\id EXO \ide UTF-8 \ide UTF-8 \rem Copyright Information: Creative Commons Attribution-ShareAlike 4.0 License \h ਕੂਚ \toc1 ਕੂਚ \toc2 ਕੂਚ \toc3 ਕੂਚ \mt ਕੂਚ \is ਲੇਖਕ \ip ਪਰੰਪਰਾਗਤ ਰੂਪ ਵਿੱਚ ਮੂਸਾ ਨੂੰ ਇਸ ਪੁਸਤਕ ਦਾ ਲੇਖਕ ਮੰਨਿਆ ਜਾਂਦਾ ਹੈ। ਦੋ ਪ੍ਰਮੁੱਖ ਕਾਰਨਾਂ ਕਰਕੇ ਬਿਨ੍ਹਾਂ ਪ੍ਰਸ਼ਨ ਕੀਤੇ ਮੂਸਾ ਨੂੰ ਇਸ ਪੁਸਤਕ ਦੇ ਪਰਮੇਸ਼ੁਰ ਵੱਲੋਂ ਪ੍ਰੇਰਿਤ ਕੀਤੇ ਗਏ ਲੇਖਕ ਦੇ ਰੂਪ ਵਿੱਚ ਸਵੀਕਾਰ ਕੀਤਾ ਜਾ ਸਕਦਾ ਹੈ। ਪਹਿਲਾ, ਕੂਚ ਦੀ ਪੁਸਤਕ ਆਪ ਹੀ ਮੂਸਾ ਦੀਆਂ ਲਿਖਤਾਂ ਦਾ ਵਰਣਨ ਕਰਦੀ ਹੈ। ਕੂਚ 34:27 ਪਰਮੇਸ਼ੁਰ ਨੇ ਮੂਸਾ ਨੂੰ ਹੁਕਮ ਦਿੱਤਾ “ਤੂੰ ਇਨ੍ਹਾਂ ਗੱਲਾਂ ਨੂੰ ਲਿਖ।” ਇੱਕ ਹੋਰ ਭਾਗ ਦੱਸਦਾ ਹੈ ਕਿ ਪਰਮੇਸ਼ੁਰ ਦਾ ਹੁਕਮ ਮੰਨਦੇ ਹੋਏ “ਮੂਸਾ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਲਿਖੀਆਂ” (24:4)। ਇਸ ਲਈ ਇਹ ਮੰਨਿਆ ਜਾ ਸਕਦਾ ਹੈ ਕਿ ਇਹ ਆਇਤਾਂ ਇਸ ਗੱਲ ਵੱਲ ਇਸ਼ਾਰਾ ਕਰਦੀਆਂ ਹਨ ਕਿ ਮੂਸਾ ਉਹ ਸਭ ਕੁਝ ਲਿਖ ਰਿਹਾ ਹੈ ਜੋ ਅਸੀਂ ਕੂਚ ਦੀ ਪੁਸਤਕ ਵਿੱਚ ਪੜ੍ਹਦੇ ਹਾਂ। ਦੂਸਰਾ, ਮੂਸਾ ਨੇ ਕੂਚ ਦੀ ਪੁਸਤਕ ਵਿੱਚ ਦੱਸੀਆਂ ਗਈਆਂ ਘਟਨਾਵਾਂ ਦਾ ਜਾਂ ਤਾਂ ਨਿਰੀਖਣ ਕੀਤਾ ਜਾਂ ਉਹ ਆਪ ਇਨ੍ਹਾਂ ਵਿੱਚ ਸ਼ਾਮਿਲ ਸੀ। ਉਸ ਦੀ ਸਿੱਖਿਆ ਫ਼ਿਰਊਨ ਦੇ ਮਹਿਲ ਵਿੱਚ ਹੋਈ ਸੀ ਅਤੇ ਲਿਖਣ ਵਿੱਚ ਉਸ ਨੂੰ ਮਾਹਰਤਾ ਹਾਸਿਲ ਸੀ। \is ਤਾਰੀਖ਼ ਅਤੇ ਲਿਖਣ ਦਾ ਸਥਾਨ \ip ਇਹ ਪੁਸਤਕ ਲਗਭਗ 1446 - 1405 ਈ. ਪੂ. ਦੇ ਵਿਚਕਾਰ ਲਿਖੀ ਗਈ। \ip ਇਸਰਾਏਲੀ ਆਪਣੀ ਬੇਵਫ਼ਾਈ ਦੇ ਕਾਰਨ 40 ਸਾਲਾਂ ਤੱਕ ਉਜਾੜ ਵਿੱਚ ਭਟਕਦੇ ਰਹੇ। ਹੋ ਸਕਦਾ ਹੈ ਕਿ ਇਸੇ ਸਮੇਂ ਦੇ ਦੌਰਾਨ ਇਹ ਪੁਸਤਕ ਲਿਖੀ ਗਈ ਹੋਵੇ। \is ਪ੍ਰਾਪਤ ਕਰਤਾ \ip ਇਸ ਪੁਸਤਕ ਦੀ ਪ੍ਰਾਪਤ ਕਰਤਾ ਸ਼ਾਇਦ ਉਹੋ ਪੀੜ੍ਹੀ ਸੀ ਜਿਹੜੀ ਮਿਸਰ ਦੀ ਗੁਲਾਮੀ ਤੋਂ ਛੁਟਕਾਰਾ ਪਾ ਕੇ ਬਾਹਰ ਆਈ ਸੀ। ਮੂਸਾ ਨੇ ਇਹ ਪੁਸਤਕ ਸੀਨਈ ਦੇ ਸਮਾਜ ਲਈ ਲਿਖੀ, ਜਿਸ ਨੂੰ ਉਹ ਮਿਸਰ ਤੋਂ ਬਾਹਰ ਕੱਢ ਕੇ ਲਿਆਇਆ ਸੀ। (ਕੂਚ 17:14; 24:4; 34:27-28) \is ਉਦੇਸ਼ \ip ਕੂਚ ਦੀ ਪੁਸਤਕ ਉਸ ਘਟਨਾ ਦਾ ਵਰਣਨ ਕਹਾਣੀ ਦੇ ਰੂਪ ਵਿੱਚ ਕਰਦੀ ਹੈ ਕਿ ਇਸਰਾਏਲੀ ਕਿਵੇਂ ਯਹੋਵਾਹ ਪਰਮੇਸ਼ੁਰ ਦੇ ਲੋਕ ਬਣ ਗਏ ਅਤੇ ਉਨ੍ਹਾਂ ਨਿਯਮਾਂ ਦਾ ਵਰਣਨ ਕਰਦੀ ਹੈ ਜਿਨ੍ਹਾਂ ਦੀ ਪਾਲਣਾ ਕਰਕੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਲੋਕਾਂ ਦੇ ਰੂਪ ਵਿੱਚ ਬਣੇ ਰਹਿਣਾ ਸੀ। ਕੂਚ ਦੀ ਪੁਸਤਕ ਪਰਮੇਸ਼ੁਰ ਦੇ ਵਫ਼ਾਦਾਰ, ਸ਼ਕਤੀਮਾਨ, ਛੁਡਾਉਣ ਵਾਲੇ ਅਤੇ ਪਵਿੱਤਰ ਚਰਿੱਤਰ ਨੂੰ ਪੇਸ਼ ਕਰਦੀ ਹੈ, ਜਿਸ ਨੇ ਇਸਰਾਏਲ ਦੇ ਨਾਲ ਇੱਕ ਨੇਮ ਬੰਨ੍ਹਿਆ। ਪਰਮੇਸ਼ੁਰ ਦੇ ਚਰਿੱਤਰ ਨੂੰ ਉਸ ਦੇ ਨਾਮਾਂ ਅਤੇ ਕੰਮਾਂ ਦੁਆਰਾ ਪ੍ਰਗਟ ਕੀਤਾ ਗਿਆ ਹੈ ਅਤੇ ਇਹ ਪੁਸਤਕ ਦਰਸਾਉਂਦੀ ਹੈ ਕਿ ਕਿਵੇਂ ਉਹ ਵਾਅਦਾ ਜਿਹੜਾ ਪਰਮੇਸ਼ੁਰ ਨੇ ਅਬਰਾਹਮ ਨਾਲ ਕੀਤਾ ਸੀ, ਉਹ ਪਰਮੇਸ਼ੁਰ ਦੁਆਰਾ ਅਬਰਾਹਮ ਦੀ ਸੰਤਾਨ ਨੂੰ ਮਿਸਰ ਦੀ ਗੁਲਾਮੀ ਤੋਂ ਛੁਡਾਉਣ ਦੇ ਦੁਆਰਾ ਪੂਰਾ ਹੁੰਦਾ ਹੈ। ਇਹ ਕਹਾਣੀ ਇੱਕ ਪਰਿਵਾਰ ਦੀ ਹੈ ਜੋ ਕਿ ਚੁਣਿਆ ਹੋਇਆ ਦੇਸ ਬਣ ਗਿਆ (ਕੂਚ 2:24; 6:5; 12:37)। ਉਨ੍ਹਾਂ ਯਹੂਦੀਆਂ ਦੀ ਸੰਖਿਆ ਜਿਹੜੇ ਮਿਸਰ ਤੋਂ ਬਾਹਰ ਨਿਕਲੇ ਸਨ 2 ਤੋਂ 3 ਲੱਖ ਦੇ ਲਗਭਗ ਸੀ। \is ਵਿਸ਼ਾ-ਵਸਤੂ \ip ਛੁਟਕਾਰਾ \iot ਰੂਪ-ਰੇਖਾ \io1 1. ਪ੍ਰਸਤਾਵਨਾ — 1:1-2:25 \io1 2. ਇਸਰਾਏਲ ਦਾ ਛੁਟਕਾਰਾ — 3:1-18:27 \io1 3. ਸੀਨਈ ਪਰਬਤ ਉੱਤੇ ਨੇਮ ਬੰਨ੍ਹਣਾ — 19:1-24:18 \io1 4. ਪਰਮੇਸ਼ੁਰ ਦਾ ਸ਼ਾਹੀ ਤੰਬੂ — 25:1-31:18 \io1 5. ਵਿਦਰੋਹ ਦੇ ਨਤੀਜੇ ਵੱਜੋਂ ਪਰਮੇਸ਼ੁਰ ਤੋਂ ਦੂਰ ਹੋ ਜਾਣਾ — 32:1-34:35 \io1 6. ਪਰਮੇਸ਼ੁਰ ਦੇ ਤੰਬੂ ਦਾ ਸ਼ਾਹੀ ਪ੍ਰਬੰਧ — 35:1-40:38 \c 1 \s ਮਿਸਰ ਵਿੱਚ ਇਸਰਾਏਲੀਆਂ ਦਾ ਬੁਰਾ ਹਾਲ \p \v 1 ਹੁਣ ਇਸਰਾਏਲ ਦੇ ਪੁੱਤਰਾਂ ਦੇ ਨਾਮ, ਜਿਹੜੇ ਮਿਸਰ ਵਿੱਚ ਇੱਕ-ਇੱਕ ਜਣਾ ਆਪੋ ਆਪਣੇ ਟੱਬਰ ਨਾਲ ਯਾਕੂਬ ਦੇ ਨਾਲ ਆਏ ਸੋ ਇਹ ਹਨ; \v 2 ਰਊਬੇਨ ਸ਼ਿਮਓਨ ਲੇਵੀ ਯਹੂਦਾਹ \v 3 ਯਿੱਸਾਕਾਰ ਜ਼ਬੂਲੁਨ ਬਿਨਯਾਮੀਨ \v 4 ਦਾਨ ਨਫ਼ਤਾਲੀ ਗਾਦ ਅਤੇ ਆਸ਼ੇਰ। \v 5 ਇਸ ਤਰ੍ਹਾਂ ਇਹ ਸਾਰੇ ਪ੍ਰਾਣੀ ਜਿਹੜੇ ਯਾਕੂਬ ਦੀ ਅੰਸ ਤੋਂ ਨਿੱਕਲੇ ਸੱਤਰ ਪ੍ਰਾਣੀ ਸਨ ਅਤੇ ਯੂਸੁਫ਼ ਮਿਸਰ ਵਿੱਚ ਹੀ ਸੀ। \v 6 ਯੂਸੁਫ਼, ਉਸ ਦੇ ਭਰਾ ਅਤੇ ਉਹ ਸਾਰੀ ਪੀੜ੍ਹੀ ਮਰ ਚੁੱਕੀ ਸੀ। \v 7 ਪਰ ਇਸਰਾਏਲੀ ਫਲੇ ਅਤੇ ਉਨ੍ਹਾਂ ਦੇ ਦਲਾਂ ਦੇ ਦਲ ਹੋ ਗਏ, ਵਧ ਕੇ ਬਹੁਤ ਬਲਵੰਤ ਹੋ ਗਏ ਕਿ ਧਰਤੀ ਉਨ੍ਹਾਂ ਨਾਲ ਭਰ ਗਈ। \v 8 ਤਦ ਮਿਸਰ ਵਿੱਚ ਨਵਾਂ ਰਾਜਾ ਉੱਠਿਆ ਜਿਹੜਾ ਯੂਸੁਫ਼ ਨੂੰ ਨਹੀਂ ਜਾਣਦਾ ਸੀ। \v 9 ਉਸ ਨੇ ਆਪਣੇ ਲੋਕਾਂ ਨੂੰ ਆਖਿਆ, ਵੇਖੋ ਇਸਰਾਏਲੀ ਲੋਕ ਸਾਡੇ ਨਾਲੋਂ ਵਧੀਕ ਅਤੇ ਬਲਵੰਤ ਹਨ। \v 10 ਆਓ ਅਸੀਂ ਉਨ੍ਹਾਂ ਨਾਲ ਸਮਝ ਨਾਲ ਵਰਤਾਓ ਕਰੀਏ, ਅਜਿਹਾ ਨਾ ਹੋਵੇ ਕਿ ਉਹ ਹੋਰ ਵਧ ਜਾਣ ਅਤੇ ਇਸ ਤਰ੍ਹਾਂ ਹੋਵੇ ਕਿ ਜਦ ਲੜਾਈ ਆ ਪਵੇ ਤਾਂ ਉਹ ਸਾਡੇ ਵੈਰੀਆਂ ਦੇ ਨਾਲ ਮਿਲ ਜਾਣ ਅਤੇ ਸਾਡੇ ਵਿਰੁੱਧ ਲੜਨ, ਫੇਰ ਇਸ ਦੇਸ਼ ਤੋਂ ਉਤਾਹਾਂ ਨੂੰ ਚਲੇ ਜਾਣ। \v 11 ਤਦ ਉਸ ਉਨ੍ਹਾਂ ਦੇ ਉੱਪਰ ਬੇਗ਼ਾਰੀਆਂ ਦੇ ਕੋਰੜੇ ਠਹਿਰਾਏ ਜਿਹੜੇ ਉਨ੍ਹਾਂ ਨੂੰ ਉਨ੍ਹਾਂ ਦੇ ਭਾਰਾਂ ਨਾਲ ਜਿੱਚ ਕਰਨ ਅਤੇ ਉਨ੍ਹਾਂ ਫ਼ਿਰਊਨ ਲਈ ਫਿਤੋਮ ਅਤੇ ਰਾਮਸੇਸ ਭੰਡਾਰ ਦੇ ਨਗਰ ਬਣਾਏ। \v 12 ਪਰ ਜਿੰਨਾਂ ਉਹ ਉਨ੍ਹਾਂ ਨੂੰ ਦੁੱਖ ਦਿੰਦੇ ਸਨ ਉਹ ਉੱਨਾ ਹੀ ਵਧਦੇ ਅਤੇ ਫੈਲਦੇ ਜਾਂਦੇ ਸਨ, ਇਸ ਤਰ੍ਹਾਂ ਉਹ ਇਸਰਾਏਲੀਆਂ ਤੋਂ ਅੱਕ ਗਏ। \v 13 ਉਪਰੰਤ ਮਿਸਰੀ ਇਸਰਾਏਲੀਆਂ ਤੋਂ ਸਖ਼ਤੀ ਨਾਲ ਟਹਿਲ ਕਰਾਉਣ ਲੱਗੇ। \v 14 ਅਤੇ ਉਨ੍ਹਾਂ ਨੇ ਔਖੀ ਟਹਿਲ ਨਾਲ ਅਰਥਾਤ ਗਾਰੇ, ਇੱਟਾਂ ਅਤੇ ਖੇਤਾਂ ਵਿੱਚ ਹਰ ਪਰਕਾਰ ਦੀ ਟਹਿਲ ਨਾਲ ਉਨ੍ਹਾਂ ਦਾ ਜੀਉਣ ਖੱਟਾ ਕਰ ਦਿੱਤਾ। ਜਿਹੜੀ ਟਹਿਲ ਉਨ੍ਹਾਂ ਤੋਂ ਕਰਾਉਂਦੇ ਸਨ ਉਹ ਸਖ਼ਤੀ ਨਾਲ ਸੀ। \v 15 ਤਦ ਮਿਸਰ ਦੇ ਰਾਜੇ ਨੇ ਇਬਰਾਨੀ ਦਾਈਆਂ ਨੂੰ ਜਿਨ੍ਹਾਂ ਵਿੱਚੋਂ ਇੱਕ ਦਾ ਨਾਮ ਸਿਫਰਾਹ ਅਤੇ ਦੂਜੀ ਦਾ ਨਾਮ ਫੂਆਹ ਸੀ ਆਖਿਆ \v 16 ਜਦ ਇਬਰਾਨਣਾਂ ਲਈ ਤੁਸੀਂ ਦਾਈ ਪੁਣਾ ਕਰਦੀਆਂ ਹੋ ਅਤੇ ਤੁਸੀਂ ਉਨ੍ਹਾਂ ਨੂੰ ਜਣਾਉਣ ਦੇ ਪੀੜ੍ਹੇ ਉੱਤੇ ਵੇਖਦੀਆਂ ਹੋ ਤਾਂ ਜੇਕਰ ਉਹ ਪੁੱਤਰ ਹੋਵੇ ਉਸ ਨੂੰ ਮਾਰ ਸੁੱਟੋ ਪਰ ਜੇਕਰ ਧੀ ਹੋਵੇ ਤਾਂ ਉਹ ਜਿਉਂਦੀ ਰਹੇ। \v 17 ਪਰ ਦਾਈਆਂ ਪਰਮੇਸ਼ੁਰ ਤੋਂ ਡਰਦੀਆਂ ਸਨ ਅਤੇ ਜਿਵੇਂ ਮਿਸਰ ਦੇ ਰਾਜੇ ਨੇ ਹੁਕਮ ਦਿੱਤਾ ਸੀ ਉਨ੍ਹਾਂ ਤਿਵੇਂ ਨਾ ਕੀਤਾ, ਉਹ ਮੁੰਡਿਆਂ ਨੂੰ ਜਿਉਂਦੇ ਰੱਖਦੀਆਂ ਸਨ। \v 18 ਤਦ ਮਿਸਰ ਦੇ ਰਾਜੇ ਨੇ ਦਾਈਆਂ ਨੂੰ ਸੱਦ ਕੇ ਆਖਿਆ, ਤੁਸੀਂ ਇਹ ਗੱਲ ਕਿਉਂ ਕੀਤੀ ਕਿ ਮੁੰਡਿਆਂ ਨੂੰ ਜਿਉਂਦੇ ਰਹਿਣ ਦਿੱਤਾ? \v 19 ਫਿਰ ਦਾਈਆਂ ਨੇ ਫ਼ਿਰਊਨ ਨੂੰ ਆਖਿਆ ਕਿ ਇਬਰਾਨੀ ਔਰਤਾਂ ਮਿਸਰੀ ਔਰਤਾਂ ਵਾਂਗੂੰ ਨਹੀਂ ਹਨ ਕਿਉਂ ਜੋ ਉਹ ਜਿੰਦ ਵਾਲੀਆਂ ਹਨ ਅਤੇ ਦਾਈਆਂ ਦੇ ਆਉਣ ਤੋਂ ਪਹਿਲਾਂ ਹੀ ਜਣ ਲੈਂਦੀਆਂ ਹਨ। \v 20 ਇਸ ਲਈ ਪਰਮੇਸ਼ੁਰ ਨੇ ਦਾਈਆਂ ਨਾਲ ਭਲਿਆਈ ਕੀਤੀ ਅਤੇ ਉਹ ਲੋਕ ਵਧ ਗਏ ਅਤੇ ਬਹੁਤ ਬਲਵੰਤ ਹੋ ਗਏ। \v 21 ਇਸ ਤਰ੍ਹਾਂ ਹੋਇਆ ਇਸ ਲਈ ਕਿ ਦਾਈਆਂ ਪਰਮੇਸ਼ੁਰ ਤੋਂ ਡਰੀਆਂ ਉਸ ਉਨ੍ਹਾਂ ਦੇ ਘਰ ਵਸਾਏ। \v 22 ਉਪਰੰਤ ਫ਼ਿਰਊਨ ਨੇ ਆਪਣੀ ਸਾਰੀ ਪਰਜਾ ਨੂੰ ਹੁਕਮ ਦਿੱਤਾ ਕਿ ਹਰ ਇੱਕ ਪੁੱਤਰ ਨੂੰ ਜਿਹੜਾ ਇਬਰੀਆਂ ਦੇ ਜੰਮਣ ਨੀਲ ਨਦੀ ਵਿੱਚ ਸੁੱਟ ਦਿਓ ਪਰ ਹਰ ਇੱਕ ਧੀ ਨੂੰ ਜਿਉਂਦੀ ਰੱਖ ਲਓ। \c 2 \s ਮੂਸਾ ਦਾ ਜਨਮ \p \v 1 ਲੇਵੀ ਦੇ ਘਰਾਣੇ ਦੇ ਇੱਕ ਮਨੁੱਖ ਨੇ ਲੇਵੀ ਦੀ ਧੀ ਨਾਲ ਵਿਆਹ ਕਰ ਲਿਆ \v 2 ਉਹ ਔਰਤ ਗਰਭਵਤੀ ਹੋਈ ਅਤੇ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਉਸ ਨੂੰ ਤਿੰਨ ਮਹੀਨੇ ਤੱਕ ਲੁਕਾ ਕੇ ਰੱਖਿਆ ਕਿਉਂਕਿ ਉਹ ਵੇਖਣ ਵਿੱਚ ਬਹੁਤ ਸੋਹਣਾ ਸੀ। \v 3 ਜਦ ਉਹ ਉਸ ਨੂੰ ਹੋਰ ਲੁਕਾ ਨਾ ਸਕੀ ਤਦ ਉਸ ਨੇ ਕਾਨਿਆਂ ਦੀ ਇੱਕ ਟੋਕਰੀ ਬਣਾ ਕੇ ਉਸ ਨੂੰ ਰਾਲ ਮਿੱਟੀ ਨਾਲ ਲਿੱਪਿਆ ਅਤੇ ਉਸ ਵਿੱਚ ਬੱਚੇ ਨੂੰ ਰੱਖ ਦਿੱਤਾ ਅਤੇ ਨੀਲ ਨਦੀ ਦੇ ਕੰਢੇ ਪਿਲਛੀ ਵਿੱਚ ਰੱਖ ਦਿੱਤਾ। \v 4 ਉਸ ਦੀ ਭੈਣ ਦੂਰ ਖੜ੍ਹੀ ਇਹ ਦੇਖ ਰਹੀ ਸੀ ਕਿ ਉਸ ਨਾਲ ਕੀ ਬੀਤ ਰਹੀ ਹੈ। \v 5 ਫ਼ਿਰਊਨ ਦੀ ਧੀ ਨਹਾਉਣ ਲਈ ਨੀਲ ਨਦੀ ਵਿੱਚ ਉੱਤਰੀ, ਜਦ ਉਸ ਦੀਆਂ ਸਹੇਲੀਆਂ ਦਰਿਆ ਦੇ ਕੰਢੇ-ਕੰਢੇ ਫਿਰਦੀਆਂ ਸਨ ਤਦ ਉਸ ਨੇ ਝਾੜੀਆਂ ਵਿੱਚ ਟੋਕਰੀ ਵੇਖੀ। ਉਸ ਨੇ ਆਪਣੀ ਦਾਸੀ ਨੂੰ ਉਹ ਟੋਕਰੀ ਲਿਆਉਣ ਲਈ ਭੇਜਿਆ। \v 6 ਜਦ ਉਸ ਨੇ ਉਸ ਨੂੰ ਖੋਲ੍ਹਿਆ ਤਦ ਉਸ ਨੇ ਬੱਚੇ ਨੂੰ ਵੇਖਿਆ ਅਤੇ ਉਹ ਮੁੰਡਾ ਰੋ ਰਿਹਾ ਸੀ। ਉਸ ਨੂੰ ਉਸ ਬੱਚੇ ਉੱਤੇ ਤਰਸ ਆਇਆ, ਉਸ ਨੇ ਆਖਿਆ ਕਿ ਇਹ ਇਬਰਾਨੀਆਂ ਦੇ ਬੱਚਿਆਂ ਵਿੱਚੋਂ ਹੈ। \v 7 ਤਦ ਉਸ ਦੀ ਭੈਣ ਨੇ ਫ਼ਿਰਊਨ ਦੀ ਧੀ ਨੂੰ ਆਖਿਆ, “ਮੈਂ ਜਾ ਕੇ ਇਬਰਾਨਣਾਂ ਵਿੱਚੋਂ ਕਿਸੇ ਦੁੱਧ ਚੁੰਘਾਉਣ ਵਾਲੀ ਔਰਤ ਨੂੰ ਤੁਹਾਡੇ ਕੋਲ ਲਿਆਵਾਂ ਤਾਂ ਜੋ ਉਹ ਤੁਹਾਡੇ ਲਈ ਇਸ ਬੱਚੇ ਨੂੰ ਦੁੱਧ ਚੁੰਘਾਇਆ ਕਰੇ?” \v 8 ਤਦ ਫ਼ਿਰਊਨ ਦੀ ਧੀ ਨੇ ਆਖਿਆ, “ਜਾ।” ਉਹ ਲੜਕੀ ਜਾ ਕੇ ਬੱਚੇ ਦੀ ਮਾਂ ਨੂੰ ਸੱਦ ਲਿਆਈ। \v 9 ਤਦ ਫ਼ਿਰਊਨ ਦੀ ਧੀ ਨੇ ਉਸ ਨੂੰ ਆਖਿਆ, ਇਸ ਬੱਚੇ ਨੂੰ ਲੈ ਅਤੇ ਮੇਰੇ ਲਈ ਦੁੱਧ ਪਿਲਾ, ਮੈਂ ਤੈਨੂੰ ਮਜ਼ਦੂਰੀ ਦੇਵਾਂਗੀ। ਤਦ ਉਸ ਔਰਤ ਨੇ ਬੱਚੇ ਨੂੰ ਲੈ ਕੇ ਦੁੱਧ ਪਿਲਾਇਆ। \v 10 ਜਦ ਬੱਚਾ ਵੱਡਾ ਹੋ ਗਿਆ ਤਦ ਉਹ ਉਸ ਨੂੰ ਫ਼ਿਰਊਨ ਦੀ ਧੀ ਕੋਲ ਲੈ ਆਈ। ਉਹ ਉਸ ਦਾ ਪੁੱਤਰ ਅਖਵਾਇਆ ਅਤੇ ਉਸ ਨੇ ਇਹ ਕਹਿ ਕੇ ਉਸ ਦਾ ਨਾਮ ਮੂਸਾ\f + \fr 2:10 \fr*\ft ਬਾਹਰ ਨਿਕਾਲਿਆ ਹੋਇਆ \ft*\f* ਰੱਖਿਆ ਕਿ ਮੈਂ ਇਸ ਨੂੰ ਪਾਣੀ ਵਿੱਚੋਂ ਕੱਢਿਆ ਹੈ। \s ਮੂਸਾ ਮਿਦਯਾਨ ਦੇਸ਼ ਨੂੰ ਭੱਜ ਜਾਂਦਾ ਹੈ \p \v 11 ਫਿਰ ਅਜਿਹਾ ਹੋਇਆ ਕਿ ਉਨ੍ਹਾਂ ਦਿਨਾਂ ਵਿੱਚ ਜਦ ਮੂਸਾ ਵੱਡਾ ਹੋਇਆ ਤਦ ਉਸ ਨੇ ਆਪਣੇ ਭਰਾਵਾਂ ਕੋਲ ਬਾਹਰ ਜਾ ਕੇ ਉਨ੍ਹਾਂ ਦੇ ਦੁੱਖਾਂ ਨੂੰ ਵੇਖਿਆ ਅਤੇ ਇੱਕ ਮਿਸਰੀ ਨੂੰ ਵੇਖਿਆ ਜੋ ਉਸ ਦੇ ਭਰਾਵਾਂ ਵਿੱਚੋਂ ਇੱਕ ਇਬਰਾਨੀ ਨੂੰ ਮਾਰ ਰਿਹਾ ਸੀ। \v 12 ਉਸ ਨੇ ਇੱਧਰ-ਉੱਧਰ ਵੇਖਿਆ ਅਤੇ ਜਦ ਵੇਖਿਆ ਕਿ ਕੋਈ ਨਹੀਂ ਹੈ ਤਦ ਉਸ ਨੇ ਉਸ ਮਿਸਰੀ ਨੂੰ ਮਾਰ ਦਿੱਤਾ ਅਤੇ ਉਸ ਨੂੰ ਰੇਤ ਵਿੱਚ ਲੁਕਾ ਦਿੱਤਾ। \v 13 ਜਦ ਮੂਸਾ ਦੂਜੇ ਦਿਨ ਬਾਹਰ ਗਿਆ ਤਾਂ ਵੇਖੋ, ਦੋ ਇਬਰਾਨੀ ਆਪਸ ਵਿੱਚ ਲੜ ਰਹੇ ਸਨ, ਉਸ ਨੇ ਦੋਸ਼ੀ ਨੂੰ ਆਖਿਆ, ਤੂੰ ਆਪਣੇ ਸਾਥੀ ਨੂੰ ਕਿਉਂ ਮਾਰਦਾ ਹੈਂ? \v 14 ਤਦ ਉਸ ਨੇ ਆਖਿਆ, ਤੈਨੂੰ ਕਿਸ ਨੇ ਸਾਡੇ ਉੱਤੇ ਸਰਦਾਰ ਅਤੇ ਨਿਆਈਂ ਬਣਾ ਦਿੱਤਾ? ਕੀ ਤੂੰ ਇਹ ਸੋਚਦਾ ਹੈਂ ਕਿ ਜਿਵੇਂ ਤੂੰ ਉਸ ਮਿਸਰੀ ਨੂੰ ਮਾਰ ਸੁੱਟਿਆ ਉਸੇ ਤਰ੍ਹਾਂ ਹੀ ਮੈਨੂੰ ਵੀ ਮਾਰ ਸੁੱਟੇਂਗਾ? ਤਦ ਮੂਸਾ ਡਰ ਗਿਆ ਅਤੇ ਉਸ ਨੇ ਆਖਿਆ, ਇਹ ਗੱਲ ਜ਼ਰੂਰ ਖੁੱਲ੍ਹ ਗਈ ਹੈ। \v 15 ਜਦ ਫ਼ਿਰਊਨ ਨੇ ਇਹ ਗੱਲ ਸੁਣੀ ਤਦ ਮੂਸਾ ਨੂੰ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕੀਤੀ ਪਰ ਮੂਸਾ ਫ਼ਿਰਊਨ ਦੇ ਅੱਗੋਂ ਭੱਜ ਕੇ ਮਿਦਯਾਨ ਦੇ ਦੇਸ ਵਿੱਚ ਰਹਿਣ ਲੱਗਾ ਅਤੇ ਇੱਕ ਖੂਹ ਦੇ ਕੋਲ ਬੈਠ ਗਿਆ। \v 16 ਮਿਦਯਾਨ ਦੇ ਜਾਜਕ ਦੀਆਂ ਸੱਤ ਧੀਆਂ ਸਨ। ਉਨ੍ਹਾਂ ਨੇ ਆ ਕੇ ਪਾਣੀ ਕੱਢਿਆ ਅਤੇ ਆਪਣੇ ਪਿਤਾ ਦੇ ਇੱਜੜ ਨੂੰ ਪਿਲਾਉਣ ਲਈ ਚੁਬੱਚਿਆਂ ਨੂੰ ਭਰ ਲਿਆ। \v 17 ਅਯਾਲੀਆਂ ਨੇ ਆਣ ਕੇ ਉਨ੍ਹਾਂ ਨੂੰ ਧੱਕੇ ਨਾਲ ਪਰ੍ਹੇ ਹਟਾ ਦਿੱਤਾ, ਪਰ ਮੂਸਾ ਨੇ ਉੱਠ ਕੇ ਉਨ੍ਹਾਂ ਨੂੰ ਬਚਾਇਆ ਅਤੇ ਉਨ੍ਹਾਂ ਦੇ ਇੱਜੜ ਨੂੰ ਪਾਣੀ ਪਿਲਾਇਆ। \v 18 ਜਦ ਉਹ ਆਪਣੇ ਪਿਤਾ ਰਊਏਲ ਕੋਲ ਆਈਆਂ ਤਦ ਉਸ ਨੇ ਪੁੱਛਿਆ, ਤੁਸੀਂ ਅੱਜ ਕਿਵੇਂ ਛੇਤੀ ਮੁੜ ਆਈਆਂ ਹੋ? \v 19 ਉਨ੍ਹਾਂ ਨੇ ਆਖਿਆ, ਇੱਕ ਮਿਸਰੀ ਨੇ ਸਾਨੂੰ ਅਯਾਲੀਆਂ ਦੇ ਹੱਥੋਂ ਛੁਡਾਇਆ ਅਤੇ ਸਾਡੇ ਲਈ ਪਾਣੀ ਕੱਢ-ਕੱਢ ਕੇ ਇੱਜੜ ਨੂੰ ਪਿਲਾਇਆ। \v 20 ਤਦ ਉਸ ਨੇ ਆਪਣੀਆਂ ਧੀਆਂ ਨੂੰ ਆਖਿਆ, ਉਹ ਮਨੁੱਖ ਕਿੱਥੇ ਹੈ? ਤੁਸੀਂ ਉਸ ਨੂੰ ਕਿਉਂ ਛੱਡ ਆਈਆਂ ਹੋ? ਉਸ ਨੂੰ ਬੁਲਾਓ ਤਾਂ ਜੋ ਉਹ ਰੋਟੀ ਖਾਵੇ। \v 21 ਤਦ ਮੂਸਾ ਉਸ ਮਨੁੱਖ ਕੋਲ ਰਹਿਣ ਲਈ ਮੰਨ ਗਿਆ ਅਤੇ ਉਸ ਨੇ ਆਪਣੀ ਧੀ ਸਿੱਪੋਰਾਹ ਮੂਸਾ ਨਾਲ ਵਿਆਹ ਦਿੱਤੀ \v 22 ਉਸ ਨੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੇ ਉਸ ਦਾ ਨਾਮ ਗੇਰਸ਼ੋਮ ਰੱਖਿਆ ਕਿਉਂ ਜੋ ਉਸ ਨੇ ਆਖਿਆ, “ਮੈਂ ਪਰਦੇਸ ਵਿੱਚ ਪਰਦੇਸੀ ਹੋਇਆ ਹਾਂ।” \v 23 ਅਜਿਹਾ ਹੋਇਆ ਕਿ ਬਹੁਤ ਦਿਨਾਂ ਬਾਅਦ ਮਿਸਰ ਦਾ ਰਾਜਾ ਮਰ ਗਿਆ, ਇਸਰਾਏਲੀਆਂ ਨੇ ਗ਼ੁਲਾਮੀ ਦੇ ਕਾਰਨ ਹਾਉਂਕੇ ਲਏ ਅਤੇ ਧਾਹਾਂ ਮਾਰ-ਮਾਰ ਕੇ ਰੋਏ ਅਤੇ ਇਨ੍ਹਾਂ ਦੀ ਦੁਹਾਈ ਜੋ ਗ਼ੁਲਾਮੀ ਦੇ ਕਾਰਨ ਸੀ, ਪਰਮੇਸ਼ੁਰ ਤੱਕ ਪਹੁੰਚੀ। \v 24 ਤਦ ਪਰਮੇਸ਼ੁਰ ਨੇ ਉਨ੍ਹਾਂ ਦੇ ਹਾਉਂਕਿਆਂ ਨੂੰ ਸੁਣਿਆ ਅਤੇ ਪਰਮੇਸ਼ੁਰ ਨੇ ਆਪਣੇ ਨੇਮ ਨੂੰ ਜਿਹੜਾ ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਨਾਲ ਸੀ, ਯਾਦ ਕੀਤਾ। \v 25 ਤਦ ਪਰਮੇਸ਼ੁਰ ਨੇ ਇਸਰਾਏਲੀਆਂ ਵੱਲ ਨਿਗਾਹ ਕੀਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਦੀ ਖ਼ਬਰ ਲਈ। \c 3 \s ਪਰਮੇਸ਼ੁਰ ਮੂਸਾ ਨਾਲ ਬਲਦੀ ਝਾੜੀ ਵਿੱਚੋਂ ਗੱਲ ਕਰਦਾ ਹੈ \p \v 1 ਮੂਸਾ ਆਪਣੇ ਸੌਹਰੇ ਯਿਥਰੋ ਮਿਦਯਾਨੀ ਜਾਜਕ ਦੇ ਇੱਜੜ ਨੂੰ ਚਾਰਦਾ ਸੀ। ਉਸ ਨੇ ਇੱਜੜ ਨੂੰ ਉਜਾੜ ਦੇ ਪਿਛਲੀ ਵੱਲ ਹੱਕ ਦਿੱਤਾ ਅਤੇ ਉਹ ਪਰਮੇਸ਼ੁਰ ਦੇ ਪਰਬਤ\f + \fr 3:1 \fr*\ft ਪਵਿੱਤਰ ਪਰਬਤ \ft*\f* ਹੋਰੇਬ ਦੇ ਕੋਲ ਆਇਆ। \v 2 ਤਦ ਯਹੋਵਾਹ ਦੇ ਇੱਕ ਦੂਤ ਨੇ ਇੱਕ ਝਾੜੀ ਵਿੱਚੋਂ ਅੱਗ ਦੀ ਲਾਟ ਵਿੱਚ ਉਸ ਨੂੰ ਦਰਸ਼ਣ ਦਿੱਤਾ। ਜਦ ਉਸ ਨੇ ਵੇਖਿਆ ਤਾਂ ਵੇਖੋ, ਉਹ ਝਾੜੀ ਅੱਗ ਵਿੱਚ ਬਲ ਰਹੀ ਸੀ ਪਰ ਝਾੜੀ ਭਸਮ ਨਹੀਂ ਹੁੰਦੀ ਸੀ। \v 3 ਤਦ ਮੂਸਾ ਨੇ ਆਖਿਆ, ਮੈਂ ਇੱਕ ਪਾਸੇ ਵੱਲੋਂ ਹੋ ਕੇ ਜਾਂਵਾਂਗਾ ਅਤੇ ਇਸ ਵੱਡੇ ਨਜ਼ਾਰੇ ਨੂੰ ਵੇਖਾਂਗਾ ਕਿ ਕਿਉਂ ਝਾੜੀ ਨਹੀਂ ਸੜਦੀ। \v 4 ਯਹੋਵਾਹ ਨੇ ਵੇਖਿਆ ਕਿ ਉਹ ਵੇਖਣ ਨੂੰ ਇੱਕ ਪਾਸੇ ਨੂੰ ਮੁੜਿਆ ਤਦ ਪਰਮੇਸ਼ੁਰ ਨੇ ਉਸ ਝਾੜੀ ਵਿੱਚੋਂ ਪੁਕਾਰ ਕੇ ਉਸ ਨੂੰ ਆਖਿਆ, “ਹੇ ਮੂਸਾ, ਹੇ ਮੂਸਾ!” ਤਦ ਉਸ ਨੇ ਆਖਿਆ, “ਮੈਂ ਹਾਜ਼ਰ ਹਾਂ।” \v 5 ਫਿਰ ਉਸ ਨੇ ਆਖਿਆ, ਇੱਧਰ ਨੇੜੇ ਨਾ ਆ। ਆਪਣਿਆਂ ਪੈਰਾਂ ਦੀ ਜੁੱਤੀ ਲਾਹ ਦੇ ਕਿਉਂ ਜੋ ਇਹ ਥਾਂ ਜਿੱਥੇ ਤੂੰ ਖੜ੍ਹਾ ਹੈਂ, ਪਵਿੱਤਰ ਭੂਮੀ ਹੈ। \v 6 ਉਸਨੇ ਇਹ ਵੀ ਆਖਿਆ, “ਮੈਂ ਤੇਰੇ ਪਿਤਾ ਦਾ ਪਰਮੇਸ਼ੁਰ, ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ।” ਮੂਸਾ ਨੇ ਆਪਣਾ ਮੂੰਹ ਢੱਕ ਲਿਆ ਕਿਉਂ ਜੋ ਉਹ ਪਰਮੇਸ਼ੁਰ ਵੱਲ ਦੇਖਣ ਤੋਂ ਡਰਦਾ ਸੀ। \v 7 ਯਹੋਵਾਹ ਨੇ ਆਖਿਆ ਕਿ ਮੈਂ ਆਪਣੀ ਪਰਜਾ ਦੀ ਮੁਸੀਬਤ ਨੂੰ ਜਿਹੜੀ ਮਿਸਰ ਵਿੱਚ ਹੈ, ਸੱਚ-ਮੁੱਚ ਵੇਖਿਆ ਹੈ ਅਤੇ ਉਨ੍ਹਾਂ ਦੀ ਦੁਹਾਈ ਜੋ ਉਨ੍ਹਾਂ ਤੋਂ ਬੇਗ਼ਾਰ ਕਰਾਉਣ ਵਾਲਿਆਂ ਦੇ ਕਾਰਨ ਹੈ, ਸੁਣੀ ਕਿਉਂ ਜੋ ਮੈਂ ਉਨ੍ਹਾਂ ਦੇ ਦੁੱਖਾਂ ਨੂੰ ਜਾਣਦਾ ਹਾਂ। \v 8 ਮੈਂ ਉਤਰਿਆ ਹਾਂ, ਤਾਂ ਜੋ ਉਨ੍ਹਾਂ ਨੂੰ ਮਿਸਰੀਆਂ ਦੇ ਹੱਥੋਂ ਛੁਡਾਵਾਂ ਅਤੇ ਉਸ ਧਰਤੀ ਵਿੱਚੋਂ ਕੱਢ ਕੇ ਚੰਗੀ ਅਤੇ ਉਪਜਾਊ ਧਰਤੀ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ\f + \fr 3:8 \fr*\ft ਉਪਜਾਊ ਭੂਮੀ \ft*\f* ਹੈ ਅਰਥਾਤ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੀ ਥਾਂ ਵਿੱਚ ਉਤਾਹਾਂ ਲਿਆਵਾਂ। \v 9 ਸੋ ਹੁਣ ਵੇਖ, ਇਸਰਾਏਲੀਆਂ ਦੀ ਦੁਹਾਈ ਮੇਰੇ ਤੱਕ ਪਹੁੰਚੀ ਅਤੇ ਮੈਂ ਉਸ ਅਨ੍ਹੇਰ ਨੂੰ ਵੀ ਜੋ ਮਿਸਰੀ ਉਨ੍ਹਾਂ ਉੱਤੇ ਕਰਦੇ ਹਨ, ਵੇਖਿਆ ਹੈ। \v 10 ਹੁਣ ਤੂੰ ਆ। ਮੈਂ ਤੈਨੂੰ ਫ਼ਿਰਊਨ ਕੋਲ ਭੇਜਾਂਗਾ ਤਾਂ ਜੋ ਤੂੰ ਮੇਰੀ ਪਰਜਾ ਅਰਥਾਤ ਇਸਰਾਏਲੀਆਂ ਨੂੰ ਮਿਸਰ ਵਿੱਚੋਂ ਕੱਢ ਲਿਆਵੇਂ। \v 11 ਤਦ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, “ਮੈਂ ਕੌਣ ਹਾਂ ਜੋ ਮੈਂ ਫ਼ਿਰਊਨ ਕੋਲ ਜਾਂਵਾਂ ਅਤੇ ਇਸਰਾਏਲੀਆਂ ਨੂੰ ਮਿਸਰ ਤੋਂ ਕੱਢ ਲਿਆਵਾਂ?” \v 12 ਉਸ ਨੇ ਆਖਿਆ, ਮੈਂ ਤੇਰੇ ਨਾਲ ਹੀ ਹੋਵਾਂਗਾ ਅਤੇ ਤੇਰੇ ਲਈ ਇਹ ਚਿੰਨ੍ਹ ਹੋਵੇਗਾ ਕਿ ਮੈਂ ਤੈਨੂੰ ਭੇਜਿਆ ਕਿ ਜਦ ਤੂੰ ਇਸ ਪਰਜਾ ਨੂੰ ਮਿਸਰ ਤੋਂ ਕੱਢ ਲਿਆਵੇਂਗਾ ਤਦ ਤੁਸੀਂ ਇਸ ਪਰਬਤ ਉੱਤੇ ਪਰਮੇਸ਼ੁਰ ਦੀ ਉਪਾਸਨਾ ਕਰੋਗੇ। \v 13 ਫਿਰ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, ਵੇਖ, ਜਦ ਮੈਂ ਇਸਰਾਏਲੀਆਂ ਦੇ ਕੋਲ ਜਾਂਵਾਂ ਅਤੇ ਉਨ੍ਹਾਂ ਨੂੰ ਆਖਾਂ ਕਿ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ ਤਦ ਉਹ ਮੈਨੂੰ ਆਖਣਗੇ ਕਿ ਉਸ ਦਾ ਨਾਮ ਕੀ ਹੈ? ਤਾਂ ਮੈਂ ਉਨ੍ਹਾਂ ਨੂੰ ਕੀ ਦੱਸਾਂ? \v 14 ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਮੈਂ ਹਾਂ ਜੋ ਮੈਂ ਹਾਂ” ਅਤੇ ਤੂੰ ਇਸਰਾਏਲੀਆਂ ਨੂੰ ਇਸ ਤਰ੍ਹਾਂ ਆਖੀਂ ਕਿ ਜਿਸ ਦਾ ਨਾਮ ਮੈਂ ਹਾਂ ਜੋ ਮੈਂ ਹਾਂ, ਉਸੇ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ। \v 15 ਪਰਮੇਸ਼ੁਰ ਨੇ ਮੂਸਾ ਨੂੰ ਹੋਰ ਇਹ ਆਖਿਆ, “ਤੂੰ ਇਸਰਾਏਲੀਆਂ ਨੂੰ ਅਜਿਹਾ ਆਖੀਂ ਕਿ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ, ਇਸਹਾਕ ਦੇ ਪਰਮੇਸ਼ੁਰ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ। ਸਦੀਪਕਾਲ ਤੋਂ ਮੇਰਾ ਇਹੋ ਹੀ ਨਾਮ ਹੈ ਅਤੇ ਪੀੜ੍ਹੀਓਂ ਪੀੜ੍ਹੀ ਮੇਰੀ ਇਹੋ ਹੀ ਯਾਦਗਿਰੀ ਹੈ।” \v 16 ਜਾ, ਇਸਰਾਏਲ ਦੇ ਬਜ਼ੁਰਗਾਂ ਨੂੰ ਇਕੱਠੇ ਕਰ ਅਤੇ ਉਨ੍ਹਾਂ ਨੂੰ ਆਖ ਕਿ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ, ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਇਸ ਤਰ੍ਹਾਂ ਆਖ ਕੇ ਮੈਨੂੰ ਦਰਸ਼ਣ ਦਿੱਤਾ ਕਿ ਮੈਂ ਜ਼ਰੂਰ ਤੁਹਾਡੀ ਖ਼ਬਰ ਲਈ ਹੈ ਅਤੇ ਜੋ ਕੁਝ ਮਿਸਰ ਵਿੱਚ ਤੁਹਾਡੇ ਉੱਤੇ ਬੀਤਿਆ ਹੈ, ਉਹ ਸਭ ਵੇਖਿਆ ਹੈ। \v 17 ਮੈਂ ਆਖਿਆ ਹੈ ਕਿ ਮੈਂ ਤੁਹਾਨੂੰ ਮਿਸਰ ਦੇ ਦੁੱਖਾਂ ਤੋਂ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੇ ਦੇਸ ਵਿੱਚ ਅਰਥਾਤ ਅਜਿਹੇ ਦੇਸ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਉਤਾਹਾਂ ਲਿਆਵਾਂਗਾ। \v 18 ਉਹ ਤੇਰੀ ਗੱਲ ਨੂੰ ਸੁਣਨਗੇ, ਤੂੰ ਅਤੇ ਇਸਰਾਏਲ ਦੇ ਬਜ਼ੁਰਗ ਮਿਸਰ ਦੇ ਰਾਜੇ ਦੇ ਕੋਲ ਜਾ ਕੇ ਉਸ ਨੂੰ ਆਖਿਓ ਕਿ ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਸਾਨੂੰ ਮਿਲਿਆ ਹੈ। ਹੁਣ ਤੂੰ ਸਾਨੂੰ ਤਿੰਨ ਦਿਨਾਂ ਦੇ ਰਸਤੇ ਲਈ ਉਜਾੜ ਵਿੱਚ ਜਾਣ ਦੇ ਤਾਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਏ। \v 19 ਪਰ ਮੈਂ ਜਾਣਦਾ ਹਾਂ ਕਿ ਮਿਸਰ ਦਾ ਰਾਜਾ ਤੁਹਾਨੂੰ ਨਾ ਜਾਣ ਦੇਵੇਗਾ। ਹਾਂ, ਬਹੁਤ ਜਿਆਦਾ ਦਬਾਓ ਪਾਉਣ ਤੇ ਵੀ ਉਹ ਜਾਣ ਨਹੀਂ ਦੇਵੇਗਾ। \v 20 ਮੈਂ ਆਪਣਾ ਹੱਥ ਵਧਾਵਾਂਗਾ ਅਤੇ ਮਿਸਰ ਨੂੰ ਆਪਣਿਆਂ ਸਭ ਅਚਰਜ਼ ਕੰਮਾਂ ਨਾਲ ਜੋ ਮੈਂ ਉਸ ਵਿੱਚ ਵਿਖਾਵਾਂਗਾ, ਮਾਰਾਂਗਾ। ਉਸ ਦੇ ਪਿੱਛੋਂ ਉਹ ਤੁਹਾਨੂੰ ਜਾਣ ਦੇਵੇਗਾ। \v 21 ਮੈਂ ਇਸ ਪਰਜਾ ਲਈ ਮਿਸਰੀਆਂ ਦੀਆਂ ਅੱਖਾਂ ਵਿੱਚ ਦਯਾ ਪਾਵਾਂਗਾ ਅਤੇ ਅਜਿਹਾ ਹੋਵੇਗਾ ਕਿ ਜਦ ਤੁਸੀਂ ਜਾਓਗੇ ਤਾਂ ਖਾਲੀ ਹੱਥ ਨਾ ਜਾਓਗੇ। \v 22 ਸਗੋਂ ਇੱਕ-ਇੱਕ ਔਰਤ ਆਪਣੀ ਗੁਆਂਢਣ ਤੋਂ ਅਤੇ ਉਸ ਤੋਂ ਜੋ ਉਸ ਦੇ ਘਰ ਵਿੱਚ ਰਹਿੰਦੀ ਹੈ, ਚਾਂਦੀ ਦੇ ਗਹਿਣੇ, ਸੋਨੇ ਦੇ ਗਹਿਣੇ ਅਤੇ ਬਸਤਰ ਮੰਗੇਗੀ ਅਤੇ ਤੁਸੀਂ ਆਪਣੇ ਪੁੱਤਰਾਂ ਅਤੇ ਧੀਆਂ ਦੇ ਪਾਓਗੇ ਅਤੇ ਮਿਸਰੀਆਂ ਨੂੰ ਲੁੱਟ ਲਓਗੇ। \c 4 \s ਮੂਸਾ ਅਦਭੁੱਤ ਸਮਰੱਥ ਪ੍ਰਾਪਤ ਕਰਦਾ ਹੈ \p \v 1 ਮੂਸਾ ਨੇ ਉੱਤਰ ਦਿੱਤਾ ਕਿ ਵੇਖ, ਉਹ ਮੇਰਾ ਵਿਸ਼ਵਾਸ ਨਾ ਕਰਨਗੇ, ਨਾ ਮੇਰੀ ਅਵਾਜ਼ ਸੁਣਨਗੇ ਸਗੋਂ ਉਹ ਆਖਣਗੇ, ਯਹੋਵਾਹ ਨੇ ਤੈਨੂੰ ਦਰਸ਼ਣ ਨਹੀਂ ਦਿੱਤਾ। \v 2 ਤਦ ਯਹੋਵਾਹ ਨੇ ਉਸ ਨੂੰ ਆਖਿਆ, “ਤੇਰੇ ਹੱਥ ਵਿੱਚ ਕੀ ਹੈ?” ਉਸ ਨੇ ਆਖਿਆ, “ਲਾਠੀ।” ਤਦ ਉਸ ਨੇ ਆਖਿਆ, “ਇਸ ਨੂੰ ਧਰਤੀ ਉੱਤੇ ਸੁੱਟ ਦੇ।” \v 3 ਤਦ ਉਸ ਨੇ ਉਸ ਨੂੰ ਧਰਤੀ ਉੱਤੇ ਸੁੱਟ ਦਿੱਤਾ। ਉਹ ਸੱਪ ਬਣ ਗਿਆ ਅਤੇ ਮੂਸਾ ਉਸ ਦੇ ਅੱਗੋਂ ਭੱਜਾ। \v 4 ਯਹੋਵਾਹ ਨੇ ਮੂਸਾ ਨੂੰ ਆਖਿਆ, “ਆਪਣਾ ਹੱਥ ਵਧਾ ਕੇ ਉਸ ਨੂੰ ਪੂਛ ਤੋਂ ਫੜ੍ਹ ਲੈ ਤਦ ਉਸ ਨੇ ਆਪਣਾ ਹੱਥ ਵਧਾ ਕੇ ਉਸ ਨੂੰ ਫੜ੍ਹ ਲਿਆ ਅਤੇ ਉਹ ਦੇ ਹੱਥ ਵਿੱਚ ਲਾਠੀ ਬਣ ਗਿਆ।” \v 5 ਇਸ ਲਈ ਜੋ ਉਹ ਵਿਸ਼ਵਾਸ ਕਰਨ ਕਿ ਯਹੋਵਾਹ ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ, ਇਸਹਾਕ ਦੇ ਪਰਮੇਸ਼ੁਰ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਤੈਨੂੰ ਦਰਸ਼ਣ ਦਿੱਤਾ। \v 6 ਯਹੋਵਾਹ ਨੇ ਉਸ ਨੂੰ ਹੋਰ ਇਹ ਆਖਿਆ, “ਹੁਣ ਤੂੰ ਆਪਣਾ ਹੱਥ ਆਪਣੀ ਛਾਤੀ ਉੱਤੇ ਰੱਖ”, ਤਾਂ ਉਸ ਨੇ ਆਪਣਾ ਹੱਥ ਆਪਣੀ ਛਾਤੀ ਉੱਤੇ ਰੱਖਿਆ। ਜਦ ਉਸ ਨੇ ਉਹ ਕੱਢਿਆ ਤਾਂ ਵੇਖੋ, ਉਹ ਦਾ ਹੱਥ ਕੋੜ੍ਹ ਨਾਲ ਬਰਫ਼ ਵਰਗਾ ਹੋ ਗਿਆ ਸੀ। \v 7 ਉਸ ਨੇ ਆਖਿਆ, ਤੂੰ ਫੇਰ ਆਪਣਾ ਹੱਥ ਆਪਣੀ ਛਾਤੀ ਉੱਤੇ ਰੱਖ। ਉਸ ਨੇ ਆਪਣਾ ਹੱਥ ਆਪਣੀ ਛਾਤੀ ਉੱਤੇ ਫੇਰ ਰੱਖਿਆ, ਜਦ ਬਾਹਰ ਕੱਢਿਆ ਤਾਂ ਵੇਖੋ, ਉਹ ਉਸ ਦੇ ਬਾਕੀ ਸਰੀਰ ਵਰਗਾ ਹੋ ਗਿਆ। \v 8 ਫੇਰ ਅਜਿਹਾ ਹੋਵੇਗਾ ਕਿ ਜੇ ਉਹ ਤੇਰਾ ਵਿਸ਼ਵਾਸ ਨਾ ਕਰਨ, ਨਾ ਹੀ ਪਹਿਲੇ ਨਿਸ਼ਾਨ ਦਾ ਅਰਥ ਮੰਨਣ ਤਾਂ ਉਹ ਦੂਜੇ ਨਿਸ਼ਾਨ ਦੇ ਅਰਥ ਉੱਤੇ ਵਿਸ਼ਵਾਸ ਕਰਨਗੇ। \v 9 ਜੇਕਰ ਉਹ ਇਨ੍ਹਾਂ ਦੋਹਾਂ ਨਿਸ਼ਾਨਾਂ ਉੱਤੇ ਵੀ ਵਿਸ਼ਵਾਸ ਨਾ ਕਰਨ, ਨਾ ਤੇਰੀ ਅਵਾਜ਼ ਨੂੰ ਸੁਣਨ ਤਾਂ ਤੂੰ ਦਰਿਆ ਦਾ ਪਾਣੀ ਲੈ ਕੇ ਸੁੱਕੀ ਭੂਮੀ ਉੱਤੇ ਡੋਲ੍ਹ ਦੇਵੀਂ। ਉਹ ਪਾਣੀ ਜਿਹੜਾ ਤੂੰ ਨਦੀ ਤੋਂ ਲਵੇਂਗਾ, ਉਹ ਉਸ ਭੂਮੀ ਉੱਤੇ ਲਹੂ ਬਣ ਜਾਵੇਗਾ। \v 10 ਤਦ ਮੂਸਾ ਨੇ ਯਹੋਵਾਹ ਨੂੰ ਆਖਿਆ, ਹੇ ਪ੍ਰਭੂ, ਮੈਂ ਚੰਗਾ ਬੋਲਣ ਵਾਲਾ ਮਨੁੱਖ ਨਹੀਂ ਹਾਂ, ਨਾ ਅੱਗੇ ਸੀ, ਨਾ ਜਦ ਤੋਂ ਤੂੰ ਆਪਣੇ ਦਾਸ ਨਾਲ ਬੋਲਿਆ ਕਿਉਂ ਜੋ ਮੈਂ ਬੋਲਣ ਵਿੱਚ ਢਿੱਲਾ ਹਾਂ ਅਤੇ ਮੇਰੀ ਜੀਭ ਮੋਟੀ ਹੈ। \v 11 ਤਦ ਯਹੋਵਾਹ ਨੇ ਉਸ ਨੂੰ ਆਖਿਆ, “ਆਦਮੀ ਦਾ ਮੂੰਹ ਕਿਸ ਨੇ ਬਣਾਇਆ ਅਤੇ ਕੌਣ ਗੂੰਗਾ, ਬੋਲ੍ਹਾ, ਸੁਜਾਖਾ ਜਾਂ ਅੰਨ੍ਹਾ ਬਣਾਉਂਦਾ ਹੈ? ਭਲਾ, ਮੈਂ ਯਹੋਵਾਹ ਹੀ ਨਹੀਂ? \v 12 ਸੋ ਹੁਣ ਤੂੰ ਜਾ। ਮੈਂ ਤੇਰੇ ਮੂੰਹ ਦੇ ਨਾਲ ਹੋਵਾਂਗਾ ਅਤੇ ਜੋ ਕੁਝ ਤੂੰ ਬੋਲਣਾ ਹੈ, ਮੈਂ ਤੈਨੂੰ ਸਿਖਾਵਾਂਗਾ।” \v 13 ਤਦ ਉਸ ਨੇ ਆਖਿਆ, “ਹੇ ਪ੍ਰਭੂ, ਕਿਰਪਾ ਕਰਕੇ ਕਿਸੇ ਹੋਰ ਨੂੰ ਜਿਸ ਨੂੰ ਤੂੰ ਚਾਹੁੰਦਾ ਹੈ, ਭੇਜ ਦੇ।” \v 14 ਫਿਰ ਯਹੋਵਾਹ ਦਾ ਕ੍ਰੋਧ ਮੂਸਾ ਉੱਤੇ ਭੜਕਿਆ ਅਤੇ ਉਸ ਨੇ ਆਖਿਆ, ਕੀ ਹਾਰੂਨ ਲੇਵੀ ਤੇਰਾ ਭਰਾ ਨਹੀਂ ਹੈ? ਮੈਂ ਜਾਣਦਾ ਹਾਂ ਕਿ ਉਹ ਚੰਗਾ ਬੋਲਣ ਵਾਲਾ ਹੈ ਅਤੇ ਵੇਖ ਉਹ ਤੇਰੇ ਮਿਲਣ ਨੂੰ ਆਉਂਦਾ ਹੈ ਅਤੇ ਤੈਨੂੰ ਵੇਖ ਕੇ ਆਪਣੇ ਮਨ ਵਿੱਚ ਅਨੰਦ ਹੋਵੇਗਾ। \v 15 ਤੂੰ ਉਸ ਦੇ ਨਾਲ ਬੋਲੇਂਗਾ ਅਤੇ ਉਸ ਦੇ ਮੂੰਹ ਵਿੱਚ ਗੱਲਾਂ ਪਾਵੇਂਗਾ ਅਤੇ ਮੈਂ ਤੇਰੇ ਮੂੰਹ ਨਾਲ ਅਤੇ ਉਹ ਦੇ ਮੂੰਹ ਨਾਲ ਹੋਵਾਂਗਾ ਅਤੇ ਜੋ ਤੁਸੀਂ ਕਰਨਾ ਹੈ, ਮੈਂ ਤੁਹਾਨੂੰ ਸਿਖਾਵਾਂਗਾ। \v 16 ਉਹ ਤੇਰੀ ਵੱਲੋਂ ਪਰਜਾ ਨਾਲ ਬੋਲੇਗਾ ਅਤੇ ਅਜਿਹਾ ਹੋਵੇਗਾ ਕਿ ਉਹ ਤੇਰੇ ਲਈ ਮੂੰਹ ਜਿਹਾ ਹੋਵੇਗਾ, ਤੂੰ ਉਸ ਲਈ ਪਰਮੇਸ਼ੁਰ ਜਿਹਾ ਹੋਵੇਂਗਾ। \v 17 ਤੂੰ ਇਹ ਲਾਠੀ ਆਪਣੇ ਹੱਥ ਵਿੱਚ ਲਵੀਂ ਜਿਸ ਦੇ ਨਾਲ ਤੂੰ ਉਨ੍ਹਾਂ ਨਿਸ਼ਾਨਾਂ ਨੂੰ ਵਿਖਾਵੇਂਗਾ। \s ਮੂਸਾ ਮਿਸਰ ਦੇਸ ਵਾਪਸ ਆਉਂਦਾ ਹੈ \p \v 18 ਮੂਸਾ ਆਪਣੇ ਸੌਹਰੇ ਯਿਥਰੋ ਕੋਲ ਵਾਪਸ ਗਿਆ ਤੇ ਉਸ ਨੂੰ ਆਖਿਆ, ਕਿਰਪਾ ਕਰ ਕੇ ਮੈਨੂੰ ਮਿਸਰ ਵਿੱਚ ਆਪਣੇ ਭਰਾਵਾਂ ਕੋਲ ਮੁੜ ਜਾਣ ਦਿਓ ਤਾਂ ਜੋ ਮੈਂ ਵੇਖਾਂ ਕਿ ਉਹ ਹੁਣ ਤੱਕ ਜਿਉਂਦੇ ਹਨ ਤਾਂ ਯਿਥਰੋ ਨੇ ਮੂਸਾ ਨੂੰ ਆਖਿਆ, ਖੁਸ਼ੀ-ਖੁਸ਼ੀ ਜਾ। \v 19 ਤਦ ਯਹੋਵਾਹ ਨੇ ਮਿਦਯਾਨ ਵਿੱਚ ਮੂਸਾ ਨੂੰ ਆਖਿਆ, ਜਾ ਅਤੇ ਮਿਸਰ ਨੂੰ ਮੁੜ ਕਿਉਂ ਜੋ ਤੇਰੀ ਜਾਨ ਦੇ ਚਾਹੁਣ ਵਾਲੇ ਮਰ ਗਏ ਹਨ। \v 20 ਮੂਸਾ ਨੇ ਆਪਣੀ ਪਤਨੀ ਅਤੇ ਆਪਣੇ ਪੁੱਤਰਾਂ ਨੂੰ ਲੈ ਕੇ ਗਧੇ ਉੱਤੇ ਸਵਾਰ ਕੀਤਾ ਅਤੇ ਉਹ ਮਿਸਰ ਦੇਸ ਨੂੰ ਮੁੜ ਪਿਆ, ਮੂਸਾ ਪਰਮੇਸ਼ੁਰ ਦੀ ਲਾਠੀ ਆਪਣੇ ਹੱਥ ਵਿੱਚ ਲੈ ਗਿਆ। \v 21 ਯਹੋਵਾਹ ਨੇ ਮੂਸਾ ਨੂੰ ਆਖਿਆ, “ਜਦ ਤੂੰ ਮਿਸਰ ਵਿੱਚ ਮੁੜ ਜਾਵੇਂ ਤਾਂ ਵੇਖ, ਤੂੰ ਸਾਰੇ ਅਚਰਜ਼ ਕੰਮ ਜਿਹੜੇ ਮੈਂ ਤੇਰੇ ਹੱਥ ਵਿੱਚ ਰੱਖੇ ਹਨ, ਫ਼ਿਰਊਨ ਦੇ ਸਾਹਮਣੇ ਕਰੀਂ ਪਰ ਮੈਂ ਉਸ ਦੇ ਮਨ ਨੂੰ ਸਖ਼ਤ ਹੋਣ ਦਿਆਂਗਾ ਅਤੇ ਉਹ ਪਰਜਾ ਨੂੰ ਜਾਣ ਨਾ ਦੇਵੇਗਾ।” \v 22 ਤਦ ਤੂੰ ਫ਼ਿਰਊਨ ਨੂੰ ਆਖੀਂ, “ਯਹੋਵਾਹ ਅਜਿਹਾ ਆਖਦਾ ਹੈ ਕਿ ਇਸਰਾਏਲ ਮੇਰਾ ਪਹਿਲੌਠਾ ਪੁੱਤਰ ਹੈ।” \v 23 ਮੈਂ ਤੈਨੂੰ ਆਖਿਆ ਹੈ ਕਿ ਮੇਰੇ ਪੁੱਤਰ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਬੰਦਗੀ ਕਰੇ ਅਤੇ ਤੂੰ ਉਸ ਦੇ ਜਾਣ ਦੇਣ ਤੋਂ ਇਨਕਾਰ ਕੀਤਾ ਹੈ। ਵੇਖ, ਮੈਂ ਤੇਰੇ ਪੁੱਤਰ ਸਗੋਂ ਤੇਰੇ ਪਹਿਲੌਠੇ ਪੁੱਤਰ ਨੂੰ ਜਾਨੋਂ ਮਾਰ ਦਿਆਂਗਾ। \v 24 ਰਸਤੇ ਵਿੱਚ ਜਿੱਥੇ ਉਹ ਠਹਿਰੇ ਉੱਥੇ ਅਜਿਹਾ ਹੋਇਆ ਕਿ ਯਹੋਵਾਹ ਉਸ ਨੂੰ ਮਿਲਿਆ ਅਤੇ ਉਸ ਨੂੰ ਮਾਰਨਾ ਚਾਹਿਆ। \v 25 ਤਦ ਸਿੱਪੋਰਾਹ ਨੇ ਇੱਕ ਚਕਮਕ ਦਾ ਪੱਥਰ ਲੈ ਕੇ ਆਪਣੇ ਪੁੱਤਰ ਦੀ ਖੱਲੜੀ ਕੱਟ ਸੁੱਟੀ ਅਤੇ ਉਸ ਨੂੰ ਉਸ ਦੇ ਪੈਰਾਂ\f + \fr 4:25 \fr*\ft ਕੁਝ ਵਿਦਵਾਨ ਆਖਦੇ ਹਨ ਮੂਸਾ ਦਾ ਗੁਪਤ ਅੰਗ \ft*\f* ਵਿੱਚ ਸੁੱਟ ਕੇ ਆਖਿਆ, ਤੂੰ ਸੱਚ-ਮੁੱਚ ਮੇਰੇ ਲਈ ਇੱਕ ਖੂਨੀ ਪਤੀ ਹੈਂ। \v 26 ਸੋ ਯਹੋਵਾਹ ਨੇ ਉਸ ਨੂੰ ਛੱਡ ਦਿੱਤਾ। ਫਿਰ ਉਸ ਨੇ ਉਹ ਨੂੰ ਆਖਿਆ, ਸੁੰਨਤ ਦੇ ਕਾਰਨ ਤੂੰ ਖੂਨੀ ਪਤੀ ਹੋਇਆ ਹੈਂ। \v 27 ਫਿਰ ਯਹੋਵਾਹ ਨੇ ਹਾਰੂਨ ਨੂੰ ਆਖਿਆ, ਜਾ ਅਤੇ ਮੂਸਾ ਨੂੰ ਉਜਾੜ ਵਿੱਚ ਮਿਲ ਤਾਂ ਉਹ ਚਲਾ ਗਿਆ ਅਤੇ ਉਸ ਨੂੰ ਪਰਮੇਸ਼ੁਰ ਦੇ ਪਰਬਤ ਉੱਤੇ ਮਿਲਿਆ ਅਤੇ ਉਸ ਨੂੰ ਚੁੰਮਿਆ। \v 28 ਤਦ ਮੂਸਾ ਨੇ ਹਾਰੂਨ ਨੂੰ ਯਹੋਵਾਹ ਦੀਆਂ ਸਾਰੀਆਂ ਗੱਲਾਂ ਦੱਸੀਆਂ, ਜਿਨ੍ਹਾਂ ਲਈ ਉਸ ਨੂੰ ਭੇਜਿਆ ਸੀ ਅਤੇ ਉਹ ਸਾਰੇ ਨਿਸ਼ਾਨ ਜਿਨ੍ਹਾਂ ਦਾ ਉਸ ਨੂੰ ਹੁਕਮ ਦਿੱਤਾ ਸੀ। \v 29 ਫਿਰ ਮੂਸਾ ਅਤੇ ਹਾਰੂਨ ਚਲੇ ਗਏ ਅਤੇ ਇਸਰਾਏਲੀਆਂ ਦੇ ਸਾਰੇ ਬਜ਼ੁਰਗਾਂ ਨੂੰ ਇਕੱਠੇ ਕੀਤਾ \v 30 ਹਾਰੂਨ ਨੇ ਸਾਰੀਆਂ ਗੱਲਾਂ ਜਿਹੜੀਆਂ ਯਹੋਵਾਹ ਨੇ ਮੂਸਾ ਨਾਲ ਕੀਤੀਆਂ ਸਨ, ਦੱਸੀਆਂ ਅਤੇ ਪਰਜਾ ਦੇ ਸਾਹਮਣੇ ਉਹ ਨਿਸ਼ਾਨ ਵਿਖਾਏ। \v 31 ਤਦ ਪਰਜਾ ਨੇ ਵਿਸ਼ਵਾਸ ਕੀਤਾ ਅਤੇ ਜਦ ਉਨ੍ਹਾਂ ਨੇ ਸੁਣਿਆ ਕਿ ਯਹੋਵਾਹ ਨੇ ਇਸਰਾਏਲੀਆਂ ਦੀ ਖ਼ਬਰ ਲਈ ਹੈ ਅਤੇ ਉਨ੍ਹਾਂ ਦਾ ਦੁੱਖ ਵੇਖਿਆ ਹੈ ਤਦ ਆਪਣਾ ਸਿਰ ਝੁਕਾ ਕੇ ਮੱਥਾ ਟੇਕਿਆ। \c 5 \s ਮੂਸਾ ਅਤੇ ਹਾਰੂਨ ਫ਼ਿਰਊਨ ਦੇ ਸਾਹਮਣੇ \p \v 1 ਇਸ ਦੇ ਬਾਅਦ ਮੂਸਾ ਅਤੇ ਹਾਰੂਨ ਨੇ ਜਾ ਕੇ ਫ਼ਿਰਊਨ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਉਜਾੜ ਵਿੱਚ ਮੇਰਾ ਪਰਬ ਮਨਾਵੇ। \v 2 ਪਰ ਫ਼ਿਰਊਨ ਨੇ ਆਖਿਆ, ਯਹੋਵਾਹ ਕੌਣ ਹੈ ਜੋ ਮੈਂ ਉਸ ਦੀ ਅਵਾਜ਼ ਸੁਣਾਂ ਕਿ ਇਸਰਾਏਲ ਨੂੰ ਜਾਣ ਦਿਆਂ? ਮੈਂ ਯਹੋਵਾਹ ਨੂੰ ਨਹੀਂ ਜਾਣਦਾ ਅਤੇ ਮੈਂ ਇਸਰਾਏਲ ਨੂੰ ਬਿਲਕੁਲ ਵੀ ਨਹੀਂ ਜਾਣ ਦੇਵਾਂਗਾ। \v 3 ਫਿਰ ਉਨ੍ਹਾਂ ਨੇ ਆਖਿਆ, ਇਬਰਾਨੀਆਂ ਦਾ ਪਰਮੇਸ਼ੁਰ ਸਾਨੂੰ ਮਿਲਿਆ। ਸਾਨੂੰ ਤਿੰਨ ਦਿਨਾਂ ਦੇ ਰਸਤੇ ਉਜਾੜ ਵਿੱਚ ਜਾਣ ਦੇ ਤਾਂ ਜੋ ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਲਈ ਬਲੀਆਂ ਚੜ੍ਹਾਈਏ ਕਿਤੇ ਅਜਿਹਾ ਨਾ ਹੋਵੇ ਕਿ ਉਹ ਸਾਡੇ ਉੱਤੇ ਮਰੀ ਜਾਂ ਤਲਵਾਰ ਨਾਲ ਚੜ੍ਹਾਈ ਕਰੇ। \v 4 ਮਿਸਰ ਦੇ ਰਾਜੇ ਨੇ ਉਨ੍ਹਾਂ ਨੂੰ ਆਖਿਆ, ਹੇ ਮੂਸਾ ਅਤੇ ਹੇ ਹਾਰੂਨ, ਤੁਸੀਂ ਕਿਉਂ ਇਨ੍ਹਾਂ ਲੋਕਾਂ ਤੋਂ ਉਨ੍ਹਾਂ ਦੇ ਕੰਮ ਛੁਡਾਉਂਦੇ ਹੋ? ਤੁਸੀਂ ਜਾ ਕੇ ਆਪਣੇ-ਆਪਣੇ ਕੰਮ ਕਰੋ। \v 5 ਫ਼ਿਰਊਨ ਨੇ ਇਹ ਵੀ ਆਖਿਆ, ਵੇਖੋ ਹੁਣ ਉਸ ਧਰਤੀ ਦੇ ਲੋਕ ਬਹੁਤ ਹਨ ਪਰ ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਬੇਗ਼ਾਰ ਤੋਂ ਅਰਾਮ ਕਰਾਉਂਦੇ ਹੋ। \v 6 ਉਸੇ ਦਿਨ ਫ਼ਿਰਊਨ ਨੇ ਲੋਕਾਂ ਤੋਂ ਬੇਗ਼ਾਰ ਕਰਾਉਣ ਵਾਲਿਆਂ ਅਤੇ ਉਨ੍ਹਾਂ ਦੇ ਗ਼ੁਲਾਮੀ ਕਰਾਉਣ ਵਾਲਿਆਂ ਨੂੰ ਇਹ ਹੁਕਮ ਦਿੱਤਾ \v 7 ਕਿ ਤੁਸੀਂ ਲੋਕਾਂ ਨੂੰ ਅੱਗੇ ਵਾਂਗੂੰ ਇੱਟਾਂ ਬਣਾਉਣ ਲਈ ਤੂੜੀ ਨਾ ਦਿਓ। ਉਹ ਆਪਣੇ ਲਈ ਆਪ ਜਾ ਕੇ ਤੂੜੀ ਇਕੱਠੀ ਕਰਨ \v 8 ਤੁਸੀਂ ਓਨ੍ਹੀਆਂ ਹੀ ਇੱਟਾਂ ਜਿੰਨੀਆਂ ਉਹ ਅੱਗੇ ਬਣਾਉਂਦੇ ਸਨ ਉਨ੍ਹਾਂ ਤੋਂ ਬਣਵਾਓ। ਤੁਸੀਂ ਉਨ੍ਹਾਂ ਵਿੱਚੋਂ ਕੁਝ ਨਾ ਘਟਾਓ ਕਿਉਂ ਜੋ ਉਹ ਵਿਹਲੇ ਰਹਿੰਦੇ ਹਨ ਇਸੇ ਲਈ ਉਹ ਇਹ ਦੁਹਾਈ ਦਿੰਦੇ ਹਨ ਕਿ ਅਸੀਂ ਜਾ ਕੇ ਆਪਣੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਏ। \v 9 ਉਹ ਸੇਵਾ ਉਨ੍ਹਾਂ ਮਨੁੱਖਾਂ ਉੱਤੇ ਹੋਰ ਭਾਰੀ ਕੀਤੀ ਜਾਵੇ ਤਾਂ ਜੋ ਉਹ ਕੰਮ ਵਿੱਚ ਲੱਗੇ ਰਹਿਣ ਅਤੇ ਝੂਠੀਆਂ ਗੱਲਾਂ ਉੱਤੇ ਧਿਆਨ ਨਾ ਦੇਣ। \v 10 ਤਦ ਲੋਕਾਂ ਤੋਂ ਬੇਗ਼ਾਰ ਕਰਾਉਣ ਵਾਲਿਆਂ ਅਤੇ ਉਨ੍ਹਾਂ ਤੋਂ ਗ਼ੁਲਾਮੀ ਕਰਾਉਣ ਵਾਲਿਆਂ ਨੇ ਬਾਹਰ ਜਾ ਕੇ ਲੋਕਾਂ ਨੂੰ ਆਖਿਆ ਕਿ ਫ਼ਿਰਊਨ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਤੁਹਾਨੂੰ ਤੂੜੀ ਨਹੀਂ ਦਿਆਂਗਾ। \v 11 ਤੁਸੀਂ ਜਾਓ ਅਤੇ ਆਪਣੇ ਲਈ ਤੂੜੀ ਜਿੱਥੋਂ ਤੁਹਾਨੂੰ ਲੱਭੇ ਆਪ ਲਿਆਓ। ਤੁਹਾਡੀ ਸੇਵਾ ਤੋਂ ਕੁਝ ਵੀ ਨਹੀਂ ਘਟੇਗਾ। \v 12 ਤਦ ਉਹ ਲੋਕ ਸਾਰੇ ਮਿਸਰ ਦੇਸ ਵਿੱਚ ਤੂੜੀ ਦੀ ਥਾਂ ਭੁੱਠਾ ਚੁਗਣ ਲਈ ਤਿੱਤਰ-ਬਿੱਤਰ ਹੋ ਗਏ। \v 13 ਬੇਗ਼ਾਰ ਕਰਾਉਣ ਵਾਲਿਆਂ ਨੇ ਜ਼ੋਰ ਕਰ ਕੇ ਆਖਿਆ, ਤੁਸੀਂ ਆਪਣਾ ਰੋਜ਼ ਦਾ ਕੰਮ ਰੋਜ਼ ਪੂਰਾ ਕਰੋ ਜਿਵੇਂ ਤੂੜੀ ਦੇ ਹੁੰਦਿਆਂ ਤੇ ਕਰਦੇ ਸੀ। \v 14 ਇਸਰਾਏਲੀਆਂ ਦੇ ਸਰਦਾਰਾਂ ਨੇ ਜਿਨ੍ਹਾਂ ਨੂੰ ਫ਼ਿਰਊਨ ਦੇ ਬੇਗ਼ਾਰ ਕਰਾਉਣ ਵਾਲਿਆਂ ਨੇ ਉਨ੍ਹਾਂ ਉੱਤੇ ਨਿਯੁਕਤ ਕੀਤਾ ਹੋਇਆ ਸੀ, ਮਾਰ ਖਾਧੀ। ਉਨ੍ਹਾਂ ਨੂੰ ਇਹ ਆਖਿਆ ਗਿਆ ਕਿ ਤੁਸੀਂ ਆਪਣਾ ਇੱਟਾਂ ਬਣਾਉਣ ਦਾ ਕੰਮ ਕੱਲ ਪਰਸੋਂ ਤੇ ਅੱਜ ਵੀ ਪੂਰਾ ਕਿਉਂ ਨਹੀਂ ਕੀਤਾ?। \v 15 ਤਦ ਇਸਰਾਏਲੀਆਂ ਦੇ ਸਰਦਾਰ ਅੰਦਰ ਆਏ ਅਤੇ ਫ਼ਿਰਊਨ ਕੋਲ ਦੁਹਾਈ ਦਿੱਤੀ ਕਿ ਤੁਸੀਂ ਆਪਣੇ ਦਾਸਾਂ ਨਾਲ ਅਜਿਹਾ ਕਿਉਂ ਕੀਤਾ? \v 16 ਤੁਹਾਡੇ ਦਾਸਾਂ ਨੂੰ ਤੂੜੀ ਨਹੀਂ ਦਿੱਤੀ ਜਾਂਦੀ ਅਤੇ ਸਾਨੂੰ ਆਖਦੇ ਹਨ, ਇੱਟਾਂ ਬਣਾਓ! ਵੇਖੋ, ਤੁਹਾਡੇ ਦਾਸਾਂ ਨੂੰ ਮਾਰ ਪੈਂਦੀ ਹੈ। ਦੋਸ਼ ਤੁਹਾਡੇ ਲੋਕਾਂ ਦਾ ਹੈ। \v 17 ਉਸ ਨੇ ਆਖਿਆ, ਤੁਸੀਂ ਆਲਸੀ ਹੋ, ਢਿੱਲੇ! ਇਸੇ ਕਰਕੇ ਤੁਸੀਂ ਆਖੀ ਜਾਂਦੇ ਹੋ, ਸਾਨੂੰ ਜਾਣ ਦੇ ਤਾਂ ਜੋ ਅਸੀਂ ਯਹੋਵਾਹ ਲਈ ਬਲੀਆਂ ਚੜ੍ਹਾਈਏ। \v 18 ਹੁਣ ਜਾਓ ਅਤੇ ਕੰਮ ਕਰੋ ਪਰ ਤੂੜੀ ਤੁਹਾਨੂੰ ਨਹੀਂ ਦਿੱਤੀ ਜਾਵੇਗੀ ਅਤੇ ਇੱਟਾਂ ਦਾ ਹਿਸਾਬ ਪੂਰਾ ਕਰਨਾ ਪਵੇਗਾ। \v 19 ਤਦ ਇਸਰਾਏਲੀਆਂ ਦੇ ਸਰਦਾਰਾਂ ਨੇ ਵੇਖ ਲਿਆ ਕਿ ਅਸੀਂ ਬੁਰੇ ਹਾਲ ਵਿੱਚ ਹਾਂ, ਜਦ ਆਖਿਆ ਜਾਂਦਾ ਹੈ, ਤੁਸੀਂ ਆਪਣੇ ਰੋਜ਼ ਦੇ ਇੱਟਾਂ ਦੇ ਕੰਮ ਵਿੱਚੋਂ ਕੁਝ ਨਾ ਘਟਾਓ। \v 20 ਜਦ ਉਹ ਫ਼ਿਰਊਨ ਕੋਲੋਂ ਬਾਹਰ ਨਿੱਕਲੇ ਤਦ ਮੂਸਾ ਅਤੇ ਹਾਰੂਨ ਨੂੰ ਜਿਹੜੇ ਉਨ੍ਹਾਂ ਦੇ ਮਿਲਣ ਨੂੰ ਰਾਹ ਵਿੱਚ ਖੜ੍ਹੇ ਸਨ, ਮਿਲੇ। \v 21 ਤਦ ਉਨ੍ਹਾਂ ਨੇ ਉਨ੍ਹਾਂ ਨੂੰ ਆਖਿਆ, ਯਹੋਵਾਹ ਤੁਹਾਨੂੰ ਵੇਖੇ ਤੇ ਨਿਆਂ ਕਰੇ ਕਿਉਂ ਜੋ ਤੁਸੀਂ ਸਾਡੀ ਬਾਸ਼ਨਾ ਫ਼ਿਰਊਨ ਦੇ ਅੱਗੇ ਅਤੇ ਉਸ ਦੇ ਸੇਵਕਾਂ ਦੇ ਅੱਗੇ ਗੰਦੀ ਬਣਾ ਦਿੱਤੀ ਹੈ ਅਤੇ ਸਾਨੂੰ ਜਾਨ ਤੋਂ ਮਾਰਨ ਲਈ ਉਨ੍ਹਾਂ ਦੇ ਹੱਥ ਵਿੱਚ ਤਲਵਾਰ ਦੇ ਦਿੱਤੀ ਹੈ। \s ਮੂਸਾ ਪਰਮੇਸ਼ੁਰ ਨੂੰ ਸ਼ਿਕਾਇਤ ਕਰਦਾ ਹੈ \p \v 22 ਫਿਰ ਮੂਸਾ ਯਹੋਵਾਹ ਵੱਲ ਮੁੜਿਆ ਅਤੇ ਆਖਿਆ, ਹੇ ਪ੍ਰਭੂ, ਤੂੰ ਕਿਉਂ ਇਸ ਪਰਜਾ ਉੱਤੇ ਬੁਰਿਆਈ ਆਉਣ ਦਿੱਤੀ ਅਤੇ ਤੂੰ ਮੈਨੂੰ ਕਿਉਂ ਭੇਜਿਆ? \v 23 ਕਿਉਂਕਿ ਜਿਸ ਵੇਲੇ ਤੋਂ ਮੈਂ ਤੇਰਾ ਨਾਮ ਲੈ ਕੇ ਫ਼ਿਰਊਨ ਨਾਲ ਗੱਲਾਂ ਕਰਨ ਲਈ ਆਇਆ ਤਦ ਤੋਂ ਹੀ ਉਸ ਨੇ ਇਸ ਪਰਜਾ ਨਾਲ ਬੁਰਿਆਈ ਕੀਤੀ ਅਤੇ ਤੂੰ ਵੀ ਆਪਣੀ ਪਰਜਾ ਨੂੰ ਛੁਟਕਾਰਾ ਨਾ ਦਿੱਤਾ। \c 6 \p \v 1 ਯਹੋਵਾਹ ਨੇ ਮੂਸਾ ਨੂੰ ਆਖਿਆ, ਹੁਣ ਤੂੰ ਵੇਖੇਂਗਾ ਕਿ ਮੈਂ ਫ਼ਿਰਊਨ ਨਾਲ ਕੀ ਕਰਾਂਗਾ ਕਿਉਂ ਜੋ ਉਹ ਮੇਰੇ ਹੱਥ ਦੇ ਬਲ ਕਾਰਨ ਉਨ੍ਹਾਂ ਨੂੰ ਜਾਣ ਦੇਵੇਗਾ ਸਗੋਂ ਹੱਥ ਦੇ ਬਲ ਨਾਲ ਉਹ ਉਨ੍ਹਾਂ ਨੂੰ ਆਪਣੇ ਦੇਸ ਵਿੱਚੋਂ ਕੱਢ ਦੇਵੇਗਾ। \s ਮੂਸਾ ਨੂੰ ਬੁਲਾਉਣਾ \p \v 2 ਫਿਰ ਪਰਮੇਸ਼ੁਰ ਨੇ ਮੂਸਾ ਨਾਲ ਗੱਲ ਕੀਤੀ ਅਤੇ ਉਸ ਨੂੰ ਆਖਿਆ, ਮੈਂ ਯਹੋਵਾਹ ਹਾਂ \v 3 ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਸਰਬ ਸ਼ਕਤੀਮਾਨ\f + \fr 6:3 \fr*\ft ਅਲਸ਼ਾਦਾਈ\ft*\f* ਪਰਮੇਸ਼ੁਰ ਦੇ ਨਾਮ ਉੱਤੇ ਦਰਸ਼ਣ ਦਿੱਤਾ ਪਰ ਮੈਂ ਆਪਣੇ ਯਹੋਵਾਹ ਨਾਮ ਨਾਲ ਉਨ੍ਹਾਂ ਉੱਤੇ ਪਰਗਟ ਨਹੀਂ ਹੋਇਆ। \v 4 ਮੈਂ ਉਨ੍ਹਾਂ ਨਾਲ ਆਪਣੇ ਨੇਮ ਵੀ ਕਾਇਮ ਕੀਤਾ ਤਾਂ ਜੋ ਮੈਂ ਉਹਨਾਂ ਨੂੰ ਕਨਾਨ ਦੇਸ ਦੇਵਾਂ ਅਰਥਾਤ ਉਹਨਾਂ ਦੀ ਮੁਸਾਫ਼ਰੀ ਦਾ ਦੇਸ ਜਿਸ ਵਿੱਚ ਉਹ ਪਰਦੇਸੀ ਰਹੇ। \v 5 ਮੈਂ ਇਸਰਾਏਲੀਆਂ ਦੇ ਹਾਉਂਕੇ ਵੀ ਸੁਣੇ ਜਿਨ੍ਹਾਂ ਨੂੰ ਮਿਸਰੀ ਗ਼ੁਲਾਮੀ ਵਿੱਚ ਰੱਖਦੇ ਹਨ ਅਤੇ ਮੈਂ ਆਪਣੇ ਨੇਮ ਨੂੰ ਚੇਤੇ ਕੀਤਾ ਹੈ। \v 6 ਇਸ ਲਈ ਇਸਰਾਏਲੀਆਂ ਨੂੰ ਆਖ, ਮੈਂ ਯਹੋਵਾਹ ਹਾਂ ਅਤੇ ਮੈਂ ਤੁਹਾਨੂੰ ਮਿਸਰੀਆਂ ਦੀ ਬੇਗ਼ਾਰ ਹੇਠੋਂ ਕੱਢ ਲਵਾਂਗਾ ਅਤੇ ਮੈਂ ਤੁਹਾਨੂੰ ਉਨ੍ਹਾਂ ਦੀ ਗ਼ੁਲਾਮੀ ਤੋਂ ਛੁਟਕਾਰਾ ਦਿਆਂਗਾ ਅਤੇ ਮੈਂ ਆਪਣੀ ਬਾਂਹ ਲੰਮੀ ਕਰ ਕੇ ਵੱਡੇ ਨਿਆਂਵਾਂ ਨਾਲ ਤੁਹਾਨੂੰ ਛੁਡਾਵਾਂਗਾ। \v 7 ਮੈਂ ਤੁਹਾਨੂੰ ਆਪਣੀ ਪਰਜਾ ਹੋਣ ਲਈ ਲਵਾਂਗਾ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ, ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜਿਹੜਾ ਤੁਹਾਨੂੰ ਮਿਸਰੀਆਂ ਦੀ ਬੇਗ਼ਾਰ ਹੇਠੋਂ ਕੱਢ ਲਿਆਉਂਦਾ ਹਾਂ। \v 8 ਮੈਂ ਤੁਹਾਨੂੰ ਉਸ ਦੇਸ ਵਿੱਚ ਲਿਆਵਾਂਗਾ, ਜਿਸ ਦੇ ਦੇਣ ਦੀ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ, ਮੈਂ ਤੁਹਾਨੂੰ ਉਹ ਮਿਲਖ਼ ਵਿੱਚ ਦਿਆਂਗਾ। ਮੈਂ ਯਹੋਵਾਹ ਹਾਂ। \v 9 ਉਪਰੰਤ ਮੂਸਾ ਨੇ ਇਸਰਾਏਲੀਆਂ ਨਾਲ ਉਸੇ ਤਰ੍ਹਾਂ ਹੀ ਗੱਲ ਕੀਤੀ ਪਰ ਉਨ੍ਹਾਂ ਨੇ ਆਤਮਾ ਦੇ ਦੁੱਖ ਅਤੇ ਗ਼ੁਲਾਮੀ ਦੀ ਸਖਤੀ ਦੇ ਕਾਰਨ ਮੂਸਾ ਦੀ ਨਾ ਸੁਣੀ। \v 10 ਤਦ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ ਕਿ ਜਾ ਅਤੇ ਮਿਸਰ ਦੇ ਰਾਜਾ ਫ਼ਿਰਊਨ ਨਾਲ ਗੱਲ ਕਰ \v 11 ਕਿ ਉਹ ਇਸਰਾਏਲੀਆਂ ਨੂੰ ਆਪਣੇ ਦੇਸ ਵਿੱਚੋਂ ਜਾਣ ਦੇਵੇ। \v 12 ਤਦ ਮੂਸਾ ਨੇ ਯਹੋਵਾਹ ਦੇ ਸਨਮੁਖ ਇਸ ਤਰ੍ਹਾਂ ਗੱਲ ਕੀਤੀ, ਵੇਖ, ਇਸਰਾਏਲੀਆਂ ਨੇ ਤਾਂ ਮੇਰੀ ਨਾ ਸੁਣੀ, ਤਦ ਫ਼ਿਰਊਨ ਕਿਵੇਂ ਮੇਰੀ ਸੁਣੇਗਾ, ਮੈਂ ਜਿਹੜਾ ਅਟਕ-ਅਟਕ ਕੇ ਬੋਲਣ ਵਾਲਾ\f + \fr 6:12 \fr*\ft ਅਸੁੰਨਤੀ ਬੁੱਲ੍ਹਾਂ ਵਾਲਾ ਮਨੁੱਖ \ft*\f* ਹਾਂ? \v 13 ਫਿਰ ਯਹੋਵਾਹ ਨੇ ਮੂਸਾ ਅਤੇ ਹਾਰੂਨ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਇਸਰਾਏਲੀਆਂ ਲਈ ਅਤੇ ਮਿਸਰ ਦੇ ਰਾਜਾ ਫ਼ਿਰਊਨ ਲਈ ਹੁਕਮ ਦਿੱਤਾ ਕਿ ਉਹ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲੈ ਜਾਣ। \s ਮੂਸਾ ਅਤੇ ਹਾਰੂਨ ਦੀ ਵੰਸ਼ਾਵਲੀ \p \v 14 ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੋਹਰੀ ਇਹ ਹਨ - ਰਊਬੇਨ ਇਸਰਾਏਲ ਦੇ ਪਹਿਲੌਠੇ ਦੇ ਪੁੱਤਰ ਹਨੋਕ ਅਤੇ ਪੱਲੂ, ਹਸਰੋਨ ਅਤੇ ਕਰਮੀ ਹਨ, ਇਹ ਰਊਬੇਨ ਦੀਆਂ ਕੁੱਲਾਂ ਹਨ। \v 15 ਸ਼ਿਮਓਨ ਦੇ ਪੁੱਤਰ ਯਮੂਏਲ ਯਾਮੀਨ ਓਹਦ ਯਾਕੀਨ ਸੋਹਰ ਅਤੇ ਸ਼ਾਊਲ ਕਨਾਨੀ ਔਰਤ ਦਾ ਪੁੱਤਰ, ਇਹ ਸ਼ਿਮਓਨ ਦੀਆਂ ਮੂੰਹੀਆਂ ਹਨ। \v 16 ਲੇਵੀ ਦੇ ਪੁੱਤਰਾਂ ਦੇ ਨਾਮ ਉਨ੍ਹਾਂ ਦੀ ਕੁਲਪੱਤ੍ਰੀ ਅਨੁਸਾਰ ਇਹ ਹਨ - ਗੇਰਸ਼ੋਨ, ਕਹਾਥ, ਮਰਾਰੀ ਅਤੇ ਲੇਵੀ ਦੇ ਜੀਵਨ ਦੇ ਸਾਲ, ਇੱਕ ਸੌ ਸੈਂਤੀ ਸਨ। \v 17 ਗੇਰਸ਼ੋਨ ਦੇ ਪੁੱਤਰ ਲਿਬਨੀ ਅਤੇ ਸ਼ਿਮਈ ਆਪਣੀਆਂ ਮੂੰਹੀਆਂ ਦੇ ਅਨੁਸਾਰ ਹਨ। \v 18 ਕਹਾਥ ਦੇ ਪੁੱਤਰ ਅਮਰਾਮ, ਯਿਸਹਾਰ, ਹਬਰੋਨ ਅਤੇ ਉੱਜ਼ੀਏਲ ਹਨ ਅਤੇ ਕਹਾਥ ਦੇ ਜੀਵਨ ਦੇ ਸਾਲ ਇੱਕ ਸੌ ਤੇਂਤੀ ਸਨ। \v 19 ਮਰਾਰੀ ਦੇ ਪੁੱਤਰ ਮਹਲੀ ਅਤੇ ਮੂਸ਼ੀ ਹਨ। ਲੇਵੀ ਦੀਆਂ ਮੂੰਹੀਆਂ ਉਨ੍ਹਾਂ ਦੀ ਕੁਲਪੱਤ੍ਰੀ ਅਨੁਸਾਰ ਇਹ ਹਨ। \v 20 ਅਮਰਾਮ ਨੇ ਆਪਣੀ ਫੁੱਫੀ ਯੋਕਬਦ ਨੂੰ ਵਿਆਹ ਲਿਆ ਅਤੇ ਉਹ ਉਸ ਦੇ ਲਈ ਹਾਰੂਨ ਅਤੇ ਮੂਸਾ ਨੂੰ ਜਨਮ ਦਿੱਤਾ ਅਤੇ ਅਮਰਾਮ ਦੇ ਜੀਵਨ ਦੇ ਸਾਲ ਇੱਕ ਸੌ ਸੈਂਤੀ ਸਨ। \v 21 ਯਿਸਹਾਰ ਦੇ ਪੁੱਤਰ ਕੋਰਹ ਅਤੇ ਨਫ਼ਗ ਅਤੇ ਜ਼ਿਕਰੀ ਹਨ। \v 22 ਉੱਜ਼ੀਏਲ ਦੇ ਪੁੱਤਰ ਮੀਸ਼ਾਏਲ ਅਤੇ ਅਲਸਾਫਾਨ ਅਤੇ ਸਿਤਰੀ ਹਨ। \v 23 ਹਾਰੂਨ ਨੇ ਨਹਸ਼ੋਨ ਦੀ ਭੈਣ ਅੰਮੀਨਾਦਾਬ ਦੀ ਧੀ, ਅਲੀਸਬਾ ਨੂੰ ਵਿਆਹ ਲਿਆ ਅਤੇ ਉਸ ਨੇ ਨਾਦਾਬ, ਅਬੀਹੂ, ਅਲਆਜ਼ਾਰ ਅਤੇ ਈਥਾਮਾਰ ਨੂੰ ਉਸ ਲਈ ਜਨਮ ਦਿੱਤਾ। \v 24 ਕੋਰਹ ਦੇ ਪੁੱਤਰ ਅੱਸੀਰ, ਅਲਕਾਨਾਹ ਅਤੇ ਅਬੀਆਸਾਫ਼ ਹਨ ਇਹ ਕੋਰਹ ਦੀਆਂ ਮੂੰਹੀਆਂ ਹਨ। \v 25 ਹਾਰੂਨ ਦੇ ਪੁੱਤਰ ਅਲਆਜ਼ਾਰ ਨੇ ਫੂਟੀਏਲ ਦੀਆਂ ਧੀਆਂ ਵਿੱਚੋਂ ਇੱਕ ਨੂੰ ਵਿਆਹ ਲਿਆ ਅਤੇ ਉਹ ਉਸ ਦੇ ਲਈ ਫ਼ੀਨਹਾਸ ਨੂੰ ਜਣੀ। ਇਹ ਲੇਵੀਆਂ ਦੇ ਪੁਰਖਿਆਂ ਦੇ ਮੋਹਰੀ ਆਪਣੀਆਂ ਮੂੰਹੀਆਂ ਦੇ ਅਨੁਸਾਰ ਹਨ। \v 26 ਹਾਰੂਨ ਅਤੇ ਮੂਸਾ ਉਹ ਹਨ, ਜਿਨ੍ਹਾਂ ਨੂੰ ਯਹੋਵਾਹ ਨੇ ਆਖਿਆ ਸੀ ਕਿ ਇਸਰਾਏਲੀਆਂ ਨੂੰ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਮਿਸਰ ਦੇਸ ਤੋਂ ਕੱਢ ਲਿਆਓ। \v 27 ਇਹ ਉਹ ਹਨ ਜਿਨ੍ਹਾਂ ਨੇ ਮਿਸਰ ਦੇ ਰਾਜਾ ਫ਼ਿਰਊਨ ਨਾਲ ਗੱਲਾਂ ਕੀਤੀਆਂ ਕਿ ਉਹ ਇਸਰਾਏਲੀਆਂ ਨੂੰ ਮਿਸਰ ਤੋਂ ਕੱਢ ਲੈਣ। ਇਹ ਉਹ ਮੂਸਾ ਅਤੇ ਹਾਰੂਨ ਹਨ। \s ਮੂਸਾ ਅਤੇ ਹਾਰੂਨ ਨੂੰ ਪਰਮੇਸ਼ੁਰ ਦਾ ਆਦੇਸ਼ \p \v 28 ਤਦ ਅਜਿਹਾ ਹੋਇਆ ਕਿ ਜਿਸ ਦਿਨ ਯਹੋਵਾਹ ਨੇ ਮਿਸਰ ਦੇਸ ਵਿੱਚ ਮੂਸਾ ਨਾਲ ਗੱਲ ਕੀਤੀ \v 29 ਤਦ ਯਹੋਵਾਹ ਮੂਸਾ ਨੂੰ ਇਸ ਤਰ੍ਹਾਂ ਬੋਲਿਆ ਕਿ ਮੈਂ ਯਹੋਵਾਹ ਹਾਂ, ਮਿਸਰ ਦੇ ਰਾਜਾ ਫ਼ਿਰਊਨ ਨਾਲ ਉਹ ਸਾਰੀਆਂ ਗੱਲਾਂ ਕਰ, ਜਿਹੜੀਆਂ ਮੈਂ ਤੈਨੂੰ ਆਖੀਆਂ ਹਨ। \v 30 ਫਿਰ ਮੂਸਾ ਨੇ ਯਹੋਵਾਹ ਦੇ ਸਨਮੁਖ ਆਖਿਆ, ਵੇਖ, ਮੈਂ ਅਟਕ-ਅਟਕ ਕੇ ਬੋਲਣ ਵਾਲਾ ਹਾਂ। ਫ਼ਿਰਊਨ ਮੇਰੀ ਕਿਵੇਂ ਸੁਣੇਗਾ? \c 7 \p \v 1 ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖ, ਮੈਂ ਤੈਨੂੰ ਫ਼ਿਰਊਨ ਲਈ ਪਰਮੇਸ਼ੁਰ ਵਰਗਾ ਠਹਿਰਾਇਆ ਹੈ ਅਤੇ ਤੇਰਾ ਭਰਾ ਹਾਰੂਨ ਤੇਰੇ ਲਈ ਨਬੀ ਹੋਵੇਗਾ। \v 2 ਤੂੰ ਉਹ ਸਾਰੀਆਂ ਗੱਲਾਂ ਜਿਨ੍ਹਾਂ ਦਾ ਮੈਂ ਤੈਨੂੰ ਹੁਕਮ ਦਿੱਤਾ ਹੈ ਕਰੀਂ ਅਤੇ ਤੇਰਾ ਭਰਾ ਹਾਰੂਨ ਫ਼ਿਰਊਨ ਨਾਲ ਗੱਲਾਂ ਕਰੇਗਾ ਕਿ ਉਹ ਇਸਰਾਏਲੀਆਂ ਨੂੰ ਆਪਣੇ ਦੇਸ ਤੋਂ ਜਾਣ ਦੇਵੇ \v 3 ਮੈਂ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦੇਵਾਂਗਾ, ਆਪਣੇ ਨਿਸ਼ਾਨਾਂ ਅਤੇ ਅਚਰਜ਼ ਕੰਮਾਂ ਨੂੰ ਮਿਸਰ ਦੇਸ ਵਿੱਚ ਵਧਾਵਾਂਗਾ। \v 4 ਪਰ ਫ਼ਿਰਊਨ ਤੁਹਾਡੀ ਨਹੀਂ ਸੁਣੇਗਾ ਅਤੇ ਮੈਂ ਆਪਣਾ ਹੱਥ ਮਿਸਰ ਉੱਤੇ ਪਾਵਾਂਗਾ ਅਤੇ ਆਪਣੀਆਂ ਸੈਨਾਂ ਅਰਥਾਤ ਆਪਣੀ ਪਰਜਾ ਇਸਰਾਏਲ ਨੂੰ ਵੱਡਿਆਂ ਨਿਆਂਵਾਂ ਨਾਲ ਮਿਸਰ ਦੇਸ ਤੋਂ ਬਾਹਰ ਲੈ ਆਵਾਂਗਾ। \v 5 ਤਦ ਮਿਸਰੀ ਜਾਣਨਗੇ ਕਿ ਮੈਂ ਯਹੋਵਾਹ ਹਾਂ, ਜਦ ਮੈਂ ਮਿਸਰ ਉੱਤੇ ਆਪਣਾ ਹੱਥ ਪਸਾਰਾਂਗਾ ਅਤੇ ਇਸਰਾਏਲੀਆਂ ਨੂੰ ਉਨ੍ਹਾਂ ਵਿੱਚੋਂ ਕੱਢ ਲਿਆਵਾਂਗਾ। \v 6 ਤਦ ਮੂਸਾ ਅਤੇ ਹਾਰੂਨ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ। \v 7 ਜਿਸ ਸਮੇਂ ਉਨ੍ਹਾਂ ਦੋਹਾਂ ਨੇ ਫ਼ਿਰਊਨ ਨਾਲ ਗੱਲ ਕੀਤੀ, ਮੂਸਾ ਅੱਸੀ ਸਾਲਾਂ ਦਾ ਅਤੇ ਹਾਰੂਨ ਤਰਿਆਸੀ ਸਾਲਾਂ ਦਾ ਸੀ। \s ਹਾਰੂਨ ਦਾ ਢਾਂਗਾ \p \v 8 ਤਦ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਇਸ ਤਰ੍ਹਾਂ ਆਖਿਆ, \v 9 ਜਦ ਫ਼ਿਰਊਨ ਤੁਹਾਡੇ ਨਾਲ ਇਹ ਗੱਲ ਕਰੇ ਕਿ ਤੁਸੀਂ ਕੋਈ ਅਚਰਜ਼ ਕੰਮ ਵਿਖਾਓ ਤਦ ਤੂੰ ਹਾਰੂਨ ਨੂੰ ਆਖੀਂ ਕਿ ਤੂੰ ਆਪਣੀ ਲਾਠੀ ਲੈ ਕੇ ਫ਼ਿਰਊਨ ਅੱਗੇ ਸੁੱਟ ਦੇ ਤਾਂ ਜੋ ਉਹ ਇੱਕ ਸਰਾਲ ਹੋ ਜਾਵੇ। \v 10 ਮੂਸਾ ਅਤੇ ਹਾਰੂਨ ਫ਼ਿਰਊਨ ਕੋਲ ਗਏ ਅਤੇ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਹਾਰੂਨ ਨੇ ਆਪਣੀ ਲਾਠੀ ਫ਼ਿਰਊਨ ਦੇ ਅੱਗੇ ਅਤੇ ਉਸ ਦੇ ਸੇਵਕਾਂ ਦੇ ਅੱਗੇ ਸੁੱਟੀ, ਤਦ ਉਹ ਸਰਾਲ ਬਣ ਗਈ। \v 11 ਫਿਰ ਫ਼ਿਰਊਨ ਨੇ ਵੀ ਸਿਆਣਿਆਂ ਅਤੇ ਮੰਤਰੀਆਂ ਨੂੰ ਸੱਦਿਆ ਤਦ ਮਿਸਰ ਦੇ ਜਾਦੂਗਰਾਂ ਨੇ ਵੀ ਆਪਣੇ ਜੰਤਰਾਂ-ਮੰਤਰਾਂ ਨਾਲ ਉਸੇ ਤਰ੍ਹਾਂ ਹੀ ਕੀਤਾ। \v 12 ਉਨ੍ਹਾਂ ਸਭਨਾਂ ਨੇ ਆਪਣੀਆਂ-ਆਪਣੀਆਂ ਲਾਠੀਆਂ ਸੁੱਟੀਆਂ ਅਤੇ ਉਹ ਸਰਾਲਾਂ ਹੋ ਗਈਆਂ ਪਰ ਹਾਰੂਨ ਦੀ ਲਾਠੀ ਉਨ੍ਹਾਂ ਦੀਆਂ ਲਾਠੀਆਂ ਨੂੰ ਨਿਗਲ ਗਈ। \v 13 ਫ਼ਿਰਊਨ ਦਾ ਮਨ ਕਠੋਰ ਹੋ ਗਿਆ ਅਤੇ ਉਸ ਨੇ ਉਨ੍ਹਾਂ ਦੀ ਨਾ ਸੁਣੀ ਜਿਵੇਂ ਯਹੋਵਾਹ ਨੇ ਗੱਲ ਕੀਤੀ ਸੀ। \s ਮਿਸਰੀਆਂ ਦੇ ਉੱਤੇ ਦਸ ਭਾਰੀਆਂ ਬਿਪਤਾਵਾਂ ਪੈਣ ਦਾ ਵਰਣਨ \p \v 14 ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਦਾ ਮਨ ਸਖ਼ਤ ਹੋ ਗਿਆ ਹੈ, ਜੋ ਉਹ ਲੋਕਾਂ ਨੂੰ ਨਹੀਂ ਜਾਣ ਦਿੰਦਾ। \v 15 ਤੂੰ ਸਵੇਰੇ ਫ਼ਿਰਊਨ ਕੋਲ ਜਾ। ਵੇਖ, ਉਹ ਪਾਣੀ ਵੱਲ ਬਾਹਰ ਜਾਂਦਾ ਹੈ। ਤੂੰ ਨਦੀ ਦੇ ਕੰਢੇ ਉਸ ਦੇ ਮਿਲਣ ਲਈ ਖੜ੍ਹਾ ਹੋ ਜਾਵੀਂ ਅਤੇ ਉਹ ਲਾਠੀ ਜਿਹੜੀ ਸੱਪ ਬਣ ਗਈ ਸੀ, ਆਪਣੇ ਹੱਥ ਵਿੱਚ ਲਵੀਂ \v 16 ਤੂੰ ਉਹ ਨੂੰ ਆਖੀਂ, ਯਹੋਵਾਹ ਇਬਰਾਨੀਆਂ ਦੇ ਪਰਮੇਸ਼ੁਰ ਨੇ ਮੈਨੂੰ ਤੇਰੇ ਕੋਲ ਇਹ ਕਹਿ ਕੇ ਭੇਜਿਆ ਹੈ ਕਿ ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਉਜਾੜ ਵਿੱਚ ਮੇਰੀ ਉਪਾਸਨਾ ਕਰੇ ਅਤੇ ਵੇਖ, ਹੁਣ ਤੱਕ ਤੂੰ ਮੇਰੀ ਨਹੀਂ ਸੁਣੀ। \v 17 ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੂੰ ਇਸ ਤੋਂ ਜਾਣੇਂਗਾ ਕਿ ਮੈਂ ਯਹੋਵਾਹ ਹਾਂ, ਵੇਖ, ਮੈਂ ਇਹ ਲਾਠੀ ਜਿਹੜੀ ਮੇਰੇ ਹੱਥ ਵਿੱਚ ਹੈ, ਪਾਣੀਆਂ ਉੱਤੇ ਜਿਹੜੇ ਨਦੀ ਵਿੱਚ ਹਨ, ਮਾਰਾਂਗਾ ਅਤੇ ਉਹ ਲਹੂ ਹੋ ਜਾਣਗੇ। \v 18 ਮੱਛੀਆਂ ਜਿਹੜੀਆਂ ਨਦੀ ਵਿੱਚ ਹਨ, ਮਰ ਜਾਣਗੀਆਂ ਅਤੇ ਨਦੀ ਤੋਂ ਬਦਬੂ ਆਵੇਗੀ ਅਤੇ ਮਿਸਰੀ ਨਦੀ ਦੇ ਪਾਣੀ ਨੂੰ ਪੀਣ ਤੋਂ ਨਫ਼ਰਤ ਕਰਨਗੇ। \v 19 ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਨੂੰ ਆਖ ਕਿ ਆਪਣੀ ਲਾਠੀ ਲਵੇ ਅਤੇ ਆਪਣੇ ਹੱਥ ਮਿਸਰ ਦੇ ਪਾਣੀਆਂ ਉੱਤੇ ਅਰਥਾਤ ਉਨ੍ਹਾਂ ਦੀਆਂ ਨਹਿਰਾਂ ਉੱਤੇ, ਉਨ੍ਹਾਂ ਦੇ ਦਰਿਆਵਾਂ ਉੱਤੇ, ਉਨ੍ਹਾਂ ਦੇ ਤਲਾਬਾਂ ਉੱਤੇ ਅਤੇ ਉਨ੍ਹਾਂ ਦੇ ਪਾਣੀਆਂ ਦੇ ਸਾਰੇ ਭੰਡਾਰਾਂ ਉੱਤੇ ਪਸਾਰੇ ਤਾਂ ਜੋ ਉਹ ਲਹੂ ਹੋ ਜਾਣ ਅਤੇ ਸਾਰੇ ਮਿਸਰ ਦੇਸ ਵਿੱਚ ਲੱਕੜੀ ਅਤੇ ਪੱਥਰ ਦੇ ਭਾਂਡਿਆਂ ਵਿੱਚ ਲਹੂ ਹੋ ਜਾਵੇਗਾ। \v 20 ਤਦ ਮੂਸਾ ਅਤੇ ਹਾਰੂਨ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਤਾਂ ਉਸ ਨੇ ਲਾਠੀ ਉਤਾਹਾਂ ਚੁੱਕ ਕੇ ਫ਼ਿਰਊਨ ਦੀਆਂ ਅੱਖਾਂ ਦੇ ਅੱਗੇ ਅਤੇ ਉਸ ਦੇ ਸੇਵਕਾਂ ਦੀਆਂ ਅੱਖਾਂ ਦੇ ਅੱਗੇ ਨਦੀ ਦੇ ਪਾਣੀਆਂ ਉੱਤੇ ਮਾਰੀ, ਤਾਂ ਸਾਰੇ ਪਾਣੀ ਜਿਹੜੇ ਨਦੀ ਵਿੱਚ ਸਨ ਲਹੂ ਬਣ ਗਏ। \v 21 ਮੱਛੀਆਂ ਜਿਹੜੀਆਂ ਨਦੀ ਵਿੱਚ ਸਨ, ਮਰ ਗਈਆਂ ਅਤੇ ਦਰਿਆ ਤੋਂ ਬਦਬੂ ਆਈ ਅਤੇ ਮਿਸਰੀ ਦਰਿਆ ਦਾ ਪਾਣੀ ਪੀ ਨਹੀਂ ਸਕਦੇ ਸਨ ਅਤੇ ਮਿਸਰ ਦੇ ਸਾਰੇ ਦੇਸ ਵਿੱਚ ਲਹੂ ਹੋ ਗਿਆ। \v 22 ਤਦ ਮਿਸਰ ਦੇ ਜਾਦੂਗਰਾਂ ਨੇ ਆਪਣੇ ਜੰਤਰਾਂ-ਮੰਤਰਾਂ ਨਾਲ ਉਸੇ ਤਰ੍ਹਾਂ ਹੀ ਕੀਤਾ ਪਰ ਫ਼ਿਰਊਨ ਦਾ ਮਨ ਕਠੋਰ ਹੋ ਗਿਆ ਜੋ ਉਸ ਨੇ ਉਨ੍ਹਾਂ ਦੀ ਨਾ ਸੁਣੀ, ਜਿਵੇਂ ਯਹੋਵਾਹ ਨੇ ਆਖਿਆ ਸੀ। \v 23 ਤਦ ਫ਼ਿਰਊਨ ਮੁੜ ਕੇ ਆਪਣੇ ਮਹਿਲ ਚਲਾ ਗਿਆ ਅਤੇ ਇਸ ਗੱਲ ਉੱਤੇ ਵੀ ਆਪਣਾ ਮਨ ਨਾ ਲਾਇਆ। \v 24 ਤਦ ਸਾਰੇ ਮਿਸਰੀ ਨਦੀ ਦੇ ਆਲੇ-ਦੁਆਲੇ ਪੀਣ ਦੇ ਪਾਣੀ ਲਈ ਪੁੱਟਣ ਲੱਗੇ ਕਿਉਂ ਜੋ ਉਹ ਨਦੀ ਦਾ ਪਾਣੀ ਨਾ ਪੀ ਸਕੇ \v 25 ਸੱਤ ਦਿਨ ਪੂਰੇ ਹੋਏ, ਉਸ ਦੇ ਬਾਅਦ ਯਹੋਵਾਹ ਨੇ ਨਦੀ ਨੂੰ ਮਾਰਿਆ। \c 8 \s ਡੱਡੂਆਂ ਦਾ ਹਮਲਾ \p \v 1 ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਕੋਲ ਜਾ ਕੇ ਉਸ ਨੂੰ ਆਖ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ \v 2 ਜੇ ਤੂੰ ਉਨ੍ਹਾਂ ਦੇ ਭੇਜਣ ਤੋਂ ਮੁੱਕਰ ਜਾਵੇ ਤਾਂ ਵੇਖ, ਮੈਂ ਤੇਰੀਆਂ ਸਾਰੀਆਂ ਹੱਦਾਂ ਨੂੰ ਡੱਡੂਆਂ ਨਾਲ ਮਾਰਾਂਗਾ। \v 3 ਨਦੀ ਡੱਡੂਆਂ ਦੇ ਝੁੰਡਾਂ ਨਾਲ ਭਰ ਜਾਵੇਗੀ ਅਤੇ ਉਹ ਚੜ੍ਹਨਗੇ ਅਤੇ ਤੇਰੇ ਮਹਿਲ ਵਿੱਚ, ਤੇਰੇ ਸੌਣ ਦੇ ਬਿਸਤਰੇ ਵਿੱਚ, ਤੇਰੀ ਸੇਜ਼ ਉੱਤੇ, ਤੇਰੇ ਟਹਿਲੂਆਂ ਦੇ ਘਰਾਂ ਵਿੱਚ, ਤੇਰੀ ਪਰਜਾ ਵਿੱਚ, ਤੇਰੇ ਤੰਦੂਰਾਂ ਵਿੱਚ, ਅਤੇ ਤੇਰੇ ਗੁੰਨ੍ਹਣ ਦੀਆਂ ਪਰਾਤਾਂ ਵਿੱਚ ਆਉਣਗੇ। \v 4 ਡੱਡੂ ਤੇਰੇ ਉੱਤੇ, ਤੇਰੀ ਪਰਜਾ ਉੱਤੇ ਅਤੇ ਤੇਰੇ ਸਾਰੇ ਸੇਵਕਾਂ ਉੱਤੇ ਚੜ੍ਹਨਗੇ। ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਨੂੰ ਆਖ ਕਿ \v 5 ਉਹ ਆਪਣਾ ਹੱਥ ਆਪਣੀ ਲਾਠੀ ਨਾਲ ਨਦੀਆਂ ਉੱਤੇ, ਦਰਿਆਵਾਂ ਉੱਤੇ ਅਤੇ ਤਲਾਬਾਂ ਉੱਤੇ ਪਸਾਰੇ ਅਤੇ ਡੱਡੂਆਂ ਨੂੰ ਮਿਸਰ ਦੇਸ ਉੱਤੇ ਚੜ੍ਹਾ ਦੇਵੇ। \v 6 ਤਦ ਹਾਰੂਨ ਨੇ ਆਪਣਾ ਹੱਥ ਮਿਸਰ ਦੇ ਪਾਣੀਆਂ ਉੱਤੇ ਪਸਾਰਿਆ ਤਦ ਡੱਡੂ ਚੜ੍ਹ ਆਏ ਅਤੇ ਮਿਸਰ ਦੇਸ ਨੂੰ ਭਰ ਦਿੱਤਾ। \v 7 ਤਦ ਜਾਦੂਗਰਾਂ ਨੇ ਆਪਣੇ ਜੰਤਰਾਂ-ਮੰਤਰਾਂ ਨਾਲ ਉਸੇ ਤਰ੍ਹਾਂ ਹੀ ਕੀਤਾ ਅਤੇ ਮਿਸਰ ਦੇਸ ਉੱਤੇ ਡੱਡੂ ਲੈ ਆਏ। \v 8 ਤਦ ਫ਼ਿਰਊਨ ਨੇ ਮੂਸਾ ਅਤੇ ਹਾਰੂਨ ਨੂੰ ਬੁਲਾ ਕੇ ਆਖਿਆ, ਯਹੋਵਾਹ ਦੇ ਅੱਗੇ ਬੇਨਤੀ ਕਰੋ ਤਾਂ ਜੋ ਉਹ ਡੱਡੂਆਂ ਨੂੰ ਮੇਰੇ ਤੋਂ ਅਤੇ ਮੇਰੀ ਪਰਜਾ ਤੋਂ ਦੂਰ ਕਰ ਦੇਵੇ। ਮੈਂ ਜ਼ਰੂਰ ਲੋਕਾਂ ਨੂੰ ਜਾਣ ਦੇਵਾਂਗਾ ਤਾਂ ਜੋ ਉਹ ਯਹੋਵਾਹ ਲਈ ਬਲੀ ਚੜ੍ਹਾਉਣ। \v 9 ਤਦ ਮੂਸਾ ਨੇ ਫ਼ਿਰਊਨ ਨੂੰ ਆਖਿਆ, ਕਿਰਪਾ ਕਰ ਕੇ ਮੈਨੂੰ ਦੱਸੋ ਕਿ ਮੈਂ ਕਦ ਤੋਂ ਤੁਹਾਡੇ ਅਤੇ ਤੁਹਾਡੇ ਸੇਵਕਾਂ ਅਤੇ ਤੁਹਾਡੀ ਪਰਜਾ ਲਈ ਬੇਨਤੀ ਕਰਾਂ ਤਾਂ ਜੋ ਡੱਡੂ ਤੁਹਾਡੇ ਤੋਂ ਅਤੇ ਤੁਹਾਡੇ ਘਰਾਂ ਤੋਂ ਹਟਾਏ ਜਾਣ ਅਤੇ ਨੀਲ ਨਦੀ ਦੇ ਵਿੱਚ ਹੀ ਰਹਿਣ? \v 10 ਉਸ ਨੇ ਆਖਿਆ ਕੱਲ ਤੋਂ। ਤਦ ਉਸ ਨੇ ਆਖਿਆ, ਤੁਹਾਡੇ ਕਹਿਣ ਦੇ ਅਨੁਸਾਰ ਹੀ ਹੋਵੇਗਾ ਤਾਂ ਜੋ ਤੁਸੀਂ ਜਾਣੋ ਕਿ ਸਾਡੇ ਪਰਮੇਸ਼ੁਰ ਯਹੋਵਾਹ ਵਰਗਾ ਕੋਈ ਨਹੀਂ। \v 11 ਡੱਡੂ ਤੁਹਾਡੇ ਤੋਂ, ਤੁਹਾਡੇ ਘਰਾਂ ਤੋਂ, ਤੁਹਾਡੇ ਟਹਿਲੂਆਂ ਤੋਂ ਅਤੇ ਤੁਹਾਡੀ ਪਰਜਾ ਤੋਂ ਚੱਲਦੇ ਹੋਣਗੇ। ਉਹ ਸਿਰਫ਼ ਨਦੀ ਵਿੱਚ ਹੀ ਰਹਿਣਗੇ। \v 12 ਤਦ ਮੂਸਾ ਅਤੇ ਹਾਰੂਨ ਫ਼ਿਰਊਨ ਕੋਲੋਂ ਬਾਹਰ ਨੂੰ ਗਏ ਅਤੇ ਮੂਸਾ ਨੇ ਉਨ੍ਹਾਂ ਡੱਡੂਆਂ ਦੇ ਬਾਰੇ ਜਿਹੜੇ ਉਹ ਫ਼ਿਰਊਨ ਉੱਤੇ ਚੜ੍ਹਾ ਲਿਆਇਆ ਸੀ, ਯਹੋਵਾਹ ਦੇ ਅੱਗੇ ਦੁਹਾਈ ਦਿੱਤੀ। \v 13 ਤਦ ਯਹੋਵਾਹ ਨੇ ਮੂਸਾ ਦੇ ਕਹਿਣ ਦੇ ਅਨੁਸਾਰ ਕੀਤਾ ਅਤੇ ਡੱਡੂ ਘਰਾਂ, ਵੇਹੜਿਆਂ ਅਤੇ ਖੇਤਾਂ ਵਿੱਚੋਂ ਮੁੱਕ ਗਏ। \v 14 ਤਦ ਉਨ੍ਹਾਂ ਨੇ ਉਹ ਇਕੱਠੇ ਕਰ ਕੇ ਢੇਰਾਂ ਦੇ ਢੇਰ ਲਾ ਦਿੱਤੇ ਤੇ ਧਰਤੀ ਉੱਤੇ ਬਦਬੂ ਫੈਲ ਗਈ। \v 15 ਪਰ ਜਿਵੇਂ ਯਹੋਵਾਹ ਬੋਲਿਆ ਸੀ, ਜਦ ਫ਼ਿਰਊਨ ਨੇ ਵੇਖਿਆ ਕਿ ਅਰਾਮ ਹੋ ਗਿਆ ਹੈ ਤਦ ਆਪਣਾ ਮਨ ਪੱਥਰ ਕਰ ਲਿਆ ਅਤੇ ਉਨ੍ਹਾਂ ਦੀ ਨਾ ਸੁਣੀ। \s ਜੂੰਆਂ ਦੇ ਝੁੰਡ \p \v 16 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਹਾਰੂਨ ਨੂੰ ਆਖ ਕਿ ਉਹ ਆਪਣੀ ਲਾਠੀ ਵਧਾ ਕੇ ਧਰਤੀ ਦੀ ਧੂੜ ਨੂੰ ਮਾਰੇ ਤਾਂ ਜੋ ਉਹ ਸਾਰੇ ਮਿਸਰ ਦੇਸ ਵਿੱਚ ਜੂੰਆਂ ਬਣ ਜਾਵੇ। \v 17 ਉਨ੍ਹਾਂ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਹਾਰੂਨ ਨੇ ਆਪਣੀ ਲਾਠੀ ਲੈ ਕੇ ਆਪਣਾ ਹੱਥ ਪਸਾਰਿਆ ਅਤੇ ਧਰਤੀ ਦੀ ਧੂੜ ਨੂੰ ਮਾਰਿਆ ਤਦ ਆਦਮੀ ਅਤੇ ਡੰਗਰ ਉੱਤੇ ਜੂੰਆਂ ਹੋ ਗਈਆਂ ਅਤੇ ਧਰਤੀ ਦੀ ਸਾਰੀ ਧੂੜ ਮਿਸਰ ਦੇ ਸਾਰੇ ਦੇਸ ਵਿੱਚ ਜੂੰਆਂ ਹੋ ਗਈ। \v 18 ਤਦ ਜਾਦੂਗਰਾਂ ਨੇ ਆਪਣੇ ਜੰਤਰਾਂ-ਮੰਤਰਾਂ ਨਾਲ ਜਤਨ ਕੀਤਾ ਕਿ ਉਹ ਜੂੰਆਂ ਲੈ ਆਉਣ ਪਰ ਉਹ ਲਿਆ ਨਾ ਸਕੇ ਅਤੇ ਆਦਮੀ ਅਤੇ ਡੰਗਰ ਉੱਤੇ ਜੂੰਆਂ ਹੀ ਜੂੰਆਂ ਸਨ। \v 19 ਤਦ ਜਾਦੂਗਰਾਂ ਨੇ ਫ਼ਿਰਊਨ ਨੂੰ ਆਖਿਆ ਕਿ ਇਹ ਤਾਂ ਪਰਮੇਸ਼ੁਰ ਦੀ ਉਂਗਲ ਹੈ ਪਰ ਜਿਵੇਂ ਯਹੋਵਾਹ ਬੋਲਿਆ ਸੀ, ਫ਼ਿਰਊਨ ਦਾ ਮਨ ਕਠੋਰ ਹੋ ਗਿਆ ਅਤੇ ਉਸ ਨੇ ਉਨ੍ਹਾਂ ਦੀ ਨਾ ਸੁਣੀ। \s ਮੱਖਾਂ ਦੇ ਝੁੰਡ \p \v 20 ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ, ਸਵੇਰ ਦੇ ਵੇਲੇ ਉੱਠ ਕੇ ਫ਼ਿਰਊਨ ਦੇ ਸਾਹਮਣੇ ਜਾ ਕੇ ਖੜਾ ਹੋ। ਵੇਖ ਉਹ ਪਾਣੀ ਵੱਲ ਬਾਹਰ ਜਾਂਦਾ ਹੈ ਅਤੇ ਤੂੰ ਉਸ ਨੂੰ ਆਖੀਂ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ \v 21 ਜੇ ਤੂੰ ਮੇਰੀ ਪਰਜਾ ਨੂੰ ਜਾਣ ਨਾ ਦੇਵੇਂਗਾ ਤਾਂ ਵੇਖ, ਮੈਂ ਤੇਰੇ ਅਤੇ ਤੇਰੇ ਸੇਵਕਾਂ ਅਤੇ ਤੇਰੀ ਪਰਜਾ ਉੱਤੇ ਤੇਰੇ ਘਰਾਂ ਵਿੱਚ ਮੱਖਾਂ ਦੇ ਝੁੰਡ ਭੇਜ ਰਿਹਾ ਹਾਂ ਅਤੇ ਮਿਸਰ ਦੇ ਘਰ ਮੱਖਾਂ ਦੇ ਝੁੰਡਾਂ ਨਾਲ ਭਰ ਜਾਣਗੇ ਅਤੇ ਉਹ ਭੂਮੀ ਵੀ ਜਿੱਥੇ ਉਹ ਹਨ। \v 22 ਤਦ ਮੈਂ ਉਸ ਦਿਨ ਗੋਸ਼ਨ ਦੀ ਧਰਤੀ ਨੂੰ ਜਿੱਥੇ ਮੇਰੀ ਪਰਜਾ ਵੱਸਦੀ ਹੈ, ਵੱਖ ਰੱਖਾਂਗਾ ਤਾਂ ਜੋ ਉੱਥੇ ਮੱਖਾਂ ਦੇ ਝੁੰਡ ਨਾ ਹੋਣ ਤਾਂ ਜੋ ਤੂੰ ਜਾਣੇ ਕਿ ਧਰਤੀ ਉੱਤੇ ਮੈਂ ਹੀ ਯਹੋਵਾਹ ਹਾਂ। \v 23 ਮੈਂ ਆਪਣੀ ਪਰਜਾ ਅਤੇ ਤੇਰੀ ਪਰਜਾ ਨੂੰ ਵੱਖਰਾ\f + \fr 8:23 \fr*\ft ਮੈਂ ਆਪਣੀ ਪਰਜਾ ਨੂੰ ਮੁਕਤ ਰੱਖਾਂਗਾ \ft*\f* ਕਰਾਂਗਾ ਅਤੇ ਇਹ ਨਿਸ਼ਾਨ ਕੱਲ ਤੱਕ ਹੋਵੇਗਾ। \v 24 ਤਦ ਯਹੋਵਾਹ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਮੱਖਾਂ ਦੇ ਝੁੰਡਾਂ ਦੇ ਝੁੰਡ ਫ਼ਿਰਊਨ ਦੇ ਮਹਿਲ ਵਿੱਚ ਅਤੇ ਉਸ ਦੇ ਸੇਵਕਾਂ ਦੇ ਘਰਾਂ ਵਿੱਚ ਆਏ ਅਤੇ ਮਿਸਰ ਦੇ ਸਾਰੇ ਦੇਸ ਵਿੱਚ ਧਰਤੀ ਮੱਖਾਂ ਦੇ ਝੁੰਡਾਂ ਦੇ ਕਾਰਨ ਨਾਸ ਹੋ ਗਈ। \v 25 ਫ਼ਿਰਊਨ ਨੇ ਮੂਸਾ ਅਤੇ ਹਾਰੂਨ ਨੂੰ ਬੁਲਵਾਕੇ ਆਖਿਆ, ਤੁਸੀਂ ਜਾਓ ਅਤੇ ਆਪਣੇ ਪਰਮੇਸ਼ੁਰ ਲਈ ਇਸੇ ਦੇਸ ਵਿੱਚ ਬਲੀ ਚੜ੍ਹਾਓ। \v 26 ਤਦ ਮੂਸਾ ਨੇ ਆਖਿਆ, ਇਸ ਤਰ੍ਹਾਂ ਕਰਨਾ ਜੋਗ ਨਹੀਂ ਕਿਉਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਮਿਸਰੀਆਂ ਦੀਆਂ ਘਿਣਾਉਣੀਆਂ ਬਲੀਆਂ ਚੜ੍ਹਾਵਾਂਗੇ। ਵੇਖੋ, ਜੇ ਅਸੀਂ ਮਿਸਰੀਆਂ ਦੀਆਂ ਅੱਖਾਂ ਦੇ ਅੱਗੇ ਘਿਣਾਉਣੀਆਂ ਬਲੀਆਂ ਚੜ੍ਹਾਈਏ ਤਾਂ ਕੀ ਉਹ ਸਾਨੂੰ ਪਥਰਾਉ ਨਾ ਕਰਨਗੇ? \v 27 ਜਿਵੇਂ ਸਾਡਾ ਪਰਮੇਸ਼ੁਰ ਆਖੇਗਾ ਅਸੀਂ ਤਿੰਨ ਦਿਨਾਂ ਦਾ ਰਸਤੇ ਉਜਾੜ ਵਿੱਚ ਜਾਂਵਾਂਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਵਾਂਗੇ। \v 28 ਤਦ ਫ਼ਿਰਊਨ ਨੇ ਆਖਿਆ, ਮੈਂ ਤੁਹਾਨੂੰ ਜਾਣ ਦੇਵਾਂਗਾ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਉਜਾੜ ਵਿੱਚ ਬਲੀਆਂ ਚੜ੍ਹਾਓ ਪਰ ਬਹੁਤ ਦੂਰ ਨਾ ਜਾਇਓ ਅਤੇ ਤੁਸੀਂ ਮੇਰੇ ਲਈ ਸਿਫ਼ਾਰਸ਼ ਕਰਨਾ। \v 29 ਮੂਸਾ ਨੇ ਆਖਿਆ, ਵੇਖੋ, ਮੈਂ ਤੁਹਾਡੇ ਕੋਲੋਂ ਬਾਹਰ ਜਾਂਦਾ ਹਾਂ। ਮੈਂ ਯਹੋਵਾਹ ਦੇ ਅੱਗੇ ਸਿਫ਼ਾਰਸ਼ ਕਰਾਂਗਾ ਕਿ ਮੱਖਾਂ ਦੇ ਝੁੰਡ ਫ਼ਿਰਊਨ ਤੋਂ, ਉਸ ਦੇ ਸੇਵਕਾਂ ਤੋਂ ਅਤੇ ਉਸ ਦੀ ਪਰਜਾ ਤੋਂ ਕੱਲ ਹਟ ਜਾਣ ਪਰ ਫ਼ਿਰਊਨ ਫਿਰ ਧੋਖਾ ਨਾ ਕਰੇ ਕਿ ਉਹ ਪਰਜਾ ਨੂੰ ਯਹੋਵਾਹ ਲਈ ਬਲੀਆਂ ਚੜ੍ਹਾਉਣ ਨੂੰ ਨਾ ਜਾਣ ਦੇਵੇ। \v 30 ਤਦ ਮੂਸਾ ਫ਼ਿਰਊਨ ਕੋਲੋਂ ਬਾਹਰ ਗਿਆ ਅਤੇ ਯਹੋਵਾਹ ਦੇ ਅੱਗੇ ਸਿਫ਼ਾਰਸ਼ ਕੀਤੀ। \v 31 ਯਹੋਵਾਹ ਨੇ ਮੂਸਾ ਦੇ ਕਹਿਣ ਦੇ ਅਨੁਸਾਰ ਕੀਤਾ ਅਤੇ ਉਨ੍ਹਾਂ ਮੱਖਾਂ ਦੇ ਝੁੰਡਾਂ ਨੂੰ ਫ਼ਿਰਊਨ ਅਤੇ ਉਸ ਦੇ ਟਹਿਲੂਆਂ ਅਤੇ ਉਸ ਦੀ ਪਰਜਾ ਤੋਂ ਹਟਾ ਦਿੱਤਾ ਤਦ ਉੱਥੇ ਇੱਕ ਵੀ ਨਾ ਰਿਹਾ। \v 32 ਪਰ ਫ਼ਿਰਊਨ ਨੇ ਇਸ ਵਾਰ ਵੀ ਆਪਣਾ ਮਨ ਕਠੋਰ ਕਰ ਲਿਆ ਅਤੇ ਪਰਜਾ ਨੂੰ ਜਾਣ ਨਾ ਦਿੱਤਾ। \c 9 \s ਪਸ਼ੂਆਂ ਦੀ ਮੌਤ \p \v 1 ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਕੋਲ ਜਾ ਅਤੇ ਉਸ ਨਾਲ ਗੱਲ ਕਰ ਕਿ ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਕਿ ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ। \v 2 ਜੇ ਤੂੰ ਉਨ੍ਹਾਂ ਦੇ ਭੇਜਣ ਤੋਂ ਮੁੱਕਰ ਜਾਵੇਂ ਅਤੇ ਅਜੇ ਵੀ ਰੋਕ ਛੱਡੇਂ \v 3 ਤਾਂ ਵੇਖ ਯਹੋਵਾਹ ਦਾ ਹੱਥ ਤੇਰੇ ਪਸ਼ੂਆਂ ਉੱਤੇ ਜਿਹੜੇ ਮੈਦਾਨ ਵਿੱਚ ਹਨ ਘੋੜਿਆਂ ਉੱਤੇ, ਗਧਿਆਂ ਉੱਤੇ, ਊਠਾਂ ਉੱਤੇ, ਚੌਣਿਆਂ ਉੱਤੇ ਅਤੇ ਇੱਜੜਾਂ ਉੱਤੇ ਪਵੇਗਾ ਅਤੇ ਮਰੀ ਬਹੁਤ ਵੱਡੀ ਹੋਵੇਗੀ। \v 4 ਯਹੋਵਾਹ ਇਸਰਾਏਲੀਆਂ ਦੇ ਪਸ਼ੂਆਂ ਨੂੰ ਅਤੇ ਮਿਸਰੀਆਂ ਦੇ ਪਸ਼ੂਆਂ ਨੂੰ ਵੱਖਰਾ ਕਰੇਗਾ ਅਤੇ ਉਨ੍ਹਾਂ ਸਾਰਿਆਂ ਵਿੱਚੋਂ ਜਿਹੜੇ ਇਸਰਾਏਲੀਆਂ ਦੇ ਹਨ ਕੋਈ ਨਾ ਮਰੇਗਾ। \v 5 ਯਹੋਵਾਹ ਨੇ ਇੱਕ ਸਮਾਂ ਠਹਿਰਾਇਆ ਹੈ ਕਿ ਕੱਲ ਯਹੋਵਾਹ ਇਹ ਕੰਮ ਇਸ ਦੇਸ ਵਿੱਚ ਕਰੇਗਾ। \v 6 ਤਾਂ ਯਹੋਵਾਹ ਨੇ ਉਹ ਕੰਮ ਅਗਲੇ ਦਿਨ ਕੀਤਾ ਅਤੇ ਮਿਸਰੀਆਂ ਦੇ ਸਾਰੇ ਪਸ਼ੂ ਮਰ ਗਏ ਪਰ ਇਸਰਾਏਲੀਆਂ ਦੇ ਪਸ਼ੂਆਂ ਵਿੱਚੋਂ ਇੱਕ ਵੀ ਨਾ ਮਰਿਆ। \v 7 ਫੇਰ ਫ਼ਿਰਊਨ ਨੇ ਕਿਸੇ ਨੂੰ ਭੇਜਿਆ ਤਾਂ ਵੇਖੋ ਇਸਰਾਏਲ ਦੇ ਪਸ਼ੂਆਂ ਵਿੱਚੋਂ ਇੱਕ ਵੀ ਨਹੀਂ ਮਰਿਆ ਸੀ ਪਰ ਫ਼ਿਰਊਨ ਦਾ ਮਨ ਪੱਥਰ ਹੋ ਗਿਆ ਸੋ ਉਸ ਨੇ ਲੋਕਾਂ ਨੂੰ ਜਾਣ ਨਾ ਦਿੱਤਾ। \s ਛਾਲਿਆਂ ਅਤੇ ਫੋੜਿਆਂ ਦਾ ਨਿੱਕਲਣਾ \p \v 8 ਤਾਂ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ ਭੱਠੀ ਦੀ ਸੁਆਹ ਦੀਆਂ ਮੁੱਠਾਂ ਭਰੋ ਅਤੇ ਮੂਸਾ ਫ਼ਿਰਊਨ ਦੇ ਵੇਖਦਿਆਂ ਅਕਾਸ਼ ਵੱਲ ਉਡਾਵੇ। \v 9 ਤਾਂ ਮਿਸਰ ਦੇ ਸਾਰੇ ਦੇਸ ਉੱਤੇ ਉਹ ਘੱਟਾ ਹੋ ਕੇ ਆਦਮੀਆਂ ਅਤੇ ਡੰਗਰਾਂ ਉੱਤੇ ਸਾਰੇ ਮਿਸਰ ਦੇਸ ਵਿੱਚ ਅੰਗਿਆਰੇ ਅਤੇ ਛਾਲੇ ਬਣ ਜਾਣਗੇ। \v 10 ਸੋ ਉਹ ਭੱਠੀ ਦੀ ਸੁਆਹ ਲੈ ਕੇ ਫ਼ਿਰਊਨ ਦੇ ਅੱਗੇ ਖੜੇ ਹੋਏ। ਮੂਸਾ ਨੇ ਉਸ ਨੂੰ ਅਕਾਸ਼ ਵੱਲ ਉਡਾ ਦਿੱਤਾ ਤਾਂ ਆਦਮੀਆਂ ਅਤੇ ਡੰਗਰਾਂ ਉੱਤੇ ਅੰਗਿਆਰੇ ਅਤੇ ਛਾਲੇ ਪੈ ਗਏ। \v 11 ਤਾਂ ਜਾਦੂਗਰ ਅੰਗਿਆਰਿਆਂ ਦੇ ਕਾਰਨ ਮੂਸਾ ਦੇ ਅੱਗੇ ਖੜੇ ਨਾ ਹੋ ਸਕੇ ਕਿਉਂ ਜੋ ਜਾਦੂਗਰਾਂ ਅਤੇ ਸਾਰੇ ਮਿਸਰੀਆਂ ਦੇ ਅੰਗਿਆਰੇ ਨਿੱਕਲੇ ਹੋਏ ਸਨ। \v 12 ਅਤੇ ਜਿਵੇਂ ਯਹੋਵਾਹ ਮੂਸਾ ਨੂੰ ਬੋਲਿਆ ਸੀ ਯਹੋਵਾਹ ਨੇ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦਿੱਤਾ ਅਤੇ ਉਸ ਨੇ ਉਨ੍ਹਾਂ ਦੀ ਨਾ ਸੁਣੀ। \s ਗੜਿਆਂ ਦਾ ਮੀਂਹ \p \v 13 ਉਪਰੰਤ ਯਹੋਵਾਹ ਨੇ ਮੂਸਾ ਨੂੰ ਆਖਿਆ, ਸਵੇਰੇ ਉੱਠ ਕੇ ਫ਼ਿਰਊਨ ਦੇ ਅੱਗੇ ਜਾ ਕੇ ਖੜਾ ਹੋ ਅਤੇ ਉਸ ਨੂੰ ਆਖ, ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ \v 14 ਕਿਉਂਕਿ ਮੈਂ ਇਸ ਵਾਰ ਆਪਣੀਆਂ ਸਾਰੀਆਂ ਬਵਾਂ ਤੇਰੇ ਮਨ ਉੱਤੇ, ਤੇਰੇ ਟਹਿਲੂਆਂ ਉੱਤੇ ਅਤੇ ਤੇਰੀ ਪਰਜਾ ਉੱਤੇ ਭੇਜਣ ਵਾਲਾ ਹਾਂ ਤਾਂ ਜੋ ਤੂੰ ਜਾਣੇ ਕਿ ਸਾਰੀ ਧਰਤੀ ਉੱਤੇ ਮੇਰੇ ਜਿਹਾ ਕੋਈ ਨਹੀਂ। \v 15 ਹੁਣ ਤੱਕ ਮੈਂ ਆਪਣਾ ਹੱਥ ਵਧਾ ਕੇ ਤੈਨੂੰ ਅਤੇ ਤੇਰੀ ਰਈਅਤ ਨੂੰ ਮਰੀ ਨਾਲ ਮਾਰ ਦਿੱਤਾ ਹੁੰਦਾ ਅਤੇ ਤੂੰ ਧਰਤੀ ਉੱਤੋਂ ਮਿਟ ਗਿਆ ਹੁੰਦਾ \v 16 ਪਰ ਸੱਚ-ਮੁੱਚ ਮੈਂ ਤੈਨੂੰ ਇਸ ਕਰਕੇ ਖੜਾ ਕੀਤਾ ਅਤੇ ਇਸ ਕਰਕੇ ਤੈਨੂੰ ਆਪਣਾ ਬਲ ਵਿਖਾਇਆ ਤਾਂ ਜੋ ਮੇਰਾ ਨਾਮ ਸਾਰੀ ਧਰਤੀ ਵਿੱਚ ਪਰਗਟ ਹੋ ਜਾਵੇ। \v 17 ਹੁਣ ਤੱਕ ਤੂੰ ਮੇਰੀ ਪਰਜਾ ਵਿੱਚ ਆਪਣੇ ਆਪ ਨੂੰ ਉੱਚਾ ਕਰਦਾ ਰਿਹਾ ਹੈਂ ਕਿ ਤੂੰ ਉਨ੍ਹਾਂ ਨੂੰ ਜਾਣ ਨਹੀਂ ਦਿੱਤਾ। \v 18 ਵੇਖ ਮੈਂ ਭਲਕੇ ਇਸੇ ਵੇਲੇ ਬਹੁਤ ਭਾਰੀ ਗੜੇ ਵਰਸਾਵਾਂਗਾ ਜਿਵੇਂ ਮਿਸਰ ਦੇ ਮੁੱਢ ਤੋਂ ਲੈ ਕੇ ਹੁਣ ਤੱਕ ਨਹੀਂ ਪਏ। \v 19 ਸੋ ਹੁਣ ਤੂੰ ਭੇਜ ਕੇ ਆਪਣੇ ਪਸ਼ੂ ਅਤੇ ਜੋ ਕੁਝ ਤੇਰਾ ਜੂਹ ਵਿੱਚ ਹੈ ਭਜਾ ਲਿਆ। ਸਾਰੇ ਆਦਮੀਆਂ ਅਤੇ ਡੰਗਰਾਂ ਉੱਤੇ ਜਿਹੜੇ ਮੈਦਾਨ ਵਿੱਚ ਹੋਣ ਅਤੇ ਘਰ ਵਿੱਚ ਨਾ ਲਿਆਂਦੇ ਜਾਣ ਗੜੇ ਪੈਣਗੇ ਅਤੇ ਉਹ ਮਰ ਜਾਣਗੇ। \v 20 ਤਾਂ ਫ਼ਿਰਊਨ ਦੇ ਟਹਿਲੂਆਂ ਵਿੱਚੋਂ ਜਿਹੜਾ ਯਹੋਵਾਹ ਦੇ ਬਚਨ ਤੋਂ ਭੈਅ ਖਾਂਦਾ ਸੀ ਉਹ ਆਪਣੇ ਟਹਿਲੂਆਂ ਨੂੰ ਅਤੇ ਆਪਣੇ ਪਸ਼ੂਆਂ ਨੂੰ ਘਰੀਂ ਭਜਾ ਲਿਆਇਆ। \v 21 ਪਰ ਜਿਸ ਨੇ ਆਪਣਾ ਮਨ ਯਹੋਵਾਹ ਦੇ ਬਚਨ ਉੱਤੇ ਨਾ ਲਾਇਆ ਉਸ ਨੇ ਆਪਣੇ ਟਹਿਲੂਆਂ ਅਤੇ ਪਸ਼ੂਆਂ ਨੂੰ ਜੂਹ ਵਿੱਚ ਰਹਿਣ ਦਿੱਤਾ। \v 22 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਅਕਾਸ਼ ਵੱਲ ਵਧਾ ਤਾਂ ਜੋ ਸਾਰੇ ਮਿਸਰ ਦੇਸ ਵਿੱਚ ਆਦਮੀ ਉੱਤੇ, ਡੰਗਰ ਉੱਤੇ ਅਤੇ ਖੇਤ ਦੀ ਸਾਰੀ ਸਾਗ ਪੱਤ ਉੱਤੇ ਮਿਸਰ ਦੇਸ ਵਿੱਚ ਗੜੇ ਪੈਣ। \v 23 ਮੂਸਾ ਨੇ ਆਪਣਾ ਢਾਂਗਾ ਅਕਾਸ਼ ਵੱਲ ਲੰਮਾ ਕੀਤਾ ਤਾਂ ਯਹੋਵਾਹ ਨੇ ਗਰਜ ਅਤੇ ਗੜੇ ਭੇਜੇ ਅਤੇ ਅੱਗ ਧਰਤੀ ਵੱਲ ਚਲੀ ਆਉਂਦੀ ਸੀ ਅਤੇ ਯਹੋਵਾਹ ਨੇ ਮਿਸਰ ਦੇਸ ਉੱਤੇ ਗੜੇ ਵਰਸਾਏ। \v 24 ਸੋ ਗੜੇ ਸਨ ਤੇ ਗੜਿਆਂ ਵਿੱਚ ਅੱਗ ਰਲੀ ਹੋਈ ਸੀ ਇਹ ਐਨੀ ਡਾਢੀ ਸੀ ਕਿ ਮਿਸਰ ਦੇ ਸਾਰੇ ਦੇਸ ਵਿੱਚ ਉਹ ਦੇ ਕੌਮ ਬਣਨ ਤੋਂ ਲੈ ਕੇ ਹੋਈ ਹੀ ਨਹੀਂ ਸੀ। \v 25 ਅਤੇ ਗੜਿਆਂ ਨੇ ਸਾਰੇ ਮਿਸਰ ਦੇਸ ਵਿੱਚ ਸਭ ਕੁਝ ਜੋ ਜੂਹ ਵਿੱਚ ਸੀ ਕੀ ਆਦਮੀ ਕੀ ਡੰਗਰ ਮਾਰਿਆ ਨਾਲੇ ਗੜਿਆਂ ਨੇ ਖੇਤ ਦਾ ਸੱਭੋ ਸਾਗ ਪੱਤ ਮਾਰ ਦਿੱਤਾ ਅਤੇ ਖੇਤ ਦੇ ਸਾਰੇ ਬਿਰਛ ਭੰਨ ਸੁੱਟੇ। \v 26 ਕੇਵਲ ਗੋਸ਼ਨ ਦੀ ਧਰਤੀ ਵਿੱਚ ਜਿੱਥੇ ਇਸਰਾਏਲੀ ਸਨ ਕੋਈ ਗੜਾ ਨਹੀਂ ਸੀ। \v 27 ਤਾਂ ਫ਼ਿਰਊਨ ਨੇ ਮੂਸਾ ਅਤੇ ਹਾਰੂਨ ਨੂੰ ਸੱਦ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ ਕਿ ਮੈਂ ਇਸ ਵਾਰ ਪਾਪ ਕੀਤਾ। ਯਹੋਵਾਹ ਸੱਚ ਹੈ। ਮੈਂ ਅਤੇ ਮੇਰੀ ਪਰਜਾ ਦੁਸ਼ਟ ਹਾਂ। \v 28 ਤੁਸੀਂ ਯਹੋਵਾਹ ਦੇ ਅੱਗੇ ਸਿਫ਼ਾਰਸ਼ ਕਰੋ ਕਿਉਂ ਜੋ ਹੁਣ ਪਰਮੇਸ਼ੁਰ ਦੀ ਗਰਜ ਦੀ ਅਤੇ ਗੜਿਆਂ ਦੀ ਹੱਦ ਹੋ ਗਈ ਹੈ। ਮੈਂ ਤੁਹਾਨੂੰ ਜਾਣ ਦੇਵਾਂਗਾ ਹੁਣ ਤੁਸੀਂ ਹੋਰ ਨਹੀਂ ਠਹਿਰੋਗੇ। \v 29 ਤਾਂ ਮੂਸਾ ਨੇ ਉਸ ਨੂੰ ਆਖਿਆ, ਜਿਵੇਂ ਹੀ ਮੈਂ ਨਗਰ ਤੋਂ ਬਾਹਰ ਜਾਂਵਾਂਗਾ ਮੈਂ ਯਹੋਵਾਹ ਅੱਗੇ ਆਪਣੇ ਹੱਥ ਅੱਡਾਂਗਾ ਤਾਂ ਗਰਜ਼ਣਾ ਹਟ ਜਾਵੇਗਾ ਅਤੇ ਗੜੇ ਫੇਰ ਨਾ ਪੈਣਗੇ ਤਾਂ ਜੋ ਤੁਸੀਂ ਜਾਣੋ ਕਿ ਧਰਤੀ ਯਹੋਵਾਹ ਦੀ ਹੈ। \v 30 ਮੈਂ ਤੁਹਾਨੂੰ ਅਤੇ ਤੁਹਾਡੇ ਟਹਿਲੂਆਂ ਨੂੰ ਜਾਣਦਾ ਹਾਂ ਕਿ ਤੁਸੀਂ ਅਜੇ ਵੀ ਯਹੋਵਾਹ ਪਰਮੇਸ਼ੁਰ ਤੋਂ ਨਾ ਡਰੋਗੇ। \v 31 ਅਲਸੀ ਅਤੇ ਜੌਂ ਮਾਰੇ ਗਏ ਕਿਉਂਕਿ ਜਵਾਂ ਦੇ ਸਿੱਟੇ ਨਿੱਕਲੇ ਹੋਏ ਸਨ ਅਤੇ ਅਲਸੀ ਫੁੱਲੀ ਹੋਈ ਸੀ। \v 32 ਪਰ ਕਣਕ ਅਤੇ ਮਸਰ ਮਾਰੇ ਨਾ ਗਏ ਕਿਉਂਕਿ ਉਹ ਅਜੇ ਵਧੇ ਨਹੀਂ ਸਨ। \v 33 ਤਾਂ ਮੂਸਾ ਫ਼ਿਰਊਨ ਕੋਲੋਂ ਹੋ ਕੇ ਨਗਰ ਵਿੱਚੋਂ ਬਾਹਰ ਗਿਆ ਅਤੇ ਯਹੋਵਾਹ ਦੇ ਅੱਗੇ ਹੱਥ ਅੱਡੇ ਤਾਂ ਗਰਜ਼ਣਾ ਅਤੇ ਗੜੇ ਹਟ ਗਏ ਅਤੇ ਵਰਖਾ ਧਰਤੀ ਤੋਂ ਥੰਮ੍ਹ ਗਈ। \v 34 ਜਦ ਫ਼ਿਰਊਨ ਨੇ ਡਿੱਠਾ ਕਿ ਵਰਖਾ ਅਤੇ ਗੜੇ ਅਤੇ ਗਰਜ਼ਣਾ ਹਟ ਗਏ ਹਨ ਤਾਂ ਫੇਰ ਪਾਪ ਕੀਤਾ ਅਤੇ ਆਪਣਾ ਮਨ ਪੱਥਰ ਕਰ ਲਿਆ ਉਸ ਵੀ ਅਤੇ ਉਸ ਦੇ ਟਹਿਲੂਆਂ ਵੀ। \v 35 ਸੋ ਜਿਵੇਂ ਯਹੋਵਾਹ ਮੂਸਾ ਦੇ ਰਾਹੀਂ ਬੋਲਿਆ ਸੀ ਫ਼ਿਰਊਨ ਦਾ ਮਨ ਕਠੋਰ ਹੋ ਗਿਆ। ਉਸ ਨੇ ਇਸਰਾਏਲੀਆਂ ਨੂੰ ਜਾਣ ਨਾ ਦਿੱਤਾ। \c 10 \s ਟਿੱਡੀਆਂ ਦਾ ਹਮਲਾ \p \v 1 ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਕੋਲ ਜਾ ਕਿਉਂ ਜੋ ਮੈਂ ਉਸ ਦੇ ਮਨ ਨੂੰ ਅਤੇ ਉਸ ਦੇ ਟਹਿਲੂਆਂ ਦੇ ਮਨਾਂ ਨੂੰ ਭਾਰੀ ਹੋਣ ਦਿੱਤਾ ਹੈ ਤਾਂ ਜੋ ਮੈਂ ਆਪਣੇ ਇਹ ਨਿਸ਼ਾਨ ਉਨ੍ਹਾਂ ਦੇ ਵਿੱਚ ਵਿਖਾਵਾਂ। \v 2 ਜੋ ਸਖ਼ਤੀ ਮੈਂ ਮਿਸਰ ਉੱਤੇ ਕੀਤੀ ਅਤੇ ਮੇਰੇ ਨਿਸ਼ਾਨ ਜਿਹੜੇ ਮੈਂ ਉਨ੍ਹਾਂ ਵਿੱਚ ਵਿਖਾਏ, ਤੂੰ ਆਪਣੇ ਪੁੱਤਰ ਅਤੇ ਆਪਣੇ ਪੋਤੇ ਦੇ ਕੰਨਾਂ ਵਿੱਚ ਪਾਇਆ ਕਰੇਂ, ਤਾਂ ਜੋ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ। \v 3 ਸੋ ਮੂਸਾ ਅਤੇ ਹਾਰੂਨ ਨੇ ਫ਼ਿਰਊਨ ਦੇ ਕੋਲ ਜਾ ਕੇ ਉਸ ਨੂੰ ਆਖਿਆ, ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਕਦ ਤੱਕ ਤੂੰ ਮੇਰੇ ਅੱਗੇ ਆਪਣੇ ਆਪ ਨੂੰ ਨੀਵਾਂ ਕਰਨ ਤੋਂ ਇਨਕਾਰ ਕਰਦਾ ਰਹੇਂਗਾ? ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ। \v 4 ਨਹੀਂ ਤਾਂ, ਜੇ ਤੂੰ ਮੇਰੀ ਪਰਜਾ ਨੂੰ ਭੇਜਣ ਤੋਂ ਮੁੱਕਰ ਜਾਵੇਂਗਾ ਤਾਂ ਵੇਖ ਮੈਂ ਭਲਕੇ ਤੇਰੀਆਂ ਹੱਦਾਂ ਵਿੱਚ ਟਿੱਡੀ ਦਲ ਲਿਆ ਰਿਹਾ ਹਾਂ। \v 5 ਉਹ ਧਰਤੀ ਦੀ ਪਰਤ ਨੂੰ ਇਸ ਤਰ੍ਹਾਂ ਢੱਕ ਦੇਵੇਗੀ ਕਿ ਧਰਤੀ ਨੂੰ ਕੋਈ ਵੇਖ ਨਾ ਸਕੇਗਾ ਅਤੇ ਉਹ ਉਸ ਬਕੀਏ ਨੂੰ ਜਿਹੜਾ ਤੁਹਾਡੇ ਲਈ ਗੜਿਆਂ ਤੋਂ ਬਚ ਰਿਹਾ ਹੈ ਖਾ ਜਾਵੇਗੀ ਅਤੇ ਉਹ ਸਾਰਿਆਂ ਬਿਰਛਾਂ ਨੂੰ ਜਿਹੜੇ ਤੁਹਾਡੇ ਲਈ ਮੈਦਾਨ ਵਿੱਚ ਉੱਗੇ ਹਨ ਖਾ ਜਾਵੇਗੀ। \v 6 ਅਤੇ ਤੇਰੇ ਘਰ ਤੇਰੇ ਸਾਰੇ ਟਹਿਲੂਆਂ ਦੇ ਘਰ ਅਤੇ ਸਾਰੇ ਮਿਸਰੀਆਂ ਦੇ ਘਰ ਭਰ ਦੇਵੇਗੀ ਇੱਥੋਂ ਤੱਕ ਕਿ ਨਾ ਤੇਰੇ ਪਿਤਾ ਨੇ ਨਾ ਤੇਰੇ ਦਾਦਿਆਂ ਨੇ ਜਿਸ ਦਿਨ ਤੋਂ ਉਹ ਜ਼ਮੀਨ ਉੱਤੇ ਹੋਏ ਅੱਜ ਦੇ ਦਿਨ ਤੱਕ ਵੇਖਿਆ। ਤਾਂ ਉਹ ਮੁੜ ਕੇ ਫ਼ਿਰਊਨ ਕੋਲੋਂ ਬਾਹਰ ਨਿੱਕਲ ਗਿਆ। \v 7 ਤਦ ਫ਼ਿਰਊਨ ਦੇ ਟਹਿਲੂਆਂ ਨੇ ਉਸ ਨੂੰ ਆਖਿਆ, ਇਹ ਮਨੁੱਖ ਕਦ ਤੱਕ ਸਾਡੇ ਲਈ ਇੱਕ ਫਾਹੀ ਹੋਵੇਗਾ? ਉਨ੍ਹਾਂ ਮਨੁੱਖਾਂ ਨੂੰ ਜਾਣ ਦਿਓ ਤਾਂ ਜੋ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰਨ। ਅਜੇ ਤੱਕ ਤੁਸੀਂ ਜਾਣਿਆ ਨਹੀਂ ਕਿ ਮਿਸਰ ਬਰਬਾਦ ਹੋ ਗਿਆ ਹੈ? \v 8 ਤਾਂ ਮੂਸਾ ਅਤੇ ਹਾਰੂਨ ਫ਼ਿਰਊਨ ਕੋਲ ਮੁੜ ਲਿਆਂਦੇ ਗਏ। ਉਸ ਨੇ ਉਨ੍ਹਾਂ ਨੂੰ ਆਖਿਆ, ਜਾਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ ਪਰ ਜਾਣ ਵਾਲੇ ਕਿਹੜੇ ਹਨ? \v 9 ਮੂਸਾ ਆਖਿਆ, ਅਸੀਂ ਆਪਣੇ ਜਵਾਨਾਂ ਨਾਲ ਆਪਣੇ ਬਜ਼ੁਰਗਾਂ ਨਾਲ ਜਾਂਵਾਂਗੇ। ਅਸੀਂ ਆਪਣੇ ਪੁੱਤਰਾਂ ਨਾਲ ਆਪਣੀਆਂ ਧੀਆਂ ਨਾਲ ਆਪਣੇ ਇੱਜੜਾਂ ਨਾਲ ਆਪਣੇ ਵੱਗਾਂ ਨਾਲ ਜਾਂਵਾਂਗੇ ਕਿਉਂਕਿ ਸਾਡੇ ਲਈ ਯਹੋਵਾਹ ਦਾ ਪਰਬ ਹੈ। \v 10 ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਇਸ ਤਰ੍ਹਾਂ ਯਹੋਵਾਹ ਤੁਹਾਡੇ ਨਾਲ ਹੋਵੇ ਜਿਵੇਂ ਮੈਂ ਤੁਹਾਨੂੰ ਅਤੇ ਤੁਹਾਡੇ ਨਿਆਣਿਆਂ ਨੂੰ ਜਾਣ ਦਿੰਦਾ ਹਾਂ! ਵੇਖ ਲਓ ਬੁਰਿਆਈ ਤੁਹਾਡੇ ਅੱਗੇ ਹੈ। \v 11 ਇਸ ਤਰ੍ਹਾਂ ਨਹੀਂ ਪਰ ਤੁਸੀਂ ਮਨੁੱਖ ਜਾਓ ਅਤੇ ਯਹੋਵਾਹ ਦੀ ਉਪਾਸਨਾ ਕਰੋ ਕਿਉਂ ਜੋ ਇਹੋ ਹੀ ਤੁਸੀਂ ਚਾਹੁੰਦੇ ਹੋ। ਸੋ ਉਹ ਫ਼ਿਰਊਨ ਦੇ ਅੱਗੋਂ ਧੱਕੇ ਗਏ। \v 12 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਮਿਸਰ ਦੀ ਧਰਤੀ ਉੱਤੇ ਸਲਾ ਲਈ ਪਸਾਰ ਤਾਂ ਜੋ ਉਹ ਮਿਸਰ ਦੀ ਧਰਤੀ ਉੱਤੇ ਆਵੇ ਅਤੇ ਉਹ ਧਰਤੀ ਦਾ ਸਾਰਾ ਸਾਗ ਪੱਤ ਜਿਹੜਾ ਗੜਿਆਂ ਤੋਂ ਬਚ ਰਿਹਾ ਹੈ ਚੱਟ ਜਾਵੇ। \v 13 ਮੂਸਾ ਨੇ ਆਪਣਾ ਢਾਂਗਾ ਮਿਸਰ ਦੀ ਧਰਤੀ ਉੱਤੇ ਲੰਮਾ ਕੀਤਾ ਤਾਂ ਯਹੋਵਾਹ ਨੇ ਉਸ ਸਾਰੇ ਦਿਨ ਅਤੇ ਸਾਰੀ ਰਾਤ ਉਸ ਧਰਤੀ ਉੱਤੇ ਪੁਰੇ ਦੀ ਹਵਾ ਵਗਾਈ। ਜਦ ਸਵੇਰਾ ਹੋਇਆ ਤਾਂ ਪੁਰੇ ਦੀ ਹਵਾ ਟਿੱਡੀ ਦਲ ਲੈ ਆਈ। \v 14 ਅਤੇ ਟਿੱਡੀ ਦਲ ਸਾਰੇ ਮਿਸਰ ਦੇਸ ਉੱਤੇ ਚੜ੍ਹ ਆਇਆ ਅਤੇ ਮਿਸਰ ਦੀਆਂ ਸਾਰੀਆਂ ਹੱਦਾਂ ਵਿੱਚ ਉੱਤਰ ਪਿਆ ਅਤੇ ਐਨੀ ਭਾਰੀ ਸੀ ਕਿ ਇਸ ਤੋਂ ਅੱਗੇ ਕਦੀ ਅਜਿਹਾ ਟਿੱਡੀ ਦਲ ਨਹੀਂ ਆਇਆ ਸੀ ਅਤੇ ਨਾ ਇਸ ਦੇ ਪਿੱਛੋਂ ਫੇਰ ਕਦੀ ਆਵੇਗਾ। \v 15 ਸੋ ਉਸ ਸਾਰੀ ਧਰਤੀ ਦੀ ਪਰਤ ਢੱਕ ਲਈ ਕਿ ਧਰਤੀ ਉੱਤੇ ਹਨ੍ਹੇਰਾ ਹੋ ਗਿਆ। ਉਸ ਧਰਤੀ ਦਾ ਸਾਰਾ ਸਾਗ ਪੱਤ ਚੱਟ ਲਿਆ ਨਾਲੇ ਬਿਰਛਾਂ ਦਾ ਸਾਰਾ ਫਲ ਜਿਹੜਾ ਗੜਿਆਂ ਤੋਂ ਬਚ ਗਿਆ ਸੀ ਅਤੇ ਮਿਸਰ ਦੇ ਸਾਰੇ ਦੇਸ ਵਿੱਚ ਬਿਰਛਾਂ ਅਤੇ ਖੇਤ ਦੇ ਸਾਗ ਪੱਤ ਉੱਤੇ ਕੋਈ ਹਰਿਆਲੀ ਨਾ ਰਹੀ। \v 16 ਤਾਂ ਫ਼ਿਰਊਨ ਨੇ ਛੇਤੀ ਨਾਲ ਮੂਸਾ ਤੇ ਹਾਰੂਨ ਨੂੰ ਬੁਲਾ ਕੇ ਆਖਿਆ, ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਅਤੇ ਤੁਹਾਡਾ ਪਾਪ ਕੀਤਾ ਹੈ। \v 17 ਹੁਣ ਤੂੰ ਮੇਰਾ ਪਾਪ ਨਿਰਾ ਐਤਕੀਂ ਦੀ ਵਾਰ ਮਾਫ਼ ਕਰ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਕੋਲ ਸਿਫ਼ਾਰਸ਼ ਕਰ ਕਿ ਉਹ ਕੇਵਲ ਇਸ ਮੌਤ ਨੂੰ ਮੇਰੇ ਕੋਲੋਂ ਹਟਾਵੇ। \v 18 ਤਾਂ ਉਹ ਫ਼ਿਰਊਨ ਦੇ ਕੋਲੋਂ ਨਿੱਕਲ ਗਿਆ ਅਤੇ ਯਹੋਵਾਹ ਦੇ ਅੱਗੇ ਸਿਫ਼ਾਰਸ਼ ਕੀਤੀ। \v 19 ਤਾਂ ਯਹੋਵਾਹ ਨੇ ਪੂਰਬ ਵੱਲੋਂ ਬਹੁਤ ਤੇਜ ਹਵਾ ਮੋੜੀ ਜਿਸ ਨੇ ਟਿੱਡੀ ਦਲ ਨੂੰ ਚੁੱਕ ਕੇ ਲਾਲ ਸਮੁੰਦਰ ਵਿੱਚ ਸੁੱਟ ਦਿੱਤਾ ਅਤੇ ਮਿਸਰ ਦੀਆਂ ਸਾਰੀਆਂ ਹੱਦਾਂ ਵਿੱਚ ਇੱਕ ਵੀ ਟਿੱਡੀ ਨਾ ਰਹੀ। \v 20 ਪਰ ਯਹੋਵਾਹ ਨੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਅਤੇ ਉਸ ਨੇ ਇਸਰਾਏਲੀਆਂ ਨੂੰ ਜਾਣ ਨਾ ਦਿੱਤਾ। \s ਅੰਧਕਾਰ \p \v 21 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਅਕਾਸ਼ ਵੱਲ ਪਸਾਰ ਤਾਂ ਜੋ ਮਿਸਰ ਦੇਸ ਵਿੱਚ ਹਨ੍ਹੇਰਾ ਹੋ ਜਾਵੇ, ਅਜਿਹਾ ਹਨ੍ਹੇਰਾ ਜਿਹੜਾ ਟੋਹਿਆ ਜਾਵੇ। \v 22 ਤਾਂ ਮੂਸਾ ਨੇ ਆਪਣਾ ਹੱਥ ਅਕਾਸ਼ ਵੱਲ ਪਸਾਰਿਆ ਅਤੇ ਮਿਸਰ ਦੇ ਸਾਰੇ ਦੇਸ ਵਿੱਚ ਤਿੰਨ ਦਿਨ ਹਨੇਰ ਘੁੱਪ ਰਿਹਾ। \v 23 ਕਿਸੇ ਨੇ ਇੱਕ ਦੂਜੇ ਨੂੰ ਨਾ ਵੇਖਿਆ ਅਤੇ ਨਾ ਕੋਈ ਤਿੰਨ ਦਿਨ ਤੱਕ ਆਪਣੇ ਥਾਂ ਤੋਂ ਉੱਠਿਆ ਪਰ ਸਾਰੇ ਇਸਰਾਏਲੀਆਂ ਦੇ ਟਿਕਾਣਿਆਂ ਵਿੱਚ ਚਾਨਣਾ ਸੀ। \v 24 ਤਦ ਫ਼ਿਰਊਨ ਨੇ ਮੂਸਾ ਨੂੰ ਸੱਦ ਕੇ ਆਖਿਆ, ਤੁਸੀਂ ਜਾਓ ਅਤੇ ਯਹੋਵਾਹ ਦੀ ਉਪਾਸਨਾ ਕਰੋ। ਕੇਵਲ ਤੁਹਾਡੇ ਇੱਜੜ ਅਤੇ ਤੁਹਾਡੇ ਵੱਗ ਰਹਿ ਜਾਣ ਅਤੇ ਤੁਹਾਡੇ ਨਿਆਣੇ ਵੀ ਨਾਲ ਜਾਣ। \v 25 ਤਦ ਮੂਸਾ ਨੇ ਆਖਿਆ, ਤੁਸੀਂ ਆਪ ਸਾਡੇ ਹੱਥ ਵਿੱਚ ਬਲੀਆਂ ਅਤੇ ਹੋਮ ਦੀਆਂ ਭੇਟਾਂ ਦਿਓ ਤਾਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਚੜ੍ਹਾਈਏ। \v 26 ਸਾਡੇ ਪਸ਼ੂ ਵੀ ਸਾਡੇ ਨਾਲ ਜਾਣਗੇ, ਇੱਕ ਖੁਰ ਵੀ ਪਿੱਛੇ ਨਾ ਰਹੇਗਾ ਕਿਉਂ ਜੋ ਉਨ੍ਹਾਂ ਦੇ ਵਿੱਚੋਂ ਹੀ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਲਈ ਲਵਾਂਗੇ ਅਤੇ ਜਦ ਤੱਕ ਉੱਥੇ ਨਾ ਜਾਈਏ ਅਸੀਂ ਨਹੀਂ ਜਾਣਦੇ ਕਾਹਦੇ ਨਾਲ ਯਹੋਵਾਹ ਦੀ ਉਪਾਸਨਾ ਕਰਨੀ ਹੈ। \v 27 ਪਰ ਯਹੋਵਾਹ ਨੇ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦਿੱਤਾ। ਓਸ ਨੇ ਨਾ ਚਾਹਿਆ ਕਿ ਉਹ ਜਾਣ। \v 28 ਫ਼ਿਰਊਨ ਨੇ ਉਸ ਨੂੰ ਆਖਿਆ, ਮੇਰੇ ਕੋਲੋਂ ਨਿੱਕਲ ਜਾ ਅਤੇ ਧਿਆਨ ਰੱਖ ਤੂੰ ਫੇਰ ਕਦੀ ਮੇਰਾ ਮੂੰਹ ਨਾ ਵੇਖੀਂ ਕਿਉਂਕਿ ਜਿਸ ਦਿਨ ਤੂੰ ਮੇਰਾ ਮੂੰਹ ਵੇਖੇਂਗਾ ਤੂੰ ਮਰੇਂਗਾ। \v 29 ਤਦ ਮੂਸਾ ਨੇ ਆਖਿਆ, ਤੂੰ ਠੀਕ ਬੋਲਿਆ ਹੈਂ, ਮੈਂ ਫੇਰ ਕਦੀ ਤੇਰਾ ਮੂੰਹ ਨਾ ਵੇਖਾਂਗਾ। \c 11 \s ਪਹਿਲੌਠਿਆਂ ਦੀ ਮੌਤ ਦੀ ਚੇਤਾਵਨੀ \p \v 1 ਯਹੋਵਾਹ ਨੇ ਮੂਸਾ ਨੂੰ ਆਖਿਆ, ਮੈਂ ਫ਼ਿਰਊਨ ਅਤੇ ਮਿਸਰੀਆਂ ਉੱਤੇ ਇੱਕ ਹੋਰ ਬਵਾ ਲਿਆਉਣ ਵਾਲਾ ਹਾਂ। ਉਸ ਦੇ ਪਿੱਛੋਂ ਉਹ ਤੁਹਾਨੂੰ ਇੱਥੋਂ ਜਾਣ ਦੇਵੇਗਾ ਅਤੇ ਜਦ ਉਹ ਤੁਹਾਨੂੰ ਜਾਣ ਦੇਵੇਗਾ ਤਾਂ ਉਹ ਇੱਥੋਂ ਧੱਕੇ ਮਾਰ-ਮਾਰ ਕੇ ਤੁਹਾਨੂੰ ਕੱਢ ਦੇਵੇਗਾ। \v 2 ਪਰਜਾ ਦੇ ਕੰਨਾਂ ਵਿੱਚ ਇਹ ਗੱਲਾਂ ਪਾ ਦੇ ਕਿ ਹਰ ਮਨੁੱਖ ਆਪਣੇ ਗੁਆਂਢੀ ਤੋਂ ਅਤੇ ਹਰ ਔਰਤ ਆਪਣੀ ਗੁਆਂਢਣ ਤੋਂ ਚਾਂਦੀ ਦੇ ਗਹਿਣੇ ਅਤੇ ਸੋਨੇ ਦੇ ਗਹਿਣੇ ਮੰਗ ਲਵੇ। \v 3 ਯਹੋਵਾਹ ਨੇ ਉਸ ਪਰਜਾ ਨੂੰ ਮਿਸਰੀਆਂ ਦੀ ਨਿਗਾਹ ਵਿੱਚ ਆਦਰ ਮਾਣ ਦਿੱਤਾ ਨਾਲੇ ਮੂਸਾ ਮਿਸਰ ਦੇਸ ਵਿੱਚ ਫ਼ਿਰਊਨ ਦੇ ਟਹਿਲੂਆਂ ਦੀ ਨਿਗਾਹ ਵਿੱਚ ਅਤੇ ਲੋਕਾਂ ਦੀ ਨਿਗਾਹ ਵਿੱਚ ਬਹੁਤ ਮਹਾਨ ਮਨੁੱਖ ਸੀ। \v 4 ਮੂਸਾ ਨੇ ਆਖਿਆ, ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਅੱਧੀ ਕੁ ਰਾਤ ਨੂੰ ਮਿਸਰ ਦੇ ਵਿੱਚੋਂ ਦੀ ਲੰਘਣ ਵਾਲਾ ਹਾਂ \v 5 ਅਤੇ ਮਿਸਰ ਦੇਸ ਵਿੱਚ ਹਰ ਇੱਕ ਪਹਿਲੌਠਾ ਫ਼ਿਰਊਨ ਦੇ ਪਹਿਲੌਠੇ ਤੋਂ ਲੈ ਕੇ ਜਿਹੜਾ ਆਪਣੇ ਸਿੰਘਾਸਣ ਉੱਤੇ ਬੈਠਾ ਹੈ ਉਸ ਗੋਲੀ ਦੇ ਪਹਿਲੌਠੇ ਤੱਕ ਜਿਹੜੀ ਚੱਕੀ ਪਿੱਛੇ ਹੈ ਨਾਲੇ ਹਰ ਇੱਕ ਡੰਗਰ ਦਾ ਪਹਿਲੌਠਾ ਮਰ ਜਾਵੇਗਾ। \v 6 ਅਤੇ ਸਾਰੇ ਮਿਸਰ ਦੇਸ ਵਿੱਚ ਅਜਿਹਾ ਵੱਡਾ ਸਿਆਪਾ ਹੋਵੇਗਾ ਜੋ ਨਾ ਪਿੱਛੇ ਹੋਇਆ ਅਤੇ ਨਾ ਅੱਗੇ ਨੂੰ ਫੇਰ ਹੋਵੇਗਾ। \v 7 ਪਰ ਕਿਸੇ ਇਸਰਾਏਲੀ ਦੇ ਵਿਰੁੱਧ ਮਨੁੱਖ ਤੋਂ ਲੈ ਕੇ ਡੰਗਰ ਤੱਕ ਇੱਕ ਕੁੱਤਾ ਵੀ ਨਹੀਂ ਭੌਂਕੇਗਾ ਤਾਂ ਜੋ ਤੁਸੀਂ ਜਾਣੋ ਕਿ ਯਹੋਵਾਹ ਮਿਸਰੀਆਂ ਅਤੇ ਇਸਰਾਏਲੀਆਂ ਵਿੱਚ ਕਿਵੇਂ ਭਿੰਨ ਭੇਦ ਰੱਖਦਾ ਹੈ। \v 8 ਅਤੇ ਇਹ ਤੇਰੇ ਸਭ ਟਹਿਲੂਏ ਮੇਰੀ ਵੱਲ ਉੱਤਰਨਗੇ ਅਤੇ ਮੇਰੇ ਅੱਗੇ ਮੱਥੇ ਰਗੜਨਗੇ ਇਹ ਆਖ ਕੇ ਕਿ ਤੂੰ ਜਾ ਅਤੇ ਤੇਰੇ ਸਾਰੇ ਲੋਕ ਜਿਹੜੇ ਤੇਰੀ ਪੈਰਵੀ ਕਰਦੇ ਹਨ ਅਤੇ ਉਸ ਦੇ ਪਿੱਛੋਂ ਮੈਂ ਨਿੱਕਲ ਜਾਂਵਾਂਗਾ। ਫੇਰ ਉਹ ਫ਼ਿਰਊਨ ਦੇ ਕੋਲੋਂ ਕ੍ਰੋਧ ਦੀ ਅੱਗ ਵਿੱਚ ਨਿੱਕਲ ਗਿਆ। \v 9 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਤੁਹਾਡੀ ਨਾ ਸੁਣੇਗਾ ਤਾਂ ਜੋ ਮਿਸਰ ਦੇਸ ਵਿੱਚ ਮੇਰੇ ਅਚਰਜ਼ ਕੰਮ ਵਧ ਜਾਣ \v 10 ਤਾਂ ਮੂਸਾ ਅਤੇ ਹਾਰੂਨ ਨੇ ਇਹ ਸਾਰੇ ਅਚਰਜ਼ ਕੰਮ ਫ਼ਿਰਊਨ ਦੇ ਅੱਗੇ ਕੀਤੇ ਅਤੇ ਯਹੋਵਾਹ ਨੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਸੋ ਉਸ ਨੇ ਆਪਣੇ ਦੇਸੋਂ ਇਸਰਾਏਲੀਆਂ ਨੂੰ ਜਾਣ ਨਾ ਦਿੱਤਾ। \c 12 \s ਪਸਾਹ ਦਾ ਪਰਬ \p \v 1 ਯਹੋਵਾਹ ਨੇ ਮਿਸਰ ਦੇਸ ਵਿੱਚ ਮੂਸਾ ਅਤੇ ਹਾਰੂਨ ਨੂੰ ਆਖਿਆ ਕਿ \v 2 ਇਹ ਮਹੀਨਾ ਤੁਹਾਡੇ ਮਹੀਨਿਆਂ ਦਾ ਅਰੰਭ ਹੋਵੇਗਾ ਅਤੇ ਇਹ ਤੁਹਾਡੇ ਸਾਲ ਦੇ ਮਹੀਨਿਆਂ ਵਿੱਚੋਂ ਪਹਿਲਾ ਹੈ। \v 3 ਇਸਰਾਏਲ ਦੀ ਸਾਰੀ ਮੰਡਲੀ ਨੂੰ ਇਹ ਬੋਲੋ ਕਿ ਇਸ ਮਹੀਨੇ ਦੀ ਦਸਵੀਂ ਨੂੰ ਇੱਕ-ਇੱਕ ਜਣਾ ਆਪੋ ਆਪਣੇ ਪੁਰਖਿਆਂ ਦੇ ਘਰਾਣੇ ਅਨੁਸਾਰ ਹਰ ਘਰ ਪਿੱਛੇ ਇੱਕ-ਇੱਕ ਲੇਲਾ ਲਵੇ। \v 4 ਜੇਕਰ ਕੋਈ ਟੱਬਰ ਇੱਕ ਲੇਲੇ ਲਈ ਛੋਟਾ ਹੋਵੇ ਤਾਂ ਉਹ ਅਤੇ ਉਸ ਦਾ ਗੁਆਂਢੀ ਜਿਹੜਾ ਉਸ ਦੇ ਘਰ ਕੋਲ ਰਹਿੰਦਾ ਹੈ ਪ੍ਰਾਣੀਆਂ ਦੇ ਲੇਖੇ ਦੇ ਅਨੁਸਾਰ ਲਵੇ ਅਤੇ ਤੁਸੀਂ ਇੱਕ ਮਨੁੱਖ ਦੇ ਖਾਣ ਦੇ ਅਨੁਸਾਰ ਲੇਲੇ ਦਾ ਲੇਖਾ ਠਹਿਰਾਇਓ। \v 5 ਤੁਹਾਡਾ ਲੇਲਾ ਬੱਜ ਤੋਂ ਰਹਿਤ ਅਤੇ ਇੱਕ ਸਾਲ ਦਾ ਨਰ ਹੋਵੇ। ਤੁਸੀਂ ਭੇਡਾਂ ਜਾਂ ਬੱਕਰੀਆਂ ਤੋਂ ਲਿਓ \v 6 ਅਤੇ ਤੁਸੀਂ ਉਸ ਨੂੰ ਇਸ ਮਹੀਨੇ ਦੀ ਚੌਧਵੀਂ ਤੱਕ ਰੱਖ ਛੱਡਣਾ ਅਤੇ ਇਸਰਾਏਲ ਦੀ ਮੰਡਲੀ ਦੀ ਸਾਰੀ ਸਭਾ ਸ਼ਾਮ ਨੂੰ ਉਸ ਨੂੰ ਕੱਟੇ \v 7 ਅਤੇ ਉਹ ਉਸ ਦੇ ਲਹੂ ਵਿੱਚੋਂ ਲੈ ਕੇ ਉਨ੍ਹਾਂ ਘਰਾਂ ਦੇ ਜਿੱਥੇ ਉਹ ਖਾਣਗੇ ਦੋਹੀਂ ਬਾਹੀਂ ਅਤੇ ਸੇਰੂ ਉੱਤੇ ਲਾਉਣ। \v 8 ਫੇਰ ਉਹ ਸ਼ਾਮ ਨੂੰ ਉਸੇ ਰਾਤ ਅੱਗ ਨਾਲ ਭੁੰਨ ਕੇ ਪਤੀਰੀ ਰੋਟੀ ਨਾਲ ਖਾਣ ਨਾਲੇ ਕੌੜੀ ਭਾਜੀ ਨਾਲ ਖਾਣ। \v 9 ਉਸ ਵਿੱਚੋਂ ਕੱਚਾ ਅਥਵਾ ਪਾਣੀ ਵਿੱਚ ਰਿੰਨ੍ਹਿਆ ਹੋਇਆ ਕਦੀ ਨਾ ਖਾਓ ਸਗੋਂ ਅੱਗ ਨਾਲ ਭੁੰਨਿਆ ਹੋਇਆ ਸਿਰ ਅਤੇ ਪੈਰਾਂ ਅਤੇ ਆਂਦਰਾਂ ਸਣੇ। \v 10 ਤੁਸੀਂ ਸਵੇਰ ਤੱਕ ਉਹ ਦੇ ਵਿੱਚੋਂ ਬਚਾ ਕੇ ਨਾ ਰੱਖਿਓ ਪਰ ਜੇ ਉਸ ਤੋਂ ਸਵੇਰ ਤੱਕ ਕੁਝ ਬਚ ਰਹੇ ਤਾਂ ਉਸ ਨੂੰ ਅੱਗ ਵਿੱਚ ਸਾੜ ਦਿਓ। \v 11 ਤੁਸੀਂ ਉਸ ਨੂੰ ਇਸ ਤਰ੍ਹਾਂ ਖਾਣਾ, ਆਪਣੇ ਲੱਕ ਬੰਨ੍ਹ ਕੇ ਅਤੇ ਆਪਣੀ ਜੁੱਤੀ ਪੈਰੀਂ ਪਾ ਕੇ ਅਤੇ ਆਪਣੀ ਲਾਠੀ ਆਪਣੇ ਹੱਥ ਵਿੱਚ ਲੈ ਕੇ ਉਹ ਨੂੰ ਛੇਤੀ-ਛੇਤੀ ਖਾਣਾ ਕਿਉਂਕਿ ਇਹ ਯਹੋਵਾਹ ਦਾ ਪਸਾਹ\f + \fr 12:11 \fr*\ft ਨਿੱਕਲਣ ਲਈ ਤਿਆਰ, ਪਸਾਹ ਦਾ ਅਰਥ ਮਿਸਰ ਵਿੱਚ ਵਿਨਾਸ਼ ਦਾ ਦੂਤ ਪਹਿਲੌਠਿਆਂ ਨੂੰ ਮਾਰ ਰਿਹਾ ਸੀ ਉਸ ਬਚਾਓ ਨੂੰ ਯਾਦ ਰੱਖਣ ਲਈ ਇਹ ਤਿਉਹਾਰ ਮਨਾਇਆ ਜਾਂਦਾ ਸੀ \ft*\f* ਹੈ। \v 12 ਮੈਂ ਉਸ ਰਾਤ ਮਿਸਰ ਦੇਸ ਦੇ ਵਿੱਚ ਦੀ ਲੰਘਾਂਗਾ ਅਤੇ ਮਿਸਰ ਦੇਸ ਦੇ ਪਹਿਲੌਠੇ ਭਾਵੇਂ ਮਨੁੱਖ ਨੂੰ ਭਾਵੇਂ ਡੰਗਰ ਨੂੰ ਮਾਰ ਸੁੱਟਾਂਗਾ ਅਤੇ ਮਿਸਰ ਦੇ ਸਾਰੇ ਦੇਵਤਿਆਂ\f + \fr 12:12 \fr*\ft ਮੈਂ ਮਿਸਰੀ ਦੇਵਤਿਆਂ ਨੂੰ ਝੂਠਾ ਸਾਬਤ ਕਰਾਂਗਾ \ft*\f* ਦਾ ਨਿਆਂ ਕਰਾਂਗਾ। ਮੈਂ ਯਹੋਵਾਹ ਹਾਂ। \v 13 ਅਤੇ ਉਹ ਲਹੂ ਤੁਹਾਡੇ ਲਈ ਘਰਾਂ ਉੱਤੇ ਜਿੱਥੇ ਤੁਸੀਂ ਹੋਵੋਗੇ ਨਿਸ਼ਾਨ ਹੋਵੇਗਾ ਅਤੇ ਜਦ ਮੈਂ ਲਹੂ ਨੂੰ ਵੇਖਾਂਗਾ ਮੈਂ ਤੁਹਾਡੇ ਉੱਤੋਂ ਦੀ ਲੰਘ ਜਾਂਵਾਂਗਾ ਅਤੇ ਤੁਹਾਡੇ ਉੱਤੇ ਕੋਈ ਬਵਾ ਜਦ ਮੈਂ ਮਿਸਰ ਦੇਸ ਨੂੰ ਮਾਰਾਂਗਾ ਨਾ ਪਵੇਗੀ ਜਿਹੜੀ ਤੁਹਾਡਾ ਨਾਸ ਕਰੇ। \v 14 ਅਤੇ ਇਹ ਦਿਨ ਤੁਹਾਡੇ ਲਈ ਇੱਕ ਯਾਦਗਾਰ ਹੋਵੇਗਾ ਅਤੇ ਤੁਸੀਂ ਇਹ ਦਿਨ ਯਹੋਵਾਹ ਲਈ ਪਰਬ ਕਰਕੇ ਮਨਾਇਓ ਅਤੇ ਆਪਣੀਆਂ ਪੀੜ੍ਹੀਆਂ ਵਿੱਚ ਇਸ ਨੂੰ ਸਦਾ ਦੀ ਬਿਧੀ ਦਾ ਪਰਬ ਮਨਾਇਓ। \s ਅਖ਼ਮੀਰੀ ਰੋਟੀ \p \v 15 ਤੁਸੀਂ ਸੱਤ ਦਿਨ ਤੱਕ ਪਤੀਰੀ ਰੋਟੀ ਖਾਓ। ਪਹਿਲੇ ਹੀ ਦਿਨ ਖ਼ਮੀਰ ਆਪਣਿਆਂ ਘਰਾਂ ਤੋਂ ਬਾਹਰ ਕੱਢ ਦੇਣਾ ਕਿਉਂਕਿ ਜਿਹੜਾ ਪਹਿਲੇ ਦਿਨ ਤੋਂ ਸੱਤਵੇਂ ਦਿਨ ਤੱਕ ਕਦੀ ਖ਼ਮੀਰੀ ਰੋਟੀ ਖਾਵੇਗਾ ਉਹ ਪ੍ਰਾਣੀ ਇਸਰਾਏਲ ਵਿੱਚੋਂ ਛੇਕਿਆ ਜਾਵੇਗਾ। \v 16 ਅਤੇ ਪਹਿਲੇ ਦਿਨ ਤੁਹਾਡੀ ਪਵਿੱਤਰ ਸਭਾ ਹੋਵੇਗੀ ਅਤੇ ਸੱਤਵੇਂ ਦਿਨ ਵੀ ਤੁਹਾਡੀ ਪਵਿੱਤਰ ਸਭਾ ਹੋਵੇਗੀ ਇਨ੍ਹਾਂ ਵਿੱਚ ਕੋਈ ਕੰਮ-ਧੰਦਾ ਨਾ ਕੀਤਾ ਜਾਵੇ ਨਿਰਾ ਉਹੋ ਜਿਹੜਾ ਹਰ ਇੱਕ ਪ੍ਰਾਣੀ ਦੇ ਖਾਣ ਲਈ ਹੋਵੇ, ਤੁਸੀਂ ਓਨਾ ਹੀ ਕਰਿਓ। \v 17 ਅਤੇ ਤੁਸੀਂ ਇਹ ਪਤੀਰੀ ਰੋਟੀ ਦਾ ਪਰਬ ਮਨਾਇਆ ਕਰੋ ਕਿਉਂਕਿ ਇਸੇ ਹੀ ਦਿਨ ਮੈਂ ਤੁਹਾਡੀਆਂ ਸੈਨਾਂ ਨੂੰ ਮਿਸਰ ਦੇਸ ਤੋਂ ਬਾਹਰ ਕੱਢ ਲਿਆਇਆ ਸੀ ਇਸ ਕਰਕੇ ਤੁਸੀਂ ਇਹ ਦਿਨ ਆਪਣੀਆਂ ਪੀੜ੍ਹੀਆਂ ਤੱਕ ਸਦਾ ਦੀ ਬਿਧੀ ਲਈ ਮਨਾਇਆ ਕਰੋ। \v 18 ਪਹਿਲੇ ਮਹੀਨੇ ਦੀ ਚੌਧਵੀਂ ਦੀ ਸ਼ਾਮ ਤੋਂ ਇੱਕੀ ਤਾਰੀਖ਼ ਦੀ ਸ਼ਾਮ ਤੱਕ ਤੁਸੀਂ ਪਤੀਰੀ ਰੋਟੀ ਖਾਓ। \v 19 ਸੱਤਾਂ ਦਿਨਾਂ ਤੱਕ ਤੁਹਾਡਿਆਂ ਘਰਾਂ ਵਿੱਚ ਖ਼ਮੀਰ ਨਾ ਲੱਭੇ ਕਿਉਂਕਿ ਜਿਹੜਾ ਖ਼ਮੀਰੀ ਚੀਜ਼ ਖਾਵੇਗਾ ਉਹ ਪ੍ਰਾਣੀ ਇਸਰਾਏਲ ਦੀ ਮੰਡਲੀ ਵਿੱਚੋਂ ਬਾਹਰ ਕੱਢਿਆ ਜਾਵੇਗਾ ਭਾਵੇਂ ਓਪਰਾ ਹੋਵੇ ਭਾਵੇਂ ਦੇਸ ਵਿੱਚ ਜੰਮਿਆ ਹੋਇਆ ਹੋਵੇ। \v 20 ਤੁਸੀਂ ਕੋਈ ਖ਼ਮੀਰੀ ਵਸਤ ਨਾ ਖਾਓ ਅਤੇ ਤੁਸੀਂ ਆਪਣਿਆਂ ਸਾਰਿਆਂ ਟਿਕਾਣਿਆਂ ਵਿੱਚ ਪਤੀਰੀ ਰੋਟੀ ਖਾਇਓ। \s ਪਸਾਹ ਦਾ ਪਰਬ \p \v 21 ਤਦ ਮੂਸਾ ਨੇ ਇਸਰਾਏਲ ਦੇ ਸਾਰੇ ਬਜ਼ੁਰਗਾਂ ਨੂੰ ਬੁਲਵਾ ਕੇ ਆਖਿਆ, ਆਪੋ ਆਪਣੇ ਟੱਬਰ ਅਨੁਸਾਰ ਲੇਲਿਆਂ ਨੂੰ ਕੱਢ ਲਵੋ ਅਤੇ ਪਸਾਹ ਲਈ ਵੱਢੋ। \v 22 ਤੁਸੀਂ ਇੱਕ ਜੂਫ਼ੇ ਦੀ ਗੁੱਛੀ ਲੈ ਕੇ ਉਸ ਨੂੰ ਲਹੂ ਵਿੱਚ ਜਿਹੜਾ ਭਾਂਡੇ ਵਿੱਚ ਹੈ ਡਬੋ ਕੇ, ਸੇਰੂ ਅਤੇ ਦਰਵਾਜ਼ੇ ਦੀਆਂ ਦੋਹਾਂ ਬਾਹੀਆਂ ਉੱਤੇ ਲਾਓ ਅਤੇ ਤੁਹਾਡੇ ਵਿੱਚੋਂ ਕੋਈ ਸਵੇਰ ਤੱਕ ਆਪਣੇ ਘਰ ਦੇ ਦਰਵਾਜ਼ੇ ਤੋਂ ਬਾਹਰ ਨਾ ਜਾਵੇ। \v 23 ਕਿਉਂਕਿ ਯਹੋਵਾਹ ਮਿਸਰੀਆਂ ਦੇ ਮਾਰਨ ਲਈ ਲੰਘੇਗਾ ਅਤੇ ਜਦ ਉਹ ਸੇਰੂ ਅਤੇ ਦੋਹਾਂ ਬਾਹੀਆਂ ਉੱਤੇ ਲਹੂ ਨੂੰ ਵੇਖੇਗਾ ਤਾਂ ਯਹੋਵਾਹ ਉਸ ਦਰਵਾਜ਼ੇ ਤੋਂ ਪਾਸਾ ਦੇ ਕੇ ਲੰਘ ਜਾਵੇਗਾ ਅਤੇ ਨਾਸ ਕਰਨ ਵਾਲੇ ਨੂੰ ਤੁਹਾਡੇ ਮਾਰਨ ਲਈ ਤੁਹਾਡਿਆਂ ਘਰਾਂ ਵਿੱਚ ਨਾ ਆਉਣ ਦੇਵੇਗਾ। \v 24 ਤੁਸੀਂ ਆਪਣੇ ਅਤੇ ਆਪਣੇ ਪੁੱਤਰਾਂ ਲਈ ਇਸ ਗੱਲ ਨੂੰ ਸਦਾ ਦੀ ਬਿਧੀ ਮਨਾਇਆ ਕਰੋ। \v 25 ਅਤੇ ਇਸ ਤਰ੍ਹਾਂ ਹੋਵੇ ਕਿ ਜਦ ਤੁਸੀਂ ਉਸ ਦੇਸ ਵਿੱਚ ਵੜੋ ਜਿਹੜਾ ਯਹੋਵਾਹ ਆਪਣੇ ਕੀਤੇ ਹੋਏ ਬਚਨ ਦੇ ਅਨੁਸਾਰ ਤੁਹਾਨੂੰ ਦੇਵੇਗਾ ਤਾਂ ਤੁਸੀਂ ਇਸ ਰੀਤੀ ਨੂੰ ਮਨਾਇਆ ਕਰਿਓ \v 26 ਅਤੇ ਅਜਿਹਾ ਹੋਵੇਗਾ ਕਿ ਜਾਂ ਤੁਹਾਡੇ ਪੁੱਤਰ ਤੁਹਾਨੂੰ ਪੁੱਛਣ ਕਿ ਤੁਹਾਡਾ ਇਸ ਰੀਤੀ ਤੋਂ ਕੀ ਮਤਲਬ ਹੈ? \v 27 ਤਾਂ ਤੁਸੀਂ ਆਖਿਓ ਕਿ ਇਹ ਯਹੋਵਾਹ ਦੀ ਪਸਾਹ ਦਾ ਬਲੀਦਾਨ ਹੈ ਜੋ ਮਿਸਰ ਵਿੱਚ ਇਸਰਾਏਲੀਆਂ ਦੇ ਘਰਾਂ ਦੇ ਉੱਤੋਂ ਦੀ ਲੰਘਿਆ ਜਦ ਉਸ ਨੇ ਮਿਸਰੀਆਂ ਨੂੰ ਮਾਰਿਆ ਪਰ ਸਾਡੇ ਘਰਾਂ ਨੂੰ ਬਚਾਇਆ। ਤਾਂ ਪਰਜਾ ਨੇ ਸੀਸ ਨਿਵਾ ਕੇ ਮੱਥਾ ਟੇਕਿਆ। \v 28 ਫੇਰ ਇਸਰਾਏਲੀਆਂ ਨੇ ਜਾ ਕੇ ਓਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਕੀਤਾ। \s ਪਹਿਲੌਠਿਆਂ ਦੀ ਮੌਤ \p \v 29 ਤਾਂ ਅੱਧੀ ਰਾਤ ਨੂੰ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਨੇ ਮਿਸਰ ਦੇਸ ਦੇ ਹਰ ਇੱਕ ਪਹਿਲੌਠੇ ਨੂੰ ਫ਼ਿਰਊਨ ਦੇ ਪਹਿਲੌਠੇ ਤੋਂ ਲੈ ਕੇ ਜਿਹੜਾ ਉਹ ਦੇ ਸਿੰਘਾਸਣ ਉੱਤੇ ਬੈਠਣ ਵਾਲਾ ਸੀ ਉਸ ਬੰਦੀ ਦੇ ਪਹਿਲੌਠੇ ਤੱਕ ਜਿਹੜਾ ਭੋਰੇ ਵਿੱਚ ਸੀ ਨਾਲੇ ਡੰਗਰ ਦੇ ਹਰ ਇੱਕ ਪਹਿਲੌਠੇ ਨੂੰ ਮਾਰ ਸੁੱਟਿਆ। \v 30 ਤਾਂ ਫ਼ਿਰਊਨ ਉਸ ਰਾਤ ਨੂੰ ਉੱਠਿਆ ਨਾਲੇ ਉਸ ਦੇ ਸਾਰੇ ਟਹਿਲੂਏ ਅਤੇ ਸਾਰੇ ਮਿਸਰੀ ਅਤੇ ਮਿਸਰ ਵਿੱਚ ਵੱਡਾ ਸਿਆਪਾ ਹੋਇਆ ਕਿਉਂਕਿ ਕੋਈ ਘਰ ਨਹੀਂ ਸੀ ਜਿੱਥੇ ਕੋਈ ਮਰਿਆ ਨਾ ਹੋਵੇ। \v 31 ਤਾਂ ਉਸ ਨੇ ਮੂਸਾ ਅਤੇ ਹਾਰੂਨ ਨੂੰ ਰਾਤੀਂ ਬੁਲਵਾ ਕੇ ਆਖਿਆ, ਉੱਠੋ ਅਤੇ ਮੇਰੇ ਲੋਕਾਂ ਵਿੱਚੋਂ ਨਿੱਕਲ ਜਾਓ ਤੁਸੀਂ ਵੀ ਅਤੇ ਇਸਰਾਏਲੀ ਵੀ ਅਤੇ ਜਾ ਕੇ ਆਪਣੀ ਗੱਲ ਦੇ ਅਨੁਸਾਰ ਯਹੋਵਾਹ ਦੀ ਉਪਾਸਨਾ ਕਰੋ। \v 32 ਆਪਣੇ ਇੱਜੜ ਵੀ ਅਤੇ ਆਪਣੇ ਵੱਗ ਵੀ ਲੈ ਜਾਓ ਜਿਵੇਂ ਤੁਸੀਂ ਬੋਲੇ ਸੀ ਅਤੇ ਚਲੇ ਜਾਓ, ਨਾਲੇ ਮੈਨੂੰ ਵੀ ਅਸੀਸ ਦੇਣੀ। \v 33 ਅਤੇ ਉਨ੍ਹਾਂ ਲੋਕਾਂ ਉੱਤੇ ਮਿਸਰੀ ਕੱਸ ਪਾਉਣ ਲੱਗੇ ਕਿ ਉਹ ਉਨ੍ਹਾਂ ਨੂੰ ਉਸ ਦੇਸ ਵਿੱਚੋਂ ਛੇਤੀ ਕੱਢ ਲੈਣ ਕਿਉਂਕਿ ਉਨ੍ਹਾਂ ਨੇ ਆਖਿਆ, ਅਸੀਂ ਸਾਰੇ ਮਰ ਗਏ! \v 34 ਉਨ੍ਹਾਂ ਲੋਕਾਂ ਨੇ ਗੁੰਨ੍ਹਿਆ ਹੋਇਆ ਆਟਾ ਖ਼ਮੀਰ ਹੋਣ ਤੋਂ ਪਹਿਲਾਂ ਹੀ ਪਰਾਤੜਿਆਂ ਸਣੇ ਆਪਣਿਆਂ ਲੀੜਿਆਂ ਵਿੱਚ ਬੰਨ੍ਹ ਕੇ ਆਪਣੇ ਮੋਢਿਆਂ ਉੱਤੇ ਚੁੱਕ ਲਿਆ \v 35 ਅਤੇ ਇਸਰਾਏਲੀਆਂ ਨੇ ਮੂਸਾ ਦੇ ਬੋਲਣ ਦੇ ਅਨੁਸਾਰ ਕੀਤਾ ਅਤੇ ਮਿਸਰੀਆਂ ਤੋਂ ਚਾਂਦੀ ਦੇ ਗਹਿਣੇ ਅਤੇ ਸੋਨੇ ਦੇ ਗਹਿਣੇ ਅਤੇ ਲੀੜੇ ਉਨ੍ਹਾਂ ਨੇ ਮੰਗ ਲਏ। \v 36 ਯਹੋਵਾਹ ਨੇ ਉਨ੍ਹਾਂ ਲੋਕਾਂ ਨੂੰ ਮਿਸਰੀਆਂ ਦੀ ਨਿਗਾਹ ਵਿੱਚ ਆਦਰ ਮਾਣ ਦਿੱਤਾ ਸੋ ਉਨ੍ਹਾਂ ਨੇ ਜੋ ਮੰਗਿਆ ਉਨ੍ਹਾਂ ਨੇ ਦੇ ਦਿੱਤਾ। ਇਸ ਤਰ੍ਹਾਂ ਉਨ੍ਹਾਂ ਨੇ ਮਿਸਰੀਆਂ ਨੂੰ ਲੁੱਟ ਲਿਆ। \s ਇਸਰਾਏਲੀ ਮਿਸਰ ਦੇਸ ਨੂੰ ਛੱਡਦੇ ਹਨ \p \v 37 ਇਸਰਾਏਲੀਆਂ ਨੇ ਰਾਮਸੇਸ ਤੋਂ ਸੁੱਕੋਥ ਵੱਲ ਕੂਚ ਕੀਤਾ ਅਤੇ ਨਿਆਣਿਆਂ ਤੋਂ ਬਿਨਾਂ ਛੇ ਕੁ ਲੱਖ ਮਨੁੱਖ ਪਿਆਦੇ ਸਨ। \v 38 ਉਨ੍ਹਾਂ ਦੇ ਨਾਲ ਮਿਲੀ-ਜੁਲੀ ਭੀੜ ਵੀ ਗਈ ਨਾਲੇ ਇੱਜੜ ਅਤੇ ਚੌਣੇ ਅਰਥਾਤ ਢੇਰ ਸਾਰੇ ਪਸ਼ੂ ਸਨ। \v 39 ਅਤੇ ਉਨ੍ਹਾਂ ਨੇ ਗੁੰਨ੍ਹੇ ਹੋਏ ਆਟੇ ਦੀਆਂ ਜਿਹੜਾ ਮਿਸਰ ਤੋਂ ਲਿਆਏ ਸਨ ਪਤੀਰੀਆਂ ਰੋਟੀਆਂ ਪਕਾਈਆਂ ਕਿਉਂ ਜੋ ਉਹ ਇਸ ਲਈ ਖ਼ਮੀਰ ਨਹੀਂ ਹੋਇਆ ਸੀ ਕਿ ਉਹ ਮਿਸਰੋਂ ਧੱਕੇ ਗਏ ਸਨ ਅਤੇ ਉੱਥੇ ਠਹਿਰ ਨਾ ਸਕੇ ਨਾ ਆਪਣੇ ਲਈ ਰੋਟੀ ਬਣਾ ਸਕੇ। \v 40 ਇਸਰਾਏਲੀਆਂ ਦੇ ਮਿਸਰ ਵਿੱਚ ਵਸੇਬੇ ਦਾ ਸਮਾਂ ਚਾਰ ਸੌ ਤੀਹ ਸਾਲ ਸੀ। \v 41 ਚਾਰ ਸੌ ਤੀਹ ਸਾਲਾਂ ਦੇ ਅੰਤ ਵਿੱਚ ਇਸ ਤਰ੍ਹਾਂ ਹੋਇਆ ਕਿ ਉਸੇ ਦਿਨ ਯਹੋਵਾਹ ਦੀਆਂ ਸਾਰੀਆਂ ਸੈਨਾਂ ਮਿਸਰ ਦੇਸ ਤੋਂ ਨਿੱਕਲ ਗਈਆਂ। \v 42 ਉਨ੍ਹਾਂ ਨੂੰ ਮਿਸਰ ਦੇਸ ਤੋਂ ਕੱਢਣ ਦੇ ਕਾਰਨ ਇਹ ਇੱਕ ਰਾਤ ਹੈ ਜਿਹੜੀ ਯਹੋਵਾਹ ਲਈ ਮਨਾਉਣ ਵਾਲੀ ਹੈ। ਇਹੋ ਯਹੋਵਾਹ ਦੀ ਉਹ ਰਾਤ ਹੈ ਜਿਹੜੀ ਸਾਰੇ ਇਸਰਾਏਲੀਆਂ ਦੀਆਂ ਕੁੱਲ ਪੀੜ੍ਹੀਆਂ ਤੱਕ ਮਨਾਉਣ ਵਾਲੀ ਹੈ। \s ਪਸਾਹ ਦੇ ਪਰਬ ਦੀ ਬਿਧੀ \p \v 43 ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ, ਇਹ ਪਸਾਹ ਦੀ ਬਿਧੀ ਹੈ। ਕੋਈ ਓਪਰਾ ਉਸ ਵਿੱਚੋਂ ਨਾ ਖਾਵੇ \v 44 ਪਰ ਮਨੁੱਖ ਦਾ ਹਰ ਟਹਿਲੂਆ ਚਾਂਦੀ ਨਾਲ ਮੁੱਲ ਲਿਆ ਹੋਇਆ ਜਦ ਉਸ ਦੀ ਸੁੰਨਤ ਕਰ ਦਿੱਤੀ ਹੋਵੇ ਤਦ ਉਹ ਉਸ ਵਿੱਚੋਂ ਖਾਵੇ। \v 45 ਪਰਦੇਸੀ ਅਤੇ ਮਜ਼ਦੂਰ ਉਸ ਵਿੱਚੋਂ ਨਾ ਖਾਣ। \v 46 ਇੱਕੋ ਹੀ ਘਰ ਵਿੱਚ ਉਹ ਖਾਧਾ ਜਾਵੇ। ਤੁਸੀਂ ਉਸ ਘਰ ਤੋਂ ਬਾਹਰ ਮਾਸ ਵਿੱਚੋਂ ਕੁਝ ਨਾ ਲੈ ਜਾਇਓ, ਨਾ ਉਸ ਦੀ ਕੋਈ ਹੱਡੀ ਤੋੜਿਓ। \v 47 ਇਸਰਾਏਲ ਦੀ ਸਾਰੀ ਮੰਡਲੀ ਉਸ ਨੂੰ ਮਨਾਇਆ ਕਰੇ। \v 48 ਜਦ ਤੁਹਾਡੇ ਨਾਲ ਕੋਈ ਓਪਰਾ ਟਿਕਿਆ ਹੋਇਆ ਹੋਵੇ ਅਤੇ ਉਹ ਯਹੋਵਾਹ ਲਈ ਪਸਾਹ ਕਰਨੀ ਚਾਹੇ ਤਦ ਉਸ ਦੇ ਹਰ ਇੱਕ ਨਰ ਦੀ ਸੁੰਨਤ ਕੀਤੀ ਜਾਵੇ ਫੇਰ ਉਹ ਨੇੜੇ ਆ ਕੇ ਉਹ ਨੂੰ ਮਨਾਵੇ ਅਤੇ ਇਸ ਤਰ੍ਹਾਂ ਉਹ ਦੇਸ ਦੇ ਜੰਮੇ ਹੋਏ ਵਾਂਗੂੰ ਹੋਵੇਗਾ ਪਰ ਅਸੁੰਨਤੀ ਨਰ ਉਸ ਵਿੱਚੋਂ ਨਾ ਖਾਵੇ। \v 49 ਦੇਸੀ ਅਤੇ ਪਰਦੇਸੀ ਲਈ ਜਿਹੜਾ ਤੁਹਾਡੇ ਵਿੱਚ ਵੱਸਦਾ ਹੈ ਇੱਕੋ ਹੀ ਬਿਵਸਥਾ ਹੋਵੇਗੀ। \v 50 ਤਾਂ ਸਾਰੇ ਇਸਰਾਏਲੀਆਂ ਨੇ ਓਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਹੁਕਮ ਦਿੱਤਾ ਸੀ ਉਨ੍ਹਾਂ ਨੇ ਤਿਵੇਂ ਹੀ ਕੀਤਾ। \v 51 ਅਤੇ ਉਸੇ ਦਿਨ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਇਸਰਾਏਲੀਆਂ ਦੇ ਦਲਾਂ ਦੇ ਦਲ ਮਿਸਰ ਦੇਸ ਤੋਂ ਕੱਢ ਲਿਆਇਆ। \c 13 \s ਪਹਿਲੌਠਿਆਂ ਨੂੰ ਅਰਪਣ ਕਰਨਾ \p \v 1 ਯਹੋਵਾਹ ਮੂਸਾ ਨਾਲ ਬੋਲਿਆ ਕਿ \v 2 ਸਾਰੇ ਪਹਿਲੌਠੇ ਜਿਹੜੇ ਇਸਰਾਏਲੀਆਂ ਵਿੱਚ ਕੁੱਖ ਨੂੰ ਖੋਲ੍ਹਦੇ ਹਨ ਮੇਰੇ ਲਈ ਪਵਿੱਤਰ ਹੋਣ ਭਾਵੇਂ ਆਦਮੀ ਦੇ ਭਾਵੇਂ ਡੰਗਰ ਦੇ ਉਹ ਮੇਰੇ ਹਨ। \s ਅਖ਼ਮੀਰੀ ਰੋਟੀ ਦਾ ਪਰਬ \p \v 3 ਤਾਂ ਮੂਸਾ ਨੇ ਪਰਜਾ ਨੂੰ ਆਖਿਆ, ਤੁਸੀਂ ਇਹ ਦਿਨ ਚੇਤੇ ਰੱਖੋ ਜਿਸ ਵਿੱਚ ਤੁਸੀਂ ਮਿਸਰ ਤੋਂ ਗ਼ੁਲਾਮੀ ਦੇ ਘਰ ਤੋਂ ਬਾਹਰ ਆਏ ਕਿਉਂਕਿ ਯਹੋਵਾਹ ਤੁਹਾਨੂੰ ਹੱਥ ਦੇ ਬਲ ਨਾਲ ਉੱਥੋਂ ਕੱਢ ਲਿਆਇਆ। ਖ਼ਮੀਰੀ ਰੋਟੀ ਨਾ ਖਾਧੀ ਜਾਵੇ। \v 4 ਤੁਸੀਂ ਅਬੀਬ ਦੇ ਮਹੀਨੇ ਅੱਜ ਦੇ ਦਿਨ ਬਾਹਰ ਨਿੱਕਲ ਆਏ ਹੋ। \v 5 ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਯਹੋਵਾਹ ਤੁਹਾਨੂੰ ਕਨਾਨੀਆਂ ਹਿੱਤੀਆਂ ਅਮੋਰੀਆਂ ਹਿੱਵੀਆਂ ਅਤੇ ਯਬੂਸੀਆਂ ਦੇ ਦੇਸ ਵਿੱਚ ਜਿਹੜਾ ਤੁਹਾਡੇ ਪੁਰਖਿਆਂ ਨਾਲ ਸਹੁੰ ਖਾ ਕੇ ਤੁਹਾਨੂੰ ਦੇਣ ਲਈ ਆਖਿਆ ਸੀ ਅਤੇ ਜਿਹੜੇ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਲਿਆਵੇਗਾ ਤਾਂ ਤੁਸੀਂ ਇਸ ਮਹੀਨੇ ਵਿੱਚ ਇਹ ਉਪਾਸਨਾ ਕਰਿਓ। \v 6 ਸੱਤਾਂ ਦਿਨਾਂ ਤੱਕ ਪਤੀਰੀ ਰੋਟੀ ਖਾਣੀ ਅਤੇ ਸੱਤਵੇਂ ਦਿਨ ਯਹੋਵਾਹ ਦਾ ਪਰਬ ਹੈ। \v 7 ਪਤੀਰੀ ਰੋਟੀ ਸੱਤਾਂ ਦਿਨਾਂ ਤੱਕ ਖਾਧੀ ਜਾਵੇ ਅਤੇ ਕੋਈ ਖ਼ਮੀਰ ਤੁਹਾਡੇ ਕੋਲ ਨਾ ਵੇਖਿਆ ਜਾਵੇ ਨਾ ਖ਼ਮੀਰ ਤੁਹਾਡੀਆਂ ਸਾਰੀਆਂ ਹੱਦਾਂ ਵਿੱਚ ਵੇਖਿਆ ਜਾਵੇ। \v 8 ਤੁਸੀਂ ਉਸ ਦਿਨ ਆਪਣੇ ਪੁੱਤਰਾਂ ਨੂੰ ਇਹ ਦੱਸੋ ਕਿ ਕਾਰਨ ਇਹ ਹੈ ਕਿ ਯਹੋਵਾਹ ਨੇ ਸਾਨੂੰ ਮਿਸਰ ਤੋਂ ਕੱਢਿਆ। \v 9 ਇਹ ਤੁਹਾਡੇ ਹੱਥਾਂ ਉੱਤੇ ਨਿਸ਼ਾਨ ਅਤੇ ਤੁਹਾਡੇ ਨੇਤਰਾਂ ਦੇ ਵਿੱਚ ਯਾਦਗਿਰੀ ਲਈ ਹੋਵੇਗਾ ਤਾਂ ਜੋ ਯਹੋਵਾਹ ਦੀ ਬਿਵਸਥਾ ਤੁਹਾਡੇ ਮੂੰਹ ਵਿੱਚ ਰਹੇ ਕਿਉਂਕਿ ਯਹੋਵਾਹ ਨੇ ਤਕੜੇ ਹੱਥ ਨਾਲ ਤੁਹਾਨੂੰ ਮਿਸਰੋਂ ਕੱਢਿਆ। \v 10 ਤੁਸੀਂ ਇਸ ਬਿਧੀ ਨੂੰ ਠਹਿਰਾਏ ਹੋਏ ਸਮੇਂ ਉੱਤੇ ਸਾਲ ਦੇ ਸਾਲ ਮਨਾਇਆ ਕਰੋ। \s ਪਹਿਲੌਠੇ \p \v 11 ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਯਹੋਵਾਹ ਤੁਹਾਨੂੰ ਕਨਾਨ ਦੇਸ ਵਿੱਚ ਲਿਆਵੇ ਜਿਵੇਂ ਉਸ ਨੇ ਤੁਹਾਡੇ ਨਾਲ ਅਤੇ ਤੁਹਾਡੇ ਪੁਰਖਿਆਂ ਨਾਲ ਸਹੁੰ ਖਾਧੀ ਹੈ ਅਤੇ ਉਹ ਤੁਹਾਨੂੰ ਇਹ ਦੇਵੇ। \v 12 ਤਾਂ ਹਰ ਇੱਕ ਕੁੱਖ ਦਾ ਖੋਲ੍ਹਣ ਵਾਲਾ ਯਹੋਵਾਹ ਲਈ ਵੱਖਰਾ ਰੱਖੋ ਨਾਲ ਡੰਗਰਾਂ ਵਿੱਚੋਂ ਹਰ ਪਹਿਲੌਠਾ ਬੱਚਾ ਜਿਹੜਾ ਤੁਹਾਡਾ ਹੋਵੇ। ਨਰ ਯਹੋਵਾਹ ਲਈ ਹੋਣਗੇ। \v 13 ਹਰ ਗਧੇ ਦੇ ਪਹਿਲੌਠੇ ਨੂੰ ਲੇਲੇ\f + \fr 13:13 \fr*\ft ਲੇਲੇ ਦਾ ਬਲੀਦਾਨ ਸਵੀਕਾਰ ਹੈ ਨਾ ਕਿ ਗਧੇ ਦਾ \ft*\f* ਨਾਲ ਛੁਡਾ ਲਵੋ ਪਰ ਜੇਕਰ ਨਾ ਛੁਡਾਉਣਾ ਹੋਵੇ ਤਾਂ ਉਸ ਦੀ ਧੌਣ ਤੋੜ ਸੁੱਟੋ ਅਤੇ ਆਪਣੇ ਪੁੱਤਰਾਂ ਵਿੱਚੋਂ ਆਦਮੀ ਦੇ ਹਰ ਪਹਿਲੌਠੇ ਨੂੰ ਛੁਡਾ ਲਵੋ। \v 14 ਇਸ ਤਰ੍ਹਾਂ ਹੋਵੇਗਾ ਕਿ ਜਦ ਅੱਗੇ ਨੂੰ ਤੁਹਾਡੇ ਪੁੱਤਰ ਤੁਹਾਡੇ ਤੋਂ ਪੁੱਛਣ ਕਿ ਇਹ ਕੀ ਹੈ? ਤਾਂ ਤੁਸੀਂ ਉਨ੍ਹਾਂ ਨੂੰ ਆਖੋ ਕਿ ਯਹੋਵਾਹ ਨੇ ਸਾਨੂੰ ਮਿਸਰ ਤੋਂ ਗ਼ੁਲਾਮੀ ਦੇ ਘਰ ਤੋਂ ਹੱਥ ਦੇ ਬਲ ਨਾਲ ਕੱਢਿਆ ਸੀ। \v 15 ਫੇਰ ਇਸ ਤਰ੍ਹਾਂ ਹੋਇਆ ਕਿ ਜਾਂ ਫ਼ਿਰਊਨ ਨੇ ਸਾਡਾ ਬਾਹਰ ਜਾਣਾ ਔਖਾ ਕਰ ਦਿੱਤਾ ਤਾਂ ਯਹੋਵਾਹ ਨੇ ਮਿਸਰ ਦੇਸ ਦੇ ਸਾਰੇ ਪਹਿਲੌਠਿਆਂ ਨੂੰ ਮਾਰ ਸੁੱਟਿਆ ਆਦਮੀ ਦੇ ਪਹਿਲੌਠੇ ਤੋਂ ਲੈ ਕੇ ਡੰਗਰ ਦੇ ਪਹਿਲੌਠੇ ਤੱਕ। ਇਸ ਲਈ ਅਸੀਂ ਯਹੋਵਾਹ ਨੂੰ ਨਰਾਂ ਵਿੱਚੋਂ ਹਰ ਇੱਕ ਕੁੱਖ ਦਾ ਖੋਲ੍ਹਣ ਵਾਲਾ ਬਲੀ ਦਿੰਦੇ ਹਾਂ ਅਤੇ ਆਪਣੇ ਪੁੱਤਰਾਂ ਵਿੱਚੋਂ ਹਰ ਪਹਿਲੌਠੇ ਨੂੰ ਛੁਡਾ ਲੈਂਦੇ ਹਾਂ। \v 16 ਇਹ ਤੁਹਾਡੇ ਹੱਥਾਂ ਵਿੱਚ ਨਿਸ਼ਾਨ ਅਤੇ ਤੁਹਾਡਿਆਂ ਨੇਤਰਾਂ ਦੇ ਵਿਚਕਾਰ ਇੱਕ ਟਿੱਕੇ ਜਿਹਾ ਹੋਵੇਗਾ ਕਿਉਂਕਿ ਯਹੋਵਾਹ ਸਾਨੂੰ ਹੱਥ ਦੇ ਬਲ ਨਾਲ ਮਿਸਰ ਤੋਂ ਕੱਢ ਲਿਆਇਆ। \s ਬੱਦਲ ਅਤੇ ਅੱਗ ਦਾ ਖੰਭਾ \p \v 17 ਤਾਂ ਇਸ ਤਰ੍ਹਾਂ ਹੋਇਆ ਕਿ ਜਾਂ ਫ਼ਿਰਊਨ ਨੇ ਲੋਕਾਂ ਨੂੰ ਜਾਣ ਦਿੱਤਾ ਤਾਂ ਪਰਮੇਸ਼ੁਰ ਉਨ੍ਹਾਂ ਨੂੰ ਫ਼ਲਿਸਤੀਆਂ ਦੇ ਦੇਸ ਦੇ ਰਾਹ ਨਾ ਲੈ ਗਿਆ ਭਾਵੇਂ ਉਹ ਨੇੜੇ ਸੀ ਕਿਉਂ ਜੋ ਪਰਮੇਸ਼ੁਰ ਨੇ ਆਖਿਆ, ਸ਼ਾਇਦ ਲੋਕ ਜੰਗ ਨੂੰ ਵੇਖ ਕੇ ਪਛਤਾਉਣ ਅਤੇ ਮਿਸਰ ਨੂੰ ਮੁੜ ਜਾਣ। \v 18 ਸਗੋਂ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਭੁਆਂ ਕੇ ਲਾਲ ਸਮੁੰਦਰ ਦੀ ਉਜਾੜ ਦੀ ਰਾਹ ਪਾ ਦਿੱਤਾ ਅਤੇ ਇਸਰਾਏਲੀ ਸ਼ਸਤਰ ਬੰਨ੍ਹ ਕੇ ਮਿਸਰ ਦੇਸ ਤੋਂ ਚੱਲੇ ਆਏ। \v 19 ਮੂਸਾ ਨੇ ਯੂਸੁਫ਼ ਦੀਆਂ ਹੱਡੀਆਂ ਆਪਣੇ ਨਾਲ ਲੈ ਲਈਆਂ ਕਿਉਂ ਜੋ ਉਸ ਨੇ ਇਸਰਾਏਲੀਆਂ ਕੋਲੋਂ ਸਹੁੰ ਲੈ ਕੇ ਤਗੀਦ ਕੀਤੀ ਸੀ ਕਿ ਪਰਮੇਸ਼ੁਰ ਤੁਹਾਨੂੰ ਜ਼ਰੂਰ ਚੇਤੇ ਕਰੇਗਾ ਅਤੇ ਤੁਸੀਂ ਮੇਰੀਆਂ ਹੱਡੀਆਂ ਨੂੰ ਐਥੋਂ ਆਪਣੇ ਨਾਲ ਲੈ ਜਾਇਓ। \v 20 ਫੇਰ ਉਨ੍ਹਾਂ ਨੇ ਸੁੱਕੋਥ ਤੋਂ ਕੂਚ ਕਰ ਕੇ ਉਜਾੜ ਦੇ ਕੰਢੇ ਏਥਾਮ ਵਿੱਚ ਡੇਰਾ ਕੀਤਾ। \v 21 ਯਹੋਵਾਹ ਉਨ੍ਹਾਂ ਨੂੰ ਰਾਹ ਦੱਸਣ ਲਈ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤੀਂ ਉਨ੍ਹਾਂ ਨੂੰ ਚਾਨਣਾ ਦੇਣ ਲਈ ਅੱਗ ਦੇ ਥੰਮ੍ਹ ਵਿੱਚ ਉਨ੍ਹਾਂ ਦੇ ਅੱਗੇ-ਅੱਗੇ ਤੁਰਦਾ ਸੀ ਤਾਂ ਜੋ ਦਿਨ ਅਤੇ ਰਾਤ ਨੂੰ ਚੱਲਦੇ ਜਾਣ। \v 22 ਬੱਦਲ ਦਾ ਥੰਮ੍ਹ ਦਿਨ ਨੂੰ ਅਤੇ ਅੱਗ ਦਾ ਥੰਮ੍ਹ ਰਾਤ ਨੂੰ ਉਨ੍ਹਾਂ ਲੋਕਾਂ ਦੇ ਅੱਗੋਂ ਕਦੀ ਨਾ ਹਟਿਆ। \c 14 \s ਲਾਲ ਸਮੁੰਦਰ ਨੂੰ ਪਾਰ ਕਰਨਾ \p \v 1 ਯਹੋਵਾਹ ਮੂਸਾ ਨਾਲ ਬੋਲਿਆ, \v 2 ਇਸਰਾਏਲੀਆਂ ਨੂੰ ਆਖ ਕਿ ਉਹ ਮੁੜ ਜਾਣ ਅਤੇ ਪੀ-ਹਹੀਰੋਥ ਦੇ ਸਾਹਮਣੇ ਮਿਗਦੋਲ ਅਤੇ ਸਮੁੰਦਰ ਦੇ ਵਿਚਕਾਰ ਬਆਲ-ਸਫ਼ੋਨ ਦੇ ਸਾਹਮਣੇ ਡੇਰਾ ਲਾਉਣ। ਉਸ ਦੇ ਸਾਹਮਣੇ ਸਮੁੰਦਰ ਦੇ ਕੋਲ ਡੇਰਾ ਲਾਓ। \v 3 ਫ਼ਿਰਊਨ ਇਸਰਾਏਲੀਆਂ ਲਈ ਆਖੇਗਾ ਕਿ ਉਹ ਧਰਤੀ ਵਿੱਚ ਫਸ ਗਏ ਹਨ ਅਤੇ ਉਜਾੜ ਨੇ ਉਨ੍ਹਾਂ ਨੂੰ ਰੋਕ ਲਿਆ ਹੈ। \v 4 ਮੈਂ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦੇਵਾਂਗਾ ਅਤੇ ਉਹ ਉਨ੍ਹਾਂ ਦਾ ਪਿੱਛਾ ਕਰੇਗਾ ਅਤੇ ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫੌਜ ਤੋਂ ਆਦਰ ਪਾਵਾਂਗਾ ਤਾਂ ਜੋ ਮਿਸਰੀ ਜਾਣਨ ਕਿ ਮੈਂ ਯਹੋਵਾਹ ਹਾਂ। ਫੇਰ ਉਨ੍ਹਾਂ ਨੇ ਉਸੇ ਤਰ੍ਹਾਂ ਹੀ ਕੀਤਾ। \v 5 ਤਾਂ ਮਿਸਰ ਦੇ ਰਾਜੇ ਨੂੰ ਦੱਸਿਆ ਗਿਆ ਕਿ ਉਹ ਲੋਕ ਨੱਠ ਗਏ ਹਨ। ਤਾਂ ਫ਼ਿਰਊਨ ਅਤੇ ਉਸ ਦੇ ਟਹਿਲੂਆਂ ਦੇ ਮਨ ਉਨ੍ਹਾਂ ਲੋਕਾਂ ਵੱਲੋਂ ਫਿਰ ਗਏ ਅਤੇ ਉਨ੍ਹਾਂ ਨੇ ਆਖਿਆ, ਇਹ ਕੀ ਹੈ ਜੋ ਆਪਾਂ ਕੀਤਾ ਕਿ ਆਪਾਂ ਇਸਰਾਏਲ ਨੂੰ ਆਪਣੀ ਟਹਿਲ ਤੋਂ ਜਾਣ ਦਿੱਤਾ? \v 6 ਤਾਂ ਉਸ ਨੇ ਆਪਣਾ ਰੱਥ ਜੁੜਾਇਆ ਅਤੇ ਆਪਣੀ ਪਰਜਾ ਨੂੰ ਨਾਲ ਲਿਆ \v 7 ਨਾਲੇ ਉਸ ਨੇ ਛੇ ਸੌ ਚੁਗਵੇਂ ਰੱਥ ਅਤੇ ਮਿਸਰ ਦੇ ਬਾਕੀ ਰੱਥ ਵੀ ਲਏ ਅਤੇ ਸਾਰਿਆਂ ਉੱਤੇ ਅਫ਼ਸਰ ਬਹਾਏ। \v 8 ਅਤੇ ਯਹੋਵਾਹ ਨੇ ਮਿਸਰ ਦੇ ਰਾਜੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਅਤੇ ਉਸ ਨੇ ਇਸਰਾਏਲੀਆਂ ਦਾ ਪਿੱਛਾ ਕੀਤਾ ਪਰ ਇਸਰਾਏਲੀ ਜ਼ਬਰਦਸਤੀ ਨਾਲ ਨਿੱਕਲਦੇ ਜਾਂਦੇ ਸਨ। \v 9 ਅਤੇ ਮਿਸਰੀਆਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਫ਼ਿਰਊਨ ਦੇ ਸਾਰੇ ਘੋੜੇ ਅਤੇ ਰੱਥ ਅਤੇ ਉਸ ਦੇ ਘੋੜ ਚੜ੍ਹੇ ਅਤੇ ਉਸ ਦੀ ਫੌਜ ਉਨ੍ਹਾਂ ਦੇ ਤੰਬੂ ਲਾਉਂਦਿਆਂ ਤੇ ਸਮੁੰਦਰ ਦੇ ਕੋਲ ਅਤੇ ਪੀ-ਹਹੀਰੋਥ ਦੇ ਕੋਲ ਬਆਲ-ਸਫ਼ੋਨ ਦੇ ਸਾਹਮਣੇ ਜਾ ਟੱਕਰੀ। \v 10 ਜਦ ਫ਼ਿਰਊਨ ਆਇਆ ਤਾਂ ਇਸਰਾਏਲੀਆਂ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਵੇਖੋ ਮਿਸਰੀ ਉਨ੍ਹਾਂ ਦੇ ਪਿੱਛੇ-ਪਿੱਛੇ ਆ ਰਹੇ ਸਨ ਤਾਂ ਉਹ ਬਹੁਤ ਹੀ ਡਰੇ ਅਤੇ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਤਰਲੇ ਕੀਤੇ। \v 11 ਉਪਰੰਤ ਉਨ੍ਹਾਂ ਨੇ ਮੂਸਾ ਨੂੰ ਆਖਿਆ, ਕੀ ਮਿਸਰ ਵਿੱਚ ਕਬਰਾਂ ਨਹੀਂ ਸਨ ਕਿ ਤੂੰ ਸਾਨੂੰ ਮਰਨ ਲਈ ਉਜਾੜ ਵਿੱਚ ਲਿਆਇਆ ਹੈਂ? ਇਹ ਤੂੰ ਸਾਡੇ ਨਾਲ ਕੀ ਕੀਤਾ ਜੋ ਸਾਨੂੰ ਮਿਸਰੋਂ ਕੱਢ ਲਿਆਇਆ ਹੈਂ? \v 12 ਇਹ ਉਹੋ ਹੀ ਗੱਲ ਤਾਂ ਨਹੀਂ ਜਿਹੜੀ ਅਸੀਂ ਤੈਨੂੰ ਮਿਸਰ ਵਿੱਚ ਆਖੀ ਸੀ ਕਿ ਸਾਨੂੰ ਰਹਿਣ ਦੇ ਕਿ ਅਸੀਂ ਮਿਸਰੀਆਂ ਦੀ ਟਹਿਲ ਕਰੀਏ ਕਿਉਂਕਿ ਸਾਨੂੰ ਮਿਸਰੀਆਂ ਦੀ ਟਹਿਲ ਕਰਨੀ ਉਜਾੜ ਵਿੱਚ ਮਰਨ ਨਾਲੋਂ ਚੰਗੀ ਸੀ? \v 13 ਮੂਸਾ ਨੇ ਪਰਜਾ ਨੂੰ ਆਖਿਆ, ਨਾ ਡਰੋ, ਖੜੇ ਰਹੋ ਅਤੇ ਯਹੋਵਾਹ ਦੇ ਬਚਾਉ ਨੂੰ ਵੇਖੋ ਜਿਹੜਾ ਅੱਜ ਦੇ ਦਿਨ ਤੁਹਾਡੇ ਲਈ ਕਰੇਗਾ ਕਿਉਂਕਿ ਜਿਹੜੇ ਮਿਸਰੀ ਤੁਸੀਂ ਅੱਜ ਵੇਖਦੇ ਹੋ ਫੇਰ ਸਦਾ ਤੱਕ ਕਦੀ ਨਾ ਵੇਖੋਗੇ। \v 14 ਯਹੋਵਾਹ ਤੁਹਾਡੇ ਲਈ ਜੰਗ ਕਰੇਗਾ ਪਰ ਤੁਸੀਂ ਚੁੱਪ ਹੀ ਰਹਿਣਾ। \v 15 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਕਿਉਂ ਮੇਰੇ ਤਰਲੇ ਕਰਦਾ ਹੈਂ? ਇਸਰਾਏਲੀਆਂ ਨਾਲ ਗੱਲ ਕਰ ਕਿ ਉਹ ਅੱਗੇ ਤੁਰਨ। \v 16 ਤੂੰ ਆਪਣਾ ਢਾਂਗਾ ਚੁੱਕ ਅਤੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕਰ ਅਤੇ ਉਸ ਨੂੰ ਦੋ ਭਾਗ ਕਰ ਦੇ ਕਿ ਇਸਰਾਏਲੀ ਸਮੁੰਦਰ ਦੇ ਵਿੱਚ ਦੀ ਸੁੱਕੀ ਥਾਂ ਥਾਣੀ ਲੰਘ ਜਾਣ। \v 17 ਵੇਖ ਮੈਂ ਮਿਸਰੀਆਂ ਦੇ ਮਨ ਕਠੋਰ ਹੋਣ ਦੇਵਾਂਗਾ ਅਤੇ ਉਹ ਉਨ੍ਹਾਂ ਦੇ ਪਿੱਛੇ ਜਾਣਗੇ ਅਤੇ ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫੌਜ ਅਤੇ ਰੱਥਾਂ ਅਤੇ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ। \v 18 ਜਦ ਮੈਂ ਫ਼ਿਰਊਨ ਉਸ ਦੇ ਰਥਾਂ ਅਤੇ ਉਸ ਦੇ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ ਤਦ ਮਿਸਰੀ ਜਾਣਨਗੇ ਕਿ ਮੈਂ ਯਹੋਵਾਹ ਹਾਂ। \v 19 ਅਤੇ ਪਰਮੇਸ਼ੁਰ ਦਾ ਦੂਤ ਜਿਹੜਾ ਇਸਰਾਏਲ ਦੇ ਡੇਰੇ ਦੇ ਅੱਗੇ ਤੁਰਿਆ ਜਾਂਦਾ ਸੀ ਮੁੜਿਆ ਅਤੇ ਉਨ੍ਹਾਂ ਦੇ ਪਿੱਛੇ ਚਲਿਆ ਗਿਆ ਅਤੇ ਬੱਦਲ ਦਾ ਥੰਮ੍ਹ ਉਨ੍ਹਾਂ ਦੇ ਅੱਗੋਂ ਮੁੜ ਕੇ ਪਿੱਛੇ ਆ ਖੜਾ ਹੋਇਆ। \v 20 ਉਹ ਮਿਸਰੀਆਂ ਦੇ ਡੇਰੇ ਅਤੇ ਇਸਰਾਏਲ ਦੇ ਡੇਰੇ ਦੇ ਵਿੱਚ ਆ ਗਿਆ ਅਤੇ ਬੱਦਲ ਅਤੇ ਅਨ੍ਹੇਰ ਤਾਂ ਸੀ ਪਰ ਉਸ ਨੇ ਰਾਤ ਨੂੰ ਚਾਨਣਾ ਕਰ ਦਿੱਤਾ ਅਤੇ ਉਹ ਸਾਰੀ ਰਾਤ ਇੱਕ ਦੂਜੇ ਦੇ ਨੇੜੇ ਨਾ ਆਏ। \v 21 ਤਾਂ ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਤੇ ਯਹੋਵਾਹ ਨੇ ਤੇਜ ਪੁਰੇ ਦੀ ਹਵਾ ਸਾਰੀ ਰਾਤ ਵਗਾ ਕੇ ਸਮੁੰਦਰ ਨੂੰ ਪਿੱਛੇ ਹਟਾ ਦਿੱਤਾ ਅਤੇ ਸਮੁੰਦਰ ਨੂੰ ਸੁਕਾ ਦਿੱਤਾ ਅਤੇ ਪਾਣੀ ਦੋ ਭਾਗ ਹੋ ਗਏ। \v 22 ਇਸਰਾਏਲੀ ਸਮੁੰਦਰ ਦੇ ਵਿੱਚ ਦੀ ਸੁੱਕੀ ਜ਼ਮੀਨ ਉੱਤੋਂ ਦੀ ਆਏ ਅਤੇ ਉਨ੍ਹਾਂ ਦੇ ਸੱਜੇ ਖੱਬੇ ਪਾਣੀ ਕੰਧ ਵਾਂਗੂੰ ਸਨ। \v 23 ਮਿਸਰੀਆਂ ਨੇ ਪਿੱਛਾ ਕੀਤਾ ਅਤੇ ਉਨ੍ਹਾਂ ਦਾ ਪਿੱਛਾ ਕਰਦੇ ਹੋਏ ਫ਼ਿਰਊਨ ਦੇ ਸਾਰੇ ਘੋੜੇ ਅਤੇ ਉਸ ਦੇ ਰੱਥ ਅਤੇ ਘੋੜ ਚੜ੍ਹੇ ਸਮੁੰਦਰ ਵਿੱਚ ਆ ਗਏ। \v 24 ਤਾਂ ਇਸ ਤਰ੍ਹਾਂ ਹੋਇਆ ਕਿ ਸਵੇਰ ਦੇ ਪਹਿਰ ਯਹੋਵਾਹ ਨੇ ਮਿਸਰੀਆਂ ਦੇ ਡੇਰੇ ਨੂੰ ਅੱਗ ਅਤੇ ਬੱਦਲ ਦੇ ਥੰਮ੍ਹ ਦੇ ਵਿੱਚੋਂ ਦੀ ਡਿੱਠਾ ਅਤੇ ਮਿਸਰੀਆਂ ਦੇ ਡੇਰੇ ਨੂੰ ਗੜਬੜਾਹਟ ਵਿੱਚ ਪਾ ਦਿੱਤਾ। \v 25 ਅਤੇ ਉਨ੍ਹਾਂ ਦੇ ਰੱਥ ਦੇ ਪਹੀਏ ਲਾਹ ਸੁੱਟੇ ਕਿਉਂ ਜੋ ਉਹ ਭਾਰੀ ਚੱਲਦੇ ਸਨ। ਸੋ ਮਿਸਰੀਆਂ ਨੇ ਆਖਿਆ, ਅਸੀਂ ਇਸਰਾਏਲ ਦੇ ਅੱਗੋਂ ਨੱਠ ਚੱਲੀਏ ਕਿਉਂਕਿ ਯਹੋਵਾਹ ਉਨ੍ਹਾਂ ਲਈ ਮਿਸਰੀਆਂ ਦੇ ਵਿਰੁੱਧ ਲੜਦਾ ਹੈ। \v 26 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣੇ ਹੱਥ ਸਮੁੰਦਰ ਉੱਤੇ ਲੰਮਾ ਕਰ ਤਾਂ ਜੋ ਪਾਣੀ ਮਿਸਰੀਆਂ ਉੱਤੇ, ਉਨ੍ਹਾਂ ਦੇ ਰਥਾਂ ਉੱਤੇ ਅਤੇ ਉਨ੍ਹਾਂ ਦੇ ਘੋੜ ਚੜ੍ਹਿਆਂ ਉੱਤੇ ਮੁੜ ਆਉਣ। \v 27 ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਤੇ ਪਹੁ ਫਟਣ ਵੇਲੇ ਸਮੁੰਦਰ ਆਪਣੇ ਪਹਿਲੇ ਬਲ ਨਾਲ ਮੁੜਿਆ ਅਤੇ ਮਿਸਰੀ ਉਸ ਦੀ ਵੱਲੋਂ ਨੱਠੇ ਪਰ ਯਹੋਵਾਹ ਨੇ ਮਿਸਰੀਆਂ ਨੂੰ ਸਮੁੰਦਰ ਦੇ ਵਿੱਚ ਛੰਡ ਸੁੱਟਿਆ। \v 28 ਉਪਰੰਤ ਪਾਣੀ ਮੁੜੇ ਅਤੇ ਉਨ੍ਹਾਂ ਨੇ ਰੱਥ ਅਤੇ ਘੋੜ ਚੜ੍ਹੇ ਅਤੇ ਫ਼ਿਰਊਨ ਦੀ ਸਾਰੀ ਫੌਜ ਜਿਹੜੀ ਉਨ੍ਹਾਂ ਦੇ ਮਗਰ ਸਮੁੰਦਰ ਵਿੱਚ ਆਈ ਸੀ ਢੱਕ ਲਈ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ। \v 29 ਪਰ ਇਸਰਾਏਲੀ ਖੁਸ਼ਕੀ ਉੱਤੋਂ ਸਮੁੰਦਰ ਦੇ ਵਿੱਚ ਦੀ ਚੱਲਦੇ ਗਏ ਅਤੇ ਪਾਣੀ ਉਨ੍ਹਾਂ ਦੇ ਸੱਜੇ ਖੱਬੇ ਕੰਧ ਵਾਂਗੂੰ ਸਨ। \v 30 ਸੋ ਉਸ ਦਿਨ ਯਹੋਵਾਹ ਨੇ ਇਸਰਾਏਲ ਨੂੰ ਮਿਸਰੀਆਂ ਦੇ ਹੱਥੋਂ ਇਸ ਤਰ੍ਹਾਂ ਬਚਾਇਆ ਅਤੇ ਇਸਰਾਏਲ ਨੇ ਮਿਸਰੀਆਂ ਦੇ ਮੁਰਦੇ ਸਮੁੰਦਰ ਦੇ ਕੰਢੇ ਉੱਤੇ ਵੇਖੇ। \v 31 ਇਸ ਤਰ੍ਹਾਂ ਇਸਰਾਏਲ ਨੇ ਉਹ ਵੱਡਾ ਕੰਮ ਵੇਖਿਆ ਜਿਹੜਾ ਯਹੋਵਾਹ ਨੇ ਮਿਸਰੀਆਂ ਦੇ ਵਿਰੁੱਧ ਕੀਤਾ ਸੀ ਤਾਂ ਲੋਕ ਯਹੋਵਾਹ ਕੋਲੋਂ ਡਰ ਗਏ ਅਤੇ ਉਨ੍ਹਾਂ ਨੇ ਯਹੋਵਾਹ ਉੱਤੇ ਅਤੇ ਉਸ ਦੇ ਦਾਸ ਮੂਸਾ ਉੱਤੇ ਪਰਤੀਤ ਕੀਤੀ। \c 15 \s ਮੂਸਾ ਦਾ ਗੀਤ \p \v 1 ਤਦ ਮੂਸਾ ਅਤੇ ਇਸਰਾਏਲੀਆਂ ਨੇ ਯਹੋਵਾਹ ਲਈ ਇਹ ਗੀਤ ਗਾਉਂਦੇ ਹੋਇਆਂ ਆਖਿਆ - ਮੈਂ ਯਹੋਵਾਹ ਲਈ ਗਾਵਾਂਗਾ ਕਿਉਂਕਿ ਉਹ ਬਹੁਤ ਉੱਚਾ ਹੋਇਆ ਹੈ, ਉਸ ਨੇ ਘੋੜੇ ਅਤੇ ਉਸ ਦੇ ਸਵਾਰ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਹੈ। \v 2 ਯਹੋਵਾਹ ਮੇਰਾ ਬਲ ਅਤੇ ਮੇਰਾ ਭਜਨ ਹੈ, ਉਹ ਮੇਰਾ ਛੁਟਕਾਰਾ ਹੋਇਆ ਹੈ, ਉਹ ਮੇਰਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਸੋਭਾ ਕਰਾਂਗਾ, ਉਹ ਮੇਰੇ ਪਿਤਾ ਦਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਵਡਿਆਈ ਕਰਾਂਗਾ। \v 3 ਯਹੋਵਾਹ ਯੋਧਾ ਪੁਰਸ਼ ਹੈ, ਯਹੋਵਾਹ ਉਸ ਦਾ ਨਾਮ ਹੈ। \v 4 ਫ਼ਿਰਊਨ ਦੇ ਰੱਥ ਅਤੇ ਉਸ ਦੀ ਫੌਜ ਉਸ ਨੇ ਸਮੁੰਦਰ ਵਿੱਚ ਸੁੱਟ ਦਿੱਤੀ, ਉਸ ਦੇ ਉੱਤਮ ਅਫ਼ਸਰ ਲਾਲ ਸਮੁੰਦਰ ਵਿੱਚ ਗਰਕ ਹੋ ਗਏ। \v 5 ਡੁੰਘਿਆਈ ਨੇ ਉਨ੍ਹਾਂ ਨੂੰ ਢੱਕ ਲਿਆ, ਉਹ ਪੱਥਰ ਵਾਂਗੂੰ ਤਹਿ ਵਿੱਚ ਚਲੇ ਗਏ। \v 6 ਹੇ ਯਹੋਵਾਹ ਤੇਰਾ ਸੱਜਾ ਹੱਥ ਸ਼ਕਤੀ ਵਿੱਚ ਤੇਜਵਾਨ ਹੈ, ਹੇ ਯਹੋਵਾਹ ਤੇਰਾ ਸੱਜਾ ਹੱਥ ਵੈਰੀ ਨੂੰ ਚਕਨਾ-ਚੂਰ ਕਰ ਸੁੱਟਦਾ ਹੈ। \v 7 ਤੂੰ ਆਪਣੀ ਵੱਡੀ ਉੱਤਮਤਾਈ ਨਾਲ ਆਪਣੇ ਵਿਰੋਧੀਆਂ ਨੂੰ ਢਾਹ ਲੈਂਦਾ ਹੈਂ, ਤੂੰ ਆਪਣਾ ਕ੍ਰੋਧ ਭੇਜਦਾ ਹੈਂ ਜਿਹੜਾ ਉਨ੍ਹਾਂ ਨੂੰ ਭੱਠੇ ਵਾਂਗੂੰ ਭੱਖ ਲੈਂਦਾ ਹੈ। \v 8 ਤੇਰੀਆਂ ਨਾਸਾਂ ਦੀ ਸੂਕਰ ਨਾਲ ਪਾਣੀ ਜਮਾਂ ਹੋ ਗਏ, ਮੌਜਾਂ ਢੇਰ ਵਾਂਗੂੰ ਖੜੀਆਂ ਹੋ ਗਈਆਂ, ਡੁੰਘਿਆਈ ਸਮੁੰਦਰ ਦੇ ਵਿਚਕਾਰ ਜੰਮ ਗਈਆਂ। \v 9 ਵੈਰੀ ਨੇ ਆਖਿਆ, ਮੈਂ ਪਿੱਛਾ ਕਰਾਂਗਾ, ਮੈਂ ਜਾ ਲਵਾਂਗਾ, ਮੈਂ ਲੁੱਟ ਦਾ ਮਾਲ ਵੰਡਾਂਗਾ, ਮੈਂ ਉਨ੍ਹਾਂ ਨਾਲ ਮਨ ਆਈ ਕਰਾਂਗਾ, ਮੈਂ ਤਲਵਾਰ ਸੂਤਾਂਗਾ ਅਤੇ ਮੇਰਾ ਹੱਥ ਉਨ੍ਹਾਂ ਦਾ ਨਾਸ ਕਰੇਗਾ। \v 10 ਤੂੰ ਆਪਣੀ ਹਵਾ ਨਾਲ ਫੂਕ ਮਾਰੀ, ਸਮੁੰਦਰ ਨੇ ਉਨ੍ਹਾਂ ਨੂੰ ਢੱਕ ਲਿਆ, ਉਹ ਸਿੱਕੇ ਵਾਂਗੂੰ ਮਹਾਂ ਜਲ ਵਿੱਚ ਡੁੱਬ ਗਏ। \v 11 ਕੌਣ ਹੈ ਤੇਰੇ ਵਰਗਾ ਹੇ ਯਹੋਵਾਹ ਦੇਵਤਿਆਂ ਵਿੱਚ? ਕੌਣ ਹੈ ਤੇਰੇ ਵਰਗਾ ਪਵਿੱਤਰਤਾਈ ਵਿੱਚ ਪਰਤਾਪ ਵਾਲਾ, ਉਸਤਤ ਵਿੱਚ ਭੈਅ ਦਾਇਕ ਅਤੇ ਅਚਰਜ਼ ਕੰਮਾਂ ਵਾਲਾ? \v 12 ਤੂੰ ਆਪਣਾ ਸੱਜਾ ਹੱਥ ਪਸਾਰਿਆ, ਤਾਂ ਧਰਤੀ ਉਨ੍ਹਾਂ ਨੂੰ ਨਿਗਲ ਗਈ। \v 13 ਤੂੰ ਆਪਣੀ ਕਿਰਪਾ ਨਾਲ ਉਸ ਪਰਜਾ ਦੀ ਅਗਵਾਈ ਕੀਤੀ ਜਿਹ ਨੂੰ ਤੂੰ ਛੁਟਕਾਰਾ ਦਿੱਤਾ ਸੀ, ਤੂੰ ਆਪਣੇ ਬਲ ਨਾਲ ਉਸ ਨੂੰ ਆਪਣੇ ਪਵਿੱਤਰ ਨਿਵਾਸ ਦੇ ਰਾਹ ਪਾ ਦਿੱਤਾ। \v 14 ਲੋਕਾਂ ਨੇ ਸੁਣਿਆ, ਉਹ ਕੰਬਦੇ ਹਨ, ਫ਼ਲਿਸਤੀਨ ਦੇ ਵਾਸੀਆਂ ਨੂੰ ਚੁਬਕ ਪਈ। \v 15 ਤਦ ਅਦੋਮ ਦੇ ਸਰਦਾਰ ਘਬਰਾ ਗਏ, ਮੋਆਬ ਦੇ ਸੂਰਮਿਆਂ ਨੂੰ ਕੰਬਣੀ ਲੱਗੀ, ਕਨਾਨ ਦੇ ਸਾਰੇ ਵਾਸੀ ਢੱਲ਼ ਗਏ। \v 16 ਹੌਲ ਅਤੇ ਤਹਿਕਣਾ ਉਨ੍ਹਾਂ ਉੱਤੇ ਪੈਂਦਾ ਹੈ, ਉਹ ਤੇਰੀ ਬਾਂਹ ਦੇ ਵੱਡੇ ਹੋਣ ਦੇ ਕਾਰਨ ਪੱਥਰ ਵਾਂਗੂੰ ਚੁੱਪ ਰਹਿ ਜਾਂਦੇ ਹਨ। ਹੇ ਯਹੋਵਾਹ ਜਦ ਤੱਕ ਤੇਰੀ ਪਰਜਾ ਲੰਘ ਨਾ ਜਾਵੇ, ਜਦ ਤੱਕ ਉਹ ਪਰਜਾ ਜਿਹੜੀ ਤੂੰ ਵਿਹਾਝੀ ਹੈ ਪਾਰ ਨਾ ਲੰਘ ਜਾਵੇ, \v 17 ਤੂੰ ਉਨ੍ਹਾਂ ਨੂੰ ਅੰਦਰ ਲਿਆਵੇਂਗਾ ਅਤੇ ਆਪਣੀ ਮਿਲਖ਼ ਦੇ ਪਰਬਤ ਵਿੱਚ ਲਗਾਵੇਂਗਾ, ਹੇ ਯਹੋਵਾਹ ਉਸ ਸਥਾਨ ਵਿੱਚ ਜਿਹੜਾ ਤੂੰ ਆਪਣੇ ਰਹਿਣ ਲਈ ਬਣਾਇਆ ਹੈ, ਹੇ ਮੇਰੇ ਪ੍ਰਭੂ ਉਹ ਪਵਿੱਤਰ ਸਥਾਨ ਜਿਹੜਾ ਤੇਰੇ ਹੱਥਾਂ ਨੇ ਸਥਿਰ ਕੀਤਾ ਹੈ। \v 18 ਯਹੋਵਾਹ ਸਦਾ ਤੱਕ ਰਾਜ ਕਰਦਾ ਰਹੇਗਾ। \s ਮਰਿਯਮ ਦਾ ਗੀਤ \p \v 19 ਫ਼ਿਰਊਨ ਦੇ ਘੋੜੇ ਅਤੇ ਉਸ ਦੇ ਰੱਥ ਅਤੇ ਉਸ ਦੇ ਘੋੜ ਚੜ੍ਹੇ ਤਾਂ ਸਮੁੰਦਰ ਵਿੱਚ ਵੜੇ ਅਤੇ ਯਹੋਵਾਹ ਨੇ ਸਮੁੰਦਰ ਦੇ ਪਾਣੀ ਨੂੰ ਉਨ੍ਹਾਂ ਉੱਤੇ ਮੋੜ ਲਿਆਂਦਾ ਪਰ ਇਸਰਾਏਲੀ ਸਮੁੰਦਰ ਦੇ ਵਿਚਕਾਰੋਂ ਦੀ ਸੁੱਕੀ ਜ਼ਮੀਨ ਉੱਤੋਂ ਦੀ ਲੰਘ ਗਏ। \v 20 ਹਾਰੂਨ ਦੀ ਭੈਣ ਮਿਰਯਮ ਨਬੀਆ ਨੇ ਆਪਣੇ ਹੱਥ ਵਿੱਚ ਡੱਫ਼ ਲਈ ਅਤੇ ਸਾਰੀਆਂ ਇਸਤ੍ਰੀਆਂ ਡੱਫਾਂ ਵਜਾਉਂਦੀਆਂ ਅਤੇ ਨੱਚਦੀਆਂ ਉਸ ਦੇ ਪਿੱਛੇ ਨਿੱਕਲੀਆਂ। \v 21 ਮਿਰਯਮ ਨੇ ਉਨ੍ਹਾਂ ਨੂੰ ਉੱਤਰ ਦਿੱਤਾ - ਯਹੋਵਾਹ ਲਈ ਗਾਓ ਕਿਉਂ ਜੋ ਉਹ ਬਹੁਤ ਉੱਚਾ ਹੋਇਆ ਹੈ, ਘੋੜਾ ਅਤੇ ਉਸ ਦਾ ਸਵਾਰ ਉਸ ਨੇ ਸਮੁੰਦਰ ਵਿੱਚ ਸੁੱਟ ਦਿੱਤਾ। \s ਕੌੜਾ ਪਾਣੀ \p \v 22 ਮੂਸਾ ਨੇ ਇਸਰਾਏਲ ਨੂੰ ਲਾਲ ਸਮੁੰਦਰ ਤੋਂ ਤੋਰ ਦਿੱਤਾ। ਉਹ ਸ਼ੂਰ ਦੀ ਉਜਾੜ ਨੂੰ ਨਿੱਕਲੇ ਅਤੇ ਤਿੰਨ ਦਿਨ ਉਜਾੜ ਵਿੱਚ ਦੀ ਤੁਰੇ ਗਏ ਪਰ ਉਨ੍ਹਾਂ ਨੂੰ ਪਾਣੀ ਨਾ ਲੱਭਾ। \v 23 ਜਦ ਉਹ ਮਾਰਾਹ\f + \fr 15:23 \fr*\ft ਕੜਵਾਹਟ\ft*\f* ਨੂੰ ਆਏ ਤਾਂ ਉਹ ਮਾਰਾਹ ਦਾ ਪਾਣੀ ਨਾ ਪੀ ਸਕੇ ਕਿਉਂ ਜੋ ਉਹ ਕੌੜਾ ਸੀ ਇਸ ਲਈ ਉਸ ਦਾ ਨਾਮ ਮਾਰਾਹ ਪੈ ਗਿਆ। \v 24 ਉਪਰੰਤ ਪਰਜਾ ਮੂਸਾ ਦੇ ਵਿਰੁੱਧ ਬੁੜ-ਬੁੜਾਉਣ ਲੱਗੀ ਕਿ ਅਸੀਂ ਕੀ ਪੀਈਏ? \v 25 ਤਾਂ ਉਸ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਤਾਂ ਯਹੋਵਾਹ ਨੇ ਉਸ ਨੂੰ ਇੱਕ ਬਿਰਛ ਵਿਖਾਲਿਆ। ਉਸ ਨੇ ਉਹ ਨੂੰ ਪਾਣੀ ਵਿੱਚ ਸੁੱਟਿਆ ਤਾਂ ਪਾਣੀ ਮਿੱਠਾ ਹੋ ਗਿਆ। ਉੱਥੇ ਉਸ ਨੇ ਉਨ੍ਹਾਂ ਲਈ ਇੱਕ ਬਿਧੀ ਅਤੇ ਕਨੂੰਨ ਠਹਿਰਾਇਆ ਅਤੇ ਉੱਥੇ ਉਸ ਨੇ ਉਨ੍ਹਾਂ ਨੂੰ ਪਰਖ ਲਿਆ \v 26 ਅਤੇ ਉਸ ਨੇ ਆਖਿਆ, ਜੇ ਤੁਸੀਂ ਰੀਝ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋਗੇ ਅਤੇ ਜਿਹੜਾ ਉਸ ਦੀਆਂ ਅੱਖਾਂ ਵਿੱਚ ਭਲਾ ਹੈ ਤੁਸੀਂ ਉਹ ਕਰੋਗੇ ਅਤੇ ਉਸ ਦੇ ਹੁਕਮਾਂ ਉੱਤੇ ਕੰਨ ਲਾਓਗੇ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਨੂੰ ਮੰਨੋਗੇ ਤਾਂ ਜਿਹੜੀਆਂ ਬਿਮਾਰੀਆਂ ਮੈਂ ਮਿਸਰੀਆਂ ਉੱਤੇ ਪਾਈਆਂ ਹਨ ਤੁਹਾਡੇ ਉੱਤੇ ਨਹੀਂ ਪਾਵਾਂਗਾ ਕਿਉਂ ਜੋ ਮੈਂ ਯਹੋਵਾਹ ਤੁਹਾਨੂੰ ਨਰੋਇਆ ਕਰਨ ਵਾਲਾ ਹਾਂ। \v 27 ਫਿਰ ਉਹ ਏਲਿਮ ਨੂੰ ਆਏ ਜਿੱਥੇ ਪਾਣੀ ਦੇ ਬਾਰਾਂ ਸੋਤੇ ਅਤੇ ਸੱਤਰ ਖਜ਼ੂਰ ਦੇ ਬਿਰਛ ਸਨ ਅਤੇ ਉਨ੍ਹਾਂ ਨੇ ਉੱਥੇ ਪਾਣੀ ਕੋਲ ਡੇਰੇ ਲਾਏ। \c 16 \s ਮੰਨਾ ਅਤੇ ਬਟੇਰ \p \v 1 ਫੇਰ ਉਨ੍ਹਾਂ ਨੇ ਏਲਿਮ ਤੋਂ ਕੂਚ ਕੀਤਾ ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਸੀਨ ਦੀ ਉਜਾੜ ਵਿੱਚ ਜਿਹੜੀ ਏਲਿਮ ਅਤੇ ਸੀਨਈ ਦੇ ਵਿਚਕਾਰ ਹੈ ਦੂਜੇ ਮਹੀਨੇ ਦੇ ਪੰਦਰਵੇਂ ਦਿਨ ਉਨ੍ਹਾਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਮਗਰੋਂ ਆਈ \v 2 ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਮੂਸਾ ਅਤੇ ਹਾਰੂਨ ਨਾਲ ਉਜਾੜ ਵਿੱਚ ਕੁੜ੍ਹਨ ਲੱਗੀ। \v 3 ਅਤੇ ਇਸਰਾਏਲੀਆਂ ਨੇ ਉਨ੍ਹਾਂ ਨੂੰ ਆਖਿਆ, ਸਾਨੂੰ ਮਿਸਰ ਦੇਸ ਵਿੱਚ ਯਹੋਵਾਹ ਦੇ ਹੱਥੋਂ ਕਿਉਂ ਨਾ ਮਰ ਜਾਣ ਦਿੱਤਾ ਜਦ ਅਸੀਂ ਮਾਸ ਦੀਆਂ ਤੌੜੀਆਂ ਕੋਲ ਬੈਠਦੇ ਅਤੇ ਰੱਜ ਕੇ ਰੋਟੀ ਖਾਂਦੇ ਸੀ? ਪਰ ਤੁਸੀਂ ਸਾਨੂੰ ਇਸ ਉਜਾੜ ਵਿੱਚ ਕੱਢ ਲਿਆਏ ਹੋ ਤਾਂ ਜੋ ਤੁਸੀਂ ਇਸ ਸਾਰੀ ਸਭਾ ਨੂੰ ਭੁੱਖ ਨਾਲ ਮਾਰ ਸੁੱਟੋ। \v 4 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖੋ ਮੈਂ ਤੁਹਾਡੇ ਲਈ ਅਕਾਸ਼ ਤੋਂ ਰੋਟੀ ਵਰ੍ਹਾਵਾਂਗਾ ਅਤੇ ਪਰਜਾ ਬਾਹਰ ਜਾ ਕੇ ਇੱਕ ਦਿਨ ਦਾ ਭੋਜਨ ਉਸੇ ਦਿਨ ਇਕੱਠਾ ਕਰੇ ਤਾਂ ਜੋ ਮੈਂ ਉਹ ਨੂੰ ਪਰਖਾਂ ਕਿ ਉਹ ਮੇਰੀ ਬਿਵਸਥਾ ਉੱਤੇ ਚੱਲਦੀ ਹੈ ਕਿ ਨਹੀਂ। \v 5 ਅਤੇ ਇਸ ਤਰ੍ਹਾਂ ਹੋਵੇਗਾ ਕਿ ਛੇਵੇਂ ਦਿਨ\f + \fr 16:5 \fr*\ft ਸ਼ੁੱਕਰਵਾਰ \ft*\f* ਜੋ ਉਹ ਲਿਆਉਣਗੇ ਉਹ ਉਸ ਨੂੰ ਤਿਆਰ ਕਰਨ ਅਤੇ ਉਹ ਉਸ ਤੋਂ ਦੁੱਗਣਾ ਹੋਵੇਗਾ ਜਿਹੜਾ ਉਹ ਨਿੱਤ ਇਕੱਠਾ ਕਰਨਗੇ। \v 6 ਫੇਰ ਮੂਸਾ ਅਤੇ ਹਾਰੂਨ ਨੇ ਸਾਰੇ ਇਸਰਾਏਲੀਆਂ ਨੂੰ ਆਖਿਆ, ਤੁਸੀਂ ਸ਼ਾਮਾਂ ਨੂੰ ਜਾਣੋਗੇ ਕਿ ਯਹੋਵਾਹ ਹੀ ਤੁਹਾਨੂੰ ਮਿਸਰ ਦੇਸ ਤੋਂ ਬਾਹਰ ਲਿਆਇਆ ਹੈ। \v 7 ਤੁਸੀਂ ਸਵੇਰ ਨੂੰ ਯਹੋਵਾਹ ਦਾ ਪਰਤਾਪ ਵੇਖੋਗੇ ਕਿਉਂਕਿ ਜੋ ਕੁਝ ਤੁਸੀਂ ਯਹੋਵਾਹ ਉੱਤੇ ਕੁੜ੍ਹਦੇ ਹੋ ਉਹ ਸੁਣਦਾ ਹੈ ਅਤੇ ਅਸੀਂ ਕੀ ਹਾਂ ਜੋ ਤੁਸੀਂ ਸਾਡੇ ਉੱਤੇ ਕੁੜ੍ਹਦੇ ਹੋ? \v 8 ਮੂਸਾ ਨੇ ਆਖਿਆ, ਇਸ ਤਰ੍ਹਾਂ ਹੋਵੇਗਾ ਕਿ ਯਹੋਵਾਹ ਤੁਹਾਨੂੰ ਸ਼ਾਮਾਂ ਨੂੰ ਮਾਸ ਖਾਣ ਨੂੰ ਦੇਵੇਗਾ ਅਤੇ ਸਵੇਰ ਨੂੰ ਰੱਜਵੀਂ ਰੋਟੀ। ਯਹੋਵਾਹ ਤੁਹਾਡਾ ਕੁੜ੍ਹਨਾ ਸੁਣਦਾ ਹੈ ਜਿਹੜਾ ਤੁਸੀਂ ਉਸ ਉੱਤੇ ਕੁੜ੍ਹਦੇ ਹੋ ਪਰ ਅਸੀਂ ਕੀ ਹਾਂ? ਤੁਹਾਡਾ ਕੁੜ੍ਹਨਾ ਸਾਡੇ ਉੱਤੇ ਨਹੀਂ ਸਗੋਂ ਯਹੋਵਾਹ ਉੱਤੇ ਹੈ। \v 9 ਤਾਂ ਮੂਸਾ ਨੇ ਹਾਰੂਨ ਨੂੰ ਆਖਿਆ, ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖ ਕਿ ਯਹੋਵਾਹ ਦੇ ਨੇੜੇ ਆਓ ਕਿਉਂ ਜੋ ਉਸ ਨੇ ਤੁਹਾਡਾ ਕੁੜ੍ਹਨਾ ਸੁਣਿਆ। \v 10 ਤਾਂ ਇਸ ਤਰ੍ਹਾਂ ਹੋਇਆ ਕਿ ਜਦ ਹਾਰੂਨ ਇਸਰਾਏਲ ਦੀ ਸਾਰੀ ਮੰਡਲੀ ਨਾਲ ਬੋਲਦਾ ਸੀ ਤਾਂ ਉਨ੍ਹਾਂ ਉਜਾੜ ਵੱਲ ਮੁਹਾਣਾ ਮੋੜਿਆ ਅਤੇ ਵੇਖੋ ਯਹੋਵਾਹ ਦਾ ਪਰਤਾਪ ਬੱਦਲ ਵਿੱਚ ਦਿਖਾਈ ਦਿੱਤਾ। \v 11 ਯਹੋਵਾਹ ਮੂਸਾ ਨੂੰ ਇਹ ਬੋਲਿਆ, \v 12 ਮੈਂ ਇਸਰਾਏਲੀਆਂ ਦਾ ਕੁੜ੍ਹਨਾ ਸੁਣਿਆ। ਇਨ੍ਹਾਂ ਨੂੰ ਆਖ ਕਿ ਸ਼ਾਮਾਂ ਨੂੰ ਤੁਸੀਂ ਮਾਸ ਖਾਓਗੇ ਅਤੇ ਸਵੇਰ ਨੂੰ ਤੁਸੀਂ ਰੋਟੀ ਨਾਲ ਰੱਜ ਜਾਓਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। \v 13 ਸ਼ਾਮਾਂ ਨੂੰ ਇਸ ਤਰ੍ਹਾਂ ਹੋਇਆ ਕਿ ਬਟੇਰੇ ਚੜ੍ਹ ਆਏ ਅਤੇ ਡੇਰੇ ਨੂੰ ਢੱਕ ਲਿਆ ਅਤੇ ਸਵੇਰ ਨੂੰ ਡੇਰੇ ਦੇ ਆਲੇ-ਦੁਆਲੇ ਤ੍ਰੇਲ ਪਈ। \v 14 ਜਦ ਤ੍ਰੇਲ ਉੱਡ ਗਈ ਤਾਂ ਵੇਖੋ ਉਜਾੜ ਦੀ ਪਰਤ ਉੱਤੇ ਨਿੱਕਾ-ਨਿੱਕਾ ਕੱਕਰ ਕੋਰੇ ਵਰਗਾ ਮਹੀਨ ਧਰਤੀ ਉੱਤੇ ਪਿਆ ਹੋਇਆ ਸੀ। \v 15 ਜਾਂ ਇਸਰਾਏਲੀਆਂ ਨੇ ਵੇਖਿਆ ਤਾਂ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ, ਇਹ ਕੀ ਹੈ? ਕਿਉਂ ਜੋ ਉਹ ਨਹੀਂ ਜਾਣਦੇ ਸਨ ਕਿ ਉਹ ਕੀ ਸੀ। ਉਪਰੰਤ ਮੂਸਾ ਨੇ ਉਨ੍ਹਾਂ ਨੂੰ ਆਖਿਆ, ਇਹ ਉਹ ਰੋਟੀ ਹੈ ਜਿਹੜੀ ਯਹੋਵਾਹ ਤੁਹਾਨੂੰ ਖਾਣ ਲਈ ਦਿੱਤੀ ਹੈ। \v 16 ਇਹ ਉਹ ਗੱਲ ਹੈ ਜਿਹ ਦਾ ਯਹੋਵਾਹ ਨੇ ਹੁਕਮ ਦਿੱਤਾ ਕਿ ਉਸ ਵਿੱਚੋਂ ਹਰ ਇੱਕ ਮਨੁੱਖ ਆਪਣੇ ਖਾਣ ਜੋਗਾ ਇਕੱਠਾ ਕਰੇ ਅਰਥਾਤ ਇੱਕ-ਇੱਕ ਓਮਰ\f + \fr 16:16 \fr*\ft 23 ਲੀਟਰ \ft*\f* ਆਪਣੇ ਪ੍ਰਾਣੀਆਂ ਦੀ ਗਿਣਤੀ ਦੇ ਅਨੁਸਾਰ ਤੁਸੀਂ ਲਵੋ। ਹਰ ਮਨੁੱਖ ਉਨ੍ਹਾਂ ਲਈ ਜਿਹੜੇ ਉਹ ਦੇ ਤੰਬੂ ਵਿੱਚ ਹਨ ਲਵੇ। \v 17 ਤਾਂ ਇਸਰਾਏਲੀਆਂ ਨੇ ਇਸੇ ਤਰ੍ਹਾਂ ਹੀ ਕੀਤਾ ਅਤੇ ਕਈਆਂ ਨੇ ਵੱਧ ਅਤੇ ਕਈਆਂ ਨੇ ਘੱਟ ਇਕੱਠਾ ਕੀਤਾ। \v 18 ਜਦ ਉਨ੍ਹਾਂ ਨੇ ਓਮਰ ਨਾਲ ਮਾਪਿਆ ਤਾਂ ਜਿਸ ਨੇ ਵੱਧ ਲਿਆ ਸੀ ਉਸ ਦਾ ਵੱਧ ਨਾ ਨਿੱਕਲਿਆ ਅਤੇ ਜਿਸ ਨੇ ਘੱਟ ਲਿਆ ਸੀ ਉਸ ਦਾ ਘੱਟ ਨਾ ਨਿੱਕਲਿਆ ਪਰ ਹਰ ਇੱਕ ਨੇ ਆਪਣੇ ਖਾਣ ਜੋਗਾ ਪਾਇਆ। \v 19 ਮੂਸਾ ਨੇ ਉਨ੍ਹਾਂ ਨੂੰ ਆਖਿਆ, ਸਵੇਰ ਤੱਕ ਕੋਈ ਰੱਖ ਨਾ ਛੱਡੇ \v 20 ਪਰ ਉਨ੍ਹਾਂ ਨੇ ਮੂਸਾ ਦੀ ਨਾ ਸੁਣੀ। ਕਈਆਂ ਨੇ ਉਸ ਵਿੱਚੋਂ ਸਵੇਰ ਤੱਕ ਰੱਖ ਛੱਡਿਆ ਸੋ ਉਸ ਵਿੱਚ ਕੀੜੇ ਪੈ ਗਏ ਅਤੇ ਸੜਿਆਂਧ ਆਉਣ ਲੱਗ ਪਈ। ਤਾਂ ਮੂਸਾ ਉਨ੍ਹਾਂ ਉੱਤੇ ਗਰੰਜ ਹੋਇਆ। \v 21 ਸੋ ਉਹ ਹਰ ਇੱਕ ਦੇ ਖਾਣ ਜੋਗਾ ਹਰ ਸਵੇਰ ਨੂੰ ਇਕੱਠਾ ਕਰ ਲੈਂਦੇ ਸਨ ਅਤੇ ਜਦ ਧੁੱਪ ਤਿੱਖੀ ਹੁੰਦੀ ਸੀ ਤਾਂ ਉਹ ਢੱਲ਼ ਜਾਂਦਾ ਸੀ। \v 22 ਅਤੇ ਇਸ ਤਰ੍ਹਾਂ ਹੋਇਆ ਕਿ ਛੇਵੇਂ ਦਿਨ ਉਨ੍ਹਾਂ ਨੇ ਦੁੱਗਣੀ ਖਾਧ ਇਕੱਠੀ ਕੀਤੀ ਅਰਥਾਤ ਹਰ ਇੱਕ ਲਈ ਦੋ ਓਮਰ ਅਤੇ ਮੰਡਲੀ ਦੇ ਸਾਰੇ ਸਰਦਾਰ ਆਏ ਅਤੇ ਮੂਸਾ ਨੂੰ ਦੱਸਿਆ। \v 23 ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਉਹੋ ਹੀ ਗੱਲ ਹੈ ਜਿਹੜੀ ਯਹੋਵਾਹ ਬੋਲਿਆ ਸੀ। ਭਲਕੇ ਯਹੋਵਾਹ ਦੇ ਪਵਿੱਤਰ ਸਬਤ ਦੀ ਮਨਾਉਤਾ ਹੈ ਸੋ ਜੋ ਪਕਾਉਣਾ ਹੈ ਪਕਾ ਲਓ ਅਤੇ ਜੋ ਉਬਾਲਣਾ ਹੈ ਉਬਾਲ ਲਓ ਅਤੇ ਬਾਕੀ ਬਚੇ ਆਪਣੇ ਕੋਲ ਸਵੇਰ ਤੱਕ ਰੱਖ ਛੱਡੋ। \v 24 ਸੋ ਉਨ੍ਹਾਂ ਨੇ ਉਸ ਨੂੰ ਆਪਣੇ ਸਵੇਰ ਤੱਕ ਰੱਖ ਛੱਡਿਆ ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ ਅਤੇ ਉਸ ਵਿੱਚ ਨਾ ਸੜਿਆਂਧ ਸੀ ਅਤੇ ਨਾ ਹੀ ਕੀੜਾ ਸੀ। \v 25 ਮੂਸਾ ਨੇ ਆਖਿਆ, ਉਸ ਨੂੰ ਅੱਜ ਖਾਓ ਕਿਉਂ ਜੋ ਅੱਜ ਹੀ ਯਹੋਵਾਹ ਦਾ ਸਬਤ ਹੈ। ਅੱਜ ਉਹ ਤੁਹਾਨੂੰ ਰੜ ਵਿੱਚ ਨਹੀਂ ਲੱਭੇਗਾ। \v 26 ਛੇ ਦਿਨ ਤੁਸੀਂ ਇਕੱਠਾ ਕਰੋ ਪਰ ਸੱਤਵਾਂ ਦਿਨ ਸਬਤ ਹੈ। ਉਹ ਦੇ ਵਿੱਚ ਉਹ ਨਾ ਹੋਵੇਗਾ। \v 27 ਅਤੇ ਇਸ ਤਰ੍ਹਾਂ ਹੋਇਆ ਕਿ ਸੱਤਵੇਂ ਦਿਨ ਪਰਜਾ ਵਿੱਚੋਂ ਕਈ ਇੱਕ ਇਕੱਠਾ ਕਰਨ ਨੂੰ ਬਾਹਰ ਗਏ ਪਰ ਉਨ੍ਹਾਂ ਨੂੰ ਨਾ ਲੱਭਾ। \v 28 ਯਹੋਵਾਹ ਨੇ ਮੂਸਾ ਨੂੰ ਆਖਿਆ, ਤੁਸੀਂ ਕਦ ਤੱਕ ਮੇਰੇ ਹੁਕਮਾਂ ਅਤੇ ਮੇਰੀ ਬਿਵਸਥਾ ਦੇ ਮੰਨਣ ਤੋਂ ਇਨਕਾਰ ਕਰਦੇ ਰਹੋਗੇ? \v 29 ਵੇਖੋ ਯਹੋਵਾਹ ਨੇ ਤੁਹਾਨੂੰ ਸਬਤ ਦਿੱਤਾ ਹੈ, ਇਸੇ ਲਈ ਉਹ ਤੁਹਾਨੂੰ ਛੇਵੇਂ ਦਿਨ ਦੋ ਦਿਨਾਂ ਦੀ ਰੋਟੀ ਦਿੰਦਾ ਹੈ। ਤੁਸੀਂ ਹਰ ਇੱਕ ਆਪਣੀ ਥਾਂ ਵਿੱਚ ਰਹੋ। ਕੋਈ ਆਪਣੇ ਨਿਵਾਸ ਤੋਂ ਸਬਤ ਉੱਤੇ ਬਾਹਰ ਨਾ ਜਾਵੇ। \v 30 ਸੋ ਪਰਜਾ ਨੇ ਸੱਤਵੇਂ ਦਿਨ ਵਿਸ਼ਰਾਮ ਕੀਤਾ। \v 31 ਇਸਰਾਏਲ ਦੇ ਘਰਾਣੇ ਨੇ ਉਸ ਦਾ ਨਾਮ ਮੰਨ ਰੱਖਿਆ। ਉਹ ਧਨੀਏ ਵਰਗਾ ਬੱਗਾ ਅਤੇ ਉਸ ਦਾ ਸੁਆਦ ਸ਼ਹਿਦ ਵਿੱਚ ਪਕਾਏ ਹੋਏ ਪੂੜੇ ਵਰਗਾ ਸੀ। \v 32 ਮੂਸਾ ਨੇ ਆਖਿਆ, ਇਹ ਉਹ ਗੱਲ ਹੈ ਜਿਹ ਦਾ ਯਹੋਵਾਹ ਨੇ ਹੁਕਮ ਦਿੱਤਾ ਸੀ ਕਿ ਆਪਣੀ ਪੀੜ੍ਹੀਓਂ ਪੀੜ੍ਹੀ ਲਈ ਉਸ ਤੋਂ ਇੱਕ ਓਮਰ ਭਰ ਕੇ ਰੱਖ ਛੱਡੋ ਤਾਂ ਜੋ ਉਹ ਉਸ ਰੋਟੀ ਨੂੰ ਵੇਖਣ ਜਿਹੜੀ ਮੈਂ ਤੁਹਾਨੂੰ ਉਜਾੜ ਵਿੱਚ ਖਵਾਈ ਜਦ ਮੈਂ ਤੁਹਾਨੂੰ ਮਿਸਰ ਦੇਸੋਂ ਕੱਢ ਕੇ ਲੈ ਆਇਆ। \v 33 ਮੂਸਾ ਨੇ ਹਾਰੂਨ ਨੂੰ ਆਖਿਆ, ਇੱਕ ਕੁੱਜਾ ਲੈ ਕੇ ਉਸ ਵਿੱਚ ਇੱਕ ਪੂਰਾ ਓਮਰ ਮੰਨ ਪਾ ਦੇ ਅਤੇ ਉਹ ਯਹੋਵਾਹ ਦੇ ਅੱਗੇ ਰੱਖ ਛੱਡ ਤਾਂ ਜੋ ਤੁਹਾਡੀਆਂ ਪੀੜ੍ਹੀਆਂ ਤੱਕ ਸਾਂਭਿਆ ਰਹੇ। \v 34 ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਹਾਰੂਨ ਨੇ ਸਾਖੀ \f + \fr 16:34 \fr*\ft ਨੇਮ ਦਾ ਸੰਦੂਕ ਅਤੇ ਦੇਖੋ ਕੂਚ 25:10-12 \ft*\f* ਦੇ ਅੱਗੇ ਉਸ ਨੂੰ ਸੰਭਾਲ ਰੱਖਿਆ \v 35 ਅਤੇ ਇਸਰਾਏਲੀਆਂ ਨੇ ਚਾਲ੍ਹੀ ਸਾਲਾਂ ਤੱਕ ਉਸ ਮੰਨ ਨੂੰ ਖਾਧਾ ਜਦ ਤੱਕ ਉਹ ਆਪਣੇ ਵੱਸਣ ਦੀ ਧਰਤੀ ਵਿੱਚ ਨਾ ਆਏ। ਉਨ੍ਹਾਂ ਨੇ ਉਸ ਮੰਨ ਨੂੰ ਖਾਧਾ ਜਦ ਤੱਕ ਉਹ ਕਨਾਨ ਦੇਸ ਦੀਆਂ ਹੱਦਾਂ ਵਿੱਚ ਨਾ ਆਏ। \v 36 ਇੱਕ ਓਮਰ ਏਫ਼ਾਹ ਦਾ ਦੱਸਵਾਂ ਹਿੱਸਾ ਹੁੰਦਾ ਹੈ। \c 17 \s ਚੱਟਾਨ ਵਿੱਚੋਂ ਪਾਣੀ \r ਗਿਣਤੀ 20:1-13 \p \v 1 ਇਸਰਾਏਲੀਆਂ ਦੀ ਸਾਰੀ ਮੰਡਲੀ ਨੇ ਸੀਨ ਦੀ ਉਜਾੜ ਵਿੱਚੋਂ ਯਹੋਵਾਹ ਦੇ ਆਖਣ ਅਨੁਸਾਰ ਆਪਣੇ ਸਫ਼ਰਾਂ ਲਈ ਕੂਚ ਕੀਤਾ ਅਤੇ ਉਨ੍ਹਾਂ ਨੇ ਰਫ਼ੀਦੀਮ ਵਿੱਚ ਡੇਰੇ ਲਾਏ ਪਰ ਪਰਜਾ ਦੇ ਪੀਣ ਲਈ ਪਾਣੀ ਨਹੀਂ ਸੀ। \v 2 ਪਰਜਾ ਮੂਸਾ ਨਾਲ ਝਗੜਨ ਲੱਗੀ ਅਤੇ ਆਖਿਆ, ਸਾਨੂੰ ਪੀਣ ਨੂੰ ਪਾਣੀ ਦੇ। ਮੂਸਾ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੇਰੇ ਨਾਲ ਕਿਉਂ ਝਗੜਦੇ ਹੋ ਅਤੇ ਯਹੋਵਾਹ ਨੂੰ ਕਿਉਂ ਪਰਤਾਉਂਦੇ ਹੋ? \v 3 ਉੱਥੇ ਪਰਜਾ ਪਾਣੀ ਦੀ ਤਿਹਾਈ ਸੀ ਅਤੇ ਮੂਸਾ ਨਾਲ ਇਹ ਆਖ ਕੇ ਕੁੜ੍ਹਦੀ ਸੀ ਕਿ ਇਹ ਕੀ ਹੈ ਜੋ ਤੂੰ ਸਾਨੂੰ ਮਿਸਰ ਤੋਂ ਲਿਆਇਆ ਹੈਂ ਕਿ ਸਾਨੂੰ ਅਤੇ ਸਾਡੇ ਪੁੱਤਰਾਂ ਅਤੇ ਸਾਡੇ ਵੱਗਾਂ ਨੂੰ ਐਥੇ ਤਿਹਾਇਆ ਮਾਰੇਂ? \v 4 ਤਾਂ ਮੂਸਾ ਨੇ ਯਹੋਵਾਹ ਨੂੰ ਉੱਚੀ ਦਿੱਤੀ ਪੁਕਾਰ ਕੇ ਆਖਿਆ, ਮੈਂ ਇਨ੍ਹਾਂ ਲੋਕਾਂ ਨਾਲ ਕੀ ਕਰਾਂ? ਇਹ ਤਾਂ ਮੈਨੂੰ ਥੋੜੇ ਚਿਰਾਂ ਤੱਕ ਵੱਟੇ ਮਾਰਨਗੇ। \v 5 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਪਰਜਾ ਦੇ ਅੱਗੋਂ ਦੀ ਲੰਘ ਅਤੇ ਆਪਣੇ ਨਾਲ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਲੈ ਤੇ ਆਪਣੇ ਢਾਂਗੇ ਨੂੰ ਜਿਹੜਾ ਤੂੰ ਨਦੀ ਉੱਤੇ ਮਾਰਿਆ ਸੀ ਆਪਣੇ ਹੱਥ ਵਿੱਚ ਲੈ ਅਤੇ ਚੱਲ ਦੇl \v 6 ਵੇਖ ਮੈਂ ਤੇਰੇ ਅੱਗੇ ਹੋਰੇਬ ਦੀ ਚੱਟਾਨ ਉੱਤੇ ਖੜਾ ਹੋਵਾਂਗਾ ਅਤੇ ਤੂੰ ਚੱਟਾਨ ਨੂੰ ਮਾਰੀਂ ਤਾਂ ਉਸ ਵਿੱਚੋਂ ਪਾਣੀ ਨਿੱਕਲੇਗਾ ਤਾਂ ਜੋ ਪਰਜਾ ਪੀਵੇ। ਤਾਂ ਮੂਸਾ ਨੇ ਇਸਰਾਏਲ ਦੇ ਬਜ਼ੁਰਗਾਂ ਦੇ ਸਨਮੁਖ ਉਸੇ ਤਰ੍ਹਾਂ ਹੀ ਕੀਤਾ। \v 7 ਅਤੇ ਉਸ ਨੇ ਉਸ ਥਾਂ ਦਾ ਨਾਮ ਮੱਸਾਹ\f + \fr 17:7 \fr*\ft ਪਰਤਾਵਾ \ft*\f* ਅਤੇ ਮਰੀਬਾਹ\f + \fr 17:7 \fr*\ft ਝਗੜਾ \ft*\f* ਇਸਰਾਏਲ ਦੇ ਝਗੜਨ ਦੇ ਕਾਰਨ ਅਤੇ ਯਹੋਵਾਹ ਦੇ ਪਰਤਾਵੇ ਦੇ ਕਾਰਨ ਇਹ ਆਖਦੇ ਹੋਏ ਰੱਖਿਆ ਕਿ ਯਹੋਵਾਹ ਸਾਡੇ ਵਿਚਕਾਰ ਹੈ ਕਿ ਨਹੀਂ? \s ਅਮਾਲੇਕੀਆਂ ਉੱਤੇ ਜਿੱਤ \p \v 8 ਫੇਰ ਅਮਾਲੇਕ ਆਏ ਅਤੇ ਰਫ਼ੀਦੀਮ ਵਿੱਚ ਇਸਰਾਏਲ ਨਾਲ ਲੜੇ। \v 9 ਤਾਂ ਮੂਸਾ ਨੇ ਯਹੋਸ਼ੁਆ\f + \fr 17:9 \fr*\ft ਯਹੋਸ਼ੁਆ ਫੌਜ ਦਾ ਸਰਦਾਰ ਸੀ ਅਤੇ ਦੇਖੋ ਕੂਚ 33:11 \ft*\f* ਨੂੰ ਆਖਿਆ, ਸਾਡੇ ਲਈ ਮਨੁੱਖਾਂ ਨੂੰ ਚੁਣ ਅਤੇ ਨਿੱਕਲ ਕੇ ਅਮਾਲੇਕ ਨਾਲ ਲੜ। ਕੱਲ ਮੈਂ ਪਰਮੇਸ਼ੁਰ ਦਾ ਢਾਂਗਾ ਲੈ ਕੇ ਟਿੱਲੇ ਦੀ ਟੀਸੀ ਉੱਤੇ ਖੜਾ ਰਹਾਂਗਾ। \v 10 ਸੋ ਯਹੋਸ਼ੁਆ ਨੇ ਤਿਵੇਂ ਹੀ ਕੀਤਾ ਜਿਵੇਂ ਉਸ ਨੂੰ ਮੂਸਾ ਨੇ ਆਖਿਆ ਸੀ। ਉਹ ਅਮਾਲੇਕ ਦੇ ਨਾਲ ਲੜਿਆ ਅਤੇ ਮੂਸਾ, ਹਾਰੂਨ ਅਤੇ ਹੂਰ ਟਿੱਲੇ ਦੀ ਟੀਸੀ ਉੱਤੇ ਚੜ੍ਹੇ। \v 11 ਤਾਂ ਇਸ ਤਰ੍ਹਾਂ ਹੋਇਆ ਕਿ ਜਦ ਮੂਸਾ ਆਪਣਾ ਹੱਥ ਚੁੱਕਦਾ ਸੀ ਤਾਂ ਇਸਰਾਏਲ ਜਿੱਤਦਾ ਸੀ ਅਤੇ ਜਦ ਆਪਣਾ ਹੱਥ ਨੀਵਾਂ ਕਰ ਲੈਂਦਾ ਸੀ ਤਾਂ ਅਮਾਲੇਕ ਜਿੱਤਦਾ ਸੀ। \v 12 ਪਰ ਮੂਸਾ ਦੇ ਹੱਥ ਭਾਰੀ ਹੋ ਗਏ ਤਾਂ ਉਨ੍ਹਾਂ ਨੇ ਪੱਥਰ ਲੈ ਕੇ ਉਸ ਦੇ ਹੇਠ ਰੱਖ ਦਿੱਤਾ ਅਤੇ ਉਹ ਉਸ ਉੱਤੇ ਬੈਠ ਗਿਆ ਅਤੇ ਹਾਰੂਨ ਅਤੇ ਹੂਰ ਨੇ ਇੱਕ ਨੇ ਇੱਕ ਪਾਸਿਓਂ ਅਤੇ ਦੂਜੇ ਨੇ ਦੂਜੇ ਪਾਸਿਓਂ ਉਸ ਦੇ ਹੱਥਾਂ ਨੂੰ ਸਾਂਭ ਛੱਡਿਆ ਤਾਂ ਉਸ ਦੇ ਹੱਥ ਸੂਰਜ ਦੇ ਆਥਣ ਤੱਕ ਤਕੜੇ ਰਹੇ \v 13 ਅਤੇ ਯਹੋਸ਼ੁਆ ਨੇ ਅਮਾਲੇਕ ਅਤੇ ਉਸ ਦੇ ਲੋਕਾਂ ਨੂੰ ਤਲਵਾਰ ਦੀ ਧਾਰ ਨਾਲ ਹਰਾ ਦਿੱਤਾ। \v 14 ਯਹੋਵਾਹ ਨੇ ਮੂਸਾ ਨੂੰ ਆਖਿਆ, ਇਸ ਨੂੰ ਚੇਤੇ ਰੱਖਣ ਲਈ ਪੁਸਤਕ ਵਿੱਚ ਲਿਖ ਲੈ ਅਤੇ ਯਹੋਸ਼ੁਆ ਦੇ ਕੰਨਾਂ ਵਿੱਚ ਸੁਣਾ ਕਿਉਂਕਿ ਮੈਂ ਅਮਾਲੇਕ ਦਾ ਚੇਤਾ ਅਕਾਸ਼ ਦੇ ਹੇਠੋਂ ਮਿਟਾ ਦੇਵਾਂਗਾ। \v 15 ਮੂਸਾ ਨੇ ਜਗਵੇਦੀ ਬਣਾਈ ਅਤੇ ਉਸ ਦਾ ਨਾਮ ਯਹੋਵਾਹ ਨਿੱਸੀ\f + \fr 17:15 \fr*\ft ਮੇਰਾ ਝੰਡਾ \ft*\f* ਰੱਖਿਆ \v 16 ਅਤੇ ਉਸ ਆਖਿਆ ਕਿ ਯਹੋਵਾਹ ਦੇ ਸਿੰਘਾਸਣ ਉੱਤੇ ਸਹੁੰ ਇਹ ਹੈ ਕਿ ਅਮਾਲੇਕ ਦੇ ਨਾਲ ਯਹੋਵਾਹ ਦਾ ਯੁੱਧ ਪੀੜ੍ਹੀਓਂ ਪੀੜ੍ਹੀ ਤੱਕ ਹੁੰਦਾ ਰਹੇਗਾ। \c 18 \s ਮੂਸਾ ਆਪਣੇ ਸਹੁਰੇ ਨੂੰ ਮਿਲਦਾ ਹੈ \p \v 1 ਜਦ ਮੂਸਾ ਦੇ ਸੌਹਰੇ ਯਿਥਰੋ ਨੇ ਜਿਹੜਾ ਮਿਦਯਾਨ ਦਾ ਜਾਜਕ ਸੀ ਸਭ ਕੁਝ ਜੋ ਪਰਮੇਸ਼ੁਰ ਨੇ ਮੂਸਾ ਅਤੇ ਆਪਣੀ ਪਰਜਾ ਇਸਰਾਏਲ ਲਈ ਕੀਤਾ ਸੁਣਿਆ ਅਰਥਾਤ ਜਿਵੇਂ ਯਹੋਵਾਹ ਇਸਰਾਏਲ ਨੂੰ ਮਿਸਰੋਂ ਬਾਹਰ ਲੈ ਆਇਆ। \v 2 ਤਦ ਮੂਸਾ ਦੇ ਸੌਹਰੇ ਯਿਥਰੋ ਨੇ ਮੂਸਾ ਦੀ ਪਤਨੀ ਸਿੱਪੋਰਾਹ ਨੂੰ ਉਸ ਦੇ ਛੱਡਣ ਦੇ ਪਿੱਛੋਂ ਲਿਆ \v 3 ਨਾਲੇ ਉਸ ਦੇ ਦੋਹਾਂ ਪੁੱਤਰਾਂ ਨੂੰ ਜਿਨ੍ਹਾਂ ਵਿੱਚੋਂ ਇੱਕ ਦਾ ਨਾਮ ਗੇਰਸ਼ੋਮ\f + \fr 18:3 \fr*\ft ਪਰਦੇਸੀ \ft*\f* ਸੀ ਕਿਉਂ ਜੋ ਉਸ ਆਖਿਆ, ਮੈਂ ਪਰਦੇਸ ਵਿੱਚ ਓਪਰਾ ਰਿਹਾ। \v 4 ਅਤੇ ਦੂਜੇ ਦਾ ਨਾਮ ਅਲੀਅਜ਼ਰ\f + \fr 18:4 \fr*\ft ਮੇਰਾ ਪਰਮੇਸ਼ੁਰ ਮੇਰੀ ਮਦਦ \ft*\f* ਸੀ ਕਿਉਂ ਜੋ ਉਸ ਆਖਿਆ, ਮੇਰੇ ਪਿਤਾ ਦਾ ਪਰਮੇਸ਼ੁਰ ਮੇਰਾ ਸਹਾਇਕ ਸੀ ਅਤੇ ਮੈਨੂੰ ਫ਼ਿਰਊਨ ਦੀ ਤਲਵਾਰ ਤੋਂ ਬਚਾਇਆ। \v 5 ਅਤੇ ਮੂਸਾ ਦਾ ਸੌਹਰਾ ਯਿਥਰੋ ਉਸ ਦੇ ਪੁੱਤਰਾਂ ਅਤੇ ਉਸ ਦੀ ਪਤਨੀ ਨੂੰ ਉਜਾੜ ਵਿੱਚ ਮੂਸਾ ਕੋਲ ਲਿਆਇਆ ਜਿੱਥੇ ਉਸ ਨੇ ਪਰਮੇਸ਼ੁਰ ਦੇ ਪਰਬਤ ਉੱਤੇ ਡੇਰਾ ਲਾਇਆ ਹੋਇਆ ਸੀ। \v 6 ਉਹ ਨੇ ਮੂਸਾ ਨੂੰ ਆਖਿਆ, ਮੈਂ ਤੇਰਾ ਸੌਹਰਾ ਯਿਥਰੋ ਅਤੇ ਤੇਰੀ ਪਤਨੀ ਉਹ ਦੇ ਦੋਹਾਂ ਪੁੱਤਰਾਂ ਨਾਲ ਤੇਰੇ ਕੋਲ ਆਏ ਹਾਂ। \v 7 ਤਦ ਮੂਸਾ ਆਪਣੇ ਸੌਹਰੇ ਨੂੰ ਮਿਲਣ ਲਈ ਬਾਹਰ ਆਇਆ ਅਤੇ ਉਸ ਦੇ ਅੱਗੇ ਨਿਵਿਆ ਅਤੇ ਉਸ ਨੂੰ ਚੁੰਮਿਆ ਅਤੇ ਇੱਕ ਦੂਜੇ ਦੀ ਸੁੱਖ-ਸਾਂਦ ਪੁੱਛੀ ਅਤੇ ਤੰਬੂ ਵਿੱਚ ਆਏ। \v 8 ਮੂਸਾ ਨੇ ਆਪਣੇ ਸੌਹਰੇ ਨੂੰ ਉਹ ਸਭ ਕੁਝ ਜਿਹੜਾ ਯਹੋਵਾਹ ਨੇ ਇਸਰਾਏਲ ਦੇ ਕਾਰਨ ਫ਼ਿਰਊਨ ਅਤੇ ਮਿਸਰੀਆਂ ਨਾਲ ਕੀਤਾ ਅਤੇ ਉਹ ਕਸ਼ਟ ਜਿਹੜਾ ਰਾਹ ਵਿੱਚ ਉਨ੍ਹਾਂ ਉੱਤੇ ਆਇਆ ਅਤੇ ਯਹੋਵਾਹ ਨੇ ਕਿਵੇਂ ਉਨ੍ਹਾਂ ਨੂੰ ਬਚਾਇਆ ਦੱਸਿਆ। \v 9 ਤਦ ਯਿਥਰੋ ਉਸ ਸਾਰੀ ਭਲਿਆਈ ਦੇ ਕਾਰਨ ਜਿਹੜੀ ਯਹੋਵਾਹ ਨੇ ਇਸਰਾਏਲ ਨਾਲ ਕੀਤੀ ਜਦ ਉਸ ਨੂੰ ਮਿਸਰੀਆਂ ਦੇ ਹੱਥੋਂ ਬਚਾ ਦਿੱਤਾ ਅਨੰਦ ਹੋਇਆ। \v 10 ਯਿਥਰੋ ਨੇ ਆਖਿਆ, ਯਹੋਵਾਹ ਮੁਬਾਰਕ ਹੈ ਜਿਸ ਤੁਹਾਨੂੰ ਮਿਸਰੀਆਂ ਦੇ ਹੱਥੋਂ ਅਤੇ ਫ਼ਿਰਊਨ ਦੇ ਹੱਥੋਂ ਬਚਾ ਦਿੱਤਾ ਅਤੇ ਜਿਸ ਲੋਕਾਂ ਨੂੰ ਮਿਸਰੀਆਂ ਦੇ ਹੱਥ ਹੇਠੋਂ ਬਚਾਇਆ। \v 11 ਹੁਣ ਮੈਂ ਜਾਣਿਆ ਕਿ ਯਹੋਵਾਹ ਸਾਰੇ ਦੇਵਤਿਆਂ ਨਾਲੋਂ ਵੱਡਾ ਹੈ ਹਾਂ, ਉਸ ਗੱਲ ਵਿੱਚ ਵੀ ਜਿਸ ਵਿੱਚ ਉਹ ਉਨ੍ਹਾਂ ਉੱਤੇ ਘਮੰਡ ਕਰਦੇ ਸਨ। \v 12 ਮੂਸਾ ਦਾ ਸੌਹਰਾ ਯਿਥਰੋ ਹੋਮ ਦੀ ਭੇਟ ਅਤੇ ਬਲੀਆਂ ਪਰਮੇਸ਼ੁਰ ਲਈ ਲਿਆਇਆ ਅਤੇ ਹਾਰੂਨ ਅਤੇ ਇਸਰਾਏਲ ਦੇ ਸਾਰੇ ਬਜ਼ੁਰਗ ਮੂਸਾ ਦੇ ਸੌਹਰੇ ਯਿਥਰੋ ਨਾਲ ਪਰਮੇਸ਼ੁਰ ਦੇ ਸਨਮੁਖ ਰੋਟੀ ਖਾਣ ਲਈ ਆਏ। \s ਪ੍ਰਧਾਨਾਂ ਦੀ ਨਿਯੁਕਤੀ \r ਬਿਵਸਥਾ 1:9-18 \p \v 13 ਅਗਲੇ ਦਿਨ ਇਸ ਤਰ੍ਹਾਂ ਹੋਇਆ ਕਿ ਮੂਸਾ ਪਰਜਾ ਦਾ ਨਿਆਂ ਕਰਨ ਲਈ ਬੈਠਾ ਅਤੇ ਪਰਜਾ ਮੂਸਾ ਦੇ ਅੱਗੇ ਸਵੇਰ ਤੋਂ ਸ਼ਾਮ ਤੱਕ ਖੜੀ ਰਹੀ। \v 14 ਜਦ ਮੂਸਾ ਦੇ ਸੌਹਰੇ ਨੇ ਉਹ ਸਭ ਕੁਝ ਜੋ ਉਸ ਨੇ ਪਰਜਾ ਨਾਲ ਕੀਤਾ ਵੇਖਿਆ ਤਾਂ ਆਖਿਆ, ਇਹ ਕੀ ਗੱਲ ਹੈ ਜੋ ਤੂੰ ਪਰਜਾ ਨਾਲ ਕਰਦਾ ਹੈਂ? ਤੂੰ ਕਿਉਂ ਇਕੱਲਾ ਬੈਠਦਾ ਹੈਂ ਅਤੇ ਸਾਰੀ ਪਰਜਾ ਸਵੇਰ ਤੋਂ ਸ਼ਾਮ ਤੱਕ ਤੇਰੇ ਅੱਗੇ ਖੜੀ ਰਹਿੰਦੀ ਹੈ? \v 15 ਤਾਂ ਮੂਸਾ ਨੇ ਆਪਣੇ ਸੌਹਰੇ ਨੂੰ ਆਖਿਆ, ਇਸ ਕਰਕੇ ਕਿ ਪਰਜਾ ਮੇਰੇ ਕੋਲ ਪਰਮੇਸ਼ੁਰ ਦੀ ਭਾਲ ਲਈ ਆਉਂਦੀ ਹੈ। \v 16 ਜਦ ਉਨ੍ਹਾਂ ਵਿੱਚ ਕੋਈ ਗੱਲ ਹੁੰਦੀ ਹੈ ਤਾਂ ਉਹ ਮੇਰੇ ਕੋਲ ਆਉਂਦੇ ਹਨ ਮੈਂ ਉਸ ਮਨੁੱਖ ਅਤੇ ਉਸ ਦੇ ਗੁਆਂਢੀ ਵਿੱਚ ਨਿਆਂ ਕਰ ਦਿੰਦਾ ਹਾਂ ਅਤੇ ਮੈਂ ਉਨ੍ਹਾਂ ਨੂੰ ਪਰਮੇਸ਼ੁਰ ਦੀਆਂ ਬਿਧੀਆਂ ਅਤੇ ਬਿਵਸਥਾ ਦਸ ਦਿੰਦਾ ਹਾਂ। \v 17 ਤਾਂ ਮੂਸਾ ਦੇ ਸੌਹਰੇ ਨੇ ਉਹ ਨੂੰ ਆਖਿਆ, ਜੋ ਤੂੰ ਕਰਦਾ ਹੈਂ ਸੋ ਚੰਗੀ ਗੱਲ ਨਹੀਂ ਹੈ। \v 18 ਤੂੰ ਜ਼ਰੂਰ ਥੱਕ ਜਾਵੇਂਗਾ, ਤੂੰ ਵੀ ਅਤੇ ਤੇਰੇ ਨਾਲ ਇਹ ਲੋਕ ਵੀ ਕਿਉਂ ਜੋ ਇਹ ਕੰਮ ਤੇਰੇ ਲਈ ਬਹੁਤਾ ਭਾਰੀ ਹੈ। ਤੂੰ ਇਕੱਲਾ ਇਸ ਨੂੰ ਨਹੀਂ ਕਰ ਸਕਦਾ। \v 19 ਤੂੰ ਹੁਣ ਮੇਰੀ ਗੱਲ ਸੁਣ। ਮੈਂ ਤੈਨੂੰ ਮੱਤ ਦਿੰਦਾ ਹਾਂ ਅਤੇ ਪਰਮੇਸ਼ੁਰ ਤੇਰੇ ਨਾਲ ਹੋਵੇਗਾ। ਤੂੰ ਲੋਕਾਂ ਲਈ ਪਰਮੇਸ਼ੁਰ ਦੇ ਥਾਂ ਰਹੀਂ ਅਤੇ ਤੂੰ ਉਨ੍ਹਾਂ ਗੱਲਾਂ ਨੂੰ ਪਰਮੇਸ਼ੁਰ ਅੱਗੇ ਲਿਆਈਂ। \v 20 ਤੂੰ ਬਿਧੀਆਂ ਅਤੇ ਬਿਵਸਥਾਵਾਂ ਉਨ੍ਹਾਂ ਨੂੰ ਸਿਖਾ ਅਤੇ ਉਹ ਰਾਹ ਜਿਸ ਉੱਤੇ ਚੱਲਣਾ ਹੈ ਅਤੇ ਉਹ ਕੰਮ ਜਿਸ ਨੂੰ ਕਰਨਾ ਹੈ ਉਨ੍ਹਾਂ ਨੂੰ ਦਸ ਦੇ। \v 21 ਨਾਲੇ ਤੂੰ ਸਾਰਿਆਂ ਲੋਕਾਂ ਵਿੱਚੋਂ ਸਿਆਣੇ ਮਨੁੱਖਾਂ ਨੂੰ ਜਿਹੜੇ ਪਰਮੇਸ਼ੁਰ ਤੋਂ ਡਰਦੇ ਅਤੇ ਸੱਚੇ ਅਤੇ ਲੋਭ ਦੇ ਵੈਰੀ ਹੋਣ ਚੁਣ ਲੈ। ਉਨ੍ਹਾਂ ਨੂੰ ਲੋਕਾਂ ਉੱਤੇ ਹਜ਼ਾਰਾਂ ਦੇ ਸਰਦਾਰ ਸੈਂਕੜਿਆਂ ਦੇ ਸਰਦਾਰ, ਪੰਜਾਹ ਦੇ ਸਰਦਾਰ ਅਤੇ ਦਸਾਂ ਦੇ ਸਰਦਾਰ ਠਹਿਰਾ ਦੇਣਾ। \v 22 ਉਹ ਹਰ ਵੇਲੇ ਲੋਕਾਂ ਦਾ ਨਿਆਂ ਕਰਨ ਅਤੇ ਇਸ ਤਰ੍ਹਾਂ ਹੋਵੇ ਕਿ ਹਰ ਇੱਕ ਵੱਡੀ ਗੱਲ ਤੇਰੇ ਕੋਲ ਲਿਆਉਣ ਪਰ ਛੋਟੀਆਂ ਗੱਲਾਂ ਨੂੰ ਆਪ ਨਬੇੜਨ ਸੋ ਇਸ ਤਰ੍ਹਾਂ ਤੇਰੇ ਲਈ ਸੌਖਾ ਰਹੇਗਾ ਅਤੇ ਉਹ ਤੇਰੇ ਨਾਲ ਭਾਰ ਹਲਕਾ ਕਰਨ। \v 23 ਜੇ ਤੂੰ ਇਸ ਗੱਲ ਨੂੰ ਕਰੇਂਗਾ ਅਤੇ ਪਰਮੇਸ਼ੁਰ ਤੈਨੂੰ ਹੁਕਮ ਦੇਵੇ ਤਾਂ ਤੂੰ ਝੱਲ ਸਕੇਂਗਾ ਅਤੇ ਇਹ ਸਾਰੇ ਲੋਕ ਵੀ ਸੁੱਖ-ਸਾਂਦ ਨਾਲ ਆਪਣੇ ਸਥਾਨਾਂ ਨੂੰ ਜਾਣਗੇ। \v 24 ਸੋ ਮੂਸਾ ਨੇ ਆਪਣੇ ਸੌਹਰੇ ਦੀ ਗੱਲ ਨੂੰ ਸੁਣਿਆ ਅਤੇ ਜੋ ਉਸ ਆਖਿਆ ਸੀ ਸੋ ਹੀ ਕੀਤਾ। \v 25 ਤਦ ਮੂਸਾ ਨੇ ਸਿਆਣੇ ਮਨੁੱਖਾਂ ਨੂੰ ਇਸਰਾਏਲ ਵਿੱਚੋਂ ਚੁਣ ਕੇ ਉਹਨਾਂ ਨੂੰ ਪਰਜਾ ਉੱਤੇ ਪ੍ਰਧਾਨ ਠਹਿਰਾਇਆ ਹਜ਼ਾਰਾਂ ਦੇ ਪ੍ਰਧਾਨ, ਸੈਂਕੜਿਆਂ ਦੇ ਪ੍ਰਧਾਨ, ਪੰਜਾਹਾਂ ਦੇ ਪ੍ਰਧਾਨ ਅਤੇ ਦਸਾਂ ਦੇ ਪ੍ਰਧਾਨ। \v 26 ਉਹ ਹਰ ਵੇਲੇ ਪਰਜਾ ਦਾ ਨਿਆਂ ਕਰਦੇ ਸਨ ਅਤੇ ਔਖਾ ਕੰਮ ਮੂਸਾ ਕੋਲ ਲਿਆਉਂਦੇ ਸਨ ਪਰ ਸਾਰੇ ਛੋਟੇ ਕੰਮ ਆਪ ਨਬੇੜ ਲੈਂਦੇ ਸਨ। \v 27 ਮੂਸਾ ਨੇ ਆਪਣੇ ਸੌਹਰੇ ਨੂੰ ਵਿਦਿਆ ਕੀਤਾ ਤਾਂ ਉਹ ਆਪਣੇ ਦੇਸ ਦੇ ਰਾਹ ਪੈ ਗਿਆ। \c 19 \s ਸੀਨਈ ਪਰਬਤ ਦੇ ਨੇੜੇ ਇਸਰਾਏਲੀ \p \v 1 ਤੀਜੇ ਮਹੀਨੇ ਦੇ ਉਸੇ ਦਿਨ ਵਿੱਚ ਜਦ ਇਸਰਾਏਲੀ ਮਿਸਰ ਦੇਸ ਤੋਂ ਨਿੱਕਲੇ ਉਹ ਸੀਨਈ ਦੀ ਉਜਾੜ ਵਿੱਚ ਆਏ। \v 2 ਅਤੇ ਰਫ਼ੀਦੀਮ ਤੋਂ ਕੂਚ ਕਰ ਕੇ ਸੀਨਈ ਦੀ ਉਜਾੜ ਵਿੱਚ ਪਹੁੰਚੇ ਅਤੇ ਉੱਥੇ ਉਜਾੜ ਵਿੱਚ ਡੇਰੇ ਲਾਏ ਅਤੇ ਇਸਰਾਏਲ ਨੇ ਪਰਬਤ ਦੇ ਅੱਗੇ ਡੇਰਾ ਕੀਤਾ। \v 3 ਤਾਂ ਮੂਸਾ ਪਰਮੇਸ਼ੁਰ ਕੋਲ ਚੜ੍ਹ ਗਿਆ ਅਤੇ ਯਹੋਵਾਹ ਨੇ ਪਰਬਤ ਤੋਂ ਉਸ ਨੂੰ ਪੁਕਾਰ ਕੇ ਆਖਿਆ ਤੂੰ ਯਾਕੂਬ ਦੇ ਘਰਾਣੇ ਨੂੰ ਇਸ ਤਰ੍ਹਾਂ ਆਖ ਅਤੇ ਇਸਰਾਏਲੀਆਂ ਨੂੰ ਦੱਸ \v 4 ਕਿ ਤੁਸੀਂ ਵੇਖਿਆ ਜੋ ਮੈਂ ਇਸਰਾਏਲੀਆਂ ਨਾਲ ਕੀਤਾ ਅਤੇ ਤੁਹਾਨੂੰ ਉਕਾਬ ਦੇ ਖੰਭਾ ਉੱਤੇ ਬੈਠਾ ਕੇ ਆਪਣੇ ਕੋਲ ਲੈ ਆਇਆ। \v 5 ਹੁਣ ਜੇ ਤੁਸੀਂ ਮੇਰੀ ਅਵਾਜ਼ ਦੇ ਸਰੋਤੇ ਹੋਵੋਗੇ ਅਤੇ ਮੇਰੇ ਨੇਮ ਦੀ ਮਨੌਤ ਕਰੋਗੇ ਤਾਂ ਤੁਸੀਂ ਸਾਰੀਆਂ ਕੌਮਾਂ ਵਿੱਚੋਂ ਮੇਰੀ ਨਿੱਜ-ਪਰਜਾ ਹੋਵੋਗੇ ਕਿਉਂ ਜੋ ਸਾਰੀ ਧਰਤੀ ਮੇਰੀ ਹੈ \v 6 ਅਤੇ ਤੁਸੀਂ ਮੇਰੇ ਲਈ ਜਾਜਕਾਂ ਦੀ ਸ਼ਾਹੀ ਮੰਡਲੀ ਅਤੇ ਪਵਿੱਤਰ ਕੌਮ ਹੋਵੋਗੇ। ਇਹ ਉਹ ਗੱਲਾਂ ਹਨ ਜਿਹੜੀਆਂ ਤੂੰ ਇਸਰਾਏਲੀਆਂ ਨੂੰ ਦੱਸੇਂਗਾ। \v 7 ਮੂਸਾ ਨੇ ਆ ਕੇ ਪਰਜਾ ਦੇ ਬਜ਼ੁਰਗਾਂ ਨੂੰ ਬੁਲਾਇਆ ਅਤੇ ਉਹ ਸਾਰੀਆਂ ਗੱਲਾਂ ਉਨ੍ਹਾਂ ਦੇ ਅੱਗੇ ਰੱਖੀਆਂ ਜਿਹੜੀਆਂ ਦਾ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ। \v 8 ਫਿਰ ਸਾਰੀ ਪਰਜਾ ਨੇ ਰਲ ਕੇ ਉੱਤਰ ਦਿੱਤਾ, ਸਭ ਕੁਝ ਜੋ ਯਹੋਵਾਹ ਬੋਲਿਆ ਹੈ ਅਸੀਂ ਕਰਾਂਗੇ। ਤਾਂ ਮੂਸਾ ਨੇ ਪਰਜਾ ਦੀਆਂ ਗੱਲਾਂ ਯਹੋਵਾਹ ਦੇ ਅੱਗੇ ਰੱਖੀਆਂ। \v 9 ਅਤੇ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖ ਮੈਂ ਤੇਰੇ ਕੋਲ ਬੱਦਲ ਦੇ ਓਹਲੇ ਵਿੱਚ ਆਉਂਦਾ ਹਾਂ ਤਾਂ ਜੋ ਪਰਜਾ ਗੱਲਾਂ ਸੁਣੇ ਜਿਹੜੀਆਂ ਮੈਂ ਤੇਰੇ ਨਾਲ ਕਰਾਂ ਨਾਲੇ ਉਹ ਸਦਾ ਲਈ ਤੇਰੇ ਉੱਤੇ ਪਰਤੀਤ ਕਰੇ। ਤਾਂ ਮੂਸਾ ਨੇ ਪਰਜਾ ਦੀਆਂ ਗੱਲਾਂ ਯਹੋਵਾਹ ਨੂੰ ਦੱਸੀਆਂ। \v 10 ਯਹੋਵਾਹ ਨੇ ਮੂਸਾ ਨੂੰ ਆਖਿਆ, ਪਰਜਾ ਕੋਲ ਜਾ ਅਤੇ ਅੱਜ ਅਤੇ ਕੱਲ ਉਨ੍ਹਾਂ ਨੂੰ ਪਵਿੱਤਰ ਕਰ ਅਤੇ ਉਹ ਆਪਣੇ ਬਸਤਰ ਧੋਣ। \v 11 ਤੀਜੇ ਦਿਨ ਲਈ ਤਿਆਰ ਰਹਿਣ ਕਿਉਂਕਿ ਤੀਜੇ ਦਿਨ ਯਹੋਵਾਹ ਸਾਰੀ ਪਰਜਾ ਦੇ ਸਾਹਮਣੇ ਸੀਨਈ ਦੇ ਪਰਬਤ ਉੱਤੇ ਉੱਤਰੇਗਾ। \v 12 ਤੂੰ ਪਰਜਾ ਲਈ ਚੁਫ਼ੇਰੇ ਇਹ ਆਖ ਕੇ ਹੱਦਾਂ ਬਣਾਈ ਕਿ ਤੁਸੀਂ ਧਿਆਨ ਰੱਖੋ ਅਤੇ ਪਰਬਤ ਉੱਤੇ ਨਾ ਚੜ੍ਹਿਓ, ਨਾ ਉਸ ਦੀ ਹੱਦ ਨੂੰ ਛੂਹਿਓ ਅਤੇ ਹਰ ਇੱਕ ਜਿਹੜਾ ਪਰਬਤ ਨੂੰ ਛੂਹੇ ਉਹ ਜ਼ਰੂਰ ਮਾਰਿਆ ਜਾਵੇ। \v 13 ਕੋਈ ਹੱਥ ਉਸ ਨੂੰ ਨਾ ਛੂਹੇ ਪਰ ਉਹ ਵੱਟਿਆਂ ਨਾਲ ਮਾਰਿਆ ਜਾਵੇ ਜਾਂ ਤੀਰ ਨਾਲ ਵਿੰਨ੍ਹਿਆ ਜਾਵੇ ਭਾਵੇਂ ਪਸ਼ੂ ਹੋਵੇ ਭਾਵੇਂ ਮਨੁੱਖ ਹੋਵੇ, ਉਹ ਜਿਉਂਦਾ ਨਾ ਰਹੇ। ਜਦ ਤੁਰ੍ਹੀ ਦੀ ਅਵਾਜ਼ ਗੂੰਜੇ ਤਾਂ ਉਹ ਪਰਬਤ ਉੱਤੇ ਚੜ੍ਹਨ। \v 14 ਮੂਸਾ ਪਰਬਤ ਤੋਂ ਪਰਜਾ ਕੋਲ ਉੱਤਰਿਆ ਅਤੇ ਪਰਜਾ ਨੂੰ ਪਵਿੱਤਰ ਕੀਤਾ ਅਤੇ ਉਨ੍ਹਾਂ ਨੇ ਆਪਣੇ ਬਸਤਰ ਧੋਤੇ। \v 15 ਫਿਰ ਉਸ ਨੇ ਪਰਜਾ ਨੂੰ ਆਖਿਆ, ਤੀਜੇ ਦਿਨ ਲਈ ਤਿਆਰ ਰਹੋ ਅਤੇ ਔਰਤ ਦੇ ਨੇੜੇ ਨਾ ਜਾਓ। \v 16 ਇਸ ਤਰ੍ਹਾਂ ਹੋਇਆ ਕਿ ਜਦ ਤੀਜੇ ਦਿਨ ਸਵੇਰਾ ਹੋਇਆ ਤਾਂ ਗਰਜਾਂ ਹੋਈਆਂ, ਲਿਸ਼ਕਾਂ ਪਈਆਂ ਅਤੇ ਇੱਕ ਕਾਲਾ ਬੱਦਲ ਪਰਬਤ ਉੱਤੇ ਸੀ, ਤੁਰ੍ਹੀ ਦੀ ਅਵਾਜ਼ ਬਹੁਤ ਉੱਚੀ ਸੀ ਅਤੇ ਜਿੰਨੇ ਲੋਕ ਡੇਰੇ ਵਿੱਚ ਸਨ ਕੰਬ ਗਏ। \v 17 ਮੂਸਾ ਲੋਕਾਂ ਨੂੰ ਪਰਮੇਸ਼ੁਰ ਨਾਲ ਮਿਲਣ ਲਈ ਡੇਰੇ ਤੋਂ ਬਾਹਰ ਲੈ ਆਇਆ ਅਤੇ ਉਹ ਪਰਬਤ ਦੇ ਹੇਠਾਂ ਖੜੇ ਹੋ ਗਏ। \v 18 ਅਤੇ ਸਾਰੇ ਸੀਨਈ ਪਰਬਤ ਤੋਂ ਧੂੰਆਂ ਨਿੱਕਲਦਾ ਸੀ ਕਿਉਂ ਜੋ ਯਹੋਵਾਹ ਅੱਗ ਵਿੱਚ ਉਸ ਦੇ ਉੱਤੇ ਉੱਤਰਿਆ ਅਤੇ ਭੱਠੀ ਵਰਗਾ ਧੂੰਆਂ ਉਸ ਦੇ ਉੱਤੋਂ ਉੱਠ ਰਿਹਾ ਸੀ, ਸਾਰਾ ਪਰਬਤ ਬਹੁਤ ਕੰਬ\f + \fr 19:18 \fr*\ft ਜਾਂ ਸਾਰੇ ਲੋਕ ਕੰਬ ਗਏ \ft*\f* ਰਿਹਾ ਸੀ। \v 19 ਜਦ ਤੁਰ੍ਹੀ ਦੀ ਅਵਾਜ਼ ਬਹੁਤ ਉੱਚੀ ਹੁੰਦੀ ਜਾਂਦੀ ਸੀ ਤਾਂ ਮੂਸਾ ਬੋਲਿਆ ਅਤੇ ਪਰਮੇਸ਼ੁਰ ਨੇ ਉਹ ਨੂੰ ਅਵਾਜ਼ ਨਾਲ ਉੱਤਰ ਦਿੱਤਾ। \v 20 ਯਹੋਵਾਹ ਸੀਨਈ ਪਰਬਤ ਉੱਤੇ ਉੱਤਰਿਆ ਅਰਥਾਤ ਪਰਬਤ ਦੀ ਟੀਸੀ ਉੱਤੇ ਅਤੇ ਯਹੋਵਾਹ ਨੇ ਮੂਸਾ ਨੂੰ ਪਰਬਤ ਦੀ ਟੀਸੀ ਉੱਤੇ ਸੱਦਿਆ ਤਾਂ ਮੂਸਾ ਉਤਾਹਾਂ ਗਿਆ। \v 21 ਯਹੋਵਾਹ ਨੇ ਮੂਸਾ ਨੂੰ ਆਖਿਆ, ਹੇਠਾਂ ਜਾ ਅਤੇ ਪਰਜਾ ਨੂੰ ਚੇਤਾਵਨੀ ਦੇ ਕਰ ਮਤੇ ਉਹ ਵੇਖਣ ਨੂੰ ਯਹੋਵਾਹ ਕੋਲ ਅੱਗੇ ਆਉਣ ਅਤੇ ਉਨ੍ਹਾਂ ਵਿੱਚੋਂ ਬਹੁਤ ਡਿੱਗ ਪੈਣ। \v 22 ਅਤੇ ਜਾਜਕ ਵੀ ਜਿਹੜੇ ਯਹੋਵਾਹ ਦੇ ਨੇੜੇ ਆਉਂਦੇ ਹਨ ਆਪਣੇ ਆਪ ਨੂੰ ਪਵਿੱਤਰ ਕਰਨ ਕਿਤੇ ਯਹੋਵਾਹ ਉਨ੍ਹਾਂ ਉੱਤੇ ਵਰ੍ਹ ਪਵੇ। \v 23 ਮੂਸਾ ਨੇ ਯਹੋਵਾਹ ਨੂੰ ਆਖਿਆ ਕਿ ਲੋਕ ਸੀਨਈ ਪਰਬਤ ਉੱਤੇ ਨਹੀਂ ਚੜ੍ਹ ਸਕਦੇ ਕਿਉਂ ਜੋ ਤੂੰ ਸਾਨੂੰ ਤਗੀਦ ਨਾਲ ਆਖਿਆ ਸੀ ਕਿ ਪਰਬਤ ਦੀਆਂ ਹੱਦਾਂ ਬਣਾ ਰੱਖੋ ਅਤੇ ਉਹ ਨੂੰ ਪਵਿੱਤਰ ਕਰੋ। \v 24 ਤਾਂ ਯਹੋਵਾਹ ਨੇ ਉਸ ਨੂੰ ਆਖਿਆ, ਹੇਠਾਂ ਜਾ ਅਤੇ ਫੇਰ ਉਤਾਹਾਂ ਆ ਤੂੰ ਅਤੇ ਤੇਰੇ ਨਾਲ ਹਾਰੂਨ ਪਰ ਜਾਜਕ ਅਤੇ ਲੋਕ ਯਹੋਵਾਹ ਕੋਲ ਚੜ੍ਹਨ ਲਈ ਨਾ ਆਉਣ ਕਿਤੇ ਉਹ ਉਨ੍ਹਾਂ ਉੱਤੇ ਨਾ ਵਰ੍ਹ ਪਵੇ। \v 25 ਤਦ ਮੂਸਾ ਪਰਜਾ ਕੋਲ ਉਤਰਿਆ ਅਤੇ ਉਨ੍ਹਾਂ ਨੂੰ ਦੱਸਿਆ। \c 20 \s ਦਸ ਹੁਕਮ \r ਬਿਵਸਥਾ 5:1-21 \p \v 1 ਫਿਰ ਪਰਮੇਸ਼ੁਰ ਇਹ ਸਾਰੀਆਂ ਗੱਲਾਂ ਬੋਲਿਆ ਕਿ \v 2 ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ ਜਿਹੜਾ ਤੈਨੂੰ ਮਿਸਰ ਦੇਸ਼ ਤੋਂ ਅਰਥਾਤ ਗ਼ੁਲਾਮੀ ਦੇ ਘਰ ਤੋਂ ਕੱਢ ਲਿਆਇਆ ਹਾਂ। \v 3 ਮੇਰੇ ਸਨਮੁਖ ਤੇਰੇ ਲਈ ਦੂਜੇ ਦੇਵਤੇ ਨਾ ਹੋਣ। \v 4 ਤੂੰ ਆਪਣੇ ਲਈ ਘੜ੍ਹੀ ਹੋਈ ਮੂਰਤ ਨਾ ਬਣਾਈਂ, ਨਾ ਕਿਸੇ ਚੀਜ਼ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ ਅਤੇ ਜਿਹੜੀ ਹੇਠਾਂ ਧਰਤੀ ਉੱਤੇ ਅਤੇ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ। \v 5 ਨਾ ਤੂੰ ਉਹਨਾਂ ਦੇ ਅੱਗੇ ਮੱਥਾ ਟੇਕ, ਨਾ ਉਹਨਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪੁਰਖਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ। \v 6 ਪਰ ਹਜ਼ਾਰਾਂ ਉੱਤੇ ਜਿਹੜੇ ਮੇਰੇ ਨਾਲ ਪ੍ਰੇਮ ਰੱਖਦੇ ਅਤੇ ਮੇਰੇ ਹੁਕਮਾਂ ਨੂੰ ਮੰਨਦੇ ਹਨ ਦਯਾ ਕਰਦਾ ਹਾਂ। \v 7 ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਵਿਅਰਥ ਨਾ ਲੈ ਕਿਉਂਕਿ ਜੋ ਕੋਈ ਉਹ ਦਾ ਨਾਮ ਵਿਅਰਥ ਲੈਂਦਾ ਹੈ ਯਹੋਵਾਹ ਉਸ ਨੂੰ ਨਿਰਦੋਸ਼ ਨਾ ਠਹਿਰਾਵੇਗਾ। \v 8 ਤੂੰ ਸਬਤ ਦੇ ਦਿਨ ਨੂੰ ਪਵਿੱਤਰ ਜਾਣ ਕੇ ਯਾਦ ਰੱਖ। \v 9 ਛੇ ਦਿਨ ਤੂੰ ਮਿਹਨਤ ਕਰ ਅਤੇ ਆਪਣਾ ਸਾਰਾ ਕੰਮ-ਧੰਦਾ ਕਰ \v 10 ਪਰ ਸੱਤਵਾਂ ਦਿਨ ਯਹੋਵਾਹ ਤੇਰੇ ਪਰਮੇਸ਼ੁਰ ਲਈ ਸਬਤ ਹੈ। ਉਸ ਦਿਨ ਵਿੱਚ ਤੂੰ ਕੋਈ ਕੰਮ-ਧੰਦਾ ਨਾ ਕਰ, ਨਾ ਤੂੰ ਨਾ ਤੇਰਾ ਪੁੱਤਰ, ਨਾ ਤੇਰੀ ਧੀ, ਨਾ ਤੇਰਾ ਦਾਸ, ਨਾ ਤੇਰੀ ਦਾਸੀ, ਨਾ ਤੇਰਾ ਪਸ਼ੂ ਅਤੇ ਨਾ ਤੇਰਾ ਪਰਦੇਸੀ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਹੈ। \v 11 ਕਿਉਂ ਜੋ ਛੇਆਂ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ, ਸਮੁੰਦਰ ਨੂੰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ਪਰ ਸੱਤਵੇਂ ਦਿਨ ਵਿਸ਼ਰਾਮ ਕੀਤਾ। ਇਸ ਲਈ ਯਹੋਵਾਹ ਨੇ ਸਬਤ ਦੇ ਦਿਨ ਨੂੰ ਬਰਕਤ ਦਿੱਤੀ ਅਤੇ ਉਸ ਨੂੰ ਪਵਿੱਤਰ ਠਹਿਰਾਇਆ। \v 12 ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰੀ ਉਮਰ ਲੰਮੀ ਹੋਵੇ। \v 13 ਤੂੰ ਖ਼ੂਨ ਨਾ ਕਰ। \v 14 ਤੂੰ ਵਿਭਚਾਰ ਨਾ ਕਰ। \v 15 ਤੂੰ ਚੋਰੀ ਨਾ ਕਰ। \v 16 ਤੂੰ ਆਪਣੇ ਗੁਆਂਢੀ ਦੇ ਵਿਰੁੱਧ ਝੂਠੀ ਗਵਾਹੀ ਨਾ ਦੇ। \v 17 ਤੂੰ ਆਪਣੇ ਗੁਆਂਢੀ ਦੇ ਘਰ ਦਾ ਲਾਲਚ ਨਾ ਕਰ। ਤੂੰ ਆਪਣੇ ਗੁਆਂਢੀ ਦੀ ਪਤਨੀ ਦੀ ਲਾਲਸਾ ਨਾ ਕਰ, ਨਾ ਉਹ ਦੇ ਦਾਸ ਦੀ, ਨਾ ਉਹ ਦੀ ਦਾਸੀ ਦੀ, ਨਾ ਉਹ ਦੇ ਬਲ਼ਦ ਦੀ, ਨਾ ਉਹ ਦੇ ਗਧੇ ਦੀ, ਨਾ ਕਿਸੇ ਚੀਜ਼ ਦੀ ਜਿਹੜੀ ਤੇਰੇ ਗੁਆਂਢੀ ਦੀ ਹੈ। \s ਲੋਕਾਂ ਦਾ ਡਰ ਜਾਣਾ \r ਬਿਵਸਥਾ 5:22-33 \p \v 18 ਸਾਰੀ ਪਰਜਾ ਗੱਜਾਂ, ਲਸ਼ਕਾਂ ਅਤੇ ਤੁਰ੍ਹੀ ਦੀ ਅਵਾਜ਼ ਅਤੇ ਪਰਬਤ ਤੋਂ ਧੂੰਆਂ ਵੇਖ ਰਹੀ ਸੀ ਅਤੇ ਜਦ ਪਰਜਾ ਨੇ ਵੇਖਿਆ ਤਾਂ ਕੰਬ ਉੱਠੀ ਅਤੇ ਦੂਰ ਜਾ ਖੜੀ ਹੋਈ। \v 19 ਉਨ੍ਹਾਂ ਨੇ ਮੂਸਾ ਨੂੰ ਆਖਿਆ, ਤੂੰ ਸਾਡੇ ਨਾਲ ਗੱਲਾਂ ਕਰ ਤਾਂ ਅਸੀਂ ਸੁਣਾਂਗੇ। ਪਰ ਪਰਮੇਸ਼ੁਰ ਸਾਡੇ ਨਾਲ ਗੱਲਾਂ ਨਾ ਕਰੇ ਕਿ ਅਸੀਂ ਕਿਤੇ ਮਰ ਨਾ ਜਾਈਏ। \v 20 ਤਦ ਮੂਸਾ ਨੇ ਪਰਜਾ ਨੂੰ ਆਖਿਆ, ਨਾ ਡਰੋ ਕਿਉਂ ਜੋ ਪਰਮੇਸ਼ੁਰ ਇਸ ਲਈ ਆਇਆ ਹੈ ਕਿ ਤੁਹਾਨੂੰ ਪਰਤਾਵੇ ਅਤੇ ਉਸ ਦਾ ਭੈਅ ਤੁਹਾਡੇ ਅੱਗੇ ਰਹੇ ਤਾਂ ਜੋ ਤੁਸੀਂ ਪਾਪ ਨਾ ਕਰੋ। \v 21 ਤਾਂ ਪਰਜਾ ਦੂਰ ਖੜੀ ਰਹੀ ਪਰ ਮੂਸਾ ਉਸ ਘੁੱਪ ਹਨੇਰ ਦੇ ਕੋਲ ਢੁੱਕਾ ਜਿੱਥੇ ਪਰਮੇਸ਼ੁਰ ਸੀ। \s ਵੇਦੀ ਦੇ ਬਾਰੇ ਨਿਯਮ \p \v 22 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਇਸਰਾਏਲੀਆਂ ਨੂੰ ਇਸ ਤਰ੍ਹਾਂ ਫ਼ਰਮਾ, ਤੁਸੀਂ ਵੇਖਿਆ ਕਿ ਮੈਂ ਤੁਹਾਡੇ ਨਾਲ ਅਕਾਸ਼ ਤੋਂ ਬੋਲਿਆ ਹਾਂ। \v 23 ਤੁਸੀਂ ਮੇਰੇ ਸ਼ਰੀਕ ਨਾ ਬਣਾਓ, ਨਾ ਚਾਂਦੀ ਦੇ ਦੇਵਤੇ, ਨਾ ਸੋਨੇ ਦੇ ਦੇਵਤੇ ਆਪਣੇ ਲਈ ਬਣਾਓ। \v 24 ਤੁਸੀਂ ਮੇਰੇ ਲਈ ਮਿੱਟੀ ਦੀ ਇੱਕ ਜਗਵੇਦੀ ਬਣਾਓ ਅਤੇ ਉਸ ਉੱਤੇ ਆਪਣੀਆਂ ਹੋਮ ਦੀਆਂ ਬਲੀਆਂ ਅਤੇ ਆਪਣੀਆਂ ਸੁੱਖ-ਸਾਂਦ ਦੀਆਂ ਬਲੀਆਂ ਅਰਥਾਤ ਆਪਣੀਆਂ ਭੇਡਾਂ ਅਤੇ ਆਪਣੇ ਬਲ਼ਦ ਚੜ੍ਹਾਓ ਅਤੇ ਹਰ ਸਥਾਨ ਉੱਤੇ ਜਿੱਥੇ ਮੈਂ ਆਪਣਾ ਨਾਮ ਚੇਤੇ ਕਰਾਉਂਦਾ ਹਾਂ ਮੈਂ ਤੁਹਾਡੇ ਕੋਲ ਆਵਾਂਗਾ ਅਤੇ ਤੁਹਾਨੂੰ ਬਰਕਤ ਦੇਵਾਂਗਾ। \v 25 ਜੇ ਤੁਸੀਂ ਮੇਰੇ ਲਈ ਪੱਥਰਾਂ ਦੀ ਜਗਵੇਦੀ ਬਣਾਵੋ ਤਾਂ ਉਹ ਨੂੰ ਘੜਿਆਂ ਹੋਇਆਂ ਪੱਥਰਾਂ ਨਾਲ ਨਾ ਬਣਾਓ। ਜੇ ਤੁਸੀਂ ਆਪਣੀ ਤੇਸੀ ਉਨ੍ਹਾਂ ਉੱਤੇ ਚੁੱਕੀ ਤਾਂ ਤੁਸੀਂ ਉਸ ਨੂੰ ਭਰਿਸ਼ਟ ਕੀਤਾ। \v 26 ਤੁਸੀਂ ਮੇਰੀ ਜਗਵੇਦੀ ਉੱਤੇ ਪੌੜੀਆਂ ਨਾਲ ਨਾ ਚੜ੍ਹੋ ਕਿ ਕਿਤੇ ਤੁਹਾਡਾ ਨੰਗੇਜ਼ ਉਸ ਉੱਤੇ ਖੁੱਲ੍ਹ ਨਾ ਜਾਵੇ। \c 21 \s ਦਾਸਾਂ ਦੇ ਨਾਲ ਉੱਚਿਤ ਵਿਹਾਰ ਕਰਨਾ \r ਬਿਵਸਥਾ 15:12-18 \p \v 1 ਇਹ ਉਹ ਨਿਆਂ ਹਨ ਜਿਹੜੇ ਤੂੰ ਉਨ੍ਹਾਂ ਦੇ ਅੱਗੇ ਰੱਖੇਂਗਾ। \v 2 ਜਦ ਤੂੰ ਇਬਰਾਨੀ ਗ਼ੁਲਾਮ ਲਵੇਂ ਤਾਂ ਉਹ ਛੇ ਸਾਲ ਤੇਰੀ ਸੇਵਾ ਕਰੇ ਪਰ ਸੱਤਵੇਂ ਸਾਲ ਉਹ ਮੁਫ਼ਤ ਅਜ਼ਾਦ ਹੋ ਕੇ ਚੱਲਿਆ ਜਾਵੇ। \v 3 ਜੇ ਉਹ ਇਕੱਲਾ ਆਇਆ ਹੋਵੇ ਤਾਂ ਇਕੱਲਾ ਚੱਲਿਆ ਜਾਵੇ ਅਤੇ ਜੇ ਉਹ ਔਰਤ ਵਾਲਾ ਸੀ ਤਾਂ ਉਸ ਦੀ ਔਰਤ ਉਸ ਦੇ ਨਾਲ ਚੱਲੀ ਜਾਵੇ। \v 4 ਜੇ ਉਸ ਦੇ ਸੁਆਮੀ ਨੇ ਉਸ ਨੂੰ ਔਰਤ ਦਿੱਤੀ ਹੋਵੇ ਅਤੇ ਉਹ ਉਸ ਲਈ ਪੁੱਤਰ ਧੀਆਂ ਜਣੀ ਤਾਂ ਉਹ ਔਰਤ ਅਤੇ ਉਹ ਦੇ ਬੱਚੇ ਉਹ ਦੇ ਸੁਆਮੀ ਦੇ ਹੋਣਗੇ ਅਤੇ ਉਹ ਇਕੱਲਾ ਚੱਲਿਆ ਜਾਵੇ। \v 5 ਪਰ ਜੇ ਦਾਸ ਸਫ਼ਾਈ ਨਾਲ ਆਖੇ ਕਿ ਮੈਂ ਆਪਣੇ ਸੁਆਮੀ ਅਤੇ ਆਪਣੀ ਔਰਤ ਅਤੇ ਆਪਣੇ ਬੱਚਿਆਂ ਨਾਲ ਪ੍ਰੇਮ ਕਰਦਾ ਹਾਂ। ਮੈਂ ਅਜ਼ਾਦ ਹੋ ਕੇ ਚੱਲਿਆ ਨਹੀਂ ਜਾਂਵਾਂਗਾ \v 6 ਤਾਂ ਉਸ ਦਾ ਸੁਆਮੀ ਉਸ ਨੂੰ ਪਰਮੇਸ਼ੁਰ ਦੇ ਕੋਲ ਲਿਆਵੇ ਅਤੇ ਉਹ ਦਰਵਾਜ਼ੇ ਦੇ ਕੋਲ ਅਰਥਾਤ ਚੁਗਾਠ ਦੇ ਕੋਲ ਲਿਆ ਕੇ ਆਰ ਨਾਲ ਉਸ ਦੇ ਕੰਨ ਨੂੰ ਉਸ ਦਾ ਸੁਆਮੀ ਵਿੰਨ੍ਹੇ ਸੋ ਉਹ ਉਸ ਦੀ ਸਦਾ ਲਈ ਟਹਿਲ ਕਰੇ। \v 7 ਅਤੇ ਜਦ ਕੋਈ ਮਨੁੱਖ ਆਪਣੀ ਧੀ ਨੂੰ ਗੋਲੀ ਹੋਣ ਲਈ ਵੇਚੇ ਤਾਂ ਉਹ ਦਾਸੀਆਂ ਵਾਂਗੂੰ ਬਾਹਰ ਨਾ ਚੱਲੀ ਜਾਵੇ। \v 8 ਜੇ ਉਹ ਆਪਣੇ ਸੁਆਮੀ ਦੀਆਂ ਅੱਖਾਂ ਨੂੰ ਨਾ ਭਾਵੇ ਤਾਂ ਜੇ ਉਸ ਨੇ ਉਹ ਦੇ ਨਾਲ ਕੁੜਮਾਈ ਨਹੀਂ ਕੀਤੀ ਉਹ ਉਸ ਦਾ ਵੱਟਾ ਦੇਵੇ। ਗੈਰ ਕੌਮ ਵਿੱਚ ਉਹ ਉਸ ਨੂੰ ਵੇਚ ਨਹੀਂ ਸਕਦਾ ਕਿਉਂ ਜੋ ਉਸ ਨੇ ਉਹ ਦੇ ਨਾਲ ਛਲ ਕੀਤਾ ਹੈ। \v 9 ਜੇ ਉਹ ਉਸ ਦੀ ਆਪਣੇ ਪੁੱਤਰ ਨਾਲ ਕੁੜਮਾਈ ਕਰੇ ਤਾਂ ਉਹ ਧੀਆਂ ਦੇ ਦਸਤੂਰ ਦੇ ਅਨੁਸਾਰ ਉਹ ਦੇ ਲਈ ਕਰੇ। \v 10 ਜੇ ਉਹ ਦੂਜੀ ਔਰਤ ਆਪਣੇ ਲਈ ਲਵੇ ਤਾਂ ਉਸ ਦੇ ਖਾਣੇ ਕੱਪੜੇ ਅਤੇ ਵਿਆਹ ਵਾਲੇ ਹੱਕ ਨੂੰ ਨਾ ਘਟਾਵੇ। \v 11 ਜੇ ਉਹ ਉਸ ਦੇ ਲਈ ਇਹ ਤਿੰਨ ਗੱਲਾਂ ਨਾ ਕਰੇ ਤਾਂ ਉਹ ਮੁਫ਼ਤ ਬਿਨਾਂ ਚਾਂਦੀ ਦੇ ਚੱਲੀ ਜਾਵੇ। \s ਹਿੰਸਕ ਕੰਮਾਂ ਦੇ ਨਾਲ ਸੰਬੰਧਿਤ ਨਿਯਮ \p \v 12 ਜੇ ਕੋਈ ਮਨੁੱਖ ਨੂੰ ਅਜਿਹਾ ਮਾਰੇ ਕਿ ਉਹ ਮਰ ਜਾਵੇ ਤਾਂ ਉਹ ਜ਼ਰੂਰ ਮਾਰਿਆ ਜਾਵੇ। \v 13 ਪਰ ਜਿਹੜਾ ਛੈਹ ਕੇ ਨਾ ਬੈਠਾ ਹੋਵੇ ਅਤੇ ਪਰਮੇਸ਼ੁਰ ਨੇ ਉਸ ਨੂੰ ਉਹ ਦੇ ਹੱਥ ਵਿੱਚ ਆਉਣ ਦਿੱਤਾ ਹੋਵੇ ਤਾਂ ਮੈਂ ਤੇਰੇ ਲਈ ਇੱਕ ਸਥਾਨ ਠਹਿਰਾਵਾਂਗਾ ਜਿੱਥੇ ਨੂੰ ਉਹ ਨੱਠ ਜਾਵੇ। \v 14 ਜੇ ਕੋਈ ਮਨੁੱਖ ਆਪਣੇ ਗੁਆਂਢੀ ਉੱਤੇ ਧੱਕੋ-ਧੱਕੀ ਵਾਰ ਕਰੇ ਤਾਂ ਜੋ ਉਹ ਨੂੰ ਛਲ ਨਾਲ ਮਾਰ ਸੁੱਟੇ ਤਾਂ ਤੂੰ ਉਸ ਨੂੰ ਮੇਰੀ ਜਗਵੇਦੀ ਤੋਂ ਵੀ ਲੈ ਕੇ ਮਾਰ ਦੇ। \v 15 ਜੇ ਕੋਈ ਆਪਣੇ ਪਿਤਾ ਅਤੇ ਆਪਣੀ ਮਾਤਾ ਨੂੰ ਮਾਰੇ ਉਹ ਜ਼ਰੂਰ ਮਾਰਿਆ ਜਾਵੇ। \v 16 ਜਿਹੜਾ ਕਿਸੇ ਮਨੁੱਖ ਨੂੰ ਚੁਰਾ ਕੇ ਵੇਚੇ ਜਾਂ ਉਸ ਦੇ ਕਬਜ਼ੇ ਵਿੱਚੋਂ ਲੱਭ ਪਏ ਤਾਂ ਉਹ ਜ਼ਰੂਰ ਮਾਰਿਆ ਜਾਵੇ। \v 17 ਜਿਹੜਾ ਆਪਣੇ ਪਿਤਾ ਜਾਂ ਆਪਣੀ ਮਾਤਾ ਨੂੰ ਫਿਟਕਾਰੇ ਉਹ ਜ਼ਰੂਰ ਮਾਰਿਆ ਜਾਵੇ। \v 18 ਜਦ ਮਨੁੱਖ ਲੜ ਪੈਣ ਅਤੇ ਇੱਕ ਮਨੁੱਖ ਆਪਣੇ ਗੁਆਂਢੀ ਨੂੰ ਪੱਥਰ ਨਾਲ ਜਾਂ ਹੂਰੇ ਨਾਲ ਮਾਰੇ ਪਰ ਉਹ ਨਾ ਮਰੇ ਪਰੰਤੂ ਆਪਣੇ ਮੰਜੇ ਉੱਤੇ ਪੈ ਜਾਵੇ \v 19 ਤਾਂ ਜੇ ਕਦੀ ਉਹ ਉੱਠ ਕੇ ਆਪਣੀ ਲਾਠੀ ਨਾਲ ਬਾਹਰ ਫਿਰੇ ਤਾਂ ਉਸ ਦਾ ਮਾਰਨ ਵਾਲਾ ਬੇਦੋਸ਼ ਠਹਿਰੇ। ਨਿਰਾ ਉਸ ਦੇ ਵਿਹਲੇ ਸਮੇਂ ਦਾ ਘਾਟਾ ਭਰੇ ਅਤੇ ਉਸ ਨੂੰ ਪੂਰੀ ਤਰ੍ਹਾਂ ਨਾਲ ਚੰਗਾ ਕਰਾਵੇ। \v 20 ਜਿਹੜਾ ਮਨੁੱਖ ਆਪਣੇ ਦਾਸ ਨੂੰ ਜਾਂ ਆਪਣੀ ਗੋਲੀ ਨੂੰ ਡਾਂਗ ਨਾਲ ਅਜਿਹਾ ਮਾਰੇ ਕਿ ਉਹ ਉਸ ਦੇ ਹੱਥੋਂ ਮਰ ਜਾਵੇ ਤਾਂ ਉਸ ਤੋਂ ਵੱਟਾ ਲਿਆ ਜਾਵੇ। \v 21 ਪਰੰਤੂ ਜੇ ਉਹ ਇੱਕ ਦੋ ਦਿਨ ਜੀਉਂਦਾ ਰਹੇ ਤਾਂ ਉਸ ਤੋਂ ਬਦਲਾ ਨਾ ਲਿਆ ਜਾਵੇ ਕਿਉਂ ਜੋ ਉਹ ਉਸ ਦਾ ਮਾਲ ਹੈ। \v 22 ਜਦ ਕਦੀ ਮਨੁੱਖ ਆਪੋ ਵਿੱਚ ਹੱਥੋਂ ਪਾਈ ਹੋਣ ਅਤੇ ਕਿਸੇ ਗਰਭਵਤੀ ਔਰਤ ਨੂੰ ਧੱਕਾ ਮਾਰਨ ਕਿ ਉਸ ਦਾ ਗਰਭ ਡਿੱਗ ਪਏ ਪਰ ਕੋਈ ਹੋਰ ਕਸਰ ਨਾ ਪਏ ਤਾਂ ਉਹ ਜ਼ਰੂਰ ਦੰਡ ਭਰੇ ਜਿੰਨਾਂ ਉਸ ਔਰਤ ਦਾ ਪਤੀ ਉਸ ਉੱਤੇ ਠਹਿਰਾਵੇ ਪਰ ਉਹ ਨਿਆਂਈਆਂ ਦੇ ਆਖੇ ਦੇ ਅਨੁਸਾਰ ਦੇਵੇ। \v 23 ਪਰੰਤੂ ਜੇ ਕੋਈ ਕਸਰ ਹੋ ਜਾਵੇ ਤਾਂ ਜੀਵਨ ਦੇ ਵੱਟੇ ਜੀਵਨ, \v 24 ਅੱਖ ਦੇ ਵੱਟੇ ਅੱਖ, ਦੰਦ ਦੇ ਵੱਟੇ ਦੰਦ, ਹੱਥ ਦੇ ਵੱਟੇ ਹੱਥ, ਪੈਰ ਦੇ ਵੱਟੇ ਪੈਰ, \v 25 ਸਾੜਨ ਦੇ ਵੱਟੇ ਸਾੜਨ, ਫੱਟ ਦੇ ਵੱਟੇ ਫੱਟ, ਸੱਟ ਦੇ ਵੱਟੇ ਸੱਟ ਤੂੰ ਦੇ। \v 26 ਜਦ ਕੋਈ ਮਨੁੱਖ ਆਪਣੇ ਦਾਸ ਦੀ ਅੱਖ ਜਾਂ ਆਪਣੀ ਦਾਸੀ ਦੀ ਅੱਖ ਉੱਤੇ ਅਜਿਹਾ ਮਾਰੇ ਕਿ ਉਹ ਮਾਰੀ ਜਾਵੇ ਤਾਂ ਉਹ ਉਸ ਦੀ ਅੱਖ ਦੇ ਵੱਟੇ ਉਹ ਨੂੰ ਅਜ਼ਾਦ ਕਰ ਕੇ ਜਾਣ ਦੇਵੇ। \v 27 ਜੇ ਉਹ ਆਪਣੇ ਦਾਸ ਦੇ ਦੰਦ ਜਾਂ ਆਪਣੀ ਗੋਲੀ ਦੇ ਦੰਦ ਨੂੰ ਭੰਨ ਸੁੱਟੇ ਤਾਂ ਉਹ ਉਸ ਨੂੰ ਦੰਦ ਦੇ ਵੱਟੇ ਵਿੱਚ ਅਜ਼ਾਦ ਕਰ ਕੇ ਜਾਣ ਦੇਵੇ। \s ਪਸ਼ੂ ਦੇ ਮਾਲਕ ਦਾ ਉੱਤਰਾ-ਅਧਿਕਾਰ \p \v 28 ਜਦ ਕੋਈ ਬਲ਼ਦ ਕਿਸੇ ਮਨੁੱਖ ਨੂੰ ਜਾਂ ਕਿਸੇ ਔਰਤ ਨੂੰ ਅਜਿਹਾ ਮਾਰੇ ਕਿ ਉਹ ਮਰ ਜਾਵੇ ਤਾਂ ਉਸ ਬਲ਼ਦ ਨੂੰ ਜ਼ਰੂਰ ਵੱਟੇ ਮਾਰੇ ਜਾਣ ਅਤੇ ਉਸ ਦਾ ਮਾਸ ਖਾਧਾ ਨਾ ਜਾਵੇ ਪਰ ਉਸ ਬਲ਼ਦ ਦਾ ਮਾਲਕ ਬੇਦੋਸ਼ਾ ਠਹਿਰੇ। \v 29 ਜੇ ਉਹ ਬਲ਼ਦ ਪਿੱਛੇ ਵੀ ਮਾਰ-ਕਾਟ ਹੁੰਦਾ ਸੀ ਪਰ ਉਸ ਨੇ ਉਹ ਨੂੰ ਨਾ ਸਾਂਭਿਆ ਅਤੇ ਉਸ ਨੇ ਕਿਸੇ ਮਨੁੱਖ ਜਾਂ ਔਰਤ ਨੂੰ ਮਾਰ ਦਿੱਤਾ ਹੋਵੇ ਤਾਂ ਉਸ ਬਲ਼ਦ ਨੂੰ ਵੱਟਿਆਂ ਨਾਲ ਮਾਰਿਆ ਜਾਵੇ ਅਤੇ ਉਸ ਦਾ ਮਾਲਕ ਵੀ ਮਾਰਿਆ ਜਾਵੇ। \v 30 ਜਦ ਨਿਸਤਾਰੇ ਦਾ ਮੁੱਲ ਉਸ ਉੱਤੇ ਠਹਿਰਾਇਆ ਜਾਵੇ ਤਾਂ ਆਪਣੀ ਜਿੰਦ ਛੁਡਾਉਣ ਲਈ ਜੋ ਕੁਝ ਉਸ ਉੱਤੇ ਠਹਿਰਾਇਆ ਜਾਵੇ ਉਹੀ ਦੇਵੇ। \v 31 ਜੇ ਉਸ ਨੇ ਪੁੱਤਰ ਨੂੰ ਸਿੰਙ ਮਾਰਿਆ ਹੋਵੇ ਜਾਂ ਧੀ ਨੂੰ ਸਿੰਙ ਮਾਰਿਆ ਹੋਵੇ ਤਾਂ ਉਸੇ ਨਿਆਂ ਦੇ ਅਨੁਸਾਰ ਉਸ ਨਾਲ ਕੀਤਾ ਜਾਵੇ। \v 32 ਜੇ ਉਹ ਬਲ਼ਦ ਦਾਸ ਨੂੰ ਜਾਂ ਗੋਲੀ ਨੂੰ ਸਿੰਙ ਮਾਰੇ ਤਾਂ ਤੀਹ ਰੁੱਪਈਏ ਚਾਂਦੀ\f + \fr 21:32 \fr*\ft 342 ਗ੍ਰਾਮ \ft*\f* ਦੇ ਉਸ ਦੇ ਸੁਆਮੀ ਨੂੰ ਦਿੱਤੇ ਜਾਣ ਅਤੇ ਬਲ਼ਦ ਵੱਟਿਆਂ ਨਾਲ ਮਾਰਿਆ ਜਾਵੇ। \v 33 ਜਦ ਕੋਈ ਮਨੁੱਖ ਟੋਆ ਖੋਲ੍ਹੇ ਜਾਂ ਟੋਆ ਪੁੱਟ ਕੇ ਉਸ ਨੂੰ ਨਾ ਢੱਕੇ ਅਤੇ ਉਸ ਵਿੱਚ ਬਲ਼ਦ ਜਾਂ ਗਧਾ ਡਿੱਗ ਪਵੇ \v 34 ਤਾਂ ਟੋਏ ਦਾ ਮਾਲਕ ਉਹ ਦਾ ਘਾਟਾ ਭਰੇ ਅਤੇ ਚਾਂਦੀ ਉਸ ਦੇ ਮਾਲਕ ਨੂੰ ਮੋੜ ਦੇਵੇ। ਫੇਰ ਲੋਥ ਉਸ ਦੀ ਹੋਵੇਗੀ। \v 35 ਜਦ ਕਦੀ ਕਿਸੇ ਦਾ ਬਲ਼ਦ ਉਸ ਦੇ ਗੁਆਂਢੀ ਦੇ ਬਲ਼ਦ ਨੂੰ ਮਾਰੇ ਅਤੇ ਉਹ ਮਰ ਜਾਵੇ ਤਾਂ ਜਿਉਂਦੇ ਬਲ਼ਦ ਨੂੰ ਵੇਚ ਦੇਣ ਅਤੇ ਉਸ ਦੀ ਚਾਂਦੀ ਨੂੰ ਵੰਡ ਲੈਣ ਅਤੇ ਲੋਥ ਵੀ ਵੰਡ ਲੈਣ। \v 36 ਅਥਵਾ ਜੇ ਇਹ ਜਾਣਿਆ ਗਿਆ ਕਿ ਉਹ ਪਿੱਛੇ ਵੀ ਮਾਰ-ਕਾਟ ਹੁੰਦਾ ਦੀ ਪਰ ਉਸ ਦੇ ਮਾਲਕ ਨੇ ਉਸ ਨੂੰ ਨਹੀਂ ਸਾਂਭਿਆ ਤਾਂ ਉਹ ਜ਼ਰੂਰ ਘਾਟਾ ਭਰੇ ਅਤੇ ਬਲ਼ਦ ਦੇ ਵੱਟੇ ਬਲ਼ਦ ਦੇਵੇ ਅਤੇ ਉਹ ਲੋਥ ਉਹ ਦੀ ਹੋਵੇਗੀ। \c 22 \s ਨੁਕਸਾਨ ਭਰਨ ਦੇ ਸੰਬੰਧੀ ਨਿਯਮ \p \v 1 ਜੇ ਕੋਈ ਮਨੁੱਖ ਬਲ਼ਦ ਜਾਂ ਭੇਡ ਚੁਰਾਵੇ ਜਾਂ ਉਸ ਨੂੰ ਮਾਰ ਸੁੱਟੇ ਜਾਂ ਉਸ ਨੂੰ ਵੇਚ ਦੇਵੇ ਤਾਂ ਚੌਣੇ ਵਿੱਚੋਂ ਉਸ ਦੇ ਵੱਟੇ ਪੰਜ ਬਲ਼ਦ ਅਤੇ ਇੱਜੜ ਵਿੱਚੋਂ ਉਸ ਦੇ ਵੱਟੇ ਚਾਰ ਭੇਡਾਂ ਵੱਟਾ ਭਰੇ। \v 2 ਜੇ ਉਹ ਚੋਰ ਸੰਨ੍ਹ ਲਾਉਂਦਾ ਫੜਿਆ ਜਾਵੇ ਅਤੇ ਉਹ ਮਾਰ ਨਾਲ ਮਰ ਜਾਵੇ ਤਾਂ ਇਹ ਖੂਨ ਦਾ ਦੋਸ਼ ਨਹੀਂ ਹੈ। \v 3 ਪਰ ਜੇ ਉਸ ਉੱਤੇ ਸੂਰਜ ਚੜ੍ਹ ਜਾਵੇ ਤਾਂ ਉਹ ਦੇ ਲਈ ਖੂਨ ਦਾ ਦੋਸ਼ ਹੋਵੇਗਾ, ਉਹ ਵੱਟਾ ਭਰ ਦੇਵੇ। ਜੇ ਉਹ ਦੇ ਕੋਲ ਕੁਝ ਨਹੀਂ ਹੈਂ ਤਾਂ ਉਹ ਆਪਣੀ ਚੋਰੀ ਦੇ ਕਾਰਨ ਵੇਚਿਆ ਜਾਵੇ। \v 4 ਜੇ ਚੋਰੀ ਦਾ ਮਾਲ ਉਹ ਦੇ ਹੱਥੋਂ ਜਿਉਂਦਾ ਲੱਭ ਜਾਵੇ ਭਾਵੇਂ ਬਲ਼ਦ ਭਾਵੇਂ ਗਧਾ ਭਾਵੇਂ ਭੇਡ ਤਾਂ ਉਹ ਦੁੱਗਣਾ ਵੱਟਾ ਭਰੇ। \v 5 ਜਦ ਕੋਈ ਮਨੁੱਖ ਪੈਲੀ ਜਾਂ ਦਾਖ਼ ਦੇ ਬਾਗ਼ ਨੂੰ ਖਿਲਾ ਦੇਵੇ ਜਾਂ ਆਪਣੇ ਪਸ਼ੂ ਛੱਡੇ ਜੋ ਉਹ ਦੂਜੇ ਦੀ ਪੈਲੀ ਨੂੰ ਖਾ ਜਾਵੇ ਤਾਂ ਆਪਣੇ ਖੇਤ ਦੀ ਬਹੁਤ ਉੱਤਮ ਪੈਦਾਵਾਰ ਤੋਂ ਜਾਂ ਬਾਗ਼ ਦੀ ਬਹੁਤ ਉੱਤਮ ਦਾਖ਼ ਤੋਂ ਵੱਟਾ ਭਰੇ। \v 6 ਜੇ ਕਦੀ ਅੱਗ ਭੱਖ ਉੱਠੇ ਅਤੇ ਕੰਡੇ ਕਾਠ ਨੂੰ ਇਸ ਤਰ੍ਹਾਂ ਜਾ ਲੱਗੇ ਕਿ ਅੰਨ ਦਾ ਖਲਵਾੜਾ ਜਾਂ ਅੰਨ ਦੀ ਖੜੀ ਪੈਲੀ ਜਾਂ ਖੇਤ ਸੜ ਜਾਵੇ ਤਾਂ ਅੱਗ ਦੇ ਲਾਉਣ ਵਾਲਾ ਜ਼ਰੂਰ ਵੱਟਾ ਭਰੇ। \v 7 ਜਦ ਕੋਈ ਮਨੁੱਖ ਆਪਣੇ ਗੁਆਂਢੀ ਨੂੰ ਚਾਂਦੀ ਜਾਂ ਗਹਿਣਾ ਰੱਖਣ ਲਈ ਦੇਵੇ ਪਰ ਉਹ ਉਸ ਮਨੁੱਖ ਦੇ ਘਰੋਂ ਚੁਰਾਇਆ ਜਾਵੇ ਜੇ ਚੋਰ ਫੜਿਆ ਜਾਵੇ ਤਾਂ ਉਹ ਦੁੱਗਣਾ ਭਰੇ। \v 8 ਪਰ ਜੇ ਚੋਰ ਨਾ ਫੜਿਆ ਜਾਵੇ ਤਾਂ ਘਰ ਦਾ ਮਾਲਕ ਨਿਆਂਈਆਂ\f + \fr 22:8 \fr*\ft ਪਰਮੇਸ਼ੁਰ \ft*\f* ਦੇ ਕੋਲ ਲਿਆਂਦਾ ਜਾਵੇ ਤਾਂ ਜੋ ਮਲੂਮ ਹੋਵੇ ਕਿ ਉਸ ਨੇ ਆਪਣਾ ਹੱਥ ਆਪਣੇ ਗੁਆਂਢੀ ਦੇ ਮਾਲ ਧਨ ਨੂੰ ਲਾਇਆ ਹੈ ਕਿ ਨਹੀਂ। \v 9 ਅਪਰਾਧ ਦੀ ਹਰ ਪਰਕਾਰ ਦੀ ਗੱਲ ਵਿੱਚ ਭਾਵੇਂ ਬਲ਼ਦ ਦੀ ਭਾਵੇਂ ਗਧੇ ਦੀ ਭਾਵੇਂ ਭੇਡ ਦੀ ਭਾਵੇਂ ਚਾਦਰ ਦੀ ਭਾਵੇਂ ਕਿਸੇ ਗਵਾਚੀ ਹੋਈ ਚੀਜ਼ ਦੀ ਜਿਸ ਵਿਖੇ ਕੋਈ ਆਖੇ ਕਿ ਇਹੋ ਹੀ ਹੈ ਤਾਂ ਉਨ੍ਹਾਂ ਦੋਹਾਂ ਦੀ ਗੱਲ ਨਿਆਂਈਆਂ\f + \fr 22:9 \fr*\ft ਪਰਮੇਸ਼ੁਰ \ft*\f* ਕੋਲ ਆਵੇ ਅਤੇ ਜਿਹ ਨੂੰ ਨਿਆਈਂ ਦੋਸ਼ੀ ਠਹਿਰਾਉਣ ਉਹ ਆਪਣੇ ਗੁਆਂਢੀ ਨੂੰ ਦੁੱਗਣਾ ਭਰ ਦੇਵੇ। \v 10 ਜੇ ਕੋਈ ਮਨੁੱਖ ਆਪਣੇ ਗੁਆਂਢੀ ਨੂੰ ਗਧਾ ਜਾਂ ਬਲ਼ਦ ਜਾਂ ਭੇਡ ਜਾਂ ਕੋਈ ਪਸ਼ੂ ਸਾਂਭਣ ਲਈ ਦੇਵੇ ਅਤੇ ਉਹ ਮਰ ਜਾਵੇ ਜਾਂ ਸੱਟ ਖਾ ਜਾਵੇ ਜਾਂ ਕਿਸੇ ਦੇ ਵੇਖੇ ਬਿਨਾਂ ਕਿਤੇ ਹੱਕਿਆ ਜਾਵੇ \v 11 ਤਾਂ ਉਨ੍ਹਾਂ ਦੋਹਾਂ ਦੇ ਵਿੱਚ ਯਹੋਵਾਹ ਦੀ ਸਹੁੰ ਹੋਵੇਗੀ ਕਿ ਉਸ ਨੇ ਆਪਣੇ ਗੁਆਂਢੀ ਦੇ ਮਾਲ ਨੂੰ ਹੱਥ ਨਹੀਂ ਲਾਇਆ ਅਤੇ ਉਹ ਦਾ ਮਾਲਕ ਸੁਣ ਲਵੇ ਤਾਂ ਉਹ ਵੱਟਾ ਨਾ ਭਰੇ। \v 12 ਜੇ ਉਹ ਸੱਚ-ਮੁੱਚ ਉਸ ਤੋਂ ਚੁਰਾਇਆ ਜਾਵੇ ਤਾਂ ਉਹ ਉਸ ਦੇ ਮਾਲਕ ਨੂੰ ਵੱਟਾ ਭਰੇ। \v 13 ਜੇ ਉਹ ਸੱਚ-ਮੁੱਚ ਪਾੜਿਆ ਜਾਵੇ ਤਾਂ ਉਹ ਉਸ ਨੂੰ ਉਗਾਹੀ ਵਿੱਚ ਲਿਆਵੇ ਅਤੇ ਪਾੜੇ ਹੋਏ ਦਾ ਵੱਟਾ ਨਾ ਭਰੇ। \v 14 ਜਦ ਕੋਈ ਮਨੁੱਖ ਆਪਣੇ ਗੁਆਂਢੀ ਤੋਂ ਕੁਝ ਉਧਾਰ ਲਵੇ ਅਤੇ ਉਹ ਸੱਟ ਖਾ ਜਾਵੇ ਜਾਂ ਮਰ ਜਾਵੇ ਜਦ ਕਿ ਉਹ ਦਾ ਮਾਲਕ ਕੋਲ ਨਹੀਂ ਹੈ ਤਾਂ ਉਹ ਜ਼ਰੂਰ ਵੱਟਾ ਭਰੇ। \v 15 ਜੇ ਉਹ ਦਾ ਮਾਲਕ ਉਹ ਦੇ ਕੋਲ ਹੋਵੇ ਤਾਂ ਉਹ ਵੱਟਾ ਨਾ ਭਰੇ ਜੇ ਉਹ ਭਾੜੇ ਉੱਤੇ ਹੋਵੇ ਤਾਂ ਉਹ ਭਾੜੇ ਵਿੱਚ ਗਿਣਿਆ ਜਾਵੇ। \s ਨੈਤਿਕ ਅਤੇ ਧਾਰਮਿਕ ਨਿਯਮ \p \v 16 ਜਦ ਕੋਈ ਮਨੁੱਖ ਕਿਸੇ ਕੁਆਰੀ ਨੂੰ ਜਿਹ ਦੀ ਕੁੜਮਾਈ ਨਹੀਂ ਹੋਈ ਝਾਂਸਾ ਦੇਵੇ ਅਤੇ ਉਸ ਦੇ ਨਾਲ ਲੇਟੇ ਉਹ ਜ਼ਰੂਰ ਉਸ ਦਾ ਮੁੱਲ ਦੇ ਕੇ ਉਸ ਨੂੰ ਵਿਆਹ ਲਵੇ। \v 17 ਜੇ ਉਸ ਦਾ ਪਿਤਾ ਉਸ ਨੂੰ ਦੇਣ ਤੋਂ ਉੱਕਾ ਹੀ ਇਨਕਾਰੀ ਹੋਵੇ ਤਾਂ ਉਹ ਕੁਆਰੀਆਂ ਦੇ ਮੇਹਰ ਅਨੁਸਾਰ ਚਾਂਦੀ ਤੋਲ ਕੇ ਦੇਵੇ। \v 18 ਤੂੰ ਜਾਦੂਗਰਨੀ ਨੂੰ ਜਿਉਂਦੀ ਨਾ ਛੱਡ। \v 19 ਜੋ ਕੋਈ ਪਸ਼ੂ ਨਾਲ ਕੁਕਰਮ ਕਰੇ ਉਹ ਜ਼ਰੂਰ ਮਾਰਿਆ ਜਾਵੇ। \v 20 ਜਿਹੜਾ ਕੇਵਲ ਯਹੋਵਾਹ ਤੋਂ ਬਿਨਾਂ ਹੋਰ ਦੇਵਤਿਆਂ ਨੂੰ ਬਲੀਆਂ ਚੜ੍ਹਾਵੇ ਉਸ ਦਾ ਸੱਤਿਆਨਾਸ ਕੀਤਾ ਜਾਵੇ। \v 21 ਤੁਸੀਂ ਪਰਦੇਸੀ ਨੂੰ ਨਾ ਸਤਾਓ ਨਾ ਦੁੱਖ ਦਿਓ ਕਿਉਂ ਜੋ ਤੁਸੀਂ ਮਿਸਰ ਦੇਸ ਵਿੱਚ ਪਰਦੇਸੀ ਰਹੇ। \v 22 ਵਿਧਵਾ ਅਤੇ ਯਤੀਮ ਨੂੰ ਤੰਗ ਨਾ ਕਰੋ। \v 23 ਜੇ ਤੁਸੀਂ ਉਨ੍ਹਾਂ ਨੂੰ ਤੰਗ ਹੀ ਕਰੋਗੇ ਤਾਂ ਜਦ ਉਹ ਮੇਰੇ ਅੱਗੇ ਦੁਹਾਈ ਦੇਣਗੇ ਤਾਂ ਮੈਂ ਜ਼ਰੂਰ ਉਨ੍ਹਾਂ ਦੀ ਦੁਹਾਈ ਨੂੰ ਸੁਣਾਂਗਾ \v 24 ਅਤੇ ਮੇਰਾ ਕ੍ਰੋਧ ਭੜਕ ਉੱਠੇਗਾ ਅਤੇ ਮੈਂ ਤੁਹਾਨੂੰ ਤਲਵਾਰ ਨਾਲ ਵੱਢ ਸੁੱਟਾਂਗਾ ਅਤੇ ਤੁਹਾਡੀਆਂ ਔਰਤਾਂ ਵਿਧਵਾ ਅਤੇ ਤੁਹਾਡੇ ਪੁੱਤਰ ਯਤੀਮ ਹੋ ਜਾਣਗੇ। \v 25 ਜੇ ਤੂੰ ਮੇਰੀ ਪਰਜਾ ਵਿੱਚੋਂ ਆਪਣੇ ਨਾਲ ਦੇ ਕਿਸੇ ਕੰਗਾਲ ਨੂੰ ਚਾਂਦੀ ਉਧਾਰ ਦੇਵੇਂ ਤਾਂ ਤੂੰ ਉਹ ਦਾ ਬਿਆਜੜੀਆ ਨਾ ਬਣ, ਤੂੰ ਉਸ ਉੱਤੇ ਬਿਆਜ ਨਾ ਲਾਵੀਂ। \v 26 ਜੇ ਤੂੰ ਆਪਣੇ ਗੁਆਂਢੀ ਦੀ ਚਾਦਰ ਗਹਿਣੇ ਰੱਖੇਂ ਤਾਂ ਸੂਰਜ ਦੇ ਡੁੱਬਣ ਤੋਂ ਪਹਿਲਾਂ ਉਹ ਨੂੰ ਮੋੜ ਦੇ \v 27 ਕਿਉਂ ਜੋ ਉਹੀ ਉਸ ਦਾ ਓੜ੍ਹਨਾ ਹੈ। ਇਹ ਉਸ ਦੇ ਸਰੀਰ ਲਈ ਚਾਦਰ ਹੈ, ਉਹ ਕਾਹਦੇ ਵਿੱਚ ਲੰਮਾ ਪਵੇਗਾ? ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਮੇਰੇ ਅੱਗੇ ਦੁਹਾਈ ਦੇਵੇਗਾ ਤਾਂ ਮੈਂ ਸੁਣਾਂਗਾ ਕਿਉਂ ਜੋ ਮੈਂ ਕਿਰਪਾਲੂ ਹਾਂ। \v 28 ਤੂੰ ਪਰਮੇਸ਼ੁਰ ਨੂੰ ਨਾ ਕੋਸ ਅਤੇ ਆਪਣੇ ਲੋਕਾਂ ਦੇ ਪ੍ਰਧਾਨ ਨੂੰ ਫਿਟਕਾਰ ਨਾ ਦੇ। \v 29 ਆਪਣੇ ਖਲਵਾੜੇ ਅਤੇ ਆਪਣੇ ਕੋਹਲੂ ਦੇ ਰਸ ਦੇ ਚੜ੍ਹਾਉਣ ਲਈ ਢਿੱਲ ਨਾ ਕਰ। ਤੂੰ ਆਪਣੇ ਪੁੱਤਰਾਂ ਵਿੱਚੋਂ ਪਹਿਲੌਠਾ ਮੈਨੂੰ ਦੇ। \v 30 ਇਸ ਤਰ੍ਹਾਂ ਤੂੰ ਆਪਣੇ ਬਲ਼ਦ ਅਤੇ ਆਪਣੀ ਭੇਡ ਨਾਲ ਕਰ ਕਿ ਸੱਤ ਦਿਨ ਉਹ ਆਪਣੀ ਮਾਂ ਨਾਲ ਰਹੇ ਪਰ ਅੱਠਵੇਂ ਦਿਨ ਉਹ ਤੂੰ ਮੈਨੂੰ ਦੇ। \v 31 ਤੁਸੀਂ ਮੇਰੇ ਲਈ ਪਵਿੱਤਰ ਮਨੁੱਖ ਹੋਵੋ ਇਸ ਲਈ ਦਰਿੰਦਿਆਂ ਤੋਂ ਪਾੜਿਆ ਹੋਇਆ ਮਾਸ ਨਾ ਖਾਓ। ਤੁਸੀਂ ਉਹ ਨੂੰ ਕੁੱਤਿਆਂ ਅੱਗੇ ਸੁੱਟ ਦਿਓ। \c 23 \s ਨਿਆਂ ਅਤੇ ਪੱਖਪਾਤ \p \v 1 ਤੂੰ ਕੂੜ ਦੀ ਗੱਪਸ਼ੱਪ ਨਾ ਮਾਰ ਅਤੇ ਤੂੰ ਆਪਣਾ ਹੱਥ ਦੁਸ਼ਟਾਂ ਨਾਲ ਨਾ ਮਿਲਾ ਕਿ ਤੂੰ ਕੁਧਰਮ ਦਾ ਗਵਾਹ ਹੋਵੇਂ। \v 2 ਤੂੰ ਬੁਰਿਆਈ ਕਰਨ ਲਈ ਬਹੁਤਿਆਂ ਦੇ ਮਗਰ ਨਾ ਲੱਗ ਅਤੇ ਤੂੰ ਕਿਸੇ ਝਗੜੇ ਵਿੱਚ ਅਜਿਹਾ ਉੱਤਰ ਨਾ ਦੇ ਕਿ ਬਹੁਤਿਆਂ ਦੇ ਮਗਰ ਲੱਗ ਕੇ ਨਿਆਂ ਨੂੰ ਵਿਗਾੜ ਦੇਵੇਂ। \v 3 ਤੂੰ ਕਿਸੇ ਕੰਗਾਲ ਦਾ ਉਹ ਦੇ ਝਗੜੇ ਵਿੱਚ ਪੱਖ ਨਾ ਕਰ। \v 4 ਜਦ ਤੂੰ ਆਪਣੇ ਵੈਰੀ ਦੇ ਬਲ਼ਦ ਅਥਵਾ ਗਧੇ ਨੂੰ ਖੁੱਲ੍ਹਾ ਫਿਰਦਾ ਵੇਖੇਂ ਤਾਂ ਤੂੰ ਜ਼ਰੂਰ ਉਹ ਉਸ ਨੂੰ ਮੋੜ ਦੇ। \v 5 ਜਦ ਤੇਰੇ ਨਾਲ ਖੁਣਸ ਕਰਨ ਵਾਲੇ ਦਾ ਗਧਾ ਤੂੰ ਭਾਰ ਹੇਠ ਪਿਆ ਹੋਇਆ ਵੇਖੇਂ ਅਤੇ ਉਸ ਦੀ ਸਹਾਇਤਾ ਨਾ ਕਰਨੀ ਚਾਹੇਂ ਫਿਰ ਵੀ ਤੂੰ ਜ਼ਰੂਰ ਉਸ ਦੀ ਸਹਾਇਤਾ ਕਰ। \v 6 ਤੂੰ ਆਪਣੇ ਮੁਹਤਾਜ ਦੇ ਨਿਆਂ ਨੂੰ ਉਸ ਦੇ ਝਗੜੇ ਵਿੱਚ ਨਾ ਭੁਆਂ। \v 7 ਝੂਠੀ ਗੱਲ ਤੋਂ ਦੂਰ ਰਹਿ ਅਤੇ ਤੂੰ ਬੇਦੋਸ਼ੀ ਅਤੇ ਧਰਮੀ ਨੂੰ ਮਾਰ ਨਾ ਸੁੱਟ ਕਿਉਂ ਜੋ ਮੈਂ ਦੁਸ਼ਟ ਨੂੰ ਧਰਮੀ ਨਹੀਂ ਠਹਿਰਾਵਾਂਗਾ। \v 8 ਤੂੰ ਰਿਸ਼ਵਤ ਨਾ ਖਾਹ ਕਿਉਂ ਜੋ ਰਿਸ਼ਵਤ ਬੁੱਧਵਾਨ ਦੀਆਂ ਅੱਖਾਂ \f + \fr 23:8 \fr*\ft ਨਿਆਈਂ \ft*\f* ਨੂੰ ਅੰਨ੍ਹਾ ਕਰ ਦਿੰਦੀ ਹੈ ਅਤੇ ਧਰਮੀਆਂ ਦੀਆਂ ਗੱਲਾਂ ਨੂੰ ਉਲਟ ਦਿੰਦੀ ਹੈ। \v 9 ਤੂੰ ਪਰਦੇਸੀ ਨੂੰ ਨਾ ਸਤਾ। ਤੁਸੀਂ ਪਰਦੇਸੀ ਦੇ ਮਨ ਨੂੰ ਜਾਣਦੇ ਹੋ ਕਿਉਂ ਜੋ ਤੁਸੀਂ ਮਿਸਰ ਦੇਸ ਵਿੱਚ ਪਰਦੇਸੀ ਸੀ। \s ਸੱਤਵਾਂ ਸਾਲ ਅਤੇ ਸੱਤਵਾਂ ਦਿਨ \p \v 10 ਛੇ ਸਾਲ ਤੂੰ ਆਪਣੀ ਧਰਤੀ ਬੀਜ ਅਤੇ ਉਸ ਦਾ ਹਾਸਲ ਇਕੱਠਾ ਕਰ। \v 11 ਪਰ ਸੱਤਵੇਂ ਸਾਲ ਤੂੰ ਉਹ ਨੂੰ ਛੱਡ ਦੇ ਕਿ ਵਿਹਲੀ ਰਹੇ ਤਾਂ ਜੋ ਤੇਰੇ ਲੋਕਾਂ ਦੇ ਮੁਹਤਾਜ ਖਾਣ ਅਤੇ ਜੋ ਕੁਝ ਉਹ ਛੱਡਣ ਉਹ ਰੜੇ ਦੇ ਦਰਿੰਦੇ ਖਾਣ। ਇਸ ਤਰ੍ਹਾਂ ਤੂੰ ਆਪਣੀ ਦਾਖ਼ ਅਤੇ ਜ਼ੈਤੂਨ ਦੀ ਵਾੜੀ ਨਾਲ ਵੀ ਕਰ। \v 12 ਛੇ ਦਿਨ ਤੂੰ ਆਪਣਾ ਕੰਮ ਕਰ ਪਰ ਸੱਤਵੇਂ ਦਿਨ ਤੂੰ ਵਿਸ਼ਰਾਮ ਕਰ ਤਾਂ ਜੋ ਤੇਰਾ ਬਲ਼ਦ ਅਤੇ ਤੇਰਾ ਗਧਾ ਸੁਸਤਾਉਣ ਅਤੇ ਤੇਰੀ ਗੋਲੀ ਦਾ ਪੁੱਤਰ ਅਤੇ ਪਰਦੇਸੀ ਟਹਿਕ ਜਾਣ। \v 13 ਜੋ ਕੁਝ ਮੈਂ ਤੁਹਾਨੂੰ ਆਖਿਆ ਉਸ ਵਿੱਚ ਸੁਚੇਤ ਰਹੋ ਅਤੇ ਹੋਰਨਾਂ ਦੇਵਤਿਆਂ ਦੇ ਨਾਮ ਵੀ ਨਾ ਲਓ ਅਤੇ ਉਹ ਤੁਹਾਡੇ ਮੂੰਹ ਤੋਂ ਸੁਣੇ ਵੀ ਨਾ ਜਾਣ। \s ਤਿੰਨ ਮੁੱਖ ਪਰਬ \r ਕੂਚ 34:18-26; ਬਿਵਸਥਾ 16:1-17 \p \v 14 ਤੂੰ ਸਾਲ ਵਿੱਚ ਤਿੰਨ ਵਾਰ ਮੇਰਾ ਪਰਬ ਮਨਾ। \v 15 ਪਤੀਰੀ ਰੋਟੀ ਦੇ ਪਰਬ ਨੂੰ ਤੂੰ ਮਨਾ। ਸੱਤ ਦਿਨ ਤੂੰ ਪਤੀਰੀ ਰੋਟੀ ਖਾ ਜਿਵੇਂ ਅਬੀਬ ਦੇ ਮਹੀਨੇ ਦੇ ਠਹਿਰਾਏ ਹੋਏ ਸਮੇਂ ਵਿੱਚ ਮੈਂ ਤੈਨੂੰ ਹੁਕਮ ਦਿੱਤਾ ਸੀ ਕਿਉਂ ਜੋ ਤੂੰ ਉਸ ਵਿੱਚ ਮਿਸਰ ਤੋਂ ਬਾਹਰ ਆਇਆ। ਖਾਲੀ ਹੱਥੀਂ ਉਹ ਮੇਰੇ ਸਾਹਮਣੇ ਵੇਖੇ ਨਾ ਜਾਣ। \v 16 ਵਾਢੀ ਦਾ ਪਰਬ ਅਰਥਾਤ ਤੇਰੇ ਕੰਮਾਂ ਦੇ ਪਹਿਲੇ ਫਲ ਜਿਹੜੇ ਤੂੰ ਪੈਲੀ ਵਿੱਚ ਬੀਜੇ ਅਤੇ ਇਕੱਠਾ ਕਰਨ ਦਾ ਪਰਬ ਸਾਲ ਦੇ ਛੇਕੜ ਵਿੱਚ ਜਦ ਤੂੰ ਆਪਣੀ ਕਮਾਈ ਨੂੰ ਪੈਲੀ ਤੋਂ ਇਕੱਠਾ ਕਰ ਲਿਆ ਹੋਵੇ। \v 17 ਸਾਲ ਵਿੱਚ ਤਿੰਨ ਵਾਰ ਤੁਹਾਡੇ ਸਾਰੇ ਪੁਰਖ ਪ੍ਰਭੂ ਯਹੋਵਾਹ ਅੱਗੇ ਹਾਜ਼ਰ ਹੋਣ। \v 18 ਤੂੰ ਮੇਰੇ ਬਲੀ ਪਸ਼ੂ ਦਾ ਲਹੂ ਖ਼ਮੀਰੀ ਰੋਟੀ ਨਾਲ ਨਾ ਚੜ੍ਹਾ। ਨਾ ਮੇਰੇ ਪਰਬ ਦੇ ਚੜ੍ਹਾਵੇ ਦੀ ਚਰਬੀ ਸਾਰੀ ਰਾਤ ਸਵੇਰ ਤੱਕ ਰਹੇ। \v 19 ਤੂੰ ਆਪਣੀ ਜ਼ਮੀਨ ਦੇ ਪਹਿਲੇ ਫਲਾਂ ਵਿੱਚੋਂ ਪਹਿਲਾ ਫਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਘਰ ਲਿਆਵੀਂ। ਤੂੰ ਪਠੋਰੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਉਬਾਲੀਂ। \s ਵਾਅਦੇ ਅਤੇ ਨਿਰਦੇਸ਼ \p \v 20 ਵੇਖੋ ਮੈਂ ਇੱਕ ਦੂਤ ਤੁਹਾਡੇ ਅੱਗੇ ਭੇਜਦਾ ਹਾਂ ਕਿ ਉਹ ਤੁਹਾਡੇ ਰਾਹ ਵਿੱਚ ਤੁਹਾਡੀ ਰਾਖੀ ਕਰੇ ਅਤੇ ਤੁਹਾਨੂੰ ਉਸ ਸਥਾਨ ਨੂੰ ਜਿਹੜਾ ਮੈਂ ਤਿਆਰ ਕੀਤਾ ਹੈ ਲੈ ਜਾਵੇ। \v 21 ਉਸ ਦੇ ਅੱਗੇ ਚੌਕਸ ਰਹੋ ਅਤੇ ਉਸ ਦੀ ਅਵਾਜ਼ ਸੁਣੋ ਅਤੇ ਉਹ ਨੂੰ ਨਾ ਛੇੜੋ ਕਿਉਂ ਜੋ ਉਹ ਤੁਹਾਡੇ ਅਪਰਾਧ ਨੂੰ ਨਹੀਂ ਬਖ਼ਸ਼ੇਗਾ ਇਸ ਲਈ ਕਿ ਮੇਰਾ ਨਾਮ ਉਸ ਵਿੱਚ\f + \fr 23:21 \fr*\ft ਮੈਂ ਉਸ ਨੂੰ ਪੂਰਾ ਇਖ਼ਤਿਆਰ ਦਿੱਤਾ ਹੈ \ft*\f* ਹੈ। \v 22 ਸਗੋਂ ਜੇ ਤੁਸੀਂ ਸੱਚ-ਮੁੱਚ ਉਸ ਦੀ ਅਵਾਜ਼ ਨੂੰ ਸੁਣੋ ਅਤੇ ਜੋ ਕੁਝ ਮੈਂ ਬੋਲਦਾ ਹਾਂ ਉਹ ਕਰੋ ਤਾਂ ਮੈਂ ਤੁਹਾਡੇ ਵੈਰੀਆਂ ਦਾ ਵੈਰੀ ਅਤੇ ਤੁਹਾਡੇ ਵਿਰੋਧੀਆਂ ਦਾ ਵਿਰੋਧੀ ਹੋਵਾਂਗਾ। \v 23 ਕਿਉਂ ਜੋ ਮੇਰਾ ਦੂਤ ਤੁਹਾਡੇ ਅੱਗੇ ਚੱਲੇਗਾ ਅਤੇ ਤੁਹਾਨੂੰ ਅਮੋਰੀਆਂ, ਹਿੱਤੀਆਂ, ਫ਼ਰਿੱਜ਼ੀਆਂ, ਕਨਾਨੀਆਂ, ਹਿੱਵੀਆਂ ਅਤੇ ਯਬੂਸੀਆਂ ਵਿੱਚ ਲਿਆਵੇਗਾ ਅਤੇ ਮੈਂ ਉਨ੍ਹਾਂ ਦਾ ਨਾਸ ਕਰਾਂਗਾ। \v 24 ਤੁਸੀਂ ਉਨ੍ਹਾਂ ਦੇ ਦੇਵਤਿਆਂ ਦੇ ਅੱਗੇ ਮੱਥਾ ਨਾ ਟੇਕੋ ਨਾ ਉਨ੍ਹਾਂ ਉਪਾਸਨਾ ਕਰੋ ਨਾ ਤੁਸੀਂ ਉਨ੍ਹਾਂ ਦੇ ਕੰਮਾਂ ਵਾਂਗੂੰ ਕੰਮ ਕਰੋ ਸਗੋਂ ਉਨ੍ਹਾਂ ਨੂੰ ਜ਼ਰੂਰ ਢਾਓ ਅਤੇ ਉਨ੍ਹਾਂ ਦੇ ਥੰਮਾਂ ਨੂੰ ਚਕਨਾ-ਚੂਰ ਕਰੋ। \v 25 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ ਅਤੇ ਉਹ ਤੁਹਾਡੀ ਰੋਟੀ ਅਤੇ ਤੁਹਾਡੇ ਪਾਣੀ ਨੂੰ ਬਰਕਤ ਦੇਵੇਗਾ ਅਤੇ ਮੈਂ ਤੁਹਾਡੇ ਵਿੱਚੋਂ ਬਿਮਾਰੀ ਕੱਢ ਦਿਆਂਗਾ। \v 26 ਤੁਹਾਡੀ ਧਰਤੀ ਵਿੱਚ ਕਿਸੇ ਦਾ ਗਰਭ ਨਾ ਡਿੱਗੇਗਾ ਨਾ ਕੋਈ ਬਾਂਝ ਰਹੇਗੀ। ਮੈਂ ਤੁਹਾਡੇ ਦਿਨਾਂ ਦਾ ਲੇਖਾ ਪੂਰਾ ਕਰਾਂਗਾ। \v 27 ਮੈਂ ਆਪਣਾ ਭੈਅ ਤੁਹਾਡੇ ਅੱਗੇ ਭੇਜਾਂਗਾ ਅਤੇ ਮੈਂ ਸਾਰੇ ਲੋਕਾਂ ਨੂੰ ਜਿਨ੍ਹਾਂ ਉੱਤੇ ਤੁਸੀਂ ਆਣ ਪਵੋਗੇ ਨਾਸ ਕਰ ਦੇਵਾਂਗਾ ਅਤੇ ਮੈਂ ਤੁਹਾਡੇ ਸਾਰੇ ਵੈਰੀਆਂ ਨੂੰ ਨੱਠੇ ਜਾਂਦੇ ਹੋਏ ਤੁਹਾਨੂੰ ਦੇਵਾਂਗਾ। \v 28 ਮੈਂ ਤੁਹਾਡੇ ਅੱਗੇ ਡੇਹਮੂ ਭੇਜਾਂਗਾ ਜਿਹੜਾ ਹਿੱਵੀ ਕਨਾਨੀ ਹਿੱਤੀ ਤੁਹਾਡੇ ਅੱਗੋਂ ਧੱਕ ਦੇਵੇਗਾ। \v 29 ਮੈਂ ਇੱਕੋ ਹੀ ਸਾਲ ਵਿੱਚ ਉਨ੍ਹਾਂ ਨੂੰ ਤੁਹਾਡੇ ਅੱਗੋਂ ਨਾ ਧੱਕਾਂਗਾ ਮਤੇ ਉਹ ਧਰਤੀ ਉੱਜੜ ਜਾਵੇ ਅਤੇ ਮੈਦਾਨ ਦੇ ਦਰਿੰਦੇ ਤੁਹਾਡੇ ਵਿਰੁੱਧ ਵਧ ਜਾਣ। \v 30 ਮੈਂ ਉਨ੍ਹਾਂ ਨੂੰ ਤੁਹਾਡੇ ਅੱਗੋਂ ਹੌਲੀ-ਹੌਲੀ ਧੱਕਾਂਗਾ ਜਦ ਤੱਕ ਤੁਸੀਂ ਨਾ ਫਲੋ ਅਤੇ ਧਰਤੀ ਨੂੰ ਆਪਣੇ ਵੱਸ ਵਿੱਚ ਨਾ ਕਰੋ। \v 31 ਸੋ ਮੈਂ ਤੁਹਾਡੀ ਹੱਦ ਲਾਲ ਸਮੁੰਦਰ ਤੋਂ ਫ਼ਲਿਸਤੀਆਂ ਦੇ ਸਮੁੰਦਰ ਤੱਕ ਅਤੇ ਉਜਾੜ ਤੋਂ ਦਰਿਆ (ਫ਼ਰਾਤ) ਤੱਕ ਠਹਿਰਾਵਾਂਗਾ ਕਿਉਂ ਜੋ ਮੈਂ ਤੁਹਾਡੇ ਹੱਥ ਵਿੱਚ ਉਸ ਧਰਤੀ ਦੇ ਵਸਨੀਕਾਂ ਨੂੰ ਦੇਵਾਂਗਾ ਅਤੇ ਤੁਸੀਂ ਉਨ੍ਹਾਂ ਨੂੰ ਆਪਣੇ ਅੱਗੋਂ ਧੱਕ ਦਿਓਗੇ। \v 32 ਤੁਸੀਂ ਉਨ੍ਹਾਂ ਨਾਲ ਅਥਵਾ ਉਨ੍ਹਾਂ ਦੇ ਦੇਵਤਿਆਂ ਨਾਲ ਨੇਮ ਨਾ ਬੰਨ੍ਹੋ। \v 33 ਉਹ ਤੁਹਾਡੀ ਧਰਤੀ ਵਿੱਚ ਨਾ ਰਹਿਣ ਅਜਿਹਾ ਨਾ ਹੋਵੇ ਕਿ ਉਹ ਤੁਹਾਡੇ ਤੋਂ ਮੇਰੇ ਵਿਰੁੱਧ ਪਾਪ ਕਰਾਉਣ ਕਿਉਂ ਜੇ ਤੁਸੀਂ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਕਰੋ ਤਾਂ ਉਹ ਜ਼ਰੂਰ ਤੁਹਾਡੇ ਲਈ ਫਾਹੀ ਹੋਵੇਗੀ। \c 24 \s ਯਹੋਵਾਹ ਅਤੇ ਇਸਰਾਏਲੀਆਂ ਦੇ ਵਿੱਚ ਨੇਮ \p \v 1 ਉਸ ਨੇ ਮੂਸਾ ਨੂੰ ਆਖਿਆ, ਯਹੋਵਾਹ ਕੋਲ ਉਤਾਹਾਂ ਆ ਤੂੰ ਅਤੇ ਹਾਰੂਨ ਅਤੇ ਨਾਦਾਬ ਅਤੇ ਅਬੀਹੂ ਅਤੇ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਸੱਤਰ ਅਤੇ ਤੁਸੀਂ ਦੂਰੋਂ ਮੱਥਾ ਟੇਕੋ। \v 2 ਪਰ ਮੂਸਾ ਇਕੱਲਾ ਯਹੋਵਾਹ ਕੋਲ ਨੇੜੇ ਆਵੇ ਅਤੇ ਇਹ ਨੇੜੇ ਨਾ ਆਉਣ ਅਤੇ ਲੋਕ ਵੀ ਉਹ ਦੇ ਨਾਲ ਉਤਾਹਾਂ ਨਾ ਆਉਣ। \v 3 ਸੋ ਮੂਸਾ ਆਇਆ ਅਤੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਅਤੇ ਸਾਰੇ ਨਿਆਂ ਲੋਕਾਂ ਨੂੰ ਦੱਸੇ ਤਾਂ ਸਾਰੇ ਲੋਕਾਂ ਨੇ ਇੱਕ ਅਵਾਜ਼ ਨਾਲ ਬੋਲ ਕੇ ਉੱਤਰ ਦਿੱਤਾ, ਸਾਰੀਆਂ ਗੱਲਾਂ ਜਿਹੜੀਆਂ ਯਹੋਵਾਹ ਬੋਲਿਆ ਹੈ ਅਸੀਂ ਕਰਾਂਗੇ। \v 4 ਤਾਂ ਮੂਸਾ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਲਿਖੀਆਂ ਅਤੇ ਸਵੇਰ ਨੂੰ ਉੱਠ ਕੇ ਪਰਬਤ ਹੇਠ ਇੱਕ ਜਗਵੇਦੀ ਅਤੇ ਬਾਰਾਂ ਥੰਮ੍ਹ ਇਸਰਾਏਲ ਦੇ ਬਾਰਾਂ ਗੋਤਾਂ ਅਨੁਸਾਰ ਬਣਾਏ। \v 5 ਉਸ ਨੇ ਇਸਰਾਏਲ ਦੇ ਗੱਭਰੂਆਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਯਹੋਵਾਹ ਲਈ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਬਲੀਆਂ ਬਲ਼ਦਾਂ ਤੋਂ ਚੜ੍ਹਾਈਆਂ। \v 6 ਫਿਰ ਮੂਸਾ ਨੇ ਅੱਧਾ ਲਹੂ ਲੈ ਕੇ ਭਾਂਡਿਆਂ ਵਿੱਚ ਰੱਖਿਆ ਅਤੇ ਬਾਕੀ ਦਾ ਅੱਧਾ ਲਹੂ ਜਗਵੇਦੀ ਦੇ ਉੱਤੇ ਛਿੜਕਿਆ \v 7 ਅਤੇ ਉਸ ਨੇ ਨੇਮ ਦੀ ਪੋਥੀ ਲੈ ਕੇ ਲੋਕਾਂ ਦੇ ਕੰਨਾਂ ਵਿੱਚ ਪੜ੍ਹ ਕੇ ਸੁਣਾਈ ਅਤੇ ਉਨ੍ਹਾਂ ਨੇ ਆਖਿਆ, ਅਸੀਂ ਸਭ ਕੁਝ ਜੋ ਯਹੋਵਾਹ ਬੋਲਿਆ ਹੈ ਕਰਾਂਗੇ ਅਤੇ ਮੰਨਾਂਗੇ। \v 8 ਉਪਰੰਤ ਮੂਸਾ ਨੇ ਲਹੂ ਲੈ ਕੇ ਲੋਕਾਂ ਉੱਤੇ ਛਿੜਕਿਆ ਅਤੇ ਆਖਿਆ, ਵੇਖੋ ਇਹ ਨੇਮ ਦਾ ਲਹੂ ਹੈ ਜੋ ਯਹੋਵਾਹ ਦੇ ਨੇਮ ਨੂੰ ਤਕੜਾ ਕਰਦਾ ਹੈ\f + \fr 24:8 \fr*\ft ਇਹ ਲਹੂ ਉਸ ਨੇਮ ਦਾ ਹੈ ਜਿਹੜਾ ਯਹੋਵਾਹ ਨੇ ਇਨ੍ਹਾਂ ਸਾਰੀਆਂ ਗੱਲਾਂ ਵਿੱਚ ਤੁਹਾਡੇ ਨਾਲ ਬੰਨ੍ਹਿਆ ਹੈ \ft*\f*। \v 9 ਤਾਂ ਮੂਸਾ, ਹਾਰੂਨ, ਨਾਦਾਬ, ਅਬੀਹੂ ਅਤੇ ਇਸਰਾਏਲ ਦੇ ਸੱਤਰ ਬਜ਼ੁਰਗ ਉਤਾਹਾਂ ਗਏ। \v 10 ਫਿਰ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਨੂੰ ਡਿੱਠਾ ਅਤੇ ਉਸ ਦੇ ਪੈਰਾਂ ਹੇਠ ਨੀਲਮ ਦੇ ਪੱਥਰਾਂ ਦਾ ਫਰਸ਼ ਜਿਹਾ ਸੀ ਅਤੇ ਉਸ ਦੀ ਚਮਕ ਅਕਾਸ਼ ਹੀ ਵਰਗੀ ਸੀ। \v 11 ਉਸ ਨੇ ਆਪਣਾ ਹੱਥ ਇਸਰਾਏਲੀਆਂ ਦੇ ਭਲੇ ਪੁਰਸ਼ਾਂ ਉੱਤੇ ਨਾ ਪਾਇਆ ਸੋ ਉਨ੍ਹਾਂ ਨੇ ਪਰਮੇਸ਼ੁਰ ਦਾ ਦਰਸ਼ਣ ਕੀਤਾ ਅਤੇ ਉਨ੍ਹਾਂ ਨੇ ਖਾਧਾ ਪੀਤਾ। \s ਮੂਸਾ ਸੀਨਈ ਪਰਬਤ ਉੱਤੇ \p \v 12 ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ, ਮੇਰੇ ਕੋਲ ਪਰਬਤ ਉੱਤੇ ਆ ਅਤੇ ਉੱਥੇ ਰਹਿ ਤਾਂ ਜੋ ਮੈਂ ਤੈਨੂੰ ਪੱਥਰ ਦੀਆਂ ਫੱਟੀਆਂ ਅਤੇ ਬਿਵਸਥਾ ਅਤੇ ਹੁਕਮ ਜਿਹੜੇ ਮੈਂ ਉਨ੍ਹਾਂ ਦੀ ਸਿੱਖਿਆ ਲਈ ਲਿਖੇ ਹਨ ਦੇਵਾਂ। \v 13 ਸੋ ਮੂਸਾ ਅਤੇ ਉਸ ਦਾ ਸੇਵਕ ਯਹੋਸ਼ੁਆ ਉੱਠੇ ਅਤੇ ਮੂਸਾ ਪਰਮੇਸ਼ੁਰ ਦੇ ਪਰਬਤ ਉੱਤੇ ਗਿਆ। \v 14 ਅਤੇ ਉਸ ਨੇ ਬਜ਼ੁਰਗਾਂ ਨੂੰ ਆਖਿਆ, ਤੁਸੀਂ ਸਾਡੇ ਨਾਲ ਏਥੇ ਠਹਿਰੋ ਜਦ ਤੱਕ ਅਸੀਂ ਤੁਹਾਡੇ ਕੋਲ ਨਾ ਮੁੜ ਆਈਏ ਅਤੇ ਵੇਖੋ ਹਾਰੂਨ ਅਤੇ ਹੂਰ ਤੁਹਾਡੇ ਨਾਲ ਹਨ। ਜੇ ਕਿਸੇ ਦੀ ਕੋਈ ਗੱਲ ਹੋਵੇ ਤਾਂ ਉਨ੍ਹਾਂ ਦੇ ਕੋਲ ਜਾਵੇ। \v 15 ਸੋ ਮੂਸਾ ਪਰਬਤ ਉੱਤੇ ਚੜ੍ਹਿਆ ਅਤੇ ਬੱਦਲ ਪਰਬਤ ਉੱਤੇ ਛਾ ਗਿਆ। \v 16 ਅਤੇ ਯਹੋਵਾਹ ਦਾ ਪਰਤਾਪ ਸੀਨਈ ਪਰਬਤ ਉੱਤੇ ਠਹਿਰਿਆ ਅਤੇ ਬੱਦਲ ਉਸ ਉੱਤੇ ਛੇ ਦਿਨ ਛਾਇਆ ਰਿਹਾ ਤਾਂ ਸੱਤਵੇਂ ਦਿਨ ਉਸ ਨੇ ਬੱਦਲ ਦੇ ਵਿੱਚੋਂ ਮੂਸਾ ਨੂੰ ਸੱਦਿਆ। \v 17 ਯਹੋਵਾਹ ਦੇ ਤੇਜ ਦਾ ਦਰਸ਼ਣ ਭਸਮ ਕਰਨ ਵਾਲੀ ਅੱਗ ਵਾਂਗੂੰ ਪਰਬਤ ਦੀ ਟੀਸੀ ਉੱਤੇ ਇਸਰਾਏਲੀਆਂ ਦੀਆਂ ਅੱਖਾਂ ਵਿੱਚ ਸੀ। \v 18 ਅਤੇ ਮੂਸਾ ਬੱਦਲ ਦੇ ਵਿਚਕਾਰ ਚੱਲਿਆ ਗਿਆ ਅਤੇ ਪਰਬਤ ਉੱਤੇ ਚੜ੍ਹ ਗਿਆ ਤਾਂ ਮੂਸਾ ਪਰਬਤ ਉੱਤੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਰਿਹਾ। \c 25 \s ਪਵਿੱਤਰ ਸਥਾਨ ਦੇ ਲਈ ਭੇਂਟ \r ਕੂਚ 35:4-9 \p \v 1 ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ ਕਿ \v 2 ਇਸਰਾਏਲੀਆਂ ਨੂੰ ਆਖ ਕਿ ਉਹ ਮੇਰੇ ਲਈ ਭੇਟ ਲਿਆਉਣ। ਹਰ ਇੱਕ ਮਨੁੱਖ ਤੋਂ ਜਿਹ ਦਾ ਮਨ ਉਹ ਨੂੰ ਪਰੇਰੇ ਤੁਸੀਂ ਮੇਰੇ ਲਈ ਭੇਟ ਲਿਓ। \v 3 ਇਹ ਉਹ ਭੇਟ ਹੈ ਜਿਹੜੀ ਤੁਸੀਂ ਉਨ੍ਹਾਂ ਤੋਂ ਲਿਓ ਅਰਥਾਤ ਸੋਨਾ ਚਾਂਦੀ ਪਿੱਤਲ \v 4 ਨੀਲਾ, ਬੈਂਗਣੀ, ਕਿਰਮਚੀ ਰੰਗ ਅਤੇ ਮਹੀਨ ਕਤਾਨ ਅਤੇ ਪਸ਼ਮ \v 5 ਅਤੇ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਅਤੇ ਬੱਕਰਿਆਂ ਦੀਆਂ ਖੱਲਾਂ ਅਤੇ ਸ਼ਿੱਟੀਮ ਦੀ ਲੱਕੜੀ \v 6 ਅਤੇ ਦੀਵੇ ਦਾ ਤੇਲ ਅਤੇ ਮਸਹ ਕਰਨ ਦੇ ਤੇਲ ਦਾ ਅਤੇ ਸੁਗੰਧੀ ਦੀ ਧੂਪ ਦਾ ਮਸਾਲਾ \v 7 ਸੁਲੇਮਾਨੀ ਪੱਥਰ ਅਤੇ ਏਫ਼ੋਦ ਅਤੇ ਸੀਨੇ ਬੰਦ ਵਿੱਚ ਜੜਨ ਲਈ ਨਗ। \v 8 ਅਤੇ ਉਹ ਮੇਰੇ ਲਈ ਇੱਕ ਪਵਿੱਤਰ ਸਥਾਨ ਬਣਾਉਣ ਤਾਂ ਜੋ ਮੈਂ ਉਨ੍ਹਾਂ ਦੇ ਵਿਚਕਾਰ ਵੱਸਾਂ। \v 9 ਜਿਵੇਂ ਮੈਂ ਤੈਨੂੰ ਸਭ ਕੁਝ ਵਿਖਾਉਂਦਾ ਹਾਂ ਡੇਰੇ ਦੇ ਨਮੂਨੇ ਉੱਤੇ ਅਤੇ ਉਸ ਦੇ ਸਾਰੇ ਸਮਾਨ ਦੇ ਨਮੂਨੇ ਉੱਤੇ ਓਵੇਂ ਹੀ ਬਣਾਇਓ। \s ਨੇਮ ਦਾ ਸੰਦੂਕ \r ਕੂਚ 37:1-9 \p \v 10 ਉਹ ਸ਼ਿੱਟੀਮ ਦੀ ਲੱਕੜੀ ਦਾ ਇੱਕ ਸੰਦੂਕ ਬਣਾਉਣ ਜਿਸ ਦੀ ਲੰਬਾਈ ਢਾਈ ਹੱਥ ਅਤੇ ਚੌੜਾਈ ਡੇਢ ਹੱਥ ਅਤੇ ਉਚਾਈ ਡੇਢ ਹੱਥ ਹੋਵੇ। \v 11 ਤੂੰ ਉਸ ਉੱਤੇ ਕੁੰਦਨ ਸੋਨਾ ਮੜ੍ਹੀਂ ਅਤੇ ਤੂੰ ਉਸ ਨੂੰ ਅੰਦਰੋਂ ਬਾਹਰੋਂ ਮੜ੍ਹੀਂ ਅਤੇ ਤੂੰ ਉਸ ਉੱਤੇ ਸੋਨੇ ਦੀ ਬਨੇਰੀ ਚੁਫ਼ੇਰੇ ਬਣਾਈਂ। \v 12 ਉਸ ਦੇ ਲਈ ਸੋਨੇ ਦੇ ਚਾਰ ਕੜੇ ਢਾਲ਼ ਕੇ ਉਹ ਦਿਆਂ ਚੌਹਾਂ ਪਾਵਿਆਂ ਵਿੱਚ ਲਾਈਂ ਅਰਥਾਤ ਦੋ ਕੜੇ ਇੱਕ ਪਾਸੇ ਦੋ ਕੜੇ ਦੂਜੇ ਪਾਸੇ। \v 13 ਨਾਲੇ ਤੂੰ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਬਣਾਈਂ ਅਤੇ ਉਨ੍ਹਾਂ ਉੱਤੇ ਸੋਨਾ ਮੜ੍ਹੀਂ। \v 14 ਤੂੰ ਉਨ੍ਹਾਂ ਚੋਬਾਂ ਨੂੰ ਸੰਦੂਕ ਦੇ ਪਾਸਿਆਂ ਦੇ ਕੜਿਆਂ ਵਿੱਚ ਪਾਵੀਂ ਤਾਂ ਜੋ ਉਨ੍ਹਾਂ ਨਾਲ ਸੰਦੂਕ ਚੁੱਕਿਆ ਜਾਵੇ। \v 15 ਚੋਬਾਂ ਸੰਦੂਕ ਦੇ ਕੜਿਆਂ ਵਿੱਚ ਰਹਿਣ ਅਤੇ ਉਹ ਉਨ੍ਹਾਂ ਵਿੱਚੋਂ ਕੱਢੀਆਂ ਨਾ ਜਾਣ। \v 16 ਤੂੰ ਉਸ ਸੰਦੂਕ ਵਿੱਚ ਉਹ ਸਾਖੀ ਰੱਖੀਂ ਜਿਹੜੀ ਮੈਂ ਤੈਨੂੰ ਦੇਵਾਂਗਾ। \v 17 ਤੂੰ ਪ੍ਰਾਸਚਿਤ ਦਾ ਸਰਪੋਸ਼ ਕੁੰਦਨ ਸੋਨੇ ਦਾ ਬਣਾਈਂ ਜਿਸ ਦੀ ਲੰਬਾਈ ਢਾਈ ਹੱਥ ਅਤੇ ਚੌੜਾਈ ਡੇਢ ਹੱਥ ਹੋਵੇ। \v 18 ਤੂੰ ਸੋਨੇ ਦੇ ਦੋ ਕਰੂਬੀ ਬਣਾਈਂ। ਤੂੰ ਉਨ੍ਹਾਂ ਨੂੰ ਘੜ੍ਹ ਕੇ ਪ੍ਰਾਸਚਿਤ ਦੇ ਸਰਪੋਸ਼ ਦੇ ਦੋਹਾਂ ਸਿਰਿਆਂ ਤੋਂ ਘੜ੍ਹ ਕੇ ਬਣਾਈਂ। \v 19 ਤੂੰ ਇੱਕ ਕਰੂਬੀ ਇੱਕ ਸਿਰੇ ਤੋਂ ਅਤੇ ਦੂਜਾ ਕਰੂਬੀ ਦੂਜੇ ਸਿਰੇ ਤੋਂ ਬਣਾਈਂ। ਪ੍ਰਾਸਚਿਤ ਦੇ ਸਰਪੋਸ਼ ਹੀ ਤੋਂ ਤੁਸੀਂ ਦੋਹਾਂ ਪਾਸਿਆਂ ਉੱਤੇ ਕਰੂਬੀਆਂ ਨੂੰ ਬਣਾਇਓ। \v 20 ਅਤੇ ਉਹ ਕਰੂਬੀ ਆਪਣੇ ਦੋਵੇਂ ਖੰਭ ਉਤਾਹਾਂ ਨੂੰ ਖਿਲਾਰੇ ਹੋਣ ਅਤੇ ਉਹ ਆਪਣੇ ਖੰਭਾਂ ਨਾਲ ਪ੍ਰਾਸਚਿਤ ਦੇ ਸਰਪੋਸ਼ ਨੂੰ ਢੱਕਦੇ ਹੋਣ ਅਤੇ ਉਨ੍ਹਾਂ ਦੇ ਮੂੰਹ ਆਹਮੋ-ਸਾਹਮਣੇ ਹੋਣ ਅਤੇ ਕਰੂਬੀਆਂ ਦੇ ਮੂੰਹ ਪ੍ਰਾਸਚਿਤ ਦੇ ਸਰਪੋਸ਼ ਵੱਲ ਹੋਣ। \v 21 ਅਤੇ ਤੂੰ ਪ੍ਰਾਸਚਿਤ ਨੂੰ ਉਤਾਂਹ ਸੰਦੂਕ ਦੇ ਉੱਤੇ ਰੱਖੀਂ ਅਤੇ ਤੂੰ ਉਸ ਸਾਖੀ ਨੂੰ ਜਿਹੜੀ ਮੈਂ ਤੈਨੂੰ ਦਿਆਂਗਾ ਸੰਦੂਕ ਵਿੱਚ ਰੱਖੀਂ। \v 22 ਤਦ ਮੈਂ ਤੈਨੂੰ ਉੱਥੇ ਮਿਲਾਂਗਾ ਅਤੇ ਤੇਰੇ ਨਾਲ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੋਂ ਦੋਹਾਂ ਕਰੂਬੀਆਂ ਦੇ ਵਿੱਚੋਂ ਦੀ ਜਿਹੜੇ ਸਾਖੀ ਦੇ ਸੰਦੂਕ ਦੇ ਉੱਤੇ ਹਨ ਮੈਂ ਉਹ ਗੱਲਾਂ ਕਰਾਂਗਾ ਜਿਨ੍ਹਾਂ ਦਾ ਤੈਨੂੰ ਇਸਰਾਏਲੀਆਂ ਲਈ ਹੁਕਮ ਦਿਆਂਗਾ। \s ਪਵਿੱਤਰ ਮੇਜ਼ \r ਕੂਚ 37:10-16 \p \v 23 ਤੂੰ ਸ਼ਿੱਟੀਮ ਦੀ ਲੱਕੜੀ ਦਾ ਇੱਕ ਮੇਜ਼ ਬਣਾਈਂ। ਉਸ ਦੀ ਲੰਬਾਈ ਦੋ ਹੱਥ ਅਤੇ ਉਸ ਦੀ ਚੌੜਾਈ ਇੱਕ ਹੱਥ ਅਤੇ ਉਸ ਦੀ ਉਚਾਈ ਡੇਢ ਹੱਥ ਹੋਵੇ। \v 24 ਤੂੰ ਉਸ ਨੂੰ ਕੁੰਦਨ ਸੋਨੇ ਨਾਲ ਮੜ੍ਹੀਂ ਅਤੇ ਉਸ ਦੇ ਚੁਫ਼ੇਰੇ ਸੋਨੇ ਦੀ ਬਨੇਰੀ ਬਣਾਈਂ। \v 25 ਤੂੰ ਉਹ ਦੇ ਲਈ ਚੁਫ਼ੇਰੇ ਇੱਕ ਚੱਪਾ ਕਿਨਾਰੀ ਬਣਾਈਂ ਅਤੇ ਤੂੰ ਕਿਨਾਰੀ ਦੇ ਚੁਫ਼ੇਰੇ ਸੋਨੇ ਦੀ ਬਨੇਰੀ ਬਣਾਈਂ। \v 26 ਤੂੰ ਉਹ ਦੇ ਲਈ ਸੋਨੇ ਦੇ ਚਾਰ ਕੜੇ ਬਣਾਈਂ ਅਤੇ ਤੂੰ ਉਨ੍ਹਾਂ ਕੜਿਆਂ ਨੂੰ ਉਹ ਦੇ ਚੌਹਾਂ ਖੂੰਜਿਆਂ ਉੱਤੇ ਜਿਹੜੇ ਉਸ ਦੇ ਚੌਹਾਂ ਪਾਵਿਆਂ ਉੱਤੇ ਹਨ ਪਾਈਂ। \v 27 ਕਿਨਾਰੀ ਦੇ ਕੋਲ ਹੀ ਕੜੇ ਹੋਣ ਅਤੇ ਉਹ ਮੇਜ਼ ਚੁੱਕਣ ਨੂੰ ਚੋਬਾਂ ਦੇ ਲਈ ਥਾਂ ਹੋਣ। \v 28 ਤੂੰ ਉਹ ਚੋਬਾਂ ਸ਼ਿੱਟੀਮ ਦੀਆਂ ਲੱਕੜੀ ਦੀ ਬਣਾਈਂ। ਤੂੰ ਉਨ੍ਹਾਂ ਨੂੰ ਸੋਨੇ ਨਾਲ ਮੜ੍ਹੀਂ ਤਾਂ ਜੋ ਮੇਜ਼ ਉਨ੍ਹਾਂ ਨਾਲ ਚੁੱਕੀ ਜਾਵੇ। \v 29 ਨਾਲੇ ਤੂੰ ਉਸ ਦੀਆਂ ਥਾਲੀਆਂ, ਚਮਚੇ, ਉਸ ਦੇ ਗੜਵੇ ਅਤੇ ਡੋਲ੍ਹਣ ਦੇ ਕਟੋਰੇ ਬਣਾਈਂ ਉਹ ਕੁੰਦਨ ਸੋਨੇ ਦੇ ਬਣਾਈਂ। \v 30 ਤੂੰ ਮੇਜ਼ ਦੇ ਉੱਤੇ ਮੇਰੇ ਅੱਗੇ ਹਜ਼ੂਰੀ ਦੀ ਰੋਟੀ ਸਦਾ ਲਈ ਰੱਖਿਆ ਕਰੀਂ। \s ਸੋਨੇ ਦੇ ਦੀਵਟ \r ਕੂਚ 37:17-24 \p \v 31 ਤੂੰ ਸ਼ਮਾਦਾਨ ਕੁੰਦਨ ਸੋਨੇ ਦਾ ਬਣਾਈਂ। ਉਹ ਸ਼ਮਾਦਾਨ ਘੜ੍ਹ ਕੇ ਬਣਾਇਆ ਜਾਵੇ। ਉਸ ਦਾ ਪਾਏਦਾਨ ਅਤੇ ਉਸ ਦਾ ਡੰਡਾ ਉਸ ਦੇ ਕਟੋਰੇ ਉਸ ਦੇ ਗੋਲੇ ਅਤੇ ਉਸ ਦੇ ਫੁੱਲ ਉਸ ਦੇ ਵਿੱਚੋਂ ਹੀ ਹੋਣ। \v 32 ਛੇ ਟਹਿਣੀਆਂ ਉਸ ਦੇ ਦੋਹਾਂ ਪਾਸਿਆਂ ਤੋਂ ਨਿੱਕਲਣ। ਸ਼ਮਾਦਾਨ ਦੇ ਇੱਕ ਪਾਸਿਓਂ ਤਿੰਨ ਟਹਿਣੀਆਂ ਅਤੇ ਸ਼ਮਾਦਾਨ ਦੇ ਦੂਜੇ ਪਾਸਿਓਂ ਤਿੰਨ ਟਹਿਣੀਆਂ। \v 33 ਇੱਕ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਇੱਕ ਗੋਲਾ ਅਤੇ ਇੱਕ ਫੁੱਲ ਅਤੇ ਦੂਜੀ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਇੱਕ ਗੋਲਾ ਅਤੇ ਇੱਕ ਫੁੱਲ ਅਤੇ ਇਸ ਤਰ੍ਹਾਂ ਹੀ ਛੇਆਂ ਟਹਿਣੀਆਂ ਲਈ ਜਿਹੜੀਆਂ ਸ਼ਮਾਦਾਨ ਤੋਂ ਨਿੱਕਲਦੀਆਂ ਹੋਣ। \v 34 ਅਤੇ ਸ਼ਮਾਦਾਨ ਵਿੱਚ ਚਾਰ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਉਹ ਦੇ ਗੋਲੇ ਅਤੇ ਉਹ ਦੇ ਫੁੱਲ \v 35 ਅਤੇ ਉਸੇ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਤੇ ਫੇਰ ਉਸੇ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਤੇ ਫੇਰ ਉਸੇ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਹੋਵੇ ਅਤੇ ਇਸ ਤਰ੍ਹਾਂ ਹੀ ਉਨ੍ਹਾਂ ਛੇਆਂ ਟਹਿਣੀਆਂ ਲਈ ਜਿਹੜੀਆਂ ਸ਼ਮਾਦਾਨ ਤੋਂ ਨਿੱਕਲਦੀਆਂ ਹਨ ਹੋਵੇ। \v 36 ਉਨ੍ਹਾਂ ਦੇ ਗੋਲੇ ਅਤੇ ਉਨ੍ਹਾਂ ਦੀਆਂ ਟਹਿਣੀਆਂ ਉਸੇ ਤੋਂ ਹੋਣ ਅਰਥਾਤ ਇਹ ਸਾਰਾ ਘੜਿਆ ਹੋਇਆ ਕੁੰਦਨ ਸੋਨੇ ਦੇ ਇੱਕ ਟੁੱਕੜੇ ਤੋਂ ਹੋਵੇ। \v 37 ਤੂੰ ਉਸ ਦੇ ਸੱਤ ਦੀਵੇ ਬਣਾਈਂ ਅਤੇ ਜਦ ਉਹ ਦੇ ਦੀਵੇ ਬਾਲੇ ਜਾਣ ਤਾਂ ਉਹ ਆਹਮੋ-ਸਾਹਮਣੇ ਚਾਨਣ ਦੇਣ। \v 38 ਉਸ ਦੇ ਗੁਲਤਰਾਸ਼ ਅਤੇ ਉਸ ਦੇ ਗੁਲਦਾਨ ਕੁੰਦਨ ਸੋਨੇ ਦੇ ਹੋਣ \v 39 ਅਤੇ ਕੁੰਦਨ ਸੋਨੇ ਦੇ ਇੱਕ ਮਣ\f + \fr 25:39 \fr*\ft 35 ਕਿੱਲੋ \ft*\f* ਦੇ ਲੱਗਭੱਗ ਤੋਂ ਇਹ ਅਤੇ ਇਹ ਸਾਰੇ ਭਾਂਡੇ ਬਣਾਏ ਜਾਣ। \v 40 ਸੋ ਵੇਖ ਤੂੰ ਉਨ੍ਹਾਂ ਨੂੰ ਉਸੇ ਨਮੂਨੇ ਦੇ ਬਣਾਈਂ ਜਿਹੜਾ ਤੈਨੂੰ ਪਰਬਤ ਉੱਤੇ ਵਿਖਾਇਆ ਗਿਆ ਹੈ। \c 26 \s ਮਿਲਾਪ ਦਾ ਤੰਬੂ \r ਕੂਚ 36:8-38 \p \v 1 ਤੂੰ ਡੇਰੇ ਲਈ ਦਸ ਪਰਦੇ ਉਣੀ ਹੋਈ ਕਤਾਨ ਦੇ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਬਣਾਈਂ, ਕਰੂਬੀਆਂ ਨਾਲ ਤੂੰ ਕਾਰੀਗਰੀ ਦਾ ਕੰਮ ਬਣਾਈਂ। \v 2 ਹਰ ਇੱਕ ਪਰਦੇ ਦੀ ਲੰਬਾਈ ਅਠਾਈ ਹੱਥ ਅਤੇ ਹਰ ਪਰਦੇ ਦੀ ਚੌੜਾਈ ਚਾਰ ਹੱਥ ਇੱਕੋ ਹੀ ਨਾਪ ਸਾਰਿਆਂ ਪਰਦਿਆਂ ਦਾ ਹੋਵੇ। \v 3 ਪੰਜ ਪਰਦੇ ਇੱਕ ਦੂਜੇ ਨਾਲ ਜੁੜੇ ਹੋਏ ਹੋਣ ਅਤੇ ਦੂਜੇ ਪੰਜ ਪਰਦੇ ਵੀ ਇੱਕ ਦੂਜੇ ਨਾਲ ਜੁੜੇ ਹੋਏ ਹੋਣ। \v 4 ਅਤੇ ਤੂੰ ਨੀਲੇ ਰੰਗ ਦੇ ਬੀੜੇ ਹਰ ਇੱਕ ਪਰਦੇ ਦੀ ਸੰਜਾਫ਼ ਵਿੱਚ ਜੋੜ ਦੇ ਸਿਰੇ ਵੱਲ ਬਣਾਈਂ ਅਤੇ ਇਸ ਤਰ੍ਹਾਂ ਤੂੰ ਪਰਦੇ ਦੀ ਸੰਜਾਫ਼ ਦੇ ਦੂਜੇ ਬਾਹਰਲੇ ਜੋੜ ਦੇ ਸਿਰੇ ਉੱਤੇ ਬਣਾਈਂ। \v 5 ਪੰਜਾਹ ਬੀੜੇ ਤੂੰ ਪਹਿਲੇ ਪਰਦੇ ਵਿੱਚ ਅਤੇ ਪੰਜਾਹ ਬੀੜੇ ਤੂੰ ਉਸ ਸਿਰੇ ਵੱਲ ਜਿਹੜਾ ਦੂਜੇ ਜੋੜ ਵਿੱਚ ਹੈ ਬਣਾਈਂ। ਉਹ ਬੀੜੇ ਇੱਕ ਦੂਜੇ ਦੇ ਆਹਮੋ-ਸਾਹਮਣੇ ਹੋਣ। \v 6 ਅਤੇ ਤੂੰ ਪੰਜਾਹ ਕੁੰਡੀਆਂ ਸੋਨੇ ਦੀਆਂ ਬਣਾਈਂ ਅਤੇ ਪਰਦਿਆਂ ਨੂੰ ਇੱਕ ਦੂਜੇ ਨਾਲ ਕੁੰਡੀਆਂ ਨਾਲ ਜੋੜੀਂ ਤਾਂ ਜੋ ਇਸ ਤਰ੍ਹਾਂ ਡੇਰਾ ਇੱਕੋ ਜਿਹਾ ਹੋ ਜਾਵੇ। \v 7 ਤੂੰ ਪਸ਼ਮ ਦੇ ਗਿਆਰ੍ਹਾਂ ਪਰਦੇ ਡੇਰੇ ਦੇ ਤੰਬੂ ਲਈ ਬਣਾਈਂ। \v 8 ਹਰ ਇੱਕ ਪਰਦੇ ਦੀ ਲੰਬਾਈ ਤੀਹ ਹੱਥ ਅਤੇ ਹਰ ਪਰਦੇ ਦੀ ਚੌੜਾਈ ਚਾਰ ਹੱਥ ਅਤੇ ਇਹ ਗਿਆਰ੍ਹਾਂ ਪਰਦੇ ਇੱਕੋ ਨਾਪ ਦੇ ਹੋਣ। \v 9 ਤੂੰ ਪੰਜ ਪਰਦੇ ਵੱਖਰੇ ਜੋੜੀਂ ਅਤੇ ਛੇ ਪਰਦੇ ਵੱਖਰੇ ਅਤੇ ਤੰਬੂ ਦੇ ਅਗਲੇ ਪਾਸੇ ਤੂੰ ਛੇਵਾਂ ਪੜਦਾ ਲਪੇਟੀਂ। \v 10 ਤੂੰ ਪੰਜਾਹ ਬੀੜੇ ਉਸ ਪਰਦੇ ਦੀ ਸੰਜਾਫ਼ ਵਿੱਚ ਜਿਹੜੀ ਜੋੜ ਦੇ ਸਿਰੇ ਉੱਤੇ ਹੈ ਅਤੇ ਪੰਜਾਹ ਬੀੜੇ ਦੂਜੇ ਜੋੜ ਦੇ ਪਰਦੇ ਦੀ ਸੰਜਾਫ਼ ਵਿੱਚ ਬਣਾਈਂ। \v 11 ਅਤੇ ਤੂੰ ਪੰਜਾਹ ਕੁੰਡੀਆਂ ਪਿੱਤਲ ਦੀਆਂ ਬਣਾਈਂ ਅਤੇ ਕੁੰਡੀਆਂ ਬੀੜਿਆਂ ਵਿੱਚ ਪਾ ਦੇਵੀਂ ਅਤੇ ਤੂੰ ਤੰਬੂ ਨੂੰ ਅਜਿਹਾ ਜੋੜੀਂ ਕਿ ਉਹ ਇੱਕ ਹੋ ਜਾਵੇ। \v 12 ਅਤੇ ਤੰਬੂ ਦਾ ਪੜਦਾ ਜਿਹੜਾ ਬਾਕੀ ਰਹੇ ਅਰਥਾਤ ਉਹ ਅੱਧਾ ਪੜਦਾ ਜਿਹੜਾ ਬਾਕੀ ਹੈ ਉਹ ਡੇਰੇ ਦੇ ਪਿੱਛਲੇ ਪਾਸੇ ਵੱਲ ਲਮਕਦਾ ਰਹੇ। \v 13 ਅਤੇ ਉਹ ਤੰਬੂ ਦੇ ਪਰਦੇ ਦੀ ਲੰਬਾਈ ਦਾ ਵਾਧਾ ਇਸ ਪਾਸੇ ਦਾ ਇੱਕ ਹੱਥ ਅਤੇ ਉਸ ਪਾਸੇ ਦਾ ਇੱਕ ਹੱਥ ਡੇਰੇ ਦੇ ਦੋਹਾਂ ਪਾਸਿਆਂ ਉੱਤੇ ਢੱਕਣ ਲਈ ਲਮਕਦੇ ਰਹਿਣਗੇ। \v 14 ਅਤੇ ਤੂੰ ਤੰਬੂ ਲਈ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਦਾ ਢੱਕਣ ਅਤੇ ਉੱਪਰਲੇ ਲਈ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਢੱਕਣ ਬਣਾਈਂ। \v 15 ਤੂੰ ਸ਼ਿੱਟੀਮ ਦੀ ਲੱਕੜੀ ਦੇ ਖੜਵੇਂ ਫੱਟੇ ਡੇਰੇ ਲਈ ਬਣਾਈਂ। \v 16 ਫੱਟੇ ਦੀ ਲੰਬਾਈ ਦਸ ਹੱਥ ਅਤੇ ਹਰ ਫੱਟੇ ਦੀ ਚੌੜਾਈ ਡੇਢ ਹੱਥ ਹੋਵੇ \v 17 ਅਤੇ ਹਰ ਫੱਟੇ ਵਿੱਚ ਦੋ ਚੂਲਾਂ ਇੱਕ ਦੂਜੇ ਨੂੰ ਜੋੜਨ ਲਈ ਹੋਣ ਇਸ ਤਰ੍ਹਾਂ ਤੂੰ ਡੇਰੇ ਦੇ ਸਾਰੇ ਫੱਟੇ ਬਣਾਈਂ। \v 18 ਸੋ ਤੂੰ ਡੇਰੇ ਦੇ ਦੱਖਣ ਵਾਲੇ ਪਾਸੇ ਲਈ ਵੀਹ ਫੱਟੇ ਬਣਾਈਂ \v 19 ਅਤੇ ਤੂੰ ਚਾਂਦੀ ਦੀਆਂ ਚਾਲ੍ਹੀ ਚੀਥੀਆਂ ਉਨ੍ਹਾਂ ਦੀਆਂ ਵੀਹਾਂ ਫੱਟਿਆਂ ਦੇ ਹੇਠ ਬਣਾਈਂ ਅਰਥਾਤ ਇੱਕ ਫੱਟੇ ਹੇਠ ਦੋ ਚੀਥੀਆਂ ਉਹ ਦੀਆਂ ਦੋਹਾਂ ਚੂਲਾਂ ਲਈ ਬਣਾਈਂ ਅਤੇ ਦੂਜੇ ਫੱਟੇ ਹੇਠ ਦੋ ਚੀਥੀਆਂ ਉਸ ਦੀਆਂ ਦੋਹਾਂ ਚੂਲਾਂ ਲਈ। \v 20 ਅਤੇ ਡੇਰੇ ਦੇ ਦੂਜੇ ਪਾਸੇ ਲਈ ਉੱਤਰ ਵੱਲ ਵੀਹ ਫੱਟੇ \v 21 ਅਤੇ ਉਨ੍ਹਾਂ ਦੀਆਂ ਚਾਂਦੀ ਦੀਆਂ ਚਾਲ੍ਹੀ ਚੀਥੀਆਂ ਅਰਥਾਤ ਹਰ ਇੱਕ ਫੱਟੇ ਹੇਠ ਦੋ ਚੀਥੀਆਂ ਅਤੇ ਦੂਜੇ ਫੱਟੇ ਹੇਠ ਦੋ ਚੀਥੀਆਂ। \v 22 ਪੱਛਮ ਵੱਲ ਡੇਰੇ ਦੇ ਸਿਰੇ ਤੇ ਛੇ ਫੱਟੇ ਬਣਾਈਂ। \v 23 ਤੂੰ ਦੋ ਫੱਟੇ ਡੇਰੇ ਦੇ ਪਿਛਵਾੜੇ ਦੇ ਖੂੰਜਿਆਂ ਲਈ ਬਣਾਈਂ \v 24 ਤਾਂ ਜੋ ਉਹ ਹੇਠਾਂ ਦੋਹਰੀਆਂ ਹੋਣ ਅਤੇ ਉਹ ਇਸ ਪਰਕਾਰ ਆਪਣਿਆਂ ਸਿਰਿਆਂ ਤੱਕ ਇੱਕ ਕੜੇ ਨਾਲ ਸਾਬਤ ਰਹਿਣ। ਇਸ ਤਰ੍ਹਾਂ ਉਨ੍ਹਾਂ ਦੋਹਾਂ ਲਈ ਹੋਵੇ ਅਤੇ ਦੋਹਾਂ ਖੂੰਜਿਆਂ ਲਈ ਉਹ ਹੋਣ \v 25 ਅਤੇ ਉਹ ਅੱਠ ਫੱਟੇ ਹੋਣ ਅਤੇ ਉਨ੍ਹਾਂ ਦੀਆਂ ਚਾਂਦੀ ਦੀਆਂ ਸੋਲਾਂ ਚੀਥੀਆਂ ਹੋਣ ਅਰਥਾਤ ਹਰ ਇੱਕ ਫੱਟੇ ਹੇਠ ਦੋ ਚੀਥੀਆਂ ਅਤੇ ਦੂਜੇ ਫੱਟੇ ਹੇਠ ਵੀ ਦੋ ਚੀਥੀਆਂ। \v 26 ਅਤੇ ਤੂੰ ਸ਼ਿੱਟੀਮ ਦੀ ਲੱਕੜੀ ਦੇ ਹੋੜੇ ਬਣਾਈਂ। ਡੇਰੇ ਦੇ ਇੱਕ ਪਾਸੇ ਦੇ ਫੱਟਿਆਂ ਲਈ ਪੰਜ ਹੋੜੇ। \v 27 ਅਤੇ ਡੇਰੇ ਦੇ ਦੂਜੇ ਪਾਸੇ ਦੇ ਫੱਟਿਆਂ ਲਈ ਪੰਜ ਹੋੜੇ ਅਤੇ ਡੇਰੇ ਦੇ ਪਿਛਵਾੜੇ ਦੇ ਲਹਿੰਦੇ ਪਾਸੇ ਦੇ ਫੱਟਿਆਂ ਲਈ ਪੰਜ ਹੋੜੇ \v 28 ਅਤੇ ਵਿਚਲਾ ਹੋੜਾ ਫੱਟਿਆਂ ਦੇ ਵਿਚਕਾਰੋਂ ਆਰ-ਪਾਰ ਜਾਵੇਗਾ। \v 29 ਅਤੇ ਤੂੰ ਫੱਟਿਆਂ ਨੂੰ ਸੋਨੇ ਨਾਲ ਮੜ੍ਹੀਂ ਅਤੇ ਹੋੜਿਆਂ ਦੇ ਥਾਵਾਂ ਲਈ ਸੋਨੇ ਦੇ ਕੜੇ ਬਣਾਈਂ ਅਤੇ ਹੋੜਿਆਂ ਨੂੰ ਸੋਨੇ ਨਾਲ ਮੜ੍ਹੀਂ। \v 30 ਤੂੰ ਡੇਰੇ ਨੂੰ ਉਸ ਨਮੂਨੇ ਉੱਤੇ ਖੜਾ ਕਰੀਂ ਜਿਹੜਾ ਤੈਨੂੰ ਪਰਬਤ ਉੱਤੇ ਵਿਖਾਇਆ ਸੀ। \v 31 ਤੂੰ ਨੀਲੇ, ਬੈਂਗਣੀ, ਕਿਰਮਚੀ ਅਤੇ ਮਹੀਨ ਉਣੇ ਹੋਏ ਕਤਾਨ ਦਾ ਇੱਕ ਪਰਦਾ ਬਣਾਈਂ। ਉਹ ਕਾਰੀਗਰੀ ਦਾ ਕੰਮ ਹੋਵੇ ਅਤੇ ਕਰੂਬੀਆਂ ਨਾਲ ਬਣਾਇਆ ਜਾਵੇ। \v 32 ਤੂੰ ਉਸ ਨੂੰ ਸ਼ਿੱਟੀਮ ਦੀ ਲੱਕੜੀ ਦੀਆਂ ਸੋਨੇ ਨਾਲ ਮੜ੍ਹੀਆਂ ਹੋਈਆਂ ਚਾਰ ਥੰਮ੍ਹੀਆਂ ਉੱਤੇ ਲਮਕਾਵੀਂ ਅਤੇ ਉਨ੍ਹਾਂ ਦੇ ਕੁੰਡੇ ਸੋਨੇ ਦੇ ਹੋਣ ਅਤੇ ਉਹ ਚਾਂਦੀ ਦੀਆਂ ਚਾਰ ਚੀਥੀਆਂ ਉੱਤੇ ਹੋਣ। \v 33 ਤੂੰ ਪਰਦੇ ਨੂੰ ਕੁੰਡੀਆਂ ਦੇ ਹੇਠ ਲਮਕਾਵੀਂ ਅਤੇ ਤੂੰ ਉੱਥੇ ਉਸ ਪਰਦੇ ਦੇ ਅੰਦਰ ਸਾਖੀ ਦੇ ਸੰਦੂਕ ਨੂੰ ਲਿਆਵੀਂ ਅਤੇ ਇਹ ਪਰਦਾ ਤੁਹਾਡੇ ਲਈ ਪਵਿੱਤਰ ਸਥਾਨ ਨੂੰ ਅੱਤ ਪਵਿੱਤਰ ਸਥਾਨ ਤੋਂ ਵੱਖਰਾ ਕਰੇਗਾ। \v 34 ਤੂੰ ਪ੍ਰਾਸਚਿਤ ਦਾ ਸਰਪੋਸ਼ ਸਾਖੀ ਦੇ ਸੰਦੂਕ ਉੱਤੇ ਅੱਤ ਪਵਿੱਤਰ ਸਥਾਨ ਵਿੱਚ ਰੱਖੀਂ। \v 35 ਤੂੰ ਮੇਜ਼ ਪਰਦੇ ਦੇ ਬਾਹਰ ਅਤੇ ਮੇਜ਼ ਦੇ ਸਾਹਮਣੇ ਸ਼ਮਾਦਾਨ ਡੇਰੇ ਦੇ ਦੱਖਣ ਦੇ ਪਾਸੇ ਵੱਲ ਰੱਖੀਂ ਅਤੇ ਮੇਜ਼ ਉੱਤਰ ਦੇ ਪਾਸੇ ਵੱਲ। \v 36 ਤੂੰ ਤੰਬੂ ਦੇ ਦਰਵਾਜ਼ੇ ਲਈ ਇੱਕ ਓਟ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਮਹੀਨ ਉਣੇ ਹੋਏ ਕਤਾਨ ਦੀ ਬਣਾਈਂ। ਇਹ ਕਸੀਦੇਕਾਰ ਦਾ ਕੰਮ ਹੋਵੇ। \v 37 ਤੂੰ ਪਰਦੇ ਲਈ ਪੰਜ ਥੰਮ੍ਹੀਆਂ ਸ਼ਿੱਟੀਮ ਦੀਆਂ ਬਣਾਈਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹੀਂ ਅਤੇ ਉਨ੍ਹਾਂ ਦੇ ਕੁੰਡੇ ਸੋਨੇ ਦੇ ਹੋਣ ਅਤੇ ਤੂੰ ਉਨ੍ਹਾਂ ਲਈ ਪੰਜ ਚੀਥੀਆਂ ਪਿੱਤਲ ਦੀਆਂ ਢਾਲੀਂ। \c 27 \s ਹੋਮ ਬਲੀ ਦੀ ਵੇਦੀ \r ਕੂਚ 38:1-7 \p \v 1 ਤੂੰ ਸ਼ਿੱਟੀਮ ਦੀ ਲੱਕੜੀ ਦੀ ਇੱਕ ਜਗਵੇਦੀ ਬਣਾਈਂ, ਉਸ ਦੀ ਲੰਬਾਈ ਪੰਜ ਹੱਥ ਅਤੇ ਚੌੜਾਈ ਵੀ ਪੰਜ ਹੱਥ ਹੋਵੇ। ਉਹ ਜਗਵੇਦੀ ਚੌਰਸ ਹੋਵੇ ਅਤੇ ਉਸ ਦੀ ਉਚਾਈ ਤਿੰਨ ਹੱਥ ਹੋਵੇ। \v 2 ਤੂੰ ਉਹ ਦੇ ਸਿੰਗ ਉਹ ਦੇ ਚੌਹਾਂ ਖੂੰਜਿਆਂ ਉੱਤੇ ਬਣਾਈਂ। ਉਹ ਦੇ ਸਿੰਗ ਉਸੇ ਤੋਂ ਹੋਣ ਅਤੇ ਤੂੰ ਉਸ ਨੂੰ ਪਿੱਤਲ ਨਾਲ ਮੜ੍ਹੀਂ। \v 3 ਤੂੰ ਉਹ ਦੀ ਸੁਆਹ ਚੁੱਕਣ ਵਾਲੇ ਤਸਲੇ, ਉਹ ਦੇ ਕੜਛੇ ਅਤੇ ਉਹ ਦੇ ਬਾਟੇ ਅਤੇ ਉਹ ਦੀਆਂ ਤ੍ਰਿਸੂਲੀਆਂ ਅਤੇ ਉਹ ਦੀਆਂ ਅੰਗੀਠੀਆਂ ਬਣਾਈਂ। \v 4 ਉਸ ਦੇ ਸਾਰੇ ਭਾਂਡੇ ਤੂੰ ਪਿੱਤਲ ਦੇ ਬਣਾਈਂ। ਤੂੰ ਉਹ ਦੇ ਲਈ ਪਿੱਤਲ ਦੀ ਇੱਕ ਜਾਲੀਦਾਰ ਝੰਜਰੀ ਬਣਾਈਂ ਅਤੇ ਤੂੰ ਜਾਲੀ ਉੱਤੇ ਉਹ ਦੇ ਚੌਹਾਂ ਖੂੰਜਿਆਂ ਉੱਤੇ ਚਾਰ ਕੜੇ ਪਿੱਤਲ ਦੇ ਬਣਾਈਂ। \v 5 ਤੂੰ ਉਹ ਨੂੰ ਜਗਵੇਦੀ ਦੇ ਥੜੇ ਦੇ ਹੇਠ ਰੱਖੀਂ। ਇਸ ਤਰ੍ਹਾਂ ਉਹ ਜਾਲੀ ਜਗਵੇਦੀ ਦੇ ਵਿਚਕਾਰ ਹੋਵੇ। \v 6 ਤੂੰ ਜਗਵੇਦੀ ਲਈ ਚੋਬਾਂ ਬਣਾਈਂ ਅਰਥਾਤ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਅਤੇ ਤੂੰ ਉਨ੍ਹਾਂ ਨੂੰ ਪਿੱਤਲ ਨਾਲ ਮੜ੍ਹੀਂ। \v 7 ਤੂੰ ਉਹ ਦੀਆਂ ਚੋਬਾਂ ਨੂੰ ਕੜਿਆਂ ਵਿੱਚ ਪਾਵੀਂ ਅਤੇ ਉਹ ਚੋਬਾਂ ਜਗਵੇਦੀ ਦੇ ਚੁੱਕਣ ਲਈ ਦੋਹੀਂ ਪਾਸੀਂ ਹੋਣਗੀਆਂ। \v 8 ਤੂੰ ਉਹ ਨੂੰ ਫੱਟੀਆਂ ਨਾਲ ਖੋਖਲਾ ਬਣਾਈਂ। ਜਿਵੇਂ ਤੈਨੂੰ ਪਰਬਤ ਉੱਤੇ ਦਿਖਾਇਆ ਗਿਆ ਉਸੇ ਤਰ੍ਹਾਂ ਉਹ ਉਸ ਨੂੰ ਬਣਾਉਣ। \s ਡੇਰੇ ਦਾ ਵਿਹੜਾ \r ਕੂਚ 38:9-20 \p \v 9 ਇਸ ਤਰ੍ਹਾਂ ਤੂੰ ਡੇਰੇ ਦਾ ਵਿਹੜਾ ਬਣਾਈਂ - ਦੱਖਣ ਵੱਲ ਦੇ ਪਾਸੇ ਲਈ ਮਹੀਨ ਉਣੀ ਹੋਈ ਕਤਾਨ ਦੀਆਂ ਕਨਾਤਾਂ ਹੋਣ ਅਤੇ ਇੱਕ ਪਾਸੇ ਦੀ ਲੰਬਾਈ ਸੌ ਹੱਥ ਹੋਵੇ। \v 10 ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਵੀਹ ਅਤੇ ਉਨ੍ਹਾਂ ਦੀਆਂ ਵੀਹ ਚੀਥੀਆਂ ਪਿੱਤਲ ਦੀਆਂ ਹੋਣ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਉਨ੍ਹਾਂ ਦੇ ਕੜੇ ਚਾਂਦੀ ਦੇ ਹੋਣ। \v 11 ਇਸ ਤਰ੍ਹਾਂ ਉੱਤਰ ਦੇ ਪਾਸੇ ਵੱਲ ਸੌ ਹੱਥ ਲੰਮੀਆਂ ਕਨਾਤਾਂ ਹੋਣ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਵੀਹ ਅਤੇ ਉਨ੍ਹਾਂ ਦੀਆਂ ਵੀਹ ਚੀਥੀਆਂ ਪਿੱਤਲ ਦੀਆਂ ਹੋਣ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਉਨ੍ਹਾਂ ਦੇ ਕੜੇ ਚਾਂਦੀ ਦੇ ਹੋਣ। \v 12 ਵਿਹੜੇ ਦੀ ਚੌੜਾਈ ਲਈ ਲਹਿੰਦੇ ਪਾਸੇ ਵੱਲ ਪੰਜਾਹ ਹੱਥ ਦੀਆਂ ਕਨਾਤਾਂ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਦਸ ਅਤੇ ਚੀਥੀਆਂ ਦਸ ਹੋਣ। \v 13 ਅਤੇ ਵਿਹੜੇ ਦੀ ਚੌੜਾਈ ਚੜ੍ਹਦੇ ਪਾਸੇ ਵੱਲ ਪੰਜਾਹ ਹੱਥ ਹੋਵੇ \v 14 ਅਤੇ ਦਰਵਾਜ਼ੇ ਦੇ ਇੱਕ ਪਾਸੇ ਦੀਆਂ ਕਨਾਤਾਂ ਪੰਦਰਾਂ ਹੱਥ ਹੋਣ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਹੋਣ \v 15 ਅਤੇ ਦੂਜੇ ਪਾਸੇ ਦੀਆਂ ਕਨਾਤਾਂ ਪੰਦਰਾਂ ਹੱਥ ਹੋਣ। ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਹੋਣ। \v 16 ਵਿਹੜੇ ਦੇ ਫਾਟਕ ਲਈ ਇੱਕ ਓਟ ਵੀਹ ਹੱਥ ਦੀ ਨੀਲੇ, ਬੈਂਗਣੀ ਅਤੇ ਕਿਰਮਚੀ ਮਹੀਨ ਉਣੇ ਹੋਏ ਕਤਾਨ ਦੀ ਬਣਾਈਂ ਅਤੇ ਇਹ ਕਸੀਦੇਕਾਰ ਦਾ ਕੰਮ ਹੋਵੇ। ਉਨ੍ਹਾਂ ਦੀਆਂ ਥੰਮ੍ਹੀਆਂ ਚਾਰ ਅਤੇ ਉਨ੍ਹਾਂ ਦੀਆਂ ਚੀਥੀਆਂ ਚਾਰ ਹੋਣ। \v 17 ਅਤੇ ਵਿਹੜੇ ਦੀਆਂ ਸਾਰੀਆਂ ਥੰਮ੍ਹੀਆਂ ਚੁਫ਼ੇਰੇ ਚਾਂਦੀ ਦੀਆਂ ਲਕੀਰਾਂ ਨਾਲ ਸਜਾਈਆਂ ਹੋਈਆਂ ਹੋਣ। ਉਨ੍ਹਾਂ ਦੇ ਕੁੰਡੇ ਚਾਂਦੀ ਦੇ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਪਿੱਤਲ ਦੀਆਂ ਹੋਣ। \v 18 ਵਿਹੜੇ ਦੀ ਲੰਬਾਈ ਸੌ ਹੱਥ ਅਤੇ ਚੌੜਾਈ ਸਭਨੀਂ ਥਾਈਂ ਪੰਜਾਹ ਹੱਥ ਅਤੇ ਉਸ ਦੀ ਉਚਾਈ ਪੰਜ ਹੱਥ ਮਹੀਨ ਉਣੀ ਹੋਈ ਕਤਾਨ ਦੀ ਹੋਵੇ ਅਤੇ ਉਨ੍ਹਾਂ ਦੀਆਂ ਚੀਥੀਆਂ ਪਿੱਤਲ ਦੀਆਂ ਹੋਣ। \v 19 ਡੇਰੇ ਦਾ ਸਾਰਾ ਸਮਾਨ ਜਿਹੜਾ ਉਸ ਦੀ ਸਾਰੀ ਉਪਾਸਨਾ ਲਈ ਹੋਵੇ ਅਤੇ ਉਹ ਦੀਆਂ ਸਾਰੀਆਂ ਕੀਲੀਆਂ ਅਤੇ ਵਿਹੜੇ ਦੀਆਂ ਸਾਰੀਆਂ ਕੀਲੀਆਂ ਪਿੱਤਲ ਦੀਆਂ ਹੋਣ। \s ਦੀਪਕ ਦੀ ਦੇਖ-ਰੇਖ \r ਲੇਵੀਆਂ 24:1-4 \p \v 20 ਤੂੰ ਇਸਰਾਏਲੀਆਂ ਨੂੰ ਹੁਕਮ ਦੇ ਕਿ ਉਹ ਤੇਰੇ ਕੋਲ ਨਪੀੜ ਕੇ ਕੱਢਿਆ ਹੋਇਆ ਜ਼ੈਤੂਨ ਦਾ ਸ਼ੁੱਧ ਤੇਲ ਚਾਨਣ ਲਈ ਲਿਆਉਣ ਤਾਂ ਜੋ ਸ਼ਮਾਦਾਨ ਸਦਾ ਜਗਦਾ ਰਹੇ। \v 21 ਅਤੇ ਮੰਡਲੀ ਦੇ ਤੰਬੂ ਵਿੱਚ ਉਸ ਪਰਦੇ ਦੇ ਬਾਹਰ ਜਿਹੜਾ ਸਾਖੀ ਦੇ ਅੱਗੇ ਹੈ ਹਾਰੂਨ ਅਤੇ ਉਸ ਦੇ ਪੁੱਤਰ ਉਹ ਨੂੰ ਸ਼ਾਮ ਤੋਂ ਸਵੇਰ ਤੱਕ ਯਹੋਵਾਹ ਅੱਗੇ ਸਜਾ ਕੇ ਰੱਖਣ। ਇਹ ਸਦਾ ਦੀ ਬਿਧੀ ਪੀੜ੍ਹੀਆਂ ਤੱਕ ਇਸਰਾਏਲੀਆਂ ਵੱਲੋਂ ਹੈ। \c 28 \s ਜਾਜਕਾਂ ਦੇ ਪਵਿੱਤਰ ਬਸਤਰ \r ਕੂਚ 39:1-7 \p \v 1 ਤੂੰ ਆਪਣੇ ਭਰਾ ਹਾਰੂਨ ਅਤੇ ਉਸ ਦੇ ਨਾਲ ਉਸ ਦੇ ਪੁੱਤਰਾਂ ਨੂੰ ਇਸਰਾਏਲੀਆਂ ਵਿੱਚੋਂ ਆਪਣੇ ਕੋਲ ਲਿਆਈਂ ਤਾਂ ਜੋ ਉਹ ਮੇਰੇ ਲਈ ਜਾਜਕਾਈ ਦਾ ਕੰਮ ਕਰਨ ਅਰਥਾਤ ਹਾਰੂਨ ਅਤੇ ਉਸ ਦੇ ਪੁੱਤਰ ਨਾਦਾਬ, ਅਬੀਹੂ, ਅਲਆਜ਼ਾਰ, ਈਥਾਮਾਰ। \v 2 ਤੂੰ ਆਪਣੇ ਭਰਾ ਹਾਰੂਨ ਲਈ ਪਵਿੱਤਰ ਬਸਤਰ ਪਰਤਾਪ ਅਤੇ ਸੁਹੱਪਣ ਲਈ ਬਣਾਈਂ। \v 3 ਤੂੰ ਸਾਰੇ ਬੁੱਧਵਾਨਾਂ ਨੂੰ ਜਿਨ੍ਹਾਂ ਵਿੱਚ ਮੈਂ ਬੁੱਧ ਦਾ ਆਤਮਾ ਭਰਿਆ ਹੈ ਆਖੀਂ ਕਿ ਉਹ ਹਾਰੂਨ ਦੇ ਬਸਤ੍ਰ ਉਹ ਦੀ ਪਵਿੱਤਰਤਾਈ ਲਈ ਬਣਾਉਣ ਤਾਂ ਜੋ ਉਹ ਜਾਜਕ ਦਾ ਕੰਮ ਮੇਰੇ ਲਈ ਕਰੇ। \v 4 ਜਿਹੜੇ ਬਸਤ੍ਰ ਉਹ ਬਣਾਉਣ ਸੋ ਇਹ ਹਨ - ਇੱਕ ਸੀਨੇ ਬੰਦ, ਇੱਕ ਏਫ਼ੋਦ, ਇੱਕ ਚੋਗਾ ਅਤੇ ਇੱਕ ਕੱਢਿਆ ਹੋਇਆ ਕੁੜਤਾ, ਇੱਕ ਅਮਾਮਾ ਅਤੇ ਇੱਕ ਪੇਟੀ ਸੋ ਇਹ ਪਵਿੱਤਰ ਬਸਤ੍ਰ ਤੇਰੇ ਭਰਾ ਹਾਰੂਨ ਅਤੇ ਉਹ ਦੇ ਪੁੱਤਰਾਂ ਲਈ ਬਣਾਉਣ ਤਾਂ ਜੋ ਉਹ ਮੇਰੇ ਲਈ ਜਾਜਕਾਂ ਦਾ ਕੰਮ ਕਰਨ। \v 5 ਅਤੇ ਉਹ ਸੋਨਾ, ਨੀਲਾ ਬੈਂਗਣੀ, ਅਤੇ ਕਿਰਮਚੀ ਮਹੀਨ ਕਤਾਨ ਲੈਣ। \s ਏਫ਼ੋਦ \p \v 6 ਉਹ ਏਫ਼ੋਦ ਨੂੰ ਸੋਨੇ, ਅਤੇ ਨੀਲੇ, ਬੈਂਗਣੀ, ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਬਣਾਉਣ ਅਤੇ ਉਹ ਕਾਰੀਗਰੀ ਦਾ ਕੰਮ ਹੋਵੇ। \v 7 ਅਤੇ ਦੋਹਾਂ ਮੋਢਿਆਂ ਦੀਆਂ ਕਤਰਾਂ ਉਸ ਦੇ ਦੋਹਾਂ ਸਿਰਿਆਂ ਨੂੰ ਜੋੜ ਦੇਣ ਇਸ ਤਰ੍ਹਾਂ ਉਹ ਜੋੜਿਆ ਜਾਵੇ \v 8 ਅਤੇ ਕਾਰੀਗਰੀ ਨਾਲ ਕੱਢਿਆ ਹੋਇਆ ਪਟਕਾ ਜਿਹੜਾ ਉਹ ਦੇ ਉੱਤੇ ਹੈ ਜਿਹ ਦੇ ਨਾਲ ਉਹ ਕੱਸਿਆ ਜਾਵੇ ਉਸ ਦੇ ਕੰਮ ਅਨੁਸਾਰ ਉਸੇ ਤੋਂ ਹੋਵੇ ਅਰਥਾਤ ਸੋਨੇ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਹੋਵੇ। \v 9 ਤੂੰ ਦੋ ਸੁਲੇਮਾਨੀ ਪੱਥਰ ਲੈ ਕੇ ਉਨ੍ਹਾਂ ਦੇ ਉੱਤੇ ਇਸਰਾਏਲ ਦੇ ਪੁੱਤਰਾਂ ਦੇ ਨਾਮ ਉੱਕਰੀਂ। \v 10 ਉਨ੍ਹਾਂ ਦੇ ਛੇ ਨਾਮ ਇੱਕ ਪੱਥਰ ਉੱਤੇ ਅਤੇ ਬਾਕੀ ਛੇ ਦੂਜੇ ਪੱਥਰ ਉੱਤੇ ਉਨ੍ਹਾਂ ਦੇ ਜਨਮ ਅਨੁਸਾਰ। \v 11 ਪੱਥਰਾਂ ਦੀ ਚਿੱਤਰਕਾਰੀ ਦਾ ਕੰਮ ਨਾਲ ਛਾਪ ਦੀ ਉੱਕਰਾਈ ਵਾਂਗੂੰ ਤੂੰ ਉਨ੍ਹਾਂ ਦੋਹਾਂ ਪੱਥਰਾਂ ਨੂੰ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਅਨੁਸਾਰ ਉੱਕਰਾਈਂ ਅਤੇ ਤੂੰ ਉਨ੍ਹਾਂ ਨੂੰ ਸੋਨੇ ਦੇ ਖਾਨਿਆਂ ਵਿੱਚ ਜੜੀਂ। \v 12 ਤੂੰ ਏਫ਼ੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਇਹ ਦੋਵੇਂ ਪੱਥਰ ਰੱਖੀਂ। ਉਹ ਇਸਰਾਏਲ ਦੇ ਪੁੱਤਰਾਂ ਲਈ ਯਾਦਗਿਰੀ ਦੇ ਪੱਥਰ ਹੋਣ। ਇਸ ਤਰ੍ਹਾਂ ਹਾਰੂਨ ਉਨ੍ਹਾਂ ਦੇ ਨਾਮ ਯਹੋਵਾਹ ਦੇ ਅੱਗੇ ਆਪਣੇ ਦੋਹਾਂ ਮੋਢਿਆਂ ਉੱਤੇ ਯਾਦਗਿਰੀ ਲਈ ਲੈ ਜਾਵੇ। \v 13 ਤੂੰ ਸੋਨੇ ਦੇ ਖ਼ਾਨੇ ਬਣਾਈਂ \v 14 ਅਤੇ ਖ਼ਾਲਸ ਸੋਨੇ ਦੀਆਂ ਦੋ ਜੰਜ਼ੀਰੀਆਂ ਰੱਸਿਆਂ ਵਾਂਗੂੰ ਗੁੰਦੇ ਹੋਏ ਕੰਮ ਨਾਲ ਬਣਾਈਂ ਅਤੇ ਤੂੰ ਉਹ ਗੁੰਦੀਆਂ ਹੋਈਆਂ ਜੰਜ਼ੀਰੀਆਂ ਨੂੰ ਖ਼ਾਨਿਆਂ ਉੱਤੇ ਕੱਸੀਂ। \s ਸੀਨਾ ਬੰਦ \r ਕੂਚ 39:8-21 \p \v 15 ਤੂੰ ਇੱਕ ਨਿਆਂ ਦਾ ਸੀਨਾ ਬੰਦ ਕਾਰੀਗਰੀ ਦੀ ਬਣਤ ਦਾ ਬਣਾਈਂ। ਏਫ਼ੋਦ ਦੇ ਕੰਮ ਵਾਂਗੂੰ ਉਹ ਨੂੰ ਬਣਾਈਂ ਅਰਥਾਤ ਸੋਨੇ ਅਤੇ ਨੀਲੇ, ਬੈਂਗਣੀ, ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਉਹ ਨੂੰ ਬਣਾਈਂ। \v 16 ਉਹ ਚੌਰਸ ਅਤੇ ਦੋਹਰਾ ਹੋਵੇ। ਉਸ ਦੀ ਲੰਬਾਈ ਇੱਕ ਗਿੱਠ ਅਤੇ ਉਸ ਦੀ ਚੌੜਾਈ ਇੱਕ ਗਿੱਠ ਹੋਵੇ। \v 17 ਤੂੰ ਉਸ ਵਿੱਚ ਪੱਥਰਾਂ ਲਈ ਖ਼ਾਨੇ ਰੱਖੀਂ ਅਤੇ ਪੱਥਰਾਂ ਦੀਆਂ ਚਾਰ ਪਾਲਾਂ ਜੜੀਂ। ਇੱਕ ਪਾਲ ਵਿੱਚ ਲਾਲ ਅਕੀਕ, ਸੁਨਹਿਲਾ ਅਤੇ ਜ਼ਬਰਜਦ, ਅਰਥਾਤ ਇਹ ਪਹਿਲੀ ਪਾਲ ਹੈ। \v 18 ਦੂਜੀ ਪਾਲ ਵਿੱਚ ਪੰਨਾ, ਨੀਲਮ, ਦੁਧੀਯਾ ਬਿਲੌਰ \v 19 ਤੀਜੀ ਪਾਲ ਵਿੱਚ ਜ਼ਕਰਨ, ਹਰੀ ਅਕੀਕ, ਕਟੈਹਿਲਾ। \v 20 ਚੌਥੀ ਪਾਲ ਵਿੱਚ ਬੈਰੂਜ਼, ਸੁਲੇਮਾਨੀ ਅਤੇ ਯਸ਼ਬ। ਇਹ ਆਪੋ ਆਪਣੇ ਖ਼ਾਨਿਆਂ ਵਿੱਚ ਸੋਨੇ ਨਾਲ ਜੜੇ ਜਾਣ। \v 21 ਉਹ ਪੱਥਰ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਅਨੁਸਾਰ ਹੋਣਗੇ ਅਰਥਾਤ ਉਨ੍ਹਾਂ ਦੇ ਬਾਰਾਂ ਨਾਮਾਂ ਦੇ ਅਨੁਸਾਰ ਛਾਪ ਦੀ ਉੱਕਰਾਈ ਵਾਂਗੂੰ ਹਰ ਇੱਕ ਦੇ ਨਾਮ ਦੇ ਅਨੁਸਾਰ ਉਹ ਬਾਰਾਂ ਗੋਤਾਂ ਲਈ ਹੋਣਗੇ। \v 22 ਤੂੰ ਸੀਨੇ ਬੰਦ ਉੱਤੇ ਖ਼ਾਲਸ ਸੋਨੇ ਦੀ ਜੰਜ਼ੀਰੀ ਰੱਸਿਆਂ ਵਾਂਗੂੰ ਗੁੰਦੇ ਹੋਏ ਕੰਮ ਦੀ ਬਣਾਈਂ \v 23 ਅਤੇ ਤੂੰ ਸੀਨੇ ਬੰਦ ਉੱਤੇ ਸੋਨੇ ਦੇ ਦੋ ਕੜੇ ਬਣਾਈਂ ਅਤੇ ਤੂੰ ਦੋਨੋਂ ਕੜੇ ਸੀਨੇ ਬੰਦ ਦੇ ਦੋਹਾਂ ਸਿਰਿਆਂ ਵਿੱਚ ਪਾਵੀਂ। \v 24 ਤੂੰ ਉਨ੍ਹਾਂ ਦੋਹਾਂ ਗੁੰਦੀਆਂ ਹੋਈਆਂ ਸੋਨੇ ਦੀਆਂ ਜੰਜ਼ੀਰੀਆਂ ਨੂੰ ਸੀਨੇ ਬੰਦ ਦੇ ਸਿਰਿਆਂ ਉੱਤੇ ਉਨ੍ਹਾਂ ਦੋਹਾਂ ਕੜਿਆਂ ਵਿੱਚ ਪਾਵੀਂ। \v 25 ਅਤੇ ਦੂਜੇ ਦੋਵੇਂ ਸਿਰੇ ਗੁੰਦੀਆਂ ਹੋਈਆਂ ਜੰਜ਼ੀਰੀਆਂ ਦੇ ਉਨ੍ਹਾਂ ਦੋਹਾਂ ਖ਼ਾਨਿਆਂ ਵਿੱਚ ਕੱਸੀਂ ਅਤੇ ਤੂੰ ਉਨ੍ਹਾਂ ਨੂੰ ਏਫ਼ੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਅਗਲੇ ਪਾਸੇ ਰੱਖੀਂ। \v 26 ਤੂੰ ਸੋਨੇ ਦੇ ਦੋ ਕੜੇ ਬਣਾਈਂ ਅਤੇ ਉਨ੍ਹਾਂ ਨੂੰ ਸੀਨੇ ਬੰਦ ਦੇ ਦੋਹਾਂ ਸਿਰਿਆਂ ਵਿੱਚ ਪਾਵੀਂ ਜਿਹੜੇ ਏਫ਼ੋਦ ਦੀ ਕਿਨਾਰੀ ਦੇ ਅੰਦਰਲੇ ਪਾਸੇ ਹਨ। \v 27 ਤਾਂ ਤੂੰ ਸੋਨੇ ਦੇ ਦੋ ਹੋਰ ਕੜੇ ਬਣਾਈਂ ਅਤੇ ਤੂੰ ਉਨ੍ਹਾਂ ਨੂੰ ਏਫ਼ੋਦ ਦੇ ਦੋਹਾਂ ਮੋਢਿਆਂ ਦੀਆਂ ਕਤਰਾਂ ਉੱਤੇ ਅਗਲੇ ਪਾਸੇ ਹੇਠਲੀ ਵੱਲ ਸੀਣ ਦੇ ਨੇੜੇ ਏਫ਼ੋਦ ਦੇ ਕਾਰੀਗਰੀ ਨਾਲ ਕੱਢੇ ਹੋਏ ਪਟਕੇ ਦੇ ਉੱਤੇ ਰੱਖੀਂ \v 28 ਤਾਂ ਜੋ ਸੀਨੇ ਬੰਦ ਨੂੰ ਉਸ ਦੇ ਕੜਿਆਂ ਨਾਲ ਏਫ਼ੋਦ ਦੇ ਕੜਿਆਂ ਵਿੱਚ ਨੀਲੇ ਰੰਗ ਦੀ ਰੱਸੀ ਨਾਲ ਉਹ ਅਜਿਹਾ ਬੰਨ੍ਹਣ ਕਿ ਉਹ ਏਫ਼ੋਦ ਦੇ ਕਾਰੀਗਰੀ ਨਾਲ ਕੱਢੇ ਹੋਏ ਪਟਕੇ ਉੱਤੇ ਰਹੇ ਅਤੇ ਸੀਨਾ ਬੰਦ ਏਫ਼ੋਦ ਦੇ ਉੱਤੋਂ ਨਾ ਖੁਲ੍ਹੇ। \v 29 ਇਸ ਤਰ੍ਹਾਂ ਹਾਰੂਨ ਇਸਰਾਏਲ ਦੇ ਪੁੱਤਰਾਂ ਦੇ ਨਾਮ ਨਿਆਂ ਦੇ ਸੀਨੇ ਬੰਦ ਵਿੱਚ ਆਪਣੇ ਹਿਰਦੇ ਉੱਤੇ ਚੁੱਕੇ ਜਦ ਉਹ ਪਵਿੱਤਰ ਸਥਾਨ ਵਿੱਚ ਜਾਵੇ ਤਾਂ ਜੋ ਯਹੋਵਾਹ ਦੇ ਸਨਮੁਖ ਇਹ ਸਦਾ ਦੀ ਯਾਦਗਿਰੀ ਹੋਵੇ। \v 30 ਤੂੰ ਨਿਆਂ ਦੇ ਸੀਨੇ ਬੰਦ ਵਿੱਚ ਊਰੀਮ ਅਤੇ ਤੁੰਮੀਮ ਪਾਵੀਂ ਅਤੇ ਇਸ ਤਰ੍ਹਾਂ ਉਹ ਹਾਰੂਨ ਦੇ ਹਿਰਦੇ ਉੱਤੇ ਹੋਣ ਜਦ ਉਹ ਯਹੋਵਾਹ ਦੇ ਸਨਮੁਖ ਜਾਵੇ ਅਤੇ ਹਾਰੂਨ ਇਸਰਾਏਲ ਦੇ ਪੁੱਤਰਾਂ ਦਾ ਨਿਆਂ ਆਪਣੇ ਹਿਰਦੇ ਉੱਤੇ ਯਹੋਵਾਹ ਦੇ ਸਨਮੁਖ ਸਦਾ ਲਈ ਚੁੱਕੇ। \s ਜਾਜਕਾਂ ਦੇ ਹੋਰ ਬਸਤਰ \r ਕੂਚ 39:22-31 \p \v 31 ਤੂੰ ਏਫ਼ੋਦ ਦੇ ਚੋਗੇ ਨੂੰ ਸਾਰਾ ਨੀਲੇ ਰੰਗ ਦਾ ਬਣਾਈਂ \v 32 ਅਤੇ ਉਹ ਦੇ ਵਿਚਕਾਰ ਉਸ ਦੇ ਸਿਰ ਲਈ ਛੇਕ ਹੋਵੇ ਅਤੇ ਛੇਕ ਦੇ ਚੁਫ਼ੇਰੇ ਇੱਕ ਉਣੀ ਹੋਈ ਕੋਰ ਹੋਵੇ ਸੰਜੋ ਦੇ ਛੇਕ ਵਰਗੀ ਤਾਂ ਜੋ ਉਹ ਨਾ ਪਾਟੇ। \v 33 ਤੂੰ ਉਸ ਦੇ ਪੱਲੇ ਦੇ ਘੇਰੇ ਉੱਤੇ ਨੀਲੇ, ਬੈਂਗਣੀ, ਅਤੇ ਕਿਰਮਚੀ ਕਤਾਨ ਦੇ ਅਨਾਰ ਬਣਾਈਂ ਅਤੇ ਉਨ੍ਹਾਂ ਦੇ ਵਿਚਕਾਰ ਅਤੇ ਆਲੇ-ਦੁਆਲੇ ਸੋਨੇ ਦੇ ਘੁੰਗਰੂ ਪਾਵੀਂ \v 34 ਅਰਥਾਤ ਸੋਨੇ ਦਾ ਘੁੰਗਰੂ ਅਤੇ ਇੱਕ ਅਨਾਰ ਅਤੇ ਸੋਨੇ ਦਾ ਘੁੰਗਰੂ ਅਤੇ ਇੱਕ ਅਨਾਰ ਚੋਗੇ ਦੇ ਪੱਲੇ ਦੇ ਘੇਰੇ ਉੱਤੇ ਹੋਣ। \v 35 ਉਹ ਹਾਰੂਨ ਉੱਤੇ ਉਪਾਸਨਾ ਲਈ ਹੋਵੇ ਅਤੇ ਉਨ੍ਹਾਂ ਦੀ ਅਵਾਜ਼ ਸੁਣਾਈ ਦੇਵੇ ਜਦ ਉਹ ਯਹੋਵਾਹ ਦੇ ਪਵਿੱਤਰ ਸਥਾਨ ਵਿੱਚ ਵੜੇ ਜਾਂ ਨਿੱਕਲੇ ਤਾਂ ਜੋ ਉਹ ਮਰ ਨਾ ਜਾਵੇ। \v 36 ਤੂੰ ਖ਼ਾਲਸ ਸੋਨੇ ਦਾ ਇੱਕ ਚਮਕੀਲਾ ਪੱਤਰ ਬਣਾਈਂ ਅਤੇ ਉਹ ਦੇ ਉੱਤੇ ਲਿਖਤ ਛਾਪ ਦੀ ਉੱਕਰਾਈ ਵਰਗਾ ਇਹ ਉੱਕਰੀਂ “ਯਹੋਵਾਹ ਲਈ ਪਵਿੱਤਰਤਾਈ” \v 37 ਤੂੰ ਉਹ ਦੇ ਵਿੱਚ ਨੀਲੀ ਡੋਰ ਪਾਵੀਂ ਅਤੇ ਉਹ ਅਮਾਮੇ ਉੱਤੇ ਹੋਵੇ ਅਰਥਾਤ ਅਮਾਮੇ ਦੇ ਅਗਲੇ ਪਾਸੇ ਉੱਤੇ। \v 38 ਇਸ ਤਰ੍ਹਾਂ ਉਹ ਹਾਰੂਨ ਦੇ ਮਸਤਕ ਉੱਤੇ ਹੋਵੇ ਤਾਂ ਜੋ ਹਾਰੂਨ ਪਵਿੱਤਰ ਵਸਤਾਂ ਦੇ ਦੋਸ਼ ਨੂੰ ਚੁੱਕੇ ਜਿਹੜੀਆਂ ਇਸਰਾਏਲ ਪਵਿੱਤਰ ਕਰਨ ਅਰਥਾਤ ਉਨ੍ਹਾਂ ਦੇ ਸਾਰੇ ਪਵਿੱਤਰ ਪੁੰਨ ਦਾਨ, ਅਤੇ ਉਹ ਉਸ ਦੇ ਮਸਤਕ ਉੱਤੇ ਸਦਾ ਲਈ ਹੋਵੇ ਤਾਂ ਜੋ ਯਹੋਵਾਹ ਦੇ ਸਨਮੁਖ ਉਨ੍ਹਾਂ ਦੀ ਮਨਜ਼ੂਰੀ ਹੋਵੇ। \v 39 ਤੂੰ ਮਹੀਨ ਕਤਾਨ ਦਾ ਕੁੜਤਾ ਕੱਢੀਂ ਅਤੇ ਤੂੰ ਮਹੀਨ ਕਤਾਨ ਦਾ ਅਮਾਮਾ ਬਣਾਈਂ ਅਤੇ ਇੱਕ ਪੇਟੀ ਕਸੀਦੇਕਾਰ ਦੇ ਕੰਮ ਦੀ ਬਣਾਈਂ। \v 40 ਤੂੰ ਹਾਰੂਨ ਦੇ ਪੁੱਤਰਾਂ ਲਈ ਕੁੜਤੇ ਬਣਾਈਂ ਅਤੇ ਤੂੰ ਉਨ੍ਹਾਂ ਦੇ ਲਈ ਪੇਟੀਆਂ ਬਣਾਈਂ ਨਾਲੇ ਤੂੰ ਉਨ੍ਹਾਂ ਲਈ ਪਰਤਾਪ ਅਤੇ ਸੁਹੱਪਣ ਦੇ ਸਾਫ਼ੇ ਬਣਾਈਂ \v 41 ਅਤੇ ਤੂੰ ਆਪਣੇ ਭਰਾ ਹਾਰੂਨ ਅਤੇ ਉਹ ਦੇ ਨਾਲ ਉਹ ਦੇ ਪੁੱਤਰਾਂ ਨੂੰ ਇਹ ਪਵਾਈਂ ਅਤੇ ਤੂੰ ਉਨ੍ਹਾਂ ਨੂੰ ਮਸਹ ਕਰੀਂ ਅਤੇ ਉਨ੍ਹਾਂ ਨੂੰ ਥਾਪੀਂ ਅਤੇ ਉਨ੍ਹਾਂ ਨੂੰ ਪਵਿੱਤਰ ਕਰੀਂ ਤਾਂ ਜੋ ਉਹ ਮੇਰੇ ਲਈ ਜਾਜਕਾਈ ਦਾ ਕੰਮ ਕਰਨ। \v 42 ਤੂੰ ਉਨ੍ਹਾਂ ਲਈ ਕਤਾਨ ਦੀ ਕੱਛ ਉਨ੍ਹਾਂ ਦੇ ਨੰਗੇਜ਼ ਦੇ ਕੱਜਣ ਲਈ ਬਣਾਈਂ। ਉਹ ਲੱਕ ਤੋਂ ਪੱਟਾਂ ਤੱਕ ਹੋਵੇ \v 43 ਅਤੇ ਉਹ ਹਾਰੂਨ ਅਤੇ ਉਹ ਦੇ ਪੁੱਤਰਾਂ ਉੱਤੇ ਹੋਵੇ ਜਦ ਉਹ ਮੰਡਲੀ ਦੇ ਤੰਬੂ ਵਿੱਚ ਵੜਨ ਜਾਂ ਜਗਵੇਦੀ ਕੋਲ ਜਾਣ ਕਿ ਉਹ ਪਵਿੱਤਰ ਸਥਾਨ ਵਿੱਚ ਉਪਾਸਨਾ ਕਰਨ ਅਜਿਹਾ ਨਾ ਹੋਵੇ ਕਿ ਉਹ ਅਪਰਾਧੀ ਹੋ ਕੇ ਮਰਨ। ਇਹ ਉਹ ਦੇ ਲਈ ਅਤੇ ਉਹ ਦੇ ਪਿੱਛੋਂ ਉਹ ਦੀ ਅੰਸ ਲਈ ਸਦਾ ਦੀ ਬਿਧੀ ਹੋਵੇ। \c 29 \s ਹਾਰੂਨ ਅਤੇ ਉਸ ਦੇ ਪੁੱਤਰਾਂ ਦਾ ਜਾਜਕਾਈ ਦੇ ਲਈ ਅਭਿਸ਼ੇਕ ਕਰਨਾ \r ਲੇਵੀਆਂ 8:1-36 \p \v 1 ਉਹ ਗੱਲ ਜਿਹੜੀ ਤੂੰ ਉਨ੍ਹਾਂ ਦੇ ਪਵਿੱਤਰ ਕਰਨ ਲਈ ਕਰੇਂ ਕਿ ਉਹ ਜਾਜਕਾਈ ਦੀ ਮੇਰੀ ਉਪਾਸਨਾ ਕਰਨ ਇਹ ਹੈ ਕਿ ਇੱਕ ਭੇਡੂ ਅਤੇ ਦੋ ਛੱਤਰੇ ਬੱਜ ਤੋਂ ਬਿਨ੍ਹਾਂ ਲਵੀਂ \v 2 ਅਤੇ ਪਤੀਰੀ ਰੋਟੀ ਅਤੇ ਤੇਲ ਵਿੱਚ ਮਥੇ ਹੋਏ ਪਤੀਰੇ ਪਰਾਉਂਠੇ ਅਤੇ ਤੇਲ ਨਾਲ ਚੋਪੜੇ ਹੋਏ ਪੂੜੇ ਕਣਕ ਦੇ ਮੈਦੇ ਤੋਂ ਬਣਾਈਂ \v 3 ਅਤੇ ਉਨ੍ਹਾਂ ਨੂੰ ਇੱਕ ਛਾਬੇ ਵਿੱਚ ਪਾਵੀਂ ਅਤੇ ਉਨ੍ਹਾਂ ਨੂੰ ਛਾਬੇ ਵਿੱਚ ਬਲ਼ਦ ਅਤੇ ਦੋਹਾਂ ਭੇਡੂਆਂ ਨਾਲ ਨੇੜੇ ਲਿਆਵੀਂ। \v 4 ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਦੇ ਨੇੜੇ ਲਿਆਈਂ ਅਤੇ ਉਨ੍ਹਾਂ ਨੂੰ ਪਾਣੀ ਨਾਲ ਨਹਲਾਈਂ। \v 5 ਤੂੰ ਬਸਤਰ ਲੈ ਕੇ ਹਾਰੂਨ ਨੂੰ ਕੁੜਤਾ ਅਤੇ ਏਫ਼ੋਦ ਦਾ ਚੋਗਾ ਅਤੇ ਏਫ਼ੋਦ ਅਤੇ ਸੀਨਾ ਬੰਦ ਪਹਿਨਾਈਂ ਅਤੇ ਏਫ਼ੋਦ ਦੇ ਕਾਰੀਗਰੀ ਨਾਲ ਕੱਢੇ ਹੋਏ ਪਟਕੇ ਨਾਲ ਉਹ ਦਾ ਲੱਕ ਬੰਨ੍ਹੀਂ। \v 6 ਤੂੰ ਉਸ ਦੇ ਸਿਰ ਉੱਤੇ ਪਗੜੀ ਰੱਖੀਂ ਅਤੇ ਪਵਿੱਤਰ ਮੁਕਟ ਪਗੜੀ ਦੇ \f + \fr 29:6 \fr*\ft 28:36\ft*\f* ਉੱਤੇ ਰੱਖੀਂ। \v 7 ਫੇਰ ਤੂੰ ਮਸਹ ਕਰਨ ਦਾ ਤੇਲ ਲੈ ਕੇ ਉਸ ਦੇ ਸਿਰ ਉੱਤੇ ਚੋਵੀਂ ਅਤੇ ਇਸ ਤਰ੍ਹਾਂ ਤੂੰ ਉਹ ਨੂੰ ਮਸਹ ਕਰੀਂ। \v 8 ਫਿਰ ਉਸ ਦੇ ਪੁੱਤਰਾਂ ਨੂੰ ਨੇੜੇ ਲਿਆਈਂ ਅਤੇ ਉਨ੍ਹਾਂ ਨੂੰ ਕੁੜਤੇ ਪਹਿਨਾਈਂ। \v 9 ਤੂੰ ਹਾਰੂਨ ਅਤੇ ਉਹ ਦੇ ਪੁੱਤਰਾਂ ਦੇ ਲੱਕ ਪੇਟੀਆਂ ਨਾਲ ਬੰਨ੍ਹੀਂ ਅਤੇ ਉਨ੍ਹਾਂ ਨੂੰ ਪੱਗੜੀਆਂ ਬੰਨ੍ਹੀਂ ਅਤੇ ਜਾਜਕਪੁਣਾ ਉਨ੍ਹਾਂ ਲਈ ਸਦਾ ਦੀ ਬਿਧੀ ਅਨੁਸਾਰ ਹੋਵੇਗਾ ਅਤੇ ਇਸ ਤਰ੍ਹਾਂ ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਥਾਪੀਂ। \v 10 ਮੰਡਲੀ ਦੇ ਤੰਬੂ ਦੇ ਅੱਗੇ ਤੂੰ ਬਲ਼ਦ ਨੂੰ ਨੇੜੇ ਲਿਆਵੀਂ ਅਤੇ ਹਾਰੂਨ ਅਤੇ ਉਸ ਦੇ ਪੁੱਤਰ ਆਪਣੇ ਹੱਥ ਬਲ਼ਦ ਦੇ ਸਿਰ ਉੱਤੇ ਰੱਖਣ। \v 11 ਫਿਰ ਤੂੰ ਉਸ ਬਲ਼ਦ ਨੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਯਹੋਵਾਹ ਦੇ ਅੱਗੇ ਵੱਢ ਸੁੱਟੀਂ। \v 12 ਤੂੰ ਵਹਿੜੇ ਦਾ ਲਹੂ ਲੈ ਕੇ ਜਗਵੇਦੀ ਦੇ ਸਿੰਗਾਂ ਉੱਤੇ ਆਪਣੀ ਉਂਗਲ ਨਾਲ ਲਾਈਂ ਅਤੇ ਬਾਕੀ ਦਾ ਲਹੂ ਜਗਵੇਦੀ ਦੀ ਨੀਂਹ ਉੱਤੇ ਡੋਲ੍ਹ ਦੇਈਂ। \v 13 ਤੂੰ ਸਾਰੀ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਕਲੇਜੀ ਦੇ ਉੱਪਰਲੀ ਝਿੱਲੀ ਅਤੇ ਦੋਹਾਂ ਗੁਰਦਿਆਂ ਨੂੰ ਅਤੇ ਚਰਬੀ ਨੂੰ ਜਿਹੜੀ ਉਨ੍ਹਾਂ ਦੇ ਉੱਤੇ ਹੈ ਲੈ ਕੇ ਜਗਵੇਦੀ ਉੱਤੇ ਸਾੜ ਸੁੱਟੀਂ \v 14 ਪਰ ਬਲ਼ਦ ਦਾ ਮਾਸ ਅਤੇ ਉਸ ਦੀ ਖੱਲ ਅਤੇ ਗੋਹੇ ਨੂੰ ਡੇਰੇ ਤੋਂ ਬਾਹਰ ਅੱਗ ਨਾਲ ਸਾੜ ਦੇਈਂ। ਇਹ ਪਾਪ ਬਲੀ ਹੈ। \v 15 ਤੂੰ ਇੱਕ ਛੱਤਰਾ ਲਵੀਂ ਅਤੇ ਹਾਰੂਨ ਅਤੇ ਉਸ ਦੇ ਪੁੱਤਰ ਆਪਣੇ ਹੱਥ ਭੇਡੂ ਦੇ ਸਿਰ ਉੱਤੇ ਰੱਖਣ। \v 16 ਤੂੰ ਉਸ ਛੱਤਰੇ ਨੂੰ ਕੱਟ ਸੁੱਟੀਂ ਅਤੇ ਉਸ ਦਾ ਲਹੂ ਲੈ ਕੇ ਜਗਵੇਦੀ ਦੇ ਚੁਫ਼ੇਰੇ ਛਿੜਕ ਦੇਈਂ। \v 17 ਫੇਰ ਤੂੰ ਉਸ ਛੱਤਰੇ ਨੂੰ ਟੁੱਕੜੇ-ਟੁੱਕੜੇ ਕਰੀਂ ਅਤੇ ਉਸ ਦੀਆਂ ਆਂਦਰਾਂ ਅਤੇ ਉਸ ਦੀਆਂ ਲੱਤਾਂ ਧੋ ਕੇ ਉਨ੍ਹਾਂ ਨੂੰ ਉਸ ਦਿਆਂ ਟੋਟਿਆਂ ਅਤੇ ਸਿਰ ਉੱਤੇ ਰੱਖੀਂ। \v 18 ਸੋ ਤੂੰ ਸਾਰੇ ਛੱਤਰੇ ਨੂੰ ਜਗਵੇਦੀ ਉੱਤੇ ਸਾੜ ਸੁੱਟੀਂ। ਉਹ ਯਹੋਵਾਹ ਲਈ ਹੋਮ ਬਲੀ ਹੈ। ਇਹ ਇੱਕ ਸੁਗੰਧਤਾ ਹੈ। ਇਹ ਯਹੋਵਾਹ ਲਈ ਅੱਗ ਦੀ ਭੇਟ ਹੈ। \v 19 ਤੂੰ ਦੂਜਾ ਛੱਤਰਾ ਲਈਂ ਅਤੇ ਹਾਰੂਨ ਅਤੇ ਉਸ ਦੇ ਪੁੱਤਰ ਆਪਣੇ ਹੱਥ ਉਸ ਛੱਤਰੇ ਦੇ ਸਿਰ ਉੱਤੇ ਰੱਖਣ। \v 20 ਤੂੰ ਉਸ ਛੱਤਰੇ ਨੂੰ ਵੱਢ ਸੁੱਟੀਂ ਅਤੇ ਉਸ ਦੇ ਲਹੂ ਵਿੱਚੋਂ ਲੈ ਕੇ ਹਾਰੂਨ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਪੁੱਤਰਾਂ ਦੇ ਸੱਜੇ ਕੰਨਾਂ ਦੇ ਸਿਰਿਆਂ ਉੱਤੇ ਅਤੇ ਉਨ੍ਹਾਂ ਦੇ ਸੱਜੇ ਹੱਥਾਂ ਦੇ ਅੰਗੂਠਿਆਂ ਉੱਤੇ ਲਾਈਂ ਅਤੇ ਤੂੰ ਲਹੂ ਜਗਵੇਦੀ ਦੇ ਉੱਤੇ ਆਲੇ-ਦੁਆਲੇ ਛਿੜਕ ਦੇਈਂ। \v 21 ਜਿਹੜਾ ਲਹੂ ਜਗਵੇਦੀ ਉੱਤੇ ਹੈ ਤੂੰ ਉਸ ਵਿੱਚੋਂ ਅਤੇ ਮਸਹ ਕਰਨ ਦੇ ਤੇਲ ਵਿੱਚੋਂ ਲੈ ਕੇ ਹਾਰੂਨ ਅਤੇ ਉਸ ਦੇ ਬਸਤ੍ਰ ਉੱਤੇ ਅਤੇ ਉਸ ਦੇ ਪੁੱਤਰਾਂ ਉੱਤੇ ਅਤੇ ਉਸ ਦੇ ਨਾਲ ਉਸ ਦੇ ਪੁੱਤਰਾਂ ਦੇ ਬਸਤ੍ਰਾਂ ਉੱਤੇ ਛਿੜਕੀਂ ਅਤੇ ਇਸ ਤਰ੍ਹਾਂ ਉਹ ਅਤੇ ਉਸ ਦਾ ਬਸਤ੍ਰ ਅਤੇ ਉਸ ਦੇ ਪੁੱਤਰ ਅਤੇ ਉਸ ਦੇ ਨਾਲ ਉਸ ਦੇ ਪੁੱਤਰਾਂ ਦੇ ਬਸਤ੍ਰ ਪਵਿੱਤਰ ਕੀਤੇ ਜਾਣ। \v 22 ਤੂੰ ਛੱਤਰੇ ਦੀ ਚਰਬੀ ਅਤੇ ਉਸ ਦੀ ਪੂਛ ਅਤੇ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਕਲੇਜੀ ਦੀ ਉੱਪਰਲੀ ਝਿੱਲੀ ਅਤੇ ਦੋਵੇਂ ਗੁਰਦੇ ਨਾਲੇ ਉਹ ਚਰਬੀ ਜਿਹੜੀ ਉਨ੍ਹਾਂ ਦੇ ਉੱਤੇ ਹੈ ਅਤੇ ਸੱਜਾ ਪੱਟ ਲਈਂ ਕਿਉਂਕਿ ਉਹ ਛੱਤਰਾ ਥਾਪਨਾ ਦਾ ਹੈ। \v 23 ਤੂੰ ਇੱਕ ਰੋਟੀ ਇੱਕ ਪਰਾਉਂਠਾ ਇੱਕ ਪੂੜਾ ਉਸ ਦੀ ਪਤੀਰੀ ਰੋਟੀ ਦੀ ਟੋਕਰੀ ਵਿੱਚੋਂ ਜਿਹੜੀ ਯਹੋਵਾਹ ਦੇ ਸਨਮੁਖ ਹੈ ਲਈਂ। \v 24 ਤੂੰ ਸਭਨਾਂ ਨੂੰ ਹਾਰੂਨ ਦੇ ਹੱਥਾਂ ਉੱਤੇ ਅਤੇ ਉਸ ਦੇ ਪੁੱਤਰਾਂ ਦੇ ਹੱਥਾਂ ਉੱਤੇ ਰੱਖੀਂ ਅਤੇ ਤੂੰ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਲਈ ਹਿਲਾਵੀਂ। \v 25 ਫਿਰ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਹੱਥੋਂ ਲੈ ਕੇ ਜਗਵੇਦੀ ਉੱਤੇ ਹੋਮ ਦੀ ਬਲੀ ਉੱਤੇ ਸਾੜ ਦੇਈਂ। ਇਹ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਹੈ ਅਤੇ ਯਹੋਵਾਹ ਲਈ ਇੱਕ ਅੱਗ ਦੀ ਭੇਟ ਹੈ। \v 26 ਤੂੰ ਹਾਰੂਨ ਦੇ ਥਾਪਨਾ ਦੇ ਛੱਤਰੇ ਦੀ ਛਾਤੀ ਲੈ ਕੇ ਯਹੋਵਾਹ ਦੇ ਸਨਮੁਖ ਹਿਲਾਉਣ ਦੀ ਭੇਟ ਲਈ ਹਿਲਾਵੀਂ ਅਤੇ ਉਹ ਤੇਰਾ ਹਿੱਸਾ ਹੋਵੇਗਾ। \v 27 ਤੂੰ ਹਿਲਾਉਣ ਦੀ ਭੇਟ ਦਾ ਸੀਨਾ ਅਤੇ ਚੁੱਕਣ ਦੀ ਭੇਟ ਦਾ ਪੱਟ ਜਿਹੜਾ ਹਿਲਾਇਆ ਜਾਵੇ ਅਤੇ ਜਿਹੜਾ ਚੁੱਕਿਆ ਜਾਵੇ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਥਾਪਨਾ ਦੇ ਛੱਤਰੇ ਤੋਂ ਪਵਿੱਤਰ ਕਰੀਂ। \v 28 ਸੋ ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਸਦਾ ਦਾ ਹੱਕ ਇਸਰਾਏਲੀਆਂ ਵੱਲੋਂ ਹੋਵੇ ਕਿਉਂ ਜੋ ਉਹ ਚੁੱਕਣ ਦੀ ਭੇਟ ਹੈ ਅਤੇ ਚੁੱਕਣ ਦੀ ਭੇਟ ਇਸਰਾਏਲੀਆਂ ਵੱਲੋਂ ਉਨ੍ਹਾਂ ਦੀਆਂ ਸੁੱਖ-ਸਾਂਦ ਦੀਆਂ ਭੇਟਾਂ ਤੋਂ ਹੋਵੇਗੀ ਸਗੋਂ ਯਹੋਵਾਹ ਲਈ ਉਨ੍ਹਾਂ ਦੀ ਚੁੱਕਣ ਦੀ ਭੇਟ ਰਹੇਗੀ। \v 29 ਪਵਿੱਤਰ ਬਸਤ੍ਰ ਜਿਹੜੇ ਹਾਰੂਨ ਦੇ ਹਨ ਉਸ ਦੇ ਮਗਰੋਂ ਉਸ ਦੇ ਪੁੱਤਰਾਂ ਦੇ ਹੋਣਗੇ। ਉਨ੍ਹਾਂ ਦੇ ਵਿੱਚ ਉਹ ਮਸਹ ਕੀਤੇ ਜਾਣ ਅਤੇ ਥਾਪੇ ਜਾਣ। \v 30 ਸੱਤ ਦਿਨ ਜਿਹੜਾ ਪੁੱਤਰ ਉਸ ਦੀ ਥਾਂ ਜਾਜਕ ਹੋਵੇ ਉਹ ਉਨ੍ਹਾਂ ਨੂੰ ਜਦ ਉਹ ਮੰਡਲੀ ਦੇ ਤੰਬੂ ਨੂੰ ਪਵਿੱਤਰ ਸਥਾਨ ਵਿੱਚ ਉਪਾਸਨਾ ਲਈ ਜਾਵੇ ਪਹਿਨੇ। \v 31 ਤੂੰ ਥਾਪਨਾ ਦੇ ਛੱਤਰੇ ਨੂੰ ਲੈ ਕੇ ਉਸ ਦਾ ਮਾਸ ਇੱਕ ਪਵਿੱਤਰ ਸਥਾਨ ਵਿੱਚ ਉਬਾਲੀਂ \v 32 ਅਤੇ ਹਾਰੂਨ ਅਤੇ ਉਸ ਦੇ ਪੁੱਤਰ ਛੱਤਰੇ ਦਾ ਮਾਸ ਅਤੇ ਰੋਟੀ ਜਿਹੜੀ ਉਸ ਛਾਬੇ ਵਿੱਚ ਹੈ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਖਾਣ \v 33 ਉਹ ਉਨ੍ਹਾਂ ਵਸਤਾਂ ਨੂੰ ਖਾਣ ਜਿਨ੍ਹਾਂ ਨਾਲ ਪ੍ਰਾਸਚਿਤ ਕੀਤਾ ਗਿਆ ਤਾਂ ਜੋ ਉਹ ਥਾਪੇ ਅਤੇ ਪਵਿੱਤਰ ਕੀਤੇ ਜਾਣ ਪਰ ਕੋਈ ਓਪਰਾ ਉਸ ਤੋਂ ਨਾ ਖਾਵੇ ਕਿਉਂ ਜੋ ਉਹ ਪਵਿੱਤਰ ਹਨ। \v 34 ਅਤੇ ਜੇ ਕਦੀ ਥਾਪਨਾ ਦੇ ਮਾਸ ਤੋਂ ਅਥਵਾ ਰੋਟੀ ਤੋਂ ਸਵੇਰ ਤੱਕ ਕੁਝ ਬਚ ਜਾਵੇ ਤਾਂ ਤੂੰ ਉਸ ਬਚਤ ਨੂੰ ਅੱਗ ਵਿੱਚ ਸਾੜ ਸੁੱਟੀਂ। ਉਹ ਖਾਧਾ ਨਾ ਜਾਵੇ ਕਿਉਂ ਜੋ ਉਹ ਪਵਿੱਤਰ ਹੈ। \v 35 ਸੋ ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਉਸੇ ਤਰ੍ਹਾਂ ਹੀ ਕਰੀਂ ਜਿਵੇਂ ਮੈਂ ਤੈਨੂੰ ਹੁਕਮ ਦਿੱਤਾ ਹੈ। ਸੱਤ ਦਿਨ ਤੱਕ ਤੂੰ ਉਨ੍ਹਾਂ ਦੀ ਥਾਪਨਾ ਕਰੀਂ। \v 36 ਪਾਪ ਦੀ ਭੇਟ ਦਾ ਛੱਤਰਾ ਰੋਜ਼ ਪ੍ਰਾਸਚਿਤ ਲਈ ਤੂੰ ਚੜ੍ਹਾਈਂ ਅਤੇ ਤੂੰ ਜਗਵੇਦੀ ਨੂੰ ਸ਼ੁੱਧ ਕਰੀਂ। ਜਦ ਤੂੰ ਉਸ ਲਈ ਪ੍ਰਾਸਚਿਤ ਕਰੇਂ ਤੂੰ ਉਹ ਨੂੰ ਪਵਿੱਤਰ ਕਰਨ ਲਈ ਤੇਲ ਚੋਵੀਂ। \v 37 ਸੱਤ ਦਿਨ ਤੱਕ ਤੂੰ ਜਗਵੇਦੀ ਲਈ ਪ੍ਰਾਸਚਿਤ ਕਰ ਕੇ ਉਹ ਨੂੰ ਪਵਿੱਤਰ ਕਰੀਂ ਸੋ ਉਹ ਜਗਵੇਦੀ ਬਹੁਤ ਪਵਿੱਤਰ ਹੋਵੇਗੀ ਅਤੇ ਜਿਹੜਾ ਜਗਵੇਦੀ ਨੂੰ ਛੂਹੇ ਉਹ ਪਵਿੱਤਰ ਹੋਵੇਗਾ। \s ਰੋਜ਼ ਦੀਆਂ ਭੇਟਾਂ \r ਗਿਣਤੀ 28:1-8 \p \v 38 ਉਹ ਜਿਹੜਾ ਤੂੰ ਜਗਵੇਦੀ ਉੱਤੇ ਚੜ੍ਹਾਉਣਾ ਹੈ ਸੋ ਇਹ ਹੈ - ਇੱਕ-ਇੱਕ ਸਾਲ ਦੇ ਦੋ ਲੇਲੇ ਹਰ ਰੋਜ਼ ਸਦਾ ਲਈ। \v 39 ਇੱਕ ਲੇਲਾ ਤੂੰ ਸਵੇਰ ਨੂੰ ਚੜ੍ਹਾਵੀਂ ਅਤੇ ਦੂਜਾ ਲੇਲਾ ਤੂੰ ਸ਼ਾਮ ਨੂੰ ਚੜ੍ਹਾਵੀਂ। \v 40 ਅਤੇ ਇੱਕ ਲੇਲੇ ਨਾਲ ਏਫ਼ਾਹ ਦੀ ਦਸਵੰਧ\f + \fr 29:40 \fr*\ft ਇੱਕ ਲੀਟਰ \ft*\f* ਮੈਦਾ ਖ਼ਾਲਸ ਤੇਲ ਦੇ ਹੀਨ ਦੀ ਚੌਥਾਈ ਪੀਣ ਦੀ ਭੇਟ ਲਈ ਚੜ੍ਹਾਵੀਂ \v 41 ਤਾਂ ਤੂੰ ਦੂਜਾ ਲੇਲਾ ਸ਼ਾਮਾਂ ਦੇ ਵੇਲੇ ਚੜ੍ਹਾਵੀਂ ਅਤੇ ਉਸ ਦੇ ਨਾਲ ਸਵੇਰ ਦੇ ਮੈਦੇ ਦੀ ਭੇਟ ਅਨੁਸਾਰ ਅਤੇ ਉਸ ਦੀ ਪੀਣ ਦੀ ਭੇਟ ਅਨੁਸਾਰ ਯਹੋਵਾਹ ਲਈ ਸੁਗੰਧਤਾ ਦੀ ਇੱਕ ਅੱਗ ਦੀ ਭੇਟ ਕਰਕੇ ਚੜ੍ਹਾਈਂ। \v 42 ਇਹ ਸਦਾ ਲਈ ਤੁਹਾਡੀਆਂ ਪੀੜ੍ਹੀਆਂ ਵਿੱਚ ਹੋਮ ਦੀ ਭੇਟ ਹੋਵੇ। ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਯਹੋਵਾਹ ਦੇ ਸਨਮੁਖ ਜਿੱਥੇ ਮੈਂ ਤੇਰੇ ਨਾਲ ਗੱਲ ਕਰਨ ਲਈ ਮਿਲਾਂਗਾ \v 43 ਅਤੇ ਉੱਥੇ ਮੈਂ ਇਸਰਾਏਲੀਆਂ ਨਾਲ ਮਿਲਾਂਗਾ ਅਤੇ ਉਹ ਤੰਬੂ ਮੇਰੇ ਪਰਤਾਪ ਨਾਲ ਪਵਿੱਤਰ ਕੀਤਾ ਜਾਵੇਗਾ। \v 44 ਮੈਂ ਮੰਡਲੀ ਦੇ ਤੰਬੂ ਨੂੰ ਅਤੇ ਜਗਵੇਦੀ ਨੂੰ ਪਵਿੱਤਰ ਕਰਾਂਗਾ ਨਾਲੇ ਮੈਂ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਪਣੀ ਜਾਜਕਾਈ ਦੀ ਉਪਾਸਨਾ ਲਈ ਪਵਿੱਤਰ ਕਰਾਂਗਾ। \v 45 ਅਤੇ ਮੈਂ ਇਸਰਾਏਲ ਦੇ ਵਿਚਕਾਰ ਵੱਸਾਂਗਾ ਅਤੇ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ \v 46 ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ ਜਿਸ ਉਨ੍ਹਾਂ ਨੂੰ ਮਿਸਰ ਦੇਸ ਤੋਂ ਕੱਢ ਲਿਆਂਦਾ ਤਾਂ ਜੋ ਮੈਂ ਉਨ੍ਹਾਂ ਦੇ ਵਿਚਕਾਰ ਵੱਸਾਂ। ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ। \c 30 \s ਧੂਪ ਦੀ ਵੇਦੀ \r ਕੂਚ 37:25-28 \p \v 1 ਤੂੰ ਧੂਪ ਧੁਖਾਉਣ ਲਈ ਇੱਕ ਜਗਵੇਦੀ ਬਣਾਈਂ ਅਤੇ ਤੂੰ ਉਹ ਨੂੰ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਂ। \v 2 ਉਸ ਦੀ ਲੰਬਾਈ ਇੱਕ ਹੱਥ ਉਸ ਦੀ ਚੌੜਾਈ ਇੱਕ ਹੱਥ ਅਤੇ ਉਹ ਚੌਰਸ ਹੋਵੇ। ਉਸ ਦੀ ਉਚਾਈ ਦੋ ਹੱਥ ਅਤੇ ਉਸ ਦੇ ਸਿੰਙ ਉਸੇ ਤੋਂ ਹੋਣ। \v 3 ਤੂੰ ਉਹ ਨੂੰ ਖ਼ਾਲਸ ਸੋਨੇ ਨਾਲ ਮੜ੍ਹੀਂ ਅਰਥਾਤ ਉਹ ਦਾ ਉੱਪਰਲਾ ਪਾਸਾ ਅਤੇ ਉਹ ਦੇ ਚੁਫ਼ੇਰੇ ਦੇ ਪਾਸੇ ਅਤੇ ਉਹ ਦੇ ਸਿੰਙ, ਤੂੰ ਉਹ ਦੇ ਚੁਫ਼ੇਰੇ ਇੱਕ ਸੋਨੇ ਦੀ ਬਨੇਰੀ ਬਣਾਈਂ। \v 4 ਤੂੰ ਉਹ ਦੇ ਲਈ ਸੋਨੇ ਦੇ ਦੋ ਕੜੇ ਉਸ ਦੀ ਬਨੇਰੀ ਦੇ ਹੇਠ ਉਸ ਦੇ ਦੋਹਾਂ ਪੱਲਿਆਂ ਉੱਤੇ ਉਸ ਦੇ ਦੋਹੀਂ ਪਾਸੀਂ ਬਣਾਈਂ। ਉਹ ਉਸ ਦੇ ਚੁੱਕਣ ਲਈ ਚੋਬਾਂ ਦੇ ਥਾਂ ਹੋਣ। \v 5 ਤੂੰ ਚੋਬਾਂ ਸ਼ਿੱਟੀਮ ਦੀ ਲੱਕੜੀ ਦੀਆਂ ਬਣਾਈਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹੀਂ। \v 6 ਤੂੰ ਉਹ ਨੂੰ ਪਰਦੇ ਦੇ ਅੱਗੇ ਜਿਹੜਾ ਸਾਖੀ ਦੇ ਸੰਦੂਕ ਦੇ ਕੋਲ ਹੈ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ ਜਿਹੜਾ ਸਾਖੀ ਉੱਤੇ ਹੈ ਰੱਖੀਂ ਜਿੱਥੇ ਮੈਂ ਤੇਰੇ ਨਾਲ ਮਿਲਾਂਗਾ। \v 7 ਅਤੇ ਹਾਰੂਨ ਉਸ ਉੱਤੇ ਸੁਗੰਧੀ ਧੂਪ ਹਰ ਸਵੇਰੇ ਦੇ ਸਮੇਂ ਧੁਖਾਵੇ। ਜਦ ਉਹ ਦੀਵਿਆਂ ਨੂੰ ਸੁਆਰੇ ਤਦ ਉਹ ਇਹ ਧੁਖਾਵੇ। \v 8 ਜਦ ਹਾਰੂਨ ਦੀਵਿਆਂ ਨੂੰ ਸ਼ਾਮ ਦੇ ਵੇਲੇ ਜਗਾਵੇ ਤਦ ਉਹ ਤੁਹਾਡੀਆਂ ਪੀੜ੍ਹੀਆਂ ਤੱਕ ਸਦਾ ਲਈ ਯਹੋਵਾਹ ਦੇ ਸਨਮੁਖ ਧੂਪ ਧੁਖਾਵੇ। \v 9 ਤੁਸੀਂ ਉਸ ਉੱਤੇ ਨਾ ਓਪਰਾ ਧੂਪ ਨਾ ਹੋਮ ਦੀ ਬਲੀ ਨਾ ਮੈਦੇ ਦੀ ਭੇਟ ਚੜ੍ਹਾਇਓ ਅਤੇ ਨਾ ਉਸ ਉੱਤੇ ਪੀਣ ਦੀ ਭੇਟ ਡੋਲ੍ਹਿਓ \v 10 ਅਤੇ ਹਾਰੂਨ ਉਸ ਦੇ ਸਿੰਗਾਂ ਉੱਤੇ ਵਰ੍ਹੇ ਵਿੱਚ ਇੱਕ ਵਾਰੀ ਪ੍ਰਾਸਚਿਤ ਕਰੇ ਅਤੇ ਪ੍ਰਾਸਚਿਤ ਦੇ ਪਾਪ ਦੀ ਭੇਟ ਦੇ ਲਹੂ ਤੋਂ ਲੈ ਕੇ ਸਾਲ ਵਿੱਚ ਇੱਕ ਵਾਰ ਤੁਹਾਡੀਆਂ ਪੀੜ੍ਹੀਆਂ ਤੱਕ ਪ੍ਰਾਸਚਿਤ ਕਰੇ। ਇਹ ਯਹੋਵਾਹ ਲਈ ਬਹੁਤ ਪਵਿੱਤਰ ਹੈ। \s ਪ੍ਰਾਣਾਂ ਦੇ ਪ੍ਰਾਸਚਿਤ ਦਾ ਰੁੱਪਈਆ \p \v 11 ਯਹੋਵਾਹ ਮੂਸਾ ਨੂੰ ਬੋਲਿਆ ਕਿ \v 12 ਜਦ ਤੂੰ ਇਸਰਾਏਲੀਆਂ ਦੀ ਗਿਣਤੀ ਉਨ੍ਹਾਂ ਦੇ ਸ਼ੁਮਾਰ ਅਨੁਸਾਰ ਕਰੇਂ ਤਾਂ ਹਰ ਮਨੁੱਖ ਆਪਣੇ ਪ੍ਰਾਣਾਂ ਲਈ ਯਹੋਵਾਹ ਨੂੰ ਜਦ ਉਨ੍ਹਾਂ ਦੀ ਗਿਣਤੀ ਹੋਵੇ ਨਿਸਤਾਰੇ ਦਾ ਮੁੱਲ ਦੇਵੇ ਤਾਂ ਜੋ ਉਨ੍ਹਾਂ ਵਿੱਚ ਕੋਈ ਬਵਾ ਨਾ ਪਵੇ ਜਦ ਤੂੰ ਉਨ੍ਹਾਂ ਦੀ ਗਿਣਤੀ ਕਰੇਂ। \v 13 ਸਾਰੇ ਜਿਹੜੇ ਗਿਣਿਆ ਹੋਇਆਂ ਵਿੱਚ ਰਲਣ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਅੱਧਾ ਸ਼ਕਲ\f + \fr 30:13 \fr*\ft 6 ਮਿਲੀਗ੍ਰਾਮ \ft*\f* ਦੇਣ (ਸ਼ਕਲ ਵਿੱਚ ਵੀਹ ਜੀਰੇ ਹਨ) ਸੋ ਇਹ ਅੱਠ ਆਨੇ ਯਹੋਵਾਹ ਲਈ ਚੁੱਕਣ ਦੀ ਭੇਟ ਹੋਵੇਗੀ। \v 14 ਸਾਰੇ ਜਿਹੜੇ ਗਿਣਿਆ ਹੋਇਆਂ ਵਿੱਚ ਰਲਣ ਵੀਹ ਸਾਲ ਦੇ ਅਤੇ ਉੱਤੇ ਦੇ ਹੋਣ ਯਹੋਵਾਹ ਨੂੰ ਚੁੱਕਣ ਦੀ ਭੇਟ ਦੇਣ। \v 15 ਤਾਂ ਧਨੀ ਅੱਠ ਆਨੇ ਤੋਂ ਵੱਧ ਅਤੇ ਕੰਗਾਲ ਉਸ ਤੋਂ ਘੱਟ ਨਾ ਦੇਣ ਜਦ ਤੁਹਾਡੇ ਪ੍ਰਾਣਾਂ ਦੇ ਪ੍ਰਾਸਚਿਤ ਲਈ ਯਹੋਵਾਹ ਦੀ ਚੁੱਕਣ ਦੀ ਭੇਟ ਦੇਣ। \v 16 ਸੋ ਤੂੰ ਇਸਰਾਏਲੀਆਂ ਤੋਂ ਪ੍ਰਾਸਚਿਤ ਦੀ ਚਾਂਦੀ ਲੈ ਕੇ ਉਹ ਨੂੰ ਮੰਡਲੀ ਦੇ ਤੰਬੂ ਦੇ ਕੰਮ ਲਈ ਵਰਤੀਂ ਅਤੇ ਉਹ ਇਸਰਾਏਲੀਆਂ ਲਈ ਯਹੋਵਾਹ ਅੱਗੇ ਇੱਕ ਯਾਦਗਿਰੀ ਹੋਵੇ ਤਾਂ ਜੋ ਤੁਹਾਡਿਆਂ ਪ੍ਰਾਣਾਂ ਲਈ ਪ੍ਰਾਸਚਿਤ ਹੋਵੇ। \s ਪਿੱਤਲ ਦੀ ਹੌਦੀ \p \v 17 ਯਹੋਵਾਹ ਨੇ ਮੂਸਾ ਨੂੰ ਆਖਿਆ ਕਿ \v 18 ਤੂੰ ਧੋਣ ਲਈ ਪਿੱਤਲ ਦਾ ਇੱਕ ਹੌਦ ਅਤੇ ਉਹ ਦੇ ਲਈ ਪਿੱਤਲ ਦੀ ਇੱਕ ਚੌਂਕੀ ਬਣਾਈਂ ਅਤੇ ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਉਹ ਨੂੰ ਰੱਖੀਂ ਅਤੇ ਉਸ ਵਿੱਚ ਪਾਣੀ ਭਰੀਂ। \v 19 ਉਸ ਵਿੱਚ ਹਾਰੂਨ ਅਤੇ ਉਸ ਦੇ ਪੁੱਤਰ ਆਪਣੇ ਹੱਥ-ਪੈਰ ਧੋਣ \v 20 ਜਦ ਉਹ ਮੰਡਲੀ ਦੇ ਤੰਬੂ ਵਿੱਚ ਅਥਵਾ ਜਦ ਉਹ ਜਗਵੇਦੀ ਦੇ ਨੇੜੇ ਉਪਾਸਨਾ ਲਈ ਆਉਣ ਕਿ ਯਹੋਵਾਹ ਲਈ ਅੱਗ ਦੀ ਭੇਟ ਧੁਖਾਉਣ ਤਾਂ ਪਾਣੀ ਨਾਲ ਧੋਣ ਕਿ ਉਹ ਨਾ ਮਰਨ। \v 21 ਉਹ ਆਪਣੇ ਹੱਥ-ਪੈਰ ਧੋਣ ਕਿ ਉਹ ਨਾ ਮਰਨ ਅਤੇ ਉਹ ਉਨ੍ਹਾਂ ਲਈ ਸਦਾ ਦੀ ਬਿਧੀ ਹੋਵੇ ਅਰਥਾਤ ਉਸ ਲਈ ਅਤੇ ਉਸ ਦੀ ਅੰਸ ਲਈ ਉਨ੍ਹਾਂ ਦੀ ਪੀੜ੍ਹੀਓਂ ਪੀੜ੍ਹੀ ਤੱਕ। \s ਅਭਿਸ਼ੇਕ ਦਾ ਤੇਲ \p \v 22 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ \v 23 ਤੂੰ ਵਧੀਆ ਮਸਾਲਾ ਲਵੀਂ ਅਰਥਾਤ ਪਤਲਾ ਮੁਰ ਪੰਜ ਸੌ ਸ਼ਕਲ\f + \fr 30:23 \fr*\ft 6 ਕਿਲੋਗ੍ਰਾਮ \ft*\f* ਅਤੇ ਸੁਗੰਧ ਲਈ ਦਾਲਚੀਨੀ ਉਸ ਤੋਂ ਅੱਧੀ ਅਰਥਾਤ ਢਾਈ ਸੌ ਸ਼ਕਲ ਅਤੇ ਸੁਗੰਧ ਵਾਲੀ ਕੁਸ਼ਾ ਢਾਈ ਸੌ ਸ਼ਕਲ \v 24 ਅਤੇ ਤੱਜ ਪੰਜ ਸੌ ਸ਼ਕਲ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਅਤੇ ਜ਼ੈਤੂਨ ਦਾ ਤੇਲ ਇੱਕ ਹੀਨ \v 25 ਅਤੇ ਤੂੰ ਉਹ ਨੂੰ ਮਸਹ ਕਰਨ ਦਾ ਪਵਿੱਤਰ ਤੇਲ ਗਾਂਧੀ ਦੀ ਕਾਰੀਗਰੀ ਅਤੇ ਮਿਲੀਆਂ ਹੋਈਆਂ ਸੁਗੰਧਾਂ ਨਾਲ ਬਣਾਈਂ। ਉਹ ਇੱਕ ਮਲਣ ਦਾ ਪਵਿੱਤਰ ਤੇਲ ਹੋਵੇ। \v 26 ਤੂੰ ਉਸ ਨਾਲ ਮੰਡਲੀ ਦੇ ਤੰਬੂ ਨੂੰ ਅਤੇ ਸਾਖੀ ਦੇ ਸੰਦੂਕ ਨੂੰ ਮਲੀਂ। \v 27 ਨਾਲੇ ਮੇਜ਼ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਅਤੇ ਸ਼ਮਾਦਾਨ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਅਤੇ ਧੂਪ ਦੀ ਜਗਵੇਦੀ ਨੂੰ \v 28 ਅਤੇ ਹੋਮ ਦੀ ਜਗਵੇਦੀ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਅਤੇ ਹੌਦ ਅਤੇ ਉਸ ਦੀ ਚੌਂਕੀ ਨੂੰ। \v 29 ਤੂੰ ਉਨ੍ਹਾਂ ਨੂੰ ਪਵਿੱਤਰ ਕਰੀਂ ਕਿ ਉਹ ਬਹੁਤ ਪਵਿੱਤਰ ਹੋਣ ਅਤੇ ਜੋ ਕੁਝ ਉਨ੍ਹਾਂ ਨੂੰ ਲੱਗੇ ਪਵਿੱਤਰ ਹੋਵੇਗਾ। \v 30 ਤਾਂ ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮਸਹ ਕਰ ਕੇ ਪਵਿੱਤਰ ਕਰੀਂ ਤਾਂ ਜੋ ਉਹ ਮੇਰੀ ਜਾਜਕਾਈ ਦੀ ਉਪਾਸਨਾ ਕਰਨ। \v 31 ਅਤੇ ਤੂੰ ਇਸਰਾਏਲੀਆਂ ਨੂੰ ਆਖੀਂ ਕਿ ਇਹ ਮਲਣ ਦਾ ਪਵਿੱਤਰ ਤੇਲ ਮੇਰੇ ਲਈ ਤੁਹਾਡੀਆਂ ਪੀੜ੍ਹੀਆਂ ਤੱਕ ਹੋਵੇ। \v 32 ਇਹ ਆਦਮੀ ਦੇ ਪਿੰਡੇ ਉੱਤੇ ਨਹੀਂ ਲਾਈਦਾ ਅਤੇ ਉਸ ਦੀ ਸਮੱਗਰੀ ਤੋਂ ਹੋਰ ਕਿਸੇ ਪ੍ਰਕਾਰ ਦਾ ਤੇਲ ਤੁਸੀਂ ਨਾ ਬਣਾਇਓ। ਇਹ ਪਵਿੱਤਰ ਹੈ ਅਤੇ ਤੁਹਾਡੇ ਲਈ ਪਵਿੱਤਰ ਰਹੇ। \v 33 ਜਿਹੜਾ ਮਨੁੱਖ ਉਸ ਵਰਗੀ ਮਿਲਾਵਟ ਕਰੇ ਅਤੇ ਉਸ ਵਿੱਚੋਂ ਕਿਸੇ ਓਪਰੇ ਉੱਤੇ ਚੋਵੇ ਉਹ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ। \s ਖੁਸ਼ਬੂ ਵਾਲਾ ਪਵਿੱਤਰ ਤਰਲ \p \v 34 ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਆਪਣੇ ਲਈ ਮੁਰ ਵਾਲਾ ਮਸਾਲਾ ਲਈਂ ਅਰਥਾਤ ਮੁਰ ਮਸਤਕੀ ਅਤੇ ਲੌਨ ਅਤੇ ਖ਼ਾਲਸ ਲੁਬਾਨ - ਇਹ ਇੱਕੋ ਵਜ਼ਨ ਦੇ ਹੋਣ। \v 35 ਤੂੰ ਉਹ ਨੂੰ ਸੁਗੰਧ ਵਾਲੀ ਧੂਪ ਗਾਂਧੀ ਦੀ ਕਾਰੀਗਰੀ ਦੀ ਬਣਾਈਂ। ਸਲੂਣੀ ਨਿਰੋਲ ਅਤੇ ਪਵਿੱਤਰ ਹੋਵੇ। \v 36 ਤੂੰ ਉਸ ਵਿੱਚੋਂ ਕੁਝ ਬਹੁਤ ਮਹੀਨ ਪੀਹ ਕੇ ਉਹ ਨੂੰ ਸਾਖੀ ਦੇ ਸੰਦੂਕ ਅੱਗੇ ਮੰਡਲੀ ਦੇ ਤੰਬੂ ਵਿੱਚ ਰੱਖੀਂ ਜਿੱਥੇ ਮੈਂ ਤੈਨੂੰ ਮਿਲਾਂਗਾ। ਇਹ ਤੁਹਾਡੇ ਲਈ ਬਹੁਤ ਪਵਿੱਤਰ ਹੋਵੇ। \v 37 ਜਿਹੜੀ ਧੂਪ ਨੂੰ ਬਣਾਵੇਂਗਾ ਉਸ ਦੀ ਸਮੱਗਰੀ ਤੋਂ ਹੋਰ ਧੂਪ ਆਪਣੇ ਲਈ ਨਾ ਬਣਾਇਓ, ਉਹ ਤੇਰੀ ਵੱਲੋਂ ਯਹੋਵਾਹ ਲਈ ਪਵਿੱਤਰ ਹੋਵੇ। \v 38 ਜਿਹੜਾ ਮਨੁੱਖ ਉਸ ਵਾਂਗੂੰ ਸੁੰਘਣ ਲਈ ਬਣਾਵੇ ਉਹ ਆਪਣਿਆਂ ਲੋਕਾਂ ਵਿੱਚੋਂ ਨਾਸ ਕੀਤਾ ਜਾਵੇ। \c 31 \s ਡੇਰੇ ਦੇ ਲਈ ਕਾਰੀਗਰ \r ਕੂਚ 35:30-36:1 \p \v 1 ਯਹੋਵਾਹ ਨੇ ਮੂਸਾ ਨੂੰ ਆਖਿਆ ਕਿ \v 2 ਵੇਖ ਮੈਂ ਬਸਲਏਲ ਨੂੰ ਜਿਹੜਾ ਊਰੀ ਦਾ ਪੁੱਤਰ ਅਤੇ ਹੂਰ ਦਾ ਪੋਤਾ ਅਤੇ ਯਹੂਦਾਹ ਦੇ ਗੋਤ ਦਾ ਹੈ ਨਾਮ ਲੈ ਕੇ ਬੁਲਾਇਆ ਹੈ। \v 3 ਮੈਂ ਉਹ ਨੂੰ ਪਰਮੇਸ਼ੁਰ ਦੇ ਆਤਮਾ ਤੋਂ ਬੁੱਧ ਸਮਝ ਵਿੱਦਿਆ ਅਤੇ ਸਾਰੀ ਕਾਰੀਗਰੀ ਨਾਲ ਭਰਪੂਰ ਕੀਤਾ ਹੈ \v 4 ਕਿ ਉਹ ਚਤਰਾਈ ਦੇ ਕੰਮ ਦੀ ਵਿਚਾਰ ਕਰੇ ਅਤੇ ਸੋਨੇ ਚਾਂਦੀ ਅਤੇ ਪਿੱਤਲ ਦਾ ਕੰਮ ਕਰੇ \v 5 ਨਾਲੇ ਪੱਥਰਾਂ ਨੂੰ ਜੜਨ ਲਈ ਉੱਕਰੇ ਅਤੇ ਲੱਕੜੀ ਦੀ ਚਿੱਤਰਕਾਰੀ ਕਰੇ ਅਤੇ ਸਾਰੀ ਕਾਰੀਗਰੀ ਨਾਲ ਕੰਮ ਕਰੇ। \v 6 ਅਤੇ ਵੇਖ ਮੈਂ ਉਹ ਦੇ ਨਾਲ ਅਹੀਸਾਮਾਕ ਦੇ ਪੁੱਤਰ ਆਹਾਲੀਆਬ ਨੂੰ ਜਿਹੜਾ ਦਾਨ ਦੇ ਗੋਤ ਦਾ ਹੈ ਥਾਪਿਆ ਅਤੇ ਸਾਰੇ ਸਿਆਣਿਆਂ ਦੇ ਮਨਾਂ ਵਿੱਚ ਬੁੱਧ ਪਾ ਦਿੱਤੀ ਤਾਂ ਜੋ ਉਹ ਜੋ ਕੁਝ ਮੈਂ ਤੈਨੂੰ ਹੁਕਮ ਦਿੱਤਾ ਬਣਾਉਣ, \v 7 ਅਰਥਾਤ ਮੰਡਲੀ ਦਾ ਤੰਬੂ ਅਤੇ ਸਾਖੀ ਦਾ ਸੰਦੂਕ ਅਤੇ ਪ੍ਰਾਸਚਿਤ ਦਾ ਸਰਪੋਸ਼ ਜਿਹੜਾ ਉਹ ਦੇ ਉੱਤੇ ਹੈ ਅਤੇ ਤੰਬੂ ਦਾ ਸਾਰਾ ਸਮਾਨ \v 8 ਨਾਲੇ ਮੇਜ਼ ਅਤੇ ਉਸ ਦਾ ਸਮਾਨ ਅਤੇ ਖ਼ਾਲਸ ਸ਼ਮਾਦਾਨ ਅਤੇ ਉਸ ਦਾ ਸਾਰਾ ਸਮਾਨ ਅਤੇ ਧੂਪ ਦੀ ਜਗਵੇਦੀ \v 9 ਅਤੇ ਹੋਮ ਦੀ ਜਗਵੇਦੀ ਅਤੇ ਉਸ ਦਾ ਸਾਰਾ ਸਮਾਨ ਅਤੇ ਹੌਦ ਅਤੇ ਉਸ ਦੀ ਚੌਂਕੀ \v 10 ਅਤੇ ਮਹੀਨ ਉਣੇ ਹੋਏ ਬਸਤਰ ਅਤੇ ਹਾਰੂਨ ਜਾਜਕ ਦੇ ਪਵਿੱਤਰ ਬਸਤਰ ਅਤੇ ਉਸ ਦੇ ਪੁੱਤਰਾਂ ਦੇ ਬਸਤਰ ਜਦ ਉਹ ਜਾਜਕਾਈ ਦੀ ਉਪਾਸਨਾ ਕਰਨ \v 11 ਅਤੇ ਮਸਹ ਕਰਨ ਦਾ ਤੇਲ ਅਤੇ ਸੁਗੰਧ ਵਾਲੀ ਧੂਪ ਪਵਿੱਤਰ ਸਥਾਨ ਲਈ ਜੋ ਕੁਝ ਮੈਂ ਤੈਨੂੰ ਹੁਕਮ ਦਿੱਤਾ ਉਸ ਦੇ ਅਨੁਸਾਰ ਉਹ ਕਰਨ। \s ਸਬਤ ਦਾ ਦਿਨ \p \v 12 ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ \v 13 ਤੂੰ ਇਸਰਾਏਲੀਆਂ ਨੂੰ ਬੋਲ ਕਿ ਮੇਰੇ ਸਬਤਾਂ ਦੀ ਜ਼ਰੂਰ ਮਨੌਤ ਕਰਿਓ ਕਿਉਂ ਜੋ ਉਹ ਮੇਰੇ ਵਿੱਚ ਅਤੇ ਤੁਹਾਡੇ ਵਿੱਚ ਤੁਹਾਡੀਆਂ ਪੀੜ੍ਹੀਆਂ ਤੱਕ ਇੱਕ ਨਿਸ਼ਾਨ ਹੈ ਕਿ ਤੁਸੀਂ ਜਾਣੋ ਕਿ ਮੈਂ ਯਹੋਵਾਹ ਤੁਹਾਡਾ ਪਵਿੱਤਰ ਕਰਨ ਵਾਲਾ ਹਾਂ। \v 14 ਅਤੇ ਤੁਸੀਂ ਸਬਤ ਦੀ ਮਨੌਤ ਕਰਿਓ ਕਿਉਂ ਜੋ ਉਹ ਤੁਹਾਡੇ ਲਈ ਪਵਿੱਤਰ ਹੈ। ਜਿਹੜਾ ਉਹ ਨੂੰ ਭਰਿਸ਼ਟ ਕਰੇ ਉਹ ਜ਼ਰੂਰ ਮਾਰਿਆ ਜਾਵੇ ਕਿਉਂਕਿ ਜੇ ਕੋਈ ਉਸ ਵਿੱਚ ਕੰਮ ਕਰੇ ਉਹ ਪ੍ਰਾਣੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ। \v 15 ਛੇ ਦਿਨ ਕੰਮ ਕੀਤਾ ਜਾਵੇ ਪਰ ਸੱਤਵਾਂ ਦਿਨ ਵਿਸ਼ਰਾਮ ਦਾ ਸਬਤ ਯਹੋਵਾਹ ਲਈ ਪਵਿੱਤਰ ਹੈ। ਜੋ ਕੋਈ ਸਬਤ ਦੇ ਦਿਨ ਵਿੱਚ ਕੰਮ ਕਰੇ ਉਹ ਜ਼ਰੂਰ ਮਾਰਿਆ ਜਾਵੇ। \v 16 ਉਪਰੰਤ ਇਸਰਾਏਲੀ ਸਬਤ ਦੀ ਮਨੌਤ ਕਰਨ ਅਤੇ ਆਪਣੀਆਂ ਪੀੜ੍ਹੀਆਂ ਤੱਕ ਇੱਕ ਵਿਸ਼ਰਾਮ ਦਾ ਦਿਨ ਕਰ ਕੇ ਮੰਨਣ ਕਿਉਂ ਜੋ ਉਹ ਸਦਾ ਲਈ ਇੱਕ ਨੇਮ ਹੈ। \v 17 ਉਹ ਮੇਰੇ ਵਿੱਚ ਅਤੇ ਇਸਰਾਏਲੀਆਂ ਵਿੱਚ ਸਦਾ ਲਈ ਇੱਕ ਨਿਸ਼ਾਨ ਹੈ ਕਿਉਂਕਿ ਛੇ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ ਅਤੇ ਸੱਤਵੇਂ ਦਿਨ ਵਿਸ਼ਰਾਮ ਕੀਤਾ ਅਤੇ ਸ਼ਾਂਤ ਪਾਈ। \v 18 ਫੇਰ ਉਸ ਨੇ ਮੂਸਾ ਨੂੰ ਜਦ ਉਸ ਨਾਲ ਗੱਲਾਂ ਕਰ ਚੁੱਕਿਆ ਸੀਨਈ ਪਰਬਤ ਉੱਤੇ ਸਾਖੀ ਦੀਆਂ ਦੋਵੇਂ ਫੱਟੀਆਂ ਅਰਥਾਤ ਪੱਥਰ ਦੀਆਂ ਫੱਟੀਆਂ ਪਰਮੇਸ਼ੁਰ ਦੀ ਉਂਗਲੀ ਨਾਲ ਲਿਖੀਆਂ ਹੋਈਆਂ ਦਿੱਤੀਆਂ। \c 32 \s ਸੋਨੇ ਦਾ ਵੱਛਾ \r ਬਿਵਸਥਾ 9:6-29 \p \v 1 ਜਦ ਲੋਕਾਂ ਨੇ ਵੇਖਿਆ ਕਿ ਮੂਸਾ ਨੇ ਪਰਬਤ ਤੋਂ ਉਤਰਨ ਵਿੱਚ ਚਿਰ ਲਾ ਦਿੱਤਾ ਹੈ ਤਾਂ ਲੋਕਾਂ ਨੇ ਹਾਰੂਨ ਕੋਲ ਇਕੱਠੇ ਹੋ ਕੇ ਉਹ ਨੂੰ ਆਖਿਆ, ਉੱਠ ਅਤੇ ਸਾਡੇ ਲਈ ਦੇਵਤੇ ਬਣਾ ਜਿਹੜੇ ਸਾਡੇ ਅੱਗੇ ਚੱਲਣ ਕਿਉਂ ਜੋ ਇਹ ਮਰਦ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ ਹੈ ਅਸੀਂ ਨਹੀਂ ਜਾਣਦੇ ਉਹ ਨੂੰ ਕੀ ਹੋ ਗਿਆ ਹੈ। \v 2 ਤਾਂ ਹਾਰੂਨ ਨੇ ਉਨ੍ਹਾਂ ਨੂੰ ਆਖਿਆ, ਆਪਣੀਆਂ ਔਰਤਾਂ ਅਤੇ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਦੇ ਕੰਨਾਂ ਦੇ ਸੋਨੇ ਦੇ ਬਾਲੇ ਤੋੜ ਤਾੜ ਕੇ ਮੇਰੇ ਕੋਲ ਲੈ ਆਓ। \v 3 ਸੋ ਸਾਰੇ ਲੋਕ ਸੋਨੇ ਦੇ ਬਾਲੇ ਜੋ ਉਨ੍ਹਾਂ ਦੇ ਕੰਨਾਂ ਵਿੱਚ ਸਨ ਤੋੜ ਤਾੜ ਕੇ ਹਾਰੂਨ ਦੇ ਕੋਲ ਲੈ ਆਏ \v 4 ਤਾਂ ਉਸ ਨੇ ਉਹ ਉਨ੍ਹਾਂ ਦੇ ਹੱਥੋਂ ਲੈ ਲਏ ਅਤੇ ਉਨ੍ਹਾਂ ਨੂੰ ਢਾਲ਼ ਕੇ ਇੱਕ ਉੱਕਰਨ ਵਾਲੇ ਸੰਦ ਨਾਲ ਘੜ੍ਹ ਕੇ ਉਹ ਦਾ ਇੱਕ ਵੱਛਾ ਬਣਾਇਆ ਤਾਂ ਉਨ੍ਹਾਂ ਨੇ ਆਖਿਆ, ਹੇ ਇਸਰਾਏਲ ਇਹ ਹੈ ਤੇਰਾ ਦੇਵਤਾ ਜਿਹੜਾ ਤੈਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ। \v 5 ਜਦ ਹਾਰੂਨ ਨੇ ਇਹ ਡਿੱਠਾ ਤਾਂ ਉਸ ਦੇ ਅੱਗੇ ਇੱਕ ਜਗਵੇਦੀ ਬਣਾਈ ਤਾਂ ਹਾਰੂਨ ਨੇ ਪੁਕਾਰ ਕੇ ਆਖਿਆ, ਕੱਲ ਯਹੋਵਾਹ ਦਾ ਪਰਬ ਹੈ \v 6 ਤਾਂ ਉਹ ਅਗਲੇ ਦਿਨ ਸਵੇਰ ਨੂੰ ਉੱਠੇ ਅਤੇ ਹੋਮ ਦੀਆਂ ਬਲੀਆਂ ਚੜ੍ਹਾਈਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਲਿਆਏ ਤਾਂ ਲੋਕ ਖਾਣ-ਪੀਣ ਨੂੰ ਬੈਠੇ ਅਤੇ ਹੱਸਣ ਖੇਡਣ ਨੂੰ ਉੱਠੇ। \v 7 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਹੇਠਾਂ ਨੂੰ ਜਾ ਕਿਉਂਕਿ ਤੇਰੇ ਲੋਕ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਉਤਾਹਾਂ ਲਿਆਇਆ ਹੈਂ ਭਰਿਸ਼ਟ ਹੋ ਗਏ ਹਨ। \v 8 ਉਹ ਉਸ ਰਾਹ ਤੋਂ ਛੇਤੀ ਨਾਲ ਫਿਰ ਗਏ ਹਨ ਜਿਹ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਦੇ ਢਾਲ਼ ਕੇ ਆਪਣੇ ਲਈ ਇੱਕ ਵੱਛਾ ਬਣਾਇਆ ਅਤੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਉਹ ਦੇ ਅੱਗੇ ਭੇਟ ਚੜ੍ਹਾ ਦੇ ਉਨ੍ਹਾਂ ਆਖਿਆ, ਹੇ ਇਸਰਾਏਲ ਇਹ ਹੈ ਤੇਰਾ ਦੇਵਤਾ ਜਿਹੜਾ ਤੈਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ। \v 9 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, ਮੈਂ ਇਨ੍ਹਾਂ ਲੋਕਾਂ ਨੂੰ ਡਿੱਠਾ ਹੈ, ਵੇਖ ਇਹ ਲੋਕ ਹਠੀ ਹਨ। \v 10 ਹੁਣ ਤੂੰ ਮੈਨੂੰ ਇਕੱਲਾ ਹੋਣ ਦੇ ਤਾਂ ਜੋ ਮੇਰਾ ਕ੍ਰੋਧ ਉਨ੍ਹਾਂ ਦੇ ਵਿਰੁੱਧ ਭੜਕੇ ਅਤੇ ਮੈਂ ਉਨ੍ਹਾਂ ਨੂੰ ਭਸਮ ਕਰ ਸੁੱਟਾਂ ਅਤੇ ਮੈਂ ਤੇਰੇ ਕੋਲੋਂ ਇੱਕ ਵੱਡੀ ਕੌਮ ਬਣਾਵਾਂਗਾ। \v 11 ਤਾਂ ਮੂਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਤਰਲੇ ਪਾ ਕੇ ਆਖਿਆ, ਹੇ ਯਹੋਵਾਹ ਤੇਰਾ ਕ੍ਰੋਧ ਤੇਰੇ ਲੋਕਾਂ ਦੇ ਵਿਰੁੱਧ ਕਿਉਂ ਭੜਕਿਆ ਹੈ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਵੱਡੀ ਸ਼ਕਤੀ ਅਤੇ ਬਲਵੰਤ ਹੱਥ ਨਾਲ ਕੱਢ ਕੇ ਲੈ ਆਇਆ ਹੈਂ। \v 12 ਮਿਸਰੀ ਕਿਉਂ ਆਖਣ ਕਿ ਉਹ ਉਨ੍ਹਾਂ ਨੂੰ ਬੁਰਿਆਈ ਲਈ ਲੈ ਗਿਆ, ਤਾਂ ਜੋ ਉਨ੍ਹਾਂ ਨੂੰ ਪਹਾੜਾਂ ਵਿੱਚ ਮਾਰ ਸੁੱਟੇ ਅਤੇ ਉਨ੍ਹਾਂ ਨੂੰ ਧਰਤੀ ਉੱਤੋਂ ਮੁਕਾ ਦੇਵੇ? ਤੂੰ ਆਪਣੇ ਕ੍ਰੋਧ ਦੇ ਭੜਕਣ ਨੂੰ ਮੋੜ ਲੈ ਅਤੇ ਆਪਣੇ ਲੋਕਾਂ ਉੱਤੇ ਬੁਰਿਆਈ ਲਿਆਉਣ ਤੋਂ ਹਟ ਜਾ। \v 13 ਤੂੰ ਆਪਣੇ ਸੇਵਕ ਅਬਰਾਹਾਮ, ਇਸਹਾਕ ਅਤੇ ਇਸਰਾਏਲ ਨੂੰ ਚੇਤੇ ਕਰ ਜਿਨ੍ਹਾਂ ਨਾਲ ਤੂੰ ਆਪਣੀ ਹੀ ਸਹੁੰ ਖਾ ਕੇ ਆਖਿਆ ਸੀ ਕਿ ਮੈਂ ਤੁਹਾਡੀ ਸੰਤਾਨ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਵਾਂਗਾ ਅਤੇ ਇਹ ਸਾਰਾ ਦੇਸ ਜਿਸ ਦੇ ਲਈ ਮੈਂ ਆਖਿਆ ਹੈ ਮੈਂ ਉਹ ਤੁਹਾਡੀ ਸੰਤਾਨ ਨੂੰ ਦੇਵਾਂਗਾ ਅਤੇ ਉਹ ਸਦਾ ਲਈ ਉਹ ਦੇ ਅਧਿਕਾਰੀ ਹੋਣਗੇ। \v 14 ਤਾਂ ਯਹੋਵਾਹ ਉਸ ਬੁਰਿਆਈ ਤੋਂ ਹਟ ਗਿਆ ਜਿਹੜੀ ਆਪਣੇ ਲੋਕਾਂ ਨਾਲ ਕਰਨ ਲਈ ਬੋਲਿਆ ਸੀ। \v 15 ਤਾਂ ਮੂਸਾ ਮੁੜ ਕੇ ਪਰਬਤ ਤੋਂ ਹੇਠਾਂ ਨੂੰ ਆਇਆ ਅਤੇ ਨੇਮ ਦੀਆਂ ਦੋ ਫੱਟੀਆਂ ਉਸ ਦੇ ਹੱਥ ਵਿੱਚ ਸਨ। ਉਹ ਫੱਟੀਆਂ ਦੋਹਾਂ ਪਾਸਿਆਂ ਤੋਂ ਲਿਖੀਆਂ ਹੋਈਆਂ ਸਨ ਇੱਕ ਪਾਸਿਓਂ ਅਤੇ ਦੂਜੇ ਪਾਸਿਓਂ ਵੀ ਲਿਖੀਆਂ ਹੋਈਆਂ ਸਨ \v 16 ਅਤੇ ਫੱਟੀਆਂ ਪਰਮੇਸ਼ੁਰ ਦਾ ਕੰਮ ਸੀ ਅਤੇ ਉਨ੍ਹਾਂ ਦੀ ਲਿਖਤ ਪਰਮੇਸ਼ੁਰ ਦੀ ਲਿਖਤ ਸੀ ਜਿਹੜੀ ਫੱਟੀਆਂ ਉੱਤੇ ਉੱਕਰੀ ਹੋਈ ਸੀ। \v 17 ਤਾਂ ਯਹੋਸ਼ੁਆ ਨੇ ਲੋਕਾਂ ਦੀ ਅਵਾਜ਼ ਸੁਣੀ ਜਿਹੜੇ ਡੰਡ ਪਾਉਂਦੇ ਸਨ ਤਾਂ ਉਸ ਨੇ ਮੂਸਾ ਨੂੰ ਆਖਿਆ, ਡੇਰੇ ਵਿੱਚ ਲੜਾਈ ਦੀ ਅਵਾਜ਼ ਹੈ। \v 18 ਤਾਂ ਉਸ ਆਖਿਆ, ਇਹ ਰੌਲ਼ਾ ਨਾ ਤਾਂ ਫਤਹ ਪਾਉਣ ਵਾਲਿਆਂ ਦਾ ਹੈ ਅਤੇ ਨਾ ਇਹ ਰੌਲ਼ਾ ਹਾਰਨ ਵਾਲਿਆਂ ਦਾ ਹੈ ਪਰ ਮੈਂ ਗਾਉਣ ਵਾਲਿਆਂ ਦੀ ਅਵਾਜ਼ ਸੁਣਦਾ ਹਾਂ। \v 19 ਤਾਂ ਇਸ ਤਰ੍ਹਾਂ ਹੋਇਆ ਜਦੋਂ ਉਹ ਡੇਰੇ ਦੇ ਨੇੜੇ ਆਇਆ ਤਾਂ ਉਸ ਨੇ ਵੱਛੇ ਅਤੇ ਨੱਚਣ ਨੂੰ ਵੇਖਿਆ ਤਾਂ ਮੂਸਾ ਦਾ ਕ੍ਰੋਧ ਬਹੁਤ ਭੜਕ ਉੱਠਿਆ ਅਤੇ ਉਸ ਨੇ ਫੱਟੀਆਂ ਆਪਣੇ ਹੱਥਾਂ ਤੋਂ ਸੁੱਟ ਦਿੱਤੀਆਂ ਪਰਬਤ ਦੇ ਹੇਠ ਉਹਨਾਂ ਨੂੰ ਭੰਨ ਸੁੱਟਿਆ \v 20 ਅਤੇ ਉਸ ਵੱਛੇ ਨੂੰ ਜਿਹੜਾ ਉਨ੍ਹਾਂ ਨੇ ਬਣਾਇਆ ਸੀ ਲੈ ਕੇ ਅੱਗ ਵਿੱਚ ਸਾੜ ਸੁੱਟਿਆ ਅਤੇ ਪੀਹ ਕੇ ਧੂੜ ਜਿਹਾ ਮਹੀਨ ਕਰ ਦਿੱਤਾ ਅਤੇ ਪਾਣੀ ਉੱਤੇ ਖਿਲਾਰ ਦਿੱਤਾ ਅਤੇ ਇਸਰਾਏਲੀਆਂ ਨੂੰ ਪਿਲਾ ਛੱਡਿਆ। \v 21 ਤਾਂ ਮੂਸਾ ਨੇ ਹਾਰੂਨ ਨੂੰ ਆਖਿਆ, ਤੈਨੂੰ ਇਨ੍ਹਾਂ ਲੋਕਾਂ ਨੇ ਕੀ ਕਰ ਦਿੱਤਾ ਜੋ ਤੂੰ ਉਨ੍ਹਾਂ ਉੱਤੇ ਵੱਡਾ ਪਾਪ ਲਿਆਇਆ? \v 22 ਅੱਗੋਂ ਹਾਰੂਨ ਨੇ ਆਖਿਆ, ਮੇਰੇ ਸੁਆਮੀ ਦਾ ਕ੍ਰੋਧ ਨਾ ਭੜਕੇ। ਤੂੰ ਲੋਕਾਂ ਨੂੰ ਜਾਣਦਾ ਹੈਂ ਕਿ ਉਹ ਬੁਰਿਆਈ ਉੱਤੇ ਤਿਆਰ ਹਨ \v 23 ਕਿਉਂ ਜੋ ਉਨ੍ਹਾਂ ਨੇ ਮੈਨੂੰ ਆਖਿਆ, ਸਾਡੇ ਲਈ ਦੇਵਤੇ ਬਣਾ ਜਿਹੜੇ ਸਾਡੇ ਅੱਗੇ ਚੱਲਣ ਕਿਉਂ ਜੋ ਇਹ ਮਰਦ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ ਅਸੀਂ ਨਹੀਂ ਜਾਣਦੇ ਕਿ ਉਹ ਨੂੰ ਕੀ ਹੋਇਆ। \v 24 ਤਾਂ ਮੈਂ ਉਨ੍ਹਾਂ ਨੂੰ ਆਖਿਆ, ਜਿਨ੍ਹਾਂ ਕੋਲ ਸੋਨਾ ਹੈ ਉਹ ਭੰਨਣ ਤੋੜਨ ਤਾਂ ਉਨ੍ਹਾਂ ਨੇ ਮੈਨੂੰ ਦਿੱਤਾ ਅਤੇ ਮੈਂ ਉਸ ਨੂੰ ਅੱਗ ਵਿੱਚ ਸੁੱਟ ਦਿੱਤਾ ਅਤੇ ਇਹ ਵੱਛਾ ਨਿੱਕਲ ਆਇਆ। \v 25 ਤਦ ਮੂਸਾ ਨੇ ਲੋਕਾਂ ਨੂੰ ਵੇਖਿਆ ਕਿ ਉਹ ਬੇ-ਲਗ਼ਾਮ ਹਨ ਕਿਉਂ ਜੋ ਹਾਰੂਨ ਨੇ ਉਨ੍ਹਾਂ ਦੇ ਵੈਰੀਆਂ ਦੇ ਸਾਹਮਣੇ ਉਨ੍ਹਾਂ ਦਾ ਮਖ਼ੌਲ ਉਡਾਉਣ ਲਈ ਉਨ੍ਹਾਂ ਨੂੰ ਬੇ-ਲਗ਼ਾਮ ਕੀਤਾ। \v 26 ਮੂਸਾ ਨੇ ਡੇਰੇ ਦੇ ਫਾਟਕ ਕੋਲ ਖੜੇ ਹੋ ਕੇ ਆਖਿਆ, ਜਿਹੜਾ ਯਹੋਵਾਹ ਦੇ ਪਾਸੇ ਵੱਲ ਹੈ ਉਹ ਮੇਰੇ ਕੋਲ ਆਵੇ ਤਾਂ ਸਾਰੇ ਲੇਵੀਆਂ ਨੇ ਆਪਣੇ ਆਪ ਨੂੰ ਉਸ ਦੇ ਕੋਲ ਇਕੱਠਾ ਕਰ ਲਿਆ। \v 27 ਉਸ ਨੇ ਉਨ੍ਹਾਂ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਸਭ ਮਨੁੱਖ ਆਪਣੀਆਂ ਤਲਵਾਰਾਂ ਲੱਕ ਨਾਲ ਬੰਨ੍ਹ ਕੇ ਡੇਰੇ ਦੇ ਵਿੱਚ ਦੀ ਫਾਟਕ ਤੋਂ ਫਾਟਕ ਤੱਕ ਆਉਂਦੇ ਜਾਂਦੇ ਆਪਣੇ ਭਰਾ ਆਪਣੇ ਸਾਥੀ ਅਤੇ ਆਪਣੇ ਗੁਆਂਢੀ ਨੂੰ ਵੱਢ ਸੁੱਟਣ। \v 28 ਤਾਂ ਲੇਵੀਆਂ ਨੇ ਮੂਸਾ ਦੇ ਬੋਲ ਅਨੁਸਾਰ ਕੀਤਾ ਅਤੇ ਉਸ ਦਿਨ ਲੋਕਾਂ ਵਿੱਚੋਂ ਤਿੰਨ ਹਜ਼ਾਰ ਮਨੁੱਖ ਡਿੱਗੇ। \v 29 ਮੂਸਾ ਨੇ ਆਖਿਆ, ਅੱਜ ਤੁਸੀਂ ਆਪਣੇ ਆਪ ਨੂੰ ਯਹੋਵਾਹ ਲਈ ਅਰਪਣ ਕਰੋ। ਹਾਂ, ਹਰ ਇੱਕ ਮਨੁੱਖ ਆਪਣੇ ਪੁੱਤਰ ਅਤੇ ਆਪਣੇ ਭਰਾ ਦੇ ਵਿਰੁੱਧ ਹੋਵੇ ਤਾਂ ਜੋ ਉਹ ਅੱਜ ਤੁਹਾਨੂੰ ਬਰਕਤ ਦੇਵੇ। \v 30 ਅਗਲੇ ਦਿਨ ਇਸ ਤਰ੍ਹਾਂ ਹੋਇਆ ਕਿ ਮੂਸਾ ਨੇ ਲੋਕਾਂ ਨੂੰ ਆਖਿਆ, ਤੁਸੀਂ ਵੱਡਾ ਪਾਪ ਕੀਤਾ ਅਤੇ ਮੈਂ ਹੁਣ ਯਹੋਵਾਹ ਦੇ ਕੋਲ ਉਤਾਹਾਂ ਜਾਂਦਾ ਹਾਂ। ਸ਼ਾਇਦ ਮੈਂ ਤੁਹਾਡੇ ਪਾਪ ਦਾ ਪ੍ਰਾਸਚਿਤ ਕਰਾਂ। \v 31 ਸੋ ਮੂਸਾ ਯਹੋਵਾਹ ਦੇ ਕੋਲ ਮੁੜ ਗਿਆ ਅਤੇ ਆਖਿਆ, ਹਾਏ ਇਨ੍ਹਾਂ ਲੋਕਾਂ ਨੇ ਵੱਡਾ ਪਾਪ ਕੀਤਾ ਜੋ ਆਪਣੇ ਲਈ ਸੋਨੇ ਦੇ ਦੇਵਤੇ ਬਣਾਏ \v 32 ਹੁਣ ਤੂੰ ਉਨ੍ਹਾਂ ਦਾ ਪਾਪ ਮਾਫ਼ ਕਰੀਂ ਅਤੇ ਜੇ ਨਹੀਂ ਤਾਂ ਆਪਣੀ ਪੋਥੀ ਵਿੱਚੋਂ ਜਿਹੜੀ ਤੂੰ ਲਿਖੀ ਹੈ ਮੈਨੂੰ ਮਿਟਾ ਸੁੱਟੀਂ। \v 33 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਜਿਸ ਮੇਰਾ ਪਾਪ ਕੀਤਾ ਮੈਂ ਉਸ ਨੂੰ ਆਪਣੀ ਪੋਥੀ ਵਿੱਚੋਂ ਮਿਟਾ ਸੁੱਟਾਂਗਾ। \v 34 ਹੁਣ ਜਾ ਲੋਕਾਂ ਨੂੰ ਉੱਥੇ ਲੈ ਜਾ ਜਿਹ ਦੇ ਲਈ ਮੈਂ ਤੈਨੂੰ ਬੋਲਿਆ ਸੀ ਅਤੇ ਵੇਖ ਮੇਰਾ ਦੂਤ ਤੇਰੇ ਅੱਗੇ ਤੁਰੇਗਾ ਪਰ ਮੈਂ ਆਪਣੇ ਬਦਲੇ ਦੇ ਦਿਨ ਉਨ੍ਹਾਂ ਦੇ ਪਾਪ ਦਾ ਬਦਲਾ ਉਨ੍ਹਾਂ ਤੋਂ ਲਵਾਂਗਾ। \v 35 ਅਤੇ ਯਹੋਵਾਹ ਨੇ ਵੱਛਾ ਬਣਾਉਣ ਦੇ ਕਾਰਨ ਜਿਹ ਨੂੰ ਹਾਰੂਨ ਨੇ ਬਣਾਇਆ ਸੀ ਲੋਕਾਂ ਨੂੰ ਮਾਰਿਆ। \c 33 \s ਸੀਨਈ ਪਰਬਤ ਤੋਂ ਚੱਲਣ ਦੀ ਆਗਿਆ \p \v 1 ਯਹੋਵਾਹ ਮੂਸਾ ਨੂੰ ਬੋਲਿਆ, ਇੱਥੋਂ ਤੁਰ ਕੇ ਤੂੰ ਅਤੇ ਇਹ ਲੋਕ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਕੱਢ ਲਿਆਇਆ ਉਸ ਦੇਸ ਨੂੰ ਉਤਾਹਾਂ ਜਾਣ ਜਿਹ ਦੇ ਲਈ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਕਿ ਮੈਂ ਇਹ ਦੇਸ ਤੁਹਾਡੀ ਅੰਸ ਨੂੰ ਦੇਵਾਂਗਾ। \v 2 ਅਤੇ ਮੈਂ ਤੇਰੇ ਅੱਗੇ ਇੱਕ ਦੂਤ ਭੇਜਾਂਗਾ ਅਤੇ ਮੈਂ ਕਨਾਨੀ, ਅਮੋਰੀ, ਹਿੱਤੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀਆਂ ਨੂੰ ਧੱਕ ਦੇਵਾਂਗਾ। \v 3 ਉਸ ਦੇਸ ਵਿੱਚ ਦੁੱਧ ਅਤੇ ਸ਼ਹਿਦ\f + \fr 33:3 \fr*\ft ਉਪਜਾਊ ਭੂਮੀ \ft*\f* ਵਗਦਾ ਹੈ ਪਰ ਮੈਂ ਤੁਹਾਡੇ ਨਾਲ-ਨਾਲ ਉਤਾਹਾਂ ਨਾ ਜਾਂਵਾਂਗਾ ਕਿਉਂ ਜੋ ਤੁਸੀਂ ਹਾਠੇ ਲੋਕ ਹੀ ਮਤੇ ਮੈਂ ਤੁਹਾਨੂੰ ਰਾਹ ਵਿੱਚ ਭਸਮ ਕਰ ਦਿਆਂ। \v 4 ਜਦ ਲੋਕਾਂ ਨੇ ਇਹ ਬੁਰੀ ਗੱਲ ਸੁਣੀ ਤਾਂ ਉਨ੍ਹਾਂ ਨੇ ਵਿਰਲਾਪ ਕੀਤਾ ਅਤੇ ਕਿਸੇ ਮਨੁੱਖ ਨੇ ਆਪਣੇ ਗਹਿਣੇ ਨਾ ਪਾਏ। \v 5 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਇਸਰਾਏਲੀਆਂ ਨੂੰ ਆਖ ਕਿ ਤੁਸੀਂ ਢੀਠ ਲੋਕ ਹੋ। ਜੇ ਮੈਂ ਇੱਕ ਪਲ ਲਈ ਤੁਹਾਡੇ ਨਾਲ-ਨਾਲ ਉਤਾਹਾਂ ਜਾਂਵਾਂ ਤਾਂ ਮੈਂ ਤੁਹਾਨੂੰ ਭਸਮ ਕਰ ਦੇਵਾਂਗਾ ਪਰ ਹੁਣ ਆਪਣੇ ਗਹਿਣੇ ਆਪ ਤੋਂ ਲਾਹ ਸੁੱਟੋ ਤਾਂ ਜੋ ਮੈਂ ਜਾਣਾਂ ਕਿ ਤੁਹਾਡੇ ਨਾਲ ਕੀ ਕਰਾਂ। \v 6 ਇਸਰਾਏਲੀਆਂ ਨੇ ਹੋਰੇਬ ਦੇ ਪਰਬਤ ਦੇ ਪਰੇ ਆਪਣੇ ਗਹਿਣੇ ਲਾਹ ਸੁੱਟੇ। \s ਮਿਲਾਪ ਦਾ ਤੰਬੂ \p \v 7 ਮੂਸਾ ਇੱਕ ਤੰਬੂ ਲੈ ਕੇ ਡੇਰੇ ਤੋਂ ਬਾਹਰ ਅਤੇ ਦੂਰ ਲਾ ਲੈਂਦਾ ਸੀ ਅਤੇ ਉਸ ਨੂੰ ਮੰਡਲੀ ਦਾ ਤੰਬੂ ਆਖਿਆ ਤਾਂ ਇਸ ਤਰ੍ਹਾਂ ਹੋਇਆ ਕਿ ਜੋ ਕੋਈ ਯਹੋਵਾਹ ਨੂੰ ਭਾਲਦਾ ਸੀ ਸੋ ਮੰਡਲੀ ਦੇ ਤੰਬੂ ਨੂੰ ਡੇਰੇ ਤੋਂ ਬਾਹਰ ਜਾਂਦਾ ਸੀ। \v 8 ਅਤੇ ਇਸ ਤਰ੍ਹਾਂ ਸੀ ਕਿ ਜਦ ਮੂਸਾ ਉਸ ਤੰਬੂ ਵਿੱਚ ਜਾਂਦਾ ਸੀ ਤਾਂ ਸਾਰੇ ਲੋਕ ਉੱਠ ਕੇ ਆਪੋ ਆਪਣੇ ਤੰਬੂ ਦੇ ਦਰਵਾਜ਼ੇ ਕੋਲ ਖੜੇ ਹੋ ਜਾਂਦੇ ਸਨ ਅਤੇ ਮੂਸਾ ਨੂੰ ਵੇਖਦੇ ਰਹਿੰਦੇ ਸਨ ਜਿੰਨਾਂ ਚਿਰ ਉਹ ਤੰਬੂ ਦੇ ਵਿੱਚ ਅੰਦਰ ਨਾ ਵੜ ਜਾਂਦਾ। \v 9 ਅਤੇ ਇਸ ਤਰ੍ਹਾਂ ਸੀ ਕਿ ਜਾਂ ਮੂਸਾ ਤੰਬੂ ਦੇ ਵਿੱਚ ਵੜ ਜਾਂਦਾ ਸੀ ਤਾਂ ਬੱਦਲ ਦਾ ਥੰਮ੍ਹ ਉੱਤਰਦਾ ਸੀ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਖੜਾ ਹੋ ਜਾਂਦਾ ਸੀ ਤਾਂ ਯਹੋਵਾਹ ਮੂਸਾ ਨਾਲ ਗੱਲ ਕਰਦਾ ਸੀ। \v 10 ਜਦ ਸਾਰਿਆਂ ਲੋਕਾਂ ਨੇ ਬੱਦਲ ਦੇ ਥੰਮ੍ਹ ਨੂੰ ਤੰਬੂ ਦੇ ਦਰਵਾਜ਼ੇ ਉੱਤੇ ਖੜਾ ਵੇਖਿਆ ਤਾਂ ਸਾਰੇ ਲੋਕ ਉੱਠ ਖੜੇ ਹੋਏ ਅਤੇ ਆਪੋ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਮੱਥਾ ਟੇਕਿਆ। \v 11 ਤਾਂ ਯਹੋਵਾਹ ਮੂਸਾ ਨਾਲ ਆਹਮੋ-ਸਾਹਮਣੇ ਗੱਲਾਂ ਕਰਦਾ ਸੀ ਜਿਵੇਂ ਕੋਈ ਮਨੁੱਖ ਆਪਣੇ ਸੱਜਣ ਨਾਲ ਬੋਲਦਾ ਹੈ ਅਤੇ ਉਹ ਫੇਰ ਡੇਰੇ ਨੂੰ ਮੁੜ ਜਾਂਦਾ ਸੀ ਪਰ ਉਸ ਦਾ ਇੱਕ ਗੱਭਰੂ ਸੇਵਾਦਾਰ ਨੂਨ ਦਾ ਪੁੱਤਰ ਯਹੋਸ਼ੁਆ ਤੰਬੂ ਦੇ ਵਿੱਚੋਂ ਨਾ ਹਿੱਲਦਾ ਸੀ। \s ਪਰਮੇਸ਼ੁਰ ਦੀ ਹਜ਼ੂਰੀ ਦਾ ਬਚਨ \p \v 12 ਫਿਰ ਮੂਸਾ ਨੇ ਯਹੋਵਾਹ ਨੂੰ ਆਖਿਆ, ਵੇਖ ਤੂੰ ਮੈਨੂੰ ਆਖਦਾ ਹੈਂ ਕਿ ਇਨ੍ਹਾਂ ਲੋਕਾਂ ਨੂੰ ਉਤਾਹਾਂ ਲੈ ਜਾ ਪਰ ਤੂੰ ਮੈਨੂੰ ਨਹੀਂ ਦੱਸਿਆ ਕਿਹ ਨੂੰ ਤੂੰ ਮੇਰੇ ਨਾਲ ਭੇਜੇਂਗਾ ਤਾਂ ਵੀ ਤੂੰ ਆਖਿਆ ਹੈ, ਮੈਂ ਤੈਨੂੰ ਨਾਮ ਤੋਂ ਜਾਣਦਾ ਹਾਂ ਅਤੇ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ। \v 13 ਸੋ ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈਂ ਤਾਂ ਮੈਨੂੰ ਆਪਣਾ ਰਾਹ ਦੱਸ ਕਿ ਮੈਂ ਤੈਨੂੰ ਜਾਣਾਂ ਤਾਂ ਜੋ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਰਹੇ ਅਤੇ ਸਮਝ ਲੈ ਕਿ ਇਹ ਕੌਮ ਤੇਰੀ ਪਰਜਾ ਹੈ। \v 14 ਤਾਂ ਉਸ ਆਖਿਆ, ਮੇਰੀ ਹਜ਼ੂਰੀ ਤੇਰੇ ਨਾਲ ਜਾਵੇਗੀ ਅਤੇ ਮੈਂ ਤੈਨੂੰ ਵਿਸ਼ਰਾਮ ਦਿਆਂਗਾ। \v 15 ਫੇਰ ਉਸ ਆਖਿਆ, ਜੇ ਤੇਰੀ ਹਜ਼ੂਰੀ ਸਾਡੇ ਨਾਲ ਨਹੀਂ ਜਾਂਦੀ ਤਾਂ ਸਾਨੂੰ ਇੱਥੋਂ ਉਤਾਹਾਂ ਨਾ ਲੈ ਜਾਵੀਂ। \v 16 ਫੇਰ ਇਹ ਕਿਵੇਂ ਜਾਣਿਆ ਜਾਵੇਗਾ ਕਿ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਅਤੇ ਤੇਰੀ ਪਰਜਾ ਉੱਤੇ ਹੈ? ਕੀ ਇਹ ਇਸ ਤਰ੍ਹਾਂ ਨਹੀਂ ਕਿ ਤੂੰ ਸਾਡੇ ਨਾਲ ਜਾਂਦਾ ਹੈਂ ਸੋ ਅਸੀਂ ਅਰਥਾਤ ਮੈਂ ਅਤੇ ਤੇਰੀ ਇਹ ਪਰਜਾ ਸਾਰਿਆਂ ਲੋਕਾਂ ਵਿੱਚੋਂ ਜਿਹੜੇ ਜ਼ਮੀਨ ਉੱਤੇ ਹਨ ਅਨੋਖੇ ਰੱਖੇ ਹੋਏ ਹਾਂ? \v 17 ਯਹੋਵਾਹ ਨੇ ਮੂਸਾ ਨੂੰ ਆਖਿਆ, ਜਿਹੜੀ ਗੱਲ ਤੂੰ ਕੀਤੀ ਹੈ ਮੈਂ ਇਹ ਵੀ ਕਰਾਂਗਾ ਕਿਉਂ ਜੋ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ ਅਤੇ ਮੈਂ ਤੈਨੂੰ ਨਾਮ ਤੋਂ ਜਾਣਦਾ ਹਾਂ। \v 18 ਤਾਂ ਉਸ ਆਖਿਆ, ਮੈਨੂੰ ਆਪਣਾ ਤੇਜ ਵਿਖਾਈਂ। \v 19 ਉਸ ਆਖਿਆ, ਮੈਂ ਆਪਣੀ ਸਾਰੀ ਭਲਿਆਈ\f + \fr 33:19 \fr*\ft ਮਹਿਮਾ \ft*\f* ਤੇਰੇ ਅੱਗੋਂ ਦੀ ਲੰਘਾਵਾਂਗਾ ਅਤੇ ਤੇਰੇ ਅੱਗੇ ਯਹੋਵਾਹ ਦੇ ਨਾਮ ਦਾ ਪਰਚਾਰ ਕਰਾਂਗਾ ਅਤੇ ਜਿਸ ਉੱਤੇ ਮੈਂ ਦਯਾ ਕਰਨਾ ਚਾਹਾਂ ਉਸ ਉੱਤੇ ਦਯਾ ਕਰਾਂਗਾ ਅਤੇ ਜਿਸ ਉੱਤੇ ਰਹਿਮ ਕਰਨਾ ਚਾਹਾਂ ਉਸ ਉੱਤੇ ਰਹਿਮ ਕਰਾਂਗਾ। \v 20 ਤਾਂ ਉਸ ਆਖਿਆ, ਤੂੰ ਮੇਰਾ ਮੂੰਹ ਨਹੀਂ ਵੇਖ ਸਕਦਾ ਕਿਉਂ ਜੋ ਕੋਈ ਆਦਮੀ ਮੈਨੂੰ ਵੇਖ ਕੇ ਜੀ ਨਹੀਂ ਸਕਦਾ। \v 21 ਤਾਂ ਯਹੋਵਾਹ ਨੇ ਆਖਿਆ, ਵੇਖ ਮੇਰੇ ਕੋਲ ਇੱਕ ਥਾਂ ਹੈ ਅਤੇ ਤੂੰ ਇੱਕ ਚੱਟਾਨ ਉੱਤੇ ਖੜਾ ਹੋ ਜਾਵੀਂ \v 22 ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਮੇਰਾ ਤੇਜ ਲੰਘ ਜਾਵੇ ਤਾਂ ਮੈਂ ਤੈਨੂੰ ਪੱਥਰ ਦੀ ਇੱਕ ਖੰਧਰ ਵਿੱਚ ਪਾਵਾਂਗਾ ਅਤੇ ਲੰਘਣ ਦੇ ਵੇਲੇ ਮੈਂ ਤੈਨੂੰ ਆਪਣੇ ਹੱਥ ਨਾਲ ਢੱਕਾਂਗਾ \v 23 ਮੈਂ ਆਪਣਾ ਹੱਥ ਹਟਾਵਾਂਗਾ ਅਤੇ ਤੂੰ ਮੇਰੀ ਪਿੱਠ ਵੇਖੇਂਗਾ ਪਰ ਮੇਰਾ ਮੂੰਹ ਨਾ ਦਿੱਸੇਗਾ। \c 34 \s ਪੱਥਰ ਦੀਆਂ ਨਵੀਆਂ ਤਖਤੀਆਂ \r ਬਿਵਸਥਾ 10:1-5 \p \v 1 ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਪਹਿਲਾਂ ਦੀ ਤਰ੍ਹਾਂ ਪੱਥਰ ਦੀਆਂ ਦੋ ਫੱਟੀਆਂ ਘੜ੍ਹ ਅਤੇ ਮੈਂ ਉਨ੍ਹਾਂ ਫੱਟੀਆਂ ਉੱਤੇ ਉਹ ਗੱਲਾਂ ਲਿਖਾਂਗਾ ਜਿਹੜੀਆਂ ਪਹਿਲੀਆਂ ਫੱਟੀਆਂ ਉੱਤੇ ਸਨ ਜਿਨ੍ਹਾਂ ਨੂੰ ਤੂੰ ਭੰਨ ਸੁੱਟਿਆ। \v 2 ਸਵੇਰ ਤੋਂ ਤਿਆਰ ਹੋ ਅਤੇ ਸਵੇਰ ਨੂੰ ਸੀਨਈ ਪਰਬਤ ਉੱਤੇ ਚੜ੍ਹ ਅਤੇ ਉੱਥੇ ਪਰਬਤ ਦੀ ਟੀਸੀ ਉੱਤੇ ਮੇਰੇ ਲਈ ਖੜਾ ਰਹਿ। \v 3 ਤੇਰੇ ਨਾਲ ਕੋਈ ਮਨੁੱਖ ਨਾ ਚੜ੍ਹੇ ਅਤੇ ਸਾਰੇ ਪਰਬਤ ਵਿੱਚ ਕੋਈ ਵੀ ਮਨੁੱਖ ਨਾ ਦਿੱਸੇ ਅਤੇ ਨਾ ਹੀ ਉਸ ਪਰਬਤ ਦੇ ਅੱਗੇ ਇੱਜੜ ਚੁਗੇ ਅਤੇ ਨਾ ਹੀ ਚੌਣਾ। \v 4 ਉਪਰੰਤ ਉਸ ਨੇ ਪਹਿਲਾਂ ਵਾਂਗੂੰ ਪੱਥਰ ਦੀਆਂ ਦੋ ਫੱਟੀਆਂ ਘੜ੍ਹ ਕੇ ਬਣਾਈਆਂ ਅਤੇ ਮੂਸਾ ਸਵੇਰ ਨੂੰ ਉੱਠ ਕੇ ਸੀਨਈ ਪਰਬਤ ਉੱਤੇ ਚੜ੍ਹ ਗਿਆ ਜਿਵੇਂ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ ਅਤੇ ਆਪਣੇ ਹੱਥ ਵਿੱਚ ਪੱਥਰ ਦੀਆਂ ਦੋ ਫੱਟੀਆਂ ਲਈਆਂ। \v 5 ਯਹੋਵਾਹ ਬੱਦਲ ਵਿੱਚ ਉੱਤਰਿਆ ਅਤੇ ਉੱਥੇ ਉਸ ਦੇ ਨਾਲ ਖੜੇ ਹੋ ਕੇ ਯਹੋਵਾਹ ਦੇ ਨਾਮ ਦਾ ਪਰਚਾਰ ਕੀਤਾ \v 6 ਅਤੇ ਯਹੋਵਾਹ ਨੇ ਉਸ ਦੇ ਅੱਗੋਂ ਲੰਘ ਕੇ ਇਸ ਤਰ੍ਹਾਂ ਪਰਚਾਰ ਕੀਤਾ, ਯਹੋਵਾਹ, ਯਹੋਵਾਹ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਅਤੇ ਸਚਿਆਈ ਨਾਲ ਭਰਪੂਰ ਹੈ \v 7 ਅਤੇ ਹਜ਼ਾਰਾਂ ਲਈ ਭਲਿਆਈ ਰੱਖਣ ਵਾਲਾ ਹੈ ਅਤੇ ਕੁਧਰਮ ਅਪਰਾਧ ਅਤੇ ਪਾਪ ਦਾ ਬਖ਼ਸ਼ਣਹਾਰ ਅਤੇ ਕੁਧਰਮੀ ਨੂੰ ਇਸੇ ਤਰ੍ਹਾਂ ਨਹੀਂ ਛੱਡਦਾ ਪਰ ਪਿਤਾਵਾਂ ਦਾ ਕੁਧਰਮ ਉਨ੍ਹਾਂ ਦੇ ਪੁੱਤਰਾਂ ਉੱਤੇ ਅਤੇ ਪੁੱਤਰਾਂ ਦੇ ਪੁੱਤਰਾਂ ਉੱਤੇ ਤੀਜੀ ਚੌਥੀ ਪੀੜ੍ਹੀ ਤੱਕ ਬਦਲਾ ਲੈਣ ਹਾਰ ਹੈ। \v 8 ਤਾਂ ਮੂਸਾ ਨੇ ਛੇਤੀ ਕਰ ਕੇ ਆਪਣਾ ਸੀਸ ਧਰਤੀ ਉੱਤੇ ਨਿਵਾਇਆ ਅਤੇ ਮੱਥਾ ਟੇਕਿਆ \v 9 ਅਤੇ ਉਸ ਆਖਿਆ, ਹੇ ਪ੍ਰਭੂ, ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ ਤਾਂ ਪ੍ਰਭੂ ਸਾਡੇ ਨਾਲ ਚੱਲੇ ਭਾਵੇਂ ਇਹ ਹਠੀਏ ਹੀ ਲੋਕ ਹਨ ਅਤੇ ਸਾਡਾ ਕੁਧਰਮ ਅਤੇ ਸਾਡਾ ਪਾਪ ਬਖ਼ਸ਼ੇ ਅਤੇ ਸਾਨੂੰ ਆਪਣਾ ਅਧਿਕਾਰੀ ਬਣਾਵੇ। \s ਨੇਮ ਨੂੰ ਦੁਹਰਾਉਣਾ \r ਕੂਚ 23:14-19; ਬਿਵਸਥਾ 7:1-5; 16:1-17 \p \v 10 ਉਸ ਆਖਿਆ, ਵੇਖ ਮੈਂ ਇੱਕ ਨੇਮ ਬੰਨ੍ਹਦਾ ਹਾਂ। ਤੇਰੇ ਸਾਰੇ ਲੋਕਾਂ ਦੇ ਸਾਹਮਣੇ ਮੈਂ ਅਜਿਹੇ ਅਚਰਜ਼ ਕਰਾਂਗਾ ਜਿਹੜੇ ਨਾ ਸਾਰੀ ਧਰਤੀ ਉੱਤੇ ਨਾ ਕਿਸੇ ਕੌਮ ਵਿੱਚ ਕੀਤੇ ਗਏ ਹੋਣ ਅਤੇ ਸਾਰੇ ਲੋਕ ਜਿਨ੍ਹਾਂ ਦੇ ਵਿੱਚ ਤੂੰ ਹੈਂ ਯਹੋਵਾਹ ਦੇ ਕੰਮ ਨੂੰ ਵੇਖਣਗੇ ਕਿਉਂ ਜੋ ਉਹ ਇੱਕ ਡਰਾਉਣੀ ਗੱਲ ਹੈ ਜਿਹੜੀ ਮੈਂ ਤੇਰੇ ਨਾਲ ਕਰਦਾ ਹਾਂ। \v 11 ਜੋ ਮੈਂ ਤੈਨੂੰ ਅੱਜ ਦੇ ਦਿਨ ਹੁਕਮ ਦਿੰਦਾ ਹਾਂ ਉਸ ਨੂੰ ਮੰਨੋ ਅਤੇ ਵੇਖ ਮੈਂ ਤੇਰੇ ਅੱਗੇ ਅਮੋਰੀ, ਕਨਾਨੀ, ਹਿੱਤੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀਆਂ ਨੂੰ ਧੱਕ ਰਿਹਾ ਹਾਂ। \v 12 ਸੁਚੇਤ ਰਹਿ ਮਤੇ ਤੂੰ ਉਸ ਦੇਸ਼ ਦੇ ਵਸਨੀਕਾਂ ਨਾਲ ਨੇਮ ਬੰਨ੍ਹੇਂ ਜਿੱਥੇ ਤੂੰ ਜਾਂਦਾ ਹੈ ਅਜਿਹਾ ਨਾ ਹੋਵੇ ਜੋ ਉਹ ਤੇਰੇ ਵਿਚਕਾਰ ਇੱਕ ਫਾਹੀ ਹੋਵੇ। \v 13 ਕਿਉਂ ਜੋ ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਿਓ, ਉਹਨਾਂ ਦੇ ਥੰਮ੍ਹਾਂ ਨੂੰ ਚੂਰ-ਚੂਰ ਕਰ ਦਿਓ, ਉਹਨਾਂ ਦੀ ਅਸ਼ੇਰਾਹ ਦੇਵੀ ਦੇ ਟੁੰਡਾਂ ਨੂੰ ਵੱਢ ਸੁੱਟਿਓ। \v 14 ਤੂੰ ਹੋਰ ਕਿਸੇ ਦੇਵਤੇ ਅੱਗੇ ਮੱਥਾ ਨਾ ਟੇਕੀਂ। ਯਹੋਵਾਹ ਜਿਸ ਦਾ ਨਾਮ ਗ਼ੈਰਤ ਵਾਲਾ ਹੈ ਉਹ ਇੱਕ ਗ਼ੈਰਤੀ ਪਰਮੇਸ਼ੁਰ ਹੈ \v 15 ਕਿਤੇ ਤੂੰ ਉਸ ਦੇਸ਼ ਦੇ ਵਸਨੀਕਾਂ ਨਾਲ ਨੇਮ ਬੰਨ੍ਹੇਂ ਅਤੇ ਜਦ ਉਹ ਆਪਣੇ ਦੇਵਤਿਆਂ ਦੇ ਪਿੱਛੇ ਵਿਭਚਾਰ ਕਰਨ ਅਤੇ ਆਪਣੇ ਦੇਵਤਿਆਂ ਨੂੰ ਬਲੀਆਂ ਚੜ੍ਹਾਉਣ ਤਾਂ ਕੋਈ ਤੈਨੂੰ ਸੱਦੇ ਅਤੇ ਤੂੰ ਉਸ ਦੀ ਬਲੀ ਤੋਂ ਖਾਵੇਂ \v 16 ਅਤੇ ਤੂੰ ਉਨ੍ਹਾਂ ਦੀਆਂ ਧੀਆਂ ਆਪਣੇ ਪੁੱਤਰਾਂ ਲਈ ਲਵੇਂ ਅਤੇ ਉਨ੍ਹਾਂ ਦੀਆਂ ਧੀਆਂ ਆਪਣੇ ਦੇਵਤਿਆਂ ਦੇ ਪਿੱਛੇ ਵਿਭਚਾਰ ਕਰਨ ਅਤੇ ਤੇਰੇ ਪੁੱਤਰਾਂ ਤੋਂ ਵੀ ਆਪਣੇ ਦੇਵਤਿਆਂ ਦੇ ਮਗਰ ਵਿਭਚਾਰ ਕਰਾਉਣ। \v 17 ਤੂੰ ਆਪਣੇ ਲਈ ਢਾਲ਼ੇ ਹੋਏ ਦੇਵਤੇ ਨਾ ਬਣਾਈਂ। \v 18 ਪਤੀਰੀ ਰੋਟੀ ਦਾ ਪਰਬ ਮਨਾਈਂ। ਤੂੰ ਸੱਤ ਦਿਨ ਪਤੀਰੀ ਰੋਟੀ ਖਾਵੀਂ ਜਿਵੇਂ ਮੈਂ ਤੈਨੂੰ ਹੁਕਮ ਦਿੱਤਾ ਹੈ ਅਬੀਬ ਦੇ ਮਹੀਨੇ ਦੇ ਠਹਿਰਾਏ ਹੋਏ ਸਮੇਂ ਉੱਤੇ ਕਿਉਂ ਜੋ ਤੂੰ ਅਬੀਬ ਦੇ ਮਹੀਨੇ ਮਿਸਰ ਤੋਂ ਬਾਹਰ ਆਇਆ। \v 19 ਹਰ ਇੱਕ ਕੁੱਖ ਦਾ ਖੋਲ੍ਹਣ ਵਾਲਾ ਅਤੇ ਤੇਰੇ ਸਾਰੇ ਪਸ਼ੂਆਂ ਵਿੱਚੋਂ ਗਾਈਆਂ ਅਤੇ ਭੇਡਾਂ ਦੇ ਪਹਿਲੌਠੇ ਨਰ ਮੇਰੇ ਹਨ \v 20 ਪਰ ਗਧੀ ਦੇ ਪਹਿਲੌਠੇ ਤੂੰ ਇੱਕ ਲੇਲੇ ਦੇ ਵੱਟੇ ਛੁਡਾ ਲਵੀਂ ਅਤੇ ਜੇ ਤੂੰ ਉਸ ਨੂੰ ਨਾ ਛੁਡਾਵੇਂ ਤਾਂ ਤੂੰ ਉਸ ਦੀ ਧੌਣ ਭੰਨ ਸੁੱਟੀਂ। ਆਪਣੇ ਪੁੱਤਰਾਂ ਵਿੱਚੋਂ ਹਰ ਇੱਕ ਪਹਿਲੌਠੇ ਨੂੰ ਤੂੰ ਛੁਡਾਵੀਂ ਅਤੇ ਉਹ ਮੇਰੇ ਸਨਮੁਖ ਸੱਖਣੇ ਹੱਥ ਨਾ ਦਿੱਸਣ। \v 21 ਛੇ ਦਿਨ ਤੂੰ ਕੰਮ ਕਰੀਂ ਪਰ ਸੱਤਵੇਂ ਦਿਨ ਤੂੰ ਵਿਸ਼ਰਾਮ ਕਰੀਂ। ਵਾਹੁਣ ਦੇ ਵੇਲੇ ਅਤੇ ਵੱਢਣ ਦੇ ਵੇਲੇ ਤੂੰ ਵਿਸ਼ਰਾਮ ਕਰੀਂ। \v 22 ਅਤੇ ਤੂੰ ਹਫ਼ਤਿਆਂ ਦਾ ਪਰਬ ਅਤੇ ਕਣਕ ਦੀ ਫ਼ਸਲ ਦੇ ਪਹਿਲੇ ਫਲ ਅਤੇ ਸਾਲ ਦੇ ਅੰਤ ਵਿੱਚ ਫ਼ਸਲ ਦੇ ਸਾਂਭਣ ਦਾ ਪਰਬ ਮਨਾਈਂ। \v 23 ਸਾਲ ਵਿੱਚ ਤਿੰਨ ਵਾਰੀ ਤੇਰੇ ਸਾਰੇ ਪੁਰਖ ਪ੍ਰਭੂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਹੋਣ। \v 24 ਕਿਉਂ ਜੋ ਮੈਂ ਤੇਰੇ ਅੱਗੋਂ ਕੌਮਾਂ ਨੂੰ ਕੱਢਾਂਗਾ ਅਤੇ ਤੇਰੀਆਂ ਹੱਦਾਂ ਨੂੰ ਵਧਾਵਾਂਗਾ ਅਤੇ ਕੋਈ ਮਨੁੱਖ ਤੇਰੀ ਧਰਤੀ ਦਾ ਲੋਭ ਨਾ ਕਰੇਗਾ ਜਦ ਤੂੰ ਸਾਲ ਵਿੱਚ ਤਿੰਨ ਵਾਰੀ ਆਪਣੇ ਯਹੋਵਾਹ ਪਰਮੇਸ਼ੁਰ ਦੇ ਸਨਮੁਖ ਹਾਜ਼ਰ ਹੋਵੇਂ। \v 25 ਤੂੰ ਮੇਰੀ ਬਲੀ ਦਾ ਲਹੂ ਖ਼ਮੀਰੀ ਰੋਟੀ ਨਾਲ ਨਾ ਚੜ੍ਹਾਵੀਂ ਅਤੇ ਨਾ ਪਸਾਹ ਦੇ ਪਰਬ ਦੀ ਬਲੀ ਤੋਂ ਸਵੇਰ ਤੱਕ ਰੱਖ ਛੱਡੀਂ। \v 26 ਤੂੰ ਆਪਣੀ ਜ਼ਮੀਨ ਦੇ ਪਹਿਲੇ ਫਲਾਂ ਵਿੱਚੋਂ ਪਹਿਲਾ ਫਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਘਰ ਲਿਆਵੀਂ। ਤੂੰ ਪਠੋਰੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਉਬਾਲੀਂ। \v 27 ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਇਨ੍ਹਾਂ ਗੱਲਾਂ ਨੂੰ ਲਿਖ ਕਿਉਂ ਜੋ ਇਨ੍ਹਾਂ ਗੱਲਾਂ ਦੇ ਅਨੁਸਾਰ ਮੈਂ ਤੇਰੇ ਅਤੇ ਇਸਰਾਏਲ ਦੇ ਨਾਲ ਨੇਮ ਕੀਤਾ ਹੈ। \v 28 ਉਹ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਯਹੋਵਾਹ ਨਾਲ ਉੱਥੇ ਹੀ ਰਿਹਾ। ਨਾ ਉਸ ਰੋਟੀ ਖਾਧੀ ਨਾ ਪਾਣੀ ਪੀਤਾ ਅਤੇ ਉਸ ਨੇ ਉਨ੍ਹਾਂ ਫੱਟੀਆਂ ਉੱਤੇ ਨੇਮ ਦੀਆਂ ਗੱਲਾਂ ਅਰਥਾਤ ਦਸ ਹੁਕਮ ਲਿਖੇ। \s ਮੂਸਾ ਪਰਬਤ ਤੋਂ ਉਤਰਦਾ ਹੈ \p \v 29 ਇਸ ਤਰ੍ਹਾਂ ਹੋਇਆ ਕਿ ਜਦ ਮੂਸਾ ਸੀਨਈ ਪਰਬਤ ਤੋਂ ਉੱਤਰਿਆ ਤਾਂ ਮੂਸਾ ਦੇ ਹੱਥ ਵਿੱਚ ਪਰਬਤ ਤੋਂ ਉਤਰਨ ਦੇ ਸਮੇਂ ਸਾਖੀ ਦੀਆਂ ਦੋ ਫੱਟੀਆਂ ਸਨ ਅਤੇ ਮੂਸਾ ਨੂੰ ਮਲੂਮ ਨਾ ਹੋਇਆ ਕਿ ਉਸ ਦਾ ਚਿਹਰਾ ਉਸ ਦੇ ਨਾਲ ਬੋਲਣ ਦੇ ਕਾਰਨ ਚਮਕਦਾ ਹੈ। \v 30 ਜਦ ਹਾਰੂਨ ਨੇ ਅਤੇ ਇਸਰਾਏਲੀਆਂ ਨੇ ਮੂਸਾ ਨੂੰ ਵੇਖਿਆ ਤਾਂ ਉਸ ਦਾ ਚਿਹਰਾ ਚਮਕਦਾ ਸੀ ਅਤੇ ਉਹ ਉਸ ਦੇ ਨੇੜੇ ਜਾਣ ਤੋਂ ਡਰੇ। \v 31 ਮੂਸਾ ਨੇ ਉਨ੍ਹਾਂ ਨੂੰ ਬੁਲਾਇਆ ਅਤੇ ਹਾਰੂਨ ਅਤੇ ਮੰਡਲੀ ਦੇ ਸਾਰੇ ਪ੍ਰਧਾਨ ਉਸ ਦੇ ਕੋਲ ਮੁੜ ਆਏ ਅਤੇ ਮੂਸਾ ਨੇ ਉਨ੍ਹਾਂ ਦੇ ਨਾਲ ਗੱਲਾਂ ਕੀਤੀਆਂ। \v 32 ਫੇਰ ਸਾਰੇ ਇਸਰਾਏਲੀ ਉਸ ਦੇ ਨੇੜੇ ਆਏ ਤਾਂ ਉਸ ਨੇ ਸਾਰੇ ਹੁਕਮ ਜਿਹੜੇ ਯਹੋਵਾਹ ਨੇ ਉਸ ਨੂੰ ਸੀਨਈ ਪਰਬਤ ਉੱਤੇ ਆਖੇ ਸਨ ਉਨ੍ਹਾਂ ਨੂੰ ਦਿੱਤੇ। \v 33 ਜਦ ਮੂਸਾ ਉਨ੍ਹਾਂ ਨਾਲ ਗੱਲਾਂ ਕਰ ਚੁੱਕਿਆ ਤਾਂ ਆਪਣੇ ਮੂੰਹ ਉੱਤੇ ਪਰਦਾ ਪਾ ਲਿਆ। \v 34 ਜਦ ਮੂਸਾ ਯਹੋਵਾਹ ਦੇ ਸਨਮੁਖ ਗੱਲਾਂ ਕਰਨ ਲਈ ਜਾਂਦਾ ਸੀ ਤਾਂ ਪਰਦਾ ਲਾਹ ਸੁੱਟਦਾ ਸੀ ਜਦ ਤੱਕ ਉਹ ਬਾਹਰ ਨਹੀਂ ਸੀ ਆਉਂਦਾ ਅਤੇ ਬਾਹਰ ਆ ਕੇ ਉਹ ਇਸਰਾਏਲੀਆਂ ਨੂੰ ਜੋ ਉਹ ਨੂੰ ਹੁਕਮ ਹੁੰਦਾ ਸੀ ਦੱਸਦਾ ਸੀ। \v 35 ਇਸਰਾਏਲੀ ਮੂਸਾ ਦੇ ਮੂੰਹ ਨੂੰ ਵੇਖਦੇ ਸਨ ਕਿ ਮੂਸਾ ਦਾ ਚਿਹਰਾ ਚਮਕਦਾ ਹੈ ਤਾਂ ਮੂਸਾ ਫੇਰ ਆਪਣੇ ਮੂੰਹ ਉੱਤੇ ਪਰਦਾ ਪਾ ਲੈਂਦਾ ਸੀ ਜਦ ਤੱਕ ਉਹ ਦੇ ਨਾਲ ਗੱਲਾਂ ਕਰਨ ਨੂੰ ਅੰਦਰ ਨਾ ਆਉਂਦਾ ਸੀ। \c 35 \s ਸਬਤ ਨੂੰ ਮਨਾਉਣਾ \p \v 1 ਮੂਸਾ ਨੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਇਕੱਠਾ ਕਰ ਕੇ ਉਨ੍ਹਾਂ ਨੂੰ ਆਖਿਆ, ਇਹ ਗੱਲਾਂ ਹਨ ਜਿਨ੍ਹਾਂ ਦੇ ਕਰਨ ਦਾ ਯਹੋਵਾਹ ਨੇ ਤੁਹਾਨੂੰ ਹੁਕਮ ਦਿੱਤਾ ਹੈ \v 2 ਛੇ ਦਿਨ ਕੰਮ ਕੀਤਾ ਜਾਵੇ ਪਰ ਸੱਤਵਾਂ ਦਿਨ ਤੁਹਾਡਾ ਵਿਸ਼ਰਾਮ ਦਾ ਪਵਿੱਤਰ ਸਬਤ ਯਹੋਵਾਹ ਲਈ ਹੋਵੇ। ਜੋ ਕੋਈ ਉਸ ਵਿੱਚ ਕੰਮ ਕਰੇ ਉਹ ਮਾਰਿਆ ਜਾਵੇ। \v 3 ਤੁਸੀਂ ਆਪਣੇ ਘਰਾਂ ਵਿੱਚ ਸਬਤ ਦੇ ਦਿਨ ਅੱਗ ਨਾ ਬਾਲਣੀ। \s ਪਵਿੱਤਰ ਤੰਬੂ ਦੇ ਲਈ ਭੇਂਟ \r ਕੂਚ 25:1-9 \p \v 4 ਮੂਸਾ ਨੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖਿਆ ਕਿ ਜਿਹੜੀ ਗੱਲ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ ਉਹ ਇਹ ਹੈ \v 5 ਕਿ ਤੁਸੀਂ ਆਪਣਿਆਂ ਵਿੱਚੋਂ ਯਹੋਵਾਹ ਲਈ ਭੇਟ ਲਿਓ। ਜਿਹ ਦੇ ਮਨ ਦੀ ਭਾਉਣੀ ਹੋਵੇ ਉਹ ਯਹੋਵਾਹ ਲਈ ਭੇਟ ਲਿਆਵੇ - ਸੋਨਾ ਚਾਂਦੀ ਪਿੱਤਲ \v 6 ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਕਤਾਨ ਅਤੇ ਪਸ਼ਮ \v 7 ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਅਤੇ ਸਮੁੰਦਰੀ ਜੀਵ ਦੀਆਂ ਖੱਲਾਂ ਅਤੇ ਸ਼ਿੱਟੀਮ ਦੀ ਲੱਕੜੀ \v 8 ਅਤੇ ਦੀਵੇ ਦਾ ਤੇਲ ਅਤੇ ਮਸਹ ਕਰਨ ਦੇ ਤੇਲ ਦਾ ਅਤੇ ਸੁਗੰਧੀ ਧੂਪ ਦਾ ਮਸਾਲਾ \v 9 ਸੁਲੇਮਾਨੀ ਪੱਥਰ ਅਤੇ ਏਫ਼ੋਦ ਅਤੇ ਸੀਨੇ ਬੰਦ ਵਿੱਚ ਜੜਨ ਲਈ ਨਗ। \s ਡੇਰੇ ਦੀਆਂ ਹੋਰ ਵਸਤੂਆਂ \r ਕੂਚ 39:32-43 \p \v 10 ਤੁਹਾਡੇ ਵਿੱਚੋਂ ਹਰ ਇੱਕ ਸਮਝਦਾਰ ਆਵੇ ਅਤੇ ਸਭ ਕੁਝ ਜਿਹ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ ਬਣਾਵੇ। \v 11 ਡੇਰਾ ਅਤੇ ਉਸ ਦਾ ਤੰਬੂ ਅਤੇ ਉਸ ਦਾ ਢੱਕਣ ਅਤੇ ਉਸ ਦੀਆਂ ਕੁੰਡੀਆਂ ਅਤੇ ਉਸ ਦੇ ਫੱਟੇ ਅਤੇ ਉਸ ਦੇ ਹੋੜੇ ਉਸ ਦੀਆਂ ਥੰਮ੍ਹੀਆਂ ਅਤੇ ਉਸ ਦੀਆਂ ਚੀਥੀਆਂ \v 12 ਸੰਦੂਕ ਅਤੇ ਉਸ ਦੀਆਂ ਚੋਬਾਂ, ਪ੍ਰਾਸਚਿਤ ਦਾ ਸਰਪੋਸ਼ ਅਤੇ ਓਟ ਦਾ ਪਰਦਾ \v 13 ਮੇਜ਼ ਅਤੇ ਉਸ ਦੀਆਂ ਚੋਬਾਂ ਅਤੇ ਉਸ ਦੇ ਸਾਰੇ ਭਾਂਡੇ ਅਤੇ ਹਜ਼ੂਰੀ ਦੀ ਰੋਟੀ \v 14 ਸ਼ਮਾਦਾਨ ਚਾਨਣ ਦੇਣ ਲਈ ਅਤੇ ਉਸ ਦਾ ਸਮਾਨ ਅਤੇ ਉਸ ਦੇ ਦੀਵੇ ਅਤੇ ਚਾਨਣ ਲਈ ਤੇਲ \v 15 ਧੂਪ ਦੀ ਜਗਵੇਦੀ ਅਤੇ ਉਸ ਦੀਆਂ ਚੋਬਾਂ ਅਤੇ ਮਸਹ ਕਰਨ ਦਾ ਤੇਲ ਸੁਗੰਧੀ ਧੂਪ ਅਤੇ ਡੇਰੇ ਦੇ ਦਰਵਾਜ਼ੇ ਕੋਲ ਦਰਵਾਜ਼ੇ ਦੀ ਓਟ \v 16 ਅਤੇ ਹੋਮ ਦੀ ਜਗਵੇਦੀ ਅਤੇ ਉਹ ਦੇ ਲਈ ਪਿੱਤਲ ਦੀ ਝੰਜਰੀ ਅਤੇ ਉਹ ਦੀਆਂ ਚੋਬਾਂ ਅਤੇ ਉਸ ਦਾ ਸਾਰਾ ਸਮਾਨ ਹੌਦ ਅਤੇ ਉਸ ਦੀ ਚੌਂਕੀ \v 17 ਵਿਹੜੇ ਦੀਆਂ ਕਨਾਤਾਂ ਅਤੇ ਉਸ ਦੀਆਂ ਥੰਮ੍ਹੀਆਂ ਅਤੇ ਉਸ ਦੀਆਂ ਚੀਥੀਆਂ ਅਤੇ ਵਿਹੜੇ ਦੇ ਫਾਟਕ ਦੀ ਓਟ \v 18 ਡੇਰੇ ਦੀਆਂ ਕੀਲੀਆਂ ਅਤੇ ਵਿਹੜੇ ਦੀਆਂ ਕੀਲੀਆਂ ਅਤੇ ਉਨ੍ਹਾਂ ਦੀਆਂ ਲਾਸਾਂ \v 19 ਅਤੇ ਪਵਿੱਤਰ ਸਥਾਨ ਵਿੱਚ ਉਪਾਸਨਾ ਲਈ ਮਹੀਨ ਉਣਿਆ ਹੋਇਆ ਬਸਤਰ ਅਰਥਾਤ ਹਾਰੂਨ ਜਾਜਕ ਦੇ ਪਵਿੱਤਰ ਬਸਤਰ ਅਤੇ ਉਸ ਦੇ ਪੁੱਤਰਾਂ ਦੇ ਬਸਤਰ ਕਿ ਉਹ ਜਾਜਕਾਈ ਦਾ ਕੰਮ ਕਰਨ। \s ਲੋਕਾਂ ਦੁਆਰਾ ਭੇਂਟ ਲਿਆਉਣਾ \p \v 20 ਇਸਰਾਏਲੀਆਂ ਦੀ ਸਾਰੀ ਮੰਡਲੀ ਮੂਸਾ ਦੇ ਅੱਗੋਂ ਬਾਹਰ ਗਈ \v 21 ਅਤੇ ਸਾਰੇ ਮਨੁੱਖ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ, ਆਏ ਅਤੇ ਜਿਨ੍ਹਾਂ ਦੇ ਆਤਮਾ ਨੇ ਉਸ ਦੀ ਭਾਉਣੀ ਕੀਤੀ ਉਹ ਯਹੋਵਾਹ ਲਈ ਭੇਟਾਂ ਮੰਡਲੀ ਦੇ ਤੰਬੂ ਦੇ ਬਣਾਉਣ ਲਈ ਅਤੇ ਉਸ ਦੀ ਸਾਰੀ ਉਪਾਸਨਾ ਲਈ ਅਤੇ ਪਵਿੱਤਰ ਬਸਤ੍ਰਾਂ ਲਈ ਲਿਆਏ। \v 22 ਮਨੁੱਖ ਅਤੇ ਉਨ੍ਹਾਂ ਦੇ ਨਾਲ ਔਰਤਾਂ ਆਈਆਂ ਅਤੇ ਮਨ ਦੀ ਭਾਉਣੀ ਨਾਲ ਜੁਗਨੀਆਂ, ਨਥਾਂ, ਛਾਪਾਂ ਅਤੇ ਹਾਰ ਸਾਰੇ ਸੋਨੇ ਦੇ ਗਹਿਣੇ ਲਿਆਏ ਅਤੇ ਸਾਰੇ ਮਨੁੱਖਾਂ ਨੇ ਯਹੋਵਾਹ ਲਈ ਸੋਨੇ ਦੀਆਂ ਭੇਟਾਂ ਦਿੱਤੀਆਂ \v 23 ਅਤੇ ਜਿਨ੍ਹਾਂ ਮਨੁੱਖਾਂ ਕੋਲੋਂ ਨੀਲਾ ਬੈਂਗਣੀ ਅਤੇ ਕਿਰਮਚੀ ਸੂਤ ਅਤੇ ਮਹੀਨ ਕਤਾਨ ਅਤੇ ਪਸ਼ਮ ਅਤੇ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਅਤੇ ਸਮੁੰਦਰੀ ਜੀਵ ਦੀਆਂ ਖੱਲਾਂ ਲੱਭੀਆਂ, ਉਹ ਲਿਆਏ। \v 24 ਜਿੰਨਿਆਂ ਨੇ ਚਾਂਦੀ ਅਤੇ ਪਿੱਤਲ ਦੀਆਂ ਭੇਟਾਂ ਚੜ੍ਹਾਉਣੀਆਂ ਚਾਹੀਆਂ ਉਹ ਯਹੋਵਾਹ ਲਈ ਭੇਟਾਂ ਲਿਆਏ ਅਤੇ ਜਿੰਨਿਆਂ ਦੇ ਕੋਲੋਂ ਸ਼ਿੱਟੀਮ ਦੀ ਲੱਕੜੀ ਉਪਾਸਨਾ ਦੇ ਕਿਸੇ ਕੰਮ ਲਈ ਲੱਭੀ ਉਹ ਲਿਆਏ। \v 25 ਅਤੇ ਸਾਰੀਆਂ ਸਿਆਣੀਆਂ ਇਸਤਰੀਆਂ ਨੇ ਆਪਣੀ ਹੱਥੀਂ ਕੱਤਿਆ ਅਤੇ ਜੋ ਕੱਤਿਆ ਉਹ ਲੈ ਆਈਆਂ, ਅਰਥਾਤ ਨੀਲਾ ਬੈਂਗਣੀ ਅਤੇ ਕਿਰਮਚੀ ਮਹੀਨ ਕਤਾਨ \v 26 ਅਤੇ ਸਾਰੀਆਂ ਇਸਤਰੀਆਂ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਬੁੱਧ ਨਾਲ ਪਰੇਰਿਆ ਪਸ਼ਮ ਕੱਤੀ \v 27 ਅਤੇ ਸਰਦਾਰ ਸੁਲੇਮਾਨੀ ਪੱਥਰ ਅਤੇ ਏਫ਼ੋਦ ਅਤੇ ਸੀਨੇ ਬੰਦ ਵਿੱਚ ਜੜਨ ਲਈ ਨਗ ਲਿਆਏ \v 28 ਅਤੇ ਮਸਾਲਾ ਅਤੇ ਚਾਨਣੇ ਲਈ ਤੇਲ ਅਤੇ ਮਸਹ ਕਰਨ ਲਈ ਤੇਲ ਅਤੇ ਸੁਗੰਧੀ ਧੂਪ \v 29 ਅਤੇ ਇਸਰਾਏਲੀਆਂ ਦੇ ਸਾਰੇ ਮਨੁੱਖ ਅਤੇ ਇਸਤਰੀਆਂ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ ਕਿ ਉਹ ਸਾਰੇ ਕੰਮ ਲਈ ਲਿਆਉਣ ਜਿਹ ਦਾ ਯਹੋਵਾਹ ਨੇ ਮੂਸਾ ਦੀ ਰਾਹੀਂ ਬਣਾਉਣ ਦਾ ਹੁਕਮ ਦਿੱਤਾ ਸੀ ਉਹ ਯਹੋਵਾਹ ਲਈ ਖੁਸ਼ੀ ਦੀਆਂ ਭੇਟਾਂ ਲਿਆਏ। \s ਮਿਲਾਪ ਦੇ ਤੰਬੂ ਲਈ ਕਾਰੀਗਰ \r ਕੂਚ 31:1-11 \p \v 30 ਮੂਸਾ ਨੇ ਇਸਰਾਏਲੀਆਂ ਨੂੰ ਆਖਿਆ, ਵੇਖੋ, ਯਹੂਦਾਹ ਦੇ ਗੋਤ ਦੇ ਬਸਲਏਲ ਨੂੰ ਜਿਹੜਾ ਹੂਰ ਦਾ ਪੋਤਾ ਅਤੇ ਊਰੀ ਦਾ ਪੁੱਤਰ ਹੈ, ਯਹੋਵਾਹ ਨੇ ਨਾਮ ਲੈ ਕੇ ਬੁਲਾਇਆ ਹੈ \v 31 ਅਤੇ ਉਸ ਨੇ ਉਹ ਨੂੰ ਪਰਮੇਸ਼ੁਰ ਦੇ ਆਤਮਾ ਤੋਂ ਬੁੱਧ, ਸਮਝ, ਵਿੱਦਿਆ ਅਤੇ ਸਾਰੀ ਕਾਰੀਗਰੀ ਨਾਲ ਭਰਪੂਰ ਕੀਤਾ ਹੈ \v 32 ਕਿ ਉਹ ਕਾਰੀਗਰੀ ਦਾ ਕੰਮ ਕੱਢੇ ਅਤੇ ਸੋਨੇ ਚਾਂਦੀ ਅਤੇ ਪਿੱਤਲ ਦਾ ਕੰਮ ਕਰੇ \v 33 ਅਤੇ ਪੱਥਰਾਂ ਨੂੰ ਜੜਨ ਲਈ ਉੱਕਰੇ ਅਤੇ ਲੱਕੜੀ ਦੀ ਚਿੱਤਰਕਾਰੀ ਕਰੇ ਅਰਥਾਤ ਸਭ ਪਰਕਾਰ ਦੀ ਕਾਰੀਗਰੀ ਨਾਲ ਕੰਮ ਕਰੇ \v 34 ਅਤੇ ਉਸ ਨੇ ਸਿਖਾਉਣ ਦੀ ਬੁੱਧ ਉਸ ਨੂੰ ਨਾਲੇ ਦਾਨ ਦੇ ਗੋਤ ਦੇ ਅਹੀਸਾਮਾਕ ਦੇ ਪੁੱਤਰ ਆਹਾਲੀਆਬ ਨੂੰ ਦਿੱਤੀ। \v 35 ਉਸ ਨੇ ਉਨ੍ਹਾਂ ਦੇ ਮਨਾਂ ਨੂੰ ਬੁੱਧ ਨਾਲ ਭਰਪੂਰ ਕੀਤਾ ਕਿ ਉਹ ਹਰ ਪਰਕਾਰ ਦਾ ਕਾਰੀਗਰੀ ਦਾ ਕੰਮ ਕਰਨ ਅਰਥਾਤ ਉੱਕਰਾਵੇ ਦਾ, ਚਤੇਰੇ ਦਾ ਅਤੇ ਕਸੀਦੇਕਾਰ ਦਾ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਕਤਾਨ ਦਾ ਅਤੇ ਜੁਲਾਹੇ ਦਾ ਅਤੇ ਸਾਰੀ ਕਾਰੀਗਰੀ ਦੇ ਕਰਨ ਵਾਲਿਆਂ ਦਾ ਅਤੇ ਚਤਰਾਈ ਦੇ ਕੰਮ ਦੇ ਕਰਿੰਦਿਆਂ ਦਾ ਕੰਮ। \c 36 \p \v 1 ਬਸਲਏਲ ਆਹਾਲੀਆਬ ਅਤੇ ਸਾਰੇ ਬੁੱਧਵਾਨ ਮਨੁੱਖ ਕੰਮ ਕਰਨ। ਯਹੋਵਾਹ ਨੇ ਉਨ੍ਹਾਂ ਨੂੰ ਬੁੱਧ ਅਤੇ ਸਮਝ ਦਿੱਤੀ ਕਿ ਉਹ ਜਾਣਨ ਕਿ ਪਵਿੱਤਰ ਸਥਾਨ ਦੀ ਉਪਾਸਨਾ ਦਾ ਸਾਰਾ ਕੰਮ ਯਹੋਵਾਹ ਦੇ ਸਾਰੇ ਹੁਕਮਾਂ ਅਨੁਸਾਰ ਕਿਵੇਂ ਕਰਨਾ ਹੈ। \s ਲੋਕਾਂ ਦੁਆਰਾ ਬਹੁਤ ਸਾਰੀ ਭੇਂਟ \p \v 2 ਫੇਰ ਮੂਸਾ ਨੇ ਬਸਲਏਲ ਅਤੇ ਆਹਾਲੀਆਬ ਅਤੇ ਸਾਰੇ ਬੁੱਧਵਾਨ ਮਨੁੱਖਾਂ ਨੂੰ ਜਿਨ੍ਹਾਂ ਦੇ ਮਨਾਂ ਵਿੱਚ ਯਹੋਵਾਹ ਨੇ ਬੁੱਧ ਦਿੱਤੀ ਸੀ ਸੱਦਿਆ ਅਰਥਾਤ ਸਾਰੇ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ ਕਿ ਉਹ ਨੇੜੇ ਆ ਕੇ ਇਹ ਕੰਮ ਕਰਨ \v 3 ਉਨ੍ਹਾਂ ਨੇ ਮੂਸਾ ਦੇ ਅੱਗੋਂ ਸਾਰੀਆਂ ਭੇਟਾਂ ਨੂੰ ਜਿਨ੍ਹਾਂ ਨੂੰ ਇਸਰਾਏਲੀਆਂ ਨੇ ਪਵਿੱਤਰ ਸਥਾਨ ਦੀ ਉਪਾਸਨਾ ਦੇ ਕੰਮ ਨੂੰ ਪੂਰਾ ਕਰਨ ਲਈ ਲਿਆਂਦਾ ਸੀ ਲੈ ਲਿਆ ਪਰ ਉਹ ਉਸ ਦੇ ਕੋਲ ਹਰ ਸਵੇਰ ਨੂੰ ਖੁਸ਼ੀ ਦੀਆਂ ਭੇਟਾਂ ਵਾਫ਼ਰ ਲਿਆਉਂਦੇ ਰਹੇ। \v 4 ਤਾਂ ਸਾਰੇ ਬੁੱਧਵਾਨ ਜਿਹੜੇ ਪਵਿੱਤਰ ਸਥਾਨ ਦਾ ਸਾਰਾ ਕੰਮ ਕਰਦੇ ਸਨ ਆਪੋ ਆਪਣੇ ਕੰਮ ਤੋਂ ਜਿਹੜਾ ਉਹ ਕਰਦੇ ਸਨ ਆਏ \v 5 ਅਤੇ ਉਨ੍ਹਾਂ ਨੇ ਮੂਸਾ ਨੂੰ ਆਖਿਆ ਕਿ ਲੋਕ ਉਪਾਸਨਾ ਦੇ ਕੰਮ ਦੀ ਲੋੜ ਤੋਂ ਜਿਹ ਦਾ ਯਹੋਵਾਹ ਨੇ ਬਣਾਉਣ ਦਾ ਹੁਕਮ ਦਿੱਤਾ ਹੈ ਵਧੇਰੇ ਲਿਆਉਂਦੇ ਹਨ। \v 6 ਤਾਂ ਮੂਸਾ ਨੇ ਹੁਕਮ ਦਿੱਤਾ ਅਤੇ ਉਨ੍ਹਾਂ ਨੇ ਇਹ ਆਖ ਕੇ ਸਾਰੇ ਡੇਰੇ ਵਿੱਚ ਹੋਕਾ ਫਿਰਾਇਆ ਕਿ ਮਨੁੱਖ ਅਤੇ ਇਸਤਰੀਆਂ ਪਵਿੱਤਰ ਸਥਾਨ ਦੀ ਭੇਟਾਂ ਲਈ ਹੋਰ ਪ੍ਰਬੰਧ ਨਾ ਕਰਨ। ਸੋ ਲੋਕ ਲਿਆਉਣ ਤੋਂ ਹਟ ਗਏ \v 7 ਕਿਉਂ ਜੋ ਉਸ ਸਾਰੇ ਕੰਮ ਦੇ ਬਣਾਉਣ ਲਈ ਮਸਾਲਾ ਬਹੁਤ ਸੀ ਸਗੋਂ ਵਧੇਰੇ ਵੀ ਸੀ। \s ਡੇਰੇ ਦਾ ਨਿਰਮਾਣ \r ਕੂਚ 26:1-37 \p \v 8 ਤਾਂ ਉਨ੍ਹਾਂ ਸਾਰਿਆਂ ਬੁੱਧਵਾਨਾਂ ਨੇ ਜਿਹੜੇ ਇਹ ਕੰਮ ਕਰਦੇ ਸਨ ਡੇਰੇ ਦੇ ਦਸ ਪਰਦੇ ਉਣੀ ਹੋਈ ਮਹੀਨ ਕਤਾਨ ਦੇ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਬਣਾਏ। ਉਸ ਨੇ ਉਨ੍ਹਾਂ ਨੂੰ ਕਰੂਬੀਆਂ ਨਾਲ ਕਾਰੀਗਰੀ ਦਾ ਕੰਮ ਬਣਾਇਆ। \v 9 ਹਰ ਇੱਕ ਪਰਦੇ ਦੀ ਲੰਬਾਈ ਅਠਾਈ ਹੱਥ ਅਤੇ ਹਰ ਪਰਦੇ ਦੀ ਚੌੜਾਈ ਚਾਰ ਹੱਥ ਸੀ ਅਤੇ ਇੱਕੋ ਹੀ ਨਾਪ ਸਾਰਿਆਂ ਪਰਦਿਆਂ ਦਾ ਸੀ। \v 10 ਉਸ ਨੇ ਪੰਜ ਪਰਦੇ ਇੱਕ ਦੂਜੇ ਨਾਲ ਜੋੜੇ ਅਤੇ ਦੂਜੇ ਪੰਜ ਪਰਦੇ ਵੀ ਇੱਕ ਦੂਜੇ ਨਾਲ ਜੋੜੇ \v 11 ਅਤੇ ਉਸ ਨੇ ਨੀਲੇ ਰੰਗ ਦੇ ਬੀੜੇ ਹਰ ਇੱਕ ਪਰਦੇ ਦੀ ਸੰਜਾਫ਼ ਵਿੱਚ ਜੋੜ ਕੇ ਸਿਰੇ ਵੱਲ ਬਣਾਏ ਅਤੇ ਇਸ ਤਰ੍ਹਾਂ ਹੀ ਉਸ ਪਰਦੇ ਦੀ ਸੰਜਾਫ਼ ਦੇ ਦੂਜੇ ਬਾਹਰਲੇ ਜੋੜ ਦੇ ਸਿਰੇ ਉੱਤੇ ਬਣਾਏ। \v 12 ਪੰਜਾਹ ਬੀੜੇ ਉਸ ਨੇ ਪਹਿਲੇ ਪਰਦੇ ਵਿੱਚ ਅਤੇ ਪੰਜਾਹ ਬੀੜੇ ਉਸ ਨੇ ਸਿਰੇ ਵੱਲ ਜਿਹੜਾ ਦੂਜੇ ਜੋੜ ਵਿੱਚ ਸੀ ਬਣਾਏ। ਉਹ ਬੀੜੇ ਇੱਕ ਦੂਜੇ ਦੇ ਆਹਮੋ-ਸਾਹਮਣੇ ਸਨ \v 13 ਅਤੇ ਉਸ ਨੇ ਪੰਜਾਹ ਕੁੰਡੀਆਂ ਸੋਨੇ ਦੀਆਂ ਬਣਾਈਆਂ ਅਤੇ ਪਰਦਿਆਂ ਨੂੰ ਇੱਕ ਦੂਜੇ ਨਾਲ ਕੁੰਡੀਆਂ ਨਾਲ ਜੋੜਿਆ। ਇਸ ਤਰ੍ਹਾਂ ਡੇਰਾ ਇੱਕੋ ਜਿਹਾ ਹੀ ਸੀ। \v 14 ਅਤੇ ਉਸ ਨੇ ਪਸ਼ਮ ਦੇ ਪਰਦੇ ਡੇਰੇ ਦੇ ਉੱਪਰਲੇ ਤੰਬੂ ਲਈ ਬਣਾਏ ਅਤੇ ਉਸ ਨੇ ਉਹ ਗਿਆਰ੍ਹਾਂ ਪਰਦੇ ਬਣਾਏ। \v 