\id JOB \ide UTF-8 \ide UTF-8 \rem Copyright Information: Creative Commons Attribution-ShareAlike 4.0 License \h ਅੱਯੂਬ \toc1 ਅੱਯੂਬ \toc2 ਅੱਯੂਬ \toc3 ਅੱਯੂਬ \mt ਅੱਯੂਬ \is ਲੇਖਕ \ip ਅਸਲ ਵਿੱਚ ਕੋਈ ਨਹੀਂ ਜਾਣਦਾ ਕਿ ਅੱਯੂਬ ਦੀ ਪੁਸਤਕ ਨੂੰ ਕਿਸ ਨੇ ਲਿਖਿਆ। ਕਿਸੇ ਲੇਖਕ ਦੀ ਪਛਾਣ ਨਹੀਂ ਕੀਤੀ ਗਈ। ਹੋ ਸਕਦਾ ਹੈ ਕਿ ਇਸ ਨੂੰ ਇੱਕ ਤੋਂ ਵੱਧ ਲੇਖਕਾਂ ਨੇ ਲਿਖਿਆ ਹੋਵੇ। ਸੰਭਵ ਹੈ ਕਿ ਅੱਯੂਬ ਦੀ ਪੁਸਤਕ ਬਾਈਬਲ ਦੀਆਂ ਸਾਰੀਆਂ ਪੁਸਤਕਾਂ ਨਾਲੋਂ ਪੁਰਾਣੀ ਹੈ। ਅੱਯੂਬ ਇੱਕ ਬਹੁਤ ਚੰਗਾ ਅਤੇ ਨੇਕ ਆਦਮੀ ਸੀ, ਜਿਸ ਨੇ ਅਸਹਿਣਯੋਗ ਤ੍ਰਾਸਦੀ ਨੂੰ ਆਪਣੇ ਜੀਵਨ ਵਿੱਚ ਝੱਲਿਆ, ਉਹ ਅਤੇ ਉਸ ਦੇ ਮਿੱਤਰ ਇਸ ਗੱਲ ਨੂੰ ਸਮਝਣ ਦੀ ਕੋਸ਼ਿਸ਼ ਕਰਦੇ ਹਨ ਕਿ ਉਸ ਦੇ ਉੱਤੇ ਅਜਿਹੀ ਬਿਪਤਾ ਕਿਉਂ ਆਣ ਪਈ। ਇਸ ਪੁਸਤਕ ਦੇ ਮੁੱਖ ਪਾਤਰ ਅੱਯੂਬ, ਅਲੀਫਾਜ਼ ਤੇਮਾਨੀ, ਬਿਲਦਦ ਸ਼ੂਹੀ, ਸੋਫ਼ਰ ਨਅਮਾਤੀ ਅਤੇ ਬੂਜ਼ੀ ਅਲੀਹੂ ਹਨ। \is ਤਾਰੀਖ਼ ਅਤੇ ਲਿਖਣ ਦਾ ਸਥਾਨ \ip ਅਣਜਾਣ। \ip ਇਸ ਪੁਸਤਕ ਦੇ ਜ਼ਿਆਦਾਤਰ ਸੰਕੇਤ ਇਹ ਦਰਸਾਉਂਦੇ ਹਨ ਕਿ ਇਹ ਬਹੁਤ ਸਮਾਂ ਬਾਅਦ ਲਿਖੀ ਗਈ ਸ਼ਾਇਦ ਗੁਲਾਮੀ ਦੇ ਸਮੇਂ ਜਾਂ ਗੁਲਾਮੀ ਦੇ ਖਤਮ ਹੁੰਦਿਆਂ ਹੀ, ਅਤੇ ਹੋ ਸਕਦਾ ਹੈ ਕਿ ਏਲੀਹੂ ਦੇ ਅਧਿਆਏ ਇਸ ਤੋਂ ਵੀ ਬਾਅਦ ਵਿੱਚ ਲਿਖੇ ਗਏ ਹੋਣ। \is ਪ੍ਰਾਪਤ ਕਰਤਾ \ip ਪ੍ਰਾਚੀਨ ਯਹੂਦੀ ਅਤੇ ਭਵਿੱਖ ਦੇ ਬਾਈਬਲ ਪਾਠਕ। ਇਹ ਵੀ ਵਿਸ਼ਵਾਸ ਕੀਤਾ ਜਾਂਦਾ ਹੈ ਕਿ ਅੱਯੂਬ ਦੀ ਪੁਸਤਕ ਦੇ ਮੂਲ ਪਾਠਕ ਗੁਲਾਮ ਇਸਰਾਏਲੀ ਲੋਕ ਸਨ, ਇਹ ਵੀ ਮੰਨਿਆ ਜਾਂਦਾ ਹੈ ਕਿ ਇਸ ਪੁਸਤਕ ਦੇ ਜ਼ਰੀਏ ਮੂਸਾ ਉਨ੍ਹਾਂ ਨੂੰ ਦਿਲਾਸਾ ਦੇਣ ਦਾ ਜਤਨ ਕਰਦਾ ਹੈ, ਜਦ ਕਿ ਉਹ ਮਿਸਰ ਦੀ ਗੁਲਾਮੀ ਵਿੱਚ ਦੁੱਖ ਝੱਲ ਰਹੇ ਸਨ। \is ਉਦੇਸ਼ \ip ਅੱਯੂਬ ਦੀ ਪੁਸਤਕ ਸਾਨੂੰ ਹੇਠ ਲਿਖੀਆਂ ਗੱਲਾਂ ਸਮਝਣ ਵਿੱਚ ਮਦਦ ਕਰਦੀ ਹੈ: ਸ਼ੈਤਾਨ ਆਰਥਿਕ ਅਤੇ ਸਰੀਰਕ ਬਰਬਾਦੀ ਨਹੀਂ ਲਿਆ ਸਕਦਾ, ਪਰਮੇਸ਼ੁਰ ਦੇ ਕੋਲ ਇਹ ਨਿਰਧਾਰਿਤ ਕਰਨ ਦੀ ਸ਼ਕਤੀ ਹੈ ਕਿ ਸ਼ੈਤਾਨ ਕੀ ਕਰ ਸਕਦਾ ਹੈ ਅਤੇ ਕੀ ਨਹੀਂ ਕਰ ਸਕਦਾ। ਇਸ ਸੰਸਾਰ ਦੇ ਸਾਰੇ ਦੁੱਖਾਂ ਦੇ ਪਿੱਛੇ “ਕਿਉਂ” ਨੂੰ ਸਮਝਣਾ ਸਾਡੀ ਮਨੁੱਖੀ ਸਮਰੱਥਾ ਤੋਂ ਬਾਹਰ ਹੈ। ਦੁਸ਼ਟ ਲੋਕਾਂ ਨੂੰ ਉਹਨਾਂ ਦੇ ਕੀਤੇ ਦਾ ਫਲ ਮਿਲੇਗਾ। ਸਾਡੇ ਜੀਵਨ ਵਿੱਚ ਕਦੀ-ਕਦੀ ਆਤਮਾ ਨੂੰ ਸ਼ੁੱਧ ਕਰਨ ਲਈ, ਪ੍ਰੀਖਿਆ ਲੈਣ ਲਈ, ਕੁਝ ਸਿਖਾਉਣ ਲਈ ਜਾਂ ਸਾਨੂੰ ਮਜ਼ਬੂਤ ਕਰਨ ਲਈ ਦੁੱਖਾਂ ਨੂੰ ਸਾਡੇ ਜੀਵਨ ਵਿੱਚ ਆਉਣਾ ਦਿੱਤਾ ਜਾਂਦਾ ਹੈ। \is ਵਿਸ਼ਾ-ਵਸਤੂ \ip ਦੁੱਖਾਂ ਦੁਆਰਾ ਅਸੀਸਾਂ \iot ਰੂਪ-ਰੇਖਾ \io1 1. ਜਾਣ-ਪਹਿਚਾਣ ਅਤੇ ਸ਼ੈਤਾਨ ਦਾ ਹਮਲਾ — 1:1-2:13 \io1 2. ਅੱਯੂਬ ਆਪਣੇ ਦੁੱਖਾਂ ਬਾਰੇ ਆਪਣੇ ਮਿੱਤਰਾਂ ਨਾਲ ਵਿਚਾਰ ਕਰਦਾ ਹੈ — 3:1-31:40 \io1 3. ਅਲੀਹੂ ਪਰਮੇਸ਼ੁਰ ਦੀ ਭਲਿਆਈ ਬਾਰੇ ਦੱਸਦਾ ਹੈ — 32:1-37:24 \io1 4. ਪਰਮੇਸ਼ੁਰ ਆਪਣੀ ਪ੍ਰਭੂਸੱਤਾ ਨੂੰ ਅੱਯੂਬ ਉੱਤੇ ਪ੍ਰਗਟ ਕਰਦਾ ਹੈ — 38:1-41:34 \io1 5. ਪਰਮੇਸ਼ੁਰ ਅੱਯੂਬ ਨੂੰ ਬਹਾਲ ਕਰਦਾ ਹੈ — 42:1-17 \c 1 \s ਅੱਯੂਬ ਦਾ ਡਾਢੀ ਪਰੀਖਿਆ ਵਿੱਚ ਪੈਣਾ \p \v 1 ਊਜ਼ ਦੇ ਦੇਸ ਵਿੱਚ ਅੱਯੂਬ ਨਾਮ ਦਾ ਇੱਕ ਨਿਰਦੋਸ਼ ਤੇ ਖਰਾ ਮਨੁੱਖ ਸੀ, ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬਦੀ ਤੋਂ ਦੂਰ ਰਹਿੰਦਾ ਸੀ। \v 2 ਉਹ ਦੇ ਸੱਤ ਪੁੱਤਰ ਅਤੇ ਤਿੰਨ ਧੀਆਂ ਸਨ। \v 3 ਉਹ ਦੇ ਕੋਲ ਸੱਤ ਹਜ਼ਾਰ ਭੇਡਾਂ, ਤਿੰਨ ਹਜ਼ਾਰ ਊਠ, ਪੰਜ ਸੌ ਜੋੜੀ ਬਲ਼ਦ ਅਤੇ ਪੰਜ ਸੌ ਗਧੀਆਂ ਅਤੇ ਬਹੁਤ ਸਾਰੇ ਨੌਕਰ-ਚਾਕਰ ਸਨ ਅਤੇ ਉਹ ਪੂਰਬ ਦੇਸ ਦੇ ਲੋਕਾਂ ਵਿੱਚ ਸਭ ਤੋਂ ਜ਼ਿਆਦਾ ਧਨਵਾਨ ਮਨੁੱਖ ਸੀ। \v 4 ਉਹ ਦੇ ਪੁੱਤਰ ਵਾਰੋ-ਵਾਰੀ ਆਪਣੇ-ਆਪਣੇ ਘਰਾਂ ਵਿੱਚ ਦਾਵਤ ਕਰਦੇ ਹੁੰਦੇ ਸਨ, ਅਤੇ ਉਹ ਆਪਣੀਆਂ ਤਿੰਨਾਂ ਭੈਣਾਂ ਨੂੰ ਖਾਣ-ਪੀਣ ਲਈ ਆਪਣੇ ਕੋਲ ਸੱਦਾ ਭੇਜਦੇ ਸਨ। \v 5 ਜਦ ਉਨ੍ਹਾਂ ਦੀ ਦਾਵਤ ਦੇ ਦਿਨ ਬੀਤ ਜਾਂਦੇ ਤਦ ਅੱਯੂਬ ਉਨ੍ਹਾਂ ਨੂੰ ਸੱਦ ਲੈਂਦਾ ਅਤੇ ਉਨ੍ਹਾਂ ਨੂੰ ਪਵਿੱਤਰ ਕਰਦਾ ਹੁੰਦਾ ਸੀ ਅਤੇ ਸਵੇਰੇ ਹੀ ਉੱਠ ਕੇ ਉਨ੍ਹਾਂ ਸਾਰਿਆਂ ਦੀ ਗਿਣਤੀ ਅਨੁਸਾਰ ਹੋਮ ਦੀਆਂ ਬਲੀਆਂ ਚੜ੍ਹਾਉਂਦਾ ਸੀ, ਕਿਉਂ ਜੋ ਅੱਯੂਬ ਆਖਦਾ ਸੀ ਕਿਤੇ ਅਜਿਹਾ ਨਾ ਹੋਵੇ ਮੇਰੇ ਬੱਚਿਆਂ ਨੇ ਪਾਪ ਕੀਤਾ ਹੋਵੇ ਅਤੇ ਆਪਣੇ ਮਨ ਵਿੱਚ ਪਰਮੇਸ਼ੁਰ ਨੂੰ ਫਿਟਕਾਰਿਆ ਹੋਵੇ। ਅੱਯੂਬ ਹਮੇਸ਼ਾ ਇਸੇ ਤਰ੍ਹਾਂ ਕਰਦਾ ਹੁੰਦਾ ਸੀ। \p \v 6 ਇੱਕ ਦਿਨ ਅਜਿਹਾ ਹੋਇਆ ਕਿ ਪਰਮੇਸ਼ੁਰ ਦੇ ਦੂਤ ਆਏ ਤਾਂ ਜੋ ਯਹੋਵਾਹ ਦੇ ਸਨਮੁਖ ਆਪਣੇ ਆਪ ਨੂੰ ਹਾਜ਼ਰ ਕਰਨ, ਤਦ ਸ਼ੈਤਾਨ ਵੀ ਉਨ੍ਹਾਂ ਦੇ ਵਿੱਚ ਆਇਆ। \v 7 ਤਦ ਯਹੋਵਾਹ ਨੇ ਸ਼ੈਤਾਨ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈਂ?” ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, “ਧਰਤੀ ਵਿੱਚ ਘੁੰਮ ਫਿਰ ਕੇ ਅਤੇ ਉਸ ਵਿੱਚ ਇੱਧਰ-ਉੱਧਰ ਫਿਰਦਾ ਆਇਆ ਹਾਂ।” \v 8 ਤਦ ਯਹੋਵਾਹ ਨੇ ਸ਼ੈਤਾਨ ਨੂੰ ਆਖਿਆ, “ਕੀ ਤੂੰ ਮੇਰੇ ਦਾਸ ਅੱਯੂਬ ਬਾਰੇ ਆਪਣੇ ਮਨ ਵਿੱਚ ਵਿਚਾਰ ਕੀਤਾ ਹੈ, ਕਿਉਂਕਿ ਸਾਰੀ ਧਰਤੀ ਵਿੱਚ ਉਹ ਦੇ ਵਰਗਾ ਕੋਈ ਨਹੀਂ? ਉਹ ਖਰਾ ਅਤੇ ਨੇਕ ਮਨੁੱਖ ਹੈ ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬੁਰਿਆਈ ਤੋਂ ਦੂਰ ਰਹਿੰਦਾ ਹੈ।” \v 9 ਤਦ ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, “ਕੀ ਅੱਯੂਬ ਪਰਮੇਸ਼ੁਰ ਤੋਂ ਬਿਨ੍ਹਾਂ ਕਿਸੇ ਲਾਭ ਦੇ ਡਰਦਾ ਹੈ। \v 10 ਕੀ ਤੂੰ ਉਸ ਦੇ, ਉਸ ਦੇ ਘਰ ਦੇ ਅਤੇ ਜੋ ਕੁਝ ਉਸ ਦੇ ਕੋਲ ਹੈ ਉਸ ਦੇ ਆਲੇ-ਦੁਆਲੇ ਵਾੜ ਨਹੀਂ ਲਗਾਈ? ਤੂੰ ਉਸ ਦੇ ਹੱਥ ਦੇ ਕੰਮ ਵਿੱਚ ਬਰਕਤ ਦਿੱਤੀ ਹੈ ਸੋ ਉਸ ਦੀ ਧਨ-ਸੰਪਤੀ ਸਾਰੇ ਦੇਸ ਵਿੱਚ ਵੱਧ ਗਈ ਹੈ। \v 11 ਜ਼ਰਾ ਤੂੰ ਆਪਣਾ ਹੱਥ ਤਾਂ ਵਧਾ ਅਤੇ ਜੋ ਕੁਝ ਉਸ ਦਾ ਹੈ ਉਸ ਨੂੰ ਛੂਹ, ਤਾਂ ਉਹ ਤੇਰੇ ਮੂੰਹ ਉੱਤੇ ਤੇਰੀ ਨਿੰਦਿਆ ਕਰੇਗਾ।” \v 12 ਤਦ ਯਹੋਵਾਹ ਨੇ ਸ਼ੈਤਾਨ ਨੂੰ ਆਖਿਆ, “ਵੇਖ, ਉਸ ਦਾ ਸਭ ਕੁਝ ਤੇਰੇ ਹੱਥ ਵਿੱਚ ਹੈ। ਸਿਰਫ਼ ਉਸ ਨੂੰ ਹੱਥ ਨਾ ਲਾਵੀਂ।” ਤਦ ਸ਼ੈਤਾਨ ਯਹੋਵਾਹ ਦੇ ਹਜ਼ੂਰੋਂ ਚਲਿਆ ਗਿਆ। \s ਅੱਯੂਬ ਦੇ ਬੱਚਿਆਂ ਅਤੇ ਸੰਪਤੀ ਦਾ ਨਾਸ \p \v 13 ਫਿਰ ਅਜਿਹਾ ਹੋਇਆ ਕਿ ਇੱਕ ਦਿਨ ਉਸ ਦੇ ਪੁੱਤਰ ਅਤੇ ਧੀਆਂ ਆਪਣੇ ਵੱਡੇ ਭਰਾ ਦੇ ਘਰ ਖਾਂਦੇ ਅਤੇ ਮੈਅ ਪੀਂਦੇ ਸਨ। \v 14 ਤਦ ਇੱਕ ਦੂਤ ਅੱਯੂਬ ਕੋਲ ਆਇਆ ਅਤੇ ਆਖਿਆ, “ਬਲ਼ਦ ਹਲੀਂ ਜੁੜੇ ਹੋਏ ਸਨ ਅਤੇ ਗਧੀਆਂ ਉਨ੍ਹਾਂ ਕੋਲ ਚਰ ਰਹੀਆਂ ਸਨ। \v 15 ਸ਼ਬਾ ਨਗਰ ਦੇ ਲੋਕਾਂ ਨੇ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਨੂੰ ਖੋਹ ਕੇ ਲੈ ਗਏ ਅਤੇ ਜੁਆਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਦਿੱਤਾ! ਮੈਂ ਹੀ ਇਕੱਲਾ ਬਚ ਕੇ ਨਿੱਕਲਿਆ ਹਾਂ, ਜੋ ਤੈਨੂੰ ਦੱਸਾਂ।” \v 16 ਉਹ ਅਜੇ ਇਹ ਗੱਲਾਂ ਕਰਦਾ ਹੀ ਸੀ ਕਿ ਇੱਕ ਹੋਰ ਆਇਆ ਅਤੇ ਆਖਿਆ, “ਪਰਮੇਸ਼ੁਰ ਦੀ ਅੱਗ ਅਕਾਸ਼ ਤੋਂ ਉਤਰੀ। ਉਸ ਨਾਲ ਭੇਡਾਂ ਅਤੇ ਜੁਆਨ ਭਸਮ ਹੋ ਗਏ! ਮੈਂ ਹੀ ਇਕੱਲਾ ਬਚ ਨਿੱਕਲਿਆ ਹਾਂ ਕਿ ਤੈਨੂੰ ਦੱਸਾਂ।” \v 17 ਉਹ ਅਜੇ ਇਹ ਗੱਲਾਂ ਕਰਦਾ ਹੀ ਸੀ ਕਿ ਇੱਕ ਹੋਰ ਆ ਗਿਆ ਅਤੇ ਆਖਿਆ, “ਕਸਦੀ ਤਿੰਨ ਟੋਲੀਆਂ ਬਣਾ ਕੇ ਊਠਾਂ ਉੱਤੇ ਆ ਪਏ ਅਤੇ ਉਹ ਉਨ੍ਹਾਂ ਨੂੰ ਖੋਹ ਕੇ ਲੈ ਗਏ ਹਨ, ਅਤੇ ਜੁਆਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਦਿੱਤਾ! ਮੈਂ ਹੀ ਇਕੱਲਾ ਬਚ ਗਿਆ ਕਿ ਤੈਨੂੰ ਦੱਸਾਂ।” \v 18 ਉਹ ਵੀ ਅਜੇ ਇਹ ਗੱਲਾਂ ਕਰ ਹੀ ਰਿਹਾ ਸੀ ਕਿ ਇੱਕ ਹੋਰ ਆ ਗਿਆ ਅਤੇ ਆਖਣ ਲੱਗਾ, “ਤੇਰੇ ਪੁੱਤਰ ਅਤੇ ਧੀਆਂ ਆਪਣੇ ਵੱਡੇ ਭਰਾ ਦੇ ਘਰ ਖਾਂਦੇ ਅਤੇ ਮੈਅ ਪੀਂਦੇ ਸਨ, \v 19 ਤਦ ਵੇਖੋ, ਇੱਕ ਵੱਡੀ ਹਵਾ ਜੰਗਲ ਵੱਲੋਂ ਆਈ ਅਤੇ ਘਰ ਦੇ ਚੌਂਹਾਂ ਪਾਸਿਆਂ ਉੱਤੇ ਟੱਕਰ ਮਾਰੀ ਕਿ ਉਹ ਘਰ ਉਨ੍ਹਾਂ ਜੁਆਨਾਂ ਉੱਤੇ ਡਿੱਗ ਪਿਆ ਅਤੇ ਉਹ ਮਰ ਗਏ! ਮੈਂ ਹੀ ਇਕੱਲਾ ਬਚ ਨਿੱਕਲਿਆ ਹਾਂ ਕਿ ਤੈਨੂੰ ਦੱਸਾਂ।” \p \v 20 ਤਦ ਅੱਯੂਬ ਉੱਠਿਆ, ਉਸ ਨੇ ਦੁਖੀ ਹੋ ਕੇ ਆਪਣੇ ਕੱਪੜੇ ਪਾੜੇ, ਆਪਣਾ ਸਿਰ ਮੁਨਾ ਲਿਆ ਅਤੇ ਧਰਤੀ ਉੱਤੇ ਡਿੱਗ ਕੇ ਯਹੋਵਾਹ ਨੂੰ ਮੱਥਾ ਟੇਕਿਆ। \v 21 ਅਤੇ ਆਖਿਆ, “ਮੈਂ ਆਪਣੀ ਮਾਂ ਦੇ ਪੇਟ ਤੋਂ ਨੰਗਾ ਆਇਆ ਅਤੇ ਨੰਗਾ ਹੀ ਮੁੜ ਜਾਂਵਾਂਗਾ, ਯਹੋਵਾਹ ਨੇ ਦਿੱਤਾ ਯਹੋਵਾਹ ਨੇ ਲੈ ਲਿਆ, ਯਹੋਵਾਹ ਦਾ ਨਾਮ ਮੁਬਾਰਕ ਹੋਵੇ।” \p \v 22 ਇਹਨਾਂ ਸਾਰੀਆਂ ਗੱਲਾਂ ਵਿੱਚ ਨਾ ਤਾਂ ਅੱਯੂਬ ਨੇ ਪਾਪ ਕੀਤਾ ਅਤੇ ਨਾ ਪਰਮੇਸ਼ੁਰ ਉੱਤੇ ਬੇਸਮਝੀ ਨਾਲ ਦੋਸ਼ ਲਾਇਆ। \c 2 \s ਸ਼ੈਤਾਨ ਦਾ ਅੱਯੂਬ ਦੇ ਸਰੀਰ ਉੱਤੇ ਹਮਲਾ \p \v 1 ਅਜਿਹਾ ਹੋਇਆ ਕਿ ਇੱਕ ਦਿਨ ਫਿਰ ਪਰਮੇਸ਼ੁਰ ਦੇ ਦੂਤ ਆਏ ਕਿ ਆਪਣੇ ਆਪ ਨੂੰ ਯਹੋਵਾਹ ਦੇ ਸਨਮੁਖ ਹਾਜ਼ਰ ਕਰਨ, ਤਦ ਸ਼ੈਤਾਨ ਵੀ ਉਨ੍ਹਾਂ ਦੇ ਵਿੱਚ ਆਇਆ ਕਿ ਉਹ ਵੀ ਆਪਣੇ ਆਪ ਨੂੰ ਯਹੋਵਾਹ ਦੇ ਸਨਮੁਖ ਹਾਜ਼ਰ ਕਰੇ। \v 2 ਯਹੋਵਾਹ ਨੇ ਸ਼ੈਤਾਨ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈ?” ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, “ਧਰਤੀ ਵਿੱਚ ਘੁੰਮ ਫਿਰ ਕੇ ਅਤੇ ਉਹ ਦੇ ਵਿੱਚ ਇੱਧਰ-ਉੱਧਰ ਘੁੰਮਦਾ ਆਇਆ ਹਾਂ।” \v 3 ਤਦ ਯਹੋਵਾਹ ਨੇ ਸ਼ੈਤਾਨ ਨੂੰ ਪੁੱਛਿਆ, “ਕੀ ਤੂੰ ਮੇਰੇ ਦਾਸ ਅੱਯੂਬ ਬਾਰੇ ਆਪਣੇ ਮਨ ਵਿੱਚ ਵਿਚਾਰ ਕੀਤਾ ਕਿਉਂ ਜੋ ਸਾਰੀ ਧਰਤੀ ਵਿੱਚ ਉਹ ਦੇ ਵਰਗਾ ਕੋਈ ਨਹੀਂ। ਉਹ ਖਰਾ ਅਤੇ ਨੇਕ ਮਨੁੱਖ ਹੈ, ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬੁਰਿਆਈ ਤੋਂ ਦੂਰ ਰਹਿੰਦਾ ਹੈ ਭਾਵੇਂ ਤੂੰ ਮੈਨੂੰ ਉਕਸਾਇਆ ਕਿ ਮੈਂ ਬਿਨ੍ਹਾਂ ਕਾਰਨ ਉਸ ਨੂੰ ਨਾਸ ਕਰਾਂ, ਪਰ ਫਿਰ ਵੀ ਅੱਜ ਤੱਕ ਉਹ ਆਪਣੀ ਖਰਿਆਈ ਵਿੱਚ ਬਣਿਆ ਹੋਇਆ ਹੈ।” \v 4 ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, “ਖੱਲ ਦੇ ਬਦਲੇ ਖੱਲ, ਸਗੋਂ ਮਨੁੱਖ ਆਪਣਾ ਸਭ ਕੁਝ ਆਪਣੀ ਜਾਨ ਦੇ ਬਦਲੇ ਦੇ ਦੇਵੇਗਾ। \v 5 ਆਪਣਾ ਹੱਥ ਵਧਾ ਕੇ ਉਸ ਦੀ ਹੱਡੀ ਅਤੇ ਉਸ ਦੇ ਮਾਸ ਨੂੰ ਛੂਹ ਤਾਂ ਉਹ ਤੇਰੇ ਮੂੰਹ ਉੱਤੇ ਤੇਰੀ ਨਿੰਦਿਆ ਕਰੇਗਾ।” \v 6 ਯਹੋਵਾਹ ਨੇ ਸ਼ੈਤਾਨ ਨੂੰ ਆਖਿਆ, “ਵੇਖ, ਉਹ ਤੇਰੇ ਹੱਥ ਵਿੱਚ ਹੈ ਪਰ ਉਸ ਦੇ ਪ੍ਰਾਣਾਂ ਨੂੰ ਬਚਾਈ ਰੱਖੀਂ।” \p \v 7 ਤਦ ਸ਼ੈਤਾਨ ਯਹੋਵਾਹ ਦੇ ਅੱਗੋਂ ਚਲਿਆ ਗਿਆ ਅਤੇ ਅੱਯੂਬ ਨੂੰ ਪੈਰ ਦੀ ਤਲੀ ਤੋਂ ਲੈ ਕੇ ਸਿਰ ਦੀ ਖੋਪੜੀ ਤੱਕ ਬੁਰੇ ਫੋੜਿਆਂ ਨਾਲ ਮਾਰਿਆ। \v 8 ਤਦ ਅੱਯੂਬ ਨੇ ਇੱਕ ਠੀਕਰਾ ਲਿਆ ਕਿ ਆਪਣੇ ਆਪ ਨੂੰ ਉਹ ਦੇ ਨਾਲ ਖੁਰਕੇ ਅਤੇ ਸੁਆਹ ਦੇ ਵਿੱਚ ਬੈਠ ਗਿਆ। \v 9 ਉਸ ਦੀ ਪਤਨੀ ਨੇ ਉਸ ਨੂੰ ਆਖਿਆ, “ਕੀ ਤੂੰ ਅਜੇ ਵੀ ਆਪਣੀ ਖਰਿਆਈ ਵਿੱਚ ਬਣਿਆ ਹੋਇਆ ਹੈ? ਪਰਮੇਸ਼ੁਰ ਦੀ ਨਿੰਦਿਆ ਕਰ ਅਤੇ ਮਰ ਜਾ!” \p \v 10 ਪਰ ਉਸ ਨੇ ਉਹ ਨੂੰ ਆਖਿਆ, “ਤੂੰ ਇੱਕ ਮੂਰਖ ਇਸਤਰੀ ਦੀ ਤਰ੍ਹਾਂ ਗੱਲ ਕਰਦੀ ਹੈਂ! ਕੀ ਅਸੀਂ ਚੰਗਾ-ਚੰਗਾ ਤਾਂ ਪਰਮੇਸ਼ੁਰ ਕੋਲੋਂ ਲਈਏ ਅਤੇ ਬੁਰਾ ਨਾ ਲਈਏ?” ਇਹਨਾਂ ਸਾਰੀਆਂ ਗੱਲਾਂ ਵਿੱਚ ਅੱਯੂਬ ਨੇ ਆਪਣੇ ਮੂੰਹ ਨਾਲ ਕੋਈ ਪਾਪ ਨਾ ਕੀਤਾ। \s ਅੱਯੂਬ ਦੇ ਮਿੱਤਰਾਂ ਦਾ ਆਉਣਾ \p \v 11 ਜਦ ਅੱਯੂਬ ਦੇ ਤਿੰਨਾਂ ਮਿੱਤਰਾਂ ਨੇ ਅਰਥਾਤ ਅਲੀਫਾਜ਼ ਤੇਮਾਨੀ, ਬਿਲਦਦ ਸ਼ੂਹੀ ਅਤੇ ਸੋਫ਼ਰ ਨਅਮਾਤੀ ਨੇ ਇਹ ਸਾਰੀ ਬਿਪਤਾ ਦੀ ਖ਼ਬਰ ਸੁਣੀ, ਜਿਹੜੀ ਉਹ ਦੇ ਉੱਤੇ ਆ ਪਈ ਸੀ, ਤਦ ਉਹ ਆਪਸ ਵਿੱਚ ਸਲਾਹ ਕਰਕੇ ਆਪੋ ਆਪਣੇ ਥਾਂ ਤੋਂ ਚੱਲੇ ਅਤੇ ਇਕੱਠੇ ਹੋਏ ਕਿ ਉਹ ਦਾ ਦੁੱਖ ਵੰਡਾਉਣ ਅਤੇ ਉਹ ਨੂੰ ਦਿਲਾਸਾ ਦੇਣ। \v 12 ਜਦ ਉਨ੍ਹਾਂ ਨੇ ਦੂਰ ਤੋਂ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਅਤੇ ਉਸ ਨੂੰ ਨਾ ਪਛਾਣ ਸਕੇ, ਤਦ ਉਹ ਉੱਚੀ-ਉੱਚੀ ਰੋਣ ਲੱਗ ਪਏ ਅਤੇ ਦੁਖੀ ਹੋ ਕੇ ਆਪਣੇ-ਆਪਣੇ ਕੱਪੜੇ ਪਾੜ ਲਏ ਅਤੇ ਅਕਾਸ਼ ਵੱਲ ਉਡਾ ਕੇ ਆਪਣੇ ਸਿਰਾਂ ਉੱਤੇ ਸੁਆਹ ਪਾਈ। \v 13 ਉਹ ਸੱਤ ਦਿਨ ਅਤੇ ਸੱਤ ਰਾਤ ਜ਼ਮੀਨ ਉੱਤੇ ਉਸ ਦੇ ਨਾਲ ਬੈਠੇ ਰਹੇ, ਪਰ ਕਿਸੇ ਨੇ ਉਹ ਦੇ ਨਾਲ ਗੱਲ ਨਾ ਕੀਤੀ ਕਿਉਂ ਜੋ ਉਨ੍ਹਾਂ ਨੇ ਵੇਖਿਆ ਕਿ ਉਹ ਦੀ ਪੀੜ ਡਾਢੀ ਸੀ। \c 3 \s ਅੱਯੂਬ ਦਾ ਆਪਣੇ ਪੈਦਾ ਹੋਣ ਦੇ ਦਿਨ ਨੂੰ ਫਿਟਕਾਰਨਾ \p \v 1 ਇਹ ਦੇ ਬਾਅਦ, ਅੱਯੂਬ ਨੇ ਆਪਣਾ ਮੂੰਹ ਖੋਲ੍ਹ ਕੇ ਆਪਣੇ ਜੰਮਣ ਦੇ ਦਿਨ ਨੂੰ ਸਰਾਪ ਦਿੱਤਾ। \q \v 2 ਅਤੇ ਅੱਯੂਬ ਆਖਣ ਲੱਗਾ, \q \v 3 “ਨਾਸ ਹੋਵੇ ਉਹ ਦਿਨ ਜਿਸ ਦੇ ਵਿੱਚ ਮੈਂ ਜੰਮਿਆ ਸੀ, \q ਅਤੇ ਉਹ ਰਾਤ ਜਦੋਂ ਕਿਹਾ ਗਿਆ ਕਿ ਬੱਚਾ ਗਰਭ ਵਿੱਚ ਪਿਆ! \q \v 4 ਉਹ ਦਿਨ ਹਨ੍ਹੇਰਾ ਹੋ ਜਾਵੇ, \q ਪਰਮੇਸ਼ੁਰ ਉੱਪਰੋਂ ਉਹ ਦੀ ਸਾਰ ਨਾ ਲਵੇ, \q ਨਾ ਉਸ ਉੱਤੇ ਚਾਨਣ ਚਮਕੇ! \q \v 5 ਹਨੇਰ ਅਤੇ ਮੌਤ ਦਾ ਸਾਯਾ ਉਹ ਨੂੰ ਆਪਣਾ ਲੈਣ, \q ਉਹ ਦੇ ਉੱਤੇ ਬੱਦਲ ਛਾਇਆ ਰਹੇ, \q ਦਿਨ ਦਾ ਹਨ੍ਹੇਰਾ ਉਸ ਨੂੰ ਡਰਾਵੇ! \q \v 6 ਘੁੱਪ ਹਨ੍ਹੇਰਾ ਉਹ ਨੂੰ ਆ ਫੜ੍ਹੇ, \q ਉਹ ਸਾਲ ਦੇ ਦਿਨਾਂ ਵਿੱਚ ਅਨੰਦ ਨਾ ਮਨਾਵੇ, \q ਅਤੇ ਨਾ ਉਹ ਮਹੀਨਿਆਂ ਦੀ ਗਿਣਤੀ ਵਿੱਚ ਆਵੇ! \q \v 7 ਵੇਖੋ, ਉਹ ਰਾਤ ਬਾਂਝ ਰਹਿ ਜਾਵੇ, \q ਉਸ ਵਿੱਚ ਕੋਈ ਜੈਕਾਰੇ ਦੀ ਗੂੰਜ ਸੁਣਾਈ ਨਾ ਦੇਵੇ! \q \v 8 ਦਿਨ ਨੂੰ ਫਿਟਕਾਰਣ ਵਾਲੇ \q ਅਤੇ ਜਿਹੜੇ ਲਿਵਯਾਥਾਨ ਨੂੰ ਛੇੜਨ ਵਿੱਚ ਨਿਪੁੰਨ ਹਨ, ਉਸ ਦਿਨ ਨੂੰ ਫਿਟਕਾਰਣ! \q \v 9 ਉਹ ਦੇ ਸ਼ਾਮ ਦੇ ਤਾਰੇ ਕਾਲੇ ਹੋ ਜਾਣ, \q ਉਹ ਚਾਨਣ ਨੂੰ ਉਡੀਕੇ ਪਰ ਉਹ ਹੋਵੇ ਨਾ, \q ਉਹ ਸਵੇਰ ਦੀਆਂ ਕਿਰਨਾਂ ਨੂੰ ਨਾ ਵੇਖੇ, \q \v 10 ਕਿਉਂ ਜੋ ਉਹ ਨੇ ਮੇਰੀ ਮਾਂ ਦੀ ਕੁੱਖ ਨੂੰ ਬੰਦ ਨਾ ਕੀਤਾ, \q ਅਤੇ ਨਾ ਕਸ਼ਟ ਨੂੰ ਮੇਰੀਆਂ ਅੱਖਾਂ ਤੋਂ ਛੁਪਾਇਆ! \q \v 11 “ਮੈਂ ਕੁੱਖ ਵਿੱਚ ਹੀ ਕਿਉਂ ਨਾ ਮਰ ਗਿਆ, \q ਪੇਟ ਵਿੱਚੋਂ ਨਿੱਕਲਦਿਆਂ ਹੀ ਮੈਂ ਪ੍ਰਾਣ ਕਿਉਂ ਨਾ ਛੱਡ ਦਿੱਤੇ? \q \v 12 ਗੋਡਿਆਂ ਨੇ ਮੈਨੂੰ ਕਿਉਂ ਕਬੂਲ ਕੀਤਾ, \q ਅਤੇ ਦੁੱਧੀਆਂ ਨੂੰ ਮੈਂ ਕਿਉਂ ਚੁੰਘ ਸਕਿਆ? \q \v 13 ਨਹੀਂ ਤਾਂ ਹੁਣ ਮੈਂ ਚੈਨ ਨਾਲ ਪਿਆ ਹੁੰਦਾ, \q ਮੈਂ ਸੁੱਤਾ ਹੁੰਦਾ ਅਤੇ ਮੈਨੂੰ ਅਰਾਮ ਮਿਲਦਾ, \q \v 14 ਮੈਂ ਧਰਤੀ ਦੇ ਉਨ੍ਹਾਂ ਰਾਜਿਆਂ ਅਤੇ ਹਾਕਮਾਂ ਨਾਲ ਹੁੰਦਾ, \q ਜਿਹੜੇ ਆਪਣੇ ਲਈ ਕਬਰਾਂ ਨੂੰ ਉਸਾਰਦੇ ਹਨ, \q \v 15 ਜਾਂ ਉਨ੍ਹਾਂ ਰਾਜਕੁਮਾਰਾਂ ਨਾਲ ਹੁੰਦਾ, ਜਿਨ੍ਹਾਂ ਦੇ ਕੋਲ ਸੋਨਾ ਸੀ, \q ਜਿਨ੍ਹਾਂ ਨੇ ਆਪਣੇ ਘਰਾਂ ਨੂੰ ਚਾਂਦੀ ਨਾਲ ਭਰਿਆ ਸੀ। \q \v 16 ਜਾਂ ਮੈਂ ਸਮੇਂ ਤੋਂ ਪਹਿਲਾਂ ਜੰਮੇ ਹੋਏ ਬੱਚੇ ਵਾਂਗੂੰ ਹੁੰਦਾ, \q ਜਾਂ ਅਜਿਹੇ ਬੱਚਿਆਂ ਵਾਂਗੂੰ ਜਿਨ੍ਹਾਂ ਨੇ ਚਾਨਣਾ ਕਦੀ ਵੇਖਿਆ ਹੀ ਨਹੀਂ। \q \v 17 ਉੱਥੇ ਦੁਸ਼ਟ ਦੁੱਖ ਦੇਣ ਤੋਂ ਰੁੱਕ ਜਾਂਦੇ ਹਨ, \q ਉੱਥੇ ਥੱਕੇ-ਮਾਂਦੇ ਅਰਾਮ ਪਾਉਂਦੇ ਹਨ। \q \v 18 ਬੰਦੀ ਇਕੱਠੇ ਹੋ ਕੇ ਸ਼ਾਂਤੀ ਨਾਲ ਰਹਿੰਦੇ ਹਨ, \q ਉਹ ਦਰੋਗੇ ਦੀ ਅਵਾਜ਼ ਫੇਰ ਨਹੀਂ ਸੁਣਦੇ। \q \v 19 ਛੋਟੇ ਅਤੇ ਵੱਡੇ ਸਾਰੇ ਉੱਥੇ ਰਹਿੰਦੇ ਹਨ, \q ਅਤੇ ਦਾਸ ਆਪਣੇ ਮਾਲਕ ਤੋਂ ਅਜ਼ਾਦ ਹੈ। \q \v 20 “ਦੁਖਿਆਰਾਂ ਨੂੰ ਚਾਨਣ \q ਅਤੇ ਉਦਾਸ ਮਨ ਵਾਲਿਆਂ ਨੂੰ ਜੀਵਨ ਕਿਉਂ ਦਿੱਤਾ ਜਾਂਦਾ ਹੈ? \q \v 21 ਜਿਹੜੇ ਮੌਤ ਨੂੰ ਉਡੀਕਦੇ ਹਨ ਪਰ ਉਹ ਆਉਂਦੀ ਨਹੀਂ, \q ਜਿਹੜੇ ਦੱਬੇ ਹੋਏ ਖ਼ਜ਼ਾਨਿਆਂ ਤੋਂ ਵੱਧ ਉਹ ਦੀ ਖੋਜ ਕਰਦੇ ਹਨ, \q \v 22 ਜਿਹੜੇ ਵਧੇਰੇ ਅਨੰਦ ਹੁੰਦੇ, ਅਤੇ ਖੁਸ਼ੀ ਮਨਾਉਂਦੇ ਹਨ, \q ਜਦ ਉਹ ਕਬਰ ਨੂੰ ਪਾ ਲੈਂਦੇ ਹਨ, \q \v 23 ਉਸ ਪੁਰਖ ਨੂੰ ਵੀ ਚਾਨਣ ਕਿਉਂ ਮਿਲਦਾ ਹੈ \q ਜਿਸ ਦਾ ਰਾਹ ਲੁਕਿਆ ਹੋਇਆ ਹੈ, \q ਅਤੇ ਜਿਸ ਦੇ ਚੁਫ਼ੇਰੇ ਪਰਮੇਸ਼ੁਰ ਨੇ ਵਾੜ ਲਾਈ ਹੋਈ ਹੈ? \q \v 24 ਕਿਉਂਕਿ ਮੇਰੇ ਰੋਟੀ ਖਾਣ ਤੋਂ ਪਹਿਲਾਂ ਮੇਰੇ ਹਾਉਂਕੇ ਨਿੱਕਲਦੇ ਹਨ, \q ਅਤੇ ਮੇਰਾ ਵਿਰਲਾਪ ਪਾਣੀ ਵਾਂਗੂੰ ਵਗਦਾ ਹੈ। \q \v 25 ਜਿਸ ਗੱਲ ਤੋਂ ਮੈਂ ਡਰਦਾ ਹਾਂ, ਉਹ ਮੇਰੇ ਉੱਤੇ ਆ ਪੈਂਦੀ ਹੈ, \q ਅਤੇ ਜਿਸ ਤੋਂ ਮੈਂ ਭੈਅ ਖਾਂਦਾ ਹਾਂ ਉਹ ਵੀ ਮੇਰੇ ਉੱਤੇ ਆਉਂਦੀ ਹੈ। \q \v 26 ਨਾ ਮੈਨੂੰ ਸੁੱਖ ਹੈ, ਨਾ ਚੈਨ, ਨਾ ਅਰਾਮ ਹੈ, \q ਸਗੋਂ ਬੇਚੈਨੀ ਹੀ ਬੇਚੈਨੀ ਹੈ।” \c 4 \s ਪਹਿਲੀ ਗੱਲਬਾਤ (4:1-14:22) \s ਅਲੀਫ਼ਜ਼ ਦਾ ਤਰਕ \p \v 1 ਤਦ ਅਲੀਫਾਜ਼ ਤੇਮਾਨੀ ਨੇ ਉੱਤਰ ਦੇ ਕੇ ਆਖਿਆ, \q \v 2 “ਜੇ ਕੋਈ ਤੇਰੇ ਨਾਲ ਗੱਲ ਕਰਨ ਦੀ ਦਲੇਰੀ ਕਰੇ, \q ਤਾਂ ਕੀ ਤੂੰ ਬੁਰਾ ਮੰਨੇਗਾ? \q ਪਰ ਬੋਲਣ ਤੋਂ ਕੌਣ ਆਪਣੇ ਆਪ ਨੂੰ ਰੋਕ ਸਕਦਾ ਹੈ? \q \v 3 ਵੇਖ, ਤੂੰ ਬਹੁਤਿਆਂ ਨੂੰ ਸਿਖਾਇਆ, \q ਅਤੇ ਢਿੱਲੇ ਹੱਥਾਂ ਨੂੰ ਤੂੰ ਤਕੜਾ ਕੀਤਾ। \q \v 4 ਤੇਰੀਆਂ ਗੱਲਾਂ ਨੇ ਡਗਮਗਾਉਂਦੇ ਨੂੰ ਥੰਮਿਆ, \q ਅਤੇ ਤੂੰ ਕੰਬਦੇ ਗੋਡਿਆਂ ਨੂੰ ਮਜ਼ਬੂਤ ਕੀਤਾ, \q \v 5 ਪਰ ਹੁਣ ਬਿਪਤਾ ਤੇਰੇ ਉੱਤੇ ਆ ਪਈ \q ਅਤੇ ਤੂੰ ਨਿਰਾਸ਼ ਹੋ ਗਿਆ ਹੈਂ, \q ਉਹ ਨੇ ਤੈਨੂੰ ਛੂਹਿਆ ਅਤੇ ਤੂੰ ਘਬਰਾ ਉੱਠਿਆ। \q \v 6 ਭਲਾ, ਪਰਮੇਸ਼ੁਰ ਦਾ ਡਰ ਤੇਰਾ ਆਸਰਾ ਨਹੀਂ ਹੈ? \q ਅਤੇ ਤੇਰੇ ਰਾਹਾਂ ਦੀ ਖਰਿਆਈ ਤੇਰੀ ਆਸ ਨਹੀਂ? \q \v 7 “ਇਸ ਉੱਤੇ ਵਿਚਾਰ ਕਰ, ਕੀ ਕੋਈ ਨਿਰਦੋਸ਼ \q ਕਦੇ ਨਾਸ ਹੋਇਆ ਹੈ, ਜਾਂ ਨੇਕ ਜਨ ਕਦੇ ਮਿਟਾਏ ਗਏ? \q \v 8 ਮੇਰੇ ਵੇਖਣ ਵਿੱਚ ਤਾਂ ਜੋ ਪਾਪ ਅਤੇ \q ਦੁੱਖ ਦਾ ਬੀਜ ਬੀਜਦੇ ਹਨ, ਉਹੋ ਉਸ ਨੂੰ ਵੱਢਦੇ ਹਨ। \q \v 9 ਪਰਮੇਸ਼ੁਰ ਦੇ ਸਾਹ ਨਾਲ ਉਹ ਨਾਸ ਹੋ ਜਾਂਦੇ, \q ਅਤੇ ਉਹ ਦੇ ਕ੍ਰੋਧ ਦੇ ਬੁੱਲੇ ਨਾਲ ਉਹ ਮੁੱਕ ਜਾਂਦੇ ਹਨ। \q \v 10 ਬੱਬਰ ਸ਼ੇਰ ਦਾ ਗੱਜਣਾ ਅਤੇ ਘਾਤਕ ਸ਼ੇਰ ਦਾ ਦਹਾੜਨਾ ਬੰਦ ਹੋ ਜਾਂਦਾ ਹੈ, \q ਅਤੇ ਜੁਆਨ ਸ਼ੇਰਾਂ ਦੇ ਦੰਦ ਭੰਨੇ ਜਾਂਦੇ ਹਨ। \q \v 11 ਬੁੱਢਾ ਸ਼ੇਰ ਸ਼ਿਕਾਰ ਦੀ ਥੁੜ ਕਾਰਨ ਨਾਸ ਹੋ ਜਾਂਦਾ ਹੈ, \q ਅਤੇ ਸ਼ੇਰਨੀ ਦੇ ਬੱਚੇ ਖਿੰਡ-ਪੁੰਡ ਜਾਂਦੇ ਹਨ। \q \v 12 “ਇੱਕ ਗੱਲ ਚੋਰੀ-ਛੁੱਪੇ ਮੇਰੇ ਕੋਲ ਪਹੁੰਚਾਈ ਗਈ, \q ਅਤੇ ਉਹ ਦੀ ਭਣਕ ਮੇਰੇ ਕੰਨਾਂ ਵਿੱਚ ਆਈ, \q \v 13 ਰਾਤ ਦੇ ਸੁਫਨਿਆਂ ਦੀਆਂ ਚਿੰਤਾਵਾਂ ਵਿੱਚ, \q ਜਦ ਭਾਰੀ ਨੀਂਦ ਮਨੁੱਖਾਂ ਉੱਤੇ ਪੈਂਦੀ ਹੈ, \q \v 14 ਡਰ ਅਤੇ ਕਾਂਬਾ ਮੇਰੇ ਉੱਤੇ ਆ ਪਏ, \q ਜਿਨ੍ਹਾਂ ਨੇ ਮੇਰੀਆਂ ਸਾਰੀਆਂ ਹੱਡੀਆਂ ਨੂੰ ਹਿਲਾ ਦਿੱਤਾ! \q \v 15 ਇੱਕ ਰੂਹ ਮੇਰੇ ਮੂੰਹ ਅੱਗੋਂ ਦੀ ਲੰਘੀ, \q ਮੇਰੇ ਸਰੀਰ ਦੀ ਲੂਈਂ ਖੜ੍ਹੀ ਹੋ ਗਈ! \q \v 16 ਉਹ ਖੜ੍ਹੀ ਹੋ ਗਈ ਪਰ ਮੈਂ ਉਹ ਦੀ ਸ਼ਕਲ ਪਛਾਣ ਨਾ ਸਕਿਆ, \q ਕੋਈ ਰੂਪ ਮੇਰੀਆਂ ਅੱਖਾਂ ਦੇ ਅੱਗੇ ਸੀ, \q ਪਹਿਲਾਂ ਖ਼ਾਮੋਸ਼ੀ ਰਹੀ, ਫੇਰ ਮੈਂ ਇੱਕ ਅਵਾਜ਼ ਸੁਣੀ। \q \v 17 ਕੀ ਨਾਸਵਾਨ ਮਨੁੱਖ ਪਰਮੇਸ਼ੁਰ ਨਾਲੋਂ ਜ਼ਿਆਦਾ ਧਰਮੀ ਹੈ, \q ਜਾਂ ਕੀ ਇੱਕ ਮਨੁੱਖ ਆਪਣੇ ਸਿਰਜਣਹਾਰ ਨਾਲੋਂ ਜ਼ਿਆਦਾ ਪਵਿੱਤਰ ਹੈ? \q \v 18 ਵੇਖ, ਉਹ ਆਪਣੇ ਸੇਵਕਾਂ ਉੱਤੇ ਭਰੋਸਾ ਨਹੀਂ ਰੱਖਦਾ \q ਅਤੇ ਆਪਣੇ ਦੂਤਾਂ ਨੂੰ ਦੋਸ਼ੀ ਠਹਿਰਾਉਂਦਾ ਹੈ, \q \v 19 ਤਾਂ ਫਿਰ ਉਹ ਕੀ ਹਨ \q ਜਿਹੜੇ ਕੱਚੇ ਘਰਾਂ ਵਿੱਚ ਵੱਸਦੇ ਹਨ, \q ਜਿਨ੍ਹਾਂ ਦੀਆਂ ਨੀਂਹਾਂ ਮਿੱਟੀ ਵਿੱਚ ਹਨ, \q ਜਿਹੜੇ ਪਤੰਗੇ ਦੀ ਤਰ੍ਹਾਂ ਪੀਹੇ ਜਾਂਦੇ ਹਨ। \q \v 20 ਸਵੇਰ ਤੋਂ ਸ਼ਾਮ ਤੱਕ ਉਹ ਟੁੱਕੜੇ-ਟੁੱਕੜੇ ਹੋ ਜਾਂਦੇ ਹਨ, \q ਕੋਈ ਉਨ੍ਹਾਂ ਦਾ ਵਿਚਾਰ ਵੀ ਨਹੀਂ ਕਰਦਾ \q ਅਤੇ ਉਹ ਸਦਾ ਲਈ ਨਾਸ ਹੋ ਜਾਂਦੇ ਹਨ। \q \v 21 ਕੀ ਉਨ੍ਹਾਂ ਦੇ ਤੰਬੂ ਦਾ ਕਿੱਲਾ ਉਨ੍ਹਾਂ ਦੇ ਵਿੱਚ ਪੁੱਟਿਆ ਨਹੀਂ ਜਾਂਦਾ? \q ਉਹ ਬੁੱਧ ਤੋਂ ਬਿਨ੍ਹਾਂ ਹੀ ਮਰ ਜਾਂਦੇ ਹਨ।” \c 5 \q \v 1 “ਜ਼ਰਾ ਪੁਕਾਰ ਕੇ ਵੇਖ, ਕੀ ਕੋਈ ਹੈ ਜੋ ਤੈਨੂੰ ਉੱਤਰ ਦੇਵੇਗਾ! \q ਜਾਂ ਪਵਿੱਤਰਾਂ ਵਿੱਚੋਂ ਤੂੰ ਕਿਸ ਦੇ ਵੱਲ ਮੂੰਹ ਕਰੇਂਗਾ? \q \v 2 ਕੁੜ੍ਹਨਾ ਤਾਂ ਮੂਰਖ ਨੂੰ ਵੱਢ ਸੁੱਟਦਾ ਹੈ \q ਅਤੇ ਜਲਣ ਭੋਲਿਆਂ-ਭਾਲਿਆਂ ਨੂੰ ਮਾਰ ਸੁੱਟਦੀ ਹੈ। \q \v 3 ਮੈਂ ਮੂਰਖ ਨੂੰ ਜੜ੍ਹ ਫੜ੍ਹਦੇ ਵੇਖਿਆ ਹੈ, \q ਪਰ ਅਚਾਨਕ ਮੈਂ ਉਹ ਦੇ ਨਿਵਾਸ-ਸਥਾਨ ਨੂੰ ਫਿਟਕਾਰਿਆ। \q \v 4 ਉਹ ਦੇ ਬੱਚੇ ਸੁਰੱਖਿਆ ਤੋਂ ਦੂਰ ਹਨ, \q ਅਤੇ ਫਾਟਕ ਵਿੱਚ ਮਿੱਧੇ ਜਾਂਦੇ ਹਨ, \q ਅਤੇ ਉਹਨਾਂ ਦਾ ਛੁਡਾਉਣ ਵਾਲਾ ਕੋਈ ਨਹੀਂ ਹੁੰਦਾ, \q \v 5 ਮੂਰਖਾਂ ਦੀ ਫ਼ਸਲ ਭੁੱਖੇ ਲੋਕ ਖਾ ਲੈਂਦੇ ਹਨ, \q ਸਗੋਂ ਕੰਡਿਆਂ ਵਿੱਚੋਂ ਵੀ ਕੱਢ ਲੈਂਦੇ ਹਨ, \q ਅਤੇ ਪਿਆਸਾ ਉਨ੍ਹਾਂ ਦੇ ਮਾਲ-ਧਨ ਨੂੰ ਫਾਹੀ ਲਾਉਂਦਾ ਹੈ, \q \v 6 ਦੁੱਖ ਤਾਂ ਮਿੱਟੀ ਵਿੱਚੋਂ ਨਹੀਂ ਨਿੱਕਲਦਾ, \q ਨਾ ਕਸ਼ਟ ਭੂਮੀ ਵਿੱਚੋਂ ਉੱਗਦਾ ਹੈ, \q \v 7 ਜਿਵੇਂ ਚਿੰਗਿਆੜੇ ਉਤਾਹਾਂ ਉੱਡਦੇ ਹਨ, \q ਤਿਵੇਂ ਹੀ ਮਨੁੱਖ ਕਸ਼ਟ ਭੋਗਣ ਲਈ ਹੀ ਜੰਮਦਾ ਹੈ। \q \v 8 “ਪਰ ਮੈਂ ਤਾਂ ਪਰਮੇਸ਼ੁਰ ਦਾ ਖੋਜੀ ਰਹਾਂਗਾ, \q ਅਤੇ ਆਪਣਾ ਮੁਕੱਦਮਾ ਪਰਮੇਸ਼ੁਰ ਨੂੰ ਸੌਂਪ ਦੇਵਾਂਗਾ, \q \v 9 ਜਿਹੜਾ ਵੱਡੇ-ਵੱਡੇ ਅਥਾਹ ਕੰਮ \q ਅਤੇ ਅਣਗਿਣਤ ਅਚਰਜ਼ ਕਰਦਾ ਹੈ, \q \v 10 ਜਿਹੜਾ ਮੀਂਹ ਧਰਤੀ ਉੱਤੇ ਪਾਉਂਦਾ ਹੈ, \q ਅਤੇ ਖੇਤਾਂ ਉੱਤੇ ਪਾਣੀ ਵਰਸਾਉਂਦਾ ਹੈ, \q \v 11 ਇਸ ਤਰ੍ਹਾਂ ਉਹ ਨੀਵਿਆਂ ਨੂੰ ਉੱਚਾ ਕਰਦਾ \q ਅਤੇ ਮਾਤਮ ਕਰਨ ਵਾਲੇ ਉਚਾਈ \q ਤੇ ਪਹੁੰਚਾ ਕੇ ਬਚਾਏ ਜਾਂਦੇ ਹਨ। \q \v 12 ਉਹ ਚਲਾਕਾਂ ਦੀਆਂ ਯੋਜਨਾਵਾਂ ਨੂੰ ਵਿਅਰਥ ਕਰ ਦਿੰਦਾ ਹੈ, \q ਅਤੇ ਉਹਨਾਂ ਦੇ ਹੱਥ ਸਫ਼ਲ ਨਹੀਂ ਹੁੰਦੇ। \q \v 13 ਉਹ ਬੁੱਧਵਾਨਾਂ ਨੂੰ ਉਹਨਾਂ ਦੀ ਚਤਰਾਈ ਵਿੱਚ ਫਸਾਉਂਦਾ ਹੈ \q ਅਤੇ ਛਲ ਕਰਨ ਵਾਲਿਆਂ ਦੀ ਸਲਾਹ ਛੇਤੀ ਮਿਟ ਜਾਂਦੀ ਹੈ। \q \v 14 ਦਿਨ ਵੇਲੇ ਉਨ੍ਹਾਂ ਉੱਤੇ ਹਨ੍ਹੇਰਾ ਛਾ ਜਾਂਦਾ ਹੈ, \q ਅਤੇ ਦੁਪਹਿਰ ਨੂੰ ਉਹ ਰਾਤ ਦੀ ਤਰ੍ਹਾਂ ਟੋਹੰਦੇ ਫਿਰਦੇ ਹਨ। \q \v 15 ਪਰ ਉਹ ਕੰਗਾਲਾਂ ਨੂੰ ਉਨ੍ਹਾਂ ਦੇ ਮੂੰਹ ਦੀ ਤਲਵਾਰ ਤੋਂ \q ਅਤੇ ਤਕੜੇ ਦੇ ਹੱਥਾਂ ਤੋਂ ਬਚਾਉਂਦਾ ਹੈ। \q \v 16 ਇਸ ਕਾਰਨ ਗਰੀਬ ਲਈ ਆਸ ਹੁੰਦੀ ਹੈ, \q ਅਤੇ ਬਦਕਾਰਾਂ ਦਾ ਮੂੰਹ ਬੰਦ ਹੋ ਜਾਂਦਾ ਹੈ। \q \v 17 “ਵੇਖ, ਧੰਨ ਉਹ ਮਨੁੱਖ ਹੈ ਜਿਸ ਨੂੰ \q ਪਰਮੇਸ਼ੁਰ ਦਬਕਾਉਂਦਾ ਹੈ, \q ਇਸ ਲਈ ਸਰਬ ਸ਼ਕਤੀਮਾਨ ਦੀ ਤਾੜ ਨੂੰ ਤੁੱਛ ਨਾ ਜਾਣ। \q \v 18 ਕਿਉਂਕਿ ਉਹ ਹੀ ਘਾਇਲ ਕਰਦਾ, ਅਤੇ ਫੇਰ ਪੱਟੀ ਬੰਨ੍ਹਦਾ ਹੈ, \q ਉਹ ਹੀ ਸੱਟ ਮਾਰਦਾ ਹੈ ਅਤੇ ਫੇਰ ਉਹ ਦੇ ਹੱਥ ਚੰਗਾ ਵੀ ਕਰਦੇ ਹਨ। \q \v 19 ਛੇਆਂ ਬਿਪਤਾਵਾਂ ਤੋਂ ਉਹ ਤੈਨੂੰ ਛੁਡਾਵੇਗਾ, ਸਗੋਂ \q ਸੱਤ ਵਿੱਚੋਂ ਵੀ ਕੋਈ ਬਦੀ ਤੈਨੂੰ ਨਾ ਛੂਹੇਗੀ। \q \v 20 ਕਾਲ ਵਿੱਚ ਉਹ ਤੈਨੂੰ ਮੌਤ ਤੋਂ, ਅਤੇ ਲੜਾਈ ਵਿੱਚ \q ਤਲਵਾਰ ਦੀ ਧਾਰ ਤੋਂ ਤੈਨੂੰ ਛੁਟਕਾਰਾ ਦੇਵੇਗਾ। \q \v 21 ਤੂੰ ਜੀਭ ਰੂਪੀ ਕੋਰੜੇ ਤੋਂ ਬਚਾਇਆ ਜਾਵੇਂਗਾ ਅਤੇ ਜਦ \q ਤਬਾਹੀ ਆਵੇਗੀ ਤਦ ਤੂੰ ਉਸ ਤੋਂ ਨਾ ਡਰੇਂਗਾ। \q \v 22 ਤਬਾਹੀ ਅਤੇ ਕਾਲ ਦੇ ਦਿਨਾਂ ਉੱਤੇ ਤੂੰ ਹੱਸੇਂਗਾ, \q ਅਤੇ ਜੰਗਲੀ ਜਾਨਵਰਾਂ ਤੋਂ ਤੂੰ ਨਾ ਡਰੇਂਗਾ, \q \v 23 ਸਗੋਂ ਮੈਦਾਨ ਦੇ ਪੱਥਰ ਵੀ ਤੇਰੇ ਨਾਲ ਨੇਮ ਬੰਨ੍ਹਣਗੇ, \q ਅਤੇ ਮੈਦਾਨ ਦੇ ਜਾਨਵਰ ਤੇਰੇ ਨਾਲ ਮੇਲ ਰੱਖਣਗੇ। \q \v 24 ਤਦ ਤੂੰ ਜਾਣੇਂਗਾ ਕਿ ਤੇਰਾ ਤੰਬੂ ਸਲਾਮਤ ਹੈ, \q ਜਦ ਤੂੰ ਆਪਣਾ ਨਿਵਾਸ-ਸਥਾਨ ਵੇਖੇਂਗਾ, \q ਤਦ ਕੋਈ ਚੀਜ਼ ਗੁਆਚੀ ਹੋਈ ਨਾ ਹੋਵੇਗੀ। \q \v 25 ਤੂੰ ਇਹ ਵੀ ਜਾਣੇਂਗਾ ਕਿ ਤੇਰੀ ਅੰਸ ਬਹੁਤ ਹੋਵੇਗੀ, \q ਸਗੋਂ ਤੇਰੀ ਸੰਤਾਨ ਧਰਤੀ ਦੀ ਘਾਹ ਦੇ ਸਮਾਨ ਹੋਵੇਗੀ। \q \v 26 ਤੂੰ ਆਪਣੀ ਪੂਰੀ ਉਮਰ ਭੋਗ ਕੇ ਕਬਰ ਵਿੱਚ ਜਾਵੇਂਗਾ, \q ਜਿਵੇਂ ਅੰਨ ਦੀਆਂ ਭਰੀਆਂ ਸਮੇਂ ਸਿਰ ਭੰਡਾਰਾਂ ਵਿੱਚ ਰੱਖੀਆਂ ਜਾਂਦੀਆਂ ਹਨ। \q \v 27 “ਵੇਖ, ਅਸੀਂ ਇਹ ਨੂੰ ਖ਼ੋਜਿਆ ਅਤੇ ਇਹ ਇਸੇ ਤਰ੍ਹਾਂ ਹੀ ਹੈ, \q ਤੂੰ ਇਹ ਨੂੰ ਸੁਣ ਅਤੇ ਆਪਣੇ ਲਾਭ ਦੇ ਲਈ ਧਿਆਨ ਵਿੱਚ ਰੱਖ।” \c 6 \s ਅੱਯੂਬ ਦਾ ਅਲੀਫ਼ਜ਼ ਨੂੰ ਉੱਤਰ \p \v 1 ਫਿਰ ਅੱਯੂਬ ਨੇ ਉੱਤਰ ਦੇ ਕੇ ਆਖਿਆ, \q \v 2 “ਭਲਾ ਹੁੰਦਾ ਜੋ ਮੇਰੀ ਤਕਲੀਫ਼ ਚੰਗੀ ਤਰ੍ਹਾਂ ਤੋਲੀ ਜਾਂਦੀ \q ਅਤੇ ਮੇਰੀ ਸਾਰੀ ਬਿਪਤਾ ਤੱਕੜੀ ਵਿੱਚ ਰੱਖੀ ਜਾਂਦੀ! \q \v 3 ਕਿਉਂਕਿ ਉਹ ਸਮੁੰਦਰ ਦੀ ਰੇਤ ਨਾਲੋਂ ਵੀ ਭਾਰੀ ਠਹਿਰਦੀ, \q ਇਸ ਲਈ ਮੇਰੀਆਂ ਗੱਲਾਂ ਕਾਹਲ ਨਾਲ ਹੋਈਆਂ ਹਨ, \q \v 4 ਕਿਉਂ ਜੋ ਸਰਬ ਸ਼ਕਤੀਮਾਨ ਦੇ ਤੀਰ ਮੈਨੂੰ ਲੱਗੇ ਹਨ, \q ਇਹਨਾਂ ਦਾ ਜ਼ਹਿਰ ਮੇਰਾ ਆਤਮਾ ਪੀਂਦਾ ਹੈ, \q ਪਰਮੇਸ਼ੁਰ ਦੇ ਖੌਫ਼ ਮੇਰੇ ਵਿਰੁੱਧ ਕਤਾਰਾਂ ਬੰਨ੍ਹੀ ਖੜ੍ਹੇ ਹਨ! \q \v 5 ਕੀ, ਜੰਗਲੀ ਗਧਾ ਘਾਹ ਉੱਤੇ ਹੀਂਗਦਾ ਹੈ? \q ਕੀ ਬਲ਼ਦ ਆਪਣੇ ਪੱਠਿਆਂ ਉੱਤੇ ਅੜਿੰਗਦਾ ਹੈ? \q \v 6 ਕੀ, ਫਿੱਕੀ ਚੀਜ਼ ਲੂਣ ਤੋਂ ਬਿਨ੍ਹਾਂ ਖਾਈਦੀ ਹੈ? \q ਕੀ ਆਂਡੇ ਦੀ ਸਫ਼ੇਦੀ ਵਿੱਚ ਕੋਈ ਸੁਆਦ ਹੈ? \q \v 7 ਜਿਹਨਾਂ ਵਸਤਾਂ ਨੂੰ ਮੈਂ ਛੂਹਣਾ ਵੀ ਨਹੀਂ ਚਾਹੁੰਦਾ ਉਹ ਹੀ \q ਮੇਰੇ ਲਈ ਘਿਣਾਉਣੀ ਰੋਟੀ ਠਹਿਰੀਆਂ ਹਨ। \q \v 8 “ਕਾਸ਼ ਕਿ ਮੇਰੀਆਂ ਮੰਗਾਂ ਪੂਰੀਆਂ ਹੁੰਦੀਆਂ \q ਅਤੇ ਜਿਸ ਦੀ ਮੈਂ ਆਸ ਕਰਦਾ ਹਾਂ, ਪਰਮੇਸ਼ੁਰ ਉਹ ਹੀ ਮੈਨੂੰ ਦਿੰਦਾ! \q \v 9 ਕਿ ਪਰਮੇਸ਼ੁਰ ਨੂੰ ਇਹ ਭਾਵੇ ਕਿ ਉਹ ਮੈਨੂੰ ਕੁਚਲ ਸੁੱਟੇ, \q ਆਪਣਾ ਹੱਥ ਚਲਾ ਕੇ ਮੈਨੂੰ ਵੱਢ ਸੁੱਟੇ! \q \v 10 ਤਦ ਵੀ ਇਹ ਮੇਰੀ ਤਸੱਲੀ ਦਾ ਕਾਰਨ ਹੁੰਦੀ \q ਅਤੇ ਮੈਂ ਵੱਡੀ ਤੜਫ਼ਣ ਵਿੱਚ ਵੀ ਖੁਸ਼ੀ ਨਾਲ ਉੱਛਲ ਪੈਂਦਾ, \q ਕਿਉਂਕਿ ਮੈਂ ਪਵਿੱਤਰ ਪੁਰਖ ਦੇ ਬਚਨਾਂ ਦਾ ਕਦੀ ਇਨਕਾਰ ਨਹੀਂ ਕੀਤਾ। \q \v 11 “ਮੇਰੇ ਵਿੱਚ ਕਿਹੜਾ ਬਲ ਜੋ ਮੈਂ ਆਸ ਰੱਖਾਂ, \q ਜਾਂ ਮੇਰਾ ਅੰਤ ਕੀ ਹੋਵੇਗਾ ਜੋ ਮੈਂ ਸਬਰ ਕਰਾਂ? \q \v 12 ਕੀ ਮੇਰਾ ਬਲ ਪੱਥਰਾਂ ਦਾ ਬਲ ਹੈ, \q ਜਾਂ ਮੇਰਾ ਸਰੀਰ ਪਿੱਤਲ ਦਾ ਹੈ? \q \v 13 ਕੀ ਆਪਣੀ ਸਹਾਇਤਾ ਕਰਨ ਦੀ ਸਮਰੱਥਾ ਮੇਰੇ ਵਿੱਚ ਹੈ, \q ਜਦ ਕਿ ਕਾਮਯਾਬੀ ਮੈਥੋਂ ਦੂਰ ਹਟਾਈ ਗਈ ਹੈ? \q \v 14 “ਜੋ ਮਿੱਤਰ ਉੱਤੇ ਦਯਾ ਨਹੀਂ ਕਰਦਾ ਹੈ, \q ਉਹ ਸਰਬ ਸ਼ਕਤੀਮਾਨ ਦਾ ਡਰ ਮੰਨਣਾ ਵੀ ਛੱਡ ਦਿੰਦਾ ਹੈ। \q \v 15 ਮੇਰੇ ਭਰਾ ਨਦੀ ਵਾਂਗੂੰ ਵਿਸ਼ਵਾਸਘਾਤੀ ਹਨ, \q ਉਨ੍ਹਾਂ ਨਦੀਆਂ ਦੀਆਂ ਧਾਰਾਂ ਵਾਂਗੂੰ ਜਿਹੜੀਆਂ ਦੂਰ ਵਗ ਜਾਂਦੀਆਂ ਹਨ, \q \v 16 ਉਹ ਬਰਫ਼ ਦੇ ਕਾਰਨ ਕਾਲੇ ਹੋ ਜਾਂਦੇ ਹਨ, \q ਅਤੇ ਹਿਮ ਉਸ ਦੇ ਵਿੱਚ ਛੁੱਪੀ ਰਹਿੰਦੀ ਹੈ! \q \v 17 ਗਰਮੀ ਦੀ ਰੁੱਤ ਵਿੱਚ ਉਹ ਅਲੋਪ ਹੋ ਜਾਂਦੀਆਂ ਹਨ, \q ਧੁੱਪ ਪੈਂਦਿਆਂ ਹੀ ਉਹ ਆਪਣੇ \q ਥਾਵਾਂ ਵਿੱਚੋਂ ਗਾਇਬ ਹੋ ਜਾਂਦੀਆਂ ਹਨ, \q \v 18 ਕਾਫ਼ਲੇ ਆਪਣੇ ਰਾਹਾਂ ਤੋਂ ਮੁੜ ਜਾਂਦੇ ਹਨ, \q ਉਹ ਸੁੰਨੇ ਥਾਂ ਵਿੱਚ ਜਾ ਕੇ ਨਾਸ ਹੋ ਜਾਂਦੇ ਹਨ। \q \v 19 ਤੇਮਾ ਦੇ ਵਪਾਰੀ ਪਾਣੀ ਦੀ ਤਲਾਸ਼ ਕਰਦੇ ਹਨ, \q ਸ਼ਬਾ ਦੇ ਮੁਸਾਫ਼ਰ ਆਸ ਨਾਲ ਤੱਕਦੇ ਹਨ। \q \v 20 ਤੇਮਾ ਦੇ ਕਾਫ਼ਲੇ ਵੇਖਦੇ ਰਹੇ, ਸਬਾ ਦੇ \q ਜੱਥੇ ਉਨ੍ਹਾਂ ਨੂੰ ਉਡੀਕਦੇ ਰਹੇ, \q \v 21 ਹੁਣ ਤੁਸੀਂ ਮੇਰੇ ਲਈ ਅਜਿਹੇ ਹੀ ਹੋ, \q ਤੁਸੀਂ ਮੇਰੀ ਬਿਪਤਾ ਨੂੰ ਵੇਖ ਕੇ ਡਰ ਗਏ ਹੋ, \q \v 22 ਕੀ ਮੈਂ ਆਖਿਆ, ਮੈਨੂੰ ਕੁਝ ਦਿਓ? \q ਜਾਂ ਆਪਣੇ ਮਾਲ-ਧਨ ਵਿੱਚੋਂ ਮੈਨੂੰ ਰਿਸ਼ਵਤ ਦਿਓ? \q \v 23 ਜਾਂ ਵਿਰੋਧੀ ਦੇ ਹੱਥੋਂ ਮੈਨੂੰ ਛੁਡਾਓ, \q ਜਾਂ ਜ਼ਾਲਮਾਂ ਦੇ ਹੱਥੋਂ ਮੁੱਲ ਦੇ ਕੇ ਮੇਰਾ ਛੁਟਕਾਰਾ ਕਰਾਓ? \q \v 24 “ਮੈਨੂੰ ਸਿਖਾਓ ਤਾਂ ਮੈਂ ਚੁੱਪ ਹੋ ਜਾਂਵਾਂਗਾ, \q ਜਿੱਥੇ ਮੇਰੇ ਤੋਂ ਭੁੱਲ ਹੋਈ ਮੈਨੂੰ ਸਮਝਾਓ। \q \v 25 ਸਚਿਆਈ ਦੀਆਂ ਗੱਲਾਂ ਕਿੰਨੀਆਂ ਅਸਰ ਵਾਲੀਆਂ ਹੁੰਦੀਆਂ ਹਨ, \q ਪਰ ਤੁਹਾਡਾ ਝਿੜਕਣਾ ਕਿਹੜਾ ਝਿੜਕਣਾ ਹੈ? \q \v 26 ਕੀ ਤੁਸੀਂ ਮੇਰੀਆਂ ਗੱਲਾਂ ਨੂੰ ਸੁਧਾਰਨਾ ਚਾਹੁੰਦੇ ਹੋ? \q ਪਰ ਨਿਰਾਸ਼ਾ ਦੀਆਂ ਗੱਲਾਂ ਹਵਾ ਹੀ ਹਨ! \q \v 27 ਹਾਂ, ਤੁਸੀਂ ਯਤੀਮਾਂ ਉੱਤੇ ਪਰਚੀਆਂ ਪਾਉਂਦੇ ਹੋ, \q ਅਤੇ ਆਪਣੇ ਦੋਸਤ ਦਾ ਸੌਦਾ ਕਰਦੇ ਹੋ। \q \v 28 “ਹੁਣ ਤਾਂ ਕਿਰਪਾ ਕਰਕੇ ਮੇਰੇ ਵੱਲ ਮੂੰਹ ਕਰੋ, \q ਮੈਂ ਤੁਹਾਡੇ ਸਨਮੁਖ ਝੂਠ ਕਦੇ ਨਾ ਬੋਲਾਂਗਾ! \q \v 29 ਮੁੜੋ, ਕਿ ਬੇਇਨਸਾਫ਼ੀ ਨਾ ਹੋਵੇ, ਅਤੇ \q ਫੇਰ ਮੁੜੋ, ਮੈਂ ਉਸ ਵਿੱਚ ਧਰਮ ਉੱਤੇ ਹਾਂ। \q \v 30 ਕੀ ਮੇਰੀ ਜੀਭ ਉੱਤੇ ਬੇਇਨਸਾਫ਼ੀ ਹੈ? \q ਕੀ ਮੈਂ ਬੁਰਿਆਈ ਨੂੰ ਨਹੀਂ ਪਛਾਣ ਸਕਦਾ?” \c 7 \q \v 1 “ਕੀ ਮਨੁੱਖ ਨੂੰ ਧਰਤੀ ਉੱਤੇ ਸਖ਼ਤ ਮਿਹਨਤ ਨਹੀਂ ਕਰਨੀ ਪੈਂਦੀ? \q ਅਤੇ ਉਹ ਦੇ ਦਿਨ ਮਜ਼ਦੂਰ ਦੇ ਦਿਨਾਂ ਦੀ ਤਰ੍ਹਾਂ ਨਹੀਂ ਹੁੰਦੇ? \q \v 2 ਜਿਵੇਂ ਕੋਈ ਦਾਸ ਛਾਂ ਨੂੰ ਲੋਚਦਾ ਹੈ, \q ਅਤੇ ਮਜ਼ਦੂਰ ਆਪਣੀ ਮਜ਼ਦੂਰੀ ਨੂੰ ਉਡੀਕਦਾ ਹੈ, \q \v 3 ਤਿਵੇਂ ਮੈਂ ਅਨਰਥ ਦੇ ਮਹੀਨਿਆਂ ਦਾ ਮਾਲਕ ਬਣਾਇਆ ਗਿਆ ਹਾਂ, \q ਅਤੇ ਕਲੇਸ਼ ਦੀਆਂ ਰਾਤਾਂ ਮੇਰੇ ਲਈ ਠਹਿਰਾਈਆਂ ਗਈਆਂ ਹਨ। \q \v 4 ਜਦ ਮੈਂ ਲੰਮਾ ਪੈਂਦਾ ਹਾਂ ਤਾਂ ਮੈਂ ਸੋਚਦਾ ਹਾਂ, \q ਮੈਂ ਕਦ ਉੱਠਾਂਗਾ? ਪਰ ਰਾਤ ਲੰਮੀ ਹੁੰਦੀ ਹੈ, \q ਅਤੇ ਮੈਂ ਸਵੇਰ ਤੱਕ ਪਾਸੇ ਲੈਂਦਾ-ਲੈਂਦਾ ਥੱਕ ਜਾਂਦਾ ਹਾਂ। \q \v 5 ਮੇਰਾ ਸਰੀਰ ਕੀੜਿਆਂ ਅਤੇ ਮਿੱਟੀ ਦੇ ਢੇਲਿਆਂ ਨਾਲ ਢੱਕਿਆ ਹੋਇਆ ਹੈ, \q ਮੇਰੀ ਚਮੜੀ ਆਕੜ ਜਾਂਦੀ, ਫਿਰ ਪੀਕ ਵਗ ਪੈਂਦੀ ਹੈ। \q \v 6 “ਮੇਰੇ ਦਿਨ ਜੁਲਾਹੇ ਦੀ ਨਾਲ ਤੋਂ ਵੀ ਕਾਹਲੇ ਹਨ, \q ਅਤੇ ਆਸ ਤੋਂ ਬਿਨ੍ਹਾਂ ਬੀਤਦੇ ਜਾਂਦੇ ਹਨ। \q \v 7 ਯਾਦ ਰੱਖ ਕਿ ਮੇਰਾ ਜੀਵਨ ਸਾਹ ਹੀ ਹੈ, \q ਮੇਰੀ ਅੱਖ ਫੇਰ ਭਲਿਆਈ ਨਹੀਂ ਵੇਖੇਗੀ! \q \v 8 ਜਿਹੜੀ ਅੱਖ ਮੈਨੂੰ ਹੁਣ ਵੇਖਦੀ ਹੈ, ਉਹ ਫੇਰ ਨਹੀਂ ਵੇਖੇਗੀ, \q ਤੇਰੀਆਂ ਅੱਖਾਂ ਮੇਰੇ ਉੱਤੇ ਹੋਣਗੀਆਂ ਪਰ ਮੈਂ ਨਾ ਹੋਵਾਂਗਾ। \q \v 9 ਜਿਵੇਂ ਬੱਦਲ ਫੱਟ ਕੇ ਮੁੱਕ ਜਾਂਦਾ ਹੈ, \q ਤਿਵੇਂ ਉਹ ਜਿਹੜਾ ਪਤਾਲ ਵਿੱਚ ਉੱਤਰਦਾ ਹੈ, ਫਿਰ ਉੱਪਰ ਨਹੀਂ ਆਉਂਦਾ। \q \v 10 ਉਹ ਆਪਣੇ ਘਰ ਨੂੰ ਫੇਰ ਨਹੀਂ ਮੁੜਦਾ, \q ਅਤੇ ਉਹ ਦਾ ਥਾਂ ਉਹ ਨੂੰ ਫੇਰ ਨਹੀਂ ਪਛਾਣੇਗਾ। \q \v 11 “ਇਸ ਲਈ ਮੈਂ ਆਪਣਾ ਮੂੰਹ ਬੰਦ ਨਾ ਕਰਾਂਗਾ, \q ਮੈਂ ਆਪਣੇ ਆਤਮਿਕ ਦੁੱਖ ਵਿੱਚ ਬੋਲਦਾ ਜਾਂਵਾਂਗਾ, \q ਮੈਂ ਆਪਣੀ ਜਾਨ ਦੀ ਕੁੜੱਤਣ ਵਿੱਚ ਸ਼ਿਕਾਇਤ ਕਰਦਾ ਰਹਾਂਗਾ। \q \v 12 ਕੀ ਮੈਂ ਸਮੁੰਦਰ ਹਾਂ, ਜਾਂ ਜਲ ਜੰਤੂ, \q ਜੋ ਤੂੰ ਮੇਰੇ ਉੱਤੇ ਪਹਿਰਾ ਬਿਠਾਉਂਦਾ ਹੈਂ? \q \v 13 ਜਦ ਮੈਂ ਸੋਚਦਾ ਹਾਂ ਕਿ ਮੇਰੀ ਮੰਜੀ ਉੱਤੇ ਮੈਨੂੰ ਸ਼ਾਂਤੀ ਮਿਲੇਗੀ \q ਅਤੇ ਮੇਰੇ ਬਿਛੌਣੇ ਉੱਤੇ ਮੇਰਾ ਦੁੱਖ ਹਲਕਾ ਹੋਵੇਗਾ, \q \v 14 ਤਦ ਤੂੰ ਮੈਨੂੰ ਸੁਫ਼ਨਿਆਂ ਨਾਲ ਘਬਰਾ ਦਿੰਦਾ ਹੈਂ, \q ਅਤੇ ਮੈਨੂੰ ਦਰਸ਼ਣਾਂ ਨਾਲ ਡਰਾ ਦਿੰਦਾ ਹੈਂ। \q \v 15 ਇਸ ਲਈ ਮੇਰੀ ਜਾਨ ਫਾਂਸੀ ਨੂੰ \q ਅਤੇ ਮੇਰੀਆਂ ਹੱਡੀਆਂ ਮੌਤ ਨੂੰ ਜੀਵਨ ਤੋਂ ਵੱਧ ਚੁਣਦੀਆਂ ਹਨ! \q \v 16 ਮੈਂ ਤੁੱਛ ਹਾਂ, ਮੈਂ ਸਦਾ ਤੱਕ ਜੀਉਂਦਾ ਨਾ ਰਹਾਂਗਾ, \q ਮੈਨੂੰ ਛੱਡ ਦੇ ਕਿਉਂ ਜੋ ਮੇਰੇ ਦਿਨ ਸਾਹ ਦੀ ਤਰ੍ਹਾਂ ਹੀ ਹਨ! \q \v 17 “ਮਨੁੱਖ ਕੀ ਹੈ ਜੋ ਤੂੰ ਉਸ ਨੂੰ ਵਡਿਆਵੇਂ, \q ਅਤੇ ਆਪਣਾ ਦਿਲ ਉਸ ਉੱਤੇ ਲਾਵੇਂ? \q \v 18 ਅਤੇ ਹਰ ਸਵੇਰ ਉਸ ਦੀ ਖ਼ਬਰ ਲਵੇਂ, \q ਅਤੇ ਪਲ-ਪਲ ਤੇ ਉਸ ਨੂੰ ਜਾਂਚੇਂ? \q \v 19 ਤੂੰ ਕਦ ਤੱਕ ਮੇਰੀ ਵੱਲ ਵੇਖਣੋਂ ਨਾ ਹਟੇਂਗਾ \q ਅਤੇ ਮੈਨੂੰ ਨਾ ਛੱਡੇਂਗਾ ਜੋ ਮੈਂ ਆਪਣੀ ਥੁੱਕ ਨਿਗਲ ਲਵਾਂ? \q \v 20 ਹੇ ਮਨੁੱਖਾਂ ਦੇ ਰਾਖੇ, ਜੇ ਮੈਂ ਪਾਪ ਕੀਤਾ ਤਾਂ ਮੈਂ ਤੇਰਾ ਕੀ ਵਿਗਾੜਿਆ ਹੈ? \q ਤੂੰ ਕਿਉਂ ਮੈਨੂੰ ਆਪਣਾ ਨਿਸ਼ਾਨਾ ਬਣਾਇਆ ਹੈ \q ਕਿ ਮੈਂ ਆਪਣੇ ਆਪ ਲਈ ਬੋਝ ਹੋ ਗਿਆ ਹਾਂ? \q \v 21 ਅਤੇ ਤੂੰ ਮੇਰਾ ਅਪਰਾਧ ਕਿਉਂ ਮਾਫ਼ ਨਹੀਂ ਕਰਦਾ, \q ਅਤੇ ਮੇਰੀ ਬਦੀ ਦੂਰ ਨਹੀਂ ਕਰਦਾ? \q ਮੈਂ ਤਾਂ ਹੁਣ ਮਿੱਟੀ ਵਿੱਚ ਮਿਲ ਜਾਂਵਾਂਗਾ, \q ਤਦ ਤੂੰ ਮੈਨੂੰ ਢੂੰਡੇਂਗਾ, ਪਰ ਮੈਂ ਹੋਵਾਂਗਾ ਨਹੀਂ!” \c 8 \s ਬਿਲਦਦ ਦਾ ਤਰਕ \q \v 1 ਤਦ ਬਿਲਦਦ ਸ਼ੂਹੀ ਨੇ ਆਖਿਆ, \q \v 2 “ਤੂੰ ਕਦੋਂ ਤੱਕ ਇਨ੍ਹਾਂ ਗੱਲਾਂ ਨੂੰ ਕਰਦਾ ਰਹੇਂਗਾ \q ਅਤੇ ਤੇਰੇ ਮੂੰਹ ਦੀਆਂ ਗੱਲਾਂ ਇੱਕ ਤੂਫ਼ਾਨੀ ਹਵਾ ਵਰਗੀਆਂ ਹੋਣਗੀਆਂ? \q \v 3 ਕੀ ਪਰਮੇਸ਼ੁਰ ਨਿਆਂ ਨੂੰ ਵਿਗਾੜਦਾ ਹੈ, \q ਜਾਂ ਸਰਬ ਸ਼ਕਤੀਮਾਨ ਧਰਮ ਨੂੰ ਵਿਗਾੜਦਾ ਹੈ? \q \v 4 ਜੇ ਤੇਰੇ ਪੁੱਤਰਾਂ ਨੇ ਉਹ ਦਾ ਪਾਪ ਕੀਤਾ, \q ਤਦ ਉਹ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਅਪਰਾਧ ਦੇ ਵੱਸ ਵਿੱਚ ਕਰ ਦਿੱਤਾ। \q \v 5 ਜੇ ਤੂੰ ਪਰਮੇਸ਼ੁਰ ਨੂੰ ਵੱਡੇ ਯਤਨ ਨਾਲ ਭਾਲਦਾ, \q ਅਤੇ ਸਰਬ ਸ਼ਕਤੀਮਾਨ ਅੱਗੇ ਬੇਨਤੀ ਕਰਦਾ, \q \v 6 ਜੇ ਤੂੰ ਪਵਿੱਤਰ ਅਤੇ ਨੇਕ ਹੁੰਦਾ, \q ਤਦ ਹੁਣ ਉਹ ਤੇਰੇ ਲਈ ਜਾਗ ਉੱਠਦਾ, \q ਤੇਰੇ ਧਰਮ ਦੇ ਡੇਰੇ ਨੂੰ ਬਚਾਈ ਰੱਖਦਾ। \q \v 7 ਭਾਵੇਂ ਤੇਰਾ ਹਿੱਸਾ ਥੋੜ੍ਹਾ ਹੀ ਰਿਹਾ ਹੋਵੇ, \q ਪਰ ਅੰਤ ਵਿੱਚ ਉਹ ਤੈਨੂੰ ਬਹੁਤ ਵਧਾਉਂਦਾ।” \q \v 8 “ਤੂੰ ਪਹਿਲੀ ਪੀੜ੍ਹੀ ਦੇ ਲੋਕਾਂ ਨੂੰ ਪੁੱਛ, \q ਅਤੇ ਉਨ੍ਹਾਂ ਦੇ ਪੁਰਖਿਆਂ ਦੀਆਂ ਖੋਜ਼ਾਂ ਉੱਤੇ ਧਿਆਨ ਦੇ, \q \v 9 ਆਪਾਂ ਤਾਂ ਕੱਲ ਦੇ ਹਾਂ, \q ਅਤੇ ਕੁਝ ਨਹੀਂ ਜਾਣਦੇ ਕਿਉਂ ਜੋ ਸਾਡੇ ਦਿਨ ਧਰਤੀ ਉੱਤੇ ਪਰਛਾਵੇਂ ਵਰਗੇ ਹੀ ਹਨ। \q \v 10 ਕੀ ਉਹ ਤੈਨੂੰ ਨਾ ਸਿਖਾਉਣਗੇ ਅਤੇ ਤੈਨੂੰ ਨਾ ਦੱਸਣਗੇ, \q ਅਤੇ ਆਪਣੇ ਦਿਲੋਂ ਗੱਲਾਂ ਬਾਹਰ ਨਾ ਲਿਆਉਣਗੇ? \q \v 11 ਕੀ, ਬਿਨ੍ਹਾਂ ਚਿੱਕੜ ਤੋਂ ਕਾਨਾ ਉੱਗੇਗਾ? \q ਕੀ, ਬਿਨ੍ਹਾਂ ਪਾਣੀ ਤੋਂ ਸਰਕੰਡਾ ਵਧੇਗਾ? \q \v 12 ਭਾਵੇਂ ਉਹ ਹਰਾ ਹੋਵੇ, ਅਤੇ ਵੱਢਿਆ ਵੀ ਨਾ ਗਿਆ ਹੋਵੇ, \q ਤਾਂ ਵੀ ਉਹ ਦੂਜੇ ਘਾਹ ਨਾਲੋਂ ਛੇਤੀ ਸੁੱਕ ਜਾਂਦਾ ਹੈ। \q \v 13 ਇਸੇ ਤਰ੍ਹਾਂ ਹੀ ਪਰਮੇਸ਼ੁਰ ਦੇ ਸਾਰੇ ਭੁੱਲਣ ਵਾਲਿਆਂ ਦੇ ਰਾਹ ਹਨ, \q ਅਤੇ ਅਧਰਮੀ ਦੀ ਆਸ ਟੁੱਟ ਜਾਂਦੀ ਹੈ। \q \v 14 ਉਸ ਦੀ ਆਸ ਦਾ ਮੁੱਢ ਟੁੱਟ ਜਾਂਦਾ ਹੈ, \q ਅਤੇ ਜਿਸ ਉੱਤੇ ਉਹ ਭਰੋਸਾ ਕਰਦਾ ਹੈ ਉਹ ਮੱਕੜੀ ਦਾ ਜਾਲਾ ਠਹਿਰਦਾ ਹੈ। \q \v 15 ਭਾਵੇਂ ਉਹ ਆਪਣੇ ਘਰ ਉੱਤੇ ਭਰੋਸਾ ਰੱਖੇ, ਪਰ ਉਹ ਖੜ੍ਹਾ ਨਹੀਂ ਰਹੇਗਾ, \q ਉਹ ਉਸ ਨੂੰ ਤਕੜਾਈ ਨਾਲ ਫੜ੍ਹ ਲਵੇਗਾ, ਪਰ ਉਹ ਕਾਇਮ ਨਹੀਂ ਰਹੇਗਾ। \q \v 16 ਉਹ ਧੁੱਪ ਵਿੱਚ ਹਰਾ-ਭਰਾ ਹੋ ਜਾਂਦਾ ਹੈ, \q ਅਤੇ ਉਸ ਦੀਆਂ ਡਾਲੀਆਂ ਉਹ ਦੇ ਬਾਗ਼ ਉੱਤੇ ਫੈਲ ਜਾਂਦੀਆਂ ਹਨ। \q \v 17 ਉਹ ਦੀਆਂ ਜੜ੍ਹਾਂ ਪੱਥਰਾਂ ਦੇ ਢੇਰ ਵਿੱਚ ਲਿਪਟੀਆਂ ਹੋਈਆਂ ਹਨ, \q ਉਹ ਪੱਥਰ ਦੇ ਘਰ ਨੂੰ ਲੱਭ ਲੈਂਦਾ ਹੈ। \q \v 18 ਜੇ ਉਹ ਆਪਣੇ ਸਥਾਨ ਤੋਂ ਨਾਸ ਕੀਤਾ ਜਾਵੇ, \q ਤਾਂ ਉਹ ਇਹ ਆਖ ਕੇ ਉਸ ਦਾ ਇਨਕਾਰ ਕਰੇਗਾ \q ਕਿ ਮੈਂ ਇਸ ਨੂੰ ਵੇਖਿਆ ਹੀ ਨਹੀਂ। \q \v 19 ਵੇਖ, ਉਸ ਦੀ ਖੁਸ਼ੀ ਰਾਤ ਭਰ ਲਈ ਹੁੰਦੀ ਹੈ! \q ਫਿਰ ਦੂਜੇ ਉਸੇ ਮਿੱਟੀ ਵਿੱਚੋਂ ਨਿੱਕਲਣਗੇ।” \p \v 20 “ਵੇਖ, ਪਰਮੇਸ਼ੁਰ ਖਰੇ ਆਦਮੀ ਨੂੰ ਨਾ ਤਿਆਗੇਗਾ, \q ਅਤੇ ਨਾ ਬੁਰਿਆਰਾਂ ਦੇ ਹੱਥ ਨੂੰ ਥੰਮੇਗਾ। \q \v 21 ਉਹ ਤੇਰੇ ਮੂੰਹ ਨੂੰ ਹਾਸੇ ਨਾਲ \q ਅਤੇ ਤੇਰੇ ਬੁੱਲ੍ਹਾਂ ਨੂੰ ਜੈਕਾਰਿਆਂ ਨਾਲ ਭਰੇਗਾ। \q \v 22 ਤੇਰੇ ਵੈਰੀ ਸ਼ਰਮ ਦਾ ਲਿਬਾਸ ਪਹਿਨਣਗੇ, \q ਅਤੇ ਦੁਸ਼ਟਾਂ ਦਾ ਤੰਬੂ ਹੋਵੇਗਾ ਹੀ ਨਹੀਂ!” \c 9 \s ਅੱਯੂਬ ਦਾ ਬਿਲਦਦ ਨੂੰ ਉੱਤਰ \p \v 1 ਅੱਯੂਬ ਨੇ ਉੱਤਰ ਦੇ ਕੇ ਆਖਿਆ, \q \v 2 “ਮੈਂ ਸੱਚ-ਮੁੱਚ ਜਾਣਦਾ ਹਾਂ ਕਿ ਇਹ ਇਸ ਤਰ੍ਹਾਂ ਹੀ ਹੈ, \q ਪਰ ਮਨੁੱਖ ਪਰਮੇਸ਼ੁਰ ਅੱਗੇ ਕਿਵੇਂ ਧਰਮੀ ਠਹਿਰ ਸਕਦਾ ਹੈ? \q \v 3 ਜੇ ਉਹ ਉਸ ਦੇ ਨਾਲ ਵਿਵਾਦ ਵੀ ਕਰਨਾ ਚਾਹੇ, \q ਤਾਂ ਵੀ ਉਹ ਹਜ਼ਾਰ ਵਿੱਚੋਂ ਇੱਕ ਗੱਲ ਦਾ ਵੀ ਜਵਾਬ ਨਹੀਂ ਦੇ ਸਕੇਗਾ। \q \v 4 ਉਹ ਬੁੱਧੀਮਾਨ ਅਤੇ ਅੱਤ ਬਲਵੰਤ ਹੈ, \q ਕਿਸ ਨੇ ਉਹ ਦਾ ਸਾਹਮਣਾ ਕੀਤਾ ਅਤੇ ਪਰਬਲ ਹੋਇਆ? \q \v 5 ਉਹ ਜੋ ਅਚਾਨਕ ਪਹਾੜਾਂ ਨੂੰ ਹਟਾ ਦਿੰਦਾ ਹੈ \q ਅਤੇ ਉਨ੍ਹਾਂ ਨੂੰ ਪਤਾ ਵੀ ਨਹੀਂ ਲੱਗਦਾ, ਉਹ ਆਪਣੇ ਕ੍ਰੋਧ ਵਿੱਚ ਉਨ੍ਹਾਂ ਨੂੰ ਉਲਟ ਦਿੰਦਾ ਹੈ, \q \v 6 ਜੋ ਧਰਤੀ ਨੂੰ ਉਹ ਦੇ ਸਥਾਨ ਤੋਂ ਹਿਲਾ ਦਿੰਦਾ ਹੈ, \q ਅਤੇ ਉਹ ਦੇ ਥੰਮ੍ਹ ਕੰਬ ਉੱਠਦੇ ਹਨ। \q \v 7 ਜੋ ਸੂਰਜ ਨੂੰ ਹੁਕਮ ਕਰਦਾ ਅਤੇ ਉਹ ਚੜ੍ਹਦਾ ਨਹੀਂ, \q ਅਤੇ ਤਾਰਿਆਂ ਉੱਤੇ ਮੋਹਰ ਲਾਉਂਦਾ ਹੈ। \q \v 8 ਜੋ ਇਕੱਲਾ ਹੀ ਅਕਾਸ਼ਾਂ ਨੂੰ ਤਾਣ ਦਿੰਦਾ ਹੈ, \q ਅਤੇ ਸਮੁੰਦਰ ਦੀਆਂ ਠਾਠਾਂ ਮਾਰਦੀਆਂ ਲਹਿਰਾਂ ਉੱਤੇ ਚੱਲਦਾ ਹੈ। \q \v 9 ਜੋ ਸਪਤ੍ਰਿਖ, ਜੱਬਾਰ, ਖਿੱਤਿਆਂ ਅਤੇ \q ਦੱਖਣ ਦੇ ਅਕਾਸ਼ ਮੰਡਲਾਂ ਦਾ ਸਿਰਜਣਹਾਰ ਹੈ। \q \v 10 ਜੋ ਅਜਿਹੇ ਵੱਡੇ-ਵੱਡੇ ਕੰਮ ਕਰਦਾ ਹੈ, \q ਜਿਹੜੇ ਅਥਾਹ, ਅਚਰਜ਼ ਅਤੇ ਅਣਗਿਣਤ ਹਨ। \q \v 11 ਵੇਖੋ, ਉਹ ਮੇਰੇ ਕੋਲੋਂ ਦੀ ਲੰਘ ਜਾਂਦਾ ਹੈ \q ਪਰ ਮੈਂ ਉਹ ਨੂੰ ਵੇਖ ਨਹੀਂ ਸਕਦਾ, \q ਉਹ ਅੱਗੇ ਵੱਧ ਜਾਂਦਾ ਹੈ, ਪਰ ਮੈਂ ਉਹ ਨੂੰ ਪਛਾਣਦਾ ਨਹੀਂ। \q \v 12 ਵੇਖੋ, ਜਦ ਉਹ ਖੋਹਣ ਲੱਗੇ ਤਾਂ ਕੌਣ ਉਹ ਨੂੰ ਰੋਕੇਗਾ? \q ਕੌਣ ਉਹ ਨੂੰ ਆਖੇਗਾ, ਤੂੰ ਕੀ ਕਰਦਾ ਹੈਂ? \q \v 13 ਪਰਮੇਸ਼ੁਰ ਆਪਣਾ ਕ੍ਰੋਧ ਨਹੀਂ ਰੋਕੇਗਾ, \q ਰਹਬ ਦੇ ਸਹਾਇਕ ਉਹ ਦੇ ਪੈਰਾਂ ਹੇਠ ਝੁੱਕ ਜਾਂਦੇ ਹਨ। \q \v 14 “ਫੇਰ ਮੈਂ ਕਿਵੇਂ ਉਹ ਨੂੰ ਜਵਾਬ ਦੇ ਸਕਦਾ ਹਾਂ, \q ਜਾਂ ਉਹ ਦੇ ਲਈ ਆਪਣੀਆਂ ਦਲੀਲਾਂ ਚੁਣ ਸਕਦਾ ਹਾਂ? \q \v 15 ਭਾਵੇਂ ਮੈਂ ਨਿਰਦੋਸ਼ ਵੀ ਹੁੰਦਾ ਤਾਂ ਵੀ ਉਸ ਨੂੰ ਜਵਾਬ ਨਹੀਂ ਦੇ ਸਕਦਾ, \q ਮੈਂ ਸਿਰਫ਼ ਆਪਣੇ ਨਿਆਈਂ ਦੇ ਅੱਗੇ ਦੁਹਾਈ ਦੇ ਸਕਦਾ ਹਾਂ। \q \v 16 ਜੇ ਮੈਂ ਪੁਕਾਰਦਾ ਅਤੇ ਉਹ ਉੱਤਰ ਵੀ ਦਿੰਦਾ, \q ਤਾਂ ਵੀ ਮੈਂ ਨਿਹਚਾ ਨਾ ਕਰਦਾ ਕਿ ਉਸ ਨੇ ਮੇਰੀ ਅਵਾਜ਼ ਉੱਤੇ ਕੰਨ ਲਾਇਆ ਹੈ, \q \v 17 ਕਿਉਂ ਜੋ ਉਹ ਮੈਨੂੰ ਤੂਫ਼ਾਨ ਨਾਲੋਂ ਤੋੜ ਸੁੱਟਦਾ, \q ਅਤੇ ਬਿਨ੍ਹਾਂ ਕਾਰਨ ਮੇਰੇ ਫੱਟਾਂ ਨੂੰ ਵਧਾਉਂਦਾ ਹੈ! \q \v 18 ਉਹ ਮੈਨੂੰ ਸਾਹ ਲੈਣ ਨਹੀਂ ਦਿੰਦਾ, \q ਉਹ ਤਾਂ ਮੈਨੂੰ ਕੁੜੱਤਣ ਨਾਲ ਭਰ ਦਿੰਦਾ ਹੈ! \q \v 19 ਜੇ ਬਲ ਦੀ ਗੱਲ ਕਰੀਏ, ਤਾਂ ਉਹ ਸ਼ਕਤੀਮਾਨ ਹੈ, \q ਅਤੇ ਜੇ ਨਿਆਂ ਨੂੰ ਲਈਏ ਤਾਂ ਕੌਣ ਉਸ ਨੂੰ ਚੁਣੌਤੀ ਦੇ ਸਕਦਾ ਹੈ? \q \v 20 ਜੇ ਮੈਂ ਨਿਰਦੋਸ਼ ਵੀ ਹੋਵਾਂ ਤਾਂ ਵੀ ਮੇਰਾ ਮੂੰਹ ਮੈਨੂੰ ਦੋਸ਼ੀ ਠਹਿਰਾਵੇਗਾ, \q ਜੇ ਮੈਂ ਖਰਾ ਹੋਵਾਂ ਤਾਂ ਵੀ ਉਹ ਮੈਨੂੰ ਟੇਢਾ ਸਾਬਤ ਕਰੇਗਾ। \q \v 21 “ਮੈਂ ਖਰਾ ਤਾਂ ਹਾਂ, ਪਰ ਮੈਂ ਆਪਣੇ ਆਪ ਦੀ ਪਰਵਾਹ ਨਹੀਂ ਕਰਦਾ, \q ਮੈਂ ਆਪਣੇ ਜੀਵਨ ਨੂੰ ਤੁੱਛ ਜਾਣਦਾ ਹਾਂ। \q \v 22 ਇਹ ਇੱਕੋ ਹੀ ਗੱਲ ਹੈ, ਇਸ ਲਈ ਮੈਂ ਆਖਦਾ ਹਾਂ, \q ਖਰੇ ਅਤੇ ਖੋਟੇ ਦੋਵਾਂ ਨੂੰ ਉਹ ਮੁਕਾ ਦਿੰਦਾ ਹੈ! \q \v 23 ਜਦ ਲੋਕ ਬਿਪਤਾ ਦੇ ਕਰਨ ਅਚਾਨਕ ਮਰਨ ਲੱਗਦੇ ਹਨ, \q ਤਾਂ ਉਹ ਨਿਰਦੋਸ਼ਾਂ ਦੀ ਉਦਾਸੀ ਉੱਤੇ ਠੱਠਾ ਮਾਰਦਾ ਹੈ। \q \v 24 ਜਦ ਦੇਸ ਦੁਸ਼ਟਾਂ ਦੇ ਹੱਥ ਵਿੱਚ ਦਿੱਤਾ ਜਾਂਦਾ ਹੈ \q ਤਾਂ ਉਹ ਨਿਆਂਈਆਂ ਦੀਆਂ ਅੱਖਾਂ ਨੂੰ ਢੱਕ ਦਿੰਦਾ ਹੈ, \q ਜੇ ਇਹ ਕਰਨ ਵਾਲਾ ਉਹ ਨਹੀਂ, ਤਾਂ ਹੋਰ ਕੌਣ ਹੈ? \q \v 25 “ਮੇਰੇ ਦਿਨ ਸੰਦੇਸ਼ਵਾਹਕਾਂ ਤੋਂ ਵੀ ਤੇਜ਼ ਹਨ, \q ਉਹ ਉੱਡਦੇ ਜਾਂਦੇ ਹਨ, ਉਹ ਭਲਿਆਈ ਨਹੀਂ ਵੇਖਦੇ। \q \v 26 ਉਹ ਕਾਗਜ਼ਾਂ ਦੀ ਬੇੜੀ ਵਾਂਗੂੰ ਚਲੇ ਜਾਂਦੇ ਹਨ, \q ਜਾਂ ਜਿਵੇਂ ਬਾਜ਼ ਸ਼ਿਕਾਰ ਉੱਤੇ ਝਪੱਟਾ ਮਾਰਦਾ ਹੈ। \q \v 27 ਜੇ ਮੈਂ ਆਖਾਂ ਕਿ ਮੈਂ ਆਪਣੀ ਸ਼ਿਕਾਇਤ ਭੁੱਲ ਜਾਂਵਾਂਗਾ, \q ਮੈਂ ਆਪਣੀ ਉਦਾਸੀ ਛੱਡ ਦਿਆਂਗਾ ਅਤੇ ਆਪਣੇ ਆਪ ਨੂੰ ਖੁਸ਼ ਵਿਖਾਵਾਂਗਾ। \q \v 28 ਤਾਂ ਵੀ ਮੈਂ ਆਪਣੇ ਸਾਰੇ ਦੁੱਖਾਂ ਤੋਂ ਡਰਦਾ ਹਾਂ, \q ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਨਿਰਦੋਸ਼ ਨਾ ਠਹਿਰਾਵੇਂਗਾ। \q \v 29 ਮੈਂ ਤਾਂ ਦੋਸ਼ੀ ਠਹਿਰਾਂਗਾ, \q ਫੇਰ ਮੈਂ ਕਿਉਂ ਵਿਅਰਥ ਕਸ਼ਟ ਝੱਲਾਂ? \q \v 30 ਜੇ ਮੈਂ ਆਪਣੇ ਆਪ ਨੂੰ ਬਰਫ਼ ਦੇ ਪਾਣੀ ਨਾਲ ਧੋਵਾਂ, \q ਅਤੇ ਆਪਣੇ ਹੱਥਾਂ ਨੂੰ ਖਾਰੇ ਪਾਣੀ ਨਾਲ ਸਾਫ਼ ਕਰਾਂ, \q \v 31 ਤਦ ਵੀ ਤੂੰ ਮੈਨੂੰ ਟੋਏ ਵਿੱਚ ਡੋਬ ਦੇਵੇਂਗਾ, \q ਅਤੇ ਮੇਰੇ ਕੱਪੜੇ ਵੀ ਮੈਥੋਂ ਘਿਣ ਕਰਨਗੇ। \q \v 32 “ਉਹ ਮੇਰੇ ਵਾਂਗੂੰ ਮਨੁੱਖ ਨਹੀਂ ਹੈ ਕਿ ਮੈਂ ਉਹ ਨੂੰ ਉੱਤਰ ਦੇਵਾਂ, \q ਅਤੇ ਅਸੀਂ ਇੱਕ ਦੂਜੇ ਨਾਲ ਮੁਕੱਦਮਾ ਲੜੀਏ। \q \v 33 ਕਾਸ਼ ਸਾਡੇ ਦੋਹਾਂ ਵਿੱਚ ਕੋਈ ਵਿਚੋਲਾ ਹੁੰਦਾ \q ਜੋ ਸਾਡੇ ਦੋਹਾਂ ਉੱਤੇ ਹੱਥ ਰੱਖਦਾ, \q \v 34 ਜੋ ਉਸ ਦੀ ਸੋਟੀ ਮੇਰੇ ਉੱਤੋਂ ਹਟਾ ਦਿੰਦਾ, \q ਤਾਂ ਜੋ ਉਹ ਦੇ ਹੌਲ ਮੈਨੂੰ ਨਾ ਡਰਾਉਂਦੇ। \q \v 35 ਤਦ ਮੈਂ ਉਸ ਤੋਂ ਨਿਰਭੈ ਹੋ ਕੇ ਬੋਲ ਸਕਦਾ, \q ਕਿਉਂ ਜੋ ਮੈਂ ਆਪਣੇ ਆਪ ਵਿੱਚ ਅਜਿਹਾ ਨਹੀਂ ਹਾਂ।” \c 10 \q \v 1 “ਮੈਂ ਜੀਵਨ ਤੋਂ ਅੱਕ ਚੁੱਕਿਆ ਹਾਂ, \q ਮੈਂ ਆਪਣੀ ਸ਼ਿਕਾਇਤ ਨੂੰ ਖੋਲ੍ਹ ਕੇ ਦੱਸਾਂਗਾ, \q ਮੈਂ ਆਪਣੀ ਕੁੜੱਤਣ ਦੇ ਕਾਰਨ ਬੋਲਾਂਗਾ! \q \v 2 ਮੈਂ ਪਰਮੇਸ਼ੁਰ ਨੂੰ ਆਖਾਂਗਾ, ਮੈਨੂੰ ਦੋਸ਼ੀ ਨਾ ਠਹਿਰਾ! \q ਤੂੰ ਮੈਨੂੰ ਦਸ ਕਿ ਤੂੰ ਕਿਉਂ ਮੇਰੇ ਨਾਲ ਮੁਕੱਦਮਾ ਲੜਦਾ ਹੈਂ? \q \v 3 ਕੀ ਤੈਨੂੰ ਇਹ ਚੰਗਾ ਲੱਗਦਾ ਹੈ ਕਿ ਤੂੰ ਧੱਕੇਸ਼ਾਹੀ ਕਰੇਂ \q ਅਤੇ ਆਪਣੇ ਹੱਥਾਂ ਦੇ ਕੰਮ ਨੂੰ ਤੁੱਛ ਜਾਣੇ, \q ਜਦ ਕਿ ਤੂੰ ਦੁਸ਼ਟਾਂ ਦੀ ਸਲਾਹ ਉੱਤੇ ਹੱਸਦਾ ਹੈਂ? \q \v 4 ਭਲਾ, ਤੇਰੀਆਂ ਅੱਖਾਂ ਦੇਹ ਧਾਰੀਆਂ ਵਰਗੀਆਂ ਹਨ, \q ਕੀ ਤੂੰ ਉਸ ਤਰ੍ਹਾਂ ਵੇਖਦਾ ਹੈ ਜਿਵੇਂ ਮਨੁੱਖ ਵੇਖਦਾ ਹੈ? \q \v 5 ਕੀ ਤੇਰੇ ਦਿਨ ਮਨੁੱਖਾਂ ਦੇ ਦਿਨਾਂ ਵਰਗੇ \q ਜਾਂ ਤੇਰੇ ਸਾਲ ਬਲਵੰਤ ਪੁਰਖ ਦੇ ਸਮੇਂ ਵਰਗੇ ਹਨ, \q \v 6 ਕਿ ਤੂੰ ਮੇਰੀ ਬਦੀ ਨੂੰ ਭਾਲਦਾ ਹੈਂ \q ਅਤੇ ਮੇਰੇ ਪਾਪ ਦੀ ਪੜਤਾਲ ਕਰਦਾ ਹੈਂ? \q \v 7 ਭਾਵੇਂ ਤੂੰ ਜਾਣਦਾ ਹੈ ਕਿ ਮੈਂ ਦੋਸ਼ੀ ਨਹੀਂ, \q ਅਤੇ ਤੇਰੇ ਹੱਥਾਂ ਤੋਂ ਮੈਨੂੰ ਕੋਈ ਛੁਡਾਉਣ ਵਾਲਾ ਨਹੀਂ। \q \v 8 “ਤੇਰੇ ਹੱਥਾਂ ਨੇ ਮੈਨੂੰ ਸਿਰਜਿਆ ਅਤੇ ਬਣਾਇਆ ਹੈ, \q ਕੀ ਹੁਣ ਤੂੰ ਹੀ ਚਾਰੇ ਪਾਸਿਆਂ ਤੋਂ ਮੈਨੂੰ ਨਾਸ ਕਰੇਂਗਾ! \q \v 9 ਯਾਦ ਕਰ ਕਿ ਤੂੰ ਮੈਨੂੰ ਗੁੰਨ੍ਹੀ ਹੋਈ ਮਿੱਟੀ ਵਾਂਗੂੰ ਬਣਾਇਆ, \q ਕੀ ਹੁਣ ਤੂੰ ਮੈਨੂੰ ਫੇਰ ਮਿੱਟੀ ਵਿੱਚ ਮੋੜ ਦੇਵੇਂਗਾ? \q \v 10 ਕੀ ਤੂੰ ਮੈਨੂੰ ਦੁੱਧ ਵਾਂਗੂੰ ਨਹੀਂ ਡੋਲ੍ਹਿਆ \q ਅਤੇ ਦਹੀਂ ਵਾਂਗੂੰ ਨਹੀਂ ਜਮਾਇਆ? \q \v 11 ਤੂੰ ਖਲ ਅਤੇ ਮਾਸ ਮੇਰੇ ਉੱਤੇ ਚੜ੍ਹਾਇਆ \q ਅਤੇ ਹੱਡੀਆਂ ਤੇ ਨਸਾਂ ਨਾਲ ਮੈਨੂੰ ਜੋੜਿਆ। \q \v 12 ਤੂੰ ਮੈਨੂੰ ਜੀਵਨ ਬਖ਼ਸ਼ਿਆ ਅਤੇ ਮੇਰੇ ਉੱਤੇ ਦਯਾ ਕੀਤੀ, \q ਅਤੇ ਤੇਰੀ ਨਿਗਾਹਬਾਨੀ ਵਿੱਚ ਮੇਰੇ ਆਤਮਾ ਦੀ ਪਾਲਣਾ ਹੋਈ। \p \v 13 “ਤੂੰ ਇਸ ਨੂੰ ਆਪਣੇ ਦਿਲ ਵਿੱਚ ਲੁਕਾ ਕੇ ਰੱਖਿਆ, \q ਪਰ ਮੈਂ ਜਾਣ ਗਿਆ ਕਿ ਤੂੰ ਅਜਿਹਾ ਹੀ ਕਰਨਾ ਠਾਣਿਆ ਸੀ। \q \v 14 ਜੇ ਮੈਂ ਪਾਪ ਕਰਾਂ ਤਾਂ ਤੂੰ ਮੇਰਾ ਲੇਖਾ ਲਵੇਂਗਾ, \q ਅਤੇ ਤੂੰ ਮੇਰੀ ਬਦੀ ਤੋਂ ਮੈਨੂੰ ਬਰੀ ਨਾ ਕਰੇਂਗਾ। \q \v 15 ਜੇ ਮੈਂ ਦੋਸ਼ੀ ਹੋਵਾਂ, ਤਾਂ ਮੇਰੇ ਉੱਤੇ ਹਾਏ! \q ਅਤੇ ਜੇਕਰ ਮੈਂ ਧਰਮੀ ਹੋਵਾਂ ਤਾਂ ਵੀ ਆਪਣਾ ਸਿਰ ਨਾ ਚੁੱਕ ਸਕਾਂਗਾ, \q ਕਿਉਂ ਜੋ ਮੈਂ ਅਪਮਾਨ ਤੋਂ ਭਰਿਆ ਹੋਇਆ ਹਾਂ \q ਅਤੇ ਆਪਣੇ ਦੁੱਖ ਵਿੱਚ ਡੁੱਬਿਆ ਹੋਇਆ ਹਾਂ। \q \v 16 ਜੇਕਰ ਮੈਂ ਆਪਣਾ ਸਿਰ ਚੁੱਕਾਂ ਵੀ, ਤਾਂ ਤੂੰ ਸ਼ੇਰ ਵਾਂਗੂੰ ਮੇਰਾ ਸ਼ਿਕਾਰ ਕਰਦਾ ਹੈਂ \q ਅਤੇ ਮੇਰੇ ਵਿਰੁੱਧ ਆਪਣੀ ਅਦਭੁੱਤ ਸਮਰੱਥਾ ਪਰਗਟ ਕਰਦਾ ਹੈਂ! \q \v 17 ਤੂੰ ਆਪਣੇ ਨਵੇਂ-ਨਵੇਂ ਗਵਾਹ ਮੇਰੇ ਵਿਰੁੱਧ ਲਿਆਉਂਦਾ ਹੈਂ, \q ਅਤੇ ਆਪਣਾ ਕਹਿਰ ਮੇਰੇ ਉੱਤੇ ਵਧਾਉਂਦਾ ਹੈਂ, \q ਅਤੇ ਸੈਨਾਂ ਦੇ ਉੱਤੇ ਸੈਨਾਂ ਮੇਰੇ ਵਿਰੁੱਧ ਚੜ੍ਹਾਈ ਕਰਦੀਆਂ ਹਨ! \q \v 18 “ਤੂੰ ਮੈਨੂੰ ਕੁੱਖ ਤੋਂ ਬਾਹਰ ਕਿਉਂ ਲਿਆਂਦਾ? ਮੈਂ ਉੱਥੇ ਹੀ ਪ੍ਰਾਣ ਛੱਡ ਦਿੰਦਾ \q ਅਤੇ ਕੋਈ ਅੱਖ ਮੈਨੂੰ ਨਾ ਵੇਖਦੀ। \q \v 19 ਮੈਂ ਅਜਿਹਾ ਹੁੰਦਾ ਜਿਵੇਂ ਮੈਂ ਹੋਇਆ ਹੀ ਨਹੀਂ, \q ਮੈਂ ਪੇਟ ਤੋਂ ਹੀ ਕਬਰ ਨੂੰ ਲੈ ਜਾਇਆ ਜਾਂਦਾ! \q \v 20 ਕੀ ਮੇਰੇ ਦਿਨ ਥੋੜ੍ਹੇ ਬਾਕੀ ਨਹੀਂ? ਹੁਣ ਤਾਂ ਮੇਰੇ ਕੋਲੋਂ ਮੁੜ ਜਾ \q ਅਤੇ ਮੈਨੂੰ ਛੱਡ ਦੇ ਤਾਂ ਜੋ ਮੈਂ ਥੋੜ੍ਹੀ ਜਿਹੀ ਸ਼ਾਂਤੀ ਪਾਵਾਂ, \q \v 21 ਇਸ ਤੋਂ ਪਹਿਲਾਂ ਕਿ ਮੈਂ ਉੱਥੇ ਜਾਂਵਾਂ ਜਿੱਥੋਂ ਫੇਰ ਨਾ ਮੁੜਾਂਗਾ, \q ਅਰਥਾਤ ਹਨੇਰੇ ਅਤੇ ਮੌਤ ਦੇ ਸਾਯੇ ਦੇ ਦੇਸ ਨੂੰ, \q \v 22 ਉਸ ਦੇਸ ਨੂੰ ਜਿੱਥੇ ਅੱਧੀ ਰਾਤ ਜਿਹਾ ਹਨ੍ਹੇਰਾ ਹੈ, \q ਜਿੱਥੇ ਮੌਤ ਦਾ ਸਾਯਾ ਹੈ ਅਤੇ ਕੋਈ ਤਰਤੀਬ ਨਹੀਂ, \q ਅਤੇ ਜਿੱਥੇ ਰੋਸ਼ਨੀ ਵੀ ਅੱਧੀ ਰਾਤ ਦੇ ਹਨੇਰੇ ਵਾਂਗੂੰ ਹੈ!” \c 11 \s ਸੋਫ਼ਰ ਦਾ ਤਰਕ \p \v 1 ਤਦ ਸੋਫ਼ਰ ਨਅਮਾਤੀ ਨੇ ਆਖਿਆ, \q “ਕੀ ਇਨ੍ਹਾਂ ਸਾਰੀਆਂ ਗੱਲਾਂ ਦਾ ਵਧੀਕ ਉੱਤਰ ਨਾ ਦਿੱਤਾ ਜਾਵੇ? \q \v 2 ਕੀ ਬਕਵਾਸੀ ਮਨੁੱਖ ਧਰਮੀ ਠਹਿਰਾਇਆ ਜਾਵੇ? \q \v 3 ਕੀ ਤੇਰੀਆਂ ਗੱਪਾਂ ਮਨੁੱਖਾਂ ਨੂੰ ਚੁੱਪ ਕਰਾ ਸਕਦੀਆਂ ਹਨ? \q ਜਦ ਤੂੰ ਮਖ਼ੌਲ ਕਰੇ ਤਾਂ ਕੀ ਕੋਈ ਤੈਨੂੰ ਸ਼ਰਮਿੰਦਾ ਨਾ ਕਰੇ? \q \v 4 ਤੂੰ ਤਾਂ ਕਹਿੰਦਾ ਹੈਂ, ਮੇਰੀ ਸਿੱਖਿਆ ਪਵਿੱਤਰ ਹੈ, \q ਅਤੇ ਮੈਂ ਤੇਰੀਆਂ ਅੱਖਾਂ ਵਿੱਚ ਸ਼ੁੱਧ ਹਾਂ। \q \v 5 ਕਾਸ਼ ਕਿ ਪਰਮੇਸ਼ੁਰ ਆਪ ਬੋਲੇ, \q ਅਤੇ ਤੇਰੇ ਵਿਰੁੱਧ ਆਪਣਾ ਮੂੰਹ ਖੋਲ੍ਹੇ, \q \v 6 ਅਤੇ ਬੁੱਧ ਦੇ ਭੇਤ ਤੈਨੂੰ ਦੱਸੇ! \q ਉਹ ਤਾਂ ਸਮਝ ਵਿੱਚ ਬਹੁ-ਗੁਣਾ ਹੈ, \q ਤੂੰ ਜਾਣ ਲੈ ਕਿ ਪਰਮੇਸ਼ੁਰ ਤੇਰੇ ਦੋਸ਼ ਦੇ ਅਨੁਸਾਰ ਸਜ਼ਾ ਨਹੀਂ ਦਿੰਦਾ ਹੈ। \q \v 7 “ਕੀ ਤੂੰ ਖੋਜ ਕਰਕੇ ਪਰਮੇਸ਼ੁਰ ਦਾ ਭੇਤ ਲੱਭ ਸਕਦਾ ਹੈਂ, \q ਜਾਂ ਸਰਬ ਸ਼ਕਤੀਮਾਨ ਨੂੰ ਸੰਪੂਰਨਤਾਈ ਤੱਕ ਪਾ ਸਕਦਾ ਹੈਂ? \q \v 8 ਉਹ ਅਕਾਸ਼ ਤੋਂ ਉੱਚਾ ਹੈ, \q ਉਹ ਪਤਾਲ ਨਾਲੋਂ ਵੀ ਡੂੰਘਾ ਹੈ, ਤੂੰ ਕੀ ਕਰ ਸਕਦਾ ਹੈਂ? \q \v 9 ਉਸ ਦਾ ਨਾਪ ਧਰਤੀ ਤੋਂ ਵੀ ਤੋਂ ਲੰਮਾ, \q ਅਤੇ ਸਮੁੰਦਰ ਨਾਲੋਂ ਵੀ ਚੌੜਾ ਹੈ। \q \v 10 “ਜੇਕਰ ਪਰਮੇਸ਼ੁਰ ਵਿੱਚੋਂ ਦੀ ਲੰਘ ਕੇ, ਉਹਨਾਂ ਨੂੰ ਗ਼ੁਲਾਮ ਬਣਾ ਲਵੇ, \q ਅਤੇ ਨਿਆਂ ਲਈ ਬੁਲਾਵੇ, ਤਾਂ ਕੌਣ ਉਸ ਨੂੰ ਰੋਕ ਸਕਦਾ ਹੈ? \q \v 11 ਉਹ ਤਾਂ ਨਿਕੰਮੇ ਮਨੁੱਖਾਂ ਦੇ ਭੇਦ ਨੂੰ ਜਾਣਦਾ ਹੈ, \q ਅਤੇ ਕੀ ਉਹ ਬਦੀ ਨੂੰ ਵੇਖ ਕੇ ਉਸ ਉੱਤੇ ਧਿਆਨ ਨਾ ਦੇਵੇਗਾ। \q \v 12 ਜਦ ਜੰਗਲੀ ਗਧੇ ਦਾ ਬੱਚਾ ਮਨੁੱਖ ਨੂੰ ਜੰਮੇ ਤਦ ਹੀ ਮੂਰਖ ਨੂੰ ਬੁੱਧੀ ਪ੍ਰਾਪਤ ਹੁੰਦੀ ਹੈ l \q \v 13 “ਜੇ ਤੂੰ ਆਪਣੇ ਦਿਲ ਨੂੰ ਸੁਧਾਰੇਂ, \q ਅਤੇ ਪਰਮੇਸ਼ੁਰ ਦੇ ਅੱਗੇ ਆਪਣੇ ਹੱਥ ਅੱਡੇਂ, \q \v 14 ਜੇ ਤੇਰੇ ਹੱਥ ਵਿੱਚ ਜੋ ਬਦੀ ਹੋਵੇ, ਉਸ ਨੂੰ ਦੂਰ ਕਰੇਂ, \q ਅਤੇ ਬੁਰਿਆਈ ਤੇਰੇ ਤੰਬੂ ਵਿੱਚ ਨਾ ਵੱਸੇ, \q \v 15 ਤਦ ਤੂੰ ਜ਼ਰੂਰ ਆਪਣਾ ਮੂੰਹ ਬੇਦਾਗ਼ ਚੁੱਕੇਂਗਾ, \q ਅਤੇ ਸਥਿਰ ਹੋ ਕੇ ਕਦੇ ਨਾ ਡਰੇਂਗਾ। \q \v 16 ਤੂੰ ਤਾਂ ਆਪਣਾ ਕਸ਼ਟ ਭੁੱਲ ਜਾਵੇਂਗਾ, \q ਅਤੇ ਉਸ ਨੂੰ ਲੰਘ ਗਏ ਪਾਣੀ ਵਾਂਗੂੰ ਯਾਦ ਕਰੇਂਗਾ, \q \v 17 ਅਤੇ ਤੇਰਾ ਜੀਵਨ ਦੁਪਹਿਰ ਤੋਂ ਵੀ ਤੇਜਵਾਨ ਹੋਵੇਗਾ, \q ਹਨ੍ਹੇਰਾ ਸਵੇਰ ਦੇ ਚਾਨਣ ਵਾਂਗੂੰ ਹੋਵੇਗਾ। \q \v 18 ਤੂੰ ਸੁਰੱਖਿਅਤ ਹੋਵੇਗਾ ਕਿਉਂਕਿ ਤੈਨੂੰ ਆਸ ਹੋਵੇਗੀ \q ਅਤੇ ਤੂੰ ਆਪਣੇ ਚੁਫ਼ੇਰੇ ਵੇਖ ਕੇ ਸ਼ਾਂਤੀ ਨਾਲ ਲੇਟੇਂਗਾ। \q \v 19 ਜਦ ਤੂੰ ਲੰਮਾ ਪਵੇਂਗਾ ਤਾਂ ਕੋਈ ਤੈਨੂੰ ਨਹੀਂ ਡਰਾਵੇਗਾ, \q ਅਤੇ ਬਹੁਤੇ ਤੇਰੇ ਮੂੰਹ ਵੱਲ ਤੱਕਣਗੇ। \q \v 20 ਪਰ ਦੁਸ਼ਟਾਂ ਦੀਆਂ ਅੱਖਾਂ ਧੁੰਦਲੀਆਂ ਪੈ ਜਾਣਗੀਆਂ, \q ਅਤੇ ਉਨ੍ਹਾਂ ਦੇ ਬਚਾਓ ਦਾ ਕੋਈ ਸਥਾਨ ਨਾ ਬਚੇਗਾ, \q ਅਤੇ ਪ੍ਰਾਣ ਤਿਆਗਣਾ ਹੀ ਉਨ੍ਹਾਂ ਦੀ ਆਸ ਹੋਵੇਗਾ!” \c 12 \s ਅੱਯੂਬ ਦਾ ਸੋਫ਼ਰ ਨੂੰ ਉੱਤਰ \p \v 1 ਤਦ ਅੱਯੂਬ ਨੇ ਉੱਤਰ ਦੇ ਕੇ ਆਖਿਆ, \q \v 2 “ਬੇਸ਼ੱਕ ਤੁਸੀਂ ਹੀ ਉਹ ਲੋਕ ਹੋ, \q ਕਿ ਜਦ ਤੁਸੀਂ ਮਰੋਗੇ ਤਾਂ ਤੁਹਾਡੇ ਨਾਲ ਬੁੱਧੀ ਮਰ ਜਾਵੇਗੀ! \q \v 3 ਤੁਹਾਡੇ ਵਾਂਗੂੰ ਮੈਨੂੰ ਵੀ ਸਮਝ ਹੈ, \q ਮੈਂ ਤੁਹਾਡੇ ਨਾਲੋਂ ਕੁਝ ਘੱਟ ਨਹੀਂ ਹਾਂ, \q ਅਤੇ ਕੌਣ ਹੈ ਜੋ ਅਜਿਹੀਆਂ ਗੱਲਾਂ ਨਹੀਂ ਜਾਣਦਾ? \q \v 4 “ਮੈਂ ਆਪਣੇ ਮਿੱਤਰਾਂ ਲਈ ਹਾਸੇ ਦਾ ਕਾਰਨ ਹਾਂ, \q ਮੈਂ ਜਿਹੜਾ ਪਰਮੇਸ਼ੁਰ ਨੂੰ ਪੁਕਾਰਦਾ ਸੀ \q ਅਤੇ ਉਹ ਉੱਤਰ ਦਿੰਦਾ ਸੀ, \q ਮੈਂ ਜੋ ਧਰਮੀ ਅਤੇ ਖਰਾ ਮਨੁੱਖ ਸੀ, ਹੁਣ ਹਾਸੇ ਦਾ ਕਾਰਨ ਬਣ ਗਿਆ ਹਾਂ। \q \v 5 ਦੁਖੀ ਲੋਕ ਤਾਂ ਸੁਖੀ ਲੋਕਾਂ ਦੀ ਨਜ਼ਰ ਵਿੱਚ ਤੁੱਛ ਹਨ, \q ਜਿਹਨਾਂ ਦੇ ਪੈਰ ਤਿਲਕਦੇ ਹਨ ਉਹਨਾਂ ਦਾ ਅਪਮਾਨ ਹੁੰਦਾ ਹੈ। \q \v 6 ਲੁਟੇਰਿਆਂ ਦੇ ਤੰਬੂ ਸੁੱਖ-ਸਾਂਦ ਨਾਲ ਰਹਿੰਦੇ ਹਨ, \q ਅਤੇ ਪਰਮੇਸ਼ੁਰ ਦਾ ਕ੍ਰੋਧ ਭੜਕਾਉਣ ਵਾਲੇ ਸੁਰੱਖਿਅਤ ਰਹਿੰਦੇ ਹਨ, \q ਅਰਥਾਤ ਉਹਨਾਂ ਦਾ ਪਰਮੇਸ਼ੁਰ ਉਹਨਾਂ ਦੇ ਹੱਥ ਵਿੱਚ ਰਹਿੰਦਾ ਹੈ। \q \v 7 “ਪਰੰਤੂ ਪਸ਼ੂਆਂ ਤੋਂ ਪੁੱਛ ਅਤੇ ਉਹ ਤੈਨੂੰ ਸਿਖਾਉਣਗੇ, \q ਅਤੇ ਅਕਾਸ਼ ਦੇ ਪੰਛੀਆਂ ਤੋਂ, ਉਹ ਤੈਨੂੰ ਦੱਸਣਗੇ, \q \v 8 ਜਾਂ ਧਰਤੀ ਉੱਤੇ ਧਿਆਨ ਦੇ, ਉਹ ਤੈਨੂੰ ਸਿਖਾਵੇਗੀ, \q ਅਤੇ ਸਮੁੰਦਰ ਦੀਆਂ ਮੱਛੀਆਂ ਤੇਰੇ ਲਈ ਵਰਣਨ ਕਰਨਗੀਆਂ! \q \v 9 ਇਨ੍ਹਾਂ ਸਾਰਿਆਂ ਵਿੱਚੋਂ ਕੌਣ ਨਹੀਂ ਜਾਣਦਾ, \q ਕਿ ਯਹੋਵਾਹ ਦੇ ਹੱਥ ਨੇ ਇਹ ਕੀਤਾ ਹੈ? \q \v 10 ਜਿਸ ਦੇ ਹੱਥ ਵਿੱਚ ਹਰੇਕ ਜੀਉਂਦੇ ਦੇ ਪ੍ਰਾਣ ਹਨ, \q ਅਤੇ ਹਰੇਕ ਮਨੁੱਖ ਦਾ ਆਤਮਾ ਵੀ। \q \v 11 ਭਲਾ, ਕੰਨ ਗੱਲਾਂ ਨੂੰ ਪਰਖ ਨਹੀਂ ਸਕਦਾ, \q ਜਿਵੇਂ ਤਾਲੂ ਆਪਣੇ ਖਾਣੇ ਦਾ ਸੁਆਦ ਚੱਖ ਲੈਂਦਾ ਹੈ? \q \v 12 ਬਜ਼ੁਰਗਾਂ ਵਿੱਚ ਬੁੱਧੀ ਹੁੰਦੀ ਹੈ, \q ਅਤੇ ਲੰਮੀ ਉਮਰ ਵਾਲਿਆਂ ਵਿੱਚ ਸਮਝ ਹੈ। \q \v 13 “ਪਰਮੇਸ਼ੁਰ ਦੇ ਨਾਲ ਬੁੱਧ ਅਤੇ ਸਮਰੱਥ ਹੈ, \q ਉਹ ਦੇ ਕੋਲ ਸਲਾਹ ਅਤੇ ਸਮਝ ਹੈ। \q \v 14 ਵੇਖੋ, ਜੋ ਉਹ ਢਾਹ ਸੁੱਟਦਾ, ਉਸ ਨੂੰ ਬਣਾਇਆ ਨਹੀਂ ਜਾ ਸਕਦਾ, \q ਜਿਸ ਮਨੁੱਖ ਉੱਤੇ ਉਹ ਬੰਧਨ ਪਾਉਂਦਾ ਹੈ, ਉਹ ਖੁੱਲ੍ਹ ਨਹੀਂ ਸਕਦਾ। \q \v 15 ਵੇਖੋ, ਜਦ ਉਹ ਮੀਂਹ ਨੂੰ ਰੋਕ ਲੈਂਦਾ ਹੈ ਤਾਂ ਸੋਕਾ ਪੈ ਜਾਂਦਾ ਹੈ, \q ਫੇਰ ਉਹ ਉਨ੍ਹਾਂ ਨੂੰ ਘੱਲਦਾ ਹੈ ਤੇ ਉਹ ਧਰਤੀ ਉਲੱਦ ਦਿੰਦੇ ਹਨ। \q \v 16 ਉਹ ਦੇ ਨਾਲ ਸ਼ਕਤੀ ਅਤੇ ਸਮਝ ਹੈ, \q ਧੋਖਾ ਦੇਣ ਵਾਲਾ ਅਤੇ ਧੋਖਾ ਖਾਣ ਵਾਲਾ ਉਹ ਦੇ ਹਨ। \q \v 17 ਜੋ ਦਰਬਾਰੀਆਂ ਨੂੰ ਨੰਗੇ ਪੈਰੀਂ ਤੁਰਾਉਂਦਾ ਹੈ, \q ਅਤੇ ਨਿਆਂਈਆਂ ਨੂੰ ਮੂਰਖ ਬਣਾ ਦਿੰਦਾ ਹੈ। \q \v 18 ਉਹ ਰਾਜਿਆਂ ਦੇ ਪਾਏ ਹੋਏ ਬੰਧਨਾਂ ਨੂੰ ਖੋਲ੍ਹ ਦਿੰਦਾ ਹੈ, \q ਅਤੇ ਉਨ੍ਹਾਂ ਦੇ ਲੱਕਾਂ ਨੂੰ ਬੰਧਨਾਂ ਨਾਲ ਬੰਨ੍ਹ ਦਿੰਦਾ ਹੈ। \q \v 19 ਉਹ ਜਾਜਕਾਂ ਨੂੰ ਨੰਗੇ ਪੈਰੀਂ ਗੁਲਾਮੀ ਵਿੱਚ ਲੈ ਜਾਂਦਾ ਹੈ, \q ਅਤੇ ਤਕੜਿਆਂ ਨੂੰ ਉਲਟਾ ਦਿੰਦਾ ਹੈ। \q \v 20 ਉਹ ਵਫ਼ਾਦਾਰ ਦੇ ਮੂੰਹ ਬੰਦ ਕਰ ਦਿੰਦਾ, \q ਅਤੇ ਬਜ਼ੁਰਗਾਂ ਦਾ ਬਿਬੇਕ ਲੈ ਲੈਂਦਾ ਹੈ। \q \v 21 ਉਹ ਪਤਵੰਤਾਂ ਨੂੰ ਅਪਮਾਨ ਨਾਲ ਭਰ ਦਿੰਦਾ, \q ਅਤੇ ਜ਼ੋਰਾਵਰਾਂ ਦਾ ਕਮਰਬੰਦ ਢਿੱਲਾ ਕਰ ਦਿੰਦਾ ਹੈ। \q \v 22 ਉਹ ਹਨੇਰੇ ਦੀਆਂ ਡੂੰਘੀਆਂ ਗੱਲਾਂ ਨੂੰ ਪਰਗਟ ਕਰ ਦਿੰਦਾ ਹੈ, \q ਅਤੇ ਮੌਤ ਦੇ ਸਾਯੇ ਨੂੰ ਚਾਨਣ ਵਿੱਚ ਬਾਹਰ ਲੈ ਆਉਂਦਾ ਹੈ। \q \v 23 ਉਹ ਕੌਮਾਂ ਨੂੰ ਵਧਾਉਂਦਾ ਅਤੇ ਉਨ੍ਹਾਂ ਨੂੰ ਨਾਸ ਕਰਦਾ ਹੈ, \q ਉਹ ਕੌਮਾਂ ਨੂੰ ਫੈਲਾਉਂਦਾ ਅਤੇ ਉਨ੍ਹਾਂ ਨੂੰ ਮੋੜ ਲੈ ਆਉਂਦਾ ਹੈ, \q \v 24 ਉਹ ਦੇਸ ਦੇ ਲੋਕਾਂ ਦੇ ਮੁਖੀਆਂ ਦੀ ਸਮਝ ਨੂੰ ਲੈ ਲੈਂਦਾ ਹੈ, \q ਅਤੇ ਉਨ੍ਹਾਂ ਨੂੰ ਸੁੰਨੇ ਥਾਵਾਂ ਵਿੱਚ ਭਟਕਾਉਂਦਾ ਹੈ, ਜਿੱਥੇ ਕੋਈ ਰਾਹ ਨਹੀਂ। \q \v 25 ਉਹ ਹਨੇਰੇ ਵਿੱਚ ਬਿਨ੍ਹਾਂ ਚਾਨਣ ਤੋਂ ਟੋਹੰਦੇ ਫਿਰਦੇ ਹਨ, \q ਉਹ ਉਨ੍ਹਾਂ ਨੂੰ ਸ਼ਰਾਬੀ ਵਾਂਗੂੰ ਭਟਕਾਉਂਦਾ ਹੈ!” \c 13 \q \v 1 ਵੇਖੋ, ਮੇਰੀ ਅੱਖ ਨੇ ਇਹ ਸਭ ਕੁਝ ਵੇਖਿਆ ਹੈ, \q ਮੇਰੇ ਕੰਨਾਂ ਨੇ ਇਹ ਸੁਣਿਆ ਅਤੇ ਸਮਝਿਆ ਹੈ। \q \v 2 ਜਿਵੇਂ ਤੁਸੀਂ ਜਾਣਦੇ ਹੋ ਮੈਂ ਵੀ ਜਾਣਦਾ ਹਾਂ, \q ਮੈਂ ਤੁਹਾਡੇ ਨਾਲੋਂ ਕੁਝ ਘੱਟ ਨਹੀਂ ਹਾਂ। \q \v 3 ਪਰ ਮੈਂ ਸਰਬ ਸ਼ਕਤੀਮਾਨ ਨਾਲ ਬੋਲਣਾ, \q ਅਤੇ ਪਰਮੇਸ਼ੁਰ ਨਾਲ ਵਾਦ-ਵਿਵਾਦ ਕਰਨਾ ਚਾਹੁੰਦਾ ਹਾਂ, \q \v 4 ਪਰ ਤੁਸੀਂ ਝੂਠੀਆਂ ਗੱਲਾਂ ਦੇ ਘੜਣ ਵਾਲੇ ਹੋ, \q ਤੁਸੀਂ ਸਾਰੇ ਦੇ ਸਾਰੇ ਨਿਕੰਮੇ ਵੈਦ ਹੋ! \q \v 5 ਕਾਸ਼ ਕਿ ਤੁਸੀਂ ਬਿਲਕੁਲ ਚੁੱਪ ਰਹਿੰਦੇ, \q ਤਾਂ ਇਸ ਨਾਲ ਤੁਸੀਂ ਬੁੱਧਵਾਨ ਠਹਿਰਦੇ! \q \v 6 ਤੁਸੀਂ ਹੁਣ ਮੇਰੀ ਦਲੀਲ ਸੁਣੋ, \q ਅਤੇ ਮੇਰੀ ਬੇਨਤੀ ਉੱਤੇ ਕੰਨ ਲਾਓ। \q \v 7 ਕੀ ਤੁਸੀਂ ਪਰਮੇਸ਼ੁਰ ਦੇ ਲਈ ਕੁਧਰਮ ਦੀਆਂ ਗੱਲਾਂ ਕਰੋਗੇ, \q ਅਤੇ ਉਹ ਦੇ ਲਈ ਛਲ ਦੀਆਂ ਗੱਲਾਂ ਬੋਲੋਗੇ? \q \v 8 ਕੀ ਤੁਸੀਂ ਉਹ ਦਾ ਪੱਖਪਾਤ ਕਰੋਗੇ, \q ਜਾਂ ਪਰਮੇਸ਼ੁਰ ਲਈ ਮੁਕੱਦਮਾ ਲੜੋਗੇ? \q \v 9 ਭਲਾ ਇਹ ਚੰਗਾ ਹੋਵੇਗਾ ਕਿ ਉਹ ਤੁਹਾਨੂੰ ਜਾਂਚੇ, \q ਜਾਂ ਤੁਸੀਂ ਉਹ ਨੂੰ ਧੋਖਾ ਦਿਓਗੇ ਜਿਵੇਂ ਆਦਮੀ ਨੂੰ ਧੋਖਾ ਦਿੰਦੇ ਹੋ? \q \v 10 ਜੇ ਤੁਸੀਂ ਲੁੱਕ ਕੇ ਪੱਖਪਾਤ ਕਰੋਗੇ, \q ਤਾਂ ਉਹ ਤੁਹਾਨੂੰ ਸਖ਼ਤੀ ਨਾਲ ਝਿੜਕੇਗਾ। \q \v 11 ਭਲਾ, ਉਹ ਦੀ ਮਹਾਨਤਾ ਤੁਹਾਨੂੰ ਨਹੀਂ ਡਰਾਉਂਦੀ \q ਅਤੇ ਉਹ ਦਾ ਭੈਅ ਤੁਹਾਡੇ ਉੱਤੇ ਨਹੀਂ ਪੈਂਦਾ? \q \v 12 ਤੁਹਾਡੇ ਮਸਲੇ ਖ਼ਾਕ ਦੀਆਂ ਕਹਾਉਤਾਂ ਹਨ, \q ਤੁਹਾਡੇ ਗੜ੍ਹ ਮਿੱਟੀ ਦੇ ਗੜ੍ਹ ਹਨ! \q \v 13 ਮੇਰੇ ਅੱਗੇ ਚੁੱਪ ਰਹੋ ਤਾਂ ਜੋ ਮੈਂ ਗੱਲ ਕਰਾਂ, \q ਫੇਰ ਜੋ ਹੋਵੇ ਸੋ ਹੋਵੇ! \q \v 14 ਮੈਂ ਕਿਉਂ ਆਪਣਾ ਮਾਸ ਆਪਣੇ ਦੰਦਾਂ ਨਾਲ ਚੱਬਾਂ, \q ਅਤੇ ਆਪਣੀ ਜਾਨ ਤਲੀ ਉੱਤੇ ਰੱਖਾਂ? \q \v 15 ਵੇਖੋ, ਉਹ ਮੈਨੂੰ ਵੱਢ ਸੁੱਟੇਗਾ, ਮੈਨੂੰ ਕੋਈ ਆਸ ਨਹੀਂ, \q ਤਾਂ ਵੀ ਮੈਂ ਆਪਣੇ ਚਾਲ-ਚਲਣ ਲਈ ਉਹ ਦੇ ਨਾਲ ਵਾਦ-ਵਿਵਾਦ ਕਰਾਂਗਾ। \q \v 16 ਇਹ ਵੀ ਮੇਰੀ ਮੁਕਤੀ ਦਾ ਕਾਰਨ ਹੋਵੇਗਾ \q ਕਿ ਕੋਈ ਕੁਧਰਮੀ ਉਹ ਦੇ ਹਜ਼ੂਰ ਜਾ ਨਹੀਂ ਸਕਦਾ। \q \v 17 ਧਿਆਨ ਲਗਾ ਕੇ ਮੇਰੇ ਬਚਨਾਂ ਨੂੰ ਸੁਣੋ, \q ਅਤੇ ਮੇਰੀ ਬੇਨਤੀ ਤੁਹਾਡੇ ਕੰਨਾਂ ਵਿੱਚ ਪਵੇ। \q \v 18 ਹੁਣ ਵੇਖੋ, ਮੈਂ ਆਪਣੇ ਮੁਕੱਦਮੇ ਦੀ ਤਿਆਰੀ ਪੂਰੀ ਕਰ ਲਈ ਹੈ, \q ਮੈਂ ਜਾਣਦਾ ਹਾਂ ਕਿ ਮੈਂ ਨਿਰਦੋਸ਼ ਠਹਿਰਾਂਗਾ। \q \v 19 ਕੌਣ ਮੇਰੇ ਨਾਲ ਬਹਿਸ ਕਰੇਗਾ? \q ਜੇਕਰ ਕੋਈ ਅਜਿਹਾ ਹੋਵੇ ਤਾਂ ਮੈਂ ਚੁੱਪ ਰਹਾਂਗਾ ਅਤੇ ਪ੍ਰਾਣ ਤਿਆਗ ਦਿਆਂਗਾ। \p \v 20 ਦੋ ਹੀ ਕੰਮ ਮੇਰੇ ਨਾਲ ਨਾ ਕਰ, \q ਤਦ ਮੈਂ ਤੇਰੇ ਹਜ਼ੂਰੋਂ ਨਾ ਲੁਕਾਂਗਾ। \q \v 21 ਤੂੰ ਆਪਣਾ ਹੱਥ ਮੇਰੇ ਉੱਤੋਂ ਦੂਰ ਕਰ ਲੈ, \q ਅਤੇ ਤੇਰਾ ਭੈਅ ਮੈਨੂੰ ਨਾ ਡਰਾਵੇ। \q \v 22 ਤਦ ਮੈਨੂੰ ਬੁਲਾਈਂ ਅਤੇ ਮੈਂ ਉੱਤਰ ਦਿਆਂਗਾ, \q ਜਾਂ ਮੈਂ ਬੋਲਾਂਗਾ ਅਤੇ ਤੂੰ ਜਵਾਬ ਦੇ! \q \v 23 ਮੇਰੀਆਂ ਬੁਰਾਈਆਂ ਅਤੇ ਪਾਪ ਕਿੰਨੇ ਹਨ? \q ਮੇਰਾ ਅਪਰਾਧ ਅਤੇ ਪਾਪ ਮੈਨੂੰ ਦੱਸ! \q \v 24 ਤੂੰ ਆਪਣਾ ਮੂੰਹ ਕਿਉਂ ਲੁਕਾਉਂਦਾ ਹੈਂ, \q ਅਤੇ ਮੈਨੂੰ ਆਪਣਾ ਵੈਰੀ ਗਿਣਦਾ ਹੈਂ? \q \v 25 ਕੀ ਤੂੰ ਉੱਡਦੇ ਪੱਤੇ ਨੂੰ ਡਰਾਵੇਂਗਾ? \q ਕੀ ਤੂੰ ਸੁੱਕੇ ਘਾਹ ਦਾ ਪਿੱਛਾ ਕਰੇਂਗਾ? \q \v 26 ਕਿਉਂ ਜੋ ਤੂੰ ਮੇਰੇ ਵਿਰੁੱਧ ਕੌੜੀਆਂ ਗੱਲਾਂ ਲਿਖਦਾ ਹੈਂ, \q ਅਤੇ ਮੇਰੀ ਜੁਆਨੀ ਦੀਆਂ ਬਦੀਆਂ ਮੇਰੇ ਪੱਲੇ ਪਾਉਂਦਾ ਹੈਂ। \q \v 27 ਤੂੰ ਮੇਰੇ ਪੈਰਾਂ ਨੂੰ ਕਾਠ ਵਿੱਚ ਠੋਕਦਾ ਹੈਂ, \q ਅਤੇ ਮੇਰੇ ਸਾਰੇ ਰਾਹਾਂ ਦੀ ਨਿਗਾਹਬਾਨੀ ਕਰਦਾ ਹੈਂ, \q ਅਤੇ ਮੇਰੇ ਪੈਰਾਂ ਨੂੰ ਕੀਲ ਦਿੰਦਾ ਹੈਂ! \q \v 28 ਮੈਂ ਤਾਂ ਸੜੀ ਹੋਈ ਚੀਜ਼ ਵਰਗਾ ਹਾਂ ਜੋ ਹੰਢਾਈ ਹੋਈ ਹੈ, \q ਜਾਂ ਉਸ ਕੱਪੜੇ ਵਰਗਾ ਜਿਸ ਨੂੰ ਕੀੜੇ ਨੇ ਖਾ ਲਿਆ ਹੋਵੇ! \c 14 \q \v 1 “ਮਨੁੱਖ ਜੋ ਇਸਤਰੀ ਤੋਂ ਜੰਮਦਾ ਹੈ ਉਹ ਥੋੜ੍ਹੇ ਹੀ ਦਿਨਾਂ ਦਾ ਹੈ \q ਅਤੇ ਦੁੱਖ ਨਾਲ ਭਰਿਆ ਰਹਿੰਦਾ ਹੈ। \q \v 2 ਉਹ ਫੁੱਲ ਵਾਂਗੂੰ ਖਿੜਦਾ, ਫੇਰ ਤੋੜਿਆ ਜਾਂਦਾ ਹੈ, \q ਉਹ ਪਰਛਾਵੇਂ ਵਾਂਗੂੰ ਢੱਲ਼ ਜਾਂਦਾ ਅਤੇ ਠਹਿਰਦਾ ਨਹੀਂ। \q \v 3 ਕੀ ਤੂੰ ਅਜਿਹੇ ਉੱਤੇ ਆਪਣੀਆਂ ਅੱਖਾਂ ਲਾਉਂਦਾ ਹੈਂ, \q ਅਤੇ ਮੈਨੂੰ ਆਪਣੇ ਨਾਲ ਅਦਾਲਤ ਵਿੱਚ ਲਿਆਉਂਦਾ ਹੈਂ? \q \v 4 ਕੌਣ ਅਸ਼ੁੱਧ ਵਿੱਚੋਂ ਸ਼ੁੱਧ ਵਸਤੂ ਕੱਢ ਸਕਦਾ ਹੈ? \q ਕੋਈ ਨਹੀਂ। \q \v 5 ਮਨੁੱਖ ਦੇ ਦਿਨ ਠਹਿਰਾਏ ਹੋਏ ਹਨ, \q ਅਤੇ ਉਹ ਦੇ ਮਹੀਨਿਆਂ ਦੀ ਗਿਣਤੀ ਤੂੰ ਕੀਤੀ ਹੋਈ ਹੈ, \q ਤੂੰ ਉਹ ਦੀਆਂ ਹੱਦਾਂ ਨੂੰ ਬਣਾਇਆ ਜਿਸ ਨੂੰ ਉਹ ਪਾਰ ਨਹੀਂ ਕਰ ਸਕਦਾ। \q \v 6 ਉਹ ਦੇ ਵੱਲੋਂ ਆਪਣੀ ਨਿਗਾਹ ਹਟਾ ਲੈ, ਤਾਂ ਜੋ ਉਹ ਅਰਾਮ ਕਰੇ, \q ਜਦ ਤੱਕ ਉਹ ਮਜ਼ਦੂਰ ਵਾਂਗੂੰ ਆਪਣੇ ਦਿਨ ਪੂਰੇ ਨਾ ਕਰ ਲਵੇ। \q \v 7 “ਰੁੱਖ ਲਈ ਤਾਂ ਆਸ ਹੈ, \q ਕਿ ਜੇ ਉਹ ਕੱਟਿਆ ਜਾਵੇ ਤਾਂ ਫੇਰ ਫੁੱਟੇਗਾ, \q ਅਤੇ ਉਹ ਦੀਆਂ ਕੂੰਬਲਾਂ ਨਾ ਮੁੱਕਣਗੀਆਂ। \q \v 8 ਭਾਵੇਂ ਉਸ ਦੀ ਜੜ੍ਹ ਧਰਤੀ ਵਿੱਚ ਪੁਰਾਣੀ ਪੈ ਜਾਵੇ, \q ਅਤੇ ਉਸ ਦਾ ਟੁੰਡ ਮਿੱਟੀ ਵਿੱਚ ਗਲ਼ ਜਾਵੇ \q \v 9 ਤਾਂ ਵੀ ਪਾਣੀ ਦੀ ਖੁਸ਼ਬੂ ਤੋਂ ਉਹ ਦੀਆਂ ਕੂੰਬਲਾਂ ਫੁੱਟ ਨਿੱਕਲਣਗੀਆਂ \q ਅਤੇ ਬੂਟੇ ਵਾਂਗੂੰ ਉਹ ਦੀਆਂ ਟਹਿਣੀਆਂ ਨਿੱਕਲਣਗੀਆਂ। \q \v 10 ਪਰ ਮਨੁੱਖ ਮਰ ਜਾਂਦਾ ਅਤੇ ਦੱਬਿਆ ਜਾਂਦਾ ਹੈ, \q ਅਤੇ ਜਦ ਮਨੁੱਖ ਪ੍ਰਾਣ ਛੱਡ ਦਿੰਦਾ ਹੈ ਤਾਂ ਉਹ ਕਿੱਥੇ ਹੈ? \q \v 11 ਜਿਵੇਂ ਪਾਣੀ ਸਮੁੰਦਰ ਵਿੱਚੋਂ ਘੱਟ ਜਾਂਦਾ ਹੈ, \q ਅਤੇ ਦਰਿਆ ਸੁੱਕ ਕੇ ਮੁੱਕ ਜਾਂਦਾ ਹੈ, \q \v 12 ਤਿਵੇਂ ਮਨੁੱਖ ਲੇਟਦਾ ਅਤੇ ਫਿਰ ਉੱਠਦਾ ਨਹੀਂ, \q ਜਦੋਂ ਤੱਕ ਅਕਾਸ਼ ਟਲ ਨਾ ਜਾਣ, ਉਹ ਨਾ ਜਾਗਣਗੇ, \q ਨਾ ਆਪਣੀ ਨੀਂਦ ਤੋਂ ਜਗਾਏ ਜਾਣਗੇ। \q \v 13 “ਕਾਸ਼ ਕਿ ਤੂੰ ਮੈਨੂੰ ਅਧੋਲੋਕ ਵਿੱਚ ਲੁਕਾ ਦੇਵੇਂ, \q ਅਤੇ ਮੈਨੂੰ ਛੁਪਾ ਰੱਖੇਂ ਜਦ ਤੱਕ ਤੇਰਾ ਕ੍ਰੋਧ ਨਾ ਹਟੇ, \q ਅਤੇ ਮੇਰੇ ਲਈ ਖ਼ਾਸ ਵੇਲਾ ਠਹਿਰਾਵੇਂ ਅਤੇ ਮੈਨੂੰ ਯਾਦ ਕਰੇਂ! \q \v 14 ਜੇਕਰ ਮਨੁੱਖ ਮਰ ਜਾਵੇ ਤਾਂ ਕੀ ਉਹ ਫੇਰ ਜੀਵੇਗਾ? \q ਆਪਣੀ ਸਖ਼ਤ ਟਹਿਲ ਦੇ ਸਾਰੇ ਦਿਨਾਂ ਵਿੱਚ ਮੈਂ ਉਡੀਕ ਵਿੱਚ ਰਹਾਂਗਾ, \q ਜਦੋਂ ਤੱਕ ਮੇਰੀ ਵਾਰੀ ਨਾ ਆਵੇ। \q \v 15 ਤੂੰ ਪੁਕਾਰੇਂਗਾ ਅਤੇ ਮੈਂ ਤੈਨੂੰ ਉੱਤਰ ਦਿਆਂਗਾ, \q ਤੂੰ ਆਪਣੇ ਹੱਥਾਂ ਦੇ ਕੰਮ ਨੂੰ ਚਾਹਵੇਂਗਾ। \q \v 16 ਪਰ ਹੁਣ ਤੂੰ ਮੇਰੇ ਕਦਮਾਂ ਨੂੰ ਗਿਣਦਾ ਹੈਂ, \q ਕੀ ਤੂੰ ਮੇਰੇ ਪਾਪ ਉੱਤੇ ਨਜ਼ਰ ਨਹੀਂ ਰੱਖਦਾ? \q \v 17 ਮੇਰਾ ਅਪਰਾਧ ਮੋਹਰ ਲੱਗੀ ਹੋਈ ਥੈਲੀ ਵਿੱਚ ਬੰਦ ਹੈ, \q ਅਤੇ ਤੂੰ ਮੇਰੀ ਬਦੀ ਨੂੰ ਸੀਉਂਕੇ ਰੱਖਿਆ ਹੋਇਆ ਹੈ। \q \v 18 “ਪਰ ਪਰਬਤ ਡਿੱਗਦਾ-ਡਿੱਗਦਾ ਘਸ ਜਾਂਦਾ \q ਅਤੇ ਚੱਟਾਨ ਆਪਣੇ ਥਾਂ ਤੋਂ ਸਰਕ ਜਾਂਦੀ ਹੈ, \q \v 19 ਪਾਣੀ ਪੱਥਰਾਂ ਨੂੰ ਘਸਾ ਦਿੰਦਾ ਹੈ, \q ਉਹ ਦਾ ਹੜ੍ਹ ਧਰਤੀ ਦੀ ਮਿੱਟੀ ਨੂੰ ਵਹਾ ਕੇ ਲੈ ਜਾਂਦਾ ਹੈ, \q ਇਸੇ ਤਰ੍ਹਾਂ ਤੂੰ ਮਨੁੱਖ ਦੀ ਆਸ ਨੂੰ ਮਿਟਾ ਦਿੰਦਾ ਹੈਂ। \q \v 20 ਤੂੰ ਹਮੇਸ਼ਾਂ ਉਸ ਉੱਤੇ ਪਰਬਲ ਹੁੰਦਾ ਹੈ, ਅਤੇ ਉਹ ਚੱਲਿਆ ਜਾਂਦਾ ਹੈ, \q ਤੂੰ ਉਹ ਦਾ ਚਿਹਰਾ ਬਦਲ ਕੇ ਉਹ ਨੂੰ ਕੱਢ ਦਿੰਦਾ ਹੈਂ! \q \v 21 ਉਹ ਦੇ ਪੁੱਤਰ ਸਨਮਾਨ ਪ੍ਰਾਪਤ ਕਰਦੇ ਹਨ, ਪਰ ਉਹ ਜਾਣਦਾ ਨਹੀਂ, \q ਉਹ ਹਲਕੇ ਪੈ ਜਾਂਦੇ ਹਨ ਪਰ ਉਹ ਉਨ੍ਹਾਂ ਦਾ ਹਾਲ ਨਹੀਂ ਸਮਝਦਾ \q \v 22 ਉਸ ਨੂੰ ਸਿਰਫ਼ ਆਪਣੇ ਸਰੀਰ ਦਾ ਹੀ ਦੁੱਖ ਮਹਿਸੂਸ ਹੁੰਦਾ ਹੈ \q ਅਤੇ ਆਪਣੇ ਲਈ ਹੀ ਉਸ ਦੀ ਜਾਨ ਅੰਦਰ ਹੀ ਅੰਦਰ ਸੋਗ ਕਰਦੀ ਹੈ।” \c 15 \s ਦੂਸਰੀ ਗੱਲਬਾਤ (15:1-21:34) \s ਅਲੀਫ਼ਜ਼ ਦਾ ਦੋਸ਼ ਲਾਉਣਾ \p \v 1 ਤਦ ਅਲੀਫਾਜ਼ ਤੇਮਾਨੀ ਨੇ ਆਖਿਆ, \q \v 2 “ਭਲਾ, ਬੁੱਧੀਮਾਨ ਹਵਾਈ ਗਿਆਨ ਵਿੱਚ ਉੱਤਰ ਦੇਵੇ, \q ਅਤੇ ਆਪਣਾ ਪੇਟ ਪੂਰਬ ਦੀ ਹਵਾ ਨਾਲ ਭਰੇ? \q \v 3 ਕੀ ਉਹ ਵਿਅਰਥ ਗੱਲਾਂ ਨਾਲ ਬਹਿਸ ਕਰੇ, \q ਜਾਂ ਅਵਿਰਥਾ ਬੋਲੇ? \q \v 4 ਪਰ ਤੂੰ ਪਰਮੇਸ਼ੁਰ ਦਾ ਭੈਅ ਮੰਨਣਾ ਛੱਡ ਦਿੰਦਾ ਹੈ, \q ਅਤੇ ਪਰਮੇਸ਼ੁਰ ਦੇ ਹਜ਼ੂਰੋਂ ਧਿਆਨ ਹਟਾ ਲੈਂਦਾ ਹੈਂ। \q \v 5 ਤੇਰਾ ਮੂੰਹ ਤੇਰੀ ਬਦੀ ਨੂੰ ਪ੍ਰਗਟ ਕਰਦਾ ਹੈ, \q ਅਤੇ ਤੂੰ ਛਲੀਆਂ ਦੀ ਜ਼ਬਾਨ ਬੋਲਦਾ ਹੈਂ। \q \v 6 ਤੇਰਾ ਹੀ ਮੂੰਹ ਤੈਨੂੰ ਦੋਸ਼ੀ ਠਹਿਰਾਉਂਦਾ ਹੈ, ਨਾ ਕਿ ਮੈਂ, \q ਅਤੇ ਤੇਰੇ ਬੁੱਲ੍ਹ ਤੇਰੇ ਵਿਰੁੱਧ ਗਵਾਹੀ ਦਿੰਦੇ ਹਨ। \q \v 7 “ਕੀ ਪਹਿਲਾ ਮਨੁੱਖ ਤੂੰ ਹੀ ਜੰਮਿਆ ਹੈਂ \q ਜਾਂ ਪਹਾੜਾਂ ਤੋਂ ਪਹਿਲਾਂ ਤੂੰ ਪੈਦਾ ਹੋਇਆ? \q \v 8 ਕੀ ਤੂੰ ਪਰਮੇਸ਼ੁਰ ਦੀ ਗੁਪਤ ਯੋਜਨਾ ਨੂੰ ਸੁਣਦਾ ਹੈਂ, \q ਜਾਂ ਬੁੱਧ ਦਾ ਠੇਕਾ ਤੂੰ ਹੀ ਲੈ ਰੱਖਿਆ ਹੈ? \q \v 9 ਤੂੰ ਅਜਿਹਾ ਕੀ ਜਾਣਦਾ ਹੈ ਜੋ ਅਸੀਂ ਨਹੀਂ ਜਾਣਦੇ? \q ਤੇਰੇ ਕੋਲ ਅਜਿਹੀ ਕਿਹੜੀ ਸਮਝ ਹੈ ਜੋ ਸਾਡੇ ਕੋਲ ਨਹੀਂ ਹੈ? \q \v 10 ਸਾਡੇ ਵਿੱਚ ਧੌਲਿਆਂ ਵਾਲੇ ਸਗੋਂ ਬਜ਼ੁਰਗ ਵੀ ਹਨ, \q ਜਿਹੜੇ ਤੇਰੇ ਪਿਤਾ ਨਾਲੋਂ ਵੀ ਵੱਡੀ ਉਮਰ ਦੇ ਹਨ। \q \v 11 ਕੀ ਪਰਮੇਸ਼ੁਰ ਦੀਆਂ ਤਸੱਲੀਆਂ, \q ਅਤੇ ਤੇਰੇ ਨਾਲ ਕੀਤੇ ਨਰਮੀ ਦੇ ਬਚਨ ਤੇਰੇ ਲਈ ਹਲਕੇ ਹਨ? \q \v 12 ਤੇਰਾ ਮਨ ਤੈਨੂੰ ਕਿਉਂ ਖਿੱਚੀ ਜਾਂਦਾ ਹੈ। \q ਤੂੰ ਅੱਖਾਂ ਨਾਲ ਇਸ਼ਾਰੇ ਕਿਉਂ ਕਰਦਾ ਹੈਂ? \q \v 13 ਕੀ ਤੂੰ ਆਪਣਾ ਆਤਮਾ ਪਰਮੇਸ਼ੁਰ ਦੇ ਵਿਰੁੱਧ ਕਰਦਾ ਹੈਂ, \q ਅਤੇ ਆਪਣੇ ਮੂੰਹ ਤੋਂ ਵਿਅਰਥ ਗੱਲਾਂ ਬਕਦਾ ਹੈਂ? \q \v 14 “ਮਨੁੱਖ ਕੀ ਹੈ ਜੋ ਉਹ ਨਿਰਦੋਸ਼ ਠਹਿਰੇ, \q ਅਤੇ ਇਸਤਰੀ ਤੋਂ ਜੰਮਿਆ ਹੋਇਆ ਕੀ ਹੈ ਜੋ ਉਹ ਧਰਮੀ ਠਹਿਰੇ? \q \v 15 ਵੇਖੋ, ਉਹ ਆਪਣੇ ਪਵਿੱਤਰ ਜਨਾਂ ਉੱਤੇ ਵਿਸ਼ਵਾਸ ਨਹੀਂ ਰੱਖਦਾ, \q ਅਤੇ ਅਕਾਸ਼ ਵੀ ਉਹ ਦੀਆਂ ਅੱਖਾਂ ਵਿੱਚ ਸ਼ੁੱਧ ਨਹੀਂ, \q \v 16 ਭਲਾ, ਫੇਰ ਮਨੁੱਖ ਕੀ ਜੋ ਘਿਣਾਉਣਾ \q ਅਤੇ ਭਰਿਸ਼ਟ ਹੈ, ਜੋ ਬੁਰਿਆਈ ਨੂੰ ਪਾਣੀ ਵਾਂਗੂੰ ਪੀਂਦਾ ਹੈ? \q \v 17 “ਮੈਂ ਤੈਨੂੰ ਸਮਝਾ ਦਿਆਂਗਾ ਸੋ ਮੇਰੀ ਸੁਣ, \q ਅਤੇ ਜਿਸ ਨੂੰ ਮੈਂ ਵੇਖਿਆ ਉਹ ਦਾ ਵਰਨਣ ਮੈਂ ਕਰਦਾ ਹਾਂ, \q \v 18 ਆਪਣੇ ਪੁਰਖਿਆਂ ਤੋਂ ਸੁਣ ਕੇ, ਜੋ ਕੁਝ ਬੁੱਧਵਾਨਾਂ ਨੇ ਦੱਸਿਆ \q ਅਤੇ ਨਾ ਛੁਪਾਇਆ, \q \v 19 ਉਹਨਾਂ ਇੱਕਲਿਆਂ ਨੂੰ ਹੀ ਦੇਸ ਦਿੱਤਾ ਗਿਆ, \q ਅਤੇ ਕੋਈ ਪਰਦੇਸੀ ਉਨ੍ਹਾਂ ਦੇ ਵਿੱਚੋਂ ਦੀ ਨਾ ਲੰਘਿਆ, \q \v 20 ਦੁਸ਼ਟ ਜੀਵਨ ਭਰ ਤੜਫ਼ਦਾ ਹੈ, \q ਅਤੇ ਜ਼ਾਲਿਮ ਦੇ ਲਈ ਸਾਲ ਗਿਣ ਕੇ ਰੱਖੇ ਹੋਏ ਹਨ। \q \v 21 ਭੈਅ ਦੀ ਅਵਾਜ਼ ਉਹ ਦੇ ਕੰਨਾਂ ਵਿੱਚ ਗੂੰਜਦੀ ਰਹਿੰਦੀ ਹੈ, \q ਸ਼ਾਂਤੀ ਦੇ ਸਮੇਂ ਵੀ ਲੁਟੇਰਾ ਉਹਨਾਂ ਉੱਤੇ ਆ ਪੈਂਦਾ ਹੈ, \q \v 22 ਉਹ ਨੂੰ ਵਿਸ਼ਵਾਸ ਨਹੀਂ ਕਿ ਉਹ ਹਨੇਰੇ ਵਿੱਚੋਂ ਮੁੜ ਆਵੇਗਾ, \q ਅਤੇ ਤਲਵਾਰ ਉਹ ਨੂੰ ਉਡੀਕਦੀ ਹੈ। \q \v 23 ਉਹ ਰੋਟੀ ਲਈ ਮਾਰਿਆ-ਮਾਰਿਆ ਫਿਰਦਾ ਹੈ ਕਿ ਉਹ ਉਸ ਨੂੰ ਕਿੱਥੇ ਮਿਲੇਗੀ? \q ਉਹ ਜਾਣਦਾ ਹੈ ਕਿ ਹਨੇਰੇ ਦਾ ਦਿਨ ਨੇੜੇ ਹੀ ਹੈ। \q \v 24 ਪੀੜ ਅਤੇ ਦੁੱਖ ਉਹ ਨੂੰ ਡਰਾਉਂਦੇ ਹਨ, \q ਉਸ ਰਾਜੇ ਵਾਂਗੂੰ ਜੋ ਯੁੱਧ ਲਈ ਤਿਆਰ ਹੈ, ਉਹ ਉਸ ਉੱਤੇ ਪਰਬਲ ਹੁੰਦੇ ਹਨ, \q \v 25 ਕਿਉਂ ਜੋ ਉਸ ਨੇ ਆਪਣਾ ਹੱਥ ਪਰਮੇਸ਼ੁਰ ਦੇ ਵਿਰੁੱਧ ਚੁੱਕਿਆ ਹੈ, \q ਅਤੇ ਸਰਬ ਸ਼ਕਤੀਮਾਨ ਦੇ ਵਿਰੁੱਧ ਸਿਰ ਚੁੱਕਦਾ ਹੈ, \q \v 26 ਉਹ ਟੇਢੀ ਧੌਣ ਨਾਲ ਆਪਣੀ ਮੋਟੀਆਂ-ਮੋਟੀਆਂ ਨੋਕਦਾਰ \q ਢਾਲਾਂ ਵਿਖਾਉਂਦਾ ਹੋਇਆ ਘਮੰਡ ਨਾਲ ਉਸ ਉੱਤੇ ਦੌੜਦਾ ਹੈ। \q \v 27 “ਉਸ ਨੇ ਆਪਣਾ ਚਿਹਰਾ ਚਰਬੀ ਨਾਲ ਢੱਕ ਲਿਆ ਹੈ, \q ਅਤੇ ਆਪਣੇ ਪੱਟਾਂ ਉੱਤੇ ਚਰਬੀ ਦੀਆਂ ਤੈਹਾਂ ਜਮਾਈਆਂ ਹਨ, \q \v 28 ਉਹ ਉੱਜੜੇ ਹੋਏ ਨਗਰਾਂ ਵਿੱਚ ਵੱਸ ਗਿਆ ਹੈ, \q ਉਹਨਾਂ ਘਰਾਂ ਵਿੱਚ ਜਿੱਥੇ ਕੋਈ ਨਹੀਂ ਵੱਸਦਾ, \q ਜਿਹੜੇ ਖੰਡਰ ਹੋਣ ਲਈ ਛੱਡ ਦਿੱਤੇ ਗਏ ਹਨ। \q \v 29 ਉਹ ਧਨੀ ਨਾ ਹੋਵੇਗਾ ਨਾ ਉਹ ਦਾ ਮਾਲ ਬਣਿਆ ਰਹੇਗਾ, \q ਨਾ ਉਸ ਦੀ ਉਪਜ ਧਰਤੀ ਵੱਲ ਝੁਕੇਗੀ। \q \v 30 ਉਹ ਹਨੇਰੇ ਤੋਂ ਨਾ ਨਿੱਕਲੇਗਾ, \q ਲਾਟਾਂ ਉਸ ਦੀਆਂ ਟਹਿਣੀਆਂ ਨੂੰ ਸੁਕਾ ਦੇਣਗੀਆਂ, \q ਅਤੇ ਪਰਮੇਸ਼ੁਰ ਦੇ ਮੂੰਹ ਦੇ ਸਾਹ ਨਾਲ ਉਹ ਜਾਂਦਾ ਰਹੇਗਾ। \q \v 31 ਉਹ ਵਿਅਰਥ ਗੱਲਾਂ ਉੱਤੇ ਭਰੋਸਾ ਕਰਕੇ ਆਪਣੇ ਆਪ ਨੂੰ ਧੋਖਾ ਨਾ ਦੇਵੇ \q ਕਿਉਂ ਜੋ ਉਸ ਦਾ ਬਦਲਾ ਵਿਅਰਥ ਹੀ ਹੋਵੇਗਾ। \q \v 32 ਉਹ ਆਪਣੇ ਦਿਨ ਤੋਂ ਪਹਿਲਾਂ ਹੀ ਪੂਰਾ ਹੋ ਜਾਵੇਗਾ, \q ਅਤੇ ਉਹ ਦੀ ਟਹਿਣੀ ਹਰੀ ਨਾ ਰਹੇਗੀ। \q \v 33 ਦਾਖ ਦੀ ਕੱਚੀ ਵੇਲ ਵਾਂਗੂੰ ਉਸ ਦੇ ਫਲ ਝੜ ਜਾਣਗੇ \q ਅਤੇ ਜ਼ੈਤੂਨ ਦੇ ਫੁੱਲ ਵਾਂਗੂੰ ਉਸ ਦੇ ਫੁੱਲ ਡਿੱਗ ਪੈਣਗੇ। \q \v 34 ਅਧਰਮੀਆਂ ਦੀ ਮੰਡਲੀ ਬਾਂਝ ਹੁੰਦੀ ਹੈ, \q ਅਤੇ ਅੱਗ ਰਿਸ਼ਵਤ ਲੈਣ ਵਾਲਿਆਂ ਦੇ ਡੇਰਿਆਂ ਨੂੰ ਭਸਮ ਕਰ ਦਿੰਦੀ ਹੈ। \q \v 35 ਉਨ੍ਹਾਂ ਦੇ ਗਰਭ ਵਿੱਚ ਮੁਸੀਬਤ ਪੈਂਦੀ ਹੈ \q ਅਤੇ ਉਹ ਬਦੀ ਨੂੰ ਜਨਮ ਦਿੰਦੇ ਹਨ, ਉਨ੍ਹਾਂ ਦੇ ਪੇਟ ਵਿੱਚ ਛਲ ਪੈਦਾ ਹੁੰਦਾ ਹੈ।” \c 16 \s ਅੱਯੂਬ ਦਾ ਅਲੀਫ਼ਜ਼ ਨੂੰ ਉੱਤਰ \p \v 1 ਤਦ ਅੱਯੂਬ ਨੇ ਉੱਤਰ ਦੇ ਕੇ ਆਖਿਆ, \q \v 2 “ਮੈਂ ਅਜਿਹੀਆਂ ਬਹੁਤ ਸਾਰੀਆਂ ਗੱਲਾਂ ਸੁਣੀਆਂ ਹਨ, \q ਤੁਸੀਂ ਸਾਰੇ ਦੇ ਸਾਰੇ ਦੁੱਖਦਾਇਕ ਤਸੱਲੀ ਦੇਣ ਵਾਲੇ ਹੋ! \q \v 3 ਕੀ ਹਵਾਈ ਗੱਲਾਂ ਕਦੇ ਮੁੱਕਣਗੀਆਂ, \q ਜਾਂ ਤੈਨੂੰ ਕੀ ਖਿਝ ਹੈ ਜੋ ਤੂੰ ਬਹਿਸ ਕਰਦਾ ਹੈਂ? \q \v 4 ਮੈਂ ਵੀ ਤੁਹਾਡੇ ਵਾਂਗੂੰ ਬੋਲ ਸਕਦਾ, \q ਜੇ ਤੁਹਾਡੀ ਹਾਲਤ ਮੇਰੀ ਹਾਲਤ ਜਿਹੀ ਹੁੰਦੀ, \q ਤਾਂ ਮੈਂ ਵੀ ਤੁਹਾਡੇ ਵਿਰੁੱਧ ਗੱਲਾਂ ਘੜ੍ਹ ਸਕਦਾ, \q ਅਤੇ ਆਪਣਾ ਸਿਰ ਤੁਹਾਡੇ ਉੱਤੇ ਹਿਲਾ ਸਕਦਾ! \q \v 5 ਪਰ ਮੈਂ ਤੁਹਾਨੂੰ ਆਪਣੇ ਬਚਨਾਂ ਨਾਲ ਉਤਸ਼ਾਹਿਤ ਕਰਦਾ, \q ਅਤੇ ਆਪਣੇ ਬੁੱਲ੍ਹਾਂ ਨਾਲ ਤਸੱਲੀ ਦਿੰਦਾ। \q \v 6 “ਜੇ ਮੈਂ ਬੋਲਾਂ ਤਾਂ ਵੀ ਮੈਨੂੰ ਤਸੱਲੀ ਨਹੀਂ, \q ਅਤੇ ਜੇ ਮੈਂ ਚੁੱਪ ਰਹਾਂ, ਤਾਂ ਵੀ ਮੈਨੂੰ ਅਰਾਮ ਨਹੀਂ ਮਿਲਦਾ। \q \v 7 ਪਰ ਹੁਣ ਉਹ ਨੇ ਮੈਨੂੰ ਥਕਾ ਦਿੱਤਾ ਹੈ, \q ਤੂੰ ਮੇਰੇ ਸਾਰੇ ਆਰ-ਪਰਿਵਾਰ ਨੂੰ ਬਰਬਾਦ ਕੀਤਾ ਹੈ, \q \v 8 ਤੂੰ ਮੈਨੂੰ ਘੁੱਟ ਕੇ ਫੜ੍ਹ ਲਿਆ ਹੈ, ਇਹ ਮੇਰੇ ਲਈ ਗਵਾਹੀ ਹੈ! \q ਮੇਰੀ ਦੁਰਬਲਤਾ ਮੇਰੇ ਵਿਰੁੱਧ ਉੱਠ ਕੇ \q ਮੇਰੇ ਮੂੰਹ ਤੇ ਸਾਖੀ ਦਿੰਦੀ ਹੈ। \q \v 9 ਉਹ ਦੇ ਕ੍ਰੋਧ ਨੇ ਮੈਨੂੰ ਪਾੜਿਆ ਅਤੇ ਸਤਾਇਆ ਹੈ, \q ਉਹ ਨੇ ਮੇਰੇ ਉੱਤੇ ਆਪਣੇ ਦੰਦ ਪੀਹੇ \q ਅਤੇ ਮੇਰਾ ਵਿਰੋਧੀ ਮੈਨੂੰ ਅੱਖਾਂ ਵਿਖਾਉਂਦਾ ਹੈ। \q \v 10 ਉਹਨਾਂ ਨੇ ਮੇਰੇ ਉੱਤੇ ਆਪਣੇ ਮੂੰਹ ਖੋਲ੍ਹੇ ਹਨ, \q ਨਿੰਦਿਆ ਕਰਕੇ ਉਹਨਾਂ ਨੇ ਮੇਰੇ ਚਪੇੜਾਂ ਮਾਰੀਆਂ, \q ਉਹ ਮੇਰੇ ਵਿਰੁੱਧ ਰਲ ਕੇ ਇਕੱਠੇ ਹੁੰਦੇ ਹਨ। \q \v 11 ਪਰਮੇਸ਼ੁਰ ਨੇ ਮੈਨੂੰ ਕੁਧਰਮੀਆਂ ਦੇ ਵੱਸ ਕਰ ਦਿੱਤਾ, \q ਅਤੇ ਦੁਸ਼ਟਾਂ ਦੇ ਹੱਥ ਵਿੱਚ ਮੈਨੂੰ ਸੁੱਟ ਦਿੱਤਾ ਹੈ। \q \v 12 ਮੈਂ ਸੁਖੀ ਸੀ ਪਰ ਉਹ ਨੇ ਮੈਨੂੰ ਚੂਰ-ਚਾਰ ਕਰ ਸੁੱਟਿਆ, \q ਅਤੇ ਮੈਨੂੰ ਧੌਣ ਤੋਂ ਫੜ੍ਹ ਲਿਆ ਅਤੇ ਪਟਕਾ-ਪਟਕਾ ਕੇ ਮੈਨੂੰ ਭੰਨ ਸੁੱਟਿਆ, \q ਉਹ ਨੇ ਮੈਨੂੰ ਆਪਣੇ ਨਿਸ਼ਾਨੇ ਲਈ ਖੜ੍ਹਾ ਕੀਤਾ! \q \v 13 ਉਹ ਦੇ ਤੀਰ-ਅੰਦਾਜ਼ ਮੈਨੂੰ ਆਲੇ ਦੁਆਲਿਓਂ ਘੇਰ ਲੈਂਦੇ ਹਨ, \q ਉਹ ਮੇਰੇ ਗੁਰਦਿਆਂ ਨੂੰ ਚੀਰਦਾ ਹੈ ਅਤੇ ਦਯਾ ਨਹੀਂ ਕਰਦਾ, \q ਉਹ ਮੇਰੇ ਪਿੱਤ ਨੂੰ ਧਰਤੀ ਉੱਤੇ ਡੋਲ੍ਹ ਦਿੰਦਾ ਹੈ! \q \v 14 ਉਹ ਤੇੜਾਂ ਤੇ ਤੇੜਾਂ ਪਾ ਕੇ ਮੈਨੂੰ ਤੋੜ ਸੁੱਟਦਾ ਹੈ, \q ਉਹ ਮੇਰੇ ਉੱਤੇ ਸੂਰਮੇ ਵਾਂਗੂੰ ਹਮਲਾ ਕਰਦਾ ਹੈ! \q \v 15 “ਮੈਂ ਆਪਣੀ ਚਮੜੀ ਉੱਤੇ ਤੱਪੜ ਨੂੰ ਸਿਉਂ ਲਿਆ ਹੈ, \q ਮੈਂ ਆਪਣਾ ਸਿੰਗ ਨੂੰ ਮਿੱਟੀ ਵਿੱਚ ਰਲਾ ਦਿੱਤਾ ਹੈ। \q \v 16 ਮੇਰਾ ਮੂੰਹ ਰੋਣ ਨਾਲ ਲਾਲ ਹੋ ਗਿਆ ਹੈ, \q ਅਤੇ ਮੇਰੀਆਂ ਪਲਕਾਂ ਉੱਤੇ ਮੌਤ ਦਾ ਸਾਯਾ ਹੈ, \q \v 17 ਫੇਰ ਵੀ ਮੇਰੇ ਹੱਥਾਂ ਵਿੱਚ ਕੋਈ ਜ਼ੁਲਮ ਨਹੀਂ, \q ਅਤੇ ਮੇਰੀ ਪ੍ਰਾਰਥਨਾ ਪਵਿੱਤਰ ਹੈ। \q \v 18 “ਹੇ ਧਰਤੀ, ਮੇਰੇ ਲਹੂ ਨੂੰ ਨਾ ਲੁਕਾ, \q ਅਤੇ ਮੇਰੀ ਦੁਹਾਈ ਕਿਤੇ ਨਾ ਰੁਕੇ! \q \v 19 ਪਰ ਹੁਣ ਵੇਖੋ, ਸਵਰਗ ਵਿੱਚ ਮੇਰਾ ਸਾਖੀ ਹੈ, \q ਅਤੇ ਮੇਰਾ ਗਵਾਹ ਉੱਚਿਆਈਆਂ ਉੱਤੇ ਹੈ। \q \v 20 ਮੇਰੇ ਮਿੱਤਰ ਮੇਰਾ ਮਖ਼ੌਲ ਉਡਾਉਂਦੇ ਹਨ, \q ਮੇਰੀਆਂ ਅੱਖਾਂ ਪਰਮੇਸ਼ੁਰ ਦੇ ਅੱਗੇ ਰੋਂਦੀਆਂ ਹਨ, \q \v 21 ਕੀ ਕੋਈ ਮਨੁੱਖ ਦੇ ਲਈ ਪਰਮੇਸ਼ੁਰ ਨਾਲ ਵਾਦ-ਵਿਵਾਦ ਕਰੇ, \q ਜਿਵੇਂ ਆਦਮ ਵੰਸ਼ ਆਪਣੇ ਮਿੱਤਰ ਲਈ ਕਰਦਾ ਹੈ। \q \v 22 “ਕਿਉਂ ਜੋ ਥੋੜ੍ਹਿਆਂ ਸਾਲਾਂ ਦੇ ਬੀਤਣ ਤੋਂ ਬਾਅਦ ਮੈਂ ਉਸ ਰਾਹ \q ਚਲਾ ਜਾਂਵਾਂਗਾ ਜਿੱਥੋਂ ਮੈਂ ਫੇਰ ਕਦੇ ਨਹੀਂ ਮੁੜਾਂਗਾ।” \c 17 \s ਅੱਯੂਬ ਦੀ ਪ੍ਰਾਰਥਨਾ \q \v 1 “ਮੇਰਾ ਆਤਮਾ ਟੁੱਟ ਗਿਆ, ਮੇਰੇ ਦਿਨ ਮੁੱਕ ਗਏ, \q ਕਬਰ ਮੇਰੇ ਲਈ ਤਿਆਰ ਹੈ। \q \v 2 ਨਿਸੰਗ ਮੇਰੇ ਕੋਲ ਠੱਠਾ ਕਰਨ ਵਾਲੇ ਹਨ, \q ਅਤੇ ਮੇਰੀ ਨਿਗਾਹ ਉਹਨਾਂ ਦੇ ਲੜਾਈ ਝਗੜੇ ਉੱਤੇ ਟਿਕੀ ਹੋਈ ਹੈ। \q \v 3 “ਹੇ ਪਰਮੇਸ਼ੁਰ, ਜ਼ਮਾਨਤ ਦੇ, ਤੂੰ ਆਪਣੇ ਅਤੇ ਮੇਰੇ ਵਿੱਚ ਜ਼ਮਾਨਤੀ ਹੋ, \q ਕੌਣ ਹੈ ਜੋ ਮੇਰੇ ਹੱਥ ਉੱਤੇ ਹੱਥ ਧਰੇ? \q \v 4 ਤੂੰ ਤਾਂ ਉਹਨਾਂ ਦਾ ਮਨ ਸਮਝ ਤੋਂ ਓਹਲੇ ਰੱਖਿਆ ਹੈ, \q ਇਸ ਲਈ ਤੂੰ ਉਹਨਾਂ ਨੂੰ ਪਰਬਲ ਨਾ ਹੋਣ ਦੇਵੇਂਗਾ। \q \v 5 ਜਿਹੜਾ ਆਪਣੇ ਮਿੱਤਰ ਨੂੰ ਲੁੱਟ ਦੇ ਹਿੱਸੇ ਲਈ ਦੋਸ਼ੀ ਬਣਾਉਂਦਾ ਹੈ, \q ਉਹ ਦੇ ਬੱਚਿਆਂ ਦੀਆਂ ਅੱਖਾਂ ਅੰਨ੍ਹੀਆਂ ਹੋ ਜਾਣਗੀਆਂ। \q \v 6 “ਪਰ ਪਰਮੇਸ਼ੁਰ ਨੇ ਮੈਨੂੰ ਲੋਕਾਂ ਲਈ ਮਿਹਣਾ ਬਣਾਇਆ, \q ਮੈਂ ਉਹ ਹਾਂ ਜਿਸ ਦੇ ਮੂੰਹ ਉੱਤੇ ਲੋਕ ਥੁੱਕਦੇ ਹਨ। \q \v 7 ਮੇਰੀਆਂ ਅੱਖਾਂ ਸੋਗ ਦੇ ਕਾਰਨ ਧੁੰਦਲੀਆਂ ਹੋ ਗਈਆਂ ਹਨ, \q ਅਤੇ ਮੇਰੇ ਸਾਰੇ ਅੰਗ ਪਰਛਾਵੇਂ ਵਾਂਗੂੰ ਹੋ ਗਏ ਹਨ। \q \v 8 ਨੇਕ ਲੋਕ ਇਹ ਵੇਖ ਕੇ ਹੈਰਾਨ ਹੁੰਦੇ ਹਨ, \q ਅਤੇ ਬੇਦੋਸ਼ੇ ਕੁਧਰਮੀਆਂ ਦੇ ਵਿਰੁੱਧ ਭੜਕ ਉੱਠਦੇ ਹਨ। \q \v 9 ਪਰ ਧਰਮੀ ਆਪਣੇ ਰਾਹ ਤੇ ਲੱਗਾ ਰਹੇਗਾ, \q ਅਤੇ ਸਾਫ਼ ਹੱਥ ਵਾਲਾ ਹੋਰ ਵੀ ਤਕੜਾ ਹੁੰਦਾ ਜਾਵੇਗਾ। \q \v 10 “ਪਰ ਤੁਸੀਂ ਸਾਰੇ ਹੀ ਯਤਨ ਨਾਲ ਮੁੜ ਕੇ ਆਓ, \q ਮੈਨੂੰ ਤੁਹਾਡੇ ਵਿੱਚ ਇੱਕ ਵੀ ਬੁੱਧੀਮਾਨ ਨਾ ਲੱਭੇਗਾ। \q \v 11 ਮੇਰੇ ਜਿਉਣ ਦੇ ਦਿਨ ਤਾਂ ਬੀਤ ਗਏ, ਮੇਰੀਆਂ ਯੋਜਨਾਵਾਂ \q ਅਤੇ ਮੇਰੇ ਦਿਲ ਦੀਆਂ ਲੋਚਾਂ ਮਿਟ ਗਈਆਂ। \q \v 12 ਮੇਰੇ ਮਿੱਤਰ ਰਾਤ ਨੂੰ ਦਿਨ ਠਹਿਰਾਉਂਦੇ \q ਅਤੇ ਆਖਦੇ ਹਨ ਕਿ ਚਾਨਣ ਹਨੇਰੇ ਦੇ ਕੋਲ ਹੀ ਹੈ। \q \v 13 ਜੇਕਰ ਮੈਂ ਆਸ ਰੱਖਾਂ ਕਿ ਅਧੋਲੋਕ ਮੇਰਾ ਘਰ ਹੈਂ, \q ਜੇਕਰ ਮੈਂ ਹਨੇਰੇ ਵਿੱਚ ਆਪਣਾ ਬਿਸਤਰਾ ਵਿਛਾਵਾਂ, \q \v 14 ਜੇ ਮੈਂ ਸੜਿਆਂਧ ਨੂੰ ਪੁਕਾਰਾਂ ਕਿ ਤੂੰ ਮੇਰਾ ਪਿਤਾ ਹੈਂ, \q ਅਤੇ ਕੀੜੇ ਨੂੰ ਕਿ ਤੂੰ ਮੇਰੀ ਮਾਂ ਅਤੇ ਮੇਰੀ ਭੈਣ ਹੈਂ, \q \v 15 ਤਦ ਮੇਰੀ ਆਸ ਫੇਰ ਕਿੱਥੇ ਹੈ? \q ਕੌਣ ਮੇਰੇ ਲਈ ਆਸ ਵੇਖੇਗਾ? \q \v 16 ਉਹ ਅਧੋਲੋਕ ਦੇ ਫਾਟਕਾਂ ਵਿੱਚ ਉਤਰ ਜਾਵੇਗੀ, \q ਜਦ ਅਸੀਂ ਇਕੱਠੇ ਖ਼ਾਕ ਵਿੱਚ ਅਰਾਮ ਪਾਵਾਂਗੇ।” \c 18 \s ਬਿਲਦਦ ਦਾ ਕਥਨ \p \v 1 ਤਦ ਬਿਲਦਦ ਸ਼ੂਹੀ ਨੇ ਉੱਤਰ ਦੇ ਕੇ ਆਖਿਆ, \q \v 2 “ਤੁਸੀਂ ਕਦੋਂ ਤੱਕ ਗੱਲਾਂ ਲਈ ਫੰਦੇ ਲਾਓਗੇ? \q ਸਮਝਦਾਰ ਬਣੋ, ਫੇਰ ਆਪਾਂ ਗੱਲ ਕਰਾਂਗੇ। \q \v 3 ਅਸੀਂ ਕਿਉਂ ਤੁਹਾਡੀ ਨਿਗਾਹ ਵਿੱਚ ਪਸ਼ੂਆਂ ਜਿਹੇ ਗਿਣੇ ਜਾਂਦੇ ਹਾਂ \q ਅਤੇ ਭਰਿਸ਼ਟ ਠਹਿਰੇ ਹਾਂ? \q \v 4 ਤੂੰ ਜੇ ਆਪਣੇ ਆਪ ਨੂੰ ਆਪਣੇ ਕ੍ਰੋਧ ਵਿੱਚ ਪਾੜਦਾ ਹੈਂ, \q ਕੀ ਤੇਰੇ ਲਈ ਧਰਤੀ ਤਿਆਗੀ ਜਾਵੇਗੀ, \q ਜਾਂ ਚੱਟਾਨ ਆਪਣੇ ਥਾਂ ਤੋਂ ਖਿਸਕ ਜਾਵੇਗੀ? \q \v 5 “ਹਾਂ, ਦੁਸ਼ਟਾਂ ਦਾ ਦੀਵਾ ਬੁੱਝ ਜਾਵੇਗਾ \q ਅਤੇ ਉਸ ਦੀ ਅੱਗ ਦੀ ਲਾਟ ਨਾ ਚਮਕੇਗੀ, \q \v 6 ਉਹ ਦੇ ਤੰਬੂ ਵਿੱਚ ਚਾਨਣ ਹਨ੍ਹੇਰਾ ਹੋ ਜਾਵੇਗਾ, \q ਅਤੇ ਉਹ ਦੇ ਉੱਪਰ ਦਾ ਦੀਵਾ ਬੁੱਝ ਜਾਵੇਗਾ। \q \v 7 ਉਹ ਦੇ ਬਲਵੰਤ ਕਦਮ ਰੋਕੇ ਜਾਣਗੇ, \q ਅਤੇ ਉਹ ਆਪਣੀ ਹੀ ਸਲਾਹ ਨਾਲ ਡਿੱਗ ਪਵੇਗਾ। \q \v 8 ਉਹ ਤਾਂ ਆਪਣੇ ਹੀ ਪੈਰ ਜਾਲ਼ ਵਿੱਚ ਫਸਾਵੇਗਾ, \q ਅਤੇ ਉਹ ਆਪ ਫੰਦੇ ਉੱਤੇ ਚੱਲਦਾ ਹੈ। \q \v 9 ਕੜਿੱਕੀ ਉਹ ਦੀ ਅੱਡੀ ਨੂੰ ਫੜ੍ਹਦੀ, \q ਅਤੇ ਲੁਟੇਰੇ ਉਹ ਨੂੰ ਫ਼ਸਾ ਲੈਂਦੇ ਹਨ l \q \v 10 ਫੰਦਾ ਉਹ ਦੇ ਲਈ ਧਰਤੀ ਵਿੱਚ ਲੁਕਾਇਆ ਜਾਂਦਾ ਹੈ, \q ਅਤੇ ਉਹ ਦੇ ਰਸਤੇ ਵਿੱਚ ਜਾਲ਼। \q \v 11 ਖੌਫ਼ ਆਲੇ ਦੁਆਲਿਓਂ ਉਸ ਨੂੰ ਡਰਾਉਂਦਾ ਹੈ, \q ਅਤੇ ਉਸ ਦੇ ਪਿੱਛੇ ਪੈ ਕੇ ਉਸ ਨੂੰ ਭਜਾਉਂਦਾ ਹੈ! \q \v 12 ਆਫ਼ਤ ਉਸ ਉੱਤੇ ਪੈਣ ਲਈ ਉਡੀਕਦੀ ਹੈ, \q ਅਤੇ ਬਿਪਤਾ ਉਹ ਦੇ ਕੋਲ ਹੀ ਤਿਆਰ ਹੋਵੇਗੀ। \q \v 13 ਉਹ ਉਸ ਦੇ ਸਰੀਰ ਦੇ ਅੰਗ ਨੂੰ ਖਾ ਜਾਵੇਗੀ, \q ਮੌਤ ਦਾ ਪਹਿਲੌਠਾ ਉਸ ਦੇ ਅੰਗਾਂ ਨੂੰ ਨਿਗਲ ਲਵੇਗਾ। \q \v 14 ਆਪਣੇ ਜਿਸ ਤੰਬੂ ਉੱਤੇ ਉਹ ਭਰੋਸਾ ਰੱਖਦਾ ਸੀ, ਉਹ ਪੁੱਟਿਆ ਜਾਵੇਗਾ, \q ਅਤੇ ਉਸ ਨੂੰ ਖੌਫ਼ਨਾਕ ਰਾਜੇ ਕੋਲ ਪਹੁੰਚਾਇਆ ਜਾਵੇਗਾ! \q \v 15 ਜਿਹੜਾ ਉਹ ਦਾ ਨਹੀਂ ਉਹ ਉਸ ਦੇ ਤੰਬੂ ਵਿੱਚ ਵੱਸੇਗਾ, \q ਅਤੇ ਉਹ ਦੇ ਵਸੇਬੇ ਉੱਤੇ ਗੰਧਕ ਸੁੱਟੀ ਜਾਵੇਗੀ। \q \v 16 ਹੇਠੋਂ ਉਹ ਦੀਆਂ ਜੜ੍ਹਾਂ ਸੁੱਕ ਜਾਣਗੀਆਂ, \q ਉੱਪਰੋਂ ਉਹ ਦੀਆਂ ਟਹਿਣੀਆਂ ਕੁਮਲਾ ਜਾਣਗੀਆਂ \q \v 17 ਉਹ ਦੀ ਯਾਦ ਧਰਤੀ ਉੱਤੋਂ ਮਿਟ ਜਾਵੇਗੀ, \q ਅਤੇ ਉਹ ਦਾ ਨਾਮ ਦੇਸ ਵਿੱਚ ਨਾ ਰਹੇਗਾ। \q \v 18 ਉਹ ਉਸ ਨੂੰ ਚਾਨਣ ਤੋਂ ਹਨੇਰੇ ਵਿੱਚ ਹੱਕ ਦੇਣਗੇ, \q ਅਤੇ ਸੰਸਾਰ ਤੋਂ ਖਦੇੜ ਦੇਣਗੇ। \q \v 19 ਅਤੇ ਉਹ ਦੇ ਲੋਕਾਂ ਵਿੱਚ ਨਾ ਉਹ ਦਾ ਪੁੱਤਰ, ਨਾ ਪੋਤਾ ਹੋਵੇਗਾ, \q ਨਾ ਉਹ ਦੇ ਟਿਕਾਣਿਆਂ ਵਿੱਚ ਕੋਈ ਬਾਕੀ ਰਹੇਗਾ। \q \v 20 ਪੱਛਮ ਦੇ ਲੋਕ ਉਹ ਦੇ ਦਿਨ ਉੱਤੇ ਹੈਰਾਨ ਹੋਣਗੇ \q ਅਤੇ ਪੂਰਬ ਦੇ ਵਾਸੀ ਸਹਿਮ ਜਾਣਗੇ। \q \v 21 ਨਿਸੰਗ ਕੁਧਰਮੀਆਂ ਦੇ ਵਸੇਬੇ ਇਹੋ ਜਿਹੇ ਹੋ ਜਾਂਦੇ ਹਨ, \q ਜੋ ਪਰਮੇਸ਼ੁਰ ਨੂੰ ਨਹੀਂ ਜਾਣਦਾ \q ਉਸ ਦਾ ਸਥਾਨ ਅਜਿਹਾ ਹੀ ਹੋ ਜਾਂਦਾ ਹੈ।” \c 19 \s ਅੱਯੂਬ ਦਾ ਉੱਤਰ \p \v 1 ਤਦ ਅੱਯੂਬ ਨੇ ਉੱਤਰ ਦੇ ਕੇ ਆਖਿਆ, \q \v 2 “ਤੁਸੀਂ ਕਦੋਂ ਤੱਕ ਮੇਰੀ ਜਾਨ ਨੂੰ ਸਤਾਓਗੇ, \q ਅਤੇ ਮੈਨੂੰ ਗੱਲਾਂ ਨਾਲ ਚੂਰ-ਚੂਰ ਕਰੋਗੇ? \q \v 3 ਹੁਣ ਦਸ ਵਾਰ ਤੁਸੀਂ ਮੈਨੂੰ ਲੱਜਿਆਵਾਨ ਕੀਤਾ, \q ਤੁਸੀਂ ਸ਼ਰਮ ਨਹੀਂ ਕਰਦੇ ਜੋ ਤੁਸੀਂ ਮੇਰੇ ਨਾਲ ਸਖ਼ਤੀ ਕਰਦੇ ਹੋ? \q \v 4 ਮੰਨ ਲਓ ਕਿ ਮੇਰੇ ਕੋਲੋਂ ਭੁੱਲ ਹੋਈ \q ਤਾਂ ਵੀ ਮੇਰੀ ਭੁੱਲ ਮੇਰੇ ਉੱਤੇ ਹੀ ਰਹੇਗੀ। \q \v 5 ਜੇ ਤੁਸੀਂ ਸੱਚ-ਮੁੱਚ ਮੇਰੇ ਵਿਰੁੱਧ ਆਪਣੇ ਆਪ ਨੂੰ ਵਡਿਆਉਂਦੇ ਹੋ, \q ਅਤੇ ਮੇਰੀ ਬੇਇੱਜ਼ਤੀ ਕਰਕੇ ਮੇਰੇ ਨਾਲ ਬਹਿਸ ਕਰਦੇ ਹੋ, \q \v 6 ਤਾਂ ਹੁਣ ਜਾਣ ਲਓ ਕਿ ਪਰਮੇਸ਼ੁਰ ਹੀ ਨੇ ਮੈਨੂੰ ਝੁਕਾਇਆ ਹੈ, \q ਅਤੇ ਮੈਨੂੰ ਆਪਣੇ ਜਾਲ਼ ਵਿੱਚ ਫਸਾਇਆ ਹੈ।” \q \v 7 ਵੇਖੋ ਮੈਂ “ਜ਼ੁਲਮ, ਜ਼ੁਲਮ!” ਪੁਕਾਰਦਾ ਹਾਂ, ਪਰ ਕੋਈ ਮੈਨੂੰ ਉੱਤਰ ਨਹੀਂ ਦਿੰਦਾ, \q ਮੈਂ ਸਹਾਇਤਾ ਲਈ ਦੁਹਾਈ ਦਿੰਦਾ ਹਾਂ ਪਰ ਕੋਈ ਨਿਆਂ ਨਹੀਂ ਕਰਦਾ! \q \v 8 ਉਹ ਨੇ ਮੇਰੇ ਰਾਹ ਨੂੰ ਬੰਦ ਕੀਤਾ ਤਾਂ ਜੋ ਮੈਂ ਲੰਘ ਨਾ ਸਕਾਂ, \q ਅਤੇ ਮੇਰੇ ਰਸਤਿਆਂ ਵਿੱਚ ਹਨ੍ਹੇਰਾ ਕਰ ਦਿੱਤਾ ਹੈ। \q \v 9 ਉਹ ਨੇ ਮੇਰਾ ਪਰਤਾਪ ਮੇਰੇ ਉੱਤੋਂ ਲਾਹ ਲਿਆ, \q ਅਤੇ ਮੇਰੇ ਸਿਰ ਦਾ ਮੁਕਟ ਲੈ ਲਿਆ ਹੈ। \q \v 10 ਉਹ ਨੇ ਮੈਨੂੰ ਚੌਂਹਾਂ ਪਾਸਿਆਂ ਤੋਂ ਤੋੜ ਸੁੱਟਿਆ, \q ਜਦੋਂ ਤੱਕ ਮੈਂ ਮੁੱਕ ਨਾ ਗਿਆ, ਅਤੇ ਮੇਰੀ ਆਸ ਨੂੰ ਰੁੱਖ ਵਾਂਗੂੰ ਪੁੱਟ ਸੁੱਟਿਆ ਹੈ। \q \v 11 ਉਹ ਨੇ ਆਪਣੇ ਕ੍ਰੋਧ ਨੂੰ ਮੇਰੇ ਉੱਤੇ ਭੜਕਾਇਆ ਹੈ, \q ਅਤੇ ਮੈਨੂੰ ਆਪਣੇ ਵਿਰੋਧੀਆਂ ਵਿੱਚ ਗਿਣ ਲਿਆ ਹੈ! \q \v 12 ਉਹ ਦੇ ਜੱਥੇ ਇਕੱਠੇ ਹੋ ਕੇ ਆਉਂਦੇ, \q ਅਤੇ ਮੇਰੇ ਵਿਰੁੱਧ ਆਪਣਾ ਰਾਹ ਤਿਆਰ ਕਰਦੇ ਹਨ, \q ਅਤੇ ਮੇਰੇ ਤੰਬੂ ਦੇ ਆਲੇ-ਦੁਆਲੇ ਡੇਰੇ ਲਾਉਂਦੇ ਹਨ। \q \v 13 “ਉਸ ਨੇ ਮੇਰੇ ਘਰਾਣੇ ਨੂੰ ਮੈਥੋਂ ਦੂਰ ਕਰ ਦਿੱਤਾ, \q ਅਤੇ ਮੇਰੇ ਜਾਣ-ਪਛਾਣ ਵਾਲੇ ਮੈਥੋਂ ਬਿਲਕੁਲ ਬੇਗਾਨੇ ਹੋ ਗਏ। \q \v 14 ਮੇਰੇ ਰਿਸ਼ਤੇਦਾਰ ਕੰਮ ਨਾ ਆਏ, \q ਅਤੇ ਮੇਰੇ ਜਾਣ-ਪਛਾਣ ਵਾਲੇ ਮੈਨੂੰ ਭੁੱਲ ਗਏ। \q \v 15 ਮੇਰੇ ਘਰ ਵਿੱਚ ਰਹਿਣ ਵਾਲੇ ਸਗੋਂ ਮੇਰੀਆਂ \q ਦਾਸੀਆਂ ਵੀ ਮੈਨੂੰ ਓਪਰਾ ਗਿਣਦੀਆਂ ਹਨ, \q ਉਹਨਾਂ ਦੀ ਨਿਗਾਹ ਵਿੱਚ ਮੈਂ ਪਰਦੇਸੀ ਹਾਂ। \q \v 16 ਮੈਂ ਆਪਣੇ ਨੌਕਰ ਨੂੰ ਬੁਲਾਉਂਦਾ ਪਰ ਉਹ ਜਵਾਬ ਨਹੀਂ ਦਿੰਦਾ, \q ਮੈਨੂੰ ਉਹ ਦੀ ਮਿੰਨਤ ਕਰਨੀ ਪੈਂਦੀ ਹੈ। \q \v 17 ਮੇਰਾ ਸਾਹ ਮੇਰੀ ਪਤਨੀ ਲਈ ਘਿਣਾਉਣਾ ਹੈ, \q ਅਤੇ ਮੇਰੇ ਆਪਣੇ ਭਰਾ ਮੈਥੋਂ ਘਿਣ ਕਰਦੇ ਹਨ। \q \v 18 ਮੁੰਡੇ ਵੀ ਮੈਨੂੰ ਤੁੱਛ ਜਾਣਦੇ ਹਨ, \q ਜੇ ਮੈਂ ਉੱਠਾਂ ਤਾਂ ਉਹ ਮੈਨੂੰ ਮਿਹਣੇ ਮਾਰਦੇ ਹਨ! \q \v 19 ਮੇਰੇ ਸਾਰੇ ਗੂੜ੍ਹੇ ਮਿੱਤਰ ਮੈਥੋਂ ਨਫ਼ਰਤ ਕਰਦੇ ਹਨ, \q ਅਤੇ ਮੇਰੇ ਪਿਆਰੇ ਮੇਰੇ ਵਿਰੁੱਧ ਹੋ ਗਏ ਹਨ। \q \v 20 ਮੇਰੀਆਂ ਹੱਡੀਆਂ ਮੇਰੀ ਖੱਲ ਅਤੇ ਮੇਰੇ ਮਾਸ ਵਿੱਚ ਸੁੰਗੜ ਗਈਆਂ ਹਨ, \q ਅਤੇ ਮੈਂ ਮੌਤ ਤੋਂ ਵਾਲ-ਵਾਲ ਬਚਿਆ ਹਾਂ! \q \v 21 “ਹੇ ਮੇਰੇ ਮਿੱਤਰੋ, ਮੇਰੇ ਉੱਤੇ ਤਰਸ ਖਾਓ, ਤਰਸ ਖਾਓ, \q ਕਿਉਂ ਜੋ ਪਰਮੇਸ਼ੁਰ ਦੇ ਹੱਥ ਨੇ ਮੈਨੂੰ ਮਾਰਿਆ ਹੈ! \q \v 22 ਤੁਸੀਂ ਪਰਮੇਸ਼ੁਰ ਵਾਂਗੂੰ ਕਿਉਂ ਮੇਰੇ ਪਿੱਛੇ ਪਏ ਹੋ? \q ਅਤੇ ਮੇਰੇ ਮਾਸ ਨੂੰ ਕਿਉਂ ਨਹੀਂ ਛੱਡਦੇ? \q \v 23 “ਕਾਸ਼ ਕਿ ਹੁਣ ਮੇਰੀਆਂ ਗੱਲਾਂ ਲਿਖੀਆਂ ਜਾਂਦੀਆਂ! \q ਕਾਸ਼ ਕਿ ਉਹ ਪੋਥੀ ਵਿੱਚ ਲਿਖੀਆਂ ਜਾਂਦੀਆਂ, \q \v 24 ਉਹ ਲੋਹੇ ਦੀ ਲਿਖਣ ਨਾਲ ਅਤੇ ਸਿੱਕੇ ਨਾਲ ਸਦਾ \q ਲਈ ਚੱਟਾਨ ਵਿੱਚ ਉੱਕਰੀਆਂ ਜਾਂਦੀਆਂ! \q \v 25 ਮੈਂ ਤਾਂ ਜਾਣਦਾ ਹਾਂ ਕਿ ਮੇਰਾ ਛੁਟਕਾਰਾ ਦੇਣ ਵਾਲਾ ਜੀਉਂਦਾ ਹੈ, \q ਅਤੇ ਅੰਤ ਵਿੱਚ ਉਹ ਧਰਤੀ ਉੱਤੇ ਖੜ੍ਹਾ ਹੋਵੇਗਾ, \q \v 26 ਅਤੇ ਆਪਣੀ ਇਸ ਚਮੜੀ ਦੇ ਨਾਸ ਹੋਣ ਦੇ ਬਾਅਦ ਵੀ \q ਮੈਂ ਆਪਣੇ ਸਰੀਰ ਵਿੱਚ ਹੋ ਕੇ ਪਰਮੇਸ਼ੁਰ ਦਾ ਦਰਸ਼ਣ ਪਾਵਾਂਗਾ। \q \v 27 ਮੈਂ ਆਪ ਉਸ ਨੂੰ ਆਪਣੀਆਂ ਅੱਖਾਂ ਨਾਲ ਵੇਖਾਂਗਾ, \q ਮੈਂ ਆਪ - ਕੋਈ ਹੋਰ ਨਹੀਂ। \q ਮੇਰਾ ਦਿਲ ਮੇਰੇ ਅੰਦਰ ਕਿਵੇਂ ਇਸ ਗੱਲ ਨੂੰ ਲੋਚਦਾ ਹੈ! \q \v 28 “ਜੇ ਤੁਸੀਂ ਆਖੋ ਕਿ ਕਿਵੇਂ ਅਸੀਂ ਉਹ ਦੇ ਪਿੱਛੇ ਪਈਏ! \q ਤਾਂ ਵੀ ਧਰਮ ਦੀ ਗੱਲ ਮੇਰੇ ਵਿੱਚ ਪਾਈ ਜਾਵੇਗੀ, \q \v 29 ਤੁਸੀਂ ਤਲਵਾਰ ਦੀ ਧਾਰ ਤੋਂ ਡਰੋ, \q ਕਿਉਂ ਕ੍ਰੋਧ ਦਾ ਫਲ ਤਲਵਾਰ ਨਾਲ ਦੰਡ ਦੇ ਯੋਗ ਹੈ, \q ਤਾਂ ਜੋ ਤੁਸੀਂ ਜਾਣ ਲਓ ਕਿ ਨਿਆਂ ਹੁੰਦਾ ਹੈ।” \c 20 \s ਸੋਫ਼ਰ ਦਾ ਤਰਕ \p \v 1 ਤਦ ਸੋਫ਼ਰ ਨਅਮਾਤੀ ਨੇ ਉੱਤਰ ਦੇ ਕੇ ਆਖਿਆ, \q \v 2 “ਮੇਰੀਆਂ ਬੇਚੈਨ ਸੋਚਾਂ ਮੈਨੂੰ ਜਵਾਬ ਦੇਣ ਲਈ \q ਮਜ਼ਬੂਰ ਕਰਦੀਆਂ ਹਨ। \q \v 3 ਮੈਂ ਉਹ ਝਿੜਕੀ ਸੁਣਦਾ ਜੋ ਮੈਨੂੰ ਸ਼ਰਮਿੰਦਾ ਕਰਦੀ ਹੈ, \q ਅਤੇ ਮੇਰਾ ਆਤਮਾ ਆਪਣੀ ਸਮਝ ਅਨੁਸਾਰ ਮੈਨੂੰ ਉੱਤਰ ਦਿੰਦਾ ਹੈ। \q \v 4 “ਕੀ ਤੂੰ ਇਹ ਮੁੱਢ ਤੋਂ ਨਹੀਂ ਜਾਣਦਾ, \q ਜਦ ਤੋਂ ਆਦਮੀ ਧਰਤੀ ਉੱਤੇ ਰੱਖਿਆ ਗਿਆ, \q \v 5 ਕਿ ਦੁਸ਼ਟਾਂ ਦਾ ਜੈਕਾਰਾ ਥੋੜ੍ਹੇ ਚਿਰ ਲਈ ਹੈ, \q ਅਤੇ ਕੁਧਰਮੀਆਂ ਦਾ ਅਨੰਦ ਇੱਕ ਪਲ ਦਾ ਹੈ? \q \v 6 ਜੇ ਉਹ ਦੀ ਉਚਿਆਈ ਅਕਾਸ਼ ਤੱਕ ਵੀ ਪਹੁੰਚੇ, \q ਅਤੇ ਉਹ ਦਾ ਸਿਰ ਬੱਦਲਾਂ ਨੂੰ ਜਾ ਲੱਗੇ, \q \v 7 ਤਾਂ ਵੀ ਉਹ ਧੂੜ੍ਹ ਵਾਂਗੂੰ ਸਦਾ ਲਈ ਨਾਸ ਹੋ ਜਾਵੇਗਾ, \q ਉਹ ਦੇ ਵੇਖਣ ਵਾਲੇ ਆਖਣਗੇ, ਉਹ ਕਿੱਥੇ ਹੈ? \q \v 8 ਉਹ ਸੁਫ਼ਨੇ ਵਾਂਗੂੰ ਉੱਡ ਜਾਵੇਗਾ, \q ਅਤੇ ਨਾ ਲੱਭੇਗਾ ਅਤੇ ਰਾਤ ਨੂੰ ਵੇਖੇ ਦਰਸ਼ਣ ਵਾਂਗੂੰ ਨਾ ਰਹੇਗਾ। \q \v 9 ਜਿਹੜੀ ਅੱਖ ਨੇ ਉਸ ਨੂੰ ਵੇਖਿਆ ਉਹ ਫੇਰ ਨਹੀਂ ਵੇਖੇਗੀ, \q ਅਤੇ ਉਸ ਦੇ ਥਾਂ ਤੇ ਉਸ ਦਾ ਕੁਝ ਪਤਾ ਨਾ ਰਹੇਗਾ, \q \v 10 ਉਹ ਦੇ ਬੱਚੇ ਕੰਗਾਲਾਂ ਤੋਂ ਮਦਦ ਮੰਗਣਗੇ, \q ਅਤੇ ਉਹ ਦੇ ਬੱਚੇ ਉਹ ਦਾ ਮਾਲ-ਧਨ ਮੋੜਨਗੇ। \q \v 11 ਉਹ ਦੀਆਂ ਹੱਡੀਆਂ ਜੁਆਨੀ ਦੇ ਬਲ ਨਾਲ ਭਰੀਆਂ ਹੋਈਆਂ ਤਾਂ ਹਨ, \q ਪਰ ਉਹ ਉਸ ਦੇ ਨਾਲ ਮਿੱਟੀ ਵਿੱਚ ਰਲ ਜਾਵੇਗਾ। \q \v 12 “ਭਾਵੇਂ ਬੁਰਿਆਈ ਉਹ ਦੇ ਮੂੰਹ ਵਿੱਚ ਮਿੱਠੀ ਲੱਗੇ, \q ਅਤੇ ਉਹ ਆਪਣੀ ਜੀਭ ਦੇ ਹੇਠ ਉਹ ਨੂੰ ਲੁਕਾਵੇ, \q \v 13 ਭਾਵੇਂ ਉਹ ਉਸ ਨੂੰ ਬਚਾ ਰੱਖੇ ਅਤੇ ਛੱਡੇ ਨਾ, \q ਅਤੇ ਆਪਣੇ ਸੰਘ ਵਿੱਚ ਦਬਾ ਕੇ ਰੱਖੇ, \q \v 14 ਤਾਂ ਵੀ ਉਹ ਦੀ ਰੋਟੀ ਉਹ ਦੀਆਂ ਆਂਦਰਾਂ ਵਿੱਚ ਪਲਟ ਜਾਂਦੀ ਹੈ, \q ਉਹ ਉਸ ਦੇ ਅੰਦਰ ਸੱਪਾਂ ਦਾ ਜ਼ਹਿਰ ਹੋ ਜਾਂਦੀ ਹੈ। \q \v 15 ਉਹ ਦੌਲਤ ਨੂੰ ਨਿਗਲ ਤਾਂ ਗਿਆ ਹੈ ਪਰ ਉਹ ਨੂੰ ਫਿਰ ਉਗਲੇਗਾ, \q ਪਰਮੇਸ਼ੁਰ ਉਹ ਨੂੰ ਉਸ ਦੇ ਢਿੱਡ ਵਿੱਚੋਂ ਕੱਢ ਲਵੇਗਾ। \q \v 16 ਉਹ ਨਾਗਾਂ ਦਾ ਵਿਸ ਚੂਸੇਗਾ, \q ਸੱਪ ਦਾ ਡੰਗ ਉਹ ਨੂੰ ਮਾਰ ਸੁੱਟੇਗਾ! \q \v 17 ਉਹ ਨਦੀਆਂ ਨੂੰ ਨਾ ਵੇਖੇਗਾ \q ਅਰਥਾਤ ਸ਼ਹਿਦ ਅਤੇ ਦਹੀਂ ਦੀਆਂ ਵਗਦੀਆਂ ਨਦੀਆਂ ਨੂੰ। \q \v 18 ਉਹ ਆਪਣੀ ਕਸ਼ਟ ਨਾਲ ਕੀਤੀ ਹੋਈ ਕਮਾਈ ਨੂੰ ਮੋੜ ਦੇਵੇਗਾ \q ਪਰ ਆਪ ਉਸ ਨੂੰ ਨਹੀਂ ਨਿਗਲੇਗਾ, \q ਉਹ ਆਪਣੇ ਲੈਣ-ਦੇਣ ਦੇ ਲਾਭ ਦੇ ਅਨੁਸਾਰ ਖੁਸ਼ੀ ਨਾ ਮਨਾਏਗਾ, \q \v 19 ਕਿਉਂ ਜੋ ਉਸ ਨੇ ਗਰੀਬਾਂ ਨੂੰ ਦਬਾਇਆ ਅਤੇ ਤਿਆਗ ਦਿੱਤਾ, \q ਉਸ ਨੇ ਘਰਾਂ ਨੂੰ ਖੋਹ ਲਿਆ ਜਿਹੜੇ ਉਸ ਨੇ ਨਹੀਂ ਉਸਾਰੇ। \q \v 20 “ਕਿਉਂ ਜੋ ਲਾਲਸਾ ਦੇ ਕਾਰਨ ਉਸ ਨੇ ਆਪਣੇ ਅੰਦਰ ਸ਼ਾਂਤੀ ਨਾ ਜਾਣੀ, \q ਇਸ ਲਈ ਉਹ ਆਪਣੀਆਂ ਮਨ ਭਾਉਣੀਆਂ ਚੀਜ਼ਾਂ ਨਾ ਬਚਾ ਸਕੇਗਾ। \q \v 21 ਕੋਈ ਵੀ ਚੀਜ਼ ਉਸ ਦੇ ਨਿਗਲਣ ਤੋਂ ਬਾਕੀ ਨਾ ਬਚੀ, \q ਇਸ ਕਾਰਨ ਉਹ ਦੀ ਖੁਸ਼ਹਾਲੀ ਬਣੀ ਨਾ ਰਹੇਗੀ। \q \v 22 ਉਹ ਆਪਣੀ ਭਰਪੂਰੀ ਦੀ ਬਹੁਤਾਇਤ ਵਿੱਚ ਵੀ ਲੋੜਵੰਦ ਰਹੇਗਾ, \q ਤਦ ਹਰੇਕ ਦੁਖਿਆਰੇ ਦਾ ਹੱਥ ਉਹ ਦੇ ਉੱਤੇ ਆਵੇਗਾ। \q \v 23 ਜਦ ਉਹ ਆਪਣਾ ਪੇਟ ਭਰਨ ਨੂੰ ਹੋਵੇ ਤਦ ਪਰਮੇਸ਼ੁਰ ਆਪਣਾ ਕਹਿਰ ਉਸ ਉੱਤੇ ਘੱਲੇਗਾ \q ਅਤੇ ਉਹ ਦੇ ਰੋਟੀ ਖਾਣ ਦੇ ਵੇਲੇ ਉਹ ਉਸ ਉੱਤੇ ਆ ਪਵੇਗਾ। \q \v 24 ਉਹ ਲੋਹੇ ਦੇ ਹਥਿਆਰ ਤੋਂ ਭੱਜੇਗਾ \q ਅਤੇ ਪਿੱਤਲ ਦਾ ਧਣੁੱਖ ਉਹ ਨੂੰ ਵਿੰਨ੍ਹ ਸੁੱਟੇਗਾ, \q \v 25 ਉਹ ਉਸ ਤੀਰ ਨੂੰ ਬਾਹਰ ਖਿੱਚਦਾ ਅਤੇ ਉਹ ਉਸ ਦੇ ਸਰੀਰ ਵਿੱਚੋਂ ਬਾਹਰ ਆਉਂਦਾ ਹੈ, \q ਤਦ ਉਹ ਦੀ ਚਮਕਦੀ ਹੋਈ ਨੋਕ ਉਹ ਦੇ ਪਿੱਤੇ ਵਿੱਚੋਂ ਨਿੱਕਲੇਗੀ, \q ਅਤੇ ਭੈਅ ਉਸ ਦੇ ਉੱਤੇ ਆ ਪਵੇਗਾ। \q \v 26 ਉਸ ਦੇ ਖ਼ਜ਼ਾਨਿਆਂ ਉੱਤੇ ਘੁੱਪ ਹਨ੍ਹੇਰਾ ਛਾ ਜਾਵੇਗਾ, \q ਅਣਸੁਲਗੀ ਅੱਗ ਉਹ ਨੂੰ ਭਸਮ ਕਰੇਗੀ, \q ਜੋ ਕੁਝ ਉਹ ਦੇ ਤੰਬੂ ਵਿੱਚ ਬਾਕੀ ਹੈ, ਉਸ ਨੂੰ ਵੀ ਭਸਮ ਕਰ ਦੇਵੇਗੀ! \q \v 27 ਅਕਾਸ਼ ਉਹ ਦੀ ਬਦੀ ਨੂੰ ਪਰਗਟ ਕਰੇਗਾ, \q ਅਤੇ ਧਰਤੀ ਉਹ ਦੇ ਵਿਰੁੱਧ ਖੜ੍ਹੀ ਹੋਵੇਗੀ। \q \v 28 ਉਹ ਦੇ ਘਰ ਦਾ ਮਾਲ ਰੁੜ੍ਹ ਜਾਵੇਗਾ, \q ਪਰਮੇਸ਼ੁਰ ਦੇ ਕ੍ਰੋਧ ਦੇ ਦਿਨ ਵਿੱਚ ਉਹ ਵਗ ਜਾਵੇਗਾ, \q \v 29 ਪਰਮੇਸ਼ੁਰ ਵੱਲੋਂ ਦੁਸ਼ਟ ਮਨੁੱਖ ਦਾ ਇਹੋ ਹੀ ਹਿੱਸਾ ਹੈ, \q ਇਹ ਪਰਮੇਸ਼ੁਰ ਵੱਲੋਂ ਉਹ ਦੇ ਲਈ ਨਿਯੁਕਤ ਕੀਤੀ ਹੋਈ ਮਿਰਾਸ ਹੈ!” \c 21 \s ਅੱਯੂਬ ਦਾ ਸੋਫ਼ਰ ਨੂੰ ਉੱਤਰ \p \v 1 ਤਦ ਅੱਯੂਬ ਨੇ ਉੱਤਰ ਦੇ ਕੇ ਆਖਿਆ, \q \v 2 “ਗੌਰ ਨਾਲ ਮੇਰੀ ਗੱਲ ਸੁਣੋ, \q ਅਤੇ ਇਹੋ ਤੁਹਾਡੀ ਤਸੱਲੀ ਹੋਵੇ। \q \v 3 ਮੈਨੂੰ ਥੋੜ੍ਹਾ ਸਹਿ ਲਓ ਤਾਂ ਜੋ ਮੈਂ ਬੋਲਾਂ, \q ਅਤੇ ਮੇਰੇ ਬੋਲਣ ਤੋਂ ਬਾਅਦ ਤੁਸੀਂ ਠੱਠਾ ਕਰਿਓ! \q \v 4 “ਕੀ ਮੈਂ ਕਿਸੇ ਮਨੁੱਖ ਨੂੰ ਸ਼ਿਕਾਇਤ ਕਰਦਾ ਹਾਂ? \q ਫੇਰ ਮੇਰਾ ਆਤਮਾ ਬੇਚੈਨ ਕਿਉਂ ਨਾ ਹੋਵੇ? \q \v 5 ਮੇਰੀ ਵੱਲ ਵੇਖੋ ਅਤੇ ਹੈਰਾਨ ਹੋ ਜਾਓ, \q ਅਤੇ ਆਪਣਾ ਹੱਥ ਆਪਣੇ ਮੂੰਹ ਤੇ ਰੱਖੋ। \q \v 6 ਜਦ ਮੈਂ ਯਾਦ ਕਰਦਾ ਹਾਂ ਤਾਂ ਮੈਂ ਘਬਰਾ ਜਾਂਦਾ ਹਾਂ, \q ਅਤੇ ਕੰਬਣੀ ਮੇਰੇ ਸਰੀਰ ਨੂੰ ਫੜ੍ਹ ਲੈਂਦੀ ਹੈ! \q \v 7 ਦੁਸ਼ਟ ਕਿਉਂ ਜੀਉਂਦੇ ਰਹਿੰਦੇ ਹਨ, ਸਗੋਂ ਬੁੱਢੇ ਵੀ ਹੋ ਜਾਂਦੇ \q ਅਤੇ ਮਾਲ-ਧਨ ਵਿੱਚ ਵੀ ਬਲਵਾਨ ਹੋ ਜਾਂਦੇ ਹਨ? \q \v 8 ਉਹਨਾਂ ਦਾ ਵੰਸ਼ ਉਹਨਾਂ ਦੇ ਸਨਮੁਖ, \q ਅਤੇ ਉਹਨਾਂ ਦੀ ਔਲਾਦ ਉਹਨਾਂ ਦੀਆਂ ਅੱਖਾਂ ਦੇ ਅੱਗੇ ਦ੍ਰਿੜ੍ਹ ਹੋ ਜਾਂਦੀ ਹੈ। \q \v 9 ਉਹਨਾਂ ਦੇ ਘਰ ਭੈਅ ਰਹਿਤ ਅਤੇ ਸਲਾਮਤ ਹਨ, \q ਅਤੇ ਪਰਮੇਸ਼ੁਰ ਦਾ ਡੰਡਾ ਉਹਨਾਂ ਨੂੰ ਨਹੀਂ ਪੈਂਦਾ। \q \v 10 ਉਹਨਾਂ ਦਾ ਸਾਨ੍ਹ ਗੱਭਣ ਕਰ ਦਿੰਦਾ ਹੈ \q ਅਤੇ ਨਾਕਾਮ ਨਹੀਂ ਹੁੰਦਾ, ਉਹਨਾਂ ਦੀਆਂ ਗਾਂਵਾਂ ਸੂੰਦੀਆਂ ਹਨ \q ਅਤੇ ਉਹਨਾਂ ਦਾ ਗਰਭ ਨਹੀਂ ਡਿੱਗਦਾ। \q \v 11 ਉਹ ਆਪਣੇ ਨਿਆਣੇ ਇੱਜੜ ਵਾਂਗੂੰ ਬਾਹਰ ਘੱਲਦੇ ਹਨ, \q ਅਤੇ ਉਹਨਾਂ ਦੇ ਬੱਚੇ ਨੱਚਦੇ ਹਨ। \q \v 12 ਉਹ ਡੱਫ਼ ਤੇ ਬਰਬਤ ਨਾਲ ਗਾਉਂਦੇ ਹਨ, \q ਅਤੇ ਬੀਨ ਦੀ ਅਵਾਜ਼ ਨਾਲ ਖੁਸ਼ੀ ਮਨਾਉਂਦੇ ਹਨ। \q \v 13 ਉਹ ਆਪਣੇ ਦਿਨ ਸੁੱਖ ਨਾਲ ਕੱਟਦੇ ਹਨ, \q ਪਰ ਇੱਕ ਪਲ ਵਿੱਚ ਹੀ ਸ਼ਾਂਤੀ ਨਾਲ ਅਧੋਲੋਕ ਨੂੰ ਉਤਰ ਜਾਂਦੇ ਹਨ! \q \v 14 ਫੇਰ ਵੀ ਉਹ ਪਰਮੇਸ਼ੁਰ ਨੂੰ ਆਖਦੇ ਹਨ, ਸਾਥੋਂ ਦੂਰ ਹੋ, \q ਅਸੀਂ ਤੇਰੇ ਰਾਹਾਂ ਨੂੰ ਜਾਣਨਾ ਨਹੀਂ ਚਾਹੁੰਦੇ! \q \v 15 ਸਰਬ ਸ਼ਕਤੀਮਾਨ ਕੌਣ ਹੈ ਜੋ ਅਸੀਂ ਉਹ ਦੀ ਉਪਾਸਨਾ ਕਰੀਏ, \q ਅਤੇ ਸਾਨੂੰ ਕੀ ਲਾਭ ਜੋ ਅਸੀਂ ਉਹ ਦੇ ਅੱਗੇ ਬੇਨਤੀ ਕਰੀਏ? \q \v 16 ਵੇਖੋ, ਕੀ ਉਹਨਾਂ ਦੀ ਖੁਸ਼ਹਾਲੀ ਉਹਨਾਂ ਦੇ ਹੱਥ ਵਿੱਚ ਨਹੀਂ, \q ਦੁਸ਼ਟਾਂ ਦੀ ਸਲਾਹ ਮੈਥੋਂ ਦੂਰ ਹੀ ਰਹੇ। \q \v 17 “ਦੁਸ਼ਟਾਂ ਦਾ ਦੀਵਾ ਕਿੰਨੀ ਵਾਰੀ ਬੁੱਝ ਜਾਂਦਾ, \q ਅਤੇ ਉਹਨਾਂ ਦੀ ਬਿਪਤਾ ਉਹਨਾਂ ਉੱਤੇ ਆ ਪੈਂਦੀ ਹੈ, \q ਜਦ ਪਰਮੇਸ਼ੁਰ ਕ੍ਰੋਧ ਕਰਕੇ ਉਹਨਾਂ ਦੇ ਹਿੱਸੇ ਵਿੱਚ ਦੁੱਖ ਵੰਡਦਾ ਹੈ। \q \v 18 ਉਹ ਪੌਣ ਦੀ ਉਡਾਈ ਹੋਈ ਤੂੜੀ ਵਾਂਗੂੰ ਹਨ, \q ਅਤੇ ਕੱਖ ਵਾਂਗੂੰ ਹਨ, ਜਿਸ ਨੂੰ ਵਾਵਰੋਲਾ ਉਡਾ ਕੇ ਲੈ ਜਾਂਦਾ ਹੈ। \q \v 19 ਤੁਸੀਂ ਆਖਦੇ ਹੋ, ਕਿ ਪਰਮੇਸ਼ੁਰ ਉਹ ਦੀ ਬਦੀ ਨੂੰ ਉਹ ਦੇ ਬੱਚਿਆਂ ਲਈ ਰੱਖ ਛੱਡਦਾ ਹੈ, \q ਉਹ ਹੀ ਉਸ ਦਾ ਬਦਲਾ ਉਹ ਨੂੰ ਦੇਵੇ ਜੋ ਉਹ ਜਾਣ ਲਵੇ। \q \v 20 ਉਹ ਦੀਆਂ ਅੱਖਾਂ ਆਪਣੀ ਹੀ ਬਰਬਾਦੀ ਨੂੰ ਵੇਖਣ, \q ਅਤੇ ਉਹ ਸਰਬ ਸ਼ਕਤੀਮਾਨ ਦੇ ਕ੍ਰੋਧ ਦੇ ਪਿਆਲੇ ਵਿੱਚੋਂ ਪੀਵੇ। \q \v 21 ਉਹ ਨੂੰ ਆਪਣੇ ਬਾਅਦ ਆਪਣੇ ਘਰਾਣੇ ਲਈ ਕੀ ਖੁਸ਼ੀ ਹੁੰਦੀ ਹੈ, \q ਜਦੋਂ ਉਸ ਨੂੰ ਦਿੱਤੇ ਹੋਏ ਮਹੀਨਿਆਂ ਦੀ ਗਿਣਤੀ ਮੁੱਕ ਜਾਂਦੀ ਹੈ? \q \v 22 “ਕੀ ਕੋਈ ਪਰਮੇਸ਼ੁਰ ਨੂੰ ਸਿੱਖਿਆ ਦੇਵੇਗਾ? \q ਉਹ ਤਾਂ ਉੱਚਿਆਂ-ਉੱਚਿਆਂ ਦਾ ਨਿਆਂ ਕਰਦਾ ਹੈ। \q \v 23 ਕੋਈ ਆਪਣੀ ਪੂਰੀ ਸ਼ਕਤੀ ਵਿੱਚ ਮਰ ਜਾਂਦਾ ਹੈ, \q ਜਦ ਉਸ ਨੂੰ ਚੈਨ ਸੀ ਅਤੇ ਉਸਦਾ ਸੁੱਖ ਸੰਪੂਰਨ ਸੀ। \q \v 24 ਉਹ ਦੀਆਂ ਦੋਹਨੀਆਂ ਦੁੱਧ ਨਾਲ ਭਰੀਆਂ ਹੋਈਆਂ ਹਨ, \q ਅਤੇ ਉਹ ਦੀਆਂ ਹੱਡੀਆਂ ਦਾ ਗੁੱਦਾ ਤਰ ਰਹਿੰਦਾ ਹੈ, \q \v 25 ਅਤੇ ਕੋਈ ਆਪਣੀ ਜਾਨ ਦੀ ਕੁੜੱਤਣ ਵਿੱਚ ਮਰ ਜਾਂਦਾ, \q ਅਤੇ ਕੋਈ ਸੁੱਖ ਨਹੀਂ ਭੋਗਦਾ ਹੈ। \q \v 26 ਉਹ ਦੋਵੇਂ ਮਿੱਟੀ ਵਿੱਚ ਮਿਲ ਜਾਂਦੇ ਹਨ, \q ਅਤੇ ਕੀੜੇ ਉਹਨਾਂ ਨੂੰ ਢੱਕ ਲੈਂਦੇ ਹਨ। \q \v 27 “ਵੇਖੋ, ਮੈਂ ਤੁਹਾਡੇ ਖਿਆਲਾਂ ਨੂੰ ਜਾਣਦਾ ਹਾਂ, \q ਅਤੇ ਉਹਨਾਂ ਜੁਗਤੀਆਂ ਨੂੰ ਵੀ ਜਿਹਨਾਂ ਨਾਲ ਤੁਸੀਂ ਮੇਰੇ ਵਿਰੁੱਧ ਜ਼ੁਲਮ ਕਰਦੇ ਹੋ। \q \v 28 ਤੁਸੀਂ ਤਾਂ ਕਹਿੰਦੇ ਹੋ ਪਤਵੰਤੇ ਦਾ ਘਰ ਕਿੱਥੇ ਹੈ, \q ਅਤੇ ਉਹ ਤੰਬੂ ਕਿੱਥੇ ਜਿਸ ਵਿੱਚ ਦੁਸ਼ਟ ਵੱਸਦੇ ਸਨ? \q \v 29 ਕੀ ਤੁਸੀਂ ਕਦੀ ਰਾਹ ਚੱਲਣ ਵਾਲਿਆਂ ਕੋਲੋਂ ਨਹੀਂ ਪੁੱਛਿਆ, \q ਅਤੇ ਉਹਨਾਂ ਦੇ ਨਿਸ਼ਾਨਾਂ ਨੂੰ ਨਹੀਂ ਪਹਿਚਾਣਦੇ ਹੋ, \q \v 30 ਭਈ ਬੁਰਿਆਰ ਤਾਂ ਬਿਪਤਾ ਦੇ ਦਿਨ ਲਈ ਰੱਖਿਆ ਜਾਂਦਾ ਹੈ, \q ਉਹ ਕਹਿਰ ਦੇ ਦਿਨ ਲਈ ਲਿਆਇਆ ਜਾਂਦਾ ਹੈ? \q \v 31 ਕੌਣ ਉਹ ਦੇ ਰਾਹ ਨੂੰ ਉਹ ਦੇ ਸਨਮੁਖ ਦੱਸੇਗਾ, \q ਅਤੇ ਕੌਣ ਉਹ ਦੇ ਕੀਤੇ ਦਾ ਬਦਲਾ ਉਹ ਨੂੰ ਦੇਵੇਗਾ? \q \v 32 ਉਹ ਕਬਰ ਵਿੱਚ ਪਹੁੰਚਾਇਆ ਜਾਂਦਾ ਹੈ, \q ਅਤੇ ਉਹ ਦੀ ਕਬਰ ਉੱਤੇ ਪਹਿਰਾ ਦਿੱਤਾ ਜਾਂਦਾ ਹੈ। \q \v 33 ਵਾਦੀ ਦੇ ਡਲੇ ਉਹ ਨੂੰ ਚੰਗੇ ਲੱਗਦੇ ਹਨ, \q ਜਿਵੇਂ ਉਸ ਤੋਂ ਪਹਿਲਾਂ ਅਣਗਿਣਤ ਲੋਕ ਜਾ ਚੁੱਕੇ ਹਨ, \q ਤਿਵੇਂ ਹੀ ਉਹ ਦੇ ਬਾਅਦ ਦੇ ਸਭ ਮਨੁੱਖ ਵੀ ਚਲੇ ਜਾਣਗੇ। \q \v 34 “ਫੇਰ ਤੁਸੀਂ ਮੈਨੂੰ ਫੋਕੀਆਂ ਤਸੱਲੀਆਂ ਕਿਉਂ ਦਿੰਦੇ ਹੋ, \q ਕਿਉਂ ਜੋ ਤੁਹਾਡੇ ਉੱਤਰਾਂ ਵਿੱਚ ਤਾਂ ਬੇਈਮਾਨੀ ਹੀ ਪਾਈ ਜਾਂਦੀ ਹੈ?” \c 22 \s ਤੀਸਰੀ ਗੱਲਬਾਤ (22:1-27:23) \s ਅਲੀਫ਼ਜ਼ ਦਾ ਦੋਸ਼ ਲਾਉਣਾ \p \v 1 ਫੇਰ ਅਲੀਫਾਜ਼ ਤੇਮਾਨੀ ਨੇ ਉੱਤਰ ਦੇ ਕੇ ਆਖਿਆ, \q \v 2 “ਕੀ ਕੋਈ ਮਨੁੱਖ ਪਰਮੇਸ਼ੁਰ ਲਈ ਲਾਭਦਾਇਕ ਹੋ ਸਕਦਾ ਹੈ? \q ਸੱਚ-ਮੁੱਚ ਸਿਆਣਾ ਮਨੁੱਖ ਵੀ ਆਪਣੇ ਹੀ ਜੋਗਾ ਹੈ। \q \v 3 ਤੇਰੇ ਧਰਮੀ ਹੋਣ ਨਾਲ ਸਰਬ ਸ਼ਕਤੀਮਾਨ ਨੂੰ ਕੀ ਖੁਸ਼ੀ ਹੈ? \q ਜਾਂ ਤੇਰੀਆਂ ਖਰੀਆਂ ਚਾਲਾਂ ਨਾਲ ਉਹ ਨੂੰ ਕੀ ਲਾਭ ਹੁੰਦਾ ਹੈ? \q \v 4 “ਕੀ ਤੇਰੇ ਡਰਨ ਦੇ ਕਾਰਨ ਉਹ ਤੈਨੂੰ ਝਿੜਕਦਾ ਹੈ, \q ਅਤੇ ਤੇਰੇ ਨਾਲ ਮੁਕੱਦਮਾ ਲੜਦਾ ਹੈ? \q \v 5 ਕੀ ਤੇਰੀ ਬੁਰਿਆਈ ਵੱਡੀ ਨਹੀਂ, \q ਅਤੇ ਤੇਰੀਆਂ ਬਦੀਆਂ ਦੀ ਕੋਈ ਹੱਦ ਹੈ? \q \v 6 ਕਿਉਂਕਿ ਤੂੰ ਆਪਣੇ ਭਰਾਵਾਂ ਦੀਆਂ ਵਸਤਾਂ ਬੇਵਜ੍ਹਾ ਗਹਿਣੇ ਰੱਖ ਲਈਆਂ ਹਨ, \q ਅਤੇ ਨੰਗਿਆਂ ਦੇ ਵੀ ਕੱਪੜੇ ਲਾਹ ਲਏ ਹਨ। \q \v 7 ਤੂੰ ਥੱਕੇ ਨੂੰ ਪਾਣੀ ਨਹੀਂ ਪਿਲਾਇਆ, \q ਅਤੇ ਭੁੱਖੇ ਨੂੰ ਰੋਟੀ ਦੇਣ ਤੋਂ ਇਨਕਾਰ ਕੀਤਾ। \q \v 8 ਬਲਵੰਤ ਮਨੁੱਖ ਨੂੰ ਦੇਸ ਮਿਲ ਗਿਆ, \q ਅਤੇ ਜਿਹੜਾ ਮੰਨਿਆ-ਪ੍ਰਮੰਨਿਆ ਸੀ, ਉਹ ਉਸ ਵਿੱਚ ਵੱਸ ਗਿਆ। \q \v 9 ਤੂੰ ਵਿਧਵਾਵਾਂ ਨੂੰ ਖਾਲੀ ਮੋੜ ਦਿੱਤਾ, \q ਅਤੇ ਯਤੀਮਾਂ ਦੀਆਂ ਬਾਹਾਂ ਭੰਨ ਦਿੱਤੀਆਂ। \q \v 10 ਇਸ ਲਈ ਫੰਦੇ ਤੇਰੇ ਆਲੇ-ਦੁਆਲੇ ਹਨ, \q ਅਤੇ ਅਚਾਨਕ ਆਉਣ ਵਾਲੇ ਭੈਅ ਤੋਂ ਤੂੰ ਘਬਰਾਉਂਦਾ ਹੈ! \q \v 11 ਕੀ ਤੂੰ ਹਨੇਰੇ ਨੂੰ ਨਹੀਂ ਵੇਖਦਾ, \q ਅਤੇ ਪਾਣੀ ਦੇ ਹੜ੍ਹ ਨੂੰ ਜਿਹੜਾ ਤੈਨੂੰ ਢੱਕ ਲੈਂਦਾ ਹੈ? \q \v 12 “ਕੀ ਪਰਮੇਸ਼ੁਰ ਸਵਰਗ ਦੀ ਉਚਿਆਈ ਵਿੱਚ ਨਹੀਂ? \q ਤਾਰਿਆਂ ਦੀ ਉਚਿਆਈ ਵੇਖ ਕਿ ਉਹ ਕਿੰਨੇ ਉੱਚੇ ਹਨ! \q \v 13 ਅਤੇ ਤੂੰ ਆਖਦਾ ਹੈਂ, ਪਰਮੇਸ਼ੁਰ ਕੀ ਜਾਣਦਾ ਹੈ? \q ਕੀ ਉਹ ਘੁੱਪ ਹਨੇਰੇ ਵਿੱਚੋਂ ਨਿਆਂ ਕਰ ਸਕਦਾ ਹੈ? \q \v 14 ਬੱਦਲਾਂ ਦੀਆਂ ਘਟਾਂ ਉਹ ਦਾ ਪਰਦਾ ਹਨ, ਤਾਂ ਜੋ ਉਹ ਵੇਖ ਨਾ ਸਕੇ, \q ਅਤੇ ਉਹ ਤਾਂ ਅਕਾਸ਼ ਮੰਡਲ ਉੱਤੇ ਹੀ ਚਲਦਾ ਫਿਰਦਾ ਹੈ। \q \v 15 ਕੀ ਤੂੰ ਉਸ ਪੁਰਾਣੇ ਰਾਹ ਨੂੰ ਫੜ੍ਹ ਕੇ ਰੱਖੇਂਗਾ, \q ਜਿਸ ਵਿੱਚ ਦੁਸ਼ਟ ਮਨੁੱਖ ਚਲਦੇ ਸਨ? \q \v 16 ਜਿਹੜੇ ਆਪਣੇ ਸਮੇਂ ਤੋਂ ਪਹਿਲਾਂ ਚੁੱਕੇ ਗਏ, \q ਜਿਹਨਾਂ ਦੀ ਨੀਂਹ ਦਰਿਆ ਨਾਲ ਰੁੜ੍ਹ ਗਈ, \q \v 17 ਜਿਹੜੇ ਪਰਮੇਸ਼ੁਰ ਨੂੰ ਕਹਿੰਦੇ ਸਨ, ਸਾਥੋਂ ਦੂਰ ਹੋ! \q ਅਤੇ ਸਰਬ ਸ਼ਕਤੀਮਾਨ ਪਰਮੇਸ਼ੁਰ ਸਾਡਾ ਕੀ ਕਰ ਸਕਦਾ ਹੈ? \q \v 18 ਤਾਂ ਵੀ ਉਸ ਨੇ ਉਹਨਾਂ ਦੇ ਘਰਾਂ ਨੂੰ ਉੱਤਮ ਪਦਾਰਥਾਂ ਨਾਲ ਭਰ ਦਿੱਤਾ, \q ਪਰ ਦੁਸ਼ਟਾਂ ਦੀ ਸਲਾਹ ਮੈਥੋਂ ਦੂਰ ਹੋਵੇ! \q \v 19 ਧਰਮੀ ਵੇਖ ਕੇ ਖੁਸ਼ ਹੁੰਦੇ, \q ਅਤੇ ਨਿਰਦੋਸ਼ ਉਹ ਦੀ ਹਾਸੀ ਉਡਾਉਂਦੇ ਹਨ, \q \v 20 ਸੱਚ-ਮੁੱਚ ਸਾਡੇ ਵਿਰੋਧੀ ਮਿੱਟ ਗਏ, \q ਅਤੇ ਅੱਗ ਨੇ ਉਹਨਾਂ ਦੀ ਰਹਿੰਦ-ਖੁਹੰਦ ਨੂੰ ਭੱਖ ਲਿਆ! \q \v 21 “ਪਰਮੇਸ਼ੁਰ ਦੇ ਨਾਲ ਮਿਲਿਆ ਰਹਿ ਅਤੇ ਸੁਖੀ ਰਹਿ, \q ਤਾਂ ਤੇਰੀ ਭਲਿਆਈ ਹੋਵੇਗੀ। \q \v 22 ਹੁਣ ਉਹ ਦੇ ਮੂੰਹ ਦੀ ਸਿੱਖਿਆ ਸੁਣ, \q ਅਤੇ ਉਹ ਦੇ ਬਚਨਾਂ ਨੂੰ ਆਪਣੇ ਦਿਲ ਵਿੱਚ ਰੱਖ। \q \v 23 ਜੇ ਤੂੰ ਸਰਬ ਸ਼ਕਤੀਮਾਨ ਪਰਮੇਸ਼ੁਰ ਵੱਲ ਮੁੜੇਂ \q ਅਤੇ ਜੇ ਤੂੰ ਬਦੀ ਆਪਣੇ ਤੰਬੂਆਂ ਵਿੱਚੋਂ ਦੂਰ ਕਰੇਂ, ਤਾਂ ਤੂੰ ਬਣਿਆ ਰਹੇਂਗਾ, \q \v 24 ਜੇ ਤੂੰ ਆਪਣਾ ਸੋਨਾ ਮਿੱਟੀ ਵਿੱਚ, \q ਸਗੋਂ ਓਫੀਰ ਦਾ ਸੋਨਾ ਨਦੀਆਂ ਦੇ ਪੱਥਰਾਂ ਵਿੱਚ ਪਾ ਦੇਵੇਂ, \q \v 25 ਤਾਂ ਸਰਬ ਸ਼ਕਤੀਮਾਨ ਆਪ ਤੇਰਾ ਸੋਨਾ, \q ਅਤੇ ਤੇਰੀ ਅਣਮੁੱਲ ਚਾਂਦੀ ਹੋਵੇਗਾ। \q \v 26 ਤਦ ਤੂੰ ਸਰਬ ਸ਼ਕਤੀਮਾਨ ਨਾਲ ਨਿਹਾਲ ਹੋਵੇਂਗਾ, \q ਅਤੇ ਆਪਣਾ ਮੂੰਹ ਪਰਮੇਸ਼ੁਰ ਵੱਲ ਚੁੱਕੇਂਗਾ। \q \v 27 ਤੂੰ ਉਹ ਦੇ ਅੱਗੇ ਬੇਨਤੀ ਕਰੇਂਗਾ ਅਤੇ ਉਹ ਤੇਰੀ ਸੁਣੇਗਾ, \q ਅਤੇ ਤੂੰ ਆਪਣੀਆਂ ਸੁੱਖਣਾ ਪੂਰੀਆਂ ਕਰੇਂਗਾ। \q \v 28 ਜੋ ਕੁਝ ਤੂੰ ਕਰਨਾ ਚਾਹੇਂ, ਉਹ ਤੇਰੇ ਲਈ ਠਹਿਰਾਈ ਜਾਵੇਗੀ, \q ਅਤੇ ਚਾਨਣ ਤੇਰਿਆਂ ਰਾਹਾਂ ਉੱਤੇ ਚਮਕੇਗਾ। \q \v 29 ਜਦ ਉਹ ਤੈਨੂੰ ਨੀਵਾਂ ਕਰਨ ਤਾਂ ਤੂੰ ਆਖੇਂਗਾ ਕਿ ਇਹ ਤਾਂ ਉੱਚਾ ਹੋਣਾ ਹੈ! \q ਕਿਉਂਕਿ ਉਹ ਦੀਨ ਮਨੁੱਖ ਨੂੰ ਬਚਾਵੇਗਾ। \q \v 30 ਜੋ ਬੇਦੋਸ਼ਾ ਨਹੀਂ ਉਹ ਉਸ ਨੂੰ ਵੀ ਬਚਾਵੇਗਾ, \q ਹਾਂ, ਆਪਣੇ ਹੱਥਾਂ ਦੀ ਸ਼ੁੱਧਤਾ ਨਾਲ ਤੂੰ ਬਚਾਇਆ ਜਾਵੇਂਗਾ।” \c 23 \s ਅੱਯੂਬ ਦਾ ਅਲੀਫ਼ਜ਼ ਨੂੰ ਉੱਤਰ \p \v 1 ਤਦ ਅੱਯੂਬ ਨੇ ਉੱਤਰ ਦੇ ਕੇ ਆਖਿਆ, \q \v 2 “ਅਜੇ ਵੀ ਮੇਰੀ ਸ਼ਿਕਾਇਤ ਜਾਰੀ ਹੈ, \q ਮੇਰੀ ਮਾਰ ਮੇਰੇ ਹੌਂਕਿਆ ਨਾਲੋਂ ਵੀ ਭਾਰੀ ਹੈ। \q \v 3 ਕਾਸ਼ ਕਿ ਮੈਂ ਜਾਣਦਾ ਜੋ ਮੈਂ ਉਹ ਨੂੰ ਕਿੱਥੇ ਲੱਭਾਂ, \q ਤਾਂ ਮੈਂ ਉਹ ਦੇ ਬਿਰਾਜਣ ਦੇ ਸਥਾਨ ਤੱਕ ਜਾਂਦਾ! \q \v 4 ਮੈਂ ਆਪਣਾ ਮੁਕੱਦਮਾ ਉਹ ਦੇ ਸਾਹਮਣੇ ਪੇਸ਼ ਕਰਦਾ, \q ਅਤੇ ਆਪਣਾ ਮੂੰਹ ਦਲੀਲਾਂ ਨਾਲ ਭਰਦਾ! \q \v 5 ਮੈਂ ਉਹਨਾਂ ਗੱਲਾਂ ਨੂੰ ਜਾਣ ਲੈਂਦਾ ਜਿਹਨਾਂ ਨਾਲ ਉਹ ਮੈਨੂੰ ਉੱਤਰ ਦਿੰਦਾ, \q ਅਤੇ ਸਮਝ ਲੈਂਦਾ ਕਿ ਉਹ ਮੈਨੂੰ ਕੀ ਆਖਦਾ। \q \v 6 ਕੀ ਉਹ ਆਪਣੀ ਸ਼ਕਤੀ ਦੀ ਵਡਿਆਈ ਅਨੁਸਾਰ ਮੇਰੇ ਨਾਲ ਲੜਦਾ? \q ਨਹੀਂ, ਸਗੋਂ ਉਹ ਮੇਰੀ ਵੱਲ ਧਿਆਨ ਕਰਦਾ। \q \v 7 ਉੱਥੇ ਨੇਕ ਜਨ ਉਹ ਦੇ ਨਾਲ ਵਾਦ-ਵਿਵਾਦ ਕਰਦਾ, \q ਅਤੇ ਮੈਂ ਸਦਾ ਲਈ ਆਪਣੇ ਨਿਆਈਂ ਤੋਂ ਛੁਡਾਇਆ ਜਾਂਦਾ। \q \v 8 “ਵੇਖੋ, ਮੈਂ ਅੱਗੇ ਜਾਂਦਾ ਹਾਂ ਪਰ ਉਹ ਉੱਥੇ ਨਹੀਂ, \q ਅਤੇ ਪਿੱਛੇ, ਪਰ ਉਹ ਮੈਨੂੰ ਮਿਲਦਾ ਨਹੀਂ, \q \v 9 ਅਤੇ ਖੱਬੇ ਪਾਸੇ ਵੱਲ ਜਦੋਂ ਉਹ ਕੰਮ ਕਰਦਾ ਹੈ ਤਦ ਉਹ ਮੈਨੂੰ ਵਿਖਾਈ ਨਹੀਂ ਦਿੰਦਾ, \q ਉਹ ਸੱਜੇ ਪਾਸੇ ਨੂੰ ਮੁੜਦਾ ਹੈ, ਪਰ ਮੈਂ ਉਹ ਨੂੰ ਵੇਖਦਾ ਨਹੀਂ। \q \v 10 ਉਹ ਤਾਂ ਮੇਰੇ ਰਾਹਾਂ ਨੂੰ ਜਾਣਦਾ ਹੈ, \q ਜਦ ਉਹ ਮੈਨੂੰ ਤਾਅ ਲਵੇਂ ਤਦ ਮੈਂ ਸੋਨੇ ਵਾਂਗੂੰ ਨਿੱਕਲਾਂਗਾ। \q \v 11 ਮੇਰੇ ਪੈਰ ਉਹ ਦੇ ਕਦਮਾਂ ਦੇ ਪਿੱਛੇ-ਪਿੱਛੇ ਚਲੇ, \q ਮੈਂ ਉਹ ਦੇ ਰਾਹ ਦੀ ਪਾਲਣਾ ਕੀਤੀ ਅਤੇ ਕੁਰਾਹੇ ਨਾ ਪਿਆ। \q \v 12 ਉਹ ਦੇ ਬੁੱਲ੍ਹਾਂ ਦੇ ਹੁਕਮ ਤੋਂ ਮੈਂ ਨਾ ਹਟਿਆ \q ਉਹ ਦੇ ਮੂੰਹ ਦਿਆਂ ਵਾਕਾਂ ਦੀ \q ਮੈਂ ਆਪਣੇ ਜ਼ਰੂਰੀ ਭੋਜਨ ਨਾਲੋਂ ਵਧੇਰੇ ਕਦਰ ਕੀਤੀ। \q \v 13 “ਉਹ ਤਾਂ ਇੱਕੋ ਗੱਲ ਤੇ ਸਥਿਰ ਰਹਿੰਦਾ ਹੈ \q ਅਤੇ ਕੌਣ ਉਸ ਨੂੰ ਮੋੜ ਸਕਦਾ ਹੈ, \q ਅਤੇ ਜੋ ਉਹ ਦਾ ਜੀ ਚਾਹੇ ਸੋ ਉਹ ਕਰਦਾ ਹੈ, \q \v 14 ਕਿਉਂਕਿ ਜੋ ਕੁਝ ਮੇਰੇ ਲਈ ਠਹਿਰਾਇਆ ਗਿਆ ਹੈ ਉਸ ਨੂੰ ਉਹ ਪੂਰਾ ਕਰਦਾ ਹੈ, \q ਅਤੇ ਉਹ ਦੇ ਦਿਲ ਵਿੱਚ ਅਜਿਹੀਆਂ ਬਹੁਤ ਸਾਰੀਆਂ ਹੋਰ ਯੋਜਨਾਵਾਂ ਹਨ। \q \v 15 ਇਸ ਲਈ ਮੈਂ ਉਹ ਦੇ ਸਨਮੁਖ ਭੈਅ ਖਾਂਦਾ ਹਾਂ, \q ਜਦ ਮੈਂ ਇਸ ਦੇ ਬਾਰੇ ਸੋਚਦਾ ਹਾਂ ਤਦ ਮੈਂ ਉਸ ਤੋਂ ਡਰ ਜਾਂਦਾ ਹਾਂ। \q \v 16 ਪਰਮੇਸ਼ੁਰ ਨੇ ਮੇਰੇ ਦਿਲ ਨੂੰ ਕਮਜ਼ੋਰ ਬਣਾ ਦਿੱਤਾ, \q ਅਤੇ ਸਰਬ ਸ਼ਕਤੀਮਾਨ ਨੇ ਮੈਨੂੰ ਘਬਰਾ ਦਿੱਤਾ ਹੈ। \q \v 17 ਕਿਉਂ ਜੋ ਹਨੇਰੇ ਨੇ ਮੈਨੂੰ ਘੇਰਿਆ ਹੋਇਆ ਹੈ \q ਅਤੇ ਘੁੱਪ ਹਨੇਰੇ ਨੇ ਮੇਰੇ ਮੂੰਹ ਨੂੰ ਢੱਕ ਲਿਆ ਹੈ।” \c 24 \q \v 1 “ਸਰਬ ਸ਼ਕਤੀਮਾਨ ਪਰਮੇਸ਼ੁਰ ਨੇ ਨਿਆਂ ਦੇ ਸਮੇਂ ਕਿਉਂ ਨਹੀਂ ਠਹਿਰਾਏ, \q ਅਤੇ ਜਿਹੜੇ ਉਸ ਨੂੰ ਜਾਣਦੇ ਹਨ, ਉਹ ਉਸ ਦੇ ਦਿਨਾਂ ਨੂੰ ਕਿਉਂ ਨਹੀਂ ਵੇਖਦੇ? \q \v 2 ਲੋਕ ਹੱਦਾਂ ਨੂੰ ਸਰਕਾ ਦਿੰਦੇ ਹਨ, \q ਉਹ ਇੱਜੜ ਨੂੰ ਖੋਹ ਲੈਂਦੇ ਹਨ ਅਤੇ ਉਹਨਾਂ ਨੂੰ ਚਾਰਦੇ ਹਨ। \q \v 3 ਉਹ ਯਤੀਮਾਂ ਦਾ ਗਧਾ ਹੱਕ ਲੈ ਜਾਂਦੇ ਹਨ, \q ਉਹ ਵਿਧਵਾ ਦਾ ਬਲ਼ਦ ਗਹਿਣੇ ਰੱਖ ਲੈਂਦੇ ਹਨ। \q \v 4 ਉਹ ਕੰਗਾਲਾਂ ਨੂੰ ਰਾਹ ਤੋਂ ਹਟਾਉਂਦੇ ਹਨ, \q ਅਤੇ ਦੇਸ ਦੇ ਮਸਕੀਨ ਇਕੱਠੇ ਲੁੱਕ ਜਾਂਦੇ ਹਨ। \q \v 5 ਵੇਖੋ, ਉਹ ਉਜਾੜ ਦੇ ਜੰਗਲੀ ਗਧਿਆਂ ਵਾਂਗੂੰ ਆਪਣੇ ਕੰਮ \q ਅਤੇ ਭੋਜਣ ਪਦਾਰਥ ਭਾਲਣ ਲਈ ਨਿੱਕਲਦੇ ਹਨ। \q ਮੈਦਾਨ ਉਹਨਾਂ ਦੇ ਬੱਚਿਆਂ ਲਈ ਰੋਟੀ ਦਿੰਦਾ ਹੈ। \q \v 6 ਉਹ ਖੇਤਾਂ ਵਿੱਚ ਚਾਰਾ ਵੱਢਦੇ ਹਨ, \q ਅਤੇ ਦੁਸ਼ਟ ਦੇ ਅੰਗੂਰੀ ਬਾਗ਼ਾਂ ਦੀ ਰਹਿੰਦ-ਖੁਹੰਦ ਚੁਗਦੇ ਹਨ। \q \v 7 ਉਹ ਬਿਨ੍ਹਾਂ ਕੱਪੜੇ ਦੇ ਨੰਗੇ ਹੀ ਰਾਤ ਕੱਟਦੇ ਹਨ, \q ਅਤੇ ਉਹਨਾਂ ਕੋਲ ਠੰਡ ਵਿੱਚ ਉੱਤੇ ਲੈਣ ਨੂੰ ਕੁਝ ਨਹੀਂ। \q \v 8 ਉਹ ਪਹਾੜਾਂ ਦੀ ਵਰਖਾ ਨਾਲ ਭਿੱਜ ਜਾਂਦੇ ਹਨ, \q ਓਟ ਨਾ ਹੋਣ ਦੇ ਕਾਰਨ ਚੱਟਾਨ ਨਾਲ ਚਿੰਬੜ ਜਾਂਦੇ ਹਨ। \q \v 9 ਉਹ ਯਤੀਮ ਨੂੰ ਮਾਂ ਦੀ ਛਾਤੀ ਤੋਂ ਖੋਹ ਲੈਂਦੇ ਹਨ, \q ਅਤੇ ਮਸਕੀਨ ਦਾ ਕੱਪੜਾ ਗਹਿਣੇ ਰੱਖ ਲੈਂਦੇ ਹਨ, \q \v 10 ਸੋ ਉਹ ਬਿਨ੍ਹਾਂ ਬਸਤਰ ਨੰਗੇ ਫਿਰਦੇ ਹਨ, \q ਅਤੇ ਭੁੱਖ ਦੇ ਮਾਰੇ ਭਰੀਆਂ ਚੁੱਗਦੇ ਹਨ। \q \v 11 ਉਹ ਉਹਨਾਂ ਦੀਆਂ ਕੰਧਾਂ ਦੇ ਅੰਦਰ ਤੇਲ ਕੱਢਦੇ ਹਨ, \q ਉਹ ਉਹਨਾਂ ਦੀਆਂ ਹੌਦਾਂ ਵਿੱਚ ਅੰਗੂਰ ਪੀੜਦੇ ਹਨ, \q ਪਰ ਆਪ ਪਿਆਸੇ ਰਹਿੰਦੇ ਹਨ। \q \v 12 ਸ਼ਹਿਰ ਵਿੱਚ ਲੋਕ ਹਾਉਂਕੇ ਭਰਦੇ ਹਨ, \q ਅਤੇ ਫੱਟੜਾਂ ਦੀ ਜਾਨ ਦੁਹਾਈ ਦਿੰਦੀ ਹੈ, \q ਪਰ ਪਰਮੇਸ਼ੁਰ ਉਹਨਾਂ ਦੀਆਂ ਪ੍ਰਾਰਥਨਾਵਾਂ ਵੱਲ ਧਿਆਨ ਨਹੀਂ ਕਰਦਾ! \q \v 13 “ਇਹ ਉਹ ਹਨ, ਜੋ ਚਾਨਣ ਦੇ ਵਿਰੁੱਧ ਹਨ, \q ਉਹ ਉਸ ਦੇ ਰਾਹਾਂ ਨੂੰ ਨਹੀਂ ਜਾਣਦੇ, \q ਨਾ ਉਸ ਦੇ ਮਾਰਗਾਂ ਵਿੱਚ ਬਣੇ ਰਹਿੰਦੇ ਹਨ। \q \v 14 ਖ਼ੂਨੀ ਸਵੇਰੇ ਹੀ ਉੱਠਦਾ ਹੈ, \q ਉਹ ਮਸਕੀਨ ਤੇ ਕੰਗਾਲ ਨੂੰ ਵੱਢ ਸੁੱਟਦਾ ਹੈ, \q ਅਤੇ ਰਾਤ ਨੂੰ ਉਹ ਚੋਰ ਬਣ ਜਾਂਦਾ ਹੈ। \q \v 15 ਵਿਭਚਾਰੀ ਦੀ ਅੱਖ ਸ਼ਾਮ ਨੂੰ ਉਡੀਕਦੀ ਹੈ, \q ਉਹ ਕਹਿੰਦਾ ਹੈ, ਕੋਈ ਮੈਨੂੰ ਨਹੀਂ ਵੇਖੇਗਾ! \q ਅਤੇ ਆਪਣੇ ਮੂੰਹ ਉੱਤੇ ਪੜਦਾ ਪਾ ਲੈਂਦਾ ਹੈ। \q \v 16 ਹਨੇਰੇ ਵਿੱਚ ਉਹ ਘਰਾਂ ਵਿੱਚ ਸੰਨ੍ਹ ਮਾਰਦੇ ਹਨ, \q ਦਿਨੇ ਉਹ ਆਪ ਨੂੰ ਲੁਕਾ ਛੱਡਦੇ ਹਨ, \q ਉਹ ਚਾਨਣ ਨੂੰ ਨਹੀਂ ਜਾਣਦੇ, \q \v 17 ਕਿਉਂ ਜੋ ਸਵੇਰ ਉਹਨਾਂ ਸਾਰਿਆਂ ਲਈ ਮੌਤ ਦੇ ਸਾਯੇ ਵਰਗੀ ਹੈ, \q ਉਹ ਤਾਂ ਮੌਤ ਦੇ ਸਾਯੇ ਦੇ ਭੈਅ ਨਾਲ ਮਿੱਤਰਤਾ ਰੱਖਦੇ ਹਨ। \q \v 18 “ਉਹ ਪਾਣੀਆਂ ਉੱਤੇ ਛੇਤੀ ਰੁੜ੍ਹ ਜਾਂਦੇ ਹਨ, \q ਧਰਤੀ ਵਿੱਚ ਉਹਨਾਂ ਦਾ ਵਿਰਸਾ ਸਰਾਪਿਆ ਹੋਇਆ ਹੈ, \q ਉਹ ਆਪਣੇ ਅੰਗੂਰੀ ਬਾਗ਼ਾਂ ਦੇ ਰਾਹ ਵੱਲ ਨਹੀਂ ਮੁੜਦੇ। \q \v 19 ਖ਼ੁਸ਼ਕੀ ਅਤੇ ਗਰਮੀ ਬਰਫ਼ਾਨੀ ਪਾਣੀਆਂ ਨੂੰ ਸੁਕਾ ਦਿੰਦੀਆਂ ਹਨ, \q ਤਿਵੇਂ ਪਤਾਲ ਪਾਪੀਆਂ ਨੂੰ ਵੀ ਸੁਕਾ ਦਿੰਦਾ ਹੈ। \q \v 20 ਕੁੱਖ ਉਹ ਨੂੰ ਭੁੱਲ ਜਾਵੇਗੀ, \q ਕੀੜਾ ਉਹ ਨੂੰ ਸੁਆਦ ਨਾਲ ਖਾ ਜਾਵੇਗਾ, \q ਉਹ ਫੇਰ ਯਾਦ ਨਾ ਕੀਤਾ ਜਾਵੇਗਾ, \q ਇਸ ਤਰ੍ਹਾਂ ਬਦੀ ਰੁੱਖ ਵਾਂਗੂੰ ਤੋੜੀ ਜਾਵੇਗੀ। \q \v 21 ਉਹ ਬਾਂਝ ਨੂੰ ਜਿਹੜੀ ਜਣਦੀ ਨਹੀਂ ਲੁੱਟ ਲੈਂਦਾ ਹੈ, \q ਅਤੇ ਵਿਧਵਾ ਨਾਲ ਨੇਕੀ ਨਹੀਂ ਕਰਦਾ। \q \v 22 ਪਰ ਪਰਮੇਸ਼ੁਰ ਆਪਣੀ ਸ਼ਕਤੀ ਨਾਲ ਤਕੜਿਆਂ ਨੂੰ ਖਿੱਚ ਲੈਂਦਾ ਹੈ, \q ਭਾਵੇਂ ਉਹ ਸਥਿਰ ਹੋ ਜਾਵੇ ਤਾਂ ਵੀ ਉਸ ਨੂੰ ਜੀਵਨ ਦੀ ਆਸ ਨਹੀਂ ਰਹਿੰਦੀ। \q \v 23 ਉਹ ਉਹਨਾਂ ਨੂੰ ਸੁੱਖ ਨਾਲ ਰਹਿਣ ਦਿੰਦਾ ਹੈ ਅਤੇ ਉਹ ਸਾਂਭੇ ਜਾਂਦੇ ਹਨ, \q ਪਰ ਉਸ ਦੀਆਂ ਅੱਖਾਂ ਉਹਨਾਂ ਦੇ ਰਾਹਾਂ ਉੱਤੇ ਹਨ। \q \v 24 ਉਹ ਥੋੜ੍ਹੇ ਚਿਰ ਲਈ ਉੱਚੇ ਕੀਤੇ ਜਾਂਦੇ ਹਨ, ਫੇਰ ਉਹ ਹੁੰਦੇ ਹੀ ਨਹੀਂ, \q ਉਹ ਨਿਵਾਏ ਜਾਂਦੇ ਹਨ, ਉਹ ਦੂਜਿਆਂ ਵਾਂਗੂੰ ਸਮੇਟੇ ਜਾਂਦੇ ਹਨ, \q ਅਤੇ ਅੰਨ ਦੇ ਸਿੱਟਿਆਂ ਵਾਂਗੂੰ ਵੱਢੇ ਜਾਂਦੇ ਹਨ! \q \v 25 “ਜੇ ਇਹ ਇਸੇ ਤਰ੍ਹਾਂ ਨਹੀਂ ਤਾਂ ਕੌਣ ਮੈਨੂੰ ਝੂਠਾ ਸਾਬਤ ਕਰੇਗਾ \q ਅਤੇ ਮੇਰੀਆਂ ਗੱਲਾਂ ਨੂੰ ਅਕਾਰਥ ਠਹਿਰਾਵੇਗਾ?” \c 25 \s ਬਿਲਦਦ ਦਾ ਕਥਨ \p \v 1 ਤਦ ਬਿਲਦਦ ਸ਼ੂਹੀ ਨੇ ਉੱਤਰ ਦੇ ਕੇ ਆਖਿਆ, \q \v 2 “ਰਾਜ ਅਤੇ ਭੈਅ ਉਸ ਦੇ ਅੰਗ-ਸੰਗ ਹਨ, \q ਉਹ ਆਪਣੇ ਉੱਚਿਆਂ ਸਥਾਨਾਂ ਵਿੱਚ ਸੁੱਖ-ਸਾਂਦ ਕਾਇਮ ਕਰਦਾ ਹੈ। \q \v 3 ਕੀ ਉਸ ਦੀਆਂ ਫੌਜਾਂ ਦੀ ਗਿਣਤੀ ਹੋ ਸਕਦੀ ਹੈ \q ਅਤੇ ਕੌਣ ਹੈ ਜਿਸ ਦੇ ਉੱਤੇ ਉਹ ਦਾ ਚਾਨਣ ਨਹੀਂ ਪੈਂਦਾ? \q \v 4 ਫੇਰ ਮਨੁੱਖ ਪਰਮੇਸ਼ੁਰ ਦੇ ਅੱਗੇ ਕਿਵੇਂ ਧਰਮੀ ਠਹਿਰ ਸਕਦਾ ਹੈ, \q ਅਤੇ ਇਸਤਰੀ ਦੁਆਰਾ ਜੰਮਿਆ ਕਿਵੇਂ ਨਿਰਮਲ ਹੋ ਸਕਦਾ ਹੈ? \q \v 5 ਵੇਖ, ਉਸ ਦੀ ਨਿਗਾਹ ਵਿੱਚ ਚੰਦ ਵਿੱਚ ਵੀ ਚਮਕ ਨਹੀਂ, \q ਅਤੇ ਤਾਰੇ ਵੀ ਨਿਰਮਲ ਨਹੀਂ ਠਹਿਰਦੇ। \q \v 6 ਫੇਰ ਮਨੁੱਖ ਕੀ ਹੈ, ਜਿਹੜਾ ਕੀੜਾ ਹੀ ਹੈ, \q ਆਦਮੀ ਦਾ ਪੁੱਤਰ, ਜਿਹੜਾ ਕਿਰਮ ਹੀ ਹੈ?” \c 26 \s ਅੱਯੂਬ ਦਾ ਉੱਤਰ \p \v 1 ਫੇਰ ਅੱਯੂਬ ਨੇ ਉੱਤਰ ਦੇ ਕੇ ਆਖਿਆ, \q \v 2 “ਤੂੰ ਨਿਰਬਲ ਦੀ ਸਹਾਇਤਾ ਕਿਵੇਂ ਕੀਤੀ, \q ਅਤੇ ਬਲਹੀਣ ਬਾਂਹ ਨੂੰ ਕਿਵੇਂ ਬਚਾਇਆ! \q \v 3 ਤੂੰ ਬੁੱਧਹੀਣ ਨੂੰ ਕਿਹੋ ਜਿਹੀ ਸਲਾਹ ਦਿੱਤੀ, \q ਅਤੇ ਖਰਾ ਗਿਆਨ ਬਹੁਤ ਪਰਗਟ ਕੀਤਾ! \q \v 4 ਤੂੰ ਕਿਸਨੂੰ ਇਹ ਗੱਲਾਂ ਦੱਸੀਆਂ, \q ਅਤੇ ਕਿਸ ਦੇ ਆਤਮਾ ਨੇ ਤੇਰੇ ਮੂੰਹੋਂ ਗੱਲ ਕੀਤੀ? \q \v 5 “ਬਹੁਤ ਦਿਨਾਂ ਦੇ ਮਰੇ ਹੋਏ ਲੋਕ ਪਾਣੀਆਂ ਵਿੱਚ \q ਅਤੇ ਉਸ ਵਿੱਚ ਰਹਿਣ ਵਾਲਿਆਂ ਦੇ ਹੇਠ ਕੰਬਦੇ ਹਨ! \q \v 6 ਅਧੋਲੋਕ ਉਹ ਦੇ ਅੱਗੇ ਨੰਗਾ ਹੈ, ਅਤੇ ਨਰਕ ਬੇਪਰਦਾ ਹੈ। \q \v 7 ਉਹ ਉੱਤਰ ਦੇਸ ਨੂੰ ਖਾਲੀ ਸਥਾਨ ਉੱਤੇ ਫੈਲਾਉਂਦਾ ਹੈ, \q ਉਹ ਧਰਤੀ ਨੂੰ ਬਿਨ੍ਹਾਂ ਸਹਾਰੇ ਦੇ ਲਟਕਾਉਂਦਾ ਹੈ! \q \v 8 ਉਹ ਪਾਣੀਆਂ ਨੂੰ ਆਪਣੀਆਂ ਘਟਾਂ ਵਿੱਚ ਬੰਨ੍ਹਦਾ ਹੈ, \q ਅਤੇ ਬੱਦਲ ਉਹਨਾਂ ਦੇ ਭਾਰ ਨਾਲ ਨਹੀਂ ਫਟਦੇ। \q \v 9 ਉਹ ਚੰਦਰਮਾ ਦੇ ਸਾਹਮਣੇ ਬੱਦਲ ਫੈਲਾ ਕੇ \q ਉਸ ਨੂੰ ਢੱਕ ਕੇ ਰੱਖਦਾ ਹੈ। \q \v 10 ਉਹ ਨੇ ਪਾਣੀਆਂ ਦੀ ਹੱਦ, ਚਾਨਣ \q ਅਤੇ ਹਨੇਰੇ ਦੀ ਹੱਦ ਤੱਕ ਠਹਿਰਾ ਰੱਖੀ ਹੈ। \q \v 11 ਅਕਾਸ਼ ਦੇ ਥੰਮ੍ਹ ਹਿੱਲਦੇ ਹਨ, \q ਅਤੇ ਉਸ ਦੀ ਝਿੜਕੀ ਤੋਂ ਹੈਰਾਨ ਹੁੰਦੇ ਹਨ! \q \v 12 ਉਹ ਆਪਣੇ ਬਲ ਤੋਂ ਸਮੁੰਦਰ ਨੂੰ ਉਛਾਲ ਦਿੰਦਾ ਹੈ, \q ਅਤੇ ਆਪਣੀ ਬੁੱਧ ਨਾਲ ਰਾਹਬ ਨੂੰ ਮਾਰ ਸੁੱਟਦਾ ਹੈ। \q \v 13 ਉਹ ਦੇ ਸਾਹ ਨਾਲ ਅਕਾਸ਼-ਮੰਡਲ ਸ਼ੁੱਧ ਹੋ ਜਾਂਦਾ ਹੈ, \q ਉਹ ਦੇ ਹੱਥ ਨੇ ਉੱਡਣੇ ਸੱਪ ਨੂੰ ਵਿੰਨ੍ਹ ਸੁੱਟਿਆ ਹੈ। \q \v 14 ਵੇਖੋ, ਇਹ ਸਭ ਉਸ ਦੇ ਕੰਮਾਂ ਦੀ ਝਲਕ ਹੀ ਹੈ, \q ਅਤੇ ਅਸੀਂ ਉਸ ਦੀ ਕਿੰਨੀ ਹੌਲੀ ਅਵਾਜ਼ ਸੁਣਦੇ ਹਾਂ! \q ਫੇਰ ਕੌਣ ਉਸ ਦੀ ਸਮਰੱਥਾ ਦੀ ਗਰਜ ਨੂੰ ਸਮਝ ਸਕਦਾ ਹੈ?” \c 27 \s ਅੱਯੂਬ ਦਾ ਉੱਤਰ \p \v 1 ਅੱਯੂਬ ਨੇ ਤਰਕ ਦੇ ਕੇ ਆਖਿਆ, \q \v 2 “ਜੀਉਂਦੇ ਪਰਮੇਸ਼ੁਰ ਦੀ ਸਹੁੰ ਜਿਸ ਨੇ ਮੇਰਾ ਨਿਆਂ ਪਲਟਾ ਦਿੱਤਾ, \q ਨਾਲੇ ਸਰਬ ਸ਼ਕਤੀਮਾਨ ਦੀ ਜਿਸ ਨੇ ਮੇਰੀ ਜਾਨ ਨੂੰ ਕੌੜਾ ਕੀਤਾ! \q \v 3 ਜਿੰਨਾਂ ਚਿਰ ਮੇਰਾ ਪ੍ਰਾਣ ਮੇਰੇ ਵਿੱਚ ਹੈ, \q ਅਤੇ ਪਰਮੇਸ਼ੁਰ ਦਾ ਸਾਹ ਮੇਰੀਆਂ ਨਾਸਾਂ ਵਿੱਚ ਹੈ, \q \v 4 ਮੇਰਾ ਮੂੰਹ ਬਦੀ ਦੀਆਂ ਗੱਲਾਂ ਨਾ ਕਰੇਗਾ, \q ਮੇਰੀ ਜੀਭ ਝੂਠ ਨਾ ਬੋਲੇਗੀ! \q \v 5 ਇਹ ਮੈਥੋਂ ਦੂਰ ਹੋਵੇ ਕਿ ਮੈਂ ਤੁਹਾਨੂੰ ਧਰਮੀ ਠਹਿਰਾਵਾਂ, \q ਮੈਂ ਆਪਣੇ ਮਰਨ ਤੱਕ ਆਪਣੀ ਖਰਿਆਈ ਨੂੰ ਨਾ ਛੱਡਾਂਗਾ। \q \v 6 ਮੈਂ ਆਪਣਾ ਧਰਮ ਤਕੜਾਈ ਨਾਲ ਫੜ੍ਹਿਆ, ਅਤੇ ਉਹ ਨੂੰ ਨਾ ਜਾਣ ਦਿਆਂਗਾ, \q ਮੇਰਾ ਦਿਲ ਮੈਨੂੰ ਉਮਰ ਭਰ ਉਲਾਹਮਾ ਨਾ ਦੇਵੇਗਾ। \q \v 7 “ਮੇਰਾ ਵੈਰੀ ਦੁਸ਼ਟ ਵਾਂਗੂੰ, \q ਅਤੇ ਮੇਰਾ ਵਿਰੋਧੀ ਬੁਰਿਆਰ ਵਾਂਗੂੰ ਹੋਵੇ। \q \v 8 ਜਦ ਪਰਮੇਸ਼ੁਰ ਭਗਤੀਹੀਣ ਦੀ ਜਾਨ ਲੈ ਲਵੇ \q ਤਦ ਉਸ ਨੂੰ ਕੀ ਆਸ ਹੈ ਅਤੇ ਉਸ ਦੇ ਕੁਧਰਮ ਨਾਲ ਇਕੱਠੇ ਕੀਤੇ ਮਾਲ ਨੂੰ ਵੀ ਲੈ ਲਵੇ? \q \v 9 ਜਦ ਦੁੱਖ ਉਹ ਦੇ ਉੱਤੇ ਆਵੇ \q ਤਾਂ ਕੀ ਪਰਮੇਸ਼ੁਰ ਉਹ ਦੀ ਦੁਹਾਈ ਸੁਣੇਗਾ? \q \v 10 ਕੀ ਉਹ ਸਰਬ ਸ਼ਕਤੀਮਾਨ ਪਰਮੇਸ਼ੁਰ ਵਿੱਚ ਮਗਨ ਰਹੇਗਾ, \q ਅਤੇ ਹਰ ਵੇਲੇ ਪਰਮੇਸ਼ੁਰ ਨੂੰ ਪੁਕਾਰੇਗਾ? \q \v 11 “ਮੈਂ ਤੁਹਾਨੂੰ ਪਰਮੇਸ਼ੁਰ ਦੇ ਹੱਥ ਦੀ ਸ਼ਕਤੀ ਬਾਰੇ ਸਿਖਾਵਾਂਗਾ, \q ਜੋ ਕੁਝ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਵਿਖੇ ਹੈ, ਮੈਂ ਨਾ ਲੁਕਾਵਾਂਗਾ। \q \v 12 ਵੇਖੋ, ਤੁਸੀਂ ਸਾਰਿਆਂ ਨੇ ਇਸ ਨੂੰ ਵੇਖਿਆ ਹੈ \q ਫਿਰ ਤੁਸੀਂ ਕਿਉਂ ਨਿਕੰਮੀਆਂ ਗੱਲਾਂ ਕਰਦੇ ਹੋ? \q \v 13 “ਇਹ ਪਰਮੇਸ਼ੁਰ ਵੱਲੋਂ ਦੁਸ਼ਟਾਂ ਦਾ ਹਿੱਸਾ ਹੈ, \q ਅਤੇ ਜ਼ਾਲਮਾਂ ਦਾ ਵਿਰਸਾ, ਜੋ ਉਹ ਸਰਬ ਸ਼ਕਤੀਮਾਨ ਪਰਮੇਸ਼ੁਰ ਤੋਂ ਲੈਂਦੇ ਹਨ, ਉਹ ਇਹੋ ਹੀ ਹੈ। \q \v 14 ਜੇਕਰ ਉਹ ਦੇ ਪੁੱਤਰ ਬਹੁਤੇ ਹੋ ਜਾਣ ਤਾਂ ਵੀ ਤਲਵਾਰ ਉਹਨਾਂ ਦਾ ਹਿੱਸਾ ਹੈ, \q ਅਤੇ ਉਹ ਦੀ ਅੰਸ ਰੋਟੀ ਨਾਲ ਨਾ ਰੱਜੇਗੀ। \q \v 15 ਉਹ ਦੇ ਬਚੇ ਹੋਏ ਲੋਕ ਮਰ ਕੇ ਦਫ਼ਨਾਏ ਜਾਣਗੇ, \q ਅਤੇ ਉਹਨਾਂ ਦੀਆਂ ਵਿਧਵਾਵਾਂ ਨਾ ਰੋਣਗੀਆਂ। \q \v 16 ਜੇ ਉਹ ਧੂੜ ਵਾਂਗੂੰ ਚਾਂਦੀ ਦੇ ਢੇਰ ਲਾ ਲਵੇ, \q ਅਤੇ ਮਿੱਟੀ ਦੇ ਢੇਰਾਂ ਵਾਂਗੂੰ ਬਸਤਰ ਤਿਆਰ ਕਰੇ, \q \v 17 ਉਹ ਤਿਆਰ ਤਾਂ ਕਰਾਵੇਗਾ ਪਰ ਧਰਮੀ ਉਸ ਨੂੰ ਪਾਉਣਗੇ, \q ਅਤੇ ਉਹ ਦੀ ਚਾਂਦੀ ਬੇਦੋਸ਼ੇ ਆਪਸ ਵਿੱਚ ਵੰਡ ਲੈਣਗੇ। \q \v 18 ਉਹ ਆਪਣਾ ਘਰ ਮੱਕੜੀ ਵਾਂਗੂੰ ਬਣਾਉਂਦਾ ਹੈ, \q ਅਤੇ ਇੱਕ ਝੌਂਪੜੀ ਵਾਂਗੂੰ ਜਿਸ ਨੂੰ ਕੋਈ ਰਾਖ਼ਾ ਬਣਾਉਂਦਾ ਹੈ। \q \v 19 ਉਹ ਧਨੀ ਹੋ ਕੇ ਲੰਮਾ ਪੈਂਦਾ ਹੈ, ਪਰ ਉਹ ਅਜਿਹਾ ਨਹੀਂ ਰਹੇਗਾ, \q ਉਹ ਆਪਣੀਆਂ ਅੱਖਾਂ ਖੋਲ੍ਹਦਾ ਅਤੇ ਉਹ ਦਾ ਕੁਝ ਰਹਿੰਦਾ ਹੀ ਨਹੀਂ, \q \v 20 ਭੈਅ ਹੜ੍ਹ ਵਾਂਗੂੰ ਉਹ ਦੇ ਉੱਤੇ ਆ ਪੈਂਦਾ ਹੈ, \q ਅਤੇ ਤੂਫ਼ਾਨ ਰਾਤ ਦੇ ਵੇਲੇ ਉਸ ਨੂੰ ਉਡਾ ਕੇ ਲੈ ਜਾਂਦਾ ਹੈ। \q \v 21 ਪੂਰਬੀ ਹਵਾ ਉਸ ਨੂੰ ਚੁੱਕ ਕੇ ਲੈ ਜਾਂਦੀ ਹੈ ਅਤੇ ਉਹ ਚਲਾ ਜਾਂਦਾ ਹੈ, \q ਉਹ ਉਸ ਨੂੰ ਉਸ ਦੇ ਥਾਂ ਤੋਂ ਹੂੰਝ ਕੇ ਲੈ ਜਾਂਦੀ ਹੈ। \q \v 22 ਕਿਉਂਕਿ ਪਰਮੇਸ਼ੁਰ ਬਿਨ੍ਹਾਂ ਤਰਸ ਖਾਧੇ ਉਸ ਉੱਤੇ ਬਿਪਤਾ ਪਵੇਗਾ, \q ਉਹ ਉਸ ਦੇ ਹੱਥੋਂ ਨੱਠੇਗਾ। \q \v 23 ਲੋਕ ਉਸ ਦੇ ਉੱਤੇ ਤਾੜੀਆਂ ਵਜਾਉਣਗੇ, \q ਅਤੇ ਉਸ ਉੱਤੇ ਫੁੰਕਾਰਨਗੇ ਕਿ ਉਹ ਆਪ ਸਥਾਨ ਤੇ ਨਾ ਰਹਿ ਸਕੇਗਾ।” \c 28 \s ਬੁੱਧ ਦੀ ਪ੍ਰਸੰਸਾ \q \v 1 ਚਾਂਦੀ ਲਈ ਤਾਂ ਖਾਨ ਹੁੰਦੀ ਹੈ, \q ਅਤੇ ਸੋਨੇ ਲਈ ਸਥਾਨ ਜਿੱਥੇ ਉਸ ਨੂੰ ਤਾਇਆ ਜਾਂਦਾ ਹੈ। \q \v 2 ਲੋਹਾ ਮਿੱਟੀ ਤੋਂ ਕੱਢਿਆ ਜਾਂਦਾ ਹੈ, \q ਅਤੇ ਧਾਤੂ ਨੂੰ ਢਾਲ਼ ਕੇ ਤਾਂਬਾ ਬਣਾਇਆ ਜਾਂਦਾ ਹੈ। \q \v 3 ਮਨੁੱਖ ਹਨੇਰੇ ਨੂੰ ਦੂਰ ਕਰ ਕੇ ਸਰਹੱਦ ਤੱਕ ਘੁੱਪ ਹਨੇਰ \q ਅਤੇ ਮੌਤ ਦੇ ਸਾਯੇ ਵਿੱਚ, ਪੱਥਰਾਂ ਦੀ ਭਾਲ ਕਰਦਾ ਹੈ। \q \v 4 ਉਹ ਅਬਾਦੀ ਤੋਂ ਦੂਰ ਸੁਰੰਗ ਖੋਦਦੇ ਹਨ, \q ਜਿੱਥੇ ਮਨੁੱਖਾਂ ਦੇ ਪੈਰ ਵੀ ਨਹੀਂ ਪੈਂਦੇ, \q ਉਹ ਮਨੁੱਖਾਂ ਤੋਂ ਦੂਰ ਲਟਕਦੇ ਅਤੇ ਝੂਲਦੇ ਹਨ। \q \v 5 ਧਰਤੀ ਤੋਂ ਰੋਟੀ ਤਾਂ ਮਿਲਦੀ ਹੈ, \q ਪਰ ਉਹ ਦਾ ਹੇਠਲਾ ਹਿੱਸਾ ਅੱਗ ਜਿਹਾ ਬਣ ਜਾਂਦਾ ਹੈ। \q \v 6 ਇਸ ਦੀਆਂ ਚੱਟਾਨਾਂ ਨੀਲਮ ਦਾ ਥਾਂ ਹਨ, \q ਅਤੇ ਉਸ ਵਿੱਚ ਸੋਨੇ ਦੇ ਜ਼ੱਰੇ ਹਨ। \p \v 7 ਸ਼ਿਕਾਰੀ ਪੰਛੀ ਉਸ ਦੇ ਰਾਹ ਨੂੰ ਨਹੀਂ ਜਾਣਦਾ, \q ਨਾ ਬਾਜ਼ ਦੀ ਅੱਖ ਨੇ ਉਸ ਨੂੰ ਵੇਖਿਆ ਹੈ। \q \v 8 ਘਾਤਕ ਜਾਨਵਰ ਉਸ ਵਿੱਚ ਨਹੀਂ ਚਲੇ ਹਨ, \q ਨਾ ਬੱਬਰ ਸ਼ੇਰ ਉਸ ਉੱਤੋਂ ਲੰਘਿਆ ਹੈ। \q \v 9 ਮਨੁੱਖ ਆਪਣਾ ਹੱਥ ਚਕਮਕ ਪੱਥਰ ਉੱਤੇ ਲਾਉਂਦਾ ਹੈ, \q ਉਹ ਪਹਾੜਾਂ ਨੂੰ ਮੁੱਢੋਂ ਉਲੱਦ ਦਿੰਦਾ ਹੈ। \q \v 10 ਉਹ ਚੱਟਾਨਾਂ ਵਿੱਚ ਨਾਲੇ ਖੋਦਦਾ ਹੈ \q ਅਤੇ ਉਹ ਦੀ ਅੱਖ ਹਰੇਕ ਬਹੁਮੁੱਲੀ ਵਸਤੂ ਨੂੰ ਵੇਖਦੀ ਹੈ। \q \v 11 ਉਹ ਨਦੀਆਂ ਨੂੰ ਬੰਨ੍ਹ ਦਿੰਦਾ ਹੈ ਕਿ ਉਹ ਚੋਂਦੀਆਂ ਵੀ ਨਹੀਂ, \q ਅਤੇ ਛਿਪੀ ਹੋਈ ਚੀਜ਼ ਨੂੰ ਚਾਨਣ ਵਿੱਚ ਲੈ ਆਉਂਦਾ ਹੈ। \p \v 12 ਪਰ ਬੁੱਧ ਕਿੱਥੇ ਲੱਭੇ, \q ਅਤੇ ਸਮਝ ਦਾ ਥਾਂ ਕਿੱਥੇ ਹੈ? \q \v 13 ਮਨੁੱਖ ਉਹ ਦਾ ਮੁੱਲ ਨਹੀਂ ਜਾਣਦਾ, \q ਅਤੇ ਉਹ ਜੀਉਂਦਿਆਂ ਦੇ ਦੇਸ ਵਿੱਚ ਨਹੀਂ ਲੱਭਦੀ ਹੈ। \q \v 14 ਡੂੰਘਿਆਈ ਕਹਿੰਦੀ ਹੈ, “ਉਹ ਮੇਰੇ ਵਿੱਚ ਨਹੀਂ ਹੈ” \q ਅਤੇ ਸਮੁੰਦਰ ਕਹਿੰਦਾ ਹੈ, “ਉਹ ਮੇਰੇ ਕੋਲ ਨਹੀਂ ਹੈ।” \q \v 15 ਉਹ ਕੁੰਦਨ ਸੋਨੇ ਨਾਲ ਮੁੱਲ ਨਹੀਂ ਲਈ ਜਾਂਦੀ, \q ਨਾ ਉਹ ਦੇ ਮੁੱਲ ਲਈ ਚਾਂਦੀ ਤੋਲੀਦੀ ਹੈ। \q \v 16 ਓਫੀਰ ਦੇ ਸੋਨੇ ਤੋਂ ਉਹ ਦੀ ਕੀਮਤ ਭਰ ਨਹੀਂ ਹੁੰਦੀ, \q ਨਾ ਬਹੁਮੁੱਲੇ ਸੁਲੇਮਾਨੀ ਪੱਥਰ ਤੋਂ, ਨਾ ਨੀਲਮ ਤੋਂ। \q \v 17 ਸੋਨਾ ਅਤੇ ਕੱਚ ਉਹ ਦੇ ਤੁੱਲ ਨਹੀਂ ਹੋ ਸਕਦੇ ਹਨ, \q ਨਾ ਉਹ ਕੁੰਦਨ ਸੋਨੇ ਦੇ ਗਹਿਣਿਆਂ ਦੇ ਬਦਲੇ ਮਿਲ ਸਕਦੀ ਹੈ। \q \v 18 ਮੂੰਗੇ ਅਤੇ ਬਲੌਰ ਦੀ ਉਸ ਦੇ ਅੱਗੇ ਕੀ ਤੁਲਣਾ ਹੈ? \q ਸਗੋਂ ਬੁੱਧ ਦਾ ਮੁੱਲ ਮੋਤੀਆਂ ਨਾਲੋਂ ਵੀ ਵੱਧ ਹੈ। \q \v 19 ਇਥੋਪਿਆ ਅਰਥਾਤ ਕੂਸ਼ ਦਾ ਪੁਖਰਾਜ ਉਹ ਦੇ ਤੁੱਲ ਨਹੀਂ, \q ਨਾ ਖ਼ਾਲਸ ਸੋਨੇ ਵਿੱਚ ਉਹ ਦੀ ਕੀਮਤ ਹੋ ਸਕਦੀ ਹੈ। \q \v 20 ਬੁੱਧ ਫੇਰ ਕਿੱਥੋਂ ਆਉਂਦੀ ਹੈ, \q ਅਤੇ ਸਮਝ ਦਾ ਥਾਂ ਕਿੱਥੇ ਹੈ? \q \v 21 ਉਹ ਤਾਂ ਹਰੇਕ ਜੀਵ ਦੀਆਂ ਅੱਖਾਂ ਤੋਂ ਲੁਕੀ ਹੋਈ ਹੈ, \q ਅਤੇ ਅਕਾਸ਼ ਦੇ ਪੰਛੀਆਂ ਤੋਂ ਛਿਪੀ ਹੋਈ ਹੈ। \q \v 22 ਵਿਨਾਸ਼ ਤੇ ਮੌਤ ਆਖਦੀਆਂ ਹਨ, \q “ਅਸੀਂ ਸਿਰਫ਼ ਉਹ ਦੀ ਚਰਚਾ ਸੁਣੀ ਹੈ।” \q \v 23 ਪਰ ਪਰਮੇਸ਼ੁਰ ਉਸ ਦਾ ਰਾਹ ਸਮਝਦਾ ਹੈ, \q ਅਤੇ ਉਹ ਉਸ ਦਾ ਥਾਂ ਜਾਣਦਾ ਹੈ, \q \v 24 ਕਿਉਂ ਜੋ ਉਹੋ ਧਰਤੀ ਦੀਆਂ ਹੱਦਾਂ ਤੱਕ ਨਿਗਾਹ ਮਾਰਦਾ ਹੈ, \q ਅਤੇ ਜੋ ਕੁਝ ਅਕਾਸ਼ ਦੇ ਹੇਠ ਹੈ ਉਹ ਵੇਖਦਾ ਹੈ। \q \v 25 ਜਦ ਉਹ ਨੇ ਹਵਾ ਲਈ ਵਜ਼ਨ ਠਹਿਰਾਇਆ, \q ਅਤੇ ਪਾਣੀਆਂ ਨੂੰ ਮਾਪ ਨਾਲ ਮਿਣਿਆ, \q \v 26 ਜਦ ਉਹ ਨੇ ਮੀਂਹ ਲਈ ਬਿਧੀ ਬਣਾਈ, \q ਅਤੇ ਗਰਜਦੀ ਬਿਜਲੀ ਲਈ ਰਾਹ ਠਹਿਰਾਇਆ, \q \v 27 ਤਦ ਉਸ ਨੇ ਬੁੱਧ ਨੂੰ ਵੇਖਿਆ ਅਤੇ ਦੱਸਿਆ, \q ਉਸ ਨੇ ਉਹ ਨੂੰ ਕਾਇਮ ਕੀਤਾ ਸਗੋਂ ਉਹ ਨੂੰ ਖ਼ੋਜਿਆ, \q \v 28 ਅਤੇ ਉਸ ਨੇ ਮਨੁੱਖ ਨੂੰ ਆਖਿਆ, \q “ਵੇਖ, ਪ੍ਰਭੂ ਦਾ ਭੈਅ, ਉਹੀ ਬੁੱਧ ਹੈ, \q ਅਤੇ ਬਦੀ ਤੋਂ ਦੂਰ ਰਹਿਣਾ ਹੀ ਸਮਝ ਹੈ!” \c 29 \s ਅੱਯੂਬ ਦਾ ਆਖ਼ਰੀ ਕਥਨ \p \v 1 ਅੱਯੂਬ ਨੇ ਤਰਕ ਦੇ ਕੇ ਆਖਿਆ, \q \v 2 “ਕਾਸ਼ ਕਿ ਮੇਰੇ ਹਾਲਾਤ ਪ੍ਰਾਚੀਨ ਮਹੀਨਿਆਂ ਜਿਹੇ ਹੁੰਦੇ, \q ਜਿਵੇਂ ਉਨ੍ਹਾਂ ਦਿਨਾਂ ਵਿੱਚ ਜਦ ਪਰਮੇਸ਼ੁਰ ਮੇਰੀ ਪਾਲਣਾ ਕਰਦਾ ਸੀ, \q \v 3 ਜਦ ਉਹ ਦਾ ਦੀਵਾ ਮੇਰੇ ਸਿਰ ਉੱਤੇ ਲੋ ਕਰਦਾ ਸੀ, \q ਜਦ ਮੈਂ ਉਹ ਦੇ ਚਾਨਣ ਨਾਲ ਹਨੇਰੇ ਵਿੱਚ ਚੱਲਦਾ ਸੀ, \q \v 4 ਜਿਵੇਂ ਮੈਂ ਆਪਣੀ ਵਾਫ਼ਰੀ ਦੇ ਦਿਨਾਂ ਵਿੱਚ ਹੁੰਦਾ ਸੀ, \q ਜਦ ਪਰਮੇਸ਼ੁਰ ਦੀ ਮਿੱਤਰਤਾ ਮੇਰੇ ਤੰਬੂ ਉੱਤੇ ਹੀ ਸੀ, \q \v 5 ਜਦ ਸਰਬ ਸ਼ਕਤੀਮਾਨ ਪਰਮੇਸ਼ੁਰ ਅਜੇ ਮੇਰੇ ਨਾਲ ਹੀ ਸੀ, \q ਅਤੇ ਮੇਰੇ ਬਾਲ ਬੱਚੇ ਮੇਰੇ ਆਲੇ-ਦੁਆਲੇ ਸਨ, \q \v 6 ਤਦ ਮੇਰੇ ਕਦਮ ਦਹੀਂ ਨਾਲ ਧੋਤੇ ਜਾਂਦੇ, \q ਅਤੇ ਚੱਟਾਨ ਮੇਰੇ ਲਈ ਤੇਲ ਦੀਆਂ ਧਾਰਾਂ ਵਗਾਉਂਦੀ ਸੀ। \q \v 7 “ਜਦ ਮੈਂ ਨਗਰ ਦੇ ਫਾਟਕ ਕੋਲ ਜਾਂਦਾ, \q ਜਦ ਮੈਂ ਚੌਂਕ ਵਿੱਚ ਆਪਣੀ ਚੌਂਕੀ ਤਿਆਰ ਕਰਦਾ ਸੀ, \q \v 8 ਤਦ ਜੁਆਨ ਮੈਨੂੰ ਵੇਖ ਕੇ ਪਿੱਛੇ ਹਟ ਜਾਂਦੇ, \q ਅਤੇ ਬਜ਼ੁਰਗ ਉੱਠ ਖੜ੍ਹੇ ਹੁੰਦੇ ਸਨ। \q \v 9 ਹਾਕਮ ਗੱਲਾਂ ਕਰਨੋਂ ਰੁੱਕ ਜਾਂਦੇ ਸਨ, \q ਅਤੇ ਆਪਣੇ ਹੱਥ ਮੂੰਹ ਉੱਤੇ ਰੱਖਦੇ ਸਨ। \q \v 10 ਪ੍ਰਧਾਨਾਂ ਦੀ ਅਵਾਜ਼ ਬੰਦ ਹੋ ਜਾਂਦੀ, \q ਅਤੇ ਉਹਨਾਂ ਦੀ ਜੀਭ ਤਾਲੂ ਨਾਲ ਲੱਗ ਜਾਂਦੀ ਸੀ। \q \v 11 ਜੋ ਕੋਈ ਮੈਨੂੰ ਸੁਣਦਾ ਤਾਂ ਉਹ ਮੈਨੂੰ ਧੰਨ ਆਖਦਾ ਸੀ, \q ਅਤੇ ਜਦ ਕੋਈ ਮੈਨੂੰ ਵੇਖਦਾ ਤਦ ਮੇਰੇ ਵਿਖੇ ਉਹ ਸਾਖੀ ਦਿੰਦਾ ਸੀ, \q \v 12 ਕਿਉਂ ਜੋ ਮੈਂ ਮਸਕੀਨ ਨੂੰ ਛੁਡਾਉਂਦਾ ਸੀ ਜਦੋਂ ਉਹ ਦੁਹਾਈ ਦਿੰਦਾ, \q ਅਤੇ ਯਤੀਮ ਨੂੰ ਜਦੋਂ ਉਹ ਦਾ ਕੋਈ ਸਹਾਇਕ ਨਹੀਂ ਸੀ। \q \v 13 ਨਾਸ ਹੋਣ ਵਾਲੇ ਵੀ ਮੈਨੂੰ ਬਰਕਤ ਦਿੰਦੇ ਸਨ, \q ਅਤੇ ਵਿਧਵਾ ਦਾ ਦਿਲ ਮੇਰੇ ਕਾਰਨ ਜੈਕਾਰਾ ਗਜਾਉਂਦਾ ਸੀ। \q \v 14 ਮੈਂ ਧਰਮ ਨੂੰ ਪਹਿਨ ਲੈਂਦਾ ਅਤੇ ਉਹ ਮੇਰਾ ਲਿਬਾਸ ਹੁੰਦਾ ਸੀ, \q ਮੇਰਾ ਨਿਆਂ ਚੋਗੇ ਅਤੇ ਪਗੜੀ ਜਿਹਾ ਸੀ, \q \v 15 ਮੈਂ ਅੰਨ੍ਹਿਆਂ ਲਈ ਅੱਖਾਂ ਸੀ, \q ਅਤੇ ਲੰਗੜਿਆਂ ਲਈ ਪੈਰ ਠਹਿਰਦਾ ਸੀ, \q \v 16 ਮੈਂ ਕੰਗਾਲਾਂ ਲਈ ਪਿਤਾ ਸੀ, \q ਅਤੇ ਮੈਂ ਨਾਵਾਕਿਫ਼ ਦੇ ਮੁਕੱਦਮੇ ਦੀ ਵੀ ਪੜਤਾਲ ਕਰਦਾ ਸੀ \q \v 17 ਮੈਂ ਬੁਰਿਆਰ ਦੇ ਵੱਡੇ ਦੰਦ ਭੰਨ ਸੁੱਟਦਾ, \q ਅਤੇ ਉਹ ਦੇ ਦੰਦਾਂ ਤੋਂ ਸ਼ਿਕਾਰ ਖੋਹ ਲੈਂਦਾ ਸੀ। \q \v 18 “ਤਦ ਮੈਂ ਸੋਚਦਾ ਸੀ, ਮੇਰੇ ਦਿਨ ਰੇਤ ਦੇ ਕਣਾਂ ਜਿੰਨੇ ਅਣਗਿਣਤ ਹੋਣਗੇ \q ਅਤੇ ਮੈਂ ਆਪਣੇ ਵਸੇਬੇ ਵਿੱਚ ਮਰਾਂਗਾ। \q \v 19 ਮੇਰੀਆਂ ਜੜ੍ਹਾਂ ਪਾਣੀ ਤੱਕ ਫੈਲਦੀਆਂ ਹਨ, \q ਅਤੇ ਤ੍ਰੇਲ ਮੇਰੀਆਂ ਟਹਿਣੀਆਂ ਉੱਤੇ ਰਾਤ ਭਰ ਰਹਿੰਦੀ ਹੈ। \q \v 20 ਮੇਰਾ ਪਰਤਾਪ ਬਣਿਆ ਰਹੇਗਾ, \q ਅਤੇ ਮੇਰਾ ਧਣੁੱਖ ਮੇਰੇ ਹੱਥ ਵਿੱਚ ਸਦਾ ਨਵਾਂ ਬਣਿਆ ਰਹੇਗਾ। \q \v 21 “ਲੋਕ ਮੇਰੀ ਸੁਣਦੇ ਅਤੇ ਮੇਰੀ ਉਡੀਕ ਕਰਦੇ ਸਨ, \q ਅਤੇ ਮੇਰੀ ਸਲਾਹ ਲਈ ਚੁੱਪ ਰਹਿੰਦੇ ਸਨ। \q \v 22 ਮੇਰੇ ਬੋਲਣ ਦੇ ਮਗਰੋਂ ਉਹ ਫੇਰ ਨਹੀਂ ਬੋਲਦੇ ਸਨ, \q ਅਤੇ ਮੇਰੀਆਂ ਗੱਲਾਂ ਉਹਨਾਂ ਉੱਤੇ ਮੀਂਹ ਦੀ ਤਰ੍ਹਾਂ ਵਰ੍ਹਦੀਆਂ ਸਨ। \q \v 23 ਉਹ ਮੇਰੀ ਉਡੀਕ ਕਰਦੇ ਸਨ ਜਿਵੇਂ ਵਰਖਾ ਦੀ, \q ਅਤੇ ਆਪਣੇ ਮੂੰਹ ਖੋਲ੍ਹਦੇ ਸਨ ਜਿਵੇਂ ਆਖਰੀ ਮੀਂਹ ਲਈ \q \v 24 ਜਦ ਉਹ ਬੇਆਸ ਹੁੰਦੇ ਤਾਂ ਮੈਂ ਉਹਨਾਂ ਨੂੰ ਮੁਸਕਰਾ ਕੇ ਪ੍ਰਸੰਨ ਕਰਦਾ ਸੀ \q ਅਤੇ ਮੇਰੇ ਮੁੱਖ ਦਾ ਚਾਨਣ ਉਹਨਾਂ ਲਈ ਬਹੁਮੁੱਲਾ ਸੀ। \q \v 25 ਮੈਂ ਉਹਨਾਂ ਦਾ ਰਾਹ ਚੁਣਦਾ ਸੀ ਅਤੇ ਪਰਮੁੱਖ ਹੋ ਕੇ ਬਹਿੰਦਾ ਸੀ, \q ਅਤੇ ਅਜਿਹਾ ਵੱਸਦਾ ਜਿਵੇਂ ਫੌਜ ਵਿੱਚ ਰਾਜਾ, \q ਉਸ ਵਾਂਗੂੰ ਜਿਹੜਾ ਸੋਗੀਆਂ ਨੂੰ ਤਸੱਲੀ ਦਿੰਦਾ ਹੈ।” \c 30 \q \v 1 ਪਰ ਹੁਣ ਉਹ ਜਿਹੜੇ ਮੈਥੋਂ ਛੋਟੇ ਹਨ ਉਹ ਮੇਰੇ ਉੱਤੇ ਹੱਸਦੇ ਹਨ, \q ਜਿਹਨਾਂ ਦੇ ਪੁਰਖਿਆਂ ਨੂੰ ਮੈਂ ਆਪਣੇ ਇੱਜੜ ਦੇ ਕੁੱਤਿਆਂ ਨਾਲ ਵੀ ਕੰਮ ਕਰਨ ਦੇ ਯੋਗ ਨਹੀਂ ਸਮਝਦਾ ਸੀ! \q \v 2 ਭਲਾ, ਉਹਨਾਂ ਦੇ ਹੱਥਾਂ ਦਾ ਬਲ ਮੇਰੇ ਲਈ ਕੀ ਲਾਭ ਦਿੰਦਾ, \q ਜਿਹਨਾਂ ਦਾ ਪੁਰਸ਼ਾਰਥ ਵੀ ਨਾਸ ਹੋ ਗਿਆ ਹੈ? \q \v 3 ਥੁੜ ਅਤੇ ਭੁੱਖ ਦੇ ਕਾਰਨ ਉਹ ਲਿੱਸੇ ਪੈ ਗਏ ਹਨ, \q ਉਹ ਸੁੱਕੀ ਭੂਮੀ ਨੂੰ ਚੱਟਦੇ ਹਨ, ਜਿੱਥੇ ਉਜਾੜ ਤੇ ਬਰਬਾਦੀ ਦੀ ਧੁੰਦ ਹੈ। \q \v 4 ਉਹ ਝਾੜੀਆਂ ਉੱਤੋਂ ਨਮਕੀਨ ਸਾਗ ਤੋੜਦੇ ਹਨ, \q ਅਤੇ ਝਾਊ ਦੀਆਂ ਜੜ੍ਹਾਂ ਉਹਨਾਂ ਦੀ ਰੋਟੀ ਹੈ। \q \v 5 ਉਹ ਲੋਕਾਂ ਦੇ ਵਿੱਚੋਂ ਧੱਕੇ ਗਏ, \q ਲੋਕ ਉਹਨਾਂ ਉੱਤੇ ਇਸ ਤਰ੍ਹਾਂ ਚਿੱਲਾਉਂਦੇ ਜਿਵੇਂ ਚੋਰ ਉੱਤੇ! \q \v 6 ਭਿਆਨਕ ਘਾਟੀਆਂ ਵਿੱਚ, ਮਿੱਟੀ \q ਅਤੇ ਪੱਥਰਾਂ ਦੀਆਂ ਖੁੱਡਾਂ ਵਿੱਚ ਉਹ ਰਹਿੰਦੇ ਹਨ। \q \v 7 ਝਾੜੀਆਂ ਦੇ ਵਿੱਚ ਉਹ ਹੀਂਗਦੇ ਹਨ, \q ਕੰਡਿਆਂ ਦੇ ਹੇਠ ਉਹ ਇਕੱਠੇ ਪਏ ਰਹਿੰਦੇ ਹਨ। \q \v 8 ਉਹ ਮੂਰਖ ਦੀ ਅੰਸ, ਸਗੋਂ ਬੇਨਾਮਾਂ ਦੀ ਅੰਸ ਹਨ, \q ਜੋ ਦੇਸ ਤੋਂ ਕੁੱਟ-ਕੁੱਟ ਕੇ ਕੱਢੇ ਗਏ ਹਨ। \q \v 9 ਅਤੇ ਹੁਣ ਮੈਂ ਉਹਨਾਂ ਦਾ ਗੀਤ ਹੋਇਆ ਹਾਂ, \q ਅਤੇ ਉਹ ਮੇਰੇ ਉੱਤੇ ਮਿਹਣੇ ਮਾਰਦੇ ਹਨ! \q \v 10 ਉਹ ਮੈਥੋਂ ਘਿਣ ਖਾਂਦੇ, ਉਹ ਮੈਥੋਂ ਦੂਰ ਰਹਿੰਦੇ, \q ਅਤੇ ਮੈਨੂੰ ਵੇਖ ਕੇ ਉਹ ਥੁੱਕਣ ਤੋਂ ਪਰਹੇਜ਼ ਨਹੀਂ ਕਰਦੇ, \q \v 11 ਕਿਉਂ ਜੋ ਪਰਮੇਸ਼ੁਰ ਨੇ ਮੈਨੂੰ ਬਲਹੀਣ ਅਤੇ ਤੁੱਛ ਬਣਾਇਆ ਹੈ, \q ਇਸ ਲਈ ਉਹ ਮੇਰੇ ਅੱਗੇ ਬੇ-ਲਗ਼ਾਮ ਹੋ ਗਏ ਹਨ! \q \v 12 ਮੇਰੇ ਸੱਜੇ ਪਾਸੇ ਬਜ਼ਾਰੂ ਲੋਕ ਉੱਠਦੇ ਹਨ, \q ਉਹ ਮੇਰੇ ਪੈਰ ਸਰਕਾ ਦਿੰਦੇ ਹਨ, \q ਅਤੇ ਮੈਨੂੰ ਨਾਸ ਕਰਨ ਵਾਲੇ ਰਾਹਾਂ ਨੂੰ ਬਣਾਉਂਦੇ ਹਨ। \q \v 13 ਜਿਹਨਾਂ ਦਾ ਕੋਈ ਸਹਾਇਕ ਨਹੀਂ \q ਉਹ ਮੇਰੇ ਰਾਹਾਂ ਨੂੰ ਵਿਗਾੜਦੇ \q ਅਤੇ ਮੇਰੀ ਮੁਸੀਬਤ ਨੂੰ ਵਧਾਉਂਦੇ ਹਨ! \q \v 14 ਉਹ ਜਿਵੇਂ ਚੌੜੇ ਛੇਕ ਵਿੱਚੋਂ ਦੀ ਆਉਂਦੇ ਹਨ, \q ਉਜਾੜ ਦੇ ਵਿੱਚੋਂ ਉਹ ਮੇਰੇ ਉੱਤੇ ਹਮਲਾ ਕਰਦੇ ਹਨ। \q \v 15 ਭੈਅ ਮੇਰੇ ਉੱਤੇ ਮੁੜ ਪੈਂਦੇ, \q ਮੇਰੀ ਪਤ ਜਿਵੇਂ ਹਵਾ ਨਾਲ ਉਡਾਈ ਜਾਂਦੀ, \q ਅਤੇ ਮੇਰੀ ਖੁਸ਼ਹਾਲੀ ਬੱਦਲ ਵਾਂਗੂੰ ਜਾਂਦੀ ਰਹੀ। \q \v 16 ਹੁਣ ਮੇਰੀ ਜਾਨ ਮੇਰੇ ਅੰਦਰ ਡੁੱਲ੍ਹਦੀ ਹੈ, \q ਦੁੱਖ ਦੇ ਦਿਨ ਮੈਨੂੰ ਫੜ੍ਹਦੇ ਹਨ। \q \v 17 ਰਾਤ ਮੇਰੀਆਂ ਹੱਡੀਆਂ ਨੂੰ ਮੇਰੇ ਅੰਦਰ ਚਿੱਥਦੀ ਹੈ, \q ਅਤੇ ਮੇਰੀ ਚੁੱਭਣ ਵਾਲੀ ਪੀੜ ਦਮ ਨਹੀਂ ਲੈਂਦੀ। \q \v 18 ਵੱਡੇ ਜ਼ੋਰ ਨਾਲ ਉਹ ਮੇਰਾ ਰੂਪ ਬਦਲਦੀ ਹੈ, \q ਮੇਰੇ ਕੁੜਤੇ ਦੇ ਗਲਮੇ ਵਾਂਗੂੰ ਉਹ ਮੈਨੂੰ ਜਕੜਦੀ ਹੈ। \q \v 19 ਪਰਮੇਸ਼ੁਰ ਨੇ ਮੈਨੂੰ ਚਿੱਕੜ ਵਿੱਚ ਸੁੱਟਿਆ ਹੈ, \q ਅਤੇ ਮੈਂ ਖ਼ਾਕ ਤੇ ਰਾਖ਼ ਵਰਗਾ ਹੋ ਗਿਆ ਹਾਂ! \q \v 20 ਮੈਂ ਤੇਰੇ ਵੱਲ ਦੁਹਾਈ ਦਿੰਦਾ ਪਰ ਤੂੰ ਮੈਨੂੰ ਉੱਤਰ ਨਹੀਂ ਦਿੰਦਾ, \q ਮੈਂ ਖੜ੍ਹਾ ਹੁੰਦਾ ਹਾਂ ਪਰ ਤੂੰ ਸਿਰਫ਼ ਮੇਰੇ ਵੱਲ ਝਾਕਦਾ ਹੈਂ। \q \v 21 ਤੂੰ ਮੇਰੇ ਨਾਲ ਸਖ਼ਤੀ ਕਰਨ ਲੱਗਾ ਹੈਂ, \q ਆਪਣੇ ਹੱਥ ਦੇ ਬਲ ਨਾਲ ਤੂੰ ਮੈਨੂੰ ਸਤਾਉਂਦਾ ਹੈਂ! \q \v 22 ਤੂੰ ਮੈਨੂੰ ਚੁੱਕ ਕੇ ਹਵਾ ਉੱਤੇ ਸਵਾਰ ਕਰਦਾ ਹੈਂ, \q ਅਤੇ ਮੈਨੂੰ ਤੂਫ਼ਾਨਾ ਵਿੱਚ ਘੋਲ ਦਿੰਦਾ ਹੈਂ, \q \v 23 ਕਿਉਂ ਜੋ ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਮੌਤ ਤੱਕ ਪਹੁੰਚਾਵੇਂਗਾ, \q ਅਤੇ ਉਸ ਵਾਸ ਤੱਕ \q ਜਿਹੜਾ ਸਾਰੇ ਜੀਉਂਦਿਆਂ ਲਈ ਠਹਿਰਾਇਆ ਗਿਆ ਹੈ। \q \v 24 ਭਲਾ, ਤਬਾਹੀ ਵਿੱਚ ਕੋਈ ਆਪਣਾ ਹੱਥ ਨਾ ਵਧਾਵੇਗਾ, \q ਅਤੇ ਆਪਣੀ ਬਿਪਤਾ ਵਿੱਚ ਦੁਹਾਈ ਨਾ ਦੇਵੇਗਾ? \q \v 25 ਕੀ ਮੈਂ ਦੁਖੀਏ ਦੇ ਲਈ ਨਹੀਂ ਰੋਂਦਾ ਸੀ? \q ਕੀ ਮੇਰੀ ਜਾਨ ਕੰਗਾਲ ਦੇ ਲਈ ਉਦਾਸ ਨਹੀਂ ਹੁੰਦੀ ਸੀ? \q \v 26 ਪਰ ਜਦ ਮੈਂ ਭਲਿਆਈ ਨੂੰ ਤੱਕਿਆ ਤਦ ਬੁਰਿਆਈ ਆਈ, \q ਜਦ ਚਾਨਣ ਨੂੰ ਉਡੀਕਿਆ ਤਦ ਹਨ੍ਹੇਰਾ ਛਾ ਗਿਆ, \q \v 27 ਮੇਰੀਆਂ ਆਂਦਰਾਂ ਉੱਬਲ ਰਹੀਆਂ ਹਨ ਅਤੇ ਆਰਾਮ ਨਹੀਂ ਪਾਉਂਦੀਆਂ, \q ਬੁਰੇ ਦਿਨ ਮੇਰੇ ਉੱਤੇ ਆ ਪਾਏ ਹਨ! \q \v 28 ਮੇਰਾ ਸਰੀਰ ਕਾਲਾ ਪੈ ਗਿਆ ਪਰ ਧੁੱਪ ਦੇ ਕਾਰਨ ਨਹੀਂ, \q ਮੈਂ ਸਭਾ ਵਿੱਚ ਉੱਠ ਕੇ ਸਹਾਇਤਾ ਲਈ ਦੁਹਾਈ ਦਿੰਦਾ ਹਾਂ! \q \v 29 ਮੈਂ ਗਿੱਦੜਾਂ ਦਾ ਭਰਾ, \q ਅਤੇ ਸ਼ੁਤਰਮੁਰਗ ਦਾ ਸਾਥੀ ਹੋ ਗਿਆ ਹਾਂ, \q \v 30 ਮੇਰੀ ਖੱਲ ਕਾਲੀ ਹੋ ਕੇ ਮੈਥੋਂ ਡਿੱਗਦੀ ਜਾਂਦੀ ਹੈ, \q ਅਤੇ ਮੇਰੀਆਂ ਹੱਡੀਆਂ ਤਾਪ ਨਾਲ ਜਲਦੀਆਂ ਹਨ! \q \v 31 ਸੋ ਮੇਰੀ ਬਰਬਤ ਰੋਣ ਲਈ ਹੈ, \q ਅਤੇ ਮੇਰੀ ਬੰਸਰੀ ਮਾਤਮ ਕਰਨ ਵਾਲਿਆਂ ਦੀ ਅਵਾਜ਼ ਲਈ ਹੈ। \c 31 \q \v 1 “ਮੈਂ ਆਪਣੀਆਂ ਅੱਖਾਂ ਨਾਲ ਨੇਮ ਕੀਤਾ ਹੈ, \q ਤਦ ਮੈਂ ਕੁਆਰੀ ਉੱਤੇ ਕਿਸ ਤਰ੍ਹਾਂ ਅੱਖ ਮਟਕਾਵਾਂ? \q \v 2 ਕਿਹੜਾ ਭਾਗ ਉੱਪਰੋਂ ਪਰਮੇਸ਼ੁਰ ਵੱਲੋਂ, \q ਅਤੇ ਕਿਹੜੀ ਮਿਰਾਸ ਉਚਿਆਈ ਤੋਂ ਸਰਬ ਸ਼ਕਤੀਮਾਨ ਵੱਲੋਂ ਹੁੰਦੀ ਹੈ? \q \v 3 ਕੀ ਇਹ ਕੁਧਰਮੀਆਂ ਦੇ ਲਈ ਬਿਪਤਾ ਨਹੀਂ, \q ਅਤੇ ਕੁਕਰਮੀਆਂ ਦੇ ਲਈ ਨਾਸ ਦਾ ਕਾਰਨ ਨਹੀਂ? \q \v 4 ਕੀ ਉਹ ਮੇਰਾ ਰਾਹ ਨਹੀਂ ਵੇਖਦਾ, \q ਅਤੇ ਮੇਰੇ ਸਭ ਕਦਮ ਨਹੀਂ ਗਿਣਦਾ? \q \v 5 “ਜੇ ਮੈਂ ਵਿਅਰਥ ਨਾਲ ਚੱਲਿਆ ਹੋਵਾਂ, \q ਅਤੇ ਮੇਰਾ ਪੈਰ ਧੋਖੇ ਵੱਲ ਦੌੜਿਆ ਹੋਵੇ, - \q \v 6 (ਤਾਂ ਉਹ ਮੈਨੂੰ ਧਰਮ ਤੁਲਾ ਉੱਤੇ ਤੋਲੇ, \q ਅਤੇ ਪਰਮੇਸ਼ੁਰ ਮੇਰੀ ਖਰਿਆਈ ਨੂੰ ਜਾਣੇ) \q \v 7 ਜੇ ਮੇਰੇ ਕਦਮ ਕੁਰਾਹੇ ਪੈ ਗਏ ਹੋਣ \q ਅਤੇ ਮੇਰਾ ਦਿਲ ਮੇਰੀਆਂ ਅੱਖਾਂ ਦੇ ਮਗਰ ਚੱਲਿਆ ਹੋਵੇ, \q ਅਤੇ ਮੇਰੇ ਹੱਥਾਂ ਤੇ ਕੋਈ ਦਾਗ਼ ਲੱਗਾ ਹੋਵੇ, \q \v 8 ਤਦ ਮੈਂ ਬੀਜਾਂ ਪਰ ਦੂਜਾ ਖਾਵੇ, ਅਤੇ ਮੇਰੀ ਪੈਦਾਵਾਰ ਪੁੱਟੀ ਜਾਵੇ! \p \v 9 “ਜੇ ਮੇਰਾ ਦਿਲ ਕਿਸੇ ਔਰਤ ਤੇ ਮੋਹਿਤ ਹੋ ਗਿਆ ਹੋਵੇ, \q ਅਤੇ ਮੈਂ ਆਪਣੇ ਗੁਆਂਢੀ ਦੇ ਬੂਹੇ ਉੱਤੇ ਘਾਤ ਲਾ ਕੇ ਬੈਠਾ ਹੋਵਾਂ, \q \v 10 ਤਦ ਮੇਰੀ ਪਤਨੀ ਦੂਜੇ ਲਈ ਪੀਹੇ, \q ਅਤੇ ਪਰਾਏ ਪੁਰਖ ਉਸ ਨੂੰ ਭਰਿਸ਼ਟ ਕਰਨ! \q \v 11 ਕਿਉਂ ਜੋ ਉਹ ਅੱਤ ਬੁਰਾ ਦੋਸ਼ ਹੁੰਦਾ, \q ਅਤੇ ਉਹ ਨਿਆਂਈਆਂ ਦੁਆਰਾ ਸਜ਼ਾ ਦੇਣ ਯੋਗ ਬਦੀ ਹੁੰਦੀ! \q \v 12 ਉਹ ਤਾਂ ਇੱਕ ਅੱਗ ਹੈ ਜਿਹੜੀ ਸੜਨ ਤੱਕ ਭਸਮ ਕਰਦੀ ਹੈ, \q ਸਗੋਂ ਮੇਰੀ ਪੈਦਾਵਾਰ ਨੂੰ ਜੜ੍ਹਾਂ ਤੋਂ ਸਾੜ ਦਿੰਦੀ ਹੈ! \q \v 13 “ਜਦ ਮੇਰੇ ਦਾਸ ਜਾਂ ਦਾਸੀ ਨੇ ਮੇਰੇ ਵਿਰੁੱਧ ਸ਼ਿਕਾਇਤ ਕੀਤੀ ਹੋਵੇ, \q ਤਾਂ ਜੇਕਰ ਮੈਂ ਉਹਨਾਂ ਦਾ ਹੱਕ ਮਾਰਿਆ ਹੋਵੇ, \q \v 14 ਤਾਂ ਜਦ ਪਰਮੇਸ਼ੁਰ ਉੱਠੇ ਤਦ ਮੈਂ ਕੀ ਕਰਾਂਗਾ, \q ਅਤੇ ਜਦ ਉਹ ਖ਼ਬਰ ਲਵੇ ਤਦ ਮੈਂ ਕੀ ਉੱਤਰ ਦੇਵਾਂਗਾ? \q \v 15 ਜਿਸ ਨੇ ਮੈਨੂੰ ਕੁੱਖ ਵਿੱਚ ਬਣਾਇਆ, ਕੀ ਉਹ ਨੇ ਉਸ ਨੂੰ ਵੀ ਨਹੀਂ ਬਣਾਇਆ? \q ਅਤੇ ਇੱਕੋ ਹੀ ਨੇ ਸਾਨੂੰ ਗਰਭ ਵਿੱਚ ਨਹੀਂ ਰਚਿਆ? \q \v 16 “ਜੇ ਮੈਂ ਗ਼ਰੀਬਾਂ ਦੀ ਇੱਛਿਆ ਨੂੰ ਪੂਰਾ ਨਾ ਕੀਤਾ ਹੋਵੇ, \q ਅਤੇ ਵਿਧਵਾ ਦੀਆਂ ਅੱਖਾਂ ਮੇਰੇ ਕਾਰਨ ਨਿਰਾਸ਼ ਹੋ ਗਈਆਂ ਹੋਣ, \q \v 17 ਜਾਂ ਮੈਂ ਆਪਣੀ ਬੁਰਕੀ ਇਕੱਲਿਆਂ ਹੀ ਖਾਧੀ ਹੋਵੇ, \q ਅਤੇ ਯਤੀਮ ਨੇ ਉਸ ਤੋਂ ਨਾ ਖਾਧਾ ਹੋਵੇ, - \q \v 18 ਕਿਉਂ ਜੋ ਮੇਰੀ ਜੁਆਨੀ ਤੋਂ ਉਹ ਮੇਰੇ ਨਾਲ ਪਲਿਆ ਜਿਵੇਂ ਪਿਤਾ ਨਾਲ, \q ਅਤੇ ਮੈਂ ਆਪਣੀ ਮਾਂ ਦੀ ਕੁੱਖ ਤੋਂ ਹੀ ਵਿਧਵਾ ਦੀ ਦੇਖਭਾਲ ਕੀਤੀ ਹੈ। \q \v 19 ਜੇ ਮੈਂ ਕਿਸੇ ਨੂੰ ਬਿਨ੍ਹਾਂ ਕੱਪੜੇ ਦੇ ਮਰਦੇ, \q ਜਾਂ ਕੰਗਾਲ ਨੂੰ ਬਿਨ੍ਹਾਂ ਓੜਨੇ ਦੇ ਵੇਖਿਆ ਹੋਵੇ, \q \v 20 ਜੇਕਰ ਮੈਂ ਆਪਣੀਆਂ ਭੇਡਾਂ ਦੀ ਉੱਨ ਦੇ ਕੱਪੜੇ ਉਨ੍ਹਾਂ ਨੂੰ ਨਾ ਦਿੱਤੇ ਹੋਣ, \q ਅਤੇ ਉਸ ਦੇ ਦਿਲ ਨੇ ਮੈਨੂੰ ਬਰਕਤ ਨਾ ਦਿੱਤੀ ਹੋਵੇ ਜਦ ਉਹ ਗਰਮ ਹੋਇਆ, \q \v 21 ਜੇ ਮੈਂ ਆਪਣਾ ਹੱਥ ਯਤੀਮ ਉੱਤੇ ਚੁੱਕਿਆ ਹੋਵੇ, \q ਇਸ ਕਾਰਨ ਕਿ ਮੈਂ ਫਾਟਕ ਵਿੱਚ ਆਪਣੇ ਸਹਾਇਕਾਂ ਨੂੰ ਵੇਖਿਆ, \q \v 22 ਤਦ ਮੇਰਾ ਮੌਰ ਮੋਢੇ ਤੋਂ ਡਿੱਗ ਜਾਵੇ, \q ਅਤੇ ਮੇਰੀ ਬਾਂਹ ਜੋੜ ਤੋਂ ਟੁੱਟ ਜਾਵੇ! \q \v 23 ਕਿਉਂ ਜੋ ਪਰਮੇਸ਼ੁਰ ਵੱਲੋਂ ਬਿਪਤਾ ਮੈਨੂੰ ਡਰਾਉਂਦੀ ਸੀ, \q ਅਤੇ ਉਹ ਦੇ ਪਰਤਾਪ ਦੇ ਕਾਰਨ ਮੈਂ ਕੁਝ ਨਹੀਂ ਕਰ ਸਕਦਾ ਸੀ। \q \v 24 “ਜੇ ਮੈਂ ਸੋਨੇ ਉੱਤੇ ਆਪਣੀ ਆਸ ਰੱਖੀ ਹੁੰਦੀ, \q ਜਾਂ ਆਖਿਆ ਹੁੰਦਾ ਕਿ ਕੁੰਦਨ ਸੋਨੇ ਤੇ ਮੇਰਾ ਭਰੋਸਾ ਹੈ, - \q \v 25 ਜੇ ਮੈਂ ਖੁਸ਼ੀ ਮਨਾਈ ਹੁੰਦੀ ਕਿ ਮੇਰਾ ਧਨ ਬਹੁਤ ਹੈ, \q ਅਤੇ ਮੇਰੇ ਹੱਥ ਨੇ ਬਥੇਰਾ ਕਮਾਇਆ! - \q \v 26 ਜੇ ਮੈਂ ਸੂਰਜ ਨੂੰ ਵੇਖਿਆ ਹੁੰਦਾ ਜਦ ਉਹ ਚਮਕਦਾ ਸੀ, \q ਜਾਂ ਚੰਦ ਨੂੰ ਜਦ ਉਹ ਸ਼ਾਨ ਨਾਲ ਚੱਲਦਾ ਸੀ, \q \v 27 ਅਤੇ ਮੇਰਾ ਦਿਲ ਚੁੱਪਕੇ ਮੋਹਿਤ ਹੋ ਗਿਆ ਹੁੰਦਾ, \q ਅਤੇ ਉਹਨਾਂ ਨੂੰ ਸਨਮਾਨ ਦੇ ਕੇ ਮੈਂ ਆਪਣੇ ਹੱਥਾਂ ਨੂੰ ਚੁੰਮ ਲਿਆ ਹੁੰਦਾ, \q \v 28 ਤਦ ਇਹ ਨਿਆਂਈਆਂ ਦੁਆਰਾ ਸਜ਼ਾ ਦੇਣ ਜੋਗ ਬਦੀ ਹੁੰਦੀ, \q ਕਿਉਂਕਿ ਅਜਿਹਾ ਕਰਕੇ ਮੈਂ ਸਵਰਗੀ ਪਰਮੇਸ਼ੁਰ ਦਾ ਇਨਕਾਰ ਕੀਤਾ ਹੁੰਦਾ। \q \v 29 “ਜੇ ਮੈਂ ਆਪਣੇ ਵੈਰੀ ਦੇ ਨਾਸ ਤੋਂ ਅਨੰਦ ਹੋਇਆ ਹੁੰਦਾ, \q ਅਤੇ ਜਦ ਮੁਸੀਬਤ ਉਸ ਉੱਤੇ ਪਈ ਤਾਂ ਮੈਂ ਖੁਸ਼ੀ ਮਨਾਈ ਹੁੰਦੀ, \q \v 30 (ਸਗੋਂ ਮੈਂ ਤਾਂ ਆਪਣੇ ਮੂੰਹ ਨੂੰ ਪਾਪ ਕਰਨ ਨਾ ਦਿੱਤਾ \q ਕਿ ਸਰਾਪ ਦੇ ਕੇ ਉਹ ਦੀ ਜਾਨ ਮੰਗਾਂ) \q \v 31 ਜੇ ਮੇਰੇ ਤੰਬੂਆਂ ਵਿੱਚ ਰਹਿਣ ਵਾਲਿਆਂ ਨੇ ਨਾ ਆਖਿਆ ਹੋਵੇ, \q ਕਿ ਕੌਣ ਹੈ ਜਿਹੜਾ ਉਸ ਦੇ ਘਰ ਦੇ ਮਾਸ ਤੋਂ ਨਾ ਰੱਜਿਆ ਹੋਵੇ? \q \v 32 (ਪਰਦੇਸੀ ਨੂੰ ਸੜਕ ਵਿੱਚ ਰਾਤ ਕੱਟਣੀ ਨਾ ਪਈ, \q ਪਰ ਮੈਂ ਆਪਣੇ ਦਰਵਾਜ਼ੇ ਰਾਹੀ ਲਈ ਖੋਲ੍ਹਦਾ ਸੀ) - \q \v 33 ਜੇ ਮੈਂ ਆਦਮ ਵਾਂਗੂੰ ਆਪਣਾ ਅਪਰਾਧ ਲੁਕਾਇਆ ਹੋਵੇ, \q ਅਤੇ ਆਪਣੀ ਬਦੀ ਆਪਣੇ ਸੀਨੇ ਵਿੱਚ ਲੁਕਾਈ ਹੋਵੇ, \q \v 34 ਇਸ ਕਾਰਨ ਕਿ ਮੈਂ ਵੱਡੀ ਭੀੜ ਤੋਂ ਭੈਅ ਖਾਂਦਾ ਸੀ, \q ਅਤੇ ਘਰਾਣਿਆਂ ਦੀ ਨਫ਼ਰਤ ਨੇ ਮੈਨੂੰ ਅਜਿਹਾ ਡਰਾਇਆ \q ਕਿ ਮੈਂ ਚੁੱਪ ਵੱਟ ਲਈ ਅਤੇ ਦਰਵਾਜ਼ੇ ਤੋਂ ਬਾਹਰ ਨਾ ਨਿੱਕਲਿਆ, \q \v 35 “ਕਾਸ਼ ਕਿ ਕੋਈ ਮੇਰੀ ਸੁਣਦਾ! ਵੇਖੋ, ਮੈਂ ਆਪਣੀ ਸਫ਼ਾਈ ਪੇਸ਼ ਕੀਤੀ ਹੈ, \q ਹੁਣ ਸਰਬ ਸ਼ਕਤੀਮਾਨ ਪਰਮੇਸ਼ੁਰ ਮੈਨੂੰ ਉੱਤਰ ਦੇਵੇ! \q ਕਾਸ਼ ਕਿ ਮੇਰੇ ਉੱਤੇ ਦੋਸ਼ ਲਾਉਣ ਵਾਲੇ ਦੇ ਸ਼ਿਕਾਇਤ-ਨਾਮੇ ਦੀ ਲਿਖਤ ਮੇਰੇ ਕੋਲ ਹੁੰਦੀ! \q \v 36 ਨਿਸੰਗ ਮੈਂ ਉਹ ਨੂੰ ਆਪਣੇ ਮੋਢੇ ਉੱਤੇ ਚੁੱਕਦਾ, \q ਮੈਂ ਉਹ ਨੂੰ ਆਪਣੇ ਸਿਰ ਉੱਤੇ ਪਗੜੀ ਵਾਂਗੂੰ ਬੰਨ੍ਹਦਾ, \q \v 37 ਮੈਂ ਉਹ ਨੂੰ ਆਪਣੇ ਕਦਮਾਂ ਦਾ ਹਿਸਾਬ ਦਿੰਦਾ, \q ਮੈਂ ਉਹ ਦੇ ਅੱਗੇ ਇਸ ਤਰ੍ਹਾਂ ਪੇਸ਼ ਹੁੰਦਾ ਜਿਵੇਂ ਸ਼ਾਸਕ ਦੇ ਅੱਗੇ। \q \v 38 “ਜੇ ਮੇਰੀ ਜ਼ਮੀਨ ਨੇ ਮੇਰੇ ਵਿਰੁੱਧ ਦੁਹਾਈ ਦਿੱਤੀ ਹੋਵੇ, \q ਅਤੇ ਉਹ ਦੇ ਸਿਆੜ ਇਕੱਠੇ ਰੋਏ ਹੋਣ, \q \v 39 ਜੇ ਮੈਂ ਆਪਣੀ ਜ਼ਮੀਨ ਦੀ ਉਪਜ ਨੂੰ ਬਿਨ੍ਹਾਂ ਮਜ਼ਦੂਰੀ ਦਿੱਤੇ ਖਾਧਾ ਹੋਵੇ, \q ਜਾਂ ਉਹ ਦੇ ਮਾਲਕਾਂ ਦੀ ਜਾਨ ਲਈ ਹੋਵੇ, \q \v 40 ਤਦ ਕਣਕ ਦੀ ਥਾਂ ਝਾੜੀਆਂ, \q ਅਤੇ ਜੌਂ ਦੀ ਥਾਂ ਜੰਗਲੀ ਘਾਹ ਉੱਗੇ।” \q ਅੱਯੂਬ ਦੀਆਂ ਗੱਲਾਂ ਸਮਾਪਤ ਹੋਈਆਂ। \c 32 \s ਅਲੀਹੂ ਦਾ ਤਰਕ (32:1-37:24) \p \v 1 ਤਦ ਇਹਨਾਂ ਤਿੰਨਾਂ ਮਨੁੱਖਾਂ ਨੇ ਅੱਯੂਬ ਨੂੰ ਉੱਤਰ ਦੇਣਾ ਛੱਡ ਦਿੱਤਾ, ਕਿਉਂ ਜੋ ਉਹ ਆਪਣੀ ਨਿਗਾਹ ਵਿੱਚ ਧਰਮੀ ਸੀ \v 2 ਫੇਰ ਬਰਕਏਲ ਬੂਜ਼ੀ ਦਾ ਪੁੱਤਰ ਅਲੀਹੂ ਜੋ ਰਾਮ ਦੇ ਟੱਬਰ ਦਾ ਸੀ, ਉਸ ਦਾ ਕ੍ਰੋਧ ਭੜਕਿਆ। ਉਹ ਦਾ ਕ੍ਰੋਧ ਅੱਯੂਬ ਉੱਤੇ ਇਸ ਲਈ ਭੜਕਿਆ ਕਿਉਂਕਿ ਉਸ ਨੇ ਆਪਣੇ ਆਪ ਨੂੰ ਨਿਰਦੋਸ਼ ਠਹਿਰਾਇਆ ਨਾ ਕਿ ਪਰਮੇਸ਼ੁਰ ਨੂੰ, \v 3 ਅਤੇ ਉਹ ਦਾ ਕ੍ਰੋਧ ਉਹ ਦੇ ਤਿੰਨਾਂ ਮਿੱਤਰਾਂ ਉੱਤੇ ਵੀ ਭੜਕਿਆ ਕਿਉਂ ਜੋ ਉਹ ਅੱਯੂਬ ਨੂੰ ਉੱਤਰ ਨਾ ਦੇ ਸਕੇ, ਤਾਂ ਵੀ ਉਹਨਾਂ ਨੇ ਅੱਯੂਬ ਨੂੰ ਦੋਸ਼ੀ ਠਹਿਰਾਇਆ। \v 4 ਅਲੀਹੂ ਅੱਯੂਬ ਨਾਲ ਗੱਲਾਂ ਕਰਨ ਲਈ ਠਹਿਰਿਆ ਰਿਹਾ ਕਿਉਂ ਜੋ ਉਹ ਉਮਰ ਵਿੱਚ ਉਸ ਤੋਂ ਵੱਡੇ ਸਨ। \v 5 ਜਦ ਅਲੀਹੂ ਨੇ ਵੇਖਿਆ ਕਿ ਇਹਨਾਂ ਤਿੰਨਾਂ ਮਨੁੱਖਾਂ ਵਿੱਚੋਂ ਕੋਈ ਉੱਤਰ ਨਹੀਂ ਦਿੰਦਾ, ਤਦ ਉਸ ਦਾ ਕ੍ਰੋਧ ਭੜਕ ਗਿਆ। \p \v 6 ਤਦ ਬਰਕਏਲ ਬੂਜ਼ੀ ਦੇ ਪੁੱਤਰ ਅਲੀਹੂ ਨੇ ਉੱਤਰ ਦਿੱਤਾ ਅਤੇ ਆਖਿਆ, \q “ਮੈਂ ਅਜੇ ਜੁਆਨ ਹਾਂ, ਅਤੇ ਤੁਸੀਂ ਵੱਡੀ ਉਮਰ ਦੇ ਹੋ, \q ਇਸ ਲਈ ਮੈਂ ਰੁਕਿਆ ਰਿਹਾ ਅਤੇ ਤੁਹਾਨੂੰ ਆਪਣੇ ਵਿਚਾਰ ਦੱਸਣ ਤੋਂ ਡਰਦਾ ਸੀ। \q \v 7 ਮੈਂ ਸੋਚਦਾ ਸੀ ਕਿ ਜੋ ਉਮਰ ਵਿੱਚ ਵੱਡੇ ਹਨ, \q ਉਹ ਬੋਲਣ ਅਤੇ ਬਹੁਤ ਸਾਲਾਂ ਦੇ ਹਨ ਉਹ ਬੁੱਧ ਸਿਖਾਉਣ, \q \v 8 ਪਰੰਤੂ ਮਨੁੱਖ ਵਿੱਚ ਇੱਕ ਆਤਮਾ ਹੈ, \q ਅਤੇ ਸਰਬ ਸ਼ਕਤੀਮਾਨ ਪਰਮੇਸ਼ੁਰ ਦਾ ਸਾਹ ਉਹਨਾਂ ਨੂੰ ਸਮਝ ਦਿੰਦਾ ਹੈ। \q \v 9 ਉਹ ਵੱਡੇ ਹੀ ਨਹੀਂ ਜਿਹੜੇ ਬੁੱਧਵਾਨ ਹਨ, \q ਅਤੇ ਸਿਰਫ਼ ਬਜ਼ੁਰਗ ਹੀ ਨਿਆਂ ਨੂੰ ਸਮਝਣ ਵਾਲੇ ਨਹੀਂ ਹੁੰਦੇ। \q \v 10 “ਇਸ ਲਈ ਮੈਂ ਆਖਦਾ ਹਾਂ, ਮੇਰੀ ਸੁਣੋ, \q ਮੈਂ ਵੀ ਆਪਣੇ ਵਿਚਾਰ ਦੱਸਾਂਗਾ। \q \v 11 ਵੇਖੋ, ਮੈਂ ਤੁਹਾਡੀਆਂ ਗੱਲਾਂ ਸੁਣਨ ਲਈ ਠਹਿਰਿਆ ਰਿਹਾ, \q ਮੈਂ ਤੁਹਾਡੀਆਂ ਦਲੀਲਾਂ ਉੱਤੇ ਕੰਨ ਲਾਇਆ, \q ਜਦ ਤੁਸੀਂ ਗੱਲਾਂ ਦੀ ਭਾਲ ਕਰਦੇ ਸੀ! \q \v 12 ਮੈਂ ਤੁਹਾਡੀਆਂ ਗੱਲਾਂ ਉੱਤੇ ਧਿਆਨ ਕੀਤਾ, \q ਵੇਖੋ, ਤੁਹਾਡੇ ਵਿੱਚ ਕੋਈ ਨਹੀਂ ਸੀ ਜਿਹੜਾ ਅੱਯੂਬ ਨੂੰ ਗਲਤ ਸਾਬਤ ਕਰ ਸਕਦਾ, \q ਜਾਂ ਉਹ ਦੀਆਂ ਗੱਲਾਂ ਦਾ ਉੱਤਰ ਦਿੰਦਾ। \q \v 13 ਤੁਸੀਂ ਇਹ ਨਾ ਸਮਝੋ ਕਿ ਸਾਨੂੰ ਹੀ ਬੁੱਧ ਮਿਲੀ ਹੈ, \q ਕਿ ਪਰਮੇਸ਼ੁਰ ਹੀ ਉਸ ਦੇ ਤਰਕ ਨੂੰ ਰੱਦ ਕਰ ਸਕਦਾ ਹੈ ਨਾ ਕਿ ਮਨੁੱਖ, \q \v 14 ਨਾ ਤਾਂ ਉਸ ਮੇਰੇ ਵਿਰੁੱਧ ਗੱਲਾਂ ਕੀਤੀਆਂ, \q ਅਤੇ ਨਾ ਮੈਂ ਤੁਹਾਡੇ ਵਿਤਰਕਾਂ ਨਾਲ ਉਸ ਨੂੰ ਉੱਤਰ ਦਿਆਂਗਾ। \q \v 15 “ਉਹ ਘਬਰਾ ਗਏ ਅਤੇ ਹੋਰ ਉੱਤਰ ਨਹੀਂ ਦਿੱਤਾ, \q ਉਹਨਾਂ ਨੇ ਬੋਲਣਾ ਬੰਦ ਕਰ ਦਿੱਤਾ। \q \v 16 ਕੀ ਮੈਂ ਠਹਿਰਿਆ ਰਹਾਂ ਜਦ ਕਿ ਉਹ ਬੋਲਦੇ ਨਹੀਂ, \q ਕਿਉਂ ਜੋ ਉਹ ਖੜ੍ਹੇ ਹਨ ਅਤੇ ਹੋਰ ਉੱਤਰ ਨਹੀਂ ਦਿੰਦੇ? \q \v 17 ਮੈਂ ਵੀ ਆਪਣੀ ਵਾਰ ਦਾ ਉੱਤਰ ਦਿਆਂਗਾ, \q ਮੈਂ ਵੀ ਆਪਣੇ ਵਿਚਾਰ ਦੱਸਾਂਗਾ। \q \v 18 ਮੈਂ ਤਾਂ ਗੱਲਾਂ ਨਾਲ ਭਰਿਆ ਹੋਇਆ ਹਾਂ, \q ਅਤੇ ਮੇਰੇ ਅੰਦਰਲਾ ਆਤਮਾ ਮੈਨੂੰ ਮਜ਼ਬੂਰ ਕਰਦਾ ਹੈ। \q \v 19 ਵੇਖੋ, ਮੇਰਾ ਮਨ ਉਸ ਮੈਅ ਦੀ ਤਰ੍ਹਾਂ ਹੈ, ਜਿਹੜੀ ਖੋਲ੍ਹੀ ਨਹੀਂ ਗਈ, \q ਨਵੀਆਂ ਮਸ਼ਕਾਂ ਦੀ ਤਰ੍ਹਾਂ ਉਹ ਪਾਟਣ ਵਾਲਾ ਹੈ। \q \v 20 ਮੈਂ ਬੋਲਾਂਗਾ ਤਾਂ ਜੋ ਮੈਨੂੰ ਆਰਾਮ ਆਵੇ, \q ਮੈਂ ਆਪਣਾ ਮੂੰਹ ਖੋਲ੍ਹਾਂਗਾ ਅਤੇ ਉੱਤਰ ਦਿਆਂਗਾ। \q \v 21 ਮੈਂ ਕਦੀ ਕਿਸੇ ਮਨੁੱਖ ਦੀ ਪੱਖਪਾਤ ਨਹੀਂ ਕਰਾਂਗਾ, \q ਨਾ ਕਿਸੇ ਮਨੁੱਖ ਦੀ ਚਾਪਲੂਸੀ ਕਰਾਂਗਾ, \q \v 22 ਕਿਉਂ ਜੋ ਮੈਨੂੰ ਕਿਸੇ ਦੀ ਚਾਪਲੂਸੀ ਕਰਨੀ ਆਉਂਦੀ ਹੀ ਨਹੀਂ, \q ਨਹੀਂ ਤਾਂ ਮੇਰਾ ਸਿਰਜਣਹਾਰ ਮੈਨੂੰ ਛੇਤੀ ਚੁੱਕ ਲਵੇਗਾ।” \c 33 \q \v 1 “ਇਸ ਲਈ ਹੇ ਅੱਯੂਬ, ਹੁਣ ਮੇਰੀਆਂ ਗੱਲਾਂ ਸੁਣ, \q ਅਤੇ ਮੇਰੇ ਬਚਨਾਂ ਉੱਤੇ ਕੰਨ ਲਾ! \q \v 2 ਵੇਖ, ਮੈਂ ਆਪਣਾ ਮੂੰਹ ਖੋਲ੍ਹਿਆ ਹੈ, \q ਮੇਰੀ ਜੀਭ ਬੋਲਣ ਲਈ ਤਿਆਰ ਹੈ, \q \v 3 ਮੇਰਾ ਬੋਲਣਾ ਮੇਰੇ ਦਿਲ ਦੀ ਸਿਧਿਆਈ ਨੂੰ ਪਰਗਟ ਕਰੇਗਾ, \q ਅਤੇ ਮੇਰੇ ਬੁੱਲ੍ਹ ਗਿਆਨ ਨੂੰ ਸਫ਼ਾਈ ਨਾਲ ਬੋਲਣਗੇ। \q \v 4 ਪਰਮੇਸ਼ੁਰ ਦੇ ਆਤਮਾ ਨੇ ਮੈਨੂੰ ਸਿਰਜਿਆ, \q ਸਰਬ ਸ਼ਕਤੀਮਾਨ ਦੇ ਸਾਹ ਨੇ ਮੈਨੂੰ ਜੀਵਨ ਦਿੱਤਾ। \q \v 5 ਜੇ ਤੂੰ ਉੱਤਰ ਦੇ ਸਕਦਾ ਹੈਂ ਤਾਂ ਦੇ, \q ਮੇਰੇ ਸਨਮੁਖ ਆਪਣਾ ਤਰਕ ਤਿਆਰ ਕਰਕੇ ਖੜ੍ਹਾ ਹੋ ਜਾ! \q \v 6 ਵੇਖ, ਮੈਂ ਪਰਮੇਸ਼ੁਰ ਲਈ ਤੇਰੇ ਜਿਹਾ ਹੀ ਹਾਂ, \q ਮੈਂ ਵੀ ਮਿੱਟੀ ਦੇ ਇੱਕ ਢੇਲੇ ਦਾ ਬਣਿਆ ਹੋਇਆ ਹਾਂ। \q \v 7 ਵੇਖ, ਮੇਰੇ ਭੈਅ ਤੋਂ ਤੈਨੂੰ ਘਬਰਾਉਣ ਦੀ ਲੋੜ ਨਹੀਂ, \q ਮੇਰਾ ਦਾਵਾ ਤੇਰੇ ਉੱਤੇ ਭਾਰੀ ਨਾ ਹੋਵੇਗਾ। \q \v 8 “ਸੱਚ-ਮੁੱਚ ਤੇਰੀਆਂ ਗੱਲਾਂ ਮੇਰੇ ਕੰਨਾਂ ਵਿੱਚ ਪਈਆਂ ਹਨ, \q ਤੇਰੇ ਬੋਲਣ ਦੀ ਅਵਾਜ਼ ਮੈਂ ਸੁਣੀ ਹੈ, \q \v 9 ਭਈ ਮੈਂ ਤਾਂ ਸਾਫ਼ ਅਤੇ ਨਿਰਅਪਰਾਧ ਹਾਂ, \q ਮੈਂ ਪਾਕ ਅਤੇ ਨਿਰਦੋਸ਼ ਹਾਂ। \q \v 10 ਪਰ ਵੇਖ, ਪਰਮੇਸ਼ੁਰ ਮੇਰੇ ਵਿਰੁੱਧ ਮੌਕਾ ਲੱਭਦਾ ਹੈ, \q ਉਹ ਮੈਨੂੰ ਆਪਣਾ ਵੈਰੀ ਗਿਣਦਾ ਹੈ। \q \v 11 ਉਹ ਮੇਰੇ ਪੈਰਾਂ ਨੂੰ ਕਾਠ ਵਿੱਚ ਠੋਕ ਦਿੰਦਾ ਹੈ, \q ਉਹ ਮੇਰੇ ਸਾਰੇ ਰਾਹਾਂ ਨੂੰ ਤੱਕਦਾ ਰਹਿੰਦਾ ਹੈ। \q \v 12 “ਪਰ ਵੇਖ, ਮੈਂ ਤੈਨੂੰ ਉੱਤਰ ਦਿੰਦਾ ਹਾਂ, ਤੂੰ ਇਸ ਵਿੱਚ ਧਰਮੀ ਨਹੀਂ, \q ਕਿਉਂ ਜੋ ਪਰਮੇਸ਼ੁਰ ਮਨੁੱਖ ਨਾਲੋਂ ਵੱਡਾ ਹੈ। \q \v 13 