\id LUK \ide UTF-8 \ide UTF-8 \rem Copyright Information: Creative Commons Attribution-ShareAlike 4.0 License \h ਲੂਕਾ ਦੀ ਇੰਜੀਲ \toc1 ਲੂਕਾ ਦੀ ਇੰਜੀਲ \toc2 ਲੂਕਾ \toc3 ਲੂਕਾ \mt ਲੂਕਾ ਦੀ ਇੰਜੀਲ \is ਲੇਖਕ \ip ਪ੍ਰਾਚੀਨ ਲੇਖਕਾਂ ਦਾ ਸਾਂਝਾ ਵਿਸ਼ਵਾਸ ਇਹ ਹੈ ਕਿ ਇਸ ਇੰਜੀਲ ਦਾ ਲੇਖਕ ਲੂਕਾ ਹੈ, ਜੋ ਕਿ ਇੱਕ ਵੈਦ ਸੀ, ਅਤੇ ਉਸ ਦੀ ਲਿਖਾਈ ਤੋਂ, ਇਹ ਜਾਪਦਾ ਹੈ ਕਿ ਉਹ ਦੂਜੀ-ਪੀੜ੍ਹੀ ਦਾ ਈਸਾਈ ਸੀ। ਰਵਾਇਤੀ ਤੌਰ ਤੇ ਉਸ ਨੂੰ ਇੱਕ ਗੈਰ ਯਹੂਦੀ ਦੇ ਰੂਪ ਵਿੱਚ ਦੇਖਿਆ ਜਾਂਦਾ ਹੈ, ਉਹ ਮੁੱਖ ਤੌਰ ਤੇ ਇੱਕ ਪ੍ਰਚਾਰਕ ਸੀ, ਉਸ ਨੇ ਇੰਜੀਲ ਅਤੇ ਰਸੂਲਾਂ ਦੇ ਕਰਤੱਬ ਪੁਸਤਕ ਨੂੰ ਲਿਖਿਆ ਅਤੇ ਸੇਵਕਾਈ ਵਿੱਚ ਪੌਲੁਸ ਦੇ ਨਾਲ ਸੀ (ਕੁਲੁ 4:14; 2 ਤਿਮੋ 4:11; ਫਿਲ 24)। \is ਤਾਰੀਖ਼ ਅਤੇ ਲਿਖਣ ਦਾ ਸਥਾਨ \ip ਇਹ ਇੰਜੀਲ ਲਗਭਗ 60-80 ਈ. ਦੇ ਵਿਚਕਾਰ ਲਿਖੀ ਗਈ। \ip ਲੂਕਾ ਨੇ ਕੈਸਰਿਯਾ ਵਿਖੇ ਆਪਣੀ ਲਿਖਤ ਸ਼ੁਰੂ ਕੀਤੀ ਅਤੇ ਰੋਮ ਵਿੱਚ ਇਸ ਨੂੰ ਪੂਰਾ ਕੀਤਾ। ਲਿਖਣ ਦੇ ਮੁੱਖ ਸਥਾਨ ਬੈਤਲਹਮ, ਗਲੀਲ, ਯਹੂਦਿਯਾ ਅਤੇ ਯਰੂਸ਼ਲਮ ਹੋ ਸਕਦੇ ਹਨ। \is ਪ੍ਰਾਪਤ ਕਰਤਾ \ip ਲੂਕਾ ਦੀ ਕਿਤਾਬ ਥਿਉਫ਼ਿਲੁਸ ਨੂੰ ਸਮਰਪਿਤ ਹੈ, ਜਿਸਦਾ ਅਰਥ ਪਰਮੇਸ਼ੁਰ ਦਾ ਪ੍ਰੇਮੀ ਹੈ, ਇਹ ਸਪੱਸ਼ਟ ਨਹੀਂ ਹੈ ਕਿ ਉਹ ਪਹਿਲਾਂ ਤੋਂ ਹੀ ਇੱਕ ਮਸੀਹੀ ਸੀ, ਜਾਂ ਉਹ ਬਣਨ ਲਈ ਵਿਚਾਰ ਕਰ ਰਿਹਾ ਸੀ। ਲੂਕਾ ਦਾ ਉਸ ਨੂੰ ਹੇ ਆਦਰਯੋਗ ਥਿਉਫ਼ਿਲੁਸ (ਲੂਕਾ 1:3) ਕਰਕੇ ਸੰਬੋਧਿਤ ਕਰਨਾ ਇਹ ਸੁਝਾਉਂਦਾ ਹੈ ਕਿ ਉਹ ਇੱਕ ਰੋਮੀ ਅਧਿਕਾਰੀ ਸੀ, ਕਈ ਸਬੂਤ ਗ਼ੈਰ-ਯਹੂਦੀ ਪਾਠਕ ਵੱਲ ਇਸ਼ਾਰਾ ਕਰਦੇ ਹਨ ਅਤੇ ਲੂਕਾ ਜਿਸ ਮੁੱਖ ਵਿਸ਼ੇ ਉੱਤੇ ਧਿਆਨ ਕੇਂਦਰਿਤ ਕਰਦਾ ਹੈ, ਉਹ ਮਨੁੱਖ ਦਾ ਪੁੱਤਰ ਅਤੇ ਪਰਮੇਸ਼ੁਰ ਦੇ ਰਾਜ ਬਾਰੇ ਸੀ (ਲੂਕਾ 5:24, 19:10, 17:20-21, 13:18)। \is ਉਦੇਸ਼ \ip ਯਿਸੂ ਦੇ ਜੀਵਨ ਦਾ ਵਰਨਣ, ਲੂਕਾ ਨੇ ਯਿਸੂ ਨੂੰ ਮਨੁੱਖ ਦੇ ਪੁੱਤਰ ਵਜੋਂ ਪੇਸ਼ ਕੀਤਾ, ਉਸ ਨੇ ਥਿਉਫ਼ਿਲੁਸ ਨੂੰ ਇਸ ਲਈ ਲਿਖਿਆ ਤਾਂ ਜੋ ਉਹ ਉਨ੍ਹਾਂ ਗੱਲਾਂ ਨੂੰ ਚੰਗੀ ਤਰ੍ਹਾਂ ਸਮਝ ਸਕੇ ਜੋ ਉਸ ਨੂੰ ਸਿਖਾਈਆਂ ਗਈਆਂ ਸਨ (ਲੂਕਾ 1:4)। ਲੂਕਾ ਸਤਾਵ ਦੇ ਸਮੇਂ ਵਿੱਚ ਈਸਾਈ ਧਰਮ ਦਾ ਬਚਾਅ ਪੱਖ ਪੇਸ਼ ਕਰਨ ਲਈ ਲਿਖ ਰਿਹਾ ਸੀ ਤਾਂ ਕਿ ਉਸ ਨੂੰ ਵਿਖਾ ਸਕੇ ਕਿ ਯਿਸੂ ਦੇ ਪਿੱਛੇ ਚੱਲਣ ਵਾਲੇ ਕਿਸੇ ਦੇ ਵੀ ਵਿਰੋਧੀ ਜਾਂ ਬੁਰੇ ਕੰਮ ਕਰਨ ਵਾਲੇ ਨਹੀਂ ਸਨ। \is ਵਿਸ਼ਾ-ਵਸਤੂ \ip ਯਿਸੂ - ਸਿੱਧ ਮਨੁੱਖ \iot ਰੂਪ-ਰੇਖਾ \io1 1. ਯਿਸੂ ਦਾ ਜਨਮ ਅਤੇ ਸ਼ੁਰੂਆਤੀ ਜ਼ਿੰਦਗੀ — 1:5-2:52 \io1 2. ਯਿਸੂ ਦੇ ਕੰਮ ਦੀ ਸ਼ੁਰੂਆਤ — 3:1-4:13 \io1 3. ਯਿਸੂ ਮੁਕਤੀ ਦਾ ਜ਼ਰੀਆ — 4:14-9:50 \io1 4. ਯਿਸੂ ਦਾ ਸਲੀਬ ਵੱਲ ਵੱਧਣਾ — 9:51-19:27 \io1 5. ਯਿਸੂ ਦਾ ਯਰੂਸ਼ਲਮ ਵਿੱਚ ਰਾਜਾ ਦੀ ਤਰ੍ਹਾਂ ਪ੍ਰਵੇਸ਼, ਸਲੀਬ ਉੱਤੇ ਚੜ੍ਹਾਇਆ ਜਾਣਾ ਅਤੇ ਜੀ ਉੱਠਣਾ — 19:28-24:53 \c 1 \s ਜਾਣ-ਪਛਾਣ \p \v 1 ਇਸ ਲਈ ਬਹੁਤਿਆਂ ਲੋਕਾਂ ਨੇ, ਉਨ੍ਹਾਂ ਗੱਲਾਂ ਦਾ ਇਤਹਾਸ ਲਿਖਣ ਦਾ ਫੈਸਲਾ ਕੀਤਾ ਜੋ ਸਾਡੇ ਵਿੱਚ ਪੂਰੀਆਂ ਹੋਈਆਂ ਹਨ। \v 2 ਜਿਵੇਂ ਉਨ੍ਹਾਂ ਨੇ ਸਾਨੂੰ ਦੱਸਿਆ ਜਿਹੜੇ ਸ਼ੁਰੂਆਤ ਤੋਂ ਚਸ਼ਮਦੀਦ ਗਵਾਹ ਅਤੇ ਬਚਨ ਦੇ ਸੇਵਕ ਸਨ। \v 3 ਹੇ ਆਦਰਯੋਗ ਥਿਉਫ਼ਿਲੁਸ ਮੈਂ ਵੀ ਪੂਰੇ ਯਤਨ ਨਾਲ ਖੋਜ ਕਰਕੇ ਇਸ ਗੱਲ ਨੂੰ ਚੰਗਾ ਸਮਝਿਆ ਜੋ ਤੇਰੇ ਲਈ ਸਾਰੀ ਵਾਰਤਾ ਜਿਵੇਂ ਹੋਈ, ਉਸੇ ਤਰ੍ਹਾਂ ਲਿਖਾਂ। \v 4 ਕਿ ਤੂੰ ਉਨ੍ਹਾਂ ਗੱਲਾਂ ਦੀ ਸਚਿਆਈ ਨੂੰ ਜਾਣ ਲਵੇਂ ਜਿਨ੍ਹਾਂ ਦੀ ਤੂੰ ਸਿੱਖਿਆ ਪਾਈ। \s ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਜਨਮ ਦੀ ਘੋਸ਼ਣਾ \p \v 5 ਯਹੂਦਿਯਾ ਦੇ ਰਾਜਾ ਹੇਰੋਦੇਸ ਦੇ ਸਮੇਂ ਅਬੀਯਾਹ ਦੇ ਦਲ ਵਿੱਚੋਂ, ਜ਼ਕਰਯਾਹ ਨਾਮ ਦਾ ਇੱਕ ਜਾਜਕ ਸੀ ਅਤੇ ਉਸ ਦੀ ਪਤਨੀ ਇਲੀਸਬਤ ਹਾਰੂਨ ਦੇ ਘਰਾਣੇ ਦੀ ਸੀ। \v 6 ਉਹ ਦੋਵੇਂ ਪਰਮੇਸ਼ੁਰ ਦੇ ਅੱਗੇ ਧਰਮੀ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਤੇ ਨਿਰਦੋਸ਼ ਚੱਲਦੇ ਸਨ। \v 7 ਉਨ੍ਹਾਂ ਦੇ ਔਲਾਦ ਨਹੀਂ ਸੀ ਕਿਉਂਕਿ ਇਲੀਸਬਤ ਬਾਂਝ ਸੀ ਅਤੇ ਦੋਵੇਂ ਬਜ਼ੁਰਗ ਸਨ। \v 8 ਇਸ ਤਰ੍ਹਾਂ ਹੋਇਆ ਕਿ ਜਦ ਉਹ ਪਰਮੇਸ਼ੁਰ ਦੇ ਹਜ਼ੂਰ ਆਪਣੀ ਵਾਰੀ ਸਿਰ ਜਾਜਕ ਦਾ ਕੰਮ ਕਰ ਰਿਹਾ ਸੀ। \v 9 ਤਦ ਜਾਜਕ ਦੀ ਰੀਤ ਦੇ ਅਨੁਸਾਰ ਉਸ ਦੇ ਨਾਮ ਦੀ ਪਰਚੀ ਨਿੱਕਲੀ, ਜੋ ਪ੍ਰਭੂ ਦੀ ਹੈਕਲ ਵਿੱਚ ਜਾ ਕੇ ਧੂਪ ਧੁਖਾਵੇ। \v 10 ਧੂਪ ਧੁਖਾਉਣ ਸਮੇਂ ਸਾਰੀ ਸੰਗਤ ਬਾਹਰ ਪ੍ਰਾਰਥਨਾ ਕਰ ਰਹੀ ਸੀ। \v 11 ਤਦ ਉਸ ਨੂੰ ਪ੍ਰਭੂ ਦਾ ਇੱਕ ਦੂਤ ਧੂਪ ਦੀ ਵੇਦੀ ਦੇ ਸੱਜੇ ਪਾਸੇ ਖੜ੍ਹਾ ਨਜ਼ਰ ਆਇਆ। \v 12 ਅਤੇ ਜ਼ਕਰਯਾਹ ਇਹ ਵੇਖ ਕੇ ਡਰ ਗਿਆ ਤੇ ਘਬਰਾ ਗਿਆ। \v 13 ਤਦ ਦੂਤ ਨੇ ਆਖਿਆ, ਹੇ ਜ਼ਕਰਯਾਹ ਨਾ ਡਰ ਕਿਉਂ ਜੋ ਤੇਰੀ ਪ੍ਰਾਰਥਨਾ ਸੁਣੀ ਗਈ ਹੈ, ਤੇਰੀ ਪਤਨੀ ਇਲੀਸਬਤ ਤੇਰੇ ਲਈ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯੂਹੰਨਾ ਰੱਖੀਂ। \v 14 ਅਤੇ ਤੈਨੂੰ ਖੁਸ਼ੀ ਅਤੇ ਅਨੰਦ ਹੋਵੇਗਾ ਅਤੇ ਉਸ ਦੇ ਜਨਮ ਤੋਂ ਬਹੁਤ ਲੋਕ ਖੁਸ਼ ਹੋਣਗੇ। \v 15 ਕਿਉਂਕਿ ਉਹ ਪਰਮੇਸ਼ੁਰ ਸਾਹਮਣੇ ਮਹਾਨ ਹੋਵੇਗਾ ਅਤੇ ਨਾ ਮੈਅ, ਨਾ ਮਧ ਪੀਵੇਗਾ ਅਤੇ ਆਪਣੀ ਮਾਤਾ ਦੇ ਗਰਭ ਤੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਹੋਵੇਗਾ। \v 16 ਅਤੇ ਇਸਰਾਏਲ ਦੀ ਸੰਤਾਨ ਵਿੱਚੋਂ ਬਹੁਤਿਆਂ ਨੂੰ ਪ੍ਰਭੂ ਪਰਮੇਸ਼ੁਰ ਦੀ ਵੱਲ ਮੋੜ ਲਿਆਵੇਗਾ। \v 17 ਉਹ ਉਨ੍ਹਾਂ ਦੇ ਅੱਗੇ-ਅੱਗੇ ਏਲੀਯਾਹ ਦੇ ਆਤਮਾ ਅਤੇ ਸਮਰੱਥਾ ਨਾਲ ਚੱਲੇਗਾ ਤਾਂ ਜੋ ਪਿਤਾਵਾਂ ਦੇ ਦਿਲਾਂ ਨੂੰ ਬੱਚਿਆਂ ਦੀ ਵੱਲ ਅਤੇ ਆਗਿਆ ਨਾ ਮੰਨਣ ਵਾਲਿਆ ਨੂੰ ਧਰਮੀਆਂ ਦੀ ਸਮਝ ਵੱਲ ਮੋੜੇ, ਜੋ ਪ੍ਰਭੂ ਦੇ ਯੋਗ ਕੌਮ ਨੂੰ ਤਿਆਰ ਕਰੇ। \v 18 ਤਦ ਜ਼ਕਰਯਾਹ ਨੇ ਸਵਰਗ ਦੂਤ ਨੂੰ ਆਖਿਆ, ਮੈਂ ਇਹ ਕਿਵੇਂ ਵਿਸ਼ਵਾਸ ਕਰਾਂ ਕਿਉਂਕਿ ਮੈਂ ਵੱਡੀ ਉਮਰ ਦਾ ਹਾਂ ਅਤੇ ਮੇਰੀ ਪਤਨੀ ਬਜ਼ੁਰਗ ਹੈ? \v 19 ਸਵਰਗ ਦੂਤ ਨੇ ਉਸ ਨੂੰ ਉੱਤਰ ਦਿੱਤਾ, ਮੈਂ ਜਿਬਰਾਏਲ ਹਾਂ, ਜੋ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਰਹਿੰਦਾ ਹਾਂ ਅਤੇ ਤੇਰੇ ਨਾਲ ਗੱਲਾਂ ਕਰਨ ਅਤੇ ਖੁਸ਼ੀ ਦੀ ਖ਼ਬਰ ਦੱਸਣ ਵਾਸਤੇ ਭੇਜਿਆ ਗਿਆ ਹਾਂ। \v 20 ਵੇਖ ਜਦ ਤੱਕ ਇਹ ਗੱਲਾਂ ਪੂਰੀਆਂ ਨਾ ਹੋਣ ਤੂੰ ਗੂੰਗਾ ਰਹੇਂਗਾ ਅਤੇ ਬੋਲ ਨਾ ਸਕੇਂਗਾ, ਇਸ ਕਾਰਨ ਜੋ ਤੂੰ ਮੇਰੀਆਂ ਗੱਲਾਂ ਨੂੰ ਸੱਚ ਨਹੀਂ ਮੰਨਿਆ ਜਿਹੜੀਆਂ ਆਪਣੇ ਸਮੇਂ ਤੇ ਪੂਰੀਆਂ ਹੋਣਗੀਆਂ। \v 21 ਅਤੇ ਲੋਕ ਜ਼ਕਰਯਾਹ ਦੀ ਉਡੀਕ ਕਰ ਰਹੇ ਸਨ ਅਤੇ ਹੈਕਲ ਭਵਨ ਵਿੱਚ ਉਸ ਦੇ ਵੱਧ ਸਮਾਂ ਲਾਉਣ ਕਰਕੇ ਹੈਰਾਨ ਹੁੰਦੇ ਸਨ। \v 22 ਪਰ ਜਦ ਉਹ ਬਾਹਰ ਆਇਆ ਤਾਂ ਉਨ੍ਹਾਂ ਨਾਲ ਬੋਲ ਨਾ ਸਕਿਆ ਅਤੇ ਉਨ੍ਹਾਂ ਜਾਣਿਆ ਜੋ ਉਸ ਨੇ ਹੈਕਲ ਵਿੱਚ ਕੋਈ ਦਰਸ਼ਣ ਵੇਖਿਆ ਹੈ ਅਤੇ ਉਹ ਉਨ੍ਹਾਂ ਨੂੰ ਇਸ਼ਾਰਿਆ ਨਾਲ ਦੱਸਦਾ ਸੀ ਅਤੇ ਗੂੰਗਾ ਹੋ ਗਿਆ। \v 23 ਤਾਂ ਇਹ ਹੋਇਆ ਕਿ ਭਵਨ ਵਿੱਚ ਆਪਣੀ ਸੇਵਾ ਦੇ ਦਿਨ ਪੂਰੇ ਕਰਕੇ ਉਹ ਆਪਣੇ ਘਰ ਵਾਪਸ ਚੱਲਿਆ ਗਿਆ। \v 24 ਫਿਰ ਉਨ੍ਹਾਂ ਦਿਨਾਂ ਪਿੱਛੋਂ ਉਸ ਦੀ ਪਤਨੀ ਇਲੀਸਬਤ ਗਰਭਵਤੀ ਹੋਈ ਅਤੇ ਪੰਜ ਮਹੀਨਿਆਂ ਤੱਕ ਆਪਣੇ ਆਪ ਨੂੰ ਇਹ ਕਹਿ ਕੇ ਛੁਪਾਇਆ, \v 25 “ਕਿ ਪ੍ਰਭੂ ਨੇ ਇਹਨਾਂ ਦਿਨਾਂ ਵਿੱਚ ਮੇਰੇ ਉੱਤੇ ਨਿਗਾਹ ਕੀਤੀ ਅਤੇ ਮੇਰੇ ਨਾਲ ਇਹ ਕੀਤਾ ਹੈ ਜੋ ਲੋਕਾਂ ਵਿੱਚੋਂ ਮੇਰੀ ਸ਼ਰਮਿੰਦਗੀ ਨੂੰ ਖ਼ਤਮ ਕਰ ਦੇਵੇ।” \s ਯਿਸੂ ਦੇ ਜਨਮ ਦੀ ਘੋਸ਼ਣਾ \p \v 26 ਛੇਵੇਂ ਮਹੀਨੇ ਪਰਮੇਸ਼ੁਰ ਨੇ ਜਿਬਰਾਏਲ ਦੂਤ ਨੂੰ ਨਾਸਰਤ ਨਾਮ ਦੇ ਗਲੀਲ ਦੇ ਇੱਕ ਨਗਰ ਵਿੱਚ \v 27 ਇੱਕ ਕੁਆਰੀ ਦੇ ਕੋਲ ਭੇਜਿਆ ਜਿਸ ਦੀ ਮੰਗਣੀ ਦਾਊਦ ਦੇ ਵੰਸ਼ ਦੇ ਯੂਸਫ਼ ਨਾਲ ਹੋਈ ਸੀ, ਉਸ ਕੁਆਰੀ ਦਾ ਨਾਮ ਮਰਿਯਮ ਸੀ। \v 28 ਅਤੇ ਸਵਰਗ ਦੂਤ ਨੇ ਉਸ ਦੇ ਕੋਲ ਅੰਦਰ ਆ ਕੇ ਆਖਿਆ, ਅਨੰਦ ਅਤੇ ਜੈ ਤੇਰੀ ਹੋਵੇ, ਜਿਸ ਉੱਤੇ ਕਿਰਪਾ ਹੋਈ! ਪ੍ਰਭੂ ਤੇਰੇ ਨਾਲ ਹੈ। \v 29 ਪਰ ਉਹ ਇਸ ਬਚਨ ਤੋਂ ਬਹੁਤ ਘਬਰਾਈ ਅਤੇ ਸੋਚਣ ਲੱਗੀ ਜੋ ਇਹ ਕਿਹੋ ਜਿਹੀ ਵਧਾਈ ਹੈ? \v 30 ਦੂਤ ਨੇ ਉਸ ਨੂੰ ਆਖਿਆ, ਹੇ ਮਰਿਯਮ ਨਾ ਡਰ, ਕਿਉਂ ਜੋ ਤੇਰੇ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ \v 31 ਅਤੇ ਵੇਖ ਤੂੰ ਗਰਭਵਤੀ ਹੋਵੇਂਗੀ, ਇੱਕ ਪੁੱਤਰ ਨੂੰ ਜਨਮ ਦੇਵੇਂਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀ। \v 32 ਉਹ ਮਹਾਨ ਹੋਵੇਗਾ, ਅੱਤ ਮਹਾਨ ਦਾ ਪੁੱਤਰ ਕਹਾਵੇਗਾ ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਸਿੰਘਾਸਣ ਉਸ ਨੂੰ ਦੇਵੇਗਾ। \v 33 ਉਹ ਸਦੀਪਕ ਕਾਲ ਤੱਕ ਯਾਕੂਬ ਦੇ ਘਰਾਣੇ ਉੱਤੇ ਰਾਜ ਕਰੇਗਾ ਅਤੇ ਉਸ ਦੇ ਰਾਜ ਦਾ ਅੰਤ ਨਾ ਹੋਵੇਗਾ। \v 34 ਤਦ ਮਰਿਯਮ ਨੇ ਦੂਤ ਨੂੰ ਆਖਿਆ, ਇਹ ਕਿਵੇਂ ਹੋਵੇਗਾ ਜਦ ਕਿ ਮੈਂ ਪੁਰਸ਼ ਨੂੰ ਜਾਣਦੀ ਹੀ ਨਹੀਂ। \v 35 ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਮਹਾਨ ਦੀ ਸਮਰੱਥਾ ਤੇਰੇ ਉੱਤੇ ਛਾਇਆ ਕਰੇਗੀ, ਇਸ ਕਰਕੇ ਜਿਹੜਾ ਜਨਮ ਲਵੇਗਾ ਉਹ ਪਵਿੱਤਰ ਅਤੇ ਪਰਮੇਸ਼ੁਰ ਦਾ ਪੁੱਤਰ ਕਹਾਵੇਗਾ। \v 36 ਅਤੇ ਵੇਖ ਤੇਰੀ ਰਿਸ਼ਤੇਦਾਰ ਇਲੀਸਬਤ, ਜਿਹੜੀ ਬਾਂਝ ਕਹਾਉਂਦੀ ਸੀ, ਉਸ ਦੇ ਵੀ ਬੁਢਾਪੇ ਵਿੱਚ ਪੁੱਤਰ ਹੋਣ ਵਾਲਾ ਹੈ ਉਸ ਦਾ ਇਹ ਛੇਵਾਂ ਮਹੀਨਾ ਹੈ। \v 37 ਕਿਉਂਕਿ ਕੋਈ ਬਚਨ ਪਰਮੇਸ਼ੁਰ ਦੀ ਵੱਲੋਂ ਸ਼ਕਤੀਹੀਣ ਨਾ ਹੋਵੇਗਾ। \v 38 ਤਾਂ ਮਰਿਯਮ ਨੇ ਕਿਹਾ, ਵੇਖ ਮੈਂ ਪ੍ਰਭੂ ਦੀ ਦਾਸੀ ਹਾਂ, ਮੇਰੇ ਨਾਲ ਤੇਰੀ ਗੱਲ ਦੇ ਅਨੁਸਾਰ ਹੋਵੇ। ਤਦ ਦੂਤ ਉਸ ਦੇ ਕੋਲੋਂ ਚੱਲਿਆ ਗਿਆ। \s ਮਰਿਯਮ ਇਲੀਸਬਤ ਨੂੰ ਮਿਲਦੀ ਹੈ \p \v 39 ਉਨ੍ਹੀਂ ਦਿਨੀਂ ਮਰਿਯਮ ਛੇਤੀ ਨਾਲ ਉੱਠ ਕੇ ਪਹਾੜੀ ਦੇਸ ਵਿੱਚ ਯਹੂਦਾਹ ਦੇ ਇੱਕ ਨਗਰ ਨੂੰ ਗਈ। \v 40 ਅਤੇ ਜ਼ਕਰਯਾਹ ਦੇ ਘਰ ਵਿੱਚ ਜਾ ਕੇ ਇਲੀਸਬਤ ਨੂੰ ਨਮਸਕਾਰ ਕੀਤਾ। \v 41 ਤਾਂ ਇਸ ਤਰ੍ਹਾਂ ਹੋਇਆ, ਕਿ ਜਦ ਇਲੀਸਬਤ ਨੇ ਮਰਿਯਮ ਦਾ ਨਮਸਕਾਰ ਸੁਣਿਆ ਤਾਂ ਬੱਚਾ ਉਸ ਦੀ ਕੁੱਖ ਵਿੱਚ ਉੱਛਲ ਪਿਆ ਅਤੇ ਇਲੀਸਬਤ ਪਵਿੱਤਰ ਆਤਮਾ ਨਾਲ ਭਰ ਗਈ। \v 42 ਅਤੇ ਉਹ ਉੱਚੀ ਅਵਾਜ਼ ਨਾਲ ਬੋਲੀ, ਤੂੰ ਔਰਤਾਂ ਵਿੱਚੋਂ ਧੰਨ ਹੈਂ ਅਤੇ ਧੰਨ ਹੈ ਤੇਰੀ ਕੁੱਖ ਦਾ ਫਲ। \v 43 ਮੇਰੇ ਉੱਤੇ ਇਹ ਕਿਰਪਾ ਕਿਵੇਂ ਹੋਈ ਜੋ ਮੇਰੇ ਪ੍ਰਭੂ ਦੀ ਮਾਤਾ ਮੇਰੇ ਕੋਲ ਆਈ? \v 44 ਵੇਖ, ਤੇਰੇ ਨਮਸਕਾਰ ਦੀ ਅਵਾਜ਼ ਮੇਰੇ ਕੰਨ ਵਿੱਚ ਪੈਂਦਿਆਂ ਹੀ, ਬੱਚਾ ਮੇਰੀ ਕੁੱਖ ਵਿੱਚ ਅਨੰਦ ਦੇ ਕਾਰਨ ਉੱਛਲ ਪਿਆ। \v 45 ਅਤੇ ਧੰਨ ਹੈ ਉਹ ਜਿਸ ਨੇ ਵਿਸ਼ਵਾਸ ਕੀਤਾ ਕਿ ਜਿਹੜੀਆਂ ਗੱਲਾਂ ਪ੍ਰਭੂ ਦੇ ਵੱਲੋਂ ਉਸ ਨੂੰ ਆਖੀਆਂ ਗਈਆਂ, ਉਹ ਪੂਰੀਆਂ ਹੋਣਗੀਆਂ। \s ਮਰਿਯਮ ਦੁਆਰਾ ਸਤੂਤੀ ਗੀਤ \p \v 46 ਤਦ ਮਰਿਯਮ ਨੇ ਆਖਿਆ, “ਮੇਰੀ ਜਾਨ ਪ੍ਰਭੂ ਦੀ ਵਡਿਆਈ ਕਰਦੀ ਹੈ, \v 47 ਅਤੇ ਮੇਰੀ ਆਤਮਾ ਮੇਰੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਅਨੰਦ ਹੋਈ, \v 48 ਕਿਉਂ ਜੋ ਉਸ ਨੇ ਆਪਣੀ ਦਾਸੀ ਦੀ ਅਧੀਨਗੀ ਉੱਤੇ ਨਿਗਾਹ ਕੀਤੀ”। ਵੇਖੋ ਤਾਂ, ਹੁਣ ਤੋਂ ਸਾਰੀਆਂ ਪੀੜ੍ਹੀਆਂ ਮੈਨੂੰ ਧੰਨ ਆਖਣਗੀਆਂ, \v 49 ਕਿਉਂ ਜੋ ਉਸ ਸ਼ਕਤੀਮਾਨ ਨੇ ਮੇਰੇ ਲਈ ਵੱਡੇ ਕੰਮ ਕੀਤੇ ਹਨ ਅਤੇ ਉਸ ਦਾ ਨਾਮ ਪਵਿੱਤਰ ਹੈ। \v 50 ਜਿਹੜੇ ਉਸ ਦਾ ਡਰ ਰੱਖਦੇ ਹਨ, ਉਨ੍ਹਾਂ ਉੱਤੇ ਉਸ ਦੀ ਦਯਾ ਪੀੜ੍ਹੀਓਂ ਪੀੜ੍ਹੀ ਬਣੀ ਰਹਿੰਦੀ ਹੈ। \v 51 ਉਸ ਨੇ ਆਪਣੀ ਬਾਂਹ ਦਾ ਜ਼ੋਰ ਵਿਖਾਇਆ ਅਤੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕਰ ਦਿੱਤਾ, ਜਿਹੜੇ ਆਪਣੇ ਮਨ ਦੇ ਖਿਆਲਾਂ ਵਿੱਚ ਹੰਕਾਰੀ ਸਨ। \v 52 ਉਸ ਨੇ ਬਲਵੰਤਾਂ ਨੂੰ ਸਿੰਘਾਸਣ ਤੋਂ ਗਿਰਾ ਦਿੱਤਾ, ਅਤੇ ਕਮਜ਼ੋਰਾਂ ਨੂੰ ਉੱਚਿਆਂ ਕੀਤਾ। \v 53 ਉਸ ਨੇ ਭੁੱਖਿਆਂ ਨੂੰ ਚੰਗੀਆਂ ਚੀਜ਼ਾਂ ਨਾਲ ਰਜਾਇਆ, ਅਤੇ ਧਨੀਆਂ ਨੂੰ ਖਾਲੀ ਹੱਥ ਕੱਢ ਦਿੱਤਾ। \v 54 ਉਸ ਨੇ ਆਪਣੇ ਦਾਸ ਇਸਰਾਏਲ ਦੀ ਸਹਾਇਤਾ ਕੀਤੀ ਤਾਂ ਕਿ ਉਹ ਆਪਣੇ ਰਹਿਮ ਨੂੰ ਯਾਦ ਕਰੇ, \v 55 ਜੋ ਅਬਰਾਹਾਮ ਤੇ ਉਸ ਦੇ ਅੰਸ ਨਾਲ ਸਦੀਪਕ ਕਾਲ ਤੱਕ ਰਹੇਗਾ, ਜਿਵੇਂ ਉਸ ਨੇ ਸਾਡੇ ਪਿਉ-ਦਾਦਿਆਂ ਨਾਲ ਬਚਨ ਕੀਤਾ ਸੀ। \v 56 ਤਦ ਮਰਿਯਮ ਤਿੰਨ ਮਹੀਨੇ ਉਸ ਦੇ ਨਾਲ ਰਹਿ ਕੇ ਆਪਣੇ ਘਰ ਨੂੰ ਮੁੜ ਗਈ। \s ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਜਨਮ \p \v 57 ਹੁਣ ਇਲੀਸਬਤ ਦੇ ਜਨਮ ਦੇਣ ਦਾ ਸਮਾਂ ਆ ਪੁੱਜਾ ਅਤੇ ਉਸ ਨੇ ਪੁੱਤਰ ਨੂੰ ਜਨਮ ਦਿੱਤਾ। \v 58 ਅਤੇ ਉਸ ਦੇ ਗੁਆਂਢੀਆਂ ਅਤੇ ਰਿਸ਼ਤੇਦਾਰਾਂ ਨੇ ਇਹ ਸੁਣ ਕੇ ਜੋ ਪ੍ਰਭੂ ਨੇ ਉਸ ਉੱਤੇ ਵੱਡੀ ਦਯਾ ਕੀਤੀ ਉਸ ਦੇ ਨਾਲ ਖੁਸ਼ੀ ਮਨਾਈ। \v 59 ਤਦ ਉਹ ਅੱਠਵੇਂ ਦਿਨ ਬਾਲਕ ਦੀ ਸੁੰਨਤ ਲਈ ਆਏ ਅਤੇ ਉਸ ਦਾ ਨਾਮ ਜ਼ਕਰਯਾਹ ਰੱਖਣ ਲੱਗੇ ਜਿਹੜਾ ਉਸ ਦੇ ਪਿਤਾ ਦਾ ਨਾਮ ਸੀ। \v 60 ਪਰ ਉਸ ਦੀ ਮਾਤਾ ਨੇ ਅੱਗੋਂ ਆਖਿਆ, ਨਹੀਂ ਪਰ ਉਸਦਾ ਨਾਮ ਯੂਹੰਨਾ ਰੱਖਾਂਗੇ। \v 61 ਉਨ੍ਹਾਂ ਉਸ ਨੂੰ ਕਿਹਾ ਕਿ ਤੇਰੇ ਰਿਸ਼ਤੇਦਾਰਾਂ ਵਿੱਚੋਂ ਕੋਈ ਨਹੀਂ ਜੋ ਇਸ ਨਾਮ ਤੋਂ ਬੁਲਾਇਆ ਜਾਂਦਾ ਹੈ। \v 62 ਤਦ ਉਨ੍ਹਾਂ ਨੇ ਉਸ ਦੇ ਪਿਤਾ ਨੂੰ ਇਸ਼ਾਰਾ ਕਰ ਕੇ ਪੁੱਛਿਆ, ਉਹ ਉਸ ਦਾ ਕੀ ਨਾਮ ਰੱਖਣਾ ਚਾਹੁੰਦਾ ਹੈ। \v 63 ਅਤੇ ਉਸ ਨੇ ਪੱਟੀ ਮੰਗਾ ਕੇ ਲਿਖਿਆ ਕਿ ਉਸ ਦਾ ਨਾਮ ਯੂਹੰਨਾ ਹੈ ਤਾਂ ਸਭ ਹੈਰਾਨ ਰਹਿ ਗਏ। \v 64 ਉਸੇ ਸਮੇਂ ਉਸ ਦਾ ਮੂੰਹ ਅਤੇ ਉਸ ਦੀ ਜੀਭ ਖੁੱਲ੍ਹ ਗਈ, ਉਹ ਬੋਲਣ ਲੱਗ ਪਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗਾ। \v 65 ਤਦ ਆਲੇ-ਦੁਆਲੇ ਦੇ ਸਾਰੇ ਰਹਿਣ ਵਾਲੇ ਡਰ ਗਏ ਅਤੇ ਯਹੂਦਿਯਾ ਦੇ ਸਾਰੇ ਪਹਾੜੀ ਦੇਸ ਵਿੱਚ ਇਨ੍ਹਾਂ ਸਭ ਗੱਲਾਂ ਦੀ ਚਰਚਾ ਫੈਲ ਗਈ। \v 66 ਅਤੇ ਸਭ ਸੁਣਨ ਵਾਲਿਆਂ ਨੇ ਆਪਣੇ ਮਨ ਵਿੱਚ ਇਨ੍ਹਾਂ ਗੱਲਾਂ ਦਾ ਵਿਚਾਰ ਕੀਤਾ ਅਤੇ ਕਿਹਾ, ਭਲਾ, ਇਹ ਬਾਲਕ ਕਿਹੋ ਜਿਹਾ ਹੋਵੇਗਾ? ਕਿਉਂ ਜੋ ਪ੍ਰਭੂ ਦਾ ਹੱਥ ਉਸ ਦੇ ਨਾਲ ਸੀ। \s ਜ਼ਕਰਯਾਹ ਦੁਆਰਾ ਸਤੂਤੀ ਗੀਤ \p \v 67 ਤਦ ਉਸ ਦਾ ਪਿਤਾ ਜ਼ਕਰਯਾਹ ਪਵਿੱਤਰ ਆਤਮਾ ਨਾਲ ਭਰ ਗਿਆ ਅਤੇ ਭਵਿੱਖਬਾਣੀ ਕਰ ਕੇ ਆਖਣ ਲੱਗਾ - \v 68 ਧੰਨ ਹੈ ਪ੍ਰਭੂ ਇਸਰਾਏਲ ਦਾ ਪਰਮੇਸ਼ੁਰ, ਕਿਉਂ ਜੋ ਉਸ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੱਤਾ ਹੈ, \v 69 ਅਤੇ ਸਾਡੇ ਲਈ ਆਪਣੇ ਦਾਸ ਦਾਊਦ ਦੇ ਵੰਸ਼ ਵਿੱਚ ਮੁਕਤੀ ਦਾ ਸਿੰਗ ਖੜ੍ਹਾ ਕੀਤਾ, \v 70 ਜਿਵੇਂ ਉਸ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ਬਾਨੀ ਪਹਿਲਾਂ ਤੋਂ ਹੀ ਅਖਵਾਇਆ ਸੀ। \v 71 ਅਤੇ ਉਹ ਸਾਨੂੰ ਸਾਡੇ ਵੈਰੀਆਂ ਤੋਂ ਅਤੇ ਉਨ੍ਹਾਂ ਸਭਨਾਂ ਦੇ ਹੱਥੋਂ ਜੋ ਸਾਡੇ ਨਾਲ ਵੈਰ ਰੱਖਦੇ ਹਨ ਛੁਟਕਾਰਾ ਦੇਵੇ, \v 72 ਨਾਲੇ ਉਹ ਸਾਡੇ ਪਿਉ-ਦਾਦਿਆਂ ਉੱਤੇ ਦਯਾ ਕਰੇ, ਅਤੇ ਆਪਣੇ ਪਵਿੱਤਰ ਨੇਮ ਨੂੰ ਯਾਦ ਰੱਖੇ, \v 73 ਅਰਥਾਤ ਉਸ ਸਹੁੰ ਨੂੰ ਜਿਹੜੀ ਉਸ ਨੇ ਸਾਡੇ ਪਿਤਾ ਅਬਰਾਹਾਮ ਨਾਲ ਖਾਧੀ, \v 74 ਜੋ ਉਹ ਸਾਨੂੰ ਇਹ ਬਖ਼ਸ਼ੇ ਜੋ ਅਸੀਂ ਆਪਣੇ ਵੈਰੀਆਂ ਦੇ ਹੱਥੋਂ ਛੁੱਟ ਕੇ \v 75 ਜੀਵਨ ਭਰ ਉਸ ਦੇ ਅੱਗੇ ਪਵਿੱਤਰਤਾਈ ਤੇ ਧਰਮ ਨਾਲ ਨਿਡਰ ਹੋ ਕੇ ਉਸ ਦੀ ਬੰਦਗੀ ਕਰੀਏ। \v 76 ਅਤੇ ਤੂੰ, ਹੇ ਬਾਲਕ, ਅੱਤ ਮਹਾਨ ਦਾ ਨਬੀ ਅਖਵਾਵੇਗਾ, ਕਿਉਂ ਜੋ ਤੂੰ ਪ੍ਰਭੂ ਦੇ ਰਾਹਾਂ ਨੂੰ ਤਿਆਰ ਕਰਨ ਲਈ ਉਸ ਦੇ ਅੱਗੇ-ਅੱਗੇ ਚੱਲੇਂਗਾ, \v 77 ਕਿ ਉਸ ਦੇ ਲੋਕਾਂ ਨੂੰ ਮੁਕਤੀ ਦਾ ਗਿਆਨ ਦੇਵੇਂ ਜਿਹੜੀ ਉਨ੍ਹਾਂ ਨੂੰ ਪਾਪਾਂ ਦੀ ਮਾਫ਼ੀ ਤੋਂ, \v 78 ਸਾਡੇ ਪਰਮੇਸ਼ੁਰ ਦੀ ਵੱਡੀ ਦਯਾ ਦੇ ਕਾਰਨ ਮਿਲੇਗੀ ਜਦ ਸਵੇਰ ਦਾ ਚਾਨਣ ਸਵਰਗ ਤੋਂ ਸਾਡੇ ਉੱਤੇ ਚਮਕੇਗਾ, \v 79 ਅਤੇ ਉਨ੍ਹਾਂ ਨੂੰ ਜੋ ਹਨ੍ਹੇਰੇ ਅਤੇ ਮੌਤ ਦੇ ਸਾਏ ਵਿੱਚ ਬੈਠੇ ਹਨ ਚਾਨਣ ਦੇਵੇ, ਅਤੇ ਸਾਡੇ ਕਦਮਾਂ ਨੂੰ ਸ਼ਾਂਤੀ ਦੇ ਰਾਹ ਬਖ਼ਸ਼ੇ। \v 80 ਅਤੇ ਉਹ ਬਾਲਕ ਵੱਧਦਾ ਅਤੇ ਆਤਮਾ ਵਿੱਚ ਬਲਵੰਤ ਹੁੰਦਾ ਗਿਆ ਅਤੇ ਇਸਰਾਏਲ ਉੱਤੇ ਆਪਣੇ ਪਰਗਟ ਹੋਣ ਦੇ ਦਿਨ ਤੱਕ ਜੰਗਲ ਵਿੱਚ ਰਿਹਾ। \c 2 \s ਯਿਸੂ ਦਾ ਜਨਮ \r ਮੱਤੀ 1:18-25 \p \v 1 ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਕੈਸਰ ਔਗੁਸਤੁਸ ਨੇ ਹੁਕਮ ਦਿੱਤਾ, ਜੋ ਸਾਰੀ ਦੁਨੀਆਂ ਦੇ ਲੋਕਾਂ ਦੇ ਨਾਮ ਲਿਖੇ ਜਾਣ। \v 2 ਇਹ ਪਹਿਲੀ ਨਾਮ ਲਿਖਾਈ ਸੀ ਜੋ ਸੀਰੀਯਾ ਦੇ ਹਾਕਮ ਕੁਰੇਨਿਯੁਸ ਦੇ ਸਮੇਂ ਵਿੱਚ ਕੀਤੀ ਗਈ। \v 3 ਅਤੇ ਸਭ ਲੋਕ ਆਪਣੇ ਨਾਮ ਲਿਖਾਉਣ ਲਈ ਆਪੋ ਆਪਣੇ ਨਗਰ ਨੂੰ ਗਏ। \v 4 ਅਤੇ ਯੂਸੁਫ਼ ਵੀ ਇਸ ਲਈ ਜੋ ਉਹ ਦਾਊਦ ਦੇ ਘਰਾਣੇ ਅਤੇ ਵੰਸ਼ ਵਿੱਚੋਂ ਸੀ, ਗਲੀਲ ਦੇ ਨਾਸਰਤ ਸ਼ਹਿਰ ਤੋਂ ਯਹੂਦਿਯਾ ਵਿੱਚ ਦਾਊਦ ਦੇ ਸ਼ਹਿਰ ਨੂੰ ਗਿਆ, ਜੋ ਬੈਤਲਹਮ ਅਖਵਾਉਂਦਾ ਹੈ। \v 5 ਕਿ ਆਪਣੀ ਮੰਗੇਤਰ ਮਰਿਯਮ ਨਾਲ ਜੋ ਗਰਭਵਤੀ ਸੀ ਆਪਣਾ ਨਾਮ ਲਿਖਾਵੇ। \v 6 ਅਤੇ ਇਸ ਤਰ੍ਹਾਂ ਹੋਇਆ ਕਿ ਉਨ੍ਹਾਂ ਦੇ ਉੱਥੇ ਹੁੰਦਿਆਂ ਮਰਿਯਮ ਦੇ ਜਨਮ ਦੇਣ ਦੇ ਦਿਨ ਪੂਰੇ ਹੋ ਗਏ। \v 7 ਅਤੇ ਉਸ ਨੇ ਆਪਣੇ ਇਕਲੌਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੂੰ ਕੱਪੜੇ ਵਿੱਚ ਲਪੇਟ ਕੇ ਖੁਰਲੀ ਵਿੱਚ ਰੱਖਿਆ, ਕਿਉਂ ਜੋ ਉਨ੍ਹਾਂ ਨੂੰ ਸਰਾਂ ਵਿੱਚ ਸਥਾਨ ਨਾ ਮਿਲਿਆ। \s ਸਵਰਗ ਦੂਤਾਂ ਦੁਆਰਾ ਚਰਵਾਹਿਆਂ ਨੂੰ ਸੰਦੇਸ਼ \p \v 8 ਉਸ ਦੇਸ ਵਿੱਚ ਕੁਝ ਚਰਵਾਹੇ ਸਨ, ਜੋ ਰਾਤ ਨੂੰ ਖੇਤਾਂ ਵਿੱਚ ਰਹਿ ਕੇ ਆਪਣੇ ਇੱਜੜ ਦੀ ਰਖਵਾਲੀ ਕਰ ਰਹੇ ਸਨ। \v 9 ਪ੍ਰਭੂ ਦਾ ਦੂਤ ਉਨ੍ਹਾਂ ਦੇ ਸਾਹਮਣੇ ਅਤੇ ਪ੍ਰਭੂ ਦਾ ਤੇਜ ਉਨ੍ਹਾਂ ਦੇ ਚਾਰੋਂ ਪਾਸੇ ਚਮਕਿਆ ਅਤੇ ਉਹ ਬਹੁਤ ਡਰ ਗਏ। \v 10 ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ, ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੀ ਦੁਨੀਆਂ ਦੇ ਲਈ ਹੋਵੇਗੀ \v 11 ਕਿ ਦਾਊਦ ਦੇ ਸ਼ਹਿਰ ਵਿੱਚ ਅੱਜ ਤੁਹਾਡੇ ਲਈ ਇੱਕ ਮੁਕਤੀਦਾਤਾ ਪੈਦਾ ਹੋਇਆ ਹੈ, ਜਿਹੜਾ ਮਸੀਹ ਪ੍ਰਭੂ ਹੈ। \v 12 ਅਤੇ ਤੁਹਾਡੇ ਲਈ ਇਹ ਚਿੰਨ੍ਹ ਹੋਵੇਗਾ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਵੇਖੋਗੇ। \v 13 ਤਦ ਇੱਕ ਦਮ ਸਵਰਗ ਦੀ ਫ਼ੌਜ ਦਾ ਇੱਕ ਦਲ ਉਸ ਦੂਤ ਦੇ ਨਾਲ ਹੋ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ ਅਤੇ ਇਹ ਕਹਿੰਦਾ ਸੀ l \v 14 ਸਵਰਗ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਤੇ ਉਨ੍ਹਾਂ ਲੋਕਾਂ ਵਿੱਚ ਸ਼ਾਂਤੀ ਜਿਨ੍ਹਾਂ ਨਾਲ ਉਹ ਖੁਸ਼ ਹੈ। \v 15 ਜਦ ਦੂਤ ਉਨ੍ਹਾਂ ਦੇ ਕੋਲੋਂ ਸਵਰਗ ਨੂੰ ਚਲੇ ਗਏ ਤਦ ਚਰਵਾਹਿਆਂ ਨੇ ਆਪਸ ਵਿੱਚ ਆਖਿਆ, ਆਉ ਹੁਣ ਬੈਤਲਹਮ ਵੱਲ ਚੱਲੀਏ ਅਤੇ ਇਸ ਗੱਲ ਨੂੰ ਜੋ ਹੋਈ ਹੈ, ਵੇਖੀਏ, ਜਿਸ ਦੀ ਖ਼ਬਰ ਪ੍ਰਭੂ ਨੇ ਦਿੱਤੀ ਹੈ। \v 16 ਤਦ ਉਨ੍ਹਾਂ ਨੇ ਛੇਤੀ ਨਾਲ ਆ ਕੇ ਮਰਿਯਮ ਅਤੇ ਯੂਸੁਫ਼ ਨੂੰ ਅਤੇ ਉਸ ਬਾਲਕ ਨੂੰ ਖੁਰਲੀ ਵਿੱਚ ਪਿਆ ਵੇਖਿਆ। \v 17 ਅਤੇ ਉਨ੍ਹਾਂ ਨੇ ਉਸ ਬਚਨ ਨੂੰ ਜਿਹੜਾ ਇਸ ਬਾਲਕ ਦੇ ਬਾਰੇ ਸਵਰਗ ਦੂਤਾਂ ਨੇ ਦੱਸਿਆ ਸੀ, ਸੁਣਾਇਆ। \v 18 ਅਤੇ ਚਰਵਾਹਿਆਂ ਦੀਆਂ ਗੱਲਾਂ ਸੁਣ ਕੇ ਸਾਰੇ ਹੈਰਾਨ ਹੋਏ। \v 19 ਪਰ ਮਰਿਯਮ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਧਿਆਨ ਨਾਲ ਰੱਖਿਆ। \v 20 ਅਤੇ ਚਰਵਾਹਿਆਂ ਨੇ ਇਨ੍ਹਾਂ ਸਾਰੀਆਂ ਗੱਲਾਂ ਦੇ ਵਿਖੇ ਜਿਸ ਤਰ੍ਹਾਂ ਉਨ੍ਹਾਂ ਨੂੰ ਦੱਸੀਆਂ ਗਈਆਂ ਸਨ, ਉਸੇ ਤਰ੍ਹਾਂ ਸੁਣ ਅਤੇ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਕਰਦੇ ਹੋਏ ਵਾਪਸ ਚਲੇ ਗਏ। \s ਯਿਸੂ ਦਾ ਨਾਮ ਰੱਖਣਾ \p \v 21 ਜਦ ਅੱਠ ਦਿਨ ਪੂਰੇ ਹੋਏ, ਕਿ ਉਸ ਦੀ ਸੁੰਨਤ ਹੋਵੇ ਤਦ ਉਸ ਦਾ ਨਾਮ ਯਿਸੂ ਰੱਖਿਆ ਗਿਆ, ਜੋ ਮਰਿਯਮ ਦੇ ਗਰਭ ਵਿੱਚ ਆਉਣ ਤੋਂ ਪਹਿਲਾਂ ਦੂਤ ਨੇ ਰੱਖਿਆ ਸੀ। \s ਹੈਕਲ ਵਿੱਚ ਯਿਸੂ ਦਾ ਅਰਪਣ \p \v 22 ਜਦ ਮੂਸਾ ਦੀ ਬਿਵਸਥਾ ਦੇ ਅਨੁਸਾਰ ਸ਼ੁੱਧ ਹੋਣ ਦੇ ਦਿਨ ਪੂਰੇ ਹੋਏ ਤਾਂ ਉਸ ਨੂੰ ਪ੍ਰਭੂ ਦੇ ਅੱਗੇ ਸਮਰਪਤ ਕਰਨ ਲਈ ਯਰੂਸ਼ਲਮ ਵਿੱਚ ਲਿਆਏ। \v 23 ਜਿਵੇਂ ਪ੍ਰਭੂ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ, ਜੋ ਹਰੇਕ ਪਹਿਲੌਠਾ ਪ੍ਰਭੂ ਦੇ ਲਈ ਪਵਿੱਤਰ ਕਹਾਵੇਗਾ। \v 24 ਅਤੇ ਉਸ ਗੱਲ ਅਨੁਸਾਰ ਜੋ ਪ੍ਰਭੂ ਦੀ ਬਿਵਸਥਾ ਵਿੱਚ ਲਿਖੀ ਹੋਈ ਹੈ ਅਰਥਾਤ ਘੁੱਗੀਆਂ ਦਾ ਇੱਕ ਜੋੜਾ ਜਾਂ ਕਬੂਤਰਾਂ ਦੇ ਦੋ ਬੱਚੇ ਬਲੀਦਾਨ ਕਰਨ। \s ਸ਼ਿਮਉਨ ਦਾ ਗੀਤ \p \v 25 ਯਰੂਸ਼ਲਮ ਵਿੱਚ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਉਹ ਧਰਮੀ ਅਤੇ ਭਗਤ ਸੀ ਅਤੇ ਇਸਰਾਏਲ ਦੀ ਸ਼ਾਂਤੀ ਦੀ ਉਡੀਕ ਵਿੱਚ ਸੀ ਅਤੇ ਉਹ ਪਵਿੱਤਰ ਆਤਮਾ ਨਾਲ ਭਰਪੂਰ ਸੀ। \v 26 ਅਤੇ ਪਵਿੱਤਰ ਆਤਮਾ ਨੇ ਉਸ ਉੱਤੇ ਪਰਗਟ ਕੀਤਾ ਕਿ ਜਦ ਤੱਕ ਤੂੰ ਪ੍ਰਭੂ ਦੇ ਮਸੀਹ ਨੂੰ ਨਾ ਵੇਖੇਂ ਤੂੰ ਨਾ ਮਰੇਂਗਾ। \v 27 ਉਹ ਆਤਮਾ ਦੀ ਅਗਵਾਈ ਨਾਲ ਹੈਕਲ ਵਿੱਚ ਆਇਆ ਅਤੇ ਜਦ ਮਾਤਾ-ਪਿਤਾ ਉਸ ਬਾਲਕ ਯਿਸੂ ਨੂੰ ਅੰਦਰ ਲਿਆਏ, ਤਾਂ ਜੋ ਬਿਵਸਥਾ ਦੀ ਵਿਧੀ ਨੂੰ ਪੂਰਾ ਕਰਨ। \v 28 ਉਸ ਨੇ ਉਸ ਨੂੰ ਬਾਹਾਂ ਵਿੱਚ ਲਿਆ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਕੇ ਆਖਿਆ, \v 29 ਹੇ ਮਾਲਕ, ਹੁਣ ਤੂੰ ਆਪਣੇ ਦਾਸ ਨੂੰ ਆਪਣੇ ਬਚਨ ਅਨੁਸਾਰ ਸ਼ਾਂਤੀ ਨਾਲ ਵਿਦਿਆ ਕਰ, \v 30 ਕਿਉਂਕਿ ਮੇਰੀਆਂ ਅੱਖਾਂ ਨੇ ਤੇਰੀ ਮੁਕਤੀ ਨੂੰ ਵੇਖ ਲਿਆ ਹੈ, \v 31 ਜਿਸ ਨੂੰ ਤੂੰ ਸਾਰੇ ਦੇਸਾਂ ਦੇ ਲੋਕਾਂ ਅੱਗੇ ਤਿਆਰ ਕੀਤਾ ਹੈ, \v 32 ਕਿ ਪਰਾਈਆਂ ਕੌਮਾਂ ਨੂੰ ਪ੍ਰਕਾਸ਼ ਦੇਣ ਲਈ ਜੋਤ, ਅਤੇ ਆਪਣੀ ਪਰਜਾ ਇਸਰਾਏਲ ਦੇ ਲਈ ਮਹਿਮਾ ਹੋਵੇ। \v 33 ਉਸ ਦੇ ਪਿਤਾ ਅਤੇ ਮਾਤਾ ਉਨ੍ਹਾਂ ਗੱਲਾਂ ਤੋਂ ਜੋ ਉਸ ਦੇ ਬਾਰੇ ਆਖੀਆਂ ਗਈਆਂ ਸਨ, ਸੁਣ ਕੇ ਹੈਰਾਨ ਹੁੰਦੇ ਸਨ। \v 34 ਤਦ ਸ਼ਮਊਨ ਨੇ ਉਨ੍ਹਾਂ ਨੂੰ ਬਰਕਤ ਦਿੱਤੀ ਅਤੇ ਉਸ ਦੀ ਮਾਤਾ ਮਰਿਯਮ ਨੂੰ ਆਖਿਆ, ਵੇਖ ਇਹ ਬਾਲਕ ਇਸਰਾਏਲ ਵਿੱਚ ਬਹੁਤਿਆਂ ਦੇ ਡਿੱਗਣ ਅਤੇ ਉੱਠਣ ਲਈ ਇੱਕ ਨਿਸ਼ਾਨ ਠਹਿਰਾਇਆ ਹੋਇਆ ਹੈ, ਜਿਸ ਦੇ ਵਿਰੁੱਧ ਗੱਲਾਂ ਹੋਣਗੀਆਂ। \v 35 ਸਗੋਂ ਤਲਵਾਰ ਵੀ ਤੇਰੇ ਦਿਲ ਵਿੱਚ ਖੁੱਭ ਜਾਵੇਗੀ ਤਾਂ ਜੋ ਬਹੁਤਿਆਂ ਦੇ ਮਨਾਂ ਦੀਆਂ ਗੱਲਾਂ ਪਰਗਟ ਹੋ ਜਾਣ। \s ਆੱਨਾ ਦੀ ਗਵਾਹੀ \p \v 36 ਅਤੇ ਅਸ਼ੇਰ ਦੇ ਘਰਾਣੇ ਵਿੱਚੋਂ ਆੱਨਾ ਨਾਮ ਦੀ ਇੱਕ ਨਬੀਆ ਫ਼ਨੂਏਲ ਦੀ ਧੀ ਸੀ। ਉਹ ਬਜ਼ੁਰਗ ਸੀ ਅਤੇ ਆਪਣੇ ਵਿਆਹ ਹੋਣ ਤੋਂ ਬਾਅਦ ਸੱਤ ਸਾਲਾਂ ਤੱਕ ਹੀ ਆਪਣੇ ਪਤੀ ਨਾਲ ਰਹਿ ਸਕੀ ਸੀ। \v 37 ਅਤੇ ਉਹ ਚੁਰਾਸੀਆਂ ਸਾਲਾਂ ਤੋਂ ਵਿਧਵਾ ਸੀ ਅਤੇ ਹੈਕਲ ਨੂੰ ਨਹੀਂ ਛੱਡਦੀ ਸੀ, ਪਰ ਵਰਤ ਰੱਖਣ ਅਤੇ ਬੇਨਤੀ ਕਰਨ ਨਾਲ ਰਾਤ-ਦਿਨ ਬੰਦਗੀ ਕਰਦੀ ਰਹਿੰਦੀ ਸੀ। \v 38 ਉਸ ਨੇ ਉਸੇ ਸਮੇਂ ਉੱਥੇ ਆਣ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਉਸ ਦਾ ਜ਼ਿਕਰ ਉਨ੍ਹਾਂ ਸਭਨਾਂ ਨਾਲ ਕੀਤਾ ਜਿਹੜੇ ਯਰੂਸ਼ਲਮ ਦੇ ਛੁਟਕਾਰੇ ਦੀ ਉਡੀਕ ਵਿੱਚ ਸਨ। \s ਨਾਸਰਤ ਨੂੰ ਵਾਪਸ ਆਉਣਾ \p \v 39 ਅਤੇ ਜਦ ਉਹ ਪ੍ਰਭੂ ਦੀ ਬਿਵਸਥਾ ਦੇ ਅਨੁਸਾਰ ਸਭ ਕੁਝ ਪੂਰਾ ਕਰ ਚੁੱਕੇ ਤਾਂ ਗਲੀਲ ਵੱਲ ਆਪਣੇ ਸ਼ਹਿਰ ਨਾਸਰਤ ਨੂੰ ਵਾਪਸ ਮੁੜੇ। \v 40 ਉਹ ਬਾਲਕ ਵਧਦਾ ਅਤੇ ਗਿਆਨ ਨਾਲ ਭਰਪੂਰ ਹੋ ਕੇ ਜ਼ੋਰ ਫੜਦਾ ਗਿਆ, ਅਤੇ ਪਰਮੇਸ਼ੁਰ ਦੀ ਕਿਰਪਾ ਉਸ ਉੱਤੇ ਸੀ। \s ਬਾਲਕ ਯਿਸੂ ਹੈਕਲ ਵਿੱਚ \p \v 41 ਉਸ ਦੇ ਮਾਤਾ-ਪਿਤਾ ਹਰ ਸਾਲ ਪਸਾਹ ਦੇ ਤਿਉਹਾਰ ਉੱਤੇ ਯਰੂਸ਼ਲਮ ਨੂੰ ਜਾਂਦੇ ਹੁੰਦੇ ਸਨ। \v 42 ਜਦ ਯਿਸੂ ਬਾਰਾਂ ਸਾਲਾਂ ਦਾ ਹੋਇਆ ਤਾਂ ਉਹ ਤਿਉਹਾਰ ਦੀ ਰੀਤ ਅਨੁਸਾਰ ਯਰੂਸ਼ਲਮ ਗਏ। \v 43 ਤਿਉਹਾਰ ਮਨਾਉਣ ਮਗਰੋਂ ਜਦ ਉਹ ਮੁੜਨ ਲੱਗੇ ਤਦ ਬਾਲਕ ਯਿਸੂ ਯਰੂਸ਼ਲਮ ਵਿੱਚ ਰਹਿ ਗਿਆ ਪਰ ਉਸ ਦੇ ਮਾਪਿਆਂ ਨੂੰ ਪਤਾ ਨਹੀਂ ਸੀ। \v 44 ਪਰ ਇਹ ਸੋਚ ਕੇ ਕਿ ਉਹ ਕਾਫਲੇ ਵਿੱਚ ਹੋਵੇਗਾ ਉਹਨਾਂ ਨੇ ਇੱਕ ਦਿਨ ਦਾ ਸਫ਼ਰ ਪੂਰਾ ਕੀਤਾ ਅਤੇ ਤਦ ਉਸ ਨੂੰ ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਵਿੱਚ ਲੱਭਿਆ। \v 45 ਅਤੇ ਜਦ ਉਹ ਨਾ ਲੱਭਾ ਤਦ ਉਸ ਦੀ ਖੋਜ ਵਿੱਚ ਯਰੂਸ਼ਲਮ ਨੂੰ ਮੁੜੇ। \v 46 ਅਤੇ ਇਸ ਤਰ੍ਹਾਂ ਹੋਇਆ ਜੋ ਉਨ੍ਹਾਂ ਨੇ ਤਿੰਨਾਂ ਦਿਨਾਂ ਪਿੱਛੋਂ ਉਸ ਨੂੰ ਹੈਕਲ ਵਿੱਚ ਉਪਦੇਸ਼ਕਾਂ ਦੇ ਵਿਚਕਾਰ ਬੈਠਿਆਂ, ਉਨ੍ਹਾਂ ਨੂੰ ਸੁਣਦਿਆਂ ਅਤੇ ਉਨ੍ਹਾਂ ਤੋਂ ਪ੍ਰਸ਼ਨ ਪੁੱਛਦਿਆਂ ਵੇਖਿਆ। \v 47 ਅਤੇ ਸਾਰੇ ਸੁਣਨ ਵਾਲੇ ਉਸ ਦੀ ਸਮਝ ਅਤੇ ਸਵਾਲ-ਜ਼ਵਾਬ ਤੋਂ ਹੈਰਾਨ ਹੋਏ। \v 48 ਤਦ ਉਸ ਦੇ ਮਾਤਾ-ਪਿਤਾ ਉਸ ਨੂੰ ਵੇਖ ਕੇ ਹੈਰਾਨ ਹੋਏ ਅਤੇ ਉਸ ਦੀ ਮਾਤਾ ਨੇ ਉਸ ਨੂੰ ਆਖਿਆ, ਪੁੱਤਰ ਤੂੰ ਸਾਡੇ ਨਾਲ ਇਹ ਕੀ ਕੀਤਾ? ਵੇਖ ਅਸੀਂ ਫਿਕਰਮੰਦ ਹੋਏ ਤੈਨੂੰ ਲੱਭ ਰਹੇ ਸੀ। \v 49 ਯਿਸੂ ਨੇ ਉਨ੍ਹਾਂ ਨੂੰ ਆਖਿਆ, \wj ਤੁਸੀਂ ਮੈਨੂੰ ਕਿਉਂ ਲੱਭਦੇ ਸੀ? ਕੀ ਤੁਸੀਂ ਨਹੀਂ ਜਾਣਦੇ ਜੋ ਮੇਰੇ ਲਈ ਜ਼ਰੂਰੀ ਹੈ ਕਿ ਮੈਂ ਆਪਣੇ ਪਿਤਾ ਦੇ ਘਰ ਵਿੱਚ ਰਹਾਂ?\wj* \v 50 ਪਰ ਉਨ੍ਹਾਂ ਇਸ ਗੱਲ ਨੂੰ ਜਿਹੜੀ ਉਸ ਨੇ ਉਨ੍ਹਾਂ ਨੂੰ ਆਖੀ, ਨਹੀਂ ਸਮਝਿਆ। \v 51 ਤਦ ਉਹ ਉਨ੍ਹਾਂ ਦੇ ਨਾਲ ਨਾਸਰਤ ਨੂੰ ਆਇਆ ਅਤੇ ਉਨ੍ਹਾਂ ਦੇ ਅਧੀਨ ਰਿਹਾ, ਅਤੇ ਉਸ ਦੀ ਮਾਤਾ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਰੱਖਿਆ। \v 52 ਅਤੇ ਯਿਸੂ ਬੁੱਧ, ਕੱਦ ਅਤੇ ਪਰਮੇਸ਼ੁਰ ਤੇ ਮਨੁੱਖਾਂ ਦੀ ਕਿਰਪਾ ਵਿੱਚ ਵੱਧਦਾ ਗਿਆ। \c 3 \s ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸੰਦੇਸ਼ \r ਮੱਤੀ 3:1-12; ਮਰਕੁਸ 1:1-8; ਯੂਹੰਨਾ 1:19-28 \p \v 1 ਫੇਰ ਤਿਬਿਰਿਯਾਸ ਕੈਸਰ ਦੇ ਰਾਜ ਦੇ ਪੰਦਰਵੇਂ ਸਾਲ ਜਦ ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਹਾਕਮ ਸੀ, ਅਤੇ ਹੇਰੋਦੇਸ ਗਲੀਲ ਦਾ ਰਾਜਾ ਅਤੇ ਉਸ ਦਾ ਭਰਾ ਫ਼ਿਲਿਪੁੱਸ ਇਤੂਰਿਯਾ ਅਤੇ ਤਰਖੋਨੀਤਿਸ ਦੇਸ ਦਾ ਰਾਜਾ ਅਤੇ ਲੁਸਾਨਿਯੁਸ ਅਬਿਲੇਨੇ ਦਾ ਰਾਜਾ ਸੀ। \v 2 ਹੱਨਾ ਅਤੇ ਕਾਇਫਾ ਸਰਦਾਰ ਜਾਜਕਾਂ ਦੇ ਸਮੇਂ, ਪਰਮੇਸ਼ੁਰ ਦਾ ਬਚਨ ਉਜਾੜ ਵਿੱਚ ਜ਼ਕਰਯਾਹ ਦੇ ਪੁੱਤਰ ਯੂਹੰਨਾ ਨੂੰ ਪਹੁੰਚਿਆ। \v 3 ਅਤੇ ਉਹ ਯਰਦਨ ਦੇ ਸਾਰੇ ਆਲੇ-ਦੁਆਲੇ ਦੇ ਖੇਤਰ ਵਿੱਚ ਗਿਆ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਰਿਹਾ। \v 4 ਜਿਸ ਤਰ੍ਹਾਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, “ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਉਸ ਦੇ ਰਾਹਾਂ ਨੂੰ ਸਿੱਧੇ ਕਰੋ”। \v 5 ਹਰੇਕ ਘਾਟੀ ਭਰ ਦਿੱਤੀ ਜਾਵੇਗੀ, ਅਤੇ ਹਰੇਕ ਪਰਬਤ ਅਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਅਤੇ ਟੇਡੇ ਮੇਢੇ ਅਤੇ ਖੁਰਦਲੇ ਰਸਤੇ ਸਿੱਧੇ ਅਤੇ ਪੱਧਰੇ ਕੀਤੇ ਜਾਣਗੇ, \v 6 ਅਤੇ ਸਭ ਲੋਕ ਪਰਮੇਸ਼ੁਰ ਦੀ ਮੁਕਤੀ ਵੇਖਣਗੇ। \v 7 ਤਦ ਉਸ ਨੇ ਉਸ ਭੀੜ ਨੂੰ ਜੋ ਉਸ ਤੋਂ ਬਪਤਿਸਮਾ ਲੈਣ ਲਈ ਆਉਂਦੇ ਸਨ, ਆਖਿਆ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ?” \v 8 ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ। \v 9 ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ। ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ ਉਹ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ। \v 10 ਤਦ ਲੋਕਾਂ ਨੇ ਉਸ ਤੋਂ ਪੁੱਛਿਆ, ਫੇਰ ਅਸੀਂ ਕੀ ਕਰੀਏ? \v 11 ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਜਿਸ ਦੇ ਕੋਲ ਦੋ ਕੁੜਤੇ ਹੋਣ, ਉਹ ਉਸ ਨੂੰ ਦੇ ਦੇਵੇ ਜਿਸ ਦੇ ਕੋਲ ਨਹੀਂ ਹੈ ਅਤੇ ਜਿਸ ਦੇ ਕੋਲ ਖਾਣ ਨੂੰ ਹੋਵੇ ਉਹ ਵੀ ਇਸੇ ਤਰ੍ਹਾਂ ਕਰੇ। \v 12 ਤਦ ਚੂੰਗੀ ਲੈਣ ਵਾਲੇ ਵੀ ਉਸ ਕੋਲ ਬਪਤਿਸਮਾ ਲੈਣ ਲਈ ਆਏ ਅਤੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਕੀ ਕਰੀਏ? \v 13 ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਲਈ ਜੋ ਠਹਿਰਾਇਆ ਹੋਇਆ ਹੈ ਉਸ ਨਾਲੋਂ ਵੱਧ ਵਸੂਲ ਨਾ ਕਰੋ। \v 14 ਸਿਪਾਹੀਆਂ ਨੇ ਵੀ ਉਸ ਤੋਂ ਪੁੱਛਿਆ ਕਿ “ਅਸੀਂ ਕੀ ਕਰੀਏ”? ਉਸ ਨੇ ਉਨ੍ਹਾਂ ਨੂੰ ਆਖਿਆ, ਕਿਸੇ ਉੱਤੇ ਜ਼ੁਲਮ ਨਾ ਕਰੋ, ਨਾ ਕਿਸੇ ਉੱਤੇ ਝੂਠਾ ਦੋਸ਼ ਲਾਓ ਪਰ ਆਪਣੀ ਤਨਖਾਹ ਉੱਤੇ ਸੰਤੋਖ ਕਰੋ। \v 15 ਜਦ ਲੋਕ ਮਸੀਹ ਦੇ ਆਉਣ ਦੀ ਉਡੀਕ ਵਿੱਚ ਸਨ ਅਤੇ ਸਾਰੇ ਆਪਣੇ ਮਨ ਵਿੱਚ ਯੂਹੰਨਾ ਦੇ ਬਾਰੇ ਵਿਚਾਰ ਕਰਦੇ ਸਨ ਕਿ ਕਿਤੇ ਇਹੋ ਤਾਂ ਮਸੀਹ ਨਹੀਂ ਹੈ? \v 16 ਤਦ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਤੇ ਕਿਹਾ ਕਿ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਇੱਕ ਬਲਵੰਤ ਮੇਰੇ ਮਗਰੋਂ ਆਉਂਦਾ ਹੈ, ਜਿਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਮੈਂ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ। \v 17 ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਕਿ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਕਣਕ ਨੂੰ ਆਪਣੇ ਗੋਦਾਮ ਵਿੱਚ ਜਮਾਂ ਕਰੇਗਾ ਪਰ ਉਹ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ। \v 18 ਫੇਰ ਉਹ ਹੋਰ ਬਥੇਰੀਆਂ ਗੱਲਾਂ ਨਾਲ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ਖਬਰੀ ਸੁਣਾਉਂਦਾ ਰਿਹਾ। \v 19 ਪਰ ਰਾਜਾ ਹੇਰੋਦੇਸ ਨੇ ਆਪਣੇ ਭਰਾ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਅਤੇ ਸਾਰੀਆਂ ਬੁਰਾਈਆਂ ਦੇ ਕਾਰਨ ਜਿਹੜੀਆਂ ਹੇਰੋਦੇਸ ਨੇ ਕੀਤੀਆਂ ਸਨ ਉਸ ਦੇ ਕੋਲੋਂ ਬੇਇੱਜ਼ਤ ਹੋ ਕੇ \v 20 ਸਭ ਤੋਂ ਵੱਧ ਇਹ ਵੀ ਕੀਤਾ ਜੋ ਯੂਹੰਨਾ ਨੂੰ ਕੈਦ ਕਰ ਦਿੱਤਾ। \s ਯਿਸੂ ਦਾ ਬਪਤਿਸਮਾ \r ਮੱਤੀ 3:3-17; ਮਰਕੁਸ 1:9-11 \p \v 21 ਜਦ ਸਭ ਲੋਕ ਬਪਤਿਸਮਾ ਲੈ ਹਟੇ ਅਤੇ ਯਿਸੂ ਵੀ ਬਪਤਿਸਮਾ ਲੈ ਕੇ ਪ੍ਰਾਰਥਨਾ ਕਰ ਰਿਹਾ ਸੀ ਤਾਂ ਅਜਿਹਾ ਹੋਇਆ ਕਿ ਅਕਾਸ਼ ਖੁੱਲ੍ਹ ਗਿਆ \v 22 ਅਤੇ ਪਵਿੱਤਰ ਆਤਮਾ ਦੇਹ ਦਾ ਰੂਪ ਧਾਰ ਕੇ ਘੁੱਗੀ ਵਾਂਗੂੰ ਉਸ ਉੱਤੇ ਉੱਤਰਿਆ ਅਤੇ ਇੱਕ ਸਵਰਗੀ ਬਾਣੀ ਆਈ, ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ। \s ਯਿਸੂ ਦੀ ਵੰਸ਼ਾਵਲੀ \r ਮੱਤੀ 1:1-17 \p \v 23 ਯਿਸੂ ਆਪ ਜਦ ਉਪਦੇਸ਼ ਦੇਣ ਲੱਗਾ ਤਾਂ ਤੀਹਾਂ ਕੁ ਸਾਲਾਂ ਦਾ ਸੀ ਅਤੇ ਜਿਵੇਂ ਲੋਕ ਸਮਝਦੇ ਸਨ ਉਹ ਯੂਸੁਫ਼ ਦਾ ਪੁੱਤਰ ਸੀ ਜਿਹੜਾ ਏਲੀ ਦਾ ਸੀ। \v 24 ਉਹ ਮੱਥਾਤ ਦਾ, ਉਹ ਲੇਵੀ ਦਾ, ਉਹ ਮਲਕੀ ਦਾ, ਉਹ ਯੰਨਾਈ ਦਾ, ਉਹ ਯੂਸੁਫ਼ ਦਾ, \v 25 ਉਹ ਮੱਤਿਥਯਾਹ ਦਾ, ਉਹ ਆਮੋਸ ਦਾ, ਉਹ ਨਹੂਮ ਦਾ, ਉਹ ਹਸਲੀ ਦਾ, ਉਹ ਨੱਗਈ ਦਾ, \v 26 ਉਹ ਮਾਹਥ ਦਾ, ਉਹ ਮੱਤਿਥਯਾਹ ਦਾ, ਉਹ ਸ਼ਿਮਈ ਦਾ, ਉਹ ਯੋਸੇਕ ਦਾ, ਉਹ ਯਹੂਦਾਹ ਦਾ, \v 27 ਉਹ ਯੋਹਾਨਾਨ ਦਾ, ਉਹ ਰੇਸਹ ਦਾ, ਉਹ ਜ਼ਰੁੱਬਾਬਲ ਦਾ, ਉਹ ਸ਼ਅਲਤੀਏਲ ਦਾ, ਉਹ ਨੇਰੀ ਦਾ, \v 28 ਉਹ ਮਲਕੀ ਦਾ, ਉਹ ਅੱਦੀ ਦਾ, ਉਹ ਕੋਸਾਮ ਦਾ, ਉਹ ਅਲਮੋਦਾਮ ਦਾ, ਉਹ ਏਰ ਦਾ, \v 29 ਉਹ ਯੋਸੇ ਦਾ, ਉਹ ਅਲੀਆਜ਼ਰ ਦਾ, ਉਹ ਯੋਰਾਮ ਦਾ, ਉਹ ਮੱਥਾਤ ਦਾ, ਉਹ ਲੇਵੀ ਦਾ, \v 30 ਉਹ ਸ਼ਿਮਉਨ ਦਾ, ਉਹ ਯਹੂਦਾਹ ਦਾ, ਉਹ ਯੂਸੁਫ਼ ਦਾ, ਉਹ ਯੋਨਾਨ ਦਾ, ਉਹ ਅਲਯਾਕੀਮ ਦਾ, \v 31 ਉਹ ਮਲਯੇ ਦਾ, ਉਹ ਮੇਨਾਨ ਦਾ, ਉਹ ਮੱਤਥੇ ਦਾ, ਉਹ ਨਾਥਾਨ ਦਾ, ਉਹ ਦਾਊਦ ਦਾ, \v 32 ਉਹ ਯੱਸੀ ਦਾ, ਉਹ ਓਬੇਦ ਦਾ, ਉਹ ਬੋਅਜ਼ ਦਾ, ਉਹ ਸਲਮੋਨ ਦਾ, ਉਹ ਨਹਸ਼ੋਨ ਦਾ, \v 33 ਉਹ ਅੰਮੀਨਾਦਾਬ ਦਾ, ਉਹ ਅਰਨੀ ਦਾ, ਉਹ ਹਸਰੋਨ ਦਾ, ਉਹ ਫ਼ਰਸ ਦਾ, ਉਹ ਯਹੂਦਾਹ ਦਾ, \v 34 ਉਹ ਯਾਕੂਬ ਦਾ, ਉਹ ਇਸਹਾਕ ਦਾ, ਉਹ ਅਬਰਾਹਾਮ ਦਾ, ਉਹ ਤਾਰਹ ਦਾ, ਉਹ ਨਹੋਰ ਦਾ, \v 35 ਉਹ ਸਰੂਗ ਦਾ, ਉਹ ਰਊ ਦਾ, ਉਹ ਪਲਗ ਦਾ, ਉਹ ਏਬਰ ਦਾ, ਉਹ ਸ਼ਲਹ ਦਾ, \v 36 ਉਹ ਕੇਨਾਨ ਦਾ, ਉਹ ਅਰਪਕਸ਼ਾਦ ਦਾ, ਉਹ ਸ਼ੇਮ ਦਾ, ਉਹ ਨੂਹ ਦਾ, ਉਹ ਲਾਮਕ ਦਾ, \v 37 ਉਹ ਮਥੂਸਲਹ ਦਾ, ਉਹ ਹਨੋਕ ਦਾ, ਉਹ ਯਰਦ ਦਾ, ਉਹ ਮਹਲਲੇਲ ਦਾ, ਉਹ ਕੇਨਾਨ ਦਾ, \v 38 ਉਹ ਅਨੋਸ਼ ਦਾ, ਉਹ ਸੇਥ ਦਾ, ਉਹ ਆਦਮ ਦਾ, ਉਹ ਪਰਮੇਸ਼ੁਰ ਦਾ ਪੁੱਤਰ ਸੀ। \c 4 \s ਯਿਸੂ ਦਾ ਪਰਤਾਵਾ \r ਮੱਤੀ 4:1-11; ਮਰਕੁਸ 1:12, 13 \p \v 1 ਤਦ ਯਿਸੂ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ, ਯਰਦਨ ਨਦੀ ਤੋਂ ਮੁੜਿਆ ਅਤੇ ਆਤਮਾ ਦੀ ਅਗਵਾਈ ਨਾਲ \v 2 ਚਾਲ੍ਹੀ ਦਿਨਾਂ ਤੱਕ ਉਜਾੜ ਵਿੱਚ ਫਿਰਦਾ ਰਿਹਾ ਅਤੇ ਸ਼ੈਤਾਨ ਉਸ ਨੂੰ ਪਰਤਾਉਂਦਾ ਸੀ ਅਤੇ ਉਨ੍ਹਾਂ ਦਿਨਾਂ ਵਿੱਚ ਉਸ ਨੇ ਵਰਤ ਰੱਖਿਆ ਅਤੇ ਜਦ ਉਹ ਦਿਨ ਪੂਰੇ ਹੋ ਗਏ ਤਾਂ ਉਸ ਨੂੰ ਭੁੱਖ ਲੱਗੀ। \v 3 ਤਦ ਸ਼ੈਤਾਨ ਨੇ ਉਸ ਨੂੰ ਆਖਿਆ, ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਇਸ ਪੱਥਰ ਨੂੰ ਆਖ ਕਿ ਰੋਟੀ ਬਣ ਜਾਏ। \v 4 ਯਿਸੂ ਨੇ ਉਸ ਨੂੰ ਉੱਤਰ ਦਿੱਤਾ ਕਿ \wj ਲਿਖਿਆ ਹੈ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ।\wj* \v 5 ਤਾਂ ਸ਼ੈਤਾਨ ਉਸ ਨੂੰ ਪਹਾੜ ਦੀ ਚੋਟੀ ਉੱਤੇ ਲੈ ਗਿਆ ਅਤੇ ਉਸ ਨੂੰ ਸੰਸਾਰ ਦੀਆਂ ਸਾਰੀਆਂ ਪਾਤਸ਼ਾਹੀਆਂ ਇੱਕ ਪੱਲ ਵਿੱਚ ਵਿਖਾ ਕੇ, \v 6 ਉਸ ਨੂੰ ਆਖਿਆ, ਮੈਂ ਇਹ ਸਾਰਾ ਅਧਿਕਾਰ ਅਤੇ ਉਨ੍ਹਾਂ ਦਾ ਪ੍ਰਤਾਪ ਤੈਨੂੰ ਦਿਆਂਗਾ ਕਿਉਂ ਜੋ ਇਹ ਮੇਰੇ ਵੱਸ ਵਿੱਚ ਕੀਤਾ ਹੋਇਆ ਹੈ ਅਤੇ ਜਿਸ ਨੂੰ ਚਾਹੁੰਦਾ, ਉਸ ਨੂੰ ਦਿੰਦਾ ਹਾਂ। \v 7 ਇਸ ਲਈ ਜੇ ਤੂੰ ਝੁੱਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਤੇਰਾ ਹੋਵੇਗਾ। \v 8 ਯਿਸੂ ਨੇ ਉਸ ਨੂੰ ਉੱਤਰ ਦਿੱਤਾ \wj ਇਹ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਬੰਦਗੀ ਕਰ ਅਤੇ ਉਸ ਇਕੱਲੇ ਦੀ ਸੇਵਾ ਹੀ ਕਰ।\wj* \v 9 ਤਦ ਸ਼ੈਤਾਨ ਨੇ ਉਸ ਨੂੰ ਯਰੂਸ਼ਲਮ ਵਿੱਚ ਲੈ ਜਾ ਕੇ ਹੈਕਲ ਦੇ ਸ਼ਿਖਰ ਉੱਤੇ ਖੜ੍ਹਾ ਕੀਤਾ ਅਤੇ ਉਸ ਨੂੰ ਆਖਿਆ, “ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਆਪਣੇ ਆਪ ਨੂੰ ਐਥੋਂ ਹੇਠਾਂ ਡੇਗ ਦੇ”। \v 10 ਕਿਉਂਕਿ ਇਹ ਲਿਖਿਆ ਹੈ, ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਜੋ ਤੇਰੀ ਰੱਖਿਆ ਕਰਨ, \v 11 ਅਤੇ ਉਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਤਾਂ ਜੋ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਨਾ ਲੱਗੇ। \v 12 ਯਿਸੂ ਨੇ ਉਸ ਨੂੰ ਉੱਤਰ ਦਿੱਤਾ ਕਿ \wj ਇਹ ਵੀ ਆਖਿਆ ਗਿਆ ਹੈ ਜੋ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਪ੍ਰੀਖਿਆ ਨਾ ਲੈ।\wj* \v 13 ਜਦੋਂ ਸ਼ੈਤਾਨ ਉਸ ਨੂੰ ਪਰਖ ਚੁੱਕਿਆ ਤਾਂ ਕੁਝ ਸਮੇਂ ਤੱਕ ਉਸ ਕੋਲੋਂ ਦੂਰ ਰਿਹਾ। \s ਯਿਸੂ ਦੀ ਸੇਵਾ ਦੀ ਸ਼ੁਰੂਆਤ \r ਮੱਤੀ 4:12-17; ਮਰਕੁਸ 1:14, 15 \p \v 14 ਫਿਰ ਯਿਸੂ ਆਤਮਾ ਦੀ ਸਮਰੱਥਾ ਵਿੱਚ ਗਲੀਲ ਨੂੰ ਮੁੜਿਆ ਅਤੇ ਉਹ ਸਾਰੇ ਇਲਾਕੇ ਵਿੱਚ ਪ੍ਰਸਿੱਧ ਹੋ ਗਿਆ। \v 15 ਅਤੇ ਉਹ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਰਿਹਾ ਅਤੇ ਸਾਰੇ ਉਸ ਦੀ ਵਡਿਆਈ ਕਰਦੇ ਸਨ। \s ਨਾਸਰਤ ਵਿੱਚ ਯਿਸੂ ਦਾ ਨਿਰਾਦਰ \r ਮੱਤੀ 13:53-58; ਮਰਕੁਸ 6:1-6 \p \v 16 ਫੇਰ ਉਹ ਨਾਸਰਤ ਨੂੰ ਆਇਆ ਜਿੱਥੇ ਉਸਦਾ ਪਾਲਣ ਪੋਸ਼ਣ ਹੋਇਆ ਸੀ ਅਤੇ ਆਪਣੇ ਨੇਮ ਅਨੁਸਾਰ ਸਬਤ ਦੇ ਦਿਨ ਪ੍ਰਾਰਥਨਾ ਘਰ ਵਿੱਚ ਪੜ੍ਹਨ ਲਈ ਖੜ੍ਹਾ ਹੋਇਆ। \v 17 ਅਤੇ ਯਸਾਯਾਹ ਨਬੀ ਦੀ ਪੁਸਤਕ ਉਸ ਨੂੰ ਦਿੱਤੀ ਗਈ ਅਤੇ ਉਸ ਨੇ ਪੁਸਤਕ ਖੋਲ੍ਹ ਕੇ ਉਸ ਪਾਠ ਤੋਂ ਪੜ੍ਹਿਆ ਜਿੱਥੇ ਇਹ ਲਿਖਿਆ ਹੋਇਆ ਸੀ - \q1 \v 18 \wj ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ,\wj* \q2 \wj ਕਿਉਂ ਜੋ ਉਸ ਨੇ ਮੈਨੂੰ ਮਸਹ ਕੀਤਾ\wj* \q2 \wj ਤਾਂ ਜੋ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ।\wj* \q1 \wj ਉਸ ਨੇ ਮੈਨੂੰ ਇਸ ਲਈ ਭੇਜਿਆ ਹੈ ਕਿ ਬੰਦੀਆਂ ਨੂੰ ਛੁਟਕਾਰੇ ਦਾ\wj* \q2 \wj ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ\wj* \q1 \wj ਅਤੇ ਦੱਬੇ-ਕੁਚਲੇ ਹੋਇਆਂ ਨੂੰ ਛੁਡਾਵਾਂ।\wj* \q2 \v 19 \wj ਅਤੇ ਪ੍ਰਭੂ ਦੇ ਮਨਭਾਉਂਦੇ ਸਾਲ ਦਾ ਪਰਚਾਰ ਕਰਾਂ।\wj* \p \v 20 ਉਸ ਨੇ ਪੁਸਤਕ ਬੰਦ ਕਰ ਕੇ ਸੇਵਕ ਨੂੰ ਦਿੱਤੀ ਅਤੇ ਬੈਠ ਗਿਆ ਅਤੇ ਪ੍ਰਾਰਥਨਾ ਘਰ ਵਿੱਚ ਹਾਜ਼ਰ ਲੋਕਾਂ ਦੀਆਂ ਅੱਖਾਂ ਉਸ ਤੇ ਲੱਗੀਆਂ ਹੋਈਆਂ ਸਨ। \v 21 ਤਦ ਉਸ ਨੇ ਉਨ੍ਹਾਂ ਨੂੰ ਆਖਿਆ ਕਿ \wj ਇਹ ਲਿਖਤ ਅੱਜ ਤੁਹਾਡੇ ਸਾਹਮਣੇ ਪੂਰੀ ਹੋਈ ਹੈ।\wj* \v 22 ਅਤੇ ਸਭ ਲੋਕਾਂ ਨੇ ਉਸ ਬਾਰੇ ਗਵਾਹੀ ਦਿੱਤੀ ਅਤੇ ਕਿਰਪਾ ਦੀਆਂ ਉਹਨਾਂ ਗੱਲਾਂ ਤੋਂ ਜੋ ਉਸ ਦੇ ਮੂੰਹੋਂ ਨਿੱਕਲਦੀਆਂ ਸਨ ਹੈਰਾਨ ਹੋ ਕੇ ਆਖਿਆ, ਕੀ ਇਹ ਯੂਸੁਫ਼ ਦਾ ਪੁੱਤਰ ਨਹੀਂ? \v 23 ਯਿਸੂ ਨੇ ਉਨ੍ਹਾਂ ਨੂੰ ਆਖਿਆ, \wj ਤੁਸੀਂ ਜ਼ਰੂਰ ਇਹ ਕਹਾਉਤ ਮੈਨੂੰ ਕਹੋਗੇ ਕਿ ਹੇ ਵੈਦ, ਆਪਣੇ ਆਪ ਨੂੰ ਚੰਗਾ ਕਰ। ਜੋ ਕੁਝ ਅਸੀਂ ਕਫ਼ਰਨਾਹੂਮ ਵਿੱਚ ਹੁੰਦਾ ਸੁਣਿਆ ਹੈ ਐਥੇ ਆਪਣੇ ਦੇਸ ਵਿੱਚ ਵੀ ਕਰ।\wj* \v 24 ਉਸ ਨੇ ਕਿਹਾ, \wj ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਕੋਈ ਨਬੀ ਆਪਣੇ ਦੇਸ ਵਿੱਚ ਆਦਰ ਨਹੀਂ ਪਾਉਂਦਾ।\wj* \v 25 \wj ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਏਲੀਯਾਹ ਦੇ ਦਿਨਾਂ ਵਿੱਚ ਜਦੋਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ ਅਤੇ ਸਾਰੇ ਦੇਸ ਵਿੱਚ ਵੱਡਾ ਅਕਾਲ ਪਿਆ, ਇਸਰਾਏਲ ਵਿੱਚ ਬਹੁਤ ਸਾਰੀਆਂ ਵਿਧਵਾਵਾਂ ਸਨ।\wj* \v 26 \wj ਪਰ ਏਲੀਯਾਹ ਸੈਦਾ ਦੇਸ ਦੇ ਸਾਰਪਥ ਦੀ ਇੱਕ ਵਿਧਵਾ ਤੋਂ ਬਿਨ੍ਹਾਂ ਕਿਸੇ ਹੋਰ ਕੋਲ ਨਹੀਂ ਭੇਜਿਆ ਗਿਆ।\wj* \v 27 \wj ਅਤੇ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਵਿੱਚ ਬਹੁਤ ਸਾਰੇ ਕੋੜ੍ਹੀ ਸਨ ਪਰ ਉਨ੍ਹਾਂ ਵਿੱਚੋਂ ਸੀਰੀਯਾ ਦਾ, ਸਿਰਫ਼ ਨਾਮਾਨ ਹੀ ਸ਼ੁੱਧ ਕੀਤਾ ਗਿਆ।\wj* \v 28 ਸੋ ਜਿਹੜੇ ਪ੍ਰਾਰਥਨਾ ਘਰ ਵਿੱਚ ਸਨ, ਇਹ ਗੱਲਾਂ ਸੁਣਦੇ ਹੀ ਕ੍ਰੋਧ ਨਾਲ ਭਰ ਗਏ। \v 29 ਅਤੇ ਉਹਨਾਂ ਨੇ ਉੱਠ ਕੇ ਉਸ ਨੂੰ ਸ਼ਹਿਰੋਂ ਬਾਹਰ ਕੱਢਿਆ ਅਤੇ ਉਸ ਪਹਾੜ ਦੀ ਚੋਟੀ, ਜਿਸ ਉੱਤੇ ਉਨ੍ਹਾਂ ਦਾ ਸ਼ਹਿਰ ਬਣਿਆ ਹੋਇਆ ਸੀ ਲੈ ਗਏ ਤਾਂ ਜੋ ਉਸ ਨੂੰ ਸਿਰ ਪਰਨੇ ਸੁੱਟ ਦੇਣ। \v 30 ਪਰ ਉਹ ਉਨ੍ਹਾਂ ਦੇ ਵਿੱਚੋਂ ਦੀ ਲੰਘ ਕੇ ਆਪਣੇ ਰਸਤੇ ਚੱਲਿਆ ਗਿਆ। \s ਦੁਸ਼ਟ-ਆਤਮਾ ਦੇ ਜਕੜੇ ਹੋਏ ਵਿਅਕਤੀ ਨੂੰ ਚੰਗਾ ਕਰਨਾ \r ਮਰਕੁਸ 1:21-28 \p \v 31 ਉਹ ਗਲੀਲ ਦੇ ਇੱਕ ਨਗਰ ਕਫ਼ਰਨਾਹੂਮ ਵਿੱਚ ਆ ਕੇ ਸਬਤ ਦੇ ਦਿਨ ਉਨ੍ਹਾਂ ਨੂੰ ਸਭਾ ਘਰ ਵਿੱਚ ਉਪਦੇਸ਼ ਦੇਣ ਲੱਗਾ। \v 32 ਉਹ ਉਸ ਦੇ ਉਪਦੇਸ਼ ਨੂੰ ਸੁਣ ਕੇ ਹੈਰਾਨ ਹੋਏ ਕਿਉਂ ਜੋ ਉਹ ਅਧਿਕਾਰ ਨਾਲ ਬਚਨ ਬੋਲਦਾ ਸੀ। \v 33 ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ, \v 34 ਹੇ ਯਿਸੂ ਨਾਸਰੀ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰਖ ਹੈਂ। \v 35 ਤਦ ਯਿਸੂ ਨੇ ਉਸ ਨੂੰ ਝਿੱੜਕ ਕੇ ਕਿਹਾ, \wj ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ!\wj* ਤਦ ਭੂਤ ਉਸ ਨੂੰ ਵਿਚਕਾਰ ਪਟਕ ਕੇ ਬਿਨ੍ਹਾਂ ਸੱਟ ਲਾਏ ਉਸ ਵਿੱਚੋਂ ਨਿੱਕਲ ਗਿਆ। \v 36 ਉਹ ਹੈਰਾਨ ਹੋ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਗੱਲ ਹੈ? ਕਿਉਂਕਿ ਉਹ ਅਧਿਕਾਰ ਅਤੇ ਸਮਰੱਥਾ ਨਾਲ ਅਸ਼ੁੱਧ ਆਤਮਾਵਾਂ ਨੂੰ ਹੁਕਮ ਦਿੰਦਾ ਹੈ ਅਤੇ ਉਹ ਨਿੱਕਲ ਜਾਂਦੇ ਹਨ। \v 37 ਅਤੇ ਉਸ ਇਲਾਕੇ ਦੇ ਸਭ ਥਾਵਾਂ ਵਿੱਚ ਉਸ ਦੀ ਚਰਚਾ ਫੈਲ ਗਈ। \s ਪਤਰਸ ਦੀ ਸੱਸ ਅਤੇ ਹੋਰ ਲੋਕਾਂ ਨੂੰ ਚੰਗਾ ਕਰਨਾ \r ਮੱਤੀ 8:14-17; ਮਰਕੁਸ 1:29-34 \p \v 38 ਫੇਰ ਉਹ ਪ੍ਰਾਰਥਨਾ ਘਰ ਤੋਂ ਉੱਠ ਕੇ ਸ਼ਮਊਨ ਦੇ ਘਰ ਗਿਆ। ਸ਼ਮਊਨ ਦੀ ਸੱਸ ਨੂੰ ਜ਼ੋਰ ਦਾ ਬੁਖ਼ਾਰ ਚੜ੍ਹਿਆ ਹੋਇਆ ਸੀ ਅਤੇ ਉਨ੍ਹਾਂ ਯਿਸੂ ਦੇ ਅੱਗੇ ਉਸ ਦੇ ਲਈ ਬੇਨਤੀ ਕੀਤੀ। \v 39 ਤਦ ਯਿਸੂ ਨੇ ਬੁਖ਼ਾਰ ਨੂੰ ਝਿੱੜਕਿਆ ਅਤੇ ਬੁਖ਼ਾਰ ਉਤਰ ਗਿਆ ਤਦ ਉਸ ਨੇ ਉੱਠ ਕੇ ਉਨ੍ਹਾਂ ਦੀ ਸੇਵਾ ਕੀਤੀ। \v 40 ਫਿਰ ਸ਼ਾਮ ਦੇ ਸਮੇਂ ਲੋਕ ਬਿਮਾਰਾਂ ਨੂੰ ਉਸ ਦੇ ਕੋਲ ਲਿਆਏ। ਉਸ ਨੇ ਹਰੇਕ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ। \v 41 ਅਤੇ ਬਹੁਤਿਆਂ ਵਿੱਚੋਂ ਭੂਤਾਂ ਚੀਕਾਂ ਮਾਰਦੇ ਅਤੇ ਇਹ ਆਖਦੇ ਨਿੱਕਲ ਗਈਆਂ ਕਿ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ! ਪਰ ਉਸ ਨੇ ਉਨ੍ਹਾਂ ਨੂੰ ਝਿੜਕ ਕੇ ਬੋਲਣ ਨਾ ਦਿੱਤਾ ਕਿਉਂ ਜੋ ਉਹ ਪਛਾਣਦੇ ਸਨ ਜੋ ਇਹ ਮਸੀਹ ਹੈ। \s ਪ੍ਰਾਰਥਨਾ ਘਰਾਂ ਵਿੱਚ ਪ੍ਰਚਾਰ ਕਰਨਾ \r ਮਰਕੁਸ 1:35-39 \p \v 42 ਅਗਲੇ ਦਿਨ ਸਵੇਰ ਦੇ ਸਮੇਂ ਉਹ ਨਿੱਕਲ ਕੇ ਇੱਕ ਉਜਾੜ ਵਿੱਚ ਗਿਆ ਅਤੇ ਭੀੜਾਂ ਉਸ ਨੂੰ ਲੱਭਦੀਆਂ-ਲੱਭਦੀਆਂ ਉਸ ਕੋਲ ਆਈਆਂ ਅਤੇ ਰੁਕਣ ਲਈ ਬੇਨਤੀ ਕੀਤੀ। \v 43 ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ \wj ਮੇਰੇ ਲਈ ਜ਼ਰੂਰੀ ਹੈ ਜੋ ਹੋਰ ਸ਼ਹਿਰਾਂ ਵਿੱਚ ਵੀ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਾਂ। ਕਿਉਂਕਿ ਮੈਂ ਇਸ ਲਈ ਹੀ ਭੇਜਿਆ ਗਿਆ ਹਾਂ।\wj* \v 44 ਤਦ ਉਹ ਗਲੀਲ ਦੇ ਪ੍ਰਾਰਥਨਾ ਘਰਾਂ ਵਿੱਚ ਪਰਚਾਰ ਕਰਦਾ ਰਿਹਾ। \c 5 \s ਪਹਿਲੇ ਚੇਲਿਆਂ ਨੂੰ ਬੁਲਾਉਣਾ \r ਮੱਤੀ 4:18-22; ਮਰਕੁਸ 1:16-20 \p \v 1 ਇਹ ਹੋਇਆ ਕਿ ਜਦ ਲੋਕ ਉਸ ਦੇ ਉੱਤੇ ਡਿੱਗਦੇ ਅਤੇ ਪਰਮੇਸ਼ੁਰ ਦਾ ਬਚਨ ਸੁਣਦੇ ਸਨ, ਉਸ ਸਮੇਂ ਉਹ ਗਨੇਸਰਤ ਦੀ ਝੀਲ ਦੇ ਕੰਢੇ ਖੜ੍ਹਾ ਸੀ। \v 2 ਅਤੇ ਉਸ ਨੇ ਝੀਲ ਦੇ ਕੰਢੇ ਦੋ ਬੇੜੀਆਂ ਲੱਗੀਆਂ ਹੋਈਆਂ ਵੇਖੀਆਂ, ਪਰ ਮਾਛੀ ਉਨ੍ਹਾਂ ਵਿੱਚੋਂ ਨਿੱਕਲ ਕੇ ਆਪਣੇ ਜਾਲ਼ਾਂ ਨੂੰ ਧੋ ਰਹੇ ਸਨ। \v 3 ਉਸ ਨੇ ਉਨ੍ਹਾਂ ਬੇੜੀਆਂ ਵਿੱਚੋਂ ਇੱਕ ਉੱਤੇ ਜੋ ਸ਼ਮਊਨ ਦੀ ਸੀ ਚੜ੍ਹ ਕੇ ਬੇਨਤੀ ਕੀਤੀ ਜੋ ਕੰਡੇ ਤੋਂ ਥੋੜ੍ਹਾ ਜਿਹਾ ਹਟਾ ਲੈ ਤਦ ਉਹ ਬੇੜੀ ਉੱਤੇ ਬੈਠ ਕੇ ਲੋਕਾਂ ਨੂੰ ਬਚਨ ਸੁਣਾਉਣ ਲੱਗਾ। \v 4 ਜਦ ਉਹ ਉਪਦੇਸ਼ ਦੇ ਚੁੱਕਿਆ ਤਾਂ ਸ਼ਮਊਨ ਨੂੰ ਕਿਹਾ ਕਿ \wj ਡੂੰਘੇ ਪਾਣੀ ਵਿੱਚ ਲੈ ਚੱਲੋ ਅਤੇ ਮੱਛੀਆਂ ਫੜਣ ਲਈ ਆਪਣੇ ਜਾਲ਼ ਪਾਓ।\wj* \v 5 ਸ਼ਮਊਨ ਨੇ ਉੱਤਰ ਦਿੱਤਾ ਸੁਆਮੀ ਜੀ, ਅਸੀਂ ਸਾਰੀ ਰਾਤ ਮਿਹਨਤ ਕੀਤੀ ਪਰ ਕੁਝ ਨਾ ਫੜਿਆ ਫਿਰ ਵੀ ਤੇਰੇ ਕਹਿਣ ਨਾਲ ਜਾਲ਼ ਪਾਵਾਂਗਾ। \v 6 ਜਦ ਉਨ੍ਹਾਂ ਨੇ ਇਹ ਕੀਤਾ ਤਾਂ ਬਹੁਤ ਸਾਰੀਆਂ ਮੱਛੀਆਂ ਫੜ ਲਈਆਂ ਅਤੇ ਉਨ੍ਹਾਂ ਦੇ ਜਾਲ਼ ਫੱਟਣ ਲੱਗੇ। \v 7 ਤਦ ਉਨ੍ਹਾਂ ਨੇ ਆਪਣੇ ਸਾਥੀਆਂ ਨੂੰ ਜਿਹੜੇ ਦੂਜੀ ਬੇੜੀ ਉੱਤੇ ਸਨ, ਇਸ਼ਾਰਾ ਕੀਤਾ ਕਿ ਆ ਕੇ ਸਾਡੀ ਮਦਦ ਕਰੋ। ਸੋ ਉਹ ਆਏ ਅਤੇ ਦੋਵੇਂ ਬੇੜੀਆਂ ਅਜਿਹੀਆਂ ਭਰ ਗਈਆਂ ਕਿ ਉਹ ਡੁੱਬਣ ਲੱਗੀਆਂ। \v 8 ਸ਼ਮਊਨ ਪਤਰਸ ਇਹ ਵੇਖ ਕੇ ਯਿਸੂ ਦੇ ਪੈਰੀਂ ਡਿੱਗ ਪਿਆ ਅਤੇ ਬੋਲਿਆ, ਪ੍ਰਭੂ ਜੀ ਮੇਰੇ ਕੋਲੋਂ ਚਲੇ ਜਾਓ ਕਿਉਂ ਜੋ ਮੈਂ ਪਾਪੀ ਬੰਦਾ ਹਾਂ। \v 9 ਐਨੀਆਂ ਮੱਛੀਆਂ ਫੜਨ ਕਰਕੇ ਉਹ ਅਤੇ ਉਸ ਦੇ ਨਾਲ ਦੇ ਸਾਰੇ ਹੈਰਾਨ ਹੋਏ। \v 10 ਅਤੇ ਇਸੇ ਤਰ੍ਹਾਂ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਵੀ ਜੋ ਸ਼ਮਊਨ ਦੇ ਸਾਥੀ ਸਨ, ਹੈਰਾਨ ਹੋਏ। ਤਦ ਯਿਸੂ ਨੇ ਸ਼ਮਊਨ ਨੂੰ ਆਖਿਆ, \wj ਨਾ ਡਰ, ਹੁਣ ਤੋਂ ਤੂੰ ਮਨੁੱਖਾਂ ਨੂੰ ਫੜ੍ਹਨ ਵਾਲਾ ਮਛਵਾਰਾ ਹੋਵੇਂਗਾ।\wj* \v 11 ਤਦ ਉਹ ਆਪਣੀਆਂ ਬੇੜੀਆਂ ਕੰਢੇ ਤੇ ਲਿਆਏ ਅਤੇ ਸਭ ਕੁਝ ਛੱਡ ਕੇ ਉਸ ਦੇ ਮਗਰ ਹੋ ਤੁਰੇ। \s ਕੋੜ੍ਹੀ ਨੂੰ ਚੰਗਾ ਕਰਨਾ \r ਮੱਤੀ 8:1-14; ਮਰਕੁਸ 1:40-45 \p \v 12 ਜਦੋਂ ਯਿਸੂ ਇੱਕ ਨਗਰ ਵਿੱਚ ਸੀ ਤਾਂ ਵੇਖੋ ਇੱਕ ਮਨੁੱਖ ਕੋੜ੍ਹ ਦਾ ਭਰਿਆ ਹੋਇਆ ਉਸ ਦੇ ਕੋਲ ਆਇਆ ਅਤੇ ਉਹ ਯਿਸੂ ਨੂੰ ਵੇਖ ਕੇ ਮੂੰਹ ਦੇ ਭਾਰ ਡਿੱਗਿਆ ਅਤੇ ਉਸ ਦੇ ਅੱਗੇ ਬੇਨਤੀ ਕਰ ਕੇ ਕਿਹਾ, ਪ੍ਰਭੂ ਜੀ ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ। \v 13 ਤਾਂ ਉਸ ਨੇ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਆਖਿਆ, \wj ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ\wj* ਅਤੇ ਉਸੇ ਵੇਲੇ ਉਸ ਦਾ ਕੋੜ੍ਹ ਚੰਗਾ ਹੋ ਗਿਆ। \v 14 ਤਦ ਉਸ ਨੇ ਹੁਕਮ ਕੀਤਾ ਕਿ \wj ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੀ ਭੇਟ ਚੜ੍ਹਾ ਜਿਵੇਂ ਮੂਸਾ ਨੇ ਠਹਿਰਾਇਆ ਹੈ ਤਾਂ ਜੋ ਉਨ੍ਹਾਂ ਲਈ ਗਵਾਹੀ ਹੋਵੇ।\wj* \v 15 ਪਰ ਉਸ ਦੀ ਚਰਚਾ ਬਹੁਤ ਫੈਲ ਗਈ ਅਤੇ ਵੱਡੀ ਭੀੜ ਉਸ ਦੀਆਂ ਗੱਲਾਂ ਸੁਣਨ ਅਤੇ ਬਿਮਾਰੀਆਂ ਤੋਂ ਚੰਗੇ ਹੋਣ ਲਈ ਇਕੱਠੀ ਹੋਈ। \v 16 ਪਰ ਉਹ ਆਪ ਜੰਗਲਾਂ ਵਿੱਚ ਜਾਂਦਾ ਅਤੇ ਪ੍ਰਾਰਥਨਾ ਕਰਦਾ ਹੁੰਦਾ ਸੀ। \s ਅਧਰੰਗੀ ਨੂੰ ਚੰਗਾ ਕਰਨਾ \r ਮੱਤੀ 9:1-18; ਮਰਕੁਸ 2:1-12 \p \v 17 ਇੱਕ ਦਿਨ ਇਹ ਹੋਇਆ ਕਿ ਜਿਸ ਸਮੇਂ ਉਹ ਉਪਦੇਸ਼ ਦਿੰਦਾ ਸੀ ਤਾਂ ਕਈ ਫ਼ਰੀਸੀ ਅਤੇ ਬਿਵਸਥਾ ਦੇ ਪੜ੍ਹਾਉਣ ਵਾਲੇ ਉੱਥੇ ਬੈਠੇ ਸਨ, ਜਿਹੜੇ ਗਲੀਲ ਦੇ ਹਰੇਕ ਪਿੰਡ ਅਤੇ ਯਹੂਦਿਯਾ ਅਤੇ ਯਰੂਸ਼ਲਮ ਤੋਂ ਆਏ ਸਨ ਅਤੇ ਪ੍ਰਭੂ ਦੀ ਸਮਰੱਥਾ ਚੰਗਾ ਕਰਨ ਲਈ ਉਸ ਦੇ ਨਾਲ ਸੀ। \v 18 ਉਸ ਸਮੇਂ ਕਈ ਲੋਕ ਇੱਕ ਮਨੁੱਖ ਨੂੰ ਜਿਹੜਾ ਅਧਰੰਗੀ ਸੀ, ਮੰਜੀ ਉੱਤੇ ਲਿਆਏ ਅਤੇ ਚਾਹਿਆ ਜੋ ਉਸ ਨੂੰ ਅੰਦਰ ਲੈ ਜਾ ਕੇ ਯਿਸੂ ਦੇ ਅੱਗੇ ਰੱਖਣ। \v 19 ਅਤੇ ਜਦੋਂ ਭੀੜ ਦੇ ਕਾਰਨ ਉਸ ਨੂੰ ਅੰਦਰ ਲੈ ਜਾਣ ਦਾ ਕੋਈ ਤਰੀਕਾ ਨਾ ਲੱਭਿਆ ਤਾਂ ਛੱਤ ਉੱਤੇ ਚੜ੍ਹ ਗਏ ਅਤੇ ਟਾਇਲਾਂ ਦੇ ਵਿੱਚੋਂ ਦੀ ਉਸ ਨੂੰ ਮੰਜੀ ਸਣੇ ਯਿਸੂ ਦੇ ਅੱਗੇ ਉਤਾਰ ਦਿੱਤਾ। \v 20 ਅਤੇ ਉਸ ਨੇ ਉਨ੍ਹਾਂ ਦਾ ਵਿਸ਼ਵਾਸ ਵੇਖ ਕੇ ਕਿਹਾ, \wj ਮਨੁੱਖਾ ਤੇਰੇ ਪਾਪ ਮਾਫ਼ ਹੋਏ।\wj* \v 21 ਤਦ ਉਪਦੇਸ਼ਕ ਅਤੇ ਫ਼ਰੀਸੀ ਵਿਵਾਦ ਕਰਨ ਲੱਗੇ ਕਿ ਇਹ ਕੌਣ ਹੈ ਜੋ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ? ਪਰਮੇਸ਼ੁਰ ਤੋਂ ਬਿਨ੍ਹਾਂ ਹੋਰ ਕੌਣ ਪਾਪ ਨੂੰ ਮਾਫ਼ ਕਰ ਸਕਦਾ ਹੈ? \v 22 ਤਦ ਯਿਸੂ ਨੇ ਉਨ੍ਹਾਂ ਦੀਆਂ ਸੋਚਾਂ ਨੂੰ ਜਾਣ ਕੇ ਅੱਗੋਂ ਉਨ੍ਹਾਂ ਨੂੰ ਆਖਿਆ, \wj ਤੁਸੀਂ ਆਪਣੇ ਮਨਾਂ ਵਿੱਚ ਕੀ ਵਿਚਾਰ ਕਰਦੇ ਹੋ?\wj* \v 23 \wj ਕਿਹੜੀ ਗੱਲ ਸੌਖੀ ਹੈ, ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਤੁਰ?\wj* \v 24 \wj ਪਰ ਇਸ ਲਈ ਜੋ ਤੁਸੀਂ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ,\wj* ਫਿਰ ਯਿਸੂ ਨੇ ਉਸ ਅਧਰੰਗੀ ਨੂੰ ਕਿਹਾ, \wj ਮੈਂ ਤੈਨੂੰ ਆਖਦਾ ਹਾਂ, ਉੱਠ ਅਤੇ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ।\wj* \v 25 ਤਾਂ ਉਹ ਝੱਟ ਉਨ੍ਹਾਂ ਦੇ ਸਾਹਮਣੇ ਉੱਠਿਆ ਅਤੇ ਮੰਜੀ ਚੁੱਕ ਕੇ ਪਰਮੇਸ਼ੁਰ ਦੀ ਮਹਿਮਾ ਕਰਦਾ ਹੋਇਆ ਆਪਣੇ ਘਰ ਚੱਲਿਆ ਗਿਆ। \v 26 ਅਤੇ ਉਹ ਸਾਰੇ ਬਹੁਤ ਹੈਰਾਨ ਹੋ ਕੇ ਪਰਮੇਸ਼ੁਰ ਦੀ ਮਹਿਮਾ ਕਰਨ ਲੱਗੇ ਅਤੇ ਡਰ ਨਾਲ ਭਰ ਗਏ ਤੇ ਕਹਿਣ ਲੱਗੇ, ਅਸੀਂ ਅੱਜ ਅਚਰਜ਼ ਗੱਲਾਂ ਵੇਖੀਆਂ ਹਨ!। \s ਲੇਵੀ ਨੂੰ ਬੁਲਾਉਣਾ \r ਮੱਤੀ 9:9-13; ਮਰਕੁਸ 2:13-17 \p \v 27 ਇਸ ਤੋਂ ਬਾਅਦ ਉਹ ਬਾਹਰ ਗਿਆ ਅਤੇ ਲੇਵੀ ਨਾਮ ਦੇ ਇੱਕ ਚੂੰਗੀ ਲੈਣ ਵਾਲੇ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਆਖਿਆ ਕਿ \wj ਮੇਰੇ ਪਿੱਛੇ ਹੋ ਤੁਰ।\wj* \v 28 ਤਦ ਉਹ ਸਭ ਕੁਝ ਛੱਡ ਕੇ ਉੱਠਿਆ ਅਤੇ ਉਸ ਦੇ ਪਿੱਛੇ ਤੁਰ ਪਿਆ। \v 29 ਫਿਰ ਲੇਵੀ ਨੇ ਆਪਣੇ ਘਰ ਉਸ ਦੇ ਲਈ ਵੱਡੀ ਦਾਵਤ ਕੀਤੀ ਅਤੇ ਉੱਥੇ ਚੂੰਗੀ ਲੈਣ ਵਾਲੇ ਅਤੇ ਹੋਰਾਂ ਦੀ ਜੋ ਉਨ੍ਹਾਂ ਦੇ ਨਾਲ ਖਾਣ ਬੈਠੇ ਸਨ ਵੱਡੀ ਭੀੜ ਸੀ। \v 30 ਫ਼ਰੀਸੀ ਅਤੇ ਉਪਦੇਸ਼ਕ ਉਸ ਦੇ ਚੇਲਿਆਂ ਉੱਤੇ ਬੁੜਬੁੜਾ ਕੇ ਕਹਿਣ ਲੱਗੇ ਕਿ ਤੁਸੀਂ ਕਿਉਂ ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਨਾਲ ਖਾਂਦੇ-ਪੀਂਦੇ ਹੋ? \v 31 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ \wj ਨਰੋਇਆਂ ਨੂੰ ਨਹੀਂ ਪਰ ਰੋਗੀਆਂ ਨੂੰ ਹਕੀਮ ਦੀ ਲੋੜ ਹੈ।\wj* \v 32 \wj ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਤੋਬਾ ਦੇ ਲਈ ਬੁਲਾਉਣ ਆਇਆ ਹਾਂ।\wj* \s ਵਰਤ ਦੇ ਬਾਰੇ ਪ੍ਰਸ਼ਨ \r ਮੱਤੀ 9:14-17; ਮਰਕੁਸ 2:18-22 \p \v 33 ਉਨ੍ਹਾਂ ਨੇ ਯਿਸੂ ਨੂੰ ਆਖਿਆ, ਯੂਹੰਨਾ ਦੇ ਚੇਲੇ ਬਹੁਤ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਹਨ ਅਤੇ ਉਸੇ ਤਰ੍ਹਾਂ ਨਾਲ ਫ਼ਰੀਸੀਆਂ ਦੇ ਵੀ ਪਰ ਤੇਰੇ ਚੇਲੇ ਤਾਂ ਖਾਂਦੇ-ਪੀਂਦੇ ਹਨ। \v 34 ਯਿਸੂ ਨੇ ਉਨ੍ਹਾਂ ਨੂੰ ਆਖਿਆ, \wj ਜਦ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ, ਭਲਾ ਤੁਸੀਂ ਉਨ੍ਹਾਂ ਤੋਂ ਵਰਤ ਰਖਾ ਸਕਦੇ ਹੋ?\wj* \v 35 \wj ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਕੋਲੋਂ ਅਲੱਗ ਕੀਤਾ ਜਾਵੇਗਾ ਤਦ ਉਨ੍ਹੀਂ ਦਿਨੀਂ ਉਹ ਵਰਤ ਰੱਖਣਗੇ।\wj* \v 36 ਅਤੇ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਵਿੱਚ ਆਖਿਆ, ਕਿ \wj ਨਵੇਂ ਕੱਪੜੇ ਵਿੱਚੋਂ ਟਾਕੀ ਪਾੜ ਕੇ ਪੁਰਾਣੇ ਕੱਪੜੇ ਨੂੰ ਕੋਈ ਨਹੀਂ ਲਾਉਂਦਾ ਨਹੀਂ ਤਾਂ ਉਹ ਨਵੇਂ ਕੱਪੜੇ ਨੂੰ ਪਾੜ ਦੇਵੇਗੀ ਅਤੇ ਨਵੇਂ ਦੀ ਟਾਕੀ ਪੁਰਾਣੇ ਨਾਲ ਸੱਜਣੀ ਵੀ ਨਹੀਂ।\wj* \v 37 \wj ਅਤੇ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ ਨਹੀਂ ਤਾਂ ਨਵੀਂ ਮੈਅ ਮਸ਼ਕਾਂ ਨੂੰ ਪਾੜ ਕੇ ਆਪ ਵਗ ਜਾਵੇਗੀ ਅਤੇ ਮਸ਼ਕਾਂ ਦਾ ਵੀ ਨਾਸ ਹੋ ਜਾਵੇਗਾ।\wj* \v 38 \wj ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਨੀ ਚਾਹੀਦੀ ਹੈ।\wj* \v 39 \wj ਅਤੇ ਪੁਰਾਣੀ ਮੈਅ ਪੀ ਕੇ ਨਵੀਂ ਕੋਈ ਨਹੀਂ ਚਾਹੁੰਦਾ ਕਿਉਂ ਜੋ ਉਹ ਕਹਿੰਦਾ ਹੈ ਕਿ ਪੁਰਾਣੀ ਮੈਅ ਚੰਗੀ ਹੈ।\wj* \c 6 \s ਸਬਤ ਦਾ ਪ੍ਰਭੂ \r ਮੱਤੀ 12:1-18; ਮਰਕੁਸ 2:23-28 \p \v 1 ਇੱਕ ਸਬਤ ਦੇ ਦਿਨ ਇਹ ਹੋਇਆ ਜਦੋਂ ਉਹ ਖੇਤਾਂ ਵਿੱਚੋਂ ਦੀ ਜਾ ਰਿਹਾ ਸੀ, ਅਤੇ ਉਸ ਦੇ ਚੇਲੇ ਸਿੱਟੇ ਤੋੜ ਕੇ ਖਾਂਦੇ ਜਾਂਦੇ ਸਨ। \v 2 ਤਦ ਫ਼ਰੀਸੀਆਂ ਵਿੱਚੋਂ ਕਈਆਂ ਨੇ ਆਖਿਆ, ਤੁਸੀਂ ਉਹ ਕੰਮ ਕਿਉਂ ਕਰਦੇ ਹੋ ਜਿਹੜਾ ਸਬਤ ਦੇ ਦਿਨ ਕਰਨਾ ਯੋਗ ਨਹੀਂ ਹੈ? \v 3 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, \wj ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਜਦ ਉਹ ਅਤੇ ਉਸ ਦੇ ਸਾਥੀ ਭੁੱਖੇ ਸਨ?\wj* \v 4 \wj ਉਹ ਕਿਵੇਂ ਪਰਮੇਸ਼ੁਰ ਦੇ ਘਰ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਲੈ ਕੇ ਖਾਧੀਆਂ, ਜਿਨ੍ਹਾਂ ਦਾ ਖਾਣਾ ਜਾਜਕਾਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਯੋਗ ਨਹੀਂ ਅਤੇ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ?\wj* \v 5 ਫੇਰ ਉਸ ਨੇ ਉਨ੍ਹਾਂ ਨੂੰ ਆਖਿਆ ਕਿ \wj ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਮਾਲਕ ਹੈ।\wj* \s ਸੁੱਕੇ ਹੱਥ ਵਾਲੇ ਮਨੁੱਖ ਨੂੰ ਚੰਗਾ ਕਰਨਾ \r ਮੱਤੀ 12:9-14; ਮਰਕੁਸ 3:1-6 \p \v 6 ਇੱਕ ਹੋਰ ਸਬਤ ਦੇ ਦਿਨ ਅਜਿਹਾ ਹੋਇਆ ਕਿ ਉਹ ਪ੍ਰਾਰਥਨਾ ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ, ਉੱਥੇ ਇੱਕ ਮਨੁੱਖ ਸੀ ਜਿਸ ਦਾ ਸੱਜਾ ਹੱਥ ਸੁੱਕਿਆ ਹੋਇਆ ਸੀ। \v 7 ਉਪਦੇਸ਼ਕ ਅਤੇ ਫ਼ਰੀਸੀ ਉਸ ਦੀ ਤਾੜ ਵਿੱਚ ਲੱਗੇ ਹੋਏ ਸਨ ਕਿ ਭਲਾ ਵੇਖੀਏ ਉਹ ਸਬਤ ਦੇ ਦਿਨ ਚੰਗਾ ਕਰੇਗਾ ਕਿ ਨਹੀਂ? ਇਸ ਲਈ ਜੋ ਉਹਨਾਂ ਨੂੰ ਯਿਸੂ ਉੱਤੇ ਦੋਸ਼ ਲਾਉਣ ਦਾ ਮੌਕਾ ਮਿਲੇ। \v 8 ਤਦ ਉਸ ਨੇ ਉਨ੍ਹਾਂ ਦੇ ਵਿਚਾਰਾਂ ਨੂੰ ਜਾਣ ਕੇ ਉਸ ਸੁੱਕੇ ਹੱਥ ਵਾਲੇ ਮਨੁੱਖ ਨੂੰ ਆਖਿਆ, \wj ਉੱਠ ਅਤੇ ਸਾਹਮਣੇ ਆ ਕੇ ਖੜ੍ਹਾ ਹੋ ਜਾ\wj* ਅਤੇ ਉਹ ਉੱਠ ਖੜ੍ਹਾ ਹੋਇਆ। \v 9 ਫੇਰ ਯਿਸੂ ਨੇ ਉਨ੍ਹਾਂ ਨੂੰ ਆਖਿਆ, \wj ਮੈਂ ਤੁਹਾਡੇ ਤੋਂ ਪੁੱਛਦਾ ਹਾਂ ਕਿ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ ਜਾਂ ਬੁਰਾ ਕਰਨਾ? ਜਾਨ ਬਚਾਉਣੀ ਜਾਂ ਨਾਸ ਕਰਨੀ?।\wj* \v 10 ਤਦ ਯਿਸੂ ਨੇ ਉਨ੍ਹਾਂ ਸਭਨਾਂ ਵੱਲ ਚਾਰੋਂ ਪਾਸੇ ਵੇਖ ਕੇ ਆਖਿਆ, \wj “ਆਪਣਾ ਹੱਥ ਵਧਾ”।\wj* ਤਦ ਉਸ ਨੇ ਆਪਣਾ ਹੱਥ ਵਧਾਇਆ ਅਤੇ ਉਸ ਦਾ ਹੱਥ ਚੰਗਾ ਹੋ ਗਿਆ। \v 11 ਪਰ ਉਹ ਗੁੱਸੇ ਨਾਲ ਭਰ ਗਏ ਅਤੇ ਆਪਸ ਵਿੱਚ ਗੱਲਾਂ ਕਰਨ ਲੱਗੇ ਕਿ ਅਸੀਂ ਯਿਸੂ ਨਾਲ ਕੀ ਕਰੀਏ?। \s ਬਾਰਾਂ ਚੇਲਿਆਂ ਦੀ ਨਿਯੁਕਤੀ \r ਮੱਤੀ 10:1-4; ਮਰਕੁਸ 3:13-19 \p \v 12 ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਉਹ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਗਿਆ ਅਤੇ ਪਰਮੇਸ਼ੁਰ ਅੱਗੇ ਸਾਰੀ ਰਾਤ ਪ੍ਰਾਰਥਨਾ ਕਰਦਾ ਰਿਹਾ। \v 13 ਅਤੇ ਜਦ ਦਿਨ ਚੜ੍ਹਿਆ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਕੋਲ ਬੁਲਾਇਆ ਅਤੇ ਉਨ੍ਹਾਂ ਵਿੱਚੋਂ ਬਾਰਾਂ ਨੂੰ ਚੁਣ ਕੇ ਉਨ੍ਹਾਂ ਨੂੰ ਰਸੂਲ ਕਹਿ ਕੇ ਸੱਦਿਆ ਅਰਥਾਤ \v 14 ਸ਼ਮਊਨ ਜਿਸ ਦਾ ਨਾਮ ਉਸ ਨੇ ਪਤਰਸ ਵੀ ਰੱਖਿਆ ਅਤੇ ਉਸ ਦਾ ਭਰਾ ਅੰਦ੍ਰਿਯਾਸ ਅਤੇ ਯਾਕੂਬ ਅਤੇ ਯੂਹੰਨਾ ਅਤੇ ਫ਼ਿਲਿਪੁੱਸ ਅਤੇ ਬਰਥੁਲਮਈ \v 15 ਅਤੇ ਮੱਤੀ ਅਤੇ ਥੋਮਾ ਅਤੇ ਹਲਫ਼ਈ ਦਾ ਪੁੱਤਰ ਯਾਕੂਬ ਅਤੇ ਸ਼ਮਊਨ ਜਿਹੜਾ ਜ਼ੇਲੋਤੇਸ ਅਖਵਾਉਂਦਾ ਹੈ \v 16 ਯਾਕੂਬ ਦਾ ਪੁੱਤਰ ਯਹੂਦਾ ਅਤੇ ਯਹੂਦਾ ਇਸਕਰਿਯੋਤੀ ਜਿਹੜਾ ਉਸ ਦਾ ਫੜਵਾਉਣ ਵਾਲਾ ਵੀ ਸੀ। \s ਸਿਖਾਉਣਾ ਅਤੇ ਚੰਗਾ ਕਰਨਾ \r ਮੱਤੀ 4:23-25 \p \v 17 ਅਤੇ ਉਹ ਉਨ੍ਹਾਂ ਨਾਲ ਉਤਰ ਕੇ ਪੱਧਰੇ ਥਾਂ ਖੜ੍ਹਾ ਹੋਇਆ, ਉਸ ਦੇ ਨਾਲ ਚੇਲਿਆਂ ਦੀ ਵੱਡੀ ਮੰਡਲੀ ਅਤੇ ਲੋਕਾਂ ਦੀ ਵੱਡੀ ਭੀੜ ਜਿਹੜੇ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਦੇ ਕੰਢਿਓਂ ਉਸ ਦੀ ਸੁਣਨ ਲਈ ਅਤੇ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ। \v 18 ਅਤੇ ਜਿਹੜੇ ਅਸ਼ੁੱਧ ਆਤਮਾਵਾਂ ਤੋਂ ਦੁੱਖੀ ਸਨ ਉਹ ਚੰਗੇ ਕੀਤੇ ਗਏ। \v 19 ਅਤੇ ਸਾਰੇ ਲੋਕ ਉਸ ਨੂੰ ਛੂਹਣਾ ਚਾਹੁੰਦੇ ਸਨ ਇਸ ਲਈ ਜੋ ਸਮਰੱਥਾ ਉਸ ਤੋਂ ਨਿੱਕਲ ਕੇ ਸਭਨਾਂ ਨੂੰ ਚੰਗਾ ਕਰਦੀ ਸੀ। \s ਬਰਕਤ ਅਤੇ ਹਾਏ \r ਮੱਤੀ 5:1-12 \p \v 20 ਤਦ ਉਸ ਨੇ ਆਪਣਿਆਂ ਚੇਲਿਆਂ ਉੱਤੇ ਨਿਗਾਹ ਕਰ ਕੇ ਆਖਿਆ, \q1 \wj ਧੰਨ ਹੋ ਤੁਸੀਂ ਜਿਹੜੇ ਗਰੀਬ ਹੋ\wj* \q2 \wj ਕਿਉਂ ਜੋ ਸਵਰਗ ਰਾਜ ਤੁਹਾਡਾ ਹੈ।\wj* \q1 \v 21 \wj ਧੰਨ ਹੋ ਤੁਸੀਂ ਜਿਹੜੇ ਹੁਣ ਭੁੱਖੇ ਹੋ\wj* \q2 \wj ਕਿਉਂ ਜੋ ਤੁਸੀਂ ਰਜਾਏ ਜਾਓਗੇ।\wj* \q1 \wj ਧੰਨ ਹੋ ਤੁਸੀਂ ਜਿਹੜੇ ਹੁਣ ਰੋਂਦੇ ਹੋ\wj* \q2 \wj ਕਿਉਂ ਜੋ ਹੱਸੋਗੇ।\wj* \q1 \v 22 \wj ਧੰਨ ਹੋ ਤੁਸੀਂ ਜਦ ਮਨੁੱਖ ਦੇ ਪੁੱਤਰ ਦੇ ਕਾਰਨ ਮਨੁੱਖ ਤੁਹਾਡੇ ਨਾਲ ਵੈਰ ਰੱਖਣਗੇ\wj* \q2 \wj ਅਤੇ ਤੁਹਾਨੂੰ ਛੱਡ ਦੇਣਗੇ, ਮੰਦਾ ਆਖਣਗੇ\wj* \q2 \wj ਅਤੇ ਤੁਹਾਡਾ ਨਾਮ ਬੁਰਾ ਜਾਣ ਕੇ ਕੱਢ ਸੁੱਟਣਗੇ।\wj* \q1 \v 23 \wj ਉਸ ਦਿਨ ਅਨੰਦ ਮਨਾਉਣਾ ਤੇ ਖੁਸ਼ੀ ਨਾਲ ਉੱਛਲਣਾ ਕਿਉਂ ਜੋ ਵੇਖੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ,\wj* \q2 \wj ਕਿਉਂ ਜੋ ਉਨ੍ਹਾਂ ਦੇ ਪਿਉ-ਦਾਦਿਆਂ ਨੇ ਨਬੀਆਂ ਨਾਲ ਵੀ ਇਸੇ ਤਰ੍ਹਾਂ ਕੀਤਾ ਸੀ।\wj* \q1 \v 24 \wj ਪਰ ਹਾਏ ਤੁਹਾਡੇ ਉੱਤੇ ਜਿਹੜੇ ਧਨਵਾਨ ਹੋ\wj* \q2 \wj ਕਿਉਂ ਜੋ ਤੁਸੀਂ ਆਪਣੀ ਤਸੱਲੀ ਲੈ ਚੁੱਕੇ।\wj* \q1 \v 25 \wj ਹਾਏ ਤੁਹਾਡੇ ਉੱਤੇ ਜਿਹੜੇ ਹੁਣ ਰੱਜੇ ਹੋਏ ਹੋ\wj* \q2 \wj ਕਿਉਂ ਜੋ ਤੁਸੀਂ ਭੁੱਖੇ ਹੋਵੋਗੇ।\wj* \q1 \wj ਹਾਏ ਤੁਹਾਡੇ ਉੱਤੇ ਜਿਹੜੇ ਹੁਣ ਹੱਸਦੇ ਹੋ\wj* \q2 \wj ਕਿਉਂ ਜੋ ਤੁਸੀਂ ਸੋਗ ਕਰੋਗੇ ਅਤੇ ਰੋਵੋਗੇ।\wj* \q1 \v 26 \wj ਹਾਏ ਤੁਹਾਡੇ ਉੱਤੇ ਜਦ ਸਭ ਲੋਕ ਤੁਹਾਡੀ ਪ੍ਰਸੰਸਾ ਕਰਨ\wj* \q2 \wj ਕਿਉਂ ਜੋ ਉਨ੍ਹਾਂ ਦੇ ਪਿਉ-ਦਾਦਿਆਂ ਨੇ ਝੂਠੇ ਨਬੀਆਂ ਨਾਲ ਇਸੇ ਤਰ੍ਹਾਂ ਕੀਤਾ।\wj* \s ਵੈਰੀਆਂ ਦੇ ਨਾਲ ਪਿਆਰ \r ਮੱਤੀ 5:38-48; 7:12 \p \v 27 \wj ਪਰ ਮੈਂ ਤੁਹਾਨੂੰ ਜੋ ਸੁਣਦੇ ਹੋ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਜੋ ਤੁਹਾਡੇ ਨਾਲ ਵੈਰ ਰੱਖਣ ਉਨ੍ਹਾਂ ਦਾ ਭਲਾ ਕਰੋ।\wj* \v 28 \wj ਜੋ ਤੁਹਾਨੂੰ ਸਰਾਪ ਦੇਣ ਉਨ੍ਹਾਂ ਨੂੰ ਬਰਕਤ ਦਿਉ। ਜੋ ਤੁਹਾਡੇ ਨਾਲ ਈਰਖਾ ਰੱਖਣ, ਉਨ੍ਹਾਂ ਲਈ ਪ੍ਰਾਰਥਨਾ ਕਰੋ।\wj* \v 29 \wj ਜੋ ਤੇਰੀ ਇੱਕ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ ਅਤੇ ਜੋ ਤੇਰੀ ਚਾਦਰ ਖੋਹ ਲਵੇ ਤਾਂ ਉਸ ਨੂੰ ਕੁੜਤਾ ਲੈਣ ਤੋਂ ਵੀ ਮਨ੍ਹਾ ਨਾ ਕਰ।\wj* \v 30 \wj ਜੋ ਕੋਈ ਤੇਰੇ ਕੋਲੋਂ ਮੰਗੇ ਉਸ ਨੂੰ ਦਿਹ ਅਤੇ ਜੋ ਤੇਰੀਆਂ ਵਸਤਾਂ ਖੋਹ ਲਵੇ ਉਸ ਤੋਂ ਮੁੜ ਨਾ ਮੰਗ।\wj* \v 31 \wj ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਜੋ ਲੋਕ ਤੁਹਾਡੇ ਨਾਲ ਕਰਨ ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ।\wj* \v 32 \wj ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਡੀ ਕੀ ਵਡਿਆਈ, ਕਿਉਂ ਜੋ ਪਾਪੀ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ?\wj* \v 33 \wj ਅਤੇ ਜੇਕਰ ਤੁਸੀਂ ਸਿਰਫ਼ ਉਹਨਾਂ ਦਾ ਹੀ ਭਲਾ ਕਰੋ ਜਿਹੜੇ ਤੁਹਾਡਾ ਭਲਾ ਕਰਦੇ ਹਨ ਤਾਂ ਤੁਹਾਡੀ ਕੀ ਵਡਿਆਈ ਹੈ ਕਿਉਂ ਜੋ ਪਾਪੀ ਲੋਕ ਵੀ ਇਸੇ ਤਰ੍ਹਾਂ ਕਰਦੇ ਹਨ?\wj* \v 34 \wj ਜੇ ਤੁਸੀਂ ਉਨ੍ਹਾਂ ਹੀ ਨੂੰ ਉਧਾਰ ਦਿੰਦੇ ਹੋ ਜਿਨ੍ਹਾਂ ਕੋਲੋਂ ਲੈਣ ਦੀ ਆਸ ਹੋਵੇ ਤਾਂ ਤੁਹਾਡੀ ਕੀ ਭਲਿਆਈ ਹੈ? ਪਾਪੀ ਲੋਕ ਵੀ ਪਾਪੀਆਂ ਨੂੰ ਉਧਾਰ ਦਿੰਦੇ ਹਨ ਕਿ ਮੁੜ ਕੇ ਉਨ੍ਹਾਂ ਤੋਂ ਉਹਨਾਂ ਹੀ ਵਾਪਸ ਲੈ ਲੈਣ।\wj* \v 35 \wj ਪਰ ਤੁਸੀਂ ਆਪਣੇ ਵੈਰੀਆਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦਾ ਭਲਾ ਕਰੋ। ਨਿਰਾਸ਼ ਨਾ ਹੋ ਕੇ ਉਧਾਰ ਦੇਵੋ ਤਾਂ ਤੁਹਾਡਾ ਫਲ ਬਹੁਤ ਹੋਵੇਗਾ ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ ਹੋਵੋਗੇ ਕਿ ਉਹ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਕਿਰਪਾਲੂ ਹੈ।\wj* \v 36 \wj ਦਿਆਲੂ ਬਣੋ ਜਿਵੇਂ ਕਿ ਤੁਹਾਡਾ ਪਿਤਾ ਦਿਆਲੂ ਹੈ।\wj* \s ਦੋਸ਼ ਨਾ ਲਗਾਓ \r ਮੱਤੀ 7:1-4 \p \v 37 \wj ਦੋਸ਼ ਨਾ ਲਾਓ ਤਾਂ ਤੁਹਾਡੇ ਉੱਤੇ ਦੋਸ਼ ਲਾਇਆ ਨਾ ਜਾਵੇਗਾ, ਅਤੇ ਅਪਰਾਧੀ ਨਾ ਠਹਿਰਾਓ ਤਾਂ ਤੁਸੀਂ ਅਪਰਾਧੀ ਨਾ ਠਹਿਰਾਏ ਜਾਓਗੇ। ਮਾਫ਼ ਕਰੋ ਤਾਂ ਤੁਸੀਂ ਮਾਫ਼ ਕੀਤੇ ਜਾਓਗੇ।\wj* \v 38 \wj ਦਿਓ ਤਾਂ ਤੁਹਾਨੂੰ ਦਿੱਤਾ ਜਾਵੇਗਾ, ਪੂਰਾ ਮਾਪ ਦੱਬ-ਦੱਬ ਕੇ ਹਿਲਾ-ਹਿਲਾ ਕੇ ਅਤੇ ਡੁਲ੍ਹਦਾ ਹੋਇਆ ਤੁਹਾਡੇ ਪੱਲੇ ਪਾਉਣਗੇ ਕਿਉਂਕਿ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮੁੜ ਮਿਣਿਆ ਜਾਵੇਗਾ।\wj* \v 39 ਤਦ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕੇ ਕਿਹਾ, \wj ਕੀ ਅੰਨ੍ਹਾ ਅੰਨ੍ਹੇ ਦਾ ਆਗੂ ਹੋ ਸਕਦਾ ਹੈ? ਕੀ ਉਹ ਦੋਵੇਂ ਟੋਏ ਵਿੱਚ ਨਾ ਡਿੱਗਣਗੇ?\wj* \v 40 \wj ਚੇਲਾ ਗੁਰੂ ਨਾਲੋਂ ਵੱਡਾ ਨਹੀਂ ਪਰ ਜੋ ਕੋਈ ਸਿੱਧ ਹੋਵੇਗਾ, ਉਹ ਆਪਣੇ ਗੁਰੂ ਵਰਗਾ ਹੋਵੇਗਾ।\wj* \v 41 \wj ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ ਕਿਉਂ ਵੇਖਦਾ ਹੈਂ ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ, ਉਸ ਵੱਲ ਧਿਆਨ ਨਹੀਂ ਦਿੰਦਾ?\wj* \v 42 \wj ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ, ਕਿ ਲਿਆ! ਉਸ ਕੱਖ ਨੂੰ ਜੋ ਤੇਰੀ ਅੱਖ ਵਿੱਚ ਹੈ ਕੱਢ ਦਿਆਂ? ਪਰ ਤੂੰ ਉਸ ਸ਼ਤੀਰ ਨੂੰ ਜਿਹੜਾ ਤੇਰੀ ਆਪਣੀ ਅੱਖ ਵਿੱਚ ਹੈ ਨਹੀਂ ਵੇਖਦਾ। ਹੇ ਕਪਟੀ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਚੰਗੀ ਤਰ੍ਹਾਂ ਵੇਖ ਕੇ ਤੂੰ ਉਸ ਕੱਖ ਨੂੰ ਜੋ ਤੇਰੇ ਭਰਾ ਦੀ ਅੱਖ ਵਿੱਚ ਹੈ ਕੱਢ ਸਕੇਂਗਾ।\wj* \s ਜਿਸ ਤਰ੍ਹਾਂ ਦਾ ਰੁੱਖ ਉਸੇ ਤਰ੍ਹਾਂ ਦਾ ਫਲ \r ਮੱਤੀ 7:16-20; 12:33-35 \p \v 43 \wj ਕੋਈ ਚੰਗਾ ਰੁੱਖ ਨਹੀਂ ਹੈ ਜਿਹੜਾ ਮਾੜਾ ਫਲ ਦੇਵੇ ਅਤੇ ਫੇਰ ਕੋਈ ਮਾੜਾ ਰੁੱਖ ਨਹੀਂ ਹੈ ਜਿਹੜਾ ਚੰਗਾ ਫਲ ਦੇਵੇ।\wj* \v 44 \wj ਹਰੇਕ ਰੁੱਖ ਆਪਣੇ ਫਲਾਂ ਤੋਂ ਪਛਾਣਿਆਂ ਜਾਂਦਾ ਹੈ। ਕਿਉਂ ਜੋ ਲੋਕ ਕੰਡਿਆਲੀਆਂ ਤੋਂ ਹੰਜ਼ੀਰ ਨਹੀਂ ਤੋੜਦੇ, ਅਤੇ ਨਾ ਹੀ ਝਾੜੀਆਂ ਤੋਂ ਦਾਖ ਤੋੜਦੇ ਹਨ।\wj* \v 45 \wj ਭਲਾ ਮਨੁੱਖ ਆਪਣੇ ਮਨ ਦੇ ਚੰਗੇ ਖ਼ਜ਼ਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਆਦਮੀ ਬੁਰੇ ਖ਼ਜ਼ਾਨੇ ਵਿੱਚੋਂ ਬੁਰੀ ਗੱਲ ਕੱਢਦਾ ਹੈ ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਸ ਦੇ ਮੂੰਹ ਉੱਤੇ ਉਹੋ ਆਉਂਦਾ ਹੈ।\wj* \s ਘਰ ਬਣਾਉਣ ਵਾਲੇ ਦੋ ਮਨੁੱਖ \r ਮੱਤੀ 7:24-27 \p \v 46 \wj ਤੁਸੀਂ ਮੈਨੂੰ “ਪ੍ਰਭੂ, ਪ੍ਰਭੂ” ਕਰਕੇ ਕਿਉਂ ਪੁਕਾਰਦੇ ਹੋ ਪਰ ਜੋ ਮੈਂ ਕਹਿੰਦਾ ਹਾਂ ਸੋ ਨਹੀਂ ਕਰਦੇ?\wj* \v 47 \wj ਹਰੇਕ ਜੋ ਮੇਰੇ ਕੋਲ ਆਉਂਦਾ ਹੈ ਅਤੇ ਮੇਰੇ ਬਚਨ ਸੁਣ ਕੇ ਉਨ੍ਹਾਂ ਨੂੰ ਮੰਨਦਾ ਹੈ ਮੈਂ ਤੁਹਾਨੂੰ ਦੱਸਦਾ ਹਾਂ ਕਿ ਉਹ ਕਿਸ ਵਰਗਾ ਹੈ।\wj* \v 48 \wj ਉਹ ਉਸ ਮਨੁੱਖ ਵਰਗਾ ਹੈ ਜਿਸ ਨੇ ਘਰ ਬਣਾਉਣ ਵੇਲੇ ਧਰਤੀ ਡੂੰਘੀ ਪੁੱਟ ਕੇ ਪੱਥਰ ਉੱਤੇ ਨੀਂਹ ਰੱਖੀ ਅਤੇ ਜਦ ਹੜ੍ਹ ਆਇਆ ਤਾਂ ਲਹਿਰ ਨੇ ਉਸ ਘਰ ਉੱਤੇ ਜ਼ੋਰ ਮਾਰਿਆ ਪਰ ਉਸ ਨੂੰ ਹਿਲਾ ਨਾ ਸਕੀ ਇਸ ਲਈ ਜੋ ਉਹ ਚੰਗੀ ਤਰ੍ਹਾਂ ਬਣਾਇਆ ਹੋਇਆ ਸੀ।\wj* \v 49 \wj ਪਰ ਜਿਹੜਾ ਸੁਣ ਕੇ ਨਹੀਂ ਮੰਨਦਾ ਉਹ ਉਸ ਮਨੁੱਖ ਵਰਗਾ ਹੈ, ਜਿਸ ਨੇ ਨੀਂਹ ਬਿਨ੍ਹਾਂ ਧਰਤੀ ਉੱਤੇ ਘਰ ਬਣਾਇਆ ਜਿਸ ਉੱਤੇ ਲਹਿਰ ਨੇ ਜ਼ੋਰ ਮਾਰਿਆ ਅਤੇ ਉਹ ਝੱਟ ਡਿੱਗ ਪਿਆ ਅਤੇ ਉਸ ਘਰ ਦਾ ਸੱਤਿਆਨਾਸ ਹੋ ਗਿਆ।\wj* \c 7 \s ਇੱਕ ਸੂਬੇਦਾਰ ਦਾ ਵਿਸ਼ਵਾਸ \r ਮੱਤੀ 8:5-13 \p \v 1 ਜਦ ਉਹ ਆਪਣੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਕਹਿ ਚੁੱਕਿਆ ਤਾਂ ਕਫ਼ਰਨਾਹੂਮ ਵਿੱਚ ਆਇਆ। \v 2 ਅਤੇ ਕਿਸੇ ਸੂਬੇਦਾਰ ਦਾ ਨੌਕਰ ਜਿਹੜਾ ਉਸ ਦਾ ਬਹੁਤ ਪਿਆਰਾ ਸੀ ਰੋਗ ਨਾਲ ਮਰਨ ਵਾਲਾ ਸੀ। \v 3 ਉਸ ਨੇ ਯਿਸੂ ਦੀ ਖ਼ਬਰ ਸੁਣ ਕੇ ਯਹੂਦੀਆਂ ਦੇ ਕਈਆਂ ਬਜ਼ੁਰਗਾਂ ਨੂੰ ਉਸ ਦੇ ਕੋਲ ਭੇਜਿਆ ਅਤੇ ਉਸ ਅੱਗੇ ਬੇਨਤੀ ਕੀਤੀ ਜੋ ਆ ਕੇ ਮੇਰੇ ਨੌਕਰ ਨੂੰ ਚੰਗਾ ਕਰੇ। \v 4 ਉਹ ਯਿਸੂ ਦੇ ਕੋਲ ਆਏ ਅਤੇ ਬੜੀ ਨਿਮਰਤਾ ਨਾਲ ਉਸ ਨੂੰ ਬੇਨਤੀ ਕਰ ਕੇ ਆਖਿਆ ਕਿ ਉਹ ਇਸ ਲਾਇਕ ਹੈ ਜੋ ਤੂੰ ਉਸ ਦੇ ਲਈ ਇਹ ਕੰਮ ਕਰੇਂ। \v 5 ਕਿਉਂਕਿ ਉਹ ਸਾਡੀ ਕੌਮ ਨੂੰ ਪਿਆਰ ਕਰਦਾ ਹੈ ਨਾਲੇ ਉਸ ਨੇ ਆਪ ਸਾਡੇ ਲਈ ਪ੍ਰਾਰਥਨਾ ਘਰ ਬਣਵਾਇਆ ਹੈ। \v 6 ਯਿਸੂ ਉਨ੍ਹਾਂ ਦੇ ਨਾਲ ਚੱਲਿਆ ਗਿਆ ਅਤੇ ਜਦ ਉਹ ਘਰ ਦੇ ਨੇੜੇ ਆਇਆ ਤਾਂ ਸੂਬੇਦਾਰ ਨੇ ਮਿੱਤਰਾਂ ਦੇ ਰਾਹੀਂ ਉਸ ਨੂੰ ਸੁਨੇਹਾ ਭੇਜਿਆ ਕਿ ਪ੍ਰਭੂ ਜੀ ਖੇਚਲ ਨਾ ਕਰ ਕਿਉਂਕਿ ਮੈਂ ਇਸ ਯੋਗ ਨਹੀਂ ਕਿ ਤੁਸੀਂ ਮੇਰੇ ਘਰ ਆਓ। \v 7 ਇਸੇ ਕਾਰਨ ਮੈਂ ਆਪਣੇ ਆਪ ਨੂੰ ਤੇਰੇ ਕੋਲ ਆਉਣ ਦੇ ਵੀ ਯੋਗ ਨਾ ਸਮਝਿਆ ਜੇਕਰ ਤੂੰ ਇੱਕ ਸ਼ਬਦ ਹੀ ਕਹਿ ਦੇਵੇਂਗਾ ਤਾਂ ਮੇਰਾ ਸੇਵਕ ਚੰਗਾ ਹੋ ਜਾਵੇਗਾ। \v 8 ਮੈਂ ਆਪ ਵੀ ਅਧਿਕਾਰੀਆਂ ਦੇ ਅਧੀਨ ਹਾਂ ਅਤੇ ਮੇਰੇ ਅਧਿਕਾਰ ਵਿੱਚ ਵੀ ਸਿਪਾਹੀ ਹਨ। ਜਿਸ ਸਿਪਾਹੀ ਨੂੰ ਮੈਂ ਹੁਕਮ ਦਿੰਦਾ ਹਾਂ, “ਜਾ” ਤਾਂ ਉਹ ਜਾਂਦਾ ਹੈ ਅਤੇ ਦੂਜੇ ਨੂੰ ਬੁਲਾਵਾਂ “ਆ” ਤਾਂ ਉਹ ਆਉਂਦਾ ਹੈ ਅਤੇ ਇਸੇ ਤਰ੍ਹਾਂ ਆਪਣੇ ਨੌਕਰ ਨੂੰ ਕਹਿੰਦਾਂ ਹਾਂ “ਇਹ ਕਰ”, ਤਾਂ ਉਹ ਕਰਦਾ ਹੈ। \v 9 ਯਿਸੂ ਇਹ ਗੱਲਾਂ ਸੁਣ ਕੇ ਹੈਰਾਨ ਹੋਇਆ ਅਤੇ ਉਸ ਭੀੜ ਦੀ ਵੱਲ ਜੋ ਉਸ ਦੇ ਮਗਰ ਚੱਲੀ ਆਉਂਦੀ ਸੀ ਮੁੜ ਕੇ ਕਿਹਾ, \wj ਮੈਂ ਤੁਹਾਨੂੰ ਆਖਦਾ ਹਾਂ ਮੈਂ ਇਸ ਤਰ੍ਹਾਂ ਦਾ ਵਿਸ਼ਵਾਸ ਇਸਰਾਏਲ ਵਿੱਚ ਵੀ ਨਹੀਂ ਵੇਖਿਆ!\wj* \v 10 ਜੋ ਭੇਜੇ ਗਏ ਸਨ ਉਨ੍ਹਾਂ ਘਰ ਮੁੜ ਕੇ ਉਸ ਨੌਕਰ ਨੂੰ ਚੰਗਾ ਹੋਇਆ ਵੇਖਿਆ। \s ਵਿਧਵਾ ਦੇ ਪੁੱਤਰ ਨੂੰ ਜਿਵਾਉਣਾ \p \v 11 ਇਸ ਦੇ ਪਿੱਛੋਂ ਇਹ ਹੋਇਆ ਯਿਸੂ ਨਾਈਨ ਨਾਮ ਦੇ ਇੱਕ ਨਗਰ ਨੂੰ ਗਿਆ ਅਤੇ ਉਸ ਦੇ ਚੇਲੇ ਅਤੇ ਵੱਡੀ ਭੀੜ ਉਸ ਦੇ ਨਾਲ ਤੁਰੀ ਜਾਂਦੀ ਸੀ। \v 12 ਅਤੇ ਜਿਸ ਵੇਲੇ ਉਹ ਨਗਰ ਦੇ ਫਾਟਕ ਦੇ ਨੇੜੇ ਪੁੱਜਿਆ ਤਾਂ ਵੇਖੋ ਲੋਕ ਇੱਕ ਮੁਰਦੇ ਨੂੰ ਬਾਹਰ ਲਈ ਜਾਂਦੇ ਸਨ ਜੋ ਆਪਣੀ ਮਾਂ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਵਿਧਵਾ ਸੀ, ਨਗਰ ਦੀ ਵੱਡੀ ਭੀੜ ਉਸ ਦੇ ਨਾਲ ਸੀ। \v 13 ਪ੍ਰਭੂ ਨੇ ਵੇਖ ਕੇ ਉਸ ਉੱਤੇ ਤਰਸ ਖਾਧਾ ਅਤੇ ਉਸ ਨੂੰ ਆਖਿਆ, \wj ਨਾ ਰੋ।\wj* \v 14 ਅਤੇ ਨੇੜੇ ਆ ਕੇ ਅਰਥੀ ਨੂੰ ਛੂਹਿਆ ਅਤੇ ਚੁੱਕਣ ਵਾਲੇ ਰੁੱਕ ਗਏ। ਤਦ ਉਸ ਨੇ ਕਿਹਾ, \wj ਹੇ ਜਵਾਨ ਮੈਂ ਤੈਨੂੰ ਕਹਿੰਦਾ ਹਾਂ, ਉੱਠ!\wj* \v 15 ਤਦ ਉਹ ਮੁਰਦਾ ਉੱਠ ਕੇ ਬੈਠ ਗਿਆ ਅਤੇ ਬੋਲਣ ਲੱਗ ਪਿਆ ਅਤੇ ਯਿਸੂ ਨੇ ਉਸ ਨੂੰ ਉਸ ਦੀ ਮਾਂ ਨੂੰ ਸੌਂਪ ਦਿੱਤਾ। \v 16 ਤਦ ਸਭ ਦੇ ਸਭ ਡਰ ਗਏ ਅਤੇ ਪਰਮੇਸ਼ੁਰ ਦੀ ਵਡਿਆਈ ਕਰ ਕੇ ਬੋਲੇ ਕਿ ਸਾਡੇ ਵਿੱਚ ਇੱਕ ਮਹਾਨ ਨਬੀ ਉੱਠਿਆ ਹੈ, ਅਤੇ ਪਰਮੇਸ਼ੁਰ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ ਹੈ। \v 17 ਅਤੇ ਉਸ ਦੇ ਬਾਰੇ ਇਹ ਗੱਲ ਸਾਰੇ ਯਹੂਦਿਯਾ ਅਤੇ ਉਸ ਪੂਰੇ ਇਲਾਕੇ ਵਿੱਚ ਫੈਲ ਗਈ। \s ਯਿਸੂ ਬਪਤਿਸਮਾ ਦੇਣ ਵਾਲੇ ਦਾ ਪ੍ਰਸ਼ਨ \r ਮੱਤੀ 11:2-19 \p \v 18 ਯੂਹੰਨਾ ਦੇ ਚੇਲਿਆਂ ਨੇ ਉਸ ਨੂੰ ਇਨ੍ਹਾਂ ਸਾਰਿਆਂ ਕੰਮਾਂ ਦੀ ਖ਼ਬਰ ਦਿੱਤੀ। \v 19 ਤਦ ਯੂਹੰਨਾ ਨੇ ਆਪਣੇ ਚੇਲਿਆਂ ਵਿੱਚੋਂ ਦੋ ਚੇਲਿਆਂ ਨੂੰ ਬੁਲਾਇਆ ਅਤੇ ਪ੍ਰਭੂ ਕੋਲ ਇਹ ਪੁੱਛਣ ਲਈ ਭੇਜਿਆ ਕਿ ਆਉਣ ਵਾਲਾ ਮਸੀਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ। \v 20 ਉਹ ਦੋਨੋਂ ਚੇਲੇ ਯਿਸੂ ਕੋਲ ਆਏ ਅਤੇ ਉਸ ਤੋਂ ਪੁੱਛਿਆ ਕਿ ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਇਹ ਪੁੱਛਣ ਲਈ ਭੇਜਿਆ ਹੈ ਕਿ ਆਉਣ ਵਾਲਾ ਮਸੀਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ? \v 21 ਉਸ ਨੇ ਉਸ ਸਮੇਂ ਬਹੁਤਿਆਂ ਨੂੰ ਰੋਗਾਂ ਅਤੇ ਕਮਜ਼ੋਰੀਆਂ ਅਤੇ ਦੁਸ਼ਟ ਆਤਮਾਵਾਂ ਤੋਂ ਚੰਗਾ ਕੀਤਾ ਅਤੇ ਬਹੁਤ ਸਾਰੇ ਅੰਨ੍ਹਿਆਂ ਨੂੰ ਸੁਜਾਖਾ ਕੀਤਾ। \v 22 ਤਦ ਯਿਸੂ ਨੇ ਉੱਤਰ ਦਿੱਤਾ ਕਿ \wj ਜੋ ਕੁਝ ਤੁਸੀਂ ਵੇਖਿਆ ਅਤੇ ਸੁਣਿਆ ਹੈ ਯੂਹੰਨਾ ਨੂੰ ਜਾ ਕੇ ਦੱਸੋ ਕਿ ਅੰਨ੍ਹੇ ਵੇਖਦੇ, ਲੰਗੜੇ ਤੁਰਦੇ, ਕੋੜ੍ਹੀ ਸ਼ੁੱਧ ਹੁੰਦੇ, ਬੋਲੇ ਸੁਣਦੇ ਅਤੇ ਮੁਰਦੇ ਜਿਵਾਲੇ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।\wj* \v 23 \wj ਅਤੇ ਧੰਨ ਹੈ ਉਹ ਜੋ ਮੇਰੇ ਕਾਰਨ ਠੋਕਰ ਨਾ ਖਾਵੇ।\wj* \v 24 ਜਦ ਯੂਹੰਨਾ ਦੇ ਸੰਦੇਸ਼ਵਾਹਕ ਵਾਪਸ ਚੱਲੇ ਗਏ ਤਾਂ ਉਹ ਯੂਹੰਨਾ ਦੇ ਬਾਰੇ ਲੋਕਾਂ ਨੂੰ ਕਹਿਣ ਲੱਗਾ ਕਿ \wj ਤੁਸੀਂ ਉਜਾੜ ਵਿੱਚ ਕੀ ਵੇਖਣ ਗਏ ਸੀ? ਭਲਾ, ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ?\wj* \v 25 \wj ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਇੱਕ ਮਨੁੱਖ ਨੂੰ ਜੋ ਮਹੀਨ ਬਸਤਰ ਪਹਿਨੇ ਹੋਏ ਸੀ? ਵੇਖੋ, ਉਹ ਜੋ ਸੋਹਣੀ ਪੁਸ਼ਾਕ ਪਹਿਨਦੇ ਅਤੇ ਐਸ਼ ਕਰਦੇ ਹਨ ਸੋ ਰਾਜਿਆਂ ਦੇ ਮਹਿਲਾਂ ਵਿੱਚ ਰਹਿੰਦੇ ਹਨ।\wj* \v 26 \wj ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਨਬੀ ਨੂੰ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ।\wj* \v 27 \wj ਇਹ ਉਹ ਹੈ ਜਿਸ ਦੇ ਬਾਰੇ ਵਿੱਚ ਲਿਖਿਆ ਹੈ,\wj* \q1 \wj ਵੇਖ, ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ,\wj* \q2 \wj ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।\wj* \m \v 28 \wj ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜੇ ਔਰਤਾਂ ਤੋਂ ਪੈਦਾ ਹੋਏ ਹਨ ਉਨ੍ਹਾਂ ਵਿੱਚੋਂ ਯੂਹੰਨਾ ਨਾਲੋਂ ਵੱਡਾ ਕੋਈ ਨਹੀਂ, ਪਰ ਜੋ ਪਰਮੇਸ਼ੁਰ ਦੇ ਰਾਜ ਵਿੱਚ ਛੋਟਾ ਹੈ ਉਹ ਉਸ ਤੋਂ ਵੱਡਾ ਹੈ।\wj* \v 29 ਜਦ ਮਸੂਲੀਆਂ ਅਤੇ ਸਭ ਲੋਕਾਂ ਨੇ ਇਹ ਸੁਣਿਆ ਤਾਂ ਯੂਹੰਨਾ ਦਾ ਬਪਤਿਸਮਾ ਲੈ ਕੇ ਪਰਮੇਸ਼ੁਰ ਨੂੰ ਸੱਚਾ ਮੰਨਿਆ। \v 30 ਪਰ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਉਸ ਕੋਲੋਂ ਬਪਤਿਸਮਾ ਨਾ ਲੈ ਕੇ ਆਪਣੇ ਲਈ ਪਰਮੇਸ਼ੁਰ ਦੀ ਇੱਛਾ ਨੂੰ ਟਾਲ ਦਿੱਤਾ। \v 31 \wj ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ ਅਤੇ ਉਹ ਕਿਸ ਦੇ ਸਮਾਨ ਹਨ?\wj* \v 32 \wj ਉਹ ਉਨ੍ਹਾਂ ਬੱਚਿਆਂ ਵਰਗੇ ਹਨ ਜਿਹੜੇ ਬਜ਼ਾਰ ਵਿੱਚ ਬੈਠੇ ਇੱਕ ਦੂਜੇ ਨੂੰ ਅਵਾਜ਼ ਮਾਰਦੇ ਤੇ ਆਖਦੇ ਹਨ ਕਿ\wj* \q1 \wj ਅਸੀਂ ਤੁਹਾਡੇ ਲਈ ਬੰਸਰੀ ਵਜਾਈ\wj* \q2 \wj ਪਰ ਤੁਸੀਂ ਨਾ ਨੱਚੇ।\wj* \q1 \wj ਅਸੀਂ ਵਿਰਲਾਪ ਕੀਤਾ\wj* \q2 \wj ਪਰ ਤੁਸੀਂ ਨਾ ਰੋਏ।\wj* \m \v 33 \wj ਯੂਹੰਨਾ ਬਪਤਿਸਮਾ ਦੇਣ ਵਾਲਾ ਤੁਹਾਡੇ ਕੋਲ ਆਇਆ, ਉਹ ਨਾ ਤਾਂ ਰੋਟੀ ਖਾਂਦਾ ਅਤੇ ਨਾ ਮੈਅ ਪੀਂਦਾ ਸੀ ਅਤੇ ਤੁਸੀਂ ਆਖਦੇ ਹੋ ਕਿ ਉਹ ਦੇ ਵਿੱਚ ਇੱਕ ਭੂਤ ਹੈ।\wj* \v 34 \wj ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਹੈ ਅਤੇ ਤੁਸੀਂ ਉਸ ਬਾਰੇ ਕਹਿੰਦੇ ਹੋ, ਵੇਖੋ ਇੱਕ ਪੇਟੂ ਅਤੇ ਸ਼ਰਾਬੀ ਮਨੁੱਖ, ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ!\wj* \v 35 \wj ਸੋ ਗਿਆਨ ਆਪਣੇ ਸਾਰੇ ਕੰਮਾਂ ਦੁਆਰਾ ਸੱਚਾ ਠਹਿਰਿਆ!\wj* \s ਫ਼ਰੀਸੀ ਦੇ ਘਰ ਵਿੱਚ ਪਾਪੀ ਔਰਤ ਨੂੰ ਮਾਫ਼ੀ \p \v 36 ਫੇਰ ਇੱਕ ਫ਼ਰੀਸੀ ਨੇ ਉਸ ਨੂੰ ਬੇਨਤੀ ਕੀਤੀ ਜੋ ਮੇਰੇ ਨਾਲ ਭੋਜਨ ਕਰ। ਤਦ ਉਹ ਫ਼ਰੀਸੀ ਦੇ ਘਰ ਜਾ ਕੇ ਖਾਣ ਬੈਠ ਗਿਆ। \v 37 ਉਸ ਸ਼ਹਿਰ ਵਿੱਚ ਇੱਕ ਪਾਪੀ ਔਰਤ ਰਹਿੰਦੀ ਸੀ। ਜਦੋਂ ਉਸ ਨੂੰ ਪਤਾ ਲੱਗਾ ਕਿ ਯਿਸੂ ਫ਼ਰੀਸੀ ਦੇ ਘਰ ਭੋਜਨ ਕਰ ਰਿਹਾ ਹੈ ਤਾਂ ਉਹ ਸੰਗਮਰਮਰ ਦੀ ਅਤਰਦਾਨੀ ਵਿੱਚ ਅਤਰ ਲੈ ਕੇ ਆਈ। \v 38 ਅਤੇ ਉਹ ਉਸ ਦੇ ਚਰਨਾਂ ਦੇ ਕੋਲ ਖਲੋ ਕੇ ਰੋਂਦੀ-ਰੋਂਦੀ ਹੰਝੂਆਂ ਨਾਲ ਉਸ ਦੇ ਪੈਰ ਧੋਣ ਲੱਗੀ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਪੂੰਝ ਕੇ ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਅਤਰ ਮਲਿਆ। \v 39 ਅਤੇ ਇਹ ਵੇਖ ਕੇ ਉਹ ਫ਼ਰੀਸੀ ਜਿਸ ਨੇ ਉਸ ਨੂੰ ਭੋਜਨ ਤੇ ਬੁਲਾਇਆ ਸੀ ਆਪਣੇ ਮਨ ਵਿੱਚ ਕਹਿਣ ਲੱਗਾ ਕਿ ਇਹ ਮਨੁੱਖ ਜੇਕਰ ਨਬੀ ਹੁੰਦਾ ਤਾਂ ਜਾਣ ਲੈਂਦਾ ਕਿ ਇਹ ਔਰਤ ਜੋ ਉਸ ਨੂੰ ਛੂੰਹਦੀ ਹੈ ਕੌਣ ਅਤੇ ਕਿਹੋ ਜਿਹੀ ਹੈ ਕਿਉਂ ਜੋ ਉਹ ਪਾਪਣ ਹੈ। \v 40 ਯਿਸੂ ਨੇ ਉਸ ਦੇ ਵਿਚਾਰਾਂ ਨੂੰ ਜਾਣ ਕੇ ਕਿਹਾ, \wj ਸ਼ਮਊਨ, ਮੈਂ ਤੈਨੂੰ ਕੁਝ ਆਖਣਾ ਹੈ।\wj* ਤਾਂ ਉਹ ਬੋਲਿਆ, ਗੁਰੂ ਜੀ ਦੱਸੋ। \v 41 ਯਿਸੂ ਨੇ ਕਿਹਾ, \wj “ਕਿਸੇ ਸ਼ਾਹੂਕਾਰ ਦੇ ਦੋ ਕਰਜ਼ਾਈ ਸਨ, ਇੱਕ ਢਾਈ ਸੌ ਰੁਪਏ ਦਾ ਅਤੇ ਦੂਜਾ ਪੰਜਾਹਾਂ ਦਾ।”\wj* \v 42 \wj ਜਦ ਉਨ੍ਹਾਂ ਦੇ ਕੋਲ ਵਾਪਸ ਕਰਨ ਲਈ ਕੁਝ ਨਾ ਸੀ ਤਾਂ ਉਸ ਨੇ ਦੋਵਾਂ ਦਾ ਕਰਜ਼ ਮਾਫ਼ ਕਰ ਦਿੱਤਾ ਸੀ। ਮੈਨੂੰ ਦੱਸ ਉਨ੍ਹਾਂ ਵਿੱਚੋਂ ਉਸ ਨਾਲ ਜ਼ਿਆਦਾ ਪਿਆਰ ਕੌਣ ਕਰੇਗਾ?\wj* \v 43 ਸ਼ਮਊਨ ਨੇ ਉੱਤਰ ਦਿੱਤਾ, ਮੇਰੀ ਸਮਝ ਵਿੱਚ ਉਹ ਜਿਸ ਨੂੰ ਉਸ ਨੇ ਜ਼ਿਆਦਾ ਮਾਫ਼ ਕੀਤਾ। ਤਾਂ ਉਸ ਨੇ ਉਸ ਨੂੰ ਆਖਿਆ, \wj ਤੂੰ ਠੀਕ ਫ਼ੈਸਲਾ ਕੀਤਾ।\wj* \v 44 ਫਿਰ ਉਸ ਨੇ ਔਰਤ ਵੱਲ ਮੂੰਹ ਫੇਰ ਕੇ ਸ਼ਮਊਨ ਨੂੰ ਕਿਹਾ, \wj ਤੂੰ ਇਸ ਔਰਤ ਨੂੰ ਵੇਖਦਾ ਹੈਂ? ਮੈਂ ਤੇਰੇ ਘਰ ਆਇਆ ਪਰ ਤੂੰ ਮੇਰੇ ਪੈਰ ਧੋਣ ਲਈ ਪਾਣੀ ਨਾ ਦਿੱਤਾ ਪਰ ਇਸ ਨੇ ਮੇਰੇ ਪੈਰ ਹੰਝੂਆਂ ਨਾਲ ਧੋਤੇ ਅਤੇ ਆਪਣੇ ਵਾਲਾਂ ਨਾਲ ਪੂੰਝੇ ਹਨ।\wj* \v 45 \wj ਤੂੰ ਮੈਨੂੰ ਨਹੀਂ ਚੁੰਮਿਆ ਪਰ ਜਦੋਂ ਦਾ ਮੈਂ ਇੱਥੇ ਆਇਆ ਹਾਂ ਇਹ ਮੇਰੇ ਪੈਰ ਚੁੰਮਣ ਤੋਂ ਨਹੀਂ ਰੁਕੀ।\wj* \v 46 \wj ਤੂੰ ਮੇਰੇ ਸਿਰ ਤੇ ਤੇਲ ਨਹੀਂ ਲਾਇਆ ਪਰ ਇਸ ਨੇ ਮੇਰੇ ਪੈਰਾਂ ਨੂੰ ਅਤਰ ਮਲਿਆ ਹੈ।\wj* \v 47 \wj ਇਸ ਕਾਰਨ ਮੈਂ ਤੈਨੂੰ ਆਖਦਾ ਹਾਂ ਕਿ ਇਸ ਦੇ ਪਾਪ ਜੋ ਬਹੁਤੇ ਸਨ ਸੋ ਮਾਫ਼ ਕੀਤੇ ਗਏ ਕਿਉਂਕਿ ਇਸ ਨੇ ਬਹੁਤ ਪਿਆਰ ਕੀਤਾ, ਪਰ ਜਿਸ ਨੂੰ ਥੋੜ੍ਹਾ ਮਾਫ਼ ਕੀਤਾ ਗਿਆ ਸੋ ਥੋੜ੍ਹਾ ਪਿਆਰ ਕਰਦਾ ਹੈ।\wj* \v 48 ਫਿਰ ਯਿਸੂ ਨੇ ਉਸ ਔਰਤ ਨੂੰ ਆਖਿਆ, \wj ਤੇਰੇ ਪਾਪ ਮਾਫ਼ ਕੀਤੇ ਗਏ।\wj* \v 49 ਅਤੇ ਜਿਹੜੇ ਉਸ ਦੇ ਨਾਲ ਭੋਜਨ ਕਰ ਰਹੇ ਸਨ ਆਪਣੇ ਮਨਾਂ ਵਿੱਚ ਕਹਿਣ ਲੱਗੇ ਜੋ ਇਹ ਕੌਣ ਹੈ, ਜੋ ਪਾਪ ਵੀ ਮਾਫ਼ ਕਰਦਾ ਹੈ? \v 50 ਅਤੇ ਉਸ ਨੇ ਉਸ ਔਰਤ ਨੂੰ ਆਖਿਆ, \wj ਤੇਰੇ ਵਿਸ਼ਵਾਸ ਨੇ ਤੈਨੂੰ ਬਚਾਇਆ ਹੈ, ਸ਼ਾਂਤੀ ਨਾਲ ਚਲੀ ਜਾ।\wj* \c 8 \s ਯਿਸੂ ਦੀਆਂ ਸਿੱਖਿਆਂਵਾਂ \p \v 1 ਕੁਝ ਸਮੇਂ ਬਾਅਦ ਇਸ ਤਰ੍ਹਾਂ ਹੋਇਆ ਕਿ ਯਿਸੂ ਆਪਣੇ ਬਾਰਾਂ ਚੇਲਿਆਂ ਨਾਲ ਨਗਰਾਂ ਅਤੇ ਪਿੰਡਾਂ ਵਿੱਚ ਫਿਰਦਾ ਹੋਇਆ ਪਰਚਾਰ ਕਰਦਾ ਅਤੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਸੁਣਾਉਂਦਾ ਸੀ। \v 2 ਅਤੇ ਕਈ ਔਰਤਾਂ ਵੀ ਜਿਹੜੀਆਂ ਦੁਸ਼ਟ ਆਤਮਾਵਾਂ ਤੋਂ ਚੰਗੀਆਂ ਕੀਤੀਆਂ ਗਈਆਂ ਸਨ ਅਰਥਾਤ ਮਰਿਯਮ ਜਿਸ ਨੂੰ ਮਗਦਲੀਨੀ ਆਖਦੇ ਸਨ। ਜਿਸ ਦੇ ਵਿੱਚੋਂ ਸੱਤ ਭੂਤਾਂ ਨਿੱਕਲੀਆਂ ਸਨ। \v 3 ਅਤੇ ਯੋਆਨਾ ਜੋ ਹੇਰੋਦੇਸ ਦੇ ਦਰਬਾਰੀ ਖੂਜ਼ਾਹ ਦੀ ਪਤਨੀ ਅਤੇ ਸੁਸੰਨਾ ਅਤੇ ਹੋਰ ਬਹੁਤ ਸਾਰੀਆਂ ਔਰਤਾਂ ਸਨ ਜੋ ਆਪਣੀ ਸੰਪਤੀ ਨਾਲ ਉਨ੍ਹਾਂ ਦੀ ਟਹਿਲ ਸੇਵਾ ਕਰਦੀਆਂ ਸਨ। \s ਬੀਜ ਬੀਜਣ ਵਾਲੇ ਦਾ ਦ੍ਰਿਸ਼ਟਾਂਤ \r ਮੱਤੀ 13:1-9; ਮਰਕੁਸ 4:1-9 \p \v 4 ਜਦ ਵੱਡੀ ਭੀੜ ਇਕੱਠੀ ਸੀ ਅਤੇ ਨਗਰਾਂ ਦੇ ਲੋਕ ਉਸ ਦੇ ਕੋਲ ਆਉਂਦੇ ਸਨ, ਤਾਂ ਉਸ ਨੇ ਦ੍ਰਿਸ਼ਟਾਂਤ ਨਾਲ ਆਖਿਆ \v 5 ਕਿ \wj ਇੱਕ ਬੀਜਣ ਵਾਲਾ ਬੀਜ ਬੀਜਣ ਨੂੰ ਨਿੱਕਲਿਆ ਅਤੇ ਬੀਜਦੇ ਹੋਏ ਕੁਝ ਬੀਜ ਸੜਕ ਦੇ ਕੰਢੇ ਜਾ ਡਿੱਗੇ ਅਤੇ ਮਿੱਧੇ ਗਏ ਅਤੇ ਅਕਾਸ਼ ਦੇ ਪੰਛੀਆਂ ਨੇ ਉਸ ਨੂੰ ਚੁਗ ਲਿਆ।\wj* \v 6 \wj ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ ਜੋ ਉੱਗਦਿਆਂ ਹੀ ਸੁੱਕ ਗਏ ਕਿਉਂ ਜੋ ਉਹਨਾਂ ਨੂੰ ਪਾਣੀ ਨਾ ਮਿਲਿਆ।\wj* \v 7 \wj ਅਤੇ ਕੁਝ ਕੰਡਿਆਲੀਆਂ ਝਾੜੀਆਂ ਵਿੱਚ ਡਿੱਗੇ ਅਤੇ ਕੰਡਿਆਲੀਆਂ ਝਾੜੀਆਂ ਨੇ ਨਾਲ ਹੀ ਵੱਧ ਕੇ ਉਹਨਾਂ ਨੂੰ ਦਬਾ ਲਿਆ।\wj* \v 8 \wj ਅਤੇ ਕੁਝ ਚੰਗੀ ਜ਼ਮੀਨ ਵਿੱਚ ਡਿੱਗਿਆ ਅਤੇ ਉੱਗ ਕੇ ਸੌ ਗੁਣਾ ਫਲ ਦਿੱਤਾ।\wj* ਉਹ ਇਹ ਗੱਲਾਂ ਕਹਿ ਕੇ ਉੱਚੀ ਆਵਾਜ਼ ਵਿੱਚ ਬੋਲਿਆ ਕਿ \wj ਜਿਸ ਦੇ ਸੁਣਨ ਦੇ ਕੰਨ ਹੋਣ ਉਹ ਸੁਣੇ!\wj* \s ਦ੍ਰਿਸ਼ਟਾਂਤਾਂ ਦਾ ਮਕਸਦ \r ਮੱਤੀ 13:10-17; ਮਰਕੁਸ 4:10-12 \p \v 9 ਉਸ ਦੇ ਚੇਲਿਆਂ ਨੇ ਉਸ ਤੋਂ ਪੁੱਛਿਆ, ਇਸ ਦ੍ਰਿਸ਼ਟਾਂਤ ਦਾ ਅਰਥ ਕੀ ਹੈ? \v 10 ਅਤੇ ਉਸ ਨੇ ਕਿਹਾ, \wj ਪਰਮੇਸ਼ੁਰ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ, ਪਰ ਹੋਰਨਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਦੱਸਿਆ ਜਾਂਦਾ ਹੈ ਤਾਂ ਕਿ\wj* \q1 \wj ਉਹ ਵੇਖਦੇ ਹੋਏ ਨਾ ਵੇਖਣ\wj* \q2 \wj ਅਤੇ ਸੁਣਦੇ ਹੋਏ ਨਾ ਸਮਝਣ।\wj* \s ਬੀਜ ਬੀਜਣ ਵਾਲੇ ਦੇ ਦ੍ਰਿਸ਼ਟਾਂਤ ਦਾ ਅਰਥ \r ਮੱਤੀ 13:18-23; ਮਰਕੁਸ 4:13-20 \p \v 11 \wj ਇਸ ਦ੍ਰਿਸ਼ਟਾਂਤ ਦਾ ਅਰਥ ਇਹ ਹੈ ਕਿ ਬੀਜ ਪਰਮੇਸ਼ੁਰ ਦਾ ਬਚਨ ਹੈ।\wj* \v 12 \wj ਅਤੇ ਸੜਕ ਦੇ ਕੰਢੇ ਵਾਲੇ ਉਹ ਹਨ ਜਿਨ੍ਹਾਂ ਬਚਨ ਨੂੰ ਸੁਣਿਆ, ਤਦ ਸ਼ੈਤਾਨ ਆ ਕੇ ਉਸ ਬਚਨ ਨੂੰ ਉਨ੍ਹਾਂ ਦੇ ਦਿਲਾਂ ਵਿੱਚੋਂ ਕੱਢ ਕੇ ਲੈ ਜਾਂਦਾ ਹੈ ਕਿ ਅਜਿਹਾ ਨਾ ਹੋਵੇ ਜੋ ਉਹ ਵਿਸ਼ਵਾਸ ਕਰ ਕੇ ਮੁਕਤੀ ਪਾਉਣ।\wj* \v 13 \wj ਅਤੇ ਜੋ ਪਥਰੀਲੀ ਜ਼ਮੀਨ ਉੱਤੇ ਡਿੱਗੇ ਸੋ ਉਹ ਹਨ, ਜਿਹੜੇ ਬਚਨ ਸੁਣ ਕੇ ਖੁਸ਼ੀ ਨਾਲ ਮੰਨ ਲੈਂਦੇ ਹਨ ਅਤੇ ਜੜ੍ਹ ਨਾ ਫੜ੍ਹਨ ਕਰਕੇ ਥੋੜ੍ਹਾ ਸਮਾਂ ਹੀ ਵਿਸ਼ਵਾਸ ਕਰਦੇ ਹਨ ਅਤੇ ਪਰਤਾਵਾ ਪੈਣ ਤੇ ਵਿਸ਼ਵਾਸ ਤੋਂ ਪਿੱਛੇ ਹੱਟ ਜਾਂਦੇ ਹਨ।\wj* \v 14 \wj ਜੋ ਕੰਡਿਆਲੀਆਂ ਝਾੜੀਆਂ ਵਿੱਚ ਡਿੱਗੇ ਸਨ, ਸੋ ਉਹ ਹਨ ਜਿਨ੍ਹਾਂ ਬਚਨ ਸੁਣਿਆ ਅਤੇ ਆਪਣੇ ਜੀਵਨ ਦੀਆਂ ਚਿੰਤਾਵਾਂ, ਧਨ ਦਾ ਲੋਭ ਅਤੇ ਭੋਗ ਬਿਲਾਸ ਵਿੱਚ ਪੈ ਕੇ ਸੁਣੇ ਹੋਏ ਬਚਨ ਅਨੁਸਾਰ ਫਲਦਾਇਕ ਨਹੀਂ ਹੁੰਦੇ ਹਨ।\wj* \v 15 \wj ਪਰ ਜੋ ਚੰਗੀ ਜ਼ਮੀਨ ਵਿੱਚ ਡਿੱਗਿਆ ਸੋ ਉਹ ਹਨ ਜਿਹੜੇ ਬਚਨ ਨੂੰ ਸੁਣ ਕੇ ਚੰਗੇ ਅਤੇ ਖਰੇ ਦਿਲ ਵਿੱਚ ਸਾਂਭ ਰੱਖਦੇ ਹਨ ਅਤੇ ਧੀਰਜ ਨਾਲ ਫਲ ਦਿੰਦੇ ਹਨ।\wj* \s ਦੀਵੇ ਦਾ ਦ੍ਰਿਸ਼ਟਾਂਤ \r ਮਰਕੁਸ 4:21-25 \p \v 16 \wj ਕੋਈ ਮਨੁੱਖ ਦੀਵਾ ਬਾਲ ਕੇ ਉਸ ਨੂੰ ਕਟੋਰੇ ਜਾਂ ਮੰਜੇ ਦੇ ਹੇਠ ਨਹੀਂ ਰੱਖਦਾ ਹੈ ਪਰ ਦੀਵਟ ਉੱਤੇ ਰੱਖਦਾ ਹੈ ਤਾਂ ਜੋ ਅੰਦਰ ਆਉਣ ਵਾਲੇ ਚਾਨਣ ਵੇਖਣ।\wj* \v 17 \wj ਕੁਝ ਛੁੱਪਿਆ ਨਹੀਂ ਜੋ ਪਰਗਟ ਨਾ ਹੋਵੇਗਾ ਅਤੇ ਕੁਝ ਗੁਪਤ ਨਹੀਂ ਜੋ ਜਾਣਿਆ ਨਾ ਜਾਵੇ ਅਤੇ ਉਜਾਗਰ ਨਾ ਹੋਵੇ।\wj* \v 18 \wj ਇਸ ਕਰਕੇ ਸੁਚੇਤ ਰਹੋ ਜੋ ਕਿਸ ਤਰ੍ਹਾਂ ਸੁਣਦੇ ਹੋ ਕਿਉਂਕਿ ਜਿਸ ਦੇ ਕੋਲ ਕੁਝ ਹੋਵੇ ਉਸ ਨੂੰ ਦਿੱਤਾ ਜਾਵੇਗਾ ਅਤੇ ਜਿਸ ਦੇ ਕੋਲ ਨਾ ਹੋਵੇ ਉਸ ਤੋਂ ਉਹ ਵੀ ਲੈ ਲਿਆ ਜਾਵੇਗਾ ਜਿਸ ਨੂੰ ਉਹ ਆਪਣਾ ਸਮਝਦਾ ਹੈ।\wj* \s ਯਿਸੂ ਦੀ ਮਾਂ ਅਤੇ ਭਰਾ \r ਮੱਤੀ 12:46-50; ਮਰਕੁਸ 3:31-35 \p \v 19 ਯਿਸੂ ਦੀ ਮਾਤਾ ਅਤੇ ਭਰਾ ਉਸ ਕੋਲ ਆਏ ਪਰ ਭੀੜ ਦੇ ਕਾਰਨ ਉਸ ਦੇ ਨੇੜੇ ਨਾ ਪਹੁੰਚ ਸਕੇ। \v 20 ਉਸ ਨੂੰ ਖ਼ਬਰ ਦਿੱਤੀ ਗਈ ਕਿ ਤੇਰੀ ਮਾਤਾ ਅਤੇ ਤੇਰੇ ਭਰਾ ਬਾਹਰ ਖੜ੍ਹੇ ਤੈਨੂੰ ਮਿਲਣਾ ਚਾਹੁੰਦੇ ਹਨ। \v 21 ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ \wj ਮੇਰੀ ਮਾਤਾ ਅਤੇ ਭਰਾ ਇਹ ਹਨ ਜੋ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਮੰਨਦੇ ਹਨ।\wj* \s ਤੂਫਾਨ ਨੂੰ ਸ਼ਾਂਤ ਕਰਨਾ \r ਮੱਤੀ 8:23-27; ਮਰਕੁਸ 4:35-41 \p \v 22 ਫਿਰ ਇੱਕ ਦਿਨ ਯਿਸੂ ਅਤੇ ਉਸ ਦੇ ਚੇਲੇ ਬੇੜੀ ਉੱਤੇ ਚੜ੍ਹੇ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, \wj ਆਓ, ਅਸੀਂ ਝੀਲ ਦੇ ਉਸ ਪਾਰ ਚੱਲੀਏ,\wj* ਤਾਂ ਉਨ੍ਹਾਂ ਨੇ ਬੇੜੀ ਖੋਲ੍ਹ ਦਿੱਤੀ। \v 23 ਪਰ ਜਦ ਉਹ ਬੇੜੀ ਵਿੱਚ ਜਾ ਰਹੇ ਸਨ ਤਾਂ ਯਿਸੂ ਸੌਂ ਗਿਆ ਅਤੇ ਝੀਲ ਵਿੱਚ ਤੂਫ਼ਾਨ ਆਇਆ ਅਤੇ ਬੇੜੀ ਪਾਣੀ ਨਾਲ ਭਰਦੀ ਜਾਂਦੀ ਸੀ। ਇਸ ਲਈ ਉਹ ਖ਼ਤਰੇ ਵਿੱਚ ਸਨ। \v 24 ਤਦ ਚੇਲਿਆਂ ਨੇ ਆ ਕੇ ਯਿਸੂ ਨੂੰ ਜਗਾਇਆ ਅਤੇ ਕਿਹਾ, ਸੁਆਮੀ ਜੀ, ਸੁਆਮੀ ਜੀ! ਅਸੀਂ ਤਾਂ ਮਰ ਚੱਲੇ ਹਾਂ! ਤਦ ਉਸ ਨੇ ਉੱਠ ਕੇ ਤੂਫ਼ਾਨ ਅਤੇ ਪਾਣੀ ਦੀਆਂ ਲਹਿਰਾਂ ਨੂੰ ਝਿੜਕਿਆ ਅਤੇ ਉਹ ਸ਼ਾਂਤ ਹੋ ਗਈਆਂ। \v 25 ਫੇਰ ਉਸ ਨੇ ਉਨ੍ਹਾਂ ਨੂੰ ਪੁੱਛਿਆ, \wj ਤੁਹਾਡਾ ਵਿਸ਼ਵਾਸ ਕਿੱਥੇ ਹੈ?\wj* ਅਤੇ ਉਹ ਡਰ ਗਏ ਅਤੇ ਹੈਰਾਨ ਹੋ ਕੇ ਆਪਸ ਵਿੱਚ ਕਹਿਣ ਲੱਗੇ, ਇਹ ਕੌਣ ਹੈ ਕਿ ਤੂਫ਼ਾਨ ਅਤੇ ਪਾਣੀ ਨੂੰ ਵੀ ਹੁਕਮ ਦਿੰਦਾ ਹੈ ਅਤੇ ਉਹ ਉਸ ਦੀ ਗੱਲ ਮੰਨਦੇ ਹਨ?। \s ਦੁਸ਼ਟ-ਆਤਮਾ ਦੇ ਜਕੜੇ ਹੋਏ ਨੂੰ ਚੰਗਾ ਕਰਨਾ \r ਮੱਤੀ 8:28-34; ਮਰਕੁਸ 5:1-20 \p \v 26 ਉਹ ਗਿਰਸੇਨੀਆਂ ਦੇ ਦੇਸ ਵਿੱਚ ਪਹੁੰਚੇ ਜੋ ਗਲੀਲ ਦੇ ਸਾਹਮਣੇ ਉਸ ਪਾਰ ਹੈ। \v 27 ਅਤੇ ਜਦ ਉਹ ਕੰਢੇ ਤੇ ਉੱਤਰਿਆ ਤਾਂ ਉਸ ਨਗਰ ਵਿੱਚੋਂ ਇੱਕ ਆਦਮੀ ਉਸ ਨੂੰ ਮਿਲਿਆ ਜਿਸ ਵਿੱਚ ਦੁਸ਼ਟ ਆਤਮਾਵਾਂ ਸਨ ਅਤੇ ਉਹ ਬਹੁਤ ਸਮੇਂ ਤੋਂ ਕੱਪੜੇ ਨਹੀਂ ਪਹਿਨਦਾ ਸੀ ਅਤੇ ਘਰ ਨਹੀਂ ਸਗੋਂ ਕਬਰਾਂ ਵਿੱਚ ਰਹਿੰਦਾ ਸੀ। \v 28 ਅਤੇ ਉਹ ਯਿਸੂ ਨੂੰ ਵੇਖਦਿਆਂ ਹੀ ਚੀਕ ਉੱਠਿਆ ਅਤੇ ਉਸ ਦੇ ਅੱਗੇ ਡਿੱਗ ਪਿਆ ਅਤੇ ਉੱਚੀ ਅਵਾਜ਼ ਨਾਲ ਬੋਲਿਆ, ਹੇ ਮਹਾਂ ਪਰਮੇਸ਼ੁਰ ਦੇ ਪੁੱਤਰ ਯਿਸੂ, ਤੁਹਾਡਾ ਮੇਰੇ ਨਾਲ ਕੀ ਕੰਮ? ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਦੁੱਖ ਨਾ ਦਿਓ! \v 29 ਕਿਉਂਕਿ ਉਹ ਅਸ਼ੁੱਧ ਆਤਮਾ ਨੂੰ ਉਸ ਆਦਮੀ ਵਿੱਚੋਂ ਨਿੱਕਲਣ ਦਾ ਹੁਕਮ ਦੇ ਰਿਹਾ ਸੀ, ਇਸ ਲਈ ਜੋ ਦੁਸ਼ਟ-ਆਤਮਾ ਬਾਰ-ਬਾਰ ਉਸ ਵਿੱਚ ਆਉਂਦਾ ਸੀ। ਬਹੁਤ ਵਾਰ ਲੋਕ ਉਸ ਨੂੰ ਸੰਗਲਾਂ ਅਤੇ ਬੇੜੀਆਂ ਨਾਲ ਜਕੜ ਕੇ ਪਹਿਰੇ ਵਿੱਚ ਰੱਖਦੇ ਸਨ ਪਰ ਉਹ ਬੰਧਨਾਂ ਨੂੰ ਤੋੜ ਦਿੰਦਾ ਸੀ। ਦੁਸ਼ਟ-ਆਤਮਾ ਉਸ ਨੂੰ ਉਜਾੜਾਂ ਵਿੱਚ ਭਜਾਈ ਫਿਰਦਾ ਸੀ। \v 30 ਫਿਰ ਯਿਸੂ ਨੇ ਉਸ ਨੂੰ ਪੁੱਛਿਆ, \wj ਤੇਰਾ ਕੀ ਨਾਮ ਹੈ?\wj* ਉਹ ਬੋਲਿਆ, ਲਸ਼ਕਰ, ਕਿਉਂ ਜੋ ਬਹੁਤ ਸਾਰੀਆਂ ਦੁਸ਼ਟ ਆਤਮਾਵਾਂ ਉਸ ਵਿੱਚ ਸਨ। \v 31 ਅਤੇ ਉਨ੍ਹਾਂ ਯਿਸੂ ਦੀ ਮਿੰਨਤ ਕੀਤੀ ਕਿ ਸਾਨੂੰ ਅਥਾਹ ਕੁੰਡ ਵਿੱਚ ਜਾਣ ਦਾ ਹੁਕਮ ਨਾ ਕਰ! \v 32 ਨੇੜੇ ਪਹਾੜ ਉੱਤੇ ਸੂਰਾਂ ਦਾ ਇੱਕ ਵੱਡਾ ਇੱਜੜ ਚੁਗਦਾ ਸੀ ਅਤੇ ਉਨ੍ਹਾਂ ਉਸ ਦੀ ਮਿੰਨਤ ਕੀਤੀ ਕਿ ਸਾਨੂੰ ਆਗਿਆ ਦਿਓ ਜੋ ਅਸੀਂ ਉਨ੍ਹਾਂ ਸੂਰਾਂ ਵਿੱਚ ਜਾ ਵੜੀਏ ਤਾਂ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ। \v 33 ਅਤੇ ਦੁਸ਼ਟ ਆਤਮਾਵਾਂ ਉਸ ਮਨੁੱਖ ਵਿੱਚੋਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੀਆਂ ਅਤੇ ਸਾਰਾ ਇੱਜੜ ਪਹਾੜ ਦੀ ਢਲਾਣ ਤੋਂ ਤੇਜ ਭੱਜ ਕੇ ਝੀਲ ਵਿੱਚ ਡੁੱਬ ਕੇ ਮਰ ਗਿਆ। \v 34 ਤਦ ਉਹਨਾਂ ਦੇ ਚੁਗਾਉਣ ਵਾਲੇ ਇਹ ਸਭ ਵੇਖ ਕੇ ਭੱਜੇ ਅਤੇ ਨਗਰ ਅਤੇ ਪਿੰਡਾਂ ਵਿੱਚ ਇਸ ਦੀ ਖ਼ਬਰ ਪਹੁੰਚਾਈ। \v 35 ਤਾਂ ਲੋਕ ਉਨ੍ਹਾਂ ਦੀਆਂ ਗੱਲਾਂ ਸੁਣ ਕੇ ਇਹ ਸਭ ਜੋ ਵਾਪਰਿਆ ਸੀ, ਵੇਖਣ ਨੂੰ ਨਿੱਕਲੇ ਅਤੇ ਯਿਸੂ ਦੇ ਕੋਲ ਆ ਕੇ ਉਸ ਆਦਮੀ ਨੂੰ ਜਿਸ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲੀਆਂ ਸਨ ਕੱਪੜੇ ਪਹਿਨੀ ਅਤੇ ਸੁਰਤ ਸੰਭਾਲੀ ਯਿਸੂ ਦੇ ਚਰਨਾਂ ਲਾਗੇ ਬੈਠਾ ਵੇਖਿਆ ਅਤੇ ਉਹ ਡਰ ਗਏ। \v 36 ਵੇਖਣ ਵਾਲਿਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਜਿਸ ਦੇ ਵਿੱਚ ਦੁਸ਼ਟ ਆਤਮਾਵਾਂ ਸਨ ਕਿਸ ਪ੍ਰਕਾਰ ਚੰਗਾ ਹੋ ਗਿਆ। \v 37 ਤਦ ਗਿਰਸੇਨੀਆਂ ਦੇ ਇਲਾਕੇ ਦੇ ਸਾਰੇ ਲੋਕਾਂ ਨੇ ਯਿਸੂ ਦੇ ਅੱਗੇ ਬੇਨਤੀ ਕੀਤੀ ਜੋ ਸਾਡੇ ਕੋਲੋਂ ਚਲੇ ਜਾਓ ਕਿਉਂ ਜੋ ਉਹ ਬਹੁਤ ਹੀ ਡਰ ਗਏ ਸਨ। ਸੋ ਉਹ ਬੇੜੀ ਉੱਤੇ ਚੜ੍ਹ ਕੇ ਵਾਪਸ ਚੱਲਿਆ ਗਿਆ। \v 38 ਅਤੇ ਉਸ ਆਦਮੀ ਨੇ ਜਿਸ ਦੇ ਵਿੱਚੋਂ ਭੂਤਾਂ ਨਿੱਕਲੀਆਂ ਸਨ, ਉਸ ਦੇ ਨਾਲ ਰਹਿਣ ਲਈ ਬੇਨਤੀ ਕੀਤੀ ਪਰ ਯਿਸੂ ਨੇ ਇਹ ਕਹਿ ਕੇ ਉਸ ਨੂੰ ਵਿਦਿਆ ਕੀਤਾ \v 39 \wj ਜੋ ਆਪਣੇ ਘਰ ਨੂੰ ਮੁੜ ਜਾ ਅਤੇ ਉਨ੍ਹਾਂ ਨੂੰ ਦੱਸ ਜੋ ਪਰਮੇਸ਼ੁਰ ਨੇ ਤੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਹਨ।\wj* ਤਾਂ ਉਹ ਸਾਰੇ ਨਗਰ ਵਿੱਚ ਲੋਕਾਂ ਨੂੰ ਦੱਸਣ ਲੱਗਾ ਜੋ ਯਿਸੂ ਨੇ ਉਸ ਦੇ ਲਈ ਕਿੰਨੇ ਵੱਡੇ ਕੰਮ ਕੀਤੇ। \s ਯਿਸੂ ਇੱਕ ਮਰੀ ਹੋਈ ਲੜਕੀ ਨੂੰ ਜਿਉਂਦਾ ਕਰਦਾ ਹੈ ਅਤੇ ਇੱਕ ਬਿਮਾਰ ਔਰਤ ਨੂੰ ਚੰਗਾ ਕਰਦਾ ਹੈ \r ਮੱਤੀ 9:18-26; ਮਰਕੁਸ 5:21-43 \p \v 40 ਜਦ ਯਿਸੂ ਵਾਪਸ ਮੁੜ ਆਇਆ ਤਾਂ ਲੋਕਾਂ ਨੇ ਉਸ ਨੂੰ ਖੁਸ਼ੀ ਨਾਲ ਕਬੂਲ ਕੀਤਾ ਕਿਉਂ ਜੋ ਉਹ ਸਭ ਉਸ ਦੀ ਉਡੀਕ ਕਰ ਰਹੇ ਸਨ। \v 41 ਉਸੇ ਸਮੇਂ ਜੈਰੁਸ ਨਾਮ ਦਾ ਇੱਕ ਮਨੁੱਖ ਆਇਆ ਜਿਹੜਾ ਪ੍ਰਾਰਥਨਾ ਘਰ ਦਾ ਸਰਦਾਰ ਸੀ ਅਤੇ ਉਸ ਨੇ ਯਿਸੂ ਦੇ ਚਰਨਾਂ ਵਿੱਚ ਡਿੱਗ ਕੇ ਉਸ ਦੀ ਮਿੰਨਤ ਕੀਤੀ ਜੋ ਮੇਰੇ ਘਰ ਚੱਲੋ। \v 42 ਕਿਉਂ ਜੋ ਉਸ ਦੀ ਬਾਰਾਂ ਸਾਲਾਂ ਦੀ ਇਕਲੌਤੀ ਧੀ ਮਰਨ ਵਾਲੀ ਸੀ ਅਤੇ ਜਦੋਂ ਉਹ ਜਾ ਰਿਹਾ ਸੀ ਭੀੜ ਉਸ ਨੂੰ ਦਬਾਈ ਜਾਂਦੀ ਸੀ। \v 43 ਤਦ ਇੱਕ ਔਰਤ ਨੇ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦੀ ਬਿਮਾਰੀ ਸੀ ਅਤੇ ਉਹ ਆਪਣੀ ਸਾਰੀ ਕਮਾਈ ਹਕੀਮਾਂ ਨੂੰ ਦੇ ਚੁੱਕੀ ਸੀ ਪਰ ਕੋਈ ਵੀ ਹਕੀਮ ਉਸ ਨੂੰ ਠੀਕ ਨਾ ਕਰ ਸਕਿਆ। \v 44 ਉਸ ਨੇ ਪਿੱਛੋਂ ਦੀ ਆ ਕੇ ਯਿਸੂ ਦੇ ਕੱਪੜੇ ਦਾ ਪੱਲਾ ਛੂਹਿਆ ਅਤੇ ਉਸੇ ਸਮੇਂ ਉਸ ਦੇ ਲਹੂ ਵਹਿਣਾ ਬੰਦ ਹੋ ਗਿਆ। \v 45 ਤਦ ਯਿਸੂ ਨੇ ਕਿਹਾ, \wj ਮੈਨੂੰ ਕਿਸ ਨੇ ਛੂਹਿਆ ਹੈ?\wj* ਜਦ ਸਾਰਿਆਂ ਨੇ ਨਾ ਕੀਤੀ ਤਾਂ ਪਤਰਸ ਅਤੇ ਉਸ ਦੇ ਨਾਲ ਦਿਆਂ ਨੇ ਆਖਿਆ, ਸੁਆਮੀ ਜੀ, ਭੀੜ ਤੁਹਾਡੇ ਉੱਤੇ ਡਿੱਗਦੀ ਹੈ। \v 46 ਪਰ ਯਿਸੂ ਨੇ ਆਖਿਆ, \wj ਕਿਸੇ ਨੇ ਮੈਨੂੰ ਜ਼ਰੂਰ ਛੂਹਿਆ ਹੈ ਕਿਉਂ ਜੋ ਮੈਂ ਮਹਿਸੂਸ ਕੀਤਾ ਕਿ ਮੇਰੇ ਵਿੱਚੋਂ ਸਮਰੱਥਾ ਨਿੱਕਲੀ ਹੈ।\wj* \v 47 ਜਦ ਉਸ ਔਰਤ ਨੇ ਵੇਖਿਆ ਜੋ ਮੈਂ ਲੁੱਕ ਨਹੀਂ ਸਕਦੀ ਤਾਂ ਕੰਬਦੀ-ਕੰਬਦੀ ਯਿਸੂ ਕੋਲ ਆਈ ਅਤੇ ਉਸ ਦੇ ਚਰਨਾਂ ਵਿੱਚ ਡਿੱਗ ਕੇ ਸਾਰੇ ਲੋਕਾਂ ਦੇ ਸਾਹਮਣੇ ਆਪਣਾ ਹਾਲ ਦੱਸਿਆ ਜੋ ਕਿਸ ਕਾਰਨ ਉਸ ਨੂੰ ਛੂਹਿਆ ਅਤੇ ਕਿਸ ਤਰ੍ਹਾਂ ਇਕਦਮ ਚੰਗੀ ਹੋ ਗਈ। \v 48 ਯਿਸੂ ਨੇ ਉਸ ਨੂੰ ਆਖਿਆ, \wj ਬੇਟੀ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਚਲੀ ਜਾ।\wj* \v 49 ਉਹ ਬੋਲ ਹੀ ਰਿਹਾ ਸੀ ਕਿ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰੋਂ ਕਿਸੇ ਨੇ ਆ ਕੇ ਕਿਹਾ ਤੇਰੀ ਧੀ ਮਰ ਗਈ, ਗੁਰੂ ਜੀ ਨੂੰ ਖੇਚਲ ਨਾ ਦੇ। \v 50 ਪਰ ਯਿਸੂ ਨੇ ਸੁਣ ਕੇ ਜੈਰੁਸ ਨੂੰ ਆਖਿਆ, \wj ਨਾ ਡਰ, ਕੇਵਲ ਵਿਸ਼ਵਾਸ ਕਰ ਤਾਂ ਉਹ ਬਚ ਜਾਵੇਗੀ।\wj* \v 51 ਉਸ ਨੇ ਘਰ ਪਹੁੰਚ ਕੇ ਪਤਰਸ, ਯੂਹੰਨਾ ਅਤੇ ਯਾਕੂਬ ਅਤੇ ਕੁੜੀ ਦੇ ਮਾਪਿਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਆਪਣੇ ਨਾਲ ਅੰਦਰ ਵੜਨ ਨਾ ਦਿੱਤਾ। \v 52 ਅਤੇ ਸਭ ਲੋਕ ਉਸ ਕੁੜੀ ਲਈ ਰੋਂਦੇ ਅਤੇ ਪਿੱਟਦੇ ਸਨ ਪਰ ਯਿਸੂ ਨੇ ਆਖਿਆ, \wj ਨਾ ਰੋਵੋ ਕਿਉਂ ਜੋ ਉਹ ਮਰੀ ਨਹੀਂ ਪਰ ਸੁੱਤੀ ਪਈ ਹੈ।\wj* \v 53 ਤਾਂ ਉਹ ਉਸ ਉੱਤੇ ਹੱਸਣ ਲੱਗੇ ਕਿਉਂ ਜੋ ਜਾਣਦੇ ਸਨ ਕਿ ਉਹ ਮਰੀ ਹੋਈ ਹੈ। \v 54 ਪਰ ਯਿਸੂ ਨੇ ਉਸ ਦਾ ਹੱਥ ਫੜ੍ਹ ਕੇ ਉੱਚੀ ਅਵਾਜ਼ ਨਾਲ ਕਿਹਾ, \wj ਬੇਟੀ, ਉੱਠ!\wj* \v 55 ਅਤੇ ਉਸ ਦਾ ਆਤਮਾ ਮੁੜ ਆਇਆ ਅਤੇ ਉਹ ਝੱਟ ਉੱਠ ਖੜ੍ਹੀ ਹੋਈ, ਅਤੇ ਉਸ ਨੇ ਹੁਕਮ ਦਿੱਤਾ ਜੋ ਉਸ ਨੂੰ ਕੁਝ ਖਾਣ ਲਈ ਦਿੱਤਾ ਜਾਏ। \v 56 ਉਸ ਦੇ ਮਾਪੇ ਹੈਰਾਨ ਰਹਿ ਗਏ, ਅਤੇ ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਇਸ ਘਟਨਾ ਦੇ ਬਾਰੇ ਕਿਸੇ ਨੂੰ ਕੁਝ ਨਾ ਦੱਸਣ। \c 9 \s ਬਾਰਾਂ ਚੇਲਿਆਂ ਨੂੰ ਭੇਜਣਾ \r ਮੱਤੀ 10:5-15; ਮਰਕੁਸ 6:7-13 \p \v 1 ਤਦ ਉਸ ਨੇ ਬਾਰਾਂ ਚੇਲਿਆਂ ਨੂੰ ਇਕੱਠੇ ਬੁਲਾ ਕੇ ਉਨ੍ਹਾਂ ਨੂੰ ਸਾਰੀਆਂ ਭੂਤਾਂ ਉੱਤੇ ਅਤੇ ਰੋਗਾਂ ਨੂੰ ਦੂਰ ਕਰਨ ਦੀ ਸਮਰੱਥਾ ਦਾ ਅਧਿਕਾਰ ਦਿੱਤਾ। \v 2 ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਨ ਅਤੇ ਰੋਗੀਆਂ ਨੂੰ ਚੰਗੇ ਕਰਨ ਲਈ ਭੇਜਿਆ। \v 3 ਉਸ ਨੇ ਉਨ੍ਹਾਂ ਨੂੰ ਆਖਿਆ ਕਿ \wj ਤੁਸੀਂ ਰਾਹ ਦੇ ਲਈ ਕੁਝ ਨਾ ਲਓ, ਨਾ ਲਾਠੀ, ਨਾ ਝੋਲਾ, ਨਾ ਰੋਟੀ, ਨਾ ਰੁਪਿਆ ਅਤੇ ਨਾ ਦੋ ਕੁੜਤੇ ਰੱਖੋ।\wj* \v 4 \wj ਜਿਸ ਘਰ ਵਿੱਚ ਜਾਓ ਉੱਥੇ ਹੀ ਠਹਿਰੋ ਅਤੇ ਉੱਥੋਂ ਹੀ ਤੁਰੋ।\wj* \v 5 \wj ਅਤੇ ਜਿਸ ਨਗਰ ਵਿੱਚ ਤੁਹਾਡਾ ਆਦਰ ਨਾ ਹੋਵੇ, ਉਸ ਨਗਰ ਨੂੰ ਛੱਡਦੇ ਸਮੇਂ ਆਪਣੇ ਪੈਰਾਂ ਦੀ ਮਿੱਟੀ ਵੀ ਉਸ ਨਗਰ ਦੇ ਲੋਕਾਂ ਉੱਤੇ ਗਵਾਹੀ ਲਈ ਝਾੜ ਦਿਓ।\wj* \v 6 ਤਦ ਉਹ ਬਾਹਰ ਨਿੱਕਲ ਕੇ ਪਿੰਡ-ਪਿੰਡ ਜਾ ਕੇ ਖੁਸ਼ਖਬਰੀ ਸੁਣਾਉਂਦੇ ਅਤੇ ਰੋਗਾਂ ਨੂੰ ਦੂਰ ਕਰਦੇ ਫਿਰੇ। \s ਹੇਰੋਦੇਸ ਦੀ ਉਲਝਣ \r ਮੱਤੀ 14:1-12; ਮਰਕੁਸ 6:14-29 \p \v 7 ਸਭ ਕੁਝ ਜੋ ਹੋ ਰਿਹਾ ਸੀ, ਰਾਜਾ ਹੇਰੋਦੇਸ ਉਸ ਬਾਰੇ ਸੁਣ ਕੇ ਪਰੇਸ਼ਾਨੀ ਵਿੱਚ ਪੈ ਗਿਆ ਕਿਉਂਕਿ ਕਈ ਲੋਕ ਆਖਦੇ ਸਨ ਕਿ ਯੂਹੰਨਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ। \v 8 ਪਰ ਕਈਆਂ ਨੇ ਕਿਹਾ ਜੋ ਏਲੀਯਾਹ ਪਰਗਟ ਹੋਇਆ ਅਤੇ ਕਈ ਆਖਦੇ ਸਨ ਜੋ ਪਹਿਲਿਆਂ ਨਬੀਆਂ ਵਿੱਚੋਂ ਕੋਈ ਨਬੀ ਜੀ ਉੱਠਿਆ ਹੈ। \v 9 ਹੇਰੋਦੇਸ ਨੇ ਕਿਹਾ ਕਿ ਯੂਹੰਨਾ ਦਾ ਸਿਰ ਤਾਂ ਮੈਂ ਵਢਾ ਦਿੱਤਾ ਸੀ, ਪਰ ਇਹ ਕੌਣ ਹੈ ਜਿਸ ਦੇ ਬਾਰੇ ਵਿੱਚ ਮੈਂ ਇਹੋ ਜਿਹੀਆਂ ਗੱਲਾਂ ਸੁਣਦਾ ਹਾਂ? ਤਦ ਉਸ ਨੇ ਉਸ ਨੂੰ ਵੇਖਣ ਦਾ ਮਨ ਬਣਾਇਆ। \s ਪੰਜ ਹਜ਼ਾਰ ਲੋਕਾਂ ਨੂੰ ਰਜਾਉਣਾ \r ਮੱਤੀ 14:13-21; ਮਰਕੁਸ 6:30-44; ਯੂਹੰਨਾ 6:1-14 \p \v 10 ਰਸੂਲਾਂ ਨੇ ਵਾਪਸ ਆ ਕੇ ਜੋ ਕੁਝ ਉਨ੍ਹਾਂ ਕੀਤਾ ਸੀ ਸੋ ਯਿਸੂ ਨੂੰ ਦੱਸਿਆ ਅਤੇ ਉਹ ਉਨ੍ਹਾਂ ਨੂੰ ਬੇਤਸੈਦਾ ਨਗਰ ਵਿੱਚ ਅਲੱਗ ਲੈ ਗਿਆ। \v 11 ਪਰ ਲੋਕ ਇਹ ਜਾਣ ਕੇ ਉਸ ਦੇ ਮਗਰ ਤੁਰ ਪਏ ਅਤੇ ਉਸ ਨੇ ਉਨ੍ਹਾਂ ਨੂੰ ਕਬੂਲ ਕਰਕੇ ਪਰਮੇਸ਼ੁਰ ਦੇ ਰਾਜ ਬਾਰੇ ਦੱਸਿਆ ਅਤੇ ਜੋ ਬਿਮਾਰ ਸਨ ਉਨ੍ਹਾਂ ਨੂੰ ਚੰਗੇ ਕੀਤਾ। \v 12 ਜਦ ਦਿਨ ਢੱਲ਼ਣ ਲੱਗਾ ਤਾਂ ਉਨ੍ਹਾਂ ਬਾਰਾਂ ਨੇ ਕੋਲ ਆਣ ਕੇ ਉਸ ਨੂੰ ਆਖਿਆ ਕਿ ਭੀੜ ਨੂੰ ਵਿਦਾ ਕਰ ਜੋ ਉਹ ਆਲੇ-ਦੁਆਲੇ ਦਿਆਂ ਪਿੰਡਾਂ ਅਤੇ ਰਹਿਣ ਬਸੇਰਿਆਂ ਵਿੱਚ ਜਾ ਕੇ ਰਾਤ ਕੱਟਣ ਅਤੇ ਕੁਝ ਲੈ ਕੇ ਖਾਣ ਕਿਉਂ ਜੋ ਅਸੀਂ ਐਥੇ ਉਜਾੜ ਥਾਂ ਵਿੱਚ ਹਾਂ। \v 13 ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, \wj ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ।\wj* ਉਹ ਬੋਲੇ, ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਤੋਂ ਬਿਨ੍ਹਾਂ ਹੋਰ ਕੁਝ ਨਹੀਂ ਹੈ। ਇਹ ਹੋ ਸਕਦਾ ਜੋ ਅਸੀਂ ਜਾ ਕੇ ਇਨ੍ਹਾਂ ਸਭ ਲੋਕਾਂ ਦੇ ਲਈ ਭੋਜਨ ਮੁੱਲ ਲਿਆਈਏ। ਕਿਉਂਕਿ ਉਹ ਪੰਜ ਕੁ ਹਜ਼ਾਰ ਮਰਦ ਸਨ। \v 14 ਉਸ ਨੇ ਆਪਣੇ ਚੇਲਿਆਂ ਨੂੰ ਆਖਿਆ ਜੋ \wj ਉਨ੍ਹਾਂ ਨੂੰ ਪੰਜਾਹਾਂ-ਪੰਜਾਹਾਂ ਦੀ ਟੋਲੀ ਕਰ ਕੇ ਬਿਠਾ ਦਿਓ।\wj* \v 15 ਤਾਂ ਉਨ੍ਹਾਂ ਉਸ ਤਰੀਕੇ ਨਾਲ ਸਭ ਨੂੰ ਬਿਠਾ ਦਿੱਤਾ। \v 16 ਉਸ ਨੇ ਉਹਨਾਂ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲਿਆ ਅਤੇ ਉਤਾਂਹ ਸਵਰਗ ਵੱਲ ਵੇਖ ਕੇ ਉਹਨਾਂ ਉੱਤੇ ਬਰਕਤ ਮੰਗੀ ਅਤੇ ਉਹ ਤੋੜ ਕੇ ਚੇਲਿਆਂ ਨੂੰ ਦਿੰਦਾ ਗਿਆ ਜੋ ਲੋਕਾਂ ਅੱਗੇ ਰੱਖਣ। \v 17 ਜਦ ਉਹ ਸਾਰੇ ਖਾ ਕੇ ਰੱਜ ਗਏ ਅਤੇ ਉਹਨਾਂ ਦਿਆਂ ਬਚਿਆਂ ਹੋਇਆਂ ਟੁੱਕੜਿਆਂ ਦੀਆਂ ਬਾਰਾਂ ਟੋਕਰੀਆਂ ਭਰ ਕੇ ਚੁੱਕੀਆਂ ਗਈਆਂ। \s ਪਤਰਸ ਯਿਸੂ ਨੂੰ “ਮਸੀਹ” ਸਵੀਕਾਰ ਕਰਦਾ ਹੈ \r ਮੱਤੀ 16:13-20; ਮਰਕੁਸ 8:27-30 \p \v 18 ਫੇਰ ਇਸ ਪ੍ਰਕਾਰ ਹੋਇਆ ਕਿ ਜਦ ਯਿਸੂ ਇਕਾਂਤ ਵਿੱਚ ਆਪਣੇ ਚੇਲਿਆਂ ਨਾਲ ਪ੍ਰਾਰਥਨਾ ਕਰਦਾ ਸੀ। ਉਸ ਨੇ ਇਹ ਗੱਲ ਉਹਨਾਂ ਤੋਂ ਪੁੱਛੀ ਕਿ \wj ਲੋਕ ਕੀ ਕਹਿੰਦੇ ਹਨ ਜੋ ਮੈਂ ਕੌਣ ਹਾਂ?\wj* \v 19 ਤਾਂ ਉਨ੍ਹਾਂ ਨੇ ਉੱਤਰ ਦਿੱਤਾ ਕਿ ਕੁਝ ਲੋਕ ਯੂਹੰਨਾ ਬਪਤਿਸਮਾ ਦੇਣ ਵਾਲਾ, ਕਈ ਏਲੀਯਾਹ ਅਤੇ ਕਈ ਪਹਿਲਿਆਂ ਨਬੀਆਂ ਵਿੱਚੋਂ ਜ਼ਿੰਦਾ ਹੋਇਆ ਨਬੀ। \v 20 ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, \wj ਪਰ ਤੁਸੀਂ ਕੀ ਆਖਦੇ ਹੋ ਜੋ ਮੈਂ ਕੌਣ ਹਾਂ?\wj* ਪਤਰਸ ਨੇ ਉੱਤਰ ਦਿੱਤਾ ਕਿ ਪਰਮੇਸ਼ੁਰ ਦੇ ਮਸੀਹ! \v 21 ਤਾਂ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਜੋ ਕਿਸੇ ਨੂੰ ਨਾ ਦੱਸਿਓ! \s ਯਿਸੂ ਆਪਣੀ ਮੌਤ ਦੇ ਬਾਰੇ ਭਵਿੱਖਬਾਣੀ ਕਰਦਾ ਹੈ \r ਮੱਤੀ 16:21-23; ਮਰਕੁਸ 8:31-33 \p \v 22 ਤਦ ਯਿਸੂ ਨੇ ਉਹਨਾਂ ਨੂੰ ਆਖਿਆ \wj ਇਹ ਜ਼ਰੂਰੀ ਹੈ ਕਿ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਰੱਦਿਆ ਜਾਏ ਅਤੇ ਮਾਰ ਸੁੱਟਿਆ ਜਾਏ ਅਤੇ ਤੀਜੇ ਦਿਨ ਜੀ ਉੱਠੇ।\wj* \s ਯਿਸੂ ਦੇ ਪਿੱਛੇ ਚੱਲਣਾ \r ਮੱਤੀ 16:24-28; ਮਰਕੁਸ 8:34-9:1 \p \v 23 ਉਸ ਨੇ ਸਭਨਾਂ ਨੂੰ ਆਖਿਆ \wj ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਹਰ ਰੋਜ਼ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।\wj* \v 24 \wj ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ।\wj* \v 25 \wj ਆਦਮੀ ਨੂੰ ਕੀ ਲਾਭ ਹੈ ਜੇ ਸਾਰਾ ਸੰਸਾਰ ਕਮਾਵੇ ਪਰ ਆਪਣੀ ਜਾਨ ਦਾ ਨਾਸ ਕਰੇ ਜਾਂ ਆਪ ਨੂੰ ਗੁਆਵੇ?\wj* \v 26 \wj ਜੋ ਕੋਈ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਤਾਂ ਮਨੁੱਖ ਦਾ ਪੁੱਤਰ ਵੀ, ਜਿਸ ਵੇਲੇ ਆਪਣੇ ਅਤੇ ਪਿਤਾ ਦੇ ਅਤੇ ਪਵਿੱਤਰ ਦੂਤਾਂ ਦੀ ਮਹਿਮਾ ਨਾਲ ਆਵੇਗਾ ਤਾਂ ਉਸ ਤੋਂ ਸ਼ਰਮਾਏਗਾl \wj* \v 27 \wj ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਕਈ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ, ਜਦ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਾ ਵੇਖਣ, ਮੌਤ ਦਾ ਸੁਆਦ ਨਹੀਂ ਚੱਖਣਗੇ।\wj* \s ਯਿਸੂ ਦੇ ਰੂਪ ਦਾ ਜਲਾਲੀ ਹੋਣਾ \r ਮੱਤੀ 17:1-8; ਮਰਕੁਸ 9:2-8 \p \v 28 ਇਨ੍ਹਾਂ ਗੱਲਾਂ ਦੇ ਅੱਠ ਕੁ ਦਿਨਾਂ ਦੇ ਬਾਅਦ ਇਸ ਤਰ੍ਹਾਂ ਹੋਇਆ ਜੋ ਉਹ ਪਤਰਸ, ਯੂਹੰਨਾ ਅਤੇ ਯਾਕੂਬ ਨੂੰ ਨਾਲ ਲੈ ਕੇ ਪਹਾੜ ਉੱਤੇ ਪ੍ਰਾਰਥਨਾ ਕਰਨ ਲਈ ਚੜ੍ਹਿਆ। \v 29 ਅਤੇ ਉਸ ਦੇ ਪ੍ਰਾਰਥਨਾ ਕਰਦਿਆਂ ਉਸ ਦਾ ਚਿਹਰਾ ਬਦਲ ਗਿਆ ਅਤੇ ਉਸ ਦੀ ਪੁਸ਼ਾਕ ਚਿੱਟੀ ਅਤੇ ਚਮਕਣ ਲੱਗੀ। \v 30 ਅਤੇ ਵੇਖੋ, ਦੋ ਮਨੁੱਖ ਅਰਥਾਤ ਮੂਸਾ ਅਤੇ ਏਲੀਯਾਹ ਉਸ ਨਾਲ ਗੱਲਾਂ ਕਰਦੇ ਸਨ। \v 31 ਉਹ ਮਹਿਮਾ ਨਾਲ ਭਰਪੂਰ ਸਨ ਅਤੇ ਉਸ ਦੇ ਕੂਚ ਦੀਆਂ ਗੱਲਾਂ ਕਰਦੇ ਸਨ ਜੋ ਉਸ ਨੇ ਯਰੂਸ਼ਲਮ ਵਿੱਚ ਸੰਪੂਰਨ ਕਰਨਾ ਸੀ। \v 32 ਪਤਰਸ ਅਤੇ ਉਸ ਦੇ ਸਾਥੀ ਨੀਂਦਰ ਨਾਲ ਭਰੇ ਹੋਏ ਸਨ ਅਤੇ ਜਦ ਉਹ ਜਾਗੇ ਤਾਂ ਉਸ ਦੇ ਤੇਜ ਨੂੰ ਅਤੇ ਉਨ੍ਹਾਂ ਦੋਨਾਂ ਜਣਿਆਂ ਨੂੰ ਜਿਹੜੇ ਉਸ ਦੇ ਨਾਲ ਖੜੇ ਸਨ, ਵੇਖਿਆ। \v 33 ਅਤੇ ਇਹ ਹੋਇਆ ਕਿ ਜਦ ਉਹ ਉਸ ਦੇ ਕੋਲੋਂ ਜਾਣ ਲੱਗੇ ਤਾਂ ਪਤਰਸ ਨੇ ਯਿਸੂ ਨੂੰ ਆਖਿਆ, ਸੁਆਮੀ ਜੀ ਸਾਡਾ ਐਥੇ ਰਹਿਣਾ ਚੰਗਾ ਹੈ ਸੋ ਅਸੀਂ ਤਿੰਨ ਡੇਰੇ ਬਣਾਈਏ, ਇੱਕ ਤੁਹਾਡੇ ਲਈ, ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ, ਪਰ ਉਹ ਨਹੀਂ ਸੀ ਜਾਣਦਾ ਜੋ ਕੀ ਕਹਿੰਦਾ ਹੈ। \v 34 ਉਹ ਇਹ ਗੱਲ ਕਰ ਹੀ ਰਿਹਾ ਹੀ ਸੀ ਕਿ ਬੱਦਲ ਨੇ ਆਣ ਕੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਉਹ ਬੱਦਲ ਵਿੱਚ ਵੜਦੇ ਹੀ ਡਰ ਗਏ। \v 35 ਉਸ ਬੱਦਲ ਵਿੱਚੋਂ ਇੱਕ ਅਵਾਜ਼ ਆਈ ਕਿ ਇਹ ਮੇਰਾ ਚੁਣਿਆ ਹੋਇਆ ਪੁੱਤਰ ਹੈ, ਉਹ ਦੀ ਸੁਣੋ। \v 36 ਅਤੇ ਇਹ ਅਵਾਜ਼ ਹੁੰਦੇ ਹੀ ਯਿਸੂ ਇਕੱਲਾ ਪਾਇਆ ਗਿਆ ਅਤੇ ਉਹ ਚੁੱਪ ਰਹੇ ਅਤੇ ਜਿਹੜੀਆਂ ਗੱਲਾਂ ਵੇਖੀਆਂ ਸਨ ਉਨ੍ਹਾਂ ਦਿਨਾਂ ਵਿੱਚ ਕਿਸੇ ਨੂੰ ਕੁਝ ਨਾ ਦੱਸਿਆ। \s ਦੁਸ਼ਟ-ਆਤਮਾ ਦੇ ਜਕੜੇ ਹੋਏ ਬਾਲਕ ਨੂੰ ਚੰਗਾ ਕਰਨਾ \r ਮੱਤੀ 17:14-18; ਮਰਕੁਸ 9:14-27 \p \v 37 ਅਗਲੇ ਦਿਨ ਇਹ ਹੋਇਆ ਕਿ ਜਦ ਉਹ ਪਹਾੜੋਂ ਉਤਰੇ ਤਾਂ ਵੱਡੀ ਭੀੜ ਉਨ੍ਹਾਂ ਨੂੰ ਆ ਮਿਲੀ। \v 38 ਅਤੇ ਵੇਖੋ ਭੀੜ ਵਿੱਚੋਂ ਇੱਕ ਆਦਮੀ ਨੇ ਉੱਚੀ ਅਵਾਜ਼ ਦੇ ਕੇ ਕਿਹਾ, ਗੁਰੂ ਜੀ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਮੇਰੇ ਪੁੱਤਰ ਉੱਤੇ ਕਿਰਪਾ ਕਰੋ ਕਿਉਂਕਿ ਉਹ ਮੇਰਾ ਇੱਕਲੌਤਾ ਹੈ। \v 39 ਅਤੇ ਵੇਖੋ ਕਿ ਇੱਕ ਦੁਸ਼ਟ ਆਤਮਾ ਉਸ ਨੂੰ ਫੜ੍ਹਦੀ ਹੈ ਅਤੇ ਉਹ ਇਕਦਮ ਚੀਕਣ ਲੱਗ ਜਾਂਦਾ ਹੈ, ਉਹ ਉਸ ਨੂੰ ਅਜਿਹਾ ਘੁੱਟਦੀ ਹੈ ਜੋ ਉਸ ਦੇ ਮੂੰਹ ਵਿੱਚੋਂ ਝੱਗ ਆ ਜਾਂਦੀ ਅਤੇ ਉਸ ਨੂੰ ਤੋੜ ਮਰੋੜ ਕੇ ਮੁਸ਼ਕਿਲ ਨਾਲ ਛੱਡਦੀ ਹੈ। \v 40 ਮੈਂ ਤੇਰੇ ਚੇਲਿਆਂ ਦੇ ਅੱਗੇ ਬੇਨਤੀ ਕੀਤੀ ਜੋ ਉਸ ਨੂੰ ਕੱਢ ਦੇਣ ਪਰ ਉਹ ਕੱਢ ਨਾ ਸਕੇ। \v 41 ਤਦ ਯਿਸੂ ਨੇ ਉੱਤਰ ਦਿੱਤਾ, \wj ਹੇ ਅਵਿਸ਼ਵਾਸੀ ਅਤੇ ਬੁਰੀ ਪੀੜ੍ਹੀ, ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ ਅਤੇ ਤੁਹਾਡੀ ਸਹਾਂਗਾ? ਆਪਣੇ ਪੁੱਤਰ ਨੂੰ ਮੇਰੇ ਕੋਲ ਲਿਆ।\wj* \v 42 ਉਹ ਅਜੇ ਆਉਂਦਾ ਹੀ ਸੀ ਕਿ ਭੂਤ ਨੇ ਉਸ ਨੂੰ ਪਟਕ ਦਿੱਤਾ ਅਤੇ ਵੱਡਾ ਮਰੋੜਿਆ ਪਰ ਯਿਸੂ ਨੇ ਉਸ ਅਸ਼ੁੱਧ ਆਤਮਾ ਨੂੰ ਝਿੜਕਿਆ ਅਤੇ ਬਾਲਕ ਨੂੰ ਚੰਗਾ ਕੀਤਾ ਅਤੇ ਉਸ ਨੂੰ ਉਹ ਦੇ ਪਿਤਾ ਨੂੰ ਸੌਂਪ ਦਿੱਤਾ। \s ਯਿਸੂ ਦੂਸਰੀ ਬਾਰ ਆਪਣੀ ਮੌਤ ਦੇ ਬਾਰੇ ਭਵਿੱਖਬਾਣੀ ਕਰਦਾ ਹੈ \r ਮੱਤੀ 17:22, 23; ਮਰਕੁਸ 9:30-32 \p \v 43 ਅਤੇ ਸਭ ਪਰਮੇਸ਼ੁਰ ਦੀ ਵੱਡੀ ਸਮਰੱਥ ਤੋਂ ਹੈਰਾਨ ਹੋਏ ਅਤੇ ਉਨ੍ਹਾਂ ਸਾਰਿਆਂ ਕੰਮਾਂ ਤੋਂ ਜੋ ਉਸ ਨੇ ਕੀਤੇ ਅਚਰਜ਼ ਮੰਨਦੇ ਸਨ, ਤਾਂ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ, \v 44 \wj ਇਨ੍ਹਾਂ ਗੱਲਾਂ ਨੂੰ ਆਪਣੇ ਕੰਨਾਂ ਨਾਲ ਸੁਣ ਲਓ ਕਿਉਂ ਜੋ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜ੍ਹਵਾਇਆ ਜਾਵੇਗਾ।\wj* \v 45 ਪਰ ਉਨ੍ਹਾਂ ਇਸ ਗੱਲ ਨੂੰ ਨਾ ਸਮਝਿਆ ਅਤੇ ਇਹ ਗੱਲ ਉਨ੍ਹਾਂ ਤੋਂ ਛੁਪੀ ਰਹੀ ਜੋ ਇਸ ਨੂੰ ਜਾਣ ਨਾ ਸਕਣ ਅਤੇ ਇਸ ਗੱਲ ਦੇ ਬਾਰੇ ਉਸ ਨੂੰ ਪੁੱਛਣ ਤੋਂ ਡਰਦੇ ਸਨ। \s ਸਭ ਤੋਂ ਵੱਡਾ ਕੌਣ? \r ਮੱਤੀ 18:1-5; ਮਰਕੁਸ 9:33-37 \p \v 46 ਉਨ੍ਹਾਂ ਵਿੱਚ ਇਹ ਬਹਿਸ ਹੋਣ ਲੱਗੀ ਜੋ ਸਾਡੇ ਵਿੱਚੋਂ ਵੱਡਾ ਕੌਣ ਹੈ? \v 47 ਪਰ ਯਿਸੂ ਨੇ ਉਨ੍ਹਾਂ ਦੇ ਮਨਾਂ ਦੀ ਸੋਚ ਜਾਣ ਕੇ ਇੱਕ ਛੋਟੇ ਬਾਲਕ ਨੂੰ ਲਿਆ ਅਤੇ ਉਸ ਨੂੰ ਆਪਣੇ ਕੋਲ ਖੜ੍ਹਾ ਕੀਤਾ। \v 48 ਅਤੇ ਉਨ੍ਹਾਂ ਨੂੰ ਆਖਿਆ ਕਿ \wj ਜੋ ਕੋਈ ਮੇਰੇ ਨਾਮ ਕਰਕੇ ਇਸ ਬਾਲਕ ਨੂੰ ਸਵੀਕਾਰ ਕਰੇ ਸੋ ਮੈਨੂੰ ਸਵੀਕਾਰ ਕਰਦਾ ਹੈ ਅਤੇ ਜੋ ਕੋਈ ਮੈਨੂੰ ਸਵੀਕਾਰ ਕਰੇ ਸੋ ਉਸ ਨੂੰ ਜਿਸ ਨੇ ਮੈਨੂੰ ਭੇਜਿਆ ਹੈ ਸਵੀਕਾਰ ਕਰਦਾ ਹੈ ਕਿਉਂਕਿ ਜੋ ਕੋਈ ਤੁਹਾਡੇ ਸਭਨਾਂ ਵਿੱਚੋਂ ਦੂਜਿਆਂ ਨਾਲੋਂ ਛੋਟਾ ਹੈ, ਉਹ ਹੀ ਵੱਡਾ ਹੈ।\wj* \s ਜਿਹੜਾ ਵਿਰੋਧ ਵਿੱਚ ਨਹੀਂ ਉਹ ਨਾਲ ਹੈ \r ਮਰਕੁਸ 9:39-40 \p \v 49 ਯੂਹੰਨਾ ਨੇ ਉਸ ਨੂੰ ਆਖਿਆ, ਸੁਆਮੀ ਜੀ ਅਸੀਂ ਇੱਕ ਮਨੁੱਖ ਨੂੰ ਤੇਰੇ ਨਾਮ ਵਿੱਚ ਭੂਤ ਨੂੰ ਕੱਢਦੇ ਵੇਖਿਆ ਅਤੇ ਉਹ ਨੂੰ ਰੋਕਿਆ ਇਸ ਲਈ ਜੋ ਉਹ ਸਾਡੇ ਨਾਲ ਤੇਰੇ ਮਗਰ ਨਹੀਂ ਚੱਲਦਾ। \v 50 ਪਰ ਯਿਸੂ ਨੇ ਉਸ ਨੂੰ ਆਖਿਆ, ਕਿ \wj ਉਸ ਨੂੰ ਨਾ ਰੋਕੋ ਕਿਉਂਕਿ ਜਿਹੜਾ ਤੁਹਾਡੇ ਵਿਰੁੱਧ ਨਹੀਂ ਉਹ ਤੁਹਾਡੇ ਨਾਲ ਹੈ।\wj* \s ਸਾਮਰਿਯਾ ਦੇ ਲੋਕਾਂ ਦੁਆਰਾ ਯਿਸੂ ਦਾ ਵਿਰੋਧ \p \v 51 ਇਹ ਹੋਇਆ ਕਿ ਜਦ ਉਸ ਦੇ ਸਵਰਗ ਉੱਠਾਏ ਜਾਣ ਦੇ ਦਿਨ ਸੰਪੂਰਨ ਹੋਣ ਲੱਗੇ ਤਾਂ ਉਸ ਨੇ ਯਰੂਸ਼ਲਮ ਨੂੰ ਜਾਣ ਲਈ ਆਪਣਾ ਪੂਰਾ ਮਨ ਬਣਾਇਆ। \v 52 ਅਤੇ ਆਪਣੇ ਅੱਗੇ ਸੰਦੇਸ਼ਵਾਹਕ ਭੇਜੇ ਅਤੇ ਉਹ ਤੁਰ ਦੇ ਸਾਮਰਿਯਾ ਦੇ ਇੱਕ ਪਿੰਡ ਵਿੱਚ ਪਹੁੰਚੇ ਤਾਂ ਜੋ ਉਸ ਦੇ ਲਈ ਤਿਆਰੀ ਕਰਨ। \v 53 ਪਰ ਉਨ੍ਹਾਂ ਨੇ ਉਸ ਨੂੰ ਸਵੀਕਾਰ ਨਾ ਕੀਤਾ ਇਸ ਲਈ ਜੋ ਉਹ ਯਰੂਸ਼ਲਮ ਦੀ ਵੱਲ ਜਾਣ ਨੂੰ ਸੀ। \v 54 ਅਤੇ ਉਸ ਦੇ ਚੇਲੇ ਯਾਕੂਬ ਅਤੇ ਯੂਹੰਨਾ ਨੇ ਇਹ ਵੇਖ ਕੇ ਕਿਹਾ, ਪ੍ਰਭੂ ਜੀ ਜੇਕਰ ਤੇਰੀ ਮਰਜ਼ੀ ਹੈ ਤਾਂ ਕਿ ਅਸੀਂ ਹੁਕਮ ਕਰੀਏ ਜੋ ਅਕਾਸ਼ ਤੋਂ ਅੱਗ ਬਰਸੇ ਅਤੇ ਇਨ੍ਹਾਂ ਦਾ ਨਾਸ ਕਰੇ? \v 55 ਪਰ ਉਸ ਨੇ ਮੁੜ ਕੇ ਉਨ੍ਹਾਂ ਨੂੰ ਝਿੜਕਿਆ। \v 56 ਅਤੇ ਉਹ ਕਿਸੇ ਹੋਰ ਪਿੰਡ ਨੂੰ ਚੱਲੇ ਗਏ। \s ਯਿਸੂ ਦਾ ਚੇਲਾ ਬਣਨ ਦੀ ਕੀਮਤ \r ਮੱਤੀ 8:19-22 \p \v 57 ਜਦ ਉਹ ਰਸਤੇ ਵਿੱਚ ਚੱਲੇ ਜਾਂਦੇ ਸਨ ਤਾਂ ਕਿਸੇ ਨੇ ਉਸ ਨੂੰ ਆਖਿਆ ਕਿ ਜਿੱਥੇ ਕਿਤੇ ਤੁਸੀਂ ਜਾਓਗੇ ਮੈਂ ਤੁਹਾਡੇ ਪਿੱਛੇ ਚੱਲਾਂਗਾ। \v 58 ਯਿਸੂ ਨੇ ਉਸ ਨੂੰ ਕਿਹਾ, \wj ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਲ੍ਹਣੇ ਹਨ ਪਰ ਮਨੁੱਖ ਦੇ ਪੁੱਤਰ ਦੇ ਸਿਰ ਰੱਖਣ ਨੂੰ ਵੀ ਥਾਂ ਨਹੀਂ।\wj* \v 59 ਉਸ ਨੇ ਹੋਰ ਦੂਸਰੇ ਨੂੰ ਆਖਿਆ ਕਿ \wj ਮੇਰੇ ਮਗਰ ਚੱਲਿਆ ਆ\wj* ਪਰ ਉਸ ਨੇ ਕਿਹਾ, ਪ੍ਰਭੂ ਜੀ ਮੈਨੂੰ ਆਗਿਆ ਦਿਓ ਜੋ ਪਹਿਲਾਂ ਜਾ ਕੇ ਆਪਣੇ ਪਿਤਾ ਨੂੰ ਦੱਬਾਂ। \v 60 ਉਸ ਨੇ ਉਸ ਨੂੰ ਆਖਿਆ, \wj ਮੁਰਦਿਆਂ ਨੂੰ ਆਪਣੇ ਮੁਰਦੇ ਦੱਬਣ ਦੇ ਪਰ ਤੂੰ ਜਾ ਕੇ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰ।\wj* \v 61 ਅਤੇ ਇੱਕ ਹੋਰ ਨੇ ਆਖਿਆ, ਪ੍ਰਭੂ ਜੀ, ਮੈਂ ਤੁਹਾਡੇ ਪਿਛੇ ਚੱਲਾਂਗਾ ਪਰ ਪਹਿਲਾਂ ਮੈਨੂੰ ਆਗਿਆ ਦਿਓ ਜੋ ਆਪਣੇ ਘਰ ਦਿਆਂ ਲੋਕਾਂ ਤੋਂ ਵਿਦਾ ਹੋ ਆਵਾਂ। \v 62 ਪਰ ਯਿਸੂ ਨੇ ਉਸ ਨੂੰ ਆਖਿਆ, \wj ਜੇ ਕੋਈ ਆਪਣਾ ਹੱਥ ਹਲ ਤੇ ਰੱਖ ਕੇ ਪਿਛਾਹਾਂ ਨੂੰ ਵੇਖੇ ਤਾਂ ਉਹ ਪਰਮੇਸ਼ੁਰ ਦੇ ਰਾਜ ਦੇ ਯੋਗ ਨਹੀਂ।\wj* \c 10 \s ਸੱਤਰ ਚੇਲਿਆਂ ਨੂੰ ਭੇਜਣਾ \p \v 1 ਇਨ੍ਹਾਂ ਗੱਲਾਂ ਤੋਂ ਬਾਅਦ ਪ੍ਰਭੂ ਨੇ ਸੱਤਰ ਹੋਰ ਮਨੁੱਖ ਵੀ ਠਹਿਰਾਏ ਅਤੇ ਹਰ ਨਗਰ ਅਤੇ ਹਰ ਥਾਂ ਜਿੱਥੇ ਆਪ ਜਾਣ ਵਾਲਾ ਸੀ ਉਨ੍ਹਾਂ ਨੂੰ ਦੋ-ਦੋ ਕਰਕੇ ਆਪਣੇ ਅੱਗੇ ਭੇਜਿਆ। \v 2 ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, \wj ਫ਼ਸਲ ਤਾਂ ਬਹੁਤ ਹੈ ਪਰ ਮਜ਼ਦੂਰ ਥੋੜ੍ਹੇ ਹਨ, ਇਸ ਲਈ ਤੁਸੀਂ ਖੇਤ ਦੇ ਮਾਲਕ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਮਜ਼ਦੂਰ ਭੇਜੇ।\wj* \v 3 \wj ਜਾਓ ਵੇਖੋ, ਮੈਂ ਤੁਹਾਨੂੰ ਲੇਲਿਆਂ ਵਾਂਗੂੰ ਬਘਿਆੜਾਂ ਦੇ ਵਿੱਚ ਭੇਜਦਾ ਹਾਂ।\wj* \v 4 \wj ਇਸ ਲਈ ਨਾ ਬਟੂਆ, ਨਾ ਝੋਲਾ, ਨਾ ਜੁੱਤੀਆਂ ਲਓ, ਨਾ ਰਸਤੇ ਵਿੱਚ ਕਿਸੇ ਨੂੰ ਪਰਨਾਮ ਕਰੋ।\wj* \v 5 \wj ਤੁਸੀਂ ਜਿਸ ਘਰ ਵਿੱਚ ਜਾਓ ਪਹਿਲਾਂ ਉਸ ਘਰ ਦੀ ਸ਼ਾਂਤੀ ਮੰਗੋ।\wj* \v 6 \wj ਅਤੇ ਜੇ ਕੋਈ ਸ਼ਾਂਤੀ ਦੇ ਯੋਗ ਉੱਥੇ ਹੋਵੇ ਤਾਂ ਤੁਹਾਡੀ ਸ਼ਾਂਤੀ ਉਸ ਉੱਤੇ ਠਹਿਰੇਗੀ, ਨਹੀਂ ਤਾਂ ਉਹ ਤੁਹਾਡੇ ਕੋਲ ਮੁੜ ਆਵੇਗੀ।\wj* \v 7 \wj ਅਤੇ ਉਸੇ ਘਰ ਵਿੱਚ ਠਹਿਰੋ ਅਤੇ ਜੋ ਕੁਝ ਭੋਜਨ ਉਹ ਦੇਣ, ਖਾਓ ਪੀਓ ਕਿਉਂ ਜੋ ਮਜ਼ਦੂਰ ਆਪਣੀ ਮਜ਼ਦੂਰੀ ਦਾ ਹੱਕਦਾਰ ਹੈ। ਘਰ-ਘਰ ਨਾ ਫਿਰੋ।\wj* \v 8 \wj ਅਤੇ ਜਿਸ ਨਗਰ ਵਿੱਚ ਤੁਸੀਂ ਪਹੁੰਚੋ ਅਤੇ ਉਹ ਤੁਹਾਨੂੰ ਕਬੂਲ ਕਰਨ ਤਦ ਜੋ ਕੁਝ ਤੁਹਾਡੇ ਅੱਗੇ ਖਾਣ ਲਈ ਰੱਖਣ, ਸੋ ਖਾਓ।\wj* \v 9 \wj ਅਤੇ ਉਸ ਨਗਰ ਦੇ ਰੋਗੀਆਂ ਨੂੰ ਚੰਗਾ ਕਰੋ ਅਤੇ ਉਨ੍ਹਾਂ ਨੂੰ ਦੱਸੋ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਨੇੜੇ ਆ ਗਿਆ ਹੈ।\wj* \v 10 \wj ਪਰ ਜਿਸ ਨਗਰ ਵਿੱਚ ਤੁਸੀਂ ਪਹੁੰਚੋ ਅਤੇ ਉਹ ਤੁਹਾਨੂੰ ਸਵੀਕਾਰ ਨਾ ਕਰਨ ਤਾਂ ਉਹ ਦੇ ਚੌਕਾਂ ਵਿੱਚ ਜਾ ਕੇ ਕਹੋ\wj* \v 11 \wj ਅਸੀਂ ਤੁਹਾਡੇ ਨਗਰ ਦੀ ਧੂੜ ਵੀ ਜਿਹੜੀ ਸਾਡੇ ਪੈਰਾਂ ਉੱਪਰ ਪਈ ਹੈ ਤੁਹਾਡੇ ਸਾਹਮਣੇ ਝਾੜ ਸੁੱਟਦੇ ਹਾਂ ਪਰ ਤੁਸੀਂ ਇਹ ਜਾਣ ਲਵੋ ਕਿ ਪਰਮੇਸ਼ੁਰ ਦਾ ਰਾਜ ਨੇੜੇ ਆਇਆ ਹੈ।\wj* \v 12 \wj ਮੈਂ ਤੁਹਾਨੂੰ ਆਖਦਾ ਹਾਂ ਕਿ ਉਹ ਦਿਨ ਉਸ ਨਗਰ ਨਾਲੋਂ ਸਦੂਮ ਦਾ ਹਾਲ ਸਹਿਣ ਯੋਗ ਹੋਵੇਗਾ।\wj* \s ਅਵਿਸ਼ਵਾਸੀ ਨਗਰਾਂ ਉੱਤੇ ਹਾਏ \r ਮੱਤੀ 11:20-24 \p \v 13 \wj ਹਾਏ ਖੁਰਾਜ਼ੀਨ! ਹਾਏ ਬੈਤਸੈਦਾ! ਕਿਉਂਕਿ ਜਿਹੜੇ ਅਚਰਜ਼ ਕੰਮ ਤੁਹਾਡੇ ਵਿੱਚ ਕੀਤੇ ਗਏ ਹਨ ਜੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ ਤਾਂ ਉਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੋਂ ਦੇ ਤੋਬਾ ਕਰ ਲੈਂਦੇ।\wj* \v 14 \wj ਪਰ ਨਿਆਂ ਦੇ ਦਿਨ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਸਹਿਣ ਯੋਗ ਹੋਵੇਗਾ।\wj* \v 15 \wj ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੱਕ ਉੱਚਾ ਕੀਤਾ ਜਾਵੇਂਗਾ? ਤੂੰ ਤਾਂ ਸਗੋਂ ਪਤਾਲ ਵਿੱਚ ਸੁੱਟਿਆ ਜਾਏਂਗਾ!\wj* \v 16 \wj ਜੋ ਕੋਈ ਤੁਹਾਡੀ ਸੁਣਦਾ ਹੈ ਉਹ ਮੇਰੀ ਸੁਣਦਾ ਹੈ ਅਤੇ ਜੋ ਕੋਈ ਤੁਹਾਨੂੰ ਤੁਛ ਜਾਣਦਾ ਹੈ ਉਹ ਮੈਨੂੰ ਤੁਛ ਜਾਣਦਾ ਹੈ ਅਤੇ ਜੋ ਕੋਈ ਮੈਨੂੰ ਤੁਛ ਜਾਣਦਾ ਹੈ ਉਹ ਮੇਰੇ ਭੇਜਣ ਵਾਲੇ ਨੂੰ ਤੁਛ ਜਾਣਦਾ ਹੈ।\wj* \s ਸੱਤਰ ਚੇਲਿਆਂ ਦਾ ਵਾਪਸ ਆਉਣਾ \p \v 17 ਉਹ ਸੱਤਰ ਅਨੰਦ ਨਾਲ ਮੁੜੇ ਅਤੇ ਬੋਲੇ ਕਿ ਪ੍ਰਭੂ ਜੀ ਤੇਰੇ ਨਾਮ ਕਰਕੇ ਭੂਤ ਵੀ ਸਾਡੇ ਵੱਸ ਵਿੱਚ ਹਨ! \v 18 ਉਸ ਨੇ ਉਨ੍ਹਾਂ ਨੂੰ ਆਖਿਆ, \wj ਮੈਂ ਸ਼ੈਤਾਨ ਨੂੰ ਬਿਜਲੀ ਵਾਂਗੂੰ ਅਕਾਸ਼ ਤੋਂ ਡਿੱਗਾ ਹੋਇਆ ਵੇਖਿਆ।\wj* \v 19 \wj ਵੇਖੋ ਮੈਂ ਤੁਹਾਨੂੰ ਸੱਪਾਂ ਅਤੇ ਬਿਛੂਆਂ ਨੂੰ ਕੁਚਲਣ ਦਾ ਅਤੇ ਵੈਰੀ ਦੀ ਸਾਰੀ ਸਮਰੱਥਾ ਉੱਤੇ ਅਧਿਕਾਰ ਦਿੱਤਾ ਹੈ ਅਤੇ ਕੋਈ ਵੀ ਚੀਜ਼ ਤੁਹਾਡਾ ਨੁਕਸਾਨ ਨਾ ਕਰੇਗੀ।\wj* \v 20 \wj ਪਰ ਇਸ ਤੋਂ ਹੀ ਅਨੰਦ ਨਾ ਹੋਵੋ ਕਿ ਆਤਮਾਵਾਂ ਤੁਹਾਡੇ ਵੱਸ ਵਿੱਚ ਹਨ ਪਰ ਇਸ ਤੋਂ ਅਨੰਦ ਹੋਵੋ ਕਿ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ।\wj* \s ਯਿਸੂ ਖੁਸ਼ ਹੁੰਦਾ ਹੈ \r ਮੱਤੀ 11:25-27; 13:16, 17 \p \v 21 ਉਸੇ ਸਮੇਂ ਉਹ ਪਵਿੱਤਰ ਆਤਮਾ ਵਿੱਚ ਬਹੁਤ ਮਗਨ ਹੋ ਕੇ ਬੋਲਿਆ, \wj ਹੇ ਪਿਤਾ, ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਲੁਕਾਇਆ ਅਤੇ ਬੱਚਿਆਂ ਉੱਤੇ ਪਰਗਟ ਕੀਤਾ। ਹਾਂ, ਪਿਤਾ, ਕਿਉਂ ਜੋ ਇਹੋ ਤੁਹਾਨੂੰ ਚੰਗਾ ਲੱਗਾ।\wj* \p \v 22 \wj ਮੇਰੇ ਪਿਤਾ ਨੇ ਸਭ ਕੁਝ ਮੈਨੂੰ ਸੌਂਪਿਆ ਹੋਇਆ ਹੈ ਅਤੇ ਕੋਈ ਨਹੀਂ ਜਾਣਦਾ ਜੋ ਪੁੱਤਰ ਕੌਣ ਹੈ ਪਰ ਪਿਤਾ ਜਾਣਦਾ ਹੈ ਅਤੇ ਪਿਤਾ ਕੌਣ ਹੈ ਉਹ ਪੁੱਤਰ ਜਾਣਦਾ ਹੈ ਅਤੇ ਉਹ ਜਿਸ ਉੱਤੇ ਪੁੱਤਰ ਉਸ ਨੂੰ ਪਰਗਟ ਕਰਨਾ ਚਾਹੇ।\wj* \v 23 ਅਤੇ ਉਸ ਨੇ ਚੇਲਿਆਂ ਦੀ ਵੱਲ ਮੁੜ ਕੇ ਖ਼ਾਸ ਕਰਕੇ ਉਹਨਾਂ ਨੂੰ ਕਿਹਾ ਕਿ \wj ਧੰਨ ਉਹ ਅੱਖਾਂ ਹਨ ਜੋ ਇਹ ਵੇਖਦੀਆਂ ਹਨ ਜੋ ਤੁਸੀਂ ਵੇਖਦੇ ਹੋ।\wj* \v 24 \wj ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤ ਸਾਰੇ ਨਬੀਆਂ ਅਤੇ ਰਾਜਿਆਂ ਨੇ ਇਹ ਇੱਛਾ ਕੀਤੀ ਕਿ ਜੋ ਕੁਝ ਤੁਸੀਂ ਵੇਖਦੇ ਹੋ ਸੋ ਵੇਖਣ ਪਰ ਨਾ ਵੇਖ ਸਕੇ ਅਤੇ ਜੋ ਕੁਝ ਤੁਸੀਂ ਸੁਣਦੇ ਹੋ ਸੋ ਸੁਣਨ ਪਰ ਨਾ ਸੁਣਿਆ।\wj* \s ਦਿਆਲੂ ਸਾਮਰੀ ਦਾ ਦ੍ਰਿਸ਼ਟਾਂਤ \p \v 25 ਤਾਂ ਵੇਖੋ ਇੱਕ ਉਪਦੇਸ਼ਕ ਨੇ ਉਸ ਨੂੰ ਪਰਤਾਉਣ ਲਈ ਖਲੋ ਕੇ ਕਿਹਾ, ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ? \v 26 ਯਿਸੂ ਨੇ ਉਸ ਨੂੰ ਆਖਿਆ ਕਿ \wj ਬਿਵਸਥਾ ਵਿੱਚ ਕੀ ਲਿਖਿਆ ਹੋਇਆ ਹੈ? ਤੂੰ ਕਿਸ ਪ੍ਰਕਾਰ ਇਸ ਨੂੰ ਪੜ੍ਹਦਾ ਹੈਂ?\wj* \v 27 ਤਾਂ ਉਸ ਨੇ ਉੱਤਰ ਦਿੱਤਾ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। \v 28 ਯਿਸੂ ਨੇ ਉਸ ਨੂੰ ਆਖਿਆ, \wj ਤੂੰ ਠੀਕ ਉੱਤਰ ਦਿੱਤਾ, ਇਹੋ ਕਰ ਤਾਂ ਤੂੰ ਜੀਵੇਂਗਾ।\wj* \v 29 ਪਰ ਉਹ ਚਾਹੁੰਦਾ ਸੀ ਕਿ ਆਪਣੇ ਆਪ ਨੂੰ ਸੱਚਾ ਠਹਿਰਾਵੇ ਤਾਂ ਉਸ ਨੇ ਯਿਸੂ ਨੂੰ ਕਿਹਾ, ਫੇਰ ਕੌਣ ਹੈ ਮੇਰਾ ਗੁਆਂਢੀ? \v 30 ਯਿਸੂ ਨੇ ਉੱਤਰ ਦਿੱਤਾ ਕਿ \wj ਇੱਕ ਆਦਮੀ ਯਰੂਸ਼ਲਮ ਤੋਂ ਯਰੀਹੋ ਨੂੰ ਜਾ ਰਿਹਾ ਸੀ ਅਤੇ ਡਾਕੂਆਂ ਨੇ ਉਸ ਨੂੰ ਘੇਰਿਆ ਅਤੇ ਉਸ ਨੂੰ ਨੰਗਾ ਕਰ ਕੇ ਮਾਰਿਆ ਅਤੇ ਅਧਮੋਇਆ ਛੱਡ ਕੇ ਚੱਲੇ ਗਏ।\wj* \v 31 \wj ਸੰਜੋਗ ਨਾਲ ਇੱਕ ਜਾਜਕ ਉਸ ਰਸਤੇ ਤੋਂ ਲੰਘਿਆ ਜਾਂਦਾ ਸੀ ਅਤੇ ਉਸ ਨੂੰ ਵੇਖ ਕੇ ਪਾਸਾ ਵੱਟ ਕੇ ਲੰਘ ਗਿਆ।\wj* \v 32 \wj ਇਸੇ ਤਰ੍ਹਾਂ ਇੱਕ ਲੇਵੀ ਵੀ ਉੱਥੇ ਪਹੁੰਚਿਆ ਅਤੇ ਉਸ ਨੂੰ ਵੇਖ ਕੇ ਪਾਸਾ ਵੱਟ ਕੇ ਲੰਘ ਗਿਆ।\wj* \v 33 \wj ਪਰ ਇੱਕ ਸਾਮਰੀ ਸਫ਼ਰ ਕਰਦਾ ਹੋਇਆ ਉੱਥੇ ਪਹੁੰਚਿਆ।\wj* \v 34 \wj ਅਤੇ ਜਦੋਂ ਉਸ ਨੂੰ ਵੇਖਿਆ ਤਾਂ ਤਰਸ ਖਾ ਕੇ ਉਸ ਦੇ ਕੋਲ ਗਿਆ ਅਤੇ ਤੇਲ ਅਤੇ ਮੈਅ ਲਾ ਕੇ ਉਸ ਦੇ ਜ਼ਖਮਾਂ ਨੂੰ ਬੰਨ੍ਹਿਆ ਅਤੇ ਆਪਣੀ ਸਵਾਰੀ ਤੇ ਉਸ ਨੂੰ ਬਿਠਾ ਕੇ ਸਰਾਂ ਵਿੱਚ ਲਿਆਂਦਾ ਅਤੇ ਉਸ ਦੀ ਮਰਹਮ ਪੱਟੀ ਕੀਤੀ।\wj* \v 35 \wj ਫੇਰ ਸਵੇਰ ਨੂੰ ਦੋ ਦੀਨਾਰ ਕੱਢ ਕੇ ਦੇਖਭਾਲ ਕਰਨ ਵਾਲੇ ਨੂੰ ਦਿੱਤੇ ਅਤੇ ਆਖਿਆ ਜੋ ਇਸ ਦੀ ਮਹਰਮ ਪੱਟੀ ਕਰਦਾ ਰਹੀਂ, ਅਤੇ ਜੋ ਕੁਝ ਤੇਰਾ ਹੋਰ ਲੱਗੂ ਸੋ ਮੈਂ ਜਦ ਮੁੜ ਆਵਾਂ, ਤੇਰਾ ਭਰ ਦਿਆਂਗਾ।\wj* \v 36 \wj ਸੋ ਉਸ ਆਦਮੀ ਦਾ ਜੋ ਡਾਕੂਆਂ ਦੇ ਹੱਥ ਪੈ ਗਿਆ ਸੀ, ਉਨ੍ਹਾਂ ਤਿੰਨਾਂ ਵਿੱਚੋਂ ਕਿਹੜਾ ਤੈਨੂੰ ਗੁਆਂਢੀ ਜਾਪਦਾ ਹੈ?\wj* \v 37 ਉਹ ਬੋਲਿਆ, ਜਿਸ ਨੇ ਉਸ ਉੱਤੇ ਦਯਾ ਕੀਤੀ। ਫੇਰ ਯਿਸੂ ਨੇ ਉਸ ਨੂੰ ਆਖਿਆ, \wj ਤੂੰ ਵੀ ਜਾ ਕੇ ਇਸੇ ਤਰ੍ਹਾਂ ਹੀ ਕਰ।\wj* \s ਮਾਰਥਾ ਅਤੇ ਮਰਿਯਮ ਦੇ ਘਰ ਵਿੱਚ ਯਿਸੂ \p \v 38 ਫੇਰ ਜਦ ਉਹ ਚੱਲੇ ਜਾਂਦੇ ਸਨ ਤਾਂ ਉਹ ਇੱਕ ਪਿੰਡ ਵਿੱਚ ਪਹੁੰਚੇ ਅਤੇ ਮਾਰਥਾ ਨਾਮ ਦੀ ਇੱਕ ਔਰਤ ਨੇ ਉਸ ਨੂੰ ਆਪਣੇ ਘਰ ਉਤਾਰਿਆ। \v 39 ਅਤੇ ਮਰਿਯਮ ਨਾਮਕ ਉਸ ਦੀ ਇੱਕ ਭੈਣ ਸੀ ਜਿਹੜੀ ਪ੍ਰਭੂ ਦੇ ਚਰਨਾਂ ਕੋਲ ਬੈਠ ਕੇ ਉਸ ਦਾ ਬਚਨ ਸੁਣਦੀ ਸੀ। \v 40 ਪਰ ਮਾਰਥਾ ਸੇਵਾ ਕਰਦੀ-ਕਰਦੀ ਘਬਰਾ ਗਈ ਅਤੇ ਉਸ ਦੇ ਕੋਲ ਆਣ ਕੇ ਕਿਹਾ, ਪ੍ਰਭੂ ਜੀ ਤੁਹਾਨੂੰ ਮੇਰੀ ਕੋਈ ਚਿੰਤਾ ਨਹੀਂ ਜੋ ਮੇਰੀ ਭੈਣ ਸੇਵਾ ਵਿੱਚ ਮੇਰੀ ਸਹਾਇਤਾ ਨਹੀਂ ਕਰਦੀ? ਮੇਰੀ ਸਹਾਇਤਾ ਲਈ ਉਸ ਨੂੰ ਕਹੋ। \v 41 ਪਰ ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ, \wj ਮਾਰਥਾ! ਮਾਰਥਾ! ਤੂੰ ਬਹੁਤੀਆਂ ਵਸਤਾਂ ਦੀ ਚਿੰਤਾ ਕਰਦੀ ਅਤੇ ਘਬਰਾਉਂਦੀ ਹੈਂ।\wj* \v 42 \wj ਪਰ ਇੱਕ ਗੱਲ ਦੀ ਲੋੜ ਹੈ। ਮਰਿਯਮ ਨੇ ਤਾਂ ਉਹ ਚੰਗਾ ਹਿੱਸਾ ਪਸੰਦ ਕੀਤਾ ਹੈ ਜੋ ਉਸ ਤੋਂ ਖੋਹਿਆ ਨਾ ਜਾਵੇਗਾ।\wj* \c 11 \s ਚੇਲਿਆਂ ਨੂੰ ਪ੍ਰਾਰਥਨਾ ਕਰਨਾ ਸਿਖਾਉਣਾ \r ਮੱਤੀ 6:9-13 \p \v 1 ਫਿਰ ਇਸ ਤਰ੍ਹਾਂ ਹੋਇਆ ਕਿ ਯਿਸੂ ਕਿਸੇ ਥਾਂ ਪ੍ਰਾਰਥਨਾ ਕਰਦਾ ਸੀ ਅਤੇ ਜਦ ਪ੍ਰਾਰਥਨਾ ਕਰ ਚੁੱਕਿਆ ਤਾਂ ਉਸ ਦੇ ਚੇਲਿਆਂ ਵਿੱਚੋਂ ਇੱਕ ਨੇ ਉਸ ਨੂੰ ਆਖਿਆ, ਪ੍ਰਭੂ ਜੀ ਸਾਨੂੰ ਪ੍ਰਾਰਥਨਾ ਕਰਨੀ ਸਿਖਾ ਜਿਸ ਤਰ੍ਹਾਂ ਯੂਹੰਨਾ ਨੇ ਵੀ ਆਪਣੇ ਚੇਲਿਆਂ ਨੂੰ ਸਿਖਾਈ ਹੈ। \v 2 ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, \wj ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ,\wj* \q1 \wj ਹੇ ਪਿਤਾ,\wj* \q1 \wj ਤੇਰਾ ਨਾਮ ਪਵਿੱਤਰ ਮੰਨਿਆ ਜਾਵੇ,\wj* \q1 \wj ਤੇਰਾ ਰਾਜ ਆਵੇ,\wj* \q1 \v 3 \wj ਸਾਡੀ ਰੋਜ਼ ਦੀ ਰੋਟੀ ਸਾਨੂੰ ਦਿਓ।\wj* \q1 \v 4 \wj ਸਾਡੇ ਪਾਪ ਸਾਨੂੰ ਮਾਫ਼ ਕਰੋ,\wj* \q2 \wj ਜਿਵੇਂ ਅਸੀਂ ਵੀ ਆਪਣੇ ਗੁਨਾਹਗਾਰਾਂ ਨੂੰ ਮਾਫ਼ ਕਰਦੇ ਹਾਂ,\wj* \q1 \wj ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ।\wj* \s ਯਿਸੂ ਪ੍ਰਾਰਥਨਾ ਦੇ ਬਾਰੇ ਸਿਖਾਉਂਦਾ ਹੈ \r ਮੱਤੀ 7:7-11 \p \v 5 ਫਿਰ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ \wj ਤੁਹਾਡੇ ਵਿੱਚੋਂ ਕੌਣ ਹੈ ਜਿਸ ਦਾ ਇੱਕ ਮਿੱਤਰ ਹੋਵੇ ਅਤੇ ਅੱਧੀ ਰਾਤ ਨੂੰ ਉਸ ਦੇ ਕੋਲ ਜਾ ਕੇ ਉਸ ਨੂੰ ਕਹੇ, ਮਿਤੱਰ ਮੈਨੂੰ ਤਿੰਨ ਰੋਟੀਆਂ ਉਧਾਰ ਦੇ।\wj* \v 6 \wj ਕਿਉਂ ਜੋ ਮੇਰਾ ਇੱਕ ਮਿੱਤਰ ਦੂਰੋਂ ਸਫ਼ਰ ਕਰ ਕੇ ਮੇਰੇ ਕੋਲ ਆਇਆ ਹੈ ਅਤੇ ਮੇਰੇ ਕੋਲ ਉਸ ਨੂੰ ਭੋਜਨ ਕਰਾਉਣ ਵਾਸਤੇ ਕੁਝ ਵੀ ਨਹੀਂ ਹੈ।\wj* \v 7 \wj ਅਤੇ ਉਹ ਅੰਦਰੋਂ ਉੱਤਰ ਦੇਵੇ ਕਿ ਮੈਨੂੰ ਤੰਗ ਨਾ ਕਰ, ਮੈਂ ਬੂਹਾ ਬੰਦ ਕਰ ਚੁੱਕਾ ਹਾਂ ਅਤੇ ਮੇਰੇ ਬੱਚੇ ਮੇਰੇ ਨਾਲ ਬਿਸਤਰੇ ਉੱਤੇ ਸੁੱਤੇ ਪਏ ਹਨ, ਮੈਂ ਉੱਠ ਕੇ ਤੈਨੂੰ ਕੁਝ ਨਹੀਂ ਦੇ ਸਕਦਾ।\wj* \v 8 \wj ਮੈਂ ਤੁਹਾਨੂੰ ਆਖਦਾ ਹਾਂ ਕਿ ਭਾਵੇਂ ਉਸ ਦਾ ਮਿੱਤਰ ਹੋਣ ਕਰਕੇ, ਉਹ ਉੱਠ ਕੇ ਉਸ ਨੂੰ ਕੁਝ ਨਾ ਦੇਵੇ ਪਰ ਉਸ ਦੀ ਜਿੱਦ ਦੇ ਕਾਰਨ ਉਹ ਉੱਠੇਗਾ ਅਤੇ ਉਸ ਦੀ ਲੋੜ ਦੇ ਅਨੁਸਾਰ ਉਸ ਨੂੰ ਰੋਟੀਆਂ ਦੇਵੇਗਾ।\wj* \v 9 \wj ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ, ਲੱਭੋ ਤਾਂ ਤੁਹਾਨੂੰ ਲੱਭੇਗਾ, ਖੜਕਾਓ ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ।\wj* \v 10 \wj ਕਿਉਂਕਿ ਹਰੇਕ ਜਿਹੜਾ ਮੰਗਦਾ ਹੈ, ਉਸ ਨੂੰ ਦਿੱਤਾ ਜਾਂਦਾ ਹੈ ਅਤੇ ਜਿਹੜਾ ਲੱਭਦਾ ਹੈ ਉਸ ਨੂੰ ਮਿਲਦਾ ਹੈ ਅਤੇ ਜਿਹੜਾ ਖੜਕਾਉਂਦਾ ਹੈ ਉਸ ਲਈ ਖੋਲ੍ਹਿਆ ਜਾਂਦਾ ਹੈ।\wj* \v 11 \wj ਪਰ ਤੁਹਾਡੇ ਵਿੱਚੋਂ ਉਹ ਕਿਹੜਾ ਪਿਤਾ ਹੈ ਜਦ ਉਸ ਦਾ ਪੁੱਤਰ ਮੱਛੀ ਮੰਗੇ ਤਾਂ ਉਸ ਨੂੰ ਮੱਛੀ ਦੀ ਥਾਂ ਸੱਪ ਦੇਵੇਗਾ?\wj* \v 12 \wj ਜੇਕਰ ਅੰਡਾ ਮੰਗੇ ਤਾਂ ਕਿ ਉਹ ਆਪਣੇ ਪੁੱਤਰ ਨੂੰ ਬਿੱਛੂ ਦੇਵੇਗਾ?\wj* \v 13 \wj ਜਦੋਂ ਕਿ ਤੁਸੀਂ ਬੁਰੇ ਹੋ ਕੇ ਵੀ ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਉਹ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਪਵਿੱਤਰ ਆਤਮਾ ਕਿਉਂ ਨਾ ਦੇਵੇਗਾ!।\wj* \s ਯਿਸੂ ਅਤੇ ਬਆਲਜ਼ਬੂਲ \r ਮੱਤੀ 12:22-30; ਮਰਕੁਸ 3:20-27 \p \v 14 ਫਿਰ ਯਿਸੂ ਨੇ ਇੱਕ ਗੁੰਗੇ ਭੂਤ ਨੂੰ ਕੱਢਿਆ ਅਤੇ ਇਹ ਹੋਇਆ ਕਿ ਜਦ ਉਹ ਭੂਤ ਨਿੱਕਲ ਗਿਆ ਤਾਂ ਉਹ ਗੂੰਗਾ ਬੋਲਣ ਲੱਗ ਪਿਆ ਅਤੇ ਲੋਕ ਹੈਰਾਨ ਹੋਏ। \v 15 ਪਰ ਉਨ੍ਹਾਂ ਵਿੱਚੋਂ ਕਈਆਂ ਨੇ ਆਖਿਆ ਕਿ ਉਹ ਭੂਤਾਂ ਦੇ ਸਰਦਾਰ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ। \v 16 ਅਤੇ ਕਈਆਂ ਨੇ ਉਸ ਨੂੰ ਪਰਖਣ ਲਈ ਅਕਾਸ਼ ਵੱਲੋਂ ਇੱਕ ਨਿਸ਼ਾਨ ਉਸ ਤੋਂ ਮੰਗਿਆ। \v 17 ਪਰ ਯਿਸੂ ਨੇ ਉਨ੍ਹਾਂ ਦੇ ਮਨ ਦੀਆਂ ਗੱਲਾਂ ਜਾਣ ਕੇ ਉਨ੍ਹਾਂ ਨੂੰ ਆਖਿਆ ਕਿ \wj ਜਿਸ ਕਿਸੇ ਰਾਜ ਵਿੱਚ ਫੁੱਟ ਪੈਂਦੀ ਹੈ ਉਹ ਉੱਜੜ ਜਾਂਦਾ ਹੈ ਅਤੇ ਇਸੇ ਤਰ੍ਹਾਂ ਜਿਸ ਘਰ ਵਿੱਚ ਫੁੱਟ ਪੈ ਜਾਵੇ ਉਹ ਵੀ ਨਾਸ਼ ਹੋ ਜਾਂਦਾ ਹੈ।\wj* \v 18 \wj ਇਸ ਲਈ ਜੇਕਰ ਸ਼ੈਤਾਨ ਆਪਣੇ ਹੀ ਵਿਰੁੱਧ ਉੱਠੇ ਤਾਂ ਉਸ ਦਾ ਰਾਜ ਕਿਸ ਤਰ੍ਹਾਂ ਕਾਇਮ ਰਹੇਗਾ। ਤੁਸੀਂ ਆਖਦੇ ਹੋ ਕਿ ਮੈਂ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ।\wj* \v 19 \wj ਅਤੇ ਜੇ ਮੈਂ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਤੁਹਾਡੇ ਪੁੱਤਰ ਕਿਸ ਦੀ ਸਹਾਇਤਾ ਨਾਲ ਕੱਢਦੇ ਹਨ? ਬਸ, ਤੁਹਾਡਾ ਨਿਆਂ ਕਰਨ ਵਾਲੇ ਉਹ ਹੀ ਹੋਣਗੇ।\wj* \v 20 \wj ਪਰ ਜੇ ਮੈਂ ਪਰਮੇਸ਼ੁਰ ਦੀ ਉਂਗਲ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲ ਆ ਗਿਆ ਹੈ।\wj* \v 21 \wj ਜਦ ਕੋਈ ਜ਼ੋਰਾਵਰ ਆਦਮੀ ਹਥਿਆਰ ਬੰਨ੍ਹੀਂ ਆਪਣੇ ਘਰ ਦੀ ਰਖਵਾਲੀ ਕਰਦਾ ਹੈ ਤਾਂ ਉਸ ਦਾ ਮਾਲ ਬਚਿਆ ਰਹਿੰਦਾ ਹੈ।\wj* \v 22 \wj ਪਰ ਜੇਕਰ ਕੋਈ ਉਸ ਨਾਲੋਂ ਜ਼ੋਰਾਵਰ ਆਣ ਕੇ ਉਸ ਨੂੰ ਜਿੱਤ ਲਵੇ ਅਤੇ ਉਸ ਦੇ ਸਾਰੇ ਹਥਿਆਰ ਜਿਨ੍ਹਾਂ ਉੱਤੇ ਉਸ ਨੂੰ ਭਰੋਸਾ ਸੀ, ਖੋਹ ਲੈਂਦਾ ਹੈ ਅਤੇ ਉਸ ਦਾ ਮਾਲ ਲੁੱਟ ਲੈਂਦਾ ਹੈ।\wj* \v 23 \wj ਜੋ ਮੇਰੇ ਨਾਲ ਨਹੀਂ ਸੋ ਮੇਰੇ ਵਿਰੁੱਧ ਹੈ ਅਤੇ ਜੋ ਮੇਰੇ ਨਾਲ ਇਕੱਠਾ ਨਹੀਂ ਕਰਦਾ ਉਹ ਖਿਲਾਰਦਾ ਹੈ।\wj* \s ਅਧੂਰੇ ਸੁਧਾਰ ਦੀ ਸਮੱਸਿਆ \r ਮੱਤੀ 12:43-45 \p \v 24 \wj ਪਰ ਜਦੋਂ ਅਸ਼ੁੱਧ ਆਤਮਾ ਮਨੁੱਖ ਵਿੱਚੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਲੱਭਦਾ ਫ਼ਿਰਦਾ ਹੈ, ਪਰ ਉਸ ਨੂੰ ਲੱਭਦਾ ਨਹੀਂ। ਫਿਰ ਉਹ ਆਖਦਾ ਹੈ ਕਿ ਮੈਂ ਆਪਣੇ ਘਰ ਜਿੱਥੋਂ ਮੈਂ ਨਿੱਕਲਿਆ ਸੀ, ਵਾਪਸ ਜਾਂਵਾਂਗਾ।\wj* \v 25 \wj ਅਤੇ ਆਣ ਕੇ ਉਸ ਘਰ ਨੂੰ ਸਾਫ਼ ਸੁਥਰਾ ਵੇਖਦਾ ਹੈ।\wj* \v 26 \wj ਤਦ ਉਹ ਜਾ ਕੇ ਆਪਣੇ ਨਾਲੋਂ ਸੱਤ ਹੋਰ ਬੁਰੇ ਆਤਮੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਆਦਮੀ ਵਿੱਚ ਰਹਿਣ ਲੱਗ ਪੈਂਦੇ ਹਨ ਅਤੇ ਉਸ ਆਦਮੀ ਦਾ ਬਾਅਦ ਵਾਲਾ ਹਾਲ ਪਹਿਲੇ ਨਾਲੋਂ ਬੁਰਾ ਹੁੰਦਾ ਹੈ।\wj* \s ਧੰਨ ਕੌਣ ਹੈ? \p \v 27 ਅਤੇ ਇਹ ਹੋਇਆ ਕਿ ਜਦ ਯਿਸੂ ਇਹ ਗੱਲਾਂ ਕਰ ਰਹੇ ਸਨ ਤਾਂ ਭੀੜ ਵਿੱਚੋਂ ਇੱਕ ਔਰਤ ਨੇ ਪੁਕਾਰ ਕੇ ਕਿਹਾ, ਕਿ ਧੰਨ ਹੈ ਉਹ ਮਾਂ ਜਿਸ ਨੇ ਤੈਨੂੰ ਜਨਮ ਦਿੱਤਾ ਅਤੇ ਉਹ ਛਾਤੀਆਂ ਜਿਨ੍ਹਾਂ ਨੇ ਤੈਨੂੰ ਚੁੰਘਾਇਆ ਹੈ! \v 28 ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, \wj ਪਰ ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ।\wj* \s ਸਵਰਗ ਤੋਂ ਚਿੰਨ੍ਹ ਦੀ ਮੰਗ \r ਮੱਤੀ 12:38-42 \p \v 29 ਜਦ ਬਹੁਤ ਲੋਕ ਉਸ ਦੇ ਕੋਲ ਇਕੱਠੇ ਹੁੰਦੇ ਜਾਂਦੇ ਸਨ ਤਾਂ ਉਹ ਕਹਿਣ ਲੱਗਾ ਕਿ \wj ਇਸ ਪੀੜ੍ਹੀ ਦੇ ਲੋਕ ਕਿੰਨ੍ਹੇ ਬੁਰੇ ਹਨ। ਇਹ ਨਿਸ਼ਾਨ ਦੇ ਰੂਪ ਵਿੱਚ ਕੋਈ ਚਮਤਕਾਰ ਦੇਖਣਾ ਚਾਹੁੰਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਯੂਨਾਹ ਦੇ ਨਿਸ਼ਾਨ ਬਿਨ੍ਹਾਂ ਕੋਈ ਹੋਰ ਨਿਸ਼ਾਨ ਇਨ੍ਹਾਂ ਨੂੰ ਦਿੱਤਾ ਨਾ ਜਾਵੇਗਾ।\wj* \v 30 \wj ਜਿਸ ਤਰ੍ਹਾਂ ਯੂਨਾਹ ਨੀਨਵਾਹ ਦੇ ਲੋਕਾਂ ਲਈ ਨਿਸ਼ਾਨ ਠਹਿਰਿਆ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਇਸ ਪੀੜ੍ਹੀ ਦੇ ਲੋਕਾਂ ਲਈ ਠਹਿਰੇਗਾ।\wj* \v 31 \wj ਦੱਖਣ ਦੀ ਰਾਣੀ ਨਿਆਂ ਵਾਲੇ ਦਿਨ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂ ਜੋ ਉਹ ਧਰਤੀ ਦੀ ਹੱਦ ਤੋਂ ਸੁਲੇਮਾਨ ਦਾ ਗਿਆਨ ਸੁਣਨ ਲਈ ਆਈ ਅਤੇ ਵੇਖੋ ਇੱਥੇ ਸੁਲੇਮਾਨ ਨਾਲੋਂ ਵੀ ਵੱਡਾ ਹੈ।\wj* \v 32 \wj ਨੀਨਵਾਹ ਦੇ ਲੋਕ ਨਿਆਂ ਵਾਲੇ ਦਿਨ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠ ਖੜ੍ਹੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ ਇੱਥੇ ਯੂਨਾਹ ਨਾਲੋਂ ਵੀ ਵੱਡਾ ਹੈ।\wj* \s ਸਰੀਰ ਦਾ ਦੀਵਾ \r ਮੱਤੀ 5:15; 6:22, 23 \p \v 33 \wj ਕੋਈ ਦੀਵਾ ਬਾਲ ਕੇ ਕਟੋਰੇ ਦੇ ਥੱਲੇ ਜਾਂ ਟੋਕਰੇ ਦੇ ਹੇਠ ਨਹੀਂ ਰੱਖਦਾ ਸਗੋਂ ਦੀਵਟ ਉੱਤੇ ਰੱਖਦਾ ਹੈ ਕਿ ਅੰਦਰ ਆਉਣ ਵਾਲੇ ਨੂੰ ਚਾਨਣ ਮਿਲੇ।\wj* \v 34 \wj ਤੇਰੇ ਸਰੀਰ ਦਾ ਦੀਵਾ ਤੇਰੀ ਅੱਖ ਹੈ। ਜੇਕਰ ਤੇਰੀ ਅੱਖ ਨਿਰਮਲ ਹੈ ਤਾਂ ਤੇਰਾ ਸਾਰਾ ਸਰੀਰ ਵੀ ਚਾਨਣਾ ਹੈ ਪਰ ਜੇਕਰ ਤੇਰੀ ਅੱਖ ਬੁਰੀ ਹੈ ਤਾਂ ਤੇਰਾ ਸਰੀਰ ਵੀ ਹਨ੍ਹੇਰਾ ਹੈ।\wj* \v 35 \wj ਇਸ ਲਈ ਸੁਚੇਤ ਰਹਿ ਕਿ ਸਾਰਾ ਸਰੀਰ ਅੰਧਕਾਰ ਵਿੱਚ ਨਾ ਬਦਲ ਜਾਵੇ।\wj* \v 36 \wj ਜੇਕਰ ਤੇਰਾ ਸਾਰਾ ਸਰੀਰ ਚਾਨਣ ਹੋਵੇ ਅਤੇ ਉਸ ਦਾ ਕੋਈ ਅੰਗ ਹਨ੍ਹੇਰਾ ਨਾ ਹੋਵੇ ਤਾਂ ਸਾਰਾ ਹੀ ਚਾਨਣ ਹੋਵੇਗਾ ਜਿਸ ਤਰ੍ਹਾਂ ਦੀਵਾ ਆਪਣੀ ਜੋਤ ਨਾਲ ਤੈਨੂੰ ਚਾਨਣ ਦਿੰਦਾ ਹੈ।\wj* \s ਫ਼ਰੀਸੀਆਂ ਅਤੇ ਉਪਦੇਸ਼ਕਾਂ ਉੱਤੇ ਹਾਏ \r ਮੱਤੀ 23:1-36; ਮਰਕੁਸ 12:38-40 \p \v 37 ਜਦ ਯਿਸੂ ਗੱਲ ਕਰ ਹੀ ਰਿਹਾ ਸੀ ਤਾਂ ਇੱਕ ਫ਼ਰੀਸੀ ਨੇ ਉਸ ਅੱਗੇ ਬੇਨਤੀ ਕੀਤੀ ਕਿ ਮੇਰੇ ਘਰ ਭੋਜਨ ਕਰਨ ਲਈ ਚੱਲੋ। ਤਦ ਯਿਸੂ ਉਨ੍ਹਾਂ ਨਾਲ ਭੋਜਨ ਕਰਨ ਬੈਠਾ। \v 38 ਉਸ ਫ਼ਰੀਸੀ ਆਦਮੀ ਨੂੰ ਇਹ ਦੇਖ ਕੇ ਬੜੀ ਹੈਰਾਨੀ ਹੋਈ ਕਿ ਯਿਸੂ ਨੇ ਭੋਜਨ ਕਰਨ ਤੋਂ ਪਹਿਲਾਂ ਰੀਤ ਅਨੁਸਾਰ ਆਪਣੇ ਹੱਥ-ਪੈਰ ਨਹੀਂ ਧੋਤੇ। \v 39 ਤਦ ਪ੍ਰਭੂ ਨੇ ਉਸ ਨੂੰ ਆਖਿਆ, \wj ਤੁਸੀਂ ਫ਼ਰੀਸੀ ਲੋਕ ਥਾਲੀਆਂ ਅਤੇ ਪਿਆਲਿਆਂ ਨੂੰ ਬਾਹਰੋਂ ਤਾਂ ਚੰਗੀ ਤਰ੍ਹਾਂ ਸਾਫ਼ ਕਰਦੇ ਹੋ, ਪਰ ਤੁਹਾਡੇ ਸਰੀਰ ਦੇ ਅੰਦਰ ਲੋਭ ਅਤੇ ਬੁਰਿਆਈ ਭਰੀ ਹੋਈ ਹੈ।\wj* \v 40 \wj ਹੇ ਮੂਰਖੋ, ਜਿਸ ਪਰਮੇਸ਼ੁਰ ਨੇ ਬਾਹਰ ਦੇ ਹਿੱਸੇ ਨੂੰ ਬਣਾਇਆ ਭਲਾ ਉਸ ਨੇ ਅੰਦਰ ਦੇ ਭਾਗ ਨੂੰ ਨਹੀਂ ਬਣਾਇਆ?\wj* \v 41 \wj ਅੰਦਰਲੀਆਂ ਚੀਜ਼ਾਂ ਨੂੰ ਸ਼ੁੱਧ ਕਰੋ ਤਾਂ ਵੇਖੋ ਸਭ ਕੁਝ ਤੁਹਾਡੇ ਲਈ ਸ਼ੁੱਧ ਹੋ ਜਾਵੇਗਾ।\wj* \v 42 \wj ਪਰ ਹੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਪੂਦੀਨੇ ਅਤੇ ਹਰਮਲ ਅਤੇ ਹਰੇਕ ਸਾਗ ਪਾਤ ਦਾ ਦਸਵਾਂ ਹਿੱਸਾ ਪਰਮੇਸ਼ੁਰ ਨੂੰ ਦਿੰਦੇ ਹੋ ਪਰ ਪਰਮੇਸ਼ੁਰ ਦੇ ਪਿਆਰ ਅਤੇ ਨਿਆਂ ਦੀ ਉਲੰਘਣਾ ਕਰਦੇ ਹੋ ਪਰ ਚੰਗਾ ਹੁੰਦਾ ਕਿ ਇਨ੍ਹਾਂ ਗੱਲਾਂ ਨੂੰ ਵੀ ਮੰਨਦੇ।\wj* \v 43 \wj ਤੁਸੀਂ ਫ਼ਰੀਸੀਆਂ ਉੱਤੇ ਹਾਏ! ਕਿਉਂ ਜੋ ਤੁਸੀਂ ਪ੍ਰਾਰਥਨਾ ਘਰ ਵਿੱਚ ਮੁੱਖ ਥਾਵਾਂ ਉੱਤੇ ਬੈਠਣਾ ਪਸੰਦ ਕਰਦੇ ਹੋ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਦੇ ਭੁੱਖੇ ਹੋ।\wj* \v 44 \wj ਤੁਹਾਡੇ ਉੱਤੇ ਹਾਏ! ਕਿਉਂਕਿ ਤੁਸੀਂ ਉਨ੍ਹਾਂ ਕਬਰਾਂ ਵਰਗੇ ਹੋ ਜੋ ਦਿਖਾਈ ਨਹੀਂ ਦਿੰਦੀਆਂ ਅਤੇ ਲੋਕੀ ਉਨ੍ਹਾਂ ਉੱਤੋਂ ਅਣਜਾਣੇ ਚੱਲਦੇ ਫਿਰਦੇ ਹਨ।\wj* \v 45 ਉਪਦੇਸ਼ਕਾਂ ਵਿੱਚੋਂ ਇੱਕ ਨੇ ਉਸ ਨੂੰ ਉੱਤਰ ਦਿੱਤਾ, ਗੁਰੂ ਜੀ ਇਹ ਬੋਲ ਕੇ ਤੁਸੀਂ ਸਾਡੀ ਨਿੰਦਿਆ ਕਰਦੇ ਹੋ। \v 46 ਪਰ ਉਸ ਨੇ ਆਖਿਆ, \wj ਉਪਦੇਸ਼ਕਾਂ ਉੱਤੇ ਵੀ ਹਾਏ! ਕਿਉਂ ਜੋ ਤੁਸੀਂ ਮਨੁੱਖਾਂ ਉੱਤੇ ਅਜਿਹੇ ਭਾਰ ਰੱਖਦੇ ਹੋ ਜਿਨ੍ਹਾਂ ਦਾ ਚੁੱਕਣਾ ਔਖਾ ਹੈ ਪਰ ਤੁਸੀਂ ਆਪ ਆਪਣੀ ਇੱਕ ਉਂਗਲ ਵੀ ਉਸ ਭਾਰ ਨੂੰ ਚੁੱਕਣ ਵਾਸਤੇ ਨਹੀਂ ਲਾਉਂਦੇ ਹੋ।\wj* \v 47 \wj ਹਾਏ ਤੁਹਾਡੇ ਉੱਤੇ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਤੁਹਾਡਿਆਂ ਪਿਉ-ਦਾਦਿਆਂ ਨੇ ਉਨ੍ਹਾਂ ਨੂੰ ਮਾਰ ਸੁੱਟਿਆ ਸੀ।\wj* \v 48 \wj ਸੋ ਤੁਸੀਂ ਗਵਾਹ ਹੋ ਅਤੇ ਤੁਹਾਡੇ ਪਿਉ-ਦਾਦਿਆਂ ਦੇ ਕੰਮ ਤੁਹਾਨੂੰ ਚੰਗੇ ਲੱਗਦੇ ਹਨ, ਇਸ ਲਈ ਜੋ ਉਨ੍ਹਾਂ ਨੇ ਨਬੀਆਂ ਨੂੰ ਮਾਰ ਸੁੱਟਿਆ ਅਤੇ ਤੁਸੀਂ ਉਹਨਾਂ ਦੀਆਂ ਕਬਰਾਂ ਬਣਾਉਂਦੇ ਹੋ।\wj* \v 49 \wj ਇਸ ਲਈ ਪਰਮੇਸ਼ੁਰ ਦੇ ਗਿਆਨ ਨੇ ਵੀ ਆਖਿਆ ਕਿ ਮੈਂ ਉਨ੍ਹਾਂ ਦੇ ਕੋਲ ਨਬੀਆਂ ਅਤੇ ਰਸੂਲਾਂ ਨੂੰ ਭੇਜਾਂਗਾ ਅਤੇ ਉਹ ਉਹਨਾਂ ਵਿੱਚੋਂ ਕਈਆਂ ਨੂੰ ਮਾਰ ਸੁੱਟਣਗੇ ਅਤੇ ਅੱਤਿਆਚਾਰ ਕਰਨਗੇ।\wj* \v 50 \wj ਸਭਨਾਂ ਨਬੀਆਂ ਦਾ ਖੂਨ ਜੋ ਜਗਤ ਦੀ ਉਤਪਤੀ ਤੋਂ ਵਹਾਇਆ ਗਿਆ ਹੈ, ਉਹਨਾਂ ਸਭਨਾਂ ਦਾ ਬਦਲਾ ਇਸ ਪੀੜ੍ਹੀ ਦੇ ਲੋਕਾਂ ਤੋਂ ਲਿਆ ਜਾਵੇਗਾ।