15 ਹਰ ਇੱਕ ਪਰਦੇ ਦੀ ਲੰਬਾਈ ਤੀਹ ਹੱਥ ਅਤੇ ਹਰ ਇੱਕ ਪਰਦੇ ਦੀ ਚੌੜਾਈ ਚਾਰ ਹੱਥ ਅਤੇ ਇਹ ਗਿਆਰ੍ਹਾਂ ਪਰਦੇ ਇੱਕੋ ਨਾਪ ਦੇ ਸਨ। \v 16 ਉਸ ਨੇ ਪੰਜ ਪਰਦੇ ਵੱਖਰੇ ਜੋੜੇ ਅਤੇ ਛੇ ਪਰਦੇ ਵੱਖਰੇ। \v 17 ਉਸ ਨੇ ਪੰਜਾਹ ਬੀੜੇ ਉਸ ਪਰਦੇ ਦੀ ਸੰਜਾਫ਼ ਵਿੱਚ ਜਿਹੜੀ ਜੋੜ ਦੇ ਸਿਰੇ ਉੱਤੇ ਸੀ ਅਤੇ ਪੰਜਾਹ ਬੀੜੇ ਦੂਜੇ ਜੋੜ ਦੇ ਪਰਦੇ ਦੀ ਸੰਜਾਫ਼ ਵਿੱਚ ਬਣਾਏ \v 18 ਅਤੇ ਉਸ ਨੇ ਪੰਜਾਹ ਕੁੰਡੀਆਂ ਪਿੱਤਲ ਦੀਆਂ ਤੰਬੂ ਦੇ ਜੋੜਨ ਲਈ ਬਣਾਈਆਂ ਤਾਂ ਜੋ ਉਹ ਇੱਕੋ ਹੀ ਹੋ ਜਾਵੇ \v 19 ਅਤੇ ਉਸ ਨੇ ਤੰਬੂ ਦਾ ਢੱਕਣ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਦਾ ਅਤੇ ਉੱਪਰਲਾ ਢੱਕਣ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਬਣਾਇਆ। \v 20 ਉਸ ਨੇ ਸ਼ਿੱਟੀਮ ਦੀ ਲੱਕੜੀ ਦੇ ਖੜਵੇਂ ਫੱਟੇ ਡੇਰੇ ਲਈ ਬਣਾਏ। \v 21 ਹਰ ਫੱਟੇ ਦੀ ਲੰਬਾਈ ਦਸ ਹੱਥ ਅਤੇ ਹਰ ਫੱਟੇ ਦੀ ਚੌੜਾਈ ਡੇਢ ਹੱਥ ਸੀ \v 22 ਅਤੇ ਹਰ ਫੱਟੇ ਵਿੱਚ ਦੋ ਚੂਲਾਂ ਇੱਕ ਦੂਜੇ ਨੂੰ ਜੋੜਨ ਲਈ ਸਨ। ਇਸ ਤਰ੍ਹਾਂ ਉਸ ਨੇ ਡੇਰੇ ਦੇ ਸਾਰੇ ਫੱਟੇ ਬਣਾਏ। \v 23 ਉਸ ਨੇ ਡੇਰੇ ਦੇ ਫੱਟੇ ਇਸ ਤਰ੍ਹਾਂ ਬਣਾਏ - ਵੀਹ ਫੱਟੇ ਦੱਖਣ ਵਾਲੇ ਪਾਸੇ ਲਈ \v 24 ਅਤੇ ਉਸ ਨੇ ਚਾਂਦੀ ਦੀਆਂ ਚਾਲ੍ਹੀ ਚੀਥੀਆਂ ਉਨ੍ਹਾਂ ਵੀਹਾਂ ਫੱਟਿਆਂ ਦੇ ਹੇਠ ਅਰਥਾਤ ਹਰ ਇੱਕ ਫੱਟੇ ਹੇਠ ਦੋ ਚੀਥੀਆਂ ਉਨ੍ਹਾਂ ਦੀਆਂ ਦੋਹਾਂ ਚੂਲਾਂ ਲਈ ਬਣਾਈਆਂ ਅਤੇ ਦੂਜੇ ਫੱਟੇ ਲਈ ਦੋ ਚੀਥੀਆਂ ਉਸ ਦੀਆਂ ਦੋਹਾਂ ਚੂਲਾਂ ਲਈ। \v 25 ਅਤੇ ਡੇਰੇ ਦੇ ਦੂਜੇ ਪਾਸੇ ਲਈ ਉੱਤਰ ਵੱਲ ਵੀਹ ਫੱਟੇ ਬਣਾਏ \v 26 ਅਤੇ ਉਨ੍ਹਾਂ ਦੀਆਂ ਚਾਂਦੀ ਦੀਆਂ ਚਾਲ੍ਹੀ ਚੀਥੀਆਂ ਅਰਥਾਤ ਹਰ ਇੱਕ ਫੱਟੇ ਹੇਠ ਦੋ ਚੀਥੀਆਂ \v 27 ਅਤੇ ਡੇਰੇ ਦੇ ਸਿਰੇ ਤੇ ਪੱਛਮ ਵਾਲੇ ਪਾਸੇ ਵੱਲ ਉਸ ਨੇ ਛੇ ਫੱਟੇ ਬਣਾਏ। \v 28 ਉਸ ਨੇ ਦੋ ਫੱਟੇ ਡੇਰੇ ਦੇ ਪਿਛਵਾੜੇ ਦੇ ਖੂੰਜਿਆਂ ਲਈ ਬਣਾਏ। \v 29 ਉਹ ਹੇਠੋਂ ਦੋਹਰੇ ਸਨ ਅਤੇ ਉਹ ਇਸ ਪਰਕਾਰ ਆਪਣਿਆਂ ਸਿਰਿਆਂ ਤੱਕ ਇੱਕ ਕੜੇ ਨਾਲ ਸਾਬਤ ਰਹਿੰਦੇ ਸਨ। ਇਸ ਤਰ੍ਹਾਂ ਉਸ ਨੇ ਉਨ੍ਹਾਂ ਦੋਹਾਂ ਨੂੰ ਦੋਹਾਂ ਖੂੰਜਿਆਂ ਵਿੱਚ ਬਣਾਇਆ \v 30 ਅਤੇ ਉਹ ਅੱਠ ਫੱਟੇ ਸਨ ਅਤੇ ਉਨ੍ਹਾਂ ਦੀਆਂ ਚਾਂਦੀ ਦੀਆਂ ਸੋਲਾਂ ਚੀਥੀਆਂ ਸਨ ਅਰਥਾਤ ਹਰ ਇੱਕ ਫੱਟੇ ਹੇਠ ਦੋ ਚੀਥੀਆਂ। \v 31 ਅਤੇ ਉਸ ਨੇ ਸ਼ਿੱਟੀਮ ਦੀ ਲੱਕੜੀ ਦੇ ਹੋੜੇ ਬਣਾਏ ਡੇਰੇ ਦੇ ਇੱਕ ਪਾਸੇ ਦੇ ਫੱਟਿਆਂ ਲਈ ਪੰਜ ਹੋੜੇ ਅਤੇ ਦੂਜੇ ਪਾਸੇ ਦੇ ਫੱਟਿਆਂ ਲਈ ਪੰਜ ਹੋੜੇ \v 32 ਅਤੇ ਡੇਰੇ ਦੇ ਪਿਛਵਾੜੇ ਲਹਿੰਦੇ ਪਾਸੇ ਦੇ ਫੱਟਿਆਂ ਲਈ ਪੰਜ ਹੋੜੇ \v 33 ਅਤੇ ਵਿਚਲਾ ਹੋੜਾ ਫੱਟਿਆਂ ਦੇ ਵਿਚਕਾਰੋਂ ਆਰ-ਪਾਰ ਲੰਘਾਇਆ \v 34 ਅਤੇ ਉਸ ਨੇ ਫੱਟਿਆਂ ਨੂੰ ਸੋਨੇ ਨਾਲ ਮੜ੍ਹਿਆ ਅਤੇ ਹੋੜਿਆਂ ਦੇ ਥਾਵਾਂ ਲਈ ਸੋਨੇ ਦੇ ਕੜੇ ਬਣਾਏ ਅਤੇ ਉਸ ਨੇ ਹੋੜਿਆਂ ਨੂੰ ਸੋਨੇ ਨਾਲ ਮੜ੍ਹਿਆ। \v 35 ਉਸ ਨੇ ਨੀਲੇ, ਬੈਂਗਣੀ, ਕਿਰਮਚੀ ਅਤੇ ਮਹੀਨ ਉਣੇ ਹੋਏ ਕਤਾਨ ਦਾ ਇੱਕ ਪਰਦਾ ਬਣਾਇਆ। ਉਸ ਨੇ ਉਹ ਨੂੰ ਕਰੂਬੀਆਂ ਨਾਲ ਕਾਰੀਗਰੀ ਦਾ ਕੰਮ ਬਣਾਇਆ। \v 36 ਉਸ ਨੇ ਸ਼ਿੱਟੀਮ ਦੀ ਲੱਕੜੀ ਦੀਆਂ ਚਾਰ ਥੰਮ੍ਹੀਆਂ ਬਣਾਈਆਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ ਅਤੇ ਉਨ੍ਹਾਂ ਦੇ ਕੁੰਡੇ ਸੋਨੇ ਦੇ ਸਨ ਅਤੇ ਉਸ ਨੇ ਚਾਂਦੀ ਦੀਆਂ ਚਾਰ ਚੀਥੀਆਂ ਉਨ੍ਹਾਂ ਲਈ ਢਾਲੀਆਂ। \v 37 ਅਤੇ ਉਸ ਨੇ ਤੰਬੂ ਦੇ ਦਰਵਾਜ਼ੇ ਲਈ ਇੱਕ ਓਟ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਮਹੀਨ ਉਣੇ ਹੋਏ ਕਤਾਨ ਦੀ ਬਣਾਈ। ਇਹ ਕਸੀਦੇਕਾਰ ਦਾ ਕੰਮ ਸੀ। \v 38 ਉਸ ਨੇ ਪੰਜ ਥੰਮ੍ਹੀਆਂ ਉਹ ਦੇ ਲਈ ਕੁੰਡਿਆਂ ਸਣੇ ਬਣਾਈਆਂ ਅਤੇ ਉਨ੍ਹਾਂ ਦੇ ਸਿਰਿਆਂ ਅਤੇ ਕੜਿਆਂ ਨੂੰ ਸੋਨੇ ਨਾਲ ਮੜ੍ਹਿਆ ਅਤੇ ਉਨ੍ਹਾਂ ਦੀਆਂ ਪੰਜ ਚੀਥੀਆਂ ਪਿੱਤਲ ਦੀਆਂ ਸਨ। \c 37 \s ਨੇਮ ਦਾ ਸੰਦੂਕ ਬਣਾਇਆ ਜਾਣਾ \r ਕੂਚ 25:10-22 \p \v 1 ਬਸਲਏਲ ਨੇ ਸ਼ਿੱਟੀਮ ਦੀ ਲੱਕੜੀ ਦਾ ਇੱਕ ਸੰਦੂਕ ਬਣਾਇਆ ਜਿਸ ਦੀ ਲੰਬਾਈ ਢਾਈ ਹੱਥ ਚੌੜਾਈ ਡੇਢ ਹੱਥ ਅਤੇ ਉਚਾਈ ਡੇਢ ਹੱਥ ਸੀ। \v 2 ਅਤੇ ਉਸ ਨੇ ਉਸ ਨੂੰ ਅੰਦਰੋਂ ਬਾਹਰੋਂ ਕੁੰਦਨ ਸੋਨੇ ਨਾਲ ਮੜ੍ਹਿਆ ਅਤੇ ਉਸ ਦੇ ਉੱਤੇ ਚੁਫ਼ੇਰੇ ਸੋਨੇ ਦੀ ਬਨੇਰੀ ਬਣਾਈ \v 3 ਅਤੇ ਉਸ ਦੇ ਲਈ ਸੋਨੇ ਦੇ ਚਾਰ ਕੜੇ ਢਾਲ਼ ਕੇ ਉਸ ਦੀਆਂ ਚੌਹਾਂ ਨੁੱਕਰਾਂ ਉੱਤੇ ਬਣਾਏ ਅਰਥਾਤ ਦੋ ਕੜੇ ਇੱਕ ਪਾਸੇ ਅਤੇ ਦੋ ਕੜੇ ਦੂਜੇ ਪਾਸੇ। \v 4 ਅਤੇ ਉਸ ਨੇ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਬਣਾਈਆਂ ਅਤੇ ਉਨ੍ਹਾਂ ਉੱਤੇ ਸੋਨਾ ਮੜ੍ਹਿਆ। \v 5 ਉਸ ਨੇ ਉਨ੍ਹਾਂ ਚੋਬਾਂ ਨੂੰ ਸੰਦੂਕ ਦੇ ਪਾਸਿਆਂ ਦੇ ਕੜਿਆਂ ਵਿੱਚ ਪਾਇਆ ਤਾਂ ਜੋ ਉਨ੍ਹਾਂ ਨਾਲ ਸੰਦੂਕ ਚੁੱਕਿਆ ਜਾਵੇ। \v 6 ਅਤੇ ਉਸ ਨੇ ਪ੍ਰਾਸਚਿਤ ਦਾ ਸਰਪੋਸ਼\f + \fr 37:6 \fr*\ft ਕਿਰਪਾ ਦਾ ਸਿੰਘਾਸਣ\ft*\f* ਕੁੰਦਨ ਸੋਨੇ ਦਾ ਬਣਾਇਆ ਜਿਸ ਦੀ ਲੰਬਾਈ ਢਾਈ ਹੱਥ ਅਤੇ ਚੌੜਾਈ ਡੇਢ ਹੱਥ ਸੀ। \v 7 ਅਤੇ ਉਸ ਨੇ ਸੋਨੇ ਦੇ ਦੋ ਕਰੂਬੀ ਬਣਾਏ। ਉਸ ਨੇ ਉਨ੍ਹਾਂ ਨੂੰ ਘੜ੍ਹ ਕੇ ਪ੍ਰਾਸਚਿਤ ਦੇ ਸਰਪੋਸ਼ ਦੇ ਦੋਹਾਂ ਸਿਰਿਆਂ ਤੇ ਬਣਾਇਆ। \v 8 ਇੱਕ ਕਰੂਬੀ ਇੱਕ ਸਿਰੇ ਤੇ ਅਤੇ ਦੂਜਾ ਕਰੂਬੀ ਦੂਜੇ ਸਿਰੇ ਤੇ। ਉਸ ਨੇ ਕਰੂਬੀ ਪ੍ਰਾਸਚਿਤ ਦੇ ਸਰਪੋਸ਼ ਦੇ ਦੋਹਾਂ ਪਾਸਿਆਂ ਉੱਤੇ ਉਸੇ ਤੋਂ ਬਣਾਏ \v 9 ਅਤੇ ਉਹ ਕਰੂਬੀ ਆਪਣੇ ਖੰਭ ਉਤਾਹਾਂ ਨੂੰ ਖਿਲਾਰੇ ਹੋਏ ਸਨ ਅਤੇ ਉਨ੍ਹਾਂ ਦੇ ਖੰਭ ਪ੍ਰਾਸਚਿਤ ਦੇ ਸਰਪੋਸ਼ ਨੂੰ ਢੱਕਦੇ ਸਨ ਅਤੇ ਉਨ੍ਹਾਂ ਦੇ ਮੂੰਹ ਆਹਮੋ-ਸਾਹਮਣੇ ਸਨ ਅਤੇ ਕਰੂਬੀਆਂ ਦੇ ਮੂੰਹ ਪ੍ਰਾਸਚਿਤ ਦੇ ਸਰਪੋਸ਼ ਵੱਲ ਸਨ। \s ਪਵਿੱਤਰ ਮੇਜ਼ ਦਾ ਬਣਾਇਆ ਜਾਣਾ \r ਕੂਚ 25:23-30 \p \v 10 ਉਸ ਨੇ ਸ਼ਿੱਟੀਮ ਦੀ ਲੱਕੜੀ ਦਾ ਇੱਕ ਮੇਜ਼ ਬਣਾਇਆ। ਉਸ ਦੀ ਲੰਬਾਈ ਦੋ ਹੱਥ ਅਤੇ ਉਸ ਦੀ ਚੌੜਾਈ ਇੱਕ ਹੱਥ ਅਤੇ ਉਸ ਦੀ ਉਚਾਈ ਡੇਢ ਹੱਥ ਸੀ। \v 11 ਅਤੇ ਉਸ ਨੂੰ ਕੁੰਦਨ ਸੋਨੇ ਨਾਲ ਮੜ੍ਹਿਆ ਅਤੇ ਉਸ ਦੇ ਚੁਫ਼ੇਰੇ ਸੋਨੇ ਦੀ ਬਨੇਰੀ ਬਣਾਈ। \v 12 ਉਸ ਨੇ ਉਹ ਦੇ ਲਈ ਇੱਕ ਚੱਪਾ ਭਰ ਕਿਨਾਰੀ ਚੁਫ਼ੇਰੇ ਬਣਾਈ ਅਤੇ ਉਸ ਨੇ ਸੋਨੇ ਦੀ ਬਨੇਰੀ ਕਿਨਾਰੀ ਦੇ ਚੁਫ਼ੇਰੇ ਬਣਾਈ। \v 13 ਉਸ ਨੇ ਉਹ ਦੇ ਲਈ ਸੋਨੇ ਦੇ ਚਾਰ ਕੜੇ ਢਾਲ਼ ਕੇ ਬਣਾਏ ਅਤੇ ਉਸ ਨੇ ਉਨ੍ਹਾਂ ਕੜਿਆਂ ਨੂੰ ਉਹ ਦੇ ਚੌਹਾਂ ਖੂੰਜਿਆਂ ਉੱਤੇ ਜਿਹੜੇ ਚੌਹਾਂ ਪਾਵਿਆਂ ਉੱਤੇ ਸਨ ਪਾ ਦਿੱਤਾ। \v 14 ਕਿਨਾਰੀ ਦੇ ਕੋਲ ਹੀ ਕੜੇ ਸਨ ਅਤੇ ਉਹ ਮੇਜ਼ ਦੇ ਚੁੱਕਣ ਨੂੰ ਚੋਬਾਂ ਪਾਉਣ ਲਈ ਸਨ। \v 15 ਅਤੇ ਉਸ ਨੇ ਚੋਬਾਂ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਆਂ ਅਤੇ ਉਸ ਨੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ ਤਾਂ ਜੋ ਮੇਜ਼ ਚੁੱਕੀ ਜਾਵੇ। \v 16 ਉਸ ਨੇ ਮੇਜ਼ ਦੇ ਉੱਪਰਲੇ ਭਾਂਡੇ ਕੁੰਦਨ ਸੋਨੇ ਦੇ ਬਣਾਏ ਅਰਥਾਤ ਉਸ ਦੀਆਂ ਥਾਲੀਆਂ, ਚਮਚੇ, ਗੜਵੇ ਅਤੇ ਡੋਲ੍ਹਣ ਦੇ ਕਟੋਰੇ। \s ਸੋਨੇ ਦੀ ਦੀਵਟ ਬਣਾਉਣਾ \r ਕੂਚ 25:31-40 \p \v 17 ਉਸ ਨੇ ਸ਼ਮਾਦਾਨ ਕੁੰਦਨ ਸੋਨੇ ਦਾ ਬਣਾਇਆ ਅਤੇ ਉਹ ਸ਼ਮਾਦਾਨ ਘੜ੍ਹ ਕੇ ਬਣਾਇਆ। ਉਸ ਦਾ ਪਾਏਦਾਨ ਅਤੇ ਡੰਡਾ ਅਤੇ ਕਟੋਰੇ ਅਤੇ ਗੋਲੇ ਅਤੇ ਫੁੱਲ ਉਸ ਵਿੱਚੋਂ ਹੀ ਸਨ \v 18 ਅਤੇ ਛੇ ਟਹਿਣੀਆਂ ਉਸ ਦੇ ਦੋਹਾਂ ਪਾਸਿਆਂ ਤੋਂ ਨਿੱਕਲਦੀਆਂ ਸਨ। ਸ਼ਮਾਦਾਨ ਦੇ ਇੱਕ ਪਾਸਿਓਂ ਤਿੰਨ ਟਹਿਣੀਆਂ ਅਤੇ ਸ਼ਮਾਦਾਨ ਦੇ ਦੂਜੇ ਪਾਸਿਓਂ ਤਿੰਨ ਟਹਿਣੀਆਂ। \v 19 ਇੱਕ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਗੋਲੇ ਅਤੇ ਫੁੱਲ ਅਤੇ ਦੂਜੀ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਗੋਲੇ ਅਤੇ ਫੁੱਲ ਸਨ ਅਤੇ ਇਸ ਤਰ੍ਹਾਂ ਹੀ ਛੇਆਂ ਟਹਿਣੀਆਂ ਲਈ ਸੀ ਜਿਹੜੀਆਂ ਸ਼ਮਾਦਾਨ ਤੋਂ ਨਿੱਕਲਦੀਆਂ ਸਨ। \v 20 ਅਤੇ ਸ਼ਮਾਦਾਨ ਵਿੱਚ ਚਾਰ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਉਹ ਦੇ ਗੋਲੇ ਅਤੇ ਉਹ ਦੇ ਫੁੱਲ ਸਨ। \v 21 ਉਸ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਤੇ ਫੇਰ ਉਸ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਤੇ ਉਸ ਤੋਂ ਫੇਰ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਇਸ ਤਰ੍ਹਾਂ ਉਨ੍ਹਾਂ ਛੇਆਂ ਟਹਿਣੀਆਂ ਲਈ ਸੀ ਜਿਹੜੀਆਂ ਉਸ ਤੋਂ ਨਿੱਕਲਦੀਆਂ ਸਨ। \v 22 ਉਨ੍ਹਾਂ ਦੇ ਗੋਲੇ ਅਤੇ ਉਨ੍ਹਾਂ ਦੀਆਂ ਟਹਿਣੀਆਂ ਉਸੇ ਤੋਂ ਸਨ ਅਰਥਾਤ ਇਹ ਸਾਰਾ ਘੜਿਆ ਹੋਇਆ ਕੁੰਦਨ ਸੋਨੇ ਦੇ ਇੱਕ ਟੁੱਕੜੇ ਤੋਂ ਸੀ। \v 23 ਉਸ ਦੇ ਉਸ ਨੇ ਸੱਤ ਦੀਵੇ ਬਣਾਏ ਅਤੇ ਉਸ ਦੇ ਗੁਲਤਰਾਸ਼ ਅਤੇ ਉਸ ਦੇ ਗੁਲਦਾਨ ਕੁੰਦਨ ਸੋਨੇ ਦੇ ਸਨ \v 24 ਅਤੇ ਉਸ ਨੇ ਇੱਕ ਮਣ\f + \fr 37:24 \fr*\ft 35 ਕਿੱਲੋ \ft*\f* ਦੇ ਲੱਗਭੱਗ ਕੁੰਦਨ ਸੋਨੇ ਤੋਂ ਇਹ ਸਾਰੇ ਭਾਂਡੇ ਬਣਾਏ। \s ਧੂਪ ਦੀ ਵੇਦੀ ਨੂੰ ਬਣਾਉਣਾ \r ਕੂਚ 30:1-5 \p \v 25 ਉਸ ਨੇ ਸ਼ਿੱਟੀਮ ਦੀ ਲੱਕੜੀ ਤੋਂ ਧੂਪ ਦੀ ਇੱਕ ਜਗਵੇਦੀ ਬਣਾਈ। ਉਸ ਦੀ ਲੰਬਾਈ ਇੱਕ ਹੱਥ ਅਤੇ ਉਸ ਦੀ ਚੌੜਾਈ ਇੱਕ ਹੱਥ ਅਤੇ ਉਹ ਚੌਰਸ ਸੀ ਅਤੇ ਦੋ ਹੱਥ ਉਸ ਦੀ ਉਚਾਈ ਸੀ ਅਤੇ ਉਸ ਦੇ ਸਿੰਙ ਉਸੇ ਤੋਂ ਸਨ। \v 26 ਉਸ ਨੇ ਉਹ ਨੂੰ ਖ਼ਾਲਸ ਸੋਨੇ ਨਾਲ ਮੜ੍ਹਿਆ ਅਰਥਾਤ ਉਹ ਦਾ ਉੱਪਰਲਾ ਪਾਸਾ ਅਤੇ ਉਹ ਦੇ ਚੁਫ਼ੇਰੇ ਦੇ ਪਾਸੇ ਅਤੇ ਉਸ ਦੇ ਸਿੰਙ। ਉਸ ਨੇ ਉਹ ਦੇ ਚੁਫ਼ੇਰੇ ਇੱਕ ਸੋਨੇ ਦੀ ਬਨੇਰੀ ਬਣਾਈ \v 27 ਅਤੇ ਉਸ ਲਈ ਸੋਨੇ ਦੇ ਦੋ ਕੜੇ ਉਸ ਦੀ ਬਨੇਰੀ ਦੇ ਹੇਠ ਉਸ ਦੇ ਦੋਹਾਂ ਪੱਲਿਆਂ ਉੱਤੇ ਅਤੇ ਉਸ ਦੀ ਦੋਹੀਂ ਪਾਸੀਂ ਬਣਾਏ। ਉਸ ਨੂੰ ਚੁੱਕਣ ਲਈ ਚੋਬਾਂ ਦੇ ਥਾਂ ਸਨ। \v 28 ਉਸ ਨੇ ਚੋਬਾਂ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਆਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ। \s ਧੂਪ ਅਤੇ ਅਭਿਸ਼ੇਕ ਦੇ ਤੇਲ ਦਾ ਬਣਾਇਆ ਜਾਣਾ \r ਕੂਚ 30:22-38 \p \v 29 ਉਸ ਨੇ ਮਸਹ ਕਰਨ ਦਾ ਪਵਿੱਤਰ ਤੇਲ ਅਤੇ ਨਿਰੋਲ ਸੁਗੰਧੀ ਧੂਪ ਨੂੰ ਗਾਂਧੀ ਦੀ ਕਾਰੀਗਰੀ ਦੇ ਅਨੁਸਾਰ ਬਣਾਇਆ। \c 38 \s ਹੋਮ ਵੇਦੀ ਨੂੰ ਬਣਾਉਣਾ \r ਕੂਚ 27:1-8 \p \v 1 ਉਸ ਨੇ ਹੋਮ ਦੀ ਜਗਵੇਦੀ ਸ਼ਿੱਟੀਮ ਦੀ ਲੱਕੜੀ ਦੀ ਬਣਾਈ। ਉਸ ਦੀ ਲੰਬਾਈ ਪੰਜ ਹੱਥ ਉਸ ਦੀ ਚੌੜਾਈ ਪੰਜ ਹੱਥ ਅਤੇ ਉਹ ਚੌਰਸ ਸੀ ਅਤੇ ਉਸ ਦੀ ਉਚਾਈ ਤਿੰਨ ਹੱਥ ਸੀ। \v 2 ਉਸ ਨੇ ਉਸ ਦੇ ਸਿੰਗ ਉਸੇ ਤੋਂ ਉਸ ਦੇ ਚੌਹਾਂ ਖੂੰਜਿਆਂ ਉੱਤੇ ਬਣਾਏ ਅਤੇ ਉਸ ਨੂੰ ਪਿੱਤਲ ਨਾਲ ਮੜ੍ਹਿਆ। \v 3 ਜਗਵੇਦੀ ਦਾ ਸਾਰਾ ਸਮਾਨ ਉਸ ਨੇ ਬਣਾਇਆ ਅਰਥਾਤ ਤਸਲੇ, ਕੜਛੇ, ਬਾਟੇ, ਤ੍ਰਿਸੂਲੀਆਂ ਅਤੇ ਅੰਗੀਠੀਆਂ ਬਣਾਈਆਂ। ਉਸ ਦੇ ਸਾਰੇ ਭਾਂਡੇ ਪਿੱਤਲ ਦੇ ਸਨ। \v 4 ਉਸ ਨੇ ਜਗਵੇਦੀ ਲਈ ਪਿੱਤਲ ਦੀ ਇੱਕ ਜਾਲੀਦਾਰ ਝੰਜਰੀ ਬਣਾਈ। \v 5 ਉਹ ਉਸ ਦੇ ਥੜੇ ਦੇ ਹੇਠ ਅਤੇ ਉਸ ਦੇ ਵਿਚਕਾਰ ਸੀ ਅਤੇ ਉਸ ਨੇ ਚੌਹਾਂ ਖੂੰਜਿਆਂ ਲਈ ਚਾਰ ਕੜੇ ਪਿੱਤਲ ਦੀ ਝੰਜਰੀ ਲਈ ਬਣਾਏ ਜਿਹੜੇ ਚੋਬਾਂ ਦੇ ਥਾਵਾਂ ਲਈ ਸਨ। \v 6 ਉਸ ਨੇ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਬਣਾਈਆਂ ਅਤੇ ਉਨ੍ਹਾਂ ਨੂੰ ਪਿੱਤਲ ਨਾਲ ਮੜ੍ਹਿਆ। \v 7 ਉਸ ਨੇ ਉਹ ਦੀਆਂ ਚੋਬਾਂ ਨੂੰ ਜਗਵੇਦੀ ਦੇ ਪਾਸਿਆਂ ਦੇ ਕੜਿਆਂ ਵਿੱਚ ਪਾਇਆ ਜਿਨ੍ਹਾਂ ਨਾਲ ਉਹ ਚੁੱਕੀ ਜਾਵੇ। ਉਸ ਨੇ ਉਹ ਨੂੰ ਫੱਟੀਆਂ ਨਾਲ ਖੋਖਲਾ ਬਣਾਇਆ। \s ਪਿੱਤਲ ਦੀ ਹੌਦੀ ਨੂੰ ਬਣਾਉਣਾ \r ਕੂਚ 30:18 \p \v 8 ਉਸ ਨੇ ਪਿੱਤਲ ਦਾ ਇੱਕ ਹੌਦ ਅਤੇ ਉਹ ਦੀ ਪਿੱਤਲ ਦੀ ਇੱਕ ਚੌਂਕੀ ਬਣਾਈ ਅਤੇ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਦੀਆਂ ਸੇਵਾਦਾਰਨੀਆਂ ਦਿਆਂ ਦਰਪਣਾਂ ਤੋਂ ਬਣਾਏ। \s ਡੇਰੇ ਦਾ ਵਿਹੜਾ ਬਣਾਉਣਾ \r ਕੂਚ 27:9-19 \p \v 9 ਉਸ ਨੇ ਵਿਹੜਾ ਬਣਾਇਆ ਅਤੇ ਦੱਖਣ ਦੇ ਪਾਸੇ ਵੱਲ ਵਿਹੜੇ ਲਈ ਮਹੀਨ ਉਣੀ ਹੋਈ ਕਤਾਨ ਦੀਆਂ ਸੌ ਹੱਥ ਲੰਮੀਆਂ ਕਨਾਤਾਂ ਬਣਾਈਆਂ \v 10 ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਵੀਹ ਅਤੇ ਉਨ੍ਹਾਂ ਦੀਆਂ ਵੀਹ ਚੀਥੀਆਂ ਪਿੱਤਲ ਦੀਆਂ ਸਨ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਉਨ੍ਹਾਂ ਦੇ ਕੜੇ ਚਾਂਦੀ ਦੇ ਸਨ। \v 11 ਅਤੇ ਉੱਤਰ ਦੇ ਪਾਸੇ ਵੱਲ ਸੌ ਹੱਥ। ਉਨ੍ਹਾਂ ਦੀਆਂ ਥੰਮ੍ਹੀਆਂ ਵੀਹ ਅਤੇ ਉਨ੍ਹਾਂ ਦੀਆਂ ਵੀਹ ਚੀਥੀਆਂ ਪਿੱਤਲ ਦੀਆਂ ਸਨ ਅਤੇ ਉਨ੍ਹਾਂ ਥੰਮ੍ਹੀਆਂ ਦੇ ਕੁੰਡੇ ਅਤੇ ਕੜੇ ਚਾਂਦੀ ਦੇ ਸਨ। \v 12 ਅਤੇ ਲਹਿੰਦੇ ਪਾਸੇ ਵੱਲ ਕਨਾਤਾਂ ਪੰਜਾਹ ਹੱਥ ਸਨ। ਉਨ੍ਹਾਂ ਦੀਆਂ ਥੰਮ੍ਹੀਆਂ ਦਸ ਉਨ੍ਹਾਂ ਦੀਆਂ ਚੀਥੀਆਂ ਦਸ ਸਨ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਕੜੇ ਚਾਂਦੀ ਦੇ ਸਨ। \v 13 ਅਤੇ ਸਾਹਮਣੇ ਚੜ੍ਹਦੇ ਪਾਸੇ ਵੱਲ ਪੰਜਾਹ ਹੱਥ \v 14 ਦਰਵਾਜ਼ੇ ਦੇ ਇੱਕ ਪਾਸੇ ਦੀਆਂ ਕਨਾਤਾਂ ਪੰਦਰਾਂ ਹੱਥ ਸਨ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਸਨ \v 15 ਅਤੇ ਇਸ ਤਰ੍ਹਾਂ ਦੂਜੇ ਪਾਸੇ ਲਈ ਸੀ ਅਰਥਾਤ ਵਿਹੜੇ ਦੇ ਫਾਟਕ ਦੇ ਦੋਵੇਂ ਪਾਸੇ ਪੰਦਰਾਂ-ਪੰਦਰਾਂ ਹੱਥ ਦੀਆਂ ਕਨਾਤਾਂ ਸਨ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਸਨ। \v 16 ਵਿਹੜੇ ਦੇ ਚੌਹਾਂ ਪਾਸਿਆਂ ਦੀਆਂ ਕਨਾਤਾਂ ਉਣੀ ਹੋਈ ਕਤਾਨ ਦੀਆਂ ਸਨ \v 17 ਅਤੇ ਥੰਮ੍ਹੀਆਂ ਦੀਆਂ ਚੀਥੀਆਂ ਪਿੱਤਲ ਦੀਆਂ ਸਨ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਕੜੇ ਚਾਂਦੀ ਦੇ ਸਨ ਅਤੇ ਉਨ੍ਹਾਂ ਦੇ ਸਿਰਿਆਂ ਦਾ ਮੜ੍ਹ ਚਾਂਦੀ ਦਾ ਸੀ ਅਤੇ ਵਿਹੜੇ ਦੀਆਂ ਸਾਰੀਆਂ ਥੰਮ੍ਹੀਆਂ ਚਾਂਦੀ ਨਾਲ ਮੜ੍ਹੀਆਂ ਹੋਈਆਂ ਸਨ। \v 18 ਵਿਹੜੇ ਦੇ ਫਾਟਕ ਲਈ ਇੱਕ ਓਟ ਨੀਲੇ ਬੈਂਗਣੀ ਅਤੇ ਕਿਰਮਚੀ ਮਹੀਨ ਉਣੇ ਹੋਏ ਕਤਾਨ ਦੀ ਸੀ ਅਤੇ ਉਹ ਕਸੀਦੇਕਾਰ ਦਾ ਕੰਮ ਸੀ। ਉਹ ਦੀ ਲੰਬਾਈ ਵੀਹ ਹੱਥ ਅਤੇ ਉਹ ਦੀ ਉਚਾਈ ਚੌੜਾਈ ਜਿੰਨੀ ਪੰਜ ਹੱਥ ਵਿਹੜੇ ਦੀਆਂ ਕਨਾਤਾਂ ਵਾਂਗੂੰ ਸੀ। \v 19 ਉਨ੍ਹਾਂ ਦੀਆਂ ਥੰਮ੍ਹੀਆਂ ਚਾਰ ਅਤੇ ਉਨ੍ਹਾਂ ਦੀਆਂ ਚੀਥੀਆਂ ਚਾਰ ਪਿੱਤਲ ਦੀਆਂ ਸਨ। ਉਨ੍ਹਾਂ ਦੇ ਕੁੰਡੇ ਚਾਂਦੀ ਦੇ ਅਤੇ ਉਨ੍ਹਾਂ ਦੇ ਸਿਰਿਆਂ ਦਾ ਮੜ੍ਹ ਅਤੇ ਉਨ੍ਹਾਂ ਦੇ ਕੜੇ ਚਾਂਦੀ ਦੇ ਸਨ। \v 20 ਡੇਰੇ ਅਤੇ ਵਿਹੜੇ ਦੇ ਆਲੇ-ਦੁਆਲੇ ਦੀਆਂ ਸਾਰੀਆਂ ਕੀਲੀਆਂ ਪਿੱਤਲ ਦੀਆਂ ਸਨ। \s ਡੇਰੇ ਦੀਆਂ ਵਸਤੂਆਂ ਦਾ ਵੇਰਵਾ \p \v 21 ਇਹ ਡੇਰੇ ਦਾ ਲੇਖਾ ਹੈ ਅਰਥਾਤ ਸਾਖੀ ਦੇ ਡੇਰੇ ਦਾ ਜਿਵੇਂ ਉਹ ਮੂਸਾ ਦੇ ਹੁਕਮ ਅਨੁਸਾਰ ਲੇਵੀਆਂ ਦੀ ਉਪਾਸਨਾ ਦੇ ਕੰਮ ਲਈ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਰਾਹੀਂ ਗਿਣਿਆ ਗਿਆ। \v 22 ਸੋ ਹੂਰ ਦੇ ਪੋਤੇ ਅਤੇ ਊਰੀ ਦੇ ਪੁੱਤਰ ਬਸਲਏਲ ਨੇ ਜਿਹੜਾ ਯਹੂਦਾਹ ਦੇ ਗੋਤ ਦਾ ਸੀ ਜੋ ਕੁਝ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਬਣਾਇਆ। \v 23 ਉਹ ਦੇ ਨਾਲ ਆਹਾਲੀਆਬ ਅਹੀਸਾਮਾਕ ਦਾ ਪੁੱਤਰ ਸੀ ਜਿਹੜਾ ਦਾਨ ਦੇ ਗੋਤ ਦਾ ਸੀ। ਉਹ ਨਿਪੁੰਨ ਕਾਰੀਗਰ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਕਤਾਨ ਦਾ ਕਸੀਦੇਕਾਰ ਸੀ। \v 24 ਸਾਰਾ ਸੋਨਾ ਜਿਹੜਾ ਪਵਿੱਤਰ ਸਥਾਨ ਦੇ ਕੰਮ ਦੇ ਵਰਤਣ ਵਿੱਚ ਆਇਆ ਅਰਥਾਤ ਭੇਟ ਦਾ ਸੋਨਾ ਉੱਨਤੀ ਕਿੱਕਾਰ\f + \fr 38:24 \fr*\ft ਤਕਰੀਬਨ 1000 ਕਿਲੋਗ੍ਰਾਮ \ft*\f* ਅਤੇ ਸੱਤ ਸੌ ਤੀਹ\f + \fr 38:24 \fr*\ft 9 ਕਿਲੋਗ੍ਰਾਮ\ft*\f* ਸ਼ਕਲ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਹੋਇਆ \v 25 ਅਤੇ ਮੰਡਲੀ ਦੇ ਲੋਕਾਂ ਦੀ ਚਾਂਦੀ ਜਿਨ੍ਹਾਂ ਦਾ ਲੇਖਾ ਹੋਇਆ ਇੱਕ ਸੌ ਕਿੱਕਾਰ\f + \fr 38:25 \fr*\ft 3500 ਕਿਲੋਗ੍ਰਾਮ\ft*\f* ਅਤੇ ਇੱਕ ਹਜ਼ਾਰ ਸੱਤ ਸੌ ਪੰਝੱਤਰ\f + \fr 38:25 \fr*\ft 30 ਕਿਲੋਗ੍ਰਾਮ\ft*\f* ਸ਼ਕਲ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਸੀ \v 26 ਅਰਥਾਤ ਜੀਆਂ ਪ੍ਰਤੀ ਅੱਧਾ ਸ਼ਕਲ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਉਨ੍ਹਾਂ ਸਾਰਿਆਂ ਤੋਂ ਜਿਹੜੇ ਗਿਣਿਆ ਹੋਇਆਂ ਵਿੱਚ ਰਲਦੇ ਸਨ ਲਿਆ ਜਿਹੜੇ ਵੀਹ ਸਾਲਾਂ ਦੇ ਅਤੇ ਉੱਤੇ ਦੇ ਸਨ ਉਹ ਛੇ ਲੱਖ ਤਿੰਨ ਹਜ਼ਾਰ ਪੰਜ ਸੌ ਪੰਜਾਹ ਸਨ। \v 27 ਅਤੇ ਚਾਂਦੀ ਦੇ ਸੌ ਕਿੱਕਾਰ\f + \fr 38:27 \fr*\ft ਤਕਰੀਬਨ 3500 ਕਿਲੋਗ੍ਰਾਮ\ft*\f* ਪਵਿੱਤਰ ਸਥਾਨ ਦੀਆਂ ਚੀਥੀਆਂ ਅਤੇ ਪਰਦੇ ਦੀਆਂ ਚੀਥੀਆਂ ਲਈ ਵਰਤੇ ਗਏ ਅਰਥਾਤ ਸੌ ਚੀਥੀਆਂ ਸੌ ਕਿੱਕਾਰ\f + \fr 38:27 \fr*\ft 35 ਕਿਲੋਗ੍ਰਾਮ\ft*\f* ਇੱਕ ਚੀਥੀ ਇੱਕ ਕਿੱਕਾਰ। \v 28 ਅਤੇ ਇੱਕ ਹਜ਼ਾਰ ਸੱਤ ਸੌ ਪੰਝੱਤਰ ਸ਼ਕਲ\f + \fr 38:28 \fr*\ft 30 ਕਿਲੋਗ੍ਰਾਮ\ft*\f* ਤੋਂ ਉਸ ਨੇ ਥੰਮ੍ਹੀਆਂ ਦੇ ਕੁੰਡੇ ਬਣਾਏ ਅਤੇ ਉਨ੍ਹਾਂ ਦੇ ਸਿਰਿਆਂ ਨੂੰ ਮੜ੍ਹਿਆ ਅਤੇ ਉਨ੍ਹਾਂ ਦੇ ਕੜੇ ਬਣਾਏ। \v 29 ਭੇਟ ਦਾ ਪਿੱਤਲ ਸੱਤਰ ਕਿੱਕਾਰ ਅਤੇ ਦੋ ਹਜ਼ਾਰ ਚਾਰ ਸੌ ਸ਼ਕਲ\f + \fr 38:29 \fr*\ft 2425 ਕਿਲੋਗ੍ਰਾਮ\ft*\f* ਸੀ। \v 30 ਉਸ ਤੋਂ ਉਹ ਨੇ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਦੀਆਂ ਚੀਥੀਆਂ ਅਤੇ ਪਿੱਤਲ ਦੀ ਜਗਵੇਦੀ ਅਤੇ ਉਸ ਦੀ ਪਿੱਤਲ ਦੀ ਝੰਜਰੀ ਅਤੇ ਜਗਵੇਦੀ ਦੇ ਸਾਰੇ ਭਾਂਡੇ ਬਣਾਏ ਨਾਲੇ ਵਿਹੜੇ ਦੇ ਚੌਹਾਂ ਪਾਸਿਆਂ ਦੀਆਂ ਚੀਥੀਆਂ ਅਤੇ ਵਿਹੜੇ ਦੇ ਫਾਟਕ ਦੀਆਂ ਚੀਥੀਆਂ ਅਤੇ ਡੇਰੇ ਦੀਆਂ ਸਾਰੀਆਂ ਕੀਲੀਆਂ ਅਤੇ ਵਿਹੜੇ ਦੇ ਚੌਹਾਂ ਪਾਸਿਆਂ ਦੀਆਂ ਕੀਲੀਆਂ। \v 31 ਇਸ ਦੀ ਵਰਤੋਂ ਵਿਹੜੇ ਦੇ ਆਲੇ-ਦੁਆਲੇ ਦੇ ਪਰਦਿਆਂ ਅਤੇ ਪ੍ਰਵੇਸ਼-ਦੁਆਰ ਦੇ ਪਰਦਿਆਂ ਦੀਆਂ ਚੀਥੀਆਂ ਬਣਾਉਣ ਲਈ ਵੀ ਕੀਤੀ ਗਈ ਸੀ। ਅਤੇ ਪਿੱਤਲ ਦੀ ਵਰਤੋਂ ਪਵਿੱਤਰ ਤੰਬੂ ਲਈ ਅਤੇ ਵਿਹੜੇ ਦੇ ਆਲੇ-ਦੁਆਲੇ ਦੇ ਪਰਦਿਆਂ ਲਈ ਕੀਲੀਆਂ ਬਣਾਉਣ ਵਾਸਤੇ ਕੀਤੀ ਗਈ ਸੀ। \c 39 \s ਜਾਜਕਾਈ ਬਸਤਰ ਤਿਆਰ ਕਰਨਾ \r ਕੂਚ 28:1-14 \p \v 1 ਉਨ੍ਹਾਂ ਨੇ ਮਹੀਨ ਉਣਤੀ ਦਾ ਨੀਲਾ ਬੈਂਗਣੀ ਅਤੇ ਕਿਰਮਚੀ ਬਸਤਰ ਪਵਿੱਤਰ ਸਥਾਨ ਦੀ ਉਪਾਸਨਾ ਲਈ ਬਣਾਇਆ ਅਤੇ ਹਾਰੂਨ ਲਈ ਪਵਿੱਤਰ ਬਸਤਰ ਬਣਾਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। \v 2 ਅਤੇ ਉਸ ਨੇ ਏਫ਼ੋਦ ਨੂੰ ਸੋਨੇ, ਨੀਲੇ ਬੈਂਗਣੀ ਅਤੇ ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਬਣਾਇਆ। \v 3 ਫੇਰ ਉਨ੍ਹਾਂ ਨੇ ਸੋਨੇ ਨੂੰ ਕੁੱਟ ਕੇ ਪਤਲੇ-ਪਤਲੇ ਪੱਤ੍ਰ ਬਣਾਏ ਅਤੇ ਉਨ੍ਹਾਂ ਤੋਂ ਬਰੀਕ ਤਾਰਾਂ ਬਣਾਈਆਂ ਅਤੇ ਉਸ ਨੂੰ ਨੀਲੇ, ਬੈਂਗਣੀ ਅਤੇ ਕਿਰਮਚੀ ਮਹੀਨ ਕਤਾਨ ਵਿੱਚ ਕਾਰੀਗਰੀ ਨਾਲ ਉਣਿਆ। \v 4 ਉਨ੍ਹਾਂ ਨੇ ਮੋਢਿਆਂ ਦੀਆਂ ਕਤਰਾਂ ਬਣਾ ਕੇ ਜੋੜੀਆਂ ਅਤੇ ਉਹ ਉਸ ਦੇ ਦੋਹਾਂ ਸਿਰਿਆਂ ਨਾਲ ਜੁੜ ਗਈਆਂ। \v 5 ਕਾਰੀਗਰੀ ਨਾਲ ਕੱਢਿਆ ਹੋਇਆ ਪਟਕਾ ਜਿਹੜਾ ਉਹ ਦੇ ਉੱਤੇ ਕੱਸਣ ਲਈ ਸੀ ਉਸ ਦੇ ਕੰਮ ਅਨੁਸਾਰ ਉਸੇ ਤੋਂ ਸੀ ਅਰਥਾਤ ਸੋਨੇ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਸੀ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। \v 6 ਉਨ੍ਹਾਂ ਨੇ ਸੁਲੇਮਾਨੀ ਪੱਥਰ ਸੋਨੇ ਦੇ ਖ਼ਾਨਿਆਂ ਵਿੱਚ ਪਾਉਣ ਲਈ ਛਾਪ ਦੀ ਉੱਕਰਾਈ ਵਾਂਗੂੰ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਅਨੁਸਾਰ ਉੱਕਰ ਕੇ ਬਣਾਏ। \v 7 ਉਸ ਨੇ ਉਨ੍ਹਾਂ ਨੂੰ ਏਫ਼ੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਰੱਖਿਆ ਤਾਂ ਜੋ ਇਸਰਾਏਲ ਦੇ ਪੁੱਤਰਾਂ ਦੀ ਯਾਦਗਿਰੀ ਦੇ ਪੱਥਰ ਹੋਣ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। \s ਸੀਨਾ ਬੰਦ ਬਣਾਉਣਾ \r ਕੂਚ 28:15-30 \p \v 8 ਉਸ ਨੇ ਸੀਨਾ ਬੰਦ ਨੂੰ ਏਫ਼ੋਦ ਦੇ ਕੰਮ ਵਾਂਗੂੰ ਕਾਰੀਗਰੀ ਦੀ ਬਣਤ ਦਾ ਅਰਥਾਤ ਸੋਨੇ, ਨੀਲੇ, ਬੈਂਗਣੀ ਅਤੇ ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਬਣਾਇਆ। \v 9 ਉਨ੍ਹਾਂ ਨੇ ਸੀਨੇ ਬੰਦ ਨੂੰ ਚੌਰਸ ਅਤੇ ਦੋਹਰਾ ਬਣਾਇਆ। ਉਸ ਦੀ ਲੰਬਾਈ ਇੱਕ ਗਿੱਠ ਅਤੇ ਉਸ ਦੀ ਚੌੜਾਈ ਇੱਕ ਗਿੱਠ ਅਤੇ ਉਹ ਦੋਹਰਾ ਸੀ। \v 10 ਉਨ੍ਹਾਂ ਨੇ ਉਸ ਵਿੱਚ ਪੱਥਰ ਦੀਆਂ ਚਾਰ ਪਾਲਾਂ ਬਣਾਈਆਂ। ਇੱਕ ਪਾਲ ਵਿੱਚ ਲਾਲ ਅਕੀਕ, ਸੁਨਹਿਲਾ, ਅਤੇ ਜ਼ਬਰਜਦ ਇਹ ਪਹਿਲੀ ਪਾਲ ਸੀ। \v 11 ਦੂਜੀ ਪਾਲ ਵਿੱਚ ਪੰਨਾ, ਨੀਲਮ, ਦੁਧੀਯਾ ਬਿਲੌਰ \v 12 ਤੀਜੀ ਪਾਲ ਵਿੱਚ ਜ਼ਕਰਨ, ਹਰੀ ਅਕੀਕ, ਕਟੈਹਿਲਾ \v 13 ਚੌਥੀ ਪਾਲ ਵਿੱਚ ਬੈਰੂਜ਼, ਸੁਲੇਮਾਨੀ ਅਤੇ ਯਸ਼ਬ, ਇਹ ਆਪੋ ਆਪਣੇ ਖ਼ਾਨਿਆਂ ਵਿੱਚ ਸੋਨੇ ਨਾਲ ਜੁੜੇ ਹੋਏ ਸਨ। \v 14 ਅਤੇ ਉਹ ਪੱਥਰ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਅਨੁਸਾਰ ਸਨ ਅਰਥਾਤ ਉਨ੍ਹਾਂ ਦੇ ਬਾਰਾਂ ਨਾਮਾਂ ਦੇ ਅਨੁਸਾਰ ਛਾਪ ਦੀ ਉੱਕਰਾਈ ਵਾਂਗੂੰ ਹਰ ਇੱਕ ਦੇ ਨਾਮ ਦੇ ਅਨੁਸਾਰ ਉਹ ਬਾਰਾਂ ਗੋਤਾਂ ਲਈ ਸਨ। \v 15 ਉਨ੍ਹਾਂ ਨੇ ਸੀਨੇ ਬੰਦ ਉੱਤੇ ਖ਼ਾਲਸ ਸੋਨੇ ਦੀ ਜੰਜ਼ੀਰੀ ਰੱਸਿਆਂ ਵਾਂਗੂੰ ਗੁੰਦੇ ਹੋਏ ਕੰਮ ਦੀ ਬਣਾਈ। \v 16 ਉਨ੍ਹਾਂ ਨੇ ਸੋਨੇ ਦੇ ਖ਼ਾਨੇ ਅਤੇ ਸੋਨੇ ਦੇ ਦੋ ਕੜੇ ਬਣਾਏ ਅਤੇ ਉਨ੍ਹਾਂ ਨੇ ਉਹ ਦੋਨੋਂ ਕੜੇ ਸੀਨੇ ਬੰਦ ਦੇ ਸਿਰਿਆਂ ਵਿੱਚ ਪਾਏ। \v 17 ਉਨ੍ਹਾਂ ਨੇ ਦੋ ਗੁੰਦੀਆਂ ਹੋਈਆਂ ਸੋਨੇ ਦੀਆਂ ਜੰਜ਼ੀਰੀਆਂ ਸੀਨੇ ਬੰਦ ਦੇ ਸਿਰਿਆਂ ਉੱਤੇ ਦੋਹਾਂ ਕੜਿਆਂ ਵਿੱਚ ਪਾਈਆਂ \v 18 ਅਤੇ ਦੂਜੇ ਦੋਵੇਂ ਸਿਰੇ ਗੁੰਦੀਆਂ ਹੋਈਆਂ ਜੰਜ਼ੀਰੀਆਂ ਦੇ ਦੋਹਾਂ ਖ਼ਾਨਿਆਂ ਉੱਤੇ ਰੱਖੇ ਅਤੇ ਉਨ੍ਹਾਂ ਨੂੰ ਏਫ਼ੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਅਗਲੇ ਪਾਸੇ ਰੱਖਿਆ। \v 19 ਉਨ੍ਹਾਂ ਨੇ ਸੋਨੇ ਦੇ ਦੋ ਕੜੇ ਬਣਾਏ ਅਤੇ ਉਨ੍ਹਾਂ ਨੂੰ ਸੀਨੇ ਬੰਦ ਦੇ ਦੋਹਾਂ ਸਿਰਿਆਂ ਵਿੱਚ ਪਾਇਆ ਜਿਹੜੇ ਏਫ਼ੋਦ ਦੀ ਕਿਨਾਰੀ ਦੇ ਅੰਦਰਲੇ ਪਾਸੇ ਸਨ। \v 20 ਉਨ੍ਹਾਂ ਨੇ ਸੋਨੇ ਦੇ ਦੋ ਹੋਰ ਕੜੇ ਬਣਾਏ ਅਤੇ ਉਨ੍ਹਾਂ ਨੂੰ ਏਫ਼ੋਦ ਦੀਆਂ ਦੋਹਾਂ ਕਤਰਾਂ ਉੱਤੇ ਅਗਲੇ ਪਾਸੇ ਹੇਠਲੀ ਵੱਲ ਸੀਣ ਦੇ ਨੇੜੇ ਏਫ਼ੋਦ ਦੇ ਕਾਰੀਗਰੀ ਨਾਲ ਕੱਢੇ ਹੋਏ ਪਟਕੇ ਦੇ ਉੱਤੇ ਰੱਖਿਆ। \v 21 ਤਾਂ ਉਨ੍ਹਾਂ ਨੇ ਸੀਨੇ ਬੰਦ ਉਸ ਦੇ ਕੜਿਆਂ ਨਾਲ ਏਫ਼ੋਦ ਦੇ ਕੜਿਆਂ ਵਿੱਚ ਨੀਲੇ ਰੰਗ ਦੀ ਰੱਸੀ ਨਾਲ ਅਜਿਹਾ ਬੰਨ੍ਹਿਆ ਕਿ ਉਹ ਏਫ਼ੋਦ ਦੇ ਕੱਢੇ ਹੋਏ ਪਟਕੇ ਦੇ ਉੱਤੇ ਰਹੇ ਅਤੇ ਸੀਨੇ ਬੰਦ ਏਫ਼ੋਦ ਦੇ ਉੱਤੇ ਨਾ ਖੁਲ੍ਹੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। \s ਜਾਜਕਾਂ ਦੇ ਹੋਰ ਬਸਤਰ \p \v 22 ਉਸ ਨੇ ਏਫ਼ੋਦ ਦਾ ਚੋਗਾ ਸਾਰਾ ਨੀਲੇ ਰੰਗ ਦਾ ਅਤੇ ਬੁਣਤ ਦਾ ਬਣਾਇਆ \v 23 ਅਤੇ ਚੋਗੇ ਦੇ ਵਿਚਕਾਰ ਸੰਜੋ ਦੇ ਛੇਕ ਵਰਗਾ ਛੇਕ ਰੱਖਿਆ ਅਤੇ ਛੇਕ ਦੇ ਚੁਫ਼ੇਰੇ ਇੱਕ ਬੰਨੀ ਬਣਾਈ ਤਾਂ ਜੋ ਉਹ ਨਾ ਪਾਟੇ। \v 24 ਉਨ੍ਹਾਂ ਨੇ ਉਸ ਦੇ ਪੱਲੇ ਦੇ ਹੇਠਲੇ ਘੇਰੇ ਉੱਤੇ ਨੀਲੇ ਬੈਂਗਣੀ ਅਤੇ ਕਿਰਮਚੀ ਕਤਾਨ ਦੇ ਅਨਾਰ ਬਣਾਏ। \v 25 ਅਨਾਰਾਂ ਦੇ ਵਿਚਕਾਰ ਅਤੇ ਆਲੇ-ਦੁਆਲੇ ਖ਼ਾਲਸ ਸੋਨੇ ਦੇ ਘੁੰਗਰੂ ਚੋਗੇ ਦੇ ਹੇਠਲੇ ਪੱਲੇ ਉੱਤੇ ਪਾਏ \v 26 ਅਰਥਾਤ ਸੋਨੇ ਦਾ ਇੱਕ ਘੁੰਗਰੂ ਅਤੇ ਇੱਕ ਅਨਾਰ ਫੇਰ ਇੱਕ ਘੁੰਗਰੂ ਅਤੇ ਇੱਕ ਅਨਾਰ ਚੋਗੇ ਦੇ ਹੇਠਲੇ ਪੱਲੇ ਦੇ ਘੇਰੇ ਉੱਤੇ ਸੀ ਅਤੇ ਇਹ ਉਪਾਸਨਾ ਲਈ ਸੀ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। \v 27 ਉਨ੍ਹਾਂ ਦੇ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਮਹੀਨ ਕਤਾਨ ਦੇ ਕੁੜਤੇ ਬੁਣਤ ਦੇ ਬਣਾਏ \v 28 ਅਤੇ ਮਹੀਨ ਕਤਾਨ ਦੀ ਪਗੜੀ, ਮਹੀਨ ਕਤਾਨ ਦਾ ਅਮਾਮਾ ਅਤੇ ਮਹੀਨ ਕਤਾਨ ਦੀਆਂ ਉਣੀਆਂ ਹੋਈਆਂ ਕੱਛਾਂ ਬਣਾਈਆਂ \v 29 ਅਤੇ ਮਹੀਨ ਕਤਾਨ ਦਾ ਉਣਿਆ ਹੋਇਆ ਨੀਲਾ ਬੈਂਗਣੀ ਅਤੇ ਕਿਰਮਚੀ ਪਟਕਾ ਕਸੀਦੇਕਾਰੀ ਦੇ ਕੰਮ ਦਾ ਬਣਾਇਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। \v 30 ਉਨ੍ਹਾਂ ਨੇ ਮੱਥੇ ਲਈ ਪਵਿੱਤਰ ਚਮਕੀਲਾ ਪੱਤਰ ਖ਼ਾਲਸ ਸੋਨੇ ਦਾ ਬਣਾਇਆ ਅਤੇ ਉਸ ਦੇ ਉੱਤੇ ਉਨ੍ਹਾਂ ਨੇ ਲਿਖਤ ਛਾਪ ਦੀ ਉੱਕਰਾਈ ਵਾਂਗੂੰ ਲਿਖੀ “ਯਹੋਵਾਹ ਲਈ ਪਵਿੱਤਰਤਾਈ” \v 31 ਉਨ੍ਹਾਂ ਨੇ ਉਸ ਵਿੱਚ ਨੀਲੀ ਡੋਰ ਪਾਈ ਤਾਂ ਜੋ ਉਹ ਅਮਾਮੇ ਦੇ ਉੱਤੇ ਬੰਨ੍ਹਿਆ ਜਾਵੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। \s ਮਿਲਾਪ ਦੇ ਤੰਬੂ ਦਾ ਤਿਆਰ ਹੋਣਾ \r ਕੂਚ 35:10-19 \p \v 32 ਸੋ ਡੇਰੇ ਦੀ ਮੰਡਲੀ ਦੇ ਤੰਬੂ ਦਾ ਸਾਰਾ ਕੰਮ ਪੂਰਾ ਹੋਇਆ ਅਤੇ ਇਸ ਤਰ੍ਹਾਂ ਇਸਰਾਏਲੀਆਂ ਨੇ ਸਾਰਾ ਕੁਝ ਕੀਤਾ। ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਨ੍ਹਾਂ ਨੇ ਤਿਵੇਂ ਹੀ ਕੀਤਾ। \v 33 ਤਾਂ ਉਹ ਡੇਰਾ ਮੂਸਾ ਕੋਲ ਲਿਆਏ ਅਰਥਾਤ ਤੰਬੂ ਅਤੇ ਉਸ ਦਾ ਸਾਰਾ ਸਮਾਨ, ਉਸ ਦੀਆਂ ਕੁੰਡੀਆਂ, ਉਸ ਦੇ ਫੱਟੇ, ਉਸ ਦੇ ਹੋੜੇ, ਉਸ ਦੀਆਂ ਥੰਮ੍ਹੀਆਂ, ਅਤੇ ਉਸ ਦੀਆਂ ਚੀਥੀਆਂ \v 34 ਅਤੇ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਦਾ ਢੱਕਣ ਅਤੇ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਢੱਕਣ ਅਤੇ ਓਟ ਦਾ ਪਰਦਾ \v 35 ਸਾਖੀ ਦਾ ਸੰਦੂਕ ਚੋਬਾਂ ਸਣੇ ਅਤੇ ਪ੍ਰਾਸਚਿਤ ਦਾ ਸਰਪੋਸ਼ \v 36 ਮੇਜ਼ ਅਤੇ ਉਸ ਦੇ ਸਾਰੇ ਭਾਂਡੇ ਅਤੇ ਹਜ਼ੂਰੀ ਦੀ ਰੋਟੀ \v 37 ਖ਼ਾਲਸ ਸ਼ਮਾਦਾਨ ਉਸ ਦੇ ਦੀਵਿਆਂ ਸਣੇ ਜਿਨ੍ਹਾਂ ਦੀਵਿਆਂ ਨੂੰ ਸੁਆਰਨਾ ਸੀ ਅਤੇ ਉਸ ਦਾ ਸਾਰਾ ਸਮਾਨ ਅਤੇ ਚਾਨਣ ਲਈ ਤੇਲ \v 38 ਸੋਨੇ ਦੀ ਜਗਵੇਦੀ ਅਤੇ ਮਸਹ ਕਰਨ ਦਾ ਤੇਲ ਅਤੇ ਸੁਗੰਧੀ ਧੂਪ ਅਤੇ ਡੇਰੇ ਦੇ ਦਰਵਾਜ਼ੇ ਦੀ ਓਟ \v 39 ਪਿੱਤਲ ਦੀ ਜਗਵੇਦੀ ਅਤੇ ਉਸ ਦੀ ਪਿੱਤਲ ਦੀ ਝੰਜਰੀ ਉਸ ਦੀਆਂ ਚੋਬਾਂ ਸਣੇ ਅਤੇ ਉਸ ਦਾ ਸਾਰਾ ਸਮਾਨ, ਹੌਦ ਅਤੇ ਉਸ ਦੀ ਚੌਂਕੀ \v 40 ਵਿਹੜੇ ਦੀਆਂ ਕਨਾਤਾਂ ਉਸ ਦੀਆਂ ਥੰਮ੍ਹੀਆਂ ਅਤੇ ਉਸ ਦੀਆਂ ਚੀਥੀਆਂ ਅਤੇ ਵਿਹੜੇ ਦੇ ਫਾਟਕ ਦੀ ਓਟ ਅਤੇ ਉਸ ਦੀਆਂ ਲਾਸਾਂ ਅਤੇ ਉਸ ਦੀਆਂ ਕੀਲੀਆਂ ਅਤੇ ਡੇਰੇ ਦੀ ਮੰਡਲੀ ਦੇ ਤੰਬੂ ਦੀ ਉਪਾਸਨਾ ਦਾ ਸਾਰਾ ਸਮਾਨ \v 41 ਅਤੇ ਪਵਿੱਤਰ ਸਥਾਨ ਵਿੱਚ ਉਪਾਸਨਾ ਲਈ ਮਹੀਨ ਉਣਿਆ ਹੋਇਆ ਬਸਤਰ ਅਰਥਾਤ ਹਾਰੂਨ ਜਾਜਕ ਦੇ ਪਵਿੱਤਰ ਬਸਤਰ ਅਤੇ ਉਸ ਦੇ ਪੁੱਤਰਾਂ ਦੇ ਬਸਤਰ ਕਿ ਉਹ ਜਾਜਕਾਈ ਦਾ ਕੰਮ ਕਰਨ। \v 42 ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਇਸਰਾਏਲੀਆਂ ਨੇ ਸਾਰਾ ਕੰਮ ਕੀਤਾ। \v 43 ਮੂਸਾ ਨੇ ਇਸ ਸਾਰੇ ਕੰਮ ਨੂੰ ਡਿੱਠਾ ਅਤੇ ਵੇਖੋ ਉਨ੍ਹਾਂ ਨੇ ਉਹ ਨੂੰ ਪੂਰਾ ਕਰ ਦਿੱਤਾ ਸੀ। ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਉਨ੍ਹਾਂ ਨੇ ਤਿਵੇਂ ਹੀ ਬਣਾਇਆ ਸੋ ਮੂਸਾ ਨੇ ਉਨ੍ਹਾਂ ਨੂੰ ਅਸੀਸ ਦਿੱਤੀ। \c 40 \s ਡੇਰੇ ਦਾ ਖੜਾ ਕੀਤਾ ਜਾਣਾ \p \v 1 ਫੇਰ ਯਹੋਵਾਹ ਮੂਸਾ ਨੂੰ ਬੋਲਿਆ ਕਿ \v 2 ਪਹਿਲੇ ਮਹੀਨੇ ਦੇ ਪਹਿਲੇ ਦਿਨ ਤੂੰ ਡੇਰੇ ਦੀ ਮੰਡਲੀ ਦਾ ਤੰਬੂ ਖੜਾ ਕਰੀਂ। \v 3 ਤੂੰ ਉਸ ਵਿੱਚ ਸਾਖੀ ਦਾ ਸੰਦੂਕ ਰੱਖੀਂ ਅਤੇ ਸੰਦੂਕ ਨੂੰ ਪਰਦੇ ਨਾਲ ਵੱਖਰਾ ਕਰੀਂ। \v 4 ਤੂੰ ਮੇਜ਼ ਨੂੰ ਅੰਦਰ ਲਿਆਵੀਂ ਅਤੇ ਉਸ ਦੇ ਸਮਾਨ ਨੂੰ ਸੁਆਰ ਕੇ ਰੱਖੀਂ। ਤੂੰ ਸ਼ਮਾਦਾਨ ਨੂੰ ਅੰਦਰ ਲਿਆਵੀਂ ਅਤੇ ਉਸ ਦੇ ਦੀਵੇ ਜਗਾਵੀਂ \v 5 ਅਤੇ ਧੂਪ ਦੀ ਸੋਨੇ ਦੀ ਜਗਵੇਦੀ ਸਾਖੀ ਦੇ ਸੰਦੂਕ ਦੇ ਅੱਗੇ ਰੱਖੀਂ ਅਤੇ ਡੇਰੇ ਦੇ ਦਰਵਾਜ਼ੇ ਦੀ ਓਟ ਲਮਕਾਈਂ। \v 6 ਤੂੰ ਹੋਮ ਦੀ ਜਗਵੇਦੀ ਨੂੰ ਡੇਰੇ ਦੀ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਅੱਗੇ ਰੱਖੀਂ \v 7 ਅਤੇ ਤੂੰ ਹੌਦ ਨੂੰ ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਰੱਖੀਂ ਅਤੇ ਉਸ ਵਿੱਚ ਪਾਣੀ ਪਾਈਂ। \v 8 ਫੇਰ ਤੂੰ ਵਿਹੜੇ ਨੂੰ ਚੁਫ਼ੇਰੇ ਖੜਾ ਕਰੀਂ ਅਤੇ ਵਿਹੜੇ ਦੇ ਫਾਟਕ ਦੀ ਓਟ ਲਮਕਾਈਂ। \v 9 ਤੂੰ ਮਲਣ ਦਾ ਤੇਲ ਲੈ ਕੇ ਡੇਰੇ ਨੂੰ ਅਤੇ ਜੋ ਕੁਝ ਉਸ ਵਿੱਚ ਹੈ ਉਸ ਨੂੰ ਮਲੀਂ ਇਸ ਲਈ ਤੂੰ ਉਹ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਪਵਿੱਤਰ ਕਰੀਂ ਤਾਂ ਉਹ ਪਵਿੱਤਰ ਹੋਵੇਗਾ। \v 10 ਤੂੰ ਹੋਮ ਦੀ ਜਗਵੇਦੀ ਅਤੇ ਉਸ ਦੇ ਸਾਰੇ ਸਮਾਨ ਨੂੰ ਤੇਲ ਮਲੀਂ। ਇਸ ਤਰ੍ਹਾਂ ਤੂੰ ਜਗਵੇਦੀ ਨੂੰ ਪਵਿੱਤਰ ਕਰੀਂ ਤਾਂ ਉਹ ਜਗਵੇਦੀ ਬਹੁਤ ਪਵਿੱਤਰ ਹੋਵੇਗੀ। \v 11 ਫੇਰ ਤੂੰ ਹੌਦ ਨੂੰ ਅਤੇ ਉਸ ਦੀ ਚੌਂਕੀ ਨੂੰ ਮਲੀਂ। ਤੂੰ ਉਹ ਨੂੰ ਪਵਿੱਤਰ ਕਰੀਂ। \v 12 ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਲਿਆਈਂ ਅਤੇ ਉਨ੍ਹਾਂ ਨੂੰ ਪਾਣੀ ਨਾਲ ਨਹਲਾਈਂ। \v 13 ਤੂੰ ਹਾਰੂਨ ਨੂੰ ਪਵਿੱਤਰ ਬਸਤਰ ਪੁਆਈਂ ਅਤੇ ਤੂੰ ਉਹ ਨੂੰ ਮਸਹ ਕਰ ਕੇ ਪਵਿੱਤਰ ਕਰੀਂ ਤਾਂ ਜੋ ਉਹ ਮੇਰੀ ਜਾਜਕਾਈ ਦੀ ਸੇਵਾ ਕਰੇ। \v 14 ਤੂੰ ਉਸ ਦੇ ਪੁੱਤਰਾਂ ਨੂੰ ਨੇੜੇ ਲਿਆ ਕੇ ਕੁੜਤੇ ਪੁਆਈਂ \v 15 ਅਤੇ ਤੂੰ ਉਨ੍ਹਾਂ ਨੂੰ ਮਸਹ ਕਰੀਂ ਜਿਵੇਂ ਤੂੰ ਉਨ੍ਹਾਂ ਦੇ ਪਿਤਾ ਨੂੰ ਮਸਹ ਕੀਤਾ ਤਾਂ ਜੋ ਉਹ ਮੇਰੇ ਜਾਜਕ ਹੋਣ ਅਤੇ ਇਸ ਤਰ੍ਹਾਂ ਉਨ੍ਹਾਂ ਦਾ ਮਸਹ ਹੋਣਾ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇੱਕ ਅਨੰਤ ਜਾਜਕਾਈ ਹੋਵੇਗੀ। \v 16 ਮੂਸਾ ਨੇ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਤਿਵੇਂ ਹੀ ਸਭ ਕੁਝ ਕੀਤਾ। \v 17 ਉਪਰੰਤ ਇਸ ਤਰ੍ਹਾਂ ਹੋਇਆ ਕਿ ਦੂਜੇ ਸਾਲ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ ਉਹ ਡੇਰਾ ਖੜਾ ਕੀਤਾ ਗਿਆ। \v 18 ਅਤੇ ਮੂਸਾ ਨੇ ਡੇਰੇ ਨੂੰ ਖੜਾ ਕੀਤਾ ਅਤੇ ਉਸ ਨੇ ਉਹ ਦੀਆਂ ਚੀਥੀਆਂ ਅਤੇ ਉਸ ਦੇ ਫੱਟੇ ਲਾਏ ਅਤੇ ਉਸ ਦੇ ਹੋੜੇ ਰੱਖੇ ਅਤੇ ਉਸ ਦੀਆਂ ਥੰਮ੍ਹੀਆਂ ਖੜੀਆਂ ਕੀਤੀਆਂ। \v 19 ਫੇਰ ਡੇਰੇ ਉੱਤੇ ਉਸ ਨੇ ਤੰਬੂ ਤਾਣਿਆ ਅਤੇ ਤੰਬੂ ਉੱਤੇ ਉਤਾਹਾਂ ਢੱਕਣਾ ਲਾਇਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। \v 20 ਫੇਰ ਉਸ ਸਾਖੀ ਨੂੰ ਲੈ ਕੇ ਸੰਦੂਕ ਵਿੱਚ ਪਾਇਆ ਅਤੇ ਚੋਬਾਂ ਸੰਦੂਕ ਉੱਤੇ ਰੱਖੀਆਂ ਅਤੇ ਪ੍ਰਾਸਚਿਤ ਦਾ ਸਰਪੋਸ਼ ਉਤਾਹਾਂ ਸੰਦੂਕ ਦੇ ਉੱਤੇ ਰੱਖਿਆ। \v 21 ਉਹ ਸੰਦੂਕ ਨੂੰ ਡੇਰੇ ਦੇ ਅੰਦਰ ਲਿਆਇਆ ਅਤੇ ਓਟ ਦਾ ਪੜਦਾ ਲਮਕਾਇਆ ਅਤੇ ਸਾਖੀ ਦੇ ਸੰਦੂਕ ਨੂੰ ਓਟ ਵਿੱਚ ਰੱਖਿਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। \v 22 ਫੇਰ ਉਸ ਨੇ ਮੇਜ਼ ਨੂੰ ਮੰਡਲੀ ਦੇ ਤੰਬੂ ਵਿੱਚ ਡੇਰੇ ਦੇ ਉੱਤਰ ਵੱਲ ਦੇ ਪਾਸੇ ਪਰਦੇ ਤੋਂ ਬਾਹਰ ਰੱਖਿਆ \v 23 ਅਤੇ ਉਸ ਨੇ ਉਸ ਉੱਤੇ ਯਹੋਵਾਹ ਅੱਗੇ ਰੋਟੀ ਸੁਆਰ ਕੇ ਰੱਖੀ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। \v 24 ਤਾਂ ਉਸ ਨੇ ਸ਼ਮਾਦਾਨ ਮੰਡਲੀ ਦੇ ਤੰਬੂ ਵਿੱਚ ਮੇਜ਼ ਦੇ ਸਾਹਮਣੇ ਡੇਰੇ ਦੇ ਦੱਖਣ ਵੱਲ ਦੇ ਪਾਸੇ ਰੱਖਿਆ \v 25 ਅਤੇ ਉਸ ਨੇ ਯਹੋਵਾਹ ਦੇ ਅੱਗੇ ਦੀਵੇ ਜਗਾਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। \v 26 ਫੇਰ ਉਸ ਨੇ ਸੋਨੇ ਦੀ ਜਗਵੇਦੀ ਨੂੰ ਮੰਡਲੀ ਦੇ ਤੰਬੂ ਵਿੱਚ ਪਰਦੇ ਦੇ ਸਾਹਮਣੇ ਰੱਖਿਆ \v 27 ਅਤੇ ਉਸ ਉੱਤੇ ਸੁਗੰਧੀ ਧੂਪ ਜਲਾਈ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। \v 28 ਫੇਰ ਉਸ ਨੇ ਡੇਰੇ ਦੇ ਦਰਵਾਜ਼ੇ ਦੀ ਓਟ ਲਮਕਾਈ। \v 29 ਤਾਂ ਉਸ ਨੇ ਹੋਮ ਦੀ ਜਗਵੇਦੀ ਨੂੰ ਡੇਰੇ ਦੀ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਉੱਤੇ ਰੱਖਿਆ ਅਤੇ ਉਸ ਉੱਤੇ ਹੋਮ ਦੀ ਭੇਟ ਅਤੇ ਮੈਦੇ ਦੀ ਭੇਟ ਚੜ੍ਹਾਈ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। \v 30 ਫੇਰ ਉਸ ਨੇ ਹੌਦ ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਰੱਖਿਆ ਅਤੇ ਉਸ ਵਿੱਚ ਨਹਾਉਣ ਦਾ ਪਾਣੀ ਪਾਇਆ \v 31 ਅਤੇ ਮੂਸਾ ਤੇ ਹਾਰੂਨ ਅਤੇ ਉਸ ਦੇ ਪੁੱਤਰ ਉਸ ਵਿੱਚ ਹੱਥ-ਪੈਰ ਧੋਂਦੇ ਹੁੰਦੇ ਸਨ \v 32 ਅਰਥਾਤ ਜਦ ਉਹ ਸਾਖੀ ਦੇ ਤੰਬੂ ਵਿੱਚ ਜਾਂਦੇ ਅਤੇ ਜਦ ਉਹ ਜਗਵੇਦੀ ਦੇ ਨੇੜੇ ਆਉਂਦੇ ਸਨ ਤਾਂ ਉਹ ਅਸ਼ਨਾਨ ਕਰਦੇ ਹੁੰਦੇ ਸਨ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। \v 33 ਫੇਰ ਉਸ ਨੇ ਵਿਹੜਾ ਡੇਰੇ ਅਤੇ ਜਗਵੇਦੀ ਦੇ ਚੁਫ਼ੇਰੇ ਖੜਾ ਕੀਤਾ ਅਤੇ ਉਸ ਨੇ ਓਟ ਨੂੰ ਵਿਹੜੇ ਦੇ ਫਾਟਕ ਉੱਤੇ ਲਮਕਾਇਆ। ਇਸ ਤਰ੍ਹਾਂ ਮੂਸਾ ਨੇ ਉਸ ਕੰਮ ਨੂੰ ਸੰਪੂਰਨ ਕੀਤਾ। \s ਮਿਲਾਪ ਦੇ ਤੰਬੂ ਉੱਤੇ ਬੱਦਲ \r ਗਿਣਤੀ 9:15-23 \p \v 34 ਤਦ ਬੱਦਲ ਮੰਡਲੀ ਦੇ ਤੰਬੂ ਉੱਤੇ ਛਾ ਗਿਆ ਅਤੇ ਯਹੋਵਾਹ ਦੇ ਪਰਤਾਪ ਨੇ ਡੇਰੇ ਨੂੰ ਭਰ ਦਿੱਤਾ। \v 35 ਫਿਰ ਮੂਸਾ ਮੰਡਲੀ ਦੇ ਤੰਬੂ ਵਿੱਚ ਵੜ ਨਾ ਸਕਿਆ ਕਿਉਂ ਜੋ ਬੱਦਲ ਉਸ ਉੱਤੇ ਛਾਇਆ ਹੋਇਆ ਸੀ ਅਤੇ ਯਹੋਵਾਹ ਦੇ ਪਰਤਾਪ ਨੇ ਡੇਰੇ ਨੂੰ ਭਰ ਦਿੱਤਾ। \v 36 ਜਦੋਂ ਵੀ ਬੱਦਲ ਡੇਰੇ ਦੇ ਉੱਤੋਂ ਚੁੱਕਿਆ ਜਾਂਦਾ ਸੀ ਤਦ ਇਸਰਾਏਲੀ ਆਪਣੇ ਸਾਰੇ ਸਫ਼ਰ ਵਿੱਚ ਅੱਗੇ ਕੂਚ ਕਰਦੇ ਸਨ \v 37 ਪਰ ਜਦ ਬੱਦਲ ਚੁੱਕਿਆ ਨਹੀਂ ਜਾਂਦਾ ਦਾ ਸੀ ਤਾਂ ਉਹ ਨਹੀਂ ਚੱਲਦੇ ਸਨ ਜਦ ਤੱਕ ਬੱਦਲ ਚੁੱਕਿਆ ਨਾ ਜਾਵੇ। \v 38 ਕਿਉਂਕਿ ਦਿਨ ਨੂੰ ਯਹੋਵਾਹ ਦਾ ਬੱਦਲ ਡੇਰੇ ਉੱਤੇ ਹੁੰਦਾ ਸੀ ਅਤੇ ਰਾਤ ਨੂੰ ਉਸ ਵਿੱਚ ਅੱਗ ਹੁੰਦੀ ਸੀ। ਇਸਰਾਏਲ ਦੇ ਸਾਰੇ ਘਰਾਣੇ ਦੀ ਨਿਗਾਹ ਵਿੱਚ ਉਨ੍ਹਾਂ ਦੇ ਸਾਰੇ ਸਫ਼ਰ ਵਿੱਚ ਇਸ ਤਰ੍ਹਾਂ ਹੀ ਹੁੰਦਾ ਰਿਹਾ।