\id 1JN \ide UTF-8 \ide UTF-8 \rem Copyright Information: Creative Commons Attribution-ShareAlike 4.0 License \h ਯੂਹੰਨਾ ਦੀ ਪਹਿਲੀ ਪੱਤ੍ਰੀ \toc1 ਯੂਹੰਨਾ ਦੀ ਪਹਿਲੀ ਪੱਤ੍ਰੀ \toc2 1 ਯੂਹੰਨਾ \toc3 1ਯੂਹ \mt ਯੂਹੰਨਾ ਦੀ ਪਹਿਲੀ ਪੱਤ੍ਰੀ \is ਲੇਖਕ \ip ਇਹ ਪੱਤ੍ਰੀ ਲੇਖਕ ਦੀ ਪਛਾਣ ਨਹੀਂ ਦੱਸਦੀ, ਪਰ ਕਲੀਸਿਯਾ ਦੀ ਮਜ਼ਬੂਤ ਅਤੇ ਇੱਕ ਸਮਾਨ ਗਵਾਹੀ ਦਾਅਵਾ ਕਰਦੀ ਹੈ ਕਿ ਇਹ ਮਸੀਹ ਦਾ ਚੇਲਾ ਅਤੇ ਰਸੂਲ ਯੂਹੰਨਾ ਹੈ (ਲੂਕਾ 6:13, 14)। ਹਾਲਾਂਕਿ ਇਨ੍ਹਾਂ ਪੱਤ੍ਰੀਆਂ ਵਿੱਚ ਯਹੂੰਨਾ ਦੇ ਨਾਮ ਦਾ ਜ਼ਿਕਰ ਨਹੀਂ ਕੀਤਾ ਗਿਆ, ਪਰ ਤਿੰਨ ਪ੍ਰਭਾਵਸ਼ਾਲੀ ਸੁਰਾਗ ਹਨ ਜੋ ਉਸ ਨੂੰ ਲੇਖਕ ਦੇ ਤੌਰ ਤੇ ਦਰਸਾਉਂਦੇ ਹਨ। ਪਹਿਲਾ, ਦੂਜੀ ਸਦੀ ਦੇ ਸ਼ੁਰੂਆਤੀ ਲੇਖਕਾਂ ਨੇ ਉਸ ਨੂੰ ਲੇਖਕ ਵਜੋਂ ਦਰਸਾਇਆ। ਦੂਜਾ, ਇਨ੍ਹਾਂ ਪੱਤ੍ਰੀਆਂ ਵਿੱਚ ਯਹੂੰਨਾ ਦੀ ਇੰਜੀਲ ਦੀ ਤਰ੍ਹਾਂ ਸ਼ਬਦਾਵਲੀ ਅਤੇ ਲਿਖਣ ਦੀ ਸ਼ੈਲੀ ਇਸਤੇਮਾਲ ਕੀਤੀ ਗਈ ਹੈ। ਤੀਜਾ, ਲੇਖਕ ਲਿਖਦਾ ਹੈ ਕਿ ਉਸ ਨੇ ਯਿਸੂ ਦੇ ਸਰੀਰ ਨੂੰ ਦੇਖਿਆ ਅਤੇ ਛੂਹਿਆ ਹੈ, ਅਤੇ ਇਹ ਗੱਲ ਇੱਕ ਚੇਲੇ ਲਈ ਬਿਲਕੁਲ ਸੱਚ ਸੀ (1 ਯੂਹੰਨਾ 1:14; 4:14)। \is ਤਾਰੀਖ਼ ਅਤੇ ਲਿਖਣ ਦਾ ਸਥਾਨ \ip ਇਹ ਪੱਤ੍ਰੀ ਲਗਭਗ 85-95 ਈ. ਦੇ ਵਿਚਕਾਰ ਲਿਖੀ ਗਈ। \ip ਯਹੂੰਨਾ ਨੇ ਆਪਣੀ ਜ਼ਿੰਦਗੀ ਦੇ ਆਖ਼ਰੀ ਸਾਲਾਂ ਦੇ ਦੌਰਾਨ ਅਫ਼ਸੁਸ ਤੋਂ ਇਹ ਪੱਤ੍ਰੀ ਲਿਖੀ, ਜਿੱਥੇ ਉਸ ਨੇ ਆਪਣਾ ਜ਼ਿਆਦਾਤਰ ਬੁਢਾਪਾ ਬਿਤਾਇਆ। \is ਪ੍ਰਾਪਤ ਕਰਤਾ \ip 1 ਯੂਹੰਨਾ ਦੇ ਪਾਠਕਾਂ ਨੂੰ ਸਪੱਸ਼ਟ ਤੌਰ ਤੇ ਇਸ ਪੱਤ੍ਰੀ ਵਿੱਚ ਨਹੀਂ ਦਰਸਾਇਆ ਗਿਆ ਹੈ। ਹਾਲਾਂਕਿ, ਸੰਕੇਤਾਂ ਤੋਂ ਇਹ ਅੰਦਾਜ਼ਾ ਲਗਦਾ ਹੈ ਕਿ ਯੂਹੰਨਾ ਨੇ ਵਿਸ਼ਵਾਸੀਆਂ ਨੂੰ ਲਿਖੀ ਹੈ (1 ਯੂਹੰਨਾ 1:34; 2:12-14)। ਇਹ ਵੀ ਸੰਭਵ ਹੈ ਕਿ ਇਸ ਨੂੰ ਕਈ ਥਾਵਾਂ ਤੇ ਰਹਿਣ ਵਾਲੇ ਸੰਤਾਂ ਨੂੰ ਸੰਬੋਧਿਤ ਕੀਤਾ ਗਿਆ ਸੀ। ਆਮ ਤੌਰ ਤੇ ਹਰ ਜਗ੍ਹਾ ਰਹਿਣ ਵਾਲੇ ਮਸੀਹੀਆਂ ਨੂੰ ਸੰਬੋਧਿਤ ਕੀਤੀ ਗਈ, 2:1, ਵਿੱਚ ਉਹ “ਮੇਰੇ ਬੱਚਿਓ“ ਕਹਿ ਕੇ ਸੰਬੋਧਿਤ ਕਰਦਾ ਹੈ। \is ਉਦੇਸ਼ \ip ਯੂਹੰਨਾ ਨੇ ਇਹ ਪੱਤ੍ਰੀ ਇੱਕ ਦੂਜੇ ਨਾਲ ਸੰਗਤੀ ਕਰਨ ਨੂੰ ਉਤਸ਼ਾਹਿਤ ਕਰਨ ਲਈ ਲਿਖੀ ਤਾਂ ਜੋ ਅਸੀਂ ਅਨੰਦ ਨਾਲ ਭਰਪੂਰ ਹੋ ਜਾਈਏ, ਅਤੇ ਸਾਨੂੰ ਪਾਪ ਕਰਨ ਤੋਂ ਬਚਾਉਣ ਲਈ, ਮੁਕਤੀ ਦਾ ਭਰੋਸਾ ਦੇਣ ਲਈ, ਇੱਕ ਵਿਸ਼ਵਾਸੀ ਨੂੰ ਮੁਕਤੀ ਦਾ ਪੂਰਾ ਭਰੋਸਾ ਦੇਣ ਲਈ ਅਤੇ ਮਸੀਹ ਦੇ ਨਾਲ ਇੱਕ ਨਿੱਜੀ ਸੰਗਤੀ ਵਿੱਚ ਲਿਆਉਣ ਲਈ ਲਿਖੀ। ਯਹੂੰਨਾ ਖ਼ਾਸ ਤੌਰ ਤੇ ਝੂਠੇ ਸਿੱਖਿਅਕਾਂ ਦੇ ਮਸਲੇ ਉੱਤੇ ਗੱਲ ਕਰਦਾ ਹੈ ਜੋ ਕਲੀਸਿਯਾ ਤੋਂ ਵੱਖ ਹੋ ਗਏ ਸਨ ਅਤੇ ਜੋ ਲੋਕਾਂ ਨੂੰ ਵੀ ਖੁਸ਼ਖਬਰੀ ਦੀ ਸਚਿਆਈ ਤੋਂ ਦੂਰ ਲੈ ਕੇ ਜਾਣ ਦੀ ਕੋਸ਼ਿਸ਼ ਕਰ ਰਹੇ ਸਨ। \is ਵਿਸ਼ਾ-ਵਸਤੂ \ip ਪਰਮੇਸ਼ੁਰ ਦੇ ਨਾਲ ਸੰਗਤੀ \iot ਰੂਪ-ਰੇਖਾ \io1 1. ਦੇਹ ਧਾਰਣ ਦੀ ਵਾਸਤਵਿਕਤਾ — 1:1-4 \io1 2. ਸੰਗਤੀ — 1:5-2:17 \io1 3. ਧੋਖੇ ਦੀ ਪਛਾਣ — 2:18-27 \io1 4. ਵਰਤਮਾਨ ਯੁੱਗ ਵਿੱਚ ਪਵਿੱਤਰ ਜੀਵਨ ਜੀਉਣ ਲਈ ਪ੍ਰੇਰਣਾ — 2:28-3:10 \io1 5. ਪਿਆਰ - ਭਰੋਸੇ ਦਾ ਆਧਾਰ — 3:11-24 \io1 6. ਝੂਠੀ ਆਤਮਾਵਾਂ ਨੂੰ ਪਰਖਣ ਦੀ ਸਮਝ — 4:1-6 \io1 7. ਪਵਿੱਤਰਤਾ ਲਈ ਜ਼ਰੂਰੀ — 4:7-5:21 \c 1 \s ਜੀਵਨ ਦਾ ਵਚਨ \p \v 1 ਜੋ ਆਦ ਤੋਂ ਸੀ, ਜਿਸ ਨੂੰ ਅਸੀਂ ਸੁਣਿਆ ਹੈ, ਜਿਸ ਨੂੰ ਅਸੀਂ ਆਪਣੀਆਂ ਅੱਖਾਂ ਨਾਲ ਵੇਖਿਆ ਹੈ, ਜਿਸ ਨੂੰ ਅਸੀਂ ਤੱਕਿਆ ਅਤੇ ਆਪਣੇ ਹੱਥੀਂ ਮਹਿਸੂਸ ਕੀਤਾ, ਓਸ ਜੀਵਨ ਦੇ ਬਚਨ ਦੇ ਵਿਖੇ, \v 2 ਉਹ ਜੀਵਨ ਪ੍ਰਗਟ ਹੋਇਆ ਅਤੇ ਅਸੀਂ ਉਸ ਨੂੰ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਅਤੇ ਉਸ ਜੀਵਨ ਦੀ ਸਗੋਂ, ਉਸ ਸਦੀਪਕ ਜੀਵਨ ਦੀ ਚਰਚਾ ਤੁਹਾਨੂੰ ਸੁਣਾਉਂਦੇ ਹਾਂ ਜਿਹੜਾ ਪਿਤਾ ਦੇ ਨਾਲ ਸੀ ਅਤੇ ਸਾਡੇ ਉੱਤੇ ਪ੍ਰਗਟ ਹੋਇਆ। \v 3 ਹਾਂ, ਜਿਸ ਨੂੰ ਅਸੀਂ ਵੇਖਿਆ ਅਤੇ ਸੁਣਿਆ ਹੈ ਉਸ ਦੀ ਚਰਚਾ ਤੁਹਾਨੂੰ ਵੀ ਸੁਣਾਉਂਦੇ ਹਾਂ ਕਿ ਤੁਹਾਡੀ ਵੀ ਸਾਡੇ ਨਾਲ ਸੰਗਤ ਹੋਵੇ ਅਤੇ ਜਿਹੜੀ ਸਾਡੀ ਸੰਗਤ ਹੈ ਉਹ ਪਿਤਾ ਦੇ ਨਾਲ ਅਤੇ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ। \v 4 ਅਤੇ ਇਹ ਗੱਲਾਂ ਅਸੀਂ ਇਸ ਲਈ ਲਿਖਦੇ ਹਾਂ ਕਿ ਸਾਡਾ ਅਨੰਦ ਪੂਰਾ ਹੋਵੇ। \s ਚਾਨਣ ਵਿੱਚ ਚਲਣਾ \p \v 5 ਅਤੇ ਉਹ ਸਮਾਚਾਰ ਜਿਹੜਾ ਅਸੀਂ ਉਹ ਦੇ ਕੋਲੋਂ ਸੁਣਿਆ ਹੈ ਅਤੇ ਤੁਹਾਨੂੰ ਵੀ ਸੁਣਾਉਂਦੇ ਹਾਂ ਸੋ ਇਹ ਹੈ ਜੋ ਪਰਮੇਸ਼ੁਰ ਚਾਨਣ ਹੈ ਅਤੇ ਹਨ੍ਹੇਰਾ ਉਹ ਦੇ ਵਿੱਚ ਬਿਲਕੁਲ ਨਹੀਂ। \v 6 ਜੇ ਅਸੀਂ ਆਖੀਏ ਕਿ ਸਾਡੀ ਉਹ ਦੇ ਨਾਲ ਸੰਗਤ ਹੈ ਅਤੇ ਚੱਲੀਏ ਹਨ੍ਹੇਰੇ ਵਿੱਚ ਤਾਂ ਅਸੀਂ ਝੂਠ ਬੋਲਦੇ ਹਾਂ ਅਤੇ ਸੱਚ ਉੱਤੇ ਨਹੀਂ ਚੱਲਦੇ। \v 7 ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪਸ ਵਿੱਚ ਸੰਗਤ ਹੈ ਅਤੇ ਉਹ ਦੇ ਪੁੱਤਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ। \v 8 ਜੇ ਅਸੀਂ ਆਖੀਏ ਕਿ ਅਸੀਂ ਪਾਪੀ ਨਹੀਂ ਹਾਂ ਤਾਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸਚਿਆਈ ਸਾਡੇ ਵਿੱਚ ਨਹੀਂ ਹੈ। \v 9 ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਤਾਂ ਜੋ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ। \v 10 ਜੇ ਆਖੀਏ ਕਿ ਅਸੀਂ ਪਾਪ ਨਹੀਂ ਕੀਤਾ ਹੈ ਤਾਂ ਉਹ ਨੂੰ ਝੂਠਾ ਬਣਾਉਂਦੇ ਹਾਂ ਅਤੇ ਉਹ ਦਾ ਬਚਨ ਸਾਡੇ ਵਿੱਚ ਨਹੀਂ ਹੈ। \c 2 \s ਮਸੀਹ ਸਾਡਾ ਸਹਾਇਕ \p \v 1 ਹੇ ਮੇਰੇ ਬੱਚਿਓ, ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਲਿਖਦਾ ਹਾਂ ਕਿ ਤੁਸੀਂ ਪਾਪ ਨਾ ਕਰੋ ਅਤੇ ਜੇ ਕੋਈ ਪਾਪ ਕਰੇ ਤਾਂ ਪਿਤਾ ਦੇ ਕੋਲ ਸਾਡਾ ਇੱਕ ਸਹਾਇਕ ਹੈ ਅਰਥਾਤ ਯਿਸੂ ਮਸੀਹ ਜਿਹੜਾ ਧਰਮੀ ਹੈ। \v 2 ਅਤੇ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੈ ਪਰ ਸਿਰਫ਼ ਸਾਡਾ ਹੀ ਨਹੀਂ ਸਗੋਂ ਸਾਰੇ ਸੰਸਾਰ ਦਾ ਵੀ ਹੈ। \v 3 ਅਤੇ ਜੇ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ ਤਾਂ ਇਸ ਤੋਂ ਜਾਣਦੇ ਹਾਂ ਜੋ ਅਸੀਂ ਉਹ ਨੂੰ ਜਾਣਿਆ ਹੈ। \v 4 ਉਹ ਜਿਹੜਾ ਆਖਦਾ ਹੈ ਕਿ ਮੈਂ ਉਹ ਨੂੰ ਜਾਣਿਆ ਹੈ ਅਤੇ ਉਹ ਦੇ ਹੁਕਮਾਂ ਦੀ ਪਾਲਨਾ ਨਹੀਂ ਕਰਦਾ ਸੋ ਝੂਠਾ ਹੈ ਅਤੇ ਸਚਿਆਈ ਉਹ ਦੇ ਵਿੱਚ ਨਹੀਂ ਹੈ। \v 5 ਪਰ ਜੇ ਕੋਈ ਉਹ ਦੇ ਬਚਨ ਦੀ ਪਾਲਨਾ ਕਰਦਾ ਹੋਵੇ ਉਸ ਵਿੱਚ ਪਰਮੇਸ਼ੁਰ ਦਾ ਪਿਆਰ ਸੱਚ-ਮੁੱਚ ਸੰਪੂਰਨ ਹੋਇਆ ਹੈ। ਇਸ ਤੋਂ ਅਸੀਂ ਜਾਣਦੇ ਹਾਂ ਜੋ ਅਸੀਂ ਉਹ ਦੇ ਵਿੱਚ ਹਾਂ। \v 6 ਉਹ ਜਿਹੜਾ ਆਖਦਾ ਹੈ ਕਿ ਮੈਂ ਉਸ ਵਿੱਚ ਕਾਇਮ ਰਹਿੰਦਾ ਹਾਂ ਤਾਂ ਚਾਹੀਦਾ ਹੈ ਕਿ ਜਿਵੇਂ ਯਿਸੂ ਚੱਲਦਾ ਸੀ ਉਹ ਆਪ ਵੀ ਚੱਲੇ। \s ਨਵੀਂ ਆਗਿਆ \p \v 7 ਹੇ ਪਿਆਰਿਓ, ਮੈਂ ਕੋਈ ਨਵਾਂ ਹੁਕਮ ਤੁਹਾਨੂੰ ਨਹੀਂ ਲਿਖਦਾ ਸਗੋਂ ਪੁਰਾਣਾ ਹੁਕਮ ਜਿਹੜਾ ਤੁਹਾਨੂੰ ਸ਼ੁਰੂ ਤੋਂ ਮਿਲਿਆ ਸੀ। ਪੁਰਾਣਾ ਹੁਕਮ ਉਹੀ ਬਚਨ ਹੈ ਜਿਹੜਾ ਤੁਸੀਂ ਸੁਣਿਆ। \v 8 ਫੇਰ ਇੱਕ ਨਵਾਂ ਹੁਕਮ ਤੁਹਾਨੂੰ ਲਿਖਦਾ ਹਾਂ ਅਤੇ ਇਹ ਗੱਲ ਮਸੀਹ ਵਿੱਚ ਅਤੇ ਤੁਹਾਡੇ ਵਿੱਚ ਸੱਚ ਹੈ ਕਿਉਂ ਜੋ ਹਨ੍ਹੇਰਾ ਹਟਦਾ ਜਾਂਦਾ ਹੈ ਅਤੇ ਸੱਚਾ ਚਾਨਣ ਹੁਣ ਚਮਕਣ ਲੱਗ ਪਿਆ ਹੈ। \v 9 ਉਹ ਜਿਹੜਾ ਆਖਦਾ ਹੈ ਕਿ ਮੈਂ ਚਾਨਣ ਵਿੱਚ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਉਹ ਹੁਣ ਤੱਕ ਹਨ੍ਹੇਰੇ ਵਿੱਚ ਹੀ ਹੈ। \v 10 ਉਹ ਜਿਹੜਾ ਆਪਣੇ ਭਰਾ ਨਾਲ ਪਿਆਰ ਰੱਖਦਾ ਹੈ ਉਹ ਚਾਨਣ ਵਿੱਚ ਰਹਿੰਦਾ ਹੈ ਅਤੇ ਉਸ ਵਿੱਚ ਠੋਕਰ ਦਾ ਕਾਰਨ ਨਹੀਂ। \v 11 ਪਰ ਉਹ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਹਨ੍ਹੇਰੇ ਵਿੱਚ ਹੈ ਅਤੇ ਹਨ੍ਹੇਰੇ ਵਿੱਚ ਚਲਦਾ ਹੈ ਅਤੇ ਨਹੀਂ ਜਾਣਦਾ ਕਿ ਮੈਂ ਕਿੱਧਰ ਨੂੰ ਚੱਲਿਆ ਜਾਂਦਾ ਹਾਂ ਇਸ ਲਈ ਜੋ ਹਨ੍ਹੇਰੇ ਨੇ ਉਸ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੱਤਾ ਹੈ। \p \v 12 ਹੇ ਬੱਚਿਓ, ਮੈਂ ਤੁਹਾਨੂੰ ਲਿਖਦਾ ਹਾਂ ਇਸ ਲਈ ਜੋ ਤੁਹਾਡੇ ਪਾਪ ਉਹ ਦੇ ਨਾਮ ਦੇ ਕਾਰਨ ਤੁਹਾਨੂੰ ਮਾਫ਼ ਕੀਤੇ ਹੋਏ ਹਨ। \v 13 ਹੇ ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਸ਼ੁਰੂਆਤ ਤੋਂ ਹੈ। ਹੇ ਜੁਆਨੋ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ। ਹੇ ਬਾਲਕੋ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਪਿਤਾ ਨੂੰ ਜਾਣਦੇ ਹੋ। \v 14 ਹੇ ਪਿਤਾਓ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਸ਼ੁਰੂਆਤ ਤੋਂ ਹੈ। ਹੇ ਜੁਆਨੋ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਬਲਵੰਤ ਹੋ ਅਤੇ ਪਰਮੇਸ਼ੁਰ ਦਾ ਬਚਨ ਤੁਹਾਡੇ ਵਿੱਚ ਰਹਿੰਦਾ ਹੈ ਅਤੇ ਤੁਸੀਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ। \s ਸੰਸਾਰ ਦੇ ਨਾਲ ਪਿਆਰ ਨਾ ਕਰੋ \p \v 15 ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ। ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪਿਆਰ ਨਹੀਂ। \v 16 ਕਿਉਂਕਿ ਸੱਭੋ ਕੁਝ ਜੋ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ, ਨੇਤਰਾਂ ਦੀ ਕਾਮਨਾ ਅਤੇ ਜੀਵਨ ਦਾ ਘਮੰਡ, ਸੋ ਪਿਤਾ ਤੋਂ ਨਹੀਂ ਸਗੋਂ ਸੰਸਾਰ ਤੋਂ ਹੈ। \v 17 ਅਤੇ ਸੰਸਾਰ ਅਤੇ ਉਹ ਦੀ ਕਾਮਨਾ ਬੀਤਦੀ ਜਾਂਦੀ ਹੈ ਪਰ ਜਿਹੜਾ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਚੱਲਦਾ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ। \s ਮਸੀਹ ਵਿਰੋਧੀ \p \v 18 ਹੇ ਬਾਲਕੋ, ਇਹ ਅੰਤ ਦਾ ਸਮਾਂ ਹੈ ਅਤੇ ਜਿਵੇਂ ਤੁਸੀਂ ਸੁਣਿਆ ਕਿ ਮਸੀਹ ਵਿਰੋਧੀ ਆਉਂਦਾ ਹੈ ਸੋ ਹੁਣ ਵੀ ਮਸੀਹ ਦੇ ਵਿਰੋਧੀ ਬਹੁਤ ਉੱਠੇ ਹੋਏ ਹਨ, ਜਿਸ ਤੋਂ ਅਸੀਂ ਜਾਣਦੇ ਹਾਂ ਕਿ ਇਹ ਅੰਤ ਦਾ ਸਮਾਂ ਹੈ। \v 19 ਉਹ ਸਾਡੇ ਵਿੱਚੋਂ ਨਿੱਕਲ ਗਏ ਪਰ ਸਾਡੇ ਨਾਲ ਦੇ ਨਹੀਂ ਸਨ, ਕਿਉਂਕਿ ਜੇ ਉਹ ਸਾਡੇ ਨਾਲ ਦੇ ਹੁੰਦੇ ਤਾਂ ਸਾਡੇ ਨਾਲ ਹੀ ਰਹਿੰਦੇ। ਪਰ ਉਹ ਨਿੱਕਲ ਗਏ ਤਾਂ ਜੋ ਪ੍ਰਗਟ ਹੋਣ ਕਿ ਉਹ ਸਾਰੇ ਸਾਡੇ ਨਾਲ ਦੇ ਨਹੀਂ ਹਨ। \v 20 ਤੁਸੀਂ ਉਹ ਦੀ ਵੱਲੋਂ ਜਿਹੜਾ ਪਵਿੱਤਰ ਹੈ, ਮਸਹ ਕੀਤੇ ਹੋਏ ਹੋ ਅਤੇ ਸਭ ਕੁਝ ਜਾਣਦੇ ਹੋ। \v 21 ਮੈਂ ਤੁਹਾਨੂੰ ਇਸ ਲਈ ਨਹੀਂ ਲਿਖਿਆ ਜੋ ਤੁਸੀਂ ਸੱਚ ਨੂੰ ਨਹੀਂ ਜਾਣਦੇ ਸਗੋਂ ਇਸ ਲਈ ਜੋ ਤੁਸੀਂ ਜਾਣਦੇ ਹੋ ਅਤੇ ਇਸ ਲਈ ਕਿ ਕੋਈ ਝੂਠ ਸੱਚ ਵਿੱਚੋਂ ਨਹੀਂ ਹੈ। \v 22 ਝੂਠਾ ਕੌਣ ਹੈ, ਉਹ ਜਿਹੜਾ ਯਿਸੂ ਦਾ ਇਨਕਾਰ ਕਰਦਾ ਹੈ ਕਿ ਉਹ ਮਸੀਹ ਨਹੀਂ? ਉਹ ਮਸੀਹ ਵਿਰੋਧੀ ਹੈ ਜਿਹੜਾ ਪਿਤਾ ਅਤੇ ਪੁੱਤਰ ਦਾ ਇਨਕਾਰ ਕਰਦਾ ਹੈ। \v 23 ਹਰੇਕ ਜੋ ਪੁੱਤਰ ਦਾ ਇਨਕਾਰ ਕਰਦਾ ਹੈ ਪਿਤਾ ਉਹ ਦੇ ਕੋਲ ਨਹੀਂ। ਜਿਹੜਾ ਪੁੱਤਰ ਨੂੰ ਮੰਨ ਲੈਂਦਾ ਹੈ ਪਿਤਾ ਉਹ ਦੇ ਕੋਲ ਹੈ। \v 24 ਜਿਹੜਾ ਸ਼ੁਰੂ ਤੋਂ ਤੁਸੀਂ ਸੁਣਿਆ ਉਹ ਤੁਹਾਡੇ ਵਿੱਚ ਕਾਇਮ ਰਹੇ। ਜੇ ਉਹ ਤੁਹਾਡੇ ਵਿੱਚ ਕਾਇਮ ਰਹੇ ਜਿਹੜਾ ਸ਼ੁਰੂ ਤੋਂ ਤੁਸੀਂ ਸੁਣਿਆ ਤਾਂ ਤੁਸੀਂ ਵੀ ਪੁੱਤਰ ਅਤੇ ਪਿਤਾ ਵਿੱਚ ਕਾਇਮ ਰਹੋਗੇ। \v 25 ਅਤੇ ਇਹ ਉਹ ਵਾਇਦਾ ਹੈ, ਜਿਹੜਾ ਉਹ ਨੇ ਸਾਨੂੰ ਦਿੱਤਾ ਸੀ ਅਰਥਾਤ ਸਦੀਪਕ ਜੀਵਨ। \p \v 26 ਮੈਂ ਤੁਹਾਨੂੰ ਇਹ ਗੱਲਾਂ ਉਨ੍ਹਾਂ ਦੇ ਵਿਖੇ ਲਿਖੀਆਂ ਜਿਹੜੇ ਤੁਹਾਨੂੰ ਭਰਮਾਉਣਾ ਚਾਹੁੰਦੇ ਹਨ। \v 27 ਉਹ ਮਸਹ ਜੋ ਤੁਸੀਂ ਉਹ ਦੀ ਵੱਲੋਂ ਪਾਇਆ ਸੋ ਤੁਹਾਡੇ ਵਿੱਚ ਕਾਇਮ ਰਹਿੰਦਾ ਹੈ ਅਤੇ ਤੁਹਾਨੂੰ ਕੁਝ ਲੋੜ ਨਹੀਂ ਕਿ ਕੋਈ ਤੁਹਾਨੂੰ ਸਿੱਖਿਆ ਦੇਵੇ ਸਗੋਂ ਜਿਵੇਂ ਉਹ ਦਾ ਮਸਹ ਤੁਹਾਨੂੰ ਸਾਰੀਆਂ ਗੱਲਾਂ ਦੇ ਵਿਖੇ ਸਿੱਖਿਆ ਦਿੰਦਾ ਹੈ ਅਤੇ ਸੱਚ ਹੈ, ਝੂਠ ਨਹੀਂ, ਅਤੇ ਜਿਵੇਂ ਉਹ ਨੇ ਤੁਹਾਨੂੰ ਸਿੱਖਿਆ ਦਿੱਤੀ ਤਿਵੇਂ ਤੁਸੀਂ ਉਹ ਦੇ ਵਿੱਚ ਕਾਇਮ ਰਹੋ। \s ਪਰਮੇਸ਼ੁਰ ਦੀ ਸੰਤਾਨ \p \v 28 ਅਤੇ ਹੁਣ ਹੇ ਬੱਚਿਓ, ਤੁਸੀਂ ਉਹ ਦੇ ਵਿੱਚ ਕਾਇਮ ਰਹੋ ਕਿ ਜਦੋਂ ਉਹ ਪ੍ਰਗਟ ਹੋਵੇ ਤਾਂ ਸਾਨੂੰ ਦਲੇਰੀ ਹੋਵੇ ਅਤੇ ਉਹ ਦੇ ਆਉਣ ਦੇ ਵੇਲੇ ਅਸੀਂ ਉਹ ਦੇ ਅੱਗੇ ਸ਼ਰਮਿੰਦੇ ਨਾ ਹੋਈਏ। \v 29 ਜਦੋਂ ਤੁਸੀਂ ਜਾਣਦੇ ਹੋ ਜੋ ਉਹ ਧਰਮੀ ਹੈ ਤਾਂ ਤੁਹਾਨੂੰ ਪਤਾ ਹੈ ਕਿ ਹਰੇਕ ਜਿਹੜਾ ਧਾਰਮਿਕਤਾ ਦੇ ਕੰਮ ਕਰਦਾ ਹੈ ਸੋ ਉਸੇ ਤੋਂ ਜੰਮਿਆ ਹੈ l \c 3 \p \v 1 ਵੇਖੋ, ਪਿਤਾ ਨੇ ਕਿਹੋ ਜਿਹਾ ਪਿਆਰ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸੱਦੇ ਜਾਈਏ! ਇਹੋ ਅਸੀਂ ਹਾਂ ਵੀ। ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂਕਿ ਉਸ ਨੇ ਉਹ ਨੂੰ ਵੀ ਨਹੀਂ ਜਾਣਿਆ। \v 2 ਹੇ ਪਿਆਰਿਓ, ਅਸੀਂ ਹੁਣ ਪਰਮੇਸ਼ੁਰ ਦੇ ਬਾਲਕ ਹਾਂ ਅਤੇ ਹੁਣ ਤੱਕ ਇਹ ਪ੍ਰਗਟ ਨਹੀਂ ਹੋਇਆ ਕਿ ਅਸੀਂ ਕੀ ਕੁਝ ਹੋਵਾਂਗੇ! ਅਸੀਂ ਇਹ ਜਾਣਦੇ ਹਾਂ ਕਿ ਜਦੋਂ ਉਹ ਪ੍ਰਗਟ ਹੋਵੇਗਾ ਤਾਂ ਅਸੀਂ ਉਹ ਦੇ ਵਰਗੇ ਹੋਵਾਂਗੇ ਕਿਉਂਕਿ ਉਹ ਜਿਹਾ ਹੈ ਤਿਹਾ ਹੀ ਉਹ ਨੂੰ ਵੇਖਾਂਗੇ। \v 3 ਅਤੇ ਹਰ ਕੋਈ ਜਿਹੜਾ ਉਸ ਉੱਤੇ ਇਹ ਆਸ ਰੱਖਦਾ ਹੈ ਆਪਣੇ ਆਪ ਨੂੰ ਪਵਿੱਤਰ ਕਰਦਾ ਹੈ, ਜਿਵੇਂ ਉਹ ਪਵਿੱਤਰ ਹੈ। \v 4 ਹਰ ਕੋਈ ਜਿਹੜਾ ਪਾਪ ਕਰਦਾ ਹੈ, ਪਰਮੇਸ਼ੁਰ ਦੀ ਬਿਵਸਥਾ ਨੂੰ ਤੋੜਦਾ ਹੈ ਅਤੇ ਬਿਵਸਥਾ ਨੂੰ ਤੋੜਨਾ ਹੀ ਪਾਪ ਹੈ l \v 5 ਤੁਸੀਂ ਜਾਣਦੇ ਹੋ ਜੋ ਯਿਸੂ ਮਸੀਹ ਇਸ ਲਈ ਪ੍ਰਗਟ ਹੋਇਆ ਕਿ ਪਾਪਾਂ ਨੂੰ ਚੁੱਕ ਲੈ ਜਾਵੇ, ਅਤੇ ਉਹ ਦੇ ਵਿੱਚ ਪਾਪ ਨਹੀਂ ਹੈ। \v 6 ਹਰ ਕੋਈ ਜੋ ਉਸ ਵਿੱਚ ਕਾਇਮ ਰਹਿੰਦਾ ਹੈ ਪਾਪ ਨਹੀਂ ਕਰਦਾ। ਹਰ ਕੋਈ ਜਿਹੜਾ ਪਾਪ ਕਰਦਾ ਹੈ ਉਸ ਨੇ ਉਹ ਨੂੰ ਨਹੀਂ ਵੇਖਿਆ, ਨਾ ਉਹ ਨੂੰ ਜਾਣਿਆ ਹੈ। \v 7 ਹੇ ਬੱਚਿਓ, ਕੋਈ ਤੁਹਾਨੂੰ ਨਾ ਭਰਮਾਵੇ। ਜਿਹੜਾ ਧਾਰਮਿਕਤਾ ਦੇ ਕੰਮ ਕਰਦਾ ਹੈ ਸੋ ਧਰਮੀ ਹੈ, ਜਿਵੇਂ ਉਹ ਧਰਮੀ ਹੈ। \v 8 ਜਿਹੜਾ ਪਾਪ ਕਰਦਾ ਹੈ ਉਹ ਸ਼ੈਤਾਨ ਤੋਂ ਹੈ, ਕਿਉਂ ਜੋ ਸ਼ੈਤਾਨ ਸ਼ੁਰੂ ਤੋਂ ਹੀ ਪਾਪ ਕਰਦਾ ਆਇਆ ਹੈ। ਪਰਮੇਸ਼ੁਰ ਦਾ ਪੁੱਤਰ ਇਸੇ ਲਈ ਪ੍ਰਗਟ ਹੋਇਆ ਤਾਂ ਕਿ ਸ਼ੈਤਾਨ ਦੇ ਕੰਮਾਂ ਨੂੰ ਨਸ਼ਟ ਕਰੇ। \v 9 ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਪਾਪ ਨਹੀਂ ਕਰਦਾ, ਕਿਉਂ ਜੋ ਪਰਮੇਸ਼ੁਰ ਦਾ ਬੀਜ ਉਸ ਵਿੱਚ ਰਹਿੰਦਾ ਹੈ ਅਤੇ ਉਹ ਪਾਪ ਨਹੀਂ ਕਰ ਸਕਦਾ ਕਿਉਂਕਿ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ। \v 10 ਇਸ ਤੋਂ ਪਰਮੇਸ਼ੁਰ ਦੇ ਬੱਚੇ ਅਤੇ ਸ਼ੈਤਾਨ ਦੇ ਬੱਚੇ ਪ੍ਰਗਟ ਹੁੰਦੇ ਹਨ। ਹਰ ਕੋਈ ਜਿਹੜਾ ਧਰਮ ਨਹੀਂ ਕਰਦਾ ਅਤੇ ਭਰਾ ਨਾਲ ਪਿਆਰ ਨਹੀਂ ਰੱਖਦਾ ਉਹ ਪਰਮੇਸ਼ੁਰ ਤੋਂ ਨਹੀਂ ਹੈ। \s ਇੱਕ ਦੂਸਰੇ ਨਾਲ ਪਿਆਰ ਕਰੋ \p \v 11 ਕਿਉਂ ਜੋ ਉਹ ਸਮਾਚਾਰ ਜਿਹੜਾ ਤੁਸੀਂ ਸ਼ੁਰੂ ਤੋਂ ਸੁਣਿਆ ਸੋ ਇਹ ਹੈ ਕਿ ਇੱਕ ਦੂਜੇ ਨਾਲ ਪਿਆਰ ਰੱਖੀਏ। \v 12 ਉਸ ਤਰ੍ਹਾਂ ਨਹੀਂ, ਜਿਵੇਂ ਕਾਇਨ ਉਸ ਦੁਸ਼ਟ ਤੋਂ ਸੀ ਅਤੇ ਆਪਣੇ ਭਰਾ ਨੂੰ ਮਾਰ ਸੁੱਟਿਆ, ਅਤੇ ਕਿਉਂ ਉਹ ਨੂੰ ਮਾਰਿਆ? ਇਸ ਲਈ ਜੋ ਉਹ ਦੇ ਕੰਮ ਬੁਰੇ ਅਤੇ ਉਹ ਦੇ ਭਰਾ ਦੇ ਕੰਮ ਭਲੇ ਸਨ। \p \v 13 ਹੇ ਭਰਾਵੋ, ਜੇ ਸੰਸਾਰ ਤੁਹਾਡੇ ਨਾਲ ਵੈਰ ਰੱਖਦਾ ਹੈ ਤਾਂ ਹੈਰਾਨ ਨਾ ਹੋਵੋ। \v 14 ਅਸੀਂ ਜਾਣਦੇ ਹਾਂ ਕਿ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚੇ ਹਾਂ, ਇਸ ਲਈ ਜੋ ਅਸੀਂ ਭਰਾਵਾਂ ਨਾਲ ਪਿਆਰ ਰੱਖਦੇ ਹਾਂ। ਜਿਹੜਾ ਪਿਆਰ ਨਹੀਂ ਕਰਦਾ ਉਹ ਮੌਤ ਦੇ ਵੱਸ ਵਿੱਚ ਰਹਿੰਦਾ ਹੈ। \v 15 ਹਰ ਕੋਈ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਖੂਨੀ ਹੈ ਅਤੇ ਤੁਸੀਂ ਜਾਣਦੇ ਹੋ ਕਿ ਕਿਸੇ ਖੂਨੀ ਵਿੱਚ ਸਦੀਪਕ ਜੀਵਨ ਨਹੀਂ ਟਿਕਦਾ। \v 16 ਇਸ ਤੋਂ ਅਸੀਂ ਪਿਆਰ ਨੂੰ ਜਾਣਿਆ ਕਿ ਉਹ ਨੇ ਸਾਡੇ ਲਈ ਆਪਣੀ ਜਾਨ ਦੇ ਦਿੱਤੀ ਅਤੇ ਚਾਹੀਦਾ ਹੈ ਜੋ ਅਸੀਂ ਭਰਾਵਾਂ ਲਈ ਆਪਣੀਆਂ ਜਾਨਾਂ ਦੇਈਏ। \v 17 ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ, ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪਿਆਰ ਕਿਵੇਂ ਰਹਿੰਦਾ ਹੈ? \v 18 ਹੇ ਬੱਚਿਓ, ਅਸੀਂ ਗੱਲਾਂ ਬਾਤਾਂ ਨਾਲ ਨਹੀਂ ਸਗੋਂ ਕੰਮਾਂ ਅਤੇ ਸਚਿਆਈ ਨਾਲ ਪਿਆਰ ਕਰੀਏ। \s ਪਰਮੇਸ਼ੁਰ ਦੇ ਸਨਮੁਖ ਹਿੰਮਤ \p \v 19 ਇਸ ਤੋਂ ਅਸੀਂ ਜਾਣਾਂਗੇ ਜੋ ਅਸੀਂ ਸੱਚ ਤੋਂ ਹਾਂ ਅਤੇ ਜਿਸ ਗੱਲ ਵਿੱਚ ਸਾਡਾ ਮਨ ਸਾਨੂੰ ਦੋਸ਼ੀ ਠਹਿਰਾਉਂਦਾ ਹੈ, ਉਸ ਵਿੱਚ ਆਪਣੇ ਮਨ ਨੂੰ ਉਹ ਦੇ ਅੱਗੇ ਪੱਕਾ ਕਰਾਂਗੇ। \v 20 ਇਸ ਲਈ ਜੋ ਪਰਮੇਸ਼ੁਰ ਸਾਡੇ ਮਨ ਨਾਲੋਂ ਵੱਡਾ ਹੈ ਅਤੇ ਸਰਬ ਗਿਆਨੀ ਹੈ। \v 21 ਹੇ ਪਿਆਰਿਓ, ਜੇ ਸਾਡਾ ਮਨ ਸਾਨੂੰ ਦੋਸ਼ੀ ਨਾ ਠਹਿਰਾਵੇ, ਤਾਂ ਪਰਮੇਸ਼ੁਰ ਦੇ ਅੱਗੇ ਸਾਨੂੰ ਦਲੇਰੀ ਹੈ। \v 22 ਅਤੇ ਜੋ ਕੁਝ ਅਸੀਂ ਮੰਗਦੇ ਹਾਂ ਸੋ ਉਸ ਤੋਂ ਸਾਨੂੰ ਮਿਲਦਾ ਹੈ, ਕਿਉਂ ਜੋ ਉਹ ਦੇ ਹੁਕਮਾਂ ਦੀ ਪਾਲਨਾ ਕਰਦੇ ਅਤੇ ਉਹ ਨੂੰ ਚੰਗੇ ਲੱਗਣ ਵਾਲੇ ਕੰਮ ਕਰਦੇ ਹਾਂ। \v 23 ਅਤੇ ਉਹ ਦਾ ਹੁਕਮ ਇਹ ਹੈ ਕਿ ਅਸੀਂ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਮ ਉੱਤੇ ਵਿਸ਼ਵਾਸ ਕਰੀਏ ਅਤੇ ਇੱਕ ਦੂਜੇ ਨਾਲ ਪਿਆਰ ਰੱਖੀਏ, ਜਿਵੇਂ ਉਹ ਨੇ ਸਾਨੂੰ ਹੁਕਮ ਦਿੱਤਾ ਸੀ। \v 24 ਅਤੇ ਜਿਹੜਾ ਉਹ ਦੇ ਹੁਕਮਾਂ ਦੀ ਪਾਲਨਾ ਕਰਦਾ ਹੈ, ਉਹ ਪ੍ਰਭੂ ਦੇ ਵਿੱਚ ਅਤੇ ਪ੍ਰਭੂ ਉਹ ਦੇ ਵਿੱਚ ਬਣਿਆ ਰਹਿੰਦਾ ਹੈ। ਉਹ ਨੇ ਸਾਨੂੰ ਪਵਿੱਤਰ ਆਤਮਾ ਦਿੱਤਾ ਹੈ, ਇਸ ਤੋਂ ਅਸੀਂ ਜਾਣਦੇ ਹਾਂ ਕਿ ਉਹ ਸਾਡੇ ਵਿੱਚ ਰਹਿੰਦਾ ਹੈ। \c 4 \s ਆਤਮਿਆਂ ਨੂੰ ਪਰਖੋ \p \v 1 ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ ਨਹੀਂ, ਕਿਉਂ ਜੋ ਬਹੁਤ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ। \v 2 ਇਸ ਤੋਂ ਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਜਾਣ ਲਵੋ। ਹਰੇਕ ਆਤਮਾ ਜਿਹੜਾ ਮੰਨ ਲੈਂਦਾ ਹੈ ਕਿ ਯਿਸੂ ਮਸੀਹ ਦੇਹਧਾਰੀ ਹੋ ਕੇ ਆਇਆ, ਉਹ ਪਰਮੇਸ਼ੁਰ ਤੋਂ ਹੈ। \v 3 ਅਤੇ ਹਰੇਕ ਆਤਮਾ ਜਿਹੜਾ ਯਿਸੂ ਨੂੰ ਨਹੀਂ ਮੰਨਦਾ ਉਹ ਪਰਮੇਸ਼ੁਰ ਵੱਲੋਂ ਨਹੀਂ, ਅਤੇ ਇਹ ਉਹ ਆਤਮਾ ਹੈ ਜੋ ਮਸੀਹ ਵਿਰੋਧੀ ਹੈ ਜਿਹੜਾ ਤੁਸੀਂ ਸੁਣਿਆ ਕਿ ਆਉਂਦਾ ਹੈ ਅਤੇ ਉਹ ਹੁਣ ਵੀ ਸੰਸਾਰ ਵਿੱਚ ਹੈ। \v 4 ਹੇ ਬੱਚਿਓ, ਤੁਸੀਂ ਤਾਂ ਪਰਮੇਸ਼ੁਰ ਤੋਂ ਹੋ ਅਤੇ ਉਨ੍ਹਾਂ ਨੂੰ ਜਿੱਤ ਲਿਆ ਹੈ, ਕਿਉਂਕਿ ਜਿਹੜਾ ਤੁਹਾਡੇ ਵਿੱਚ ਹੈ ਸੋ ਉਸ ਨਾਲੋਂ ਵੱਡਾ ਹੈ ਜਿਹੜਾ ਸੰਸਾਰ ਵਿੱਚ ਹੈ। \v 5 ਉਹ ਸੰਸਾਰ ਤੋਂ ਹਨ ਇਸ ਕਰਕੇ ਸੰਸਾਰਕ ਗੱਲਾਂ ਬੋਲਦੇ ਹਨ ਅਤੇ ਸੰਸਾਰ ਉਨ੍ਹਾਂ ਦੀ ਸੁਣਦਾ ਹੈ। \v 6 ਅਸੀਂ ਪਰਮੇਸ਼ੁਰ ਤੋਂ ਹਾਂ। ਜਿਹੜਾ ਪਰਮੇਸ਼ੁਰ ਨੂੰ ਜਾਣਦਾ ਹੈ, ਉਹ ਸਾਡੀ ਸੁਣਦਾ ਹੈ। ਜੋ ਕੋਈ ਪਰਮੇਸ਼ੁਰ ਵੱਲੋਂ ਨਹੀਂ, ਉਹ ਸਾਡੀ ਨਹੀਂ ਸੁਣਦਾ। ਇਸ ਤੋਂ ਅਸੀਂ ਸਚਿਆਈ ਦੇ ਆਤਮਾ ਅਤੇ ਧੋਖੇ ਦੇ ਆਤਮਾ ਨੂੰ ਜਾਣ ਲੈਂਦੇ ਹਾਂ। \s ਪਰਮੇਸ਼ੁਰ ਪਿਆਰ ਹੈ \p \v 7 ਹੇ ਪਿਆਰਿਓ, ਆਓ ਅਸੀਂ ਇੱਕ ਦੂਜੇ ਨਾਲ ਪਿਆਰ ਰੱਖੀਏ ਕਿਉਂ ਜੋ ਪਿਆਰ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ। \v 8 ਜਿਹੜਾ ਪਿਆਰ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ, ਕਿਉਂਕਿ ਪਰਮੇਸ਼ੁਰ ਪਿਆਰ ਹੈ। \v 9 ਪਰਮੇਸ਼ੁਰ ਦਾ ਪਿਆਰ ਸਾਡੇ ਵਿੱਚ ਇਸ ਤੋਂ ਪ੍ਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ ਤਾਂ ਕਿ ਅਸੀਂ ਉਹ ਦੇ ਰਾਹੀਂ ਜੀਵਨ ਪ੍ਰਾਪਤ ਕਰੀਏ। \v 10 ਪਿਆਰ ਇਸ ਗੱਲ ਵਿੱਚ ਹੈ, ਨਾ ਇਹ ਕਿ ਅਸੀਂ ਪਰਮੇਸ਼ੁਰ ਨਾਲ ਪਿਆਰ ਕੀਤਾ ਸਗੋਂ ਇਹ ਕਿ ਉਹ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਭੇਜਿਆ ਤਾਂ ਕਿ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੋਵੇ। \v 11 ਹੇ ਪਿਆਰਿਓ, ਜਦੋਂ ਪਰਮੇਸ਼ੁਰ ਨੇ ਸਾਨੂੰ ਇਸ ਪ੍ਰਕਾਰ ਪਿਆਰ ਕੀਤਾ ਤਾਂ ਸਾਨੂੰ ਚਾਹੀਦਾ ਹੈ ਜੋ ਅਸੀਂ ਵੀ ਇੱਕ ਦੂਜੇ ਨਾਲ ਪਿਆਰ ਕਰੀਏ। \v 12 ਪਰਮੇਸ਼ੁਰ ਨੂੰ ਕਿਸੇ ਨੇ ਕਦੇ ਵੀ ਨਹੀਂ ਦੇਖਿਆ। ਜੇ ਅਸੀਂ ਇੱਕ ਦੂਜੇ ਨੂੰ ਪਿਆਰ ਕਰਦੇ ਹਾਂ ਤਾਂ ਪਰਮੇਸ਼ੁਰ ਸਾਡੇ ਵਿੱਚ ਰਹਿੰਦਾ ਹੈ ਅਤੇ ਉਹ ਦਾ ਪਿਆਰ ਸਾਡੇ ਵਿੱਚ ਸੰਪੂਰਨ ਕੀਤਾ ਹੋਇਆ ਹੈ। \v 13 ਉਹ ਨੇ ਆਪਣੇ ਆਤਮਾ ਵਿੱਚੋਂ ਸਾਨੂੰ ਦਾਨ ਕੀਤਾ ਹੈ ਇਸ ਤੋਂ ਅਸੀਂ ਜਾਣਦੇ ਹਾਂ ਜੇ ਅਸੀਂ ਉਹ ਦੇ ਵਿੱਚ ਰਹਿੰਦੇ ਹਾਂ ਅਤੇ ਉਹ ਸਾਡੇ ਵਿੱਚ ਰਹਿੰਦਾ ਹੈ। \v 14 ਅਸੀਂ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਜੋ ਪਿਤਾ ਨੇ ਪੁੱਤਰ ਨੂੰ ਭੇਜਿਆ ਕਿ ਉਹ ਸੰਸਾਰ ਦਾ ਮੁਕਤੀਦਾਤਾ ਹੋਵੇ। \v 15 ਜੋ ਕੋਈ ਮੰਨ ਲੈਂਦਾ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ ਤਾਂ ਪਰਮੇਸ਼ੁਰ ਉਹ ਦੇ ਵਿੱਚ ਅਤੇ ਉਹ ਪਰਮੇਸ਼ੁਰ ਦੇ ਵਿੱਚ ਰਹਿੰਦਾ ਹੈ। \v 16 ਅਤੇ ਅਸੀਂ ਪਰਮੇਸ਼ੁਰ ਦੇ ਉਸ ਪਿਆਰ ਨੂੰ ਜੋ ਉਸ ਨੇ ਕੀਤਾ ਹੈ, ਜਾਣਿਆ ਅਤੇ ਉਹ ਦੇ ਉੱਤੇ ਵਿਸ਼ਵਾਸ ਕੀਤਾ ਹੈ। ਪਰਮੇਸ਼ੁਰ ਪਿਆਰ ਹੈ ਅਤੇ ਜਿਹੜਾ ਪਿਆਰ ਵਿੱਚ ਰਹਿੰਦਾ ਹੈ ਉਹ ਪਰਮੇਸ਼ੁਰ ਵਿੱਚ ਰਹਿੰਦਾ ਹੈ ਅਤੇ ਪਰਮੇਸ਼ੁਰ ਉਸ ਵਿੱਚ ਰਹਿੰਦਾ ਹੈ। \v 17 ਪਿਆਰ ਸਾਡੇ ਵਿੱਚ ਇਸ ਤੋਂ ਸੰਪੂਰਨ ਹੋਇਆ ਹੈ ਕਿ ਨਿਆਂ ਦੇ ਦਿਨ ਸਾਨੂੰ ਦਲੇਰੀ ਹੋਵੇ, ਕਿਉਂਕਿ ਜਿਵੇਂ ਉਹ ਹੈ ਉਸੇ ਤਰ੍ਹਾਂ ਅਸੀਂ ਵੀ ਇਸ ਸੰਸਾਰ ਵਿੱਚ ਹਾਂ। \v 18 ਪਿਆਰ ਵਿੱਚ ਡਰ ਨਹੀਂ ਸਗੋਂ ਸਿੱਧ ਪਿਆਰ ਡਰ ਨੂੰ ਹਟਾ ਦਿੰਦਾ ਹੈ, ਕਿਉਂਕਿ ਡਰ ਵਿੱਚ ਸਜ਼ਾ ਹੈ ਅਤੇ ਉਹ ਜੋ ਡਰਦਾ ਹੈ, ਸੋ ਪਿਆਰ ਵਿੱਚ ਸੰਪੂਰਨ ਨਹੀਂ ਹੋਇਆ ਹੈ। \v 19 ਅਸੀਂ ਪਿਆਰ ਕਰਦੇ ਹਾਂ ਇਸ ਲਈ ਜੋ ਪਹਿਲਾਂ ਉਸ ਨੇ ਸਾਨੂੰ ਪਿਆਰ ਕੀਤਾ। \v 20 ਜੇ ਕੋਈ ਆਖੇ ਕਿ ਮੈਂ ਪਰਮੇਸ਼ੁਰ ਨੂੰ ਪਿਆਰ ਕਰਦਾ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖੇ ਤਾਂ ਉਹ ਝੂਠਾ ਹੈ, ਕਿਉਂਕਿ ਜਿਹੜਾ ਆਪਣੇ ਭਰਾ ਨਾਲ ਜਿਸ ਨੂੰ ਉਸ ਨੇ ਵੇਖਿਆ ਹੈ ਪਿਆਰ ਨਹੀਂ ਰੱਖਦਾ ਤਾਂ ਉਹ ਪਰਮੇਸ਼ੁਰ ਨੂੰ ਜਿਸ ਨੂੰ ਉਹ ਨੇ ਨਹੀਂ ਵੇਖਿਆ ਪਿਆਰ ਕਰ ਹੀ ਨਹੀਂ ਸਕਦਾ। \v 21 ਅਤੇ ਸਾਨੂੰ ਉਸ ਕੋਲੋਂ ਇਹ ਹੁਕਮ ਮਿਲਿਆ ਹੈ ਕਿ ਜਿਹੜਾ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ਉਹ ਆਪਣੇ ਭਰਾ ਨੂੰ ਵੀ ਪਿਆਰ ਕਰੇ l \c 5 \s ਸੰਸਾਰ ਉੱਤੇ ਜਿੱਤ ਪ੍ਰਾਪਤ ਕਰਨਾ \p \v 1 ਹਰ ਕੋਈ ਜਿਹੜਾ ਯਿਸੂ ਨੂੰ ਮਸੀਹ ਕਰਕੇ ਮੰਨਦਾ ਹੈ, ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਹਰ ਕੋਈ ਜਿਹੜਾ ਜਨਮ ਦੇਣ ਵਾਲੇ ਨੂੰ ਪਿਆਰ ਕਰਦਾ ਹੈ ਉਹ ਉਸ ਨੂੰ ਵੀ ਪਿਆਰ ਕਰਦਾ ਹੈ, ਜੋ ਉਸ ਤੋਂ ਜੰਮਿਆ ਹੈ। \v 2 ਜਦੋਂ ਅਸੀਂ ਪਰਮੇਸ਼ੁਰ ਨੂੰ ਪਿਆਰ ਕਰਦੇ ਅਤੇ ਉਹ ਦੇ ਹੁਕਮਾਂ ਉੱਤੇ ਚੱਲਦੇ ਹਾਂ, ਤਾਂ ਇਸ ਤੋਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਬੱਚਿਆਂ ਨੂੰ ਪਿਆਰ ਕਰਦੇ ਹਾਂ। \v 3 ਕਿਉਂ ਜੋ ਪਰਮੇਸ਼ੁਰ ਦਾ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੀ ਪਾਲਣਾ ਕਰੀਏ, ਅਤੇ ਉਹ ਦੇ ਹੁਕਮ ਔਖੇ ਨਹੀਂ ਹਨ। \v 4 ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਜਿੱਤ ਪਾਉਂਦਾ ਹੈ ਅਤੇ ਜਿੱਤ ਇਹ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ। \v 5 ਅਤੇ ਕੌਣ ਹੈ ਉਹ ਜਿਹੜਾ ਸੰਸਾਰ ਉੱਤੇ ਜਿੱਤ ਪਾਉਂਦਾ ਹੈ, ਪਰ ਉਹ ਜਿਸ ਨੂੰ ਵਿਸ਼ਵਾਸ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ? \s ਯਿਸੂ ਮਸੀਹ ਦੇ ਬਾਰੇ ਗਵਾਹੀ \p \v 6 ਇਹ ਉਹ ਹੈ ਜੋ ਪਾਣੀ ਅਤੇ ਲਹੂ ਦੇ ਰਾਹੀਂ ਆਇਆ ਅਰਥਾਤ ਯਿਸੂ ਮਸੀਹ। ਕੇਵਲ ਪਾਣੀ ਤੋਂ ਨਹੀਂ ਸਗੋਂ ਪਾਣੀ ਅਤੇ ਲਹੂ ਤੋਂ ਆਇਆ। \v 7 ਅਤੇ ਆਤਮਾ ਉਹ ਹੈ ਜਿਹੜਾ ਗਵਾਹੀ ਦਿੰਦਾ ਹੈ, ਕਿਉਂ ਜੋ ਆਤਮਾ ਸਚਿਆਈ ਹੈ। \v 8 ਕਿਉਂ ਜੋ ਤਿੰਨ ਹਨ ਜਿਹੜੇ ਗਵਾਹੀ ਦਿੰਦੇ ਹਨ ਅਰਥਾਤ ਆਤਮਾ, ਪਾਣੀ ਅਤੇ ਲਹੂ, ਇਹ ਤਿੰਨੇ ਸਹਿਮਤ ਹਨ। \v 9 ਜਦੋਂ ਅਸੀਂ ਮਨੁੱਖ ਦੀ ਗਵਾਹੀ ਮੰਨ ਲੈਂਦੇ ਹਾਂ ਤਾਂ ਪਰਮੇਸ਼ੁਰ ਦੀ ਗਵਾਹੀ ਉਸ ਨਾਲੋਂ ਵੱਡੀ ਹੈ, ਕਿਉਂ ਜੋ ਪਰਮੇਸ਼ੁਰ ਦੀ ਗਵਾਹੀ ਇਹ ਹੈ ਕਿ ਉਹ ਨੇ ਆਪਣੇ ਪੁੱਤਰ ਦੇ ਬਾਰੇ ਗਵਾਹੀ ਦਿੱਤੀ ਹੈ। \v 10 ਜਿਹੜਾ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ ਉਹ ਆਪਣੇ ਵਿੱਚ ਹੀ ਗਵਾਹੀ ਰੱਖਦਾ ਹੈ। ਜਿਹੜਾ ਪਰਮੇਸ਼ੁਰ ਉੱਤੇ ਵਿਸ਼ਵਾਸ ਨਹੀਂ ਕਰਦਾ ਉਸ ਨੇ ਉਹ ਨੂੰ ਝੂਠਾ ਬਣਾ ਦਿੱਤਾ ਹੈ, ਕਿਉਂ ਜੋ ਉਸ ਨੇ ਉਸ ਗਵਾਹੀ ਉੱਤੇ ਵਿਸ਼ਵਾਸ ਨਹੀਂ ਕੀਤਾ ਹੈ ਜਿਹੜੀ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਬਾਰੇ ਦਿੱਤੀ ਹੈ। \v 11 ਅਤੇ ਉਹ ਗਵਾਹੀ ਇਹ ਹੈ ਕਿ ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਅਤੇ ਇਹ ਜੀਵਨ ਉਹ ਦੇ ਪੁੱਤਰ ਦੇ ਵਿੱਚ ਹੈ। \v 12 ਜਿਸ ਦੇ ਕੋਲ ਪੁੱਤਰ ਹੈ, ਉਹ ਦੇ ਕੋਲ ਜੀਵਨ ਹੈ। ਜਿਹ ਦੇ ਕੋਲ ਪਰਮੇਸ਼ੁਰ ਦਾ ਪੁੱਤਰ ਨਹੀਂ ਹੈ, ਉਹ ਦੇ ਕੋਲ ਜੀਵਨ ਵੀ ਨਹੀਂ। \s ਸਦੀਪਕ ਜੀਵਨ \p \v 13 ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਲਿਖੀਆਂ ਅਰਥਾਤ ਤੁਹਾਨੂੰ ਜਿਹੜੇ ਪਰਮੇਸ਼ੁਰ ਦੇ ਪੁੱਤਰ ਦੇ ਨਾਮ ਉੱਤੇ ਵਿਸ਼ਵਾਸ ਕਰਦੇ ਹੋ ਤਾਂ ਕਿ ਤੁਸੀਂ ਜਾਣੋ ਜੋ ਸਦੀਪਕ ਜੀਵਨ ਤੁਹਾਨੂੰ ਮਿਲਿਆ ਹੈ। \v 14 ਅਤੇ ਉਹ ਦੇ ਅੱਗੇ ਜੋ ਸਾਨੂੰ ਦਲੇਰੀ ਹੈ ਸੋ ਇਹ ਹੈ ਕਿ ਜੇ ਅਸੀਂ ਉਹ ਦੀ ਮਰਜ਼ੀ ਦੇ ਅਨੁਸਾਰ ਕੁਝ ਮੰਗਦੇ ਹਾਂ, ਤਾਂ ਉਹ ਸਾਡੀ ਸੁਣਦਾ ਹੈ। \v 15 ਅਤੇ ਜੇ ਅਸੀਂ ਜਾਣਦੇ ਹਾਂ ਕਿ ਜੋ ਕੁਝ ਮੰਗਦੇ ਹਾਂ ਉਹ ਸਾਡੀ ਸੁਣਦਾ ਹੈ, ਤਾਂ ਇਹ ਵੀ ਜਾਣਦੇ ਹਾਂ ਕਿ ਮੰਗੀਆਂ ਹੋਈਆਂ ਵਸਤਾਂ ਜਿਹੜੀਆਂ ਅਸੀਂ ਉਸ ਤੋਂ ਮੰਗੀਆਂ ਹਨ, ਉਹ ਸਾਨੂੰ ਪ੍ਰਾਪਤ ਹੋ ਜਾਂਦੀਆਂ ਹਨ। \v 16 ਜੇ ਕੋਈ ਆਪਣੇ ਭਰਾ ਨੂੰ ਅਜਿਹਾ ਪਾਪ ਕਰਦਾ ਵੇਖੇ ਜੋ ਮੌਤ ਦਾ ਕਾਰਨ ਨਹੀਂ ਹੈ, ਤਾਂ ਉਹ ਮੰਗੇ ਅਤੇ ਪਰਮੇਸ਼ੁਰ ਉਹ ਨੂੰ ਜੀਵਨ ਦੇਵੇਗਾ ਅਰਥਾਤ ਉਨ੍ਹਾਂ ਲਈ ਜਿਹੜੇ ਇਹੋ ਜਿਹਾ ਪਾਪ ਕਰਦੇ ਹਨ ਜੋ ਮੌਤ ਦਾ ਕਾਰਨ ਨਹੀਂ। ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਹੈ। ਉਹ ਦੇ ਵਿਖੇ ਮੈਂ ਨਹੀਂ ਆਖਦਾ ਕਿ ਉਹ ਬੇਨਤੀ ਕਰੇ। \v 17 ਸਾਰਾ ਕੁਧਰਮ ਪਾਪ ਹੈ ਅਤੇ ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਨਹੀਂ। \p \v 18 ਅਸੀਂ ਜਾਣਦੇ ਹਾਂ ਕਿ ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ, ਸੋ ਪਾਪ ਨਹੀਂ ਕਰਦਾ ਸਗੋਂ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਉਹ ਉਸ ਦੀ ਰਖਵਾਲੀ ਕਰਦਾ ਹੈ ਅਤੇ ਉਹ ਦੁਸ਼ਟ ਉਸ ਨੂੰ ਹੱਥ ਨਹੀਂ ਲਾਉਂਦਾ। \v 19 ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਤੋਂ ਹਾਂ ਅਤੇ ਸਾਰਾ ਸੰਸਾਰ ਉਸ ਦੁਸ਼ਟ ਦੇ ਵੱਸ ਵਿੱਚ ਪਿਆ ਹੋਇਆ ਹੈ। \v 20 ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆਇਆ ਹੈ ਅਤੇ ਸਾਨੂੰ ਸਮਝ ਦਿੱਤੀ ਹੈ ਕਿ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤਰ ਯਿਸੂ ਮਸੀਹ ਵਿੱਚ ਹਾਂ। ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ। \v 21 ਹੇ ਬੱਚਿਓ, ਤੁਸੀਂ ਆਪਣੇ ਆਪ ਨੂੰ ਮੂਰਤੀਆਂ ਤੋਂ ਬਚਾਈ ਰੱਖੋ।