\id 2KI \ide UTF-8 \ide UTF-8 \rem Copyright Information: Creative Commons Attribution-ShareAlike 4.0 License \h 2 ਰਾਜਿਆਂ \toc1 2 ਰਾਜਿਆਂ \toc2 2 ਰਾਜਾ \toc3 2ਰਾਜਾ \mt 2 ਰਾਜਿਆਂ \is ਲੇਖਕ \ip 1 ਅਤੇ 2 ਰਾਜਿਆਂ ਦੀ ਪੁਸਤਕ ਅਸਲ ਵਿੱਚ ਇੱਕ ਪੁਸਤਕ ਸਨ। ਜਦ ਕਿ ਯਹੂਦੀ ਪਰੰਮਪਰਾ ਅਨੁਸਾਰ ਨਬੀ ਯਿਰਮਿਯਾਹ ਨੂੰ 1 ਅਤੇ 2 ਰਾਜਿਆਂ ਦਾ ਲੇਖਕ ਮੰਨਿਆ ਜਾਂਦਾ ਹੈ, ਪਰ ਹਾਲ ਵਿੱਚ ਹੀ ਬਾਈਬਲ ਦੇ ਕੁਝ ਵਿਦਵਾਨਾਂ ਨੇ ਇੱਕ ਅਗਿਆਤ ਲੇਖਕਾਂ ਦੇ ਸਮੂਹ ਨੂੰ ਇਸਦੇ ਲੇਖਕ ਵੱਜੋਂ ਦਰਸਾਇਆ ਹੈ ਜਿਨ੍ਹਾਂ ਨੂੰ ਡਿਊਟਰੋਨੋਮਿਸਟ ਕਿਹਾ ਜਾਂਦਾ ਹੈ। 2 ਰਾਜਿਆਂ ਦੀ ਪੁਸਤਕ ਦਾ ਵਿਸ਼ਾ-ਵਸਤੂ ਬਿਵਸਥਾ ਸਾਰ ਦੇ ਵਿਸ਼ਾ-ਵਸਤੂ ਨਾਲ ਮੇਲ ਖਾਂਦਾ ਹੈ: ਪਰਮੇਸ਼ੁਰ ਦੇ ਪ੍ਰਤੀ ਆਗਿਆਕਾਰੀ ਅਸੀਸਾਂ ਨੂੰ ਲੈ ਕੇ ਆਉਂਦੀ ਹੈ ਅਤੇ ਅਣਆਗਿਆਕਾਰੀ ਸਰਾਪ ਲਿਆਉਂਦੀ ਹੈ। \is ਤਾਰੀਖ਼ ਅਤੇ ਲਿਖਣ ਦਾ ਸਥਾਨ \ip ਇਹ ਪੁਸਤਕ ਲਗਭਗ 590-538 ਈ. ਪੂ. ਦੇ ਵਿਚਕਾਰ ਲਿਖੀ ਗਈ। \ip ਇਹ ਪੁਸਤਕ ਉਸ ਸਮੇਂ ਲਿਖੀ ਗਈ ਜਦੋਂ ਪਹਿਲਾ ਮੰਦਰ ਹਾਲੇ ਖੜ੍ਹਾ ਸੀ (1 ਰਾਜਾ 8:8)। \is ਪ੍ਰਾਪਤ ਕਰਤਾ \ip ਇਸਰਾਏਲ ਦੇ ਲੋਕ ਅਤੇ ਬਾਈਬਲ ਦੇ ਸਾਰੇ ਪਾਠਕ। \is ਉਦੇਸ਼ \ip 2 ਰਾਜਿਆਂ ਦੀ ਪੁਸਤਕ, 1 ਰਾਜਿਆਂ ਦੀ ਪੁਸਤਕ ਦੀ ਅਗਲੀ ਲੜੀ ਹੈ। ਇਹ ਵੰਡੇ ਹੋਏ ਰਾਜ (ਇਸਰਾਏਲ ਅਤੇ ਯਹੂਦਾਹ) ਦੇ ਰਾਜਿਆਂ ਦੀ ਕਹਾਣੀ ਨੂੰ ਜ਼ਾਰੀ ਰੱਖਦੀ ਹੈ। 2 ਰਾਜਿਆਂ ਦੀ ਪੁਸਤਕ ਦਾ ਅੰਤ ਆਖਰੀ ਵਾਰੀ ਪੂਰੀ ਤਰ੍ਹਾਂ ਨਾਲ ਉਜਾੜੇ ਜਾਣ ਅਤੇ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਨੂੰ ਅੱਸ਼ੂਰ ਅਤੇ ਬਾਬਲ ਦੇਸ ਵਿੱਚ ਲੈ ਕੇ ਜਾਣ ਨਾਲ ਹੁੰਦਾ ਹੈ। \is ਵਿਸ਼ਾ-ਵਸਤੂ \ip ਖਿੰਡ ਜਾਣਾ \iot ਰੂਪ-ਰੇਖਾ \io1 1. ਅਲੀਸ਼ਾ ਦਾ ਸੇਵਕਾਈ — 1:1-8:19 \io1 2. ਆਹਾਬ ਦੀ ਪੀੜ੍ਹੀ ਦਾ ਅੰਤ — 9:1-11:21 \io1 3. ਯਹੋਆਸ਼ ਤੋਂ ਇਸਰਾਏਲ ਦੇ ਅੰਤ ਤੱਕ — 12:1-17:41 \io1 4. ਹਿਜ਼ਕੀਯਾਹ ਤੋਂ ਯਹੂਦਾਹ ਦੇ ਅੰਤ ਤੱਕ — 18:1-25:30 \c 1 \s ਏਲੀਯਾਹ ਅਤੇ ਰਾਜਾ ਅਹਜ਼ਯਾਹ \p \v 1 ਅਹਾਬ ਦੀ ਮੌਤ ਤੋਂ ਬਾਅਦ ਮੋਆਬ ਇਸਰਾਏਲ ਤੋਂ ਬਾਗੀ ਹੋ ਗਿਆ। \v 2 ਅਹਜ਼ਯਾਹ ਆਪਣੇ ਉਸ ਚੁਬਾਰੇ ਦੀ ਜਾਲੀਦਾਰ ਤਾਕੀ ਵਿੱਚੋਂ ਜਿਹੜਾ ਸਾਮਰਿਯਾ ਵਿੱਚ ਸੀ, ਡਿੱਗ ਪਿਆ ਤੇ ਬਿਮਾਰ ਪੈ ਗਿਆ। ਸੋ ਉਸ ਨੇ ਸੰਦੇਸ਼ਵਾਹਕਾਂ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ ਕਿ ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਨੂੰ ਜਾ ਕੇ ਪੁੱਛੋ, “ਕੀ ਮੈਂ ਇਸ ਰੋਗ ਤੋਂ ਚੰਗਾ ਹੋ ਜਾਂਵਾਂਗਾ?” \v 3 ਪਰ ਯਹੋਵਾਹ ਦੇ ਦੂਤ ਨੇ ਏਲੀਯਾਹ ਤਿਸ਼ਬੀ ਨੂੰ ਆਖਿਆ ਕਿ ਉੱਠ ਤੇ ਸਾਮਰਿਯਾ ਦੇ ਰਾਜੇ ਦੇ ਸੰਦੇਸ਼ਵਾਹਕਾਂ ਨੂੰ ਮਿਲਣ ਲਈ ਜਾ ਅਤੇ ਉਨ੍ਹਾਂ ਨੂੰ ਕਹਿ, “ਕੀ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ, ਜੋ ਤੁਸੀਂ ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਤੋਂ ਪੁੱਛਣ ਚੱਲੇ ਹੋ? \v 4 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜਿਸ ਬਿਸਤਰ ਉੱਤੇ ਤੂੰ ਪਿਆ ਹੈਂ, ਉਸ ਤੋਂ ਤੂੰ ਨਹੀਂ ਉੱਠੇਂਗਾ ਸਗੋਂ ਤੂੰ ਜ਼ਰੂਰ ਮਰੇਂਗਾ।” ਤਦ ਏਲੀਯਾਹ ਤੁਰ ਪਿਆ। \v 5 ਜਦ ਸੰਦੇਸ਼ਵਾਹਕ ਮੁੜ ਕੇ ਉਸ ਕੋਲ ਆਏ ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕਿਉਂ ਮੁੜ ਆਏ?” \v 6 ਉਨ੍ਹਾਂ ਨੇ ਉਸ ਨੂੰ ਉੱਤਰ ਦਿੱਤਾ, “ਇੱਕ ਮਨੁੱਖ ਸਾਨੂੰ ਮਿਲਣ ਲਈ ਆਇਆ ਅਤੇ ਸਾਨੂੰ ਆਖਿਆ ਕਿ ਜਿਸ ਰਾਜੇ ਨੇ ਤੁਹਾਨੂੰ ਭੇਜਿਆ ਉਸ ਦੇ ਕੋਲ ਮੁੜ ਜਾਓ ਅਤੇ ਉਸ ਨੂੰ ਆਖੋ ਕਿ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ, ਕੀ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ ਜੋ ਤੂੰ ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਕੋਲ ਪੁੱਛਣ ਲਈ ਭੇਜਦਾ ਹੈਂ?” ਇਸ ਲਈ ਜਿਸ ਬਿਸਤਰ ਉੱਤੇ ਤੂੰ ਪਿਆ ਹੈਂ, ਉਸ ਤੋਂ ਤੂੰ ਨਹੀਂ ਉੱਠੇਂਗਾ ਸਗੋਂ ਤੂੰ ਜ਼ਰੂਰ ਮਰੇਂਗਾ। \v 7 ਤਦ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਉਹ ਕਿਹੋ ਜਿਹਾ ਮਨੁੱਖ ਸੀ, ਜਿਹੜਾ ਤੁਹਾਨੂੰ ਮਿਲਣ ਲਈ ਆਇਆ ਤੇ ਤੁਹਾਡੇ ਨਾਲ ਇਹ ਗੱਲਾਂ ਕੀਤੀਆਂ? \v 8 ਉਨ੍ਹਾਂ ਨੇ ਉਸ ਨੂੰ ਆਖਿਆ, “ਇੱਕ ਜੱਤ ਵਾਲਾ ਮਨੁੱਖ ਸੀ ਅਤੇ ਜਿਹ ਦੇ ਲੱਕ ਦੁਆਲੇ ਚਮੜੇ ਦੀ ਪੇਟੀ ਬੰਨ੍ਹੀ ਹੋਈ ਸੀ।” ਤਦ ਉਹ ਬੋਲਿਆ, “ਉਹ ਤਾਂ ਏਲੀਯਾਹ ਤਿਸ਼ਬੀ ਹੈ।” \v 9 ਫਿਰ ਉਸ ਨੇ ਪੰਜਾਹ ਸਿਪਾਹੀਆਂ ਦੇ ਸਰਦਾਰ ਨੂੰ ਉਹ ਦੇ ਪੰਜਾਹ ਸਿਪਾਹੀਆਂ ਦੇ ਨਾਲ ਉਹ ਦੇ ਕੋਲ ਭੇਜਿਆ, ਤਦ ਉਹ ਏਲੀਯਾਹ ਦੇ ਕੋਲ ਗਿਆ ਅਤੇ ਵੇਖੋ ਉਹ ਇੱਕ ਟਿੱਲੇ ਦੀ ਚੋਟੀ ਉੱਤੇ ਬੈਠਾ ਸੀ। ਉਸ ਨੇ ਉਹ ਨੂੰ ਆਖਿਆ, “ਹੇ ਪਰਮੇਸ਼ੁਰ ਦੇ ਬੰਦੇ, ਰਾਜਾ ਨੇ ਆਖਿਆ ਹੈ ਕਿ ਉਤਰ ਆ।” \v 10 ਏਲੀਯਾਹ ਨੇ ਪੰਜਾਹ ਸਿਪਾਹੀਆਂ ਦੇ ਸਰਦਾਰ ਨੂੰ ਉੱਤਰ ਦਿੱਤਾ ਕਿ ਜੇ ਮੈਂ ਪਰਮੇਸ਼ੁਰ ਦਾ ਬੰਦਾ ਹਾਂ, ਤਾਂ ਅਕਾਸ਼ੋਂ ਅੱਗ ਉਤਰੇ, ਤੈਨੂੰ ਤੇ ਤੇਰੇ ਪੰਜਾਹਾਂ ਨੂੰ ਭਸਮ ਕਰ ਦੇਵੇ। ਤਦ ਅਕਾਸ਼ੋਂ ਅੱਗ ਉਤਰੀ ਅਤੇ ਉਸ ਨੂੰ ਅਤੇ ਉਸ ਦੇ ਪੰਜਾਹਾਂ ਨੂੰ ਭਸਮ ਕਰ ਦਿੱਤਾ। \v 11 ਫੇਰ ਉਸ ਨੇ ਪੰਜਾਹ ਸਿਪਾਹੀਆਂ ਦੇ ਦੂਜੇ ਸਰਦਾਰ ਨੂੰ ਉਸ ਦੇ ਪੰਜਾਹਾਂ ਨਾਲ ਉਹ ਦੇ ਕੋਲ ਭੇਜਿਆ। ਉਸ ਉਹ ਨੂੰ ਉੱਤਰ ਦਿੱਤਾ ਕਿ ਹੇ ਪਰਮੇਸ਼ੁਰ ਦੇ ਬੰਦੇ, ਰਾਜਾ ਨੇ ਇਸ ਤਰ੍ਹਾਂ ਆਖਿਆ ਹੈ ਕਿ ਛੇਤੀ ਉਤਰ ਆ। \v 12 ਤਦ ਏਲੀਯਾਹ ਨੇ ਉਸ ਨੂੰ ਉੱਤਰ ਦਿੱਤਾ ਕਿ ਜੇ ਮੈਂ ਪਰਮੇਸ਼ੁਰ ਦਾ ਬੰਦਾ ਹਾਂ ਤਾਂ ਅਕਾਸ਼ੋਂ ਅੱਗ ਉਤਰੇ ਅਤੇ ਤੈਨੂੰ ਤੇ ਤੇਰੇ ਪੰਜਾਹਾਂ ਨੂੰ ਭਸਮ ਕਰ ਦੇਵੇ। ਤਦ ਪਰਮੇਸ਼ੁਰ ਦੀ ਅੱਗ ਅਕਾਸ਼ੋਂ ਉਤਰੀ ਅਤੇ ਉਸ ਨੂੰ ਤੇ ਉਸ ਦੇ ਪੰਜਾਹਾਂ ਨੂੰ ਭਸਮ ਕਰ ਦਿੱਤਾ। \v 13 ਤਦ ਉਸ ਨੇ ਫੇਰ ਤੀਸਰੇ ਪੰਜਾਹ ਸਿਪਾਹੀਆਂ ਦੇ ਸਰਦਾਰ ਨੂੰ ਉਸ ਦੇ ਪੰਜਾਹਾਂ ਦੇ ਨਾਲ ਭੇਜਿਆ, ਤਾਂ ਤੀਜਾ ਪੰਜਾਹਾਂ ਦਾ ਸਰਦਾਰ ਉੱਤੇ ਚੜ੍ਹ ਕੇ ਨੇੜੇ ਗਿਆ ਤੇ ਏਲੀਯਾਹ ਦੇ ਅੱਗੇ ਗੋਡੇ ਨਿਵਾਏ ਅਤੇ ਅਰਦਾਸ ਕਰ ਕੇ ਉਹ ਨੂੰ ਆਖਿਆ, “ਹੇ ਪਰਮੇਸ਼ੁਰ ਦੇ ਬੰਦੇ, ਮੇਰੀ ਜਾਨ ਅਤੇ ਇਨ੍ਹਾਂ ਪੰਜਾਹਾਂ ਦਾਸਾਂ ਦੀਆਂ ਜਾਨਾਂ ਤੇਰੀ ਨਿਗਾਹ ਵਿੱਚ ਬਹੁਮੁੱਲੀਆਂ ਹੋਣ। \v 14 ਵੇਖ, ਅਕਾਸ਼ੋਂ ਅੱਗ ਉਤਰੀ ਅਤੇ ਪੰਜਾਹ-ਪੰਜਾਹ ਦੇ ਪਹਿਲੇ ਦੋ ਸਰਦਾਰਾਂ ਤੇ ਉਨ੍ਹਾਂ ਦੇ ਪੰਜਾਹਾਂ ਨੂੰ ਭਸਮ ਕਰ ਦਿੱਤਾ। ਪਰ ਹੁਣ ਮੇਰੀ ਜਾਨ ਤੇਰੀ ਨਿਗਾਹ ਵਿੱਚ ਬਹੁਮੁੱਲੀ ਹੋਵੇ।” \v 15 ਯਹੋਵਾਹ ਦੇ ਦੂਤ ਨੇ ਏਲੀਯਾਹ ਨੂੰ ਆਖਿਆ, “ਉਸ ਦੇ ਨਾਲ ਹੇਠਾਂ ਜਾ ਤੇ ਉਸ ਦੇ ਕੋਲੋਂ ਨਾ ਡਰ।” ਤਦ ਉਹ ਉੱਠ ਕੇ ਉਸ ਦੇ ਨਾਲ ਰਾਜਾ ਕੋਲ ਉਤਰ ਗਿਆ। \v 16 ਉਸ ਨੂੰ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, “ਤੂੰ ਜੋ ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਦੇ ਕੋਲ ਪੁੱਛਣ ਲਈ ਸੰਦੇਸ਼ਵਾਹਕ ਭੇਜੇ, ਕੀ ਇਸ ਲਈ ਕਿ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ ਜਿਸ ਕੋਲੋਂ ਤੂੰ ਗੱਲ ਪੁੱਛ ਸਕੇਂ? ਇਸ ਲਈ ਜਿਸ ਬਿਸਤਰ ਉੱਤੇ ਤੂੰ ਪਿਆ ਹੈਂ, ਉਸ ਤੋਂ ਤੂੰ ਨਹੀਂ ਉੱਠੇਂਗਾ ਸਗੋਂ ਤੂੰ ਜ਼ਰੂਰ ਮਰੇਂਗਾ।” \v 17 ਉਹ ਯਹੋਵਾਹ ਦੇ ਉਸ ਬਚਨ ਦੇ ਅਨੁਸਾਰ ਜਿਹੜਾ ਏਲੀਯਾਹ ਦੇ ਦੁਆਰਾ ਆਖਿਆ ਗਿਆ ਸੀ, ਮਰ ਗਿਆ ਅਤੇ ਇਸ ਕਰਕੇ ਕਿ ਉਸ ਦਾ ਕੋਈ ਪੁੱਤਰ ਨਹੀਂ ਸੀ, ਯਹੋਸ਼ਾਫ਼ਾਤ ਦਾ ਪੁੱਤਰ ਯਹੋਰਾਮ ਯਹੂਦਾਹ ਦੇ ਰਾਜਾ ਦੇ ਦੂਜੇ ਸਾਲ ਯਹੋਰਾਮ ਉਸ ਦੇ ਥਾਂ ਰਾਜ ਕਰਨ ਲੱਗਾ। \v 18 ਹੁਣ ਅਹਜ਼ਯਾਹ ਦੇ ਬਾਕੀ ਕੰਮ ਜੋ ਉਸ ਨੇ ਕੀਤੇ, ਕੀ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ? \c 2 \s ਏਲੀਯਾਹ ਦਾ ਸਵਰਗ ਵਿੱਚ ਉਠਾਇਆ ਜਾਣਾ \p \v 1 ਜਦੋਂ ਯਹੋਵਾਹ ਏਲੀਯਾਹ ਨੂੰ ਇੱਕ ਵਾਵਰੋਲੇ ਵਿੱਚ ਅਕਾਸ਼ ਨੂੰ ਚੁੱਕਣ ਵਾਲਾ ਸੀ, ਤਾਂ ਏਲੀਯਾਹ ਅਲੀਸ਼ਾ ਨਾਲ ਗਿਲਗਾਲ ਤੋਂ ਚੱਲਿਆ। \v 2 ਤਦ ਏਲੀਯਾਹ ਨੇ ਅਲੀਸ਼ਾ ਨੂੰ ਆਖਿਆ, “ਤੂੰ ਇੱਥੇ ਠਹਿਰ ਜਾ ਕਿਉਂ ਜੋ ਯਹੋਵਾਹ ਨੇ ਮੈਨੂੰ ਬੈਤਏਲ ਤੱਕ ਭੇਜਿਆ ਹੈ।” ਪਰ ਅਲੀਸ਼ਾ ਨੇ ਆਖਿਆ, “ਜੀਉਂਦੇ ਯਹੋਵਾਹ ਦੀ ਅਤੇ ਤੇਰੀ ਜਾਨ ਦੀ ਸਹੁੰ, ਮੈਂ ਤੈਨੂੰ ਨਹੀਂ ਛੱਡਾਂਗਾ!” ਇਸ ਲਈ ਉਹ ਬੈਤਏਲ ਨੂੰ ਚੱਲੇ ਗਏ। \v 3 ਨਬੀਆਂ ਦੇ ਪੁੱਤਰ ਜਿਹੜੇ ਬੈਤਏਲ ਵਿੱਚ ਸਨ, ਉਹ ਅਲੀਸ਼ਾ ਕੋਲ ਆਏ ਅਤੇ ਉਸ ਨੂੰ ਆਖਿਆ, “ਕੀ ਤੂੰ ਜਾਣਦਾ ਹੈਂ ਕਿ ਯਹੋਵਾਹ ਅੱਜ ਤੇਰੇ ਸਿਰ ਤੋਂ ਤੇਰੇ ਸੁਆਮੀ ਨੂੰ ਚੁੱਕ ਲਵੇਗਾ?” ਉਹ ਬੋਲਿਆ, “ਮੈਨੂੰ ਪਤਾ ਹੈ। ਚੁੱਪ ਰਹੋ।” \v 4 ਤਦ ਏਲੀਯਾਹ ਨੇ ਉਸ ਨੂੰ ਆਖਿਆ ਕਿ ਅਲੀਸ਼ਾ ਤੂੰ ਇੱਥੇ ਠਹਿਰ ਜਾਈਂ, ਕਿਉਂ ਜੋ ਯਹੋਵਾਹ ਨੇ ਮੈਨੂੰ ਯਰੀਹੋ ਨੂੰ ਭੇਜਿਆ ਹੈ, ਪਰ ਉਸ ਨੇ ਆਖਿਆ, “ਜੀਉਂਦੇ ਯਹੋਵਾਹ ਦੀ ਤੇ ਤੇਰੀ ਜਾਨ ਦੀ ਸਹੁੰ, ਮੈਂ ਤੈਨੂੰ ਨਹੀਂ ਛੱਡਾਂਗਾ!” ਸੋ ਉਹ ਯਰੀਹੋ ਨੂੰ ਆਏ। \v 5 ਨਬੀਆਂ ਦੇ ਪੁੱਤਰ ਜਿਹੜੇ ਯਰੀਹੋ ਵਿੱਚ ਸਨ, ਉਹ ਅਲੀਸ਼ਾ ਕੋਲ ਆਏ ਅਤੇ ਉਸ ਨੂੰ ਆਖਿਆ, “ਕੀ ਤੂੰ ਜਾਣਦਾ ਹੈਂ ਕਿ ਯਹੋਵਾਹ ਅੱਜ ਤੇਰੇ ਸਿਰ ਤੋਂ ਤੇਰੇ ਸੁਆਮੀ ਨੂੰ ਚੁੱਕ ਲਵੇਗਾ?” ਉਸ ਆਖਿਆ, “ਮੈਨੂੰ ਪਤਾ ਹੈ। ਚੁੱਪ ਰਹੋ।” \v 6 ਤਾਂ ਏਲੀਯਾਹ ਨੇ ਉਸ ਨੂੰ ਆਖਿਆ ਕਿ ਤੂੰ ਇੱਥੇ ਠਹਿਰ ਜਾਈਂ, ਕਿਉਂ ਜੋ ਯਹੋਵਾਹ ਨੇ ਮੈਨੂੰ ਯਰਦਨ ਨੂੰ ਭੇਜਿਆ ਹੈ। ਪਰ ਉਹ ਬੋਲਿਆ, “ਜੀਉਂਦੇ ਯਹੋਵਾਹ ਦੀ ਅਤੇ ਤੇਰੀ ਜਾਨ ਦੀ ਸਹੁੰ ਮੈਂ ਤੈਨੂੰ ਨਹੀਂ ਛੱਡਾਂਗਾ।” ਸੋ ਓਹ ਦੋਵੇਂ ਤੁਰ ਪਏ। \v 7 ਨਬੀਆਂ ਦੇ ਪੁੱਤਰਾਂ ਵਿੱਚੋਂ ਪੰਜਾਹ ਜਣੇ ਆਏ, ਉਨ੍ਹਾਂ ਦੇ ਆਹਮੋ-ਸਾਹਮਣੇ ਦੂਰ ਜਾ ਖੜ੍ਹੇ ਹੋਏ ਅਤੇ ਉਹ ਦੋਵੇਂ ਯਰਦਨ ਦੇ ਕੰਢੇ ਉੱਤੇ ਖੜ੍ਹੇ ਰਹੇ। \v 8 ਤਦ ਏਲੀਯਾਹ ਨੇ ਆਪਣੀ ਚਾਦਰ ਲਈ, ਉਹ ਨੂੰ ਵਲ੍ਹੇਟ ਕੇ ਪਾਣੀ ਉੱਤੇ ਮਾਰਿਆ ਅਤੇ ਉਹ ਪਾਟ ਕੇ ਇੱਧਰ-ਉੱਧਰ ਹੋ ਗਿਆ, ਤਦ ਉਹ ਦੋਵੇਂ ਸੁੱਕੀ ਧਰਤੀ ਦੇ ਉੱਤੋਂ ਦੀ ਪਾਰ ਲੰਘ ਗਏ। \v 9 ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਉਹ ਪਾਰ ਲੰਘ ਰਹੇ ਸਨ, ਤਾਂ ਏਲੀਯਾਹ ਨੇ ਅਲੀਸ਼ਾ ਨੂੰ ਆਖਿਆ, “ਇਸ ਤੋਂ ਪਹਿਲਾ ਕਿ ਮੈਂ ਤੇਰੇ ਕੋਲੋਂ ਲੈ ਲਿਆ ਜਾਂਵਾਂ ਦੱਸ ਮੈਂ ਤੇਰੇ ਲਈ ਕੀ ਕਰਾਂ?” ਅਲੀਸ਼ਾ ਬੋਲਿਆ, “ਤੇਰੇ ਆਤਮਾ ਦਾ ਦੁੱਗਣਾ ਹਿੱਸਾ ਮੇਰੇ ਉੱਤੇ ਹੋਵੇ!” \v 10 ਉਹ ਨੇ ਆਖਿਆ, ਤੂੰ ਔਖੀ ਗੱਲ ਮੰਗੀ ਹੈ। ਜੇ ਤੂੰ ਮੈਨੂੰ ਉਸ ਸਮੇਂ ਵੇਖੇਂ ਜਦ ਮੈਂ ਤੇਰੇ ਕੋਲੋਂ ਲੈ ਲਿਆ ਜਾਂਵਾਂ, ਤਾਂ ਤੇਰੇ ਲਈ ਉਵੇਂ ਹੀ ਹੋਵੇਗਾ, ਪਰ ਜੇ ਨਾ ਵੇਖਿਆ ਤਾਂ ਐਉਂ ਨਹੀਂ ਹੋਵੇਗਾ। \v 11 ਤਾਂ ਜਦੋਂ ਉਹ ਗੱਲਾਂ ਕਰਦੇ-ਕਰਦੇ ਤੁਰੇ ਜਾਂਦੇ ਸਨ ਤਾਂ ਵੇਖੋ, ਉੱਥੇ ਇੱਕ ਅਗਨ ਰੱਥ ਤੇ ਅਗਨ ਘੋੜੇ ਦਿੱਸੇ, ਜਿਨ੍ਹਾਂ ਨੇ ਉਨ੍ਹਾਂ ਨੂੰ ਦੋਹਾਂ ਵੱਖੋ-ਵੱਖ ਕਰ ਦਿੱਤਾ ਅਤੇ ਏਲੀਯਾਹ ਵਾਵਰੋਲੇ ਵਿੱਚ ਅਕਾਸ਼ ਨੂੰ ਚੜ੍ਹ ਗਿਆ। \v 12 ਅਤੇ ਇਹ ਵੇਖਦਿਆਂ ਹੀ ਅਲੀਸ਼ਾ ਉੱਚੀ ਦਿੱਤੀ ਬੋਲਿਆ, “ਹੇ ਮੇਰੇ ਪਿਤਾ, ਹੇ ਮੇਰੇ ਪਿਤਾ! ਇਸਰਾਏਲ ਦੇ ਰੱਥ ਤੇ ਉਹ ਦੇ ਸਾਰਥੀ!” ਪਰ ਜਦ ਉਹ ਉਸ ਨੂੰ ਫੇਰ ਨਾ ਵੇਖ ਸਕਿਆ ਤਾਂ ਉਸ ਨੇ ਆਪਣੇ ਕੱਪੜੇ ਪਾੜ ਕੇ ਦੋ ਹਿੱਸੇ ਕੀਤੇ। \v 13 ਉਸ ਨੇ ਏਲੀਯਾਹ ਦੀ ਗੋਦੜੀ ਵੀ ਜਿਹੜੀ ਉਹ ਦੇ ਉੱਤੋਂ ਡਿੱਗੀ ਸੀ, ਚੁੱਕ ਲਈ ਅਤੇ ਮੁੜ ਕੇ ਯਰਦਨ ਦੇ ਕੰਢੇ ਉੱਤੇ ਖੜ੍ਹਾ ਹੋ ਗਿਆ। \v 14 ਅਤੇ ਉਹ ਗੋਦੜੀ ਜਿਹੜੀ ਏਲੀਯਾਹ ਉੱਤੋਂ ਡਿੱਗੀ ਸੀ, ਉਸ ਨੂੰ ਲੈ ਕੇ ਪਾਣੀ ਉੱਤੇ ਮਾਰਿਆ ਅਤੇ ਆਖਿਆ, “ਯਹੋਵਾਹ ਏਲੀਯਾਹ ਦਾ ਪਰਮੇਸ਼ੁਰ ਕਿੱਥੇ ਹੈ?” ਜਦੋਂ ਉਸ ਨੇ ਵੀ ਪਾਣੀ ਨੂੰ ਮਾਰਿਆ ਤਾਂ ਉਹ ਪਾਟ ਕੇ ਇੱਧਰ-ਉੱਧਰ ਹੋ ਗਿਆ ਅਤੇ ਅਲੀਸ਼ਾ ਪਾਰ ਲੰਘ ਗਿਆ। \v 15 ਜਦੋਂ ਨਬੀਆਂ ਦੇ ਪੁੱਤਰਾਂ ਨੇ ਜਿਹੜੇ ਯਰੀਹੋ ਵਿੱਚ ਉਸ ਦੇ ਆਹਮੋ-ਸਾਹਮਣੇ ਸਨ, ਉਸ ਨੂੰ ਦੇਖਿਆ ਤਾਂ ਉਹ ਬੋਲੇ, “ਏਲੀਯਾਹ ਦਾ ਆਤਮਾ ਅਲੀਸ਼ਾ ਉੱਤੇ ਠਹਿਰਿਆ ਹੋਇਆ ਹੈ।” ਸੋ ਉਹ ਉਸ ਨੂੰ ਮਿਲਣ ਲਈ ਆਏ ਅਤੇ ਧਰਤੀ ਤੱਕ ਝੁੱਕ ਕੇ ਉਸ ਨੂੰ ਮੱਥਾ ਟੇਕਿਆ। \v 16 ਤਦ ਉਨ੍ਹਾਂ ਨੇ ਉਸ ਨੂੰ ਆਖਿਆ, “ਵੇਖ, ਤੇਰੇ ਸੇਵਕਾਂ ਦੇ ਨਾਲ ਪੰਜਾਹ ਸੂਰਬੀਰ ਹਨ। ਉਨ੍ਹਾਂ ਨੂੰ ਜਾਣ ਦੇ ਜੋ ਉਹ ਤੇਰੇ ਸੁਆਮੀ ਨੂੰ ਲੱਭਣ। ਕੀ ਜਾਣੀਏ ਯਹੋਵਾਹ ਦੇ ਆਤਮਾ ਨੇ ਉਹ ਨੂੰ ਚੁੱਕ ਕੇ ਕਿਸੇ ਪਰਬਤ ਦੇ ਉੱਤੇ ਜਾਂ ਕਿਸੇ ਖੱਡ ਵਿੱਚ ਸੁੱਟ ਦਿੱਤਾ ਹੋਵੇ?” ਉਸ ਨੇ ਆਖਿਆ, “ਤੁਸੀਂ ਨਾ ਭੇਜੋ।” \v 17 ਪਰ ਜਦ ਉਨ੍ਹਾਂ ਨੇ ਬਹੁਤ ਜ਼ਿੱਦ ਕੀਤੀ ਕਿ ਉਹ ਸ਼ਰਮਿੰਦਾ ਹੋ ਗਿਆ ਤਾਂ ਉਸ ਨੇ ਆਖਿਆ, “ਭੇਜ ਦਿਓ।” ਸੋ ਉਨ੍ਹਾਂ ਨੇ ਪੰਜਾਹ ਮਨੁੱਖ ਭੇਜੇ ਤੇ ਤਿੰਨ ਦਿਨ ਉਸ ਦੀ ਖੋਜ ਕੀਤੀ ਪਰ ਉਹ ਨਾ ਲੱਭਿਆ। \v 18 ਜਦ ਉਹ ਮੁੜ ਕੇ ਉਸ ਦੇ ਕੋਲ ਆਏ, ਉਹ ਯਰੀਹੋ ਵਿੱਚ ਹੀ ਠਹਿਰਿਆ ਹੋਇਆ ਸੀ। ਉਸ ਨੇ ਉਨ੍ਹਾਂ ਨੂੰ ਆਖਿਆ, “ਕੀ ਮੈਂ ਤੁਹਾਨੂੰ ਨਹੀਂ ਸੀ ਆਖਿਆ, ਜੋ ਨਾ ਜਾਇਓ।” \s ਅਲੀਸ਼ਾ ਦੇ ਚਮਤਕਾਰ \p \v 19 ਉਸ ਸ਼ਹਿਰ ਦੇ ਲੋਕਾਂ ਨੇ ਅਲੀਸ਼ਾ ਨੂੰ ਆਖਿਆ, “ਵੇਖੋ, ਇਹ ਸ਼ਹਿਰ ਕਿੰਨ੍ਹੇ ਚੰਗੇ ਥਾਂ ਉੱਤੇ ਹੈ, ਜਿਵੇਂ ਸਾਡਾ ਸੁਆਮੀ ਵੀ ਵੇਖਦਾ ਹੈ ਪਰ ਪਾਣੀ ਖ਼ਰਾਬ ਤੇ ਧਰਤੀ ਬੰਜਰ ਜਿਹੀ ਹੈ।” \v 20 ਉਹ ਬੋਲਿਆ, “ਮੈਨੂੰ ਇੱਕ ਨਵਾਂ ਭਾਂਡਾ ਲਿਆ ਦਿਓ ਅਤੇ ਉਹ ਦੇ ਵਿੱਚ ਲੂਣ ਪਾ ਦਿਓ।” ਤਦ ਉਹ ਉਸ ਦੇ ਕੋਲ ਲਿਆਏ। \v 21 ਉਹ ਪਾਣੀ ਦੇ ਸੋਤੇ ਕੋਲ ਗਿਆ ਅਤੇ ਉਸ ਵਿੱਚ ਲੂਣ ਪਾ ਕੇ ਬੋਲਿਆ, “ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਇਸ ਪਾਣੀ ਨੂੰ ਠੀਕ ਕਰ ਦਿੱਤਾ ਹੈ, ਅੱਗੇ ਨੂੰ ਉਹ ਦੇ ਵਿੱਚੋਂ ਮੌਤ ਜਾਂ ਬੰਜਰਪਣ ਨਹੀਂ ਆਵੇਗਾ।” \v 22 ਅਲੀਸ਼ਾ ਦੇ ਬਚਨ ਅਨੁਸਾਰ ਜੋ ਉਸ ਨੇ ਕੀਤਾ ਪਾਣੀ ਠੀਕ ਹੋ ਗਿਆ ਤੇ ਅੱਜ ਦੇ ਦਿਨ ਤੱਕ ਉਸੇ ਤਰ੍ਹਾਂ ਹੈ। \v 23 ਉਹ ਉੱਥੋਂ ਬੈਤਏਲ ਨੂੰ ਉਤਾਹਾਂ ਤੁਰ ਪਿਆ ਅਤੇ ਜਦੋਂ ਉਹ ਰਾਹ ਵਿੱਚ ਤੁਰਿਆ ਜਾਂਦਾ ਸੀ ਤਾਂ ਕੁਝ ਮੁੰਡੇ ਸ਼ਹਿਰੋਂ ਬਾਹਰ ਨਿੱਕਲੇ ਅਤੇ ਮਖ਼ੌਲ ਕਰ ਕੇ ਉਹ ਨੂੰ ਆਖਿਆ, “ਚੜ੍ਹਿਆ ਜਾ ਗੰਜੇ ਸਿਰ ਵਾਲਿਆ ਚੜ੍ਹਿਆ ਜਾ ਗੰਜੇ ਸਿਰ ਵਾਲਿਆ।” \v 24 ਜਦ ਉਹ ਨੇ ਪਿੱਛੇ ਮੁੜ ਕੇ ਉਨ੍ਹਾਂ ਨੂੰ ਵੇਖਿਆ, ਤਾਂ ਉਹ ਨੇ ਯਹੋਵਾਹ ਦਾ ਨਾਮ ਲੈ ਕੇ ਉਨ੍ਹਾਂ ਨੂੰ ਸਰਾਪ ਦਿੱਤਾ ਅਤੇ ਜੰਗਲ ਵਿੱਚੋਂ ਦੋ ਰਿੱਛਣੀਆਂ ਨਿੱਕਲੀਆਂ ਅਤੇ ਉਨ੍ਹਾਂ ਵਿੱਚੋਂ ਬਿਆਲੀ ਮੁੰਡਿਆਂ ਨੂੰ ਪਾੜ ਛੱਡਿਆ। \v 25 ਉੱਥੋਂ ਉਹ ਕਰਮਲ ਪਰਬਤ ਨੂੰ ਗਿਆ ਅਤੇ ਉੱਥੋਂ ਉਹ ਸਾਮਰਿਯਾ ਨੂੰ ਮੁੜ ਆਇਆ। \c 3 \s ਇਸਰਾਏਲ ਦਾ ਰਾਜਾ ਯਹੋਰਾਮ \p \v 1 ਯਹੂਦਾਹ ਦੇ ਰਾਜਾ ਯਹੋਸ਼ਾਫ਼ਾਤ ਦੇ ਰਾਜ ਦੇ ਅਠਾਰਵੇਂ ਸਾਲ ਅਹਾਬ ਦਾ ਪੁੱਤਰ ਯਹੋਰਾਮ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਬਾਰ੍ਹਾਂ ਸਾਲ ਰਾਜ ਕੀਤਾ। \v 2 ਉਸ ਨੇ ਉਹ ਕੰਮ ਕੀਤਾ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ, ਪਰ ਆਪਣੇ ਮਾਂ ਪਿਉ ਵਾਂਗੂੰ ਨਹੀਂ ਸਗੋਂ ਉਸ ਨੇ ਬਆਲ ਦੇ ਥੰਮ੍ਹ ਨੂੰ ਜਿਹੜਾ ਉਸ ਦੇ ਪਿਉ ਨੇ ਬਣਾਇਆ ਸੀ ਕੱਢ ਛੱਡਿਆ। \v 3 ਫਿਰ ਵੀ ਉਹ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਨਾਲ ਜਿਹੜੇ ਉਹ ਨੇ ਇਸਰਾਏਲ ਤੋਂ ਕਰਾਏ ਸੀ, ਚਿੰਬੜਿਆ ਰਿਹਾ ਤੇ ਉਨ੍ਹਾਂ ਤੋਂ ਮੂੰਹ ਨਾ ਮੋੜਿਆ। \s ਮੋਆਬ ਉੱਤੇ ਜਿੱਤ \p \v 4 ਮੋਆਬ ਦਾ ਰਾਜਾ ਮੇਸ਼ਾ ਇੱਕ ਅਯਾਲੀ ਸੀ ਅਤੇ ਇਸਰਾਏਲ ਦੇ ਰਾਜਾ ਨੂੰ ਇੱਕ ਲੱਖ ਲੇਲਿਆਂ ਤੇ ਇੱਕ ਲੱਖ ਭੇਡੂਆਂ ਦੀ ਉੱਨ ਦਿੰਦਾ ਹੁੰਦਾ ਸੀ। \v 5 ਜਦੋਂ ਅਹਾਬ ਮਰ ਗਿਆ ਤਾਂ ਮੋਆਬ ਦਾ ਰਾਜਾ ਇਸਰਾਏਲ ਦੇ ਰਾਜਾ ਤੋਂ ਬਾਗੀ ਹੋ ਗਿਆ। \v 6 ਉਸ ਦਿਨ ਯਹੋਰਾਮ ਰਾਜਾ ਨੇ ਸਾਮਰਿਯਾ ਤੋਂ ਨਿੱਕਲ ਕੇ ਸਾਰੇ ਇਸਰਾਏਲ ਦੀ ਗਿਣਤੀ ਕੀਤੀ। \v 7 ਉਹ ਨੇ ਜਾ ਕੇ ਯਹੂਦਾਹ ਦੇ ਰਾਜਾ ਯਹੋਸ਼ਾਫ਼ਾਤ ਨੂੰ ਸੁਨੇਹਾ ਭੇਜਿਆ ਕਿ ਮੋਆਬ ਦਾ ਰਾਜਾ ਮੇਰੇ ਤੋਂ ਬਾਗੀ ਹੋ ਗਿਆ ਹੈ। ਕੀ ਤੂੰ ਮੋਆਬ ਦੇ ਵਿਰੁੱਧ ਲੜਨ ਲਈ ਮੇਰੇ ਨਾਲ ਚੱਲੇਂਗਾ? ਉਸ ਨੇ ਆਖਿਆ, “ਮੈਂ ਜਾਂਵਾਂਗਾ। ਮੈਂ ਤੇਰੇ ਜਿਹਾ ਹਾਂ। ਮੇਰੇ ਲੋਕ ਤੇਰੇ ਲੋਕਾਂ ਵਰਗੇ ਅਤੇ ਮੇਰੇ ਘੋੜੇ ਤੇਰੇ ਘੋੜਿਆਂ ਵਰਗੇ ਹਨ।” \v 8 ਉਹ ਨੇ ਆਖਿਆ, “ਅਸੀਂ ਕਿਹੜੇ ਪਾਸਿਓਂ ਚੜ੍ਹਾਈ ਕਰੀਏ?” ਉਸ ਨੇ ਆਖਿਆ, “ਅਦੋਮ ਦੀ ਉਜਾੜ ਵੱਲੋਂ।” \v 9 ਤਦ ਇਸਰਾਏਲ ਦਾ ਰਾਜਾ, ਯਹੂਦਾਹ ਦਾ ਰਾਜਾ ਅਤੇ ਅਦੋਮ ਦਾ ਰਾਜਾ ਤੁਰ ਪਏ, ਜਦੋਂ ਸੱਤਾਂ ਦਿਨਾਂ ਦਾ ਸਫ਼ਰ ਕੀਤਾ ਤਾਂ ਉਨ੍ਹਾਂ ਦੀ ਸੈਨਾਂ ਤੇ ਪਸ਼ੂਆਂ ਲਈ ਜਿਹੜੇ ਉਨ੍ਹਾਂ ਦੇ ਪਿੱਛੇ-ਪਿੱਛੇ ਆਉਂਦੇ ਸਨ, ਕਿਤੇ ਪਾਣੀ ਨਹੀਂ ਸੀ। \v 10 ਤਦ ਇਸਰਾਏਲ ਦੇ ਰਾਜਾ ਨੇ ਆਖਿਆ, “ਹਾਏ, ਹਾਏ! ਯਹੋਵਾਹ ਨੇ ਇਨ੍ਹਾਂ ਤਿੰਨਾਂ ਰਾਜਿਆਂ ਨੂੰ ਸੱਦਿਆ ਹੈ, ਜੋ ਉਨ੍ਹਾਂ ਨੂੰ ਮੋਆਬ ਦੇ ਹੱਥੀਂ ਫੜਾ ਦੇਵੇ।” \v 11 ਪਰ ਯਹੋਸ਼ਾਫ਼ਾਤ ਬੋਲਿਆ ਕਿ ਇੱਥੇ ਯਹੋਵਾਹ ਦਾ ਕੋਈ ਨਬੀ ਨਹੀਂ ਹੈ ਕਿ ਅਸੀਂ ਉਸ ਦੇ ਦੁਆਰਾ ਯਹੋਵਾਹ ਤੋਂ ਪੁੱਛੀਏ? ਤਦ ਇਸਰਾਏਲ ਦੇ ਰਾਜਾ ਦੇ ਸੇਵਕਾਂ ਵਿੱਚੋਂ ਇੱਕ ਨੇ ਉੱਤਰ ਦੇ ਕੇ ਆਖਿਆ ਕਿ ਸ਼ਾਫਾਟ ਦਾ ਪੁੱਤਰ ਅਲੀਸ਼ਾ ਜਿਹੜਾ ਏਲੀਯਾਹ ਦੇ ਹੱਥਾਂ ਉੱਤੇ ਪਾਣੀ ਪਾਉਂਦਾ ਹੁੰਦਾ ਸੀ ਇੱਥੇ ਹੈ। \v 12 ਤਦ ਯਹੋਸ਼ਾਫ਼ਾਤ ਨੇ ਆਖਿਆ, “ਯਹੋਵਾਹ ਦਾ ਬਚਨ ਉਹ ਦੇ ਕੋਲ ਹੈ।” ਸੋ ਇਸਰਾਏਲ ਦਾ ਰਾਜਾ, ਯਹੋਸ਼ਾਫ਼ਾਤ ਤੇ ਅਦੋਮ ਦਾ ਰਾਜਾ ਉਹ ਦੇ ਕੋਲ ਗਏ। \v 13 ਤਦ ਅਲੀਸ਼ਾ ਨੇ ਇਸਰਾਏਲ ਦੇ ਰਾਜਾ ਨੂੰ ਆਖਿਆ, “ਮੇਰਾ ਤੇਰੇ ਨਾਲ ਕੀ ਵਾਸਤਾ ਹੈ? ਤੂੰ ਆਪਣੇ ਪਿਉ ਦੇ ਨਬੀਆਂ ਅਤੇ ਆਪਣੀ ਮਾਂ ਦੇ ਨਬੀਆਂ ਕੋਲ ਜਾ।” ਪਰ ਇਸਰਾਏਲ ਦੇ ਰਾਜਾ ਨੇ ਉਹ ਨੂੰ ਆਖਿਆ, “ਨਹੀਂ, ਕਿਉਂ ਜੋ ਯਹੋਵਾਹ ਨੇ ਇਨ੍ਹਾਂ ਤਿੰਨਾਂ ਰਾਜਿਆਂ ਨੂੰ ਇਕੱਠਾ ਕੀਤਾ ਹੈ ਕਿ ਉਨ੍ਹਾਂ ਨੂੰ ਮੋਆਬ ਦੇ ਹੱਥੀਂ ਫੜਾ ਦੇਵੇ।” \v 14 ਤਦ ਅਲੀਸ਼ਾ ਬੋਲਿਆ, “ਸੈਨਾਂ ਦੇ ਜਿਉਂਦੇ ਯਹੋਵਾਹ ਦੀ ਸਹੁੰ ਜਿਸ ਦੇ ਅੱਗੇ ਮੈਂ ਖੜ੍ਹਾ ਹਾਂ, ਜੇ ਮੈਨੂੰ ਯਹੂਦਾਹ ਦੇ ਰਾਜਾ ਯਹੋਸ਼ਾਫ਼ਾਤ ਦੀ ਹਜ਼ੂਰੀ ਦਾ ਲਿਹਾਜ਼ ਨਾ ਹੁੰਦਾ, ਤਾਂ ਮੈਂ ਤੇਰੇ ਵੱਲ ਨਿਗਾਹ ਵੀ ਨਾ ਕਰਦਾ ਨਾ ਤੇਰੇ ਵੱਲ ਵੇਖਦਾ।” \v 15 ਪਰ ਹੁਣ ਕਿਸੇ ਵਜਾਉਣ ਵਾਲੇ ਨੂੰ ਮੇਰੇ ਕੋਲ ਲਿਆਓ, ਕਿਉਂ ਜੋ ਇਸ ਤਰ੍ਹਾਂ ਹੁੰਦਾ ਸੀ ਕਿ ਜਦੋਂ ਵਜਾਉਣ ਵਾਲਾ ਤਾਰਾਂ ਨੂੰ ਛੇੜਦਾ ਸੀ, ਤਾਂ ਯਹੋਵਾਹ ਦਾ ਹੱਥ ਉਹ ਦੇ ਉੱਤੇ ਆਉਂਦਾ ਸੀ। \v 16 ਤਦ ਉਹ ਨੇ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਸ ਘਾਟੀ ਵਿੱਚ ਟੋਏ ਹੀ ਟੋਏ ਪੁੱਟ ਦਿਓ। \v 17 ਕਿਉਂਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਨਾ ਹਵਾ ਨੂੰ ਵੇਖੋਗੇ ਨਾ ਮੀਂਹ ਨੂੰ, ਤਾਂ ਵੀ ਉਹ ਘਾਟੀ ਪਾਣੀ ਨਾਲ ਭਰ ਜਾਵੇਗੀ ਅਤੇ ਤੁਸੀਂ ਪੀਵੋਗੇ ਤੇ ਤੁਹਾਡੇ ਪਸ਼ੂ ਵੀ। \v 18 ਇਹ ਯਹੋਵਾਹ ਦੀ ਨਿਗਾਹ ਵਿੱਚ ਨਿੱਕੀ ਜਿਹੀ ਗੱਲ ਹੈ। ਉਹ ਮੋਆਬ ਨੂੰ ਤੁਹਾਡੇ ਹੱਥ ਦੇ ਦੇਵੇਗਾ। \v 19 ਤੁਸੀਂ ਹਰ ਸ਼ਹਿਰ ਪਨਾਹ ਵਾਲੇ ਸ਼ਹਿਰ ਅਤੇ ਉੱਤਮ ਸ਼ਹਿਰ ਢਾਹ ਛੱਡੋਗੇ, ਹਰ ਚੰਗੇ ਰੁੱਖ ਨੂੰ ਵੱਢ ਸੁੱਟੋਗੇ, ਪਾਣੀ ਦੇ ਸਾਰੇ ਸੋਤਿਆਂ ਨੂੰ ਪੂਰ ਦੇਵੋਗੇ ਅਤੇ ਹਰ ਚੰਗੇ ਖੇਤ ਨੂੰ ਪੱਥਰਾਂ ਨਾਲ ਵਿਗਾੜ ਦਿਓਗੇ। \v 20 ਇਸ ਤਰ੍ਹਾਂ ਹੋਇਆ ਜਦੋਂ ਸਵੇਰ ਨੂੰ ਭੇਟ ਚੜ੍ਹਾਈ ਜਾਂਦੀ ਸੀ, ਤਾਂ ਵੇਖੋ ਅਦੋਮ ਦੇ ਪਾਸਿਓਂ ਪਾਣੀ ਆ ਰਿਹਾ ਸੀ ਤੇ ਉਹ ਧਰਤੀ ਪਾਣੀ ਨਾਲ ਭਰ ਗਈ। \v 21 ਜਦ ਸਾਰੇ ਮੋਆਬੀਆਂ ਨੇ ਸੁਣਿਆ ਕਿ ਰਾਜਿਆਂ ਨੇ ਸਾਡੇ ਨਾਲ ਲੜਨ ਲਈ ਚੜ੍ਹਾਈ ਕੀਤੀ ਹੈ, ਤਦ ਸਾਰੇ ਜਵਾਨ ਅਤੇ ਬੁੱਢੇ ਜਿਹੜੇ ਸ਼ਸਤਰ ਬੰਨ੍ਹ ਸਕਦੇ ਸਨ ਇਕੱਠੇ ਹੋਏ ਅਤੇ ਹੱਦ ਉੱਤੇ ਖੜ੍ਹੇ ਹੋ ਗਏ। \v 22 ਜਦੋਂ ਉਹ ਸਵੇਰੇ ਉੱਠੇ ਤਾਂ ਪਾਣੀ ਉੱਤੇ ਸੂਰਜ ਚਮਕ ਰਿਹਾ ਸੀ ਅਤੇ ਮੋਆਬੀਆਂ ਨੂੰ ਉਹ ਪਾਣੀ ਜੋ ਉਨ੍ਹਾਂ ਦੇ ਸਾਹਮਣੇ ਸੀ ਲਹੂ ਵਾਂਗੂੰ ਦਿਸਦਾ ਸੀ। \v 23 ਇਸ ਲਈ ਉਹ ਬੋਲੇ, “ਇਹ ਤਾਂ ਲਹੂ ਹੈ ਰਾਜਾ ਨਾਸ ਹੀ ਹੋ ਗਏ। ਹਾਂ, ਹਰ ਮਨੁੱਖ ਨੇ ਆਪਣੇ ਨਾਲ ਦੇ ਨੂੰ ਮਾਰ ਛੱਡਿਆ ਹੈ। ਹੇ ਮੋਆਬ, ਹੁਣ ਲੁੱਟ ਨੂੰ ਤੁਰ ਪਓ।” \v 24 ਜਦ ਉਹ ਇਸਰਾਏਲ ਦੇ ਡੇਰੇ ਵਿੱਚ ਆਏ ਤਾਂ ਇਸਰਾਏਲੀਆਂ ਨੇ ਉੱਠ ਕੇ ਮੋਆਬੀਆਂ ਨੂੰ ਇਸ ਤਰ੍ਹਾਂ ਮਾਰਿਆ ਕਿ ਉਹ ਉਨ੍ਹਾਂ ਦੇ ਅੱਗਿਓਂ ਨੱਠ ਤੁਰੇ। ਉਹ ਉਸ ਦੇਸ ਵਿੱਚ ਵੜ ਕੇ ਮੋਆਬੀਆਂ ਨੂੰ ਮਾਰਦੇ ਜਾਂਦੇ ਸਨ। \v 25 ਉਨ੍ਹਾਂ ਨੇ ਸ਼ਹਿਰਾਂ ਨੂੰ ਢਾਹ ਦਿੱਤਾ, ਹਰ ਇੱਕ ਚੰਗੇ ਖੇਤ ਵਿੱਚ ਹਰ ਆਦਮੀ ਨੇ ਇੱਕ-ਇੱਕ ਪੱਥਰ ਸੁੱਟਿਆ ਤੇ ਉਹ ਨੂੰ ਭਰ ਦਿੱਤਾ, ਪਾਣੀ ਦੇ ਸਾਰੇ ਸੋਤੇ ਉਨ੍ਹਾਂ ਨੇ ਪੂਰ ਦਿੱਤੇ ਅਤੇ ਸਾਰੇ ਚੰਗੇ ਰੁੱਖ ਉਨ੍ਹਾਂ ਨੇ ਵੱਢ ਦਿੱਤੇ, ਜਦੋਂ ਤੱਕ ਕੀਰ-ਹਰਾਸਥ ਵਿੱਚ ਪੱਥਰ ਹੀ ਬਾਕੀ ਰਹੇ, ਤਾਂ ਗੋਪੀਆ ਚਲਾਉਣ ਵਾਲਿਆਂ ਨੇ ਉਹ ਨੂੰ ਘੇਰ ਕੇ ਮਾਰਿਆ। \v 26 ਜਦੋਂ ਮੋਆਬ ਦੇ ਰਾਜਾ ਨੇ ਦੇਖਿਆ ਕਿ ਅਸੀਂ ਹਾਰਨ ਵਾਲੇ ਹਾਂ, ਤਾਂ ਉਸ ਨੇ ਸੱਤ ਸੌ ਤਲਵਾਰ ਚਲਾਉਣ ਵਾਲੇ ਆਦਮੀ ਆਪਣੇ ਨਾਲ ਲਏ ਕਿ ਅਦੋਮ ਦੇ ਰਾਜਾ ਦੇ ਕੋਲ ਦੀ ਹਮਲਾ ਕਰਨ, ਪਰ ਉਹ ਨਾ ਕਰ ਸਕੇ। \v 27 ਤਦ ਉਹ ਨੇ ਆਪਣੇ ਪਹਿਲੌਠੇ ਪੁੱਤਰ ਨੂੰ ਜਿਹੜਾ ਉਹ ਦੇ ਥਾਂ ਰਾਜ ਕਰਨ ਵਾਲਾ ਸੀ ਲੈ ਕੇ ਸ਼ਹਿਰਪਨਾਹ ਉੱਤੇ ਹੋਮ ਦੀ ਬਲੀ ਲਈ ਚੜ੍ਹਾਇਆ ਅਤੇ ਇਸ ਤਰ੍ਹਾਂ ਹੋਇਆ ਕਿ ਇਸਰਾਏਲ ਦੇ ਵਿਰੁੱਧ ਵੱਡਾ ਕਰੋਪ ਹੋ ਗਿਆ ਅਤੇ ਉਹ ਉਸ ਦੇ ਵੱਲੋਂ ਹਟ ਕੇ ਆਪਣੇ ਦੇਸ ਨੂੰ ਮੁੜ ਆਏ। \c 4 \s ਅਲੀਸ਼ਾ ਅਤੇ ਇੱਕ ਵਿਧਵਾ \p \v 1 ਨਬੀਆਂ ਦੇ ਦਲ ਵਿੱਚੋਂ ਇੱਕ ਦੀ ਪਤਨੀ ਨੇ ਅਲੀਸ਼ਾ ਅੱਗੇ ਦੁਹਾਈ ਦਿੱਤੀ ਕਿ ਤੇਰਾ ਦਾਸ ਮੇਰਾ ਪਤੀ ਮਰ ਗਿਆ ਹੈ ਅਤੇ ਤੂੰ ਜਾਣਦਾ ਹੈਂ ਕਿ ਤੇਰਾ ਦਾਸ ਯਹੋਵਾਹ ਦਾ ਭੈਅ ਮੰਨਦਾ ਸੀ। ਹੁਣ ਲੈਣਦਾਰ ਮੇਰੇ ਦੋ ਪੁੱਤਰਾਂ ਨੂੰ ਆਪਣੇ ਗੁਲਾਮ ਬਣਾਉਣ ਲਈ ਲੈਣ ਆਇਆ ਹੈ। \v 2 ਅਲੀਸ਼ਾ ਨੇ ਉਸ ਨੂੰ ਆਖਿਆ, “ਮੈਂ ਤੇਰੇ ਲਈ ਕੀ ਕਰਾਂ? ਮੈਨੂੰ ਦੱਸ ਤੇਰੇ ਕੋਲ ਘਰ ਵਿੱਚ ਕੀ ਹੈ?” ਉਹ ਬੋਲੀ, “ਤੇਰੀ ਦਾਸੀ ਦੇ ਘਰ ਵਿੱਚ ਇੱਕ ਕੁੱਪੀ ਤੇਲ ਤੋਂ ਬਿਨ੍ਹਾਂ ਕੁਝ ਵੀ ਨਹੀਂ।” \v 3 ਤਾਂ ਉਹ ਬੋਲਿਆ, “ਤੂੰ ਜਾ ਤੇ ਆਪਣੇ ਸਾਰੇ ਗੁਆਂਢੀਆਂ ਤੋਂ ਖਾਲੀ ਭਾਂਡੇ ਮੰਗ ਲੈ ਅਤੇ ਉਹ ਥੋੜੇ ਨਾ ਹੋਣ। \v 4 ਜਦੋਂ ਤੂੰ ਅੰਦਰ ਆ ਜਾਵੇਂ ਤਾਂ ਆਪਣੇ ਤੇ ਆਪਣੇ ਪੁੱਤਰਾਂ ਲਈ ਬੂਹਾ ਬੰਦ ਕਰ ਲਵੀਂ ਅਤੇ ਉਨ੍ਹਾਂ ਸਾਰੇ ਭਾਂਡਿਆਂ ਵਿੱਚ ਤੇਲ ਪਾਈ ਜਾਵੀਂ। ਜਿਹੜਾ ਭਰ ਜਾਏ ਉਹ ਨੂੰ ਅਲੱਗ ਰੱਖ ਦੇਵੀਂ।” \v 5 ਉਹ ਉਸ ਦੇ ਅੱਗਿਓਂ ਚੱਲੀ ਗਈ ਤੇ ਆਪਣੇ ਅਤੇ ਆਪਣੇ ਪੁੱਤਰਾਂ ਲਈ ਬੂਹਾ ਬੰਦ ਕਰ ਲਿਆ। ਉਹ ਉਸ ਦੇ ਕੋਲ ਲਿਆਉਂਦੇ ਗਏ ਤੇ ਉਹ ਪਾਈ ਗਈ। \v 6 ਜਦੋਂ ਭਾਂਡੇ ਭਰ ਗਏ ਤਾਂ ਉਸ ਨੇ ਆਪਣੇ ਪੁੱਤਰ ਨੂੰ ਆਖਿਆ, “ਮੇਰੇ ਕੋਲ ਇੱਕ ਹੋਰ ਭਾਂਡਾ ਲਿਆ।” ਉਹ ਨੇ ਉਸ ਨੂੰ ਆਖਿਆ ਕਿ ਹੋਰ ਤਾਂ ਕੋਈ ਭਾਂਡਾ ਨਹੀਂ ਹੈ ਤਾਂ ਤੇਲ ਬੰਦ ਹੋ ਗਿਆ। \v 7 ਤਦ ਉਹ ਪਰਮੇਸ਼ੁਰ ਦੇ ਜਨ ਕੋਲ ਆਈ ਤੇ ਉਹ ਨੂੰ ਦੱਸਿਆ ਅਤੇ ਉਹ ਬੋਲਿਆ, “ਜਾ ਕੇ ਤੇਲ ਵੇਚ ਤੇ ਆਪਣਾ ਕਰਜ਼ਾ ਭਰ ਦੇ ਅਤੇ ਜੋ ਬਚੇ ਉਹ ਦੇ ਨਾਲ ਤੂੰ ਤੇਰੇ ਪੁੱਤਰ ਗੁਜ਼ਾਰਾ ਕਰਿਓ।” \s ਅਲੀਸ਼ਾ ਅਤੇ ਸ਼ੂਨੇਮ ਦੀ ਰਹਿਣ ਵਾਲੀ ਧਨੀ ਔਰਤ \p \v 8 ਇੱਕ ਦਿਨ ਇਸ ਤਰ੍ਹਾਂ ਹੋਇਆ ਕਿ ਅਲੀਸ਼ਾ ਸ਼ੂਨੇਮ ਵੱਲੋਂ ਦੀ ਹੋ ਕੇ ਲੰਘਿਆ, ਜਿੱਥੇ ਇੱਕ ਪਤਵੰਤੀ ਔਰਤ ਸੀ। ਉਹ ਨੇ ਉਸ ਨੂੰ ਰੋਟੀ ਖਾਣ ਲਈ ਮਜ਼ਬੂਰ ਕੀਤਾ। ਫੇਰ ਜਦੋਂ ਕਦੀ ਉਹ ਉੱਧਰ ਦੀ ਲੰਘਦਾ ਸੀ ਰੋਟੀ ਖਾਣ ਲਈ ਉੱਧਰੇ ਮੁੜ ਪੈਂਦਾ ਸੀ। \v 9 ਤਦ ਉਹ ਨੇ ਆਪਣੇ ਪਤੀ ਨੂੰ ਆਖਿਆ, “ਵੇਖ, ਉਹ ਜਿਹੜਾ ਬਹੁਤ ਕਰਕੇ ਸਾਡੇ ਪਾਸਿਓਂ ਲੰਘਦਾ ਹੈ, ਪਰਮੇਸ਼ੁਰ ਦਾ ਪਵਿੱਤਰ ਜਨ ਜਾਪਦਾ ਹੈ। \v 10 ਅਸੀਂ ਇੱਕ ਨਿੱਕਾ ਜਿਹਾ ਚੁਬਾਰਾ ਉਹ ਦੇ ਲਈ ਬਣਾਈਏ ਅਤੇ ਉੱਥੇ ਉਸ ਦੇ ਲਈ ਇੱਕ ਮੰਜਾ, ਇੱਕ ਮੇਜ਼, ਇੱਕ ਚੌਂਕੀ ਤੇ ਇੱਕ ਦੀਵਾ ਰੱਖੀਏ ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਸਾਡੇ ਕੋਲ ਆਵੇ ਤਾਂ ਉੱਥੇ ਰਹਿ ਸਕੇਗਾ।” \v 11 ਇੱਕ ਦਿਨ ਇਸ ਤਰ੍ਹਾਂ ਹੋਇਆ ਕਿ ਉਹ ਉੱਧਰ ਆਇਆ ਅਤੇ ਉਸ ਚੁਬਾਰੇ ਵਿੱਚ ਜਾ ਕੇ ਉੱਥੇ ਹੀ ਲੇਟਿਆ। \v 12 ਤਦ ਉਸ ਨੇ ਆਪਣੇ ਚੇਲੇ ਗੇਹਾਜੀ ਨੂੰ ਆਖਿਆ, “ਇਸ ਸ਼ੂਨੰਮੀ ਔਰਤ ਨੂੰ ਸੱਦ,” ਤਦ ਉਹ ਨੇ ਉਹ ਨੂੰ ਸੱਦਿਆ ਤੇ ਉਹ ਉਸ ਦੇ ਅੱਗੇ ਖੜ੍ਹੀ ਹੋ ਗਈ। \v 13 ਉਸ ਨੇ ਚੇਲੇ ਨੂੰ ਕਿਹਾ ਕਿ ਉਹ ਨੂੰ ਆਖ ਕਿ ਵੇਖ ਤੂੰ ਜੋ ਐਨੇ ਧਿਆਨ ਨਾਲ ਸਾਡੀ ਸੇਵਾ ਕਰਦੀ ਰਹੀ, ਤੇਰੇ ਲਈ ਕੀ ਕੀਤਾ ਜਾਵੇ? ਕੀ ਅਸੀਂ ਰਾਜਾ ਜਾਂ ਸੈਨਾਪਤੀ ਨਾਲ ਤੇਰੇ ਬਾਰੇ ਗੱਲ ਕਰੀਏ? ਪਰ ਉਹ ਬੋਲੀ, “ਮੈਂ ਤਾਂ ਆਪਣੇ ਹੀ ਲੋਕਾਂ ਦੇ ਵਿਚਕਾਰ ਵੱਸਦੀ ਹਾਂ।” \v 14 ਫੇਰ ਉਸ ਨੇ ਕਿਹਾ ਤਾਂ ਉਹ ਦੇ ਲਈ ਕੀ ਕੀਤਾ ਜਾਵੇ? ਅੱਗੋਂ ਗੇਹਾਜੀ ਬੋਲਿਆ, “ਸੱਚ-ਮੁੱਚ ਉਹ ਦੇ ਕੋਈ ਪੁੱਤਰ ਨਹੀਂ ਹੈ ਅਤੇ ਉਹ ਦਾ ਪਤੀ ਬਿਰਧ ਹੈ।” \v 15 ਉਸ ਨੇ ਕਿਹਾ, “ਉਹ ਨੂੰ ਸੱਦ।” ਸੋ ਉਸ ਨੇ ਉਹ ਨੂੰ ਸੱਦਿਆ ਤੇ ਉਹ ਦਰਵਾਜ਼ੇ ਵਿੱਚ ਆ ਖੜ੍ਹੀ ਹੋਈ। \v 16 ਤਦ ਉਹ ਬੋਲਿਆ, “ਇਸੇ ਰੁੱਤੇ ਬਸੰਤ ਦੇ ਦਿਨਾਂ ਦੇ ਨੇੜ੍ਹੇ ਤੇਰੇ ਇੱਕ ਪੁੱਤਰ ਹੋਵੇਗਾ।” ਉਹ ਬੋਲੀ, “ਨਹੀਂ, ਮੇਰੇ ਸੁਆਮੀ ਪਰਮੇਸ਼ੁਰ ਦੇ ਜਨ ਆਪਣੀ ਦਾਸੀ ਨਾਲ ਝੂਠ ਨਾ ਬੋਲ।” \v 17 ਪਰ ਉਹ ਔਰਤ ਗਰਭਵਤੀ ਹੋਈ ਅਤੇ ਜਿਵੇਂ ਅਲੀਸ਼ਾ ਨੇ ਆਖਿਆ ਸੀ ਉਸੇ ਰੁੱਤੇ ਬਸੰਤ ਦੇ ਨੇੜ੍ਹੇ ਉਹ ਦੇ ਪੁੱਤਰ ਜੰਮਿਆ। \v 18 ਜਦੋਂ ਬਾਲਕ ਵੱਡਾ ਹੋਇਆ, ਤਾਂ ਇੱਕ ਦਿਨ ਉਹ ਆਪਣੇ ਪਿਉ ਕੋਲ ਵਾਢਿਆਂ ਵੱਲ ਚੱਲਿਆ ਗਿਆ। \v 19 ਅਤੇ ਉਹ ਆਪਣੇ ਪਿਉ ਨੂੰ ਆਖਣ ਲੱਗਾ, “ਹਾਏ ਮੇਰਾ ਸਿਰ, ਹਾਏ ਮੇਰਾ ਸਿਰ!” ਉਹ ਨੇ ਆਪਣੇ ਇੱਕ ਸੇਵਕ ਨੂੰ ਆਖਿਆ, “ਉਹ ਨੂੰ ਉਹ ਦੀ ਮਾਂ ਕੋਲ ਲੈ ਜਾ।” \v 20 ਜਦੋਂ ਉਹ ਉਸ ਨੂੰ ਚੁੱਕ ਕੇ ਉਹ ਦੀ ਮਾਂ ਕੋਲ ਅੰਦਰ ਲੈ ਗਿਆ, ਤਾਂ ਉਹ ਦੁਪਹਿਰ ਤੱਕ ਉਹ ਦੇ ਗੋਡਿਆਂ ਉੱਤੇ ਬੈਠਾ ਰਿਹਾ, ਫੇਰ ਮਰ ਗਿਆ। \v 21 ਤਦ ਉਹ ਨੇ ਉੱਤੇ ਜਾ ਕੇ ਉਹ ਨੂੰ ਪਰਮੇਸ਼ੁਰ ਦੇ ਜਨ ਦੇ ਮੰਜੇ ਉੱਤੇ ਲਿਟਾ ਦਿੱਤਾ ਅਤੇ ਦਰਵਾਜ਼ਾ ਬੰਦ ਕਰ ਕੇ ਬਾਹਰ ਚਲੀ ਗਈ। \v 22 ਉਹ ਨੇ ਆਪਣੇ ਪਤੀ ਨੂੰ ਸੱਦ ਕੇ ਆਖਿਆ, “ਜੁਆਨਾਂ ਵਿੱਚੋਂ ਇੱਕ ਜਣਾ ਨਾਲੇ ਇੱਕ ਗਧੀ ਮੇਰੇ ਕੋਲ ਭੇਜ ਕਿ ਮੈਂ ਪਰਮੇਸ਼ੁਰ ਦੇ ਜਨ ਕੋਲ ਭੱਜ ਕੇ ਜਾਂਵਾਂ ਤੇ ਮੁੜ ਆਵਾਂ।” \v 23 ਅੱਗੋਂ ਉਹ ਬੋਲਿਆ, “ਅੱਜ ਤੂੰ ਕਿਉਂ ਉਹ ਦੇ ਕੋਲ ਜਾਂਦੀ ਹੈਂ, ਨਾ ਨਵਾਂ ਚੰਦ ਹੈ ਨਾ ਸਬਤ?” ਪਰ ਉਹ ਬੋਲੀ ਸਲਾਮਤੀ ਹੀ ਹੋਵੇਗੀ। \v 24 ਤਦ ਉਹ ਨੇ ਗਧੀ ਉੱਤੇ ਕਾਠੀ ਕੱਸੀ ਅਤੇ ਆਪਣੇ ਸੇਵਕ ਨੂੰ ਆਖਿਆ, “ਹੱਕ ਲੈ ਤੇ ਅੱਗੇ ਵੱਧ। ਜਦ ਤੱਕ ਮੈਂ ਤੈਨੂੰ ਨਾ ਆਖਾਂ ਮੇਰੇ ਕਾਰਨ ਸਵਾਰੀ ਹੱਕਣ ਵਿੱਚ ਢਿੱਲ ਨਾ ਕਰੀਂ।” \v 25 ਸੋ ਉਹ ਰਾਹ ਪੈ ਗਈ ਤੇ ਪਰਮੇਸ਼ੁਰ ਦੇ ਜਨ ਕੋਲ ਕਰਮਲ ਦੇ ਪਰਬਤ ਉੱਤੇ ਗਈ ਅਤੇ ਜਦੋਂ ਪਰਮੇਸ਼ੁਰ ਦੇ ਜਨ ਨੇ ਉਹ ਨੂੰ ਦੂਰੋਂ ਵੇਖਿਆ, ਤਾਂ ਉਸ ਨੇ ਆਪਣੇ ਦਾਸ ਗੇਹਾਜੀ ਨੂੰ ਆਖਿਆ, “ਵੇਖ, ਓਹ ਸ਼ੂਨੰਮੀ ਔਰਤ ਹੈ।” \v 26 ਤੂੰ ਹੁਣ ਭੱਜ ਕੇ ਉਹ ਨੂੰ ਮਿਲ ਤੇ ਉਹ ਨੂੰ ਪੁੱਛ ਕਿ ਤੂੰ ਰਾਜੀ ਬਾਜ਼ੀ ਤਾਂ ਹੈਂ? ਤੇਰਾ ਪਤੀ ਰਾਜੀ ਬਾਜ਼ੀ ਹੈ? ਬਾਲਕ ਰਾਜੀ ਬਾਜ਼ੀ ਹੈ? ਅੱਗੋਂ ਉਹ ਬੋਲੀ, “ਸੁੱਖ-ਸਾਂਦ ਹੈ।” \v 27 ਪਰ ਜਦੋਂ ਉਹ ਪਰਮੇਸ਼ੁਰ ਦੇ ਜਨ ਕੋਲ ਪਰਬਤ ਉੱਤੇ ਆਈ, ਤਾਂ ਉਸ ਦੇ ਪੈਰ ਫੜ ਲਏ ਅਤੇ ਗੇਹਾਜੀ ਉਹ ਨੂੰ ਪਰੇ ਹਟਾਉਣ ਲਈ ਨੇੜੇ ਆਇਆ ਪਰ ਪਰਮੇਸ਼ੁਰ ਦੇ ਜਨ ਨੇ ਆਖਿਆ, “ਉਹ ਨੂੰ ਰਹਿਣ ਦੇ, ਕਿਉਂ ਜੋ ਉਹ ਦਾ ਮਨ ਭਰਿਆ ਹੋਇਆ ਹੈ ਪਰ ਯਹੋਵਾਹ ਨੇ ਇਹ ਮੇਰੇ ਤੋਂ ਲੁਕਾਇਆ ਤੇ ਮੈਨੂੰ ਨਾ ਦੱਸਿਆ।” \v 28 ਤਦ ਉਹ ਬੋਲੀ, “ਕੀ ਮੈਂ ਆਪਣੇ ਸੁਆਮੀ ਕੋਲੋਂ ਪੁੱਤਰ ਮੰਗਿਆ ਸੀ? ਕੀ ਮੈਂ ਇਹ ਨਹੀਂ ਸੀ ਆਖਿਆ ਕਿ ਮੈਨੂੰ ਧੋਖਾ ਨਾ ਦੇਵੀਂ?” \v 29 ਤਾਂ ਉਸ ਨੇ ਗੇਹਾਜੀ ਨੂੰ ਕਿਹਾ, “ਆਪਣਾ ਲੱਕ ਬੰਨ੍ਹ ਅਤੇ ਮੇਰੀ ਲਾਠੀ ਆਪਣੇ ਹੱਥ ਵਿੱਚ ਲੈ ਕੇ ਆਪਣਾ ਰਾਹ ਫੜ। ਜੇ ਕੋਈ ਆਦਮੀ ਤੈਨੂੰ ਮਿਲੇ ਤਾਂ ਉਹ ਨੂੰ ਪਰਨਾਮ ਨਾ ਕਰੀਂ ਅਤੇ ਜੇ ਕੋਈ ਆਦਮੀ ਪਰਨਾਮ ਕਰੇਂ ਤਾਂ ਤੂੰ ਉਹ ਨੂੰ ਉੱਤਰ ਨਾ ਦੇਵੀਂ। ਫੇਰ ਤੂੰ ਮੁੰਡੇ ਦੇ ਮੂੰਹ ਉੱਤੇ ਮੇਰੀ ਲਾਠੀ ਰੱਖ ਦੇਵੀਂ।” \v 30 ਪਰ ਮੁੰਡੇ ਦੀ ਮਾਂ ਬੋਲੀ, “ਜੀਉਂਦੇ ਯਹੋਵਾਹ ਦੀ ਤੇ ਤੇਰੀ ਜਾਨ ਦੀ ਸਹੁੰ ਮੈਂ ਤੈਨੂੰ ਨਹੀਂ ਛੱਡਾਂਗੀ।” ਸੋ ਉਹ ਉੱਠ ਕੇ ਉਹ ਦੇ ਮਗਰ ਤੁਰ ਪਿਆ। \v 31 ਗੇਹਾਜੀ ਉਨ੍ਹਾਂ ਤੋਂ ਪਹਿਲਾਂ ਤੁਰ ਗਿਆ ਤੇ ਮੁੰਡੇ ਦੇ ਮੂੰਹ ਉੱਤੇ ਲਾਠੀ ਰੱਖੀ ਪਰ ਨਾ ਅਵਾਜ਼ ਸੀ ਨਾ ਸੁਰਤ, ਇਸ ਲਈ ਉਹ ਉਸ ਨੂੰ ਮਿਲਣ ਲਈ ਮੁੜਿਆ ਅਤੇ ਉਸ ਨੂੰ ਦੱਸਿਆ ਕਿ ਬਾਲਕ ਨਹੀਂ ਜਾਗਿਆ। \v 32 ਜਦੋਂ ਅਲੀਸ਼ਾ ਘਰ ਵਿੱਚ ਆਇਆ, ਵੇਖੋ ਬਾਲਕ ਮਰਿਆ ਹੋਇਆ ਉਸ ਦੇ ਮੰਜੇ ਉੱਤੇ ਪਿਆ ਸੀ। \v 33 ਉਹ ਅੰਦਰ ਗਿਆ ਅਤੇ ਉਨ੍ਹਾਂ ਦੋਵਾਂ ਲਈ ਦਰਵਾਜ਼ਾ ਬੰਦ ਕਰ ਲਿਆ ਅਤੇ ਯਹੋਵਾਹ ਦੇ ਅੱਗੇ ਬੇਨਤੀ ਕੀਤੀ। \v 34 ਤਦ ਉਹ ਚੜ੍ਹ ਕੇ ਬਾਲਕ ਉੱਤੇ ਲੇਟ ਗਿਆ, ਉਸ ਨੇ ਆਪਣਾ ਮੂੰਹ ਉਹ ਦੇ ਮੂੰਹ ਉੱਤੇ, ਆਪਣੀਆਂ ਅੱਖਾਂ ਉਹ ਦੀਆਂ ਅੱਖਾਂ ਉੱਤੇ, ਆਪਣੇ ਹੱਥ ਉਹ ਦੇ ਹੱਥਾਂ ਉੱਤੇ ਰੱਖੇ ਅਤੇ ਉਹ ਦੇ ਉੱਤੇ ਪਸਰ ਗਿਆ ਤਦ ਉਸ ਬੱਚੇ ਦਾ ਸਰੀਰ ਨਿੱਘਾ ਹੋ ਗਿਆ। \v 35 ਫੇਰ ਉਹ ਉੱਠਿਆ ਅਤੇ ਇੱਕ ਵਾਰੀ ਘਰ ਵਿੱਚ ਇੱਧਰ-ਉੱਧਰ ਟਹਿਲਿਆ ਤਦ ਉਹ ਚੜ੍ਹ ਕੇ ਉਹ ਦੇ ਉੱਤੇ ਪਸਰ ਗਿਆ ਤੇ ਬਾਲਕ ਸੱਤ ਵਾਰੀ ਛਿੱਕਿਆ ਅਤੇ ਮੁੰਡੇ ਨੇ ਆਪਣੀਆਂ ਅੱਖਾਂ ਖੋਲ੍ਹੀਆਂ। \v 36 ਤਦ ਉਸ ਨੇ ਗੇਹਾਜੀ ਨੂੰ ਸੱਦ ਕੇ ਆਖਿਆ, “ਇਸ ਸ਼ੂਨੰਮੀ ਨੂੰ ਸੱਦ ਲੈ।” ਸੋ ਉਸ ਨੇ ਉਹ ਨੂੰ ਸੱਦਿਆ ਅਤੇ ਜਦੋਂ ਉਹ ਉਸ ਦੇ ਕੋਲ ਅੰਦਰ ਆਈ ਤਾਂ ਉਹ ਬੋਲਿਆ, “ਆਪਣੇ ਪੁੱਤਰ ਨੂੰ ਚੁੱਕ ਲੈ।” \v 37 ਤਦ ਉਹ ਅੰਦਰ ਆਈ ਤੇ ਉਸ ਦੇ ਚਰਨਾਂ ਉੱਤੇ ਡਿੱਗੀ, ਆਪਣੇ ਆਪ ਨੂੰ ਧਰਤੀ ਤੇ ਨਿਵਾਇਆ ਅਤੇ ਆਪਣੇ ਪੁੱਤਰ ਨੂੰ ਚੁੱਕ ਕੇ ਬਾਹਰ ਚੱਲੀ ਗਈ। \s ਅਲੀਸ਼ਾ ਦੇ ਦੋ ਹੋਰ ਚਮਤਕਾਰ \p \v 38 ਫੇਰ ਅਲੀਸ਼ਾ ਗਿਲਗਾਲ ਨੂੰ ਮੁੜਿਆ, ਦੇਸ ਵਿੱਚ ਕਾਲ ਸੀ ਅਤੇ ਨਬੀਆਂ ਦੇ ਪੁੱਤਰ ਉਸ ਦੇ ਅੱਗੇ ਬੈਠੇ ਹੋਏ ਸਨ ਅਤੇ ਉਸ ਨੇ ਆਪਣੇ ਬਾਲਕੇ ਨੂੰ ਆਖਿਆ, “ਦੇਗ ਚੜ੍ਹਾ ਦੇ ਅਤੇ ਨਬੀਆਂ ਦੇ ਪੁੱਤਰਾਂ ਲਈ ਭਾਜੀ ਉਬਾਲ।” \v 39 ਇੱਕ ਜਣਾ ਬਾਹਰ ਖੇਤ ਵਿੱਚ ਭਾਜੀ ਲੈਣ ਗਿਆ, ਉਸ ਨੂੰ ਖੇਤ ਵਿੱਚ ਇੱਕ ਜੰਗਲੀ ਵੇਲ ਲੱਭੀ, ਉਸ ਨੇ ਉਹ ਦੇ ਨਾਲੋਂ ਜੰਗਲੀ ਕੱਦੂ ਤੋੜ ਕੇ ਝੋਲੀ ਭਰ ਲਈ ਅਤੇ ਆ ਗਿਆ ਤਦ ਉਹਨਾਂ ਨੇ ਫਾੜੀਆਂ ਕਰ ਕੇ ਉਸ ਦੇਗ ਵਿੱਚ ਪਾ ਦਿੱਤਾ, ਪਰ ਉਨ੍ਹਾਂ ਨੂੰ ਉਹਨਾਂ ਦੀ ਪਛਾਣ ਨਹੀਂ ਸੀ। \v 40 ਸੋ ਉਨ੍ਹਾਂ ਨੇ ਬੰਦਿਆਂ ਦੇ ਖਾਣ ਲਈ ਦਿੱਤਾ, ਤਾਂ ਜਦੋਂ ਉਹ ਭਾਜੀ ਖਾ ਰਹੇ ਸਨ ਤਦ ਉਹ ਚੀਕ ਉੱਠੇ ਕਿ ਹੇ ਪਰਮੇਸ਼ੁਰ ਦੇ ਜਨ, ਦੇਗ ਵਿੱਚ ਤਾਂ ਮੌਤ ਹੈ! ਅਤੇ ਉਹ ਖਾ ਨਾ ਸਕੇ। \v 41 ਪਰ ਉਹ ਬੋਲਿਆ, “ਆਟਾ ਲਿਆਓ ਅਤੇ ਉਸ ਨੇ ਉਹ ਦੇਗ ਵਿੱਚ ਪਾ ਦਿੱਤਾ,” ਤਦ ਆਖਿਆ ਕਿ ਲੋਕਾਂ ਨੂੰ ਦਿਓ ਕਿ ਉਹ ਖਾਣ ਅਤੇ ਦੇਗ ਵਿੱਚ ਕੋਈ ਕਸਰ ਨਾ ਰਹੀ। \v 42 ਬਆਲ-ਸ਼ਲੀਸ਼ਾਹ ਤੋਂ ਇੱਕ ਮਨੁੱਖ ਆਇਆ ਅਤੇ ਪਰਮੇਸ਼ੁਰ ਦੇ ਜਨ ਲਈ ਪਹਿਲੇ ਫਲਾਂ ਦੇ ਜੌਂਵਾਂ ਦੀਆਂ ਵੀਹ ਰੋਟੀਆਂ ਤੇ ਅਨਾਜ ਦੇ ਹਰੇ-ਹਰੇ ਸਿੱਟੇ ਆਪਣੀ ਝੋਲੀ ਵਿੱਚ ਲਿਆਇਆ। ਉਹ ਬੋਲਿਆ, “ਇਨ੍ਹਾਂ ਲੋਕਾਂ ਨੂੰ ਦੇ ਜੋ ਉਹ ਖਾਣ।” \v 43 ਪਰ ਉਸ ਦੇ ਸੇਵਕ ਨੇ ਆਖਿਆ, “ਮੈਂ ਸੌ ਆਦਮੀਆਂ ਦੇ ਅੱਗੇ ਇਹ ਕਿਵੇਂ ਰੱਖ ਸਕਦਾ ਹਾਂ?” ਅੱਗੋਂ ਉਹ ਬੋਲਿਆ, “ਲੋਕਾਂ ਨੂੰ ਦੇ ਕਿ ਉਹ ਖਾਣ।” ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਉਹ ਖਾਣਗੇ ਤੇ ਬਾਕੀ ਛੱਡਣਗੇ। \v 44 ਸੋ ਉਸ ਨੇ ਉਨ੍ਹਾਂ ਦੇ ਅੱਗੇ ਰੱਖਿਆ ਅਤੇ ਉਨ੍ਹਾਂ ਨੇ ਖਾਧਾ ਤੇ ਯਹੋਵਾਹ ਦੇ ਬਚਨ ਅਨੁਸਾਰ ਬਾਕੀ ਵੀ ਛੱਡ ਦਿੱਤਾ। \c 5 \s ਨਅਮਾਨ ਕੋੜ੍ਹੀ ਨੂੰ ਸ਼ੁੱਧ ਕੀਤਾ ਜਾਣਾ \p \v 1 ਅਰਾਮ ਦੇ ਰਾਜਾ ਦਾ ਸੈਨਾਪਤੀ ਨਅਮਾਨ ਆਪਣੇ ਸੁਆਮੀ ਦੇ ਅੱਗੇ ਵੱਡਾ ਆਦਮੀ ਸੀ ਅਤੇ ਉਹ ਦਾ ਆਦਰ ਮਾਣ ਹੁੰਦਾ ਸੀ, ਕਿਉਂ ਜੋ ਉਹ ਦੇ ਦੁਆਰਾ ਯਹੋਵਾਹ ਨੇ ਅਰਾਮ ਨੂੰ ਫ਼ਤਹ ਦਿੱਤੀ ਸੀ। ਉਹ ਮਨੁੱਖ ਯੋਧਾ ਸੂਰਮਾ ਸੀ ਪਰ ਕੋੜ੍ਹੀ ਸੀ। \v 2 ਅਰਾਮੀ ਜੱਥੇ ਬੰਨ੍ਹ ਕੇ ਨਿੱਕਲੇ ਤੇ ਇਸਰਾਏਲ ਦੇ ਦੇਸ ਵਿੱਚੋਂ ਇੱਕ ਛੋਟੀ ਕੁੜੀ ਨੂੰ ਗ਼ੁਲਾਮ ਬਣਾ ਕੇ ਨਾਲ ਲੈ ਆਏ ਸਨ, ਜੋ ਨਅਮਾਨ ਦੀ ਇਸਤਰੀ ਦੀ ਦਾਸੀ ਬਣ ਗਈ ਸੀ। \v 3 ਉਸ ਨੇ ਆਪਣੀ ਮਾਲਕਣ ਨੂੰ ਆਖਿਆ, “ਜੇਕਰ ਮੇਰਾ ਸੁਆਮੀ ਉਸ ਨਬੀ ਦੇ ਕੋਲ ਹੁੰਦਾ ਜੋ ਸਾਮਰਿਯਾ ਵਿੱਚ ਹੈ, ਤਾਂ ਉਹ ਉਸ ਨੂੰ ਉਸ ਦੇ ਕੋੜ੍ਹ ਤੋਂ ਚੰਗਾ ਕਰ ਦਿੰਦਾ।” \v 4 ਕਿਸੇ ਨੇ ਅੰਦਰ ਜਾ ਕੇ ਆਪਣੇ ਸੁਆਮੀ ਨੂੰ ਦੱਸਿਆ ਕਿ ਉਸ ਕੁੜੀ ਨੇ ਜੋ ਇਸਰਾਏਲ ਦੇ ਦੇਸ ਦੀ ਹੈ, ਇਸ ਤਰ੍ਹਾਂ ਆਖਿਆ ਹੈ। \v 5 ਤਦ ਨਅਮਾਨ ਅਰਾਮ ਦੇ ਰਾਜਾ ਕੋਲ ਗਿਆ ਅਤੇ ਰਾਜਾ ਨੇ ਆਖਿਆ, “ਚਲਾ ਜਾ। ਮੈਂ ਇਸਰਾਏਲ ਦੇ ਰਾਜਾ ਨੂੰ ਇੱਕ ਚਿੱਠੀ ਭੇਜਾਂਗਾ।” ਸੋ ਉਹ ਤੁਰ ਪਿਆ ਤੇ ਦਸ ਤੋੜੇ ਚਾਂਦੀ, ਛੇ ਹਜ਼ਾਰ ਮਿਸਕਾਲ ਸੋਨਾ ਅਤੇ ਦਸ ਜੋੜੇ ਕੱਪੜੇ ਆਪਣੇ ਨਾਲ ਲੈ ਲਏ। \v 6 ਉਹ ਇਸਰਾਏਲ ਦੇ ਰਾਜਾ ਦੇ ਕੋਲ ਚਿੱਠੀ ਲਿਆਇਆ ਜਿਸ ਦੇ ਵਿੱਚ ਇਹ ਲਿਖਿਆ ਸੀ ਕਿ ਹੁਣ ਜਦੋਂ ਇਹ ਚਿੱਠੀ ਤੇਰੇ ਕੋਲ ਪਹੁੰਚੇ, ਤਾਂ ਵੇਖ ਮੈਂ ਆਪਣੇ ਬੰਦੇ ਨਅਮਾਨ ਨੂੰ ਤੇਰੇ ਕੋਲ ਭੇਜਿਆ ਹੈ ਕਿ ਤੂੰ ਉਹ ਨੂੰ ਉਹ ਦੇ ਕੋੜ੍ਹ ਤੋਂ ਚੰਗਿਆ ਕਰ ਦੇਵੇਂ। \v 7 ਜਦੋਂ ਇਸਰਾਏਲ ਦੇ ਰਾਜਾ ਨੇ ਉਹ ਚਿੱਠੀ ਪੜ੍ਹੀ ਤਾਂ ਉਸ ਨੇ ਆਪਣੇ ਕੱਪੜੇ ਪਾੜ ਕੇ ਆਖਿਆ, “ਕੀ ਮੈਂ ਪਰਮੇਸ਼ੁਰ ਹਾਂ ਜੋ ਮਾਰਾਂ ਜਾਂ ਜਿਉਂਦਾ ਕਰਾਂ, ਜੋ ਇਹ ਪੁਰਸ਼ ਇੱਕ ਆਦਮੀ ਨੂੰ ਮੇਰੇ ਕੋਲ ਭੇਜਦਾ ਹੈ ਕਿ ਮੈਂ ਉਹ ਨੂੰ ਕੋੜ੍ਹ ਤੋਂ ਚੰਗਾ ਕਰਾਂ? ਇਸ ਤਰ੍ਹਾਂ ਲੱਗਦਾ ਹੈ ਕਿ ਉਹ ਮੇਰੇ ਨਾਲ ਬਹਿਸ ਸ਼ੁਰੂ ਕਰਨਾ ਚਾਹੁੰਦਾ ਹੈ।” \v 8 ਜਦੋਂ ਪਰਮੇਸ਼ੁਰ ਦੇ ਜਨ ਅਲੀਸ਼ਾ ਨੇ ਸੁਣਿਆ ਕਿ ਇਸਰਾਏਲ ਦੇ ਰਾਜਾ ਨੇ ਆਪਣੇ ਕੱਪੜੇ ਪਾੜੇ ਤਾਂ ਉਸ ਨੇ ਰਾਜਾ ਨੂੰ ਇਹ ਕਹਿ ਭੇਜਿਆ ਕਿ ਤੂੰ ਆਪਣੇ ਕੱਪੜੇ ਕਿਉਂ ਪਾੜੇ ਹਨ? ਉਹ ਨੂੰ ਮੇਰੇ ਕੋਲ ਆਉਣ ਦੇ ਤਾਂ ਜੋ ਉਹ ਨੂੰ ਪਤਾ ਲੱਗੇ ਕਿ ਇਸਰਾਏਲ ਵਿੱਚ ਇੱਕ ਨਬੀ ਹੈ। \v 9 ਸੋ ਨਅਮਾਨ ਆਪਣੇ ਘੋੜਿਆਂ ਤੇ ਆਪਣੇ ਰੱਥਾਂ ਸਮੇਤ ਆਇਆ ਅਤੇ ਅਲੀਸ਼ਾ ਦੇ ਘਰ ਦੇ ਦਰਵਾਜ਼ੇ ਕੋਲ ਆ ਗਿਆ। \v 10 ਅਲੀਸ਼ਾ ਨੇ ਇੱਕ ਸੰਦੇਸ਼ਵਾਹਕ ਨੂੰ ਇਹ ਆਖ ਕੇ ਉਹ ਦੇ ਕੋਲ ਭੇਜਿਆ ਕਿ ਜਾ ਤੇ ਯਰਦਨ ਵਿੱਚ ਸੱਤ ਚੁੱਭੀਆਂ ਮਾਰ, ਤਾਂ ਤੇਰਾ ਕੋੜ੍ਹ ਜਾਂਦਾ ਰਹੇਗਾ ਅਤੇ ਤੂੰ ਸ਼ੁੱਧ ਹੋ ਜਾਵੇਂਗਾ। \v 11 ਪਰ ਨਅਮਾਨ ਕ੍ਰੋਧੀ ਹੋ ਕੇ ਚੱਲਿਆ ਗਿਆ ਅਤੇ ਕਹਿਣ ਲੱਗਾ, “ਵੇਖੋ, ਮੈਂ ਤਾਂ ਸੋਚਦਾ ਸੀ ਕਿ ਜ਼ਰੂਰ ਉਹ ਬਾਹਰ ਆ ਕੇ ਮੇਰੇ ਕੋਲ ਆਵੇਗਾ ਅਤੇ ਆਪਣੇ ਪਰਮੇਸ਼ੁਰ ਯਹੋਵਾਹ ਦਾ ਨਾਮ ਲੈ ਕੇ ਉਸ ਕੋੜ੍ਹ ਵਾਲੇ ਥਾਂ ਉੱਤੇ ਆਪਣਾ ਹੱਥ ਫੇਰੇਗਾ ਅਤੇ ਕੋੜ੍ਹ ਨੂੰ ਚੰਗਾ ਕਰੇਗਾ। \v 12 ਕੀ ਦੰਮਿਸ਼ਕ ਦੀਆਂ ਨਦੀਆਂ ਅਬਾਨਾਹ ਤੇ ਫਰਫਰ ਇਸਰਾਏਲ ਦੀਆਂ ਸਾਰੀਆਂ ਨਦੀਆਂ ਤੋਂ ਚੰਗੀਆਂ ਨਹੀਂ ਹਨ? ਕੀ ਮੈਂ ਉਨ੍ਹਾਂ ਵਿੱਚ ਨਹਾ ਕੇ ਸ਼ੁੱਧ ਨਹੀਂ ਹੋ ਸਕਦਾ ਸੀ?” ਸੋ ਉਹ ਮੁੜਿਆ ਤੇ ਗੁੱਸੇ ਨਾਲ ਚੱਲਿਆ ਗਿਆ। \v 13 ਤਦ ਉਹ ਦੇ ਸੇਵਕ ਨੇੜੇ ਆਏ ਤੇ ਉਹ ਨੂੰ ਇਹ ਆਖਿਆ, “ਹੇ ਸਾਡੇ ਪਿਤਾ, ਜੇ ਨਬੀ ਤੁਹਾਨੂੰ ਕੋਈ ਵੱਡਾ ਕੰਮ ਕਰਨ ਦੀ ਆਗਿਆ ਦਿੰਦਾ ਤਾਂ ਕੀ ਤੁਸੀਂ ਨਾ ਕਰਦੇ? ਜਦੋਂ ਉਸ ਨੇ ਤੁਹਾਨੂੰ ਆਖਿਆ ਹੈ ਕਿ ਨਹਾ ਲੈ ਤੇ ਸ਼ੁੱਧ ਹੋ ਜਾ, ਤਾਂ ਕਿੰਨ੍ਹਾਂ ਵਧ ਕੇ ਇਹ ਕਰਨਾ ਚਾਹੀਦਾ ਹੈ?” \v 14 ਤਦ ਪਰਮੇਸ਼ੁਰ ਦੇ ਜਨ ਦੇ ਕਹਿਣ ਅਨੁਸਾਰ ਉਹ ਨੇ ਯਰਦਨ ਵਿੱਚ ਉਤਰ ਕੇ ਸੱਤ ਚੁੱਭੀਆਂ ਮਾਰੀਆਂ ਤੇ ਫੇਰ ਉਹ ਦੀ ਦੇਹ ਛੋਟੇ ਬੱਚੇ ਦੇ ਸਰੀਰ ਵਰਗੀ ਸਾਫ਼ ਹੋ ਗਈ ਅਤੇ ਉਹ ਸ਼ੁੱਧ ਹੋ ਗਿਆ। \v 15 ਤਾਂ ਉਹ ਤੇ ਉਹ ਦੀ ਸਾਰੀ ਟੋਲੀ ਪਰਮੇਸ਼ੁਰ ਦੇ ਜਨ ਕੋਲ ਮੁੜ ਕੇ ਆਏ ਅਤੇ ਉਹ ਉਸ ਦੇ ਅੱਗੇ ਖੜ੍ਹੇ ਹੋ ਕੇ ਬੋਲਿਆ, “ਵੇਖ, ਮੈਂ ਜਾਣਦਾ ਹਾਂ ਕਿ ਇਸਰਾਏਲ ਤੋਂ ਬਿਨ੍ਹਾਂ ਸਾਰੀ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਹੈ। ਇਸ ਲਈ ਹੁਣ ਆਪਣੇ ਸੇਵਕ ਦੀ ਇੱਕ ਭੇਂਟ ਕਬੂਲ ਕਰ।” \v 16 ਪਰ ਉਸ ਨੇ ਆਖਿਆ, “ਜੀਉਂਦੇ ਯਹੋਵਾਹ ਦੀ ਸਹੁੰ ਜਿਹ ਦੇ ਅੱਗੇ ਮੈਂ ਖੜ੍ਹਾ ਹਾਂ ਮੈਂ ਕੁਝ ਕਬੂਲ ਨਹੀਂ ਕਰਾਂਗਾ।” ਭਾਵੇਂ ਉਹ ਨੇ ਉਸ ਨੂੰ ਮਜ਼ਬੂਰ ਕੀਤਾ ਕਿ ਉਹ ਭੇਂਟ ਨੂੰ ਕਬੂਲ ਕਰੇ, ਫਿਰ ਵੀ ਉਸ ਨੇ ਨਾਂ ਹੀ ਕੀਤੀ। \v 17 ਤਦ ਨਅਮਾਨ ਨੇ ਆਖਿਆ, “ਤੇਰੇ ਸੇਵਕ ਨੂੰ ਦੋ ਖੱਚਰਾਂ ਦੇ ਭਾਰ ਦੇ ਬਰਾਬਰ ਮਿੱਟੀ ਦਿੱਤੀ ਜਾਵੇ, ਕਿਉਂ ਜੋ ਤੇਰਾ ਸੇਵਕ ਹੁਣ ਤੋਂ ਲੈ ਕੇ ਯਹੋਵਾਹ ਤੋਂ ਬਿਨ੍ਹਾਂ ਹੋਰ ਕਿਸੇ ਦੇਵਤੇ ਦੇ ਅੱਗੇ ਨਾ ਤਾਂ ਹੋਮ ਦੀ ਬਲੀ ਤੇ ਨਾ ਭੇਟ ਚੜ੍ਹਾਵੇਗਾ। \v 18 ਇਸ ਗੱਲ ਵਿੱਚ ਯਹੋਵਾਹ ਤੇਰੇ ਸੇਵਕ ਨੂੰ ਮਾਫ਼ ਕਰੇ ਕਿ ਜਦੋਂ ਮੇਰਾ ਮਾਲਕ ਪੂਜਾ ਕਰਨ ਲਈ ਰਿੰਮੋਨ ਦੇ ਮੰਦਰ ਵਿੱਚ ਵੜੇ ਅਤੇ ਉਹ ਮੇਰੇ ਹੱਥ ਉੱਤੇ ਢਾਸਣਾ ਲਾਵੇ ਤੇ ਮੈਂ ਰਿੰਮੋਨ ਦੇ ਮੰਦਰ ਵਿੱਚ ਸੀਸ ਨਿਵਾਂਵਾ। ਜਦੋਂ ਮੈਂ ਰਿੰਮੋਨ ਦੇ ਮੰਦਰ ਵਿੱਚ ਸੀਸ ਨਿਵਾਂਵਾ ਤਾਂ ਇਸ ਗੱਲ ਵਿੱਚ ਯਹੋਵਾਹ ਤੇਰੇ ਸੇਵਕ ਨੂੰ ਮਾਫ਼ ਕਰੇ।” \v 19 ਉਸ ਨੇ ਉਹ ਨੂੰ ਆਖਿਆ, “ਜਾ ਅਤੇ ਸੁਖੀ ਰਹਿ।” ਪਰ ਜਦ ਉਹ ਉਸ ਦੇ ਕੋਲੋਂ ਥੋੜੀ ਦੂਰ ਚੱਲਿਆ ਗਿਆ। \v 20 ਤਾਂ ਪਰਮੇਸ਼ੁਰ ਦੇ ਜਨ ਅਲੀਸ਼ਾ ਦੇ ਚੇਲੇ ਗੇਹਾਜੀ ਨੇ ਆਖਿਆ, “ਵੇਖੋ, ਮੇਰੇ ਸੁਆਮੀ ਨੇ ਨਅਮਾਨ ਅਰਾਮੀ ਦੇ ਹੱਥੋਂ ਜੋ ਕੁਝ ਉਹ ਲਿਆਇਆ ਸੀ ਨਾ ਲੈ ਕੇ ਉਹ ਨੂੰ ਜਾਣ ਦਿੱਤਾ। ਜੀਉਂਦੇ ਯਹੋਵਾਹ ਦੀ ਸਹੁੰ ਮੈਂ ਸੱਚ-ਮੁੱਚ ਉਹ ਦੇ ਪਿੱਛੇ ਭੱਜਾਂਗਾ ਤੇ ਉਹ ਦੇ ਕੋਲੋਂ ਕੁਝ ਲੈ ਲਵਾਂਗਾ।” \v 21 ਤਾਂ ਗੇਹਾਜੀ ਤੇਜ਼ੀ ਨਾਲ ਨਅਮਾਨ ਦੇ ਮਗਰ ਗਿਆ। ਜਦ ਨਅਮਾਨ ਨੇ ਵੇਖਿਆ ਕਿ ਕੋਈ ਮੇਰੇ ਮਗਰ ਭੱਜਾ ਆਉਂਦਾ ਹੈ, ਤਾਂ ਉਹ ਉਸ ਨੂੰ ਮਿਲਣ ਲਈ ਆਪਣੇ ਰੱਥ ਤੋਂ ਉਤਰਿਆ ਅਤੇ ਬੋਲਿਆ, “ਸੁੱਖ ਤਾਂ ਹੈ?” \v 22 ਉਸ ਨੇ ਆਖਿਆ, “ਸਭ ਸੁੱਖ ਹੈ। ਮੇਰੇ ਸੁਆਮੀ ਨੇ ਇਹ ਆਖਣ ਲਈ ਮੈਨੂੰ ਭੇਜਿਆ ਹੈ ਕਿ ਵੇਖ ਨਬੀਆਂ ਦੇ ਪੁੱਤਰਾਂ ਵਿੱਚੋਂ ਦੋ ਜੁਆਨ ਇਫ਼ਰਾਈਮ ਦੇ ਪਹਾੜੀ ਦੇਸ ਤੋਂ ਹੁਣੇ ਮੇਰੇ ਕੋਲ ਆਏ ਹਨ। ਉਨ੍ਹਾਂ ਲਈ ਇੱਕ ਤੋੜਾ ਚਾਂਦੀ ਤੇ ਦੋ ਜੋੜੇ ਬਸਤਰ ਦੇ।” \v 23 ਨਅਮਾਨ ਨੇ ਆਖਿਆ, “ਖੁਸ਼ੀ ਨਾਲ ਦੋ ਤੋੜੇ ਲੈ।” ਅਤੇ ਉਹ ਨੇ ਉਸ ਨੂੰ ਮਜ਼ਬੂਰ ਕਰਕੇ ਦੋ ਥੈਲੀਆਂ ਵਿੱਚ ਦੋ ਤੋੜੇ ਚਾਂਦੀ ਦੇ ਅਤੇ ਦੋ ਜੋੜੇ ਬਸਤਰਾਂ ਸਮੇਤ ਬੰਨ੍ਹ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਦੋ ਨੌਕਰਾਂ ਉੱਤੇ ਲੱਦ ਦਿੱਤਾ, ਤਾਂ ਉਹ ਉਨ੍ਹਾਂ ਨੂੰ ਉਹ ਦੇ ਅੱਗੇ-ਅੱਗੇ ਚੁੱਕ ਕੇ ਤੁਰ ਪਏ। \v 24 ਜਦੋਂ ਉਹ ਪਹਾੜੀ ਟਿੱਲੇ ਕੋਲ ਆਇਆ, ਤਾਂ ਉਹ ਨੇ ਉਨ੍ਹਾਂ ਨੂੰ ਉਹਨਾਂ ਦੇ ਹੱਥੋਂ ਲੈ ਕੇ ਘਰ ਵਿੱਚ ਰੱਖ ਲਿਆ ਅਤੇ ਉਹਨਾਂ ਆਦਮੀਆਂ ਨੂੰ ਜਾਣ ਦਿੱਤਾ, ਸੋ ਉਹ ਚੱਲੇ ਗਏ। \v 25 ਜਦੋਂ ਉਹ ਅੰਦਰ ਆ ਕੇ ਆਪਣੇ ਸੁਆਮੀ ਦੇ ਅੱਗੇ ਖੜ੍ਹਾ ਹੋਇਆ ਤਾਂ ਅਲੀਸ਼ਾ ਨੇ ਉਹ ਨੂੰ ਪੁੱਛਿਆ, “ਗੇਹਾਜੀ ਤੂੰ ਕਿੱਥੋਂ ਆ ਰਿਹਾ ਹੈਂ?” ਉਹ ਬੋਲਿਆ, “ਤੇਰਾ ਚੇਲਾ ਇੱਧਰ-ਉੱਧਰ ਕਿਤੇ ਨਹੀਂ ਗਿਆ।” \v 26 ਤਦ ਉਸ ਨੇ ਆਖਿਆ, “ਜਦ ਉਹ ਮਨੁੱਖ ਤੈਨੂੰ ਮਿਲਣ ਲਈ ਆਪਣੇ ਰੱਥ ਉੱਤੋਂ ਮੁੜ ਆਇਆ ਤਾਂ ਕੀ ਮੇਰਾ ਮਨ ਤੇਰੇ ਨਾਲ ਨਹੀਂ ਸੀ? ਕੀ ਚਾਂਦੀ ਲੈਣ ਅਤੇ ਬਸਤਰ, ਜ਼ੈਤੂਨ, ਬਾਗ਼ਾਂ, ਅੰਗੂਰੀ ਬਾਗ਼ਾਂ, ਇੱਜੜਾਂ, ਵੱਗਾਂ, ਦਾਸ ਅਤੇ ਗੋਲੀਆਂ ਦੇ ਲੈਣ ਦਾ ਇਹੋ ਸਮਾਂ ਹੈ? \v 27 ਇਸ ਲਈ ਨਅਮਾਨ ਦਾ ਕੋੜ੍ਹ ਤੈਨੂੰ ਤੇ ਤੇਰੀ ਅੰਸ ਨੂੰ ਸਦਾ ਤੱਕ ਲੱਗਾ ਰਹੇਗਾ ਅਤੇ ਉਹ ਬਰਫ਼ ਵਰਗਾ ਚਿੱਟਾ ਹੋ ਕੇ ਉਹ ਦੇ ਅੱਗੋਂ ਚਲਾ ਗਿਆ।” \c 6 \s ਕੁਹਾੜੀ ਦਾ ਪਾਣੀ ਉੱਤੇ ਤੈਰਨਾ \p \v 1 ਨਬੀਆਂ ਦੇ ਪੁੱਤਰਾਂ ਨੇ ਅਲੀਸ਼ਾ ਨੂੰ ਆਖਿਆ, ਵੇਖ ਇਹ ਥਾਂ ਜਿੱਥੇ ਅਸੀਂ ਤੇਰੇ ਨਾਲ ਰਹਿੰਦੇ ਹਾਂ ਸਾਡੇ ਲਈ ਬਹੁਤ ਤੰਗ ਹੈ। \v 2 ਤੂੰ ਸਾਨੂੰ ਯਰਦਨ ਤੱਕ ਜਾਣ ਦੇ ਤਾਂ ਕਿ ਹਰ ਮਨੁੱਖ ਉੱਥੋਂ ਇੱਕ-ਇੱਕ ਬੱਲੀ ਲਿਆਵੇ ਕਿ ਅਸੀਂ ਇੱਕ ਥਾਂ ਬਣਾਈਏ ਜਿਸ ਵਿੱਚ ਅਸੀਂ ਰਹਿ ਸਕੀਏ। ਉਸ ਨੇ ਆਖਿਆ, ਜਾਓ। \v 3 ਤਦ ਉਹਨਾਂ ਵਿੱਚੋਂ ਇੱਕ ਨੇ ਆਖਿਆ, ਕਿਰਪਾ ਕਰ ਕੇ ਤੂੰ ਆਪਣੇ ਦਾਸਾਂ ਨਾਲ ਚੱਲ। \v 4 ਅਲੀਸ਼ਾ ਨੇ ਆਖਿਆ, ਮੈਂ ਚੱਲਾਂਗਾ, ਸੋ ਉਹ ਉਨ੍ਹਾਂ ਦੇ ਨਾਲ ਗਿਆ ਅਤੇ ਜਦ ਉਹ ਯਰਦਨ ਕੋਲ ਆਏ, ਉਹ ਲੱਕੜਾਂ ਵੱਢਣ ਲੱਗੇ। \v 5 ਤਦ ਅਜਿਹਾ ਹੋਇਆ ਕਿ ਟਾਹਣਾ ਵੱਢਦਿਆਂ ਇੱਕ ਦੀ ਕੁਹਾੜੀ ਦਾ ਫਲ ਪਾਣੀ ਵਿੱਚ ਡਿੱਗ ਪਿਆ। ਇਸ ਲਈ ਉਹ ਨੇ ਦੁਹਾਈ ਦਿੱਤੀ ਕਿ ਹਾਏ ਮੇਰੇ ਸੁਆਮੀ ਜੀ, ਉਹ ਤਾਂ ਮੈਂ ਮੰਗ ਕੇ ਲਿਆਂਦੀ ਸੀ। \v 6 ਤਦ ਪਰਮੇਸ਼ੁਰ ਦੇ ਜਨ ਨੇ ਆਖਿਆ, “ਉਹ ਕਿੱਥੇ ਡਿੱਗਿਆ?” ਉਹ ਨੇ ਉਸ ਨੂੰ ਉਹ ਥਾਂ ਵਿਖਾਇਆ ਅਤੇ ਉਸ ਨੇ ਲੱਕੜੀ ਦਾ ਇੱਕ ਡੰਡਾ ਵੱਢ ਕੇ ਉਸੇ ਥਾਂ ਪਾ ਦਿੱਤਾ, ਤਦ ਲੋਹਾ ਤੈਰਨ ਲੱਗ ਪਿਆ। \v 7 ਉਸ ਨੇ ਆਖਿਆ, “ਉਹ ਨੂੰ ਚੁੱਕ ਲੈ ਅਤੇ ਉਹ ਨੇ ਹੱਥ ਵਧਾ ਕੇ ਉਹ ਨੂੰ ਚੁੱਕ ਲਿਆ।” \s ਅਲੀਸ਼ਾ ਅਤੇ ਅਰਾਮ ਦੀ ਸੈਨਾਂ \p \v 8 ਅਰਾਮ ਦਾ ਰਾਜਾ ਇਸਰਾਏਲ ਨਾਲ ਲੜ ਰਿਹਾ ਸੀ। ਸੋ ਉਹ ਨੇ ਆਪਣੇ ਸੇਵਕਾਂ ਨਾਲ ਯੋਜਨਾ ਬਣਾਈ ਅਤੇ ਆਖਿਆ ਮੇਰਾ ਡੇਰਾ ਕਿੱਥੇ ਲੱਗੇਗਾ। \v 9 ਫਿਰ ਪਰਮੇਸ਼ੁਰ ਦੇ ਜਨ ਨੇ ਇਸਰਾਏਲ ਦੇ ਰਾਜਾ ਨੂੰ ਸੁਨੇਹਾ ਭੇਜਿਆ ਕਿ ਖ਼ਬਰਦਾਰ ਇਸ ਥਾਂ ਦੇ ਵਿੱਚ ਦੀ ਨਾ ਲੰਘੀ, ਕਿਉਂ ਜੋ ਉੱਧਰ ਅਰਾਮੀ ਆ ਰਹੇ ਹਨ। \v 10 ਅਤੇ ਇਸਰਾਏਲ ਦੇ ਰਾਜਾ ਨੇ ਉਸ ਥਾਂ ਨੂੰ ਜਿਹ ਦੇ ਬਾਰੇ ਪਰਮੇਸ਼ੁਰ ਦੇ ਜਨ ਨੇ ਚੇਤਾਵਨੀ ਦਿੱਤੀ ਸੀ, ਆਦਮੀ ਭੇਜੇ ਅਤੇ ਉੱਥੇ ਕਈ ਵਾਰ ਆਪਣਾ ਬਚਾਓ ਕੀਤਾ। \v 11 ਤਦ ਇਸ ਗੱਲ ਦੇ ਕਾਰਨ ਅਰਾਮ ਦੇ ਰਾਜਾ ਦਾ ਮਨ ਘਬਰਾ ਗਿਆ ਅਤੇ ਉਹ ਨੇ ਆਪਣੇ ਸੇਵਕਾਂ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ, “ਕੀ ਤੁਸੀਂ ਮੈਨੂੰ ਨਹੀਂ ਦੱਸੋਗੇ ਕਿ ਸਾਡੇ ਵਿੱਚੋਂ ਕੌਣ ਆਦਮੀ ਇਸਰਾਏਲ ਦੇ ਰਾਜਾ ਵੱਲ ਹੈ?” \v 12 ਤਦ ਉਹ ਦੇ ਸੇਵਕਾਂ ਵਿੱਚੋਂ ਇੱਕ ਨੇ ਆਖਿਆ, “ਮੇਰੇ ਸੁਆਮੀ ਤੇ ਰਾਜਾ ਕੋਈ ਨਹੀਂ, ਪਰ ਅਲੀਸ਼ਾ ਨਬੀ ਜੋ ਇਸਰਾਏਲ ਵਿੱਚ ਹੈ ਤੇਰੀਆਂ ਉਹ ਗੱਲਾਂ ਜੋ ਤੂੰ ਆਪਣੇ ਸੌਣ ਵਾਲੇ ਕਮਰੇ ਵਿੱਚ ਕਰਦਾ ਹੈਂ, ਇਸਰਾਏਲ ਦੇ ਰਾਜਾ ਨੂੰ ਦੱਸਦਾ ਹੈ।” \v 13 ਤਦ ਉਹ ਬੋਲਿਆ, ਜਾ ਕੇ ਵੇਖੋ ਉਹ ਕਿੱਥੇ ਹੈ ਕਿ ਮੈਂ ਉਸ ਨੂੰ ਫੜ੍ਹ ਕੇ ਲੈ ਆਵਾਂ। ਫਿਰ ਉਹ ਨੂੰ ਦੱਸਿਆ ਗਿਆ ਕਿ ਵੇਖੋ ਉਹ ਦੋਥਾਨ ਵਿੱਚ ਹੈ। \v 14 ਸੋ ਉਹ ਨੇ ਘੋੜਿਆਂ, ਰੱਥਾਂ ਤੇ ਇੱਕ ਤਕੜੀ ਫੌਜ ਨੂੰ ਉੱਧਰ ਭੇਜਿਆ ਅਤੇ ਉਨ੍ਹਾਂ ਨੇ ਰਾਤੋ ਰਾਤ ਆ ਕੇ ਸ਼ਹਿਰ ਨੂੰ ਘੇਰ ਲਿਆ। \v 15 ਜਦ ਪਰਮੇਸ਼ੁਰ ਦੇ ਜਨ ਦਾ ਸੇਵਕ ਸਵੇਰੇ ਉੱਠ ਕੇ ਬਾਹਰ ਗਿਆ, ਤਦ ਉਸ ਨੇ ਵੇਖਿਆ ਕਿ ਇੱਕ ਫੌਜ ਨੇ ਘੋੜਿਆਂ ਤੇ ਰੱਥਾਂ ਨਾਲ ਸ਼ਹਿਰ ਨੂੰ ਘੇਰਿਆ ਹੋਇਆ ਹੈ। ਤਦ ਉਸ ਦੇ ਸੇਵਕ ਨੇ ਉਸ ਨੂੰ ਆਖਿਆ, ਹਾਏ ਮੇਰੇ ਸੁਆਮੀ ਜੀ! ਅਸੀਂ ਕੀ ਕਰੀਏ? \v 16 ਉਸ ਨੇ ਆਖਿਆ, “ਨਾ ਡਰ, ਕਿਉਂਕਿ ਜੋ ਸਾਡੇ ਵੱਲ ਹਨ, ਉਹ ਉਨ੍ਹਾਂ ਦੇ ਨਾਲੋਂ ਜ਼ਿਆਦਾ ਹਨ।” \v 17 ਤਦ ਅਲੀਸ਼ਾ ਨੇ ਬੇਨਤੀ ਕੀਤੀ ਤੇ ਆਖਿਆ ਕਿ ਹੇ ਯਹੋਵਾਹ, ਤੂੰ ਉਹ ਦੀਆਂ ਅੱਖਾਂ ਖੋਲ੍ਹ ਕਿ ਉਹ ਵੇਖੇ ਅਤੇ ਯਹੋਵਾਹ ਨੇ ਉਸ ਸੇਵਕ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਅਤੇ ਉਹ ਨੇ ਨਿਗਾਹ ਕਰ ਕੇ ਵੇਖਿਆ ਕਿ ਅਲੀਸ਼ਾ ਦੇ ਦੁਆਲੇ ਦਾ ਪਰਬਤ ਅਗਨ ਦੇ ਘੋੜਿਆਂ ਤੇ ਰੱਥਾਂ ਨਾਲ ਭਰਿਆ ਹੋਇਆ ਹੈ। \v 18 ਜਦ ਉਹ ਅਲੀਸ਼ਾ ਵੱਲ ਆਉਣ ਲੱਗੇ ਤਦ ਅਲੀਸ਼ਾ ਨੇ ਯਹੋਵਾਹ ਦੇ ਅੱਗੇ ਬੇਨਤੀ ਕੀਤੀ ਅਤੇ ਆਖਿਆ ਕਿ ਇਸ ਕੌਮ ਨੂੰ ਅੰਨ੍ਹੀ ਕਰ ਦੇ। ਉਸ ਨੇ ਅਲੀਸ਼ਾ ਦੇ ਆਖੇ ਅਨੁਸਾਰ ਉਨ੍ਹਾਂ ਨੂੰ ਅੰਨ੍ਹਿਆਂ ਕਰ ਦਿੱਤਾ। \v 19 ਤਦ ਅਲੀਸ਼ਾ ਨੇ ਉਨ੍ਹਾਂ ਨੂੰ ਆਖਿਆ, “ਇਹ ਉਹ ਰਾਹ ਨਹੀਂ, ਨਾ ਹੀ ਉਹ ਸ਼ਹਿਰ ਹੈ।” ਮੇਰੇ ਪਿੱਛੇ ਆਓ ਕਿ ਮੈਂ ਤੁਹਾਨੂੰ ਉਸ ਆਦਮੀ ਕੋਲ ਲੈ ਚੱਲਾਂ, ਜਿਹ ਨੂੰ ਤੁਸੀਂ ਲੱਭਦੇ ਹੋ, ਸੋ ਉਹ ਉਨ੍ਹਾਂ ਨੂੰ ਸਾਮਰਿਯਾ ਨੂੰ ਲੈ ਗਿਆ। \v 20 ਅਤੇ ਅਜਿਹਾ ਹੋਇਆ ਜਦ ਉਹ ਸਾਮਰਿਯਾ ਵਿੱਚ ਵੜੇ ਤਦ ਅਲੀਸ਼ਾ ਨੇ ਆਖਿਆ, ਹੇ ਯਹੋਵਾਹ, ਇਨ੍ਹਾਂ ਲੋਕਾਂ ਦੀਆਂ ਅੱਖੀਆਂ ਖੋਲ੍ਹ ਕਿ ਉਹ ਵੇਖਣ। ਤਦ ਯਹੋਵਾਹ ਨੇ ਉਨ੍ਹਾਂ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਅਤੇ ਉਨ੍ਹਾਂ ਨੇ ਵੇਖਿਆ ਕਿ ਅਸੀਂ ਸਾਮਰਿਯਾ ਦੇ ਵਿੱਚ ਹਾਂ। \v 21 ਜਦ ਇਸਰਾਏਲ ਦੇ ਰਾਜਾ ਨੇ ਉਨ੍ਹਾਂ ਨੂੰ ਵੇਖਿਆ ਤਾਂ ਅਲੀਸ਼ਾ ਨੂੰ ਆਖਿਆ, ਹੇ ਮੇਰੇ ਪਿਤਾ, ਕੀ ਮੈਂ ਉਨ੍ਹਾਂ ਨੂੰ ਮਾਰਾਂ? ਮੈਂ ਉਨ੍ਹਾਂ ਨੂੰ ਮਾਰਾਂ? \v 22 ਅੱਗੋਂ ਉਸ ਨੇ ਆਖਿਆ, ਉਨ੍ਹਾਂ ਨੂੰ ਨਾ ਮਾਰੀਂ। ਜਿਨ੍ਹਾਂ ਨੂੰ ਤੂੰ ਆਪਣੀ ਤਲਵਾਰ ਤੇ ਧਣੁੱਖ ਨਾਲ ਗੁਲਾਮ ਬਣਾਇਆ, ਕੀ ਤੂੰ ਉਨ੍ਹਾਂ ਨੂੰ ਮਾਰ ਸੁੱਟੇਂਗਾ? ਉਨ੍ਹਾਂ ਦੇ ਅੱਗੇ ਰੋਟੀ ਤੇ ਪਾਣੀ ਰੱਖ ਕਿ ਉਹ ਖਾਣ-ਪੀਣ ਅਤੇ ਆਪਣੇ ਸੁਆਮੀ ਕੋਲ ਵਾਪਸ ਚਲੇ ਜਾਣ। \v 23 ਫਿਰ ਉਸ ਨੇ ਉਨ੍ਹਾਂ ਲਈ ਵੱਡਾ ਭੋਜਨ ਤਿਆਰ ਕੀਤਾ ਅਤੇ ਜਦ ਉਹ ਖਾ ਪੀ ਚੁੱਕੇ ਤਾਂ ਉਸ ਨੇ ਉਨ੍ਹਾਂ ਨੂੰ ਜਾਣ ਦਿੱਤਾ ਅਤੇ ਉਹ ਆਪਣੇ ਸੁਆਮੀ ਕੋਲ ਚੱਲੇ ਗਏ ਅਤੇ ਅਰਾਮ ਦੇ ਦਲ ਫੇਰ ਕਦੇ ਇਸਰਾਏਲ ਦੇ ਦੇਸ ਵਿੱਚ ਨਾ ਆਏ। \s ਸਾਮਰਿਯਾ ਦੀ ਘੇਰਾਬੰਦੀ \p \v 24 ਪਰ ਇਹ ਦੇ ਬਾਅਦ ਅਜਿਹਾ ਹੋਇਆ ਕਿ ਅਰਾਮ ਦੇ ਰਾਜੇ ਬਨ-ਹਦਦ ਨੇ ਆਪਣੀ ਫੌਜ ਨੂੰ ਇਕੱਠੀ ਕਰਕੇ ਚੜ੍ਹਾਈ ਕੀਤੀ ਅਤੇ ਸਾਮਰਿਯਾ ਨੂੰ ਘੇਰ ਲਿਆ। \v 25 ਸਾਮਰਿਯਾ ਵਿੱਚ ਮਹਾਂ ਕਾਲ ਪੈ ਗਿਆ ਅਤੇ ਵੇਖੋ, ਉਹਨਾਂ ਨੇ ਉਹ ਨੂੰ ਘੇਰੀਂ ਰੱਖਿਆ, ਐਥੋਂ ਤੱਕ ਕਿ ਗਧੇ ਦਾ ਸਿਰ ਅੱਸੀ ਰੁਪਏ ਨੂੰ ਤੇ ਕਬੂਤਰ ਦੀ ਵਿੱਠ ਦਾ ਅੱਧਾ ਸੇਰ ਪੰਜ ਰੁਪਏ ਨੂੰ ਵਿਕਣ ਲੱਗ ਪਿਆ। \v 26 ਤਦ ਅਜਿਹਾ ਹੋਇਆ ਜਦ ਇਸਰਾਏਲ ਦਾ ਰਾਜਾ ਕੰਧ ਉੱਤੇ ਘੁੰਮ ਰਿਹਾ ਸੀ ਤਾਂ ਇੱਕ ਔਰਤ ਨੇ ਇਹ ਆਖ ਕੇ ਉਹ ਦੀ ਦੁਹਾਈ ਦਿੱਤੀ ਕਿ ਹੇ ਮੇਰੇ ਮਹਾਰਾਜ ਰਾਜਾ, ਬਚਾ ਲਓ। \v 27 ਉਸ ਨੇ ਅੱਗੋਂ ਆਖਿਆ, “ਜੇ ਯਹੋਵਾਹ ਹੀ ਤੈਨੂੰ ਨਾ ਬਚਾਵੇ ਤਾਂ ਮੈਂ ਤੈਨੂੰ ਕਿੱਥੋਂ ਬਚਾਵਾਂ? ਕੀ ਖਲਵਾੜੇ ਤੋਂ ਜਾਂ ਦਾਖ ਦੇ ਚੁਬੱਚੇ ਤੋਂ?” \v 28 ਰਾਜਾ ਨੇ ਉਸ ਨੂੰ ਆਖਿਆ, “ਤੈਨੂੰ ਕੀ ਦੁੱਖ ਹੈ?” ਉਹ ਬੋਲੀ, “ਇਸ ਔਰਤ ਨੇ ਮੈਨੂੰ ਆਖਿਆ ਕਿ ਆਪਣਾ ਪੁੱਤਰ ਦੇ ਕਿ ਅਸੀਂ ਅੱਜ ਉਹ ਨੂੰ ਖਾਈਏ ਅਤੇ ਮੇਰੇ ਪੁੱਤਰ ਨੂੰ ਅਸੀਂ ਕੱਲ ਖਾ ਲਵਾਂਗੀਆਂ। \v 29 ਸੋ ਮੇਰੇ ਪੁੱਤਰ ਨੂੰ ਅਸੀਂ ਪਕਾਇਆ ਤੇ ਖਾ ਲਿਆ ਅਤੇ ਅਗਲੇ ਦਿਨ ਮੈਂ ਉਹ ਨੂੰ ਆਖਿਆ ਕਿ ਆਪਣਾ ਪੁੱਤਰ ਦੇ ਕਿ ਉਹ ਨੂੰ ਖਾਈਏ, ਪਰ ਉਹ ਨੇ ਆਪਣੇ ਪੁੱਤਰ ਨੂੰ ਲੁਕਾ ਲਿਆ।” \v 30 ਜਦ ਰਾਜੇ ਨੇ ਉਸ ਔਰਤ ਦੀਆਂ ਗੱਲਾਂ ਸੁਣੀਆਂ ਤੇ ਉਹ ਨੇ ਕੰਧ ਉੱਤੋਂ ਦੀ ਲੰਘਦਿਆਂ ਆਪਣੇ ਕੱਪੜੇ ਪਾੜੇ ਅਤੇ ਲੋਕਾਂ ਨੇ ਵੇਖਿਆ ਕਿ ਉਹ ਦੇ ਸਰੀਰ ਉੱਤੇ ਟਾਟ ਹੈ। \v 31 ਉਹ ਨੇ ਆਖਿਆ ਕਿ ਜੇ ਅੱਜ ਸ਼ਾਫਾਟ ਦੇ ਪੁੱਤਰ ਅਲੀਸ਼ਾ ਦਾ ਸਿਰ ਉਹ ਦੇ ਤਨ ਉੱਤੇ ਰਹਿ ਜਾਵੇ ਤਾਂ ਪਰਮੇਸ਼ੁਰ ਮੇਰੇ ਨਾਲ ਇਸੇ ਤਰ੍ਹਾਂ ਸਗੋਂ ਇਹ ਦੇ ਨਾਲੋਂ ਵੀ ਵਧ ਕੇ ਕਰੇ। \v 32 ਜਦ ਅਲੀਸ਼ਾ ਆਪਣੇ ਘਰ ਬੈਠਾ ਸੀ, ਬਜ਼ੁਰਗ ਉਹ ਦੇ ਨਾਲ ਬੈਠੇ ਸਨ ਤਦ ਰਾਜਾ ਨੇ ਆਪਣੇ ਅੱਗੋਂ ਇੱਕ ਆਦਮੀ ਨੂੰ ਭੇਜਿਆ। ਇਸ ਤੋਂ ਪਹਿਲਾਂ ਕਿ ਸੰਦੇਸ਼ਵਾਹਕ ਉਸ ਦੇ ਕੋਲ ਪਹੁੰਚੇ, ਉਸ ਨੇ ਆਪ ਹੀ ਬਜ਼ੁਰਗਾਂ ਨੂੰ ਆਖਿਆ ਕਿ ਤੁਸੀਂ ਵੇਖਦੇ ਹੋ ਕਿ ਉਸ ਖੂਨੀ ਦੇ ਪੁੱਤਰ ਨੇ ਮੇਰਾ ਸਿਰ ਲੈਣ ਲਈ ਇੱਕ ਜਣੇ ਨੂੰ ਭੇਜਿਆ ਹੈ? ਵੇਖੋ, ਜਦ ਉਹ ਸੰਦੇਸ਼ਵਾਹਕ ਆਵੇ ਤਾਂ ਤੁਸੀਂ ਦਰਵਾਜ਼ਾ ਬੰਦ ਕਰਕੇ ਉਸ ਨੂੰ ਰੋਕੀ ਰੱਖਿਓ। ਕੀ ਉਸ ਦੇ ਪਿੱਛੋਂ ਉਸ ਦੇ ਸੁਆਮੀ ਦੇ ਪੈਰਾਂ ਦੀ ਅਵਾਜ਼? ਨਹੀਂ? \v 33 ਜਦੋਂ ਉਹ ਉਨ੍ਹਾਂ ਨਾਲ ਗੱਲਾਂ ਹੀ ਕਰਦਾ ਸੀ ਕਿ ਵੇਖੋ, ਉਹ ਸੰਦੇਸ਼ਵਾਹਕ ਉਹ ਦੇ ਕੋਲ ਆ ਪਹੁੰਚਿਆ ਅਤੇ ਆਖਿਆ ਕਿ ਵੇਖੋ, ਇਹ ਮੁਸੀਬਤ ਯਹੋਵਾਹ ਦੀ ਵੱਲੋਂ ਹੈ। ਹੁਣ ਮੈਂ ਅੱਗੇ ਨੂੰ ਯਹੋਵਾਹ ਦੀ ਉਡੀਕ ਕਿਉਂ ਕਰਾਂ? \c 7 \p \v 1 ਤਦ ਅਲੀਸ਼ਾ ਨੇ ਆਖਿਆ, ਤੁਸੀਂ ਯਹੋਵਾਹ ਦਾ ਬਚਨ ਸੁਣੋ। ਯਹੋਵਾਹ ਅਜਿਹਾ ਫ਼ਰਮਾਉਂਦਾ ਹੈ ਕਿ ਕੱਲ ਇਸੇ ਸਮੇਂ ਸਾਮਰਿਯਾ ਦੇ ਫਾਟਕ ਤੇ ਦਸ ਸੇਰ ਮੈਦਾ ਇੱਕ ਰੁਪਏ ਦਾ ਅਤੇ ਵੀਹ ਸੇਰ ਜੌਂ ਇੱਕ ਰੁਪਏ ਦੇ ਹੋਣਗੇ। \v 2 ਤਦ ਉਸ ਅਹੁਦੇਦਾਰ ਨੇ ਜਿਹ ਦੇ ਹੱਥ ਤੇ ਰਾਜਾ ਢਾਸਣਾ ਲੈਂਦਾ ਸੀ ਪਰਮੇਸ਼ੁਰ ਦੇ ਜਨ ਨੂੰ ਉੱਤਰ ਦਿੱਤਾ ਕਿ ਜੇ ਯਹੋਵਾਹ ਅਕਾਸ਼ ਦੀਆਂ ਖਿੜਕੀਆਂ ਵੀ ਖੋਲ੍ਹ ਦੇਵੇ ਤਦ ਵੀ ਕੀ ਇਹ ਗੱਲ ਹੋ ਸਕਦੀ ਹੈ? ਉਸ ਨੇ ਆਖਿਆ, ਵੇਖ ਤੂੰ ਇਸ ਨੂੰ ਆਪਣੀਆਂ ਅੱਖਾਂ ਨਾਲ ਵੇਖਣ ਹੀ ਵਾਲਾ ਹੈਂ ਪਰ ਤੂੰ ਉਹ ਦੇ ਵਿੱਚੋਂ ਕੁਝ ਵੀ ਨਾ ਖਾਵੇਂਗਾ। \s ਅਰਾਮੀ ਸੈਨਾਂ ਦਾ ਭੱਜ ਜਾਣਾ \p \v 3 ਹੁਣ ਫਾਟਕ ਦੇ ਰਸਤੇ ਤੇ ਚਾਰ ਕੋੜ੍ਹੀ ਸਨ, ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ, “ਅਸੀਂ ਇੱਥੇ ਬੈਠੇ-ਬੈਠੇ ਕਿਉਂ ਮਰੀਏ?” \v 4 ਜੇ ਅਸੀਂ ਆਖੀਏ ਕਿ ਚੱਲੋ ਸ਼ਹਿਰ ਵਿੱਚ ਚਲੀਏ ਤਾਂ ਅਸੀਂ ਉੱਥੇ ਮਰਾਂਗੇ ਕਿਉਂਕਿ ਉੱਥੇ ਕਾਲ ਹੈ ਅਤੇ ਜੇ ਅਸੀਂ ਇੱਥੇ ਹੀ ਬੈਠੇ ਰਹੀਏ ਤਾਂ ਵੀ ਅਸੀਂ ਮਰਾਂਗੇ। ਇਸ ਲਈ ਹੁਣ ਅਸੀਂ ਅਰਾਮੀਆਂ ਦੇ ਡੇਰੇ ਵਿੱਚ ਜਾਈਏ, ਜੇ ਉਹ ਸਾਨੂੰ ਜੀਉਂਦਾ ਛੱਡਣ ਤਾਂ ਅਸੀਂ ਜੀਵਾਂਗੇ ਅਤੇ ਜੇ ਉਹ ਸਾਨੂੰ ਮਾਰ ਸੁੱਟਣ ਤਾਂ ਅਸੀਂ ਮਰਨਾ ਹੀ ਹੈ। \v 5 ਤਦ ਉਹ ਸ਼ਾਮ ਦੇ ਸਮੇਂ ਅਰਾਮੀਆਂ ਦੇ ਡੇਰੇ ਨੂੰ ਜਾਣ ਲਈ ਉੱਠੇ ਅਤੇ ਜਦ ਉਹ ਅਰਾਮੀਆਂ ਦੇ ਡੇਰੇ ਦੀ ਬਾਹਰਲੀ ਹੱਦ ਵਿੱਚ ਪਹੁੰਚੇ ਤਾਂ ਵੇਖਿਆ ਕਿ ਉੱਥੇ ਇੱਕ ਵੀ ਆਦਮੀ ਨਹੀਂ ਹੈ। \v 6 ਅਜਿਹਾ ਇਸ ਲਈ ਹੋਇਆ ਕਿ ਪ੍ਰਭੂ ਨੇ ਅਰਾਮੀਆਂ ਦੀ ਫੌਜ ਨੂੰ ਰੱਥਾਂ ਦੀ ਅਵਾਜ਼, ਘੋੜਿਆਂ ਦੀ ਅਵਾਜ਼ ਅਤੇ ਇੱਕ ਵੱਡੇ ਲਸ਼ਕਰ ਦੀ ਅਵਾਜ਼ ਸੁਣਵਾਈ ਸੀ, ਤਦ ਉਹ ਇੱਕ ਦੂਜੇ ਨੂੰ ਕਹਿਣ ਲੱਗੇ ਕਿ ਵੇਖੋ, ਇਸਰਾਏਲ ਦੇ ਰਾਜਾ ਨੇ ਸਾਡੇ ਵਿਰੁੱਧ ਹਿੱਤੀਆਂ ਦੇ ਰਾਜਿਆਂ ਤੇ ਮਿਸਰੀਆਂ ਦੇ ਰਾਜਿਆਂ ਨੂੰ ਕਿਰਾਏ ਤੇ ਲਿਆ ਹੈ ਕਿ ਉਹ ਸਾਡੇ ਉੱਤੇ ਹਮਲਾ ਕਰਨ। \v 7 ਇਸ ਲਈ ਸ਼ਾਮ ਨੂੰ ਉੱਠ ਕੇ ਭੱਜ ਤੁਰੇ ਅਤੇ ਆਪਣੇ ਤੰਬੂ, ਆਪਣੇ ਘੋੜੇ ਅਤੇ ਆਪਣੇ ਗਧੇ ਅਰਥਾਤ ਡੇਰੇ ਜਿਸ ਤਰ੍ਹਾਂ ਦੇ ਸੀ ਉਸੇ ਤਰ੍ਹਾਂ ਹੀ ਛੱਡ ਕੇ ਆਪਣੀਆਂ ਜਾਨਾਂ ਬਚਾ ਕੇ ਭੱਜੇ। \v 8 ਜਦ ਉਹ ਕੋੜ੍ਹੀ ਡੇਰੇ ਦੀ ਬਾਹਰਲੀ ਹੱਦ ਤੱਕ ਪਹੁੰਚੇ, ਤਦ ਉਨ੍ਹਾਂ ਨੇ ਇੱਕ ਤੰਬੂ ਵਿੱਚ ਵੜ ਕੇ ਖਾਧਾ ਪੀਤਾ ਅਤੇ ਉੱਥੋਂ ਚਾਂਦੀ, ਸੋਨਾ ਅਤੇ ਕੱਪੜੇ ਲੈ ਜਾ ਕੇ ਲੁਕਾ ਰੱਖੇ, ਫਿਰ ਮੁੜ ਕੇ ਦੂਜੇ ਤੰਬੂ ਵਿੱਚ ਵੜ ਕੇ ਉੱਥੋਂ ਵੀ ਲੈ ਗਏ ਅਤੇ ਜਾ ਕੇ ਲੁਕਾ ਦਿੱਤਾ। \v 9 ਤਦ ਉਹ ਇੱਕ ਦੂਜੇ ਨੂੰ ਕਹਿਣ ਲੱਗੇ, ਜੋ ਅਸੀਂ ਕਰ ਰਹੇ ਹਾਂ ਉਹ ਚੰਗੀ ਗੱਲ ਨਹੀਂ ਹੈ। ਅੱਜ ਦਾ ਦਿਨ ਖੁਸ਼ੀ ਦੇ ਸਮਾਚਾਰ ਦਾ ਦਿਨ ਹੈ ਅਤੇ ਅਸੀਂ ਚੁੱਪ-ਚਾਪ ਹਾਂ। ਜੇ ਅਸੀਂ ਸਵੇਰ ਹੋਣ ਤੱਕ ਠਹਿਰੇ ਰਹੀਏ ਤਦ ਸਾਡੇ ਉੱਤੇ ਕੋਈ ਸਜ਼ਾ ਆਵੇਗੀ, ਹੁਣ ਆਓ, ਅਸੀਂ ਜਾ ਕੇ ਰਾਜੇ ਦੇ ਘਰਾਣੇ ਨੂੰ ਖ਼ਬਰ ਦੱਸੀਏ। \v 10 ਤਦ ਉਨ੍ਹਾਂ ਨੇ ਸ਼ਹਿਰ ਦੇ ਦਰਬਾਨਾਂ ਨੂੰ ਜਾ ਕੇ ਅਵਾਜ਼ ਦੇ ਕੇ ਉਹਨਾਂ ਨੂੰ ਦੱਸਿਆ ਕਿ ਅਸੀਂ ਅਰਾਮੀਆਂ ਦੇ ਡੇਰੇ ਵਿੱਚ ਵੜੇ ਅਤੇ ਵੇਖੋ, ਉੱਥੇ ਨਾ ਆਦਮੀ ਸੀ, ਨਾ ਆਦਮੀ ਦੀ ਅਵਾਜ਼ ਕੇਵਲ ਘੋੜੇ ਅਤੇ ਗਧੇ ਬੰਨ੍ਹੇ ਹੋਏ ਸਨ ਅਤੇ ਤੰਬੂ ਉਸੇ ਤਰ੍ਹਾਂ ਸਨ। \v 11 ਤਦ ਫਾਟਕ ਦੇ ਦਰਬਾਨਾਂ ਨੇ ਅਵਾਜ਼ ਦੇ ਕੇ ਰਾਜਾ ਦੇ ਘਰਾਣੇ ਨੂੰ ਖ਼ਬਰ ਦਿੱਤੀ। \v 12 ਤਦ ਰਾਜਾ ਰਾਤ ਨੂੰ ਉੱਠਿਆ ਅਤੇ ਆਪਣੇ ਨੌਕਰਾਂ ਨੂੰ ਆਖਿਆ, ਮੈਂ ਤੁਹਾਨੂੰ ਦੱਸਦਾ ਹਾਂ ਕਿ ਅਰਾਮੀਆਂ ਨੇ ਸਾਡੇ ਨਾਲ ਕੀ ਕੀਤਾ ਹੈ। ਉਹਨਾਂ ਨੂੰ ਪਤਾ ਸੀ ਕਿ ਅਸੀਂ ਭੁੱਖੇ ਹਾਂ, ਇਸ ਲਈ ਉਹ ਇਹ ਆਖ ਕੇ ਡੇਰੇ ਤੋਂ ਨਿੱਕਲ ਕੇ ਖੇਤ ਵਿੱਚ ਲੁੱਕਣ ਲਈ ਗਏ ਹਨ ਕਿ ਜਦੋਂ ਅਸੀਂ ਸ਼ਹਿਰ ਤੋਂ ਨਿੱਕਲ ਕੇ ਬਾਹਰ ਜਾਈਏ, ਤਦ ਉਹ ਸਾਨੂੰ ਜੀਉਂਦਿਆਂ ਨੂੰ ਫੜ ਲੈਣ ਇਸ ਤਰ੍ਹਾਂ ਉਹ ਫੇਰ ਸ਼ਹਿਰ ਵਿੱਚ ਆ ਵੜਨਗੇ। \v 13 ਤਦ ਰਾਜਾ ਦੇ ਨੌਕਰਾਂ ਵਿੱਚੋਂ ਇੱਕ ਨੇ ਉੱਤਰ ਦਿੱਤਾ ਕਿ ਉਨ੍ਹਾਂ ਬਚਿਆਂ ਹੋਇਆਂ ਘੋੜਿਆਂ ਵਿੱਚੋਂ ਜਿਹੜੇ ਸ਼ਹਿਰ ਵਿੱਚ ਬਾਕੀ ਹਨ, ਲੋਕ ਪੰਜ ਘੋੜੇ ਲੈਣ ਅਤੇ ਅਸੀਂ ਉਨ੍ਹਾਂ ਨੂੰ ਘੱਲ ਕੇ ਵੇਖੀਏ (ਉਹ ਇਸਰਾਏਲ ਦੇ ਸਾਰੇ ਦਲ ਦੀ ਤਰ੍ਹਾਂ ਹਨ ਜਿਹੜਾ ਬਚ ਰਿਹਾ ਹੈ ਜਾਂ ਵੇਖੋ, ਉਹ ਇਸਰਾਏਲ ਦੇ ਉਸ ਸਾਰੇ ਦਲ ਦੀ ਤਰ੍ਹਾਂ ਹਨ ਜਿਹੜਾ ਨਸ਼ਟ ਹੋ ਗਿਆ ਹੈ) \v 14 ਉਨ੍ਹਾਂ ਨੇ ਦੋ ਰੱਥ ਤੇ ਘੋੜੇ ਲਏ ਅਤੇ ਰਾਜਾ ਨੇ ਉਨ੍ਹਾਂ ਨੂੰ ਅਰਾਮੀਆਂ ਦੇ ਲਸ਼ਕਰ ਦੇ ਪਿੱਛੇ ਭੇਜਿਆ ਤੇ ਆਖਿਆ, ਜਾਓ ਅਤੇ ਵੇਖੋ। \v 15 ਤਦ ਉਹ ਯਰਦਨ ਤੱਕ ਉਨ੍ਹਾਂ ਦੇ ਪਿੱਛੇ ਗਏ ਅਤੇ ਵੇਖੋ, ਸਾਰਾ ਰਾਹ ਕੱਪੜਿਆਂ ਤੇ ਭਾਂਡਿਆਂ ਨਾਲ ਭਰਿਆ ਪਿਆ ਸੀ, ਜਿਨ੍ਹਾਂ ਨੂੰ ਅਰਾਮੀਆਂ ਨੇ ਘਬਰਾਹਟ ਦੇ ਕਾਰਨ ਸੁੱਟ ਦਿੱਤਾ ਸੀ ਅਤੇ ਸੰਦੇਸ਼ਵਾਹਕਾਂ ਨੇ ਮੁੜ ਕੇ ਰਾਜਾ ਨੂੰ ਖ਼ਬਰ ਦਿੱਤੀ। \v 16 ਤਦ ਲੋਕਾਂ ਨੇ ਜਾ ਕੇ ਅਰਾਮੀਆਂ ਦੇ ਡੇਰੇ ਨੂੰ ਲੁੱਟਿਆ। ਤਾਂ ਯਹੋਵਾਹ ਦੇ ਬਚਨ ਦੇ ਅਨੁਸਾਰ ਮੈਦਾ ਇੱਕ ਰੁਪਏ ਦਾ ਦਸ ਸੇਰ ਅਤੇ ਜੌਂ ਇੱਕ ਰੁਪਏ ਦੇ ਵੀਹ ਸੇਰ ਹੋ ਗਏ। \v 17 ਰਾਜਾ ਨੇ ਉਸ ਅਹੁਦੇਦਾਰ ਨੂੰ ਜਿਹ ਦੇ ਹੱਥ ਦਾ ਉਹ ਢਾਸਣਾ ਲੈਂਦਾ ਸੀ, ਫਾਟਕ ਦੀ ਦੇਖਭਾਲ ਲਈ ਅਧਿਕਾਰੀ ਬਣਾ ਦਿੱਤਾ ਅਤੇ ਉਹ ਫਾਟਕ ਦੇ ਵਿਚਕਾਰ ਲੋਕਾਂ ਦੇ ਪੈਰਾਂ ਹੇਠਾਂ ਮਿੱਧਿਆ ਗਿਆ ਅਤੇ ਮਰ ਗਿਆ, ਜਿਵੇਂ ਪਰਮੇਸ਼ੁਰ ਦੇ ਜਨ ਨੇ ਆਖਿਆ ਸੀ, ਜਦ ਰਾਜਾ ਉਹ ਦੇ ਕੋਲ ਆਇਆ ਸੀ। \v 18 ਜਿਵੇਂ ਪਰਮੇਸ਼ੁਰ ਦੇ ਜਨ ਨੇ ਰਾਜਾ ਨੂੰ ਆਖਿਆ ਸੀ ਕਿ ਇਸ ਸਮੇਂ ਸਾਮਰਿਯਾ ਦੇ ਫਾਟਕ ਤੇ ਜੌਂ ਇੱਕ ਰੁਪਏ ਦੇ ਵੀਹ ਸੇਰ ਅਤੇ ਮੈਦਾ ਇੱਕ ਰੁਪਏ ਦਾ ਦਸ ਸੇਰ ਹੋਵੇਗਾ ਤਿਵੇਂ ਹੀ ਹੋਇਆ। \v 19 ਉਸ ਅਹੁਦੇਦਾਰ ਨੇ ਪਰਮੇਸ਼ੁਰ ਦੇ ਜਨ ਨੂੰ ਉੱਤਰ ਦਿੱਤਾ ਸੀ ਕਿ ਵੇਖ, ਜੇ ਯਹੋਵਾਹ ਅਕਾਸ਼ ਦੀਆਂ ਖਿੜਕੀਆਂ ਵੀ ਖੋਲ੍ਹ ਦੇਵੇ ਤਾਂ ਵੀ ਕੀ ਇਹ ਗੱਲ ਹੋ ਸਕਦੀ ਹੈ? ਅਤੇ ਉਹ ਨੇ ਆਖਿਆ ਸੀ, ਵੇਖ, ਤੂੰ ਇਸ ਨੂੰ ਆਪਣੀਆਂ ਅੱਖਾਂ ਨਾਲ ਵੇਖਣ ਹੀ ਵਾਲਾ ਹੈਂ, ਪਰ ਤੂੰ ਉਹ ਦੇ ਵਿੱਚੋਂ ਕੁਝ ਵੀ ਨਾ ਖਾਵੇਂਗਾ। \v 20 ਅਤੇ ਉਸ ਦੇ ਨਾਲ ਉਸੇ ਤਰ੍ਹਾਂ ਹੀ ਹੋਇਆ ਅਤੇ ਉਹ ਫਾਟਕ ਦੇ ਵਿਚਕਾਰ ਲੋਕਾਂ ਦੇ ਪੈਰਾਂ ਹੇਠਾਂ ਮਿੱਧਿਆ ਗਿਆ ਤੇ ਮਰ ਗਿਆ। \c 8 \s ਸ਼ੂਨੰਮੀ ਔਰਤ ਦੀ ਭੂਮੀ ਵਾਪਸ ਕੀਤਾ ਜਾਣਾ \p \v 1 ਅਲੀਸ਼ਾ ਨੇ ਉਸ ਔਰਤ ਨੂੰ ਜਿਸ ਦੇ ਪੁੱਤਰ ਨੂੰ ਉਸ ਨੇ ਜ਼ਿੰਦਾ ਕੀਤਾ ਸੀ ਆਖਿਆ ਕਿ ਉੱਠ ਅਤੇ ਆਪਣੇ ਪਰਿਵਾਰ ਸਮੇਤ ਜਾ ਅਤੇ ਜਿੱਥੇ ਕਿਤੇ ਤੂੰ ਵੱਸ ਸਕੇਂ ਉੱਥੇ ਵੱਸ ਜਾ ਕਿਉਂ ਜੋ ਯਹੋਵਾਹ ਨੇ ਕਾਲ ਦਾ ਹੁਕਮ ਲਾ ਦਿੱਤਾ ਹੈ ਅਤੇ ਉਹ ਇਸ ਦੇਸ਼ ਉੱਤੇ ਸੱਤ ਸਾਲ ਰਹੇਗਾ। \v 2 ਤਦ ਉਸ ਔਰਤ ਨੇ ਉੱਠ ਕੇ ਪਰਮੇਸ਼ੁਰ ਦੇ ਜਨ ਦੇ ਕਹਿਣ ਅਨੁਸਾਰ ਆਪਣੇ ਪਰਿਵਾਰ ਸਮੇਤ ਸਫ਼ਰ ਕੀਤਾ ਅਤੇ ਫ਼ਲਿਸਤੀਆਂ ਦੇ ਦੇਸ਼ ਵਿੱਚ ਜਾ ਕੇ ਸੱਤ ਸਾਲ ਉੱਥੇ ਵੱਸੀ। \v 3 ਸੱਤਾਂ ਸਾਲਾਂ ਦੇ ਅੰਤ ਵਿੱਚ ਅਜਿਹਾ ਹੋਇਆ ਕਿ ਉਹ ਔਰਤ ਫ਼ਲਿਸਤੀਆਂ ਦੇ ਦੇਸ਼ ਤੋਂ ਮੁੜ ਆਈ ਅਤੇ ਆਪਣੇ ਘਰ ਦੇ ਲਈ ਅਤੇ ਆਪਣੀ ਜ਼ਮੀਨ ਦੇ ਲਈ ਰਾਜਾ ਕੋਲ ਦੁਹਾਈ ਦੇਣ ਲਈ ਗਈ। \v 4 ਤਦ ਰਾਜਾ ਪਰਮੇਸ਼ੁਰ ਦੇ ਜਨ ਦੇ ਸੇਵਕ ਗੇਹਾਜੀ ਨਾਲ ਗੱਲਾਂ ਕਰਦਾ ਸੀ ਅਤੇ ਉਸ ਨੇ ਆਖਿਆ ਕਿ ਉਹ ਸਾਰੇ ਵੱਡੇ ਕੰਮ ਜਿਹੜੇ ਅਲੀਸ਼ਾ ਨੇ ਕੀਤੇ ਹਨ ਮੈਨੂੰ ਦੱਸ। \v 5 ਤਦ ਅਜਿਹਾ ਹੋਇਆ ਕਿ ਜਦ ਉਹ ਰਾਜਾ ਨੂੰ ਦੱਸ ਹੀ ਰਿਹਾ ਸੀ ਕਿ ਕਿਵੇਂ ਉਸ ਨੇ ਇੱਕ ਮੁਰਦੇ ਨੂੰ ਜੁਆਲਿਆ, ਤਦ ਵੇਖੋ, ਉਹ ਔਰਤ ਜਿਸ ਦੇ ਪੁੱਤਰ ਨੂੰ ਉਹ ਨੇ ਜ਼ਿੰਦਾ ਕੀਤਾ ਸੀ ਉਹ ਰਾਜਾ ਦੇ ਕੋਲ ਆਪਣੇ ਘਰ ਤੇ ਆਪਣੀ ਜ਼ਮੀਨ ਦੇ ਲਈ ਦੁਹਾਈ ਦੇਣ ਲੱਗੀ। ਤਦ ਗੇਹਾਜੀ ਨੇ ਆਖਿਆ, ਹੇ ਮੇਰੇ ਸੁਆਮੀ! ਹੇ ਰਾਜਾ! ਇਹ ਓਹੀ ਔਰਤ ਅਤੇ ਇਸ ਦਾ ਪੁੱਤਰ ਇਹ ਹੀ ਹੈ, ਜਿਹ ਨੂੰ ਅਲੀਸ਼ਾ ਨੇ ਜ਼ਿੰਦਾ ਕੀਤਾ। \v 6 ਜਦ ਰਾਜਾ ਨੇ ਉਸ ਔਰਤ ਨੂੰ ਉਸ ਦੇ ਪੁੱਤਰ ਬਾਰੇ ਪੁੱਛਿਆ, ਤਦ ਉਹ ਨੇ ਉਸ ਨੂੰ ਦੱਸਿਆ। ਇਸ ਲਈ ਰਾਜਾ ਨੇ ਉਸ ਦੇ ਲਈ ਇੱਕ ਹਾਕਮ ਨੂੰ ਠਹਿਰਾ ਕੇ ਉਸ ਨੂੰ ਆਖਿਆ, “ਸਭ ਕੁਝ ਜੋ ਇਸ ਦਾ ਸੀ ਜਦ ਤੋਂ ਇਸ ਨੇ ਇਹ ਦੇਸ ਛੱਡਿਆ, ਉਸ ਸਮੇਂ ਤੋਂ ਲੈ ਕੇ ਹੁਣ ਤੱਕ ਦੀ ਖੇਤ ਦੀ ਸਾਰੀ ਪੈਦਾਵਾਰ ਉਸ ਨੂੰ ਮੋੜ ਦੇ।” \s ਅਲੀਸ਼ਾ ਅਤੇ ਅਰਾਮ ਦਾ ਰਾਜਾ \p \v 7 ਤਦ ਅਲੀਸ਼ਾ ਦੰਮਿਸ਼ਕ ਵਿੱਚ ਆਇਆ। ਉਸ ਸਮੇਂ ਅਰਾਮ ਦਾ ਰਾਜਾ ਬਨ-ਹਦਦ ਬਿਮਾਰ ਸੀ ਅਤੇ ਉਹ ਨੂੰ ਇਹ ਦੱਸਿਆ ਗਿਆ ਕਿ ਪਰਮੇਸ਼ੁਰ ਦਾ ਜਨ ਇੱਥੇ ਤੱਕ ਆਇਆ ਹੈ। \v 8 ਰਾਜਾ ਨੇ ਹਜ਼ਾਏਲ ਅਧਿਕਾਰੀ ਨੂੰ ਆਖਿਆ, ਆਪਣੇ ਹੱਥ ਵਿੱਚ ਭੇਟ ਲੈ ਕੇ ਪਰਮੇਸ਼ੁਰ ਦੇ ਜਨ ਨੂੰ ਮਿਲਣ ਲਈ ਜਾ ਅਤੇ ਉਸ ਦੇ ਰਾਹੀਂ ਯਹੋਵਾਹ ਕੋਲੋਂ ਪੁੱਛ, “ਕੀ ਮੈਂ ਇਸ ਰੋਗ ਤੋਂ ਚੰਗਾ ਹੋ ਜਾਂਵਾਂਗਾ?” \v 9 ਤਦ ਹਜ਼ਾਏਲ ਉਹ ਨੂੰ ਮਿਲਣ ਲਈ ਗਿਆ ਅਤੇ ਦੰਮਿਸ਼ਕ ਦੀ ਹਰ ਉੱਤਮ ਵਸਤੂ ਦਾ ਚੜ੍ਹਾਵਾ ਚਾਲੀਆਂ ਊਠਾਂ ਉੱਤੇ ਲੱਦ ਕੇ ਆਪਣੇ ਨਾਲ ਲੈ ਆਇਆ ਅਤੇ ਉਹ ਦੇ ਸਾਹਮਣੇ ਆਖਿਆ, ਤੇਰੇ ਪੁੱਤਰ ਅਰਾਮ ਦੇ ਰਾਜੇ ਬਨ-ਹਦਦ ਨੇ ਇਹ ਆਖ ਕੇ ਮੈਨੂੰ ਤੇਰੇ ਕੋਲ ਭੇਜਿਆ ਹੈ ਕਿ ਕੀ ਮੈਂ ਇਸ ਰੋਗ ਤੋਂ ਚੰਗਾ ਹੋ ਜਾਂਵਾਂਗਾ? \v 10 ਅਲੀਸ਼ਾ ਨੇ ਉਸ ਨੂੰ ਆਖਿਆ, ਜਾ ਕੇ ਉਸ ਨੂੰ ਆਖ, ਤੂੰ ਚੰਗਾ ਹੋ ਜਾਵੇਂਗਾ ਤਾਂ ਵੀ ਯਹੋਵਾਹ ਨੇ ਮੇਰੇ ਉੱਤੇ ਪਰਗਟ ਕੀਤਾ ਹੈ ਕਿ ਉਹ ਜ਼ਰੂਰ ਮਰ ਜਾਵੇਗਾ। \v 11 ਅਤੇ ਉਹ ਉਸ ਦੀ ਵੱਲ ਧਿਆਨ ਲਾ ਕੇ ਵੇਖਦਾ ਰਿਹਾ ਇੱਥੋਂ ਤੱਕ ਕਿ ਉਹ ਸ਼ਰਮਿੰਦਾ ਹੋ ਗਿਆ ਅਤੇ ਪਰਮੇਸ਼ੁਰ ਦਾ ਜਨ ਰੋ ਪਿਆ। \v 12 ਤਦ ਹਜ਼ਾਏਲ ਨੇ ਆਖਿਆ, ਮੇਰਾ ਸੁਆਮੀ ਕਿਉਂ ਰੋਂਦਾ ਹੈ? ਅੱਗੋਂ ਉਸ ਨੇ ਉੱਤਰ ਦਿੱਤਾ, ਕਿਉਂ ਜੋ ਮੈਂ ਉਸ ਬਦੀ ਨੂੰ ਜਾਣਦਾ ਹਾਂ ਜੋ ਤੂੰ ਇਸਰਾਏਲੀਆਂ ਨਾਲ ਕਰੇਂਗਾ। ਤੂੰ ਉਨ੍ਹਾਂ ਦੇ ਕਿਲ੍ਹਿਆਂ ਨੂੰ ਅੱਗ ਲਾਵੇਂਗਾ, ਉਨ੍ਹਾਂ ਦੇ ਚੰਗੇ ਗੱਭਰੂਆਂ ਨੂੰ ਤਲਵਾਰ ਨਾਲ ਮਾਰੇਗਾ, ਉਨ੍ਹਾਂ ਦੇ ਬੱਚਿਆਂ ਨੂੰ ਪਟਕਾ-ਪਟਕਾ ਕੇ ਟੋਟੇ-ਟੋਟੇ ਕਰੇਂਗਾ ਅਤੇ ਉਨ੍ਹਾਂ ਦੀਆਂ ਗਰਭਵਤੀ ਔਰਤਾਂ ਨੂੰ ਚੀਰ ਸੁੱਟੇਂਗਾ। \v 13 ਹਜ਼ਾਏਲ ਨੇ ਆਖਿਆ, ਪਰ ਤੇਰਾ ਦਾਸ ਕੁੱਤੇ ਸਮਾਨ ਹੈ। ਉਹ ਹੈ ਹੀ ਕੀ ਕਿ ਉਹ ਇੰਨ੍ਹਾਂ ਵੱਡਾ ਕੰਮ ਕਰੇ? ਪਰ ਅਲੀਸ਼ਾ ਨੇ ਆਖਿਆ, ਯਹੋਵਾਹ ਨੇ ਮੈਨੂੰ ਵਿਖਾਇਆ ਹੈ ਕਿ ਤੂੰ ਅਰਾਮ ਦੇ ਉੱਤੇ ਰਾਜਾ ਹੋਵੇਂਗਾ। \v 14 ਫੇਰ ਉਹ ਅਲੀਸ਼ਾ ਕੋਲੋਂ ਤੁਰ ਪਿਆ ਅਤੇ ਆਪਣੇ ਸੁਆਮੀ ਕੋਲ ਆ ਕੇ ਉਸ ਨੇ ਉਸ ਨੂੰ ਪੁੱਛਿਆ, “ਅਲੀਸ਼ਾ ਨੇ ਤੈਨੂੰ ਕੀ ਆਖਿਆ ਹੈ?” ਤਦ ਉਹ ਬੋਲਿਆ, ਉਸ ਨੇ ਮੈਨੂੰ ਦੱਸਿਆ ਕਿ ਤੂੰ ਚੰਗਾ ਹੋ ਜਾਵੇਂਗਾ। \v 15 ਅਗਲੇ ਦਿਨ ਅਜਿਹਾ ਹੋਇਆ ਕਿ ਉਹ ਨੇ ਇੱਕ ਚਾਦਰ ਲਈ ਤੇ ਉਹ ਨੂੰ ਪਾਣੀ ਨਾਲ ਭਿਉਂ ਕੇ ਉਸ ਦੇ ਮੂੰਹ ਉੱਤੇ ਪਾ ਦਿੱਤੀ ਤੇ ਉਹ ਮਰ ਗਿਆ ਅਤੇ ਹਜ਼ਾਏਲ ਉਸ ਦੇ ਥਾਂ ਰਾਜ ਕਰਨ ਲੱਗਾ। \s ਯਹੂਦਾਹ ਦਾ ਰਾਜਾ ਯੋਰਾਮ \r 2 ਇਤ 21:1-20 \p \v 16 ਇਸਰਾਏਲ ਦੇ ਰਾਜਾ ਅਹਾਬ ਦੇ ਪੁੱਤਰ ਯਹੋਰਾਮ ਦੇ ਰਾਜ ਦੇ ਪੰਜਵੇਂ ਸਾਲ ਜਦ ਯਹੋਸ਼ਾਫ਼ਾਤ ਯਹੂਦਾਹ ਦਾ ਰਾਜਾ ਸੀ, ਤਾਂ ਯਹੂਦਾਹ ਦੇ ਰਾਜਾ ਯਹੋਸ਼ਾਫ਼ਾਤ ਦਾ ਪੁੱਤਰ ਯੋਰਾਮ ਯਹੂਦਾਹ ਤੇ ਰਾਜ ਕਰਨ ਲੱਗਾ। \v 17 ਜਦ ਉਹ ਰਾਜ ਕਰਨ ਲੱਗਾ ਤਦ ਉਹ ਬੱਤੀ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਅੱਠ ਸਾਲ ਰਾਜ ਕੀਤਾ। \v 18 ਅਤੇ ਉਹ ਅਹਾਬ ਦੇ ਘਰਾਣੇ ਵਾਂਗੂੰ ਇਸਰਾਏਲ ਦੇ ਰਾਜਿਆਂ ਦੇ ਰਾਹ ਉੱਤੇ ਤੁਰਿਆ ਕਿਉਂ ਜੋ ਅਹਾਬ ਦੀ ਧੀ ਉਸ ਦੀ ਰਾਣੀ ਬਣ ਗਈ ਅਤੇ ਉਸ ਨੇ ਉਹ ਕੰਮ ਕੀਤਾ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ। \v 19 ਫੇਰ ਵੀ ਯਹੋਵਾਹ ਨੇ ਆਪਣੇ ਦਾਸ ਦਾਊਦ ਦੇ ਕਾਰਨ ਯਹੂਦਾਹ ਨੂੰ ਨਾਸ ਕਰਨਾ ਨਾ ਚਾਹਿਆ ਜਿਵੇਂ ਉਸ ਨੇ ਉਹ ਦੇ ਨਾਲ ਵਾਅਦਾ ਕੀਤਾ ਸੀ ਕਿ ਮੈਂ ਤੇਰੇ ਵੰਸ਼ ਨੂੰ ਸਦਾ ਲਈ ਇੱਕ ਵਾਰਿਸ ਦਿਆਂਗਾ। \v 20 ਉਸ ਦੇ ਦਿਨਾਂ ਵਿੱਚ ਅਦੋਮੀ ਯਹੂਦਾਹ ਦੀ ਅਧੀਨਤਾਈ ਤੋਂ ਬਾਗੀ ਹੋ ਗਏ ਅਤੇ ਉਨ੍ਹਾਂ ਨੇ ਆਪਣੇ ਲਈ ਇੱਕ ਰਾਜਾ ਬਣਾ ਲਿਆ। \v 21 ਤਦ ਯੋਰਾਮ ਸੇਈਰ ਨੂੰ ਚਲਾ ਗਿਆ ਅਤੇ ਸਾਰੇ ਰੱਥ ਉਸ ਦੇ ਨਾਲ ਸਨ, ਅਜਿਹਾ ਹੋਇਆ ਕਿ ਉਸ ਨੇ ਰਾਤ ਨੂੰ ਉੱਠ ਕੇ ਅਦੋਮੀਆਂ ਨੂੰ ਜਿਨ੍ਹਾਂ ਨੇ ਉਹ ਨੂੰ ਘੇਰਿਆ ਹੋਇਆ ਸੀ, ਰੱਥਾਂ ਦੇ ਸਰਦਾਰਾਂ ਨੂੰ ਮਾਰਿਆ ਅਤੇ ਲੋਕ ਤੰਬੂਆਂ ਨੂੰ ਭੱਜ ਗਏ। \v 22 ਇਸ ਕਰਕੇ ਅਦੋਮ ਅੱਜ ਤੱਕ ਯਹੂਦਾਹ ਦੀ ਅਧੀਨਤਾਈ ਤੋਂ ਬਾਗੀ ਹੈ ਅਤੇ ਉਸੇ ਵੇਲੇ ਲਿਬਨਾਹ ਸ਼ਹਿਰ ਦੇ ਵਾਸੀ ਵੀ ਬਾਗੀ ਹੋ ਗਿਆ। \v 23 ਯੋਰਾਮ ਦੀ ਬਾਕੀ ਘਟਨਾ ਅਤੇ ਉਹ ਸਭ ਕੁਝ ਜੋ ਉਹ ਨੇ ਕੀਤਾ, ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ? \v 24 ਯੋਰਾਮ ਮਰ ਕੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਆਪਣੇ ਪੁਰਖਿਆਂ ਦੇ ਨਾਲ ਦੱਬਿਆ ਗਿਆ। ਉਹ ਦਾ ਪੁੱਤਰ ਅਹਜ਼ਯਾਹ ਉਹ ਦੇ ਥਾਂ ਰਾਜ ਕਰਨ ਲੱਗਾ। \s ਯਹੂਦਾਹ ਦਾ ਰਾਜਾ ਅਹਜ਼ਯਾਹ \r 2 ਇਤ 22:1-6 \p \v 25 ਇਸਰਾਏਲ ਦੇ ਰਾਜਾ ਅਹਾਬ ਦੇ ਪੁੱਤਰ ਯੋਰਾਮ ਦੇ ਰਾਜ ਦੇ ਬਾਰ੍ਹਵੇਂ ਸਾਲ ਤੋਂ ਯਹੂਦਾਹ ਦੇ ਰਾਜਾ ਯਹੋਰਾਮ ਦਾ ਪੁੱਤਰ ਅਹਜ਼ਯਾਹ ਰਾਜ ਕਰਨ ਲੱਗਾ। \v 26 ਅਹਜ਼ਯਾਹ ਬਾਈ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਇੱਕ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਅਥਲਯਾਹ ਸੀ ਜੋ ਇਸਰਾਏਲ ਦੇ ਰਾਜੇ ਆਮਰੀ ਦੀ ਧੀ ਸੀ। \v 27 ਉਹ ਵੀ ਅਹਾਬ ਦੇ ਘਰਾਣੇ ਦੇ ਰਾਹਾਂ ਉੱਤੇ ਤੁਰਿਆ, ਉਹ ਨੇ ਅਹਾਬ ਦੇ ਘਰਾਣੇ ਵਾਂਗੂੰ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਕਿਉਂ ਜੋ ਉਹ ਅਹਾਬ ਦੇ ਘਰਾਣੇ ਦਾ ਜਵਾਈ ਸੀ। \v 28 ਉਹ ਅਹਾਬ ਦੇ ਪੁੱਤਰ ਯੋਰਾਮ ਦੇ ਨਾਲ ਰਾਮੋਥ ਗਿਲਆਦ ਵਿੱਚ ਅਰਾਮ ਦੇ ਰਾਜਾ ਹਜ਼ਾਏਲ ਨਾਲ ਲੜਨ ਲਈ ਗਿਆ ਅਤੇ ਅਰਾਮੀਆਂ ਨੇ ਯੋਰਾਮ ਨੂੰ ਫੱਟੜ ਕੀਤਾ। \v 29 ਅਤੇ ਰਾਜਾ ਯੋਰਾਮ ਮੁੜ ਗਿਆ ਕਿ ਯਿਜ਼ਰਏਲ ਵਿੱਚ ਉਨ੍ਹਾਂ ਜ਼ਖਮਾਂ ਦਾ ਇਲਾਜ ਕਰਾਵੇ, ਜਿਹੜੇ ਅਰਾਮ ਦੇ ਰਾਜਾ ਹਜ਼ਾਏਲ ਨਾਲ ਲੜਨ ਦੇ ਸਮੇਂ ਰਾਮਾਹ ਵਿੱਚ ਅਰਾਮੀਆਂ ਦੇ ਹੱਥੋਂ ਲੱਗੇ ਸਨ। ਅਤੇ ਯਹੂਦਾਹ ਦੇ ਰਾਜਾ ਯਹੋਰਾਮ ਦਾ ਪੁੱਤਰ ਅਹਜ਼ਯਾਹ ਅਹਾਬ ਦੇ ਪੁੱਤਰ ਯੋਰਾਮ ਨੂੰ ਵੇਖਣ ਲਈ ਯਿਜ਼ਰਏਲ ਵਿੱਚ ਆਇਆ ਕਿਉਂ ਜੋ ਉਹ ਬਿਮਾਰ ਸੀ। \c 9 \s ਇਸਰਾਏਲ ਦੇ ਰਾਜਾ ਦੇ ਰੂਪ ਵਿੱਚ ਯੇਹੂ ਦਾ ਅਭਿਸ਼ੇਕ ਕੀਤਾ ਜਾਣਾ \p \v 1 ਅਲੀਸ਼ਾ ਨਬੀ ਨੇ ਨਬੀਆਂ ਦੇ ਦਲ ਵਿੱਚੋਂ ਇੱਕ ਨੂੰ ਸੱਦ ਕੇ ਉਹ ਨੂੰ ਆਖਿਆ, ਆਪਣਾ ਲੱਕ ਬੰਨ੍ਹ, ਤੇਲ ਦੀ ਇੱਕ ਕੁੱਪੀ ਆਪਣੇ ਹੱਥ ਵਿੱਚ ਲੈ ਅਤੇ ਰਾਮੋਥ ਗਿਲਆਦ ਨੂੰ ਜਾ। \v 2 ਜਦ ਤੂੰ ਉੱਥੇ ਪਹੁੰਚੇ ਤਦ ਨਿਮਸ਼ੀ ਦੇ ਪੋਤਰੇ ਯਹੋਸ਼ਾਫ਼ਾਤ ਦੇ ਪੁੱਤਰ ਯੇਹੂ ਨੂੰ ਲੱਭ ਲਈਂ ਅਤੇ ਤੂੰ ਅੰਦਰ ਜਾ ਕੇ ਉਹ ਨੂੰ ਉਹ ਦੇ ਭਰਾਵਾਂ ਵਿੱਚੋਂ ਉਠਾ ਕੇ ਅੰਦਰਲੀ ਕੋਠੜੀ ਵਿੱਚ ਲੈ ਜਾਈਂ। \v 3 ਫੇਰ ਤੇਲ ਦੀ ਕੁੱਪੀ ਲੈ ਕੇ ਉਹ ਦੇ ਸਿਰ ਉੱਤੇ ਡੋਲ੍ਹ ਦੇਈਂ ਅਤੇ ਆਖੀਂ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਤੈਨੂੰ ਇਸਰਾਏਲ ਦਾ ਰਾਜਾ ਹੋਣ ਲਈ ਮਸਹ ਕੀਤਾ ਹੈ। ਤਦ ਤੂੰ ਬੂਹਾ ਖੋਲ੍ਹ ਕੇ ਭੱਜ ਜਾਈਂ ਅਤੇ ਨਾ ਠਹਿਰੀਂ। \v 4 ਇਸ ਲਈ ਉਹ ਜੁਆਨ ਅਰਥਾਤ ਉਹ ਜੁਆਨ ਨਬੀ ਰਾਮੋਥ ਗਿਲਆਦ ਨੂੰ ਗਿਆ। \v 5 ਜਦ ਉਹ ਪਹੁੰਚਿਆ ਤਾਂ ਵੇਖੋ, ਫੌਜ ਦੇ ਸਰਦਾਰ ਬੈਠੇ ਹੋਏ ਸਨ। ਉਸ ਨੇ ਆਖਿਆ, ਹੇ ਸਰਦਾਰ, ਮੇਰੇ ਕੋਲ ਤੇਰੇ ਲਈ ਇੱਕ ਸੁਨੇਹਾ ਹੈ ਅਤੇ ਯੇਹੂ ਨੇ ਪੁੱਛਿਆ, ਸਾਡੇ ਸਾਰਿਆਂ ਵਿੱਚੋਂ ਕਿਸ ਦੇ ਲਈ? ਉਸ ਨੇ ਆਖਿਆ, ਹੇ ਸਰਦਾਰ ਤੇਰੇ ਲਈ। \v 6 ਤਦ ਉਹ ਉੱਠ ਕੇ ਘਰ ਵਿੱਚ ਗਿਆ ਅਤੇ ਉਸ ਨੇ ਉਹ ਦੇ ਸਿਰ ਉੱਤੇ ਤੇਲ ਡੋਲ੍ਹ ਦਿੱਤਾ ਅਤੇ ਉਸ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੈਂ ਤੈਨੂੰ ਯਹੋਵਾਹ ਦੀ ਪਰਜਾ ਇਸਰਾਏਲ ਦਾ ਰਾਜਾ ਹੋਣ ਲਈ ਮਸਹ ਕੀਤਾ ਹੈ। \v 7 ਤੂੰ ਆਪਣੇ ਸੁਆਮੀ ਅਹਾਬ ਦੇ ਘਰਾਣੇ ਨੂੰ ਮਾਰ ਸੁੱਟੀਂ ਤਾਂ ਕਿ ਮੈਂ ਆਪਣੇ ਦਾਸ ਨਬੀਆਂ ਦੇ ਲਹੂ ਦਾ ਅਤੇ ਯਹੋਵਾਹ ਦੇ ਸਭ ਦਾਸਾਂ ਦੇ ਲਹੂ ਦਾ ਬਦਲਾ ਈਜ਼ਬਲ ਦੇ ਹੱਥੋਂ ਲਵਾਂ। \v 8 ਅਹਾਬ ਦੇ ਸਾਰੇ ਘਰਾਣੇ ਦਾ ਨਾਸ ਹੋਵੇਗਾ ਅਤੇ ਮੈਂ ਅਹਾਬ ਤੋਂ ਹਰੇਕ ਲੜਕੇ ਨੂੰ, ਇਸਰਾਏਲ ਵਿੱਚ ਹਰ ਗੁਲਾਮ ਨੂੰ ਅਤੇ ਹਰ ਅਜ਼ਾਦ ਨੂੰ ਕੱਟ ਦਿਆਂਗਾ। \v 9 ਮੈਂ ਅਹਾਬ ਦੇ ਘਰਾਣੇ ਨੂੰ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਘਰ ਅਤੇ ਅਹੀਯਾਹ ਦੇ ਪੁੱਤਰ ਬਆਸ਼ਾ ਦੇ ਘਰ ਵਾਂਗੂੰ ਕਰ ਛੱਡਾਂਗਾ। \v 10 ਈਜ਼ਬਲ ਨੂੰ ਯਿਜ਼ਰਏਲ ਦੀ ਭੂਮੀ ਵਿੱਚ ਕੁੱਤੇ ਖਾਣਗੇ ਅਤੇ ਉਹ ਨੂੰ ਦੱਬਣ ਵਾਲਾ ਉੱਥੇ ਕੋਈ ਨਾ ਹੋਵੇਗਾ। ਫੇਰ ਉਹ ਬੂਹਾ ਖੋਲ੍ਹ ਕੇ ਭੱਜ ਗਿਆ। \v 11 ਤਦ ਯੇਹੂ ਆਪਣੇ ਸੁਆਮੀ ਦੇ ਨੌਕਰਾਂ ਕੋਲ ਬਾਹਰ ਆਇਆ ਅਤੇ ਇੱਕ ਨੇ ਉਸ ਨੂੰ ਆਖਿਆ, ਸੁੱਖ ਤਾਂ ਹੈ? ਇਹ ਬਾਵਰਾ ਤੇਰੇ ਕੋਲ ਕਿਉਂ ਆਇਆ ਸੀ? ਉਹ ਨੇ ਉਹਨਾਂ ਨੂੰ ਆਖਿਆ, ਤੁਸੀਂ ਉਸ ਆਦਮੀ ਤੇ ਉਸ ਦੇ ਸੁਨੇਹੇ ਨੂੰ ਜਾਣਦੇ ਹੋ। \v 12 ਅਤੇ ਉਹ ਬੋਲੇ, ਇਹ ਝੂਠਾ ਹੈ। ਕਿਰਪਾ ਕਰਕੇ ਸਾਨੂੰ ਦੱਸ ਤਾਂ ਸਹੀ, ਤਦ ਉਸ ਨੇ ਉੱਤਰ ਦਿੱਤਾ, ਉਸ ਨੇ ਮੇਰੇ ਨਾਲ ਇਸ ਤਰ੍ਹਾਂ ਗੱਲ ਕੀਤੀ ਕਿ ਯਹੋਵਾਹ ਅਜਿਹਾ ਆਖਦਾ ਹੈ ਕਿ ਮੈਂ ਤੈਨੂੰ ਇਸਰਾਏਲ ਦਾ ਰਾਜਾ ਹੋਣ ਲਈ ਮਸਹ ਕੀਤਾ। \v 13 ਤਦ ਉਹਨਾਂ ਨੇ ਛੇਤੀ ਕੀਤੀ ਅਤੇ ਹਰੇਕ ਆਦਮੀ ਨੇ ਆਪਣੇ ਕੱਪੜੇ ਲੈ ਕੇ ਉਹ ਦੇ ਹੇਠਾਂ ਉਨ੍ਹਾਂ ਹੀ ਪੌੜੀਆਂ ਉੱਤੇ ਵਿਛਾਏ ਅਤੇ ਤੁਰ੍ਹੀ ਵਜਾ ਕੇ ਆਖਿਆ ਕਿ ਯੇਹੂ ਰਾਜਾ ਹੈ। \s ਇਸਰਾਏਲ ਦੇ ਰਾਜਾ ਯੋਰਾਮ ਦਾ ਕਤਲ \p \v 14 ਇਸ ਤਰ੍ਹਾਂ ਨਿਮਸ਼ੀ ਦੇ ਪੋਤਰੇ ਯਹੋਸ਼ਾਫ਼ਾਤ ਦੇ ਪੁੱਤਰ ਯੇਹੂ ਨੇ ਯੋਰਾਮ ਦੇ ਵਿਰੁੱਧ ਰਾਜਦ੍ਰੋਹ ਕੀਤਾ ਅਤੇ ਅਰਾਮ ਦੇ ਰਾਜਾ ਹਜ਼ਾਏਲ ਦੇ ਕਾਰਨ ਯੋਰਾਮ ਸਾਰੇ ਇਸਰਾਏਲ ਦੇ ਨਾਲ ਰਾਮੋਥ ਗਿਲਆਦ ਦੀ ਦੇਖਭਾਲ ਕਰਦਾ ਸੀ। \v 15 ਪਰ ਯੋਰਾਮ ਰਾਜਾ ਮੁੜ ਗਿਆ ਸੀ ਕਿ ਯਿਜ਼ਰਏਲ ਵਿੱਚ ਉਨ੍ਹਾਂ ਜ਼ਖਮਾਂ ਦਾ ਇਲਾਜ ਕਰਾਵੇ, ਜਿਹੜੇ ਅਰਾਮ ਦੇ ਰਾਜਾ ਹਜ਼ਾਏਲ ਨਾਲ ਲੜਦਿਆਂ ਅਰਾਮੀਆਂ ਦੇ ਹੱਥੋਂ ਲੱਗੇ ਸਨ। ਤਦ ਯੇਹੂ ਨੇ ਆਖਿਆ, ਜੇ ਤੁਹਾਡਾ ਵਿਚਾਰ ਅਜਿਹਾ ਹੈ ਤਾਂ ਕੋਈ ਭੱਜਣ ਵਾਲਾ ਇਸ ਸ਼ਹਿਰ ਵਿੱਚੋਂ ਨਿੱਕਲ ਕੇ ਯਿਜ਼ਰਏਲ ਨੂੰ ਖ਼ਬਰ ਨਾ ਲਿਜਾਵੇ। \v 16 ਅਤੇ ਯੇਹੂ ਰੱਥ ਉੱਤੇ ਚੜ੍ਹ ਕੇ ਯਿਜ਼ਰਏਲ ਨੂੰ ਗਿਆ ਕਿਉਂ ਜੋ ਯੋਰਾਮ ਉੱਥੇ ਪਿਆ ਹੋਇਆ ਸੀ ਅਤੇ ਯਹੂਦਾਹ ਦਾ ਰਾਜਾ ਅਹਜ਼ਯਾਹ ਯੋਰਾਮ ਨੂੰ ਮਿਲਣ ਲਈ ਆਇਆ ਹੋਇਆ ਸੀ। \v 17 ਯਿਜ਼ਰਏਲ ਵਿੱਚ ਪਹਿਰੇ ਵਾਲਾ ਬੁਰਜ ਉੱਤੇ ਖੜ੍ਹਾ ਸੀ ਅਤੇ ਜਦ ਉਸ ਨੇ ਯੇਹੂ ਦੇ ਵੱਡੇ ਜੱਥੇ ਨੂੰ ਆਉਂਦਿਆ ਵੇਖਿਆ ਤਾਂ ਆਖਿਆ, ਮੈਨੂੰ ਇੱਕ ਵੱਡਾ ਜੱਥਾ ਦਿਸਦਾ ਹੈ। ਯੋਰਾਮ ਨੇ ਕਿਹਾ, ਇੱਕ ਸਵਾਰ ਨੂੰ ਲੈ ਕੇ ਉਨ੍ਹਾਂ ਨੂੰ ਮਿਲਣ ਲਈ ਘੱਲ ਕਿ ਉਹ ਉਸ ਨੂੰ ਪੁੱਛੇ, “ਕੀ ਸ਼ਾਂਤੀ ਵੀ ਹੈ?” \v 18 ਫਿਰ ਇੱਕ ਸਵਾਰ ਉਹ ਨੂੰ ਮਿਲਣ ਲਈ ਗਿਆ ਅਤੇ ਬੋਲਿਆ, ਰਾਜਾ ਪੁੱਛਦਾ ਹੈ, “ਸ਼ਾਂਤੀ ਵੀ ਹੈ?” ਅਤੇ ਯੇਹੂ ਬੋਲਿਆ, “ਤੈਨੂੰ ਸ਼ਾਂਤੀ ਨਾਲ ਕੀ? ਤੂੰ ਮੇਰੇ ਪਿੱਛੇ ਚੱਲ।” ਪਹਿਰੇ ਵਾਲੇ ਨੇ ਆਖਿਆ, ਸੰਦੇਸ਼ਵਾਹਕ ਉਨ੍ਹਾਂ ਕੋਲ ਪਹੁੰਚ ਤਾਂ ਗਿਆ ਪਰ ਪਿੱਛੇ ਨਾ ਮੁੜਿਆ। \v 19 ਤਦ ਉਹ ਨੇ ਦੂਜੇ ਸਵਾਰ ਨੂੰ ਭੇਜਿਆ ਅਤੇ ਉਸ ਨੇ ਉਨ੍ਹਾਂ ਕੋਲ ਜਾ ਕੇ ਆਖਿਆ, ਰਾਜਾ ਪੁੱਛਦਾ ਹੈ, “ਸ਼ਾਂਤੀ ਵੀ ਹੈ?” ਯੇਹੂ ਨੇ ਉਸ ਨੂੰ ਕਿਹਾ, “ਤੈਨੂੰ ਸ਼ਾਂਤੀ ਨਾਲ ਕੀ? ਮੇਰੇ ਪਿੱਛੇ ਚੱਲ।” \v 20 ਤਦ ਪਹਿਰੇ ਵਾਲੇ ਨੇ ਦੱਸਿਆ, ਉਹ ਉਨ੍ਹਾਂ ਕੋਲ ਪਹੁੰਚ ਤਾਂ ਗਿਆ ਪਰ ਪਿੱਛੇ ਨਾ ਮੁੜਿਆ ਅਤੇ ਹੱਕਣਾ ਨਿਮਸ਼ੀ ਦੇ ਪੁੱਤਰ ਯੇਹੂ ਦੇ ਹੱਕਣ ਵਰਗਾ ਹੈ ਕਿਉਂ ਜੋ ਉਹ ਬਹੁਤ ਤੇਜ਼ੀ ਨਾਲ ਹੱਕਦਾ ਹੁੰਦਾ ਹੈ। \v 21 ਤਦ ਯੋਰਾਮ ਨੇ ਆਖਿਆ, ਜੋੜ ਦੇ। ਉਨ੍ਹਾਂ ਨੇ ਉਹ ਦਾ ਰੱਥ ਜੋੜ ਦਿੱਤਾ। ਤਦ ਇਸਰਾਏਲ ਦਾ ਰਾਜਾ ਯੋਰਾਮ ਅਤੇ ਯਹੂਦਾਹ ਦਾ ਰਾਜਾ ਅਹਜ਼ਯਾਹ ਆਪਣੇ-ਆਪਣੇ ਰੱਥ ਉੱਤੇ ਨਿੱਕਲ ਕੇ ਯੇਹੂ ਨੂੰ ਮਿਲਣ ਲਈ ਗਏ ਅਤੇ ਯਿਜ਼ਰਏਲੀ ਨਾਬੋਥ ਦੀ ਭੂਮੀ ਵਿੱਚ ਉਹ ਨੂੰ ਜਾ ਮਿਲੇ। \v 22 ਤਦ ਅਜਿਹਾ ਹੋਇਆ ਜਦ ਯੋਰਾਮ ਨੇ ਯੇਹੂ ਨੂੰ ਦੇਖਿਆ ਤਾਂ ਬੋਲਿਆ, “ਯੇਹੂ ਸ਼ਾਂਤੀ ਵੀ ਹੈ?” ਉਸ ਨੇ ਆਖਿਆ, ਜਦ ਤੱਕ ਤੇਰੀ ਮਾਂ ਈਜ਼ਬਲ ਦੀਆਂ ਵਿਭਚਾਰੀਆਂ ਤੇ ਉਸ ਦੀਆਂ ਜਾਦੂਗਰੀਆਂ ਐਨੀਆਂ ਵਧੀਆਂ ਹੋਈਆਂ ਹੋਣ ਤਦ ਤੱਕ ਕਿਸ ਤਰ੍ਹਾਂ ਦੀ ਸ਼ਾਂਤੀ? \v 23 ਤਦ ਯੋਰਾਮ ਨੇ ਵਾਗਾਂ ਮੋੜੀਆਂ ਅਤੇ ਭੱਜ ਤੁਰਿਆ ਅਤੇ ਅਹਜ਼ਯਾਹ ਨੂੰ ਆਖਿਆ, ਹੇ ਅਹਜ਼ਯਾਹ ਧੋਖਾ ਹੈ! ਭੱਜ। \v 24 ਤਦ ਯੇਹੂ ਨੇ ਆਪਣਾ ਧਣੁੱਖ ਜ਼ੋਰ ਨਾਲ ਖਿੱਚਿਆ ਅਤੇ ਯੋਰਾਮ ਦੇ ਮੋਢਿਆਂ ਦੇ ਵਿਚਕਾਰ ਮਾਰਿਆ, ਤੀਰ ਉਹ ਦੇ ਦਿਲ ਵਿੱਚੋਂ ਹੋ ਕੇ ਨਿੱਕਲਿਆ ਅਤੇ ਉਹ ਆਪਣੇ ਰੱਥ ਵਿੱਚ ਹੀ ਡਿੱਗ ਪਿਆ। \v 25 ਤਦ ਉਸ ਨੇ ਆਪਣੇ ਇੱਕ ਅਹੁਦੇਦਾਰ ਬਿਦਕਰ ਨੂੰ ਆਖਿਆ, ਉਹ ਨੂੰ ਚੁੱਕ ਕੇ ਯਿਜ਼ਰਏਲੀ ਨਾਬੋਥ ਦੇ ਖੇਤ ਦੇ ਹਿੱਸੇ ਵਿੱਚ ਸੁੱਟ ਦੇ ਕਿਉਂ ਜੋ ਚੇਤੇ ਕਰ ਕਿ ਜਦ ਮੈਂ ਤੇ ਤੂੰ ਦੋਵੇਂ ਰਲ ਕੇ ਉਸ ਦੇ ਪਿਤਾ ਅਹਾਬ ਦੇ ਪਿੱਛੇ ਸਵਾਰ ਹੋਏ ਜਾਂਦੇ ਸੀ ਤਦ ਯਹੋਵਾਹ ਨੇ ਉਹ ਦੇ ਉੱਤੇ ਇਹੋ ਹੁਕਮ ਲਾਇਆ ਸੀ। \v 26 ਸੱਚ-ਮੁੱਚ ਮੈਂ ਅੱਜ-ਕੱਲ ਹੀ ਨਾਬੋਥ ਦਾ ਲਹੂ ਅਤੇ ਉਹ ਦੇ ਪੁੱਤਰਾਂ ਦਾ ਲਹੂ ਵੇਖਿਆ ਹੈ, ਯਹੋਵਾਹ ਦਾ ਵਾਕ ਹੈ। ਮੈਂ ਇਸ ਖੇਤ ਵਿੱਚ ਤੈਨੂੰ ਬਦਲਾ ਦਿਆਂਗਾ, ਯਹੋਵਾਹ ਦਾ ਵਾਕ ਹੈ। ਇਸ ਲਈ ਹੁਣ ਯਹੋਵਾਹ ਦੇ ਵਾਕ ਅਨੁਸਾਰ ਉਹ ਨੂੰ ਚੁੱਕ ਕੇ ਉਸੇ ਥਾਂ ਸੁੱਟ ਦੇ। \s ਯਹੂਦਾਹ ਦੇ ਰਾਜਾ ਅਹਜ਼ਯਾਹ ਦਾ ਕਤਲ \p \v 27 ਜਦ ਯਹੂਦਾਹ ਦੇ ਰਾਜਾ ਅਹਜ਼ਯਾਹ ਨੇ ਇਹ ਵੇਖਿਆ ਤਾਂ ਬਾਗ਼ ਦੇ ਰਾਹ ਤੋਂ ਭੱਜਿਆ, ਪਰ ਯੇਹੂ ਨੇ ਉਹ ਦਾ ਪਿੱਛਾ ਕਰਕੇ ਕਿਹਾ, ਉਸ ਨੂੰ ਵੀ ਰੱਥ ਵਿੱਚ ਹੀ ਮਾਰ ਸੁੱਟੋ। ਤਦ ਉਹ ਵੀ ਯਿਬਲਾਮ ਦੇ ਨਾਲ ਗੂਰ ਦੀ ਚੜ੍ਹਾਈ ਤੇ ਮਾਰਿਆ ਗਿਆ ਅਤੇ ਮਗਿੱਦੋ ਤੱਕ ਭੱਜ ਕੇ ਉੱਥੇ ਮਰ ਗਿਆ। \v 28 ਤਦ ਉਹ ਦੇ ਨੌਕਰ ਉਹ ਨੂੰ ਰੱਥ ਵਿੱਚ ਰੱਖ ਕੇ ਯਰੂਸ਼ਲਮ ਨੂੰ ਲਿਆਏ ਅਤੇ ਉਹ ਨੂੰ ਉਹ ਦੀ ਕਬਰ ਵਿੱਚ ਉਹ ਦੇ ਪੁਰਖਿਆਂ ਦੇ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬਿਆ। \v 29 ਅਹਾਬ ਦੇ ਪੁੱਤਰ ਯੋਰਾਮ ਦੇ ਰਾਜ ਦੇ ਗਿਆਰਵੇਂ ਸਾਲ ਅਹਜ਼ਯਾਹ ਯਹੂਦਾਹ ਉੱਤੇ ਰਾਜ ਕਰਨ ਲੱਗਾ। \s ਰਾਣੀ ਈਜ਼ਬਲ ਦਾ ਕਤਲ \p \v 30 ਜਦ ਯੇਹੂ ਯਿਜ਼ਰਏਲ ਵਿੱਚ ਵੜਿਆ ਅਤੇ ਈਜ਼ਬਲ ਨੇ ਇਹ ਸੁਣਿਆ ਤਾਂ ਉਸ ਨੇ ਆਪਣੀਆਂ ਅੱਖਾਂ ਵਿੱਚ ਸੁਰਮਾ ਪਾਇਆ ਅਤੇ ਆਪਣੇ ਸਿਰ ਨੂੰ ਸਿੰਗਾਰ ਕੇ ਖਿੜਕੀ ਵਿੱਚੋਂ ਦੀ ਦੇਖਣ ਲੱਗੀ। \v 31 ਜਦ ਯੇਹੂ ਫਾਟਕ ਵਿੱਚ ਪਹੁੰਚਿਆ, ਉਹ ਬੋਲੀ, ਹੇ ਜ਼ਿਮਰੀ ਆਪਣੇ ਸੁਆਮੀ ਦੇ ਮਾਰਨ ਵਾਲੇ ਸ਼ਾਂਤ ਤਾਂ ਹਨ? \v 32 ਉਸ ਨੇ ਖਿੜਕੀ ਵੱਲ ਮੂੰਹ ਚੁੱਕ ਕੇ ਆਖਿਆ, ਮੇਰੇ ਵੱਲ ਕੌਣ ਹੈ? ਕੌਣ? ਅਤੇ ਦੋ ਤਿੰਨ ਖੋਜ਼ਿਆਂ ਨੇ ਉਹ ਦੀ ਵੱਲ ਵੇਖਿਆ। \v 33 ਤਦ ਉਸ ਨੇ ਆਖਿਆ, ਉਹ ਨੂੰ ਹੇਠਾਂ ਡੇਗ ਦਿਓ। ਫਿਰ ਉਨ੍ਹਾਂ ਨੇ ਉਹ ਨੂੰ ਡੇਗ ਦਿੱਤਾ ਅਤੇ ਉਹ ਦੇ ਲਹੂ ਦੇ ਛਿੱਟੇ ਕੰਧ ਉੱਤੇ ਅਤੇ ਕੁਝ ਘੋੜਿਆਂ ਉੱਤੇ ਪਏ ਅਤੇ ਉਸ ਨੇ ਉਹ ਨੂੰ ਲਤਾੜ ਛੱਡਿਆ। \v 34 ਤਦ ਉਹ ਅੰਦਰ ਜਾ ਕੇ ਖਾਣ-ਪੀਣ ਲੱਗਾ ਅਤੇ ਉਸ ਨੇ ਆਖਿਆ, ਇਸ ਸਰਾਪੀ ਔਰਤ ਨੂੰ ਦੇਖੋ ਅਤੇ ਉਹ ਨੂੰ ਦੱਬ ਦਿਓ ਕਿਉਂ ਜੋ ਉਹ ਇੱਕ ਰਾਜਾ ਦੀ ਧੀ ਹੈ। \v 35 ਉਹ ਉਸ ਨੂੰ ਦੱਬਣ ਲਈ ਗਏ ਪਰ ਖੋਪੜੀ, ਪੈਰਾਂ ਅਤੇ ਉਹ ਦੇ ਹੱਥਾਂ ਦੀਆਂ ਹਥੇਲੀਆਂ ਤੋਂ ਬਿਨ੍ਹਾਂ ਉਸ ਦਾ ਹੋਰ ਕੁਝ ਵੀ ਨਾ ਮਿਲਿਆ। \v 36 ਤਦ ਉਹ ਮੁੜ ਆਏ ਅਤੇ ਉਸ ਨੂੰ ਇਹ ਦੱਸਿਆ ਤਾਂ ਉਸ ਨੇ ਆਖਿਆ, ਇਹ ਯਹੋਵਾਹ ਦਾ ਉਹ ਬਚਨ ਹੈ ਜਿਹੜਾ ਉਸ ਨੇ ਆਪਣੇ ਦਾਸ ਏਲੀਯਾਹ ਤਿਸ਼ਬੀ ਦੇ ਰਾਹੀਂ ਆਖਿਆ ਸੀ ਕਿ ਯਿਜ਼ਰਏਲ ਦੀ ਭੂਮੀ ਦੇ ਖੇਤ ਵਿੱਚ ਕੁੱਤੇ ਈਜ਼ਬਲ ਦਾ ਮਾਸ ਖਾਣਗੇ। \v 37 ਅਤੇ ਈਜ਼ਬਲ ਦੀ ਲੋਥ ਯਿਜ਼ਰਏਲ ਦੀ ਭੂਮੀ ਦੇ ਖੇਤ ਵਿੱਚ ਪਈ ਹੋਈ ਖਾਦ ਵਾਂਗੂੰ ਹੋਵੇਗੀ ਤਾਂ ਜੋ ਕੋਈ ਕਹਿ ਨਾ ਸਕੇ ਕਿ ਇਹ ਈਜ਼ਬਲ ਹੈ। \c 10 \s ਅਹਾਬ ਦੇ ਰਾਜ ਪਰਿਵਾਰ ਦਾ ਨਾਸ \p \v 1 ਸਾਮਰਿਯਾ ਵਿੱਚ ਅਹਾਬ ਦੇ ਸੱਤਰ ਪੁੱਤਰ ਸਨ, ਯੇਹੂ ਨੇ ਸਾਮਰਿਯਾ ਵਿੱਚ ਯਿਜ਼ਰਏਲ ਦੇ ਸਰਦਾਰਾਂ, ਬਜ਼ੁਰਗਾਂ ਅਤੇ ਉਨ੍ਹਾਂ ਨੂੰ ਜੋ ਅਹਾਬ ਦੇ ਪੁੱਤਰਾਂ ਨੂੰ ਪਾਲਣ ਵਾਲੇ ਸਨ, ਪੱਤਰੀਆਂ ਲਿਖ ਕੇ ਭੇਜੀਆਂ। \v 2 ਤੁਹਾਡੇ ਕੋਲ ਤੁਹਾਡੇ ਸੁਆਮੀ ਦੇ ਪੁੱਤਰ ਪੋਤਰੇ ਰਹਿੰਦੇ ਹਨ ਅਤੇ ਤੁਹਾਡੇ ਕੋਲ ਰੱਥ, ਘੋੜੇ, ਸ਼ਹਿਰਪਨਾਹ ਵਾਲੇ ਸ਼ਹਿਰ ਅਤੇ ਹਥਿਆਰ ਵੀ ਹਨ। \v 3 ਇਸ ਲਈ ਜਦ ਇਹ ਚਿੱਠੀ ਤੁਹਾਡੇ ਕੋਲ ਪਹੁੰਚੇ ਤਾਂ ਤੁਸੀਂ ਆਪਣੇ ਸੁਆਮੀ ਦੇ ਵੰਸ਼ਜਾਂ ਵਿੱਚੋਂ ਸਾਰਿਆਂ ਨਾਲੋਂ ਚੰਗੇ ਤੇ ਲਾਇਕ ਨੂੰ ਚੁਣ ਕੇ, ਉਸ ਨੂੰ ਉਸ ਦੇ ਪਿਤਾ ਦੀ ਗੱਦੀ ਉੱਤੇ ਬਿਠਾਓ ਅਤੇ ਤੁਸੀਂ ਆਪਣੇ ਸੁਆਮੀ ਦੇ ਘਰਾਣੇ ਲਈ ਯੁੱਧ ਕਰੋ। \v 4 ਤਦ ਉਹ ਬਹੁਤ ਡਰ ਕੇ ਆਖਣ ਲੱਗੇ, ਵੇਖੋ, ਦੋ ਰਾਜੇ ਤਾਂ ਉਸ ਦੇ ਅੱਗੇ ਖੜ੍ਹੇ ਨਾ ਹੋ ਸਕੇ ਤਾਂ ਅਸੀਂ ਕਿਵੇਂ ਖੜ੍ਹੇ ਹੋਵਾਂਗੇ? \v 5 ਤਦ ਉਸ ਨੇ ਜਿਹੜਾ ਘਰ ਦਾ ਮੁਖੀਆ ਅਤੇ ਜੋ ਸ਼ਹਿਰ ਉੱਤੇ ਹਾਕਮ ਸੀ, ਉਹਨਾਂ ਨੇ ਅਤੇ ਬਜ਼ੁਰਗਾਂ ਨੇ ਅਤੇ ਪਾਲਣ ਵਾਲਿਆਂ ਨੇ ਯੇਹੂ ਨੂੰ ਇਹ ਸੁਨੇਹਾ ਭੇਜਿਆ ਕਿ ਅਸੀਂ ਤਾਂ ਤੁਹਾਡੇ ਦਾਸ ਹਾਂ ਅਤੇ ਸਭ ਜੋ ਕੁਝ ਤੁਸੀਂ ਆਖੋਗੇ ਅਸੀਂ ਕਰਾਂਗੇ। ਅਸੀਂ ਕਿਸੇ ਆਦਮੀ ਨੂੰ ਰਾਜਾ ਨਹੀਂ ਬਣਾਵਾਂਗੇ। ਜੋ ਕੁਝ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਉਹ ਹੀ ਕਰੋ। \v 6 ਤਦ ਉਸ ਨੇ ਉਨ੍ਹਾਂ ਨੂੰ ਦੂਜੀ ਚਿੱਠੀ ਵਿੱਚ ਇਹ ਲਿਖਿਆ, ਜੋ ਤੁਸੀਂ ਮੇਰੇ ਹੋ ਅਤੇ ਮੇਰੀ ਅਵਾਜ਼ ਨੂੰ ਸੁਣਨਾ ਚਾਹੁੰਦੇ ਹੋ ਤਾਂ ਉਨ੍ਹਾਂ ਮਨੁੱਖਾਂ ਦੇ ਜੋ ਤੁਹਾਡੇ ਸੁਆਮੀ ਦੇ ਪੁੱਤਰ ਹਨ, ਸਿਰ ਲਾਹ ਛੱਡੋ ਅਤੇ ਕੱਲ ਇਸੇ ਕੁਵੇਲੇ ਮੇਰੇ ਕੋਲ ਯਿਜ਼ਰਏਲ ਵਿੱਚ ਆ ਜਾਓ। ਹੁਣ ਰਾਜਾ ਦੇ ਪੁੱਤਰ ਜੋ ਸੱਤਰ ਪ੍ਰਾਣੀ ਸਨ, ਸ਼ਹਿਰ ਦੇ ਉਨ੍ਹਾਂ ਮਹਾਂ ਪੁਰਸ਼ਾਂ ਦੇ ਨਾਲ ਸਨ ਜੋ ਉਨ੍ਹਾਂ ਨੂੰ ਪਾਲਦੇ ਸਨ। \v 7 ਅਜਿਹਾ ਹੋਇਆ ਕਿ ਜਦ ਚਿੱਠੀ ਉਨ੍ਹਾਂ ਕੋਲ ਪਹੁੰਚੀ ਉਨ੍ਹਾਂ ਨੇ ਰਾਜਾ ਦੇ ਪੁੱਤਰਾਂ ਨੂੰ ਅਰਥਾਤ ਸੱਤਰਾਂ ਜਣਿਆਂ ਨੂੰ ਫੜ੍ਹ ਕੇ ਮਾਰ ਛੱਡਿਆ ਅਤੇ ਉਨ੍ਹਾਂ ਦੇ ਸਿਰਾਂ ਨੂੰ ਟੋਕਰਿਆਂ ਵਿੱਚ ਪਾ ਕੇ ਉਹ ਦੇ ਕੋਲ ਯਿਜ਼ਰਏਲ ਵਿੱਚ ਭੇਜ ਦਿੱਤਾ। \v 8 ਤਦ ਇੱਕ ਸੰਦੇਸ਼ਵਾਹਕ ਨੇ ਆ ਕੇ ਉਸ ਨੂੰ ਦੱਸਿਆ ਕਿ ਉਹ ਰਾਜਾ ਦੇ ਪੁੱਤਰਾਂ ਦੇ ਸਿਰ ਲਿਆਏ ਹਨ ਅਤੇ ਉਸ ਨੇ ਆਖਿਆ, ਉਨ੍ਹਾਂ ਦੇ ਦੋ ਢੇਰ ਲਾ ਕੇ ਕੱਲ ਸਵੇਰ ਤੱਕ ਫਾਟਕ ਦੇ ਕੋਲ ਰੱਖੋ। \v 9 ਅਜਿਹਾ ਹੋਇਆ ਕਿ ਸਵੇਰ ਨੂੰ ਉਹ ਬਾਹਰ ਨਿੱਕਲ ਕੇ ਖੜ੍ਹਾ ਹੋ ਗਿਆ ਅਤੇ ਸਾਰਿਆਂ ਲੋਕਾਂ ਨੂੰ ਆਖਣ ਲੱਗਾ, ਤੁਸੀਂ ਧਰਮੀ ਹੋ। ਵੇਖੋ, ਮੈਂ ਆਪਣੇ ਸੁਆਮੀ ਦੇ ਵਿਰੁੱਧ ਯੋਜਨਾ ਬਣਾਈ ਅਤੇ ਉਸ ਨੂੰ ਮਾਰ ਛੱਡਿਆ ਪਰ ਇਨ੍ਹਾਂ ਸਾਰਿਆਂ ਨੂੰ ਕਿਸ ਨੇ ਮਾਰਿਆ? \v 10 ਹੁਣ ਤੁਸੀਂ ਜਾਣ ਲਓ ਕਿ ਜੋ ਗੱਲ ਯਹੋਵਾਹ ਨੇ ਅਹਾਬ ਦੇ ਘਰਾਣੇ ਬਾਰੇ ਆਖੀ ਕਿ ਉਹ ਖਾਲੀ ਨਾ ਜਾਵੇਗੀ ਪਰ ਯਹੋਵਾਹ ਨੇ ਉਹ ਕੁਝ ਕੀਤਾ ਹੈ ਜੋ ਉਸ ਨੇ ਆਪਣੇ ਦਾਸ ਏਲੀਯਾਹ ਦੇ ਰਾਹੀਂ ਆਖਿਆ ਸੀ। \v 11 ਤਦ ਯੇਹੂ ਨੇ ਉਨ੍ਹਾਂ ਸਾਰਿਆਂ ਨੂੰ ਜੋ ਅਹਾਬ ਦੇ ਘਰਾਣੇ ਦੇ ਯਿਜ਼ਰਏਲ ਵਿੱਚ ਬਾਕੀ ਰਹੇ ਸਨ, ਉਹ ਦੇ ਸਾਰੇ ਮਹਾਂ ਪੁਰਸ਼ਾਂ, ਉਹ ਦੇ ਜਾਣ ਪਛਾਣਾਂ ਅਤੇ ਉਹ ਦੇ ਜਾਜਕਾਂ ਨੂੰ ਮਾਰ ਸੁੱਟਿਆ ਇੱਥੋਂ ਤੱਕ ਕਿ ਉਨ੍ਹਾਂ ਵਿੱਚੋਂ ਕੋਈ ਬਾਕੀ ਨਾ ਰਿਹਾ। \s ਰਾਜਾ ਅਹਜ਼ਯਾਹ ਦੇ ਰਿਸ਼ਤੇਦਾਰਾਂ ਦਾ ਕਤਲ \p \v 12 ਤਦ ਉਹ ਉੱਠ ਕੇ ਸਾਮਰਿਯਾ ਨੂੰ ਤੁਰ ਪਿਆ। ਉਹ ਅਯਾਲੀਆਂ ਦੀ ਉੱਨ ਕਤਰਣ ਵਾਲੀ ਥਾਂ ਵਿੱਚ ਰਾਹ ਦੇ ਉੱਤੇ ਸੀ। \v 13 ਅਤੇ ਉੱਥੇ ਯਹੂਦਾਹ ਦੇ ਰਾਜਾ ਅਹਜ਼ਯਾਹ ਦੇ ਭਰਾ ਯੇਹੂ ਨੂੰ ਮਿਲ ਪਏ ਅਤੇ ਉਹ ਬੋਲਿਆ ਤੁਸੀਂ ਕੌਣ ਹੋ? ਅੱਗੋਂ ਉਹ ਬੋਲੇ, ਅਸੀਂ ਅਹਜ਼ਯਾਹ ਦੇ ਭਰਾ ਹਾਂ ਅਸੀਂ ਰਾਜਾ ਦੇ ਪੁੱਤਰਾਂ ਅਤੇ ਰਾਣੀ ਦੇ ਪੁੱਤਰਾਂ ਨੂੰ ਸੁੱਖ-ਸਾਂਦ ਪੁੱਛਣ ਚੱਲੇ ਹਾਂ। \v 14 ਤਦ ਉਸ ਨੇ ਆਖਿਆ, ਉਨ੍ਹਾਂ ਨੂੰ ਜੀਉਂਦੇ ਫੜ ਲਵੋ। ਉਨ੍ਹਾਂ ਨੇ ਉਹਨਾਂ ਨੂੰ ਜੀਉਂਦੇ ਫੜ ਲਿਆ ਅਤੇ ਉਨ੍ਹਾਂ ਬਿਆਲੀ ਆਦਮੀਆਂ ਨੂੰ ਉੱਨ ਕਤਰਣ ਵਾਲੀ ਥਾਂ ਦੇ ਘਰ ਦੇ ਟੋਏ ਕੋਲ ਮਾਰ ਸੁੱਟਿਆ। ਉਸ ਨੇ ਉਨ੍ਹਾਂ ਵਿੱਚੋਂ ਇੱਕ ਵੀ ਮਨੁੱਖ ਨਾ ਛੱਡਿਆ। \s ਅਹਾਬ ਦੇ ਹੋਰ ਰਿਸ਼ਤੇਦਾਰਾਂ ਦਾ ਕਤਲ \p \v 15 ਫੇਰ ਉਹ ਉੱਥੋਂ ਤੁਰ ਪਿਆ ਅਤੇ ਰੇਕਾਬ ਦੇ ਪੁੱਤਰ ਯਹੋਨਾਦਾਬ ਨੂੰ ਜੋ ਉਹ ਨੂੰ ਮਿਲਣ ਲਈ ਆਉਂਦਾ ਸੀ ਮਿਲਿਆ ਅਤੇ ਉਹ ਨੇ ਉਸ ਨੂੰ ਪਰਨਾਮ ਕਰ ਕੇ ਆਖਿਆ, ਕੀ ਤੇਰਾ ਮਨ ਠੀਕ ਹੈ ਜਿਵੇਂ ਮੇਰਾ ਮਨ ਤੇਰੇ ਮਨ ਦੇ ਨਾਲ ਹੈ? ਅੱਗੋਂ ਯਹੋਨਾਦਾਬ ਬੋਲਿਆ, ਠੀਕ ਹੈ। ਸੋ ਜੇ ਠੀਕ ਹੈ ਤੇ ਆਪਣਾ ਹੱਥ ਮੈਨੂੰ ਦੇ ਅਤੇ ਉਸ ਨੇ ਆਪਣਾ ਹੱਥ ਉਹ ਨੂੰ ਦਿੱਤਾ। ਤਾਂ ਉਹ ਨੇ ਉਸ ਨੂੰ ਆਪਣੇ ਰੱਥ ਉੱਤੇ ਬਿਠਾ ਲਿਆ \v 16 ਅਤੇ ਆਖਿਆ, ਮੇਰੇ ਨਾਲ ਚੱਲ ਤੇ ਯਹੋਵਾਹ ਦੇ ਲਈ ਮੇਰੇ ਜੋਸ਼ ਨੂੰ ਵੇਖ। ਫਿਰ ਉਨ੍ਹਾਂ ਨੇ ਉਸ ਨੂੰ ਉਹ ਦੇ ਰੱਥ ਵਿੱਚ ਬਿਠਾ ਦਿੱਤਾ। \v 17 ਜਦ ਉਹ ਸਾਮਰਿਯਾ ਵਿੱਚ ਆਇਆ ਤਦ ਅਹਾਬ ਦੇ ਜਿੰਨੇ ਬਚੇ-ਖੁਚੇ ਸਾਮਰਿਯਾ ਵਿੱਚ ਸਨ, ਉਨ੍ਹਾਂ ਸਭਨਾਂ ਨੂੰ ਮਾਰ ਸੁੱਟਿਆ ਇੱਥੋਂ ਤੱਕ ਕਿ ਉਸ ਨੇ ਯਹੋਵਾਹ ਦੇ ਬਚਨ ਅਨੁਸਾਰ ਜੋ ਉਸ ਨੇ ਏਲੀਯਾਹ ਨੂੰ ਆਖਿਆ ਸੀ ਉਸ ਨੂੰ ਨਸ਼ਟ ਕਰ ਛੱਡਿਆ। \s ਬਆਲ ਦੇ ਪੁਜਾਰੀਆਂ ਦਾ ਕਤਲ \p \v 18 ਤਦ ਯੇਹੂ ਨੇ ਸਾਰਿਆਂ ਲੋਕਾਂ ਨੂੰ ਇਕੱਠੇ ਕੀਤਾ ਅਤੇ ਉਹਨਾਂ ਨੂੰ ਆਖਿਆ, ਅਹਾਬ ਨੇ ਬਆਲ ਦੀ ਥੋੜ੍ਹੀ ਜਿਹੀ ਉਪਾਸਨਾ ਕੀਤੀ, ਯੇਹੂ ਉਸ ਦੀ ਬਹੁਤ ਉਪਾਸਨਾ ਕਰੇਗਾ। \v 19 ਇਸ ਲਈ ਹੁਣ ਤੁਸੀਂ ਬਆਲ ਦੇ ਸਾਰੇ ਨਬੀਆਂ, ਸਾਰਿਆਂ ਉਪਾਸਕਾਂ ਅਤੇ ਸਾਰਿਆਂ ਪੁਜਾਰੀਆਂ ਨੂੰ ਮੇਰੇ ਕੋਲ ਬੁਲਾ ਲਿਆਓ। ਕੋਈ ਵੀ ਰਹਿ ਨਾ ਜਾਵੇ ਕਿਉਂ ਜੋ ਬਆਲ ਦੇ ਲਈ ਮੈਂ ਇੱਕ ਵੱਡੀ ਭੇਟ ਚੜ੍ਹਾਉਣੀ ਹੈ ਜੇ ਕੋਈ ਨਾ ਆਵੇ ਤਾਂ ਉਹ ਜੀਉਂਦਾ ਨਾ ਬਚੇਗਾ। ਪਰ ਯੇਹੂ ਨੇ ਬਆਲ ਦੇ ਉਪਾਸਕਾਂ ਦਾ ਨਾਸ ਕਰਨ ਲਈ ਇਹ ਧੋਖਾ ਕੀਤਾ ਸੀ। \v 20 ਯੇਹੂ ਨੇ ਆਖਿਆ, ਬਆਲ ਦੇ ਲਈ ਤੁਸੀਂ ਇੱਕ ਮਹਾਂ ਸਭਾ ਤਿਆਰ ਕਰੋ ਅਤੇ ਉਹਨਾਂ ਨੇ ਮੁਨਾਦੀ ਕੀਤੀ। \v 21 ਯੇਹੂ ਨੇ ਸਾਰੇ ਇਸਰਾਏਲ ਵਿੱਚ ਸੰਦੇਸ਼ਵਾਹਕ ਭੇਜੇ ਅਤੇ ਬਆਲ ਦੇ ਸਾਰੇ ਉਪਾਸਕ ਆਏ ਇੱਥੋਂ ਤੱਕ ਕਿ ਇੱਕ ਵੀ ਆਦਮੀ ਨਾ ਰਿਹਾ ਜਿਹੜਾ ਨਾ ਆਇਆ ਹੋਵੇ, ਉਹ ਬਆਲ ਦੇ ਮੰਦਰ ਵਿੱਚ ਪਹੁੰਚ ਗਏ ਅਤੇ ਬਆਲ ਦਾ ਮੰਦਰ ਇੱਕ ਪਾਸੇ ਤੋਂ ਦੂਜੇ ਪਾਸੇ ਤੱਕ ਭਰ ਗਿਆ। \v 22 ਤਦ ਉਹ ਨੇ ਉਸ ਨੂੰ ਜਿਹੜਾ ਕੱਪੜਿਆਂ ਦੇ ਭੰਡਾਰ ਦਾ ਮੁਖੀਆ ਸੀ ਆਖਿਆ ਕਿ ਬਆਲ ਦੇ ਸਾਰੇ ਉਪਾਸਕਾਂ ਲਈ ਕੱਪੜੇ ਕੱਢ ਲਿਆ ਅਤੇ ਉਹ ਉਨ੍ਹਾਂ ਦੇ ਲਈ ਕੱਪੜੇ ਕੱਢ ਲਿਆਇਆ। \v 23 ਤਦ ਯੇਹੂ ਰੇਕਾਬ ਦੇ ਪੁੱਤਰ ਯਹੋਨਾਦਾਬ ਨਾਲ ਬਆਲ ਦੇ ਮੰਦਰ ਵਿੱਚ ਪਹੁੰਚਿਆ ਅਤੇ ਉਹ ਨੇ ਬਆਲ ਦੇ ਉਪਾਸਕਾਂ ਨੂੰ ਆਖਿਆ, ਤੁਸੀਂ ਭਾਲ ਕਰੋ ਤੇ ਵੇਖੋ ਕਿ ਇੱਥੇ ਤੁਹਾਡੇ ਨਾਲ ਕੋਈ ਯਹੋਵਾਹ ਦਾ ਉਪਾਸਕ ਨਾ ਹੋਵੇ। ਕੇਵਲ ਬਆਲ ਦੇ ਹੀ ਉਪਾਸਕ ਹੋਣ। \v 24 ਜਦ ਉਹ ਭੇਟਾਂ ਅਤੇ ਹੋਮ ਦੀਆਂ ਬਲੀਆਂ ਚੜ੍ਹਾਉਣ ਲਈ ਅੰਦਰ ਗਏ ਤਦ ਯੇਹੂ ਨੇ ਅੱਸੀ ਆਦਮੀਆਂ ਨੂੰ ਬਾਹਰ ਠਹਿਰਾ ਕੇ ਆਖਿਆ, ਜਿਨ੍ਹਾਂ ਆਦਮੀਆਂ ਨੂੰ ਮੈਂ ਤੁਹਾਡੇ ਹੱਥਾਂ ਵਿੱਚ ਦਿੰਦਾ ਹਾਂ ਜੇ ਉਨ੍ਹਾਂ ਵਿੱਚੋਂ ਕੋਈ ਬਚ ਨਿੱਕਲੇ ਤਾਂ ਜਿਹੜਾ ਉਹ ਨੂੰ ਜਾਣ ਦੇਵੇ ਉਸ ਦੇ ਪ੍ਰਾਣ ਉਹ ਦੇ ਬਦਲੇ ਲਏ ਜਾਣਗੇ। \v 25 ਤਦ ਅਜਿਹਾ ਹੋਇਆ ਕਿ ਜਿਵੇਂ ਉਹ ਹੋਮ ਦੀ ਬਲੀ ਚੜ੍ਹਾ ਚੁੱਕਿਆ ਉਸੇ ਤਰ੍ਹਾਂ ਹੀ ਯੇਹੂ ਨੇ ਪਹਿਰੇਦਾਰਾਂ ਅਤੇ ਅਹੁਦੇਦਾਰਾਂ ਨੂੰ ਆਖਿਆ, ਵੜ ਜਾਓ ਅਤੇ ਉਨ੍ਹਾਂ ਨੂੰ ਮਾਰ ਦਿਓ। ਇੱਕ ਵੀ ਮਨੁੱਖ ਨਿੱਕਲ ਨਾ ਸਕੇ। ਉਹਨਾਂ ਨੇ ਉਨ੍ਹਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ, ਪਹਿਰੇਦਾਰਾਂ ਅਤੇ ਅਹੁਦੇਦਾਰਾਂ ਨੇ ਉਨ੍ਹਾਂ ਨੂੰ ਬਾਹਰ ਸੁੱਟ ਦਿੱਤਾ ਅਤੇ ਬਆਲ ਦੇ ਮੰਦਰ ਦੇ ਸ਼ਹਿਰ ਤੱਕ ਗਏ। \v 26 ਥੰਮ੍ਹਾਂ ਨੂੰ ਜਿਹੜੇ ਬਆਲ ਦੇ ਮੰਦਰ ਵਿੱਚ ਸਨ ਕੱਢ ਕੇ ਸਾੜ ਦਿੱਤਾ। \v 27 ਉਹਨਾਂ ਨੇ ਬਆਲ ਦੇ ਥੰਮ੍ਹ ਨੂੰ ਤੋੜ ਛੱਡਿਆ ਅਤੇ ਬਆਲ ਦੇ ਮੰਦਰ ਨੂੰ ਢਾਹ ਕੇ ਪਖ਼ਾਨਾ ਬਣਾ ਦਿੱਤਾ। ਉਹ ਅੱਜ ਦੇ ਦਿਨ ਤੱਕ ਉਸੇ ਤਰ੍ਹਾਂ ਹੀ ਹੈ। \v 28 ਇਸ ਤਰ੍ਹਾਂ ਯੇਹੂ ਨੇ ਬਆਲ ਨੂੰ ਇਸਰਾਏਲ ਵਿੱਚੋਂ ਮਿਟਾ ਦਿੱਤਾ। \v 29 ਤਦ ਵੀ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਤੋਂ ਜਿਹੜੇ ਉਸ ਨੇ ਇਸਰਾਏਲ ਤੋਂ ਕਰਵਾਏ ਸਨ, ਯੇਹੂ ਨੇ ਮੂੰਹ ਨਾ ਮੋੜਿਆ ਅਰਥਾਤ ਉਨ੍ਹਾਂ ਨੇ ਸੋਨੇ ਦੇ ਵੱਛਿਆਂ ਦੀ ਪੂਜਾ ਕੀਤੀ ਜੋ ਬੈਤਏਲ ਦੇ ਦਾਨ ਵਿੱਚ ਸਨ। \v 30 ਤਦ ਯਹੋਵਾਹ ਨੇ ਯੇਹੂ ਨੂੰ ਆਖਿਆ, ਇਸ ਲਈ ਕਿ ਤੂੰ ਉਹ ਕੰਮ ਕਰਕੇ ਜੋ ਮੇਰੀ ਨਿਗਾਹ ਵਿੱਚ ਚੰਗਾ ਸੀ, ਇਹ ਭਲਿਆਈ ਕੀਤੀ ਹੈ ਅਤੇ ਅਹਾਬ ਦੇ ਘਰਾਣੇ ਨਾਲ ਮੇਰੇ ਮਨ ਦੀ ਇੱਛਾ ਅਨੁਸਾਰ ਵਰਤਾਵਾ ਕੀਤਾ, ਤੇਰੇ ਪੁੱਤਰ ਚੌਥੀ ਪੀੜ੍ਹੀ ਤੱਕ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣਗੇ। \v 31 ਪਰ ਯੇਹੂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਬਿਵਸਥਾ ਉੱਤੇ ਆਪਣੇ ਸਾਰੇ ਮਨ ਨਾਲ ਚੱਲਣ ਦੀ ਕੋਸ਼ਿਸ਼ ਨਾ ਕੀਤੀ, ਉਹ ਨੇ ਯਾਰਾਬੁਆਮ ਦੇ ਪਾਪਾਂ ਤੋਂ ਮੂੰਹ ਨਾ ਮੋੜਿਆ ਜਿਹੜੇ ਉਸ ਨੇ ਇਸਰਾਏਲ ਤੋਂ ਕਰਵਾਏ ਸਨ। \v 32 ਉਨ੍ਹਾਂ ਦਿਨਾਂ ਵਿੱਚ ਯਹੋਵਾਹ ਇਸਰਾਏਲ ਨੂੰ ਘਟਾਉਣ ਲੱਗਾ ਅਤੇ ਹਜ਼ਾਏਲ ਨੇ ਉਨ੍ਹਾਂ ਨੂੰ ਇਸਰਾਏਲ ਦੀਆਂ ਸਾਰੀਆਂ ਹੱਦਾਂ ਵਿੱਚ ਮਾਰਿਆ। \v 33 ਯਰਦਨ ਤੋਂ ਲੈ ਕੇ ਪੂਰਬ ਵੱਲ ਗਿਲਆਦ ਦੇ ਸਾਰੇ ਦੇਸ ਵਿੱਚ ਗਾਦੀਆਂ ਤੇ ਰਊਬੇਨੀਆਂ ਤੇ ਮਨੱਸ਼ੀਆਂ ਨੂੰ ਅਰੋਏਰ ਤੋਂ ਲੈ ਕੇ ਜੋ ਅਰਨੋਨ ਦੀ ਘਾਟੀ ਦੇ ਕੋਲ ਹੈ, ਗਿਲਆਦ ਅਤੇ ਬਾਸ਼ਾਨ ਨੂੰ ਵੀ। \v 34 ਯੇਹੂ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਸ ਨੇ ਕੀਤਾ ਅਤੇ ਉਸ ਦੀ ਸਾਮਰਥ, ਕੀ ਉਹ ਇਸਰਾਏਲ ਦੇ ਰਾਜਿਆਂ ਦੀ ਇਤਿਹਾਸ ਦੀ ਪੋਥੀ ਵਿੱਚ ਲਿਖੀ ਹੋਈ ਨਹੀਂ ਹੈ? \v 35 ਯੇਹੂ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਸਾਮਰਿਯਾ ਵਿੱਚ ਦੱਬਿਆ, ਉਸ ਦਾ ਪੁੱਤਰ ਯਹੋਆਹਾਜ਼ ਉਸ ਦੇ ਥਾਂ ਰਾਜ ਕਰਨ ਲੱਗਾ। \v 36 ਉਹ ਸਮਾਂ ਜਿਹ ਦੇ ਵਿੱਚ ਯੇਹੂ ਨੇ ਇਸਰਾਏਲ ਉੱਤੇ ਸਾਮਰਿਯਾ ਵਿੱਚ ਰਾਜ ਕੀਤਾ, ਅਠਾਈ ਸਾਲ ਦਾ ਸੀ। \c 11 \s ਯਹੂਦਾਹ ਦੀ ਰਾਣੀ ਅਥਲਯਾਹ \r 2 ਇਤ 22:10-23:15 \p \v 1 ਜਦ ਅਹਜ਼ਯਾਹ ਦੀ ਮਾਤਾ ਅਥਲਯਾਹ ਨੇ ਵੇਖਿਆ ਕਿ ਉਹ ਦਾ ਪੁੱਤਰ ਮਰ ਗਿਆ ਤਾਂ ਉਸ ਨੇ ਉੱਠ ਕੇ ਸਾਰੇ ਰਾਜਵੰਸ਼ ਦਾ ਨਾਸ ਕਰ ਦਿੱਤਾ। \v 2 ਪਰ ਯੋਰਾਮ ਰਾਜਾ ਦੀ ਧੀ ਯਹੋਸ਼ਬਾ ਨੇ ਜੋ ਅਹਜ਼ਯਾਹ ਦੀ ਭੈਣ ਸੀ, ਅਹਜ਼ਯਾਹ ਦੇ ਪੁੱਤਰ ਯੋਆਸ਼ ਨੂੰ ਲਿਆ ਅਤੇ ਉਹ ਨੂੰ ਰਾਜਾ ਦੇ ਪੁੱਤਰਾਂ ਵਿੱਚੋਂ ਜੋ ਮਾਰੇ ਜਾ ਰਹੇ ਸਨ ਬਚਾ ਲਿਆ। ਉਹ ਨੇ ਉਹ ਦੀ ਦਾਈ ਸਮੇਤ ਅੱਗੋਂ ਅਜਿਹਾ ਲੁਕਾਇਆ ਕਿ ਉਹ ਮਾਰਿਆ ਨਾ ਗਿਆ। \v 3 ਪਰਮੇਸ਼ੁਰ ਦੇ ਭਵਨ ਵਿੱਚ ਉਸ ਦੇ ਨਾਲ ਛੇ ਸਾਲ ਲੁੱਕਿਆ ਰਿਹਾ ਅਤੇ ਅਥਲਯਾਹ ਦੇਸ ਉੱਤੇ ਰਾਜ ਕਰਦੀ ਰਹੀ। \v 4 ਪਰੰਤੂ ਸੱਤਵੇਂ ਸਾਲ ਯਹੋਯਾਦਾ ਨੇ ਕਾਰੀਆਂ ਤੇ ਪਹਿਰੇਦਾਰਾਂ ਦੇ ਸੌ-ਸੌ ਦੇ ਸਰਦਾਰਾਂ ਨੂੰ ਸੱਦਾ ਭੇਜਿਆ ਅਤੇ ਉਨ੍ਹਾਂ ਨੂੰ ਆਪਣੇ ਕੋਲ ਯਹੋਵਾਹ ਦੇ ਭਵਨ ਵਿੱਚ ਲਿਆਇਆ। ਜਦ ਉਸ ਨੇ ਉਨ੍ਹਾਂ ਨਾਲ ਨੇਮ ਬੰਨ੍ਹਿਆ ਅਤੇ ਯਹੋਵਾਹ ਦੇ ਭਵਨ ਵਿੱਚ ਉਨ੍ਹਾਂ ਨੂੰ ਸਹੁੰ ਖਵਾਈ ਤਦ ਉਸ ਨੇ ਉਨ੍ਹਾਂ ਨੂੰ ਰਾਜਾ ਦਾ ਪੁੱਤਰ ਵਿਖਾਇਆ। \v 5 ਉਨ੍ਹਾਂ ਨੂੰ ਇਹ ਹੁਕਮ ਦਿੱਤਾ ਕਿ ਤੁਸੀਂ ਇਹ ਕੰਮ ਕਰਨਾ। ਤੁਹਾਡੇ ਵਿੱਚੋਂ ਇੱਕ ਤਿਹਾਈ ਸਬਤ ਨੂੰ ਆ ਕੇ ਰਾਜਾ ਦੇ ਮਹਿਲ ਉੱਤੇ ਪਹਿਰਾ ਦੇਣਗੇ। \v 6 ਇੱਕ ਤਿਹਾਈ ਸੂਰ ਨਾਮਕ ਫਾਟਕ ਉੱਤੇ ਅਤੇ ਇੱਕ ਤਿਹਾਈ ਪਹਿਰੇਦਾਰਾਂ ਦੇ ਪਿੱਛਲੇ ਪਾਸੇ ਦੇ ਫਾਟਕ ਉੱਤੇ। ਇਸ ਤਰ੍ਹਾਂ ਤੁਸੀਂ ਮਹਿਲ ਉੱਤੇ ਪਹਿਰਾ ਦੇਣਾ। \v 7 ਅਤੇ ਤੁਹਾਡੇ ਦੋ ਜੱਥੇ ਉਹ ਸਭ ਜਿਹੜੇ ਸਬਤ ਨੂੰ ਬਾਹਰ ਨਿੱਕਲਦੇ ਹਨ, ਰਾਜਾ ਦੇ ਨੇੜੇ ਰਹਿ ਕੇ ਯਹੋਵਾਹ ਦੇ ਭਵਨ ਦੀ ਰਾਖੀ ਕਰਨ। \v 8 ਇਸ ਤਰ੍ਹਾਂ ਤੁਸੀਂ ਆਪਣੇ-ਆਪਣੇ ਹਥਿਆਰ ਹੱਥ ਵਿੱਚ ਲੈ ਕੇ ਰਾਜੇ ਨੂੰ ਚੁਫ਼ੇਰਿਓਂ ਘੇਰੀਂ ਰੱਖਿਓ ਅਤੇ ਜੇ ਕੋਈ ਕਤਾਰਾਂ ਦੇ ਅੰਦਰ ਆਵੇ ਉਹ ਮਾਰਿਆ ਜਾਵੇ। ਤੁਸੀਂ ਰਾਜੇ ਦੇ ਅੰਦਰ-ਬਾਹਰ ਆਉਂਦਿਆਂ ਜਾਂਦਿਆਂ ਉਹ ਦੇ ਨਾਲ-ਨਾਲ ਰਹਿਣਾ। \v 9 ਤਦ ਸੌ-ਸੌ ਦੇ ਸਰਦਾਰਾਂ ਨੇ ਸਭ ਕੁਝ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਯਾਦਾ ਜਾਜਕ ਨੇ ਹੁਕਮ ਦਿੱਤਾ ਸੀ। ਉਨ੍ਹਾਂ ਨੇ ਆਪਣੇ-ਆਪਣੇ ਆਦਮੀਆਂ ਨੂੰ ਜਿਹੜੇ ਸਬਤ ਨੂੰ ਅੰਦਰ ਆਉਣ ਵਾਲੇ ਸਨ, ਲਿਆ ਅਤੇ ਯਹੋਯਾਦਾ ਜਾਜਕ ਕੋਲ ਆਏ। \v 10 ਅਤੇ ਜਾਜਕ ਨੇ ਦਾਊਦ ਰਾਜਾ ਦੇ ਬਰਛੇ ਅਤੇ ਢਾਲਾਂ ਜੋ ਯਹੋਵਾਹ ਦੇ ਭਵਨ ਵਿੱਚ ਸਨ ਸੌ-ਸੌ ਦੇ ਸਰਦਾਰਾਂ ਨੂੰ ਦਿੱਤੀਆਂ। \v 11 ਪਹਿਰੇਦਾਰ ਆਪਣੇ-ਆਪਣੇ ਹਥਿਆਰ ਹੱਥ ਵਿੱਚ ਲੈ ਕੇ ਭਵਨ ਦੇ ਸੱਜੇ ਖੂੰਜੇ ਦੇ ਨੇੜੇ ਰਾਜਾ ਦੇ ਚੁਫ਼ੇਰੇ ਖੜ੍ਹੇ ਹੋ ਗਏ। \v 12 ਤਦ ਉਸ ਨੇ ਰਾਜਾ ਦੇ ਪੁੱਤਰ ਨੂੰ ਬਾਹਰ ਲਿਆ ਕੇ ਉਹ ਦੇ ਉੱਤੇ ਮੁਕਟ ਰੱਖਿਆ ਅਤੇ ਸਾਖੀ ਪੱਤਰ ਵੀ ਦਿੱਤਾ ਇਸ ਲਈ ਉਨ੍ਹਾਂ ਨੇ ਉਸ ਨੂੰ ਰਾਜਾ ਬਣਾਇਆ ਅਤੇ ਉਹ ਨੂੰ ਮਸਹ ਕੀਤਾ, ਤਾੜੀਆਂ ਵਜਾਈਆਂ ਅਤੇ ਆਖਿਆ, “ਰਾਜਾ ਜੀਉਂਦਾ ਰਹੇ!।” \v 13 ਅਥਲਯਾਹ ਨੇ ਪਹਿਰੇਦਾਰਾਂ ਅਤੇ ਲੋਕਾਂ ਦਾ ਰੌਲ਼ਾ ਸੁਣਿਆ ਤਦ ਉਹ ਲੋਕਾਂ ਕੋਲ ਯਹੋਵਾਹ ਦੇ ਭਵਨ ਵਿੱਚ ਆਈ। \v 14 ਜਦ ਨਿਗਾਹ ਕੀਤੀ ਤਾਂ ਵੇਖੋ, ਰੀਤੀ ਅਨੁਸਾਰ ਰਾਜਾ ਥੰਮ੍ਹ ਦੇ ਕੋਲ ਖੜ੍ਹਾ ਸੀ, ਸਰਦਾਰ ਤੇ ਤੁਰ੍ਹੀ ਵਜਾਉਣ ਵਾਲੇ ਰਾਜੇ ਦੇ ਕੋਲ ਸਨ, ਦੇਸ ਦੇ ਸਾਰੇ ਲੋਕ ਖੁਸ਼ੀਆਂ ਮਨਾਉਂਦੇ ਅਤੇ ਤੁਰ੍ਹੀਆਂ ਵਜਾਉਂਦੇ ਸਨ ਅਤੇ ਅਥਲਯਾਹ ਨੇ ਆਪਣੇ ਕੱਪੜੇ ਪਾੜੇ ਅਤੇ ਉੱਚੀ ਦਿੱਤੀ ਬੋਲੀ, ਗਦਰ ਵੇ ਗਦਰ! \v 15 ਤਦ ਯਹੋਯਾਦਾ ਜਾਜਕ ਨੇ ਸੌ-ਸੌ ਦੇ ਸਰਦਾਰਾਂ ਨੂੰ ਜੋ ਫ਼ੌਜ ਦੇ ਹਾਕਮ ਸਨ, ਆਗਿਆ ਦਿੱਤੀ ਅਤੇ ਉਨ੍ਹਾਂ ਨੂੰ ਆਖਿਆ, ਉਹ ਨੂੰ ਪਾਲਾਂ ਦੇ ਵਿੱਚਕਾਰੋਂ ਲੈ ਜਾਓ ਅਤੇ ਜੋ ਕੋਈ ਉਹ ਦੇ ਪਿੱਛੇ ਆਵੇ ਤੁਸੀਂ ਉਸ ਨੂੰ ਤਲਵਾਰ ਨਾਲ ਮਾਰਨਾ ਕਿਉਂ ਜੋ ਜਾਜਕ ਨੇ ਆਖਿਆ ਕਿ ਉਹ ਯਹੋਵਾਹ ਦੇ ਭਵਨ ਵਿੱਚ ਮਾਰੀ ਨਾ ਜਾਵੇ। \v 16 ਉਨ੍ਹਾਂ ਨੇ ਉਹ ਦੇ ਲਈ ਰਾਹ ਛੱਡ ਦਿੱਤਾ ਅਤੇ ਉਹ ਉਸੇ ਰਸਤੇ ਗਈ, ਜਿਸ ਰਾਹ ਘੋੜੇ ਰਾਜਾ ਦੇ ਮਹਿਲ ਨੂੰ ਜਾਂਦੇ ਹੁੰਦੇ ਸਨ ਅਤੇ ਉਹ ਉੱਥੇ ਮਾਰੀ ਗਈ। \s ਯਹੋਯਾਦਾ ਦਾ ਸੁਧਾਰ \r 2 ਇਤ 23:16-21 \p \v 17 ਯਹੋਯਾਦਾ ਨੇ ਯਹੋਵਾਹ, ਰਾਜਾ ਅਤੇ ਲੋਕਾਂ ਦੇ ਵਿਚਕਾਰ ਇੱਕ ਨੇਮ ਬੰਨ੍ਹਿਆ ਕਿ ਉਹ ਯਹੋਵਾਹ ਦੀ ਪਰਜਾ ਹੋਣ, ਰਾਜਾ ਅਤੇ ਲੋਕਾਂ ਦੇ ਵਿਚਕਾਰ ਵੀ ਨੇਮ ਬੰਨ੍ਹਿਆ। \v 18 ਦੇਸ ਦੇ ਸਾਰੇ ਲੋਕ ਬਆਲ ਦੇ ਮੰਦਰ ਵਿੱਚ ਵੜ ਗਏ ਅਤੇ ਉਸ ਨੂੰ ਢਾਹ ਦਿੱਤਾ। ਉਹ ਦੀਆਂ ਜਗਵੇਦੀਆਂ ਅਤੇ ਮੂਰਤਾਂ ਨੂੰ ਪੂਰੀ ਤਰ੍ਹਾਂ ਹੀ ਚਕਨਾ-ਚੂਰ ਕਰ ਸੁੱਟਿਆ ਅਤੇ ਬਆਲ ਦੇ ਪੁਜਾਰੀ ਮੱਤਾਨ ਨੂੰ ਉਨ੍ਹਾਂ ਨੇ ਜਗਵੇਦੀਆਂ ਦੇ ਅੱਗੇ ਮਾਰ ਸੁੱਟਿਆ ਅਤੇ ਜਾਜਕ ਨੇ ਯਹੋਵਾਹ ਦੇ ਭਵਨ ਉੱਤੇ ਦੇਖਭਾਲ ਕਰਨ ਵਾਲੇ ਠਹਿਰਾਏ \v 19 ਉਹ ਨੇ ਸੌ-ਸੌ ਦੇ ਸਰਦਾਰਾਂ, ਕਾਰੀਆਂ ਅਤੇ ਪਹਿਰੇਦਾਰਾਂ ਅਤੇ ਦੇਸ ਦੇ ਸਾਰੇ ਲੋਕਾਂ ਨੂੰ ਲਿਆ। ਉਹ ਰਾਜਾ ਨੂੰ ਯਹੋਵਾਹ ਦੇ ਭਵਨ ਤੋਂ ਉਤਾਰ ਲਿਆਏ ਅਤੇ ਉਹ ਪਹਿਰੇਦਾਰਾਂ ਦੇ ਫਾਟਕ ਦੇ ਰਾਹ ਰਾਜਾ ਦੇ ਮਹਿਲ ਵਿੱਚ ਆਏ ਫਿਰ ਉਹ ਰਾਜਾ ਦੇ ਸਿੰਘਾਸਣ ਉੱਤੇ ਬਿਰਾਜਮਾਨ ਹੋਇਆ। \v 20 ਅਤੇ ਦੇਸ ਦੇ ਸਾਰਿਆਂ ਲੋਕਾਂ ਨੇ ਖੁਸ਼ੀ ਮਨਾਈ, ਜਦ ਉਨ੍ਹਾਂ ਨੇ ਅਥਲਯਾਹ ਨੂੰ ਰਾਜਾ ਦੇ ਮਹਿਲ ਵਿੱਚ ਤਲਵਾਰ ਨਾਲ ਵੱਢ ਸੁੱਟਿਆ ਤਾਂ ਸ਼ਹਿਰ ਵਿੱਚ ਅਮਨ ਹੋ ਗਿਆ। \v 21 ਜਦ ਯੋਆਸ਼ ਰਾਜ ਕਰਨ ਲੱਗਾ ਤਦ ਉਹ ਸੱਤ ਸਾਲਾਂ ਦਾ ਸੀ। \c 12 \s ਯਹੂਦਾਹ ਦਾ ਰਾਜਾ ਯਹੋਆਸ਼ \r 2 ਇਤ 24:1-16 \p \v 1 ਯੇਹੂ ਦੇ ਸੱਤਵੇਂ ਸਾਲ ਯਹੋਆਸ਼ ਰਾਜ ਕਰਨ ਲੱਗਾ ਅਤੇ ਉਹ ਨੇ ਯਰੂਸ਼ਲਮ ਵਿੱਚ ਚਾਲ੍ਹੀ ਸਾਲ ਰਾਜ ਕੀਤਾ, ਉਹ ਦੀ ਮਾਤਾ ਦਾ ਨਾਮ ਸਿਬਯਾਹ ਸੀ, ਜੋ ਬਏਰਸ਼ਬਾ ਦੀ ਸੀ। \v 2 ਯਹੋਆਸ਼ ਆਪਣੀ ਸਾਰੀ ਉਮਰ ਜਦ ਤੱਕ ਯਹੋਯਾਦਾ ਜਾਜਕ ਉਹ ਨੂੰ ਸਿੱਖਿਆ ਦਿੰਦਾ ਰਿਹਾ, ਉਹ ਹੀ ਕੰਮ ਕਰਦਾ ਰਿਹਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ। \v 3 ਤਦ ਵੀ ਉੱਚੇ ਥਾਂ ਉਨ੍ਹਾਂ ਨੇ ਨਾ ਢਾਹੇ। ਅਜੇ ਤੱਕ ਲੋਕ ਉੱਚਿਆਂ ਥਾਵਾਂ ਉੱਤੇ ਬਲੀ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ। \v 4 ਯਹੋਆਸ਼ ਨੇ ਜਾਜਕਾਂ ਨੂੰ ਆਖਿਆ, ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਦਾ ਉਹ ਸਾਰਾ ਰੁਪਿਆ, ਜੋ ਯਹੋਵਾਹ ਦੇ ਭਵਨ ਵਿੱਚ ਲਿਆਇਆ ਜਾਵੇ ਅਰਥਾਤ ਗਿਣਿਆ ਹੋਇਆ ਲੋਕਾਂ ਦਾ ਰੁਪਿਆ ਅਤੇ ਉਹ ਸਭ ਰੁਪਿਆ ਜੋ ਕੋਈ ਆਦਮੀ ਆਪਣੀ ਇੱਛਾ ਨਾਲ ਯਹੋਵਾਹ ਦੇ ਭਵਨ ਵਿੱਚ ਲਿਆਵੇ। \v 5 ਜਾਜਕ ਆਪਣੇ ਪਹਿਚਾਣ ਵਾਲਿਆਂ ਕੋਲੋਂ ਲੈ ਲਿਆ ਕਰਨ ਅਤੇ ਜਿੱਥੇ ਕਿਤੇ ਯਹੋਵਾਹ ਦੇ ਭਵਨ ਵਿੱਚ ਟੁੱਟ-ਫੁੱਟ ਹੋਵੇ ਉਨ੍ਹਾਂ ਟੁੱਟਾਂ-ਫੁੱਟਾਂ ਦੀ ਮੁਰੰਮਤ ਕਰਨ। \v 6 ਪਰ ਅਜਿਹਾ ਹੋਇਆ ਕਿ ਯਹੋਆਸ਼ ਦੇ ਰਾਜ ਦੇ ਤੇਈਵੇਂ ਸਾਲ ਤੱਕ ਜਾਜਕਾਂ ਨੇ ਭਵਨ ਦੀ ਟੁੱਟ-ਫੁੱਟ ਦੀ ਮੁਰੰਮਤ ਨਾ ਕੀਤੀ। \v 7 ਉਪਰੰਤ ਯਹੋਆਸ਼ ਰਾਜਾ ਨੇ ਯਹੋਯਾਦਾ ਜਾਜਕ ਅਤੇ ਦੂਜੇ ਜਾਜਕਾਂ ਨੂੰ ਸੱਦ ਕੇ ਉਹਨਾਂ ਨੂੰ ਆਖਿਆ, ਤੁਸੀਂ ਭਵਨ ਦੀ ਟੁੱਟ-ਫੁੱਟ ਦੀ ਮੁਰੰਮਤ ਕਿਉਂ ਨਹੀਂ ਕਰਦੇ? ਇਸ ਲਈ ਆਪਣੇ ਜਾਣਨ ਵਾਲਿਆਂ ਕੋਲੋਂ ਹੁਣ ਰੁਪਿਆ ਨਾ ਲਵੋ ਪਰ ਭਵਨ ਦੀ ਟੁੱਟ-ਫੁੱਟ ਲਈ ਦੇਵੋ। \v 8 ਇਸ ਲਈ ਜਾਜਕਾਂ ਨੇ ਮੰਨ ਲਿਆ ਕਿ ਨਾ ਤਾਂ ਅਸੀਂ ਲੋਕਾਂ ਕੋਲੋਂ ਚਾਂਦੀ ਲਵਾਂਗੇ, ਨਾ ਭਵਨ ਦੀ ਟੁੱਟ-ਫੁੱਟ ਦੀ ਮੁਰੰਮਤ ਕਰਾਂਗੇ। \v 9 ਤਦ ਯਹੋਯਾਦਾ ਜਾਜਕ ਨੇ ਇੱਕ ਸੰਦੂਕ ਲਿਆ, ਉਹ ਦੇ ਢੱਕਣ ਵਿੱਚ ਮੋਰੀ ਕੀਤੀ ਅਤੇ ਉਸ ਨੂੰ ਜਗਵੇਦੀ ਦੇ ਕੋਲ ਇਸ ਤਰ੍ਹਾਂ ਟਿਕਾਇਆ ਕਿ ਯਹੋਵਾਹ ਦੇ ਭਵਨ ਵਿੱਚ ਵੜਨ ਵਾਲੇ ਦੇ ਸੱਜੇ ਪਾਸੇ ਰਹੇ ਅਤੇ ਉਹ ਜਾਜਕ ਜੋ ਡਿਉੜ੍ਹੀ ਦੀ ਰਖਵਾਲੀ ਕਰਦੇ ਸਨ, ਉਹ ਸਾਰਾ ਰੁਪਿਆ ਜੋ ਯਹੋਵਾਹ ਦੇ ਭਵਨ ਵਿੱਚ ਲਿਆਇਆ ਜਾਂਦਾ ਸੀ, ਉਸ ਵਿੱਚ ਪਾ ਦਿੰਦੇ ਸਨ। \v 10 ਜਦ ਉਹ ਵੇਖਦੇ ਸਨ ਕਿ ਸੰਦੂਕ ਵਿੱਚ ਬਹੁਤ ਰੁਪਿਆ ਹੋ ਗਿਆ ਹੈ ਤਦ ਰਾਜਾ ਦਾ ਪ੍ਰਧਾਨ ਅਤੇ ਮਹਾਂ ਜਾਜਕ ਉੱਥੇ ਆ ਕੇ ਉਸ ਰੁਪਏ ਨੂੰ ਜਿਹੜਾ ਯਹੋਵਾਹ ਦੇ ਭਵਨ ਵਿੱਚ ਮਿਲਦਾ ਸੀ, ਥੈਲੀਆਂ ਵਿੱਚ ਪਾ ਕੇ ਗਿਣ ਲੈਂਦੇ ਸਨ। \v 11 ਤਦ ਉਹ ਉਸ ਰੁਪਏ ਨੂੰ ਜੋ ਤੋਲਿਆ ਹੁੰਦਾ ਸੀ, ਉਨ੍ਹਾਂ ਕੰਮ ਕਰਨ ਵਾਲਿਆਂ ਦੇ ਹੱਥ ਵਿੱਚ ਦੇ ਦਿੰਦੇ ਸਨ, ਜੋ ਯਹੋਵਾਹ ਦੇ ਭਵਨ ਦੀ ਦੇਖਭਾਲ ਕਰਦੇ ਸਨ ਅਤੇ ਉਹ ਤਰਖਾਣਾਂ ਦੇ ਉਸਾਰੀ ਕਰਨ ਵਾਲਿਆਂ ਨੂੰ ਜੋ ਯਹੋਵਾਹ ਦੇ ਭਵਨ ਦਾ ਕੰਮ ਕਰਦੇ ਸਨ, \v 12 ਰਾਜ ਮਿਸਤਰੀਆਂ ਨੂੰ, ਪੱਥਰ ਕੱਟਣ ਵਾਲਿਆਂ ਨੂੰ ਅਤੇ ਯਹੋਵਾਹ ਦੇ ਭਵਨ ਦੀ ਟੁੱਟ ਫੁੱਟ ਦੀ ਮੁਰੰਮਤ ਦੇ ਲਈ ਲੱਕੜ ਤੇ ਕੱਟੇ ਹੋਏ ਪੱਥਰ ਮੁੱਲ ਲੈਣ ਲਈ ਸਭ ਕੁਝ ਲਈ ਜੋ ਭਵਨ ਦੀ ਮੁਰੰਮਤ ਦੇ ਲਈ ਆਉਂਦਾ ਸੀ ਦੇ ਦਿੰਦੇ ਸਨ। \v 13 ਪਰ ਜੋ ਰੁਪਿਆ ਯਹੋਵਾਹ ਦੇ ਭਵਨ ਵਿੱਚ ਲਿਆਂਦਾ ਜਾਂਦਾ ਸੀ, ਉਹ ਦੇ ਵਿੱਚੋਂ ਯਹੋਵਾਹ ਦੇ ਭਵਨ ਦੇ ਲਈ ਚਾਂਦੀ ਦੇ ਪਿਆਲੇ, ਗੁਲਤਰਾਸ਼, ਬਾਟੇ, ਤੁਰ੍ਹੀਆਂ, ਸੋਨੇ ਦੇ ਭਾਂਡੇ ਜਾਂ ਚਾਂਦੀ ਦੇ ਭਾਂਡੇ ਨਾ ਬਣਾਏ ਗਏ। \v 14 ਕਿਉਂ ਜੋ ਉਹ ਕਾਰੀਗਰਾਂ ਨੂੰ ਦਿੰਦੇ ਹੁੰਦੇ ਸਨ, ਉਨ੍ਹਾਂ ਨੇ ਉਸ ਨਾਲ ਯਹੋਵਾਹ ਦੇ ਭਵਨ ਦੀ ਮੁਰੰਮਤ ਕੀਤੀ। \v 15 ਜਿਨ੍ਹਾਂ ਆਦਮੀਆਂ ਦੇ ਹੱਥ ਵਿੱਚ ਉਹ ਕੰਮ ਕਰਨ ਵਾਲਿਆਂ ਨੂੰ ਦੇਣ ਲਈ ਰੁਪਿਆ ਦਿੰਦੇ ਸਨ, ਉਹਨਾਂ ਕੋਲੋਂ ਹਿਸਾਬ ਨਹੀਂ ਲੈਂਦੇ ਸਨ ਕਿਉਂ ਜੋ ਉਹ ਇਮਾਨਦਾਰੀ ਨਾਲ ਕੰਮ ਕਰਦੇ ਸਨ। \v 16 ਦੋਸ਼ ਦੀਆਂ ਬਲੀਆਂ ਦਾ ਰੁਪਿਆ ਅਤੇ ਪਾਪ ਦੀਆਂ ਬਲੀਆਂ ਦਾ ਰੁਪਿਆ ਯਹੋਵਾਹ ਦੇ ਭਵਨ ਵਿੱਚ ਨਹੀਂ ਲਿਆਇਆ ਜਾਂਦਾ ਸੀ, ਉਹ ਜਾਜਕਾਂ ਦਾ ਹੁੰਦਾ ਸੀ। \v 17 ਤਦ ਅਰਾਮ ਦੇ ਰਾਜਾ ਹਜ਼ਾਏਲ ਨੇ ਚੜ੍ਹਾਈ ਕੀਤੀ ਅਤੇ ਗਥ ਨਾਲ ਲੜ ਕੇ ਉਸ ਨੂੰ ਲੈ ਲਿਆ। ਤਦ ਹਜ਼ਾਏਲ ਨੇ ਯਰੂਸ਼ਲਮ ਵੱਲ ਮੂੰਹ ਮੋੜਿਆ ਕਿ ਉਹ ਦੇ ਉੱਤੇ ਵੀ ਚੜ੍ਹਾਈ ਕਰੇ। \v 18 ਇਸ ਲਈ ਯਹੂਦਾਹ ਦੇ ਰਾਜਾ ਯਹੋਆਸ਼ ਨੇ ਸਾਰੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਜਿਨ੍ਹਾਂ ਨੂੰ ਉਹ ਦੇ ਪੁਰਖਿਆਂ ਯਹੋਸ਼ਾਫ਼ਾਤ, ਯਹੋਰਾਮ ਅਤੇ ਅਹਜ਼ਯਾਹ ਯਹੂਦਾਹ ਦੇ ਰਾਜਿਆਂ ਨੇ ਪਵਿੱਤਰ ਕੀਤਾ ਸੀ, ਆਪਣੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਅਤੇ ਜਿੰਨਾਂ ਸੋਨਾ ਯਹੋਵਾਹ ਦੇ ਭਵਨ ਦੇ ਖਜ਼ਾਨਿਆਂ ਵਿੱਚ ਅਤੇ ਰਾਜਾ ਦੇ ਮਹਿਲ ਵਿੱਚ ਮਿਲਿਆ ਉਹ ਲੈ ਕੇ ਅਰਾਮ ਦੇ ਰਾਜਾ ਹਜ਼ਾਏਲ ਨੂੰ ਭੇਜ ਦਿੱਤਾ ਤਦ ਉਹ ਯਰੂਸ਼ਲਮ ਵੱਲੋਂ ਚਲਾ ਗਿਆ। \v 19 ਯੋਆਸ਼ ਦੀ ਬਾਕੀ ਘਟਨਾ ਅਤੇ ਉਹ ਸਭ ਕੁਝ ਜੋ ਉਸ ਨੇ ਕੀਤਾ, ਕੀ ਉਹ ਯਹੂਦਾਹ ਦੇ ਰਾਜਿਆਂ ਦੀ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ? \v 20 ਫਿਰ ਉਸ ਦੇ ਟਹਿਲੂਆਂ ਨੇ ਉੱਠ ਕੇ ਮਤਾ ਪਕਾਇਆ ਅਤੇ ਯੋਆਸ਼ ਨੂੰ ਮਿੱਲੋ ਦੇ ਘਰ ਵਿੱਚ ਜੋ ਸਿੱਲਾ ਦੀ ਢਲਾਣ ਉੱਤੇ ਹੈ ਮਾਰ ਛੱਡਿਆ। \v 21 ਅਰਥਾਤ ਉਸ ਦੇ ਸੇਵਕ ਸ਼ਿਮਆਥ ਦੇ ਪੁੱਤਰ ਯੋਜਾਕਾਰ ਅਤੇ ਸ਼ੋਮੇਰ ਦੇ ਪੁੱਤਰ ਯਹੋਜ਼ਾਬਾਦ ਨੇ ਉਸ ਨੂੰ ਇਸ ਤਰ੍ਹਾਂ ਮਾਰਿਆ ਕਿ ਉਹ ਮਰ ਗਿਆ ਅਤੇ ਉਹ ਆਪਣੇ ਪੁਰਖਿਆਂ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਅਮਸਯਾਹ ਉਸ ਦੇ ਥਾਂ ਰਾਜ ਕਰਨ ਲੱਗਾ। \c 13 \s ਇਸਰਾਏਲ ਦਾ ਰਾਜਾ ਯਹੋਆਹਾਜ਼ \p \v 1 ਯਹੂਦਾਹ ਦੇ ਰਾਜਾ ਅਹਜ਼ਯਾਹ ਦੇ ਪੁੱਤਰ ਯੋਆਸ਼ ਦੇ ਰਾਜ ਦੇ ਤੇਈਵੇਂ ਸਾਲ ਤੋਂ ਯੇਹੂ ਦਾ ਪੁੱਤਰ ਯਹੋਆਹਾਜ਼ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਸਤਾਰਾਂ ਸਾਲ ਰਾਜ ਕੀਤਾ। \v 2 ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ ਅਤੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਦੇ ਅਨੁਸਾਰ ਕੀਤਾ, ਜਿਹੜੇ ਉਹ ਨੇ ਇਸਰਾਏਲ ਤੋਂ ਕਰਵਾਏ ਸਨ ਅਤੇ ਉਸ ਨੇ ਉਨ੍ਹਾਂ ਨੂੰ ਨਾ ਛੱਡਿਆ। \v 3 ਤਦ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਤੇ ਉਹਨਾਂ ਨੂੰ ਅਰਾਮ ਦੇ ਰਾਜਾ ਹਜ਼ਾਏਲ ਅਤੇ ਹਜ਼ਾਏਲ ਦੇ ਪੁੱਤਰ ਬਨ-ਹਦਦ ਦੇ ਹੱਥ ਵਿੱਚ ਦਿੰਦਾ ਰਿਹਾ। \v 4 ਤਦ ਯਹੋਆਹਾਜ਼ ਨੇ ਯਹੋਵਾਹ ਨੂੰ ਮਨਾ ਲਿਆ ਅਤੇ ਯਹੋਵਾਹ ਨੇ ਉਸ ਦੀ ਸੁਣ ਲਈ ਕਿਉਂ ਜੋ ਉਸ ਨੇ ਇਸਰਾਏਲ ਉੱਤੇ ਹੋ ਰਹੇ ਅਨ੍ਹੇਰ ਨੂੰ ਵੇਖਿਆ, ਉਹ ਅਨ੍ਹੇਰ ਜਿਹੜਾ ਅਰਾਮ ਦਾ ਰਾਜਾ ਉਹਨਾਂ ਉੱਤੇ ਕਰਦਾ ਸੀ। \v 5 ਯਹੋਵਾਹ ਨੇ ਇਸਰਾਏਲ ਨੂੰ ਇੱਕ ਛੁਡਾਉਣ ਵਾਲਾ ਦਿੱਤਾ, ਉਹ ਅਰਾਮ ਦੇ ਹੱਥ ਹੇਠੋਂ ਨਿੱਕਲ ਗਏ ਅਤੇ ਇਸਰਾਏਲੀ ਅੱਗੇ ਵਾਂਗੂੰ ਆਪਣਿਆਂ ਤੰਬੂਆਂ ਵਿੱਚ ਰਹਿਣ ਲੱਗ ਪਏ \v 6 ਫਿਰ ਵੀ ਉਹਨਾਂ ਨੇ ਯਾਰਾਬੁਆਮ ਦੇ ਘਰਾਣੇ ਦੇ ਉਨ੍ਹਾਂ ਪਾਪਾਂ ਨੂੰ ਨਾ ਛੱਡਿਆ ਜੋ ਉਹ ਨੇ ਇਸਰਾਏਲ ਤੋਂ ਕਰਾਏ ਸਨ ਪਰ ਉਨ੍ਹਾਂ ਉੱਤੇ ਉਹ ਚੱਲਦੇ ਰਹੇ ਨਾਲੇ ਲੱਕੜ ਦੇ ਬੁੱਤ ਵੀ ਅਜੇ ਤੱਕ ਸਾਮਰਿਯਾ ਵਿੱਚ ਖੜ੍ਹੇ ਸਨ। \v 7 ਉਹ ਨੇ ਯਹੋਆਹਾਜ਼ ਲਈ ਪੰਜਾਹ ਸਵਾਰਾਂ ਅਤੇ ਦਸ ਰੱਥਾਂ ਅਤੇ ਦਸ ਹਜ਼ਾਰ ਪਿਆਦਿਆਂ ਤੋਂ ਬਿਨ੍ਹਾਂ ਕੋਈ ਆਦਮੀ ਨਾ ਛੱਡਿਆ ਕਿਉਂ ਜੋ ਅਰਾਮ ਦੇ ਰਾਜਾ ਨੇ ਉਹਨਾਂ ਦਾ ਨਾਸ ਕਰ ਦਿੱਤਾ ਸੀ ਅਤੇ ਮਿੱਧ-ਮਿੱਧ ਕੇ ਮਿੱਟੀ ਵਾਂਗੂੰ ਕਰ ਦਿੱਤਾ ਸੀ। \v 8 ਯਹੋਆਹਾਜ਼ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਸ ਨੇ ਕੀਤਾ ਉਸ ਦੀ ਸਾਮਰਥ, ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੀ ਹੋਈ ਨਹੀਂ ਹੈ? \v 9 ਤਦ ਯਹੋਆਹਾਜ਼ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਹਨਾਂ ਨੇ ਉਸ ਨੂੰ ਸਾਮਰਿਯਾ ਵਿੱਚ ਦੱਬ ਦਿੱਤਾ ਅਤੇ ਉਸ ਦਾ ਪੁੱਤਰ ਯੋਆਸ਼ ਉਸ ਦੇ ਥਾਂ ਰਾਜ ਕਰਨ ਲੱਗਾ। \s ਇਸਰਾਏਲ ਦਾ ਰਾਜਾ ਯਹੋਆਸ਼ \p \v 10 ਯਹੂਦਾਹ ਦੇ ਰਾਜਾ ਯੋਆਸ਼ ਦੇ ਰਾਜ ਦੇ ਸੈਂਤੀਵੇਂ ਸਾਲ ਯਹੋਆਹਾਜ਼ ਦਾ ਪੁੱਤਰ ਯਹੋਆਸ਼ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਸੋਲ਼ਾਂ ਸਾਲ ਰਾਜ ਕੀਤਾ। \v 11 ਉਸ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ। ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਸਾਰਿਆਂ ਪਾਪਾਂ ਤੋਂ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ, ਮੂੰਹ ਨਾ ਮੋੜਿਆ। ਉਹ ਉਨ੍ਹਾਂ ਉੱਤੇ ਚੱਲਦਾ ਰਿਹਾ। \v 12 ਯੋਆਸ਼ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਸ ਨੇ ਕੀਤਾ ਅਤੇ ਉਸ ਦੀ ਸਾਮਰਥ ਜਿਹ ਦੇ ਨਾਲ ਉਹ ਯਹੂਦਾਹ ਦੇ ਰਾਜਾ ਅਮਸਯਾਹ ਦੇ ਵਿਰੁੱਧ ਲੜਿਆ, ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ? \v 13 ਤਦ ਯੋਆਸ਼ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਯਾਰਾਬੁਆਮ ਉਸ ਦੇ ਥਾਂ ਰਾਜ ਗੱਦੀ ਉੱਤੇ ਬੈਠ ਗਿਆ, ਯੋਆਸ਼ ਸਾਮਰਿਯਾ ਵਿੱਚ ਇਸਰਾਏਲ ਦੇ ਰਾਜਿਆਂ ਨਾਲ ਦੱਬਿਆ ਗਿਆ। \s ਅਲੀਸ਼ਾ ਦੀ ਮੌਤ \p \v 14 ਫਿਰ ਅਲੀਸ਼ਾ ਉਸ ਰੋਗ ਨਾਲ ਬਿਮਾਰ ਹੋਇਆ, ਜਿਹ ਦੇ ਨਾਲ ਉਹ ਮਰਨ ਵਾਲਾ ਸੀ। ਤਦ ਇਸਰਾਏਲ ਦਾ ਰਾਜਾ ਯੋਆਸ਼ ਉਹ ਦੇ ਕੋਲ ਆਇਆ ਅਤੇ ਉਹ ਦੇ ਅੱਗੇ ਰੋ ਕੇ ਆਖਣ ਲੱਗਾ, ਹੇ ਮੇਰੇ ਪਿਤਾ, ਹੇ ਮੇਰੇ ਪਿਤਾ! ਇਸਰਾਏਲ ਦੇ ਰਥ ਅਤੇ ਉਸ ਦੇ ਸਾਰਥੀ। \v 15 ਤਦ ਅਲੀਸ਼ਾ ਨੇ ਉਸ ਨੂੰ ਆਖਿਆ, ਧਣੁੱਖ ਤੇ ਤੀਰ ਲੈ। ਉਸ ਨੇ ਆਪਣੇ ਲਈ ਧਣੁੱਖ ਤੇ ਤੀਰ ਲੈ ਲਏ। \v 16 ਤਦ ਉਹ ਨੇ ਇਸਰਾਏਲ ਦੇ ਰਾਜਾ ਨੂੰ ਆਖਿਆ, ਧਣੁੱਖ ਉੱਤੇ ਆਪਣਾ ਹੱਥ ਰੱਖ। ਉਸ ਨੇ ਆਪਣਾ ਹੱਥ ਉਹ ਦੇ ਉੱਤੇ ਰੱਖਿਆ ਫੇਰ ਅਲੀਸ਼ਾ ਨੇ ਆਪਣੇ ਹੱਥ ਰਾਜਾ ਦੇ ਹੱਥਾਂ ਉੱਤੇ ਰੱਖੇ। \v 17 ਅਤੇ ਆਖਿਆ, ਪੂਰਬ ਵੱਲ ਦੀ ਖਿੜਕੀ ਖੋਲ੍ਹ, ਉਸ ਨੇ ਖੋਲ੍ਹੀ। ਤਦ ਅਲੀਸ਼ਾ ਨੇ ਆਖਿਆ, ਤੀਰ ਮਾਰ ਅਤੇ ਉਸ ਨੇ ਮਾਰਿਆ। ਤਦ ਉਹ ਬੋਲਿਆ, ਯਹੋਵਾਹ ਵੱਲੋਂ ਜਿੱਤ ਦਾ ਤੀਰ ਸਗੋਂ ਅਰਾਮ ਉੱਤੇ ਜਿੱਤ ਦਾ ਤੀਰ ਹੈ ਕਿਉਂ ਜੋ ਤੂੰ ਅਫੇਕ ਵਿੱਚ ਅਰਾਮ ਨੂੰ ਇੱਥੋਂ ਤੱਕ ਮਾਰੇਂਗਾ ਕਿ ਉਹ ਦਾ ਨਾਸ ਹੋ ਜਾਵੇਗਾ। \v 18 ਤਦ ਉਹ ਨੇ ਆਖਿਆ, ਤੀਰਾਂ ਨੂੰ ਲੈ ਸੋ ਉਸ ਨੇ ਲੈ ਲਏ। ਤਦ ਉਹ ਨੇ ਇਸਰਾਏਲ ਦੇ ਰਾਜਾ ਨੂੰ ਕਿਹਾ, ਧਰਤੀ ਉੱਤੇ ਮਾਰ ਸੋ ਉਸ ਨੇ ਤਿੰਨ ਵਾਰੀ ਮਾਰਿਆ, ਤਦ ਠਹਿਰ ਗਿਆ। \v 19 ਫੇਰ ਪਰਮੇਸ਼ੁਰ ਦਾ ਜਨ ਉਸ ਦੇ ਉੱਤੇ ਕ੍ਰੋਧਵਾਨ ਹੋ ਕੇ ਬੋਲਿਆ, ਤੈਨੂੰ ਪੰਜ ਜਾਂ ਛੇ ਵਾਰੀ ਮਾਰਨਾ ਚਾਹੀਦਾ ਸੀ ਤਾਂ ਤੂੰ ਅਰਾਮ ਨੂੰ ਇੰਨ੍ਹਾਂ ਮਾਰਦਾ ਕਿ ਉਹ ਨੂੰ ਨਾਸ ਕਰ ਦਿੰਦਾ ਪਰ ਹੁਣ ਤੂੰ ਤਿੰਨ ਵਾਰੀ ਹੀ ਅਰਾਮ ਨੂੰ ਮਾਰੇਂਗਾ। \v 20 ਅਲੀਸ਼ਾ ਮਰ ਗਿਆ ਅਤੇ ਉਨ੍ਹਾਂ ਨੇ ਉਹ ਨੂੰ ਦੱਬ ਦਿੱਤਾ। ਮੋਆਬੀਆਂ ਦੇ ਜੱਥੇ ਸਾਲ ਦੇ ਸ਼ੁਰੂ ਵਿੱਚ ਦੇਸ ਵਿੱਚ ਆ ਵੜੇ। \v 21 ਅਤੇ ਅਜਿਹਾ ਹੋਇਆ ਕਿ ਜਦ ਉਹ ਇੱਕ ਮਨੁੱਖ ਨੂੰ ਦੱਬਣ ਨੂੰ ਹੀ ਸਨ ਤਾਂ ਵੇਖੋ ਉਨ੍ਹਾਂ ਨੇ ਇੱਕ ਜੱਥਾ ਦੇਖਿਆ। ਸੋ ਉਨ੍ਹਾਂ ਨੇ ਉਸ ਮਨੁੱਖ ਨੂੰ ਅਲੀਸ਼ਾ ਦੀ ਕਬਰ ਵਿੱਚ ਸੁੱਟ ਦਿੱਤਾ ਅਤੇ ਜਦ ਉਹ ਮਨੁੱਖ ਅਲੀਸ਼ਾ ਦੀਆਂ ਹੱਡੀਆਂ ਨੂੰ ਜਾ ਕੇ ਛੂਹਿਆ ਤਾਂ ਉਹ ਜੀ ਉੱਠਿਆ ਅਤੇ ਆਪਣੇ ਪੈਰਾਂ ਉੱਤੇ ਖੜ੍ਹਾ ਹੋ ਗਿਆ। \s ਇਸਰਾਏਲ ਅਤੇ ਅਰਾਮ ਦੇ ਵਿਚਕਾਰ ਯੁੱਧ \p \v 22 ਅਰਾਮ ਦਾ ਰਾਜਾ ਹਜ਼ਾਏਲ ਯਹੋਆਹਾਜ਼ ਦੇ ਸਾਰਿਆਂ ਦਿਨਾਂ ਵਿੱਚ ਇਸਰਾਏਲ ਨੂੰ ਸਤਾਉਂਦਾ ਰਿਹਾ। \v 23 ਪਰ ਯਹੋਵਾਹ ਉਨ੍ਹਾਂ ਉੱਤੇ ਦਯਾਵਾਨ ਹੋਇਆ ਅਤੇ ਉਨ੍ਹਾਂ ਉੱਤੇ ਤਰਸ ਖਾਧਾ, ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੰਨ੍ਹੇ ਹੋਏ ਨੇਮ ਦੇ ਕਾਰਨ ਉਨ੍ਹਾਂ ਵੱਲ ਮੁੜਿਆ ਅਤੇ ਅਜੇ ਵੀ ਨਾ ਤਾਂ ਉਨ੍ਹਾਂ ਦਾ ਨਾਸ ਕਰਨਾ ਨਾ ਉਨ੍ਹਾਂ ਨੂੰ ਆਪਣੇ ਹਜ਼ੂਰੋਂ ਪਰ੍ਹੇ ਹਟਾਉਣਾ ਚਾਹੁੰਦਾ ਸੀ। \v 24 ਤਦ ਅਰਾਮ ਦਾ ਰਾਜਾ ਹਜ਼ਾਏਲ ਮਰ ਗਿਆ, ਉਹ ਦਾ ਪੁੱਤਰ ਬਨ-ਹਦਦ ਉਹ ਦੇ ਥਾਂ ਰਾਜ ਕਰਨ ਲੱਗਾ। \v 25 ਅਤੇ ਯਹੋਆਹਾਜ਼ ਦੇ ਪੁੱਤਰ ਯਹੋਆਸ਼ ਨੇ ਹਜ਼ਾਏਲ ਦੇ ਪੁੱਤਰ ਬਨ-ਹਦਦ ਦੇ ਹੱਥੋਂ ਉਹ ਸ਼ਹਿਰ ਫੇਰ ਖੋਹ ਲਏ, ਜੋ ਉਹ ਨੇ ਉਸ ਦੇ ਪਿਉ ਯਹੋਆਹਾਜ਼ ਦੇ ਹੱਥੋਂ ਯੁੱਧ ਵਿੱਚ ਲੈ ਲਏ ਸਨ। ਤਿੰਨ ਵਾਰੀ ਯੋਆਸ਼ ਨੇ ਉਹ ਨੂੰ ਮਾਰਿਆ ਅਤੇ ਇਸਰਾਏਲ ਦੇ ਸ਼ਹਿਰਾਂ ਨੂੰ ਮੁੜ ਲੈ ਲਿਆ। \c 14 \s ਯਹੂਦਾਹ ਦਾ ਰਾਜਾ ਅਮਸਯਾਹ \r 2 ਇਤ 25:1-24 \p \v 1 ਇਸਰਾਏਲ ਦੇ ਰਾਜਾ ਯਹੋਆਹਾਜ਼ ਦੇ ਪੁੱਤਰ ਯੋਆਸ਼ ਦੇ ਰਾਜ ਦੇ ਦੂਜੇ ਸਾਲ ਯਹੂਦਾਹ ਦੇ ਰਾਜਾ ਯੋਆਸ਼ ਦਾ ਪੁੱਤਰ, ਅਮਸਯਾਹ ਰਾਜ ਕਰਨ ਲੱਗਾ। \v 2 ਜਦ ਉਹ ਰਾਜ ਕਰਨ ਲੱਗਾ ਤਦ ਉਹ ਪੱਚੀ ਸਾਲ ਦਾ ਸੀ ਅਤੇ ਉਸ ਨੇ ਉਨੱਤੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ, ਉਹ ਦੀ ਮਾਤਾ ਦਾ ਨਾਮ ਯਹੋਅੱਦਾਨ ਸੀ, ਜੋ ਯਰੂਸ਼ਲਮ ਦੀ ਸੀ। \v 3 ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗਾ ਸੀ, ਉਸ ਨੇ ਕੀਤਾ ਪਰ ਆਪਣੇ ਪਿਤਾ ਦਾਊਦ ਵਾਂਗੂੰ ਨਹੀਂ। ਜਿਵੇਂ ਉਹ ਦੇ ਪਿਤਾ ਯੋਆਸ਼ ਨੇ ਕੀਤਾ ਉਸੇ ਤਰ੍ਹਾਂ ਉਹ ਨੇ ਸਭ ਕੁਝ ਕੀਤਾ। \v 4 ਉਨ੍ਹਾਂ ਨੇ ਉੱਚਿਆਂ ਥਾਵਾਂ ਨੂੰ ਨਾ ਢਾਹਿਆ। ਅਜੇ ਤੱਕ ਲੋਕ ਉੱਚਿਆਂ ਥਾਵਾਂ ਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ। \v 5 ਅਜਿਹਾ ਹੋਇਆ ਕਿ ਜਿਵੇਂ ਹੀ ਰਾਜ ਉਹ ਦੇ ਹੱਥ ਵਿੱਚ ਸਥਿਰ ਹੋ ਗਿਆ ਉਸੇ ਤਰ੍ਹਾਂ ਹੀ ਉਹ ਨੇ ਆਪਣੇ ਉਨ੍ਹਾਂ ਸੇਵਕਾਂ ਨੂੰ ਮਾਰ ਛੱਡਿਆ, ਜਿਨ੍ਹਾਂ ਨੇ ਉਹ ਦੇ ਪਿਤਾ ਨੂੰ ਮਾਰਿਆ ਸੀ, ਜੋ ਰਾਜਾ ਸੀ। \v 6 ਪਰ ਉਹ ਦੇ ਮਾਰਨ ਵਾਲਿਆਂ ਦੇ ਪੁੱਤਰਾਂ ਨੂੰ ਉਹ ਨੇ ਨਾ ਮਾਰਿਆ ਕਿਉਂ ਜੋ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਹੈ, ਅਜਿਹਾ ਲਿਖਿਆ ਹੈ ਕਿ ਪੁੱਤਰਾਂ ਦੇ ਬਦਲੇ ਪਿਤਾ ਨਾ ਮਾਰੇ ਜਾਣ ਅਤੇ ਨਾ ਪਿਤਾ ਦੇ ਬਦਲੇ ਪੁੱਤਰ ਮਾਰੇ ਜਾਣ ਪਰ ਹਰੇਕ ਮਨੁੱਖ ਆਪਣੇ ਹੀ ਪਾਪ ਦੇ ਕਾਰਨ ਮਾਰਿਆ ਜਾਵੇ। \v 7 ਉਹ ਨੇ ਲੂਣ ਦੀ ਵਾਦੀ ਵਿੱਚ ਦਸ ਹਜ਼ਾਰ ਅਦੋਮੀ ਮਾਰੇ ਅਤੇ ਸੇਲਾ ਨੂੰ ਯੁੱਧ ਕਰਕੇ ਲੈ ਲਿਆ ਅਤੇ ਉਹ ਦਾ ਨਾਮ ਯਾਕਥਏਲ ਰੱਖਿਆ, ਜਿਹੜਾ ਅੱਜ ਦੇ ਦਿਨ ਤੱਕ ਹੈ। \v 8 ਤਦ ਅਮਸਯਾਹ ਨੇ ਇਸਰਾਏਲ ਦੇ ਰਾਜੇ ਯਹੋਆਸ਼ ਦੇ ਕੋਲ ਜੋ ਯੇਹੂ ਦਾ ਪੋਤਾ ਅਤੇ ਯਹੋਆਹਾਜ਼ ਦਾ ਪੁੱਤਰ ਸੀ, ਸੰਦੇਸ਼ਵਾਹਕਾਂ ਨੂੰ ਸੁਨੇਹਾ ਭੇਜਿਆ ਕਿ ਹੁਣ ਆ ਅਸੀਂ ਇੱਕ ਦੂਜੇ ਨੂੰ ਆਹਮੋ-ਸਾਹਮਣੇ ਵੇਖੀਏ। \v 9 ਤਦ ਇਸਰਾਏਲ ਦੇ ਰਾਜਾ ਯਹੋਆਸ਼ ਨੇ ਯਹੂਦਾਹ ਦੇ ਰਾਜਾ ਅਮਸਯਾਹ ਨੂੰ ਇਹ ਸੁਨੇਹਾ ਭੇਜਿਆ ਕਿ ਲਬਾਨੋਨ ਦੇ ਕੰਡਿਆਲੇ ਨੇ ਲਬਾਨੋਨ ਦੇ ਦਿਆਰ ਨੂੰ ਸੁਨੇਹਾ ਭੇਜਿਆ ਕਿ ਆਪਣੀ ਧੀ ਨੂੰ ਮੇਰੇ ਪੁੱਤਰ ਨਾਲ ਵਿਆਹ ਦੇ ਅਤੇ ਇੱਕ ਜੰਗਲੀ ਜਾਨਵਰ ਜੋ ਲਬਾਨੋਨ ਵਿੱਚ ਸੀ, ਕੋਲੋਂ ਦੀ ਲੰਘਿਆ ਅਤੇ ਕੰਡਿਆਲੇ ਨੂੰ ਮਿੱਧ ਛੱਡਿਆ। \v 10 ਤੂੰ ਅਦੋਮ ਨੂੰ ਮਾਰਿਆ ਹੈ ਅਤੇ ਤੇਰੇ ਮਨ ਦਾ ਘਮੰਡ ਤੈਨੂੰ ਚੁੱਕਦਾ ਹੈ। ਘਰ ਵਿੱਚ ਰਹਿ ਕੇ ਘਮੰਡ ਕਰ। ਭਲਾ, ਤੂੰ ਕਿਉਂ ਬਿਪਤਾ ਨੂੰ ਛੇੜੇਂ ਤੇ ਡਿੱਗੇਂ ਅਤੇ ਤੇਰੇ ਨਾਲ ਹੀ ਯਹੂਦਾਹ ਵੀ? \v 11 ਪਰ ਅਮਸਯਾਹ ਨੇ ਧਿਆਨ ਨਾ ਕੀਤਾ ਤਦ ਇਸਰਾਏਲ ਦੇ ਰਾਜਾ ਯਹੋਆਸ਼ ਨੇ ਚੜ੍ਹਾਈ ਕੀਤੀ ਅਤੇ ਉਸ ਤੇ ਯਹੂਦਾਹ ਦਾ ਰਾਜਾ ਅਮਸਯਾਹ ਬੈਤ ਸ਼ਮਸ਼ ਵਿੱਚ ਜੋ ਯਹੂਦਾਹ ਦਾ ਹੈ, ਆਹਮੋ-ਸਾਹਮਣੇ ਹੋਏ। \v 12 ਤਦ ਯਹੂਦਾਹ ਇਸਰਾਏਲ ਦੇ ਅੱਗੋਂ ਹਾਰ ਗਿਆ ਅਤੇ ਉਨ੍ਹਾਂ ਵਿੱਚੋਂ ਹਰੇਕ ਆਪਣੇ ਤੰਬੂ ਨੂੰ ਭੱਜਾ। \v 13 ਇਸਰਾਏਲ ਦੇ ਰਾਜਾ ਯਹੋਆਸ਼ ਨੇ ਯਹੂਦਾਹ ਦੇ ਰਾਜਾ ਅਮਸਯਾਹ ਨੂੰ ਜੋ ਅਹਜ਼ਯਾਹ ਦਾ ਪੋਤਾ ਅਤੇ ਯੋਆਸ਼ ਦਾ ਪੁੱਤਰ ਸੀ ਬੈਤ ਸ਼ਮਸ਼ ਵਿੱਚ ਫੜ੍ਹ ਲਿਆ ਅਤੇ ਯਰੂਸ਼ਲਮ ਵਿੱਚ ਵੜਿਆ ਅਤੇ ਯਰੂਸ਼ਲਮ ਦੀ ਸ਼ਹਿਰਪਨਾਹ ਇਫ਼ਰਾਈਮ ਦੇ ਫਾਟਕ ਤੋਂ ਲੈ ਕੇ ਖੂੰਜੇ ਵਾਲੇ ਫਾਟਕ ਤੱਕ ਚਾਰ ਸੌ ਹੱਥ ਢਾਹ ਦਿੱਤੀ। \v 14 ਉਸ ਨੇ ਸਾਰਾ ਸੋਨਾ, ਚਾਂਦੀ ਅਤੇ ਸਾਰੇ ਭਾਂਡੇ ਜੋ ਯਹੋਵਾਹ ਦੇ ਭਵਨ ਵਿੱਚ ਅਤੇ ਰਾਜਾ ਦੇ ਮਹਿਲ ਦੇ ਖਜ਼ਾਨਿਆਂ ਵਿੱਚ ਮਿਲੇ, ਬੰਦੀ ਪੁਰਸ਼ਾਂ ਨੂੰ ਨਾਲ ਲੈ ਕੇ ਸਾਮਰਿਯਾ ਨੂੰ ਮੁੜਿਆ। \v 15 ਯਹੋਆਸ਼ ਦੀ ਬਾਕੀ ਘਟਨਾਵਾਂ ਜੋ ਕੁਝ ਉਸ ਨੇ ਕੀਤਾ ਉਸ ਦੀ ਸਾਮਰਥ ਜਿਸ ਤਰ੍ਹਾਂ ਉਹ ਯਹੂਦਾਹ ਦੇ ਰਾਜਾ ਅਮਸਯਾਹ ਨਾਲ ਲੜਿਆ, ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ? \v 16 ਯਹੋਆਸ਼ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ, ਸਾਮਰਿਯਾ ਵਿੱਚ ਇਸਰਾਏਲ ਦੇ ਰਾਜਿਆਂ ਨਾਲ ਦੱਬਿਆ ਗਿਆ ਅਤੇ ਉਹ ਦਾ ਪੁੱਤਰ ਯਾਰਾਬੁਆਮ ਉਹ ਦੇ ਥਾਂ ਰਾਜ ਕਰਨ ਲੱਗਾ। \s ਯਹੂਦਾਹ ਦੇ ਰਾਜਾ ਅਮਸਯਾਹ ਦੀ ਮੌਤ \r 2 ਇਤ 25:25-28 \p \v 17 ਯਹੂਦਾਹ ਦੇ ਰਾਜਾ ਯੋਆਸ਼ ਦਾ ਪੁੱਤਰ ਅਮਸਯਾਹ ਇਸਰਾਏਲ ਦੇ ਰਾਜਾ ਯਹੋਆਹਾਜ਼ ਦੇ ਪੁੱਤਰ ਯਹੋਆਸ਼ ਦੇ ਮਰਨ ਦੇ ਪਿੱਛੋਂ ਪੰਦਰਾਂ ਸਾਲ ਜੀਉਂਦਾ ਰਿਹਾ। \v 18 ਅਮਸਯਾਹ ਦੇ ਬਾਕੀ ਕੰਮ, ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ? \v 19 ਜਦ ਉਨ੍ਹਾਂ ਨੇ ਉਹ ਦੇ ਵਿਰੁੱਧ ਯਰੂਸ਼ਲਮ ਵਿੱਚ ਯੋਜਨਾ ਬਣਾਈ ਤਦ ਉਹ ਲਾਕੀਸ਼ ਨੂੰ ਭੱਜਿਆ ਪਰ ਉਨ੍ਹਾਂ ਨੇ ਲਾਕੀਸ਼ ਨੂੰ ਉਹ ਦੇ ਪਿੱਛੇ ਆਦਮੀ ਭੇਜੇ ਅਤੇ ਉੱਥੇ ਉਹ ਨੂੰ ਮਾਰ ਛੱਡਿਆ। \v 20 ਉਹ ਉਸ ਨੂੰ ਘੋੜਿਆਂ ਉੱਤੇ ਲੈ ਆਏ ਅਤੇ ਉਹ ਯਰੂਸ਼ਲਮ ਦਾਊਦ ਦੇ ਸ਼ਹਿਰ ਵਿੱਚ ਆਪਣੇ ਪੁਰਖਿਆਂ ਨਾਲ ਦੱਬਿਆ ਗਿਆ। \v 21 ਯਹੂਦਾਹ ਦੇ ਸਾਰਿਆਂ ਲੋਕਾਂ ਨੇ ਅਜ਼ਰਯਾਹ ਨੂੰ ਜੋ ਸੋਲ਼ਾਂ ਸਾਲਾਂ ਦਾ ਸੀ ਉਹ ਦੇ ਪਿਤਾ ਅਮਸਯਾਹ ਦੇ ਥਾਂ ਰਾਜਾ ਬਣਾਇਆ। \v 22 ਰਾਜਾ ਦੇ ਮਰਨ ਅਤੇ ਆਪਣੇ ਪੁਰਖਿਆਂ ਜਾ ਮਿਲਣ ਤੋਂ ਬਾਅਦ ਉਸ ਨੇ ਏਲਥ ਨੂੰ ਬਣਾਇਆ ਅਤੇ ਉਹ ਨੂੰ ਫੇਰ ਯਹੂਦਾਹ ਵਿੱਚ ਮਿਲਾ ਲਿਆ। \s ਇਸਰਾਏਲ ਦਾ ਰਾਜਾ ਯਾਰਾਬੁਆਮ \p \v 23 ਯਹੂਦਾਹ ਦੇ ਰਾਜਾ ਯੋਆਸ਼ ਦੇ ਪੁੱਤਰ ਅਮਸਯਾਹ ਦੇ ਰਾਜ ਦੇ ਪੰਦਰਵੇਂ ਸਾਲ ਵਿੱਚ, ਇਸਰਾਏਲ ਦੇ ਰਾਜਾ ਯੋਆਸ਼ ਦਾ ਪੁੱਤਰ ਯਾਰਾਬੁਆਮ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਤੇ ਉਸ ਨੇ ਇੱਕਤਾਲੀ ਸਾਲ ਰਾਜ ਕੀਤਾ। \v 24 ਉਸ ਨੇ ਉਹ ਕੰਮ ਕੀਤਾ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ। ਉਹ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਸਾਰਿਆਂ ਪਾਪਾਂ ਵਿੱਚੋਂ ਕਿਸੇ ਤੋਂ ਮੂੰਹ ਨਾ ਮੋੜਿਆ, ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ। \v 25 ਉਸ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਉਸ ਬਚਨ ਦੇ ਅਨੁਸਾਰ, ਜੋ ਉਸ ਨੇ ਅਮਿੱਤਈ ਦੇ ਪੁੱਤਰ ਆਪਣੇ ਦਾਸ ਯੂਨਾਹ ਨਬੀ ਦੇ ਰਾਹੀਂ, ਜੋ ਗਥ ਹੇਫ਼ਰ ਦਾ ਸੀ ਆਖਿਆ ਸੀ, ਇਸਰਾਏਲ ਦੀ ਹੱਦ ਨੂੰ ਹਮਾਥ ਦੇ ਕੋਲੋਂ ਲੈ ਕੇ ਅਰਾਬਾਹ ਦੇ ਸਮੁੰਦਰ ਤੱਕ ਫਿਰ ਪਹੁੰਚਾ ਦਿੱਤਾ। \v 26 ਇਸ ਲਈ ਜੋ ਯਹੋਵਾਹ ਨੇ ਇਸਰਾਏਲ ਦੇ ਦੁੱਖ ਨੂੰ ਵੇਖਿਆ ਕਿ ਉਹ ਸੱਚ-ਮੁੱਚ ਬਹੁਤ ਕੌੜਾ ਹੈ ਕਿਉਂ ਜੋ ਨਾ ਤਾਂ ਕੋਈ ਗੁਲਾਮ ਨਾ ਨਿਰਬੰਧ ਰਿਹਾ ਅਤੇ ਨਾ ਕੋਈ ਇਸਰਾਏਲ ਦਾ ਸਹਾਇਕ ਸੀ। \v 27 ਯਹੋਵਾਹ ਨੇ ਇਹ ਵੀ ਨਹੀਂ ਆਖਿਆ ਕਿ ਮੈਂ ਅਕਾਸ਼ ਦੇ ਹੇਠੋਂ ਇਸਰਾਏਲ ਦਾ ਨਾਮ ਮਿਟਾ ਦਿਆਂਗਾ। ਉਸ ਨੇ ਉਨ੍ਹਾਂ ਨੂੰ ਯੋਆਸ਼ ਦੇ ਪੁੱਤਰ ਯਾਰਾਬੁਆਮ ਦੇ ਹੱਥੀਂ ਛੁਟਕਾਰਾ ਦਿੱਤਾ। \v 28 ਯਾਰਾਬੁਆਮ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਹ ਨੇ ਕੀਤਾ, ਉਹ ਦੀ ਸਾਮਰਥ ਜਦ ਉਹ ਨੇ ਯੁੱਧ ਕੀਤਾ ਅਤੇ ਕਿਵੇਂ ਦੰਮਿਸ਼ਕ ਅਤੇ ਹਮਾਥ ਨੂੰ ਜੋ ਯਹੂਦਾਹ ਦੇ ਸਨ, ਫੇਰ ਇਸਰਾਏਲ ਦੇ ਲਈ ਮੋੜ ਲਿਆ ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ? \v 29 ਅਤੇ ਯਾਰਾਬੁਆਮ ਮਰ ਕੇ ਆਪਣੇ ਪੁਰਖਿਆਂ, ਇਸਰਾਏਲ ਦੇ ਰਾਜਿਆਂ ਨਾਲ ਜਾ ਮਿਲਿਆ ਅਤੇ ਉਸ ਦਾ ਪੁੱਤਰ ਜ਼ਕਰਯਾਹ ਉਹ ਦੇ ਥਾਂ ਰਾਜ ਕਰਨ ਲੱਗਾ। \c 15 \s ਯਹੂਦਾਹ ਦਾ ਰਾਜਾ ਅਜ਼ਰਯਾਹ \r 2 ਇਤ 26:1-23 \p \v 1 ਇਸਰਾਏਲ ਦੇ ਰਾਜਾ ਯਾਰਾਬੁਆਮ ਦੇ ਰਾਜ ਦੇ ਸਤਾਈਵੇਂ ਸਾਲ ਯਹੂਦਾਹ ਦੇ ਰਾਜਾ ਅਮਸਯਾਹ ਦਾ ਪੁੱਤਰ ਅਜ਼ਰਯਾਹ ਰਾਜ ਕਰਨ ਲੱਗਾ। \v 2 ਜਦ ਉਹ ਰਾਜ ਕਰਨ ਲੱਗਾ ਤਾਂ ਸੋਲ਼ਾਂ ਸਾਲਾਂ ਦਾ ਸੀ ਅਤੇ ਉਹ ਨੇ ਯਰੂਸ਼ਲਮ ਵਿੱਚ ਬਵੰਜਾ ਸਾਲ ਰਾਜ ਕੀਤਾ, ਉਹ ਦੀ ਮਾਤਾ ਦਾ ਨਾਮ ਯਕਾਲਯਾਹ ਸੀ ਜੋ ਯਰੂਸ਼ਲਮ ਦੀ ਸੀ। \v 3 ਜਿਵੇਂ ਉਸ ਦੇ ਪਿਤਾ ਅਮਸਯਾਹ ਨੇ ਕੀਤਾ ਸੀ, ਉਸ ਨੇ ਵੀ ਉਹ ਹੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ। \v 4 ਤਾਂ ਵੀ ਉੱਚੇ ਥਾਂ ਢਾਹੇ ਨਾ ਗਏ। ਅਜੇ ਤੱਕ ਲੋਕ ਉੱਚਿਆਂ ਥਾਵਾਂ ਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ। \v 5 ਯਹੋਵਾਹ ਨੇ ਰਾਜਾ ਨੂੰ ਅਜਿਹਾ ਮਾਰਿਆ ਕਿ ਉਹ ਆਪਣੇ ਮਰਨ ਦੇ ਦਿਨ ਤੱਕ ਕੋੜ੍ਹੀ ਰਿਹਾ ਅਤੇ ਇੱਕ ਅਲੱਗ ਘਰ ਵਿੱਚ ਰਹਿੰਦਾ ਸੀ, ਰਾਜਾ ਦਾ ਪੁੱਤਰ ਯੋਥਾਮ ਘਰ ਦੀ ਦੇਖਭਾਲ ਅਤੇ ਦੇਸ ਦੇ ਲੋਕਾਂ ਦਾ ਨਿਆਂ ਕਰਦਾ ਸੀ। \v 6 ਅਜ਼ਰਯਾਹ ਦੇ ਬਾਕੀ ਕੰਮ ਅਤੇ ਸਭ ਕੁਝ ਜੋ ਉਸ ਨੇ ਕੀਤਾ ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ? \v 7 ਅਜ਼ਰਯਾਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ, ਉਨ੍ਹਾਂ ਨੇ ਉਸ ਨੂੰ ਉਸ ਦੇ ਪੁਰਖਿਆਂ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬ ਦਿੱਤਾ, ਅਤੇ ਉਸ ਦਾ ਪੁੱਤਰ ਯੋਥਾਮ ਉਸ ਦੇ ਥਾਂ ਰਾਜ ਕਰਨ ਲੱਗਾ। \s ਇਸਰਾਏਲ ਦਾ ਰਾਜਾ ਜ਼ਕਰਯਾਹ \p \v 8 ਯਹੂਦਾਹ ਦੇ ਰਾਜਾ ਅਜ਼ਰਯਾਹ ਦੇ ਰਾਜ ਦੇ ਅਠੱਤੀਵੇਂ ਸਾਲ ਯਾਰਾਬੁਆਮ ਦਾ ਪੁੱਤਰ ਜ਼ਕਰਯਾਹ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ, ਉਸ ਨੇ ਛੇ ਮਹੀਨੇ ਤੱਕ ਰਾਜ ਕੀਤਾ। \v 9 ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ, ਜਿਵੇਂ ਉਸ ਦੇ ਪੁਰਖਿਆਂ ਨੇ ਵੀ ਕੀਤਾ ਸੀ। ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ, ਜੋ ਉਹ ਨੇ ਇਸਰਾਏਲ ਤੋਂ ਕਰਵਾਏ ਸਨ। \v 10 ਤਦ ਯਾਬੇਸ਼ ਦੇ ਪੁੱਤਰ ਸ਼ੱਲੂਮ ਨੇ ਉਸ ਦੇ ਵਿਰੁੱਧ ਯੋਜਨਾ ਬਣਾਈ ਅਤੇ ਲੋਕਾਂ ਦੇ ਸਾਹਮਣੇ ਉਸ ਨੂੰ ਕੁੱਟ-ਕੁੱਟ ਕੇ ਮਾਰ ਛੱਡਿਆ ਅਤੇ ਉਸ ਦੇ ਥਾਂ ਰਾਜ ਕਰਨ ਲੱਗਾ। \v 11 ਵੇਖੋ, ਜ਼ਕਰਯਾਹ ਦੀ ਬਾਕੀ ਘਟਨਾ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੀ ਹੋਈ ਹੈ। \v 12 ਯਹੋਵਾਹ ਦਾ ਉਹ ਬਚਨ ਜਿਹੜਾ ਉਸ ਨੇ ਯੇਹੂ ਨਾਲ ਕੀਤਾ ਸੀ, ਇਹ ਹੀ ਸੀ ਕਿ ਤੇਰੇ ਪੁੱਤਰ ਚੌਥੀ ਪੀੜ੍ਹੀ ਤੱਕ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣਗੇ ਅਤੇ ਉਸੇ ਤਰ੍ਹਾਂ ਹੀ ਹੋਇਆ। \s ਇਸਰਾਏਲ ਦਾ ਰਾਜਾ ਸ਼ੱਲੂਮ \p \v 13 ਯਹੂਦਾਹ ਦੇ ਰਾਜਾ ਉੱਜ਼ੀਯਾਹ ਦੇ ਰਾਜ ਦੇ ਉੱਨਤਾਲੀਵੇਂ ਸਾਲ ਯਾਬੇਸ਼ ਦਾ ਪੁੱਤਰ ਸ਼ੱਲੂਮ ਰਾਜ ਕਰਨ ਲੱਗਾ ਅਤੇ ਉਸ ਨੇ ਸਾਮਰਿਯਾ ਵਿੱਚ ਮਹੀਨਾ ਭਰ ਰਾਜ ਕੀਤਾ। \v 14 ਤਦ ਗਾਦੀ ਦਾ ਪੁੱਤਰ ਮਨਹੇਮ ਤਿਰਸਾਹ ਤੋਂ ਆਇਆ ਅਤੇ ਸਾਮਰਿਯਾ ਵਿੱਚ ਪਹੁੰਚ ਗਿਆ, ਯਾਬੇਸ਼ ਦੇ ਪੁੱਤਰ ਸ਼ੱਲੂਮ ਨੂੰ ਸਾਮਰਿਯਾ ਵਿੱਚ ਮਾਰਿਆ ਅਤੇ ਉਸ ਨੂੰ ਘਾਤ ਕਰਕੇ ਉਸ ਦੇ ਥਾਂ ਰਾਜ ਕਰਨ ਲੱਗ ਪਿਆ। \v 15 ਸ਼ੱਲੂਮ ਦੀ ਬਾਕੀ ਘਟਨਾ ਅਤੇ ਜੋ ਯੋਜਨਾ ਉਸ ਨੇ ਬਣਾਈ, ਵੇਖੋ, ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ। \v 16 ਤਦ ਮਨਹੇਮ ਨੇ ਤਿਰਸਾਹ ਤੋਂ ਜਾ ਕੇ ਤਿਫਸਹ ਨੂੰ ਅਤੇ ਉਨ੍ਹਾਂ ਸਭਨਾਂ ਨੂੰ ਜੋ ਉਹ ਦੇ ਵਿੱਚ ਸਨ, ਉਹ ਦੀਆਂ ਹੱਦਾਂ ਨੂੰ ਮਾਰਿਆ ਕਿਉਂ ਜੋ ਉਨ੍ਹਾਂ ਨੇ ਫਾਟਕ ਨਾ ਖੋਲ੍ਹੇ, ਇਸ ਲਈ ਉਹ ਨੇ ਉਨ੍ਹਾਂ ਨੂੰ ਮਾਰਿਆ ਅਤੇ ਉਹ ਨੇ ਉੱਥੇ ਦੀਆਂ ਸਾਰੀਆਂ ਗਰਭਵਤੀ ਔਰਤਾਂ ਨੂੰ ਚੀਰ ਦਿੱਤਾ। \s ਇਸਰਾਏਲ ਦਾ ਰਾਜਾ ਮਨਹੇਮ \p \v 17 ਯਹੂਦਾਹ ਦੇ ਰਾਜਾ ਅਜ਼ਰਯਾਹ ਦੇ ਰਾਜ ਦੇ ਉੱਨਤਾਲੀਵੇਂ ਸਾਲ ਗਾਦੀ ਦਾ ਪੁੱਤਰ ਮਨਹੇਮ ਇਸਰਾਏਲ ਉੱਤੇ ਰਾਜ ਕਰਨ ਲੱਗਾ। ਉਹ ਨੇ ਸਾਮਰਿਯਾ ਵਿੱਚ ਦਸ ਸਾਲ ਰਾਜ ਕੀਤਾ। \v 18 ਉਸ ਨੇ ਉਹ ਕੰਮ ਕੀਤਾ, ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਉਹ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ, ਸਾਰੀ ਉਮਰ ਮੂੰਹ ਨਾ ਮੋੜਿਆ। \v 19 ਅੱਸ਼ੂਰ ਦਾ ਰਾਜਾ ਪੂਲ ਉਸ ਦੇਸ ਉੱਤੇ ਹਮਲਾ ਕੀਤਾ, ਮਨਹੇਮ ਨੇ ਪੂਲ ਨੂੰ ਦਸ ਹਜ਼ਾਰ ਕਿੱਲੋ ਦੇ ਲੱਗਭੱਗ ਚਾਂਦੀ ਦਿੱਤੀ ਤਾਂ ਜੋ ਉਹ ਉਸ ਦੀ ਸਹਾਇਤਾ ਕਰੇ ਅਤੇ ਰਾਜ ਨੂੰ ਉਹ ਦੇ ਹੱਥਾਂ ਵਿੱਚ ਸਥਿਰ ਕਰ ਦੇਵੇ। \v 20 ਮਨਹੇਮ ਨੇ ਉਹ ਚਾਂਦੀ ਇਸਰਾਏਲ ਦੇ ਸਾਰਿਆਂ ਧਨੀ ਪੁਰਸ਼ਾਂ ਕੋਲੋਂ ਇੱਕ ਮਨੁੱਖ ਪਿੱਛੇ ਪੰਜਾਹ ਰੁਪਏ ਧੱਕੇ ਨਾਲ ਲਏ ਤਾਂ ਜੋ ਉਹ ਅੱਸ਼ੂਰ ਦੇ ਰਾਜਾ ਨੂੰ ਦੇਵੇ। ਅੱਸ਼ੂਰ ਦੇ ਰਾਜਾ ਨੇ ਪਿੱਠ ਮੋੜੀ ਅਤੇ ਉਸ ਦੇਸ ਵਿੱਚ ਨਾ ਠਹਿਰਿਆ। \v 21 ਮਨਹੇਮ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਹ ਨੇ ਕੀਤਾ, ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ? \v 22 ਮਨਹੇਮ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ, ਉਹ ਦਾ ਪੁੱਤਰ ਪਕਹਯਾਹ ਉਹ ਦੇ ਥਾਂ ਰਾਜ ਕਰਨ ਲੱਗਾ। \s ਇਸਰਾਏਲ ਦਾ ਰਾਜਾ ਪਕਹਯਾਹ \p \v 23 ਯਹੂਦਾਹ ਦੇ ਰਾਜਾ ਅਜ਼ਰਯਾਹ ਦੇ ਰਾਜ ਦੇ ਪੰਜਾਹਵੇਂ ਸਾਲ ਮਨਹੇਮ ਦਾ ਪੁੱਤਰ ਪਕਹਯਾਹ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ, ਉਸ ਨੇ ਦੋ ਸਾਲ ਰਾਜ ਕੀਤਾ। \v 24 ਉਸ ਨੇ ਉਹ ਕੰਮ ਕੀਤਾ, ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਉਹ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ, ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ। \v 25 ਰਮਲਯਾਹ ਦੇ ਪੁੱਤਰ ਪਕਹ ਨੇ ਜੋ ਉਹ ਦਾ ਇੱਕ ਅਹੁਦੇਦਾਰ ਸੀ, ਉਸ ਦੇ ਵਿਰੁੱਧ ਮਤਾ ਪਕਾਇਆ ਅਤੇ ਸਾਮਰਿਯਾ ਵਿੱਚ ਰਾਜਾ ਦੇ ਆਪਣੇ ਮਹਿਲ ਵਿੱਚ ਉਸ ਨੂੰ ਅਰਗੋਬ ਅਤੇ ਅਰਯੇਹ ਦੇ ਨਾਲ ਮਾਰਿਆ, ਗਿਲਆਦੀਆਂ ਦੇ ਪੁੱਤਰਾਂ ਵਿੱਚੋਂ ਪੰਜਾਹ ਮਨੁੱਖ ਉਸ ਦੇ ਨਾਲ ਸਨ, ਉਸ ਨੇ ਉਹ ਨੂੰ ਮਾਰ ਛੱਡਿਆ ਅਤੇ ਉਹ ਦੇ ਥਾਂ ਰਾਜ ਕਰਨ ਲੱਗਾ। \v 26 ਪਕਹਯਾਹ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਹ ਨੇ ਕੀਤਾ, ਵੇਖੋ, ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ। \s ਇਸਰਾਏਲ ਦਾ ਰਾਜਾ ਪਕਹ \p \v 27 ਯਹੂਦਾਹ ਦੇ ਰਾਜਾ ਅਜ਼ਰਯਾਹ ਦੇ ਰਾਜ ਦੇ ਬਵੰਜਵੇਂ ਸਾਲ ਰਮਲਯਾਹ ਦਾ ਪੁੱਤਰ ਪਕਹ, ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਵੀਹ ਸਾਲ ਰਾਜ ਕੀਤਾ। \v 28 ਉਸ ਨੇ ਉਹ ਕੰਮ ਕੀਤਾ, ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ। \v 29 ਇਸਰਾਏਲ ਦੇ ਰਾਜਾ ਪਕਹ ਦੇ ਦਿਨਾਂ ਵਿੱਚ ਅੱਸ਼ੂਰ ਦੇ ਰਾਜਾ ਤਿਗਲਥ ਪਿਲਸਰ ਨੇ ਆ ਕੇ ਈਯੋਨ, ਆਬੇਲ ਬੈਤ ਮਆਕਾਹ, ਯਾਨੋਹਾਹ, ਕਾਦੇਸ਼, ਹਾਸੋਰ, ਗਿਲਆਦ, ਗਲੀਲ ਅਤੇ ਨਫ਼ਤਾਲੀ ਦੇ ਸਾਰੇ ਦੇਸ ਨੂੰ ਲੈ ਲਿਆ ਅਤੇ ਉਹਨਾਂ ਨੂੰ ਗੁਲਾਮ ਕਰਕੇ ਅੱਸ਼ੂਰ ਨੂੰ ਲੈ ਗਿਆ। \v 30 ਏਲਾਹ ਦੇ ਪੁੱਤਰ ਹੋਸ਼ੇਆ ਨੇ ਰਮਲਯਾਹ ਦੇ ਪੁੱਤਰ ਪਕਹ ਦੇ ਵਿਰੁੱਧ ਯੋਜਨਾ ਬਣਾਈ ਅਤੇ ਉਸ ਨੂੰ ਮਾਰਿਆ, ਉਸ ਨੂੰ ਘਾਤ ਕਰਕੇ ਉੱਜ਼ੀਯਾਹ ਦੇ ਪੁੱਤਰ ਯੋਥਾਮ ਦੇ ਵੀਹਵੇਂ ਸਾਲ ਉਸ ਦੇ ਥਾਂ ਰਾਜ ਕਰਨ ਲੱਗਾ। \v 31 ਪਕਹ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਸ ਨੇ ਕੀਤਾ, ਵੇਖੋ, ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ। \s ਯਹੂਦਾਹ ਦਾ ਰਾਜਾ ਯੋਥਾਮ \r 2 ਇਤ 27:1-9 \p \v 32 ਰਮਲਯਾਹ ਦਾ ਪੁੱਤਰ ਪਕਹ, ਜੋ ਇਸਰਾਏਲ ਦਾ ਰਾਜਾ ਸੀ, ਉਸ ਦੇ ਦੂਜੇ ਸਾਲ ਯਹੂਦਾਹ ਦੇ ਰਾਜਾ ਉੱਜ਼ੀਯਾਹ ਦਾ ਪੁੱਤਰ ਯੋਥਾਮ ਰਾਜ ਕਰਨ ਲੱਗਾ। \v 33 ਜਦ ਉਹ ਪੱਚੀ ਸਾਲਾਂ ਦਾ ਸੀ, ਉਸ ਸਮੇਂ ਰਾਜ ਕਰਨ ਲੱਗਾ ਅਤੇ ਉਸ ਨੇ ਸੋਲ਼ਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ, ਉਸ ਦੀ ਮਾਤਾ ਦਾ ਨਾਮ ਯਰੂਸ਼ਾ ਸੀ, ਜੋ ਸਾਦੋਕ ਦੀ ਧੀ ਸੀ। \v 34 ਉਹ ਸਭ ਕੁਝ ਜੋ ਉਸ ਦੇ ਪਿਤਾ ਉੱਜ਼ੀਯਾਹ ਨੇ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਨੇ ਵੀ ਕੀਤਾ, ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ। \v 35 ਕੇਵਲ ਉਨ੍ਹਾਂ ਨੇ ਉੱਚੀਆਂ ਥਾਵਾਂ ਨੂੰ ਨਾ ਢਾਹਿਆ। ਅਜੇ ਤੱਕ ਲੋਕ ਉੱਚਿਆਂ ਥਾਵਾਂ ਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ। ਉਸ ਨੇ ਯਹੋਵਾਹ ਦੇ ਭਵਨ ਦਾ ਉੱਪਰਲਾ ਫਾਟਕ ਬਣਾਇਆ। \v 36 ਯੋਥਾਮ ਦੇ ਬਾਕੀ ਕੰਮ ਅਤੇ ਜੋ ਕੁਝ ਉਸ ਨੇ ਕੀਤਾ, ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ? \v 37 ਉਹਨਾਂ ਦਿਨਾਂ ਵਿੱਚ ਯਹੋਵਾਹ ਅਰਾਮ ਦੇ ਰਾਜਾ ਰਸੀਨ ਨੂੰ ਅਤੇ ਰਮਲਯਾਹ ਦੇ ਪੁੱਤਰ ਪਕਹ ਨੂੰ ਯਹੂਦਾਹ ਦੇ ਵਿਰੁੱਧ ਭੇਜਣ ਲੱਗਾ। \v 38 ਯੋਥਾਮ ਮਰ ਕੇ ਆਪਣੇ ਪੁਰਖਿਆਂ ਨਾਲ ਸੌਂ ਗਿਆ, ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਆਪਣੇ ਪੁਰਖਿਆਂ ਨਾਲ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਆਹਾਜ਼ ਉਸ ਦੇ ਥਾਂ ਰਾਜ ਕਰਨ ਲੱਗਾ। \c 16 \s ਯਹੂਦਾਹ ਦਾ ਰਾਜਾ ਆਹਾਜ਼ \r 2 ਇਤ 28:1-27 \p \v 1 ਰਮਲਯਾਹ ਦੇ ਪੁੱਤਰ ਪਕਹ ਦੇ ਰਾਜ ਦੇ ਸਤਾਰਵੇਂ ਸਾਲ ਯਹੂਦਾਹ ਦੇ ਰਾਜਾ ਯੋਥਾਮ ਦਾ ਪੁੱਤਰ ਆਹਾਜ਼ ਰਾਜ ਕਰਨ ਲੱਗਾ। \v 2 ਆਹਾਜ਼ ਵੀਹ ਸਾਲਾਂ ਦਾ ਸੀ, ਜਦ ਰਾਜ ਕਰਨ ਲੱਗਾ ਅਤੇ ਉਹ ਨੇ ਯਰੂਸ਼ਲਮ ਵਿੱਚ ਸੋਲ਼ਾਂ ਸਾਲ ਰਾਜ ਕੀਤਾ। ਉਸ ਨੇ ਉਹ ਕੰਮ ਨਾ ਕੀਤਾ ਜੋ ਯਹੋਵਾਹ ਉਹ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਸੀ, ਜਿਵੇਂ ਉਸ ਦੇ ਪਿਤਾ ਦਾਊਦ ਨੇ ਕੀਤਾ ਸੀ। \v 3 ਪਰ ਉਹ ਇਸਰਾਏਲ ਦੇ ਰਾਜਿਆਂ ਦੇ ਰਾਹ ਉੱਤੇ ਤੁਰਿਆ, ਸਗੋਂ ਉਨ੍ਹਾਂ ਕੌਮਾਂ ਦੀਆਂ ਘਿਣਾਉਣੀਆਂ ਰੀਤਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਕੱਢ ਦਿੱਤਾ ਸੀ, ਉਸ ਨੇ ਆਪਣੇ ਪੁੱਤਰ ਨੂੰ ਅੱਗ ਵਿੱਚੋਂ ਲੰਘਵਾਇਆ। \v 4 ਉਹ ਉੱਚਿਆਂ ਥਾਵਾਂ, ਅਤੇ ਟਿੱਲਿਆਂ ਉੱਤੇ ਅਤੇ ਹਰ ਹਰੇ ਰੁੱਖ ਦੇ ਹੇਠਾਂ ਬਲੀਆਂ ਚੜ੍ਹਾਉਂਦਾ ਅਤੇ ਧੂਫ਼ ਧੁਖਾਉਂਦਾ ਰਿਹਾ। \v 5 ਤਦ ਅਰਾਮ ਦੇ ਰਾਜਾ ਰਸੀਨ ਅਤੇ ਇਸਰਾਏਲ ਦੇ ਰਾਜਾ ਰਮਲਯਾਹ ਦੇ ਪੁੱਤਰ ਪਕਹ ਨੇ ਲੜਨ ਲਈ ਯਰੂਸ਼ਲਮ ਉੱਤੇ ਹਮਲਾ ਕੀਤਾ ਅਤੇ ਉਨ੍ਹਾਂ ਨੇ ਆਹਾਜ਼ ਨੂੰ ਘੇਰ ਲਿਆ, ਪਰ ਉਸ ਨੂੰ ਜਿੱਤ ਨਾ ਸਕੇ। \v 6 ਉਸ ਵੇਲੇ ਅਰਾਮ ਦੇ ਰਾਜਾ ਰਸੀਨ ਨੇ ਏਲਥ ਨੂੰ ਫਿਰ ਲੈ ਕੇ ਅਰਾਮ ਵਿੱਚ ਮਿਲਾ ਦਿੱਤਾ ਅਤੇ ਏਲਥ ਵਿੱਚੋਂ ਯਹੂਦੀਆਂ ਨੂੰ ਪੂਰੀ ਤਰ੍ਹਾਂ ਕੱਢ ਛੱਡਿਆ ਅਤੇ ਅਰਾਮੀ ਏਲਥ ਵਿੱਚ ਆ ਪਹੁੰਚੇ, ਅੱਜ ਦੇ ਦਿਨ ਤੱਕ ਉਹ ਉੱਥੇ ਹੀ ਵੱਸਦੇ ਹਨ। \v 7 ਤਦ ਆਹਾਜ਼ ਨੇ ਅੱਸ਼ੂਰ ਦੇ ਰਾਜਾ ਤਿਗਲਥ ਪਿਲਸਰ ਕੋਲ ਇਹ ਕਹਿ ਕੇ ਸੰਦੇਸ਼ਵਾਹਕ ਭੇਜੇ ਕਿ ਮੈਂ ਤੇਰਾ ਦਾਸ ਅਤੇ ਤੇਰਾ ਪੁੱਤਰ ਹਾਂ, ਅਰਾਮ ਦੇ ਰਾਜਾ ਦੇ ਹੱਥੋਂ ਅਤੇ ਇਸਰਾਏਲ ਦੇ ਰਾਜਾ ਦੇ ਹੱਥੋਂ ਮੈਨੂੰ ਬਚਾ, ਜੋ ਮੇਰੇ ਉੱਤੇ ਚੜ੍ਹ ਆਏ ਹਨ। \v 8 ਆਹਾਜ਼ ਨੇ ਉਹ ਚਾਂਦੀ ਅਤੇ ਸੋਨਾ ਜੋ ਯਹੋਵਾਹ ਦੇ ਭਵਨ ਅਤੇ ਰਾਜਾ ਦੇ ਮਹਿਲ ਦੇ ਖਜ਼ਾਨਿਆਂ ਵਿੱਚ ਮਿਲਿਆ, ਲੈ ਕੇ ਅੱਸ਼ੂਰ ਦੇ ਰਾਜਾ ਨੂੰ ਰਿਸ਼ਵਤ ਭੇਜੀ। \v 9 ਅੱਸ਼ੂਰ ਦੇ ਰਾਜਾ ਨੇ ਉਸ ਦੀ ਮੰਨ ਲਈ ਅਤੇ ਉਸ ਨੇ ਦੰਮਿਸ਼ਕ ਉੱਤੇ ਹਮਲਾ ਕਰ ਕੇ ਉਸ ਨੂੰ ਜਿੱਤ ਲਿਆ ਅਤੇ ਉੱਥੋਂ ਦੇ ਲੋਕਾਂ ਨੂੰ ਗੁਲਾਮ ਬਣਾ ਕੇ ਕੀਰ ਨੂੰ ਲੈ ਗਿਆ ਅਤੇ ਅਰਾਮ ਦੇ ਰਾਜਾ ਰਸੀਨ ਨੂੰ ਮਾਰ ਦਿੱਤਾ। \v 10 ਆਹਾਜ਼ ਰਾਜਾ ਦੰਮਿਸ਼ਕ ਵਿੱਚ ਅੱਸ਼ੂਰ ਦੇ ਰਾਜਾ ਤਿਗਲਥ ਪਿਲਸਰ ਨੂੰ ਮਿਲਣ ਲਈ ਗਿਆ ਅਤੇ ਉਸ ਨੇ ਉਹ ਜਗਵੇਦੀ ਵੇਖੀ, ਜੋ ਦੰਮਿਸ਼ਕ ਵਿੱਚ ਸੀ ਅਤੇ ਆਹਾਜ਼ ਰਾਜਾ ਨੇ ਉਸ ਜਗਵੇਦੀ ਦੀ ਸਮਾਨਤਾ ਦਾ ਨਮੂਨਾ ਉਸ ਦੀ ਸਾਰੀ ਕਾਰੀਗਰੀ ਦੇ ਅਨੁਸਾਰ ਊਰਿੱਯਾਹ ਜਾਜਕ ਦੇ ਕੋਲ ਭੇਜਿਆ। \v 11 ਊਰਿੱਯਾਹ ਜਾਜਕ ਨੇ ਆਹਾਜ਼ ਰਾਜਾ ਦੀ ਦੰਮਿਸ਼ਕ ਤੋਂ ਭੇਜੀ ਹੋਈ ਆਗਿਆ ਦੇ ਅਨੁਸਾਰ ਇੱਕ ਜਗਵੇਦੀ ਬਣਾਈ ਅਤੇ ਆਹਾਜ਼ ਰਾਜਾ ਦੇ ਦੰਮਿਸ਼ਕ ਤੋਂ ਵਾਪਸ ਆਉਣ ਤੱਕ ਊਰਿੱਯਾਹ ਜਾਜਕ ਨੇ ਉਸ ਨੂੰ ਬਣਾ ਲਿਆ। \v 12 ਜਦ ਰਾਜਾ ਦੰਮਿਸ਼ਕ ਤੋਂ ਮੁੜਿਆ ਤਾਂ ਰਾਜਾ ਨੇ ਜਗਵੇਦੀ ਵੇਖੀ ਅਤੇ ਰਾਜਾ ਨੇ ਜਗਵੇਦੀ ਦੇ ਨੇੜੇ ਜਾ ਕੇ ਉਸ ਦੇ ਉੱਤੇ ਬਲੀ ਚੜ੍ਹਾਈ। \v 13 ਉਸ ਨੇ ਉਸ ਜਗਵੇਦੀ ਉੱਤੇ ਆਪਣੀ ਹੋਮ ਦੀ ਬਲੀ ਅਤੇ ਆਪਣੇ ਮੈਦੇ ਦੀ ਬਲੀ ਸਾੜੀ ਅਤੇ ਆਪਣੀ ਪੀਣ ਦੀ ਭੇਟ ਡੋਹਲ ਕੇ ਆਪਣੀ ਸੁੱਖ-ਸਾਂਦ ਦੀਆਂ ਬਲੀਆਂ ਦਾ ਲਹੂ ਜਗਵੇਦੀ ਉੱਤੇ ਛਿੜਕਿਆ। \v 14 ਪਿੱਤਲ ਦੀ ਉਸ ਜਗਵੇਦੀ ਨੂੰ, ਜੋ ਯਹੋਵਾਹ ਦੇ ਅੱਗੇ ਸੀ ਉਸ ਨੇ ਹੈਕਲ ਦੇ ਸਾਹਮਣਿਓਂ ਯਹੋਵਾਹ ਦੇ ਭਵਨ ਤੇ ਆਪਣੀ ਜਗਵੇਦੀ ਦੇ ਵਿਚਕਾਰ ਹਟਾ ਕੇ ਆਪਣੀ ਜਗਵੇਦੀ ਦੇ ਉੱਤਰ ਵੱਲ ਰੱਖ ਦਿੱਤਾ। \v 15 ਆਹਾਜ਼ ਰਾਜਾ ਨੇ ਇਹ ਆਖ ਕੇ ਊਰਿੱਯਾਹ ਜਾਜਕ ਨੂੰ ਆਗਿਆ ਦਿੱਤੀ ਕਿ ਸਵੇਰ ਦੀ ਹੋਮ ਬਲੀ, ਸ਼ਾਮ ਦੀ ਮੈਦੇ ਦੀ ਭੇਂਟ, ਰਾਜਾ ਦੀ ਹੋਮ ਬਲੀ ਅਤੇ ਉਸ ਦੀ ਮੈਦੇ ਦੀ ਭੇਂਟ, ਦੇਸ ਦੇ ਸਾਰੇ ਲੋਕਾਂ ਦੀ ਹੋਮ ਬਲੀ ਅਤੇ ਉਨ੍ਹਾਂ ਦੀ ਮੈਦੇ ਦੀ ਭੇਂਟ ਅਤੇ ਉਨ੍ਹਾਂ ਦੀਆਂ ਪੀਣ ਦੀਆਂ ਭੇਟਾਂ ਵੱਡੀ ਜਗਵੇਦੀ ਤੇ ਚੜ੍ਹਾਇਆ ਕਰ। ਹੋਮ ਬਲੀ ਦਾ ਸਾਰਾ ਲਹੂ ਅਤੇ ਕੁਰਬਾਨੀ ਦਾ ਸਾਰਾ ਲਹੂ ਉਸ ਦੇ ਉੱਤੇ ਛਿੜਕਿਆ ਕਰ, ਪਰ ਪਿੱਤਲ ਦੀ ਜਗਵੇਦੀ ਮੇਰੇ ਪੁੱਛ-ਗਿੱਛ ਕਰਨ ਦੇ ਲਈ ਹੋਵੇਗੀ। \v 16 ਊਰਿੱਯਾਹ ਜਾਜਕ ਨੇ ਆਹਾਜ਼ ਰਾਜਾ ਦੀ ਆਗਿਆ ਦੇ ਅਨੁਸਾਰ ਸਭ ਕੁਝ ਕੀਤਾ। \v 17 ਤਦ ਆਹਾਜ਼ ਰਾਜਾ ਨੇ ਕੁਰਸੀਆਂ ਦੀਆਂ ਪਟੜੀਆਂ ਨੂੰ ਕੱਟ ਕੇ ਉਹਨਾਂ ਦੇ ਉੱਪਰਲੇ ਹੌਦ ਨੂੰ ਲਾਹ ਦਿੱਤਾ ਅਤੇ ਸਾਗਰੀ ਹੌਦ ਨੂੰ ਪਿੱਤਲ ਦੇ ਬਲ਼ਦਾਂ ਉੱਤੋਂ ਜੋ ਉਹ ਦੇ ਥੱਲੇ ਸਨ, ਲਾਹ ਕੇ ਪੱਥਰਾਂ ਦੇ ਫ਼ਰਸ਼ ਉੱਤੇ ਰੱਖ ਦਿੱਤਾ। \v 18 ਉਸ ਨੇ ਉਹ ਛੱਤਿਆ ਹੋਇਆ ਰਾਹ, ਜਿਸ ਨੂੰ ਉਨ੍ਹਾਂ ਨੇ ਸਬਤ ਦੇ ਲਈ ਹੈਕਲ ਦੇ ਵਿੱਚ ਬਣਾਇਆ ਸੀ ਅਤੇ ਰਾਜਾ ਦੇ ਬਾਹਰਲੇ ਫਾਟਕ ਨੂੰ ਅੱਸ਼ੂਰ ਦੇ ਰਾਜਾ ਦੇ ਕਾਰਨ ਯਹੋਵਾਹ ਦੇ ਭਵਨ ਤੋਂ ਹਟਾ ਦਿੱਤਾ। \v 19 ਆਹਾਜ਼ ਦੇ ਬਾਕੀ ਕੰਮ ਅਤੇ ਜੋ ਕੁਝ ਉਹ ਨੇ ਕੀਤਾ, ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ? \v 20 ਆਹਾਜ਼ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਆਪਣੇ ਪੁਰਖਿਆਂ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਫਿਰ ਉਸ ਦਾ ਪੁੱਤਰ ਹਿਜ਼ਕੀਯਾਹ ਉਸ ਦੇ ਥਾਂ ਰਾਜ ਕਰਨ ਲੱਗਾ। \c 17 \s ਇਸਰਾਏਲ ਦਾ ਰਾਜਾ ਹੋਸ਼ੇਆ \p \v 1 ਯਹੂਦਾਹ ਦੇ ਰਾਜਾ ਆਹਾਜ਼ ਦੇ ਬਾਰ੍ਹਵੇਂ ਸਾਲ ਏਲਾਹ ਦਾ ਪੁੱਤਰ ਹੋਸ਼ੇਆ, ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਨੌਂ ਸਾਲ ਰਾਜ ਕੀਤਾ। \v 2 ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ, ਪਰ ਇਸਰਾਏਲ ਦੇ ਉਨ੍ਹਾਂ ਰਾਜਿਆਂ ਵਾਂਗੂੰ ਨਹੀਂ ਜੋ ਉਸ ਤੋਂ ਪਹਿਲਾਂ ਸਨ। \v 3 ਅੱਸ਼ੂਰ ਦੇ ਰਾਜਾ ਸ਼ਲਮਨਸਰ ਨੇ ਉਸ ਦੇ ਉੱਤੇ ਹਮਲਾ ਕੀਤਾ। ਹੋਸ਼ੇਆ ਉਸ ਦਾ ਦਾਸ ਹੋ ਗਿਆ ਅਤੇ ਉਸ ਨੂੰ ਨਜ਼ਰਾਨਾ ਦਿੱਤਾ। \v 4 ਅੱਸ਼ੂਰ ਦੇ ਰਾਜਾ ਨੇ ਹੋਸ਼ੇਆ ਦੀ ਚਾਲ ਨੂੰ ਬੁੱਝ ਲਿਆ ਕਿਉਂ ਜੋ ਉਸ ਨੇ ਮਿਸਰ ਦੇ ਰਾਜਾ ਦੇ ਕੋਲ ਦੂਤ ਭੇਜੇ ਸਨ ਅਤੇ ਅੱਸ਼ੂਰ ਦੇ ਰਾਜਾ ਕੋਲ ਉਹ ਨਜ਼ਰਾਨਾ ਲੈ ਕੇ ਨਾ ਗਿਆ, ਜਿਹੜਾ ਉਹ ਹਰ ਸਾਲ ਲੈ ਕੇ ਜਾਂਦਾ ਹੁੰਦਾ ਸੀ। ਇਸ ਕਰਕੇ ਅੱਸ਼ੂਰ ਦੇ ਰਾਜਾ ਨੇ ਉਸ ਨੂੰ ਬੰਦ ਕਰ ਲਿਆ ਅਤੇ ਬੰਨ੍ਹ ਕੇ ਬੰਦੀਖ਼ਾਨੇ ਵਿੱਚ ਪਾ ਦਿੱਤਾ। \s ਸਾਮਰਿਯਾ ਦਾ ਪਤਨ \p \v 5 ਤਦ ਅੱਸ਼ੂਰ ਦੇ ਰਾਜਾ ਨੇ ਸਾਰੇ ਦੇਸ ਉੱਤੇ ਚੜ੍ਹਾਈ ਕੀਤੀ ਅਤੇ ਸਾਮਰਿਯਾ ਉੱਤੇ ਚੜ੍ਹਾਈ ਕਰ ਕੇ ਤਿੰਨ ਸਾਲ ਉਸ ਨੂੰ ਘੇਰੀਂ ਰੱਖਿਆ। \v 6 ਹੋਸ਼ੇਆ ਦੇ ਨੌਵੇਂ ਸਾਲ ਅੱਸ਼ੂਰ ਦੇ ਰਾਜਾ ਨੇ ਸਾਮਰਿਯਾ ਨੂੰ ਲੈ ਲਿਆ ਅਤੇ ਇਸਰਾਏਲ ਨੂੰ ਗੁਲਾਮ ਬਣਾ ਕੇ ਅੱਸ਼ੂਰ ਨੂੰ ਲੈ ਗਿਆ ਅਤੇ ਉਨ੍ਹਾਂ ਨੂੰ ਹਲਹ ਵਿੱਚ ਤੇ ਗੋਜ਼ਾਨ ਦੀ ਨਦੀ ਹਾਬੋਰ ਦੇ ਵਿੱਚ ਅਤੇ ਮਾਦੀਆਂ ਦੇ ਸ਼ਹਿਰਾਂ ਵਿੱਚ ਵਸਾ ਦਿੱਤਾ। \v 7 ਇਸ ਦਾ ਕਾਰਨ ਇਹ ਸੀ ਕਿ ਇਸਰਾਏਲ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਜੋ ਉਨ੍ਹਾਂ ਨੂੰ ਮਿਸਰ ਦੇ ਦੇਸ ਤੋਂ ਅਤੇ ਮਿਸਰ ਦੇ ਰਾਜਾ ਫ਼ਿਰਊਨ ਦੇ ਹੱਥੋਂ ਕੱਢ ਕੇ ਲਿਆਇਆ ਸੀ, ਪਾਪ ਕੀਤਾ ਅਤੇ ਪਰਾਏ ਦੇਵਤਿਆਂ ਦਾ ਭੈਅ ਮੰਨਿਆ। \v 8 ਜਿਨ੍ਹਾਂ ਕੌਮਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਸਾਹਮਣਿਓਂ ਕੱਢ ਦਿੱਤਾ ਸੀ, ਉਨ੍ਹਾਂ ਦੀਆਂ ਅਤੇ ਇਸਰਾਏਲ ਦੇ ਰਾਜਿਆਂ ਦੀਆਂ ਬਣਾਈਆਂ ਹੋਈਆਂ ਬਿਧੀਆਂ ਉੱਤੇ ਚੱਲਦੇ ਸਨ। \v 9 ਇਸਰਾਏਲੀਆਂ ਨੇ ਗੁਪਤ ਵਿੱਚ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਉਹ ਕੰਮ ਕੀਤੇ, ਜੋ ਚੰਗੇ ਨਹੀਂ ਸਨ ਅਤੇ ਉਨ੍ਹਾਂ ਨੇ ਪਹਿਰੇਦਾਰਾਂ ਨੂੰ ਗੁੰਬਦ ਤੋਂ ਲੈ ਕੇ ਗੜ੍ਹ ਵਾਲੇ ਸ਼ਹਿਰ ਤੱਕ ਆਪਣਿਆਂ ਸਾਰਿਆਂ ਸ਼ਹਿਰਾਂ ਵਿੱਚ ਉੱਚੇ ਥਾਂ ਬਣਾ ਲਏ। \v 10 ਉਨ੍ਹਾਂ ਨੇ ਹਰ ਉੱਚੇ ਟਿੱਲੇ ਉੱਤੇ ਤੇ ਹਰੇਕ ਹਰੇ ਰੁੱਖ ਦੇ ਹੇਠਾਂ ਆਪਣੇ ਲਈ ਥੰਮ੍ਹ ਅਤੇ ਲੱਕੜ ਦੇ ਦੇਵਤੇ ਖੜ੍ਹੇ ਕਰ ਲਏ। \v 11 ਉੱਥੇ ਸਾਰਿਆਂ ਉੱਚਿਆਂ ਥਾਵਾਂ ਦੇ ਉੱਤੇ ਉਹਨਾਂ ਕੌਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਉਨ੍ਹਾਂ ਦੇ ਸਾਹਮਣਿਓਂ ਕੱਢ ਦਿੱਤਾ ਸੀ, ਧੂਪ ਧੁਖਾਈ ਅਤੇ ਯਹੋਵਾਹ ਦੇ ਕ੍ਰੋਧ ਨੂੰ ਭੜਕਾਉਣ ਲਈ ਉਹ ਕੰਮ ਕੀਤੇ, ਜੋ ਭੈੜੇ ਸਨ \v 12 ਅਤੇ ਬੁੱਤਾਂ ਦੀ ਪੂਜਾ ਕੀਤੀ ਜਿਸ ਦੇ ਵਿਖੇ ਯਹੋਵਾਹ ਨੇ ਉਨ੍ਹਾਂ ਨੂੰ ਆਖਿਆ ਸੀ ਕਿ ਤੁਸੀਂ ਇਹ ਕੰਮ ਨਾ ਕਰਿਓ। \v 13 ਯਹੋਵਾਹ ਸਾਰੇ ਨਬੀਆਂ ਅਤੇ ਸਾਰੇ ਦਰਸ਼ਣ ਵੇਖਣ ਵਾਲਿਆਂ ਦੇ ਰਾਹੀਂ ਇਹ ਕਹਿ ਕੇ ਇਸਰਾਏਲ ਤੇ ਯਹੂਦਾਹ ਨੂੰ ਚਿਤਾਰਦਾ ਰਿਹਾ ਕਿ ਆਪਣਿਆਂ ਭੈੜਿਆਂ ਰਾਹਾਂ ਤੋਂ ਮੁੜੋ ਅਤੇ ਉਸ ਸਾਰੀ ਬਿਵਸਥਾ ਦੇ ਅਨੁਸਾਰ ਜਿਸ ਦੀ ਆਗਿਆ ਮੈਂ ਤੁਹਾਡੇ ਪੁਰਖਿਆਂ ਨੂੰ ਦਿੱਤੀ ਅਤੇ ਜਿਸ ਨੂੰ ਮੈਂ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਤੁਹਾਡੇ ਕੋਲ ਭੇਜਿਆ, ਮੇਰਿਆਂ ਹੁਕਮਾਂ ਤੇ ਬਿਧੀਆਂ ਨੂੰ ਮੰਨੋ। \v 14 ਤਦ ਵੀ ਉਨ੍ਹਾਂ ਨੇ ਨਾ ਸੁਣੀ ਪਰ ਆਪਣੇ ਪੁਰਖਿਆਂ ਵਾਂਗੂੰ ਜਿਨ੍ਹਾਂ ਯਹੋਵਾਹ ਆਪਣੇ ਪਰਮੇਸ਼ੁਰ ਤੇ ਨਿਹਚਾ ਨਾ ਕੀਤੀ, ਢੀਠ ਹੋ ਗਏ। \v 15 ਪਰ ਉਸ ਦੀਆਂ ਬਿਧੀਆਂ ਅਤੇ ਨੇਮ ਨੂੰ ਜੋ ਉਸ ਨੇ ਉਨ੍ਹਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਸੀ ਅਤੇ ਉਸ ਦੀਆਂ ਸਾਖੀਆਂ ਨੂੰ ਜੋ ਉਸ ਨੇ ਉਨ੍ਹਾਂ ਨੂੰ ਸੰਭਾਲੀਆਂ ਸਨ, ਓਹ ਨੇ ਰੱਦਿਆ ਅਤੇ ਨਿਕੰਮੀਆਂ ਵਸਤੂਆਂ ਦੇ ਪਿੱਛੇ ਲੱਗ ਕੇ ਨਿਕੰਮੇ ਹੋ ਗਏ ਅਤੇ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਪਿੱਛੇ ਲੱਗ ਗਏ, ਜਿਨ੍ਹਾਂ ਦੇ ਵਿਖੇ ਯਹੋਵਾਹ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਉਨ੍ਹਾਂ ਵਾਂਗੂੰ ਕੰਮ ਨਾ ਕਰਨ। \v 16 ਪਰ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ ਨੂੰ ਛੱਡ ਕੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਅਰਥਾਤ ਦੋ ਵੱਛੇ ਬਣਾਏ, ਇੱਕ ਲੱਕੜ ਦਾ ਬੁੱਤ ਤਿਆਰ ਕਰ ਕੇ ਅਕਾਸ਼ ਦੀ ਸਾਰੀ ਸੈਨਾਂ ਨੂੰ ਮੱਥਾ ਟੇਕਿਆ ਅਤੇ ਬਆਲ ਦੀ ਪੂਜਾ ਕੀਤੀ। \v 17 ਅਤੇ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਨੂੰ ਅੱਗ ਵਿੱਚ ਦੀ ਲੰਘਾਇਆ ਅਤੇ ਪੁੱਛ ਪੁਆਉਣ ਵਾਲਿਆਂ ਤੇ ਜਾਦੂਗਰਾਂ ਤੋਂ ਕੰਮ ਲਿਆ ਅਤੇ ਆਪਣੇ ਆਪ ਉਨ੍ਹਾਂ ਕੰਮਾਂ ਲਈ ਵਿੱਕ ਗਏ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰੇ ਸਨ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ। \v 18 ਯਹੋਵਾਹ ਇਸਰਾਏਲ ਉੱਤੇ ਅੱਤ ਕ੍ਰੋਧਵਾਨ ਹੋਇਆ ਅਤੇ ਉਨ੍ਹਾਂ ਨੂੰ ਆਪਣੇ ਅੱਗਿਓਂ ਦੂਰ ਕਰ ਦਿੱਤਾ। ਯਹੂਦਾਹ ਦੇ ਗੋਤ ਤੋਂ ਬਿਨ੍ਹਾਂ ਕੋਈ ਨਾ ਛੁੱਟਿਆ। \v 19 ਯਹੂਦਾਹ ਨੇ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਨਾ ਮੰਨਿਆ ਪਰ ਉਹ ਉਹਨਾਂ ਬਿਧੀਆਂ ਤੇ ਚੱਲਦੇ ਰਹੇ ਜੋ ਇਸਰਾਏਲ ਨੇ ਬਣਾਈਆਂ ਸਨ। \v 20 ਇਸ ਲਈ ਯਹੋਵਾਹ ਨੇ ਇਸਰਾਏਲ ਦੀ ਸਾਰੀ ਅੰਸ ਨੂੰ ਰੱਦਿਆ ਅਤੇ ਉਨ੍ਹਾਂ ਨੂੰ ਨੀਵੀਆਂ ਕੀਤਾ ਅਤੇ ਉਨ੍ਹਾਂ ਨੂੰ ਲੁਟੇਰਿਆਂ ਦੇ ਹੱਥ ਵਿੱਚ ਦੇ ਕੇ ਅੰਤ ਨੂੰ ਆਪਣੇ ਅੱਗਿਓਂ ਉਨ੍ਹਾਂ ਨੂੰ ਦੂਰ ਕਰ ਦਿੱਤਾ। \v 21 ਕਿਉਂ ਜੋ ਉਸ ਉੱਤਰੀ ਰਾਜ - ਇਸਰਾਏਲ ਨੂੰ ਦਾਊਦ ਦੇ ਘਰਾਣੇ ਤੋਂ ਅਲੱਗ ਕਰ ਦਿੱਤਾ ਅਤੇ ਉਨ੍ਹਾਂ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਰਾਜਾ ਬਣਾ ਲਿਆ ਅਤੇ ਯਾਰਾਬੁਆਮ ਨੇ ਇਸਰਾਏਲ ਨੂੰ ਯਹੋਵਾਹ ਦੇ ਪਿੱਛੇ ਤੁਰਨ ਤੋਂ ਹਟਾ ਕੇ ਉਨ੍ਹਾਂ ਤੋਂ ਵੱਡਾ ਪਾਪ ਕਰਾਇਆ। \v 22 ਅਤੇ ਇਸਰਾਏਲੀ ਉਹਨਾਂ ਸਾਰਿਆਂ ਪਾਪਾਂ ਵਿੱਚ ਤੁਰਦੇ ਰਹੇ ਜੋ ਯਾਰਾਬੁਆਮ ਨੇ ਕੀਤੇ ਸਨ ਅਤੇ ਉਨ੍ਹਾਂ ਨੇ ਉਹਨਾਂ ਨੂੰ ਨਾ ਛੱਡਿਆ। \v 23 ਇੱਥੋਂ ਤੱਕ ਕਿ ਯਹੋਵਾਹ ਨੇ ਇਸਰਾਏਲ ਨੂੰ ਆਪਣੇ ਅੱਗਿਓਂ ਹਟਾ ਦਿੱਤਾ ਜਿਵੇਂ ਉਸ ਨੇ ਆਪਣੇ ਸਾਰੇ ਦਾਸਾਂ ਨਬੀਆਂ ਦੇ ਰਾਹੀਂ ਆਖਿਆ ਸੀ। ਇਸਰਾਏਲ ਆਪਣੀ ਧਰਤੀ ਤੋਂ ਕੱਢ ਕੇ ਅੱਸ਼ੂਰ ਵਿੱਚ ਪਹੁੰਚਾਇਆ ਗਿਆ ਜਿੱਥੇ ਉਹ ਅੱਜ ਦੇ ਦਿਨ ਤੱਕ ਹੈ। \s ਇਸਰਾਏਲ ਦੇ ਵਿੱਚ ਪਰਾਈਆਂ ਕੌਮਾਂ ਦਾ ਵਸਾਇਆ ਜਾਣਾ \p \v 24 ਅੱਸ਼ੂਰ ਦੇ ਰਾਜਾ ਨੇ ਬਾਬਲ, ਕੂਥਾਹ, ਅੱਵਾ, ਹਮਾਥ ਅਤੇ ਸਫ਼ਰਵਇਮ ਦੇ ਲੋਕਾਂ ਨੂੰ ਲਿਆ ਕੇ, ਸਾਮਰਿਯਾ ਵਿੱਚ ਇਸਰਾਏਲੀਆਂ ਦੇ ਥਾਂ ਵਸਾਇਆ। ਫਿਰ ਉਨ੍ਹਾਂ ਨੇ ਸਾਮਰਿਯਾ ਨੂੰ ਲੈ ਲਿਆ ਤੇ ਉਸ ਦੇ ਸ਼ਹਿਰਾਂ ਵਿੱਚ ਵੱਸ ਗਏ। \v 25 ਤਦ ਅਜਿਹਾ ਹੋਇਆ ਕਿ ਜਦ ਉਹ ਪਹਿਲੇ ਪਹਿਲ ਉੱਥੇ ਵੱਸੇ ਤਦ ਉਹ ਯਹੋਵਾਹ ਦਾ ਭੈਅ ਨਹੀਂ ਮੰਨਦੇ ਸਨ। ਇਸ ਲਈ ਯਹੋਵਾਹ ਨੇ ਉਨ੍ਹਾਂ ਵਿੱਚ ਸ਼ੇਰ ਭੇਜੇ, ਜਿਨ੍ਹਾਂ ਨੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰਿਆ। \v 26 ਇਸ ਲਈ ਉਨ੍ਹਾਂ ਨੇ ਅੱਸ਼ੂਰ ਦੇ ਰਾਜਾ ਨੂੰ ਇਹ ਆਖਿਆ ਕਿ ਜਿਨ੍ਹਾਂ ਕੌਮਾਂ ਨੂੰ ਤੁਸੀਂ ਲੈ ਜਾ ਕੇ ਸਾਮਰਿਯਾ ਵਿੱਚ ਵਸਾਇਆ ਹੈ ਉਹ ਉਸ ਦੇਸ ਦੇ ਪਰਮੇਸ਼ੁਰ ਦੀ ਰੀਤ ਨੂੰ ਨਹੀਂ ਜਾਣਦੀਆਂ, ਇਸ ਲਈ ਉਸ ਨੇ ਉਨ੍ਹਾਂ ਦੇ ਵਿੱਚ ਸ਼ੇਰ ਭੇਜੇ ਹਨ ਅਤੇ ਵੇਖੋ, ਉਹ ਉਨ੍ਹਾਂ ਨੂੰ ਪਾੜਦੇ ਹਨ ਕਿਉਂ ਜੋ ਉਸ ਦੇਸ ਦੇ ਦੇਵਤੇ ਦੀ ਰੀਤ ਨੂੰ ਨਹੀਂ ਜਾਣਦੇ। \v 27 ਤਦ ਅੱਸ਼ੂਰ ਦੇ ਰਾਜਾ ਨੇ ਆਗਿਆ ਦਿੱਤੀ ਕਿ ਜਿਨ੍ਹਾਂ ਜਾਜਕਾਂ ਨੂੰ ਤੁਸੀਂ ਉਸ ਥਾਂ ਤੋਂ ਗੁਲਾਮ ਬਣਾ ਕੇ ਲੈ ਆਏ ਹੋ, ਉਹਨਾਂ ਵਿੱਚੋਂ ਇੱਕ ਨੂੰ ਉੱਥੇ ਲੈ ਜਾਓ ਕਿ ਉਹ ਉੱਥੇ ਜਾ ਕੇ ਵੱਸੇ ਅਤੇ ਉਨ੍ਹਾਂ ਨੂੰ ਉਸ ਦੇਸ ਦੇ ਦੇਵਤੇ ਦੀ ਰੀਤ ਸਿਖਾਉਣ। \v 28 ਤਦ ਉਹਨਾਂ ਜਾਜਕਾਂ ਵਿੱਚੋਂ ਜਿਨ੍ਹਾਂ ਨੂੰ ਉਹ ਸਾਮਰਿਯਾ ਵਿੱਚ ਗੁਲਾਮ ਬਣਾ ਕੇ ਲਿਆਏ ਸਨ, ਇੱਕ ਜਣਾ ਆ ਕੇ ਬੈਤਏਲ ਵਿੱਚ ਰਹਿਣ ਲੱਗਾ ਅਤੇ ਉਨ੍ਹਾਂ ਨੂੰ ਸਿਖਾਉਣ ਲੱਗ ਪਿਆ ਕਿ ਉਨ੍ਹਾਂ ਨੂੰ ਕਿਵੇਂ ਯਹੋਵਾਹ ਦਾ ਭੈਅ ਮੰਨਣਾ ਚਾਹੀਦਾ ਹੈ। \v 29 ਤਦ ਵੀ ਸਾਰੀਆਂ ਕੌਮਾਂ ਨੇ ਵੱਖੋ-ਵੱਖ ਆਪਣੇ ਦੇਵਤੇ ਬਣਾਏ ਅਤੇ ਉਨ੍ਹਾਂ ਸ਼ਹਿਰਾਂ ਵਿੱਚ ਜਿੱਥੇ ਵੱਸ ਗਏ ਸਨ, ਹਰ ਕੌਮ ਨੇ ਸਾਮਰਿਯਾ ਦੀਆਂ ਬਣਾਈਆਂ ਹੋਈਆਂ ਉੱਚੀਆਂ ਥਾਵਾਂ ਦੇ ਮੰਦਰਾਂ ਵਿੱਚ ਉਨ੍ਹਾਂ ਨੂੰ ਰੱਖ ਦਿੱਤਾ। \v 30 ਬਾਬਲ ਦੇ ਮਨੁੱਖਾਂ ਨੇ ਸੁੱਕੋਥ ਬਨੋਥ ਨੂੰ ਬਣਾਇਆ ਅਤੇ ਕੂਥ ਦੇ ਮਨੁੱਖਾਂ ਨੇ ਨੇਰਗਾਲ ਨੂੰ ਬਣਾਇਆ ਅਤੇ ਹਮਾਥ ਦੇ ਮਨੁੱਖਾਂ ਨੇ ਅਸ਼ੀਮਾ ਨੂੰ ਬਣਾਇਆ। \v 31 ਅੱਵੀਆਂ ਨੇ ਨਿਬਹਜ਼ ਅਤੇ ਤਰਤਾਕ ਨੂੰ ਬਣਾਇਆ ਅਤੇ ਸਫ਼ਰਵੀਆਂ ਨੇ ਆਪਣੇ ਪੁੱਤਰਾਂ ਨੂੰ ਅਦਰਮਲਕ ਅਤੇ ਅਨਮਲਕ ਦੇ ਲਈ ਜੋ ਸਫ਼ਰਵਇਮ ਦੇ ਦੇਵਤੇ ਸਨ, ਅੱਗ ਵਿੱਚ ਸਾੜਦੇ ਹੁੰਦੇ ਸਨ। \v 32 ਇਸ ਤਰ੍ਹਾਂ ਉਹ ਯਹੋਵਾਹ ਦਾ ਭੈਅ ਮੰਨਣ ਵਾਲੇ ਤਾਂ ਹੋ ਗਏ, ਪਰ ਨਾਲ ਹੀ ਆਪਣੇ ਲਈ ਉੱਚਿਆਂ ਥਾਵਾਂ ਦੇ ਜਾਜਕ ਵੀ ਆਪਣੇ ਵਿੱਚੋਂ ਬਣਾ ਲਏ ਜੋ ਉਨ੍ਹਾਂ ਦੇ ਲਈ ਉੱਚਿਆਂ ਥਾਵਾਂ ਦੇ ਮੰਦਰਾਂ ਵਿੱਚ ਭੇਟਾਂ ਚੜ੍ਹਾਉਂਦੇ ਹੁੰਦੇ ਸਨ। \v 33 ਉਹ ਯਹੋਵਾਹ ਦਾ ਭੈਅ ਮੰਨਦੇ ਸਨ ਪਰ ਨਾਲ ਹੀ ਉਨ੍ਹਾਂ ਕੌਮਾਂ ਦੀ ਰੀਤ ਅਨੁਸਾਰ ਜਿਨ੍ਹਾਂ ਵਿੱਚੋਂ ਉਹ ਕੱਢ ਕੇ ਲਿਆਂਦੇ ਗਏ ਸਨ, ਆਪਣੇ ਦੇਵਤਿਆਂ ਦੀ ਪੂਜਾ ਵੀ ਕਰਦੇ ਹੁੰਦੇ ਸਨ। \v 34 ਅੱਜ ਦੇ ਦਿਨ ਤੱਕ ਉਹ ਪਹਿਲੀਆਂ ਰੀਤਾਂ ਦੇ ਅਨੁਸਾਰ ਕਰਦੇ ਹਨ। ਉਹ ਯਹੋਵਾਹ ਦਾ ਭੈਅ ਨਹੀਂ ਮੰਨਦੇ ਨਾ ਉਹ ਉਹਨਾਂ ਦੀਆਂ ਬਿਧੀਆਂ ਜਾਂ ਰੀਤਾਂ ਅਨੁਸਾਰ ਕਰਦੇ ਹਨ ਅਤੇ ਨਾ ਉਸ ਬਿਵਸਥਾ ਅਤੇ ਹੁਕਮ ਅਨੁਸਾਰ ਜਿਹ ਦਾ ਹੁਕਮ ਯਹੋਵਾਹ ਨੇ ਯਾਕੂਬ ਦੀ ਸੰਤਾਨ ਨੂੰ ਦਿੱਤਾ ਜਿਹ ਦਾ ਨਾਮ ਉਹ ਨੇ ਇਸਰਾਏਲ ਰੱਖਿਆ ਸੀ। \v 35 ਜਿਨ੍ਹਾਂ ਨਾਲ ਯਹੋਵਾਹ ਨੇ ਨੇਮ ਬੱਧਾ ਅਤੇ ਇਹ ਹੁਕਮ ਦਿੱਤਾ ਸੀ ਕਿ ਤੁਸੀਂ ਪਰਾਏ ਦੇਵਤਿਆਂ ਦਾ ਭੈਅ ਨਾ ਮੰਨਿਓ, ਨਾ ਉਨ੍ਹਾਂ ਅੱਗੇ ਮੱਥਾ ਟੇਕਿਓ, ਨਾ ਉਨ੍ਹਾਂ ਦੀ ਪੂਜਾ ਕਰਿਓ ਤੇ ਨਾ ਉਨ੍ਹਾਂ ਅੱਗੇ ਬਲੀ ਚੜ੍ਹਾਇਓ। \v 36 ਪਰ ਯਹੋਵਾਹ ਜੋ ਵੱਡੇ ਬਲ ਅਤੇ ਵਧਾਈ ਹੋਈ ਬਾਂਹ ਨਾਲ ਤੁਹਾਨੂੰ ਮਿਸਰ ਦੇ ਦੇਸ ਵਿੱਚੋਂ ਕੱਢ ਲਿਆਇਆ ਕੇਵਲ ਉਸੇ ਦਾ ਭੈਅ ਮੰਨੋ ਅਤੇ ਉਸੇ ਨੂੰ ਤੁਸੀਂ ਮੱਥਾ ਟੇਕੋ ਅਤੇ ਉਸ ਦੇ ਅੱਗੇ ਤੁਸੀਂ ਬਲੀ ਚੜ੍ਹਾਇਓ। \v 37 ਅਤੇ ਜੋ ਬਿਧੀਆਂ, ਆਗਿਆਵਾਂ, ਬਿਵਸਥਾ ਅਤੇ ਹੁਕਮਨਾਮਾ ਉਸ ਨੇ ਤੁਹਾਡੇ ਲਈ ਲਿਖੇ ਉਨ੍ਹਾਂ ਨੂੰ ਪੱਕਾ ਕਰ ਕੇ ਮੰਨਿਓ ਅਤੇ ਪਰਾਏ ਦੇਵਤਿਆਂ ਦਾ ਭੈਅ ਨਾ ਮੰਨਿਓ। \v 38 ਜਿਹੜਾ ਨੇਮ ਮੈਂ ਤੁਹਾਡੇ ਨਾਲ ਬੰਨ੍ਹਿਆ ਹੈ ਤੁਸੀਂ ਨਾ ਭੁੱਲਣਾ ਨਾ ਪਰਾਏ ਦੇਵਤਿਆਂ ਦਾ ਵੀ ਤੁਸੀਂ ਮੰਨਣਾ। \v 39 ਪਰ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈਅ ਮੰਨਿਓ ਤਦ ਉਹ ਤੁਹਾਨੂੰ ਤੁਹਾਡੇ ਸਾਰੇ ਵੈਰੀਆਂ ਦੇ ਹੱਥੋਂ ਛੁਡਾਵੇਗਾ। \v 40 ਪਰ ਉਨ੍ਹਾਂ ਨੇ ਨਾ ਸੁਣਿਆ ਸਗੋਂ ਆਪਣੀ ਪਹਿਲੀ ਰੀਤ ਅਨੁਸਾਰ ਕਰਦੇ ਰਹੇ। \v 41 ਇਸ ਤਰ੍ਹਾਂ ਉਹ ਕੌਮਾਂ ਯਹੋਵਾਹ ਦਾ ਭੈਅ ਵੀ ਮੰਨਦੀਆਂ ਸਨ ਤੇ ਨਾਲੇ ਆਪਣੀਆਂ ਘੜ੍ਹੀਆਂ ਹੋਇਆਂ ਮੂਰਤਾਂ ਦੀ ਪੂਜਾ ਵੀ ਕਰਦੀਆਂ ਸਨ ਅਤੇ ਜਿਵੇਂ ਪੁਰਖੇ ਭੇਟਾਂ ਚੜ੍ਹਾਉਂਦੇ ਸਨ, ਉਸੇ ਤਰ੍ਹਾਂ ਉਨ੍ਹਾਂ ਦੇ ਪੁੱਤਰ ਪੋਤੇ ਵੀ ਅੱਜ ਦੇ ਦਿਨ ਤੱਕ ਚੜ੍ਹਾਉਂਦੇ ਹਨ। \c 18 \s ਯਹੂਦਾਹ ਦਾ ਰਾਜਾ ਹਿਜ਼ਕੀਯਾਹ \r 2 ਇਤ 29:1, 2; 31:1 \p \v 1 ਫਿਰ ਇਸ ਤਰ੍ਹਾਂ ਹੋਇਆ ਕਿ ਇਸਰਾਏਲ ਦੇ ਰਾਜਾ ਏਲਾਹ ਦੇ ਪੁੱਤਰ ਹੋਸ਼ੇਆ ਦੇ ਰਾਜ ਦੇ ਤੀਜੇ ਸਾਲ ਵਿੱਚ ਆਹਾਜ਼ ਦਾ ਪੁੱਤਰ ਹਿਜ਼ਕੀਯਾਹ ਯਹੂਦਾਹ ਦਾ ਰਾਜਾ ਰਾਜ ਕਰਨ ਲੱਗਾ। \v 2 ਜਦ ਉਹ ਰਾਜ ਕਰਨ ਲੱਗਾ ਤਾਂ ਪੱਚੀ ਸਾਲ ਦਾ ਸੀ ਅਤੇ ਉਸ ਨੇ ਉਨੱਤੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਅਬਿਯਾਹ ਸੀ, ਜੋ ਜ਼ਕਰਯਾਹ ਦੀ ਧੀ ਸੀ। \v 3 ਅਤੇ ਸਭ ਕੁਝ ਜੋ ਉਸ ਦੇ ਪਿਉ ਦਾਊਦ ਨੇ ਕੀਤਾ ਸੀ ਉਸ ਨੇ ਉਸੇ ਤਰ੍ਹਾਂ ਉਹੋ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ। \v 4 ਉਸ ਨੇ ਉੱਚਿਆਂ ਥਾਵਾਂ ਨੂੰ ਹਟਾ ਦਿੱਤਾ, ਥੰਮ੍ਹਾਂ ਦੇ ਟੁੱਕੜੇ-ਟੁੱਕੜੇ ਕਰ ਦਿੱਤੇ, ਟੁੰਡਾਂ ਨੂੰ ਵੱਢ ਸੁੱਟਿਆ ਅਤੇ ਪਿੱਤਲ ਦੇ ਸੱਪ ਨੂੰ ਜੋ ਮੂਸਾ ਨੇ ਬਣਾਇਆ ਸੀ ਚਕਨਾ-ਚੂਰ ਕਰ ਦਿੱਤਾ, ਕਿਉਂ ਜੋ ਉਨ੍ਹਾਂ ਦਿਨਾਂ ਤੱਕ ਇਸਰਾਏਲੀ ਉਹ ਦੇ ਅੱਗੇ ਧੂਪ ਧੁਖਾਉਂਦੇ ਸਨ ਸੋ ਉਸ ਨੇ ਉਹ ਦਾ ਨਾਮ ਨਹੁਸ਼ਤਾਨ ਰੱਖਿਆ। \v 5 ਉਹ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਉੱਤੇ ਭਰੋਸਾ ਰੱਖਦਾ ਸੀ ਐਥੋਂ ਤੱਕ ਕਿ ਉਸ ਤੋਂ ਬਾਅਦ ਯਹੂਦਾਹ ਦੇ ਸਾਰੇ ਰਾਜਿਆਂ ਵਿੱਚੋਂ ਇੱਕ ਵੀ ਉਸ ਦੇ ਵਰਗਾ ਨਾ ਹੋਇਆ ਅਤੇ ਨਾ ਉਸ ਤੋਂ ਪਹਿਲਾਂ ਕੋਈ ਹੋਇਆ ਸੀ। \v 6 ਉਹ ਯਹੋਵਾਹ ਦੇ ਨਾਲ ਚਿੰਬੜਿਆ ਰਿਹਾ ਅਤੇ ਉਹ ਦੇ ਪਿੱਛੋਂ ਤੁਰਨੋਂ ਨਾ ਹਟਿਆ, ਪਰ ਉਹ ਦੇ ਹੁਕਮਾਂ ਨੂੰ ਮੰਨਦਾ ਰਿਹਾ ਜਿਹੜੇ ਯਹੋਵਾਹ ਨੇ ਮੂਸਾ ਨੂੰ ਦਿੱਤੇ ਸਨ। \v 7 ਯਹੋਵਾਹ ਉਸ ਦੇ ਅੰਗ-ਸੰਗ ਰਿਹਾ ਅਤੇ ਜਿੱਥੇ ਕਿਤੇ ਉਹ ਗਿਆ ਉਸ ਦਾ ਜਾਣਾ ਸਫ਼ਲ ਹੋਇਆ ਅਤੇ ਉਹ ਅੱਸ਼ੂਰ ਦੇ ਰਾਜਾ ਤੋਂ ਬੇਮੁੱਖ ਹੋ ਗਿਆ ਅਤੇ ਉਹ ਦੇ ਅਧੀਨ ਨਾ ਰਿਹਾ। \v 8 ਉਸੇ ਨੇ ਹੀ ਫ਼ਲਿਸਤੀਆਂ ਨੂੰ ਅੱਜ਼ਾਹ ਅਤੇ ਉਹ ਦੀਆਂ ਹੱਦਾਂ ਤੱਕ ਪਹਿਰੇਦਾਰਾਂ ਦੇ ਬੁਰਜ ਤੋਂ ਗੜ੍ਹ ਵਾਲੇ ਸ਼ਹਿਰ ਤੱਕ ਮਾਰਿਆ। \v 9 ਹਿਜ਼ਕੀਯਾਹ ਰਾਜਾ ਦੇ ਚੌਥੇ ਸਾਲ ਜੋ ਇਸਰਾਏਲ ਦੇ ਰਾਜਾ ਏਲਾਹ ਦੇ ਪੁੱਤਰ ਹੋਸ਼ੇਆ ਦੇ ਰਾਜ ਦਾ ਸੱਤਵਾਂ ਸਾਲ ਸੀ, ਇਸ ਤਰ੍ਹਾਂ ਹੋਇਆ ਕਿ ਅੱਸ਼ੂਰ ਦੇ ਰਾਜਾ ਸ਼ਲਮਨਸਰ ਨੇ ਸਾਮਰਿਯਾ ਉੱਤੇ ਚੜ੍ਹਾਈ ਕੀਤੀ ਅਤੇ ਉਹ ਨੂੰ ਘੇਰ ਲਿਆ। \v 10 ਅਤੇ ਤਿੰਨਾਂ ਸਾਲਾਂ ਦੇ ਅੰਤ ਵਿੱਚ ਉਨ੍ਹਾਂ ਨੇ ਉਹ ਨੂੰ ਲੈ ਲਿਆ। ਹਿਜ਼ਕੀਯਾਹ ਦੇ ਰਾਜ ਦੇ ਛੇਵੇਂ ਸਾਲ ਜੋ ਇਸਰਾਏਲ ਦੇ ਰਾਜਾ ਹੋਸ਼ੇਆ ਦੇ ਰਾਜ ਦਾ ਨੌਵਾਂ ਸਾਲ ਸੀ, ਸਾਮਰਿਯਾ ਲੈ ਲਿਆ ਗਿਆ। \v 11 ਸੋ ਅੱਸ਼ੂਰ ਦਾ ਰਾਜਾ ਇਸਰਾਏਲ ਨੂੰ ਅੱਸ਼ੂਰ ਵਿੱਚ ਗੁਲਾਮ ਬਣਾ ਕੇ ਲੈ ਗਿਆ ਅਤੇ ਉਹਨਾਂ ਨੂੰ ਹਲਹ ਵਿੱਚ ਅਤੇ ਗੋਜ਼ਾਨ ਦੀ ਨਦੀ ਦੇ ਕੋਲ ਹਾਬੋਰ ਵਿੱਚ ਅਤੇ ਮਾਦੀਆਂ ਦੇ ਸ਼ਹਿਰਾਂ ਵਿੱਚ ਵਸਾ ਦਿੱਤਾ। \v 12 ਕਿਉਂ ਜੋ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ ਸਗੋਂ ਉਹ ਦੇ ਨੇਮ ਦਾ ਉਲੰਘਣ ਕੀਤਾ। ਉਹ ਸਭ ਕੁਝ ਜਿਸ ਦੀ ਆਗਿਆ ਯਹੋਵਾਹ ਦੇ ਦਾਸ ਮੂਸਾ ਨੇ ਦਿੱਤੀ ਉਹਨਾਂ ਨੇ ਨਾ ਤਾਂ ਮੰਨਿਆ ਅਤੇ ਨਾ ਹੀ ਉਹ ਨੂੰ ਪੂਰਾ ਕੀਤਾ। \s ਅੱਸ਼ੂਰ ਦਾ ਯਰੂਸ਼ਲਮ ਉੱਤੇ ਹਮਲਾ ਹੋਣਾ \r 2 ਇਤ 32:1-19; ਯਸਾ 36:1-22 \p \v 13 ਹਿਜ਼ਕੀਯਾਹ ਰਾਜਾ ਦੇ ਸ਼ਾਸਨ ਦੇ ਚੌਧਵੇਂ ਸਾਲ ਅੱਸ਼ੂਰ ਦੇ ਰਾਜੇ ਸਨਹੇਰੀਬ ਨੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਉੱਤੇ ਚੜ੍ਹਾਈ ਕੀਤੀ ਅਤੇ ਉਨ੍ਹਾਂ ਨੂੰ ਲੈ ਲਿਆ। \v 14 ਤਦ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੇ ਅੱਸ਼ੂਰ ਦੇ ਰਾਜਾ ਨੂੰ ਲਾਕੀਸ਼ ਵਿੱਚ ਸੁਨੇਹਾ ਭੇਜਿਆ ਕਿ ਮੇਰੇ ਕੋਲੋਂ ਪਾਪ ਹੋਇਆ। ਮੇਰੇ ਕੋਲੋਂ ਮੁੜ ਜਾ। ਜੋ ਕੁਝ ਤੂੰ ਮੇਰੇ ਉੱਤੇ ਰੱਖੇਂ ਉਹ ਨੂੰ ਮੈਂ ਚੁੱਕਾਂਗਾ। ਸੋ ਅੱਸ਼ੂਰ ਦੇ ਰਾਜਾ ਨੇ ਤਿੰਨ ਸੌ ਤੋੜੇ ਚਾਂਦੀ ਅਤੇ ਤੀਹ ਤੋੜੇ ਸੋਨਾ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਲਈ ਠਹਿਰਾ ਦਿੱਤਾ। \v 15 ਅਤੇ ਹਿਜ਼ਕੀਯਾਹ ਨੇ ਸਾਰੀ ਚਾਂਦੀ ਜੋ ਯਹੋਵਾਹ ਦੇ ਭਵਨ ਵਿੱਚ ਅਤੇ ਰਾਜਾ ਦੇ ਮਹਿਲ ਦੇ ਖਜ਼ਾਨਿਆਂ ਵਿੱਚ ਮਿਲੀ ਉਹ ਨੂੰ ਦੇ ਦਿੱਤੀ। \v 16 ਉਸ ਵੇਲੇ ਹਿਜ਼ਕੀਯਾਹ ਨੇ ਯਹੋਵਾਹ ਦੀ ਹੈਕਲ ਦੇ ਬੂਹਿਆਂ ਦਾ ਅਤੇ ਥਮ੍ਹਾਂ ਦਾ ਸੋਨਾ ਜੋ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੇ ਮੜ੍ਹਵਾਇਆ ਸੀ, ਲਹਾ ਲਿਆ ਅਤੇ ਅੱਸ਼ੂਰ ਦੇ ਰਾਜਾ ਨੂੰ ਦੇ ਦਿੱਤਾ। \v 17 ਤਾਂ ਅੱਸ਼ੂਰ ਦੇ ਰਾਜਾ ਨੇ ਤਰਤਾਨ, ਰਬਸਾਰੀਸ ਅਤੇ ਰਬਸ਼ਾਕੇਹ ਨੂੰ ਲਾਕੀਸ਼ ਤੋਂ ਵੱਡੀ ਫੌਜ ਦੇ ਨਾਲ ਹਿਜ਼ਕੀਯਾਹ ਰਾਜਾ ਵੱਲ ਯਰੂਸ਼ਲਮ ਨੂੰ ਭੇਜਿਆ। ਸੋ ਉਹ ਚੜ੍ਹੇ ਤੇ ਯਰੂਸ਼ਲਮ ਦੇ ਨੇੜੇ ਪਹੁੰਚੇ ਅਤੇ ਉਪਰਲੇ ਤਲਾਬ ਦੀ ਖਾਲੀ ਦੇ ਕੋਲ ਜੋ ਧੋਬੀਆਂ ਦੇ ਮੈਦਾਨ ਦੇ ਰਾਹ ਉੱਤੇ ਹੈ, ਖੜ੍ਹੇ ਹੋ ਗਏੇ \v 18 ਤਦ ਉਨ੍ਹਾਂ ਨੇ ਰਾਜਾ ਨੂੰ ਆਵਾਜ਼ ਦਿੱਤੀ ਅਤੇ ਹਿਲਕੀਯਾਹ ਦਾ ਪੁੱਤਰ ਅਲਯਾਕੀਮ ਜੋ ਮਹਿਲ ਦਾ ਪ੍ਰਬੰਧਕ ਸੀ ਅਤੇ ਸ਼ਬਨਾ ਮੁਨੀਮ ਅਤੇ ਆਸਾਫ਼ ਦਾ ਪੁੱਤਰ ਯੋਆਹ ਲਿਖਾਰੀ ਉਨ੍ਹਾਂ ਕੋਲ ਨਿੱਕਲ ਕੇ ਆਏ। \v 19 ਤਾਂ ਰਬਸ਼ਾਕੇਹ ਨੇ ਉਹਨਾਂ ਨੂੰ ਆਖਿਆ, ਤੁਸੀਂ ਹਿਜ਼ਕੀਯਾਹ ਨੂੰ ਆਖੋ, ਅੱਸ਼ੂਰ ਦਾ ਮਹਾਰਾਜਾ ਇਹ ਆਖਦਾ ਹੈ ਕਿ ਤੂੰ ਕਿਹੜੀ ਸ਼ਰਧਾ ਉੱਤੇ ਭਰੋਸਾ ਕਰੀਂ ਬੈਠਾ ਹੈਂ? \v 20 ਤੂੰ ਆਖਿਆ ਤਾਂ ਹੈ, ਪਰ ਇਹ ਮੂੰਹ ਦੀਆਂ ਹੀ ਗੱਲਾਂ ਹਨ, ਕਿ ਯੁੱਧ ਲਈ ਮੇਰੇ ਕੋਲ ਜੁਗਤ ਤੇ ਬਲ ਹੈ। ਹੁਣ ਤੈਨੂੰ ਕਿਸ ਦੇ ਉੱਤੇ ਭਰੋਸਾ ਹੈ, ਜੋ ਤੂੰ ਮੇਰੇ ਵਿਰੁੱਧ ਵਿਦਰੋਹ ਕੀਤਾ ਹੈ? \v 21 ਹੁਣ ਵੇਖ ਤੈਨੂੰ ਇਸ ਕੁਚਲੇ ਹੋਏ ਕਾਨੇ ਅਰਥਾਤ ਮਿਸਰ ਦੇ ਸਹਾਰੇ ਦਾ ਭਰੋਸਾ ਹੈ। ਜੇ ਕੋਈ ਮਨੁੱਖ ਉਹ ਦੇ ਨਾਲ ਢਾਸਣਾ ਲਾਵੇ ਤਾਂ ਉਹ ਉਸ ਦੇ ਹੱਥ ਵਿੱਚ ਖੁੱਭ ਕੇ ਉਹ ਨੂੰ ਪਾੜ ਛੱਡੇਗਾ। ਮਿਸਰ ਦਾ ਰਾਜਾ ਫ਼ਿਰਊਨ ਉਹਨਾਂ ਸਾਰਿਆਂ ਲਈ ਜਿਹੜੇ ਉਹ ਦੇ ਉੱਤੇ ਭਰੋਸਾ ਰੱਖਦੇ ਹਨ, ਅਜਿਹਾ ਹੀ ਕਰਦਾ ਹੈ। \v 22 ਪਰ ਜੇ ਤੁਸੀਂ ਮੈਨੂੰ ਆਖੋ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੇ ਭਰੋਸਾ ਰੱਖਦੇ ਹਾਂ, ਤਾਂ ਕੀ ਉਹ ਉਹੋ ਨਹੀਂ ਹੈ ਜਿਸ ਦੇ ਉੱਚੇ ਥਾਵਾਂ ਅਤੇ ਜਗਵੇਦੀਆਂ ਨੂੰ ਹਿਜ਼ਕੀਯਾਹ ਨੇ ਹਟਾ ਕੇ ਯਹੂਦਾਹ ਅਤੇ ਯਰੂਸ਼ਲਮ ਨੂੰ ਆਖਿਆ ਹੈ, ਤੁਸੀਂ ਯਰੂਸ਼ਲਮ ਵਿੱਚ ਇਸ ਜਗਵੇਦੀ ਅੱਗੇ ਮੱਥਾ ਟੇਕਿਆ ਕਰੋ? \v 23 ਇਸ ਲਈ ਹੁਣ ਮੇਰੇ ਸੁਆਮੀ ਅੱਸ਼ੂਰ ਦੇ ਰਾਜੇ ਦੇ ਨਾਲ ਸਮਝੌਤਾ ਕਰ। ਮੈਂ ਤੈਨੂੰ ਦੋ ਹਜ਼ਾਰ ਘੋੜੇ ਦਿੰਦਾ ਹਾਂ ਜੇ ਤੂੰ ਉਹਨਾਂ ਉੱਤੇ ਆਪਣੀ ਵੱਲੋਂ ਸਵਾਰ ਬਿਠਾ ਸਕੇਂ। \v 24 ਫੇਰ ਤੂੰ ਕਿਵੇਂ ਮੇਰੇ ਸੁਆਮੀ ਦੇ ਛੋਟੇ ਤੋਂ ਛੋਟੇ ਨੌਕਰਾਂ ਵਿੱਚੋਂ ਇੱਕ ਕਪਤਾਨ ਦਾ ਵੀ ਮੂੰਹ ਫੇਰ ਸਕੇਂਗਾ? ਜਦ ਕਿ ਤੂੰ ਆਪਣੀ ਵੱਲੋਂ ਰਥਾਂ ਤੇ ਸਵਾਰਾਂ ਲਈ ਮਿਸਰ ਉੱਤੇ ਭਰੋਸਾ ਕੀਤਾ ਹੋਇਆ ਹੈ? \v 25 ਕੀ ਮੈਂ ਯਹੋਵਾਹ ਦੇ ਹੁਕਮ ਤੋਂ ਬਾਹਰ ਹੋ ਕੇ ਇਸ ਥਾਂ ਨੂੰ ਨਾਸ ਕਰਨ ਲਈ ਇਹ ਦੇ ਉੱਤੇ ਚੜ੍ਹਾਈ ਕੀਤੀ ਹੈ? ਯਹੋਵਾਹ ਨੇ ਆਪ ਹੀ ਮੈਨੂੰ ਆਖਿਆ ਕਿ ਇਸ ਦੇਸ ਉੱਤੇ ਚੜ੍ਹਾਈ ਕਰ ਕੇ ਇਸ ਨੂੰ ਨਾਸ ਕਰ ਦੇ! \v 26 ਤਦ ਹਿਲਕੀਯਾਹ ਦੇ ਪੁੱਤਰ ਅਲਯਾਕੀਮ, ਸ਼ਬਨਾ ਅਤੇ ਯੋਆਹ ਨੇ ਰਬਸ਼ਾਕੇਹ ਨੂੰ ਆਖਿਆ ਕਿ ਆਪਣੇ ਦਾਸਾਂ ਨਾਲ ਅਰਾਮੀ ਭਾਸ਼ਾ ਵਿੱਚ ਗੱਲ ਕਰੋ, ਕਿਉਂ ਜੋ ਅਸੀਂ ਉਹ ਨੂੰ ਸਮਝਦੇ ਹਾਂ ਅਤੇ ਉਨ੍ਹਾਂ ਲੋਕਾਂ ਦੇ ਸੁਣਦਿਆਂ ਜਿਹੜੇ ਸ਼ਹਿਰਪਨਾਹ ਉੱਤੇ ਬੈਠੇ ਹਨ ਯਹੂਦੀਆਂ ਦੀ ਭਾਸ਼ਾ ਵਿੱਚ ਸਾਡੇ ਨਾਲ ਗੱਲ ਨਾ ਕਰੋ। \v 27 ਪਰ ਰਬਸ਼ਾਕੇਹ ਨੇ ਉਨ੍ਹਾਂ ਨੂੰ ਆਖਿਆ, ਕੀ ਮੇਰੇ ਸੁਆਮੀ ਨੇ ਮੈਨੂੰ ਤੇਰੇ ਸੁਆਮੀ ਦੇ ਕੋਲ ਜਾਂ ਤੇਰੇ ਕੋਲ ਹੀ ਇਹ ਗੱਲਾਂ ਆਖਣ ਲਈ ਭੇਜਿਆ ਹੈ ਪਰ ਇਹਨਾਂ ਮਨੁੱਖਾਂ ਦੇ ਕੋਲ ਨਹੀਂ ਜਿਹੜੇ ਸ਼ਹਿਰਪਨਾਹ ਉੱਤੇ ਬੈਠੇ ਹੋਏ ਹਨ, ਜਿਨ੍ਹਾਂ ਨੂੰ ਤੁਹਾਡੇ ਨਾਲ ਆਪਣਾ ਬਿਸ਼ਟਾ ਖਾਣਾ ਅਤੇ ਆਪਣਾ ਮੂਤਰ ਪੀਣਾ ਪਵੇਗਾ? \v 28 ਤਦ ਰਬਸ਼ਾਕੇਹ ਖੜ੍ਹਾ ਹੋ ਗਿਆ ਅਤੇ ਯਹੂਦੀਆਂ ਦੀ ਬੋਲੀ ਵਿੱਚ ਉੱਚੀ ਦੇ ਕੇ ਬੋਲਿਆ ਅਤੇ ਇਹ ਆਖਿਆ, ਤੁਸੀਂ ਅੱਸ਼ੂਰ ਦੇ ਮਹਾਰਾਜ ਦਾ ਬਚਨ ਸੁਣ ਲਵੋ! \v 29 ਰਾਜਾ ਇਸ ਤਰ੍ਹਾਂ ਆਖਦਾ ਹੈ ਕਿ ਹਿਜ਼ਕੀਯਾਹ ਤੁਹਾਨੂੰ ਧੋਖਾ ਨਾ ਦੇਵੇ, ਕਿਉਂ ਜੋ ਉਹ ਤੁਹਾਨੂੰ ਮੇਰੇ ਹੱਥੋਂ ਛੁਡਾ ਨਹੀਂ ਸਕੇਗਾ। \v 30 ਨਾ ਹੀ ਹਿਜ਼ਕੀਯਾਹ ਇਹ ਆਖ ਕੇ ਯਹੋਵਾਹ ਉੱਤੇ ਤੁਹਾਡਾ ਭਰੋਸਾ ਕਰਾਵੇ ਭਈ ਯਹੋਵਾਹ ਜ਼ਰੂਰ ਸਾਨੂੰ ਛੁਡਾਵੇਗਾ ਇਸ ਲਈ ਇਹ ਸ਼ਹਿਰ ਅੱਸ਼ੂਰ ਦੇ ਰਾਜੇ ਦੇ ਹੱਥੀਂ ਨਹੀਂ ਦਿੱਤਾ ਜਾਵੇਗਾ। \v 31 ਹਿਜ਼ਕੀਯਾਹ ਦੀ ਨਾ ਸੁਣੋ ਕਿਉਂ ਜੋ ਅੱਸ਼ੂਰ ਦਾ ਰਾਜਾ ਇਹ ਆਖਦਾ ਹੈ ਕਿ ਮੇਰੇ ਨਾਲ ਸੁਲਾਹ ਕਰੋ ਅਤੇ ਨਿੱਕਲ ਕੇ ਮੇਰੇ ਕੋਲ ਆਓ। ਤਾਂ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਦਾਖ ਦੀ ਵੇਲ ਤੋਂ ਅਤੇ ਹਰ ਕੋਈ ਆਪਣੇ ਹੀ ਹੰਜ਼ੀਰ ਦੇ ਰੁੱਖ ਤੋਂ ਫਲ ਖਾਵੇਗਾ ਅਤੇ ਹਰ ਕੋਈ ਆਪਣੇ ਹੀ ਹੌਦ ਦਾ ਪਾਣੀ ਪੀਵੇਗਾ। \v 32 ਜਦ ਤੱਕ ਮੈਂ ਆ ਕੇ ਤੁਹਾਨੂੰ ਇੱਕ ਅਜਿਹੇ ਦੇਸ ਵਿੱਚ ਨਾ ਲੈ ਜਾਂਵਾਂ ਜੋ ਤੁਹਾਡੇ ਦੇਸ ਵਾਂਗੂੰ ਅਨਾਜ ਤੇ ਨਵੀਂ ਮਧ ਦਾ ਦੇਸ, ਰੋਟੀ ਤੇ ਅੰਗੂਰੀ ਬਾਗ਼ਾਂ ਦਾ ਦੇਸ, ਜ਼ੈਤੂਨ ਦੇ ਤੇਲ ਅਤੇ ਸ਼ਹਿਦ ਦਾ ਦੇਸ ਹੈ, ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਮਰ ਨਾ ਜਾਓ। ਪਰ ਹਿਜ਼ਕੀਯਾਹ ਦੀ ਨਾ ਸੁਣਿਓ, ਕਿਉਂ ਜੋ ਉਹ ਤੁਹਾਨੂੰ ਇਹ ਆਖ ਕੇ ਭਰਮਾਵੇਗਾ ਕਿ ਯਹੋਵਾਹ ਸਾਨੂੰ ਛੁਡਾਵੇਗਾ। \v 33 ਕੀ ਕੌਮਾਂ ਦੇ ਦੇਵਤਿਆਂ ਵਿੱਚੋਂ ਕਿਸੇ ਨੇ ਵੀ ਆਪਣੇ ਦੇਸ ਨੂੰ ਅੱਸ਼ੂਰ ਦੇ ਰਾਜਾ ਦੇ ਹੱਥੋਂ ਕਦੀ ਛੁਡਾਇਆ ਹੈ? \v 34 ਹਮਾਥ ਅਤੇ ਅਰਪਾਦ ਦੇ ਦੇਵਤੇ ਕਿੱਥੇ ਹਨ? ਸਫ਼ਰਵਇਮ, ਹੇਨਾ ਅਤੇ ਇੱਵਾਹ ਦੇ ਦੇਵਤੇ ਕਿੱਥੇ ਹਨ? ਕੀ ਉਹਨਾਂ ਨੇ ਸਾਮਰਿਯਾ ਨੂੰ ਮੇਰੇ ਹੱਥੋਂ ਛੁਡਾ ਲਿਆ? \v 35 ਦੇਸ ਦੇ ਸਾਰਿਆਂ ਦੇਵਤਿਆਂ ਵਿੱਚੋਂ ਉਹ ਕਿਹੜੇ ਹਨ, ਜਿਨ੍ਹਾਂ ਨੇ ਆਪਣਾ ਦੇਸ ਮੇਰੇ ਹੱਥੋਂ ਛੁਡਾ ਲਿਆ ਕਿ ਯਹੋਵਾਹ ਮੇਰੇ ਹੱਥੋਂ ਯਰੂਸ਼ਲਮ ਨੂੰ ਛੁਡਾ ਲਵੇ? \v 36 ਪਰ ਲੋਕਾਂ ਨੇ ਚੁੱਪ ਵੱਟ ਲਈ ਅਤੇ ਉਹ ਨੂੰ ਇੱਕ ਗੱਲ ਦਾ ਵੀ ਉੱਤਰ ਨਾ ਦਿੱਤਾ, ਕਿਉਂ ਜੋ ਰਾਜੇ ਦਾ ਹੁਕਮ ਇਹ ਸੀ ਕਿ ਤੁਸੀਂ ਉਸ ਨੂੰ ਉੱਤਰ ਦੇਣਾ ਹੀ ਨਹੀਂ। \v 37 ਤਦ ਹਿਲਕੀਯਾਹ ਦਾ ਪੁੱਤਰ ਅਲਯਾਕੀਮ ਜੋ ਮਹਿਲ ਦਾ ਪ੍ਰਬੰਧਕ ਸੀ, ਸ਼ਬਨਾ ਮੁਨੀਮ ਅਤੇ ਆਸਾਫ਼ ਦਾ ਪੁੱਤਰ ਯੋਆਹ ਜੋ ਲਿਖਾਰੀ ਸੀ, ਕੱਪੜੇ ਪਾੜ ਕੇ ਹਿਜ਼ਕੀਯਾਹ ਦੇ ਕੋਲ ਆਏ ਅਤੇ ਉਨ੍ਹਾਂ ਨੇ ਉਸ ਨੂੰ ਰਬਸ਼ਾਕੇਹ ਦੀਆਂ ਗੱਲਾਂ ਦੱਸੀਆਂ। \c 19 \s ਰਾਜਾ ਦਾ ਯਸਾਯਾਹ ਤੋਂ ਸਲਾਹ ਮੰਗਣਾ \r ਯਸਾ 37:1-7 \p \v 1 ਜਦੋਂ ਹਿਜ਼ਕੀਯਾਹ ਰਾਜਾ ਨੇ ਇਹ ਸੁਣਿਆ ਤਾਂ ਉਸ ਨੇ ਆਪਣੇ ਕੱਪੜੇ ਪਾੜੇ ਅਤੇ ਆਪਣੇ ਦੁਆਲੇ ਤੱਪੜ ਲਪੇਟਿਆ ਅਤੇ ਯਹੋਵਾਹ ਦੇ ਭਵਨ ਵਿੱਚ ਗਿਆ। \v 2 ਅਤੇ ਅਲਯਾਕੀਮ ਨੂੰ ਜਿਹੜਾ ਮਹਿਲ ਦਾ ਪ੍ਰਬੰਧਕ ਸੀ ਅਤੇ ਸ਼ਬਨਾ ਮੁਨੀਮ ਅਤੇ ਜਾਜਕਾਂ ਦੇ ਬਜ਼ੁਰਗਾਂ ਨੂੰ ਤੱਪੜ ਪੁਆ ਕੇ ਆਮੋਸ ਦੇ ਪੁੱਤਰ ਯਸਾਯਾਹ ਨਬੀ ਕੋਲ ਭੇਜਿਆ। \v 3 ਅਤੇ ਉਨ੍ਹਾਂ ਨੇ ਉਸ ਨੂੰ ਆਖਿਆ, ਹਿਜ਼ਕੀਯਾਹ ਇਹ ਆਖਦਾ ਹੈ ਕਿ ਇਹ ਦਿਨ ਦੁੱਖ, ਘੁਰਕੀ ਅਤੇ ਸ਼ਰਮਿੰਦਗੀ ਦਾ ਦਿਨ ਹੈ, ਕਿਉਂ ਜੋ ਬੱਚੇ ਤਾਂ ਜੰਮਣ ਵਾਲੇ ਹਨ ਪਰ ਜਣਨ ਦੀ ਸ਼ਕਤੀ ਨਹੀਂ ਰਹੀ। \v 4 ਕੀ ਪਤਾ ਯਹੋਵਾਹ ਤੇਰਾ ਪਰਮੇਸ਼ੁਰ ਰਬਸ਼ਾਕੇਹ ਦੀਆਂ ਸਭ ਗੱਲਾਂ ਸੁਣੇ ਜਿਸ ਨੂੰ ਉਹ ਦੇ ਸੁਆਮੀ ਅੱਸ਼ੂਰ ਦੇ ਰਾਜੇ ਨੇ ਭੇਜਿਆ ਹੈ ਕਿ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰੇ ਅਤੇ ਜਿਹੜੀਆਂ ਗੱਲਾਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਸੁਣੀਆਂ ਹਨ ਸ਼ਾਇਦ ਉਹ ਉਨ੍ਹਾਂ ਨੂੰ ਝਿੜਕੇ। ਇਸ ਲਈ ਤੂੰ ਬਚਿਆਂ-ਖੁਚਿਆਂ ਲਈ ਜੋ ਰਹਿ ਗਏ ਹਨ, ਪ੍ਰਾਰਥਨਾ ਕਰ। \v 5 ਸੋ ਹਿਜ਼ਕੀਯਾਹ ਰਾਜਾ ਦੇ ਕਰਮਚਾਰੀ ਯਸਾਯਾਹ ਦੇ ਕੋਲ ਆਏ। \v 6 ਅਤੇ ਯਸਾਯਾਹ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਆਪਣੇ ਸੁਆਮੀ ਨੂੰ ਇਹ ਆਖਿਓ ਕਿ ਯਹੋਵਾਹ ਇਹ ਆਖਦਾ ਹੈ, ਤੂੰ ਉਨ੍ਹਾਂ ਗੱਲਾਂ ਤੋਂ ਜਿਹੜੀਆਂ ਤੂੰ ਸੁਣੀਆਂ ਹਨ ਜਿਨ੍ਹਾਂ ਦੇ ਨਾਲ ਅੱਸ਼ੂਰ ਦੇ ਰਾਜੇ ਦੇ ਸੇਵਕਾਂ ਨੇ ਮੇਰੇ ਵਿਰੁੱਧ ਕੁਫ਼ਰ ਬਕਿਆ ਹੈ, ਨਾ ਡਰੀਂ। \v 7 ਵੇਖ ਮੈਂ ਉਹ ਦੇ ਵਿੱਚ ਇੱਕ ਅਜਿਹੀ ਰੂਹ ਪਾਵਾਂਗਾ ਕਿ ਉਹ ਕੁਝ ਅਫ਼ਵਾਹ ਸੁਣ ਕੇ ਆਪਣੇ ਦੇਸ ਨੂੰ ਮੁੜ ਜਾਵੇਗਾ ਅਤੇ ਮੈਂ ਉਹ ਨੂੰ ਉਸੇ ਦੇ ਦੇਸ ਵਿੱਚ ਤਲਵਾਰ ਨਾਲ ਮਰਵਾ ਦਿਆਂਗਾ। \s ਅੱਸ਼ੂਰ ਦੀ ਧਮਕੀ \r ਯਸਾ 37:8-20 \p \v 8 ਸੋ ਰਬਸ਼ਾਕੇਹ ਮੁੜ ਗਿਆ ਅਤੇ ਅੱਸ਼ੂਰ ਦੇ ਰਾਜੇ ਨੂੰ ਲਿਬਨਾਹ ਦੇ ਵਿਰੁੱਧ ਯੁੱਧ ਕਰਦਿਆਂ ਪਾਇਆ, ਕਿਉਂ ਜੋ ਉਸ ਨੇ ਸੁਣਿਆ ਸੀ ਕਿ ਉਹ ਲਾਕੀਸ਼ ਤੋਂ ਚਲਾ ਗਿਆ ਹੈ। \v 9 ਜਦ ਉਸ ਨੇ ਕੂਸ਼ ਦੇ ਰਾਜੇ ਤਿਰਹਾਕਾਹ ਦੇ ਵਿਖੇ ਇਹ ਸੁਣਿਆ ਕਿ ਵੇਖ ਉਹ ਤੇਰੇ ਨਾਲ ਲੜਨ ਨੂੰ ਨਿੱਕਲਿਆ ਹੈ, ਤਾਂ ਉਸ ਨੇ ਇਹ ਆਖ ਕੇ ਹਿਜ਼ਕੀਯਾਹ ਵੱਲ ਸੰਦੇਸ਼ਵਾਹਕ ਭੇਜੇ। \v 10 ਕਿ ਤੁਸੀਂ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੂੰ ਇਹ ਆਖਣਾ ਕਿ ਤੇਰਾ ਪਰਮੇਸ਼ੁਰ ਜਿਸ ਦੇ ਉੱਤੇ ਤੇਰਾ ਭਰੋਸਾ ਹੈ ਇਹ ਆਖ ਕੇ ਤੈਨੂੰ ਧੋਖਾ ਨਾ ਦੇਵੇ ਕਿ ਯਰੂਸ਼ਲਮ ਅੱਸ਼ੂਰ ਦੇ ਰਾਜੇ ਦੇ ਹੱਥ ਵਿੱਚ ਨਹੀਂ ਦਿੱਤਾ ਜਾਵੇਗਾ। \v 11 ਵੇਖ ਤੂੰ ਆਪ ਸੁਣਿਆ ਹੈ ਕਿ ਅੱਸ਼ੂਰ ਦੇ ਰਾਜਿਆਂ ਨੇ ਸਾਰਿਆਂ ਦੇਸਾਂ ਨੂੰ ਨਾਸ ਕਰ ਕੇ ਉਹਨਾਂ ਨਾਲ ਕੀ ਕੀਤਾ। ਕੀ ਤੂੰ ਹੀ ਛੁੱਟ ਜਾਵੇਂਗਾ? \v 12 ਕੀ ਉਹਨਾਂ ਕੌਮਾਂ ਦੇ ਦੇਵਤਿਆਂ ਨੇ ਉਹਨਾਂ ਨੂੰ ਅਰਥਾਤ ਗੋਜ਼ਾਨ, ਹਾਰਾਨ, ਰਸ਼ਫ਼ ਅਤੇ ਅਦਨ ਦੇ ਪੁੱਤਰਾਂ ਨੂੰ ਜੋ ਤਲਾੱਸਾਰ ਵਿੱਚ ਸਨ, ਜਿਨ੍ਹਾਂ ਨੂੰ ਮੇਰੇ ਪੁਰਖਿਆਂ ਨੇ ਨਾਸ ਕੀਤਾ ਛੁਡਾਇਆ ਸੀ? \v 13 ਹਮਾਥ ਦਾ ਰਾਜਾ, ਅਰਪਾਦ ਦਾ ਰਾਜਾ ਅਤੇ ਸਫ਼ਰਵਇਮ ਸ਼ਹਿਰ ਦਾ, ਹੇਨਾ ਅਤੇ ਇੱਵਾਹ ਦੇ ਰਾਜੇ ਕਿੱਥੇ ਹਨ? \v 14 ਜਦ ਹਿਜ਼ਕੀਯਾਹ ਨੇ ਸੰਦੇਸ਼ਵਾਹਕਾਂ ਦੇ ਹੱਥੋਂ ਉਹ ਪੱਤਰ ਲੈ ਕੇ ਪੜ੍ਹਿਆ, ਤਦ ਯਹੋਵਾਹ ਦੇ ਭਵਨ ਵਿੱਚ ਜਾ ਕੇ ਹਿਜ਼ਕੀਯਾਹ ਨੇ ਉਹ ਨੂੰ ਯਹੋਵਾਹ ਦੇ ਅੱਗੇ ਖੋਲ੍ਹ ਕੇ ਰੱਖ ਦਿੱਤਾ। \v 15 ਅਤੇ ਹਿਜ਼ਕੀਯਾਹ ਨੇ ਯਹੋਵਾਹ ਅੱਗੇ ਇਹ ਆਖ ਕੇ ਪ੍ਰਾਰਥਨਾ ਕੀਤੀ, ਹੇ ਸੈਨਾਂ ਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਕਰੂਬੀਆਂ ਦੇ ਉੱਤੇ ਬਿਰਾਜਣ ਵਾਲੇ, ਧਰਤੀ ਦੇ ਸਾਰੇ ਰਾਜਾਂ ਦਾ ਤੂੰ ਆਪ ਹੀ ਇਕੱਲਾ ਪਰਮੇਸ਼ੁਰ ਹੈਂ। ਤੂੰ ਅਕਾਸ਼ ਅਤੇ ਧਰਤੀ ਨੂੰ ਬਣਾਇਆ। \v 16 ਹੇ ਯਹੋਵਾਹ, ਆਪਣਾ ਕੰਨ ਲਾ ਅਤੇ ਸੁਣ! ਹੇ ਯਹੋਵਾਹ, ਆਪਣੀਆਂ ਅੱਖੀਆਂ ਖੋਲ੍ਹ ਅਤੇ ਵੇਖ! ਤੂੰ ਸਨਹੇਰੀਬ ਦੀਆਂ ਸਾਰੀਆਂ ਗੱਲਾਂ ਨੂੰ ਸੁਣ ਜਿਹੜੀਆਂ ਉਸ ਨੇ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰਨ ਲਈ ਅਖਵਾ ਘੱਲੀਆਂ ਹਨ। \v 17 ਹੇ ਯਹੋਵਾਹ, ਸੱਚ-ਮੁੱਚ ਅੱਸ਼ੂਰ ਦੇ ਰਾਜਿਆਂ ਨੇ ਸਾਰੀਆਂ ਕੌਮਾਂ ਨੂੰ ਅਤੇ ਉਹਨਾਂ ਦੇ ਦੇਸਾਂ ਨੂੰ ਨਾਸ ਕੀਤਾ ਹੈ। \v 18 ਅਤੇ ਉਹਨਾਂ ਦੇ ਦੇਵਤਿਆਂ ਨੂੰ ਅੱਗ ਵਿੱਚ ਪਾ ਦਿੱਤਾ, ਕਿਉਂ ਜੋ ਉਹ ਦੇਵਤੇ ਨਹੀਂ ਸਨ, ਸਗੋਂ ਮਨੁੱਖਾਂ ਦੇ ਹੱਥਾਂ ਦੀ ਕਾਰੀਗਰੀ, ਲੱਕੜੀ ਅਤੇ ਪੱਥਰ ਸਨ, ਇਸ ਲਈ ਉਹਨਾਂ ਨੇ ਉਨ੍ਹਾਂ ਨੂੰ ਨਾਸ ਕਰ ਦਿੱਤਾ। \v 19 ਇਸ ਲਈ ਹੁਣ ਹੇ ਯਹੋਵਾਹ ਸਾਡੇ ਪਰਮੇਸ਼ੁਰ, ਮੈਂ ਤੇਰੀ ਮਿੰਨਤ ਕਰਦਾ ਹਾਂ, ਤੂੰ ਸਾਨੂੰ ਉਹ ਦੇ ਹੱਥੋਂ ਬਚਾ ਤਾਂ ਜੋ ਧਰਤੀ ਦੇ ਸਾਰੇ ਰਾਜ ਜਾਣ ਲੈਣ ਕਿ ਤੂੰ ਹੀ ਯਹੋਵਾਹ ਇਕੱਲਾ ਪਰਮੇਸ਼ੁਰ ਹੈਂ। \s ਰਾਜਾ ਦੇ ਲਈ ਯਸਾਯਾਹ ਦਾ ਸੰਦੇਸ਼ \r ਯਸਾ 37:21-38 \p \v 20 ਤਦ ਆਮੋਸ ਦੇ ਪੁੱਤਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਇਹ ਸੁਨੇਹਾ ਭੇਜਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਹ ਆਖਦਾ ਹੈ ਕਿ ਜਿਹੜੀ ਪ੍ਰਾਰਥਨਾ ਤੂੰ ਅੱਸ਼ੂਰ ਦੇ ਰਾਜੇ ਸਨਹੇਰੀਬ ਦੇ ਵਿਖੇ ਮੇਰੇ ਅੱਗੇ ਕੀਤੀ ਹੈ, ਉਹ ਮੈਂ ਸੁਣ ਲਈ ਹੈ। \v 21 ਉਹ ਦੇ ਵਿਖੇ ਜੋ ਬਚਨ ਯਹੋਵਾਹ ਨੇ ਆਖਿਆ ਹੈ, ਸੋ ਇਹ ਹੈ, ਸੀਯੋਨ ਦੀ ਕੁਆਰੀ ਧੀ ਤੈਨੂੰ ਤੁੱਛ ਜਾਣਦੀ, ਉਹ ਤੇਰਾ ਮਖ਼ੌਲ ਉਡਾਉਂਦੀ ਹੈ ਯਰੂਸ਼ਲਮ ਦੀ ਧੀ ਤੇਰੇ ਪਿੱਛੇ ਸਿਰ ਹਿਲਾਉਂਦੀ ਹੈ। \v 22 ਤੂੰ ਕਿਸਨੂੰ ਬੋਲੀਆਂ ਮਾਰੀਆਂ ਅਤੇ ਕਿਸ ਦੇ ਵਿਰੁੱਧ ਕੁਫ਼ਰ ਬਕਿਆ ਹੈ? ਕਿਸ ਦੇ ਵਿਰੁੱਧ ਤੂੰ ਆਪਣੀ ਅਵਾਜ਼ ਉੱਚੀ ਕੀਤੀ? ਹਾਂ, ਤੂੰ ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਦੇ ਵਿਰੁੱਧ ਘਮੰਡ ਨਾਲ, ਆਪਣੀਆਂ ਅੱਖੀਆਂ ਉਤਾਹਾਂ ਚੁੱਕੀਆਂ। \v 23 ਤੂੰ ਆਪਣਿਆਂ ਸੰਦੇਸ਼ਵਾਹਕਾਂ ਦੇ ਰਾਹੀਂ ਪ੍ਰਭੂ ਨੂੰ ਬੋਲੀਆਂ ਮਾਰੀਆਂ ਅਤੇ ਆਖਿਆ ਹੈ, ਮੈਂ ਆਪਣੇ ਬਾਹਲਿਆਂ ਰਥਾਂ ਨਾਲ ਪਹਾੜਾਂ ਦੀਆਂ ਟੀਸੀਆਂ ਉੱਤੇ ਸਗੋਂ ਲਬਾਨੋਨ ਦੇ ਵਿੱਚਕਾਰ ਤੱਕ ਚੜ੍ਹ ਆਇਆ ਹਾਂ, ਮੈਂ ਉਹ ਦੇ ਉੱਚੇ ਤੋਂ ਉੱਚੇ ਦਿਆਰ, ਤੇ ਵਧੀਆ ਤੋਂ ਵਧੀਆ ਸਰੂ ਵੱਢ ਛੱਡਿਆ ਅਤੇ ਉਹ ਦੀ ਟੀਸੀ ਦੇ ਟਿਕਾਣਿਆਂ ਵਿੱਚ ਅਤੇ ਉਹ ਦੀ ਫਲਦਾਰ ਜੰਗਲੀ ਵਾੜੀ ਵਿੱਚ ਜਾ ਵੜਿਆ। \v 24 ਮੈਂ ਤਾਂ ਪੁੱਟ-ਪੁੱਟ ਕੇ ਪਰਦੇਸਾਂ ਦਾ ਪਾਣੀ ਪੀਤਾ ਹੈ ਅਤੇ ਮੈਂ ਮਿਸਰ ਦੀਆਂ ਸਾਰੀਆਂ ਨਦੀਆਂ ਨੂੰ ਆਪਣੇ ਪੈਰਾਂ ਦੀਆਂ ਤਲੀਆਂ ਨਾਲ ਸੁਕਾ ਦਿੱਤਾ। \v 25 ਕੀ ਤੂੰ ਨਹੀਂ ਸੁਣਿਆ ਜੋ ਬਹੁਤ ਚਿਰ ਤੋਂ ਮੈਂ ਇਹ ਠਾਣ ਲਿਆ ਸੀ ਅਤੇ ਪੁਰਾਣਿਆਂ ਦਿਨਾਂ ਵਿੱਚ ਮੈਂ ਇਹ ਦੇ ਲਈ ਕੰਮ ਕੀਤਾ ਸੀ? ਹੁਣ ਮੈਂ ਉਹ ਨੂੰ ਪੂਰਾ ਕਰਦਾ ਹਾਂ, ਕਿ ਤੂੰ ਗੜ੍ਹ ਵਾਲਿਆਂ ਸ਼ਹਿਰਾਂ ਨੂੰ ਉਜਾੜ-ਪੁਜਾੜ ਕੇ ਖੰਡਰ ਕਰ ਛੱਡੇਂ। \v 26 ਸੋ ਉਨ੍ਹਾਂ ਦੇ ਨਿਵਾਸੀ ਨਿਰਬਲ ਹੋਣ ਕਰਕੇ, ਘਬਰਾ ਗਏ ਅਤੇ ਸ਼ਰਮਿੰਦੇ ਹੋਏ, ਉਹ ਖੇਤ ਦੇ ਸਾਗ ਪੱਤ ਅਤੇ ਹਰੀ ਅੰਗੂਰੀ ਵਰਗੇ ਹੋ ਗਏ ਅਤੇ ਛੱਤ ਉੱਤੇ ਦਾ ਘਾਹ ਅਤੇ ਅੰਨ ਵਾਂਗੂੰ ਹੋ ਗਏ, ਜੋ ਉੱਗਣ ਤੋਂ ਪਹਿਲਾਂ ਹੀ ਸੁੱਕ ਜਾਵੇ। \v 27 ਪਰ ਮੈਂ ਤੇਰਾ ਬੈਠਣਾ ਤੇ ਤੇਰਾ ਅੰਦਰ-ਬਾਹਰ ਆਉਣਾ ਜਾਣਾ ਅਤੇ ਤੇਰਾ ਮੇਰੇ ਉੱਤੇ ਖਿਝਣਾ ਜਾਣਦਾ ਹਾਂ। \v 28 ਇਸ ਲਈ ਕਿ ਤੇਰਾ ਮੇਰੇ ਉੱਤੇ ਖਿਝਣਾ ਅਤੇ ਤੇਰਾ ਰੌਲ਼ਾ ਮੇਰੇ ਕੰਨਾਂ ਤੱਕ ਪਹੁੰਚਿਆ ਹੈ, ਸੋ ਮੈਂ ਆਪਣੀ ਨਕੇਲ ਤੇਰੇ ਨੱਕ ਵਿੱਚ ਅਤੇ ਆਪਣੀ ਲਗਾਮ ਤੇਰੇ ਮੂੰਹ ਵਿੱਚ ਪਾਵਾਂਗਾ, ਜਿਹੜੇ ਰਾਹ ਤੂੰ ਆਇਆ ਉਸੇ ਰਾਹ ਤੈਨੂੰ ਪਿਛਾਹਾਂ ਮੋੜ ਦਿਆਂਗਾ। \v 29 ਤੇਰੇ ਲਈ ਇਹ ਨਿਸ਼ਾਨ ਹੋਵੇਗਾ। ਇਸ ਸਾਲ ਉਹ ਖਾਓ ਜੋ ਕਿਰੇ ਹੋਏ ਬੀ ਤੋਂ ਉੱਗੇ, ਦੂਜੇ ਸਾਲ ਉਹ ਜੋ ਬਾਅਦ ਵਿੱਚ ਉਤਪਤ ਹੋਵੇ, ਤਦ ਤੀਜੇ ਸਾਲ ਤੁਸੀਂ ਬੀ ਬੀਜੋ ਤੇ ਵੱਢੋ, ਅੰਗੂਰੀ ਬਾਗ਼ ਲਾਓ ਅਤੇ ਉਨ੍ਹਾਂ ਦਾ ਫਲ ਖਾਓ। \v 30 ਤਦ ਉਹ ਬਚੇ-ਖੁਚੇ ਜੋ ਯਹੂਦਾਹ ਦੇ ਘਰਾਣੇ ਵਿੱਚੋਂ ਬਚ ਰਹੇ ਹਨ, ਫੇਰ ਹੇਠਾਂ ਨੂੰ ਜੜ੍ਹ ਫੜ੍ਹ ਕੇ ਉਤਾਹਾਂ ਨੂੰ ਫਲਣਗੇ। \v 31 ਕਿਉਂ ਜੋ ਇੱਕ ਬਕੀਆ ਯਰੂਸ਼ਲਮ ਵਿੱਚੋਂ ਅਤੇ ਬਚੇ ਹੋਏ ਸੀਯੋਨ ਪਰਬਤ ਵਿੱਚੋਂ ਨਿੱਕਲਣਗੇ। ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ। \v 32 ਇਸ ਲਈ ਅੱਸ਼ੂਰ ਦੇ ਰਾਜੇ ਦੇ ਵਿਖੇ ਯਹੋਵਾਹ ਇਹ ਫ਼ਰਮਾਉਂਦਾ ਹੈ ਕਿ ਉਹ ਨਾ ਤਾਂ ਇਸ ਸ਼ਹਿਰ ਕੋਲ ਆਵੇਗਾ, ਨਾ ਐਥੇ ਤੀਰ ਚਲਾਵੇਗਾ। ਨਾ ਢਾਲ਼ ਲੈ ਕੇ ਉਹ ਦੇ ਉੱਤੇ ਧਾਵਾ ਕਰੇਗਾ ਤੇ ਨਾ ਉਹ ਦੇ ਅੱਗੇ ਘੇਰਾ ਬਣਾਵੇਗਾ। \v 33 ਜਿਸ ਰਾਹ ਉਹ ਆਇਆ ਉਸੇ ਰਾਹ ਮੁੜ ਜਾਵੇਗਾ, ਉਹ ਇਸ ਸ਼ਹਿਰ ਕੋਲ ਨਾ ਆਵੇਗਾ, ਇਹ ਯਹੋਵਾਹ ਦਾ ਵਾਕ ਹੈ। \v 34 ਇਸ ਤਰ੍ਹਾਂ ਮੈਂ ਆਪਣੇ ਨਮਿੱਤ ਅਤੇ ਆਪਣੇ ਦਾਸ ਦਾਊਦ ਦੇ ਨਮਿੱਤ ਇਸ ਸ਼ਹਿਰ ਨੂੰ ਬਚਾਉਣ ਲਈ ਉਹ ਨੂੰ ਸਾਂਭ ਰੱਖਾਂਗਾ। \v 35 ਫਿਰ ਇਸ ਤਰ੍ਹਾਂ ਹੋਇਆ ਕਿ ਉਸੇ ਰਾਤ ਯਹੋਵਾਹ ਦੇ ਦੂਤ ਨੇ ਨਿੱਕਲ ਕੇ ਅੱਸ਼ੂਰੀਆਂ ਦੇ ਡੇਰੇ ਵਿੱਚ ਇੱਕ ਲੱਖ ਪਚਾਸੀ ਹਜ਼ਾਰ ਮਾਰ ਸੁੱਟੇ ਅਤੇ ਜਦ ਲੋਕ ਸਵੇਰੇ ਉੱਠੇ, ਤਾਂ ਵੇਖੋ ਉਹ ਸਭ ਲੋਥਾਂ ਹੀ ਲੋਥਾਂ ਸਨ। \v 36 ਸੋ ਅੱਸ਼ੂਰ ਦਾ ਰਾਜਾ ਸਨਹੇਰੀਬ ਉੱਥੋਂ ਤੁਰ ਪਿਆ ਅਤੇ ਮੁੜ ਕੇ ਨੀਨਵਾਹ ਵਿੱਚ ਜਾ ਰਿਹਾ। \v 37 ਫੇਰ ਇਸ ਤਰ੍ਹਾਂ ਹੋਇਆ ਜਦ ਉਹ ਆਪਣੇ ਦੇਵਤੇ ਨਿਸਰੋਕ ਦੇ ਮੰਦਰ ਵਿੱਚ ਪੂਜਾ ਕਰ ਰਿਹਾ ਸੀ, ਤਾਂ ਅਦਰਮਲਕ ਅਤੇ ਸ਼ਰਸਰ ਨੇ ਉਹ ਨੂੰ ਤਲਵਾਰ ਨਾਲ ਵੱਢ ਛੱਡਿਆ ਅਤੇ ਉਹ ਅਰਾਰਾਤ ਦੇ ਦੇਸ ਨੂੰ ਭੱਜ ਗਏ ਅਤੇ ਉਹ ਦਾ ਪੁੱਤਰ ਏਸਰ-ਹੱਦੋਨ ਉਹ ਦੇ ਥਾਂ ਰਾਜ ਕਰਨ ਲੱਗਾ। \c 20 \s ਰਾਜਾ ਹਿਜ਼ਕੀਯਾਹ ਦਾ ਮੌਤ ਤੋਂ ਬਚਣਾ \r ਯਸਾ 38:1-8; 21-22; 2 ਇਤ 32:24-26 \p \v 1 ਉਨ੍ਹਾਂ ਦਿਨਾਂ ਵਿੱਚ ਹਿਜ਼ਕੀਯਾਹ ਬਿਮਾਰ ਹੋ ਕੇ ਮਰਨ ਵਾਲਾ ਸੀ, ਤਾਂ ਆਮੋਸ ਦਾ ਪੁੱਤਰ ਯਸਾਯਾਹ ਨਬੀ ਉਹ ਦੇ ਕੋਲ ਆਇਆ ਅਤੇ ਉਹ ਨੂੰ ਆਖਿਆ ਕਿ ਯਹੋਵਾਹ ਇਹ ਆਖਦਾ ਹੈ ਕਿ ਤੂੰ ਆਪਣੇ ਘਰਾਣੇ ਉੱਤੇ ਜ਼ਿੰਮੇਵਾਰੀ ਪਾ, ਕਿਉਂ ਜੋ ਤੂੰ ਮਰਨ ਵਾਲਾ ਹੈਂ ਅਤੇ ਬਚੇਂਗਾ ਨਹੀਂ। \v 2 ਤਦ ਉਹ ਨੇ ਕੰਧ ਵੱਲ ਮੂੰਹ ਫੇਰ ਕੇ ਯਹੋਵਾਹ ਕੋਲੋਂ ਇਹ ਪ੍ਰਾਰਥਨਾ ਕੀਤੀ। \v 3 ਹੇ ਯਹੋਵਾਹ, ਮੈਂ ਤੇਰੀ ਮਿੰਨਤ ਕਰਦਾ ਹਾਂ ਯਾਦ ਕਰੀਂ ਕਿ ਮੈਂ ਕਿਵੇਂ ਵਫ਼ਾਦਾਰੀ ਅਤੇ ਦਿਲ ਦੀ ਖਰਿਆਈ ਨਾਲ ਤੇਰੇ ਹਜ਼ੂਰ ਚੱਲਦਾ ਰਿਹਾ ਹਾਂ ਅਤੇ ਜੋ ਤੇਰੀ ਨਿਗਾਹ ਵਿੱਚ ਭਲਾ ਹੈ ਉਹੋ ਮੈਂ ਕੀਤਾ ਹੈ, ਤਦ ਹਿਜ਼ਕੀਯਾਹ ਭੁੱਬਾਂ ਮਾਰ-ਮਾਰ ਕੇ ਰੋਇਆ। \v 4 ਤਾਂ ਇਸ ਤਰ੍ਹਾਂ ਕਿ ਯਸਾਯਾਹ ਨਿੱਕਲ ਕੇ ਵਿਹੜੇ ਦੇ ਵਿੱਚਕਾਰ ਵੀ ਨਹੀਂ ਗਿਆ ਸੀ, ਕਿ ਯਹੋਵਾਹ ਦਾ ਬਚਨ ਉਸ ਨੂੰ ਮਿਲਿਆ। \v 5 ਕਿ ਮੁੜ ਜਾ ਅਤੇ ਤੂੰ ਮੇਰੀ ਪਰਜਾ ਦੇ ਪ੍ਰਧਾਨ ਹਿਜ਼ਕੀਯਾਹ ਨੂੰ ਆਖ ਯਹੋਵਾਹ ਤੇਰੇ ਪਿਤਾ ਦਾਊਦ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੈਂ ਤੇਰੀ ਪ੍ਰਾਰਥਨਾ ਸੁਣੀ ਹੈ। ਮੈਂ ਤੇਰੇ ਅੱਥਰੂ ਵੇਖ ਲਏ ਹਨ। ਵੇਖ, ਮੈਂ ਤੈਨੂੰ ਚੰਗਾ ਕਰਨ ਵਾਲਾ ਹਾਂ ਤੀਜੇ ਦਿਹਾੜੇ ਤੂੰ ਯਹੋਵਾਹ ਦੇ ਭਵਨ ਵਿੱਚ ਜਾਏਂਗਾ। \v 6 ਮੈਂ ਤੇਰੀ ਉਮਰ ਵਿੱਚ ਪੰਦਰਾਂ ਸਾਲ ਹੋਰ ਵਧਾਵਾਂਗਾ ਅਤੇ ਮੈਂ ਤੈਨੂੰ ਤੇ ਇਸ ਸ਼ਹਿਰ ਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਛੁਡਾਵਾਂਗਾ ਅਤੇ ਆਪਣੇ ਨਮਿੱਤ ਅਤੇ ਆਪਣੇ ਦਾਸ ਦਾਊਦ ਦੇ ਨਮਿੱਤ ਇਸ ਸ਼ਹਿਰ ਦੀ ਰੱਖਿਆ ਕਰਾਂਗਾ। \v 7 ਤਾਂ ਯਸਾਯਾਹ ਨੇ ਆਖਿਆ, ਤੁਸੀਂ ਹੰਜ਼ੀਰਾਂ ਦੀ ਇੱਕ ਲੁਪਰੀ ਲਓ। ਸੋ ਉਨ੍ਹਾਂ ਨੇ ਉਹ ਲੈ ਕੇ ਫੋੜੇ ਉੱਤੇ ਬੰਨੀ ਅਤੇ ਉਹ ਚੰਗਾ ਹੋ ਗਿਆ। \v 8 ਫੇਰ ਹਿਜ਼ਕੀਯਾਹ ਨੇ ਯਸਾਯਾਹ ਤੋਂ ਪੁੱਛਿਆ ਕਿ ਕੀ ਨਿਸ਼ਾਨ ਹੈ ਜੋ ਯਹੋਵਾਹ ਮੈਨੂੰ ਚੰਗਾ ਕਰ ਦੇਵੇਗਾ ਅਤੇ ਮੈਂ ਤੀਜੇ ਦਿਹਾੜੇ ਯਹੋਵਾਹ ਦੇ ਭਵਨ ਨੂੰ ਜਾਂਵਾਂਗਾ? \v 9 ਤਦ ਯਸਾਯਾਹ ਨੇ ਆਖਿਆ ਕਿ ਇਸ ਗੱਲ ਦਾ ਕਿ ਯਹੋਵਾਹ ਨੇ ਜੋ ਕੰਮ ਕਰਨ ਨੂੰ ਆਖਿਆ ਹੈ, ਉਹ ਨੂੰ ਕਰੇਗਾ ਯਹੋਵਾਹ ਵੱਲੋਂ ਤੇਰੇ ਲਈ ਇਹ ਨਿਸ਼ਾਨ ਹੈ, ਕੀ ਪਰਛਾਵਾਂ ਦਸ ਦਰਜੇ ਅਗਾਹਾਂ ਨੂੰ ਜਾਏ ਜਾਂ ਦਸ ਦਰਜੇ ਪਿਛਾਹਾਂ ਨੂੰ ਮੁੜੇ? \v 10 ਤਾਂ ਹਿਜ਼ਕੀਯਾਹ ਬੋਲਿਆ ਕਿ ਪਰਛਾਵੇਂ ਦਾ ਦਸ ਦਰਜੇ ਅਗਾਹਾਂ ਜਾਣਾ ਤਾਂ ਨਿੱਕੀ ਜਿਹੀ ਗੱਲ ਹੈ। ਨਹੀਂ ਸਗੋਂ ਪਰਛਾਵਾਂ ਦਸ ਦਰਜੇ ਪਿਛਾਹਾਂ ਨੂੰ ਮੁੜੇ। \v 11 ਫਿਰ ਯਸਾਯਾਹ ਨਬੀ ਨੇ ਯਹੋਵਾਹ ਨੂੰ ਪੁਕਾਰਿਆ ਸੋ ਉਸ ਨੇ ਪਰਛਾਵੇਂ ਨੂੰ ਆਹਾਜ਼ ਦੀ ਧੁੱਪ ਘੜੀ ਵਿੱਚ ਦਸ ਦਰਜੇ ਅਰਥਾਤ ਜਿੰਨ੍ਹਾਂ ਉਹ ਢੱਲ਼ ਚੁੱਕਿਆ ਸੀ, ਓਨ੍ਹਾਂ ਹੀ ਪਿੱਛੇ ਨੂੰ ਮੋੜ ਦਿੱਤਾ। \s ਬਾਬੁਲ ਦੇ ਸੰਦੇਸ਼ਵਾਹਕਾਂ ਦਾ ਆਉਣਾ \r ਯਸਾ 39:1-8 \p \v 12 ਉਸ ਸਮੇਂ ਬਾਬਲ ਦੇ ਰਾਜੇ ਬਲਦਾਨ ਦੇ ਪੁੱਤਰ ਮਰੋਦਕ-ਬਲਦਾਨ ਨੇ ਹਿਜ਼ਕੀਯਾਹ ਨੂੰ ਚਿੱਠੀਆਂ ਅਤੇ ਇੱਕ ਸੁਗ਼ਾਤ ਭੇਜੀ, ਕਿਉਂ ਜੋ ਉਸ ਨੇ ਸੁਣਿਆ ਸੀ ਕਿ ਹਿਜ਼ਕੀਯਾਹ ਬਿਮਾਰ ਹੋ ਗਿਆ ਸੀ। \v 13 ਅਤੇ ਹਿਜ਼ਕੀਯਾਹ ਨੇ ਉਨ੍ਹਾਂ ਦੀ ਸੁਣੀ ਅਤੇ ਆਪਣਾ ਸਾਰਾ ਤੋਸ਼ਾ-ਖ਼ਾਨਾ ਉਨ੍ਹਾਂ ਨੂੰ ਵਿਖਾਇਆ, ਚਾਂਦੀ, ਸੋਨਾ, ਮਸਾਲਾ, ਖ਼ਾਲਸ ਤੇਲ, ਆਪਣਾ ਸ਼ਸਤਰ-ਖ਼ਾਨਾ ਅਤੇ ਸਭ ਕੁਝ ਜੋ ਉਹ ਦੇ ਖਜ਼ਾਨਿਆਂ ਵਿੱਚ ਸੀ। ਉਹ ਦੇ ਮਹਿਲ ਵਿੱਚ ਅਤੇ ਉਹ ਦੇ ਸਾਰੇ ਰਾਜ ਵਿੱਚ ਅਜਿਹਾ ਕੁਝ ਨਹੀਂ ਸੀ, ਜਿਸ ਨੂੰ ਹਿਜ਼ਕੀਯਾਹ ਨੇ ਉਨ੍ਹਾਂ ਨੂੰ ਨਹੀਂ ਵਿਖਾਇਆ। \v 14 ਤਦ ਯਸਾਯਾਹ ਨਬੀ ਹਿਜ਼ਕੀਯਾਹ ਰਾਜਾ ਕੋਲ ਆਇਆ ਅਤੇ ਉਸ ਨੂੰ ਪੁੱਛਿਆ, ਇਨ੍ਹਾਂ ਮਨੁੱਖਾਂ ਨੇ ਕੀ ਆਖਿਆ ਅਤੇ ਉਹ ਕਿੱਥੋਂ ਤੇਰੇ ਕੋਲ ਆਏ ਹਨ? ਹਿਜ਼ਕੀਯਾਹ ਨੇ ਅੱਗੋਂ ਉੱਤਰ ਦਿੱਤਾ, ਉਹ ਇੱਕ ਦੂਰ ਦੇਸ ਤੋਂ ਆਏ, ਅਰਥਾਤ ਬਾਬਲ ਤੋਂ। \v 15 ਤਾਂ ਉਸ ਆਖਿਆ ਕਿ ਉਨ੍ਹਾਂ ਨੇ ਤੇਰੇ ਮਹਿਲ ਵਿੱਚ ਕੀ-ਕੀ ਵੇਖਿਆ? ਤਦ ਹਿਜ਼ਕੀਯਾਹ ਨੇ ਆਖਿਆ ਕਿ ਜੋ ਕੁਝ ਮੇਰੇ ਮਹਿਲ ਵਿੱਚ ਹੈ ਉਹ ਸਭ ਉਨ੍ਹਾਂ ਨੇ ਵੇਖਿਆ ਹੈ। ਮੇਰਿਆਂ ਖਜ਼ਾਨਿਆਂ ਵਿੱਚ ਕੋਈ ਚੀਜ਼ ਨਹੀਂ ਜੋ ਮੈਂ ਉਨ੍ਹਾਂ ਨੂੰ ਨਹੀਂ ਵਿਖਾਈ। \v 16 ਤਦ ਯਸਾਯਾਹ ਨੇ ਹਿਜ਼ਕੀਯਾਹ ਨੂੰ ਆਖਿਆ ਕਿ ਤੂੰ ਯਹੋਵਾਹ ਦਾ ਬਚਨ ਸੁਣ ਲੈ! \v 17 ਵੇਖ ਉਹ ਦਿਨ ਆਉਂਦੇ ਹਨ ਜਦ ਸਭ ਕੁਝ ਜੋ ਤੇਰੇ ਮਹਿਲ ਵਿੱਚ ਹੈ ਅਤੇ ਜੋ ਕੁਝ ਤੇਰੇ ਪੁਰਖਿਆਂ ਨੇ ਅੱਜ ਦੇ ਦਿਨ ਤੱਕ ਇਕੱਠਾ ਕੀਤਾ ਹੈ ਬਾਬਲ ਨੂੰ ਲੈ ਜਾਇਆ ਜਾਵੇਗਾ, ਕੁਝ ਵੀ ਛੱਡਿਆ ਨਾ ਜਾਵੇਗਾ, ਯਹੋਵਾਹ ਆਖਦਾ ਹੈ। \v 18 ਅਤੇ ਤੇਰਿਆਂ ਪੁੱਤਰਾਂ ਵਿੱਚੋਂ ਜੋ ਤੇਰੇ ਤੋਂ ਪੈਦਾ ਹੋਣਗੇ ਅਤੇ ਜੋ ਤੇਰੇ ਤੋਂ ਜੰਮਣਗੇ, ਕਈਆਂ ਨੂੰ ਓਹ ਲੈ ਜਾਣਗੇ ਅਤੇ ਉਹ ਬਾਬਲ ਦੇ ਰਾਜੇ ਦੇ ਮਹਿਲ ਵਿੱਚ ਖੁਸਰੇ ਬਣਨਗੇ। \v 19 ਅੱਗੋਂ ਹਿਜ਼ਕੀਯਾਹ ਨੇ ਯਸਾਯਾਹ ਨੂੰ ਆਖਿਆ ਕਿ ਯਹੋਵਾਹ ਦਾ ਬਚਨ ਜੋ ਤੂੰ ਬੋਲਿਆ ਹੈ ਉਹ ਚੰਗਾ ਹੈ, ਕਿਉਂ ਜੋ ਉਸ ਨੇ ਸੋਚਿਆ ਕਿ ਮੇਰੇ ਦਿਨਾਂ ਵਿੱਚ ਤਾਂ ਸ਼ਾਂਤੀ ਅਤੇ ਅਮਨ ਰਹੇਗਾ? \s ਹਿਜ਼ਕੀਯਾਹ ਦੇ ਰਾਜ ਦਾ ਅੰਤ \r 2 ਇਤ 32:32, 33 \p \v 20 ਹਿਜ਼ਕੀਯਾਹ ਦੇ ਬਾਕੀ ਕੰਮ ਅਤੇ ਉਹ ਦੀ ਸਾਰੀ ਸਮਰੱਥਾ ਅਤੇ ਕਿਵੇਂ ਉਹ ਨੇ ਇੱਕ ਤਲਾਬ ਤੇ ਨਾਲੀ ਬਣਾ ਕੇ ਸ਼ਹਿਰ ਵਿੱਚ ਪਾਣੀ ਲਿਆਂਦਾ ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ? \v 21 ਸੋ ਹਿਜ਼ਕੀਯਾਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਹ ਦਾ ਪੁੱਤਰ ਮਨੱਸ਼ਹ ਉਹ ਦੇ ਥਾਂ ਰਾਜ ਕਰਨ ਲੱਗਾ। \c 21 \s ਯਹੂਦਾਹ ਦਾ ਰਾਜਾ ਮਨੱਸ਼ਹ \r 2 ਇਤ 33:1-20 \p \v 1 ਜਦ ਮਨੱਸ਼ਹ ਰਾਜ ਕਰਨ ਲੱਗਾ ਤਾਂ ਉਹ ਬਾਰਾਂ ਸਾਲਾਂ ਦਾ ਸੀ, ਉਸ ਨੇ ਪਚਵੰਜਾ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਫਸੀਬਾਹ ਸੀ। \v 2 ਉਸ ਨੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓਂ ਕੱਢ ਦਿੱਤਾ ਸੀ, ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ। \v 3 ਉਸ ਨੇ ਉਨ੍ਹਾਂ ਉੱਚਿਆਂ ਥਾਵਾਂ ਨੂੰ ਫੇਰ ਬਣਾ ਲਿਆ ਜਿਨ੍ਹਾਂ ਨੂੰ ਉਸ ਦੇ ਪਿਤਾ ਹਿਜ਼ਕੀਯਾਹ ਨੇ ਢਾਹ ਦਿੱਤਾ ਸੀ ਅਤੇ ਬਆਲ ਦੀਆਂ ਜਗਵੇਦੀਆਂ ਬਣਾਈਆਂ ਅਤੇ ਟੁੰਡ ਬਣਾਏ, ਜਿਵੇਂ ਇਸਰਾਏਲ ਦੇ ਰਾਜਾ ਅਹਾਬ ਨੇ ਕੀਤਾ ਸੀ ਅਤੇ ਅਕਾਸ਼ ਦੇ ਸਾਰੇ ਲਸ਼ਕਰ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ। \v 4 ਉਸ ਨੇ ਯਹੋਵਾਹ ਦੇ ਉਸ ਭਵਨ ਵਿੱਚ ਜਗਵੇਦੀਆਂ ਬਣਾਈਆਂ ਜਿਸ ਦੇ ਵਿਖੇ ਯਹੋਵਾਹ ਨੇ ਆਖਿਆ ਸੀ, ਮੈਂ ਯਰੂਸ਼ਲਮ ਵਿੱਚ ਆਪਣਾ ਨਾਮ ਰੱਖਾਂਗਾ। \v 5 ਅਤੇ ਉਸ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਵਿਹੜਿਆਂ ਵਿੱਚ ਅਕਾਸ਼ ਦੇ ਸਾਰੇ ਲਸ਼ਕਰ ਲਈ ਜਗਵੇਦੀਆਂ ਬਣਾਈਆਂ। \v 6 ਆਪਣੇ ਪੁੱਤਰ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫ਼ਾਲ ਪਾਉਂਦਾ ਅਤੇ ਟੂਣੇ-ਟੋਟਕੇ ਕਰਦਾ ਅਤੇ ਪੁੱਛਣ ਵਾਲੇ ਆਤਮਿਆਂ ਅਤੇ ਜਾਦੂਗਰਾਂ ਨਾਲ ਮਿਲਾਪ ਰੱਖਦਾ ਸੀ ਅਤੇ ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ। \v 7 ਉਸ ਨੇ ਆਪਣੀ ਉੱਕਰੀ ਹੋਈ ਅਸ਼ੇਰਾਹ ਦੇਵੀ ਦੇ ਉੱਚੀ ਮੂਰਤੀ ਨੂੰ ਉਸ ਭਵਨ ਵਿੱਚ ਦਿੱਤਾ, ਜਿਸ ਦੇ ਬਾਰੇ ਯਹੋਵਾਹ ਨੇ ਦਾਊਦ ਅਤੇ ਉਹ ਦੇ ਪੁੱਤਰ ਸੁਲੇਮਾਨ ਨੂੰ ਆਖਿਆ ਸੀ ਕਿ ਇਸ ਭਵਨ ਵਿੱਚ ਅਤੇ ਯਰੂਸ਼ਲਮ ਵਿੱਚ ਜਿਸ ਨੂੰ ਮੈਂ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ, ਆਪਣਾ ਨਾਮ ਸਦਾ ਤੱਕ ਰੱਖਾਂਗਾ। \v 8 ਮੈਂ ਫੇਰ ਇਸਰਾਏਲ ਦੇ ਪੈਰ ਨੂੰ ਉਸ ਭੂਮੀ ਤੋਂ ਬਾਹਰ ਭਟਕਣ ਨਹੀਂ ਦਿਆਂਗਾ ਜੋ ਮੈਂ ਉਹਨਾਂ ਦੇ ਪੁਰਖਿਆਂ ਨੂੰ ਦਿੱਤੀ, ਜੇ ਉਹ ਮੇਰੀਆਂ ਦਿੱਤੀਆਂ ਹੋਈਆਂ ਸਾਰੀਆਂ ਆਗਿਆਵਾਂ ਤੇ ਨਾਲੇ ਉਸ ਸਾਰੀ ਬਿਵਸਥਾ ਦੇ ਅਨੁਸਾਰ ਜਿਸ ਦਾ ਹੁਕਮ ਮੇਰੇ ਦਾਸ ਮੂਸਾ ਨੇ ਉਹਨਾਂ ਨੂੰ ਦਿੱਤਾ, ਪੂਰਾ ਕਰ ਕੇ ਪਾਲਨਾ ਕਰਨ। \v 9 ਪਰ ਉਹਨਾਂ ਨੇ ਧਿਆਨ ਨਾ ਲਾਇਆ ਅਤੇ ਮਨੱਸ਼ਹ ਨੇ ਉਹਨਾਂ ਨੂੰ ਬਹਿਕਾਇਆ ਕਿ ਓਹ ਉਨ੍ਹਾਂ ਕੌਮਾਂ ਨਾਲੋਂ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਬਰਬਾਦ ਕੀਤਾ ਸੀ ਹੋਰ ਵੀ ਭੈੜੇ ਕੰਮ ਕਰਨ। \v 10 ਯਹੋਵਾਹ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਇਹ ਬੋਲਿਆ, \v 11 ਇਸ ਲਈ ਕਿ ਯਹੂਦਾਹ ਦੇ ਰਾਜਾ ਮਨੱਸ਼ਹ ਨੇ ਇਹ ਘਿਣਾਉਣੇ ਕੰਮ ਕੀਤੇ ਹਨ ਅਤੇ ਅਮੋਰੀਆਂ ਨਾਲੋਂ ਜੋ ਉਸ ਤੋਂ ਪਹਿਲਾਂ ਸਨ ਵਧ ਕੇ ਭੈੜੇ ਕੰਮ ਕੀਤੇ ਸਗੋਂ ਯਹੂਦਾਹ ਤੋਂ ਵੀ ਆਪਣੇ ਬਣਾਏ ਹੋਏ ਬੁੱਤਾਂ ਦੇ ਨਾਲ ਪਾਪ ਕਰਾਇਆ। \v 12 ਤਦ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਇਸ ਤਰ੍ਹਾਂ ਆਖਿਆ ਕਿ ਵੇਖੋ, ਮੈਂ ਯਰੂਸ਼ਲਮ ਅਤੇ ਯਹੂਦਾਹ ਉੱਤੇ ਬੁਰਿਆਈ ਲਿਆਉਂਦਾ ਹਾਂ, ਜਿਸ ਦੇ ਕਾਰਨ ਸੁਣਨ ਵਾਲੇ ਦੇ ਦੋਨੋਂ ਕੰਨ ਵੱਜ ਪੈਣਗੇ। \v 13 ਮੈਂ ਯਰੂਸ਼ਲਮ ਉੱਤੇ ਸਾਮਰਿਯਾ ਦੀ ਜ਼ਰੀਬ ਅਤੇ ਅਹਾਬ ਦੇ ਘਰਾਣੇ ਦਾ ਸਾਹਲ ਪਾਵਾਂਗਾ ਅਤੇ ਯਰੂਸ਼ਲਮ ਨੂੰ ਅਜਿਹਾ ਪੁੰਝਾਂਗਾ ਜਿਵੇਂ ਕੋਈ ਥਾਲੀ ਨੂੰ ਪੂੰਝਦਾ ਹੈ ਤੇ ਪੂੰਝ ਕੇ ਮੂਧਾ ਮਾਰ ਦਿੰਦਾ ਹੈ। \v 14 ਅਤੇ ਮੈਂ ਆਪਣੇ ਵਿਰਸੇ ਦੇ ਬਚਿਆਂ ਖੁਚਿਆਂ ਨੂੰ ਤਿਆਗ ਕੇ ਉਨ੍ਹਾਂ ਨੂੰ ਉਹਨਾਂ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿਆਂਗਾ ਅਤੇ ਉਹ ਆਪਣੇ ਸਾਰੇ ਵੈਰੀਆਂ ਦੇ ਲਈ ਸ਼ਿਕਾਰ ਤੇ ਲੁੱਟ ਹੋਣਗੇ। \v 15 ਕਿਉਂ ਜੋ ਜਦ ਤੋਂ ਉਨ੍ਹਾਂ ਦੇ ਪਿਉ-ਦਾਦੇ ਮਿਸਰ ਵਿੱਚੋਂ ਨਿੱਕਲੇ ਉਸ ਸਮੇਂ ਤੋਂ ਅੱਜ ਦੇ ਦਿਨ ਤੱਕ ਉਹ ਅਜਿਹੇ ਕੰਮ ਕਰਦੇ ਰਹੇ, ਜੋ ਮੇਰੀ ਨਿਗਾਹ ਵਿੱਚ ਭੈੜੇ ਹਨ ਅਤੇ ਮੇਰੇ ਕ੍ਰੋਧ ਨੂੰ ਭੜਕਾਉਣ ਵਾਲੇ ਬਣੇ। \v 16 ਮਨੱਸ਼ਹ ਨੇ ਆਪਣੇ ਪਾਪ ਤੋਂ ਬਿਨ੍ਹਾਂ ਜਿਸ ਦੇ ਨਾਲ ਯਹੂਦਾਹ ਤੋਂ ਪਾਪ ਕਰਾਇਆ ਕਿ ਉਹ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕਰਨ ਨਿਰਦੋਸ਼ਾਂ ਦਾ ਲਹੂ ਵੀ ਐਨਾ ਬਾਹਲਾ ਵਹਾਇਆ ਕਿ ਯਰੂਸ਼ਲਮ ਨੂੰ ਇੱਕ ਸਿਰਿਓਂ ਦੂਜੇ ਸਿਰੇ ਤੱਕ ਭਰ ਛੱਡਿਆ। \v 17 ਅਤੇ ਮਨੱਸ਼ਹ ਦੀਆਂ ਬਾਕੀ ਗੱਲਾਂ ਤੇ ਉਹ ਸੱਭੋ ਕੁਝ ਜੋ ਉਸ ਨੇ ਕੀਤਾ ਅਤੇ ਉਹ ਪਾਪ ਜੋ ਉਸ ਨੇ ਕਮਾਇਆ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ? \v 18 ਫੇਰ ਮਨੱਸ਼ਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਆਪਣੇ ਘਰ ਦੇ ਬਾਗ਼ ਅਰਥਾਤ ਉੱਜ਼ਾ ਦੇ ਬਾਗ਼ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਆਮੋਨ ਉਸ ਦੇ ਥਾਂ ਰਾਜ ਕਰਨ ਲੱਗਾ। \s ਯਹੂਦਾਹ ਦਾ ਰਾਜਾ ਆਮੋਨ \r 2 ਇਤ 33:21-25 \p \v 19 ਜਦ ਆਮੋਨ ਰਾਜ ਕਰਨ ਲੱਗਾ ਉਹ ਬਾਈਆਂ ਸਾਲਾਂ ਦਾ ਸੀ ਅਤੇ ਉਹ ਨੇ ਯਰੂਸ਼ਲਮ ਵਿੱਚ ਦੋ ਸਾਲ ਰਾਜ ਕੀਤਾ ਅਤੇ ਉਹ ਦੀ ਮਾਤਾ ਦਾ ਨਾਮ ਮਸ਼ੁੱਲਮਥ ਸੀ ਜੋ ਯਾਟਬਾਹੀ ਹਾਰੂਸ ਦੀ ਧੀ ਸੀ। \v 20 ਅਤੇ ਉਹ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ, ਜਿਵੇਂ ਉਹ ਦੇ ਪਿਤਾ ਮਨੱਸ਼ਹ ਨੇ ਵੀ ਕੀਤਾ ਸੀ। \v 21 ਅਤੇ ਉਹ ਉਸ ਸਾਰੇ ਰਾਹ ਉੱਤੇ ਤੁਰਿਆ ਜਿਹ ਦੇ ਉੱਤੇ ਉਹ ਦਾ ਪਿਉ ਤੁਰਦਾ ਸੀ ਅਤੇ ਉਨ੍ਹਾਂ ਬੁੱਤਾਂ ਦੀ ਪੂਜਾ ਕੀਤੀ ਜਿਨ੍ਹਾਂ ਦੀ ਪੂਜਾ ਉਹ ਦੇ ਪਿਉ ਨੇ ਕੀਤੀ ਸੀ ਅਤੇ ਉਨ੍ਹਾਂ ਅੱਗੇ ਮੱਥਾ ਟੇਕਿਆ। \v 22 ਅਤੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਤਿਆਗ ਦਿੱਤਾ ਅਤੇ ਯਹੋਵਾਹ ਦੇ ਰਾਹ ਉੱਤੇ ਨਾ ਤੁਰਿਆ। \v 23 ਅਤੇ ਆਮੋਨ ਦੇ ਨੌਕਰਾਂ ਨੇ ਉਹ ਦੇ ਵਿਰੁੱਧ ਯੋਜਨਾ ਬਣਾਈ ਅਤੇ ਰਾਜਾ ਨੂੰ ਉਹ ਦੇ ਮਹਿਲ ਦੇ ਵਿੱਚੇ ਹੀ ਮਾਰ ਸੁੱਟਿਆ। \v 24 ਪਰ ਉਸ ਦੇਸ ਦੇ ਲੋਕਾਂ ਨੇ ਉਹਨਾਂ ਸਾਰਿਆਂ ਨੂੰ ਮਾਰ ਸੁੱਟਿਆ ਜਿਨ੍ਹਾਂ ਨੇ ਆਮੋਨ ਰਾਜਾ ਦੇ ਵਿਰੁੱਧ ਯੋਜਨਾ ਬਣਾਈ ਸੀ ਅਤੇ ਦੇਸ ਦੇ ਲੋਕਾਂ ਨੇ ਉਹ ਦੇ ਪੁੱਤਰ ਯੋਸ਼ੀਯਾਹ ਨੂੰ ਉਹ ਦੇ ਥਾਂ ਰਾਜਾ ਬਣਾਇਆ। \v 25 ਅਤੇ ਆਮੋਨ ਦੀ ਬਾਕੀ ਵਾਰਤਾ ਅਤੇ ਜੋ ਕੁਝ ਉਹ ਨੇ ਕੀਤਾ ਕੀ ਉਹ ਯਹੂਦਾਹ ਦੇ ਰਾਜਿਆਂ ਦੀ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ? \v 26 ਅਤੇ ਉਹ ਆਪਣੀ ਕਬਰ ਵਿੱਚ ਉੱਜ਼ਾ ਦੇ ਬਾਗ਼ ਵਿੱਚ ਦੱਬਿਆ ਗਿਆ ਅਤੇ ਉਹ ਦਾ ਪੁੱਤਰ ਯੋਸ਼ੀਯਾਹ ਉਹ ਦੇ ਥਾਂ ਰਾਜ ਕਰਨ ਲੱਗਾ। \c 22 \s ਯਹੂਦਾਹ ਦਾ ਰਾਜਾ ਯੋਸ਼ੀਯਾਹ \r 2 ਇਤ 34:1, 2 \p \v 1 ਜਦ ਯੋਸ਼ੀਯਾਹ ਰਾਜ ਕਰਨ ਲੱਗਾ ਤਾਂ ਉਹ ਅੱਠ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਇਕੱਤੀ ਸਾਲ ਰਾਜ ਕੀਤਾ। ਉਸ ਦੀ ਮਾਤਾ ਦਾ ਨਾਮ ਯਦੀਦਾਹ ਸੀ ਜੋ ਬਾਸਕਥੀ ਅਦਾਯਾਹ ਦੀ ਧੀ ਸੀ। \v 2 ਅਤੇ ਉਸ ਨੇ ਉਹੋ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਤੇ ਆਪਣੇ ਪਿਤਾ ਦਾਊਦ ਦੇ ਸਾਰੇ ਮਾਰਗਾਂ ਉੱਤੇ ਚੱਲਦਾ ਰਿਹਾ ਅਤੇ ਸੱਜੇ ਖੱਬੇ ਨਾ ਮੁੜਿਆ। \s ਬਿਵਸਥਾ ਦੀ ਪੋਥੀ ਮਿਲਣਾ \r 2 ਇਤ 34:8-28 \p \v 3 ਯੋਸ਼ੀਯਾਹ ਰਾਜਾ ਦੇ ਰਾਜ ਦੇ ਅਠਾਰਵੇਂ ਸਾਲ ਇਸ ਤਰ੍ਹਾਂ ਹੋਇਆ ਕਿ ਰਾਜਾ ਨੇ ਮਸ਼ੁੱਲਾਮ ਦੇ ਪੋਤਰੇ ਅਸਲਯਾਹ ਦੇ ਪੁੱਤਰ ਸ਼ਾਫਾਨ ਮੁਨੀਮ ਨੂੰ ਯਹੋਵਾਹ ਦੇ ਭਵਨ ਨੂੰ ਇਹ ਆਖ ਕੇ ਭੇਜਿਆ। \v 4 ਭਈ ਪ੍ਰਧਾਨ ਜਾਜਕ ਹਿਲਕੀਯਾਹ ਕੋਲ ਜਾ ਕਿ ਉਹ ਉਸ ਰੁਪਏ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਲਿਆਇਆ ਜਾਂਦਾ ਹੈ ਅਤੇ ਜਿਸ ਨੂੰ ਫਾਟਕ ਦੇ ਪਹਿਰੇਦਾਰਾਂ ਨੇ ਲੋਕਾਂ ਕੋਲੋਂ ਇਕੱਠਾ ਕੀਤਾ ਹੈ, ਗਿਣੇ \v 5 ਕਿ ਉਹ ਉਨ੍ਹਾਂ ਕਰਿੰਦਿਆਂ ਦੇ ਹੱਥ ਵਿੱਚ ਦੇ ਦੇਣ ਜੋ ਯਹੋਵਾਹ ਦੇ ਭਵਨ ਦੀ ਦੇਖਭਾਲ ਕਰਦੇ ਹਨ ਤਾਂ ਜੋ ਉਹ ਉਨ੍ਹਾਂ ਕਰਿੰਦਿਆਂ ਨੂੰ ਵੀ ਦੇਣ ਜੋ ਭਵਨ ਦੀ ਟੁੱਟ-ਫੁੱਟ ਦੀ ਮੁਰੰਮਤ ਕਰਨ ਲਈ ਯਹੋਵਾਹ ਦੇ ਭਵਨ ਵਿੱਚ ਹਨ। \v 6 ਅਰਥਾਤ ਤਰਖਾਣਾਂ ਤੇ ਰਾਜਾਂ ਤੇ ਮਿਸਤਰੀਆਂ ਨੂੰ ਨਾਲੇ ਭਵਨ ਦੀ ਮੁਰੰਮਤ ਦੇ ਲਈ ਲੱਕੜ ਅਤੇ ਘੜੇ ਹੋਏ ਪੱਥਰ ਮੁੱਲ ਲੈਣ। \v 7 ਪਰ ਜੋ ਚਾਂਦੀ ਉਨ੍ਹਾਂ ਦੇ ਹੱਥ ਵਿੱਚ ਦਿੱਤੀ ਜਾਂਦੀ ਸੀ ਉਹ ਦਾ ਲੇਖਾ ਉਨ੍ਹਾਂ ਨਾਲ ਨਹੀਂ ਕੀਤਾ ਜਾਂਦਾ ਸੀ, ਕਿਉਂ ਜੋ ਉਹ ਵਿਹਾਰ ਦੇ ਖਰੇ ਸਨ। \v 8 ਤਦ ਹਿਲਕੀਯਾਹ ਪ੍ਰਧਾਨ ਜਾਜਕ ਨੇ ਸ਼ਾਫਾਨ ਲਿਖਾਰੀ ਨੂੰ ਆਖਿਆ ਕਿ ਮੈਨੂੰ ਯਹੋਵਾਹ ਦੇ ਭਵਨ ਵਿੱਚੋਂ ਬਿਵਸਥਾ ਦੀ ਪੋਥੀ ਲੱਭੀ ਹੈ ਅਤੇ ਹਿਲਕੀਯਾਹ ਨੇ ਉਹ ਪੋਥੀ ਸ਼ਾਫਾਨ ਨੂੰ ਦੇ ਦਿੱਤੀ ਅਤੇ ਉਸ ਨੇ ਪੜ੍ਹੀ। \v 9 ਤਦ ਸ਼ਾਫਾਨ ਲਿਖਾਰੀ ਰਾਜਾ ਦੇ ਕੋਲ ਆਇਆ ਅਤੇ ਰਾਜਾ ਕੋਲ ਫੇਰ ਇਹ ਖ਼ਬਰ ਲਿਆਇਆ ਅਤੇ ਆਖਿਆ ਕਿ ਤੁਹਾਡੇ ਦਾਸਾਂ ਨੇ ਉਹ ਚਾਂਦੀ ਜੋ ਭਵਨ ਵਿੱਚੋਂ ਮਿਲੀ ਇਕੱਠੀ ਕਰ ਕੇ ਉਨ੍ਹਾਂ ਕਰਿੰਦਿਆਂ ਦੇ ਹੱਥ ਵਿੱਚ ਦੇ ਦਿੱਤੀ ਜੋ ਯਹੋਵਾਹ ਦੇ ਭਵਨ ਦੀ ਦੇਖਭਾਲ ਕਰਦੇ ਹਨ। \v 10 ਤਦ ਸ਼ਾਫਾਨ ਲਿਖਾਰੀ ਨੇ ਰਾਜਾ ਨੂੰ ਦੱਸਿਆ ਕਿ ਹਿਲਕੀਯਾਹ ਜਾਜਕ ਨੇ ਇੱਕ ਪੋਥੀ ਮੈਨੂੰ ਫੜਾਈ ਹੈ ਅਤੇ ਸ਼ਾਫਾਨ ਨੇ ਉਹ ਨੂੰ ਰਾਜਾ ਦੇ ਸਾਹਮਣੇ ਪੜ੍ਹਿਆ। \v 11 ਤਾਂ ਇਸ ਤਰ੍ਹਾਂ ਹੋਇਆ ਕਿ ਜਦ ਰਾਜਾ ਨੇ ਬਿਵਸਥਾ ਦੀ ਪੋਥੀ ਦੀਆਂ ਗੱਲਾਂ ਸੁਣੀਆਂ ਤਾਂ ਉਹ ਨੇ ਆਪਣੇ ਬਸਤਰ ਪਾੜੇ। \v 12 ਅਤੇ ਰਾਜਾ ਨੇ ਹਿਲਕੀਯਾਹ ਜਾਜਕ ਅਤੇ ਸ਼ਾਫਾਨ ਦੇ ਪੁੱਤਰ ਅਹੀਕਾਮ ਅਤੇ ਮੀਕਾਯਾਹ ਦੇ ਪੁੱਤਰ ਅਕਬੋਰ ਅਤੇ ਸ਼ਾਫਾਨ ਲਿਖਾਰੀ ਅਤੇ ਰਾਜਾ ਦੇ ਟਹਿਲੂਏ ਅਸਾਯਾਹ ਨੂੰ ਇਹ ਹੁਕਮ ਦਿੱਤਾ ਕਿ \v 13 ਜਾਓ ਅਤੇ ਇਸ ਪੋਥੀ ਦੀਆਂ ਗੱਲਾਂ ਵਿਖੇ ਜੋ ਲੱਭੀ ਹੈ, ਮੇਰੀ ਵੱਲੋਂ ਤੇ ਲੋਕਾਂ ਦੀ ਵੱਲੋਂ ਤੇ ਸਾਰੇ ਯਹੂਦਾਹ ਵੱਲੋਂ ਯਹੋਵਾਹ ਤੋਂ ਪੁੱਛ-ਗਿੱਛ ਕਰੋ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਇਸੇ ਲਈ ਭੜਕਿਆ ਹੈ ਕਿ ਉਹ ਸਭ ਜੋ ਸਾਡੇ ਵਿਖੇ ਲਿਖਿਆ ਹੈ ਉਹ ਦੇ ਅਨੁਸਾਰ ਕਰਨ ਲਈ ਸਾਡੇ ਪੁਰਖਿਆਂ ਨੇ ਇਸ ਪੋਥੀ ਦੀਆਂ ਗੱਲਾਂ ਨੂੰ ਨਾ ਸੁਣਿਆ। \v 14 ਸੋ ਹਿਲਕੀਯਾਹ ਜਾਜਕ, ਅਹੀਕਾਮ, ਅਕਬੋਰ, ਸ਼ਾਫਾਨ ਅਤੇ ਅਸਾਯਾਹ ਹੁਲਦਾਹ ਨਬੀਆ ਦੇ ਕੋਲ ਗਏ ਜੋ ਉਸ ਸ਼ੱਲੂਮ ਦੀ ਵਹੁਟੀ ਸੀ ਜੋ ਤਿਕਵਾਹ ਦਾ ਪੁੱਤਰ ਤੇ ਹਰਹਸ ਦਾ ਪੋਤਾ ਸੀ ਜੋ ਜਾਜਕਾਂ ਦੇ ਬਸਤਰਾਂ ਦਾ ਰਖਵਾਲਾ ਸੀ। ਉਹ ਯਰੂਸ਼ਲਮ ਵਿੱਚ ਮਿਸ਼ਨਹ ਨਾਮੀ ਮੁਹੱਲੇ ਵਿੱਚ ਰਹਿੰਦੀ ਸੀ ਅਤੇ ਉਨ੍ਹਾਂ ਨੇ ਉਹ ਦੇ ਨਾਲ ਗੱਲਬਾਤ ਕੀਤੀ। \v 15 ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਇਹ ਫ਼ਰਮਾਉਂਦਾ ਹੈ, ਤੁਸੀਂ ਉਸ ਮਨੁੱਖ ਨੂੰ ਜਿਸ ਨੇ ਤੁਹਾਨੂੰ ਮੇਰੇ ਕੋਲ ਭੇਜਿਆ ਹੈ ਇਹ ਆਖਣਾ, \v 16 ਯਹੋਵਾਹ ਇਹ ਫ਼ਰਮਾਉਂਦਾ ਹੈ ਕਿ ਵੇਖੋ ਮੈਂ ਇਸ ਥਾਂ ਅਤੇ ਇਸ ਦੇ ਵਾਸੀਆਂ ਉੱਤੇ ਬੁਰਿਆਈ ਅਰਥਾਤ ਇਸ ਪੋਥੀ ਦੀਆਂ ਸਾਰੀਆਂ ਗੱਲਾਂ ਲਿਆਉਣ ਵਾਲਾ ਹਾਂ, ਜੋ ਯਹੂਦਾਹ ਦੇ ਰਾਜਾ ਨੇ ਪੜ੍ਹੀ ਹੈ। \v 17 ਕਿਉਂ ਜੋ ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਅਤੇ ਪਰਾਏ ਦੇਵਤਿਆਂ ਦੇ ਅੱਗੇ ਧੂਪ ਧੁਖਾਈ ਤਾਂ ਜੋ ਉਹ ਆਪਣੇ ਹੱਥਾਂ ਦੀ ਸਾਰੀ ਕਾਰੀਗਰੀ ਨਾਲ ਮੈਨੂੰ ਕ੍ਰੋਧ ਵਿੱਚ ਲਿਆਉਣ। ਸੋ ਮੇਰਾ ਕ੍ਰੋਧ ਇਸ ਥਾਂ ਤੇ ਭੜਕੇਗਾ ਅਤੇ ਠੰਡਾ ਨਾ ਹੋਵੇਗਾ। \v 18 ਪਰ ਯਹੂਦਾਹ ਦੇ ਰਾਜਾ ਨੂੰ ਜਿਸ ਨੇ ਤੁਹਾਨੂੰ ਯਹੋਵਾਹ ਕੋਲੋਂ ਪੁੱਛ-ਗਿੱਛ ਕਰਨ ਲਈ ਭੇਜਿਆ ਹੈ ਤੁਸੀਂ ਇਸ ਤਰ੍ਹਾਂ ਆਖਿਓ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਉਹਨਾਂ ਗੱਲਾਂ ਦੇ ਵਿਖੇ ਜਿਹੜੀਆਂ ਤੂੰ ਸੁਣੀਆਂ ਹਨ। \v 19 ਇਸ ਲਈ ਕਿ ਤੇਰਾ ਮਨ ਨਰਮ ਹੋਇਆ ਅਤੇ ਜਦ ਤੂੰ ਉਹ ਸੁਣਿਆ ਜੋ ਮੈਂ ਇਸ ਥਾਂ ਅਤੇ ਇਹ ਦੇ ਵਾਸੀਆਂ ਦੇ ਵਿਰੁੱਧ ਆਖਿਆ ਸੀ ਕਿ ਉਹ ਨਾਸ ਹੋਣ ਤੇ ਸਰਾਪੇ ਜਾਣ ਤਾਂ ਤੂੰ ਯਹੋਵਾਹ ਦੇ ਅੱਗੇ ਨੀਵਾਂ ਹੋਇਆ ਤੇ ਆਪਣੇ ਲੀੜੇ ਪਾੜੇ ਅਤੇ ਮੇਰੇ ਅੱਗੇ ਰੋਇਆ ਸੋ ਮੈਂ ਵੀ ਤੇਰੀ ਸੁਣੀ ਹੈ, ਯਹੋਵਾਹ ਦਾ ਵਾਕ ਹੈ। \v 20 ਇਸ ਕਾਰਨ ਵੇਖ ਮੈਂ ਤੈਨੂੰ ਤੇਰੇ ਪੁਰਖਿਆਂ ਨਾਲ ਰਲਾਉਣ ਵਾਲਾ ਹਾਂ ਅਤੇ ਤੂੰ ਦਫ਼ਨਾਇਆ ਜਾਵੇਂਗਾ ਅਤੇ ਤੇਰੀਆਂ ਅੱਖੀਆਂ ਉਸ ਸਾਰੀ ਬੁਰਿਆਈ ਨੂੰ ਜੋ ਮੈਂ ਇਸ ਥਾਂ ਉੱਤੇ ਲਿਆਉਣ ਵਾਲਾ ਹਾਂ ਨਾ ਵੇਖਣਗੀਆਂ। ਉਹ ਫੇਰ ਰਾਜੇ ਕੋਲ ਇਹ ਸੁਨੇਹਾ ਲਿਆਏ। \c 23 \s ਯੋਸ਼ੀਯਾਹ ਦੁਆਰਾ ਮੂਰਤੀ ਪੂਜਾ ਬੰਦ ਕਰਨਾ \r 2 ਇਤ 34:3-7; 29-33 \p \v 1 ਤਦ ਰਾਜੇ ਨੇ ਸੁਨੇਹਾ ਭੇਜਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਬਜ਼ੁਰਗ ਉਹ ਦੇ ਕੋਲ ਇਕੱਠੇ ਹੋਏ। \v 2 ਤਾਂ ਰਾਜਾ ਯਹੋਵਾਹ ਦੇ ਭਵਨ ਨੂੰ ਗਿਆ ਅਤੇ ਯਹੂਦਾਹ ਦੇ ਸਾਰੇ ਮਨੁੱਖ ਅਤੇ ਯਰੂਸ਼ਲਮ ਦੇ ਸਾਰੇ ਵਾਸੀ ਅਤੇ ਜਾਜਕ, ਨਬੀ ਅਤੇ ਸਾਰੇ ਛੋਟੇ ਵੱਡੇ ਲੋਕ ਉਹ ਦੇ ਨਾਲ ਸਨ ਅਤੇ ਉਹ ਨੇ ਨੇਮ ਦੀ ਪੋਥੀ ਜੋ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ, ਉਹ ਦੀਆਂ ਸਾਰੀਆਂ ਗੱਲਾਂ ਪੜ੍ਹ ਕੇ ਉਨ੍ਹਾਂ ਦੇ ਕੰਨੀਂ ਪਾਈਆਂ। \v 3 ਤਦ ਰਾਜਾ ਥੜੇ ਦੇ ਉੱਤੇ ਖੜ੍ਹਾ ਹੋ ਗਿਆ ਅਤੇ ਉਹ ਨੇ ਯਹੋਵਾਹ ਦੇ ਅੱਗੇ ਇੱਕ ਨੇਮ ਬੰਨ੍ਹਿਆ ਕਿ ਅਸੀਂ ਯਹੋਵਾਹ ਦੇ ਪਿੱਛੇ ਤੁਰਾਂਗੇ ਤੇ ਉਸ ਦੇ ਹੁਕਮਾਂ ਤੇ ਸਾਖੀਆਂ ਤੇ ਬਿਧੀਆਂ ਨੂੰ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਮੰਨਾਂਗੇ ਅਤੇ ਉਸ ਨੇਮ ਦੀਆਂ ਗੱਲਾਂ ਨੂੰ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ ਪੂਰਾ ਕਰਾਂਗੇ ਤਾਂ ਸਾਰੇ ਲੋਕਾਂ ਨੇ ਉਸ ਨੇਮ ਨੂੰ ਮੰਨ ਲਿਆ। \v 4 ਤਦ ਰਾਜਾ ਨੇ ਪ੍ਰਧਾਨ ਜਾਜਕ ਹਿਲਕੀਯਾਹ ਨੂੰ ਅਤੇ ਦੂਜੇ ਦਰਜੇ ਦੇ ਜਾਜਕਾਂ ਨੂੰ ਅਤੇ ਦਰਬਾਨਾਂ ਨੂੰ ਆਗਿਆ ਦਿੱਤੀ ਕਿ ਉਹ ਸਾਰੇ ਭਾਂਡੇ ਜੋ ਬਆਲ ਅਤੇ ਅਸ਼ੇਰਾਹ ਦੇਵੀ ਅਤੇ ਅਕਾਸ਼ ਦੇ ਸਾਰੇ ਲਸ਼ਕਰ ਲਈ ਬਣਾਏ ਗਏ ਸਨ ਯਹੋਵਾਹ ਦੀ ਹੈਕਲ ਵਿੱਚੋਂ ਬਾਹਰ ਕੱਢ ਲਿਆਉਣ ਅਤੇ ਉਹ ਨੇ ਯਰੂਸ਼ਲਮੋਂ ਬਾਹਰ ਕਿਦਰੋਨ ਦੇ ਮੈਦਾਨ ਵਿੱਚ ਉਹਨਾਂ ਨੂੰ ਸਾੜ ਦਿੱਤਾ ਅਤੇ ਉਹਨਾਂ ਦੀ ਸੁਆਹ ਨੂੰ ਬੈਤਏਲ ਲੈ ਗਿਆ। \v 5 ਅਤੇ ਉਹ ਨੇ ਉਹਨਾਂ ਬੁੱਤ ਪੂਜਕ ਪੁਜਾਰੀਆਂ ਨੂੰ ਜਿਨ੍ਹਾਂ ਨੂੰ ਯਹੂਦਾਹ ਦੇ ਰਾਜਿਆਂ ਨੇ ਯਹੂਦਾਹ ਦੇ ਸ਼ਹਿਰ ਦੇ ਉੱਚਿਆਂ ਥਾਵਾਂ ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਦੇ ਥਾਵਾਂ ਵਿੱਚ ਧੂਪ ਧੁਖਾਉਣ ਲਈ ਠਹਿਰਾਇਆ ਸੀ ਅਤੇ ਉਹਨਾਂ ਨੂੰ ਵੀ ਜੋ ਬਆਲ, ਸੂਰਜ, ਚੰਦ, ਘੁੰਮਣ ਵਾਲੇ ਤਾਰੇ ਅਤੇ ਅਕਾਸ਼ ਦੇ ਸਾਰੇ ਲਸ਼ਕਰ ਲਈ ਧੂਪ ਧੁਖਾਉਂਦੇ ਸਨ, ਹਟਾ ਦਿੱਤਾ। \v 6 ਅਤੇ ਉਸ ਟੁੰਡਦੇਵੀ ਨੂੰ ਯਹੋਵਾਹ ਦੇ ਭਵਨ ਤੋਂ ਕੱਢ ਕੇ ਯਰੂਸ਼ਲਮ ਤੋਂ ਬਾਹਰ ਕਿਦਰੋਨ ਦੀ ਵਾਦੀ ਵਿੱਚ ਲੈ ਗਿਆ ਅਤੇ ਉਸ ਨੂੰ ਕਿਦਰੋਨ ਦੀ ਵਾਦੀ ਵਿੱਚ ਸਾੜ ਸੁੱਟਿਆ ਅਤੇ ਉਸ ਨੂੰ ਕੁੱਟ-ਕੁੱਟ ਕੇ ਪੀਪੂੰ ਕਰ ਦਿੱਤਾ ਅਤੇ ਉਸ ਪੀਪੂੰ ਨੂੰ ਆਮ ਲੋਕਾਂ ਦੀਆਂ ਕਬਰਾਂ ਉੱਤੇ ਸੁੱਟ ਦਿੱਤਾ। \v 7 ਅਤੇ ਉਹ ਨੇ ਸਮਲਿੰਗੀਆਂ ਦੇ ਘਰਾਂ ਨੂੰ ਜੋ ਯਹੋਵਾਹ ਦੇ ਭਵਨ ਕੋਲ ਸਨ ਜਿੱਥੇ ਔਰਤਾਂ ਅਸ਼ੇਰਾਹ ਦੇ ਲਈ ਪੜਦੇ ਬੁਣਦੀਆਂ ਸਨ ਢਾਹ ਦਿੱਤਾ। \v 8 ਉਹ ਯਹੂਦਾਹ ਦੇ ਸ਼ਹਿਰਾਂ ਵਿੱਚੋਂ ਸਾਰੇ ਜਾਜਕਾਂ ਨੂੰ ਲਿਆਇਆ ਅਤੇ ਗਬਾ ਤੋਂ ਲੈ ਕੇ ਬਏਰਸ਼ਬਾ ਤੱਕ ਉਹਨਾਂ ਸਾਰੀਆਂ ਉੱਚੀਆਂ ਥਾਵਾਂ ਨੂੰ ਜਿੱਥੇ ਜਾਜਕਾਂ ਨੇ ਧੂਪ ਧੁਖਾਈ ਸੀ ਭਰਿਸ਼ਟ ਕਰ ਦਿੱਤਾ ਅਤੇ ਉਹ ਨੇ ਰਾਹ ਦੇ ਫਾਟਕਾਂ ਦੇ ਉਹਨਾਂ ਉੱਚਿਆਂ ਥਾਵਾਂ ਨੂੰ ਜੋ ਸ਼ਹਿਰ ਦੇ ਹਾਕਮ ਯਹੋਸ਼ੁਆ ਦੇ ਫਾਟਕ ਦੇ ਰਾਹ ਤੇ ਸ਼ਹਿਰ ਦੇ ਫਾਟਕ ਦੇ ਖੱਬੇ ਹੱਥ ਸੀ ਢਾਹ ਦਿੱਤਾ। \v 9 ਤਾਂ ਵੀ ਉੱਚਿਆਂ ਥਾਵਾਂ ਦੇ ਪੁਜਾਰੀ ਯਰੂਸ਼ਲਮ ਵਿੱਚ ਯਹੋਵਾਹ ਦੀ ਜਗਵੇਦੀ ਕੋਲ ਨਾ ਆਏ ਪਰ ਉਹ ਆਪਣੇ ਭਰਾਵਾਂ ਦੇ ਵਿੱਚਕਾਰ ਬੇ ਪਤੀਰੀ ਰੋਟੀ ਖਾ ਲੈਂਦੇ ਹੁੰਦੇ ਸਨ। \v 10 ਅਤੇ ਉਹ ਨੇ ਤੋਫਥ ਨੂੰ ਜੋ ਬਨੀ ਹਿੰਨੋਮ ਦੀ ਵਾਦੀ ਵਿੱਚ ਹੈ ਭਰਿਸ਼ਟ ਕੀਤਾ, ਤਾਂ ਜੋ ਕੋਈ ਮਨੁੱਖ ਆਪਣੇ ਪੁੱਤਰ ਜਾਂ ਆਪਣੀ ਧੀ ਨੂੰ ਮੋਲਕ ਦੇ ਲਈ ਅੱਗ ਵਿੱਚੋਂ ਦੀ ਨਾ ਲੰਘਾਵੇ। \v 11 ਅਤੇ ਉਹ ਨੇ ਉਨ੍ਹਾਂ ਘੋੜਿਆਂ ਨੂੰ ਜਿਨ੍ਹਾਂ ਨੂੰ ਯਹੂਦਾਹ ਦੇ ਰਾਜਾ ਨੇ ਸੂਰਜ ਲਈ ਅਰਪਣ ਕੀਤਾ ਸੀ, ਯਹੋਵਾਹ ਦੇ ਭਵਨ ਦੇ ਰਾਹ ਕੋਲੋਂ ਨਾਥਾਨ-ਮਲਕ ਖੋਜੇ ਦੀ ਕੋਠੜੀ ਦੇ ਲਾਗਿਓਂ ਜੋ ਬਸਤੀ ਦੇ ਅੰਦਰ ਸੀ ਕੱਢ ਦਿੱਤਾ। ਉਹ ਨੇ ਸੂਰਜ ਦੇ ਰਥਾਂ ਨੂੰ ਵੀ ਅੱਗ ਨਾਲ ਫੂਕ ਦਿੱਤਾ। \v 12 ਅਤੇ ਜੋ ਜਗਵੇਦੀਆਂ ਆਹਾਜ਼ ਦੇ ਚੁਬਾਰੇ ਦੀ ਛੱਤ ਉੱਤੇ ਸਨ ਜਿਹੜੀਆਂ ਯਹੂਦਾਹ ਦੇ ਰਾਜਿਆਂ ਨੇ ਬਣਾਈਆਂ ਸਨ ਅਤੇ ਉਹ ਜਗਵੇਦੀਆਂ ਵੀ ਜੋ ਮਨੱਸ਼ਹ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਵਿਹੜਿਆਂ ਵਿੱਚ ਬਣਾਈਆਂ ਸਨ ਰਾਜਾ ਨੇ ਢਾਹ ਛੱਡੀਆਂ ਅਤੇ ਉੱਥੋਂ ਚੁੱਕਵਾ ਕੇ ਉਹਨਾਂ ਦੀ ਸੁਆਹ ਨੂੰ ਕਿਦਰੋਨ ਦੇ ਨਾਲੇ ਵਿੱਚ ਸੁੱਟ ਦਿੱਤਾ। \v 13 ਪਾਤਸ਼ਾਹਾਂ ਨੇ ਉਹਨਾਂ ਉੱਚਿਆਂ ਥਾਵਾਂ ਨੂੰ ਭਰਿਸ਼ਟ ਕੀਤਾ ਜੋ ਯਰੂਸ਼ਲਮ ਦੇ ਸਾਹਮਣੇ ਗੰਦੇ ਪਰਬਤ ਦੇ ਸੱਜੇ ਪਾਸੇ ਸਨ ਜਿਨ੍ਹਾਂ ਨੂੰ ਇਸਰਾਏਲ ਦੇ ਰਾਜਾ ਸੁਲੇਮਾਨ ਨੇ ਸੀਦੋਨੀਆਂ ਦੀ ਘਿਣਾਉਣੀ ਦੇਵੀ ਅਸ਼ਤਾਰੋਥ ਅਤੇ ਮੋਆਬੀਆਂ ਦੇ ਘਿਣਾਉਣੇ ਦੇਵ ਕਮੋਸ਼ ਅਤੇ ਅੰਮੋਨੀਆਂ ਦੇ ਘਿਣਾਉਣੇ ਦੇਵ ਮਿਲਕੋਮ ਦੇ ਲਈ ਬਣਾਇਆ ਸੀ। \v 14 ਅਤੇ ਉਹ ਨੇ ਥੰਮ੍ਹਾਂ ਨੂੰ ਟੁੱਕੜੇ-ਟੁੱਕੜੇ ਕਰ ਦਿੱਤਾ ਅਤੇ ਟੁੰਡਾਂ ਨੂੰ ਵੱਢ ਦਿੱਤਾ ਅਤੇ ਉਹਨਾਂ ਦਾ ਥਾਂ ਆਦਮੀਆਂ ਦੀਆਂ ਹੱਡੀਆਂ ਨਾਲ ਭਰ ਦਿੱਤਾ। \v 15 ਨਾਲੇ ਉਹ ਜਗਵੇਦੀ ਜੋ ਬੈਤਏਲ ਵਿੱਚ ਸੀ ਤੇ ਉਹ ਉੱਚਾ ਥਾਂ ਜੋ ਨਬਾਟ ਦੇ ਪੁੱਤਰ ਯਾਰਾਬੁਆਮ ਨੇ ਬਣਾਇਆ ਸੀ ਜਿਹ ਦੇ ਨਾਲ ਉਸ ਨੇ ਇਸਰਾਏਲ ਤੋਂ ਪਾਪ ਕਰਾਇਆ ਸੀ ਸੋ ਉਹ ਜਗਵੇਦੀ ਅਤੇ ਉੱਚਾ ਥਾਂ ਵੀ ਉਹ ਨੇ ਢਾਹ ਛੱਡਿਆ ਅਤੇ ਉਸ ਉੱਚੇ ਥਾਂ ਨੂੰ ਫੂਕ ਦਿੱਤਾ ਤੇ ਉਸ ਨੂੰ ਪੀਹ ਕੇ ਚੂਰ-ਚੂਰ ਕਰ ਦਿੱਤਾ ਅਤੇ ਅਸ਼ੇਰਾਹ ਦੀ ਮੂਰਤੀ ਨੂੰ ਫੂਕ ਛੱਡਿਆ। \v 16 ਅਤੇ ਜਦ ਯੋਸ਼ੀਯਾਹ ਮੁੜਿਆ ਅਤੇ ਉਹ ਕਬਰਾਂ ਜੋ ਪਰਬਤ ਵਿੱਚ ਸਨ ਡਿੱਠੀਆਂ ਤਾਂ ਉਹ ਨੇ ਲੋਕ ਭੇਜ ਕੇ ਕਬਰਾਂ ਵਿੱਚੋਂ ਹੱਡੀਆਂ ਕਢਵਾਈਆਂ ਅਤੇ ਜਗਵੇਦੀ ਉੱਤੇ ਉਨ੍ਹਾਂ ਨੂੰ ਸਾੜ ਕੇ ਉਸ ਨੂੰ ਭਰਿਸ਼ਟ ਕੀਤਾ। ਇਹ ਯਹੋਵਾਹ ਦੇ ਬਚਨ ਦੇ ਅਨੁਸਾਰ ਹੋਇਆ ਜਿਹ ਦਾ ਪਰਮੇਸ਼ੁਰ ਦੇ ਜਨ ਨੇ ਪਰਚਾਰ ਕੀਤਾ ਜਿਸ ਨੇ ਇਸ ਵਾਰਤਾ ਦਾ ਵੀ ਪਰਚਾਰ ਕੀਤਾ ਸੀ। \v 17 ਤਦ ਉਹ ਨੇ ਆਖਿਆ ਕਿ ਉਹ ਯਾਦਗਾਰ ਜੋ ਮੈਂ ਉੱਧਰ ਵੇਖਦਾ ਹਾਂ ਕੀ ਹੈ? ਅੱਗੋਂ ਸ਼ਹਿਰ ਦੇ ਲੋਕਾਂ ਨੇ ਉਹ ਨੂੰ ਆਖਿਆ, ਇਹ ਉਸ ਪਰਮੇਸ਼ੁਰ ਦੇ ਜਨ ਦੀ ਕਬਰ ਹੈ ਜਿਸ ਨੇ ਯਹੂਦਾਹ ਤੋਂ ਆ ਕੇ ਉਨ੍ਹਾਂ ਕੰਮਾਂ ਦਾ ਪਰਚਾਰ ਕੀਤਾ ਜੋ ਤੂੰ ਬੈਤਏਲ ਦੀ ਜਗਵੇਦੀ ਦੇ ਵਿਰੁੱਧ ਕੀਤੇ ਹਨ। \v 18 ਤਾਂ ਉਹ ਨੇ ਆਖਿਆ ਕਿ ਉਸ ਨੂੰ ਵਿਸ਼ਰਾਮ ਕਰਨ ਦਿਓ। ਕੋਈ ਮਨੁੱਖ ਉਸ ਦੀਆਂ ਹੱਡੀਆਂ ਨੂੰ ਨਾ ਛੇੜੇ। ਸੋ ਉਹਨਾਂ ਨੇ ਉਸ ਦੀਆਂ ਹੱਡੀਆਂ ਉਸ ਨਬੀ ਦੀਆਂ ਹੱਡੀਆਂ ਨਾਲ ਜੋ ਸਾਮਰਿਯਾ ਵਿੱਚ ਆਇਆ ਸੀ ਰਹਿਣ ਦਿੱਤੀਆਂ। \v 19 ਨਾਲੇ ਯੋਸ਼ੀਯਾਹ ਨੇ ਉਨ੍ਹਾਂ ਉੱਚਿਆਂ ਥਾਵਾਂ ਦੇ ਸਾਰਿਆਂ ਮੰਦਰਾਂ ਨੂੰ ਵੀ ਜੋ ਸਾਮਰਿਯਾ ਦੇ ਸ਼ਹਿਰਾਂ ਵਿੱਚ ਸਨ ਜਿਨ੍ਹਾਂ ਨੂੰ ਇਸਰਾਏਲ ਦੇ ਪਾਤਸ਼ਾਹਾਂ ਨੇ ਯਹੋਵਾਹ ਦੇ ਕ੍ਰੋਧ ਨੂੰ ਭੜਕਾਉਣ ਲਈ ਬਣਾਇਆ ਸੀ ਢਾਹ ਦਿੱਤਾ ਅਤੇ ਉਹ ਸਭ ਜੋ ਉਹ ਨੇ ਬੈਤਏਲ ਵਿੱਚ ਕੀਤਾ ਸੀ, ਉਸੇ ਤਰ੍ਹਾਂ ਉਨ੍ਹਾਂ ਨਾਲ ਵੀ ਕੀਤਾ। \v 20 ਅਤੇ ਉਹ ਨੇ ਉੱਚਿਆਂ ਥਾਵਾਂ ਦੇ ਸਾਰਿਆਂ ਪੁਜਾਰੀਆਂ ਨੂੰ ਜੋ ਉੱਥੇ ਸਨ ਜਗਵੇਦੀਆਂ ਉੱਤੇ ਬਲੀਦਾਨ ਕੀਤਾ ਅਤੇ ਉਨ੍ਹਾਂ ਦੇ ਉੱਤੇ ਆਦਮੀਆਂ ਦੀਆਂ ਹੱਡੀਆਂ ਸਾੜੀਆਂ ਫੇਰ ਯਰੂਸ਼ਲਮ ਨੂੰ ਮੁੜ ਆਇਆ। \s ਯੋਸ਼ੀਯਾਹ ਦੁਆਰਾ ਪਸਾਹ ਦਾ ਤਿਉਹਾਰ ਮਨਾਉਣਾ \r 2 ਇਤ 35:1-9 \p \v 21 ਤਦ ਰਾਜਾ ਨੇ ਸਾਰਿਆਂ ਲੋਕਾਂ ਨੂੰ ਇਹ ਹੁਕਮ ਦਿੱਤਾ ਕਿ ਜਿਵੇਂ ਇਸ ਨੇਮ ਦੀ ਪੋਥੀ ਵਿੱਚ ਲਿਖਿਆ ਹੈ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਪਸਾਹ ਮਨਾਓ \v 22 ਨਿਆਂਈਆਂ ਦੇ ਦਿਨਾਂ ਤੋਂ ਜੋ ਇਸਰਾਏਲ ਦਾ ਨਿਆਂ ਕਰਦੇ ਸਨ ਅਤੇ ਇਸਰਾਏਲ ਦੇ ਰਾਜਿਆਂ ਅਤੇ ਯਹੂਦਾਹ ਦੇ ਰਾਜਿਆਂ ਦੇ ਦਿਨਾਂ ਵਿੱਚ ਅਜਿਹੀ ਪਸਾਹ ਸੱਚ-ਮੁੱਚ ਨਹੀਂ ਹੋਈ ਸੀ। \v 23 ਪਰ ਯੋਸ਼ੀਯਾਹ ਰਾਜਾ ਦੇ ਰਾਜ ਦੇ ਅਠਾਰਵੇਂ ਸਾਲ ਵਿੱਚ ਇਹ ਪਸਾਹ ਯਰੂਸ਼ਲਮ ਵਿੱਚ ਯਹੋਵਾਹ ਦੇ ਲਈ ਮਨਾਈ ਗਈ। \s ਯੋਸ਼ੀਯਾਹ ਦੁਆਰਾ ਹੋਰ ਸੁਧਾਰ \p \v 24 ਇਸ ਦੇ ਨਾਲ ਯੋਸ਼ੀਯਾਹ ਨੇ ਉਨ੍ਹਾਂ ਨੂੰ ਜਿਨ੍ਹਾਂ ਵਿੱਚ ਪੁੱਛਣ ਵਾਲੀਆਂ ਰੂਹਾਂ ਸਨ, ਦਿਓ-ਯਾਰਾਂ, ਘਰੇਲੂ ਮੂਰਤਾਂ, ਬੁੱਤਾਂ ਅਤੇ ਸਾਰੀਆਂ ਘਿਣਾਉਣੀਆਂ ਵਸਤੂਆਂ ਨੂੰ ਜੋ ਯਹੂਦਾਹ ਦੇ ਦੇਸ ਅਤੇ ਯਰੂਸ਼ਲਮ ਵਿੱਚ ਦਿੱਸੇ ਸਨ, ਹਟਾ ਦਿੱਤਾ ਤਾਂ ਜੋ ਉਹ ਬਿਵਸਥਾ ਦੀਆਂ ਉਹਨਾਂ ਗੱਲਾਂ ਨੂੰ ਪੂਰੀਆਂ ਕਰੇ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਸਨ ਜਿਹੜੀਆਂ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ। \v 25 ਅਤੇ ਉਸ ਤੋਂ ਪਹਿਲਾਂ ਕੋਈ ਰਾਜਾ ਉਹ ਦੇ ਵਰਗਾ ਨਹੀਂ ਹੋਇਆ ਜੋ ਆਪਣੇ ਸਾਰੇ ਮਨ ਆਏ ਆਪਣੀ ਜਾਨ ਅਤੇ ਆਪਣੀ ਸਾਰੀ ਸ਼ਕਤੀ ਨਾਲ ਮੂਸਾ ਦੀ ਸਾਰੀ ਬਿਵਸਥਾ ਅਨੁਸਾਰ ਯਹੋਵਾਹ ਦੀ ਵੱਲ ਫਿਰਿਆ ਹੋਵੇ ਅਤੇ ਨਾ ਉਹ ਦੇ ਮਗਰੋਂ ਕੋਈ ਉਹ ਦੇ ਵਰਗਾ ਉੱਠਿਆ। \v 26 ਫਿਰ ਵੀ ਮਨੱਸ਼ਹ ਦੇ ਭੜਕਾਉਣ ਵਾਲਿਆਂ ਕੰਮਾਂ ਦੇ ਕਾਰਨ ਜਿਨ੍ਹਾਂ ਤੋਂ ਉਸ ਨੇ ਯਹੋਵਾਹ ਦੇ ਗੁੱਸੇ ਨੂੰ ਭੜਕਾਇਆ ਸੀ ਯਹੋਵਾਹ ਆਪਣੇ ਡਾਢੇ ਕ੍ਰੋਧ ਤੋਂ ਜਿਹ ਦੇ ਨਾਲ ਉਹ ਦਾ ਗੁੱਸਾ ਯਹੂਦਾਹ ਤੇ ਭੜਕਿਆ ਸੀ ਨਾ ਮੁੜਿਆ। \v 27 ਇਸ ਲਈ ਯਹੋਵਾਹ ਨੇ ਆਖਿਆ, ਜਿਵੇਂ ਮੈਂ ਇਸਰਾਏਲ ਨੂੰ ਪਰੇ ਹਟਾ ਦਿੱਤਾ ਓਵੇਂ ਯਹੂਦਾਹ ਨੂੰ ਵੀ ਆਪਣੇ ਅੱਗਿਓਂ ਪਰੇ ਹਟਾ ਦਿਆਂਗਾ ਅਤੇ ਇਸ ਸ਼ਹਿਰ ਨੂੰ ਜਿਹ ਨੂੰ ਮੈਂ ਚੁਣਿਆ ਸੀ ਅਰਥਾਤ ਯਰੂਸ਼ਲਮ ਨੂੰ ਅਤੇ ਇਸ ਭਵਨ ਨੂੰ ਜਿਹ ਦੇ ਵਿਖੇ ਮੈਂ ਆਖਿਆ ਸੀ ਕਿ ਮੇਰਾ ਨਾਮ ਉੱਥੇ ਹੋਵੇਗਾ ਮੈਂ ਰੱਦਾਂਗਾ। \s ਯੋਸ਼ੀਯਾਹ ਦੇ ਰਾਜ ਦਾ ਅੰਤ \r 2 ਇਤ 35:20-36:1 \p \v 28 ਯੋਸ਼ੀਯਾਹ ਦੀ ਬਾਕੀ ਵਾਰਤਾ ਅਤੇ ਜੋ ਕੁਝ ਉਹ ਨੇ ਕੀਤਾ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ? \v 29 ਉਸੇ ਦੇ ਦਿਨੀਂ ਮਿਸਰ ਦਾ ਰਾਜਾ ਫ਼ਿਰਊਨ ਨਕੋਹ ਅੱਸ਼ੂਰ ਦੇ ਰਾਜਾ ਉੱਤੇ ਹਮਲਾ ਕਰਨ ਲਈ ਫ਼ਰਾਤ ਦੇ ਦਰਿਆ ਨੂੰ ਗਿਆ ਅਤੇ ਯੋਸ਼ੀਯਾਹ ਰਾਜਾ ਉਸ ਦਾ ਸਾਹਮਣਾ ਕਰਨ ਲਈ ਬਾਹਰ ਗਿਆ ਅਤੇ ਵੇਖਦੇ ਸਾਰ ਹੀ ਫ਼ਿਰਊਨ ਨੇ ਉਹ ਨੂੰ ਮਗਿੱਦੋ ਕੋਲ ਮਾਰ ਛੱਡਿਆ। \v 30 ਅਤੇ ਉਸ ਦੇ ਨੌਕਰ ਉਹ ਨੂੰ ਮਰਿਆ ਹੋਇਆ ਇੱਕ ਰਥ ਵਿੱਚ ਮਗਿੱਦੋ ਤੋਂ ਲੈ ਗਏ ਅਤੇ ਉਹ ਨੂੰ ਯਰੂਸ਼ਲਮ ਵਿੱਚ ਲਿਆ ਕੇ ਉਸੇ ਦੀ ਕਬਰ ਵਿੱਚ ਦੱਬ ਦਿੱਤਾ ਅਤੇ ਉਸ ਦੇਸ ਦੇ ਲੋਕਾਂ ਨੇ ਯੋਸ਼ੀਯਾਹ ਦੇ ਪੁੱਤਰ ਯਹੋਆਹਾਜ਼ ਨੂੰ ਲੈ ਕੇ ਉਸ ਨੂੰ ਮਸਹ ਕੀਤਾ ਅਤੇ ਉਸ ਦੇ ਪਿਤਾ ਦੇ ਥਾਂ ਉਸ ਨੂੰ ਰਾਜਾ ਬਣਾਇਆ। \s ਯਹੂਦਾਹ ਦਾ ਰਾਜਾ ਯਹੋਆਹਾਜ਼ \r 2 ਇਤ 36:2-4 \p \v 31 ਯਹੋਆਹਾਜ਼ ਤੇਈਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਤਿੰਨ ਮਹੀਨੇ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਿਯਾਹ ਦੀ ਧੀ ਸੀ। \v 32 ਅਤੇ ਜਿਵੇਂ ਉਸ ਦੇ ਪੁਰਖਿਆਂ ਨੇ ਕੀਤਾ ਸੀ ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। \v 33 ਅਤੇ ਫ਼ਿਰਊਨ ਨਕੋਹ ਨੇ ਉਸ ਨੂੰ ਰਿਬਲਾਹ ਵਿੱਚ ਜੋ ਹਮਾਥ ਦੇ ਦੇਸ ਵਿੱਚ ਹੈ ਕੈਦ ਕਰ ਦਿੱਤਾ ਕਿ ਉਹ ਯਰੂਸ਼ਲਮ ਵਿੱਚ ਰਾਜ ਨਾ ਕਰੇ ਅਤੇ ਉਹ ਨੇ ਦੇਸ ਉੱਤੇ ਇੱਕ ਸੌ ਤੋੜਾ ਚਾਂਦੀ ਅਤੇ ਇੱਕ ਤੋੜਾ ਸੋਨਾ ਹਰਜ਼ਾਨਾ ਲਾ ਦਿੱਤਾ। \v 34 ਅਤੇ ਫ਼ਿਰਊਨ ਨਕੋਹ ਨੇ ਯੋਸ਼ੀਯਾਹ ਦੇ ਪੁੱਤਰ ਅਲਯਾਕੀਮ ਨੂੰ ਉਹ ਦੇ ਪਿਤਾ ਯੋਸ਼ੀਯਾਹ ਦੇ ਥਾਂ ਰਾਜਾ ਬਣਾਇਆ ਅਤੇ ਉਹ ਦਾ ਨਾਮ ਬਦਲ ਕੇ ਯਹੋਯਾਕੀਮ ਰੱਖਿਆ ਅਤੇ ਯਹੋਆਹਾਜ਼ ਨੂੰ ਲੈ ਗਿਆ ਜੋ ਉਹ ਮਿਸਰ ਵਿੱਚ ਗਿਆ ਅਤੇ ਉੱਥੇ ਮਰ ਗਿਆ। \s ਯਹੂਦਾਹ ਦਾ ਰਾਜਾ ਯਹੋਯਾਕੀਮ \r 2 ਇਤ 36:5-8 \p \v 35 ਅਤੇ ਯਹੋਯਾਕੀਮ ਨੇ ਚਾਂਦੀ ਤੇ ਸੋਨਾ ਫ਼ਿਰਊਨ ਨੂੰ ਦੇ ਦਿੱਤਾ ਪਰ ਉਸ ਦੇ ਦੇਸ ਉੱਤੇ ਫ਼ਿਰਊਨ ਦੇ ਹੁਕਮ ਅਨੁਸਾਰ ਕਰ ਲਾ ਦਿੱਤਾ। ਉਸ ਨੇ ਦੇਸ ਦੇ ਹਰ ਮਨੁੱਖ ਤੋਂ ਉਸ ਦੇ ਕਰ ਦੇ ਅਨੁਸਾਰ ਚਾਂਦੀ ਤੇ ਸੋਨਾ ਲਿਆ ਕਿ ਉਹ ਫ਼ਿਰਊਨ ਨਕੋਹ ਨੂੰ ਦੇਵੇ। \v 36 ਜਦ ਯਹੋਯਾਕੀਮ ਰਾਜ ਕਰਨ ਲੱਗਾ ਤਾਂ ਉਹ ਪੱਚੀਆਂ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਗਿਆਰ੍ਹਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਜ਼ਬੂਦਾਹ ਸੀ ਜੋ ਰੂਮਾਹ ਦੇ ਪਦਾਯਾਹ ਦੀ ਧੀ ਸੀ। \v 37 ਅਤੇ ਜਿਵੇਂ ਉਸ ਦੇ ਪੁਰਖਿਆਂ ਨੇ ਕੀਤਾ ਸੀ ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। \c 24 \p \v 1 ਉਹ ਦੇ ਦਿਨੀਂ ਬਾਬਲ ਦਾ ਰਾਜਾ ਨਬੂਕਦਨੱਸਰ ਚੜ੍ਹ ਆਇਆ ਅਤੇ ਯਹੋਯਾਕੀਮ ਤਿੰਨ ਸਾਲ ਉਹ ਦਾ ਦਾਸ ਬਣਿਆ ਰਿਹਾ ਤਦ ਉਹ ਫਿਰ ਕੇ ਉਸ ਤੋਂ ਬਾਗੀ ਹੋ ਗਿਆ \v 2 ਅਤੇ ਯਹੋਵਾਹ ਨੇ ਉਹ ਦੇ ਵਿਰੁੱਧ ਕਸਦੀਆਂ ਦੇ ਜੱਥੇ ਅਤੇ ਅਰਾਮ ਦੇ ਜੱਥੇ ਮੋਆਬ ਦੇ ਜੱਥੇ ਅਤੇ ਅੰਮੋਨੀਆਂ ਦੇ ਜੱਥੇ ਭੇਜੇ ਅਤੇ ਉਸ ਨੇ ਯਹੂਦਾਹ ਦੇ ਵਿਰੁੱਧ ਉਨ੍ਹਾਂ ਨੂੰ ਭੇਜਿਆ ਤਾਂ ਜੋ ਯਹੋਵਾਹ ਦੇ ਉਸ ਬਚਨ ਦੇ ਅਨੁਸਾਰ ਜੋ ਉਸ ਨੇ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਬੋਲਿਆ ਸੀ ਉਹ ਨੂੰ ਨਾਸ ਕਰੇ। \v 3 ਸੱਚ-ਮੁੱਚ ਯਹੋਵਾਹ ਦੇ ਹੁਕਮ ਕਰਕੇ ਹੀ ਇਹ ਯਹੂਦਾਹ ਨਾਲ ਹੋਇਆ ਤਾਂ ਜੋ ਮਨੱਸ਼ਹ ਦੇ ਪਾਪਾਂ ਕਰਕੇ ਉਹ ਦੀਆਂ ਸਾਰੀਆਂ ਕਰਨੀਆਂ ਅਨੁਸਾਰ ਉਹਨਾਂ ਨੂੰ ਆਪਣੇ ਅੱਗਿਓਂ ਪਰੇ ਹਟਾ ਦੇਵੇ। \v 4 ਨਾਲੇ ਉਨ੍ਹਾਂ ਬੇਦੋਸ਼ਿਆਂ ਦੇ ਲਹੂ ਦੇ ਕਾਰਨ ਵੀ ਜੋ ਉਹ ਨੇ ਬਹਾਇਆ ਸੀ ਕਿਉਂ ਜੋ ਉਹ ਨੇ ਬੇਦੋਸ਼ਿਆਂ ਦੇ ਲਹੂ ਨਾਲ ਯਰੂਸ਼ਲਮ ਨੂੰ ਭਰ ਛੱਡਿਆ ਸੀ ਅਤੇ ਯਹੋਵਾਹ ਮਾਫ਼ ਕਰਨਾ ਨਹੀਂ ਸੀ ਚਾਹੁੰਦਾ। \v 5 ਅਤੇ ਯਹੋਯਾਕੀਮ ਦੀਆਂ ਬਾਕੀ ਗੱਲਾਂ ਅਤੇ ਸਭ ਕੁਝ ਜੋ ਉਹ ਨੇ ਕੀਤਾ ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ? \v 6 ਸੋ ਯਹੋਯਾਕੀਮ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਹ ਦਾ ਪੁੱਤਰ ਯਹੋਯਾਕੀਨ ਉਹ ਦੇ ਥਾਂ ਰਾਜ ਕਰਨ ਲੱਗਾ। \v 7 ਅਤੇ ਮਿਸਰ ਦਾ ਰਾਜਾ ਫੇਰ ਕਦੀ ਆਪਣੇ ਦੇਸੋਂ ਬਾਹਰ ਨਾ ਨਿੱਕਲਿਆ ਕਿਉਂ ਜੋ ਬਾਬਲ ਦੇ ਰਾਜਾ ਨੇ ਮਿਸਰ ਦੇ ਨਾਲੇ ਤੋਂ ਲੈ ਕੇ ਫ਼ਰਾਤ ਦੇ ਦਰਿਆ ਤੱਕ ਸਭ ਕੁਝ ਜੋ ਮਿਸਰ ਦੇ ਰਾਜਾ ਦਾ ਸੀ ਲੈ ਲਿਆ। \s ਯਹੂਦਾਹ ਦਾ ਰਾਜਾ ਯਹੋਯਾਕੀਨ \r 2 ਇਤ 36:9, 10 \p \v 8 ਜਦ ਯਹੋਯਾਕੀਨ ਰਾਜ ਕਰਨ ਲੱਗਾ ਤਾਂ ਉਹ ਅਠਾਰਾਂ ਵਰਿਹਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਤਿੰਨ ਮਹੀਨੇ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਨਹੁਸ਼ਤਾ ਸੀ ਜੋ ਯਰੂਸ਼ਲਮ ਦੇ ਅਲਨਾਥਾਨ ਦੀ ਧੀ ਸੀ। \v 9 ਅਤੇ ਜਿਵੇਂ ਉਸ ਦੇ ਪੁਰਖਿਆਂ ਨੇ ਸੱਭੋ ਕੁਝ ਕੀਤਾ ਓਵੇਂ ਉਸ ਨੇ ਵੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। \v 10 ਉਸ ਵੇਲੇ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਸੇਵਕਾਂ ਨੇ ਯਰੂਸ਼ਲਮ ਦੇ ਉੱਤੇ ਚੜ੍ਹਾਈ ਕੀਤੀ ਅਤੇ ਸ਼ਹਿਰ ਘੇਰਿਆ ਗਿਆ। \v 11 ਅਤੇ ਬਾਬਲ ਦਾ ਰਾਜਾ ਨਬੂਕਦਨੱਸਰ ਸ਼ਹਿਰ ਤੇ ਚੜ੍ਹ ਆਇਆ ਜਦ ਕਿ ਉਹ ਦੇ ਚਾਕਰ ਉਸ ਨੂੰ ਘੇਰ ਰਹੇ ਸਨ। \v 12 ਤਦ ਯਹੂਦਾਹ ਦਾ ਰਾਜਾ ਯਹੋਯਾਕੀਨ ਆਪਣੀ ਮਾਤਾ, ਆਪਣੇ ਚਾਕਰਾਂ, ਆਪਣੇ ਸਰਦਾਰਾਂ ਅਤੇ ਆਪਣੇ ਦਰਬਾਰੀਆਂ ਸਣੇ ਨਿੱਕਲ ਕੇ ਬਾਬਲ ਦੇ ਰਾਜਾ ਕੋਲ ਆਇਆ ਅਤੇ ਬਾਬਲ ਦੇ ਰਾਜਾ ਨੇ ਆਪਣੇ ਰਾਜ ਦੇ ਅੱਠਵੇਂ ਸਾਲ ਉਹ ਨੂੰ ਫੜ ਲਿਆ। \v 13 ਤਾਂ ਉਹ ਯਹੋਵਾਹ ਦੇ ਭਵਨ ਦਾ ਸਾਰਾ ਖਜ਼ਾਨਾ ਉੱਥੋਂ ਲੈ ਗਿਆ ਅਤੇ ਸੋਨੇ ਦੇ ਸੱਭੋ ਭਾਂਡੇ ਜੋ ਇਸਰਾਏਲ ਦੇ ਰਾਜਾ ਸੁਲੇਮਾਨ ਨੇ ਯਹੋਵਾਹ ਦੀ ਹੈਕਲ ਵਿੱਚ ਬਣਾਏ ਸਨ ਉਸ ਨੇ ਕੱਟ ਕੇ ਯਹੋਵਾਹ ਦੇ ਕਹੇ ਅਨੁਸਾਰ ਟੁੱਕੜੇ-ਟੁੱਕੜੇ ਕਰ ਦਿੱਤੇ। \v 14 ਅਤੇ ਉਹ ਸਾਰੇ ਯਰੂਸ਼ਲਮ ਨੂੰ, ਸਾਰਿਆਂ ਸਰਦਾਰਾਂ, ਸਾਰਿਆਂ ਬਲਵੰਤ ਯੋਧਿਆਂ ਨੂੰ ਅਰਥਾਤ ਦਸ ਹਜ਼ਾਰ ਬੰਦੀ ਨਾਲੇ ਸਾਰੇ ਕਾਰੀਗਰਾਂ ਅਤੇ ਲੁਹਾਰਾਂ ਨੂੰ ਗ਼ੁਲਾਮ ਕਰ ਕੇ ਲੈ ਗਿਆ ਅਤੇ ਦੇਸ ਦੇ ਅਤੀ ਕੰਗਾਲਾਂ ਤੋਂ ਬਿਨ੍ਹਾਂ ਹੋਰ ਕੋਈ ਬਾਕੀ ਨਾ ਰਿਹਾ। \v 15 ਨਾਲੇ ਉਹ ਯਹੋਯਾਕੀਨ ਨੂੰ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ ਅਤੇ ਰਾਜਾ ਦੀ ਮਾਤਾ, ਰਾਜਾ ਦੀਆਂ ਰਾਣੀਆਂ, ਉਹ ਦੇ ਦਰਬਾਰੀਆਂ ਅਤੇ ਦੇਸ ਦੇ ਮਹਾਂਪੁਰਸ਼ਾਂ ਨੂੰ ਗ਼ੁਲਾਮ ਕਰ ਕੇ ਯਰੂਸ਼ਲਮ ਤੋਂ ਬਾਬਲ ਨੂੰ ਲੈ ਗਿਆ। \v 16 ਅਤੇ ਸਾਰੇ ਸੂਰਬੀਰਾਂ ਨੂੰ ਜੋ ਸੱਤ ਹਜ਼ਾਰ ਸਨ, ਕਾਰੀਗਰਾਂ, ਲੁਹਾਰਾਂ ਨੂੰ ਜੋ ਇੱਕ ਹਜ਼ਾਰ ਸਨ ਅਤੇ ਸਾਰੇ ਗੁਣੀ ਯੋਧੇ ਸਨ ਉਨ੍ਹਾਂ ਨੂੰ ਬਾਬਲ ਦਾ ਰਾਜਾ ਗ਼ੁਲਾਮ ਕਰ ਕੇ ਬਾਬਲ ਵਿੱਚ ਲੈ ਆਇਆ। \v 17 ਅਤੇ ਬਾਬਲ ਦੇ ਰਾਜਾ ਨੇ ਉਹ ਦੇ ਚਾਚੇ ਮੱਤਨਯਾਹ ਨੂੰ ਉਸ ਦੇ ਥਾਂ ਰਾਜਾ ਬਣਾਇਆ ਅਤੇ ਉਸ ਦਾ ਨਾਮ ਬਦਲ ਕੇ ਸਿਦਕੀਯਾਹ ਰੱਖ ਦਿੱਤਾ। \s ਯਹੂਦਾਹ ਦਾ ਰਾਜਾ ਸਿਦਕੀਯਾਹ \r 2 ਇਤ 36:11, 12; ਯਿਰਮਿਯਾਹ 52:1-3 \p \v 18 ਜਦ ਸਿਦਕੀਯਾਹ ਰਾਜ ਕਰਨ ਲੱਗਾ ਤਾਂ ਇੱਕੀਆਂ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਗਿਆਰ੍ਹਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਿਯਾਹ ਦੀ ਧੀ ਸੀ। \v 19 ਅਤੇ ਸਭ ਕੁਝ ਜੋ ਯਹੋਯਾਕੀਮ ਨੇ ਕੀਤਾ ਸੀ ਉਸੇ ਦੇ ਅਨੁਸਾਰ ਉਸ ਨੇ ਵੀ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। \v 20 ਕਿਉਂ ਜੋ ਯਹੋਵਾਹ ਦੇ ਕ੍ਰੋਧ ਕਰ ਕੇ ਜੋ ਯਰੂਸ਼ਲਮ ਅਤੇ ਯਹੂਦਾਹ ਦੇ ਉੱਤੇ ਸੀ ਇਹ ਹੋਇਆ ਕਿ ਅੰਤ ਨੂੰ ਉਸ ਨੇ ਉਨ੍ਹਾਂ ਨੂੰ ਆਪਣੇ ਸਾਹਮਣਿਓਂ ਕੱਢ ਦਿੱਤਾ ਅਤੇ ਸਿਦਕੀਯਾਹ ਬਾਬਲ ਦੇ ਰਾਜਾ ਤੋਂ ਬੇਮੁੱਖ ਹੋ ਗਿਆ। \c 25 \s ਹੈਕਲ ਦਾ ਵਿਨਾਸ਼ \r ਯਿਰਮਿਯਾਹ 52:12-23 \p \v 1 ਇਸ ਤਰ੍ਹਾਂ ਹੋਇਆ ਕਿ ਉਹ ਦੇ ਰਾਜ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਦੇ ਦਸਵੇਂ ਦਿਨ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਆਪਣੀ ਸਾਰੀ ਸੈਨਾਂ ਦੇ ਨਾਲ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਅਤੇ ਉਹ ਦੇ ਸਾਹਮਣੇ ਡੇਰੇ ਲਾ ਲਏ ਅਤੇ ਉਨ੍ਹਾਂ ਨੇ ਉਹ ਦੇ ਸਾਹਮਣੇ ਤੇ ਆਲੇ-ਦੁਆਲੇ ਦਮਦਮਾ ਬਣਾਇਆ। \v 2 ਅਤੇ ਸਿਦਕੀਯਾਹ ਰਾਜਾ ਦੇ ਸ਼ਾਸਨ ਦੇ ਗਿਆਰਵੇਂ ਸਾਲ ਤੱਕ ਸ਼ਹਿਰ ਘੇਰਿਆ ਰਿਹਾ। \v 3 ਚੌਥੇ ਮਹੀਨੇ ਦੇ ਨੌਵੇਂ ਦਿਨ ਜਦ ਕਾਲ ਸ਼ਹਿਰ ਵਿੱਚ ਡਾਢਾ ਹੋ ਗਿਆ ਅਤੇ ਦੇਸ ਦੇ ਲੋਕਾਂ ਲਈ ਰੋਟੀ ਨਾ ਰਹੀ। \v 4 ਤਦ ਸ਼ਹਿਰ ਤੋੜਿਆ ਗਿਆ ਅਤੇ ਦੋਹਾਂ ਕੰਧਾਂ ਦੇ ਵਿਚਕਾਰ ਜੋ ਫਾਟਕ ਰਾਜਾ ਦੇ ਬਾਗ ਦੇ ਕੋਲ ਸੀ ਉਹ ਦੇ ਰਾਹੀਂ ਸਾਰੇ ਯੋਧੇ ਰਾਤੋਂ-ਰਾਤ ਭੱਜ ਗਏ ਜਦ ਕਸਦੀ ਸ਼ਹਿਰ ਦੇ ਆਲੇ-ਦੁਆਲੇ ਸਨ ਤਾਂ ਰਾਜਾ ਮੈਦਾਨ ਦੇ ਰਾਹ ਗਿਆ। \v 5 ਅਤੇ ਕਸਦੀਆਂ ਦੀ ਸੈਨਾਂ ਨੇ ਰਾਜਾ ਦਾ ਪਿੱਛਾ ਕੀਤਾ ਅਤੇ ਯਰੀਹੋ ਦੇ ਮੈਦਾਨ ਵਿੱਚ ਉਹ ਨੂੰ ਜਾ ਲਿਆ ਅਤੇ ਉਹ ਦੀ ਸਾਰੀ ਸੈਨਾਂ ਉਹ ਦੇ ਕੋਲੋਂ ਖਿੰਡ-ਪੁੰਡ ਗਈ। \v 6 ਸੋ ਉਨ੍ਹਾਂ ਨੇ ਰਾਜਾ ਨੂੰ ਫੜ੍ਹ ਲਿਆ ਅਤੇ ਉਹ ਨੂੰ ਰਿਬਲਾਹ ਵਿੱਚ ਬਾਬਲ ਦੇ ਰਾਜਾ ਕੋਲ ਲਿਆਏ ਤਾਂ ਉਨ੍ਹਾਂ ਨੇ ਉਹ ਦਾ ਨਿਆਂ ਕੀਤਾ। \v 7 ਅਤੇ ਉਨ੍ਹਾਂ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਕੋਹਿਆ ਅਤੇ ਉਨ੍ਹਾਂ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਛੱਡੀਆਂ ਅਤੇ ਉਹ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਜਕੜ ਕੇ ਬਾਬਲ ਵਿੱਚ ਲਿਆਏ। \v 8 ਪੰਜਵੇਂ ਮਹੀਨੇ ਦੇ ਸੱਤਵੇਂ ਦਿਨ ਜੋ ਬਾਬਲ ਦੇ ਰਾਜਾ ਨਬੂਕਦਨੱਸਰ ਦਾ ਉੱਨੀਵਾਂ ਸਾਲ ਸੀ ਸ਼ਾਹੀ ਜੱਲਾਦਾਂ ਦਾ ਸਰਦਾਰ ਨਬੂਜ਼ਰਦਾਨ ਜੋ ਬਾਬਲ ਦੇ ਰਾਜਾ ਦਾ ਚਾਕਰ ਸੀ ਯਰੂਸ਼ਲਮ ਵਿੱਚ ਆਇਆ। \v 9 ਅਤੇ ਯਹੋਵਾਹ ਦਾ ਭਵਨ ਅਤੇ ਰਾਜਾ ਦਾ ਮਹਿਲ ਸਾੜ ਸੁੱਟਿਆ, ਹਾਂ, ਯਰੂਸ਼ਲਮ ਦੇ ਸਾਰੇ ਘਰ ਨਾਲੇ ਹਰ ਮਹਾਂ ਪੁਰਸ਼ ਦਾ ਘਰ ਉਸ ਨੇ ਅੱਗ ਨਾਲ ਫੂਕ ਦਿੱਤਾ। \v 10 ਕਸਦੀਆਂ ਦੀ ਸਾਰੀ ਸੈਨਾਂ ਨੇ ਜੋ ਜੱਲਾਦਾਂ ਦੇ ਸਰਦਾਰ ਦੇ ਨਾਲ ਸੀ ਯਰੂਸ਼ਲਮ ਦੇ ਆਲੇ-ਦੁਆਲੇ ਦੀਆਂ ਕੰਧਾਂ ਨੂੰ ਢਾਹ ਦਿੱਤਾ। \v 11 ਅਤੇ ਬਚੇ-ਖੁਚੇ ਲੋਕ ਜੋ ਸ਼ਹਿਰ ਵਿੱਚ ਰਹਿ ਗਏ ਸਨ ਅਤੇ ਭਗੌੜੇ ਜੋ ਬਾਬਲ ਦੇ ਰਾਜਾ ਵੱਲ ਹੋ ਗਏ ਸਨ ਨਾਲੇ ਦਲ ਦੇ ਬਚੇ-ਖੁਚੇ ਉਨ੍ਹਾਂ ਨੂੰ ਨਬੂਜ਼ਰਦਾਨ ਜੱਲਾਦਾਂ ਦਾ ਸਰਦਾਰ ਗ਼ੁਲਾਮ ਕਰ ਕੇ ਲੈ ਗਿਆ। \v 12 ਪਰ ਜੱਲਾਦਾਂ ਦੇ ਸਰਦਾਰ ਨੇ ਦੇਸ ਦੇ ਅੱਤ ਕੰਗਾਲਾਂ ਨੂੰ ਛੱਡ ਦਿੱਤਾ ਕਿ ਦਾਖ ਦੇ ਬਾਗ਼ਾਂ ਦੇ ਰਾਖੇ ਤੇ ਬਾਗਬਾਨ ਹੋਣ। \v 13 ਅਤੇ ਪਿੱਤਲ ਦੇ ਉਹਨਾਂ ਥੰਮ੍ਹਾਂ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸਨ ਅਤੇ ਕੁਰਸੀਆਂ ਨੂੰ ਅਤੇ ਪਿੱਤਲ ਦੇ ਵੱਡੇ ਹੌਦ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸੀ ਕਸਦੀਆਂ ਨੇ ਟੁੱਕੜੇ-ਟੁੱਕੜੇ ਕਰ ਦਿੱਤਾ ਅਤੇ ਉਹ ਉਹਨਾਂ ਦਾ ਪਿੱਤਲ ਬਾਬਲ ਨੂੰ ਲੈ ਗਏ। \v 14 ਅਤੇ ਤਸਲੇ, ਕੜਛੇ, ਗੁਲਤਰਾਸ਼, ਕੌਲੀਆਂ ਨਾਲੇ ਪਿੱਤਲ ਦੇ ਉਹ ਸਾਰੇ ਭਾਂਡੇ ਜਿਨ੍ਹਾਂ ਨਾਲ ਸੇਵਾ ਕੀਤੀ ਜਾਂਦੀ ਸੀ ਉਹ ਲੈ ਗਏ। \v 15 ਅਤੇ ਅੰਗੀਠੀਆਂ ਅਤੇ ਬਾਟੇ ਜੋ ਸੋਨੇ ਦੇ ਸਨ ਉਹਨਾਂ ਦਾ ਸੋਨਾ ਅਤੇ ਜੋ ਚਾਂਦੀ ਦੇ ਸਨ ਉਹਨਾਂ ਦੀ ਚਾਂਦੀ ਜੱਲਾਦਾਂ ਦਾ ਸਰਦਾਰ ਲੈ ਗਿਆ। \v 16 ਰਹੇ ਦੋ ਥੰਮ੍ਹ, ਵੱਡਾ ਹੌਦ ਅਤੇ ਕੁਰਸੀਆਂ ਜਿਨ੍ਹਾਂ ਨੂੰ ਸੁਲੇਮਾਨ ਨੇ ਯਹੋਵਾਹ ਦੇ ਭਵਨ ਦੇ ਲਈ ਬਣਾਇਆ ਸੀ ਉਹਨਾਂ ਸਾਰੀਆਂ ਵਸਤਾਂ ਦਾ ਪਿੱਤਲ ਤੋਲ ਤੋਂ ਬਾਹਰ ਸੀ। \v 17 ਹਰ ਥੰਮ੍ਹ ਅਠਾਰਾਂ ਹੱਥ ਉੱਚਾ ਸੀ ਅਤੇ ਉਹ ਦੇ ਉੱਤੇ ਪਿੱਤਲ ਦਾ ਇੱਕ ਕਲਸ ਸੀ ਅਤੇ ਕਲਸ ਤਿੰਨ ਹੱਥ ਉੱਚਾ ਸੀ ਅਤੇ ਉਸ ਕਲਸ ਉੱਤੇ ਚੁਫ਼ੇਰੇ ਜਾਲੀ ਤੇ ਅਨਾਰ ਸੱਭੇ ਪਿੱਤਲ ਦੇ ਸਨ ਅਤੇ ਦੂਜਾ ਥੰਮ੍ਹ ਵੀ ਇਹੋ ਜਿਹਾ ਸੀ ਅਤੇ ਉਸ ਉੱਤੇ ਵੀ ਜਾਲੀ ਸੀ। \s ਯਹੂਦਾਹ ਦੇ ਲੋਕਾਂ ਨੂੰ ਬਾਬੁਲ ਵਿੱਚ ਲਿਆਂਦਾ ਜਾਣਾ \r ਯਿਰਮਿਯਾਹ 52:24-27 \p \v 18 ਅਤੇ ਜੱਲਾਦਾਂ ਦੇ ਸਰਦਾਰ ਨੇ ਸਰਾਯਾਹ ਪ੍ਰਧਾਨ ਜਾਜਕ ਅਤੇ ਉਹ ਦੇ ਹੇਠਲੇ ਜਾਜਕ ਸਫ਼ਨਯਾਹ ਅਤੇ ਤਿੰਨਾਂ ਦਰਬਾਨਾਂ ਨੂੰ ਫੜ ਲਿਆ। \v 19 ਅਤੇ ਸ਼ਹਿਰ ਵਿੱਚੋਂ ਇੱਕ ਦਰਬਾਰੀ ਨੂੰ ਫੜ ਲਿਆ ਜੋ ਯੋਧਿਆਂ ਉੱਤੇ ਠਹਿਰਾਇਆ ਹੋਇਆ ਸੀ ਅਤੇ ਜਿਹੜੇ ਰਾਜਾ ਦੇ ਸਨਮੁਖ ਰਹਿੰਦੇ ਸਨ ਉਨ੍ਹਾਂ ਵਿੱਚੋਂ ਪੰਜਾਂ ਮਨੁੱਖਾਂ ਨੂੰ ਜੋ ਸ਼ਹਿਰ ਵਿੱਚ ਮਿਲੇ ਅਤੇ ਸੈਨਾਪਤੀ ਦਾ ਲਿਖਾਰੀ ਜੋ ਦੇਸ ਦੇ ਲੋਕਾਂ ਦੀ ਭਰਤੀ ਕਰਦਾ ਹੁੰਦਾ ਸੀ ਅਤੇ ਦੇਸ ਦੇ ਲੋਕਾਂ ਵਿੱਚੋਂ ਸੱਠ ਆਦਮੀ ਜੋ ਸ਼ਹਿਰ ਵਿੱਚ ਮਿਲੇ। \v 20 ਇਨ੍ਹਾਂ ਨੂੰ ਜੱਲਾਦਾਂ ਦਾ ਸਰਦਾਰ ਨਬੂਜ਼ਰਦਾਨ ਫੜ੍ਹ ਕੇ ਬਾਬਲ ਦੇ ਰਾਜਾ ਦੇ ਕੋਲ ਰਿਬਲਾਹ ਵਿੱਚ ਲੈ ਗਿਆ। \v 21 ਅਤੇ ਬਾਬਲ ਦੇ ਰਾਜਾ ਨੇ ਉਨ੍ਹਾਂ ਨੂੰ ਹਮਾਥ ਦੇਸ ਦੇ ਰਿਬਲਾਹ ਵਿੱਚ ਮਾਰ ਕੇ ਉਨ੍ਹਾਂ ਦਾ ਘਾਤ ਕੀਤਾ ਸੋ ਯਹੂਦਾਹ ਆਪਣੀ ਹੀ ਭੂਮੀ ਵਿੱਚੋਂ ਗ਼ੁਲਾਮ ਹੋ ਗਿਆ। \s ਯਹੂਦਾਹ ਦਾ ਰਾਜਪਾਲ ਗਦਲਯਾਹ \r ਯਿਰਮਿਯਾਹ 40:7-9; 41:1-3 \p \v 22 ਪਰੰਤੂ ਜੋ ਲੋਕ ਯਹੂਦਾਹ ਦੀ ਧਰਤੀ ਵਿੱਚ ਰਹਿ ਗਏ ਜਿਨ੍ਹਾਂ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਛੱਡ ਦਿੱਤਾ ਉਨ੍ਹਾਂ ਦੇ ਉੱਤੇ ਉਹ ਨੇ ਅਹੀਕਾਮ ਦੇ ਪੁੱਤਰ ਅਤੇ ਸ਼ਾਫਾਨ ਦੇ ਪੋਤੇ ਗਦਲਯਾਹ ਨੂੰ ਠਹਿਰਾ ਦਿੱਤਾ। \v 23 ਜਦ ਸਾਰਿਆਂ ਸੈਨਾਪਤੀਆਂ ਅਤੇ ਉਨ੍ਹਾਂ ਦੇ ਸਿਪਾਹੀਆਂ ਨੇ ਸੁਣਿਆ ਕਿ ਬਾਬਲ ਦੇ ਰਾਜਾ ਨੇ ਗਦਲਯਾਹ ਨੂੰ ਅਧਿਕਾਰ ਦੇ ਦਿੱਤਾ ਹੈ ਤਾਂ ਉਹ ਮਿਸਪਾਹ ਵਿੱਚ ਗਦਲਯਾਹ ਕੋਲ ਆਏ ਅਰਥਾਤ ਨਥਨਯਾਹ ਦਾ ਪੁੱਤਰ ਇਸਮਾਏਲ ਅਤੇ ਕਾਰੇਆਹ ਦਾ ਪੁੱਤਰ ਯੋਹਾਨਾਨ ਅਤੇ ਨਟੋਫਾਥੀ ਤਨਹੁਮਥ ਦਾ ਪੁੱਤਰ ਸਰਾਯਾਹ ਅਤੇ ਮਆਕਾਥੀ ਦਾ ਪੁੱਤਰ ਯਅਜ਼ਨਯਾਹ, ਇਹ ਅਤੇ ਉਨ੍ਹਾਂ ਦੇ ਮਨੁੱਖ ਵੀ। \v 24 ਅਤੇ ਗਦਲਯਾਹ ਨੇ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਮਨੁੱਖਾਂ ਨੂੰ ਸਹੁੰ ਖਾ ਕੇ ਆਖਿਆ, ਕਸਦੀਆਂ ਦੀ ਸੇਵਾ ਕਰਨ ਤੋਂ ਨਾ ਡਰੋ। ਦੇਸ ਵਿੱਚ ਵੱਸੋ ਅਤੇ ਬਾਬਲ ਦੇ ਰਾਜਾ ਦੀ ਸੇਵਾ ਕਰੋ ਤਾਂ ਤੁਹਾਡਾ ਭਲਾ ਹੋਵੇਗਾ। \v 25 ਪਰ ਸੱਤਵੇਂ ਮਹੀਨੇ ਇਸ ਤਰ੍ਹਾਂ ਹੋਇਆ ਕਿ ਨਥਨਯਾਹ ਦੇ ਪੁੱਤਰ ਅਲੀਸ਼ਾਮਾ ਦੇ ਪੋਤੇ ਇਸਮਾਏਲ ਜੋ ਰਾਜਵੰਸ਼ੀ ਸੀ ਆਪਣੇ ਨਾਲ ਦਸ ਮਨੁੱਖ ਲੈ ਕੇ ਆਇਆ ਅਤੇ ਗਦਲਯਾਹ ਨੂੰ ਇਸ ਤਰ੍ਹਾਂ ਮਾਰਿਆ ਕਿ ਉਹ ਮਰ ਗਿਆ ਅਤੇ ਉਹਨਾਂ ਯਹੂਦੀਆਂ ਤੇ ਕਸਦੀਆਂ ਨੂੰ ਵੀ ਜੋ ਉਹ ਦੇ ਨਾਲ ਮਿਸਪਾਹ ਵਿੱਚ ਸਨ। \v 26 ਤਾਂ ਨਿੱਕੇ ਵੱਡੇ ਸਾਰੇ ਲੋਕ ਤੇ ਸੈਨਾਪਤੀ ਉੱਠ ਕੇ ਮਿਸਰ ਨੂੰ ਆਏ ਕਿਉਂ ਜੋ ਓਹ ਕਸਦੀਆਂ ਤੋਂ ਡਰਦੇ ਸਨ। \s ਯਹੋਯਾਕੀਨ ਦੀ ਕੈਦ ਵਿੱਚੋਂ ਮੁਕਤੀ \r ਯਿਰਮਿਯਾਹ 52:31-34 \p \v 27 ਅਤੇ ਯਹੂਦਾਹ ਦੇ ਰਾਜਾ ਯਹੋਯਾਕੀਨ ਦੀ ਗ਼ੁਲਾਮੀ ਦੇ ਸੈਂਤੀਵੇਂ ਸਾਲ ਦੇ ਬਾਰ੍ਹਵੇਂ ਮਹੀਨੇ ਦੇ ਸਤਾਈਵੇਂ ਦਿਨ ਅਜਿਹਾ ਹੋਇਆ ਕਿ ਬਾਬਲ ਦੇ ਰਾਜਾ ਅਵੀਲ-ਮਰੋਦਕ ਨੇ ਆਪਣੇ ਰਾਜ ਦੇ ਪਹਿਲੇ ਹੀ ਸਾਲ ਯਹੂਦਾਹ ਦੇ ਰਾਜਾ ਯਹੋਯਾਕੀਨ ਨੂੰ ਕੈਦ ਤੋਂ ਕੱਢ ਕੇ ਉਹ ਨੂੰ ਉੱਚਿਆਂ ਕੀਤਾ। \v 28 ਅਤੇ ਉਹ ਨੇ ਉਹ ਦੇ ਨਾਲ ਹਿੱਤ ਦੀਆਂ ਗੱਲਾਂ ਕੀਤੀਆਂ ਅਤੇ ਉਹ ਦੇ ਸਿੰਘਾਸਣ ਨੂੰ ਉੱਚਿਆਂ ਕੀਤਾ ਉਨ੍ਹਾਂ ਰਾਜਿਆਂ ਦੇ ਸਿੰਘਾਸਣਾਂ ਨਾਲੋਂ ਜੋ ਉਹ ਦੇ ਨਾਲ ਬਾਬਲ ਵਿੱਚ ਸਨ l \v 29 ਆਪਣੇ ਕੈਦ ਵਾਲੇ ਬਸਤਰ ਬਦਲ ਕੇ ਉਹ ਉਮਰ ਭਰ ਉਸ ਦੇ ਸਾਹਮਣੇ ਰੋਟੀ ਖਾਂਦਾ ਰਿਹਾ। \v 30 ਉਹ ਦਾ ਰਾਸ਼ਨ ਸਦਾ ਦਾ ਰਾਸ਼ਨ ਸੀ ਅਤੇ ਉਹ ਨੂੰ ਰਾਜਾ ਵੱਲੋਂ ਉਹ ਦੀ ਉਮਰ ਭਰ ਨਿੱਤ ਦਿੱਤਾ ਜਾਂਦਾ ਰਿਹਾ।