\wj* \v 51 \wj ਹਾਬਲ ਦੇ ਖੂਨ ਤੋਂ ਲੈ ਕੇ ਜ਼ਕਰਯਾਹ ਦੇ ਖੂਨ ਤੱਕ ਜੋ ਜਗਵੇਦੀ ਅਤੇ ਹੈਕਲ ਦੇ ਵਿਚਕਾਰ ਕਤਲ ਕੀਤਾ ਗਿਆ ਸੀ। ਮੈਂ ਤੁਹਾਨੂੰ ਸੱਚ ਆਖਦਾ, ਉਸ ਦਾ ਬਦਲਾ ਇਸ ਪੀੜ੍ਹੀ ਤੋਂ ਲਿਆ ਜਾਵੇਗਾ। ਹਾਂ, ਮੈਂ ਤੁਹਾਨੂੰ ਆਖਦਾ ਹਾਂ, ਇਸੇ ਪੀੜ੍ਹੀ ਤੋਂ ਲਿਆ ਜਾਵੇਗਾ।\wj* \v 52 \wj ਉਪਦੇਸ਼ਕਾਂ ਉੱਤੇ ਹਾਏ! ਕਿਉਂ ਜੋ ਤੁਸੀਂ ਗਿਆਨ ਦੀ ਕੁੰਜੀ ਤਾਂ ਪ੍ਰਾਪਤ ਕੀਤੀ ਹੈ। ਨਾ ਤੁਸੀਂ ਆਪ ਵੜੇ ਅਤੇ ਸਗੋਂ ਵੜਨ ਵਾਲਿਆਂ ਨੂੰ ਵੀ ਰੋਕ ਦਿੱਤਾ।\wj* \v 53 ਜਦੋਂ ਉਹ ਉੱਥੋਂ ਨਿੱਕਲਿਆ ਤਾਂ ਉਪਦੇਸ਼ਕ ਅਤੇ ਫ਼ਰੀਸੀ ਜ਼ੋਰ ਪਾਉਣ ਲੱਗੇ ਅਤੇ ਉਸ ਤੋਂ ਬਹੁਤੀਆਂ ਗੱਲਾਂ ਅਖਵਾਉਣ ਲੱਗੇ। \v 54 ਅਤੇ ਤਾੜ ਵਿੱਚ ਸਨ ਜੋ ਉਸ ਦੇ ਮੂੰਹ ਦੀ ਕੋਈ ਗੱਲ ਫੜਨ। \c 12 \s ਪਾਖੰਡ ਦੇ ਵਿਰੁੱਧ ਚਿਤਾਵਨੀ \r ਮੱਤੀ 10:26 \p \v 1 ਜਦ ਹਜ਼ਾਰਾਂ ਦੀ ਭੀੜ ਇਕੱਠੀ ਹੋਈ ਕਿ ਲੋਕ ਇੱਕ ਦੂਜੇ ਉੱਤੇ ਡਿੱਗਦੇ ਪੈਂਦੇ ਸਨ ਤਾਂ ਯਿਸੂ ਨੇ ਪਹਿਲਾਂ ਆਪਣੇ ਚੇਲਿਆਂ ਨੂੰ ਕਿਹਾ ਕਿ \wj ਫ਼ਰੀਸੀਆਂ ਦੇ ਖ਼ਮੀਰ ਤੋਂ ਜੋ ਕਪਟ ਹੈ ਹੁਸ਼ਿਆਰ ਰਹੋ।\wj* \v 2 \wj ਪਰ ਕੋਈ ਚੀਜ਼ ਲੁੱਕੀ ਨਹੀਂ ਹੈ, ਜਿਹੜੀ ਪਰਗਟ ਨਾ ਹੋਵੇਗੀ ਅਤੇ ਗੁਪਤ ਨਹੀਂ ਜਿਹੜੀ ਜਾਣੀ ਨਾ ਜਾਵੇਗੀ।\wj* \v 3 \wj ਇਸ ਲਈ ਜੋ ਕੁਝ ਤੁਸੀਂ ਹਨ੍ਹੇਰੇ ਵਿੱਚ ਕਿਹਾ ਹੈ, ਸੋ ਚਾਨਣ ਵਿੱਚ ਸੁਣਾਇਆ ਜਾਵੇਗਾ ਅਤੇ ਜੋ ਕੁਝ ਤੁਸੀਂ ਕੋਠੜੀਆਂ ਵਿੱਚ ਕੰਨਾਂ ਵਿੱਚ ਆਖਿਆ ਹੈ ਸੋ ਕੋਠਿਆਂ ਉੱਤੇ ਉਸ ਦਾ ਪ੍ਰਚਾਰ ਕੀਤਾ ਜਾਵੇਗਾ।\wj* \s ਕਿਸ ਤੋਂ ਡਰੀਏ? \r ਮੱਤੀ 10:28-31 \p \v 4 \wj ਮੈਂ ਤੁਹਾਨੂੰ ਜੋ ਮੇਰੇ ਮਿੱਤਰ ਹੋ ਆਖਦਾ ਹਾਂ ਕਿ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰਦੇ ਹਨ ਅਤੇ ਇਸ ਤੋਂ ਵੱਧ ਕੇ ਹੋਰ ਕੁਝ ਨਹੀਂ ਕਰ ਸਕਦੇ।\wj* \v 5 \wj ਪਰ ਮੈਂ ਤੁਹਾਨੂੰ ਦੱਸਦਾ ਹਾਂ ਜੋ ਤੁਹਾਨੂੰ ਕਿਸ ਦੇ ਕੋਲੋਂ ਡਰਨਾ ਚਾਹੀਦਾ ਹੈ? ਪਰਮੇਸ਼ੁਰ ਤੋਂ ਡਰੋ ਜੋ ਮਾਰਨ ਦੇ ਪਿੱਛੋਂ ਨਰਕ ਵਿੱਚ ਸੁੱਟਣ ਦਾ ਅਧਿਕਾਰ ਵੀ ਰੱਖਦਾ ਹੈ। ਹਾਂ ਮੈਂ ਤੁਹਾਨੂੰ ਆਖਦਾ ਹਾਂ ਜੋ ਉਸੇ ਤੋਂ ਡਰੋ।\wj* \v 6 \wj ਭਲਾ, ਦੋ ਪੈਸਿਆਂ ਨੂੰ ਪੰਜ ਚਿੜੀਆਂ ਨਹੀਂ ਵਿਕਦੀਆਂ? ਪਰ ਇਨ੍ਹਾਂ ਵਿੱਚੋਂ ਇੱਕ ਵੀ ਪਰਮੇਸ਼ੁਰ ਤੋਂ ਭੁੱਲੀ ਹੋਈ ਨਹੀਂ।\wj* \v 7 \wj ਤੁਹਾਡੇ ਸਿਰ ਦੇ ਵਾਲ਼ ਵੀ ਗਿਣੇ ਹੋਏ ਹਨ। ਇਸ ਲਈ ਨਾ ਡਰੋ, ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਉੱਤਮ ਹੋ।\wj* \s ਯਿਸੂ ਨੂੰ ਸਵੀਕਾਰ ਜਾਂ ਅਸਵੀਕਾਰ ਕਰਨਾ \r ਮੱਤੀ 10:32, 33; 12:32; 10:19, 20 \p \v 8 \wj ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੋਈ ਮਨੁੱਖਾਂ ਸਾਹਮਣੇ ਮੈਨੂੰ ਪ੍ਰਭੂ ਕਰਕੇ ਮੰਨਦਾ ਹੈ ਤਾਂ ਮਨੁੱਖ ਦਾ ਪੁੱਤਰ ਵੀ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਨੂੰ ਆਪਣਾ ਮੰਨੇਗਾ।\wj* \v 9 \wj ਪਰ ਜੋ ਮਨੁੱਖਾਂ ਦੇ ਸਾਹਮਣੇ ਮੇਰਾ ਇਨਕਾਰ ਕਰੇ ਤਾਂ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਦਾ ਵੀ ਇਨਕਾਰ ਕੀਤਾ ਜਾਵੇਗਾ।\wj* \v 10 \wj ਅਤੇ ਜੋ ਕੋਈ ਮਨੁੱਖ ਦੇ ਪੁੱਤਰ ਦੀ ਨਿੰਦਿਆ ਕਰੇ ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਸ ਨੂੰ ਕਦੀ ਮਾਫ਼ ਨਹੀਂ ਕੀਤਾ ਜਾਵੇਗਾ।\wj* \v 11 \wj ਜਦ ਉਹ ਤੁਹਾਨੂੰ ਪ੍ਰਾਰਥਨਾ ਘਰਾਂ, ਅਧਿਕਾਰੀਆਂ ਅਤੇ ਹਾਕਮਾਂ ਦੇ ਅੱਗੇ ਲੈ ਜਾਣ ਤਾਂ ਚਿੰਤਾ ਨਾ ਕਰੋ ਜੋ ਅਸੀਂ ਕੀ ਉੱਤਰ ਦੇਈਏ ਜਾ ਕੀ ਆਖੀਏ?\wj* \v 12 \wj ਕਿਉਂਕਿ ਉਸੇ ਸਮੇਂ ਪਵਿੱਤਰ ਆਤਮਾ ਤੁਹਾਨੂੰ ਸਿਖਾਵੇਗਾ ਜੋ ਕੀ ਆਖਣਾ ਚਾਹੀਦਾ ਹੈ।\wj* \s ਇੱਕ ਧਨੀ ਮੂਰਖ ਦਾ ਦ੍ਰਿਸ਼ਟਾਂਤ \p \v 13 ਭੀੜ ਵਿੱਚੋਂ ਕਿਸੇ ਨੇ ਉਸ ਨੂੰ ਆਖਿਆ, ਗੁਰੂ ਜੀ ਮੇਰੇ ਭਰਾ ਨੂੰ ਆਖੋ ਜੋ ਉਹ ਜਾਇਦਾਦ ਮੇਰੇ ਨਾਲ ਵੰਡ ਲਵੇ। \v 14 ਪਰ ਯਿਸੂ ਨੇ ਉਸ ਨੂੰ ਕਿਹਾ, \wj ਮਨੁੱਖਾ, ਕਿਸ ਨੇ ਮੈਨੂੰ ਤੁਹਾਡੇ ਉੱਪਰ ਨਿਆਈਂ ਜਾਂ ਵੰਡਣ ਵਾਲਾ ਠਹਿਰਾਇਆ ਹੈ?\wj* \v 15 ਉਸ ਨੇ ਉਨ੍ਹਾਂ ਨੂੰ ਆਖਿਆ \wj ਸੁਚੇਤ ਰਹੋ ਅਤੇ ਸਾਰੇ ਲੋਭ ਤੋਂ ਬਚੇ ਰਹੋ, ਕਿਉਂ ਜੋ ਕਿਸੇ ਦਾ ਜੀਵਨ ਉਸ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ।\wj* \v 16 ਤਾਂ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕਿ ਕਿਹਾ ਕਿ \wj ਕਿਸੇ ਧਨਵਾਨ ਦੇ ਖੇਤ ਵਿੱਚ ਬਹੁਤ ਫਸਲ ਹੋਈ।\wj* \v 17 \wj ਅਤੇ ਉਸ ਨੇ ਆਪਣੇ ਮਨ ਵਿੱਚ ਸੋਚ ਕੇ ਕਿਹਾ ਕਿ ਮੈਂ ਕੀ ਕਰਾਂ ਕਿਉਂ ਜੋ ਮੇਰੇ ਕੋਲ ਕੋਈ ਥਾਂ ਨਹੀਂ ਜਿੱਥੇ ਆਪਣੀ ਫਸਲ ਨੂੰ ਜਮ੍ਹਾ ਰੱਖਾਂ?\wj* \v 18 \wj ਤਾਂ ਉਹ ਨੇ ਆਖਿਆ, ਮੈਂ ਇਹ ਕਰਾਂਗਾ, ਮੈਂ ਆਪਣੇ ਕੋਠਿਆਂ ਨੂੰ ਢਾਹ ਕੇ ਅੱਗੇ ਨਾਲੋਂ ਵੱਡੇ ਬਣਾਵਾਂਗਾ ਅਤੇ ਉੱਥੇ ਆਪਣਾ ਸਾਰਾ ਅੰਨ ਅਤੇ ਆਪਣਾ ਧਨ ਜਮਾਂ ਕਰਾਂਗਾ।\wj* \v 19 \wj ਅਤੇ ਮੈਂ ਆਪਣੀ ਜਾਨ ਨੂੰ ਆਖਾਂਗਾ, ਹੇ ਜਾਨ ਤੇਰੇ ਕੋਲ ਬਹੁਤ ਸਾਲਾਂ ਦੇ ਲਈ ਧਨ ਜਮਾਂ ਪਿਆ ਹੈ। ਸੁੱਖ ਮਨਾ, ਖਾ ਪੀ ਅਤੇ ਮੌਜ ਕਰ।\wj* \v 20 \wj ਤਦ ਪਰਮੇਸ਼ੁਰ ਨੇ ਉਸ ਨੂੰ ਆਖਿਆ, ਹੇ ਮੂਰਖ, ਜੇਕਰ ਅੱਜ ਰਾਤ ਤੇਰੀ ਜਾਨ ਨਿੱਕਲ ਜਾਵੇ, ਫੇਰ ਜਿਹੜੀਆਂ ਚੀਜ਼ਾਂ ਜੋ ਤੂੰ ਤਿਆਰ ਕੀਤੀਆਂ ਹਨ ਉਹ ਕਿਸ ਦੀਆਂ ਹੋਣਗੀਆਂ?\wj* \v 21 \wj ਇਸੇ ਤਰ੍ਹਾਂ ਉਹ ਮਨੁੱਖ ਵੀ ਹੈ ਜੋ ਆਪਣੇ ਲਈ ਧਨ ਜੋੜਦਾ ਹੈ ਪਰ ਪਰਮੇਸ਼ੁਰ ਦੇ ਅੱਗੇ ਧਨਵਾਨ ਨਹੀਂ ਹੈ।\wj* \s ਪਰਮੇਸ਼ੁਰ ਉੱਤੇ ਭਰੋਸਾ ਰੱਖੋ \r ਮੱਤੀ 6:25-34 \p \v 22 ਫੇਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, \wj ਮੈਂ ਇਸ ਲਈ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੀ ਚਿੰਤਾ ਨਾ ਕਰੋ ਕਿ ਅਸੀਂ ਕੀ ਖਾਵਾਂਗੇ, ਨਾ ਆਪਣੇ ਸਰੀਰ ਲਈ ਕਿ ਅਸੀਂ ਕੀ ਪਹਿਨਾਂਗੇ।\wj* \v 23 \wj ਕਿਉਂਕਿ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਹੈ।\wj* \v 24 \wj ਪੰਛੀਆਂ ਵੱਲ ਧਿਆਨ ਕਰੋ, ਉਹ ਨਾ ਤਾਂ ਬੀਜਦੇ ਹਨ ਅਤੇ ਨਾ ਵੱਢਦੇ ਹਨ। ਉਹਨਾਂ ਕੋਲ ਨਾ ਤਾਂ ਭੰਡਾਰ ਹਨ ਅਤੇ ਨਾ ਹੀ ਖੇਤ ਹਨ। ਅਤੇ ਫੇਰ ਵੀ ਪਰਮੇਸ਼ੁਰ ਉਹਨਾਂ ਨੂੰ ਖਿਲਾਉਂਦਾ ਹੈ। ਤੁਸੀਂ ਪੰਛੀਆਂ ਨਾਲੋਂ ਵੱਧ ਕੇ ਉੱਤਮ ਹੋ!\wj* \v 25 \wj ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਹੜਾ ਚਿੰਤਾ ਕਰ ਕੇ ਆਪਣੀ ਉਮਰ ਇੱਕ ਪਲ ਵਧਾ ਸਕਦਾ ਹੈ?\wj* \v 26 \wj ਇਸ ਲਈ ਜਦ ਤੁਸੀਂ ਛੋਟੇ ਤੋਂ ਛੋਟਾ ਕੰਮ ਨਹੀਂ ਕਰ ਸਕਦੇ ਤਾਂ ਹੋਰਾਂ ਗੱਲਾਂ ਲਈ ਕਿਉਂ ਚਿੰਤਾ ਕਰਦੇ ਹੋ?\wj* \v 27 \wj ਸੋਸਨ ਦੇ ਫੁੱਲਾਂ ਵੱਲ ਧਿਆਨ ਦਿਓ ਕਿ ਉਹ ਕਿਸ ਤਰ੍ਹਾਂ ਵਧਦੇ ਹਨ। ਉਹ ਨਾ ਮਿਹਨਤ ਕਰਦੇ, ਨਾ ਕੱਤਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਸੁਲੇਮਾਨ ਵੀ ਆਪਣੀ ਸਾਰੀ ਸ਼ਾਨੋ ਸ਼ੌਕਤ ਵਿੱਚ ਇਨ੍ਹਾਂ ਵਿੱਚੋਂ ਇੱਕ ਦੇ ਸਮਾਨ ਬਸਤਰ ਪਹਿਨਿਆ ਹੋਇਆ ਨਹੀਂ ਸੀ।\wj* \v 28 \wj ਜਦ ਪਰਮੇਸ਼ੁਰ ਜੰਗਲੀ ਘਾਹ ਨੂੰ ਜਿਹੜੀ ਅੱਜ ਹੈ ਅਤੇ ਕੱਲ ਭੱਠੀ ਵਿੱਚ ਝੋਕੀ ਜਾਂਦੀ ਹੈ ਨੂੰ ਇਹੋ ਜਿਹਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਉਹ ਕਿੰਨਾਂ ਵੱਧ ਕੇ ਤੁਹਾਨੂੰ ਪਹਿਨਾਵੇਗਾ!\wj* \v 29 \wj ਤੁਸੀਂ ਇਸ ਗੱਲ ਦੀ ਭਾਲ ਨਾ ਕਰੋ ਜੋ ਕੀ ਖਾਵਾਂਗੇ, ਕੀ ਪੀਵਾਂਗੇ? ਅਤੇ ਚਿੰਤਾ ਨਾ ਕਰੋ।\wj* \v 30 \wj ਕਿਉਂ ਜੋ ਸੰਸਾਰ ਦੀਆਂ ਪਰਾਈਆਂ ਕੌਮਾਂ ਦੇ ਲੋਕ ਵੀ ਇਨ੍ਹਾਂ ਸਭ ਵਸਤੂਆਂ ਨੂੰ ਲੱਭਦੇ ਹਨ ਅਤੇ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਵਸਤੂਆਂ ਦੀ ਲੋੜ ਹੈ।\wj* \v 31 \wj ਪਰ ਤੁਸੀਂ ਉਸ ਦੇ ਰਾਜ ਦੀ ਖੋਜ ਕਰੋ ਤਾਂ ਤੁਹਾਨੂੰ ਇਹ ਵਸਤੂਆਂ ਵੀ ਦਿੱਤੀਆਂ ਜਾਣਗੀਆਂ।\wj* \s ਸਵਰਗੀ ਧਨ \r ਮੱਤੀ 6:19-21 \p \v 32 \wj ਹੇ ਛੋਟੇ ਝੁੰਡ, ਨਾ ਡਰ ਕਿਉਂ ਜੋ ਤੁਹਾਡੇ ਪਿਤਾ ਨੂੰ ਪਸੰਦ ਆਇਆ ਹੈ ਕਿ ਰਾਜ ਤੁਹਾਨੂੰ ਦੇਵੇ।\wj* \v 33 \wj ਆਪਣਾ ਮਾਲ ਵੇਚ ਕੇ ਦਾਨ ਕਰੋ ਅਤੇ ਆਪਣੇ ਲਈ ਇਹੋ ਜਿਹੇ ਬਟੂਏ ਬਣਾਓ ਜੋ ਪੁਰਾਣੇ ਨਹੀਂ ਹੁੰਦੇ ਅਤੇ ਸਵਰਗ ਵਿੱਚ ਧਨ ਜਮਾਂ ਕਰੋ, ਜੋ ਘੱਟਦਾ ਨਹੀਂ ਅਤੇ ਜਿੱਥੇ ਨਾ ਚੋਰ ਨੇੜੇ ਆਉਂਦਾ, ਨਾ ਕੀੜਾ ਨਾਸ ਕਰਦਾ ਹੈ।\wj* \v 34 \wj ਕਿਉਂਕਿ ਜਿੱਥੇ ਤੁਹਾਡਾ ਧਨ ਹੈ ਉੱਥੇ ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ।\wj* \v 35 \wj ਤੁਹਾਡੇ ਲੱਕ ਬੰਨ੍ਹੇ ਅਤੇ ਦੀਵੇ ਬਲਦੇ ਰਹਿਣ।\wj* \s ਜਾਗਦੇ ਰਹੋ \p \v 36 \wj ਅਤੇ ਤੁਸੀਂ ਉਨ੍ਹਾਂ ਮਨੁੱਖਾਂ ਵਰਗੇ ਬਣੋ ਜਿਹੜੇ ਆਪਣੇ ਮਾਲਕ ਦੀ ਉਡੀਕ ਕਰਦੇ ਹਨ ਕਿ ਉਹ ਵਿਆਹ ਤੋਂ ਕਦ ਮੁੜ ਆਵੇਗਾ ਅਤੇ ਜਿਸ ਵੇਲੇ ਉਹ ਆਵੇ ਅਤੇ ਬੂਹਾ ਖੜਕਾਵੇ ਤਾਂ ਜੋ ਉਹ ਝੱਟ ਉਸ ਦੇ ਲਈ ਖੋਲ੍ਹਣ।\wj* \v 37 \wj ਧੰਨ ਹੈ ਉਹ ਦਾਸ ਜਿਨ੍ਹਾਂ ਨੂੰ ਮਾਲਕ ਜਦ ਆਵੇ ਤਾਂ ਜਾਗਦਿਆਂ ਪਾਵੇ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਲੱਕ ਬੰਨ੍ਹ ਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਕੋਲ ਆ ਕੇ ਉਨ੍ਹਾਂ ਦੀ ਸੇਵਾ ਕਰੇਗਾ।\wj* \v 38 \wj ਜੇਕਰ ਉਹ ਰਾਤ ਦੇ ਦੂਸਰੇ ਜਾ ਤੀਸਰੇ ਪਹਿਰ ਨੂੰ ਆਵੇ ਅਤੇ ਇਹੋ ਜਿਹਾ ਵੇਖੇ ਤਾਂ ਧੰਨ ਹੈ ਉਹ ਦਾਸ।\wj* \v 39 \wj ਪਰ ਇਹ ਜਾਣੋ ਕਿ ਜੇ ਘਰ ਦੇ ਮਾਲਕ ਨੂੰ ਖ਼ਬਰ ਹੁੰਦੀ ਜੋ ਚੋਰ ਕਿਸ ਵੇਲੇ ਆਵੇਗਾ ਤਾਂ ਉਹ ਜਾਗਦਾ ਰਹਿੰਦਾ ਅਤੇ ਆਪਣੇ ਘਰ ਚੋਰੀ ਨਾ ਹੋਣ ਦਿੰਦਾ।\wj* \v 40 \wj ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਸਮੇਂ ਤੁਹਾਨੂੰ ਖਿਆਲ ਵੀ ਨਾ ਹੋਵੇ ਉਸੇ ਸਮੇਂ ਮਨੁੱਖ ਦਾ ਪੁੱਤਰ ਆ ਜਾਵੇਗਾ।\wj* \s ਵਫਾਦਾਰ ਜਾਂ ਬੇਵਫ਼ਾ ਦਾਸ \r ਮੱਤੀ 24:45-51 \p \v 41 ਤਦ ਪਤਰਸ ਨੇ ਕਿਹਾ, ਪ੍ਰਭੂ ਜੀ ਕਿ ਤੁਸੀਂ ਇਹ ਦ੍ਰਿਸ਼ਟਾਂਤ ਸਾਨੂੰ ਹੀ ਆਖਦੇ ਹੋ ਜਾਂ ਸਾਰਿਆਂ ਨੂੰ? \v 42 ਪ੍ਰਭੂ ਨੇ ਉੱਤਰ ਦਿੱਤਾ ਕਿ \wj ਉਹ ਵਿਸ਼ਵਾਸਯੋਗ ਅਤੇ ਬੁੱਧਵਾਨ ਮੁਖ਼ਤਿਆਰ ਕੌਣ ਹੈ ਜਿਸ ਨੂੰ ਮਾਲਕ ਆਪਣੇ ਨੌਕਰਾਂ-ਚਾਕਰਾਂ ਉੱਤੇ ਠਹਿਰਾਵੇ ਜੋ ਸਮੇਂ ਸਿਰ ਉਨ੍ਹਾਂ ਨੂੰ ਭੋਜਣ ਦੇਵੇ?\wj* \v 43 \wj ਧੰਨ ਹੈ ਉਹ ਨੌਕਰ ਜਿਸ ਨੂੰ ਉਸ ਦਾ ਮਾਲਕ ਜਦ ਆਵੇ ਅਜਿਹਾ ਹੀ ਕਰਦਿਆਂ ਵੇਖੇ।\wj* \v 44 \wj ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਉਸ ਨੂੰ ਆਪਣੇ ਸਾਰੇ ਮਾਲ ਉੱਤੇ ਅਧਿਕਾਰੀ ਠਹਿਰਾਵੇਗਾ।\wj* \v 45 \wj ਪਰ ਜੇ ਉਹ ਨੌਕਰ ਆਪਣੇ ਮਨ ਵਿੱਚ ਆਖੇ ਜੋ ਮੇਰਾ ਮਾਲਕ ਆਉਣ ਵਿੱਚ ਦੇਰ ਲਾਉਂਦਾ ਹੈ ਅਤੇ ਦਾਸ-ਦਾਸੀਆਂ ਨੂੰ ਮਾਰੇ ਅਤੇ ਖਾਣ-ਪੀਣ ਅਤੇ ਮਤਵਾਲਾ ਹੋਣ ਲੱਗੇ।\wj* \v 46 \wj ਤਾਂ ਉਸ ਨੌਕਰ ਦਾ ਮਾਲਕ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਸਮੇਂ ਉਹ ਨਹੀਂ ਜਾਣਦਾ ਆਵੇਗਾ ਅਤੇ ਉਸ ਨੂੰ ਟੁੱਕੜੇ-ਟੁੱਕੜੇ ਕਰ ਕੇ ਬੇਈਮਾਨਾਂ ਨਾਲ ਉਸ ਦਾ ਹਿੱਸਾ ਠਹਿਰਾਵੇਗਾ।\wj* \v 47 \wj ਉਹ ਨੌਕਰ ਜਿਹੜਾ ਆਪਣੇ ਮਾਲਕ ਦੀ ਮਰਜ਼ੀ ਜਾਣਦਾ ਸੀ ਪਰ ਤਿਆਰੀ ਨਾ ਕੀਤੀ ਅਤੇ ਉਸ ਦੀ ਮਰਜ਼ੀ ਅਨੁਸਾਰ ਕੰਮ ਨਾ ਕੀਤਾ ਬਹੁਤ ਮਾਰ ਖਾਵੇਗਾ।\wj* \v 48 \wj ਪਰ ਜਿਹੜਾ ਨਹੀਂ ਸੀ ਜਾਣਦਾ ਅਤੇ ਮਾਰ ਖਾਣ ਦੇ ਯੋਗ ਕੰਮ ਕੀਤਾ ਉਹ ਥੋੜੀ ਮਾਰ ਖਾਵੇਗਾ ਅਤੇ ਜਿਸ ਕਿਸੇ ਨੂੰ ਬਹੁਤਾ ਦਿੱਤਾ ਗਿਆ ਹੈ ਉਸ ਤੋਂ ਬਹੁਤੇ ਦਾ ਹਿਸਾਬ ਲਿਆ ਜਾਵੇਗਾ ਅਤੇ ਜਿਸ ਨੂੰ ਲੋਕਾਂ ਨੇ ਬਹੁਤ ਸੌਂਪਿਆ ਹੈ ਉਸ ਤੋਂ ਜ਼ਿਆਦਾ ਮੰਗਣਗੇ।\wj* \s ਯਿਸੂ ਦੇ ਆਉਣ ਦੇ ਚਿੰਨ੍ਹ \r ਮੱਤੀ 10:34-36 \p \v 49 \wj ਮੈਂ ਧਰਤੀ ਉੱਤੇ ਅੱਗ ਲਾਉਣ ਆਇਆ ਹਾਂ ਅਤੇ ਕਾਸ਼ ਕਿ ਉਹ ਹੁਣ ਤੱਕ ਲੱਗ ਚੁੱਕੀ ਹੁੰਦੀ!\wj* \v 50 \wj ਪਰ ਮੈਂ ਇੱਕ ਬਪਤਿਸਮਾ ਲੈਣਾ ਹੈ ਅਤੇ ਜਦ ਤੱਕ ਉਹ ਸੰਪੂਰਨ ਨਹੀਂ ਹੁੰਦਾ, ਤਦ ਤੱਕ ਮੈਂ ਬਹੁਤ ਔਖਾ ਰਹਾਂਗਾ!\wj* \v 51 \wj ਕੀ ਤੁਸੀਂ ਸਮਝਦੇ ਹੋ ਕਿ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ? ਨਹੀਂ, ਸਗੋਂ ਜੁਦਾਈ ਪਾਉਣ।\wj* \v 52 \wj ਕਿਉਂਕਿ ਇਸ ਤੋਂ ਬਾਅਦ ਇੱਕ ਘਰ ਦੇ ਪੰਜਾਂ ਵਿੱਚ ਜੁਦਾਈ ਹੋਵੇਗੀ, ਤਿੰਨ ਦੋ ਦੇ ਅਤੇ ਦੋ ਤਿੰਨਾਂ ਦੇ ਵਿਰੁੱਧ ਹੋਣਗੇ।\wj* \v 53 \wj ਉਹ ਵੱਖਰੇ ਹੋਣਗੇ ਅਰਥਾਤ ਪਿਤਾ ਪੁੱਤਰ ਦੇ ਵਿਰੁੱਧ ਅਤੇ ਪੁੱਤਰ ਪਿਤਾ ਦੇ ਵਿਰੁੱਧ, ਮਾਂ ਧੀ ਦੇ ਵਿਰੁੱਧ ਅਤੇ ਧੀ ਮਾਂ ਦੇ ਵਿਰੁੱਧ, ਸੱਸ ਆਪਣੀ ਨੂੰਹ ਦੇ ਵਿਰੁੱਧ ਅਤੇ ਨੂੰਹ ਸੱਸ ਦੇ ਵਿਰੁੱਧ।\wj* \s ਸਮੇਂ ਦੇ ਚਿੰਨ੍ਹ \r ਮੱਤੀ 16:2, 3 \p \v 54 ਫੇਰ ਉਸ ਨੇ ਭੀੜ ਨੂੰ ਵੀ ਕਿਹਾ, \wj ਜਦ ਪੱਛਮ ਪਾਸੇ ਬੱਦਲ ਉੱਠਦਾ ਹੈ ਤਾਂ ਤੁਸੀਂ ਛੇਤੀ ਆਖਦੇ ਹੋ, ਮੀਂਹ ਆਉਂਦਾ ਹੈ ਅਤੇ ਉਸੇ ਤਰ੍ਹਾਂ ਹੁੰਦਾ ਵੀ ਹੈ।\wj* \v 55 \wj ਅਤੇ ਜਦ ਦੱਖਣ ਦੀ ਹਨੇਰੀ ਵਗਦੀ ਹੈ ਤਦ ਆਖਦੇ ਹੋ ਕਿ ਗਰਮੀ ਹੋਵੇਗੀ ਅਤੇ ਉਹ ਹੁੰਦੀ ਹੈ।\wj* \v 56 \wj ਹੇ ਕਪਟੀਓ! ਧਰਤੀ ਅਤੇ ਅਕਾਸ਼ ਦੇ ਚਿੰਨ੍ਹਾਂ ਦੀ ਜਾਚ ਕਰਨੀ ਤੁਹਾਨੂੰ ਆਉਂਦੀ ਹੈ ਪਰ ਇਸ ਸਮੇਂ ਦੀ ਜਾਚ ਕਰਨੀ ਤੁਹਾਨੂੰ ਕਿਉਂ ਨਹੀਂ ਆਉਂਦੀ?\wj* \s ਆਪਣੇ ਵਿਰੋਧੀ ਦੇ ਨਾਲ ਸਮਝੌਤਾ \r ਮੱਤੀ 5:25, 26 \p \v 57 \wj ਜੋ ਠੀਕ ਹੈ ਉਸ ਬਾਰੇ ਤੁਸੀਂ ਆਪੇ ਵਿਚਾਰ ਕਿਉਂ ਨਹੀਂ ਕਰਦੇ ਹੋ?\wj* \v 58 \wj ਜਦ ਤੂੰ ਆਪਣੇ ਵਿਰੋਧੀ ਨਾਲ ਹਾਕਮ ਦੇ ਸਾਹਮਣੇ ਜਾਂਦਾ ਹੈਂ ਤਾਂ ਰਸਤੇ ਵਿੱਚ ਉਸ ਨਾਲ ਸੁਲਾਹ ਕਰ। ਇਹ ਨਾ ਹੋਵੇ ਕਿ ਉਹ ਤੈਨੂੰ ਹਾਕਮ ਦੇ ਕੋਲ ਪੇਸ਼ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਸਿਪਾਹੀ ਤੈਨੂੰ ਕੈਦ ਵਿੱਚ ਪਾਵੇ।\wj* \v 59 \wj ਮੈਂ ਤੈਨੂੰ ਆਖਦਾ ਹਾਂ ਕਿ ਜਦ ਤੱਕ ਤੂੰ ਸਭ ਕੁਝ ਨਾ ਭਰ ਦੇਵੇਂ ਉੱਥੋਂ ਕਿਸੇ ਵੀ ਤਰ੍ਹਾਂ ਨਾ ਛੁੱਟੇਂਗਾ।\wj* \c 13 \s ਤੋਬਾ ਕਰੋ ਜਾਂ ਨਾਸ ਹੋਵੋ \p \v 1 ਉਸ ਸਮੇਂ ਕਈ ਲੋਕ ਉੱਥੇ ਆ ਪਹੁੰਚੇ ਜਿਹੜੇ ਯਿਸੂ ਨੂੰ ਉਨ੍ਹਾਂ ਗਲੀਲੀਆਂ ਦਾ ਹਾਲ ਦੱਸਣ ਲੱਗੇ, ਜਿਨ੍ਹਾਂ ਦਾ ਖੂਨ ਪਿਲਾਤੁਸ ਨੇ ਉਨ੍ਹਾਂ ਦੇ ਬਲੀਦਾਨਾਂ ਨਾਲ ਮਿਲਾਇਆ ਸੀ। \v 2 ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, \wj ਕੀ, ਤੁਸੀਂ ਸਮਝਦੇ ਹੋ ਜੋ ਇਹ ਗਲੀਲੀ ਸਭਨਾਂ ਗਲੀਲੀਆਂ ਨਾਲੋਂ ਬਹੁਤ ਪਾਪੀ ਸਨ ਜੋ ਉਨ੍ਹਾਂ ਨੇ ਇਹ ਦੁੱਖ ਸਹਿਣ ਕੀਤਾ?\wj* \v 3 \wj ਮੈਂ ਤੁਹਾਨੂੰ ਆਖਦਾ ਹਾਂ, ਨਹੀਂ, ਪਰ ਜੇ ਤੁਸੀਂ ਤੋਬਾ ਨਾ ਕਰੋ ਤਾਂ ਤੁਹਾਡਾ ਵੀ ਇਸੇ ਤਰ੍ਹਾਂ ਨਾਸ ਹੋ ਜਾਵੇਗਾ।\wj* \v 4 \wj ਜਾ ਉਹ ਅਠਾਰਾਂ ਜਿਨ੍ਹਾਂ ਉੱਤੇ ਸਿਲੋਆਮ ਦਾ ਬੁਰਜ ਡਿੱਗਾ ਅਤੇ ਉਹ ਮਰ ਗਏ ਸਨ, ਭਲਾ, ਤੁਸੀਂ ਇਹ ਸਮਝਦੇ ਹੋ ਜੋ ਉਹ ਯਰੂਸ਼ਲਮ ਦੇ ਸਭ ਰਹਿਣ ਵਾਲਿਆਂ ਨਾਲੋਂ ਵੱਡੇ ਪਾਪੀ ਸਨ?\wj* \v 5 \wj ਮੈਂ ਤੁਹਾਨੂੰ ਆਖਦਾ ਹਾਂ, ਨਹੀਂ ਪਰ ਜੇ ਤੁਸੀਂ ਤੋਬਾ ਨਾ ਕਰੋ ਤਾਂ ਤੁਹਾਡਾ ਵੀ ਇਸੇ ਤਰ੍ਹਾਂ ਨਾਸ਼ ਹੋ ਜਾਵੇਗਾ।\wj* \s ਫਲ ਤੋਂ ਬਿਨ੍ਹਾਂ ਹੰਜ਼ੀਰ ਦੇ ਰੁੱਖ ਦਾ ਦ੍ਰਿਸ਼ਟਾਂਤ \p \v 6 ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦਿੱਤਾ ਜੋ \wj ਕਿਸੇ ਮਨੁੱਖ ਦੇ ਅੰਗੂਰੀ ਬਾਗ਼ ਵਿੱਚ ਇੱਕ ਹੰਜ਼ੀਰ ਦਾ ਰੁੱਖ ਲੱਗਿਆ ਹੋਇਆ ਸੀ ਅਤੇ ਉਹ ਉਸ ਦਾ ਫਲ ਲੈਣ ਆਇਆ ਪਰ ਨਹੀਂ ਲੱਭਾ।\wj* \v 7 \wj ਤਦ ਉਸ ਨੇ ਬਾਗਵਾਨ ਨੂੰ ਆਖਿਆ, ਵੇਖ ਮੈਂ ਇਸ ਹੰਜ਼ੀਰ ਦੇ ਰੁੱਖ ਦੇ ਫਲ ਲੈਣ ਨੂੰ ਤਿੰਨਾਂ ਸਾਲਾਂ ਤੋਂ ਆਉਂਦਾ ਹਾਂ ਪਰ ਨਹੀਂ ਲੱਭਦਾ। ਇਸ ਨੂੰ ਵੱਢ ਸੁੱਟ। ਇਹ ਕਦ ਤੱਕ ਐਂਵੇਂ ਹੀ ਜ਼ਮੀਨ ਘੇਰੀਂ ਰੱਖੇਗਾ?\wj* \v 8 \wj ਪਰ ਉਸ ਨੇ ਉਹ ਨੂੰ ਉੱਤਰ ਦਿੱਤਾ, ਸੁਆਮੀ ਜੀ ਇਸ ਵਾਰ ਇਸ ਨੂੰ ਰਹਿਣ ਦਿਓ। ਮੈਂ ਇਸ ਦੇ ਆਲੇ-ਦੁਆਲੇ ਖਾਲ੍ਹ ਪੁਟਾਂਗਾਂ ਅਤੇ ਖਾਦ ਪਾਵਾਂਗਾ।\wj* \v 9 \wj ਸ਼ਾਇਦ ਅਗਲੇ ਸਾਲ ਫਲ ਲੱਗੇ। ਨਹੀਂ ਤਾਂ ਇਸ ਨੂੰ ਵਢਾ ਦੇਣਾ।\wj* \s ਸਬਤ ਦੇ ਦਿਨ ਕੁੱਬੀ ਔਰਤ ਨੂੰ ਚੰਗਾ ਕਰਨਾ \p \v 10 ਯਿਸੂ ਸਬਤ ਦੇ ਦਿਨ ਕਿਸੇ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦਿੰਦਾ ਸੀ। \v 11 ਅਤੇ ਉੱਥੇ ਇੱਕ ਔਰਤ ਸੀ ਜਿਸ ਨੂੰ ਅਠਾਰਾਂ ਸਾਲਾਂ ਤੋਂ ਕਮਜ਼ੋਰੀ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਕੁੱਬੀ ਸੀ ਅਤੇ ਕਿਸੇ ਤਰ੍ਹਾਂ ਸਿੱਧੀ ਨਹੀਂ ਸੀ ਹੋ ਸਕਦੀ। \v 12 ਯਿਸੂ ਨੇ ਉਸ ਨੂੰ ਵੇਖ ਕੇ ਕੋਲ ਬੁਲਾਇਆ ਅਤੇ ਉਸ ਨੂੰ ਕਿਹਾ, \wj ਹੇ ਔਰਤ ਤੂੰ ਆਪਣੀ ਕਮਜ਼ੋਰੀ ਤੋਂ ਛੁੱਟ ਗਈ ਹੈਂ।\wj* \v 13 ਯਿਸੂ ਨੇ ਉਸ ਉੱਤੇ ਹੱਥ ਰੱਖੇ ਤਾਂ ਉਸੇ ਸਮੇਂ ਉਹ ਸਿੱਧੀ ਖੜ੍ਹੀ ਹੋ ਗਈ ਅਤੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੀ। \v 14 ਪਰ ਪ੍ਰਾਰਥਨਾ ਘਰ ਦੇ ਸਰਦਾਰ ਨੇ ਇਸ ਲਈ ਜੋ ਯਿਸੂ ਨੇ ਸਬਤ ਦੇ ਦਿਨ ਚੰਗਿਆਈ ਦਿੱਤੀ, ਗੁੱਸੇ ਹੋ ਕੇ ਅੱਗੋਂ ਸਭਾ ਨੂੰ ਆਖਿਆ ਕਿ ਛੇ ਦਿਨ ਹਨ ਜਿਨ੍ਹਾਂ ਵਿੱਚ ਕੰਮ ਕਰਨਾ ਚਾਹੀਦਾ ਹੈ ਸੋ ਇਨ੍ਹਾਂ ਵਿੱਚ ਆਣ ਕੇ ਚੰਗੇ ਹੋਵੋ ਨਾ ਕਿ ਸਬਤ ਦੇ ਦਿਨ। \v 15 ਪਰ ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਉੱਤਰ ਦੇ ਕਿ ਆਖਿਆ, \wj ਹੇ ਕਪਟੀਓ ਕੀ ਤੁਹਾਡੇ ਵਿੱਚੋਂ ਹਰ ਕੋਈ ਸਬਤ ਦੇ ਦਿਨ ਆਪਣੇ ਬਲ਼ਦ ਜਾਂ ਗਧੇ ਨੂੰ ਖੁਰਲੀ ਤੋਂ ਖੋਲ੍ਹ ਕੇ ਪਾਣੀ ਪਿਲਾਉਣ ਨੂੰ ਨਹੀਂ ਲੈ ਜਾਂਦਾ?\wj* \v 16 \wj ਫੇਰ ਭਲਾ, ਇਹ ਔਰਤ ਜੋ ਅਬਰਾਹਾਮ ਦੀ ਸੰਤਾਨ ਵਿੱਚੋਂ ਹੈ, ਜਿਸ ਨੂੰ ਸ਼ੈਤਾਨ ਨੇ ਵੇਖੋ ਅਠਾਰਾਂ ਸਾਲਾਂ ਤੋਂ ਬੰਨ੍ਹ ਰੱਖਿਆ ਸੀ, ਇਸ ਨੂੰ ਸਬਤ ਦੇ ਦਿਨ ਇਸ ਬੰਧਨ ਤੋਂ ਛੁਡਾਉਣਾ ਯੋਗ ਨਹੀਂ ਸੀ?\wj* \v 17 ਜਦ ਉਹ ਇਹ ਗੱਲਾਂ ਕਰਦਾ ਹੀ ਸੀ ਤਾਂ ਉਸ ਦੇ ਸਭ ਵਿਰੋਧੀ ਸ਼ਰਮਿੰਦੇ ਹੋ ਗਏ ਅਤੇ ਸਾਰੀ ਭੀੜ ਉਨ੍ਹਾਂ ਸਭਨਾਂ ਪਰਤਾਪ ਵਾਲੇ ਕੰਮਾਂ ਤੋਂ ਜੋ ਉਸ ਨੇ ਕੀਤੇ ਸਨ ਅਨੰਦ ਹੋਈ। \s ਰਾਈ ਦੇ ਦਾਣੇ ਦਾ ਦ੍ਰਿਸ਼ਟਾਂਤ \r ਮੱਤੀ 13:31; ਮਰਕੁਸ 4:30-32 \p \v 18 ਯਿਸੂ ਨੇ ਉਸ ਨੂੰ ਆਖਿਆ ਕਿ \wj ਪਰਮੇਸ਼ੁਰ ਦਾ ਰਾਜ ਕਿਸ ਵਰਗਾ ਹੈ ਅਤੇ ਇਸ ਦੀ ਤੁਲਨਾ ਮੈਂ ਕਿਸ ਤਰ੍ਹਾਂ ਕਰਾਂ?\wj* \v 19 \wj ਉਹ ਰਾਈ ਦੇ ਦਾਣੇ ਵਰਗਾ ਹੈ ਜਿਸ ਨੂੰ ਇੱਕ ਮਨੁੱਖ ਨੇ ਲੈ ਕੇ ਆਪਣੇ ਬਾਗ਼ ਵਿੱਚ ਬੀਜਿਆ ਅਤੇ ਉਹ ਉੱਗਿਆ ਅਤੇ ਰੁੱਖ ਬਣ ਗਿਆ ਅਤੇ ਅਕਾਸ਼ ਦੇ ਪੰਛੀਆਂ ਨੇ ਉਸ ਦੀਆਂ ਟਹਿਣੀਆਂ ਉੱਤੇ ਆਲ੍ਹਣੇ ਪਾਏ।\wj* \s ਖ਼ਮੀਰ ਦਾ ਦ੍ਰਿਸ਼ਟਾਂਤ \r ਮੱਤੀ 13:33 \p \v 20 ਉਸ ਨੇ ਫੇਰ ਆਖਿਆ, \wj ਮੈਂ ਪਰਮੇਸ਼ੁਰ ਦੇ ਰਾਜ ਦੀ ਤੁਲਨਾ ਕਿਸ ਨਾਲ ਕਰਾਂ?\wj* \v 21 \wj ਪਰਮੇਸ਼ੁਰ ਦਾ ਰਾਜ ਖ਼ਮੀਰ ਵਰਗਾ ਹੈ ਜਿਸ ਨੂੰ ਇੱਕ ਔਰਤ ਨੇ ਲੈ ਕੇ ਤਿੰਨ ਕਿੱਲੋ ਆਟੇ ਵਿੱਚ ਗੁਨਿਆਂ ਸੋ ਸਾਰਾ ਆਟਾ ਖ਼ਮੀਰਾ ਹੋ ਗਿਆ।\wj* \s ਭੀੜਾ ਫਾਟਕ \r ਮੱਤੀ 7:13, 14; 21-23 \p \v 22 ਉਹ ਉਪਦੇਸ਼ ਦਿੰਦਾ ਹੋਇਆ ਨਗਰੋਂ ਨਗਰ ਅਤੇ ਪਿੰਡੋਂ ਪਿੰਡ ਹੋ ਕੇ ਯਰੂਸ਼ਲਮ ਦੀ ਵੱਲ ਜਾ ਰਿਹਾ ਸੀ। \v 23 ਤਦ ਇੱਕ ਨੇ ਉਸ ਨੂੰ ਆਖਿਆ, ਪ੍ਰਭੂ ਜੀ ਕੀ ਮੁਕਤੀ ਪਾਉਂਣ ਵਾਲੇ ਥੋੜ੍ਹੇ ਹੀ ਹਨ? \v 24 ਯਿਸੂ ਨੇ ਉੱਤਰ ਦਿੱਤਾ, \wj ਤੁਸੀਂ ਭੀੜੇ ਫਾਟਕ ਤੋਂ ਵੜਨ ਦਾ ਵੱਡਾ ਯਤਨ ਕਰੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤੇ ਵੜਨ ਨੂੰ ਤਾਂ ਚਾਹੁਣਗੇ ਪਰ ਵੜ ਨਾ ਸਕਣਗੇ।\wj* \v 25 \wj ਜਦੋਂ ਘਰ ਦਾ ਮਾਲਕ ਉੱਠ ਕੇ ਦਰਵਾਜ਼ਾ ਬੰਦ ਕਰ ਦੇਵੇ ਅਤੇ ਤੁਸੀਂ ਬਾਹਰ ਖੜ੍ਹੇ ਇਹ ਕਹਿ ਕੇ ਦਰਵਾਜ਼ਾ ਖੜ੍ਹਕਾਉਣ ਲੱਗੋਗੇ ਕਿ ਹੇ ਪ੍ਰਭੂ, ਸਾਡੇ ਲਈ ਖੋਲ੍ਹੋ! ਅਤੇ ਉਹ ਤੁਹਾਨੂੰ ਉੱਤਰ ਦੇਵੇਗਾ ਜੋ ਮੈਂ ਤੁਹਾਨੂੰ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ।\wj* \v 26 \wj ਤਦ ਤੁਸੀਂ ਆਖਣ ਲੱਗੋਗੇ ਕਿ ਅਸੀਂ ਤੁਹਾਡੇ ਨਾਲ ਖਾਧਾ ਪੀਤਾ ਅਤੇ ਤੁਸੀਂ ਸਾਡੇ ਚੌਕਾਂ ਵਿੱਚ ਉਪਦੇਸ਼ ਦਿੱਤਾ ਹੈ।\wj* \v 27 \wj ਫੇਰ ਉਹ ਬੋਲੇਗਾ, ਮੈਂ ਤੁਹਾਨੂੰ ਆਖਦਾ ਹਾਂ ਕਿ ਮੈਂ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ। ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ!\wj* \v 28 \wj ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ। ਜਦ ਤੁਸੀਂ ਅਬਰਾਹਾਮ, ਇਸਹਾਕ, ਯਾਕੂਬ ਅਤੇ ਸਾਰੇ ਨਬੀਆਂ ਨੂੰ ਪਰਮੇਸ਼ੁਰ ਦੇ ਰਾਜ ਵਿੱਚ ਅਤੇ ਆਪਣੇ ਆਪ ਨੂੰ ਬਾਹਰ ਕੱਢੇ ਹੋਏ ਵੇਖੋਗੇ!\wj* \v 29 \wj ਅਤੇ ਲੋਕ ਪੂਰਬ, ਪੱਛਮ, ਉੱਤਰ ਅਤੇ ਦੱਖਣ ਤੋਂ ਆਣ ਕੇ ਪਰਮੇਸ਼ੁਰ ਦੇ ਰਾਜ ਦੇ ਭੋਜ ਵਿੱਚ ਬੈਠਣਗੇ।\wj* \v 30 \wj ਉਸ ਸਮੇਂ ਬਹੁਤ ਸਾਰੇ ਜੋ ਪਿਛਲੇ ਹਨ ਪਹਿਲੇ ਹੋਣਗੇ ਅਤੇ ਜੋ ਪਹਿਲੇ ਹਨ ਪਿਛਲੇ ਹੋਣਗੇ।\wj* \s ਹੇਰੋਦੇਸ ਦੀ ਦੁਸ਼ਮਣੀ \p \v 31 ਉਸੇ ਸਮੇਂ ਕਈ ਫ਼ਰੀਸੀਆਂ ਨੇ ਉਸ ਕੋਲ ਆਣ ਕੇ ਕਿਹਾ ਕਿ ਐਥੋਂ ਨਿੱਕਲ ਕੇ ਚੱਲਿਆ ਜਾ ਕਿਉਂ ਜੋ ਹੇਰੋਦੇਸ ਤੈਨੂੰ ਮਾਰਨਾ ਚਾਹੁੰਦਾ ਹੈ। \v 32 ਯਿਸੂ ਨੇ ਉਨ੍ਹਾਂ ਨੂੰ ਆਖਿਆ \wj ਤੁਸੀਂ ਜਾ ਕੇ ਉਸ ਲੂੰਬੜੀ ਨੂੰ ਕਹੋ ਜੋ ਵੇਖ ਮੈਂ ਅੱਜ ਅਤੇ ਕੱਲ ਭੂਤਾਂ ਨੂੰ ਕੱਢਦਾ ਅਤੇ ਰੋਗੀਆਂ ਨੂੰ ਚੰਗਾ ਕਰਦਾ ਹਾਂ ਅਤੇ ਤੀਜੇ ਦਿਨ ਪੂਰਾ ਹੋ ਜਾਂਵਾਂਗਾ।\wj* \v 33 \wj ਪਰ ਮੈਨੂੰ ਚਾਹੀਦਾ ਹੈ ਜੋ ਅੱਜ, ਕੱਲ ਅਤੇ ਪਰਸੋਂ ਫਿਰਦਾ ਰਹਾਂ ਕਿਉਂਕਿ ਇਹ ਸੰਭਵ ਨਹੀਂ ਜੋ ਯਰੂਸ਼ਲਮ ਤੋਂ ਬਾਹਰ ਕੋਈ ਨਬੀ ਮਾਰਿਆ ਜਾਵੇ।\wj* \s ਯਰੂਸ਼ਲਮ ਦੇ ਲਈ ਵਿਰਲਾਪ \r ਮੱਤੀ 23:37-39 \p \v 34 \wj ਹੇ ਯਰੂਸ਼ਲਮ, ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਹੋਏ ਹਨ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ।\wj* \v 35 \wj ਵੇਖੋ, ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਜਾਂਦਾ ਹੈ ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਤੁਸੀਂ ਮੈਨੂੰ ਨਾ ਵੇਖੋਗੇ, ਜਦ ਤੱਕ ਇਹ ਨਾ ਕਹੋਗੇ ਕਿ ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!।\wj* \c 14 \s ਫ਼ਰੀਸੀ ਦੇ ਘਰ ਯਿਸੂ \p \v 1 ਸਬਤ ਦੇ ਦਿਨ ਉਹ ਫ਼ਰੀਸੀ ਸਰਦਾਰਾਂ ਵਿੱਚੋਂ ਕਿਸੇ ਦੇ ਘਰ ਭੋਜਨ ਕਰਨ ਲਈ ਗਿਆ ਤਦ ਉਹ ਉਸ ਤੇ ਨਜ਼ਰ ਰੱਖੇ ਹੋਏ ਸਨ। \v 2 ਅਤੇ ਵੇਖੋ ਇੱਕ ਮਨੁੱਖ ਸੀ ਜਿਸ ਨੂੰ ਜਲੋਧਰੀ ਦੀ ਬਿਮਾਰੀ ਸੀ। \v 3 ਯਿਸੂ ਨੇ ਬਿਵਸਥਾ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੂੰ ਪੁੱਛਿਆ, \wj ਭਲਾ, ਸਬਤ ਦੇ ਦਿਨ ਚੰਗਾ ਕਰਨਾ ਯੋਗ ਹੈ ਕਿ ਨਹੀਂ?\wj* \v 4 ਪਰ ਉਹਨਾਂ ਕੁਝ ਉੱਤਰ ਨਾ ਦਿੱਤਾ। ਤਾਂ ਯਿਸੂ ਨੇ ਉਸ ਨੂੰ ਛੂਹ ਕੇ ਚੰਗਾ ਕੀਤਾ ਅਤੇ ਤੋਰ ਦਿੱਤਾ। \v 5 ਅਤੇ ਉਨ੍ਹਾਂ ਨੂੰ ਆਖਿਆ \wj ਤੁਹਾਡੇ ਵਿੱਚੋਂ ਕੌਣ ਹੈ ਜੇਕਰ ਉਸ ਦਾ ਗਧਾ ਜਾਂ ਬੈਲ ਖੂਹ ਵਿੱਚ ਡਿੱਗ ਪਵੇ ਤਾਂ ਉਹ ਝੱਟ ਸਬਤ ਦੇ ਦਿਨ ਉਸ ਨੂੰ ਬਾਹਰ ਨਾ ਕੱਢੇਗਾ।\wj* \v 6 ਅਤੇ ਉਹ ਯਿਸੂ ਨੂੰ ਇਸ ਦਾ ਉੱਤਰ ਨਾ ਦੇ ਸਕੇ। \s ਨਿਮਰਤਾ ਅਤੇ ਪ੍ਰਾਹੁਣਚਾਰੀ \p \v 7 ਜਦ ਉਸ ਨੇ ਵੇਖਿਆ ਜੋ ਮਹਿਮਾਨ ਕਿਸ ਤਰ੍ਹਾਂ ਉੱਚੀਆਂ ਥਾਵਾਂ ਨੂੰ ਪਸੰਦ ਕਰਦੇ ਹਨ ਤਾਂ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦੇ ਕੇ ਕਿਹਾ \v 8 ਕਿ \wj ਜਦ ਕੋਈ ਤੈਨੂੰ ਵਿਆਹ ਵਿੱਚ ਬੁਲਾਵੇ ਤਾਂ ਮੁੱਖ ਸਥਾਨ ਤੇ ਨਾ ਬੈਠ। ਕੀ ਜਾਣੀਏ ਕਿ ਉਸ ਨੇ ਤੇਰੇ ਨਾਲੋਂ ਕਿਸੇ ਆਦਰ ਵਾਲੇ ਨੂੰ ਬੁਲਾਇਆ ਹੋਵੇ।\wj* \v 9 \wj ਅਤੇ ਜਿਸ ਨੇ ਤੈਨੂੰ ਅਤੇ ਉਸ ਨੂੰ ਬੁਲਾਇਆ ਹੈ ਤੇਰੇ ਕੋਲ ਆਣ ਕੇ ਆਖੇ ਕਿ ਇਹ ਜਗ੍ਹਾ ਛੱਡ ਅਤੇ ਤੈਨੂੰ ਸ਼ਰਮਿੰਦਗੀ ਨਾਲ ਸਭ ਤੋਂ ਮਗਰ ਬੈਠਣਾ ਪਵੇ।\wj* \v 10 \wj ਪਰ ਜਦ ਤੈਨੂੰ ਬੁਲਇਆ ਜਾਵੇ ਤਾਂ ਸਭ ਤੋਂ ਪਿਛੇ ਬੈਠ, ਫੇਰ ਜਿਸ ਨੇ ਤੈਨੂੰ ਬੁਲਾਇਆ ਹੈ ਜਦ ਆਵੇ ਤਦ ਤੈਨੂੰ ਆਖੇ, “ਮਿੱਤਰਾ, ਅੱਗੇ ਆ ਜਾ” ਤਾਂ ਉਨ੍ਹਾਂ ਸਭਨਾਂ ਦੇ ਸਾਹਮਣੇ ਜੋ ਤੇਰੇ ਨਾਲ ਖਾਣ ਬੈਠੇ ਹਨ ਤੇਰਾ ਆਦਰ ਹੋਵੇਗਾ।\wj* \v 11 \wj ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਅਤੇ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ।\wj* \v 12 ਜਿਸ ਨੇ ਉਸ ਨੂੰ ਬੁਲਾਇਆ ਸੀ ਉਸ ਨੇ ਉਹ ਨੂੰ ਵੀ ਕਿਹਾ ਕਿ \wj ਜਾਂ ਤੂੰ ਦਿਨ ਜਾਂ ਰਾਤ ਦੀ ਦਾਵਤ ਕਰੇਂ ਤਾਂ ਆਪਣਿਆਂ ਮਿੱਤਰਾਂ, ਆਪਣਿਆਂ ਭਾਈਆਂ, ਆਪਣਿਆਂ ਸਾਕਾਂ ਅਤੇ ਧਨਵਾਨ ਗੁਆਂਢੀਆਂ ਨੂੰ ਨਾ ਬੁਲਾ, ਅਜਿਹਾ ਨਾ ਹੋਵੇ ਜੋ ਉਹ ਫੇਰ ਤੈਨੂੰ ਵੀ ਬੁਲਾਉਣ ਅਤੇ ਤੇਰਾ ਬਦਲਾ ਹੋ ਜਾਵੇ।\wj* \v 13 \wj ਪਰ ਜਦ ਤੂੰ ਦਾਵਤ ਕਰੇਂ ਤਾਂ ਕੰਗਾਲਾਂ, ਟੁੰਡਿਆਂ, ਲੰਗੜਿਆਂ, ਅੰਨ੍ਹਿਆਂ ਨੂੰ ਬੁਲਾ।\wj* \v 14 \wj ਅਤੇ ਤੂੰ ਧੰਨ ਹੋਵੇਂਗਾ ਕਿਉਂ ਜੋ ਤੇਰਾ ਬਦਲਾ ਚੁਕਾਉਣ ਲਈ ਉਨ੍ਹਾਂ ਕੋਲ ਕੁਝ ਨਹੀਂ ਹੈ। ਇਸ ਦਾ ਬਦਲਾ ਤੈਨੂੰ ਧਰਮੀਆਂ ਦੇ ਜੀ ਉੱਠਣ ਵਾਲੇ ਦਿਨ ਵਿੱਚ ਦਿੱਤਾ ਜਾਵੇਗਾ।\wj* \s ਵੱਡੇ ਭੋਜ ਦਾ ਦ੍ਰਿਸ਼ਟਾਂਤ \r ਮੱਤੀ 22:1-10 \p \v 15 ਉਸ ਦੇ ਨਾਲ ਬੈਠਣ ਵਾਲਿਆਂ ਵਿੱਚੋਂ ਇੱਕ ਨੇ ਇਨ੍ਹਾਂ ਗੱਲਾਂ ਨੂੰ ਸੁਣ ਕੇ ਯਿਸੂ ਨੂੰ ਕਿਹਾ ਕਿ ਧੰਨ ਉਹ ਹੈ ਜਿਹੜਾ ਪਰਮੇਸ਼ੁਰ ਦੇ ਰਾਜ ਵਿੱਚ ਭੋਜਨ ਕਰੇਗਾ। \v 16 ਪਰ ਉਸ ਨੇ ਉਹ ਨੂੰ ਆਖਿਆ, \wj ਕਿਸੇ ਮਨੁੱਖ ਨੇ ਇੱਕ ਵੱਡੀ ਦਾਵਤ ਕੀਤੀ ਅਤੇ ਬਹੁਤ ਸਾਰੇ ਲੋਕਾਂ ਨੂੰ ਬੁਲਾਇਆ।\wj* \v 17 \wj ਅਤੇ ਉਸ ਨੇ ਭੋਜਨ ਦੇ ਸਮੇਂ ਆਪਣੇ ਨੌਕਰ ਨੂੰ ਭੇਜਿਆ ਜੋ ਉਹ ਸੱਦੇ ਹੋਇਆਂ ਨੂੰ ਆਖੇ ਕਿ ਆਓ ਕਿਉਂ ਜੋ ਹੁਣ ਸਭ ਕੁਝ ਤਿਆਰ ਹੈ\wj* \v 18 \wj ਤਾਂ ਉਹ ਸੱਭੇ ਇੱਕ ਮੱਤ ਹੋ ਕੇ ਬਹਾਨੇ ਬਣਾਉਣ ਲੱਗੇ। ਪਹਿਲੇ ਨੇ ਉਸ ਨੂੰ ਕਿਹਾ, ਮੈਂ ਇੱਕ ਖੇਤ ਮੁੱਲ ਲਿਆ ਹੈ ਅਤੇ ਜ਼ਰੂਰ ਹੈ ਜੋ ਮੈਂ ਜਾ ਕੇ ਉਸ ਨੂੰ ਵੇਖਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਮਾਫ਼ ਕਰੀਂ।\wj* \v 19 \wj ਅਤੇ ਦੂਜੇ ਨੇ ਆਖਿਆ, ਮੈਂ ਬਲ਼ਦਾਂ ਦੀਆਂ ਪੰਜ ਜੋੜੀਆਂ ਮੁੱਲ ਲਈਆਂ ਹਨ ਅਤੇ ਉਨ੍ਹਾਂ ਦੇ ਪਰਖਣ ਲਈ ਜਾਂਦਾ ਹਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਮਾਫ਼ ਕਰੀਂ।\wj* \v 20 \wj ਅਤੇ ਹੋਰ ਨੇ ਆਖਿਆ, ਮੇਰਾ ਵਿਆਹ ਹੋਇਆ ਹੈ, ਇਸ ਲਈ ਮੈਂ ਨਹੀਂ ਆ ਸਕਦਾ।\wj* \v 21 \wj ਤਦ ਉਸ ਨੌਕਰ ਨੇ ਆਣ ਕੇ ਆਪਣੇ ਮਾਲਕ ਨੂੰ ਇਹ ਗੱਲਾਂ ਦੱਸੀਆਂ। ਤਾਂ ਉਸ ਘਰ ਦੇ ਮਾਲਕ ਨੇ ਗੁੱਸੇ ਹੋ ਕੇ ਆਪਣੇ ਨੌਕਰ ਨੂੰ ਆਖਿਆ ਜਲਦੀ ਨਿੱਕਲ ਕੇ ਸ਼ਹਿਰ ਦੇ ਚੌਕਾਂ ਅਤੇ ਗਲੀਆਂ ਵਿੱਚ ਜਾ ਅਤੇ ਕੰਗਾਲਾਂ, ਟੁੰਡਿਆਂ, ਅੰਨ੍ਹਿਆਂ ਅਤੇ ਲੰਗੜਿਆਂ ਨੂੰ ਇੱਥੇ ਅੰਦਰ ਲਿਆ।\wj* \v 22 \wj ਉਸ ਨੌਕਰ ਨੇ ਆਖਿਆ, ਸੁਆਮੀ ਜੀ ਜਿਵੇਂ ਤੁਸੀਂ ਹੁਕਮ ਦਿੱਤਾ ਸੀ। ਉਸੇ ਤਰ੍ਹਾਂ ਹੀ ਹੋਇਆ ਹੈ ਪਰ ਅਜੇ ਜਗ੍ਹਾ ਖਾਲੀ ਹੈ।\wj* \v 23 \wj ਮਾਲਕ ਨੇ ਨੌਕਰ ਨੂੰ ਕਿਹਾ ਕਿ ਨਿੱਕਲ ਕੇ ਸੜਕਾਂ ਅਤੇ ਪੈਲੀ ਬੰਨ੍ਹਿਆ ਵੱਲ ਜਾ ਅਤੇ ਵੱਡੀ ਤਗੀਦ ਕਰ ਕੇ ਲੋਕਾਂ ਨੂੰ ਅੰਦਰ ਲਿਆ ਤਾਂ ਜੋ ਮੇਰਾ ਘਰ ਮਹਿਮਾਨਾਂ ਨਾਲ ਭਰ ਜਾਵੇ।\wj* \v 24 \wj ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਉਨ੍ਹਾਂ ਮਨੁੱਖਾਂ ਵਿੱਚੋਂ ਜਿਹੜੇ ਬੁਲਾਏ ਗਏ ਸਨ ਇੱਕ ਵੀ ਮੇਰੇ ਭੋਜ ਵਿੱਚ ਸ਼ਾਮਲ ਨਹੀਂ ਹੋਵੇਗਾ।\wj* \s ਚੇਲਾ ਬਣਨ ਦੀ ਕੀਮਤ \r ਮੱਤੀ 10:37, 38 \p \v 25 ਵੱਡੀ ਭੀੜ ਯਿਸੂ ਦੇ ਨਾਲ ਚੱਲੀ ਜਾਂਦੀ ਸੀ ਅਤੇ ਉਸ ਨੇ ਮੁੜ ਕੇ ਉਨ੍ਹਾਂ ਨੂੰ ਆਖਿਆ, \v 26 \wj ਜੇ ਕੋਈ ਮੇਰੇ ਕੋਲ ਆਵੇ ਅਤੇ ਆਪਣੇ ਪਿਤਾ, ਮਾਤਾ, ਪਤਨੀ, ਬਾਲ ਬੱਚਿਆਂ, ਭਾਈਆਂ ਅਤੇ ਭੈਣਾਂ ਨਾਲ ਸਗੋਂ ਆਪਣੀ ਜਾਨ ਨੂੰ ਮੇਰੇ ਨਾਲੋਂ ਵੱਧ ਪਿਆਰ ਕਰੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ।\wj* \v 27 \wj ਜੋ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਚੱਲੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ।\wj* \v 28 \wj ਤੁਹਾਡੇ ਵਿੱਚੋਂ ਕੌਣ ਹੈ ਜਿਸ ਦੀ ਬੁਰਜ ਬਣਾਉਣ ਦੀ ਯੋਜਨਾ ਹੋਵੇ ਤਾਂ ਪਹਿਲਾਂ ਬੈਠ ਕੇ ਖ਼ਰਚ ਦਾ ਹਿਸਾਬ ਨਾ ਕਰੇ ਜੋ ਮੇਰੇ ਕੋਲ ਉਸ ਦੇ ਪੂਰਾ ਕਰਨ ਯੋਗ ਧਨ ਹੈ ਕਿ ਨਹੀਂ?\wj* \v 29 \wj ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਦ ਉਸ ਨੇ ਨੀਂਹ ਰੱਖੀ ਅਤੇ ਪੂਰਾ ਨਾ ਕਰ ਸਕਿਆ ਤਾਂ ਸਭ ਵੇਖਣ ਵਾਲੇ ਇਹ ਕਹਿ ਕੇ ਉਸਦਾ ਮਜ਼ਾਕ ਉਡਾਉਣ\wj* \v 30 \wj ਕਿ ਇਸ ਆਦਮੀ ਨੇ ਸ਼ੁਰੂ ਤਾਂ ਕੀਤਾ ਪਰ ਪੂਰਾ ਨਾ ਕਰ ਸਕਿਆ!\wj* \v 31 \wj ਜਾਂ ਕਿਹੜਾ ਰਾਜਾ ਹੈ ਕਿ ਜਦ ਦੂਜੇ ਰਾਜੇ ਨਾਲ ਲੜਨ ਲਈ ਨਿੱਕਲੇ ਤਾਂ ਪਹਿਲਾਂ ਬੈਠ ਕੇ ਸਲਾਹ ਨਾ ਕਰੇ, ਕੀ ਮੈਂ ਦਸ ਹਜ਼ਾਰ ਸੈਨਿਕਾਂ ਨਾਲ ਉਹ ਦਾ ਸਾਹਮਣਾ ਕਰ ਸਕਦਾ ਹਾਂ, ਜਿਸ ਨੇ ਵੀਹ ਹਜ਼ਾਰ ਸੈਨਿਕ ਨਾਲ ਮੇਰੇ ਉੱਤੇ ਚੜ੍ਹਾਈ ਕੀਤੀ ਹੈ?\wj* \v 32 \wj ਜੇ ਨਹੀਂ ਤਾਂ ਹਮਲਾਵਰ ਦੇ ਅਜੇ ਦੂਰ ਹੁੰਦਿਆਂ ਉਹ ਆਪਣਾ ਦੂਤ ਭੇਜ ਕੇ ਮੇਲ-ਮਿਲਾਪ ਦੀਆਂ ਸ਼ਰਤਾਂ ਪੁੱਛਦਾ ਹੈ।\wj* \v 33 \wj ਸੋ ਇਸੇ ਤਰ੍ਹਾਂ ਤੁਹਾਡੇ ਵਿੱਚੋਂ ਹਰੇਕ ਜੋ ਆਪਣਾ ਸਭ ਕੁਝ? ਨਾ ਤਿਆਗੇ ਉਹ ਮੇਰਾ ਚੇਲਾ ਨਹੀਂ ਹੋ ਸਕਦਾ।\wj* \s ਬੇਸੁਆਦ ਨਮਕ \r ਮੱਤੀ 5:13; ਮਰਕੁਸ 9:50 \p \v 34 \wj ਲੂਣ ਤਾਂ ਚੰਗਾ ਹੈ ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਕਿਵੇਂ ਸਲੂਣਾ ਕੀਤਾ ਜਾਵੇ?\wj* \v 35 \wj ਉਹ ਨਾ ਖੇਤ, ਨਾ ਖਾਦ ਦੇ ਕੰਮ ਦਾ ਹੈ। ਲੋਕ ਉਸ ਨੂੰ ਬਾਹਰ ਸੁੱਟ ਦਿੰਦੇ ਹਨ। ਜਿਸ ਦੇ ਸੁਣਨ ਵਾਲੇ ਕੰਨ ਹੋਣ ਉਹ ਸੁਣੇ।\wj* \c 15 \s ਗੁਆਚੀ ਹੋਈ ਭੇਡ ਦਾ ਦ੍ਰਿਸ਼ਟਾਂਤ \r ਮੱਤੀ 18:12-14 \p \v 1 ਬਹੁਤ ਸਾਰੇ ਚੂੰਗੀ ਲੈਣ ਵਾਲੇ ਅਤੇ ਪਾਪੀ, ਯਿਸੂ ਦੀ ਸੁਣਨ ਲਈ ਉਸ ਦੇ ਕੋਲ ਆਉਂਦੇ ਸਨ। \v 2 ਫ਼ਰੀਸੀ ਅਤੇ ਉਪਦੇਸ਼ਕ ਕੁੜ੍ਹਨ ਲੱਗੇ ਅਤੇ ਕਿਹਾ ਜੋ ਇਹ ਤਾਂ ਪਾਪੀਆਂ ਨੂੰ ਕਬੂਲ ਕਰਦਾ ਅਤੇ ਉਨ੍ਹਾਂ ਨਾਲ ਖਾਂਦਾ ਹੈ! \v 3 ਫਿਰ ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦੇ ਕੇ ਆਖਿਆ, \v 4 \wj ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਸ ਦੇ ਕੋਲ ਸੌ ਭੇਡਾਂ ਹੋਣ ਅਤੇ ਜੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਉਹ ਨੜਿੰਨਵਿਆਂ ਨੂੰ ਉਜਾੜ ਵਿੱਚ ਛੱਡ ਕੇ ਉਸ ਗੁਆਚੀ ਹੋਈ ਦੀ ਭੇਡ ਦੀ ਖ਼ੋਜ ਵਿੱਚ ਨਾ ਜਾਵੇ ਜਦ ਤੱਕ ਉਹ ਉਸ ਨੂੰ ਨਾ ਲੱਭੇ?