\id MAT \ide UTF-8 \ide UTF-8 \rem Copyright Information: Creative Commons Attribution-ShareAlike 4.0 License \h ਮੱਤੀ ਦੀ ਇੰਜੀਲ \toc1 ਮੱਤੀ ਦੀ ਇੰਜੀਲ \toc2 ਮੱਤੀ \toc3 ਮੱਤੀ \mt ਮੱਤੀ ਦੀ ਇੰਜੀਲ \is ਲੇਖਕ \ip ਇਸ ਇੰਜੀਲ ਦਾ ਲੇਖਕ ਮੱਤੀ ਹੈ, ਜੋ ਕਿ ਇੱਕ ਚੂੰਗੀ ਵਸੂਲਣ ਵਾਲਾ ਸੀ, ਉਸ ਨੇ ਯਿਸੂ ਦੇ ਪਿੱਛੇ ਚੱਲਣ ਲਈ ਆਪਣਾ ਕੰਮ ਛੱਡ ਦਿੱਤਾ (9:9; 13)। ਮਰਕੁਸ ਅਤੇ ਲੂਕਾ ਉਸ ਨੂੰ ਆਪਣੀਆਂ ਇੰਜੀਲਾਂ ਵਿੱਚ ਲੇਵੀ ਦੇ ਨਾਮ ਨਾਲ ਸੱਦਦੇ ਹਨ। ਉਸਦੇ ਨਾਮ ਦਾ ਅਰਥ ਪਰਮੇਸ਼ੁਰ ਦੀ ਦਾਤ ਹੈ। ਪ੍ਰਾਚੀਨ ਕਲੀਸਿਯਾ ਦੇ ਪਾਦਰੀ ਸਰਬਸੰਮਤੀ ਨਾਲ ਇਸ ਗੱਲ ਉੱਤੇ ਸਹਿਮਤ ਹਨ ਕਿ ਇਸ ਇੰਜੀਲ ਦਾ ਲੇਖਕ ਮੱਤੀ ਹੈ, ਜੋ ਕਿ 12 ਰਸੂਲਾਂ ਵਿੱਚੋਂ ਇੱਕ ਸੀ। ਮੱਤੀ ਪ੍ਰਭੂ ਯਿਸੂ ਦੀ ਸੇਵਕਾਈ ਦਾ ਇੱਕ ਚਸ਼ਮਦੀਦ ਗਵਾਹ ਸੀ। ਮੱਤੀ ਅਤੇ ਬਾਕੀ ਇੰਜੀਲਾਂ ਦੇ ਤੁਲਨਾਤਮਕ ਅਧਿਐਨ ਤੋਂ ਇਹ ਸਿੱਧ ਹੁੰਦਾ ਹੈ ਕਿ ਮਸੀਹ ਦੇ ਵਿਖੇ ਰਸੂਲਾਂ ਦੁਆਰਾ ਦਿੱਤੀ ਗਈ ਗਵਾਹੀ ਵਿੱਚ ਕੋਈ ਮਤਭੇਦ ਨਹੀਂ ਹੈ। \is ਤਾਰੀਖ਼ ਅਤੇ ਲਿਖਣ ਦਾ ਸਥਾਨ \ip ਇਹ ਇੰਜੀਲ ਲਗਭਗ 50-70 ਈ. ਦੇ ਵਿਚਕਾਰ ਲਿਖੀ ਗਈ। \ip ਮੱਤੀ ਦੀ ਇੰਜੀਲ ਦੇ ਯਹੂਦੀ ਸੁਭਾਅ ਨੂੰ ਧਿਆਨ ਵਿਚ ਰੱਖਦੇ ਹੋਏ, ਇਹ ਕਿਹਾ ਜਾ ਸਕਦਾ ਹੈ ਕਿ ਇਹ ਸ਼ਾਇਦ ਫ਼ਿਲਸਤੀਨ ਜਾਂ ਸੀਰੀਆ ਵਿੱਚ ਲਿਖੀ ਗਈ, ਹਾਲਾਂਕਿ ਕਈ ਲੋਕ ਸੋਚਦੇ ਹਨ ਕਿ ਇਸ ਦਾ ਆਰੰਭ ਅੰਤਾਕਿਯਾ ਵਿੱਚ ਹੋਇਆ। \is ਪ੍ਰਾਪਤ ਕਰਤਾ \ip ਇਹ ਇੰਜੀਲ ਯੂਨਾਨੀ ਭਾਸ਼ਾ ਵਿੱਚ ਲਿਖੀ ਗਈ ਸੀ, ਇਸ ਲਈ ਹੋ ਸਕਦਾ ਹੈ ਕਿ ਮੱਤੀ ਦਾ ਰੁਝਾਨ ਅਜਿਹੇ ਪਾਠਕਾਂ ਵੱਲ ਸੀ ਜੋ ਯੂਨਾਨੀ-ਬੋਲਣ ਵਾਲੇ ਯਹੂਦੀ ਸਮਾਜ ਦੇ ਹਨ। ਕਈ ਤੱਤ ਯਹੂਦੀ ਪਾਠਕਾਂ ਵੱਲ ਇਸ਼ਾਰਾ ਕਰਦੇ ਹਨ: ਪੁਰਾਣੇ ਨੇਮ ਦੀ ਪੂਰਤੀ ਵੱਲ ਮੱਤੀ ਦੀ ਚਿੰਤਾ; ਅਬਰਾਹਾਮ ਤੋਂ ਯਿਸੂ ਦੀ ਵੰਸ਼ਾਵਲੀ ਦਾ ਵਰਣਨ ਕਰਨਾ (1:1, 17); ਯਹੂਦੀ ਸ਼ਬਦਾਵਲੀ ਦੀ ਵਰਤੋਂ (ਜਿਵੇਂ ਕਿ ਸਵਰਗ ਦਾ ਰਾਜ, ਜਿੱਥੇ ਸਵਰਗ ਸ਼ਬਦ ਯਹੂਦੀ ਲੋਕਾਂ ਵੱਲੋਂ ਪਰਮੇਸ਼ੁਰ ਦਾ ਨਾਮ ਨਾ ਵਰਤਣ ਦਾ ਵਿਚਾਰ ਪ੍ਰਗਟ ਕਰਦਾ ਹੈ); ਅਤੇ ਇਸ ਗੱਲ ਉੱਤੇ ਜ਼ੋਰ ਦੇਣਾ ਕਿ ਯਿਸੂ ਦਾਊਦ ਦਾ ਪੁੱਤਰ ਹੈ, (1:1; 9:27; 12:23; 15:22; 20:30; 31; 21:9, 15; 22:41, 45)। ਇਹ ਸਾਰੀਆਂ ਚੀਜ਼ਾਂ ਇਸ ਗੱਲ ਵੱਲ ਇਸ਼ਾਰਾ ਕਰਦੀਆਂ ਹਨ ਕਿ ਮੱਤੀ ਯਹੂਦੀ ਸਮਾਜ ਵੱਲ ਜ਼ਿਆਦਾ ਕੇਂਦਰਿਤ ਸੀ। \is ਉਦੇਸ਼ \ip ਇਸ ਇੰਜੀਲ ਨੂੰ ਲਿਖਣ ਦੇ ਵੇਲੇ, ਮੱਤੀ ਦਾ ਇਰਾਦਾ ਇਹ ਸੀ ਕਿ ਉਹ ਯਹੂਦੀ ਪਾਠਕਾਂ ਨੂੰ ਇਸ ਗੱਲ ਦੀ ਪੁਸ਼ਟੀ ਕਰੇ ਕਿ ਯਿਸੂ ਹੀ ਮਸੀਹਾ ਹੈ। ਇੱਥੇ ਧਿਆਨ ਕੇਂਦਰਤ ਕਰਨ ਦਾ ਵਿਸ਼ਾ ਪਰਮੇਸ਼ੁਰ ਦੇ ਰਾਜ ਨੂੰ ਮਨੁੱਖਜਾਤੀ ਦੇ ਵਿਚਕਾਰ ਸਥਾਪਿਤ ਕਰਨਾ ਹੈ। ਮੱਤੀ ਇਸ ਗੱਲ ਉੱਤੇ ਜ਼ੋਰ ਦਿੰਦਾ ਹੈ ਕਿ ਯਿਸੂ ਰਾਜਾ ਹੈ, ਜੋ ਪੁਰਾਣੇ ਨੇਮ ਦੀਆਂ ਭਵਿੱਖਬਾਣੀਆਂ ਅਤੇ ਉਮੀਦਾਂ ਨੂੰ ਪੂਰਾ ਕਰਦਾ ਹੈ (ਮੱਤੀ 1:1; 16:16; 20:28)। \is ਵਿਸ਼ਾ-ਵਸਤੂ \ip ਯਿਸੂ - ਯਹੂਦੀਆਂ ਦਾ ਰਾਜਾ \iot ਰੂਪ-ਰੇਖਾ \io1 1. ਯਿਸੂ ਦਾ ਜਨਮ — 1:1-2:23 \io1 2. ਗਲੀਲ ਵਿੱਚ ਯਿਸੂ ਦੀ ਸੇਵਕਾਈ — 3:1-18:35 \io1 3. ਯਹੂਦੀਆ ਵਿੱਚ ਯਿਸੂ ਦੀ ਸੇਵਕਾਈ — 19:1-20:34 \io1 4. ਯਹੂਦੀਆ ਵਿੱਚ ਆਖਰੀ ਦਿਨ — 21:1-27:66 \io1 5. ਸਮਾਪਤੀ ਦੀਆਂ ਘਟਨਾਵਾਂ — 28:1-20 \c 1 \s ਯਿਸੂ ਦੀ ਵੰਸ਼ਾਵਲੀ \r ਲੂਕਾ 2:23-38 \p \v 1 ਯਿਸੂ ਮਸੀਹ ਦੀ ਵੰਸ਼ਾਵਲੀ, ਜਿਹੜਾ ਅਬਰਾਹਾਮ ਦੇ ਵੰਸ਼ ਵਿੱਚੋਂ ਦਾਊਦ ਦਾ ਪੁੱਤਰ ਸੀ। \v 2 ਅਬਰਾਹਾਮ ਤੋਂ ਇਸਹਾਕ ਜੰਮਿਆ ਅਤੇ ਇਸਹਾਕ ਤੋਂ ਯਾਕੂਬ ਜੰਮਿਆ ਅਤੇ ਯਾਕੂਬ ਤੋਂ ਯਹੂਦਾਹ ਤੇ ਉਸ ਦੇ ਭਰਾ ਜੰਮੇ। \v 3 ਯਹੂਦਾਹ ਤੋਂ ਫ਼ਰਸ ਅਤੇ ਜ਼ਰਾ ਤਾਮਾਰ ਦੀ ਕੁੱਖੋਂ ਜੰਮੇ ਅਤੇ ਫ਼ਰਸ ਤੋਂ ਹਸਰੋਨ ਜੰਮਿਆ ਅਤੇ ਹਸਰੋਨ ਤੋਂ ਰਾਮ ਜੰਮਿਆ। \v 4 ਰਾਮ ਤੋਂ ਅੰਮੀਨਾਦਾਬ ਜੰਮਿਆ ਅਤੇ ਅੰਮੀਨਾਦਾਬ ਤੋਂ ਨਹਸ਼ੋਨ ਜੰਮਿਆ ਅਤੇ ਨਹਸ਼ੋਨ ਤੋਂ ਸਲਮੋਨ ਜੰਮਿਆ। \v 5 ਸਲਮੋਨ ਤੋਂ ਬੋਅਜ਼ ਰਾਹਾਬ ਦੀ ਕੁੱਖੋਂ ਜੰਮਿਆ ਅਤੇ ਬੋਅਜ਼ ਤੋਂ ਓਬੇਦ ਰੂਥ ਦੀ ਕੁੱਖੋਂ ਜੰਮਿਆ ਅਤੇ ਓਬੇਦ ਤੋਂ ਯੱਸੀ ਜੰਮਿਆ। \v 6 ਯੱਸੀ ਤੋਂ ਦਾਊਦ ਰਾਜਾ ਜੰਮਿਆ ਅਤੇ ਦਾਊਦ ਰਾਜਾ ਤੋਂ ਸੁਲੇਮਾਨ ਊਰੀਯਾਹ ਦੀ ਔਰਤ ਦੀ ਕੁੱਖੋਂ ਜੰਮਿਆ। \v 7 ਸੁਲੇਮਾਨ ਤੋਂ ਰਹਬੁਆਮ ਜੰਮਿਆ ਅਤੇ ਰਹਬੁਆਮ ਤੋਂ ਅਬੀਯਾਹ ਜੰਮਿਆ ਅਤੇ ਅਬੀਯਾਹ ਤੋਂ ਆਸਾ ਜੰਮਿਆ। \v 8 ਆਸਾ ਤੋਂ ਯਹੋਸ਼ਾਫ਼ਾਤ ਜੰਮਿਆ ਅਤੇ ਯਹੋਸ਼ਾਫ਼ਾਤ ਤੋਂ ਯੋਰਾਮ ਜੰਮਿਆ ਅਤੇ ਯੋਰਾਮ ਤੋਂ ਉੱਜ਼ੀਯਾਹ ਜੰਮਿਆ। \v 9 ਉੱਜ਼ੀਯਾਹ ਤੋਂ ਯੋਥਾਮ ਜੰਮਿਆ ਅਤੇ ਯੋਥਾਮ ਤੋਂ ਆਹਾਜ਼ ਜੰਮਿਆ ਅਤੇ ਆਹਾਜ਼ ਤੋਂ ਹਿਜ਼ਕੀਯਾਹ ਜੰਮਿਆ। \v 10 ਹਿਜ਼ਕੀਯਾਹ ਤੋਂ ਮਨੱਸ਼ਹ ਜੰਮਿਆ ਅਤੇ ਮਨੱਸ਼ਹ ਤੋਂ ਆਮੋਨ ਜੰਮਿਆ ਅਤੇ ਆਮੋਨ ਤੋਂ ਯੋਸ਼ੀਯਾਹ ਜੰਮਿਆ। \v 11 ਯੋਸ਼ੀਯਾਹ ਤੋਂ ਯਕਾਨਯਾਹ ਅਤੇ ਉਹ ਦੇ ਭਰਾ ਬਾਬੁਲ ਵੱਲ ਜਾਣ ਦੇ ਸਮੇਂ ਜੰਮੇ। \p \v 12 ਬਾਬੁਲ ਵੱਲ ਜਾਣ ਤੋਂ ਬਾਅਦ ਯਕਾਨਯਾਹ ਤੋਂ ਸ਼ਅਲਤੀਏਲ ਜੰਮਿਆ ਅਤੇ ਸ਼ਅਲਤੀਏਲ ਤੋਂ ਜ਼ਰੁੱਬਾਬਲ ਜੰਮਿਆ। \v 13 ਜ਼ਰੁੱਬਾਬਲ ਤੋਂ ਅਬੀਹੂਦ ਜੰਮਿਆ ਅਤੇ ਅਬੀਹੂਦ ਤੋਂ ਅਲਯਾਕੀਮ ਜੰਮਿਆ ਅਤੇ ਅਲਯਾਕੀਮ ਤੋਂ ਅੱਜ਼ੋਰ ਜੰਮਿਆ। \v 14 ਅੱਜ਼ੋਰ ਤੋਂ ਸਾਦੋਕ ਜੰਮਿਆ ਅਤੇ ਸਾਦੋਕ ਤੋਂ ਯਾਕੀਨ ਜੰਮਿਆ ਅਤੇ ਯਾਕੀਨ ਤੋਂ ਅਲੀਹੂਦ ਜੰਮਿਆ। \v 15 ਅਲੀਹੂਦ ਤੋਂ ਅਲਾਜ਼ਾਰ ਜੰਮਿਆ ਅਤੇ ਅਲਾਜ਼ਾਰ ਤੋਂ ਮੱਥਾਨ ਜੰਮਿਆ ਅਤੇ ਮੱਥਾਨ ਤੋਂ ਯਾਕੂਬ ਜੰਮਿਆ। \v 16 ਅਤੇ ਯਾਕੂਬ ਤੋਂ ਯੂਸੁਫ਼ ਜੰਮਿਆ। ਉਹ ਮਰਿਯਮ ਦਾ ਪਤੀ ਸੀ ਜਿਸ ਦੀ ਕੁੱਖੋਂ ਯਿਸੂ ਨੇ ਜਨਮ ਲਿਆ, ਜਿਹੜਾ ਮਸੀਹ ਅਖਵਾਉਂਦਾ ਹੈ। \p \v 17 ਸੋ ਅਬਰਾਹਾਮ ਤੋਂ ਲੈ ਕੇ ਦਾਊਦ ਤੱਕ ਕੁੱਲ ਚੌਦਾਂ ਪੀੜ੍ਹੀਆਂ ਹਨ ਅਤੇ ਦਾਊਦ ਤੋਂ ਲੈ ਕੇ ਬਾਬੁਲ ਵੱਲ ਜਾਣ ਤੱਕ ਚੌਦਾਂ ਪੀੜ੍ਹੀਆਂ ਹਨ ਅਤੇ ਬਾਬੁਲ ਵੱਲ ਜਾਣ ਤੋਂ ਲੈ ਕੇ ਮਸੀਹ ਤੱਕ ਚੌਦਾਂ ਪੀੜ੍ਹੀਆਂ ਹਨ। \s ਯਿਸੂ ਦਾ ਜਨਮ \r ਲੂਕਾ 1:26-38; 2:1-7 \p \v 18 ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ, ਕਿ ਜਦ ਉਹ ਦੀ ਮਾਤਾ ਮਰਿਯਮ ਦੀ ਯੂਸੁਫ਼ ਨਾਲ ਮੰਗਣੀ ਹੋਈ ਸੀ ਤਦ ਉਨ੍ਹਾਂ ਦੇ ਵਿਆਹ ਹੋਣ ਤੋਂ ਪਹਿਲਾਂ ਉਹ ਪਵਿੱਤਰ ਆਤਮਾ ਤੋਂ ਗਰਭਵਤੀ ਪਾਈ ਗਈ। \v 19 ਤਦ ਉਸ ਦੇ ਪਤੀ ਯੂਸੁਫ਼ ਨੇ, ਜਿਹੜਾ ਧਰਮੀ ਪੁਰਖ ਸੀ ਅਤੇ ਨਹੀਂ ਸੀ ਚਾਹੁੰਦਾ ਕਿ ਉਸ ਨੂੰ ਬਦਨਾਮ ਕਰੇ, ਇਹ ਸੋਚਿਆ ਕਿ ਉਹ ਨੂੰ ਚੁੱਪ-ਚਾਪ ਤਿਆਗ ਦੇਵੇ। \v 20 ਪਰ ਜਦੋਂ ਉਹ ਇਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਸੀ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਸੁਫ਼ਨੇ ਵਿੱਚ ਉਹ ਨੂੰ ਦਰਸ਼ਣ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਹੈ, ਉਹ ਪਵਿੱਤਰ ਆਤਮਾ ਤੋਂ ਹੈ। \v 21 ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਛੁਟਕਾਰਾ ਦੇਵੇਗਾ। \v 22 ਇਹ ਸਭ ਕੁਝ ਇਸ ਲਈ ਹੋਇਆ ਕਿ ਜਿਹੜੀ ਗੱਲ ਪ੍ਰਭੂ ਨੇ ਨਬੀ ਦੇ ਦੁਆਰਾ ਆਖੀ ਸੀ ਉਹ ਪੂਰੀ ਹੋਵੇ, \v 23 ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ, ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ। ਜਿਹ ਦਾ ਅਰਥ ਹੈ “ਪਰਮੇਸ਼ੁਰ ਸਾਡੇ ਨਾਲ”। \v 24 ਫਿਰ ਯੂਸੁਫ਼ ਨੇ ਨੀਂਦ ਤੋਂ ਉੱਠ ਕੇ ਜਿਵੇਂ ਪ੍ਰਭੂ ਦੇ ਦੂਤ ਨੇ ਉਹ ਨੂੰ ਆਗਿਆ ਦਿੱਤੀ ਸੀ, ਤਿਵੇਂ ਹੀ ਕੀਤਾ ਅਤੇ ਆਪਣੀ ਪਤਨੀ ਨੂੰ ਆਪਣੇ ਘਰ ਲੈ ਆਇਆ। \v 25 ਯੂਸੁਫ਼ ਉਸ ਦੇ ਨੇੜੇ ਨਹੀਂ ਗਿਆ, ਜਿੰਨਾਂ ਚਿਰ ਉਸ ਨੇ ਪੁੱਤਰ ਨੂੰ ਜਨਮ ਨਹੀਂ ਦਿੱਤਾ ਅਤੇ ਉਹ ਦਾ ਨਾਮ ਯਿਸੂ ਰੱਖਿਆ। \c 2 \s ਖੋਜੀਆਂ ਦਾ ਆਉਣਾ \p \v 1 ਰਾਜਾ ਹੇਰੋਦੇਸ ਦੇ ਦਿਨਾਂ ਵਿੱਚ ਯਹੂਦਿਯਾ ਦੇ ਬੈਤਲਹਮ ਵਿੱਚ, ਜਦ ਯਿਸੂ ਦਾ ਜਨਮ ਹੋਇਆ ਤਾਂ ਵੇਖੋ, ਕਈ ਵਿਦਵਾਨ ਖੋਜੀ ਪੂਰਬ ਵੱਲੋਂ ਯਰੂਸ਼ਲਮ ਵਿੱਚ ਆ ਕੇ ਪੁੱਛਣ ਲੱਗੇ, \v 2 ਜਿਹੜਾ ਯਹੂਦੀਆਂ ਦਾ ਰਾਜਾ ਜੰਮਿਆ ਹੈ, ਉਹ ਕਿੱਥੇ ਹੈ? ਕਿਉਂ ਜੋ ਅਸੀਂ ਪੂਰਬ ਵੱਲ ਉਹ ਦਾ ਤਾਰਾ ਵੇਖਿਆ ਹੈ, ਅਤੇ ਉਹ ਨੂੰ ਮੱਥਾ ਟੇਕਣ ਆਏ ਹਾਂ। \v 3 ਇਹ ਗੱਲ ਸੁਣ ਕੇ ਰਾਜਾ ਹੇਰੋਦੇਸ ਸਾਰੇ ਯਰੂਸ਼ਲਮ ਸਮੇਤ ਘਬਰਾ ਗਿਆ। \v 4 ਅਤੇ ਉਸ ਨੇ ਸਾਰੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੂੰ ਇਕੱਠਿਆਂ ਕਰ ਕੇ ਉਨ੍ਹਾਂ ਨੂੰ ਪੁੱਛਿਆ ਜੋ ਮਸੀਹ ਕਿੱਥੇ ਜੰਮੇਗਾ? \v 5 ਉਨ੍ਹਾਂ ਨੇ ਉਸ ਨੂੰ ਕਿਹਾ, ਯਹੂਦਿਯਾ ਦੇ ਬੈਤਲਹਮ ਵਿੱਚ ਕਿਉਂ ਜੋ ਨਬੀ ਦੇ ਰਾਹੀਂ ਅਜਿਹਾ ਲਿਖਿਆ ਹੋਇਆ ਹੈ ਕਿ, \p \v 6 ਹੇ ਬੈਤਲਹਮ, ਤੂੰ ਜੋ ਯਹੂਦਾਹ ਦੇ ਦੇਸ ਵਿੱਚੋਂ ਹੈਂ, ਹਾਕਮਾਂ ਵਿੱਚੋਂ ਕਿਸੇ ਨਾਲੋਂ ਛੋਟਾ ਨਹੀਂ, ਕਿਉਂ ਜੋ ਤੇਰੇ ਵਿੱਚੋਂ ਇੱਕ ਹਾਕਮ ਨਿੱਕਲੇਗਾ ਜਿਹੜਾ ਮੇਰੀ ਪਰਜਾ ਇਸਰਾਏਲ ਦੀ ਚਰਵਾਹੀ ਕਰੇਗਾ। \p \v 7 ਤਦ ਹੇਰੋਦੇਸ ਨੇ ਵਿਦਵਾਨ ਖੋਜੀਆਂ ਨੂੰ ਗੁਪਤ ਵਿੱਚ ਬੁਲਾ ਕੇ ਉਨ੍ਹਾਂ ਕੋਲੋਂ ਸਹੀ ਜਾਣਕਾਰੀ ਪ੍ਰਾਪਤ ਕੀਤੀ ਕਿ ਤਾਰਾ ਕਦੋਂ ਵਿਖਾਈ ਦਿੱਤਾ। \v 8 ਅਤੇ ਉਸ ਨੇ ਉਨ੍ਹਾਂ ਨੂੰ ਬੈਤਲਹਮ ਵੱਲ ਇਹ ਆਖ ਕੇ ਭੇਜਿਆ ਕਿ ਜਾਓ ਅਤੇ ਧਿਆਨ ਨਾਲ ਉਸ ਬਾਲਕ ਦੀ ਖ਼ੋਜ ਕਰੋ, ਜਦ ਉਹ ਮਿਲ ਜਾਵੇ, ਤਦ ਵਾਪਸ ਆ ਕੇ ਮੈਨੂੰ ਖ਼ਬਰ ਦਿਓ ਤਾਂ ਜੋ ਮੈਂ ਵੀ ਜਾ ਕੇ ਉਹ ਨੂੰ ਮੱਥਾ ਟੇਕਾਂ। \v 9 ਉਹ ਰਾਜੇ ਦੀ ਗੱਲ ਸੁਣ ਕੇ ਤੁਰ ਪਏ, ਅਤੇ ਵੇਖੋ, ਉਹ ਤਾਰਾ ਜਿਹੜਾ ਉਨ੍ਹਾਂ ਨੇ ਪੂਰਬ ਵੱਲ ਵੇਖਿਆ ਸੀ, ਉਨ੍ਹਾਂ ਦੇ ਅੱਗੇ-ਅੱਗੇ ਚੱਲਿਆ ਅਤੇ ਉਸ ਥਾਂ ਜਾ ਟਿਕਿਆ ਜਿੱਥੇ ਉਹ ਬਾਲਕ ਸੀ। \v 10 ਤਾਰੇ ਨੂੰ ਵੇਖ ਕੇ ਉਹ ਬਹੁਤ ਹੀ ਅਨੰਦ ਹੋਏ। \v 11 ਅਤੇ ਉਨ੍ਹਾਂ ਨੇ ਉਸ ਘਰ ਵਿੱਚ ਜਾ ਕੇ ਬਾਲਕ ਨੂੰ ਉਹ ਦੀ ਮਾਤਾ ਮਰਿਯਮ ਦੇ ਨਾਲ ਵੇਖਿਆ, ਅਤੇ ਪੈਰੀਂ ਪੈ ਕੇ ਉਹ ਨੂੰ ਮੱਥਾ ਟੇਕਿਆ ਅਤੇ ਆਪਣੀਆਂ ਥੈਲੀਆਂ ਖੋਲ੍ਹ ਕੇ ਸੋਨਾ, ਲੁਬਾਣ ਅਤੇ ਗੰਧਰਸ ਦੀ ਭੇਟ ਚੜਾਈ। \v 12 ਅਤੇ ਸੁਫ਼ਨੇ ਵਿੱਚ ਖ਼ਬਰ ਪਾ ਕੇ, ਜੋ ਉਹ ਹੇਰੋਦੇਸ ਦੇ ਕੋਲ ਫਿਰ ਨਾ ਜਾਣ, ਉਹ ਹੋਰ ਰਸਤੇ ਆਪਣੇ ਦੇਸ ਨੂੰ ਮੁੜ ਗਏ। \s ਮਿਸਰ ਦੇਸ ਨੂੰ ਜਾਣਾ \p \v 13 ਜਦ ਉਹ ਚਲੇ ਗਏ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਯੂਸੁਫ਼ ਨੂੰ ਸੁਫ਼ਨੇ ਵਿੱਚ ਦਰਸ਼ਨ ਦੇ ਕੇ ਆਖਿਆ, ਉੱਠ! ਬਾਲਕ ਅਤੇ ਉਹ ਦੀ ਮਾਤਾ ਨੂੰ ਲੈ ਕੇ ਮਿਸਰ ਦੇਸ ਨੂੰ ਭੱਜ ਜਾ, ਅਤੇ ਜਦੋਂ ਤੱਕ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹੀਂ ਕਿਉਂ ਜੋ ਹੇਰੋਦੇਸ, ਇਸ ਬਾਲਕ ਨੂੰ ਮਾਰਨ ਲਈ ਲੱਭੇਗਾ। \v 14 ਤਦ ਯੂਸੁਫ਼ ਉੱਠ ਕੇ ਰਾਤੋਂ ਰਾਤ ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਮਿਸਰ ਵੱਲ ਤੁਰ ਪਿਆ। \v 15 ਅਤੇ ਹੇਰੋਦੇਸ ਦੀ ਮੌਤ ਤੱਕ ਉੱਥੇ ਰਿਹਾ l ਇਸ ਲਈ ਕਿ ਜਿਹੜਾ ਬਚਨ ਪ੍ਰਭੂ ਨੇ ਨਬੀ ਦੀ ਜ਼ਬਾਨੀ ਆਖਿਆ ਸੀ ਪੂਰਾ ਹੋਵੇ ਕਿ, ਮੈਂ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਬੁਲਾਇਆ। \p \v 16 ਜਦ ਹੇਰੋਦੇਸ ਨੇ ਵੇਖਿਆ ਕਿ ਵਿਦਵਾਨ ਖੋਜੀਆਂ ਨੇ ਮੇਰੇ ਨਾਲ ਚਲਾਕੀ ਕੀਤੀ, ਤਦ ਉਸ ਨੂੰ ਬਹੁਤ ਗੁੱਸਾ ਆਇਆ ਅਤੇ ਸਿਪਾਹੀਆਂ ਨੂੰ ਭੇਜ ਕੇ ਬੈਤਲਹਮ ਅਤੇ ਉਹ ਦੇ ਆਲੇ-ਦੁਆਲੇ ਦੇ ਸਭਨਾਂ ਬਾਲਕਾਂ ਨੂੰ ਮਰਵਾ ਦਿੱਤਾ, ਜਿਹੜੇ ਦੋ ਸਾਲਾਂ ਦੇ ਅਤੇ ਜੋ ਇਸ ਤੋਂ ਛੋਟੇ ਸਨ, ਉਸ ਸਮੇਂ ਦੇ ਅਨੁਸਾਰ ਜਿਹੜਾ ਵਿਦਵਾਨ ਖੋਜੀਆਂ ਤੋਂ ਠੀਕ ਪਤਾ ਪ੍ਰਾਪਤ ਕੀਤਾ ਸੀ। \v 17 ਤਦ ਉਹ ਬਚਨ ਜਿਹੜਾ ਯਿਰਮਿਯਾਹ ਨਬੀ ਨੇ ਆਖਿਆ ਸੀ ਪੂਰਾ ਹੋਇਆ ਕਿ \v 18 ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ, ਰੋਣਾ ਅਤੇ ਵੱਡਾ ਵਿਰਲਾਪ। ਰਾਖ਼ੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ, ਅਤੇ ਤਸੱਲੀ ਨਹੀਂ ਚਾਹੁੰਦੀ, ਇਸ ਲਈ ਜੋ ਉਹ ਨਹੀਂ ਹਨ। \s ਮਿਸਰ ਦੇਸ ਤੋਂ ਵਾਪਸ ਆਉਣਾ \p \v 19 ਜਦ ਹੇਰੋਦੇਸ ਮਰ ਗਿਆ ਤਾਂ ਵੇਖੋ ਪ੍ਰਭੂ ਦੇ ਇੱਕ ਦੂਤ ਨੇ ਮਿਸਰ ਵਿੱਚ ਯੂਸੁਫ਼ ਨੂੰ ਸੁਫ਼ਨੇ ਵਿੱਚ ਦਰਸ਼ਣ ਦੇ ਕੇ ਆਖਿਆ, \v 20 ਉੱਠ, ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇ ਦੇਸ ਨੂੰ ਜਾ, ਕਿਉਂਕਿ ਜਿਹੜੇ ਬਾਲਕ ਦੀ ਜਾਨ ਦੇ ਵੈਰੀ ਸਨ, ਉਹ ਮਰ ਗਏ ਹਨ। \v 21 ਤਦ ਯੂਸੁਫ਼ ਉੱਠਿਆ, ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇ ਦੇਸ ਵਿੱਚ ਆਇਆ। \v 22 ਪਰ ਜਦ ਸੁਣਿਆ ਜੋ ਅਰਕਿਲਾਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੇ ਥਾਂ ਰਾਜ ਕਰਦਾ ਹੈ ਤਾਂ ਉੱਥੇ ਜਾਣ ਤੋਂ ਡਰਿਆ, ਪਰ ਸੁਫ਼ਨੇ ਵਿੱਚ ਚਿਤਾਵਨੀ ਪਾ ਕੇ ਗਲੀਲ ਦੇ ਇਲਾਕੇ ਵਿੱਚ ਚੱਲਿਆ ਗਿਆ। \v 23 ਅਤੇ ਨਾਸਰਤ ਨਗਰ ਵਿੱਚ ਜਾ ਕੇ ਰਹਿਣ ਲੱਗ ਪਿਆ ਤਾਂ ਜੋ ਜਿਹੜਾ ਬਚਨ ਨਬੀਆਂ ਦੀ ਜ਼ਬਾਨੀ ਆਖਿਆ ਗਿਆ ਸੀ ਪੂਰਾ ਹੋਵੇ, ਜੋ ਉਹ ਨਾਸਰੀ ਅਖਵਾਵੇਗਾ। \c 3 \s ਯੂਹੰਨਾ ਬਪਤਿਸਮਾ ਦੇਣ ਵਾਲਾ \r ਮਰਕੁਸ 1:1-8; ਲੂਕਾ 3:1-18; ਯੂਹੰਨਾ 1:6-8; 15-34 \p \v 1 ਉਹਨਾਂ ਦਿਨਾਂ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲਾ, ਯਹੂਦਿਯਾ ਦੇ ਉਜਾੜ ਵਿੱਚ ਪਰਚਾਰ ਕਰਦੇ ਹੋਏ ਆਖਣ ਲੱਗਾ, \v 2 ਤੋਬਾ ਕਰੋ, ਕਿਉਂ ਜੋ ਸਵਰਗ ਰਾਜ ਨੇੜੇ ਹੈ। \v 3 ਇਹ ਉਹੀ ਹੈ ਜਿਹ ਦੇ ਬਾਰੇ ਯਸਾਯਾਹ ਨਬੀ ਨੇ ਆਖਿਆ ਸੀ, ਉਜਾੜ ਵਿੱਚ ਪੁਕਾਰਨ ਵਾਲੇ ਦੀ ਅਵਾਜ਼, ਕਿ ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਉਹ ਦੇ ਰਾਹਾਂ ਨੂੰ ਸਿੱਧੇ ਕਰੋ। \p \v 4 ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸਨ, ਚਮੜੇ ਦੀ ਪੇਟੀ ਉਸ ਦੇ ਲੱਕ ਨਾਲ ਬੰਨ੍ਹੀ ਹੋਈ ਸੀ, ਅਤੇ ਉਹ ਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਦ ਸੀ l \v 5 ਤਦ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਅਤੇ ਯਰਦਨ ਦੇ ਆਲੇ-ਦੁਆਲੇ ਦੇ ਰਹਿਣ ਵਾਲੇ ਸਾਰੇ ਲੋਕ ਉਹ ਦੇ ਕੋਲ ਆਉਂਦੇ ਸਨ। \v 6 ਅਤੇ ਆਪਣੇ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ। \v 7 ਪਰ ਜਦ ਉਹ ਨੇ ਵੇਖਿਆ ਜੋ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਹੁਤ ਸਾਰੇ ਉਸ ਤੋਂ ਬਪਤਿਸਮਾ ਲੈਣ ਨੂੰ ਆਉਂਦੇ ਹਨ, ਤਾਂ ਉਨ੍ਹਾਂ ਨੂੰ ਆਖਿਆ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ?” \v 8 ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ। \v 9 ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ। \v 10 ਅਤੇ ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ, ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ, ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ। \v 11 ਮੈਂ ਤਾਂ ਤੁਹਾਨੂੰ ਮਨ ਫ਼ਿਰਾਉਣ ਦੇ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਜਿਹੜਾ ਮੇਰੇ ਮਗਰੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਵੀ ਬਲਵੰਤ ਹੈ, ਮੈਂ ਉਹ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ। \v 12 ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਆਪਣੀ ਕਣਕ ਨੂੰ ਗੋਦਾਮ ਵਿੱਚ ਜਮਾਂ ਕਰੇਗਾ, ਪਰ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ। \s ਯੂਹੰਨਾ ਦੁਆਰਾ ਯਿਸੂ ਦਾ ਬਪਤਿਸਮਾ \r ਮਰਕੁਸ 1:9-11; ਲੂਕਾ 3:21-22; ਯੂਹੰਨਾ 1:31-34 \p \v 13 ਤਦ ਯਿਸੂ ਗਲੀਲ ਤੋਂ ਯਰਦਨ ਦੇ ਕੰਢੇ, ਯੂਹੰਨਾ ਕੋਲ ਉਸ ਦੇ ਹੱਥੋਂ ਬਪਤਿਸਮਾ ਲੈਣ ਨੂੰ ਆਇਆ। \v 14 ਪਰ ਯੂਹੰਨਾ ਨੇ ਇਹ ਕਹਿ ਕਿ ਉਸ ਨੂੰ ਰੋਕਿਆ, ਕਿ ਮੈਨੂੰ ਤਾਂ ਤੇਰੇ ਕੋਲੋਂ ਬਪਤਿਸਮਾ ਲੈਣ ਦੀ ਜ਼ਰੂਰਤ ਹੈ ਪਰ ਤੂੰ ਮੇਰੇ ਕੋਲ ਆਇਆ ਹੈਂ? \v 15 ਪਰ ਯਿਸੂ ਨੇ ਉਸ ਨੂੰ ਉੱਤਰ ਦਿੱਤਾ, \wj ਹੁਣ ਅਜਿਹਾ ਹੋਣਾ ਯੋਗ ਹੈ ਜੋ ਸਾਰੀ ਧਾਰਮਿਕਤਾ ਨੂੰ ਇਸੇ ਤਰ੍ਹਾਂ ਪੂਰਾ ਕਰੀਏ।\wj* ਤਦ ਉਸ ਨੇ ਅਜਿਹਾ ਹੋਣ ਦਿੱਤਾ। \v 16 ਜਦ ਯਿਸੂ ਬਪਤਿਸਮਾ ਲੈਣ ਤੋਂ ਬਾਅਦ ਪਾਣੀ ਤੋਂ ਉੱਪਰ ਆਇਆ ਅਤੇ ਵੇਖੋ, ਅਕਾਸ਼ ਉਹ ਦੇ ਲਈ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ੁਰ ਦਾ ਆਤਮਾ ਘੁੱਗੀ ਵਾਂਗੂੰ ਉੱਤਰਦਿਆਂ ਅਤੇ ਆਪਣੇ ਉੱਤੇ ਆਉਂਦਿਆਂ ਦੇਖਿਆ। \v 17 ਅਤੇ ਵੇਖੋ ਇਹ ਸਵਰਗੀ ਬਾਣੀ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਬਹੁਤ ਖੁਸ਼ ਹਾਂ। \c 4 \s ਯਿਸੂ ਦਾ ਪਰਤਾਇਆ ਜਾਣਾ \r ਮਰਕੁਸ 1:12-13; ਲੂਕਾ 4:1-13 \p \v 1 ਤਦ ਯਿਸੂ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਗਿਆ ਕਿ ਸ਼ੈਤਾਨ ਕੋਲੋਂ ਉਸ ਨੂੰ ਪਰਤਾਇਆ ਜਾਵੇ। \v 2 ਜਦ ਉਸ ਨੇ ਚਾਲ੍ਹੀ ਦਿਨ ਅਤੇ ਰਾਤ ਵਰਤ ਰੱਖਿਆ ਤਾਂ ਅੰਤ ਵਿੱਚ ਉਹ ਨੂੰ ਭੁੱਖ ਲੱਗੀ। \v 3 ਤਦ ਸ਼ੈਤਾਨ ਨੇ ਆ ਕੇ ਉਸ ਨੂੰ ਆਖਿਆ, ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਆਖ ਜੋ ਇਹ ਪੱਥਰ ਰੋਟੀਆਂ ਬਣ ਜਾਣ। \v 4 ਪਰ ਉਹ ਨੇ ਉੱਤਰ ਦਿੱਤਾ, \wj ਜੋ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ, ਪਰ ਹਰੇਕ ਬਚਨ ਨਾਲ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿੱਕਲਦਾ ਹੈ।\wj* \v 5 ਫਿਰ ਸ਼ੈਤਾਨ, ਉਹ ਨੂੰ ਪਵਿੱਤਰ ਸ਼ਹਿਰ ਵਿੱਚ ਲੈ ਗਿਆ ਅਤੇ ਹੈਕਲ ਦੇ ਸ਼ਿਖਰ ਉੱਤੇ ਖੜ੍ਹਾ ਕਰ ਕੇ ਉਹ ਨੂੰ ਕਿਹਾ, \v 6 ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਆਪਣੇ ਆਪ ਨੂੰ ਹੇਠਾਂ ਡੇਗ ਦੇ ਕਿਉਂ ਜੋ ਲਿਖਿਆ ਹੈ, ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਉਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਕਿਤੇ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰਾਂ ਨੂੰ ਸੱਟ ਲੱਗੇ। \p \v 7 ਯਿਸੂ ਨੇ ਉਸ ਨੂੰ ਆਖਿਆ, \wj ਇਹ ਵੀ ਲਿਖਿਆ ਹੈ ਜੋ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਪ੍ਰੀਖਿਆ ਨਾ ਲੈ।\wj* \v 8 ਫਿਰ ਸ਼ੈਤਾਨ ਉਹ ਨੂੰ ਇੱਕ ਪਹਾੜ ਦੀ ਚੋਟੀ ਉੱਤੇ ਲੈ ਗਿਆ ਅਤੇ ਸੰਸਾਰ ਦੀਆਂ ਸਾਰੀਆਂ ਪਾਤਸ਼ਾਹੀਆਂ ਅਤੇ ਉਨ੍ਹਾਂ ਦਾ ਪ੍ਰਤਾਪ ਉਹ ਨੂੰ ਵਿਖਾਇਆ \v 9 ਅਤੇ ਉਹ ਨੂੰ ਕਿਹਾ, ਜੇ ਤੂੰ ਝੁੱਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ। \v 10 ਤਦ ਯਿਸੂ ਨੇ ਉਸ ਨੂੰ ਕਿਹਾ, \wj ਹੇ ਸ਼ੈਤਾਨ ਦੂਰ ਹੋ ਜਾ! ਕਿਉਂ ਜੋ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਬੰਦਗੀ ਕਰ।\wj* \v 11 ਤਦ ਸ਼ੈਤਾਨ ਉਹ ਦੇ ਕੋਲੋਂ ਚਲਿਆ ਗਿਆ ਅਤੇ ਵੇਖੋ ਸਵਰਗ ਦੂਤ ਕੋਲ ਆ ਕੇ ਉਹ ਦੀ ਸੇਵਾ ਟਹਿਲ ਕਰਨ ਲੱਗੇ। \s ਯਿਸੂ ਦੀ ਸੇਵਕਾਈ ਦਾ ਗਲੀਲ ਵਿੱਚ ਅਰੰਭ \r ਮਰਕੁਸ 1:14, 15; ਲੂਕਾ 4:14, 31 \p \v 12 ਜਦੋਂ ਯਿਸੂ ਨੇ ਸੁਣਿਆ ਕਿ ਯੂਹੰਨਾ ਫੜ੍ਹਿਆ ਗਿਆ ਤਦ ਉਹ ਗਲੀਲ ਨੂੰ ਤੁਰ ਪਿਆ। \v 13 ਅਤੇ ਨਾਸਰਤ ਨੂੰ ਛੱਡ ਕੇ ਕਫ਼ਰਨਾਹੂਮ ਵਿੱਚ ਰਹਿਣ ਲੱਗਿਆ, ਜਿਹੜਾ ਝੀਲ ਦੇ ਕੰਢੇ ਜ਼ਬੂਲੁਨ ਅਤੇ ਨਫ਼ਥਾਲੀ ਦੇ ਇਲਾਕੇ ਵਿੱਚ ਹੈ। \v 14 ਕਿ ਯਸਾਯਾਹ ਨਬੀ ਦਾ ਵਾਕ ਪੂਰਾ ਹੋਵੇ ਕਿ \v 15 ਜ਼ਬੂਲੁਨ ਦੀ ਧਰਤੀ ਅਤੇ ਨਫ਼ਤਾਲੀ ਦੀ ਧਰਤੀ, ਸਮੁੰਦਰ ਦੀ ਰਾਹ, ਯਰਦਨੋਂ ਪਾਰ, ਪਰਾਈਆਂ ਕੌਮਾਂ ਦੀ ਗਲੀਲ \v 16 ਜਿਹੜੇ ਲੋਕ ਹਨੇਰੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਦੇਸ ਅਤੇ ਸਾਯੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਲਈ ਚਾਨਣ ਪਰਗਟ ਹੋਇਆ। \p \v 17 ਉਸੇ ਵੇਲੇ ਤੋਂ ਯਿਸੂ ਪਰਚਾਰ ਕਰਨ ਅਤੇ ਕਹਿਣ ਲੱਗਾ, \wj ਤੋਬਾ ਕਰੋ ਕਿਉਂ ਜੋ ਸਵਰਗ ਰਾਜ ਨੇੜੇ ਆਇਆ ਹੈ।\wj* \s ਪਹਿਲੇ ਚੇਲਿਆਂ ਨੂੰ ਬੁਲਾਉਣਾ \r ਮਰਕੁਸ 1:16-20; ਲੂਕਾ 5:1-11; ਯੂਹੰਨਾ 1:35-42 \p \v 18 ਗਲੀਲ ਦੀ ਝੀਲ ਦੇ ਕੰਢੇ ਫਿਰਦਿਆਂ ਹੋਇਆਂ ਉਸ ਨੇ ਦੋ ਭਰਾਵਾਂ ਅਰਥਾਤ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਹ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ ਕਿਉਂ ਜੋ ਉਹ ਮਛਵਾਰੇ ਸਨ। \v 19 ਅਤੇ ਉਨ੍ਹਾਂ ਨੂੰ ਆਖਿਆ, \wj ਮੇਰੇ ਪਿੱਛੇ ਆਓ ਅਤੇ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ।\wj* \v 20 ਉਹ ਉਸੇ ਵੇਲੇ ਜਾਲ਼ਾਂ ਨੂੰ ਛੱਡ ਕੇ ਉਸ ਦੇ ਮਗਰ ਹੋ ਤੁਰੇ। \v 21 ਅਤੇ ਉੱਥੋਂ ਅੱਗੇ ਜਾ ਕੇ ਉਹ ਨੇ ਹੋਰ ਦੋ ਭਰਾਵਾਂ ਅਰਥਾਤ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਆਪਣੇ ਪਿਤਾ ਦੇ ਨਾਲ ਬੇੜੀ ਉੱਤੇ ਆਪਣੇ ਜਾਲ਼ਾਂ ਨੂੰ ਸਾਫ਼ ਕਰਦੇ ਸਨ ਅਤੇ ਉਨ੍ਹਾਂ ਨੂੰ ਸੱਦਿਆ। \v 22 ਤਦ ਉਹ ਉਸੇ ਵੇਲੇ ਆਪਣਾ ਸਭ ਕੁਝ ਛੱਡ ਕੇ ਉਹ ਦੇ ਮਗਰ ਹੋ ਤੁਰੇ। \s ਯਿਸੂ ਰੋਗੀਆਂ ਨੂੰ ਚੰਗਾ ਕਰਦਾ ਹੈ। \r ਲੂਕਾ 6:17-19 \p \v 23 ਯਿਸੂ ਸਾਰੇ ਗਲੀਲ ਵਿੱਚ ਫਿਰਦਾ ਹੋਇਆ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਅਤੇ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ। \v 24 ਅਤੇ ਸਾਰੇ ਸੀਰੀਯਾ ਦੇਸ ਵਿੱਚ ਉਹ ਦੀ ਚਰਚਾ ਹੋਣ ਲੱਗ ਪਈ ਅਤੇ ਉਨ੍ਹਾਂ ਸਭਨਾਂ ਰੋਗੀਆਂ ਨੂੰ ਜਿਹੜੇ ਕਈ ਪਰਕਾਰ ਦੇ ਰੋਗਾਂ ਅਤੇ ਦੁੱਖਾਂ ਵਿੱਚ ਫਸੇ ਹੋਏ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਮਿਰਗੀ ਵਾਲਿਆਂ ਅਤੇ ਅਧਰੰਗੀਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਸ ਨੇ ਉਨ੍ਹਾਂ ਨੂੰ ਨਰੋਇਆ ਕੀਤਾ। \v 25 ਅਤੇ ਵੱਡੀਆਂ ਭੀੜਾਂ ਗਲੀਲ, ਦਿਕਾਪੁਲਿਸ, ਯਰੂਸ਼ਲਮ, ਯਹੂਦਿਯਾ ਅਤੇ ਯਰਦਨ ਦੇ ਪਾਰੋਂ ਉਹ ਦੇ ਮਗਰ ਹੋ ਤੁਰੀਆਂ। \c 5 \s ਪਹਾੜੀ ਉਪਦੇਸ਼ \p \v 1 ਭੀੜ ਨੂੰ ਵੇਖ ਕੇ ਯਿਸੂ ਪਹਾੜ ਉੱਤੇ ਚੜ੍ਹ ਗਿਆ ਅਤੇ ਜਦ ਬੈਠ ਗਿਆ ਤਦ ਚੇਲੇ ਉਸ ਦੇ ਕੋਲ ਆਏ। \v 2 ਉਹ ਚੇਲਿਆਂ ਨੂੰ ਇਹ ਉਪਦੇਸ਼ ਦੇਣ ਲੱਗਾ: \s ਧੰਨ ਵਚਨ \r ਲੂਕਾ 6:20-23 \p \v 3 \wj ਉਹ ਧੰਨ ਹਨ ਜਿਹੜੇ ਦਿਲ ਦੇ ਗ਼ਰੀਬ ਹਨ,\wj* \q2 \wj ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ।\wj* \q1 \v 4 \wj ਉਹ ਧੰਨ ਹਨ ਜਿਹੜੇ ਸੋਗ ਕਰਦੇ ਹਨ,\wj* \q2 \wj ਕਿਉਂ ਜੋ ਉਹ ਸ਼ਾਂਤ ਕੀਤੇ ਜਾਣਗੇ।\wj* \q1 \v 5 \wj ਉਹ ਧੰਨ ਹਨ ਜਿਹੜੇ ਹਲੀਮ ਹਨ,\wj* \q2 \wj ਕਿਉਂ ਜੋ ਉਹ ਧਰਤੀ ਦੇ ਵਾਰਿਸ ਹੋਣਗੇ।\wj* \q1 \v 6 \wj ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਭੁੱਖੇ ਤੇ ਪਿਆਸੇ ਹਨ,\wj* \q2 \wj ਕਿਉਂ ਜੋ ਉਹ ਰਜਾਏ ਜਾਣਗੇ।\wj* \q1 \v 7 \wj ਉਹ ਧੰਨ ਹਨ ਜਿਹੜੇ ਦਿਆਲੂ ਹਨ,\wj* \q2 \wj ਕਿਉਂ ਜੋ ਉਨ੍ਹਾਂ ਉੱਤੇ ਦਯਾ ਕੀਤੀ ਜਾਵੇਗੀ।\wj* \q1 \v 8 \wj ਉਹ ਧੰਨ ਹਨ ਜਿਹਨਾਂ ਦੇ ਮਨ ਸ਼ੁੱਧ ਹਨ,\wj* \q2 \wj ਕਿਉਂ ਜੋ ਉਹ ਪਰਮੇਸ਼ੁਰ ਨੂੰ ਵੇਖਣਗੇ।\wj* \q1 \v 9 \wj ਉਹ ਧੰਨ ਹਨ ਜਿਹੜੇ ਮੇਲ-ਮਿਲਾਪ ਕਰਾਉਂਦੇ ਹਨ,\wj* \q2 \wj ਕਿਉਂ ਜੋ ਉਹ ਪਰਮੇਸ਼ੁਰ ਦੇ ਪੁੱਤਰ ਅਖਵਾਉਣਗੇ।\wj* \q1 \v 10 \wj ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਕਾਰਨ ਸਤਾਏ ਜਾਂਦੇ ਹਨ,\wj* \q2 \wj ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ।\wj* \p \v 11 \wj ਧੰਨ ਹੋ ਤੁਸੀਂ, ਜਦੋਂ ਲੋਕ ਮੇਰੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆਂ ਗੱਲਾਂ ਬੋਲਣ ਅਤੇ ਝੂਠੇ ਦੋਸ਼ ਲਾਉਣ।\wj* \v 12 \wj ਖੁਸ਼ ਹੋਵੋ ਅਤੇ ਅਨੰਦ ਮਨਾਓ, ਕਿਉਂ ਜੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ।\wj* \s ਲੂਣ ਅਤੇ ਚਾਨਣ \r ਮਰਕੁਸ 9:50; ਲੂਕਾ 14:34, 35 \p \v 13 \wj ਤੁਸੀਂ ਧਰਤੀ ਦੇ ਲੂਣ ਹੋ! ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਫਿਰ ਕਿਵੇਂ ਸਲੂਣਾ ਕੀਤਾ ਜਾਵੇਗਾ? ਉਹ ਫਿਰ ਬੇਕਾਰ ਹੈ, ਕਿ ਬਾਹਰ ਸੁੱਟਿਆ ਅਤੇ ਮਨੁੱਖਾਂ ਦੇ ਪੈਰਾਂ ਹੇਠ ਮਿੱਧਿਆ ਜਾਵੇ।\wj* \v 14 \wj ਤੁਸੀਂ ਸੰਸਾਰ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਲੁਕਿਆ ਨਹੀਂ ਰਹਿ ਸਕਦਾ।\wj* \v 15 \wj ਲੋਕ ਦੀਵਾ ਬਾਲ ਕੇ ਟੋਕਰੇ ਹੇਠਾਂ ਨਹੀਂ ਰੱਖਦੇ ਸਗੋਂ ਦੀਵਟ ਉੱਤੇ ਰੱਖਦੇ ਹਨ ਤਾਂ ਜੋ ਜਿਹੜੇ ਘਰ ਵਿੱਚ ਹਨ ਉਹਨਾਂ ਨੂੰ ਚਾਨਣ ਦੇਵੇ।\wj* \v 16 \wj ਤੁਹਾਡਾ ਚਾਨਣ ਲੋਕਾਂ ਦੇ ਸਾਹਮਣੇ ਅਜਿਹਾ ਚਮਕੇ ਕਿ ਉਹ ਤੁਹਾਡੇ ਚੰਗੇ ਕੰਮਾਂ ਨੂੰ ਵੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ, ਜਿਹੜਾ ਸਵਰਗ ਵਿੱਚ ਹੈ।\wj* \s ਬਿਵਸਥਾ ਦੀ ਸਿੱਖਿਆ \p \v 17 \wj ਇਹ ਨਾ ਸੋਚੋ ਕਿ ਮੈਂ ਮੂਸਾ ਦੀ ਬਿਵਸਥਾ ਜਾਂ ਨਬੀਆਂ ਦੇ ਉਪਦੇਸ਼ ਨੂੰ ਰੱਦ ਕਰਨ ਆਇਆ ਹਾਂ। ਮੈਂ ਰੱਦ ਕਰਨ ਨਹੀਂ ਸਗੋਂ ਪੂਰਾ ਕਰਨ ਆਇਆ ਹਾਂ।\wj* \v 18 \wj ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਅਕਾਸ਼ ਅਤੇ ਧਰਤੀ ਟਲ ਨਾ ਜਾਣ, ਬਿਵਸਥਾ ਵਿੱਚੋਂ ਇੱਕ ਅੱਖਰ ਜਾਂ ਇੱਕ ਬਿੰਦੀ ਵੀ ਨਾ ਟਲੇਗੀ, ਜਦ ਤੱਕ ਸਭ ਕੁਝ ਪੂਰਾ ਨਾ ਹੋਵੇ।\wj* \v 19 \wj ਸੋ ਜੋ ਕੋਈ ਇਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਦੀ ਵੀ ਉਲੰਘਣਾ ਕਰੇ ਅਤੇ ਇਸੇ ਤਰ੍ਹਾਂ ਦੂਜਿਆਂ ਨੂੰ ਸਿਖਾਵੇ ਸੋ ਸਵਰਗ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਾਵੇ ਉਹ ਸਵਰਗ ਰਾਜ ਵਿੱਚ ਮਹਾਨ ਕਹਾਵੇਗਾ।\wj* \v 20 \wj ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਤੁਹਾਡੀ ਧਾਰਮਿਕਤਾ, ਉਪਦੇਸ਼ਕਾਂ ਅਤੇ ਫ਼ਰੀਸੀਆਂ ਦੇ ਨਾਲੋਂ ਵੱਧ ਨਾ ਹੋਵੇ ਤਾਂ ਤੁਸੀਂ ਸਵਰਗ ਰਾਜ ਵਿੱਚ ਕਿਸੇ ਵੀ ਤਰ੍ਹਾਂ ਨਾ ਵੜੋਗੇ।\wj* \s ਕ੍ਰੋਧ ਅਤੇ ਹੱਤਿਆ \p \v 21 \wj ਤੁਸੀਂ ਸੁਣਿਆ ਹੈ ਕਿ ਬਹੁਤ ਚਿਰ ਪਹਿਲਾਂ ਇਹ ਕਿਹਾ ਗਿਆ ਸੀ, ਤੂੰ ਕਿਸੇ ਮਨੁੱਖ ਦਾ ਖ਼ੂਨ ਨਾ ਕਰ ਅਤੇ ਜੇ ਕੋਈ ਖ਼ੂਨ ਕਰੇ ਸੋ ਅਦਾਲਤ ਵਿੱਚ ਸਜ਼ਾ ਦੇ ਯੋਗ ਹੋਵੇਗਾ।\wj* \v 22 \wj ਪਰ ਮੈਂ ਤੁਹਾਨੂੰ ਆਖਦਾ ਹਾਂ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਕੱਢੇ ਉਹ ਸਭਾ ਵਿੱਚ ਸਜ਼ਾ ਪਾਵੇਗਾ ਪਰ ਜਿਹੜਾ ਆਪਣੇ ਭਰਾ ਨੂੰ “ਮੂਰਖ” ਕਹੇ, ਉਹ ਨਰਕ ਦੀ ਅੱਗ ਦੀ ਸਜ਼ਾ ਪਾਵੇਗਾ।\wj* \v 23 \wj ਸੋ ਜਦੋਂ ਤੂੰ ਜਗਵੇਦੀ ਉੱਤੇ ਆਪਣੀ ਭੇਟ ਚੜ੍ਹਾਉਣ ਲੱਗੇਂ ਅਤੇ ਤੈਨੂੰ ਯਾਦ ਆਵੇ ਜੋ ਤੇਰੇ ਭਰਾ ਦੇ ਮਨ ਵਿੱਚ ਤੇਰੇ ਲਈ ਕੁਝ ਗੁੱਸਾ ਹੈ,\wj* \v 24 \wj ਤਾਂ ਉੱਥੇ ਆਪਣੀ ਭੇਟ ਜਗਵੇਦੀ ਦੇ ਸਾਹਮਣੇ ਛੱਡ ਕੇ ਚੱਲਿਆ ਜਾ ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ-ਮਿਲਾਪ ਕਰ। ਫਿਰ ਆ ਕੇ ਆਪਣੀ ਭੇਟ ਚੜ੍ਹਾ।\wj* \v 25 \wj ਜੇ ਤੇਰਾ ਵਿਰੋਧੀ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਰਸਤੇ ਵਿੱਚ ਹੀ ਛੇਤੀ ਉਹ ਦੇ ਨਾਲ ਮਿਲਾਪ ਕਰ, ਇਸ ਤਰ੍ਹਾਂ ਨਾ ਹੋਵੇ ਜੋ ਵਿਰੋਧੀ ਤੈਨੂੰ ਹਾਕਮ ਦੇ ਹਵਾਲੇ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਤੂੰ ਕੈਦ ਵਿੱਚ ਪੈ ਜਾਵੇਂ।\wj* \v 26 \wj ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਤੂੰ ਸਭ ਕੁਝ ਨਾ ਭਰ ਦੇਵੇਂ ਉੱਥੋਂ ਕਿਸੇ ਵੀ ਤਰ੍ਹਾਂ ਨਾ ਛੁੱਟੇਂਗਾ।\wj* \s ਵਿਭਚਾਰ \p \v 27 \wj ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਵਿਭਚਾਰ ਨਾ ਕਰ।\wj* \v 28 \wj ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਕਿਸੇ ਔਰਤ ਨੂੰ ਬੁਰੀ ਕਾਮਨਾ ਨਾਲ ਵੇਖਦਾ ਹੈ, ਉਹ ਓਸੇ ਵੇਲੇ ਹੀ ਆਪਣੇ ਮਨੋਂ ਉਹ ਦੇ ਨਾਲ ਵਿਭਚਾਰ ਕਰ ਚੁੱਕਿਆ।\wj* \v 29 \wj ਜੇ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ।\wj* \v 30 \wj ਅਤੇ ਜੇ ਤੇਰਾ ਸੱਜਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ।