\id 2SA \ide UTF-8 \ide UTF-8 \rem Copyright Information: Creative Commons Attribution-ShareAlike 4.0 License \h 2 ਸਮੂਏਲ \toc1 2 ਸਮੂਏਲ \toc2 2 ਸਮੂ \toc3 2ਸਮੂ \mt 2 ਸਮੂਏਲ \is ਲੇਖਕ \ip ਇਹ ਪੁਸਤਕ ਲੇਖਕ ਦੇ ਬਾਰੇ ਕੁਝ ਜਾਣਕਾਰੀ ਨਹੀਂ ਦਿੰਦੀ। ਨਬੀ ਸਮੂਏਲ ਇਸ ਦਾ ਲੇਖਕ ਨਹੀਂ ਹੋ ਸਕਦਾ ਕਿਉਂਕਿ ਉਸ ਦੀ ਮੌਤ ਹੋ ਗਈ ਸੀ। ਅਸਲ ਵਿੱਚ 1 ਤੇ 2 ਸਮੂਏਲ ਦੀਆਂ ਪੁਸਤਕਾਂ ਇੱਕ ਹੀ ਪੁਸਤਕ ਸਨ। ਸੈਪਟੂਆਜੈਂਟ ਦੇ ਅਨੁਵਾਦਕਾਂ ਨੇ ਇਸ ਨੂੰ ਦੋ ਪੁਸਤਕਾਂ ਵਿੱਚ ਵੰਡ ਦਿੱਤਾ। ਉਸ ਸਮੇਂ ਤੋਂ ਪਹਿਲੀ ਪੁਸਤਕ ਦਾ ਅੰਤ ਸ਼ਾਊਲ ਦੀ ਮੌਤ ਦੁਆਰਾ ਹੁੰਦਾ ਹੈ, ਅਤੇ ਦੂਸਰੀ ਪੁਸਤਕ ਦੀ ਸ਼ੁਰੂਆਤ ਦਾਊਦ ਦੇ ਰਾਜ ਕਰਨ ਦੇ ਦੁਆਰਾ ਹੁੰਦੀ ਹੈ, ਕਿ ਕਿਵੇਂ ਉਹ ਯਹੂਦਾ ਦੇ ਗੋਤਰ ਦਾ ਰਾਜਾ ਬਣਿਆ ਅਤੇ ਬਾਅਦ ਵਿੱਚ ਸਾਰੇ ਇਸਰਾਏਲ ਦਾ ਰਾਜਾ ਬਣ ਗਿਆ। \is ਤਾਰੀਖ਼ ਅਤੇ ਲਿਖਣ ਦਾ ਸਥਾਨ \ip ਇਹ ਪੁਸਤਕ ਲਗਭਗ 1050-722 ਈ. ਪੂ. ਦੇ ਵਿਚਕਾਰ ਲਿਖੀ ਗਈ। \ip ਇਹ ਪੁਸਤਕ ਬਾਬਲ ਦੀ ਗੁਲਾਮੀ ਦੇ ਦੌਰਾਨ ਬਿਵਸਥਾ ਸਾਰ ਦੇ ਇਤਿਹਾਸ ਦੇ ਹਿੱਸੇ ਵਜੋਂ ਲਿਖੀ ਗਈ ਸੀ। \is ਪ੍ਰਾਪਤ ਕਰਤਾ \ip ਮੂਲ ਰੂਪ ਵਿੱਚ ਇਸ ਪੁਸਤਕ ਦੇ ਪ੍ਰਾਪਤ ਕਰਤਾ ਸ਼ਾਇਦ ਉਹ ਇਸਰਾਏਲੀ ਲੋਕ ਸਨ ਜਿਹੜੇ ਦਾਊਦ ਅਤੇ ਸੁਲੇਮਾਨ ਦੇ ਰਾਜ ਦੇ ਦੌਰਾਨ ਰਹੇ, ਅਤੇ ਨਾਲ ਹੀ ਉਨ੍ਹਾਂ ਦੀ ਆਉਣ ਵਾਲੀ ਪੀੜ੍ਹੀ ਦੇ ਲੋਕ। \is ਉਦੇਸ਼ \ip 2 ਸੈਮੂਏਲ ਵਿੱਚ ਰਾਜਾ ਦਾਊਦ ਦੇ ਸ਼ਾਸਨਕਾਲ ਬਾਰੇ ਲਿਖਿਆ ਗਿਆ ਹੈ। ਇਸ ਪੁਸਤਕ ਦਾਊਦ ਨਾਲ ਬੰਨ੍ਹੇ ਗਏ ਨੇਮ ਨੂੰ ਇਤਿਹਾਸਕ ਪ੍ਰਸੰਗ ਵਿੱਚ ਪੇਸ਼ ਕਰਦੀ ਹੈ। ਦਾਊਦ ਨੇ ਯਰੂਸ਼ਲਮ ਨੂੰ ਇਸਰਾਏਲ ਦੀਆਂ ਧਾਰਮਿਕ ਅਤੇ ਰਾਜਨੀਤਿਕ ਗਤੀਵਿਧੀਆਂ ਦਾ ਕੇਂਦਰ ਬਣਾਇਆ (2 ਸਮੂਏਲ 5:6-12; 6:1-17)। ਦੋਵੇਂ ਅਰਥਾਤ ਯਹੋਵਾਹ ਦੇ ਸ਼ਬਦ (2 ਸਮੂਏਲ 7:4-16) ਅਤੇ ਦਾਊਦ ਦੇ ਸ਼ਬਦ (2 ਸਮੂਏਲ 23:1-7) ਪਰਮੇਸ਼ੁਰ ਦੁਆਰਾ ਦਿੱਤੇ ਗਏ ਰਾਜ ਦੀ ਮਹੱਤਤਾ ਉੱਤੇ ਜ਼ੋਰ ਦਿੰਦੇ ਹਨ। ਨਾਲ ਹੀ ਇਹ ਪੁਸਤਕ ਭਵਿੱਖਬਾਣੀ ਦੇ ਤੌਰ ਤੇ ਮਸੀਹ ਦੇ ਹਜ਼ਾਰ ਸਾਲ ਤੱਕ ਰਾਜ ਕਰਨ ਦੇ ਸਿਧਾਂਤ ਵੱਲ ਵੀ ਇਸ਼ਾਰਾ ਕਰਦੀ ਹੈ। \is ਵਿਸ਼ਾ-ਵਸਤੂ \ip ਇੱਕਜੁੱਟਤਾ \iot ਰੂਪ-ਰੇਖਾ \io1 1. ਦਾਊਦ ਦੇ ਰਾਜ ਦਾ ਉਥਾਨ — 1:1-10:19 \io1 2. ਦਾਊਦ ਦੇ ਰਾਜ ਦਾ ਡਿੱਗਣਾ — 11:1-20:26 \io1 3. ਹੋਰ ਵਿਸ਼ੇ — 21:1-24:25 \c 1 \s ਦਾਊਦ ਨੂੰ ਸ਼ਾਊਲ ਦੀ ਮੌਤ ਦੀ ਖ਼ਬਰ ਮਿਲਣਾ \p \v 1 ਸ਼ਾਊਲ ਦੇ ਮਰਨ ਤੋਂ ਬਾਅਦ, ਇਸ ਤਰ੍ਹਾਂ ਹੋਇਆ ਜਦ ਦਾਊਦ ਅਮਾਲੇਕੀਆਂ ਨੂੰ ਮਾਰ ਕੇ ਵਾਪਿਸ ਆਇਆ ਅਤੇ ਉਹ ਸਿਕਲਗ ਸ਼ਹਿਰ ਵਿੱਚ ਦੋ ਦਿਨ ਠਹਿਰਿਆ ਸੀ। \v 2 ਤਦ ਤੀਜੇ ਦਿਨ ਅਜਿਹਾ ਹੋਇਆ ਵੇਖੋ, ਇੱਕ ਮਨੁੱਖ ਸ਼ਾਊਲ ਦੇ ਡੇਰਿਆਂ ਵੱਲੋਂ ਕੱਪੜੇ ਪਾੜੇ ਹੋਏ ਅਤੇ ਸਿਰ ਉੱਤੇ ਮਿੱਟੀ ਪਾਈ ਹੋਈ ਆਇਆ ਅਤੇ ਅਜਿਹਾ ਹੋਇਆ ਕਿ ਜਿਸ ਵੇਲੇ ਦਾਊਦ ਦੇ ਕੋਲ ਪਹੁੰਚਿਆ ਤਾਂ ਧਰਤੀ ਉੱਤੇ ਡਿੱਗ ਕੇ ਮੂੰਹ ਦੇ ਭਾਰ ਨੀਵਾਂ ਹੋ ਕੇ ਮੱਥਾ ਟੇਕਿਆ। \v 3 ਦਾਊਦ ਨੇ ਉਸ ਨੂੰ ਆਖਿਆ, ਤੂੰ ਕਿੱਥੋਂ ਆਇਆ ਹੈ? ਉਸ ਨੇ ਉਹ ਨੂੰ ਆਖਿਆ, ਮੈਂ ਇਸਰਾਏਲ ਦੇ ਡੇਰਿਆਂ ਵਿੱਚੋਂ ਜਾਨ ਬਚਾ ਕੇ ਨਿੱਕਲ ਆਇਆ ਹਾਂ। \v 4 ਤਦ ਦਾਊਦ ਨੇ ਉਸ ਨੂੰ ਪੁੱਛਿਆ, ਕੀ ਗੱਲ ਹੋਈ? ਮੈਨੂੰ ਦੱਸ ਤਾਂ ਸਹੀ! ਉਸ ਨੇ ਆਖਿਆ, ਲੋਕ ਲੜਾਈ ਵਿੱਚੋਂ ਨੱਠ ਗਏ ਅਤੇ ਕਈ ਡਿੱਗ ਪਏ ਅਤੇ ਕਈ ਮਰ ਵੀ ਗਏ, ਸ਼ਾਊਲ ਅਤੇ ਉਹ ਦਾ ਪੁੱਤਰ ਯੋਨਾਥਾਨ ਵੀ ਮਰ ਗਏ। \v 5 ਤਦ ਦਾਊਦ ਨੇ ਉਸ ਜੁਆਨ ਨੂੰ ਜਿਸ ਨੇ ਉਹ ਨੂੰ ਇਹ ਦੱਸਿਆ ਸੀ ਪੁੱਛਿਆ, ਤੂੰ ਕਿਵੇਂ ਜਾਣਦਾ ਹੈਂ ਜੋ ਸ਼ਾਊਲ ਅਤੇ ਉਹ ਦਾ ਪੁੱਤਰ ਯੋਨਾਥਾਨ ਮਰ ਗਏ ਹਨ? \v 6 ਉਸ ਜੁਆਨ ਨੇ ਜੋ ਉਹ ਨੂੰ ਦੱਸਦਾ ਸੀ ਆਖਿਆ, ਸੰਜੋਗ ਨਾਲ ਮੈਂ ਗਿਲਬੋਆ ਪਰਬਤ ਵਿੱਚ ਸੀ ਅਤੇ ਵੇਖੋ, ਉਸ ਵੇਲੇ ਸ਼ਾਊਲ ਆਪਣੀ ਬਰਛੀ ਉੱਤੇ ਢਾਸਣਾ ਲਾਈ ਪਿਆ ਸੀ ਅਤੇ ਵੇਖੋ, ਰਥ ਅਤੇ ਘੁੜਸਵਾਰ ਵੱਡੇ ਜ਼ੋਰ ਨਾਲ ਉਸ ਦੇ ਪਿੱਛੇ ਲੱਗੇ ਹੋਏ ਸਨ। \v 7 ਅਤੇ ਉਹ ਨੇ ਆਪਣੇ ਪਿੱਛੇ ਮੁੜ ਕੇ ਜਦੋਂ ਮੈਨੂੰ ਵੇਖਿਆ ਤਾਂ ਮੈਨੂੰ ਸੱਦਿਆ। ਮੈਂ ਆਖਿਆ, ਜੀ ਮੈਂ ਹਾਜ਼ਰ ਹਾਂ! \v 8 ਉਸਨੇ ਮੈਨੂੰ ਪੁੱਛਿਆ, ਤੂੰ ਕੌਣ ਹੈ? ਮੈਂ ਉਸ ਨੂੰ ਆਖਿਆ, ਮੈਂ ਅਮਾਲੇਕੀ ਹਾਂ। \v 9 ਫਿਰ ਉਸ ਨੇ ਮੈਨੂੰ ਆਖਿਆ, ਮੇਰੇ ਕੋਲ ਖੜ੍ਹਾ ਹੋ ਕੇ ਮੈਨੂੰ ਮਾਰ ਦੇ ਕਿਉਂ ਜੋ ਮੈਂ ਵੱਡੀ ਪੀੜ ਵਿੱਚ ਹਾਂ, ਅਤੇ ਪ੍ਰਾਣ ਅਜੇ ਤੱਕ ਵੀ ਮੇਰੇ ਵਿੱਚ ਹਨ। \v 10 ਤਦ ਮੈਂ ਉਸ ਦੇ ਉੱਤੇ ਖੜ੍ਹਾ ਹੋ ਕੇ ਉਸ ਨੂੰ ਮਾਰ ਸੁੱਟਿਆ ਕਿਉਂ ਜੋ ਮੈਂ ਜਾਣਦਾ ਸੀ ਕਿ ਡਿੱਗਣ ਤੋਂ ਬਾਅਦ ਇਸ ਦਾ ਬਚਣਾ ਮੁਸ਼ਕਿਲ ਹੈ ਅਤੇ ਮੈਂ ਉਹ ਦੇ ਸਿਰ ਦਾ ਮੁਕਟ ਅਤੇ ਉਹ ਦਾ ਕੜਾ, ਜੋ ਉਸ ਦੀ ਬਾਂਹ ਵਿੱਚ ਸੀ ਲਾਹ ਲਿਆ ਸੋ ਮੈਂ ਉਨ੍ਹਾਂ ਨੂੰ ਆਪਣੇ ਮਹਾਰਾਜ ਕੋਲ ਲੈ ਆਇਆ ਹਾਂ। \v 11 ਤਦ ਦਾਊਦ ਨੇ ਦੁੱਖੀ ਹੋ ਕੇ ਆਪਣੇ ਬਸਤਰ ਪਾੜੇ ਅਤੇ ਸਾਰਿਆਂ ਲੋਕਾਂ ਨੇ ਵੀ ਜੋ ਉਸ ਦੇ ਨਾਲ ਸਨ, ਅਜਿਹਾ ਹੀ ਕੀਤਾ। \v 12 ਓਹ ਰੋਏ-ਪਿੱਟੇ ਅਤੇ ਉਨ੍ਹਾਂ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਅਤੇ ਯਹੋਵਾਹ ਦੇ ਲੋਕਾਂ ਅਤੇ ਇਸਰਾਏਲ ਦੇ ਘਰਾਣੇ ਦੇ ਲਈ ਜੋ ਤਲਵਾਰ ਨਾਲ ਮਾਰੇ ਗਏ ਸਨ, ਸ਼ਾਮ ਤੱਕ ਦਾ ਵਰਤ ਰੱਖਿਆ। \v 13 ਫਿਰ ਦਾਊਦ ਨੇ ਉਸ ਜੁਆਨ ਨੂੰ ਜਿਹੜਾ ਇਹ ਖ਼ਬਰ ਲਿਆਇਆ ਸੀ ਪੁੱਛਿਆ, ਤੂੰ ਕਿੱਥੋਂ ਦਾ ਹੈ? ਉਸ ਨੇ ਆਖਿਆ, ਜੀ ਮੈਂ ਪਰਦੇਸੀ ਦਾ ਪੁੱਤਰ ਅਤੇ ਅਮਾਲੇਕੀ ਹਾਂ। \v 14 ਸੋ ਦਾਊਦ ਨੇ ਉਸ ਨੂੰ ਆਖਿਆ, ਕੀ ਤੈਨੂੰ ਯਹੋਵਾਹ ਦੇ ਅਭਿਸ਼ੇਕ ਕੀਤੇ ਹੋਏ ਉੱਤੇ ਉਸ ਦਾ ਨਾਸ ਕਰਨ ਲਈ ਹੱਥ ਚੁੱਕਣ ਤੋਂ ਡਰ ਨਾ ਲੱਗਿਆ? \v 15 ਫਿਰ ਦਾਊਦ ਨੇ ਇੱਕ ਜੁਆਨ ਨੂੰ ਬੁਲਾ ਕੇ ਆਖਿਆ, ਉਸ ਦੇ ਨੇੜੇ ਜਾ, ਉਸ ਨੂੰ ਮਾਰ ਸੁੱਟ! ਸੋ ਉਹ ਨੇ ਉਸ ਨੂੰ ਅਜਿਹਾ ਮਾਰਿਆ ਜੋ ਉਹ ਮਰ ਗਿਆ। \v 16 ਦਾਊਦ ਨੇ ਉਸ ਨੂੰ ਆਖਿਆ, ਤੇਰਾ ਖ਼ੂਨ ਤੇਰੇ ਹੀ ਸਿਰ ਉੱਤੇ ਹੋਵੇ ਕਿਉਂ ਜੋ ਤੂੰ ਆਪਣੀ ਗਵਾਹੀ ਆਪ ਦਿੱਤੀ ਅਤੇ ਆਖਿਆ ਕਿ ਮੈਂ ਯਹੋਵਾਹ ਦੇ ਅਭਿਸ਼ੇਕ ਕੀਤੇ ਹੋਏ ਨੂੰ ਜਿਉਂਦਿਆਂ ਹੀ ਮਾਰ ਮੁਕਾਇਆ! \s ਸ਼ਾਊਲ ਅਤੇ ਯੋਨਾਥਾਨ ਲਈ ਦਾਊਦ ਦਾ ਵਿਰਲਾਪ ਗੀਤ \p \v 17 ਦਾਊਦ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਲਈ ਇਹ ਵਿਰਲਾਪ ਕੀਤਾ, \v 18 ਅਤੇ ਉਹ ਨੇ ਉਨ੍ਹਾਂ ਯਹੂਦੀਆਂ ਨੂੰ ਕਮਾਣ ਦਾ ਗੀਤ ਸਿਖਾਉਣ ਦੀ ਆਗਿਆ ਦਿੱਤੀ। ਵੇਖੋ, ਉਹ ਯਾਸ਼ਰ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ: \v 19 ਹੇ ਇਸਰਾਏਲ, ਤੇਰਾ ਸਿਰੋਮਣੀ ਉੱਚਿਆਂ ਥਾਵਾਂ ਵਿੱਚ ਮਾਰਿਆ ਗਿਆ। ਹਾਏ ਸੂਰਬੀਰ ਕਿਵੇਂ ਡਿੱਗ ਪਿਆ! \v 20 ਗਥ ਵਿੱਚ ਇਹ ਖ਼ਬਰ ਨਾ ਦੱਸੋ, ਅਸ਼ਕਲੋਨ ਦੀਆਂ ਗਲੀਆਂ ਵਿੱਚ ਇਸ ਦੀ ਚਰਚਾ ਨਾ ਕਰੋ, ਅਜਿਹਾ ਨਾ ਹੋਵੇ ਜੋ ਫ਼ਲਿਸਤੀਆਂ ਦੀਆਂ ਧੀਆਂ ਅਨੰਦ ਹੋਣ, ਅਜਿਹਾ ਨਾ ਹੋਵੇ ਜੋ ਅਸੁੰਨਤੀਆਂ ਦੀਆਂ ਧੀਆਂ ਖੁਸ਼ੀ ਮਨਾਉਣ। \v 21 ਹੇ ਗਿਲਬੋਆ ਦੇ ਪਰਬਤੋਂ, ਤੁਹਾਡੇ ਉੱਤੇ ਨਾ ਤ੍ਰੇਲ, ਨਾ ਮੀਂਹ ਪਵੇ, ਨਾ ਚੁੱਕਣ ਦੀਆਂ ਭੇਟਾਂ ਦੀਆਂ ਪੈਲੀਆਂ ਹੋਣ ਕਿਉਂ ਜੋ ਉੱਥੇ ਸੂਰਮਿਆਂ ਦੀ ਢਾਲ਼ ਅਪਵਿੱਤਰ ਹੋ ਗਈ ਹਾਂ, ਸ਼ਾਊਲ ਦੀ ਢਾਲ਼, ਜਾਣੋ ਉਹ ਤੇਲ ਨਾਲ ਮਸਹ ਹੀ ਨਹੀਂ ਕੀਤੀ ਗਈ ਸੀ! \v 22 ਵੱਢਿਆਂ ਹੋਇਆਂ ਦੇ ਲਹੂ ਤੋਂ ਅਤੇ ਸੂਰਮਿਆਂ ਦੀ ਚਰਬੀ ਤੋਂ, ਯੋਨਾਥਾਨ ਦੀ ਕਮਾਣ ਨਾ ਪਿੱਛੇ ਮੁੜੀ, ਨਾ ਸ਼ਾਊਲ ਦੀ ਤਲਵਾਰ ਸੱਖਣੀ ਮੁੜੀ। \v 23 ਸ਼ਾਊਲ ਅਤੇ ਯੋਨਾਥਾਨ ਆਪਣੇ ਜੀਵਨ ਭਰ ਸਾਰਿਆਂ ਦੇ ਪਿਆਰੇ ਅਤੇ ਮਨਭਾਉਂਦੇ ਸਨ, ਅਤੇ ਉਹ ਆਪਣੀ ਮੌਤ ਵੇਲੇ ਵੀ ਵੱਖਰੇ ਨਾ ਹੋਏ। ਉਹ ਉਕਾਬਾਂ ਨਾਲੋਂ ਵੀ ਤੇਜ਼, ਅਤੇ ਬੱਬਰ ਸ਼ੇਰ ਨਾਲੋਂ ਵੀ ਤਕੜੇ ਸਨ। \v 24 ਹੇ ਇਸਰਾਏਲ ਦੀ ਧੀਓ, ਸ਼ਾਊਲ ਲਈ ਰੋਵੋ, ਜਿਸ ਨੇ ਤੁਹਾਨੂੰ ਲਾਲ ਰੰਗ ਦੇ ਕੱਪੜੇ ਪਹਿਨਾਏ, ਜਿਸ ਨੇ ਤੁਹਾਡੇ ਕੱਪੜਿਆਂ ਨੂੰ ਸੋਨੇ ਦੇ ਗਹਿਣਿਆਂ ਨਾਲ ਸਜਾਇਆ। \v 25 ਹਾਏ! ਓਹ ਸੂਰਮੇ ਕਿਵੇਂ ਲੜਾਈ ਦੇ ਵਿੱਚ ਢੇਰੀ ਹੋ ਗਏ! ਹੇ ਯੋਨਾਥਾਨ, ਤੂੰ ਆਪਣੇ ਉੱਚੇ ਥਾਵਾਂ ਵਿੱਚ ਮਾਰਿਆ ਗਿਆ! \v 26 ਹੇ ਮੇਰੇ ਭਰਾ ਯੋਨਾਥਾਨ, ਮੈਂ ਤੇਰੇ ਕਾਰਨ ਬਹੁਤ ਦੁੱਖੀ ਹਾਂ, ਤੂੰ ਮੈਨੂੰ ਬਹੁਤ ਹੀ ਪਿਆਰਾ ਸੀ: ਮੇਰੇ ਵੱਲ ਤੇਰੀ ਅਚਰਜ਼ ਪ੍ਰੀਤ ਸੀ, ਇਸਤਰੀਆਂ ਦੀ ਪ੍ਰੀਤ ਨਾਲੋਂ ਵੀ ਵੱਧ! \v 27 ਹਾਏ! ਉਹ ਸੂਰਮੇ ਕਿਵੇਂ ਢੇਰੀ ਹੋ ਗਏ, ਅਤੇ ਯੁੱਧ ਦੇ ਸ਼ਸਤਰ ਤਬਾਹ ਹੋ ਗਏ! \c 2 \s ਦਾਊਦ ਯਹੂਦਾਹ ਦਾ ਰਾਜਾ ਬਣਦਾ ਹੈ \p \v 1 ਇਹ ਤੋਂ ਬਾਅਦ ਦਾਊਦ ਨੇ ਯਹੋਵਾਹ ਕੋਲੋਂ ਪੁੱਛ-ਗਿੱਛ ਕੀਤੀ, ਕੀ ਮੈਂ ਯਹੂਦਾਹ ਦੇ ਨਗਰ ਵਿੱਚ ਜਾਂਵਾਂ? ਯਹੋਵਾਹ ਨੇ ਉਹ ਨੂੰ ਆਖਿਆ, ਚਲਾ ਜਾ! ਫਿਰ ਦਾਊਦ ਨੇ ਪੁੱਛਿਆ, ਕਿੱਥੇ ਜਾਂਵਾਂ? ਉਸ ਨੇ ਆਖਿਆ ਹਬਰੋਨ ਵੱਲ, \v 2 ਇਸ ਲਈ ਦਾਊਦ ਉੱਥੇ ਗਿਆ ਅਤੇ ਉਹ ਦੀਆਂ ਪਤਨੀਆਂ ਅਰਥਾਤ ਯਿਜ਼ਰਏਲ ਅਹੀਨੋਅਮ ਅਤੇ ਕਰਮਲੀ ਨਾਬਾਲ ਦੀ ਪਤਨੀ ਅਬੀਗੈਲ ਵੀ ਉਸ ਦੇ ਨਾਲ ਸਨ। \v 3 ਦਾਊਦ ਆਪਣੇ ਲੋਕਾਂ ਨੂੰ ਜੋ ਉਹ ਦੇ ਨਾਲ ਸਨ, ਉਨ੍ਹਾਂ ਦੇ ਘਰਾਣੇ ਸਮੇਤ ਲੈ ਆਇਆ ਸੋ ਉਹ ਹਬਰੋਨ ਦੇ ਪਿੰਡਾਂ ਵਿੱਚ ਆ ਵੱਸੇ। \v 4 ਤਦ ਯਹੂਦਾਹ ਦੇ ਲੋਕ ਆਏ ਅਤੇ ਉੱਥੇ ਉਨ੍ਹਾਂ ਨੇ ਦਾਊਦ ਨੂੰ ਅਭਿਸ਼ੇਕ ਕੀਤਾ ਜੋ ਉਹ ਯਹੂਦਾਹ ਦੇ ਘਰਾਣੇ ਦਾ ਰਾਜਾ ਬਣੇ ਅਤੇ ਲੋਕਾਂ ਨੇ ਇਹ ਆਖ ਕੇ ਦਾਊਦ ਨੂੰ ਖ਼ਬਰ ਦਿੱਤੀ ਕਿ ਜਿਨ੍ਹਾਂ ਨੇ ਸ਼ਾਊਲ ਨੂੰ ਦੱਬਿਆ ਸੀ ਉਹ ਗਿਲਆਦ ਦੇ ਯਾਬੇਸ਼ ਨਗਰ ਦੇ ਲੋਕ ਹਨ। \v 5 ਸੋ ਦਾਊਦ ਨੇ ਯਾਬੇਸ਼ ਗਿਲਆਦ ਦੇ ਲੋਕਾਂ ਕੋਲ ਦੂਤ ਭੇਜ ਕੇ ਉਨ੍ਹਾਂ ਨੂੰ ਆਖਿਆ ਕਿ ਯਹੋਵਾਹ ਵੱਲੋਂ ਤੁਸੀਂ ਆਪਣੇ ਮਾਲਕ ਸ਼ਾਊਲ ਉੱਤੇ ਵੱਡੀ ਦਯਾ ਕੀਤੀ ਜੋ ਉਹ ਨੂੰ ਦਫ਼ਨਾ ਦਿੱਤਾ। \v 6 ਹੁਣ ਯਹੋਵਾਹ ਤੁਹਾਡੇ ਨਾਲ ਕਿਰਪਾ ਅਤੇ ਸਚਿਆਈ ਨਾਲ ਵਰਤਾਉ ਕਰੇ ਅਤੇ ਮੈਂ ਵੀ ਤੁਹਾਨੂੰ ਉਸ ਭਲਿਆਈ ਦਾ ਬਦਲਾ ਦਿਆਂਗਾ ਕਿਉਂ ਜੋ ਤੁਸੀਂ ਇਹ ਕੰਮ ਕੀਤਾ। \v 7 ਇਸ ਲਈ ਤੁਹਾਡੇ ਹੱਥ ਮਜ਼ਬੂਤ ਹੋਣ ਤੁਸੀਂ ਦਲੇਰ ਹੋਵੋ ਕਿਉਂ ਜੋ ਤੁਹਾਡਾ ਮਾਲਕ ਸ਼ਾਊਲ ਮਰ ਗਿਆ ਹੈ ਅਤੇ ਯਹੂਦਾਹ ਦੇ ਘਰਾਣੇ ਨੇ ਮੈਨੂੰ ਅਭਿਸ਼ੇਕ ਕੀਤਾ ਜੋ ਮੈਂ ਉਹਨਾਂ ਦਾ ਰਾਜਾ ਬਣਾਂ। \s ਈਸ਼ਬੋਸ਼ਥ ਨੂੰ ਇਸਰਾਏਲ ਦਾ ਰਾਜਾ ਬਣਾਇਆ ਜਾਣਾ \p \v 8 ਪਰ ਨੇਰ ਦੇ ਪੁੱਤਰ ਅਬਨੇਰ ਨੇ ਜਿਹੜਾ ਸ਼ਾਊਲ ਦਾ ਸੈਨਾਪਤੀ ਸੀ, ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਨੂੰ ਨਾਲ ਲੈ ਕੇ ਉਹ ਨੂੰ ਮਹਨਇਮ ਵਿੱਚ ਪਹੁੰਚਾ ਦਿੱਤਾ। \v 9 ਅਤੇ ਉਹ ਨੂੰ ਗਿਲਆਦ, ਅਸ਼ੂਰਿਆ, ਯਿਜ਼ਰਏਲ, ਇਫ਼ਰਾਈਮ, ਬਿਨਯਾਮੀਨ, ਅਤੇ ਸਾਰੇ ਇਸਰਾਏਲ ਦਾ ਰਾਜਾ ਬਣਾ ਦਿੱਤਾ। \v 10 ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਦੀ ਉਮਰ ਚਾਲ੍ਹੀ ਸਾਲ ਸੀ, ਜਿਸ ਵੇਲੇ ਉਹ ਇਸਰਾਏਲ ਦਾ ਰਾਜਾ ਬਣਿਆ ਅਤੇ ਉਸ ਨੇ ਦੋ ਸਾਲ ਰਾਜ ਕੀਤਾ ਪਰ ਯਹੂਦਾਹ ਦਾ ਘਰਾਣਾ ਦਾਊਦ ਦੇ ਪੱਖ ਵਿੱਚ ਰਿਹਾ। \v 11 ਦਾਊਦ ਨੇ ਹਬਰੋਨ ਵਿੱਚ ਯਹੂਦਾਹ ਦੇ ਘਰਾਣੇ ਉੱਤੇ ਸੱਤ ਸਾਲ ਛੇ ਮਹੀਨੇ ਰਾਜ ਕੀਤਾ। \s ਯਹੂਦਾਹ ਅਤੇ ਇਸਰਾਏਲ ਦੇ ਵਿੱਚ ਯੁੱਧ \p \v 12 ਨੇਰ ਦੇ ਪੁੱਤਰ ਅਬਨੇਰ ਅਤੇ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਦੇ ਸੇਵਕ ਮਹਨਇਮ ਵਿੱਚੋਂ ਚੱਲ ਕੇ ਗਿਬਓਨ ਵਿੱਚ ਆਏ। \v 13 ਅਤੇ ਸਰੂਯਾਹ ਦਾ ਪੁੱਤਰ ਯੋਆਬ ਅਤੇ ਦਾਊਦ ਦੇ ਸੇਵਕ ਨਿੱਕਲ ਕੇ ਗਿਬਓਨ ਦੇ ਤਲਾਬ ਕੋਲ ਉਨ੍ਹਾਂ ਨੂੰ ਮਿਲੇ ਅਤੇ ਦੋਵੇਂ ਬੈਠ ਗਏ ਇੱਕ ਤਾਂ ਤਲਾਬ ਦੇ ਉਰਲੇ ਬੰਨ੍ਹੇ ਅਤੇ ਦੂਜਾ ਤਲਾਬ ਦੇ ਪਰਲੇ ਬੰਨ੍ਹੇ। \v 14 ਤਦ ਅਬਨੇਰ ਨੇ ਯੋਆਬ ਨੂੰ ਆਖਿਆ, ਆਖੋ ਤਾਂ ਜੁਆਨ ਉੱਠਣ ਅਤੇ ਸਾਡੇ ਅੱਗੇ ਕੋਈ ਖੇਡ ਵਿਖਾਉਣ। ਯੋਆਬ ਬੋਲਿਆ, ਉੱਠੋ। \v 15 ਤਦ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਵੱਲੋਂ ਬਿਨਯਾਮੀਨ ਦੇ ਗਿਣਤੀ ਦੇ ਬਾਰਾਂ ਜੁਆਨ ਉੱਠੇ ਅਤੇ ਪਰਲੇ ਪਾਸੇ ਗਏ ਅਤੇ ਦਾਊਦ ਦੇ ਸੇਵਕਾਂ ਵੱਲੋਂ ਵੀ ਬਾਰਾਂ ਜੁਆਨ ਨਿੱਕਲੇ। \v 16 ਅਤੇ ਇੱਕ-ਇੱਕ ਨੇ ਆਪੋ ਆਪਣੇ ਵਿਰੋਧੀ ਨੂੰ ਸਿਰੋਂ ਫੜ੍ਹ ਕੇ ਆਪਣੀ ਤਲਵਾਰ ਆਪਣੇ ਵਿਰੋਧੀ ਦੀ ਵੱਖੀ ਵਿੱਚ ਧਸਾ ਦਿੱਤੀ, ਅਤੇ ਉਹ ਇਕੱਠੇ ਹੀ ਡਿੱਗ ਪਏ! ਇਸ ਲਈ ਉਸ ਥਾਂ ਦਾ ਨਾਮ ਹਲਕਤ ਹੱਸੂਰੀਮ ਰੱਖਿਆ, ਜੋ ਗਿਬਓਨ ਵਿੱਚ ਹੈ। \v 17 ਅਤੇ ਉਸ ਦਿਨ ਵੱਡੀ ਲੜਾਈ ਹੋਈ ਅਤੇ ਅਬਨੇਰ ਅਤੇ ਇਸਰਾਏਲ ਦੇ ਲੋਕ ਦਾਊਦ ਦੇ ਲੋਕਾਂ ਕੋਲੋਂ ਹਾਰ ਗਏ। \v 18 ਉੱਥੇ ਸਰੂਯਾਹ ਦੇ ਤਿੰਨ ਪੁੱਤਰ ਯੋਆਬ, ਅਬੀਸ਼ਈ ਅਤੇ ਅਸਾਹੇਲ ਸਨ। ਅਸਾਹੇਲ ਜੰਗਲੀ ਹਿਰਨ ਦੀ ਤਰ੍ਹਾਂ ਫੁਰਤੀਲਾ ਸੀ। \v 19 ਅਤੇ ਅਸਾਹੇਲ ਨੇ ਅਬਨੇਰ ਦਾ ਪਿੱਛਾ ਕੀਤਾ ਅਤੇ ਅਬਨੇਰ ਦਾ ਪਿੱਛਾ ਕਰਨ ਵੇਲੇ ਨਾ ਤਾਂ ਸੱਜੇ ਨਾ ਹੀ ਖੱਬੇ ਪਾਸੇ ਮੁੜਿਆ \v 20 ਤਦ ਅਬਨੇਰ ਨੇ ਆਪਣੇ ਪਿੱਛੇ ਵੇਖ ਕੇ ਉਹ ਨੂੰ ਪੁੱਛਿਆ, ਕੀ ਤੂੰ ਹੀ ਅਸਾਹੇਲ ਹੈਂ? ਉਸ ਨੇ ਉੱਤਰ ਦਿੱਤਾ, ਹਾਂ, ਮੈਂ ਹੀ ਹਾਂ! \v 21 ਤਦ ਅਬਨੇਰ ਨੇ ਉਹ ਨੂੰ ਆਖਿਆ, ਸੱਜੇ ਜਾਂ ਖੱਬੇ ਹੱਥ ਨੂੰ ਮੁੜ ਅਤੇ ਜੁਆਨਾਂ ਵਿੱਚੋਂ ਕਿਸੇ ਨੂੰ ਫੜ੍ਹ ਲੈ ਅਤੇ ਉਹ ਦੇ ਸ਼ਸਤਰ ਲੁੱਟ ਲੈ, ਪਰ ਅਸਾਹੇਲ ਨੇ ਉਸ ਦਾ ਪਿੱਛਾ ਕਰਨਾ ਨਾ ਛੱਡਿਆ ਜੋ ਉਸ ਦਾ ਪਿੱਛਾ ਕਰਨ ਤੋਂ ਕਿਸੇ ਹੋਰ ਦੀ ਵੱਲ ਜਾਂਵਾਂ। \v 22 ਅਬਨੇਰ ਨੇ ਅਸਾਹੇਲ ਨੂੰ ਫਿਰ ਆਖਿਆ, ਮੇਰਾ ਪਿੱਛਾ ਕਰਨਾ ਛੱਡ ਦੇ! ਮੈਂ ਕਿਉਂ ਤੈਨੂੰ ਵੱਢ ਕੇ ਧਰਤੀ ਤੇ ਸੁੱਟਾਂ? ਫੇਰ ਮੈਂ ਤੇਰੇ ਭਰਾ ਯੋਆਬ ਨੂੰ ਕਿਵੇਂ ਮੂੰਹ ਵਿਖਾਵਾਂਗਾ? \v 23 ਪਰ ਉਸ ਨੇ ਕਿਸੇ ਹੋਰ ਪਾਸੇ ਮੁੜਨ ਤੋਂ ਨਾਂਹ ਕੀਤੀ। ਤਦ ਅਬਨੇਰ ਨੇ ਬਰਛੀ ਦੇ ਪਿਛਲੇ ਸਿਰੇ ਨਾਲ ਉਸ ਦੇ ਢਿੱਡ ਵਿੱਚ ਅਜਿਹਾ ਮਾਰਿਆ ਜੋ ਉਸ ਦੀ ਪਿੱਠ ਵਿੱਚੋਂ ਦੀ ਪਾਰ ਨਿੱਕਲ ਗਈ, ਉਹ ਉੱਥੇ ਡਿੱਗ ਪਿਆ ਅਤੇ ਉਸੇ ਥਾਂ ਮਰ ਗਿਆ। ਅਜਿਹਾ ਹੋਇਆ, ਜੋ ਕੋਈ ਉਸ ਸਥਾਨ ਉੱਤੇ ਆਉਂਦਾ ਸੀ ਜਿੱਥੇ ਅਸਾਹੇਲ ਮਰਿਆ ਪਿਆ ਸੀ, ਤਾਂ ਉਹ ਉੱਥੇ ਹੀ ਖੜ੍ਹਾ ਰਹਿੰਦਾ ਸੀ। \v 24 ਤਦ ਯੋਆਬ ਅਤੇ ਅਬੀਸ਼ਈ ਵੀ ਅਬਨੇਰ ਦਾ ਪਿੱਛਾ ਕਰਦੇ ਰਹੇ ਅਤੇ ਜਦ ਉਹ ਅੰਮਾਹ ਦੇ ਪਰਬਤ ਤੱਕ ਜੋ ਗਿਬਓਨ ਦੇ ਉਜਾੜ ਦੇ ਰਾਹ ਵਿੱਚ ਗਿਯਹ ਦੇ ਸਾਹਮਣੇ ਹੈ ਪਹੁੰਚੇ, ਤਦ ਸੂਰਜ ਡੁੱਬ ਗਿਆ। \v 25 ਅਤੇ ਬਿਨਯਾਮੀਨੀ ਅਬਨੇਰ ਦੇ ਪਿੱਛੇ ਹੋ ਕੇ ਇਕੱਠੇ ਹੋਏ ਅਤੇ ਇੱਕ ਟੋਲੀ ਬਣ ਕੇ ਇੱਕ ਪਰਬਤ ਦੀ ਟੀਸੀ ਉੱਤੇ ਖੜ੍ਹੇ ਹੋ ਗਏ। \v 26 ਤਦ ਅਬਨੇਰ ਨੇ ਯੋਆਬ ਨੂੰ ਸੱਦ ਕੇ ਆਖਿਆ, ਭਲਾ, ਕੀ ਤਲਵਾਰ ਸਦਾ ਤਬਾਹੀ ਕਰਦੀ ਰਹੇਗੀ? ਭਲਾ ਤੂੰ ਨਹੀਂ ਜਾਣਦਾ ਜੋ ਇਸ ਦਾ ਫਲ ਬੁਰਾ ਹੋਵੇਗਾ ਅਤੇ ਕਦ ਤੱਕ ਤੂੰ ਲੋਕਾਂ ਨੂੰ ਆਪੋ ਆਪਣੇ ਭਰਾਵਾਂ ਦਾ ਪਿੱਛਾ ਕਰਨ ਤੋਂ ਨਾ ਮੋੜੇਂਗਾ? \v 27 ਤਦ ਯੋਆਬ ਨੇ ਆਖਿਆ, ਜਿਉਂਦੇ ਪਰਮੇਸ਼ੁਰ ਦੀ ਸਹੁੰ, ਜੇ ਕਦੇ ਤੂੰ ਇਹ ਗੱਲ ਨਾ ਆਖਦਾ, ਤਾਂ ਲੋਕ ਸਵੇਰੇ ਹੀ ਮੁੜ ਜਾਂਦੇ ਅਤੇ ਆਪੋ ਆਪਣੇ ਭਰਾਵਾਂ ਦਾ ਪਿੱਛਾ ਨਾ ਕਰਦੇ। \v 28 ਯੋਆਬ ਨੇ ਤੁਰ੍ਹੀ ਵਜਾਈ ਅਤੇ ਸਭ ਲੋਕ ਖੜ੍ਹੇ ਹੋ ਗਏ ਅਤੇ ਫਿਰ ਇਸਰਾਏਲ ਦਾ ਪਿੱਛਾ ਨਾ ਕੀਤਾ ਅਤੇ ਲੜਾਈ ਵੀ ਨਾ ਕੀਤੀ। \v 29 ਅਬਨੇਰ ਅਤੇ ਉਹ ਦੇ ਲੋਕ ਉਸ ਸਾਰੀ ਰਾਤ ਮੈਦਾਨ ਵਿੱਚ ਤੁਰਦੇ ਗਏ ਅਤੇ ਯਰਦਨ ਦੇ ਪਾਰ ਹੋਏ ਅਤੇ ਉਹ ਸਾਰੇ ਦਿਨ ਚਲਦੇ ਰਹੇ ਅਤੇ ਮਹਨਇਮ ਵਿੱਚ ਆ ਗਏ। \v 30 ਯੋਆਬ ਅਬਨੇਰ ਦਾ ਪਿੱਛਾ ਕਰਨ ਤੋਂ ਮੁੜ ਗਿਆ; ਅਤੇ ਜਦ ਉਸ ਨੇ ਸਾਰੇ ਲੋਕਾਂ ਨੂੰ ਇਕੱਠਾ ਕੀਤਾ ਤਦ ਉਸ ਨੇ ਵੇਖਿਆ ਕਿ ਦਾਊਦ ਦੇ ਸੇਵਕਾਂ ਵਿੱਚੋਂ ਉੱਨੀ ਮਨੁੱਖ ਨਾ ਲੱਭੇ ਅਤੇ ਅਸਾਹੇਲ ਵੀ ਨਾ ਲੱਭਿਆ। \v 31 ਪਰ ਦਾਊਦ ਦੇ ਸੇਵਕਾਂ ਨੇ ਬਿਨਯਾਮੀਨ ਵਿੱਚੋਂ ਅਤੇ ਅਬਨੇਰ ਦੇ ਸੇਵਕਾਂ ਵਿੱਚੋਂ ਲੋਕਾਂ ਨੂੰ ਅਜਿਹਾ ਮਾਰਿਆ, ਜੋ ਤਿੰਨ ਸੋ ਸੱਠ ਮਨੁੱਖ ਮਰ ਗਏ। \v 32 ਉਨ੍ਹਾਂ ਨੇ ਅਸਾਹੇਲ ਨੂੰ ਚੁੱਕ ਲਿਆ ਅਤੇ ਉਹ ਦੇ ਪਿਤਾ ਦੇ ਕਬਰਿਸਤਾਨ ਵਿੱਚ ਜੋ ਬੈਤਲਹਮ ਵਿੱਚ ਸੀ, ਉਹ ਨੂੰ ਦਫ਼ਨਾ ਦਿੱਤਾ ਅਤੇ ਯੋਆਬ ਅਤੇ ਉਹ ਦੇ ਮਨੁੱਖ ਸਾਰੀ ਰਾਤ ਤੁਰ ਕੇ ਪਹਿਲੇ ਪਹਿਰ ਹਬਰੋਨ ਵਿੱਚ ਆ ਗਏ। \c 3 \s ਦਾਊਦ ਦੇ ਪੁੱਤਰ \p \v 1 ਸ਼ਾਊਲ ਦੇ ਘਰਾਣੇ ਅਤੇ ਦਾਊਦ ਦੇ ਘਰਾਣੇ ਵਿੱਚ ਲੰਮੇ ਸਮੇਂ ਤੱਕ ਯੁੱਧ ਹੁੰਦਾ ਰਿਹਾ, ਪਰ ਦਾਊਦ ਦਿਨੋ ਦਿਨ ਤਕੜਾ ਹੁੰਦਾ ਗਿਆ, ਪਰ ਸ਼ਾਊਲ ਦਾ ਘਰਾਣਾ ਕਮਜ਼ੋਰ ਹੁੰਦਾ ਗਿਆ। \v 2 ਫਿਰ ਹਬਰੋਨ ਵਿੱਚ ਦਾਊਦ ਦੇ ਪੁੱਤਰ ਪੈਦਾ ਹੋਏ, ਉਹ ਦਾ ਪਹਿਲੌਠੇ ਪੁੱਤਰ ਅਮਨੋਨ ਸੀ ਜੋ ਯਿਜ਼ਰੇਲਣ ਅਹੀਨੋਅਮ ਦੀ ਕੁੱਖੋਂ ਹੋਇਆ, \v 3 ਦੂਜੇ ਦਾ ਨਾਮ ਕਿਲਆਬ ਸੀ ਜੋ ਕਰਮਲੀ ਨਾਬਾਲ ਦੀ ਪਤਨੀ ਅਬੀਗੈਲ ਦੀ ਕੁੱਖੋਂ ਪੈਦਾ ਹੋਇਆ ਅਤੇ ਤੀਜਾ ਅਬਸ਼ਾਲੋਮ ਸੀ ਜੋ ਗਸ਼ੂਰ ਦੇ ਰਾਜੇ ਤਲਮਈ ਦੀ ਧੀ ਮਅਕਾਹ ਦੀ ਕੁੱਖੋਂ ਪੈਦਾ ਹੋਇਆ, \v 4 ਅਤੇ ਚੌਥੇ ਦਾ ਨਾਮ ਅਦੋਨੀਯਾਹ ਜਿਸ ਨੂੰ ਹੱਗੀਥ ਨੇ ਜਨਮ ਦਿੱਤਾ ਅਤੇ ਪੰਜਵੇ ਦਾ ਨਾਮ ਸ਼ਫ਼ਟਯਾਹ ਸੀ ਜਿਸ ਨੂੰ ਅਬੀਟਾਲ ਨੇ ਜਨਮ ਦਿੱਤਾ \v 5 ਅਤੇ ਛੇਵਾਂ ਯਿਥਰਆਮ ਸੀ, ਉਹ ਜੋ ਦਾਊਦ ਦੀ ਪਤਨੀ ਅਗਲਾਹ ਦੀ ਕੁੱਖੋਂ ਪੈਦਾ ਹੋਇਆ ਸੀ। ਦਾਊਦ ਦੇ ਇਹ ਪੁੱਤਰ ਹਬਰੋਨ ਵਿੱਚ ਪੈਦਾ ਹੋਏ। \s ਅਬਨੇਰ ਦਾ ਦਾਊਦ ਦੇ ਪੱਖ ਵਿੱਚ ਆਉਣਾ \p \v 6 ਜਦ ਸ਼ਾਊਲ ਦੇ ਘਰਾਣੇ ਅਤੇ ਦਾਊਦ ਘਰਾਣੇ ਵਿੱਚ ਲੜਾਈ ਹੋ ਰਹੀ ਸੀ ਤਾਂ ਅਜਿਹਾ ਹੋਇਆ ਕਿ ਅਬਨੇਰ ਨੇ ਸ਼ਾਊਲ ਦੇ ਘਰਾਣੇ ਵਿੱਚ ਆਪਣੇ ਆਪ ਨੂੰ ਤਕੜਾ ਕੀਤਾ। \v 7 ਸ਼ਾਊਲ ਦੀ ਇੱਕ ਰਖ਼ੈਲ ਰਿਜ਼ਪਾਹ ਜੋ ਅੱਯਾਹ ਦੀ ਧੀ ਸੀ, ਈਸ਼ਬੋਸ਼ਥ ਨੇ ਅਬਨੇਰ ਨੂੰ ਆਖਿਆ, ਤੂੰ ਮੇਰੇ ਪਿਤਾ ਦੀ ਰਖ਼ੈਲ ਨਾਲ ਕਿਉਂ ਸੰਗ ਕੀਤਾ? \v 8 ਅਬਨੇਰ ਈਸ਼ਬੋਸ਼ਥ ਦੀ ਇਸ ਗੱਲ ਦੇ ਕਾਰਨ ਗੁੱਸੇ ਹੋਇਆ ਅਤੇ ਆਖਿਆ, ਕੀ ਮੈਂ ਯਹੂਦਾਹ ਦੇ ਕੁੱਤੇ ਦਾ ਸਿਰ ਹਾਂ? ਮੈਂ ਯਹੂਦਾਹ ਨਾਲ ਵਿਰੋਧ ਕਰ ਕੇ ਅੱਜ ਦੇ ਦਿਨ ਤੱਕ ਤੇਰੇ ਪਿਤਾ ਸ਼ਾਊਲ ਦੇ ਘਰਾਣੇ ਉੱਤੇ ਅਤੇ ਉਹ ਦੇ ਭਰਾਵਾਂ ਉੱਤੇ ਅਤੇ ਉਹ ਦੇ ਮਿੱਤਰਾਂ ਉੱਤੇ ਕਿਰਪਾ ਕਰਦਾ ਰਿਹਾ ਹਾਂ ਅਤੇ ਮੈਂ ਤੈਨੂੰ ਦਾਊਦ ਦੇ ਹੱਥ ਨਹੀਂ ਸੌਂਪਿਆ, ਪਰ ਤੂੰ ਅੱਜ ਇਸ ਇਸਤਰੀ ਦੇ ਕਾਰਨ ਮੇਰੇ ਉੱਤੇ ਦੋਸ਼ ਲਗਾਉਂਦਾ ਹੈਂ? \v 9 ਪਰਮੇਸ਼ੁਰ ਅਬਨੇਰ ਨਾਲ ਅਜਿਹਾ ਹੀ ਕਰੇ ਸਗੋਂ ਇਸ ਨਾਲੋਂ ਵੀ ਵਧੇਰੇ ਮੈਂ ਉਸੇ ਤਰ੍ਹਾਂ ਨਾਲ ਕੰਮ ਨਾ ਕਰਾਂ, ਜਿਵੇਂ ਯਹੋਵਾਹ ਨੇ ਦਾਊਦ ਨਾਲ ਸਹੁੰ ਖਾਧੀ ਹੈ। \v 10 ਰਾਜ ਨੂੰ ਸ਼ਾਊਲ ਦੇ ਘਰਾਣੇ ਤੋਂ ਵੱਖਰਾ ਕਰ ਦੇਵਾਂ ਅਤੇ ਦਾਊਦ ਦੀ ਗੱਦੀ ਨੂੰ ਇਸਰਾਏਲ ਉੱਤੇ ਅਤੇ ਯਹੂਦਾਹ ਉੱਤੇ ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਸਥਿਰ ਕਰ ਦੇਵਾਂ! \v 11 ਤਦ ਉਹ ਅਬਨੇਰ ਦੇ ਸਾਹਮਣੇ ਫਿਰ ਕੁਝ ਉੱਤਰ ਨਾ ਦੇ ਸਕਿਆ, ਕਿਉਂ ਜੋ ਉਹ ਉਸ ਤੋਂ ਡਰ ਗਿਆ ਸੀ। \v 12 ਇਸ ਲਈ ਅਬਨੇਰ ਨੇ ਦਾਊਦ ਕੋਲ ਦੂਤ ਭੇਜੇ ਅਤੇ ਆਖਿਆ, ਦੇਸ਼ ਕਿਹ ਦਾ ਹੈ? ਤੁਸੀਂ ਮੇਰੇ ਨਾਲ ਵਾਇਦਾ ਕਰੋ ਅਤੇ ਵੇਖੋ, ਮੈਂ ਤੁਹਾਡੀ ਸਹਾਇਤਾ ਕਰਾਂਗਾ ਜੋ ਸਾਰੇ ਇਸਰਾਏਲ ਦੇ ਮਨਾਂ ਨੂੰ ਤੁਹਾਡੀ ਵੱਲ ਕਰ ਦੇਵਾਂ। \v 13 ਤਦ ਦਾਊਦ ਬੋਲਿਆ, ਚੰਗੀ ਗੱਲ, ਮੈਂ ਤੇਰੇ ਨਾਲ ਬਚਨ ਕਰਾਂਗਾ, ਪਰ ਤੈਥੋਂ ਮੈਂ ਇੱਕ ਗੱਲ ਮੰਗਦਾ ਕਿ ਜਿਸ ਵੇਲੇ ਤੂੰ ਮੈਨੂੰ ਮਿਲਣ ਲਈ ਆਵੇਂ ਅਤੇ ਸ਼ਾਊਲ ਦੀ ਧੀ ਮੀਕਲ ਨੂੰ ਆਪਣੇ ਨਾਲ ਨਾ ਲਿਆਵੇਂ ਤਾਂ ਤੂੰ ਮੇਰਾ ਮੂੰਹ ਕਦੇ ਨਾ ਵੇਖੇਂਗਾ। \v 14 ਫਿਰ ਦਾਊਦ ਨੇ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਨੂੰ ਦੂਤਾਂ ਦੇ ਰਾਹੀਂ ਸੁਨੇਹਾ ਭੇਜਿਆ, ਮੇਰੀ ਪਤਨੀ ਮੀਕਲ ਨੂੰ, ਜੋ ਮੈਂ ਫ਼ਲਿਸਤੀਆਂ ਦੀਆਂ ਸੌ ਖਲੜੀਆਂ ਦੇ ਕੇ ਵਿਆਹੀ ਸੀ ਮੇਰੇ ਹੱਥ ਸੌਂਪ ਦੇ। \v 15 ਤਦ ਈਸ਼ਬੋਸ਼ਥ ਨੇ ਲੋਕ ਭੇਜੇ ਅਤੇ ਉਸ ਇਸਤਰੀ ਨੂੰ ਉਸ ਦੇ ਪਤੀ ਲੈਸ਼ ਦੇ ਪੁੱਤਰ ਫ਼ਲਟੀਏਲ ਕੋਲੋਂ ਖੋਹ ਲਿਆ। \v 16 ਤਦ ਉਸ ਦਾ ਪਤੀ ਉਸ ਇਸਤਰੀ ਦੇ ਨਾਲ ਤੁਰਿਆ ਉਸ ਦੇ ਪਿੱਛੇ ਬਹੁਰੀਮ ਸ਼ਹਿਰ ਤੱਕ ਰੋਂਦਾ ਆਇਆ। ਤਦ ਅਬਨੇਰ ਨੇ ਉਹ ਨੂੰ ਆਖਿਆ, ਜਾ, ਮੁੜ ਜਾ! ਤਦ ਉਹ ਮੁੜ ਗਿਆ। \v 17 ਤਦ ਅਬਨੇਰ ਨੇ ਇਸਰਾਏਲ ਦੇ ਬਜ਼ੁਰਗਾਂ ਨਾਲ ਗੱਲਾਂ ਬਾਤਾਂ ਕਰ ਕੇ ਆਖਿਆ, ਤੁਸੀਂ ਤਾਂ ਪਹਿਲਾ ਹੀ ਚਾਹੁੰਦੇ ਸੀ ਕਿ ਦਾਊਦ ਸਾਡਾ ਰਾਜਾ ਬਣੇ, \v 18 ਇਸ ਲਈ ਹੁਣ ਤੁਸੀਂ ਅਜਿਹਾ ਹੀ ਕਰੋਂ ਕਿਉਂ ਜੋ ਯਹੋਵਾਹ ਨੇ ਦਾਊਦ ਦੇ ਲਈ ਆਖਿਆ ਹੈ ਕਿ ਮੈਂ ਆਪਣੇ ਦਾਸ ਦਾਊਦ ਦੇ ਰਾਹੀਂ ਆਪਣੀ ਪਰਜਾ ਇਸਰਾਏਲ ਨੂੰ ਫ਼ਲਿਸਤੀਆਂ ਦੇ ਹੱਥੋਂ ਅਤੇ ਉਸ ਦੇ ਸਾਰੇ ਵੈਰੀਆਂ ਦੇ ਹੱਥੋਂ ਛੁਟਕਾਰਾ ਦਿਆਂਗਾ। \v 19 ਤਦ ਅਬਨੇਰ ਨੇ ਬਿਨਯਾਮੀਨ ਨੂੰ ਵੀ ਇਹ ਗੱਲ ਸੁਣਾਈ ਤਾਂ ਫਿਰ ਅਬਨੇਰ ਹਬਰੋਨ ਨੂੰ ਗਿਆ ਤਾਂ ਕਿ ਜੋ ਸਭ ਕੁਝ ਜਿਹੜਾ ਇਸਰਾਏਲ ਨੂੰ ਅਤੇ ਬਿਨਯਾਮੀਨ ਦੇ ਸਾਰੇ ਘਰਾਣੇ ਨੂੰ ਚੰਗਾ ਲੱਗਿਆ ਸੀ ਉਹ ਸਭ ਕੁਝ ਦਾਊਦ ਨੂੰ ਸੁਣਾਵੇ। \v 20 ਸੋ ਅਬਨੇਰ ਹਬਰੋਨ ਵਿੱਚ ਦਾਊਦ ਕੋਲ ਆਇਆ ਅਤੇ ਵੀਹ ਮਨੁੱਖ ਉਹ ਦੇ ਨਾਲ ਸਨ। ਤਦ ਦਾਊਦ ਨੇ ਅਬਨੇਰ ਦੀ ਅਤੇ ਉਹ ਦੇ ਨਾਲ ਦੇ ਲੋਕਾਂ ਦੀ ਦਾਵਤ ਕੀਤੀ। \v 21 ਅਬਨੇਰ ਨੇ ਦਾਊਦ ਨੂੰ ਆਖਿਆ, ਹੁਣ ਮੈਂ ਉੱਠ ਕੇ ਜਾਂਵਾਂਗਾ ਅਤੇ ਸਾਰੇ ਇਸਰਾਏਲ ਨੂੰ ਆਪਣੇ ਮਹਾਰਾਜ ਰਾਜਾ ਦੇ ਕੋਲ ਇਕੱਠਿਆਂ ਕਰਾਂਗਾ ਜੋ ਓਹ ਤੁਹਾਡੇ ਨਾਲ ਵਾਇਦਾ ਕਰਨ ਅਤੇ ਜਿੱਥੇ ਤੁਹਾਡਾ ਜੀਅ ਕਰੇ ਉੱਥੇ ਹੀ ਤੁਸੀਂ ਰਾਜ ਕਰੋ। ਦਾਊਦ ਨੇ ਅਬਨੇਰ ਨੂੰ ਵਿਦਾ ਕੀਤਾ ਅਤੇ ਉਹ ਸੁੱਖ-ਸਾਂਦ ਨਾਲ ਚੱਲਿਆ ਗਿਆ। \s ਅਬਨੇਰ ਦੀ ਹੱਤਿਆ \p \v 22 ਵੇਖੋ, ਉਸ ਵੇਲੇ ਦਾਊਦ ਦੇ ਸੇਵਕਾਂ ਅਤੇ ਯੋਆਬ ਕਿਸੇ ਟੋਲੀ ਦਾ ਪਿੱਛਾ ਕਰ ਕੇ ਢੇਰ ਸਾਰੀ ਲੁੱਟ ਆਪਣੇ ਨਾਲ ਲੈ ਆਏ। ਉਸ ਵੇਲੇ ਅਬਨੇਰ ਹਬਰੋਨ ਵਿੱਚ ਦਾਊਦ ਦੇ ਕੋਲ ਨਹੀਂ ਸੀ ਕਿਉਂ ਜੋ ਉਸ ਨੇ ਉਹ ਨੂੰ ਤੋਰ ਦਿੱਤਾ ਸੀ। ਉਹ ਸੁੱਖ-ਸਾਂਦ ਨਾਲ ਚੱਲਿਆ ਗਿਆ। \v 23 ਜਦ ਯੋਆਬ ਅਤੇ ਦਲ ਦੇ ਸਭ ਲੋਕ ਜੋ ਉਹ ਦੇ ਨਾਲ ਸਨ ਆਏ ਤਾਂ ਉਨ੍ਹਾਂ ਨੇ ਯੋਆਬ ਨੂੰ ਆਖਿਆ, ਨੇਰ ਦਾ ਪੁੱਤਰ ਅਬਨੇਰ ਰਾਜਾ ਕੋਲ ਆਇਆ ਸੀ ਅਤੇ ਉਸ ਨੇ ਉਹ ਨੂੰ ਤੋਰ ਦਿੱਤਾ ਅਤੇ ਉਹ ਸੁੱਖ-ਸਾਂਦ ਨਾਲ ਚੱਲਿਆ ਗਿਆ। \v 24 ਸੋ ਯੋਆਬ ਰਾਜਾ ਦੇ ਕੋਲ ਆ ਕੇ ਬੋਲਿਆ, ਇਹ ਤੂੰ ਕੀ ਕੀਤਾ? ਵੇਖ ਅਬਨੇਰ ਤੇਰੇ ਕੋਲ ਆਇਆ ਸੋ ਤੂੰ ਉਹ ਨੂੰ ਕਿਉਂ ਵਿਦਾ ਕੀਤਾ ਅਤੇ ਉਹ ਚੱਲਿਆ ਗਿਆ। \v 25 ਤੂੰ ਨੇਰ ਦੇ ਪੁੱਤਰ ਅਬਨੇਰ ਨੂੰ ਜਾਣਦਾ ਹੈਂ ਉਹ ਜੋ ਤੇਰੇ ਨਾਲ ਧੋਖਾ ਕਰਨ ਨੂੰ ਅਤੇ ਤੇਰੇ ਆਉਣ ਜਾਣ ਅਤੇ ਤੇਰੇ ਸਾਰੇ ਕੰਮਾਂ ਦਾ ਭੇਦ ਲੈਣ ਆਇਆ ਸੀ। \v 26 ਫਿਰ ਜਦ ਯੋਆਬ ਦਾਊਦ ਕੋਲੋਂ ਨਿੱਕਲ ਆਇਆ ਤਾਂ ਉਸ ਨੇ ਅਬਨੇਰ ਦੇ ਪਿੱਛੇ ਦੂਤ ਭੇਜੇ ਅਤੇ ਓਹ ਉਸ ਨੂੰ ਸਿਰਾਹ ਦੇ ਖੂਹ ਕੋਲੋਂ ਮੋੜ ਲਿਆਏ ਪਰ ਦਾਊਦ ਨੂੰ ਇਸ ਗੱਲ ਦੀ ਖ਼ਬਰ ਨਹੀਂ ਸੀ। \v 27 ਜਦ ਅਬਨੇਰ ਹਬਰੋਨ ਵਿੱਚ ਮੁੜ ਆਇਆ ਤਾਂ ਯੋਆਬ ਉਸ ਦੇ ਨਾਲ ਇਕੱਲੇ ਵਿੱਚ ਗੱਲ ਕਰਨ ਲਈ ਉਹ ਡਿਉੜ੍ਹੀ ਦੀ ਨੁੱਕਰ ਵਿੱਚ ਲੈ ਗਿਆ ਅਤੇ ਉੱਥੇ ਉਸ ਦੇ ਢਿੱਡ ਵਿੱਚ ਆਪਣੇ ਭਰਾ ਅਸਾਹੇਲ ਦੇ ਖੂਨ ਬਦਲੇ ਅਜਿਹਾ ਮਾਰਿਆ ਕਿ ਉਹ ਮਰ ਗਿਆ। \v 28 ਇਹ ਦੇ ਪਿੱਛੋਂ ਜਦ ਦਾਊਦ ਨੇ ਸੁਣਿਆ ਤਾਂ ਉਹ ਬੋਲਿਆ, ਮੈਂ ਆਪਣੇ ਰਾਜ ਸਮੇਤ ਯਹੋਵਾਹ ਦੇ ਅੱਗੇ ਨੇਰ ਦੇ ਪੁੱਤਰ ਅਬਨੇਰ ਦੇ ਖੂਨ ਤੋਂ ਨਿਰਦੋਸ਼ ਹਾਂ। \v 29 ਉਹ ਯੋਆਬ ਦੇ ਸਿਰ ਅਤੇ ਉਹ ਦੇ ਪਿਤਾ ਦੇ ਸਾਰੇ ਘਰਾਣੇ ਦੇ ਉੱਤੇ ਰਹੇ ਅਤੇ ਯੋਆਬ ਦੇ ਘਰ ਵਿੱਚ ਕੋਈ ਨਾ ਕੋਈ ਅਜਿਹਾ ਰਹੇ ਜਿਹ ਦਾ ਲਹੂ ਵਗੇ ਜਾਂ ਕੋੜ੍ਹ ਹੋਵੇ ਜਾਂ ਲਾਠੀ ਫੜ੍ਹ ਕੇ ਤੁਰੇ ਜਾਂ ਤਲਵਾਰ ਨਾਲ ਡਿੱਗੇ ਜਾਂ ਰੋਟੀ ਦੀ ਘਾਟ ਹੋਵੇ! \v 30 ਸੋ ਯੋਆਬ ਅਤੇ ਉਸ ਦੇ ਭਰਾ ਅਬੀਸ਼ਈ ਨੇ ਅਬਨੇਰ ਨੂੰ ਮਾਰ ਸੁੱਟਿਆ ਕਿਉਂ ਜੋ ਉਸ ਨੇ ਉਨ੍ਹਾਂ ਦੇ ਭਰਾ ਅਸਾਹੇਲ ਨੂੰ ਗਿਬਓਨ ਦੀ ਲੜਾਈ ਦੇ ਵਿੱਚ ਮਾਰ ਸੁੱਟਿਆ ਸੀ। \s ਅਬਨੇਰ ਨੂੰ ਦਫ਼ਨਾਇਆ ਜਾਣਾ \p \v 31 ਦਾਊਦ ਨੇ ਯੋਆਬ ਅਤੇ ਸਾਰੇ ਲੋਕਾਂ ਨੂੰ ਜੋ ਉਹ ਦੇ ਨਾਲ ਸਨ ਆਖਿਆ ਆਪਣੇ ਕੱਪੜੇ ਪਾੜੋ ਅਤੇ ਤੱਪੜ ਪਹਿਨ ਲਓ ਅਤੇ ਅਬਨੇਰ ਦੇ ਅੱਗੇ ਤੁਰ ਕੇ ਰੋਵੋ ਅਤੇ ਦਾਊਦ ਰਾਜਾ ਆਪ ਅਰਥੀ ਪਿੱਛੇ-ਪਿੱਛੇ ਤੁਰਿਆ। \v 32 ਸੋ ਉਨ੍ਹਾਂ ਨੇ ਅਬਨੇਰ ਨੂੰ ਹਬਰੋਨ ਵਿੱਚ ਦਫ਼ਨਾ ਦਿੱਤਾ ਅਤੇ ਰਾਜਾ ਉੱਚੀ ਅਵਾਜ਼ ਨਾਲ ਅਬਨੇਰ ਦੀ ਕਬਰ ਉੱਤੇ ਰੋਇਆ ਅਤੇ ਲੋਕ ਵੀ ਰੋਏ। \v 33 ਰਾਜਾ ਨੇ ਅਬਨੇਰ ਲਈ ਵਿਰਲਾਪ ਕੀਤਾ ਅਤੇ ਆਖਿਆ, ਹਾਏ ਅਬਨੇਰ! ਕੀ ਤੂੰ ਇੱਕ ਮੂਰਖ ਦੀ ਮੌਤ ਮਰਿਆ? \v 34 ਤੇਰੇ ਹੱਥ ਬੰਨ੍ਹੇ ਹੋਏ ਨਹੀਂ ਸਨ, ਨਾ ਤੇਰੇ ਪੈਰੀਂ ਬੇੜੀਆਂ ਸਨ, ਤੂੰ ਤਾਂ ਇਸ ਤਰ੍ਹਾਂ ਡਿੱਗਿਆ ਜਿਵੇਂ ਕੋਈ ਅਪਰਾਧੀ ਅੱਗੇ ਡਿੱਗ ਪਵੇ! ਤਦ ਉਹ ਦੇ ਉੱਤੇ ਸਭ ਲੋਕ ਹੋਰ ਰੋਏ। \v 35 ਤਾਂ ਸਭ ਲੋਕ ਉੱਥੋਂ ਆਏ ਤੇ ਦਿਨ ਰਹਿੰਦਿਆਂ ਦਾਊਦ ਨੂੰ ਕੁਝ ਖੁਵਾਉਣ ਲੱਗੇ। ਤਦ ਦਾਊਦ ਨੇ ਸਹੁੰ ਖਾ ਕੇ ਆਖਿਆ, ਜੇਕਰ ਮੈਂ ਸੂਰਜ ਡੁੱਬਣ ਤੋਂ ਪਹਿਲਾਂ ਰੋਟੀ ਜਾਂ ਹੋਰ ਕੁਝ ਖਾਵਾਂ ਤਾਂ ਪਰਮੇਸ਼ੁਰ ਮੇਰੇ ਨਾਲ ਅਜਿਹਾ ਹੀ ਕਰੇ ਸਗੋਂ ਇਸ ਨਾਲੋਂ ਵੀ ਵੱਧ ਕਰੇ! \v 36 ਸਾਰੇ ਲੋਕਾਂ ਨੇ ਇਸ ਗੱਲ ਉੱਤੇ ਧਿਆਨ ਕੀਤਾ ਅਤੇ ਇਹ ਗੱਲ ਉਨ੍ਹਾਂ ਨੂੰ ਚੰਗੀ ਲੱਗੀ ਕਿਉਂਕਿ ਜੋ ਕੁਝ ਰਾਜਾ ਕਰਦਾ ਸੀ, ਸਭ ਲੋਕ ਉਸ ਤੇ ਰਾਜ਼ੀ ਹੁੰਦੇ ਸਨ। \v 37 ਸਾਰੇ ਲੋਕਾਂ ਨੇ ਅਤੇ ਸਾਰੇ ਇਸਰਾਏਲ ਨੇ ਉਸ ਦਿਨ ਇਹ ਜਾਣ ਲਿਆ ਕਿ ਨੇਰ ਦਾ ਪੁੱਤਰ ਅਬਨੇਰ ਰਾਜੇ ਦੀ ਮਰਜ਼ੀ ਨਾਲ ਨਹੀਂ ਮਰਿਆ। \v 38 ਰਾਜੇ ਨੇ ਆਪਣੇ ਸੇਵਕਾਂ ਨੂੰ ਆਖਿਆ, ਭਲਾ, ਤੁਸੀਂ ਨਹੀਂ ਜਾਣਦੇ ਕਿ ਅੱਜ ਦੇ ਦਿਨ ਇੱਕ ਪ੍ਰਧਾਨ ਸਗੋਂ ਇੱਕ ਮਹਾਂ ਪੁਰਸ਼ ਇਸਰਾਏਲ ਦੇ ਵਿੱਚੋਂ ਹਟਾ ਦਿੱਤਾ ਗਿਆ ਹੈ? \v 39 ਭਾਵੇਂ ਮੈਂ ਅਭਿਸ਼ੇਕ ਕੀਤਾ ਹੋਇਆ ਰਾਜਾ ਹਾਂ, ਫ਼ਿਰ ਵੀ ਅੱਜ ਦੇ ਦਿਨ ਮੈਂ ਕਮਜ਼ੋਰ ਹਾਂ ਅਤੇ ਇਹ ਲੋਕ ਸਰੂਯਾਹ ਦੇ ਪੁੱਤਰ ਮੇਰੇ ਨਾਲ ਜ਼ੋਰਾਵਰੀ ਕਰਦੇ ਹਨ, ਪਰ ਯਹੋਵਾਹ ਬੁਰਿਆਰ ਨੂੰ ਉਹ ਦੀ ਬੁਰਿਆਈ ਦਾ ਪੂਰਾ ਬਦਲਾ ਦੇਵੇਗਾ। \c 4 \s ਈਸ਼ਬੋਸ਼ਥ ਦੀ ਹੱਤਿਆ \p \v 1 ਜਦ ਸ਼ਾਊਲ ਦੇ ਪੁੱਤਰ ਨੇ ਸੁਣਿਆ, ਕਿ ਅਬਨੇਰ ਹਬਰੋਨ ਵਿੱਚ ਮਾਰਿਆ ਗਿਆ, ਤਦ ਉਹ ਘਬਰਾ ਗਿਆ ਅਤੇ ਸਾਰੇ ਇਸਰਾਏਲੀ ਵੀ ਘਬਰਾ ਗਏ। \v 2 ਸ਼ਾਊਲ ਦੇ ਪੁੱਤਰ ਦੇ ਦੋ ਮਨੁੱਖ ਸਨ ਜੋ ਟੋਲੀਆਂ ਦੇ ਪ੍ਰਧਾਨ ਸਨ, ਇੱਕ ਦਾ ਨਾਮ ਬਆਨਾਹ ਅਤੇ ਦੂਜੇ ਦਾ ਨਾਮ ਰੇਕਾਬ ਸੀ, ਇਹ ਦੋਵੇਂ ਬਿਨਯਾਮੀਨ ਦੇ ਵੰਸ਼ ਵਿੱਚੋਂ ਬੇਰੋਥੀ ਰਿੰਮੋਨ ਦੇ ਪੁੱਤਰ ਸਨ। ਕਿਉਂ ਜੋ ਬੇਰੋਥੀ ਵੀ ਬਿਨਯਾਮੀਨ ਵਿੱਚ ਹੀ ਗਿਣਿਆ ਜਾਂਦਾ ਸੀ। \v 3 ਅਤੇ ਬੇਰੋਥੀ ਗਿੱਤਾਯਮ ਨੂੰ ਭੱਜ ਗਏ ਸਨ ਅਤੇ ਅੱਜ ਤੱਕ ਉਹ ਉੱਥੋਂ ਦੇ ਪਰਦੇਸੀ ਹਨ। \v 4 ਸ਼ਾਊਲ ਦੇ ਪੁੱਤਰ ਯੋਨਾਥਾਨ ਦਾ ਇੱਕ ਪੁੱਤਰ ਦੋਹਾਂ ਪੈਰਾਂ ਤੋਂ ਲੰਗੜਾ ਸੀ। ਜਿਸ ਵੇਲੇ ਸ਼ਾਊਲ ਅਤੇ ਯੋਨਾਥਨ ਦੀ ਖ਼ਬਰ ਯਿਜ਼ਰਏਲ ਤੋਂ ਆਈ ਤਦ ਉਹ ਪੰਜ ਸਾਲ ਦਾ ਸੀ, ਉਸੇ ਵੇਲੇ ਉਹ ਦੀ ਦਾਈ ਉਹ ਨੂੰ ਲੈ ਕੇ ਭੱਜ ਨਿੱਕਲੀ ਸੀ, ਜਦ ਭੱਜਣ ਦੇ ਵੇਲੇ ਉਸ ਨੇ ਕਾਹਲੀ ਕੀਤੀ ਤਾਂ ਅਜਿਹਾ ਹੋਇਆ ਕਿ ਉਹ ਡਿੱਗ ਪਿਆ ਅਤੇ ਲੰਗੜਾ ਹੋ ਗਿਆ। ਉਹ ਦਾ ਨਾਮ ਮਫ਼ੀਬੋਸ਼ਥ ਸੀ। \v 5 ਰਿੰਮੋਨ ਬੇਰੋਥੀ ਦੇ ਪੁੱਤਰ ਰੇਕਾਬ ਅਤੇ ਬਆਨਾਹ ਆਏ ਅਤੇ ਦਿਨ ਦੀ ਧੁੱਪ ਵੇਲੇ ਈਸ਼ਬੋਸ਼ਥ ਦੇ ਘਰ ਵਿੱਚ ਜਾ ਵੜੇ। ਉਹ ਦੁਪਹਿਰ ਨੂੰ ਅਰਾਮ ਕਰ ਰਿਹਾ ਸੀ। \v 6 ਉਹ ਕਣਕ ਲੈਣ ਦੇ ਬਹਾਨੇ ਘਰ ਵਿੱਚ ਆ ਵੜੇ, ਅਤੇ ਉਹ ਦੇ ਪੇਟ ਵਿੱਚ ਮਾਰਿਆ। ਰੇਕਾਬ ਅਤੇ ਉਹ ਦਾ ਭਰਾ ਬਆਨਾਹ ਭੱਜ ਨਿੱਕਲੇ। \v 7 ਕਿਉਂ ਜੋ ਜਿਸ ਵੇਲੇ ਉਹ ਘਰ ਦੇ ਵਿੱਚ ਆਏ ਤਾਂ ਉਹ ਆਪਣੀ ਕੋਠੜੀ ਵਿੱਚ ਮੰਜੇ ਉੱਤੇ ਸੁੱਤਾ ਪਿਆ ਸੀ। ਸੋ ਉਨ੍ਹਾਂ ਨੇ ਉਸ ਨੂੰ ਮਾਰ ਦਿੱਤਾ ਅਤੇ ਉਹ ਦਾ ਸਿਰ ਲਾਹ ਲਿਆ ਅਤੇ ਉਸ ਸਿਰ ਨੂੰ ਲੈ ਕੇ ਰਾਤੋ ਰਾਤ ਅਰਾਬਾਹ ਨਾਮਕ ਵਾਦੀ ਦੇ ਰਾਹ ਵਿੱਚੋਂ ਭੱਜ ਗਏ। \v 8 ਉਹ ਈਸ਼ਬੋਸ਼ਥ ਦਾ ਸਿਰ ਹਬਰੋਨ ਵਿੱਚ ਦਾਊਦ ਦੇ ਕੋਲ ਲੈ ਆਏ ਅਤੇ ਰਾਜਾ ਨੂੰ ਆਖਿਆ, ਇਹ ਤੁਹਾਡਾ ਵੈਰੀ ਸ਼ਾਊਲ ਜੋ ਤੁਹਾਡੀ ਜਿੰਦ ਨੂੰ ਭਾਲਦਾ ਸੀ, ਉਹ ਦੇ ਪੁੱਤਰ ਈਸ਼ਬੋਸ਼ਥ ਦਾ ਸਿਰ ਹੈ। ਸੋ ਯਹੋਵਾਹ ਨੇ ਅੱਜ ਦੇ ਦਿਨ ਮੇਰੇ ਮਹਾਰਾਜ ਰਾਜਾ ਦਾ ਬਦਲਾ, ਸ਼ਾਊਲ ਅਤੇ ਉਹ ਦੀ ਅੰਸ ਤੋਂ ਲੈ ਲਿਆ ਹੈ। \v 9 ਤਦ ਦਾਊਦ ਨੇ ਰੇਕਾਬ ਅਤੇ ਉਹ ਦੇ ਭਰਾ ਬਆਨਾਹ ਨੂੰ ਜੋ ਬੇਰੋਥੀ ਰਿੰਮੋਨ ਦੇ ਪੁੱਤਰ ਸਨ ਉੱਤਰ ਦੇ ਕੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜਿਸ ਨੇ ਮੇਰੀ ਜਾਨ ਨੂੰ ਸਾਰਿਆਂ ਦੁੱਖਾਂ ਤੋਂ ਛੁਟਕਾਰਾ ਦਿੱਤਾ। \v 10 ਜਿਸ ਵੇਲੇ ਇੱਕ ਮਨੁੱਖ ਨੇ ਮੈਨੂੰ ਆਖਿਆ ਵੇਖੋ, ਸ਼ਾਊਲ ਮਰ ਗਿਆ ਹੈ ਅਤੇ ਉਸ ਨੇ ਸਮਝਿਆ ਕਿ ਮੈਂ ਇਹ ਚੰਗੀ ਖ਼ਬਰ ਦਿੰਦਾ ਹਾਂ ਤਦ ਮੈਂ ਉਹ ਨੂੰ ਫੜਿਆ ਅਤੇ ਸਿਕਲਗ ਵਿੱਚ ਉਹ ਨੂੰ ਮਾਰ ਸੁੱਟਿਆ। ਮੈਂ ਉਹ ਦੀ ਖ਼ਬਰ ਦੇ ਬਦਲੇ ਇਹੋ ਇਨਾਮ ਦਿੱਤਾ। \v 11 ਜਦ ਦੁਸ਼ਟਾਂ ਨੇ ਇੱਕ ਧਰਮੀ ਮਨੁੱਖ ਨੂੰ ਉਹ ਦੇ ਘਰ ਵਿੱਚ, ਉਹ ਦੇ ਮੰਜੇ ਉੱਤੇ ਹੀ ਵੱਢ ਸੁੱਟਿਆ! ਤਾਂ ਕੀ, ਮੈਂ ਉਹ ਦੇ ਖੂਨ ਦਾ ਬਦਲਾ ਨਾ ਲਵਾਂਗਾ ਅਤੇ ਤੁਹਾਨੂੰ ਧਰਤੀ ਉੱਤੋਂ ਨਾਸ ਨਾ ਕਰਾਂਗਾ? \v 12 ਤਦ ਦਾਊਦ ਨੇ ਆਪਣੇ ਜੁਆਨਾਂ ਨੂੰ ਆਗਿਆ ਦਿੱਤੀ ਤਾਂ ਉਨ੍ਹਾਂ ਨੇ ਉਹਨਾਂ ਨੂੰ ਮਾਰਿਆ ਪਰ ਉਹਨਾਂ ਦੇ ਹੱਥ-ਪੈਰ ਵੱਢ ਕੇ ਹਬਰੋਨ ਦੀ ਬਾਉਲੀ ਉੱਤੇ ਲਟਕਾ ਛੱਡੇ ਅਤੇ ਈਸ਼ਬੋਸ਼ਥ ਦੇ ਸਿਰ ਨੂੰ ਲੈ ਕੇ ਹਬਰੋਨ ਦੇ ਵਿਚਕਾਰ ਅਬਨੇਰ ਦੀ ਕਬਰ ਵਿੱਚ ਉਹ ਨੂੰ ਦੱਬ ਦਿੱਤਾ। \c 5 \s ਦਾਊਦ ਦਾ ਇਸਰਾਏਲ ਅਤੇ ਯਹੂਦਾਹ ਦਾ ਰਾਜਾ ਬਣਨਾ \r 1 ਇਤ 11:1-9; 14:1-7 \p \v 1 ਇਹ ਦੇ ਬਾਅਦ ਇਸਰਾਏਲ ਦੇ ਸਾਰੇ ਗੋਤ ਹਬਰੋਨ ਵਿੱਚ ਦਾਊਦ ਦੇ ਕੋਲ ਇਕੱਠੇ ਹੋਏ ਅਤੇ ਉਸ ਨੂੰ ਆਖਿਆ, ਵੇਖੋ, ਅਸੀਂ ਤੁਹਾਡੀ ਹੀ ਹੱਡੀ ਅਤੇ ਮਾਸ ਹਾਂ। \v 2 ਪਿਛਲੇ ਸਮੇਂ ਵਿੱਚ ਜਦੋਂ ਸ਼ਾਊਲ ਸਾਡਾ ਰਾਜਾ ਸੀ, ਤਦ ਤੁਸੀਂ ਹੀ ਇਸਰਾਏਲ ਦੀ ਅਗਵਾਈ ਕੀਤੀ ਅਤੇ ਯਹੋਵਾਹ ਨੇ ਤੁਹਾਨੂੰ ਆਖਿਆ ਸੀ ਜੋ ਤੂੰ ਮੇਰੀ ਪਰਜਾ ਇਸਰਾਏਲ ਦਾ ਚਰਵਾਹਾ ਹੋਵੇਂਗਾ ਅਤੇ ਤੂੰ ਹੀ ਇਸਰਾਏਲ ਉੱਤੇ ਪ੍ਰਧਾਨ ਹੋਵੇਂਗਾ। \v 3 ਇਸ ਲਈ ਇਸਰਾਏਲ ਦੇ ਸਾਰੇ ਬਜ਼ੁਰਗ ਹਬਰੋਨ ਵਿੱਚ ਰਾਜਾ ਕੋਲ ਆਏ, ਦਾਊਦ ਰਾਜਾ ਨੇ ਹਬਰੋਨ ਵਿੱਚ ਉਨ੍ਹਾਂ ਦੇ ਨਾਲ ਯਹੋਵਾਹ ਦੇ ਅੱਗੇ ਵਾਇਦਾ ਕੀਤਾ ਅਤੇ ਉਨ੍ਹਾਂ ਨੇ ਦਾਊਦ ਨੂੰ ਮਸਹ ਕਰ ਕੇ ਇਸਰਾਏਲ ਦਾ ਰਾਜਾ ਬਣਾ ਦਿੱਤਾ। \v 4 ਜਿਸ ਵੇਲੇ ਦਾਊਦ ਰਾਜ ਕਰਨ ਲੱਗਾ ਤਦ ਉਸ ਦੀ ਉਮਰ ਤੀਹ ਸਾਲ ਸੀ ਅਤੇ ਉਸ ਨੇ ਚਾਲ੍ਹੀ ਸਾਲ ਰਾਜ ਕੀਤਾ। \v 5 ਉਸ ਨੇ ਸੱਤ ਸਾਲ ਛੇ ਮਹੀਨੇ ਯਹੂਦਾਹ ਉੱਤੇ ਹਬਰੋਨ ਵਿੱਚ, ਅਤੇ ਸਾਰੇ ਇਸਰਾਏਲ ਅਤੇ ਯਹੂਦਾਹ ਉੱਤੇ ਯਰੂਸ਼ਲਮ ਵਿੱਚ ਤੇਤੀ ਸਾਲ ਰਾਜ ਕੀਤਾ। \v 6 ਫਿਰ ਰਾਜਾ ਆਪਣਿਆਂ ਸੈਨਿਕਾਂ ਨਾਲ ਯਰੂਸ਼ਲਮ ਨੂੰ ਯਬੂਸੀਆਂ ਦੇ ਕੋਲ ਗਿਆ ਜੋ ਉਸ ਦੇਸ਼ ਦੇ ਵਾਸੀ ਸਨ। ਉਨ੍ਹਾਂ ਨੇ ਦਾਊਦ ਨੂੰ ਆਖਿਆ, ਤੂੰ ਇੱਥੇ ਨਾ ਵੜੇਂਗਾ ਪਰੰਤੂ ਅੰਨ੍ਹੇ ਅਤੇ ਲੰਗੜੇ ਤੈਨੂੰ ਰੋਕਣਗੇ ਕਿਉਂ ਜੋ ਉਨ੍ਹਾਂ ਨੇ ਸਮਝਿਆ ਕਿ ਦਾਊਦ ਐਥੇ ਨਹੀਂ ਵੜ ਸਕੇਗਾ, \v 7 ਪਰ ਦਾਊਦ ਨੇ ਸੀਯੋਨ ਦਾ ਗੜ੍ਹ ਆਪਣੇ ਵੱਸ ਕਰ ਲਿਆ ਅਤੇ ਉਹ ਹੀ ਦਾਊਦ ਦਾ ਸ਼ਹਿਰ ਬਣਿਆ। \v 8 ਉਸ ਦਿਨ ਦਾਊਦ ਨੇ ਆਖਿਆ, ਜਿਹੜਾ ਕੋਈ ਯਬੂਸੀਆਂ ਨੂੰ ਮਾਰਨਾ ਚਾਹੇ ਉਹ ਪਰਨਾਲੇ ਵਿੱਚੋਂ ਦੀ ਲੰਘੇ ਅਤੇ ਅੰਨ੍ਹੇ ਅਤੇ ਲੰਗੜੇ ਜਿਹਨਾਂ ਨੂੰ ਦਾਊਦ ਨਫ਼ਰਤ ਕਰਦਾ ਹੈ ਉਹਨਾਂ ਨੂੰ ਮਾਰਨ। ਇਸੇ ਲਈ ਇਹ ਕਹਾਉਤ ਚੱਲ ਪਈ ਕਿ ਅੰਨ੍ਹੇ ਅਤੇ ਲੰਗੜੇ ਰਾਜ ਮਹਿਲ ਵਿੱਚ ਨਹੀਂ ਵੜ ਸਕਦੇ। \v 9 ਦਾਊਦ ਉਸ ਗੜ੍ਹ ਵਿੱਚ ਰਹਿਣ ਲੱਗਾ ਅਤੇ ਉਸ ਨੇ ਉਹ ਦਾ ਨਾਮ ਦਾਊਦ ਦਾ ਸ਼ਹਿਰ ਰੱਖਿਆ ਅਤੇ ਦਾਊਦ ਨੇ ਆਲੇ-ਦੁਆਲੇ ਅਤੇ ਮਿੱਲੋ ਤੋਂ ਲੈ ਕੇ ਉਸ ਦੇ ਅੰਦਰ ਸ਼ਹਿਰਪਨਾਹ ਬਣਾਈ। \v 10 ਦਾਊਦ ਬਹੁਤ ਵੱਧਦਾ ਗਿਆ ਕਿਉਂ ਜੋ ਸੈਨਾਂ ਦਾ ਪਰਮੇਸ਼ੁਰ ਯਹੋਵਾਹ ਉਸ ਦੇ ਅੰਗ-ਸੰਗ ਸੀ। \v 11 ਸੂਰ ਦੇ ਰਾਜਾ ਹੀਰਾਮ ਨੇ ਦਾਊਦ ਕੋਲ ਸੰਦੇਸ਼ਵਾਹਕ ਭੇਜੇ ਅਤੇ ਦਿਆਰ ਦੀ ਲੱਕੜ ਅਤੇ ਤਰਖਾਣ ਅਤੇ ਰਾਜ ਮਿਸਤਰੀ ਵੀ ਭੇਜੇ ਅਤੇ ਉਨ੍ਹਾਂ ਨੇ ਦਾਊਦ ਦੇ ਲਈ ਮਹਿਲ ਬਣਾਇਆ। \v 12 ਦਾਊਦ ਜਾਣ ਗਿਆ ਕਿ ਯਹੋਵਾਹ ਨੇ ਉਸ ਨੂੰ ਇਸਰਾਏਲ ਦਾ ਰਾਜਾ ਠਹਿਰਾਇਆ ਹੈ, ਅਤੇ ਉਸ ਨੇ ਮੇਰੇ ਰਾਜ ਨੂੰ ਆਪਣੀ ਪਰਜਾ ਇਸਰਾਏਲ ਦੇ ਲਈ ਹੀ ਵਧਾਇਆ ਹੈ। \v 13 ਦਾਊਦ ਨੇ ਹਬਰੋਨ ਤੋਂ ਆ ਕੇ ਯਰੂਸ਼ਲਮ ਵਿੱਚ ਹੋਰ ਵੀ ਰਖ਼ੈਲਾਂ ਰੱਖੀਆਂ ਅਤੇ ਇਸਤਰੀਆਂ ਨਾਲ ਵਿਆਹ ਕੀਤਾ ਅਤੇ ਦਾਊਦ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ। \v 14 ਉਸ ਦੇ ਪੁੱਤਰਾਂ ਦੇ ਨਾਮ ਜਿਹੜੇ ਯਰੂਸ਼ਲਮ ਵਿੱਚ ਜੰਮੇ ਇਹ ਸਨ - ਸ਼ਮੂਆਹ, ਸ਼ੋਬਾਬ, ਨਾਥਾਨ, ਅਤੇ ਸੁਲੇਮਾਨ, \v 15 ਯਿਬਹਾਰ, ਅਲੀਸ਼ੂਆ, ਨਫ਼ਗ, ਅਤੇ ਯਾਫ਼ੀਆ \v 16 ਅਲੀਸ਼ਾਮਾ, ਅਲਯਾਦਾ ਅਤੇ ਅਲੀਫ਼ਾਲਟ। \s ਫ਼ਲਿਸਤੀਆਂ ਉੱਤੇ ਜਿੱਤ \r 1 ਇਤ 14:8-17 \p \v 17 ਜਦ ਫ਼ਲਿਸਤੀਆਂ ਨੇ ਸੁਣਿਆ ਕਿ ਦਾਊਦ ਦਾ ਸਾਰੇ ਇਸਰਾਏਲ ਉੱਤੇ ਰਾਜਾ ਹੋਣ ਲਈ ਮਸਹ ਕੀਤਾ ਗਿਆ ਹੈ, ਤਦ ਸਾਰੇ ਫ਼ਲਿਸਤੀ ਦਾਊਦ ਨੂੰ ਲੱਭਣ ਲਈ ਆਏ। ਦਾਊਦ ਨੇ ਇਹ ਸੁਣਿਆ ਇਸ ਲਈ ਉਹ ਗੜ੍ਹ ਵਿੱਚ ਚਲਾ ਗਿਆ। \v 18 ਫ਼ਲਿਸਤੀ ਆਏ ਅਤੇ ਰਫ਼ਾਈਆਂ ਦੀ ਘਾਟੀ ਵਿੱਚ ਫੈਲ ਗਏ। \v 19 ਤਦ ਦਾਊਦ ਨੇ ਯਹੋਵਾਹ ਕੋਲੋਂ ਪੁੱਛਿਆ, ਕੀ ਮੈਂ ਫ਼ਲਿਸਤੀਆਂ ਦਾ ਸਾਹਮਣਾ ਕਰਨ ਨੂੰ ਜਾਂਵਾਂ? ਕੀ ਤੂੰ ਉਨ੍ਹਾਂ ਨੂੰ ਮੇਰੇ ਵੱਸ ਕਰ ਦੇਵੇਂਗਾ? ਯਹੋਵਾਹ ਨੇ ਦਾਊਦ ਨੂੰ ਆਖਿਆ, ਜਾ, ਹਮਲਾ ਕਰ ਕਿਉਂ ਜੋ ਜ਼ਰੂਰ ਹੀ ਮੈਂ ਫ਼ਲਿਸਤੀਆਂ ਨੂੰ ਤੇਰੇ ਅਧੀਨ ਕਰ ਦਿਆਂਗਾ। \v 20 ਇਸ ਲਈ ਦਾਊਦ ਬਆਲ-ਪਰਾਸੀਮ ਵਿੱਚ ਆਇਆ ਅਤੇ ਉੱਥੇ ਦਾਊਦ ਨੇ ਉਨ੍ਹਾਂ ਨੂੰ ਮਾਰਿਆ ਅਤੇ ਆਖਿਆ, ਯਹੋਵਾਹ ਮੇਰੇ ਸਾਹਮਣੇ ਮੇਰੇ ਵੈਰੀਆਂ ਤੇ ਇਸ ਤਰ੍ਹਾਂ ਟੁੱਟ ਪਿਆ ਜਿਵੇਂ ਪਾਣੀ ਦੀਆਂ ਲਹਿਰਾਂ ਰੋੜ੍ਹ ਕੇ ਲੈ ਜਾਂਦੀਆਂ ਹਨ! ਇਸ ਲਈ ਉਸ ਨੇ ਉਸ ਥਾਂ ਦਾ ਨਾਮ ਬਆਲ-ਪਰਾਸੀਮ ਰੱਖਿਆ। \v 21 ਉਨ੍ਹਾਂ ਨੇ ਆਪਣੀਆਂ ਮੂਰਤਾਂ ਨੂੰ ਉੱਥੇ ਛੱਡਿਆ, ਸੋ ਦਾਊਦ ਅਤੇ ਉਸ ਦੇ ਲੋਕਾਂ ਨੇ ਉਨ੍ਹਾਂ ਨੂੰ ਚੁੱਕ ਲਿਆ। \v 22 ਫ਼ਲਿਸਤੀ ਫੇਰ ਮੁੜ ਆਏ ਅਤੇ ਰਫ਼ਾਈਆਂ ਦੀ ਘਾਟੀ ਵਿੱਚ ਫੈਲ ਗਏ। \v 23 ਸੋ ਦਾਊਦ ਨੇ ਯਹੋਵਾਹ ਕੋਲੋਂ ਫੇਰ ਸਲਾਹ ਮੰਗੀ ਅਤੇ ਉਸ ਨੇ ਆਖਿਆ, ਤੂੰ ਚੜ੍ਹਾਈ ਨਾ ਕਰ ਪਰ ਪਿੱਛੇ ਦੀ ਹੋ ਕੇ ਉਨ੍ਹਾਂ ਨੂੰ ਘੇਰਾ ਪਾ ਅਤੇ ਤੂਤ ਦੇ ਰੁੱਖਾਂ ਦੇ ਸਾਹਮਣੇ ਹੋ ਕੇ ਉਨ੍ਹਾਂ ਉੱਤੇ ਹਮਲਾ ਕਰ, \v 24 ਅਤੇ ਜਿਸ ਵੇਲੇ ਤੂੰ ਤੂਤਾਂ ਦੇ ਰੁੱਖਾਂ ਦੀਆਂ ਉੱਪਰਲੀਆਂ ਟਾਹਣੀਆਂ ਵਿੱਚ ਤੁਰਨ ਦੀ ਅਵਾਜ਼ ਸੁਣੇ ਤਾਂ ਸੁਚੇਤ ਹੋ ਕਿਉਂ ਜੋ ਉਸ ਵੇਲੇ ਯਹੋਵਾਹ ਤੇਰੇ ਅੱਗੇ-ਅੱਗੇ ਤੁਰ ਕੇ ਫ਼ਲਿਸਤੀਆਂ ਦੀ ਸੈਨਾਂ ਨੂੰ ਮਾਰੇਗਾ। \v 25 ਇਸ ਲਈ ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ, ਦਾਊਦ ਨੇ ਉਸੇ ਤਰ੍ਹਾਂ ਹੀ ਕੀਤਾ, ਅਤੇ ਫ਼ਲਿਸਤੀਆਂ ਨੂੰ ਗਬਾ ਤੋਂ ਲੈ ਕੇ ਗਜ਼ਰ ਵਿੱਚ ਪਹੁੰਚਣ ਤੱਕ ਮਾਰਿਆ। \c 6 \s ਨੇਮ ਦਾ ਸੰਦੂਕ ਯਰੂਸ਼ਲਮ ਵਿੱਚ \r 1 ਇਤ 13:1-14; 15:25; 1 ਇਤ 16:6-43 \p \v 1 ਫਿਰ ਦਾਊਦ ਨੇ ਇਸਰਾਏਲ ਦੇ ਸਾਰੇ ਚੁਣੇ ਹੋਏ, ਤੀਹ ਹਜ਼ਾਰ ਜੁਆਨਾਂ ਨੂੰ ਇਕੱਠਿਆਂ ਕੀਤਾ। \v 2 ਤਦ ਦਾਊਦ ਉੱਠਿਆ ਅਤੇ ਆਪਣੇ ਨਾਲ ਦੇ ਸਾਰਿਆਂ ਲੋਕਾਂ ਨੂੰ ਲੈ ਕੇ ਬਆਲੇ ਨਾਮ ਦੇ ਸਥਾਨ, ਯਹੂਦਾਹ ਤੋਂ ਤੁਰਿਆ, ਤਾਂ ਜੋ ਪਰਮੇਸ਼ੁਰ ਦੇ ਸੰਦੂਕ ਨੂੰ ਲੈ ਆਵੇ ਜਿਹੜਾ ਉਸ ਨਾਮ ਤੋਂ ਅਰਥਾਤ ਸੈਨਾਂ ਦੇ ਯਹੋਵਾਹ ਦੇ ਨਾਮ ਤੋਂ ਸਦਾਉਂਦਾ ਹੈ, ਜੋ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ। \v 3 ਸੋ ਉਨ੍ਹਾਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਨਵੀਂ ਬੈਲ ਗੱਡੀ ਉੱਤੇ ਰੱਖਿਆ ਅਤੇ ਉਹ ਨੂੰ ਅਬੀਨਾਦਾਬ ਦੇ ਘਰ ਤੋਂ ਜੋ ਗਿਬਆਹ ਵਿੱਚ ਸੀ, ਚੁੱਕ ਲਿਆਏ ਅਤੇ ਅਬੀਨਾਦਾਬ ਦੇ ਪੁੱਤਰਾਂ ਊਜ਼ਾਹ ਅਤੇ ਅਹਯੋ ਨੇ ਉਸ ਨਵੀਂ ਗੱਡੀ ਨੂੰ ਹੱਕਿਆ। \v 4 ਉਹ ਉਸ ਨੂੰ ਅਬੀਨਾਦਾਬ ਦੇ ਘਰ ਤੋਂ ਜੋ ਗਿਬਆਹ ਪਰਬਤ ਵਿੱਚ ਸੀ ਚੁੱਕ ਲਿਆਏ ਅਤੇ ਪਰਮੇਸ਼ੁਰ ਦੇ ਸੰਦੂਕ ਦੇ ਨਾਲ-ਨਾਲ ਗਏ। ਅਤੇ ਅਹਯੋ ਸੰਦੂਕ ਦੇ ਅੱਗੇ-ਅੱਗੇ ਤੁਰਿਆ। \v 5 ਦਾਊਦ ਅਤੇ ਇਸਰਾਏਲ ਦਾ ਸਾਰਾ ਘਰਾਣਾ ਚੀਲ ਦੀ ਲੱਕੜ ਦੇ ਸਾਰੇ ਤਰ੍ਹਾਂ ਦੇ ਵਾਜੇ ਅਰਥਾਤ ਬੀਨ, ਮੱਧਮ, ਖੰਜ਼ਰੀਆਂ, ਚਿਮਟਾ ਅਤੇ ਛੈਣੇ ਲੈ ਕੇ ਯਹੋਵਾਹ ਦੇ ਸੰਦੂਕ ਅੱਗੇ-ਅੱਗੇ ਵਜਾਉਂਦੇ ਗਏ। \v 6 ਜਦ ਉਹ ਨਾਕੋਨ ਦੇ ਪਿੜ ਕੋਲ ਪਹੁੰਚੇ, ਤਦ ਊਜ਼ਾਹ ਨੇ ਹੱਥ ਵਧਾ ਕੇ ਪਰਮੇਸ਼ੁਰ ਦੇ ਸੰਦੂਕ ਨੂੰ ਫੜ੍ਹ ਕੇ ਸੰਭਾਲਿਆ। \v 7 ਕਿਉਂ ਜੋ ਬਲ਼ਦਾਂ ਨੂੰ ਠੋਕਰ ਲੱਗੀ ਸੀ, ਤਦ ਯਹੋਵਾਹ ਦਾ ਕ੍ਰੋਧ ਊਜ਼ਾਹ ਦੇ ਉੱਤੇ ਭੜਕਿਆ ਅਤੇ ਪਰਮੇਸ਼ੁਰ ਨੇ ਉਹ ਦੇ ਦੋਸ਼ ਦੇ ਕਾਰਨ ਉਹ ਨੂੰ ਮਾਰਿਆ ਅਤੇ ਉਹ ਯਹੋਵਾਹ ਦੇ ਸੰਦੂਕ ਦੇ ਕੋਲ ਹੀ ਮਰ ਗਿਆ। \v 8 ਦਾਊਦ ਦੁਖੀ ਹੋ ਗਿਆ, ਕਿਉਂ ਜੋ ਯਹੋਵਾਹ ਊਜ਼ਾਹ ਉੱਤੇ ਆਣ ਪਿਆ ਅਤੇ ਉਹ ਨੇ ਉਸ ਥਾਂ ਦਾ ਨਾਮ ਪਰਸ-ਊਜ਼ਾਹ ਰੱਖਿਆ ਜੋ ਅੱਜ ਤੱਕ ਪ੍ਰਸਿੱਧ ਹੈ। \v 9 ਦਾਊਦ ਉਸ ਦਿਨ ਯਹੋਵਾਹ ਤੋਂ ਡਰ ਗਿਆ ਅਤੇ ਆਖਿਆ, ਮੈਂ ਯਹੋਵਾਹ ਦੇ ਸੰਦੂਕ ਨੂੰ ਆਪਣੇ ਕੋਲ ਕਿਵੇਂ ਲਿਆਵਾਂ? \v 10 ਸੋ ਦਾਊਦ ਦਾ ਜੀਅ ਨਾ ਕੀਤਾ ਜੋ ਯਹੋਵਾਹ ਦੇ ਸੰਦੂਕ ਨੂੰ ਆਪਣੇ ਸ਼ਹਿਰ ਵਿੱਚ ਲੈ ਜਾ ਕੇ ਆਪਣੇ ਕੋਲ ਰੱਖੇ, ਤਦ ਦਾਊਦ ਉਹ ਨੂੰ ਇੱਕ ਪਾਸੇ ਗਿੱਤੀ ਓਬੇਦ-ਅਦੋਮ ਦੇ ਘਰ ਵਿੱਚ ਲੈ ਗਿਆ। \v 11 ਯਹੋਵਾਹ ਦਾ ਸੰਦੂਕ ਓਬੇਦ-ਅਦੋਮ ਗਿੱਤੀ ਦੇ ਘਰ ਵਿੱਚ ਤਿੰਨ ਮਹੀਨਿਆਂ ਤੱਕ ਰਿਹਾ। ਯਹੋਵਾਹ ਨੇ ਓਬੇਦ-ਅਦੋਮ ਨੂੰ ਅਤੇ ਉਸ ਦੇ ਸਾਰੇ ਘਰਾਣੇ ਨੂੰ ਬਰਕਤ ਦਿੱਤੀ। \v 12 ਦਾਊਦ ਰਾਜਾ ਨੂੰ ਲੋਕਾਂ ਨੇ ਇਹ ਖ਼ਬਰ ਦਿੱਤੀ ਕਿ ਓਬੇਦ-ਅਦੋਮ ਦੇ ਘਰ ਨੂੰ ਅਤੇ ਉਸ ਦੀਆਂ ਵਸਤਾਂ ਨੂੰ ਪਰਮੇਸ਼ੁਰ ਦੇ ਸੰਦੂਕ ਦੇ ਕਾਰਨ ਯਹੋਵਾਹ ਨੇ ਬਰਕਤ ਦਿੱਤੀ ਹੈ। ਤਦ ਦਾਊਦ ਗਿਆ ਅਤੇ ਪਰਮੇਸ਼ੁਰ ਦੇ ਸੰਦੂਕ ਨੂੰ ਓਬੇਦ-ਅਦੋਮ ਦੇ ਘਰੋਂ ਦਾਊਦ ਦੇ ਸ਼ਹਿਰ ਵਿੱਚ ਆਨੰਦ ਨਾਲ ਲੈ ਆਇਆ। \v 13 ਅਤੇ ਜਦ ਯਹੋਵਾਹ ਦੇ ਸੰਦੂਕ ਦੇ ਚੁੱਕਣ ਵਾਲੇ ਛੇ ਕਦਮ ਤੁਰੇ ਤਾਂ ਦਾਊਦ ਨੇ ਬਲ਼ਦ ਅਤੇ ਪਲਿਆ ਹੋਇਆ ਵੱਛਾ ਭੇਟ ਕਰ ਕੇ ਚੜ੍ਹਾਇਆ। \v 14 ਦਾਊਦ ਯਹੋਵਾਹ ਦੇ ਸੰਦੂਕ ਅੱਗੇ ਆਪਣੇ ਸਾਰੇ ਜ਼ੋਰ ਨਾਲ ਨੱਚਦਾ ਜਾਂਦਾ ਸੀ ਅਤੇ ਦਾਊਦ ਨੇ ਕਤਾਨ ਦਾ ਏਫ਼ੋਦ ਪਹਿਨਿਆ ਹੋਇਆ ਸੀ। \v 15 ਇਸ ਤਰ੍ਹਾਂ ਦਾਊਦ ਅਤੇ ਇਸਰਾਏਲ ਦਾ ਸਾਰਾ ਘਰਾਣਾ ਯਹੋਵਾਹ ਦੇ ਸੰਦੂਕ ਨੂੰ ਜੈਕਾਰਾ ਬੁਲਾਉਂਦੇ ਅਤੇ ਤੁਰ੍ਹੀਆਂ ਵਜਾਉਂਦੇ ਹੋਏ ਚੁੱਕ ਕੇ ਲੈ ਆਏ। \v 16 ਜਦੋਂ ਯਹੋਵਾਹ ਦਾ ਸੰਦੂਕ ਦਾਊਦ ਦੇ ਸ਼ਹਿਰ ਵਿੱਚ ਆਇਆ ਤਾਂ ਸ਼ਾਊਲ ਦੀ ਧੀ ਮੀਕਲ ਨੇ ਬਾਰੀ ਵਿੱਚੋਂ ਦੀ ਝਾਤੀ ਮਾਰ ਕੇ ਦਾਊਦ ਰਾਜਾ ਨੂੰ ਯਹੋਵਾਹ ਦੇ ਅੱਗੇ ਨੱਚਦੇ-ਟੱਪਦੇ ਦੇਖਿਆ ਤਾਂ ਉਸ ਨੇ ਆਪਣੇ ਮਨ ਵਿੱਚ ਉਹ ਨੂੰ ਤੁੱਛ ਜਾਣਿਆ। \v 17 ਇਸ ਤਰ੍ਹਾਂ ਓਹ ਯਹੋਵਾਹ ਦੇ ਸੰਦੂਕ ਨੂੰ ਅੰਦਰ ਲੈ ਆਏ ਅਤੇ ਉਹ ਨੂੰ ਉਹ ਦੇ ਠੀਕ ਥਾਂ ਵਿੱਚ ਉਸ ਤੰਬੂ ਦੇ ਵਿਚਕਾਰ, ਜੋ ਦਾਊਦ ਨੇ ਉਹ ਦੇ ਲਈ ਲਾਇਆ ਸੀ ਰੱਖ ਦਿੱਤਾ ਅਤੇ ਦਾਊਦ ਨੇ ਹੋਮ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਈਆਂ। \v 18 ਜਦ ਦਾਊਦ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾ ਚੁੱਕਾ ਤਾਂ ਉਸ ਨੇ ਸੈਨਾਂ ਦੇ ਯਹੋਵਾਹ ਦਾ ਨਾਮ ਲੈ ਕੇ ਲੋਕਾਂ ਨੂੰ ਅਸੀਸ ਦਿੱਤੀ। \v 19 ਅਤੇ ਉਸ ਨੇ ਸਾਰਿਆਂ ਲੋਕਾਂ ਨੂੰ ਸਗੋਂ ਇਸਰਾਏਲ ਦੀ ਸਾਰੀ ਪਰਜਾ ਨੂੰ ਭਾਵੇ ਇਸਰਤੀ, ਪੁਰਸ਼, ਸਾਰਿਆਂ ਨੂੰ ਇੱਕ-ਇੱਕ ਰੋਟੀ, ਇੱਕ-ਇੱਕ ਮਾਸ ਦਾ ਟੁੱਕੜਾ ਅਤੇ ਇੱਕ-ਇੱਕ ਨੂੰ ਸੋਗੀ ਦੀ ਟਿੱਕੀ ਦਿੱਤੀਆਂ ਤਦ ਸਭ ਲੋਕ ਆਪੋ ਆਪਣੇ ਘਰਾਂ ਨੂੰ ਵਿਦਾ ਹੋਏ। \v 20 ਤਦ ਦਾਊਦ ਆਪਣੇ ਘਰਾਣੇ ਨੂੰ ਅਸੀਸ ਦੇਣ ਲਈ ਮੁੜਿਆ। ਉਸ ਵੇਲੇ ਸ਼ਾਊਲ ਦੀ ਧੀ ਮੀਕਲ ਦਾਊਦ ਦੇ ਮਿਲਣ ਨੂੰ ਨਿੱਕਲੀ ਅਤੇ ਬੋਲੀ, ਇਸਰਾਏਲ ਦਾ ਰਾਜਾ ਅੱਜ ਪ੍ਰਤਾਪੀ ਲੱਗਦਾ ਸੀ, ਜਿਸ ਨੇ ਅੱਜ ਆਪਣੇ ਨੌਕਰਾਂ ਦੀਆਂ ਦਾਸੀਆਂ ਦੀਆਂ ਅੱਖਾਂ ਦੇ ਸਾਹਮਣੇ ਆਪਣੇ ਆਪ ਨੂੰ ਨੰਗਾ ਕੀਤਾ, ਜਿਵੇਂ ਕੋਈ ਲੁੱਚਾ ਆਪ ਨੂੰ ਨਿਰਲੱਜ ਬਣਾ ਕੇ ਨੰਗਾ ਕਰਦਾ ਹੈ। \v 21 ਦਾਊਦ ਨੇ ਮੀਕਲ ਨੂੰ ਆਖਿਆ, ਇਹ ਯਹੋਵਾਹ ਦੇ ਅੱਗੇ ਸੀ ਜਿਸ ਨੇ ਤੇਰੇ ਪਿਤਾ ਅਤੇ ਉਹ ਦੇ ਸਾਰੇ ਘਰਾਣੇ ਦੇ ਅੱਗੇ ਮੈਨੂੰ ਚੁਣ ਲਿਆ ਅਤੇ ਯਹੋਵਾਹ ਦੀ ਪਰਜਾ ਇਸਰਾਏਲ ਦਾ ਪ੍ਰਧਾਨ ਬਣਾ ਦਿੱਤਾ, ਇਸ ਲਈ ਮੈਂ ਯਹੋਵਾਹ ਦੇ ਅੱਗੇ ਨੱਚਾਂਗਾ \v 22 ਸਗੋਂ ਮੈਂ ਇਸ ਨਾਲੋਂ ਵੀ ਨੀਚ ਬਣਾਂਗਾ ਅਤੇ ਆਪਣੇ ਆਪ ਨੂੰ ਆਪਣੀ ਨਜ਼ਰ ਵਿੱਚ ਤੁੱਛ ਗਿਣਾਂਗਾ ਅਤੇ ਜਿਹੜੀਆਂ ਦਾਸੀਆਂ ਦੀ ਗੱਲ ਤੂੰ ਕੀਤੀ ਹੈ ਉਹ ਮੇਰਾ ਆਦਰ ਸਨਮਾਨ ਕਰਨਗੀਆਂ। \v 23 ਇਸ ਕਾਰਨ ਮੀਕਲ ਸ਼ਾਊਲ ਦੀ ਧੀ ਨੂੰ ਮਰਨ ਤੱਕ ਕੋਈ ਬੱਚਾ ਨਾ ਜੰਮਿਆ। \c 7 \s ਦਾਊਦ ਨੂੰ ਨਾਥਾਨ ਨਬੀ ਦਾ ਸੰਦੇਸ਼ \r 1 ਇਤ 17:1-15 \p \v 1 ਅਜਿਹਾ ਹੋਇਆ ਜਿਸ ਵੇਲੇ ਰਾਜਾ ਆਪਣੇ ਘਰ ਵਿੱਚ ਬੈਠਾ ਸੀ, ਯਹੋਵਾਹ ਨੇ ਉਸ ਦੇ ਚੁਫ਼ੇਰੇ ਦੇ ਵੈਰੀਆਂ ਤੋਂ ਉਹ ਨੂੰ ਆਰਾਮ ਦਿੱਤਾ। \v 2 ਤਦ ਦਾਊਦ ਨੇ ਨਾਥਾਨ ਨਬੀ ਨੂੰ ਆਖਿਆ, ਵੇਖ, ਮੈਂ ਤਾਂ ਦਿਆਰ ਦੀ ਲੱਕੜ ਦੇ ਬਣਾਏ ਹੋਏ ਮਹਿਲ ਵਿੱਚ ਰਹਿੰਦਾ ਹਾਂ ਪਰ ਪਰਮੇਸ਼ੁਰ ਦਾ ਸੰਦੂਕ ਤੰਬੂ ਵਿੱਚ ਰਹਿੰਦਾ ਹੈ। \v 3 ਤਦ ਨਾਥਾਨ ਨੇ ਦਾਊਦ ਨੂੰ ਆਖਿਆ, ਜਾ, ਜੋ ਕੁਝ ਤੇਰੇ ਮਨ ਵਿੱਚ ਹੈ ਤੂੰ ਉਸੇ ਤਰ੍ਹਾਂ ਕਰ, ਕਿਉਂ ਜੋ ਯਹੋਵਾਹ ਤੇਰੇ ਨਾਲ ਹੈ। \v 4 ਉਸੇ ਰਾਤ ਯਹੋਵਾਹ ਦਾ ਬਚਨ ਨਾਥਾਨ ਨੂੰ ਆਇਆ, ਜਾ ਕੇ ਮੇਰੇ ਦਾਸ ਦਾਊਦ ਨੂੰ ਆਖ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, \v 5 ਕੀ ਤੂੰ ਮੇਰੇ ਨਿਵਾਸ ਲਈ ਇੱਕ ਭਵਨ ਬਣਾਏਂਗਾ? \v 6 ਜਿਸ ਦਿਨ ਤੋਂ ਮੈਂ ਇਸਰਾਏਲ ਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਹਾਂ, ਅੱਜ ਤੱਕ ਮੈਂ ਕਿਸੇ ਭਵਨ ਵਿੱਚ ਨਹੀਂ ਰਿਹਾ ਸਗੋਂ ਤੰਬੂ ਤੋਂ ਤੰਬੂ ਅਤੇ ਡੇਰੇ ਤੋਂ ਡੇਰੇ ਵਿੱਚ ਫਿਰਦਾ ਰਿਹਾ ਹਾਂ। \v 7 ਜਿੱਥੇ-ਜਿੱਥੇ ਮੈਂ ਸਾਰੇ ਇਸਰਾਏਲੀਆਂ ਦੇ ਨਾਲ ਫਿਰਦਾ ਰਿਹਾ ਹਾਂ, ਤਾਂ ਕੀ ਭਲਾ, ਮੈਂ ਇਸਰਾਏਲ ਦੇ ਨਿਆਂਈਆਂ ਵਿੱਚੋਂ ਜਿਨ੍ਹਾਂ ਨੂੰ ਮੈਂ ਆਪਣੀ ਪਰਜਾ ਨੂੰ ਚਰਾਉਣ ਦੀ ਆਗਿਆ ਕੀਤੀ, ਕਿਸੇ ਨੂੰ ਕਦੀ ਆਖਿਆ ਕਿ ਤੁਸੀਂ ਮੇਰੇ ਲਈ ਦਿਆਰ ਦਾ ਭਵਨ ਕਿਉਂ ਨਹੀਂ ਬਣਾਇਆ? \v 8 ਸੋ ਹੁਣ ਤੂੰ ਮੇਰੇ ਦਾਸ ਦਾਊਦ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਹ ਆਖਦਾ ਹੈ, ਮੈਂ ਤੈਨੂੰ ਉਸ ਸਥਾਨ ਤੋਂ ਕੱਢ ਕੇ ਜਿੱਥੇ ਤੂੰ ਭੇਡਾਂ-ਬੱਕਰੀਆਂ ਚਾਰਦਾ ਸੀ, ਆਪਣੀ ਪਰਜਾ ਇਸਰਾਏਲ ਦਾ ਪ੍ਰਧਾਨ ਬਣਾ ਦਿੱਤਾ। \v 9 ਅਤੇ ਜਿੱਥੇ-ਜਿੱਥੇ ਤੂੰ ਗਿਆ ਮੈਂ ਤੇਰੇ ਨਾਲ ਰਿਹਾ ਅਤੇ ਤੇਰੇ ਸਾਰੇ ਵੈਰੀਆਂ ਨੂੰ ਤੇਰੇ ਅੱਗੋਂ ਮਿਟਾ ਦਿੱਤਾ ਅਤੇ ਮੈਂ ਜਗਤ ਦੇ ਵੱਡੇ ਨਾਮੀ ਲੋਕਾਂ ਵਾਂਗੂੰ, ਤੇਰਾ ਨਾਮ ਵੀ ਵੱਡਾ ਕਰਾਂਗਾ। \v 10 ਮੈਂ ਆਪਣੀ ਪਰਜਾ ਇਸਰਾਏਲ ਦੇ ਲਈ ਇੱਕ ਥਾਂ ਠਹਿਰਾ ਦਿਆਂਗਾ ਅਤੇ ਉੱਥੇ ਉਨ੍ਹਾਂ ਨੂੰ ਸਥਿਰ ਕਰਾਂਗਾ, ਜੋ ਉਹ ਆਪਣੇ ਠੀਕ ਥਾਂ ਵਿੱਚ ਵੱਸਣ ਅਤੇ ਫੇਰ ਨਾ ਭਟਕਣ ਅਤੇ ਦੁਸ਼ਟ ਲੋਕ ਫਿਰ ਉਹਨਾਂ ਨੂੰ ਦੁੱਖ ਨਾ ਦੇਣਗੇ ਜਿਵੇਂ ਪਹਿਲਾਂ ਦਿੰਦੇ ਸਨ, \v 11 ਸਗੋਂ ਉਸ ਦਿਨ ਵਾਂਗੂੰ ਜਿਸ ਵਿੱਚ ਮੈਂ ਨਿਆਂਈਆਂ ਨੂੰ ਹੁਕਮ ਦਿੱਤਾ ਸੀ ਕਿ ਮੇਰੀ ਪਰਜਾ ਇਸਰਾਏਲ ਉੱਤੇ ਹੋਵੋ ਅਤੇ ਮੈਂ ਤੇਰੇ ਸਾਰੇ ਵੈਰੀਆਂ ਤੋਂ ਆਰਾਮ ਦਿਆਂਗਾ। ਫਿਰ ਯਹੋਵਾਹ ਤੈਨੂੰ ਇਹ ਵੀ ਦੱਸਦਾ ਹੈ ਜੋ ਯਹੋਵਾਹ ਤੇਰੇ ਘਰਾਣੇ ਨੂੰ ਬਣਾਵੇਗਾ, \v 12 ਅਤੇ ਜਦ ਤੇਰੇ ਦਿਨ ਪੂਰੇ ਹੋਣਗੇ, ਅਤੇ ਤੂੰ ਆਪਣੇ ਪਿਓ ਦਾਦਿਆਂ ਦੇ ਨਾਲ ਸੌਂ ਜਾਵੇਂਗਾ, ਤਾਂ ਮੈਂ ਤੇਰੇ ਪਿੱਛੋਂ ਤੇਰੀ ਸੰਤਾਨ ਨੂੰ ਖੜ੍ਹਾ ਕਰਾਂਗਾ ਅਤੇ ਉਸ ਦੇ ਰਾਜ ਨੂੰ ਮਜ਼ਬੂਤ ਕਰਾਂਗਾ। \v 13 ਉਹ ਮੇਰੇ ਨਾਮ ਦਾ ਇੱਕ ਭਵਨ ਬਣਾਵੇਗਾ ਅਤੇ ਮੈਂ ਉਸ ਦੀ ਰਾਜ ਗੱਦੀ ਨੂੰ ਸਦੀਪਕ ਕਾਲ ਤੱਕ ਸਥਿਰ ਰੱਖਾਂਗਾ। \v 14 ਮੈਂ ਉਸ ਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ। ਜੇ ਕਦੀ ਉਹ ਬੁਰਾਈ ਕਰੇ, ਤਾਂ ਮੈਂ ਉਹ ਨੂੰ ਮਨੁੱਖਾਂ ਦੀ ਜੋਗ ਸਜ਼ਾ ਅਤੇ ਆਦਮ ਦੀ ਸੰਤਾਨ ਦੀ ਜੋਗ ਸਜ਼ਾ ਨਾਲ ਤਾੜਨਾ ਦੇਵਾਂਗਾ। \v 15 ਪਰ ਮੇਰੀ ਦਯਾ ਉਸ ਤੋਂ ਵੱਖਰੀ ਨਾ ਹੋਵੇਗੀ, ਜਿਵੇਂ ਸ਼ਾਊਲ ਤੋਂ ਵੱਖਰੀ ਕਰ ਕੇ ਮੈਂ ਉਸ ਨੂੰ ਤੇਰੇ ਅੱਗੋਂ ਨਾਸ ਕੀਤਾ। \v 16 ਤੇਰਾ ਘਰਾਣਾ ਅਤੇ ਤੇਰਾ ਰਾਜ ਸਦੀਪਕ ਕਾਲ ਤੱਕ ਤੇਰੇ ਅੱਗੇ ਅਟੱਲ ਰਹੇਗਾ। ਤੇਰੀ ਰਾਜ ਗੱਦੀ ਸਦਾ ਅਟੱਲ ਰਹੇਗੀ। \v 17 ਸੋ ਨਾਥਾਨ ਨੇ ਇਨ੍ਹਾਂ ਸਾਰੀਆਂ ਗੱਲਾਂ ਅਤੇ ਇਸ ਦਰਸ਼ਣ ਅਨੁਸਾਰ ਦਾਊਦ ਨੂੰ ਸਮਝਾ ਦਿੱਤਾ। \s ਦਾਊਦ ਦੀ ਪ੍ਰਾਰਥਨਾ \r 1 ਇਤ 17:6-27 \p \v 18 ਤਦ ਦਾਊਦ ਰਾਜਾ ਅੰਦਰ ਗਿਆ ਅਤੇ ਯਹੋਵਾਹ ਦੇ ਹਜ਼ੂਰ ਬੈਠ ਕੇ ਆਖਿਆ, ਹੇ ਪ੍ਰਭੂ ਯਹੋਵਾਹ, ਮੈਂ ਕੌਣ ਹਾਂ, ਅਤੇ ਮੇਰਾ ਘਰਾਣਾ ਕੀ ਹੈ ਜੋ ਤੂੰ ਮੈਨੂੰ ਐਥੋਂ ਤੱਕ ਪਹੁੰਚਾ ਦਿੱਤਾ ਹੈ? \v 19 ਤਾਂ ਵੀ ਹੇ ਪ੍ਰਭੂ ਯਹੋਵਾਹ, ਇਹ ਤਾਂ ਤੇਰੀ ਨਿਗਾਹ ਵਿੱਚ ਬਹੁਤ ਛੋਟੀ ਜਿਹੀ ਗੱਲ ਸੀ, ਕਿਉਂ ਜੋ ਤੂੰ ਆਪਣੇ ਦਾਸ ਦੇ ਘਰਾਣੇ ਦੇ ਲਈ ਬਹੁਤ ਦੂਰ ਦੀ ਖ਼ਬਰ ਪਹਿਲਾਂ ਹੀ ਦੱਸ ਦਿੱਤੀ। ਹੇ ਪ੍ਰਭੂ ਯਹੋਵਾਹ, ਮਨੁੱਖ ਦਾ ਇਹੋ ਨਿਯਮ ਹੈ! \v 20 ਅਤੇ ਦਾਊਦ ਤੈਨੂੰ ਹੋਰ ਕੀ ਆਖ ਸਕਦਾ ਹੈ? ਹੇ ਪ੍ਰਭੂ ਯਹੋਵਾਹ, ਤੂੰ ਤਾਂ ਆਪਣੇ ਦਾਸ ਨੂੰ ਜਾਣਦਾ ਹੈਂ! \v 21 ਤੂੰ ਆਪਣੇ ਬਚਨ ਦੇ ਅਨੁਸਾਰ ਅਤੇ ਆਪਣੇ ਮਨ ਦੇ ਅਨੁਸਾਰ ਇਹ ਸਾਰੇ ਵੱਡੇ ਕੰਮ ਕੀਤੇ ਤਾਂ ਜੋ ਤੇਰਾ ਦਾਸ ਜਾਣ ਲਵੇ। \v 22 ਇਸ ਲਈ ਹੇ ਯਹੋਵਾਹ ਪਰਮੇਸ਼ੁਰ, ਤੂੰ ਵੱਡਾ ਹੈਂ ਕਿਉਂ ਜੋ ਜਿੱਥੋਂ ਤੱਕ ਅਸੀਂ ਆਪਣੇ ਕੰਨਾਂ ਨਾਲ ਸੁਣਿਆ ਹੈ ਤੇਰੇ ਤੁੱਲ ਕੋਈ ਨਹੀਂ ਅਤੇ ਤੇਰੇ ਤੋਂ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ ਹੈ। \v 23 ਅਤੇ ਇਸ ਸੰਸਾਰ ਵਿੱਚ ਤੇਰੀ ਪਰਜਾ ਇਸਰਾਏਲ ਦੇ ਵਰਗੀ ਕਿਹੜੀ ਕੌਮ ਹੈ, ਜਿਸ ਦੇ ਬਚਾਉਣ ਨੂੰ ਪਰਮੇਸ਼ੁਰ ਆਪ ਗਿਆ ਕਿ ਉਹ ਨੂੰ ਆਪਣੀ ਪਰਜਾ ਬਣਾਵੇ ਅਤੇ ਤੁਹਾਡੇ ਅਤੇ ਤੇਰੇ ਦੇਸ਼ ਦੇ ਲਈ ਵੱਡੀਆਂ ਤੇ ਡਰਾਉਣੀਆਂ ਸ਼ਕਤੀਆਂ ਆਪਣੀ ਪਰਜਾ ਦੇ ਅੱਗੇ ਵਿਖਾਵੇ, ਜਿਸ ਨੂੰ ਤੂੰ ਮਿਸਰ ਤੋਂ, ਕੌਮਾਂ ਤੇ ਅਤੇ ਉਨ੍ਹਾਂ ਦੇ ਦੇਵਤਿਆਂ ਤੋਂ ਆਪਣੇ ਲਈ ਛੁਟਕਾਰਾ ਦਿੱਤਾ? \v 24 ਤੂੰ ਆਪਣੇ ਲਈ ਆਪਣੀ ਪਰਜਾ ਇਸਰਾਏਲ ਨੂੰ ਕਾਇਮ ਕੀਤਾ, ਜੋ ਸਦੀਪਕ ਕਾਲ ਤੱਕ ਉਹ ਤੇਰੀ ਪਰਜਾ ਹੋਵੇ ਅਤੇ ਹੇ ਯਹੋਵਾਹ, ਤੂੰ ਆਪ ਉਨ੍ਹਾਂ ਦਾ ਪਰਮੇਸ਼ੁਰ ਬਣਿਆ। \v 25 ਹੁਣ ਹੇ ਯਹੋਵਾਹ ਪਰਮੇਸ਼ੁਰ, ਉਸ ਬਚਨ ਨੂੰ ਜੋ ਤੂੰ ਆਪਣੇ ਦਾਸ ਲਈ ਅਤੇ ਉਹ ਦੇ ਘਰਾਣੇ ਦੇ ਬਾਰੇ ਬੋਲਿਆ ਹੈ, ਸਦੀਪਕ ਕਾਲ ਤੱਕ ਅਟੱਲ ਕਰ ਅਤੇ ਜੋ ਤੂੰ ਬੋਲਿਆ ਹੈ ਉਸੇ ਤਰ੍ਹਾਂ ਹੀ ਕਰ। \v 26 ਇਹ ਆਖ ਕੇ ਤੇਰੇ ਨਾਮ ਦੀ ਵਡਿਆਈ ਸਦੀਪਕ ਕਾਲ ਤੱਕ ਹੋਵੇ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਉੱਤੇ ਪਰਮੇਸ਼ੁਰ ਹੈ ਅਤੇ ਤੇਰੇ ਦਾਸ ਦਾਊਦ ਦਾ ਘਰਾਣਾ ਤੇਰੇ ਸਾਹਮਣੇ ਅਟੱਲ ਰਹੇ। \v 27 ਕਿਉਂ ਜੋ ਹੇ ਸੈਨਾਂ ਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਤੂੰ ਆਪਣੇ ਦਾਸ ਦੇ ਕੰਨ ਖੋਲ੍ਹ ਦਿੱਤੇ ਅਤੇ ਆਖਿਆ ਕਿ ਮੈਂ ਤੇਰੇ ਲਈ ਘਰ ਬਣਾਵਾਂਗਾ ਇਸ ਲਈ ਤੇਰੇ ਦਾਸ ਨੂੰ ਇੰਨ੍ਹੀ ਹਿੰਮਤ ਹੋਈ ਜੋ ਤੇਰੇ ਅੱਗੇ ਇਹ ਪ੍ਰਾਰਥਨਾ ਕਰੇ। \v 28 ਹੇ ਯਹੋਵਾਹ ਪ੍ਰਭੂ, ਤੂੰ ਹੀ ਪਰਮੇਸ਼ੁਰ ਹੈਂ ਅਤੇ ਤੇਰੇ ਬਚਨ ਸੱਚੇ ਹਨ ਅਤੇ ਤੂੰ ਆਪਣੇ ਦਾਸ ਨਾਲ ਭਲਿਆਈ ਦਾ ਵਾਇਦਾ ਕੀਤਾ ਹੈ। \v 29 ਸੋ ਹੁਣ ਤੂੰ ਆਪਣੇ ਦਾਸ ਦੇ ਘਰ ਨੂੰ ਅਸੀਸ ਦੇ, ਜੋ ਉਹ ਤੇਰੇ ਅੱਗੇ ਸਦੀਪਕ ਕਾਲ ਤੱਕ ਅਟੱਲ ਰਹੇ ਕਿਉਂ ਜੋ ਤੂੰ ਹੇ ਯਹੋਵਾਹ ਪ੍ਰਭੂ, ਇਹ ਆਖਿਆ ਹੈ ਅਤੇ ਤੇਰੀ ਹੀ ਅਸੀਸ ਨਾਲ ਤੇਰੇ ਦਾਸ ਦਾ ਘਰਾਣਾ ਸਦੀਪਕ ਤੱਕ ਮੁਬਾਰਕ ਹੋਵੇ। \c 8 \s ਦਾਊਦ ਦੀ ਜਿੱਤ \r 1 ਇਤ 18:1-17 \p \v 1 ਇਸ ਤੋਂ ਬਾਅਦ ਅਜਿਹਾ ਹੋਇਆ ਕਿ ਦਾਊਦ ਨੇ ਫ਼ਲਿਸਤੀਆਂ ਨੂੰ ਮਾਰਿਆ ਅਤੇ ਉਨ੍ਹਾਂ ਨੂੰ ਆਪਣੇ ਅਧੀਨ ਕਰ ਲਿਆ ਅਤੇ ਦਾਊਦ ਨੇ ਰਾਜਧਾਨੀ ਫ਼ਲਿਸਤੀਆਂ ਦੇ ਹੱਥ ਵਿੱਚੋਂ ਖੋਹ ਲਈ। \v 2 ਅਤੇ ਉਸ ਨੇ ਮੋਆਬ ਦੇਸ ਨੂੰ ਜਿੱਤ ਲਿਆ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਲੰਮੇ ਪਾ ਕੇ ਡੋਰੀ ਨਾਲ ਉਨ੍ਹਾਂ ਨੂੰ ਮਿਣਿਆ ਅਰਥਾਤ ਦੋ ਡੋਰੀਆਂ ਤੱਕ ਮਿਣੇ ਗਏ ਲੋਕਾਂ ਨੂੰ ਘਾਤ ਕੀਤਾ ਅਤੇ ਇੱਕ ਡੋਰੀ ਤੱਕ ਮਿਣੇ ਗਏ ਲੋਕਾਂ ਨੂੰ ਜੀਉਂਦੇ ਛੱਡ ਦਿੱਤਾ, ਤਦ ਮੋਆਬੀ ਦਾਊਦ ਦੇ ਦਾਸ ਬਣ ਗਏ ਅਤੇ ਨਜ਼ਰਾਨੇ ਲਿਆਉਣ ਲੱਗੇ। \v 3 ਦਾਊਦ ਨੇ ਸੋਬਾਹ ਦੇ ਰਾਜਾ ਰਹੋਬ ਦੇ ਪੁੱਤਰ ਹਦਦਅਜ਼ਰ ਨੂੰ ਵੀ ਜਿੱਤ ਲਿਆ, ਜਦ ਉਹ ਫ਼ਰਾਤ ਦਰਿਆ ਉੱਤੇ ਆਪਣੇ ਦੇਸ ਨੂੰ ਛੁਡਾਉਣ ਨਿੱਕਲਿਆ ਸੀ। \v 4 ਦਾਊਦ ਨੇ ਉਸ ਦੇ ਇੱਕ ਹਜ਼ਾਰ ਸੱਤ ਸੌ ਸਵਾਰ ਅਤੇ ਵੀਹ ਹਜ਼ਾਰ ਪਿਆਦੇ ਫੜ ਲਏ। ਦਾਊਦ ਨੇ ਰਥਾਂ ਦੇ ਸਾਰੇ ਘੋੜਿਆਂ ਦੀਆਂ ਨਾੜਾਂ ਨੂੰ ਵੱਡ ਸੁੱਟਿਆ ਪਰ ਉਨ੍ਹਾਂ ਵਿੱਚੋਂ ਸੌ ਰਥਾਂ ਦੇ ਲਈ ਘੋੜੇ ਬਚਾ ਰੱਖੇ। \v 5 ਜਦੋਂ ਦੰਮਿਸ਼ਕ ਦੇ ਅਰਾਮੀ ਲੋਕ, ਸੋਬਾਹ ਦੇ ਰਾਜਾ ਹਦਦਅਜ਼ਰ ਦੀ ਸਹਾਇਤਾ ਕਰਨ ਨੂੰ ਆਏ ਤਾਂ ਦਾਊਦ ਨੇ ਅਰਾਮੀਆਂ ਦੇ ਬਾਈ ਹਜ਼ਾਰ ਮਨੁੱਖ ਮਾਰ ਸੁੱਟੇ। \v 6 ਤਦ ਦਾਊਦ ਨੇ ਦੰਮਿਸ਼ਕ ਦੇ ਅਰਾਮੀਆਂ ਦੇ ਵਿਚਕਾਰ ਚੌਂਕੀਆਂ ਬੈਠਾ ਦਿੱਤੀਆਂ, ਸੋ ਅਰਾਮੀ ਵੀ ਦਾਊਦ ਦੇ ਅਧੀਨ ਹੋ ਗਏ ਅਤੇ ਨਜ਼ਰਾਨੇ ਲਿਆਉਣ ਲੱਗੇ। ਜਿੱਥੇ ਵੀ ਦਾਊਦ ਜਾਂਦਾ ਸੀ, ਯਹੋਵਾਹ ਉਸ ਨੂੰ ਜਿੱਤ ਬਖਸ਼ਦਾ ਸੀ। \v 7 ਦਾਊਦ ਨੇ ਹਦਦਅਜ਼ਰ ਦੇ ਸੇਵਕਾਂ ਦੀਆਂ ਸੁਨਹਿਰੀ ਢਾਲਾਂ ਖੋਹ ਲਈਆਂ ਅਤੇ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਲੈ ਆਇਆ। \v 8 ਅਤੇ ਬਟਹ ਅਤੇ ਬੇਰੋਤਈ ਤੋਂ ਜੋ ਹਦਦਅਜ਼ਰ ਦੇ ਸ਼ਹਿਰਾਂ ਵਿੱਚੋਂ ਸਨ, ਦਾਊਦ ਰਾਜਾ ਢੇਰ ਸਾਰਾ ਪਿੱਤਲ ਲੈ ਆਇਆ। \v 9 ਜਦ ਹਮਾਥ ਦੇ ਰਾਜਾ ਤੋਈ ਨੇ ਸੁਣਿਆ ਕਿ ਦਾਊਦ ਨੇ ਹਦਦਅਜ਼ਰ ਦੀ ਸਾਰੀ ਫ਼ੌਜ ਨੂੰ ਨਸ਼ਟ ਕਰ ਦਿੱਤਾ ਹੈ, \v 10 ਤਦ ਤੋਈ ਨੇ ਆਪਣੇ ਪੁੱਤਰ ਯੋਰਾਮ ਨੂੰ ਦਾਊਦ ਰਾਜਾ ਕੋਲ ਭੇਜਿਆ ਜੋ ਉਸ ਦੀ ਸੁੱਖ-ਸਾਂਦ ਪੁੱਛੇ ਅਤੇ ਵਧਾਈ ਦੇਵੇ ਕਿਉਂ ਜੋ ਉਸ ਨੇ ਹਦਦਅਜ਼ਰ ਨਾਲ ਯੁੱਧ ਕਰ ਕੇ ਉਹ ਨੂੰ ਮਾਰ ਲਿਆ ਸੀ, ਕਿਉਂ ਜੋ ਹਦਦਅਜ਼ਰ ਤੋਈ ਨਾਲ ਵੀ ਲੜਾਈ ਕਰਦਾ ਰਹਿੰਦਾ ਸੀ। ਸੋ ਯੋਰਾਮ ਚਾਂਦੀ, ਅਤੇ ਪਿੱਤਲ ਦੇ ਭਾਂਡੇ ਆਪਣੇ ਨਾਲ ਲੈ ਆਇਆ। \v 11 ਦਾਊਦ ਰਾਜਾ ਨੇ ਉਹ ਸਭ ਕੁਝ ਜੋ ਉਸਨੇ ਕੌਮਾਂ ਤੋਂ ਜਿੱਤਿਆ ਸੀ, ਉਹਨਾਂ ਦੀ ਚਾਂਦੀ ਅਤੇ ਸੋਨੇ ਸਮੇਤ, ਇਨ੍ਹਾਂ ਨੂੰ ਵੀ ਯਹੋਵਾਹ ਦੇ ਲਈ ਪਵਿੱਤਰ ਕਰ ਕੇ ਰੱਖ ਛੱਡਿਆ। \v 12 ਅਰਥਾਤ ਅਰਾਮੀਆਂ, ਮੋਆਬੀਆਂ, ਅੰਮੋਨੀਆਂ, ਫ਼ਲਿਸਤੀਆਂ, ਅਮਾਲੇਕੀਆਂ, ਅਤੇ ਸੋਬਾਹ ਦੇ ਰਾਜਾ ਰਹੋਬ ਦੇ ਪੁੱਤਰ ਹਦਦਅਜ਼ਰ ਦੀ ਲੁੱਟ ਵਿੱਚੋਂ ਰੱਖਿਆ, \v 13 ਜਦ ਦਾਊਦ ਲੂਣ ਦੀ ਵਾਦੀ ਵਿੱਚ ਅਠਾਰਾਂ ਹਜ਼ਾਰ ਅਰਾਮੀਆਂ ਨੂੰ ਮਾਰ ਕੇ ਮੁੜ ਆਇਆ ਤਦ ਉਸਦਾ ਨਾਮ ਵੱਡਾ ਹੋਇਆ। \v 14 ਉਸ ਨੇ ਅਦੋਮ ਵਿੱਚ ਚੌਂਕੀਆਂ ਬਿਠਾਈਆਂ, ਸਗੋਂ ਸਾਰੇ ਅਦੋਮ ਵਿੱਚ ਚੌਂਕੀਆਂ ਬਿਠਾਈਆਂ। ਸਾਰੇ ਅਦੋਮੀ ਵੀ ਦਾਊਦ ਦੇ ਅਧੀਨ ਹੋ ਗਏ। ਜਿੱਥੇ-ਜਿੱਥੇ ਵੀ ਦਾਊਦ ਗਿਆ, ਯਹੋਵਾਹ ਉਸ ਨੂੰ ਜਿੱਤ ਬਖ਼ਸ਼ਦਾ ਸੀ। \s ਦਾਊਦ ਦੇ ਕਰਮਚਾਰੀਆਂ ਦੇ ਨਾਮ \p \v 15 ਦਾਊਦ ਨੇ ਸਾਰੇ ਇਸਰਾਏਲ ਉੱਤੇ ਰਾਜ ਕੀਤਾ ਅਤੇ ਦਾਊਦ ਆਪਣੀ ਸਾਰੀ ਪਰਜਾ ਨਾਲ ਧਰਮ ਅਤੇ ਨਿਆਂ ਦੇ ਕੰਮ ਕਰਦਾ ਸੀ। \v 16 ਸਰੂਯਾਹ ਦਾ ਪੁੱਤਰ ਯੋਆਬ ਸੈਨਾਪਤੀ ਸੀ ਅਤੇ ਅਹੀਲੂਦ ਦਾ ਪੁੱਤਰ ਯਹੋਸ਼ਾਫ਼ਾਤ ਇਤਿਹਾਸ ਦਾ ਲਿਖਾਰੀ ਸੀ। \v 17 ਅਹੀਟੂਬ ਦਾ ਪੁੱਤਰ ਸਾਦੋਕ ਅਤੇ ਅਬਯਾਥਾਰ ਦਾ ਪੁੱਤਰ ਅਹੀਮਲਕ ਜਾਜਕ ਸਨ, ਅਤੇ ਸਰਾਯਾਹ ਮੁਨਸ਼ੀ ਸੀ, \v 18 ਅਤੇ ਯਹੋਯਾਦਾ ਦਾ ਪੁੱਤਰ ਬਨਾਯਾਹ ਕਰੇਤੀਆਂ ਅਤੇ ਫਲੇਤੀਆਂ ਉੱਤੇ ਪ੍ਰਧਾਨ ਸੀ ਅਤੇ ਦਾਊਦ ਦੇ ਪੁੱਤਰ ਵਜ਼ੀਰ ਸਨ। \c 9 \s ਮਫੀਬੋਸ਼ਥ ਉੱਤੇ ਦਾਊਦ ਦੀ ਕਿਰਪਾ \p \v 1 ਫਿਰ ਦਾਊਦ ਨੇ ਪੁੱਛਿਆ, ਕੀ ਸ਼ਾਊਲ ਦੇ ਘਰਾਣੇ ਵਿੱਚੋਂ ਅਜੇ ਵੀ ਕੋਈ ਰਹਿੰਦਾ ਹੈ ਤਾਂ ਜੋ ਮੈਂ ਯੋਨਾਥਾਨ ਦੇ ਕਾਰਨ ਉਸ ਉੱਤੇ ਦਯਾ ਕਰਾਂ? \v 2 ਸ਼ਾਊਲ ਦੇ ਘਰਾਣੇ ਦਾ ਸੀਬਾ ਨਾਮ ਦਾ ਇੱਕ ਸੇਵਕ ਸੀ ਜਦ ਉਨ੍ਹਾਂ ਨੇ ਉਸ ਨੂੰ ਦਾਊਦ ਕੋਲ ਸੱਦਿਆ ਤਾਂ ਰਾਜਾ ਨੇ ਉਸ ਨੂੰ ਪੁੱਛਿਆ, ਤੂੰ ਸੀਬਾ ਹੈਂ? ਉਹ ਬੋਲਿਆ, ਜੀ ਤੁਹਾਡਾ ਸੇਵਕ ਮੈਂ ਉਹੋ ਹੀ ਹਾਂ। \v 3 ਤਦ ਰਾਜਾ ਨੇ ਉਹ ਨੂੰ ਆਖਿਆ, ਸ਼ਾਊਲ ਦੇ ਘਰਾਣੇ ਵਿੱਚੋਂ ਕੋਈ ਰਹਿੰਦਾ ਹੈ ਤਾਂ ਜੋ ਮੈਂ ਉਹ ਦੇ ਨਾਲ ਪਰਮੇਸ਼ੁਰ ਜਿਹੀ ਦਯਾ ਕਰਾਂ? ਸੀਬਾ ਨੇ ਰਾਜਾ ਨੂੰ ਆਖਿਆ, ਅਜੇ ਯੋਨਾਥਾਨ ਦਾ ਇੱਕ ਪੁੱਤਰ ਹੈ ਜੋ ਪੈਰੋਂ ਲੰਗੜਾ ਹੈ। \v 4 ਤਦ ਰਾਜਾ ਨੇ ਉਹ ਨੂੰ ਪੁੱਛਿਆ, ਉਹ ਕਿੱਥੇ ਹੈ? ਸੀਬਾ ਨੇ ਰਾਜਾ ਨੂੰ ਆਖਿਆ ਵੇਖੋ ਲੋ-ਦੇਬਾਰ ਵਿੱਚ ਅੰਮੀਏਲ ਦੇ ਪੁੱਤਰ ਮਾਕੀਰ ਦੇ ਘਰ ਵਿੱਚ ਹੈ। \v 5 ਸੋ ਦਾਊਦ ਰਾਜਾ ਨੇ ਮਨੁੱਖ ਭੇਜੇ ਅਤੇ ਲੋ-ਦੇਬਾਰ ਤੋਂ ਅੰਮੀਏਲ ਦੇ ਪੁੱਤਰ ਮਾਕੀਰ ਦੇ ਘਰੋਂ ਉਹ ਨੂੰ ਮੰਗਵਾ ਲਿਆ। \v 6 ਅਤੇ ਜਦ ਸ਼ਾਊਲ ਦਾ ਪੋਤਰਾ ਯੋਨਾਥਾਨ ਦਾ ਪੁੱਤਰ ਮਫ਼ੀਬੋਸ਼ਥ ਦਾਊਦ ਦੇ ਕੋਲ ਆਇਆ ਤਾਂ ਉਸ ਨੇ ਮੂੰਹ ਦੇ ਭਾਰ ਡਿੱਗ ਕੇ ਮੱਥਾ ਟੇਕਿਆ। ਤਦ ਦਾਊਦ ਨੇ ਆਖਿਆ, ਮਫੀਬੋਸ਼ਥ! ਉਸ ਨੇ ਆਖਿਆ, ਵੇਖੋ, ਤੁਹਾਡਾ ਸੇਵਕ ਹਾਜ਼ਰ ਹੈ! \v 7 ਸੋ ਦਾਊਦ ਨੇ ਉਹ ਨੂੰ ਆਖਿਆ, ਡਰ ਨਾ ਕਿਉਂ ਜੋ ਮੈਂ ਤੇਰੇ ਪਿਤਾ ਯੋਨਾਥਾਨ ਦੇ ਕਾਰਨ ਤੇਰੇ ਨਾਲ ਭਲਿਆਈ ਕਰਾਂਗਾ ਅਤੇ ਤੇਰੇ ਦਾਦਾ ਸ਼ਾਊਲ ਦੀ ਸਾਰੀ ਜ਼ਮੀਨ ਤੈਨੂੰ ਮੋੜ ਦਿਆਂਗਾ ਅਤੇ ਤੂੰ ਹਮੇਸ਼ਾ ਮੇਰੀ ਮੇਜ਼ ਤੋਂ ਰੋਟੀ ਖਾਵੇਂਗਾ। \v 8 ਤਦ ਉਸ ਨੇ ਮੱਥਾ ਟੇਕਿਆ ਅਤੇ ਬੋਲਿਆ, ਤੁਹਾਡਾ ਸੇਵਕ ਹੈ ਹੀ ਕੀ ਜੋ ਤੁਸੀਂ ਮੇਰੇ ਉੱਤੇ ਜੋ ਮਰੇ ਹੋਏ ਕੁੱਤੇ ਵਰਗਾ ਹਾਂ ਧਿਆਨ ਕਰੋ। \v 9 ਤਦ ਰਾਜਾ ਨੇ ਸ਼ਾਊਲ ਦੇ ਸੇਵਕ ਸੀਬਾ ਨੂੰ ਸੱਦਿਆ ਅਤੇ ਉਹ ਨੂੰ ਆਖਿਆ, ਮੈਂ ਸਭ ਕੁਝ ਜੋ ਸ਼ਾਊਲ ਅਤੇ ਉਸ ਦੇ ਘਰਾਣੇ ਦਾ ਸੀ, ਸੋ ਤੇਰੇ ਮਾਲਕ ਦੇ ਪੁੱਤਰ ਨੂੰ ਦੇ ਦਿੱਤਾ ਹੈ। \v 10 ਸੋ ਤੂੰ ਆਪਣੇ ਪੁੱਤਰਾਂ ਅਤੇ ਸੇਵਕਾਂ ਸਮੇਤ ਉਹ ਦੇ ਲਈ ਜ਼ਮੀਨ ਵਾਹ ਅਤੇ ਉਸ ਦੀ ਪੈਦਾਵਾਰ ਲਿਆਇਆ ਕਰ ਜੋ ਤੇਰੇ ਮਾਲਕ ਦੇ ਪੁੱਤਰ ਦੇ ਲਈ ਰੋਟੀ ਹੋਵੇ ਪਰ ਮਫ਼ੀਬੋਸ਼ਥ ਜੋ ਤੇਰੇ ਮਾਲਕ ਦਾ ਪੁੱਤਰ ਹੈ ਉਹ ਹਮੇਸ਼ਾ ਲਈ ਮੇਰੀ ਮੇਜ਼ ਤੋਂ ਰੋਟੀ ਖਾਵੇਗਾ, ਸੀਬਾ ਦੇ ਪੰਦਰਾ ਪੁੱਤਰ ਅਤੇ ਵੀਹ ਸੇਵਕ ਸਨ। \v 11 ਸੀਬਾ ਨੇ ਰਾਜਾ ਨੂੰ ਆਖਿਆ, ਸਭ ਕੁਝ ਜੋ ਮੇਰੇ ਮਹਾਰਾਜ ਰਾਜਾ ਨੇ ਆਪਣੇ ਸੇਵਕ ਨੂੰ ਆਖਿਆ ਹੈ ਸੋ ਤੁਹਾਡਾ ਸੇਵਕ ਕਰੇਗਾ ਪਰ ਮਫ਼ੀਬੋਸ਼ਥ ਦੇ ਲਈ ਰਾਜਾ ਨੇ ਆਖਿਆ ਕਿ ਉਹ ਰਾਜਾ ਦੇ ਪੁੱਤਰਾਂ ਵਾਂਗੂੰ ਮੇਰੀ ਮੇਜ਼ ਤੋਂ ਰੋਟੀ ਖਾਵੇਗਾ। \v 12 ਮਫ਼ੀਬੋਸ਼ਥ ਦਾ ਮੀਕਾ ਨਾਮ ਦੇ ਇੱਕ ਛੋਟਾ ਜਿਹਾ ਪੁੱਤਰ ਸੀ ਅਤੇ ਜਿੰਨ੍ਹੇ ਸੀਬਾ ਦੇ ਘਰ ਵਿੱਚ ਰਹਿੰਦੇ ਸਨ ਸਭ ਮਫੀਬੋਸ਼ਥ ਦੇ ਸੇਵਕ ਸਨ। \v 13 ਮਫ਼ੀਬੋਸ਼ਥ ਯਰੂਸ਼ਲਮ ਵਿੱਚ ਰਿਹਾ ਕਿਉਂ ਜੋ ਉਹ ਹਮੇਸ਼ਾ ਰਾਜੇ ਦੀ ਮੇਜ਼ ਤੋਂ ਭੋਜਨ ਕਰਦਾ ਸੀ ਅਤੇ ਦੋਹਾਂ ਪੈਰਾਂ ਤੋਂ ਲੰਗੜਾ ਸੀ। \c 10 \s ਅਮੋਨੀਆਂ ਅਤੇ ਅਰਾਮੀਆਂ ਦੀ ਹਾਰ \r 1 ਇਤ 17:1-19 \p \v 1 ਇਹ ਦੇ ਪਿੱਛੋਂ ਅਜਿਹਾ ਹੋਇਆ ਜੋ ਅੰਮੋਨੀਆਂ ਦਾ ਰਾਜਾ ਮਰ ਗਿਆ ਅਤੇ ਉਸ ਦਾ ਪੁੱਤਰ ਹਾਨੂਨ ਉਸ ਦੀ ਥਾਂ ਸਿੰਘਾਸਣ ਉੱਤੇ ਬੈਠਾ। \v 2 ਤਦ ਦਾਊਦ ਨੇ ਆਖਿਆ, ਮੈਂ ਨਾਹਾਸ਼ ਦੇ ਪੁੱਤਰ ਹਾਨੂਨ ਦੇ ਨਾਲ ਭਲਿਆਈ ਕਰਾਂਗਾ ਜਿਵੇਂ ਉਹ ਦੇ ਪਿਤਾ ਨੇ ਮੇਰੇ ਨਾਲ ਭਲਿਆਈ ਕੀਤੀ ਸੀ ਸੋ ਦਾਊਦ ਨੇ ਉਹ ਦੇ ਪਿਤਾ ਦੇ ਵਿਖੇ ਉਹ ਦੇ ਕੋਲ ਤਸੱਲੀ ਦੇਣ ਲਈ ਆਪਣੇ ਸੇਵਕ ਭੇਜੇ ਅਤੇ ਦਾਊਦ ਦੇ ਸੇਵਕ ਅੰਮੋਨੀਆਂ ਦੇ ਦੇਸ਼ ਵਿੱਚ ਗਏ। \v 3 ਪਰ ਅੰਮੋਨੀਆਂ ਦੇ ਪ੍ਰਧਾਨਾਂ ਨੇ ਆਪਣੇ ਮਾਲਕ ਹਾਨੂਨ ਨੂੰ ਆਖਿਆ, ਭਲਾ, ਤੁਹਾਨੂੰ ਇਹ ਲੱਗਦਾ ਹੈ ਕਿ ਦਾਊਦ ਤੁਹਾਡੇ ਪਿਤਾ ਦਾ ਆਦਰ ਕਰਦਾ ਹੈ ਜੋ ਉਸ ਨੇ ਤਸੱਲੀ ਦੇਣ ਲਈ ਤੁਹਾਡੇ ਕੋਲ ਲੋਕ ਭੇਜੇ ਹਨ? ਭਲਾ, ਦਾਊਦ ਨੇ ਆਪਣੇ ਸੇਵਕ ਤੇਰੇ ਕੋਲ ਇਸ ਲਈ ਨਹੀਂ ਭੇਜੇ ਜੋ ਸ਼ਹਿਰ ਦਾ ਹਾਲ ਵੇਖ ਲੈਣ ਅਤੇ ਉਹ ਦਾ ਭੇਤ ਲੈਣ ਜੋ ਸ਼ਹਿਰ ਨੂੰ ਨਾਸ ਕਰਨ? \v 4 ਤਦ ਹਾਨੂਨ ਨੇ ਦਾਊਦ ਦੇ ਸੇਵਕਾਂ ਨੂੰ ਫੜ੍ਹ ਲਿਆ ਅਤੇ ਸਾਰਿਆਂ ਦੀ ਅੱਧੀ-ਅੱਧੀ ਦਾੜ੍ਹੀ ਮੁਨਵਾ ਸੁੱਟੀ ਅਤੇ ਉਨ੍ਹਾਂ ਦੇ ਬਸਤਰ ਅੱਧ ਵਿਚਕਾਰੋਂ ਲੱਕ ਤੱਕ ਫਾੜ ਸੁੱਟੇ ਅਤੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ। \v 5 ਜਦ ਦਾਊਦ ਨੂੰ ਖ਼ਬਰ ਮਿਲੀ ਤਾਂ ਉਸ ਨੇ ਉਨ੍ਹਾਂ ਨੂੰ ਮਿਲਣ ਲਈ ਲੋਕ ਭੇਜੇ ਕਿਉਂ ਜੋ ਉਹ ਮਨੁੱਖ ਬਹੁਤ ਲੱਜਿਆਵਾਨ ਹੋਏ ਸੋ ਰਾਜਾ ਨੇ ਆਖਿਆ ਕਿ ਜਦ ਤੱਕ ਤੁਹਾਡੀਆਂ ਦਾੜ੍ਹੀਆਂ ਨਾ ਵਧਣ ਯਰੀਹੋ ਸ਼ਹਿਰ ਵਿੱਚ ਰਹੋ, ਇਸ ਤੋਂ ਬਾਅਦ ਹੀ ਵਾਪਸ ਆ ਜਾਣਾ। \v 6 ਅੰਮੋਨੀਆਂ ਨੇ ਜਦ ਵੇਖਿਆ ਕਿ ਅਸੀਂ ਦਾਊਦ ਅੱਗੇ ਬੁਰੇ ਠਹਿਰੇ ਹਾਂ ਅੰਮੋਨੀਆਂ ਨੇ ਲੋਕ ਭੇਜੇ ਅਤੇ ਬੈਤ-ਰਹੋਬ ਦੇ ਅਰਾਮੀਆਂ ਅਤੇ ਸੋਬਾ ਦੇ ਅਰਾਮੀਆਂ ਦੇ ਵੀਹ ਹਜ਼ਾਰ ਪਿਆਦੇ ਲਏ ਅਤੇ ਮਅਕਾਹ ਦੇ ਰਾਜਾ ਤੋਂ ਹਜ਼ਾਰ ਮਨੁੱਖਾਂ ਨੂੰ ਅਤੇ ਬਾਰਾਂ ਹਜ਼ਾਰ ਤੋਬ ਦੇ ਮਨੁੱਖਾਂ ਨੂੰ ਭਾੜੇ ਤੇ ਰੱਖਿਆ। \v 7 ਇਹ ਸੁਣ ਕੇ ਦਾਊਦ ਨੇ ਯੋਆਬ ਅਤੇ ਸੂਰਮਿਆਂ ਦੀ ਸਾਰੀ ਸੈਨਾਂ ਨੂੰ ਭੇਜਿਆ। \v 8 ਤਦ ਅੰਮੋਨੀ ਨਿੱਕਲੇ ਅਤੇ ਸ਼ਹਿਰ ਦੇ ਫਾਟਕ ਦੇ ਲਾਂਘੇ ਕੋਲ ਲੜਾਈ ਦੇ ਲਈ ਕਤਾਰ ਬੰਨ੍ਹੀ। ਅਤੇ ਸੋਬਾ ਅਤੇ ਰਹੋਬ ਦੇ ਅਰਾਮੀ ਅਤੇ ਤੋਬ ਅਤੇ ਮਅਕਾਹ ਦੇ ਮਨੁੱਖ ਮੈਦਾਨ ਵਿੱਚ ਵੱਖਰੇ ਰਹੇ। \v 9 ਜਦ ਯੋਆਬ ਨੇ ਵੇਖਿਆ ਕਿ ਉਨ੍ਹਾਂ ਦੇ ਵਿਰੁੱਧ ਦੋਹੀਂ ਪਾਸੀਂ, ਅੱਗੇ-ਪਿੱਛੇ ਲੜਾਈ ਲਈ ਕਤਾਰ ਬੰਨ੍ਹੀ ਗਈ ਹੈ ਤਾਂ ਉਸ ਨੇ ਇਸਰਾਏਲ ਵਿੱਚੋਂ ਚੰਗੇ-ਚੰਗੇ ਸੂਰਮਿਆਂ ਵਿੱਚੋਂ ਬਹੁਤਿਆਂ ਨੂੰ ਚੁਣ ਲਿਆ ਅਤੇ ਅਰਾਮੀਆਂ ਦੇ ਸਾਹਮਣੇ ਕਤਾਰ ਬੰਨ੍ਹੀ। \v 10 ਅਤੇ ਬਾਕੀ ਦੇ ਲੋਕਾਂ ਨੂੰ ਅੰਮੋਨੀਆਂ ਦੇ ਸਾਹਮਣੇ ਕਤਾਰ ਬੰਨ੍ਹਣ ਲਈ ਆਪਣੇ ਭਰਾ ਅਬੀਸ਼ਈ ਦੇ ਹੱਥ ਸੌਂਪ ਦਿੱਤਾ। \v 11 ਅਤੇ ਆਖਿਆ, ਜੇਕਰ ਅਰਾਮੀ ਮੇਰੇ ਉੱਤੇ ਪਰਬਲ ਹੋਣ ਤਾਂ ਤੂੰ ਮੇਰੀ ਸਹਾਇਤਾ ਕਰੀਂ ਅਤੇ ਜੇ ਅੰਮੋਨੀ ਤੇਰੇ ਉੱਤੇ ਪਰਬਲ ਹੋਣ ਤਾਂ ਮੈਂ ਆ ਕੇ ਤੇਰੀ ਸਹਾਇਤਾ ਕਰਾਂਗਾ। \v 12 ਸੋ ਤਕੜੇ ਰਹੋ, ਅਤੇ ਆਓ ਅਸੀਂ ਆਪਣੇ ਲੋਕਾਂ ਦੇ ਲਈ ਅਤੇ ਆਪਣੇ ਪਰਮੇਸ਼ੁਰ ਦੇ ਸ਼ਹਿਰਾਂ ਦੇ ਲਈ ਬਹਾਦੁਰੀ ਨਾਲ ਲੜੀਏ ਅਤੇ ਜੋ ਯਹੋਵਾਹ ਨੂੰ ਚੰਗਾ ਲੱਗੇ, ਉਹ ਉਸੇ ਤਰ੍ਹਾਂ ਹੀ ਕਰੇ। \v 13 ਫਿਰ ਯੋਆਬ ਅਤੇ ਉਹ ਲੋਕ ਜੋ ਉਸ ਦੇ ਨਾਲ ਸਨ ਅਰਾਮੀਆਂ ਦੇ ਉੱਤੇ ਹਮਲਾ ਕਰਨ ਨੂੰ ਅੱਗੇ ਵਧੇ ਅਤੇ ਅਰਾਮੀ ਉਨ੍ਹਾਂ ਦੇ ਅੱਗਿਓਂ ਭੱਜ ਗਏ। \v 14 ਅਤੇ ਅੰਮੋਨੀ ਵੀ ਇਹ ਵੇਖ ਕੇ ਕਿ ਅਰਾਮੀ ਭੱਜ ਗਏ ਹਨ ਤਾਂ ਉਹ ਵੀ ਅਬੀਸ਼ਈ ਦੇ ਅੱਗੋਂ ਭੱਜ ਗਏ ਅਤੇ ਫੇਰ ਸ਼ਹਿਰ ਵਿੱਚ ਜਾ ਵੜੇ ਤਾਂ ਯੋਆਬ ਅੰਮੋਨੀਆਂ ਨਾਲ ਲੜਨ ਤੋਂ ਮੁੜ ਕੇ ਯਰੂਸ਼ਲਮ ਵਿੱਚ ਆਇਆ। \v 15 ਜਦ ਅਰਾਮੀਆਂ ਨੇ ਵੇਖਿਆ ਜੋ ਅਸੀਂ ਇਸਰਾਏਲ ਦੇ ਅੱਗੇ ਹਾਰ ਗਏ ਹਾਂ ਤਾਂ ਉਨ੍ਹਾਂ ਨੇ ਆਪਣੇ ਆਪ ਨੂੰ ਇਕੱਠਿਆਂ ਕੀਤਾ। \v 16 ਅਤੇ ਹਦਦਅਜ਼ਰ ਨੇ ਲੋਕ ਭੇਜੇ ਅਤੇ ਅਰਾਮੀਆਂ ਨੂੰ ਜੋ ਦਰਿਆ ਦੇ ਪਾਰ ਸਨ ਲੈ ਆਇਆ ਅਤੇ ਓਹ ਹੇਲਾਮ ਵਿੱਚ ਆਏ ਅਤੇ ਸੋਬਕ ਜੋ ਹਦਦਅਜ਼ਰ ਦੀ ਅਰਾਮੀ ਫੌਜ ਦਾ ਪ੍ਰਧਾਨ ਸੀ, ਉਨ੍ਹਾਂ ਦੇ ਅੱਗੇ ਤੁਰਿਆ। \v 17 ਇਹ ਸੁਣ ਕੇ ਦਾਊਦ ਨੇ ਸਾਰੇ ਇਸਰਾਏਲ ਨੂੰ ਇਕੱਠਾ ਕੀਤਾ ਅਤੇ ਯਰਦਨੋਂ ਪਾਰ ਲੰਘ ਕੇ ਹੇਲਾਮ ਤੱਕ ਆਇਆ। ਅਰਾਮੀਆਂ ਨੇ ਦਾਊਦ ਦੇ ਸਾਹਮਣੇ ਕਤਾਰ ਬੰਨ੍ਹੀ ਅਤੇ ਉਸ ਨਾਲ ਲੜੇ \v 18 ਅਤੇ ਅਰਾਮੀ ਇਸਰਾਏਲ ਦੇ ਅੱਗੋਂ ਭੱਜ ਗਏ ਅਤੇ ਦਾਊਦ ਨੇ ਅਰਾਮੀਆਂ ਦੇ ਸੱਤ ਸੌ ਰਥ ਸਵਾਰ ਅਤੇ ਚਾਲ੍ਹੀ ਹਜ਼ਾਰ ਸਵਾਰ ਵੱਢ ਸੁੱਟੇ ਅਤੇ ਉਨ੍ਹਾਂ ਦੇ ਸੈਨਾਪਤੀ ਸੋਬਕ ਨੂੰ ਅਜਿਹਾ ਮਾਰਿਆ ਜੋ ਉਹ ਉੱਥੇ ਹੀ ਮਰ ਗਿਆ। \v 19 ਜਦ ਉਨ੍ਹਾਂ ਰਾਜਿਆਂ ਨੇ ਜੋ ਹਦਦਅਜ਼ਰ ਦੇ ਅਧੀਨ ਸਨ ਵੇਖਿਆ ਕਿ ਉਹ ਇਸਰਾਏਲ ਤੋਂ ਹਾਰ ਗਏ ਹਨ ਤਾਂ ਉਨ੍ਹਾਂ ਨੇ ਇਸਰਾਏਲੀਆਂ ਨਾਲ ਸਮਝੌਤਾ ਕੀਤਾ ਅਤੇ ਉਨ੍ਹਾਂ ਦੇ ਅਧੀਨ ਹੋ ਗਏ। ਇਸ ਲਈ, ਅਰਾਮੀ ਅੰਮੋਨੀਆਂ ਦੀ ਫੇਰ ਸਹਾਇਤਾ ਕਰਨ ਤੋਂ ਡਰੇ। \c 11 \s ਦਾਊਦ ਅਤੇ ਬਥ-ਸ਼ਬਾ \p \v 1 ਜਦ ਸਾਲ ਦੇ ਅਰੰਭ ਦੇ ਦਿਨ ਆ ਗਏ, ਜਦੋਂ ਰਾਜੇ ਯੁੱਧ ਕਰਨ ਨੂੰ ਬਾਹਰ ਨਿੱਕਲਦੇ ਹਨ ਤਾਂ ਦਾਊਦ ਨੇ ਯੋਆਬ ਅਤੇ ਉਹ ਦੇ ਨਾਲ ਆਪਣੇ ਸੇਵਕਾਂ ਅਤੇ ਸਾਰੇ ਇਸਰਾਏਲ ਨੂੰ ਭੇਜਿਆ ਅਤੇ ਉਨ੍ਹਾਂ ਨੇ ਅੰਮੋਨੀਆਂ ਨੂੰ ਤਬਾਹ ਕਰ ਸੁੱਟਿਆ ਅਤੇ ਰੱਬਾਹ ਨੂੰ ਚਾਰੋਂ ਪਾਸਿਓਂ ਘੇਰ ਲਿਆ, ਪਰ ਦਾਊਦ ਯਰੂਸ਼ਲਮ ਵਿੱਚ ਹੀ ਰਿਹਾ। \v 2 ਇੱਕ ਦਿਨ ਸ਼ਾਮ ਦੇ ਵੇਲੇ ਅਜਿਹਾ ਹੋਇਆ ਕਿ ਦਾਊਦ ਆਪਣੇ ਮੰਜੇ ਉੱਤੋਂ ਉੱਠ ਕੇ ਸ਼ਾਹੀ ਮਹਿਲ ਦੀ ਛੱਤ ਉੱਤੇ ਤੁਰਨ ਫਿਰਨ ਲੱਗਾ ਅਤੇ ਉੱਥੋਂ ਉਸ ਨੇ ਇੱਕ ਇਸਤਰੀ ਨੂੰ ਨਹਾਉਂਦੇ ਦੇਖਿਆ ਅਤੇ ਉਹ ਇਸਤਰੀ ਵੇਖਣ ਵਿੱਚ ਬਹੁਤ ਸੋਹਣੀ ਸੀ। \v 3 ਤਦ ਦਾਊਦ ਨੇ ਉਸ ਇਸਤਰੀ ਦਾ ਪਤਾ ਕਰਨ ਲਈ ਸੇਵਕਾਂ ਨੂੰ ਭੇਜਿਆ। ਉਨ੍ਹਾਂ ਨੇ ਆਖਿਆ, ਭਲਾ, ਉਹ ਅਲੀਆਮ ਦੀ ਧੀ ਬਥ-ਸ਼ਬਾ ਹਿੱਤੀ ਊਰਿੱਯਾਹ ਦੀ ਇਸਤਰੀ ਨਹੀਂ? \v 4 ਦਾਊਦ ਨੇ ਉਸ ਇਸਤਰੀ ਨੂੰ ਬੁਲਵਾ ਲਿਆ ਇਸ ਲਈ ਉਹ ਉਸ ਦੇ ਕੋਲ ਆਈ ਅਤੇ ਉਸ ਨੇ ਉਹ ਦੇ ਨਾਲ ਸੰਗ ਕੀਤਾ ਕਿਉਂ ਜੋ ਉਹ ਆਪਣੀ ਅਸ਼ੁੱਧਤਾਈ ਤੋਂ ਸ਼ੁੱਧ ਹੋਈ ਸੀ ਤਾਂ ਉਹ ਆਪਣੇ ਘਰ ਚੱਲੀ ਗਈ। \v 5 ਉਹ ਇਸਤਰੀ ਗਰਭਵਤੀ ਹੋ ਗਈ ਸੋ ਉਸ ਨੇ ਦਾਊਦ ਕੋਲ ਸੁਨੇਹਾ ਭੇਜਿਆ ਕਿ ਮੈਂ ਗਰਭਵਤੀ ਹਾਂ। \v 6 ਦਾਊਦ ਨੇ ਯੋਆਬ ਨੂੰ ਸੁਨੇਹਾ ਭੇਜਿਆ ਕਿ ਹਿੱਤੀ ਊਰਿੱਯਾਹ ਨੂੰ ਮੇਰੇ ਕੋਲ ਭੇਜ ਸੋ ਯੋਆਬ ਨੇ ਊਰਿੱਯਾਹ ਨੂੰ ਦਾਊਦ ਕੋਲ ਭੇਜਿਆ। \v 7 ਜਦ ਊਰਿੱਯਾਹ ਆਇਆ ਤਾਂ ਦਾਊਦ ਨੇ ਪੁੱਛਿਆ, ਉਸ ਤੋਂ ਯੋਆਬ ਦੇ ਵਿਖੇ, ਸੈਨਾਂ ਦੇ ਵਿਖੇ ਅਤੇ ਯੁੱਧ ਦੇ ਹਲਾਤ ਬਾਰੇ ਪੁੱਛਿਆ? \v 8 ਫਿਰ ਦਾਊਦ ਨੇ ਊਰਿੱਯਾਹ ਨੂੰ ਆਖਿਆ, ਜਾ ਆਪਣੇ ਘਰ ਪੈਰ ਧੋ। ਊਰਿੱਯਾਹ ਜਦ ਰਾਜੇ ਦੇ ਮਹਿਲ ਤੋਂ ਨਿੱਕਲਿਆ ਤਾਂ ਰਾਜੇ ਵੱਲੋਂ ਉਹ ਦੇ ਪਿੱਛੇ ਕੁਝ ਤੋਹਫ਼ੇ ਭੇਜੇ ਗਏ। \v 9 ਇਸ ਲਈ ਊਰਿੱਯਾਹ ਰਾਜਾ ਦੇ ਮਹਿਲ ਦੇ ਬੂਹੇ ਉੱਤੇ ਆਪਣੇ ਮਾਲਕ ਦੇ ਸੇਵਕਾਂ ਨਾਲ ਸੌਂ ਗਿਆ ਅਤੇ ਆਪਣੇ ਘਰ ਨਾ ਗਿਆ। \v 10 ਜਦ ਉਨ੍ਹਾਂ ਨੇ ਦਾਊਦ ਨੂੰ ਖ਼ਬਰ ਦਿੱਤੀ ਕਿ ਊਰਿੱਯਾਹ ਆਪਣੇ ਘਰ ਨਹੀਂ ਗਿਆ ਤਾਂ ਦਾਊਦ ਨੇ ਊਰਿੱਯਾਹ ਨੂੰ ਆਖਿਆ, ਭਲਾ, ਤੂੰ ਸਫ਼ਰ ਕਰ ਕੇ ਨਹੀਂ ਆਇਆ ਫਿਰ ਤੂੰ ਆਪਣੇ ਘਰ ਕਿਉਂ ਨਹੀਂ ਗਿਆ? \v 11 ਤਦ ਊਰਿੱਯਾਹ ਨੇ ਦਾਊਦ ਨੂੰ ਆਖਿਆ, ਸੰਦੂਕ ਅਤੇ ਇਸਰਾਏਲ ਅਤੇ ਯਹੂਦਾਹ ਤੰਬੂਆਂ ਵਿੱਚ ਰਹਿੰਦੇ ਸਨ ਅਤੇ ਮੇਰਾ ਮਾਲਕ ਯੋਆਬ ਅਤੇ ਮੇਰੇ ਮਹਾਰਾਜ ਦੇ ਦਾਸ ਖੁੱਲ੍ਹੇ ਮੈਦਾਨ ਵਿੱਚ ਪਏ ਹੋਏ ਹਨ, ਫਿਰ ਮੈਂ ਕਿਵੇਂ ਆਪਣੇ ਘਰ ਵਿੱਚ ਜਾ ਕੇ ਖਾਵਾਂ-ਪੀਵਾਂ ਅਤੇ ਆਪਣੀ ਇਸਤਰੀ ਨਾਲ ਸੌਂ ਜਾਂਵਾਂ? ਤੇਰੀ ਜਾਨ ਅਤੇ ਤੇਰੇ ਪ੍ਰਾਣ ਦੀ ਸਹੁੰ ਮੈਂ ਅਜਿਹਾ ਕਦੀ ਨਾ ਕਰਾਂਗਾ! \v 12 ਫਿਰ ਦਾਊਦ ਨੇ ਊਰਿੱਯਾਹ ਨੂੰ ਆਖਿਆ, ਅੱਜ ਵੀ ਏਥੇ ਰਹਿ ਅਤੇ ਸਵੇਰੇ ਮੈਂ ਤੈਨੂੰ ਵਿਦਾ ਕਰਾਂਗਾ। ਸੋ ਊਰਿੱਯਾਹ ਉਸ ਦਿਨ ਅਤੇ ਦੂਜੇ ਦਿਨ ਵੀ ਯਰੂਸ਼ਲਮ ਵਿੱਚ ਹੀ ਠਹਿਰ ਗਿਆ। \v 13 ਤਦ ਦਾਊਦ ਨੇ ਉਹ ਨੂੰ ਸੱਦਿਆ ਤਾਂ ਉਹ ਨੇ ਉਸ ਦੇ ਅੱਗੇ ਖਾਧਾ ਅਤੇ ਪੀਤਾ ਅਤੇ ਉਸ ਨੇ ਉਹ ਨੂੰ ਮਤਵਾਲਾ ਕੀਤਾ ਅਤੇ ਉਹ ਸ਼ਾਮ ਨੂੰ ਬਾਹਰ ਜਾ ਕੇ ਆਪਣੇ ਮਾਲਕ ਦੇ ਸੇਵਕਾਂ ਦੇ ਨਾਲ ਮੰਜੇ ਉੱਤੇ ਸੁੱਤਾ ਰਿਹਾ, ਪਰ ਆਪਣੇ ਘਰ ਨਾ ਗਿਆ। \v 14 ਸਵੇਰ ਨੂੰ ਦਾਊਦ ਨੇ ਯੋਆਬ ਦੇ ਲਈ ਚਿੱਠੀ ਲਿਖੀ ਅਤੇ ਊਰਿੱਯਾਹ ਦੇ ਹੱਥੀਂ ਉਹ ਨੂੰ ਭੇਜੀ। \v 15 ਅਤੇ ਉਸ ਨੇ ਚਿੱਠੀ ਵਿੱਚ ਇਹ ਲਿਖਿਆ ਕਿ ਊਰਿੱਯਾਹ ਨੂੰ ਡਾਢੀ ਲੜਾਈ ਦੇ ਵੇਲੇ ਅੱਗੇ ਰੱਖਿਓ ਅਤੇ ਉਹ ਦੇ ਕੋਲੋਂ ਪਿੱਛੇ ਹੱਟ ਜਾਇਓ ਤਾਂ ਜੋ ਉਹ ਮਾਰਿਆ ਜਾਵੇ। \v 16 ਤਦ ਅਜਿਹਾ ਹੋਇਆ ਕਿ ਯੋਆਬ ਨੇ ਸ਼ਹਿਰ ਨੂੰ ਚੰਗੀ ਤਰ੍ਹਾਂ ਵੇਖਿਆ ਅਤੇ ਉਸ ਨੇ ਊਰਿੱਯਾਹ ਨੂੰ ਅਜਿਹੇ ਥਾਂ ਵਿੱਚ ਠਹਿਰਾ ਦਿੱਤਾ ਜਿੱਥੇ ਉਸ ਨੇ ਜਾਣਿਆ ਕਿ ਉੱਥੇ ਸੂਰਮੇ ਹਨ। \v 17 ਤਦ ਉਸ ਸ਼ਹਿਰ ਦੇ ਲੋਕ ਨਿੱਕਲੇ ਅਤੇ ਯੋਆਬ ਦੇ ਨਾਲ ਲੜਾਈ ਕੀਤੀ ਅਤੇ ਉੱਥੇ ਦਾਊਦ ਦੇ ਸੇਵਕਾਂ ਵਿੱਚੋਂ ਕਈ ਡਿੱਗ ਪਏ ਅਤੇ ਹਿੱਤੀ ਊਰਿੱਯਾਹ ਵੀ ਮਾਰਿਆ ਗਿਆ \v 18 ਤਦ ਯੋਆਬ ਨੇ ਸੁਨੇਹਾ ਦੇਣ ਵਾਲੇ ਭੇਜ ਕੇ ਲੜਾਈ ਦੀ ਸਾਰੀ ਖ਼ਬਰ ਦਾਊਦ ਨੂੰ ਦੱਸੀ। \v 19 ਉਸ ਨੂੰ ਇਸ ਤਰ੍ਹਾਂ ਸਮਝਾ ਕੇ ਆਖਿਆ, ਜਦ ਤੂੰ ਰਾਜਾ ਨੂੰ ਲੜਾਈ ਦੀ ਗੱਲ ਸੁਣਾ ਦੇਵੇਂ। \v 20 ਜੇਕਰ ਅਜਿਹਾ ਹੋਵੇ ਕਿ ਰਾਜੇ ਦਾ ਕ੍ਰੋਧ ਭੜਕੇ ਅਤੇ ਉਹ ਤੈਨੂੰ ਆਖੇ ਕਿ ਜਦ ਤੁਸੀਂ ਲੜਨ ਨੂੰ ਗਏ ਤਾਂ ਸ਼ਹਿਰ ਦੇ ਇਨ੍ਹਾਂ ਨੇੜੇ ਕਿਉਂ ਗਏ? ਭਲਾ ਤੁਸੀਂ ਨਹੀਂ ਜਾਣਦੇ ਸੀ ਜੋ ਉਹ ਕੰਧ ਉੱਤੋਂ ਦੀ ਤੀਰ ਚਲਾਉਣਗੇ? \v 21 ਯਰੂਬਸ਼ਥ ਦੇ ਪੁੱਤਰ ਅਬੀਮਲਕ ਨੂੰ ਕਿਸ ਨੇ ਮਾਰਿਆ? ਕੀ, ਇੱਕ ਇਸਤਰੀ ਨੇ ਚੱਕੀ ਦਾ ਉੱਪਰਲਾ ਹਿੱਸਾ ਉਹ ਦੇ ਉੱਤੇ ਕੱਢ ਕਿ ਮਾਰਿਆ ਜੋ ਉਹ ਤੇਬੇਸ ਵਿੱਚ ਮਰ ਗਿਆ? ਸੋ ਤੁਸੀਂ ਸ਼ਹਿਰ ਦੀ ਕੰਧ ਹੇਠ ਕਿਉਂ ਗਏ ਸੀ? ਤਦ ਆਖਿਓ, ਜੋ ਤੇਰਾ ਸੇਵਕ ਹਿੱਤੀ ਊਰਿੱਯਾਹ ਵੀ ਮਾਰਿਆ ਗਿਆ। \v 22 ਸੋ ਦੂਤ ਚਲਾ ਗਿਆ ਅਤੇ ਜੋ ਕੁਝ ਯੋਆਬ ਨੇ ਆਖਿਆ ਸੀ ਸੋ ਦਾਊਦ ਨੂੰ ਆਖ ਸੁਣਾਇਆ। \v 23 ਅਤੇ ਦੂਤ ਨੇ ਦਾਊਦ ਨੂੰ ਆਖਿਆ ਕਿ ਸੱਚ-ਮੁੱਚ ਲੋਕ ਸਾਡੇ ਉੱਤੇ ਭਾਰੀ ਪੈ ਗਏ ਅਤੇ ਉਹ ਮੈਦਾਨ ਵਿੱਚ ਸਾਡੇ ਕੋਲ ਆਏ ਸੋ ਅਸੀਂ ਉਨ੍ਹਾਂ ਨੂੰ ਫਾਟਕ ਤੱਕ ਮਾਰਦੇ ਗਏ। \v 24 ਤਦ ਤੀਰ-ਅੰਦਾਜ਼ਾਂ ਨੇ ਕੰਧ ਉੱਤੇ ਦੀ ਤੁਹਾਡੇ ਲੋਕਾਂ ਤੇ ਨਿਸ਼ਾਨਾ ਲਾਇਆ। ਰਾਜਾ ਦੇ ਕਈ ਸਿਪਾਹੀ ਮਰ ਗਏ ਅਤੇ ਤੁਹਾਡਾ ਸੇਵਕ ਹਿੱਤੀ ਊਰਿੱਯਾਹ ਵੀ ਮਰ ਗਿਆ। \v 25 ਸੋ ਦਾਊਦ ਨੇ ਦੂਤ ਨੂੰ ਆਖਿਆ, ਕਿ ਯੋਆਬ ਨੂੰ ਜਾ ਕੇ ਇਸ ਤਰ੍ਹਾਂ ਆਖ ਜੋ ਇਹ ਗੱਲ ਤੈਨੂੰ ਬੁਰੀ ਨਾ ਲੱਗੇ ਕਿਉਂ ਜੋ ਤਲਵਾਰ ਹਰੇਕ ਨੂੰ ਇੱਕੋ ਜਿਹਾ ਵੱਢਦੀ ਹੈ। ਤੂੰ ਸ਼ਹਿਰ ਦੇ ਵਿਰੁੱਧ ਦਲੇਰੀ ਨਾਲ ਲੜਾਈ ਕਰ ਅਤੇ ਉਹ ਨੂੰ ਢਾਹ ਦੇਹ। ਸੋ ਤੂੰ ਉਹ ਨੂੰ ਹੋਂਸਲਾ ਦੇਵੀਂ। \v 26 ਜਦ ਊਰਿੱਯਾਹ ਦੀ ਪਤਨੀ ਨੇ ਆਪਣੇ ਪਤੀ ਦੀ ਮੌਤ ਬਾਰੇ ਜਾਣਿਆ ਤਦ ਉਹ ਅਫ਼ਸੋਸ ਵਿੱਚ ਬੈਠੀ। \v 27 ਅਤੇ ਜਦ ਵਿਰਲਾਪ ਦੇ ਦਿਨ ਲੰਘ ਗਏ ਤਾਂ ਦਾਊਦ ਨੇ ਉਸ ਨੂੰ ਆਪਣੇ ਮਹਿਲ ਵਿੱਚ ਸੱਦਿਆ ਅਤੇ ਉਹ ਉਸ ਦੀ ਪਤਨੀ ਬਣੀ ਅਤੇ ਉਹ ਨੇ ਉਸ ਦੇ ਲਈ ਪੁੱਤਰ ਨੂੰ ਜਨਮ ਦਿੱਤਾ ਪਰ ਜੋ ਕੰਮ ਦਾਊਦ ਨੇ ਕੀਤਾ ਸੋ ਯਹੋਵਾਹ ਨੂੰ ਬੁਰਾ ਲੱਗਾ। \c 12 \s ਨਾਥਾਨ ਦੁਆਰਾ ਦਾਊਦ ਨੂੰ ਸੰਦੇਸ਼ \p \v 1 ਯਹੋਵਾਹ ਨੇ ਨਾਥਾਨ ਨੂੰ ਦਾਊਦ ਦੇ ਕੋਲ ਭੇਜਿਆ। ਉਸ ਨੇ ਉਹ ਦੇ ਕੋਲ ਆ ਕੇ ਉਹ ਨੂੰ ਆਖਿਆ, ਇੱਕ ਸ਼ਹਿਰ ਵਿੱਚ ਦੋ ਮਨੁੱਖ ਸਨ, ਇੱਕ ਧਨਵਾਨ ਅਤੇ ਦੂਜਾ ਕੰਗਾਲ। \v 2 ਉਸ ਧਨਵਾਨ ਕੋਲ ਢੇਰ ਸਾਰੀਆਂ ਭੇਡਾਂ-ਬੱਕਰੀਆਂ ਅਤੇ ਮਾਲ ਡੰਗਰ ਸਨ। \v 3 ਪਰ ਉਸ ਕੰਗਾਲ ਕੋਲ ਭੇਡਾਂ ਦੀ ਇੱਕ ਲੇਲੀ ਤੋਂ ਇਲਾਵਾ ਹੋਰ ਕੁਝ ਨਹੀਂ ਸੀ। ਉਸ ਨੂੰ ਉਹ ਨੇ ਮੁੱਲ ਲਿਆ ਅਤੇ ਪਾਲਿਆ ਸੀ ਅਤੇ ਉਸਦਾ ਪਾਲਣ ਪੋਸ਼ਣ ਉਸ ਦੇ ਬੱਚਿਆਂ ਨਾਲ ਹੀ ਹੋਇਆ ਸੀ। ਉਹ ਉਸੇ ਦੀ ਰੋਟੀ ਵਿੱਚੋਂ ਖਾਂਦੀ, ਉਸ ਦੇ ਕਟੋਰੇ ਵਿੱਚੋਂ ਪੀਂਦੀ, ਉਸੇ ਦੀ ਗੋਦ ਵਿੱਚ ਸੋਂਦੀ ਅਤੇ ਉਸ ਦੀ ਧੀ ਦੇ ਵਰਗੀ ਸੀ। \v 4 ਇੱਕ ਯਾਤਰੀ ਉਸ ਧਨਵਾਨ ਕੋਲ ਆਇਆ ਸੋ ਉਸ ਨੇ ਆਪਣੇ ਇੱਜੜ ਅਤੇ ਆਪਣੇ ਮਾਲ ਡੰਗਰਾਂ ਨੂੰ ਬਚਾ ਰੱਖਿਆ ਅਤੇ ਉਸ ਯਾਤਰੀ ਦੇ ਲਈ ਜੋ ਉਸ ਕੋਲ ਆਇਆ ਸੀ ਉਸ ਨੇ ਤਿਆਰੀ ਨਾ ਕੀਤੀ ਸਗੋਂ ਉਸ ਕੰਗਾਲ ਦੀ ਲੇਲੀ ਨੂੰ ਲੈ ਲਿਆ ਅਤੇ ਉਸ ਪਰਾਹੁਣੇ ਦੇ ਲਈ ਭੋਜਨ ਤਿਆਰ ਕੀਤਾ \v 5 ਤਦ ਉਸ ਮਨੁੱਖ ਉੱਤੇ ਦਾਊਦ ਦਾ ਕ੍ਰੋਧ ਭੜਕਿਆ ਅਤੇ ਉਸ ਨੇ ਨਾਥਾਨ ਨੂੰ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜਿਸ ਮਨੁੱਖ ਨੇ ਇਹ ਕੰਮ ਕੀਤਾ ਹੈ ਉਹ ਵੱਢਣ ਜੋਗਾ ਹੈ! \v 6 ਇਸ ਲਈ ਉਹ ਮਨੁੱਖ ਉਸ ਲੇਲੀ ਦੀ ਕੀਮਤ ਦਾ ਚਾਰ ਗੁਣਾ ਉਹ ਨੂੰ ਵਾਪਿਸ ਕਰੇ ਕਿਉਂ ਜੋ ਉਸ ਨੇ ਅਜਿਹਾ ਕੰਮ ਕੀਤਾ ਅਤੇ ਕੁਝ ਦਯਾ ਨਾ ਕੀਤੀ। \s ਦਾਊਦ ਦੀ ਤੋਬਾ \p \v 7 ਤਦ ਨਾਥਾਨ ਨੇ ਦਾਊਦ ਨੂੰ ਆਖਿਆ, ਉਹ ਮਨੁੱਖ ਤੂੰ ਹੀ ਤਾਂ ਹੈ! ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਇਸ ਤਰ੍ਹਾਂ ਆਖਿਆ ਹੈ, ਮੈਂ ਤੈਨੂੰ ਅਭਿਸ਼ੇਕ ਕੀਤਾ ਜੋ ਇਸਰਾਏਲ ਉੱਤੇ ਰਾਜ ਕਰੇਂ ਮੈਂ ਤੈਨੂੰ ਸ਼ਾਊਲ ਦੇ ਹੱਥੋਂ ਛੁਡਾਇਆ। \v 8 ਮੈਂ ਤੇਰੇ ਮਾਲਕ ਦਾ ਘਰ ਤੈਨੂੰ ਦਿੱਤਾ, ਤੇਰੇ ਮਾਲਕ ਦੀਆਂ ਰਾਣੀਆਂ ਨੂੰ ਵੀ ਤੇਰੀ ਬੁੱਕਲ ਵਿੱਚ ਦੇ ਦਿੱਤਾ, ਇਸਰਾਏਲ ਅਤੇ ਯਹੂਦਾਹ ਦੇ ਘਰਾਣੇ ਵੀ ਤੈਨੂੰ ਦੇ ਦਿੱਤੇ, ਜੇ ਇਹ ਸਭ ਕੁਝ ਥੋੜ੍ਹਾ ਸੀ ਤਾਂ ਮੈਂ ਤੈਨੂੰ ਹੋਰ ਵੀ ਦੇ ਦਿੰਦਾ। \v 9 ਸੋ ਤੂੰ ਯਹੋਵਾਹ ਦੀ ਆਗਿਆ ਨੂੰ ਤੁੱਛ ਜਾਣ ਕੇ ਉਸ ਦੇ ਅੱਗੇ ਕਿਉਂ ਬੁਰਿਆਈ ਕੀਤੀ ਕਿਉਂ ਜੋ ਤੂੰ ਹਿੱਤੀ ਊਰਿੱਯਾਹ ਨੂੰ ਤਲਵਾਰ ਨਾਲ ਮਰਵਾਇਆ ਅਤੇ ਉਸ ਦੀ ਪਤਨੀ ਨੂੰ ਆਪਣੀ ਪਤਨੀ ਬਣਾਇਆ ਅਤੇ ਉਸ ਨੂੰ ਅੰਮੋਨੀਆਂ ਦੀ ਤਲਵਾਰ ਨਾਲ ਮਰਵਾ ਸੁੱਟਿਆ? \v 10 ਸੋ ਹੁਣ ਤੇਰੇ ਘਰ ਉੱਤੋਂ ਤਲਵਾਰ ਕਦੀ ਨਾ ਹਟੇਗੀ ਕਿਉਂ ਜੋ ਤੂੰ ਮੈਨੂੰ ਤੁੱਛ ਜਾਣਿਆ ਅਤੇ ਹਿੱਤੀ ਊਰਿੱਯਾਹ ਦੀ ਪਤਨੀ ਨੂੰ ਆਪਣੀ ਪਤਨੀ ਬਣਾਇਆ। \v 11 ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਵੇਖ ਮੈਂ ਇੱਕ ਬੁਰਿਆਈ ਨੂੰ ਤੇਰੇ ਆਪਣੇ ਘਰ ਵਿੱਚੋਂ ਹੀ ਤੇਰੇ ਉੱਤੇ ਪਾਵਾਂਗਾ ਅਤੇ ਮੈਂ ਤੇਰੀਆਂ ਪਤਨੀਆਂ ਨੂੰ ਲੈ ਕੇ ਤੇਰੀਆਂ ਅੱਖੀਆਂ ਦੇ ਸਾਹਮਣੇ ਦੂਸਰਿਆਂ ਨੂੰ ਦਿਆਂਗਾ ਅਤੇ ਉਹ ਦਿਨ ਦੁਪਿਹਰੇ ਤੇਰੀਆਂ ਪਤਨੀਆਂ ਦੇ ਨਾਲ ਸੰਗ ਕਰਨਗੇ। \v 12 ਕਿਉਂ ਜੋ ਤੂੰ ਇਹ ਕੰਮ ਲੁੱਕ ਕੇ ਕੀਤਾ ਪਰ ਮੈਂ ਸਾਰੇ ਇਸਰਾਏਲ ਦੇ ਸਾਹਮਣੇ ਸਰੇਆਮ ਕਰਾਂਗਾ। \v 13 ਤਦ ਦਾਊਦ ਨੇ ਨਾਥਾਨ ਨੂੰ ਆਖਿਆ, ਮੈਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਅਤੇ ਨਾਥਾਨ ਨੇ ਦਾਊਦ ਨੂੰ ਆਖਿਆ, ਯਹੋਵਾਹ ਨੇ ਵੀ ਤੇਰਾ ਪਾਪ ਮਾਫ਼ ਕੀਤਾ ਸੋ ਤੂੰ ਨਾ ਮਰੇਂਗਾ। \v 14 ਪਰ ਇਸ ਕਰਕੇ ਜੋ ਤੇਰੇ ਇਸ ਕੰਮ ਕਰਨ ਤੋਂ ਯਹੋਵਾਹ ਦੇ ਵੈਰੀਆਂ ਨੂੰ ਨਿੰਦਿਆ ਕਰਨ ਦਾ ਵੱਡਾ ਮੌਕਾ ਮਿਲਿਆ ਸੋ ਇਹ ਬਾਲਕ ਵੀ ਜੋ ਤੇਰੇ ਲਈ ਜਨਮ ਲਵੇਗਾ ਉਹ ਜ਼ਰੂਰ ਮਰ ਜਾਵੇਗਾ, ਤਾਂ ਨਾਥਾਨ ਆਪਣੇ ਘਰ ਚਲਾ ਗਿਆ। \s ਦਾਊਦ ਦੇ ਪੁੱਤਰ ਦੀ ਮੌਤ \p \v 15 ਯਹੋਵਾਹ ਨੇ ਉਸ ਬਾਲਕ ਨੂੰ ਜੋ ਊਰਿੱਯਾਹ ਦੀ ਪਤਨੀ ਤੋਂ ਦਾਊਦ ਲਈ ਜੰਮਿਆ ਸੀ ਅਜਿਹਾ ਮਾਰਿਆ ਜੋ ਉਹ ਬਹੁਤ ਬਿਮਾਰ ਪੈ ਗਿਆ। \v 16 ਸੋ ਦਾਊਦ ਨੇ ਉਸ ਬਾਲਕ ਦੇ ਲਈ ਪਰਮੇਸ਼ੁਰ ਦੇ ਕੋਲ ਬੇਨਤੀ ਕੀਤੀ ਤੇ ਦਾਊਦ ਨੇ ਵਰਤ ਵੀ ਰੱਖਿਆ ਤੇ ਸਾਰੀ ਰਾਤ ਜ਼ਮੀਨ ਤੇ ਪਿਆ ਰਿਹਾ। \v 17 ਉਹ ਦੇ ਘਰ ਦੇ ਬਜ਼ੁਰਗ ਉੱਠ ਕੇ ਉਹ ਦੇ ਕੋਲ ਆਏ ਜੋ ਉਹ ਨੂੰ ਉਠਾਉਣ ਪਰ ਉਹ ਨਾ ਮੰਨਿਆ ਅਤੇ ਉਨ੍ਹਾਂ ਦੇ ਨਾਲ ਰੋਟੀ ਨਾ ਖਾਧੀ। \v 18 ਤਦ ਅਜਿਹਾ ਹੋਇਆ ਜੋ ਸੱਤਵੇਂ ਦਿਨ ਉਹ ਬਾਲਕ ਮਰ ਗਿਆ। ਦਾਊਦ ਦੇ ਦਾਸ ਡਰ ਦੇ ਮਾਰੇ ਆਖ ਨਾ ਸਕੇ ਜੋ ਬਾਲਕ ਮਰ ਗਿਆ ਹੈ ਕਿਉਂ ਜੋ ਉਨ੍ਹਾਂ ਨੇ ਆਖਿਆ, ਵੇਖ, ਜਦ ਉਹ ਬਾਲਕ ਅਜੇ ਜੀਉਂਦਾ ਸੀ ਤਾਂ ਅਸੀਂ ਉਹ ਨੂੰ ਆਖਿਆ ਅਤੇ ਉਹ ਨੇ ਸਾਡੀ ਗੱਲ ਨਾ ਮੰਨੀ ਅਤੇ ਜੇ ਹੁਣ ਅਸੀਂ ਉਹ ਨੂੰ ਆਖੀਏ ਕਿ ਬਾਲਕ ਮਰ ਗਿਆ ਹੈ ਤਾਂ ਉਹ ਆਪਣੀ ਜਿੰਦ ਨੂੰ ਕਸ਼ਟ ਦੇ ਸਕਦਾ ਹੈ! \v 19 ਪਰ ਜਦ ਦਾਊਦ ਨੇ ਵੇਖਿਆ ਜੋ ਦਾਸ ਆਪੋ ਵਿੱਚ ਘੁਸਰ-ਮੁਸਰ ਕਰਦੇ ਹਨ ਤਾਂ ਦਾਊਦ ਨੇ ਜਾਣ ਲਿਆ ਕਿ ਬਾਲਕ ਮਰ ਗਿਆ ਹੈ ਸੋ ਦਾਊਦ ਨੇ ਆਪਣੇ ਦਾਸਾਂ ਨੂੰ ਆਖਿਆ, ਕੀ ਬਾਲਕ ਮਰ ਗਿਆ ਹੈ? ਉਨ੍ਹਾਂ ਨੇ ਆਖਿਆ, ਜੀ ਮਰ ਗਿਆ। \v 20 ਤਦ ਦਾਊਦ ਜ਼ਮੀਨ ਤੋਂ ਉੱਠਿਆ, ਨਹਾਇਆ, ਸੁਗੰਧ ਲਾਈ, ਕੱਪੜੇ ਬਦਲੇ ਅਤੇ ਯਹੋਵਾਹ ਦੇ ਘਰ ਵਿੱਚ ਆ ਕੇ ਮੱਥਾ ਟੇਕਿਆ ਫਿਰ ਆਪਣੇ ਘਰ ਗਿਆ ਅਤੇ ਉਸ ਦੇ ਆਖਣ ਤੇ ਭੋਜਨ ਲਗਾਇਆ ਗਿਆ ਅਤੇ ਉਸ ਨੇ ਭੋਜਨ ਖਾਧਾ। \v 21 ਤਦ ਉਹ ਦੇ ਸੇਵਕ ਨੇ ਉਹ ਨੂੰ ਆਖਿਆ, ਇਹ ਕੀ ਗੱਲ ਹੈ ਜੋ ਤੁਸੀਂ ਕੀਤੀ? ਤੁਸੀਂ ਉਸ ਮੁੰਡੇ ਦੇ ਲਈ ਜਦ ਉਹ ਜੀਉਂਦਾ ਸੀ ਤਾਂ ਵਰਤ ਰੱਖਿਆ ਅਤੇ ਰੋਂਦੇ ਰਹੇ ਪਰ ਜਦ ਉਹ ਮਰ ਗਿਆ ਤਾਂ ਤੁਸੀਂ ਉੱਠ ਕੇ ਰੋਟੀ ਖਾਧੀ। \v 22 ਉਸ ਨੇ ਆਖਿਆ, ਜਦ ਤੱਕ ਉਹ ਬਾਲਕ ਜੀਉਂਦਾ ਸੀ ਤਾਂ ਮੈਂ ਵਰਤ ਰੱਖਿਆ ਅਤੇ ਰੋਂਦਾ ਰਿਹਾ ਕਿਉਂ ਜੋ ਮੈਂ ਆਖਿਆ, ਕੀ ਜਾਣੀਏ ਜੋ ਯਹੋਵਾਹ ਦਯਾ ਕਰੇ ਜੋ ਇਹ ਬਾਲਕ ਜਿਉਂਦਾ ਰਹੇ? \v 23 ਪਰ ਹੁਣ ਤਾਂ ਉਹ ਮਰ ਗਿਆ। ਫਿਰ ਮੈਂ ਕਿਉਂ ਵਰਤ ਰੱਖਾਂ? ਭਲਾ ਮੈਂ ਉਹ ਨੂੰ ਫਿਰ ਆਪਣੇ ਕੋਲ ਲਿਆ ਸਕਦਾ ਹਾਂ? ਮੈਂ ਤਾਂ ਉਹ ਦੇ ਕੋਲ ਜਾਂਵਾਂਗਾ ਪਰ ਉਹ ਨੇ ਮੇਰੇ ਕੋਲ ਨਹੀਂ ਮੁੜ ਆਉਣਾ। \s ਸੁਲੇਮਾਨ ਦਾ ਜਨਮ \p \v 24 ਦਾਊਦ ਨੇ ਆਪਣੀ ਪਤਨੀ ਬਥ-ਸ਼ਬਾ ਨੂੰ ਤਸੱਲੀ ਦਿੱਤੀ ਅਤੇ ਉਹ ਦੇ ਕੋਲ ਗਿਆ ਅਤੇ ਉਸ ਨਾਲ ਸੰਗ ਕੀਤਾ ਅਤੇ ਉਹ ਇੱਕ ਪੁੱਤਰ ਜਣੀ ਅਤੇ ਉਸ ਦਾ ਨਾਮ ਸੁਲੇਮਾਨ ਰੱਖਿਆ। ਉਹ ਯਹੋਵਾਹ ਦਾ ਪਿਆਰਾ ਹੋਇਆ \v 25 ਅਤੇ ਉਹ ਨੇ ਨਾਥਾਨ ਨਬੀ ਦੇ ਰਾਹੀਂ ਆਖ ਭੇਜਿਆ ਅਤੇ ਉਸ ਦਾ ਨਾਮ ਯਹੋਵਾਹ ਦੇ ਕਾਰਨ ਯਦੀਦਯਾਹ ਅਰਥ ਯਹੋਵਾਹ ਦਾ ਪਿਆਰਾ ਰੱਖਿਆ। \s ਰੱਬਾਹ ਨਗਰ ਦਾ ਪਤਨ \r 1 ਇਤ 20:1-3 \p \v 26 ਯੋਆਬ ਅੰਮੋਨੀਆਂ ਦੇ ਰੱਬਾਹ ਨਾਲ ਲੜਿਆ ਅਤੇ ਉਸ ਨੇ ਉਹ ਰਾਜਧਾਨੀ ਲੈ ਲਈ। \v 27 ਫਿਰ ਯੋਆਬ ਨੇ ਦੂਤਾਂ ਦੇ ਰਾਹੀਂ ਦਾਊਦ ਨੂੰ ਆਖ ਭੇਜਿਆ, ਮੈਂ ਰੱਬਾਹ ਨਾਲ ਲੜਿਆ ਹਾਂ ਅਤੇ ਮੈਂ ਪਾਣੀਆਂ ਦੇ ਸ਼ਹਿਰ ਨੂੰ ਲੈ ਲਿਆ ਹੈ। \v 28 ਸੋ ਹੁਣ ਤੁਸੀਂ ਬਾਕੀ ਲੋਕਾਂ ਨੂੰ ਇਕੱਠਾ ਕਰ ਕੇ ਉਸ ਸ਼ਹਿਰ ਉੱਤੇ ਡੇਰਾ ਲਾਓ ਅਤੇ ਉਹ ਨੂੰ ਜਿੱਤ ਲਓ, ਅਜਿਹਾ ਨਾ ਹੋਵੇ ਜੋ ਮੈਂ ਉਸ ਸ਼ਹਿਰ ਨੂੰ ਜਿੱਤ ਲਵਾਂ ਅਤੇ ਉਹ ਮੇਰੇ ਨਾਮ ਤੋਂ ਸੱਦਿਆ ਜਾਵੇ। \v 29 ਤਦ ਦਾਊਦ ਨੇ ਸਾਰੇ ਲੋਕਾਂ ਨੂੰ ਇਕੱਠਿਆਂ ਕੀਤਾ ਅਤੇ ਰੱਬਾਹ ਉੱਤੇ ਚੜਾਈ ਕੀਤੀ ਅਤੇ ਉਹ ਦੇ ਵਿਰੁੱਧ ਲੜਿਆ ਅਤੇ ਉਹ ਨੂੰ ਜਿੱਤ ਲਿਆ। \v 30 ਉਹ ਨੇ ਉਨ੍ਹਾਂ ਦੇ ਰਾਜੇ ਦਾ ਮੁਕਟ ਉਸ ਦੇ ਸਿਰ ਤੋਂ ਲਾਹ ਲਿਆ ਜੋ ਤੋਲ ਵਿੱਚ ਇੱਕ ਤੋੜੇ ਸੋਨੇ ਦਾ ਸੀ ਅਤੇ ਉਸ ਵਿੱਚ ਬਹੁਮੁੱਲੇ ਪੱਥਰ ਲੱਗੇ ਹੋਏ ਸਨ ਤੇ ਉਹ ਦਾਊਦ ਦੇ ਸਿਰ ਉੱਤੇ ਰੱਖਿਆ ਗਿਆ ਅਤੇ ਉਹ ਨੇ ਉਸ ਦੇ ਸ਼ਹਿਰ ਵਿੱਚੋਂ ਬਹੁਤ ਸਾਰਾ ਲੁੱਟ ਦਾ ਸਮਾਨ ਇਕੱਠਾ ਕੀਤਾ। \v 31 ਤਦ ਉਸ ਨੇ ਉਨ੍ਹਾਂ ਨੂੰ ਜੋ ਅੰਦਰ ਸਨ, ਬਾਹਰ ਕੱਢ ਕੇ ਆਰੀਆਂ, ਲੋਹੇ ਦੇ ਸੁਹਾਗਿਆਂ, ਲੋਹੇ ਦੀਆਂ ਕੁਹਾੜੀਆਂ ਨਾਲ ਉਨ੍ਹਾਂ ਤੋਂ ਕੰਮ ਲਿਆ ਅਤੇ ਉਨ੍ਹਾਂ ਨੂੰ ਇੱਟਾਂ ਦੇ ਕੰਮ ਵਿੱਚ ਲਾਇਆ ਅਤੇ ਉਸ ਨੇ ਅੰਮੋਨੀਆਂ ਦੇ ਸਾਰੇ ਸ਼ਹਿਰਾਂ ਨਾਲ ਇਹੋ ਹੀ ਕੀਤਾ ਤਦ ਦਾਊਦ ਅਤੇ ਸਭ ਲੋਕ ਯਰੂਸ਼ਲਮ ਨੂੰ ਮੁੜ ਗਏ। \c 13 \s ਅਮਨੋਨ ਦਾ ਕੁਕਰਮ \p \v 1 ਇਸ ਤੋਂ ਬਾਅਦ ਅਜਿਹਾ ਹੋਇਆ ਕਿ ਦਾਊਦ ਦੇ ਪੁੱਤਰ ਅਬਸ਼ਾਲੋਮ ਦੀ ਤਾਮਾਰ ਨਾਮ ਦੀ ਇੱਕ ਭੈਣ ਜੋ ਬਹੁਤ ਸੋਹਣੀ ਸੀ। ਦਾਊਦ ਦਾ ਪੁੱਤਰ ਅਮਨੋਨ ਉਸ ਨਾਲ ਪ੍ਰੇਮ ਕਰਨ ਲੱਗਾ। \v 2 ਅਮਨੋਨ ਅਜਿਹਾ ਬੇਚੈਨ ਹੋਇਆ ਜੋ ਆਪਣੀ ਭੈਣ ਤਾਮਾਰ ਦੇ ਕਾਰਨ ਬਿਮਾਰ ਹੋ ਗਿਆ ਕਿਉਂ ਜੋ ਉਹ ਕੁਆਰੀ ਸੀ ਇਸ ਲਈ ਅਮਨੋਨ ਉਹ ਦੇ ਨਾਲ ਕੁਝ ਕਰਨਾ ਔਖਾ ਜਾਣ ਪਿਆ। \v 3 ਦਾਊਦ ਦੇ ਭਰਾ ਸ਼ਿਮਆਹ ਦਾ ਪੁੱਤਰ ਯੋਨਾਦਾਬ ਅਮਨੋਨ ਦਾ ਮਿੱਤਰ ਸੀ ਅਤੇ ਇਹ ਯੋਨਾਦਾਬ ਬਹੁਤ ਚਲਾਕ ਮਨੁੱਖ ਸੀ। \v 4 ਸੋ ਉਸ ਨੇ ਉਹ ਨੂੰ ਆਖਿਆ, ਤੂੰ ਰਾਜਾ ਦਾ ਪੁੱਤਰ ਹੋ ਕੇ ਦਿਨੋਂ-ਦਿਨ ਕਮਜ਼ੋਰ ਕਿਉਂ ਹੁੰਦਾ ਜਾਂਦਾ ਹੈ? ਭਲਾ, ਤੂੰ ਮੈਨੂੰ ਨਾ ਦੱਸੇਗਾ? ਤਦ ਅਮਨੋਨ ਨੇ ਉਸ ਨੂੰ ਆਖਿਆ ਕਿ ਮੈਂ ਆਪਣੇ ਭਰਾ ਅਬਸ਼ਾਲੋਮ ਦੀ ਭੈਣ ਤਾਮਾਰ ਨਾਲ ਪਿਆਰ ਕਰਦਾ ਹਾਂ। \v 5 ਇਸ ਲਈ ਯੋਨਾਦਾਬ ਨੇ ਉਹ ਨੂੰ ਆਖਿਆ, ਤੂੰ ਮੰਜੇ ਉੱਤੇ ਪਿਆ ਰਹਿ ਅਤੇ ਆਪਣੇ ਆਪ ਨੂੰ ਰੋਗੀ ਬਣਾ ਅਤੇ ਜਦ ਤੇਰਾ ਪਿਤਾ ਤੈਨੂੰ ਵੇਖਣ ਆਵੇ ਤਾਂ ਤੂੰ ਉਹ ਨੂੰ ਆਖੀਂ ਕਿ ਮੇਰੀ ਭੈਣ ਤਾਮਾਰ ਨੂੰ ਆਖੋ ਜੋ ਉਹ ਆਵੇ ਅਤੇ ਮੈਨੂੰ ਰੋਟੀ ਖੁਆਵੇ ਅਤੇ ਮੇਰੇ ਸਾਹਮਣੇ ਭੋਜਨ ਪਕਾਵੇ ਜੋ ਮੈਂ ਵੇਖਾਂ ਅਤੇ ਉਹ ਦੇ ਹੱਥੋਂ ਖਾਵਾਂ। \v 6 ਤਦ ਅਮਨੋਨ ਲੰਮਾ ਪਿਆ ਰਿਹਾ ਅਤੇ ਆਪਣੇ ਆਪ ਨੂੰ ਬਿਮਾਰ ਬਣਾਇਆ ਅਤੇ ਜਦ ਰਾਜਾ ਉਸ ਨੂੰ ਵੇਖਣ ਲਈ ਆਇਆ ਤਾਂ ਅਮਨੋਨ ਨੇ ਰਾਜਾ ਨੂੰ ਆਖਿਆ, ਮੇਰੀ ਭੈਣ ਤਾਮਾਰ ਨੂੰ ਆਉਣ ਦਿਓ ਜੋ ਉਹ ਮੇਰੇ ਸਾਹਮਣੇ ਇੱਕ ਦੋ ਪੂਰੀਆਂ ਤਲੇ ਜੋ ਮੈਂ ਉਸ ਦੇ ਹੱਥੋਂ ਭੋਜਨ ਕਰਾਂ। \v 7 ਤਦ ਦਾਊਦ ਨੇ ਤਾਮਾਰ ਦੇ ਘਰ ਸੁਨੇਹਾ ਭੇਜਿਆ, ਤੂੰ ਹੁਣ ਆਪਣੇ ਭਰਾ ਅਮਨੋਨ ਦੇ ਘਰ ਜਾ ਅਤੇ ਉਹ ਦੇ ਲਈ ਭੋਜਨ ਤਿਆਰ ਕਰ। \v 8 ਸੋ ਤਾਮਾਰ ਆਪਣੇ ਭਰਾ ਅਮਨੋਨ ਦੇ ਘਰ ਆਈ ਅਤੇ ਉਹ ਮੰਜੇ ਉੱਤੇ ਪਿਆ ਹੋਇਆ ਸੀ। ਉਸ ਨੇ ਆਟਾ ਗੁੰਨ੍ਹਿਆ ਅਤੇ ਉਹ ਦੇ ਸਾਹਮਣੇ ਪੂਰੀਆਂ ਤਲੀਆਂ, \v 9 ਉਸ ਨੇ ਥਾਲੀ ਲੈ ਕੇ ਉਨ੍ਹਾਂ ਨੂੰ ਉਹ ਦੇ ਸਾਹਮਣੇ ਰੱਖ ਦਿੱਤਾ ਪਰ ਉਹ ਨੇ ਖਾਣ ਤੋਂ ਮਨ੍ਹਾ ਕੀਤਾ। ਤਦ ਅਮਨੋਨ ਨੇ ਆਪਣੇ ਸੇਵਕਾਂ ਨੂੰ ਆਖਿਆ, ਸਾਰੇ ਲੋਕ ਮੇਰੇ ਕੋਲੋਂ ਬਾਹਰ ਚਲੇ ਜਾਣ ਸੋ ਸਭ ਉਹ ਦੇ ਕੋਲੋਂ ਬਾਹਰ ਚਲੇ ਗਏ। \v 10 ਤਦ ਅਮਨੋਨ ਨੇ ਤਾਮਾਰ ਨੂੰ ਆਖਿਆ, ਕੋਠੜੀ ਦੇ ਅੰਦਰ ਭੋਜਨ ਲੈ ਆ ਜੋ ਮੈਂ ਤੇਰੇ ਹੱਥੋਂ ਖਾਵਾਂ। ਸੋ ਤਾਮਾਰ ਨੇ ਉਹ ਪੂਰੀਆਂ ਜੋ ਉਸ ਨੇ ਤਲੀਆਂ ਸਨ ਲਈਆਂ ਅਤੇ ਕੋਠੜੀ ਦੇ ਵਿੱਚ ਆਪਣੇ ਭਰਾ ਅਮਨੋਨ ਦੇ ਕੋਲ ਲੈ ਆਈ। \v 11 ਜਦ ਉਹ ਭੋਜਨ ਖਵਾਉਣ ਲਈ ਉਹ ਦੇ ਸਾਹਮਣੇ ਲੈ ਆਈ ਤਾਂ ਉਹ ਨੇ ਉਸ ਨੂੰ ਫੜ ਲਿਆ ਅਤੇ ਉਸ ਨੂੰ ਆਖਿਆ, ਕੁੜੀਏ, ਮੇਰੇ ਨਾਲ ਸੰਗ ਕਰ! \v 12 ਉਹ ਬੋਲੀ, ਨਹੀਂ ਮੇਰੇ ਭਰਾ, ਮੇਰੇ ਨਾਲ ਜ਼ਬਰਦਸਤੀ ਨਾ ਕਰ ਕਿਉਂ ਜੋ ਇਸਰਾਏਲ ਵਿੱਚ ਅਜਿਹਾ ਕੰਮ ਕਰਨਾ ਯੋਗ ਨਹੀਂ! ਤੂੰ ਅਜਿਹੀ ਮੂਰਖਤਾ ਨਾ ਕਰ। \v 13 ਮੈਂ ਆਪਣਾ ਕਲੰਕ ਕਿੱਥੇ ਲਾਹਵਾਂਗੀ ਅਤੇ ਤੂੰ ਇਸਰਾਏਲ ਦੇ ਵਿੱਚ ਮੂਰਖ ਹੋਵੇਂਗਾ! ਤੂੰ ਹੁਣ ਰਾਜਾ ਨੂੰ ਆਖ। ਉਹ ਮੈਨੂੰ ਤੇਰੇ ਨਾਲ ਵਿਆਹ ਤੋਂ ਨਾਂਹ ਨਾ ਕਰੇਗਾ। \v 14 ਪਰ ਉਹ ਨੇ ਉਸ ਦੀ ਗੱਲ ਨਾ ਮੰਨੀ ਅਤੇ ਉਸ ਤੋਂ ਤਕੜਾ ਹੋਣ ਦੇ ਕਾਰਨ ਉਸ ਦੇ ਨਾਲ ਜ਼ਬਰਦਸਤੀ ਕੀਤੀ ਅਤੇ ਸੰਗ ਕੀਤਾ। \v 15 ਫਿਰ ਅਮਨੋਨ ਨੇ ਉਸ ਦੇ ਨਾਲ ਡਾਢਾ ਵੈਰ ਕੀਤਾ ਅਜਿਹਾ ਵੈਰ ਜੋ ਉਸ ਦੀ ਪ੍ਰੀਤ ਨਾਲੋਂ ਵੀ ਵੱਧ ਸੀ ਅਤੇ ਅਮਨੋਨ ਨੇ ਉਸ ਨੂੰ ਆਖਿਆ, ਉੱਠ, ਚੱਲੀ ਜਾ! \v 16 ਤਦ ਉਸ ਨੇ ਉਹ ਨੂੰ ਆਖਿਆ, ਅਜਿਹਾ ਨਹੀਂ ਹੋਵੇਗਾ ਕਿਉਂ ਜੋ ਮੈਨੂੰ ਕੱਢ ਦੇਣ ਬੁਰਿਆਈ ਉਸ ਨਾਲੋਂ ਵੀ ਵੱਧ ਹੈ ਜਿਹੜੀ ਤੂੰ ਮੇਰੇ ਨਾਲ ਸੰਗ ਕਰ ਕੇ ਕੀਤੀ ਹੈ! ਪਰ ਉਹ ਨੇ ਉਸ ਦੀ ਗੱਲ ਨਾ ਸੁਣੀ। \v 17 ਤਦ ਅਮਨੋਨ ਨੇ ਆਪਣੇ ਜੁਆਨ ਸੇਵਕ ਨੂੰ ਜੋ ਉਹ ਦੀ ਸੇਵਾ ਕਰਦਾ ਸੀ ਸੱਦ ਕੇ ਆਖਿਆ, ਇਹ ਨੂੰ ਮੇਰੇ ਘਰੋਂ ਹੁਣੇ ਬਾਹਰ ਕੱਢ ਕੇ ਉਸ ਦੇ ਪਿੱਛੋਂ ਦਰਵਾਜ਼ਾ ਬੰਦ ਕਰ ਦੇ! \v 18 ਉਸ ਨੇ ਰੰਗ-ਬਿਰੰਗੀ ਕੁੜਤੀ ਪਾਈ ਹੋਈ ਸੀ ਕਿਉਂ ਜੋ ਰਾਜਾ ਦੀਆਂ ਕੁਆਰੀਆਂ ਧੀਆਂ ਇਹੋ ਜਿਹੇ ਬਸਤਰ ਪਹਿਨਦੀਆਂ ਸਨ। ਸੋ, ਉਹ ਦੇ ਸੇਵਕ ਨੇ ਉਸ ਨੂੰ ਬਾਹਰ ਕੱਢ ਦਿੱਤਾ ਅਤੇ ਉਸ ਦੇ ਪਿੱਛੋਂ ਦਰਵਾਜ਼ਾ ਬੰਦ ਕਰ ਲਿਆ। \v 19 ਤਾਮਾਰ ਨੇ ਸਿਰ ਉੱਤੇ ਸੁਆਹ ਪਾਈ ਅਤੇ ਉਹ ਰੰਗ-ਬਿਰੰਗੀ ਕੁੜਤੀ ਜੋ ਪਹਿਨੀ ਹੋਈ ਸੀ ਪਾੜ ਸੁੱਟੀ ਅਤੇ ਸਿਰ ਉੱਤੇ ਹੱਥ ਧਰ ਕੇ ਚੀਕਾਂ ਮਾਰਦੀ ਹੋਈ ਤੁਰੀ ਜਾਂਦੀ ਸੀ। \v 20 ਉਸ ਦੇ ਭਰਾ ਅਬਸ਼ਾਲੋਮ ਨੇ ਉਸ ਨੂੰ ਆਖਿਆ ਕੀ ਤੇਰੇ ਭਰਾ ਅਮਨੋਨ ਨੇ ਤੇਰੇ ਨਾਲ ਕੁਝ ਕੀਤਾ? ਪਰ ਹੇ ਮੇਰੀ ਭੈਣ, ਹੁਣ ਚੁੱਪ ਰਹਿ ਕਿਉਂ ਜੋ ਉਹ ਤੇਰਾ ਭਰਾ ਹੈ ਅਤੇ ਇਸ ਗੱਲ ਲਈ ਮਨ ਵਿੱਚ ਫ਼ਿਕਰ ਨਾ ਕਰ। ਤਦ ਤਾਮਾਰ ਆਪਣੇ ਭਰਾ ਅਬਸ਼ਾਲੋਮ ਦੇ ਘਰ ਵਿੱਚ ਉਦਾਸ ਹੋ ਕੇ ਬੈਠੀ ਰਹੀ। \v 21 ਜਦ ਦਾਊਦ ਰਾਜਾ ਨੇ ਇਹ ਸਾਰੀਆਂ ਗੱਲਾਂ ਸੁਣੀਆਂ ਤਾਂ ਉਹ ਦਾ ਕ੍ਰੋਧ ਭੜਕ ਪਿਆ। \v 22 ਅਬਸ਼ਾਲੋਮ ਨੇ ਆਪਣੇ ਭਰਾ ਅਮਨੋਨ ਨੂੰ ਕੁਝ ਚੰਗਾ-ਮੰਦਾ ਨਾ ਆਖਿਆ, ਕਿਉਂ ਜੋ ਅਬਸ਼ਾਲੋਮ ਅਮਨੋਨ ਨਾਲ ਵੈਰ ਰੱਖਦਾ ਸੀ ਕਿਉਂਕਿ ਜੋ ਉਸ ਨੇ ਉਹ ਦੀ ਭੈਣ ਤਾਮਾਰ ਨਾਲ ਜ਼ਬਰਦਸਤੀ ਕੀਤੀ ਸੀ \s ਅਬਸ਼ਾਲੋਮ ਦਾ ਬਦਲਾ \p \v 23 ਅਜਿਹਾ ਹੋਇਆ ਜੋ ਪੂਰੇ ਦੋ ਸਾਲ ਪਿੱਛੋਂ ਅਬਸ਼ਾਲੋਮ ਨੇ ਇਫ਼ਰਾਈਮ ਦੇ ਕੋਲ ਬਆਲ-ਹਸੋਰ ਵਿੱਚ ਆਪਣੀਆਂ ਭੇਡਾਂ ਦੀ ਉੱਨ ਕਤਰਵਾਈ ਅਤੇ ਅਬਸ਼ਾਲੋਮ ਨੇ ਰਾਜੇ ਦੇ ਸਾਰੇ ਪੁੱਤਰਾਂ ਨੂੰ ਉੱਥੇ ਬੁਲਾਇਆ। \v 24 ਅਬਸ਼ਾਲੋਮ ਰਾਜੇ ਕੋਲ ਆਇਆ ਅਤੇ ਆਖਿਆ, ਵੇਖੋ, ਤੇਰੇ ਸੇਵਕ ਦੇ ਉੱਨ ਕਤਰਨ ਵਾਲੇ ਉੱਥੇ ਹਨ ਸੋ ਹੁਣ ਮੈਂ ਬੇਨਤੀ ਕਰਦਾ ਹਾਂ ਕਿ ਰਾਜਾ ਅਤੇ ਉਹ ਦੇ ਦਾਸ ਤੇਰੇ ਸੇਵਕ ਨਾਲ ਚੱਲਣ। \v 25 ਤਦ ਰਾਜੇ ਨੇ ਅਬਸ਼ਾਲੋਮ ਨੂੰ ਆਖਿਆ, ਨਾ ਪੁੱਤਰ ਅਸੀਂ ਸਾਰੇ ਨਹੀਂ ਜਾਂਵਾਂਗੇ ਅਜਿਹਾ ਨਾ ਹੋਵੇ ਜੋ ਤੇਰੇ ਤੇ ਭਾਰੀ ਹੋ ਜਾਈਏ ਅਤੇ ਉਸ ਨੇ ਬੇਨਤੀ ਕੀਤੀ ਪਰ ਉਹ ਨੇ ਜਾਣ ਤੋਂ ਨਾਂਹ ਕੀਤੀ ਪਰ ਉਹ ਨੂੰ ਅਸੀਸ ਦਿੱਤੀ। \v 26 ਤਦ ਅਬਸ਼ਾਲੋਮ ਨੇ ਆਖਿਆ, ਜੇਕਰ ਤੂੰ ਨਹੀਂ ਜਾਂਦਾ ਤਾਂ ਮੇਰੇ ਭਰਾ ਅਮਨੋਨ ਨੂੰ ਸਾਡੇ ਨਾਲ ਭੇਜ ਦਿਓ। ਤਾਂ ਰਾਜਾ ਨੇ ਉਹ ਨੂੰ ਆਖਿਆ, ਉਹ ਕਿਉਂ ਤੇਰੇ ਨਾਲ ਜਾਵੇ? \v 27 ਤਦ ਅਬਸ਼ਾਲੋਮ ਨੇ ਉਹ ਨੂੰ ਜ਼ੋਰ ਪਾਇਆ, ਤਾਂ ਉਸ ਨੇ ਅਮਨੋਨ ਨੂੰ ਅਤੇ ਸਾਰੇ ਰਾਜ ਪੁੱਤਰਾਂ ਨੂੰ ਉਹ ਦੇ ਨਾਲ ਜਾਣ ਦਿੱਤਾ। \v 28 ਅਬਸ਼ਾਲੋਮ ਨੇ ਆਪਣੇ ਜੁਆਨਾਂ ਨੂੰ ਹੁਕਮ ਦੇ ਦਿੱਤਾ ਸੀ ਕਿ ਸੁਚੇਤ ਰਹੋ। ਜਦ ਅਮਨੋਨ ਦਾ ਦਿਲ ਸ਼ਰਾਬ ਪੀ ਕੇ ਮਤਵਾਲਾ ਹੋਵੇ ਅਤੇ ਮੈਂ ਤੁਹਾਨੂੰ ਆਖਾਂ ਕਿ ਅਮਨੋਨ ਨੂੰ ਮਾਰ ਦਿਓ! ਤਾਂ ਤੁਸੀਂ ਉਹ ਨੂੰ ਮਾਰ ਸੁੱਟਣਾ। ਬਿਲਕੁਲ ਨਾ ਡਰਿਓ! ਭਲਾ, ਮੈਂ ਤੁਹਾਨੂੰ ਹੁਕਮ ਨਹੀਂ ਦਿੱਤਾ? ਸੋ ਤਕੜੇ ਹੋਵੋ, ਹੱਥ ਮਜ਼ਬੂਤ ਕਰੋ! \v 29 ਇਸ ਲਈ ਅਬਸ਼ਾਲੋਮ ਦੇ ਜੁਆਨਾਂ ਨੇ ਜਿਵੇਂ ਅਬਸ਼ਾਲੋਮ ਨੇ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਅਮਨੋਨ ਨਾਲ ਕੀਤਾ। ਤਦ ਸਾਰੇ ਰਾਜ ਪੁੱਤਰ ਉੱਠੇ ਅਤੇ ਸਾਰੇ ਮਨੁੱਖ ਆਪੋ ਆਪਣੇ ਖੱਚਰਾਂ ਉੱਤੇ ਚੜ੍ਹ ਕੇ ਭੱਜ ਗਏ। \v 30 ਤਦ ਅਜਿਹਾ ਹੋਇਆ ਜੋ ਉਹ ਅਜੇ ਰਾਹ ਵਿੱਚ ਹੀ ਸਨ ਜੋ ਦਾਊਦ ਨੂੰ ਖ਼ਬਰ ਹੋਈ ਕਿ ਅਬਸ਼ਾਲੋਮ ਨੇ ਸਾਰੇ ਰਾਜਕੁਮਾਰਾਂ ਨੂੰ ਮਾਰ ਸੁੱਟਿਆ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ! \v 31 ਤਦ ਰਾਜਾ ਉੱਠਿਆ, ਆਪਣੇ ਕੱਪੜੇ ਪਾੜ ਸੁੱਟੇ ਅਤੇ ਜ਼ਮੀਨ ਉੱਤੇ ਲੰਮਾ ਪੈ ਗਿਆ ਤਾਂ ਉਹ ਦੇ ਸਾਰੇ ਸੇਵਕ ਵੀ ਕੱਪੜੇ ਪਾੜ ਕੇ ਉਹ ਦੇ ਅੱਗੇ ਖੜ੍ਹੇ ਹੋ ਗਏ। \v 32 ਤਦ ਦਾਊਦ ਦੇ ਭਰਾ ਸ਼ਿਮਆਹ ਦਾ ਪੁੱਤਰ ਯੋਨਾਦਾਬ ਇਸ ਤਰ੍ਹਾਂ ਬੋਲਿਆ, ਮੇਰਾ ਮਹਾਰਾਜ ਇਹ ਧਿਆਨ ਨਾ ਕਰੋ ਜੋ ਉਨ੍ਹਾਂ ਨੇ ਸਾਰੇ ਜੁਆਨਾਂ ਨੂੰ ਅਰਥਾਤ ਰਾਜੇ ਦੇ ਪੁੱਤਰ ਸਨ ਮਾਰ ਸੁੱਟਿਆ ਸਗੋਂ ਅਮਨੋਨ ਹੀ ਇਕੱਲਾ ਮਾਰਿਆ ਗਿਆ ਕਿਉਂ ਜੋ ਅਬਸ਼ਾਲੋਮ ਨੇ ਜਿਸ ਦਿਨ ਤੋਂ ਅਮਨੋਨ ਨੇ ਉਹ ਦੀ ਭੈਣ ਤਾਮਾਰ ਨਾਲ ਜ਼ਬਰਦਸਤੀ ਕੀਤੀ ਸੀ ਇਹ ਗੱਲ ਮਿੱਥ ਲਈ ਸੀ। \v 33 ਸੋ ਮੇਰਾ ਮਹਾਰਾਜ ਰਾਜਾ ਮਨ ਵਿੱਚ ਇਹ ਨਾ ਸਮਝੇ ਕਿ ਸਾਰੇ ਰਾਜਕੁਮਾਰ ਮਾਰੇ ਗਏ ਕਿਉਂ ਜੋ ਅਮਨੋਨ ਹੀ ਇਕੱਲਾ ਮਾਰਿਆ ਗਿਆ ਹੈ। \v 34 ਅਬਸ਼ਾਲੋਮ ਨੱਠ ਗਿਆ ਅਤੇ ਉਸ ਜੁਆਨ ਰਾਖੇ ਨੇ ਜਦ ਆਪਣੀਆਂ ਅੱਖੀਆਂ ਉਤਾਹਾਂ ਚੁੱਕੀਆਂ ਤਾਂ ਕੀ ਵੇਖੇ ਜੋ ਵੱਡੀ ਭੀੜ ਪਰਬਤ ਦੇ ਰਾਹ ਵੱਲੋਂ ਉਹ ਦੇ ਪਿੱਛੇ ਆਉਂਦੀ ਸੀ। \v 35 ਤਦ ਯੋਨਾਦਾਬ ਨੇ ਰਾਜਾ ਨੂੰ ਆਖਿਆ, ਵੇਖੋ ਰਾਜਕੁਮਾਰ ਆ ਗਏ ਅਤੇ ਜਿਵੇਂ ਤੁਹਾਡੇ ਸੇਵਕ ਨੇ ਆਖਿਆ ਸੀ ਉਸੇ ਤਰ੍ਹਾਂ ਹੀ ਹੋਇਆ। \v 36 ਜਦ ਉਹ ਗੱਲ ਆਖ ਚੁੱਕਾ ਤਾਂ ਰਾਜਕੁਮਾਰ ਆ ਪਹੁੰਚੇ ਅਤੇ ਚੀਕਾਂ ਮਾਰ-ਮਾਰ ਕੇ ਰੋਏ ਅਤੇ ਰਾਜਾ ਵੀ ਆਪਣੇ ਸਾਰਿਆਂ ਸੇਵਕਾਂ ਨਾਲ ਬਹੁਤ ਭੁੱਬਾਂ ਮਾਰ-ਮਾਰ ਰੋਇਆ। \v 37 ਪਰ ਅਬਸ਼ਾਲੋਮ ਨੱਠ ਕੇ ਗਸ਼ੂਰ ਦੇ ਰਾਜਾ ਅਮੀਹੂਦ ਦੇ ਪੁੱਤਰ ਤਲਮਈ ਕੋਲ ਗਿਆ ਅਤੇ ਦਾਊਦ ਹਰ ਰੋਜ਼ ਆਪਣੇ ਪੁੱਤਰ ਲਈ ਸੋਗ ਕਰਦਾ ਸੀ। \v 38 ਅਬਸ਼ਾਲੋਮ ਨੱਠ ਕੇ ਗਸ਼ੂਰ ਵਿੱਚ ਆਇਆ ਅਤੇ ਤਿੰਨ ਸਾਲ ਉੱਥੇ ਰਿਹਾ। \v 39 ਅਤੇ ਦਾਊਦ ਰਾਜਾ ਦਾ ਮਨ ਅਬਸ਼ਾਲੋਮ ਕੋਲ ਜਾਣ ਲਈ ਬਹੁਤ ਤਰਸਦਾ ਸੀ ਕਿਉਂ ਜੋ ਅਮਨੋਨ ਦੀ ਵੱਲੋਂ ਉਹ ਨੂੰ ਸ਼ਾਂਤੀ ਆ ਗਈ ਸੀ, ਕਿਉਂ ਜੋ ਉਹ ਮਰ ਚੁੱਕਾ ਸੀ। \c 14 \s ਯੋਆਬ ਦੀ ਯੋਜਨਾ ਅਤੇ ਅਬਸ਼ਾਲੋਮ ਦੀ ਵਾਪਸੀ \p \v 1 ਸਰੂਯਾਹ ਦੇ ਪੁੱਤਰ ਯੋਆਬ ਨੇ ਜਾਣ ਲਿਆ ਕਿ ਰਾਜਾ ਦਾ ਦਿਲ ਅਬਸ਼ਾਲੋਮ ਵੱਲ ਹੈ। \v 2 ਇਸ ਲਈ ਯੋਆਬ ਨੇ ਤਕੋਆਹ ਵਿੱਚ ਮਨੁੱਖ ਭੇਜ ਕੇ ਉੱਥੋਂ ਇੱਕ ਸਮਝਦਾਰ ਇਸਤਰੀ ਨੂੰ ਬੁਲਵਾਇਆ ਅਤੇ ਉਸ ਨੂੰ ਆਖਿਆ, ਜੋ ਸੋਗ ਦਾ ਪਹਿਰਾਵਾ ਪਾ ਕੇ ਸੋਗ ਕਰਨ ਵਾਲੀ ਬਣ ਅਤੇ ਤੇਲ ਨਾ ਲਗਾ ਸਗੋਂ ਅਜਿਹੀ ਬਣ ਜੋ ਬਹੁਤ ਦਿਨਾਂ ਤੋਂ ਮੌਤ ਦਾ ਵਿਰਲਾਪ ਕਰ ਰਹੀ ਹੋਵੇ। \v 3 ਰਾਜੇ ਕੋਲ ਜਾ ਕੇ ਉਸ ਨਾਲ ਇਹ ਗੱਲ ਕਰ। ਤਦ ਯੋਆਬ ਨੇ ਜੋ ਕੁਝ ਉਸ ਨੇ ਆਖਣਾ ਸੀ ਉਸ ਨੂੰ ਸਿਖਾ ਦਿੱਤਾ। \v 4 ਜਦ ਤਕੋਆਹ ਦੀ ਉਹ ਇਸਤਰੀ ਰਾਜੇ ਕੋਲ ਆਈ ਤਾਂ ਮੂੰਹ ਦੇ ਭਾਰ ਧਰਤੀ ਉੱਤੇ ਡਿੱਗੀ ਅਤੇ ਮੱਥਾ ਟੇਕਿਆ ਅਤੇ ਆਖਣ ਲੱਗੀ, ਹੇ ਰਾਜਾ, ਮੇਰੀ ਦੁਹਾਈ ਸੁਣ! \v 5 ਤਦ ਰਾਜਾ ਨੇ ਉਸ ਨੂੰ ਆਖਿਆ, ਤੈਨੂੰ ਕੀ ਹੋਇਆ? ਉਹ ਬੋਲੀ, ਮੈਂ ਸੱਚ-ਮੁੱਚ ਵਿਧਵਾ ਇਸਤਰੀ ਹਾਂ ਅਤੇ ਮੇਰਾ ਪਤੀ ਮਰ ਗਿਆ ਹੈ। \v 6 ਤੁਹਾਡੀ ਦਾਸੀ ਦੇ ਦੋ ਪੁੱਤਰ ਸਨ ਸੋ ਦੋਵੇ ਖੇਤ ਵਿੱਚ ਹੱਥੋਂ ਪਾਈ ਹੋ ਪਏ ਅਤੇ ਉੱਥੇ ਕੋਈ ਨਹੀਂ ਸੀ ਜੋ ਉਨ੍ਹਾਂ ਨੂੰ ਅਲੱਗ ਕਰੇ ਸੋ ਇੱਕ ਨੇ ਦੂਜੇ ਨੂੰ ਮਾਰਿਆ ਅਤੇ ਵੱਢ ਸੁੱਟਿਆ। \v 7 ਹੁਣ ਵੇਖੋ, ਸਾਰਾ ਘਰਾਣਾ ਤੁਹਾਡੀ ਦਾਸੀ ਦਾ ਵਿਰੋਧੀ ਹੋ ਗਿਆ ਅਤੇ ਉਹ ਆਖਦੇ ਹਨ ਕਿ ਜਿਸ ਨੇ ਆਪਣੇ ਭਰਾ ਨੂੰ ਵੱਢ ਸੁੱਟਿਆ ਹੈ ਉਸ ਨੂੰ ਸਾਡੇ ਹੱਥ ਸੌਂਪ ਦੇ ਤਾਂ ਜੋ ਅਸੀਂ ਉਹ ਦੇ ਮਾਰੇ ਹੋਏ ਭਰਾ ਦੇ ਬਦਲੇ ਉਹ ਨੂੰ ਵੱਢ ਸੁੱਟੀਏ। ਇਸ ਤਰ੍ਹਾਂ ਉਹ ਵਾਰਿਸ ਨੂੰ ਵੀ ਮਾਰ ਸੁੱਟਣਗੇ! ਅਤੇ ਉਹ ਮੇਰੇ ਰਹਿੰਦੇ ਅੰਗਾਰੇ ਨੂੰ ਵੀ ਬੁਝਾਉਣਾ ਚਾਹੁੰਦੇ ਹਨ ਅਤੇ ਮੇਰੇ ਪਤੀ ਦਾ ਨਾਂ ਅਤੇ ਵੰਸ਼ ਨੂੰ ਧਰਤੀ ਉੱਤੋਂ ਮਿਟਾ ਦੇਣਗੇ। \v 8 ਇਸ ਲਈ ਰਾਜੇ ਨੇ ਉਸ ਇਸਤਰੀ ਨੂੰ ਆਖਿਆ, ਤੂੰ ਆਪਣੇ ਘਰ ਜਾ ਅਤੇ ਮੈਂ ਤੇਰੇ ਲਈ ਆਗਿਆ ਦਿਆਂਗਾ। \v 9 ਤਦ ਉਸ ਤਕੋਆਹ ਦੀ ਇਸਤਰੀ ਨੇ ਰਾਜਾ ਨੂੰ ਆਖਿਆ, ਹੇ ਮੇਰੇ ਮਹਾਰਾਜ ਰਾਜਾ, ਸਾਰਾ ਦੋਸ਼ ਮੇਰੇ ਉੱਤੇ ਅਤੇ ਮੇਰੇ ਪਿਤਾ ਦੇ ਘਰਾਣੇ ਉੱਤੇ ਹੋਵੇ ਅਤੇ ਰਾਜਾ ਅਤੇ ਉਸ ਦਾ ਸਿੰਘਾਸਣ ਨਿਰਦੋਸ਼ ਹੋਵੇ। \v 10 ਤਦ ਰਾਜਾ ਨੇ ਆਖਿਆ, ਜੋ ਕੋਈ ਤੈਨੂੰ ਕੁਝ ਬੋਲੇ ਉਸ ਨੂੰ ਮੇਰੇ ਕੋਲ ਲੈ ਆ ਫਿਰ ਉਹ ਤੈਨੂੰ ਛੂਹ ਨਾ ਸਕੇਗਾ। \v 11 ਤਦ ਉਸ ਨੇ ਆਖਿਆ, ਮੈਂ ਬੇਨਤੀ ਕਰਦੀ ਹਾਂ, ਹੇ ਰਾਜਾ, ਯਹੋਵਾਹ ਆਪਣੇ ਪਰਮੇਸ਼ੁਰ ਵੱਲ ਧਿਆਨ ਲਾ ਕੇ ਖੂਨ ਦਾ ਬਦਲਾ ਲੈਣ ਵਾਲਿਆਂ ਨੂੰ ਰੋਕ ਦਿਓ ਅਜਿਹਾ ਨਾ ਹੋਵੇ ਜੋ ਮੇਰੇ ਪੁੱਤਰ ਨੂੰ ਮਾਰ ਦੇਣ। ਤਦ ਉਸ ਨੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ, ਤੇਰੇ ਪੁੱਤਰ ਦਾ ਇੱਕ ਵਾਲ਼ ਵੀ ਧਰਤੀ ਉੱਤੇ ਨਾ ਡਿੱਗੇਗਾ। \v 12 ਤਦ ਉਸ ਇਸਤਰੀ ਨੇ ਆਖਿਆ, ਆਪਣੀ ਦਾਸੀ ਨੂੰ ਆਗਿਆ ਦੇ ਜੋ ਆਪਣੇ ਮਹਾਰਾਜ ਰਾਜਾ ਅੱਗੇ ਇੱਕ ਗੱਲ ਹੋਰ ਬੋਲੇ \v 13 ਉਸ ਨੇ ਆਖਿਆ, ਬੋਲ ਤਦ ਉਸ ਇਸਤਰੀ ਨੇ ਆਖਿਆ, ਫਿਰ ਤੁਸੀਂ ਪਰਮੇਸ਼ੁਰ ਦੇ ਲੋਕਾਂ ਦੇ ਵਿਰੁੱਧ ਅਜਿਹੀ ਯੋਜਨਾ ਕਿਉਂ ਬਣਾਈ ਹੈ? ਕਿਉਂਕਿ ਜੋ ਬਚਨ ਰਾਜਾ ਨੇ ਬੋਲੇ ਹਨ, ਉਸ ਨਾਲ ਰਾਜਾ ਹੀ ਦੋਸ਼ੀ ਠਹਿਰਦਾ ਹੈ ਕਿਉਂ ਜੋ ਰਾਜਾ ਆਪਣੇ ਕੱਢੇ ਹੋਏ ਨੂੰ ਫਿਰ ਨਹੀਂ ਸੱਦਦਾ। \v 14 ਅਸੀਂ ਸਭ ਨੇ ਮਰਨਾ ਹੀ ਹੈ ਅਤੇ ਪਾਣੀ ਵਰਗੇ ਹਾਂ ਜੋ ਧਰਤੀ ਉੱਤੇ ਡੋਲ੍ਹਿਆ ਜਾਂਦਾ ਹੈ ਅਤੇ ਫਿਰ ਚੁੱਕਿਆ ਨਹੀਂ ਜਾ ਸਕਦਾ। ਪਰਮੇਸ਼ੁਰ ਕਿਸੇ ਦੀ ਜਾਨ ਨਹੀਂ ਲੈਂਦਾ ਪਰ ਅਜਿਹਾ ਹਲ ਕਰਦਾ ਹੈ ਕਿ ਕੱਢਿਆ ਹੋਇਆ ਉਸ ਕੋਲੋਂ ਕੱਢਿਆ ਹੋਇਆ ਨਾ ਰਹੇ। \v 15 ਸੋ ਹੁਣ ਮੈਂ ਆਪਣੇ ਮਹਾਰਾਜ ਰਾਜਾ ਅੱਗੇ ਇਹ ਆਖਣ ਲਈ ਆਈਂ ਹਾਂ ਕਿਉਂ ਜੋ ਲੋਕਾਂ ਨੇ ਮੈਨੂੰ ਡਰਾਇਆ ਤਦ ਤੁਹਾਡੀ ਦਾਸੀ ਨੇ ਆਖਿਆ ਕਿ ਮੈਂ ਆਪ ਰਾਜਾ ਅੱਗੇ ਬੇਨਤੀ ਕਰਾਂਗੀ। ਕੀ ਜਾਣੀਏ ਜੋ ਰਾਜਾ ਆਪਣੀ ਦਾਸੀ ਦੀ ਬੇਨਤੀ ਅਨੁਸਾਰ ਕਰੇ? \v 16 ਕਿਉਂ ਜੋ ਰਾਜਾ ਜ਼ਰੂਰ ਸੁਣ ਕੇ ਆਪਣੀ ਦਾਸੀ ਨੂੰ ਉਸ ਮਨੁੱਖ ਦੇ ਹੱਥੋਂ ਜੋ ਮੈਨੂੰ ਅਤੇ ਮੇਰੇ ਪੁੱਤਰ ਨੂੰ ਪਰਮੇਸ਼ੁਰ ਦੇ ਦਿੱਤੇ ਹੋਏ ਭਾਗ ਵਿੱਚੋਂ ਕੱਢ ਕੇ ਮਾਰਨਾ ਚਾਹੁੰਦੇ ਹਨ, ਛੁਡਾਵੇਗਾ। \v 17 ਤਦ ਤੁਹਾਡੀ ਦਾਸੀ ਨੇ ਆਖਿਆ, ਮੇਰੇ ਮਹਾਰਾਜ ਰਾਜਾ ਦੀ ਗੱਲ ਸੁਖਦਾਇਕ ਹੋਵੇਗੀ ਕਿਉਂ ਜੋ ਮੇਰਾ ਰਾਜਾ ਭਲਿਆਈ ਅਤੇ ਬੁਰਿਆਈ ਦੇ ਪਰਖਣ ਵਿੱਚ ਪਰਮੇਸ਼ੁਰ ਦੇ ਦੂਤ ਵਰਗਾ ਹੈ ਸੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਹੋਵੇ! \v 18 ਤਦ ਰਾਜਾ ਨੇ ਉਸ ਇਸਤਰੀ ਨੂੰ ਆਖਿਆ ਜਿਹੜੀ ਗੱਲ ਮੈਂ ਪੁੱਛਦਾ ਹਾਂ ਸੋ ਤੂੰ ਮੈਥੋਂ ਨਾ ਲੁਕਾਵੀਂ, ਤਦ ਉਸ ਇਸਤਰੀ ਨੇ ਕਿਹਾ, ਜੀ ਮਹਾਰਾਜ ਰਾਜਾ, ਦੱਸੋ \v 19 ਸੋ ਰਾਜਾ ਨੇ ਆਖਿਆ, ਭਲਾ, ਇਸ ਸਾਰੇ ਕੰਮ ਵਿੱਚ ਯੋਆਬ ਦਾ ਹੱਥ ਤੇਰੇ ਨਾਲ ਨਹੀਂ? \v 20 ਉਸ ਇਸਤਰੀ ਨੇ ਉੱਤਰ ਦੇ ਕੇ ਆਖਿਆ ਤੁਹਾਡੀ ਜਾਨ ਦੀ ਸਹੁੰ, ਹੇ ਮੇਰੇ ਮਹਾਰਾਜ ਰਾਜਾ, ਕਿਸੇ ਨੂੰ ਉਨ੍ਹਾਂ ਗੱਲਾਂ ਤੋਂ ਜੋ ਮੇਰੇ ਮਹਾਰਾਜ ਰਾਜਾ ਨੇ ਆਖੀਆਂ ਹਨ ਸੱਜੇ ਜਾਂ ਖੱਬੇ ਵੱਲ ਮੁੜਨਾ ਅਣਹੋਣਾ ਹੈ! ਤੁਹਾਡੇ ਸੇਵਕ ਯੋਆਬ ਨੇ ਹੀ ਮੈਨੂੰ ਆਗਿਆ ਦਿੱਤੀਆਂ ਸੀ ਅਤੇ ਉਸ ਨੇ ਇਹ ਸਭ ਗੱਲਾਂ ਤੁਹਾਡੀ ਦਾਸੀ, ਤੇਰੇ ਦਾਸ ਯੋਆਬ ਨੇ ਇਹ ਕੰਮ ਇਸ ਕਰਕੇ ਕੀਤਾ ਤਾਂ ਜੋ ਉਹ ਇਸ ਕੰਮ ਦਾ ਰੰਗ ਬਦਲ ਦੇਵੇ ਅਤੇ ਜੋ ਕੁਝ ਧਰਤੀ ਉੱਤੇ ਹੁੰਦਾ ਹੈ ਉਹ ਦੇ ਜਾਣਨ ਨੂੰ ਮੇਰਾ ਮਹਾਰਾਜ ਪਰਮੇਸ਼ੁਰ ਦੇ ਦੂਤ ਦੀ ਬੁੱਧ ਅਨੁਸਾਰ ਬੁੱਧਵਾਨ ਹੈ। \v 21 ਤਦ ਰਾਜਾ ਨੇ ਯੋਆਬ ਨੂੰ ਆਖਿਆ, ਵੇਖ, ਮੈਂ ਇਹ ਕੰਮ ਕਰਦਾ ਹਾਂ! ਤੂੰ ਜਾ ਅਤੇ ਉਸ ਜੁਆਨ ਅਬਸ਼ਾਲੋਮ ਨੂੰ ਮੋੜ ਲਿਆ। \v 22 ਤਦ ਯੋਆਬ ਧਰਤੀ ਉੱਤੇ ਮੂੰਹ ਭਾਰ ਡਿੱਗ ਪਿਆ ਅਤੇ ਮੱਥਾ ਟੇਕ ਕੇ ਰਾਜਾ ਨੂੰ ਧੰਨ ਆਖਿਆ। ਤਦ ਯੋਆਬ ਬੋਲਿਆ, ਹੇ ਮੇਰੇ ਮਹਾਰਾਜਾ, ਅੱਜ ਤੁਹਾਡਾ ਸੇਵਕ ਜਾਣ ਗਿਆ ਹੈ ਕਿ ਤੁਹਾਡੀ, ਮੇਰੇ ਉੱਤੇ ਕਿਰਪਾ ਦੀ ਨਜ਼ਰ ਹੈ, ਇਸ ਲਈ ਜੋ ਰਾਜਾ ਨੇ ਆਪਣੇ ਸੇਵਕ ਦੀ ਬੇਨਤੀ ਮੰਨ ਲਈ ਹੈ। \v 23 ਫਿਰ ਯੋਆਬ ਉੱਠਿਆ ਅਤੇ ਗਸ਼ੂਰ ਨੂੰ ਜਾ ਕੇ ਅਬਸ਼ਾਲੋਮ ਨੂੰ ਯਰੂਸ਼ਲਮ ਵਿੱਚ ਲੈ ਆਇਆ। \v 24 ਤਦ ਰਾਜਾ ਨੇ ਆਖਿਆ, ਉਹ ਆਪਣੇ ਘਰ ਮੁੜ ਜਾਏ ਮੇਰਾ ਮੂੰਹ ਨਾ ਵੇਖੇ! ਸੋ ਅਬਸ਼ਾਲੋਮ ਆਪਣੇ ਘਰ ਗਿਆ ਅਤੇ ਰਾਜਾ ਦਾ ਮੂੰਹ ਨਾ ਵੇਖਿਆ। \s ਅਬਸ਼ਾਲੋਮ ਨੂੰ ਦਾਊਦ ਦਾ ਦਰਸ਼ਣ ਮਿਲਣਾ \p \v 25 ਸਾਰੇ ਇਸਰਾਏਲ ਵਿੱਚ ਕੋਈ ਮਨੁੱਖ ਅਬਸ਼ਾਲੋਮ ਦੇ ਵਰਗਾ ਸੁਹੱਪਣ ਦੇ ਕਾਰਨ ਪ੍ਰਸ਼ੰਸਾ ਦੇ ਜੋਗ ਨਹੀਂ ਸੀ ਕਿਉਂ ਜੋ ਉਹ ਦੇ ਪੈਰਾਂ ਦੀ ਤਲੀ ਤੋਂ ਲੈ ਕੇ ਸਿਰ ਦੀ ਚੋਟੀ ਤੱਕ ਕੋਈ ਕਮੀ ਨਹੀਂ ਸੀ। \v 26 ਸਾਲ ਦੇ ਅੰਤ ਵਿੱਚ ਉਹ ਆਪਣੇ ਵਾਲ਼ ਕਟਾਉਂਦਾ ਸੀ ਕਿਉਂ ਜੋ ਉਸ ਦੇ ਵਾਲ਼ ਬਹੁਤ ਭਾਰੇ ਸਨ, ਇਸ ਕਰਕੇ ਉਨ੍ਹਾਂ ਨੂੰ ਕੱਟਦਾ ਸੀ ਅਤੇ ਆਪਣੇ ਸਿਰ ਦੇ ਵਾਲ਼ ਤੋਲਦਾ ਸੀ ਜੋ ਰਾਜਾ ਦੀ ਤੋਲ ਅਨੁਸਾਰ ਢਾਈ ਸੇਰ ਹੁੰਦੇ ਸਨ। \v 27 ਅਬਸ਼ਾਲੋਮ ਦੇ ਤਿੰਨ ਪੁੱਤਰ ਪੈਦਾ ਹੋਏ ਅਤੇ ਇੱਕ ਧੀ ਸੀ ਜਿਸ ਦਾ ਨਾਮ ਤਾਮਾਰ ਸੀ। ਉਹ ਬਹੁਤ ਸੋਹਣੀ ਸੀ। \v 28 ਅਬਸ਼ਾਲੋਮ ਪੂਰੇ ਦੋ ਸਾਲ ਯਰੂਸ਼ਲਮ ਵਿੱਚ ਰਿਹਾ ਪਰ ਰਾਜਾ ਦਾ ਮੂੰਹ ਨਾ ਵੇਖਿਆ। \v 29 ਸੋ ਅਬਸ਼ਾਲੋਮ ਨੇ ਯੋਆਬ ਨੂੰ ਸੱਦਿਆ ਤਾਂ ਜੋ ਉਹ ਉਸ ਨੂੰ ਰਾਜਾ ਕੋਲ ਭੇਜੇ ਪਰ ਉਹ ਉਸ ਦੇ ਕੋਲ ਨਹੀਂ ਆਇਆ ਅਤੇ ਫਿਰ ਉਸ ਨੇ ਉਹ ਨੂੰ ਦੂਜੀ ਵਾਰ ਸੱਦਿਆ ਪਰ ਉਹ ਨਾ ਆਇਆ \v 30 ਤਦ ਉਸ ਨੇ ਆਪਣੇ ਸੇਵਕਾਂ ਨੂੰ ਆਖਿਆ, ਵੇਖੋ, ਯੋਆਬ ਦੇ ਖੇਤ ਜੋ ਮੇਰੇ ਖੇਤ ਦੇ ਨਜ਼ਦੀਕ ਹੈ ਅਤੇ ਉਸ ਵਿੱਚ ਜੌਂ ਦੀ ਫ਼ਸਲ ਤਿਆਰ ਹੈ, ਸੋ ਉਸ ਨੂੰ ਜਾ ਕੇ ਅੱਗ ਨਾਲ ਸਾੜ ਸੁੱਟੋ! ਤਦ ਅਬਸ਼ਾਲੋਮ ਦੇ ਸੇਵਕਾਂ ਨੇ ਖੇਤ ਨੂੰ ਅੱਗ ਲਾ ਦਿੱਤੀ \v 31 ਤਦ ਯੋਆਬ ਉੱਠਿਆ ਅਤੇ ਅਬਸ਼ਾਲੋਮ ਦੇ ਘਰ ਆਇਆ ਅਤੇ ਉਹ ਨੂੰ ਆਖਿਆ, ਤੇਰੇ ਸੇਵਕਾਂ ਨੇ ਮੇਰੇ ਖੇਤ ਕਿਉਂ ਸਾੜ ਦਿੱਤੇ? \v 32 ਤਦ ਅਬਸ਼ਾਲੋਮ ਨੇ ਯੋਆਬ ਨੂੰ ਆਖਿਆ, ਵੇਖ, ਮੈਂ ਤੈਨੂੰ ਸੁਨੇਹਾ ਭੇਜਿਆ ਕਿ ਐਥੇ ਆ ਜੋ ਮੈਂ ਤੈਨੂੰ ਇਹ ਸੁਨੇਹਾ ਦੇ ਕੇ ਰਾਜਾ ਕੋਲ ਭੇਜਾਂ ਕਿ ਮੈਂ ਗਸ਼ੂਰ ਤੋਂ ਇੱਥੇ ਕਿਉਂ ਆਇਆ? ਮੇਰੇ ਲਈ ਤਾਂ ਉੱਥੇ ਰਹਿਣਾ ਹੀ ਚੰਗਾ ਸੀ, ਸੋ ਹੁਣ ਰਾਜਾ ਦਾ ਦਰਸ਼ਣ ਮੈਨੂੰ ਕਰਾਈਂ ਅਤੇ ਜੇ ਮੇਰੇ ਵਿੱਚ ਕੋਈ ਦੋਸ਼ ਹੋਵੇ ਤਾਂ ਉਹ ਮੈਨੂੰ ਮਾਰ ਸੁੱਟੇ। \v 33 ਤਦ ਯੋਆਬ ਨੇ ਰਾਜਾ ਕੋਲ ਜਾ ਕੇ ਉਸ ਨੂੰ ਇਹ ਗੱਲ ਆਖੀ ਅਤੇ ਜਦ ਉਸ ਨੇ ਅਬਸ਼ਾਲੋਮ ਨੂੰ ਸੱਦਿਆ ਤਾਂ ਉਹ ਰਾਜਾ ਕੋਲ ਆਇਆ ਅਤੇ ਰਾਜਾ ਦੇ ਅੱਗੇ ਮੂੰਹ ਦੇ ਭਾਰ ਡਿੱਗ ਪਿਆ ਅਤੇ ਰਾਜਾ ਨੇ ਅਬਸ਼ਾਲੋਮ ਨੂੰ ਚੁੰਮਿਆ। \c 15 \s ਅਬਸ਼ਾਲੋਮ ਦੁਆਰਾ ਵਿਦਰੋਹ ਦੀ ਯੋਜਨਾ \p \v 1 ਇਸ ਤੋਂ ਬਾਅਦ ਅਜਿਹਾ ਹੋਇਆ ਜੋ ਅਬਸ਼ਾਲੋਮ ਨੇ ਆਪਣੇ ਲਈ ਰਥ ਅਤੇ ਘੋੜੇ ਅਤੇ ਆਪਣੇ ਅੱਗੇ ਦੌੜਨ ਲਈ ਪੰਜਾਹ ਅੰਗ ਰੱਖਿਅਕ ਤਿਆਰ ਕੀਤੇ। \v 2 ਅਬਸ਼ਾਲੋਮ ਸਵੇਰੇ ਉੱਠਦੇ ਸਾਰ ਹੀ ਫਾਟਕ ਦੇ ਰਾਹ ਕੋਲ ਖੜ੍ਹਾ ਜੋ ਜਾਂਦਾ ਸੀ ਅਤੇ ਜਦ ਕੋਈ ਫ਼ਰਿਆਦੀ ਰਾਜਾ ਕੋਲ ਆਉਂਦਾ ਸੀ ਤਾਂ ਅਬਸ਼ਾਲੋਮ ਉਹ ਨੂੰ ਪੁਕਾਰ ਕੇ ਪੁੱਛਦਾ ਸੀ, ਤੂੰ ਕਿਹੜੇ ਸ਼ਹਿਰ ਦਾ ਹੈ? ਜੇਕਰ ਉਹ ਆਖਦਾ, ਤੇਰਾ ਦਾਸ ਇਸਰਾਏਲ ਦੇ ਫਲਾਣੇ ਗੋਤ ਵਿੱਚੋਂ ਹੈ। \v 3 ਅਬਸ਼ਾਲੋਮ ਉਹ ਨੂੰ ਆਖਦਾ ਹੁੰਦਾ ਸੀ, ਵੇਖ, ਤੇਰੀਆਂ ਗੱਲਾਂ ਠੀਕ ਅਤੇ ਸੱਚੀਆਂ ਹਨ ਪਰ ਰਾਜਾ ਦੀ ਵੱਲੋਂ ਅਜਿਹਾ ਕੋਈ ਨਹੀਂ ਜੋ ਤੇਰੀ ਸੁਣੇ। \v 4 ਫਿਰ ਅਬਸ਼ਾਲੋਮ ਇਹ ਵੀ ਆਖਦਾ ਹੁੰਦਾ ਸੀ, ਜੇਕਰ ਮੈਨੂੰ ਨਿਆਈਂ ਨਿਯੁਕਤ ਕੀਤਾ ਜਾਂਦਾ ਤਾਂ ਜੋ ਕੋਈ ਫ਼ਰਿਆਦੀ ਮੇਰੇ ਕੋਲ ਆਉਂਦਾ ਤਾਂ ਮੈਂ ਜ਼ਰੂਰ ਹੀ ਉਸ ਦਾ ਨਿਆਂ ਕਰਦਾ! \v 5 ਅਤੇ ਇਸ ਤਰ੍ਹਾਂ ਹੁੰਦਾ ਸੀ ਕਿ ਜੇਕਰ ਕੋਈ ਅਬਸ਼ਾਲੋਮ ਦੇ ਕੋਲ ਮੱਥਾ ਟੇਕਣ ਲਈ ਆਉਂਦਾ ਸੀ ਤਾਂ ਉਹ ਆਪਣੀਆਂ ਬਾਹਾਂ ਫੈਲਾ ਕੇ ਉਹ ਨੂੰ ਗਲੇ ਲਾ ਕੇ ਚੁੰਮ ਲੈਂਦਾ ਸੀ। \v 6 ਅਬਸ਼ਾਲੋਮ ਸਾਰੇ ਇਸਰਾਏਲ ਨਾਲ ਜੋ ਰਾਜਾ ਕੋਲ ਫ਼ਰਿਆਦ ਲੈ ਕੇ ਆਉਂਦੇ ਸਨ ਇਸੇ ਤਰ੍ਹਾਂ ਹੀ ਕਰਦਾ ਸੀ। ਇਸ ਤਰ੍ਹਾਂ ਅਬਸ਼ਾਲੋਮ ਨੇ ਇਸਰਾਏਲ ਦੇ ਮਨੁੱਖਾਂ ਦੇ ਮਨ ਜਿੱਤ ਲਏ। \v 7 ਚਾਰ ਸਾਲ ਬਾਅਦ ਅਜਿਹਾ ਹੋਇਆ ਜੋ ਅਬਸ਼ਾਲੋਮ ਨੇ ਰਾਜਾ ਨੂੰ ਆਖਿਆ, ਮੈਨੂੰ ਇਜ਼ਾਜਤ ਦਿਓ ਕਿ ਮੈਂ ਜਾਂਵਾਂ ਤਾਂ ਕਿ ਜੋ ਸੁੱਖਣਾ ਮੈਂ ਯਹੋਵਾਹ ਦੇ ਅੱਗੇ ਸੁੱਖੀ ਹੈ, ਉਸ ਨੂੰ ਹਬਰੋਨ ਵਿੱਚ ਪੂਰੀ ਕਰਾਂ। \v 8 ਕਿਉਂ ਜੋ ਤੁਹਾਡਾ ਦਾਸ ਜਦ ਅਰਾਮ ਦੇ ਗਸ਼ੂਰ ਵਿੱਚ ਸੀ ਤਾਂ ਇਹ ਸੁੱਖਣਾ ਸੁੱਖੀ ਸੀ ਕਿ ਜੇਕਰ ਯਹੋਵਾਹ ਮੈਨੂੰ ਸੱਚ-ਮੁੱਚ ਯਰੂਸ਼ਲਮ ਵਿੱਚ ਮੋੜ ਲਿਆਵੇ ਤਾਂ ਮੈਂ ਯਹੋਵਾਹ ਦੀ ਉਪਾਸਨਾ ਕਰਾਂਗਾ। \v 9 ਤਦ ਰਾਜਾ ਨੇ ਉਹ ਨੂੰ ਆਖਿਆ, ਸੁੱਖ ਨਾਲ ਜਾ, ਤਦ ਉਹ ਉੱਠਿਆ ਅਤੇ ਹਬਰੋਨ ਨੂੰ ਤੁਰ ਪਿਆ। \v 10 ਅਬਸ਼ਾਲੋਮ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚ ਭੇਤੀ ਇਸ ਤਰ੍ਹਾਂ ਅਖਵਾ ਕੇ ਭੇਜੇ ਕਿ ਜਿਸ ਵੇਲੇ ਤੁਸੀਂ ਤੁਰ੍ਹੀ ਦੀ ਅਵਾਜ਼ ਸੁਣੋ ਤਾਂ ਤੁਸੀਂ ਆਖਣਾ, ਅਬਸ਼ਾਲੋਮ ਹਬਰੋਨ ਵਿੱਚ ਰਾਜਾ ਹੈ! \v 11 ਅਬਸ਼ਾਲੋਮ ਦੇ ਨਾਲ ਯਰੂਸ਼ਲਮ ਤੋਂ ਦੋ ਸੌ ਮਨੁੱਖ ਤੁਰੇ, ਜੋ ਸੱਦੇ ਗਏ ਸਨ। ਉਹ ਆਪਣੇ ਸਹਿਜ ਸੁਭਾਅ ਤੁਰੇ ਜਾਂਦੇ ਸਨ ਤੇ ਉਨ੍ਹਾਂ ਨੂੰ ਕਿਸੇ ਗੱਲ ਦੀ ਖ਼ਬਰ ਨਹੀਂ ਸੀ। \v 12 ਅਬਸ਼ਾਲੋਮ ਨੇ ਦਾਊਦ ਦੇ ਮੰਤਰੀ ਗੀਲੋਨੀ ਅਹੀਥੋਫ਼ਲ ਨੂੰ ਉਹ ਦੇ ਸ਼ਹਿਰ ਗਿਲੋਹ ਤੋਂ ਜਿਸ ਵੇਲੇ ਉਹ ਬਲੀ ਚੜ੍ਹਾਉਂਦਾ ਸੀ, ਸੱਦ ਲਿਆ ਅਤੇ ਸਭਾ ਵੱਧਦੀ ਜਾਂਦੀ ਸੀ ਕਿਉਂ ਜੋ ਲੋਕ ਅਬਸ਼ਾਲੋਮ ਨਾਲ ਜੁੜਦੇ ਜਾਂਦੇ ਸਨ। \s ਦਾਊਦ ਦਾ ਯਰੂਸ਼ਲਮ ਤੋਂ ਭੱਜਣਾ \p \v 13 ਤਦ ਕਿਸੇ ਨੇ ਦਾਊਦ ਨੂੰ ਆ ਕੇ ਦੱਸਿਆ ਕਿ ਇਸਰਾਏਲ ਦੇ ਮਨੁੱਖਾਂ ਦੇ ਮਨ ਅਬਸ਼ਾਲੋਮ ਦੇ ਪਿੱਛੇ ਲੱਗੇ ਹੋਏ ਹਨ। \v 14 ਸੋ ਦਾਊਦ ਨੇ ਆਪਣੇ ਨਾਲ ਦੇ ਸਾਰੇ ਸੇਵਕਾਂ ਨੂੰ ਜੋ ਯਰੂਸ਼ਲਮ ਵਿੱਚ ਸਨ ਆਖਿਆ, ਉੱਠੋ, ਅਸੀਂ ਭੱਜ ਚੱਲੀਏ, ਨਹੀਂ ਤਾਂ ਅਬਸ਼ਾਲੋਮ ਦੇ ਹੱਥੋਂ ਅਸੀਂ ਨਹੀਂ ਬਚਾਂਗੇ! ਛੇਤੀ ਤੁਰੋ, ਅਜਿਹਾ ਨਾ ਹੋਵੇ ਕਿ ਉਹ ਤੁਰੰਤ ਆ ਕੇ ਸਾਨੂੰ ਫੜ ਲਵੇ ਅਤੇ ਸਾਡੇ ਉੱਤੇ ਬੁਰਿਆਈ ਲਿਆਵੇ ਅਤੇ ਤਲਵਾਰ ਦੀ ਧਾਰ ਨਾਲ ਸ਼ਹਿਰ ਨੂੰ ਨਾਸ ਕਰੇ! \v 15 ਰਾਜਾ ਦੇ ਸੇਵਕਾਂ ਨੇ ਰਾਜਾ ਨੂੰ ਆਖਿਆ, ਵੇਖੋ, ਤੁਹਾਡੇ ਸੇਵਕ ਜੋ ਕੁਝ ਮਹਾਰਾਜ ਰਾਜਾ ਆਖੇ ਉਹੋ ਕਰਨ ਨੂੰ ਤਿਆਰ ਹਨ। \v 16 ਤਦ ਰਾਜਾ ਨਿੱਕਲਿਆ ਅਤੇ ਉਹ ਦਾ ਸਾਰਾ ਟੱਬਰ ਉਹ ਦੇ ਪਿੱਛੇ ਗਿਆ ਅਤੇ ਰਾਜਾ ਨੇ ਦਸ ਇਸਤਰੀਆਂ ਨੂੰ ਜੋ ਰਖ਼ੈਲਾਂ ਸਨ, ਪਿੱਛੇ ਛੱਡ ਦਿੱਤਾ ਤਾਂ ਜੋ ਓਹ ਘਰ ਦੀ ਰਾਖੀ ਕਰਨ। \v 17 ਤਦ ਰਾਜਾ ਨਿੱਕਲਿਆ ਅਤੇ ਸਭ ਲੋਕ ਉਹ ਦੇ ਪਿੱਛੇ-ਪਿੱਛੇ ਗਏ ਅਤੇ ਬੈਤ ਮਰਹਾਕ ਵਿੱਚ ਜਾ ਠਹਿਰੇ, \v 18 ਅਤੇ ਉਹ ਦੇ ਸਾਰੇ ਸੇਵਕ ਉਹ ਦੇ ਨਾਲ ਪਾਰ ਲੰਘਦੇ ਜਾਂਦੇ ਸਨ ਅਤੇ ਸਭ ਕਰੇਤੀ, ਫਲੇਤੀ ਅਤੇ ਛੇ ਸੌ ਗਿੱਤੀ ਜੁਆਨ ਜੋ ਗਥ ਤੋਂ ਉਹ ਦੇ ਨਾਲ ਆਏ ਸਨ ਰਾਜਾ ਦੇ ਅੱਗੇ-ਅੱਗੇ ਪਾਰ ਲੰਘ ਗਏ। \v 19 ਤਦ ਰਾਜਾ ਨੇ ਗਿੱਤੀ ਇੱਤਈ ਨੂੰ ਆਖਿਆ, ਤੂੰ ਸਾਡੇ ਨਾਲ ਕਿਉਂ ਆਇਆ ਹੈ? ਤੂੰ ਮੁੜ ਜਾ ਅਤੇ ਰਾਜਾ ਨਾਲ ਰਹਿ ਕਿਉਂ ਜੋ ਤੂੰ ਪਰਦੇਸੀ ਹੈਂ ਅਤੇ ਆਪਣੇ ਦੇਸ਼ ਵਿੱਚੋਂ ਕੱਢਿਆ ਹੋਇਆ ਵੀ ਹੈਂ \v 20 ਆਪਣੇ ਸਥਾਨ ਨੂੰ ਮੁੜ ਜਾ! ਕੱਲ ਹੀ ਤਾਂ ਤੂੰ ਆਇਆ ਹੈਂ ਅਤੇ ਭਲਾ, ਅੱਜ ਹੀ ਮੈਂ ਤੈਨੂੰ ਆਪਣੇ ਨਾਲ ਇੱਧਰ-ਉੱਧਰ ਲੈ ਕੇ ਫਿਰਾਂ ਕਿਉਂ ਜੋ ਮੇਰੇ ਲਈ ਕੋਈ ਜਗ੍ਹਾ ਨਹੀਂ ਜਿੱਥੇ ਮੈਂ ਜਾਂਵਾਂ? ਸੋ ਤੂੰ ਮੁੜ ਜਾ ਅਤੇ ਆਪਣੇ ਭਰਾਵਾਂ ਨੂੰ ਵੀ ਲੈ ਜਾ ਅਤੇ ਦਯਾ ਅਤੇ ਸਚਿਆਈ ਤੇਰੇ ਨਾਲ ਹੋਵੇ। \v 21 ਤਦ ਇੱਤਈ ਨੇ ਰਾਜਾ ਨੂੰ ਉੱਤਰ ਦੇ ਕੇ ਆਖਿਆ, ਜੀਉਂਦੇ ਯਹੋਵਾਹ ਅਤੇ ਮੇਰੇ ਮਹਾਰਾਜ ਰਾਜਾ ਦੀ ਜਿੰਦ ਦੀ ਸਹੁੰ ਜਿੱਥੇ ਕਿਤੇ ਮੇਰਾ ਰਾਜਾ ਜਾਵੇ, ਭਾਵੇਂ ਮਰਿਆ ਹੋਵੇ ਭਾਵੇਂ ਜੀਉਂਦਾ ਉੱਥੇ ਤੁਹਾਡਾ ਦਾਸ ਵੀ ਜ਼ਰੂਰ ਨਾਲ ਜਾਵੇਗਾ। \v 22 ਤਦ ਦਾਊਦ ਨੇ ਇੱਤਈ ਨੂੰ ਆਖਿਆ, ਚੱਲ ਪਾਰ ਲੰਘ, ਅਤੇ ਇੱਤਈ ਗਿੱਤੀ ਅਤੇ ਉਸ ਦੇ ਸਾਰੇ ਲੋਕ, ਸਭ ਬੱਚੇ ਜੋ ਉਸ ਦੇ ਨਾਲ ਸਨ, ਪਾਰ ਲੰਘ ਗਏ। \v 23 ਅਤੇ ਸਾਰਾ ਦੇਸ਼ ਭੁੱਬਾਂ ਮਾਰ-ਮਾਰ ਕੇ ਰੋਇਆ ਅਤੇ ਸਭ ਲੋਕ ਪਾਰ ਹੋ ਗਏ ਅਤੇ ਰਾਜਾ ਆਪ ਵੀ ਕਿਦਰੋਨ ਨਦੀ ਦੇ ਪਾਰ ਗਿਆ ਅਤੇ ਸਭ ਲੋਕ ਪਾਰ ਲੰਘ ਕੇ ਉਜਾੜ ਦੇ ਰਾਹ ਚੱਲ ਪਏ। \v 24 ਵੇਖੋ, ਸਾਦੋਕ ਵੀ ਅਤੇ ਸਾਰੇ ਲੇਵੀ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਚੁੱਕੇ ਹੋਏ ਉਹ ਦੇ ਨਾਲ ਸਨ, ਸੋ ਉਨ੍ਹਾਂ ਨੇ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਨੂੰ ਰੱਖ ਦਿੱਤਾ ਅਤੇ ਅਬਯਾਥਾਰ ਨੇ ਭੇਂਟ ਚੜਾਈ ਜਦ ਤੱਕ ਕਿ ਸਾਰੇ ਲੋਕ ਸ਼ਹਿਰ ਵਿੱਚੋਂ ਬਾਹਰ ਨਾ ਆ ਗਏ। \v 25 ਤਦ ਰਾਜੇ ਨੇ ਸਾਦੋਕ ਨੂੰ ਆਖਿਆ, ਪਰਮੇਸ਼ੁਰ ਦਾ ਸੰਦੂਕ ਸ਼ਹਿਰ ਨੂੰ ਮੋੜ ਲੈ ਜਾਓ। ਜੇਕਰ ਯਹੋਵਾਹ ਵੱਲੋਂ ਮੇਰੇ ਉੱਤੇ ਕਿਰਪਾ ਹੋਈ ਤਾਂ ਉਹ ਮੈਨੂੰ ਮੋੜ ਲਿਆਵੇਗਾ ਅਤੇ ਉਹ ਦੇ ਸਥਾਨ ਦੇ ਦਰਸ਼ਣ ਮੈਨੂੰ ਫਿਰ ਕਰਾਵੇਗਾ। \v 26 ਪਰ ਜੇ ਉਹ ਆਖੇ ਕਿ ਮੈਂ ਹੁਣ ਤੇਰੇ ਤੋਂ ਪ੍ਰਸੰਨ ਨਹੀਂ ਹਾਂ ਤਾਂ ਮੈਂ ਹਾਜ਼ਰ ਹਾਂ! ਜੋ ਕੁਝ ਉਸ ਦੀ ਨਿਗਾਹ ਵਿੱਚ ਚੰਗਾ ਹੈ, ਸੋ ਮੇਰੇ ਨਾਲ ਕਰੇ। \v 27 ਰਾਜੇ ਨੇ ਸਾਦੋਕ ਜਾਜਕ ਨੂੰ ਫਿਰ ਆਖਿਆ, ਭਲਾ, ਤੂੰ ਦਰਸ਼ੀ ਨਹੀਂ? ਸ਼ਹਿਰ ਨੂੰ ਸ਼ਾਂਤੀ ਨਾਲ ਮੁੜ ਜਾ ਅਤੇ ਤੇਰੇ ਦੋਵੇਂ ਪੁੱਤਰ, ਅਹੀਮਅਸ ਜੋ ਤੇਰਾ ਪੁੱਤਰ ਹੈ ਅਤੇ ਯੋਨਾਥਾਨ ਜੋ ਅਬਯਾਥਾਰ ਦਾ ਪੁੱਤਰ ਹੈ, ਮੁੜ ਜਾਣ। \v 28 ਵੇਖ, ਮੈਂ ਉਸ ਜੰਗਲ ਦੇ ਘਾਟ ਕੋਲ ਠਹਿਰਾਂਗਾ, ਜਦ ਤੱਕ ਕਿ ਤੁਹਾਡੇ ਵੱਲੋਂ ਕੋਈ ਖ਼ਬਰ ਮੇਰੇ ਕੋਲ ਨਾ ਆਵੇ \v 29 ਸੋ ਸਾਦੋਕ ਅਤੇ ਅਬਯਾਥਾਰ ਪਰਮੇਸ਼ੁਰ ਦਾ ਸੰਦੂਕ ਯਰੂਸ਼ਲਮ ਵਿੱਚ ਮੋੜ ਲਿਆਏ ਅਤੇ ਉੱਥੇ ਹੀ ਰਹੇ। \v 30 ਦਾਊਦ ਜ਼ੈਤੂਨ ਦੇ ਪਰਬਤ ਨੂੰ ਚੜ੍ਹ ਗਿਆ ਅਤੇ ਚੜ੍ਹਦਾ ਹੋਇਆ ਰਾਹ ਵਿੱਚ ਰੋਂਦਾ ਜਾਂਦਾ ਸੀ, ਉਸਦਾ ਸਿਰ ਢੱਕਿਆ ਹੋਇਆ ਅਤੇ ਉਹ ਪੈਰੋਂ ਨੰਗਾ ਸੀ। ਉਸ ਦੇ ਨਾਲ ਦੇ ਸਾਰੇ ਲੋਕਾਂ ਨੇ ਵੀ ਆਪਣੇ ਸਿਰ ਢੱਕ ਲਏ ਅਤੇ ਚੜ੍ਹਦੇ ਹੋਏ ਰਾਹ ਵਿੱਚ ਰੋਂਦੇ ਜਾਂਦੇ ਸਨ। \v 31 ਕਿਸੇ ਨੇ ਦਾਊਦ ਨੂੰ ਦੱਸਿਆ, ਅਹੀਥੋਫ਼ਲ ਵੀ ਅਬਸ਼ਾਲੋਮ ਦੇ ਨਾਲ ਹੈ, ਤਦ ਦਾਊਦ ਨੇ ਆਖਿਆ, ਹੇ ਯਹੋਵਾਹ, ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਅਹੀਥੋਫ਼ਲ ਦੀ ਸਲਾਹ ਨੂੰ ਮੂਰਖਤਾਈ ਵਿੱਚ ਬਦਲ ਦੇ। \v 32 ਫਿਰ ਜਦ ਦਾਊਦ ਉਸ ਪਰਬਤ ਦੀ ਟੀਸੀ ਉੱਤੇ ਪਹੁੰਚਿਆ ਜਿੱਥੇ ਉਸ ਨੇ ਪਰਮੇਸ਼ੁਰ ਦੇ ਅੱਗੇ ਮੱਥਾ ਟੇਕਿਆ ਸੀ ਤਾਂ ਵੇਖੋ ਹੂਸ਼ਈ ਅਰਕੀ ਆਪਣੇ ਕੱਪੜੇ ਪਾੜੇ ਹੋਏ ਅਤੇ ਆਪਣੇ ਸਿਰ ਉੱਤੇ ਮਿੱਟੀ ਪਾਏ ਹੋਏ ਉਹ ਨੂੰ ਮਿਲਣ ਲਈ ਆਇਆ। \v 33 ਤਦ ਦਾਊਦ ਨੇ ਉਹ ਨੂੰ ਆਖਿਆ, ਜੇਕਰ ਤੂੰ ਮੇਰੇ ਨਾਲ ਚੱਲੇਂਗਾ ਤਾਂ ਤੂੰ ਮੇਰੇ ਲਈ ਬੋਝ ਹੋਵੇਂਗਾ, \v 34 ਪਰ ਜੇਕਰ ਤੂੰ ਸ਼ਹਿਰ ਵਿੱਚ ਮੁੜ ਜਾਵੇਂ ਅਤੇ ਅਬਸ਼ਾਲੋਮ ਨੂੰ ਆਖੇ, ਹੇ ਰਾਜਾ, ਮੈਂ ਤੁਹਾਡਾ ਹਾਂ। ਜਿਵੇਂ ਮੈਂ ਤੁਹਾਡੇ ਪਿਤਾ ਦਾ ਸੇਵਕ ਸੀ, ਉਸੇ ਤਰ੍ਹਾਂ ਹੁਣ ਤੁਹਾਡਾ ਸੇਵਕ ਹਾਂ, ਤਦ ਤੂੰ ਮੇਰੇ ਲਈ ਅਹੀਥੋਫ਼ਲ ਦੀ ਸਲਾਹ ਨੂੰ ਨਿਸਫਲ ਕਰ ਸਕਦਾ ਹੈਂ। \v 35 ਭਲਾ, ਤੇਰੇ ਨਾਲ ਸਾਦੋਕ ਅਤੇ ਅਬਯਾਥਾਰ ਦੋਵੇਂ ਜਾਜਕ ਨਹੀਂ ਹਨ? ਜੋ ਕੁਝ ਤੂੰ ਰਾਜਾ ਦੇ ਘਰ ਵਿੱਚ ਸੁਣੇਗਾ, ਸੋ ਸਾਦੋਕ ਅਤੇ ਅਬਯਥਾਰ ਜਾਜਕਾਂ ਨੂੰ ਦੱਸ ਦੇਵੀਂ। \v 36 ਵੇਖੋ, ਉਨ੍ਹਾਂ ਦੇ ਨਾਲ ਉਨ੍ਹਾਂ ਦੇ ਦੋ ਪੁੱਤਰ ਵੀ ਹਨ ਅਰਥਾਤ ਸਾਦੋਕ ਦਾ ਪੁੱਤਰ ਅਹੀਮਅਸ ਸਾਦੋਕ ਅਤੇ ਅਬਯਾਥਾਰ ਦਾ ਪੁੱਤਰ ਯੋਨਾਥਾਨ। ਫਿਰ ਜੋ ਕੁਝ ਤੁਸੀਂ ਸੁਣੋ ਸੋ ਉਨ੍ਹਾਂ ਦੇ ਰਾਹੀਂ ਮੈਨੂੰ ਅਖਵਾ ਘੱਲਣਾ। \v 37 ਸੋ ਹੂਸ਼ਈ, ਦਾਊਦ ਦਾ ਮਿੱਤਰ ਸ਼ਹਿਰ ਨੂੰ ਆਇਆ ਅਤੇ ਅਬਸ਼ਾਲੋਮ ਵੀ ਯਰੂਸ਼ਲਮ ਸ਼ਹਿਰ ਵਿੱਚ ਆ ਪਹੁੰਚਿਆ। \c 16 \s ਦਾਊਦ ਅਤੇ ਸੀਬਾ \p \v 1 ਜਦ ਦਾਊਦ ਪਰਬਤ ਦੀ ਟੀਸੀ ਤੋਂ ਕੁਝ ਅੱਗੇ ਵਧਿਆ ਤਾਂ ਮਫ਼ੀਬੋਸ਼ਥ ਦਾ ਸੇਵਕ ਸੀਬਾ, ਕਾਠੀ ਕੱਸੇ ਹੋਏ ਦੋ ਗਧੇ ਜਿਨ੍ਹਾਂ ਉੱਤੇ ਦੋ ਸੋ ਰੋਟੀਆਂ, ਸੌ ਦਾਖਾਂ ਦੇ ਗੁੱਛੇ, ਸੌ ਹੰਜ਼ੀਰ ਦੇ ਫਲ ਅਤੇ ਇੱਕ ਮੇਸ਼ੇਕ ਮਧ ਲੱਦੀ ਹੋਈ ਸੀ, ਲੈ ਕੇ ਉਸ ਨੂੰ ਮਿਲਣ ਲਈ ਆਇਆ। \v 2 ਰਾਜੇ ਨੇ ਸੀਬਾ ਨੂੰ ਆਖਿਆ, ਇਨ੍ਹਾਂ ਤੋਂ ਤੇਰਾ ਕੀ ਉਦੇਸ਼ ਹੈ? ਸੀਬਾ ਨੇ ਆਖਿਆ, ਇਹ ਗਧੇ ਰਾਜਾ ਦੇ ਘਰਾਣੇ ਦੀ ਸਵਾਰੀ ਲਈ ਹਨ ਅਤੇ ਰੋਟੀਆਂ ਅਤੇ ਹੰਜ਼ੀਰ ਦੇ ਫਲ ਜੁਆਨਾਂ ਦੇ ਖਾਣ ਲਈ ਹਨ ਅਤੇ ਇਹ ਮਧ ਇਸ ਲਈ ਹੈ ਕਿ ਜੋ ਉਜਾੜ ਵਿੱਚ ਥੱਕ ਜਾਣ, ਉਹ ਇਸ ਨੂੰ ਪੀ ਲੈਣ। \v 3 ਰਾਜਾ ਨੇ ਪੁੱਛਿਆ, ਤੇਰੇ ਮਾਲਕ ਦਾ ਪੁੱਤਰ ਕਿੱਥੇ ਹੈ? ਸੀਬਾ ਨੇ ਰਾਜਾ ਨੂੰ ਆਖਿਆ, ਵੇਖੋ, ਉਹ ਯਰੂਸ਼ਲਮ ਵਿੱਚ ਹੈ, ਕਿਉਂ ਜੋ ਉਹ ਆਖਦਾ ਹੈ ਕਿ ਇਸਰਾਏਲ ਦਾ ਘਰਾਣਾ ਅੱਜ ਹੀ ਮੇਰੇ ਪਿਤਾ ਦਾ ਰਾਜ ਮੈਨੂੰ ਮੋੜ ਦੇਵੇਗਾ। \v 4 ਤਦ ਰਾਜਾ ਨੇ ਸੀਬਾ ਨੂੰ ਆਖਿਆ, ਵੇਖ, ਜੋ ਕੁਝ ਮਫ਼ੀਬੋਸ਼ਥ ਦਾ ਹੈ, ਉਹ ਸਭ ਕੁਝ ਤੇਰਾ ਹੋਇਆ। ਤਦ ਸੀਬਾ ਨੇ ਆਖਿਆ, ਮੈਂ ਤੁਹਾਡੇ ਅੱਗੇ ਗੋਡੇ ਨਿਵਾਉਂਦਾ ਹਾਂ, ਮੇਰੇ ਮਹਾਰਾਜ ਰਾਜਾ ਦੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੋਵੇ। \s ਦਾਊਦ ਅਤੇ ਸ਼ਿਮਈ \p \v 5 ਫਿਰ ਉੱਥੋਂ ਦਾਊਦ ਰਾਜਾ ਬਹੁਰੀਮ ਵਿੱਚ ਆਇਆ ਤਾਂ ਵੇਖੋ, ਉੱਥੋਂ ਸ਼ਾਊਲ ਦੇ ਘਰਾਣੇ ਦੇ ਵਿੱਚੋਂ ਇੱਕ ਮਨੁੱਖ ਨਿੱਕਲਿਆ ਜੋ ਗੇਰਾ ਦਾ ਪੁੱਤਰ ਸ਼ਿਮਈ ਸੀ ਅਤੇ ਉਹ ਸਰਾਪ ਦਿੰਦਾ ਹੋਇਆ ਤੁਰਿਆ ਜਾਂਦਾ ਸੀ। \v 6 ਉਸ ਨੇ ਦਾਊਦ ਉੱਤੇ ਅਤੇ ਦਾਊਦ ਰਾਜਾ ਦੇ ਸਾਰਿਆਂ ਸੇਵਕਾਂ ਨੂੰ ਵੱਟੇ ਮਾਰੇ ਅਤੇ ਉਸ ਵੇਲੇ ਸਾਰੇ ਸੂਰਮੇ ਅਤੇ ਸਾਰੇ ਲੋਕ ਉਹ ਦੇ ਸੱਜੇ ਖੱਬੇ ਸਨ। \v 7 ਸ਼ਿਮਈ ਸਰਾਪ ਦਿੰਦਾ ਹੋਇਆ ਇਹ ਆਖਦਾ ਸੀ, ਨਿੱਕਲ ਆ, ਤੂੰ ਨਿੱਕਲ ਆ, ਹੇ ਖੂਨੀ ਮਨੁੱਖ! ਹੇ ਦੁਸ਼ਟ ਮਨੁੱਖ! \v 8 ਕਿਉਂ ਜੋ ਯਹੋਵਾਹ ਨੇ ਸ਼ਾਊਲ ਦੇ ਘਰਾਣੇ ਦੇ ਸਾਰੇ ਖੂਨ ਨੂੰ ਤੇਰੇ ਉੱਤੇ ਮੋੜ ਦਿੱਤਾ ਹੈ, ਜਿਸ ਦੇ ਸਥਾਨ ਤੇ ਤੂੰ ਰਾਜਾ ਬਣਿਆ ਹੈਂ ਅਤੇ ਯਹੋਵਾਹ ਨੇ ਤੇਰਾ ਰਾਜ, ਤੇਰੇ ਪੁੱਤਰ ਅਬਸ਼ਾਲੋਮ ਦੇ ਹੱਥ ਦੇ ਦਿੱਤਾ ਹੈ ਅਤੇ ਵੇਖ, ਤੂੰ ਆਪਣੀ ਬੁਰਿਆਈ ਵਿੱਚ ਫਸਿਆ ਹੋਇਆ ਹੈਂ, ਕਿਉਂ ਜੋ ਤੂੰ ਖੂਨੀ ਮਨੁੱਖ ਹੈਂ! \v 9 ਤਦ ਸਰੂਯਾਹ ਦੇ ਪੁੱਤਰ ਅਬੀਸ਼ਈ ਨੇ ਰਾਜਾ ਨੂੰ ਆਖਿਆ, ਇਹ ਮਰਿਆ ਹੋਇਆ ਕੁੱਤਾ ਕਿਉਂ ਮੇਰੇ ਮਹਾਰਾਜ ਨੂੰ ਸਰਾਪ ਦੇਵੇ? ਜੇ ਹੁਕਮ ਕਰੋ ਤਾਂ ਮੈਂ ਉਸਦਾ ਸਿਰ ਵੱਢ ਦੇਵਾਂ! \v 10 ਰਾਜਾ ਨੇ ਆਖਿਆ, ਹੇ ਸਰੂਯਾਹ ਦੇ ਪੁੱਤਰੋਂ, ਤੁਹਾਡੇ ਨਾਲ ਮੇਰਾ ਕੀ ਕੰਮ ਹੈ? ਉਹ ਨੂੰ ਸਰਾਪ ਦੇਣ ਦਿਓ, ਕਿਉਂ ਜੋ ਯਹੋਵਾਹ ਨੇ ਉਹ ਨੂੰ ਆਖਿਆ ਹੈ ਕਿ ਦਾਊਦ ਨੂੰ ਸਰਾਪ ਦੇ। ਫਿਰ ਕੌਣ ਆਖ ਸਕਦਾ ਹੈ ਕਿ ਤੂੰ ਅਜਿਹਾ ਕਿਉਂ ਕੀਤਾ? \v 11 ਦਾਊਦ ਨੇ ਅਬੀਸ਼ਈ ਅਤੇ ਆਪਣੇ ਸਾਰੇ ਸੇਵਕਾਂ ਨੂੰ ਆਖਿਆ, ਵੇਖੋ, ਮੇਰਾ ਪੁੱਤਰ ਹੀ, ਜੋ ਮੈਥੋਂ ਜੰਮਿਆ ਸੀ ਮੈਨੂੰ ਮਾਰਨ ਨੂੰ ਫਿਰਦਾ ਹੈ, ਤਾਂ ਭਲਾ, ਇਹ ਬਿਨਯਾਮੀਨੀ ਹੁਣ ਅਜਿਹਾ ਨਾ ਕਰੇਗਾ? ਉਸ ਨੂੰ ਜਾਣ ਦਿਓ ਅਤੇ ਸਰਾਪ ਦੇਣ ਦਿਓ ਕਿਉਂ ਜੋ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਹੈ। \v 12 ਕੀ ਪਤਾ, ਯਹੋਵਾਹ ਉਸ ਬੁਰਿਆਈ ਵੱਲ ਵੇਖੇ, ਜੋ ਮੇਰੇ ਉੱਤੇ ਆਈ ਹੈ ਅਤੇ ਯਹੋਵਾਹ ਅੱਜ ਦੇ ਦਿਨ ਉਹ ਦੇ ਸਰਾਪ ਦੇ ਬਦਲੇ ਮੇਰੇ ਨਾਲ ਭਲਿਆਈ ਕਰੇ? \v 13 ਜਿਸ ਵੇਲੇ ਦਾਊਦ ਅਤੇ ਉਸ ਦੇ ਲੋਕ ਰਾਹ ਦੇ ਵਿੱਚ ਤੁਰੇ ਜਾਂਦੇ ਸਨ, ਤਦ ਸ਼ਿਮਈ ਪਰਬਤ ਦੇ ਬੰਨ੍ਹੇ ਉੱਤੇ ਉਸ ਦੇ ਨਾਲ ਲੰਘ ਰਿਹਾ ਸੀ, ਅਤੇ ਉਹ ਸਰਾਪ ਦਿੰਦਾ ਜਾਂਦਾ ਸੀ, ਉਸ ਦੀ ਵੱਲ ਵੱਟੇ ਮਾਰਦਾ ਅਤੇ ਮਿੱਟੀ ਸੁੱਟਦਾ ਸੀ। \v 14 ਰਾਜਾ ਅਤੇ ਉਹ ਦੇ ਨਾਲ ਦੇ ਸਾਰੇ ਥੱਕੇ ਹੋਏ ਸਨ ਅਤੇ ਉੱਥੇ ਉਨ੍ਹਾਂ ਨੇ ਆਰਾਮ ਕੀਤਾ। \s ਯਰੂਸ਼ਲਮ ਵਿੱਚ ਅਬਸ਼ਾਲੋਮ ਦਾ ਪ੍ਰਵੇਸ਼ \p \v 15 ਅਬਸ਼ਾਲੋਮ ਅਤੇ ਉਹ ਦੇ ਸਾਰੇ ਲੋਕ ਅਰਥਾਤ ਇਸਰਾਏਲ ਦੇ ਮਨੁੱਖ ਯਰੂਸ਼ਲਮ ਵਿੱਚ ਆਏ ਅਤੇ ਅਹੀਥੋਫ਼ਲ ਉਸ ਦੇ ਨਾਲ ਸੀ। \v 16 ਤਦ ਅਜਿਹਾ ਹੋਇਆ ਕਿ ਜਦ ਦਾਊਦ ਦਾ ਮਿੱਤਰ ਹੂਸ਼ਈ ਅਰਕੀ ਅਬਸ਼ਾਲੋਮ ਕੋਲ ਆਇਆ ਤਾਂ ਹੂਸ਼ਈ ਨੇ ਅਬਸ਼ਾਲੋਮ ਨੂੰ ਆਖਿਆ, ਰਾਜਾ ਜੀਉਂਦਾ ਰਹੇ, ਰਾਜਾ ਜੀਉਂਦਾ ਰਹੇ! \v 17 ਅਬਸ਼ਾਲੋਮ ਨੇ ਹੂਸ਼ਈ ਨੂੰ ਆਖਿਆ, ਭਲਾ, ਤੂੰ ਆਪਣੇ ਮਿੱਤਰ ਉੱਤੇ ਇਹੋ ਕਿਰਪਾ ਕੀਤੀ? ਤੂੰ ਆਪਣੇ ਮਿੱਤਰ ਨਾਲ ਕਿਉਂ ਨਹੀਂ ਗਿਆ? \v 18 ਤਦ ਹੂਸ਼ਈ ਨੇ ਅਬਸ਼ਾਲੋਮ ਨੂੰ ਆਖਿਆ, ਅਜਿਹਾ ਨਹੀਂ ਹੈ, ਸਗੋਂ ਜਿਸ ਨੂੰ ਯਹੋਵਾਹ ਅਤੇ ਇਹ ਲੋਕ ਅਤੇ ਇਸਰਾਏਲ ਦੇ ਸਾਰੇ ਮਨੁੱਖ ਚੁਣ ਲੈਣ ਮੈਂ ਉਸੇ ਦਾ ਹੋਵਾਂਗਾ ਅਤੇ ਉਸ ਦੇ ਨਾਲ ਰਹਾਂਗਾ। \v 19 ਫਿਰ ਮੈਂ ਕਿਸ ਦੀ ਸੇਵਾ ਟਹਿਲ ਕਰਾਂ? ਭਲਾ, ਉਹ ਦੇ ਪੁੱਤਰ ਦੀ ਨਹੀਂ, ਜਿਵੇਂ ਮੈਂ ਤੁਹਾਡੇ ਪਿਤਾ ਦੇ ਅੱਗੇ ਸੇਵਾ ਟਹਿਲ ਕੀਤੀ, ਉਸੇ ਤਰ੍ਹਾਂ ਤੁਹਾਡੇ ਅੱਗੇ ਵੀ ਕਰਾਂਗਾ। \v 20 ਤਦ ਅਬਸ਼ਾਲੋਮ ਨੇ ਅਹੀਥੋਫ਼ਲ ਨੂੰ ਆਖਿਆ, ਤੁਸੀਂ ਆਪਸ ਵਿੱਚ ਸਲਾਹ ਕਰੋ ਜੋ ਅਸੀਂ ਕੀ ਕਰੀਏ? \v 21 ਸੋ ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਆਖਿਆ, ਆਪਣੇ ਪਿਤਾ ਦੀਆਂ ਉਨ੍ਹਾਂ ਰਖ਼ੈਲਾਂ ਦੇ ਨਾਲ ਸੰਗ ਕਰ, ਜਿਨ੍ਹਾਂ ਨੂੰ ਉਹ ਘਰ ਦੀ ਰਾਖੀ ਕਰਨ ਲਈ ਛੱਡ ਗਿਆ ਹੈ, ਕਿਉਂ ਜੋ ਜਿਸ ਵੇਲੇ ਸਾਰੇ ਇਸਰਾਏਲੀ ਸੁਣਨਗੇ ਕਿ ਤੁਹਾਡਾ ਪਿਤਾ ਤੁਹਾਡੇ ਤੋਂ ਘਿਰਣਾ ਕਰਦਾ ਹੈ ਤਾਂ ਜੋ ਤੁਹਾਡੇ ਨਾਲ ਹਨ, ਉਨ੍ਹਾਂ ਸਾਰਿਆਂ ਦੇ ਹੱਥ ਤਕੜੇ ਹੋਣਗੇ। \v 22 ਉਨ੍ਹਾਂ ਨੇ ਮਹਿਲ ਦੀ ਛੱਤ ਉੱਤੇ ਅਬਸ਼ਾਲੋਮ ਦੇ ਲਈ ਤੰਬੂ ਲਾਇਆ ਅਤੇ ਅਬਸ਼ਾਲੋਮ ਨੇ ਸਾਰੇ ਇਸਰਾਏਲ ਦੇ ਸਾਹਮਣੇ ਆਪਣੇ ਪਿਤਾ ਦੀਆਂ ਰਖ਼ੈਲਾਂ ਨਾਲ ਸੰਗ ਕੀਤਾ। \v 23 ਅਹੀਥੋਫ਼ਲ ਦੀ ਸਲਾਹ, ਜੋ ਉਹ ਉਨ੍ਹਾਂ ਦਿਨਾਂ ਵਿੱਚ ਦਿੰਦਾ ਸੀ, ਅਜਿਹੀ ਮੰਨੀ ਜਾਂਦੀ ਸੀ, ਜਾਣੋ ਜਿਵੇਂ ਕੋਈ ਪਰਮੇਸ਼ੁਰ ਦਾ ਬਚਨ ਪਾਉਂਦਾ ਹੈ। ਸੋ ਅਹੀਥੋਫ਼ਲ ਦੀ ਸਲਾਹ ਦਾਊਦ ਅਤੇ ਅਬਸ਼ਾਲੋਮ ਦੇ ਨਾਲ ਇਸ ਤਰ੍ਹਾਂ ਦੀ ਸੀ। \c 17 \s ਅਹੀਥੋਫ਼ਲ ਦੀ ਸਲਾਹ \p \v 1 ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਇਹ ਵੀ ਆਖਿਆ ਕਿ ਮੈਨੂੰ ਹੁਕਮ ਦਿਓ ਤਾਂ ਜੋ ਮੈਂ ਹੁਣ ਬਾਰਾਂ ਹਜ਼ਾਰ ਮਨੁੱਖ ਚੁਣ ਲਵਾਂ ਅਤੇ ਅੱਜ ਰਾਤ ਨੂੰ ਹੀ ਉੱਠ ਕੇ ਦਾਊਦ ਦਾ ਪਿੱਛਾ ਕਰਾਂਗਾ, \v 2 ਜਿਸ ਵੇਲੇ ਉਹ ਥੱਕਿਆ ਹੋਇਆ ਹੋਵੇ ਅਤੇ ਉਹ ਦੇ ਹੱਥ ਢਿੱਲੇ ਹੋਣ ਤਾਂ ਮੈਂ ਉਸ ਉੱਤੇ ਹਮਲਾ ਕਰਾਂਗਾ ਅਤੇ ਉਸ ਨੂੰ ਡਰਾਵਾਂਗਾ ਅਤੇ ਉਸ ਦੇ ਨਾਲ ਦੇ ਸਾਰੇ ਭੱਜ ਜਾਣਗੇ ਅਤੇ ਮੈਂ ਸਿਰਫ਼ ਰਾਜਾ ਨੂੰ ਹੀ ਮਾਰ ਲਵਾਂਗਾ। \v 3 ਸਾਰੇ ਲੋਕਾਂ ਨੂੰ ਮੈਂ ਤੁਹਾਡੇ ਵੱਲ ਮੋੜ ਲਿਆਵਾਂਗਾ ਕਿਉਂ ਜੋ ਉਹ ਮਨੁੱਖ ਜਿਸ ਨੂੰ ਤੁਸੀਂ ਲੱਭਦੇ ਹੋ ਅਤੇ ਇਨ੍ਹਾਂ ਸਾਰੇ ਲੋਕਾਂ ਦਾ ਮੁੜਨਾ ਇੱਕੋ ਜਿਹਾ ਹੀ ਹੈ ਅਤੇ ਸਾਰੇ ਲੋਕ ਸੁੱਖ-ਸਾਂਦ ਨਾਲ ਰਹਿਣਗੇ। \v 4 ਇਹ ਗੱਲ ਅਬਸ਼ਾਲੋਮ ਅਤੇ ਸਾਰੇ ਇਸਰਾਏਲੀ ਬਜ਼ੁਰਗਾਂ ਨੂੰ ਚੰਗੀ ਲੱਗੀ। \s ਹੂਸ਼ਈ ਦੀ ਸਲਾਹ \p \v 5 ਉਸ ਵੇਲੇ ਅਬਸ਼ਾਲੋਮ ਨੇ ਆਖਿਆ, ਹੂਸ਼ਈ ਅਰਕੀ ਨੂੰ ਵੀ ਸੱਦ ਲਓ ਤਾਂ ਜੋ ਅਸੀਂ ਉਹ ਦੇ ਮੂੰਹੋਂ ਵੀ ਕੁਝ ਸੁਣੀਏ। \v 6 ਜਦ ਹੂਸ਼ਈ ਅਬਸ਼ਾਲੋਮ ਦੇ ਸਾਹਮਣੇ ਆਇਆ ਤਾਂ ਅਬਸ਼ਾਲੋਮ ਨੇ ਉਹ ਨੂੰ ਆਖਿਆ ਕਿ ਅਹੀਥੋਫ਼ਲ ਇਹ ਸਲਾਹ ਦਿੰਦਾ ਹੈ, ਸੋ ਅਸੀਂ ਅਜਿਹਾ ਕਰੀਏ ਜਾਂ ਨਹੀਂ? ਤੂੰ ਕੀ ਆਖਦਾ ਹੈਂ? \v 7 ਤਦ ਹੂਸ਼ਈ ਨੇ ਅਬਸ਼ਾਲੋਮ ਨੂੰ ਆਖਿਆ, ਇਹ ਸਲਾਹ ਜੋ ਅਹੀਥੋਫ਼ਲ ਨੇ ਦਿੱਤੀ ਹੈ, ਇਸ ਵੇਲੇ ਚੰਗੀ ਨਹੀਂ ਹੈ। \v 8 ਫਿਰ ਹੂਸ਼ਈ ਨੇ ਇਹ ਵੀ ਆਖਿਆ, ਤੁਸੀਂ ਆਪਣੇ ਪਿਤਾ ਅਤੇ ਉਹ ਦੇ ਮਨੁੱਖਾਂ ਨੂੰ ਜਾਣਦੇ ਹੋ ਕਿ ਉਹ ਕਿੰਨ੍ਹੇ ਵੱਡੇ ਸੂਰਮੇ ਹਨ ਅਤੇ ਇਸ ਵੇਲੇ ਉਹ ਆਪਣੇ ਜੀਆਂ ਵਿੱਚ ਉਸ ਰਿੱਛਣੀ ਵਾਂਗੂੰ ਕ੍ਰੋਧ ਵਿੱਚ ਹੋਣਗੇ ਜਿਸ ਦੇ ਬੱਚੇ ਉਜਾੜ ਵਿੱਚ ਖੋਹ ਲਏ ਗਏ ਹੋਣ। ਤੁਹਾਡਾ ਪਿਤਾ ਯੋਧਾ ਹੈ ਅਤੇ ਉਹ ਸਾਰੇ ਲੋਕਾਂ ਦੇ ਨਾਲ ਨਹੀਂ ਰਹੇਗਾ। \v 9 ਵੇਖੋ, ਜੋ ਉਹ ਹੁਣ ਕਿਸੇ ਖੋਹ ਵਿੱਚ ਜਾਂ ਕਿਸੇ ਹੋਰ ਸਥਾਨ ਥਾਂ ਵਿੱਚ ਲੁੱਕਿਆ ਹੋਵੇਗਾ ਅਤੇ ਜੇਕਰ ਪਹਿਲੇ ਹਮਲੇ ਵਿੱਚ ਹੀ ਇਨ੍ਹਾਂ ਲੋਕਾਂ ਵਿੱਚੋਂ ਕੁਝ ਮਾਰੇ ਜਾਣ ਤਾਂ ਸਾਰੇ ਸੁਣਨ ਵਾਲੇ ਇਹ ਆਖਣਗੇ ਕਿ ਅਬਸ਼ਾਲੋਮ ਦੇ ਲੋਕਾਂ ਵਿੱਚ ਵਾਢ ਪਾਈ ਗਈ। \v 10 ਇਸ ਕਾਰਨ ਉਹ ਵੀ ਜੋ ਸੂਰਮਾ ਹੈ ਅਤੇ ਜਿਸ ਦਾ ਮਨ ਸ਼ੇਰ ਦੇ ਮਨ ਵਰਗਾ ਹੈ ਉਸਦਾ ਵੀ ਹੌਂਸਲਾ ਟੁੱਟ ਜਾਵੇਗਾ, ਕਿਉਂ ਜੋ ਸਾਰਾ ਇਸਰਾਏਲ ਜਾਣਦਾ ਹੈ ਕਿ ਤੁਹਾਡਾ ਪਿਤਾ ਸੂਰਮਾ ਹੈ ਅਤੇ ਉਹ ਦੇ ਨਾਲ ਦੇ ਵੀ ਸਾਰੇ ਸੂਰਮੇ ਹਨ। \v 11 ਇਸ ਲਈ ਮੈਂ ਇਹ ਸਲਾਹ ਦਿੰਦਾ ਹਾਂ ਕਿ ਸਾਰੇ ਇਸਰਾਏਲ ਵਿੱਚ ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਐਨੇ ਲੋਕ ਤੁਹਾਡੇ ਨਾਲ ਇਕੱਠੇ ਹੋਣ ਜਿੰਨ੍ਹੀ ਸਮੁੰਦਰ ਦੇ ਕੰਢੇ ਉੱਤੇ ਰੇਤ ਹੁੰਦੀ ਹੈ, ਅਤੇ ਤੁਸੀਂ ਆਪ ਯੁੱਧ ਕਰਨ ਲਈ ਜਾਓ। \v 12 ਉਸ ਵੇਲੇ ਉਹ ਜਿੱਥੇ ਕਿਤੇ ਵੀ ਹੋਵੇ, ਅਸੀਂ ਉਸ ਨੂੰ ਟੱਕਰਾਂਗੇ ਅਤੇ ਤ੍ਰੇਲ ਦੀ ਤਰ੍ਹਾਂ ਜੋ ਧਰਤੀ ਉੱਤੇ ਡਿੱਗਦੀ ਹੈ, ਉਸ ਦੇ ਉੱਤੇ ਜਾ ਪਵਾਂਗੇ। ਤਦ ਉਹ ਅਤੇ ਉਨ੍ਹਾਂ ਸਾਰੇ ਲੋਕਾਂ ਵਿੱਚੋਂ ਜੋ ਉਸ ਦੇ ਨਾਲ ਹਨ, ਇੱਕ ਵੀ ਜੀਉਂਦਾ ਨਾ ਰਹੇਗਾ। \v 13 ਜੇਕਰ ਉਹ ਕਿਸੇ ਸ਼ਹਿਰ ਵਿੱਚ ਵੜ ਗਿਆ ਹੋਵੇ ਤਾਂ ਸਾਰੇ ਇਸਰਾਏਲੀ ਰੱਸੀਆਂ ਲੈ ਕੇ ਉਸ ਸ਼ਹਿਰ ਨੂੰ ਚੜ੍ਹ ਜਾਣਗੇ ਅਤੇ ਅਸੀਂ ਉਹ ਨੂੰ ਨਦੀ ਵਿੱਚ ਅਜਿਹਾ ਖਿੱਚ ਲਿਆਵਾਂਗੇ, ਜੋ ਉੱਥੇ ਉੱਥੋਂ ਇੱਕ ਰੋੜਾ ਵੀ ਨਹੀਂ ਲੱਭੇਗਾ। \v 14 ਤਦ ਅਬਸ਼ਾਲੋਮ ਅਤੇ ਸਾਰੇ ਇਸਰਾਏਲ ਦੇ ਮਨੁੱਖਾਂ ਨੇ ਆਖਿਆ, ਇਹ ਸਲਾਹ ਜੋ ਹੂਸ਼ਈ ਅਰਕੀ ਨੇ ਦਿੱਤੀ ਹੈ, ਅਹੀਥੋਫ਼ਲ ਦੀ ਸਲਾਹ ਨਾਲੋਂ ਚੰਗੀ ਹੈ। ਕਿਉਂ ਜੋ ਯਹੋਵਾਹ ਨੇ ਅਹੀਥੋਫ਼ਲ ਦੀ ਚੰਗੀ ਸਲਾਹ ਉਲਟਾਉਣਾ, ਪਹਿਲਾਂ ਹੀ ਠਾਣ ਲਿਆ ਸੀ ਤਾਂ ਜੋ ਯਹੋਵਾਹ ਅਬਸ਼ਾਲੋਮ ਉੱਤੇ ਬੁਰਿਆਈ ਪਾਵੇ। \s ਦਾਊਦ ਨੂੰ ਸੰਦੇਸ਼ ਅਤੇ ਉਸ ਦਾ ਬਚ ਨਿੱਕਲਣਾ \p \v 15 ਤਦ ਹੂਸ਼ਈ ਨੇ ਸਾਦੋਕ ਅਤੇ ਅਬਯਾਥਾਰ ਜਾਜਕਾਂ ਨੂੰ ਆਖਿਆ, ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਅਤੇ ਇਸਰਾਏਲ ਦੇ ਬਜ਼ੁਰਗਾਂ ਨੂੰ ਇਸ ਤਰ੍ਹਾਂ ਸਲਾਹ ਦਿੱਤੀ ਹੈ, \v 16 ਇਸ ਲੈ ਹੁਣ ਛੇਤੀ ਹੀ ਕਿਸੇ ਨੂੰ ਭੇਜ ਕੇ ਦਾਊਦ ਨੂੰ ਆਖੋ ਕਿ ਅੱਜ ਦੀ ਰਾਤ ਉਜਾੜ ਦੇ ਪੱਤਣ ਕੋਲ ਨਾ ਰਹੋ ਪਰ ਛੇਤੀ ਨਾਲ ਪਾਰ ਲੰਘ ਜਾਓ, ਅਜਿਹਾ ਨਾ ਹੋਵੇ ਕਿ ਰਾਜਾ ਤੇ ਉਹ ਦੇ ਨਾਲ ਦੇ ਸਭ ਲੋਕ ਨਿਗਲੇ ਜਾਣ। \v 17 ਉਸ ਵੇਲੇ ਯੋਨਾਥਾਨ ਅਤੇ ਅਹੀਮਅਸ ਏਨ-ਰੋਗੇਲ ਵਿੱਚ ਰਹਿੰਦੇ ਸਨ ਤਾਂ ਜੋ ਉਨ੍ਹਾਂ ਦਾ ਆਉਣਾ-ਜਾਣਾ ਸ਼ਹਿਰ ਵਿੱਚ ਜਾਣਿਆ ਨਾ ਜਾਵੇ ਅਤੇ ਇੱਕ ਦਾਸੀ ਨੇ ਉਨ੍ਹਾਂ ਨੂੰ ਜਾ ਕੇ ਦੱਸਿਆ। ਤਦ ਉਹ ਗਏ ਅਤੇ ਦਾਊਦ ਰਾਜਾ ਨੂੰ ਖ਼ਬਰ ਦਿੱਤੀ। \v 18 ਫਿਰ ਵੀ ਇੱਕ ਜੁਆਨ ਨੇ ਉਨ੍ਹਾਂ ਨੂੰ ਵੇਖ ਕੇ ਅਬਸ਼ਾਲੋਮ ਨੂੰ ਜਾ ਕੇ ਦੱਸਿਆ, ਪਰ ਉਹ ਦੋਵੇਂ ਛੇਤੀ ਨਾਲ ਨਿੱਕਲ ਗਏ ਅਤੇ ਬਹੁਰੀਮ ਵਿੱਚ ਇੱਕ ਮਨੁੱਖ ਦੇ ਘਰ ਆਣ ਵੜੇ। ਉਸ ਦੇ ਵਿਹੜੇ ਵਿੱਚ ਇੱਕ ਖੂਹ ਸੀ, ਉਹ ਉਸ ਦੇ ਵਿੱਚ ਉਤਰ ਗਏ। \v 19 ਅਤੇ ਉਸ ਦੀ ਪਤਨੀ ਨੇ ਇੱਕ ਕੱਪੜਾ ਲੈ ਕੇ ਖੂਹ ਦੇ ਮੂੰਹ ਉੱਤੇ ਪਾ ਦਿੱਤਾ ਅਤੇ ਉਸ ਉੱਤੇ ਦਲੀ ਹੋਈ ਕਣਕ ਪਾ ਦਿੱਤੀ, ਇਸ ਲਈ ਇਹ ਗੱਲ ਪਰਗਟ ਨਾ ਹੋਈ। \v 20 ਜਦ ਅਬਸ਼ਾਲੋਮ ਦੇ ਸੇਵਕ ਉਸ ਘਰ ਵਿੱਚ ਉਸ ਇਸਤਰੀ ਕੋਲ ਆਏ ਅਤੇ ਪੁੱਛਿਆ ਕਿ ਅਹੀਮਅਸ ਅਤੇ ਯੋਨਾਥਾਨ ਕਿੱਥੇ ਹਨ? ਤਦ ਉਸ ਇਸਤਰੀ ਨੇ ਉਨ੍ਹਾਂ ਨੂੰ ਆਖਿਆ, ਉਹ ਤਾਂ ਨਦੀਓਂ ਪਾਰ ਲੰਘ ਗਏ ਹੋਣਗੇ ਅਤੇ ਉਨ੍ਹਾਂ ਨੇ ਉਹਨਾਂ ਨੂੰ ਜਾ ਕੇ ਲੱਭਿਆ ਪਰ ਜਦ ਉਹ ਨਾ ਲੱਭੇ ਤਾਂ ਉਹ ਯਰੂਸ਼ਲਮ ਨੂੰ ਮੁੜ ਆਏ। \v 21 ਜਦ ਉਹ ਮੁੜ ਗਏ ਤਾਂ ਉਹ ਖੂਹ ਵਿੱਚੋਂ ਨਿੱਕਲ ਕੇ ਤੁਰ ਪਏ ਅਤੇ ਜਾ ਕੇ ਦਾਊਦ ਰਾਜਾ ਨੂੰ ਖ਼ਬਰ ਦਿੱਤੀ ਅਤੇ ਉਹਨਾਂ ਨੇ ਦਾਊਦ ਨੂੰ ਆਖਿਆ, ਉੱਠੋ ਛੇਤੀ ਪਾਰ ਲੰਘ ਜਾਓ, ਕਿਉਂ ਜੋ ਅਹੀਥੋਫ਼ਲ ਨੇ ਤੁਹਾਡੇ ਵਿਖੇ ਇਸ ਤਰ੍ਹਾਂ ਸਲਾਹ ਦਿੱਤੀ ਹੈ। \v 22 ਤਦ ਦਾਊਦ ਅਤੇ ਉਸ ਦੇ ਨਾਲ ਦੇ ਸਾਰੇ ਲੋਕ ਉੱਠੇ ਅਤੇ ਯਰਦਨ ਤੋਂ ਪਾਰ ਲੰਘ ਗਏ। ਸਵੇਰ ਹੁੰਦਿਆਂ ਤੱਕ ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਰਿਹਾ ਸੀ, ਜੋ ਯਰਦਨ ਤੋਂ ਪਾਰ ਨਾ ਲੰਘਿਆ ਹੋਵੇ। \v 23 ਜਦ ਅਹੀਥੋਫ਼ਲ ਨੇ ਵੇਖਿਆ ਕਿ ਮੇਰੀ ਸਲਾਹ ਅਨੁਸਾਰ ਕੰਮ ਨਹੀਂ ਕੀਤਾ ਗਿਆ ਤਾਂ ਉਸ ਨੇ ਆਪਣੇ ਗਧੇ ਉੱਤੇ ਕਾਠੀ ਪਾਈ ਅਤੇ ਉਸ ਉੱਤੇ ਬੈਠ ਕੇ ਆਪਣੇ ਸ਼ਹਿਰ ਵਿੱਚ ਘਰ ਨੂੰ ਗਿਆ ਅਤੇ ਆਪਣੇ ਘਰਾਣੇ ਨੂੰ ਸੰਭਾਲ ਕੇ ਆਪਣੇ ਆਪ ਨੂੰ ਫਾਹੇ ਲਾ ਲਿਆ ਅਤੇ ਮਰ ਗਿਆ ਅਤੇ ਆਪਣੇ ਪਿਤਾ ਦੀ ਕਬਰ ਵਿੱਚ ਦੱਬਿਆ ਗਿਆ। \v 24 ਦਾਊਦ ਮਹਨਇਮ ਵਿੱਚ ਆਇਆ ਅਤੇ ਅਬਸ਼ਾਲੋਮ ਯਰਦਨ ਤੋਂ ਪਾਰ ਲੰਘ ਗਿਆ ਅਤੇ ਇਸਰਾਏਲ ਦੇ ਸਾਰੇ ਲੋਕ ਉਹ ਦੇ ਨਾਲ ਸਨ। \v 25 ਅਬਸ਼ਾਲੋਮ ਨੇ ਯੋਆਬ ਦੇ ਸਥਾਨ ਤੇ ਅਮਾਸਾ ਨੂੰ ਸੈਨਾਪਤੀ ਬਣਾਇਆ। ਇਹ ਅਮਾਸਾ ਇੱਕ ਯਿਥਰਾ ਨਾਮ ਦੇ ਇਸਰਾਏਲੀ ਮਨੁੱਖ ਦਾ ਪੁੱਤਰ ਸੀ, ਉਸ ਨੇ ਨਾਹਾਸ਼ ਦੀ ਧੀ ਅਬੀਗੈਲ ਨਾਲ ਜੋ ਯੋਆਬ ਦੀ ਮਾਂ ਅਤੇ ਸਰੂਯਾਹ ਦੀ ਭੈਣ ਸੀ, ਸੰਗ ਕੀਤਾ ਸੀ। \v 26 ਇਸਰਾਏਲ ਅਤੇ ਅਬਸ਼ਾਲੋਮ ਨੇ ਗਿਲਆਦ ਦੇ ਦੇਸ਼ ਵਿੱਚ ਤੰਬੂ ਲਾਏ। \v 27 ਜਦ ਦਾਊਦ ਮਹਨਇਮ ਵਿੱਚ ਪਹੁੰਚਿਆ ਤਾਂ ਅਜਿਹਾ ਹੋਇਆ ਕਿ ਨਾਹਾਸ਼ ਦਾ ਪੁੱਤਰ ਸ਼ੋਬੀ ਅੰਮੋਨੀਆਂ ਦੇ ਰੱਬਾਹ ਤੋਂ ਅਤੇ ਅੰਮੀਏਲ ਦਾ ਪੁੱਤਰ ਮਾਕੀਰ ਲੋ-ਦੇਬਾਰ ਤੋਂ ਅਤੇ ਬਰਜ਼ਿੱਲਈ ਗਿਲਆਦੀ ਰੋਗਲੀਮ ਤੋਂ \v 28 ਮੰਜੇ, ਤਸਲੇ, ਮਿੱਟੀ ਦੇ ਭਾਂਡੇ, ਕਣਕ, ਜੌਂ, ਆਟਾ, ਭੁੰਨਿਆ ਹੋਇਆ ਅਨਾਜ, ਰਵਾਂਹ ਦੀਆਂ ਫਲੀਆਂ, ਮਸਰ, ਭੁੰਨੇ ਹੋਏ ਛੋਲੇ, \v 29 ਸ਼ਹਿਦ, ਮੱਖਣ, ਭੇਡਾਂ ਅਤੇ ਗੋਕਾ ਪਨੀਰ ਦਾਊਦ ਅਤੇ ਉਹ ਦੇ ਨਾਲ ਦੇ ਲੋਕਾਂ ਦੇ ਖਾਣ ਲਈ ਲੈ ਆਏ, ਕਿਉਂ ਜੋ ਉਨ੍ਹਾਂ ਨੇ ਆਖਿਆ ਕਿ ਉਹ ਲੋਕ ਉਜਾੜ ਵਿੱਚ ਭੁੱਖੇ, ਥੱਕੇ ਹੋਏ ਅਤੇ ਤਿਹਾਏ ਹੋਣਗੇ। \c 18 \s ਅਬਸ਼ਾਲੋਮ ਦੀ ਹਾਰ ਅਤੇ ਮੌਤ \p \v 1 ਦਾਊਦ ਨੇ ਉਨ੍ਹਾਂ ਲੋਕਾਂ ਦਾ ਜੋ ਉਸ ਦੇ ਨਾਲ ਇਕੱਠੇ ਸਨ, ਲੇਖਾ ਕੀਤਾ ਅਤੇ ਉਨ੍ਹਾਂ ਦੇ ਹਜ਼ਾਰਾਂ ਉੱਤੇ ਪ੍ਰਧਾਨ ਅਤੇ ਸੈਂਕੜਿਆਂ ਉੱਤੇ ਪ੍ਰਧਾਨ ਨਿਯੁਕਤ ਕਰ ਦਿੱਤੇ। \v 2 ਦਾਊਦ ਨੇ ਲੋਕਾਂ ਦੀ ਇੱਕ ਤਿਹਾਈ ਯੋਆਬ ਦੇ ਹੱਥ ਵਿੱਚ ਅਤੇ ਇੱਕ ਤਿਹਾਈ ਯੋਆਬ ਦੇ ਭਰਾ ਸਰੂਯਾਹ ਦੇ ਪੁੱਤਰ ਅਬੀਸ਼ਈ ਦੇ ਹੱਥ ਵਿੱਚ ਅਤੇ ਇੱਕ ਤਿਹਾਈ ਗਿੱਤੀ ਇੱਤਈ ਦੇ ਹੱਥ ਕਰਕੇ ਉਨ੍ਹਾਂ ਨੂੰ ਬਾਹਰ ਭੇਜਿਆ। ਤਦ ਰਾਜਾ ਨੇ ਲੋਕਾਂ ਨੂੰ ਆਖਿਆ, ਮੈਂ ਵੀ ਜ਼ਰੂਰ ਤੁਹਾਡੇ ਨਾਲ ਚੱਲਾਂਗਾ। \v 3 ਪਰ ਲੋਕਾਂ ਨੇ ਆਖਿਆ, ਤੁਸੀਂ ਨਾ ਚੱਲੋ ਕਿਉਂ ਜੋ ਜੇਕਰ ਸਾਨੂੰ ਨੱਠਣਾ ਪਵੇ ਤਾਂ ਉਨ੍ਹਾਂ ਨੂੰ ਸਾਡੀ ਕੋਈ ਲੋੜ ਨਹੀਂ ਅਤੇ ਜੇ ਕਦੀ ਅਸੀਂ ਅੱਧੇ ਮਾਰੇ ਵੀ ਜਾਈਏ ਤਾਂ ਵੀ ਉਨ੍ਹਾਂ ਨੂੰ ਸਾਡੀ ਲੋੜ ਨਹੀਂ, ਪਰ ਹੁਣ ਤੁਸੀਂ ਸਾਡੇ ਲਈ ਦਸ ਹਜ਼ਾਰ ਮਨੁੱਖਾਂ ਵਰਗੇ ਹੋ। ਸੋ ਹੁਣ ਚੰਗੀ ਗੱਲ ਇਹ ਹੈ ਜੋ ਤੁਸੀਂ ਸ਼ਹਿਰ ਵਿੱਚ ਰਹਿ ਕੇ ਉੱਥੋਂ ਸਾਡੀ ਸਹਾਇਤਾ ਕਰੋ। \v 4 ਤਦ ਰਾਜਾ ਨੇ ਉਨ੍ਹਾਂ ਨੂੰ ਆਖਿਆ, ਜੋ ਗੱਲ ਤੁਹਾਡੀ ਨਿਗਾਹ ਵਿੱਚ ਚੰਗੀ ਲੱਗੇ ਮੈਂ ਉਹੋ ਕਰਾਂਗਾ। ਸੋ ਰਾਜਾ ਸ਼ਹਿਰ ਦੇ ਫਾਟਕ ਦੇ ਕੋਲ ਖੜ੍ਹਾ ਹੋ ਗਿਆ ਅਤੇ ਸਾਰੇ ਲੋਕ ਸੌ-ਸੌ ਅਤੇ ਹਜ਼ਾਰ-ਹਜ਼ਾਰ ਕਰ ਕੇ ਨਿੱਕਲ ਪਏ। \v 5 ਉਸ ਵੇਲੇ ਰਾਜਾ ਨੇ ਯੋਆਬ ਅਤੇ ਅਬੀਸ਼ਈ ਅਤੇ ਇੱਤਈ ਨੂੰ ਹੁਕਮ ਦਿੱਤਾ ਕਿ ਮੇਰੇ ਕਾਰਨ ਉਸ ਜਵਾਨ ਅਬਸ਼ਾਲੋਮ ਨਾਲ ਨਰਮ ਵਰਤਾਓ ਕਰਨਾ ਅਤੇ ਜਿਸ ਵੇਲੇ ਰਾਜਾ ਨੇ ਸਾਰੇ ਪ੍ਰਧਾਨਾਂ ਨੂੰ ਅਬਸ਼ਾਲੋਮ ਦੇ ਲਈ ਆਗਿਆ ਦਿੱਤੀ ਤਾਂ ਸਾਰਿਆਂ ਲੋਕਾਂ ਨੇ ਸੁਣੀ। \v 6 ਲੋਕ ਮੈਦਾਨ ਦੇ ਵਿੱਚ ਨਿੱਕਲ ਕੇ ਇਸਰਾਏਲ ਦਾ ਸਾਹਮਣਾ ਕਰਨ ਲਈ ਆਏ ਅਤੇ ਇਫ਼ਰਾਈਮ ਨਾਮ ਦੇ ਜੰਗਲ ਵਿੱਚ ਲੜਾਈ ਹੋਈ। \v 7 ਇਸਰਾਏਲ ਦੇ ਲੋਕ ਦਾਊਦ ਦੇ ਸੇਵਕਾਂ ਦੇ ਅੱਗੇ ਮਾਰੇ ਗਏ ਅਤੇ ਉਸ ਦਿਨ ਵੀਹ ਹਜ਼ਾਰ ਮਨੁੱਖਾਂ ਦੀ ਡਾਢੀ ਮਾਰ ਹੋਈ। \v 8 ਕਿਉਂ ਜੋ ਉਸ ਦਿਨ ਲੜਾਈ ਸਾਰੇ ਦੇਸ਼ ਵਿੱਚ ਫੈਲ ਗਈ, ਜਿਹੜੇ ਜੰਗਲ ਵਿੱਚ ਨਾਸ ਹੋਏ ਉਨ੍ਹਾਂ ਨਾਲੋਂ ਬਹੁਤ ਜਿਆਦਾ ਸਨ, ਜਿਹੜੇ ਤਲਵਾਰ ਨਾਲ ਮਾਰੇ ਗਏ। \v 9 ਉਸ ਵੇਲੇ ਅਬਸ਼ਾਲੋਮ ਦਾਊਦ ਦੇ ਸੇਵਕਾਂ ਨੂੰ ਟੱਕਰ ਗਿਆ। ਅਬਸ਼ਾਲੋਮ ਇੱਕ ਖੱਚਰ ਉੱਤੇ ਚੜ੍ਹਿਆ ਹੋਇਆ ਸੀ। ਅਤੇ ਉਹ ਖੱਚਰ ਇੱਕ ਵੱਡੇ ਬਲੂਤ ਦੇ ਬਿਰਛ ਦੇ ਮੋਟੇ ਟਾਹਣੇ ਹੇਠੋਂ ਲੰਘੀ। ਤਦ ਉਹ ਦਾ ਸਿਰ ਬਲੂਤ ਵਿੱਚ ਫਸ ਗਿਆ ਅਤੇ ਉਹ ਆਕਾਸ਼ ਅਤੇ ਧਰਤੀ ਦੇ ਵਿਚਕਾਰ ਲਟਕਦਾ ਰਹਿ ਗਿਆ ਅਤੇ ਖੱਚਰ ਉਹ ਦੇ ਹੇਠੋਂ ਨਿੱਕਲ ਕੇ ਚੱਲੀ ਗਈ। \v 10 ਸੋ ਇੱਕ ਜਣੇ ਨੇ ਵੇਖ ਕੇ ਯੋਆਬ ਨੂੰ ਜਾ ਖ਼ਬਰ ਦੱਸੀ ਕਿ ਵੇਖ, ਮੈਂ ਅਬਸ਼ਾਲੋਮ ਨੂੰ ਬਲੂਤ ਦੇ ਬਿਰਛ ਨਾਲ ਫਸਿਆ ਹੋਇਆ ਵੇਖਿਆ! \v 11 ਤਦ ਯੋਆਬ ਨੇ ਉਸ ਨੂੰ ਜਿਸ ਨੇ ਉਹ ਨੂੰ ਖ਼ਬਰ ਦੱਸੀ ਸੀ ਆਖਿਆ ਵਾਹ! ਤੂੰ ਉਹ ਨੂੰ ਵੇਖਿਆ ਅਤੇ ਉਹ ਨੂੰ ਮਾਰ ਕੇ ਧਰਤੀ ਦੇ ਉੱਤੇ ਕਿਉਂ ਨਾ ਸੁੱਟ ਦਿੱਤਾ? ਤਾਂ ਮੈਂ ਤੈਨੂੰ ਦਸ ਟੁੱਕੜੇ ਚਾਂਦੀ ਅਤੇ ਇੱਕ ਪੇਟੀ ਦਿੰਦਾ। \v 12 ਉਸ ਮਨੁੱਖ ਨੇ ਯੋਆਬ ਨੂੰ ਆਖਿਆ, ਭਾਵੇਂ ਤੂੰ ਹਜ਼ਾਰ ਟੁੱਕੜੇ ਚਾਂਦੀ ਮੇਰੇ ਹੱਥ ਵਿੱਚ ਤੋਲ ਕੇ ਦਿੰਦਾ ਤਾਂ ਵੀ ਮੈਂ ਰਾਜਾ ਦੇ ਪੁੱਤਰ ਉੱਤੇ ਹੱਥ ਨਾ ਚੁੱਕਦਾ ਕਿਉਂ ਜੋ ਰਾਜਾ ਨੇ ਸਾਨੂੰ ਲੋਕਾਂ ਦੇ ਸੁਣਦਿਆਂ ਤੈਨੂੰ ਅਤੇ ਅਬੀਸ਼ਈ ਅਤੇ ਇੱਤਈ ਨੂੰ ਆਖਿਆ ਸੀ ਕਿ ਧਿਆਨ ਰੱਖਣਾ ਜੋ ਅਬਸ਼ਾਲੋਮ ਜੁਆਨ ਨੂੰ ਕੋਈ ਨਾ ਛੂਹੇ। \v 13 ਜੇ ਮੈਂ ਅਜਿਹਾ ਕਰਦਾ ਤਾਂ ਆਪਣੇ ਪ੍ਰਾਣਾਂ ਨਾਲ ਛਲ ਕਰਦਾ ਕਿਉਂ ਜੋ ਪਾਤਸ਼ਾਹ ਕੋਲੋਂ ਕੋਈ ਗੱਲ ਲੁਕੀ ਹੋਈ ਨਹੀਂ ਰਹਿੰਦੀ ਸਗੋਂ ਤੂੰ ਵੀ ਮੇਰੇ ਨਾਲ ਵੈਰ ਕਰਦਾ। \v 14 ਤਦ ਯੋਆਬ ਨੇ ਆਖਿਆ, ਮੈਂ ਤੇਰੇ ਨਾਲ ਹੁਣ ਜਿਆਦਾ ਸਮਾਂ ਨਹੀਂ ਲਾਉਂਦਾ ਸੋ ਉਸ ਨੇ ਤਿੰਨ ਤੀਰ ਹੱਥ ਵਿੱਚ ਲਏ ਅਤੇ ਅਬਸ਼ਾਲੋਮ ਦੇ ਦਿਲ ਵਿੱਚ ਜਦ ਉਹ ਬਲੂਤ ਦੇ ਵਿਚਕਾਰ ਜੀਉਂਦਾ ਹੀ ਸੀ, ਧਸਾ ਦਿੱਤੇ। \v 15 ਦਸਾਂ ਜੁਆਨਾਂ ਨੇ ਜੋ ਯੋਆਬ ਦੇ ਸ਼ਸਤਰ ਚੁੱਕਣ ਵਾਲੇ ਸਨ ਅਬਸ਼ਾਲੋਮ ਨੂੰ ਘੇਰ ਕੇ ਉਹ ਨੂੰ ਮਾਰਿਆ ਅਤੇ ਵੱਢ ਸੁੱਟਿਆ। \v 16 ਤਦ ਯੋਆਬ ਨੇ ਤੁਰ੍ਹੀ ਵਜਾਈ ਅਤੇ ਲੋਕ ਇਸਰਾਏਲ ਦਾ ਪਿੱਛਾ ਕਰਨ ਤੋਂ ਮੁੜੇ ਕਿਉਂ ਜੋ ਯੋਆਬ ਨੇ ਲੋਕਾਂ ਨੂੰ ਰੋਕਿਆ। \v 17 ਅਤੇ ਉਨ੍ਹਾਂ ਨੇ ਅਬਸ਼ਾਲੋਮ ਨੂੰ ਲੈ ਕੇ ਜੰਗਲ ਦੇ ਵਿੱਚ ਇੱਕ ਵੱਡੇ ਸਾਰੇ ਟੋਏ ਦੇ ਵਿੱਚ ਸੁੱਟ ਦਿੱਤਾ ਅਤੇ ਉਹ ਦੇ ਉੱਤੇ ਪੱਥਰਾਂ ਦਾ ਇੱਕ ਵੱਡਾ ਢੇਰ ਲਾਇਆ ਅਤੇ ਸਾਰਾ ਇਸਰਾਏਲ ਭੱਜ ਕੇ ਆਪੋ ਆਪਣੇ ਡੇਰੇ ਵੱਲ ਗਿਆ। \s ਅਬਸ਼ਾਲੋਮ ਦੀ ਮੌਤ ਦੀ ਦਾਊਦ ਨੂੰ ਖ਼ਬਰ \p \v 18 ਅਬਸ਼ਾਲੋਮ ਨੇ ਆਪਣੇ ਜੀਉਂਦੇ ਜੀਅ ਆਪਣੇ ਲਈ ਸ਼ਾਹੀ ਵਾਦੀ ਵਿੱਚ ਇੱਕ ਥੰਮ੍ਹ ਬਣਾਇਆ ਸੀ ਕਿਉਂ ਜੋ ਉਸ ਨੇ ਆਖਿਆ, ਕਿ ਮੇਰੇ ਕੋਈ ਪੁੱਤਰ ਨਹੀਂ ਹੈ ਜਿਸ ਨਾਲ ਮੇਰਾ ਨਾਮ ਯਾਦ ਰੱਖਿਆ ਜਾਵੇ ਅਤੇ ਉਸ ਨੇ ਆਪਣੇ ਨਾਮ ਉੱਤੇ ਉਸ ਥੰਮ੍ਹ ਦਾ ਨਾਮ ਰੱਖਿਆ ਅਤੇ ਅੱਜ ਦੇ ਦਿਨ ਤੱਕ ਉਹ ਅਬਸ਼ਾਲੋਮ ਦਾ ਥੰਮ੍ਹ ਸਦਾਉਂਦਾ ਹੈ। \v 19 ਤਦ ਸਾਦੋਕ ਦੇ ਪੁੱਤਰ ਅਹੀਮਅਸ ਨੇ ਆਖਿਆ, ਮੈਨੂੰ ਹੁਣ ਦੌੜ ਕੇ ਰਾਜਾ ਨੂੰ ਇਹ ਖ਼ਬਰ ਦੇਣ ਲਈ ਜਾਣ ਦੇ ਕਿ ਜੋ ਯਹੋਵਾਹ ਨੇ ਉਹ ਦੇ ਵੈਰੀਆਂ ਤੋਂ ਉਹ ਦਾ ਬਦਲਾ ਲਿਆ ਹੈ। \v 20 ਯੋਆਬ ਨੇ ਉਸ ਨੂੰ ਆਖਿਆ, ਅੱਜ ਦੇ ਦਿਨ ਤੂੰ ਖ਼ਬਰ ਨਾ ਦੱਸ। ਕਿਸੇ ਹੋਰ ਦਿਨ ਤੈਨੂੰ ਖ਼ਬਰ ਦੱਸਣ ਦੀ ਆਗਿਆ ਹੋਵੇਗੀ ਪਰ ਅੱਜ ਤੂੰ ਕੋਈ ਖ਼ਬਰ ਨਾ ਦੇਵੀਂ ਕਿਉਂ ਜੋ ਰਾਜਾ ਦਾ ਪੁੱਤਰ ਮਰ ਗਿਆ ਹੈ। \v 21 ਤਦ ਯੋਆਬ ਨੇ ਕੂਸ਼ੀ ਨੂੰ ਆਖਿਆ, ਤੂੰ ਜਾ ਅਤੇ ਜੋ ਕੁਝ ਤੂੰ ਵੇਖਿਆ ਹੈ ਸੋ ਰਾਜਾ ਨੂੰ ਦੱਸ ਦੇ! ਤਦ ਕੂਸ਼ੀ ਨੇ ਯੋਆਬ ਨੂੰ ਮੱਥਾ ਟੇਕਿਆ ਅਤੇ ਦੌੜ ਪਿਆ। \v 22 ਫਿਰ ਸਾਦੋਕ ਦੇ ਪੁੱਤਰ ਅਹੀਮਅਸ ਨੇ ਦੂਜੀ ਵਾਰੀ ਯੋਆਬ ਨੂੰ ਆਖਿਆ, ਜੋ ਵੀ ਹੋਵੇ, ਪਰ ਮੈਨੂੰ ਵੀ ਆਗਿਆ ਦੇ ਤਾਂ ਜੋ ਮੈਂ ਕੂਸ਼ੀ ਦੇ ਪਿੱਛੇ ਦੌੜਾਂ ਸੋ ਯੋਆਬ ਨੇ ਆਖਿਆ, ਮੇਰੇ ਪੁੱਤਰ, ਤੈਨੂੰ ਭੱਜਣ ਕੀ ਲੋੜ ਹੈ ਕਿਉਂ ਜੋ ਇਸ ਖ਼ਬਰ ਦਾ ਤੈਨੂੰ ਕੋਈ ਲਾਭ ਨਾ ਹੋਵੇਗਾ? \v 23 ਫਿਰ ਉਸ ਨੇ ਆਖਿਆ, ਜੋ ਵੀ ਹੋਵੇ, ਪਰ ਮੈਨੂੰ ਦੌੜਨ ਦੇ। ਉਹ ਨੇ ਆਖਿਆ ਦੌੜ! ਅਤੇ ਅਹੀਮਅਸ ਮੈਦਾਨ ਦੇ ਰਾਹ ਤੋਂ ਗਿਆ ਅਤੇ ਕੂਸ਼ੀ ਤੋਂ ਅੱਗੇ ਨਿੱਕਲ ਗਿਆ \v 24 ਅਤੇ ਉਸ ਵੇਲੇ ਦਾਊਦ ਦੋਹਾਂ ਫਾਟਕਾਂ ਦੇ ਵਿਚਕਾਰ ਬੈਠਾ ਸੀ ਅਤੇ ਰਾਖ਼ਾ ਫਾਟਕ ਦੀ ਛੱਤ ਦੇ ਬੰਨੇ ਉੱਤੇ ਚੜ੍ਹਿਆ ਹੋਇਆ ਸੀ ਉਸ ਨੇ ਅੱਖਾਂ ਚੁੱਕ ਕੇ ਵੇਖਿਆ ਅਤੇ ਵੇਖੋ, ਇੱਕ ਜਣਾ ਇਕੱਲਾ ਦੌੜਿਆ ਆਉਂਦਾ ਸੀ। \v 25 ਰਾਖੇ ਨੇ ਪੁਕਾਰ ਕੇ ਰਾਜਾ ਨੂੰ ਖ਼ਬਰ ਕੀਤੀ ਸੋ ਰਾਜਾ ਨੇ ਆਖਿਆ, ਜੇ ਉਹ ਇਕੱਲਾ ਹੈ ਤਾਂ ਉਹ ਦੇ ਕੋਲ ਕੋਈ ਖ਼ਬਰ ਹੋਵੇਗੀ। ਉਹ ਭੱਜਦਾ-ਭੱਜਦਾ ਨੇੜੇ ਢੁੱਕਦਾ ਆਉਂਦਾ ਸੀ \v 26 ਤਦ ਰਾਖੇ ਨੇ ਇੱਕ ਹੋਰ ਮਨੁੱਖ ਨੂੰ ਨੱਠੇ ਆਉਂਦਿਆਂ ਵੇਖਿਆ ਅਤੇ ਰਾਖੇ ਨੇ ਫਾਟਕ ਦੇ ਰਖਵਾਲੇ ਨੂੰ ਸੱਦ ਕੇ ਕਿਹਾ, ਵੇਖ ਇੱਕ ਜਣਾ ਹੋਰ ਇਕੱਲਾ ਨੱਠਾ ਆਉਂਦਾ ਹੈ। ਤਦ ਰਾਜਾ ਨੇ ਆਖਿਆ, ਉਹ ਵੀ ਖ਼ਬਰ ਲਿਆਉਂਦਾ ਹੋਵੇਗਾ \v 27 ਤਦ ਰਾਖੇ ਨੇ ਆਖਿਆ, ਮੈਨੂੰ ਅਗਲੇ ਦਾ ਭੱਜਣਾ ਸਾਦੋਕ ਦੇ ਪੁੱਤਰ ਅਹੀਮਅਸ ਦੇ ਭੱਜਣ ਵਰਗਾ ਲੱਗਦਾ ਹੈ। ਤਦ ਰਾਜਾ ਨੇ ਆਖਿਆ, ਉਹ ਭਲਾ ਮਨੁੱਖ ਹੈ ਅਤੇ ਭਲੀ ਖ਼ਬਰ ਲਿਆਉਂਦਾ ਹੋਵੇਗਾ। \v 28 ਅਹੀਮਅਸ ਨੇ ਪੁਕਾਰ ਕੇ ਰਾਜਾ ਨੂੰ ਆਖਿਆ, ਸਭ ਸੁੱਖ ਹੈ ਅਤੇ ਰਾਜਾ ਦੇ ਅੱਗੇ ਮੂੰਹ ਭਰ ਡਿੱਗ ਪਿਆ ਅਤੇ ਮੱਥਾ ਟੇਕ ਆਖਿਆ, ਯਹੋਵਾਹ ਤੁਹਾਡਾ ਪਰਮੇਸ਼ੁਰ ਧੰਨ ਹੋਵੇ ਜਿਸ ਨੇ ਉਨ੍ਹਾਂ ਮਨੁੱਖਾਂ ਨੂੰ ਜਿਨ੍ਹਾਂ ਨੇ ਮੇਰੇ ਮਹਾਰਾਜ ਰਾਜਾ ਉੱਤੇ ਹੱਥ ਚੁੱਕਿਆ ਸੀ ਤੁਹਾਡੇ ਹੱਥ ਵਿੱਚ ਸੌਂਪ ਦਿੱਤਾ ਹੈ। \v 29 ਤਾਂ ਰਾਜਾ ਨੇ ਪੁੱਛਿਆ, ਕੀ ਅਬਸ਼ਾਲੋਮ ਜੁਆਨ ਠੀਕ-ਠਾਕ ਹੈ? ਅਹੀਮਅਸ ਨੇ ਉੱਤਰ ਦਿੱਤਾ, ਜਿਸ ਵੇਲੇ ਯੋਆਬ ਨੇ ਰਾਜਾ ਦੇ ਸੇਵਕ ਨੂੰ ਭੇਜਿਆ ਉਸ ਵੇਲੇ ਮੈਂ ਇੱਕ ਵੱਡੀ ਭੀੜ ਡਿੱਠੀ ਪਰ ਮੈਨੂੰ ਖ਼ਬਰ ਨਹੀਂ ਸੀ ਜੋ ਕੀ ਹੋਇਆ ਹੈ। \v 30 ਤਦ ਰਾਜਾ ਨੇ ਆਖਿਆ, ਇੱਕ ਪਾਸੇ ਹੋ ਕੇ ਖੜ੍ਹਾ ਹੋ ਜਾ, ਤਦ ਉਹ ਇੱਕ ਪਾਸੇ ਹੋ ਕੇ ਖੜ੍ਹਾ ਹੋ ਗਿਆ। \v 31 ਤਦ ਵੇਖੋ, ਉਹ ਕੂਸ਼ੀ ਆਇਆ ਅਤੇ ਉਸ ਕੂਸ਼ੀ ਨੇ ਆਖਿਆ, ਮੇਰੇ ਮਹਾਰਾਜ ਰਾਜਾ ਮੈਂ ਚੰਗੀ ਖ਼ਬਰ ਲਿਆਇਆ ਹਾਂ ਕਿ ਯਹੋਵਾਹ ਨੇ ਅੱਜ ਦੇ ਦਿਨ ਉਨ੍ਹਾਂ ਸਾਰਿਆਂ ਤੋਂ ਜੋ ਤੁਹਾਡੇ ਵਿਰੁੱਧ ਉੱਠੇ ਸਨ, ਤੁਹਾਡਾ ਬਦਲਾ ਲਿਆ। \v 32 ਜਦ ਰਾਜਾ ਨੇ ਉਸ ਕੂਸ਼ੀ ਨੂੰ ਪੁੱਛਿਆ ਕਿ ਅਬਸ਼ਾਲੋਮ ਜੁਆਨ ਠੀਕ-ਠਾਕ ਹੈ? ਤਦ ਉਸ ਕੂਸ਼ੀ ਨੇ ਉੱਤਰ ਦੇ ਕੇ ਆਖਿਆ, ਮੇਰੇ ਮਹਾਰਾਜ ਰਾਜਾ ਦੇ ਵੈਰੀ ਅਤੇ ਓਹ ਸੱਭੇ ਜੋ ਰਾਜਾ ਦੇ ਵਿਰੋਧ ਵਿੱਚ ਤੁਹਾਡੀ ਹਾਨੀ ਕਰਨ ਲਈ ਉੱਠਦੇ ਹਨ ਸੋ ਉਸ ਜੁਆਨ ਵਰਗੇ ਹੋ ਜਾਣ! \v 33 ਤਦ ਰਾਜਾ ਕੰਬ ਉੱਠਿਆ ਅਤੇ ਉਸ ਚੁਬਾਰੇ ਵਿੱਚ ਜੋ ਫਾਟਕ ਦੇ ਉੱਤੇ ਸੀ ਰੋਂਦਾ-ਰੋਂਦਾ ਚੜ੍ਹ ਗਿਆ ਅਤੇ ਚੜ੍ਹਦੇ ਹੋਏ ਇਸ ਤਰ੍ਹਾਂ ਆਖਦਾ ਜਾਂਦਾ ਸੀ ਹਾਏ ਮੇਰੇ ਪੁੱਤਰ ਅਬਸ਼ਾਲੋਮ! ਹੇ ਮੇਰੇ ਪੁੱਤਰ, ਮੇਰੇ ਪੁੱਤਰ ਅਬਸ਼ਾਲੋਮ! ਚੰਗਾ ਹੁੰਦਾ ਜੇਕਰ ਮੈਂ ਤੇਰੇ ਥਾਂ ਮਰਦਾ! ਹੇ ਅਬਸ਼ਾਲੋਮ, ਮੇਰੇ ਪੁੱਤਰ, ਮੇਰੇ ਪੁੱਤਰ! \c 19 \s ਦਾਊਦ ਨੂੰ ਯੋਆਬ ਦੀ ਫਿਟਕਾਰ \p \v 1 ਯੋਆਬ ਨੂੰ ਖ਼ਬਰ ਹੋਈ ਕਿ ਵੇਖ ਰਾਜਾ ਅਬਸ਼ਾਲੋਮ ਦੇ ਲਈ ਰੋਂਦਾ-ਪਿੱਟਦਾ ਹੈ। \v 2 ਉਸ ਦਿਨ ਦੀ ਜਿੱਤ ਸਾਰੇ ਲੋਕਾਂ ਦੇ ਲਈ ਰੋਣ ਦਾ ਕਾਰਨ ਬਣ ਗਈ ਹੈ ਕਿਉਂ ਜੋ ਲੋਕਾਂ ਨੇ ਉਸ ਦਿਨ ਖ਼ਬਰ ਸੁਣੀ ਕਿ ਰਾਜਾ ਆਪਣੇ ਪੁੱਤਰ ਦੇ ਲਈ ਦੁੱਖੀ ਹੁੰਦਾ। \v 3 ਉਸ ਦਿਨ ਲੋਕ ਸ਼ਹਿਰ ਵਿੱਚ ਇਸ ਤਰ੍ਹਾਂ ਚੋਰੀ ਛਿੱਪੇ ਸ਼ਹਿਰ ਵਿੱਚ ਆ ਵੜੇ, ਜਿਵੇਂ ਕੋਲ ਲੜਾਈ ਵਿੱਚੋਂ ਭੱਜ ਆਉਣ ਦੇ ਕਾਰਨ ਸ਼ਰਮਿੰਦੇ ਹੋ ਕੇ ਲੁੱਕਦੇ ਹਨ। \v 4 ਰਾਜਾ ਨੇ ਆਪਣਾ ਮੂੰਹ ਢੱਕਿਆ ਅਤੇ ਰਾਜਾ ਉੱਚੀ ਅਵਾਜ਼ ਨਾਲ ਪੁਕਾਰਦਾ ਰਿਹਾ, ਹਾਏ ਮੇਰੇ ਪੁੱਤਰ ਅਬਸ਼ਾਲੋਮ! ਹਾਏ ਅਬਸ਼ਾਲੋਮ ਮੇਰੇ ਪੁੱਤਰ, ਮੇਰੇ ਪੁੱਤਰ! \v 5 ਤਦ ਯੋਆਬ ਘਰ ਵਿੱਚ ਰਾਜਾ ਕੋਲ ਆਇਆ ਅਤੇ ਆਖਿਆ, ਅੱਜ ਦੇ ਦਿਨ ਤੂੰ ਆਪਣੇ ਸਾਰੇ ਸੇਵਕਾਂ ਦੇ ਅੱਗੇ ਸ਼ਰਮਿੰਦਗੀ ਦਾ ਕਾਰਨ ਬਣਿਆ, ਜਿਨ੍ਹਾਂ ਨੇ ਤੇਰੀ ਜਾਨ, ਤੇਰੇ ਪੁੱਤਰ ਧੀਆਂ, ਤੇਰੀਆਂ ਰਾਣੀਆਂ, ਤੇਰੀਆਂ ਰਖ਼ੈਲਾਂ ਦੀਆਂ ਜਾਨਾਂ ਬਚਾਈਆਂ। \v 6 ਤੂੰ ਤਾਂ ਆਪਣੇ ਵੈਰੀਆਂ ਨਾਲ ਪ੍ਰੀਤ ਕਰਦਾ ਹੈ ਅਤੇ ਆਪਣੇ ਮਿੱਤਰਾਂ ਨਾਲ ਵੈਰ ਰੱਖਦਾ ਹੈ ਕਿਉਂ ਜੋ ਅੱਜ ਦੇ ਦਿਨ ਤੂੰ ਇਹ ਪਰਗਟ ਕੀਤਾ ਕਿ ਨਾ ਤਾਂ ਤੈਨੂੰ ਪ੍ਰਧਾਨਾਂ ਦੀ ਲੋੜ ਹੈ ਨਾ ਸੇਵਕਾਂ ਦੀ ਕਿਉਂ ਜੋ ਅੱਜ ਮੈਨੂੰ ਇਹ ਦਿਸਦਾ ਹੈ ਕਿ ਜੇਕਰ ਅਬਸ਼ਾਲੋਮ ਜੀਉਂਦਾ ਰਹਿੰਦਾ ਅਤੇ ਪਰ ਅਸੀਂ ਸਾਰੇ ਅੱਜ ਮਰ ਜਾਂਦੇ ਤਾਂ ਤੇਰੀ ਨਿਗਾਹ ਵਿੱਚ ਬਹੁਤ ਚੰਗਾ ਹੁੰਦਾ! \v 7 ਸੋ ਹੁਣ ਉੱਠ ਅਤੇ ਬਾਹਰ ਨਿੱਕਲ ਅਤੇ ਆਪਣੇ ਸੇਵਕਾਂ ਨੂੰ ਤਸੱਲੀ ਦੇਹ ਕਿਉਂ ਜੋ ਮੈਂ ਯਹੋਵਾਹ ਦੀ ਸਹੁੰ ਖਾਂਦਾ ਹਾਂ ਕਿ ਜੇ ਬਾਹਰ ਨਾ ਨਿੱਕਲੇਂਗਾ ਤਾਂ ਰਾਤ ਤੱਕ ਇੱਕ ਵੀ ਤੇਰੇ ਨਾਲ ਨਾ ਰਹੇਗਾ ਅਤੇ ਇਹ ਤੇਰੇ ਲਈ ਉਨ੍ਹਾਂ ਸਾਰੇ ਬੁਰਿਆਈਆਂ ਨਾਲੋਂ ਜੋ ਜਵਾਨੀ ਤੋਂ ਲੈ ਕੇ ਅੱਜ ਤੱਕ ਤੇਰੇ ਉੱਤੇ ਆਈਆਂ ਵੱਧ ਬੁਰੀ ਹੋਵੇਗੀ! \v 8 ਸੋ ਰਾਜਾ ਉੱਠਿਆ ਅਤੇ ਫਾਟਕ ਵਿੱਚ ਆਣ ਬੈਠਾ ਅਤੇ ਸਾਰੇ ਲੋਕਾਂ ਨੂੰ ਖ਼ਬਰ ਹੋਈ, ਤਾਂ ਵੇਖੋ, ਰਾਜਾ ਕੋਲ ਆ ਜੁੜੇ ਕਿਉਂ ਜੋ ਸਭ ਇਸਰਾਏਲੀ ਆਪੋ ਆਪਣੇ ਤੰਬੂਆਂ ਨੂੰ ਨੱਠ ਗਏ ਸਨ। \s ਦਾਊਦ ਦਾ ਯਰੂਸ਼ਲਮ ਨੂੰ ਵਾਪਸ ਜਾਣਾ \p \v 9 ਇਸਰਾਏਲ ਦੇ ਸਾਰਿਆਂ ਗੋਤਾਂ ਦੇ ਸਭ ਲੋਕ ਆਪੋ ਵਿੱਚ ਝਗੜਦੇ ਸਨ ਅਤੇ ਆਖਦੇ ਸਨ ਰਾਜਾ ਨੇ ਸਾਡੇ ਵੈਰੀਆਂ ਦੇ ਹੱਥੋਂ ਸਾਨੂੰ ਛੁਡਾਇਆ ਅਤੇ ਫ਼ਲਿਸਤੀਆਂ ਦੇ ਹੱਥੋਂ ਸਾਨੂੰ ਬਚਾਇਆ ਸੀ ਅਤੇ ਹੁਣ ਉਹ ਅਬਸ਼ਾਲੋਮ ਦੇ ਸਾਹਮਣਿਓਂ ਦੇਸ਼ ਛੱਡ ਕੇ ਭੱਜ ਗਿਆ ਹੈ। \v 10 ਅਤੇ ਅਬਸ਼ਾਲੋਮ ਜਿਸ ਨੂੰ ਅਸੀਂ ਆਪਣੇ ਉੱਤੇ ਰਾਜਾ ਹੋਣ ਲਈ ਮਸਹ ਕੀਤਾ ਸੋ ਲੜਾਈ ਵਿੱਚ ਮਾਰਿਆ ਗਿਆ ਸੋ ਹੁਣ ਤੁਸੀਂ ਰਾਜਾ ਦੇ ਮੋੜ ਲਿਆਉਣ ਲਈ ਕਿਉਂ ਚੁੱਪ ਹੋ?। \v 11 ਤਦ ਦਾਊਦ ਰਾਜਾ ਨੇ ਸਾਦੋਕ ਅਤੇ ਅਬਯਾਥਾਰ ਜਾਜਕਾਂ ਨੂੰ ਸੰਦੇਸ਼ਾ ਭੇਜਿਆ ਜੋ ਯਹੂਦਾਹ ਦੇ ਬਜ਼ੁਰਗਾਂ ਨੂੰ ਆਖੋ ਕਿ ਤੁਸੀਂ ਰਾਜਾ ਨੂੰ ਮਹਿਲ ਵੱਲ ਮੋੜ ਲਿਆਉਣ ਵਿੱਚ ਸਾਰਿਆਂ ਨਾਲੋਂ ਪਿੱਛੇ ਕਿਉਂ ਰਹਿ ਗਏ ਹੋ? ਭਾਵੇਂ ਸਾਰੇ ਇਸਰਾਏਲ ਦੀਆਂ ਗੱਲਾਂ ਰਾਜਾ ਕੋਲ ਪਹੁੰਚਦੀਆਂ ਹਨ ਕਿ ਰਾਜਾ ਨੂੰ ਉਸ ਦੇ ਭਵਨ ਵਿੱਚ ਪਹੁੰਚਾਈਏ। \v 12 ਤੁਸੀਂ ਮੇਰੇ ਭਰਾ ਹੋ ਅਤੇ ਤੁਸੀਂ ਮੇਰੀਆਂ ਹੱਡੀਆਂ ਅਤੇ ਮਾਸ ਹੋ। ਫਿਰ ਤੁਸੀਂ ਰਾਜਾ ਨੂੰ ਮੋੜ ਲਿਆਉਣ ਵਿੱਚ ਪਿੱਛੇ ਕਿਉਂ ਰਹਿ ਗਏ ਹੋ? \v 13 ਅਮਾਸਾ ਨੂੰ ਆਖੋ, ਭਲਾ, ਤੂੰ ਮੇਰੀ ਹੱਡੀ ਅਤੇ ਮੇਰਾ ਮਾਸ ਨਹੀਂ? ਸੋ ਜੇਕਰ ਮੈਂ ਤੈਨੂੰ ਯੋਆਬ ਦੇ ਥਾਂ ਆਪਣੇ ਅੱਗੇ ਸਦਾ ਲਈ ਸੈਨਾਪਤੀ ਨਾ ਬਣਾਵਾਂ ਤਾਂ ਪਰਮੇਸ਼ੁਰ ਮੇਰੇ ਨਾਲ ਅਜਿਹਾ ਹੀ ਕਰੇ ਸਗੋਂ ਇਹ ਦੇ ਨਾਲੋਂ ਵੀ ਵੱਧ ਕਰੇ! \v 14 ਉਸ ਨੇ ਸਾਰੇ ਯਹੂਦਾਹ ਦੇ ਮਨੁੱਖਾਂ ਦਾ ਮਨ ਆਪਣੇ ਵੱਲ ਮੋੜ ਲਿਆ ਹੈ ਸੋ ਉਨ੍ਹਾਂ ਨੇ ਰਾਜਾ ਨੂੰ ਸੁਨੇਹਾ ਭੇਜਿਆ ਕਿ ਆਪਣੇ ਸਾਰਿਆਂ ਸੇਵਕਾਂ ਸਣੇ ਮੁੜ ਆਓ। \v 15 ਸੋ ਰਾਜਾ ਮੁੜਿਆ ਅਤੇ ਯਰਦਨ ਤੱਕ ਆਇਆ ਅਤੇ ਯਹੂਦਾਹ ਰਾਜਾ ਦੇ ਮਿਲਣ ਨੂੰ ਅਤੇ ਉਹ ਨੂੰ ਯਰਦਨ ਦੇ ਪਾਰ ਲਿਆਉਣ ਨੂੰ ਗਿਲਗਾਲ ਤੱਕ ਆਇਆ \s ਸ਼ਿਮਈ ਨੂੰ ਮਾਫ਼ੀ \p \v 16 ਅਤੇ ਗੇਰਾ ਦਾ ਪੁੱਤਰ ਬਹੁਰੀਮ ਤੋਂ ਛੇਤੀ ਨਾਲ ਤੁਰਿਆ ਅਤੇ ਯਹੂਦਾਹ ਦੇ ਮਨੁੱਖਾਂ ਨਾਲ ਰਲ ਕੇ ਦਾਊਦ ਰਾਜਾ ਦੇ ਮਿਲਣ ਨੂੰ ਆਇਆ। \v 17 ਉਹ ਦੇ ਨਾਲ ਹਜ਼ਾਰ ਬਿਨਯਾਮੀਨੀ ਜੁਆਨ ਸਨ ਅਤੇ ਸੀਬਾ ਸ਼ਾਊਲ ਦੇ ਘਰ ਦਾ ਕਰਮਚਾਰੀ ਆਪਣੇ ਪੰਦਰਾਂ ਪੁੱਤਰਾਂ ਅਤੇ ਵੀਹਾਂ ਸੇਵਕਾਂ ਸਮੇਤ ਆਇਆ ਅਤੇ ਓਹ ਰਾਜਾ ਦੇ ਸਾਹਮਣੇ ਯਰਦਨੋਂ ਪਾਰ ਲੰਘੇ। \v 18 ਰਾਜਾ ਦੇ ਘਰਾਣੇ ਨੂੰ ਲੈ ਆਉਣ ਲਈ ਅਤੇ ਹੋਰ ਕੰਮ ਜੋ ਉਹ ਨੂੰ ਚੰਗਾ ਦਿਸੇ ਕਰਨ ਨੂੰ ਪੱਤਣ ਦੀ ਇੱਕ ਬੇੜੀ ਪਾਰ ਗਈ ਅਤੇ ਗੇਰਾ ਦਾ ਪੁੱਤਰ ਸ਼ਿਮਈ ਰਾਜਾ ਦੇ ਅੱਗੇ ਉਸ ਦੇ ਯਰਦਨੋਂ ਪਾਰ ਲੰਘਦਿਆਂ ਸਾਰ ਮੂੰਹ ਦੇ ਭਾਰ ਡਿੱਗ ਪਿਆ। \v 19 ਅਤੇ ਰਾਜਾ ਨੂੰ ਆਖਿਆ ਹੇ ਮੇਰੇ ਮਹਾਰਾਜ, ਮੇਰੇ ਉੱਤੇ ਦੋਸ਼ ਨਾ ਲਾਓ ਅਤੇ ਜਿਹੜਾ ਤੁਹਾਡੇ ਸੇਵਕ ਨੇ ਜਿਸ ਦਿਨ ਮੇਰਾ ਮਹਾਰਾਜ ਰਾਜਾ ਯਰੂਸ਼ਲਮ ਤੋਂ ਨਿੱਕਲਿਆ ਹਨ ਨਾਲ ਆਖਿਆ ਸੀ ਯਾਦ ਨਾ ਕਰੋ ਅਤੇ ਰਾਜਾ ਆਪਣੇ ਮਨ ਵਿੱਚ ਨਾ ਰੱਖੋ। \v 20 ਕਿਉਂ ਜੋ ਤੁਹਾਡਾ ਸੇਵਕ ਜਾਣਦਾ ਹੈ ਜੋ ਮੈਂ ਪਾਪ ਕੀਤਾ ਹੈ। ਵੇਖੋ, ਅੱਜ ਦੇ ਦਿਨ ਮੈਂ ਆਪਣੇ ਮਹਾਰਾਜ ਰਾਜਾ ਦੇ ਮਿਲਣ ਨੂੰ ਯੂਸੁਫ਼ ਦੇ ਸਾਰੇ ਘਰਾਣੇ ਤੋਂ ਪਹਿਲਾਂ ਨਿੱਕਲਿਆ ਹਾਂ \v 21 ਫਿਰ ਸਰੂਯਾਹ ਦੇ ਪੁੱਤਰ ਅਬੀਸ਼ਈ ਨੇ ਆਖਿਆ, ਭਲਾ, ਸ਼ਿਮਈ ਨਾ ਮਾਰਿਆ ਜਾਵੇਗਾ ਜਿਸ ਨੇ ਯਹੋਵਾਹ ਦੇ ਮਸਹ ਕੀਤੇ ਨੂੰ ਸਰਾਪ ਦਿੱਤਾ? \v 22 ਪਰ ਦਾਊਦ ਨੇ ਆਖਿਆ ਹੇ ਸਰੂਯਾਹ ਦੇ ਪੁੱਤਰੋਂ, ਮੈਨੂੰ ਤੁਹਾਡੇ ਨਾਲ ਕੀ ਕੰਮ ਹੈ ਜੋ ਤੁਸੀਂ ਅੱਜ ਮੇਰੇ ਵਿਰੋਧੀ ਬਣ ਜਾਓ? ਭਲਾ ਇਸਰਾਏਲ ਵਿੱਚੋਂ ਕੋਈ ਮਨੁੱਖ ਅੱਜ ਦੇ ਦਿਨ ਵੱਢਿਆ ਜਾਵੇ? ਭਲਾ, ਮੈਂ ਇਹ ਨਹੀਂ ਜਾਣਦਾ ਜੋ ਅੱਜ ਦੇ ਦਿਨ ਮੈਂ ਇਸਰਾਏਲ ਦਾ ਰਾਜਾ ਬਣਿਆ ਹਾਂ? \v 23 ਤਦ ਰਾਜਾ ਨੇ ਸ਼ਿਮਈ ਨੂੰ ਆਖਿਆ, ਤੂੰ ਨਾ ਮਾਰਿਆ ਜਾਵੇਂਗਾ, ਅਤੇ ਰਾਜਾ ਨੇ ਉਹ ਦੇ ਨਾਲ ਸਹੁੰ ਖਾਧੀ। \s ਮਫੀਬੋਸ਼ਥ ਉੱਤੇ ਦਾਊਦ ਦੀ ਕਿਰਪਾ ਦੀ ਨਿਗਾਹ \p \v 24 ਸ਼ਾਊਲ ਦਾ ਪੁੱਤਰ ਮਫ਼ੀਬੋਸ਼ਥ ਰਾਜਾ ਦੇ ਮਿਲਣ ਨੂੰ ਆਇਆ ਅਤੇ ਜਿਸ ਦਿਨ ਦਾ ਰਾਜਾ ਨਿੱਕਲਿਆ ਸੀ ਉਸ ਨੇ ਉਸ ਦਿਨ ਤੱਕ ਜਦ ਉਹ ਸੁੱਖ ਨਾਲ ਮੁੜ ਆਇਆ ਨਾ ਤਾਂ ਆਪਣੇ ਪੈਰ ਧੋਤੇ ਸਨ ਨਾ ਆਪਣੀ ਦਾੜ੍ਹੀ ਬਣਵਾਈ ਸੀ ਅਤੇ ਨਾ ਹੀ ਆਪਣੇ ਕੱਪੜੇ ਧੁਆਏ ਸਨ। \v 25 ਅਤੇ ਅਜਿਹਾ ਹੋਇਆ ਜਦ ਉਹ ਰਾਜਾ ਦੇ ਮਿਲਣ ਨੂੰ ਯਰੂਸ਼ਲਮ ਵਿੱਚ ਆਇਆ ਤਾਂ ਰਾਜਾ ਨੇ ਉਹ ਨੂੰ ਆਖਿਆ ਮਫ਼ੀਬੋਸ਼ਥ ਤੂੰ ਸਾਡੇ ਨਾਲ ਕਿਉਂ ਨਾ ਗਿਆ? \v 26 ਉਸ ਨੇ ਉੱਤਰ ਦਿੱਤਾ, ਹੇ ਮੇਰੇ ਮਹਾਰਾਜ, ਹੇ ਰਾਜਾ, ਮੇਰੇ ਸੇਵਕ ਨੇ ਮੇਰੇ ਨਾਲ ਛਲ ਕੀਤਾ। ਤੁਹਾਡੇ ਸੇਵਕ ਨੇ ਆਖਿਆ ਸੀ ਕਿ ਮੈਂ ਆਪਣੇ ਲਈ ਗਧੇ ਉੱਤੇ ਕਾਠੀ ਪਾਵਾਂ ਜੋ ਮੈਂ ਚੜ੍ਹ ਕੇ ਰਾਜਾ ਕੋਲ ਜਾਂਵਾਂ, ਕਿਉਂ ਜੋ ਤੁਹਾਡਾ ਦਾਸ ਲੰਗੜਾ ਹੈ। \v 27 ਪਰ ਉਸ ਨੇ ਮੇਰੇ ਮਹਾਰਾਜ ਰਾਜਾ ਦੇ ਅੱਗੇ ਮੇਰੇ ਉੱਤੇ ਜੋ ਤੁਹਾਡਾ ਸੇਵਕ ਹਾਂ ਚੁਗਲੀ ਕੀਤੀ ਪਰ ਮੇਰਾ ਮਹਾਰਾਜ ਰਾਜਾ ਤਾਂ ਪਰਮੇਸ਼ੁਰ ਦੇ ਦੂਤ ਵਰਗਾ ਹੈ ਸੋ ਜੋ ਤੁਹਾਨੂੰ ਚੰਗਾ ਦਿੱਸੇ ਸੋ ਕਰੋ। \v 28 ਕਿਉਂ ਜੋ ਮੇਰੇ ਪਿਤਾ ਦਾ ਸਾਰਾ ਘਰਾਣਾ ਮੇਰੇ ਮਹਾਰਾਜ ਰਾਜਾ ਦੇ ਅੱਗੇ ਮੁਰਦਿਆਂ ਵਰਗਾ ਸੀ ਪਰ ਤੁਸੀਂ ਆਪਣੇ ਸੇਵਕ ਨੂੰ ਉਨ੍ਹਾਂ ਨਾਲ ਬਿਠਾਇਆ ਜੋ ਤੁਹਾਡੀ ਮੇਜ਼ ਉੱਤੋਂ ਰੋਟੀ ਖਾਂਦੇ ਹਨ। ਫਿਰ ਰਾਜਾ ਦੇ ਅੱਗੇ ਹੋਰ ਦੁਹਾਈ ਦੇਣ ਦਾ ਮੇਰਾ ਕੀ ਅਧਿਕਾਰ ਹੈ? \v 29 ਜਦ ਰਾਜਾ ਨੇ ਉਹ ਨੂੰ ਆਖਿਆ, ਤੂੰ ਆਪਣੀਆਂ ਗੱਲਾਂ ਕਿਉਂ ਕਰਦਾ ਜਾਂਦਾ ਹੈ? ਮੈਂ ਤਾਂ ਆਖ ਦਿੱਤਾ ਹੈ ਕਿ ਤੂੰ ਅਤੇ ਸੀਬਾ ਪੈਲੀ ਨੂੰ ਵੰਡ ਲਓ। \v 30 ਤਦ ਮਫ਼ੀਬੋਸ਼ਥ ਨੇ ਰਾਜਾ ਨੂੰ ਆਖਿਆ ਜੀ ਹਾਂ, ਸਗੋਂ ਓਹ ਸਭ ਕੁਝ ਲੈ ਲਵੇ ਕਿਉਂ ਜੋ ਮੇਰਾ ਮਹਾਰਾਜ ਰਾਜਾ ਜੋ ਸੁੱਖ ਨਾਲ ਫਿਰ ਘਰ ਵਿੱਚ ਆਇਆ ਹੈ। \s ਬਰਜ਼ਿੱਲਈ ਉੱਤੇ ਦਾਊਦ ਦੀ ਕਿਰਪਾ ਦੀ ਨਿਗਾਹ \p \v 31 ਬਰਜ਼ਿੱਲਈ ਗਿਲਆਦੀ ਰੋਗਲੀਮ ਤੋਂ ਉਤਰ ਕੇ ਉਹ ਨੂੰ ਨਦੀ ਤੋਂ ਪਾਰ ਪਹੁੰਚਾਉਣ ਲਈ ਰਾਜਾ ਦੇ ਨਾਲ ਯਰਦਨੋਂ ਪਾਰ ਗਿਆ। \v 32 ਇਹ ਬਰਜ਼ਿੱਲਈ ਬਹੁਤ ਬਜ਼ੁਰਗ ਸਗੋਂ ਅੱਸੀ ਸਾਲ ਦਾ ਸੀ ਅਤੇ ਉਸ ਨੇ ਰਾਜਾ ਨੂੰ ਜਦ ਉਹ ਮਹਨਇਮ ਵਿੱਚ ਪਿਆ ਸੀ ਤਾਂ ਰਸਤ ਪਹੁੰਚਾਈ ਸੀ ਕਿਉਂ ਜੋ ਉਹ ਬਹੁਤ ਧਨਵਾਨ ਮਨੁੱਖ ਸੀ। \v 33 ਸੋ ਰਾਜਾ ਨੇ ਬਰਜ਼ਿੱਲਈ ਨੂੰ ਆਖਿਆ ਤੂੰ ਮੇਰੇ ਨਾਲ ਪਾਰ ਚੱਲ ਕਿਉਂ ਜੋ ਯਰੂਸ਼ਲਮ ਵਿੱਚ ਮੈਂ ਆਪਣੇ ਨਾਲ ਤੇਰੀ ਪਾਲਣਾ ਕਰਾਂਗਾ। \v 34 ਬਰਜ਼ਿੱਲਈ ਨੇ ਰਾਜਾ ਨੂੰ ਉੱਤਰ ਦਿੱਤਾ, ਹੁਣ ਮੈਂ ਹੋਰ ਕਿੰਨ੍ਹੇ ਦਿਨ ਜੀਉਂਦਾ ਰਹਾਂਗਾ ਜੋ ਰਾਜਾ ਨਾਲ ਯਰੂਸ਼ਲਮ ਨੂੰ ਜਾਂਵਾਂ? \v 35 ਕਿਉਂ ਜੋ ਅੱਜ ਦੇ ਦਿਨ ਮੈਂ ਅੱਸੀ ਸਾਲਾਂ ਦਾ ਹੋ ਚੁੱਕਾ ਹਾਂ। ਭਲਾ, ਮੈਂ ਚੰਗਾ ਮੰਦਾ ਸਿਆਣ ਸਕਦਾ ਹਾਂ? ਭਲਾ, ਤੁਹਾਡਾ ਸੇਵਕ ਜੋ ਕੁਝ ਖਾਂਦਾ ਪੀਂਦਾ ਹੈ ਉਸ ਦਾ ਸੁਆਦ ਵੀ ਚੱਖ ਸਕਦਾ ਹੈ? ਅਤੇ ਭਲਾ, ਮੈਂ ਗਾਉਣ ਵਾਲੇ ਅਤੇ ਗਾਉਣ ਵਾਲੀਆਂ ਦਾ ਗਾਉਣਾ ਸੁਣ ਸਕਦਾ ਹਾਂ? ਫਿਰ ਤੁਹਾਡਾ ਸੇਵਕ ਆਪਣੇ ਮਹਾਰਾਜ ਉੱਤੇ ਕਿਉਂ ਭਾਰ ਪਾਵੇ? \v 36 ਤੁਹਾਡਾ ਸੇਵਕ ਥੋੜੀ ਦੂਰ ਯਰਦਨ ਦੇ ਪਾਰ ਰਾਜਾ ਨਾਲ ਜਾਂਵਾਂਗਾ ਰਾਜਾ ਇਸ ਦਾ ਮੈਨੂੰ ਵੱਡਾ ਬਦਲਾ ਦੇਵੇਂ। \v 37 ਆਪਣੇ ਸੇਵਕ ਨੂੰ ਮੁੜਨ ਦੀ ਆਗਿਆ ਦਿਓ ਜੋ ਮੈਂ ਆਪਣੇ ਸ਼ਹਿਰ ਵਿੱਚ ਆਪਣੇ ਪਿਤਾ ਅਤੇ ਆਪਣੇ ਮਾਂ ਦੀ ਕਬਰ ਦੇ ਕੋਲ ਮਰ ਜਾਂਵਾਂ ਪਰ ਵੇਖੋ, ਤੁਹਾਡਾ ਸੇਵਕ ਕਿਮਹਾਮ ਹੈ, ਉਹ ਮੇਰੇ ਮਹਾਰਾਜ ਰਾਜਾ ਦੇ ਨਾਲ ਪਾਰ ਜਾਵੇ ਅਤੇ ਜੋ ਕੁਝ ਤੁਹਾਨੂੰ ਚੰਗਾ ਦਿੱਸੇ ਸੋ ਉਹ ਦੇ ਨਾਲ ਕਰੋ। \v 38 ਤਦ ਰਾਜਾ ਨੇ ਉੱਤਰ ਦਿੱਤਾ ਕਿਮਹਾਮ ਮੇਰੇ ਨਾਲ ਪਾਰ ਚੱਲੇਗਾ ਅਤੇ ਜੋ ਕੁਝ ਤੈਨੂੰ ਚੰਗਾ ਲੱਗੇ ਸੋ ਮੈਂ ਉਸ ਦੇ ਨਾਲ ਕਰਾਂਗਾ ਅਤੇ ਜੋ ਕੁਝ ਤੂੰ ਮੈਥੋਂ ਮੰਗੇਗਾ ਸੋ ਮੈਂ ਤੇਰੇ ਲਈ ਕਰਾਂਗਾ। \v 39 ਫਿਰ ਸਾਰੇ ਲੋਕ ਯਰਦਨ ਦੇ ਪਾਰ ਲੰਘ ਗਏ ਅਤੇ ਜਦ ਰਾਜਾ ਪਾਰ ਆਇਆ ਤਾਂ ਰਾਜਾ ਨੇ ਬਰਜ਼ਿੱਲਈ ਨੂੰ ਚੁੰਮਿਆ ਅਤੇ ਉਹ ਨੂੰ ਅਸੀਸ ਦਿੱਤੀ ਅਤੇ ਉਹ ਆਪਣੇ ਥਾਂ ਨੂੰ ਮੁੜ ਗਿਆ। \s ਰਾਜੇ ਦੇ ਬਾਰੇ ਯਹੂਦੀ ਅਤੇ ਇਸਰਾਏਲੀ ਲੋਕਾਂ ਦੇ ਵਿੱਚ ਵਿਵਾਦ \p \v 40 ਤਦ ਰਾਜਾ ਗਿਲਗਾਲ ਨੂੰ ਤੁਰਿਆ ਅਤੇ ਉਸ ਦੇ ਨਾਲ ਕਿਮਹਾਮ ਵੀ ਪਾਰ ਗਿਆ l ਯਹੂਦਾਹ ਦੇ ਸਭ ਲੋਕ ਅਤੇ ਇਸਰਾਏਲ ਦੇ ਲੋਕਾਂ ਵਿੱਚੋਂ ਵੀ ਅੱਧੇ ਰਾਜਾ ਦੇ ਨਾਲ ਗਏ। \v 41 ਅਤੇ ਵੇਖੋ, ਇਸਰਾਏਲ ਦੇ ਸਭ ਰਾਜਾ ਕੋਲ ਆਏ ਅਤੇ ਰਾਜਾ ਨੂੰ ਆਖਿਆ, ਸਾਡੇ ਹੀ ਭਰਾ ਯਹੂਦਾਹ ਦੇ ਮਨੁੱਖ ਤੁਹਾਨੂੰ ਕਿਉਂ ਚੋਰੀ ਲੈ ਆਏ ਹਨ, ਲਿਆਏ? ਅਤੇ ਜਾ ਕੇ ਰਾਜਾ ਨੂੰ ਅਤੇ ਉਹ ਦੇ ਘਰਾਣੇ ਨੂੰ ਅਤੇ ਦਾਊਦ ਦੇ ਨਾਲ ਦੇ ਸਾਰੇ ਲੋਕਾਂ ਯਰਦਨੋਂ ਪਾਰ ਲੈ ਆਏ? \v 42 ਤਦ ਸਾਰੇ ਯਹੂਦਾਹ ਦੇ ਮਨੁੱਖਾਂ ਨੇ ਇਸਰਾਏਲ ਦੇ ਮਨੁੱਖਾਂ ਨੂੰ ਉੱਤਰ ਦਿੱਤਾ, ਇਸ ਲਈ ਜੋ ਰਾਜਾ ਸਾਡੇ ਨੇੜੇ ਦਾ ਸਾਕ ਹੈ ਸੋ ਇਸ ਗੱਲ ਵਿੱਚ ਤੁਸੀਂ ਕਿਉਂ ਗੁੱਸੇ ਹੁੰਦੇ ਹੋ? ਭਲਾ, ਅਸੀਂ ਰਾਜਾ ਦਾ ਕੁਝ ਖਾ ਲਿਆ ਹੈ? ਜਾਂ ਰਾਜਾ ਨੇ ਸਾਨੂੰ ਕੁਝ ਬਖਸ਼ ਦਿੱਤਾ ਹੈ? \v 43 ਫਿਰ ਯਹੂਦਾਹ ਦੇ ਮਨੁੱਖਾਂ ਨੇ ਇਸਰਾਏਲ ਦੇ ਮਨੁੱਖਾਂ ਨੂੰ ਉੱਤਰ ਦੇ ਕੇ ਆਖਿਆ, ਰਾਜਾ ਵਿੱਚ ਸਾਡੀਆਂ ਦਸ ਵੰਸ਼ ਹਨ ਇਸ ਲਈ ਤੁਹਾਡੇ ਨਾਲੋਂ ਸਾਡਾ ਅਧਿਕਾਰ ਦਾਊਦ ਉੱਤੇ ਵੱਧ ਹੈ। ਫਿਰ ਤੁਸੀਂ ਸਾਨੂੰ ਕਿਉਂ ਤੁੱਛ ਜਾਣਦੇ ਹੋ ਜੇ ਤੁਸੀਂ ਰਾਜਾ ਨੂੰ ਮੋੜ ਲਿਆਉਣ ਵਿੱਚ ਪਹਿਲਾਂ ਸਾਡੇ ਨਾਲ ਸਲਾਹ ਨਾ ਕੀਤੀ? ਅਤੇ ਯਹੂਦਾਹ ਦੇ ਮਨੁੱਖਾਂ ਦੀਆਂ ਗੱਲਾਂ ਇਸਰਾਏਲ ਦੇ ਮਨੁੱਖਾਂ ਦੀਆਂ ਗੱਲਾਂ ਨਾਲੋਂ ਤੱਤੀਆਂ ਸਨ। \c 20 \s ਸ਼ਬਾ ਦਾ ਵਿਦਰੋਹ \p \v 1 ਅਜਿਹਾ ਹੋਇਆ ਉੱਥੇ ਇੱਕ ਸ਼ਬਾ ਨਾਮ ਦਾ ਬਿਨਯਾਮੀਨੀ ਮਨੁੱਖ ਸੀ, ਜੋ ਬੜਾ ਦੁਸ਼ਟ ਸੀ, ਉਹ ਮਨੁੱਖ ਬਿਕਰੀ ਦਾ ਪੁੱਤਰ ਸੀ। ਉਸ ਨੇ ਨਰਸਿੰਗਾ ਵਜਾ ਕੇ ਆਖਿਆ, ਨਾ ਸਾਡੀ ਵੰਡ ਯੱਸੀ ਦੇ ਪੁੱਤਰ ਨਾਲ ਸਾਡਾ ਭਾਗ ਹੈ। ਹੇ ਇਸਰਾਏਲ, ਆਪੋ ਆਪਣੇ ਤੰਬੂ ਨੂੰ ਜਾਓ! \v 2 ਸੋ ਸਾਰੇ ਇਸਰਾਏਲੀ ਮਨੁੱਖ ਦਾਊਦ ਦਾ ਪਿੱਛਾ ਛੱਡ ਕੇ ਬਿਕਰੀ ਦੇ ਪੁੱਤਰ ਸ਼ਬਾ ਦੇ ਪਿੱਛੇ ਲੱਗ ਪਏ ਪਰ ਯਹੂਦਾਹ ਦੇ ਲੋਕ ਯਰਦਨ ਤੋਂ ਲੈ ਕੇ ਯਰੂਸ਼ਲਮ ਤੱਕ ਆਪਣੇ ਰਾਜਾ ਦੇ ਨਾਲ ਲੱਗੇ ਰਹੇ। \v 3 ਦਾਊਦ ਯਰੂਸ਼ਲਮ ਨੂੰ ਆਪਣੇ ਮਹਿਲ ਵਿੱਚ ਆਇਆ ਅਤੇ ਰਾਜਾ ਨੇ ਆਪਣੀਆਂ ਉਨ੍ਹਾਂ ਦਸ ਰਖ਼ੈਲਾਂ ਨੂੰ ਫੜ੍ਹ ਕੇ ਕੈਦ ਕਰ ਦਿੱਤਾ ਜਿਨ੍ਹਾਂ ਨੂੰ ਉਹ ਆਪਣੇ ਮਹਿਲ ਦੀ ਰਾਖੀ ਲਈ ਛੱਡ ਗਿਆ ਸੀ ਅਤੇ ਉਨ੍ਹਾਂ ਦੇ ਲਈ ਰਸਤ ਠਹਿਰਾ ਦਿੱਤੀ ਪਰ ਉਨ੍ਹਾਂ ਦੇ ਕੋਲ ਨਾ ਗਿਆ ਸੋ ਓਹ ਆਪਣੇ ਮਰਨ ਦੇ ਦਿਨ ਤੱਕ ਕੈਦ ਵਿੱਚ ਰੰਡੇਪੇ ਜਿਹੀ ਹਾਲਤ ਵਿੱਚ ਰਹੀਆਂ। \s ਅਮਾਸਾ ਦੀ ਹੱਤਿਆ \p \v 4 ਰਾਜਾ ਨੇ ਅਮਾਸਾ ਨੂੰ ਆਖਿਆ ਕਿ ਤਿੰਨਾਂ ਦਿਨਾਂ ਵਿੱਚ ਯਹੂਦਾਹ ਦੇ ਮਨੁੱਖਾਂ ਨੂੰ ਮੇਰੇ ਕੋਲ ਇਕੱਠਿਆਂ ਕਰ ਅਤੇ ਤੂੰ ਵੀ ਐਥੋਂ ਹੋਵੀਂ। \v 5 ਸੋ ਅਮਾਸਾ ਯਹੂਦਾਹ ਦੇ ਮਨੁੱਖਾਂ ਨੂੰ ਇਕੱਠਾ ਕਰਨ ਗਿਆ ਪਰ ਉਸ ਨੇ ਠਹਿਰਾਏ ਹੋਏ ਸਮੇਂ ਤੋਂ ਵੱਧ ਸਮਾਂ ਲਾ ਦਿੱਤਾ। \v 6 ਤਦ ਦਾਊਦ ਨੇ ਅਬੀਸ਼ਈ ਨੂੰ ਆਖਿਆ, ਹੁਣ ਸ਼ਬਾ ਬਿਕਰੀ ਦਾ ਪੁੱਤਰ ਸਾਡੇ ਨਾਲ ਅਬਸ਼ਾਲੋਮ ਨਾਲੋਂ ਵੀ ਵੱਧ ਬਦੀ ਕਰੇਗਾ ਸੋ ਤੂੰ ਆਪਣੇ ਮਾਲਕ ਦੇ ਸੇਵਕਾਂ ਨੂੰ ਲੈ ਕੇ ਉਸ ਦਾ ਪਿੱਛਾ ਕਰ ਅਜਿਹਾ ਨਾ ਹੋਵੇ ਜੋ ਉਹ ਗੜ੍ਹ ਵਾਲੇ ਸ਼ਹਿਰਾਂ ਵਿੱਚ ਵੜ ਕੇ ਸਾਡੀਆਂ ਨਜ਼ਰਾਂ ਤੋਂ ਬਚਣ। \v 7 ਸੋ ਉਸ ਦੇ ਪਿੱਛੇ ਯੋਆਬ ਦੇ ਲੋਕ ਕਰੇਤੀ, ਫਲੇਤੀ ਅਤੇ ਸਾਰੇ ਸੂਰਮੇ ਨਿੱਕਲੇ ਅਤੇ ਬਿਕਰੀ ਦੇ ਪੁੱਤਰ ਸ਼ਬਾ ਦਾ ਪਿੱਛਾ ਕਰਨ ਨੂੰ ਯਰੂਸ਼ਲਮ ਤੋਂ ਬਾਹਰ ਆਏ। \v 8 ਜਿਸ ਵੇਲੇ ਓਹ ਉਸ ਵੱਡੇ ਪੱਥਰ ਦੇ ਕੋਲ ਜੋ ਗਿਬਓਨ ਦੇ ਵਿੱਚ ਹੈ ਪਹੁੰਚੇ ਤਾਂ ਅਮਾਸਾ ਉਨ੍ਹਾਂ ਨੂੰ ਆ ਕੇ ਮਿਲਿਆ ਅਤੇ ਯੋਆਬ ਨੇ ਆਪਣੇ ਫ਼ੌਜੀ ਬਸਤਰਾਂ ਉੱਤੇ ਇੱਕ ਪਟਕਾ ਕੱਸਿਆ ਹੋਇਆ ਸੀ ਅਤੇ ਉਸ ਪਟਕੇ ਵਿੱਚ ਇੱਕ ਤਲਵਾਰ ਮਿਆਨ ਵਿੱਚ ਬੰਨ੍ਹੀ ਹੋਈ ਸੀ ਪੱਟਕਾ ਮਿਆਨ ਵਿੱਚ ਪਈ ਹੋਈ ਤਲਵਾਰ ਸਣੇ ਸੀ ਜੋ ਉਹ ਦੇ ਲੱਕ ਉੱਤੇ ਬੰਨਿਆ ਹੋਇਆ ਸੀ ਅਤੇ ਜਦ ਉਹ ਚੱਲਿਆ ਤਾਂ ਤਲਵਾਰ ਡਿੱਗ ਪਈ। \v 9 ਸੋ ਯੋਆਬ ਨੇ ਅਮਾਸਾ ਨੂੰ ਆਖਿਆ, ਹੇ ਮੇਰੇ ਭਾਈ, ਤੂੰ ਸੁੱਖ-ਸਾਂਦ ਨਾਲ ਹੈਂ? ਅਤੇ ਯੋਆਬ ਨੇ ਅਮਾਸਾ ਦੀ ਦਾੜ੍ਹੀ ਸੱਜੇ ਹੱਥ ਨਾਲ ਫੜ੍ਹ ਲਈ ਜੋ ਉਹ ਨੂੰ ਚੁੰਮੇ। \v 10 ਪਰ ਅਮਾਸਾ ਨੇ ਉਸ ਤਲਵਾਰ ਦਾ ਯੋਆਬ ਦੇ ਹੱਥ ਵਿੱਚ ਸੀ ਕੁਝ ਧਿਆਨ ਨਾ ਕੀਤਾ ਸੋ ਉਸ ਨੇ ਉਹ ਨੂੰ ਪਸਲੀ ਵਿੱਚ ਅਜਿਹਾ ਮਾਰਿਆ ਜੋ ਉਹ ਦੀਆਂ ਆਂਦਰਾਂ ਧਰਤੀ ਉੱਤੇ ਜਾ ਡਿੱਗੀਆ ਅਤੇ ਉਸ ਨੇ ਦੂਜੀ ਵਾਰੀ ਉਸ ਨੂੰ ਨਾ ਮਾਰਿਆ ਸੋ ਉਹ ਮਰ ਗਿਆ। ਫਿਰ ਯੋਆਬ ਅਤੇ ਉਹ ਦਾ ਭਰਾ ਅਬੀਸ਼ਈ ਬਿਕਰੀ ਦੇ ਪੁੱਤਰ ਸ਼ਬਾ ਦੇ ਪਿੱਛੇ ਲੱਗ ਪਏ। \v 11 ਤਦ ਯੋਆਬ ਦੇ ਜੁਆਨਾਂ ਵਿੱਚੋਂ ਇੱਕ ਜਣਾ ਉਸ ਦੇ ਕੋਲ ਖੜਾ ਰਿਹਾ ਅਤੇ ਇਸ ਤਰ੍ਹਾਂ ਆਖਿਆ, ਜੋ ਕੋਈ ਯੋਆਬ ਦੇ ਪੱਖ ਨਾਲ ਰਾਜੀ ਹੈ ਅਤੇ ਦਾਊਦ ਦੀ ਵੱਲ ਹੈ ਸੋ ਯੋਆਬ ਨਾਲ ਤੁਰੇ। \v 12 ਅਤੇ ਅਮਾਸਾ ਰਾਹ ਵਿੱਚ ਲਹੂ ਦੇ ਵਿਚਕਾਰ ਲੇਟਣੀਆਂ ਖਾਂਦਾ ਸੀ ਅਤੇ ਜਦ ਉਸ ਮਨੁੱਖ ਨੇ ਵੇਖਿਆ ਕਿ ਸਾਰੇ ਲੋਕ ਖੜ੍ਹੇ ਹੋ ਜਾਂਦੇ ਹਨ ਤਾਂ ਉਹ ਅਮਾਸਾ ਨੂੰ ਰਾਹ ਉੱਤੋਂ ਪੈਲੀ ਵਿੱਚ ਘਸੀਟ ਲੈ ਗਿਆ ਅਤੇ ਉਹ ਦੇ ਉੱਤੇ ਕੱਪੜਾ ਪਾ ਦਿੱਤਾ ਕਿਉਂ ਜੋ ਉਸਨੇ ਵੇਖਿਆ ਕਿ ਜਿਹੜਾ ਕੋਈ ਉਹ ਦੇ ਨੇੜੇ ਆਇਆ ਸੋ ਖੜ੍ਹਾ ਹੋ ਜਾਂਦਾ ਹੈ। \v 13 ਜਦ ਉਹ ਰਾਹ ਵਿੱਚੋਂ ਉਹ ਨੂੰ ਚੁੱਕ ਲੈ ਗਿਆ ਤਾਂ ਸਭ ਲੋਕ ਯੋਆਬ ਦੇ ਨਾਲ ਬਿਕਰੀ ਦੇ ਪੁੱਤਰ ਸ਼ਬਾ ਦਾ ਪਿੱਛਾ ਕਰਨ ਨੂੰ ਤੁਰ ਪਏ। \s ਸ਼ਬਾ ਦੀ ਮੌਤ \p \v 14 ਸੋ ਉਹ ਸਾਰੇ ਇਸਰਾਏਲ ਦੇ ਗੋਤਾਂ ਵਿੱਚੋਂ ਹੋ ਕੇ ਆਬੇਲ ਅਤੇ ਬੈਤ ਮਅਕਾਹ ਤੱਕ ਗਿਆ ਅਤੇ ਸਾਰੇ ਬੇਰੀ ਇਕੱਠੇ ਹੋ ਕੇ ਉਹ ਦੇ ਪਿੱਛੇ ਤੁਰੇ। \v 15 ਉਨ੍ਹਾਂ ਨੇ ਆ ਕੇ ਉਸ ਨੂੰ ਆਬੇਲ ਬੈਤ ਮਆਕਾਹ ਦੇ ਵਿੱਚ ਘੇਰ ਲਿਆ ਅਤੇ ਸ਼ਹਿਰ ਦੇ ਸਾਹਮਣੇ ਇੱਕ ਟੀਲਾ ਬਣਾਇਆ ਜੋ ਕੰਧ ਦੇ ਨਾਲ ਸੀ ਅਤੇ ਸਭ ਲੋਕ ਜੋ ਯੋਆਬ ਦੇ ਨਾਲ ਸਨ ਸੋ ਕੰਧ ਨੂੰ ਢਾਉਣ ਦਾ ਜਤਨ ਕਰਦੇ ਸਨ। \v 16 ਉਸ ਵੇਲੇ ਇੱਕ ਸਮਝਦਾਰ ਇਸਤਰੀ ਨੇ ਸ਼ਹਿਰ ਵਿੱਚੋਂ ਹਾਕਾਂ ਮਾਰ ਕੇ ਆਖਿਆ, ਸੁਣਿਓ, ਵੇ ਸੁਣਿਓ! ਯੋਆਬ ਨੂੰ ਆਖੋ ਕਿ ਐਥੇ ਨੇੜੇ ਆ ਕਿਉਂ ਜੋ ਮੈਂ ਤੇਰੇ ਨਾਲ ਗੱਲ ਕਰਨੀ ਹੈ। \v 17 ਅਤੇ ਜਦ ਉਹ ਨੇੜੇ ਆਇਆ ਤਾਂ ਉਸ ਇਸਤਰੀ ਨੇ ਉਹ ਨੂੰ ਆਖਿਆ, ਤੂੰ ਯੋਆਬ ਹੈਂ? ਉਸ ਆਖਿਆ, ਜੀ ਮੈਂ ਉਹੋ ਹਾਂ ਤਾਂ ਉਸ ਨੇ ਉਹ ਨੂੰ ਆਖਿਆ, ਆਪਣੀ ਦਾਸੀ ਦੀ ਗੱਲ ਸੁਣ ਲੈ। ਉਹ ਬੋਲਿਆ, ਜੀ ਮੈਂ ਸੁਣਦਾ ਹਾਂ। \v 18 ਤਦ ਉਸ ਆਖਿਆ, ਕਿ ਪਿਛਲੇ ਸਮੇਂ ਵਿੱਚ ਇਹ ਕਹਾਉਤ ਆਖਦੇ ਸਨ ਜੋ ਓਹ ਜ਼ਰੂਰ ਆਬੇਲ ਤੋਂ ਸਲਾਹ ਪੁੱਛਣਗੇ ਅਤੇ ਇਸ ਤਰ੍ਹਾਂ ਓਹ ਕੰਮ ਨੂੰ ਮੁਕਾਉਂਦੇ ਸਨ। \v 19 ਮੈਂ ਇਸਰਾਏਲ ਵਿੱਚ ਸ਼ਾਂਤ ਸੁਭਾਓ ਅਤੇ ਭਲੀ ਮਾਣਸ ਹਾਂ। ਤੂੰ ਇੱਕ ਸ਼ਹਿਰ ਨੂੰ ਅਤੇ ਇੱਕ ਮਾਂ ਨੂੰ ਇਸਰਾਏਲ ਵਿੱਚ ਨਾਸ ਕਰਨਾ ਚਾਹੁੰਦਾ ਹੈਂ। ਭਲਾ, ਤੂੰ ਯਹੋਵਾਹ ਦੀ ਮਿਲਖ਼ ਨੂੰ ਕਿਉਂ ਨਿਗਲਣਾ ਚਾਹੁੰਦਾ ਹੈਂ। \v 20 ਯੋਆਬ ਨੇ ਉੱਤਰ ਦੇ ਕੇ ਆਖਿਆ, ਇਹ ਗੱਲ ਮੇਰੇ ਤੋਂ ਦਫ਼ਾ ਦੂਰ ਹੋਵੇ ਜੋ ਨਿਗਲਾਂ ਜਾਂ ਨਾਸ ਕਰਾਂ! \v 21 ਗੱਲ ਇਹ ਨਹੀਂ ਹੈ ਸਗੋਂ ਇਫ਼ਰਾਈਮ ਦੇ ਪਰਬਤ ਦਾ ਇੱਕ ਮਨੁੱਖ ਸ਼ਬਾ ਨਾਮ ਦੇ ਬਿਕਰੀ ਦਾ ਪੁੱਤਰ ਹੈ। ਉਸ ਨੇ ਰਾਜਾ ਉੱਤੇ ਅਰਥਾਤ ਦਾਊਦ ਉੱਤੇ ਆਪਣਾ ਹੱਥ ਚੁੱਕਿਆ ਹੈ ਇਸ ਲਈ ਸਿਰਫ਼ ਉਸ ਨੂੰ ਮੇਰੇ ਹੱਥ ਸੌਂਪ ਦਿਉ ਤਾਂ ਮੈਂ ਸ਼ਹਿਰੋਂ ਚਲਾ ਜਾਂਵਾਂਗਾ। ਉਸ ਇਸਰਤੀ ਨੇ ਯੋਆਬ ਨੂੰ ਆਖਿਆ, ਵੇਖ ਉਹ ਦਾ ਸਿਰ ਕੰਧ ਉੱਤੋਂ ਤੇਰੇ ਕੋਲ ਸੁੱਟਿਆ ਜਾਵੇਗਾ! \v 22 ਤਦ ਉਹ ਇਸਤਰੀ ਆਪਣੀ ਬੁੱਧ ਨਾਲ ਸਾਰੇ ਲੋਕਾਂ ਦੇ ਕੋਲ ਗਈ ਸੋ ਉਨ੍ਹਾਂ ਬਿਕਰੀ ਦੇ ਪੁੱਤਰ ਸ਼ਬਾ ਦਾ ਸਿਰ ਵੱਢ ਕੇ ਯੋਆਬ ਵੱਲ ਬਾਹਰ ਨੂੰ ਸੁੱਟ ਦਿੱਤਾ ਤਦ ਉਸ ਨੇ ਤੁਰ੍ਹੀ ਵਜਾਈ ਅਤੇ ਲੋਕ ਸ਼ਹਿਰ ਤੋਂ ਉੱਠ ਕੇ ਸਭ ਆਪੋ ਆਪਣੇ ਤੰਬੂਆਂ ਨੂੰ ਗਏ ਅਤੇ ਯੋਆਬ ਮੁੜ ਕੇ ਯਰੂਸ਼ਲਮ ਵਿੱਚ ਰਾਜਾ ਕੋਲ ਆਇਆ। \s ਦਾਊਦ ਦੇ ਅਧਿਕਾਰੀ \p \v 23 ਯੋਆਬ ਇਸਰਾਏਲ ਦੀ ਸਾਰੀ ਸੈਨਾਂ ਉੱਤੇ ਸੀ ਅਤੇ ਯਹੋਯਾਦਾ ਦਾ ਪੁੱਤਰ ਬਨਾਯਾਹ ਕਰੇਤੀਆਂ ਅਤੇ ਫਲੇਤੀਆਂ ਉੱਤੇ ਪ੍ਰਧਾਨ ਸੀ। \v 24 ਅਤੇ ਅਦੋਰਾਮ ਬੇਗ਼ਾਰੀਆਂ ਉੱਤੇ ਸੀ ਅਤੇ ਅਹੀਲੂਦ ਦਾ ਪੁੱਤਰ ਯਹੋਸ਼ਾਫ਼ਾਤ ਇਤਹਾਸ ਦਾ ਲਿਖਾਰੀ ਸੀ। \v 25 ਸ਼ਵਾ ਅਹੁਦੇਦਾਰ ਸੀ ਅਤੇ ਸਾਦੋਕ ਅਤੇ ਅਬਯਾਥਾਰ ਜਾਜਕ ਸਨ। \v 26 ਅਤੇ ਈਰਾ ਯਾਇਰੀ ਵੀ ਦਾਊਦ ਦਾ ਸ਼ਾਹੀ ਜਾਜਕ ਸੀ। \c 21 \s ਗਿਬਓਨੀਆਂ ਦਾ ਬਦਲਾ ਲਿਆ ਜਾਣਾ \p \v 1 ਫਿਰ ਦਾਊਦ ਦੇ ਸਮੇਂ ਵਿੱਚ ਤਿੰਨ ਸਾਲ ਤੱਕ ਲਗਾਤਾਰ ਕਾਲ ਪਿਆ ਅਤੇ ਦਾਊਦ ਨੇ ਯਹੋਵਾਹ ਦੀ ਹਜ਼ੂਰੀ ਨੂੰ ਭਾਲਿਆ ਸੋ ਯਹੋਵਾਹ ਨੇ ਆਖਿਆ, ਇਹ ਸ਼ਾਊਲ ਦੇ ਅਤੇ ਉਹ ਦੇ ਖੂਨੀ ਘਰਾਣੇ ਦੇ ਕਾਰਨ ਹੈ ਕਿਉਂ ਜੋ ਉਸ ਨੇ ਗਿਬਓਨੀਆਂ ਨੂੰ ਵੱਡ ਸੁੱਟਿਆ \v 2 ਤਦ ਰਾਜਾ ਨੇ ਗਿਬਓਨੀਆਂ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ (ਇਹ ਇਸਰਾਏਲ ਦੀ ਸੰਤਾਨ ਵਿੱਚੋਂ ਨਹੀਂ ਸਨ ਸਗੋਂ ਅਮੋਰੀਆਂ ਦੇ ਬਚੇ ਹੋਏ ਸਨ ਅਤੇ ਇਸਰਾਏਲੀਆਂ ਨੇ ਉਨ੍ਹਾਂ ਨਾਲ ਸਹੁੰ ਖਾਧੀ ਸੀ ਪਰ ਸ਼ਾਊਲ ਨੇ ਇਸਰਾਏਲੀਆਂ ਅਤੇ ਯਹੂਦੀਆਂ ਲਈ ਜਤਨ ਕਰ ਕੇ ਉਨ੍ਹਾਂ ਨੂੰ ਮਾਰਨਾ ਚਾਹੁੰਦਾ ਸੀ) \v 3 ਇਸ ਲਈ ਦਾਊਦ ਨੇ ਗਿਬਓਨੀਆਂ ਨੂੰ ਆਖਿਆ, ਮੈਂ ਤੁਹਾਡੇ ਲਈ ਕੀ ਕਰਾਂ ਅਤੇ ਕਿਸ ਵਸਤੂ ਨਾਲ ਮੈਂ ਪ੍ਰਾਸਚਿਤ ਕਰਾਂ ਤਾਂ ਜੋ ਤੁਸੀਂ ਯਹੋਵਾਹ ਦੇ ਨਿੱਜ-ਭਾਗ ਨੂੰ ਅਸੀਸ ਦਿਓ? \v 4 ਤਦ ਗਿਬਓਨੀਆਂ ਨੇ ਉਹ ਨੂੰ ਆਖਿਆ, ਸਾਡਾ ਸ਼ਾਊਲ ਤੋਂ ਅਤੇ ਉਸ ਦੇ ਘਰਾਣੇ ਤੋਂ ਸੋਨੇ-ਚਾਂਦੀ ਦਾ ਕੋਈ ਝਗੜਾ ਅਤੇ ਨਾ ਤੁਸੀਂ ਸਾਡੇ ਲਈ ਇਸਰਾਏਲ ਦੇ ਕਿਸੇ ਮਨੁੱਖ ਨੂੰ ਜਾਨ ਤੋਂ ਦਿੱਤਾ। ਸੋ ਉਸ ਆਖਿਆ, ਫ਼ੇਰ ਤੁਸੀਂ ਕੀ ਆਖਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ? \v 5 ਤਦ ਉਨ੍ਹਾਂ ਨੇ ਰਾਜਾ ਨੂੰ ਉੱਤਰ ਦਿੱਤਾ, ਉਹ ਮਨੁੱਖ ਜਿਸ ਨੇ ਸਾਨੂੰ ਨਾਸ ਕੀਤਾ ਅਤੇ ਸਾਡੇ ਵਿਰੁੱਧ ਵਿੱਚ ਸਾਨੂੰ ਨਾਸ ਕਰਨ ਦੀ ਅਜਿਹੀ ਯੋਜਨਾ ਬਣਾਈ ਕਿ ਅਸੀਂ ਇਸਰਾਏਲ ਦੇ ਕਿਸੇ ਬੰਨੇ ਵਿੱਚ ਨਾ ਟਿਕੀਏ। \v 6 ਸੋ ਉਹ ਦੇ ਪੁੱਤਰਾਂ ਵਿੱਚੋਂ ਸੱਤ ਜਣੇ ਸਾਨੂੰ ਸੌਂਪ ਦਿਓ ਜੋ ਅਸੀਂ ਉਨ੍ਹਾਂ ਨੂੰ ਯਹੋਵਾਹ ਦੇ ਲਈ ਯਹੋਵਾਹ ਦੇ ਚੁਣੇ ਹੋਏ ਸ਼ਾਊਲ ਦੇ ਗਿਬਆਹ ਵਿੱਚ ਫਾਹੇ ਦੇਈਏ। ਤਦ ਰਾਜਾ ਨੇ ਆਖਿਆ, ਮੈਂ ਉਨ੍ਹਾਂ ਨੂੰ ਸੌਂਪ ਦਿਆਂਗਾ \v 7 ਪਰ ਰਾਜਾ ਨੇ ਸ਼ਾਊਲ ਦੇ ਪੋਤਰੇ ਯੋਨਾਥਾਨ ਦੇ ਪੁੱਤਰ ਮਫ਼ੀਬੋਸ਼ਥ ਉੱਤੇ ਤਰਸ ਕੀਤਾ ਅਤੇ ਉਸ ਸਹੁੰ ਦੇ ਕਾਰਨ ਜੋ ਉਨ੍ਹਾਂ ਨੇ ਅਰਥਾਤ ਦਾਊਦ ਅਤੇ ਸ਼ਾਊਲ ਦੇ ਪੁੱਤਰ ਯੋਨਾਥਨ ਨੇ ਯਹੋਵਾਹ ਨੂੰ ਵਿੱਚ ਰੱਖ ਕੇ ਖਾਧੀ ਸੀ। \v 8 ਪਰ ਰਾਜਾ ਨੇ ਅੱਯਾਹ ਦੀ ਧੀ ਰਿਜ਼ਪਾਹ ਦੇ ਦੋ ਪੁੱਤਰ ਜਿਨ੍ਹਾਂ ਨੂੰ ਉਸ ਨੇ ਸ਼ਾਊਲ ਦੇ ਲਈ ਜਣਿਆ ਸੀ ਅਰਥਾਤ ਅਰਮੋਨੀ ਅਤੇ ਮਫ਼ੀਬੋਸ਼ਥ ਅਤੇ ਸ਼ਾਊਲ ਦੀ ਧੀ ਮੀਕਲ ਦੇ ਪੰਜ ਪੁੱਤਰ ਜੋ ਉਸ ਨੇ ਬਰਜ਼ਿੱਲਈ ਮਹੋਲਾਥੀ ਦੇ ਪੁੱਤਰ ਅਦਰੀਏਲ ਦੇ ਲਈ ਜਣੇ ਸਨ, ਫੜ੍ਹ ਲਏ \v 9 ਅਤੇ ਉਨ੍ਹਾਂ ਨੂੰ ਗਿਬਓਨੀਆਂ ਦੇ ਹੱਥ ਸੌਂਪ ਦਿੱਤਾ ਅਤੇ ਉਨ੍ਹਾਂ ਨੇ ਉਹਨਾਂ ਨੂੰ ਟਿੱਬੇ ਉੱਤੇ ਯਹੋਵਾਹ ਦੇ ਸਨਮੁਖ ਫਾਹੇ ਦੇ ਦਿੱਤਾ। ਓਹ ਸੱਤੇ ਦੇ ਸੱਤੇ ਨਾਸ ਹੋ ਗਏ ਅਤੇ ਫ਼ਸਲ ਦੇ ਦਿਨਾਂ ਵਿੱਚ ਅਰਥਾਤ ਉਨ੍ਹਾਂ ਪਹਿਲੇ ਦਿਨਾਂ ਵਿੱਚ ਜਦੋਂ ਜੌਂਵਾਂ ਦੀਆਂ ਵਾਢੀਆਂ ਅਰੰਭ ਹੁੰਦੀਆਂ ਹਨ, ਮਾਰੇ ਗਏ। \v 10 ਤਦ ਅੱਯਾਹ ਦੀ ਧੀ ਰਿਜ਼ਪਾਹ ਨੇ ਤੱਪੜ ਲੈ ਕੇ ਵਾਢੀਆਂ ਦੇ ਅਰੰਭ ਵਿੱਚ ਆਪਣੇ ਲਈ ਪੱਥਰ ਦੇ ਉੱਤੇ ਵਿਛਾ ਦਿੱਤਾ ਜਦ ਤੱਕ ਅਕਾਸ਼ੋਂ ਉਹਨਾਂ ਉੱਤੇ ਕਣੀਆਂ ਨਾ ਵਰ੍ਹੀਆਂ ਅਤੇ ਉਸ ਨੇ ਉਹਨਾਂ ਨੂੰ ਦਿਨ ਵਿੱਚ ਅਕਾਸ਼ ਦੇ ਪੰਛੀਆਂ ਅਤੇ ਰਾਤ ਨੂੰ ਜੰਗਲੀ ਜਾਨਵਰਾਂ ਤੋਂ ਬਚਾ ਕੇ ਰੱਖਿਆ ਜੋ ਉਹਨਾਂ ਨੂੰ ਨਾ ਛੂਹਣ \v 11 ਤਦ ਦਾਊਦ ਨੂੰ ਖ਼ਬਰ ਹੋਈ ਕਿ ਸ਼ਾਊਲ ਦੀ ਰਖ਼ੈਲ ਅੱਯਾਹ ਦੀ ਧੀ ਰਿਜ਼ਪਾਹ ਨੇ ਇਸ ਤਰ੍ਹਾਂ ਕੀਤਾ। \v 12 ਸੋ ਦਾਊਦ ਨੇ ਜਾ ਕੇ ਸ਼ਾਊਲ ਦੀਆਂ ਹੱਡੀਆਂ ਅਤੇ ਉਹ ਦੇ ਪੁੱਤਰ ਯੋਨਾਥਾਨ ਦੀਆਂ ਹੱਡੀਆਂ ਨੂੰ ਯਾਬੇਸ਼ ਗਿਲਆਦੀਆਂ ਤੋਂ ਵਾਪਿਸ ਲਿਆ ਕਿਉਂ ਜੋ ਓਹ ਉਨ੍ਹਾਂ ਨੂੰ ਬੈਤ ਸ਼ਾਨ ਦੇ ਚੌਂਕ ਵਿੱਚੋਂ ਜਿਸ ਵੇਲੇ ਫ਼ਲਿਸਤੀਆਂ ਨੇ ਸ਼ਾਊਲ ਨੂੰ ਗਿਲਬੋਆ ਵਿੱਚ ਮਾਰਿਆ ਅਤੇ ਉਨ੍ਹਾਂ ਨੂੰ ਟੰਗ ਦਿੱਤਾ ਸੀ ਚੁਰਾ ਲੈ ਗਏ ਸਨ। \v 13 ਸੋ ਉਹ ਸ਼ਾਊਲ ਅਤੇ ਉਸ ਦੇ ਪੁੱਤਰ ਦੀਆਂ ਹੱਡੀਆਂ ਨੂੰ ਉੱਥੋਂ ਲੈ ਆਇਆ ਅਤੇ ਇਨ੍ਹਾਂ ਸਾਰਿਆਂ ਦੀਆਂ ਹੱਡੀਆਂ ਨੂੰ ਜੋ ਟੰਗੇ ਗਏ ਸਨ ਇਕੱਠਾ ਕੀਤਾ। \v 14 ਤਾਂ ਉਨ੍ਹਾਂ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਦੀਆਂ ਹੱਡੀਆਂ ਨੂੰ ਬਿਨਯਾਮੀਨ ਦੇ ਦੇਸ਼ ਦੇ ਸੇਲਾ ਵਿੱਚ ਉਸ ਦੇ ਪਿਤਾ ਕੀਸ਼ ਦੇ ਮਕਬਰੇ ਵਿੱਚ ਦੱਬ ਦਿੱਤਾ ਅਤੇ ਜੋ ਕੁਝ ਰਾਜਾ ਨੇ ਹੁਕਮ ਦਿੱਤਾ ਸੀ ਉਹ ਸਭ ਕੁਝ ਉਨ੍ਹਾਂ ਨੇ ਕੀਤਾ ਅਤੇ ਇਸ ਤੋਂ ਬਾਅਦ ਉਸ ਦੇਸ਼ ਦੇ ਲਈ ਪਰਮੇਸ਼ੁਰ ਨੇ ਬੇਨਤੀਆਂ ਸੁਣ ਲਈਆਂ। \s ਫ਼ਲਿਸਤੀਆਂ ਨਾਲ ਯੁੱਧ \r 1 ਇਤ 20:4-8 \p \v 15 ਫ਼ਲਿਸਤੀ ਫਿਰ ਇਸਰਾਏਲ ਦੇ ਨਾਲ ਲੜੇ ਅਤੇ ਦਾਊਦ ਆਪਣੇ ਸੇਵਕਾਂ ਨੂੰ ਨਾਲ ਲੈ ਕੇ ਉਤਰਿਆ ਅਤੇ ਫ਼ਲਿਸਤੀਆਂ ਨਾਲ ਲੜਿਆ ਅਤੇ ਦਾਊਦ ਥੱਕ ਗਿਆ। \v 16 ਉਸ ਵੇਲੇ ਦੈਂਤ ਦੇ ਪੁੱਤਰਾਂ ਵਿੱਚੋਂ ਇਸ਼ਬੀ-ਬਨੋਬ ਨੇ ਜਿਸ ਦੇ ਬਰਛੇ ਦਾ ਫਲ ਤੋਲ ਵਿੱਚ ਪੋਣੇ ਚਾਰ ਸੇਰ ਪਿੱਤਲ ਦਾ ਸੀ ਉਹ ਇੱਕ ਨਵੀਂ ਤਲਵਾਰ ਬੰਨ੍ਹ ਕੇ ਦਾਊਦ ਨੂੰ ਮਾਰਨਾ ਚਾਹੁੰਦਾ ਸੀ। \v 17 ਪਰ ਸਰੂਯਾਹ ਦੇ ਪੁੱਤਰ ਅਬੀਸ਼ਈ ਨੇ ਦਾਊਦ ਦੀ ਸਹਾਇਤਾ ਕੀਤੀ ਅਤੇ ਉਸ ਨੇ ਫ਼ਲਿਸਤੀ ਨੂੰ ਮਾਰ ਕੇ ਵੱਢ ਸੁੱਟਿਆ। ਤਦ ਦਾਊਦ ਦੇ ਲੋਕਾਂ ਨੇ ਉਹ ਦੇ ਨਾਲ ਸਹੁੰ ਖਾ ਕੇ ਆਖਿਆ, ਤੁਸੀਂ ਫਿਰ ਕਦੀ ਸਾਡੇ ਨਾਲ ਲੜਾਈ ਵਿੱਚ ਨਾ ਨਿੱਕਲੋ ਕਿਤੇ ਇਸਰਾਏਲ ਦਾ ਦੀਵਾ ਨਾ ਬੁਝ ਜਾਵੇ। \v 18 ਅਤੇ ਅਜਿਹਾ ਹੋਇਆ ਜੋ ਇਸ ਤੋਂ ਬਾਅਦ ਗੋਬ ਵਿੱਚ ਫ਼ਲਿਸਤੀਆਂ ਨਾਲ ਫਿਰ ਲੜਾਈ ਹੋਈ ਤਦ ਹੁਸ਼ਾਥੀ ਸਿਬਕੀ ਨੇ ਸਫ ਨੂੰ ਜੋ ਦੈਂਤ ਦੇ ਪੁੱਤਰਾਂ ਵਿੱਚੋਂ ਸੀ ਵੱਢ ਸੁੱਟਿਆ। \v 19 ਅਤੇ ਫਿਰ ਫ਼ਲਿਸਤੀਆਂ ਨਾਲ ਗੋਬ ਵਿੱਚ ਇੱਕ ਹੋਰ ਲੜਾਈ ਹੋਈ ਤਦ ਯਆਰੇ ਓਰਗੀਮ ਦੇ ਪੁੱਤਰ ਅਲਹਨਾਨ ਨੇ ਜੋ ਬੈਤਲਹਮ ਦਾ ਸੀ ਗਿੱਤੀ ਗੋਲਿਅਥ ਦੇ ਭਰਾ ਨੂੰ ਜਿਸ ਦੀ ਬਰਛੀ ਜੁਲਾਹੇ ਦੇ ਸ਼ਤੀਰ ਵਰਗੀ ਸੀ, ਮਾਰ ਸੁੱਟਿਆ। \v 20 ਫਿਰ ਗਥ ਵਿੱਚ ਇੱਕ ਹੋਰ ਲੜਾਈ ਹੋਈ ਅਤੇ ਉੱਥੇ ਇੱਕ ਵੱਡੀ ਡੀਲ ਡੌਲ ਵਾਲਾ ਮਨੁੱਖ ਸੀ। ਉਹ ਦੇ ਇੱਕ-ਇੱਕ ਹੱਥ ਵਿੱਚ ਛੇ-ਛੇ ਉਂਗਲੀਆਂ ਅਤੇ ਇੱਕ-ਇੱਕ ਪੈਰ ਵਿੱਚ ਵੀ ਛੇ-ਛੇ ਉਂਗਲੀਆਂ ਸਨ ਅਰਥਾਤ ਚੌਵੀ ਉਂਗਲੀਆਂ ਸਨ ਅਤੇ ਇਹ ਵੀ ਦੈਂਤ ਦੇ ਵੰਸ਼ ਵਿੱਚੋਂ ਸੀ। \v 21 ਜਦੋਂ ਉਸ ਨੇ ਇਸਰਾਏਲ ਨੂੰ ਬਹੁਤ ਲਲਕਾਰਿਆ, ਤਾਂ ਦਾਊਦ ਦੇ ਭਰਾ ਸ਼ਿਮਆਹ ਦੇ ਪੁੱਤਰ ਯੋਨਾਥਾਨ ਨੇ ਉਸ ਨੂੰ ਜਾਨੋਂ ਮਾਰ ਦਿੱਤਾ। \v 22 ਇਹ ਚਾਰੇ ਗਥ ਵਿੱਚ ਦੈਂਤ ਤੋਂ ਜੰਮੇ ਸਨ ਅਤੇ ਦਾਊਦ ਦੇ ਹੱਥੋਂ ਅਤੇ ਉਹ ਦੇ ਸੇਵਕਾਂ ਦੇ ਹੱਥੋਂ ਮਾਰੇ ਗਏ ਸਨ। \c 22 \s ਦਾਊਦ ਦਾ ਅਰਾਧਨਾ ਦਾ ਭਜਨ \p \v 1 ਜਿਸ ਦਿਨ ਯਹੋਵਾਹ ਨੇ ਦਾਊਦ ਨੂੰ ਉਹ ਦੇ ਸਾਰੇ ਵੈਰੀਆਂ ਅਤੇ ਸ਼ਾਊਲ ਦੇ ਹੱਥੋਂ ਛੁਟਕਾਰਾ ਦਿੱਤਾ, ਉਸ ਦਿਨ ਉਸ ਨੇ ਯਹੋਵਾਹ ਲਈ ਇਸ ਭਜਨ ਨੂੰ ਗਾਇਆ। \v 2 ਉਹ ਨੇ ਆਖਿਆ, ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ, ਮੇਰਾ ਛੁਡਾਉਣ ਵਾਲਾ ਹੈ, ਉਹ ਮੇਰਾ ਹੈ! \v 3 ਪਰਮੇਸ਼ੁਰ ਮੇਰਾ ਟਿੱਲਾ ਹੈ, ਜਿਸ ਦੀ ਸ਼ਰਨ ਵਿੱਚ ਮੈਂ ਆਇਆ ਹਾਂ, ਮੇਰੀ ਢਾਲ਼, ਮੇਰੇ ਬਚਾਓ ਦਾ ਸਿੰਗ, ਮੇਰਾ ਉੱਚਾ ਗੜ੍ਹ ਅਤੇ ਮੇਰੀ ਓਟ। ਮੇਰੇ ਬਚਾਉਣ ਵਾਲੇ, ਤੂੰ ਮੈਨੂੰ ਅੰਧਕਾਰ ਤੋਂ ਬਚਾਉਂਦਾ ਹੈਂ। \v 4 ਮੈਂ ਯਹੋਵਾਹ ਨੂੰ ਜਿਹੜਾ ਉਸਤਤ ਯੋਗ ਹੈ ਪੁਕਾਰਾਂਗਾ, ਅਤੇ ਮੈਂ ਆਪਣੇ ਵੈਰੀਆਂ ਤੋਂ ਬਚ ਜਾਂਵਾਂਗਾ l \v 5 ਮੌਤ ਦੀਆਂ ਲਹਿਰਾਂ ਨੇ ਮੈਨੂੰ ਘੇਰ ਲਿਆ, ਕੁਧਰਮੀ ਦੇ ਹੜ੍ਹਾਂ ਨੇ ਮੈਨੂੰ ਡਰਾਇਆ। \v 6 ਅਧੋਲੋਕ ਦੀਆਂ ਰੱਸੀਆਂ ਨੇ ਮੈਨੂੰ ਘੇਰ ਲਿਆ, ਮੌਤ ਦੇ ਫੰਦੇ ਮੇਰੇ ਚੁਫ਼ੇਰੇ ਸਨ। \v 7 ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ, ਹਾਂ, ਆਪਣੇ ਪਰਮੇਸ਼ੁਰ ਨੂੰ ਪੁਕਾਰਿਆ। ਉਹ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ, ਅਤੇ ਮੇਰੀ ਦੁਹਾਈ ਉਹ ਦੇ ਕੰਨਾਂ ਤੱਕ ਪਹੁੰਚੀ। \v 8 ਤਦ ਧਰਤੀ ਕੰਬ ਗਈ ਅਤੇ ਥਰ-ਥਰਾਈ, ਅਤੇ ਆਕਾਸ਼ ਦੀਆਂ ਨੀਹਾਂ ਹਿੱਲ ਗਈਆਂ, ਅਤੇ ਧੜਕ ਉੱਠੀਆਂ, ਕਿਉਂ ਜੋ ਉਹ ਕ੍ਰੋਧਵਾਨ ਹੋ ਗਿਆ ਸੀ! \v 9 ਉਸ ਦੀਆਂ ਨਾਸਾਂ ਤੋਂ ਧੂੰਆਂ ਉੱਠਿਆ ਅਤੇ ਉਸ ਦੇ ਮੂੰਹ ਤੋਂ ਅੱਗ ਭਸਮ ਕਰਦੀ ਸੀ, ਅੰਗਿਆਰੇ ਉਸ ਤੋਂ ਦਗ-ਦਗ ਕਰਨ ਲੱਗੇ! \v 10 ਉਸ ਨੇ ਅਕਾਸ਼ਾਂ ਨੂੰ ਝੁਕਾਇਆ ਅਤੇ ਹੇਠਾਂ ਉਤਰਿਆ, ਅਤੇ ਉਸ ਦੇ ਪੈਰਾਂ ਹੇਠ ਘੁੱਪ ਹਨ੍ਹੇਰਾ ਸੀ। \v 11 ਉਹ ਕਰੂਬ ਉੱਤੇ ਸਵਾਰ ਹੋ ਕੇ ਉੱਡਿਆ, ਹਾਂ ਉਹ ਪੌਣ ਦਿਆਂ ਖੰਭਾਂ ਉੱਤੇ ਵੇਖਿਆ ਗਿਆ। \v 12 ਉਸ ਨੇ ਹਨੇਰੇ ਨੂੰ ਆਪਣੇ ਆਲੇ-ਦੁਆਲੇ ਦਾ ਮੰਡਪ ਬਣਾਇਆ, ਬੱਦਲਾਂ ਦੇ ਇਕੱਠ, ਅਕਾਸ਼ ਦੀਆਂ ਘਟਾਂਵਾਂ ਨੂੰ। \v 13 ਉਸ ਚਮਕ ਤੋਂ ਜੋ ਉਸ ਦੇ ਅੱਗੇ ਸੀ, ਅੰਗਿਆਰੇ ਦਗ-ਦਗ ਕਰਨ ਲੱਗੇ! \v 14 ਯਹੋਵਾਹ ਅਕਾਸ਼ ਤੋਂ ਗਰਜਿਆ ਅਤੇ ਅੱਤ ਮਹਾਨ ਨੇ ਆਪਣੀ ਅਵਾਜ਼ ਸੁਣਾਈ। \v 15 ਫੇਰ ਉਹ ਨੇ ਆਪਣੇ ਤੀਰ ਚਲਾ ਕੇ ਮੇਰੇ ਵੈਰੀਆਂ ਨੂੰ ਤਿੱਤਰ-ਬਿੱਤਰ ਕਰ ਦਿੱਤਾ, ਬਿਜਲੀਆਂ ਲਿਸ਼ਕਾ ਕੇ ਉਨ੍ਹਾਂ ਨੂੰ ਘਬਰਾ ਦਿੱਤਾ! \v 16 ਯਹੋਵਾਹ ਦੇ ਦਬਕੇ ਦੇ ਕਾਰਨ, ਉਹ ਦੀਆਂ ਨਾਸਾਂ ਦੇ ਸੁਆਸ ਦੇ ਝੋਕੇ ਦੇ ਕਾਰਨ, ਸਮੁੰਦਰਾਂ ਦੀਆਂ ਸਤਹ ਦਿੱਸ ਪਈਆਂ, ਅਤੇ ਜਗਤ ਦੀਆਂ ਨੀਹਾਂ ਖੁੱਲ੍ਹ ਗਈਆਂ। \v 17 ਉਸ ਨੇ ਉੱਪਰੋਂ ਹੱਥ ਵਧਾ ਕੇ ਮੈਨੂੰ ਸੰਭਾਲ ਲਿਆ, ਉਸ ਨੇ ਮੈਨੂੰ ਪਾਣੀ ਦੇ ਹੜ੍ਹਾਂ ਵਿੱਚੋਂ ਕੱਢ ਲਿਆ। \v 18 ਉਸ ਨੇ ਮੇਰੇ ਬਲਵੰਤ ਵੈਰੀ ਤੋਂ ਮੈਨੂੰ ਛੁਡਾਇਆ, ਅਤੇ ਉਹਨਾਂ ਤੋਂ ਜਿਹੜੇ ਮੈਥੋਂ ਘਿਣ ਕਰਦੇ ਸਨ, ਕਿਉਂ ਜੋ ਓਹ ਮੇਰੇ ਨਾਲੋਂ ਬਹੁਤ ਤਕੜੇ ਸਨ। \v 19 ਮੇਰੀ ਬਿਪਤਾ ਦੇ ਦਿਨ ਉਨ੍ਹਾਂ ਨੇ ਮੇਰਾ ਸਾਹਮਣਾ ਕੀਤਾ, ਪਰੰਤੂ ਯਹੋਵਾਹ ਮੇਰਾ ਆਸਰਾ ਸੀ। \v 20 ਉਸ ਨੇ ਮੈਨੂੰ ਖੁੱਲ੍ਹੇ ਸਥਾਨ ਵਿੱਚ ਪਹੁੰਚਾਇਆ, ਉਸ ਨੇ ਮੈਨੂੰ ਛੁਡਾਇਆ ਕਿਉਂ ਜੋ ਉਹ ਮੈਥੋਂ ਪ੍ਰਸੰਨ ਸੀ। \v 21 ਯਹੋਵਾਹ ਨੇ ਮੇਰੇ ਧਰਮ ਦੇ ਅਨੁਸਾਰ ਮੈਨੂੰ ਬਦਲਾ ਦਿੱਤਾ, ਮੇਰੇ ਹੱਥਾਂ ਦੀ ਸੁੱਚਮਤਾਈ ਦੇ ਅਨੁਸਾਰ ਮੈਨੂੰ ਬਦਲਾ ਦਿੱਤਾ। \v 22 ਕਿਉਂ ਜੋ ਮੈਂ ਯਹੋਵਾਹ ਦੇ ਰਾਹਾਂ ਦੀ ਪਾਲਣਾ ਕੀਤੀ, ਅਤੇ ਬਦੀ ਕਰਕੇ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਨਹੀਂ ਹੋਇਆ! \v 23 ਉਹ ਦੇ ਸਾਰੇ ਨਿਯਮ ਮੇਰੇ ਸਾਹਮਣੇ ਰਹੇ ਅਤੇ ਉਹ ਦੀਆਂ ਬਿਧੀਆਂ ਤੋਂ ਮੈਂ ਨਹੀਂ ਮੁੜਿਆ। \v 24 ਮੈਂ ਉਹ ਦੇ ਨਾਲ ਖਰਾ ਉਤਰਿਆ, ਅਤੇ ਆਪਣੇ ਆਪ ਨੂੰ ਬਦੀ ਤੋਂ ਬਚਾਈ ਰੱਖਿਆ। \v 25 ਇਸ ਲਈ ਯਹੋਵਾਹ ਨੇ ਮੇਰੇ ਧਰਮ ਦੇ ਅਨੁਸਾਰ ਮੇਰੇ ਨਾਲ ਵਰਤਾਉ ਕੀਤਾ, ਮੇਰੇ ਹੱਥਾਂ ਦੀ ਸ਼ੁੱਧਤਾ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ। \v 26 ਦਯਾਵਾਨ ਲਈ ਤੂੰ ਆਪਣੇ ਆਪ ਨੂੰ ਦਯਾਵਾਨ ਵਿਖਾਵੇਂਗਾ, ਪੂਰੇ ਮਨੁੱਖ ਲਈ ਤੂੰ ਆਪਣੇ ਆਪ ਨੂੰ ਪੂਰਾ ਵਿਖਾਵੇਂਗਾ। \v 27 ਸ਼ੁੱਧ ਲਈ ਤੂੰ ਆਪਣੇ ਆਪ ਨੂੰ ਸ਼ੁੱਧ ਵਿਖਾਵੇਂਗਾ, ਅਤੇ ਟੇਢਿਆਂ ਲਈ ਤੂੰ ਆਪਣੇ ਆਪ ਨੂੰ ਟੇਢਾ ਵਿਖਾਵੇਂਗਾ। \v 28 ਤੂੰ ਦੁਖੀ ਲੋਕਾਂ ਨੂੰ ਬਚਾਵੇਂਗਾ, ਪਰ ਤੇਰੀਆਂ ਅੱਖਾਂ ਹੰਕਾਰੀਆਂ ਦੇ ਉੱਤੇ ਹਨ ਕਿ ਉਨ੍ਹਾਂ ਨੂੰ ਨੀਵਾਂ ਕਰੇਂ। \v 29 ਤੂੰ ਮੇਰਾ ਦੀਵਾ ਹੈਂ, ਹੇ ਯਹੋਵਾਹ, ਯਹੋਵਾਹ ਮੇਰੇ ਹਨੇਰੇ ਨੂੰ ਚਾਨਣ ਕਰਦਾ ਹੈ! \v 30 ਤਦ ਮੈਂ ਤੇਰੀ ਸਹਾਇਤਾ ਨਾਲ ਮੈਂ ਆਪਣੇ ਵੈਰੀਆਂ ਦੇ ਵਿਰੁੱਧ ਹੱਲਾ ਬੋਲ ਸਕਦਾ ਹਾਂ, ਅਤੇ ਆਪਣੇ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਸ਼ਹਿਰਪਨਾਹ ਨੂੰ ਟੱਪ ਸਕਦਾ ਹਾਂ। \v 31 ਪਰਮੇਸ਼ੁਰ ਦਾ ਰਾਹ ਸਿੱਧ ਹੈ ਯਹੋਵਾਹ ਦਾ ਬਚਨ ਤਾਇਆ ਹੋਇਆ ਹੈ, ਉਹ ਆਪਣੇ ਸਾਰੇ ਸ਼ਰਨਾਰਥੀਆਂ ਲਈ ਇੱਕ ਢਾਲ਼ ਹੈ। \v 32 ਯਹੋਵਾਹ ਤੋਂ ਬਿਨ੍ਹਾਂ ਹੋਰ ਕੌਣ ਪਰਮੇਸ਼ੁਰ ਹੈ? ਅਤੇ ਸਾਡੇ ਪਰਮੇਸ਼ੁਰ ਤੋਂ ਛੁੱਟ ਹੋਰ ਕਿਹੜੀ ਚੱਟਾਨ ਹੈ? \v 33 ਪਰਮੇਸ਼ੁਰ ਮੇਰਾ ਪੱਕਾ ਗੜ੍ਹ ਹੈ ਉਹ ਮੇਰਾ ਰਾਹ ਸੰਪੂਰਨ ਕਰਦਾ ਹੈ। \v 34 ਉਹ ਮੇਰੇ ਪੈਰਾਂ ਨੂੰ ਹਰਨੀਆਂ ਦੇ ਪੈਰਾਂ ਜਿਹੇ ਬਣਾਉਂਦਾ ਹੈ, ਅਤੇ ਮੈਨੂੰ ਮੇਰੇ ਉੱਚਿਆਂ ਥਾਂਵਾਂ ਉੱਤੇ ਖੜ੍ਹਾ ਕਰਦਾ ਹੈ। \v 35 ਉਹ ਮੇਰੇ ਹੱਥਾਂ ਨੂੰ ਯੁੱਧ ਕਰਨਾ ਇਸ ਤਰ੍ਹਾਂ ਸਿਖਾਉਂਦਾ ਹੈ ਕਿ ਮੇਰੀਆਂ ਬਾਹਾਂ ਪਿੱਤਲ ਦਾ ਧਣੁੱਖ ਝੁਕਾ ਦਿੰਦੀਆਂ ਹਨ। \v 36 ਤੂੰ ਆਪਣੇ ਬਚਾਓ ਦੀ ਢਾਲ਼ ਮੈਨੂੰ ਦਿੱਤੀ ਹੈ, ਅਤੇ ਤੇਰੀ ਨਰਮਾਈ ਨੇ ਮੈਨੂੰ ਵਡਿਆਇਆ ਹੈ। \v 37 ਤੂੰ ਮੇਰੇ ਕਦਮਾਂ ਲਈ ਸਥਾਨ ਚੌੜਾ ਕਰਦਾ ਹੈ ਅਤੇ ਮੇਰੇ ਪੈਰ ਨਹੀਂ ਤਿਲਕੇ। \v 38 ਮੈਂ ਆਪਣੇ ਵੈਰੀਆਂ ਦਾ ਪਿੱਛਾ ਕਰ ਕੇ ਉਨ੍ਹਾਂ ਦਾ ਨਾਸ ਕੀਤਾ, ਮੈਂ ਪਿੱਛੇ ਨਾ ਹਟਿਆ ਜਿਨ੍ਹਾਂ ਚਿਰ ਉਨ੍ਹਾਂ ਦਾ ਨਾਸ ਨਾ ਹੋ ਗਿਆ। \v 39 ਮੈਂ ਉਨ੍ਹਾਂ ਦਾ ਅੰਤ ਕੀਤਾ ਅਤੇ ਅਜਿਹਾ ਮਾਰਿਆ, ਕਿ ਉਹ ਫਿਰ ਨਾ ਉੱਠੇ - ਉਹ ਮੇਰੇ ਪੈਰਾਂ ਹੇਠ ਡਿੱਗ ਪਏ ਸਨ! \v 40 ਤੂੰ ਯੁੱਧ ਲਈ ਮੇਰੇ ਲੱਕ ਨੂੰ ਬਲ ਦਿੱਤਾ, ਤੂੰ ਮੇਰੇ ਵਿਰੋਧੀਆਂ ਨੂੰ ਮੇਰੇ ਸਾਹਮਣੇ ਹਰਾ ਦਿੱਤਾ ਹੈ। \v 41 ਤੂੰ ਮੇਰੇ ਵੈਰੀਆਂ ਦੀ ਪਿੱਠ ਮੈਨੂੰ ਵਿਖਾਈ, ਅਤੇ ਮੈਂ ਆਪਣੇ ਘਿਣ ਕਰਨ ਵਾਲਿਆਂ ਦਾ ਸੱਤਿਆਨਾਸ ਕੀਤਾ! \v 42 ਉਨ੍ਹਾਂ ਨੇ ਵੇਖਿਆ ਪਰ ਕੋਈ ਬਚਾਉਣ ਵਾਲਾ ਨਹੀਂ ਸੀ, ਸਗੋਂ ਯਹੋਵਾਹ ਵੱਲ ਵੀ, ਪਰ ਉਸ ਨੇ ਉਨ੍ਹਾਂ ਨੂੰ ਉੱਤਰ ਨਾ ਦਿੱਤਾ। \v 43 ਫੇਰ ਮੈਂ ਉਨ੍ਹਾਂ ਨੂੰ ਧਰਤੀ ਦੀ ਧੂੜ੍ਹ ਵਾਂਗੂੰ ਪੀਹ ਸੁੱਟਿਆ ਰਸਤੇ ਦੇ ਚਿੱਕੜ ਵਾਂਗੂੰ ਉਨ੍ਹਾਂ ਨੂੰ ਮਿੱਧਿਆ ਅਤੇ ਉਨ੍ਹਾਂ ਨੂੰ ਖਿਲਾਰ ਦਿੱਤਾ! \v 44 ਤੂੰ ਮੈਨੂੰ ਮੇਰੇ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ, ਤੂੰ ਮੈਨੂੰ ਕੌਮਾਂ ਦਾ ਮੁਖੀਆ ਨਿਯੁਕਤ ਕੀਤਾ, ਜਿਨ੍ਹਾਂ ਲੋਕਾਂ ਨੂੰ ਮੈਂ ਨਹੀਂ ਜਾਣਿਆ, ਉਨ੍ਹਾਂ ਨੇ ਮੇਰੀ ਸੇਵਾ ਕੀਤੀ। \v 45 ਪਰਦੇਸੀ ਮੇਰੇ ਅੱਗੇ ਚਾਪਲੂਸੀ ਕਰਨਗੇ, ਮੇਰਾ ਨਾਮ ਸੁਣਦੇ ਹੀ ਉਹ ਮੇਰੇ ਅਧੀਨ ਹੋ ਗਏ। \v 46 ਪਰਦੇਸੀ ਕੁਮਲਾ ਗਏ, ਅਤੇ ਆਪਣੇ ਕੋਟਾਂ ਵਿੱਚੋਂ ਥਰ-ਥਰਾਉਂਦੇ ਹੋਏ ਨਿੱਕਲੇ। \v 47 ਯਹੋਵਾਹ ਜਿਉਂਦਾ ਹੈ ਸੋ ਧੰਨ ਹੋਵੇ ਮੇਰੀ ਚੱਟਾਨ! ਪਰਮੇਸ਼ੁਰ ਦੀ ਜੋ ਮੇਰੇ ਬਚਾਓ ਦੀ ਚੱਟਾਨ ਹੈ ਬਜ਼ੁਰਗੀ ਹੋਵੇ! \v 48 ਉਸੇ ਹੀ ਪਰਮੇਸ਼ੁਰ ਨੇ ਮੇਰਾ ਬਦਲਾ ਲਿਆ, ਅਤੇ ਲੋਕਾਂ ਨੂੰ ਮੇਰੇ ਵੱਸ ਕਰ ਦਿੱਤਾ। \v 49 ਜਿਸ ਨੇ ਮੈਨੂੰ ਮੇਰੇ ਵੈਰੀਆਂ ਵਿੱਚੋਂ ਕੱਢਿਆ ਹਾਂ, ਤੂੰ ਮੈਨੂੰ ਮੇਰੇ ਵਿਰੋਧੀਆਂ ਵਿੱਚ ਉੱਚਾ ਕੀਤਾ, ਮੈਨੂੰ ਜ਼ਾਲਮਾਂ ਤੋਂ ਬਚਾਇਆ। \v 50 ਇਸੇ ਕਾਰਨ ਹੇ ਯਹੋਵਾਹ, ਮੈਂ ਕੌਮਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਤੇਰੇ ਨਾਮ ਦਾ ਜਸ ਗਾਵਾਂਗਾ! \v 51 ਉਹ ਆਪਣੇ ਠਹਿਰਾਏ ਹੋਏ ਰਾਜਾ ਲਈ ਬਚਾਓ ਦਾ ਬੁਰਜ ਹੈ, ਅਤੇ ਆਪਣੇ ਮਸਹ ਕੀਤੇ ਹੋਏ ਉੱਤੇ, ਅਰਥਾਤ ਦਾਊਦ, ਉਹ ਦੀ ਅੰਸ ਉੱਤੇ, ਸਦਾ ਤੱਕ ਦਯਾ ਕਰਦਾ ਹੈ। \c 23 \s ਦਾਊਦ ਦੇ ਅੰਤਿਮ ਵਚਨ \p \v 1 ਇਹ ਦਾਊਦ ਦੇ ਆਖਰੀ ਬਚਨ ਹਨ। ਦਾਊਦ ਯੱਸੀ ਦੇ ਪੁੱਤਰ ਦਾ ਵਾਕ ਅਤੇ ਉਸ ਮਨੁੱਖ ਦਾ ਵਾਕ ਹੈ, ਜੋ ਉੱਚਾ ਕੀਤਾ ਗਿਆ, ਜੋ ਯਾਕੂਬ ਦੇ ਪਰਮੇਸ਼ੁਰ ਦਾ ਮਸਹ ਕੀਤਾ ਹੋਇਆ, ਅਤੇ ਇਸਰਾਏਲ ਵਿੱਚ ਰਸੀਲਾ ਕਵੀਸ਼ਰ ਸੀ। \v 2 ਯਹੋਵਾਹ ਦਾ ਆਤਮਾ ਮੇਰੇ ਵਿੱਚੋਂ ਬੋਲਿਆ, ਅਤੇ ਉਹ ਦਾ ਬਚਨ ਮੇਰੀ ਜੀਭ ਉੱਤੇ ਸੀ। \v 3 ਇਸਰਾਏਲ ਦੇ ਪਰਮੇਸ਼ੁਰ ਨੇ ਆਖਿਆ, ਇਸਰਾਏਲ ਦੀ ਚੱਟਾਨ ਨੇ ਮੇਰੇ ਨਾਲ ਗੱਲਾਂ ਕੀਤੀਆਂ, ਜਿਹੜਾ ਆਦਮੀਆਂ ਉੱਤੇ ਧਰਮ ਨਾਲ ਰਾਜ ਕਰਦਾ ਹੈ, ਜੋ ਪਰਮੇਸ਼ੁਰ ਦੇ ਭੈਅ ਨਾਲ ਰਾਜ ਕਰਦਾ ਹੈ, \v 4 ਉਹ ਸਵੇਰ ਦੇ ਚਾਨਣ ਵਰਗਾ ਹੋਵੇਗਾ ਜਦ ਸੂਰਜ ਨਿੱਕਲਦਾ ਹੀ ਹੈ, ਅਜਿਹੀ ਸਵੇਰ ਜਿਸ ਦੇ ਵਿੱਚ ਬੱਦਲ ਨਾ ਹੋਣ, ਅਤੇ ਘਾਹ ਵਰਗਾ ਜੋ ਮੀਂਹ ਦੇ ਪਿੱਛੋਂ ਤਿੱਖੀ ਧੁੱਪ ਦੇ ਕਾਰਨ ਧਰਤੀ ਵਿੱਚੋਂ ਉੱਗਦਾ ਹੈ। \v 5 ਭਾਵੇਂ ਮੇਰਾ ਘਰਾਣਾ ਪਰਮੇਸ਼ੁਰ ਦੇ ਅੱਗੇ ਅਜਿਹਾ ਨਹੀਂ, ਫਿਰ ਵੀ ਉਹ ਨੇ ਇੱਕ ਸਦਾ ਦਾ ਨੇਮ ਮੇਰੇ ਨਾਲ ਕੀਤਾ ਹੈ, ਜੋ ਸਾਰਿਆਂ ਗੱਲਾਂ ਵਿੱਚ ਠੀਕ-ਠਾਕ ਅਤੇ ਪੱਕਾ ਹੈ। ਇਹ ਮੇਰਾ ਸਾਰਾ ਨਿਸਤਾਰਾ ਅਤੇ ਮੇਰੀ ਸਾਰੀ ਚਾਹ ਹੈ। ਭਲਾ, ਉਹ ਉਸ ਨੂੰ ਸਫ਼ਲ ਨਾ ਕਰੇਗਾ? \v 6 ਪਰ ਬੇਧਰਮ ਲੋਕ ਸਾਰਿਆਂ ਦੇ ਸਾਰੇ ਕੰਡਿਆਂ ਵਾਂਗੂੰ ਦੂਰ ਸੁੱਟੇ ਜਾਣਗੇ, ਕਿਉਂ ਜੋ ਓਹ ਹੱਥਾਂ ਨਾਲ ਫੜ੍ਹੇ ਨਹੀਂ ਜਾਂਦੇ। \v 7 ਪਰ ਜੇ ਮਨੁੱਖ ਉਨ੍ਹਾਂ ਨੂੰ ਛੂਹਣਾ ਚਾਹੇ, ਤਾਂ ਜ਼ਰੂਰੀ ਹੈ ਕਿ ਲੋਹੇ ਜਾਂ ਬਰਛੀ ਦੇ ਫਲ ਨੂੰ ਵਰਤੇ, ਅਤੇ ਉਹ ਉੱਥੇ ਹੀ ਅੱਗ ਨਾਲ ਸਾੜੇ ਜਾਣਗੇ। \s ਦਾਊਦ ਦੇ ਸੂਰਬੀਰਾਂ ਦੇ ਨਾਮ \r 1 ਇਤ 11:10-41 \p \v 8 ਦਾਊਦ ਦੇ ਸੂਰਮਿਆਂ ਦੇ ਨਾਮ ਇਹ ਹਨ ਪਹਿਲਾਂ ਤਾਂ ਤਾਹਕਮੋਨੀ ਯੋਸ਼ੇਬ-ਬੱਸ਼ਬਥ, ਉਹ ਪ੍ਰਧਾਨਾਂ ਵਿੱਚੋਂ ਵੱਡਾ ਸੀ, ਉਹੋ ਹੀ ਅਦੀਨੋ ਜਿਹੜਾ ਅਜਨੀ ਸਦਾਉਂਦਾ ਸੀ। ਉਸੇ ਨੇ ਅੱਠ ਸੌ ਮਨੁੱਖਾਂ ਉੱਤੇ ਆਪਣਾ ਬਰਛਾ ਚਲਾਇਆ ਅਤੇ ਉਨ੍ਹਾਂ ਨੂੰ ਇੱਕੋ ਵਾਰ ਹੀ ਮਾਰ ਸੁੱਟਿਆ। \v 9 ਉਹ ਦੇ ਪਿੱਛੋਂ ਦੋਦੋ ਦਾ ਪੁੱਤਰ, ਅਹੋਹੀ ਦਾ ਪੋਤਰਾ ਅਲਆਜ਼ਾਰ, ਇਹ ਉਨ੍ਹਾਂ ਤਿੰਨਾਂ ਸੂਰਮਿਆਂ ਵਿੱਚੋਂ ਸੀ ਜੋ ਦਾਊਦ ਦੇ ਨਾਲ ਚੜ੍ਹੇ ਸਨ ਜਿਸ ਵੇਲੇ ਉਸ ਨੇ ਉਨ੍ਹਾਂ ਫ਼ਲਿਸਤੀਆਂ ਨੂੰ ਜੋ ਯੁੱਧ ਕਰਨ ਨੂੰ ਇਕੱਠੇ ਹੋਏ ਸਨ ਲਲਕਾਰਿਆ ਸੀ ਅਤੇ ਸਾਰੇ ਇਸਰਾਏਲ ਦੇ ਮਨੁੱਖ ਚੱਲੇ ਗਏ ਸਨ। \v 10 ਸੋ ਉਸ ਨੇ ਉੱਠ ਕੇ ਫ਼ਲਿਸਤੀਆਂ ਨੂੰ ਮਾਰਿਆ ਐਥੋਂ ਤੱਕ ਜੋ ਉਹ ਦਾ ਹੱਥ ਥੱਕ ਗਿਆ ਅਤੇ ਉਹ ਦਾ ਹੱਥ ਤਲਵਾਰ ਦੀ ਮੁੱਠ ਨਾਲ ਚੰਬੜ ਗਿਆ ਅਤੇ ਯਹੋਵਾਹ ਨੇ ਉਸ ਦਿਨ ਵੱਡੀ ਜਿੱਤ ਦਿੱਤੀ ਅਤੇ ਲੋਕ ਉਸ ਦੇ ਪਿੱਛੇ ਸਿਰਫ਼ ਲੁੱਟਣ ਲਈ ਹੀ ਮੁੜ ਆਏ। \v 11 ਉਸ ਦੇ ਪਿੱਛੋਂ ਹਰਾਰੀ ਅਗੇ ਦਾ ਪੁੱਤਰ ਸ਼ੰਮਾਹ ਸੀ। ਫ਼ਲਿਸਤੀ ਇੱਕ ਪੈਲੀ ਵਿੱਚ ਜਿੱਥੇ ਮਸਰ ਬੀਜੇ ਹੋਏ ਸਨ ਪੱਠੇ ਲੈਣ ਲਈ ਇਕੱਠੇ ਹੋਏ ਸਨ ਅਤੇ ਸਭ ਲੋਕ ਫ਼ਲਿਸਤੀਆਂ ਦੇ ਅੱਗੋਂ ਭੱਜ ਗਏ। \v 12 ਉਹ ਉਸ ਪੈਲੀ ਦੇ ਵਿਚਕਾਰ ਖੜ੍ਹਾ ਰਿਹਾ ਅਤੇ ਉਸ ਨੂੰ ਬਚਾਇਆ ਅਤੇ ਫ਼ਲਿਸਤੀਆਂ ਨੂੰ ਵੱਢ ਸੁੱਟਿਆ ਸੋ ਯਹੋਵਾਹ ਨੇ ਵੱਡੀ ਜਿੱਤ ਲੈ ਦਿੱਤੀ। \v 13 ਉਨ੍ਹਾਂ ਤੀਹਾਂ ਮੁਖੀਆਂ ਵਿੱਚੋਂ ਤਿੰਨ ਨਿੱਕਲ ਗਏ ਅਤੇ ਅਦੁੱਲਾਮ ਦੀ ਗੁਫ਼ਾ ਵਿੱਚ ਵਾਢੀਆਂ ਦੇ ਵੇਲੇ ਦਾਊਦ ਕੋਲ ਆਏ ਅਤੇ ਫ਼ਲਿਸਤੀਆਂ ਦੀ ਸੈਨਾਂ ਨੇ ਰਫ਼ਾਈਮ ਦੀ ਘਾਟੀ ਵਿੱਚ ਛਾਉਣੀ ਲਾਈ ਹੋਈ ਸੀ। \v 14 ਤਾਂ ਦਾਊਦ ਉਸ ਵੇਲੇ ਗੜ੍ਹ ਵਿੱਚ ਸੀ ਅਤੇ ਫ਼ਲਿਸਤੀਆਂ ਦੀ ਛਾਉਣੀ ਬੈਤਲਹਮ ਵਿੱਚ ਸੀ \v 15 ਅਤੇ ਦਾਊਦ ਨੇ ਤਰਸਦਿਆਂ ਹੋਇਆਂ ਆਖਿਆ, ਕਾਸ਼ ਕਿ ਕੋਈ ਮੈਨੂੰ ਬੈਤਲਹਮ ਦੇ ਉਸ ਖੂਹ ਦਾ ਇੱਕ ਘੁੱਟ ਪਾਣੀ ਪਿਲਾਵੇ, ਜਿਹੜਾ ਫਾਟਕ ਦੇ ਕੋਲ ਹੈ। \v 16 ਤਦ ਉਨ੍ਹਾਂ ਤਿੰਨਾਂ ਨੇ ਫ਼ਲਿਸਤੀਆਂ ਦੇ ਡੇਰੇ ਦੇ ਵਿੱਚੋਂ ਦੀ ਲੰਘ ਕੇ ਬੈਤਲਹਮ ਦੇ ਖੂਹ ਤੋਂ ਪਾਣੀ ਭਰਿਆ ਜਿਹੜਾ ਫਾਟਕ ਉੱਤੇ ਸੀ ਅਤੇ ਦਾਊਦ ਨੂੰ ਲਿਆ ਦਿੱਤਾ ਪਰ ਉਸ ਨੇ ਨਾ ਪੀਤਾ ਸਗੋਂ ਉਸ ਨੂੰ ਯਹੋਵਾਹ ਦੇ ਅੱਗੇ ਡੋਲ੍ਹ ਦਿੱਤਾ। \v 17 ਅਤੇ ਉਸ ਨੇ ਆਖਿਆ, ਹੇ ਯਹੋਵਾਹ ਅਜਿਹਾ ਕਰਨਾ ਮੇਰੇ ਤੋਂ ਦੂਰ ਹੋਵੇ ਕਿਉਂ ਜੋ ਇਹ ਉਨ੍ਹਾਂ ਲੋਕਾਂ ਦਾ ਲਹੂ ਹੈ ਜੋ ਆਪਣੀ ਜਾਨ ਨੂੰ ਤਲੀ ਉੱਤੇ ਰੱਖ ਕੇ ਗਏ! ਸੋ ਉਸ ਨੇ ਉਹ ਨੂੰ ਪੀਣ ਤੋਂ ਇਨਕਾਰ ਕੀਤਾ। ਉਨ੍ਹਾਂ ਤਿੰਨਾਂ ਸੂਰਮਿਆਂ ਨੇ ਇਹ ਕੰਮ ਕੀਤੇ। \v 18 ਅਤੇ ਸਰੂਯਾਹ ਦੇ ਪੁੱਤਰ ਯੋਆਬ ਦਾ ਭਰਾ ਅਬੀਸ਼ਈ ਉਨ੍ਹਾਂ ਤਿੰਨਾਂ ਵਿੱਚੋਂ ਮੁਖੀਆ ਸੀ। ਉਸ ਨੇ ਤਿੰਨ ਸੌ ਉੱਤੇ ਆਪਣਾ ਬਰਛਾ ਚਲਾਇਆ ਅਤੇ ਉਨ੍ਹਾਂ ਨੂੰ ਮਾਰ ਸੁੱਟਿਆ ਅਤੇ ਤਿੰਨਾਂ ਵਿੱਚੋਂ ਨਾਮੀ ਬਣਿਆ। \v 19 ਉਹ ਤਾਂ ਤਿੰਨਾਂ ਵਿੱਚੋਂ ਜ਼ਿਆਦਾ ਪਤਵੰਤਾ ਸੀ, ਇਸ ਲਈ ਉਹ ਉਨ੍ਹਾਂ ਦਾ ਪ੍ਰਧਾਨ ਬਣਿਆ ਪਰ ਉਹ ਉਨ੍ਹਾਂ ਪਹਿਲੇ ਤਿੰਨਾਂ ਦੇ ਦਰਜੇ ਤੱਕ ਨਾ ਪਹੁੰਚਿਆ। \v 20 ਯਹੋਯਾਦਾ ਦਾ ਪੁੱਤਰ ਬਨਾਯਾਹ ਕਬਸਏਲ ਵਿੱਚ ਇੱਕ ਵੱਡੇ ਸੂਰਮੇ ਮਨੁੱਖ ਦਾ ਪੋਤਰਾ ਸੀ ਜਿਸ ਨੇ ਕਈ ਵੱਡੀ ਬਹਾਦੁਰੀ ਦੇ ਕੰਮ ਕੀਤੇ ਸਨ ਉਸ ਨੇ ਮੋਆਬ ਦੇ ਦੋ ਸ਼ੇਰ ਵਰਗੇ ਜੁਆਨਾਂ ਨੂੰ ਮਾਰ ਸੁੱਟਿਆ ਅਤੇ ਬਰਫ਼ ਦੀ ਰੁੱਤ ਵਿੱਚ ਇੱਕ ਟੋਏ ਵਿੱਚ ਇੱਕ ਸ਼ੇਰ ਨੂੰ ਜਾ ਮਾਰਿਆ। \v 21 ਅਤੇ ਉਸ ਨੇ ਇੱਕ ਸੋਹਣੇ ਮਿਸਰੀ ਨੂੰ ਵੱਢ ਸੁੱਟਿਆ। ਉਸ ਮਿਸਰੀ ਦੇ ਹੱਥ ਵਿੱਚ ਇੱਕ ਬਰਛਾ ਸੀ ਪਰ ਉਹ ਲਾਠੀ ਲੈ ਕੇ ਉਹ ਦੇ ਉੱਤੇ ਆਣ ਪਿਆ ਅਤੇ ਉਸ ਮਿਸਰੀ ਦੇ ਹੱਥ ਵਿੱਚੋਂ ਬਰਛਾ ਖੋਹ ਕੇ ਉਸੇ ਨਾਲ ਉਹ ਨੂੰ ਮਾਰਿਆ। \v 22 ਯਹੋਯਾਦਾ ਦੇ ਪੁੱਤਰ ਬਨਾਯਾਹ ਨੇ ਇਹੋ ਜਿਹੇ ਕੰਮ ਕੀਤੇ ਅਤੇ ਉਨ੍ਹਾਂ ਤਿੰਨਾਂ ਸੂਰਮਿਆਂ ਵਿੱਚ ਉਸ ਦਾ ਨਾਮ ਸੀ। \v 23 ਉਹ ਉਨ੍ਹਾਂ ਤੀਹਾਂ ਨਾਲੋਂ ਵੱਧ ਪਤਵੰਤਾ ਸੀ ਤਾਂ ਵੀ ਉਹ ਪਹਿਲੇ ਤਿੰਨਾਂ ਦੇ ਦਰਜੇ ਤੱਕ ਨਾ ਪਹੁੰਚਿਆ, ਫੇਰ ਵੀ ਦਾਊਦ ਨੇ ਉਸ ਨੂੰ ਆਪਣੇ ਰਾਖਿਆਂ ਦਾ ਪ੍ਰਧਾਨ ਨਿਯੁਕਤ ਕੀਤਾ। \v 24 ਯੋਆਬ ਦਾ ਭਰਾ ਅਸਾਹੇਲ ਉਨ੍ਹਾਂ ਤੀਹਾਂ ਵਿੱਚੋਂ ਸੀ ਨਾਲੇ ਬੈਤਲਹਮੀ ਦੋਦੋ ਦਾ ਪੁੱਤਰ ਅਲਹਨਾਨ, \v 25 ਸ਼ੰਮਾਹ ਹਰੋਦੀ ਅਤੇ ਅਲੀਕਾ ਹਰੋਦੀ \v 26 ਹਲਸ ਪਲਟੀ ਅਤੇ ਇੱਕੇਸ਼ ਤਕੋਈ ਦਾ ਪੁੱਤਰ ਈਰਾ \v 27 ਅਬੀਅਜ਼ਰ ਅੰਨਥੋਥੀ ਮਬੁੰਨਈ ਹੁਸ਼ਾਥੀ \v 28 ਸਲਮੋਨ ਅਹੋਹੀ ਤੇ ਮਹਰਈ ਨਟੋਫਾਥੀ, \v 29 ਬਆਨਾਹ ਦਾ ਪੁੱਤਰ ਹੇਲਬ ਇੱਕ ਨਟੋਫਾਥੀ ਤੇ ਰੀਬਈ ਦਾ ਪੁੱਤਰ ਇੱਤਈ ਜੋ ਬਿਨਯਾਮੀਨੀਆਂ ਵਿੱਚੋਂ ਗਿਬਆਹ ਤੋਂ ਸੀ। \v 30 ਬਨਾਯਾਹ ਪਿਰਾਥੋਨੀ ਤੇ ਗਾਸ਼ ਦੀਆਂ ਨਦੀਆਂ ਦੇ ਕੋਲ ਦਾ ਹਿੱਦਈ, \v 31 ਅਬੀਅਲਬੋਨ ਅਰਬਾਥੀ ਤੇ ਬਹਰੂਮੀ ਅਜ਼ਮਾਵਥ, \v 32 ਅਲਯਹਬਾ ਸ਼ਅਲਬੋਨੀ ਤੇ ਯਾਸੇਨ ਦੇ ਪੁੱਤਰਾਂ ਤੋਂ ਯੋਨਾਥਾਨ \v 33 ਸ਼ੰਮਾਹ ਹਰਾਰੀ ਤੇ ਸ਼ਾਰਾਰ ਅਰਾਰੀ ਦਾ ਪੁੱਤਰ ਅਹੀਆਮ। \v 34 ਉਸ ਮਆਕਾਥੀ ਦਾ ਪੋਤਾ ਅਹਸਬਈ ਦਾ ਪੁੱਤਰ ਅਲੀਫ਼ਾਲਟ ਤੇ ਅਹੀਥੋਫ਼ਲ ਗੀਲੋਨੀ ਦਾ ਪੁੱਤਰ ਅਲੀਆਮ, \v 35 ਕਰਮਲੀ ਹਸਰੋ ਤੇ ਪਅਰਈ ਅਰਬੀ, \v 36 ਸੋਬਾਹ ਤੋਂ ਨਾਥਾਨ ਦਾ ਪੁੱਤਰ ਯਿਗਾਲ ਤੇ ਬਾਨੀ ਗਾਦੀ। \v 37 ਸਲਕ ਅੰਮੋਨੀ ਤੇ ਨਹਰਈ ਬੇਰੋਥੀ ਜੋ ਸਰੂਯਾਹ ਦੇ ਪੁੱਤਰ ਯੋਆਬ ਦੇ ਸ਼ਸਤਰ ਚੁੱਕਣ ਵਾਲੇ ਸਨ। \v 38 ਈਰਾ ਯਿਥਰੀ ਅਤੇ ਗਾਰੇਬ ਯਿਥਰੀ। \v 39 ਹਿੱਤੀ ਊਰਿੱਯਾਹ - ਸਾਰੇ ਸੈਂਤੀ ਸਨ। \c 24 \s ਦਾਊਦ ਦੁਆਰਾ ਮਰਦਸ਼ੁਮਾਰੀ ਕਰਨਾ ਅਤੇ ਉਸ ਦੀ ਸਜ਼ਾ ਭੋਗਣਾ \r 1 ਇਤ 21:1-27 \p \v 1 ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਫਿਰ ਭੜਕਿਆ, ਅਤੇ ਉਸ ਨੇ ਦਾਊਦ ਦੇ ਮਨ ਨੂੰ ਉਨ੍ਹਾਂ ਦੇ ਵਿਰੋਧ ਵਿੱਚ ਉਭਾਰਿਆ, ਕਿ ਜਾ ਇਸਰਾਏਲ ਅਤੇ ਯਹੂਦਾਹ ਦੀ ਗਿਣਤੀ ਕਰ। \v 2 ਇਸ ਲਈ ਰਾਜਾ ਨੇ ਯੋਆਬ ਸੈਨਾਪਤੀ ਨੂੰ ਜੋ ਉਹ ਦੇ ਨਾਲ ਸੀ ਆਖਿਆ, ਇਸਰਾਏਲ ਦੇ ਸਾਰੇ ਗੋਤਾਂ ਵਿੱਚ, ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਜਾ ਅਤੇ ਲੋਕਾਂ ਨੂੰ ਗਿਣ ਲੈ ਕਿ ਮੈਨੂੰ ਲੋਕਾਂ ਦੀ ਗਿਣਤੀ ਪਤਾ ਹੋਵੇ। \v 3 ਯੋਆਬ ਨੇ ਰਾਜਾ ਨੂੰ ਆਖਿਆ, ਪਰਜਾ ਦੇ ਲੋਕ ਕਿੰਨ੍ਹੇ ਵੀ ਕਿਉਂ ਨਾ ਹੋਣ, ਤੁਹਾਡਾ ਪਰਮੇਸ਼ੁਰ ਯਹੋਵਾਹ ਲੋਕਾਂ ਨੂੰ ਸੌ ਗੁਣਾ ਵਧਾਵੇ, ਅਤੇ ਮੇਰੇ ਮਹਾਰਾਜ ਦੀਆਂ ਅੱਖੀਆਂ ਵੀ ਇਹ ਗੱਲ ਵੇਖਣ, ਪਰ ਇਹ ਤੁਸੀਂ ਕਿਉਂ ਚਾਹੁੰਦੇ ਹੋ? \v 4 ਫਿਰ ਵੀ ਰਾਜੇ ਦੀ ਆਗਿਆ ਯੋਆਬ ਉੱਤੇ ਅਤੇ ਦਲ ਦੇ ਪ੍ਰਧਾਨਾਂ ਉੱਤੇ ਪਰਬਲ ਹੋਈ। ਤਦ ਯੋਆਬ ਅਤੇ ਦਲ ਦੇ ਪ੍ਰਧਾਨ ਰਾਜਾ ਦੇ ਅੱਗਿਓਂ ਇਸਰਾਏਲ ਦੇ ਲੋਕਾਂ ਦੀ ਗਿਣਤੀ ਕਰਨ ਨੂੰ ਨਿੱਕਲ ਗਏ। \v 5 ਉਹ ਯਰਦਨ ਤੋਂ ਪਾਰ ਲੰਘੇ ਅਤੇ ਅਰੋਏਰ ਵਿੱਚ ਜੋ ਗਾਦ ਦੀ ਵਾਦੀ ਦੇ ਸ਼ਹਿਰ ਦੇ ਸੱਜੇ ਬੰਨੇ ਯਾਜ਼ੇਰ ਵੱਲ ਹੈ, ਤੰਬੂ ਲਾਏ l \v 6 ਉੱਥੋਂ ਗਿਲਆਦ ਅਤੇ ਤਹਤੀਮ ਹਾਦਸ਼ੀ ਦੇ ਦੇਸ਼ ਨੂੰ ਆਏ ਦਾਨ ਯਾਨ ਨੂੰ ਆਏ ਅਤੇ ਘੁੰਮ ਕੇ ਸੀਦੋਨ ਤੱਕ ਪਹੁੰਚੇ। \v 7 ਅਤੇ ਉੱਥੋਂ ਸੂਰ ਦੇ ਗੜ੍ਹ ਤੱਕ ਆਏ ਅਤੇ ਹਿੱਵੀਆਂ ਅਤੇ ਕਨਾਨੀਆਂ ਦੇ ਸਾਰਿਆਂ ਸ਼ਹਿਰਾਂ ਤੱਕ ਅਤੇ ਯਹੂਦਾਹ ਦੇ ਦੱਖਣ ਨੂੰ ਬਏਰਸ਼ਬਾ ਤੱਕ ਨਿੱਕਲ ਗਏ। \v 8 ਇਸ ਤਰ੍ਹਾਂ, ਓਹ ਸਾਰੇ ਦੇਸ਼ ਵਿੱਚੋਂ ਘੁੰਮ ਕੇ ਨੌ ਮਹੀਨੇ ਅਤੇ ਵੀਹ ਦਿਨਾਂ ਬਾਅਦ ਯਰੂਸ਼ਲਮ ਨੂੰ ਮੁੜ ਆਏ। \v 9 ਅਤੇ ਯੋਆਬ ਨੇ ਲੋਕਾਂ ਦੀ ਗਿਣਤੀ ਦਾ ਲੇਖਾ ਰਾਜਾ ਨੂੰ ਦਿੱਤਾ ਅਤੇ ਇਸਰਾਏਲ ਦੇ ਅੱਠ ਲੱਖ ਮਨੁੱਖ ਸਨ ਅਤੇ ਯਹੂਦਾਹ ਦੇ ਪੰਜ ਲੱਖ ਮਨੁੱਖ ਸਨ। \v 10 ਲੋਕਾਂ ਦੀ ਗਿਣਤੀ ਕਰਨ ਤੋਂ ਬਾਅਦ ਦਾਊਦ ਦੇ ਮਨ ਨੇ ਉਹ ਨੂੰ ਸਤਾਇਆ ਅਤੇ ਦਾਊਦ ਨੇ ਯਹੋਵਾਹ ਨੂੰ ਆਖਿਆ ਕਿ ਜੋ ਮੈਂ ਕੀਤਾ ਹੈ ਵੱਡਾ ਪਾਪ ਹੈ! ਹੁਣ ਹੇ ਯਹੋਵਾਹ ਦਯਾ ਕਰ ਕੇ ਆਪਣੇ ਦਾਸ ਦੀ ਬਦੀ ਦੂਰ ਕਰ, ਕਿਉਂ ਜੋ ਮੈਂ ਵੱਡੀ ਮੂਰਖਤਾਈ ਦਾ ਕੰਮ ਕੀਤਾ ਹੈ। \v 11 ਸੋ ਜਦ ਦਾਊਦ ਸਵੇਰ ਨੂੰ ਉੱਠਿਆ ਤਾਂ ਯਹੋਵਾਹ ਦਾ ਬਚਨ ਗਾਦ ਨਬੀ ਨੂੰ ਜੋ ਦਾਊਦ ਦਾ ਅਗੰਮ ਗਿਆਨੀ ਸੀ, ਆਇਆ ਅਤੇ ਉਹ ਨੂੰ ਆਖਿਆ। \v 12 ਜਾ ਕੇ ਦਾਊਦ ਨੂੰ ਆਖ ਕਿ ਯਹੋਵਾਹ ਇਹ ਫ਼ਰਮਾਉਂਦਾ ਹੈ ਕਿ ਮੈਂ ਤੇਰੇ ਅੱਗੇ ਤਿੰਨ ਬਿਪਤਾਵਾਂ ਰੱਖਦਾ ਹਾਂ ਸੋ ਤੂੰ ਉਨ੍ਹਾਂ ਵਿੱਚੋਂ ਇੱਕ ਚੁਣ ਲੈ ਜੋ ਮੈਂ ਤੇਰੇ ਉੱਤੇ ਪਾਵਾਂ। \v 13 ਸੋ ਗਾਦ ਨੇ ਦਾਊਦ ਕੋਲ ਆ ਕੇ ਦੱਸਿਆ ਅਤੇ ਉਹ ਨੂੰ ਪੁੱਛਿਆ ਕਿ ਤੂੰ ਕਿ ਚਾਹੁੰਦਾ ਹੈ ਜੋ ਤੇਰੇ ਦੇਸ਼ ਵਿੱਚ ਤੇਰੇ ਉੱਤੇ ਸੱਤਾਂ ਸਾਲਾਂ ਦਾ ਕਾਲ ਪਵੇ ਜਾਂ ਤਿੰਨ ਮਹੀਨਿਆਂ ਤੱਕ ਤੂੰ ਆਪਣੇ ਵੈਰੀਆਂ ਅੱਗਿਓਂ ਭੱਜੇਂ ਅਤੇ ਉਹ ਤੇਰੇ ਪਿੱਛੇ ਲੱਗਣ ਜਾਂ ਤੇਰੇ ਦੇਸ਼ ਵਿੱਚ ਤਿੰਨ ਦਿਨਾਂ ਤੱਕ ਮਹਾਂ ਮਰੀ ਪਵੇ? ਹੁਣ ਸਲਾਹ ਕਰ ਅਤੇ ਠਹਿਰਾ ਲੈ ਜੋ ਮੈਂ ਉਸ ਨੂੰ ਜਿਸ ਨੇ ਮੈਨੂੰ ਭੇਜਿਆ ਹੈ ਕੀ ਉੱਤਰ ਦੇਵਾਂ। \v 14 ਤਦ ਦਾਊਦ ਨੇ ਗਾਦ ਨੂੰ ਆਖਿਆ, ਮੈਂ ਵੱਡੀ ਮੁਸੀਬਤ ਵਿੱਚ ਪਿਆ ਹਾਂ! ਹੁਣ ਅਸੀਂ ਯਹੋਵਾਹ ਦੇ ਹੱਥ ਵਿੱਚ ਪਈਏ ਕਿਉਂ ਜੋ ਉਸ ਦੀ ਦਯਾ ਵੱਡੀ ਹੈ ਪਰ ਮਨੁੱਖ ਦੇ ਹੱਥ ਵਿੱਚ ਨਾ ਪਈਏ। \v 15 ਸੋ ਯਹੋਵਾਹ ਨੇ ਇਸਰਾਏਲ ਦੇ ਉੱਤੇ ਮਰੀ ਘੱਲੀ ਜਿਹੜੀ ਉਸ ਸਵੇਰ ਤੋਂ ਠਹਿਰਾਏ ਹੋਏ ਸਮੇਂ ਤੱਕ ਪਈ ਰਹੀ ਅਤੇ ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਪਰਜਾ ਵਿੱਚੋਂ ਸੱਤਰ ਹਜ਼ਾਰ ਲੋਕ ਮਰ ਗਏ। \v 16 ਜਦ ਦੂਤ ਨੇ ਯਰੂਸ਼ਲਮ ਦੇ ਨਾਸ ਕਰਨ ਨੂੰ ਆਪਣਾ ਹੱਥ ਵਧਾਇਆ ਤਾਂ ਯਹੋਵਾਹ ਉਸ ਸਾਰੀ ਬਿਪਤਾ ਦੇ ਕਾਰਨ ਪਛਤਾਇਆ ਅਤੇ ਉਸ ਦੂਤ ਨੂੰ ਜੋ ਲੋਕਾਂ ਨੂੰ ਮਾਰਦਾ ਸੀ ਆਖਿਆ, ਬਸ, ਬਹੁਤ ਹੋ ਗਿਆ, ਹੁਣ ਆਪਣਾ ਹੱਥ ਖਿੱਚ ਲੈ। ਉਸ ਵੇਲੇ ਯਹੋਵਾਹ ਦਾ ਦੂਤ ਯਬੂਸੀ ਅਰਵਨਾਹ ਦੇ ਪਿੜ ਕੋਲ ਖੜ੍ਹਾ ਸੀ। \v 17 ਅਤੇ ਜਦ ਦਾਊਦ ਨੇ ਉਸ ਲੋਕਾਂ ਦੇ ਮਾਰਨ ਵਾਲੇ ਦੂਤ ਨੂੰ ਵੇਖਿਆ ਤਾਂ ਯਹੋਵਾਹ ਨੂੰ ਆਖਿਆ, ਵੇਖ, ਪਾਪ ਤਾਂ ਮੈਂ ਕੀਤਾ ਅਤੇ ਬੁਰਿਆਈ ਵੀ ਮੇਰੇ ਕੋਲੋਂ ਹੋਈ ਪਰ ਇਨ੍ਹਾਂ ਭੇਡਾਂ ਦਾ ਕੀ ਦੋਸ਼? ਸੋ ਮੇਰੇ ਪਿਤਾ ਦੇ ਘਰਾਣੇ ਉੱਤੇ ਆਪਣਾ ਹੱਥ ਚਲਾ! \v 18 ਉਸ ਦਿਨ ਗਾਦ ਦਾਊਦ ਕੋਲ ਆਇਆ ਅਤੇ ਉਹ ਨੂੰ ਆਖਿਆ, ਜਾ ਅਤੇ ਯਬੂਸੀ ਅਰਵਨਾਹ ਦੇ ਪਿੜ ਵਿੱਚ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾ। \v 19 ਦਾਊਦ ਨੇ ਗਾਦ ਦੇ ਆਖਣ ਅਨੁਸਾਰ ਜਿਵੇਂ ਯਹੋਵਾਹ ਦੀ ਆਗਿਆ ਸੀ ਉੱਥੇ ਗਿਆ। \v 20 ਅਤੇ ਅਰਵਨਾਹ ਨੇ ਤੱਕਿਆ ਅਤੇ ਰਾਜਾ ਅਤੇ ਉਸ ਦੇ ਸੇਵਕਾਂ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਸੋ ਅਰਵਨਾਹ ਨਿੱਕਲਿਆ ਅਤੇ ਰਾਜਾ ਦੇ ਅੱਗੇ ਮੂੰਹ ਭਾਰ ਝੁੱਕ ਕੇ ਨਮਸਕਾਰ ਕੀਤਾ। \v 21 ਅਤੇ ਅਰਵਨਾਹ ਨੇ ਆਖਿਆ, ਮਹਾਰਾਜ ਮੇਰਾ ਰਾਜਾ ਆਪਣੇ ਸੇਵਕ ਕੋਲ ਕਿਉਂ ਆਇਆ? ਦਾਊਦ ਨੇ ਆਖਿਆ, ਇਹ ਪਿੜ ਮੈਂ ਤੇਰੇ ਕੋਲੋਂ ਮੁੱਲ ਲੈਣ ਲਈ ਆਇਆ ਹਾਂ ਕਿ ਯਹੋਵਾਹ ਲਈ ਇੱਕ ਜਗਵੇਦੀ ਬਣਾਵਾਂ ਤਾਂ ਜੋ ਲੋਕਾਂ ਵਿੱਚੋਂ ਮਰੀ ਹਟ ਜਾਏ। \v 22 ਅਰਵਨਾਹ ਨੇ ਦਾਊਦ ਨੂੰ ਆਖਿਆ, ਮੇਰਾ ਮਹਾਰਾਜ ਰਾਜਾ ਜੋ ਕੁਝ ਭੇਟ ਕਰਨ ਲਈ ਉਸ ਦੀ ਨਿਗਾਹ ਵਿੱਚ ਚੰਗਾ ਹੋਵੇ ਸੋ ਲਵੇ; ਹੋਮ ਦੀ ਭੇਟ ਲਈ ਬਲ਼ਦ ਹਨ, ਅਤੇ ਗਾਹ ਪਾਉਣ ਦਾ ਵਲੇਵਾ ਬਲ਼ਦਾਂ ਦੇ ਵਲੇਵੇ ਸਣੇ ਲੱਕੜ ਦੇ ਲਈ ਹੈ। \v 23 ਇਹ ਸਭ ਕੁਝ ਅਰਵਨਾਹ ਨੇ ਰਾਜਾ ਨੂੰ ਦੇ ਦਿੱਤਾ। ਫਿਰ ਅਰਵਨਾਹ ਨੇ ਰਾਜਾ ਨੂੰ ਆਖਿਆ, ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਡੇ ਤੋਂ ਪਰਸੰਨ ਹੋਵੇ। \v 24 ਰਾਜਾ ਨੇ ਅਰਵਨਾਹ ਨੂੰ ਆਖਿਆ, ਅਜਿਹਾ ਨਹੀਂ ਹੋਵੇਗਾ ਨਹੀਂ, ਪਰ ਮੈਂ ਤੈਨੂੰ ਮੁੱਲ ਦੇ ਕੇ ਉਹ ਪਿੜ ਲਵਾਂਗਾ ਅਤੇ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਅਜਿਹੀ ਭੇਟ ਨਾ ਚੜ੍ਹਾਵਾਂਗਾ ਜਿਸ ਵਿੱਚ ਮੇਰਾ ਕੁਝ ਮੁੱਲ ਨਾ ਲੱਗਾ ਹੋਵੇ! ਸੋ ਦਾਊਦ ਨੇ ਉਹ ਪਿੜ ਅਤੇ ਉਹ ਬਲ਼ਦ ਚਾਂਦੀ ਦੇ ਪੰਜਾਹ ਸ਼ਕੇਲ ਰੁਪਏ ਦੇ ਕੇ ਮੁੱਲ ਲੈ ਲਿਆ। \v 25 ਤਦ ਦਾਊਦ ਨੇ ਉੱਥੇ ਯਹੋਵਾਹ ਦੇ ਲਈ ਜਗਵੇਦੀ ਬਣਾਈ ਅਤੇ ਹੋਮ ਦੀਆਂ ਬਲੀਆਂ ਉੱਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ। ਸੋ ਯਹੋਵਾਹ ਨੇ ਦੇਸ਼ ਦੇ ਲਈ ਉਨ੍ਹਾਂ ਦੀਆਂ ਬੇਨਤੀਆਂ ਸੁਣ ਲਈਆਂ, ਤਦ ਇਸਰਾਏਲ ਵਿੱਚੋਂ ਮਰੀ ਹਟ ਗਈ।