ਤੂੰ ਕਿਉਂ ਉਹ ਦੇ ਵਿਰੁੱਧ ਝਗੜਦਾ ਹੈਂ \q ਕਿ ਉਹ ਲੋਕਾਂ ਦੀ ਕਿਸੇ ਗੱਲ ਦਾ ਉੱਤਰ ਨਹੀਂ ਦਿੰਦਾ! \q \v 14 ਕਿਉਂ ਜੋ ਪਰਮੇਸ਼ੁਰ ਇੱਕ ਵਾਰ ਬੋਲਦਾ ਹੈ, \q ਸਗੋਂ ਦੋ ਵਾਰ ਪਰ ਲੋਕ ਉਸ ਉੱਤੇ ਧਿਆਨ ਨਹੀਂ ਲਾਉਂਦੇ। \q \v 15 ਸੁਫ਼ਨੇ ਵਿੱਚ ਜਾਂ ਰਾਤ ਦੇ ਦਰਸ਼ਣ ਵਿੱਚ, \q ਜਦ ਭਾਰੀ ਨੀਂਦ ਮਨੁੱਖਾਂ ਉੱਤੇ ਆ ਪੈਂਦੀ ਹੈ, \q ਅਤੇ ਜਦ ਉਹ ਆਪਣਿਆਂ ਬਿਸਤਰਿਆਂ ਉੱਤੇ ਸੌਂਦੇ ਹਨ, \q \v 16 ਤਦ ਉਹ ਮਨੁੱਖਾਂ ਦੇ ਕੰਨ ਖੋਲ੍ਹਦਾ ਹੈ, \q ਅਤੇ ਉਹਨਾਂ ਨੂੰ ਚੇਤਾਵਨੀ ਦੇ ਕੇ ਡਰਾ ਦਿੰਦਾ ਹੈ, \q \v 17 ਤਾਂ ਜੋ ਮਨੁੱਖ ਨੂੰ ਉਸ ਦੇ ਭੈੜੇ ਕੰਮਾਂ ਤੋਂ ਰੋਕੇ, \q ਅਤੇ ਮਨੁੱਖ ਨੂੰ ਹੰਕਾਰ ਤੋਂ ਦੂਰ ਰੱਖੇ। \q \v 18 ਉਹ ਉਸ ਦੀ ਜਾਨ ਨੂੰ ਟੋਏ ਤੋਂ ਬਚਾਉਂਦਾ ਹੈ, \q ਅਤੇ ਉਸ ਦੇ ਜੀਵਨ ਨੂੰ ਤਲਵਾਰ ਨਾਲ ਨਾਸ ਹੋਣ ਤੋਂ। \q \v 19 “ਜਦ ਕਿਸੇ ਦੀ ਤਾੜਨਾ ਹੋਵੇ ਤਾਂ ਉਹ ਆਪਣੇ ਬਿਸਤਰੇ ਉੱਤੇ ਦਰਦ ਨਾਲ ਦੱਬ ਕੇ ਝੁੱਲਦਾ ਹੈ, \q ਅਤੇ ਆਪਣੀਆਂ ਹੱਡੀਆਂ ਵਿੱਚ ਰੋਜ਼ ਦੀ ਅਣ-ਬਣ ਨਾਲ ਵੀ। \q \v 20 ਉਹ ਦਾ ਪ੍ਰਾਣ ਰੋਟੀ ਤੋਂ \q ਅਤੇ ਉਸ ਦੀ ਜਾਨ ਸੁਆਦਲੇ ਭੋਜਨ ਤੋਂ ਘਿਣ ਕਰਨ ਲੱਗਦੀ ਹੈ। \q \v 21 ਉਸ ਦਾ ਮਾਸ ਅਜਿਹਾ ਸੁੱਕ ਜਾਂਦਾ ਹੈ ਕਿ ਵਿਖਾਈ ਨਹੀਂ ਦਿੰਦਾ, \q ਉਸ ਦੀਆਂ ਹੱਡੀਆਂ ਜਿਹੜੀਆਂ ਪਹਿਲਾਂ ਵਿਖਾਈ ਨਹੀਂ ਸਨ ਦਿੰਦੀਆਂ ਨਿੱਕਲ ਆਉਂਦੀਆਂ ਹਨ! \q \v 22 ਉਸ ਦੀ ਜਾਨ ਕਬਰ ਦੇ ਨੇੜੇ ਪਹੁੰਚਦੀ ਹੈ \q ਅਤੇ ਉਸ ਦਾ ਪ੍ਰਾਣ ਮੌਤ ਲਿਆਉਣ ਵਾਲਿਆਂ ਦੇ ਵੱਸ ਹੋ ਜਾਂਦਾ ਹੈ। \q \v 23 ਹੁਣ ਜੇ ਉਸ ਦੇ ਕੋਲ ਕੋਈ ਦੂਤ ਹੋਵੇ \q ਜੋ ਹਜ਼ਾਰਾਂ ਵਿੱਚੋਂ ਇੱਕ ਹੋਵੇ \q ਜੋ ਉਸ ਨੂੰ ਅਰਥ ਕਰਕੇ ਦੱਸੇ ਕਿ ਮਨੁੱਖ ਦੇ ਲਈ ਕੀ ਠੀਕ ਹੈ। \q \v 24 ਤਦ ਉਹ ਉਸ ਉੱਤੇ ਦਯਾ ਕਰਦਾ ਹੈ ਤੇ ਆਖਦਾ ਹੈ, \q ਉਸ ਨੂੰ ਟੋਏ ਵਿੱਚ ਪੈਣ ਤੋਂ ਬਚਾ ਲੈ, \q ਮੈਨੂੰ ਉਸ ਲਈ ਪ੍ਰਾਸਚਿੱਤ ਮਿਲ ਗਿਆ ਹੈ। \q \v 25 ਉਸ ਦਾ ਮਾਸ ਬਾਲਕ ਨਾਲੋਂ ਵੱਧ ਹਰਿਆ-ਭਰਿਆ ਹੋ ਜਾਵੇਗਾ, \q ਉਸ ਦੀ ਜੁਆਨੀ ਦੇ ਦਿਨ ਵੱਲ ਮੁੜ ਆਉਣਗੇ। \q \v 26 ਉਹ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰੇਗਾ ਅਤੇ ਉਹ ਉਸ ਨੂੰ ਕਬੂਲ ਕਰੇਗਾ, \q ਉਹ ਖੁਸ਼ੀ ਨਾਲ ਪਰਮੇਸ਼ੁਰ ਦਾ ਦਰਸ਼ਣ ਕਰੇਗਾ, \q ਉਹ ਮਨੁੱਖ ਲਈ ਉਸ ਦਾ ਧਰਮ ਫੇਰ ਮੋੜ ਦੇਵੇਗਾ। \q \v 27 ਉਹ ਮਨੁੱਖਾਂ ਦੇ ਅੱਗੇ ਗਾਉਣ ਲੱਗਦਾ ਅਤੇ ਆਖਣ ਲੱਗਦਾ ਹੈ, - \q ਮੈਂ ਪਾਪ ਕੀਤਾ ਅਤੇ ਸਿੱਧੀ ਗੱਲ ਨੂੰ ਉਲੱਦ ਦਿੱਤਾ \q ਪਰ ਉਸ ਦਾ ਬਦਲਾ ਮੈਥੋਂ ਨਾ ਲਿਆ ਗਿਆ। \q \v 28 ਉਸ ਨੇ ਮੇਰੀ ਜਾਨ ਨੂੰ ਕਬਰ ਵਿੱਚ ਜਾਣ ਤੋਂ ਬਚਾਇਆ, \q ਮੇਰਾ ਪ੍ਰਾਣ ਚਾਨਣ ਨੂੰ ਵੇਖੇਗਾ! \q \v 29 “ਵੇਖ, ਇਹ ਸਾਰੇ ਕੰਮ ਪਰਮੇਸ਼ੁਰ ਮਨੁੱਖ ਦੇ ਨਾਲ, \q ਦੋ ਵਾਰ ਸਗੋਂ ਤਿੰਨ ਵਾਰ ਵੀ ਕਰਦਾ ਹੈ, \q \v 30 ਤਾਂ ਜੋ ਉਸ ਦੀ ਜਾਨ ਨੂੰ ਕਬਰ ਤੋਂ ਬਚਾਵੇ \q ਅਤੇ ਉਹ ਜੀਉਂਦਿਆਂ ਦੇ ਚਾਨਣ ਨਾਲ ਪ੍ਰਕਾਸ਼ਿਤ ਹੋਵੇ। \q \v 31 “ਹੇ ਅੱਯੂਬ, ਧਿਆਨ ਲਾ ਕੇ ਮੇਰੀ ਸੁਣ, \q ਚੁੱਪ ਵੱਟ ਤੇ ਮੈਂ ਬੋਲਾਂਗਾ। \q \v 32 ਜੇ ਤੂੰ ਕੁਝ ਬੋਲਣਾ ਹੈ ਤਾਂ ਮੈਨੂੰ ਉੱਤਰ ਦੇ, \q ਬੋਲ, ਕਿਉਂ ਜੋ ਮੈਂ ਤੈਨੂੰ ਨਿਰਦੋਸ਼ ਠਹਿਰਾਉਣਾ ਚਾਹੁੰਦਾ ਹਾਂ। \q \v 33 ਜੇ ਨਹੀਂ ਤਾਂ ਤੂੰ ਮੇਰੀ ਸੁਣ, \q ਚੁੱਪ ਵੱਟ, ਮੈਂ ਤੈਨੂੰ ਬੁੱਧ ਦੀਆਂ ਗੱਲਾਂ ਸਿਖਾਵਾਂਗਾ।” \c 34 \s ਅਲੀਹੂ ਦਾ ਬਚਨ \q \v 1 ਤਦ ਅਲੀਹੂ ਨੇ ਇਹ ਉੱਤਰ ਦਿੱਤਾ, \q \v 2 “ਹੇ ਬੁੱਧਵਾਨੋ! ਮੇਰੀਆਂ ਗੱਲਾਂ ਸੁਣੋ, \q ਹੇ ਗਿਆਨ ਵਾਲਿਓ! ਮੇਰੇ ਵੱਲ ਕੰਨ ਲਾਓ। \q \v 3 ਕਿਉਂ ਜੋ ਕੰਨ ਗੱਲਾਂ ਨੂੰ ਪਰਖਦੇ ਹਨ \q ਜਿਵੇਂ ਜੀਭ ਭੋਜਨ ਦੇ ਸੁਆਦ ਨੂੰ। \q \v 4 ਜੋ ਠੀਕ ਹੈ ਅਸੀਂ ਆਪਣੇ ਲਈ ਚੁਣ ਲਈਏ, \q ਅਤੇ ਜੋ ਚੰਗਾ ਹੈ ਅਸੀਂ ਆਪਸ ਵਿੱਚ ਜਾਣ ਲਈਏ। \q \v 5 “ਕਿਉਂ ਜੋ ਅੱਯੂਬ ਨੇ ਆਖਿਆ ਹੈ ਕਿ ਮੈਂ ਨਿਰਦੋਸ਼ ਹਾਂ \q ਅਤੇ ਪਰਮੇਸ਼ੁਰ ਮੇਰਾ ਨਿਆਂ ਕਰਨ ਤੋਂ ਮੁੱਕਰ ਗਿਆ ਹੈ। \q \v 6 ਭਾਵੇਂ ਮੈਂ ਸੱਚਾ ਹਾਂ ਪਰ ਫੇਰ ਵੀ ਝੂਠਾ ਠਹਿਰਦਾ ਹਾਂ, \q ਭਾਵੇਂ ਮੈਂ ਬੇਦੋਸ਼ਾ ਹੀ ਹਾਂ, ਫੇਰ ਵੀ ਮੇਰਾ ਫੱਟ ਅਸਾਧ ਹੈ। \q \v 7 ਅੱਯੂਬ ਵਰਗਾ ਕਿਹੜਾ ਮਨੁੱਖ ਹੈ, \q ਜਿਹੜਾ ਠੱਠਿਆਂ ਨੂੰ ਪਾਣੀ ਵਾਂਗੂੰ ਪੀਂਦਾ ਹੈ, \q \v 8 ਅਤੇ ਕੁਕਰਮੀਆਂ ਦੀ ਸੰਗਤ ਵਿੱਚ ਚੱਲਦਾ, \q ਅਤੇ ਦੁਸ਼ਟ ਮਨੁੱਖਾਂ ਨਾਲ ਫਿਰਦਾ ਹੈ? \q \v 9 ਕਿਉਂ ਜੋ ਉਸ ਨੇ ਆਖਿਆ ਹੈ ਕਿ ਮਨੁੱਖ ਨੂੰ ਇਸ ਤੋਂ ਕੁਝ ਲਾਭ ਨਹੀਂ \q ਕਿ ਉਹ ਪਰਮੇਸ਼ੁਰ ਨਾਲ ਮਗਨ ਰਹੇ! \q \v 10 “ਇਸ ਲਈ ਹੇ ਬੁੱਧਵਾਨੋ, ਮੇਰੀ ਸੁਣੋ! \q ਇਹ ਪਰਮੇਸ਼ੁਰ ਤੋਂ ਦੂਰ ਹੋਵੇ ਕਿ ਉਹ ਦੁਸ਼ਟਪੁਣਾ ਕਰੇ, \q ਨਾਲੇ ਸਰਬ ਸ਼ਕਤੀਮਾਨ ਤੋਂ ਕਿ ਉਹ ਬੁਰਿਆਈ ਕਰੇ! \q \v 11 ਕਿਉਂ ਜੋ ਉਹ ਮਨੁੱਖ ਦੇ ਕੰਮਾਂ ਦੇ ਅਨੁਸਾਰ ਉਸ ਨੂੰ ਬਦਲਾ ਦੇਵੇਗਾ, \q ਅਤੇ ਹਰੇਕ ਮਨੁੱਖ ਨੂੰ ਉਸ ਦੇ ਚਾਲ-ਚੱਲਣ ਅਨੁਸਾਰ ਫਲ ਦੁਆਉਂਦਾ ਹੈ। \q \v 12 ਇਹ ਸੱਚੀ ਗੱਲ ਹੈ ਕਿ ਨਾ ਤਾਂ ਪਰਮੇਸ਼ੁਰ ਦੁਸ਼ਟਪੁਣਾ ਕਰਦਾ \q ਅਤੇ ਨਾ ਹੀ ਸਰਬ ਸ਼ਕਤੀਮਾਨ ਪੁੱਠੇ ਨਿਆਂ ਕਰਦਾ ਹੈ। \q \v 13 ਕਿਸ ਨੇ ਉਸ ਨੂੰ ਧਰਤੀ ਉੱਤੇ ਇਖ਼ਤਿਆਰ ਦਿੱਤਾ, \q ਕਿਸ ਨੇ ਸਾਰੇ ਜਗਤ ਉੱਤੇ ਉਸ ਨੂੰ ਠਹਿਰਾਇਆ? \q \v 14 ਜੇ ਉਹ ਮਨੁੱਖ ਤੋਂ ਆਪਣਾ ਮਨ ਫੇਰ ਲਵੇ, \q ਜੇ ਉਹ ਉਸ ਦਾ ਆਤਮਾ ਅਤੇ ਉਸ ਦਾ ਸਾਹ ਆਪਣੇ ਕੋਲ ਇਕੱਠਾ ਕਰ ਲਵੇ, \q \v 15 ਤਾਂ ਸਾਰੀ ਮਨੁੱਖ ਜਾਤੀ ਇਕੱਠੀ ਹੀ ਨਾਸ ਹੋ ਜਾਵੇਗੀ, \q ਅਤੇ ਮਨੁੱਖ ਫਿਰ ਮਿੱਟੀ ਵਿੱਚ ਰਲ ਜਾਵੇਗਾ। \q \v 16 “ਜੇ ਸਮਝ ਹੈ ਤਾਂ ਇਸ ਨੂੰ ਸੁਣ, \q ਅਤੇ ਆਪਣਾ ਕੰਨ ਮੇਰੀਆਂ ਗੱਲਾਂ ਵੱਲ ਲਾ! \q \v 17 ਕੀ ਜਿਹੜਾ ਨਿਆਂ ਨਾਲ ਘਿਣ ਕਰਦਾ ਹੈ, ਰਾਜ ਕਰੇਗਾ? \q ਕੀ ਤੂੰ ਧਰਮੀ ਅਤੇ ਖਰੇ ਨੂੰ ਦੋਸ਼ੀ ਠਹਿਰਾਵੇਂਗਾ? \q \v 18 ਭਲਾ, ਰਾਜੇ ਨੂੰ ਕਦੀ ਆਖੀਦਾ ਹੈ ਕਿ ਤੂੰ ਨਿਕੰਮਾ ਹੈਂ! \q ਜਾਂ ਪਤਵੰਤ ਨੂੰ ਕਿ ਤੁਸੀਂ ਦੁਸ਼ਟ ਹੋ? \q \v 19 ਜਿਹੜਾ ਹਾਕਮਾਂ ਦਾ ਪੱਖਪਾਤ ਨਹੀਂ ਕਰਦਾ, \q ਨਾ ਧਨੀ ਨੂੰ ਗ਼ਰੀਬ ਨਾਲੋਂ ਵੱਧ ਮੰਨਦਾ ਹੈ, \q ਕਿਉਂ ਜੋ ਉਹ ਸਾਰੇ ਦੇ ਸਾਰੇ ਉਹ ਦੇ ਹੱਥਾਂ ਦਾ ਕੰਮ ਹਨ! \q \v 20 ਉਹ ਇੱਕ ਦਮ ਅੱਧੀ ਰਾਤ ਨੂੰ ਮਰ ਜਾਂਦੇ, \q ਪਰਜਾ ਦੇ ਲੋਕ ਹਿਲਾਏ ਜਾਂਦੇ ਤੇ ਲੰਘ ਜਾਂਦੇ ਹਨ, \q ਅਤੇ ਜ਼ੋਰਾਵਰ ਬਿਨ੍ਹਾਂ ਹੱਥ ਲਾਏ ਚਲੇ ਜਾਂਦੇ ਹਨ। \q \v 21 “ਕਿਉਂ ਜੋ ਪਰਮੇਸ਼ੁਰ ਦੀਆਂ ਅੱਖਾਂ ਮਨੁੱਖਾਂ ਦੇ ਮਾਰਗਾਂ ਉੱਤੇ ਲੱਗੀਆਂ ਰਹਿੰਦੀਆਂ ਹਨ, \q ਉਹ ਉਸ ਦੇ ਸਾਰੇ ਕਦਮਾਂ ਨੂੰ ਵੇਖਦਾ ਹੈ। \q \v 22 ਅਜਿਹਾ ਕੋਈ ਹਨ੍ਹੇਰਾ ਜਾਂ ਘੁੱਪ ਹਨ੍ਹੇਰਾ ਨਹੀਂ, \q ਜਿੱਥੇ ਕੁਕਰਮੀ ਲੁੱਕ ਜਾਣ, \q \v 23 ਕਿਉਂ ਜੋ ਉਸ ਨੇ ਅਜੇ ਕਿਸੇ ਮਨੁੱਖ ਲਈ ਵੇਲਾ ਨਹੀਂ ਠਹਿਰਾਇਆ, \q ਕਿ ਪਰਮੇਸ਼ੁਰ ਕੋਲ ਨਿਆਂ ਲਈ ਜਾਵੇ। \q \v 24 ਉਹ ਜ਼ੋਰਾਵਰਾਂ ਨੂੰ ਬਿਨ੍ਹਾਂ ਪੁੱਛ-ਗਿੱਛ ਦੇ ਚੂਰ-ਚੂਰ ਕਰ ਦਿੰਦਾ ਹੈ, \q ਅਤੇ ਉਹਨਾਂ ਦੇ ਥਾਂ ਦੂਜਿਆਂ ਨੂੰ ਖੜ੍ਹਾ ਕਰਦਾ ਹੈ। \q \v 25 ਕਿਉਂ ਜੋ ਉਹ ਉਹਨਾਂ ਦੇ ਕੰਮਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ, \q ਉਹ ਉਹਨਾਂ ਨੂੰ ਰਾਤ ਨੂੰ ਉਲੱਦ ਦਿੰਦਾ ਹੈ ਕਿ ਉਹ ਭੰਨੇ ਜਾਂਦੇ ਹਨ। \q \v 26 ਉਹ ਉਹਨਾਂ ਨੂੰ ਸਭਨਾਂ ਦੇ ਵੇਖਦਿਆਂ ਦੁਸ਼ਟਾਂ ਵਾਂਗੂੰ ਮਾਰਦਾ ਹੈ, \q \v 27 ਇਸ ਲਈ ਕਿ ਉਹ ਉਸ ਦੇ ਪਿੱਛੇ ਚੱਲਣ ਤੋਂ ਫਿਰ ਗਏ, \q ਅਤੇ ਉਹਨਾਂ ਨੇ ਉਸ ਦੇ ਕਿਸੇ ਰਾਹ ਦੀ ਪਰਵਾਹ ਨਹੀਂ ਕੀਤੀ, \q \v 28 ਇੱਥੋਂ ਤੱਕ ਕਿ ਉਹਨਾਂ ਦੇ ਕਾਰਨ ਗਰੀਬਾਂ ਦੀ ਦੁਹਾਈ ਉਹ ਦੇ ਕੋਲ ਪਹੁੰਚੀ, \q ਅਤੇ ਮਸਕੀਨਾਂ ਦੀ ਦੁਹਾਈ ਉਸ ਨੇ ਸੁਣੀ। \q \v 29 ਜਦ ਉਹ ਚੁੱਪ ਰਹਿੰਦਾ ਹੈ ਤਾਂ ਕੌਣ ਉਸ ਨੂੰ ਦੋਸ਼ੀ ਠਹਿਰਾ ਸਕਦਾ ਹੈ \q ਜਦ ਉਹ ਆਪਣਾ ਮੂੰਹ ਫੇਰ ਲਵੇ ਤਾਂ ਕੌਣ ਉਸ ਦਾ ਦਰਸ਼ਣ ਪਵੇਗਾ? \q ਭਾਵੇਂ ਕੌਮ ਲਈ ਭਾਵੇਂ ਇੱਕ ਮਨੁੱਖ ਲਈ, ਉਹ ਦੋਹਾਂ ਨਾਲ ਇੱਕੋ ਜਿਹਾ ਵਿਹਾਰ ਕਰਦਾ ਹੈ, \q \v 30 ਤਾਂ ਜੋ ਅਧਰਮੀ ਮਨੁੱਖ ਰਾਜ ਨਾ ਕਰੇ, \q ਨਾ ਲੋਕਾਂ ਨੂੰ ਆਪਣੇ ਜਾਲ਼ ਵਿੱਚ ਫ਼ਸਾਵੇ। \q \v 31 “ਭਲਾ, ਕਦੀ ਕਿਸੇ ਨੇ ਪਰਮੇਸ਼ੁਰ ਨੂੰ ਆਖਿਆ, \q ਮੈਂ ਦੰਡ ਝੱਲ ਲਿਆ ਹੈ, ਮੈਂ ਫੇਰ ਬਦੀ ਨਾ ਕਰਾਂਗਾ? \q \v 32 ਜੋ ਮੈਂ ਸਮਝ ਨਹੀਂ ਸਕਦਾ ਤੂੰ ਉਹ ਮੈਨੂੰ ਸਿਖਾ, \q ਜੇ ਮੈਂ ਬੁਰਿਆਈ ਕੀਤੀ ਹੋਵੇ ਤਾਂ ਮੈਂ ਫਿਰ ਨਹੀਂ ਕਰਾਂਗਾ? \q \v 33 ਕੀ ਪਰਮੇਸ਼ੁਰ ਤੈਨੂੰ ਤੇਰੀ ਇੱਛਿਆ ਅਨੁਸਾਰ ਫਲ ਦੇਵੇ ਜਦ ਕਿ ਤੂੰ ਉਸ ਵੱਲ ਫਿਰਨ ਤੋਂ ਇਨਕਾਰ ਕਰਦਾ ਹੈਂ? \q ਕਿਉਂ ਜੋ ਇਸ ਦੀ ਚੋਣ ਤੂੰ ਕਰਨੀ ਹੈ ਨਾ ਕਿ ਮੈਂ, \q ਸੋ ਜੋ ਤੂੰ ਜਾਣਦਾ ਹੈ ਬੋਲ ਦੇ! \q \v 34 “ਗਿਆਨਵਾਨ ਮੈਨੂੰ ਆਖਣਗੇ, \q ਸਗੋਂ ਬੁੱਧਵਾਨ ਮਨੁੱਖ ਮੇਰੀ ਸੁਣ ਕੇ ਕਹਿਣਗੇ, \q \v 35 ਅੱਯੂਬ ਬਿਨ੍ਹਾਂ ਸਮਝ ਦੇ ਬੋਲਦਾ ਹੈ, \q ਅਤੇ ਉਸ ਦਾ ਬੋਲ ਗਿਆਨ ਰਹਿਤ ਹੈ! \q \v 36 ਕਾਸ਼ ਕਿ ਅੱਯੂਬ ਅੰਤ ਤੱਕ ਪਰਤਾਇਆ ਜਾਂਦਾ, \q ਕਿਉਂਕਿ ਉਹ ਕੁਕਰਮੀਆਂ ਵਾਂਗੂੰ ਉੱਤਰ ਦਿੰਦਾ ਹੈ! \q \v 37 ਉਹ ਤਾਂ ਆਪਣੇ ਪਾਪ ਉੱਤੇ ਅਪਰਾਧ ਜੋੜਦਾ ਹੈ, \q ਸਾਡੇ ਵਿਰੁੱਧ ਤਾੜੀ ਮਾਰਦਾ ਹੈ, \q ਅਤੇ ਪਰਮੇਸ਼ੁਰ ਦੇ ਵਿਰੁੱਧ ਆਪਣੀਆਂ ਗੱਲਾਂ ਵਧਾਈ ਜਾਂਦਾ ਹੈ।” \c 35 \s ਅਲੀਹੂ ਦਾ ਬਚਨ \p \v 1 ਫੇਰ ਅਲੀਹੂ ਨੇ ਹੋਰ ਇਹ ਆਖਿਆ, \q \v 2 “ਭਲਾ, ਤੂੰ ਇਸ ਨੂੰ ਠੀਕ ਸਮਝਦਾ ਹੈ, \q ਜੋ ਤੂੰ ਆਖਦਾ ਹੈਂ, ਮੇਰਾ ਧਰਮ ਪਰਮੇਸ਼ੁਰ ਨਾਲੋਂ ਵੱਧ ਹੈ? \q \v 3 ਕਿਉਂ ਜੋ ਤੂੰ ਕਹਿੰਦਾ ਹੈ ਕਿ ਮੈਨੂੰ ਕੀ ਲਾਭ ਹੈ? \q ਮੈਨੂੰ ਪਾਪ ਕਰਨ ਜਾਂ ਨਾ ਕਰਨ ਨਾਲ ਕੀ ਫ਼ਰਕ ਪੈਂਦਾ ਹੈ? \p \v 4 “ਮੈਂ ਤੈਨੂੰ ਅਤੇ ਤੇਰੇ ਸਾਥੀਆਂ ਨੂੰ ਇਕੱਠੇ ਉੱਤਰ ਦਿੰਦਾ ਹਾਂ। \q \v 5 ਅਕਾਸ਼ ਵੱਲ ਤੱਕ ਅਤੇ ਵੇਖ, \q ਅਤੇ ਬੱਦਲਾਂ ਵੱਲ ਧਿਆਨ ਦੇ ਜੋ ਤੇਰੇ ਨਾਲੋਂ ਉੱਚੇ ਹਨ! \q \v 6 ਜੇ ਤੂੰ ਪਾਪ ਕੀਤਾ ਤਾਂ ਤੂੰ ਪਰਮੇਸ਼ੁਰ ਉੱਤੇ ਕੀ ਅਸਰ ਪਾਉਂਦਾ ਹੈ, \q ਅਤੇ ਜੇ ਤੇਰੇ ਅਪਰਾਧ ਵੱਧ ਜਾਣ ਤਾਂ ਉਸ ਨੂੰ ਕੀ ਫ਼ਰਕ ਪੈਂਦਾ ਹੈ? \q \v 7 ਜੇ ਤੂੰ ਧਰਮੀ ਹੈ ਤਾਂ ਤੂੰ ਉਹ ਨੂੰ ਕੀ ਦਿੰਦਾ ਹੈ, \q ਜਾਂ ਉਹ ਤੇਰੇ ਹੱਥੋਂ ਕੀ ਲੈਂਦਾ ਹੈ? \q \v 8 ਤੇਰੀ ਬਦੀ ਤੇਰੇ ਜਿਹੇ ਮਨੁੱਖਾਂ ਲਈ ਹੈ, \q ਅਤੇ ਤੇਰੇ ਧਰਮ ਦਾ ਫਲ ਵੀ ਆਦਮ ਵੰਸ਼ੀਆਂ ਲਈ। \q \v 9 “ਬਹੁਤ ਜ਼ੁਲਮ ਹੋਣ ਦੇ ਕਾਰਨ ਉਹ ਚਿੱਲਾਉਂਦੇ ਹਨ, \q ਜ਼ੋਰਾਵਰਾਂ ਦੀ ਭੁਜਾ ਦੇ ਬਲ ਦੇ ਕਾਰਨ ਉਹ ਦੁਹਾਈ ਦਿੰਦੇ ਹਨ। \q \v 10 ਪਰ ਕੋਈ ਨਹੀਂ ਕਹਿੰਦਾ, ਪਰਮੇਸ਼ੁਰ ਮੇਰਾ ਸਿਰਜਣਹਾਰ ਕਿੱਥੇ ਹੈ, \q ਜਿਹੜਾ ਰਾਤ ਨੂੰ ਵੀ ਗੀਤ ਬਖ਼ਸ਼ਦਾ ਹੈ? \q \v 11 ਜਿਹੜਾ ਸਾਨੂੰ ਧਰਤੀ ਦੇ ਪਸ਼ੂਆਂ ਨਾਲੋਂ \q ਅਤੇ ਅਕਾਸ਼ ਦੇ ਪੰਛੀਆਂ ਨਾਲੋਂ ਵਧੀਕ ਬੁੱਧ ਦਿੰਦਾ ਹੈ? \q \v 12 ਉੱਥੇ ਉਹ ਦੁਹਾਈ ਦਿੰਦੇ ਹਨ ਪਰ ਉਹ ਉੱਤਰ ਨਹੀਂ ਦਿੰਦਾ, \q ਇਹ ਬੁਰਿਆਰ ਦੇ ਹੰਕਾਰ ਦੇ ਕਾਰਨ ਹੁੰਦਾ ਹੈ। \q \v 13 ਪਰਮੇਸ਼ੁਰ ਸੱਚ-ਮੁੱਚ ਵਿਅਰਥ ਦੁਹਾਈ ਨਹੀਂ ਸੁਣਦਾ, \q ਅਤੇ ਸਰਬ ਸ਼ਕਤੀਮਾਨ ਉਸ ਉੱਤੇ ਧਿਆਨ ਨਹੀਂ ਕਰਦਾ, \q \v 14 ਖ਼ਾਸ ਕਰਕੇ ਜਦ ਤੂੰ ਕਹਿੰਦਾ ਹੈ ਕਿ ਉਹ ਮੈਨੂੰ ਦਰਸ਼ਣ ਨਹੀਂ ਦਿੰਦਾ, \q ਇਹ ਮੁਕੱਦਮਾ ਉਹ ਦੇ ਅੱਗੇ ਹੈ ਅਤੇ ਤੂੰ ਉਹ ਦੀ ਉਡੀਕ ਵਿੱਚ ਹੈ! \q \v 15 ਪਰ ਹੁਣੇ ਤਾਂ ਉਸ ਨੇ ਕ੍ਰੋਧ ਵਿੱਚ ਆ ਕੇ ਦੰਡ ਨਹੀਂ ਦਿੱਤਾ, \q ਅਤੇ ਹੰਕਾਰ ਉੱਤੇ ਬਹੁਤਾ ਚਿੱਤ ਨਹੀਂ ਲਾਇਆ, \q \v 16 ਇਸੇ ਕਾਰਨ ਅੱਯੂਬ ਆਪਣਾ ਮੂੰਹ ਫੋਕੀਆਂ ਗੱਲਾਂ ਲਈ ਖੋਲ੍ਹਦਾ ਹੈ, ਅਤੇ ਬਿਨ੍ਹਾਂ ਸਮਝ ਗੱਲਾਂ ਨੂੰ ਵਧਾਉਂਦਾ ਹੈ।” \c 36 \p \v 1 ਅਤੇ ਅਲੀਹੂ ਨੇ ਫੇਰ ਆਖਿਆ, \q \v 2 “ਮੇਰੇ ਲਈ ਜ਼ਰਾ ਠਹਿਰ ਅਤੇ ਮੈਂ ਤੈਨੂੰ ਦੱਸਾਂਗਾ, \q ਕਿਉਂਕਿ ਪਰਮੇਸ਼ੁਰ ਦੇ ਪੱਖ ਵਿੱਚ ਹੋਰ ਵੀ ਗੱਲਾਂ ਆਖਣੀਆਂ ਹਨ। \q \v 3 ਮੈਂ ਆਪਣਾ ਗਿਆਨ ਦੂਰੋਂ ਲਿਆਵਾਂਗਾ, \q ਅਤੇ ਮੈਂ ਆਪਣੇ ਸਿਰਜਣਹਾਰ ਨੂੰ ਧਰਮੀ ਠਹਿਰਾਵਾਂਗਾ, \q \v 4 ਕਿਉਂ ਜੋ ਸੱਚ-ਮੁੱਚ ਮੇਰੀਆਂ ਗੱਲਾਂ ਝੂਠੀਆਂ ਨਹੀਂ ਹਨ, \q ਸੰਪੂਰਨ ਗਿਆਨਵਾਨ ਤੇਰੇ ਨਾਲ ਹੈ। \q \v 5 “ਵੇਖ, ਪਰਮੇਸ਼ੁਰ ਮਹਾਨ ਹੈ ਅਤੇ ਕਿਸੇ ਨੂੰ ਤੁੱਛ ਨਹੀਂ ਜਾਣਦਾ, \q ਉਹ ਬਲ ਤੇ ਬੁੱਧ ਵਿੱਚ ਮਹਾਨ ਹੈ। \q \v 6 ਉਹ ਦੁਸ਼ਟ ਨੂੰ ਜੀਉਂਦਾ ਨਹੀਂ ਰੱਖਦਾ, \q ਪਰ ਉਹ ਮਸਕੀਨਾਂ ਨੂੰ ਉਹਨਾਂ ਦਾ ਹੱਕ ਦਿੰਦਾ ਹੈ। \q \v 7 ਉਹ ਧਰਮੀ ਵੱਲੋਂ ਅੱਖ ਨਹੀਂ ਫੇਰਦਾ, \q ਪਰ ਰਾਜਿਆਂ ਨਾਲ ਰਾਜ ਗੱਦੀ ਉੱਤੇ ਉਹਨਾਂ ਨੂੰ ਸਦਾ ਲਈ ਬਿਠਾਉਂਦਾ ਹੈ \q ਅਤੇ ਉਹ ਉੱਚੇ ਕੀਤੇ ਜਾਂਦੇ ਹਨ। \q \v 8 ਅਤੇ ਜੇਕਰ ਉਹ ਬੇੜੀਆਂ ਨਾਲ ਜਕੜੇ ਜਾਣ, \q ਅਤੇ ਮੁਸੀਬਤ ਦੀਆਂ ਰੱਸੀਆਂ ਨਾਲ ਬੰਨ੍ਹੇ ਜਾਣ, \q \v 9 ਤਾਂ ਵੀ ਉਹ ਉਹਨਾਂ ਨੂੰ ਉਹਨਾਂ ਦੀਆਂ ਕਰਤੂਤਾਂ, \q ਨਾਲੇ ਉਹਨਾਂ ਦੇ ਅਪਰਾਧ ਪਰਗਟ ਕਰਦਾ ਹੈ ਕਿ ਉਹ ਘਮੰਡੀ ਹਨ। \q \v 10 ਉਹ ਸਿੱਖਿਆ ਲਈ ਉਹਨਾਂ ਦੇ ਕੰਨ ਖੋਲ੍ਹਦਾ ਹੈ \q ਅਤੇ ਫ਼ਰਮਾਉਂਦਾ ਹੈ ਕਿ ਬੁਰਿਆਈ ਤੋਂ ਮੁੜੋ! \q \v 11 ਜੇ ਉਹ ਸੁਣ ਲੈਣ ਅਤੇ ਉਹ ਦੀ ਸੇਵਾ ਕਰਨ, \q ਤਦ ਉਹ ਆਪਣੇ ਦਿਨ ਭਲਿਆਈ ਵਿੱਚ, \q ਅਤੇ ਆਪਣੇ ਵਰ੍ਹੇ ਖੁਸ਼ਹਾਲੀ ਵਿੱਚ ਪੂਰੇ ਕਰਨਗੇ। \q \v 12 ਪਰ ਜੇਕਰ ਉਹ ਨਾ ਸੁਣਨ, \q ਤਦ ਉਹ ਤਲਵਾਰ ਨਾਲ ਨਾਸ ਹੋਣਗੇ, \q ਅਤੇ ਗਿਆਨ ਤੋਂ ਬਿਨ੍ਹਾਂ ਮਰਨਗੇ! \q \v 13 “ਪਰ ਉਹ ਦਿਲੋਂ ਆਗਿਆਕਾਰੀ ਨਾ ਹੋ ਕੇ ਕ੍ਰੋਧ ਵਧਾਉਂਦੇ ਹਨ, \q ਅਤੇ ਜਦ ਉਹ ਉਹਨਾਂ ਨੂੰ ਬੰਨ੍ਹਦਾ ਹੈ, ਤਾਂ ਵੀ ਉਹ ਦੁਹਾਈ ਨਹੀਂ ਦਿੰਦੇ। \q \v 14 ਉਹ ਜੁਆਨੀ ਵਿੱਚ ਜਾਨ ਛੱਡ ਦਿੰਦੇ ਹਨ, \q ਅਤੇ ਪੁਰਖਗਾਮੀਆਂ ਵਿੱਚ ਉਹਨਾਂ ਦਾ ਜੀਵਨ ਮੁੱਕ ਜਾਂਦਾ ਹੈ। \q \v 15 ਉਹ ਦੁਖਿਆਰੇ ਨੂੰ ਉਹ ਦੇ ਦੁੱਖਾਂ ਤੋਂ ਛੁਡਾਉਂਦਾ ਹੈ, \q ਅਤੇ ਉਹ ਉਹਨਾਂ ਨਾਲ ਜ਼ੁਲਮ ਦੇ ਸਮੇਂ ਵੀ ਗੱਲ ਕਰਦਾ ਹੈ। \q \v 16 ਹਾਂ, ਉਹ ਨੇ ਤੈਨੂੰ ਦੁੱਖ ਦੇ ਮੂੰਹ ਤੋਂ ਕੱਢ ਕੇ \q ਅਜਿਹੇ ਖੁੱਲ੍ਹੇ ਥਾਂ ਵਿੱਚ ਪਹੁੰਚਾਉਂਦਾ ਹੈ ਜਿੱਥੇ ਕੋਈ ਤੰਗੀ ਨਹੀਂ, \q ਅਤੇ ਤੇਰੀ ਮੇਜ਼ ਉੱਤੇ ਚਿਕਨਾ ਭੋਜਨ ਪਰੋਸਦਾ ਹੈ। \q \v 17 ਪਰ ਹੁਣ ਤੂੰ ਦੁਸ਼ਟਾਂ ਦੇ ਯੋਗ ਸਜ਼ਾ ਨਾਲ ਭਰਿਆ ਹੋਇਆ ਹੈ, \q ਸਜ਼ਾ ਅਤੇ ਨਿਆਂ ਤੈਨੂੰ ਫੜ੍ਹਦੇ ਹਨ। \q \v 18 ਖ਼ਬਰਦਾਰ, ਕਿਤੇ ਕਹਿਰ ਤੈਨੂੰ ਠੱਠੇ ਲਈ ਪਰੇਰੇ, \q ਨਾ ਪ੍ਰਾਸਚਿਤ ਦਾ ਵਾਧਾ ਤੈਨੂੰ ਕੁਰਾਹੇ ਪਵੇ! \q \v 19 ਭਲਾ, ਤੇਰੀ ਦੁਹਾਈ ਜਾਂ ਸ਼ਕਤੀ ਦਾ ਸਾਰਾ ਜ਼ੋਰ ਤੈਨੂੰ ਛੁਡਾਵੇਗਾ ਕਿ ਤੂੰ ਦੁੱਖ ਵਿੱਚ ਨਾ ਪਵੇਂ? \q \v 20 ਉਸ ਰਾਤ ਲਈ ਨਾ ਲੋਚ, \q ਜਦੋਂ ਲੋਕ ਆਪਣੇ ਸਥਾਨਾਂ ਤੋਂ ਕੱਢੇ ਜਾਂਦੇ ਹਨ। \q \v 21 ਚੌਕਸ ਰਹਿ, ਬੁਰਿਆਈ ਵੱਲ ਨਾ ਫਿਰ, \q ਕਿਉਂ ਜੋ ਤੂੰ ਦੁੱਖ ਤੋਂ ਜ਼ਿਆਦਾ ਇਸੇ ਨੂੰ ਚੁਣਿਆ ਹੈ। \q \v 22 “ਵੇਖ, ਪਰਮੇਸ਼ੁਰ ਆਪਣੀ ਸਮਰੱਥਾ ਨਾਲ ਸ਼ਾਨਦਾਰ ਕੰਮ ਕਰਦਾ ਹੈ, \q ਉਹ ਦੇ ਤੁੱਲ ਸਿੱਖਿਆ ਦੇਣ ਵਾਲਾ ਕੌਣ ਹੈ? \q \v 23 ਕਿਸ ਨੇ ਉਹ ਦੇ ਲਈ ਉਹ ਦਾ ਰਸਤਾ ਠਹਿਰਾਇਆ, \q ਜਾਂ ਕੌਣ ਕਹਿ ਸਕਦਾ ਹੈ ਕਿ ਤੂੰ ਗਲਤੀ ਕੀਤੀ ਹੈ? \q \v 24 ਉਸ ਦੇ ਕੰਮਾਂ ਦੀ ਵਡਿਆਈ ਕਰਨਾ ਯਾਦ ਰੱਖ, \q ਜਿਸ ਦੀ ਉਸਤਤ ਦਾ ਗੀਤ ਮਨੁੱਖ ਗਾਉਂਦੇ ਹਨ। \q \v 25 ਸਾਰੇ ਮਨੁੱਖਾਂ ਨੇ ਉਹ ਨੂੰ ਵੇਖਿਆ ਹੈ, \q ਮਨੁੱਖ ਉਹ ਨੂੰ ਦੂਰੋਂ ਤੱਕਦਾ ਹੈ। \q \v 26 ਵੇਖ, ਪਰਮੇਸ਼ੁਰ ਮਹਾਨ ਹੈ ਅਤੇ ਅਸੀਂ ਉਹ ਨੂੰ ਨਹੀਂ ਜਾਣਦੇ, \q ਉਹ ਦੇ ਵਰਿਹਾਂ ਦੀ ਗਿਣਤੀ ਸਮਝ ਤੋਂ ਪਰ੍ਹੇ ਹੈ। \q \v 27 “ਉਹ ਤਾਂ ਪਾਣੀ ਦੀਆਂ ਬੂੰਦਾਂ ਉਤਾਹਾਂ ਖਿੱਚਦਾ ਹੈ, \q ਜਿਹੜੀਆਂ ਉਹ ਦੀ ਭਾਫ਼ ਤੋਂ ਮੀਂਹ ਬਣ ਕੇ ਵਰ੍ਹਦੀਆਂ ਹਨ, \q \v 28 ਜਿਹਨਾਂ ਨੂੰ ਬੱਦਲ ਡੋਲ੍ਹਦੇ ਹਨ, \q ਅਤੇ ਉਹ ਮਨੁੱਖਾਂ ਉੱਤੇ ਬਹੁਤਾਇਤ ਨਾਲ ਵਰ੍ਹਦੀਆਂ ਹਨ। \q \v 29 ਭਲਾ, ਕੋਈ ਘਟਾਂ ਦਾ ਫੈਲਣਾ \q ਅਤੇ ਉਹ ਦੇ ਮੰਡਪ ਦੀਆਂ ਗਰਜਾਂ ਸਮਝ ਸਕਦਾ ਹੈ? \q \v 30 ਵੇਖ, ਉਹ ਉਸ ਉੱਤੇ ਆਪਣਾ ਚਾਨਣ ਫੈਲਾਉਂਦਾ ਹੈ, \q ਅਤੇ ਸਮੁੰਦਰ ਦੀਆਂ ਜੜ੍ਹਾਂ ਨੂੰ ਵੀ ਢੱਕਦਾ ਹੈ। \q \v 31 ਉਹ ਤਾਂ ਇਹਨਾਂ ਦੇ ਰਾਹੀਂ ਦੇਸ਼-ਦੇਸ਼ ਦੇ ਲੋਕਾਂ ਦਾ ਇਨਸਾਫ਼ ਕਰਦਾ ਹੈ, \q ਅਤੇ ਵਾਫ਼ਰੀ ਨਾਲ ਭੋਜਨ ਦਿੰਦਾ ਹੈ। \q \v 32 ਉਹ ਆਪਣਾ ਹੱਥ ਬਿਜਲੀ ਨਾਲ ਭਰਦਾ ਹੈ, \q ਅਤੇ ਉਹ ਨੂੰ ਹੁਕਮ ਦਿੰਦਾ ਹੈ ਕਿ ਉਹ ਨਿਸ਼ਾਨੇ ਉੱਤੇ ਡਿੱਗੇ। \q \v 33 ਉਹ ਦੀ ਕੜਕ ਆਉਣ ਵਾਲੇ ਤੂਫ਼ਾਨ ਦੀ ਖ਼ਬਰ ਦਿੰਦੀ ਹੈ, \q ਪਸ਼ੂ ਵੀ ਉਹ ਦੀ ਚੜ੍ਹਤ ਦੀ ਖ਼ਬਰ ਦਿੰਦੇ ਹਨ।” \c 37 \q \v 1 “ਹਾਂ, ਇਸ ਗੱਲ ਤੇ ਵੀ ਮੇਰਾ ਦਿਲ ਕੰਬਦਾ ਹੈ, \q ਅਤੇ ਆਪਣੇ ਥਾਂ ਤੋਂ ਉੱਛਲਦਾ ਹੈ। \q \v 2 ਪਰਮੇਸ਼ੁਰ ਦੇ ਗੱਜਣ ਦੀ ਅਵਾਜ਼ ਨੂੰ, \q ਅਤੇ ਉਹ ਗੂੰਜ ਜਿਹੜੀ ਉਹ ਦੇ ਮੂੰਹੋਂ ਨਿੱਕਲਦੀ ਹੈ, ਸੁਣੋ! \q \v 3 ਉਹ ਉਸ ਨੂੰ ਸਾਰੇ ਅਕਾਸ਼ ਦੇ ਹੇਠ \q ਅਤੇ ਆਪਣੀ ਬਿਜਲੀ ਨੂੰ ਧਰਤੀ ਦੀਆਂ ਹੱਦਾਂ ਤੱਕ ਭੇਜਦਾ ਹੈ। \q \v 4 ਉਹ ਦੇ ਪਿੱਛੇ ਇੱਕ ਗੱਜਣ ਦਾ ਸ਼ਬਦ ਹੁੰਦਾ ਹੈ, \q ਉਹ ਆਪਣੀ ਸ਼ਾਨਦਾਰ ਅਵਾਜ਼ ਨਾਲ ਗੜ੍ਹਕਦਾ ਹੈ, \q ਅਤੇ ਜਦ ਉਹ ਦਾ ਸ਼ਬਦ ਸੁਣਾਈ ਦਿੰਦਾ ਹੈ ਤਾਂ ਬਿਜਲੀਆਂ ਲਗਾਤਾਰ ਚਮਕਦੀਆਂ ਹਨ!” \q \v 5 ਪਰਮੇਸ਼ੁਰ ਅਦਭੁੱਤ ਤਰੀਕੇ ਨਾਲ ਆਪਣਾ ਸ਼ਬਦ ਸੁਣਾਉਂਦਾ ਹੈ, \q ਉਹ ਵੱਡੇ-ਵੱਡੇ ਕੰਮ ਕਰਦਾ ਹੈ ਜਿਹੜੇ ਅਸੀਂ ਸਮਝਦੇ ਨਹੀਂ। \q \v 6 ਉਹ ਤਾਂ ਬਰਫ਼ ਨੂੰ ਆਖਦਾ ਹੈ, “ਧਰਤੀ ਉੱਤੇ ਡਿੱਗ!” ਨਾਲੇ ਮੀਂਹ ਦੀਆਂ ਫੁਹਾਰਾਂ ਨੂੰ, \q ਅਤੇ ਮੋਹਲੇਧਾਰ ਮੀਂਹ ਦੀਆਂ ਫੁਹਾਰਾਂ ਨੂੰ ਵੀ ਇਹੋ ਹੁਕਮ ਦਿੰਦਾ ਹੈ। \q \v 7 ਉਹ ਸਭਨਾਂ ਨੂੰ ਉਹਨਾਂ ਦੇ ਕੰਮਾਂ ਤੋਂ ਰੋਕ ਦਿੰਦਾ ਹੈ \q ਤਾਂ ਜੋ ਉਸ ਦੇ ਬਣਾਏ ਹੋਏ ਸਾਰੇ ਮਨੁੱਖ ਉਹ ਦੇ ਕੰਮਾਂ ਨੂੰ ਜਾਣਨ। \q \v 8 ਤਦ ਜੰਗਲੀ ਜਾਨਵਰ ਖੁੰਧਰਾਂ ਵਿੱਚ ਜਾਂਦੇ ਹਨ, \q ਅਤੇ ਆਪਣੇ ਘੁਰਨਿਆਂ ਵਿੱਚ ਜਾ ਵੱਸਦੇ ਹਨ। \q \v 9 ਤੂਫ਼ਾਨ ਆਪਣੀ ਕੋਠੜੀ ਤੋਂ ਬਾਹਰ ਆਉਂਦਾ ਹੈ, \q ਅਤੇ ਖਿਲਾਰਨ ਵਾਲੀਆਂ ਹਵਾਵਾਂ ਨਾਲ ਪਾਲਾ ਆਉਂਦਾ ਹੈ। \q \v 10 ਪਰਮੇਸ਼ੁਰ ਦੇ ਸਾਹ ਨਾਲ ਬਰਫ਼ ਪੈਂਦੀ ਹੈ, \q ਅਤੇ ਚੌੜੇ ਪਾਣੀ ਜੰਮ ਜਾਂਦੇ ਹਨ। \q \v 11 ਹਾਂ, ਉਹ ਘਟਾਂ ਉੱਤੇ ਨਮੀ ਨੂੰ ਲੱਦਦਾ ਹੈ, \q ਉਹ ਆਪਣੀ ਬਿਜਲੀ ਦੇ ਬੱਦਲ ਨੂੰ ਦੂਰ ਤੱਕ ਫੈਲਾਉਂਦਾ ਹੈ। \q \v 12 ਉਹ ਉਸ ਦੀ ਅਗਵਾਈ ਨਾਲ ਆਲੇ-ਦੁਆਲੇ ਫਿਰਦੇ ਹਨ, \q ਭਈ ਜੋ ਕੁਝ ਉਹ ਹੁਕਮ ਦੇਵੇ, \q ਉਹ ਉਸ ਦੀ ਵਸਾਈ ਹੋਈ ਧਰਤੀ ਉੱਤੇ ਪੂਰਾ ਕਰਨ। \q \v 13 ਭਾਵੇਂ ਤਾੜਨ ਲਈ, ਭਾਵੇਂ ਆਪਣੀ ਧਰਤੀ ਦੀ ਭਲਿਆਈ ਲਈ, \q ਭਾਵੇਂ ਮਨੁੱਖਾਂ ਉੱਤੇ ਦਯਾ ਕਰਨ ਲਈ ਉਸ ਨੂੰ ਭੇਜਦਾ ਹੈ। \q \v 14 “ਹੇ ਅੱਯੂਬ, ਇਸ ਗੱਲ ਵੱਲ ਕੰਨ ਲਾ ਅਤੇ ਸੁਣ ਲੈ, ਚੁੱਪ-ਚਾਪ ਖੜ੍ਹਾ ਰਹਿ \q ਅਤੇ ਪਰਮੇਸ਼ੁਰ ਦੇ ਅਚੰਭਿਆਂ ਨੂੰ ਗੌਰ ਨਾਲ ਸੋਚ! \q \v 15 ਕੀ ਤੂੰ ਜਾਣਦਾ ਹੈਂ ਕਿ ਪਰਮੇਸ਼ੁਰ ਕਿਵੇਂ ਬੱਦਲਾਂ ਉੱਤੇ ਹੁਕਮ ਚਲਾਉਂਦਾ ਹੈ, \q ਅਤੇ ਆਪਣੇ ਬੱਦਲਾਂ ਦੀ ਬਿਜਲੀ ਚਮਕਾਉਂਦਾ ਹੈ? \q \v 16 ਕੀ ਤੂੰ ਬੱਦਲਾਂ ਦਾ ਤੋਲਣਾ ਅਤੇ ਉਹ ਦੇ ਅਚੰਭੇ ਕੰਮ \q ਜੋ ਗਿਆਨ ਵਿੱਚ ਸੰਪੂਰਨ ਹਨ, ਜਾਣਦਾ ਹੈਂ? \q \v 17 ਤੂੰ ਜਿਸ ਦੇ ਬਸਤਰ ਗਰਮ ਹਨ, \q ਜਦ ਕਿ ਦੱਖਣੀ ਹਵਾ ਤੋਂ ਧਰਤੀ ਸੁੰਨ ਹੋ ਜਾਂਦੀ ਹੈ? \q \v 18 ਭਲਾ, ਤੂੰ ਉਹ ਦੇ ਨਾਲ ਅਕਾਸ਼ ਮੰਡਲ ਤਾਣ ਸਕਦਾ ਹੈ, \q ਜਿਹੜਾ ਢਾਲ਼ੇ ਹੋਏ ਸ਼ੀਸ਼ੇ ਵਾਂਗੂੰ ਨਿੱਗਰ ਹੈ? \q \v 19 “ਸਾਨੂੰ ਸਮਝਾ ਭਈ ਅਸੀਂ ਉਹ ਨੂੰ ਕੀ ਆਖੀਏ, \q ਅਸੀਂ ਆਪਣੀਆਂ ਗੱਲਾਂ ਨੂੰ ਹਨੇਰੇ ਦੇ ਕਾਰਨ ਸੁਧਾਰ ਨਹੀਂ ਸਕਦੇ। \q \v 20 ਭਲਾ, ਉਹ ਨੂੰ ਦੱਸਿਆ ਜਾਵੇ ਕਿ ਮੈਂ ਬੋਲਣਾ ਚਾਹੁੰਦਾ ਹਾਂ? \q ਕੋਈ ਮਨੁੱਖ ਕਦੀ ਚਾਹੇਗਾ ਕਿ ਮੈਂ ਨਿਗਲ ਲਿਆ ਜਾਂਵਾਂ? \q \v 21 ਹੁਣੇ ਤਾਂ ਕੋਈ ਸੂਰਜ ਵੱਲ ਵੀ ਨਹੀਂ ਵੇਖ ਸਕਦਾ, ਜਿਹੜਾ ਬੱਦਲਾਂ ਵਿੱਚ ਚਮਕਦਾ ਹੈ, \q ਜਦ ਹਵਾ ਲੰਘ ਕੇ ਉਹਨਾਂ ਨੂੰ ਸਾਫ਼ ਕਰ ਦਿੰਦੀ ਹੈ। \q \v 22 ਉੱਤਰ ਵੱਲੋਂ ਸੁਨਿਹਰੀ ਝਲਕ ਆਉਂਦੀ ਹੈ, \q ਪਰਮੇਸ਼ੁਰ ਭੈਅ ਯੋਗ ਤੇਜ ਤੋਂ ਸ਼ੋਭਾਮਾਨ ਹੈ! \q \v 23 ਸਰਬ ਸ਼ਕਤੀਮਾਨ ਪਰਮੇਸ਼ੁਰ ਨੂੰ ਜੋ ਸ਼ਕਤੀ ਵਿੱਚ ਮਹਾਨ ਹੈ \q ਅਤੇ ਜਿਸ ਦਾ ਭੇਤ ਅਸੀਂ ਨਹੀਂ ਪਾ ਸਕਦੇ, \q ਉਹ ਨਿਆਂ ਅਤੇ ਧਰਮ ਦੀ ਬਹੁਤਾਇਤ ਨੂੰ ਨਿਰਬਲ ਨਹੀਂ ਕਰਦਾ! \q \v 24 ਇਸ ਲਈ ਮਨੁੱਖ ਉਸ ਤੋਂ ਡਰਦੇ ਹਨ, \q ਉਹ ਆਪਣੀ ਨਜ਼ਰ ਵਿੱਚ ਬੁੱਧਵਾਨ ਹਨ, ਉਹਨਾਂ ਦੀ ਉਹ ਪਰਵਾਹ ਨਹੀਂ ਕਰਦਾ।” \c 38 \s ਪਰਮੇਸ਼ੁਰ ਦਾ ਅੱਯੂਬ ਨੂੰ ਉੱਤਰ \p \v 1 ਤਦ ਯਹੋਵਾਹ ਨੇ ਅੱਯੂਬ ਨੂੰ ਵਾਵਰੋਲੇ ਦੇ ਵਿੱਚੋਂ ਉੱਤਰ ਦਿੱਤਾ ਅਤੇ ਆਖਿਆ, \q \v 2 “ਇਹ ਕੌਣ ਹੈ ਜਿਹੜਾ ਗਿਆਨਹੀਣ ਗੱਲਾਂ ਨਾਲ \q ਮੇਰੀ ਸਲਾਹ ਨੂੰ ਹਨੇਰੇ ਵਿੱਚ ਰੱਖਦਾ ਹੈ? \q \v 3 ਪੁਰਖ ਵਾਂਗੂੰ ਆਪਣੀ ਕਮਰ ਕੱਸ ਲੈ! \q ਮੈਂ ਤੈਥੋਂ ਸਵਾਲ ਕਰਦਾ ਹਾਂ, ਅਤੇ ਤੂੰ ਮੈਨੂੰ ਉੱਤਰ ਦੇ!” \q \v 4 “ਜਦ ਮੈਂ ਧਰਤੀ ਦੀ ਨੀਂਹ ਰੱਖੀ ਤਾਂ ਤੂੰ ਕਿੱਥੇ ਸੀ? \q ਜੇ ਤੂੰ ਸਮਝ ਰੱਖਦਾ ਹੈ ਤਾਂ ਜਵਾਬ ਦੇ! \q \v 5 ਕਿਸ ਨੇ ਉਹ ਦਾ ਨਾਪ ਠਹਿਰਾਇਆ, ਤੂੰ ਤਾਂ ਜ਼ਰੂਰ ਹੀ ਜਾਣਦਾ ਹੋਵੇਂਗਾ, \q ਜਾਂ ਕਿਸ ਨੇ ਉਹ ਦੇ ਉੱਤੇ ਜ਼ਰੀਬ ਖਿੱਚੀ? \q \v 6 ਕਿਸ ਦੇ ਉੱਤੇ ਉਹ ਦੀਆਂ ਟੇਕਾਂ ਰੱਖੀਆਂ ਗਈਆਂ, \q ਜਾਂ ਕਿਸ ਨੇ ਉਹ ਦੇ ਸਿਰੇ ਦਾ ਪੱਥਰ ਧਰਿਆ, \q \v 7 ਜਦ ਸਵੇਰ ਦੇ ਤਾਰੇ ਮਿਲ ਕੇ ਜੈਕਾਰੇ ਗਜਾਉਂਦੇ ਸਨ, \q ਅਤੇ ਪਰਮੇਸ਼ੁਰ ਦੇ ਸਾਰੇ ਪੁੱਤਰ ਨਾਰੇ ਮਾਰਦੇ ਸਨ?” \q \v 8 “ਜਾਂ ਕਿਸ ਨੇ ਸਮੁੰਦਰ ਨੂੰ ਦਰਵਾਜ਼ਿਆਂ ਦੇ ਪਿੱਛੇ ਬੰਦ ਕੀਤਾ, \q ਜਦ ਉਹ ਕੁੱਖੋਂ ਫੁੱਟ ਨਿੱਕਲਿਆ? \q \v 9 ਜਦ ਮੈਂ ਬੱਦਲ ਨੂੰ ਉਹ ਦਾ ਲਿਬਾਸ ਪਹਿਨਾਇਆ, \q ਅਤੇ ਘੁੱਪ ਹਨੇਰੇ ਵਿੱਚ ਉਸ ਨੂੰ ਲਪੇਟ ਦਿੱਤਾ, \q \v 10 ਅਤੇ ਉਹ ਦੀਆਂ ਹੱਦਾਂ ਠਹਿਰਾਈਆਂ, \q ਅਤੇ ਅਰਲ ਤੇ ਕਵਾੜ ਲਾਏ? \q \v 11 ਅਤੇ ਆਖਿਆ, ਐਥੇ ਤੱਕ ਹੀ ਆਈਂ, ਅੱਗੇ ਨਾ ਵਧੀਂ, \q ਅਤੇ ਐਥੇ ਹੀ ਤੇਰੀਆਂ ਠਾਠਾਂ ਮਾਰਦੀਆਂ ਲਹਿਰਾਂ ਰੁੱਕ ਜਾਣ!” \q \v 12 “ਕੀ ਤੂੰ ਆਪਣਿਆਂ ਦਿਨਾਂ ਵਿੱਚ ਕਦੀ ਸਵੇਰੇ ਉੱਤੇ ਹੁਕਮ ਦਿੱਤਾ? \q ਕੀ ਤੂੰ ਸਾਜਰੇ ਨੂੰ ਉਹ ਦਾ ਥਾਂ ਸਿਖਾਇਆ, \q \v 13 ਭਈ ਉਹ ਧਰਤੀ ਦੀਆਂ ਹੱਦਾਂ ਨੂੰ ਫੜ੍ਹ ਲਵੇ, \q ਅਤੇ ਦੁਸ਼ਟ ਉਹ ਦੇ ਵਿੱਚੋਂ ਝਾੜੇ ਜਾਣ? \q \v 14 ਉਹ ਬਦਲ ਜਾਂਦਾ ਹੈ ਜਿਵੇਂ ਚੀਕਣੀ ਮਿੱਟੀ ਮੋਹਰ ਦੇ ਹੇਠੋਂ, \q ਤਦ ਸਾਰੀਆਂ ਵਸਤਾਂ ਜਾਣੋ ਬਸਤਰ ਪਹਿਨੇ ਵਿਖਾਈ ਦਿੰਦੀਆਂ ਹਨ, \q \v 15 ਅਤੇ ਦੁਸ਼ਟਾਂ ਤੋਂ ਉਹਨਾਂ ਦਾ ਚਾਨਣ ਰੋਕ ਲਿਆ ਜਾਂਦਾ ਹੈ, \q ਅਤੇ ਉੱਚੀ ਬਾਂਹ ਭੰਨੀ ਜਾਂਦੀ ਹੈ।” \q \v 16 “ਕੀ ਤੂੰ ਸਮੁੰਦਰ ਦੇ ਸੋਤਿਆਂ ਵਿੱਚ ਵੜਿਆ, \q ਜਾਂ ਡੂੰਘਿਆਈ ਦੇ ਗੁੱਝੇ ਹਿੱਸਿਆਂ ਵਿੱਚ ਚਲਿਆ ਹੈਂ? \q \v 17 ਕੀ ਮੌਤ ਦੇ ਫਾਟਕ ਤੇਰੇ ਲਈ ਪਰਗਟ ਕੀਤੇ ਗਏ, \q ਜਾਂ ਘੋਰ ਅੰਧਕਾਰ ਦੇ ਫਾਟਕਾਂ ਨੂੰ ਤੂੰ ਵੇਖਿਆ ਹੈ? \q \v 18 ਕੀ ਤੂੰ ਧਰਤੀ ਦੇ ਵਿਸਤਾਰ ਨੂੰ ਸਮਝ ਲਿਆ ਹੈ? \q ਤੂੰ ਦੱਸ, ਜੇ ਤੂੰ ਇਹ ਸਭ ਕੁਝ ਜਾਣਦਾ ਹੈ!” \q \v 19 “ਚਾਨਣ ਦੀ ਵੱਸੋਂ ਦਾ ਰਾਹ ਕਿੱਧਰ ਹੈ, \q ਅਤੇ ਹਨੇਰੇ ਦਾ ਸਥਾਨ ਕਿੱਥੇ ਹੈ? \q \v 20 ਕੀ ਤੂੰ ਉਹ ਨੂੰ ਉਹ ਦੇ ਸਥਾਨ ਤੱਕ ਪਹੁੰਚਾ ਸਕਦਾ ਹੈਂ, \q ਅਤੇ ਉਹ ਦੇ ਘਰ ਦੇ ਰਾਹਾਂ ਨੂੰ ਜਾਣਦਾ ਹੈਂ। \q \v 21 ਤੂੰ ਜ਼ਰੂਰ ਹੀ ਇਹ ਸਭ ਕੁਝ ਜਾਣਦਾ ਹੋਵੇਂਗਾ, ਕਿਉਂ ਜੋ ਤੂੰ ਉਸ ਵੇਲੇ ਜੰਮਿਆ ਸੀ, \q ਅਤੇ ਤੇਰੇ ਦਿਨਾਂ ਦੀ ਗਿਣਤੀ ਬਹੁਤੀ ਹੈ!” \q \v 22 “ਕੀ ਤੂੰ ਬਰਫ਼ ਦੇ ਖ਼ਜ਼ਾਨਿਆਂ ਕੋਲ ਗਿਆ, \q ਅਤੇ ਗੜਿਆਂ ਦੇ ਖ਼ਜ਼ਾਨਿਆਂ ਨੂੰ ਵੇਖਿਆ, \q \v 23 ਜਿਹਨਾਂ ਨੂੰ ਮੈਂ ਦੁੱਖ ਦੇ ਵੇਲੇ ਲਈ \q ਅਤੇ ਲੜਾਈ ਤੇ ਯੁੱਧ ਦੇ ਦਿਨਾਂ ਲਈ ਬਚਾ ਕੇ ਰੱਖਿਆ ਹੈ? \q \v 24 ਚਾਨਣ ਦੀ ਵੰਡ ਦਾ ਰਾਹ ਕਿਹੜਾ ਹੈ, \q ਜਾਂ ਪੂਰਬੀ ਹਵਾ ਧਰਤੀ ਉੱਤੇ ਕਿਵੇਂ ਖਿਲਾਰੀ ਜਾਂਦੀ ਹੈ? \q \v 25 ਕਿਸ ਨੇ ਹੜ੍ਹਾਂ ਲਈ ਨਾਲੀ ਪੁੱਟੀ, \q ਜਾਂ ਕੜਕਣ ਵਾਲੀ ਬਿਜਲੀ ਲਈ ਰਾਹ ਬਣਾਇਆ, \q \v 26 ਤਾਂ ਜੋ ਮਨੁੱਖਾਂ ਤੋਂ ਖ਼ਾਲੀ ਧਰਤੀ ਉੱਤੇ ਮੀਂਹ ਵਰ੍ਹਾਵੇ, \q ਉਜਾੜ ਉੱਤੇ ਜਿੱਥੇ ਕੋਈ ਆਦਮੀ ਨਹੀਂ, \q \v 27 ਭਈ ਉਜੜੇ ਅਤੇ ਸੁੰਨੇ ਦੇਸ ਨੂੰ ਰਜਾਵੇ, ਅਤੇ ਹਰਾ ਘਾਹ ਉਗਾਵੇ? \q \v 28 ਕੀ ਮੀਂਹ ਦਾ ਕੋਈ ਪਿਤਾ ਹੈ, \q ਜਾਂ ਤ੍ਰੇਲ ਦੀਆਂ ਬੂੰਦਾਂ ਕਿਸ ਤੋਂ ਜੰਮੀਆਂ ਹਨ? \q \v 29 ਕਿਸ ਦੇ ਗਰਭ ਤੋਂ ਬਰਫ਼ ਜੰਮੀ, \q ਜਾਂ ਅਕਾਸ਼ ਦਾ ਕੱਕਰ ਕਿਸ ਤੋਂ ਜੰਮਿਆ? \q \v 30 ਪਾਣੀ ਪੱਥਰ ਵਾਂਗੂੰ ਜੰਮ ਜਾਂਦੇ, \q ਅਤੇ ਡੂੰਘਿਆਈ ਦੀ ਤਹਿ ਉੱਤੇ ਜਮਾਓ ਹੋ ਜਾਂਦਾ ਹੈ।” \q \v 31 “ਕੀ ਤੂੰ ਕੱਚਪਚਿਆਂ ਦੇ ਬੰਧਨਾਂ ਨੂੰ ਬੰਨ੍ਹ ਸਕਦਾ, \q ਜਾਂ ਸਪਤ੍ਰਿਖ ਦੇ ਰੱਸਿਆਂ ਨੂੰ ਖੋਲ੍ਹ ਸਕਦਾ ਹੈਂ? \q \v 32 ਕੀ ਤੂੰ ਰੁੱਤਾਂ ਨੂੰ ਸਮੇਂ ਸਿਰ ਬਦਲ ਸਕਦਾ ਹੈਂ, \q ਜਾਂ ਭਾਲੂ ਦੀ ਉਹ ਦੇ ਬੱਚਿਆਂ ਸਮੇਤ ਅਗਵਾਈ ਕਰ ਸਕਦਾ ਹੈਂ? \q \v 33 ਕੀ ਤੂੰ ਅਕਾਸ਼ ਦੀਆਂ ਬਿਧੀਆਂ ਨੂੰ ਜਾਣਦਾ ਹੈਂ? \q ਕੀ ਤੂੰ ਉਹ ਦਾ ਰਾਜ ਧਰਤੀ ਉੱਤੇ ਕਾਇਮ ਕਰ ਸਕਦਾ ਹੈਂ?” \p \v 34 ਕੀ ਤੂੰ ਆਪਣੀ ਅਵਾਜ਼ ਨੂੰ ਬੱਦਲ ਤੱਕ ਉੱਚੀ ਕਰ ਸਕਦਾ ਹੈਂ, \q ਜੋ ਪਾਣੀ ਦੀ ਵਾਫ਼ਰੀ ਤੈਨੂੰ ਕੱਜ ਲਵੇ? \q \v 35 ਕੀ ਤੂੰ ਬਿਜਲੀਆਂ ਨੂੰ ਘੱਲ ਸਕਦਾ ਹੈਂ ਕਿ ਉਹ ਚਲੀਆਂ ਜਾਣ, \q ਅਤੇ ਉਹ ਤੈਨੂੰ ਆਖਣ, “ਅਸੀਂ ਹਾਜ਼ਰ ਹਾਂ?” \q \v 36 ਵਿਵੇਕ ਵਿੱਚ ਬੁੱਧੀ ਕਿਸ ਨੇ ਰੱਖੀ, \q ਜਾਂ ਮਨ ਵਿੱਚ ਕਿਸ ਨੇ ਸਮਝ ਬਖ਼ਸ਼ੀ? \q \v 37 ਕੌਣ ਬੱਦਲਾਂ ਨੂੰ ਬੁੱਧੀ ਨਾਲ ਗਿਣ ਸਕਦਾ ਹੈ, \q ਅਤੇ ਅਕਾਸ਼ ਦੀਆਂ ਮਸ਼ਕਾਂ ਨੂੰ ਕੌਣ ਡੋਲ੍ਹ ਸਕਦਾ ਹੈ, \q \v 38 ਜਦ ਧੂੜ ਮਿਲ ਕੇ ਘਾਣੀ ਬਣ ਜਾਂਦੀ ਹੈ, \q ਅਤੇ ਡਲੇ ਘੁਲ ਜਾਂਦੇ ਹਨ? \q \v 39 “ਕੀ ਤੂੰ ਬੱਬਰ ਸ਼ੇਰਨੀ ਲਈ ਸ਼ਿਕਾਰ ਮਾਰ ਸਕਦਾ ਹੈਂ, \q ਅਤੇ ਬੱਬਰ ਸ਼ੇਰ ਦੇ ਬੱਚਿਆਂ ਦੀ ਭੁੱਖ ਨੂੰ ਮਿਟਾ ਸਕਦਾ ਹੈਂ, \q \v 40 ਜਦ ਉਹ ਆਪਣੀਆਂ ਖੁੰਧਰਾਂ ਵਿੱਚ ਦਬਕੇ ਬੈਠੇ ਹਨ, \q ਅਤੇ ਝਾੜੀਆਂ ਵਿੱਚ ਛਹਿ ਲਾ ਕੇ ਰਹਿੰਦੇ ਹਨ? \q \v 41 ਕੌਣ ਪਹਾੜੀ ਕਾਂ ਲਈ ਉਹ ਦਾ ਚੋਗਾ ਤਿਆਰ ਕਰਦਾ ਹੈ, \q ਜਦ ਉਹ ਦੇ ਬੱਚੇ ਪਰਮੇਸ਼ੁਰ ਅੱਗੇ ਚਿੱਲਾਉਂਦੇ ਹਨ, ਅਤੇ ਚੋਗੇ ਤੋਂ ਬਿਨ੍ਹਾਂ ਉੱਡਦੇ ਫਿਰਦੇ ਹਨ?” \c 39 \q \v 1 “ਕੀ ਤੂੰ ਜੰਗਲੀ ਬੱਕਰੀਆਂ ਦੇ ਸੂਣ ਦਾ ਵੇਲਾ ਜਾਣਦਾ ਹੈਂ? \q ਕੀ ਤੂੰ ਹਰਨੀਆਂ ਦੀ ਪੀੜ ਨੂੰ ਵੇਖਦਾ ਹੈਂ? \q \v 2 ਕੀ ਤੂੰ ਉਹ ਮਹੀਨੇ ਜਿਹੜੇ ਉਹ ਪੂਰੇ ਕਰਦੀਆਂ ਹਨ ਗਿਣ ਸਕਦਾ ਹੈਂ, \q ਅਤੇ ਉਹ ਵੇਲਾ ਜਦ ਉਹ ਸੂੰਦੀਆਂ ਹਨ ਜਾਣਦਾ ਹੈਂ? \q \v 3 ਉਹ ਝੁੱਕ ਜਾਂਦੀਆਂ, ਉਹ ਆਪਣੇ ਬੱਚੇ ਜਣਦੀਆਂ ਹਨ, \q ਉਹ ਆਪਣੀਆਂ ਪੀੜਾਂ ਤੋਂ ਛੁੱਟ ਜਾਂਦੀਆਂ ਹਨ। \q \v 4 ਉਹਨਾਂ ਦੇ ਬੱਚੇ ਤਕੜੇ ਹੋ ਜਾਂਦੇ, ਉਹ ਮੈਦਾਨ ਵਿੱਚ ਪਲਦੇ ਹਨ, \q ਉਹ ਨਿੱਕਲ ਜਾਂਦੇ ਹਨ ਅਤੇ ਮੁੜ ਉਹਨਾਂ ਕੋਲ ਨਹੀਂ ਆਉਂਦੇ। \q \v 5 “ਕਿਸ ਨੇ ਜੰਗਲੀ ਗਧੇ ਨੂੰ ਖੁੱਲ੍ਹਾ ਛੱਡਿਆ, \q ਜਾਂ ਕਿਸ ਨੇ ਉਸ ਦੇ ਬੰਧਨ ਖੋਲ੍ਹੇ, \q \v 6 ਉਸ ਦਾ ਨਿਵਾਸ ਮੈਂ ਖੁੱਲ੍ਹੇ ਮੈਦਾਨ ਨੂੰ ਠਹਿਰਾਇਆ, \q ਅਤੇ ਉਹ ਦਾ ਵਸੇਬਾ ਖ਼ਾਰੀ ਭੂਮੀ ਨੂੰ? \q \v 7 ਉਹ ਨਗਰ ਦੇ ਰੌਲ਼ੇ ਉੱਤੇ ਹੱਸਦਾ ਹੈ, \q ਉਹ ਹੱਕਣ ਵਾਲੇ ਦੇ ਸ਼ੋਰ ਨੂੰ ਨਹੀਂ ਸੁਣਦਾ। \q \v 8 ਉਹ ਆਪਣੇ ਚਰਾਂਦ ਲਈ ਪਹਾੜਾਂ ਤੇ ਲੱਭਦਾ ਫਿਰਦਾ ਹੈ, \q ਉਹ ਹਰ ਇੱਕ ਹਰੀ ਚੀਜ਼ ਦੀ ਭਾਲ ਕਰਦਾ ਹੈ। \q \v 9 “ਕੀ ਜੰਗਲੀ ਸਾਨ੍ਹ ਤੇਰੀ ਸੇਵਾ ਕਰੇਗਾ, \q ਜਾਂ ਤੇਰੀ ਖੁਰਲੀ ਉੱਤੇ ਰਾਤ ਕੱਟੇਗਾ? \q \v 10 ਕੀ ਤੂੰ ਜੰਗਲੀ ਸਾਨ੍ਹ ਨੂੰ ਰੱਸਿਆਂ ਨਾਲ ਬੰਨ੍ਹ ਕੇ ਆਪਣੇ ਵਾਹੁਣ ਵਿੱਚ ਚਲਾ ਸਕਦਾ ਹੈਂ? \q ਜਾਂ ਉਹ ਘਾਟੀਆਂ ਵਿੱਚ ਤੇਰੇ ਪਿੱਛੇ-ਪਿੱਛੇ ਸੁਹਾਗਾ ਫੇਰੇਗਾ? \q \v 11 ਕੀ ਤੂੰ ਉਹ ਦੇ ਵੱਡੇ ਬਲ ਦੇ ਕਾਰਨ ਉਹ ਦੇ ਉੱਤੇ ਭਰੋਸਾ ਕਰੇਂਗਾ, \q ਅਤੇ ਆਪਣਾ ਕੰਮ-ਧੰਦਾ ਉਹ ਦੇ ਉੱਤੇ ਛੱਡੇਂਗਾ? \q \v 12 ਕੀ ਤੂੰ ਉਸ ਦਾ ਭਰੋਸਾ ਕਰੇਂਗਾ ਕਿ ਉਹ ਤੇਰਾ ਅਨਾਜ ਖਿੱਚ ਕੇ ਘਰ ਲਿਆਵੇ \q ਅਤੇ ਤੇਰੇ ਪਿੜ ਵਿੱਚ ਇਕੱਠਾ ਕਰੇ? \q \v 13 “ਸ਼ੁਤਰਮੁਰਗੀ ਖੁਸ਼ੀ ਨਾਲ ਆਪਣੇ ਪਰ ਮਾਰਦੀ ਹੈ, \q ਪਰ ਕੀ ਉਹ ਦੇ ਖੰਭ ਅਤੇ ਪਰ ਦਯਾ ਪਰਗਟ ਕਰਦੇ ਹਨ? \q \v 14 ਉਹ ਤਾਂ ਆਪਣੇ ਆਂਡੇ ਧਰਤੀ ਦੇ ਹਵਾਲੇ ਕਰ ਦਿੰਦੀ ਹੈ, \q ਅਤੇ ਮਿੱਟੀ ਉੱਤੇ ਉਹਨਾਂ ਨੂੰ ਗਰਮ ਰੱਖਦੀ ਹੈ, \q \v 15 ਅਤੇ ਭੁੱਲ ਜਾਂਦੀ ਹੈ ਕਿ ਪੈਰਾਂ ਨਾਲ ਉਹ ਤੋੜੇ ਜਾ ਸਕਦੇ ਹਨ, \q ਅਤੇ ਖੇਤ ਦਾ ਕੋਈ ਜਾਨਵਰ ਉਹਨਾਂ ਨੂੰ ਮਿੱਧ ਸਕਦਾ ਹੈ। \q \v 16 ਉਹ ਆਪਣੇ ਬੱਚਿਆਂ ਨਾਲ ਸਖ਼ਤੀ ਕਰਦੀ ਹੈ, ਜਿਵੇਂ ਉਹ ਉਸ ਦੇ ਨਹੀਂ, \q ਭਾਵੇਂ ਉਸ ਦੀ ਪੀੜਾ ਅਕਾਰਥ ਜਾਵੇ, ਉਹ ਬੇਚਿੰਤ ਹੈ, \q \v 17 ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਬੁੱਧਹੀਣ ਬਣਾਇਆ, \q ਅਤੇ ਉਸ ਨੂੰ ਸਮਝ ਨਹੀਂ ਬਖ਼ਸ਼ੀ। \q \v 18 ਜਦ ਉਹ ਨੱਠਣ ਲਈ ਉੱਠਦੀ ਹੈ, \q ਤਾਂ ਘੋੜੇ ਅਤੇ ਉਸ ਦੇ ਅਸਵਾਰ ਉੱਤੇ ਹੱਸਦੀ ਹੈ! \q \v 19 “ਭਲਾ, ਤੂੰ ਘੋੜੇ ਨੂੰ ਸ਼ਕਤੀ ਦਿੱਤੀ? \q ਕੀ ਤੂੰ ਉਹ ਦੀ ਧੌਣ ਉੱਤੇ ਝੂਲਦੀ ਹੋਈ ਅਯਾਲ ਪੁਆਈ? \q \v 20 ਕੀ ਟਿੱਡੀ ਵਾਂਗੂੰ ਟੱਪਣ ਦਾ ਬਲ ਤੂੰ ਉਸ ਨੂੰ ਦਿੰਦਾ ਹੈਂ? \q ਉਹ ਦੇ ਫੁਰਾਟੇ ਦੀ ਸ਼ਾਨ ਭਿਆਨਕ ਹੈ! \q \v 21 ਉਹ ਵਾਦੀ ਵਿੱਚ ਟਾਪ ਮਾਰਦਾ ਹੈ, ਅਤੇ ਆਪਣੇ ਬਲ ਵਿੱਚ ਖੁਸ਼ ਹੁੰਦਾ ਹੈ, \q ਉਹ ਹਥਿਆਰਬੰਦਾਂ ਦੇ ਟਾਕਰੇ ਲਈ ਨਿੱਕਲਦਾ ਹੈ। \q \v 22 ਉਹ ਡਰ ਉੱਤੇ ਹੱਸਦਾ ਹੈ ਅਤੇ ਘਬਰਾਉਂਦਾ ਨਹੀਂ, \q ਅਤੇ ਤਲਵਾਰ ਅੱਗੋਂ ਮੂੰਹ ਨਹੀਂ ਮੋੜਦਾ! \q \v 23 ਉਹ ਦੇ ਉੱਤੇ ਤਰਕਸ਼ ਖੜਕਦਾ ਹੈ, \q ਅਤੇ ਚਮਕਦਾ ਹੋਇਆ ਬਰਛਾ ਤੇ ਸਾਂਗ ਵੀ। \q \v 24 ਉਹ ਜੋਸ਼ ਅਤੇ ਕਹਿਰ ਵਿੱਚ ਧਰਤੀ ਨੂੰ ਖਾਈ ਜਾਂਦਾ ਹੈ, \q ਜਦ ਤੁਰ੍ਹੀ ਦੀ ਅਵਾਜ਼ ਆਉਂਦੀ ਹੈ ਤਾਂ ਉਹ ਖੜ੍ਹਾ ਨਹੀਂ ਰਹਿੰਦਾ। \q \v 25 ਜਦ ਤੁਰ੍ਹੀ ਵੱਜਦੀ ਹੈ, ਉਹ ਹਿਣਕਦਾ ਹੈ, \q ਅਤੇ ਲੜਾਈ ਨੂੰ ਦੂਰੋਂ ਸੁੰਘ ਲੈਂਦਾ ਹੈ, \q ਅਤੇ ਸੈਨਾਪਤੀ ਦੀ ਗੱਜ ਅਤੇ ਲਲਕਾਰ ਨੂੰ ਵੀ! \q \v 26 “ਕੀ ਬਾਜ਼ ਤੇਰੀ ਸਮਝ ਨਾਲ ਉੱਡਦਾ ਹੈ, \q ਅਤੇ ਦੱਖਣ ਵੱਲ ਆਪਣੇ ਖੰਭਾਂ ਨੂੰ ਫੈਲਾਉਂਦਾ ਹੈ? \q \v 27 ਕੀ ਉਕਾਬ ਤੇਰੇ ਹੁਕਮ ਨਾਲ ਉੱਚਾ ਜਾਂਦਾ ਹੈ \q ਕਿ ਉਹ ਉਚਿਆਈ ਤੇ ਆਪਣਾ ਆਲ੍ਹਣਾ ਬਣਾਵੇ? \q \v 28 ਉਹ ਟਿੱਲੇ ਉੱਤੇ ਵੱਸਦਾ ਹੈ, \q ਟਿੱਲੇ ਦੀ ਟੀਸੀ ਉੱਤੇ ਅਤੇ ਪੱਕੇ ਸਥਾਨ ਵਿੱਚ ਰਹਿੰਦਾ ਹੈ। \q \v 29 ਉੱਥੋਂ ਉਹ ਆਪਣਾ ਭੋਜਣ ਲੱਭ ਲੈਂਦਾ ਹੈ, \q ਉਹ ਦੀਆਂ ਅੱਖਾਂ ਦੂਰੋਂ ਤਾੜ ਲੈਂਦੀਆਂ ਹਨ। \q \v 30 ਉਹ ਦੇ ਬੱਚੇ ਲਹੂ ਚੂਸਦੇ ਹਨ, \q ਅਤੇ ਜਿੱਥੇ ਵੱਢੇ ਲੋਕ ਹੁੰਦੇ ਹਨ, ਉੱਥੇ ਉਹ ਵੀ ਹੁੰਦਾ ਹੈ।” \c 40 \p \v 1 ਫੇਰ ਯਹੋਵਾਹ ਨੇ ਅੱਯੂਬ ਨੂੰ ਇਹ ਵੀ ਆਖਿਆ, \q \v 2 “ਕੀ ਝਗੜਾਲੂ ਸਰਬ ਸ਼ਕਤੀਮਾਨ ਨਾਲ ਲੜੇ? \q ਜਿਹੜਾ ਪਰਮੇਸ਼ੁਰ ਨਾਲ ਬਹਿਸ ਕਰਦਾ ਹੈ, ਉਹ ਉੱਤਰ ਦੇਵੇ! \s ਅੱਯੂਬ ਦਾ ਉੱਤਰ \p \v 3 “ਤਦ ਅੱਯੂਬ ਨੇ ਯਹੋਵਾਹ ਨੂੰ ਉੱਤਰ ਦਿੱਤਾ \q \v 4 ਵੇਖ, ਮੈਂ ਨਿਕੰਮਾ ਹਾਂ, ਮੈਂ ਕੀ ਉੱਤਰ ਦੇਵਾਂ? \q ਮੈਂ ਆਪਣਾ ਹੱਥ ਮੂੰਹ ਤੇ ਰੱਖਦਾ ਹਾਂ। \q \v 5 ਇੱਕ ਵਾਰ ਮੈਂ ਬੋਲ ਚੁੱਕਿਆ, ਅਤੇ ਮੈਂ ਉੱਤਰ ਨਹੀਂ ਦੇਵਾਂਗਾ, \q ਸਗੋਂ ਦੋ ਵਾਰ ਅਤੇ ਹੁਣ ਮੈਂ ਕੁਝ ਹੋਰ ਨਾ ਆਖਾਂਗਾ! \s ਪਰਮੇਸ਼ੁਰ ਦਾ ਅੱਯੂਬ ਨੂੰ ਉੱਤਰ \p \v 6 “ਅੱਗੋਂ ਯਹੋਵਾਹ ਨੇ ਅੱਯੂਬ ਨੂੰ ਵਾਵਰੋਲੇ ਵਿੱਚੋਂ ਉੱਤਰ ਦੇ ਕੇ ਆਖਿਆ, \q \v 7 ਪੁਰਖ ਵਾਂਗੂੰ ਆਪਣੀ ਕਮਰ ਕੱਸ ਲੈ! \q ਮੈਂ ਤੈਥੋਂ ਸਵਾਲ ਕਰਾਂਗਾ, ਅਤੇ ਤੂੰ ਮੈਨੂੰ ਉੱਤਰ ਦੇ! \q \v 8 “ਕੀ ਤੂੰ ਮੇਰੇ ਨਿਆਂ ਨੂੰ ਰੱਦ ਕਰੇਂਗਾ? \q ਕੀ ਤੂੰ ਮੈਨੂੰ ਦੋਸ਼ੀ ਠਹਿਰਾਵੇਂਗਾ ਤਾਂ ਜੋ ਤੂੰ ਨਿਰਦੋਸ਼ ਠਹਿਰੇਂ? \q \v 9 ਕੀ ਤੇਰਾ ਬਲ ਪਰਮੇਸ਼ੁਰ ਵਰਗਾ ਹੈ, \q ਅਤੇ ਤੂੰ ਉਹ ਦੇ ਵਰਗੀ ਅਵਾਜ਼ ਨਾਲ ਗੱਜ ਸਕਦਾ ਹੈਂ?। \q \v 10 ਆਪਣੇ ਆਪ ਨੂੰ ਮਹਿਮਾ ਤੇ ਪਰਤਾਪ ਨਾਲ ਸਜਾ, \q ਅਤੇ ਆਦਰ ਅਤੇ ਤੇਜ ਨੂੰ ਪਹਿਨ ਲੈ! \q \v 11 ਆਪਣੇ ਕਹਿਰ ਦੇ ਹੜ੍ਹਾਂ ਨੂੰ ਵਗਾ ਦੇ, \q ਅਤੇ ਹਰੇਕ ਹੰਕਾਰੀ ਨੂੰ ਵੇਖ ਅਤੇ ਅਧੀਨ ਕਰ, - \q \v 12 ਹਰੇਕ ਹੰਕਾਰੀ ਨੂੰ ਵੇਖ ਅਤੇ ਨੀਵਾਂ ਕਰ, \q ਅਤੇ ਦੁਸ਼ਟਾਂ ਨੂੰ ਉਹਨਾਂ ਦੇ ਥਾਂ ਵਿੱਚ ਮਿੱਧ ਸੁੱਟ! \q \v 13 ਉਹਨਾਂ ਨੂੰ ਇਕੱਠੇ ਧੂੜ ਵਿੱਚ ਲੁਕਾ ਦੇ, \q ਓਹਲੇ ਵਿੱਚ ਉਹਨਾਂ ਦੇ ਮੂੰਹ ਬੰਨ੍ਹ ਦੇ, \q \v 14 ਤਦ ਮੈਂ ਵੀ ਮੰਨ ਲਵਾਂਗਾ, \q ਕਿ ਤੇਰਾ ਸੱਜਾ ਹੱਥ ਤੈਨੂੰ ਬਚਾ ਸਕਦਾ ਹੈ! \q \v 15 “ਜ਼ਰਾ ਦਰਿਆਈ ਘੋੜੇ ਨੂੰ ਵੇਖ, ਜਿਸ ਨੂੰ ਮੈਂ ਤੇਰੇ ਨਾਲ ਬਣਾਇਆ ਹੈ, \q ਉਹ ਬਲ਼ਦ ਵਾਂਗੂੰ ਘਾਹ ਖਾਂਦਾ ਹੈ। \q \v 16 ਵੇਖ, ਉਹ ਦਾ ਬਲ ਉਹ ਦੀ ਕਮਰ ਵਿੱਚ ਹੈ, \q ਅਤੇ ਉਹ ਦਾ ਜ਼ੋਰ ਉਹ ਦੇ ਢਿੱਡ ਦੇ ਪੱਠਿਆਂ ਵਿੱਚ ਹੈ! \q \v 17 ਉਹ ਆਪਣੀ ਪੂਛ ਦਿਆਰ ਵਾਂਗੂੰ ਹਿਲਾਉਂਦਾ ਹੈ, \q ਉਹ ਦੇ ਪੱਟਾਂ ਦੀਆਂ ਨਾੜਾਂ ਇੱਕ ਦੂਜੀ ਨਾਲ ਮਿਲੀਆਂ ਹੋਈਆਂ ਹਨ। \q \v 18 ਉਹ ਦੀਆਂ ਹੱਡੀਆਂ ਪਿੱਤਲ ਦੀਆਂ ਨਾਲੀਆਂ ਹਨ, \q ਉਹ ਦੇ ਅੰਗ ਲੋਹੇ ਦੇ ਅਰਲਾਂ ਵਾਂਗੂੰ ਹਨ। \q \v 19 ਉਹ ਪਰਮੇਸ਼ੁਰ ਦੇ ਕੰਮਾਂ ਦਾ ਅਰੰਭ ਹੈ, \q ਉਹ ਦਾ ਸਿਰਜਣਹਾਰ ਹੀ ਆਪਣੀ ਤਲਵਾਰ ਉਹ ਦੇ ਨੇੜੇ ਲਿਆ ਸਕਦਾ ਹੈ! \q \v 20 ਪਹਾੜਾਂ ਉੱਤੇ ਉਸ ਦੇ ਲਈ ਚਾਰਾ ਮਿਲਦਾ ਹੈ, \q ਜਿੱਥੇ ਜੰਗਲ ਦੇ ਸਾਰੇ ਜਾਨਵਰ ਖੇਡਦੇ ਹਨ। \q \v 21 ਕਮਲ ਦੇ ਫੁੱਲਾਂ ਹੇਠ ਅਤੇ ਕਾਨਿਆਂ \q ਤੇ ਖੋਭਿਆਂ ਦੀ ਓਟ ਦੇ ਹੇਠ ਉਹ ਲੇਟਦਾ ਹੈ। \q \v 22 ਕਮਲ ਦੇ ਬੂਟੇ ਉਹ ਨੂੰ ਆਪਣੀ ਛਾਂ ਵਿੱਚ ਲੁਕਾ ਲੈਂਦੇ ਹਨ, \q ਨਾਲੇ ਦੀਆਂ ਬੈਂਤਾਂ ਉਹ ਨੂੰ ਘੇਰ ਲੈਂਦੀਆਂ ਹਨ। \q \v 23 ਵੇਖ, ਜੇ ਦਰਿਆ ਰੋਹ ਵਿਖਾਵੇ, ਤਾਂ ਵੀ ਉਹ ਨਹੀਂ ਕੰਬਦਾ, \q ਭਾਵੇਂ ਯਰਦਨ ਮੂੰਹ ਤੱਕ ਚੜ੍ਹ ਜਾਵੇ, ਉਹ ਨਿਡਰ ਰਹਿੰਦਾ ਹੈ। \q \v 24 ਉਹ ਦੇ ਵੇਖਦਿਆਂ ਕੌਣ ਉਹ ਨੂੰ ਫੜ੍ਹ ਸਕਦਾ ਹੈ, \q ਜਾਂ ਫੰਦਾ ਲਾ ਕੇ ਉਹ ਨੂੰ ਨੱਥ ਸਕਦਾ ਹੈ?” \c 41 \q \v 1 “ਕੀ ਤੂੰ ਲਿਵਯਾਥਾਨ ਨੂੰ ਕੁੰਡੀ ਨਾਲ ਬਾਹਰ ਖਿੱਚ ਸਕਦਾ ਹੈਂ, \q bਜਾਂ ਡੋਰੀ ਨਾਲ ਉਹ ਦੀ ਜੀਭ ਨੂੰ ਦਬਾ ਸਕਦਾ ਹੈਂ? \q \v 2 ਕੀ ਤੂੰ ਉਹ ਦੇ ਨੱਕ ਵਿੱਚ ਰੱਸਾ ਪਾ ਸਕਦਾ ਹੈਂ, \q ਜਾਂ ਉਹ ਦੇ ਜਬਾੜੇ ਨੂੰ ਮੇਖ ਨਾਲ ਵਿੰਨ੍ਹ ਸਕਦਾ ਹੈਂ? \q \v 3 ਕੀ ਉਹ ਤੇਰੇ ਅੱਗੇ ਬਹੁਤੀਆਂ ਮਿੰਨਤਾਂ ਕਰੇਗਾ, \q ਜਾਂ ਉਹ ਤੇਰੇ ਨਾਲ ਮਿੱਠੀਆਂ-ਮਿੱਠੀਆਂ ਗੱਲਾਂ ਕਰੇਗਾ? \q \v 4 ਕੀ ਉਹ ਤੇਰੇ ਨਾਲ ਨੇਮ ਬੰਨ੍ਹੇਗਾ, \q ਤਾਂ ਜੋ ਤੂੰ ਉਹ ਨੂੰ ਸਦਾ ਤੱਕ ਆਪਣਾ ਗੁਲਾਮ ਰੱਖੇਂ? \q \v 5 ਕੀ ਤੂੰ ਉਹ ਦੇ ਨਾਲ ਉਸ ਤਰ੍ਹਾਂ ਖੇਡੇਂਗਾ ਜਿਵੇਂ ਪੰਛੀ ਨਾਲ, \q ਜਾਂ ਆਪਣੀਆਂ ਕੁੜੀਆਂ ਦਾ ਜੀ ਬਹਿਲਾਉਣ ਲਈ ਉਹ ਨੂੰ ਬੰਨ੍ਹ ਕੇ ਰੱਖੇਂਗਾ? \q \v 6 ਕੀ ਮਾਛੀ ਉਹ ਦਾ ਸੌਦਾ ਕਰਨਗੇ, \q ਕੀ ਉਹ ਵਪਾਰੀਆਂ ਵਿੱਚ ਉਹ ਨੂੰ ਵੰਡਣਗੇ? \q \v 7 ਕੀ ਤੂੰ ਉਹ ਦੀ ਖੱਲ ਨੂੰ ਬਰਛਿਆਂ ਨਾਲ ਵਿੰਨ੍ਹ ਸਕਦਾ ਹੈਂ, \q ਜਾਂ ਉਹ ਦੇ ਸਿਰ ਨੂੰ ਮਾਛੀਆਂ ਦੇ ਤ੍ਰਿਸੂਲਾਂ ਨਾਲ? \q \v 8 ਜੇਕਰ ਤੂੰ ਆਪਣਾ ਹੱਥ ਉਸ ਦੇ ਉੱਤੇ ਧਰੇਂ ਤਾਂ ਤੂੰ ਉਸ ਲੜਾਈ ਨੂੰ ਹਮੇਸ਼ਾ ਯਾਦ ਰੱਖੇਂਗਾ, \q ਤੂੰ ਫੇਰ ਕਦੇ ਅਜਿਹਾ ਨਾ ਕਰੇਂਗਾ! \q \v 9 ਵੇਖ, ਉਸ ਨੂੰ ਫੜ੍ਹਨ ਦੀ ਆਸ ਰੱਖਣੀ ਵਿਅਰਥ ਹੈ, \q ਉਸ ਨੂੰ ਵੇਖਦਿਆਂ ਹੀ ਜੀਅ ਕੱਚਾ ਪੈ ਜਾਂਦਾ ਹੈ? \q \v 10 ਕੋਈ ਐਨੀ ਤੱਤੀ ਤਬੀਅਤ ਦਾ ਨਹੀਂ, ਜੋ ਉਹ ਦੇ ਛੇੜਨ ਦੀ ਹਿੰਮਤ ਕਰੇ, \q ਫੇਰ ਕੌਣ ਹੈ ਜੋ ਮੇਰੇ ਸਨਮੁਖ ਖੜ੍ਹਾ ਰਹਿ ਸਕੇ? \q \v 11 ਕਿਸ ਨੇ ਪਹਿਲਾਂ ਮੈਨੂੰ ਕੁਝ ਦਿੱਤਾ ਕਿ ਮੈਨੂੰ ਕੁਝ ਮੋੜਨਾ ਪਵੇ? \q ਜੋ ਕੁਝ ਅਕਾਸ਼ ਦੇ ਹੇਠ ਹੈ, ਸੋ ਮੇਰਾ ਹੈ। \q \v 12 “ਮੈਂ ਉਹ ਦੇ ਅੰਗਾਂ ਦੇ ਵਿਖੇ, \q ਅਤੇ ਉਹ ਦੇ ਮਹਾਂ-ਬਲ ਤੇ ਉਹ ਦੇ ਢਾਂਚੇ ਦੇ ਸੁਹੱਪਣ ਵਿਖੇ ਚੁੱਪ ਨਾ ਰਹਾਂਗਾ। \q \v 13 ਕੌਣ ਉਹ ਦੇ ਉੱਪਰ ਦਾ ਲਿਬਾਸ ਉਤਾਰ ਸਕਦਾ ਹੈ? \q ਕੌਣ ਉਹ ਦੇ ਦੋਹਾਂ ਜਬਾੜਿਆਂ ਵਿੱਚ ਆਵੇਗਾ? \q \v 14 ਕੌਣ ਉਹ ਦੇ ਮੂੰਹ ਦੇ ਕਵਾੜਾਂ ਨੂੰ ਖੋਲ੍ਹ ਸਕਦਾ ਹੈ? \q ਉਹ ਦੇ ਦੰਦਾਂ ਦਾ ਘੇਰਾ ਭਿਆਨਕ ਹੈ! \q \v 15 ਉਹ ਦੇ ਛਿਲਕੇ ਦੀਆਂ ਧਾਰੀਆਂ ਉਹ ਦਾ ਘਮੰਡ ਹਨ, \q ਉਹ ਜਾਣੋ ਘੁੱਟ ਕੇ ਮੋਹਰ ਨਾਲ ਜੋੜੀਆਂ ਗਈਆਂ ਹਨ, \q \v 16 ਉਹ ਇੱਕ ਦੂਜੇ ਦੇ ਐਨੇ ਨੇੜੇ ਹਨ \q ਕਿ ਹਵਾ ਵੀ ਉਹਨਾਂ ਦੇ ਵਿੱਚੋਂ ਦੀ ਨਹੀਂ ਲੰਘ ਸਕਦੀ। \q \v 17 ਉਹ ਇੱਕ ਦੂਜੇ ਦੇ ਨਾਲ-ਨਾਲ ਹਨ, \q ਉਹ ਇਸ ਤਰ੍ਹਾਂ ਜੁੜੀਆਂ ਹੋਈਆਂ ਹਨ ਕਿ ਅਲੱਗ ਨਹੀਂ ਹੋ ਸਕਦੀਆਂ। \q \v 18 ਉਹ ਦੀਆਂ ਛਿੱਕਾਂ ਤੋਂ ਚਾਨਣ ਚਮਕ ਉੱਠਦਾ ਹੈ, \q ਉਹ ਦੀਆਂ ਅੱਖਾਂ ਸਵੇਰ ਦੀਆਂ ਪਲਕਾਂ ਜਿਹੀਆਂ ਹਨ! \q \v 19 ਉਹ ਦੇ ਮੂੰਹੋਂ ਬਲਦੀਆਂ ਹੋਈਆਂ ਮਸ਼ਾਲਾਂ ਨਿੱਕਲਦੀਆਂ ਹਨ, \q ਅਤੇ ਅੱਗ ਦੀਆਂ ਚਿੰਗਿਆੜੀਆਂ ਉੱਡਦੀਆਂ ਹਨ। \q \v 20 ਉਹ ਦੀਆਂ ਨਾਸਾਂ ਵਿੱਚੋਂ ਧੂੰਆਂ ਨਿੱਕਲਦਾ ਹੈ, \q ਜਿਵੇਂ ਉੱਬਲਦੀ ਦੇਗ ਜਾਂ ਧੁਖਦਿਆਂ ਕਾਨਿਆਂ ਤੋਂ! \q \v 21 ਉਹ ਦਾ ਸਾਹ ਕੋਲਿਆਂ ਨੂੰ ਸੁਲਗਾ ਦਿੰਦਾ ਹੈ, \q ਅਤੇ ਉਹ ਦੇ ਮੂੰਹੋਂ ਅੰਗਾਰੇ ਨਿੱਕਲਦੇ ਹਨ! \q \v 22 ਉਹ ਦੀ ਧੌਣ ਵਿੱਚ ਬਲ ਬਣਿਆ ਰਹਿੰਦਾ ਹੈ, \q ਅਤੇ ਭੈਅ ਉਹ ਦੇ ਅੱਗੇ ਨੱਚਦਾ ਹੈ! \q \v 23 ਉਹ ਦੇ ਮਾਸ ਦੀਆਂ ਤਹਿਆਂ ਸਟੀਆਂ ਹੋਈਆਂ ਹਨ, \q ਉਹ ਉਸ ਦੇ ਉੱਤੇ ਜੰਮੀਆਂ ਹੋਈਆਂ ਹਨ, ਉਹ ਹਿੱਲ ਨਹੀਂ ਸਕਦੀਆਂ। \q \v 24 ਉਹ ਦਾ ਦਿਲ ਪੱਥਰ ਵਾਂਗੂੰ ਪੱਕਾ ਹੈ, \q ਸਗੋਂ ਚੱਕੀ ਦੇ ਹੇਠਲੇ ਪੁੜ ਵਾਂਗੂੰ ਪੱਕਾ ਹੈ। \q \v 25 ਜਦ ਉਹ ਉੱਠਦਾ ਹੈ ਤਾਂ ਬਲਵਾਨ ਵੀ ਡਰ ਜਾਂਦੇ ਹਨ, \q ਉਹ ਘਬਰਾਹਟ ਨਾਲ ਸੁੱਧ-ਬੁੱਧ ਖੋਹ ਦਿੰਦੇ ਹਨ! \q \v 26 ਭਾਵੇਂ ਤਲਵਾਰ ਉਹ ਦੇ ਕੋਲ ਪਹੁੰਚੇ, ਉਸ ਤੋਂ ਕੁਝ ਨਹੀਂ ਬਣਦਾ, \q ਅਤੇ ਨਾ ਬਰਛੀ ਨਾ ਭਾਲੇ ਨਾ ਤੀਰ ਤੋਂ। \q \v 27 ਉਹ ਲੋਹੇ ਨੂੰ ਕੱਖ ਵਰਗਾ \q ਅਤੇ ਪਿੱਤਲ ਨੂੰ ਗਲੀ ਹੋਈ ਲੱਕੜ ਸਮਝਦਾ ਹੈ! \q \v 28 ਤੀਰ ਉਹ ਨੂੰ ਭਜਾ ਨਹੀਂ ਸਕਦੇ, \q ਗੁਲੇਲ ਦੇ ਪੱਥਰ ਉਹ ਦੇ ਲਈ ਤਿਣਕੇ ਬਣ ਜਾਂਦੇ ਹਨ। \q \v 29 ਲਾਠੀਆਂ ਵੀ ਤਿਣਕੇ ਦੇ ਤੁੱਲ ਗਿਣੀਆਂ ਜਾਂਦੀਆਂ ਹਨ, \q ਸਾਂਗ ਦੇ ਖੜਕਣ ਉੱਤੇ ਉਹ ਹੱਸਦਾ ਹੈ। \q \v 30 ਉਹ ਦੇ ਹੇਠਲੇ ਹਿੱਸੇ ਤੇਜ਼ ਠੀਕਰਿਆਂ ਵਾਂਗੂੰ ਹਨ, \q ਉਹ ਜਾਣੋ ਚਿੱਕੜ ਉੱਤੇ ਫਲ੍ਹਾ ਫੇਰਦਾ ਹੈ। \q \v 31 ਉਹ ਡੂੰਘੇ ਪਾਣੀਆਂ ਨੂੰ ਦੇਗ ਵਾਂਗੂੰ ਉਛਾਲ ਦਿੰਦਾ ਹੈ, \q ਉਹ ਸਮੁੰਦਰ ਨੂੰ ਮੱਲ੍ਹਮ ਦੀ ਡੱਬੀ ਵਾਂਗੂੰ ਬਣਾ ਦਿੰਦਾ ਹੈ। \q \v 32 ਉਹ ਆਪਣੇ ਪਿੱਛੇ ਚਮਕੀਲਾ ਰਾਹ ਛੱਡਦਾ ਹੈ, \q ਭਈ ਜਾਣੋ ਡੂੰਘਿਆਈ ਉੱਤੇ ਧੌਲੇ ਆਏ ਹੋਏ ਹਨ। \q \v 33 ਧਰਤੀ ਉੱਤੇ ਉਹ ਦੇ ਤੁੱਲ ਕੋਈ ਨਹੀਂ, \q ਉਹ ਬਿਨ੍ਹਾਂ ਖੌਫ਼ ਦੇ ਸਿਰਜਿਆ ਗਿਆ! \q \v 34 ਉਹ ਹਰੇਕ ਉੱਚੇ ਨੂੰ ਵੇਖਦਾ ਰਹਿੰਦਾ ਹੈ, \q ਉਹ ਸਾਰੇ ਘਮੰਡੀਆਂ ਉੱਤੇ ਰਾਜਾ ਹੈ।” \c 42 \s ਅੱਯੂਬ ਦਾ ਪਰਮੇਸ਼ੁਰ ਨੂੰ ਉੱਤਰ \p \v 1 ਫੇਰ ਅੱਯੂਬ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, \q \v 2 ਹੇ ਯਹੋਵਾਹ, “ਮੈਂ ਜਾਣਦਾ ਹਾਂ ਕਿ ਤੂੰ ਸਭ ਕੁਝ ਕਰ ਸਕਦਾ ਹੈਂ, \q ਅਤੇ ਤੇਰਾ ਕੋਈ ਕਾਰਜ ਰੁੱਕ ਨਹੀਂ ਸਕਦਾ। \q \v 3 ਤੂੰ ਪੁੱਛਿਆ, ਇਹ ਕੌਣ ਹੈ ਜਿਹੜਾ ਅਗਿਆਨਤਾ ਨਾਲ ਮੇਰੀ ਯੋਜਨਾ ਨੂੰ ਢੱਕਦਾ ਹੈ? \q ਮੈਂ ਤਾਂ ਉਹ ਹੀ ਬੋਲਿਆ ਜਿਸ ਨੂੰ ਮੈਂ ਨਹੀਂ ਸਮਝਦਾ, \q ਜੋ ਗੱਲਾਂ ਮੇਰੇ ਲਈ ਅਚਰਜ਼ ਗੱਲਾਂ ਸਨ ਅਤੇ ਜਿਹਨਾਂ ਨੂੰ ਮੈਂ ਨਹੀਂ ਜਾਣਦਾ ਸੀ! \q \v 4 “ਤੂੰ ਆਖਿਆ, ਜ਼ਰਾ ਸੁਣ ਅਤੇ ਮੈਂ ਬੋਲਾਂਗਾ, \q ਮੈਂ ਤੇਰੇ ਤੋਂ ਸਵਾਲ ਕਰਦਾ ਹਾਂ, ਅਤੇ ਤੂੰ ਮੈਨੂੰ ਉੱਤਰ ਦੇ! \q \v 5 ਮੇਰੇ ਕੰਨਾਂ ਨੇ ਤੇਰੇ ਵਿਖੇ ਗੱਲਾਂ ਸੁਣੀਆਂ ਸਨ, \q ਪਰ ਹੁਣ ਮੇਰੀਆਂ ਅੱਖਾਂ ਤੈਨੂੰ ਵੇਖਦੀਆਂ ਹਨ। \q \v 6 ਇਸ ਲਈ ਮੈਂ ਆਪਣੇ ਆਪ ਤੋਂ ਨਫ਼ਰਤ ਕਰਦਾ ਹਾਂ, \q ਅਤੇ ਮੈਂ ਮਿੱਟੀ ਤੇ ਸੁਆਹ ਵਿੱਚ ਬੈਠ ਕੇ ਪਛਤਾਉਂਦਾ ਹਾਂ।” \s ਅੱਯੂਬ ਦਾ ਡਾਢੀ ਪਰੀਖਿਆ ਤੋਂ ਛੁਟਕਾਰਾ \p \v 7 ਫੇਰ ਅਜਿਹਾ ਹੋਇਆ ਕਿ ਜਦ ਯਹੋਵਾਹ ਇਹ ਗੱਲਾਂ ਅੱਯੂਬ ਨਾਲ ਕਰ ਚੁੱਕਿਆ, ਤਦ ਯਹੋਵਾਹ ਨੇ ਅਲੀਫਾਜ਼ ਤੇਮਾਨੀ ਨੂੰ ਆਖਿਆ, “ਮੇਰਾ ਕ੍ਰੋਧ ਤੇਰੇ ਉੱਤੇ ਅਤੇ ਤੇਰੇ ਦੋਹਾਂ ਮਿੱਤਰਾਂ ਉੱਤੇ ਭੜਕ ਉੱਠਿਆ ਹੈ, ਕਿਉਂ ਜੋ ਤੁਸੀਂ ਮੇਰੇ ਵਿਖੇ ਸੱਚ ਨਹੀਂ ਬੋਲੇ, ਜਿਵੇਂ ਮੇਰਾ ਦਾਸ ਅੱਯੂਬ ਬੋਲਿਆ। \v 8 ਇਸ ਲਈ ਹੁਣ ਆਪਣੇ ਲਈ ਸੱਤ ਬਲ਼ਦ ਅਤੇ ਸੱਤ ਮੇਂਢੇ ਲਓ, ਅਤੇ ਮੇਰੇ ਦਾਸ ਅੱਯੂਬ ਕੋਲ ਜਾਓ ਅਤੇ ਆਪਣੇ ਲਈ ਹੋਮ ਦੀ ਬਲੀ ਚੜ੍ਹਾਓ ਅਤੇ ਮੇਰਾ ਦਾਸ ਅੱਯੂਬ ਤੁਹਾਡੇ ਲਈ ਪ੍ਰਾਰਥਨਾ ਕਰੇਗਾ। ਮੈਂ ਤਾਂ ਉਸੇ ਦੀ ਪ੍ਰਾਰਥਨਾ ਕਬੂਲ ਕਰਾਂਗਾ, ਤਾਂ ਜੋ ਮੈਂ ਤੁਹਾਡੇ ਨਾਲ ਤੁਹਾਡੀ ਮੂਰਖਤਾਈ ਦੇ ਅਨੁਸਾਰ ਵਰਤਾਓ ਨਾ ਕਰਾਂ, ਕਿਉਂ ਜੋ ਤੁਸੀਂ ਮੇਰੇ ਵਿਖੇ ਸੱਚ ਨਹੀਂ ਬੋਲੇ, ਜਿਵੇਂ ਮੇਰਾ ਦਾਸ ਅੱਯੂਬ ਬੋਲਿਆ।” \v 9 ਤਦ ਅਲੀਫਾਜ਼ ਤੇਮਾਨੀ, ਬਿਲਦਦ ਸ਼ੂਹੀ ਅਤੇ ਸੋਫ਼ਰ ਨਅਮਾਤੀ ਗਏ ਅਤੇ ਜਿਵੇਂ ਯਹੋਵਾਹ ਨੇ ਆਖਿਆ ਸੀ, ਉਸੇ ਤਰ੍ਹਾਂ ਹੀ ਕੀਤਾ ਅਤੇ ਯਹੋਵਾਹ ਨੇ ਅੱਯੂਬ ਦੀ ਪ੍ਰਾਰਥਨਾ ਨੂੰ ਕਬੂਲ ਕੀਤਾ। \p \v 10 ਜਦ ਅੱਯੂਬ ਆਪਣੇ ਮਿੱਤਰਾਂ ਲਈ ਪ੍ਰਾਰਥਨਾ ਕਰ ਚੁੱਕਿਆ, ਤਦ ਯਹੋਵਾਹ ਨੇ ਅੱਯੂਬ ਦੇ ਦੁੱਖਾਂ ਨੂੰ ਦੂਰ ਕਰ ਦਿੱਤਾ ਅਤੇ ਜੋ ਕੁਝ ਅੱਯੂਬ ਦੇ ਕੋਲ ਸੀ, ਉਸ ਦਾ ਦੁੱਗਣਾ ਯਹੋਵਾਹ ਨੇ ਉਸ ਨੂੰ ਦੇ ਦਿੱਤਾ। \v 11 ਤਦ ਉਸ ਦੇ ਸਾਰੇ ਭਰਾ, ਸਾਰੀਆਂ ਭੈਣਾਂ ਅਤੇ ਉਹ ਦੇ ਸਾਰੇ ਜਾਣ-ਪਹਿਚਾਣ ਵਾਲੇ ਉਸ ਦੇ ਕੋਲ ਆਏ ਅਤੇ ਉਹਨਾਂ ਨੇ ਉਸ ਦੇ ਨਾਲ ਉਸ ਦੇ ਘਰ ਵਿੱਚ ਭੋਜਨ ਕੀਤਾ ਅਤੇ ਉਸ ਸਾਰੀ ਬੁਰਿਆਈ ਦੇ ਕਾਰਨ ਜਿਹੜੀ ਯਹੋਵਾਹ ਨੇ ਉਸ ਦੇ ਉੱਤੇ ਆਉਣ ਦਿੱਤੀ ਸੀ, ਅਫ਼ਸੋਸ ਕੀਤਾ ਅਤੇ ਉਸ ਨੂੰ ਤਸੱਲੀ ਦਿੱਤੀ ਅਤੇ ਹਰੇਕ ਨੇ ਉਹ ਨੂੰ ਇੱਕ-ਇੱਕ ਚਾਂਦੀ ਦਾ ਸਿੱਕਾ ਅਤੇ ਇੱਕ-ਇੱਕ ਸੋਨੇ ਦੀ ਅੰਗੂਠੀ ਦਿੱਤੀ। \v 12 ਯਹੋਵਾਹ ਨੇ ਅੱਯੂਬ ਦੀ ਪਿਛਲੇ ਦਿਨਾਂ ਵਿੱਚ ਉਸ ਦੇ ਪਹਿਲੇ ਦਿਨਾਂ ਨਾਲੋਂ ਵੱਧ ਬਰਕਤ ਦਿੱਤੀ, ਅਤੇ ਉਹ ਦੇ ਕੋਲ ਚੌਦਾਂ ਹਜ਼ਾਰ ਇੱਜੜ, ਛੇ ਹਜ਼ਾਰ ਊਠ, ਇੱਕ ਹਜ਼ਾਰ ਜੋੜੀ ਬਲ਼ਦ ਅਤੇ ਇੱਕ ਹਜ਼ਾਰ ਗਧੀਆਂ ਹੋ ਗਈਆਂ। \v 13 ਅਤੇ ਉਹ ਦੇ ਸੱਤ ਪੁੱਤਰ ਅਤੇ ਤਿੰਨ ਧੀਆਂ ਪੈਦਾ ਹੋਈਆਂ। \v 14 ਉਸ ਨੇ ਪਹਿਲੀ ਧੀ ਦਾ ਨਾਮ ਯਮੀਮਾਹ, ਦੂਜੀ ਦਾ ਨਾਮ ਕਸੀਆਹ ਅਤੇ ਤੀਜੀ ਦਾ ਨਾਮ ਕਰਨ-ਹਪੂਕ ਰੱਖਿਆ, \v 15 ਅਤੇ ਸਾਰੇ ਦੇਸ ਵਿੱਚ ਅਜਿਹੀਆਂ ਇਸਤਰੀਆਂ ਨਹੀਂ ਸਨ, ਜੋ ਅੱਯੂਬ ਦੀਆਂ ਧੀਆਂ ਨਾਲੋਂ ਰੂਪਵੰਤ ਹੋਣ, ਅਤੇ ਉਹਨਾਂ ਦੇ ਪਿਤਾ ਨੇ ਉਹਨਾਂ ਨੂੰ ਉਹਨਾਂ ਦੇ ਭਰਾਵਾਂ ਨਾਲ ਹਿੱਸਾ ਦਿੱਤਾ। \v 16 ਇਸ ਤੋਂ ਬਾਅਦ ਅੱਯੂਬ ਇੱਕ ਸੌ ਚਾਲ੍ਹੀ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਨੇ ਆਪਣੇ ਪੁੱਤਰ ਅਤੇ ਆਪਣੇ ਪੋਤਰੇ ਚੌਥੀ ਪੀੜ੍ਹੀ ਤੱਕ ਵੇਖੇ। \v 17 ਤਦ ਅੱਯੂਬ ਬਜ਼ੁਰਗ ਅਤੇ ਪੂਰੀ ਉਮਰ ਦਾ ਹੋ ਕੇ ਮਰ ਗਿਆ।