\wj* \s ਤਲਾਕ \p \v 31 \wj ਇਹ ਵੀ ਆਖਿਆ ਗਿਆ ਸੀ ਕਿ ਜਿਹੜਾ ਆਪਣੀ ਪਤਨੀ ਨੂੰ ਤਲਾਕ ਦੇਵੇ, ਉਹ ਉਸ ਨੂੰ ਤਲਾਕ ਨਾਮਾ ਲਿਖ ਕੇ ਦੇਵੇ।\wj* \v 32 \wj ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜਾ ਆਪਣੀ ਪਤਨੀ ਨੂੰ ਹਰਾਮਕਾਰੀ ਤੋਂ ਇਲਾਵਾ ਕਿਸੇ ਹੋਰ ਕਾਰਨ ਤਿਆਗੇ, ਉਹ ਉਸ ਕੋਲੋਂ ਵਿਭਚਾਰ ਕਰਾਉਂਦਾ ਹੈ ਅਤੇ ਜੋ ਕੋਈ ਉਸ ਤਿਆਗੀ ਹੋਈ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ।\wj* \s ਸਹੁੰ \p \v 33 \wj ਤੁਸੀਂ ਸੁਣਿਆ ਹੈ ਜੋ ਪੁਰਖਿਆਂ ਨੂੰ ਕਿਹਾ ਗਿਆ ਸੀ ਕਿ ਤੁਸੀਂ ਝੂਠੀ ਸਹੁੰ ਨਾ ਖਾਣਾ ਪਰ ਪ੍ਰਭੂ ਦੇ ਲਈ ਆਪਣੇ ਵਾਅਦਿਆਂ ਨੂੰ ਪੂਰਾ ਕਰਨਾ।\wj* \v 34 \wj ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਕਦੇ ਵੀ ਸਹੁੰ ਨਾ ਖਾਓ, ਨਾ ਸਵਰਗ ਦੀ ਕਿਉਂ ਜੋ ਉਹ ਪਰਮੇਸ਼ੁਰ ਦਾ ਸਿੰਘਾਸਣ ਹੈ।\wj* \v 35 \wj ਨਾ ਧਰਤੀ ਦੀ ਕਿਉਂ ਜੋ ਉਹ ਪਰਮੇਸ਼ੁਰ ਦੇ ਚਰਨਾਂ ਦੀ ਚੌਂਕੀ ਹੈ ਅਤੇ ਨਾ ਯਰੂਸ਼ਲਮ ਦੀ ਕਿਉਂ ਜੋ ਉਹ ਪਰਮੇਸ਼ੁਰ ਦਾ ਸ਼ਹਿਰ ਹੈ।\wj* \v 36 \wj ਅਤੇ ਨਾ ਆਪਣੇ ਸਿਰ ਦੀ ਸਹੁੰ ਖਾਹ ਕਿਉਂ ਜੋ ਤੂੰ ਇੱਕ ਵਾਲ਼ ਨੂੰ ਸਫ਼ੇਦ ਜਾਂ ਕਾਲਾ ਨਹੀਂ ਕਰ ਸਕਦਾ।\wj* \v 37 \wj ਪਰ ਤੁਹਾਡੀ ਗੱਲਬਾਤ ਹਾਂ ਦੀ ਹਾਂ ਅਤੇ ਨਾਂਹ ਦੀ ਨਾਂਹ ਹੋਵੇ ਅਤੇ ਜੋ ਇਸ ਤੋਂ ਵੱਧ ਹੈ ਸੋ ਦੁਸ਼ਟ ਵੱਲੋਂ ਹੁੰਦਾ ਹੈ।\wj* \s ਬਦਲਾ \p \v 38 \wj ਤੁਸੀਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ।\wj* \v 39 \wj ਮੈਂ ਤੁਹਾਨੂੰ ਆਖਦਾ ਹਾਂ ਜੋ ਦੁਸ਼ਟ ਦਾ ਸਾਹਮਣਾ ਨਾ ਕਰਨਾ ਸਗੋਂ ਜੇ ਕੋਈ ਤੇਰੀ ਸੱਜੀ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ।\wj* \v 40 \wj ਅਤੇ ਜੇ ਕੋਈ ਤੇਰੇ ਉੱਤੇ ਮੁਕੱਦਮਾ ਕਰ ਕੇ ਤੇਰਾ ਕੁੜਤਾ ਲੈਣਾ ਚਾਹੇ ਤਾਂ ਉਹ ਨੂੰ ਚੋਗਾ ਵੀ ਦੇ ਦਿਓ।\wj* \v 41 \wj ਅਤੇ ਜੋ ਕੋਈ ਤੈਨੂੰ ਬੇਗ਼ਾਰੀ ਵਿੱਚ ਇੱਕ ਮੀਲ ਲੈ ਜਾਵੇ ਤਾਂ ਉਹ ਦੇ ਨਾਲ ਦੋ ਮੀਲ ਚੱਲਿਆ ਜਾ।\wj* \v 42 \wj ਜਿਹੜਾ ਤੇਰੇ ਕੋਲੋਂ ਮੰਗੇ ਉਹ ਨੂੰ ਦੇ ਅਤੇ ਜੋ ਤੇਰੇ ਕੋਲੋਂ ਉਧਾਰ ਮੰਗੇ ਤਾਂ ਉਸ ਤੋਂ ਮੂੰਹ ਨਾ ਮੋੜ।\wj* \s ਵੈਰੀਆਂ ਦੇ ਨਾਲ ਪਿਆਰ \r ਲੂਕਾ 6:27 \p \v 43 \wj ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਆਪਣੇ ਗੁਆਂਢੀ ਨਾਲ ਪਿਆਰ ਕਰ ਅਤੇ ਆਪਣੇ ਵੈਰੀ ਨਾਲ ਵੈਰ ਰੱਖ।\wj* \v 44 \wj ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ।\wj* \v 45 \wj ਤਾਂ ਜੋ ਤੁਸੀਂ ਆਪਣੇ ਸਵਰਗੀ ਪਿਤਾ ਦੀ ਸੰਤਾਨ ਹੋਵੋ ਕਿਉਂ ਜੋ ਉਹ ਆਪਣਾ ਸੂਰਜ, ਬੁਰਿਆਂ ਅਤੇ ਭਲਿਆਂ ਲਈ ਚੜ੍ਹਾਉਂਦਾ ਹੈ! ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ।\wj* \v 46 \wj ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ, ਤਾਂ ਤੁਹਾਨੂੰ ਕੀ ਫਲ ਮਿਲੇਗਾ? ਭਲਾ, ਚੂੰਗੀ ਲੈਣ ਵਾਲੇ ਵੀ ਇਹੋ ਨਹੀਂ ਕਰਦੇ?\wj* \v 47 \wj ਅਤੇ ਜੇਕਰ ਤੁਸੀਂ ਸਿਰਫ਼ ਆਪਣੇ ਭਰਾਵਾਂ ਨੂੰ ਹੀ ਪ੍ਰਣਾਮ ਕਰੋ, ਤਾਂ ਤੁਸੀਂ ਕੀ ਵੱਧ ਕਰਦੇ ਹੋ? ਕੀ, ਪਰਾਈ ਕੌਮ ਦੇ ਲੋਕ ਵੀ ਇਹੋ ਨਹੀਂ ਕਰਦੇ?\wj* \v 48 \wj ਸੋ ਜਿਵੇਂ ਤੁਹਾਡਾ ਸਵਰਗੀ ਪਿਤਾ ਸੰਪੂਰਨ ਹੈ, ਤਿਵੇਂ ਤੁਸੀਂ ਵੀ ਸੰਪੂਰਨ ਹੋਵੋ।\wj* \c 6 \s ਦਾਨ \p \v 1 \wj ਸਾਵਧਾਨ, ਤੁਸੀਂ ਆਪਣੇ ਧਾਰਮਿਕਤਾ ਦੇ ਕੰਮ ਮਨੁੱਖਾਂ ਦੇ ਸਾਹਮਣੇ ਦਿਖਾਵੇ ਲਈ ਨਾ ਕਰੋ, ਨਹੀਂ ਤਾਂ ਤੁਸੀਂ ਆਪਣੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ, ਕੁਝ ਵੀ ਫਲ ਪ੍ਰਾਪਤ ਨਾ ਕਰੋਗੇ।\wj* \p \v 2 \wj ਇਸ ਲਈ ਜਦੋਂ ਤੁਸੀਂ ਦਾਨ ਕਰੋਂ, ਜਿਸ ਤਰ੍ਹਾਂ ਕਪਟੀ ਪ੍ਰਾਰਥਨਾ ਘਰਾਂ ਅਤੇ ਰਸਤਿਆਂ ਵਿੱਚ ਆਪਣੇ ਅੱਗੇ ਚਰਚਾ ਕਰਵਾਉਂਦੇ ਹਨ ਕਿ ਲੋਕ ਉਨ੍ਹਾਂ ਦੀ ਵਡਿਆਈ ਕਰਨ, ਤੁਸੀਂ ਅਜਿਹਾ ਨਾ ਕਰੋ। ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾ ਚੁੱਕੇ।\wj* \v 3 \wj ਪਰ ਜਦੋਂ ਤੂੰ ਦਾਨ ਦੇਵੇਂ ਤਾਂ ਜੋ ਕੁਝ ਤੂੰ ਸੱਜੇ ਹੱਥ ਨਾਲ ਦਿੰਦਾ ਤੇਰਾ ਖੱਬਾ ਹੱਥ ਨਾ ਜਾਣੇ,\wj* \v 4 \wj ਤੇਰਾ ਦਾਨ ਗੁਪਤ ਵਿੱਚ ਹੋਵੇ, ਤਾਂ ਜੋ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਤੈਨੂੰ ਫਲ ਦੇਵੇ।\wj* \s ਪ੍ਰਾਰਥਨਾ \r ਲੂਕਾ 11:2-4 \p \v 5 \wj ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਦੀ ਤਰ੍ਹਾਂ ਨਾ ਕਰੋ ਕਿਉਂਕਿ ਉਹ ਪ੍ਰਾਰਥਨਾ ਘਰਾਂ ਅਤੇ ਚੌਕਾਂ ਵਿੱਚ ਖੜ੍ਹੇ ਹੋ ਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ, ਤਾਂ ਜੋ ਮਨੁੱਖ ਉਨ੍ਹਾਂ ਨੂੰ ਵੇਖਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ।\wj* \v 6 \wj ਪਰ ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਆਪਣੇ ਕਮਰੇ ਵਿੱਚ ਜਾਓ ਅਤੇ ਦਰਵਾਜ਼ਾ ਬੰਦ ਕਰ ਕੇ, ਆਪਣੇ ਪਿਤਾ ਅੱਗੇ ਜਿਹੜਾ ਗੁਪਤ ਹੈ ਪ੍ਰਾਰਥਨਾ ਕਰੋ! ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਉਹ ਤੈਨੂੰ ਫਲ ਦੇਵੇਗਾ।\wj* \v 7 \wj ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਪਰਾਈਆਂ ਕੌਮਾਂ ਦੇ ਲੋਕਾਂ ਵਾਂਗੂੰ ਨਾ ਕਰੋ, ਕਿਉਂਕਿ ਉਹ ਸਮਝਦੇ ਹਨ ਕਿ ਸਾਡੇ ਜ਼ਿਆਦਾ ਬੋਲਣ ਨਾਲ ਸਾਡੀ ਸੁਣੀ ਜਾਵੇਗੀ।\wj* \v 8 \wj ਇਸ ਲਈ ਤੁਸੀਂ ਉਨ੍ਹਾਂ ਵਰਗੇ ਨਾ ਹੋਵੋ, ਕਿਉਂਕਿ ਤੁਹਾਡਾ ਪਿਤਾ ਤੁਹਾਡੇ ਮੰਗਣ ਤੋਂ ਪਹਿਲਾਂ ਹੀ ਤੁਹਾਡੀਆਂ ਜ਼ਰੂਰਤਾਂ ਨੂੰ ਜਾਣਦਾ ਹੈ।\wj* \v 9 \wj ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ,\wj* \q1 \wj ਹੇ ਸਾਡੇ ਪਿਤਾ, ਜਿਹੜਾ ਸਵਰਗ ਵਿੱਚ ਹੈਂ,\wj* \q1 \wj ਤੇਰਾ ਨਾਮ ਪਵਿੱਤਰ ਮੰਨਿਆ ਜਾਵੇ,\wj* \q1 \v 10 \wj ਤੇਰਾ ਰਾਜ ਆਵੇ,\wj* \q1 \wj ਤੇਰੀ ਮਰਜ਼ੀ ਜਿਵੇਂ ਸਵਰਗ ਵਿੱਚ ਪੂਰੀ ਹੁੰਦੀ ਹੈ ਧਰਤੀ ਉੱਤੇ ਵੀ ਹੋਵੇ।\wj* \q1 \v 11 \wj ਸਾਡੀ ਰੋਜ਼ ਦੀ ਰੋਟੀ ਅੱਜ ਸਾਨੂੰ ਦੇ,\wj* \q1 \v 12 \wj ਅਤੇ ਸਾਡੇ ਗੁਨਾਹ ਸਾਨੂੰ ਮਾਫ਼ ਕਰ,\wj* \q2 \wj ਜਿਵੇਂ ਅਸੀਂ ਵੀ ਆਪਣੇ ਗੁਨਾਹਗਾਰਾਂ ਨੂੰ ਮਾਫ਼ ਕੀਤਾ ਹੈ,\wj* \q1 \v 13 \wj ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ,\wj* \q2 \wj ਸਗੋਂ ਬੁਰਿਆਈ ਤੋਂ ਬਚਾ। ਕਿਉਂਕਿ ਕੁਦਰਤ, ਜਲਾਲ ਅਤੇ ਪਾਤਸ਼ਾਹੀ ਸਦਾ ਤੁਹਾਡੇ ਹਨ। ਆਮੀਨ।\wj* \p \v 14 \wj ਜੇਕਰ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦੇਵੋ, ਤਾਂ ਤੁਹਾਡਾ ਸਵਰਗੀ ਪਿਤਾ ਤੁਹਾਨੂੰ ਵੀ ਮਾਫ਼ ਕਰ ਦੇਵੇਗਾ।\wj* \v 15 \wj ਪਰ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਨਾ ਕਰੋ, ਤਾਂ ਤੁਹਾਡਾ ਪਿਤਾ ਵੀ ਤੁਹਾਡੇ ਅਪਰਾਧ ਮਾਫ਼ ਨਾ ਕਰੇਗਾ।\wj* \s ਵਰਤ \p \v 16 \wj ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਦੀ ਤਰ੍ਹਾਂ ਉਦਾਸੀ ਵਾਲਾ ਚਿਹਰਾ ਨਾ ਬਣਾਓ, ਕਿਉਂ ਜੋ ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ, ਕਿ ਲੋਕ ਜਾਨਣ ਜੋ ਉਹਨਾਂ ਨੇ ਵਰਤ ਰੱਖਿਆ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ।\wj* \v 17 \wj ਪਰ ਜਦੋਂ ਤੂੰ ਵਰਤ ਰੱਖੇਂ ਤਾਂ ਆਪਣੇ ਸਿਰ ਉੱਤੇ ਤੇਲ ਲਾ ਅਤੇ ਆਪਣਾ ਮੂੰਹ ਧੋ।\wj* \v 18 \wj ਤੂੰ ਮਨੁੱਖਾਂ ਨੂੰ ਨਹੀਂ ਪਰ ਆਪਣੇ ਪਿਤਾ ਨੂੰ ਜਿਹੜਾ ਗੁਪਤ ਹੈ ਵਰਤੀ ਮਲੂਮ ਹੋਵੇਂ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇਗਾ।\wj* \s ਸਵਰਗ ਵਿੱਚ ਧਨ \r ਲੂਕਾ 13:33, 34 \p \v 19 \wj ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਚੋਰ ਸੰਨ੍ਹ ਮਾਰ ਕੇ ਇਸ ਨੂੰ ਚੁਰਾਉਂਦੇ ਹਨ।\wj* \v 20 \wj ਪਰ ਸਵਰਗ ਵਿੱਚ ਆਪਣੇ ਲਈ ਧਨ ਜੋੜੋ, ਜਿੱਥੇ ਨਾ ਕੋਈ ਕੀੜਾ ਨਾ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰ ਕੇ ਚੁਰਾਉਂਦੇ ਹਨ।\wj* \v 21 \wj ਕਿਉਂਕਿ ਜਿੱਥੇ ਤੁਹਾਡਾ ਧਨ ਹੋਵੇਗਾ, ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ।\wj* \s ਸਰੀਰ ਦਾ ਦੀਵਾ \r ਲੂਕਾ 11:34-36 \p \v 22 \wj ਸਰੀਰ ਦਾ ਦੀਵਾ ਅੱਖ ਹੈ, ਜੇਕਰ ਤੁਹਾਡੀ ਅੱਖ ਨਿਰਮਲ ਹੋਵੇ ਤਾਂ ਤੁਹਾਡਾ ਸਾਰਾ ਸਰੀਰ ਚਾਨਣ ਨਾਲ ਭਰਪੂਰ ਹੋਵੇਗਾ।\wj* \v 23 \wj ਪਰ ਜੇ ਤੁਹਾਡੀ ਅੱਖ ਵਿੱਚ ਬੁਰਾਈ ਹੋਵੇ ਤਾਂ ਤੁਹਾਡਾ ਸਾਰਾ ਸਰੀਰ ਹਨ੍ਹੇਰੇ ਨਾਲ ਭਰਿਆ ਹੋਵੇਗਾ। ਸੋ ਜੇ ਤੁਹਾਡੇ ਅੰਦਰ ਦਾ ਚਾਨਣ ਹੀ ਹਨ੍ਹੇਰਾ ਹੈ ਤਾਂ ਉਹ ਹਨ੍ਹੇਰਾ ਕਿੰਨ੍ਹਾਂ ਵਧੇਰੇ ਹੋਵੇਗਾ।\wj* \s ਪਰਮੇਸ਼ੁਰ ਅਤੇ ਧਨ \r ਲੂਕਾ 16:13; ਲੂਕਾ 12:22-31 \p \v 24 \wj ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।\wj* \v 25 \wj ਇਸ ਕਰ ਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੇ ਲਈ ਚਿੰਤਾ ਨਾ ਕਰੋ, ਕਿ ਅਸੀਂ ਕੀ ਖਾਵਾਂਗੇ ਜਾਂ ਕੀ ਪੀਵਾਂਗੇ ਅਤੇ ਨਾ ਆਪਣੇ ਸਰੀਰ ਦੇ ਲਈ ਕਿ ਅਸੀਂ ਕੀ ਪਹਿਨਾਂਗੇ? ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ?\wj* \v 26 \wj ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ! ਨਾ ਤਾਂ ਉਹ ਬੀਜਦੇ ਹਨ ਤੇ ਨਾ ਹੀ ਵੱਢਦੇ ਹਨ ਅਤੇ ਨਾ ਭੜੋਲਿਆਂ ਵਿੱਚ ਇਕੱਠਿਆਂ ਕਰਦੇ ਹਨ! ਪਰ ਤੁਹਾਡਾ ਸਵਰਗੀ ਪਿਤਾ ਉਨ੍ਹਾਂ ਦੀ ਦੇਖਭਾਲ ਕਰਦਾ ਹੈ। ਕੀ ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ?\wj* \v 27 \wj ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਹੜਾ ਚਿੰਤਾ ਕਰ ਕੇ ਆਪਣੀ ਉਮਰ ਇੱਕ ਪਲ ਵਧਾ ਸਕਦਾ ਹੈ?\wj* \v 28 \wj ਅਤੇ ਪਹਿਰਾਵੇ ਲਈ ਕਿਉਂ ਚਿੰਤਾ ਕਰਦੇ ਹੋ? ਜੰਗਲੀ ਫੁੱਲਾਂ ਨੂੰ ਵੇਖੋ ਕਿ ਉਹ ਕਿਵੇਂ ਵੱਧਦੇ ਹਨ। ਉਹ ਨਾ ਮਿਹਨਤ ਕਰਦੇ ਨਾ ਕੱਤਦੇ ਹਨ।\wj* \v 29 \wj ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਸੁਲੇਮਾਨ ਵੀ ਆਪਣੀ ਸਾਰੀ ਸ਼ਾਨੋ ਸ਼ੌਕਤ ਵਿੱਚ ਇਨ੍ਹਾਂ ਵਿੱਚੋਂ ਇੱਕ ਦੇ ਸਮਾਨ ਬਸਤਰ ਪਹਿਨਿਆ ਹੋਇਆ ਨਹੀਂ ਸੀ।\wj* \v 30 \wj ਪਰਮੇਸ਼ੁਰ ਜੰਗਲੀ ਘਾਹ ਨੂੰ ਜਿਹੜਾ ਅੱਜ ਹੈ ਅਤੇ ਕੱਲ੍ਹ ਅੱਗ ਵਿੱਚ ਝੋਕਿਆ ਜਾਂਦਾ ਹੈ, ਅਜਿਹਾ ਪਹਿਰਾਵਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਕੀ ਉਹ ਤੁਹਾਨੂੰ ਉਸ ਤੋਂ ਵੱਧ ਨਾ ਪਹਿਨਾਵੇਗਾ?\wj* \v 31 \wj ਇਸ ਲਈ ਤੁਸੀਂ ਚਿੰਤਾ ਕਰ ਕੇ ਇਹ ਨਾ ਆਖੋ ਕਿ ਅਸੀਂ ਕੀ ਖਾਵਾਂਗੇ? ਜਾਂ ਕੀ ਪੀਵਾਂਗੇ? ਜਾਂ ਕੀ ਪਹਿਨਾਂਗੇ?\wj* \v 32 \wj ਪਰਾਈਆਂ ਕੌਮਾਂ ਦੇ ਲੋਕ ਤਾਂ ਇਨ੍ਹਾਂ ਸਭਨਾਂ ਵਸਤਾਂ ਦੀ ਭਾਲ ਵਿੱਚ ਲੱਗੇ ਰਹਿੰਦੇ ਹਨ, ਪਰ ਤੁਸੀਂ ਚਿੰਤਾ ਨਾ ਕਰੋ ਕਿਉਂ ਜੋ ਤੁਹਾਡਾ ਸਵਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਸਭਨਾਂ ਵਸਤਾਂ ਦੀ ਲੋੜ ਹੈ।\wj* \v 33 \wj ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।\wj* \v 34 \wj ਇਸ ਲਈ ਤੁਸੀਂ ਕੱਲ ਦੀ ਚਿੰਤਾ ਨਾ ਕਰੋ ਕਿਉਂ ਜੋ ਕੱਲ ਆਪਣੇ ਲਈ ਆਪੇ ਚਿੰਤਾ ਕਰੇਗਾ। ਅੱਜ ਦੇ ਲਈ ਅੱਜ ਦਾ ਹੀ ਦੁੱਖ ਬਥੇਰਾ ਹੈ।\wj* \c 7 \s ਦੂਸਰਿਆਂ ਉੱਤੇ ਦੋਸ਼ ਨਾ ਲਗਾਓ \r ਲੂਕਾ 6:37, 38, 41, 42 \p \v 1 \wj ਦੋਸ਼ ਨਾ ਲਾਓ ਤਾਂ ਜੋ ਤੁਹਾਡੇ ਉੱਤੇ ਵੀ ਦੋਸ਼ ਨਾ ਲਾਇਆ ਜਾਵੇ।\wj* \v 2 \wj ਕਿਉਂਕਿ ਜਿਸ ਤਰ੍ਹਾਂ ਤੁਸੀਂ ਦੋਸ਼ ਲਾਉਂਦੇ ਹੋ, ਉਸੇ ਤਰ੍ਹਾਂ ਤੁਹਾਡੇ ਉੱਤੇ ਵੀ ਦੋਸ਼ ਲਾਇਆ ਜਾਵੇਗਾ ਅਤੇ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਮਿਣਿਆ ਜਾਵੇਗਾ।\wj* \v 3 \wj ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ, ਕਿਉਂ ਵੇਖਦਾ ਹੈਂ? ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ ਉਸ ਵੱਲ ਧਿਆਨ ਨਹੀਂ ਦਿੰਦਾ!\wj* \v 4 \wj ਪਰ ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ ਕਿ ਲਿਆ ਤੇਰੀ ਅੱਖ ਵਿੱਚੋਂ ਕੱਖ ਕੱਢ ਦਿਆਂ, ਜਦ ਕਿ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ!\wj* \v 5 \wj ਹੇ ਕਪਟੀ ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਤੂੰ ਚੰਗੀ ਤਰ੍ਹਾਂ ਵੇਖ ਕੇ, ਉਸ ਕੱਖ ਨੂੰ ਆਪਣੇ ਭਰਾ ਦੀ ਅੱਖ ਵਿੱਚੋਂ ਕੱਢ ਸਕੇਂਗਾ।\wj* \p \v 6 \wj ਪਵਿੱਤਰ ਵਸਤੂ ਕੁੱਤਿਆਂ ਨੂੰ ਨਾ ਪਾਓ ਅਤੇ ਆਪਣੇ ਮੋਤੀ ਸੂਰਾਂ ਅੱਗੇ ਨਾ ਸੁੱਟੋ, ਕਿਤੇ ਅਜਿਹਾ ਨਾ ਹੋਵੇ ਜੋ ਉਹ ਉਨ੍ਹਾਂ ਨੂੰ ਆਪਣੇ ਪੈਰਾਂ ਹੇਠ ਮਿੱਧ ਦੇਣ ਅਤੇ ਮੁੜ ਕੇ ਤੁਹਾਨੂੰ ਪਾੜਨ।\wj* \s ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ \r ਲੂਕਾ 11:9-13 \p \v 7 \wj ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ। ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ।\wj* \v 8 \wj ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ, ਲੱਭਣ ਵਾਲੇ ਨੂੰ ਲੱਭ ਜਾਂਦਾ ਹੈ ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।\wj* \v 9 \wj ਜਾਂ ਤੁਹਾਡੇ ਵਿੱਚੋਂ ਕੌਣ ਅਜਿਹਾ ਹੈ, ਕਿ ਜਦੋਂ ਉਸ ਦਾ ਪੁੱਤਰ ਉਸ ਤੋਂ ਰੋਟੀ ਮੰਗੇ ਤਾਂ ਉਹ ਉਸ ਨੂੰ ਪੱਥਰ ਦੇਵੇ?\wj* \v 10 \wj ਅਤੇ ਜਦੋਂ ਮੱਛੀ ਮੰਗੇ ਤਾਂ ਉਹ ਉਸ ਨੂੰ ਸੱਪ ਦੇਵੇ?\wj* \v 11 \wj ਜਦੋਂ ਤੁਸੀਂ ਬੁਰੇ ਹੋ ਕੇ, ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਕਿੰਨੀਆਂ ਵਧੇਰੇ ਚੰਗੀਆਂ ਵਸਤੂਆਂ ਕਿਉਂ ਨਾ ਦੇਵੇਗਾ?\wj* \v 12 \wj ਇਸ ਲਈ ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ! ਕਿਉਂਕਿ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੇ ਉਪਦੇਸ਼ ਦਾ ਇਹੋ ਹੀ ਅਰਥ ਹੈ।\wj* \s ਭੀੜਾ ਅਤੇ ਖੁੱਲ੍ਹਾ ਫਾਟਕ \r ਲੂਕਾ 13:24 \p \v 13 \wj ਭੀੜੇ ਫਾਟਕ ਤੋਂ ਵੜੋ, ਕਿਉਂ ਜੋ ਖੁੱਲ੍ਹਾ ਹੈ ਉਹ ਫਾਟਕ ਅਤੇ ਸੁਖਾਲਾ ਹੈ ਉਹ ਰਾਹ ਜਿਹੜਾ ਨਾਸ ਨੂੰ ਜਾਂਦਾ ਹੈ ਅਤੇ ਬਹੁਤੇ ਹਨ ਜਿਹੜੇ ਉਸ ਤੋਂ ਜਾਂਦੇ ਹਨ।\wj* \v 14 \wj ਅਤੇ ਉਹ ਫਾਟਕ ਭੀੜਾ ਹੈ ਅਤੇ ਉਹ ਰਾਹ ਔਖਾ ਹੈ, ਜਿਹੜਾ ਸੱਚੇ ਜੀਵਨ ਵੱਲ ਜਾਂਦਾ ਹੈ ਅਤੇ ਬਹੁਤ ਥੋੜ੍ਹੇ ਹਨ ਜੋ ਉਸ ਨੂੰ ਲੱਭਦੇ ਹਨ।\wj* \s ਸੱਚੇ ਅਤੇ ਝੂਠੇ ਨਬੀ \r ਲੂਕਾ 6:43, 44, 46; 13:25-27 \p \v 15 \wj ਝੂਠੇ ਨਬੀਆਂ ਤੋਂ ਸਾਵਧਾਨ ਰਹੋ, ਜਿਹੜੇ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ ਪਰ ਅੰਦਰੋਂ ਉਹ ਪਾੜਨ ਵਾਲੇ ਬਘਿਆੜ ਹਨ।\wj* \v 16 \wj ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ। ਕੀ, ਕੰਡਿਆਲੀਆਂ ਝਾੜੀਆਂ ਨੂੰ ਦਾਖਾਂ ਜਾਂ ਭਖੜੇ ਨੂੰ ਹੰਜ਼ੀਰ ਲੱਗਦੇ ਹਨ?\wj* \v 17 \wj ਜਿਸ ਤਰ੍ਹਾਂ ਹਰੇਕ ਚੰਗੇ ਰੁੱਖ ਨੂੰ ਚੰਗੇ ਫਲ ਲੱਗਦੇ ਹਨ, ਪਰ ਮਾੜੇ ਰੁੱਖ ਨੂੰ ਬੁਰੇ ਫਲ ਲੱਗਦੇ ਹਨ।\wj* \v 18 \wj ਚੰਗਾ ਰੁੱਖ ਬੁਰਾ ਫਲ ਨਹੀਂ ਦੇ ਸਕਦਾ ਅਤੇ ਨਾ ਮਾੜਾ ਰੁੱਖ ਚੰਗਾ ਫਲ ਦੇ ਸਕਦਾ ਹੈ।\wj* \v 19 \wj ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।\wj* \v 20 \wj ਇਸ ਲਈ ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ।\wj* \v 21 \wj ਹਰ ਕੋਈ ਮੈਨੂੰ ਪ੍ਰਭੂ! ਪ੍ਰਭੂ! ਕਹਿਣ ਵਾਲਾ ਸਵਰਗ ਰਾਜ ਵਿੱਚ ਨਹੀਂ ਵੜੇਗਾ ਪਰ ਉਹ ਹੀ ਵੜੇਗਾ ਜੋ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ।\wj* \v 22 \wj ਉਸ ਦਿਨ ਬਹੁਤੇ ਮੈਨੂੰ ਆਖਣਗੇ, ਹੇ ਪ੍ਰਭੂ! ਹੇ ਪ੍ਰਭੂ! ਕੀ ਅਸੀਂ ਤੇਰਾ ਨਾਮ ਲੈ ਕੇ ਅਗੰਮ ਵਾਕ ਨਹੀਂ ਕੀਤੇ? ਅਤੇ ਤੇਰਾ ਨਾਮ ਲੈ ਕੇ ਭੂਤ ਨਹੀਂ ਕੱਢੇ? ਅਤੇ ਤੇਰਾ ਨਾਮ ਲੈ ਕੇ ਬਹੁਤ ਅਚਰਜ਼ ਕੰਮ ਨਹੀਂ ਕੀਤੇ?\wj* \v 23 \wj ਤਦ ਮੈਂ ਉਨ੍ਹਾਂ ਨੂੰ ਸਪੱਸ਼ਟ ਆਖਾਂਗਾ, ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ। ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ!\wj* \s ਘਰ ਬਣਾਉਣ ਵਾਲੇ ਦੋ ਮਨੁੱਖ: ਬੁੱਧੀਮਾਨ ਅਤੇ ਮੂਰਖ \r ਲੂਕਾ 6:47-49 \p \v 24 \wj ਇਸ ਲਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਚੱਲਦਾ ਹੈ, ਉਹ ਉਸ ਬੁੱਧਵਾਨ ਵਰਗਾ ਹੈ ਜਿਸ ਨੇ ਆਪਣਾ ਘਰ ਪੱਥਰ ਉੱਤੇ ਬਣਾਇਆ।\wj* \v 25 \wj ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਪਰ ਉਹ ਨਾ ਡਿੱਗਿਆ, ਕਿਉਂਕਿ ਉਸ ਦੀ ਨੀਂਹ ਪੱਥਰ ਉੱਤੇ ਧਰੀ ਹੋਈ ਸੀ।\wj* \v 26 \wj ਅਤੇ ਹਰ ਕੋਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਨਹੀਂ ਚੱਲਦਾ ਉਹ ਉਸ ਮੂਰਖ ਵਰਗਾ ਹੈ ਜਿਸ ਨੇ ਆਪਣਾ ਘਰ ਰੇਤ ਉੱਤੇ ਬਣਾਇਆ।\wj* \v 27 \wj ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਅਤੇ ਉਹ ਘਰ ਡਿੱਗ ਗਿਆ ਅਤੇ ਉਸ ਦਾ ਵੱਡਾ ਨਾਸ ਹੋਇਆ।\wj* \p \v 28 ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਯਿਸੂ ਇਹ ਗੱਲਾਂ ਕਰ ਹੱਟਿਆ ਤਾਂ ਭੀੜ ਉਹ ਦੇ ਉਪਦੇਸ਼ ਤੋਂ ਹੈਰਾਨ ਹੋਈ। \v 29 ਕਿਉਂਕਿ ਉਸ ਨੇ ਉਨ੍ਹਾਂ ਨੂੰ ਉਪਦੇਸ਼ਕਾਂ ਵਾਂਗੂੰ ਉਪਦੇਸ਼ ਨਹੀਂ ਦਿੱਤਾ, ਸਗੋਂ ਇੱਕ ਅਧਿਕਾਰ ਨਾਲ ਉਪਦੇਸ਼ ਦਿੱਤਾ। \c 8 \s ਕੋੜ੍ਹੀ ਨੂੰ ਚੰਗਾ ਕਰਨਾ \r ਮਰਕੁਸ 1:40-45; ਲੂਕਾ 5:12-16 \p \v 1 ਜਦੋਂ ਉਹ ਪਹਾੜ ਉੱਤੋਂ ਉੱਤਰਿਆ ਤਾਂ ਵੱਡੀ ਭੀੜ ਉਹ ਦੇ ਮਗਰ ਆਈ। \v 2 ਅਤੇ ਵੇਖੋ ਇੱਕ ਕੋੜ੍ਹੀ ਨੇ ਯਿਸੂ ਕੋਲ ਆ ਕੇ ਉਸ ਅੱਗੇ ਮੱਥਾ ਟੇਕਿਆ ਅਤੇ ਕਿਹਾ, ਪ੍ਰਭੂ ਜੀ ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ। \v 3 ਫਿਰ ਉਸ ਨੇ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਆਖਿਆ, \wj ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ\wj* ਅਤੇ ਉਸੇ ਵੇਲੇ ਉਹ ਕੋੜ੍ਹੀ ਸ਼ੁੱਧ ਹੋ ਗਿਆ। \v 4 ਫਿਰ ਯਿਸੂ ਨੇ ਉਸ ਨੂੰ ਆਖਿਆ, \wj ਖ਼ਬਰਦਾਰ! ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਜਿਹੜੀ ਭੇਟ ਮੂਸਾ ਨੇ ਠਹਿਰਾਈ, ਚੜ੍ਹਾ ਕਿ ਉਨ੍ਹਾਂ ਲਈ ਗਵਾਹੀ ਹੋਵੇ।\wj* \s ਇੱਕ ਸੂਬੇਦਾਰ ਦਾ ਵਿਸ਼ਵਾਸ \r ਲੂਕਾ 7:1-10 \p \v 5 ਜਦੋਂ ਉਹ ਕਫ਼ਰਨਾਹੂਮ ਵਿੱਚ ਗਿਆ, ਇੱਕ ਸੂਬੇਦਾਰ ਉਸ ਕੋਲ ਆਇਆ ਅਤੇ ਉਸ ਅੱਗੇ ਬੇਨਤੀ ਕੀਤੀ, \v 6 ਕਿ ਪ੍ਰਭੂ ਜੀ, ਮੇਰਾ ਨੌਕਰ ਅਧਰੰਗ ਦਾ ਮਾਰਿਆ, ਘਰ ਵਿੱਚ ਪਿਆ ਦਰਦ ਨਾਲ ਤੜਫ਼ ਰਿਹਾ ਹੈ। \v 7 ਪ੍ਰਭੂ ਨੇ ਉਸ ਨੂੰ ਆਖਿਆ, \wj ਮੈਂ ਆ ਕੇ ਉਹ ਨੂੰ ਚੰਗਾ ਕਰ ਦਿਆਂਗਾ।\wj* \v 8 ਪਰ ਸੂਬੇਦਾਰ ਨੇ ਉੱਤਰ ਦਿੱਤਾ, ਪ੍ਰਭੂ ਜੀ ਮੈਂ ਇਸ ਯੋਗ ਨਹੀਂ ਜੋ ਤੁਸੀਂ ਮੇਰੀ ਛੱਤ ਦੇ ਹੇਠ ਆਓ, ਪਰ ਸਿਰਫ਼ ਬਚਨ ਹੀ ਕਰ ਦੇਵੋ ਤਾਂ ਮੇਰਾ ਨੌਕਰ ਚੰਗਾ ਹੋ ਜਾਵੇਗਾ। \v 9 ਕਿਉਂ ਜੋ ਮੈਂ ਵੀ ਦੂਜਿਆਂ ਦੇ ਅਧੀਨ ਇੱਕ ਮਨੁੱਖ ਹਾਂ ਅਤੇ ਸਿਪਾਹੀਆਂ ਨੂੰ ਆਪਣੇ ਅਧੀਨ ਰੱਖਦਾ ਹਾਂ ਅਤੇ ਜੇ ਕਿਸੇ ਨੂੰ ਆਖਦਾ ਹਾਂ, ਜਾ! ਤਾਂ ਉਹ ਜਾਂਦਾ ਹੈ ਅਤੇ ਜੇ ਕਿਸੇ ਨੂੰ ਆਖਦਾ ਹਾਂ, ਆ! ਤਾਂ ਉਹ ਆਉਂਦਾ ਹੈ ਅਤੇ ਜੇ ਆਪਣੇ ਨੌਕਰ ਨੂੰ ਆਖਦਾ ਹਾਂ, ਇਹ ਕਰ! ਤਾਂ ਉਹ ਕਰਦਾ ਹੈ। \v 10 ਯਿਸੂ ਇਹ ਸੁਣ ਕੇ ਹੈਰਾਨ ਹੋਇਆ ਅਤੇ ਆਪਣੇ ਪਿੱਛੇ ਆਉਣ ਵਾਲਿਆਂ ਨੂੰ ਕਿਹਾ ਕਿ, \wj “ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਮੈਂ ਇਸ ਤਰ੍ਹਾਂ ਦਾ ਵਿਸ਼ਵਾਸ ਇਸਰਾਏਲ ਵਿੱਚ ਵੀ ਨਹੀਂ ਵੇਖਿਆ!\wj* \v 11 \wj ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਬਹੁਤ ਸਾਰੇ ਪੂਰਬ ਅਤੇ ਪੱਛਮ ਤੋਂ ਆਉਣਗੇ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੈਠਣਗੇ।\wj* \v 12 \wj ਪਰ ਰਾਜ ਦੇ ਪੁੱਤਰ ਬਾਹਰ ਦੇ ਅੰਧਕਾਰ ਵਿੱਚ ਸੁੱਟੇ ਜਾਣਗੇ, ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ।\wj* \v 13 ਫਿਰ ਯਿਸੂ ਨੇ ਸੂਬੇਦਾਰ ਨੂੰ ਕਿਹਾ, \wj ਜਾ ਜਿਸ ਤਰ੍ਹਾਂ ਤੂੰ ਵਿਸ਼ਵਾਸ ਕੀਤਾ ਤੇਰੇ ਲਈ ਉਸੇ ਤਰ੍ਹਾਂ ਹੋਵੇ\wj* ਅਤੇ ਉਹ ਨੌਕਰ ਉਸੇ ਵੇਲੇ ਚੰਗਾ ਹੋ ਗਿਆ।” \s ਬਹੁਤ ਸਾਰੇ ਰੋਗੀਆਂ ਨੂੰ ਚੰਗਾ ਕਰਨਾ \r ਮਰਕੁਸ 1:29-34; ਲੂਕਾ 4:38-41 \p \v 14 ਯਿਸੂ ਨੇ ਪਤਰਸ ਦੇ ਘਰ ਵਿੱਚ ਆ ਕੇ ਉਸ ਦੀ ਸੱਸ ਨੂੰ ਬੁਖ਼ਾਰ ਨਾਲ ਬਿਮਾਰ ਪਈ ਵੇਖਿਆ। \v 15 ਅਤੇ ਉਸ ਨੇ ਉਹ ਦਾ ਹੱਥ ਛੂਹਿਆ ਅਤੇ ਉਹ ਦਾ ਬੁਖ਼ਾਰ ਉਤਰ ਗਿਆ ਅਤੇ ਉਹ ਨੇ ਉੱਠ ਕੇ ਉਸ ਦੀ ਸੇਵਾ ਕੀਤੀ। \v 16 ਅਤੇ ਜਦੋਂ ਸ਼ਾਮ ਹੋਈ, ਉਸ ਦੇ ਕੋਲ ਬਹੁਤਿਆਂ ਨੂੰ ਲਿਆਏ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ; ਅਤੇ ਉਸ ਨੇ ਬਚਨ ਨਾਲ ਭੂਤਾਂ ਨੂੰ ਕੱਢ ਦਿੱਤਾ ਅਤੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ। \v 17 ਤਾਂ ਜੋ ਯਸਾਯਾਹ ਨਬੀ ਦਾ ਉਹ ਬਚਨ ਪੂਰਾ ਹੋਵੇ ਕਿ ਉਹ ਨੇ ਆਪ ਸਾਡੀਆਂ ਮਾਂਦਗੀਆਂ ਲੈ ਲਈਆਂ ਅਤੇ ਸਾਡੇ ਰੋਗ ਚੁੱਕ ਲਏ। \s ਯਿਸੂ ਦੇ ਚੇਲੇ ਬਣਨ ਦਾ ਮੁੱਲ \r ਲੂਕਾ 9:57-62 \p \v 18 ਫਿਰ ਯਿਸੂ ਨੇ ਵੱਡੀ ਭੀੜ ਆਪਣੇ ਆਲੇ-ਦੁਆਲੇ ਵੇਖ ਕੇ ਝੀਲ ਦੇ ਉਸ ਪਾਰ ਚੱਲਣ ਦੀ ਆਗਿਆ ਦਿੱਤੀ। \v 19 ਅਤੇ ਇੱਕ ਧਰਮ ਦੇ ਉਪਦੇਸ਼ਕ ਨੇ ਕੋਲ ਆ ਕੇ ਉਹ ਨੂੰ ਕਿਹਾ, ਗੁਰੂ ਜੀ, ਜਿੱਥੇ ਤੁਸੀਂ ਜਾਓਗੇ ਮੈਂ ਤੁਹਾਡੇ ਪਿੱਛੇ ਚੱਲਾਂਗਾ। \v 20 \wj ਅਤੇ ਯਿਸੂ ਨੇ ਉਹ ਨੂੰ ਆਖਿਆ ਕਿ ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਲ੍ਹਣੇ ਹਨ, ਪਰ ਮਨੁੱਖ ਦੇ ਪੁੱਤਰ ਦੇ ਸਿਰ ਰੱਖਣ ਲਈ ਥਾਂ ਨਹੀਂ ਹੈ।\wj* \v 21 ਅਤੇ ਚੇਲਿਆਂ ਵਿੱਚੋਂ ਕਿਸੇ ਨੇ ਉਹ ਨੂੰ ਆਖਿਆ, ਪ੍ਰਭੂ ਜੀ ਮੈਨੂੰ ਆਗਿਆ ਦਿਓ ਕਿ ਪਹਿਲਾਂ ਜਾ ਕੇ ਆਪਣੇ ਪਿਤਾ ਨੂੰ ਦੱਬਾਂ। \v 22 ਪਰ ਯਿਸੂ ਨੇ ਉਸ ਨੂੰ ਕਿਹਾ, \wj ਤੂੰ ਮੇਰੇ ਪਿੱਛੇ ਚੱਲਿਆ ਆ ਅਤੇ ਮੁਰਦਿਆਂ ਨੂੰ ਆਪਣੇ ਮੁਰਦੇ ਦੱਬਣ ਦੇ।\wj* \s ਤੂਫਾਨ ਨੂੰ ਸ਼ਾਂਤ ਕਰਨਾ \r ਮਰਕੁਸ 4:35-41; ਲੂਕਾ 8:22-25 \p \v 23 ਜਦੋਂ ਉਹ ਬੇੜੀ ਉੱਤੇ ਚੜ੍ਹਿਆ ਤਾਂ ਉਸ ਦੇ ਚੇਲੇ ਉਹ ਦੇ ਮਗਰ ਆਏ। \v 24 ਅਤੇ ਵੇਖੋ ਝੀਲ ਵਿੱਚ ਵੱਡਾ ਤੂਫ਼ਾਨ ਆਇਆ ਜੋ ਬੇੜੀ ਲਹਿਰਾਂ ਵਿੱਚ ਡੁੱਬਦੀ ਜਾਂਦੀ ਸੀ ਪਰ ਉਹ ਸੁੱਤਾ ਪਿਆ ਸੀ। \v 25 ਅਤੇ ਉਨ੍ਹਾਂ ਨੇ ਕੋਲ ਆ ਕੇ ਉਸ ਨੂੰ ਜਗਾਇਆ, ਅਤੇ ਕਿਹਾ, ਪ੍ਰਭੂ ਜੀ ਬਚਾਓ! ਅਸੀਂ ਤਾਂ ਮਰ ਚੱਲੇ ਹਾਂ! \v 26 ਉਹ ਨੇ ਉਨ੍ਹਾਂ ਨੂੰ ਆਖਿਆ, \wj ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਕਿਉਂ ਡਰਦੇ ਹੋ?\wj* ਫਿਰ ਉਸ ਨੇ ਉੱਠ ਕੇ ਤੂਫ਼ਾਨ ਅਤੇ ਝੀਲ ਨੂੰ ਝਿੜਕਿਆ ਅਤੇ ਵੱਡੀ ਸ਼ਾਂਤੀ ਹੋ ਗਈ। \v 27 ਉਹ ਹੈਰਾਨ ਹੋ ਕੇ ਬੋਲੇ ਜੋ ਇਹ ਕਿਹੋ ਜਿਹਾ ਮਨੁੱਖ ਹੈ ਕਿ ਤੂਫ਼ਾਨ ਅਤੇ ਝੀਲ ਵੀ ਉਹ ਦੀ ਮੰਨਦੇ ਹਨ?! \s ਦੁਸ਼ਟ-ਆਤਮਾ ਦੇ ਜਕੜੇ ਹੋਏ ਮਨੁੱਖਾਂ ਨੂੰ ਚੰਗਾ ਕਰਨਾ \r ਮਰਕੁਸ 5:1-20; ਲੂਕਾ 8:26-39 \p \v 28 ਜਦੋਂ ਉਹ ਪਾਰ ਗਦਰੀਨੀਆਂ ਦੇ ਦੇਸ ਵਿੱਚ ਪਹੁੰਚਿਆ, ਤਾਂ ਦੋ ਮਨੁੱਖ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਕਬਰਾਂ ਵਿੱਚੋਂ ਨਿੱਕਲ ਕੇ ਉਸ ਕੋਲ ਆਏ ਅਤੇ ਉਹ ਇੰਨ੍ਹੇ ਖ਼ਤਰਨਾਕ ਸਨ ਜੋ ਉਸ ਰਸਤੇ ਤੋਂ ਕੋਈ ਲੰਘ ਨਹੀਂ ਸਕਦਾ ਸੀ। \v 29 ਅਤੇ ਵੇਖੋ, ਉਨ੍ਹਾਂ ਨੇ ਪੁਕਾਰ ਕੇ ਆਖਿਆ, ਹੇ ਪਰਮੇਸ਼ੁਰ ਦੇ ਪੁੱਤਰ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਮੇਂ ਤੋਂ ਪਹਿਲਾਂ ਸਾਨੂੰ ਦੁੱਖ ਦੇਣ ਆਇਆ ਹੈਂ? \v 30 ਉਨ੍ਹਾਂ ਤੋਂ ਕੁਝ ਦੂਰ ਸੂਰਾਂ ਦਾ ਇੱਜੜ ਚੁਗਦਾ ਸੀ। \v 31 ਅਤੇ ਭੂਤਾਂ ਨੇ ਉਹ ਦੀਆਂ ਮਿੰਨਤਾਂ ਕਰ ਕੇ ਆਖਿਆ ਕਿ ਜੇ ਤੂੰ ਸਾਨੂੰ ਕੱਢਦਾ ਹੈਂ ਤਾਂ ਸਾਨੂੰ ਸੂਰਾਂ ਦੇ ਇੱਜੜ ਵਿੱਚ ਭੇਜ ਦੇ। \v 32 ਉਸ ਨੇ ਉਨ੍ਹਾਂ ਨੂੰ ਆਖਿਆ, \wj ਜਾਓ!\wj* ਤਾਂ ਉਹ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਵੇਖੋ ਕਿ ਸਾਰਾ ਇੱਜੜ ਭੱਜ ਕੇ ਝੀਲ ਵਿੱਚ ਜਾ ਪਿਆ ਅਤੇ ਪਾਣੀ ਵਿੱਚ ਡੁੱਬ ਕੇ ਮਰ ਗਿਆ। \v 33 ਤਦ ਚੁਗਾਉਣ ਵਾਲਿਆਂ ਨੇ ਭੱਜ ਕੇ ਨਗਰ ਵਿੱਚ ਜਾ ਕੇ ਸਾਰੀ ਘਟਨਾ ਅਤੇ ਭੂਤਾਂ ਵਾਲਿਆਂ ਦੀ ਵਿਥਿਆ ਸੁਣਾ ਦਿੱਤੀ। \v 34 ਅਤੇ ਵੇਖੋ ਸਾਰਾ ਨਗਰ ਯਿਸੂ ਦੇ ਮਿਲਣ ਨੂੰ ਬਾਹਰ ਨਿੱਕਲਿਆ ਅਤੇ ਜਦੋਂ ਉਹ ਨੂੰ ਵੇਖਿਆ ਤਾਂ ਉਹ ਦੀਆਂ ਮਿੰਨਤਾਂ ਕੀਤੀਆਂ ਜੋ ਸਾਡੀ ਹੱਦੋਂ ਬਾਹਰ ਨਿੱਕਲ ਜਾਓ। \c 9 \s ਅਧਰੰਗੀ ਨੂੰ ਚੰਗਾ ਕਰਨਾ \r ਮਰਕੁਸ 2:1-12; ਲੂਕਾ 5:17-26 \p \v 1 ਉਹ ਬੇੜੀ ਉੱਤੇ ਚੜ੍ਹ ਕੇ ਪਾਰ ਲੰਘਿਆ ਅਤੇ ਆਪਣੇ ਨਗਰ ਵੱਲ ਆਇਆ। \v 2 ਅਤੇ ਵੇਖੋ ਕੁਝ ਲੋਕ ਇੱਕ ਅਧਰੰਗੀ ਨੂੰ ਮੰਜੀ ਉੱਤੇ ਪਾ ਕੇ ਉਸ ਕੋਲ ਲਿਆਏ ਅਤੇ ਯਿਸੂ ਨੇ ਉਨ੍ਹਾਂ ਦੇ ਵਿਸ਼ਵਾਸ ਨੂੰ ਵੇਖ ਕੇ ਉਸ ਅਧਰੰਗੀ ਨੂੰ ਆਖਿਆ, \wj ਹੇ ਪੁੱਤਰ ਹੌਂਸਲਾ ਰੱਖ! ਤੇਰੇ ਪਾਪ ਮਾਫ਼ ਹੋਏ।\wj* \v 3 ਅਤੇ ਵੇਖੋ ਕਈ ਧਰਮ ਦੇ ਉਪਦੇਸ਼ਕਾਂ ਨੇ ਆਪਣੇ ਮਨ ਵਿੱਚ ਕਿਹਾ ਜੋ ਇਹ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ। \v 4 ਤਾਂ ਯਿਸੂ ਨੇ ਉਨ੍ਹਾਂ ਦੇ ਮਨਾਂ ਦੇ ਵਿਚਾਰ ਜਾਣ ਕੇ ਆਖਿਆ, \wj ਤੁਸੀਂ ਕਿਉਂ ਆਪਣੇ ਮਨਾਂ ਵਿੱਚ ਬੁਰੇ ਵਿਚਾਰ ਕਰਦੇ ਹੋ?\wj* \v 5 \wj ਭਲਾ, ਕਿਹੜੀ ਗੱਲ ਸੌਖੀ ਹੈ, ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਤੁਰ?\wj* \v 6 \wj ਪਰ ਇਸ ਲਈ ਜੋ ਤੁਸੀਂ ਜਾਣੋ ਜੋ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ,\wj* ਫਿਰ ਉਸ ਨੇ ਅਧਰੰਗੀ ਨੂੰ ਕਿਹਾ, \wj ਉੱਠ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ।\wj* \v 7 ਤਾਂ ਉਹ ਉੱਠ ਕੇ ਆਪਣੇ ਘਰ ਨੂੰ ਤੁਰ ਗਿਆ। \v 8 ਭੀੜ ਇਹ ਵੇਖ ਕੇ ਡਰ ਗਈ ਅਤੇ ਪਰਮੇਸ਼ੁਰ ਦੀ ਵਡਿਆਈ ਕੀਤੀ ਜੋ ਉਹ ਨੇ ਮਨੁੱਖਾਂ ਨੂੰ ਅਜਿਹਾ ਅਧਿਕਾਰ ਦਿੱਤਾ। \s ਮੱਤੀ ਨੂੰ ਬੁਲਾਉਣਾ \r ਮਰਕੁਸ 2:13-17; ਲੂਕਾ 5:27-32 \p \v 9 ਯਿਸੂ ਨੇ ਉੱਥੋਂ ਅੱਗੇ ਜਾ ਕੇ, ਮੱਤੀ ਨਾਮ ਦੇ ਇੱਕ ਮਨੁੱਖ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ, ਅਤੇ ਉਹ ਨੂੰ ਕਿਹਾ, \wj “ਮੇਰੇ ਪਿੱਛੇ ਹੋ ਤੁਰ”,\wj* ਅਤੇ ਉਹ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ। \p \v 10 ਫਿਰ ਇਸ ਤਰ੍ਹਾਂ ਹੋਇਆ ਜਦੋਂ ਉਹ ਘਰ ਵਿੱਚ ਰੋਟੀ ਖਾਣ ਬੈਠਾ ਸੀ, ਤਾਂ ਵੇਖੋ ਬਹੁਤ ਸਾਰੇ ਚੂੰਗੀ ਲੈਣ ਵਾਲੇ ਅਤੇ ਪਾਪੀ ਆ ਕੇ ਯਿਸੂ ਅਤੇ ਉਹ ਦੇ ਚੇਲਿਆਂ ਨਾਲ ਬੈਠ ਗਏ। \v 11 ਅਤੇ ਫ਼ਰੀਸੀਆਂ ਨੇ ਇਹ ਵੇਖ ਕੇ ਉਹ ਦੇ ਚੇਲਿਆਂ ਨੂੰ ਆਖਿਆ, ਤੁਹਾਡਾ ਗੁਰੂ ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ? \v 12 ਪਰ ਯਿਸੂ ਨੇ ਇਹ ਸੁਣ ਕੇ ਕਿਹਾ, \wj ਨਵੇਂ ਨਰੋਇਆਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੈ।\wj* \v 13 \wj ਪਰ ਤੁਸੀਂ ਜਾ ਕੇ ਇਹ ਦਾ ਅਰਥ ਸਿੱਖੋ ਕਿ ਮੈਂ ਬਲੀਦਾਨ ਨੂੰ ਨਹੀਂ ਸਗੋਂ ਦਯਾ ਨੂੰ ਚਾਹੁੰਦਾ ਹਾਂ, ਕਿਉਂ ਜੋ ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਬੁਲਾਉਣ ਆਇਆ ਹਾਂ।\wj* \s ਵਰਤ ਦੇ ਬਾਰੇ ਪ੍ਰਸ਼ਨ \r ਮਰਕੁਸ 2:18-22; ਲੂਕਾ 5:33-39 \p \v 14 ਫਿਰ ਯੂਹੰਨਾ ਦੇ ਚੇਲਿਆਂ ਨੇ ਉਹ ਦੇ ਕੋਲ ਆ ਕੇ ਕਿਹਾ, “ਜੋ ਇਹ ਦਾ ਕੀ ਕਾਰਨ ਹੈ ਕਿ ਅਸੀਂ ਅਤੇ ਫ਼ਰੀਸੀ ਵਰਤ ਰੱਖਦੇ ਹਾਂ, ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?” \v 15 ਯਿਸੂ ਨੇ ਉਨ੍ਹਾਂ ਨੂੰ ਆਖਿਆ, \wj “ਜਿੰਨਾਂ ਚਿਰ ਲਾੜਾ ਬਰਾਤੀਆਂ ਦੇ ਨਾਲ ਹੈ ਕੀ ਉਹ ਸੋਗ ਕਰ ਸਕਦੇ ਹਨ? ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅਲੱਗ ਕੀਤਾ ਜਾਵੇਗਾ, ਫਿਰ ਉਹ ਵਰਤ ਰੱਖਣਗੇ।\wj* \v 16 \wj ਪੁਰਾਣੇ ਕੱਪੜੇ ਨੂੰ ਨਵੇਂ ਕੱਪੜੇ ਦੀ ਟਾਕੀ ਕੋਈ ਨਹੀਂ ਲਾਉਂਦਾ, ਕਿਉਂ ਜੋ ਉਹ ਟਾਕੀ ਜਿਹੜੀ ਲਾਈ ਹੈ ਉਸ ਕੱਪੜੇ ਨੂੰ ਖਿੱਚ ਲੈਂਦੀ ਹੈ ਅਤੇ ਉਹ ਵੱਧ ਫੱਟ ਜਾਂਦਾ ਹੈ।\wj* \v 17 \wj ਅਤੇ ਨਾ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਭਰਦੇ ਹਨ ਨਹੀਂ ਤਾਂ ਮਸ਼ਕਾਂ ਪਾਟ ਜਾਂਦੀਆਂ ਅਤੇ ਮੈਅ ਵਗ ਜਾਂਦੀ ਅਤੇ ਮਸ਼ਕਾਂ ਦਾ ਨਾਸ ਹੋ ਜਾਂਦਾ ਹੈ। ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ ਸੋ ਉਹ ਦੋਵੇਂ ਬਚੀਆਂ ਰਹਿੰਦੀਆਂ ਹਨ”।\wj* \s ਮਰੀ ਹੋਈ ਕੁੜੀ ਅਤੇ ਬਾਰਾਂ ਸਾਲਾਂ ਤੋਂ ਬਿਮਾਰ ਔਰਤ \r ਮਰਕੁਸ 5:21-43; ਲੂਕਾ 8:40-56 \p \v 18 ਜਦੋਂ ਉਹ ਉਨ੍ਹਾਂ ਨੂੰ ਇਹ ਗੱਲਾਂ ਕਹਿ ਰਿਹਾ ਸੀ ਵੇਖੋ ਇੱਕ ਹਾਕਮ ਨੇ ਆ ਕੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਆਖਿਆ, ਮੇਰੀ ਬੇਟੀ ਹੁਣੇ ਮਰੀ ਹੈ, ਪਰ ਤੂੰ ਆ ਕੇ ਆਪਣਾ ਹੱਥ ਉਸ ਉੱਤੇ ਰੱਖ ਤਾਂ ਉਹ ਜਿਉਂਦੀ ਹੋ ਜਾਵੇਗੀ। \v 19 ਫਿਰ ਯਿਸੂ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ, ਅਤੇ ਉਸ ਦੇ ਚੇਲੇ ਵੀ ਉਸ ਦੇ ਨਾਲ ਤੁਰ ਪਏ। \v 20 ਅਤੇ ਵੇਖੋ, ਇੱਕ ਔਰਤ ਨੇ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦੀ ਬਿਮਾਰੀ ਸੀ, ਪਿੱਛੋਂ ਆ ਕੇ ਉਹ ਦੇ ਕੱਪੜੇ ਦਾ ਪੱਲਾ ਛੂਹਿਆ। \v 21 ਕਿਉਂ ਜੋ ਉਹ ਆਪਣੇ ਮਨ ਵਿੱਚ ਆਖਦੀ ਸੀ, ਜੇ ਮੈਂ ਕੇਵਲ ਉਹ ਦੇ ਕੱਪੜੇ ਨੂੰ ਛੂਹ ਲਵਾਂ ਤਾਂ ਚੰਗੀ ਹੋ ਜਾਂਵਾਂਗੀ। \v 22 ਤਦ ਯਿਸੂ ਨੇ ਪਿੱਛੇ ਮੁੜ ਕੇ ਉਹ ਨੂੰ ਵੇਖਿਆ ਅਤੇ ਆਖਿਆ, \wj ਬੇਟੀ ਹੌਂਸਲਾ ਰੱਖ! ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।\wj* ਉਹ ਔਰਤ ਉਸੇ ਵੇਲੇ ਚੰਗੀ ਹੋ ਗਈ। \v 23 ਫਿਰ ਯਿਸੂ ਹਾਕਮ ਦੇ ਘਰ ਵਿੱਚ ਗਿਆ ਅਤੇ ਬੰਸਰੀ ਵਜਾਉਣ ਵਾਲਿਆਂ ਨੂੰ ਅਤੇ ਭੀੜ ਨੂੰ ਰੌਲ਼ਾ ਪਾਉਂਦਿਆਂ ਵੇਖ ਕੇ ਆਖਿਆ, \v 24 \wj ਪਰੇ ਹੋ ਜਾਵੋ ਕਿਉਂ ਜੋ ਕੁੜੀ ਮਰੀ ਨਹੀਂ ਪਰ ਸੁੱਤੀ ਪਈ ਹੈ,\wj* ਪਰ ਉਹ ਉਸ ਉੱਤੇ ਹੱਸੇ। \v 25 ਜਦੋਂ ਭੀੜ ਬਾਹਰ ਕੱਢੀ ਗਈ, ਤਾਂ ਉਸ ਨੇ ਅੰਦਰ ਜਾ ਕੇ ਉਹ ਦਾ ਹੱਥ ਫੜਿਆ ਅਤੇ ਕੁੜੀ ਉੱਠ ਖੜੀ ਹੋਈ। \v 26 ਅਤੇ ਇਹ ਖ਼ਬਰ ਉਸ ਸਾਰੇ ਦੇਸ ਵਿੱਚ ਫੈਲ ਗਈ। \s ਦੋ ਅੰਨ੍ਹਿਆਂ ਨੂੰ ਚੰਗਾ ਕਰਨਾ \p \v 27 ਜਦੋਂ ਯਿਸੂ ਉੱਥੋਂ ਤੁਰਿਆ ਤਾਂ ਦੋ ਅੰਨ੍ਹੇ ਉਹ ਦੇ ਮਗਰ ਅਵਾਜ਼ਾਂ ਮਾਰਦੇ ਆਏ ਅਤੇ ਬੋਲੇ, ਹੇ ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ! \v 28 ਅਤੇ ਜਦੋਂ ਉਹ ਘਰ ਵਿੱਚ ਗਿਆ ਤਾਂ ਉਹ ਅੰਨ੍ਹੇ ਉਹ ਦੇ ਕੋਲ ਆਏ ਅਤੇ ਯਿਸੂ ਨੇ ਉਨ੍ਹਾਂ ਨੂੰ ਕਿਹਾ, \wj ਭਲਾ, ਤੁਹਾਨੂੰ ਵਿਸ਼ਵਾਸ ਹੈ ਜੋ ਮੈਂ ਇਹ ਕੰਮ ਕਰ ਸਕਦਾ ਹਾਂ?\wj* ਉਨ੍ਹਾਂ ਉਸ ਨੂੰ ਆਖਿਆ, ਹਾਂ, ਪ੍ਰਭੂ ਜੀ। \v 29 ਤਦ ਉਹ ਉਨ੍ਹਾਂ ਦੀਆਂ ਅੱਖਾਂ ਨੂੰ ਛੂਹ ਕੇ ਬੋਲਿਆ, \wj ਜਿਸ ਤਰ੍ਹਾਂ ਤੁਹਾਡਾ ਵਿਸ਼ਵਾਸ ਹੈ ਤੁਹਾਡੇ ਲਈ ਓਸੇ ਤਰ੍ਹਾਂ ਹੋਵੇ।\wj* \v 30 ਅਤੇ ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਤਾਂ ਯਿਸੂ ਨੇ ਤਗੀਦ ਨਾਲ ਉਨ੍ਹਾਂ ਨੂੰ ਆਖਿਆ, \wj ਖ਼ਬਰਦਾਰ, ਕੋਈ ਨਾ ਜਾਣੇ!\wj* \v 31 ਪਰ ਉਨ੍ਹਾਂ ਨੇ ਜਾ ਕੇ ਉਸ ਸਾਰੇ ਦੇਸ ਵਿੱਚ ਉਸ ਦੀ ਚਰਚਾ ਕੀਤੀ। \s ਇੱਕ ਗੂੰਗੇ ਨੂੰ ਚੰਗਾ ਕਰਨਾ \p \v 32 ਫਿਰ ਉਨ੍ਹਾਂ ਦੇ ਬਾਹਰ ਨਿੱਕਲਦਿਆਂ ਹੀ, ਲੋਕ ਇੱਕ ਗੂੰਗੇ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ, ਯਿਸੂ ਦੇ ਕੋਲ ਲਿਆਏ। \v 33 ਅਤੇ ਜਦੋਂ ਭੂਤ ਕੱਢਿਆ ਗਿਆ ਤਦ ਗੂੰਗਾ ਬੋਲਣ ਲੱਗ ਪਿਆ ਅਤੇ ਭੀੜ ਅਚਰਜ਼ ਮੰਨ ਕੇ ਆਖਣ ਲੱਗੀ ਕਿ ਇਸਰਾਏਲ ਵਿੱਚ ਇਸ ਤਰ੍ਹਾਂ ਕਦੀ ਨਹੀਂ ਵੇਖਿਆ। \v 34 ਪਰ ਫ਼ਰੀਸੀਆਂ ਨੇ ਕਿਹਾ, ਉਹ ਤਾਂ ਭੂਤਾਂ ਦੇ ਸਰਦਾਰ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ। \s ਮਜ਼ਦੂਰ ਥੋੜੇ ਹਨ \p \v 35 ਯਿਸੂ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਹੋਇਆ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਦੂਰ ਕਰਦਾ ਹੋਇਆ ਸਾਰੇ ਨਗਰਾਂ ਅਤੇ ਪਿੰਡਾਂ ਵਿੱਚ ਫਿਰਿਆ। \v 36 ਅਤੇ ਜਦੋਂ ਉਸ ਨੇ ਵੱਡੀ ਭੀੜ ਵੇਖੀ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ, ਕਿਉਂ ਜੋ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ, ਉਹ ਲੋਕ ਮਾੜੇ ਹਾਲ ਅਤੇ ਡਾਵਾਂ ਡੋਲ ਫਿਰਦੇ ਸਨ। \v 37 ਤਦ ਉਹ ਨੇ ਆਪਣੇ ਚੇਲਿਆਂ ਨੂੰ ਆਖਿਆ, \wj ਫ਼ਸਲ ਪੱਕੀ ਹੋਈ ਤਾਂ ਬਹੁਤ ਹੈ ਪਰ ਮਜ਼ਦੂਰ ਥੋੜ੍ਹੇ ਹਨ।\wj* \v 38 \wj ਇਸ ਲਈ ਤੁਸੀਂ ਖੇਤ ਦੇ ਮਾਲਕ ਦੇ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਮਜ਼ਦੂਰ ਭੇਜੇ।\wj* \c 10 \s ਯਿਸੂ ਦੇ ਬਾਰਾਂ ਚੇਲੇ \r ਮਰਕੁਸ 3:13-19; ਲੂਕਾ 6:12-16 \p \v 1 ਉਸ ਨੇ ਆਪਣੇ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ, ਕਿ ਉਹਨਾਂ ਨੂੰ ਕੱਢਣ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਦੂਰ ਕਰਨ। \p \v 2 ਬਾਰਾਂ ਰਸੂਲਾਂ ਦੇ ਇਹ ਨਾਮ ਹਨ, ਪਹਿਲਾ ਸ਼ਮਊਨ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਸ ਦਾ ਭਰਾ ਅੰਦ੍ਰਿਯਾਸ, ਜ਼ਬਦੀ ਦਾ ਪੁੱਤਰ ਯਾਕੂਬ ਅਤੇ ਉਸ ਦਾ ਭਰਾ ਯੂਹੰਨਾ, \v 3 ਫ਼ਿਲਿਪੁੱਸ, ਬਰਥੁਲਮਈ, ਥੋਮਾ ਅਤੇ ਮੱਤੀ ਚੂੰਗੀ ਲੈਣ ਵਾਲਾ, ਹਲਫ਼ਈ ਦਾ ਪੁੱਤਰ ਯਾਕੂਬ ਅਤੇ ਥੱਦਈ, \v 4 ਸ਼ਮਊਨ ਕਨਾਨੀ ਅਤੇ ਯਹੂਦਾ ਇਸਕਰਿਯੋਤੀ, ਜਿਸ ਨੇ ਉਹ ਨੂੰ ਫੜਵਾ ਵੀ ਦਿੱਤਾ। \s ਬਾਰਾਂ ਚੇਲਿਆਂ ਦੀ ਸੇਵਾ \r ਮਰਕੁਸ 6:7-13; ਲੂਕਾ 9:1-16; 10:4-12 \p \v 5 ਇਨ੍ਹਾਂ ਬਾਰਾਂ ਨੂੰ ਯਿਸੂ ਨੇ ਭੇਜਿਆ ਅਤੇ ਉਨ੍ਹਾਂ ਨੂੰ ਇਹ ਆਗਿਆ ਦਿੱਤੀ: \wj “ਤੁਸੀਂ ਪਰਾਈਆਂ ਕੌਮਾਂ ਦੇ ਰਾਹ ਨਾ ਜਾਣਾ ਅਤੇ ਸਾਮਰਿਯਾ ਦੇ ਕਿਸੇ ਨਗਰ ਵਿੱਚ ਨਾ ਵੜਨਾ”।\wj* \v 6 \wj ਸਗੋਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਕੋਲ ਜਾਓ।\wj* \v 7 \wj ਅਤੇ ਜਾਂਦਿਆਂ ਹੋਇਆਂ ਇਹ ਪਰਚਾਰ ਕਰ ਕੇ ਆਖੋ, ਕਿ ਸਵਰਗ ਰਾਜ ਨੇੜੇ ਆਇਆ ਹੈ।\wj* \v 8 \wj ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਸੀਂ ਮੁਫ਼ਤ ਲਿਆ ਹੈ, ਮੁਫ਼ਤ ਹੀ ਦਿਓ।\wj* \v 9 \wj ਸੋਨਾ, ਚਾਂਦੀ ਅਤੇ ਤਾਂਬਾ ਆਪਣੇ ਕਮਰ ਕੱਸੇ ਵਿੱਚ ਨਾ ਲਓ।\wj* \v 10 \wj ਅਤੇ ਨਾ ਰਾਹ ਦੇ ਲਈ ਝੋਲਾ ਨਾ ਦੋ ਕੁੜਤੇ ਨਾ ਜੁੱਤੀ ਅਤੇ ਨਾ ਲਾਠੀ ਲਓ ਕਿਉਂ ਜੋ ਮਜ਼ਦੂਰ ਆਪਣੇ ਭੋਜਨ ਦਾ ਹੱਕਦਾਰ ਹੈ।\wj* \v 11 \wj ਅਤੇ ਜਿਸ ਕਿਸੇ ਨਗਰ ਜਾਂ ਪਿੰਡ ਵਿੱਚ ਵੜੋ ਪੁੱਛੋ ਕਿ ਇੱਥੇ ਕੌਣ ਯੋਗ ਹੈ, ਜਿੰਨਾਂ ਚਿਰ ਉੱਥੋਂ ਨਾ ਤੁਰੋ, ਉੱਥੇ ਹੀ ਠਹਿਰੇ ਰਹੋ l\wj* \v 12 \wj ਅਤੇ ਘਰ ਵਿੱਚ ਵੜਦਿਆਂ ਉਹ ਦੀ ਸੁੱਖ ਮੰਗੋ।\wj* \v 13 \wj ਅਤੇ ਜੇ ਘਰ ਯੋਗ ਹੋਵੇ ਤਾਂ ਤੁਹਾਡੀ ਸ਼ਾਂਤੀ ਉਹ ਨੂੰ ਮਿਲੇ, ਪਰ ਜੇ ਯੋਗ ਨਾ ਹੋਵੇ ਤਾਂ ਤੁਹਾਡੀ ਸ਼ਾਂਤੀ ਤੁਹਾਨੂੰ ਮੁੜ ਆਵੇ।\wj* \v 14 \wj ਅਤੇ ਜੇ ਕੋਈ ਤੁਹਾਨੂੰ ਕਬੂਲ ਨਾ ਕਰੇ ਨਾ ਤੁਹਾਡੀਆਂ ਗੱਲਾਂ ਸੁਣੇ, ਤਾਂ ਤੁਸੀਂ ਉਸ ਘਰ ਜਾਂ ਨਗਰ ਤੋਂ ਬਾਹਰ ਨਿੱਕਲ ਕੇ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ।\wj* \v 15 \wj ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਨਿਆਂ ਦੇ ਦਿਨ ਉਸ ਨਗਰ ਨਾਲੋਂ ਸਦੂਮ ਅਤੇ ਅਮੂਰਾਹ ਦੇ ਦੇਸ ਦਾ ਹਾਲ ਝੱਲਣ ਯੋਗ ਹੋਵੇਗਾ।\wj* \s ਆਉਣ ਵਾਲਾ ਕਸ਼ਟ \r ਮਰਕੁਸ 13:9-13; ਲੂਕਾ 21:12-17 \p \v 16 \wj ਵੇਖੋ ਮੈਂ ਤੁਹਾਨੂੰ ਭੇਡਾਂ ਵਾਂਗੂੰ ਬਘਿਆੜਾਂ ਵਿੱਚ ਭੇਜਦਾ ਹਾਂ, ਇਸ ਲਈ ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ।\wj* \v 17 \wj ਪਰ ਮਨੁੱਖਾਂ ਤੋਂ ਚੌਕਸ ਰਹੋ ਕਿਉਂ ਜੋ ਉਹ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਆਪਣਿਆਂ ਪ੍ਰਾਰਥਨਾ ਘਰਾਂ ਵਿੱਚ ਤੁਹਾਨੂੰ ਕੋਰੜੇ ਮਾਰਨਗੇ।\wj* \v 18 \wj ਅਤੇ ਤੁਸੀਂ ਮੇਰੇ ਕਾਰਨ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਓਗੇ ਜੋ ਉਨ੍ਹਾਂ ਲਈ ਅਤੇ ਪਰਾਈਆਂ ਕੌਮਾਂ ਲਈ ਗਵਾਹੀ ਹੋਵੇ।\wj* \v 19 \wj ਪਰ ਜਦੋਂ ਉਹ ਤੁਹਾਨੂੰ ਫੜਵਾਉਣ ਤਾਂ ਚਿੰਤਾ ਨਾ ਕਰੋ, ਕਿ ਅਸੀਂ ਕਿਵੇਂ ਜਾਂ ਕੀ ਬੋਲੀਏ, ਕਿਉਂਕਿ ਜਿਹੜੀ ਗੱਲ ਤੁਸੀਂ ਬੋਲਣੀ ਹੈ ਉਹ ਤੁਹਾਨੂੰ ਉਸੇ ਵੇਲੇ ਬਖ਼ਸ਼ੀ ਜਾਵੇਗੀ।\wj* \v 20 \wj ਬੋਲਣ ਵਾਲੇ ਤੁਸੀਂ ਨਹੀਂ, ਪਰ ਤੁਹਾਡੇ ਪਿਤਾ ਦਾ ਆਤਮਾ ਜਿਹੜਾ ਤੁਹਾਡੇ ਵਿੱਚ ਬੋਲਦਾ ਹੈ।\wj* \v 21 \wj ਅਤੇ ਭਰਾ ਭਰਾ ਨੂੰ ਅਤੇ ਪਿਤਾ ਪੁੱਤਰ ਨੂੰ ਮੌਤ ਲਈ ਫੜਵਾਏਗਾ ਅਤੇ ਬੱਚੇ ਆਪਣੇ ਮਾਪਿਆਂ ਦੇ ਵਿਰੁੱਧ ਉੱਠ ਖੜ੍ਹੇ ਹੋਣਗੇ ਅਤੇ ਉਨ੍ਹਾਂ ਨੂੰ ਮਰਵਾ ਸੁੱਟਣਗੇ।\wj* \v 22 \wj ਅਤੇ ਮੇਰੇ ਨਾਮ ਕਰਕੇ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੀ ਬਚਾਇਆ ਜਾਵੇਗਾ।\wj* \v 23 \wj ਪਰ ਜਦੋਂ ਲੋਕ ਤੁਹਾਨੂੰ ਇੱਕ ਨਗਰ ਵਿੱਚ ਸਤਾਉਣ ਫਿਰ ਦੂਜੇ ਨੂੰ ਭੱਜ ਜਾਓ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਜਦੋਂ ਤੱਕ ਇਸਰਾਏਲ ਦੇ ਸਾਰਿਆਂ ਨਗਰਾਂ ਵਿੱਚ ਨਾ ਫਿਰ ਲਵੋ, ਤਾਂ ਕਿ ਮਨੁੱਖ ਦਾ ਪੁੱਤਰ ਆ ਜਾਵੇ।\wj* \p \v 24 \wj ਚੇਲਾ ਆਪਣੇ ਗੁਰੂ ਨਾਲੋਂ ਵੱਡਾ ਨਹੀਂ, ਨਾ ਨੌਕਰ ਆਪਣੇ ਮਾਲਕ ਨਾਲੋਂ।\wj* \v 25 \wj ਇਹ ਹੀ ਬਹੁਤ ਹੈ, ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜਦੋਂ ਉਨ੍ਹਾਂ ਘਰ ਦੇ ਮਾਲਕ ਨੂੰ\wj* (ਮੂਲ ਭਾਸ਼ਾ ਵਿੱਚ ਬਾਲਜਬੂਲ) \wj ਸ਼ੈਤਾਨ ਆਖਿਆ, ਤਾਂ ਕਿੰਨ੍ਹਾਂ ਵਧੇਰੇ ਉਹ ਦੇ ਘਰ ਵਾਲਿਆਂ ਨੂੰ ਆਖਣਗੇ।\wj* \s ਕਿਸ ਤੋਂ ਡਰਨਾ ਚਾਹੀਦਾ ਹੈ? \r ਲੂਕਾ 12:2-7 \p \v 26 \wj ਸੋ ਤੁਸੀਂ ਉਨ੍ਹਾਂ ਕੋਲੋਂ ਨਾ ਡਰੋ, ਕਿਉਂਕਿ ਕੋਈ ਚੀਜ਼ ਲੁਕੀ ਨਹੀਂ ਹੈ ਜਿਹੜੀ ਪ੍ਰਗਟ ਨਾ ਕੀਤੀ ਜਾਵੇਗੀ, ਨਾ ਕੁਝ ਗੁਪਤ ਹੈ ਜੋ ਜਾਣਿਆ ਨਾ ਜਾਵੇਗਾ।\wj* \v 27 \wj ਜੋ ਕੁਝ ਵੀ ਮੈਂ ਤੁਹਾਨੂੰ ਹਨ੍ਹੇਰੇ ਵਿੱਚ ਆਖਦਾ ਹਾਂ ਤੁਸੀਂ ਉਹ ਨੂੰ ਚਾਨਣ ਵਿੱਚ ਆਖੋ, ਅਤੇ ਜੋ ਕੁਝ ਵੀ ਤੁਸੀਂ ਕੰਨਾਂ ਨਾਲ ਸੁਣਦੇ ਹੋ ਕੋਠਿਆਂ ਉੱਤੇ ਉਹ ਦਾ ਪ੍ਰਚਾਰ ਕਰੋ।\wj* \v 28 \wj ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ।\wj* \v 29 \wj ਕੀ, ਇੱਕ ਪੈਸੇ ਨੂੰ ਦੋ ਚਿੜੀਆਂ ਨਹੀਂ ਵਿਕਦੀਆਂ? ਫਿਰ ਵੀ ਉਨ੍ਹਾਂ ਵਿੱਚੋਂ ਇੱਕ ਵੀ ਤੁਹਾਡੇ ਪਿਤਾ ਦੀ ਮਰਜ਼ੀ ਬਿਨ੍ਹਾਂ ਜ਼ਮੀਨ ਉੱਤੇ ਨਹੀਂ ਡਿੱਗਦੀ।\wj* \v 30 \wj ਪਰ ਤੁਹਾਡੇ ਸਿਰ ਦੇ ਵਾਲ਼ ਵੀ ਗਿਣੇ ਹੋਏ ਹਨ।\wj* \v 31 \wj ਇਸ ਲਈ ਨਾ ਡਰੋ। ਤੁਸੀਂ ਚਿੜੀਆਂ ਨਾਲੋਂ ਉੱਤਮ ਹੋ।\wj* \s ਯਿਸੂ ਦਾ ਇਕਰਾਰ ਜਾਂ ਇਨਕਾਰ ਕਰਨਾ \r ਲੂਕਾ 12:8; 9 \p \v 32 \wj ਇਸ ਲਈ, ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਕਰਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਕਰਾਰ ਕਰਾਂਗਾ।\wj* \v 33 \wj ਪਰ ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਨਕਾਰ ਕਰਾਂਗਾ।\wj* \s ਯਿਸੂ ਦੇ ਆਉਣ ਦਾ ਸਬੂਤ \r ਲੂਕਾ 12:51-53; 4:26, 27 \p \v 34 \wj ਇਹ ਨਾ ਸਮਝੋ ਕਿ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ। ਮੈਂ ਮੇਲ ਕਰਾਉਣ ਨਹੀਂ ਸਗੋਂ ਤਲਵਾਰ ਚਲਾਉਣ ਆਇਆ ਹਾਂ।\wj* \q1 \v 35 \wj ਕਿਉਂਕਿ ਮੈਂ ਪੁੱਤਰ ਨੂੰ ਉਹ ਦੇ ਪਿਤਾ ਤੋਂ,\wj* \q2 \wj ਧੀ ਨੂੰ ਉਹ ਦੀ ਮਾਂ ਤੋਂ\wj* \q1 \wj ਅਤੇ ਨੂੰਹ ਨੂੰ ਉਹ ਦੀ ਸੱਸ ਤੋਂ ਅਲੱਗ ਕਰਨ ਆਇਆ ਹਾਂ।\wj* \q2 \v 36 \wj ਅਤੇ ਮਨੁੱਖ ਦੇ ਵੈਰੀ ਉਹ ਦੇ ਘਰ ਵਾਲੇ ਹੀ ਹੋਣਗੇ।\wj* \p \v 37 \wj ਜੇ ਕੋਈ ਪਿਤਾ ਜਾਂ ਮਾਤਾ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਮੇਰੇ ਯੋਗ ਨਹੀਂ।\wj* \v 38 \wj ਅਤੇ ਜੇ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਚੱਲੇ, ਉਹ ਮੇਰੇ ਯੋਗ ਨਹੀਂ।\wj* \v 39 \wj ਜਿਸ ਕਿਸੇ ਨੇ ਆਪਣੀ ਜਾਨ ਲੱਭ ਲਈ, ਉਹ ਉਸ ਨੂੰ ਗੁਆਵੇਗਾ ਅਤੇ ਜਿਸ ਕਿਸੇ ਨੇ ਮੇਰੇ ਲਈ ਆਪਣੀ ਜਾਨ ਗੁਆਈ ਹੈ, ਉਹ ਉਸ ਨੂੰ ਲੱਭ ਲਵੇਗਾ।\wj* \s ਪ੍ਰਤੀਫਲ \r ਮਰਕੁਸ 9:41 \p \v 40 \wj ਜਿਹੜਾ ਤੁਹਾਨੂੰ ਕਬੂਲ ਕਰੇ ਉਹ ਮੈਨੂੰ ਕਬੂਲ ਕਰਦਾ ਹੈ ਅਤੇ ਜਿਹੜਾ ਮੈਨੂੰ ਕਬੂਲ ਕਰੇ ਉਹ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।\wj* \v 41 \wj ਜੇਕਰ ਕੋਈ ਕਿਸੇ ਨੂੰ ਨਬੀ ਹੋਣ ਦੇ ਕਾਰਨ ਕਬੂਲ ਕਰੇ, ਉਹ ਨਬੀ ਦਾ ਫਲ ਪ੍ਰਾਪਤ ਕਰੇਗਾ ਅਤੇ ਜੇਕਰ ਕੋਈ ਕਿਸੇ ਨੂੰ ਧਰਮੀ ਹੋਣ ਦੇ ਕਾਰਨ ਕਬੂਲ ਕਰੇ ਉਹ ਧਰਮੀ ਦਾ ਫਲ ਪਾਵੇਗਾ।\wj* \v 42 \wj ਜੇ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਚੇਲੇ ਨੂੰ ਸਿਰਫ਼ ਇੱਕ ਗਿਲਾਸ ਠੰਡਾ ਪਾਣੀ ਪਿਆਵੇ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਕਦੀ ਨਹੀਂ ਗੁਆਵੇਗਾ।\wj* \c 11 \s ਯਿਸੂ ਅਤੇ ਯੂਹੰਨਾ ਬਪਤਿਸਮਾ ਦੇਣ ਵਾਲਾ \r ਲੂਕਾ 7:18-35 \p \v 1 ਇਸ ਤਰ੍ਹਾਂ ਹੋਇਆ ਕਿ ਯਿਸੂ ਆਪਣੇ ਬਾਰਾਂ ਚੇਲਿਆਂ ਨੂੰ ਆਗਿਆ ਦੇਣ ਤੋਂ ਬਾਅਦ, ਉੱਥੋਂ ਉਨ੍ਹਾਂ ਦੇ ਨਗਰਾਂ ਵਿੱਚ ਉਪਦੇਸ਼ ਦੇਣ ਅਤੇ ਪ੍ਰਚਾਰ ਕਰਨ ਚੱਲਿਆ ਗਿਆ। \p \v 2 ਯੂਹੰਨਾ ਨੇ ਕੈਦਖ਼ਾਨੇ ਵਿੱਚ ਮਸੀਹ ਦੇ ਕੰਮਾਂ ਦੀ ਚਰਚਾ ਸੁਣੀ, ਤਦ ਆਪਣੇ ਚੇਲਿਆਂ ਨੂੰ ਇਹ ਪੁੱਛਣ ਲਈ ਭੇਜਿਆ, \v 3 ਕਿ ਜਿਹੜਾ ਆਉਣ ਵਾਲਾ ਸੀ ਉਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ? \v 4 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, \wj ਜੋ ਕੁਝ ਤੁਸੀਂ ਸੁਣਦੇ ਅਤੇ ਵੇਖਦੇ ਹੋ ਜਾ ਕੇ ਯੂਹੰਨਾ ਨੂੰ ਇਹ ਖ਼ਬਰ ਦੇ ਦੇਵੋ,\wj* \v 5 \wj ਕਿ ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਚਲਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ, ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।\wj* \v 6 \wj ਅਤੇ ਧੰਨ ਹੈ ਉਹ ਜੋ ਮੇਰੇ ਕਾਰਨ ਠੋਕਰ ਨਾ ਖਾਵੇ।\wj* \p \v 7 ਜਦੋਂ ਉਹ ਚਲੇ ਗਏ ਤਾਂ ਯਿਸੂ ਯੂਹੰਨਾ ਦੇ ਵਿਖੇ ਲੋਕਾਂ ਨੂੰ ਕਹਿਣ ਲੱਗਾ, \wj ਤੁਸੀਂ ਉਜਾੜ ਵਿੱਚ ਕੀ ਵੇਖਣ ਗਏ ਸੀ? ਕੀ ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ?\wj* \v 8 \wj ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਮਹੀਨ ਬਸਤਰ ਪਹਿਨੇ ਹੋਏ ਇੱਕ ਮਨੁੱਖ ਨੂੰ? ਵੇਖੋ ਉਹ ਜਿਹੜੇ ਕੋਮਲ ਬਸਤਰ ਪਹਿਨਦੇ ਹਨ ਰਾਜਿਆਂ ਦੇ ਮਹਿਲਾਂ ਵਿੱਚ ਹਨ।\wj* \v 9 \wj ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਨਬੀ ਨੂੰ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ।\wj* \v 10 \wj ਇਹ ਉਹੋ ਹੈ ਜਿਹ ਦੇ ਬਾਰੇ ਲਿਖਿਆ ਹੋਇਆ ਹੈ;\wj* \q1 \wj ਵੇਖ ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ\wj* \q2 \wj ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।\wj* \p \v 11 \wj ਮੈਂ ਤੁਹਾਨੂੰ ਸੱਚ ਆਖਦਾ ਹਾਂ; ਜਿਹੜੇ ਔਰਤਾਂ ਤੋਂ ਜੰਮੇ ਉਨ੍ਹਾਂ ਵਿੱਚੋਂ ਯੂਹੰਨਾ ਬਪਤਿਸਮਾ ਦੇਣ ਵਾਲੇ ਨਾਲੋਂ ਵੱਡਾ ਕੋਈ ਵੀ ਨਹੀਂ ਹੋਇਆ, ਪਰ ਜਿਹੜਾ ਸਵਰਗ ਰਾਜ ਵਿੱਚ ਛੋਟਾ ਹੈ ਉਹ ਉਸ ਤੋਂ ਵੱਡਾ ਹੈ।\wj* \v 12 \wj ਅਤੇ ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਦਿਨਾਂ ਤੋਂ ਹੁਣ ਤੱਕ ਸਵਰਗ ਰਾਜ ਉੱਤੇ ਜ਼ੋਰ ਮਾਰਿਆ ਜਾਂਦਾ ਹੈ ਅਤੇ ਜ਼ੋਰ ਮਾਰਨ ਵਾਲੇ ਉਸ ਨੂੰ ਪ੍ਰਾਪਤ ਕਰ ਲੈਂਦੇ ਹਨ।\wj* \v 13 \wj ਕਿਉਂ ਜੋ ਸਾਰੇ ਨਬੀ ਅਤੇ ਮੂਸਾ ਦੀ ਬਿਵਸਥਾ ਯੂਹੰਨਾ ਦੇ ਆਉਣ ਤੱਕ ਅਗੰਮ ਵਾਕ ਕਰਦੇ ਰਹੇ।\wj* \v 14 \wj ਜੇਕਰ ਤੁਸੀਂ ਇਸ ਨੂੰ ਮੰਨਣਾ ਚਾਹੁੰਦੇ ਹੋ, ਤਾਂ ਆਉਣ ਵਾਲਾ ਏਲੀਯਾਹ ਇਹੋ ਹੈ।\wj* \v 15 \wj ਜਿਸ ਦੇ ਸੁਣਨ ਵਾਲੇ ਕੰਨ ਹੋਣ ਉਹ ਸੁਣੇ।\wj* \v 16 \wj ਪਰ ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ? ਇਹ ਉਨ੍ਹਾਂ ਬੱਚਿਆਂ ਵਰਗੇ ਹਨ, ਜਿਹੜੇ ਬਜ਼ਾਰਾਂ ਵਿੱਚ ਬੈਠ ਕੇ ਆਪਣੇ ਸਾਥੀਆਂ ਨੂੰ ਅਵਾਜ਼ ਮਾਰ ਕੇ ਆਖਦੇ ਹਨ,\wj* \q1 \v 17 \wj ਅਸੀਂ ਤੁਹਾਡੇ ਲਈ ਬੰਸਰੀ ਵਜਾਈ,\wj* \q2 \wj ਪਰ ਤੁਸੀਂ ਨਾ ਨੱਚੇ।\wj* \q1 \wj ਅਸੀਂ ਸਿਆਪਾ ਕੀਤਾ,\wj* \q2 \wj ਪਰ ਤੁਸੀਂ ਵਿਰਲਾਪ ਨਾ ਕੀਤਾ।\wj* \p \v 18 \wj ਕਿਉਂਕਿ ਯੂਹੰਨਾ ਨਾ ਤਾਂ ਰੋਟੀ ਖਾਂਦਾ ਅਤੇ ਨਾ ਮੈਅ ਪੀਂਦਾ ਆਇਆ, ਅਤੇ ਉਹ ਆਖਦੇ ਹਨ ਜੋ ਉਹ ਦੇ ਵਿੱਚ ਇੱਕ ਭੂਤ ਹੈ।\wj* \v 19 \wj ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਅਤੇ ਉਹ ਆਖਦੇ ਹਨ, ਵੇਖੋ ਇੱਕ ਪੇਟੂ ਅਤੇ ਸ਼ਰਾਬੀ, ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ। ਸੋ ਗਿਆਨ ਆਪਣੇ ਕੰਮਾਂ ਦੁਆਰਾ ਸੱਚਾ ਠਹਿਰਿਆ!\wj* \s ਉਨ੍ਹਾਂ ਨਗਰਾਂ ਉੱਤੇ ਹਾਏ ਜਿਨ੍ਹਾਂ ਨੇ ਤੋਬਾ ਨਹੀਂ ਕੀਤੀ \r ਲੂਕਾ 10:13-15 \p \v 20 ਫਿਰ ਉਹ ਉਨ੍ਹਾਂ ਨਗਰਾਂ ਨੂੰ ਜਿਨ੍ਹਾਂ ਵਿੱਚ ਉਸ ਨੇ ਬਹੁਤ ਅਚਰਜ਼ ਕੰਮ ਕੀਤੇ ਸਨ ਉਲਾਂਭਾ ਦੇਣ ਲੱਗਾ, ਕਿਉਂਕਿ ਉਨ੍ਹਾਂ ਨੇ ਤੋਬਾ ਨਹੀਂ ਕੀਤੀ ਸੀ। \v 21 \wj ਹੇ ਖੁਰਾਜ਼ੀਨ, ਤੇਰੇ ਉੱਤੇ ਹਾਏ! ਹੇ ਬੈਤਸੈਦਾ, ਤੇਰੇ ਉੱਤੇ ਅਫ਼ਸੋਸ! ਕਿਉਂਕਿ ਜਿਹੜੇ ਅਚਰਜ਼ ਕੰਮ ਤੁਹਾਡੇ ਵਿੱਚ ਕੀਤੇ ਗਏ ਹਨ ਜੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ ਤਾਂ ਉਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੋਂ ਦੇ ਤੋਬਾ ਕਰ ਲੈਂਦੇ!\wj* \v 22 \wj ਫਿਰ ਵੀ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਝੱਲਣ ਯੋਗ ਹੋਵੇਗਾ।\wj* \v 23 \wj ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੱਕ ਉੱਚਾ ਕੀਤਾ ਜਾਵੇਂਗਾ? ਤੂੰ ਸਗੋਂ ਪਤਾਲ ਵਿੱਚ ਸੁੱਟਿਆ ਜਾਏਂਗਾ ਕਿਉਂਕਿ ਜਿਹੜੇ ਅਚਰਜ਼ ਕੰਮ ਤੇਰੇ ਵਿੱਚ ਵਿਖਾਏ ਗਏ ਹਨ ਜੇ ਉਹ ਸਦੂਮ ਵਿੱਚ ਵਿਖਾਏ ਜਾਂਦੇ ਤਾਂ ਉਹ ਅੱਜ ਤੱਕ ਬਣਿਆ ਰਹਿੰਦਾ।\wj* \v 24 \wj ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੇਰੇ ਨਾਲੋਂ ਸਦੂਮ ਦੇਸ ਦਾ ਹਾਲ ਝੱਲਣ ਯੋਗ ਹੋਵੇਗਾ।\wj* \s ਪਿਤਾ ਪੁੱਤਰ ਵਿੱਚ ਪ੍ਰਗਟ ਹੋਇਆ \p \v 25 ਉਸ ਵੇਲੇ ਯਿਸੂ ਨੇ ਆਖਿਆ, \wj ਹੇ ਪਿਤਾ ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਗੁਪਤ ਰੱਖਿਆ, ਪਰ ਉਨ੍ਹਾਂ ਨੂੰ ਬੱਚਿਆਂ ਉੱਤੇ ਪਰਗਟ ਕੀਤਾ।\wj* \v 26 \wj ਹਾਂ, ਹੇ ਪਿਤਾ, ਕਿਉਂ ਜੋ ਤੈਨੂੰ ਇਹੋ ਚੰਗਾ ਲੱਗਿਆ।\wj* \v 27 \wj ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ।\wj* \v 28 \wj ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ।\wj* \v 29 \wj ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ।\wj* \v 30 \wj ਕਿਉਂਕਿ ਮੇਰਾ ਜੂਲਾ ਸੁਖਾਲਾ ਅਤੇ ਮੇਰਾ ਭਾਰ ਹਲਕਾ ਹੈ।\wj* \c 12 \s ਸਬਤ ਦਾ ਪ੍ਰਭੂ \r ਮਰਕੁਸ 2:23-28; ਲੂਕਾ 6:1-5 \p \v 1 ਉਸ ਵੇਲੇ ਯਿਸੂ ਸਬਤ ਦੇ ਦਿਨ ਖੇਤਾਂ ਵਿੱਚੋਂ ਦੀ ਲੰਘਿਆ, ਅਤੇ ਉਹ ਦੇ ਚੇਲਿਆਂ ਨੂੰ ਭੁੱਖ ਲੱਗੀ, ਉਹ ਸਿੱਟੇ ਤੋੜ ਕੇ ਖਾਣ ਲੱਗੇ। \v 2 ਅਤੇ ਫ਼ਰੀਸੀਆਂ ਨੇ ਵੇਖ ਕੇ ਉਹ ਨੂੰ ਕਿਹਾ, ਵੇਖ, ਤੇਰੇ ਚੇਲੇ ਉਹ ਕੰਮ ਕਰਦੇ ਹਨ, ਜਿਹੜਾ ਸਬਤ ਦੇ ਦਿਨ ਕਰਨਾ ਯੋਗ ਨਹੀਂ। \v 3 ਪਰ ਉਸ ਨੇ ਉਨ੍ਹਾਂ ਨੂੰ ਆਖਿਆ, \wj ਭਲਾ, ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਜਦ ਉਹ ਅਤੇ ਉਹ ਦੇ ਸਾਥੀ ਭੁੱਖੇ ਸਨ?\wj* \v 4 \wj ਜੋ ਉਹ ਕਿਵੇਂ ਪਰਮੇਸ਼ੁਰ ਦੇ ਘਰ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ, ਜਿਹੜੀਆਂ ਉਹ ਨੂੰ ਅਤੇ ਉਹ ਦੇ ਸਾਥੀਆਂ ਲਈ ਖਾਣੀਆਂ ਯੋਗ ਨਹੀਂ ਸਨ ਪਰ ਕੇਵਲ ਜਾਜਕਾਂ ਨੂੰ।\wj* \v 5 \wj ਜਾਂ ਤੁਸੀਂ ਮੂਸਾ ਦੀ ਬਿਵਸਥਾ ਵਿੱਚ ਇਹ ਨਹੀਂ ਪੜ੍ਹਿਆ ਕਿ ਜਾਜਕ ਸਬਤ ਦੇ ਦਿਨ ਹੈਕਲ ਵਿੱਚ ਸਬਤ ਦਾ ਅਪਮਾਨ ਕਰ ਕੇ ਵੀ ਨਿਰਦੋਸ਼ ਹਨ?\wj* \v 6 \wj ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਇੱਥੇ ਹੈਕਲ ਨਾਲੋਂ ਵੀ ਇੱਕ ਵੱਡਾ ਹੈ।\wj* \v 7 \wj ਪਰ ਜੇ ਤੁਸੀਂ ਇਸ ਦਾ ਅਰਥ ਜਾਣਦੇ ਕਿ ਮੈਂ ਬਲੀਦਾਨ ਨੂੰ ਨਹੀਂ ਸਗੋਂ ਦਯਾ ਨੂੰ ਚਾਹੁੰਦਾ ਹਾਂ, ਤਦ ਤੁਸੀਂ ਨਿਰਦੋਸ਼ੀਆਂ ਨੂੰ ਦੋਸ਼ੀ ਨਾ ਠਹਿਰਾਉਂਦੇ।\wj* \v 8 \wj ਕਿਉਂਕਿ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਮਾਲਕ ਹੈ।\wj* \s ਸੁੱਕੇ ਹੱਥ ਵਾਲੇ ਮਨੁੱਖ ਨੂੰ ਚੰਗਾ ਕਰਨਾ \r ਮਰਕੁਸ 3:1-6; ਲੂਕਾ 6:6-11 \p \v 9 ਫਿਰ ਉੱਥੋਂ ਤੁਰ ਕੇ ਉਹ ਪ੍ਰਾਰਥਨਾ ਘਰ ਵਿੱਚ ਗਿਆ। \v 10 ਅਤੇ ਵੇਖੋ ਉੱਥੇ ਸੁੱਕੇ ਹੱਥ ਵਾਲਾ ਇੱਕ ਮਨੁੱਖ ਸੀ ਅਤੇ ਉਨ੍ਹਾਂ ਨੇ ਯਿਸੂ ਤੇ ਦੋਸ਼ ਲਾਉਣ ਲਈ ਇਹ ਕਹਿ ਕੇ ਪੁੱਛਿਆ, ਭਲਾ, ਸਬਤ ਦੇ ਦਿਨ ਚੰਗਾ ਕਰਨਾ ਯੋਗ ਹੈ? \v 11 ਉਹ ਨੇ ਉਨ੍ਹਾਂ ਨੂੰ ਕਿਹਾ, ਕਿ \wj ਤੁਹਾਡੇ ਵਿੱਚੋਂ ਇਹੋ ਜਿਹਾ ਕਿਹੜਾ ਮਨੁੱਖ ਹੈ ਜਿਹ ਦੇ ਕੋਲ ਇੱਕ ਭੇਡ ਹੋਵੇ ਅਤੇ ਜੇ ਉਹ ਸਬਤ ਦੇ ਦਿਨ ਟੋਏ ਵਿੱਚ ਡਿੱਗ ਪਵੇ ਤਾਂ ਉਹ ਉਸ ਨੂੰ ਫੜ੍ਹ ਕੇ ਨਾ ਕੱਢੇ?\wj* \v 12 \wj ਸੋ ਮਨੁੱਖ ਭੇਡ ਨਾਲੋਂ ਕਿੰਨ੍ਹਾਂ ਹੀ ਉੱਤਮ ਹੈ! ਇਸ ਲਈ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ।\wj* \v 13 ਤਦ ਉਹ ਨੇ ਉਸ ਮਨੁੱਖ ਨੂੰ ਆਖਿਆ, \wj ਆਪਣਾ ਹੱਥ ਵਧਾ\wj* ਅਤੇ ਉਸ ਨੇ ਲੰਮਾ ਕੀਤਾ ਤਾਂ ਉਹ ਦੂਜੇ ਹੱਥ ਵਰਗਾ ਫੇਰ ਚੰਗਾ ਹੋ ਗਿਆ। \v 14 ਤਦ ਫ਼ਰੀਸੀਆਂ ਨੇ ਬਾਹਰ ਜਾ ਕੇ ਉਹ ਦੇ ਵਿਰੁੱਧ ਯੋਜਨਾ ਬਣਾਈ ਕਿ ਕਿਵੇਂ ਉਹ ਦਾ ਨਾਸ ਕਰੀਏ। \s ਪਰਮੇਸ਼ੁਰ ਦਾ ਚੁਣਿਆ ਹੋਇਆ ਸੇਵਕ \p \v 15 ਪਰ ਯਿਸੂ ਇਹ ਜਾਣ ਕੇ ਉੱਥੋਂ ਤੁਰ ਪਿਆ ਅਤੇ ਬਹੁਤ ਸਾਰੇ ਲੋਕ ਉਹ ਦੇ ਮਗਰ ਤੁਰ ਪਏ ਅਤੇ ਉਸ ਨੇ ਉਨ੍ਹਾਂ ਸਭਨਾਂ ਨੂੰ ਚੰਗਾ ਕੀਤਾ। \v 16 ਅਤੇ ਉਨ੍ਹਾਂ ਨੂੰ ਚਿਤਾਵਨੀ ਦਿੱਤੀ ਕਿ ਮੈਨੂੰ ਉਜਾਗਰ ਨਾ ਕਰਨਾ। \v 17 ਤਾਂ ਜੋ ਉਹ ਬਚਨ ਜਿਹੜਾ ਯਸਾਯਾਹ ਨਬੀ ਨੇ ਆਖਿਆ ਸੀ ਪੂਰਾ ਹੋਵੇ: \v 18 ਵੇਖੋ ਮੇਰਾ ਦਾਸ ਜਿਸ ਨੂੰ ਮੈਂ ਚੁਣਿਆ ਹੈ, ਮੇਰਾ ਪਿਆਰਾ ਜਿਸ ਤੋਂ ਮੇਰਾ ਜੀਅ ਪਰਸੰਨ ਹੈ। ਮੈਂ ਆਪਣਾ ਆਤਮਾ ਉਹ ਦੇ ਉੱਤੇ ਰੱਖਾਂਗਾ, ਅਤੇ ਉਹ ਪਰਾਈਆਂ ਕੌਮਾਂ ਨੂੰ ਨਿਆਂ ਦੀ ਖ਼ਬਰ ਕਰੇਗਾ। \v 19 ਉਹ ਨਾ ਝਗੜਾ ਕਰੇਗਾ, ਨਾ ਉੱਚੀ ਬੋਲੇਗਾ, ਨਾ ਚੌਕਾਂ ਵਿੱਚ ਕੋਈ ਉਹ ਦੀ ਅਵਾਜ਼ ਸੁਣੇਗਾ। \v 20 ਉਹ ਕੁਚਲੇ ਹੋਏ ਕਾਨੇ ਨੂੰ ਨਾ ਤੋੜੇਗਾ, ਨਾ ਨਿੰਮ੍ਹੀ ਬੱਤੀ ਨੂੰ ਬੁਝਾਵੇਗਾ, ਜਦ ਤੱਕ ਨਿਆਂ ਦੀ ਜਿੱਤ ਨਾ ਕਰਾ ਦੇਵੇ, \v 21 ਅਤੇ ਉਹ ਦੇ ਨਾਮ ਉੱਤੇ ਪਰਾਈਆਂ ਕੌਮਾਂ ਆਸ ਰੱਖਣਗੀਆਂ। \s ਯਿਸੂ ਅਤੇ ਸ਼ੈਤਾਨ \r ਮਰਕੁਸ 3:20-30; ਲੂਕਾ 11:14-23 \p \v 22 ਤਦ ਲੋਕ ਇੱਕ ਅੰਨ੍ਹੇ ਅਤੇ ਗੂੰਗੇ ਮਨੁੱਖ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ, ਉਹ ਦੇ ਕੋਲ ਲਿਆਏ ਅਤੇ ਉਸ ਨੇ ਉਹ ਨੂੰ ਅਜਿਹਾ ਚੰਗਾ ਕੀਤਾ ਕਿ ਉਹ ਬੋਲਣ ਤੇ ਵੇਖਣ ਲੱਗਾ। \v 23 ਅਤੇ ਸਾਰੇ ਲੋਕ ਹੈਰਾਨ ਹੋ ਕੇ ਬੋਲੇ, ਕੀ, ਇਹ ਦਾਊਦ ਦਾ ਪੁੱਤਰ ਨਹੀਂ ਹੈ? \v 24 ਪਰ ਫ਼ਰੀਸੀਆਂ ਨੇ ਇਹ ਸੁਣ ਕੇ ਕਿਹਾ, ਕਿ ਇਹ ਭੂਤਾਂ ਦੇ ਸਰਦਾਰ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ। \v 25 ਪਰ ਉਸ ਨੇ ਉਨ੍ਹਾਂ ਦੀ ਸੋਚ ਵਿਚਾਰ ਜਾਣ ਕੇ, ਉਨ੍ਹਾਂ ਨੂੰ ਆਖਿਆ ਕਿ \wj ਜਿਸ ਕਿਸੇ ਰਾਜ ਵਿੱਚ ਫੁੱਟ ਪੈਂਦੀ ਹੈ, ਉਹ ਵਿਰਾਨ ਹੋ ਜਾਂਦਾ ਹੈ ਅਤੇ ਜਿਸ ਕਿਸੇ ਨਗਰ ਜਾਂ ਘਰ ਵਿੱਚ ਫੁੱਟ ਪੈਂਦੀ ਹੈ ਉਹ ਬਣਿਆ ਨਾ ਰਹੇਗਾ।\wj* \v 26 \wj ਅਤੇ ਜੇ ਸ਼ੈਤਾਨ ਹੀ ਸ਼ੈਤਾਨ ਨੂੰ ਕੱਢਦਾ ਹੈ ਤਾਂ ਉਹ ਦੇ ਆਪਣੇ ਆਪ ਵਿੱਚ ਹੀ ਫੁੱਟ ਪੈ ਗਈ ਹੈ। ਫੇਰ ਉਹ ਦਾ ਰਾਜ ਕਿਵੇਂ ਬਣਿਆ ਰਹਿ ਸਕਦਾ ਹੈ?\wj* \v 27 \wj ਅਤੇ ਜੇ ਮੈਂ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ, ਤਾਂ ਤੁਹਾਡੇ ਪੁੱਤਰ ਕਿਸ ਦੀ ਸਹਾਇਤਾ ਨਾਲ ਕੱਢਦੇ ਹਨ? ਇਸ ਲਈ ਤੁਹਾਡਾ ਨਿਆਂ ਕਰਨ ਵਾਲੇ ਉਹ ਹੀ ਹੋਣਗੇ।\wj* \v 28 \wj ਪਰ ਜੇ ਮੈਂ ਪਰਮੇਸ਼ੁਰ ਦੇ ਆਤਮਾ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ, ਤਾਂ ਪਰਮੇਸ਼ੁਰ ਦਾ ਰਾਜ ਤੁਹਾਡੇ ਉੱਤੇ ਆ ਚੁੱਕਿਆ ਹੈ।\wj* \v 29 \wj ਅਥਵਾ ਕੋਈ ਕਿਸੇ ਜ਼ੋਰਾਵਰ ਦੇ ਘਰ ਵਿੱਚ ਵੜ ਕੇ, ਜੇ ਪਹਿਲਾਂ ਉਸ ਜੋਰਾਵਰ ਨੂੰ ਬੰਨ੍ਹ ਨਾ ਲਵੇ ਤਾਂ ਉਸ ਦਾ ਮਾਲ ਕਿਵੇਂ ਲੁੱਟ ਸਕਦਾ ਹੈ? ਪਹਿਲਾਂ ਉਸ ਨੂੰ ਬੰਨ ਕੇ ਫਿਰ ਉਸ ਦਾ ਘਰ ਲੁੱਟੇਗਾ।\wj* \v 30 \wj ਜਿਹੜਾ ਮੇਰੇ ਨਾਲ ਨਹੀਂ ਉਹ ਮੇਰੇ ਵਿਰੁੱਧ ਹੈ, ਅਤੇ ਜਿਹੜਾ ਮੇਰੇ ਨਾਲ ਇਕੱਠਾ ਨਹੀਂ ਕਰਦਾ ਉਹ ਖਿਲਾਰਦਾ ਹੈ।\wj* \v 31 \wj ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਹਰੇਕ ਪਾਪ ਅਤੇ ਨਿੰਦਿਆ ਮਨੁੱਖਾਂ ਨੂੰ ਮਾਫ਼ ਕੀਤਾ ਜਾਵੇਗਾ, ਪਰ ਜਿਹੜਾ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ, ਉਹ ਮਾਫ਼ ਨਹੀਂ ਕੀਤਾ ਜਾਵੇਗਾ।\wj* \v 32 \wj ਅਤੇ ਜੇ ਕੋਈ ਮਨੁੱਖ ਦੇ ਪੁੱਤਰ ਦੇ ਵਿਰੁੱਧ ਗੱਲ ਕਰੇ, ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ, ਉਸ ਨੂੰ ਨਾ ਇਸ ਜੁੱਗ ਵਿੱਚ ਅਤੇ ਨਾ ਹੀ ਆਉਣ ਵਾਲੇ ਜੁੱਗ ਵਿੱਚ ਮਾਫ਼ ਕੀਤਾ ਜਾਵੇਗਾ।\wj* \s ਦਰੱਖਤ ਅਤੇ ਉਸ ਦਾ ਫਲ \r ਲੂਕਾ 6:43-45 \p \v 33 \wj ਜੇ ਰੁੱਖ ਨੂੰ ਚੰਗਾ ਆਖੋ, ਤਾਂ ਉਸ ਦੇ ਫਲ ਨੂੰ ਵੀ ਚੰਗਾ ਆਖੋ ਜਾਂ ਰੁੱਖ ਨੂੰ ਬੁਰਾ ਆਖੋ ਤਾਂ ਉਸ ਦੇ ਫਲ ਨੂੰ ਵੀ ਬੁਰਾ ਆਖੋ, ਕਿਉਂਕਿ ਰੁੱਖ ਆਪਣੇ ਫਲਾਂ ਤੋਂ ਹੀ ਪਛਾਣਿਆ ਜਾਂਦਾ ਹੈ।\wj* \v 34 \wj ਹੇ ਸੱਪਾਂ ਦੇ ਬੱਚਿਓ! ਤੁਸੀਂ ਬੁਰੇ ਹੋ ਕੇ ਚੰਗੀਆਂ ਗੱਲਾਂ ਕਿਵੇਂ ਕਰ ਸਕਦੇ ਹੋ? ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਹੀ ਮੂੰਹ ਵਿੱਚੋਂ ਨਿੱਕਲਦਾ ਹੈ।\wj* \v 35 \wj ਭਲਾ ਮਨੁੱਖ ਮਨ ਦੇ ਭਲੇ ਖ਼ਜ਼ਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਮਨੁੱਖ ਬੁਰੇ ਖ਼ਜ਼ਾਨੇ ਵਿੱਚੋਂ ਬੁਰੀਆਂ ਗੱਲਾਂ ਕੱਢਦਾ ਹੈ।\wj* \v 36 \wj ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਮਨੁੱਖ ਹਰੇਕ ਵਿਅਰਥ ਗੱਲ ਦਾ ਜੋ ਉਹ ਬੋਲਣ, ਨਿਆਂ ਦੇ ਦਿਨ ਉਹ ਦਾ ਹਿਸਾਬ ਦੇਣਗੇ।\wj* \v 37 \wj ਇਸ ਲਈ ਜੋ ਤੂੰ ਆਪਣੀਆਂ ਗੱਲਾਂ ਦੇ ਕਾਰਨ ਨਿਰਦੋਸ਼ ਅਤੇ ਆਪਣੀਆਂ ਗੱਲਾਂ ਦੇ ਕਾਰਨ ਦੋਸ਼ੀ ਠਹਿਰਾਇਆ ਜਾਵੇਂਗਾ।\wj* \s ਸਵਰਗ ਤੋਂ ਨਿਸ਼ਾਨ ਦੀ ਮੰਗ \r ਮਰਕੁਸ 8:11, 12; ਲੂਕਾ 11:29-32 \p \v 38 ਫਿਰ ਕੁਝ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਆਖਿਆ, ਗੁਰੂ ਜੀ ਅਸੀਂ ਕੋਈ ਨਿਸ਼ਾਨ ਵੇਖਣਾ ਚਾਹੁੰਦੇ ਹਾਂ। \v 39 ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿ \wj ਬੁਰੀ ਅਤੇ ਹਰਾਮਕਾਰ ਪੀੜ੍ਹੀ ਨਿਸ਼ਾਨ ਚਾਹੁੰਦੀ ਹੈ ਪਰ ਯੂਨਾਹ ਨਬੀ ਦੇ ਨਿਸ਼ਾਨ ਤੋਂ ਇਲਾਵਾ, ਉਨ੍ਹਾਂ ਨੂੰ ਕੋਈ ਹੋਰ ਨਿਸ਼ਾਨ ਨਹੀਂ ਦਿੱਤਾ ਜਾਵੇਗਾ।\wj* \v 40 \wj ਕਿਉਂਕਿ ਜਿਸ ਤਰ੍ਹਾਂ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਮੱਛੀ ਦੇ ਢਿੱਡ ਵਿੱਚ ਰਿਹਾ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਤਿੰਨ ਦਿਨ ਅਤੇ ਤਿੰਨ ਰਾਤਾਂ ਧਰਤੀ ਦੇ ਅੰਦਰ ਰਹੇਗਾ।\wj* \v 41 \wj ਨੀਨਵਾਹ ਦੇ ਲੋਕ ਨਿਆਂ ਦੇ ਦਿਨ, ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ, ਇੱਥੇ ਉਹ ਹੈ ਜੋ ਯੂਨਾਹ ਨਾਲੋਂ ਵੀ ਵੱਡਾ ਹੈ।\wj* \v 42 \wj ਦੱਖਣ ਦੀ ਰਾਣੀ ਨਿਆਂ ਵਾਲੇ ਦਿਨ, ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂਕਿ ਉਹ ਧਰਤੀ ਦੀ ਹੱਦ ਤੋਂ ਸੁਲੇਮਾਨ ਦਾ ਗਿਆਨ ਸੁਣਨ ਆਈ ਅਤੇ ਵੇਖੋ, ਇੱਥੇ ਉਹ ਹੈ ਜੋ ਸੁਲੇਮਾਨ ਨਾਲੋਂ ਵੀ ਵੱਡਾ ਹੈ।\wj* \s ਅਧੂਰੇ ਸੁਧਾਰ ਦੀ ਸਮੱਸਿਆ \r ਲੂਕਾ 11:24-26 \p \v 43 \wj ਪਰ ਜਦੋਂ ਅਸ਼ੁੱਧ ਆਤਮਾ ਮਨੁੱਖ ਵਿੱਚੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਲੱਭਦਾ ਫ਼ਿਰਦਾ ਹੈ, ਪਰ ਉਸ ਨੂੰ ਲੱਭਦਾ ਨਹੀਂ।\wj* \v 44 \wj ਫਿਰ ਉਹ ਆਖਦਾ ਹੈ ਕਿ ਮੈਂ ਆਪਣੇ ਘਰ ਜਿੱਥੋਂ ਮੈਂ ਨਿੱਕਲਿਆ ਸੀ, ਵਾਪਸ ਜਾਂਵਾਂਗਾ ਅਤੇ ਆ ਕੇ ਉਹ ਨੂੰ ਵਿਹਲਾ ਅਤੇ ਝਾੜਿਆ ਸੁਆਰਿਆ ਹੋਇਆ ਵੇਖਦਾ ਹੈ।\wj* \v 45 \wj ਤਦ ਉਹ ਜਾ ਕੇ ਆਪਣੇ ਨਾਲੋਂ ਸੱਤ ਹੋਰ ਬੁਰੇ ਆਤਮੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਆਦਮੀ ਵਿੱਚ ਰਹਿਣ ਲੱਗ ਪੈਂਦੇ ਹਨ ਅਤੇ ਉਸ ਆਦਮੀ ਦਾ ਬਾਅਦ ਵਾਲਾ ਹਾਲ ਪਹਿਲੇ ਨਾਲੋਂ ਬੁਰਾ ਹੋ ਜਾਂਦਾ ਹੈ। ਇਸ ਬੁਰੀ ਪੀੜ੍ਹੀ ਦੇ ਲੋਕਾਂ ਦਾ ਹਾਲ ਵੀ ਇਹੋ ਜਿਹਾ ਹੀ ਹੋਵੇਗਾ।\wj* \s ਯਿਸੂ ਦੀ ਮਾਤਾ ਅਤੇ ਭਰਾ \r ਮਰਕੁਸ 3:31-35; ਲੂਕਾ 8:19-21 \p \v 46 ਜਦੋਂ ਉਹ ਲੋਕਾਂ ਨਾਲ ਗੱਲਾਂ ਕਰ ਰਿਹਾ ਸੀ, ਉਸ ਸਮੇਂ ਉਸ ਦੀ ਮਾਤਾ ਅਤੇ ਭਰਾ ਬਾਹਰ ਖੜ੍ਹੇ ਸਨ ਅਤੇ ਉਸ ਨਾਲ ਗੱਲ ਕਰਨੀ ਚਾਹੁੰਦੇ ਸਨ। \v 47 ਤਦ ਕਿਸੇ ਨੇ ਉਸ ਨੂੰ ਆਖਿਆ, ਵੇਖ ਤੇਰੀ ਮਾਤਾ ਅਤੇ ਤੇਰੇ ਭਰਾ ਬਾਹਰ ਖੜ੍ਹੇ ਹਨ ਅਤੇ ਤੇਰੇ ਨਾਲ ਗੱਲ ਕਰਨੀ ਚਾਹੁੰਦੇ ਹਨ। \v 48 ਪਰ ਉਸ ਨੇ ਆਖਣ ਵਾਲੇ ਨੂੰ ਉੱਤਰ ਦਿੱਤਾ, \wj ਕੌਣ ਹੈ ਮੇਰੀ ਮਾਤਾ ਅਤੇ ਕੌਣ ਹਨ ਮੇਰੇ ਭਰਾ?\wj* \v 49 ਅਤੇ ਆਪਣੇ ਚੇਲਿਆਂ ਵੱਲ ਹੱਥ ਪਸਾਰ ਕੇ ਕਿਹਾ, \wj ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ ਇਹ ਹਨ।\wj* \v 50 \wj ਕਿਉਂਕਿ ਜੋ ਕੋਈ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ, ਉਹੀ ਮੇਰਾ ਭਰਾ, ਮੇਰੀ ਭੈਣ ਅਤੇ ਮਾਤਾ ਹੈ।\wj* \c 13 \s ਬੀਜ ਬੀਜਣ ਵਾਲੇ ਦਾ ਦ੍ਰਿਸ਼ਟਾਂਤ \r ਮਰਕੁਸ 4:1-9; ਲੂਕਾ 8:4-8 \p \v 1 ਉਸੇ ਦਿਨ ਯਿਸੂ ਘਰੋਂ ਨਿੱਕਲ ਕੇ ਝੀਲ ਦੇ ਨੇੜੇ ਜਾ ਬੈਠਾ। \v 2 ਅਤੇ ਬਹੁਤ ਵੱਡੀ ਭੀੜ ਉਹ ਦੇ ਕੋਲ ਇਕੱਠੀ ਹੋ ਗਈ, ਸੋ ਉਹ ਬੇੜੀ ਤੇ ਚੜ੍ਹ ਕੇ ਬੈਠ ਗਿਆ ਅਤੇ ਸਾਰੀ ਭੀੜ ਕੰਢੇ ਉੱਤੇ ਖੜੀ ਰਹੀ। \v 3 ਉਸ ਨੇ ਉਨ੍ਹਾਂ ਨੂੰ ਬਹੁਤ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਆਖੀਆਂ ਕਿ \wj ਵੇਖੋ ਇੱਕ ਬੀਜ ਬੀਜਣ ਵਾਲਾ, ਬੀਜਣ ਨੂੰ ਨਿੱਕਲਿਆ।\wj* \v 4 \wj ਅਤੇ ਬੀਜਦੇ ਸਮੇਂ ਕੁਝ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਅਤੇ ਪੰਛੀ ਆ ਕੇ ਉਸ ਨੂੰ ਚੁਗ ਲੈ ਗਏ\wj* \v 5 \wj ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ ਜਿੱਥੇ ਉਹ ਨੂੰ ਬਹੁਤੀ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਣ ਦੇ ਕਾਰਨ ਉਹ ਛੇਤੀ ਉੱਗ ਪਿਆ।\wj* \v 6 \wj ਪਰ ਜਦੋਂ ਸੂਰਜ ਚੜ੍ਹਿਆ ਤਾਂ ਕੁਮਲਾ ਗਿਆ ਅਤੇ ਜੜ੍ਹ ਨਾ ਫੜਨ ਦੇ ਕਾਰਨ ਸੁੱਕ ਗਿਆ।\wj* \v 7 \wj ਅਤੇ ਕੁਝ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ ਅਤੇ ਝਾੜੀਆਂ ਨੇ ਵਧ ਕੇ ਉਹ ਨੂੰ ਦਬਾ ਲਿਆ।\wj* \v 8 \wj ਅਤੇ ਕੁਝ ਬੀਜ ਚੰਗੀ ਜ਼ਮੀਨ ਵਿੱਚ ਡਿੱਗਿਆ ਅਤੇ ਫਲ ਲਿਆਇਆ, ਕੁਝ ਸੌ ਗੁਣਾ ਕੁਝ ਸੱਠ ਗੁਣਾ ਕੁਝ ਤੀਹ ਗੁਣਾ।\wj* \v 9 \wj ਜਿਸ ਦੇ ਕੰਨ ਹੋਣ ਉਹ ਸੁਣੇ।\wj* \s ਦ੍ਰਿਸ਼ਟਾਂਤਾਂ ਦਾ ਮਕਸਦ \r ਮਰਕੁਸ 4:10-12; ਲੂਕਾ 8:9, 10 \p \v 10 ਚੇਲਿਆਂ ਨੇ ਕੋਲ ਆ ਕੇ ਉਸ ਨੂੰ ਕਿਹਾ, ਤੂੰ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਕਿਉਂ ਗੱਲਾਂ ਕਰਦਾ ਹੈਂ? \v 11 ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿ \wj ਸਵਰਗ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ।\wj* \v 12 \wj ਕਿਉਂਕਿ ਜਿਸ ਦੇ ਕੋਲ ਹੈ, ਉਹ ਨੂੰ ਦਿੱਤਾ ਜਾਵੇਗਾ ਅਤੇ ਉਹ ਦਾ ਵਾਧਾ ਹੋਵੇਗਾ; ਪਰ ਜਿਸ ਦੇ ਕੋਲ ਨਹੀਂ ਹੈ, ਉਸ ਤੋਂ ਜੋ ਕੁਝ ਉਸ ਦੇ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ।\wj* \v 13 \wj ਇਸ ਲਈ ਮੈਂ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਗੱਲਾਂ ਕਰਦਾ ਹਾਂ,\wj* \q1 \wj ਕਿਉਂਕਿ ਉਹ ਵੇਖਦੇ ਹੋਏ ਵੀ ਨਹੀਂ ਵੇਖਦੇ\wj* \q2 \wj ਅਤੇ ਸੁਣਦੇ ਹੋਏ ਵੀ ਨਹੀਂ ਸੁਣਦੇ, ਅਤੇ ਨਾ ਸਮਝਦੇ ਹਨ।\wj* \q1 \v 14 \wj ਉਨ੍ਹਾਂ ਉੱਤੇ ਯਸਾਯਾਹ ਦਾ ਇਹ ਅਗੰਮ ਵਾਕ ਪੂਰਾ ਹੋਇਆ ਕਿ,\wj* \q1 \wj ਤੁਸੀਂ ਸੁਣੋਗੇ ਪਰ ਸਮਝੋਗੇ ਨਹੀਂ,\wj* \q2 \wj ਅਤੇ ਤੁਸੀਂ ਵੇਖੋਗੇ ਪਰ ਬੁਝੋਗੇ ਨਹੀਂ,\wj* \q1 \v 15 \wj ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ,\wj* \q2 \wj ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ,\wj* \q2 \wj ਇਹਨਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ,\wj* \q1 \wj ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਅੱਖਾਂ ਨਾਲ ਵੇਖਣ\wj* \q2 \wj ਅਤੇ ਕੰਨਾਂ ਨਾਲ ਸੁਣਨ,\wj* \q2 \wj ਅਤੇ ਮਨ ਨਾਲ ਸਮਝਣ\wj* \q1 \wj ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ।\wj* \p \v 16 \wj ਪਰ ਧੰਨ ਹਨ ਤੁਹਾਡੀਆਂ ਅੱਖਾਂ ਜੋ ਉਹ ਵੇਖਦੀਆਂ ਹਨ ਅਤੇ ਤੁਹਾਡੇ ਕੰਨ ਜੋ ਉਹ ਸੁਣਦੇ ਹਨ।\wj* \v 17 \wj ਕਿਉਂਕਿ ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਬਹੁਤ ਸਾਰੇ ਨਬੀ ਅਤੇ ਧਰਮੀ ਚਾਹੁੰਦੇ ਸਨ ਕਿ ਜੋ ਕੁਝ ਤੁਸੀਂ ਵੇਖਦੇ ਹੋ ਉਹ ਵੀ ਵੇਖਣ ਪਰ ਨਾ ਵੇਖ ਸਕੇ ਅਤੇ ਜੋ ਕੁਝ ਤੁਸੀਂ ਸੁਣਦੇ ਹੋ ਉਹਨਾਂ ਨੇ ਨਾ ਸੁਣਿਆ।\wj* \s ਬੀਜ ਬੀਜਣ ਵਾਲੇ ਦੇ ਦ੍ਰਿਸ਼ਟਾਂਤ ਦੀ ਵਿਆਖਿਆ \r ਮਰਕੁਸ 4:13-20; ਲੂਕਾ 8:11-15 \p \v 18 \wj ਹੁਣ ਤੁਸੀਂ ਬੀਜਣ ਵਾਲੇ ਦਾ ਦ੍ਰਿਸ਼ਟਾਂਤ ਸੁਣੋ।\wj* \v 19 \wj ਹਰ ਕੋਈ ਜਿਹੜਾ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ, ਦੁਸ਼ਟ ਆ ਕੇ ਜੋ ਕੁਝ ਉਸ ਦੇ ਮਨ ਵਿੱਚ ਬੀਜਿਆ ਹੈ ਉਸ ਨੂੰ ਖੋਹ ਲੈਂਦਾ ਹੈ। ਇਹ ਉਹ ਹੈ ਜਿਹੜਾ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਸੀ।\wj* \v 20 \wj ਅਤੇ ਜਿਹੜਾ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਸੋ ਉਹ ਹੈ ਜੋ ਬਚਨ ਸੁਣ ਕੇ ਝੱਟ ਖੁਸ਼ੀ ਨਾਲ ਉਹ ਨੂੰ ਮੰਨ ਲੈਂਦਾ ਹੈ।\wj* \v 21 \wj ਪਰ ਆਪਣੇ ਵਿੱਚ ਡੂੰਘੀ ਜੜ੍ਹ ਨਹੀਂ ਰੱਖਦਾ, ਪਰ ਥੋੜ੍ਹਾ ਸਮਾਂ ਰਹਿੰਦਾ ਹੈ ਪਰ ਜਦੋਂ ਬਚਨ ਦੇ ਕਾਰਨ ਦੁੱਖ ਜਾਂ ਜ਼ੁਲਮ ਹੁੰਦਾ ਹੈ, ਤਾਂ ਉਹ ਝੱਟ ਠੋਕਰ ਖਾਂਦਾ ਹੈ।\wj* \v 22 \wj ਅਤੇ ਜਿਹੜਾ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਹੈ ਪਰ ਇਸ ਸੰਸਾਰ ਦੀ ਚਿੰਤਾ ਅਤੇ ਧਨ ਦਾ ਧੋਖਾ, ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਕੁਝ ਵੀ ਫਲ ਨਹੀਂ ਦਿੰਦਾ।\wj* \v 23 \wj ਪਰ ਜਿਹੜਾ ਚੰਗੀ ਜ਼ਮੀਨ ਵਿੱਚ ਬੀਜਿਆ ਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜ਼ਰੂਰ ਫਲ ਦਿੰਦਾ ਹੈ ਅਤੇ ਕੋਈ ਸੌ ਗੁਣਾ ਕੋਈ ਸੱਠ ਗੁਣਾ ਕੋਈ ਤੀਹ ਗੁਣਾ ਫਲ ਦਿੰਦਾ ਹੈ।\wj* \s ਜੰਗਲੀ ਬੂਟੀ ਦਾ ਦ੍ਰਿਸ਼ਟਾਂਤ \p \v 24 ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ \wj ਸਵਰਗ ਰਾਜ ਇੱਕ ਮਨੁੱਖ ਵਰਗਾ ਹੈ ਜਿਸ ਨੇ ਆਪਣੇ ਖੇਤ ਵਿੱਚ ਚੰਗਾ ਬੀਜ ਬੀਜਿਆ।\wj* \v 25 \wj ਪਰ ਜਦੋਂ ਲੋਕ ਸੌਂ ਰਹੇ ਸਨ ਤਦ ਵੈਰੀ ਆਇਆ ਅਤੇ ਉਹ ਦੀ ਕਣਕ ਵਿੱਚ ਜੰਗਲੀ ਬੂਟੀ ਬੀਜ ਗਿਆ।\wj* \v 26 \wj ਅਤੇ ਜਦੋਂ ਬੂਰ ਪਿਆ ਅਤੇ ਸਿੱਟੇ ਲੱਗੇ ਤਦ ਜੰਗਲੀ ਬੂਟੀ ਵੀ ਦਿੱਖ ਪਈ।\wj* \p \v 27 \wj ਤਾਂ ਨੌਕਰਾਂ ਨੇ ਆ ਕੇ ਮਾਲਕ ਨੂੰ ਆਖਿਆ, ਭਲਾ, ਸੁਆਮੀ ਜੀ, ਤੁਸੀਂ ਆਪਣੇ ਖੇਤ ਵਿੱਚ ਚੰਗਾ ਬੀਜ ਨਹੀਂ ਸੀ ਬੀਜਿਆ? ਫੇਰ ਜੰਗਲੀ ਬੂਟੀ ਕਿੱਥੋਂ ਆਈ?\wj* \p \v 28 \wj ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਕਿਸੇ ਵੈਰੀ ਦਾ ਕੰਮ ਹੈ।\wj* \p \wj ਤਾਂ ਨੌਕਰਾਂ ਨੇ ਉਹ ਨੂੰ ਆਖਿਆ, ਜੇ ਤੁਹਾਡੀ ਮਰਜ਼ੀ ਹੋਵੇ ਤਾਂ ਅਸੀਂ ਜਾ ਕੇ ਉਸ ਨੂੰ ਪੁੱਟ ਦੇਈਏ?\wj* \p \v 29 \wj ਪਰ ਉਹ ਨੇ ਕਿਹਾ, ਨਾ, ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਤੁਸੀਂ ਜੰਗਲੀ ਬੂਟੀ ਨੂੰ ਪੁੱਟ ਦਿਆਂ ਕਣਕ ਨੂੰ ਵੀ ਨਾਲ ਹੀ ਪੁੱਟ ਲਓ।\wj* \v 30 \wj ਵਾਢੀ ਤੱਕ ਦੋਹਾਂ ਨੂੰ ਇਕੱਠੇ ਵਧਣ ਦਿਓ ਅਤੇ ਮੈਂ ਵਾਢੀ ਦੇ ਵੇਲੇ ਵੱਢਣ ਵਾਲਿਆਂ ਨੂੰ ਆਖਾਂਗਾ ਕਿ ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਫੂਕਣ ਲਈ ਉਹ ਦੀਆਂ ਪੂਲੀਆਂ ਬੰਨ ਲਵੋ, ਪਰ ਕਣਕ ਨੂੰ ਮੇਰੇ ਗੋਦਾਮ ਵਿੱਚ ਜਮਾਂ ਕਰੋ।\wj* \s ਸਰੋਂ ਦੇ ਬੀਜ ਦਾ ਦ੍ਰਿਸ਼ਟਾਂਤ \r ਮਰਕੁਸ 4:30-32; ਲੂਕਾ 13:18, 19 \p \v 31 ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ \wj ਸਵਰਗ ਰਾਜ ਰਾਈ ਦੇ ਇੱਕ ਬੀਜ ਵਰਗਾ ਹੈ ਜਿਸ ਨੂੰ ਕਿਸੇ ਮਨੁੱਖ ਨੇ ਆਪਣੇ ਖੇਤ ਵਿੱਚ ਬੀਜਿਆ।\wj* \v 32 \wj ਉਹ ਤਾਂ ਸਭ ਬੀਜਾਂ ਨਾਲੋਂ ਛੋਟਾ ਹੈ ਪਰ ਜਦੋਂ ਉੱਗਦਾ ਹੈ ਤਾਂ ਪੋਦਿਆਂ ਨਾਲੋਂ ਵੱਡਾ ਹੁੰਦਾ ਹੈ ਅਤੇ ਰੁੱਖ ਵਰਗਾ ਹੋ ਜਾਂਦਾ ਹੈ, ਕਿ ਅਕਾਸ਼ ਦੇ ਪੰਛੀ ਆ ਕੇ ਉਹ ਦੀਆਂ ਟਹਿਣੀਆਂ ਉੱਤੇ ਵਸੇਰਾ ਕਰਦੇ ਹਨ।\wj* \s ਖ਼ਮੀਰ ਦਾ ਦ੍ਰਿਸ਼ਟਾਂਤ \r ਲੂਕਾ 13:20; 21 \p \v 33 ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ \wj ਸਵਰਗ ਰਾਜ ਖ਼ਮੀਰ ਵਰਗਾ ਹੈ, ਜਿਸ ਨੂੰ ਇੱਕ ਔਰਤ ਨੇ ਤਿੰਨ ਕਿੱਲੋ ਆਟੇ ਵਿੱਚ ਮਿਲਾਇਆ ਅਤੇ ਸਾਰਾ ਆਟਾ ਖ਼ਮੀਰਾ ਹੋ ਗਿਆ।\wj* \s ਦ੍ਰਿਸ਼ਟਾਂਤ ਦਾ ਇਸਤੇਮਾਲ \r ਮਰਕੁਸ 4:33, 34 \p \v 34 ਇਹ ਸਾਰੀਆਂ ਗੱਲਾਂ ਯਿਸੂ ਨੇ ਲੋਕਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਸੁਣਾਈਆਂ, ਅਤੇ ਬਿਨ੍ਹਾਂ ਦ੍ਰਿਸ਼ਟਾਂਤ ਉਹ ਉਨ੍ਹਾਂ ਨਾਲ ਕੁਝ ਵੀ ਨਹੀਂ ਬੋਲਦਾ ਸੀ। \v 35 ਤਾਂ ਜਿਹੜਾ ਬਚਨ ਨਬੀ ਨੇ ਆਖਿਆ ਸੀ ਉਹ ਪੂਰਾ ਹੋਵੇ ਕਿ ਮੈਂ ਦ੍ਰਿਸ਼ਟਾਂਤਾਂ ਵਿੱਚ ਆਪਣਾ ਮੂੰਹ ਖੋਲ੍ਹਾਂਗਾ, ਮੈਂ ਉਨ੍ਹਾਂ ਗੱਲਾਂ ਨੂੰ ਬੋਲਾਂਗਾ ਜਿਹੜੀਆਂ ਜਗਤ ਦੇ ਮੁੱਢੋਂ ਗੁਪਤ ਰਹੀਆਂ ਹਨ। \s ਜੰਗਲੀ ਬੂਟੀ ਦੇ ਦ੍ਰਿਸ਼ਟਾਂਤ ਦੀ ਵਿਆਖਿਆ \p \v 36 ਫਿਰ ਉਹ ਭੀੜ ਨੂੰ ਭੇਜ ਕੇ, ਘਰ ਵਿੱਚ ਆਇਆ ਅਤੇ ਉਹ ਦੇ ਚੇਲਿਆਂ ਨੇ ਉਸ ਕੋਲ ਆ ਕੇ ਕਿਹਾ ਕਿ ਖੇਤ ਦੀ ਜੰਗਲੀ ਬੂਟੀ ਦਾ ਦ੍ਰਿਸ਼ਟਾਂਤ ਸਾਨੂੰ ਸਮਝਾ ਦਿਓ। \v 37 ਉਸ ਨੇ ਉੱਤਰ ਦਿੱਤਾ, \wj ਜਿਹੜਾ ਚੰਗਾ ਬੀਜ ਬੀਜਦਾ ਹੈ ਉਹ ਮਨੁੱਖ ਦਾ ਪੁੱਤਰ ਹੈ।\wj* \v 38 \wj ਖੇਤ ਸੰਸਾਰ ਹੈ, ਚੰਗਾ ਬੀਜ ਰਾਜ ਦੇ ਪੁੱਤਰ ਅਤੇ ਜੰਗਲੀ ਬੂਟੀ ਦੁਸ਼ਟ ਦੇ ਪੁੱਤਰ ਹਨ।\wj* \v 39 \wj ਅਤੇ ਉਹ ਜਿਸ ਵੈਰੀ ਨੇ ਉਸ ਨੂੰ ਬੀਜਿਆ, ਉਹ ਸ਼ੈਤਾਨ ਹੈ। ਵਾਢੀ ਦਾ ਵੇਲਾ ਸੰਸਾਰ ਦਾ ਅੰਤ ਹੈ ਅਤੇ ਵੱਢਣ ਵਾਲੇ ਸਵਰਗ ਦੂਤ ਹਨ।\wj* \p \v 40 \wj ਇਸ ਲਈ ਜਿਵੇਂ ਜੰਗਲੀ ਬੂਟੀ ਇਕੱਠੀ ਕੀਤੀ ਅਤੇ ਅੱਗ ਵਿੱਚ ਫ਼ੂਕੀ ਜਾਂਦੀ ਹੈ ਉਸੇ ਤਰ੍ਹਾਂ ਇਹ ਸੰਸਾਰ ਦੇ ਅੰਤ ਦੇ ਸਮੇਂ ਹੋਵੇਗਾ।\wj* \v 41 \wj ਮਨੁੱਖ ਦਾ ਪੁੱਤਰ ਆਪਣੇ ਸਵਰਗ ਦੂਤਾਂ ਨੂੰ ਭੇਜੇਗਾ ਅਤੇ ਉਹ ਉਸ ਦੇ ਰਾਜ ਵਿੱਚੋਂ ਸਾਰੀਆਂ ਠੋਕਰ ਖੁਆਉਣ ਵਾਲੀਆਂ ਚੀਜ਼ਾਂ ਅਤੇ ਕੁਧਰਮੀਆਂ ਨੂੰ ਇਕੱਠਿਆਂ ਕਰਨਗੇ।\wj* \v 42 \wj ਅਤੇ ਉਨ੍ਹਾਂ ਨੂੰ ਅੱਗ ਦੇ ਭੱਠੇ ਵਿੱਚ ਸੁੱਟ ਦੇਣਗੇ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।\wj* \v 43 \wj ਤਦ ਧਰਮੀ ਆਪਣੇ ਪਿਤਾ ਦੇ ਰਾਜ ਵਿੱਚ ਸੂਰਜ ਵਾਂਗੂੰ ਚਮਕਣਗੇ। ਜਿਹ ਦੇ ਕੰਨ ਹੋਣ ਸੋ ਸੁਣੇ।\wj* \s ਲੁਕੇ ਹੋਏ ਧਨ ਦਾ ਦ੍ਰਿਸ਼ਟਾਂਤ \p \v 44 \wj ਸਵਰਗ ਰਾਜ ਖੇਤ ਵਿੱਚ ਲੁਕੇ ਹੋਏ ਧਨ ਵਰਗਾ ਹੈ, ਜਿਸ ਨੂੰ ਇੱਕ ਮਨੁੱਖ ਨੇ ਲੱਭ ਕੇ ਫਿਰ ਲੁਕਾ ਦਿੱਤਾ ਅਤੇ ਖੁਸ਼ੀ ਦੇ ਕਾਰਨ ਉਹ ਨੇ ਜਾ ਕੇ ਆਪਣਾ ਸਭ ਕੁਝ ਵੇਚ ਦਿੱਤਾ ਅਤੇ ਉਸ ਖੇਤ ਨੂੰ ਖ਼ਰੀਦ ਲਿਆ।\wj* \s ਚੰਗੇ ਮੋਤੀਆਂ ਦਾ ਦ੍ਰਿਸ਼ਟਾਂਤ \p \v 45 \wj ਫੇਰ ਸਵਰਗ ਰਾਜ ਇੱਕ ਚੰਗੇ ਮੋਤੀਆਂ ਨੂੰ ਲੱਭਣ ਵਾਲੇ ਵਪਾਰੀ ਵਰਗਾ ਹੈ।\wj* \v 46 ਜਦੋਂ ਉਸ ਨੂੰ ਇੱਕ ਮੋਤੀ ਬਹੁਤ ਮਹਿੰਗੇ ਮੁੱਲ ਦਾ ਮਿਲਿਆ, ਤਾਂ ਉਸ ਨੇ ਆਪਣਾ ਸਭ ਕੁਝ ਵੇਚ ਕੇ ਉਸ ਨੂੰ ਖਰੀਦ ਲਿਆ। \s ਜਾਲ਼ ਦਾ ਦ੍ਰਿਸ਼ਟਾਂਤ \p \v 47 \wj ਫੇਰ ਸਵਰਗ ਰਾਜ ਇੱਕ ਜਾਲ਼ ਵਰਗਾ ਵੀ ਹੈ ਜਿਹੜਾ ਝੀਲ ਵਿੱਚ ਸੁੱਟਿਆ ਗਿਆ ਅਤੇ ਹਰ ਪ੍ਰਕਾਰ ਦੀਆਂ ਮੱਛੀਆਂ ਇਕੱਠੀਆਂ ਕਰ ਲਿਆਇਆ।\wj* \v 48 \wj ਜਦੋਂ ਉਹ ਭਰ ਗਿਆ ਤਾਂ ਲੋਕ ਉਸ ਨੂੰ ਖਿੱਚ ਕੇ ਕੰਢੇ ਉੱਤੇ ਲੈ ਆਏ ਅਤੇ ਬੈਠ ਕੇ ਚੰਗੀਆਂ ਮੱਛੀਆਂ ਨੂੰ ਟੋਕਰੀਆਂ ਵਿੱਚ ਜਮਾਂ ਕੀਤਾ ਅਤੇ ਨਿਕੰਮੀਆਂ ਨੂੰ ਸੁੱਟ ਦਿੱਤਾ।\wj* \v 49 \wj ਸੋ ਸੰਸਾਰ ਦੇ ਅੰਤ ਸਮੇਂ ਅਜਿਹਾ ਹੀ ਹੋਵੇਗਾ। ਦੂਤ ਆ ਕੇ, ਧਰਮੀਆਂ ਵਿੱਚੋਂ ਦੁਸ਼ਟਾਂ ਨੂੰ ਅੱਡ ਕਰਨਗੇ।\wj* \v 50 \wj ਅਤੇ ਉਹਨਾਂ ਨੂੰ ਅੱਗ ਦੇ ਭੱਠੇ ਵਿੱਚ ਸੁੱਟ ਦੇਣਗੇ। ਉੱਥੇ ਰੋਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ।\wj* \s ਪੁਰਾਣੀ ਅਤੇ ਨਵੀਂ ਸਿੱਖਿਆ ਦਾ ਮਹੱਤਵ \p \v 51 \wj ਕੀ ਤੁਸੀਂ ਇਹ ਸਾਰੀਆਂ ਗੱਲਾਂ ਸਮਝ ਚੁੱਕੇ ਹੋ?\wj* ਉਨ੍ਹਾਂ ਉਸ ਨੂੰ ਆਖਿਆ, ਹਾਂ ਜੀ। \v 52 ਤਦ ਉਸ ਨੇ ਉਨ੍ਹਾਂ ਨੂੰ ਕਿਹਾ, \wj ਇਸ ਲਈ ਹਰੇਕ ਉਪਦੇਸ਼ਕ ਜੋ ਸਵਰਗ ਰਾਜ ਦਾ ਚੇਲਾ ਬਣ ਗਿਆ ਹੈ, ਉਸ ਘਰ ਦੇ ਮਾਲਕ ਵਰਗਾ ਹੈ ਜਿਹੜਾ ਆਪਣੇ ਖ਼ਜ਼ਾਨੇ ਵਿੱਚੋਂ ਨਵੀਆਂ ਅਤੇ ਪੁਰਾਣੀਆਂ ਚੀਜ਼ਾਂ ਬਾਹਰ ਕੱਢਦਾ ਹੈ।\wj* \s ਨਾਸਰਤ ਵਿੱਚ ਯਿਸੂ ਦਾ ਨਿਰਾਦਰ \r ਮਰਕੁਸ 6:1-6; ਲੂਕਾ 4:16-30 \p \v 53 ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਯਿਸੂ ਨੇ ਇਹਨਾਂ ਦ੍ਰਿਸ਼ਟਾਂਤਾਂ ਨੂੰ ਪੂਰਾ ਕੀਤਾ, ਤਾਂ ਉੱਥੋਂ ਤੁਰ ਪਿਆ। \v 54 ਅਤੇ ਆਪਣੇ ਦੇਸ ਵਿੱਚ ਆ ਕੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਉਨ੍ਹਾਂ ਨੂੰ ਅਜਿਹਾ ਉਪਦੇਸ਼ ਦਿੰਦਾ ਸੀ ਕਿ ਉਹ ਹੈਰਾਨ ਹੋ ਕੇ ਕਹਿਣ ਲੱਗੇ, ਕਿ ਇਸ ਮਨੁੱਖ ਨੂੰ ਇਹ ਗਿਆਨ ਅਤੇ ਇਹ ਅਚਰਜ਼ ਸ਼ਕਤੀ ਕਿੱਥੋਂ ਪ੍ਰਾਪਤ ਹੋਈ? \v 55 ਕੀ, ਇਹ ਤਰਖਾਣ ਦਾ ਪੁੱਤਰ ਨਹੀਂ ਅਤੇ ਇਹ ਦੀ ਮਾਂ ਮਰਿਯਮ ਨਹੀਂ ਕਹਾਉਂਦੀ ਅਤੇ ਇਹ ਦੇ ਭਰਾ ਯਾਕੂਬ, ਯੂਸੁਫ਼, ਸ਼ਮਊਨ ਅਤੇ ਯਹੂਦਾ ਨਹੀਂ ਹਨ? \v 56 ਅਤੇ ਉਹ ਦੀਆਂ ਸਾਰੀਆਂ ਭੈਣਾਂ ਸਾਡੇ ਕੋਲ ਨਹੀਂ ਹਨ? ਫੇਰ ਉਹ ਨੂੰ ਇਹ ਸਭ ਕੁਝ ਕਿੱਥੋਂ ਮਿਲਿਆ? \v 57 ਇਸ ਤਰ੍ਹਾਂ ਉਨ੍ਹਾਂ ਉਸ ਤੋਂ ਠੋਕਰ ਖਾਧੀ। ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, \wj ਨਬੀ ਦਾ ਆਪਣੇ ਦੇਸ ਅਤੇ ਆਪਣੇ ਪਰਿਵਾਰ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ।\wj* \v 58 ਅਤੇ ਉਸ ਨੇ ਉਨ੍ਹਾਂ ਦੇ ਅਵਿਸ਼ਵਾਸ ਦੇ ਕਾਰਨ ਉੱਥੇ ਬਹੁਤ ਅਚਰਜ਼ ਕੰਮ ਨਹੀਂ ਕੀਤੇ। \c 14 \s ਯੂਹੰਨਾ ਬਪਤਿਸਮਾ ਦੇਣ ਵਾਲੇ ਦੀ ਹੱਤਿਆ \r ਮਰਕੁਸ 6:14-29; ਲੂਕਾ 9:7-9 \p \v 1 ਉਸ ਸਮੇਂ ਰਾਜਾ ਹੇਰੋਦੇਸ ਨੇ ਯਿਸੂ ਦੀ ਖ਼ਬਰ ਸੁਣੀ। \v 2 ਅਤੇ ਆਪਣੇ ਨੌਕਰਾਂ ਨੂੰ ਆਖਿਆ, ਇਹ ਯੂਹੰਨਾ ਬਪਤਿਸਮਾ ਦੇਣ ਵਾਲਾ ਹੈ। ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਉਹ ਦੇ ਵਿੱਚ ਇਹ ਸ਼ਕਤੀਆਂ ਕੰਮ ਕਰਦੀਆਂ ਹਨ! \v 3 ਹੇਰੋਦੇਸ ਨੇ ਆਪਣੇ ਭਰਾ ਫ਼ਿਲਿਪੁੱਸ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਯੂਹੰਨਾ ਨੂੰ ਫੜਿਆ ਅਤੇ ਕੈਦ ਵਿੱਚ ਪਾ ਦਿੱਤਾ ਸੀ। \v 4 ਇਸ ਲਈ ਜੋ ਯੂਹੰਨਾ ਨੇ ਉਸ ਨੂੰ ਆਖਿਆ ਸੀ ਕਿ ਉਹ ਦਾ ਰੱਖਣਾ ਤੁਹਾਨੂੰ ਯੋਗ ਨਹੀਂ। \v 5 ਉਹ ਉਸ ਨੂੰ ਮਾਰ ਸੁੱਟਣਾ ਚਾਹੁੰਦਾ ਸੀ ਪਰ ਲੋਕਾਂ ਤੋਂ ਡਰਿਆ ਕਿਉਂ ਜੋ ਉਹ ਉਸ ਨੂੰ ਨਬੀ ਮੰਨਦੇ ਸਨ। \v 6 ਪਰ ਜਦੋਂ ਹੇਰੋਦੇਸ ਦਾ ਜਨਮ ਦਿਨ ਆਇਆ ਤਦ ਹੇਰੋਦਿਯਾਸ ਦੀ ਧੀ ਨੇ ਨੱਚ ਕੇ ਹੇਰੋਦੇਸ ਨੂੰ ਖੁਸ਼ ਕੀਤਾ। \v 7 ਤਾਂ ਹੇਰੋਦੇਸ ਨੇ ਸਹੁੰ ਖਾਧੀ ਕਿ ਜੋ ਕੁਝ ਉਹ ਮੰਗੇ, ਮੈਂ ਉਸ ਨੂੰ ਦੇਵਾਂਗਾ। \v 8 ਤਾਂ ਉਸ ਨੇ ਆਪਣੀ ਮਾਂ ਦੁਆਰਾ ਉਕਸਾਏ ਜਾਣ ਕਰਕੇ ਕਿਹਾ ਕਿ, “ਹੁਣੇ ਇੱਥੇ, ਮੈਨੂੰ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਥਾਲ ਵਿੱਚ ਰੱਖ ਕੇ ਦਿਓ”। \v 9 ਤਦ ਰਾਜਾ ਬਹੁਤ ਉਦਾਸ ਹੋਇਆ, ਪਰ ਆਪਣੀ ਸਹੁੰ ਅਤੇ ਉਨ੍ਹਾਂ ਲੋਕਾਂ ਦੇ ਕਾਰਨ ਜਿਹੜੇ ਉਹ ਦੇ ਨਾਲ ਬੈਠੇ ਸਨ, ਉਸ ਨੇ ਇਸ ਦਾ ਹੁਕਮ ਕਰ ਦਿੱਤਾ। \v 10 ਅਤੇ ਮਨੁੱਖ ਭੇਜ ਕੇ ਕੈਦਖ਼ਾਨੇ ਵਿੱਚ ਯੂਹੰਨਾ ਦਾ ਸਿਰ ਵਢਵਾ ਸੁੱਟਿਆ। \v 11 ਅਤੇ ਉਹ ਦਾ ਸਿਰ ਥਾਲ ਵਿੱਚ ਲਿਆਂਦਾ ਅਤੇ ਕੁੜੀ ਨੂੰ ਦਿੱਤਾ ਗਿਆ ਅਤੇ ਉਹ ਆਪਣੀ ਮਾਂ ਦੇ ਕੋਲ ਲੈ ਗਈ। \v 12 ਅਤੇ ਉਹ ਦੇ ਚੇਲਿਆਂ ਨੇ ਉੱਥੇ ਜਾ ਕੇ ਲਾਸ਼ ਚੁੱਕੀ, ਉਸ ਨੂੰ ਦਫ਼ਨਾਇਆ ਅਤੇ ਆਣ ਕੇ ਯਿਸੂ ਨੂੰ ਖ਼ਬਰ ਦਿੱਤੀ। \s ਪੰਜ ਹਜ਼ਾਰ ਨੂੰ ਰਜਾਉਣਾ \r ਮਰਕੁਸ 6:30-44; ਲੂਕਾ 9:10-17; ਯੂਹੰਨਾ 6:1-14 \p \v 13 ਜਦੋਂ ਯਿਸੂ ਨੇ ਇਹ ਸੁਣਿਆ, ਉਹ ਉੱਥੋਂ ਬੇੜੀ ਉੱਤੇ ਚੜ੍ਹ ਕੇ ਇੱਕ ਉਜਾੜ ਥਾਂ ਵਿੱਚ ਅਲੱਗ ਚੱਲਿਆ ਗਿਆ ਅਤੇ ਲੋਕ ਇਹ ਸੁਣ ਕੇ ਨਗਰਾਂ ਤੋਂ ਉਸ ਦੇ ਪਿੱਛੇ ਪੈਦਲ ਤੁਰ ਪਏ। \v 14 ਜਦੋਂ ਉਹ ਬੇੜੀ ਵਿੱਚੋਂ ਉਤਰਿਆ ਤਾਂ ਉਸ ਨੇ ਵੱਡੀ ਭੀੜ ਵੇਖੀ ਅਤੇ ਉਨ੍ਹਾਂ ਉੱਤੇ ਤਰਸ ਖਾ ਕੇ ਉਨ੍ਹਾਂ ਦੇ ਰੋਗੀਆਂ ਨੂੰ ਚੰਗਾ ਕੀਤਾ। \v 15 ਅਤੇ ਜਦ ਸ਼ਾਮ ਹੋਈ ਤਾਂ ਚੇਲਿਆਂ ਨੇ ਉਸ ਦੇ ਕੋਲ ਆ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਹੁਣ ਦਿਨ ਬਹੁਤ ਢਲ ਗਿਆ ਹੈ। ਲੋਕਾਂ ਨੂੰ ਵਿਦਾ ਕਰ ਤਾਂ ਜੋ ਪਿੰਡਾਂ ਵਿੱਚ ਜਾ ਕੇ ਆਪਣੇ ਲਈ ਖਾਣਾ ਮੁੱਲ ਲੈਣ। \v 16 ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, \wj ਉਨ੍ਹਾਂ ਨੂੰ ਜਾਣ ਦੀ ਜ਼ਰੂਰਤ ਨਹੀਂ। ਤੁਸੀਂ ਉਨ੍ਹਾਂ ਦੇ ਲਈ ਭੋਜਨ ਦਾ ਪ੍ਰਬੰਧ ਕਰੋ।\wj* \v 17 ਪਰ ਉਨ੍ਹਾਂ ਉਸ ਨੂੰ ਕਿਹਾ, ਇੱਥੇ ਸਾਡੇ ਕੋਲ ਸਿਰਫ਼ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ। \v 18 ਤਾਂ ਉਹ ਬੋਲਿਆ, \wj ਉਨ੍ਹਾਂ ਨੂੰ ਇੱਥੇ ਮੇਰੇ ਕੋਲ ਲਿਆਓ।\wj* \v 19 ਅਤੇ ਯਿਸੂ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਸ ਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲੈ ਕੇ, ਅਕਾਸ਼ ਵੱਲ ਵੇਖ ਕੇ ਬਰਕਤ ਦਿੱਤੀ ਅਤੇ ਰੋਟੀਆਂ ਤੋੜ ਕੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ। \v 20 ਅਤੇ ਸਭ ਲੋਕਾਂ ਦੇ ਰੱਜ ਕੇ ਖਾਣ ਤੋਂ ਬਾਅਦ, ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਭਰੀਆਂ ਬਾਰਾਂ ਟੋਕਰੀਆਂ ਚੁੱਕੀਆਂ। \v 21 ਅਤੇ ਖਾਣ ਵਾਲੇ ਔਰਤਾਂ ਅਤੇ ਬੱਚਿਆਂ ਤੋਂ ਬਿਨ੍ਹਾਂ ਪੰਜ ਹਜ਼ਾਰ ਮਰਦ ਸਨ। \s ਯਿਸੂ ਦਾ ਪਾਣੀ ਉੱਤੇ ਚੱਲਣਾ \r ਮਰਕੁਸ 6:45-52; ਯੂਹੰਨਾ 6:15-21 \p \v 22 ਉਹ ਨੇ ਉਸੇ ਵੇਲੇ ਚੇਲਿਆਂ ਨੂੰ ਆਗਿਆ ਦਿੱਤੀ ਕਿ ਜਦ ਤੱਕ ਮੈਂ ਭੀੜ ਨੂੰ ਵਿਦਾ ਨਾ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੇਰੇ ਨਾਲੋਂ ਪਹਿਲਾਂ ਪਾਰ ਲੰਘ ਜਾਓ। \v 23 ਅਤੇ ਉਹ ਭੀੜ ਨੂੰ ਵਿਦਾ ਕਰ ਕੇ ਪ੍ਰਾਰਥਨਾ ਕਰਨ ਲਈ ਬਿਲਕੁਲ ਇਕੱਲਾ ਪਹਾੜ ਤੇ ਚੜ੍ਹ ਗਿਆ ਅਤੇ ਜਦੋਂ ਸ਼ਾਮ ਹੋਈ ਤਾਂ ਉਹ ਉੱਥੇ ਇਕੱਲਾ ਹੀ ਸੀ। \v 24 ਪਰ ਉਸ ਵੇਲੇ ਬੇੜੀ ਝੀਲ ਵਿੱਚ ਲਹਿਰਾਂ ਦੀ ਮਾਰੀ ਡੋਲਦੀ ਸੀ ਕਿਉਂਕਿ ਹਵਾ ਉਲਟੀ ਦਿਸ਼ਾ ਤੋਂ ਚੱਲ ਰਹੀ ਸੀ। \v 25 ਅਤੇ ਰਾਤ ਦੇ ਚੌਥੇ ਪਹਿਰ ਯਿਸੂ ਝੀਲ ਦੇ ਉੱਤੇ ਤੁਰਦਾ ਹੋਇਆ, ਉਨ੍ਹਾਂ ਵੱਲ ਆਇਆ। \v 26 ਅਤੇ ਜਦੋਂ ਚੇਲਿਆਂ ਨੇ ਉਹ ਨੂੰ ਝੀਲ ਉੱਤੇ ਤੁਰਦਿਆਂ ਵੇਖਿਆ ਤਾਂ ਘਬਰਾ ਕੇ ਆਖਣ ਲੱਗੇ, ਇਹ ਭੂਤ ਹੈ! ਅਤੇ ਡਰ ਨਾਲ ਚੀਕਾਂ ਮਾਰਨ ਲੱਗੇ। \v 27 ਪਰ ਯਿਸੂ ਨੇ ਤੁਰੰਤ ਉਨ੍ਹਾਂ ਨੂੰ ਆਖਿਆ, \wj ਹੌਂਸਲਾ ਰੱਖੋ! ਮੈਂ ਹਾਂ, ਨਾ ਡਰੋ।\wj* \v 28 ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਪ੍ਰਭੂ ਜੀ, ਜੇ ਤੂੰ ਹੈਂ ਤਾਂ ਮੈਨੂੰ ਪਾਣੀ ਦੇ ਉੱਤੋਂ ਦੀ ਆਪਣੇ ਕੋਲ ਆਉਣ ਦੀ ਆਗਿਆ ਦੇ। \v 29 ਉਸ ਨੇ ਆਖਿਆ, \wj ਆ,\wj* ਅਤੇ ਪਤਰਸ ਬੇੜੀਓਂ ਉੱਤਰ ਕੇ ਯਿਸੂ ਦੇ ਕੋਲ ਜਾਣ ਲਈ ਪਾਣੀ ਉੱਤੇ ਤੁਰਨ ਲੱਗਾ। \v 30 ਪਰ ਹਵਾ ਨੂੰ ਵੇਖ ਕੇ ਡਰਿਆ ਅਤੇ ਜਦੋਂ ਡੁੱਬਣ ਲੱਗਾ ਤਾਂ ਚੀਕ ਮਾਰ ਕੇ ਬੋਲਿਆ, ਪ੍ਰਭੂ ਜੀ, ਮੈਨੂੰ ਬਚਾ ਲੈ! \v 31 ਅਤੇ ਤੁਰੰਤ ਯਿਸੂ ਨੇ ਹੱਥ ਵਧਾ ਕੇ ਉਹ ਨੂੰ ਫੜ ਲਿਆ ਅਤੇ ਉਹ ਨੂੰ ਆਖਿਆ, \wj ਹੇ ਥੋੜ੍ਹੇ ਵਿਸ਼ਵਾਸ ਵਾਲਿਆ, ਤੂੰ ਕਿਉਂ ਸ਼ੱਕ ਕੀਤਾ?\wj* \v 32 ਅਤੇ ਜਦੋਂ ਉਹ ਬੇੜੀ ਉੱਤੇ ਚੜ੍ਹ ਗਏ ਤਾਂ ਹਵਾ ਰੁਕ ਗਈ। \v 33 ਫੇਰ ਜਿਹੜੇ ਲੋਕ ਬੇੜੀ ਉੱਤੇ ਸਨ ਉਹਨਾਂ ਨੇ ਉਸ ਦੇ ਅੱਗੇ ਮੱਥਾ ਟੇਕਿਆ ਅਤੇ ਕਿਹਾ ਕਿ, ਤੂੰ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਹੈਂ। \s ਗੰਨੇਸਰਤ ਵਿੱਚ ਰੋਗੀਆਂ ਨੂੰ ਚੰਗਾ ਕਰਨਾ \r ਮਰਕੁਸ 6:53-56 \p \v 34 ਉਹ ਪਾਰ ਲੰਘ ਕੇ ਗੰਨੇਸਰਤ ਦੀ ਧਰਤੀ ਉੱਤੇ ਉੱਤਰੇ। \v 35 ਅਤੇ ਜਦੋਂ ਉੱਥੋਂ ਦੇ ਲੋਕਾਂ ਨੇ ਉਹ ਨੂੰ ਪਛਾਣਿਆ, ਤਾਂ ਉਸ ਸਾਰੇ ਇਲਾਕੇ ਵਿੱਚ ਖ਼ਬਰ ਭੇਜ ਕੇ ਸਾਰਿਆਂ ਰੋਗੀਆਂ ਨੂੰ ਉਸ ਦੇ ਕੋਲ ਲਿਆਏ। \v 36 ਅਤੇ ਉਹ ਦੀ ਮਿੰਨਤ ਕੀਤੀ ਜੋ ਉਨ੍ਹਾਂ ਨੂੰ ਸਿਰਫ਼ ਆਪਣੇ ਕੱਪੜੇ ਦਾ ਪੱਲਾ ਛੂਹਣ ਦੇ ਅਤੇ ਜਿੰਨਿਆਂ ਨੇ ਛੂਹਿਆ ਉਹ ਚੰਗੇ ਹੋ ਗਏ। \c 15 \s ਰੀਤ ਦੀ ਪਾਲਣਾ ਕਰਨ ਦਾ ਪ੍ਰਸ਼ਨ \r ਮਰਕੁਸ 7:1-13 \p \v 1 ਤਦ ਯਰੂਸ਼ਲਮ ਤੋਂ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਯਿਸੂ ਦੇ ਕੋਲ ਆ ਕੇ ਕਿਹਾ, \v 2 ਤੇਰੇ ਚੇਲੇ ਬਜ਼ੁਰਗਾਂ ਦੀ ਰੀਤ ਦੀ ਉਲੰਘਣਾ ਕਿਉਂ ਕਰਦੇ ਹਨ, ਕਿ ਰੋਟੀ ਖਾਣ ਦੇ ਵੇਲੇ ਹੱਥ ਨਹੀਂ ਧੋਂਦੇ? \v 3 ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, \wj ਕਿਉਂ ਤੁਸੀਂ ਵੀ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਦੀ ਉਲੰਘਣਾ ਕਰਦੇ ਹੋ?\wj* \v 4 \wj ਕਿਉਂ ਜੋ ਪਰਮੇਸ਼ੁਰ ਨੇ ਕਿਹਾ ਹੈ, ਕਿ ਆਪਣੇ ਮਾਤਾ-ਪਿਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ।\wj* \v 5 \wj ਪਰ ਤੁਸੀਂ ਆਖਦੇ ਹੋ ਕਿ ਜੇਕਰ ਕੋਈ ਆਪਣੇ ਮਾਤਾ-ਪਿਤਾ ਨੂੰ ਕਹੇ, “ਮੇਰੇ ਵੱਲੋਂ ਤਹਾਨੂੰ ਜੋ ਕੁਝ ਲਾਭ ਹੋ ਸਕਦਾ ਸੀ, ਉਹ ਪਰਮੇਸ਼ੁਰ ਨੂੰ ਭੇਟ ਚੜ੍ਹਾਇਆ ਗਿਆ।” ਉਹ ਆਪਣੇ ਪਿਤਾ ਜਾਂ ਮਾਤਾ ਦਾ ਆਦਰ ਨਾ ਕਰੇ।\wj* \v 6 \wj ਇਸ ਤਰ੍ਹਾਂ ਤੁਸੀਂ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਬਚਨ ਨੂੰ ਟਾਲ਼ ਦਿੱਤਾ।\wj* \v 7 \wj ਹੇ ਕਪਟੀਓ! ਯਸਾਯਾਹ ਨੇ ਤੁਹਾਡੇ ਵਿਖੇ ਠੀਕ ਅਗੰਮ ਵਾਕ ਕੀਤਾ ਹੈ ਕਿ\wj* \q1 \v 8 \wj ਇਹ ਲੋਕ ਆਪਣੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ,\wj* \q2 \wj ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ।\wj* \q1 \v 9 \wj ਉਹ ਵਿਅਰਥ ਮੇਰੀ ਬੰਦਗੀ ਕਰਦੇ ਹਨ,\wj* \q2 \wj ਉਹ ਮਨੁੱਖਾਂ ਦੇ ਹੁਕਮਾਂ ਦੀ ਸਿੱਖਿਆ ਦਿੰਦੇ ਹਨ।\wj* \s ਕੀ ਮਨੁੱਖ ਨੂੰ ਅਸ਼ੁੱਧ ਕਰਦਾ ਹੈ? \r ਮਰਕੁਸ 7:14-23 \p \v 10 ਉਸ ਨੇ ਲੋਕਾਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, \wj ਸੁਣੋ ਅਤੇ ਸਮਝੋ।\wj* \v 11 \wj ਕਿ ਜੋ ਕੁਝ ਮੂੰਹ ਵਿੱਚ ਜਾਂਦਾ ਹੈ, ਉਹ ਮਨੁੱਖ ਨੂੰ ਅਸ਼ੁੱਧ ਨਹੀਂ ਕਰਦਾ ਪਰ ਜੋ ਮੂੰਹ ਵਿੱਚੋਂ ਨਿੱਕਲਦਾ ਹੈ, ਉਹ ਮਨੁੱਖ ਨੂੰ ਅਸ਼ੁੱਧ ਕਰਦਾ ਹੈ।\wj* \v 12 ਤਦ ਚੇਲਿਆਂ ਨੇ ਕੋਲ ਆ ਕੇ ਉਸ ਨੂੰ ਆਖਿਆ, ਕੀ, ਤੁਸੀਂ ਜਾਣਦੇ ਹੋ ਕਿ ਫ਼ਰੀਸੀਆਂ ਨੇ ਇਹ ਗੱਲ ਸੁਣ ਕੇ ਠੋਕਰ ਖਾਧੀ ਹੈ? \v 13 ਉਸ ਨੇ ਉੱਤਰ ਦਿੱਤਾ ਕਿ ਹਰੇਕ ਬੂਟਾ ਜੋ ਮੇਰੇ ਸਵਰਗੀ ਪਿਤਾ ਨੇ ਨਹੀਂ ਲਾਇਆ, ਸੋ ਜੜ੍ਹੋਂ ਪੁੱਟਿਆ ਜਾਵੇਗਾ। \v 14 \wj ਉਨ੍ਹਾਂ ਨੂੰ ਜਾਣ ਦਿਓ, ਉਹ ਅੰਨ੍ਹੇ ਆਗੂ ਹਨ ਅਤੇ ਜੇ ਅੰਨ੍ਹਾ ਅੰਨ੍ਹੇ ਦਾ ਆਗੂ ਹੋਵੇ ਤਾਂ ਦੋਵੇਂ ਟੋਏ ਵਿੱਚ ਡਿੱਗਣਗੇ।\wj* \v 15 ਤਦ ਪਤਰਸ ਨੇ ਉਸ ਨੂੰ ਆਖਿਆ ਕਿ ਇਸ ਦ੍ਰਿਸ਼ਟਾਂਤ ਦਾ ਅਰਥ ਸਾਨੂੰ ਦੱਸ। \v 16 \wj ਉਸ ਨੇ ਕਿਹਾ, ਭਲਾ, ਤੁਸੀਂ ਵੀ ਅਜੇ ਨਿਰਬੁੱਧ ਹੋ?\wj* \v 17 \wj ਕੀ ਤੁਸੀਂ ਨਹੀਂ ਸਮਝਦੇ, ਕਿ ਸਭ ਕੁਝ ਜੋ ਮੂੰਹ ਵਿੱਚ ਜਾਂਦਾ ਹੈ ਸੋ ਪੇਟ ਵਿੱਚ ਪੈਂਦਾ ਅਤੇ ਬਾਹਰ ਕੱਢਿਆ ਜਾਂਦਾ ਹੈ?\wj* \v 18 \wj ਪਰ ਜਿਹੜੀਆਂ ਗੱਲਾਂ ਮੂੰਹ ਵਿੱਚੋਂ ਨਿੱਕਲਦੀਆਂ ਹਨ ਉਹ ਦਿਲ ਵਿੱਚੋਂ ਆਉਂਦੀਆਂ ਹਨ ਅਤੇ ਉਹੀ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ।\wj* \v 19 \wj ਕਿਉਂਕਿ ਬੁਰੇ ਖ਼ਿਆਲ, ਖੂਨ, ਹਰਾਮਕਾਰੀ, ਵਿਭਚਾਰ, ਚੋਰੀਆਂ, ਝੂਠੀਆਂ ਗਵਾਹੀਆਂ ਅਤੇ ਨਿੰਦਿਆ ਦਿਲ ਵਿੱਚੋਂ ਨਿੱਕਲਦੇ ਹਨ।\wj* \v 20 \wj ਇਹੋ ਗੱਲਾਂ ਹਨ ਜਿਹੜੀਆਂ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ, ਪਰ ਹੱਥ ਧੋਤੇ ਬਿਨ੍ਹਾਂ ਰੋਟੀ ਖਾਣੀ ਮਨੁੱਖ ਨੂੰ ਅਸ਼ੁੱਧ ਨਹੀਂ ਕਰਦੀ।\wj* \s ਕਨਾਨੀ ਔਰਤ ਦਾ ਵਿਸ਼ਵਾਸ \r ਮਰਕੁਸ 7:24-30 \p \v 21 ਯਿਸੂ ਉੱਥੋਂ ਚੱਲ ਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਗਿਆ। \v 22 ਅਤੇ ਵੇਖੋ ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਆਈ ਅਤੇ ਉੱਚੀ-ਉੱਚੀ ਕਹਿਣ ਲੱਗੀ, ਕਿ ਹੇ ਪ੍ਰਭੂ ਦਾਊਦ ਦੇ ਪੁੱਤਰ ਮੇਰੇ ਉੱਤੇ ਦਯਾ ਕਰੋ! ਮੇਰੀ ਧੀ ਦਾ ਬੁਰੀ ਆਤਮਾ ਨੇ ਬਹੁਤ ਬੁਰਾ ਹਾਲ ਕੀਤਾ ਹੈ। \v 23 ਪਰ ਯਿਸੂ ਨੇ ਉਸ ਨੂੰ ਕੋਈ ਉੱਤਰ ਨਾ ਦਿੱਤਾ! ਤਦ ਉਹ ਦੇ ਚੇਲਿਆਂ ਨੇ ਕੋਲ ਆ ਕੇ ਉਹ ਦੇ ਅੱਗੇ ਬੇਨਤੀ ਕੀਤੀ ਕਿ, ਉਸ ਨੂੰ ਵਿਦਾ ਕਰ ਕਿਉਂ ਜੋ ਉਹ ਸਾਡੇ ਮਗਰ ਰੌਲ਼ਾ ਪਾਉਂਦੀ ਆਉਂਦੀ ਹੈ। \v 24 ਉਹ ਨੇ ਉੱਤਰ ਦਿੱਤਾ, \wj ਮੈਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਦੇ ਬਿਨ੍ਹਾਂ, ਮੈਂ ਕਿਸੇ ਹੋਰ ਕੋਲ ਨਹੀਂ ਭੇਜਿਆ ਗਿਆ।\wj* \v 25 ਪਰ ਉਹ ਔਰਤ ਆਈ ਅਤੇ ਉਹ ਦੇ ਅੱਗੇ ਮੱਥਾ ਟੇਕ ਕੇ ਬੋਲੀ, ਪ੍ਰਭੂ ਜੀ ਮੇਰੀ ਸਹਾਇਤਾ ਕਰੋ। \v 26 ਤਾਂ ਉਹ ਨੇ ਉੱਤਰ ਦਿੱਤਾ ਕਿ \wj ਬੱਚਿਆਂ ਦੀ ਰੋਟੀ ਕਤੂਰਿਆਂ ਨੂੰ ਪਾਉਣੀ ਚੰਗੀ ਨਹੀਂ ਹੈ।\wj* \v 27 ਉਹ ਬੋਲੀ ਠੀਕ ਪ੍ਰਭੂ ਜੀ ਪਰ ਕਤੂਰੇ ਵੀ ਉਹ ਚੂਰੇ-ਭੂਰੇ ਖਾਂਦੇ ਹਨ ਜਿਹੜੇ ਉਨ੍ਹਾਂ ਦੇ ਮਾਲਕਾਂ ਦੇ ਮੇਜ਼ ਉੱਤੋਂ ਡਿੱਗਦੇ ਹਨ। \v 28 ਤਦ ਯਿਸੂ ਨੇ ਉਸ ਨੂੰ ਉੱਤਰ ਦਿੱਤਾ, \wj ਹੇ ਬੀਬੀ ਤੇਰਾ ਵਿਸ਼ਵਾਸ ਵੱਡਾ ਹੈ। ਜਿਵੇਂ ਤੂੰ ਚਾਹੁੰਦੀ ਹੈਂ ਤੇਰੇ ਲਈ ਓਵੇਂ ਹੀ ਹੋਵੇ\wj* ਅਤੇ ਉਸ ਦੀ ਧੀ ਉਸੇ ਸਮੇਂ ਚੰਗੀ ਹੋ ਗਈ। \s ਬਹੁਤ ਸਾਰੇ ਰੋਗੀਆਂ ਨੂੰ ਚੰਗਾ ਕਰਨਾ \p \v 29 ਯਿਸੂ ਉੱਥੋਂ ਤੁਰ ਕੇ ਗਲੀਲ ਦੀ ਝੀਲ ਦੇ ਨੇੜੇ ਆਇਆ ਅਤੇ ਪਹਾੜ ਉੱਤੇ ਚੜ੍ਹ ਕੇ ਉੱਥੇ ਬੈਠ ਗਿਆ। \v 30 ਬਹੁਤ ਵੱਡੀ ਭੀੜ ਉਹ ਦੇ ਕੋਲ ਆਈ ਅਤੇ ਆਪਣੇ ਨਾਲ ਲੰਗੜਿਆਂ, ਅੰਨ੍ਹਿਆਂ, ਗੂੰਗਿਆਂ, ਟੁੰਡਿਆਂ ਅਤੇ ਹੋਰ ਬਥੇਰਿਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਨ੍ਹਾਂ ਨੂੰ ਉਹ ਦੇ ਚਰਨਾਂ ਉੱਤੇ ਪਾਇਆ ਅਤੇ ਯਿਸੂ ਨੇ ਉਨ੍ਹਾਂ ਨੂੰ ਚੰਗਾ ਕੀਤਾ। \v 31 ਜਦੋਂ ਲੋਕਾਂ ਨੇ ਵੇਖਿਆ ਕਿ ਗੂੰਗੇ ਬੋਲਦੇ, ਟੁੰਡੇ ਚੰਗੇ ਹੁੰਦੇ, ਲੰਗੜੇ ਤੁਰਦੇ ਅਤੇ ਅੰਨ੍ਹੇ ਵੇਖਦੇ ਹਨ ਤਾਂ ਹੈਰਾਨ ਹੋਏ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕੀਤੀ। \s ਚਾਰ ਹਜ਼ਾਰ ਨੂੰ ਰਜਾਉਣਾ \r ਮਰਕੁਸ 8:1-10 \p \v 32 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਆਖਿਆ, \wj ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ ਕਿਉਂ ਜੋ ਉਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਹਨ ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ, ਮੈਂ ਨਹੀਂ ਚਾਹੁੰਦਾ ਜੋ ਉਨ੍ਹਾਂ ਨੂੰ ਭੁੱਖਿਆਂ ਵਿਦਾ ਕਰਾਂ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਰਸਤੇ ਵਿੱਚ ਥੱਕ ਜਾਣ।