\id SNG \ide UTF-8 \ide UTF-8 \rem Copyright Information: Creative Commons Attribution-ShareAlike 4.0 License \h ਸਰੇਸ਼ਟ ਗੀਤ \toc1 ਸਰੇਸ਼ਟ ਗੀਤ \toc2 ਸਰੇਸ਼ਟ ਗੀਤ \toc3 ਸਰੇਸ਼ਟ \mt ਸਰੇਸ਼ਟ ਗੀਤ \is ਲੇਖਕ \ip ਸੁਲੇਮਾਨ ਦਾ ਗੀਤ ਪੁਸਤਕ ਦਾ ਸਿਰਲੇਖ ਇਸ ਦੀ ਪਹਿਲੀ ਆਇਤ ਤੋਂ ਆਇਆ ਹੈ, ਜੋ ਇਹ ਦੱਸਦਾ ਹੈ ਕਿ ਇਹ ਗੀਤ ਕਿੱਥੋਂ ਆਇਆ ਹੈ: “ਸੁਲੇਮਾਨ ਦਾ ਸਰੇਸ਼ਟ ਗੀਤ” (1:1)। ਪੁਸਤਕ ਦਾ ਸਿਰਲੇਖ ਰਾਜਾ ਸੁਲੇਮਾਨ ਦੇ ਨਾਮ ਤੇ ਹੀ ਲੈ ਲਿਆ ਗਿਆ, ਕਿਉਂਕਿ ਸਾਰੀ ਪੁਸਤਕ ਵਿੱਚ ਉਸ ਦੇ ਨਾਮ ਦਾ ਜਿਕਰ ਵਾਰ-ਵਾਰ ਆਉਂਦਾ ਹੈ (1:5; 3:7, 9, 11; 8:11-12)। \is ਤਾਰੀਖ਼ ਅਤੇ ਲਿਖਣ ਦਾ ਸਥਾਨ \ip ਇਹ ਪੁਸਤਕ ਲਗਭਗ 971-965 ਈ. ਪੂ. ਦੇ ਵਿਚਕਾਰ ਲਿਖੀ ਗਈ। \ip ਸੁਲੇਮਾਨ ਨੇ ਇਸਰਾਏਲ ਦੇ ਰਾਜੇ ਦੇ ਤੌਰ ਤੇ ਆਪਣੇ ਸ਼ਾਸਨਕਾਲ ਦੇ ਦੌਰਾਨ ਇਹ ਪੁਸਤਕ ਲਿਖੀ, ਉਹ ਵਿਦਵਾਨ ਜੋ ਸੁਲੇਮਾਨ ਨੂੰ ਇਸ ਪੁਸਤਕ ਦਾ ਲੇਖਕ ਮੰਨਦੇ ਹਨ, ਉਹ ਇਸ ਗੱਲ ਉੱਤੇ ਵੀ ਸਹਿਮਤ ਹਨ ਕਿ ਇਹ ਗੀਤ ਉਸ ਦੇ ਸ਼ਾਸਨਕਾਲ ਦੇ ਸ਼ੁਰੂਆਤ ਵਿੱਚ ਲਿਖਿਆ ਗਿਆ ਸੀ, ਉਨ੍ਹਾਂ ਦਾ ਅਜਿਹਾ ਮੰਨਣਾ ਸਿਰਫ਼ ਕਵਿਤਾ ਵਿੱਚ ਆਏ ਜੁਆਨੀ ਦੇ ਉਤਸ਼ਾਹ ਕਰਕੇ ਨਹੀਂ ਹੈ, ਸਗੋਂ ਇਸ ਲਈ ਵੀ ਕਿ ਲੇਖਕ ਨੇ ਅਜਿਹੇ ਸਥਾਨਾਂ ਦੇ ਨਾਮਾਂ ਦਾ ਜਿਕਰ ਕੀਤਾ ਹੈ ਜੋ ਦੇਸ ਦੇ ਉੱਤਰੀ ਅਤੇ ਦੱਖਣੀ ਹਿੱਸਿਆਂ ਵਿੱਚ ਹਨ, ਜਿਸ ਵਿੱਚ ਲਬਾਨੋਨ ਅਤੇ ਮਿਸਰ ਵੀ ਸ਼ਾਮਿਲ ਹੈ। \is ਪ੍ਰਾਪਤ ਕਰਤਾ \ip ਵਿਆਹੁਤਾ ਜੋੜਿਆਂ ਲਈ ਅਤੇ ਵਿਆਹ ਬਾਰੇ ਵਿਚਾਰ ਕਰਨ ਵਾਲੇ ਕੁਆਰੇ/ਕੁਆਰੀਆਂ ਲਈ। \is ਉਦੇਸ਼ \ip ਸੁਲੇਮਾਨ ਦਾ ਗੀਤ, ਪਿਆਰ ਦੇ ਗੁਣਾਂ ਨੂੰ ਵਡਿਆਉਣ ਲਈ, ਗੀਤ ਦੇ ਰੂਪ ਵਿੱਚ ਲਿਖੀ ਗਈ ਕਵਿਤਾ ਹੈ ਅਤੇ ਇਹ ਸਪੱਸ਼ਟ ਤੌਰ ਤੇ ਵਿਆਹ ਨੂੰ ਪਰਮੇਸ਼ੁਰ ਦੁਆਰਾ ਤਿਆਰ ਕੀਤੀ ਗਈ ਬਣਾਵਟ ਦੇ ਰੂਪ ਵਿੱਚ ਦਰਸਾਉਂਦੀ ਹੈ। ਇੱਕ ਆਦਮੀ ਅਤੇ ਔਰਤ ਨੂੰ ਇੱਕ ਦੂਸਰੇ ਨਾਲ ਆਤਮਿਕ, ਭਾਵਨਾਤਮਕ ਅਤੇ ਸਰੀਰਕ ਤੌਰ ਤੇ ਪਿਆਰ ਕਰਦੇ ਹੋਏ ਵਿਆਹ ਦੇ ਸੰਦਰਭ ਵਿੱਚ ਹੀ ਇਕੱਠੇ ਰਹਿਣਾ ਚਾਹੀਦਾ ਹੈ। \is ਵਿਸ਼ਾ-ਵਸਤੂ \ip ਪਿਆਰ ਅਤੇ ਵਿਆਹ \iot ਰੂਪ-ਰੇਖਾ \io1 1. ਲਾੜੀ ਸੁਲੇਮਾਨ ਬਾਰੇ ਸੋਚਦੀ ਹੈ — 1:1-3:5 \io1 2. ਲਾੜੀ ਦੁਆਰਾ ਮੰਗਣੀ ਨੂੰ ਸਵੀਕਾਰ ਕਰਨਾ ਅਤੇ ਵਿਆਹ ਲਈ ਇੰਤਜ਼ਾਰ ਕਰਨਾ — 3:6-5:1 \io1 3. ਲਾੜੀ ਆਪਣੇ ਲਾੜੇ ਨੂੰ ਗੁਆਉਣ ਦਾ ਸੁਪਨਾ ਵੇਖਦੀ ਹੈ — 5:2-6:3 \io1 4. ਲਾੜੀ ਅਤੇ ਲਾੜਾ ਇੱਕ ਦੂਜੇ ਦੀ ਤਾਰੀਫ਼ ਕਰਦੇ ਹਨ — 6:4-8:14 \c 1 \s ਪਹਿਲਾ ਗੀਤ \sp ਵਧੂ \p \v 1 ਸੁਲੇਮਾਨ ਦਾ ਸਰੇਸ਼ਟ ਗੀਤ। \q \v 2 ਤੂੰ ਮੈਨੂੰ ਆਪਣੇ ਮੂੰਹ ਦੇ ਚੁੰਮਣ ਨਾਲ ਚੁੰਮੇ, \q ਕਿਉਂ ਜੋ ਤੇਰਾ ਪ੍ਰੇਮ ਮਧ ਨਾਲੋਂ ਚੰਗਾ ਹੈ। \q \v 3 ਤੇਰੇ ਅਤਰ ਦੀ ਚੰਗੀ ਸੁਗੰਧ ਹੈ, \q ਤੇਰਾ ਨਾਮ ਚੋਏ ਹੋਏ ਤੇਲ ਵਰਗਾ ਹੈ, \q ਇਸ ਲਈ ਕੁਆਰੀਆਂ ਤੈਨੂੰ ਪਿਆਰ ਕਰਦੀਆਂ ਹਨ। \q \v 4 ਮੈਨੂੰ ਮੋਹ ਲੈ, ਅਸੀਂ ਤੇਰੇ ਪਿੱਛੇ ਦੌੜਾਂਗੀਆਂ। \q ਰਾਜਾ ਮੈਨੂੰ ਆਪਣੇ ਮਹਿਲ ਵਿੱਚ ਲਿਆਇਆ, \q ਅਸੀਂ ਤੇਰੇ ਵਿੱਚ ਬਾਗ਼-ਬਾਗ਼ ਤੇ ਅਨੰਦ ਹੋਵਾਂਗੀਆਂ, \q ਅਸੀਂ ਤੇਰੇ ਪ੍ਰੇਮ ਨੂੰ ਮਧ ਨਾਲੋਂ ਵੱਧ ਯਾਦ ਕਰਾਂਗੀਆਂ, \q ਉਹ ਸੱਚ-ਮੁੱਚ ਤੈਨੂੰ ਪਿਆਰ ਕਰਦੀਆਂ ਹਨ। \q \v 5 ਹੇ ਯਰੂਸ਼ਲਮ ਦੀਓ ਧੀਓ, \q ਮੈਂ ਹਾਂ ਤਾਂ ਕਾਲੀ ਕਲੂਟੀ ਪਰ ਸੋਹਣੀ ਹਾਂ, \q ਕੇਦਾਰ ਦੇ ਤੰਬੂਆਂ ਵਰਗੀ, \q ਸੁਲੇਮਾਨ ਦੇ ਪਰਦਿਆਂ ਦੇ ਵਾਂਗੂੰ। \q \v 6 ਮੈਨੂੰ ਘੂਰ ਕੇ ਨਾ ਵੇਖੋ, ਮੈਂ ਕਾਲੀ ਕਲੂਟੀ ਹਾਂ, \q ਸੂਰਜ ਦੀ ਤਪਸ਼ ਨੇ ਮੈਨੂੰ ਝੁਲਸਾ ਦਿੱਤਾ। \q ਮੇਰੀ ਮਾਂ ਦੇ ਪੁੱਤਰ ਮੇਰੇ ਤੋਂ ਗੁੱਸੇ ਸਨ, \q ਉਨ੍ਹਾਂ ਨੇ ਮੈਨੂੰ ਅੰਗੂਰੀ ਬਾਗ਼ਾਂ ਦੀ ਰਾਖੀ ਉੱਤੇ ਲਾਇਆ, \q2 ਪਰ ਮੈਂ ਆਪਣੇ ਨਿੱਜ ਅੰਗੂਰੀ ਬਾਗ਼ ਦੀ ਰਾਖੀ ਨਾ ਕੀਤੀ। \q \v 7 ਮੈਨੂੰ ਦੱਸ, ਹੇ ਮੇਰੇ ਪ੍ਰਾਣ ਪਿਆਰੇ, \q ਤੂੰ ਕਿੱਥੇ ਇੱਜੜ ਚਾਰਦਾ ਤੇ ਦੁਪਹਿਰ ਦੇ ਵੇਲੇ ਕਿੱਥੇ ਬਿਠਾਉਂਦਾ ਹੈ? \q ਮੈਂ ਕਿਉਂ ਘੁੰਡ ਵਾਲੀ ਵਾਂਗੂੰ ਤੇਰੇ ਸਾਥੀਆਂ ਦੇ ਇੱਜੜਾਂ ਦੇ ਕੋਲ ਹੋਵਾਂ? \sp ਵਰ \q \v 8 ਹੇ ਇਸਤਰੀਆਂ ਵਿੱਚੋਂ ਰੂਪਵੰਤੀਏ, \q ਜੇ ਤੂੰ ਨਹੀਂ ਜਾਣਦੀ ਤਾਂ ਤੂੰ ਇੱਜੜ ਦੀ ਪੈੜ ਉੱਤੇ ਚੱਲੀ ਜਾ \q ਅਤੇ ਆਪਣੀਆਂ ਮੇਮਣੀਆਂ ਨੂੰ ਆਜੜੀਆਂ ਦੇ ਵਸੇਬਿਆਂ ਕੋਲ ਚਾਰ। \q \v 9 ਹੇ ਮੇਰੀ ਪ੍ਰੀਤਮਾ, \q ਮੈਂ ਤੇਰੀ ਤੁਲਨਾ ਫ਼ਿਰਊਨ ਦੇ ਰਥਾਂ ਵਿੱਚ ਜੋਹੀ ਹੋਈ ਘੋੜੀ ਨਾਲ ਕੀਤੀ ਹੈ l \q \v 10 ਤੇਰੀਆਂ ਗੱਲ੍ਹਾਂ ਬਾਲ਼ੀਆਂ ਨਾਲ ਸੋਹਣੀਆਂ ਹਨ, \q ਤੇਰੀ ਗਰਦਨ ਮੋਤੀਆਂ ਦੀ ਮਾਲਾ ਨਾਲ। \sp ਵਧੂ \q \v 11 ਅਸੀਂ ਤੇਰੇ ਲਈ ਸੋਨੇ ਦੇ ਹਾਰ ਚਾਂਦੀ ਦੇ ਫੁੱਲਾਂ ਨਾਲ ਬਣਾਵਾਂਗੇ। \q \v 12 ਜਦ ਤੱਕ ਰਾਜਾ ਆਪਣੀ ਮੇਜ਼ ਤੇ ਸੀ, \q ਮੇਰੇ ਜਟਾ-ਮਾਸੀ ਅਤਰ ਦੀ ਸੁੰਗਧ ਫੈਲਦੀ ਰਹੀ। \q \v 13 ਮੇਰਾ ਬਾਲਮ ਮੇਰੇ ਲਈ ਗੰਧਰਸ ਦੀ ਪੁੜੀ ਹੈ, \q ਜੋ ਮੇਰੀਆਂ ਛਾਤੀਆਂ ਵਿਚਕਾਰ ਰਾਤ ਕੱਟਦਾ ਹੈ। \q \v 14 ਮੇਰਾ ਬਾਲਮ ਮੇਰੇ ਲਈ ਮਹਿੰਦੀ ਦੇ ਫੁੱਲਾਂ ਦਾ ਗੁੱਛਾ ਹੈ, \q ਜੋ ਏਨ-ਗਦੀ ਦੇ ਬਗ਼ੀਚਿਆਂ ਵਿੱਚ ਹੈ। \sp ਵਰ \q \v 15 ਵੇਖ, ਮੇਰੀ ਪ੍ਰੀਤਮਾ, ਤੂੰ ਰੂਪਵੰਤ ਹੈਂ, \q ਵੇਖ, ਤੂੰ ਰੂਪਵੰਤ ਹੈ, \q ਤੇਰੀਆਂ ਅੱਖਾਂ ਕਬੂਤਰੀ ਦੀਆਂ ਅੱਖਾਂ ਵਰਗੀਆਂ ਹਨ। \sp ਵਧੂ \q \v 16 ਹੇ ਮੇਰੇ ਬਾਲਮ ਵੇਖ, ਤੂੰ ਰੂਪਵੰਤ ਹੈਂ, ਤੂੰ ਸੱਚ-ਮੁੱਚ ਮਨ ਭਾਉਂਦਾ ਹੈਂ, \q ਸਾਡੀ ਸੇਜ਼ ਹਰੀ-ਭਰੀ ਹੈ। \q \v 17 ਸਾਡੇ ਘਰ ਦੇ ਸ਼ਤੀਰ ਦਿਆਰ ਦੇ \q ਅਤੇ ਸਾਡੀਆਂ ਕੜੀਆਂ ਸਨੌਵਰ ਦੀਆਂ ਹਨ। \c 2 \q \v 1 ਮੈਂ ਸ਼ਾਰੋਨ ਦਾ ਗੁਲਾਬ \q ਅਤੇ ਵਾਦੀਆਂ ਦਾ ਸੋਸਨ ਹਾਂ। \sp ਵਰ \q \v 2 ਜਿਵੇਂ ਸੋਸਨ ਝਾੜੀਆਂ ਦੇ ਵਿੱਚ \q ਉਸੇ ਤਰ੍ਹਾਂ ਹੀ ਮੇਰੀ ਪ੍ਰੀਤਮਾ ਧੀਆਂ ਦੇ ਵਿੱਚ ਹੈ। \sp ਵਧੂ \q \v 3 ਜਿਵੇਂ ਸੇਬ ਦਾ ਰੁੱਖ ਬਣ ਦੇ ਰੁੱਖਾਂ ਦੇ ਵਿਚਕਾਰ ਹੈ, \q ਉਸੇ ਤਰ੍ਹਾਂ ਹੀ ਮੇਰਾ ਪ੍ਰੇਮੀ ਜਵਾਨਾਂ ਦੇ ਵਿੱਚ ਹੈ। \q ਮੈਂ ਵੱਡੀ ਚਾਅ ਨਾਲ ਉਸ ਦੀ ਛਾਂ ਵਿੱਚ ਬੈਠੀ ਸੀ, \q ਉਸ ਦਾ ਫਲ ਮੈਨੂੰ ਖਾਣ ਵਿੱਚ ਮਿੱਠਾ ਲੱਗਦਾ ਸੀ। \q \v 4 ਉਹ ਮੈਨੂੰ ਦਾਵਤ-ਖਾਨੇ ਵਿੱਚ ਲੈ ਆਇਆ, \q ਉਹ ਦੇ ਪਿਆਰ ਦਾ ਝੰਡਾ ਮੇਰੇ ਉੱਪਰ ਸੀ। \q \v 5 ਮੈਨੂੰ ਸੌਗੀ ਨਾਲ ਸਹਾਰਾ ਦਿਓ, \q ਸੇਬਾਂ ਨਾਲ ਮੈਨੂੰ ਤਰੋਤਾਜ਼ਾ ਕਰੋ, \q ਕਿਉਂ ਜੋ ਮੈਂ ਪ੍ਰੀਤ ਦੀ ਰੋਗਣ ਹਾਂ। \q \v 6 ਕਾਸ਼ ਉਸ ਦਾ ਖੱਬਾ ਹੱਥ ਮੇਰੇ ਸਿਰ ਦੇ ਹੇਠ ਹੁੰਦਾ \q ਅਤੇ ਉਸ ਦਾ ਸੱਜਾ ਹੱਥ ਮੈਨੂੰ ਘੇਰੇ ਵਿੱਚ ਲੈ ਲੈਂਦਾ! \q \v 7 ਹੇ ਯਰੂਸ਼ਲਮ ਦੀਓ ਧੀਓ, \q ਮੈਂ ਤੁਹਾਨੂੰ ਚਕਾਰਿਆਂ, \q ਅਤੇ ਖੇਤ ਦੀਆਂ ਹਿਰਨੀਆਂ ਦੀ ਸਹੁੰ ਚੁਕਾਉਂਦੀ ਹਾਂ, \q ਤੁਸੀਂ ਪ੍ਰੀਤ ਨੂੰ ਨਾ ਉਕਸਾਓ, ਨਾ ਜਗਾਓ, \q ਜਦ ਤੱਕ ਉਸ ਨੂੰ ਆਪ ਨਾ ਭਾਵੇ! \s ਦੂਸਰਾ ਗੀਤ \sp ਵਧੂ \q \v 8 ਮੇਰੇ ਪ੍ਰੇਮੀ ਦੀ ਅਵਾਜ਼ ਸੁਣਾਈ ਦਿੰਦੀ ਹੈ! \q ਵੇਖੋ, ਉਹ ਆ ਰਿਹਾ ਹੈ, \q ਪਹਾੜਾਂ ਦੇ ਉੱਪਰ ਦੀ ਛਾਲਾਂ ਮਾਰਦਾ \q ਅਤੇ ਟਿੱਲਿਆਂ ਦੇ ਉੱਪਰੋਂ ਕੁੱਦਦਾ ਹੋਇਆ! \q \v 9 ਮੇਰਾ ਪ੍ਰੇਮੀ ਚਿਕਾਰੇ ਜਾਂ ਜੁਆਨ ਹਿਰਨ ਵਾਂਗੂੰ ਹੈ! \q ਵੇਖੋ, ਉਹ ਸਾਡੀ ਕੰਧ ਦੇ ਪਿੱਛੇ ਖੜ੍ਹਾ ਹੈ, \q ਉਹ ਤਾਕੀਆਂ ਵਿੱਚੋਂ ਦੀ ਝਾਕਦਾ \q ਅਤੇ ਝਰੋਖਿਆਂ ਵਿੱਚੋਂ ਤੱਕਦਾ ਹੈ! \q \v 10 ਮੇਰੇ ਪ੍ਰੇਮੀ ਨੇ ਮੈਨੂੰ ਉੱਤਰ ਦੇ ਕੇ ਆਖਿਆ, \sp ਵਰ \q ਮੇਰੀ ਪ੍ਰੀਤਮਾ, ਮੇਰੀ ਰੂਪਵੰਤੀ, ਉੱਠ ਤੇ ਚੱਲੀ ਆ, \q \v 11 ਕਿਉਂ ਜੋ ਵੇਖ, ਸਰਦੀਆਂ ਲੰਘ ਗਈਆਂ ਹਨ, \q ਮੀਂਹ ਵੀ ਪੈ ਕੇ ਚਲਾ ਗਿਆ ਹੈ, \q \v 12 ਧਰਤੀ ਉੱਤੇ ਫੁੱਲ ਵਿਖਾਈ ਦਿੰਦੇ ਹਨ, \q ਗਾਉਣ ਦਾ ਸਮਾਂ ਆ ਗਿਆ ਹੈ \q ਅਤੇ ਸਾਡੀ ਧਰਤੀ ਵਿੱਚ ਘੁੱਗੀ ਦੀ ਅਵਾਜ਼ ਸੁਣਾਈ ਦਿੰਦੀ ਹੈ। \q \v 13 ਹੰਜ਼ੀਰ ਆਪਣੇ ਫਲ ਪਕਾਉਂਦੀ ਹੈ, \q ਅੰਗੂਰ ਫਲ ਰਹੇ ਹਨ, \q ਉਹ ਆਪਣੀ ਸੁਗੰਧ ਦਿੰਦੇ ਹਨ, \q ਹੇ ਮੇਰੀ ਪ੍ਰੀਤਮਾ, ਮੇਰੀ ਰੂਪਵੰਤੀ, \q ਉੱਠ ਤੇ ਚੱਲੀ ਆ! \q \v 14 ਹੇ ਮੇਰੀਏ ਕਬੂਤਰੀਏ, ਜਿਹੜੀ ਚੱਟਾਨ ਦੀਆਂ ਦਰਾਰਾਂ ਵਿੱਚ, \q ਢਲਾਣ ਦੇ ਓਹਲੇ ਵਿੱਚ ਹੈ, \q ਮੈਨੂੰ ਆਪਣਾ ਚਿਹਰਾ ਵਿਖਾ, \q ਮੈਨੂੰ ਆਪਣੀ ਅਵਾਜ਼ ਸੁਣਾ \q ਕਿਉਂ ਜੋ ਤੇਰੀ ਅਵਾਜ਼ ਰਸੀਲੀ ਅਤੇ ਤੇਰਾ ਚਿਹਰਾ ਸੋਹਣਾ ਹੈ। \q \v 15 ਸਾਡੇ ਲਈ ਲੂੰਬੜੀਆਂ ਨੂੰ ਸਗੋਂ ਛੋਟੀਆਂ ਲੂੰਬੜੀਆਂ ਨੂੰ ਫੜੋ, \q ਜੋ ਅੰਗੂਰੀ ਬਾਗ਼ ਨੂੰ ਖ਼ਰਾਬ ਕਰਦੀਆਂ ਹਨ, \q ਸਾਡੇ ਅੰਗੂਰੀ ਬਾਗ਼ ਤਾਂ ਖਿੜ ਰਹੇ ਹਨ। \sp ਵਧੂ \q \v 16 ਮੇਰਾ ਬਾਲਮ ਮੇਰਾ ਹੈ ਅਤੇ ਮੈਂ ਉਸ ਦੀ ਹਾਂ, \q ਉਹ ਸੋਸਨਾਂ ਵਿੱਚ ਚਾਰਦਾ ਹੈ। \q \v 17 ਜਦ ਤੱਕ ਦਿਨ ਢੱਲ਼ ਨਾ ਜਾਵੇ ਅਤੇ ਪਰਛਾਵੇਂ ਮਿਟ ਨਾ ਜਾਣ, \q ਤਦ ਤੱਕ ਹੇ ਮੇਰੇ ਬਾਲਮ, \q ਮੁੜ ਤੇ ਚਿਕਾਰੇ ਵਾਂਗੂੰ ਜਾਂ ਜੁਆਨ ਹਿਰਨ ਵਾਂਗਰ ਬਣ \q ਜਿਹੜਾ ਬਥਰ ਦੇ ਪਹਾੜਾਂ ਉੱਤੇ ਫਿਰਦਾ ਹੈ। \c 3 \q \v 1 ਰਾਤ ਨੂੰ ਮੈਂ ਆਪਣੇ ਪਲੰਗ ਉੱਤੇ, \q ਆਪਣੇ ਪ੍ਰਾਣ ਪਿਆਰੇ ਨੂੰ ਭਾਲਿਆ, \q ਮੈਂ ਉਹ ਨੂੰ ਭਾਲਿਆ ਪਰ ਉਹ ਮੈਨੂੰ ਨਹੀਂ ਮਿਲਿਆ। \q \v 2 ਮੈਂ ਹੁਣ ਉੱਠਾਂਗੀ, ਮੈਂ ਸ਼ਹਿਰ ਵਿੱਚ ਐਧਰ ਉੱਧਰ ਫਿਰਾਂਗੀ, \q ਮੈਂ ਗਲੀਆਂ ਵਿੱਚ ਅਤੇ ਚੌਕਾਂ ਵਿੱਚ ਆਪਣੇ ਪ੍ਰਾਣ ਪਿਆਰੇ ਨੂੰ ਭਾਲਾਂਗੀ। \q ਮੈਂ ਉਹ ਨੂੰ ਭਾਲਿਆ ਪਰ ਉਹ ਮੈਨੂੰ ਨਹੀਂ ਮਿਲਿਆ। \q \v 3 ਰਾਖੇ ਜਿਹੜੇ ਸ਼ਹਿਰ ਵਿੱਚ ਫਿਰਦੇ ਸਨ ਮੈਨੂੰ ਮਿਲੇ, \q “ਕੀ ਤੁਸੀਂ ਮੇਰੇ ਪ੍ਰਾਣ ਪਿਆਰੇ ਨੂੰ ਵੇਖਿਆ ਹੈ?” \q \v 4 ਮੈਂ ਉਨ੍ਹਾਂ ਤੋਂ ਥੋੜ੍ਹਾ ਹੀ ਅੱਗੇ ਲੰਘੀ ਸੀ \q ਕਿ ਮੈਂ ਆਪਣੇ ਪ੍ਰਾਣ ਪਿਆਰੇ ਨੂੰ ਲੱਭ ਲਿਆ। \q ਮੈਂ ਉਹ ਨੂੰ ਫੜ੍ਹ ਲਿਆ ਅਤੇ ਛੱਡਿਆ ਨਾ, \q ਜਦ ਤੱਕ ਮੈਂ ਉਹ ਨੂੰ ਆਪਣੀ ਮਾਂ ਦੇ ਘਰ \q ਆਪਣੇ ਜਣਨੀ ਦੀ ਕੋਠਰੀ ਵਿੱਚ ਨਾ ਲੈ ਗਈ। \q \v 5 ਹੇ ਯਰੂਸ਼ਲਮ ਦੀਓ ਧੀਓ, \q ਮੈਂ ਤੁਹਾਨੂੰ ਚਕਾਰਿਆਂ ਅਤੇ ਖੇਤ ਦੀਆਂ ਹਿਰਨੀਆਂ ਦੀ ਸਹੁੰ ਚੁਕਾਉਂਦੀ ਹਾਂ, \q ਤੁਸੀਂ ਪ੍ਰੀਤ ਨੂੰ ਨਾ ਉਕਸਾਓ, ਨਾ ਜਗਾਓ, \q ਜਦ ਤੱਕ ਉਸ ਨੂੰ ਆਪ ਨਾ ਭਾਵੇ! \s ਤੀਸਰਾ ਗੀਤ \sp ਵਧੂ \q \v 6 ਇਹ ਕੌਣ ਹੈ ਜਿਹੜਾ ਧੂੰਏਂ ਦੇ ਥੰਮ੍ਹਾਂ ਵਾਂਗੂੰ, \q ਗੰਧਰਸ ਅਤੇ ਲੁਬਾਨ ਦੀ ਸੁਗੰਧੀ ਨਾਲ \q ਅਤੇ ਵਪਾਰੀਆਂ ਦੇ ਸਾਰੇ ਮਸਾਲਿਆਂ ਨਾਲ ਉਜਾੜ ਵੱਲੋਂ ਆਉਂਦਾ ਹੈ? \q \v 7 ਵੇਖੋ, ਇਹ ਸੁਲੇਮਾਨ ਦੀ ਪਾਲਕੀ ਹੈ, \q ਉਸ ਦੇ ਆਲੇ-ਦੁਆਲੇ ਸੱਠ ਸੂਰਮੇ ਹਨ, \q ਜਿਹੜੇ ਇਸਰਾਏਲ ਦੇ ਸੂਰਮਿਆਂ ਵਿੱਚੋਂ ਹਨ। \q \v 8 ਉਹ ਸਾਰੇ ਤਲਵਾਰ ਧਾਰੀ ਹਨ, \q ਉਹ ਯੁੱਧ ਵਿੱਚ ਨਿਪੁੰਨ ਹਨ, \q ਉਨ੍ਹਾਂ ਵਿੱਚੋਂ ਹਰ ਇੱਕ ਰਾਤਾਂ ਦੇ ਡਰ ਦੇ ਕਾਰਨ \q ਆਪਣੀ ਤਲਵਾਰ ਆਪਣੇ ਪੱਟ ਉੱਤੇ ਲਟਕਾਈ ਰੱਖਦਾ ਹੈ। \q \v 9 ਸੁਲੇਮਾਨ ਰਾਜਾ ਨੇ ਲਬਾਨੋਨ ਦੀ ਲੱਕੜੀ ਦੀ \q ਆਪਣੇ ਲਈ ਇੱਕ ਪਾਲਕੀ ਬਣਵਾਈ ਹੈ। \q \v 10 ਉਸ ਦੇ ਥੰਮ੍ਹ ਚਾਂਦੀ ਦੇ \q ਅਤੇ ਉਸ ਦਾ ਛਤ੍ਰ ਸੋਨੇ ਦਾ \q ਅਤੇ ਉਸ ਦੀ ਗੱਦੀ ਬੈਂਗਣੀ ਰੰਗ ਦੀ ਬਣਵਾਈ ਹੈ, \q ਉਸ ਦਾ ਅੰਦਰਲਾ ਹਿੱਸਾ ਯਰੂਸ਼ਲਮ ਦੀਆਂ ਧੀਆਂ ਵੱਲੋਂ, \q ਬੜੇ ਪ੍ਰੇਮ ਨਾਲ ਜੋੜਿਆ ਗਿਆ ਹੈ। \q \v 11 ਹੇ ਸੀਯੋਨ ਦੀਓ ਧੀਓ, ਜ਼ਰਾ ਬਾਹਰ ਨਿੱਕਲੋ ਅਤੇ ਸੁਲੇਮਾਨ ਰਾਜਾ ਨੂੰ ਵੇਖੋ, \q ਉਸਨੇ ਉਹ ਤਾਜ ਪਾਇਆ ਹੈ, \q ਜਿਹੜਾ ਉਹ ਦੀ ਮਾਤਾ ਨੇ ਉਹ ਦੇ ਵਿਆਹ ਦੇ ਦਿਨ \q ਅਤੇ ਉਹ ਦੇ ਮਨ ਦੇ ਆਨੰਦ ਦੇ ਦਿਨ ਉਹ ਦੇ ਸਿਰ ਉੱਤੇ ਰੱਖਿਆ ਸੀ। \c 4 \sp ਵਰ \q \v 1 ਵੇਖ, ਹੇ ਮੇਰੀ ਪ੍ਰੀਤਮਾ, ਤੂੰ ਰੂਪਵੰਤ ਹੈ! \q ਵੇਖ, ਤੂੰ ਰੂਪਵੰਤ ਹੈ, \q ਤੇਰੀਆਂ ਅੱਖਾਂ ਤੇਰੇ ਘੁੰਡ ਦੇ ਹੇਠ ਕਬੂਤਰੀ ਵਰਗੀਆਂ ਹਨ, \q ਤੇਰੇ ਵਾਲ਼ ਉਨ੍ਹਾਂ ਬੱਕਰੀਆਂ ਦੇ ਝੁੰਡ ਵਾਂਗੂੰ ਹਨ, \q ਜਿਹੜੀਆਂ ਗਿਲਆਦ ਪਰਬਤ ਦੇ ਹੇਠਾਂ ਬੈਠੀਆਂ ਹਨ। \q \v 2 ਤੇਰੇ ਦੰਦ ਮੁੰਨੀਆਂ ਹੋਇਆ ਭੇਡਾਂ ਦੇ ਇੱਜੜ ਵਾਂਗੂੰ ਹਨ, \q ਜਿਹੜੀਆਂ ਨਹਾ ਕੇ ਉਤਾਹਾਂ ਆਈਆਂ ਹਨ, \q ਜਿਹੜੀਆਂ ਸਾਰੀਆਂ ਜੋੜਿਆਂ ਨੂੰ ਜੰਮਦੀਆਂ ਹਨ, \q ਉਨ੍ਹਾਂ ਵਿੱਚੋਂ ਕੋਈ ਇਕੱਲੀ ਨਹੀਂ। \q \v 3 ਤੇਰੇ ਬੁੱਲ ਲਾਲ ਡੋਰੀ ਵਰਗੇ ਹਨ, \q ਤੇਰਾ ਮੂੰਹ ਸੋਹਣਾ ਹੈ, \q ਤੇਰੀਆਂ ਗੱਲਾਂ ਘੁੰਡ ਦੇ ਹੇਠ ਅਨਾਰ ਦੇ ਟੁੱਕੜਿਆਂ ਵਾਂਗੂੰ ਹਨ। \q \v 4 ਤੇਰੀ ਗਰਦਨ ਦਾਊਦ ਦੇ ਬੁਰਜ ਵਾਂਗੂੰ ਹੈ, \q ਜਿਹੜਾ ਸ਼ਸਤਰ-ਖ਼ਾਨੇ ਲਈ ਬਣਾਇਆ ਗਿਆ ਹੈ, \q ਜਿਸ ਦੇ ਉੱਤੇ ਹਜ਼ਾਰ ਢਾਲਾਂ ਲਟਕਾਈਆਂ ਹੋਈਆਂ ਹਨ, \q ਉਹ ਸਾਰੀਆਂ ਸੂਰਮਿਆਂ ਦੀਆਂ ਢਾਲਾਂ ਹਨ। \q \v 5 ਤੇਰੀਆਂ ਦੋਵੇਂ ਛਾਤੀਆਂ ਹਿਰਨੀਆਂ ਦੇ ਜੁੜਵਾਂ ਬੱਚਿਆਂ ਵਾਂਗੂੰ ਹਨ, \q ਜਿਹੜੇ ਸੋਸਨਾਂ ਦੇ ਵਿੱਚ ਚੁਗਦੇ ਹਨ। \q \v 6 ਜਦ ਤੱਕ ਦਿਨ ਢੱਲ਼ ਨਾ ਜਾਵੇ ਅਤੇ ਪਰਛਾਵੇਂ ਮਿਟ ਨਾ ਜਾਣ, \q ਮੈਂ ਗੰਧਰਸ ਦੇ ਪਰਬਤ ਅਤੇ ਲੁਬਾਨ ਦੇ ਟਿੱਲੇ ਉੱਤੇ ਚਲਾ ਜਾਂਵਾਂਗਾ। \q \v 7 ਹੇ ਮੇਰੀ ਪ੍ਰੀਤਮਾ, ਤੂੰ ਸਾਰੀ ਦੀ ਸਾਰੀ ਰੂਪਵੰਤ ਹੈਂ, \q ਤੇਰੇ ਵਿੱਚ ਕੋਈ ਦੋਸ਼ ਨਹੀਂ। \q \v 8 ਹੇ ਮੇਰੀ ਵਹੁਟੀਏ, ਤੂੰ ਲਬਾਨੋਨ ਤੋਂ ਮੇਰੇ ਸੰਗ ਆ, \q ਲਬਾਨੋਨ ਤੋਂ ਮੇਰੇ ਸੰਗ ਆ, \q ਤੂੰ ਅਮਾਨਾਹ ਦੀ ਚੋਟੀ ਤੋਂ, \q ਸਨੀਰ ਤੇ ਹਰਮੋਨ ਦੀ ਚੋਟੀ ਤੋਂ, \q ਸ਼ੇਰਾਂ ਦੇ ਘੁਰਨਿਆਂ ਤੋਂ, \q ਚੀਤਿਆਂ ਦੇ ਪਹਾੜਾਂ ਤੋਂ ਚੱਲੀ ਆ। \q \v 9 ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਤੂੰ ਮੇਰਾ ਮਨ ਲੁੱਟ ਲਿਆ ਹੈ, \q ਤੂੰ ਆਪਣੀ ਇੱਕ ਨਜ਼ਰ ਨਾਲ ਮੇਰਾ ਮਨ ਲੁੱਟ ਲਿਆ ਹੈ, \q ਆਪਣੀ ਗਰਦਨ ਦੀ ਮਾਲਾ ਦੇ ਇੱਕ ਮੋਤੀ ਨਾਲ! \q \v 10 ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਤੇਰਾ ਪ੍ਰੇਮ ਕਿੰਨ੍ਹਾਂ ਸੋਹਣਾ ਹੈ, \q ਤੇਰਾ ਪ੍ਰੇਮ ਮਧ ਨਾਲੋਂ, \q ਅਤੇ ਤੇਰੇ ਅਤਰ ਦੀ ਸੁਗੰਧ ਸਾਰਿਆਂ ਮਸਾਲਿਆਂ ਨਾਲੋਂ ਕਿੰਨੀ ਚੰਗੀ ਹੈ! \q \v 11 ਹੇ ਮੇਰੀ ਵਹੁਟੀਏ, ਤੇਰੇ ਬੁੱਲ੍ਹਾਂ ਤੋਂ ਸ਼ਹਿਦ ਚੋ ਰਿਹਾ ਹੈ, \q ਤੇਰੀ ਜੀਭ ਦੇ ਹੇਠ ਸ਼ਹਿਦ ਅਤੇ ਦੁੱਧ ਹੈ, \q ਤੇਰੀ ਪੁਸ਼ਾਕ ਦੀ ਸੁਗੰਧ ਲਬਾਨੋਨ ਦੀ ਸੁਗੰਧ ਵਾਂਗੂੰ ਹੈ। \q \v 12 ਮੇਰੀ ਪਿਆਰੀ, ਮੇਰੀ ਵਹੁਟੀ ਇੱਕ ਬੰਦ ਕੀਤੇ ਹੋਏ ਬਗੀਚੇ ਵਰਗੀ ਹੈ, \q ਇੱਕ ਬੰਦ ਕੀਤਾ ਹੋਇਆ ਸੋਤਾ \q ਅਤੇ ਮੋਹਰ ਲਾਇਆ ਹੋਇਆ ਚਸ਼ਮਾ ਹੈ। \q \v 13 ਤੇਰੀਆਂ ਟਹਿਣੀਆਂ ਉੱਤਮ ਫਲਾਂ ਨਾਲ ਭਰੇ ਅਨਾਰ ਦਾ ਬਾਗ਼ ਹਨ, \q ਜਿੱਥੇ ਮਹਿੰਦੀ ਤੇ ਜਟਾ-ਮਾਸੀ, \q \v 14 ਜਟਾ-ਮਾਸੀ ਅਤੇ ਕੇਸਰ, \q ਬੇਦ-ਮੁਸ਼ਕ ਅਤੇ ਦਾਲਚੀਨੀ, ਲੁਬਾਨ ਦੇ ਸਾਰੇ ਰੁੱਖ, \q ਗੰਧਰਸ ਤੇ ਕੇਉੜਾ ਸਭ ਉੱਤਮ ਮਸਾਲੇ ਹੁੰਦੇ ਹਨ। \q \v 15 ਤੂੰ ਬਾਗ਼ਾਂ ਦਾ ਇੱਕ ਸੋਤਾ, \q ਅੰਮ੍ਰਿਤ ਜਲ ਦਾ ਇੱਕ ਖੂਹ \q ਅਤੇ ਲਬਾਨੋਨ ਤੋਂ ਵਗਦੀ ਹੋਈ ਨਦੀ ਹੈਂ। \sp ਵਧੂ \q \v 16 ਹੇ ਉੱਤਰ ਦੀਏ ਪੌਣੇ, ਜਾਗ! ਹੇ ਦੱਖਣ ਦੀਏ ਪੌਣੇ, ਆ, \q ਮੇਰੇ ਬਾਗ਼ ਉੱਤੇ ਵਗ ਕਿ ਇਸ ਦੀ ਖੁਸ਼ਬੂ ਫੈਲੇ। \q ਮੇਰਾ ਬਾਲਮ ਆਪਣੇ ਬਾਗ਼ ਵਿੱਚ ਆਵੇ \q ਅਤੇ ਆਪਣੇ ਮਿੱਠੇ ਫਲ ਖਾਵੇ। \c 5 \sp ਵਰ \q \v 1 ਹੇ ਮੇਰੀ ਪਿਆਰੀ, ਮੇਰੀ ਵਹੁਟੀਏ, \q ਮੈਂ ਆਪਣੇ ਬਾਗ਼ ਵਿੱਚ ਆਇਆ ਹਾਂ, \q ਮੈਂ ਆਪਣਾ ਗੰਧਰਸ ਆਪਣੇ ਮਸਾਲੇ ਸਮੇਤ ਇਕੱਠਾ ਕਰ ਲਿਆ ਹੈ, \q ਮੈਂ ਸ਼ਹਿਦ ਸਮੇਤ ਆਪਣਾ ਛੱਤਾ ਖਾ ਲਿਆ ਹੈ, \q ਮੈਂ ਆਪਣੀ ਮਧ ਦੁੱਧ ਸਮੇਤ ਪੀ ਲਈ ਹੈ। \sp ਸਹੇਲੀਆਂ \q ਸਾਥੀਓ, ਖਾਓ! \q ਪਿਆਰਿਓ, ਪੀਓ, ਰੱਜ ਕੇ ਪੀਓ! \s ਚੌਥਾ ਗੀਤ \sp ਵਧੂ \q \v 2 ਮੈਂ ਸੁੱਤੀ ਹੋਈ ਸੀ ਪਰ ਮੇਰਾ ਮਨ ਜਾਗਦਾ ਸੀ, \q ਇਹ ਮੇਰੇ ਬਾਲਮ ਦੀ ਅਵਾਜ਼ ਹੈ ਜਿਹੜਾ ਖੜਕਾਉਂਦਾ ਹੈ, \q “ਹੇ ਮੇਰੀ ਪਿਆਰੀ, ਮੇਰੀ ਪ੍ਰੀਤਮਾ, ਮੇਰੀ ਕਬੂਤਰੀ, ਮੇਰੀ ਨਿਰਮਲ, ਮੇਰੇ ਲਈ ਬੂਹਾ ਖੋਲ੍ਹ! \q ਮੇਰਾ ਸਿਰ ਤ੍ਰੇਲ ਨਾਲ ਭਰਿਆ ਹੋਇਆ ਹੈ, \q ਮੇਰੀਆਂ ਲਟਾਂ ਰਾਤ ਦੀਆਂ ਬੂੰਦਾਂ ਨਾਲ ਭਿੱਜੀਆਂ ਹੋਈਆਂ ਹਨ।” \q \v 3 ਮੈਂ ਆਪਣਾ ਕੁੜਤਾ ਲਾਹ ਚੁੱਕੀ ਹਾਂ, \q ਮੈਂ ਉਹ ਨੂੰ ਕਿਵੇਂ ਪਾਵਾਂ? \q ਮੈਂ ਆਪਣੇ ਪੈਰ ਧੋ ਚੁੱਕੀ ਹਾਂ, ਮੈਂ ਉਨ੍ਹਾਂ ਨੂੰ ਮੈਲੇ ਕਿਵੇਂ ਕਰਾਂ? \q \v 4 ਮੇਰੇ ਬਾਲਮ ਨੇ ਛੇਕ ਦੇ ਵਿੱਚੋਂ ਦੀ ਹੱਥ ਪਾਇਆ, \q ਮੇਰਾ ਦਿਲ ਉਹ ਦੇ ਕਾਰਨ ਉੱਛਲ ਪਿਆ! \q \v 5 ਮੈਂ ਉੱਠੀ ਕਿ ਆਪਣੇ ਬਾਲਮ ਲਈ ਦਰਵਾਜ਼ਾ ਖੋਲ੍ਹਾਂ, \q ਮੇਰੇ ਹੱਥਾਂ ਤੋਂ ਗੰਧਰਸ \q ਅਤੇ ਮੇਰੀਆਂ ਉਂਗਲੀਆਂ ਤੋਂ ਵੀ ਪਤਲਾ ਗੰਧਰਸ \q ਬੂਹੇ ਦੇ ਕੁੰਡੇ ਉੱਤੇ ਚੋ ਪਿਆ। \q \v 6 ਮੈਂ ਆਪਣੇ ਬਾਲਮ ਲਈ ਖੋਲ੍ਹਿਆ \q ਪਰ ਮੇਰਾ ਬਾਲਮ ਮੁੜ ਕੇ ਚਲਾ ਗਿਆ ਸੀ, \q ਮੇਰਾ ਦਿਲ ਘਬਰਾ ਗਿਆ ਜਦ ਉਹ ਬੋਲਿਆ, \q ਮੈਂ ਉਹ ਨੂੰ ਭਾਲਿਆ ਪਰ ਉਹ ਲੱਭਾ ਨਾ, \q ਮੈਂ ਉਹ ਨੂੰ ਪੁਕਾਰਿਆ ਪਰ ਉਸ ਮੈਨੂੰ ਉੱਤਰ ਨਾ ਦਿੱਤਾ। \q \v 7 ਪਹਿਰੇਦਾਰ ਜਿਹੜੇ ਸ਼ਹਿਰ ਵਿੱਚ ਫਿਰਦੇ ਸਨ ਮੈਨੂੰ ਮਿਲੇ, \q ਉਨ੍ਹਾਂ ਨੇ ਮੈਨੂੰ ਮਾਰਿਆ ਤੇ ਜ਼ਖ਼ਮੀ ਕਰ ਸੁੱਟਿਆ, \q ਸ਼ਹਿਰ ਪਨਾਹ ਦੇ ਪਹਿਰੇਦਾਰਾਂ ਨੇ ਮੇਰੀ ਚਾਦਰ ਮੇਰੇ ਉੱਤੋਂ ਲਾਹ ਲਈ। \q \v 8 ਹੇ ਯਰੂਸ਼ਲਮ ਦੀਓ ਧੀਓ, \q ਮੈਂ ਤੁਹਾਨੂੰ ਸਹੁੰ ਚੁਕਾਉਂਦੀ ਹਾਂ, \q ਜੇ ਮੇਰਾ ਬਾਲਮ ਤੁਹਾਨੂੰ ਮਿਲ ਜਾਵੇ, \q ਤਾਂ ਉਸ ਨੂੰ ਦੱਸਣਾ ਕਿ ਮੈ ਪ੍ਰੀਤ ਦੀ ਰੋਗਣ ਹਾਂ। \sp ਸਹੇਲੀਆਂ \q \v 9 ਤੇਰਾ ਬਾਲਮ ਦੂਜੇ ਬਲਮਾਂ ਨਾਲੋਂ ਕਿਵੇਂ ਵੱਧ ਹੈ, \q ਹੇ ਇਸਤਰੀਆਂ ਵਿੱਚੋਂ ਰੂਪਵੰਤ! ਤੇਰਾ ਬਾਲਮ ਦੂਜੇ ਬਲਮਾਂ ਨਾਲੋਂ ਕਿਵੇਂ ਵੱਧ ਹੈ, \q ਜੋ ਤੂੰ ਸਾਨੂੰ ਅਜਿਹੀ ਸਹੁੰ ਚੁਕਾਉਂਦੀ ਹੈਂ! \sp ਵਧੂ \q \v 10 ਮੇਰਾ ਬਾਲਮ ਗੋਰਾ ਤੇ ਸੁਰਖ਼ ਲਾਲ ਹੈ, \q ਉਹ ਦਸ ਹਜ਼ਾਰਾਂ ਜਵਾਨਾਂ ਵਿੱਚੋਂ ਉੱਤਮ ਹੈ! \q \v 11 ਉਸ ਦਾ ਸਿਰ ਕੁੰਦਨ ਸੋਨਾ ਹੈ, \q ਉਸ ਦੇ ਵਾਲ਼ ਘੁੰਗਰਾਲੇ ਤੇ ਪਹਾੜੀ ਕਾਂ ਵਾਂਗੂੰ ਕਾਲੇ ਹਨ। \q \v 12 ਉਸ ਦੀਆਂ ਅੱਖਾਂ ਪਾਣੀ ਦੀਆਂ ਨਦੀਆਂ ਉੱਤੇ ਕਬੂਤਰਾਂ ਵਾਂਗੂੰ ਹਨ, \q ਜਿਹੜੇ ਦੁੱਧ ਨਾਲ ਨਹਾ ਕੇ ਆਪਣੇ ਝੁੰਡ ਦੇ ਨਾਲ ਕਤਾਰ ਵਿੱਚ ਬੈਠੇ ਹਨ। \q \v 13 ਉਸ ਦੀਆਂ ਗੱਲਾਂ ਬਲਸਾਨ ਦੀਆਂ ਕਿਆਰੀਆਂ, \q ਅਤੇ ਸੁਗੰਧ ਦੀਆਂ ਬੁਰਜ਼ੀਆਂ ਵਾਂਗੂੰ ਹਨ, \q ਉਸ ਦੇ ਬੁੱਲ ਸੋਸਨ ਹਨ, \q ਜਿਨ੍ਹਾਂ ਤੋਂ ਤਰਲ ਗੰਧਰਸ ਚੋਂਦਾ ਹੈ। \q \v 14 ਉਸ ਦੇ ਹੱਥ ਸੋਨੇ ਦੀਆਂ ਛੜਾਂ ਵਰਗੇ ਹਨ ਜਿਨ੍ਹਾਂ ਦੇ ਉੱਤੇ ਪੁਖਰਾਜ ਜੜੇ ਹੋਣ। \q ਉਸ ਦਾ ਸਰੀਰ ਹਾਥੀ ਦੇ ਦੰਦ ਦੀ ਬਣਤ ਦਾ ਹੈ, \q ਜਿਸ ਦੇ ਉੱਤੇ ਨੀਲਮ ਦੀ ਸਜਾਵਟ ਹੈ। \q \v 15 ਉਸ ਦੀਆਂ ਲੱਤਾਂ ਸੰਗਮਰਮਰ ਦੇ ਥੰਮ੍ਹਾਂ ਵਰਗੀਆਂ ਹਨ, \q ਜਿਹੜੀਆਂ ਕੁੰਦਨ ਸੋਨੇ ਦੇ ਤਲ ਉੱਤੇ ਰੱਖੀਆਂ ਹੋਈਆਂ ਹਨ। \q ਉਹ ਵੇਖਣ ਵਿੱਚ ਲਬਾਨੋਨ ਵਰਗਾ, \q ਅਤੇ ਦਿਆਰ ਵਾਂਗੂੰ ਉੱਤਮ ਹੈ। \q \v 16 ਉਸ ਦਾ ਬੋਲ ਬਹੁਤ ਮਿੱਠਾ ਹੈ, \q ਉਹ ਸਾਰੇ ਦਾ ਸਾਰਾ ਮਨ ਭਾਉਣਾ ਹੈ! \q ਹੇ ਯਰੂਸ਼ਲਮ ਦੀਓ ਧੀਓ, \q ਇਹ ਮੇਰਾ ਬਾਲਮ ਅਤੇ ਇਹੋ ਮੇਰਾ ਪਿਆਰਾ ਹੈ। \c 6 \sp ਸਹੇਲੀਆਂ \q \v 1 ਹੇ ਇਸਤਰੀਆਂ ਵਿੱਚੋਂ ਰੂਪਵੰਤ, ਤੇਰਾ ਬਾਲਮ ਕਿੱਥੇ ਗਿਆ ਹੈ? \q ਤੇਰਾ ਬਾਲਮ ਕਿੱਧਰ ਚਲਾ ਗਿਆ ਤਾਂ ਜੋ ਅਸੀਂ ਤੇਰੇ ਨਾਲ ਉਹ ਨੂੰ ਭਾਲੀਏ? \sp ਵਧੂ \q \v 2 ਮੇਰਾ ਬਾਲਮ ਆਪਣੇ ਬਾਗ਼ ਲਈ, \q ਆਪਣੀਆਂ ਬਲਸਾਨ ਦੀਆਂ ਕਿਆਰੀਆਂ ਵੱਲ ਗਿਆ ਹੈ, \q ਤਾਂ ਜੋ ਬਾਗ਼ਾਂ ਵਿੱਚ ਆਪਣੀਆਂ ਭੇਡਾਂ-ਬੱਕਰੀਆਂ ਚਾਰੇ ਅਤੇ ਸੋਸਨ ਇਕੱਠੀ ਕਰੇ। \q \v 3 ਮੈਂ ਆਪਣੇ ਬਾਲਮ ਦੀ ਹਾਂ ਅਤੇ ਮੇਰਾ ਬਾਲਮ ਮੇਰਾ ਹੈ, \q ਉਹ ਸੋਸਨਾਂ ਵਿੱਚ ਚਾਰਦਾ ਹੈ। \s ਪੰਜਵਾਂ ਗੀਤ \sp ਵਰ \q \v 4 ਹੇ ਮੇਰੀ ਪ੍ਰੀਤਮਾ, ਤੂੰ ਤਿਰਸਾਹ ਨਗਰ ਵਾਂਗੂੰ ਰੂਪਵੰਤ, \q ਯਰੂਸ਼ਲਮ ਵਾਂਗੂੰ ਸੋਹਣੀ, \q ਇੱਕ ਝੰਡੇ ਵਾਲੇ ਲਸ਼ਕਰ ਦੇ ਵਾਂਗੂੰ ਭਿਆਨਕ ਹੈ! \q \v 5 ਤੂੰ ਆਪਣੀਆਂ ਅੱਖਾਂ ਮੈਥੋਂ ਫੇਰ ਲੈ, \q ਉਹ ਤਾਂ ਮੈਨੂੰ ਘਬਰਾ ਦਿੰਦੀਆਂ ਹਨ! \q ਤੇਰੇ ਵਾਲ਼ ਬੱਕਰੀਆਂ ਦੇ ਇੱਜੜ ਵਾਂਗੂੰ ਹਨ, \q ਜਿਹੜੀਆਂ ਗਿਲਆਦ ਦੀ ਢਲਾਣ ਦੇ ਹੇਠਾਂ ਬੈਠੀਆਂ ਹਨ। \q \v 6 ਤੇਰੇ ਦੰਦ ਭੇਡਾਂ ਦੇ ਇੱਜੜ ਵਾਂਗੂੰ ਹਨ, \q ਜਿਹੜੀਆਂ ਨਹਾ ਕੇ ਉਤਾਹਾਂ ਆਈਆਂ ਹਨ, \q ਜਿਹੜੀਆਂ ਸਾਰੀਆਂ ਜੋੜਿਆਂ ਨੂੰ ਜੰਮਦੀਆਂ ਹਨ, \q ਉਨ੍ਹਾਂ ਵਿੱਚੋਂ ਕੋਈ ਇਕੱਲੀ ਨਹੀਂ। \q \v 7 ਤੇਰੀਆਂ ਗੱਲਾਂ ਘੁੰਡ ਦੇ ਹੇਠ ਅਨਾਰ ਦੇ ਟੁੱਕੜਿਆਂ ਵਾਂਗੂੰ ਹਨ। \q \v 8 ਸੱਠ ਰਾਣੀਆਂ ਅਤੇ ਅੱਸੀ ਰਖ਼ੈਲਾਂ \q ਅਤੇ ਕੁਆਰੀਆਂ ਅਣਗਿਣਤ ਹਨ। \q \v 9 ਮੇਰੀ ਕਬੂਤਰੀ, ਮੇਰੀ ਨਿਰਮਲ ਅਨੋਖੀ ਹੈ, \q ਉਹ ਆਪਣੀ ਮਾਂ ਦੀ ਇਕਲੌਤੀ ਲਾਡਲੀ \q ਅਤੇ ਆਪਣੀ ਜਣਨੀ ਦੀ ਦੁਲਾਰੀ ਹੈ। \q ਧੀਆਂ ਨੇ ਉਹ ਨੂੰ ਵੇਖ ਕੇ ਧੰਨ ਆਖਿਆ, \q ਰਾਣੀਆਂ ਤੇ ਰਖ਼ੈਲਾਂ ਨੇ ਉਹ ਨੂੰ ਵਡਿਆਇਆ ਹੈ। \q \v 10 ਇਹ ਕੌਣ ਹੈ ਜਿਹੜੀ ਪ੍ਰਭਾਤ ਵਾਂਗੂੰ ਸ਼ੋਭਾਮਾਨ, \q ਚੰਨ ਵਾਂਗੂੰ ਰੂਪਵੰਤ ਅਤੇ ਸੂਰਜ ਵਾਂਗੂੰ ਨਿਰਮਲ ਹੈ, \q ਝੰਡੇ ਵਾਲੇ ਲਸ਼ਕਰ ਦੇ ਵਾਂਗੂੰ ਭਿਆਨਕ ਹੈ? \q \v 11 ਮੈਂ ਚਲਗੋਜਿਆਂ ਦੀ ਬਾੜੀ ਵਿੱਚ ਉਤਰ ਗਿਆ, \q ਤਾਂ ਜੋ ਵਾਦੀ ਦੀ ਹਰਿਆਲੀ ਨੂੰ ਵੇਖਾਂ, \q ਨਾਲੇ ਵੇਖਾਂ ਕਿ ਅੰਗੂਰਾਂ ਨੂੰ ਕਲੀਆਂ \q ਅਤੇ ਅਨਾਰਾਂ ਨੂੰ ਫਲ ਨਿੱਕਲੇ ਹਨ ਜਾਂ ਨਹੀਂ। \q \v 12 ਮੈਂ ਨਾ ਜਾਣਿਆ, \q ਮੇਰੇ ਖ਼ਿਆਲਾਂ ਨੇ ਮੈਨੂੰ ਮੇਰੇ ਸ਼ਾਹੀ ਲੋਕਾਂ ਦੇ ਰਥਾਂ ਵਿੱਚ ਬਿਠਾ ਦਿੱਤਾ। \sp ਸਹੇਲੀਆਂ \q \v 13 ਮੁੜ, ਮੁੜ ਆ, ਹੇ ਸੂਲੰਮੀਥ, \q ਮੁੜ, ਮੁੜ ਆ, ਕਿ ਅਸੀਂ ਤੈਨੂੰ ਤੱਕੀਏ। \sp ਵਧੂ \q ਤੁਸੀਂ ਕਿਉਂ ਸੂਲੰਮੀਥ ਦੇ ਉੱਤੇ ਨਿਗਾਹ ਕਰੋਗੇ, \q ਜਿਵੇਂ ਮਹਨਇਮ ਦੇ ਨਾਚ ਉੱਤੇ ਕਰਦੇ ਹੋ? \c 7 \sp ਵਰ \q \v 1 ਹੇ ਪਤਵੰਤ ਦੀ ਪੁੱਤਰੀ, ਤੇਰੇ ਪੈਰ ਜੁੱਤੀਆਂ ਵਿੱਚ ਕਿੰਨੇ ਹੀ ਰੂਪਵੰਤ ਹਨ! \q ਤੇਰੇ ਪੱਟਾਂ ਦੀ ਗੁਲਾਈ \q ਕਾਰੀਗਰ ਦੇ ਹੱਥਾਂ ਨਾਲ ਬਣੇ ਹੋਏ ਗਹਿਣਿਆਂ ਦਾ ਕੰਮ ਹੈ। \q \v 2 ਤੇਰੀ ਧੁੰਨੀ ਗੋਲ ਕਟੋਰਾ ਹੈ \q ਜਿਸ ਦੇ ਵਿੱਚ ਮਿਲੀ ਹੋਈ ਮਧ ਦੀ ਕਮੀ ਨਹੀਂ, \q ਤੇਰਾ ਪੇਟ ਕਣਕ ਦਾ ਢੇਰ ਹੈ, \q ਜਿਹੜਾ ਸੋਸਨਾਂ ਵਿੱਚ ਘਿਰਿਆ ਹੋਇਆ ਹੈ। \q \v 3 ਤੇਰੀਆਂ ਦੋਵੇਂ ਛਾਤੀਆਂ \q ਹਿਰਨੀਆਂ ਦੇ ਜੁੜਵਾਂ ਬੱਚਿਆਂ ਵਾਂਗੂੰ ਹਨ। \q \v 4 ਤੇਰੀ ਗਰਦਨ ਹਾਥੀ ਦੰਦ ਦੇ ਬੁਰਜ਼ ਵਾਂਗੂੰ ਹੈ, \q ਤੇਰੀਆਂ ਅੱਖਾਂ ਹਸ਼ਬੋਨ ਦੇ ਸਰੋਵਰ ਹਨ, \q ਜੋ ਬਥ-ਰੱਬੀਮ ਦੇ ਫਾਟਕ ਉੱਤੇ ਹੈ। \q ਤੇਰਾ ਨੱਕ ਲਬਾਨੋਨ ਦੇ ਬੁਰਜ਼ ਵਰਗਾ ਹੈ, ਜਿਸ ਦਾ ਮੁਖ ਦੰਮਿਸ਼ਕ ਵੱਲ ਹੈ। \q \v 5 ਤੇਰਾ ਸਿਰ ਤੇਰੇ ਉੱਤੇ ਕਰਮਲ ਵਰਗਾ ਸ਼ੋਭਾਮਾਨ ਹੈ, \q ਤੇਰੇ ਸਿਰ ਦੇ ਵਾਲ਼ ਬੈਂਗਣੀ ਜਿਹੇ ਹਨ, \q ਰਾਜਾ ਤੇਰੀਆਂ ਜ਼ੁਲਫ਼ਾਂ ਵਿੱਚ ਬੰਧੂਆ ਹੈ। \q \v 6 ਹੇ ਪਿਆਰੀ, ਤੂੰ ਕਿੰਨੀ ਰੂਪਵੰਤ ਹੈਂ, \q ਤੂੰ ਪ੍ਰੇਮ ਕਰਨ ਵਿੱਚ ਕਿੰਨੀ ਮਨਮੋਹਣੀ ਹੈਂ! \q \v 7 ਤੇਰਾ ਕੱਦ ਖਜ਼ੂਰ ਵਰਗਾ ਹੈ, \q ਤੇਰੀਆਂ ਛਾਤੀਆਂ ਉਹ ਦੇ ਗੁੱਛਿਆਂ ਵਾਂਗੂੰ ਹਨ। \q \v 8 ਮੈਂ ਆਖਿਆ, ਮੈਂ ਇਸ ਖਜ਼ੂਰ ਉੱਤੇ ਚੜ੍ਹਾਂਗਾ, \q ਮੈਂ ਇਸ ਦੀਆਂ ਟਹਿਣੀਆਂ ਨੂੰ ਫੜ੍ਹਾਂਗਾਂ, \q ਤੇਰੀਆਂ ਛਾਤੀਆਂ ਅੰਗੂਰ ਦੇ ਗੁੱਛਿਆਂ ਵਾਂਗੂੰ ਹੋਣ \q ਅਤੇ ਤੇਰੇ ਸਾਹ ਦੀ ਸੁਗੰਧ ਸੇਬਾਂ ਵਰਗੀ ਹੋਵੇ। \q \v 9 ਤੇਰਾ ਚੂੰਮਣ ਚੰਗੀ ਮਧ ਵਰਗਾ ਹੈ \q ਜਿਹੜੀ ਸਹਿਜ ਨਾਲ ਬੁੱਲ੍ਹਾਂ ਅਤੇ ਦੰਦਾਂ ਉੱਤੇ ਸਰਕ ਜਾਂਦੀ ਹੈ। \sp ਵਧੂ \q \v 10 ਮੈਂ ਆਪਣੇ ਬਾਲਮ ਦੀ ਹਾਂ \q ਅਤੇ ਉਹ ਦੀ ਚਾਹ ਮੇਰੇ ਲਈ ਹੈ। \q \v 11 ਮੇਰੇ ਬਾਲਮ, ਆ, ਅਸੀਂ ਖੇਤ ਵਿੱਚ ਚੱਲੀਏ, \q ਅਤੇ ਪਿੰਡਾਂ ਵਿੱਚ ਰਾਤ ਕੱਟੀਏ। \q \v 12 ਅਸੀਂ ਸਵੇਰੇ ਹੀ ਅੰਗੂਰੀ ਬਾਗ਼ਾਂ ਵਿੱਚ ਚੱਲੀਏ, \q ਤਾਂ ਜੋ ਅਸੀਂ ਵੇਖੀਏ ਕਿ ਵੇਲ ਖਿੜੀ ਹੈ ਜਾਂ ਨਹੀਂ, \q ਅਤੇ ਉਸ ਦੇ ਫੁੱਲ ਖਿੜੇ ਹਨ ਜਾਂ ਨਹੀਂ, \q ਅਨਾਰ ਫੁੱਲੇ ਹਨ ਜਾਂ ਨਹੀਂ, \q ਉੱਥੇ ਮੈਂ ਤੈਨੂੰ ਆਪਣਾ ਪ੍ਰੇਮ ਦਿਆਂਗੀ। \q \v 13 ਦੂਦਾਂ ਫਲ ਸੁਗੰਧ ਦਿੰਦੇ ਹਨ \q ਅਤੇ ਸਾਡੇ ਦਰਵਾਜ਼ਿਆਂ ਉੱਤੇ ਸਾਰੇ ਮਿੱਠੇ ਫਲ ਹਨ, ਨਵੇਂ ਅਤੇ ਪੁਰਾਣੇ ਵੀ। \q ਹੇ ਮੇਰੇ ਬਾਲਮ, ਮੈਂ ਉਨ੍ਹਾਂ ਨੂੰ ਤੇਰੇ ਲਈ ਇਕੱਠਾ ਕੀਤਾ ਹੈ। \c 8 \q \v 1 ਕਾਸ਼ ਕਿ ਤੂੰ ਮੇਰੇ ਵੀਰ ਜਿਹਾ ਹੁੰਦਾ, \q ਜਿਸ ਨੇ ਮੇਰੀ ਮਾਂ ਦੀਆਂ ਦੁੱਧੀਆਂ ਚੁੰਘੀਆਂ! \q ਜਦ ਮੈਂ ਤੈਨੂੰ ਬਾਹਰ ਲੱਭਦੀ, ਮੈਂ ਤੈਨੂੰ ਚੁੰਮਦੀ, \q ਅਤੇ ਕੋਈ ਮੈਨੂੰ ਤੁੱਛ ਨਾ ਜਾਣਦਾ! \q \v 2 ਮੈਂ ਤੇਰੀ ਅਗਵਾਈ ਕਰ ਕੇ ਤੈਨੂੰ ਆਪਣੀ ਮਾਤਾ ਦੇ ਘਰ ਲੈ ਜਾਂਦੀ, \q ਉਹ ਮੈਨੂੰ ਸਿਖਾਉਂਦੀ, \q ਮੈਂ ਤੈਨੂੰ ਮਸਾਲੇ ਵਾਲੀ ਮਧ, \q ਆਪਣੇ ਅਨਾਰ ਦਾ ਰਸ ਪਿਲਾਉਂਦੀ। \q \v 3 ਕਾਸ਼ ਉਸ ਦਾ ਖੱਬਾ ਹੱਥ ਮੇਰੇ ਸਿਰ ਦੇ ਹੇਠ ਹੁੰਦਾ, \q ਅਤੇ ਉਸ ਦਾ ਸੱਜਾ ਹੱਥ ਮੈਨੂੰ ਘੇਰੇ ਵਿੱਚ ਲੈ ਲੈਂਦਾ! \q \v 4 ਹੇ ਯਰੂਸ਼ਲਮ ਦੀਓ ਧੀਓ, \q ਮੈਂ ਤੁਹਾਨੂੰ ਸਹੁੰ ਚੁਕਾਉਂਦੀ ਹਾਂ, \q ਤੁਸੀਂ ਪ੍ਰੀਤ ਨੂੰ ਨਾ ਉਕਸਾਓ, ਨਾ ਜਗਾਓ \q ਜਦ ਤੱਕ ਉਸ ਨੂੰ ਆਪ ਨਾ ਭਾਵੇ? \s ਛੇਵਾਂ ਗੀਤ \sp ਸਹੇਲੀਆਂ \q \v 5 ਇਹ ਕੌਣ ਹੈ ਜਿਹੜੀ ਉਜਾੜ ਤੋਂ ਉਤਾਹਾਂ ਆਉਂਦੀ ਹੈ, \q ਜਿਹੜੀ ਆਪਣੇ ਬਾਲਮ ਦਾ ਸਹਾਰਾ ਲੈਂਦੀ ਹੈ? \sp ਵਧੂ \q ਸੇਬ ਦੇ ਰੁੱਖ ਹੇਠ ਮੈਂ ਤੈਨੂੰ ਜਗਾਇਆ, \q ਉੱਥੇ ਤੇਰੀ ਮਾਂ ਨੇ ਗਰਭ ਧਾਰਣ ਕੀਤਾ, \q ਉੱਥੇ ਤੇਰੀ ਮਾਂ ਨੂੰ ਤੇਰੇ ਜਣਨ ਦੀ ਪੀੜ ਲੱਗੀ ਅਤੇ ਤੈਨੂੰ ਜਣਿਆ। \q \v 6 ਮੈਨੂੰ ਆਪਣੇ ਦਿਲ ਉੱਤੇ ਮੋਹਰ ਵਾਂਗੂੰ ਰੱਖ, \q ਆਪਣੀ ਬਾਂਹ ਉੱਤੇ ਮੋਹਰ ਵਾਂਗੂੰ ਬੰਨ੍ਹ, \q ਕਿਉਂ ਜੋ ਪ੍ਰੇਮ ਮੌਤ ਵਰਗਾ ਬਲਵਾਨ ਹੈ, \q ਈਰਖਾ ਪਤਾਲ ਵਾਂਗੂੰ ਕਠੋਰ ਹੈ, \q ਉਸ ਦੀਆਂ ਲਾਟਾਂ ਅੱਗ ਦੀਆਂ ਲਾਟਾਂ ਹਨ, \q ਸਗੋਂ ਪਰਮੇਸ਼ੁਰ ਦੀ ਅੱਗ ਦੀਆਂ ਲਾਟਾਂ ਹਨ। \q \v 7 ਬਹੁਤੇ ਪਾਣੀ ਪ੍ਰੇਮ ਨੂੰ ਬੁਝਾ ਨਹੀਂ ਸਕਦੇ, \q ਨਾ ਹੜ੍ਹ ਉਹ ਨੂੰ ਦੱਬ ਸਕਦੇ ਹਨ। \q ਜੇ ਕੋਈ ਆਪਣੇ ਘਰ ਦਾ ਸਾਰਾ ਧਨ ਪ੍ਰੇਮ ਦੇ ਬਦਲੇ ਦੇ ਦਿੰਦਾ, \q ਤਾਂ ਉਹ ਉਸ ਨੂੰ ਅੱਤ ਤੁੱਛ ਜਾਣਦਾ। \sp ਵਧੂ ਦਾ ਭਰਾ \q \v 8 ਸਾਡੀ ਇੱਕ ਛੋਟੀ ਭੈਣ ਹੈ, \q ਉਸ ਦੀਆਂ ਛਾਤੀਆਂ ਅਜੇ ਨਹੀਂ ਉਭਰੀਆਂ। \q ਅਸੀਂ ਆਪਣੀ ਭੈਣ ਲਈ ਕੀ ਕਰੀਏ \q ਜਿਸ ਵੇਲੇ ਉਸ ਦੇ ਵਿਆਹ ਦੀ ਗੱਲ ਚੱਲੇ? \q \v 9 ਜੇ ਉਹ ਕੰਧ ਹੋਵੇ, \q ਤਾਂ ਅਸੀਂ ਉਹ ਦੇ ਉੱਤੇ ਚਾਂਦੀ ਦਾ ਮੁਨਾਰਾ ਬਣਾਵਾਂਗੇ \q ਜੇ ਉਹ ਦਰਵਾਜ਼ਾ ਹੋਵੇ, \q ਤਾਂ ਅਸੀਂ ਉਹ ਨੂੰ ਦਿਆਰ ਦੀਆਂ ਫੱਟੀਆਂ ਨਾਲ ਘੇਰਾਂਗੇ। \sp ਵਧੂ \q \v 10 ਮੈਂ ਕੰਧ ਸੀ ਅਤੇ ਮੇਰੀਆਂ ਛਾਤੀਆਂ ਬੁਰਜ਼ਾਂ ਵਾਂਗੂੰ ਸਨ, \q ਤਦ ਮੈਂ ਉਹ ਦੀਆਂ ਅੱਖਾਂ ਵਿੱਚ ਸ਼ਾਂਤੀ ਪਾਉਣ ਵਾਲੀ ਵਾਂਗੂੰ ਸੀ। \sp ਵਰ \q \v 11 ਬਆਲ-ਹਮੋਨ ਵਿੱਚ ਸੁਲੇਮਾਨ ਦਾ ਅੰਗੂਰੀ ਬਾਗ਼ ਸੀ, \q ਉਸ ਨੇ ਉਹ ਅੰਗੂਰੀ ਬਾਗ਼ ਰਾਖਿਆਂ ਨੂੰ ਦਿੱਤਾ। \q ਹਰ ਇੱਕ ਉਹ ਦੇ ਫਲ ਲਈ ਚਾਂਦੀ ਦੇ ਹਜ਼ਾਰ ਸਿੱਕੇ ਲਿਆਵੇ। \q \v 12 ਮੇਰਾ ਅੰਗੂਰੀ ਬਾਗ਼ ਜਿਹੜਾ ਮੇਰਾ ਆਪਣਾ ਹੈ, ਮੇਰੇ ਸਾਹਮਣੇ ਹੈ, \q ਹੇ ਸੁਲੇਮਾਨ, ਹਜ਼ਾਰ ਮੈਨੂੰ ਮਿਲਣ, \q ਅਤੇ ਉਹ ਦੇ ਫਲ ਦੇ ਰਾਖਿਆਂ ਨੂੰ ਦੋ-ਦੋ ਸੌ ਮਿਲਣ। \q \v 13 ਤੂੰ ਜੋ ਬਗੀਚਿਆਂ ਵਿੱਚ ਵੱਸਦੀ ਹੈਂ, \q ਸਾਥੀ ਤੇਰੀ ਅਵਾਜ਼ ਲਈ ਕੰਨ ਲਾਉਂਦੇ ਹਨ, \q ਮੈਨੂੰ ਵੀ ਆਪਣੀ ਅਵਾਜ਼ ਸੁਣਾ! \q \v 14 ਹੇ ਮੇਰੇ ਬਾਲਮ, ਛੇਤੀ ਕਰ, \q ਮਸਾਲਿਆਂ ਦੇ ਪਹਾੜਾਂ ਉੱਤੇ ਚਿਕਾਰੇ ਜਾਂ ਜੁਆਨ ਹਿਰਨਾਂ ਵਾਂਗੂੰ ਬਣ ਜਾ!