\wj* \v 5 \wj ਅਤੇ ਜਦ ਲੱਭ ਪਵੇ ਤਾਂ ਉਹ ਖੁਸ਼ੀ ਨਾਲ ਉਸ ਨੂੰ ਆਪਣਿਆਂ ਮੋਢਿਆਂ ਉੱਤੇ ਚੁੱਕ ਲੈਂਦਾ ਹੈ,\wj* \v 6 \wj ਅਤੇ ਘਰ ਜਾ ਕੇ ਆਪਣੇ ਮਿੱਤਰਾਂ ਅਤੇ ਗੁਆਂਢੀਆਂ ਨੂੰ ਬੁਲਾਉਂਦਾ ਅਤੇ ਉਨ੍ਹਾਂ ਨੂੰ ਆਖਦਾ ਹੈ ਕਿ ਮੇਰੇ ਨਾਲ ਖੁਸ਼ੀ ਮਨਾਓ ਕਿਉਂ ਜੋ ਮੈਨੂੰ ਆਪਣੀ ਗੁਆਚੀ ਹੋਈ ਭੇਡ ਲੱਭ ਗਈ ਹੈ।\wj* \v 7 \wj ਮੈਂ ਤੁਹਾਨੂੰ ਆਖਦਾ ਹਾਂ ਜੋ ਇਸੇ ਤਰ੍ਹਾਂ ਸਵਰਗ ਵਿੱਚ ਵੀ ਇੱਕ ਤੋਬਾ ਕਰਨ ਵਾਲੇ ਪਾਪੀ ਕੇ ਕਾਰਨ ਬਹੁਤ ਖੁਸ਼ੀ ਹੋਵੇਗੀ, ਜਿੰਨੀ ਕਿ ਉਨ੍ਹਾਂ ਨੜਿੰਨਵਿਆਂ ਧਰਮੀਆਂ ਦੇ ਕਾਰਨ ਨਹੀਂ ਜਿਨ੍ਹਾਂ ਨੂੰ ਤੋਬਾ ਕਰਨ ਦੀ ਲੋੜ ਨਹੀਂ ਹੈ।\wj* \s ਗੁਆਚੇ ਹੋਏ ਸਿੱਕੇ ਦਾ ਦ੍ਰਿਸ਼ਟਾਂਤ \p \v 8 \wj ਜਾਂ ਕਿਹੜੀ ਔਰਤ ਹੈ ਜਿਹ ਦੇ ਕੋਲ ਦੱਸ ਸਿੱਕੇ ਹੋਣ ਅਤੇ ਜੇ ਇੱਕ ਸਿੱਕਾ ਗੁਆਚ ਜਾਵੇ ਤਾਂ ਉਹ ਦੀਵਾ ਜਗ੍ਹਾ ਕੇ ਅਤੇ ਘਰ ਦੀ ਸਾਫ਼ ਸਫ਼ਾਈ ਕਰ ਕੇ ਉਹ ਨੂੰ ਯਤਨ ਨਾਲ ਲੱਭਦੀ ਹੈ, ਜਦ ਤੱਕ ਉਸ ਨੂੰ ਨਾ ਲੱਭੇ?\wj* \v 9 \wj ਅਤੇ ਜਦ ਲੱਭ ਲਏ ਤਾਂ ਆਪਣੀਆਂ ਸਹੇਲੀਆਂ ਅਤੇ ਗੁਆਂਢਣਾ ਨੂੰ ਬੁਲਾ ਕੇ ਆਖਦੀ ਹੈ, ਮੇਰੇ ਨਾਲ ਖੁਸ਼ੀ ਮਨਾਓ ਕਿਉਂ ਜੋ ਮੈਂ ਆਪਣਾ ਗੁਆਚਿਆ ਹੋਇਆ ਸਿੱਕਾ ਲੱਭ ਲਿਆ ਹੈ।\wj* \v 10 \wj ਮੈਂ ਤੁਹਾਨੂੰ ਆਖਦਾ ਹਾਂ ਜੋ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਇਸੇ ਤਰ੍ਹਾਂ ਪਰਮੇਸ਼ੁਰ ਦਿਆਂ ਦੂਤਾਂ ਦੇ ਅੱਗੇ ਖੁਸ਼ੀ ਹੁੰਦੀ ਹੈ।\wj* \s ਉਜਾੜੂ ਪੁੱਤਰ ਦਾ ਦ੍ਰਿਸ਼ਟਾਂਤ \p \v 11 ਫਿਰ ਯਿਸੂ ਨੇ ਕਿਹਾ ਕਿ \wj ਇੱਕ ਆਦਮੀ ਦੇ ਦੋ ਪੁੱਤਰ ਸਨ।\wj* \v 12 \wj ਅਤੇ ਉਨ੍ਹਾਂ ਵਿੱਚੋਂ ਛੋਟੇ ਨੇ ਪਿਤਾ ਨੂੰ ਆਖਿਆ, ਪਿਤਾ ਜੀ ਜਾਇਦਾਦ ਦਾ ਜੋ ਮੇਰਾ ਹਿੱਸਾ ਬਣਦਾ ਹੈ ਸੋ ਮੈਨੂੰ ਦੇ ਦਿਓ। ਤਾਂ ਉਸ ਨੇ ਉਨ੍ਹਾਂ ਨੂੰ ਜਾਇਦਾਦ ਵੰਡ ਦਿੱਤੀ।\wj* \v 13 \wj ਕੁਝ ਦਿਨਾਂ ਬਾਅਦ ਛੋਟਾ ਪੁੱਤਰ ਸੱਭੋ ਕੁਝ ਇਕੱਠਾ ਕਰ ਕੇ ਦੂਰ ਦੇਸ ਨੂੰ ਚੱਲਿਆ ਗਿਆ ਅਤੇ ਉੱਥੇ ਆਪਣਾ ਸਾਰਾ ਧਨ ਬੁਰੇ ਕੰਮਾਂ ਵਿੱਚ ਉਡਾ ਦਿੱਤਾ।\wj* \v 14 \wj ਜਦ ਉਹ ਸਭ ਖ਼ਰਚ ਕਰ ਚੁੱਕਿਆ ਤਾਂ ਉਸ ਦੇਸ ਵਿੱਚ ਵੱਡਾ ਕਾਲ ਪੈ ਗਿਆ ਅਤੇ ਉਹ ਮੁਹਤਾਜ ਹੋਣ ਲੱਗਾ।\wj* \v 15 \wj ਤਦ ਉਹ ਉਸ ਦੇਸ ਦੇ ਕਿਸੇ ਵਸਨੀਕ ਦੇ ਕੋਲ ਚਲਾ ਗਿਆ ਅਤੇ ਉਸ ਨੇ ਉਹ ਨੂੰ ਆਪਣੇ ਖੇਤਾਂ ਵਿੱਚ ਸੂਰਾਂ ਨੂੰ ਚਾਰਨ ਲਈ ਭੇਜਿਆ।\wj* \v 16 \wj ਅਤੇ ਉਹ ਉਨ੍ਹਾਂ ਛਿੱਲਕਿਆਂ ਨਾਲ ਜੋ ਸੂਰ ਖਾਂਦੇ ਸਨ, ਆਪਣਾ ਪੇਟ ਭਰਨਾ ਚਾਹੁੰਦਾ ਸੀ ਪਰ ਕਿਸੇ ਨੇ ਉਸ ਨੂੰ ਕੁਝ ਨਾ ਦਿੱਤਾ।\wj* \v 17 \wj ਤਦ ਉਸ ਨੇ ਆਪਣੀ ਹੋਸ਼ ਵਿੱਚ ਆ ਕੇ ਕਿਹਾ ਜੋ ਮੇਰੇ ਪਿਤਾ ਦੇ ਕਿੰਨੇ ਹੀ ਨੌਕਰਾਂ ਲਈ ਵਾਧੂ ਭੋਜਨ ਹੈ, ਪਰ ਮੈਂ ਐਥੇ ਭੁੱਖਾ ਮਰਦਾ ਹਾਂ।\wj* \v 18 \wj ਮੈਂ ਆਪਣੇ ਪਿਤਾ ਕੋਲ ਜਾਂਵਾਂਗਾ ਅਤੇ ਉਸ ਨੂੰ ਆਖਾਂਗਾ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ।\wj* \v 19 \wj ਹੁਣ ਮੈਂ ਇਸ ਲਾਇਕ ਨਹੀਂ ਜੋ ਫੇਰ ਤੁਹਾਡਾ ਪੁੱਤਰ ਸਦਾਵਾਂ। ਮੈਨੂੰ ਆਪਣੇ ਨੌਕਰਾਂ ਵਿੱਚੋਂ ਇੱਕ ਜਿਹਾ ਰੱਖ ਲਓ।\wj* \v 20 \wj ਸੋ ਉਹ ਉੱਠ ਕੇ ਆਪਣੇ ਪਿਤਾ ਕੋਲ ਗਿਆ ਪਰ ਉਹ ਅਜੇ ਦੂਰ ਹੀ ਸੀ ਕਿ ਉਹ ਦੇ ਪਿਤਾ ਨੇ ਉਸ ਨੂੰ ਵੇਖਿਆ ਅਤੇ ਤਰਸ ਨਾਲ ਭਰ ਗਿਆ ਅਤੇ ਦੌੜ ਕੇ ਉਸ ਨੂੰ ਗਲੇ ਲਾ ਲਿਆ ਅਤੇ ਉਸ ਨੂੰ ਚੁੰਮਿਆ।\wj* \v 21 \wj ਅਤੇ ਪੁੱਤਰ ਨੇ ਉਸ ਨੂੰ ਆਖਿਆ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ। ਹੁਣ ਮੈਂ ਇਸ ਲਾਇਕ ਨਹੀਂ ਜੋ ਫੇਰ ਤੁਹਾਡਾ ਪੁੱਤਰ ਸਦਾਵਾਂ।\wj* \v 22 \wj ਪਰ ਪਿਤਾ ਨੇ ਆਪਣੇ ਨੌਕਰਾਂ ਨੂੰ ਕਿਹਾ ਕਿ ਛੇਤੀ ਨਾਲ ਸਭ ਤੋਂ ਚੰਗੇ ਬਸਤਰ ਕੱਢ ਕੇ ਇਸ ਨੂੰ ਪਹਿਨਾਓ ਅਤੇ ਇਸ ਦੇ ਹੱਥ ਵਿੱਚ ਅੰਗੂਠੀ ਅਤੇ ਪੈਰੀਂ ਜੁੱਤੀ ਪਾਓ।\wj* \v 23 \wj ਅਤੇ ਪਲਿਆ ਹੋਇਆ ਵੱਛਾ ਲਿਆ ਕੇ ਦਾਵਤ ਤਿਆਰ ਕਰੋ ਤਾਂ ਜੋ ਅਸੀਂ ਖੁਸ਼ੀ ਮਨਾਈਏ।\wj* \v 24 \wj ਕਿਉਂ ਜੋ ਮੇਰਾ ਇਹ ਪੁੱਤਰ ਮਰ ਗਿਆ ਸੀ ਅਤੇ ਫਿਰ ਜੀ ਪਿਆ ਹੈ, ਗੁਆਚ ਗਿਆ ਸੀ ਅਤੇ ਫਿਰ ਲੱਭ ਪਿਆ ਹੈ। ਸੋ ਉਹ ਖੁਸ਼ੀ ਕਰਨ ਲੱਗੇ।\wj* \v 25 \wj ਪਰ ਉਸ ਦਾ ਵੱਡਾ ਪੁੱਤਰ ਖੇਤ ਵਿੱਚ ਸੀ ਅਤੇ ਜਦ ਉਹ ਵਾਪਸ ਆਣ ਕੇ ਘਰ ਦੇ ਨੇੜੇ ਪੁੱਜਿਆ ਤਾਂ ਗਾਉਣ ਵਜਾਉਣ ਅਤੇ ਨੱਚਣ ਦੀ ਅਵਾਜ਼ ਸੁਣੀ।\wj* \v 26 \wj ਤਦ ਇੱਕ ਨੌਕਰ ਨੂੰ ਆਪਣੇ ਕੋਲ ਬੁਲਾ ਕੇ ਪੁੱਛਿਆ ਜੋ ਇਹ ਕੀ ਹੋ ਰਿਹਾ ਹੈ?\wj* \v 27 \wj ਨੌਕਰ ਨੇ ਉਸ ਨੂੰ ਦੱਸਿਆ, ਤੁਹਾਡਾ ਭਰਾ ਆਇਆ ਹੈ ਅਤੇ ਤੁਹਾਡੇ ਪਿਤਾ ਨੇ ਪਲਿਆ ਹੋਇਆ ਵੱਛਾ ਕੱਟਿਆ ਹੈ, ਇਸ ਲਈ ਜੋ ਉਸ ਨੂੰ ਭਲਾ ਚੰਗਾ ਪਾਇਆ।\wj* \v 28 \wj ਇਹ ਸੁਣ ਕੇ ਉਹ ਗੁੱਸੇ ਹੋਇਆ ਅਤੇ ਅੰਦਰ ਜਾਣ ਨੂੰ ਉਸ ਦਾ ਮਨ ਨਾ ਕੀਤਾ। ਸੋ ਉਸ ਦਾ ਪਿਤਾ ਬਾਹਰ ਆ ਕੇ ਉਸ ਨੂੰ ਮਨਾਉਣ ਲੱਗਾ।\wj* \v 29 \wj ਪਰ ਪੁੱਤਰ ਨੇ ਆਪਣੇ ਪਿਤਾ ਨੂੰ ਉੱਤਰ ਦਿੱਤਾ, ਵੇਖ ਮੈਂ ਐਨੇ ਸਾਲਾਂ ਤੋਂ ਤੁਹਾਡੀ ਸੇਵਾ ਕਰਦਾ ਆ ਰਿਹਾ ਹਾਂ ਅਤੇ ਕਦੇ ਤੁਹਾਡਾ ਹੁਕਮ ਨਹੀਂ ਮੋੜਿਆ ਪਰ ਤੁਸੀਂ ਮੈਨੂੰ ਕਦੇ ਇੱਕ ਬੱਕਰੀ ਦਾ ਬੱਚਾ ਵੀ ਨਾ ਦਿੱਤਾ ਜੋ ਮੈਂ ਆਪਣੇ ਮਿੱਤਰਾਂ ਨਾਲ ਖੁਸ਼ੀ ਕਰਾਂ।\wj* \v 30 \wj ਪਰ ਜਦ ਤੁਹਾਡਾ ਇਹ ਪੁੱਤਰ ਆਇਆ ਜਿਸ ਨੇ ਤੁਹਾਡੀ ਸਾਰੀ ਪੂੰਜੀ ਵੇਸਵਾਂਵਾ ਉੱਤੇ ਉਡਾ ਦਿੱਤੀ ਤਾਂ ਤੁਸੀਂ ਉਸ ਦੇ ਲਈ ਪਲਿਆ ਹੋਇਆ ਵੱਛਾ ਕੱਟਿਆ।\wj* \v 31 \wj ਪਰ ਪਿਤਾ ਉਸ ਨੂੰ ਆਖਿਆ, ਬੇਟਾ ਤੂੰ ਸਦਾ ਮੇਰੇ ਨਾਲ ਹੈਂ ਅਤੇ ਮੇਰਾ ਸਭ ਕੁਝ ਤੇਰਾ ਹੀ ਹੈ।\wj* \v 32 \wj ਪਰ ਖੁਸ਼ੀ ਕਰਨੀ ਅਤੇ ਅਨੰਦ ਹੋਣਾ ਚਾਹੀਦਾ ਸੀ ਕਿਉਂਕਿ ਤੇਰਾ ਇਹ ਭਰਾ ਜੋ ਮਰ ਗਿਆ ਸੀ ਅਤੇ ਫੇਰ ਜੀ ਪਿਆ ਹੈ ਅਤੇ ਗੁਆਚ ਗਿਆ ਸੀ ਅਤੇ ਹੁਣ ਲੱਭ ਪਿਆ ਹੈ।\wj* \c 16 \s ਚਲਾਕ ਭੰਡਾਰੀ \p \v 1 ਯਿਸੂ ਨੇ ਚੇਲਿਆਂ ਨੂੰ ਆਖਿਆ ਕਿ \wj ਇੱਕ ਧਨਵਾਨ ਆਦਮੀ ਸੀ ਜਿਸ ਦਾ ਇੱਕ ਭੰਡਾਰੀ ਸੀ ਅਤੇ ਉਸ ਦੀ ਸ਼ਿਕਾਇਤ ਧਨਵਾਨ ਕੋਲ ਕੀਤੀ ਗਈ ਕਿ ਉਹ ਤੇਰਾ ਮਾਲ ਉਡਾਉਂਦਾ ਹੈ।\wj* \v 2 \wj ਤਦ ਉਸ ਧਨਵਾਨ ਨੇ ਉਸ ਨੂੰ ਬੁਲਾ ਕੇ ਆਖਿਆ, ਇਹ ਕੀ ਹੈ ਜੋ ਮੈਂ ਤੇਰੇ ਬਾਰੇ ਸੁਣਦਾ ਹਾਂ? ਆਪਣੇ ਭੰਡਾਰ ਦਾ ਹਿਸਾਬ ਦੇ ਕਿਉਂ ਜੋ ਤੂੰ ਅੱਗੇ ਨੂੰ ਭੰਡਾਰੀ ਨਹੀਂ ਰਹਿ ਸਕਦਾ।\wj* \v 3 \wj ਉਸ ਭੰਡਾਰੀ ਨੇ ਆਪਣੇ ਮਨ ਵਿੱਚ ਕਿਹਾ, ਮੈਂ ਕੀ ਕਰਾਂ ਕਿਉਂ ਜੋ ਮੇਰਾ ਮਾਲਕ ਭੰਡਾਰ ਦੀ ਜ਼ਿੰਮੇਵਾਰੀ ਮੇਰੇ ਤੋਂ ਖ਼ੋਹਣ ਲੱਗਾ ਹੈ? ਕੀ ਮੈਂ ਚਲਾ ਨਹੀਂ ਸਕਦਾ ਅਤੇ ਭੀਖ ਮੰਗਣ ਤੋਂ ਮੈਨੂੰ ਸ਼ਰਮ ਆਉਂਦੀ ਹੈ।\wj* \v 4 \wj ਮੈਂ ਸਮਝ ਗਿਆ ਜੋ ਮੈਂ ਕੀ ਕਰਾਂਗਾ ਤਾਂ ਜਿਸ ਵੇਲੇ ਮੈਂ ਭੰਡਾਰੀ ਦੀ ਜ਼ਿੰਮੇਵਾਰੀ ਤੋਂ ਹਟਾਇਆ ਜਾਂਵਾਂ ਤਾਂ ਲੋਕ ਮੈਨੂੰ ਆਪਣਿਆਂ ਘਰਾਂ ਵਿੱਚ ਕਬੂਲ ਕਰਨ।\wj* \v 5 \wj ਤਦ ਉਸ ਨੇ ਆਪਣੇ ਮਾਲਕ ਦੇ ਕਰਜ਼ਾਈਆਂ ਨੂੰ ਇੱਕ-ਇੱਕ ਕਰਕੇ ਕੋਲ ਬੁਲਾਇਆ ਅਤੇ ਪਹਿਲੇ ਨੂੰ ਕਿਹਾ, ਤੂੰ ਮੇਰੇ ਮਾਲਕ ਦਾ ਕਿੰਨ੍ਹਾਂ ਕਰਜ਼ਾਈ ਹੈ?\wj* \v 6 \wj ਉਸ ਨੇ ਉੱਤਰ ਦਿੱਤਾ ਸੌ ਮਣ ਤੇਲ, ਫਿਰ ਉਸ ਨੇ ਆਖਿਆ ਜੋ ਆਪਣਾ ਖਾਤਾ ਲੈ ਅਤੇ ਬੈਠ ਕੇ ਛੇਤੀ ਪੰਜਾਹ ਮਣ ਲਿਖ।\wj* \v 7 \wj ਫਿਰ ਦੂਜੇ ਨੂੰ ਪੁੱਛਿਆ, ਤੂੰ ਕਿੰਨ੍ਹਾਂ ਦੇਣਾ ਹੈ? ਉਸ ਨੇ ਆਖਿਆ, ਸੌ ਮਣ ਕਣਕ। ਉਸ ਨੇ ਉਸ ਨੂੰ ਆਖਿਆ ਜੋ ਆਪਣਾ ਖਾਤਾ ਲੈ ਅਤੇ ਅੱਸੀ ਮਣ ਲਿਖ।\wj* \v 8 \wj ਤਦ ਮਾਲਕ ਨੇ ਉਸ ਬੇਈਮਾਨ ਭੰਡਾਰੀ ਦੀ ਵਡਿਆਈ ਕੀਤੀ ਇਸ ਲਈ ਜੋ ਉਸ ਨੇ ਚਲਾਕੀ ਕੀਤੀ ਸੀ, ਕਿਉਂ ਜੋ ਇਸ ਜੁੱਗ ਦੇ ਪੁੱਤਰ ਆਪਣੀ ਪੀੜ੍ਹੀ ਵਿੱਚ ਚਾਨਣ ਦੇ ਪੁੱਤਰਾਂ ਨਾਲੋਂ ਚਲਾਕ ਹਨ।\wj* \v 9 \wj ਮੈਂ ਤੁਹਾਨੂੰ ਆਖਦਾ ਹਾਂ ਜੋ ਕੁਧਰਮ ਦੇ ਧਨ ਨਾਲ ਆਪਣੇ ਲਈ ਮਿੱਤਰ ਬਣਾਓ ਤਾਂ ਜਿਸ ਵੇਲੇ ਉਹ ਜਾਂਦਾ ਰਹੇ ਤਾਂ ਉਹ ਤੁਹਾਨੂੰ ਸਦੀਪਕ ਕਾਲ ਦੇ ਰਹਿਣ ਵਾਲੇ ਡੇਰਿਆਂ ਵਿੱਚ ਕਬੂਲ ਕਰਨ।\wj* \v 10 \wj ਜੋ ਥੋੜ੍ਹੇ ਤੋਂ ਥੋੜ੍ਹੇ ਵਿੱਚ ਇਮਾਨਦਾਰ ਹੈ ਸੋ ਬਹੁਤ ਵਿੱਚ ਵੀ ਇਮਾਨਦਾਰ ਹੈ, ਅਤੇ ਜੋ ਥੋੜ੍ਹੇ ਤੋਂ ਥੋੜ੍ਹੇ ਵਿੱਚ ਬੇਈਮਾਨ ਹੈ ਸੋ ਬਹੁਤ ਵਿੱਚ ਵੀ ਬੇਈਮਾਨ ਹੈ।\wj* \v 11 \wj ਸੋ ਜੇ ਤੁਸੀਂ ਕੁਧਰਮ ਦੇ ਧਨ ਵਿੱਚ ਇਮਾਨਦਾਰ ਨਾ ਹੋਏ ਤਾਂ ਸੱਚਾ ਧਨ ਤੁਹਾਨੂੰ ਕੌਣ ਸੌਂਪੇਗਾ?।\wj* \v 12 \wj ਅਤੇ ਜੇ ਤੁਸੀਂ ਪਰਾਏ ਧਨ ਵਿੱਚ ਇਮਾਨਦਾਰ ਨਾ ਹੋਏ ਤਾਂ ਤੁਹਾਡਾ ਆਪਣਾ ਹੀ ਕੌਣ ਤੁਹਾਨੂੰ ਦੇਵੇਗਾ?\wj* \v 13 \wj ਕੋਈ ਨੌਕਰ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ, ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।\wj* \s ਯਿਸੂ ਦੇ ਕੁਝ ਉਪਦੇਸ਼ \r ਮੱਤੀ 11:12, 13; 5:31, 32; ਮਰਕੁਸ 10:11, 12 \p \v 14 ਫ਼ਰੀਸੀ ਜੋ ਲਾਲਚੀ ਸਨ ਇਹ ਗੱਲਾਂ ਸੁਣ ਕੇ ਉਸ ਨੂੰ ਮਖ਼ੌਲ ਕਰਨ ਲੱਗੇ। \v 15 ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ \wj ਤੁਸੀਂ ਉਹੋ ਹੋ ਜਿਹੜੇ ਮਨੁੱਖਾਂ ਅੱਗੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ ਕਿਉਂਕਿ ਜੋ ਮਨੁੱਖਾਂ ਦੀ ਨਜ਼ਰ ਵਿੱਚ ਉੱਤਮ ਹੈ ਸੋ ਪਰਮੇਸ਼ੁਰ ਦੀ ਨਜ਼ਰ ਵਿੱਚ ਘਿਣਾਉਣੀ ਹੈ।\wj* \v 16 \wj ਬਿਵਸਥਾ ਅਤੇ ਨਬੀ ਯੂਹੰਨਾ ਤੱਕ ਸਨ। ਉਸ ਸਮੇਂ ਤੋਂ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਸੁਣਾਈ ਜਾਂਦੀ ਹੈ ਅਤੇ ਹਰ ਕੋਈ ਜ਼ੋਰ ਮਾਰ ਕੇ ਉਸ ਵਿੱਚ ਵੜਦਾ ਹੈ।\wj* \v 17 \wj ਪਰ ਅਕਾਸ਼ ਅਤੇ ਧਰਤੀ ਦਾ ਟਲ ਜਾਣਾ ਬਿਵਸਥਾ ਦੀ ਇੱਕ ਬਿੰਦੀ ਦੇ ਮਿਟ ਜਾਣ ਨਾਲੋਂ ਅਸਾਨ ਹੈ।\wj* \v 18 \wj ਹਰੇਕ ਜੋ ਆਪਣੀ ਪਤਨੀ ਨੂੰ ਤਿਆਗ ਕੇ ਦੂਜੀ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ ਅਤੇ ਜਿਹੜਾ ਪਤੀ ਦੀ ਤਿਆਗੀ ਹੋਈ ਔਰਤ ਨੂੰ ਵਿਆਹੇ ਉਹ ਵੀ ਵਿਭਚਾਰ ਕਰਦਾ ਹੈ।\wj* \s ਧਨੀ ਅਤੇ ਲਾਜ਼ਰ \p \v 19 \wj ਇੱਕ ਧਨਵਾਨ ਆਦਮੀ ਸੀ ਜੋ ਬੈਂਗਣੀ ਅਤੇ ਮਲਮਲ ਕੱਪੜਾ ਪਹਿਨਦਾ ਅਤੇ ਸਦਾ ਭੋਗ ਬਿਲਾਸ ਕਰਦਾ ਅਤੇ ਸ਼ਾਨ ਨਾਲ ਰਹਿੰਦਾ ਸੀ।\wj* \v 20 \wj ਅਤੇ ਲਾਜ਼ਰ ਨਾਮ ਦਾ ਇੱਕ ਗਰੀਬ, ਫੋੜਿਆਂ ਨਾਲ ਭਰਿਆ ਹੋਇਆ ਉਸ ਦੇ ਦਰਵਾਜ਼ੇ ਦੇ ਅੱਗੇ ਸੁੱਟਿਆ ਪਿਆ ਹੁੰਦਾ ਸੀ।\wj* \v 21 \wj ਅਤੇ ਜੋ ਟੁੱਕੜੇ ਉਸ ਧਨਵਾਨ ਦੀ ਮੇਜ਼ ਦੇ ਉੱਤੋਂ ਡਿੱਗਦੇ ਸਨ ਉਹ ਉਨ੍ਹਾਂ ਨਾਲ ਆਪਣਾ ਢਿੱਡ ਭਰਨਾ ਚਾਹੁੰਦਾ ਸੀ, ਸਗੋਂ ਕੁੱਤੇ ਵੀ ਆਣ ਕੇ ਉਸ ਦੇ ਫੋੜਿਆਂ ਨੂੰ ਚੱਟਦੇ ਸਨ।\wj* \v 22 \wj ਅਤੇ ਕੁਝ ਸਮੇਂ ਬਾਅਦ ਉਹ ਗਰੀਬ ਮਰ ਗਿਆ ਅਤੇ ਦੂਤਾਂ ਨੇ ਉਸ ਨੂੰ ਅਬਰਾਹਾਮ ਦੀ ਗੋਦ ਵਿੱਚ ਲੈ ਜਾ ਰੱਖਿਆ, ਅਤੇ ਉਹ ਧਨਵਾਨ ਵੀ ਮਰਿਆ ਅਤੇ ਦੱਬਿਆ ਗਿਆ।\wj* \v 23 \wj ਅਤੇ ਪਤਾਲ ਵਿੱਚ ਦੁੱਖੀ ਹੋ ਕੇ ਉਸ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰੋਂ ਲਾਜ਼ਰ ਨੂੰ ਅਬਰਾਹਾਮ ਦੀ ਗੋਦ ਵਿੱਚ ਵੇਖਿਆ।\wj* \v 24 \wj ਤਦ ਉਸ ਨੇ ਅਵਾਜ਼ ਮਾਰ ਕੇ ਕਿਹਾ, ਹੇ ਪਿਤਾ ਅਬਰਾਹਾਮ ਮੇਰੇ ਉੱਤੇ ਦਯਾ ਕਰ ਅਤੇ ਲਾਜ਼ਰ ਨੂੰ ਭੇਜ ਜੋ ਆਪਣੀ ਉਂਗਲ ਦਾ ਪੋਟਾ ਪਾਣੀ ਵਿੱਚ ਡੁਬੋ ਕੇ ਮੇਰੀ ਜੀਭ ਠੰਡੀ ਕਰੇ ਕਿਉਂ ਜੋ ਮੈਂ ਇਸ ਅੱਗ ਵਿੱਚ ਤੜਫ਼ਦਾ ਹਾਂ!\wj* \v 25 \wj ਪਰ ਅਬਰਾਹਾਮ ਨੇ ਉੱਤਰ ਦਿੱਤਾ, ਬੇਟਾ ਯਾਦ ਕਰ ਜੋ ਤੂੰ ਆਪਣੇ ਜੀਵਨਕਾਲ ਵਿੱਚ ਆਪਣੀਆਂ ਚੰਗੀਆਂ ਚੀਜ਼ਾਂ ਪਾ ਚੁੱਕਾ ਅਤੇ ਇਸੇ ਤਰ੍ਹਾਂ ਲਾਜ਼ਰ ਮੰਦੀਆਂ ਚੀਜ਼ਾਂ, ਪਰ ਹੁਣ ਉਹ ਇੱਥੇ ਸ਼ਾਂਤੀ ਪਾਉਂਦਾ ਅਤੇ ਤੂੰ ਤੜਫਦਾ ਹੈਂ।\wj* \v 26 \wj ਅਤੇ ਇਸ ਤੋਂ ਇਲਾਵਾ ਸਾਡੇ ਅਤੇ ਤੁਹਾਡੇ ਵਿੱਚ ਇੱਕ ਵੱਡੀ ਖੱਡ ਪਈ ਹੈ ਤਾਂ ਜੋ ਉਹ ਜਿਹੜੇ ਐਥੋਂ ਤੁਹਾਡੇ ਕੋਲ ਪਾਰ ਜਾਣਾ ਚਾਹੁਣ ਉਹ ਨਾ ਜਾ ਸਕਣ, ਨਾ ਉਧਰੋਂ ਕੋਈ ਸਾਡੇ ਕੋਲ ਇਸ ਪਾਸੇ ਆ ਸਕੇ।\wj* \v 27 \wj ਤਾਂ ਉਸ ਨੇ ਆਖਿਆ, ਹੇ ਪਿਤਾ ਤਦ ਮੈਂ ਤੁਹਾਡੀ ਮਿੰਨਤ ਕਰਦਾ ਹਾਂ ਜੋ ਤੁਸੀਂ ਲਾਜ਼ਰ ਨੂੰ ਮੇਰੇ ਪਿਤਾ ਦੇ ਘਰ ਭੇਜੋ।\wj* \v 28 \wj ਕਿਉਂਕਿ ਮੇਰੇ ਪੰਜ ਭਰਾ ਹਨ ਤਾਂ ਜੋ ਉਹ ਉਨ੍ਹਾਂ ਦੇ ਅੱਗੇ ਗਵਾਹੀ ਦੇਵੇ ਤਾਂ ਕਿ ਉਹ ਵੀ ਇਸ ਦੁੱਖ ਦੇ ਥਾਂ ਵਿੱਚ ਨਾ ਆਉਣ।\wj* \v 29 \wj ਪਰ ਅਬਰਾਹਾਮ ਨੇ ਆਖਿਆ ਕਿ ਉਨ੍ਹਾਂ ਦੇ ਕੋਲ ਮੂਸਾ ਅਤੇ ਨਬੀ ਹਨ, ਉਹ ਉਨ੍ਹਾਂ ਦੀ ਸੁਣਨ।\wj* \v 30 \wj ਉਸ ਨੇ ਆਖਿਆ, ਨਾ ਜੀ, ਹੇ ਪਿਤਾ ਅਬਰਾਹਾਮ ਜੇਕਰ ਕੋਈ ਮੁਰਦਿਆਂ ਵਿੱਚੋਂ ਉਨ੍ਹਾਂ ਦੇ ਕੋਲ ਜਾਵੇ ਤਾਂ ਉਹ ਤੋਬਾ ਕਰਨਗੇ।\wj* \v 31 \wj ਤਦ ਅਬਰਾਹਾਮ ਨੇ ਉਸ ਨੂੰ ਕਿਹਾ, ਜੇ ਉਹ ਮੂਸਾ ਅਤੇ ਨਬੀਆਂ ਦੀ ਨਹੀਂ ਸੁਣਦੇ ਤਾਂ ਭਾਵੇਂ ਮੁਰਦਿਆਂ ਵਿੱਚੋਂ ਵੀ ਕੋਈ ਜੀ ਉੱਠੇ ਤਾਂ ਵੀ ਉਹ ਨਾ ਮੰਨਣਗੇ।\wj* \c 17 \s ਠੋਕਰ ਖਾਣ ਦਾ ਕਾਰਨ ਬਣਨਾ \r ਮੱਤੀ 18:6-22; ਮਰਕੁਸ 9:42 \p \v 1 ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, \wj ਠੋਕਰਾਂ ਦਾ ਨਾ ਲੱਗਣਾ ਅਣਹੋਣਾ ਹੈ ਪਰ ਅਫ਼ਸੋਸ ਉਸ ਆਦਮੀ ਉੱਤੇ ਜਿਸ ਕਰਕੇ ਉਹ ਲੱਗਦੀਆਂ ਹਨ!\wj* \v 2 \wj ਉਹ ਜੋ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਨੂੰ ਠੋਕਰ ਖੁਆਵੇ ਤਾਂ ਉਸ ਦੇ ਲਈ ਇਸ ਨਾਲੋਂ ਚੰਗਾ ਸੀ ਜੋ ਚੱਕੀ ਦਾ ਪੁੜ ਉਸ ਦੇ ਗਲ਼ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ।\wj* \v 3 \wj ਸਾਵਧਾਨ ਰਹੋ! ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਸਮਝਾ ਦੇ ਅਤੇ ਜੇ ਤੋਬਾ ਕਰੇ ਤਾਂ ਉਸ ਨੂੰ ਮਾਫ਼ ਕਰ।\wj* \v 4 \wj ਜੇ ਉਹ ਇੱਕ ਦਿਨ ਵਿੱਚ ਸੱਤ ਵਾਰੀ ਤੇਰਾ ਪਾਪ ਕਰੇ ਅਤੇ ਸੱਤ ਵਾਰ ਤੇਰੇ ਕੋਲ ਆ ਕੇ ਕਹੇ, ਮੈਂ ਤੋਬਾ ਕਰਦਾ ਹਾਂ, ਤਾਂ ਉਸ ਨੂੰ ਮਾਫ਼ ਕਰ।\wj* \s ਵਿਸ਼ਵਾਸ \p \v 5 ਤਦ ਰਸੂਲਾਂ ਨੇ ਪ੍ਰਭੂ ਨੂੰ ਕਿਹਾ, ਸਾਡਾ ਵਿਸ਼ਵਾਸ ਵਧਾਓ। \v 6 ਪਰ ਪ੍ਰਭੂ ਨੇ ਆਖਿਆ, \wj ਜੇ ਤੁਹਾਡੇ ਵਿੱਚ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੁੰਦਾ ਤਾਂ ਤੁਸੀਂ ਇਸ ਤੂਤ ਦੇ ਰੁੱਖ ਨੂੰ ਕਹਿ ਦਿੰਦੇ ਜੋ ਉੱਖੜ ਜਾ ਅਤੇ ਸਮੁੰਦਰ ਵਿੱਚ ਲੱਗ ਜਾ ਤਾਂ ਉਹ ਤੁਹਾਡੀ ਮੰਨ ਲੈਂਦਾ।\wj* \s ਇੱਕ ਦਾਸ ਦੀ ਜ਼ਿੰਮੇਵਾਰੀ \p \v 7 \wj ਤੁਹਾਡੇ ਵਿੱਚੋਂ ਕੌਣ ਹੈ ਜੇ ਉਸ ਦਾ ਨੌਕਰ ਹਲ ਵਾਹੁੰਦਾ ਜਾ ਭੇਡਾਂ ਚਾਰਦਾ ਹੋਵੇ ਅਤੇ ਜਿਸ ਵੇਲੇ ਉਹ ਖੇਤੋਂ ਵਾਪਸ ਆਵੇ ਤਾਂ ਉਸ ਨੂੰ ਆਖੇਗਾ ਕਿ ਛੇਤੀ ਆ ਕੇ ਖਾਣ ਨੂੰ ਬੈਠ?\wj* \v 8 \wj ਸਗੋਂ ਉਸ ਨੂੰ ਇਹ ਨਾ ਆਖੇਗਾ, ਕਿ ਕੁਝ ਖਾਣ ਨੂੰ ਤਿਆਰ ਕਰ ਜੋ ਮੈਂ ਖਾਵਾਂ ਅਤੇ ਲੱਕ ਬੰਨ੍ਹ ਕੇ ਮੇਰੀ ਸੇਵਾ ਕਰ ਜਦ ਤੱਕ ਮੈਂ ਖਾ ਪੀ ਨਾ ਲਵਾਂ ਅਤੇ ਇਸ ਦੇ ਬਾਅਦ ਤੂੰ ਖਾਵੀਂ ਪੀਵੀਂ?\wj* \v 9 \wj ਭਲਾ, ਉਹ ਉਸ ਨੌਕਰ ਦਾ ਅਹਿਸਾਨ ਮੰਨਦਾ ਹੈ ਇਸ ਲਈ ਜੋ ਉਸ ਦੇ ਹੁਕਮ ਅਨੁਸਾਰ ਕੰਮ ਕੀਤੇ?\wj* \v 10 \wj ਇਸੇ ਤਰ੍ਹਾਂ ਤੁਸੀਂ ਵੀ ਉਨ੍ਹਾਂ ਸਾਰੇ ਕੰਮਾਂ ਦਾ ਜਿਨ੍ਹਾਂ ਦਾ ਤੁਹਾਨੂੰ ਹੁਕਮ ਦਿੱਤਾ ਗਿਆ ਸੀ ਪੂਰੇ ਕਰ ਚੁੱਕੋ ਤਾਂ ਕਹੋ ਕਿ ਅਸੀਂ ਨਿਕੰਮੇ ਬੰਦੇ ਹਾਂ ਜੋ ਕੁਝ ਸਾਨੂੰ ਕਰਨਾ ਉੱਚਿਤ ਸੀ ਅਸੀਂ ਉਹ ਹੀ ਕੀਤਾ।\wj* \s ਦਸ ਕੋੜ੍ਹੀਆਂ ਨੂੰ ਚੰਗਾ ਕਰਨਾ \p \v 11 ਜਦ ਯਿਸੂ ਯਰੂਸ਼ਲਮ ਨੂੰ ਚੱਲਿਆ ਜਾਂਦਾ ਸੀ ਤਾਂ ਉਹ ਸਾਮਰਿਯਾ ਅਤੇ ਗਲੀਲ ਦੇ ਵਿੱਚੋਂ ਦੀ ਲੰਘਿਆ। \v 12 ਅਤੇ ਕਿਸੇ ਪਿੰਡ ਵਿੱਚ ਵੜਦਿਆਂ ਸਮੇਂ ਉਸ ਨੂੰ ਦਸ ਕੋੜ੍ਹੀ ਮਿਲੇ ਜਿਹੜੇ ਉਸ ਤੋਂ ਦੂਰ ਖੜੇ ਰਹੇ। \v 13 ਅਤੇ ਉਨ੍ਹਾਂ ਨੇ ਉੱਚੀ ਅਵਾਜ਼ ਦੇ ਕੇ ਕਿਹਾ, ਹੇ ਯਿਸੂ ਮਹਾਰਾਜ, ਸਾਡੇ ਉੱਤੇ ਦਯਾ ਕਰ! \v 14 ਤਦ ਯਿਸੂ ਨੇ ਵੇਖ ਕੇ ਉਨ੍ਹਾਂ ਨੂੰ ਆਖਿਆ, \wj ਜਾਓ ਅਤੇ ਆਪਣੇ ਆਪ ਨੂੰ ਜਾਜਕਾਂ ਨੂੰ ਵਿਖਾਓ,\wj* ਅਤੇ ਇਹ ਹੋਇਆ ਕਿ ਉਹ ਜਾਂਦੇ-ਜਾਂਦੇ ਹੀ ਸ਼ੁੱਧ ਹੋ ਗਏ। \v 15 ਤਦ ਉਨ੍ਹਾਂ ਕੋੜ੍ਹੀਆਂ ਵਿੱਚੋਂ ਇੱਕ ਕੋੜ੍ਹੀ ਇਹ ਵੇਖ ਕੇ ਜੋ ਮੈਂ ਚੰਗਾ ਹੋਇਆ ਹਾਂ, ਵੱਡੀ ਅਵਾਜ਼ ਨਾਲ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਮੁੜ ਆਇਆ। \v 16 ਅਤੇ ਮੂੰਹ ਦੇ ਭਾਰ ਯਿਸੂ ਦੇ ਚਰਨਾਂ ਵਿੱਚ ਡਿੱਗ ਕੇ ਉਸ ਦਾ ਸ਼ੁਕਰ ਕੀਤਾ, ਅਤੇ ਉਹ ਸਾਮਰੀ ਸੀ। \v 17 ਯਿਸੂ ਨੇ ਉਸ ਨੂੰ ਪੁੱਛਿਆ ਕਿ \wj ਭਲਾ, ਦਸੇ ਸ਼ੁੱਧ ਨਹੀਂ ਹੋਏ ਸਨ? ਤਾਂ ਬਾਕੀ ਨੌ ਕਿੱਥੇ ਹਨ?\wj* \v 18 \wj ਇਸ ਇਕੱਲੇ ਨੂੰ ਛੱਡ ਹੋਰ ਕੋਈ ਨਾ ਮੁੜਿਆ ਜੋ ਮੁੜ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ?\wj* \v 19 ਯਿਸੂ ਨੇ ਉਸ ਨੂੰ ਕਿਹਾ, \wj ਉੱਠ ਕੇ ਚੱਲਿਆ ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।\wj* \s ਪਰਮੇਸ਼ੁਰ ਦੇ ਰਾਜ ਦਾ ਆਉਣਾ \p \v 20 ਜਦ ਫ਼ਰੀਸੀਆਂ ਨੇ ਯਿਸੂ ਨੂੰ ਪੁੱਛਿਆ ਕਿ ਪਰਮੇਸ਼ੁਰ ਦਾ ਰਾਜ ਕਦ ਆਵੇਗਾ? ਤਾਂ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, \wj ਪਰਮੇਸ਼ੁਰ ਦਾ ਰਾਜ ਪ੍ਰਗਟ ਰੂਪ ਵਿੱਚ ਨਹੀਂ ਆਉਂਦਾ।\wj* \v 21 \wj ਅਤੇ ਲੋਕ ਇਹ ਨਾ ਕਹਿਣਗੇ ਕਿ ਵੇਖੋ ਇੱਥੇ ਜਾ ਉੱਥੇ ਹੈ, ਕਿਉਂਕਿ ਵੇਖੋ, ਪਰਮੇਸ਼ੁਰ ਦਾ ਰਾਜ ਤੁਹਾਡੇ ਵਿੱਚ ਹੈ।\wj* \v 22 ਉਸ ਨੇ ਚੇਲਿਆਂ ਨੂੰ ਆਖਿਆ, \wj ਉਹ ਦਿਨ ਵੀ ਆਉਣਗੇ ਜਦ ਤੁਸੀਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚੋਂ ਇੱਕ ਦਿਨ ਨੂੰ ਵੇਖਣਾ ਚਾਹੋਗੇ ਪਰ ਨਾ ਵੇਖੋਗੇ।\wj* \v 23 \wj ਅਤੇ ਲੋਕ ਤੁਹਾਨੂੰ ਕਹਿਣਗੇ, ਵੇਖੋ, ਉਹ ਉੱਥੇ ਹੈ ਜਾਂ ਇੱਥੇ ਹੈ! ਤੁਸੀਂ ਨਾ ਜਾਣਾ ਅਤੇ ਉਨ੍ਹਾਂ ਮਗਰ ਨਾ ਲੱਗਣਾ।\wj* \v 24 \wj ਕਿਉਂਕਿ ਜਿਸ ਤਰ੍ਹਾਂ ਬਿਜਲੀ ਅਕਾਸ਼ ਦੇ ਹੇਠ ਇੱਕ ਪਾਸੇ ਲਿਸ਼ਕਦੀ ਹੈ ਅਤੇ ਅਕਾਸ਼ ਦੇ ਹੇਠ ਦੂਜੇ ਪਾਸੇ ਤੱਕ ਚਮਕਦੀ ਹੈ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਆਪਣੇ ਦਿਨ ਵਿੱਚ ਹੋਵੇਗਾ।\wj* \v 25 \wj ਪਰ ਪਹਿਲਾਂ ਉਸ ਦੇ ਲਈ ਇਹ ਜ਼ਰੂਰੀ ਹੈ ਜੋ ਉਹ ਬਹੁਤ ਦੁੱਖ ਭੋਗੇ ਅਤੇ ਇਸ ਪੀੜ੍ਹੀ ਦੇ ਲੋਕ ਉਸ ਨੂੰ ਠੁਕਰਾਉਣ।\wj* \v 26 \wj ਅਤੇ ਜਿਸ ਤਰ੍ਹਾਂ ਨੂਹ ਨਬੀ ਦੇ ਦਿਨਾਂ ਵਿੱਚ ਹੋਇਆ ਸੀ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚ ਵੀ ਹੋਵੇਗਾ।\wj* \v 27 \wj ਜਿਸ ਦਿਨ ਤੱਕ ਨੂਹ ਨਬੀ ਕਿਸ਼ਤੀ ਉੱਤੇ ਨਾ ਚੜ੍ਹਿਆ, ਉਹ ਖਾਂਦੇ-ਪੀਂਦੇ ਸਨ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ ਅਤੇ ਜਦ ਜਲ ਪਰਲੋ ਆਈ ਅਤੇ ਸਾਰਿਆਂ ਦਾ ਨਾਸ ਕੀਤਾ।\wj* \v 28 \wj ਅਤੇ ਜਿਸ ਤਰ੍ਹਾਂ ਲੂਤ ਦੇ ਦਿਨਾਂ ਵਿੱਚ ਹੋਇਆ ਸੀ, ਲੋਕ ਖਾਂਦੇ-ਪੀਂਦੇ, ਮੁੱਲ ਲੈਂਦੇ, ਵੇਚਦੇ, ਬੀਜਦੇ ਅਤੇ ਘਰ ਬਣਾਉਂਦੇ ਸਨ।\wj* \v 29 \wj ਅਤੇ ਜਿਸ ਦਿਨ ਲੂਤ ਸਦੂਮ ਤੋਂ ਨਿੱਕਲਿਆ ਤਾਂ ਅਕਾਸ਼ ਤੋਂ ਅੱਗ ਅਤੇ ਗੰਧਕ ਬਰਸੀ ਅਤੇ ਸਭ ਦਾ ਨਾਸ ਕੀਤਾ।\wj* \v 30 \wj ਇਸੇ ਤਰ੍ਹਾਂ ਉਸ ਦਿਨ ਵੀ ਹੋਵੇਗਾ ਜਦ ਮਨੁੱਖ ਦਾ ਪੁੱਤਰ ਪਰਗਟ ਹੋਵੇਗਾ।\wj* \v 31 \wj ਉਸ ਦਿਨ ਜਿਹੜਾ ਛੱਤ ਉੱਤੇ ਹੋਵੇ ਅਤੇ ਉਸ ਦਾ ਸਮਾਨ ਘਰ ਵਿੱਚ ਹੋਵੇ ਤਾਂ ਉਸ ਨੂੰ ਲੈਣ ਥੱਲੇ ਨਾ ਉੱਤਰੇ ਅਤੇ ਜਿਹੜਾ ਖੇਤ ਵਿੱਚ ਹੋਵੇ ਉਹ ਵਾਪਸ ਨਾ ਮੁੜੇ।\wj* \v 32 \wj ਲੂਤ ਦੀ ਪਤਨੀ ਨੂੰ ਯਾਦ ਰੱਖੋ।\wj* \v 33 \wj ਜੋ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ ਉਹ ਉਸ ਨੂੰ ਗੁਆ ਬੈਠੇਗਾ ਪਰ ਜੋ ਉਸ ਨੂੰ ਗੁਆਵੇ ਸੋ ਉਸ ਨੂੰ ਜਿਉਂਦਿਆਂ ਰੱਖੇਗਾ।\wj* \v 34 \wj ਮੈਂ ਤੁਹਾਨੂੰ ਆਖਦਾ ਹਾਂ ਕਿ ਉਸ ਰਾਤ ਦੋ ਜਣੇ ਇੱਕ ਮੰਜੇ ਉੱਤੇ ਹੋਣਗੇ, ਇੱਕ ਲੈ ਲਿਆ ਜਾਵੇਗਾ ਅਤੇ ਦੂਜਾ ਛੱਡ ਦਿੱਤਾ ਜਾਵੇਗਾ।\wj* \v 35 \wj ਦੋ ਔਰਤਾਂ ਇਕੱਠੀਆਂ ਚੱਕੀ ਪੀਂਹਦੀਆਂ ਹੋਣਗੀਆਂ, ਇੱਕ ਲੈ ਲਈ ਜਾਵੇਗੀ ਅਤੇ ਦੂਜੀ ਛੱਡ ਦਿੱਤੀ ਜਾਵੇਗੀ।\wj* \v 36 \wj ਦੋ ਜਣੇ ਖੇਤ ਵਿੱਚ ਹੋਣਗੇ, ਇੱਕ ਲੈ ਲਿਆ ਜਾਵੇਗਾ ਅਤੇ ਦੂਜਾ ਛੱਡ ਦਿੱਤਾ ਜਾਵੇਗਾ।\wj* \v 37 ਤਦ ਉਨ੍ਹਾਂ ਨੇ ਉਸ ਨੂੰ ਪੁੱਛਿਆ, ਪ੍ਰਭੂ ਜੀ ਇਹ ਸਭ ਕਿੱਥੇ ਹੋਵੇਗਾ? ਯਿਸੂ ਨੇ ਉਨ੍ਹਾਂ ਨੂੰ ਕਿਹਾ, \wj ਜਿੱਥੇ ਲੋਥ ਹੈ ਉੱਥੇ ਗਿਰਝਾਂ ਵੀ ਇਕੱਠੀਆਂ ਹੋਣਗੀਆਂ।\wj* \c 18 \s ਕੁਧਰਮੀ ਨਿਆਈਂ ਅਤੇ ਵਿਧਵਾ ਦਾ ਦ੍ਰਿਸ਼ਟਾਂਤ \p \v 1 ਫਿਰ ਯਿਸੂ ਉਨ੍ਹਾਂ ਨਾਲ ਦ੍ਰਿਸ਼ਟਾਂਤ ਵਿੱਚ ਗੱਲਾਂ ਕਰ ਕੇ ਕਹਿਣ ਲੱਗਾ ਕਿ ਸਦਾ ਪ੍ਰਾਰਥਨਾ ਵਿੱਚ ਲੱਗੇ ਰਹੋ ਅਤੇ ਹਿੰਮਤ ਨਾ ਹਾਰੋ। \v 2 \wj ਕਿਸੇ ਨਗਰ ਵਿੱਚ ਇੱਕ ਹਾਕਮ ਰਹਿੰਦਾ ਸੀ, ਜਿਸ ਨੂੰ ਨਾ ਪਰਮੇਸ਼ੁਰ ਦਾ ਡਰ ਸੀ ਅਤੇ ਨਾ ਕਿਸੇ ਮਨੁੱਖ ਦੀ ਪਰਵਾਹ।\wj* \v 3 \wj ਅਤੇ ਉਸੇ ਨਗਰ ਵਿੱਚ ਇੱਕ ਵਿਧਵਾ ਰਹਿੰਦੀ ਸੀ ਜੋ ਉਸ ਦੇ ਕੋਲ ਇਹ ਕਹਿੰਦੀ ਆਉਂਦੀ ਸੀ ਕਿ ਮੇਰੇ ਵੈਰੀ ਤੋਂ ਮੇਰਾ ਬਦਲਾ ਲੈ ਦਿਹ।\wj* \v 4 \wj ਕਾਫੀ ਸਮੇਂ ਤੱਕ ਹਾਕਮ ਨੇ ਉਸ ਵਿਧਵਾ ਦੀ ਗੱਲ ਨਾ ਸੁਣੀ ਪਰ ਪਿੱਛੋਂ ਆਪਣੇ ਮਨ ਵਿੱਚ ਸੋਚਣ ਲੱਗਾ ਕਿ ਮੈਂ ਨਾ ਤਾਂ ਪਰਮੇਸ਼ੁਰ ਦਾ ਡਰ ਮੰਨਦਾ ਹਾਂ ਅਤੇ ਨਾ ਮਨੁੱਖ ਦੀ ਪਰਵਾਹ ਕਰਦਾ ਹਾਂ।\wj* \v 5 \wj ਤਾਂ ਵੀ ਇਹ ਵਿਧਵਾ ਮੈਨੂੰ ਸ਼ਿਕਾਇਤ ਕਰਦੀ ਹੈ ਇਸ ਲਈ ਮੈਂ ਉਸ ਦਾ ਬਦਲਾ ਉਸ ਨੂੰ ਲੈ ਦਿਆਂਗਾ, ਇਹ ਨਾ ਹੋਵੇ ਜੋ ਉਹ ਵਾਰ-ਵਾਰ ਆ ਕੇ ਮੈਨੂੰ ਤੰਗ ਕਰੇ।\wj* \v 6 ਪ੍ਰਭੂ ਨੇ ਆਖਿਆ, \wj ਸੁਣੋ ਕਿ ਇਹ ਬੇਇਨਸਾਫ਼ ਹਾਕਮ ਕੀ ਕਹਿੰਦਾ ਹੈ।\wj* \v 7 \wj ਫੇਰ ਭਲਾ, ਪਰਮੇਸ਼ੁਰ ਆਪਣੇ ਚੁਣਿਆਂ ਹੋਇਆਂ ਦਾ ਬਦਲਾ ਨਾ ਲਵੇਗਾ, ਜਿਹੜੇ ਰਾਤ-ਦਿਨ ਉਸ ਦੀ ਦੁਹਾਈ ਦਿੰਦੇ ਹਨ, ਭਾਵੇਂ ਉਹ ਉਹਨਾਂ ਦੇ ਨਿਆਂ ਵਿੱਚ ਦੇਰੀ ਕਰੇ?\wj* \v 8 \wj ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਛੇਤੀ ਹੀ ਉਨ੍ਹਾਂ ਦਾ ਬਦਲਾ ਲਵੇਗਾ। ਪਰ ਜਦ ਮਨੁੱਖ ਦਾ ਪੁੱਤਰ ਆਵੇਗਾ ਤਦ ਕੀ ਉਹ ਧਰਤੀ ਉੱਤੇ ਵਿਸ਼ਵਾਸ ਪਾਵੇਗਾ?।\wj* \s ਫ਼ਰੀਸੀ ਅਤੇ ਚੁੰਗੀ ਲੈਣ ਵਾਲੇ ਦਾ ਦ੍ਰਿਸ਼ਟਾਂਤ \p \v 9 ਉਸ ਨੇ ਬਹੁਤਿਆਂ ਨੂੰ ਜਿਹੜੇ ਆਪਣੇ ਉੱਤੇ ਭਰੋਸਾ ਰੱਖਦੇ ਸਨ ਕਿ ਅਸੀਂ ਧਰਮੀ ਹਾਂ ਅਤੇ ਦੂਸਰਿਆਂ ਨੂੰ ਤੁੱਛ ਜਾਣਦੇ ਸਨ, ਇਹ ਦ੍ਰਿਸ਼ਟਾਂਤ ਵੀ ਦਿੱਤਾ, \v 10 ਕਿ \wj ਦੋ ਆਦਮੀ ਪ੍ਰਾਰਥਨਾ ਕਰਨ ਲਈ ਹੈਕਲ ਭਵਨ ਵਿੱਚ ਗਏ, ਇੱਕ ਫ਼ਰੀਸੀ ਅਤੇ ਦੂਜਾ ਚੂੰਗੀ ਲੈਣ ਵਾਲਾ ਸੀ।\wj* \v 11 \wj ਫ਼ਰੀਸੀ ਨੇ ਖੜ੍ਹ ਕੇ ਆਪਣੇ ਮਨ ਵਿੱਚ ਇਹ ਪ੍ਰਾਰਥਨਾ ਕੀਤੀ ਕਿ ਹੇ ਪਰਮੇਸ਼ੁਰ! ਮੈਂ ਤੇਰਾ ਸ਼ੁਕਰ ਕਰਦਾ ਹਾਂ ਕਿ ਮੈਂ ਦੂਸਰਿਆਂ ਵਰਗਾ ਨਹੀਂ ਹਾਂ ਜੋ ਲੁਟੇਰੇ, ਕੁਧਰਮੀ ਅਤੇ ਵਿਭਚਾਰੀ ਹਨ ਅਤੇ ਨਾ ਇਸ ਚੂੰਗੀ ਲੈਣ ਵਾਲੇ ਵਰਗਾ ਹਾਂ!\wj* \v 12 \wj ਮੈਂ ਹਫ਼ਤੇ ਵਿੱਚ ਦੋ ਵਾਰੀ ਵਰਤ ਰੱਖਦਾ ਹਾਂ ਅਤੇ ਆਪਣੀ ਸਾਰੀ ਕਮਾਈ ਵਿੱਚੋਂ ਦਸਵੰਧ ਦਿੰਦਾ ਹਾਂ।\wj* \v 13 \wj ਪਰ ਉਸ ਚੂੰਗੀ ਲੈਣ ਵਾਲੇ ਨੇ ਕੁਝ ਦੂਰ ਖੜ੍ਹੇ ਹੋ ਕੇ ਇਹ ਵੀ ਨਾ ਚਾਹਿਆ ਜੋ ਆਪਣੀਆਂ ਅੱਖਾਂ ਅਕਾਸ਼ ਦੇ ਵੱਲ ਚੁੱਕੇ, ਸਗੋਂ ਆਪਣੀ ਛਾਤੀ ਪਿੱਟਦਾ ਅਤੇ ਇਹ ਕਹਿੰਦਾ ਸੀ ਕਿ ਹੇ ਪਰਮੇਸ਼ੁਰ! ਮੈਂ ਪਾਪੀ ਹਾਂ। ਮੇਰੇ ਉੱਤੇ ਦਯਾ ਕਰ!\wj* \v 14 \wj ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਫ਼ਰੀਸੀ ਨਹੀਂ ਪਰ ਇਹ ਚੂੰਗੀ ਲੈਣ ਵਾਲਾ ਧਰਮੀ ਠਹਿਰ ਕੇ ਆਪਣੇ ਘਰ ਗਿਆ ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਪਰ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ।\wj* \s ਬੱਚਿਆਂ ਨੂੰ ਬਰਕਤ \r ਮੱਤੀ 19:13-15; ਮਰਕੁਸ 10:13-16 \p \v 15 ਫਿਰ ਲੋਕ ਆਪਣੇ ਬੱਚਿਆਂ ਨੂੰ ਵੀ ਯਿਸੂ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖੇ ਪਰ ਚੇਲਿਆਂ ਨੇ ਇਹ ਵੇਖ ਕੇ ਉਨ੍ਹਾਂ ਨੂੰ ਝਿੜਕਿਆ। \v 16 ਪਰ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਬੁਲਾ ਕੇ ਕਿਹਾ, \wj ਛੋਟਿਆਂ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ ਅਤੇ ਉਨ੍ਹਾਂ ਨੂੰ ਮਨ੍ਹਾ ਨਾ ਕਰੋ, ਕਿਉਂ ਜੋ ਪਰਮੇਸ਼ੁਰ ਦਾ ਰਾਜ ਇਹੋ ਜਿਹਿਆਂ ਦਾ ਹੈ।\wj* \v 17 \wj ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬੱਚੇ ਦੀ ਤਰ੍ਹਾਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ।\wj* \s ਧਨੀ ਵਿਅਕਤੀ ਅਤੇ ਸਦੀਪਕ ਜੀਵਨ \r ਮੱਤੀ 19:16-30; ਮਰਕੁਸ 10:17-31 \p \v 18 ਇੱਕ ਅਧਿਕਾਰੀ ਨੇ ਉਸ ਅੱਗੇ ਬੇਨਤੀ ਕਰ ਕੇ ਆਖਿਆ, ਉੱਤਮ ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ? \v 19 ਯਿਸੂ ਨੇ ਉਸ ਨੂੰ ਕਿਹਾ, \wj ਤੂੰ ਮੈਨੂੰ ਉੱਤਮ ਕਿਉਂ ਆਖਦਾ ਹੈਂ? ਉੱਤਮ ਕੋਈ ਨਹੀਂ ਪਰ ਕੇਵਲ ਇੱਕੋ ਪਰਮੇਸ਼ੁਰ।\wj* \v 20 \wj ਤੂੰ ਹੁਕਮਾਂ ਨੂੰ ਜਾਣਦਾ ਹੈਂ, ਵਿਭਚਾਰ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਆਪਣੇ ਮਾਤਾ-ਪਿਤਾ ਦਾ ਆਦਰ ਕਰ।\wj* \v 21 ਉਸ ਨੇ ਯਿਸੂ ਨੂੰ ਉੱਤਰ ਦਿੱਤਾ, ਮੈਂ ਆਪਣੇ ਬਚਪਨ ਤੋਂ ਹੀ ਇਨ੍ਹਾਂ ਸਭ ਗੱਲਾਂ ਨੂੰ ਮੰਨਦਾ ਆਇਆ ਹਾਂ। \v 22 ਯਿਸੂ ਨੇ ਸੁਣ ਕੇ ਉਸ ਨੂੰ ਆਖਿਆ, \wj ਅਜੇ ਤੇਰੇ ਵਿੱਚ ਇੱਕ ਗੱਲ ਦੀ ਕਮੀ ਹੈ। ਜੋ ਕੁਝ ਤੇਰਾ ਹੈ ਵੇਚ ਅਤੇ ਕੰਗਾਲਾਂ ਨੂੰ ਦੇ, ਤਾਂ ਤੈਨੂੰ ਸਵਰਗ ਵਿੱਚ ਧਨ ਮਿਲੇਗਾ ਅਤੇ ਆ ਕੇ ਮੇਰੇ ਪਿੱਛੇ ਹੋ ਤੁਰ।\wj* \v 23 ਪਰ ਉਹ ਇਹ ਸੁਣ ਕੇ ਬਹੁਤ ਉਦਾਸ ਹੋਇਆ ਕਿਉਂ ਜੋ ਉਹ ਵੱਡਾ ਧਨਵਾਨ ਆਦਮੀ ਸੀ। \v 24 ਯਿਸੂ ਨੇ ਉਸ ਨੂੰ ਵੇਖ ਕੇ ਆਖਿਆ \wj ਜੋ ਧਨਵਾਨ ਹਨ ਉਨ੍ਹਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਬਹੁਤ ਔਖਾ ਹੋਵੇਗਾ!\wj* \v 25 \wj ਕਿਉਂ ਜੋ ਸੂਈ ਦੇ ਨੱਕੇ ਵਿੱਚੋਂ ਦੀ ਊਠ ਦਾ ਵੜਨਾ, ਧਨਵਾਨ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨ ਨਾਲੋਂ ਸੌਖਾ ਹੈ।\wj* \v 26 ਤਾਂ ਸੁਣਨ ਵਾਲਿਆਂ ਨੇ ਕਿਹਾ, ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ? \v 27 ਤਾਂ ਉਸ ਨੇ ਆਖਿਆ ਕਿ \wj ਜਿਹੜੀਆਂ ਗੱਲਾਂ ਮਨੁੱਖਾਂ ਤੋਂ ਨਹੀਂ ਹੋ ਸਕਦੀਆਂ ਹਨ ਉਹ ਪਰਮੇਸ਼ੁਰ ਤੋਂ ਹੋ ਸਕਦੀਆਂ ਹਨ।\wj* \v 28 ਤਦ ਪਤਰਸ ਨੇ ਕਿਹਾ, ਵੇਖ, ਅਸੀਂ ਆਪਣਾ ਸਭ ਕੁਝ ਛੱਡ ਕੇ ਤੇਰੇ ਪਿੱਛੇ ਹੋ ਤੁਰੇ ਹਾਂ। \v 29 ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, \wj ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਅਜਿਹਾ ਕੋਈ ਨਹੀਂ ਕਿ ਜਿਸ ਨੇ ਘਰ, ਪਤਨੀ, ਭਰਾਵਾਂ, ਮਾਤਾ-ਪਿਤਾ ਬਾਲ ਬੱਚਿਆਂ ਨੂੰ ਪਰਮੇਸ਼ੁਰ ਦੇ ਰਾਜ ਦੇ ਲਈ ਛੱਡਿਆ ਹੈ,\wj* \v 30 \wj ਜੋ ਇਸ ਸਮੇਂ ਬਹੁਤ ਗੁਣਾ ਅਤੇ ਆਉਣ ਵਾਲੇ ਜੁੱਗ ਵਿੱਚ ਸਦੀਪਕ ਜੀਵਨ ਨਾ ਪਾਵੇ l\wj* \s ਆਪਣੀ ਮੌਤ ਦੇ ਬਾਰੇ ਯਿਸੂ ਤੀਸਰੀ ਬਾਰ ਭਵਿੱਖਬਾਣੀ ਕਰਦਾ ਹੈ \r ਮੱਤੀ 20:17-19; ਮਰਕੁਸ 10:32-34 \p \v 31 ਉਸ ਨੇ ਬਾਰਾਂ ਚੇਲਿਆਂ ਨੂੰ ਲੈ ਕੇ ਉਨ੍ਹਾਂ ਨੂੰ ਆਖਿਆ, \wj ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਸਭ ਜੋ ਕੁਝ ਨਬੀਆਂ ਦੇ ਰਾਹੀਂ ਲਿਖਿਆ ਹੋਇਆ ਹੈ, ਉਹ ਮਨੁੱਖ ਦੇ ਪੁੱਤਰ ਦੇ ਹੱਕ ਵਿੱਚ ਪੂਰਾ ਕੀਤਾ ਜਾਵੇਗਾ।\wj* \v 32 \wj ਕਿਉਂਕਿ ਉਹ ਪਰਾਈਆਂ ਕੌਮਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਦਾ ਮਜ਼ਾਕ ਉਡਾਣਗੇ ਅਤੇ ਉਸ ਦੀ ਬੇਇੱਜ਼ਤੀ ਕੀਤੀ ਜਾਵੇਗੀ ਅਤੇ ਉਸ ਉੱਪਰ ਥੁੱਕਿਆ ਜਾਵੇਗਾ।\wj* \v 33 \wj ਅਤੇ ਉਸ ਨੂੰ ਕੋਰੜੇ ਮਾਰਨਗੇ, ਨਾਲੇ ਉਸ ਨੂੰ ਮਾਰ ਸੁੱਟਣਗੇ ਅਤੇ ਉਹ ਤੀਜੇ ਦਿਨ ਫੇਰ ਜੀ ਉੱਠੇਗਾ।\wj* \v 34 ਉਨ੍ਹਾਂ ਨੇ ਇਨ੍ਹਾਂ ਗੱਲਾਂ ਵਿੱਚੋਂ ਕੁਝ ਨਾ ਸਮਝਿਆ ਅਤੇ ਇਹ ਗੱਲ ਉਨ੍ਹਾਂ ਤੋਂ ਗੁਪਤ ਰਹੀ ਅਤੇ ਜਿਹੜੀਆਂ ਗੱਲਾਂ ਦੱਸੀਆਂ ਜਾਂਦੀਆਂ ਸਨ, ਉਹ ਉਨ੍ਹਾਂ ਨੂੰ ਸਮਝ ਨਾ ਸਕੇ। \s ਅੰਨ੍ਹੇ ਭਿਖਾਰੀ ਨੂੰ ਚੰਗਾ ਕਰਨਾ \r ਮੱਤੀ 20:29-34; ਮਰਕੁਸ 10:46-52 \p \v 35 ਇਸ ਤਰ੍ਹਾਂ ਹੋਇਆ ਕਿ ਜਦ ਯਿਸੂ ਯਰੀਹੋ ਦੇ ਨੇੜੇ ਪਹੁੰਚਿਆ ਤਾਂ ਇੱਕ ਅੰਨ੍ਹਾ ਸੜਕ ਦੇ ਕਿਨਾਰੇ ਬੈਠਾ ਭੀਖ ਮੰਗਦਾ ਸੀ। \v 36 ਅਤੇ ਉਸ ਨੇ ਭੀੜ ਲੰਘਦੀ ਸੁਣ ਕੇ ਪੁੱਛਿਆ ਕਿ ਇਹ ਕੀ ਹੋ ਰਿਹਾ ਹੈ? \v 37 ਲੋਕਾਂ ਨੇ ਉਸ ਨੂੰ ਦੱਸਿਆ ਜੋ ਯਿਸੂ ਨਾਸਰੀ ਇੱਥੋਂ ਲੰਘ ਰਿਹਾ ਹੈ। \v 38 ਤਦ ਉਸ ਨੇ ਪੁਕਾਰ ਕੇ ਕਿਹਾ, ਹੇ ਯਿਸੂ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰੋ। \v 39 ਜਿਹੜੇ ਅੱਗੇ ਜਾਂਦੇ ਸਨ, ਉਨ੍ਹਾਂ ਨੇ ਉਸ ਨੂੰ ਝਿੜਕਿਆ ਕਿ ਚੁੱਪ ਕਰ, ਪਰ ਉਹ ਸਗੋਂ ਹੋਰ ਵੀ ਉੱਚੀ ਅਵਾਜ਼ ਦੇ ਕੇ ਬੋਲਿਆ, ਹੇ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰੋ! \v 40 ਤਦ ਯਿਸੂ ਨੇ ਰੁੱਕ ਕੇ ਉਸ ਨੂੰ ਆਪਣੇ ਕੋਲ ਲਿਆਉਣ ਦੀ ਆਗਿਆ ਦਿੱਤੀ ਅਤੇ ਜਦ ਉਹ ਉਸ ਕੋਲ ਆਇਆ ਤਾਂ ਉਸ ਨੂੰ ਪੁੱਛਿਆ, \v 41 \wj ਤੂੰ ਕੀ ਚਾਹੁੰਦਾ ਹੈਂ ਜੋ ਮੈਂ ਤੇਰੇ ਲਈ ਕਰਾਂ?\wj* ਉਸ ਨੇ ਕਿਹਾ, ਪ੍ਰਭੂ ਜੀ ਮੈਂ ਵੇਖਣ ਲੱਗ ਜਾਵਾਂ! \v 42 ਤਦ ਯਿਸੂ ਨੇ ਉਸ ਨੂੰ ਕਿਹਾ, \wj ਸੁਜਾਖਾ ਹੋ ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।\wj* \v 43 ਅਤੇ ਉਸੇ ਸਮੇਂ ਉਹ ਵੇਖਣ ਲੱਗ ਪਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਉਸ ਦੇ ਮਗਰ ਤੁਰ ਪਿਆ ਅਤੇ ਸਭ ਲੋਕਾਂ ਨੇ ਵੇਖ ਕੇ ਪਰਮੇਸ਼ੁਰ ਦੀ ਉਸਤਤ ਕੀਤੀ। \c 19 \s ਚੁੰਗੀ ਲੈਣ ਵਾਲਾ ਜ਼ੱਕੀ \p \v 1 ਯਿਸੂ ਯਰੀਹੋ ਦੇ ਵਿੱਚੋਂ ਦੀ ਨਿੱਕਲ ਰਿਹਾ ਸੀ। \v 2 ਵੇਖੋ ਜ਼ੱਕੀ ਨਾਮ ਦਾ ਇੱਕ ਆਦਮੀ ਸੀ, ਜਿਹੜਾ ਚੁੰਗੀ ਲੈਣ ਵਾਲਿਆਂ ਦਾ ਸਰਦਾਰ ਅਤੇ ਧਨਵਾਨ ਸੀ। \v 3 ਅਤੇ ਉਸ ਨੇ ਯਿਸੂ ਨੂੰ ਵੇਖਣ ਦਾ ਯਤਨ ਕੀਤਾ ਜੋ ਉਹ ਕੌਣ ਹੈ ਪਰ ਭੀੜ ਦੇ ਕਾਰਨ ਵੇਖ ਨਾ ਸਕਿਆ ਕਿਉਂ ਜੋ ਉਸ ਦਾ ਕੱਦ ਮਧਰਾ ਸੀ। \v 4 ਸੋ ਉਹ ਅੱਗੇ ਦੌੜ ਕੇ ਇੱਕ ਗੁੱਲਰ ਦੇ ਰੁੱਖ ਉੱਤੇ ਚੜ੍ਹ ਗਿਆ ਜੋ ਯਿਸੂ ਨੂੰ ਵੇਖ ਸਕੇ ਕਿਉਂ ਜੋ ਉਸ ਨੇ ਉਸੇ ਰਸਤੇ ਲੰਘਣਾ ਸੀ। \v 5 ਜਦ ਯਿਸੂ ਉਸ ਜਗਾ ਆਇਆ ਤਾਂ ਉੱਪਰ ਨਜ਼ਰ ਮਾਰ ਕੇ ਉਸ ਨੂੰ ਆਖਿਆ, \wj ਹੇ ਜ਼ੱਕੀ ਛੇਤੀ ਨਾਲ ਉੱਤਰ ਆ ਕਿਉਂਕਿ ਅੱਜ ਮੈਂ ਤੇਰੇ ਹੀ ਘਰ ਠਹਿਰਣਾ ਹੈ।