\wj* \v 33 ਤਾਂ ਚੇਲਿਆਂ ਨੇ ਉਹ ਨੂੰ ਕਿਹਾ ਕਿ ਉਜਾੜ ਵਿੱਚ ਅਸੀਂ ਐਨੀਆਂ ਰੋਟੀਆਂ ਕਿੱਥੋਂ ਲਿਆਈਏ ਜੋ ਐਡੀ ਭੀੜ ਨੂੰ ਰਜਾਈਏ? \v 34 ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, \wj ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?\wj* ਉਹ ਬੋਲੇ, ਸੱਤ ਅਤੇ ਥੋੜੀਆਂ ਜਿਹਿਆਂ ਨਿੱਕੀਆਂ ਮੱਛੀਆਂ ਹਨ। \v 35 ਤਦ ਉਸ ਨੇ ਭੀੜ ਨੂੰ ਜ਼ਮੀਨ ਤੇ ਬੈਠ ਜਾਣ ਲਈ ਆਖਿਆ। \v 36 ਤਾਂ ਉਸ ਨੇ ਉਹ ਸੱਤ ਰੋਟੀਆਂ ਅਤੇ ਮੱਛੀਆਂ ਲਈਆਂ ਅਤੇ ਧੰਨਵਾਦ ਕਰ ਕੇ ਤੋੜੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ। \v 37 ਅਤੇ ਉਹ ਸਾਰੇ ਖਾ ਕੇ ਰੱਜ ਗਏ ਅਤੇ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਭਰੇ ਸੱਤ ਟੋਕਰੇ ਚੁੱਕ ਲਏ। \v 38 ਅਤੇ ਖਾਣ ਵਾਲੇ ਔਰਤਾਂ ਅਤੇ ਬੱਚਿਆਂ ਬਿਨ੍ਹਾਂ ਚਾਰ ਹਜ਼ਾਰ ਮਰਦ ਸਨ। \v 39 ਫੇਰ ਲੋਕਾਂ ਨੂੰ ਵਿਦਾ ਕਰ ਕੇ ਉਹ ਬੇੜੀ ਉੱਤੇ ਚੜ੍ਹ ਗਿਆ ਅਤੇ ਮਗਦਾਨ ਦੇ ਇਲਾਕੇ ਵਿੱਚ ਆਇਆ। \c 16 \s ਨਿਸ਼ਾਨ ਦੀ ਮੰਗ \r ਮਰਕੁਸ 8:11; ਲੂਕਾ 12:54-56 \p \v 1 ਫ਼ਰੀਸੀਆਂ ਅਤੇ ਸਦੂਕੀਆਂ ਨੇ ਕੋਲ ਆ ਕੇ ਯਿਸੂ ਨੂੰ ਪਰਖਣ ਲਈ ਉਸ ਅੱਗੇ ਬੇਨਤੀ ਕੀਤੀ ਜੋ ਸਵਰਗ ਵੱਲੋਂ ਕੋਈ ਨਿਸ਼ਾਨ ਵਿਖਾ। \v 2 ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, \wj ਜਦੋਂ ਸ਼ਾਮ ਹੁੰਦੀ ਹੈ ਤਾਂ ਤੁਸੀਂ ਕਹਿੰਦੇ ਹੋ ਜੋ ਭਲਕੇ ਮੌਸਮ ਸਾਫ਼ ਰਹੇਗਾ, ਕਿਉਂਕਿ ਅਕਾਸ਼ ਲਾਲ ਹੈ।\wj* \v 3 \wj ਅਤੇ ਸਵੇਰ ਨੂੰ ਆਖਦੇ ਹੋ, ਅੱਜ ਹਨੇਰੀ ਵਗੇਗੀ ਕਿਉਂਕਿ ਅਕਾਸ਼ ਲਾਲ ਅਤੇ ਗਹਿਰਾ ਹੈ। ਅਕਾਸ਼ ਦੇ ਚਿੰਨ੍ਹਾਂ ਦੀ ਜਾਚ ਕਰਨੀ ਤੁਹਾਨੂੰ ਆਉਂਦੀ ਹੈ, ਪਰ ਸਮਿਆਂ ਦੇ ਨਿਸ਼ਾਨ ਪਹਿਚਾਣ ਨਹੀਂ ਸਕਦੇ।\wj* \v 4 \wj ਇਸ ਪੀੜ੍ਹੀ ਦੇ ਬੁਰੇ ਅਤੇ ਹਰਾਮਕਾਰ ਲੋਕ ਨਿਸ਼ਾਨ ਚਾਹੁੰਦੇ ਹਨ, ਪਰ ਯੂਨਾਹ ਦੇ ਨਿਸ਼ਾਨ ਬਿਨ੍ਹਾਂ ਉਨ੍ਹਾਂ ਨੂੰ ਹੋਰ ਕੋਈ ਨਿਸ਼ਾਨ ਨਾ ਦਿੱਤਾ ਜਾਵੇਗਾ\wj* ਅਤੇ ਉਹ ਉਨ੍ਹਾਂ ਨੂੰ ਛੱਡ ਕੇ ਚੱਲਿਆ ਗਿਆ। \s ਫ਼ਰੀਸੀਆਂ ਅਤੇ ਸਦੂਕੀਆਂ ਦੀ ਸਿੱਖਿਆ ਦਾ ਖ਼ਮੀਰ \r ਮਰਕੁਸ 8:14-21 \p \v 5 ਚੇਲੇ ਪਾਰ ਪਹੁੰਚੇ ਪਰ ਰੋਟੀ ਲੈਣੀ ਭੁੱਲ ਗਏ ਸਨ। \v 6 ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, \wj ਖ਼ਬਰਦਾਰ, ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਬਚੋ।\wj* \v 7 ਅਤੇ ਉਹ ਆਪਸ ਵਿੱਚ ਵਿਚਾਰ ਕਰ ਕੇ ਆਖਣ ਲੱਗੇ ਕਿ ਅਸੀਂ ਜੋ ਰੋਟੀ ਨਹੀਂ ਲਿਆਏ, ਇਸ ਲਈ ਉਹ ਅਜਿਹਾ ਆਖਦਾ ਹੈ। \v 8 ਪਰ ਯਿਸੂ ਨੇ ਇਹ ਜਾਣ ਕੇ ਕਿਹਾ, \wj ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਆਪਸ ਵਿੱਚ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀ ਨਹੀਂ?\wj* \v 9 \wj ਭਲਾ, ਤੁਹਾਨੂੰ ਹੁਣ ਵੀ ਸਮਝ ਨਹੀਂ ਆਈ ਅਤੇ ਤੁਹਾਨੂੰ ਯਾਦ ਨਹੀਂ ਮੈਂ ਪੰਜ ਰੋਟੀਆਂ ਨਾਲ ਪੰਜ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ ਅਤੇ ਤੁਸੀਂ ਬਚੇ ਹੋਏ ਭੋਜਨ ਨਾਲ ਭਰੀਆਂ ਕਿੰਨੀਆਂ ਟੋਕਰੀਆਂ ਚੁੱਕੀਆਂ ਸਨ?\wj* \v 10 \wj ਅਤੇ ਕੀ ਤੁਹਾਨੂੰ ਯਾਦ ਨਹੀਂ ਮੈਂ ਸੱਤ ਰੋਟੀਆਂ ਨਾਲ ਚਾਰ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ, ਅਤੇ ਤੁਸੀਂ ਬਚੇ ਹੋਏ ਭੋਜਨ ਨਾਲ ਭਰੇ ਕਿੰਨ੍ਹੇ ਟੋਕਰੇ ਚੁੱਕੇ ਸਨ?\wj* \v 11 \wj ਤੁਸੀਂ ਕਿਉਂ ਨਹੀਂ ਸਮਝਦੇ ਕਿ ਮੈਂ ਤੁਹਾਨੂੰ ਰੋਟੀਆਂ ਦੀ ਗੱਲ ਨਹੀਂ ਆਖੀ ਪਰ ਇਹ ਕਿ ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਬਚੋ?\wj* \v 12 ਤਦ ਉਹ ਸਮਝੇ ਕਿ ਉਸ ਨੇ ਰੋਟੀ ਦੇ ਖ਼ਮੀਰ ਤੋਂ ਨਹੀਂ ਸਗੋਂ ਫ਼ਰੀਸੀਆਂ ਅਤੇ ਸਦੂਕੀਆਂ ਦੀ ਸਿੱਖਿਆ ਤੋਂ ਹੁਸ਼ਿਆਰ ਰਹਿਣ ਨੂੰ ਆਖਿਆ ਸੀ। \s ਪਤਰਸ ਕਬੂਲ ਕਰਦਾ ਹੈ ਕਿ ਯਿਸੂ ਹੀ “ਮਸੀਹ” ਹੈ \r ਮਰਕੁਸ 8:27-30; ਲੂਕਾ 9:18-21 \p \v 13 ਯਿਸੂ ਨੇ ਕੈਸਰਿਯਾ ਫ਼ਿਲਿੱਪੀ ਦੇ ਇਲਾਕੇ ਵਿੱਚ ਆ ਕੇ ਆਪਣੇ ਚੇਲਿਆਂ ਨੂੰ ਇਹ ਪੁੱਛਿਆ ਜੋ \wj ਲੋਕ ਮਨੁੱਖ ਦੇ ਪੁੱਤਰ ਨੂੰ ਕੀ ਆਖਦੇ ਹਨ?\wj* \v 14 ਉਹ ਬੋਲੇ, ਕਈ ਤਾਂ ਯੂਹੰਨਾ ਬਪਤਿਸਮਾ ਦੇਣ ਵਾਲਾ ਕਹਿੰਦੇ ਹਨ ਅਤੇ ਕਈ ਏਲੀਯਾਹ ਅਤੇ ਕਈ ਯਿਰਮਿਯਾਹ ਜਾਂ ਨਬੀਆਂ ਵਿੱਚੋਂ ਕੋਈ। \v 15 ਉਸ ਨੇ ਉਨ੍ਹਾਂ ਨੂੰ ਕਿਹਾ, \wj ਪਰ ਤੁਸੀਂ ਮੈਨੂੰ ਕੀ ਕਹਿੰਦੇ ਹੋ ਜੋ ਮੈਂ ਕੌਣ ਹਾਂ?\wj* \v 16 ਸ਼ਮਊਨ ਪਤਰਸ ਨੇ ਉੱਤਰ ਦਿੱਤਾ, ਤੂੰ ਮਸੀਹ ਜਿਉਂਦੇ ਪਰਮੇਸ਼ੁਰ ਦਾ ਪੁੱਤਰ ਹੈਂ। \v 17 ਯਿਸੂ ਨੇ ਉਹ ਨੂੰ ਉੱਤਰ ਦਿੱਤਾ, \wj ਧੰਨ ਹੈ ਤੂੰ ਸ਼ਮਊਨ, ਯੋਨਾਹ ਦੇ ਪੁੱਤਰ, ਕਿਉਂ ਜੋ ਸਰੀਰ ਅਤੇ ਲਹੂ ਨੇ ਨਹੀਂ ਸਗੋਂ ਮੇਰੇ ਪਿਤਾ ਨੇ ਜਿਹੜਾ ਸਵਰਗ ਵਿੱਚ ਹੈ, ਇਹ ਗੱਲ ਤੇਰੇ ਉੱਤੇ ਪ੍ਰਗਟ ਕੀਤੀ।\wj* \v 18 \wj ਅਤੇ ਮੈਂ ਵੀ ਤੈਨੂੰ ਆਖਦਾ ਹਾਂ ਜੋ ਤੂੰ ਪਤਰਸ ਹੈਂ ਅਤੇ ਮੈਂ ਇਸ ਪੱਥਰ ਉੱਤੇ ਆਪਣੀ ਕਲੀਸਿਯਾ ਬਣਾਵਾਂਗਾ ਅਤੇ ਪਤਾਲ ਦੇ ਫਾਟਕਾਂ ਦਾ ਉਹ ਦੇ ਉੱਤੇ ਕੁਝ ਵੱਸ ਨਾ ਚੱਲੇਗਾ।\wj* \v 19 \wj ਮੈਂ ਸਵਰਗ ਰਾਜ ਦੀਆਂ ਕੁੰਜੀਆਂ ਤੈਨੂੰ ਦਿਆਂਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਬੰਨ੍ਹੇਗਾ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਖੋਲ੍ਹੇਗਾ ਸਵਰਗ ਵਿੱਚ ਖੋਲ੍ਹਿਆ ਜਾਵੇਗਾ।\wj* \v 20 ਤਦ ਉਹ ਨੇ ਚੇਲਿਆਂ ਨੂੰ ਆਗਿਆ ਦਿੱਤੀ ਕਿ ਕਿਸੇ ਨੂੰ ਨਾ ਦੱਸਣ, ਜੋ ਮੈਂ ਮਸੀਹ ਹਾਂ। \s ਆਪਣੀ ਮੌਤ ਦੇ ਬਾਰੇ ਯਿਸੂ ਦੀ ਭਵਿੱਖਬਾਣੀ \r ਮਰਕੁਸ 8:31-33; ਲੂਕਾ 9:22 \p \v 21 ਉਸ ਵੇਲੇ ਤੋਂ ਯਿਸੂ ਆਪਣੇ ਚੇਲਿਆਂ ਨੂੰ ਖੁੱਲ੍ਹ ਕੇ ਦੱਸਣ ਲੱਗਾ, ਇਹ ਜ਼ਰੂਰੀ ਹੈ ਜੋ ਮੈਂ ਯਰੂਸ਼ਲਮ ਨੂੰ ਜਾਂਵਾਂ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥੋਂ ਬਹੁਤ ਦੁੱਖ ਝੱਲਾਂ ਅਤੇ ਮਾਰ ਦਿੱਤਾ ਜਾਂਵਾਂ ਅਤੇ ਤੀਜੇ ਦਿਨ ਜੀ ਉੱਠਾਂ। \v 22 ਤਦ ਪਤਰਸ ਉਹ ਨੂੰ ਇੱਕ ਪਾਸੇ ਕਰ ਕੇ ਝਿੜਕਣ ਲੱਗਾ ਅਤੇ ਉਹ ਨੂੰ ਕਿਹਾ, ਪ੍ਰਭੂ ਜੀ, ਪਰਮੇਸ਼ੁਰ ਇਹ ਨਾ ਕਰੇ! ਤੇਰੇ ਲਈ ਇਹ ਕਦੇ ਨਾ ਹੋਵੇਗਾ! \v 23 ਪਰ ਉਹ ਨੇ ਮੁੜ ਕੇ ਪਤਰਸ ਨੂੰ ਆਖਿਆ, \wj ਹੇ ਸ਼ੈਤਾਨ ਮੇਰੇ ਤੋਂ ਪਿੱਛੇ ਹੱਟ! ਤੂੰ ਮੇਰੇ ਲਈ ਠੋਕਰ ਹੈਂ ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ, ਪਰ ਮਨੁੱਖਾਂ ਦੀਆਂ ਗੱਲਾਂ ਉੱਤੇ ਧਿਆਨ ਰੱਖਦਾ ਹੈਂ।\wj* \s ਯਿਸੂ ਦੇ ਪਿੱਛੇ ਚੱਲਣ ਦਾ ਅਰਥ \r ਮਰਕੁਸ 8:34-9:1; ਲੂਕਾ 9:23-27 \p \v 24 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, \wj ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।\wj* \v 25 \wj ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ, ਉਹ ਉਸ ਨੂੰ ਗੁਆ ਦੇਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਏ ਉਹ ਉਸ ਨੂੰ ਲੱਭ ਲਵੇਗਾ।\wj* \v 26 \wj ਕਿਉਂਕਿ ਮਨੁੱਖ ਨੂੰ ਕੀ ਲਾਭ ਜੇ ਸਾਰੀ ਦੁਨੀਆਂ ਨੂੰ ਜਿੱਤ ਲਵੇ, ਪਰ ਆਪਣੀ ਜਾਨ ਨੂੰ ਗੁਆ ਲਵੇ? ਅਥਵਾ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇਗਾ?\wj* \v 27 \wj ਕਿਉਂ ਜੋ ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਆਪਣੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ ਅਤੇ ਉਸ ਸਮੇਂ ਉਹ ਹਰੇਕ ਨੂੰ ਉਹ ਦੀ ਕਰਨੀ ਦਾ ਫਲ ਦੇਵੇਗਾ।\wj* \v 28 \wj ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕਈ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ, ਮੌਤ ਦਾ ਸੁਆਦ ਨਾ ਚੱਖਣਗੇ ਜਦ ਤੱਕ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਜ ਵਿੱਚ ਆਉਂਦਾ ਨਾ ਵੇਖਣ।\wj* \c 17 \s ਯਿਸੂ ਦੇ ਰੂਪ ਦਾ ਜਲਾਲੀ ਹੋ ਜਾਣਾ \r ਮਰਕੁਸ 9:2-13; ਲੂਕਾ 9:28-36 \p \v 1 ਯਿਸੂ ਛੇ ਦਿਨਾਂ ਤੋਂ ਬਾਅਦ ਪਤਰਸ, ਯਾਕੂਬ ਅਤੇ ਉਹ ਦੇ ਭਰਾ ਯੂਹੰਨਾ ਨੂੰ ਇੱਕ ਉੱਚੇ ਪਹਾੜ ਉੱਤੇ ਵੱਖਰਾ ਲੈ ਗਿਆ। \v 2 ਅਤੇ ਉਹ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ। ਉਹ ਦਾ ਚਿਹਰਾ ਸੂਰਜ ਵਾਂਗੂੰ ਚਮਕਿਆ ਅਤੇ ਉਹ ਦੇ ਕੱਪੜੇ ਚਾਨਣ ਜਿਹੇ ਚਿੱਟੇ ਹੋ ਗਏ। \v 3 ਅਤੇ ਵੇਖੋ ਜੋ ਮੂਸਾ ਅਤੇ ਏਲੀਯਾਹ ਉਸ ਨਾਲ ਗੱਲਾਂ ਕਰਦੇ ਉਨ੍ਹਾਂ ਨੂੰ ਦਿਖਾਈ ਦਿੱਤੇ। \v 4 ਤਦ ਪਤਰਸ ਨੇ ਅੱਗੋਂ ਯਿਸੂ ਨੂੰ ਆਖਿਆ, ਪ੍ਰਭੂ ਜੀ ਸਾਡਾ ਇੱਥੇ ਰਹਿਣਾ ਚੰਗਾ ਹੈ। ਜੇ ਤੂੰ ਚਾਹੇਂ ਤਾਂ ਇੱਥੇ ਤਿੰਨ ਡੇਰੇ ਬਣਾਵਾਂ, ਇੱਕ ਤੇਰੇ ਲਈ, ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ। \v 5 ਉਹ ਬੋਲ ਹੀ ਰਿਹਾ ਸੀ ਕਿ ਵੇਖੋ ਇੱਕ ਚਮਕਦੇ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਵੇਖੋ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ, ਇਹ ਮੇਰਾ ਪਿਆਰਾ ਪੁੱਤਰ ਹੈ, ਜਿਸ ਤੋਂ ਮੈਂ ਪ੍ਰਸੰਨ ਹਾਂ। ਉਹ ਦੀ ਸੁਣੋ! \v 6 ਅਤੇ ਚੇਲੇ ਇਹ ਸੁਣ ਕੇ ਮੂੰਹ ਦੇ ਭਾਰ ਡਿੱਗ ਪਏ ਅਤੇ ਬਹੁਤ ਡਰ ਗਏ। \v 7 ਪਰ ਯਿਸੂ ਨੇ ਨੇੜੇ ਆ ਕੇ ਉਨ੍ਹਾਂ ਨੂੰ ਛੂਹਿਆ ਅਤੇ ਕਿਹਾ, \wj ਉੱਠੋ ਅਤੇ ਨਾ ਡਰੋ।\wj* \v 8 ਤਦ ਉਨ੍ਹਾਂ ਨੇ ਆਪਣੀਆਂ ਅੱਖੀਆਂ ਚੁੱਕ ਕੇ ਹੋਰ ਕਿਸੇ ਨੂੰ ਨਹੀਂ ਪਰ ਇਕੱਲੇ ਯਿਸੂ ਨੂੰ ਦੇਖਿਆ। \p \v 9 ਜਦੋਂ ਉਹ ਪਹਾੜ ਤੋਂ ਉਤਰ ਰਹੇ ਸਨ ਤਾਂ ਯਿਸੂ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ \wj ਜਦ ਤੱਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ, ਇਸ ਦਰਸ਼ਣ ਦੀ ਗੱਲ ਕਿਸੇ ਨੂੰ ਨਾ ਦੱਸਿਓ।\wj* \v 10 ਤਦ ਉਹ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, ਫੇਰ ਉਪਦੇਸ਼ਕ ਕਿਉਂ ਆਖਦੇ ਹਨ ਜੋ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ? \v 11 ਉਸ ਨੇ ਉੱਤਰ ਦਿੱਤਾ ਕਿ \wj ਸੱਚ-ਮੁੱਚ ਏਲੀਯਾਹ ਠੀਕ ਪਹਿਲਾਂ ਆਉਂਦਾ ਹੈ ਅਤੇ ਸਭ ਕੁਝ ਬਹਾਲ ਕਰੇਗਾ।\wj* \v 12 \wj ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਏਲੀਯਾਹ ਤਾਂ ਆ ਚੁੱਕਿਆ ਅਤੇ ਉਨ੍ਹਾਂ ਨੇ ਉਸ ਨੂੰ ਨਾ ਪਛਾਣਿਆ ਪਰ ਜੋ ਕੁਝ ਉਨ੍ਹਾਂ ਨੇ ਚਾਹਿਆ ਸੋ ਉਸ ਨਾਲ ਕੀਤਾ। ਇਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਉਨ੍ਹਾਂ ਦੇ ਹੱਥੋਂ ਦੁੱਖ ਪਾਵੇਗਾ।\wj* \v 13 ਤਦ ਚੇਲਿਆਂ ਨੇ ਸਮਝਿਆ ਜੋ ਉਹ ਨੇ ਸਾਡੇ ਨਾਲ ਯੂਹੰਨਾ ਬਪਤਿਸਮਾ ਦੇਣ ਵਾਲੇ ਦੀ ਗੱਲ ਕੀਤੀ ਹੈ। \s ਦੁਸ਼ਟ-ਆਤਮਾ ਦੇ ਜਕੜੇ ਹੋਏ ਬਾਲਕ ਨੂੰ ਚੰਗਾ ਕਰਨਾ \r ਮਰਕੁਸ 9:14-29; ਲੂਕਾ 9:37-43 \p \v 14 ਜਦ ਉਹ ਭੀੜ ਦੇ ਕੋਲ ਪਹੁੰਚੇ, ਤਦ ਇੱਕ ਮਨੁੱਖ ਉਹ ਦੇ ਕੋਲ ਆਇਆ ਅਤੇ ਉਹ ਦੇ ਅੱਗੇ ਗੋਡੇ ਨਿਵਾ ਕੇ ਬੋਲਿਆ, \v 15 ਪ੍ਰਭੂ ਜੀ ਮੇਰੇ ਪੁੱਤਰ ਉੱਤੇ ਦਯਾ ਕਰੋ! ਕਿਉਂ ਜੋ ਉਹ ਮਿਰਗੀ ਦੀ ਬਿਮਾਰੀ ਕਾਰਨ ਬਹੁਤ ਦੁੱਖੀ ਹੈ, ਉਹ ਤਾਂ ਬਹੁਤ ਵਾਰੀ ਅੱਗ ਅਤੇ ਪਾਣੀ ਵਿੱਚ ਡਿੱਗ ਪੈਂਦਾ ਹੈ। \v 16 ਅਤੇ ਮੈਂ ਉਸ ਨੂੰ ਤੁਹਾਡੇ ਚੇਲਿਆਂ ਕੋਲ ਲਿਆਇਆ ਸੀ, ਪਰ ਉਹ ਉਸ ਨੂੰ ਚੰਗਾ ਨਾ ਕਰ ਸਕੇ। \v 17 ਤਦ ਯਿਸੂ ਨੇ ਉੱਤਰ ਦਿੱਤਾ, \wj ਹੇ ਅਵਿਸ਼ਵਾਸੀ ਅਤੇ ਬੁਰੀ ਪੀੜ੍ਹੀ ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ? ਕਦੋਂ ਤੱਕ ਤੁਹਾਡੀ ਸਹਾਂਗਾ? ਉਹ ਨੂੰ ਇੱਥੇ ਮੇਰੇ ਕੋਲ ਲਿਆਓ।\wj* \v 18 ਯਿਸੂ ਨੇ ਉਹ ਨੂੰ ਝਿੜਕਿਆ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਅਤੇ ਮੁੰਡਾ ਉਸੇ ਵੇਲੇ ਚੰਗਾ ਹੋ ਗਿਆ। \v 19 ਤਦ ਚੇਲਿਆਂ ਨੇ ਇਕਾਂਤ ਵਿੱਚ ਯਿਸੂ ਦੇ ਕੋਲ ਆ ਕੇ ਆਖਿਆ ਕਿ ਅਸੀਂ ਉਹ ਨੂੰ ਕਿਉਂ ਨਾ ਕੱਢ ਸਕੇ? \v 20 ਉਸ ਨੇ ਉਨ੍ਹਾਂ ਨੂੰ ਕਿਹਾ, \wj ਆਪਣੇ ਥੋੜ੍ਹੇ ਵਿਸ਼ਵਾਸ ਦੇ ਕਾਰਨ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਇੱਕ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਕਹੋਗੇ, ਜੋ ਇੱਥੋਂ ਹੱਟ ਕੇ ਉਸ ਥਾਂ ਚੱਲਿਆ ਜਾ ਅਤੇ ਉਹ ਚੱਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਮੁਸ਼ਕਿਲ ਨਾ ਹੋਵੇਗਾ।\wj* \v 21 \wj ਪਰ ਇਹ ਜਾਤੀ ਵਰਤ ਅਤੇ ਪ੍ਰਾਰਥਨਾ ਤੋਂ ਬਿਨ੍ਹਾਂ ਨਹੀਂ ਨਿੱਕਲਦੀ।\wj* \s ਦੂਸਰੀ ਵਾਰ ਯਿਸੂ ਦੀ ਆਪਣੀ ਮੌਤ ਦੇ ਬਾਰੇ ਭਵਿੱਖਬਾਣੀ \r ਮਰਕੁਸ 9:30-32; ਲੂਕਾ 9:43-45 \p \v 22 ਜਦ ਉਹ ਗਲੀਲ ਵਿੱਚ ਇਕੱਠੇ ਹੋਏ, ਯਿਸੂ ਨੇ ਉਨ੍ਹਾਂ ਨੂੰ ਕਿਹਾ \wj ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ।\wj* \v 23 \wj ਅਤੇ ਉਹ ਉਸ ਨੂੰ ਮਾਰ ਸੁੱਟਣਗੇ ਅਤੇ ਉਹ ਤੀਜੇ ਦਿਨ ਜੀ ਉੱਠੇਗਾ।\wj* ਤਦ ਉਹ ਬਹੁਤ ਉਦਾਸ ਹੋਏ। \s ਹੈਕਲ ਦਾ ਕਰ \p \v 24 ਜਦੋਂ ਉਹ ਕਫ਼ਰਨਾਹੂਮ ਵਿੱਚ ਆਏ ਤਾਂ ਹੈਕਲ ਦੀ ਚੁੰਗੀ ਉਗਰਾਹੁਣ ਵਾਲਿਆਂ ਨੇ ਪਤਰਸ ਦੇ ਕੋਲ ਆ ਕੇ ਕਿਹਾ, ਕੀ ਤੁਹਾਡਾ ਗੁਰੂ ਚੁੰਗੀ ਨਹੀਂ ਦਿੰਦਾ ਹੈ? ਉਹ ਨੇ ਕਿਹਾ, ਹਾਂ ਦਿੰਦਾ ਹੈ। \v 25 ਜਦ ਉਹ ਘਰ ਵਿੱਚ ਆਇਆ ਤਦ ਯਿਸੂ ਨੇ ਅੱਗੋਂ ਹੀ ਉਸ ਨੂੰ ਕਿਹਾ, \wj ਸ਼ਮਊਨ ਤੂੰ ਕੀ ਸਮਝਦਾ ਹੈਂ ਜੋ ਧਰਤੀ ਦੇ ਰਾਜੇ ਕਿਸ ਤੋਂ ਕਰ ਜਾਂ ਮਸੂਲ ਲੈਂਦੇ ਹਨ, ਆਪਣੇ ਪੁੱਤਰਾਂ ਤੋਂ ਜਾਂ ਪਰਾਇਆਂ ਤੋਂ?\wj* \v 26 ਤਦ ਉਹ ਬੋਲਿਆ, ਪਰਾਇਆਂ ਤੋਂ, ਤਦ ਯਿਸੂ ਨੇ ਉਹ ਨੂੰ ਆਖਿਆ, \wj ਫੇਰ ਪੁੱਤਰ ਤਾਂ ਮਾਫ਼ ਹੋਏ।\wj* \v 27 \wj ਪਰ ਇਸ ਲਈ ਜੋ ਅਸੀਂ ਉਨ੍ਹਾਂ ਲਈ ਠੋਕਰ ਦਾ ਕਾਰਨ ਨਾ ਬਣੀਏ, ਤੂੰ ਜਾ ਕੇ ਝੀਲ ਵਿੱਚ ਕੁੰਡੀ ਸੁੱਟ ਅਤੇ ਜੋ ਮੱਛੀ ਪਹਿਲਾਂ ਨਿੱਕਲੇ ਉਹ ਨੂੰ ਚੁੱਕ ਅਤੇ ਤੂੰ ਉਹ ਦਾ ਮੂੰਹ ਖੋਲ੍ਹ ਕੇ ਇੱਕ ਸਿੱਕਾ ਪਾਏਂਗਾ, ਸੋ ਉਹ ਨੂੰ ਲੈ ਕੇ ਮੇਰੇ ਅਤੇ ਆਪਣੇ ਬਦਲੇ ਉਨ੍ਹਾਂ ਨੂੰ ਦੇ ਦੇਵੀਂ।\wj* \c 18 \s ਸਵਰਗ ਰਾਜ ਵਿੱਚ ਵੱਡਾ ਕੌਣ? \r ਮਰਕੁਸ 9:33-37; ਲੂਕਾ 9:46-48 \p \v 1 ਉਸੇ ਵੇਲੇ ਚੇਲੇ ਯਿਸੂ ਕੋਲ ਆਣ ਕੇ ਪੁੱਛਣ ਲੱਗੇ, ਸਵਰਗ ਰਾਜ ਵਿੱਚ ਵੱਡਾ ਕੌਣ ਹੈ? \v 2 ਤਦ ਉਸ ਨੇ ਇੱਕ ਛੋਟੇ ਬਾਲਕ ਨੂੰ ਕੋਲ ਸੱਦ ਕੇ, ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ \v 3 ਅਤੇ ਕਿਹਾ, \wj ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਸੀਂ ਨਾ ਮੁੜੋ ਅਤੇ ਛੋਟੇ ਬੱਚਿਆਂ ਦੀ ਤਰ੍ਹਾਂ ਨਾ ਬਣੋ ਤਾਂ ਸਵਰਗ ਰਾਜ ਵਿੱਚ ਕਦੀ ਨਾ ਵੜੋਗੇ।\wj* \v 4 \wj ਉਪਰੰਤ ਜੋ ਕੋਈ ਵੀ ਆਪਣੇ ਆਪ ਨੂੰ ਇਸ ਬਾਲਕ ਦੀ ਤਰ੍ਹਾਂ ਛੋਟਾ ਸਮਝੇ, ਉਹ ਸਵਰਗ ਰਾਜ ਵਿੱਚ ਵੱਡਾ ਹੈ।\wj* \v 5 \wj ਅਤੇ ਜੋ ਕੋਈ ਮੇਰੇ ਨਾਮ ਵਿੱਚ ਅਜਿਹੇ ਇੱਕ ਬਾਲਕ ਨੂੰ ਕਬੂਲ ਕਰੇ, ਉਹ ਮੈਨੂੰ ਕਬੂਲ ਕਰਦਾ ਹੈ।\wj* \s ਠੋਕਰ ਖੁਆਉਣਾ \r ਮਰਕੁਸ 9:42-48; ਲੂਕਾ 17:1, 2 \p \v 6 \wj ਪਰ ਜੋ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ, ਇੱਕ ਨੂੰ ਵੀ ਠੋਕਰ ਖੁਆਵੇ ਤਾਂ ਚੰਗਾ ਹੁੰਦਾ ਕਿ ਉਸ ਦੇ ਗਲ਼ ਵਿੱਚ ਚੱਕੀ ਦਾ ਪੁੜ ਪਾ ਕੇ ਸਮੁੰਦਰ ਦੀ ਗਹਿਰਾਈ ਵਿੱਚ ਡੋਬਿਆ ਜਾਂਦਾ।\wj* \v 7 \wj ਠੋਕਰਾਂ ਦੇ ਕਾਰਨ ਸੰਸਾਰ ਉੱਤੇ ਹਾਏ! ਕਿਉਂ ਜੋ ਠੋਕਰਾਂ ਦਾ ਲੱਗਣਾ ਤਾਂ ਜ਼ਰੂਰੀ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਸ ਕਰਕੇ ਠੋਕਰ ਲੱਗਦੀ ਹੈ!\wj* \v 8 \wj ਪਰ ਜੇ ਤੇਰਾ ਹੱਥ ਜਾਂ ਤੇਰਾ ਪੈਰ ਤੈਨੂੰ ਠੋਕਰ ਖੁਆਵੇ, ਤਾਂ ਉਹ ਨੂੰ ਵੱਢ ਕੇ ਸੁੱਟ ਦੇ। ਟੁੰਡਾ ਜਾਂ ਲੰਗੜਾ ਹੋ ਕੇ ਸਦੀਪਕ ਜੀਵਨ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ, ਜੋ ਦੋ ਹੱਥ ਜਾਂ ਦੋ ਪੈਰ ਹੁੰਦਿਆਂ ਤੂੰ ਸਦੀਪਕ ਅੱਗ ਵਿੱਚ ਸੁੱਟਿਆ ਜਾਵੇਂ।\wj* \v 9 \wj ਅਤੇ ਜੇ ਤੇਰੀ ਅੱਖ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਕੱਢ ਕੇ ਸੁੱਟ ਦੇ। ਕਾਣਾ ਹੋ ਕੇ ਸਦੀਪਕ ਜੀਵਨ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ, ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਦੀ ਅੱਗ ਵਿੱਚ ਸੁੱਟਿਆ ਜਾਵੇਂ।\wj* \s ਗੁਆਚੀ ਹੋਈ ਭੇਡ ਦਾ ਦ੍ਰਿਸ਼ਟਾਂਤ \r ਲੂਕਾ 15:3-7 \p \v 10 \wj ਵੇਖੋ, ਤੁਸੀਂ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਨੂੰ ਤੁਛ ਨਾ ਜਾਣੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਨ੍ਹਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਸਦਾ ਵੇਖਦੇ ਹਨ।\wj* \v 11 \wj ਕਿਉਂਕਿ ਮਨੁੱਖ ਦਾ ਪੁੱਤਰ ਗੁਆਚੇ ਹੋਇਆਂ ਨੂੰ ਬਚਾਉਣ ਆਇਆ ਹੈ।\wj* \v 12 \wj ਤੁਸੀਂ ਕੀ ਸੋਚਦੇ ਹੋ? ਜੇ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ, ਤਾਂ ਕੀ ਉਹ ਨੜਿੰਨਵਿਆਂ ਨੂੰ ਪਹਾੜ ਉੱਤੇ ਛੱਡ ਕੇ ਉਸ ਗੁਆਚੀ ਹੋਈ ਨੂੰ ਭਾਲਦਾ ਨਾ ਫਿਰੇਗਾ?\wj* \v 13 \wj ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਅਜਿਹਾ ਹੋਵੇ ਜੋ ਉਹ ਨੂੰ ਮਿਲ ਜਾਵੇ ਤਾਂ ਉਹ ਉਸ ਦੇ ਕਾਰਨ ਉਨ੍ਹਾਂ ਨੜਿੰਨਵਿਆਂ ਨਾਲੋਂ ਜਿਹੜੀਆਂ ਗੁਆਚੀਆਂ ਨਹੀਂ ਸਨ, ਬਹੁਤ ਅਨੰਦ ਹੋਵੇਗਾ।\wj* \v 14 \wj ਇਸੇ ਤਰ੍ਹਾਂ ਤੁਹਾਡੇ ਪਿਤਾ ਦੀ ਜਿਹੜਾ ਸਵਰਗ ਵਿੱਚ ਹੈ, ਇਹ ਮਰਜ਼ੀ ਨਹੀਂ ਜੋ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਦਾ ਵੀ ਨਾਸ ਹੋ ਜਾਵੇ।\wj* \s ਅਪਰਾਧੀਆਂ ਦੇ ਪ੍ਰਤੀ ਵਿਵਹਾਰ \p \v 15 \wj ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਇਕੱਲੇ ਵਿੱਚ ਸਮਝਾ, ਜੇ ਉਹ ਤੇਰੀ ਸੁਣੇ ਤਾਂ ਤੂੰ ਆਪਣੇ ਭਰਾ ਨੂੰ ਬਚਾ ਲਿਆ।\wj* \v 16 \wj ਪਰ ਜੇ ਨਾ ਸੁਣੇ ਤਾਂ ਤੂੰ ਆਪਣੇ ਨਾਲ ਇੱਕ ਜਾਂ ਦੋ ਲੋਕਾਂ ਨੂੰ ਹੋਰ ਲੈ ਤਾਂ ਜੋ ਹਰੇਕ ਗੱਲ ਦੋ ਜਾਂ ਤਿੰਨ ਗਵਾਹਾਂ ਦੇ ਮੂੰਹੋਂ ਸਾਬਤ ਹੋ ਜਾਵੇ।\wj* \v 17 \wj ਅਤੇ ਜੇ ਉਹ ਉਨ੍ਹਾਂ ਦੀ ਵੀ ਨਾ ਸੁਣੇ ਤਾਂ ਕਲੀਸਿਯਾ ਨੂੰ ਦੱਸ ਦੇ। ਫੇਰ ਜੇ ਉਹ ਕਲੀਸਿਯਾ ਦੀ ਵੀ ਨਾ ਸੁਣੇ, ਤਾਂ ਉਹ ਤੇਰੇ ਲਈ ਪਰਾਈ ਕੌਮ ਵਾਲੇ ਅਤੇ ਚੂੰਗੀ ਲੈਣ ਵਾਲੇ ਵਰਗਾ ਹੋਵੇ।\wj* \v 18 \wj ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੁਝ ਤੁਸੀਂ ਧਰਤੀ ਉੱਤੇ ਬੰਨ੍ਹੋਗੇ ਸੋ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੁਸੀਂ ਧਰਤੀ ਉੱਤੇ ਖੋਲ੍ਹੋਗੇ ਸੋ ਸਵਰਗ ਵਿੱਚ ਖੋਲ੍ਹਿਆ ਜਾਵੇਗਾ।\wj* \v 19 \wj ਫੇਰ ਮੈਂ ਤੁਹਾਨੂੰ ਆਖਦਾ ਹਾਂ, ਜੇ ਤੁਹਾਡੇ ਵਿੱਚੋਂ ਦੋ ਜਣੇ ਧਰਤੀ ਉੱਤੇ ਕਿਸੇ ਕੰਮ ਲਈ ਮਿਲ ਕੇ ਬੇਨਤੀ ਕਰਨ ਤਾਂ ਮੇਰੇ ਪਿਤਾ ਵੱਲੋਂ ਜਿਹੜਾ ਸਵਰਗ ਵਿੱਚ ਹੈ ਉਹ ਬੇਨਤੀ ਪੂਰੀ ਹੋ ਜਾਵੇਗੀ।\wj* \v 20 \wj ਕਿਉਂਕਿ ਜਿੱਥੇ ਦੋ ਜਾਂ ਤਿੰਨ ਮੇਰੇ ਨਾਮ ਵਿੱਚ ਇਕੱਠੇ ਹੋਣ, ਉੱਥੇ ਮੈਂ ਉਨ੍ਹਾਂ ਦੇ ਵਿਚਕਾਰ ਹਾਂ।\wj* \s ਨਿਰਦਈ ਨੌਕਰ ਦਾ ਦ੍ਰਿਸ਼ਟਾਂਤ \p \v 21 ਤਦ ਪਤਰਸ ਨੇ ਉਹ ਨੂੰ ਆਖਿਆ, ਪ੍ਰਭੂ ਜੀ, ਮੇਰਾ ਭਰਾ ਕਿੰਨੀ ਵਾਰੀ ਮੇਰੇ ਵਿਰੁੱਧ ਪਾਪ ਕਰਦਾ ਰਹੇ ਅਤੇ ਮੈਂ ਉਹ ਨੂੰ ਮਾਫ਼ ਕਰਾਂ? ਕੀ ਸੱਤ ਵਾਰ? \v 22 ਯਿਸੂ ਨੇ ਉਹ ਨੂੰ ਕਿਹਾ, \wj ਮੈਂ ਤੈਨੂੰ ਇਹ ਨਹੀਂ ਕਹਿੰਦਾ ਕਿ ਸੱਤ ਵਾਰ ਪਰ ਸੱਤ ਦੇ ਸੱਤਰ ਗੁਣਾ ਤੱਕ।\wj* \v 23 \wj ਇਸ ਲਈ ਸਵਰਗ ਰਾਜ ਇੱਕ ਰਾਜੇ ਵਰਗਾ ਹੈ ਜਿਸ ਨੇ ਆਪਣੇ ਨੌਕਰਾਂ ਤੋਂ ਲੇਖਾ ਲੈਣਾ ਚਾਹਿਆ।\wj* \v 24 \wj ਅਤੇ ਜਦ ਉਹ ਹਿਸਾਬ ਲੈਣ ਲੱਗਾ ਤਾਂ ਇੱਕ ਮਨੁੱਖ ਨੂੰ ਉਸ ਕੋਲ ਲਿਆਏ ਜਿਸ ਨੇ ਦਸ ਹਜ਼ਾਰ ਤੋੜੇ ਦਾ ਕਰਜ਼ਾ ਦੇਣਾ ਸੀ।\wj* \v 25 \wj ਪਰ ਉਹ ਦੇ ਕੋਲ ਦੇਣ ਨੂੰ ਕੁਝ ਨਹੀਂ ਸੀ, ਉਹ ਦੇ ਮਾਲਕ ਨੇ ਹੁਕਮ ਦਿੱਤਾ ਜੋ ਉਹ ਅਤੇ ਉਹ ਦੀ ਪਤਨੀ, ਬਾਲ ਬੱਚੇ ਅਤੇ ਸਭ ਕੁਝ ਜੋ ਉਹ ਦਾ ਹੈ ਵੇਚਿਆ ਜਾਵੇ ਅਤੇ ਕਰਜ਼ ਭਰ ਲਿਆ ਜਾਵੇ।\wj* \v 26 \wj ਤਦ ਉਸ ਨੌਕਰ ਨੇ ਪੈਰਾਂ ਤੇ ਡਿੱਗ ਕੇ ਕਿਹਾ, ਸੁਆਮੀ ਜੀ, ਮੇਰੇ ਉੱਤੇ ਧੀਰਜ ਰੱਖੋ, ਮੈਂ ਤੁਹਾਡਾ ਸਾਰਾ ਕਰਜ਼ ਮੋੜ ਦਿਆਂਗਾ।\wj* \v 27 \wj ਤਦ ਉਸ ਨੌਕਰ ਦੇ ਮਾਲਕ ਨੇ, ਤਰਸ ਖਾ ਕੇ ਉਹ ਨੂੰ ਛੱਡ ਦਿੱਤਾ ਅਤੇ ਸਾਰਾ ਕਰਜ਼ ਉਹ ਨੂੰ ਮਾਫ਼ ਕਰ ਦਿੱਤਾ।\wj* \v 28 \wj ਜਦੋਂ ਉਹ ਨੌਕਰ ਬਾਹਰ ਨਿੱਕਲਿਆ, ਤਦ ਉਹ ਨੂੰ ਆਪਣੇ ਨਾਲ ਦੇ ਨੌਕਰਾਂ ਵਿੱਚੋਂ ਇੱਕ ਮਿਲਿਆ ਜਿਸ ਤੋਂ ਉਹ ਨੇ ਸੋ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਲੈਣੇ ਸਨ, ਉਸ ਨੇ ਉਹ ਨੂੰ ਗਲੇ ਤੋਂ ਫੜ੍ਹ ਕੇ ਆਖਿਆ, ਜੋ ਮੇਰਾ ਤੂੰ ਦੇਣਾ ਹੈ ਸੋ ਦੇ!\wj* \v 29 \wj ਤਦ ਉਹ ਦੇ ਨਾਲ ਦਾ ਨੌਕਰ ਉਹ ਦੇ ਪੈਰੀਂ ਪਿਆ ਅਤੇ ਮਿੰਨਤ ਕਰ ਕੇ ਕਿਹਾ, ਮੇਰੇ ਉੱਤੇ ਧੀਰਜ ਕਰ ਤਾਂ ਮੈਂ ਤੇਰਾ ਕਰਜ਼ ਮੋੜ ਦਿਆਂਗਾ।\wj* \v 30 \wj ਪਰ ਉਹ ਨੇ ਉਸ ਦੀ ਨਾ ਸੁਣੀ ਸਗੋਂ ਜਾ ਕੇ ਉਸ ਨੂੰ ਉਸ ਸਮੇਂ ਤੱਕ ਕੈਦ ਵਿੱਚ ਪਾ ਦਿੱਤਾ ਜਦੋਂ ਤੱਕ ਉਹ ਕਰਜ਼ ਨਾ ਮੋੜ ਦੇਵੇ।\wj* \v 31 \wj ਪਰ ਜਦੋਂ ਉਹ ਦੇ ਨਾਲ ਦੇ ਨੌਕਰਾਂ ਨੇ ਇਹ ਸਭ ਦੇਖਿਆ ਤਾਂ ਉਹ ਬਹੁਤ ਉਦਾਸ ਹੋਏ ਅਤੇ ਜਾ ਕੇ ਆਪਣੇ ਮਾਲਕ ਨੂੰ ਸਾਰਾ ਹਾਲ ਦੱਸ ਦਿੱਤਾ।\wj* \v 32 \wj ਤਦ ਉਹ ਦੇ ਮਾਲਕ ਨੇ ਉਹ ਨੂੰ ਆਪਣੇ ਕੋਲ ਸੱਦ ਕੇ ਕਿਹਾ, ਓਏ ਦੁਸ਼ਟ ਨੌਕਰ! ਮੈਂ ਤੈਨੂੰ ਉਹ ਸਾਰਾ ਕਰਜ਼ ਮਾਫ਼ ਕਰ ਦਿੱਤਾ ਕਿਉਂਕਿ ਤੂੰ ਮੇਰੀ ਮਿੰਨਤ ਕੀਤੀ ਸੀ।\wj* \v 33 \wj ਫੇਰ ਜਿਸ ਤਰ੍ਹਾਂ ਮੈਂ ਤੇਰੇ ਉੱਤੇ ਦਯਾ ਕੀਤੀ ਕੀ ਤੈਨੂੰ ਆਪਣੇ ਨਾਲ ਦੇ ਨੌਕਰ ਉੱਤੇ ਵੀ ਉਸੇ ਤਰ੍ਹਾਂ ਦਯਾ ਨਹੀਂ ਕਰਨੀ ਚਾਹੀਦੀ ਸੀ?\wj* \v 34 \wj ਉਸ ਦੇ ਮਾਲਕ ਨੇ ਕ੍ਰੋਧੀ ਹੋ ਕੇ ਉਹ ਨੂੰ ਦੁੱਖ ਦੇਣ ਵਾਲਿਆਂ ਦੇ ਹਵਾਲੇ ਕੀਤਾ, ਜਿੰਨਾਂ ਚਿਰ ਉਹ ਸਾਰਾ ਕਰਜ਼ ਭਰ ਨਾ ਦੇਵੇ?\wj* \v 35 \wj ਇਸੇ ਤਰ੍ਹਾਂ ਮੇਰਾ ਸਵਰਗੀ ਪਿਤਾ ਵੀ ਤੁਹਾਡੇ ਨਾਲ ਕਰੇਗਾ ਜੇ ਤੁਸੀਂ ਆਪਣੇ ਭਰਾਵਾਂ ਨੂੰ ਦਿਲੋਂ ਮਾਫ਼ ਨਾ ਕਰੋ।\wj* \c 19 \s ਤਲਾਕ ਦੇ ਬਾਰੇ ਯਿਸੂ ਦੀ ਸਿੱਖਿਆ \r ਮਰਕੁਸ 10:1-12 \p \v 1 ਫਿਰ ਅਜਿਹਾ ਹੋਇਆ ਕਿ ਜਦੋਂ ਯਿਸੂ ਇਹ ਗੱਲਾਂ ਕਰ ਹਟਿਆ ਤਾਂ ਗਲੀਲ ਤੋਂ ਚੱਲਿਆ ਗਿਆ ਅਤੇ ਯਰਦਨ ਪਾਰ ਯਹੂਦਿਯਾ ਦੇ ਇਲਾਕੇ ਵਿੱਚ ਆਇਆ। \v 2 ਅਤੇ ਬਹੁਤ ਸਾਰੇ ਲੋਕ ਉਹ ਦੇ ਮਗਰ ਤੁਰ ਪਏ, ਅਤੇ ਉਸ ਨੇ ਉੱਥੇ ਉਨ੍ਹਾਂ ਨੂੰ ਚੰਗਾ ਕੀਤਾ। \p \v 3 ਫ਼ਰੀਸੀ ਉਸ ਦੀ ਪ੍ਰੀਖਿਆ ਲੈਣ ਲਈ ਉਹ ਦੇ ਕੋਲ ਆ ਕੇ ਬੋਲੇ, ਕੀ ਮਨੁੱਖ ਨੂੰ ਇਹ ਯੋਗ ਹੈ ਕਿ ਉਹ ਕਿਸੇ ਗੱਲ ਕਾਰਨ ਆਪਣੀ ਪਤਨੀ ਨੂੰ ਤਲਾਕ ਦੇਵੇ? \v 4 ਉਸ ਨੇ ਉੱਤਰ ਦਿੱਤਾ, \wj ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਜਿਸ ਨੇ ਉਨ੍ਹਾਂ ਨੂੰ ਬਣਾਇਆ ਉਹ ਨੇ ਮੁੱਢੋਂ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ?\wj* \v 5 \wj ਅਤੇ ਕਿਹਾ ਜੋ ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।\wj* \v 6 \wj ਇਸ ਲਈ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ। ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ।\wj* \v 7 ਉਨ੍ਹਾਂ ਨੇ ਉਸ ਨੂੰ ਆਖਿਆ, ਫੇਰ ਮੂਸਾ ਨੇ ਤਿਆਗ ਪੱਤਰ ਰਾਹੀਂ ਤਲਾਕ ਦੇਣ ਦੀ ਆਗਿਆ ਕਿਉਂ ਦਿੱਤੀ? \v 8 ਯਿਸੂ ਨੇ ਉੱਤਰ ਦਿੱਤਾ, \wj ਮੂਸਾ ਨੇ ਤੁਹਾਡੀ ਸਖ਼ਤ ਦਿਲੀ ਕਰਕੇ ਤੁਹਾਨੂੰ ਆਪਣੀਆਂ ਪਤਨੀਆਂ ਨੂੰ ਤਿਆਗਣ ਦੀ ਪਰਵਾਨਗੀ ਦਿੱਤੀ ਪਰ ਮੁੱਢੋਂ ਅਜਿਹਾ ਨਾ ਸੀ।\wj* \v 9 \wj ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਹਰਾਮਕਾਰੀ ਤੋਂ ਇਲਾਵਾ ਆਪਣੀ ਪਤਨੀ ਨੂੰ ਕਿਸੇ ਹੋਰ ਕਾਰਨ ਤਿਆਗ ਦੇਵੇ ਅਤੇ ਦੂਜੀ ਨਾਲ ਵਿਆਹ ਕਰੇ ਉਹ ਵਿਭਚਾਰ ਕਰਦਾ ਹੈ।\wj* \v 10 ਚੇਲਿਆਂ ਨੇ ਉਹ ਨੂੰ ਕਿਹਾ, ਜੇਕਰ ਆਦਮੀ ਅਤੇ ਔਰਤ ਵਿਚਕਾਰ ਇਹ ਹਾਲਾਤ ਹਨ, ਤਾਂ ਵਿਆਹ ਕਰਵਾਉਣਾ ਹੀ ਚੰਗਾ ਨਹੀਂ। \v 11 ਪਰ ਉਸ ਨੇ ਉਨ੍ਹਾਂ ਨੂੰ ਆਖਿਆ, \wj ਇਹ ਗੱਲ ਸਾਰਿਆਂ ਲਈ ਨਹੀਂ, ਸਿਰਫ਼ ਉਹਨਾਂ ਲਈ ਜਿਨ੍ਹਾਂ ਨੂੰ ਬਖ਼ਸ਼ਿਆ ਗਿਆ ਹੈ।\wj* \v 12 \wj ਕਿਉਂਕਿ ਅਜਿਹੇ ਖੁਸਰੇ ਹਨ, ਜਿਹੜੇ ਮਾਂ ਦੀ ਕੁੱਖੋਂ ਇਸੇ ਤਰ੍ਹਾਂ ਜੰਮੇ ਅਤੇ ਕੁਝ ਖੁਸਰੇ ਅਜਿਹੇ ਹਨ ਜਿਹੜੇ ਮਨੁੱਖਾਂ ਦੇ ਦੁਆਰਾ ਖੁਸਰੇ ਕੀਤੇ ਹੋਏ ਹਨ ਅਤੇ ਅਜਿਹੇ ਖੁਸਰੇ ਵੀ ਹਨ ਕਿ ਜਿਨ੍ਹਾਂ ਨੇ ਸਵਰਗ ਰਾਜ ਦੇ ਕਾਰਨ ਆਪਣੇ ਆਪ ਨੂੰ ਖੁਸਰੇ ਕੀਤਾ ਹੈ, ਜਿਹੜਾ ਕਬੂਲ ਕਰ ਸਕਦਾ ਹੈ ਉਹ ਕਬੂਲ ਕਰੇ।\wj* \s ਬਾਲਕਾਂ ਨੂੰ ਬਰਕਤ \r ਮਰਕੁਸ 10:13-16; ਲੂਕਾ 18:15-17 \p \v 13 ਤਦ ਲੋਕ ਛੋਟੇ ਬੱਚਿਆਂ ਨੂੰ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖ ਕੇ ਪ੍ਰਾਰਥਨਾ ਕਰੇ, ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ। \v 14 ਤਦ ਯਿਸੂ ਨੇ ਆਖਿਆ, \wj ਬੱਚਿਆਂ ਨੂੰ ਕੁਝ ਨਾ ਆਖੋ ਅਤੇ ਉਨ੍ਹਾਂ ਨੂੰ ਮੇਰੇ ਕੋਲ ਆਉਣ ਤੋਂ ਨਾ ਰੋਕੋ ਕਿਉਂ ਜੋ ਸਵਰਗ ਰਾਜ ਇਹੋ ਜਿਹਿਆਂ ਦਾ ਹੈ।\wj* \v 15 ਅਤੇ ਉਹ ਉਨ੍ਹਾਂ ਉੱਤੇ ਹੱਥ ਰੱਖ ਕੇ ਉੱਥੋਂ ਚੱਲਿਆ ਗਿਆ। \s ਧਨੀ ਮਨੁੱਖ ਅਤੇ ਸਦੀਪਕ ਜੀਵਨ \r ਮਰਕੁਸ 10:17-31; ਲੂਕਾ 18:18-30 \p \v 16 ਤਾਂ ਵੇਖੋ ਇੱਕ ਮਨੁੱਖ ਨੇ ਉਹ ਦੇ ਕੋਲ ਆ ਕੇ ਕਿਹਾ, ਗੁਰੂ ਜੀ ਮੈਂ ਕਿਹੜਾ ਭਲਾ ਕੰਮ ਕਰਾਂ ਜੋ ਮੈਨੂੰ ਸਦੀਪਕ ਜੀਵਨ ਮਿਲੇ? \v 17 ਉਸ ਨੇ ਉਹ ਨੂੰ ਆਖਿਆ, \wj ਤੂੰ ਭਲਿਆਈ ਦੇ ਬਾਰੇ ਮੈਨੂੰ ਕਿਉਂ ਪੁੱਛਦਾ ਹੈਂ? ਭਲਾ ਤਾਂ ਇੱਕੋ ਹੀ ਹੈ। ਪਰ ਜੇ ਤੂੰ ਸਦੀਪਕ ਜੀਵਨ ਵਿੱਚ ਦਾਖਲ ਹੋਣਾ ਚਾਹੁੰਦਾ ਹੈਂ ਤਾਂ ਹੁਕਮਾਂ ਨੂੰ ਮੰਨ।\wj* \v 18 ਉਸ ਨੇ ਉਹ ਨੂੰ ਆਖਿਆ, ਕਿਹੜੇ ਹੁਕਮ? ਤਦ ਯਿਸੂ ਨੇ ਕਿਹਾ, \wj ਖ਼ੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ।\wj* \v 19 \wj ਆਪਣੇ ਮਾਂ ਪਿਉ ਦਾ ਆਦਰ ਕਰ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।\wj* \v 20 ਉਸ ਜਵਾਨ ਨੇ ਉਹ ਨੂੰ ਆਖਿਆ, ਮੈਂ ਤਾਂ ਇਨ੍ਹਾਂ ਸਾਰੇ ਹੁਕਮਾਂ ਦੀ ਪਾਲਣਾ ਕਰਦਾ ਰਿਹਾ ਹਾਂ। ਹੁਣ ਮੇਰੇ ਵਿੱਚ ਕੀ ਕਮੀ ਹੈ? \v 21 ਯਿਸੂ ਨੇ ਉਹ ਨੂੰ ਕਿਹਾ, \wj ਜੇ ਤੂੰ ਸਿੱਧ ਹੋਣਾ ਚਾਹੁੰਦਾ ਹੈਂ ਤਾਂ ਜਾ ਕੇ ਆਪਣੀ ਜਾਇਦਾਦ ਵੇਚ ਅਤੇ ਕੰਗਾਲਾਂ ਵਿੱਚ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ ਅਤੇ ਆ, ਮੇਰੇ ਮਗਰ ਹੋ ਤੁਰ।\wj* \v 22 ਪਰ ਉਸ ਜਵਾਨ ਨੇ ਜਦ ਇਹ ਗੱਲ ਸੁਣੀ ਤਾਂ ਉਦਾਸ ਹੋ ਕੇ ਚੱਲਿਆ ਗਿਆ, ਕਿਉਂ ਜੋ ਉਹ ਵੱਡਾ ਧਨਵਾਨ ਸੀ। \p \v 23 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, \wj ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਧਨਵਾਨ ਦਾ ਸਵਰਗ ਰਾਜ ਵਿੱਚ ਦਾਖਲ ਹੋਣਾ ਔਖਾ ਹੈ।\wj* \v 24 \wj ਫੇਰ ਮੈਂ ਤੁਹਾਨੂੰ ਆਖਦਾ ਹਾਂ ਕਿ ਕਿਸੇ ਧਨਵਾਨ ਦੇ ਸਵਰਗ ਰਾਜ ਵਿੱਚ ਦਾਖਲ ਹੋਣ ਨਾਲੋਂ, ਊਠ ਦਾ ਸੂਈ ਦੇ ਨੱਕੇ ਦੇ ਵਿੱਚੋਂ ਦੀ ਲੰਘਣਾ ਸੁਖਾਲਾ ਹੈ।\wj* \v 25 ਅਤੇ ਚੇਲੇ ਇਹ ਸੁਣ ਕੇ ਬਹੁਤ ਹੈਰਾਨ ਹੋਏ ਅਤੇ ਬੋਲੇ, ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ? \v 26 ਤਦ ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਉਨ੍ਹਾਂ ਨੂੰ ਕਿਹਾ, \wj ਇਹ ਮਨੁੱਖ ਤੋਂ ਅਣਹੋਣਾ ਹੈ, ਪਰ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ।\wj* \v 27 ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਵੇਖ ਅਸੀਂ ਸਭ ਕੁਝ ਛੱਡ ਕੇ ਤੇਰੇ ਪਿੱਛੇ ਹੋ ਤੁਰੇ ਹਾਂ, ਫੇਰ ਸਾਨੂੰ ਕੀ ਮਿਲੇਗਾ? \v 28 ਯਿਸੂ ਨੇ ਉਨ੍ਹਾਂ ਨੂੰ ਕਿਹਾ, \wj ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਮਨੁੱਖ ਦਾ ਪੁੱਤਰ ਨਵੀਂ ਸਰਿਸ਼ਟੀ ਵਿੱਚ ਆਪਣੇ ਮਹਿਮਾ ਦੇ ਸਿੰਘਾਸਣ ਉੱਤੇ ਬੈਠੇਗਾ ਤਦ ਤੁਸੀਂ ਵੀ ਮੇਰੇ ਨਾਲ ਬਾਰਾਂ ਸਿੰਘਾਸਣਾਂ ਉੱਤੇ ਬੈਠੋਗੇ ਅਤੇ ਇਸਰਾਏਲ ਦੇ ਬਾਰਾਂ ਗੋਤਾਂ ਦਾ ਨਿਆਂ ਕਰੋਗੇ।\wj* \v 29 \wj ਅਤੇ ਹਰ ਕੋਈ ਜਿਸ ਨੇ ਆਪਣੇ ਘਰ, ਭਰਾਵਾਂ, ਭੈਣਾਂ, ਮਾਤਾ-ਪਿਤਾ, ਬਾਲ ਬੱਚਿਆਂ ਜਾਂ ਜਾਇਦਾਦ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਫਲ ਪਾਵੇਗਾ ਅਤੇ ਸਦੀਪਕ ਜੀਵਨ ਦਾ ਵਾਰਿਸ ਹੋਵੇਗਾ।\wj* \v 30 \wj ਪਰ ਬਹੁਤ ਜੋ ਪਹਿਲੇ ਹਨ ਪਿਛਲੇ ਅਤੇ ਜੋ ਪਿਛਲੇ ਹਨ ਉਹ ਪਹਿਲੇ ਹੋਣਗੇ।\wj* \c 20 \s ਅੰਗੂਰੀ ਬਾਗ਼ ਦੇ ਮਜ਼ਦੂਰਾਂ ਦਾ ਦ੍ਰਿਸ਼ਟਾਂਤ \p \v 1 \wj ਸਵਰਗ ਰਾਜ ਇੱਕ ਘਰ ਦੇ ਮਾਲਕ ਵਰਗਾ ਹੈ ਜਿਹੜਾ ਸਵੇਰੇ ਘਰੋਂ ਨਿੱਕਲਿਆ ਤਾਂ ਕਿ ਆਪਣੇ ਅੰਗੂਰੀ ਬਾਗ਼ ਵਿੱਚ ਮਜ਼ਦੂਰ ਲਾਵੇ।\wj* \v 2 \wj ਅਤੇ ਜਦ ਉਹ ਨੇ ਮਜ਼ਦੂਰਾਂ ਨਾਲ ਇੱਕ ਦੀਨਾਰ ਦਿਹਾੜੀ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦਾ ਵਾਅਦਾ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਬਾਗ਼ ਵਿੱਚ ਭੇਜ ਦਿੱਤਾ।\wj* \v 3 \wj ਅਤੇ ਪਹਿਰ ਕੁ ਦਿਨ ਚੜੇ ਬਾਹਰ ਜਾ ਕੇ ਉਹ ਨੇ ਹੋਰ ਲੋਕਾਂ ਨੂੰ ਬਜਾਰ ਵਿੱਚ ਵਿਹਲੇ ਖੜ੍ਹੇ ਵੇਖਿਆ।\wj* \v 4 \wj ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਵੀ ਬਾਗ਼ ਵਿੱਚ ਜਾਓ ਅਤੇ ਜੋ ਹੱਕ ਹੋਵੇਗਾ ਉਹ ਮੈਂ ਤੁਹਾਨੂੰ ਦਿਆਂਗਾ, ਅਤੇ ਉਹ ਗਏ।\wj* \v 5 \wj ਅਤੇ ਦਿਨ ਦੇ ਤੀਜੇ ਪਹਿਰ ਦੇ ਲਗਭਗ ਬਾਹਰ ਜਾ ਕੇ ਉਹ ਨੇ ਉਸੇ ਤਰ੍ਹਾਂ ਕੀਤਾ।\wj* \v 6 \wj ਅਤੇ ਘੰਟਾ ਕੁ ਦਿਨ ਰਹਿੰਦੇ ਬਾਹਰ ਜਾ ਕੇ ਉਹ ਨੇ ਹੋਰਨਾਂ ਨੂੰ ਖੜ੍ਹੇ ਵੇਖਿਆ ਅਤੇ ਉਨ੍ਹਾਂ ਨੂੰ ਕਿਹਾ, ਤੁਸੀਂ ਇੱਥੇ ਸਾਰਾ ਦਿਨ ਵਿਹਲੇ ਕਿਉਂ ਖੜ੍ਹੇ ਰਹੇ?\wj* \v 7 \wj ਉਨ੍ਹਾਂ ਨੇ ਉਸ ਨੂੰ ਕਿਹਾ, ਕਿਉਂਕਿ ਕਿਸੇ ਸਾਨੂੰ ਦਿਹਾੜੀ ਨਹੀਂ ਲਾਇਆ। ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਵੀ ਬਾਗ਼ ਵਿੱਚ ਜਾਓ।\wj* \v 8 \wj ਅਤੇ ਜਦੋਂ ਸ਼ਾਮ ਹੋਈ ਬਾਗ਼ ਦੇ ਮਾਲਕ ਨੇ ਆਪਣੇ ਭੰਡਾਰੀ ਨੂੰ ਆਖਿਆ ਕਿ ਮਜ਼ਦੂਰਾਂ ਨੂੰ ਸੱਦ ਅਤੇ ਪਿੱਛਲਿਆਂ ਤੋਂ ਲੈ ਕੇ ਪਹਿਲਿਆਂ ਤੱਕ ਉਨ੍ਹਾਂ ਨੂੰ ਮਜ਼ਦੂਰੀ ਦੇ।\wj* \v 9 \wj ਅਤੇ ਜਦੋਂ ਉਹ ਆਏ ਜਿਹੜੇ ਘੰਟਾ ਦਿਨ ਰਹਿੰਦੇ ਕੰਮ ਲੱਗੇ ਸਨ ਤਾਂ ਉਨ੍ਹਾਂ ਨੂੰ ਵੀ ਇੱਕ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਮਿਲਿਆ।\wj* \v 10 \wj ਅਤੇ ਜੋ ਪਹਿਲੇ ਆਏ ਉਨ੍ਹਾਂ ਇਹ ਸਮਝਿਆ ਕਿ ਸਾਨੂੰ ਕੁਝ ਵੱਧ ਮਿਲੇਗਾ ਅਤੇ ਉਨ੍ਹਾਂ ਨੂੰ ਵੀ ਇੱਕ ਦੀਨਾਰ ਹੀ ਮਿਲਿਆ।\wj* \v 11 \wj ਪਰ ਉਹ ਇੱਕ ਦੀਨਾਰ ਲੈ ਕੇ ਘਰ ਦੇ ਮਾਲਕ ਦੇ ਉੱਤੇ ਕੁੜ੍ਹਨ ਲੱਗੇ।\wj* \v 12 \wj ਅਤੇ ਬੋਲੇ ਜੋ ਅੰਤ ਵਿੱਚ ਆਏ ਉਹਨਾਂ ਨੇ ਇੱਕੋ ਘੜੀ ਕੰਮ ਕੀਤਾ ਅਤੇ ਤੂੰ ਇਨ੍ਹਾਂ ਨੂੰ ਵੀ ਸਾਡੇ ਬਰਾਬਰ ਕਰ ਦਿੱਤਾ ਜਿਨ੍ਹਾਂ ਸਾਰੇ ਦਿਨ ਦਾ ਭਾਰ ਅਤੇ ਧੁੱਪ ਸਹੀ।\wj* \v 13 \wj ਤਦ ਉਸ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਉੱਤਰ ਦਿੱਤਾ ਕਿ ਮੈਂ ਤੇਰੇ ਨਾਲ ਕੁਝ ਬੇਇਨਸਾਫ਼ੀ ਨਹੀਂ ਕਰਦਾ। ਕੀ, ਤੂੰ ਮੇਰੇ ਨਾਲ ਇੱਕ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀ ਗੱਲ ਪੱਕੀ ਨਹੀਂ ਕੀਤੀ ਸੀ?\wj* \v 14 \wj ਤੂੰ ਆਪਣਾ ਹਿਸਾਬ ਲੈ ਕੇ ਚੱਲਿਆ ਜਾ ਪਰ ਮੇਰੀ ਮਰਜ਼ੀ ਹੈ ਕਿ ਜਿੰਨਾਂ ਤੈਨੂੰ ਦਿੱਤਾ ਉੱਨਾ ਹੀ ਇਸ ਪਿੱਛਲੇ ਨੂੰ ਵੀ ਦਿਆਂ।\wj* \v 15 \wj ਭਲਾ, ਮੈਨੂੰ ਅਧਿਕਾਰ ਨਹੀਂ ਕਿ ਆਪਣੇ ਮਾਲ ਨਾਲ ਜੋ ਚਾਹਾਂ ਸੋ ਕਰਾਂ? ਕੀ ਤੂੰ ਇਸੇ ਲਈ ਬੁਰੀ ਨਜ਼ਰ ਵੇਖਦਾ ਹੈਂ ਜੋ ਮੈਂ ਭਲਾ ਹਾਂ?\wj* \v 16 \wj ਇਸੇ ਤਰ੍ਹਾਂ ਜੋ ਪਹਿਲਾਂ ਵਾਲੇ ਪਿਛਲੇ ਅਤੇ ਪਿਛਲੇ ਵਾਲੇ ਪਹਿਲਾਂ ਹੋਣਗੇ।\wj* \s ਆਪਣੀ ਮੌਤ ਦੇ ਬਾਰੇ ਯਿਸੂ ਦੀ ਤੀਸਰੇ ਭਵਿੱਖਬਾਣੀ \r ਮਰਕੁਸ 10:32-34; ਲੂਕਾ 18:31-34 \p \v 17 ਜਦੋਂ ਯਿਸੂ ਯਰੂਸ਼ਲਮ ਨੂੰ ਜਾਂਦਾ ਸੀ ਤਾਂ ਬਾਰਾਂ ਚੇਲਿਆਂ ਨੂੰ ਅਲੱਗ ਕਰ ਕੇ ਰਾਹ ਵਿੱਚ ਉਨ੍ਹਾਂ ਨੂੰ ਆਖਿਆ, \v 18 \wj ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ।\wj* \v 19 \wj ਅਤੇ ਉਸ ਨੂੰ ਠੱਠਾ ਕਰਨ, ਕੋਰੜੇ ਮਾਰਨ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਪਰਾਈਆਂ ਕੌਮਾਂ ਦੇ ਹੱਥ ਫੜਵਾ ਦੇਣਗੇ ਅਤੇ ਉਹ ਤੀਜੇ ਦਿਨ ਫੇਰ ਜਿਵਾਇਆ ਜਾਵੇਗਾ।\wj* \s ਇੱਕ ਮਾਂ ਦੀ ਬੇਨਤੀ \r ਮਰਕੁਸ 10:35-45 \p \v 20 ਤਦ ਜ਼ਬਦੀ ਦੇ ਪੁੱਤਰਾਂ ਦੀ ਮਾਤਾ ਆਪਣੇ ਪੁੱਤਰਾਂ ਨੂੰ ਉਸ ਦੇ ਕੋਲ ਲਿਆਈ ਅਤੇ ਮੱਥਾ ਟੇਕ ਕੇ ਉਸ ਅੱਗੇ ਇੱਕ ਬੇਨਤੀ ਕਰਨ ਲੱਗੀ। \v 21 ਸੋ ਉਸ ਨੇ ਉਹ ਨੂੰ ਆਖਿਆ, \wj ਤੂੰ ਕੀ ਚਾਹੁੰਦੀ ਹੈਂ?\wj* ਉਹ ਨੇ ਉਸ ਨੂੰ ਕਿਹਾ, ਆਗਿਆ ਕਰ ਜੋ ਤੇਰੇ ਰਾਜ ਵਿੱਚ ਮੇਰੇ ਇਹ ਦੋਵੇਂ ਪੁੱਤਰ ਇੱਕ ਤੇਰੇ ਸੱਜੇ ਅਤੇ ਇੱਕ ਤੇਰੇ ਖੱਬੇ ਹੱਥ ਬੈਠਣ। \v 22 ਪਰ ਯਿਸੂ ਨੇ ਉੱਤਰ ਦਿੱਤਾ, \wj ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ। ਉਹ ਪਿਆਲਾ ਜਿਹੜਾ ਮੈਂ ਪੀਣ ਨੂੰ ਤਿਆਰ ਹਾਂ ਕੀ ਤੁਸੀਂ ਪੀ ਸਕਦੇ ਹੋ?\wj* ਉਨ੍ਹਾਂ ਉਸ ਨੂੰ ਆਖਿਆ, ਅਸੀਂ ਪੀ ਸਕਦੇ ਹਾਂ। \v 23 ਉਸ ਨੇ ਉਨ੍ਹਾਂ ਨੂੰ ਕਿਹਾ, \wj ਤੁਸੀਂ ਮੇਰਾ ਪਿਆਲਾ ਤਾਂ ਜ਼ਰੂਰ ਪੀਓਗੇ, ਪਰ ਸੱਜੇ ਖੱਬੇ ਬਿਠਾਉਣਾ ਮੇਰਾ ਕੰਮ ਨਹੀਂ, ਪਰ ਉਨ੍ਹਾਂ ਲਈ ਹੈ ਜਿਨ੍ਹਾਂ ਲਈ ਮੇਰੇ ਪਿਤਾ ਨੇ ਉਹ ਨੂੰ ਤਿਆਰ ਕੀਤਾ ਹੈ।\wj* \v 24 ਅਤੇ ਜਦ ਦਸਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੋਹਾਂ ਭਰਾਵਾਂ ਉੱਤੇ ਖਿਝ ਗਏ। \v 25 ਤਦ ਯਿਸੂ ਨੇ ਉਨ੍ਹਾਂ ਨੂੰ ਕੋਲ ਸੱਦ ਕੇ ਆਖਿਆ, \wj ਤੁਸੀਂ ਜਾਣਦੇ ਹੋ ਜੋ ਪਰਾਈਆਂ ਕੌਮਾਂ ਦੇ ਅਧਿਕਾਰੀ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਹ ਜਿਹੜੇ ਵੱਡੇ ਹਨ, ਉਨ੍ਹਾਂ ਉੱਤੇ ਅਧਿਕਾਰ ਜਮਾਉਂਦੇ ਹਨ।\wj* \v 26 \wj ਤੁਹਾਡੇ ਵਿੱਚ ਅਜਿਹਾ ਨਾ ਹੋਵੇ ਪਰ ਜੋ ਕੋਈ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ, ਸੋ ਤੁਹਾਡਾ ਸੇਵਾਦਾਰ ਹੋਵੇ।\wj* \v 27 \wj ਅਤੇ ਜੋ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੁੰਦਾ ਹੋਵੇ, ਉਹ ਤੁਹਾਡਾ ਕਾਮਾ ਹੋਵੇ।\wj* \v 28 \wj ਜਿਵੇਂ ਮਨੁੱਖ ਦਾ ਪੁੱਤਰ ਆਪਣੀ ਸੇਵਾ ਟਹਿਲ ਕਰਾਉਣ ਨਹੀਂ ਸਗੋਂ ਸੇਵਾ ਟਹਿਲ ਕਰਨ ਅਤੇ ਬਹੁਤਿਆਂ ਦੇ ਥਾਂ ਪ੍ਰਾਸਚਿੱਤ ਦਾ ਮੁੱਲ ਭਰਨ ਲਈ ਆਪਣੀ ਜਾਨ ਦੇਣ ਆਇਆ।\wj* \s ਦੋ ਅੰਨ੍ਹਿਆਂ ਨੂੰ ਚੰਗਾ ਕਰਨਾ \r ਮਰਕੁਸ 10:46-52; ਲੂਕਾ 18:35-43 \p \v 29 ਜਦ ਉਹ ਯਰੀਹੋ ਤੋਂ ਨਿੱਕਲਦੇ ਸਨ, ਤਦ ਵੱਡੀ ਭੀੜ ਉਹ ਦੇ ਮਗਰ ਹੋ ਤੁਰੀ। \v 30 ਅਤੇ ਵੇਖੋ ਕਿ ਦੋ ਅੰਨ੍ਹੇ ਜਿਹੜੇ ਸੜਕ ਦੇ ਕੰਢੇ ਬੈਠੇ ਸਨ, ਜਦ ਇਹ ਸੁਣਿਆ ਜੋ ਯਿਸੂ ਲੰਘਿਆ ਜਾਂਦਾ ਹੈ ਉੱਚੀ ਅਵਾਜ਼ ਵਿੱਚ ਬੋਲੇ, ਹੇ ਪ੍ਰਭੂ, ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ! \v 31 ਅਤੇ ਭੀੜ ਨੇ ਉਨ੍ਹਾਂ ਨੂੰ ਝਿੜਕਿਆ ਕਿ ਚੁੱਪ ਕਰ ਜਾਣ ਪਰ ਉਹ ਹੋਰ ਵੀ ਉੱਚੀ ਦੇ ਕੇ ਬੋਲੇ, ਹੇ ਪ੍ਰਭੂ ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ! \v 32 ਤਦ ਯਿਸੂ ਨੇ ਖੜ੍ਹੇ ਹੋ ਕੇ ਉਨ੍ਹਾਂ ਨੂੰ ਸੱਦਿਆ ਅਤੇ ਕਿਹਾ, \wj ਤੁਸੀਂ ਕੀ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ?\wj* \v 33 ਉਨ੍ਹਾਂ ਉਸ ਨੂੰ ਆਖਿਆ, ਪ੍ਰਭੂ ਜੀ, ਸਾਡੀਆਂ ਅੱਖਾਂ ਖੁੱਲ੍ਹ ਜਾਣ! \v 34 ਅਤੇ ਯਿਸੂ ਨੇ ਤਰਸ ਖਾ ਕੇ ਉਨ੍ਹਾਂ ਦੀਆਂ ਅੱਖਾਂ ਨੂੰ ਛੂਹਿਆ ਅਤੇ ਉਹ ਓਸੇ ਵੇਲੇ ਸੁਜਾਖੇ ਹੋ ਗਏ ਅਤੇ ਉਹ ਦੇ ਮਗਰ ਤੁਰ ਪਏ। \c 21 \s ਯਿਸੂ ਯਰੂਸ਼ਲਮ ਵਿੱਚ ਇੱਕ ਰਾਜਾ ਦੀ ਤਰ੍ਹਾਂ ਆਇਆ \r ਮਰਕੁਸ 11:1-11; ਲੂਕਾ 19:28-40; ਯੂਹੰਨਾ 12:12-19 \p \v 1 ਜਦ ਉਹ ਯਰੂਸ਼ਲਮ ਦੇ ਨੇੜੇ ਆਏ ਅਤੇ ਜ਼ੈਤੂਨ ਦੇ ਪਹਾੜ ਉੱਤੇ ਬੈਤਫ਼ਗਾ ਕੋਲ ਪਹੁੰਚੇ ਤਾਂ ਯਿਸੂ ਨੇ ਆਪਣੇ ਦੋ ਚੇਲਿਆਂ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਕਿਹਾ, \v 2 \wj ਉਸ ਪਿੰਡ ਨੂੰ ਜਿਹੜਾ ਤੁਹਾਡੇ ਸਾਹਮਣੇ ਹੈ ਜਾਓ ਅਤੇ ਪਿੰਡ ਵਿੱਚ ਵੜਦੇ ਹੀ ਤੁਸੀਂ ਇੱਕ ਗਧੀ ਬੰਨ੍ਹੀ ਹੋਈ ਅਤੇ ਉਹ ਦੇ ਨਾਲ ਬੱਚੇ ਨੂੰ ਪਾਓਗੇ, ਉਸ ਨੂੰ ਖੋਲ੍ਹ ਕੇ ਮੇਰੇ ਕੋਲ ਲਿਆਓ।\wj* \v 3 \wj ਅਤੇ ਜੇ ਕੋਈ ਤੁਹਾਨੂੰ ਕੁਝ ਕਹੇ ਤਾਂ ਆਖਣਾ ਕਿ ਪ੍ਰਭੂ ਨੂੰ ਇਨ੍ਹਾਂ ਦੀ ਜ਼ਰੂਰਤ ਹੈ, ਫੇਰ ਉਹ ਉਸੇ ਵੇਲੇ ਉਨ੍ਹਾਂ ਨੂੰ ਭੇਜ ਦੇਵੇਗਾ।\wj* \v 4 ਸੋ ਇਹ ਇਸ ਲਈ ਹੋਇਆ ਕਿ ਨਬੀ ਦਾ ਇਹ ਬਚਨ ਪੂਰਾ ਹੋਵੇ, \p \v 5 ਸੀਯੋਨ ਦੀ ਧੀ ਨੂੰ ਆਖੋ, ਵੇਖ ਤੇਰਾ ਰਾਜਾ ਅਧੀਨਗੀ ਨਾਲ, ਗਧੀ ਉੱਤੇ ਸਗੋਂ ਗਧੀ ਦੇ ਬੱਚੇ ਉੱਤੇ, ਸਵਾਰ ਹੋ ਕੇ ਤੇਰੇ ਕੋਲ ਆਉਂਦਾ ਹੈ। \v 6 ਤਦ ਚੇਲਿਆਂ ਨੇ ਜਾ ਕੇ ਜਿਵੇਂ ਯਿਸੂ ਨੇ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਕੀਤਾ। \v 7 ਅਤੇ ਗਧੀ ਨੂੰ ਬੱਚੇ ਸਣੇ ਲਿਆਏ ਅਤੇ ਆਪਣੇ ਕੱਪੜੇ ਉਨ੍ਹਾਂ ਦੇ ਉੱਤੇ ਪਾ ਦਿੱਤੇ ਅਤੇ ਉਹ ਉਨ੍ਹਾਂ ਤੇ ਚੜ੍ਹ ਬੈਠਾ। \v 8 ਅਤੇ ਭੀੜ ਦੇ ਬਹੁਤਿਆਂ ਲੋਕਾਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ ਪਰ ਹੋਰਨਾਂ ਨੇ ਦਰਖ਼ਤਾਂ ਦੀਆਂ ਡਾਲੀਆਂ ਵੱਢ ਕੇ ਰਾਹ ਵਿੱਚ ਵਿਛਾ ਦਿੱਤੀਆਂ। \v 9 ਅਤੇ ਭੀੜ ਜਿਹੜੀ ਉਹ ਦੇ ਅੱਗੇ ਪਿੱਛੇ ਜਾ ਰਹੀ ਸੀ, ਉੱਚੀ ਅਵਾਜ਼ ਨਾਲ ਆਖਣ ਲੱਗੀ, ਹੋਸੰਨਾ ਦਾਊਦ ਦੇ ਪੁੱਤਰ ਨੂੰ! ਮੁਬਾਰਕ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ! ਪਰਮ ਧਾਮ ਵਿੱਚ ਹੋਸੰਨਾ! \v 10 ਅਤੇ ਜਦ ਉਹ ਯਰੂਸ਼ਲਮ ਵਿੱਚ ਵੜਿਆ ਤਾਂ ਸਾਰਾ ਸ਼ਹਿਰ ਇਹ ਆਖ ਕੇ ਹਿੱਲ ਗਿਆ ਕਿ ਇਹ ਕੌਣ ਹੈ? \v 11 ਤਾਂ ਲੋਕਾਂ ਨੇ ਆਖਿਆ, ਇਹ ਯਿਸੂ ਗਲੀਲ ਦੇ ਨਾਸਰਤ ਦਾ ਨਬੀ ਹੈ। \s ਹੈਕਲ ਵਿੱਚੋਂ ਵਪਾਰੀਆਂ ਨੂੰ ਕੱਢਣਾ \r ਮਰਕੁਸ 11:15-19; ਲੂਕਾ 19:45-48; ਯੂਹੰਨਾ 2:13-22 \p \v 12 ਫੇਰ ਯਿਸੂ ਪਰਮੇਸ਼ੁਰ ਦੀ ਹੈਕਲ ਵਿੱਚ ਗਿਆ ਅਤੇ ਉਨ੍ਹਾਂ ਸਭਨਾਂ ਨੂੰ ਬਾਹਰ ਕੱਢ ਦਿੱਤਾ ਜਿਹੜੇ ਹੈਕਲ ਵਿੱਚ ਵੇਚਦੇ ਤੇ ਖਰੀਦਦੇ ਸਨ ਅਤੇ ਸਰਾਫ਼ਾਂ ਦੇ ਤਖ਼ਤਪੋਸ਼ ਅਤੇ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਸੁੱਟੀਆਂ। \v 13 ਅਤੇ ਉਨ੍ਹਾਂ ਨੂੰ ਕਿਹਾ ਕਿ \wj ਲਿਖਿਆ ਹੈ ਜੋ ਮੇਰਾ ਘਰ ਪ੍ਰਾਰਥਨਾ ਦਾ ਘਰ ਕਹਾਵੇਗਾ ਪਰ ਤੁਸੀਂ ਉਹ ਨੂੰ ਡਾਕੂਆਂ ਦਾ ਅੱਡਾ ਬਣਾਉਂਦੇ ਹੋ।\wj* \v 14 ਅਤੇ ਹੈਕਲ ਵਿੱਚ ਅੰਨ੍ਹੇ ਅਤੇ ਲੰਗੜੇ ਉਹ ਦੇ ਕੋਲ ਆਏ ਅਤੇ ਉਸ ਨੇ ਉਨ੍ਹਾਂ ਨੂੰ ਚੰਗਾ ਕੀਤਾ। \v 15 ਜਦ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੇ ਉਨ੍ਹਾਂ ਅਚਰਜ਼ ਕੰਮਾਂ ਨੂੰ ਵੇਖਿਆ ਜਿਹੜੇ ਉਸ ਨੇ ਕੀਤੇ ਸਨ ਅਤੇ ਬੱਚਿਆਂ ਨੂੰ ਹੈਕਲ ਵਿੱਚ ਉੱਚੀ ਅਵਾਜ਼ ਨਾਲ ਬੋਲਦੇ ਅਤੇ ਦਾਊਦ ਦੇ ਪੁੱਤਰ ਨੂੰ “ਹੋਸੰਨਾ” ਆਖਦੇ ਵੇਖਿਆ, ਤਾਂ ਉਹ ਖਿਝ ਗਏ। \v 16 ਅਤੇ ਉਹ ਨੂੰ ਕਿਹਾ, ਕੀ ਤੂੰ ਸੁਣਦਾ ਹੈਂ ਜੋ ਇਹ ਕੀ ਆਖਦੇ ਹਨ? ਯਿਸੂ ਨੇ ਉਨ੍ਹਾਂ ਨੂੰ ਕਿਹਾ, \wj ਹਾਂ, ਕੀ ਤੁਸੀਂ ਕਦੀ ਇਹ ਨਹੀਂ ਪੜ੍ਹਿਆ\wj* \q1 \wj ਜੋ ਬੱਚਿਆਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹੋਂ\wj* \q2 \wj ਤੂੰ ਉਸਤਤ ਪੂਰੀ ਕਰਵਾਈ?\wj* \p \v 17 ਤਾਂ ਉਹ ਉਨ੍ਹਾਂ ਨੂੰ ਛੱਡ ਕੇ ਸ਼ਹਿਰੋਂ ਬਾਹਰ ਨਿੱਕਲਿਆ ਅਤੇ ਬੈਤਅਨੀਆ ਵਿੱਚ ਆ ਕੇ ਉੱਥੇ ਰਾਤ ਕੱਟੀ। \s ਯਿਸੂ ਇੱਕ ਹੰਜ਼ੀਰ ਦੇ ਦਰਖ਼ੱਤ ਨੂੰ ਸਰਾਪ ਦਿੰਦਾ ਹੈ \r ਮਰਕੁਸ 11:12-14, 20-24 \p \v 18 ਜਦ ਤੜਕੇ ਉਹ ਸ਼ਹਿਰ ਨੂੰ ਮੁੜਿਆ ਜਾਂਦਾ ਸੀ, ਤਾਂ ਉਸ ਨੂੰ ਭੁੱਖ ਲੱਗੀ। \v 19 ਅਤੇ ਰਸਤੇ ਕੋਲ ਹੰਜ਼ੀਰ ਦਾ ਇੱਕ ਰੁੱਖ ਵੇਖ ਕੇ ਉਸ ਦੇ ਨੇੜੇ ਗਿਆ ਪਰ ਪੱਤਿਆਂ ਬਿਨ੍ਹਾਂ ਉਸ ਉੱਤੇ ਹੋਰ ਕੁਝ ਨਾ ਲੱਭਿਆ ਅਤੇ ਉਸ ਨੇ ਉਸ ਨੂੰ ਆਖਿਆ ਕਿ \wj ਅੱਜ ਤੋਂ ਬਾਅਦ ਤੈਨੂੰ ਕਦੀ ਫਲ ਨਾ ਲੱਗੇ\wj* ਅਤੇ ਹੰਜ਼ੀਰ ਦਾ ਦਰਖ਼ੱਤ ਸੁੱਕ ਗਿਆ। \v 20 ਅਤੇ ਚੇਲੇ ਇਹ ਵੇਖ ਕੇ ਹੈਰਾਨ ਹੋਏ ਅਤੇ ਬੋਲੇ ਕਿ ਹੰਜ਼ੀਰ ਦਾ ਰੁੱਖ਼ ਐਨੀ ਜਲਦੀ ਕਿਵੇਂ ਸੁੱਕ ਗਿਆ? \v 21 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, \wj ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਨੂੰ ਵਿਸ਼ਵਾਸ ਹੋਵੇ ਅਤੇ ਤੁਸੀਂ ਭਰਮ ਨਾ ਕਰੋ ਤਾਂ ਤੁਸੀਂ ਕੇਵਲ ਇਹੋ ਨਹੀਂ ਕਰੋਗੇ ਜੋ ਹੰਜ਼ੀਰ ਦੇ ਦਰਖ਼ਤ ਨਾਲ ਹੋਇਆ ਸਗੋਂ ਜੇ ਤੁਸੀਂ ਇਸ ਪਹਾੜ ਨੂੰ ਆਖੋ ਜੋ ਉੱਠ ਅਤੇ ਸਮੁੰਦਰ ਵਿੱਚ ਜਾ ਕੇ ਡਿੱਗ ਜਾ, ਤਾਂ ਅਜਿਹਾ ਹੋ ਜਾਵੇਗਾ।\wj* \v 22 \wj ਅਤੇ ਸਭ ਕੁਝ ਜੋ ਤੁਸੀਂ ਵਿਸ਼ਵਾਸ ਨਾਲ ਪ੍ਰਾਰਥਨਾ ਕਰ ਕੇ ਮੰਗੋ ਸੋ ਪਾਓਗੇ।\wj* \s ਯਿਸੂ ਦੇ ਅਧਿਕਾਰ ਦੇ ਬਾਰੇ ਪ੍ਰਸ਼ਨ \r ਮਰਕੁਸ 11:27-33; ਲੂਕਾ 20:1-8 \p \v 23 ਜਦ ਉਹ ਹੈਕਲ ਵਿੱਚ ਆ ਕੇ ਉਪਦੇਸ਼ ਦਿੰਦਾ ਸੀ ਤਦ ਮੁੱਖ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਉਹ ਦੇ ਕੋਲ ਆਏ ਅਤੇ ਬੋਲੇ, ਤੂੰ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ ਅਤੇ ਇਹ ਅਧਿਕਾਰ ਕਿਸ ਨੇ ਤੈਨੂੰ ਦਿੱਤਾ? \v 24 ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, \wj ਮੈਂ ਵੀ ਤੁਹਾਡੇ ਤੋਂ ਇੱਕ ਗੱਲ ਪੁੱਛਦਾ ਹਾਂ ਸੋ ਜੇ ਤੁਸੀਂ ਮੈਨੂੰ ਦੱਸੋ ਤਾਂ ਮੈਂ ਵੀ ਤੁਹਾਨੂੰ ਦੱਸਾਂਗਾ ਕਿ ਮੈਂ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।\wj* \v 25 \wj ਯੂਹੰਨਾ ਦਾ ਬਪਤਿਸਮਾ ਕਿੱਥੋਂ ਸੀ, ਸਵਰਗ ਵੱਲੋਂ ਜਾਂ ਮਨੁੱਖਾਂ ਵੱਲੋਂ? ਅਤੇ ਉਹ ਆਪਸ ਵਿੱਚ ਵਿਚਾਰ ਕਰ ਕੇ ਕਹਿਣ ਲੱਗੇ, ਜੇ ਆਖੀਏ, “ਸਵਰਗ ਵੱਲੋਂ” ਤਾਂ ਉਹ ਸਾਨੂੰ ਕਹੇਗਾ, ਫੇਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਹੀਂ ਕੀਤਾ?\wj* \v 26 ਅਤੇ ਜੇ ਆਖੀਏ, “ਮਨੁੱਖਾਂ ਵੱਲੋਂ” ਤਾਂ ਲੋਕਾਂ ਤੋਂ ਡਰਦੇ ਹਾਂ ਕਿਉਂ ਜੋ ਸਾਰੇ ਯੂਹੰਨਾ ਨੂੰ ਨਬੀ ਮੰਨਦੇ ਹਨ। \v 27 ਤਦ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ। ਉਸ ਨੇ ਵੀ ਉਨ੍ਹਾਂ ਨੂੰ ਆਖਿਆ, \wj ਮੈਂ ਵੀ ਤੁਹਾਨੂੰ ਨਹੀਂ ਦੱਸਦਾ ਜੋ ਕਿਹੜੇ ਅਧਿਕਾਰ ਨਾਲ ਮੈਂ ਇਹ ਕੰਮ ਕਰਦਾ ਹਾਂ।\wj* \s ਦੋ ਪੁੱਤਰਾਂ ਦਾ ਦ੍ਰਿਸ਼ਟਾਂਤ \p \v 28 \wj ਪਰ ਤੁਸੀਂ ਕੀ ਸਮਝਦੇ ਹੋ? ਇੱਕ ਮਨੁੱਖ ਦੇ ਦੋ ਪੁੱਤਰ ਸਨ ਅਤੇ ਉਹ ਪਹਿਲੇ ਦੇ ਕੋਲ ਆ ਕੇ ਬੋਲਿਆ, ਪੁੱਤਰ ਜਾ। ਅੱਜ ਅੰਗੂਰੀ ਬਾਗ਼ ਵਿੱਚ ਕੰਮ ਕਰ।\wj* \v 29 \wj ਅਤੇ ਉਸ ਨੇ ਉੱਤਰ ਦਿੱਤਾ, ਮੇਰਾ ਜੀ ਨਹੀਂ ਕਰਦਾ ਪਰ ਬਾਅਦ ਵਿੱਚ ਪਛਤਾਇਆ ਅਤੇ ਚਲਾ ਗਿਆ।\wj* \v 30 \wj ਫੇਰ ਦੂਜੇ ਦੇ ਕੋਲ ਆ ਕੇ ਇਹੋ ਹੀ ਕਿਹਾ ਅਤੇ ਉਸ ਨੇ ਉੱਤਰ ਦਿੱਤਾ, ਠੀਕ ਹੈ ਜੀ, ਪਰ ਨਾ ਗਿਆ।\wj* \v 31 \wj ਸੋ ਇਨ੍ਹਾਂ ਦੋਹਾਂ ਵਿੱਚੋਂ ਕਿਸ ਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ?\wj* ਉਨ੍ਹਾਂ ਆਖਿਆ ਪਹਿਲੇ ਨੇ। ਯਿਸੂ ਨੇ ਉਨ੍ਹਾਂ ਨੂੰ ਕਿਹਾ, \wj ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਚੂੰਗੀ ਲੈਣ ਵਾਲੇ ਅਤੇ ਵੇਸਵਾ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ੁਰ ਦੇ ਰਾਜ ਵਿੱਚ ਵੜਨਗੇ।\wj* \v 32 \wj ਕਿਉਂ ਜੋ ਯੂਹੰਨਾ ਧਾਰਮਿਕਤਾ ਦੇ ਰਾਹੀਂ ਤੁਹਾਡੇ ਕੋਲ ਆਇਆ ਅਤੇ ਤੁਸੀਂ ਉਸ ਉੱਤੇ ਵਿਸ਼ਵਾਸ ਨਾ ਕੀਤਾ ਪਰ ਮਸੂਲੀਆਂ ਅਤੇ ਕੰਜਰੀਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਤੁਸੀਂ ਇਹ ਵੇਖ ਕੇ ਬਾਅਦ ਵਿੱਚ ਵੀ ਨਾ ਪਛਤਾਏ ਕਿ ਉਸ ਉੱਤੇ ਵਿਸ਼ਵਾਸ ਕਰਦੇ।\wj* \s ਦੁਸ਼ਟ ਮਾਲੀਆਂ ਦਾ ਦ੍ਰਿਸ਼ਟਾਂਤ \r ਮਰਕੁਸ 12:1-12; ਲੂਕਾ 20:9-19 \p \v 33 \wj ਇੱਕ ਹੋਰ ਦ੍ਰਿਸ਼ਟਾਂਤ ਸੁਣੋ ਜੋ ਇੱਕ ਘਰ ਦਾ ਮਾਲਕ ਸੀ ਜਿਸ ਨੇ ਅੰਗੂਰੀ ਬਾਗ਼ ਲਾਇਆ ਅਤੇ ਉਹ ਦੇ ਚੁਫ਼ੇਰੇ ਵਾੜ ਕੀਤੀ ਅਤੇ ਉਸ ਵਿੱਚ ਰਸ ਲਈ ਇੱਕ ਚੁਬੱਚਾ ਕੱਢਿਆ ਅਤੇ ਬੁਰਜ ਉਸਾਰਿਆ ਅਤੇ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਪਰਦੇਸ ਚੱਲਿਆ ਗਿਆ।\wj* \v 34 \wj ਜਦੋਂ ਫਲਾਂ ਦੀ ਰੁੱਤ ਨੇੜੇ ਆਈ ਤਾਂ ਉਹ ਨੇ ਆਪਣੇ ਨੌਕਰ ਮਾਲੀਆਂ ਦੇ ਕੋਲ ਆਪਣੇ ਫਲ ਲੈਣ ਲਈ ਭੇਜੇ।\wj* \v 35 \wj ਅਤੇ ਮਾਲੀਆਂ ਨੇ ਉਹ ਦੇ ਨੌਕਰਾਂ ਨੂੰ ਫੜ੍ਹ ਕੇ ਕਿਸੇ ਨੂੰ ਕੁੱਟਿਆ, ਕਿਸੇ ਨੂੰ ਮਾਰ ਸੁੱਟਿਆ ਅਤੇ ਕਿਸੇ ਨੂੰ ਪਥਰਾਉ ਕੀਤਾ।\wj* \v 36 \wj ਫੇਰ ਉਸ ਨੇ ਪਹਿਲਾਂ ਨਾਲੋਂ ਵੱਧ ਨੌਕਰਾਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਇਨ੍ਹਾਂ ਨਾਲ ਵੀ ਉਸੇ ਤਰ੍ਹਾਂ ਕੀਤਾ।\wj* \v 37 \wj ਅੰਤ ਉਸ ਨੇ ਆਪਣੇ ਪੁੱਤਰ ਨੂੰ ਉਨ੍ਹਾਂ ਦੇ ਕੋਲ ਇਹ ਕਹਿ ਕੇ ਭੇਜਿਆ ਕਿ ਉਹ ਮੇਰੇ ਪੁੱਤਰ ਦਾ ਆਦਰ ਕਰਨਗੇ।\wj* \v 38 \wj ਪਰ ਮਾਲੀਆਂ ਨੇ ਜਦ ਉਹ ਦੇ ਪੁੱਤਰ ਨੂੰ ਵੇਖਿਆ ਤਾਂ ਆਪਸ ਵਿੱਚ ਕਿਹਾ, ਵਾਰਿਸ ਇਹੋ ਹੈ, ਆਓ ਇਹ ਨੂੰ ਮਾਰ ਸੁੱਟੀਏ ਅਤੇ ਉਹ ਦਾ ਵਿਰਸਾ ਸਾਂਭ ਲਈਏ।\wj* \v 39 \wj ਅਤੇ ਉਨ੍ਹਾਂ ਉਸ ਨੂੰ ਫੜਿਆ ਅਤੇ ਬਾਗ਼ੋਂ ਬਾਹਰ ਕੱਢ ਕੇ ਮਾਰ ਸੁੱਟਿਆ।\wj* \v 40 \wj ਸੋ ਜਦ ਬਾਗ਼ ਦਾ ਮਾਲਕ ਆਵੇਗਾ ਤਦ ਉਨ੍ਹਾਂ ਮਾਲੀਆਂ ਨਾਲ ਕੀ ਕਰੇਗਾ?\wj* \v 41 ਉਨ੍ਹਾਂ ਨੇ ਉਸ ਨੂੰ ਆਖਿਆ ਕਿ ਉਨ੍ਹਾਂ ਬੁਰਿਆਂ ਦਾ ਬੁਰੀ ਤਰ੍ਹਾਂ ਨਾਸ ਕਰੇਗਾ ਅਤੇ ਅੰਗੂਰੀ ਬਾਗ਼ ਹੋਰਨਾਂ ਮਾਲੀਆਂ ਨੂੰ ਸੌਂਪੇਗਾ ਜੋ ਰੁੱਤ ਸਿਰ ਉਸ ਨੂੰ ਫਲ ਪਹੁੰਚਾਉਣਗੇ। \v 42 ਯਿਸੂ ਨੇ ਉਨ੍ਹਾਂ ਨੂੰ ਆਖਿਆ, \wj ਕੀ ਤੁਸੀਂ ਪਵਿੱਤਰ ਗ੍ਰੰਥਾਂ ਵਿੱਚ ਕਦੇ ਨਹੀਂ ਪੜ੍ਹਿਆ\wj* \q1 \wj ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ,\wj* \q2 \wj ਸੋਈ ਖੂੰਜੇ ਦਾ ਸਿਰਾ ਹੋ ਗਿਆ।\wj* \q1 \wj ਇਹ ਪ੍ਰਭੂ ਦੀ ਵੱਲੋਂ ਹੋਇਆ,\wj* \q2 \wj ਅਤੇ ਸਾਡੀ ਨਜ਼ਰ ਵਿੱਚ ਅਚਰਜ਼ ਹੈ।\wj* \p \v 43 \wj ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਅਤੇ ਪਰਾਈ ਕੌਮ ਨੂੰ ਦਿੱਤਾ ਜਾਵੇਗਾ, ਜਿਹੜੀ ਉਹ ਦੇ ਫਲ ਦੇਵੇ।\wj* \v 44 \wj ਅਤੇ ਜੋ ਕੋਈ ਇਸ ਪੱਥਰ ਉੱਤੇ ਡਿੱਗੇਗਾ ਸੋ ਚੂਰ-ਚੂਰ ਹੋ ਜਾਵੇਗਾ ਪਰ ਜਿਹ ਦੇ ਉੱਤੇ ਉਹ ਡਿੱਗੇ ਉਹ ਨੂੰ ਪੀਹ ਸੁੱਟੇਗਾ।\wj* \v 45 ਜਦ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਉਹ ਦੇ ਦ੍ਰਿਸ਼ਟਾਂਤ ਸੁਣੇ ਤਾਂ ਸਮਝਿਆ ਜੋ ਉਹ ਸਾਡੇ ਹੀ ਬਾਰੇ ਵਿੱਚ ਆਖਦਾ ਹੈ। \v 46 ਅਤੇ ਜਦ ਉਹ ਉਸ ਨੂੰ ਫੜ੍ਹਨਾ ਚਾਹੁੰਦੇ ਸਨ ਤਾਂ ਲੋਕਾਂ ਤੋਂ ਡਰੇ, ਕਿਉਂਕਿ ਲੋਕ ਉਸ ਨੂੰ ਨਬੀ ਮੰਨਦੇ ਸਨ। \c 22 \s ਵਿਆਹ ਦੇ ਭੋਜ ਦਾ ਦ੍ਰਿਸ਼ਟਾਂਤ \r ਲੂਕਾ 14:15-24 \p \v 1 ਯਿਸੂ ਨੇ ਉਨ੍ਹਾਂ ਦੇ ਨਾਲ ਫਿਰ ਦ੍ਰਿਸ਼ਟਾਂਤਾਂ ਵਿੱਚ ਕਿਹਾ, \v 2 \wj ਸਵਰਗ ਰਾਜ ਕਿਸੇ ਰਾਜੇ ਵਰਗਾ ਹੈ ਜਿਸ ਨੇ ਆਪਣੇ ਪੁੱਤਰ ਦਾ ਵਿਆਹ ਕੀਤਾ।\wj* \v 3 \wj ਅਤੇ ਉਸ ਨੇ ਸੱਦੇ ਹੋਇਆਂ ਨੂੰ ਵਿਆਹ ਵਿੱਚ ਸੱਦਣ ਲਈ ਆਪਣੇ ਨੌਕਰਾਂ ਨੂੰ ਭੇਜਿਆ ਪਰ ਉਹ ਆਉਣ ਲਈ ਤਿਆਰ ਨਾ ਹੋਏ।\wj* \v 4 \wj ਫਿਰ ਉਹ ਨੇ ਹੋਰਨਾਂ ਨੌਕਰਾਂ ਨੂੰ ਇਹ ਕਹਿ ਕੇ ਭੇਜਿਆ ਜੋ ਸੱਦੇ ਹੋਇਆਂ ਨੂੰ ਆਖੋ ਕਿ ਵੇਖੋ ਮੈਂ ਭੋਜਨ ਤਿਆਰ ਕੀਤਾ ਹੈ ਅਤੇ ਮੇਰੇ ਬੈਲ ਤੇ ਮੋਟੇ-ਮੋਟੇ ਜਾਨਵਰ ਵੱਢੇ ਗਏ ਹਨ ਅਤੇ ਸਭ ਕੁਝ ਤਿਆਰ ਹੈ। ਤੁਸੀਂ ਵਿਆਹ ਵਿੱਚ ਆਓ।\wj* \v 5 \wj ਪਰ ਉਹਨਾਂ ਨੇ ਕੋਈ ਪਰਵਾਹ ਨਾ ਕੀਤੀ ਅਤੇ ਚੱਲੇ ਗਏ, ਕੋਈ ਆਪਣੇ ਖੇਤ ਨੂੰ ਅਤੇ ਕੋਈ ਆਪਣੇ ਵਣਜ-ਵਪਾਰ ਨੂੰ,\wj* \v 6 \wj ਅਤੇ ਕਈਆਂ ਨੇ ਉਹ ਦੇ ਨੌਕਰਾਂ ਨੂੰ ਫੜ੍ਹ ਕੇ ਉਨ੍ਹਾਂ ਦੀ ਬੇਇੱਜ਼ਤੀ ਕੀਤੀ ਅਤੇ ਮਾਰ ਸੁੱਟਿਆ।\wj* \v 7 \wj ਤਦ ਰਾਜੇ ਨੂੰ ਕ੍ਰੋਧ ਆਇਆ ਅਤੇ ਉਸ ਨੇ ਆਪਣੀਆਂ ਫ਼ੌਜਾਂ ਭੇਜ ਕੇ ਉਨ੍ਹਾਂ ਖ਼ੂਨੀਆਂ ਦਾ ਨਾਸ ਕਰ ਦਿੱਤਾ ਅਤੇ ਉਨ੍ਹਾਂ ਦਾ ਸ਼ਹਿਰ ਫੂਕ ਸੁੱਟਿਆ।\wj* \v 8 \wj ਤਦ ਉਸ ਨੇ ਆਪਣੇ ਨੌਕਰਾਂ ਨੂੰ ਆਖਿਆ, ਵਿਆਹ ਦਾ ਸਮਾਨ ਤਾਂ ਤਿਆਰ ਹੈ ਪਰ ਸੱਦੇ ਹੋਏ ਯੋਗ ਨਹੀਂ ਹਨ।\wj* \v 9 \wj ਸੋ ਤੁਸੀਂ ਚੌਕਾਂ ਵਿੱਚ ਜਾਓ ਅਤੇ ਜਿੰਨੇ ਤੁਹਾਨੂੰ ਮਿਲਣ ਵਿਆਹ ਵਿੱਚ ਸੱਦ ਲਿਆਓ।\wj* \v 10 \wj ਤਦ ਉਹ ਨੌਕਰ ਰਸਤਿਆਂ ਉੱਤੇ ਬਾਹਰ ਜਾ ਕੇ ਬੁਰੇ ਭਲੇ ਜਿੰਨੇ ਮਿਲੇ ਸਭਨਾਂ ਨੂੰ ਇਕੱਠੇ ਕਰ ਲਿਆਏ ਅਤੇ ਵਿਆਹ ਵਾਲਾ ਘਰ ਮਹਿਮਾਨਾਂ ਨਾਲ ਭਰ ਗਿਆ।\wj* \v 11 \wj ਪਰ ਜਦ ਰਾਜਾ ਮਹਿਮਾਨਾਂ ਨੂੰ ਵੇਖਣ ਅੰਦਰ ਆਇਆ ਤਦ ਉੱਥੇ ਇੱਕ ਮਨੁੱਖ ਨੂੰ ਦੇਖਿਆ ਜਿਸ ਨੇ ਵਿਆਹ ਵਾਲੇ ਕੱਪੜੇ ਨਹੀਂ ਪਹਿਨੇ ਹੋਏ ਸਨ।\wj* \v 12 \wj ਅਤੇ ਉਹ ਨੂੰ ਕਿਹਾ, ਭਾਈ, ਤੂੰ ਇੱਥੇ ਵਿਆਹ ਵਾਲੇ ਕੱਪੜਿਆਂ ਬਿਨ੍ਹਾਂ ਕਿਵੇਂ ਅੰਦਰ ਆਇਆ? ਪਰ ਉਹ ਚੁੱਪ ਹੀ ਰਿਹਾ।\wj* \v 13 \wj ਤਦ ਰਾਜੇ ਨੇ ਸੇਵਾਦਾਰਾਂ ਨੂੰ ਆਖਿਆ, ਇਹ ਦੇ ਹੱਥ-ਪੈਰ ਬੰਨ੍ਹ ਕੇ ਇਹ ਨੂੰ ਬਾਹਰ ਦੇ ਅੰਧਕਾਰ ਵਿੱਚ ਸੁੱਟ ਦਿਓ! ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।\wj* \v 14 \wj ਕਿਉਂ ਜੋ ਸੱਦੇ ਹੋਏ ਤਾਂ ਬਹੁਤ ਹਨ ਪਰ ਚੁਣੇ ਹੋਏ ਥੋੜ੍ਹੇ।\wj* \s ਕੈਸਰ ਨੂੰ ਕਰ ਦੇਣਾ \r ਮਰਕੁਸ 12:13-17; ਲੂਕਾ 20:20-26 \p \v 15 ਤਦ ਫ਼ਰੀਸੀਆਂ ਨੇ ਯੋਜਨਾ ਬਣਾਈ ਜੋ ਉਹ ਨੂੰ ਕਿਸ ਤਰ੍ਹਾਂ ਗੱਲਾਂ ਵਿੱਚ ਫਸਾਈਏ। \v 16 ਅਤੇ ਉਨ੍ਹਾਂ ਆਪਣੇ ਚੇਲਿਆਂ ਨੂੰ ਹੇਰੋਦੀਆਂ ਦੇ ਨਾਲ ਉਸ ਦੇ ਕੋਲ ਭੇਜਿਆ ਕਿ ਉਸ ਨੂੰ ਆਖਣ, ਗੁਰੂ ਜੀ, ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ। \v 17 ਸੋ ਸਾਨੂੰ ਦੱਸ, ਤੂੰ ਕੀ ਸਮਝਦਾ ਹੈਂ ਜੋ ਕੈਸਰ ਨੂੰ ਕਰ ਦੇਣਾ ਯੋਗ ਹੈ ਜਾਂ ਨਹੀਂ? \v 18 ਪਰ ਯਿਸੂ ਨੇ ਉਨ੍ਹਾਂ ਦੀ ਚਲਾਕੀ ਸਮਝ ਕੇ ਆਖਿਆ, \wj ਹੇ ਕਪਟੀਓ ਕਿਉਂ ਮੈਨੂੰ ਪਰਖਦੇ ਹੋ?\wj* \v 19 \wj ਕਰ ਦਾ ਸਿੱਕਾ ਮੈਨੂੰ ਵਿਖਾਓ। ਤਦ ਉਹ ਇੱਕ ਅੱਠਿਆਨੀ ਉਸ ਕੋਲ ਲਿਆਏ।\wj* \v 20 ਅਤੇ ਉਸ ਨੇ ਉਨ੍ਹਾਂ ਨੂੰ ਕਿਹਾ, \wj ਇਹ ਮੂਰਤ ਅਤੇ ਲਿਖਤ ਕਿਸ ਦੀ ਹੈ?\wj* \v 21 ਉਨ੍ਹਾਂ ਉਸ ਨੂੰ ਕਿਹਾ, ਕੈਸਰ ਦੀ। ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, \wj ਫੇਰ ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ ਉਹ ਕੈਸਰ ਨੂੰ ਅਤੇ ਜਿਹੜੀਆਂ ਪਰਮੇਸ਼ੁਰ ਦੀਆਂ ਹਨ ਉਹ ਪਰਮੇਸ਼ੁਰ ਨੂੰ ਦਿਓ।\wj* \v 22 ਅਤੇ ਉਹ ਇਹ ਸੁਣ ਕੇ ਹੈਰਾਨ ਹੋਏ ਅਤੇ ਉਸ ਨੂੰ ਛੱਡ ਕੇ ਚੱਲੇ ਗਏ। \s ਜੀ ਉੱਠਣਾ ਅਤੇ ਵਿਆਹ \r ਮਰਕੁਸ 12:18-27; ਲੂਕਾ 20:27-40 \p \v 23 ਉਸੇ ਦਿਨ ਸਦੂਕੀ ਜਿਹੜੇ ਆਖਦੇ ਹਨ ਜੋ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ ਉਹ ਦੇ ਕੋਲ ਆਏ ਅਤੇ ਉਸ ਤੋਂ ਸਵਾਲ ਪੁੱਛਿਆ \v 24 ਕਿ ਗੁਰੂ ਜੀ ਮੂਸਾ ਨੇ ਆਖਿਆ ਸੀ ਕਿ ਜੇ ਕੋਈ ਬੇ-ਔਲਾਦ ਮਰ ਜਾਵੇ ਤਾਂ ਉਹ ਦਾ ਭਰਾ ਉਹ ਦੀ ਪਤਨੀ ਨਾਲ ਵਿਆਹ ਕਰ ਲਵੇ ਅਤੇ ਆਪਣੇ ਭਰਾ ਲਈ ਸੰਤਾਨ ਉਤਪੰਨ ਕਰੇ। \v 25 ਸੋ ਸਾਡੇ ਵਿੱਚ ਸੱਤ ਭਰਾ ਸਨ ਅਤੇ ਪਹਿਲਾ ਵਿਆਹ ਕਰ ਕੇ ਮਰ ਗਿਆ ਅਤੇ ਬੇ-ਔਲਾਦਾ ਹੋਣ ਕਰਕੇ ਆਪਣੇ ਭਰਾ ਦੇ ਲਈ ਆਪਣੀ ਪਤਨੀ ਛੱਡ ਗਿਆ। \v 26 ਇਸੇ ਤਰ੍ਹਾਂ ਦੂਜਾ ਵੀ ਅਤੇ ਤੀਜਾ ਵੀ, ਇਸੇ ਤਰ੍ਹਾਂ ਸੱਤਵੇਂ ਤੱਕ। \v 27 ਅਤੇ ਸਾਰਿਆਂ ਦੇ ਬਾਅਦ ਉਹ ਔਰਤ ਵੀ ਮਰ ਗਈ। \v 28 ਉਪਰੰਤ ਮੁਰਦਿਆਂ ਦੇ ਜੀ ਉੱਠਣ ਦੇ ਦਿਨ ਨੂੰ ਉਹ ਉਨ੍ਹਾਂ ਸੱਤਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ ਕਿਉਂਕਿ ਉਹ ਸਭਨਾਂ ਦੀ ਪਤਨੀ ਬਣੀ ਸੀ? \v 29 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, \wj ਤੁਸੀਂ ਪਵਿੱਤਰ ਗ੍ਰੰਥਾਂ ਅਤੇ ਪਰਮੇਸ਼ੁਰ ਦੀ ਸਮਰੱਥਾ ਨੂੰ ਨਹੀਂ ਜਾਣਦੇ, ਇਸੇ ਲਈ ਗਲਤੀ ਕਰਦੇ ਹੋ।\wj* \v 30 \wj ਕਿਉਂ ਜੋ ਜੀ ਉੱਠਣ ਵਾਲੇ ਦਿਨ ਵਿੱਚ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ ਪਰ ਸਵਰਗ ਵਿੱਚ ਦੂਤਾਂ ਵਰਗੇ ਹਨ।\wj* \v 31 \wj ਪਰ ਮੁਰਦਿਆਂ ਦੇ ਜੀ ਉੱਠਣ ਦੇ ਦਿਨ ਦੇ ਵਿਖੇ ਕੀ ਤੁਸੀਂ ਉਹ ਨਹੀਂ ਪੜ੍ਹਿਆ ਜੋ ਪਰਮੇਸ਼ੁਰ ਨੇ ਤੁਹਾਨੂੰ ਆਖਿਆ\wj* \v 32 \wj ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ? ਉਹ ਮੁਰਦਿਆਂ ਦਾ ਪਰਮੇਸ਼ੁਰ ਨਹੀਂ ਪਰ ਜਿਉਂਦਿਆਂ ਦਾ ਹੈ।\wj* \v 33 ਅਤੇ ਲੋਕ ਇਹ ਸੁਣ ਕੇ ਉਹ ਦੇ ਉਪਦੇਸ਼ ਤੋਂ ਹੈਰਾਨ ਹੋਏ। \s ਸਭ ਤੋਂ ਵੱਡੀ ਆਗਿਆ \r ਮਰਕੁਸ 12:28-34; ਲੂਕਾ 10:25-28 \p \v 34 ਪਰ ਜਦ ਫ਼ਰੀਸੀਆਂ ਨੇ ਸੁਣਿਆ ਜੋ ਉਹ ਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ, ਤਦ ਉਹ ਇੱਕ ਥਾਂ ਇਕੱਠੇ ਹੋਏ। \v 35 ਅਤੇ ਉਨ੍ਹਾਂ ਵਿੱਚੋਂ ਇੱਕ ਨੇ ਜਿਹੜਾ ਉਪਦੇਸ਼ਕ ਸੀ ਉਹ ਦੇ ਪਰਖਣ ਲਈ ਸਵਾਲ ਕੀਤਾ \v 36 ਕਿ ਗੁਰੂ ਜੀ, ਮੂਸਾ ਦੀ ਬਿਵਸਥਾ ਵਿੱਚ ਵੱਡਾ ਹੁਕਮ ਕਿਹੜਾ ਹੈ? \v 37 ਅਤੇ ਉਹ ਨੇ ਉਸ ਨੂੰ ਕਿਹਾ, \wj ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ।\wj* \v 38 \wj ਵੱਡਾ ਅਤੇ ਪਹਿਲਾ ਹੁਕਮ ਇਹੋ ਹੈ।\wj* \v 39 \wj ਅਤੇ ਦੂਜਾ ਇਸ ਤਰ੍ਹਾਂ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।\wj* \v 40 \wj ਇਨ੍ਹਾਂ ਦੋਹਾਂ ਹੁਕਮਾਂ ਉੱਤੇ ਮੂਸਾ ਦੀ ਸਾਰੀ ਬਿਵਸਥਾ ਅਤੇ ਨਬੀਆਂ ਦੇ ਬਚਨ ਟਿਕੇ ਹੋਏ ਹਨ।\wj* \s ਮਸੀਹ ਕਿਸ ਦਾ ਪੁੱਤਰ ਹੈ? \r ਮਰਕੁਸ 12:35-37; ਲੂਕਾ 20:41-44 \p \v 41 ਜਿਸ ਵੇਲੇ ਫ਼ਰੀਸੀ ਇਕੱਠੇ ਸਨ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ \v 42 \wj ਮਸੀਹ ਦੇ ਬਾਰੇ ਤੁਸੀਂ ਕੀ ਸਮਝਦੇ ਹੋ, ਉਹ ਕਿਹ ਦਾ ਪੁੱਤਰ ਹੈ?\wj* ਉਨ੍ਹਾਂ ਉਸ ਨੂੰ ਆਖਿਆ, ਦਾਊਦ ਦਾ। \p \v 43 ਉਸ ਨੇ ਉਨ੍ਹਾਂ ਨੂੰ ਕਿਹਾ, \wj ਫੇਰ ਦਾਊਦ ਆਤਮਾ ਦੀ ਰਾਹੀਂ ਕਿਵੇਂ ਉਹ ਨੂੰ ਪ੍ਰਭੂ ਆਖਦਾ ਹੈ? ਕਿ\wj* \q1 \v 44 \wj ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ,\wj* \q2 \wj ਤੂੰ ਮੇਰੇ ਸੱਜੇ ਪਾਸੇ ਬੈਠ,\wj* \q1 \wj ਜਦ ਤੱਕ ਮੈਂ ਤੇਰੇ ਵੈਰੀਆਂ ਨੂੰ\wj* \q2 \wj ਤੇਰੇ ਪੈਰਾਂ ਹੇਠ ਨਾ ਕਰ ਦੇਵਾਂ।\wj* \p \v 45 \wj ਸੋ ਜਦ ਦਾਊਦ ਉਹ ਨੂੰ ਪ੍ਰਭੂ ਆਖਦਾ ਹੈ ਤਾਂ ਉਹ ਉਸ ਦਾ ਪੁੱਤਰ ਕਿਸ ਤਰ੍ਹਾਂ ਹੋਇਆ?\wj* \v 46 ਅਤੇ ਕੋਈ ਉਹ ਨੂੰ ਜਵਾਬ ਵਿੱਚ ਇੱਕ ਬਚਨ ਵੀ ਨਾ ਕਹਿ ਸਕਿਆ, ਨਾ ਉਸ ਦਿਨ ਤੋਂ ਕਿਸੇ ਦੀ ਹਿੰਮਤ ਹੋਈ ਜੋ ਉਸ ਅੱਗੇ ਕੋਈ ਪ੍ਰਸ਼ਨ ਕਰੇ। \c 23 \s ਉਪਦੇਸ਼ਕਾਂ ਅਤੇ ਫ਼ਰੀਸੀਆਂ ਤੋਂ ਸਾਵਧਾਨ ਰਹੋ \r ਲੂਕਾ 11:43, 46; 20:45-46 \p \v 1 ਤਦ ਯਿਸੂ ਨੇ ਲੋਕਾਂ ਨੂੰ ਅਤੇ ਆਪਣੇ ਚੇਲਿਆਂ ਨੂੰ ਕਿਹਾ, \v 2 \wj ਉਪਦੇਸ਼ਕ ਅਤੇ ਫ਼ਰੀਸੀ ਮੂਸਾ ਦੀ ਗੱਦੀ ਉੱਤੇ ਬੈਠੇ ਹਨ।\wj* \v 3 \wj ਇਸ ਲਈ ਸਭ ਕੁਝ ਜੋ ਉਹ ਤੁਹਾਨੂੰ ਕਹਿਣ ਤੁਸੀਂ ਮੰਨ ਲੈਣਾ ਅਤੇ ਉਹ ਦੀ ਪਾਲਣਾ ਕਰਨੀ ਪਰ ਉਨ੍ਹਾਂ ਵਰਗੇ ਕੰਮ ਨਾ ਕਰਨਾ ਕਿਉਂਕਿ ਜੋ ਉਹ ਕਹਿੰਦੇ ਹਨ ਸੋ ਉਹ ਕਰਦੇ ਨਹੀਂ।\wj* \v 4 \wj ਉਹ ਭਾਰੇ ਬੋਝ ਜਿਨ੍ਹਾਂ ਦਾ ਚੁੱਕਣਾ ਔਖਾ ਹੈ, ਬੰਨ੍ਹ ਕੇ ਮਨੁੱਖਾਂ ਦਿਆਂ ਮੋਢਿਆਂ ਉੱਤੇ ਰੱਖਦੇ ਹਨ ਉਹ ਆਪ ਉਨ੍ਹਾਂ ਨੂੰ ਉਂਗਲ ਨਾਲ ਖਿਸਕਾਉਣਾ ਵੀ ਨਹੀਂ ਚਾਹੁੰਦੇ।\wj* \v 5 \wj ਉਹ ਆਪਣੇ ਸਭ ਕੰਮ ਲੋਕਾਂ ਨੂੰ ਵਿਖਾਉਣ ਲਈ ਕਰਦੇ ਹਨ ਕਿਉਂ ਜੋ ਉਹ ਆਪਣੇ ਪੋਥੀਆਂ ਵਾਲੇ ਥੈਲੇ ਚੌੜੇ ਕਰਦੇ ਅਤੇ ਆਪਣੀਆਂ ਝਾਲਰਾਂ ਵਧਾਉਂਦੇ ਹਨ।\wj* \v 6 \wj ਅਤੇ ਦਾਵਤ ਵਿੱਚ ਖ਼ਾਸ ਥਾਵਾਂ ਅਤੇ ਪ੍ਰਾਰਥਨਾ ਘਰ ਵਿੱਚ ਅਗਲੀਆਂ ਕੁਰਸੀਆਂ।\wj* \v 7 \wj ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਅਤੇ ਮਨੁੱਖਾਂ ਕੋਲੋਂ ਗੁਰੂ ਜੀ ਅਖਵਾਉਣ ਦੇ ਭੁੱਖੇ ਹਨ।\wj* \v 8 \wj ਪਰ ਤੁਸੀਂ ਗੁਰੂ ਨਾ ਅਖਵਾਓ, ਕਿਉਂ ਜੋ ਤੁਹਾਡਾ ਗੁਰੂ ਇੱਕੋ ਹੈ ਅਤੇ ਤੁਸੀਂ ਸਾਰੇ ਭਾਈ ਹੋ।\wj* \v 9 \wj ਧਰਤੀ ਉੱਤੇ ਕਿਸੇ ਨੂੰ ਆਪਣਾ ਪਿਤਾ ਨਾ ਆਖੋ ਕਿਉਂ ਜੋ ਤੁਹਾਡਾ ਪਿਤਾ ਇੱਕੋ ਹੈ, ਜਿਹੜਾ ਸਵਰਗ ਵਿੱਚ ਹੈ।\wj* \v 10 \wj ਅਤੇ ਨਾ ਤੁਸੀਂ ਮਾਲਕ ਅਖਵਾਓ, ਕਿਉਂ ਜੋ ਤੁਹਾਡਾ ਮਾਲਕ ਇੱਕੋ ਹੈ ਅਰਥਾਤ ਮਸੀਹ।\wj* \v 11 \wj ਪਰ ਉਹ ਜਿਹੜਾ ਤੁਹਾਡੇ ਵਿੱਚੋਂ ਹੋਰਨਾਂ ਨਾਲੋਂ ਵੱਡਾ ਹੈ, ਉਹ ਤੁਹਾਡਾ ਸੇਵਾਦਾਰ ਹੋਵੇ।\wj* \v 12 \wj ਅਤੇ ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਗਾ, ਉਹ ਨੀਵਾਂ ਕੀਤਾ ਜਾਵੇਗਾ ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਗਾ, ਉਹ ਉੱਚਾ ਕੀਤਾ ਜਾਵੇਗਾ।\wj* \s ਉਪਦੇਸ਼ਕਾਂ ਅਤੇ ਫ਼ਰੀਸੀਆਂ ਉੱਤੇ ਸੱਤ ਹਾਏ \r ਮਰਕੁਸ 12:40; ਲੂਕਾ 11:39-52; 20:47 \p \v 13 \wj ਪਰ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ।\wj* \v 14 \wj ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂਕਿ ਤੁਸੀਂ ਵਿਖਾਵੇ ਲਈ ਲੰਮੀਆਂ-ਲੰਮੀਆਂ ਪ੍ਰਾਰਥਨਾ ਕਰਦੇ ਹੋ, ਪਰ ਵਿਧਵਾਵਾਂ ਦੇ ਘਰ ਨੂੰ ਲੁੱਟ ਲੈਂਦੇ ਹੋ। ਤੁਹਾਨੂੰ ਵੱਡੀ ਸਜ਼ਾ ਮਿਲੇਗੀ।\wj* \p \v 15 \wj ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਇੱਕ ਮਨੁੱਖ ਨੂੰ ਆਪਣੇ ਪੰਥ ਵਿੱਚ ਰਲਾਉਣ ਲਈ ਜਲ-ਥਲ ਗਾਹੁੰਦੇ ਹੋ ਅਤੇ ਜਦ ਉਹ ਤੁਹਾਡੇ ਪੰਥ ਵਿੱਚ ਰਲ ਜਾਂਦਾ ਹੈ ਤਾਂ ਤੁਸੀਂ ਉਸ ਨੂੰ ਆਪਣੇ ਨਾਲੋਂ ਦੁਗਣਾ ਨਰਕ ਦਾ ਪੁੱਤਰ ਬਣਾਉਂਦੇ ਹੋ।\wj* \p \v 16 \wj ਹੇ ਅੰਨ੍ਹੇ ਆਗੂਓ, ਤੁਹਾਡੇ ਉੱਤੇ ਹਾਏ! ਜਿਹੜੇ ਆਖਦੇ ਹੋ ਕਿ ਜੇ ਕੋਈ ਹੈਕਲ ਦੀ ਸਹੁੰ ਖਾਵੇ ਤਾਂ ਕੁਝ ਗੱਲ ਨਹੀਂ ਪਰ ਜੇ ਕੋਈ ਹੈਕਲ ਦੇ ਸੋਨੇ ਦੀ ਸਹੁੰ ਖਾਵੇ ਤਾਂ ਉਹ ਪੂਰੀ ਕਰਨੀ ਪਵੇਗੀ।\wj* \v 17 \wj ਹੇ ਮੂਰਖੋ ਅਤੇ ਅੰਨ੍ਹਿਓ ਕਿਹੜਾ ਵੱਡਾ ਹੈ ਸੋਨਾ ਜਾਂ ਹੈਕਲ, ਜਿਸ ਨੇ ਸੋਨੇ ਨੂੰ ਪਵਿੱਤਰ ਕੀਤਾ ਹੈ?\wj* \v 18 \wj ਅਤੇ ਇਹ ਆਖਦੇ ਹੋ ਕਿ ਜੇ ਕੋਈ ਜਗਵੇਦੀ ਦੀ ਸਹੁੰ ਖਾਵੇ ਤਾਂ ਕੁਝ ਗੱਲ ਨਹੀਂ, ਪਰ ਜਿਹੜੀ ਉਸ ਭੇਟ ਦੀ ਜੋ ਉਸ ਉੱਤੇ ਹੈ ਸਹੁੰ ਖਾਵੇ ਤਾਂ ਉਹ ਨੂੰ ਪੂਰੀ ਕਰਨੀ ਪਵੇਗੀ।\wj* \v 19 \wj ਹੇ ਅੰਨ੍ਹਿਓ ਕਿਹੜੀ ਵੱਡੀ ਹੈ ਭੇਟ ਜਾਂ ਜਗਵੇਦੀ, ਜਿਹੜੀ ਭੇਟ ਨੂੰ ਪਵਿੱਤਰ ਕਰਦੀ ਹੈ?\wj* \v 20 \wj ਇਸ ਲਈ ਜੋ ਕੋਈ ਜਗਵੇਦੀ ਦੀ ਸਹੁੰ ਖਾਂਦਾ ਹੈ, ਸੋ ਉਹ ਦੀ ਅਤੇ ਸਭ ਚੀਜ਼ਾਂ ਦੀ ਸਹੁੰ ਖਾਂਦਾ ਹੈ ਜਿਹੜੀਆਂ ਉਸ ਉੱਤੇ ਹਨ।\wj* \v 21 \wj ਅਤੇ ਜੋ ਕੋਈ ਹੈਕਲ ਦੀ ਸਹੁੰ ਖਾਂਦਾ ਹੈ, ਸੋ ਉਸ ਦੀ ਅਤੇ ਉਸ ਦੇ ਵਿੱਚ ਰਹਿਣ ਵਾਲੇ ਦੀ ਵੀ ਸਹੁੰ ਖਾਂਦਾ ਹੈ।\wj* \v 22 \wj ਅਤੇ ਜੋ ਕੋਈ ਸਵਰਗ ਦੀ ਸਹੁੰ ਖਾਂਦਾ ਹੈ, ਸੋ ਪਰਮੇਸ਼ੁਰ ਦੇ ਸਿੰਘਾਸਣ ਦੀ ਅਤੇ ਉਸ ਉੱਪਰ ਬੈਠਣ ਵਾਲੇ ਦੀ ਸਹੁੰ ਖਾਂਦਾ ਹੈ।\wj* \p \v 23 \wj ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਪੂਦੀਨੇ, ਸੌਂਫ਼ ਅਤੇ ਜੀਰੇ ਦਾ ਦਸਵੰਧ ਦਿੰਦੇ ਹੋ, ਪਰ ਮੂਸਾ ਦੀ ਬਿਵਸਥਾ ਦੇ ਵੱਡੇ ਹੁਕਮਾਂ ਨੂੰ ਅਰਥਾਤ ਨਿਆਂ, ਦਯਾ ਅਤੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰ ਚਾਹੀਦਾ ਸੀ ਜੋ ਇਨ੍ਹਾਂ ਨੂੰ ਕਰਦੇ ਅਤੇ ਉਨ੍ਹਾਂ ਨੂੰ ਵੀ ਨਾ ਛੱਡਦੇ।\wj* \v 24 \wj ਹੇ ਅੰਨ੍ਹੇ ਆਗੂਓ, ਜਿਹੜੇ ਮੱਛਰ ਪੁਣ ਲੈਂਦੇ ਅਤੇ ਊਠ ਨਿਗਲ ਜਾਂਦੇ ਹੋ!\wj* \p \v 25 \wj ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਕਟੋਰੇ ਅਤੇ ਥਾਲੀ ਨੂੰ ਬਾਹਰੋਂ ਸਾਫ਼ ਕਰਦੇ ਹੋ ਪਰ ਅੰਦਰੋਂ ਉਹ ਲੁੱਟ ਅਤੇ ਬਦ-ਪਰਹੇਜ਼ੀ ਨਾਲ ਭਰੇ ਹੋਏ ਹਨ।\wj* \v 26 \wj ਹੇ ਅੰਨ੍ਹੇ ਫ਼ਰੀਸੀਓ! ਪਹਿਲਾਂ ਕਟੋਰੇ ਅਤੇ ਥਾਲੀ ਦੇ ਅੰਦਰ ਨੂੰ ਸਾਫ਼ ਕਰੋ ਤਾਂ ਉਹ ਬਾਹਰੋਂ ਵੀ ਸਾਫ਼ ਹੋਣਗੇ।\wj* \p \v 27 \wj ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਰੰਗ ਕੀਤੀਆਂ ਕਬਰਾਂ ਵਰਗੇ ਹੋ, ਜਿਹੜੀਆਂ ਬਾਹਰੋਂ ਤਾਂ ਸੋਹਣੀਆਂ ਦਿਸਦੀਆਂ ਹਨ ਪਰ ਅੰਦਰੋਂ ਮੁਰਦਿਆਂ ਦੀਆਂ ਹੱਡੀਆਂ ਅਤੇ ਹਰ ਪਰਕਾਰ ਦੀ ਅਸ਼ੁੱਧਤਾ ਨਾਲ ਭਰੀਆਂ ਹੋਈਆਂ ਹਨ।\wj* \v 28 \wj ਇਸੇ ਤਰ੍ਹਾਂ ਤੁਸੀਂ ਵੀ ਬਾਹਰੋਂ ਮਨੁੱਖਾਂ ਨੂੰ ਧਰਮੀ ਵਿਖਾਈ ਦਿੰਦੇ ਹੋ ਪਰ ਅੰਦਰੋਂ ਕਪਟ ਅਤੇ ਕੁਧਰਮ ਨਾਲ ਭਰੇ ਹੋਏ ਹੋ।\wj* \s ਉਪਦੇਸ਼ਕਾਂ ਅਤੇ ਫ਼ਰੀਸੀਆਂ ਉੱਤੇ ਸਜ਼ਾ ਦੀ ਭਵਿੱਖਬਾਣੀ \r ਲੂਕਾ 11:47-51 \p \v 29 \wj ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਧਰਮੀਆਂ ਦੀਆਂ ਸਮਾਧਾਂ ਸੁਆਰਦੇ ਹੋ।\wj* \v 30 \wj ਅਤੇ ਆਖਦੇ ਹੋ ਜੇ ਅਸੀਂ ਆਪਣੇ ਪਿਉ-ਦਾਦਿਆਂ ਦੇ ਦਿਨਾਂ ਵਿੱਚ ਹੁੰਦੇ ਤਾਂ ਉਨ੍ਹਾਂ ਨਾਲ ਨਬੀਆਂ ਦੇ ਖੂਨ ਵਿੱਚ ਸਾਂਝੀ ਨਾ ਹੁੰਦੇ।\wj* \v 31 \wj ਸੋ ਤੁਸੀਂ ਆਪਣੇ ਉੱਤੇ ਗਵਾਹੀ ਦਿੰਦੇ ਹੋ ਜੋ ਅਸੀਂ ਨਬੀਆਂ ਦੇ ਖ਼ੂਨੀਆਂ ਦੇ ਪੁੱਤਰ ਹਾਂ।\wj* \v 32 \wj ਸੋ ਤੁਸੀਂ ਆਪਣੇ ਪਿਉ-ਦਾਦਿਆਂ ਦੇ ਪਾਪ ਦੇ ਘੜੇ ਨੂੰ ਭਰੀ ਜਾਓ।\wj* \v 33 \wj ਹੇ ਸੱਪੋ, ਹੇ ਨਾਗਾਂ ਦੇ ਬੱਚਿਓ! ਤੁਸੀਂ ਨਰਕ ਦੀ ਸਜ਼ਾ ਤੋਂ ਕਿਸ ਤਰ੍ਹਾਂ ਬਚੋਗੇ?\wj* \v 34 \wj ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ। ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਘਰਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ-ਸ਼ਹਿਰ ਉਨ੍ਹਾਂ ਦੇ ਮਗਰ ਪਓਗੇ।\wj* \v 35 \wj ਤਾਂ ਕਿ ਧਰਮੀਆਂ ਦਾ ਜਿੰਨਾਂ ਲਹੂ ਧਰਤੀ ਉੱਤੇ ਵਹਾਇਆ ਗਿਆ ਸੱਭੋ ਤੁਹਾਡੇ ਜੁੰਮੇ ਆਵੇ, ਹਾਬਲ ਧਰਮੀ ਦੇ ਲਹੂ ਤੋਂ ਲੈ ਕੇ ਬਕਰਯਾਹ ਦੇ ਪੁੱਤਰ ਜ਼ਕਰਯਾਹ ਦੇ ਲਹੂ ਤੱਕ ਜਿਸ ਨੂੰ ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੇ ਵਿਚਕਾਰ ਮਾਰ ਦਿੱਤਾ।\wj* \v 36 \wj ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇਹ ਸਭ ਕੁਝ ਇਸ ਪੀੜ੍ਹੀ ਦੇ ਲੋਕਾਂ ਦੇ ਜੁੰਮੇ ਆਵੇਗਾ।\wj* \s ਯਰੂਸ਼ਲਮ ਦੇ ਲਈ ਵਿਰਲਾਪ \r ਲੂਕਾ 13:34 \p \v 37 \wj ਹੇ ਯਰੂਸ਼ਲਮ, ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਗਏ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ।\wj* \v 38 \wj ਵੇਖੋ ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਜਾਂਦਾ ਹੈ।\wj* \v 39 \wj ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਜੋ ਤੁਸੀਂ ਮੈਨੂੰ ਇਸ ਤੋਂ ਬਾਅਦ ਨਾ ਵੇਖੋਗੇ ਜਦ ਤੱਕ ਇਹ ਨਾ ਕਹੋਗੇ ਕਿ ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ।\wj* \c 24 \s ਹੈਕਲ ਦੇ ਵਿਨਾਸ਼ ਦੀ ਭਵਿੱਖਬਾਣੀ \r ਮਰਕੁਸ 13:1, 2; ਲੂਕਾ 21:5, 6 \p \v 1 ਯਿਸੂ ਹੈਕਲ ਵਿੱਚੋਂ ਬਾਹਰ ਨਿੱਕਲ ਕੇ ਜਾ ਰਿਹਾ ਸੀ ਕਿ ਉਹ ਦੇ ਚੇਲੇ ਉਸ ਕੋਲ ਆਏ ਤਾਂ ਕਿ ਹੈਕਲ ਦੀਆਂ ਇਮਾਰਤਾਂ ਉਸ ਨੂੰ ਵਿਖਾਲਣ। \v 2 ਪਰ ਉਸ ਨੇ ਅੱਗੋਂ ਉਨ੍ਹਾਂ ਨੂੰ ਕਿਹਾ, ਕੀ \wj ਤੁਸੀਂ ਇਨ੍ਹਾਂ ਸਭਨਾਂ ਚੀਜ਼ਾਂ ਨੂੰ ਨਹੀਂ ਵੇਖਦੇ? ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇੱਥੇ ਪੱਥਰ ਉੱਤੇ ਪੱਥਰ ਛੱਡਿਆ ਨਾ ਜਾਵੇਗਾ ਜੋ ਡੇਗਿਆ ਨਾ ਜਾਵੇ।\wj* \s ਸੰਕਟ ਅਤੇ ਕਲੇਸ਼ \r ਮਰਕੁਸ 13:3-13; ਲੂਕਾ 21:7-19 \p \v 3 ਜਦ ਉਹ ਜ਼ੈਤੂਨ ਦੇ ਪਹਾੜ ਉੱਤੇ ਬੈਠਾ ਹੋਇਆ ਸੀ ਤਾਂ ਉਹ ਦੇ ਚੇਲੇ ਉਹ ਦੇ ਕੋਲ ਇਕਾਂਤ ਵਿੱਚ ਆਏ ਅਤੇ ਪੁੱਛਿਆ, ਸਾਨੂੰ ਦੱਸ ਜੋ ਇਹ ਗੱਲਾਂ ਕਦੋਂ ਹੋਣਗੀਆਂ ਅਤੇ ਤੇਰੇ ਆਉਣ ਤੇ ਸੰਸਾਰ ਦੇ ਅੰਤ ਦਾ ਕੀ ਨਿਸ਼ਾਨ ਹੋਵੇਗਾ? \v 4 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, \wj ਚੌਕਸ ਰਹੋ ਕਿ ਤੁਹਾਨੂੰ ਕੋਈ ਧੋਖਾ ਨਾ ਦੇਵੇ।\wj* \v 5 \wj ਕਿਉਂਕਿ ਬਹੁਤ ਲੋਕ ਮੇਰੇ ਨਾਮ ਤੇ ਤੁਹਾਡੇ ਕੋਲ ਆਉਣਗੇ ਅਤੇ ਕਹਿਣਗੇ ਕਿ ਮੈਂ ਮਸੀਹ ਹਾਂ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ।\wj* \v 6 \wj ਤੁਸੀਂ ਲੜਾਈਆਂ ਤੇ ਲੜਾਈਆਂ ਦੀਆਂ ਖ਼ਬਰਾਂ ਸੁਣੋਗੇ। ਸਾਵਧਾਨ! ਕਿਤੇ ਘਬਰਾ ਨਾ ਜਾਣਾ ਕਿਉਂ ਜੋ ਇਹ ਗੱਲਾਂ ਤਾਂ ਹੋਣੀਆਂ ਹੀ ਹਨ ਪਰ ਅਜੇ ਅੰਤ ਨਹੀਂ।\wj* \v 7 \wj ਕੌਮ-ਕੌਮ ਉੱਤੇ ਅਤੇ ਪਾਤਸ਼ਾਹੀ-ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ ਅਤੇ ਥਾਂ-ਥਾਂ ਕਾਲ ਪੈਣਗੇ ਅਤੇ ਭੂਚਾਲ ਆਉਣਗੇ।\wj* \v 8 \wj ਪਰ ਇਹ ਸਭ ਕੁਝ ਪੀੜਾਂ ਦਾ ਅਰੰਭ ਹੈ।\wj* \v 9 \wj ਤਦ ਉਹ ਤੁਹਾਨੂੰ ਬਿਪਤਾ ਲਈ ਫੜਵਾ ਦੇਣਗੇ ਅਤੇ ਤੁਹਾਨੂੰ ਮਾਰ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਤੁਹਾਡੇ ਨਾਲ ਵੈਰ ਰੱਖਣਗੀਆਂ।\wj* \v 10 \wj ਅਤੇ ਉਸ ਸਮੇਂ ਬਹੁਤ ਲੋਕ ਠੋਕਰ ਖਾਣਗੇ ਅਤੇ ਇੱਕ ਦੂਜੇ ਨੂੰ ਫੜ੍ਹਵਾਉਣਗੇ ਅਤੇ ਇੱਕ ਦੂਜੇ ਨਾਲ ਵੈਰ ਰੱਖਣਗੇ।\wj* \v 11 \wj ਅਤੇ ਬਹੁਤ ਸਾਰੇ ਝੂਠੇ ਨਬੀ ਉੱਠਣਗੇ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ।\wj* \v 12 \wj ਅਤੇ ਕੁਧਰਮ ਦੇ ਵਧਣ ਕਾਰਨ ਬਹੁਤਿਆਂ ਦੀ ਪ੍ਰੀਤ ਠੰਡੀ ਹੋ ਜਾਵੇਗੀ।\wj* \v 13 \wj ਪਰ ਜਿਹੜਾ ਅੰਤ ਤੱਕ ਸਹਿਣ ਕਰੇਗਾ ਉਹੀ ਬਚਾਇਆ ਜਾਵੇਗਾ।\wj* \v 14 \wj ਅਤੇ ਰਾਜ ਦੀ ਇਸ ਖੁਸ਼ਖਬਰੀ ਦਾ ਪਰਚਾਰ ਸਾਰੀ ਦੁਨੀਆਂ ਵਿੱਚ ਕੀਤਾ ਜਾਵੇਗਾ ਜੋ ਸਭ ਕੌਮਾਂ ਉੱਤੇ ਗਵਾਹੀ ਹੋਵੇ, ਤਦ ਅੰਤ ਆਵੇਗਾ।\wj* \s ਮਹਾਂ ਸੰਕਟ ਦਾ ਅਰੰਭ \r ਮਰਕੁਸ 13:14-23; ਲੂਕਾ 21:20-24 \p \v 15 \wj ਉਪਰੰਤ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਦੀ ਖ਼ਬਰ ਦਾਨੀਏਲ ਨਬੀ ਨੇ ਦਿੱਤੀ ਪਵਿੱਤਰ ਥਾਂ ਵਿੱਚ ਖੜ੍ਹੀ ਵੇਖੋਗੇ (ਪੜ੍ਹਨ ਵਾਲਾ ਸਮਝ ਲਵੇ)\wj* \v 16 \wj ਤਦ ਉਹ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਉੱਤੇ ਭੱਜ ਜਾਣ।\wj* \v 17 \wj ਜਿਹੜਾ ਛੱਤ ਉੱਤੇ ਹੋਵੇ ਉਹ ਆਪਣੇ ਘਰ ਵਿੱਚੋਂ ਸਮਾਨ ਲੈਣ ਨੂੰ ਹੇਠਾਂ ਨਾ ਉੱਤਰੇ।\wj* \v 18 \wj ਅਤੇ ਜਿਹੜਾ ਖੇਤ ਵਿੱਚ ਹੋਵੇ ਆਪਣੇ ਕੱਪੜੇ ਲੈਣ ਨੂੰ ਪਿੱਛੇ ਨਾ ਮੁੜੇ।\wj* \v 19 \wj ਪਰ ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹੀਂ ਦਿਨੀਂ ਗਰਭਣੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ!\wj* \v 20 \wj ਪਰ ਤੁਸੀਂ ਪ੍ਰਾਰਥਨਾ ਕਰੋ ਜੋ ਤੁਹਾਡਾ ਭੱਜਣਾ ਸਿਆਲ ਵਿੱਚ ਜਾਂ ਸਬਤ ਦੇ ਦਿਨ ਨਾ ਹੋਵੇ।\wj* \v 21 \wj ਕਿਉਂ ਜੋ ਉਸ ਸਮੇਂ ਅਜਿਹਾ ਵੱਡਾ ਕਸ਼ਟ ਹੋਵੇਗਾ ਜੋ ਜਗਤ ਦੇ ਮੁੱਢੋਂ ਲੈ ਕੇ ਨਾ ਹੁਣ ਤੱਕ ਹੋਇਆ ਅਤੇ ਨਾ ਕਦੇ ਹੋਵੇਗਾ।\wj* \v 22 \wj ਅਤੇ ਜੇ ਉਹ ਦਿਨ ਘਟਾਏ ਨਾ ਜਾਂਦੇ ਤਾਂ ਕੋਈ ਮਨੁੱਖ ਨਾ ਬਚਦਾ ਪਰ ਉਹ ਦਿਨ ਚੁਣਿਆਂ ਹੋਇਆਂ ਦੀ ਖ਼ਾਤਰ ਘਟਾਏ ਜਾਣਗੇ।\wj* \v 23 \wj ਤਦ ਜੇ ਕੋਈ ਤੁਹਾਨੂੰ ਆਖੇ, ਵੇਖੋ ਮਸੀਹ ਇੱਥੇ ਜਾਂ ਉੱਥੇ ਹੈ ਤਾਂ ਸੱਚ ਨਾ ਮੰਨਣਾ।\wj* \v 24 \wj ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਅਜਿਹੇ ਵੱਡੇ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਉਣਗੇ ਕਿ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭਰਮਾ ਲੈਣ।\wj* \v 25 \wj ਵੇਖੋ ਮੈਂ ਤੁਹਾਨੂੰ ਪਹਿਲਾਂ ਹੀ ਦੱਸ ਦਿੱਤਾ।\wj* \v 26 \wj ਇਸ ਲਈ ਜੇ ਉਹ ਤੁਹਾਨੂੰ ਆਖਣ, ਵੇਖੋ ਉਹ ਉਜਾੜ ਵਿੱਚ ਹੈ ਤਾਂ ਬਾਹਰ ਨਾ ਜਾਣਾ। ਵੇਖੋ ਮਸੀਹ ਅੰਦਰਲੀਆਂ ਕੋਠੜੀਆਂ ਵਿੱਚ ਹੈ ਤਾਂ ਸੱਚ ਨਾ ਮੰਨਣਾ।\wj* \v 27 \wj ਕਿਉਂਕਿ ਜਿਸ ਤਰ੍ਹਾਂ ਬਿਜਲੀ ਚੜ੍ਹਦਿਓਂ ਚਮਕਾਰਾ ਮਾਰ ਕੇ ਲਹਿੰਦੇ ਤੱਕ ਦਿਸਦੀ ਹੈ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ।\wj* \v 28 \wj ਜਿੱਥੇ ਲੋਥ ਹੈ, ਉੱਥੇ ਗਿਰਝਾਂ ਇਕੱਠੀਆਂ ਹੋਣਗੀਆਂ।\wj* \s ਮਨੁੱਖ ਦੇ ਪੁੱਤਰ ਦਾ ਦੁਬਾਰਾ ਆਉਣਾ \r ਮਰਕੁਸ 13:24-27; ਲੂਕਾ 21:25-28 \p \v 29 \wj ਉਨ੍ਹਾਂ ਦਿਨਾਂ ਦੇ ਕਸ਼ਟ ਤੋਂ ਬਾਅਦ\wj* \q1 \wj ਸੂਰਜ ਝੱਟ ਹਨ੍ਹੇਰਾ ਹੋ ਜਾਵੇਗਾ\wj* \q2 \wj ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ\wj* \q1 \wj ਅਤੇ ਤਾਰੇ ਅਕਾਸ਼ ਤੋਂ ਡਿੱਗ ਪੈਣਗੇ\wj* \q2 \wj ਅਤੇ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।\wj* \p \v 30 \wj ਤਦ ਮਨੁੱਖ ਦੇ ਪੁੱਤਰ ਦਾ ਨਿਸ਼ਾਨ ਅਕਾਸ਼ ਵਿੱਚ ਪਰਗਟ ਹੋਵੇਗਾ ਅਤੇ ਤਦੋਂ ਧਰਤੀ ਦੀਆਂ ਸਾਰੀਆਂ ਕੌਮਾਂ ਛਾਤੀ ਪਿੱਟਣਗੀਆਂ ਅਤੇ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਅਕਾਸ਼ ਦੇ ਬੱਦਲਾਂ ਉੱਤੇ ਆਉਂਦਿਆਂ ਵੇਖਣਗੀਆਂ।\wj* \v 31 \wj ਅਤੇ ਉਹ ਤੁਰ੍ਹੀ ਦੀ ਵੱਡੀ ਅਵਾਜ਼ ਨਾਲ ਆਪਣੇ ਦੂਤਾਂ ਨੂੰ ਭੇਜੇਗਾ ਅਤੇ ਉਹ ਚਾਰੇ ਪਾਸਿਓਂ ਚੌਹਾਂ ਕੂੰਟਾਂ ਤੋਂ ਅਕਾਸ਼ ਦੇ ਉਸ ਸਿਰੇ ਤੋਂ ਲੈ ਕੇ ਇਸ ਸਿਰੇ ਤੱਕ ਉਹ ਦੇ ਚੁਣਿਆਂ ਹੋਇਆਂ ਨੂੰ ਇਕੱਠਿਆਂ ਕਰਨਗੇ।\wj* \s ਹੰਜ਼ੀਰ ਦੇ ਦਰੱਖਤ ਦੀ ਉਦਾਹਰਣ \r ਮਰਕੁਸ 13:28-31; ਲੂਕਾ 21:29-33 \p \v 32 \wj ਫੇਰ ਹੰਜ਼ੀਰ ਦੇ ਦਰਖ਼ਤ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ। ਜਦ ਉਹ ਦੀ ਟਹਿਣੀ ਨਰਮ ਹੁੰਦੀ ਅਤੇ ਪੱਤੇ ਫੁੱਟਦੇ ਹਨ ਤਦ ਸਮਝ ਜਾਂਦੇ ਹਨ ਕਿ ਗਰਮੀ ਦੀ ਰੁੱਤ ਨੇੜੇ ਹੈ।\wj* \v 33 \wj ਇਸੇ ਤਰ੍ਹਾਂ ਤੁਸੀਂ ਵੀ ਜਦ ਇਹ ਸਭ ਕੁਝ ਵੇਖੋ ਤਾਂ ਜਾਣ ਲਓ ਕਿ ਉਹ ਨੇੜੇ ਸਗੋਂ ਬੂਹੇ ਉੱਤੇ ਹੈ।\wj* \v 34 \wj ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਇਹ ਸਭ ਗੱਲਾਂ ਨਾ ਹੋ ਲੈਣ, ਇਸ ਪੀੜ੍ਹੀ ਦਾ ਅੰਤ ਨਾ ਹੋਵੇਗਾ।\wj* \v 35 \wj ਅਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੀ ਨਾ ਟਲਣਗੇ।\wj* \s ਜਾਗਦੇ ਰਹੋ \r ਮਰਕੁਸ 13:32-37; ਲੂਕਾ 17:26-30 \p \v 36 \wj ਪਰ ਉਸ ਦਿਨ ਅਤੇ ਸਮੇਂ ਨੂੰ ਕੋਈ ਨਹੀਂ ਜਾਣਦਾ, ਨਾ ਸਵਰਗ ਦੇ ਦੂਤ ਨਾ ਪੁੱਤਰ ਪਰ ਕੇਵਲ ਪਿਤਾ।\wj* \v 37 \wj ਅਤੇ ਜਿਸ ਤਰ੍ਹਾਂ ਨੂਹ ਦੇ ਦਿਨ ਸਨ, ਮਨੁੱਖ ਦੇ ਪੁੱਤਰ ਦਾ ਆਉਣਾ ਉਸੇ ਤਰ੍ਹਾਂ ਹੋਵੇਗਾ।\wj* \v 38 \wj ਕਿਉਂਕਿ ਜਿਸ ਤਰ੍ਹਾਂ ਪਰਲੋ ਤੋਂ ਪਹਿਲਾਂ ਦੇ ਦਿਨਾਂ ਵਿੱਚ ਲੋਕ ਖਾਂਦੇ-ਪੀਂਦੇ ਵਿਆਹ ਕਰਦੇ ਅਤੇ ਕਰਾਉਂਦੇ ਸਨ, ਉਸ ਦਿਨ ਤੱਕ ਜਦ ਤੱਕ ਨੂਹ ਕਿਸ਼ਤੀ ਉੱਤੇ ਚੜ੍ਹਿਆ।\wj* \v 39 \wj ਅਤੇ ਉਹ ਨਹੀਂ ਜਾਣਦੇ ਸਨ ਜਦ ਤੱਕ ਪਰਲੋ ਨਾ ਆਈ ਅਤੇ ਸਭਨਾਂ ਨੂੰ ਰੋੜ੍ਹ ਕੇ ਲੈ ਗਈ, ਇਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ।\wj* \v 40 \wj ਤਦ ਦੋ ਜਣੇ ਖੇਤ ਵਿੱਚ ਹੋਣਗੇ, ਇੱਕ ਲੈ ਲਿਆ ਜਾਵੇਗਾ ਅਤੇ ਇੱਕ ਛੱਡਿਆ ਜਾਵੇਗਾ।\wj* \v 41 \wj ਦੋ ਔਰਤਾਂ ਚੱਕੀ ਪੀਂਹਦੀਆਂ ਹੋਣਗੀਆਂ, ਇੱਕ ਲੈ ਲਈ ਜਾਵੇਗੀ ਅਤੇ ਇੱਕ ਛੱਡੀ ਜਾਵੇਗੀ।\wj* \v 42 \wj ਸੋ ਜਾਗਦੇ ਰਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਜੋ ਤੁਹਾਡਾ ਪ੍ਰਭੂ ਕਿਹੜੇ ਦਿਨ ਆਉਂਦਾ ਹੈ।\wj* \v 43 \wj ਪਰ ਇਹ ਜਾਣੋ ਕਿ ਜੇ ਘਰ ਦੇ ਮਾਲਕ ਨੂੰ ਪਤਾ ਹੁੰਦਾ ਕਿ ਚੋਰ ਕਿਸ ਪਹਿਰ ਆਵੇਗਾ ਤਾਂ ਜਾਗਦਾ ਰਹਿੰਦਾ ਅਤੇ ਆਪਣੇ ਘਰ ਚੋਰੀ ਨਾ ਹੋਣ ਦਿੰਦਾ।\wj* \v 44 \wj ਇਸ ਲਈ ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਸਮੇਂ ਤੁਹਾਨੂੰ ਖਿਆਲ ਵੀ ਨਾ ਹੋਵੇ, ਉਸੇ ਸਮੇਂ ਮਨੁੱਖ ਦਾ ਪੁੱਤਰ ਆ ਜਾਵੇਗਾ।\wj* \s ਵਫ਼ਾਦਾਰ ਅਤੇ ਦੁਸ਼ਟ ਨੌਕਰ \r ਲੂਕਾ 12:41-48 \p \v 45 \wj ਉਪਰੰਤ ਉਹ ਵਫ਼ਾਦਾਰ ਅਤੇ ਬੁੱਧਵਾਨ ਨੌਕਰ ਕੌਣ ਹੈ, ਜਿਸ ਨੂੰ ਮਾਲਕ ਨੇ ਆਪਣੇ ਨੌਕਰਾਂ ਉੱਤੇ ਪ੍ਰਧਾਨ ਠਹਿਰਾਇਆ ਕਿ ਵੇਲੇ ਸਿਰ ਉਨ੍ਹਾਂ ਨੂੰ ਭੋਜਨ ਦੇਵੇ?\wj* \v 46 \wj ਧੰਨ ਉਹ ਨੌਕਰ ਜਿਹ ਨੂੰ ਉਸ ਦਾ ਮਾਲਕ ਜਦ ਆਵੇ, ਅਜਿਹਾ ਹੀ ਕਰਦਿਆਂ ਵੇਖੇ।\wj* \v 47 \wj ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਉਸ ਨੂੰ ਆਪਣੇ ਸਾਰੇ ਮਾਲ ਉੱਤੇ ਅਧਿਕਾਰੀ ਠਹਿਰਾਵੇਗਾ।\wj* \v 48 \wj ਪਰ ਜੇ ਉਹ ਦੁਸ਼ਟ ਨੌਕਰ ਆਪਣੇ ਮਨ ਵਿੱਚ ਆਖੇ, ਜੋ ਮੇਰਾ ਮਾਲਕ ਚਿਰ ਲਾਉਂਦਾ ਹੈ\wj* \v 49 \wj ਅਤੇ ਆਪਣੇ ਨਾਲ ਦੇ ਨੌਕਰਾਂ ਨੂੰ ਮਾਰਨ ਲੱਗੇ ਅਤੇ ਸ਼ਰਾਬੀਆਂ ਨਾਲ ਖਾਏ ਪੀਏ।\wj* \v 50 \wj ਤਾਂ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਘੜੀ ਉਹ ਨਹੀਂ ਜਾਣਦਾ, ਉਸ ਨੌਕਰ ਦਾ ਮਾਲਕ ਆਵੇਗਾ।\wj* \v 51 \wj ਅਤੇ ਉਹ ਨੂੰ ਦੋ ਟੁੱਕੜੇ ਕਰ ਦੇਵੇਗਾ ਅਤੇ ਕਪਟੀਆਂ ਨਾਲ ਉਹ ਦਾ ਹਿੱਸਾ ਠਹਿਰਾਵੇਗਾ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।\wj* \c 25 \s ਦਸ ਕੁਆਰੀਆਂ ਦਾ ਦ੍ਰਿਸ਼ਟਾਂਤ \p \v 1 \wj ਉਸ ਵੇਲੇ ਸਵਰਗ ਰਾਜ ਦਸਾਂ ਕੁਆਰੀਆਂ ਵਰਗਾ ਹੋਵੇਗਾ ਜਿਹੜੀਆਂ ਆਪਣੀਆਂ ਮਸ਼ਾਲਾਂ ਲੈ ਕੇ ਲਾੜੇ ਦੇ ਮਿਲਣ ਨੂੰ ਨਿੱਕਲੀਆਂ।\wj* \v 2 \wj ਅਤੇ ਉਨ੍ਹਾਂ ਵਿੱਚੋਂ ਪੰਜ ਤਾਂ ਮੂਰਖ ਅਤੇ ਪੰਜ ਸਮਝਦਾਰ ਸਨ।\wj* \v 3 \wj ਕਿਉਂਕਿ ਜਿਹੜੀਆਂ ਮੂਰਖ ਸਨ ਉਨ੍ਹਾਂ ਨੇ ਆਪਣੀਆਂ ਮਸ਼ਾਲਾਂ ਤਾਂ ਲੈ ਲਈਆਂ ਪਰ ਤੇਲ ਆਪਣੇ ਨਾਲ ਨਾ ਲਿਆ।\wj* \v 4 \wj ਪਰ ਸਮਝਦਾਰਾਂ ਨੇ ਆਪਣੇ ਭਾਂਡਿਆਂ ਵਿੱਚ ਤੇਲ ਆਪਣੀਆਂ ਮਸ਼ਾਲਾਂ ਨਾਲ ਲੈ ਲਿਆ।\wj* \v 5 \wj ਅਤੇ ਜਦ ਲਾੜੇ ਦੇ ਆਉਣ ਵਿੱਚ ਦੇਰ ਹੋਈ ਤਾਂ ਉਹ ਸਭ ਊਂਘ ਪਈਆਂ ਅਤੇ ਸੌਂ ਗਈਆਂ।\wj* \v 6 \wj ਅਤੇ ਅੱਧੀ ਰਾਤ ਨੂੰ ਧੁੰਮ ਪਈ, ਔਹ ਲਾੜਾ ਆਇਆ, ਉਹ ਦੇ ਮਿਲਣ ਨੂੰ ਨਿੱਕਲੋ!\wj* \v 7 \wj ਤਦ ਉਨ੍ਹਾਂ ਸਭਨਾਂ ਕੁਆਰੀਆਂ ਨੇ ਉੱਠ ਕੇ ਆਪਣੀਆਂ ਮਸ਼ਾਲਾਂ ਤਿਆਰ ਕੀਤੀਆਂ।\wj* \v 8 \wj ਅਤੇ ਮੂਰਖਾਂ ਨੇ ਸਮਝਦਾਰਾਂ ਨੂੰ ਕਿਹਾ ਕਿ ਆਪਣੇ ਤੇਲ ਵਿੱਚੋਂ ਕੁਝ ਸਾਨੂੰ ਦਿਓ, ਕਿਉਂ ਜੋ ਸਾਡੀਆਂ ਮਸ਼ਾਲਾਂ ਬੁਝਦੀਆਂ ਜਾਂਦੀਆਂ ਹਨ।\wj* \v 9 \wj ਪਰ ਸਮਝਦਾਰਾਂ ਨੇ ਉੱਤਰ ਦਿੱਤਾ, ਨਾ, ਕਿਤੇ ਸਾਡੇ ਅਤੇ ਤੁਹਾਡੇ ਲਈ ਥੁੜ ਨਾ ਜਾਏ ਪਰ ਤੁਸੀਂ ਵੇਚਣ ਵਾਲਿਆਂ ਦੇ ਕੋਲ ਜਾ ਕੇ ਆਪਣੇ ਲਈ ਮੁੱਲ ਲਓ।\wj* \v 10 \wj ਅਤੇ ਜਦ ਉਹ ਮੁੱਲ ਲੈਣ ਗਈਆਂ ਤਾਂ ਲਾੜਾ ਆ ਪਹੁੰਚਿਆ ਅਤੇ ਜਿਹੜੀਆਂ ਤਿਆਰ ਸਨ ਉਹ ਦੇ ਨਾਲ ਵਿਆਹ ਵਿੱਚ ਜਾ ਵੜੀਆਂ ਅਤੇ ਦਰਵਾਜ਼ਾ ਬੰਦ ਕੀਤਾ ਗਿਆ।\wj* \v 11 \wj ਅਤੇ ਬਾਅਦ ਵਿੱਚ ਦੂਜੀਆਂ ਕੁਆਰੀਆਂ ਵੀ ਆਈਆਂ ਅਤੇ ਬੋਲੀਆਂ, ਹੇ ਮਹਾਰਾਜ, ਹੇ ਮਹਾਰਾਜ! ਸਾਡੇ ਲਈ ਦਰਵਾਜ਼ਾ ਖੋਲ੍ਹ ਦਿਓ!\wj* \v 12 \wj ਪਰ ਉਹ ਨੇ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਮੈਂ ਤੁਹਾਨੂੰ ਨਹੀਂ ਪਛਾਣਦਾ।\wj* \v 13 \wj ਇਸ ਕਰਕੇ ਜਾਗਦੇ ਰਹੋ ਕਿਉਂ ਜੋ ਤੁਸੀਂ ਨਾ ਉਸ ਦਿਨ, ਨਾ ਉਸ ਘੜੀ ਨੂੰ ਜਾਣਦੇ ਹੋ।\wj* \s ਤੋੜਿਆਂ ਦਾ ਦ੍ਰਿਸ਼ਟਾਂਤ \r ਲੂਕਾ 19:11-27 \p \v 14 \wj ਇਹ ਗੱਲ ਤਾਂ ਉਸ ਮਨੁੱਖ ਵਰਗੀ ਹੈ ਜਿਸ ਨੇ ਪਰਦੇਸ ਨੂੰ ਜਾਣ ਲੱਗਿਆਂ ਆਪਣੇ ਨੌਕਰਾਂ ਨੂੰ ਸੱਦ ਕੇ ਆਪਣਾ ਮਾਲ ਉਨ੍ਹਾਂ ਨੂੰ ਸੌਂਪਿਆ।\wj* \v 15 \wj ਅਤੇ ਇੱਕ ਨੂੰ ਪੰਜ ਤੋੜੇ, ਦੂਜੇ ਨੂੰ ਦੋ ਅਤੇ ਤੀਜੇ ਨੂੰ ਇੱਕ, ਹਰੇਕ ਨੂੰ ਉਹ ਦੀ ਯੋਗਤਾ ਦੇ ਅਨੁਸਾਰ ਦਿੱਤਾ ਤਾਂ ਪਰਦੇਸ ਨੂੰ ਚੱਲਿਆ ਗਿਆ।\wj* \v 16 \wj ਜਿਸ ਨੇ ਪੰਜ ਤੋੜੇ ਲਏ ਸਨ ਉਹ ਨੇ ਝੱਟ ਜਾ ਕੇ ਉਨ੍ਹਾਂ ਨਾਲ ਬਣਜ ਵਪਾਰ ਕੀਤਾ ਅਤੇ ਹੋਰ ਪੰਜ ਤੋੜੇ ਕਮਾਏ।\wj* \v 17 \wj ਇਸੇ ਤਰ੍ਹਾਂ ਜਿਸ ਨੇ ਦੋ ਲਏ ਸਨ ਉਹ ਨੇ ਵੀ ਹੋਰ ਦੋ ਕਮਾ ਲਏ।\wj* \v 18 \wj ਪਰ ਜਿਸ ਨੇ ਇੱਕੋ ਲਿਆ ਸੀ ਉਹ ਨੇ ਜਾ ਕੇ ਧਰਤੀ ਪੁੱਟੀ ਅਤੇ ਆਪਣੇ ਮਾਲਕ ਦੇ ਤੋੜੇ ਨੂੰ ਲੁਕਾ ਦਿੱਤਾ।\wj* \v 19 \wj ਬਹੁਤ ਸਮੇਂ ਬਾਅਦ, ਉਨ੍ਹਾਂ ਨੌਕਰਾਂ ਦਾ ਮਾਲਕ ਆਇਆ ਅਤੇ ਉਨ੍ਹਾਂ ਤੋਂ ਲੇਖਾ ਲੈਣ ਲੱਗਾ।\wj* \v 20 \wj ਸੋ ਜਿਸ ਨੇ ਪੰਜ ਤੋੜੇ ਲਏ ਸਨ ਉਹ ਨੇ ਕੋਲ ਆ ਕੇ ਹੋਰ ਪੰਜ ਤੋੜੇ ਉਹ ਦੇ ਅੱਗੇ ਰੱਖੇ ਅਤੇ ਕਿਹਾ, ਸੁਆਮੀ ਜੀ ਤੁਸੀਂ ਮੈਨੂੰ ਪੰਜ ਤੋੜੇ ਸੌਂਪੇ ਸਨ। ਵੇਖੋ ਮੈਂ ਪੰਜ ਤੋੜੇ ਹੋਰ ਵੀ ਕਮਾਏ।\wj* \v 21 \wj ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼! ਤੂੰ ਤਾਂ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ। ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।\wj* \v 22 \wj ਅਤੇ ਜਿਸ ਨੇ ਦੋ ਤੋੜੇ ਲਏ ਸਨ ਉਹ ਵੀ ਕੋਲ ਆ ਕੇ ਬੋਲਿਆ, ਸੁਆਮੀ ਜੀ ਤੁਸੀਂ ਮੈਨੂੰ ਦੋ ਤੋੜੇ ਸੌਂਪੇ ਸਨ। ਵੇਖੋ ਮੈਂ ਦੋ ਤੋੜੇ ਹੋਰ ਵੀ ਕਮਾਏ।\wj* \v 23 \wj ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼! ਤੂੰ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ। ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।\wj* \v 24 \wj ਫੇਰ ਜਿਸ ਨੇ ਇੱਕ ਤੋੜਾ ਲਿਆ ਸੀ ਉਹ ਵੀ ਕੋਲ ਆ ਕੇ ਬੋਲਿਆ, ਸੁਆਮੀ ਜੀ ਮੈਂ ਤੁਹਾਨੂੰ ਜਾਣਦਾ ਹਾਂ ਜੋ ਤੁਸੀਂ ਕਰੜੇ ਆਦਮੀ ਹੋ ਕਿ ਜਿੱਥੇ ਤੁਸੀਂ ਨਹੀਂ ਬੀਜਿਆ ਉੱਥੋਂ ਵੱਢਦੇ ਹੋ ਅਤੇ ਜਿੱਥੇ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦੇ ਹੋ।\wj* \v 25 \wj ਸੋ ਮੈਂ ਡਰਿਆ ਅਤੇ ਜਾ ਕੇ ਤੁਹਾਡੇ ਤੋੜੇ ਨੂੰ ਧਰਤੀ ਵਿੱਚ ਲੁਕਾ ਦਿੱਤਾ। ਇਹ ਆਪਣਾ ਤੋੜਾ ਵਾਪਸ ਲੈ ਲਵੋ।\wj* \v 26 \wj ਉਸ ਦੇ ਮਾਲਕ ਨੇ ਉਸ ਨੂੰ ਉੱਤਰ ਦਿੱਤਾ, ਓਏ ਦੁਸ਼ਟ ਅਤੇ ਆਲਸੀ ਨੌਕਰ! ਕੀ ਤੂੰ ਜਾਣਦਾ ਹੈਂ ਕਿ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਵੱਢਦਾ ਹਾਂ ਅਤੇ ਜਿੱਥੇ ਮੈਂ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦਾ ਹਾਂ?\wj* \v 27 \wj ਇਸ ਲਈ ਤੈਨੂੰ ਚਾਹੀਦਾ ਸੀ ਜੋ ਮੇਰੇ ਰੁਪਏ ਸ਼ਾਹੂਕਾਰਾਂ ਨੂੰ ਦਿੰਦਾ ਤਾਂ ਮੈਂ ਆ ਕੇ ਆਪਣਾ ਮਾਲ ਵਿਆਜ ਸਮੇਤ ਲੈਂਦਾ।\wj* \v 28 \wj ਸੋ ਉਹ ਤੋੜਾ ਉਸ ਕੋਲੋਂ ਲੈ ਲਓ ਅਤੇ ਜਿਸ ਦੇ ਕੋਲ ਦਸ ਤੋੜੇ ਹਨ ਉਹ ਨੂੰ ਦਿਓ।\wj* \v 29 \wj ਕਿਉਂਕਿ ਜਿਸ ਕਿਸੇ ਕੋਲ ਕੁਝ ਹੈ ਉਹ ਨੂੰ ਦਿੱਤਾ ਜਾਵੇਗਾ ਅਤੇ ਉਹ ਦਾ ਵਾਧਾ ਹੋਵੇਗਾ ਪਰ ਜਿਸ ਦੇ ਕੋਲ ਨਹੀਂ ਉਸ ਕੋਲੋਂ ਜੋ ਉਹ ਦਾ ਹੈ ਉਹ ਵੀ ਲੈ ਲਿਆ ਜਾਵੇਗਾ।\wj* \v 30 \wj ਇਸ ਨਿਕੰਮੇ ਨੌਕਰ ਨੂੰ ਬਾਹਰ ਦੇ ਅੰਧਕਾਰ ਵਿੱਚ ਸੁੱਟ ਦਿਓ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।\wj* \s ਨਿਆਂ ਦਾ ਦਿਨ \p \v 31 \wj ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ।\wj* \v 32 \wj ਅਤੇ ਸਭ ਕੌਮਾਂ ਉਹ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਜਿਸ ਤਰ੍ਹਾਂ ਅਯਾਲੀ ਭੇਡਾਂ ਨੂੰ ਬੱਕਰੀਆਂ ਵਿੱਚੋਂ ਅਲੱਗ ਕਰਦਾ ਹੈ, ਉਸੇ ਤਰ੍ਹਾਂ ਉਹ ਉਨ੍ਹਾਂ ਨੂੰ ਇੱਕ ਦੂਜੇ ਤੋਂ ਅਲੱਗ ਕਰੇਗਾ।\wj* \v 33 \wj ਅਤੇ ਉਹ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਤੇ ਬੱਕਰੀਆਂ ਨੂੰ ਖੱਬੇ ਪਾਸੇ ਖੜ੍ਹਾ ਕਰੇਗਾ।\wj* \v 34 \wj ਤਦ ਰਾਜਾ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ! ਜਿਹੜਾ ਰਾਜ ਜਗਤ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ, ਉਹ ਦੇ ਵਾਰਿਸ ਹੋਵੋ।\wj* \v 35 \wj ਕਿਉਂ ਜੋ ਮੈਂ ਭੁੱਖਾ ਸੀ ਅਤੇ ਤੁਸੀਂ ਮੈਨੂੰ ਖਾਣ ਨੂੰ ਦਿੱਤਾ, ਮੈਂ ਤਿਹਾਇਆ ਸੀ ਅਤੇ ਤੁਸੀਂ ਮੈਨੂੰ ਪੀਣ ਨੂੰ ਦਿੱਤਾ, ਮੈਂ ਪਰਦੇਸੀ ਸੀ ਅਤੇ ਤੁਸੀਂ ਮੈਨੂੰ ਆਪਣੇ ਘਰ ਉਤਾਰਿਆ,\wj* \v 36 \wj ਨੰਗਾ ਸੀ ਅਤੇ ਤੁਸੀਂ ਮੈਨੂੰ ਕੱਪੜੇ ਪਹਿਨਾਏ, ਮੈਂ ਰੋਗੀ ਸੀ ਅਤੇ ਤੁਸੀਂ ਮੇਰੀ ਖ਼ਬਰ ਲਈ, ਮੈਂ ਕੈਦ ਵਿੱਚ ਸੀ ਅਤੇ ਤੁਸੀਂ ਮੇਰੇ ਕੋਲ ਆਏ।\wj* \v 37 \wj ਤਦ ਧਰਮੀ ਲੋਕ ਉਹ ਨੂੰ ਇਹ ਉੱਤਰ ਦੇਣਗੇ, ਪ੍ਰਭੂ ਜੀ ਅਸੀਂ ਕਦੋਂ ਤੈਨੂੰ ਭੁੱਖਾ ਵੇਖਿਆ ਤੇ ਤੈਨੂੰ ਖੁਆਇਆ ਜਾਂ ਤਿਹਾਇਆ ਵੇਖਿਆ ਤੇ ਤੈਨੂੰ ਪਿਲਾਇਆ?\wj* \v 38 \wj ਕਦੋਂ ਅਸੀਂ ਤੈਨੂੰ ਪਰਦੇਸੀ ਵੇਖਿਆ ਤੇ ਤੈਨੂੰ ਆਪਣੇ ਘਰ ਉਤਾਰਿਆ ਜਾਂ ਨੰਗਾ ਵੇਖਿਆ ਤੇ ਤੈਨੂੰ ਕੱਪੜੇ ਪਹਿਨਾਏ?\wj* \v 39 \wj ਕਦੋਂ ਅਸੀਂ ਤੈਨੂੰ ਰੋਗੀ ਜਾਂ ਕੈਦੀ ਵੇਖਿਆ ਤੇ ਤੇਰੇ ਕੋਲ ਆਏ?\wj* \v 40 \wj ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ।\wj* \v 41 \wj ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ।\wj* \v 42 \wj ਕਿਉਂ ਜੋ ਮੈਂ ਭੁੱਖਾ ਸੀ ਤੇ ਤੁਸੀਂ ਮੈਨੂੰ ਨਾ ਖੁਆਇਆ, ਮੈਂ ਤਿਹਾਇਆ ਸੀ ਤੇ ਤੁਸੀਂ ਮੈਨੂੰ ਨਾ ਪਿਆਇਆ।\wj* \v 43 \wj ਮੈਂ ਪਰਦੇਸੀ ਸੀ ਤੇ ਤੁਸੀਂ ਮੈਨੂੰ ਆਪਣੇ ਘਰ ਨਾ ਉਤਾਰਿਆ, ਨੰਗਾ ਸੀ ਤੇ ਤੁਸੀਂ ਮੈਨੂੰ ਕੱਪੜੇ ਨਾ ਪਹਿਨਾਏ, ਰੋਗੀ ਅਤੇ ਕੈਦੀ ਸੀ ਤੇ ਤੁਸੀਂ ਮੇਰੀ ਖ਼ਬਰ ਨਾ ਲਈ।\wj* \v 44 \wj ਤਦ ਉਹ ਵੀ ਉੱਤਰ ਦੇਣਗੇ, ਪ੍ਰਭੂ ਜੀ ਕਦੋਂ ਅਸੀਂ ਤੈਨੂੰ ਭੁੱਖਾ ਜਾਂ ਤਿਹਾਇਆ ਜਾਂ ਪਰਦੇਸੀ ਜਾਂ ਨੰਗਾ ਜਾਂ ਰੋਗੀ ਜਾਂ ਕੈਦੀ ਵੇਖਿਆ ਅਤੇ ਤੇਰੀ ਟਹਿਲ ਸੇਵਾ ਨਾ ਕੀਤੀ?\wj* \v 45 \wj ਤਦ ਉਹ ਉਨ੍ਹਾਂ ਨੂੰ ਇਹ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਇਨ੍ਹਾਂ ਸਭਨਾਂ ਤੋਂ ਛੋਟਿਆਂ ਵਿੱਚੋਂ ਇੱਕ ਨਾਲ ਇਹ ਨਾ ਕੀਤਾ ਤਾਂ ਮੇਰੇ ਨਾਲ ਨਾ ਕੀਤਾ।\wj* \v 46 \wj ਅਤੇ ਇਹ ਸਦੀਪਕ ਸਜ਼ਾ ਵਿੱਚ ਜਾਣਗੇ, ਪਰ ਧਰਮੀ ਸਦੀਪਕ ਜੀਵਨ ਵਿੱਚ।\wj* \c 26 \s ਯਿਸੂ ਦੇ ਵਿਰੁੱਧ ਸਾਜਿਸ਼ \r ਮਰਕੁਸ 14:1, 2; ਲੂਕਾ 22:1, 2; ਯੂਹੰਨਾ 11:45-53 \p \v 1 ਇਸ ਤਰ੍ਹਾਂ ਹੋਇਆ ਕਿ ਜਦ ਯਿਸੂ ਇਹ ਸਾਰੀਆਂ ਗੱਲਾਂ ਕਰ ਹਟਿਆ ਤਾਂ ਆਪਣੇ ਚੇਲਿਆਂ ਨੂੰ ਆਖਿਆ, \v 2 \wj ਤੁਸੀਂ ਜਾਣਦੇ ਹੋ ਜੋ ਦੋ ਦਿਨਾਂ ਦੇ ਬਾਅਦ ਪਸਾਹ ਦਾ ਤਿਉਹਾਰ ਹੋਵੇਗਾ ਅਤੇ ਮਨੁੱਖ ਦਾ ਪੁੱਤਰ ਸਲੀਬ ਦਿੱਤੇ ਜਾਣ ਲਈ ਫੜਵਾਇਆ ਜਾਵੇਗਾ।\wj* \v 3 ਤਦ ਮੁੱਖ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਕਯਾਫ਼ਾ ਨਾਮ ਦੇ ਪ੍ਰਧਾਨ ਜਾਜਕ ਦੇ ਵਿਹੜੇ ਵਿੱਚ ਇਕੱਠੇ ਹੋਏ। \v 4 ਅਤੇ ਯੋਜਨਾ ਬਣਾਈ ਜੋ ਯਿਸੂ ਨੂੰ ਧੋਖੇ ਨਾਲ ਫੜ੍ਹ ਕੇ ਮਾਰ ਸੁੱਟੀਏ। \v 5 ਪਰ ਉਨ੍ਹਾਂ ਆਖਿਆ ਜੋ ਤਿਉਹਾਰ ਦੇ ਦਿਨ ਨਹੀਂ, ਕਿਤੇ ਲੋਕਾਂ ਵਿੱਚ ਹੰਗਾਮਾ ਨਾ ਹੋ ਜਾਵੇ। \s ਬੈਤਅਨੀਆ ਵਿੱਚ ਯਿਸੂ ਦਾ ਮਸਹ \r ਮਰਕੁਸ 14:3-9; ਯੂਹੰਨਾ 12:1-8 \p \v 6 ਅਤੇ ਜਦ ਯਿਸੂ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਸੀ। \v 7 ਤਾਂ ਇੱਕ ਔਰਤ ਮਹਿੰਗੇ ਮੁੱਲ ਦਾ ਅਤਰ ਸ਼ੀਸ਼ੀ ਵਿੱਚ ਉਹ ਦੇ ਕੋਲ ਲਿਆਈ ਅਤੇ ਜਿਸ ਵੇਲੇ ਉਹ ਰੋਟੀ ਖਾਣ ਬੈਠਾ ਹੋਇਆ ਸੀ ਉਹ ਦੇ ਸਿਰ ਉੱਤੇ ਡੋਲ੍ਹ ਦਿੱਤਾ। \v 8 ਪਰ ਚੇਲੇ ਇਹ ਵੇਖ ਕੇ ਖਿਝ ਗਏ ਅਤੇ ਬੋਲੇ, ਇਹ ਨੁਕਸਾਨ ਕਿਉਂ ਹੋਇਆ? \v 9 ਕਿਉਂਕਿ ਹੋ ਸਕਦਾ ਸੀ ਜੋ ਇਹ ਵੱਡੇ ਮੁੱਲ ਵਿਕਦਾ ਅਤੇ ਕੰਗਾਲਾਂ ਨੂੰ ਦਿੱਤਾ ਜਾਂਦਾ। \v 10 ਪਰ ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, \wj ਇਸ ਔਰਤ ਨੂੰ ਕਿਉਂ ਪਰੇਸ਼ਾਨ ਕਰਦੇ ਹੋ? ਕਿਉਂ ਜੋ ਉਹ ਨੇ ਮੇਰੇ ਨਾਲ ਚੰਗਾ ਵਰਤਾਵਾ ਕੀਤਾ ਹੈ।\wj* \v 11 \wj ਕੰਗਾਲ ਤਾਂ ਸਦਾ ਤੁਹਾਡੇ ਨਾਲ ਹਨ, ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹਾਂ।\wj* \v 12 \wj ਇਹ ਅਤਰ ਜੋ ਉਸ ਨੇ ਮੇਰੀ ਦੇਹੀ ਉੱਤੇ ਪਾਇਆ ਸੋ ਮੇਰੇ ਦਫ਼ਨਾਉਣ ਲਈ ਕੀਤਾ ਹੈ।\wj* \v 13 \wj ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਸਾਰੇ ਸੰਸਾਰ ਵਿੱਚ ਜਿੱਥੇ ਵੀ ਇਸ ਖੁਸ਼ਖਬਰੀ ਦਾ ਪਰਚਾਰ ਹੋਵੇਗਾ, ਉੱਥੇ ਉਹ ਦੀ ਯਾਦਗਾਰੀ ਲਈ ਜੋ ਉਸ ਨੇ ਕੀਤਾ ਹੈ, ਉਹ ਆਖਿਆ ਜਾਵੇਗਾ।\wj* \s ਯਹੂਦਾ ਇਸਕਰਿਯੋਤੀ ਦਾ ਵਿਸ਼ਵਾਸਘਾਤ \r ਮਰਕੁਸ 14:10, 11; ਲੂਕਾ 22:3-6 \p \v 14 ਤਦ ਉਨ੍ਹਾਂ ਬਾਰਾਂ ਵਿੱਚੋਂ ਇੱਕ ਨੇ ਜਿਸ ਦਾ ਨਾਮ ਯਹੂਦਾ ਇਸਕਰਿਯੋਤੀ ਸੀ, ਮੁੱਖ ਜਾਜਕਾਂ ਕੋਲ ਜਾ ਕੇ ਆਖਿਆ \v 15 ਜੇ ਮੈਂ ਉਹ ਨੂੰ ਤੁਹਾਡੇ ਹੱਥ ਫੜਵਾ ਦਿਆਂ ਤਾਂ ਮੈਨੂੰ ਕੀ ਦਿਓਗੇ? ਤਦ ਉਨ੍ਹਾਂ ਉਸ ਨੂੰ ਤੀਹ ਚਾਂਦੀ ਦੇ ਸਿੱਕੇ ਤੋਲ ਦਿੱਤੇ। \v 16 ਅਤੇ ਉਹ ਉਸੇ ਸਮੇਂ ਤੋਂ ਉਸ ਨੂੰ ਫੜਵਾਉਣ ਦਾ ਮੌਕਾ ਲੱਭਣ ਲੱਗਾ। \s ਚੇਲਿਆਂ ਦੇ ਨਾਲ ਪਸਾਹ ਦਾ ਆਖਰੀ ਭੋਜ \r ਮਰਕੁਸ 14:12-21; ਲੂਕਾ 22:7-13; 21-23; ਯੂਹੰਨਾ 13:21-30 \p \v 17 ਅਖ਼ਮੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਚੇਲਿਆਂ ਨੇ ਯਿਸੂ ਕੋਲ ਆ ਕੇ ਆਖਿਆ, ਤੂੰ ਕਿੱਥੇ ਚਾਹੁੰਦਾ ਹੈਂ, ਜੋ ਅਸੀਂ ਤੇਰੇ ਖਾਣ ਲਈ ਪਸਾਹ ਤਿਆਰ ਕਰੀਏ? \v 18 ਤਦ ਉਹ ਨੇ ਕਿਹਾ, \wj ਸ਼ਹਿਰ ਵਿੱਚ ਫਲ਼ਾਣੇ ਕੋਲ ਜਾ ਕੇ ਉਹ ਨੂੰ ਆਖੋ ਕਿ ਗੁਰੂ ਆਖਦਾ ਹੈ, ਮੇਰਾ ਸਮਾਂ ਨੇੜੇ ਆ ਗਿਆ। ਮੈਂ ਆਪਣੇ ਚੇਲਿਆਂ ਨਾਲ ਤੇਰੇ ਘਰ ਪਸਾਹ ਦਾ ਤਿਉਹਾਰ ਮਨਾਵਾਂਗਾ।\wj* \v 19 ਚੇਲਿਆਂ ਨੇ ਜਿਸ ਤਰ੍ਹਾਂ ਯਿਸੂ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ, ਉਸੇ ਤਰ੍ਹਾਂ ਕੀਤਾ ਅਤੇ ਪਸਾਹ ਤਿਆਰ ਕੀਤਾ। \v 20 ਜਦ ਸ਼ਾਮ ਹੋਈ ਤਾਂ ਉਹ ਬਾਰਾਂ ਚੇਲਿਆਂ ਨਾਲ ਬੈਠਾ ਖਾਂਦਾ ਸੀ। \v 21 ਅਤੇ ਜਦ ਉਹ ਖਾ ਰਹੇ ਸਨ ਉਸ ਨੇ ਆਖਿਆ, \wj ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਤੁਹਾਡੇ ਵਿੱਚੋਂ ਇੱਕ ਮੈਨੂੰ ਫੜਵਾਏਗਾ।\wj* \v 22 ਤਾਂ ਉਹ ਬਹੁਤ ਉਦਾਸ ਹੋਏ ਅਤੇ ਹਰੇਕ ਉਹ ਨੂੰ ਆਖਣ ਲੱਗਾ, ਪ੍ਰਭੂ ਜੀ ਕੀ ਉਹ ਮੈਂ ਹਾਂ? \v 23 ਉਹ ਨੇ ਉੱਤਰ ਦਿੱਤਾ, \wj ਜਿਸ ਨੇ ਮੇਰੇ ਨਾਲ ਕਟੋਰੇ ਵਿੱਚ ਹੱਥ ਪਾਇਆ ਹੈ, ਉਹੋ ਮੈਨੂੰ ਫੜਵਾਏਗਾ।\wj* \v 24 \wj ਮਨੁੱਖ ਦਾ ਪੁੱਤਰ ਤਾਂ ਉਸ ਤਰ੍ਹਾਂ ਜਾਂਦਾ ਹੈ, ਜਿਵੇਂ ਉਹ ਦੇ ਬਾਰੇ ਲਿਖਿਆ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਸ ਦੇ ਰਾਹੀਂ ਮਨੁੱਖ ਦਾ ਪੁੱਤਰ ਫੜਵਾਇਆ ਜਾਂਦਾ! ਉਸ ਮਨੁੱਖ ਦੇ ਲਈ ਚੰਗਾ ਹੁੰਦਾ ਜੇ ਉਹ ਨਾ ਜੰਮਦਾ।\wj* \v 25 ਤਦ ਯਹੂਦਾ, ਜਿਸ ਨੇ ਉਹ ਨੂੰ ਫੜਵਾਇਆ ਅੱਗੋਂ ਬੋਲਿਆ, ਗੁਰੂ ਜੀ, ਕੀ ਉਹ ਮੈਂ ਹਾਂ? ਉਸ ਨੇ ਉਹ ਨੂੰ ਆਖਿਆ, \wj ਤੂੰ ਆਪ ਹੀ ਆਖ ਦਿੱਤਾ।\wj* \s ਪ੍ਰਭੂ ਭੋਜ \r ਮਰਕੁਸ 14:22-26; ਲੂਕਾ 22:14-20 \p \v 26 ਜਦ ਉਹ ਖਾ ਰਹੇ ਸਨ, ਤਦ ਯਿਸੂ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਤੇ ਚੇਲਿਆਂ ਨੂੰ ਦੇ ਕੇ ਆਖਿਆ, \wj ਲਓ ਖਾਓ, ਇਹ ਮੇਰਾ ਸਰੀਰ ਹੈ।\wj* \v 27 ਫੇਰ ਉਹ ਨੇ ਪਿਆਲਾ ਲੈ ਕੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦੇ ਕੇ ਆਖਿਆ, \wj ਤੁਸੀਂ ਸਾਰੇ ਇਸ ਵਿੱਚੋਂ ਪੀਓ।\wj* \v 28 \wj ਕਿਉਂ ਜੋ ਨੇਮ ਦਾ ਇਹ ਮੇਰਾ ਉਹ ਲਹੂ ਹੈ, ਜਿਹੜਾ ਬਹੁਤਿਆਂ ਦੇ ਪਾਪਾਂ ਦੀ ਮਾਫ਼ੀ ਲਈ ਵਹਾਇਆ ਜਾਂਦਾ ਹੈ।\wj* \v 29 \wj ਅਤੇ ਮੈਂ ਤੁਹਾਨੂੰ ਆਖਦਾ ਹਾਂ, ਜੋ ਇਸ ਤੋਂ ਬਾਅਦ ਮੈਂ ਇਸ ਅੰਗੂਰ ਦੇ ਰਸ ਨੂੰ ਕਦੇ ਨਾ ਪੀਵਾਂਗਾ ਜਿਸ ਦਿਨ ਤੱਕ ਤੁਹਾਡੇ ਨਾਲ ਆਪਣੇ ਪਿਤਾ ਦੇ ਰਾਜ ਵਿੱਚ ਉਹ ਨਵਾਂ ਨਾ ਪੀਵਾਂ।\wj* \v 30 ਫੇਰ ਉਹ ਭਜਨ ਗਾ ਕੇ ਜ਼ੈਤੂਨ ਦੇ ਪਹਾੜ ਨੂੰ ਨਿੱਕਲ ਗਏ। \s ਪਤਰਸ ਦੇ ਇਨਕਾਰ ਦੀ ਭਵਿੱਖਬਾਣੀ \r ਮਰਕੁਸ 14:27-31; ਲੂਕਾ 22:31-34; ਯੂਹੰਨਾ 13:36-38 \p \v 31 ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, \wj ਅੱਜ ਰਾਤ ਤੁਸੀਂ ਸੱਭੇ ਮੇਰੇ ਕਾਰਨ ਠੋਕਰ ਖਾਵੋਗੇ ਕਿਉਂਕਿ ਇਹ ਲਿਖਿਆ ਹੈ\wj* \q1 \wj ਜੋ ਮੈਂ ਅਯਾਲੀ ਨੂੰ ਮਾਰਾਂਗਾ\wj* \q2 \wj ਅਤੇ ਇੱਜੜ ਦੀਆਂ ਭੇਡਾਂ ਖਿੱਲਰ ਜਾਣਗੀਆਂ।\wj* \m \v 32 \wj ਪਰ ਮੈਂ ਆਪਣੇ ਜੀ ਉੱਠਣ ਦੇ ਪਿੱਛੋਂ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਵਾਂਗਾ l\wj* \v 33 ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਭਾਵੇਂ ਤੇਰੇ ਕਾਰਨ ਸੱਭੇ ਠੋਕਰ ਖਾਣ ਪਰ ਮੈਂ ਠੋਕਰ ਕਦੇ ਨਾ ਖਾਵਾਂਗਾ। \v 34 ਯਿਸੂ ਨੇ ਉਹ ਨੂੰ ਕਿਹਾ, \wj ਮੈਂ ਤੈਨੂੰ ਸੱਚ ਆਖਦਾ ਹਾਂ ਜੋ ਅੱਜ ਰਾਤ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ।\wj* \v 35 ਪਤਰਸ ਨੇ ਉਹ ਨੂੰ ਕਿਹਾ, ਭਾਵੇਂ ਤੇਰੇ ਨਾਲ ਮੈਨੂੰ ਮਰਨਾ ਵੀ ਪਵੇ ਤਾਂ ਵੀ ਮੈਂ ਤੇਰਾ ਇਨਕਾਰ ਕਦੀ ਨਾ ਕਰਾਂਗਾ ਅਤੇ ਸਾਰੇ ਚੇਲੇ ਇਸੇ ਤਰ੍ਹਾਂ ਆਖਣ ਲੱਗੇ। \s ਗਥਸਮਨੀ ਵਿੱਚ ਪ੍ਰਾਰਥਨਾ \r ਮਰਕੁਸ 14:32-42; ਲੂਕਾ 22:39-46 \p \v 36 ਤਦ ਯਿਸੂ ਉਨ੍ਹਾਂ ਦੇ ਨਾਲ ਗਥਸਮਨੀ ਨਾਮ ਦੇ ਇੱਕ ਥਾਂ ਆਇਆ ਅਤੇ ਆਪਣੇ ਚੇਲਿਆਂ ਨੂੰ ਕਿਹਾ, \wj ਤੁਸੀਂ ਇੱਥੇ ਬੈਠੋ, ਜਿੰਨਾਂ ਚਿਰ ਮੈਂ ਉੱਥੇ ਜਾ ਕੇ ਪ੍ਰਾਰਥਨਾ ਕਰਾਂ।\wj* \v 37 ਅਤੇ ਪਤਰਸ ਅਤੇ ਜ਼ਬਦੀ ਦੇ ਦੋਵੇਂ ਪੁੱਤਰਾਂ ਨੂੰ ਨਾਲ ਲੈ ਕੇ ਉਹ ਉਦਾਸ ਅਤੇ ਬਹੁਤ ਦੁੱਖੀ ਹੋਣ ਲੱਗਾ। \v 38 ਫੇਰ ਉਸ ਨੇ ਉਨ੍ਹਾਂ ਨੂੰ ਆਖਿਆ, \wj ਮੇਰਾ ਮਨ ਬਹੁਤ ਉਦਾਸ ਹੈ, ਸਗੋਂ ਮਰਨ ਦੇ ਦਰਜੇ ਤੱਕ। ਤੁਸੀਂ ਇੱਥੇ ਠਹਿਰੋ ਅਤੇ ਮੇਰੇ ਨਾਲ ਜਾਗਦੇ ਰਹੋ।\wj* \v 39 ਅਤੇ ਥੋੜ੍ਹਾ ਅੱਗੇ ਵਧ ਕੇ ਮੂੰਹ ਭਾਰ ਪੈ ਗਿਆ ਅਤੇ ਪ੍ਰਾਰਥਨਾ ਕਰਦਿਆਂ ਆਖਿਆ, \wj ਹੇ ਪਿਤਾ, ਜੇ ਹੋ ਸਕੇ ਤਾਂ ਇਹ ਪਿਆਲਾ ਮੇਰੇ ਕੋਲੋਂ ਟਲ ਜਾਵੇ, ਪਰ ਉਹ ਨਾ ਹੋਵੇ ਜੋ ਮੈਂ ਚਾਹੁੰਦਾ ਹਾਂ ਪਰ ਉਹ ਜੋ ਤੂੰ ਚਾਹੁੰਦਾ ਹੈਂ।\wj* \v 40 ਅਤੇ ਚੇਲਿਆਂ ਦੇ ਕੋਲ ਆ ਕੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਅਤੇ ਪਤਰਸ ਨੂੰ ਆਖਿਆ, \wj ਇਹ ਕੀ, ਤੁਸੀਂ ਮੇਰੇ ਨਾਲ ਇੱਕ ਘੜੀ ਵੀ ਨਾ ਜਾਗ ਸਕੇ?\wj* \v 41 \wj ਜਾਗੋ ਅਤੇ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ। ਆਤਮਾ ਤਾਂ ਤਿਆਰ ਹੈ, ਪਰ ਸਰੀਰ ਕਮਜ਼ੋਰ ਹੈ।\wj* \v 42 ਫੇਰ ਉਹ ਦੂਜੀ ਵਾਰ ਗਿਆ ਅਤੇ ਇਹ ਕਹਿ ਕੇ ਉਹ ਨੇ ਪ੍ਰਾਰਥਨਾ ਕੀਤੀ, \wj ਹੇ ਮੇਰੇ ਪਿਤਾ, ਜੇ ਇਹ ਮੇਰੇ ਪੀਣ ਬਿਨ੍ਹਾਂ ਨਹੀਂ ਟਲ ਸਕਦਾ ਤਾਂ ਤੇਰੀ ਮਰਜ਼ੀ ਪੂਰੀ ਹੋਵੇ।\wj* \v 43 ਅਤੇ ਉਸ ਨੇ ਆ ਕੇ ਉਨ੍ਹਾਂ ਨੂੰ ਫੇਰ ਸੁੱਤੇ ਹੋਏ ਵੇਖਿਆ ਕਿਉਂ ਜੋ ਉਨ੍ਹਾਂ ਦੀਆਂ ਅੱਖਾਂ ਨੀਂਦ ਨਾਲ ਭਰੀਆਂ ਹੋਈਆਂ ਸਨ। \v 44 ਅਤੇ ਉਨ੍ਹਾਂ ਨੂੰ ਫੇਰ ਛੱਡ ਕੇ ਗਿਆ ਅਤੇ ਉਹੋ ਗੱਲ ਕਹਿ ਕੇ ਤੀਜੀ ਵਾਰੀ ਪ੍ਰਾਰਥਨਾ ਕੀਤੀ \v 45 ਫੇਰ ਚੇਲਿਆਂ ਕੋਲ ਆ ਕੇ ਉਨ੍ਹਾਂ ਨੂੰ ਆਖਿਆ, \wj ਹੁਣ ਤੁਸੀਂ ਸੁੱਤੇ ਰਹੋ ਅਤੇ ਆਰਾਮ ਕਰੋ। ਵੇਖੋ, ਸਮਾਂ ਆ ਗਿਆ ਹੈ ਅਤੇ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ।\wj* \v 46 \wj ਉੱਠੋ, ਚੱਲੀਏ। ਵੇਖੋ, ਮੇਰਾ ਫੜਵਾਉਣ ਵਾਲਾ ਨੇੜੇ ਆ ਗਿਆ ਹੈ।\wj* \s ਯਿਸੂ ਦਾ ਫੜਿਆ ਜਾਣਾ \r ਮਰਕੁਸ 14:43-50; ਲੂਕਾ 22:47-53; ਯੂਹੰਨਾ 18:3-12 \p \v 47 ਉਹ ਅਜੇ ਬੋਲਦਾ ਹੀ ਸੀ ਕਿ ਵੇਖੋ ਯਹੂਦਾ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਆ ਪਹੁੰਚਿਆ ਅਤੇ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗਾਂ ਦੀ ਵੱਲੋਂ ਇੱਕ ਵੱਡੀ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹ ਦੇ ਨਾਲ ਸੀ। \v 48 ਉਹ ਦੇ ਫੜਵਾਉਣ ਵਾਲੇ ਨੇ ਉਨ੍ਹਾਂ ਨੂੰ ਇਹ ਕਿਹਾ ਸੀ ਕਿ ਜਿਸ ਨੂੰ ਮੈਂ ਚੁੰਮਾਂ ਉਹੀ ਹੈ, ਉਸ ਨੂੰ ਫੜ੍ਹ ਲੈਣਾ। \v 49 ਅਤੇ ਝੱਟ ਯਿਸੂ ਕੋਲ ਆ ਕੇ ਉਹ ਨੇ ਗੁਰੂ ਜੀ ਨਮਸਕਾਰ ਆਖਿਆ! ਅਤੇ ਉਹ ਨੂੰ ਚੁੰਮਿਆ। \v 50 ਤਾਂ ਯਿਸੂ ਨੇ ਉਹ ਨੂੰ ਆਖਿਆ, \wj ਮਿੱਤਰਾ ਕਿਵੇਂ ਆਇਆ?\wj* ਤਦ ਉਨ੍ਹਾਂ ਨੇ ਕੋਲ ਆ ਕੇ ਯਿਸੂ ਉੱਤੇ ਹੱਥ ਪਾਏ ਅਤੇ ਉਹ ਨੂੰ ਫੜ੍ਹ ਲਿਆ। \v 51 ਅਤੇ ਵੇਖੋ, ਯਿਸੂ ਦੇ ਨਾਲ ਦਿਆਂ ਵਿੱਚੋਂ ਇੱਕ ਨੇ ਹੱਥ ਵਧਾ ਕੇ ਆਪਣੀ ਤਲਵਾਰ ਖਿੱਚ ਲਈ ਅਤੇ ਪ੍ਰਧਾਨ ਜਾਜਕ ਦੇ ਨੌਕਰ ਨੂੰ ਮਾਰ ਕੇ ਉਹ ਦਾ ਕੰਨ ਉਡਾ ਦਿੱਤਾ। \v 52 ਤਦ ਯਿਸੂ ਨੇ ਉਹ ਨੂੰ ਆਖਿਆ, \wj ਆਪਣੀ ਤਲਵਾਰ ਮਿਆਨ ਵਿੱਚ ਪਾ ਕਿਉਂਕਿ ਸਭ ਜੋ ਤਲਵਾਰ ਖਿੱਚਦੇ ਹਨ, ਤਲਵਾਰ ਨਾਲ ਮਾਰੇ ਜਾਣਗੇ।\wj* \v 53 \wj ਕੀ ਤੂੰ ਇਹ ਸਮਝਦਾ ਹੈਂ ਕਿ ਮੈਂ ਆਪਣੇ ਪਿਤਾ ਕੋਲੋਂ ਬੇਨਤੀ ਨਹੀਂ ਕਰ ਸਕਦਾ ਅਤੇ ਉਹ ਹੁਣੇ ਦੂਤਾਂ ਦੀਆਂ ਬਾਰਾਂ ਫੌਜਾਂ ਤੋਂ ਵੱਧ ਮੇਰੇ ਕੋਲ ਹਾਜ਼ਰ ਨਾ ਕਰੇਗਾ?\wj* \v 54 \wj ਫੇਰ ਉਹ ਪਵਿੱਤਰ ਗ੍ਰੰਥ ਦੀਆਂ ਲਿਖਤਾਂ ਕਿਵੇਂ ਪੂਰੀਆਂ ਹੋਣਗੀਆਂ, ਜਿਹਨਾਂ ਵਿੱਚ ਲਿਖਿਆ ਕਿ ਇਹ ਹੋਣਾ ਜ਼ਰੂਰੀ ਹੈ?\wj* \v 55 ਉਸੇ ਵੇਲੇ ਯਿਸੂ ਨੇ ਉਸ ਭੀੜ ਨੂੰ ਆਖਿਆ, \wj ਤਲਵਾਰਾਂ ਅਤੇ ਡਾਂਗਾਂ ਫੜ੍ਹ ਕੇ ਤੁਸੀਂ ਮੈਨੂੰ ਡਾਕੂ ਵਾਂਗੂੰ ਫੜ੍ਹਨ ਨੂੰ ਨਿੱਕਲੇ ਹੋ? ਮੈਂ ਹਰ ਰੋਜ਼ ਹੈਕਲ ਵਿੱਚ ਬੈਠ ਕੇ ਉਪਦੇਸ਼ ਦਿੰਦਾ ਸੀ ਅਤੇ ਤੁਸੀਂ ਮੈਨੂੰ ਨਾ ਫੜ੍ਹਿਆ।\wj* \v 56 \wj ਪਰ ਇਹ ਸੱਭੋ ਕੁਝ ਇਸ ਲਈ ਹੋਇਆ ਜੋ ਨਬੀਆਂ ਦੀਆਂ ਲਿਖਤਾਂ ਪੂਰੀਆਂ ਹੋਣ।\wj* ਤਦ ਸਾਰੇ ਚੇਲੇ ਉਹ ਨੂੰ ਛੱਡ ਕੇ ਭੱਜ ਗਏ। \s ਯਿਸੂ ਨੂੰ ਮਹਾਂ ਸਭਾ ਦੇ ਸਾਹਮਣੇ ਪੇਸ਼ ਕੀਤਾ ਜਾਣਾ \r ਮਰਕੁਸ 14:53-65; ਲੂਕਾ 22:54, 55; ਯੂਹੰਨਾ 18:13, 14; 19-24 \p \v 57 ਜਿਨ੍ਹਾਂ ਨੇ ਯਿਸੂ ਨੂੰ ਫੜਿਆ ਸੀ ਸੋ ਪ੍ਰਧਾਨ ਜਾਜਕ ਕਯਾਫ਼ਾ ਦੇ ਕੋਲ ਜਿੱਥੇ ਉਪਦੇਸ਼ਕ ਅਤੇ ਬਜ਼ੁਰਗ ਇਕੱਠੇ ਹੋਏ ਸਨ, ਉਹ ਨੂੰ ਲੈ ਗਏ। \v 58 ਅਤੇ ਪਤਰਸ ਕੁਝ ਦੂਰੀ ਤੇ ਉਹ ਦੇ ਪਿੱਛੇ-ਪਿੱਛੇ ਪ੍ਰਧਾਨ ਜਾਜਕ ਦੇ ਵਿਹੜੇ ਤੱਕ ਚੱਲਿਆ ਗਿਆ ਅਤੇ ਅੰਦਰ ਜਾ ਕੇ ਸਿਪਾਹੀਆਂ ਨਾਲ ਬੈਠਾ, ਕਿ ਅੰਤ ਨੂੰ ਵੇਖੇ। \v 59 ਮੁੱਖ ਜਾਜਕ ਅਤੇ ਸਾਰੀ ਮਹਾਂ ਸਭਾ ਯਿਸੂ ਨੂੰ ਜਾਨੋਂ ਮਾਰਨ ਲਈ ਉਸ ਦੇ ਵਿਰੁੱਧ ਗਵਾਹੀ ਲੱਭਦੀ ਸੀ। \v 60 ਪਰ ਨਾ ਲੱਭੀ ਭਾਵੇਂ ਝੂਠੇ ਗਵਾਹ ਬਹੁਤ ਆਏ। ਪਰ ਆਖਿਰ ਨੂੰ ਦੋ ਜਣੇ ਅੱਗੇ ਆ ਕੇ ਬੋਲੇ, \v 61 ਇਹ ਨੇ ਆਖਿਆ ਹੈ, ਮੈਂ ਪਰਮੇਸ਼ੁਰ ਦੀ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਉਹ ਨੂੰ ਬਣਾ ਸਕਦਾ ਹਾਂ। \v 62 ਅਤੇ ਪ੍ਰਧਾਨ ਜਾਜਕ ਨੇ ਖੜ੍ਹੇ ਹੋ ਕੇ ਉਹ ਨੂੰ ਆਖਿਆ, ਕੀ ਤੂੰ ਜ਼ਵਾਬ ਨਹੀਂ ਦਿੰਦਾ? ਇਹ ਤੇਰੇ ਵਿਰੁੱਧ ਕੀ ਗਵਾਹੀ ਦਿੰਦੇ ਹਨ? \v 63 ਪਰ ਯਿਸੂ ਚੁੱਪ ਹੀ ਰਿਹਾ ਅਤੇ ਪ੍ਰਧਾਨ ਜਾਜਕ ਨੇ ਉਹ ਨੂੰ ਆਖਿਆ, ਮੈਂ ਤੈਨੂੰ ਜਿਉਂਦੇ ਪਰਮੇਸ਼ੁਰ ਦੀ ਸਹੁੰ ਦਿੰਦਾ ਹਾਂ ਕਿ ਜੇ ਤੂੰ ਮਸੀਹ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਾਨੂੰ ਦੱਸ। \v 64 ਯਿਸੂ ਨੇ ਉਹ ਨੂੰ ਕਿਹਾ, \wj ਤੂੰ ਸੱਚ ਆਖ ਦਿੱਤਾ ਹੈ, ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਇਸ ਤੋਂ ਬਾਅਦ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ ਸ਼ਕਤੀਮਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਉੱਤੇ ਆਉਂਦਾ ਵੇਖੋਗੇ।\wj* \v 65 ਤਦ ਪ੍ਰਧਾਨ ਜਾਜਕ ਨੇ ਆਪਣੇ ਕੱਪੜੇ ਪਾੜ ਕੇ ਆਖਿਆ, ਇਸ ਨੇ ਨਿੰਦਿਆ ਕੀਤੀ ਹੈ, ਹੁਣ ਸਾਨੂੰ ਹੋਰ ਗਵਾਹਾਂ ਦੀ ਕੀ ਲੋੜ ਹੈ? ਵੇਖੋ ਹੁਣੇ ਤੁਸੀਂ ਇਹ ਨਿੰਦਿਆ ਸੁਣੀ ਹੈ l ਤੁਹਾਡੀ ਕੀ ਸਲਾਹ ਹੈ? \v 66 ਉਨ੍ਹਾਂ ਉੱਤਰ ਦਿੱਤਾ, ਇਹ ਮਾਰੇ ਜਾਣ ਦੇ ਯੋਗ ਹੈ। \v 67 ਤਦ ਉਨ੍ਹਾਂ ਨੇ ਉਹ ਦੇ ਮੂੰਹ ਉੱਤੇ ਥੁੱਕਿਆ ਅਤੇ ਉਹ ਨੂੰ ਮੁੱਕੇ ਮਾਰੇ ਅਤੇ ਹੋਰਨਾਂ ਨੇ ਚਪੇੜਾਂ ਮਾਰ ਕੇ ਕਿਹਾ, \v 68 ਹੇ ਮਸੀਹ, ਸਾਨੂੰ ਅਗੰਮ ਭਵਿੱਖਬਾਣੀ ਨਾਲ ਦੱਸ, ਤੈਨੂੰ ਕਿਸ ਨੇ ਮਾਰਿਆ? \s ਪਤਰਸ ਦੁਆਰਾ ਇਨਕਾਰ ਕੀਤਾ ਜਾਣਾ \r ਮਰਕੁਸ 14:66-72; ਲੂਕਾ 22:56-62; ਯੂਹੰਨਾ 18:15-18 \p \v 69 ਅਤੇ ਪਤਰਸ ਬਾਹਰ ਵਿਹੜੇ ਵਿੱਚ ਬੈਠਾ ਸੀ ਅਤੇ ਇੱਕ ਦਾਸੀ ਉਹ ਦੇ ਕੋਲ ਆ ਕੇ ਬੋਲੀ, ਯਿਸੂ ਗਲੀਲੀ ਦੇ ਨਾਲ ਤੂੰ ਵੀ ਸੀ। \v 70 ਪਰ ਉਹ ਨੇ ਸਭਨਾਂ ਦੇ ਸਾਹਮਣੇ ਮੁੱਕਰ ਕੇ ਆਖਿਆ, ਮੈਂ ਨਹੀਂ ਜਾਣਦਾ ਤੂੰ ਕੀ ਬੋਲਦੀ ਹੈਂ। \v 71 ਜਦ ਉਹ ਬਾਹਰ ਡਿਉੜੀ ਵਿੱਚ ਗਿਆ, ਤਾਂ ਦੂਜੀ ਨੇ ਉਹ ਨੂੰ ਵੇਖ ਕੇ ਉਨ੍ਹਾਂ ਨੂੰ ਜਿਹੜੇ ਉੱਥੇ ਸਨ ਆਖਿਆ, ਇਹ ਵੀ ਯਿਸੂ ਨਾਸਰੀ ਦੇ ਨਾਲ ਸੀ। \v 72 ਅਤੇ ਉਹ ਸਹੁੰ ਖਾ ਕੇ ਫੇਰ ਮੁੱਕਰ ਗਿਆ ਕਿ ਮੈਂ ਉਸ ਮਨੁੱਖ ਨੂੰ ਜਾਣਦਾ ਹੀ ਨਹੀਂ। \v 73 ਅਤੇ ਥੋੜ੍ਹੇ ਸਮੇਂ ਪਿੱਛੋਂ ਜਿਹੜੇ ਉੱਥੇ ਖੜ੍ਹੇ ਸਨ ਉਨ੍ਹਾਂ ਦੇ ਕੋਲ ਆ ਕੇ ਪਤਰਸ ਨੂੰ ਕਿਹਾ, ਸੱਚੀ ਮੁੱਚੀ ਤੂੰ ਵੀ ਉਨ੍ਹਾਂ ਵਿੱਚੋਂ ਹੈਂ, ਤੇਰੀ ਬੋਲੀ ਦੱਸਦੀ ਹੈ। \v 74 ਤਦ ਉਹ ਸਰਾਪ ਦੇਣ ਅਤੇ ਸਹੁੰ ਖਾਣ ਲੱਗਾ ਕਿ ਮੈਂ ਉਸ ਮਨੁੱਖ ਨੂੰ ਜਾਣਦਾ ਹੀ ਨਹੀਂ। ਅਤੇ ਉਸੇ ਵੇਲੇ ਮੁਰਗੇ ਨੇ ਬਾਂਗ ਦਿੱਤੀ। \v 75 ਤਦੋਂ ਪਤਰਸ ਨੂੰ ਉਹ ਗੱਲ ਯਾਦ ਆਈ ਜਿਹੜੀ ਯਿਸੂ ਨੇ ਆਖੀ ਸੀ ਕਿ \wj ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ\wj* ਅਤੇ ਉਹ ਬਾਹਰ ਗਿਆ ਅਤੇ ਭੁੱਬਾਂ ਮਾਰ ਕੇ ਰੋਇਆ। \c 27 \s ਯਿਸੂ ਨੂੰ ਪਿਲਾਤੁਸ ਦੇ ਅੱਗੇ ਪੇਸ਼ ਕੀਤਾ ਜਾਣਾ \r ਮਰਕੁਸ 15:1; ਲੂਕਾ 23:1, 2; ਯੂਹੰਨਾ 18:28-32 \p \v 1 ਜਦ ਸਵੇਰ ਹੋਈ ਤਾਂ ਸਾਰੇ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗਾਂ ਨੇ ਯਿਸੂ ਦੇ ਵਿਰੁੱਧ ਯੋਜਨਾਂ ਬਣਾਈ ਜੋ ਉਹ ਨੂੰ ਜਾਨੋਂ ਮਾਰ ਸੁੱਟਣ। \v 2 ਅਤੇ ਉਹ ਨੂੰ ਬੰਨ੍ਹ ਕੇ ਲੈ ਗਏ ਅਤੇ ਪਿਲਾਤੁਸ ਹਾਕਮ ਦੇ ਹਵਾਲੇ ਕੀਤਾ। \s ਯਹੂਦਾ ਦੁਆਰਾ ਆਤਮ ਹੱਤਿਆ \r ਰਸੂਲਾਂ ਦੇ ਕਰਤੱਬ 1:18, 19 \p \v 3 ਤਦ ਯਹੂਦਾ ਜਿਸ ਨੇ ਉਸ ਨੂੰ ਫੜ੍ਹਵਾਇਆ ਸੀ, ਜਦੋਂ ਉਹ ਨੇ ਇਹ ਵੇਖਿਆ ਕਿ ਉਸ ਉੱਤੇ ਸਜ਼ਾ ਦਾ ਹੁਕਮ ਹੋ ਗਿਆ ਹੈ, ਤਾਂ ਉਹ ਪਛਤਾਇਆ ਅਤੇ ਉਹ ਤੀਹ ਚਾਂਦੀ ਦੇ ਸਿੱਕੇ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਕੋਲ ਮੋੜ ਲਿਆਇਆ \v 4 ਅਤੇ ਬੋਲਿਆ, ਮੈਂ ਪਾਪ ਕੀਤਾ, ਜੋ ਨਿਰਦੋਸ਼ ਜਾਨ ਨੂੰ ਫੜ੍ਹਵਾ ਦਿੱਤਾ। ਪਰ ਉਹ ਬੋਲੇ, ਸਾਨੂੰ ਕੀ? ਤੂੰ ਹੀ ਜਾਣ। \v 5 ਅਤੇ ਉਹ ਉਨ੍ਹਾਂ ਰੁਪਿਆਂ ਨੂੰ ਹੈਕਲ ਵਿੱਚ ਸੁੱਟ ਕੇ ਚੱਲਿਆ ਗਿਆ ਅਤੇ ਜਾ ਕੇ ਫਾਹਾ ਲੈ ਲਿਆ। \v 6 ਅਤੇ ਮੁੱਖ ਜਾਜਕਾਂ ਨੇ ਰੁਪਏ ਲੈ ਕੇ ਆਖਿਆ ਜੋ ਇਨ੍ਹਾਂ ਨੂੰ ਖ਼ਜ਼ਾਨੇ ਵਿੱਚ ਪਾਉਣਾਂ ਯੋਗ ਨਹੀਂ ਕਿਉਂਕਿ ਇਹ ਲਹੂ ਦਾ ਮੁੱਲ ਹੈ। \v 7 ਤਾਂ ਉਨ੍ਹਾਂ ਨੇ ਯੋਜਨਾਂ ਬਣਾ ਕੇ ਉਨ੍ਹਾਂ ਨਾਲ ਇੱਕ ਘੁਮਿਆਰ ਦਾ ਖੇਤ ਪਰਦੇਸੀਆਂ ਦੇ ਦੱਬਣ ਲਈ ਮੁੱਲ ਲਿਆ। \v 8 ਇਸ ਕਾਰਨ ਉਹ ਖੇਤ ਅੱਜ ਤੱਕ ਲਹੂ ਦਾ ਖੇਤ ਅਖਵਾਉਂਦਾ ਹੈ। \v 9 ਤਦ ਜਿਹੜਾ ਬਚਨ ਯਿਰਮਿਯਾਹ ਨਬੀ ਦੀ ਰਾਹੀਂ ਕਿਹਾ ਗਿਆ ਸੀ ਪੂਰਾ ਹੋਇਆ, ਕਿ ਉਨ੍ਹਾਂ ਨੇ ਤੀਹ ਸ਼ਕੇਲ ਲਏ ਅਰਥਾਤ ਉਸ ਦਾ ਮੁੱਲ ਜਿਸ ਦਾ ਇਸਰਾਏਲ ਦੇ ਵੰਸ਼ ਵਿੱਚੋਂ ਕਈਆਂ ਨੇ ਮੁੱਲ ਠਹਿਰਾਇਆ। \v 10 ਅਤੇ ਉਨ੍ਹਾਂ ਨੂੰ ਘੁਮਿਆਰ ਦੇ ਖੇਤ ਦੇ ਬਦਲੇ ਦਿੱਤਾ ਜਿਵੇਂ ਪ੍ਰਭੂ ਨੇ ਮੈਨੂੰ ਆਗਿਆ ਕੀਤੀ। \s ਪਿਲਾਤੁਸ ਦੇ ਪ੍ਰਸ਼ਨ \r ਮਰਕੁਸ 15:2-5; ਲੂਕਾ 23:3-5; ਯੂਹੰਨਾ 18:33-38 \p \v 11 ਯਿਸੂ ਹਾਕਮ ਦੇ ਸਾਹਮਣੇ ਖੜ੍ਹਾ ਸੀ ਅਤੇ ਹਾਕਮ ਨੇ ਉਸ ਤੋਂ ਇਹ ਪੁੱਛਿਆ, ਕੀ, ਯਹੂਦੀਆਂ ਦਾ ਪਾਤਸ਼ਾਹ ਤੂੰ ਹੈਂ? ਯਿਸੂ ਨੇ ਉਹ ਨੂੰ ਆਖਿਆ, \wj ਤੂੰ ਸੱਚ ਆਖਿਆ ਹੈ।\wj* \v 12 ਜਦ ਮੁੱਖ ਜਾਜਕ ਅਤੇ ਬਜ਼ੁਰਗ ਉਸ ਉੱਤੇ ਦੋਸ਼ ਲਾਉਂਦੇ ਸਨ, ਉਹ ਕੁਝ ਜ਼ਵਾਬ ਨਹੀਂ ਸੀ ਦਿੰਦਾ। \v 13 ਤਦ ਪਿਲਾਤੁਸ ਨੇ ਉਹ ਨੂੰ ਕਿਹਾ, ਤੂੰ ਸੁਣਦਾ ਨਹੀਂ, ਜੋ ਇਹ ਤੇਰੇ ਵਿਰੁੱਧ ਕਿੰਨੀਆਂ ਗਵਾਹੀਆਂ ਦਿੰਦੇ ਹਨ? \v 14 ਪਰ ਉਸ ਨੇ ਉਹ ਨੂੰ ਇੱਕ ਗੱਲ ਦਾ ਵੀ ਜ਼ਵਾਬ ਨਾ ਦਿੱਤਾ, ਇੱਥੋਂ ਤੱਕ ਕਿ ਹਾਕਮ ਬਹੁਤ ਹੈਰਾਨ ਹੋਇਆ। \s ਮੌਤ ਦੀ ਸਜ਼ਾ ਦੀ ਆਗਿਆ \r ਮਰਕੁਸ 14:6-15; ਲੂਕਾ 23:13-25; ਯੂਹੰਨਾ 18:39-19:16 \p \v 15 ਅਤੇ ਹਾਕਮ ਦਾ ਇਹ ਰਿਵਾਜ਼ ਸੀ ਜੋ ਉਸ ਤਿਉਹਾਰ ਤੇ ਲੋਕਾਂ ਦੇ ਲਈ ਇੱਕ ਕੈਦੀ ਨੂੰ ਛੱਡਦਾ ਹੁੰਦਾ ਸੀ, ਜਿਸ ਨੂੰ ਉਹ ਚਾਹੁੰਦੇ ਸਨ। \v 16 ਅਤੇ ਉਸ ਵੇਲੇ ਉਨ੍ਹਾਂ ਦਾ ਬਰੱਬਾ ਕਰਕੇ ਇੱਕ ਨਾਮੀ ਕੈਦੀ ਸੀ। \v 17 ਸੋ ਜਦ ਉਹ ਇਕੱਠੇ ਹੋਏ ਤਾਂ ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਸਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਛੱਡ ਦਿਆਂ, ਬਰੱਬਾ ਨੂੰ ਜਾਂ ਯਿਸੂ ਨੂੰ ਜਿਹੜਾ ਮਸੀਹ ਅਖਵਾਉਂਦਾ ਹੈ? \v 18 ਕਿਉਂਕਿ ਉਹ ਜਾਣਦਾ ਸੀ ਕਿ ਉਨ੍ਹਾਂ ਉਸ ਨੂੰ ਈਰਖਾ ਦੇ ਕਾਰਨ ਹਵਾਲੇ ਕੀਤਾ ਸੀ। \v 19 ਜਦ ਉਹ ਅਦਾਲਤ ਦੀ ਗੱਦੀ ਉੱਤੇ ਬੈਠਾ ਹੋਇਆ ਸੀ, ਉਹ ਦੀ ਪਤਨੀ ਨੇ ਉਹ ਨੂੰ ਸੁਨੇਹਾ ਭੇਜਿਆ ਜੋ ਤੂੰ ਉਸ ਧਰਮੀ ਨਾਲ ਕੁਝ ਵਾਸਤਾ ਨਾ ਰੱਖ ਕਿਉਂ ਜੋ ਮੈਂ ਅੱਜ ਸੁਫ਼ਨੇ ਵਿੱਚ ਉਸ ਦੇ ਕਾਰਨ ਵੱਡਾ ਦੁੱਖ ਦੇਖਿਆ। \v 20 ਪਰ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਨੇ ਲੋਕਾਂ ਨੂੰ ਭੜਕਾਇਆ ਜੋ ਬਰੱਬਾ ਨੂੰ ਮੰਗੋ ਅਤੇ ਯਿਸੂ ਦਾ ਨਾਸ ਕਰੋ। \v 21 ਫੇਰ ਹਾਕਮ ਨੇ ਅੱਗੋਂ ਉਨ੍ਹਾਂ ਨੂੰ ਆਖਿਆ, ਤੁਸੀਂ ਦੋਹਾਂ ਵਿੱਚੋਂ ਕਿਸਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਛੱਡ ਦਿਆਂ? ਉਹ ਬੋਲੇ, ਬਰੱਬਾ ਨੂੰ! \v 22 ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ, ਫੇਰ ਯਿਸੂ ਨੂੰ ਜਿਹੜਾ ਮਸੀਹ ਅਖਵਾਉਂਦਾ ਹੈ, ਮੈਂ ਕੀ ਕਰਾਂ? ਉਹ ਸਭ ਬੋਲੇ, ਸਲੀਬ ਤੇ ਚੜ੍ਹਾ ਦਿਓ! \v 23 ਪਰ ਉਸ ਨੇ ਆਖਿਆ, ਉਹ ਨੇ ਕੀ ਬੁਰਿਆਈ ਕੀਤੀ ਹੈ? ਪਰ ਉਨ੍ਹਾਂ ਨੇ ਹੋਰ ਵੀ ਰੌਲ਼ਾ ਪਾ ਕੇ ਆਖਿਆ, ਇਸ ਨੂੰ ਸਲੀਬ ਤੇ ਚੜ੍ਹਾ ਦਿਓ! \v 24 ਜਦ ਪਿਲਾਤੁਸ ਨੇ ਵੇਖਿਆ ਜੋ ਕੁਝ ਨਹੀਂ ਬਣਦਾ, ਸਗੋਂ ਹੋਰ ਵੀ ਰੌਲ਼ਾ ਪੈਂਦਾ ਜਾਂਦਾ ਹੈ, ਤਦ ਉਹ ਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਹੱਥ ਧੋਤੇ ਅਤੇ ਕਿਹਾ, ਮੈਂ ਇਸ ਦੇ ਲਹੂ ਤੋਂ ਨਿਰਦੋਸ਼ ਹਾਂ! ਤੁਸੀਂ ਜਾਣੋ। \v 25 ਅਤੇ ਸਾਰੇ ਲੋਕਾਂ ਨੇ ਉੱਤਰ ਦਿੱਤਾ, ਉਹ ਦਾ ਲਹੂ ਸਾਡੇ ਉੱਤੇ ਅਤੇ ਸਾਡੀ ਔਲਾਦ ਉੱਤੇ ਹੋਵੇ! \v 26 ਤਦ ਉਸ ਨੇ ਬਰੱਬਾ ਨੂੰ ਉਨ੍ਹਾਂ ਦੇ ਲਈ ਛੱਡ ਦਿੱਤਾ, ਪਰ ਯਿਸੂ ਨੂੰ ਕੋਰੜੇ ਮਾਰ ਕੇ ਸਲੀਬ ਉੱਤੇ ਚੜ੍ਹਾਉਣ ਲਈ ਹਵਾਲੇ ਕੀਤਾ। \s ਸਿਪਾਹੀਆਂ ਦੁਆਰਾ ਯਿਸੂ ਦਾ ਅਪਮਾਨ \r ਮਰਕੁਸ 15:16-20; ਯੂਹੰਨਾ 19:2, 3 \p \v 27 ਤਦ ਹਾਕਮ ਦੇ ਸਿਪਾਹੀਆਂ ਨੇ ਯਿਸੂ ਨੂੰ ਦੀਵਾਨਖ਼ਾਨੇ ਵਿੱਚ ਲੈ ਜਾ ਕੇ, ਸਾਰੇ ਲੋਕ ਉਹ ਦੇ ਕੋਲ ਇਕੱਠੇ ਕੀਤੇ। \v 28 ਅਤੇ ਉਹ ਦੇ ਕੱਪੜੇ ਲਾਹ ਕੇ ਕਿਰਮਚੀ ਚੋਗਾ ਉਹ ਨੂੰ ਪੁਆਇਆ। \v 29 ਅਤੇ ਉਨ੍ਹਾਂ ਨੇ ਕੰਡਿਆਂ ਦਾ ਤਾਜ ਗੁੰਦਕੇ ਉਹ ਦੇ ਸਿਰ ਉੱਤੇ ਰੱਖਿਆ ਅਤੇ ਇੱਕ ਕਾਨਾ ਉਹ ਦੇ ਸੱਜੇ ਹੱਥ ਵਿੱਚ ਦਿੱਤਾ ਅਤੇ ਉਹ ਦੇ ਸਾਹਮਣੇ ਗੋਡੇ ਨਿਵਾਏ ਅਤੇ ਉਹ ਨੂੰ ਮਖ਼ੌਲ ਕਰ ਕੇ ਆਖਿਆ, ਹੇ ਯਹੂਦੀਆਂ ਦੇ ਰਾਜਾ, ਨਮਸਕਾਰ! \v 30 ਅਤੇ ਉਨ੍ਹਾਂ ਨੇ ਉਸ ਉੱਤੇ ਥੁੱਕਿਆ ਅਤੇ ਉਹ ਕਾਨਾ ਲੈ ਕੇ ਉਹ ਦੇ ਸਿਰ ਉੱਤੇ ਮਾਰਿਆ। \v 31 ਜਦ ਉਹ ਮਖ਼ੌਲ ਕਰ ਹਟੇ ਤਦ ਉਨ੍ਹਾਂ ਨੇ ਉਹ ਚੋਗਾ ਉਹ ਦੇ ਉੱਤੋਂ ਲਾਹ ਲਿਆ ਅਤੇ ਉਸੇ ਦੇ ਕੱਪੜੇ ਉਹ ਨੂੰ ਪੁਆਏ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਉਹ ਨੂੰ ਲੈ ਗਏ। \s ਯਿਸੂ ਨੂੰ ਸਲੀਬ ਉੱਤੇ ਚੜਾਇਆ ਜਾਣਾ \r ਮਰਕੁਸ 15:21-32; ਲੂਕਾ 23:26-43; ਯੂਹੰਨਾ 19:17-27 \p \v 32 ਜਦ ਉਹ ਬਾਹਰ ਜਾਂਦੇ ਸਨ ਉਨ੍ਹਾਂ ਨੇ ਸ਼ਮਊਨ ਨਾਮ ਦੇ ਇੱਕ ਕੁਰੇਨੀ ਮਨੁੱਖ ਨੂੰ ਵੇਖਿਆ। ਉਹਨਾਂ ਨੇ ਉਸ ਨੂੰ ਯਿਸੂ ਦੀ ਸਲੀਬ ਚੁੱਕ ਕੇ ਲੈ ਜਾਣ ਲਈ ਮਜ਼ਬੂਰ ਕੀਤਾ। \v 33 ਅਤੇ ਜਦ ਉਸ ਥਾਂ ਵਿੱਚ ਆਏ ਜਿਹ ਦਾ ਨਾਮ ਗਲਗਥਾ ਅਰਥਾਤ ਖੋਪੜੀ ਦਾ ਥਾਂ ਸੀ। \v 34 ਤਾਂ ਉਨ੍ਹਾਂ ਨੇ ਪਿੱਤ ਨਾਲ ਮਿਲਾਈ ਹੋਈ ਦਾਖ਼ਰਸ ਉਹ ਨੂੰ ਪੀਣ ਲਈ ਦਿੱਤੀ ਪਰ ਉਸ ਨੇ ਚੱਖ ਕੇ ਉਹ ਨੂੰ ਪੀਣਾ ਨਾ ਚਾਹਿਆ। \v 35 ਤਦ ਉਨ੍ਹਾਂ ਨੇ ਉਹ ਨੂੰ ਸਲੀਬ ਉੱਤੇ ਚੜ੍ਹਾਇਆ ਅਤੇ ਗੁਣੇ ਪਾ ਕੇ ਉਹ ਦੇ ਕੱਪੜੇ ਵੰਡ ਲਏ। \v 36 ਅਤੇ ਬੈਠ ਕੇ ਉਹ ਦੀ ਰਾਖੀ ਕਰਨ ਲੱਗੇ। \v 37 ਉਨ੍ਹਾਂ ਨੇ ਉਹ ਦੇ ਸਿਰ ਦੇ ਉਤਾਹਾਂ ਕਰ ਕੇ ਉਹ ਦੀ ਦੋਸ਼ ਪੱਤ੍ਰੀ ਲਾਈ, “ਇਹ ਯਿਸੂ ਯਹੂਦੀਆਂ ਦਾ ਰਾਜਾ ਹੈ”। \v 38 ਉਸ ਵੇਲੇ ਉਹ ਦੇ ਨਾਲ ਦੋ ਡਾਕੂ ਸਲੀਬ ਉੱਤੇ ਚੜ੍ਹਾਏ ਗਏ, ਇੱਕ ਸੱਜੇ ਅਤੇ ਦੂਜਾ ਖੱਬੇ ਪਾਸੇ। \v 39 ਅਤੇ ਆਉਣ ਜਾਣ ਵਾਲੇ ਉਸ ਦਾ ਅਪਮਾਨ ਕਰ ਕੇ ਅਤੇ ਸਿਰ ਹਿਲਾ ਕੇ ਕਹਿਣ ਲੱਗੇ, \v 40 ਤੂੰ ਜਿਹੜਾ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਬਣਾਉਂਦਾ ਸੀ ਆਪਣੇ ਆਪ ਨੂੰ ਬਚਾ ਲੈ! ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਲੀਬ ਉੱਤੋਂ ਉੱਤਰ ਆ! \v 41 ਅਤੇ ਇਸੇ ਤਰ੍ਹਾਂ ਮੁੱਖ ਜਾਜਕਾਂ ਨੇ ਵੀ ਉਪਦੇਸ਼ਕਾਂ ਅਤੇ ਬਜ਼ੁਰਗਾਂ ਦੇ ਨਾਲ ਮਿਲ ਕੇ ਮਖ਼ੌਲ ਕੀਤਾ ਅਤੇ ਕਿਹਾ, \v 42 ਉਸ ਨੇ ਹੋਰਨਾਂ ਨੂੰ ਬਚਾਇਆ, ਆਪਣੇ ਆਪ ਨੂੰ ਨਹੀਂ ਬਚਾ ਸਕਦਾ! ਇਹ ਇਸਰਾਏਲ ਦਾ ਪਾਤਸ਼ਾਹ ਹੈ! ਹੁਣ ਸਲੀਬ ਤੋਂ ਉੱਤਰ ਆਵੇ ਤਾਂ ਅਸੀਂ ਉਹ ਦੇ ਉੱਤੇ ਵਿਸ਼ਵਾਸ ਕਰਾਂਗੇ। \v 43 ਉਹ ਨੇ ਪਰਮੇਸ਼ੁਰ ਉੱਤੇ ਭਰੋਸਾ ਰੱਖਿਆ ਸੀ। ਜੇ ਉਹ ਉਸ ਨੂੰ ਚਾਹੁੰਦਾ ਹੈ ਤਾਂ ਹੁਣ ਉਸ ਨੂੰ ਛੁਡਾਵੇ ਕਿਉਂ ਜੋ ਉਹ ਨੇ ਆਖਿਆ ਸੀ, ਮੈਂ ਪਰਮੇਸ਼ੁਰ ਦਾ ਪੁੱਤਰ ਹਾਂ। \v 44 ਅਤੇ ਉਹ ਡਾਕੂ ਜਿਹੜੇ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਏ ਗਏ, ਇਸੇ ਤਰ੍ਹਾਂ ਉਹ ਨੂੰ ਤਾਅਨੇ ਮਾਰਦੇ ਸਨ। \s ਯਿਸੂ ਦੀ ਮੌਤ \r ਮਰਕੁਸ 15:33-41; ਲੂਕਾ 23:44-49; ਯੂਹੰਨਾ 19:28-30 \p \v 45 ਦੁਪਹਿਰ ਤੋਂ ਲੈ ਕੇ ਤੀਜੇ ਪਹਿਰ ਤੱਕ ਸਾਰੀ ਧਰਤੀ ਉੱਤੇ ਹਨ੍ਹੇਰਾ ਰਿਹਾ। \v 46 ਅਤੇ ਤੀਜੇ ਪਹਿਰ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰਿਆ ਕਿ \wj “ਏਲੀ ਏਲੀ ਲਮਾ ਸਬਕਤਨੀ” \wj*ਜਿਸ ਦਾ ਅਰਥ ਇਹ ਹੈ, \wj ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ?\wj* \v 47 ਅਤੇ ਕਈ ਉਨ੍ਹਾਂ ਵਿੱਚੋਂ ਜਿਹੜੇ ਉੱਥੇ ਖੜ੍ਹੇ ਸਨ ਸੁਣ ਕੇ ਬੋਲੇ, ਇਹ ਏਲੀਯਾਹ ਨੂੰ ਅਵਾਜ਼ ਮਾਰਦਾ ਹੈ। \v 48 ਅਤੇ ਉਸੇ ਵੇਲੇ ਉਨ੍ਹਾਂ ਵਿੱਚੋਂ ਇੱਕ ਦੌੜ ਕੇ ਸਪੰਜ ਲਿਆਇਆ ਅਤੇ ਸਿਰਕੇ ਨਾਲ ਗਿੱਲਾ ਕਰਕੇ ਅਤੇ ਕਾਨੇ ਉੱਤੇ ਬੰਨ੍ਹ ਕੇ ਉਹ ਨੂੰ ਚੁਸਾਇਆ। \v 49 ਹੋਰਨਾਂ ਆਖਿਆ, ਰਹਿਣ ਦੇ। ਅਸੀਂ ਵੇਖੀਏ ਭਲਾ, ਏਲੀਯਾਹ ਉਹ ਦੇ ਬਚਾਉਣ ਨੂੰ ਆਉਂਦਾ ਹੈ ਕਿ ਨਹੀਂ? \v 50 ਯਿਸੂ ਨੇ ਫੇਰ ਉੱਚੀ ਅਵਾਜ਼ ਨਾਲ ਪੁਕਾਰ ਕੇ ਜਾਨ ਦੇ ਦਿੱਤੀ। \v 51 ਅਤੇ ਵੇਖੋ, ਹੈਕਲ ਦਾ ਪਰਦਾ ਉੱਪਰੋਂ ਲੈ ਕੇ ਹੇਠਾਂ ਤੱਕ ਪਾਟ ਕੇ ਦੋ ਹੋ ਗਿਆ ਅਤੇ ਧਰਤੀ ਕੰਬੀ ਅਤੇ ਪੱਥਰ ਤਿੜਕ ਗਏ। \v 52 ਅਤੇ ਕਬਰਾਂ ਖੁੱਲ੍ਹ ਗਈਆਂ ਅਤੇ ਸੁੱਤੇ ਹੋਏ ਸੰਤਾਂ ਦੀਆਂ ਬਹੁਤ ਲੋਥਾਂ ਉੱਠਾਈਆਂ ਗਈਆਂ। \v 53 ਜੀ ਉੱਠਣ ਦੇ ਬਾਅਦ ਉਹ ਕਬਰਾਂ ਵਿੱਚੋਂ ਨਿੱਕਲ ਕੇ ਪਵਿੱਤਰ ਸ਼ਹਿਰ ਦੇ ਅੰਦਰ ਚੱਲੇ ਗਏ ਅਤੇ ਬਹੁਤਿਆਂ ਨੂੰ ਵਿਖਾਈ ਦਿੱਤੇ। \v 54 ਸੂਬੇਦਾਰ ਅਤੇ ਜਿਹੜੇ ਉਹ ਦੇ ਨਾਲ ਯਿਸੂ ਦੀ ਰਾਖੀ ਕਰਦੇ ਸਨ ਭੂਚਾਲ ਅਤੇ ਸਾਰੀ ਵਾਰਤਾ ਵੇਖ ਕੇ ਬਹੁਤ ਡਰੇ ਅਤੇ ਬੋਲੇ, ਇਹ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ! \v 55 ਉੱਥੇ ਬਹੁਤ ਔਰਤਾਂ ਦੂਰੋਂ ਵੇਖ ਰਹੀਆਂ ਸਨ, ਜਿਹੜੀਆਂ ਯਿਸੂ ਨੇ ਨਾਲ ਗਲੀਲ ਤੋਂ ਉਹ ਦੀ ਟਹਿਲ ਸੇਵਾ ਕਰਦੀਆਂ ਆਈਆਂ ਸਨ। \v 56 ਉਨ੍ਹਾਂ ਵਿੱਚ ਮਰਿਯਮ ਮਗਦਲੀਨੀ, ਯਾਕੂਬ ਤੇ ਯੋਸੇਸ ਦੀ ਮਾਤਾ ਮਰਿਯਮ ਅਤੇ ਜ਼ਬਦੀ ਦੇ ਪੁੱਤਰਾਂ ਦੀ ਮਾਤਾ ਸੀ। \s ਯਿਸੂ ਨੂੰ ਦਫ਼ਨਾਇਆ ਜਾਣਾ \r ਮਰਕੁਸ 15:42-47; ਲੂਕਾ 23:50-56; ਯੂਹੰਨਾ 19:38-42 \p \v 57 ਜਦ ਸ਼ਾਮ ਹੋਈ ਤਾਂ ਯੂਸੁਫ਼ ਨਾਮ ਦਾ ਅਰਿਮਥੇਆ ਦਾ ਇੱਕ ਧਨੀ ਮਨੁੱਖ ਆਇਆ ਜਿਹੜਾ ਆਪ ਵੀ ਯਿਸੂ ਦਾ ਚੇਲਾ ਸੀ। \v 58 ਉਹ ਨੇ ਪਿਲਾਤੁਸ ਕੋਲ ਜਾ ਕੇ ਯਿਸੂ ਦੀ ਲੋਥ ਮੰਗੀ। ਤਦ ਪਿਲਾਤੁਸ ਨੇ ਲੋਥ ਦੇਣ ਦਾ ਹੁਕਮ ਕੀਤਾ। \v 59 ਅਤੇ ਯੂਸੁਫ਼ ਨੇ ਲੋਥ ਨੂੰ ਲੈ ਕੇ ਸਾਫ਼ ਮਹੀਨ ਕੱਪੜੇ ਵਿੱਚ ਵਲ੍ਹੇਟਿਆ \v 60 ਅਤੇ ਆਪਣੀ ਨਵੀਂ ਕਬਰ ਦੇ ਅੰਦਰ ਰੱਖਿਆ, ਜਿਹੜੀ ਉਸ ਨੇ ਪੱਥਰ ਵਿੱਚ ਖੁਦਵਾਈ ਸੀ ਅਤੇ ਭਾਰਾ ਪੱਥਰ ਕਬਰ ਦੇ ਮੂੰਹ ਉੱਤੇ ਰੇੜ੍ਹ ਕੇ ਚੱਲਿਆ ਗਿਆ। \v 61 ਅਤੇ ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਉੱਥੇ ਕਬਰ ਦੇ ਸਾਹਮਣੇ ਬੈਠੀਆਂ ਸਨ। \s ਕਬਰ ਉੱਤੇ ਪਹਿਰਾ \p \v 62 ਅਗਲੇ ਦਿਨ ਜਿਹੜਾ ਤਿਆਰੀ ਦੇ ਦਿਨ ਤੋਂ ਬਾਅਦ ਸੀ ਮੁੱਖ ਜਾਜਕ ਅਤੇ ਫ਼ਰੀਸੀ ਇਕੱਠੇ ਹੋ ਕੇ ਪਿਲਾਤੁਸ ਦੇ ਕੋਲ ਆਏ ਅਤੇ ਬੋਲੇ, \v 63 ਮਹਾਰਾਜ, ਸਾਨੂੰ ਯਾਦ ਹੈ ਕਿ ਉਹ ਧੋਖ਼ੇਬਾਜ ਆਪਣੇ ਜਿਉਂਦੇ ਜੀ ਕਹਿ ਗਿਆ ਸੀ, ਜੋ ਮੈਂ ਤਿੰਨਾਂ ਦਿਨਾਂ ਬਾਅਦ ਜੀ ਉੱਠਾਂਗਾ। \v 64 ਇਸ ਲਈ ਹੁਕਮ ਕਰੋ ਜੋ ਤੀਜੇ ਦਿਨ ਤੱਕ ਕਬਰ ਦੀ ਰਾਖੀ ਕੀਤੀ ਜਾਏ, ਕਿਤੇ ਉਹ ਦੇ ਚੇਲੇ ਆ ਕੇ ਉਹ ਨੂੰ ਚੁਰਾ ਨਾ ਲੈ ਜਾਣ ਅਤੇ ਲੋਕਾਂ ਨੂੰ ਆਖਣ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਸੋ ਇਹ ਗਲਤੀ ਪਹਿਲੀ ਨਾਲੋਂ ਬੁਰੀ ਹੋਵੇਗੀ। \v 65 ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਰੱਖਿਅਕ ਤੁਹਾਡੇ ਕੋਲ ਹਨ। ਜਾਓ, ਜਿਸ ਤਰ੍ਹਾਂ ਸਮਝੋ ਉਹ ਦੀ ਰਾਖੀ ਕਰੋ। \v 66 ਸੋ ਉਹ ਗਏ ਅਤੇ ਪੱਥਰ ਉੱਤੇ ਮੋਹਰ ਲਾ ਕੇ, ਪਹਿਰੇ ਵਾਲਿਆਂ ਕੋਲੋਂ ਕਬਰ ਦੀ ਰਾਖੀ ਕਰਵਾਈ। \c 28 \s ਯਿਸੂ ਦਾ ਜੀ ਉੱਠਣਾ \r ਮਰਕੁਸ 16:1-10; ਲੂਕਾ 24:1-12; ਯੂਹੰਨਾ 20:1-10 \p \v 1 ਜਦ ਸਬਤ ਦਾ ਦਿਨ ਬੀਤ ਗਿਆ ਤਾਂ ਹਫ਼ਤੇ ਦੇ ਪਹਿਲੇ ਦਿਨ ਸਵੇਰ ਵੇਲੇ ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਆਈਆਂ। \v 2 ਅਤੇ ਵੇਖੋ ਇੱਕ ਵੱਡਾ ਭੂਚਾਲ ਆਇਆ, ਇਸ ਲਈ ਜੋ ਪ੍ਰਭੂ ਦਾ ਦੂਤ ਅਕਾਸ਼ੋਂ ਉਤਰਿਆ ਅਤੇ ਨੇੜੇ ਆ ਕੇ ਉਸ ਪੱਥਰ ਨੂੰ ਰੇੜ੍ਹ ਕੇ ਇੱਕ ਪਾਸੇ ਕਰ ਦਿੱਤਾ ਅਤੇ ਉਸ ਉੱਤੇ ਬੈਠ ਗਿਆ। \v 3 ਉਹ ਦਾ ਰੂਪ ਬਿਜਲੀ ਵਰਗਾ ਅਤੇ ਉਹ ਦਾ ਬਸਤਰ ਬਰਫ਼ ਦੀ ਤਰ੍ਹਾਂ ਚਿੱਟਾ ਸੀ। \v 4 ਅਤੇ ਉਹ ਦੇ ਡਰ ਦੇ ਕਾਰਨ ਰਖਵਾਲੇ ਕੰਬ ਉੱਠੇ ਅਤੇ ਮੁਰਦਿਆਂ ਵਾਂਗੂੰ ਹੋ ਗਏ। \v 5 ਪਰ ਦੂਤ ਨੇ ਔਰਤਾਂ ਨੂੰ ਕਿਹਾ, ਤੁਸੀਂ ਨਾ ਡਰੋ ਕਿਉਂਕਿ ਮੈਂ ਜਾਣਦਾ ਹਾਂ ਜੋ ਤੁਸੀਂ ਯਿਸੂ ਨੂੰ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ, ਲੱਭਦੀਆਂ ਹੋ। \v 6 ਉਹ ਐਥੇ ਨਹੀਂ ਹੈ, ਕਿਉਂਕਿ ਜਿਵੇਂ ਉਸ ਨੇ ਕਿਹਾ ਸੀ ਉਹ ਜੀ ਉੱਠਿਆ ਹੈ। ਆਓ ਇਹ ਥਾਂ ਵੇਖੋ ਜਿੱਥੇ ਪ੍ਰਭੂ ਪਿਆ ਹੋਇਆ ਸੀ। \v 7 ਅਤੇ ਜਲਦੀ ਜਾ ਕੇ ਉਹ ਦੇ ਚੇਲਿਆਂ ਨੂੰ ਆਖੋ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਵੇਖੋ ਉਹ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਦਾ ਹੈ, ਉਹ ਨੂੰ ਤੁਸੀਂ ਉੱਥੇ ਵੇਖੋਗੇ। ਲਓ ਮੈਂ ਤੁਹਾਨੂੰ ਦੱਸ ਦਿੱਤਾ। \v 8 ਅਤੇ ਉਹ ਡਰ ਅਤੇ ਵੱਡੀ ਖੁਸ਼ੀ ਨਾਲ ਕਬਰ ਕੋਲੋਂ ਜਲਦੀ ਚੱਲ ਕੇ ਉਹ ਦੇ ਚੇਲਿਆਂ ਨੂੰ ਖ਼ਬਰ ਦੇਣ ਲਈ ਦੌੜੀਆਂ ਗਈਆਂ। \v 9 ਅਤੇ ਵੇਖੋ ਯਿਸੂ ਉਨ੍ਹਾਂ ਨੂੰ ਮਿਲਿਆ ਅਤੇ ਬੋਲਿਆ, \wj ਸੁਖੀ ਰਹੋ!\wj* ਅਤੇ ਉਨ੍ਹਾਂ ਨੇ ਕੋਲ ਆ ਕੇ ਯਿਸੂ ਦੇ ਚਰਨ ਫੜੇ ਅਤੇ ਉਸ ਨੂੰ ਮੱਥਾ ਟੇਕਿਆ। \v 10 ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, \wj ਡਰੋ ਨਾ, ਜਾਓ, ਮੇਰੇ ਭਾਈਆਂ ਨੂੰ ਆਖੋ ਜੋ ਗਲੀਲ ਨੂੰ ਜਾਣ ਅਤੇ ਉਹ ਉੱਥੇ ਮੈਨੂੰ ਵੇਖਣਗੇ।\wj* \s ਪਹਿਰੇਦਾਰਾਂ ਦੀ ਸੂਚਨਾ \p \v 11 ਜਿਸ ਵੇਲੇ ਉਹ ਜਾ ਰਹੀਆਂ ਸਨ ਤਾਂ ਵੇਖੋ ਪਹਿਰੇ ਵਾਲਿਆਂ ਵਿੱਚੋਂ ਕਈਆਂ ਨੇ ਸ਼ਹਿਰ ਜਾ ਕੇ ਸਾਰੀ ਘਟਨਾ ਮੁੱਖ ਜਾਜਕਾਂ ਨੂੰ ਦੱਸ ਦਿੱਤੀ। \v 12 ਅਤੇ ਉਹ ਬਜ਼ੁਰਗਾਂ ਦੇ ਨਾਲ ਇਕੱਠੇ ਹੋਏ ਅਤੇ ਯੋਜਨਾਂ ਬਣਾ ਕੇ ਸਿਪਾਹੀਆਂ ਨੂੰ ਬਹੁਤ ਰੁਪਏ ਦਿੱਤੇ \v 13 ਅਤੇ ਬੋਲੇ, ਤੁਸੀਂ ਇਹ ਆਖਣਾ ਕਿ ਜਦ ਅਸੀਂ ਸੁੱਤੇ ਹੋਏ ਸੀ, ਉਹ ਦੇ ਚੇਲੇ ਰਾਤ ਨੂੰ ਆ ਕੇ ਉਹ ਨੂੰ ਚੁਰਾ ਲੈ ਗਏ \v 14 ਅਤੇ ਜੇ ਇਹ ਗੱਲ ਹਾਕਮ ਦੇ ਕੰਨਾਂ ਤੱਕ ਪਹੁੰਚੇ ਤਾਂ ਅਸੀਂ ਉਹ ਨੂੰ ਮਨਾ ਕੇ ਤੁਹਾਨੂੰ ਬਰੀ ਕਰ ਦਿਆਂਗੇ। \v 15 ਸੋ ਉਨ੍ਹਾਂ ਨੇ ਰੁਪਏ ਲੈ ਕੇ ਉਸੇ ਤਰ੍ਹਾਂ ਕੀਤਾ ਜਿਸ ਤਰ੍ਹਾਂ ਸਿਖਾਏ ਗਏ ਸਨ ਅਤੇ ਇਹ ਗੱਲ ਅੱਜ ਤੱਕ ਯਹੂਦੀਆਂ ਵਿੱਚ ਪ੍ਰਚਲਿਤ ਹੈ। \s ਯਿਸੂ ਦਾ ਦਿਖਾਈ ਦੇਣਾ ਅਤੇ ਅੰਤਿਮ ਹੁਕਮ \r ਮਰਕੁਸ 16:14-18; ਲੂਕਾ 24:36-49; ਯੂਹੰਨਾ 20:19-23; ਰਸੂਲਾਂ ਦੇ ਕਰਤੱਬ 1:6-8 \p \v 16 ਫੇਰ ਉਹ ਗਿਆਰ੍ਹਾਂ ਚੇਲੇ ਗਲੀਲ ਵਿੱਚ ਉਸ ਪਹਾੜ ਉੱਤੇ ਗਏ ਜਿਹੜਾ ਯਿਸੂ ਨੇ ਉਨ੍ਹਾਂ ਲਈ ਠਹਿਰਾਇਆ ਹੋਇਆ ਸੀ। \v 17 ਅਤੇ ਉਨ੍ਹਾਂ ਨੇ ਉਸ ਨੂੰ ਵੇਖ ਕੇ ਮੱਥਾ ਟੇਕਿਆ, ਪਰ ਕਈਆਂ ਨੇ ਸ਼ੱਕ ਕੀਤਾ। \v 18 ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, \wj ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ।\wj* \v 19 \wj ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ।\wj* \v 20 \wj ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਸੰਸਾਰ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ।\wj*