\wj* \v 6 ਤਾਂ ਉਹ ਛੇਤੀ ਉੱਤਰ ਆਇਆ ਅਤੇ ਖੁਸ਼ੀ ਨਾਲ ਉਸ ਨੂੰ ਆਦਰ-ਸਤਿਕਾਰ ਨਾਲ ਘਰ ਲੈ ਗਿਆ। \v 7 ਤਾਂ ਸਭ ਵੇਖ ਕੇ ਕੁੜ੍ਹਨ ਲੱਗੇ ਅਤੇ ਬੋਲੇ ਜੋ ਉਹ ਇੱਕ ਪਾਪੀ ਆਦਮੀ ਦੇ ਘਰ ਜਾ ਠਹਿਰਿਆ ਹੈ। \v 8 ਤਦ ਜ਼ੱਕੀ ਨੇ ਖੜ੍ਹੇ ਹੋ ਕੇ ਪ੍ਰਭੂ ਨੂੰ ਕਿਹਾ, ਪ੍ਰਭੂ ਜੀ ਮੈਂ ਆਪਣੀ ਅੱਧੀ ਜਾਇਦਾਦ ਗਰੀਬਾਂ ਨੂੰ ਵੰਡ ਦਿੰਦਾ ਹਾਂ ਅਤੇ ਜੇ ਮੈਂ ਕਿਸੇ ਕੋਲੋਂ ਧੋਖੇ ਨਾਲ ਲਿਆ ਹੈ, ਤਾਂ ਚਾਰ ਗੁਣਾ ਮੋੜ ਦਿਆਂਗਾ। \v 9 ਯਿਸੂ ਨੇ ਉਸ ਨੂੰ ਆਖਿਆ, \wj ਅੱਜ ਇਸ ਘਰ ਵਿੱਚ ਮੁਕਤੀ ਆਈ ਹੈ, ਜੋ ਇਹ ਵੀ ਅਬਰਾਹਾਮ ਦਾ ਪੁੱਤਰ ਹੈ।\wj* \v 10 \wj ਕਿਉਂ ਜੋ ਮਨੁੱਖ ਦਾ ਪੁੱਤਰ ਗੁਆਚੇ ਹੋਏ ਨੂੰ ਲੱਭਣ ਅਤੇ ਬਚਾਉਣ ਆਇਆ ਹੈ।\wj* \s ਦਸ ਅਸ਼ਰਫ਼ੀਆਂ ਦਾ ਦ੍ਰਿਸ਼ਟਾਂਤ \r ਮੱਤੀ 25:14-30 \p \v 11 ਜਦ ਉਹ ਇਹ ਗੱਲਾਂ ਨੂੰ ਸੁਣਦੇ ਸਨ ਤਾਂ ਯਿਸੂ ਨੇ ਹੋਰ ਇੱਕ ਦ੍ਰਿਸ਼ਟਾਂਤ ਦਿੱਤਾ, ਇਸ ਲਈ ਜੋ ਉਹ ਯਰੂਸ਼ਲਮ ਦੇ ਨੇੜੇ ਸੀ ਅਤੇ ਉਹ ਸਮਝੇ ਸਨ ਕਿ ਪਰਮੇਸ਼ੁਰ ਦਾ ਰਾਜ ਹੁਣੇ ਪਰਗਟ ਹੋਣ ਵਾਲਾ ਹੈ। \v 12 ਉਸ ਨੇ ਆਖਿਆ ਕਿ \wj ਇੱਕ ਅਮੀਰ ਦੂਰ ਦੇਸ ਨੂੰ ਗਿਆ, ਜੋ ਆਪਣੇ ਲਈ ਪਾਤਸ਼ਾਹੀ ਲੈ ਕੇ ਮੁੜ ਆਵੇ।\wj* \v 13 \wj ਅਤੇ ਉਸ ਨੇ ਆਪਣੇ ਦਸ ਨੌਕਰਾਂ ਨੂੰ ਬੁਲਾ ਕੇ ਉਨ੍ਹਾਂ ਨੂੰ ਦਸ ਅਸ਼ਰਫ਼ੀਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਕਿਹਾ, ਜਦ ਤੱਕ ਮੈਂ ਨਾ ਆਵਾਂ ਤੁਸੀਂ ਇਨ੍ਹਾਂ ਰੁਪਿਆਂ ਨਾਲ ਵਪਾਰ ਕਰੋ।\wj* \v 14 \wj ਪਰ ਉਸ ਸ਼ਹਿਰ ਦੇ ਰਹਿਣ ਵਾਲੇ ਉਸ ਨਾਲ ਵੈਰ ਰੱਖਦੇ ਸਨ ਅਤੇ ਉਸ ਦੇ ਪਿੱਛੇ ਦਾਸਾਂ ਦੁਆਰਾ ਸੁਨੇਹਾ ਭੇਜਿਆ ਕਿ ਅਸੀਂ ਨਹੀਂ ਚਾਹੁੰਦੇ ਜੋ ਇਹ ਸਾਡੇ ਉੱਤੇ ਰਾਜ ਕਰੇ।\wj* \v 15 \wj ਇਹ ਹੋਇਆ ਕਿ ਜਦ ਉਹ ਪਾਤਸ਼ਾਹੀ ਲੈ ਕੇ ਮੁੜ ਆਇਆ ਤਾਂ ਉਹਨਾਂ ਨੌਕਰਾਂ ਨੂੰ ਜਿਨ੍ਹਾਂ ਨੂੰ ਉਸ ਨੇ ਰੁਪਏ ਦਿੱਤੇ ਸਨ ਬੁਲਾਵਾ ਭੇਜਿਆ ਤਾਂ ਜੋ ਪਤਾ ਕਰੇ ਜੋ ਉਨ੍ਹਾਂ ਨੇ ਵਪਾਰ ਵਿੱਚ ਕੀ ਕਮਾਇਆ ਹੈ।\wj* \v 16 \wj ਤਦ ਪਹਿਲੇ ਨੇ ਆਣ ਕੇ ਕਿਹਾ, ਸੁਆਮੀ ਜੀ, ਮੈਂ ਤੁਹਾਡੀ ਅਸ਼ਰਫ਼ੀ ਦੇ ਨਾਲ ਦਸ ਅਸ਼ਰਫ਼ੀਆਂ ਹੋਰ ਕਮਾਈਆਂ ਹਨ।\wj* \v 17 \wj ਤਾਂ ਉਸ ਨੇ ਦਾਸ ਨੂੰ ਆਖਿਆ, ਹੇ ਚੰਗੇ ਨੌਕਰ ਸ਼ਾਬਾਸ਼! ਇਸ ਲਈ ਜੋ ਤੂੰ ਬਹੁਤ ਥੋੜ੍ਹੇ ਵਿੱਚ ਇਮਾਨਦਾਰ ਨਿੱਕਲਿਆ, ਤੂੰ ਦਸਾਂ ਨਗਰਾਂ ਉੱਤੇ ਅਧਿਕਾਰ ਰੱਖ।\wj* \v 18 \wj ਅਤੇ ਦੂਜੇ ਨੇ ਆਣ ਕੇ ਕਿਹਾ, ਸੁਆਮੀ ਜੀ, ਤੁਹਾਡੀ ਅਸ਼ਰਫ਼ੀ ਨਾਲ ਮੈਂ ਪੰਜ ਅਸ਼ਰਫ਼ੀਆਂ ਹੋਰ ਕਮਾਈਆਂ ਹਨ।\wj* \v 19 \wj ਤਾਂ ਉਸ ਨੇ ਦੂਜੇ ਦਾਸ ਨੂੰ ਵੀ ਆਖਿਆ ਕਿ ਤੂੰ ਵੀ ਪੰਜਾਂ ਨਗਰਾਂ ਉੱਤੇ ਅਧਿਕਾਰ ਰੱਖ।\wj* \v 20 \wj ਅਤੇ ਹੋਰ ਨੇ ਆਣ ਕੇ ਕਿਹਾ, ਸੁਆਮੀ ਜੀ ਵੇਖੋ, ਇਹ ਤੁਹਾਡੀ ਅਸ਼ਰਫ਼ੀ ਹੈ ਜਿਸ ਨੂੰ ਮੈਂ ਰੁਮਾਲ ਵਿੱਚ ਰੱਖ ਛੱਡਿਆ ਹੈ।\wj* \v 21 \wj ਇਸ ਲਈ ਜੋ ਮੈਂ ਤੁਹਾਡੇ ਕੋਲੋਂ ਡਰਿਆ ਕਿਉਂ ਜੋ ਤੁਸੀਂ ਸਖ਼ਤ ਸੁਭਾਅ ਵਾਲੇ ਆਦਮੀ ਹੋ। ਜੋ ਤੁਸੀਂ ਨਹੀਂ ਰੱਖਿਆ ਉੱਥੋਂ ਚੁੱਕਦੇ ਹੋ ਅਤੇ ਜਿੱਥੇ ਨਹੀਂ ਬੀਜਿਆ ਉੱਥੋਂ ਵੱਢਦੇ ਹੋ।\wj* \v 22 \wj ਉਸ ਨੇ ਆਪਣੇ ਦਾਸ ਨੂੰ ਆਖਿਆ, ਹੇ ਦੁਸ਼ਟ ਨੌਕਰ! ਤੇਰੇ ਹੀ ਮੂੰਹੋਂ ਮੈਂ ਤੈਨੂੰ ਦੋਸ਼ੀ ਠਹਿਰਾਉਂਦਾ ਹਾਂ। ਤੂੰ ਮੈਨੂੰ ਜਾਣਿਆ ਜੋ ਮੈਂ ਸਖ਼ਤ ਸੁਭਾਅ ਵਾਲਾ ਆਦਮੀ ਹਾਂ ਅਤੇ ਜਿੱਥੇ ਮੈਂ ਨਹੀਂ ਰੱਖਿਆ ਉੱਥੋਂ ਮੈਂ ਚੁੱਕਦਾ ਹਾਂ ਅਤੇ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਮੈਂ ਵੱਢਦਾ ਹਾਂ।\wj* \v 23 \wj ਫੇਰ ਤੂੰ ਮੇਰੇ ਰੁਪਏ ਸ਼ਾਹੂਕਾਰ ਦੇ ਕੋਲ ਕਿਉਂ ਨਾ ਰੱਖੇ, ਜੋ ਮੈਂ ਆਣ ਕੇ ਉਨ੍ਹਾਂ ਨੂੰ ਵਿਆਜ ਸਮੇਤ ਵਸੂਲ ਕਰ ਲੈਂਦਾ?\wj* \v 24 \wj ਅਤੇ ਉਸ ਨੇ ਉਨ੍ਹਾਂ ਨੌਕਰਾਂ ਨੂੰ ਜਿਹੜੇ ਕੋਲ ਖੜ੍ਹੇ ਸਨ ਆਖਿਆ, ਅਸ਼ਰਫ਼ੀ ਉਸ ਦੁਸ਼ਟ ਦਾਸ ਕੋਲੋਂ ਲੈ ਲਓ ਅਤੇ ਜਿਸ ਦੇ ਕੋਲ ਦਸ ਅਸ਼ਰਫ਼ੀਆਂ ਹਨ, ਉਸ ਨੂੰ ਦਿਉ।\wj* \v 25 \wj ਤਾਂ ਉਨ੍ਹਾਂ ਨੇ ਉਸ ਨੂੰ ਕਿਹਾ, ਸੁਆਮੀ ਜੀ ਉਸ ਦੇ ਕੋਲ ਦਸ ਅਸ਼ਰਫ਼ੀਆਂ ਹਨ।\wj* \v 26 \wj ਮੈਂ ਤੁਹਾਨੂੰ ਆਖਦਾ ਹਾਂ ਕਿ ਜਿਸ ਕਿਸੇ ਕੋਲ ਕੁਝ ਹੈ ਉਸ ਨੂੰ ਹੋਰ ਦਿੱਤਾ ਜਾਵੇਗਾ ਪਰ ਜਿਸ ਦੇ ਕੋਲ ਨਹੀਂ ਹੈ ਉਸ ਕੋਲੋਂ ਜੋ ਹੈ ਉਹ ਵੀ ਲੈ ਲਿਆ ਜਾਵੇਗਾ।\wj* \v 27 \wj ਮੇਰੇ ਇਨ੍ਹਾਂ ਵੈਰੀਆਂ ਨੂੰ ਜਿਹੜੇ ਨਹੀਂ ਚਾਹੁੰਦੇ ਸਨ ਕਿ ਮੈਂ ਉਨ੍ਹਾਂ ਉੱਤੇ ਰਾਜ ਕਰਾਂ ਇੱਥੇ ਲਿਆਓ ਅਤੇ ਮੇਰੇ ਸਾਹਮਣੇ ਮਾਰ ਸੁੱਟੋ!\wj* \s ਯਿਸੂ ਯਰੂਸ਼ਲਮ ਵਿੱਚ ਇੱਕ ਰਾਜਾ ਦੇ ਰੂਪ ਵਿੱਚ ਆਉਂਦਾ ਹੈ \r ਮੱਤੀ 21:1-11; ਮਰਕੁਸ 11:1-11; ਯੂਹੰਨਾ 12:12-19 \p \v 28 ਇਹ ਗੱਲਾਂ ਕਰ ਕੇ ਯਿਸੂ ਯਰੂਸ਼ਲਮ ਨੂੰ ਜਾਂਦਿਆਂ ਹੋਇਆਂ ਅੱਗੇ-ਅੱਗੇ ਤੁਰਿਆ ਜਾਂਦਾ ਸੀ। \v 29 ਅਤੇ ਇਹ ਹੋਇਆ ਕਿ ਜਦ ਉਹ ਉਸ ਪਹਾੜ ਕੋਲ ਜਿਹੜਾ ਜ਼ੈਤੂਨ ਅਖਵਾਉਂਦਾ ਹੈ, ਬੈਤਫ਼ਗਾ ਅਤੇ ਬੈਤਅਨੀਆ ਦੇ ਨੇੜੇ ਪਹੁੰਚਿਆ ਤਾਂ ਉਸ ਨੇ ਚੇਲਿਆਂ ਵਿੱਚੋਂ ਦੋ ਨੂੰ ਇਹ ਕਹਿ ਕੇ ਭੇਜਿਆ \v 30 ਕਿ \wj ਸਾਹਮਣੇ ਪਿੰਡ ਨੂੰ ਜਾਓ ਅਤੇ ਉੱਥੇ ਪਹੁੰਚ ਕੇ ਤੁਸੀਂ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ ਜਿਸ ਦੇ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ, ਉਸ ਨੂੰ ਖੋਲ੍ਹ ਲਿਆਓ।\wj* \v 31 \wj ਅਤੇ ਜੇ ਕੋਈ ਤੁਹਾਨੂੰ ਪੁੱਛੇ ਕਿ ਤੁਸੀਂ ਇਸ ਨੂੰ ਕਿਉਂ ਖੋਲ੍ਹਦੇ ਹੋ? ਤਾਂ ਇਹ ਆਖਣਾ ਜੋ ਪ੍ਰਭੂ ਨੂੰ ਇਸ ਦੀ ਲੋੜ ਹੈ।\wj* \v 32 ਸੋ ਜਿਹੜੇ ਭੇਜੇ ਗਏ ਸਨ ਉਨ੍ਹਾਂ ਨੇ ਉਸ ਪਿੰਡ ਵਿੱਚ ਜਾ ਕੇ ਜਿਸ ਤਰ੍ਹਾਂ ਉਨ੍ਹਾਂ ਨੂੰ ਕਿਹਾ ਸੀ ਉਸੇ ਤਰ੍ਹਾਂ ਵੇਖਿਆ। \v 33 ਅਤੇ ਜਦ ਉਸ ਗਧੀ ਦੇ ਬੱਚੇ ਨੂੰ ਖੋਲ੍ਹਦੇ ਸਨ, ਤਾਂ ਉਸ ਦੇ ਮਾਲਕਾਂ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਬੱਚੇ ਨੂੰ ਕਿਉਂ ਖੋਲ੍ਹਦੇ ਹੋ? \v 34 ਫੇਰ ਉਨ੍ਹਾਂ ਨੇ ਉੱਤਰ ਦਿੱਤਾ ਕਿ ਪ੍ਰਭੂ ਨੂੰ ਇਸ ਦੀ ਲੋੜ ਹੈ। \v 35 ਉਹ ਉਸ ਨੂੰ ਯਿਸੂ ਦੇ ਕੋਲ ਲਿਆਏ ਅਤੇ ਆਪਣੇ ਕੱਪੜੇ ਗਧੀ ਦੇ ਬੱਚੇ ਤੇ ਪਾ ਕੇ ਯਿਸੂ ਨੂੰ ਉਸ ਉੱਪਰ ਬਿਠਾ ਦਿੱਤਾ। \v 36 ਜਿਸ ਸਮੇਂ ਉਹ ਅੱਗੇ ਵਧਿਆ ਜਾਂਦਾ ਸੀ ਤਾਂ ਲੋਕੀ ਆਪਣੇ ਕੱਪੜੇ ਉਸ ਦੀ ਰਾਹ ਵਿੱਚ ਵਿਛਾਉਂਦੇ ਸਨ। \v 37 ਅਤੇ ਜਦ ਉਹ ਜ਼ੈਤੂਨ ਦੀ ਉਤਰਾਈ ਤੇ ਪਹੁੰਚਿਆ ਤਾਂ ਚੇਲਿਆਂ ਦੀ ਸਾਰੀ ਟੋਲੀ ਅਨੰਦ ਨਾਲ ਭਰ ਕੇ ਉਨ੍ਹਾਂ ਸਭ ਚਮਤਕਾਰਾਂ ਦੇ ਲਈ ਜੋ ਉਨ੍ਹਾਂ ਨੇ ਵੇਖੇ ਸਨ, ਉੱਚੀ ਅਵਾਜ਼ ਨਾਲ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤ ਕਰਨ ਲੱਗੀ \v 38 ਕਿ ਮੁਬਾਰਕ ਉਹ ਪਾਤਸ਼ਾਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ! ਸਵਰਗ ਵਿੱਚ ਸ਼ਾਂਤੀ ਅਤੇ ਅਕਾਸ਼ ਵਿੱਚ ਵਡਿਆਈ ਹੋਵੇ! \v 39 ਤਦ ਭੀੜ ਵਿੱਚ ਕਿੰਨਿਆਂ ਫ਼ਰੀਸੀਆਂ ਨੇ ਉਸ ਨੂੰ ਕਿਹਾ, ਗੁਰੂ ਜੀ ਆਪਣਿਆਂ ਚੇਲਿਆਂ ਨੂੰ ਚੁੱਪ ਕਰਾ! \v 40 ਯਿਸੂ ਨੇ ਉੱਤਰ ਦਿੱਤਾ, \wj ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਇਹ ਚੁੱਪ ਕਰ ਜਾਣ ਤਾਂ ਪੱਥਰ ਬੋਲ ਉੱਠਣਗੇ!\wj* \s ਯਰੂਸ਼ਲਮ ਦੇ ਲਈ ਵਿਰਲਾਪ \p \v 41 ਜਦ ਉਹ ਨੇੜੇ ਆਇਆ ਤਾਂ ਸ਼ਹਿਰ ਨੂੰ ਵੇਖ ਕੇ ਉਸ ਉੱਤੇ ਰੋਇਆ \v 42 ਅਤੇ ਆਖਿਆ, \wj ਕਾਸ਼ ਕਿ ਤੂੰ ਅੱਜ ਸ਼ਾਂਤੀ ਦੀਆਂ ਗੱਲਾਂ ਨੂੰ ਜਾਣਦਾ, ਪਰ ਹੁਣ ਉਹ ਤੇਰੀਆਂ ਅੱਖਾਂ ਤੋਂ ਲੁੱਕੀਆਂ ਹੋਈਆਂ ਹਨ।\wj* \v 43 \wj ਕਿਉਂਕਿ ਉਹ ਦਿਨ ਤੇਰੇ ਉੱਤੇ ਆਉਣਗੇ ਜਦ ਤੇਰੇ ਵੈਰੀ ਤੇਰੇ ਵਿਰੁੱਧ ਮੋਰਚਾ ਬੰਨ੍ਹਣਗੇ ਅਤੇ ਤੈਨੂੰ ਘੇਰ ਲੈਣਗੇ ਅਤੇ ਚਾਰੋਂ ਪਾਸੋਂ ਤੈਨੂੰ ਦੱਬਣਗੇ,\wj* \v 44 \wj ਅਤੇ ਤੇਰੇ ਬੱਚਿਆਂ ਸਮੇਤ ਜੋ ਤੇਰੇ ਵਿੱਚ ਹਨ ਤੈਨੂੰ ਧਰਤੀ ਉੱਤੇ ਪਟਕਾ ਦੇਣਗੇ ਅਤੇ ਤੇਰੇ ਵਿੱਚ ਪੱਥਰ ਉੱਤੇ ਪੱਥਰ ਨਾ ਛੱਡਣਗੇ, ਕਿਉਂ ਜੋ ਤੂੰ ਆਪਣੀ ਭਲਾਈ ਦੇ ਮੌਕੇ ਨੂੰ ਨਾ ਜਾਣਿਆ।\wj* \v 45 ਫਿਰ ਉਹ ਹੈਕਲ ਵਿੱਚ ਜਾ ਕੇ ਉਨ੍ਹਾਂ ਨੂੰ ਜਿਹੜੇ ਵੇਚਦੇ ਸਨ ਬਾਹਰ ਕੱਢਣ ਲੱਗਾ। \s ਹੈਕਲ ਵਿੱਚੋਂ ਵਪਾਰੀਆਂ ਨੂੰ ਕੱਢਣਾ \r ਮੱਤੀ 21:12-17; ਮਰਕੁਸ 11:15-19; ਯੂਹੰਨਾ 2:13-22 \p \v 46 ਉਨ੍ਹਾਂ ਨੂੰ ਆਖਿਆ ਕਿ \wj ਲਿਖਿਆ ਹੈ ਕਿ ਮੇਰਾ ਘਰ ਪ੍ਰਾਰਥਨਾ ਦਾ ਘਰ ਸਦਾਵੇਗਾ ਪਰ ਤੁਸੀਂ ਉਸ ਨੂੰ ਡਾਕੂਆਂ ਦਾ ਅੱਡਾ ਬਣਾ ਦਿੱਤਾ ਹੈ।\wj* \v 47 ਉਹ ਹੈਕਲ ਵਿੱਚ ਹਰ ਰੋਜ਼ ਉਪਦੇਸ਼ ਕਰਦਾ ਸੀ, ਪਰ ਮੁੱਖ ਜਾਜਕ ਅਤੇ ਉਪਦੇਸ਼ਕ ਅਤੇ ਲੋਕਾਂ ਦੇ ਸਰਦਾਰ ਉਸ ਦਾ ਨਾਸ ਕਰਨ ਦੀ ਖੋਜ ਵਿੱਚ ਸਨ। \v 48 ਪਰ ਇਹ ਕਰਨ ਦਾ ਕੋਈ ਤਰੀਕਾ ਨਾ ਲੱਭਿਆ ਕਿਉਂ ਜੋ ਸਭ ਲੋਕ ਉਸ ਦੀ ਸੁਣਨ ਵਿੱਚ ਲੀਨ ਸਨ। \c 20 \s ਯਿਸੂ ਦੇ ਅਧਿਕਾਰ ਦੇ ਬਾਰੇ ਪ੍ਰਸ਼ਨ \r ਮੱਤੀ 21:23-27; ਮਰਕੁਸ 11:27-33 \p \v 1 ਇੱਕ ਦਿਨ ਇਹ ਹੋਇਆ ਕਿ ਜਦ ਉਹ ਹੈਕਲ ਪ੍ਰਾਰਥਨਾ ਘਰ ਵਿੱਚ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ਖਬਰੀ ਸੁਣਾਉਂਦਾ ਸੀ, ਤਦ ਮੁੱਖ ਜਾਜਕ ਅਤੇ ਉਪਦੇਸ਼ਕ ਬਜ਼ੁਰਗਾਂ ਦੇ ਨਾਲ ਚੜ੍ਹ ਆਏ। \v 2 ਅਤੇ ਉਸ ਨੂੰ ਕਹਿਣ ਲੱਗੇ ਕਿ ਸਾਨੂੰ ਦੱਸ, ਤੂੰ ਕਿਸ ਦੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ ਜਾ ਉਹ ਕੌਣ ਹੈ ਜਿਸ ਨੇ ਤੈਨੂੰ ਇਹ ਅਧਿਕਾਰ ਦਿੱਤਾ? \v 3 ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, \wj ਮੈਂ ਵੀ ਤੁਹਾਨੂੰ ਇੱਕ ਗੱਲ ਪੁੱਛਦਾ ਹਾਂ ਸੋ ਮੈਨੂੰ ਦੱਸੋ।\wj* \v 4 \wj ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ ਜਾਂ ਮਨੁੱਖਾਂ ਵੱਲੋਂ?\wj* \v 5 ਉਨ੍ਹਾਂ ਨੇ ਆਪਸ ਵਿੱਚ ਵਿਚਾਰ ਕਰ ਕੇ ਕਿਹਾ, ਜੇ ਆਖੀਏ ਸਵਰਗ ਵੱਲੋਂ ਤਾਂ ਉਹ ਸਾਨੂੰ ਕਹੇਗਾ, ਫਿਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਾ ਕੀਤਾ? \v 6 ਅਤੇ ਜੇ ਅਸੀਂ ਆਖੀਏ ਮਨੁੱਖਾਂ ਵੱਲੋਂ ਤਾਂ ਸਭ ਲੋਕ ਸਾਨੂੰ ਪਥਰਾਓ ਕਰਨਗੇ ਕਿਉਂਕਿ ਉਹ ਯਕੀਨ ਨਾਲ ਜਾਣਦੇ ਹਨ, ਜੋ ਯੂਹੰਨਾ ਨਬੀ ਸੀ। \v 7 ਤਦ ਉਨ੍ਹਾਂ ਨੇ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ ਕਿ ਕਿੱਥੋਂ ਸੀ। \v 8 ਯਿਸੂ ਨੇ ਉਨ੍ਹਾਂ ਨੂੰ ਆਖਿਆ, \wj ਮੈਂ ਵੀ ਤੁਹਾਨੂੰ ਨਹੀਂ ਦੱਸਦਾ ਜੋ ਕਿਸ ਦੇ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।\wj* \s ਦੁਸ਼ਟ ਕਿਸਾਨਾਂ ਦਾ ਦ੍ਰਿਸ਼ਟਾਂਤ \r ਮੱਤੀ 21:33-46; ਮਰਕੁਸ 12:1-12 \p \v 9 ਤਦ ਉਹ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਉਣ ਲੱਗਾ ਕਿ \wj ਇੱਕ ਮਨੁੱਖ ਨੇ ਅੰਗੂਰੀ ਬਾਗ਼ ਲਾਇਆ ਅਤੇ ਉਸ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਬਹੁਤ ਦਿਨਾਂ ਲਈ ਪਰਦੇਸ ਚੱਲਿਆ ਗਿਆ।\wj* \v 10 \wj ਅਤੇ ਉਸ ਨੇ ਰੁੱਤ ਸਮੇਂ ਇੱਕ ਨੌਕਰ ਨੂੰ ਮਾਲੀਆਂ ਕੋਲ ਭੇਜਿਆ ਜੋ ਉਹ ਬਾਗ਼ ਦੇ ਫਲ ਵਿੱਚੋਂ ਉਸ ਨੂੰ ਕੁਝ ਦੇਣ, ਪਰ ਮਾਲੀਆਂ ਨੇ ਉਸ ਨੂੰ ਮਾਰ ਕੁੱਟ ਕੇ ਖਾਲੀ ਹੱਥ ਵਾਪਸ ਭੇਜ ਦਿੱਤਾ।\wj* \v 11 \wj ਉਸ ਨੇ ਇੱਕ ਹੋਰ ਨੌਕਰ ਭੇਜਿਆ ਅਤੇ ਉਨ੍ਹਾਂ ਨੇ ਉਸ ਨੂੰ ਵੀ ਮਾਰਿਆ ਕੁੱਟਿਆ ਅਤੇ ਉਸ ਦਾ ਅਪਮਾਨ ਕਰ ਕੇ ਖਾਲੀ ਹੱਥ ਵਾਪਸ ਭੇਜ ਦਿੱਤਾ।\wj* \v 12 \wj ਫਿਰ ਉਸ ਨੇ ਤੀਜੇ ਨੂੰ ਭੇਜਿਆ ਅਤੇ ਉਨ੍ਹਾਂ ਨੇ ਉਸ ਨੂੰ ਵੀ ਜਖ਼ਮੀ ਕਰ ਕੇ ਬਾਹਰ ਕੱਢ ਦਿੱਤਾ।\wj* \v 13 \wj ਤਦ ਖੇਤ ਦੇ ਮਾਲਕ ਨੇ ਕਿਹਾ, ਮੈਂ ਕੀ ਕਰਾਂ? ਮੈਂ ਆਪਣੇ ਪਿਆਰੇ ਪੁੱਤਰ ਨੂੰ ਭੇਜਾਗਾਂ, ਹੋ ਸਕਦਾ ਹੈ ਉਹ ਉਸ ਦਾ ਆਦਰ ਕਰਨ।\wj* \v 14 \wj ਪਰ ਜਦ ਮਾਲੀਆਂ ਨੇ ਉਸ ਨੂੰ ਵੇਖਿਆ ਤਾਂ ਆਪਸ ਵਿੱਚ ਸਲਾਹ ਕਰ ਕੇ ਬੋਲੇ, ਵਾਰਿਸ ਇਹੋ ਹੈ, ਆਓ ਇਹ ਨੂੰ ਮਾਰ ਸੁੱਟੀਏ ਤਾਂ ਵਿਰਾਸਤ ਸਾਡੀ ਹੋ ਜਾਵੇਗੀ।\wj* \v 15 \wj ਤਦ ਉਨ੍ਹਾਂ ਨੇ ਉਸ ਨੂੰ ਬਾਗ਼ ਵਿੱਚੋਂ ਬਾਹਰ ਕੱਢ ਕੇ ਮਾਰ ਸੁੱਟਿਆ। ਹੁਣ ਬਾਗ਼ ਦਾ ਮਾਲਕ ਉਨ੍ਹਾਂ ਨਾਲ ਕੀ ਕਰੇਗਾ?\wj* \v 16 \wj ਉਹ ਆਵੇਗਾ ਅਤੇ ਉਨ੍ਹਾਂ ਮਾਲੀਆਂ ਦਾ ਨਾਸ ਕਰੇਗਾ ਅਤੇ ਬਾਗ਼ ਹੋਰ ਕਿਸੇ ਨੂੰ ਦੇ ਦੇਵੇਗਾ।\wj* ਪਰ ਉਨ੍ਹਾਂ ਇਹ ਸੁਣ ਕੇ ਕਿਹਾ, ਪਰਮੇਸ਼ੁਰ ਇਹ ਨਾ ਕਰੇ! \v 17 ਉਸ ਨੇ ਉਨ੍ਹਾਂ ਵੱਲ ਧਿਆਨ ਕਰ ਕੇ ਆਖਿਆ, \wj ਫਿਰ ਉਹ ਜੋ ਲਿਖਿਆ ਹੋਇਆ ਹੈ, ਸੋ ਕੀ ਹੈ ਕਿ\wj* \q1 \wj ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ,\wj* \q2 \wj ਉਹ ਹੀ ਖੂੰਜੇ ਦਾ ਸਿਰਾ ਹੋ ਗਿਆ।\wj* \m \v 18 \wj ਹਰੇਕ ਜੋ ਉਸ ਪੱਥਰ ਤੇ ਡਿੱਗੇਗਾ ਸੋ ਚੂਰ-ਚੂਰ ਹੋ ਜਾਵੇਗਾ ਪਰ ਜਿਸ ਦੇ ਉੱਤੇ ਉਹ ਪੱਥਰ ਡਿੱਗੇਗਾ ਉਹ ਨੂੰ ਪੀਹ ਸੁੱਟੇਗਾ।\wj* \s ਕੈਸਰ ਨੂੰ ਕਰ ਦੇਣਾ \r ਮੱਤੀ 22:15-22; ਮਰਕੁਸ 12:13-17 \p \v 19 ਉਪਦੇਸ਼ਕ ਅਤੇ ਮੁੱਖ ਜਾਜਕ ਉਸ ਦੀ ਖੋਜ ਵਿੱਚ ਸਨ, ਜੋ ਉਸੇ ਵੇਲੇ ਉਸ ਉੱਤੇ ਹੱਥ ਪਾਉਣ ਪਰ ਉਹ ਲੋਕਾਂ ਤੋਂ ਡਰਦੇ ਸਨ ਕਿਉਂ ਜੋ ਉਨ੍ਹਾਂ ਨੇ ਜਾਣ ਲਿਆ ਸੀ ਕਿ ਉਸ ਨੇ ਸਾਡੇ ਉੱਤੇ ਇਹ ਦ੍ਰਿਸ਼ਟਾਂਤ ਦਿੱਤਾ ਹੈ। \v 20 ਅਤੇ ਉਹ ਉਸ ਦੀ ਤਾੜ ਵਿੱਚ ਲੱਗੇ ਰਹੇ ਅਤੇ ਭੇਤੀਆਂ ਨੂੰ ਭੇਜਿਆ ਜਿਹੜੇ ਕਪਟ ਨਾਲ ਆਪਣੇ ਆਪ ਨੂੰ ਧਰਮੀ ਵਿਖਾਉਂਦੇ ਸਨ ਜੋ ਉਸ ਦੀ ਕੋਈ ਗੱਲ ਫੜਨ ਇਸ ਲਈ ਜੋ ਉਸ ਨੂੰ ਹਾਕਮ ਦੇ ਵੱਸ ਅਤੇ ਅਧਿਕਾਰ ਵਿੱਚ ਕਰਨ। \v 21 ਤਦ ਉਨ੍ਹਾਂ ਨੇ ਉਸ ਤੋਂ ਪੁੱਛਿਆ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੁਸੀਂ ਠੀਕ ਬੋਲਦੇ ਅਤੇ ਸਿਖਾਉਂਦੇ ਹੋ ਅਤੇ ਕਿਸੇ ਦਾ ਪੱਖਪਾਤ ਨਹੀਂ ਕਰਦੇ, ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦੇ ਹੋ। \v 22 ਕੀ ਕੈਸਰ ਨੂੰ ਕਰ ਦੇਣਾ ਸਾਨੂੰ ਯੋਗ ਹੈ ਕਿ ਨਹੀਂ? \v 23 ਪਰ ਉਸ ਨੇ ਉਨ੍ਹਾਂ ਦੀ ਚਤਰਾਈ ਜਾਣ ਕੇ ਉਨ੍ਹਾਂ ਨੂੰ ਆਖਿਆ \v 24 \wj ਮੈਨੂੰ ਇੱਕ ਸਿੱਕਾ ਵਿਖਾਉ। ਇਸ ਉੱਤੇ ਕਿਸ ਦੀ ਮੂਰਤ ਅਤੇ ਲਿਖਤ ਹੈ?\wj* ਉਨ੍ਹਾਂ ਆਖਿਆ, ਕੈਸਰ ਦੀ। \v 25 ਤਦ ਉਸ ਨੇ ਉਨ੍ਹਾਂ ਨੂੰ ਕਿਹਾ, \wj ਤਾਂ ਜੋ ਕੈਸਰ ਦਾ ਹੈ ਕੈਸਰ ਨੂੰ ਅਤੇ ਜੋ ਪਰਮੇਸ਼ੁਰ ਦਾ ਹੈ, ਪਰਮੇਸ਼ੁਰ ਨੂੰ ਦਿਉ।\wj* \v 26 ਉਹ ਲੋਕਾਂ ਦੇ ਸਾਹਮਣੇ ਉਸ ਦੀ ਗੱਲ ਨੂੰ ਫੜ੍ਹ ਨਾ ਸਕੇ ਅਤੇ ਉਸ ਦੇ ਉੱਤਰ ਤੋਂ ਹੈਰਾਨ ਹੋ ਕੇ ਚੁੱਪ ਹੀ ਰਹਿ ਗਏ। \s ਪੁਨਰ ਉੱਥਾਨ ਅਤੇ ਵਿਆਹ \r ਮੱਤੀ 22:23-33 \p \v 27 ਤਦ ਸਦੂਕੀਆਂ ਵਿੱਚੋਂ ਜਿਹੜੇ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਹੈ ਹੀ ਨਹੀਂ, ਬਹੁਤ ਸਾਰੇ ਯਿਸੂ ਕੋਲ ਆਏ ਅਤੇ ਉਨ੍ਹਾਂ ਉਸ ਨੂੰ ਪੁੱਛਿਆ, \v 28 ਗੁਰੂ ਜੀ ਮੂਸਾ ਨੇ ਸਾਡੇ ਲਈ ਲਿਖਿਆ ਹੈ ਕਿ ਜੇ ਕਿਸੇ ਦਾ ਭਰਾ ਵਿਆਹ ਕਰ ਕੇ ਬੇ-ਔਲਾਦ ਮਰ ਜਾਵੇ ਤਾਂ ਉਸ ਦਾ ਭਰਾ ਉਸ ਦੀ ਪਤਨੀ ਨਾਲ ਵਿਆਹ ਕਰ ਲਵੇ ਅਤੇ ਆਪਣੇ ਭਰਾ ਲਈ ਵੰਸ਼ ਉਤਪੰਨ ਕਰੇ। \v 29 ਸੋ ਸੱਤ ਭਰਾ ਸਨ ਅਤੇ ਪਹਿਲਾ ਭਰਾ ਵਿਆਹ ਕਰ ਕੇ ਬੇ-ਔਲਾਦ ਮਰ ਗਿਆ। \v 30 ਅਤੇ ਦੂਜੇ ਅਤੇ ਤੀਜੇ ਨੇ ਉਸ ਦੀ ਪਤਨੀ ਨੂੰ ਵਿਆਹ ਲਿਆ। \v 31 ਅਤੇ ਇਸੇ ਤਰ੍ਹਾਂ ਸੱਤਾਂ ਦੇ ਸੱਤ ਬੇ-ਔਲਾਦ ਮਰ ਗਏ। \v 32 ਇਸ ਪਿੱਛੋਂ ਉਹ ਔਰਤ ਵੀ ਮਰ ਗਈ। \v 33 ਸੋ ਮੁਰਦਿਆਂ ਦੇ ਜੀ ਉੱਠਣ ਦੇ ਵੇਲੇ ਉਹ ਉਨ੍ਹਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ ਕਿਉਂ ਜੋ ਸੱਤਾਂ ਨੇ ਉਸ ਨੂੰ ਪਤਨੀ ਕਰ ਕੇ ਵਸਾਇਆ ਸੀ? \v 34 ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ \wj ਇਸ ਜੁੱਗ ਦੇ ਪੁੱਤਰ ਵਿਆਹ ਕਰਦੇ ਅਤੇ ਵਿਆਹੇ ਜਾਂਦੇ ਹਨ।\wj* \v 35 \wj ਪਰ ਉਹ ਜਿਹੜੇ ਉਸ ਜੁੱਗ ਅਤੇ ਮੁਰਦਿਆਂ ਵਿੱਚੋਂ ਜੀ ਉੱਠਣ ਸਮੇਂ ਉਨ੍ਹਾਂ ਵਿੱਚ ਸ਼ਾਮਲ ਹੋਣ ਦੇ ਲਾਇਕ ਗਿਣੇ ਜਾਂਦੇ, ਉਹ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ।\wj* \v 36 \wj ਕਿਉਂ ਜੋ ਉਹ ਦੁਬਾਰਾ ਮਰ ਵੀ ਨਹੀਂ ਸਕਦੇ ਇਸ ਲਈ ਜੋ ਦੂਤਾਂ ਦੇ ਸਮਾਨ ਹਨ ਅਤੇ ਜੀ ਉੱਠਣ ਦੇ ਪੁੱਤਰ ਹੋ ਕੇ ਪਰਮੇਸ਼ੁਰ ਦੇ ਪੁੱਤਰ ਹਨ।\wj* \v 37 \wj ਪਰ ਇਸ ਗੱਲ ਨੂੰ ਕਿ ਮੁਰਦੇ ਜਿਵਾਲੇ ਜਾਂਦੇ ਹਨ, ਮੂਸਾ ਨੇ ਵੀ ਝਾੜੀ ਦੀ ਕਥਾ ਵਿੱਚ ਪਰਗਟ ਕੀਤਾ ਜਦੋਂ ਉਹ ਪਰਮੇਸ਼ੁਰ ਨੂੰ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਆਖਦਾ ਹੈ।\wj* \v 38 \wj ਪਰ ਉਹ ਮੁਰਦਿਆਂ ਦਾ ਨਹੀਂ ਸਗੋਂ ਜਿਉਂਦਿਆਂ ਦਾ ਪਰਮੇਸ਼ੁਰ ਹੈ ਕਿਉਂ ਜੋ ਉਸ ਦੇ ਲਈ ਸਭ ਜਿਉਂਦੇ ਹਨ।\wj* \v 39 ਤਦ ਉਪਦੇਸ਼ਕਾਂ ਵਿੱਚੋਂ ਕਿੰਨਿਆਂ ਨੇ ਅੱਗੋਂ ਆਖਿਆ, ਗੁਰੂ ਜੀ ਤੁਸੀਂ ਚੰਗਾ ਉੱਤਰ ਦਿੱਤਾ ਹੈ। \v 40 ਤਦ ਉਨ੍ਹਾਂ ਦਾ ਹੌਂਸਲਾ ਨਾ ਪਿਆ ਜੋ ਫਿਰ ਉਸ ਤੋਂ ਕੁਝ ਪ੍ਰਸ਼ਨ ਪੁੱਛਣ। \s ਮਸੀਹ ਕਿਸ ਦਾ ਪੁੱਤਰ ਹੈ? \r ਮੱਤੀ 22:41-46; ਮਰਕੁਸ 12:35-37 \p \v 41 ਉਸ ਨੇ ਉਨ੍ਹਾਂ ਨੂੰ ਆਖਿਆ ਕਿ \wj ਮਸੀਹ ਨੂੰ ਦਾਊਦ ਦਾ ਪੁੱਤਰ ਕਿਉਂ ਆਖਦੇ ਹਨ?\wj* \v 42 \wj ਕਿਉਂ ਜੋ ਦਾਊਦ ਜ਼ਬੂਰ ਦੀ ਪੁਸਤਕ ਵਿੱਚ ਆਪੇ ਕਹਿੰਦਾ ਹੈ,\wj* \q1 \wj ਜੋ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ,\wj* \q2 \wj ਤੂੰ ਮੇਰੇ ਸੱਜੇ ਹੱਥ ਬੈਠ,\wj* \q1 \v 43 \wj ਜਦ ਤੱਕ ਮੈਂ ਤੇਰੇ ਵੈਰੀਆਂ ਨੂੰ\wj* \q2 \wj ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦੇਵਾਂ।\wj* \m \v 44 \wj ਸੋ ਦਾਊਦ ਉਸ ਨੂੰ ਪ੍ਰਭੂ ਕਹਿੰਦਾ ਹੈ, ਫਿਰ ਉਹ ਉਸ ਦਾ ਪੁੱਤਰ ਕਿਵੇਂ ਹੋਇਆ?\wj* \s ਉਪਦੇਸ਼ਕਾਂ ਤੋਂ ਸਾਵਧਾਨ \r ਮੱਤੀ 23:1-36; ਮਰਕੁਸ 12:38-40 \p \v 45 ਜਦ ਸਭ ਲੋਕ ਸੁਣ ਰਹੇ ਸਨ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਆਖਿਆ, \v 46 \wj ਉਪਦੇਸ਼ਕਾਂ ਤੋਂ ਸਾਵਧਾਨ ਰਹੋ ਜਿਹੜੇ ਲੰਮੇ ਬਸਤਰ ਪਹਿਨੇ ਫਿਰਨਾ ਪਸੰਦ ਕਰਦੇ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਅਤੇ ਪ੍ਰਾਰਥਨਾ ਘਰਾਂ ਵਿੱਚ ਅਗਲੀਆਂ ਕੁਰਸੀਆਂ ਅਤੇ ਦਾਵਤਾਂ ਵਿੱਚ ਉੱਚੀਆਂ ਥਾਵਾਂ ਨੂੰ ਭਾਲਦੇ ਹਨ।\wj* \v 47 \wj ਉਹ ਵਿਧਵਾਵਾਂ ਦੇ ਘਰਾਂ ਨੂੰ ਖਾ ਜਾਂਦੇ ਹਨ, ਅਤੇ ਵਿਖਾਵੇ ਲਈ ਲੰਮੀਆਂ ਪ੍ਰਾਰਥਨਾ ਕਰਦੇ ਹਨ, ਉਨ੍ਹਾਂ ਨੂੰ ਵਧੇਰੇ ਸਜ਼ਾ ਮਿਲੇਗੀ l\wj* \c 21 \s ਕੰਗਾਲ ਵਿਧਵਾ ਦਾ ਦਾਨ \r ਮਰਕੁਸ 12:41-44 \p \v 1 ਯਿਸੂ ਨੇ ਅੱਖੀਆਂ ਚੁੱਕ ਕੇ ਧਨਵਾਨਾਂ ਨੂੰ ਆਪਣੇ ਚੰਦੇ ਦਾਨ ਪਾਤਰ ਵਿੱਚ ਪਾਉਂਦਿਆਂ ਵੇਖਿਆ। \v 2 ਅਤੇ ਉਸ ਨੇ ਇੱਕ ਕੰਗਾਲ ਵਿਧਵਾ ਨੂੰ ਵੀ ਵੇਖਿਆ ਜਿਸ ਨੇ ਕੇਵਲ ਦੋ ਦਮੜੀਆਂ ਪਾਈਆਂ। \v 3 ਤਾਂ ਉਸ ਨੇ ਆਖਿਆ, \wj ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਸ ਕੰਗਾਲ ਵਿਧਵਾ ਨੇ ਉਨ੍ਹਾਂ ਸਭ ਨਾਲੋਂ ਜ਼ਿਆਦਾ ਪਾਇਆ ਹੈ।\wj* \v 4 \wj ਕਿਉਂ ਜੋ ਉਨ੍ਹਾਂ ਸਭਨਾਂ ਨੇ ਆਪਣੇ ਬਹੁਤੇ ਮਾਲ ਵਿੱਚੋਂ ਕੁਝ ਦਾਨ ਪਾਇਆ ਪਰ ਇਸ ਨੇ ਆਪਣੀ ਥੁੜ ਵਿੱਚੋਂ ਸਾਰੀ ਪੂੰਜੀ ਪਾ ਦਿੱਤੀ।\wj* \s ਹੈਕਲ ਦੇ ਵਿਨਾਸ਼ ਦੀ ਭਵਿੱਖਬਾਣੀ \r ਮੱਤੀ 24:1-2; ਮਰਕੁਸ 13:1, 2 \p \v 5 ਜਦ ਬਹੁਤ ਲੋਕ ਹੈਕਲ ਦੇ ਬਾਰੇ ਗੱਲਾਂ ਕਰਦੇ ਸਨ ਜੋ ਉਹ ਸੋਹਣੇ ਪੱਥਰਾਂ ਅਤੇ ਭੇਟਾਂ ਨਾਲ ਕਿਹੋ ਜਿਹੀ ਸੁਆਰੀ ਹੋਈ ਹੈ ਤਾਂ ਉਸ ਨੇ ਆਖਿਆ। \v 6 \wj ਜੋ ਇਹ ਚੀਜ਼ਾਂ ਜਿਹੜੀਆਂ ਤੁਸੀਂ ਵੇਖਦੇ ਹੋ ਉਹ ਦਿਨ ਆਉਣਗੇ ਜਿਨ੍ਹਾਂ ਵਿੱਚ ਇੱਥੇ ਪੱਥਰ ਉੱਤੇ ਪੱਥਰ ਨਾ ਛੱਡਿਆ ਜਾਵੇਗਾ ਜਿਹੜਾ ਡੇਗਿਆ ਨਾ ਜਾਵੇਗਾ।\wj* \s ਸੰਕਟ ਅਤੇ ਕਲੇਸ਼ \r ਮੱਤੀ 24:3-14; ਮਰਕੁਸ 13:3-13 \p \v 7 ਅੱਗੋਂ ਉਨ੍ਹਾਂ ਨੇ ਯਿਸੂ ਤੋਂ ਪੁੱਛਿਆ, ਫਿਰ ਗੁਰੂ ਜੀ, ਇਹ ਗੱਲਾਂ ਕਦੋਂ ਹੋਣਗੀਆਂ ਅਤੇ ਉਸ ਸਮੇਂ ਦਾ ਕੀ ਚਿੰਨ੍ਹ ਹੈ, ਜਦ ਇਹ ਗੱਲਾਂ ਹੋਣ ਲੱਗਣਗੀਆਂ? \v 8 ਤਾਂ ਉਸ ਨੇ ਆਖਿਆ, \wj “ਚੌਕਸ ਰਹੋ ਜੋ ਤੁਸੀਂ ਕਿਤੇ ਭੁਲੇਖੇ ਵਿੱਚ ਨਾ ਪਓ। ਕਿਉਂ ਜੋ ਮੇਰਾ ਨਾਮ ਲੈ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ‘ਮੈਂ ਉਹੋ ਹਾਂ’ ਅਤੇ ‘ਉਹ ਸਮਾਂ ਨੇੜੇ ਹੈ।’ ਉਨ੍ਹਾਂ ਦੇ ਮਗਰ ਨਾ ਲੱਗਣਾ।\wj* \v 9 \wj ਪਰ ਜਦ ਤੁਸੀਂ ਲੜਾਈਆਂ ਅਤੇ ਹੱਲੇ ਗੁੱਲੇ ਦੀਆਂ ਖ਼ਬਰਾਂ ਸੁਣੋ ਤਾਂ ਘਬਰਾ ਨਾ ਜਾਣਾ ਕਿਉਂ ਜੋ ਇਹ ਗੱਲਾਂ ਤਾਂ ਪਹਿਲਾਂ ਹੋਣੀਆਂ ਹੀ ਹਨ ਪਰ ਅੰਤ ਉਸ ਸਮੇਂ ਨਹੀਂ।”\wj* \v 10 ਤਦ ਉਸ ਨੇ ਉਹਨਾਂ ਨੂੰ ਕਿਹਾ, \wj ਕੌਮ-ਕੌਮ ਉੱਤੇ ਅਤੇ ਪਾਤਸ਼ਾਹੀ-ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ।\wj* \p \v 11 \wj ਅਤੇ ਥਾਂ-ਥਾਂ ਕਾਲ ਅਤੇ ਵੱਡੇ ਭੂਚਾਲ ਅਤੇ ਮਹਾਂਮਾਰੀਆਂ ਪੈਣਗੀਆਂ ਅਤੇ ਭਿਆਨਕ ਚੀਜ਼ਾਂ ਅਤੇ ਵੱਡੀਆਂ ਨਿਸ਼ਾਨੀਆਂ ਅਕਾਸ਼ੋਂ ਪਰਗਟ ਹੋਣਗੀਆਂ।\wj* \v 12 \wj ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਪਹਿਲਾਂ ਲੋਕ ਤੁਹਾਡੇ ਉੱਤੇ ਹੱਥ ਪਾਉਣਗੇ ਅਤੇ ਤੁਹਾਨੂੰ ਸਤਾਉਣਗੇ ਅਤੇ ਪ੍ਰਾਰਥਨਾ ਘਰਾਂ ਅਤੇ ਕੈਦਖ਼ਾਨਿਆਂ ਵਿੱਚ ਫੜਵਾ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਰਾਜਿਆਂ ਅਤੇ ਹਾਕਮਾਂ ਦੇ ਸਾਹਮਣੇ ਲੈ ਜਾਣਗੇ।\wj* \v 13 \wj ਇਹ ਤੁਹਾਡੇ ਲਈ ਗਵਾਹੀ ਦੇਣ ਦਾ ਮੌਕਾ ਹੋਵੇਗਾ।\wj* \v 14 \wj ਇਸ ਲਈ ਆਪਣੇ ਮਨ ਵਿੱਚ ਠਾਣ ਲਵੋ ਜੋ ਅਸੀਂ ਉੱਤਰ ਦੇਣ ਲਈ ਪਹਿਲਾਂ ਤੋਂ ਚਿੰਤਾ ਨਾ ਕਰਾਂਗੇ।\wj* \v 15 \wj ਕਿਉਂ ਜੋ ਮੈਂ ਤੁਹਾਨੂੰ ਇਹੋ ਜਿਹੇ ਬੋਲ ਅਤੇ ਬੁੱਧ ਦਿਆਂਗਾ ਜਿਸ ਦਾ ਤੁਹਾਡੇ ਸਾਰੇ ਵਿਰੋਧੀ ਸਾਹਮਣਾ ਜਾ ਵਿਰੋਧ ਨਾ ਕਰ ਸਕਣਗੇ।\wj* \v 16 \wj ਅਤੇ ਤੁਹਾਡੇ ਮਾਂ ਪਿਉ ਅਤੇ ਭਾਈ ਅਤੇ ਰਿਸ਼ਤੇਦਾਰ ਅਤੇ ਮਿੱਤਰ ਵੀ ਤੁਹਾਨੂੰ ਫੜਵਾਉਣਗੇ ਅਤੇ ਤੁਹਾਡੇ ਵਿੱਚੋਂ ਕਿੰਨਿਆਂ ਨੂੰ ਮਰਵਾ ਦੇਣਗੇ।\wj* \v 17 \wj ਅਤੇ ਮੇਰੇ ਨਾਮ ਕਾਰਨ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ।\wj* \v 18 \wj ਪਰ ਤੁਹਾਡੇ ਸਿਰ ਦਾ ਇੱਕ ਵੀ ਵਾਲ਼ ਵਿੰਗਾ ਨਾ ਹੋਵੇਗਾ\wj* \v 19 \wj ਆਪਣੇ ਧੀਰਜ ਨਾਲ ਤੁਸੀਂ ਆਪਣੀਆਂ ਜਾਨਾਂ ਨੂੰ ਬਚਾਓਗੇ।\wj* \s ਯਰੂਸ਼ਲਮ ਦੇ ਵਿਨਾਸ਼ ਦੀ ਭਵਿੱਖਬਾਣੀ \r ਮੱਤੀ 24:15-21; ਮਰਕੁਸ 13:14-19 \p \v 20 \wj ਜਦ ਤੁਸੀਂ ਯਰੂਸ਼ਲਮ ਨੂੰ ਫ਼ੌਜਾਂ ਨਾਲ ਘੇਰਿਆ ਹੋਇਆ ਵੇਖੋ ਤਾਂ ਜਾਣੋ ਉਸ ਦੀ ਬਰਬਾਦੀ ਨੇੜੇ ਆ ਪਹੁੰਚੀ ਹੈ।\wj* \v 21 \wj ਤਦ ਉਹ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਵੱਲ ਭੱਜ ਜਾਣ ਅਤੇ ਉਹ ਜਿਹੜੇ ਉਸ ਦੇ ਵਿੱਚ ਹੋਣ ਸੋ ਨਿੱਕਲ ਜਾਣ ਅਤੇ ਜਿਹੜੇ ਖੇਤਾਂ ਵਿੱਚ ਹੋਣ ਉਸ ਦੇ ਅੰਦਰ ਨਾ ਵੜਨ।\wj* \v 22 \wj ਕਿਉਂ ਜੋ ਇਹ ਬਦਲਾ ਲੈਣ ਦੇ ਦਿਨ ਹਨ, ਇਸ ਲਈ ਜੋ ਸਭ ਲਿਖੀਆਂ ਹੋਈਆਂ ਗੱਲਾਂ ਪੂਰੀਆਂ ਹੋਣ।\wj* \v 23 \wj ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹਾਂ ਦਿਨਾਂ ਵਿੱਚ ਗਰਭਵਤੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ ਕਿਉਂ ਜੋ ਧਰਤੀ ਉੱਤੇ ਵੱਡਾ ਕਲੇਸ਼ ਅਤੇ ਇਸ ਪਰਜਾ ਉੱਤੇ ਕ੍ਰੋਧ ਹੋਵੇਗਾ।\wj* \v 24 \wj ਉਹ ਤਲਵਾਰ ਦੀ ਧਾਰ ਨਾਲ ਮਾਰੇ ਜਾਣਗੇ ਅਤੇ ਗੁਲਾਮ ਹੋ ਕੇ ਸਭ ਕੌਮਾਂ ਵਿੱਚ ਪੁਚਾਏ ਜਾਣਗੇ ਅਤੇ ਯਰੂਸ਼ਲਮ ਪਰਾਈਆਂ ਕੌਮਾਂ ਤੋਂ ਲਤਾੜਿਆ ਜਾਵੇਗਾ ਜਦ ਤੱਕ ਪਰਾਈਆਂ ਕੌਮਾਂ ਦੇ ਸਮੇਂ ਪੂਰੇ ਨਾ ਹੋਣ।\wj* \s ਮਨੁੱਖ ਦੇ ਪੁੱਤਰ ਦਾ ਦੁਬਾਰਾ ਆਉਣਾ \r ਮੱਤੀ 24:29-31; ਮਰਕੁਸ 13:14-27 \p \v 25 \wj ਸੂਰਜ, ਚੰਦ ਅਤੇ ਤਾਰਿਆਂ ਵਿੱਚ ਨਿਸ਼ਾਨੀਆਂ ਹੋਣਗੀਆਂ ਅਤੇ ਧਰਤੀ ਉੱਤੇ ਸਮੁੰਦਰ ਅਤੇ ਉਸ ਦੀਆਂ ਲਹਿਰਾਂ ਦੇ ਗਰਜਣ ਦੇ ਕਾਰਨ ਕੌਮਾਂ ਨੂੰ ਕਸ਼ਟ ਅਤੇ ਘਬਰਾਹਟ ਹੋਵੇਗੀ।\wj* \v 26 \wj ਅਤੇ ਡਰ ਦੇ ਮਾਰੇ ਅਤੇ ਉਨ੍ਹਾਂ ਗੱਲਾਂ ਦੇ ਇੰਤਜ਼ਾਰ ਤੋਂ ਜੋ ਦੁਨੀਆਂ ਉੱਤੇ ਆਉਣ ਵਾਲੀਆਂ ਹਨ ਲੋਕਾਂ ਦੇ ਦਿਲ ਡੋਲ ਜਾਣਗੇ ਕਿਉਂ ਜੋ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।\wj* \v 27 \wj ਤਦ ਲੋਕ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ।\wj* \v 28 \wj ਜਦ ਇਹ ਗੱਲਾਂ ਪੂਰੀਆਂ ਹੋਣ ਲੱਗਣ ਤਾਂ ਆਪਣੇ ਸਿਰ ਉੱਪਰ ਉੱਠਾਓ, ਇਸ ਲਈ ਜੋ ਤੁਹਾਡਾ ਛੁਟਕਾਰਾ ਨੇੜੇ ਆਇਆ ਹੈ।”\wj* \s ਹੰਜ਼ੀਰ ਦੇ ਰੁੱਖ ਦਾ ਉਦਾਹਰਣ \r ਮੱਤੀ 24:32-35; ਮਰਕੁਸ 13:28-31 \p \v 29 ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ ਕਿ \wj ਹੰਜ਼ੀਰ ਦੇ ਰੁੱਖ ਨੂੰ ਅਤੇ ਸਾਰਿਆਂ ਰੁੱਖਾਂ ਨੂੰ ਵੇਖੋ।\wj* \v 30 \wj ਜਦ ਉਨ੍ਹਾਂ ਦੇ ਪੱਤੇ ਨਿੱਕਲਦੇ ਹਨ ਤਾਂ ਤੁਸੀਂ ਵੇਖ ਕੇ ਆਪੇ ਜਾਣ ਲੈਂਦੇ ਹੋ ਜੋ ਹੁਣ ਗਰਮੀ ਦੀ ਰੁੱਤ ਨੇੜੇ ਹੈ।\wj* \v 31 \wj ਇਸੇ ਪ੍ਰਕਾਰ ਹੀ ਜਦ ਤੁਸੀਂ ਵੇਖੋ ਜੋ ਇਹ ਗੱਲਾਂ ਹੁੰਦੀਆਂ ਹਨ ਤਾਂ ਜਾਣ ਲਓ ਕਿ ਪਰਮੇਸ਼ੁਰ ਦਾ ਰਾਜ ਨੇੜੇ ਹੈ।\wj* \v 32 \wj ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਸਭ ਗੱਲਾਂ ਨਾ ਹੋ ਜਾਣ ਇਸ ਪੀੜ੍ਹੀ ਦਾ ਅੰਤ ਨਾ ਹੋਵੇਗਾ।\wj* \v 33 \wj ਅਕਾਸ਼ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਬਚਨ ਕਦੀ ਨਾ ਟਲਣਗੇ।\wj* \s ਜਾਗਦੇ ਰਹੋ \r ਮੱਤੀ 24:36-44; ਮਰਕੁਸ 13:32-37 \p \v 34 \wj ਖ਼ਬਰਦਾਰ ਰਹੋ ਜੋ ਹੱਦ ਤੋਂ ਵੱਧ ਖਾਣ-ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾ ਦੇ ਕਾਰਨ ਤੁਹਾਡੇ ਮਨ ਕਿਤੇ ਸੁਸਤ ਨਾ ਹੋ ਜਾਣ ਅਤੇ ਉਹ ਦਿਨ ਫੰਦੇ ਵਾਂਗੂੰ ਤੁਹਾਡੇ ਉੱਤੇ ਅਚਾਨਕ ਆ ਪਵੇ!\wj* \v 35 \wj ਕਿਉਂ ਜੋ ਉਹ ਸਾਰੀ ਧਰਤੀ ਦੇ ਸਭ ਵਸਨੀਕਾਂ ਉੱਤੇ ਆਵੇਗਾ।\wj* \v 36 \wj ਪਰ ਪ੍ਰਾਰਥਨਾ ਕਰਦਿਆਂ ਹਰ ਸਮੇਂ ਜਾਗਦੇ ਰਹੋ, ਜੋ ਤੁਸੀਂ ਉਨ੍ਹਾਂ ਸਭ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸਕੋ ਅਤੇ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜ੍ਹੇ ਹੋ ਸਕੋ।\wj* \p \v 37 ਉਹ ਦਿਨ ਦੇ ਸਮੇਂ ਹੈਕਲ ਵਿੱਚ ਉਪਦੇਸ਼ ਕਰਦਾ ਅਤੇ ਰਾਤ ਨੂੰ ਬਾਹਰ ਜਾ ਕੇ ਜੈਤੂਨ ਦੇ ਪਹਾੜ ਉੱਤੇ ਟਿਕਦਾ ਹੁੰਦਾ ਸੀ। \v 38 ਅਤੇ ਸਭ ਲੋਕ ਉਸ ਦਾ ਉਪਦੇਸ਼ ਸੁਣਨ ਲਈ ਹੈਕਲ ਵਿੱਚ ਤੜਕੇ ਉਸ ਦੇ ਕੋਲ ਆਉਂਦੇ ਸਨ। \c 22 \s ਯਿਸੂ ਦੇ ਵਿਰੁੱਧ ਸਾਜਿਸ਼ \r ਮੱਤੀ 26:1-5; ਮਰਕੁਸ 14:1, 2; ਯੂਹੰਨਾ 11:45-53 \p \v 1 ਅਖ਼ਮੀਰੀ ਰੋਟੀ ਦਾ ਤਿਉਹਾਰ ਜਿਸ ਨੂੰ ਪਸਾਹ ਕਹਿੰਦੇ ਹਨ ਨੇੜੇ ਆ ਪੁੱਜਿਆ। \v 2 ਅਤੇ ਮੁੱਖ ਜਾਜਕ ਅਤੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਕਿ ਯਿਸੂ ਉਸ ਨੂੰ ਕਿਵੇਂ ਜਾਨੋਂ ਮਾਰੀਏ? ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ। \s ਯਹੂਦਾ ਦਾ ਵਿਸ਼ਵਾਸਘਾਤ \r ਮੱਤੀ 26:14; ਮਰਕੁਸ 14:10, 11 \p \v 3 ਤਦ ਸ਼ੈਤਾਨ ਯਹੂਦਾ ਵਿੱਚ ਸਮਾਇਆ, ਜਿਹੜਾ ਇਸਕਰਿਯੋਤੀ ਕਰਕੇ ਅਖਵਾਉਂਦਾ ਹੈ ਅਤੇ ਉਹ ਉਨ੍ਹਾਂ ਬਾਰਾਂ ਰਸੂਲਾਂ ਵਿੱਚੋਂ ਇੱਕ ਸੀ। \v 4 ਅਤੇ ਉਸ ਨੇ ਜਾ ਕੇ ਮੁੱਖ ਜਾਜਕਾਂ ਅਤੇ ਸਰਦਾਰਾਂ ਦੇ ਨਾਲ ਯੋਜਨਾ ਬਣਾਈ ਜੋ ਯਿਸੂ ਨੂੰ ਉਨ੍ਹਾਂ ਦੇ ਹੱਥ ਕਿਸ ਤਰ੍ਹਾਂ ਫੜ੍ਹਵਾ ਦੇਵੇ। \v 5 ਉਹ ਬਹੁਤ ਖੁਸ਼ ਹੋਏ ਅਤੇ ਰੁਪਏ ਦੇਣ ਦਾ ਉਸ ਨਾਲ ਵਾਇਦਾ ਕੀਤਾ। \v 6 ਉਸ ਨੇ ਮੰਨ ਲਿਆ ਅਤੇ ਮੌਕਾ ਲੱਭਦਾ ਸੀ ਜੋ ਉਸ ਨੂੰ ਭੀੜ ਦੇ ਨਾ ਹੁੰਦਿਆਂ ਉਨ੍ਹਾਂ ਦੇ ਹੱਥ ਫੜ੍ਹਵਾਏ। \s ਚੇਲਿਆਂ ਦੇ ਨਾਲ ਪਸਾਹ ਦਾ ਆਖਰੀ ਭੋਜ \r ਮੱਤੀ 26:17-25; ਮਰਕੁਸ 14:12-21; ਯੂਹੰਨਾ 13:21-30 \p \v 7 ਅਖ਼ਮੀਰੀ ਰੋਟੀ ਦਾ ਦਿਨ ਆਇਆ ਜਿਸ ਵਿੱਚ ਪਸਾਹ ਦੇ ਲਈ ਬਲੀਦਾਨ ਕਰਨਾ ਸੀ। \v 8 ਅਤੇ ਯਿਸੂ ਨੇ ਪਤਰਸ ਅਤੇ ਯੂਹੰਨਾ ਨੂੰ ਇਹ ਕਹਿ ਕੇ ਭੇਜਿਆ ਕਿ \wj ਜਾ ਕੇ ਸਾਡੇ ਲਈ ਪਸਾਹ ਤਿਆਰ ਕਰੋ ਤਾਂ ਜੋ ਅਸੀਂ ਖਾਈਏ।\wj* \v 9 ਉਨ੍ਹਾਂ ਨੇ ਉਸ ਨੂੰ ਪੁੱਛਿਆ, ਤੁਸੀਂ ਕਿੱਥੇ ਚਾਹੁੰਦੇ ਹੋ ਜੋ ਅਸੀਂ ਤਿਆਰ ਕਰੀਏ? \v 10 ਉਸ ਨੇ ਉਨ੍ਹਾਂ ਨੂੰ ਆਖਿਆ, \wj ਵੇਖੋ, ਜਦ ਤੁਸੀਂ ਸ਼ਹਿਰ ਵਿੱਚ ਵੜੋਂਗੇ ਤਾਂ ਇੱਕ ਆਦਮੀ ਪਾਣੀ ਦਾ ਘੜਾ ਚੁੱਕਿਆ ਤੁਹਾਨੂੰ ਮਿਲੇਗਾ। ਉਹ ਜਿਸ ਘਰ ਵਿੱਚ ਜਾਵੇ ਉਸ ਦੇ ਮਗਰ ਜਾਇਓ।\wj* \v 11 \wj ਅਤੇ ਘਰ ਦੇ ਮਾਲਕ ਨੂੰ ਆਖਣਾ ਜੋ ਗੁਰੂ ਤੈਨੂੰ ਆਖਦਾ ਹੈ, ਉਸ ਦੇ ਠਹਿਰਣ ਦਾ ਸਥਾਨ ਕਿੱਥੇ ਹੈ, ਜਿੱਥੇ ਮੈਂ ਆਪਣੇ ਚੇਲਿਆਂ ਸਮੇਤ ਪਸਾਹ ਖਾਵਾਂ?\wj* \v 12 \wj ਉਹ ਤੁਹਾਨੂੰ ਇੱਕ ਵੱਡਾ ਚੁਬਾਰਾ ਸਜਾਇਆ ਹੋਇਆ ਵਿਖਾਵੇਗਾ। ਉੱਥੇ ਜਾ ਕੇ ਤੁਸੀਂ ਤਿਆਰੀ ਕਰੋ।\wj* \v 13 ਸੋ ਉਨ੍ਹਾਂ ਜਾ ਕੇ ਜਿਸ ਪ੍ਰਕਾਰ ਯਿਸੂ ਨੇ ਉਨ੍ਹਾਂ ਨੂੰ ਦੱਸਿਆ ਸੀ, ਉਹੋ ਜਿਹਾ ਵੇਖਿਆ ਅਤੇ ਪਸਾਹ ਤਿਆਰ ਕੀਤਾ। \s ਪ੍ਰਭੂ ਭੋਜ \r ਮੱਤੀ 26:26-30; ਮਰਕੁਸ 14:22-26; 1 ਕੁਰਿੰਥੀ 11:23-25 \p \v 14 ਜਦ ਉਹ ਘੜੀ ਆ ਪਹੁੰਚੀ ਤਾਂ ਯਿਸੂ ਰਸੂਲਾਂ ਨਾਲ ਭੋਜਨ ਖਾਣ ਬੈਠਾ। \v 15 ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ \wj ਮੇਰੀ ਵੱਡੀ ਇੱਛਾ ਸੀ ਜੋ ਆਪਣੇ ਕਸ਼ਟ ਭੋਗਣ ਤੋਂ ਪਹਿਲਾਂ ਇਹ ਪਸਾਹ ਤੁਹਾਡੇ ਨਾਲ ਖਾਵਾਂ।\wj* \v 16 \wj ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਜਦ ਤੱਕ ਇਹ ਪਰਮੇਸ਼ੁਰ ਦੇ ਰਾਜ ਵਿੱਚ ਸੰਪੂਰਨ ਨਾ ਹੋਵੇ ਮੈਂ ਇਸ ਨੂੰ ਨਾ ਖਾਵਾਂਗਾ।\wj* \v 17 ਉਸ ਨੇ ਪਿਆਲਾ ਲਿਆ ਅਤੇ ਧੰਨਵਾਦ ਕਰ ਕੇ ਆਖਿਆ, \wj ਇਸ ਨੂੰ ਲੈ ਕੇ ਆਪਸ ਵਿੱਚ ਵੰਡ ਲਉ।\wj* \v 18 \wj ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਜੋ ਇਸ ਤੋਂ ਬਾਅਦ ਮੈਂ ਦਾਖ਼ਰਸ ਕਦੇ ਨਾ ਪੀਵਾਂਗਾ ਜਦ ਤੱਕ ਪਰਮੇਸ਼ੁਰ ਦਾ ਰਾਜ ਨਾ ਆਵੇ।\wj* \v 19 ਤਾਂ ਉਸ ਨੇ ਰੋਟੀ ਲਈ ਅਤੇ ਧੰਨਵਾਦ ਕਰ ਕੇ ਤੋੜੀ ਅਤੇ ਇਹ ਕਹਿ ਕੇ ਉਨ੍ਹਾਂ ਨੂੰ ਦਿੱਤੀ ਕਿ \wj ਇਹ ਮੇਰਾ ਸਰੀਰ ਹੈ ਜੋ ਤੁਹਾਡੇ ਬਦਲੇ ਦਿੱਤਾ ਜਾਂਦਾ ਹੈ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।\wj* \v 20 ਅਤੇ ਖਾਣ ਦੇ ਬਾਅਦ ਇਸੇ ਤਰ੍ਹਾਂ ਉਸ ਨੇ ਪਿਆਲਾ ਦੇ ਕੇ ਕਿਹਾ ਕਿ \wj ਇਹ ਪਿਆਲਾ ਮੇਰੇ ਲਹੂ ਵਿੱਚ ਜੋ ਤੁਹਾਡੇ ਲਈ ਵਹਾਇਆ ਜਾਂਦਾ ਹੈ, ਨਵਾਂ ਨੇਮ ਹੈ।\wj* \v 21 \wj ਪਰ ਵੇਖੋ ਮੇਰੇ ਫੜਵਾਉਣ ਵਾਲੇ ਦਾ ਹੱਥ ਮੇਰੇ ਨਾਲ ਮੇਜ਼ ਉੱਤੇ ਹੈ।\wj* \v 22 \wj ਕਿਉਂ ਜੋ ਮਨੁੱਖ ਦਾ ਪੁੱਤਰ ਤਾਂ ਜਾਂਦਾ ਹੈ, ਜਿਵੇਂ ਠਹਿਰਾਇਆ ਹੋਇਆ ਹੈ ਪਰ ਅਫ਼ਸੋਸ ਉਸ ਮਨੁੱਖ ਉੱਤੇ ਜਿਸ ਦੇ ਰਾਹੀਂ ਉਹ ਫੜ੍ਹਵਾਇਆ ਜਾਂਦਾ ਹੈ!\wj* \v 23 ਤਦ ਉਹ ਆਪਸ ਵਿੱਚ ਪੁੱਛਣ ਲੱਗੇ ਕਿ ਸਾਡੇ ਵਿੱਚੋਂ ਉਹ ਕੌਣ ਹੈ ਜੋ ਇਹ ਕੰਮ ਕਰੇਗਾ। \s ਵੱਡਾ ਕੌਣ ਹੈ, ਵਿਖੇ ਵਿਵਾਦ \p \v 24 ਉਨ੍ਹਾਂ ਵਿੱਚ ਇਹ ਬਹਿਸ ਵੀ ਹੋਈ ਜੋ ਸਾਡੇ ਵਿੱਚੋਂ ਕੌਣ ਵੱਡਾ ਸਮਝਿਆ ਜਾਂਦਾ ਹੈ? \v 25 ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ \wj ਪਰਾਈਆਂ ਕੌਮਾਂ ਦੇ ਰਾਜੇ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਜਿਹੜੇ ਉਨ੍ਹਾਂ ਉੱਤੇ ਅਧਿਕਾਰ ਰੱਖਦੇ ਹਨ ਸੋ ਮਦਦਗਾਰ ਅਖਵਾਉਂਦੇ ਹਨ।\wj* \v 26 \wj ਪਰ ਤੁਸੀਂ ਇਹੋ ਜਿਹੇ ਨਾ ਹੋਵੋ, ਸਗੋਂ ਤੁਹਾਡੇ ਵਿੱਚ ਜਿਹੜਾ ਵੱਡਾ ਹੈ ਉਹ ਛੋਟੇ ਵਰਗਾ ਅਤੇ ਜਿਹੜਾ ਸਰਦਾਰ ਹੈ ਉਹ ਸੇਵਕ ਵਰਗਾ ਬਣੇ।\wj* \v 27 \wj ਕਿਉਂਕਿ ਵੱਡਾ ਕੌਣ ਹੈ, ਉਹ ਜਿਹੜਾ ਖਾਣ ਬੈਠਦਾ ਹੈ ਜਾਂ ਉਹ ਜਿਹੜਾ ਸੇਵਾ ਕਰਦਾ ਹੈ? ਭਲਾ, ਉਹ ਨਹੀਂ ਜਿਹੜਾ ਖਾਣ ਨੂੰ ਬੈਠਦਾ ਹੈ? ਪਰ ਮੈਂ ਤੁਹਾਡੇ ਵਿੱਚ ਸੇਵਕ ਵਰਗਾ ਹਾਂ।\wj* \v 28 \wj ਅਤੇ ਤੁਸੀਂ ਉਹੋ ਹੀ ਹੋ ਜੋ ਮੇਰੇ ਪਰਤਾਵਿਆਂ ਵਿੱਚ ਸਦਾ ਮੇਰੇ ਨਾਲ ਰਹੇ।\wj* \v 29 \wj ਜਿਸ ਤਰ੍ਹਾਂ ਮੇਰੇ ਪਿਤਾ ਨੇ ਮੇਰੇ ਲਈ ਇੱਕ ਰਾਜ ਠਹਿਰਾਇਆ ਹੈ, ਉਸੇ ਤਰ੍ਹਾਂ ਮੈਂ ਤੁਹਾਡੇ ਲਈ ਠਹਿਰਾਉਂਦਾ ਹਾਂ।\wj* \v 30 \wj ਤਾਂ ਜੋ ਤੁਸੀਂ ਮੇਰੇ ਰਾਜ ਵਿੱਚ ਮੇਰੀ ਮੇਜ਼ ਉੱਤੇ ਭੋਜਨ ਕਰੋ ਅਤੇ ਤੁਸੀਂ ਸਿੰਘਾਸਣਾਂ ਤੇ ਬੈਠ ਕੇ ਇਸਰਾਏਲ ਦੀਆਂ ਬਾਰਾਂ ਗੋਤਾਂ ਦਾ ਨਿਆਂ ਕਰੋਗੇ।\wj* \s ਪਤਰਸ ਦੇ ਇਨਕਾਰ ਦੀ ਭਵਿੱਖਬਾਣੀ \r ਮੱਤੀ 26:31-35; ਮਰਕੁਸ 14:27-31; ਯੂਹੰਨਾ 13:26-38 \p \v 31 \wj ਹੇ ਸ਼ਮਊਨ, ਸ਼ਮਊਨ! ਵੇਖ, ਸ਼ੈਤਾਨ ਨੇ ਤੈਨੂੰ ਮੰਗਿਆ ਹੈ, ਜੋ ਕਣਕ ਦੀ ਤਰ੍ਹਾਂ ਤੈਨੂੰ ਛੱਟੇ।\wj* \v 32 \wj ਪਰ ਮੈਂ ਤੇਰੇ ਲਈ ਬੇਨਤੀ ਕੀਤੀ ਹੈ ਜੋ ਤੇਰੀ ਵਿਸ਼ਵਾਸ ਜਾਂਦਾ ਨਾ ਰਹੇ ਅਤੇ ਜਦ ਤੂੰ ਵਾਪਸ ਆਵੇਂ ਤਾਂ ਆਪਣਿਆਂ ਭਰਾਵਾਂ ਨੂੰ ਤਕੜੇ ਕਰੀਂ।\wj* \v 33 ਤਦ ਉਸ ਨੇ ਯਿਸੂ ਨੂੰ ਕਿਹਾ, ਪ੍ਰਭੂ ਜੀ ਮੈਂ ਤੇਰੇ ਨਾਲ ਕੈਦ ਵਿੱਚ ਜਾਣ ਅਤੇ ਮਰਨ ਲਈ ਵੀ ਤਿਆਰ ਹਾਂ। \v 34 ਤਦ ਯਿਸੂ ਨੇ ਕਿਹਾ, \wj ਪਤਰਸ ਮੈਂ ਤੈਨੂੰ ਆਖਦਾ ਹਾਂ ਕਿ ਅੱਜ ਮੁਰਗਾ ਬਾਂਗ ਨਾ ਦੇਵੇਗਾ ਜਦ ਤੱਕ ਤੂੰ ਤਿੰਨ ਵਾਰੀ ਮੁੱਕਰ ਕੇ ਇਹ ਨਾ ਆਖੇਂ ਕਿ ਮੈਂ ਉਸ ਨੂੰ ਨਹੀਂ ਜਾਣਦਾ।\wj* \s ਬਟੂਆ, ਝੋਲਾ ਅਤੇ ਤਲਵਾਰ \p \v 35 ਉਸ ਨੇ ਉਨ੍ਹਾਂ ਨੂੰ ਆਖਿਆ, \wj “ਜਦ ਮੈਂ ਤੁਹਾਨੂੰ ਬਟੂਏ ਅਤੇ ਝੋਲੇ ਅਤੇ ਜੁੱਤੀ ਬਿਨ੍ਹਾਂ ਭੇਜਿਆ ਸੀ, ਤਦ ਤੁਹਾਨੂੰ ਕਿਸੇ ਚੀਜ਼ ਦੀ ਘਾਟ ਤਾਂ ਨਹੀਂ ਹੋਈ?\wj* ਉਹ ਬੋਲੇ, ਕਿਸੇ ਚੀਜ਼ ਦੀ ਨਹੀਂ।” \v 36 ਤਦ ਉਸ ਨੇ ਉਨ੍ਹਾਂ ਨੂੰ ਕਿਹਾ, \wj ਪਰ ਹੁਣ ਜਿਸ ਦੇ ਕੋਲ ਬਟੂਆ ਹੋਵੇ, ਸੋ ਲਵੇ ਅਤੇ ਇਸੇ ਤਰ੍ਹਾਂ ਝੋਲਾ ਵੀ ਅਤੇ ਜਿਸ ਦੇ ਕੋਲ ਤਲਵਾਰ ਨਾ ਹੋਵੇ, ਸੋ ਆਪਣਾ ਬਸਤਰ ਵੇਚ ਕੇ ਮੁੱਲ ਲਵੇ।\wj* \v 37 \wj ਮੈਂ ਤੁਹਾਨੂੰ ਆਖਦਾ ਹਾਂ ਕਿ ਪਵਿੱਤਰ ਗ੍ਰੰਥ ਵਿੱਚ ਇਹ ਲਿਖਿਆ ਹੋਇਆ ਹੈ ਕਿ “ਉਹ ਅਪਰਾਧੀਆਂ ਵਿੱਚ ਗਿਣਿਆ ਗਿਆ” ਸੋ ਮੇਰੇ ਹੱਕ ਵਿੱਚ ਉਸ ਦਾ ਸੰਪੂਰਨ ਹੋਣਾ ਜ਼ਰੂਰੀ ਹੈ, ਕਿਉਂਕਿ ਜੋ ਕੁਝ ਮੇਰੇ ਬਾਰੇ ਹੈ ਸੋ ਉਸ ਨੇ ਪੂਰਾ ਹੋਣਾ ਹੀ ਹੈ।\wj* \v 38 ਉਹ ਬੋਲੇ, ਪ੍ਰਭੂ ਜੀ ਵੇਖੋ, ਇੱਥੇ ਦੋ ਤਲਵਾਰਾਂ ਹਨ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, \wj ਬਹੁਤ ਹਨ!\wj* \s ਜੈਤੂਨ ਦੇ ਪਹਾੜ ਉੱਤੇ ਯਿਸੂ ਦੀ ਪ੍ਰਾਰਥਨਾ \r ਮੱਤੀ 26:36-46; ਮਰਕੁਸ 14:32-42 \p \v 39 ਉਹ ਬਾਹਰ ਨਿੱਕਲ ਕੇ ਆਪਣੀ ਰੀਤ ਅਨੁਸਾਰ ਜ਼ੈਤੂਨ ਦੇ ਪਹਾੜ ਨੂੰ ਗਿਆ ਅਤੇ ਚੇਲੇ ਵੀ ਉਹ ਦੇ ਮਗਰ ਤੁਰੇ। \v 40 ਅਤੇ ਉਸ ਥਾਂ ਪਹੁੰਚ ਕੇ ਉਸ ਨੇ ਉਨ੍ਹਾਂ ਨੂੰ ਆਖਿਆ, \wj ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਵੋ।\wj* \v 41 ਤਦ ਉਸ ਨੇ ਉਨ੍ਹਾਂ ਤੋਂ ਕੋਈ ਪੱਥਰ ਸੁੱਟਣ ਦੀ ਦੂਰੀ ਤੇ ਅਲੱਗ ਜਾ ਕੇ ਗੋਡੇ ਨਿਵਾਏ ਅਤੇ ਪ੍ਰਾਰਥਨਾ ਕਰਦਿਆਂ ਆਖਿਆ, \v 42 \wj ਹੇ ਪਿਤਾ, ਜੇ ਤੁਹਾਨੂੰ ਭਾਵੇ ਤਾਂ ਇਹ ਪਿਆਲਾ ਮੇਰੇ ਕੋਲੋਂ ਹਟਾ ਦੇ ਤਾਂ ਵੀ ਮੇਰੀ ਨਹੀਂ ਪਰ ਤੁਹਾਡੀ ਮਰਜ਼ੀ ਪੂਰੀ ਹੋਵੇ।\wj* \v 43 ਅਤੇ ਸਵਰਗੋਂ ਇੱਕ ਦੂਤ ਉਸ ਨੂੰ ਵਿਖਾਈ ਦਿੱਤਾ ਜੋ ਉਸ ਨੂੰ ਸਹਾਰਾ ਦਿੰਦਾ ਸੀ। \v 44 ਅਤੇ ਉਹ ਮਹਾਂ ਕਸ਼ਟ ਵਿੱਚ ਪੈ ਕੇ ਤਨ-ਮਨ ਨਾਲ ਪ੍ਰਾਰਥਨਾ ਕਰਨ ਲੱਗਾ ਅਤੇ ਉਸ ਦਾ ਪਸੀਨਾ ਲਹੂ ਦੀਆਂ ਬੂੰਦਾਂ ਵਾਂਗੂੰ ਹੇਠਾਂ ਡਿੱਗਦਾ ਸੀ। \v 45 ਫੇਰ ਉਹ ਪ੍ਰਾਰਥਨਾ ਤੋਂ ਉੱਠ ਕੇ ਚੇਲਿਆਂ ਦੇ ਕੋਲ ਆਇਆ ਅਤੇ ਉਨ੍ਹਾਂ ਨੂੰ ਸੋਗ ਦੇ ਮਾਰੇ ਸੁੱਤਿਆਂ ਹੋਇਆਂ ਵੇਖਿਆ। \v 46 ਅਤੇ ਉਨ੍ਹਾਂ ਨੂੰ ਕਿਹਾ, \wj ਤੁਸੀਂ ਕਿਉਂ ਸੌਂਦੇ ਹੋ? ਉੱਠ ਕੇ ਪ੍ਰਾਰਥਨਾ ਕਰੋ ਜੋ ਪਰਤਾਵੇ ਵਿੱਚ ਨਾ ਪਓ।\wj* \s ਯਿਸੂ ਦਾ ਫੜਿਆ ਜਾਣਾ \r ਮੱਤੀ 26:47-56; ਮਰਕੁਸ 14:43-50; ਯੂਹੰਨਾ 18:3-12 \p \v 47 ਉਹ ਅਜੇ ਬੋਲਦਾ ਹੀ ਸੀ, ਕਿ ਵੇਖੋ, ਇੱਕ ਭੀੜ ਆਈ ਅਤੇ ਉਨ੍ਹਾਂ ਬਾਰਾਂ ਵਿੱਚੋਂ ਇੱਕ ਜਿਸ ਦਾ ਨਾਮ ਯਹੂਦਾ ਇਸਕਰਯੋਤੀ ਉਨ੍ਹਾਂ ਦੇ ਅੱਗੇ-ਅੱਗੇ ਤੁਰ ਕੇ ਯਿਸੂ ਦੇ ਨੇੜੇ ਆਇਆ ਤਾਂ ਜੋ ਉਸ ਨੂੰ ਚੁੰਮੇ। \v 48 ਤਦ ਯਿਸੂ ਨੇ ਉਸ ਨੂੰ ਆਖਿਆ, \wj ਯਹੂਦਾ, ਭਲਾ, ਤੂੰ ਮਨੁੱਖ ਦੇ ਪੁੱਤਰ ਨੂੰ ਚੁੰਮ ਕੇ ਫੜ੍ਹਵਾਉਂਦਾ ਹੈਂ?\wj* \v 49 ਜਦ ਯਿਸੂ ਦੇ ਨਾਲ ਦਿਆਂ ਨੇ ਵੇਖਿਆ ਜੋ ਕੀ ਹੋਣ ਲੱਗਾ ਹੈ ਤਾਂ ਕਿਹਾ, ਪ੍ਰਭੂ ਜੀ ਕੀ ਅਸੀਂ ਤਲਵਾਰ ਚਲਾਈਏ? \v 50 ਅਤੇ ਉਨ੍ਹਾਂ ਵਿੱਚੋਂ ਇੱਕ ਨੇ ਪ੍ਰਧਾਨ ਜਾਜਕ ਦੇ ਸੇਵਕ ਨੂੰ ਮਾਰ ਕੇ ਉਸ ਦਾ ਸੱਜਾ ਕੰਨ ਵੱਢ ਦਿੱਤਾ। \v 51 ਪਰ ਯਿਸੂ ਨੇ ਅੱਗੋਂ ਆਖਿਆ, \wj ਹੁਣ ਬਸ ਕਰੋ ਅਤੇ ਉਸ ਦਾ ਕੰਨ ਛੂਹ ਕੇ ਉਸ ਨੂੰ ਚੰਗਾ ਕੀਤਾ।\wj* \v 52 ਤਦ ਯਿਸੂ ਨੇ ਉਨ੍ਹਾਂ ਮੁੱਖ ਜਾਜਕਾਂ ਅਤੇ ਹੈਕਲ ਦੇ ਸਰਦਾਰਾਂ ਅਤੇ ਬਜ਼ੁਰਗਾਂ ਨੂੰ ਜਿਹੜੇ ਉਸ ਉੱਤੇ ਚੜ੍ਹ ਆਏ ਸਨ ਆਖਿਆ, \wj ਕੀ ਤੁਸੀਂ ਮੈਨੂੰ ਡਾਕੂ ਵਾਂਗੂੰ ਤਲਵਾਰਾਂ ਅਤੇ ਡਾਂਗਾਂ ਨਾਲ ਫੜ੍ਹਨ ਨਿੱਕਲੇ ਹੋ?\wj* \v 53 \wj ਜਦ ਮੈਂ ਰੋਜ਼ ਤੁਹਾਡੇ ਨਾਲ ਹੈਕਲ ਵਿੱਚ ਹੁੰਦਾ ਸੀ ਤਾਂ ਤੁਸੀਂ ਮੇਰੇ ਉੱਤੇ ਹੱਥ ਨਾ ਪਾਏ, ਪਰ ਇਹ ਤੁਹਾਡਾ ਸਮਾਂ ਅਤੇ ਅਨ੍ਹੇਰੇ ਦਾ ਅਧਿਕਾਰ ਹੈ।\wj* \s ਪਤਰਸ ਦਾ ਇਨਕਾਰ \r ਮੱਤੀ 26:57, 58; ਮਰਕੁਸ 14:53, 54; ਯੂਹੰਨਾ 18:12-18 \p \v 54 ਤਦ ਉਹ ਯਿਸੂ ਨੂੰ ਫੜ੍ਹ ਕੇ ਲੈ ਚੱਲੇ ਅਤੇ ਪ੍ਰਧਾਨ ਜਾਜਕ ਦੇ ਘਰ ਵਿੱਚ ਲਿਆਏ ਅਤੇ ਪਤਰਸ ਕੁਝ ਦੂਰ ਉਨ੍ਹਾਂ ਦੇ ਪਿੱਛੇ-ਪਿੱਛੇ ਤੁਰ ਆਇਆ। \v 55 ਅਤੇ ਜਦ ਉਹ ਵਿਹੜੇ ਵਿੱਚ ਅੱਗ ਬਾਲ ਕੇ ਇਕੱਠੇ ਬੈਠੇ ਸਨ, ਤਾਂ ਪਤਰਸ ਵੀ ਉਨ੍ਹਾਂ ਦੇ ਵਿੱਚ ਜਾ ਬੈਠਾ। \v 56 ਇੱਕ ਦਾਸੀ ਨੇ ਉਸ ਨੂੰ ਅੱਗ ਦੀ ਲੋ ਵਿੱਚ ਬੈਠਾ ਵੇਖਿਆ ਅਤੇ ਧਿਆਨ ਨਾਲ ਵੇਖ ਕੇ ਆਖਿਆ, ਇਹ ਵੀ ਉਸ ਦੇ ਨਾਲ ਸੀ। \v 57 ਪਰ ਉਹ ਮੁੱਕਰ ਗਿਆ ਅਤੇ ਕਿਹਾ, ਹੇ ਔਰਤ, ਮੈਂ ਉਸ ਨੂੰ ਜਾਣਦਾ ਹੀ ਨਹੀਂ! \v 58 ਕੁਝ ਸਮੇਂ ਬਾਅਦ ਕਿਸੇ ਹੋਰ ਨੇ ਉਸ ਨੂੰ ਵੇਖ ਕੇ ਕਿਹਾ, ਤੂੰ ਵੀ ਉਨ੍ਹਾਂ ਹੀ ਵਿੱਚੋਂ ਹੈਂ, ਪਰ ਪਤਰਸ ਨੇ ਆਖਿਆ, ਹੇ ਭਾਈ ਮੈਂ ਨਹੀਂ ਹਾਂ! \v 59 ਕੁਝ ਸਮੇਂ ਮਗਰੋਂ ਕਿਸੇ ਹੋਰ ਨੇ ਪੂਰੀ ਦ੍ਰਿੜ੍ਹਤਾ ਨਾਲ ਕਿਹਾ ਕਿ ਸੱਚ-ਮੁੱਚ ਇਹ ਉਸ ਦੇ ਨਾਲ ਸੀ ਕਿਉਂ ਜੋ ਇਹ ਵੀ ਗਲੀਲੀ ਹੈ। \v 60 ਪਰ ਪਤਰਸ ਨੇ ਆਖਿਆ, ਹੇ ਭਾਈ, ਮੈਨੂੰ ਪਤਾ ਨਹੀਂ, ਜੋ ਤੂੰ ਕੀ ਆਖਦਾ ਹੈਂ! ਅਤੇ ਅਜੇ ਉਹ ਬੋਲਦਾ ਹੀ ਸੀ ਕਿ ਉਸੇ ਸਮੇਂ ਮੁਰਗੇ ਨੇ ਬਾਂਗ ਦੇ ਦਿੱਤੀ। \v 61 ਤਦ ਪ੍ਰਭੂ ਨੇ ਮੁੜ ਕੇ ਪਤਰਸ ਵੱਲ ਨਿਗਾਹ ਕੀਤੀ। ਤਦੋਂ ਪਤਰਸ ਨੂੰ ਪ੍ਰਭੂ ਦੀ ਗੱਲ ਯਾਦ ਆਈ ਜੋ ਉਸ ਨੇ ਉਹ ਨੂੰ ਆਖੀ ਸੀ, ਕਿ \wj ਅੱਜ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ।\wj* \v 62 ਅਤੇ ਉਹ ਬਾਹਰ ਗਿਆ ਅਤੇ ਭੁੱਬਾਂ ਮਾਰ ਕੇ ਰੋਇਆ। \s ਯਿਸੂ ਦਾ ਨਿਰਾਦਰ \r ਮੱਤੀ 26:50-67; ਮਰਕੁਸ 14:65 \p \v 63 ਜਿਨ੍ਹਾਂ ਮਨੁੱਖਾਂ ਨੇ ਯਿਸੂ ਨੂੰ ਫੜ੍ਹਿਆ ਹੋਇਆ ਸੀ, ਉਹ ਉਸ ਦਾ ਠੱਠਾ ਕਰਨ ਅਤੇ ਮਾਰਨ ਲੱਗੇ। \v 64 ਅਤੇ ਉਨ੍ਹਾਂ ਨੇ ਉਸ ਦੀਆਂ ਅੱਖਾਂ ਬੰਨ੍ਹੀਆਂ ਅਤੇ ਇਹ ਕਹਿ ਕੇ ਉਸ ਤੋਂ ਪੁੱਛਿਆ ਜੋ ਭਵਿੱਖਬਾਣੀ ਨਾਲ ਦੱਸ ਕਿ ਤੈਨੂੰ ਕਿਸ ਨੇ ਮਾਰਿਆ। \v 65 ਉਨ੍ਹਾਂ ਨੇ ਕੁਫ਼ਰ ਬਕਦਿਆਂ ਅਤੇ ਹੋਰ ਬਹੁਤ ਸਾਰੀਆਂ ਗੱਲਾਂ ਉਸ ਦੇ ਵਿਰੁੱਧ ਆਖੀਆਂ। \s ਯਿਸੂ ਨੂੰ ਮਹਾਂ ਸਭਾ ਦੇ ਸਾਹਮਣੇ ਪੇਸ਼ ਕਰਨਾ \r ਮੱਤੀ 26:59-66; ਮਰਕੁਸ 14:55-64; ਯੂਹੰਨਾ 18:19-24 \p \v 66 ਜਦ ਦਿਨ ਚੜ੍ਹਿਆ ਤਾਂ ਲੋਕਾਂ ਦੇ ਬਜ਼ੁਰਗਾਂ ਦੀ ਪੰਚਾਇਤ ਅਰਥਾਤ ਮੁੱਖ ਜਾਜਕ ਅਤੇ ਉਪਦੇਸ਼ਕ ਇਕੱਠੇ ਹੋ ਕੇ ਉਸ ਨੂੰ ਆਪਣੀ ਮਹਾਂ-ਸਭਾ ਵਿੱਚ ਲੈ ਗਏ ਅਤੇ ਬੋਲੇ, \v 67 ਜੇ ਤੂੰ ਮਸੀਹ ਹੈਂ ਤਾਂ ਸਾਨੂੰ ਦੱਸ। ਤਦ ਉਸ ਨੇ ਉਨ੍ਹਾਂ ਨੂੰ ਕਿਹਾ, \wj ਜੇ ਮੈਂ ਤੁਹਾਨੂੰ ਦੱਸਾਂ ਤਾਂ ਤੁਸੀਂ ਕਦੀ ਵਿਸ਼ਵਾਸ ਨਾ ਕਰੋਗੇ।\wj* \v 68 \wj ਜੇਕਰ ਮੈਂ ਕੁਝ ਪੁੱਛਾਂ ਤਾਂ ਤੁਸੀਂ ਕਦੀ ਉੱਤਰ ਨਾ ਦਿਓਗੇ।\wj* \v 69 \wj ਪਰ ਇਸ ਤੋਂ ਬਾਅਦ ਮਨੁੱਖ ਦਾ ਪੁੱਤਰ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਸੱਜੇ ਹੱਥ ਬਿਰਾਜਮਾਨ ਹੋਵੇਗਾ।\wj* \v 70 ਤਦ ਉਨ੍ਹਾਂ ਸਭਨਾਂ ਨੇ ਆਖਿਆ, ਭਲਾ, ਤੂੰ ਪਰਮੇਸ਼ੁਰ ਦਾ ਪੁੱਤਰ ਹੈਂ? ਉਸ ਨੇ ਉਨ੍ਹਾਂ ਨੂੰ ਆਖਿਆ, \wj ਤੁਸੀਂ ਆਪ ਹੀ ਕਹਿੰਦੇ ਹੋ, ਮੈਂ ਹਾਂ।\wj* \v 71 ਤਦ ਉਨ੍ਹਾਂ ਨੇ ਕਿਹਾ, ਹੁਣ ਸਾਨੂੰ ਗਵਾਹੀ ਦੀ ਹੋਰ ਕੀ ਲੋੜ ਹੈ? ਕਿਉਂ ਜੋ ਅਸੀਂ ਆਪ ਉਸ ਦੇ ਮੂੰਹੋਂ ਸੁਣਿਆ ਹੈ। \c 23 \s ਯਿਸੂ ਨੂੰ ਪਿਲਾਤੁਸ ਦੇ ਸਾਹਮਣੇ ਪੇਸ਼ ਕਰਨਾ \r ਮੱਤੀ 27:1, 2; 11-14; ਮਰਕੁਸ 15:1-5; ਯੂਹੰਨਾ 18:28-38 \p \v 1 ਉਨ੍ਹਾਂ ਦੀ ਸਾਰੀ ਸਭਾ ਉੱਠ ਕੇ ਯਿਸੂ ਨੂੰ ਪਿਲਾਤੁਸ ਦੇ ਕੋਲ ਲੈ ਗਈ। \v 2 ਅਤੇ ਉਹ ਇਹ ਕਹਿ ਕੇ ਉਸ ਉੱਤੇ ਦੋਸ਼ ਲਾਉਣ ਲੱਗੇ ਕਿ ਅਸੀਂ ਇਸ ਨੂੰ ਸਾਡੀ ਕੌਮ ਨੂੰ ਭਰਮਾਉਂਦਿਆਂ ਅਤੇ ਕੈਸਰ ਨੂੰ ਕਰ ਦੇਣ ਤੋਂ ਮਨ੍ਹਾਂ ਕਰਦਿਆਂ ਅਤੇ ਆਪਣੇ ਆਪ ਨੂੰ ਮਸੀਹ ਰਾਜਾ ਕਹਿੰਦਿਆਂ ਸੁਣਿਆ ਹੈ। \v 3 ਪਿਲਾਤੁਸ ਨੇ ਉਸ ਤੋਂ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?” ਯਿਸੂ ਨੇ ਉਸ ਨੂੰ ਉੱਤਰ ਦਿੱਤਾ, \wj ਤੂੰ ਸੱਚ ਆਖਿਆ ਹੈ।\wj* \v 4 ਪਿਲਾਤੁਸ ਨੇ ਮੁੱਖ ਜਾਜਕਾਂ ਅਤੇ ਭੀੜ ਨੂੰ ਆਖਿਆ, ਮੈਂ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਦਾ। \v 5 ਪਰ ਉਹ ਹੋਰ ਵੀ ਜੋਰ ਦੇ ਕੇ ਬੋਲੇ ਕਿ ਉਹ ਗਲੀਲ ਤੋਂ ਲੈ ਕੇ ਇੱਥੇ ਤੱਕ ਸਾਰੇ ਯਹੂਦਿਯਾ ਵਿੱਚ ਸਿਖਾਉਂਦਾ ਹੋਇਆ, ਲੋਕਾਂ ਨੂੰ ਭੜਕਾਉਂਦਾ ਹੈ। \v 6 ਪਿਲਾਤੁਸ ਨੇ ਇਹ ਸੁਣ ਕੇ ਪੁੱਛਿਆ, “ਕੀ ਇਹ ਮਨੁੱਖ ਗਲੀਲੀ ਹੈ?” \v 7 ਅਤੇ ਜਦ ਉਸ ਨੇ ਮਲੂਮ ਕੀਤਾ ਜੋ ਉਹ ਹੇਰੋਦੇਸ ਦੀ ਰਿਆਸਤ ਦਾ ਹੈ ਤਾਂ ਉਸ ਨੂੰ ਹੇਰੋਦੇਸ ਦੇ ਕੋਲ ਭੇਜ ਦਿੱਤਾ, ਜਿਹੜਾ ਆਪ ਉਨ੍ਹੀਂ ਦਿਨੀਂ ਯਰੂਸ਼ਲਮ ਵਿੱਚ ਸੀ। \s ਯਿਸੂ ਨੂੰ ਹੇਰੋਦੇਸ ਦੇ ਸਾਹਮਣੇ ਪੇਸ਼ ਕਰਨਾ \p \v 8 ਹੇਰੋਦੇਸ ਯਿਸੂ ਨੂੰ ਵੇਖ ਕੇ ਬਹੁਤ ਖੁਸ਼ ਹੋਇਆ ਕਿਉਂ ਜੋ ਉਹ ਬਹੁਤ ਸਮੇਂ ਤੋਂ ਉਸ ਨੂੰ ਵੇਖਣਾ ਚਾਹੁੰਦਾ ਸੀ ਇਸ ਕਰਕੇ ਜੋ ਉਸ ਨੇ ਉਸ ਦੀ ਖ਼ਬਰ ਸੁਣੀ ਸੀ ਅਤੇ ਉਸ ਨੂੰ ਆਸ ਸੀ ਜੋ ਉਸ ਦੇ ਹੱਥੋਂ ਕੋਈ ਚਮਤਕਾਰ ਵੇਖੇ। \v 9 ਉਸ ਨੇ ਯਿਸੂ ਤੋਂ ਬਹੁਤੀਆਂ ਗੱਲਾਂ ਪੁੱਛੀਆਂ, ਪਰ ਉਸ ਨੇ ਉਹ ਨੂੰ ਇੱਕ ਦਾ ਵੀ ਉੱਤਰ ਨਾ ਦਿੱਤਾ। \v 10 ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੇ ਖੜ੍ਹੇ ਹੋ ਕੇ ਵੱਡੇ ਜੋਸ਼ ਨਾਲ ਉਸ ਉੱਤੇ ਦੋਸ਼ ਲਾਇਆ। \v 11 ਤਦ ਹੇਰੋਦੇਸ ਨੇ ਆਪਣੇ ਸਿਪਾਹੀਆਂ ਨਾਲ ਰਲ ਕੇ ਉਸ ਨੂੰ ਬੇਇੱਜ਼ਤ ਕੀਤਾ ਅਤੇ ਠੱਠਾ ਕੀਤਾ ਅਤੇ ਭੜਕੀਲੀ ਪੁਸ਼ਾਕ ਪਹਿਨਾ ਕੇ ਉਸ ਨੂੰ ਪਿਲਾਤੁਸ ਦੇ ਕੋਲ ਵਾਪਸ ਭੇਜ ਦਿੱਤਾ। \v 12 ਅਤੇ ਉਸੇ ਦਿਨ ਹੇਰੋਦੇਸ ਅਤੇ ਪਿਲਾਤੁਸ ਆਪਸ ਵਿੱਚ ਮਿੱਤਰ ਬਣ ਗਏ ਕਿਉਂ ਜੋ ਪਹਿਲਾਂ ਉਨ੍ਹਾਂ ਵਿੱਚ ਦੁਸ਼ਮਣੀ ਸੀ। \s ਪਿਲਾਤੁਸ ਦੇ ਦੁਆਰਾ ਯਿਸੂ ਨੂੰ ਮੌਤ ਦੀ ਸਜ਼ਾ \r ਮੱਤੀ 27:15-26; ਮਰਕੁਸ 15:6-15; ਯੂਹੰਨਾ 18:39-19:16 \p \v 13 ਤਦ ਪਿਲਾਤੁਸ ਨੇ ਮੁੱਖ ਜਾਜਕਾਂ ਅਤੇ ਹਾਕਮਾਂ ਅਤੇ ਲੋਕਾਂ ਨੂੰ ਇਕੱਠੇ ਬੁਲਾ ਕੇ \v 14 ਉਨ੍ਹਾਂ ਨੂੰ ਆਖਿਆ, ਤੁਸੀਂ ਇਸ ਮਨੁੱਖ ਨੂੰ ਲੋਕਾਂ ਦਾ ਭਰਮਾਉਣ ਵਾਲਾ ਠਹਿਰਾ ਕੇ ਮੇਰੇ ਕੋਲ ਲਿਆਏ ਅਤੇ ਵੇਖੋ ਮੈਂ ਤੁਹਾਡੇ ਸਾਹਮਣੇ ਪੁੱਛ-ਗਿੱਛ ਕੀਤੀ ਅਤੇ ਜਿਹੜੀਆਂ ਗੱਲਾਂ ਦਾ ਦੋਸ਼ ਤੁਸੀਂ ਇਸ ਉੱਤੇ ਲਾਇਆ ਹੈ, ਮੈਂ ਉਨ੍ਹਾਂ ਦੇ ਬਾਰੇ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਿਆ। \v 15 ਅਤੇ ਨਾ ਹੇਰੋਦੇਸ ਨੇ ਕਿਉਂਕਿ ਉਸ ਨੇ ਇਸ ਨੂੰ ਸਾਡੇ ਕੋਲ ਵਾਪਸ ਭੇਜਿਆ ਅਤੇ ਵੇਖੋ, ਇਸ ਮਨੁੱਖ ਨੇ ਮੌਤ ਦੀ ਸਜ਼ਾ ਦੇ ਲਾਇਕ ਕੋਈ ਕੰਮ ਨਹੀਂ ਕੀਤਾ। \v 16 ਇਸ ਲਈ ਮੈਂ ਉਸ ਨੂੰ ਕੋਰੜੇ ਮਾਰ ਕੇ ਰਿਹਾ ਕਰ ਦਿਆਂਗਾ। \v 17 (ਇਹ ਉਹਨਾਂ ਲਈ ਜ਼ਰੂਰੀ ਸੀ ਕਿ ਤਿਉਹਾਰ ਤੇ ਕਿਸੇ ਇੱਕ ਨੂੰ ਰਿਹਾਈ ਦਿੱਤੀ ਜਾਵੇ) \v 18 ਤਦ ਉਨ੍ਹਾਂ ਸਭਨਾਂ ਨੇ ਰਲ ਕੇ ਰੌਲ਼ਾ ਪਾਇਆ ਅਤੇ ਆਖਿਆ ਕਿ ਇਸ ਨੂੰ ਮਾਰ ਦਿਓ! ਅਤੇ ਬਰੱਬਾ ਨੂੰ ਸਾਡੇ ਲਈ ਰਿਹਾ ਕਰ ਦਿਓ! \v 19 ਜੋ ਸ਼ਹਿਰ ਵਿੱਚ ਹੋਏ ਕਿਸੇ ਫਸਾਦ ਦੇ ਕਾਰਨ ਅਤੇ ਖੂਨ ਦੇ ਕਾਰਨ ਕੈਦ ਵਿੱਚ ਪਿਆ ਹੋਇਆ ਸੀ। \v 20 ਤਦ ਪਿਲਾਤੁਸ ਨੇ ਉਨ੍ਹਾਂ ਨੂੰ ਫਿਰ ਸਮਝਾਇਆ, ਕਿਉਂ ਜੋ ਉਹ ਯਿਸੂ ਨੂੰ ਛੱਡਣ ਦੀ ਇੱਛਾ ਰੱਖਦਾ ਸੀ। \v 21 ਪਰ ਉਹ ਹੋਰ ਵੀ ਉੱਚੀ ਅਵਾਜ਼ ਵਿੱਚ ਬੋਲੇ ਕਿ ਇਸ ਨੂੰ ਸਲੀਬ ਤੇ ਚੜਾਓ! ਸਲੀਬ ਚੜਾਓ! \v 22 ਉਸ ਨੇ ਤੀਸਰੀ ਵਾਰ ਉਨ੍ਹਾਂ ਨੂੰ ਆਖਿਆ, ਕਿਉਂ, ਇਸ ਨੇ ਕੀ ਅਪਰਾਧ ਕੀਤਾ ਹੈ? ਮੈਂ ਇਸ ਦੇ ਵਿੱਚ ਮੌਤ ਦੀ ਸਜ਼ਾ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਇਸ ਲਈ ਮੈਂ ਇਸ ਨੂੰ ਕੋਰੜੇ ਮਰਵਾ ਕੇ ਰਿਹਾ ਕਰ ਦਿਆਂਗਾ। \v 23 ਪਰ ਉਹ ਹੋਰ ਵੀ ਉੱਚੀ ਅਵਾਜ਼ ਵਿੱਚ ਰੌਲ਼ਾ ਪਾ ਕੇ ਉਸ ਦੇ ਪਿੱਛੇ ਪੈ ਗਏ ਅਤੇ ਇਹੋ ਮੰਗਦੇ ਰਹੇ ਜੋ ਉਹ ਸਲੀਬ ਉੱਤੇ ਚੜ੍ਹਾਇਆ ਜਾਵੇ ਅਤੇ ਉਨ੍ਹਾਂ ਦੀਆਂ ਅਵਾਜ਼ਾਂ ਉਸ ਉੱਤੇ ਭਾਰੀਆਂ ਪੈ ਗਈਆਂ। \v 24 ਤਦ ਪਿਲਾਤੁਸ ਨੇ ਹੁਕਮ ਕੀਤਾ ਜੋ ਉਨ੍ਹਾਂ ਦੀ ਮੰਗ ਦੇ ਅਨੁਸਾਰ ਹੋਵੇ। \v 25 ਅਤੇ ਉਸ ਨੂੰ ਜਿਹੜਾ ਫਸਾਦ ਅਤੇ ਖੂਨ ਦੇ ਕਾਰਨ ਕੈਦ ਹੋਇਆ ਸੀ ਜਿਸ ਨੂੰ ਉਹ ਮੰਗਦੇ ਸਨ, ਰਿਹਾ ਕਰ ਦਿੱਤਾ ਪਰ ਯਿਸੂ ਨੂੰ ਉਨ੍ਹਾਂ ਦੀ ਮਰਜ਼ੀ ਉੱਤੇ ਹਵਾਲੇ ਕੀਤਾ। \s ਯਿਸੂ ਨੂੰ ਸਲੀਬ ਉੱਤੇ ਚੜਾਉਣਾ \r ਮੱਤੀ 27:32-44; ਮਰਕੁਸ 15:21-32; ਯੂਹੰਨਾ 19:17-27 \p \v 26 ਜਦ ਉਹ ਯਿਸੂ ਨੂੰ ਲਈ ਜਾਂਦੇ ਸਨ ਤਾਂ ਉਨ੍ਹਾਂ ਨੇ ਸ਼ਮਊਨ ਨਾਮਕ ਇੱਕ ਕੁਰੇਨੀ ਮਨੁੱਖ ਨੂੰ ਜੋ ਪਿੰਡੋਂ ਆਉਂਦਾ ਸੀ, ਫੜ੍ਹ ਕੇ ਉਸ ਦੇ ਮੋਢੇ ਉੱਤੇ ਸਲੀਬ ਰੱਖੀ ਜੋ ਉਹ ਯਿਸੂ ਦੇ ਮਗਰ ਲੈ ਚੱਲੇ। \p \v 27 ਲੋਕਾਂ ਦੀ ਵੱਡੀ ਭੀੜ ਉਸ ਦੇ ਪਿੱਛੇ ਗਈ ਨਾਲੇ ਬਹੁਤ ਸਾਰੀਆਂ ਔਰਤਾਂ ਜਿਹੜੀਆਂ ਉਸ ਦੇ ਲਈ ਪਿੱਟਦੀਆਂ ਅਤੇ ਰੋਂਦੀਆਂ ਸਨ। \v 28 ਪਰ ਯਿਸੂ ਨੇ ਉਨ੍ਹਾਂ ਵੱਲ ਪਿੱਛੇ ਮੁੜ ਕੇ ਕਿਹਾ, \wj ਹੇ ਯਰੂਸ਼ਲਮ ਦੀਓ ਧੀਓ, ਮੇਰੇ ਲਈ ਨਾ ਰੋਵੋ ਪਰ ਆਪਣੇ ਅਤੇ ਆਪਣਿਆਂ ਬੱਚਿਆਂ ਲਈ ਰੋਵੋ।\wj* \v 29 \wj ਕਿਉਂਕਿ ਵੇਖੋ ਉਹ ਦਿਨ ਆਉਂਦੇ ਹਨ, ਜਿਨ੍ਹਾਂ ਵਿੱਚ ਆਖਣਗੇ, ਕਿ ਧੰਨ ਹਨ ਬਾਂਝ ਔਰਤਾਂ, ਅਤੇ ਉਹ ਕੁੱਖਾਂ ਜਿਨ੍ਹਾਂ ਨੇ ਜਨਮ ਨਹੀਂ ਦਿੱਤਾ ਅਤੇ ਉਹ ਦੁੱਧੀਆਂ ਜਿਨ੍ਹਾਂ ਦੁੱਧ ਨਹੀਂ ਚੁੰਘਾਇਆ।\wj* \q1 \v 30 \wj ਤਦ ਉਹ ਪਹਾੜਾਂ ਨੂੰ ਆਖਣਗੇ ਕਿ ਸਾਡੇ ਉੱਤੇ ਡਿੱਗ ਪਓ!\wj* \q2 \wj ਅਤੇ ਟਿੱਲਿਆਂ ਨੂੰ ਜੋ ਸਾਨੂੰ ਢੱਕ ਲਓ!\wj* \m \v 31 \wj ਕਿਉਂਕਿ ਜਦ ਹਰੇ ਰੁੱਖ ਨਾਲ ਇਹ ਕਰਦੇ ਹਨ ਤਾਂ ਸੁੱਕੇ ਨਾਲ ਕੀ ਕੁਝ ਨਾ ਹੋਵੇਗਾ?\wj* \p \v 32 ਹੋਰ ਦੋ ਮਨੁੱਖਾਂ ਨੂੰ ਵੀ ਜੋ ਅਪਰਾਧੀ ਸਨ, ਉਸ ਦੇ ਨਾਲ ਸਲੀਬ ਚੜ੍ਹਾਉਣ ਲਈ ਲੈ ਕੇ ਜਾਂਦੇ ਸਨ। \v 33 ਅਤੇ ਜਦ ਉਹ ਉਸ ਸਥਾਨ ਤੇ ਪਹੁੰਚੇ ਜੋ ਕਲਵਰੀ ਅਖਵਾਉਂਦਾ ਹੈ, ਤਾਂ ਉਸ ਨੂੰ ਉੱਥੇ ਸਲੀਬ ਤੇ ਚੜ੍ਹਾਇਆ ਅਤੇ ਉਨ੍ਹਾਂ ਦੋਵਾਂ ਅਪਰਾਧੀਆਂ ਨੂੰ ਵੀ ਇੱਕ ਨੂੰ ਸੱਜੇ ਅਤੇ ਦੂਜੇ ਨੂੰ ਖੱਬੇ। \v 34 ਤਦ ਯਿਸੂ ਨੇ ਆਖਿਆ, \wj ਹੇ ਪਿਤਾ ਉਨ੍ਹਾਂ ਨੂੰ ਮਾਫ਼ ਕਰ ਕਿਉਂ ਜੋ ਉਹ ਨਹੀਂ ਜਾਣਦੇ ਜੋ ਇਹ ਕੀ ਕਰਦੇ ਹਨ\wj* ਅਤੇ ਉਨ੍ਹਾਂ ਉਸ ਦੇ ਕੱਪੜੇ ਗੁਣੇ ਪਾ ਕੇ ਵੰਡ ਲਏ। \v 35 ਅਤੇ ਲੋਕ ਖੜ੍ਹੇ ਇਹ ਵੇਖ ਰਹੇ ਸਨ ਅਤੇ ਸਰਦਾਰ ਵੀ ਮਖ਼ੌਲ ਨਾਲ ਕਹਿਣ ਲੱਗੇ ਕਿ ਇਸ ਨੇ ਹੋਰਨਾਂ ਨੂੰ ਬਚਾਇਆ। ਜੇਕਰ ਇਹ ਪਰਮੇਸ਼ੁਰ ਦਾ ਮਸੀਹ ਅਤੇ ਉਸ ਦਾ ਚੁਣਿਆ ਹੋਇਆ ਹੈ ਤਾਂ ਆਪਣੇ ਆਪ ਨੂੰ ਬਚਾ ਲਵੇ! \v 36 ਸਿਪਾਹੀਆਂ ਨੇ ਵੀ ਉਸ ਦਾ ਮਖ਼ੌਲ ਉਡਾਇਆ ਅਤੇ ਨੇੜੇ ਆਣ ਕੇ ਉਸ ਨੂੰ ਸਿਰਕਾ ਦਿੱਤਾ ਅਤੇ ਆਖਿਆ, \v 37 ਜੇ ਤੂੰ ਯਹੂਦੀਆਂ ਦਾ ਰਾਜਾ ਹੈਂ ਤਾਂ ਆਪਣੇ ਆਪ ਨੂੰ ਬਚਾ ਲੈ! \v 38 ਅਤੇ ਯਿਸੂ ਦੀ ਸਲੀਬ ਉੱਤੇ “ਇਹ ਯਹੂਦੀਆਂ ਦਾ ਰਾਜਾ ਹੈ” ਲਿਖਤ ਵੀ ਲਾਈ ਹੋਈ ਸੀ। \s ਤੋਬਾ ਕਰਨ ਵਾਲੇ ਕੁਧਰਮੀ \p \v 39 ਉਨ੍ਹਾਂ ਅਪਰਾਧੀਆਂ ਵਿੱਚੋਂ ਜਿਹੜੇ ਟੰਗੇ ਹੋਏ ਸਨ, ਇੱਕ ਨੇ ਇਹ ਕਹਿ ਕੇ ਅਪਮਾਨ ਕੀਤਾ ਕਿ ਭਲਾ, ਤੂੰ ਮਸੀਹ ਨਹੀਂ ਹੈਂ? ਤਾਂ ਆਪਣੇ ਆਪ ਨੂੰ ਅਤੇ ਸਾਨੂੰ ਵੀ ਬਚਾ! \v 40 ਪਰ ਦੂਜੇ ਨੇ ਉਸ ਨੂੰ ਝਿੜਕ ਕੇ ਆਖਿਆ, ਕੀ ਤੂੰ ਆਪ ਇਸੇ ਕਸ਼ਟ ਵਿੱਚ ਪਿਆ ਹੋਇਆ ਪਰਮੇਸ਼ੁਰ ਕੋਲੋਂ ਨਹੀਂ ਡਰਦਾ? \v 41 ਅਸੀਂ ਤਾਂ ਨਿਆਂ ਨਾਲ ਆਪਣੀ ਕਰਨੀ ਦਾ ਫਲ ਭੋਗਦੇ ਹਾਂ, ਪਰ ਉਸ ਨੇ ਕੋਈ ਅਪਰਾਧ ਨਹੀਂ ਕੀਤਾ। \v 42 ਅਤੇ ਉਸ ਨੇ ਆਖਿਆ, ਹੇ ਯਿਸੂ ਜਦ ਤੁਸੀਂ ਆਪਣੇ ਰਾਜ ਵਿੱਚ ਆਵੋ ਤਾਂ ਮੈਨੂੰ ਯਾਦ ਰੱਖਣਾ। \v 43 ਯਿਸੂ ਨੇ ਉਸ ਨੂੰ ਆਖਿਆ, \wj ਮੈਂ ਤੈਨੂੰ ਸੱਚ ਆਖਦਾ ਹਾਂ ਕਿ ਤੂੰ ਅੱਜ ਹੀ ਮੇਰੇ ਨਾਲ ਸਵਰਗ ਵਿੱਚ ਹੋਵੇਂਗਾ।\wj* \s ਯਿਸੂ ਦੀ ਮੌਤ \r ਮੱਤੀ 27:45-56; ਮਰਕੁਸ 15:33-41; ਯੂਹੰਨਾ 19:28-30 \p \v 44 ਹੁਣ ਦੂਸਰੇ ਪਹਿਰ ਤੋਂ ਤੀਸਰੇ ਪਹਿਰ ਤੱਕ ਸਾਰੀ ਧਰਤੀ ਉੱਤੇ ਹਨ੍ਹੇਰਾ ਰਿਹਾ। \v 45 ਅਤੇ ਸੂਰਜ ਹਨ੍ਹੇਰਾ ਹੋ ਗਿਆ ਅਤੇ ਹੈਕਲ ਦਾ ਪੜਦਾ ਉੱਪਰ ਤੋਂ ਲੈ ਕੇ ਹੇਠਾਂ ਤੱਕ ਵਿਚਕਾਰੋਂ ਫਟ ਗਿਆ। \v 46 ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, \wj “ਹੇ ਪਿਤਾ ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ,”\wj* ਅਤੇ ਇਹ ਕਹਿ ਕੇ ਉਸ ਨੇ ਪ੍ਰਾਣ ਤਿਆਗ ਦਿੱਤੇ। \v 47 ਸੂਬੇਦਾਰ ਨੇ ਇਹ ਅਜਿਹਾ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਬੋਲਿਆ, ਸੱਚ-ਮੁੱਚ ਇਹ ਧਰਮੀ ਪੁਰਖ ਸੀ! \v 48 ਅਤੇ ਸਭ ਲੋਕ ਜਿਹੜੇ ਇਹ ਦ੍ਰਿਸ਼ ਵੇਖਣ ਨੂੰ ਇਕੱਠੇ ਹੋਏ ਸਨ, ਇਹ ਸਾਰੀ ਘਟਨਾ ਵੇਖ ਕੇ ਛਾਤੀਆਂ ਪਿੱਟਦੇ ਮੁੜੇ। \v 49 ਅਤੇ ਉਸ ਦੇ ਸਭ ਜਾਣ-ਪਛਾਣ ਅਤੇ ਉਹ ਔਰਤਾਂ ਜਿਹੜੀਆਂ ਗਲੀਲ ਤੋਂ ਉਸ ਦੇ ਨਾਲ ਆਈਆਂ ਸਨ, ਦੂਰ ਖਲੋ ਕੇ ਇਹ ਹਾਲ ਵੇਖ ਰਹੀਆਂ ਸਨ। \s ਯਿਸੂ ਨੂੰ ਦਫ਼ਨਾਉਣਾ \r ਮੱਤੀ 27:57-61; ਮਰਕੁਸ 15:42-47; ਯੂਹੰਨਾ 19:38-42 \p \v 50 ਤਾਂ ਵੇਖੋ, ਯੂਸੁਫ਼ ਨਾਮ ਦਾ ਇੱਕ ਮਨੁੱਖ ਸੀ ਜੋ ਸਲਾਹਕਾਰ, ਭਲਾ ਅਤੇ ਧਰਮੀ ਸੀ। \v 51 ਅਤੇ ਉਨ੍ਹਾਂ ਦੀ ਮੱਤ ਅਤੇ ਕਰਮ ਵਿੱਚ ਨਹੀਂ ਰਲਿਆ ਸੀ, ਉਹ ਯਹੂਦੀਆਂ ਦੇ ਨਗਰ ਅਰਿਮਥੇਆ ਦਾ ਸੀ ਅਤੇ ਪਰਮੇਸ਼ੁਰ ਦੇ ਰਾਜ ਦੀ ਉਡੀਕ ਵਿੱਚ ਸੀ। \v 52 ਉਸ ਨੇ ਪਿਲਾਤੁਸ ਦੇ ਕੋਲ ਜਾ ਕੇ ਯਿਸੂ ਦੀ ਲਾਸ਼ ਮੰਗੀ। \v 53 ਅਤੇ ਉਸ ਨੂੰ ਸਲੀਬ ਤੋਂ ਉਤਾਰਿਆ ਅਤੇ ਮਹੀਨ ਕੱਪੜੇ ਵਿੱਚ ਲਪੇਟ ਕੇ, ਉਸ ਨੂੰ ਇੱਕ ਕਬਰ ਦੇ ਅੰਦਰ ਰੱਖਿਆ ਜਿਹੜੀ ਚੱਟਾਨ ਵਿੱਚ ਖੋਦੀ ਹੋਈ ਸੀ, ਜਿੱਥੇ ਕਦੇ ਕੋਈ ਨਹੀਂ ਸੀ ਪਿਆ। \v 54 ਉਹ ਤਿਆਰੀ ਦਾ ਦਿਨ ਸੀ ਅਤੇ ਸਬਤ ਦਾ ਦਿਨ ਨੇੜੇ ਆ ਪਹੁੰਚਿਆ। \v 55 ਅਤੇ ਉਹ ਔਰਤਾਂ ਜਿਹੜੀਆਂ ਗਲੀਲ ਤੋਂ ਉਸ ਦੇ ਨਾਲ ਆਈਆਂ ਸਨ, ਉਨ੍ਹਾਂ ਦੇ ਪਿੱਛੇ ਜਾ ਕੇ ਕਬਰ ਨੂੰ ਵੇਖਿਆ ਅਤੇ ਨਾਲੇ ਇਹ ਕਿ ਉਹ ਦੇ ਸਰੀਰ ਨੂੰ ਕਿਸ ਤਰ੍ਹਾਂ ਰੱਖਿਆ ਗਿਆ ਸੀ। \v 56 ਤਦ ਉਨ੍ਹਾਂ ਘਰ ਆ ਕੇ ਸੁਗੰਧਾਂ ਅਤੇ ਅਤਰ ਤਿਆਰ ਕੀਤਾ ਅਤੇ ਸਬਤ ਦੇ ਦਿਨ, ਪਰਮੇਸ਼ੁਰ ਦੇ ਹੁਕਮ ਅਨੁਸਾਰ ਅਰਾਮ ਕੀਤਾ। \c 24 \s ਯਿਸੂ ਦਾ ਜੀ ਉੱਠਣਾ \r ਮੱਤੀ 28:1-10; ਮਰਕੁਸ 16:1-8; ਯੂਹੰਨਾ 20:1-10 \p \v 1 ਹਫ਼ਤੇ ਦੇ ਪਹਿਲੇ ਦਿਨ ਸਵੇਰ ਵੇਲੇ ਉਹ ਸੁਗੰਧਾਂ ਨੂੰ ਜਿਹੜੀਆਂ ਉਨ੍ਹਾਂ ਤਿਆਰ ਕੀਤੀਆਂ ਸਨ, ਲੈ ਕੇ ਕਬਰ ਉੱਤੇ ਆਈਆਂ। \v 2 ਅਤੇ ਉਨ੍ਹਾਂ ਨੇ ਪੱਥਰ ਨੂੰ ਕਬਰ ਦੇ ਮੂੰਹ ਤੋਂ ਹਟਿਆ ਵੇਖਿਆ। \v 3 ਅਤੇ ਅੰਦਰ ਜਾ ਕੇ ਪ੍ਰਭੂ ਯਿਸੂ ਦੀ ਲੋਥ ਨਾ ਪਾਈ। \v 4 ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਇਸ ਦੇ ਕਾਰਨ ਉਲਝਣ ਵਿੱਚ ਸਨ, ਤਾਂ ਵੇਖੋ, ਦੋ ਪੁਰਸ਼ ਚਮਕੀਲੀ ਪੁਸ਼ਾਕ ਪਹਿਨੀ ਉਨ੍ਹਾਂ ਦੇ ਕੋਲ ਆ ਖਲੋਤੇ। \v 5 ਜਦ ਉਹ ਡਰ ਗਈਆਂ ਅਤੇ ਆਪਣੇ ਸਿਰ ਜ਼ਮੀਨ ਦੀ ਵੱਲ ਝੁਕਾਉਂਦੀਆਂ ਸਨ ਤਾਂ ਉਨ੍ਹਾਂ ਪੁਰਸ਼ਾਂ ਨੇ ਇਨ੍ਹਾਂ ਨੂੰ ਆਖਿਆ, ਤੁਸੀਂ ਜਿਉਂਦੇ ਨੂੰ ਮੁਰਦਿਆਂ ਵਿੱਚ ਕਿਉਂ ਲੱਭਦੀਆਂ ਹੋ? \v 6 ਉਹ ਐਥੇ ਨਹੀਂ ਹੈ ਪਰ ਜੀ ਉੱਠਿਆ ਹੈ। ਯਾਦ ਕਰੋ ਕਿ ਗਲੀਲ ਵਿੱਚ ਹੁੰਦਿਆਂ ਉਸ ਨੇ ਤੁਹਾਨੂੰ ਕੀ ਕਿਹਾ ਸੀ, \v 7 ਕਿ \wj ਮਨੁੱਖ ਦੇ ਪੁੱਤਰ ਨੂੰ ਪਾਪੀ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਣਾ ਅਤੇ ਸਲੀਬ ਉੱਤੇ ਚੜ੍ਹਾਇਆ ਜਾਣਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰ ਹੈ।\wj* \v 8 ਤਦ ਉਨ੍ਹਾਂ ਨੂੰ ਯਿਸੂ ਦੀਆਂ ਗੱਲਾਂ ਯਾਦ ਆਈਆਂ। \v 9 ਅਤੇ ਕਬਰ ਤੋਂ ਵਾਪਸ ਆ ਕੇ ਉਹਨਾਂ ਨੇ ਇਹ ਸਾਰੀਆਂ ਗੱਲਾਂ ਉਨ੍ਹਾਂ ਗਿਆਰ੍ਹਾਂ ਚੇਲਿਆਂ ਅਤੇ ਹੋਰ ਸਭਨਾਂ ਨੂੰ ਦੱਸ ਦਿੱਤੀਆਂ। \v 10 ਸੋ ਮਰਿਯਮ ਮਗਦਲੀਨੀ ਅਤੇ ਯੋਆਨਾ ਅਤੇ ਯਾਕੂਬ ਦੀ ਮਾਂ ਮਰਿਯਮ ਅਤੇ ਉਨ੍ਹਾਂ ਦੇ ਨਾਲ ਦੀਆਂ ਹੋਰ ਔਰਤਾਂ ਨੇ ਰਸੂਲਾਂ ਨੂੰ ਇਹ ਗੱਲਾਂ ਦੱਸੀਆਂ। \v 11 ਅਤੇ ਇਹ ਗੱਲਾਂ ਉਨ੍ਹਾਂ ਨੂੰ ਕਹਾਣੀਆਂ ਵਾਂਗੂੰ ਮਲੂਮ ਹੋਈਆਂ ਅਤੇ ਉਨ੍ਹਾਂ ਨੇ ਉਹਨਾਂ ਦਾ ਸੱਚ ਨਾ ਮੰਨਿਆ। \v 12 ਪਰ ਪਤਰਸ ਉੱਠ ਕੇ ਕਬਰ ਵੱਲ ਭੱਜਿਆ ਅਤੇ ਝੁੱਕ ਕੇ ਕਬਰ ਦੇ ਅੰਦਰ ਵੇਖਿਆ, ਪਰ ਕੇਵਲ ਉਸ ਦੇ ਕੱਪੜੇ ਹੀ ਵੇਖੇ ਅਤੇ ਇਸ ਘਟਨਾ ਬਾਰੇ ਅਚਰਜ਼ ਮੰਨਦਾ ਹੋਇਆ ਆਪਣੇ ਘਰ ਚੱਲਿਆ ਗਿਆ। \s ਇੰਮਊਸ ਦੇ ਰਾਹ ਤੇ ਚੇਲਿਆਂ ਦੇ ਨਾਲ \r ਮਰਕੁਸ 16:12, 13 \p \v 13 ਤਾਂ ਵੇਖੋ, ਉਸੇ ਦਿਨ ਉਨ੍ਹਾਂ ਵਿੱਚੋਂ ਦੋ ਜਣੇ ਇੰਮਊਸ ਨਾਮਕ ਇੱਕ ਪਿੰਡ ਨੂੰ ਜਾਂਦੇ ਸਨ, ਜਿਹੜਾ ਯਰੂਸ਼ਲਮ ਤੋਂ ਸੱਤ ਮੀਲ ਦੂਰੀ ਤੇ ਹੈ। \v 14 ਉਹ ਉਨ੍ਹਾਂ ਸਭਨਾਂ ਗੱਲਾਂ ਦੇ ਵਿਖੇ ਜੋ ਯਰੂਸ਼ਲਮ ਵਿੱਚ ਹੋਈਆਂ ਸਨ ਆਪਸ ਵਿੱਚ ਗੱਲਬਾਤ ਕਰਦੇ ਸਨ। \v 15 ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਗੱਲਬਾਤ ਅਤੇ ਚਰਚਾ ਕਰਦੇ ਸਨ ਤਾਂ ਯਿਸੂ ਆਪ ਨੇੜੇ ਆਣ ਕੇ ਉਨ੍ਹਾਂ ਦੇ ਨਾਲ ਤੁਰਨ ਲੱਗਾ, \v 16 ਪਰ ਉਨ੍ਹਾਂ ਦੀਆਂ ਅੱਖਾਂ ਬੰਦ ਕੀਤੀਆਂ ਗਈਆਂ ਸਨ ਕਿ ਉਹ ਉਸ ਨੂੰ ਪਹਿਚਾਣ ਨਾ ਸਕੇ। \v 17 ਉਸ ਨੇ ਉਨ੍ਹਾਂ ਨੂੰ ਆਖਿਆ ਕਿ \wj ਤੁਸੀਂ ਤੁਰੇ ਜਾਂਦੇ ਆਪਸ ਵਿੱਚ ਕੀ ਗੱਲਾਂ ਕਰਦੇ ਹੋ?\wj* ਤਾਂ ਉਹ ਉਦਾਸ ਹੋ ਕੇ ਖੜ੍ਹੇ ਹੋ ਗਏ। \v 18 ਤਦ ਕਲਿਉਪਸ ਨਾਮ ਦੇ ਇੱਕ ਨੇ ਉਸ ਨੂੰ ਉੱਤਰ ਦਿੱਤਾ, ਭਲਾ, ਤੂੰ ਹੀ ਇਕੱਲਾ ਯਰੂਸ਼ਲਮ ਵਿੱਚ ਓਪਰਾ ਹੈਂ ਅਤੇ ਅੱਜ-ਕੱਲ ਜਿਹੜੀਆਂ ਘਟਨਾਵਾਂ ਉੱਥੇ ਬੀਤੀਆਂ ਹਨ ਨਹੀਂ ਜਾਣਦਾ ਹੈਂ? \v 19 ਉਸ ਨੇ ਉਨ੍ਹਾਂ ਨੂੰ ਕਿਹਾ, \wj ਕਿਹੜੀਆਂ ਘਟਨਾਵਾਂ?\wj* ਤਾਂ ਉਨ੍ਹਾਂ ਨੇ ਉਸ ਨੂੰ ਆਖਿਆ, ਯਿਸੂ ਨਾਸਰੀ ਦੇ ਬਾਰੇ, ਜਿਹੜਾ ਸਾਰੇ ਲੋਕਾਂ ਦੇ ਅੱਗੇ ਕਰਨੀ ਅਤੇ ਬਚਨ ਵਿੱਚ ਸਮਰੱਥੀ ਅਤੇ ਪਰਮੇਸ਼ੁਰ ਦਾ ਨਬੀ ਸੀ। \v 20 ਅਤੇ ਕਿਸ ਤਰ੍ਹਾਂ ਮੁੱਖ ਜਾਜਕਾਂ ਅਤੇ ਸਾਡੇ ਸਰਦਾਰਾਂ ਨੇ ਉਸ ਨੂੰ ਕਤਲ ਦੇ ਲਈ ਹਵਾਲੇ ਕੀਤਾ ਅਤੇ ਉਸ ਨੂੰ ਸਲੀਬ ਉੱਤੇ ਚੜ੍ਹਾਇਆ। \v 21 ਪਰ ਸਾਨੂੰ ਇਹ ਆਸ ਸੀ ਜੋ ਇਹ ਉਹ ਹੀ ਹੈ ਜੋ ਇਸਰਾਏਲ ਦਾ ਨਿਸਤਾਰਾ ਕਰੇਗਾ ਅਤੇ ਇਨ੍ਹਾਂ ਸਭਨਾਂ ਗੱਲਾਂ ਤੋਂ ਬਾਅਦ ਇਸ ਘਟਨਾ ਨੂੰ ਬੀਤਿਆਂ ਅੱਜ ਤਿੰਨ ਦਿਨ ਹੋ ਗਏ ਹਨ। \v 22 ਪਰ ਸਾਡੇ ਵਿੱਚੋਂ ਕਈਆਂ ਔਰਤਾਂ ਨੇ ਵੀ ਸਾਨੂੰ ਹੈਰਾਨ ਕਰ ਛੱਡਿਆ ਹੈ ਕਿ ਉਹ ਤੜਕੇ ਕਬਰ ਤੇ ਗਈਆਂ ਸਨ, \v 23 ਅਤੇ ਜਦ ਉਸ ਦੀ ਲੋਥ ਨਾ ਪਾਈ ਤਾਂ ਇਹ ਆਖਦੀਆਂ ਆਈਆਂ ਜੋ ਸਾਨੂੰ ਦੂਤਾਂ ਦਾ ਦਰਸ਼ਣ ਵੀ ਹੋਇਆ, ਜਿਨ੍ਹਾਂ ਨੇ ਆਖਿਆ ਕਿ ਉਹ ਜਿਉਂਦਾ ਹੈ! \v 24 ਅਤੇ ਸਾਡੇ ਨਾਲ ਦਿਆਂ ਵਿੱਚੋਂ ਵੀ ਕਈ ਕਬਰ ਉੱਤੇ ਗਏ ਅਤੇ ਜਿਸ ਤਰ੍ਹਾਂ ਔਰਤਾਂ ਨੇ ਦੱਸਿਆ ਉਸੇ ਤਰ੍ਹਾਂ ਪਾਇਆ ਪਰ ਉਸ ਨੂੰ ਨਾ ਵੇਖਿਆ। \v 25 ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, \wj ਹੇ ਬੇਸਮਝੋ ਅਤੇ ਨਬੀਆਂ ਦੇ ਸਾਰੇ ਬਚਨਾਂ ਉੱਤੇ ਵਿਸ਼ਵਾਸ ਕਰਨ ਵਿੱਚ ਢਿੱਲਿਉ\wj*! \v 26 \wj ਕੀ ਮਸੀਹ ਦੇ ਲਈ ਇਹ ਜ਼ਰੂਰੀ ਨਾ ਸੀ ਜੋ ਉਹ ਕਸ਼ਟ ਭੋਗ ਕੇ ਆਪਣੇ ਤੇਜ ਵਿੱਚ ਪ੍ਰਵੇਸ਼ ਕਰੇ?\wj* \v 27 ਯਿਸੂ ਨੇ ਮੂਸਾ ਅਤੇ ਸਭਨਾਂ ਨਬੀਆਂ ਤੋਂ ਸ਼ੁਰੂ ਕਰ ਕੇ ਉਹਨਾਂ ਨੂੰ ਉਨ੍ਹਾਂ ਗੱਲਾਂ ਦਾ ਅਰਥ ਦੱਸਿਆ, ਜਿਹੜੀਆਂ ਪਵਿੱਤਰ ਗ੍ਰੰਥਾਂ ਵਿੱਚ ਉਸ ਦੇ ਹੱਕ ਵਿੱਚ ਲਿਖੀਆਂ ਹੋਈਆਂ ਸਨ। \v 28 ਉਹ ਉਸ ਪਿੰਡ ਨੇੜੇ ਆਇਆ, ਜਿੱਥੇ ਉਹ ਜਾਂਦੇ ਸਨ ਅਤੇ ਉਸ ਨੇ ਅੱਗੇ ਵਧਣ ਨੂੰ ਕੀਤਾ। \v 29 ਤਾਂ ਉਨ੍ਹਾਂ ਨੇ ਉਸ ਨੂੰ ਰੋਕ ਕੇ ਆਖਿਆ ਕਿ ਸਾਡੇ ਨਾਲ ਰਹੋ ਕਿਉਂ ਜੋ ਸ਼ਾਮ ਪੈ ਗਈ ਹੈ ਅਤੇ ਹੁਣ ਦਿਨ ਢੱਲ਼ ਚੱਲਿਆ ਹੈ। ਤਦ ਉਹ ਉਨ੍ਹਾਂ ਨਾਲ ਰਹਿਣ ਲਈ ਅੰਦਰ ਗਿਆ। \v 30 ਇਸ ਤਰ੍ਹਾਂ ਹੋਇਆ ਕਿ ਜਦ ਉਹ ਉਨ੍ਹਾਂ ਦੇ ਨਾਲ ਭੋਜਨ ਖਾਣ ਨੂੰ ਬੈਠਾ ਤਾਂ ਉਸ ਨੇ ਰੋਟੀ ਲੈ ਕੇ ਬਰਕਤ ਦਿੱਤੀ ਅਤੇ ਤੋੜ ਕੇ ਉਨ੍ਹਾਂ ਨੂੰ ਫੜ੍ਹਾਈ। \v 31 ਤਦ ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਉਸ ਨੂੰ ਪਹਿਚਾਣ ਲਿਆ ਅਤੇ ਉਹ ਉਨ੍ਹਾਂ ਤੋਂ ਅਲੋਪ ਹੋ ਗਿਆ। \v 32 ਤਦ ਉਹ ਇੱਕ ਦੂਜੇ ਨੂੰ ਆਖਣ ਲੱਗੇ ਕਿ ਜਦ ਉਹ ਰਾਹ ਵਿੱਚ ਸਾਡੇ ਨਾਲ ਗੱਲਾਂ ਕਰਦਾ ਅਤੇ ਸਾਡੇ ਲਈ ਪਵਿੱਤਰ ਗ੍ਰੰਥਾਂ ਦਾ ਅਰਥ ਖੋਲ੍ਹਦਾ ਸੀ ਤਾਂ ਕੀ ਸਾਡਾ ਦਿਲ ਸਾਡੇ ਅੰਦਰ ਉਬਾਲੇ ਨਹੀਂ ਖਾ ਰਿਹਾ ਸੀ? \v 33 ਉਹ ਉਸੇ ਸਮੇਂ ਉੱਠ ਕੇ ਯਰੂਸ਼ਲਮ ਨੂੰ ਮੁੜੇ ਅਤੇ ਗਿਆਰ੍ਹਾਂ ਚੇਲਿਆਂ ਅਤੇ ਉਨ੍ਹਾਂ ਦੇ ਨਾਲ ਦਿਆਂ ਨੂੰ ਇਕੱਠੇ ਪਾਇਆ, \v 34 ਜਿਹੜੇ ਕਹਿੰਦੇ ਸਨ ਕਿ ਪ੍ਰਭੂ ਸੱਚ-ਮੁੱਚ ਜੀ ਉੱਠਿਆ ਹੈ ਅਤੇ ਸ਼ਮਊਨ ਨੂੰ ਵਿਖਾਈ ਦਿੱਤਾ! \v 35 ਤਾਂ ਉਨ੍ਹਾਂ ਨੇ ਸੁਣਾਇਆ ਕਿ ਰਾਹ ਵਿੱਚ ਕੀ ਕੁਝ ਹੋਇਆ ਅਤੇ ਰੋਟੀ ਤੋੜਨ ਵੇਲੇ ਅਸੀਂ ਉਸ ਨੂੰ ਕਿਸ ਤਰ੍ਹਾਂ ਪਛਾਣਿਆਂ। \s ਯਿਸੂ ਚੇਲਿਆਂ ਨੂੰ ਦਿਖਾਈ ਦਿੰਦਾ ਹੈ \r ਮੱਤੀ 28:16-20; ਮਰਕੁਸ 16:14-18; ਯੂਹੰਨਾ 20:19-23; ਰਸੂਲਾਂ ਦੇ ਕਰਤੱਬ 1:6-8 \p \v 36 ਉਹ ਇਹ ਗੱਲਾਂ ਕਰਦੇ ਹੀ ਸਨ ਕਿ ਯਿਸੂ ਆਪ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਉਨ੍ਹਾਂ ਨੂੰ ਆਖਿਆ, \wj ਤੁਹਾਨੂੰ ਸ਼ਾਂਤੀ ਮਿਲੇ।\wj* \v 37 ਪਰ ਉਹ ਸਹਿਮ ਕੇ ਡਰ ਗਏ ਅਤੇ ਇਹ ਸਮਝੇ ਜੋ ਅਸੀਂ ਭੂਤ ਨੂੰ ਵੇਖਦੇ ਹਾਂ। \v 38 ਉਸ ਨੇ ਉਨ੍ਹਾਂ ਨੂੰ ਕਿਹਾ, \wj ਤੁਸੀਂ ਕਿਉਂ ਘਬਰਾਉਂਦੇ ਹੋ ਅਤੇ ਤੁਹਾਡੇ ਮਨਾਂ ਵਿੱਚ ਸ਼ੱਕ ਕਿਉਂ ਆ ਰਿਹਾ ਹੈ?\wj* \v 39 \wj ਮੇਰੇ ਹੱਥ ਅਤੇ ਮੇਰੇ ਪੈਰ ਵੇਖੋ, ਕਿ ਇਹ ਮੈਂ ਹੀ ਹਾਂ। ਮੈਨੂੰ ਛੂਹੋ ਅਤੇ ਵੇਖੋ ਕਿਉਂਕਿ ਆਤਮਾ ਦੇ ਮਾਸ ਅਤੇ ਹੱਡੀਆਂ ਨਹੀਂ ਹੁੰਦੀਆਂ ਜਿਵੇਂ ਮੇਰੇ ਵਿੱਚ ਵੇਖਦੇ ਹੋ।\wj* \v 40 ਅਤੇ ਉਸ ਨੇ ਇਹ ਕਹਿ ਕੇ ਉਨ੍ਹਾਂ ਨੂੰ ਆਪਣੇ ਹੱਥ-ਪੈਰ ਵਿਖਾਏ। \v 41 ਤਦ ਉਹ ਖੁਸ਼ੀ ਦੇ ਮਾਰੇ ਅਜੇ ਵੀ ਵਿਸ਼ਵਾਸ ਨਹੀਂ ਕਰਦੇ ਸਨ ਅਤੇ ਹੈਰਾਨ ਹੋ ਰਹੇ ਸਨ, ਉਸ ਨੇ ਉਨ੍ਹਾਂ ਨੂੰ ਆਖਿਆ, \wj ਕੀ ਤੁਹਾਡੇ ਕੋਲ ਕੁਝ ਭੋਜਨ ਹੈ?\wj* \v 42 ਤਦ ਉਨ੍ਹਾਂ ਨੇ ਉਸ ਨੂੰ ਭੁੰਨੀ ਮੱਛੀ ਦਾ ਟੁੱਕੜਾ ਦਿੱਤਾ। \v 43 ਅਤੇ ਉਸ ਨੇ ਲੈ ਕੇ ਉਨ੍ਹਾਂ ਦੇ ਸਾਹਮਣੇ ਖਾ ਲਿਆ। \p \v 44 ਤਦ ਉਸ ਨੇ ਉਨ੍ਹਾਂ ਨੂੰ ਆਖਿਆ, \wj ਇਹ ਮੇਰੀਆਂ ਉਹੋ ਗੱਲਾਂ ਹਨ, ਜਿਹੜੀਆਂ ਮੈਂ ਤੁਹਾਡੇ ਨਾਲ ਰਹਿੰਦਿਆਂ ਹੋਇਆਂ ਤੁਹਾਨੂੰ ਆਖੀਆਂ ਕਿ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ, ਜੋ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੀਆਂ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ ਲਿਖੀਆਂ ਹੋਈਆਂ ਹਨ।\wj* \v 45 ਤਦ ਉਸ ਨੇ ਉਨ੍ਹਾਂ ਦੀ ਸਮਝ ਖੋਲ੍ਹ ਦਿੱਤੀ ਜੋ ਪਵਿੱਤਰ ਗ੍ਰੰਥਾਂ ਨੂੰ ਸਮਝ ਲੈਣ। \v 46 ਅਤੇ ਉਨ੍ਹਾਂ ਨੂੰ ਆਖਿਆ ਕਿ \wj ਇਹ ਲਿਖਿਆ ਹੈ ਜੋ ਮਸੀਹ ਦੁੱਖ ਝੱਲੇਗਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਫਿਰ ਜੀ ਉੱਠੇਗਾ।\wj* \v 47 \wj ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ।\wj* \v 48 \wj ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਦੇ ਗਵਾਹ ਹੋ।\wj* \v 49 \wj ਅਤੇ ਵੇਖੋ, ਮੈਂ ਆਪਣੇ ਪਿਤਾ ਦਾ ਵਾਇਦਾ ਤੁਹਾਡੇ ਉੱਤੇ ਭੇਜਦਾ ਹਾਂ, ਪਰ ਜਦ ਤੱਕ ਤੁਸੀਂ ਸਵਰਗੀ ਸਮਰੱਥਾ ਨਾ ਪਾਓ ਯਰੁਸ਼ਲਮ ਸ਼ਹਿਰ ਵਿੱਚ ਠਹਿਰੇ ਰਹੋ।\wj* \s ਯਿਸੂ ਦਾ ਸਵਰਗ ਤੇ ਉਠਾਇਆ ਜਾਣਾ \r ਮਰਕੁਸ 16:19, 20; ਰਸੂਲਾਂ ਦੇ ਕਰਤੱਬ 1:9-11 \p \v 50 ਯਿਸੂ ਉਨ੍ਹਾਂ ਨੂੰ ਬਾਹਰ ਬੈਤਅਨੀਆ ਦੇ ਸਾਹਮਣੇ ਲੈ ਗਿਆ ਅਤੇ ਆਪਣੇ ਹੱਥ ਉੱਠਾ ਕੇ ਉਨ੍ਹਾਂ ਨੂੰ ਬਰਕਤ ਦਿੱਤੀ। \v 51 ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਉਨ੍ਹਾਂ ਨੂੰ ਬਰਕਤ ਦੇ ਰਿਹਾ ਸੀ ਤਾਂ ਉਹ ਉਨ੍ਹਾਂ ਤੋਂ ਅਲੱਗ ਹੋਇਆ ਅਤੇ ਸਵਰਗ ਵਿੱਚ ਉੱਠਾਇਆ ਗਿਆ। \v 52 ਅਤੇ ਉਹ ਉਸ ਨੂੰ ਸੀਸ ਨਿਵਾ ਕੇ ਵੱਡੀ ਖੁਸ਼ੀ ਨਾਲ ਯਰੂਸ਼ਲਮ ਨੂੰ ਵਾਪਸ ਮੁੜ ਆਏ। \v 53 ਅਤੇ ਹੈਕਲ ਵਿੱਚ ਹਰ ਰੋਜ਼ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੇ।